ਤਾਜਾ ਖ਼ਬਰਾਂ


ਅਮਰਨਾਥ ਯਾਤਰਾ 'ਤੇ ਗਏ ਨੌਜਵਾਨ ਦੀ ਰਸਤੇ ਵਿਚ ਮੌਤ
. . .  6 minutes ago
ਭਿੱਖੀਵਿੰਡ, 17 ਜੁਲਾਈ (ਬੌਬੀ)-ਭਿੱਖੀਵਿੰਡ ਤੋਂ ਮੋਟਰ ਸਾਈਕਲਾਂ 'ਤੇ ਅਮਰਨਾਥ (ਜੰਮੂ ਕਸ਼ਮੀਰ) ਯਾਤਰਾ ਤੇ ਗਏ ਚਾਰ ਦੋਸਤਾਂ 'ਚੋਂ ਇਕ ਦੀ ਰਸਤੇ 'ਚ ਵਾਪਸੀ ਮੌਕੇ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਪ੍ਰੀਤ ਸਿੰਘ ਵਾਸੀ ,,,
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੂੰ ਲੱਗਾ ਪੰਜਵਾਂ ਝਟਕਾ
. . .  11 minutes ago
ਸਿੱਖਿਆ ਵਿਭਾਗ ਵੱਲੋਂ ਦਸਤੀ ਛੁੱਟੀ ਦੀਆਂ ਅਰਜ਼ੀਆਂ ਨਾ ਲੈਣ ਦੇ ਹੁਕਮ ਜਾਰੀ
. . .  17 minutes ago
ਮਾਹਿਲਪੁਰ 17 ਜੁਲਾਈ (ਦੀਪਕ ਅਗਨੀਹੋਤਰੀ)- ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਮੂਹ ਸਰਕਾਰੀ ਪ੍ਰਾਇਮਰੀ, ਮਿਡਲ ਅਤੇ ਹਾਇਰ ਸੈਕੰਡਰੀ ਸਕੂਲਾਂ 'ਚ ਅਧਿਆਪਕਾਂ ਵੱਲੋਂ ਦਸਤੀ ਤੌਰ 'ਤੇ ਅਤੇ ਹੱਥ ਲਿਖਤ ਰਾਹੀਂ ਲਈਆਂ ਜਾਂਦੀਆਂ....
ਮੰਗਾਂ ਨੂੰ ਲੈ ਕੇ ਨਗਰ ਕੌਂਸਲ ਜੈਤੋ ਦੇ ਮੁਲਾਜ਼ਮਾਂ ਵੱਲੋਂ ਦੋ ਦਿਨਾਂ ਹੜਤਾਲ
. . .  27 minutes ago
ਜੈਤੋ, 17 ਜੁਲਾਈ (ਗੁਰਚਰਨ ਸਿੰਘ ਗਾਬੜੀਆ)- ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਦੋ ਰੋਜਾ ਹੜਤਾਲ ਸਥਾਨਕ ਨਗਰ ਕੌਂਸਲ ਜੈਤੋ ਵਿਖੇ ਜਥੇਬੰਦੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਵੱਲੋਂ ਆਰੰਭ ਕੀਤੀ ਗਈ ਹੈ। ਨਗਰ ਕੌਂਸਲ ਵਰਕਰ ਫੈਡਰੇਸ਼ਨ...
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 20 ਓਵਰਾਂ ਤੋਂ ਬਾਅਦ ਭਾਰਤ 100/2
. . .  54 minutes ago
ਸਵਾਮੀ ਅਗਨੀਵੇਸ਼ ਨੇ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਕੀਤੀ ਮੰਗ
. . .  52 minutes ago
ਰਾਂਚੀ, 17 ਜੁਲਾਈ - ਝਾਰਖੰਡ ਦੇ ਪਾਕੁੜ ਪਹੁੰਚੇ ਸਮਾਜਿਕ ਕਾਰਜਕਰਤਾ ਸਵਾਮੀ ਅਗਨੀਵੇਸ਼ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਭਾਜਪਾ ਵਰਕਰਾਂ ਵੱਲੋਂ ਪਹਿਲਾਂ ਸਵਾਮੀ ਅਗਨੀਵੇਸ਼ ਨੂੰ ਕਾਲੇ ਝੰਡੇ ਦਿਖਾ ਕੇ ਉਨ੍ਹਾਂ ਦਾ ਵਿਰੋਧ ਕੀਤਾ ਗਿਆ...
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੂੰ ਲੱਗਾ ਦੂਜਾ ਝਟਕਾ
. . .  59 minutes ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 15 ਓਵਰਾਂ ਤੋਂ ਬਾਅਦ ਭਾਰਤ 68/1
. . .  about 1 hour ago
ਦਾਤੀ ਮਹਾਰਾਜ ਵਿਰੁੱਧ ਸੀ. ਬੀ. ਆਈ. ਜਾਂਚ ਲਈ ਦਿੱਲੀ ਹਾਈਕੋਰਟ ਦਾਇਰ ਕੀਤੀ ਗਈ ਪਟੀਸ਼ਨ
. . .  about 1 hour ago
ਨਵੀਂ ਦਿੱਲੀ, 17 ਜੁਲਾਈ- ਜਬਰ-ਜਨਾਹ ਮਾਮਲੇ ਦੇ ਦੋਸ਼ੀ ਦਾਤੀ ਮਹਾਰਾਜ ਵਿਰੁੱਧ ਪੀੜਤਾ ਨੇ ਦਿੱਲੀ ਹਾਈਕੋਰਟ 'ਚ ਸੀ. ਬੀ. ਆਈ. ਜਾਂਚ ਲਈ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ 'ਚ ਹਾਈਕੋਰਟ ਅੱਗੇ ਅਪੀਲ ਕੀਤੀ ਗਈ ਹੈ ਕਿ ਦਾਤੀ ਮਹਾਰਾਜ ਅਤੇ ਉਨ੍ਹਾਂ ਦੇ...
ਗੈਰ ਕਾਨੂੰਨੀ ਕਾਲੋਨੀਆਂ ਨੂੰ ਨੇਮਬੱਧ ਕਰਨ ਲਈ ਨਵੀਂ ਨੀਤੀ ਬਾਰੇ ਬਣੀ ਸਹਿਮਤੀ
. . .  about 1 hour ago
ਚੰਡੀਗੜ੍ਹ, 17 ਜੁਲਾਈ - ਪੰਜਾਬ ਸਰਕਾਰ ਨੇ ਗ਼ੈਰਕਾਨੂੰਨੀ ਕਾਲੋਨੀਆਂ ਨੂੰ ਨੇਮਬੱਧ ਕਰਨ ਲਈ ਬਣਾਈ ਗਈ ਨਵੀਂ ਨੀਤੀ ਉੱਤੇ ਹੋਏ ਵਿਚਾਰ ਵਟਾਂਦਰੇ ਤੋਂ ਬਾਅਦ ਇਸ ਉੱਤੇ ਸਹਿਮਤੀ ਹੋ ਗਈ ਹੈ। ਅੱਜ ਪੰਜਾਬ ਭਵਨ ਵਿਖੇ ਗ਼ੈਰਕਾਨੂੰਨੀ ਕਾਲੋਨੀਆਂ ਨੂੰ ਨਿਯਮਤ ਕਰਨ...
ਅਨੁਰਾਗ ਠਾਕੁਰ ਬਣੇ ਲੋਕ ਸਭਾ 'ਚ ਭਾਜਪਾ ਦੇ ਮੁੱਖ ਸੁਚੇਤਕ
. . .  about 1 hour ago
ਨਵੀਂ ਦਿੱਲੀ, 17 ਜੁਲਾਈ- ਭਾਜਪਾ ਨੇ ਹਿਮਾਚਲ ਪ੍ਰਦੇਸ਼ ਤੋਂ ਸੰਸਦ ਮੈਂਬਰ ਅਨੁਰਾਗ ਠਾਕੁਰ ਨੂੰ ਲੋਕ ਸਭਾ 'ਚ ਪਾਰਟੀ ਦਾ ਨਵਾਂ ਸੁਚੇਤਕ ਨਿਯੁਕਤ ਕੀਤਾ ਹੈ। ਠਾਕੁਰ ਨੂੰ ਰਾਕੇਸ਼ ਸਿੰਘ ਦੇ ਥਾਂ 'ਤੇ ਸੁਚੇਤਕ ਨਿਯੁਕਤ ਕੀਤਾ ਗਿਆ ਹੈ, ਜਿਨ੍ਹਾਂ ਨੇ ਕੁਝ ਸਮਾਂ ਪਹਿਲਾਂ ਪਾਰਟੀ ਦੀ ਮੱਧ...
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਭਾਰਤ 32/1
. . .  about 1 hour ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ
. . .  about 1 hour ago
ਜੇਲ੍ਹ 'ਚ ਪੇਸ਼ੀ ਲਈ ਜਾਂਦੇ ਸਮੇਂ ਕੈਦੀ ਫਰਾਰ
. . .  about 1 hour ago
ਪਠਾਨਕੋਟ, 17 ਜੁਲਾਈ- ਪਠਾਨਕੋਟ ਜੇਲ੍ਹ 'ਚ ਪੇਸ਼ੀ ਲਈ ਜਾਂਦੇ ਸਮੇਂ ਦੋ ਕੈਦੀ ਫਰਾਰ ਹੋ ਗਏ। ਘਟਨਾ ਤੋਂ ਬਾਅਦ ਪੁਲਿਸ ਨੇ ਘੇਰਾਬੰਦੀ ਕਰਕੇ ਇੱਕ ਕੈਦੀ ਨੂੰ ਕਾਬੂ ਕਰ ਲਿਆ, ਜਦਕਿ ਦੂਜਾ ਅਜੇ ਵੀ ਫਰਾਰ ਹੈ...
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 5 ਓਵਰਾਂ ਤੋਂ ਬਾਅਦ ਭਾਰਤ 12/0
. . .  1 minute ago
ਦਿਲਪ੍ਰੀਤ ਬਾਬਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  about 2 hours ago
ਪ੍ਰਸਾਦ ਖਾਣ ਨਾਲ ਬਿਮਾਰ ਹੋਏ 40 ਤੋਂ ਜ਼ਿਆਦਾ ਲੋਕ
. . .  about 2 hours ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੇ ਜਿੱਤਿਆ ਟਾਸ, ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  about 2 hours ago
ਜੰਮੂ-ਕਸ਼ਮੀਰ 'ਚ ਪੰਜਾਬ ਨਾਲ ਸੰਬੰਧਤ ਫੌਜੀ ਨੇ ਕੀਤੀ ਖ਼ੁਦਕੁਸ਼ੀ
. . .  about 2 hours ago
ਕਰਨਾਟਕ ਦੇ ਮੁੱਖ ਮੰਤਰੀ ਨੇ ਰਾਮ ਵਿਲਾਸ ਪਾਸਵਾਨ ਨਾਲ ਕੀਤੀ ਮੁਲਾਕਾਤ
. . .  about 2 hours ago
'ਆਧੁਨਿਕ ਇਤਿਹਾਸ' ਦੇ ਸਭ ਤੋਂ ਅਮੀਰ ਵਿਅਕਤੀ ਬਣੇ ਜੈੱਫ ਬੇਜ਼ੋਸ
. . .  about 2 hours ago
ਧਾਰਾ 377 'ਤੇ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫੈਸਲਾ
. . .  about 3 hours ago
ਇਸਲਾਮਾਬਾਦ ਹਾਈ ਕੋਰਟ ਨੇ ਨਵਾਜ਼ ਅਤੇ ਮਰੀਅਮ ਦੀ ਜ਼ਮਾਨਤ ਪਟੀਸ਼ਨ ਨੂੰ ਕੀਤਾ ਖ਼ਾਰਜ
. . .  about 3 hours ago
ਪਨਬੱਸ ਦੇ ਕਰਮਚਾਰੀਆਂ ਵੱਲੋਂ ਦੀਨਾਨਗਰ ਵਿਖੇ ਟਰਾਂਸਪੋਰਟ ਮੰਤਰੀ ਵਿਰੁੱਧ ਰੋਸ ਰੈਲੀ
. . .  about 3 hours ago
ਝਾਰਖੰਡ 'ਚ ਭਾਜਪਾ ਵਰਕਰਾਂ ਨੇ ਸਵਾਮੀ ਅਗਨੀਵੇਸ਼ ਦੀ ਕੀਤੀ ਕੁੱਟਮਾਰ
. . .  about 3 hours ago
4 ਸਾਲਾਂ ਦੇ ਕਾਰਜਕਾਲ 'ਚ ਮੋਦੀ ਸਰਕਾਰ ਨੇ ਕਿੰਨੇ ਮੁਸਲਮਾਨਾਂ ਨੂੰ ਸੁਰੱਖਿਆ ਬਲਾਂ 'ਚ ਕੀਤਾ ਭਰਤੀ - ਓਵੈਸੀ
. . .  about 4 hours ago
ਸਕਾਰਾਤਮਕ ਰਹੀ ਸਰਬ ਪਾਰਟੀ ਬੈਠਕ- ਅਨੰਤ ਕੁਮਾਰ
. . .  about 4 hours ago
ਅਫ਼ਗਾਨ ਦੂਤਾਵਾਸ ਨੇ ਜਲਾਲਾਬਾਦ ਹਮਲੇ 'ਚ ਮਾਰੇ ਗਏ ਸਿੱਖਾਂ ਅਤੇ ਹਿੰਦੂਆਂ ਨੂੰ ਦਿੱਤੀ ਸ਼ਰਧਾਂਜਲੀ
. . .  about 4 hours ago
ਤੇਜ਼ਾਬੀ ਹਮਲੇ ਅਤੇ ਜਬਰ ਜਨਾਹ ਪੀੜਤਾਂ ਨੂੰ ਮਿਲੇਗਾ 7 ਲੱਖ ਮੁਆਵਜ਼ਾ
. . .  about 5 hours ago
ਨੀਂਦਰਲੈਂਡ ਦੇ ਰਾਜਦੂਤ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ
. . .  about 5 hours ago
'ਕਾਂਗਰਸ ਮੁਸਲਿਮ ਪਾਰਟੀ' ਵਿਵਾਦ 'ਤੇ ਬੋਲੇ ਰਾਹੁਲ, ਕਿਹਾ- ਮੇਰੇ ਲਈ ਧਰਮ ਅਤੇ ਜਾਤ ਦਾ ਕੋਈ ਮਤਲਬ ਨਹੀਂ ਹੈ
. . .  about 5 hours ago
ਪੰਜਾਬ 'ਚ ਵੱਡੇ ਪੱਧਰ 'ਤੇ ਹੋਈਆਂ ਤਹਿਸੀਲਦਾਰਾਂ ਦੀਆਂ ਬਦਲੀਆਂ
. . .  about 5 hours ago
ਸਰਬ-ਦਲ ਦੀ ਬੈਠਕ 'ਚ ਸ਼ਾਮਲ ਹੋਣ ਲਈ ਸੰਸਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 5 hours ago
ਉਤਰਾਖੰਡ : ਐਸ. ਡੀ. ਆਰ. ਐਫ. ਦੀ ਟੀਮ ਨੇ ਮੰਦਰ 'ਚ ਫਸੇ ਕਈ ਲੋਕਾਂ ਨੂੰ ਬਚਾਇਆ
. . .  about 5 hours ago
ਏਅਰ ਹੋਸਟੇਸ ਖੁਦਕੁਸ਼ੀ ਮਾਮਲੇ 'ਚ 14 ਦਿਨ ਦੀ ਨਿਆਂਇਕ ਹਿਰਾਸਤ 'ਚ ਪਤੀ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 11 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ
  •     Confirm Target Language  

ਪਟਿਆਲਾ

ਪ੍ਰਨੀਤ ਕੌਰ ਤੇ ਧਰਮਸੋਤ ਵਲੋਂ ਪਟਿਆਲਾ ਵਿਰਾਸਤੀ ਉਤਸਵ ਦਾ ਉਦਘਾਟਨ

ਪਟਿਆਲਾ, 21 ਫਰਵਰੀ (ਗੁਰਵਿੰਦਰ ਸਿੰਘ ਔਲਖ)-ਸ਼ਾਹੀ ਸ਼ਾਨੋ-ਸ਼ੌਕਤ ਨਾਲ ਵਿਰਾਸਤੀ ਅੰਦਾਜ਼ 'ਚ ਖ਼ੂਬਸੂਰਤ ਰੌਸ਼ਨੀਆਂ ਨਾਲ ਜਗਮਗਾਏ ਪਟਿਆਲਾ ਦੇ ਵਿਰਾਸਤੀ ਕਿਲਾ ਮੁਬਾਰਕ ਵਿਖੇ ਮਧੁਰ ਸੰਗੀਤ ਅਤੇ ਸ਼ਹਿਨਾਈ ਦੀਆਂ ਧੁਨਾਂ ਤੇ ਬਿਗਲ ਦੀ ਗੰੂਜ ਨਾਲ 'ਪਟਿਆਲਾ ਵਿਰਾਸਤੀ ਉਤਸਵ' ਦਾ ਆਗਾਜ਼ ਹੋ ਗਿਆ | ਇਸ ਉਤਸਵ ਦਾ ਉਦਘਾਟਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਸ਼ੇਸ਼ ਤੌਰ 'ਤੇ ਪੁੱਜੇ ਪੰਜਾਬ ਦੇ ਸੀਨੀਅਰ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਅਤੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਨੇ ਕਿਲਾ ਮੁਬਾਰਕ ਅੰਦਰ ਜਗਦੀ ਕਰੀਬ ਢਾਈ ਦਹਾਕੇ ਪੁਰਾਣੀ ਜਗਦੀ ਜੋਤ ਤੋਂ ਅੱਗੇ ਜਾਗੋ ਨੂੰ ਜਗਾ ਕੇ ਕੀਤਾ | ਇਸ ਦੌਰਾਨ ਸ. ਧਰਮਸੋਤ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਸਰਕਾਰ ਪੰਜਾਬ ਦੇ ਅਮੀਰ ਸਭਿਆਚਾਰ ਅਤੇ ਵਿਰਸੇ ਨੂੰ ਸੰਭਾਲਣ ਲਈ ਯਤਨਸ਼ੀਲ ਹੈ ਤੇ ਸਾਡੀ ਸਰਕਾਰ ਦਾ ਮਨੋਰਥ ਪੰਜਾਬ ਦੇ ਬੱਚਿਆਂ ਤੇ ਨੌਜਵਾਨਾਂ ਨੂੰ ਪੰਜਾਬ ਦੀ ਅਮੀਰ ਵਿਰਾਸਤ ਅਤੇ ਸਭਿਆਚਾਰ ਨਾਲ ਜੋੜਨਾ ਹੈ | ਸ. ਧਰਮਸੋਤ ਨੇ ਕਿਹਾ ਕਿ ਇਸੇ ਤਰਜ 'ਤੇ ਅੰਮਿ੍ਤਸਰ, ਕਪੂਰਥਲਾ ਅਤੇ ਬਠਿੰਡਾ ਵਿਖੇ ਵੀ ਵਿਰਾਸਤੀ ਉਤਸਵ ਕਰਵਾਏ ਜਾਣਗੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਰਾਜ ਦੇ ਰਿਆਸਤੀ ਸ਼ਹਿਰਾਂ ਨੂੰ ਸੈਰ ਸਪਾਟਾ ਸਥਾਨਾਂ ਵਜੋਂ ਵਿਕਸਤ ਤੇ ਪ੍ਰਫੁਲਿਤ ਕਰਨ ਲਈ ਸ਼ਾਹੀ ਸਰਕਟ ਬਣਾ ਰਹੀ ਹੈ, ਜਿਸ ਵਿਚ ਪਟਿਆਲਾ, ਨਾਭਾ, ਸੰਗਰੂਰ, ਕਪੂਰਥਲਾ ਤੇ ਫ਼ਰੀਦਕੋਟ ਆਦਿ ਸ਼ਾਮਲ ਕੀਤੇ ਗਏ ਹਨ | ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀਮਤੀ ਪ੍ਰਨੀਤ ਕੌਰ ਨੇ ਕਿਹਾ ਕਿ ਇਸ ਵਿਰਾਸਤੀ ਉਤਸਵ ਦਾ ਮਕਸਦ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਸਾਡੀ ਵਡਮੁੱਲੀ ਵਿਰਾਸਤ, ਸਭਿਆਚਾਰ ਅਤੇ ਅਮੀਰ ਵਿਰਸੇ ਬਾਰੇ ਜਾਣਕਾਰੀ ਦੇਣਾ ਹੈ | ਉਨ੍ਹਾਂ ਕਿਹਾ ਕਿ ਭਾਵੇਂ ਪਿਛਲੀ ਸਰਕਾਰ ਨੇ ਰਾਜਸੀ ਵਿਤਕਰੇ ਕਰਕੇ ਇਸ ਵਿਰਾਸਤੀ ਉਤਸਵ ਨੂੰ ਮਨਾਉਣਾ ਬੰਦ ਕਰ ਦਿੱਤਾ ਸੀ ਜਦਕਿ ਸਰਕਾਰ ਕੋਈ ਵੀ ਹੋਵੇ ਪਰ ਅਜਿਹੇ ਉਤਸਵਾਂ ਨੂੰ ਜਾਰੀ ਰੱਖਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ 'ਪਟਿਆਲਾ ਹੈਰੀਟੇਜ ਉਤਸਵ-2018' ਜਿਸ ਨੂੰ ਲੈ ਕੇ ਪਟਿਆਲਵੀਆਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਇਸ ਮੌਕੇ ਪੰਜਾਬੀ ਸੂਫ਼ੀ ਫ਼ਨਕਾਰ ਮਦਨ ਗੋਪਾਲ ਸਿੰਘ ਆਪਣੇ ਫ਼ਨ ਦਾ ਮੁਜ਼ਾਹਰਾ ਕਰਦਿਆਂ ਸੀਹ ਹਰਫੀ, ਅਲਫ਼ ਅੱਲਾ, ਚੰਬੇ ਦੀ ਬੂਟੀ ਤੇ ਹੋਰ ਸੂਫ਼ੀ ਗਾਇਕੀ ਸੁਣਾ ਕੇ ਸਰੋਤਿਆਂ ਨੂੰ ਮੰਤਰ ਮੁਗਧ ਕਰ ਦਿੱਤਾ |
ਇਸ ਦੌਰਾਨ ਪ੍ਰਨੀਤ ਕੌਰ ਅਤੇ ਸਾਧੂ ਸਿੰਘ ਧਰਮਸੋਤ ਨੇ ਵਿਰਾਸਤੀ ਮਸ਼ਾਲ ਮਾਰਚ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਸ ਪੁਰਾਤਨ ਵਿਰਸੇ ਅਤੇ ਅਮੀਰ ਵਿਰਾਸਤ ਦੀ ਝਲਕ ਬਖੇਰਦੇ ਮਾਰਚ 'ਚ ਸਭ ਤੋਂ ਅੱਗੇ ਪੀ.ਏ.ਪੀ. ਦੇ ਘੋੜ ਸਵਾਰ ਖ਼ੂਬਸੂਰਤ ਵਰਦੀਆਂ 'ਚ ਸਜੇ ਤੇ ਜਵਾਨ, ਉੱਘੇ ਕਲਾਕਾਰ ਪੰਮੀ ਬਾਈ ਤੇ ਐਮੀ ਵਿਰਕ ਸਮੇਤ ਕੌਮਾਂਤਰੀ ਪਹਿਲਵਾਨ ਪਲਵਿੰਦਰ ਚੀਮਾ ਮਸ਼ਾਲ ਲੈ ਕੇ ਅੱਗੇ ਚੱਲ ਰਹੇ ਸਨ | ਪਿਛੇ ਟਰਾਲੇ 'ਚ ਜੰਗੇ-ਏ-ਸਾਰਾਗੜ੍ਹੀ ਨੰੂ ਦਰਸਾਉਣ ਲਈ ਉਸੇ ਪੁਰਾਤਨ ਫ਼ੌਜੀ ਵਰਦੀ 'ਚ ਸਜੇ ਸਿਪਾਹੀਆਂ ਸਮੇਤ ਪੰਜਾਬ ਦੇ ਪੁਰਾਤਨ ਵਿਰਸੇ ਨੂੰ ਦਰਸਾਉਂਦੀ ਜਾਗੋ 'ਚ ਲੋਕ ਨਾਚ ਗਿੱਧਾ ਪਾਉਂਦੀਆਂ ਸਰਕਾਰੀ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਸ਼ਾਮਿਲ ਹੋਈਆਂ | ਇਸ ਮਸ਼ਾਲ ਮਾਰਚ ਕਿਲਾ ਮੁਬਾਰਕ, ਅਦਾਲਤ ਬਾਜ਼ਾਰ, ਅਨਾਰਦਾਣਾ ਚੌਾਕ, ਤਵੱਕਲੀ ਮੋੜ, ਸ਼ੇਰਾਂ ਵਾਲਾ ਗੇਟ, ਫੁਆਰਾ ਚੌਾਕ, ਸੇਵਾ ਸਿੰਘ ਠੀਕਰੀਵਾਲ ਚੌਾਕ, ਵਾਈ.ਪੀ.ਐਸ. ਚੌਾਕ, ਗੁਰਦੁਆਰਾ ਮੋਤੀ ਬਾਗ਼ ਚੌਾਕ, ਨਗਰ ਨਿਗਮ, ਮਹਿੰਦਰਾ ਕਾਲਜ ਚੌਾਕ ਤੋਂ ਹੁੰਦੀ ਹੋਈ ਐਨ.ਆਈ.ਐਸ. ਵਿਖੇ ਸਮਾਪਤ ਹੋਈ | ਇਸ ਦੌਰਾਨ ਵਿਧਾਇਕ ਹਰਦਿਆਲ ਸਿੰਘ ਕੰਬੋਜ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਪੋਤਰੀਆਂ ਬੀਬਾ ਸ਼ਹਿਰਇੰਦਰ ਕੌਰ ਤੇ ਬੀਬਾ ਇਨਾਇਤ ਕੌਰ, ਪੰਜਾਬੀ ਯੂਨੀਵਰਸਿਟੀ ਦੇ ਵੀ.ਸੀ. ਡਾ. ਬੀ.ਐਸ. ਘੁੰਮਣ, ਸੀਨੀਅਰ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ, ਸ਼ਹਿਰੀ ਕਾਂਗਰਸ ਪ੍ਰਧਾਨ ਪੀ.ਕੇ. ਪੁਰੀ, ਡਾ. ਦਰਸ਼ਨ ਸਿੰਘ ਘੁੰਮਣ, ਅਨਿਲ ਮਹਿਤਾ, ਕੇ.ਕੇ. ਸਹਿਗਲ, ਮਹੰਤ ਹਰਵਿੰਦਰ ਸਿੰਘ ਖਨੌਰਾ, ਸ਼ੇਰ ਖਾਨ, ਅਤੁਲ ਜੋਸ਼ੀ, ਵਿਜੇ ਕੂਕਾ, ਸੰਜੇਇੰਦਰ ਸਿੰਘ ਬਨੀ ਚਹਿਲ, ਸੁਰਿੰਦਰ ਜੀਤ ਸਿੰਘ ਵਾਲੀਆ, ਨਰਪਿੰਦਰ ਸਿੰਘ ਚਹਿਲ, ਵਿਜੇ ਕੂਕਾ, ਚੇਅਰਮੈਨ ਐਾਟੀ ਨਾਰਕੋਟਿਸ ਰਣਜੀਤ ਸਿੰਘ ਨਿਕੜਾ, ਸਭਿਆਚਾਰਕ ਮਾਮਲੇ ਵਿਭਾਗ ਦੇ ਡਾਇਰੈਕਟਰ ਸ. ਸ਼ਿਵਦੁਲਾਰ ਸਿੰਘ ਢਿੱਲੋਂ, ਡਵੀਜਨਲ ਕਮਿਸ਼ਨਰ ਸ੍ਰੀ ਵੀ.ਕੇ. ਮੀਨਾ, ਆਈ.ਜੀ. ਏ.ਐਸ. ਰਾਏ, ਆਈ.ਜੀ. ਅਮਰ ਸਿੰਘ ਚਹਿਲ, ਡੀ.ਆਈ.ਜੀ. ਡਾ. ਸੁਖਚੈਨ ਸਿੰਘ ਗਿੱਲ, ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਐਸ.ਐਸ.ਪੀ. ਡਾ. ਐਸ. ਭੂਪਤੀ, ਇੰਡੀਅਨ ਟਰੱਸਟ ਫਾਰ ਰੂਰਲ ਹੈਰੀਟੇਜ ਐਾਡ ਡਿਵੈਲਪਮੈਂਟ ਸ੍ਰੀ ਐਸ.ਕੇ. ਮਿਸ਼ਰਾ, ਐਸ.ਪੀ. ਕੰਵਰਦੀਪ ਕੌਰ, ਐਸ.ਡੀ.ਐਮ. ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐਮ. ਨਾਭਾ ਜਸ਼ਨਦੀਪ ਕੌਰ, ਐਸ.ਡੀ.ਐਮ. ਪਾਤੜਾਂ ਕਾਲਾ ਰਾਮ ਕਾਂਸਲ ਆਦਿ ਮੌਜੂਦ ਸਨ |

22 ਦੀ ਸਵੇਰ ਸਾਈਕਲ ਰੈਲੀ, ਸ਼ਾਮ ਨੂੰ ਸ਼ਾਸਤਰੀ ਸੰਗੀਤ ਦੀ ਹੋਵੇਗੀ ਪੇਸ਼ਕਾਰੀ-ਪੂਨਮਦੀਪ ਕੌਰ
ਪੂਨਮਦੀਪ ਕੌਰ ਨੇ ਦੱਸਿਆ ਕਿ 22 ਫਰਵਰੀ ਨੂੰ ਸਵੇਰੇ 7.30 ਵਜੇ ਵਿਰਾਸਤੀ ਇਮਾਰਤ ਐਨ.ਆਈ.ਐਸ. ਤੋਂ ਸਾਈਕਲ ਰੈਲੀ ਕੱਢੀ ਜਾਵੇਗੀ, ਜਿਸ ਨੂੰ ਆਈ.ਜੀ. ਏ.ਐਸ. ਰਾਏ ਤੇ ਡੀ.ਆਈ.ਜੀ. ਡਾ. ਸੁਖਚੈਨ ਸਿੰਘ ਗਿੱਲ ਰਵਾਨਾ ਕਰਨਗੇ, ਜੋ ਕਿ ਸ਼ਾਹੀ ਸਮਾਧਾਂ ਤੋਂ ਹੁੰਦੀ ਹੋਈ ਗੁੜ੍ਹ ਮੰਡੀ, ਕਿਲਾ ਮੁਬਾਰਕ, ਅਦਾਲਤ ਬਜ਼ਾਰ, ਧਰਮਪੁਰਾ ਬਜ਼ਾਰ, ਸ਼ੇਰਾਂ ਵਾਲਾ ਗੇਟ, ਸ੍ਰੀ ਕਾਲੀ ਦੇਵੀ ਮੰਦਿਰ, ਗੁਰਦੁਆਰਾ ਦੁੱਖ ਨਿਵਾਰਨ ਸਾਹਿਬ, ਪਾਸੀ ਰੋਡ, ਚਿਲਡਰਨ ਮੈਮੋਰੀਅਲ ਚੌਾਕ ਤੋਂ ਹੁੰਦੀ ਹੋਈ, ਰਿੰਕ ਹਾਲ ਤੋਂ ਅੱਗੇ ਬਾਰਾਂਦਰੀ ਬਾਗ ਵਿਖੇ ਸਮਾਪਤ ਹੋਵੇਗੀ | ਇਸੇ ਦਿਨ ਸ਼ਾਮ ਨੂੰ ਕਿਲਾ ਮੁਬਾਰਕ ਵਿਖੇ ਪਟਿਆਲਾ ਘਰਾਣਾ ਪੁਰਾਤਨ ਗਾਇਨ ਸ਼ੈਲੀ ਦੇ ਗਾਇਕ ਪੰਡਤ ਅਜੋਏ ਚੱਕਰਵਰਤੀ ਅਤੇ ਬਨਾਰਸ ਘਰਾਣੇ ਦੇ ਸ਼ਾਸਤਰੀ ਸੰਗੀਤਕਾਰ ਪੰਡਤ ਚੰੁਨੀ ਲਾਲ ਮਿਸ਼ਰਾ ਆਪਣੀ ਪੇਸ਼ਕਾਰੀ ਦੇਣਗੇ |
ਇਸੇ ਦੌਰਾਨ 22 ਫਰਵਰੀ ਨੂੰ ਹੀ ਭਾਸ਼ਾ ਵਿਭਾਗ ਨੇੜੇ ਸਥਿਤ ਉਤਰ ਖੇਤਰੀ ਸਭਿਆਚਾਰਕ ਕੇਂਦਰ ਦੇ ਵਿਰਸਾ ਵਿਹਾਰ ਕੇਂਦਰ ਵਿਖੇ 2 ਫਰਵਰੀ ਤੱਕ ਚੱਲਣ ਵਾਲੀ ਵਿਰਾਸਤੀ ਪ੍ਰਦਰਸ਼ਨੀ ਦਾ ਉਦਘਾਟਨ ਵਾਇਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਡਾ. ਬੀ.ਐਸ. ਘੁੰਮਣ ਕਰਨਗੇ, ਜਿੱਥੇ, ਪੁਰਾਤਨ ਹੱਥ ਲਿਖ਼ਤ ਧਾਰਮਿਕ ਗ੍ਰੰਥ, ਪੋਥੀਆਂ, ਵਿਰਾਸਤੀ ਪੇਟਿੰਗਜ, ਨਾਨਕਸ਼ਾਹੀ ਤੇ ਹੋਰ ਪੁਰਾਤਨ ਸਿੱਕੇ ਅਤੇ ਹੋਰ ਪੁਰਾਤਨ ਸ਼ਸਤਰ ਸਮੇਤ ਵਿਰਾਸਤੀ ਵਸਤਾਂ ਦਰਸ਼ਕਾਂ ਦੇ ਦੇਖਣ ਲਈ ਪ੍ਰਦਰਸ਼ਿਤ ਹੋਣਗੀਆਂ |

ਨਗਰ ਨਿਗਮ ਨੇ ਸਵੇਰੇ 5 ਵਜੇ ਕੀਤੀ ਨਾਜਾਇਜ਼ ਕਾਬਜ਼ਕਾਰਾਂ ਿਖ਼ਲਾਫ਼ ਵੱਡੀ ਕਾਰਵਾਈ

ਪਟਿਆਲਾ, 21 ਫਰਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਨਗਰ ਨਿਗਮ ਦੀ ਲੈਂਡ ਸ਼ਾਖਾ ਵਲੋਂ ਸਵੇਰੇ 5 ਵਜੇ ਵੱਡੇ ਲਾਮ-ਲਸ਼ਕਰ ਨਾਲ ਪਟਿਆਲਾ-ਰਾਜਪੁਰਾ ਸੜਕ ਨੂੰ ਦੇਵੀਗੜ੍ਹ-ਪਹੇਵਾ ਮਾਰਗ ਨਾਲ ਜੋੜਦੀ ਸੜਕ 'ਤੇ ਕੀਤੇ ਕਬਜ਼ੇ ਹਟਾਉਣ ਲਈ ਕਾਰਵਾਈ ਆਰੰਭੀ ਗਈ | ਬੜੀ ਤੇਜ਼ੀ ਨਾਲ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਰਾਜਪੁਰਾ, 21 ਫਰਵਰੀ (ਜੀ.ਪੀ. ਸਿੰਘ, ਰਣਜੀਤ ਸਿੰਘ)-ਕੌਮੀ ਸ਼ਾਹ ਮਾਰਗ ਨੰਬਰ 1 ਰਾਜਪੁਰਾ-ਅੰਬਾਲਾ ਸੜਕ 'ਤੇ ਪਿੰਡ ਸ਼ੰਭੂ ਨੇੜੇ ਵਾਪਰੇ ਇਕ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸੰਜੀਵ ਕੁਮਾਰ ਵਾਸੀ ਪਿੰਡ ਸਲੇਮਪੁਰ ਵਾਲੀਆ ...

ਪੂਰੀ ਖ਼ਬਰ »

ਐੱਸ.ਐੱਸ.ਏ./ਰਮਸਾ ਅਧਿਆਪਕਾਂ ਨੇ ਚੋਣ ਵਾਅਦਿਆਂ ਦੀ ਪੰਡ ਫੂਕੀ

ਪਟਿਆਲਾ, 21 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਐੱਸ.ਐੱਸ.ਏ/ਰਮਸਾ ਅਧਿਆਪਕਾਂ ਵੱਲੋਂ ਆਪਣੀਆਂ ਸੇਵਾਵਾਂ ਸਿੱਖਿਆ ਵਿਭਾਗ ਵਿਚ ਰੈਗੂਲਰ ਕਰਵਾਉਣ, ਝੂਠੇ ਪੁਲਿਸ ਕੇਸ ਰੱਦ ਕਰਵਾਉਣ ਅਤੇ ਪਿਛਲੇ ਕਈ ਮਹੀਨਿਆਂ ਤੋਂ ਰੁਕੀਆਂ ਤਨਖ਼ਾਹਾਂ ਜਾਰੀ ਨਾ ਕੀਤੇ ਜਾਣ ਦੇ ਵਿਰੋਧ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਦੀ ਮੌਤ

ਪਟਿਆਲਾ, 21 ਫਰਵਰੀ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਸ਼ਾਹੀ ਸ਼ਹਿਰ ਪਟਿਆਲਾ ਵਿਖੇ ਵਾਪਰੇ ਸੜਕ ਹਾਦਸੇ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਘਟਨਾ ਸਾਹਮਣੇ ਆਈ ਹੈ | ਇਸ ਸਬੰਧੀ ਜਾਣਕਾਰੀ ਮਿਲਦੇ ਹੀ ਪੁਲਿਸ ਵਲੋਂ ਦੋਵਾਂ ਮਾਮਲਿਆਂ 'ਚ ਕੇਸ ਦਰਜ ਕਰਕੇ ਕਾਰਵਾਈ ...

ਪੂਰੀ ਖ਼ਬਰ »

ਕੁੱਟਮਾਰ ਦੇ ਵੱਖ-ਵੱਖ ਮਾਮਲਿਆਂ 'ਚ 5 ਨਾਮਜ਼ਦ

ਪਟਿਆਲਾ, 21 ਫਰਵਰੀ (ਆਤਿਸ਼, ਮਨਦੀਪ ਸਿੰਘ ਖਰੌੜ)-ਪਟਿਆਲਾ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਕੁੱਟ ਮਾਰ ਕਰਨ ਦੀ ਘਟਨਾਵਾਂ ਸਾਹਮਣੇ ਆਈਆਂ ਹਨ, ਇਨ੍ਹਾਂ ਸਬੰਧੀ ਜਾਣਕਾਰੀ ਮਿਲਦੇ ਹੀ ਪੁਲਿਸ ਨੇ 5 ਵਿਅਕਤੀਆਂ ਦੇ ਿਖ਼ਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ...

ਪੂਰੀ ਖ਼ਬਰ »

ਸ਼ਹਿਰ 'ਚ ਵੱਖ-ਵੱਖ ਥਾਵਾਂ ਤੋਂ ਦੋ ਮੋਟਰਸਾਈਕਲ ਚੋਰੀ

ਪੁਲਿਸ ਮਾਮਲਾ ਦਰਜ ਕਰਕੇ ਪੜਤਾਲ 'ਚ ਜੁੱਟੀ ਪਟਿਆਲਾ, 21 ਫਰਵਰੀ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ਵਿਖੇ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਇਨ੍ਹਾਂ ਦਾਅਵਿਆਂ ...

ਪੂਰੀ ਖ਼ਬਰ »

ਕੁੱਟਮਾਰ ਦੇ ਵੱਖ-ਵੱਖ ਮਾਮਲਿਆਂ 'ਚ 5 ਨਾਮਜ਼ਦ

ਪਟਿਆਲਾ, 21 ਫਰਵਰੀ (ਆਤਿਸ਼, ਮਨਦੀਪ ਸਿੰਘ ਖਰੌੜ)-ਪਟਿਆਲਾ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਕੁੱਟ ਮਾਰ ਕਰਨ ਦੀ ਘਟਨਾਵਾਂ ਸਾਹਮਣੇ ਆਈਆਂ ਹਨ, ਇਨ੍ਹਾਂ ਸਬੰਧੀ ਜਾਣਕਾਰੀ ਮਿਲਦੇ ਹੀ ਪੁਲਿਸ ਨੇ 5 ਵਿਅਕਤੀਆਂ ਦੇ ਿਖ਼ਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ...

ਪੂਰੀ ਖ਼ਬਰ »

ਡਾ: ਗੁਰਮੀਤ ਸਿੰਘ ਸਿੱਧੂ ਦੀ ਪੁਸਤਕ 'ਧਰਮ: ਆਧੁਨਿਕ ਤੇ ਉਤਰ ਆਧੁਨਿਕ ਸਿਧਾਂਤ' ਲੋਕ ਅਰਪਣ

ਪਟਿਆਲਾ, 21 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਦੇ ਪ੍ਰੋਫੈਸਰ ਤੇ ਮੁਖੀ ਡਾ: ਗੁਰਮੀਤ ਸਿੰਘ ਸਿੱਧੂ ਵਲੋਂ ਰਚਿਤ ਪੁਸਤਕ 'ਧਰਮ: ਆਧੁਨਿਕ ਅਤੇ ਉਤਰ ਆਧੁਨਿਕ ਸਿਧਾਂਤ' ਦੀ ਨਵੀਂ ...

ਪੂਰੀ ਖ਼ਬਰ »

ਜੈਸਪਰ ਸਕੂਲ ਘਨੌਰ ਦੇ ਬਾਲ ਦੂਸ਼ਿਤ ਪਾਣੀ ਪੀਣ ਲਈ ਮਜਬੂਰ

ਘਨੌਰ, 21 ਫਰਵਰੀ (ਜਾਦਵਿੰਦਰ ਸਿੰਘ ਜੋਗੀਪੁਰ)-ਬੱਚਿਆਂ ਦੇ ਭਵਿੱਖ ਨੂੰ ਉੱਜਵਲ ਬਣਾਉਣ ਦੀ ਰਾਹ 'ਤੇ ਤੁਰੇ ਕਸਬਾ ਘਨੌਰ 'ਚ ਸਥਿਤ ਜੈਸਪਰ ਸਕੂਲ 'ਚ ਸਵੱਛ ਭਾਰਤ ਮੁਹਿੰਮ ਦਾ ਅਸਰ ਨਜ਼ਰ ਨਹੀਂ ਆ ਰਿਹਾ | ਮਹਿੰਗੇ ਭਾਅ ਦੇ ਇਨ੍ਹਾਂ ਸਕੂਲਾਂ 'ਚ ਮਾਪੇ ਇਸ ਗੱਲ ਤੋਂ ਸੰਤੁਸ਼ਟ ...

ਪੂਰੀ ਖ਼ਬਰ »

ਖ਼ਾਲਸਾ ਸਕੂਲ 'ਚ ਧਾਰਮਿਕ ਸਮਾਗਮ ਕਰਵਾਇਆ

ਰਾਜਪੁਰਾ, 21 ਫਰਵਰੀ (ਰਣਜੀਤ ਸਿੰਘ)-ਇਥੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਲੋਂ ਸਕੂਲ ਦੀ ਚੜ੍ਹਦੀਕਲਾ ਤੇ ਬੱਚਿਆਂ ਦੀ ਸਾਲਾਨਾ ਪ੍ਰੀਖਿਆ 'ਚ ਵਧੀਆ ਪ੍ਰਦਰਸ਼ਨ ਕਰਨ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਸਕੂਲ ਵਿਚ ਵੱਖ-ਵੱਖ ਗਤੀਵਿਧੀਆਂ 'ਚ ...

ਪੂਰੀ ਖ਼ਬਰ »

ਧਰਮਸੋਤ ਨੇ ਦਿੱਤਾ ਨਰੇਸ਼ ਗੁਪਤਾ ਨੂੰ ਔਰਤ ਕਾਂਗਰਸ ਦੀ ਸਕੱਤਰ ਦਾ ਨਿਯੁਕਤੀ ਪੱਤਰ

ਨਾਭਾ, 21 ਫਰਵਰੀ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਤੋਂ ਮਹਿਲਾ ਆਗੂ ਨਰੇਸ਼ ਗੁਪਤਾ ਕਾਂਗਰਸ ਪਾਰਟੀ ਦੇ ਵਫ਼ਾਦਾਰ ਆਗੂ ਸੀਨੀ. ਕੌਾਸਲਰ ਅਮਰਦੀਪ ਖੰਨਾ ਦੀ ਅਗਵਾਈ 'ਚ ਕਾਂਗਰਸ ਵਿਚ ਸ਼ਾਮਿਲ ਹੋ ਕੇ ਆਪਣੀਆਂ ਸਰਗਰਮੀਆਂ ਅਤੇ ਸੇਵਾਵਾਂ ਨੂੰ ਇਮਾਨਦਾਰੀ ਨਾਲ ਨਿਭਾ ਕੇ ...

ਪੂਰੀ ਖ਼ਬਰ »

ਸਭਿਆਚਾਰ ਦੇ ਰੰਗਾਂ 'ਚ ਰੰਗਿਆ ਸਰਸ ਮੇਲਾ ਸ਼ੁਰੂ

ਪਟਿਆਲਾ, 21 ਫਰਵਰੀ (ਗੁਰਵਿੰਦਰ ਸਿੰਘ ਔਲਖ)- ਦੇਸ਼ ਦੇ ਵੱਖ-ਵੱਖ ਸੱਭਿਆਚਾਰਾਂ ਦੇ ਰੰਗਾਂ 'ਚ ਰੰਗਿਆ ਵਿਰਾਸਤੀ ਸਰਸ ਮੇਲਾ ਸ਼ਾਹੀ ਸ਼ਹਿਰ ਪਟਿਆਲਾ ਦੇ ਸ਼ੀਸ਼ ਮਹਿਲ 'ਚ ਅੱਜ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋ ਗਿਆ | ਇਸ ਮੇਲੇ ਦਾ ਉਦਘਾਟਨ ਸਾਬਕਾ ਵਿਦੇਸ਼ ਰਾਜ ਮੰਤਰੀ ...

ਪੂਰੀ ਖ਼ਬਰ »

ਕੇਂਦਰੀ ਬਜਟ ਦੀਆਂ ਕਾਪੀਆਂ ਸਾੜ ਕੇ ਕੀਤੀ ਨਾਅਰੇਬਾਜ਼ੀ

ਘੱਗਾ, 21 ਫਰਵਰੀ (ਵਿਕਰਮਜੀਤ ਸਿੰਘ ਬਾਜਵਾ)- ਸੀ.ਪੀ.ਆਈ. ਤੇ ਸੀ.ਪੀ.ਐਮ. ਨਾਲ ਸਬੰਧਿਤ ਕੁਲ ਹਿੰਦ ਕਿਸਾਨ ਸਭਾਵਾਂ ਵੱਲੋਂ ਨਜ਼ਦੀਕੀ ਖੇੜੀ ਨਗਾਈਆਂ ਵਿਖੇ ਨਰਿੰਦਰ ਮੋਦੀ ਸਰਕਾਰ ਵਲੋਂ ਪਾਸ ਕੇਂਦਰੀ ਬਜਟ ਨੂੰ ਕਿਸਾਨ ਤੇ ਮਜ਼ਦੂਰ ਵਿਰੋਧੀ ਦੱਸਦਿਆਂ ਇਸ ਦੀਆਂ ਕਾਪੀਆਂ ...

ਪੂਰੀ ਖ਼ਬਰ »

ਭਾਖੜਾ ਨਹਿਰ 'ਚ ਪਰਿਵਾਰ ਵਲੋਂ ਛਾਲ ਮਾਰ ਕੇ ਖੁਦਕੁਸ਼ੀ ਦੀ ਕੋਸ਼ਿਸ਼

ਗੋਤਾਖੋਰਾਂ ਨੇ ਰੋਕਿਆ ਪਟਿਆਲਾ, 21 ਫਰਵਰੀ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਇੱਥੇ ਨਾਭਾ ਰੋਡ ਤੋਂ ਲੰਘਦੀ ਭਾਖੜਾ ਨਹਿਰ 'ਚ ਇਕ ਪਰਿਵਾਰ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਲਈ ਪਹੁੰਚਿਆ, ਜਦਕਿ ਉੱਥੇ ਹਾਜ਼ਰ ਭੋਲੇ ਸ਼ੰਕਰ ਡਾਇਵਰਜ ਕਲੱਬ ਦੇ ਪ੍ਰਧਾਨ ਸ਼ੰਕਰ ...

ਪੂਰੀ ਖ਼ਬਰ »

-ਮਾਮਲਾ ਅਮੋਨੀਆ ਗੈਸ ਸਿਲੰਡਰ ਫਟਣ ਦਾ- ਕਿਸਾਨਾਂ ਵਲੋਂ ਫ਼ਸਲ ਦੇ ਨੁਕਸਾਨੇ ਜਾਣ ਦਾ ਮੰਗਿਆ ਮੁਆਵਜ਼ਾ

ਘਨੌਰ, 21 ਫ਼ਰਵਰੀ (ਬਲਜਿੰਦਰ ਸਿੰਘ ਗਿੱਲ)-ਨੇੜਲੇ ਪਿੰਡ ਸੰਧਾਰਸੀ ਫੂਡ ਪ੍ਰੋਸੈਸਿੰਗ ਯੂਨਿਟ ਵਿਚ ਅਮੋਨੀਆ ਗੈਸ ਸਿਲੰਡਰ ਫੱਟਣ ਕਾਰਨ ਵਾਪਰੀ ਘਟਨਾ ਵਿਚ ਇਕ ਨਵਾਂ ਮਾਮਲਾ ਸਾਹਮਣੇ ਆਇਆ ਹੈ | ਦਰਅਸਲ ਇਸ ਘਟਨਾ ਵਿਚ ਫ਼ੈਕਟਰੀ ਦੇ ਨਾਲ ਲੱਗਦੇ ਕਿਸਾਨਾਂ ਦੀਆਂ ਫ਼ਸਲਾਂ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਪੁਸਤਕ ਮੇਲੇ ਦੇ ਦੂਜੇ ਦਿਨ ਵੀ ਨੌਜਵਾਨਾਂ 'ਚ ਪੁਸਤਕਾਂ ਖ਼ਰੀਦਣ ਪ੍ਰਤੀ ਚੰਗਾ ਰੁਝਾਨ

ਪਟਿਆਲਾ, 21 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੁਸਤਕ ਮੇਲੇ ਦੇ ਦੂਜੇ ਦਿਨ ਵੀ ਨੌਜਵਾਨਾਂ ਵਿਚ ਪੁਸਤਕਾਂ ਖ਼ਰੀਦਣ ਪ੍ਰਤੀ ਚੰਗਾ ਰੁਝਾਨ ਦੇਖਿਆ ਗਿਆ ਅਤੇ ਰਿਕਾਰਡਤੋੜ ਵਿੱਕਰੀ ਦਾ ਸਿਲਸਿਲਾ ਜਾਰੀ ਰਿਹਾ | ਪੰਜਾਬੀ ਯੂਨੀਵਰਸਿਟੀ ...

ਪੂਰੀ ਖ਼ਬਰ »

ਗੌਡਗਿਫਟ ਪਬਲਿਕ ਸਕੂਲ ਵਿਖੇ 12ਵੀਂ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਭੁੱਨਰਹੇੜੀ, 21 ਫਰਵਰੀ (ਧਨਵੰਤ ਸਿੰਘ)-ਗੌਡਗਿਫਟ ਪਬਲਿਕ ਸਕੂਲ ਵਿਖੇ ਪਿ੍ੰਸੀਪਲ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਪ੍ਰੋਗਰਾਮ ਕਰਵਾਇਆ ਗਿਆ ਜਿਸ 'ਚ ਬਾਰ੍ਹਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਵਿਦਿਆਰਥੀਆਂ ਨੇ ਇਕ ਦੂਜੇ ਨੂੰ ਤੋਹਫ਼ੇ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ 1740 ਬੋਤਲਾਂ ਸ਼ਰਾਬ ਬਰਾਮਦ

r 5 ਿਖ਼ਲਾਫ਼ ਮਾਮਲਾ ਦਰਜ ਪਟਿਆਲਾ, 21 ਫਰਵਰੀ (ਆਤਿਸ਼, ਮਨਦੀਪ ਸਿੰਘ ਖਰੌੜ)-ਪਟਿਆਲਾ ਪੁਲਿਸ ਨੇ ਵੱਖ-ਵੱਖ ਮਾਮਲਿਆਂ ਸਬੰਧੀ ਕਾਰਵਾਈ ਕਰਦੇ ਹੋਏ 1740 ਬੋਤਲਾਂ ਸ਼ਰਾਬ ਦੀਆਂ ਬਰਾਮਦ ਕਰਕੇ 5 ਜਣਿਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਕੋਤਵਾਲੀ ਪਟਿਆਲਾ ਦੀ ਪੁਲਿਸ ...

ਪੂਰੀ ਖ਼ਬਰ »

ਤੀਰ-ਅੰਦਾਜ਼ ਗੁਰਜਤਿੰਦਰ ਸਿੰਘ ਦੀ ਕੌਮੀ ਟੀਮ 'ਚ ਚੋਣ

ਪਟਿਆਲਾ, 21 ਫਰਵਰੀ (ਚਹਿਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕੋਚ ਸੁਰਿੰਦਰ ਸਿੰਘ ਰੰਧਾਵਾ ਦੇ ਸਿਖਲਾਈ ਕੇਂਦਰ ਦੇ ਤੀਰ-ਅੰਦਾਜ਼ ਗੁਰਜਤਿੰਦਰ ਸਿੰਘ ਦੀ ਚੋਣ ਏਸ਼ੀਆ ਕੱਪ 'ਚ ਹਿੱਸਾ ਲੈਣ ਵਾਲੀ ਭਾਰਤੀ ਟੀਮ 'ਚ ਹੋਈ ਹੈ | ਏਸ਼ੀਆ ਕੱਪ ਬੈਂਕਾਕ (ਥਾਈਲੈਂਡ) ਵਿਖੇ 2 ...

ਪੂਰੀ ਖ਼ਬਰ »

ਭਾਦਸੋਂ ਰੋਡ 'ਤੇ ਇਕ ਸ਼ੋਅਰੂਮ ਤੇ ਢਾਬੇ 'ਚ ਚੋਰਾਂ ਨੇ ਲਾਇਆ ਪਾੜ

ਪਟਿਆਲਾ, 21 ਫਰਵਰੀ (ਮਨਦੀਪ ਸਿੰਘ ਖਰੋੜ, ਆਤਿਸ਼ ਗੁਪਤਾ)-ਭਾਦਸੋਂ ਰੋਡ 'ਤੇ ਦੋ ਚੋਰੀਆਂ ਹੋਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ | ਭਾਦਸੋਂ ਚੁੰਗੀ ਦੇ ਲਾਗੇ ਮਹਿਕ ਫ਼ੈਸ਼ਨ ਨਾਂਅ ਦੇ ਕੱਪੜਿਆਂ ਦੇ ਸ਼ੋਅਰੂਮ 'ਤੇ ਪੰਜਾਬੀ ਢਾਬੇ 'ਚੋਂ ਡੇਢ ਲੱਖ ਤੋਂ ਜ਼ਿਆਦਾ ਕੀਮਤ ਦਾ ...

ਪੂਰੀ ਖ਼ਬਰ »

ਕਾਂਗਰਸ ਦੀ ਚੋਣ ਬੈਠਕ ਨੇ ਰੈਲੀ ਦਾ ਰੂਪ ਧਾਰਿਆ

ਰਾਜਪੁਰਾ, 21 ਫਰਵਰੀ (ਜੀ.ਪੀ. ਸਿੰਘ)-ਅੱਜ ਸ਼ਾਮ ਸਥਾਨਕ ਨਗਰ ਕੌਾਸਲ ਦੇ ਵਾਰਡ ਨੰਬਰ 9 ਦੀ 24 ਫਰਵਰੀ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਵਲੋਂ ਕਾਂਗਰਸੀ ਉਮੀਦਵਾਰ ਨਰਿੰਦਰ ਸ਼ਾਸਤਰੀ ਦੇ ਹੱਕ ਵਿਚ ਵਾਰਡ ਵਾਸੀਆਂ ਦੀ ਰੱਖੀ ਬੈਠਕ ਨੇ ਰੈਲੀ ਦਾ ਰੂਪ ਧਾਰਨ ...

ਪੂਰੀ ਖ਼ਬਰ »

ਪੰਜਾਬੀ 'ਵਰਸਿਟੀ ਵਿਖੇ ਚਿੱਤਰਕਲਾ ਪ੍ਰਦਰਸ਼ਨੀ ਲਗਾਈ

ਪਟਿਆਲਾ, 21 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸੋਭਾ ਸਿੰਘ ਫਾਈਨ ਆਰਟਸ ਤੇ ਮਿਊਜ਼ੀਅਮ ਅਤੇ ਆਰਟ ਗੈਲਰੀ ਵਿਭਾਗ ਦੁਆਰਾ ਚਿੱਤਰਕਲਾ ਪ੍ਰਦਰਸ਼ਨੀ ਲਗਾਈ ਗਈ ਜਿਸ 'ਚ ਸਰਕਾਰੀ ਕਲਾ ਤੇ ਕਰਾਫ਼ਟ ਟੀਚਰਜ਼ ਸਿਖਲਾਈ ਸੰਸਥਾ, ਨਾਭਾ ...

ਪੂਰੀ ਖ਼ਬਰ »

ਟਰੱਕਾਂ-ਬੱਸਾਂ ਦੇ ਪ੍ਰੈੱਸ਼ਰ ਹਾਰਨਾਂ ਦੇ ਸ਼ੋਰ ਪ੍ਰਦੂਸ਼ਣ ਤੋਂ ਪ੍ਰੇਸ਼ਾਨ ਨੇ ਮੰਡੀ ਮੁੱਲਾਂਪੁਰ ਵਾਸੀ

ਮੁੱਲਾਂਪੁਰ-ਦਾਖਾ, 21 ਫਰਵਰੀ (ਨਿਰਮਲ ਸਿੰਘ ਧਾਲੀਵਾਲ)- ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਪੰਜਾਬ ਵਿਚ ਟਰੱਕ, ਬੱਸ, ਮੋਟਰ ਗੱਡੀਆਂ ਆਦਿ 'ਤੇ ਪ੍ਰੈੱਸ਼ਰ ਹਾਰਨ ਲਗਾਉਣ ਅਤੇ ਵਜਾਉਣ ਦੀ ਪੂਰਨ ਪਾਬੰਦੀ ਤੋਂ ਬਾਅਦ ਵੀ ਇਹ ਹੁਕਮ ਲੱਗਦਾ ਮੰਡੀ ਮੁੱਲਾਂਪੁਰ-ਦਾਖਾ ...

ਪੂਰੀ ਖ਼ਬਰ »

ਦਸਤਾਰ ਮੁਕਾਬਲੇ ਕਰਵਾਏ

ਸਮਾਣਾ, 21 ਫਰਵਰੀ (ਗੁਰਦੀਪ ਸ਼ਰਮਾ)-ਸ਼ਹੀਦ ਜਰਨੈਲ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਦਸਤਾਰ ਤੇ ਗੁਰਮਤਿ ਮੁਕਾਬਲੇ ਸ਼ਹੀਦ ਬਾਬਾ ਦੀਪ ਸਿੰਘ ਦਲ ਦੇ ਮੁਖੀ ਦਲਜੀਤ ਸਿੰਘ ਪੰਜਰਥ ਵਲੋਂ ਕਰਵਾਏ ਗਏ | ਉਨ੍ਹਾਂ ਦੱਸਿਆ ਕਿ ਮੁਕਾਬਲੇ 'ਚ 50 ...

ਪੂਰੀ ਖ਼ਬਰ »

ਮੈਡੀਕਲ ਕੈਂਪ 'ਚ 100 ਤੋਂ ਵੱਧ ਮਰੀਜ਼ਾਂ ਦਾ ਮੁਫ਼ਤ ਨਿਰੀਖਣ

ਪਟਿਆਲਾ, 21 ਫਰਵਰੀ (ਮਨਦੀਪ ਸਿੰਘ ਖਰੌੜ)-ਗੁਰੂ ਚਰਨ ਵੈੱਲਫੇਅਰ ਟਰੱਸਟ ਅਤੇ ਮਾਨਵਤਾ ਭਲਾਈ ਚੈਰੀਟੇਬਲ ਸੁਸਾਇਟੀ ਵਲੋਂ ਏਕਤਾ ਨਗਰ ਨੇੜੇ ਡੀ.ਐਮ.ਡਬਲਿਊ. ਵਿਖੇ ਫ਼ਰੀ ਮੈਡੀਕਲ ਕੈਂਪ ਲਗਾਇਆ ਗਿਆ | ਕੈਪ ਦੌਰਾਨ 100 ਤੋਂ ਵੱਧ ਮਰੀਜ਼ਾਂ ਦਾ ਫ਼ਰੀ ਚੈੱਕਅਪ ਕੀਤਾ ਗਿਆ ਤੇ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਹਰਿਆਊ ਵਲੋਂ ਸ਼ਿਵ ਚੰਦ ਦੇ ਹੱਕ 'ਚ ਚੋਣ ਪ੍ਰਚਾਰ

ਪਾਤੜਾਂ, 21 ਫਰਵਰੀ (ਜਗਦੀਸ਼ ਸਿੰਘ ਕੰਬੋਜ)-ਵਾਰਡ ਨੰਬਰ 11 ਦੀ ਹੋ ਰਹੀ ਜ਼ਿਮਨੀ ਚੋਣ ਦੀ ਤਰੀਕ ਜਿਵੇਂ ਹੀ ਨੇੜੇ ਆ ਰਹੀ ਹੈ ਤਿਵੇਂ ਹੀ ਚੋਣ ਲੜ ਰਹੇ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਲਈ ਅੱਡੀ-ਚੋਟੀ ਦਾ ਜ਼ੋਰ ਲਾਇਆ ਜਾ ਰਿਹਾ ਹੈ | ਇਸ ਤਰ੍ਹਾਂ ਹੀ ਅਕਾਲੀ-ਭਾਜਪਾ ...

ਪੂਰੀ ਖ਼ਬਰ »

ਪੰਜਾਬ ਇਤਿਹਾਸ ਕਾਨਫ਼ਰੰਸ ਦਾ ਗੋਲਡਨ ਜੁਬਲੀ ਇਜਲਾਸ 23 ਤੋਂ

ਪਟਿਆਲਾ, 21 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬ ਇਤਿਹਾਸ ਅਧਿਐਨ ਵਿਭਾਗ ਵਲੋਂ ਪੰਜਾਬ ਇਤਿਹਾਸ ਕਾਨਫ਼ਰੰਸ ਦਾ ਗੋਲਡਨ ਜੁਬਲੀ ਇਜਲਾਸ 'ਦਾ ਗੁਰਦੁਆਰਾ ਰਿਫ਼ੋਰਮ ਮੂਵਮੈਂਟ: ਏ ਰੀਅਸੈਸਮੈਂਟ' ਵਿਸ਼ੇ ਹੇਠ 23 ਤੋਂ 25 ਫਰਵਰੀ ਨੂੰ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵਲੋਂ ਸਹਾਇਕ ਡਿਪਟੀ ਕਮਿਸ਼ਨਰ ਨੂੰ ਸੌ ਾਪਿਆ ਮੰਗ ਪੱਤਰ

ਪਟਿਆਲਾ, 21 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਦੀ ਜ਼ਿਲ੍ਹਾ ਇਕਾਈ ਪਟਿਆਲਾ ਵਲੋਂ ਸੂਬਾਈ ਆਗੂਆਂ ਦਵਿੰਦਰ ਸਿੰਘ ਪੂਨੀਆ, ਪ੍ਰਵੀਨ ਸ਼ਰਮਾ, ਵਿਕਰਮ ਦੇਵ ਸਿੰਘ, ਅਤਿੰਦਰਪਾਲ ਘੱਗਾ ਅਤੇ ਕਰਮਿੰਦਰ ਸਿੰਘ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਉਪ ਕੁਲਪਤੀ ਵਲੋਂ ਅਰਥ ਸ਼ਾਸਤਰ ਦੇ ਵਿਦਿਆਰਥੀਆਂ ਦੀਆਂ ਮੰਗਾਂ ਹੱਲ ਕਰਨ ਦਾ ਭਰੋਸਾ

ਪਟਿਆਲਾ, 21 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ-ਕੁਲਪਤੀ ਡਾ.ਬੀ.ਐਸ. ਘੁੰਮਣ ਨੇ ਯੂਨੀਵਰਸਿਟੀ ਦਾ ਦੌਰਾ ਕਰਦੇ ਹੋਏ ਅਰਥ ਸ਼ਾਸਤਰ ਵਿਭਾਗ ਪਹੰੁਚੇ | ਜਿੱਥੇ ਉਨ੍ਹਾਂ ਵਿਦਿਆਰਥੀਆ ਨੂੰ ਕਿਹਾ ਕਿ ਯੂਨੀਵਰਸਿਟੀ ਨੂੰ ਸਮੇਂ ...

ਪੂਰੀ ਖ਼ਬਰ »

ਮੈਡੀਕਲ ਕੈਂਪ ਲਗਾਇਆ

ਭਾਦਸੋਂ, 21 ਫਰਵਰੀ (ਪਰਦੀਪ ਦੰਦਰਾਲਾ)-ਪੰਜਾਬ ਸਰਕਾਰ ਦੇ ਆਯੂਸ਼ ਵਿਭਾਗ ਵਲੋਂ ਸ਼ਹਿਰ ਦੇ ਸਮਾਜ ਸੇਵੀਆਂ ਦੇ ਅਣਥੱਕ ਯਤਨ ਸਦਕਾ ਭਗਤ ਰਵਿਦਾਸ ਮੰਦਰ ਭਾਦਸੋਂ ਵਿਖੇ ਮੁਫ਼ਤ ਸਰਕਾਰੀ ਹੋਮਿਓਪੈਥੀ ਤੇ ਆਯੁਰਵੈਦਿਕ ਕੈਂਪ ਲਗਾਇਆ ਗਿਆ | ਕੈਂਪ 'ਚ ਦੋਨੋਂ ਵਿਭਾਗਾਂ ਵਲੋਂ ...

ਪੂਰੀ ਖ਼ਬਰ »

ਬਲਬੇੜਾ ਦੇ ਗੁਰਦੁਆਰਾ ਸਾਹਿਬ ਵਿਖੇ ਸਾਕਾ ਨਨਕਾਣਾ ਸਾਹਿਬ ਯਾਦਗਾਰੀ ਸਮਾਗਮ

ਡਕਾਲਾ, 21 ਫਰਵਰੀ (ਮਾਨ)-ਪੰਥਕ ਧਿਰਾਂ ਵਲੋਂ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਨੇ ਬਰਗਾੜੀ ਵਿਖੇ ਇਨਸਾਫ਼ ਲਈ ਪੰਥਕ ਇਕੱਠ ਸੱਦਣ ਦਾ ਐਲਾਨ ਕਰ ਕੇ ਪੰਜਾਬ ਦੀ ਸਿਆਸਤ ਨੂੰ ਗਰਮਾਉਣ ਦੇ ਸੰਕੇਤ ਦੇ ਦਿੱਤੇ ਹਨ | ਉਹ ਅੱਜ ਬਲਬੇੜਾ ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ ਗਲੋਬਲ ਪੰਜਾਬੀ ਕਾਨਫ਼ਰੰਸ ਦਾ ਆਗਾਜ਼

ਪਟਿਆਲਾ, 21 ਫਰਵਰੀ (ਗੁਰਵਿੰਦਰ ਸਿੰਘ ਔਲਖ)-ਖਾਲਸਾ ਕਾਲਜ ਪਟਿਆਲਾ ਵਲੋਂ ਕਰਵਾਈ ਜਾ ਰਹੀ ਦੋ ਦਿਨਾ ਖ਼ਾਲਸਾ ਕਾਲਜ ਗਲੋਬਲ ਪੰਜਾਬੀ ਕਾਨਫ਼ਰੰਸ ਦਾ ਅੱਜ ਬਹੁਤ ਹੀ ਭਰਵੇਂ ਤਰੀਕੇ ਨਾਲ ਆਗਾਜ਼ ਹੋਇਆ | ਕਾਨਫ਼ਰੰਸ ਵਿਚ ਨੌਾ ਵੱਖ ਵੱਖ ਦੇਸ਼ਾਂ ਦੇ ਲਗਪਗ ਦੋ ਸੌ ...

ਪੂਰੀ ਖ਼ਬਰ »

ਸਾਰੇ ਟਿਊਬਵੈਲਾਂ 'ਤੇ ਨਹੀਂ ਲੱਗਣਗੇ ਮੀਟਰ- ਮਹਿਤਾ

ਪਟਿਆਲਾ, 21 ਫਰਵਰੀ (ਅ.ਬ.)-ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਅਨਿਲ ਕੁਮਾਰ ਮਹਿਤਾ ਨੇ ਟਿਊਬਵੈਲਾਂ ਦੇ ਖਪਤਕਾਰਾਂ ਨੂੰ ਬਿਜਲੀ ਦੇ ਬਿੱਲ ਲਗਾਏ ਜਾਣ ਸਬੰਧੀ ਖਬਰਾਂ ਦਾ ਖੰਡਨ ਕੀਤਾ ਹੈ, ਜਿਸ ਅਧੀਨ ਇਹ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਲੋਕ ਸਭਾ ਚੋਣਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX