ਤਾਜਾ ਖ਼ਬਰਾਂ


ਖ਼ਰਾਬ ਮੌਸਮ ਦੇ ਕਾਰਨ ਗੋਆ ਦੇ ਹਵਾਈ ਅੱਡੇ 'ਤੇ ਰੋਕੀਆਂ ਗਈਆਂ ਉਡਾਣਾਂ
. . .  4 minutes ago
ਪਣਜੀ, 20 ਜੂਨ- ਖ਼ਰਾਬ ਮੌਸਮ ਅਤੇ ਘੱਟ ਦ੍ਰਿਸ਼ਗੋਚਰਤਾ ਦੇ ਚੱਲਦਿਆਂ ਗੋਆ ਦੇ ਹਵਾਈ ਅੱਡੇ ਤੋਂ ਦੁਪਹਿਰ 1.30 ਵਜੇ ਤੋਂ ਬਾਅਦ ਉਡਾਣਾਂ ਨੂੰ ਰੋਕ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਹੁਣ ਤੱਕ 16 ਉਡਾਣਾਂ ਦਾ ਰਸਤਾ ਵੀ ਬਦਲਿਆ ਗਿਆ ਹੈ...
ਦਿਗਵਿਜੈ ਸਿੰਘ ਨੂੰ ਕਾਂਗਰਸ ਪਾਰਟੀ ਤੋਂ ਬਰਖਾਸਤ ਕੀਤਾ ਜਾਵੇ- ਸੰਬਿਤ ਪਾਤਰਾ
. . .  15 minutes ago
ਨਵੀਂ ਦਿੱਲੀ, 20 ਜੂਨ- ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਦਾ ਕਹਿਣਾ ਹੈ ਕਿ ਕਾਂਗਰਸ ਨੂੰ ਦਿਗਵਿਜੈ ਸਿੰਘ ਨੂੰ ਪਾਰਟੀ ਤੋਂ ਬਰਖਾਸਤ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦਿਗਵਿਜੈ ਸਿੰਘ ਨੇ ਲੱਖਾਂ ਹਿੰਦੂਆਂ ਨੂੰ ਅੱਤਵਾਦੀ ਕਿਹਾ ਅਤੇ ਉਨ੍ਹਾਂ ਨੂੰ ਬਦਨਾਮ ਕੀਤਾ ਹੈ...
ਹਾਕੀ ਨੂੰ ਰਾਸ਼ਟਰੀ ਖੇਡ ਦਾ ਦਰਜਾ ਦੇਣ ਲਈ ਉੜੀਸਾ ਦੇ ਮੁੱਖ ਮੰਤਰੀ ਨੇ ਮੋਦੀ ਨੂੰ ਲਿਖੀ ਚਿੱਠੀ
. . .  43 minutes ago
ਭੁਵਨੇਸ਼ਵਰ, 20 ਜੂਨ- ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ, ਜਿਸ 'ਚ ਉਨ੍ਹਾਂ ਨੇ ਪ੍ਰਧਾਨ ਮੰਤਰੀ ਅੱਗੇ ਅਧਿਕਾਰਕ ਤੌਰ 'ਤੇ ਹਾਕੀ ਨੂੰ ਭਾਰਤ ਦੀ ਰਾਸ਼ਟਰੀ ਖੇਡ ਦੇ ਰੂਪ 'ਚ ਮਾਨਤਾ ਦੇਣ ਦੀ ਬੇਨਤੀ ਕੀਤੀ ਹੈ। ਹਾਕੀ ਪਹਿਲਾਂ ਤੋਂ ਹੀ...
ਸੁਸ਼ਮਾ ਸਵਰਾਜ ਨੇ ਲਕਸਮਬਰਗ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  58 minutes ago
ਲਕਸਮਬਰਗ ਸਿਟੀ, 20 ਜੂਨ- ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਲਕਸਮਬਰਗ ਦੇ ਪ੍ਰਧਾਨ ਮੰਤਰੀ ਜੇਵੀਅਰ ਬੇਟੇਲ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਦੇਸ਼ ਮੰਤਰੀ ਜੀਨ ਏਸਲਬੋਰਨ ਨਾਲ ਵੀ ਮੁਲਾਕਾਤ ਕੀਤੀ...
ਕਿਮ ਜੋਂਗ ਉਨ ਨੇ ਚੀਨੀ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ
. . .  about 1 hour ago
ਬੀਜਿੰਗ, 20 ਜੂਨ- ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਨੇ ਮੰਗਲਵਾਰ ਨੂੰ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਮੁਲਾਕਾਤ ਕੀਤੀ। ਚੀਨ ਦੀ ਮੀਡੀਆ ਰਿਪੋਰਟ ਮੁਤਾਬਕ ਸ਼ੀ ਅਤੇ ਕਿਮ ਨੇ ਚੀਨ-ਉੱਤਰੀ ਕੋਰੀਆ ਦੇ ਮੌਜੂਦਾ ਰਿਸ਼ਤਿਆਂ ਅਤੇ ਕੋਰੀਆਈ ਪ੍ਰਾਇਦੀਪ ਦੀ ਸਥਿਤੀ...
ਜਰਮਨੀ ਨੇ ਰਸਾਇਣਿਕ ਹਮਲੇ ਨੂੰ ਕੀਤਾ ਅਸਫਲ
. . .  about 1 hour ago
ਬਰਲਿਨ, 20 ਜੂਨ - ਜਰਮਨੀ ਕੌਮੀ ਪੁਲਿਸ ਦੇ ਮੁਖੀ ਨੇ ਕਿਹਾ ਹੈ ਕਿ ਰਸਾਇਣਿਕ ਹਮਲੇ ਦੀ ਯੋਜਨਾ ਬਣਾ ਰਹੇ ਇਕ ਟਿਊਨਿਸ਼ੀਆਈ ਵਿਅਕਤੀ ਨੂੰ ਪਿਛਲੇ ਹਫ਼ਤੇ ਕਾਬੂ ਕਰ ਕੇ ਇਸ ਹਮਲੇ ਨੂੰ ਅਸਫਲ ਬਣਾ ਦਿੱਤਾ...
ਪਠਾਨਕੋਟ 'ਚ ਆਰਮੀ ਕੈਂਟ ਨੇੜਿਓਂ ਸ਼ੱਕੀ ਕਾਬੂ
. . .  about 1 hour ago
ਪਠਾਨਕੋਟ, 20 ਜੂਨ (ਚੌਹਾਨ, ਆਸ਼ੀਸ਼ ਸ਼ਰਮਾ)- ਅੱਜ ਤੜਕਸਾਰ ਮਾਮੂੰਨ ਆਰਮੀ ਕੈਂਟ ਦੇ ਨੇੜਿਓਂ ਪਿੰਡ ਕੁਠੇਹੜ 'ਚ ਫੌਜ ਨੇ ਇੱਕ ਸ਼ੱਕੀ ਨੂੰ ਕਾਬੂ ਕੀਤਾ ਗਿਆ ਹੈ। ਸ਼ੱਕੀ ਕੋਲੋਂ ਦੋ ਥੈਲੇ ਮਿਲੇ ਹਨ। ਫੌਜ ਪੁੱਛਗਿੱਛ ਲਈ ਸ਼ੱਕੀ ਨੂੰ ਕੈਂਟ ਲੈ ਗਈ ਹੈ। ਫੌਜ ਵਲੋਂ ਮਾਮਲੇ ਦੀ...
ਪਿਸਤੌਲ ਦੀ ਨੋਕ 'ਤੇ ਲੁੱਟ
. . .  about 1 hour ago
ਜਲੰਧਰ, 20 ਜੂਨ (ਲਖਵਿੰਦਰ ਪਾਠਕ) - ਜਲੰਧਰ ਦੇ ਸੋਢਲ ਰੋਡ ਸਥਿਤ ਇਕ ਜਵੈਲਰੀ ਸ਼ਾਪ ਤੋਂ ਪਿਸਤੌਲ ਦੀ ਨੋਕ 'ਤੇ ਲੁੱਟ ਖੋਹ ਹੋਈ ਹੈ। ਲੁਟੇਰੇ ਤਕਰੀਬਨ 30 ਤੋਂ 35 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋ ਗਏ ਹਨ। ਪੁਲਿਸ ਵੱਲੋਂ ਜਾਂਚ ਜਾਰੀ...
ਭੰਗ ਦੀ ਵਰਤੋਂ ਨੂੰ ਕਾਨੂੰਨੀ ਮਾਨਤਾ ਦੇਣ ਵਾਲਾ ਦੁਨੀਆ ਦਾ ਪਹਿਲਾ ਦੇਸ਼ ਬਣਿਆ ਕੈਨੇਡਾ
. . .  about 1 hour ago
ਵੈਨਕੁਵਰ, 20 ਜੂਨ (ਹਰਪ੍ਰੀਤ ਸਿੰਘ ਗਿੱਲ)- ਮਾਰੀਜੁਆਨਾ ਭਾਵ ਭੰਗ ਦੀ ਆਮ ਲੋਕਾਂ 'ਚ ਖੁੱਲ੍ਹੀ ਖਪਤ ਅਤੇ ਵਿੱਕਰੀ ਨੂੰ ਕੌਮੀ ਪੱਧਰ 'ਤੇ ਕਾਨੂੰਨੀ ਮਾਨਤਾ ਦੇਣ ਵਾਲਾ ਕੈਨੇਡਾ, ਵਿਸ਼ਵ ਦਾ ਪਹਿਲਾ ਦੇਸ਼ ਬਣ ਗਿਆ ਹੈ। ਦੇਸ਼ ਦੀ ਸੈਨੇਟ ਵਲੋਂ ਮੰਗਲਵਾਰ ਨੂੰ ਸੱਤ ਮਹੀਨਿਆਂ ਦੀ...
ਭਰਾ ਨੇ ਬੇਰਹਿਮੀ ਨਾਲ ਕੀਤਾ ਭੈਣ ਦਾ ਕਤਲ
. . .  about 2 hours ago
ਰੋਹਤਕ, 20 ਜੂਨ- ਰੋਹਤਕ ਦੇ ਨੌਨੰਦ ਪਿੰਡ 'ਚ ਇੱਕ ਭਰਾ ਵਲੋਂ ਬੇਰਹਿਮੀ ਨਾਲ ਆਪਣੀ ਭੈਣ ਦੀ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ੀ ਭਰਾ ਨੇ ਬੀਅਰ ਦੀ ਬੋਤਲ ਅਤੇ ਪੱਥਰ ਨਾਲ ਆਪਣੀ ਭੈਣ ਸ਼ੀਲਾ ਦੇ ਸਿਰ 'ਤੇ ਵਾਰ ਕੀਤੇ। ਹੱਤਿਆ ਨੂੰ ਅੰਜਾਮ ਦੇਣ ਤੋਂ...
ਅਰਵਿੰਦ ਸੁਬਰਾਮਣੀਅਮ ਨੇ ਮੁੱਖ ਆਰਥਿਕ ਸਲਾਹਕਾਰ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 2 hours ago
ਨਵੀਂ ਦਿੱਲੀ, 20 ਜੂਨ- ਅਰਵਿੰਦ ਸੁਬਰਾਮਣੀਅਮ ਨੇ ਮੁੱਖ ਸਲਾਹਕਾਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਗੱਲ ਦੀ ਪੁਸ਼ਟੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਕੀਤੀ ਹੈ...
ਅਫ਼ਗਾਨਿਸਤਾਨ 'ਚ ਤਾਲਿਬਾਨੀ ਹਮਲੇ 'ਚ 30 ਫੌਜੀ ਹਲਾਕ
. . .  about 3 hours ago
ਕਾਬੁਲ, 20 ਜੂਨ- ਅਫ਼ਗਾਨਿਸਤਾਨ 'ਚ ਹੋਏ ਤਾਲਿਬਾਨੀ ਹਮਲੇ 'ਚ 30 ਅਫਗਾਨੀ ਫੌਜੀਆਂ ਦੀ ਮੌਤ ਹੋ ਗਈ। ਅਫ਼ਗਾਨੀ ਅਧਿਕਾਰੀਆਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਅਧਿਕਾਰੀਆਂ ਮੁਤਾਬਕ ਪੱਛਮੀ ਬੈਡਗੀਜ਼ ਸੂਬੇ 'ਚ ਤਾਲਿਬਾਨੀ ਲੜਾਕਿਆਂ ਨੇ ਦੋ ਨਾਕਿਆਂ...
ਰੋਹਿਤ ਵੇਮੁਲਾ ਦੀ ਮਾਂ ਨੇ ਵਿਰੋਧੀ ਧਿਰ ਨੂੰ ਕੀਤਾ ਬੇਨਕਾਬ- ਪਿਊਸ਼ ਗੋਇਲ
. . .  about 3 hours ago
ਨਵੀਂ ਦਿੱਲੀ, 20 ਜੂਨ- ਕਾਰਜਕਾਰੀ ਵਿੱਤ ਮੰਤਰੀ ਪਿਊਸ਼ ਗੋਇਲ ਨੇ ਅੱਜ ਭਾਜਪਾ ਦਫ਼ਤਰ ਤੋਂ ਪ੍ਰੈੱਸ ਕਾਨਫਰੰਸ ਦੌਰਾਨ ਰੋਹਿਤ ਵੇਮੁਲਾ ਦੇ ਮਾਮਲੇ 'ਚ ਵਿਰੋਧੀ ਧਿਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਰੋਹਿਤ ਦੀ ਮਾਂ ਨੇ ਵਿਰੋਧੀ ਧਿਰ ਨੂੰ ਬੇਨਕਾਬ ਕੀਤਾ। ਨਾਲ ਹੀ ਕਿਹਾ ਕਿ...
ਸ਼ਿਆਮਾ ਪ੍ਰਸਾਦ ਮੁਖਰਜੀ ਦੇ ਬਲੀਦਾਨ ਦਿਵਸ 'ਤੇ ਇਸ ਵਾਰ ਵੱਡੀ ਰੈਲੀ ਹੋਵੇਗੀ- ਰਵਿੰਦਰ ਰੈਨਾ
. . .  about 3 hours ago
ਨਵੀਂ ਦਿੱਲੀ, 20 ਜੂਨ- ਜੰਮੂ-ਕਸ਼ਮੀਰ 'ਚ ਭਾਜਪਾ ਦੇ ਮੁਖੀ ਰਵਿੰਦਰ ਰੈਨਾ ਦਾ ਕਹਿਣਾ ਹੈ ਕਿ ਸ਼ਿਆਮਾ ਪ੍ਰਸਾਦ ਮੁਖਰਜੀ ਦਾ ਬਲੀਦਾਨ ਦਿਵਸ ਹਰ ਸਾਲ 23 ਜੂਨ ਨੂੰ ਮਨਾਇਆ ਜਾਂਦਾ ਹੈ। ਇਸ ਵਾਰ ਉਨ੍ਹਾਂ ਦੇ ਬਲੀਦਾਨ ਦਿਵਸ 'ਤੇ ਇੱਕ ਵੱਡੀ ਰੈਲੀ ਦਾ ਆਯੋਜਨ ਕੀਤਾ...
ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ 'ਚ ਵਿਜੀਲੈਂਸ ਬਿਊਰੋ ਵਲੋਂ ਛਾਪੇਮਾਰੀ
. . .  about 4 hours ago
ਲੁਧਿਆਣਾ, 20 ਜੂਨ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ 'ਚ ਅੱਜ ਵਿਜੀਲੈਂਸ ਬਿਊਰੋ ਵਲੋਂ ਛਾਪੇਮਾਰੀ ਕੀਤੀ ਗਈ। ਉੱਚ ਅਧਿਕਾਰੀਆਂ ਦੀ ਟੀਮ ਨੇ ਪਲਾਂਟ 'ਚ ਪਹੁੰਚ ਕੇ ਰਿਕਾਰਡ ਕਬਜ਼ੇ 'ਚ ਲੈ ਲਿਆ ਹੈ ਅਤੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ...
ਜੰਮੂ-ਕਸ਼ਮੀਰ 'ਚ ਰਾਜਪਾਲ ਸ਼ਾਸਨ ਨਾਲ ਫੌਜ ਦੇ ਕੰਮ 'ਤੇ ਕੋਈ ਫਰਕ ਨਹੀਂ ਪਵੇਗਾ- ਫੌਜ ਮੁਖੀ
. . .  about 4 hours ago
ਸ਼ਹੀਦ ਔਰੰਗਜ਼ੇਬ ਅਤੇ ਉਨ੍ਹਾਂ ਦਾ ਪਰਿਵਾਰ ਪੂਰੇ ਦੇਸ਼ ਲਈ ਪ੍ਰੇਰਣਾ- ਸੀਤਾਰਮਨ
. . .  about 4 hours ago
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਸੁਖਬੀਰ ਅਤੇ ਹਰਸਿਮਰਤ ਕੌਰ ਬਾਦਲ
. . .  about 4 hours ago
ਬੱਸ ਨੇ ਦੋ ਰਿਕਸ਼ਾ ਚਾਲਕਾਂ ਨੂੰ ਦਰੜਿਆ, ਮੌਤ
. . .  about 4 hours ago
9 ਦਿਨਾਂ ਦੇ ਧਰਨੇ ਤੋਂ ਬਾਅਦ ਵਿਗੜੀ ਕੇਜਰੀਵਾਲ ਦੀ ਸਿਹਤ
. . .  about 5 hours ago
ਰੱਖਿਆ ਮੰਤਰੀ ਸੀਤਾਰਮਨ ਨੇ ਸ਼ਹੀਦ ਔਰੰਗਜ਼ੇਬ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
. . .  about 5 hours ago
2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨਾ ਸਾਡਾ ਉਦੇਸ਼- ਮੋਦੀ
. . .  about 6 hours ago
ਕਰਜ਼ਾਈ ਕਿਸਾਨ ਵਲੋਂ ਖ਼ੁਦਕੁਸ਼ੀ
. . .  about 6 hours ago
ਡਾਲਰ ਦੇ ਮੁਕਾਬਲੇ ਮਜ਼ਬੂਤੀ ਨਾਲ ਖੁੱਲ੍ਹਿਆ ਰੁਪਿਆ
. . .  about 6 hours ago
ਅਸਮ 'ਚ ਹੜ ਕਾਰਨ 20 ਮੌਤਾਂ
. . .  about 7 hours ago
ਸੜਕ ਹਾਦਸੇ 'ਚ 6 ਮੌਤਾਂ
. . .  about 7 hours ago
ਇੰਗਲੈਂਡ ਨੇ ਆਸਟਰੇਲੀਆ ਖਿਲਾਫ ਰੱਚਿਆ ਇਤਿਹਾਸ
. . .  about 8 hours ago
ਅਮਰੀਕਾ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪ੍ਰੀਸ਼ਦ ਤੋਂ ਹੋਇਆ ਬਾਹਰ
. . .  about 8 hours ago
ਜੰਮੂ ਕਸ਼ਮੀਰ 'ਚ ਗਵਰਨਰ ਰਾਜ ਲਾਗੂ
. . .  about 8 hours ago
ਅੱਜ ਦਾ ਵਿਚਾਰ
. . .  about 9 hours ago
ਫੀਫਾ ਵਿਸ਼ਵ ਕੱਪ 2018: ਸੈਨੇਗਲ ਨੇ ਪੋਲੈਂਡ ਨੂੰ 2-1 ਨਾਲ ਹਰਾਇਆ
. . .  1 day ago
ਫੀਫਾ ਵਿਸ਼ਵ ਕੱਪ 2018: ਅੱਧਾ ਸਮਾਂ ਪੂਰਾ ਹੋਣ 'ਤੇ ਸੈਨੇਗਲ ਪੋਲੈਂਡ ਤੋਂ 1-0 ਨਾਲ ਅੱਗੇ
. . .  1 day ago
ਦੋ ਮਹੀਨੇ ਦੀ ਗਰਭਵਤੀ ਮਹਿਲਾ ਚੜੀ ਦਹੇਜ ਦੀ ਬਲੀ
. . .  1 day ago
ਫੀਫਾ ਵਿਸ਼ਵ ਕੱਪ 2018 : ਜਾਪਾਨ ਨੇ ਕੋਲੰਬੀਆ ਨੂੰ 2-1 ਨਾਲ ਹਰਾਇਆ
. . .  1 day ago
ਸੁਸ਼ਮਾ ਸਵਰਾਜ ਨੇ ਭਾਰਤੀ ਭਾਈਚਾਰੇ ਦੇ ਮੈਂਬਰਾਂ ਨਾਲ ਕੀਤੀ ਮੁਲਾਕਾਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 11 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ
  •     Confirm Target Language  

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਡੀ. ਸੀ. ਨੇ ਨਿਵੇਕਲਾ ਨਵਾਂਸ਼ਹਿਰ ਮੁਹਿੰਮ ਦੀ ਸਫ਼ਲਤਾ ਲਈ ਸਵੈ-ਸੇਵੀ ਸੰਗਠਨਾਂ ਤੋਂ ਸਹਿਯੋਗ ਮੰਗਿਆ

ਨਵਾਂਸ਼ਹਿਰ, 21 ਫ਼ਰਵਰੀ (ਦੀਦਾਰ ਸਿੰਘ ਸ਼ੇਤਰਾ)- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਨੇ ਕੱਲ੍ਹ ਸ਼ਾਮ ਜ਼ਿਲ੍ਹੇ ਦੀਆਂ ਸਵੈ ਸੇਵੀ ਸੰਗਠਨਾਂ ਨਾਲ ਮੀਟਿੰਗ ਕਰਕੇ, ਉਨ੍ਹਾਂ ਪਾਸੋਂ 'ਨਿਵੇਕਲਾ ਨਵਾਂਸ਼ਹਿਰ' ਮੁਹਿੰਮ ਨੂੰ ਕਾਮਯਾਬ ਕਰਨ ਲਈ ਸਹਿਯੋਗ ਦੀ ਮੰਗ ਕੀਤੀ ਹੈ | ਉਨ੍ਹਾਂ ਆਖਿਆ ਕਿ 'ਨਿਵੇਕਲਾ ਨਵਾਂਸ਼ਹਿਰ' ਦੀ ਵਸੀਲਿਆਂ ਦੀ ਘਾਟ ਵਾਲੇ ਖੇਤਰਾਂ ਖੇਤਰਾਂ ਵਿਚ ਅਹਿਮ ਭੂਮਿਕਾ ਹੋਵੇਗੀ ਜਿਸ ਲਈ ਬਾਕਾਇਦਾ ਯੋਜਨਾਬੰਦੀ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਵਿਚ ਸਿੱਖਿਆ, ਸਿਹਤ, ਮਹਿਲਾ ਸਸ਼ਕਤੀਕਰਣ (ਬੇਟੀ ਬਚਾਓ ਬੇਟੀ ਪੜ੍ਹਾਓ) ਤੇ ਨੌਜੁਆਨਾਂ ਲਈ ਸਥਾਨਕ ਲੋੜਾਂ ਦੇ ਅਨੁਰੂਪ ਰੋਜ਼ਗਾਰ ਦੇ ਵਸੀਲੇ ਬਣਾਉਣ ਲਈ ਹੁਨਰ ਕੇਂਦਰਾਂ ਦੀ ਸਥਾਪਤੀ ਆਦਿ ਪ੍ਰਮੁੱਖ ਹੋਣਗੇ | ਡਿਪਟੀ ਕਮਿਸ਼ਨਰ ਨੇ ਸਮੂਹ ਐੱਨ.ਜੀ.ਓ. ਨਾਲ ਜਾਣ-ਪਛਾਣ ਕਰਦਿਆਂ, ਉਨ੍ਹਾਂ ਦੇ ਕਾਰਜ ਖੇਤਰਾਂ ਦੀਆਂ ਤਰਜੀਹਾਂ ਬਾਰੇ ਵੀ ਜਾਣਕਾਰੀ ਲਈ ਅਤੇ ਵਿਸ਼ਵਾਸ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਸਮਾਜ ਭਲਾਈ ਖੇਤਰਾਂ ਵਿਚ ਉਨ੍ਹਾਂ ਦੇ ਯੋਗਦਾਨ ਲਈ ਹਮੇਸ਼ਾ ਅਗਵਾਈ ਲੀਹਾਂ ਦੇਣ ਦੇ ਨਾਲ-ਨਾਲ ਹੌਸਲਾ ਅਫ਼ਜਾਈ ਵੀ ਕਰਦਾ ਰਹੇਗਾ | ਉਨ੍ਹਾਂ ਦੱਸਿਆ ਕਿ ਉਹ 'ਨਿਵੇਕਲਾ ਨਵਾਂਸ਼ਹਿਰ' ਤਹਿਤ ਕੀਤੇ ਜਾਣ ਵਾਲੇ ਉੱਦਮਾਂ ਅਤੇ ਉਪਰਾਲਿਆਂ ਲਈ ਸਪਤਾਹਿਕ ਮੀਟਿੰਗ ਵੀ ਕਰਨਗੇ ਤਾਂ ਜੋ ਪ੍ਰਗਤੀ ਦਾ ਜਾਇਜ਼ਾ ਲਿਆ ਜਾ ਸਕੇ | ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਤੌਰ 'ਤੇ ਨਿਵੇਕਲਾ ਨਵਾਂਸ਼ਹਿਰ ਮੁਹਿੰਮ ਤਹਿਤ ਕੁਝ ਪਿੰਡਾਂ ਵਿਚ ਸਿਲਾਈ ਕੇਂਦਰ ਖੋਲ੍ਹੇ ਜਾਣ ਤੋਂ ਇਲਾਵਾ ਅਗਲੇ ਦਿਨਾਂ ਵਿਚ ਬਾਰਾਂਦਰੀ ਬਾਗ਼ ਵਿਖੇ ਈ-ਲਾਇਬਰੇਰੀ ਵਿਚਾਰ ਦੀ ਸਥਾਪਨਾ ਵਿਚਾਰ ਅਧੀਨ ਹੈ | ਇਸ ਤੋਂ ਇਲਾਵਾ ਵੱਖ-ਵੱਖ ਕਾਰਨਾਂ ਕਾਰਨ ਜ਼ਿੰਦਗੀ ਤੋਂ ਮਾਯੂਸ ਹੋਏ ਲੋਕਾਂ ਵਿਚ ਜ਼ਿੰਦਗੀ ਪ੍ਰਤੀ ਹਾਂ-ਪੱਖੀ ਨਜ਼ਰੀਆ ਪੈਦਾ ਕਰਨ ਲਈ ਫ਼ੋਨ ਕੌਾਸਲਿੰਗ ਸੇਵਾ ਮੁਹੱਈਆ ਕਰਵਾਈ ਗਈ ਹੈ | ਇਸ ਤੋਂ ਇਲਾਵਾ ਮੌਜੂਦਾ ਦੌਰ ਵਿਚ ਹੁਨਰੀ ਸਿਖਲਾਈ ਦੀ ਮਹੱਤਤਾ ਨੂੰ ਦੇਖਦੇ ਹੋਏ ਹੁਨਰ ਕੇਂਦਰਾਂ ਦੀ ਕਾਇਮੀ 'ਤੇ ਵਿਚਾਰ ਕੀਤਾ ਜਾ ਰਿਹਾ ਹੈ | ਡਿਪਟੀ ਕਮਿਸ਼ਨਰ ਨੇ ਸਮੂਹ ਐਨ.ਜੀ.ਓਜ ਵੱਲੋਂ ਆਪੋ-ਆਪਣੇ ਖੇਤਰਾਂ ਵਿਚ ਕੀਤੀ ਜਾ ਰਹੀ ਸੇਵਾ ਦੇ ਨਾਲ-ਨਾਲ, ਨਿਵੇਕਲਾ ਨਵਾਂਸ਼ਹਿਰ ਨਾਲ ਜੁੜ ਕੇ ਆਪਣੀਆਂ ਸੇਵਾਵਾਂ ਦਾ ਦਾਇਰਾ ਵਧਾਉਣ ਦੀ ਅਪੀਲ ਵੀ ਕੀਤੀ | ਮੀਟਿੰਗ ਵਿਚ ਸਹਾਇਕ ਕਮਿਸ਼ਨਰ (ਜ) ਅਨਮਜੋਤ ਕੌਰ, ਈ.ਏ.ਸੀ. (ਸਿਖਲਾਈ ਅਧੀਨ) ਅਰਸ਼ਦੀਪ ਸਿੰਘ ਲੁਬਾਣਾ, ਐਨ.ਜੀ.ਓਜ਼ ਪ੍ਰਤੀਨਿਧ ਲਾਲੀ ਸੈਣੀ, ਨਰਿੰਦਰ ਸਿੰਘ ਭਾਰਟਾ, ਗੁਰਚਰਨ ਸਿੰਘ ਬਸਿਆਲਾ, ਰਣਜੀਤ ਕੌਰ, ਬੀਰਬਲ ਤੱਖੀ, ਗਗਨਦੀਪ, ਜੇ.ਐੱਸ. ਗਿੱਦਾ ਅਤੇ ਮਨਮੀਤ ਸਿੰਘ, ਰਤਨ ਜੈਨ, ਯਸ਼ਪਾਲ ਸਿੰਘ ਹਾਫ਼ਿਜ਼ਾਬਾਦੀ, ਜਸਵੰਤ ਸਿੰਘ ਭੱਟੀ, ਬਲਦੇਵ ਭਾਰਤੀ, ਪਰਵਿੰਦਰ ਸਿੰਘ ਕਿੱਤਣਾ, ਡੀ.ਐੱਸ. ਬਿਜਰਾਲ ਤੇ ਸੰਜੇ ਧਾਕਡ, ਸੁਸ਼ੀਲ ਕੁਮਾਰ ਪੁਰੀ, ਅਗਾਂਹਵਧੂ ਕਿਸਾਨ ਮਹਿੰਦਰ ਸਿੰਘ ਦੁਸਾਂਝ, ਸੁਰਿੰਦਰ ਅਗਨੀਹੋਤਰੀ, ਓਾਕਾਰ ਸਿੰਘ, ਅਮਰਜੀਤ ਸਿੰਘ ਅਤੇ ਜਸਪ੍ਰੀਤ ਕੌਰ ਮੌਜੂਦ ਸਨ |

'ਪੜ੍ਹੋ ਪੰਜਾਬ' ਤਹਿਤ ਪ੍ਰਾਇਮਰੀ ਸਕੂਲਾਂ ਦੇ ਬਲਾਕ ਪੱਧਰੀ ਮੁਕਾਬਲੇ ਕਰਵਾਏ

ਬੰਗਾ, 21 ਫਰਵਰੀ (ਜਸਬੀਰ ਸਿੰਘ ਨੂਰਪੁਰ)- ਬਲਾਕ ਬੰਗਾ ਦੇ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਵਿੱਦਿਅਕ ਮੁਕਾਬਲੇ ਕਰਵਾਏ ਗਏ | ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਅਸ਼ੋਕ ਕੁਮਾਰ ਅਤੇ ਬਲਾਕ ਮਾਸਟਰ ਟ੍ਰੇਨਰਜ਼ ਸੁਰਿੰਦਰ ਰਾਮ ਦੀ ਅਗਵਾਈ 'ਚ ਹੋਏ ...

ਪੂਰੀ ਖ਼ਬਰ »

ਸਾਂਝੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਮੁਕੰਮਲ ਹੜਤਾਲ-ਪੰਜਾਬ ਸਰਕਾਰ ਦੀ ਅਰਥੀ ਫੂਕੀ

ਨਵਾਂਸ਼ਹਿਰ, 21 ਫਰਵਰੀ (ਹਰਮਿੰਦਰ ਸਿੰਘ ਪਿੰਟੂ)- ਅੱਜ ਰੋਡਵੇਜ਼ ਕਰਮਚਾਰੀਆਂ ਦੀ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਸਮੂਹ ਜਥੇਬੰਦੀਆਂ ਵੱਲੋਂ ਪੰਜਾਬ ਰੋਡਵੇਜ਼ ਨਵਾਂਸ਼ਹਿਰ ਬੱਸ ਅੱਡੇ ਵਿਖੇ ਇਕ ਦਿਨਾਂ ਹੜਤਾਲ ਕਰਕੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਦੇ ਵਿਕਾਸ-ਵਿਸਥਾਰ ਸਬੰਧੀ ਲੇਖਕਾਂ ਵਲੋਂ ਡੀ.ਸੀ. ਨੂੰ ਮੰਗ ਪੱਤਰ ਅੱਜ

ਨਵਾਂਸ਼ਹਿਰ, 21 ਫਰਵਰੀ (ਦੀਦਾਰ ਸਿੰਘ ਸ਼ੇਤਰਾ)- ਪੰਜਾਬੀ ਭਾਸ਼ਾ ਤਾਲਮੇਲ ਕਮੇਟੀ ਪੰਜਾਬ ਦੇ ਦਿਸ਼ਾ ਨਿਰਦੇਸ਼ ਅਧੀਨ ਜ਼ਿਲ੍ਹੇ ਭਰ ਦੀਆਂ ਲਿਖਾਰੀ/ਸਾਹਿਤ ਸਭਾਵਾਂ ਵੱਲੋਂ ਪੰਜਾਬੀ ਮਾਤ ਭਾਸ਼ਾ ਨੂੰ ਵਿਗਿਆਨ ਲੀਹਾਂ ਤੇ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਡਿਪਟੀ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕਾਰ ਦੀ ਲਪੇਟ 'ਚ ਆਏ ਦੋ ਮੋਟਰਸਾਈਕਲਾਂ ਦੇ ਚਾਲਕ ਹੋਏ ਗੰਭੀਰ ਜ਼ਖਮੀ

ਮਜਾਰੀ/ਸਾਹਿਬਾ, 21 ਫਰਵਰੀ (ਨਿਰਮਲਜੀਤ ਸਿੰਘ ਚਾਹਲ)- ਅੱਜ ਸ਼ਾਮ ਕਰਾਵਰ ਬੱਸ ਅੱਡੇ ਵਿਖੇ ਤੇਜ਼ ਰਫ਼ਤਾਰ ਕਾਰ ਦੀ ਲਪੇਟ 'ਚੋ ਆਏ ਦੋ ਮੋਟਰਸਾਈਕਲਾਂ ਦੇ ਚਾਲਕਾਂ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕਾਰ ਨੰ:ਸੀ.ਐਚ01 ਬੀ.7825 ਜਿਸ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟੇ੍ਰਟ ਵਲੋਂ ਮਨਾਹੀ ਦੇ ਹੁਕਮ ਜਾਰੀ

ਨਵਾਂਸ਼ਹਿਰ, 21 ਫ਼ਰਵਰੀ (ਦੀਦਾਰ ਸਿੰਘ ਸ਼ੇਤਰਾ)- ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਅਮਿਤ ਕੁਮਾਰ ਨੇ ਜ਼ਿਲ੍ਹੇ ਵਿਚ ਬਿਨਾਂ ਮਨਜ਼ੂਰੀ ਬੋਰਵੈੱਲ ਪੁੱਟਣ ਜਾਂ ਡੂੰਘੇ ਕਰਨ 'ਤੇ ਰੋਕ ਲਗਾਉਂਦਿਆਂ, ਇਸ ਲਈ ਸਮਰੱਥ ਅਧਿਕਾਰੀ ਦੀ ਬਾ-ਸ਼ਰਤ ਪ੍ਰਵਾਨਗੀ ਲਾਜ਼ਮੀ ਕਰ ਦਿੱਤੀ ਹੈ ...

ਪੂਰੀ ਖ਼ਬਰ »

ਚੌਾਕੀਆਂ ਕਬੱਡੀ ਟੂਰਨਾਮੈਂਟ ਫਾਈਨਲ 'ਚ ਜਗਤਪੁਰ ਨੇ ਜੰਡਿਆਲਾ ਮੰਜਕੀ ਨੂੰ ਹਰਾਇਆ

ਮੁਕੰਦਪੁਰ, 21 ਫਰਵਰੀ (ਅਮਰੀਕ ਸਿੰਘ ਢੀਂਡਸਾ) - ਪ੍ਰਸਿੱਧ ਚੌਾਕੀਆਂ ਮੇਲਾ ਕਬੱਡੀ ਟੂਰਨਾਮੈਂਟ ਦੇ ਆਖਰੀ ਦਿਨ ਬਹੁਤ ਹੀ ਰੌਚਿਕ ਤੇ ਦਿਲਚਸਪ ਮੁਕਾਬਲੇ ਵੇਖਣ ਨੂੰ ਮਿਲੇ | ਆਲ ਓਪਨ ਦੀਆਂ ਦੂਰੋਂ-ਦੂਰੋਂ ਆਈਆਂ ਟੀਮਾਂ ਨੇ ਇਸ ਟੂਰਨਾਮੈਂਟ ਵਿਚ ਹਿੱਸਾ ਲੈ ਕੇ ਆਪਣੀ ਖੇਡ ...

ਪੂਰੀ ਖ਼ਬਰ »

ਨਾਨਕਸਰ ਠਾਠ ਮਜਾਰੀ ਵਿਖੇ ਧਾਰਮਿਕ ਸਮਾਗਮ ਕਰਵਾਇਆ

ਮਜਾਰੀ/ਸਾਹਿਬਾ, 21 ਫਰਵਰੀ (ਨਿਰਮਲਜੀਤ ਸਿੰਘ ਚਾਹਲ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦਵਾਰਾ ਨਾਨਕਸਰ ਠਾਠ ਮਜਾਰੀ ਵਿਖੇ ਇੱਕ ਮਹੀਨੇ ਤੋਂ ਚੱਲ ਰਹੀ ਸ਼੍ਰੀ ਅਖੰਡ ਪਾਠਾਂ ਦੀ ਲੜੀ ਦੀ ਸਮਾਪਤੀ ਮੌਕੇ ਗੁਰਮਤਿ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਨਾਭ ਕੰਵਲ ਰਾਜਾ ਸਾਹਿਬ ਦੇ ਜਨਮ ਦਿਨ ਨੂੰ ਸਮਰਪਤ ਧਾਰਮਿਕ ਸਮਾਗਮ ਸਮਾਪਤ

ਔੜ/ਝਿੰਗੜਾਂ, 21 ਫਰਵਰੀ (ਕੁਲਦੀਪ ਸਿੰਘ ਝਿੰਗੜ)- ਪਿੰਡ ਝਿੰਗੜਾਂ ਵਿਖੇ ਪੂਰਨ ਬ੍ਰਹਮ ਗਿਆਨੀ ਸ੍ਰੀ ਹਜ਼ੂਰ ਨਾਭ ਕੰਵਲ ਰਾਜਾ ਸਾਹਿਬ ਦੇ ਜਨਮ ਦਿਨ ਨੂੰ ਸਮਰਪਿਤ ਤਪ ਅਸਥਾਨ ਛੱਪੜੀਂ ਸਾਹਿਬ ਦੇ ਮੁੱਖ ਸੇਵਾਦਾਰ ਬੀਬੀ ਰੇਸ਼ਮੋਂ ਦੀ ਰਹਿਨੁਮਾਈ ਹੇਠ ਸੰਗਤਾਂ ਦੇ ...

ਪੂਰੀ ਖ਼ਬਰ »

ਸਿਗਰਟ ਨੋਸ਼ੀ ਕਰਨ ਵਾਲਿਆਂ ਦੇ ਚਲਾਨ ਕੱਟੇ

ਬੰਗਾ, 21 ਫਰਵਰੀ (ਜਸਬੀਰ ਸਿੰਘ ਨੂਰਪੁਰ)- ਮੁੱਢਲਾ ਸਿਹਤ ਕੇਂਦਰ ਸੁੱਜੋਂ ਦੇ ਮੈਡੀਕਲ ਅਫ਼ਸਰ ਡਾ: ਹਰਬੰਸ ਸਿੰਘ ਦੀ ਰਹਿਨੁਮਾਈ ਹੇਠ ਬੰਗਾ ਸ਼ਹਿਰ ਵਿਖੇ ਸਿਗਰਟ, ਬੀੜੀ, ਤੰਬਾਕੂ ਆਦਿ ਪੀਣ ਅਤੇ ਵੇਚਣ ਵਾਲਿਆਂ ਦੇ ਕੋਟਪਾ ਐਕਟ ਦੇ ਤਹਿਤ ਚਲਾਨ ਹਰਮੇਸ਼ ਲਾਲ, ਅਮਰਨਾਥ ...

ਪੂਰੀ ਖ਼ਬਰ »

ਔੜ 'ਚ ਹੋਮਿਓਪੈਥਿਕ ਅਤੇ ਆਯੁਰਵੈਦਿਕ ਮੁਫ਼ਤ ਡਾਕਟਰੀ ਜਾਂਚ ਕੈਂਪ ਲਗਾਇਆ

ਔੜ, 21 ਫਰਵਰੀ (ਗੁਰਨਾਮ ਸਿੰਘ ਗਿਰਨ)- ਬਾਬਾ ਵਿਸ਼ਵਕਰਮਾ ਮੰਦਰ ਔੜ ਵਿਖੇ ਮੰਦਰ ਕਮੇਟੀ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਮੁਕੰਦਪੁਰ ਤੋਂ ਡਾ: ਅਮਰਿੰਦਰ ਸਿੰਘ ਹੋਮੀਓ. ਮੈਡੀਕਲ ਅਫ਼ਸਰ ਅਤੇ ਡਾ: ਸ਼ੁੱਭਕਾਮਨਾ ਆਯੁਰਵੈਦਿਕ ਮੈਡੀਕਲ ਅਫ਼ਸਰ 'ਤੇ ਆਧਾਰਤ ਇਕ ਦਿਨਾਂ ...

ਪੂਰੀ ਖ਼ਬਰ »

ਜਥੇਦਾਰ ਹਰਦੇਵ ਸਿੰਘ ਭੱਠਲ ਨਹੀਂ ਰਹੇ-ਸਸਕਾਰ ਅੱਜ

ਭੱਦੀ, 21 ਫਰਵਰੀ (ਨਰੇਸ਼ ਧੌਲ)- ਅਕਾਲੀ ਆਗੂ ਜਥੇਦਾਰ ਹਰਦੇਵ ਸਿੰਘ ਭੱਠਲ ਪਿੰਡ ਮੌਜੋਵਾਲ ਮਜਾਰਾ ਜੋ ਅਚਾਨਕ ਦਿਲ ਦੀ ਗਤੀ ਰੁਕ ਜਾਣ ਕਾਰਨ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾ ਵਿਚ ਜਾ ਬਿਰਾਜੇ |ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਅੰਤਿਮ ...

ਪੂਰੀ ਖ਼ਬਰ »

ਬੀਬੀ ਬਖ਼ਸ਼ੀਸ਼ ਕੌਰ ਰੱਕੜ ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਪਾਏ

ਮਜਾਰੀ/ਸਾਹਿਬਾ, 21 ਫਰਵਰੀ (ਨਿਰਮਲਜੀਤ ਸਿੰਘ ਚਾਹਲ)- ਬੀਬੀ ਬਖ਼ਸ਼ੀਸ਼ ਕੌਰ ਰੱਕੜ ਜੋ ਕੁਝ ਸਮਾਂ ਪਹਿਲਾਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਨਮਿੱਤ ਰੱਖੇ ਸ੍ਰੀ ਸਹਿਜ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਰੱਕੜਾਂ ਢਾਹਾਂ ਵਿਖੇ ਪਾਏ ਗਏ, ਉਪਰੰਤ ਭਾਈ ਗੁਰਮਨਦੀਪ ...

ਪੂਰੀ ਖ਼ਬਰ »

ਬਾਬਾ ਬਲਰਾਜ ਕਾਲਜ ਵਿਖੇ ਮਾਂ-ਬੋਲੀ ਦਿਵਸ ਮਨਾਇਆ

ਬਲਾਚੌਰ, 21 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)- ਬਾਬਾ ਬਲਰਾਜ ਪੰਜਾਬ ਯੂਨੀਵਰਸਿਟੀ ਕੌਸਟੀਚਿਊਟ ਕਾਲਜ ਬਲਾਚੌਰ ਵਿਖੇ ਕੌਮਾਂਤਰੀ ਮਾਂ ਬੋਲੀ ਦਿਵਸ ਦੇ ਸਬੰਧ ਵਿਚ ਪ੍ਰਭਾਵਸ਼ਾਲੀ ਸਮਾਗਮ ਕਰਾਇਆ ਗਿਆ | ਇਸ ਮੌਕੇ ਪਿ੍ੰ: ਡਾ: ਸੁਨੀਲ ਕੁਮਾਰ ਖੋਸਲਾ ਨੇ ਮਾਂ ਬੋਲੀ ਦੀ ...

ਪੂਰੀ ਖ਼ਬਰ »

ਜਸਟਿਨ ਟਰੂਡੋ ਦੀ ਪੰਜਾਬ ਫੇਰੀ ਨੇ ਪੰਜਾਬੀਆਂ ਅਤੇ ਪ੍ਰਵਾਸੀ ਪੰਜਾਬੀਆਂ ਦੇ ਦਿਲ ਜਿੱਤੇ-ਜਾਡਲੀ

ਮਜਾਰੀ/ਸਾਹਿਬਾ, 21 ਫਰਵਰੀ (ਨਿਰਮਲਜੀਤ ਸਿੰਘ ਚਾਹਲ)- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਫੇਰੀ ਦੌਰਾਨ ਪੰਜਾਬ ਵਿਚ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕਿ ਪੰਜਾਬੀਆਂ, ਸਿੱਖਾਂ ਅਤੇ ਐਨ.ਆਰ.ਆਈ. ਦੇ ਦਿਲ ਜਿੱਤੇ ਹਨ | ਸ਼ੋ੍ਰਮਣੀ ਗੁਰਦਵਾਰਾ ਪ੍ਰਬੰਧਕ ...

ਪੂਰੀ ਖ਼ਬਰ »

ਲੜੋਆ ਵਿਖੇ ਬਾਬਾ ਮੋਤੀ ਰਾਮ ਮਹਿਰਾ ਦੀ ਯਾਦ 'ਚ ਧਾਰਮਿਕ ਸਮਾਗਮ 25 ਨੂੰ

ਔੜ/ਝਿੰਗੜਾਂ, 21 ਫਰਵਰੀ (ਕੁਲਦੀਪ ਸਿੰਘ ਝਿੰਗੜ)- ਪਿੰਡ ਲੜੋਆ ਵਿਖੇ ਬਾਬਾ ਮੋਤੀ ਰਾਮ ਮਹਿਰਾ ਦੀ ਯਾਦ ਨੂੰ ਸਮਰਪਿਤ ਕਰਵਾਏ ਜਾਂ ਰਹੇ ਧਾਰਮਿਕ ਸਮਾਗਮ ਸਬੰਧੀ ਮੀਟਿੰਗ ਬਾਬਾ ਮੋਤੀ ਰਾਮ ਮਹਿਰਾ ਟਰੱਸਟ ਦੇ ਪ੍ਰਧਾਨ ਜੋਗਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਅਤੇ ...

ਪੂਰੀ ਖ਼ਬਰ »

ਬਲਾਕ ਪੱਧਰੀ ਵਿੱਦਿਅਕ ਮੁਕਾਬਲਿਆਂ 'ਚ ਮਾਹਿਲ ਗਹਿਲਾ ਸਕੂਲ ਨੇ ਮਾਰੀਆਂ ਮੱਲਾਂ

ਬੰਗਾ, 21 ਫਰਵਰੀ (ਕਰਮ ਲਧਾਣਾ)- ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਨਵਾਂਸ਼ਹਿਰ-2 ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਦੇ ਬਲਾਕ ਪੱਧਰੀ ਵਿੱਦਿਅਕ ਮੁਕਾਬਲਿਆਂ 'ਚ ਸਰਕਾਰੀ ਪ੍ਰਾਇਮਰੀ ਸਕੂਲ ਮਾਹਿਲ ਗਹਿਲਾ ਦੇ ਬੱਚਿਆਂ ਨੇ ...

ਪੂਰੀ ਖ਼ਬਰ »

ਇੰਸਪੈਕਟਰ ਅਜੇ ਕੁਮਾਰ ਨੇ ਮੈਡੀਕਲ ਪ੍ਰੈਕਟੀਸ਼ਨਰਾਂ ਨਾਲ ਕੀਤੀ ਮੀਟਿੰਗ

ਬਲਾਚੌਰ, 21 ਫਰਵਰੀ (ਵਰਿੰਦਰਪਾਲ ਸਿੰਘ ਹੁੰਦਲ)-ਬਲਾਚੌਰ ਦੇ ਸ਼ਹਿਰ ਅਤੇ ਪਿੰਡਾਂ ਵਿੱਚ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਇੰਸਪੈਕਟਰ ਅਜੇ ਕੁਮਾਰ ਐੱਸ.ਐੱਚ.ਓ. ਵਲੋਂ ਮੈਡੀਕਲ ਪਰੈਕਟੀਸ਼ਨਰਾਂ ਨਾਲ ਇਕ ਮੀਟਿੰਗ ਕੀਤੀ ਗਈ | ਜਿਸ ਵਿੱਚ ਉਨ੍ਹਾਂ ਬਲਾਚੌਰ ਦੇ ਇਲਾਕੇ ਅੰਦਰ ...

ਪੂਰੀ ਖ਼ਬਰ »

ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵਲੋਂ ਬੀ.ਡੀ.ਪੀ.ਓ. ਨੂੰ ਮੰਗ-ਪੱਤਰ

ਨਵਾਂਸ਼ਹਿਰ, 21 ਫ਼ਰਵਰੀ (ਗੁਰਬਖਸ਼ ਸਿੰਘ ਮਹੇ)-ਅੱਜ ਇਥੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੱਦੇ ਤੇ ਬਲਾਕ ਵਿਕਾਸ 'ਤੇ ਪੰਚਾਇਤ ਅਫ਼ਸਰ ਨਵਾਂਸ਼ਹਿਰ ਦੇ ਦਫ਼ਤਰ ਵਿਖੇ ਵਰਕਰਾਂ ਵੱਲੋਂ ਧਰਨਾ ਦਿੱਤਾ ਗਿਆ | ਇਸ ਮੌਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਰਾਮ ਸਿੰਘ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੇ ਜਨਮ ਦਿਨ ਸਬੰਧੀ ਦੋ ਦਿਨਾ ਸਮਾਗਮ ਸਮਾਪਤ

ਮੁਕੰਦਪੁਰ, 21 ਫਰਵਰੀ (ਦੇਸ ਰਾਜ ਬੰਗਾ) - ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਚਾਹਲ ਕਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਨ ਨੂੰ ਸਮਰਪਿਤ ਦੋ ਦਿਨਾ ਸਮਾਗਮ ਸਮੂਹ ਸੰਗਤਾਂ ਦੀ ਸ਼ਮੂਲੀਅਤ ਨਾਲ ਕਰਵਾਇਆ ਗਿਆ | ਸਮਾਗਮ ਦੇ ਦੂਸਰੇ ਦਿਨ ਸ੍ਰੀ ਅਖੰਡ ਪਾਠ ਦੇ ...

ਪੂਰੀ ਖ਼ਬਰ »

ਕੌਲਗੜ੍ਹ ਵਿਖੇ ਖ਼ੂਨਦਾਨ ਕੈਂਪ ਲਗਾਇਆ

ਮਜਾਰੀ/ਸਾਹਿਬਾ, 21 ਫਰਵਰੀ (ਨਿਰਮਲਜੀਤ ਸਿੰਘ ਚਾਹਲ)- ਪਿੰਡ ਕੌਲਗੜ੍ਹ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਹਲਕਾ ਵਿਧਾਇਕ ਚੌ: ਦਰਸ਼ਨ ਲਾਲ ਮੰਗੂਪੁਰ ਵਲੋਂ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਖ਼ੂਨਦਾਨ ਕਰਨਾ ਸਭ ਤੋਂ ਮਹਾਨ ਕੰਮ ਹੈ | ਕੈਂਪ ਵਿਚ ...

ਪੂਰੀ ਖ਼ਬਰ »

ਠਾਕਰਦੁਆਰਾ ਚੌਹੜਾ ਵਿਖੇ ਸਾਲਾਨਾ ਹੋਲੀ ਮੇਲੇ 'ਤੇ ਭੰਡਾਰਾ 28 ਤੋਂ

ਪੱਲੀ ਝਿੱਕੀ, 21 ਫਰਵਰੀ (ਕੁਲਦੀਪ ਸਿੰਘ ਪਾਬਲਾ)- ਠਾਕਰਦੁਆਰਾ ਪਿੰਡ ਚੌਹੜਾ ਵਿਖੇ ਸਲਾਨਾ ਹੋਲੀ ਮੇਲਾ ਅਤੇ ਭੰਡਾਰਾ ਇਸ ਅਸਥਾਨ ਦੇ ਮੁੱਖ ਸੇਵਾਦਾਰ ਲਛਮਣ ਦਾਸ, ਸਮੂਹ ਸੇਵਕ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਪੂਰਵਕ 28 ਫਰਵਰੀ ਤੋਂ 2 ਮਾਰਚ ਤੱਕ ...

ਪੂਰੀ ਖ਼ਬਰ »

'ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ' ਪ੍ਰੋਜੈਕਟ ਅਧੀਨ ਅਧਿਆਪਕਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 24 ਨੂੰ

ਨਵਾਂਸ਼ਹਿਰ, 21 ਫਰਵਰੀ (ਦੀਦਾਰ ਸਿੰਘ ਸ਼ੇਤਰਾ)- ਸਿੱਖਿਆ ਵਿਭਾਗ ਵੱਲੋਂ 'ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ' ਪੋ੍ਰਜੈਕਟ ਅਧੀਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਮੁਕਾਬਲੇ 24 ਫਰਵਰੀ ਨੂੰ ਸਵੇਰੇ 9 ਵਜੇ ਡਾਈਟ ਨੌਰਾ ਵਿਖੇ ਕਰਵਾਏ ਜਾ ਰਹੇ ਹਨ | ਵਿਭਾਗ ਦੇ ਬੁਲਾਰੇ ਨੇ ...

ਪੂਰੀ ਖ਼ਬਰ »

ਉਸਾਰੀ ਕਿਰਤੀਆਂ ਵਲੋਂ ਡੀ.ਸੀ. ਦਫ਼ਤਰ ਅੱਗੇ ਧਰਨਾ 26 ਨੂੰ

ਨਵਾਂਸ਼ਹਿਰ, 21 ਫ਼ਰਵਰੀ (ਗੁਰਬਖਸ਼ ਸਿੰਘ ਮਹੇ)-ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ (ਇਫ਼ਟੂ) ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 26 ਫ਼ਰਵਰੀ ਨੂੰ ਡੀ. ਸੀ. ਦਫ਼ਤਰ ਨਵਾਂਸ਼ਹਿਰ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ | ਇਹ ਫ਼ੈਸਲਾ ਅੱਜ ਇੱਥੇ ਯੂਨੀਅਨ ਦੀ ਮੀਟਿੰਗ ਵਿਚ ਕੀਤਾ ...

ਪੂਰੀ ਖ਼ਬਰ »

ਰਾਖਵਾਂਕਰਨ ਲਾਗੂ ਕਰਨ ਲਈ ਸਰਕਾਰ ਸੁਹਿਰਦਤਾ ਦਿਖਾਏ- ਸਿੱਧੂ

ਬੰਗਾ, 21 ਫਰਵਰੀ (ਲਾਲੀ ਬੰਗਾ)- ਗਜ਼ਟਿਡ ਐਾਡ ਨਾਨ ਗਜ਼ਟਿਡ ਐੱਸ. ਸੀ. ਬੀ. ਸੀ ਵੈਲਫੇਅਰ ਫੈਡਰੇਸ਼ਨ ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਦੇਵ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕਰਦਿਆਂ ਕਿਹਾ ਕਿ ਸਰਕਾਰ ਸੰਵਿਧਾਨਿਕ ਤੌਰ ਤਰੱਕੀਆਂ ਅਤੇ ...

ਪੂਰੀ ਖ਼ਬਰ »

ਪਿੰਡ ਛੋਕਰਾਂ ਵਿਖੇ ਸੁੰਦਰ ਦਸਤਾਰ ਸਜਾਓ ਮੁਕਾਬਲੇ ਕਰਵਾਏ

ਰਾਹੋਂ, 21 ਫਰਵਰੀ (ਬਲਬੀਰ ਸਿੰਘ ਰੂਬੀ) ਪਿੰਡ ਛੋਕਰਾਂ ਵਿਖੇ ਚੌਥਾ ਸੁੰਦਰ ਦਸਤਾਰ ਸਜਾਓ ਮੁਕਾਬਲਾ ਅਵਤਾਰ ਸਿੰਘ ਖਾਬੜਾ ਦੀ ਅਗਵਾਈ ਵਿਚ ਕਰਵਾਇਆ ਗਿਆ | ਇਸ ਮੁਕਾਬਲੇ ਵਿਚ ਜੂਨੀਅਰ 5 ਸਾਲ ਤੋਂ 15 ਸਾਲ ਤੱਕ ਅਤੇ ਸੀਨੀਅਰ ਵਰਗ 15 ਸਾਲ ਤੋਂ 25 ਸਾਲ ਤੱਕ ਦੋ ਵਰਗਾਂ ਵਿਚ ਵੰਡ ...

ਪੂਰੀ ਖ਼ਬਰ »

ਜੱਬੋਵਾਲ ਕਬੱਡੀ ਕੱਪ ਸਬੰਧੀ ਪੋਸਟਰ ਜਾਰੀ

ਮੱਲਪੁਰ ਅੜਕਾਂ, 21 ਫਰਵਰੀ (ਮਨਜੀਤ ਸਿੰਘ ਜੱਬੋਵਾਲ)- ਪਿੰਡ ਜੱਬੋਵਾਲ ਵਿਖੇ ਸਮੂਹ ਪਿੰਡ ਵਾਸੀਆਂ ਤੇ ਐਨ. ਆਰ. ਆਈ ਵੀਰਾਂ ਦੇ ਸਹਿਯੋਗ ਨਾਲ ਤੇ ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਕਲੱਬ, ਪੰਚਾਇਤ ਮੈਂਬਰਾਂ ਵਲੋਂ ਸਲਾਨਾ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ | ਜਿਸ ਸਬੰਧੀ ...

ਪੂਰੀ ਖ਼ਬਰ »

ਜੈਨ ਮਾਡਲ ਸਕੂਲ ਬੰਗਾ 'ਚ ਵਿਦਾਇਗੀ ਸਮਾਗਮ ਕਰਵਾਇਆ

ਬੰਗਾ, 21 ਫਰਵਰੀ (ਲਾਲੀ ਬੰਗਾ)- ਸਵਾਮੀ ਰੂਪ ਚੰਦ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਚ 9ਵੀਂ, 10ਵੀਂ, 11ਵੀਂ, 12ਵੀਂ ਕਲਾਸਾਂ ਵਲੋਂ ਵਿਦਾਇਗੀ ਸਮਾਗਮ ਕਰਵਾਇਆ ਗਿਆ | ਸਕੂਲ ਦੇ ਪਿੰ੍ਰਸੀਪਲ ਸ੍ਰੀਮਤੀ ਮੰਜੂ ਮੋਹਨ ਬਾਲਾ ਨੇ ਦੱਸਿਆ ਕਿ ਚਾਰ ਕਲਾਸਾਂ ਨੇ ਮਿਲ ਕੇ ...

ਪੂਰੀ ਖ਼ਬਰ »

ਬਿਨਾਂ ਪੈਸਿਓਾ ਕਬਜ਼ਾ, ਸੌਦਾ ਕਿਹੋ ਜਿਹਾ? ਬਨਾਮ ਚਾਰਮਾਰਗੀ ਸੜਕ

ਜਾਡਲਾ, 21 ਫਰਵਰੀ (ਬਲਦੇਵ ਸਿੰਘ ਬੱਲੀ)- ਇਸ ਇਲਾਕੇ ਦੇ ਤਕਰੀਬਨ ਇਕ ਦਰਜ਼ਨ ਤੋਂ ਵੱਧ ਪਿੰਡਾਂ ਦੀ ਜ਼ਮੀਨ ਤੇ ਰੋਪੜ- ਫਗਵਾੜਾ ਚਾਰਮਾਰਗੀ ਸੜਕ ਦੇ ਨਿਰਮਾਣ ਲਈ ਛੋਟੀਆਂ ਵੱਡੀਆਂ ਮਸ਼ੀਨਾਂ ਵੱਲ ਜੰਗੀ ਪੱਧਰ 'ਤੇ ਕੰਮ ਸ਼ੁਰੂ ਹੈ ਪਰ ਜਿਨ੍ਹਾਂ ਕਿਸਾਨਾਂ ਦੀ ਜ਼ਮੀਨ ਤੇ ਇਹ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX