ਤਾਜਾ ਖ਼ਬਰਾਂ


ਮਦਰ ਡੇਅਰੀ ਵੱਲੋਂ ਦੁੱਧ ਦੀ ਕੀਮਤ 'ਚ 3 ਰੁਪਏ ਪ੍ਰਤੀ ਲੀਟਰ ਵਾਧਾ
. . .  1 day ago
ਨਵੀਂ ਦਿੱਲੀ, 14 ਦਸੰਬਰ - ਮਦਰ ਡੇਅਰੀ ਵੱਲੋਂ ਦੁੱਧ ਦੀਆਂ ਕੀਮਤਾਂ ਵਿਚ 3 ਰੁਪਏ ਪ੍ਰਤੀ ਲੀਟਰ ਵਾਧਾ ਕੀਤਾ ਗਿਆ ਹੈ।
ਅਧਿਆਪਕ ਨੂੰ ਗੋਲੀ ਮਾਰ ਕੇ ਖੋਹੀ ਕਾਰ
. . .  1 day ago
ਹਰੀਕੇ ਪੱਤਣ, 14 ਦਸੰਬਰ (ਸੰਜੀਵ ਕੁੰਦਰਾ) - ਕਸਬੇ ਦੇ ਬਿਲਕੁਲ ਨੇੜੇ ਅੱਜ ਸ਼ਾਮ 6.30 ਵਜੇ ਦੇ ਕਰੀਬ ਪਿਸਤੌਲਧਾਰੀ 2 ਲੁਟੇਰੇ ਇੱਕ ਅਧਿਆਪਕ ਨੂੰ ਗੋਲੀ ਮਾਰ ਕੇ ਜ਼ਖਮੀ...
ਨਾਗਰਿਕਤਾ ਸੋਧ ਬਿੱਲ ਖਿਲਾਫ ਫਿਰ ਬੋਲੇ ਕੈਪਟਨ
. . .  1 day ago
ਚੰਡੀਗੜ੍ਹ, 14 ਦਸੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਗਰਿਕਤਾ ਸੋਧ ਬਿੱਲ ਖਿਲਾਫ ਬੋਲਦਿਆਂ ਕਿਹਾ ਕਿ ਭਾਰਤ ਦਾ ਧਰਮ ਨਿਰਪੱਖ ਤਾਣਾ ਬਾਣਾ ਹਮੇਸ਼ਾ ਇਸ...
5 ਕਰੋੜ ਦੀ ਹੈਰੋਇਨ ਸਮੇਤ ਨੌਜਵਾਨ ਕਾਬੂ
. . .  1 day ago
ਅਜਨਾਲਾ, 14 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਥਾਣਾ ਅਜਨਾਲਾ ਅਧੀਨ ਆਉਂਦੇ ਪਿੰਡ ਫੱਤੇਵਾਲ ਦੇ ਇੱਕ ਨੌਜਵਾਨ ਹਰਜੀਤ ਸਿੰਘ ਪੁੱਤਰ ਪੂਰਨ ਸਿੰਘ ਨੂੰ ਥਾਣਾ ਘਰਿੰਡਾ ਦੀ ਪੁਲਿਸ...
ਜੇ.ਐਨ.ਯੂ ਦੇ ਉਪ ਕੁਲਪਤੀ 'ਤੇ ਹਮਲਾ
. . .  1 day ago
ਨਵੀਂ ਦਿੱਲੀ, 14 ਦਸੰਬਰ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ.ਐਨ.ਯੂ)ਦੇ ਉਪ ਕੁਲਪਤੀ ਐਮ ਜਗਦੇਸ਼ ਕੁਮਾਰ ਦੀ ਕਾਰ ਉੱਪਰ ਯੂਨੀਵਰਸਿਟੀ ਕੰਪਲੈਕਸ ਅੰਦਰ ਕੁੱਝ ਵਿਦਿਆਰਥੀਆਂ...
ਕਾਰ ਦੇ ਦਰਖ਼ਤ ਨਾਲ ਟਕਰਾਈ ਇਕ ਦੀ ਮੌਤ, 4 ਜ਼ਖ਼ਮੀ
. . .  1 day ago
ਕੋਟਕਪੂਰਾ, 14 ਦਸੰਬਰ (ਮੋਹਰ ਸਿੰਘ ਗਿੱਲ) - ਅੱਜ ਸ਼ਾਮ ਸਥਾਨਕ ਸ੍ਰੀ ਮੁਕਤਸਰ ਸਾਹਿਬ ਸੜਕ 'ਤੇ ਪਿੰਡ ਕੋਠੇ ਵੜਿੰਗ ਕੋਲ ਇਕ ਕਾਰ ਅਚਾਨਕ ਬੇਕਾਬੂ ਹੋ ਕੇ ਨਾਲ ਲੱਗਦੇ ਦਰਖ਼ਤ...
ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਆਪਣੇ ਰੁਖ 'ਤੇ ਕਾਇਮ - ਪ੍ਰਸ਼ਾਂਤ ਕਿਸ਼ੋਰ
. . .  1 day ago
ਪਟਨਾ, 14 ਦਸੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨਾਲ ਮੁਲਾਕਾਤ ਤੋਂ ਬਾਅਦ ਜਨਤਾ ਦਲ ਯੁਨਾਇਟਡ ਦੇ ਉਪ ਪ੍ਰਧਾਨ ਪ੍ਰਸ਼ਾਂਤ ਕਿਸ਼ੋਰ ਨੇ ਕਿਹਾ ਕਿ ਨਾਗਰਿਕਤਾ ਸੋਧ ਬਿੱਲ...
ਮਮਤਾ ਵੱਲੋਂ ਲੋਕਾਂ ਨੂੰ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਪ੍ਰਦਰਸ਼ਨਾਂ ਵਿਚ ਸ਼ਾਮਲ ਨਾ ਹੋਣ ਦੀ ਅਪੀਲ
. . .  1 day ago
ਕੋਲਕਾਤਾ, 14 ਦਸੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੂਬੇ ਦੇ ਲੋਕਾਂ ਨੂੰ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਹੋ ਰਹੇ ਪ੍ਰਦਰਸ਼ਨਾਂ ਵਿਚ ਸ਼ਾਮਲ ਨਾ ਹੋਣ ਦੀ ਅਪੀਲ...
ਵੀਰ ਸਾਵਰਕਰ ਦਾ ਅਪਮਾਨ ਨਾ ਕੀਤਾ ਜਾਵੇ - ਸੰਜੇ ਰਾਊਤ
. . .  1 day ago
ਮੁੰਬਈ, 14 ਦਸੰਬਰ - ਕਾਂਗਰਸੀ ਆਗੂ ਗਾਂਧੀ ਵੱਲੋਂ 'ਭਾਰਤ ਬਚਾਓ ਰੈਲੀ' ਦੌਰਾਨ ਸਾਵਰਕਰ ਸਬੰਧੀ ਦਿੱਤੇ ਗਏ ਬਿਆਨ 'ਤੇ ਬੋਲਦਿਆਂ ਸ਼ਿਵ ਸੈਨਾ ਦੇ ਸੀਨੀਅਰ ਆਗੂ ਸੰਜੇ ਰਾਊਤ ਨੇ ਕਿਹਾ...
ਭਾਰਤ ਦੀ ਰੂਹ ਨੂੰ ਚੀਰ ਦੇਵੇਗਾ ਨਾਗਰਿਕਤਾ ਸੋਧ ਬਿੱਲ - ਸੋਨੀਆ ਗਾਂਧੀ
. . .  1 day ago
ਨਵੀਂ ਦਿੱਲੀ, 14 ਦਸੰਬਰ - ਕਾਂਗਰਸ ਵੱਲੋਂ ਆਯੋਜਿਤ 'ਭਾਰਤ ਬਚਾਓ ਰੈਲੀ' ਨੂੰ ਸੰਬੋਧਨ ਕਰਦਿਆ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ...
ਪ੍ਰਧਾਨ ਮੰਤਰੀ ਮੋਦੀ ਵੱਲੋਂ ਹਵਾਈ ਫ਼ੌਜ ਦੇ ਪਾਈਲਟਾਂ ਤੇ ਹੋਰ ਜਵਾਨਾਂ ਨਾਲ ਮੁਲਾਕਾਤ
. . .  1 day ago
ਕਾਨਪੁਰ, 14 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਵਾਈ ਫ਼ੌਜ ਦੇ ਪਾਈਲਟਾਂ ਤੇ ਹੋਰ ਜਵਾਨਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਦੇਸ਼ ਨੂੰ ਹਵਾਈ ਫ਼ੌਜ 'ਤੇ...
ਕੋਰ ਆਫ਼ ਜਲੰਧਰ ਨੇ ਜਿੱਤਿਆ 44ਵਾਂ ਆਲ ਇੰਡੀਆ ਲਿਬਰਲਜ਼ ਹਾਕੀ ਟੂਰਨਾਮੈਂਟ
. . .  1 day ago
ਨਾਭਾ, 14 ਦਸੰਬਰ (ਕਰਮਜੀਤ ਸਿੰਘ) - 8 ਦਸੰਬਰ ਤੋਂ ਸਥਾਨਕ ਕਾਲਜ ਸਟੇਡੀਅਮ 'ਚ ਸ਼ੁਰੂ ਹੋਇਆ 44ਵਾਂ ਆਲ ਇੰਡੀਆ ਲਿਬਰਲਜ਼ ਹਾਕੀ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸਮਾਪਤ...
ਸਿਮਰਨਜੀਤ ਸਿੰਘ ਮਾਨ ਮੁੜ ਤੋਂ 5 ਸਾਲਾਂ ਲਈ ਚੁਣੇ ਗਏ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ
. . .  1 day ago
ਅੰਮ੍ਰਿਤਸਰ, 14 ਦਸੰਬਰ (ਅਜਾਇਬ ਸਿੰਘ ਔਜਲਾ) - ਸਿਮਰਨਜੀਤ ਸਿੰਘ ਮਾਨ ਨੂੰ ਮੁੜ ਤੋਂ 5 ਸਾਲਾਂ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਇਹ ਫ਼ੈਸਲਾ ਅੱਜ ਇੱਥੇ ਜ਼ਿਲ੍ਹਾ ਪ੍ਰਧਾਨਾਂ ਵਰਕਿੰਗ ਕਮੇਟੀ ਦੇ ਮੈਂਬਰਾਂ ਅਤੇ ਹੋਰ ਅਹੁਦੇਦਾਰਾਂ ਦੀ ਹਾਜ਼ਰੀ...
ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣੇ 'ਤੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਸੁਖਬੀਰ ਬਾਦਲ ਨੂੰ ਦਿੱਤੀ ਵਧਾਈ
. . .  1 day ago
ਅਮਲੋਹ, 14 ਦਸੰਬਰ (ਗੁਰਚਰਨ ਸਿੰਘ ਜੰਜੂਆ)- ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਤੀਜੀ ਵਾਰ ਸਰਬ ਸੰਮਤੀ ਨਾਲ ਪ੍ਰਧਾਨ ਚੁਣੇ ਜਾਣ 'ਤੇ ਯੂਥ ਅਕਾਲੀ ਦਲ...
ਸ਼੍ਰੋਮਣੀ ਅਕਾਲੀ ਦਾ ਡੈਲੀਗੇਟ ਇਜਲਾਸ ਖ਼ਤਮ
. . .  1 day ago
ਅੰਮ੍ਰਿਤਸਰ, 14 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦਾ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਚੱਲ ਰਿਹਾ ਡੈਲੀਗੇਟ ਇਜਲਾਸ ਸੁਖਬੀਰ ਸਿੰਘ ਬਾਦਲ ਦੇ ਭਾਸ਼ਣ ਤੋਂ ਬਾਅਦ...
ਬਾਦਲ ਪਰਿਵਾਰ ਤੋਂ ਖ਼ਫ਼ਾ ਟਕਸਾਲੀ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਦੇ ਅੱਗੇ ਸਨਮੁਖ ਹੋ ਕੇ ਕੀਤੀ ਅਰਦਾਸ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟ ਇਜਲਾਸ ਨੂੰ ਸੁਖਬੀਰ ਬਾਦਲ ਵਲੋਂ ਸੰਬੋਧਨ
. . .  1 day ago
ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਵਧਾਈ ਫ਼ਾਰੂਕ ਅਬਦੁੱਲਾ ਦੀ ਨਜ਼ਰਬੰਦੀ
. . .  1 day ago
'ਭਾਰਤ ਬਚਾਓ' ਰੈਲੀ 'ਚ ਬੋਲੇ ਰਾਹੁਲ- ਮੇਰਾ ਨਾਂ ਰਾਹੁਲ ਸਾਵਰਕਰ ਨਹੀਂ, ਮਰ ਜਾਵਾਂਗਾ ਪਰ ਮੁਆਫ਼ੀ ਨਹੀਂ ਮੰਗਾਂਗਾ
. . .  1 day ago
ਪ੍ਰਿਅੰਕਾ ਨੇ ਮੋਦੀ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ - ਦੇਸ਼ ਨੂੰ ਵੰਡਣ ਦੀ ਕੋਸ਼ਿਸ਼ ਕਰ ਰਿਹੈ ਨਾਗਰਿਕਤਾ ਸੋਧ ਬਿੱਲ
. . .  1 day ago
ਪਰਮਿੰਦਰ ਢੀਂਡਸਾ ਨਾ ਅਕਾਲੀ ਦਲ ਬਾਦਲ ਦੇ ਡੈਲੀਗੇਟ ਇਜਲਾਸ 'ਚ ਗਏ ਅਤੇ ਨਾ ਹੀ ਅਕਾਲੀ ਦਲ ਟਕਸਾਲੀ ਦੇ ਸਮਾਗਮ 'ਚ
. . .  1 day ago
ਨਰਿੰਦਰ ਮੋਦੀ ਨੇ ਦੇਸ਼ ਦੀ ਜਨਤਾ ਨਾਲ ਝੂਠ ਬੋਲਿਆ-ਮਨਮੋਹਨ ਸਿੰਘ
. . .  1 day ago
8 ਸਾਲਾ ਮਾਸੂਮ ਬੱਚੀ ਨਾਲ ਜਬਰ ਜਨਾਹ
. . .  1 day ago
ਬਾਦਲ ਪਰਿਵਾਰ ਦੇ ਵਿਰੁੱਧ ਅਕਾਲੀ ਆਗੂਆਂ ਨੇ ਕੱਢੀ ਭੜਾਸ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟ ਇਜਲਾਸ ਦੌਰਾਨ ਪੇਸ਼ ਕੀਤੇ ਗਏ ਵੱਖ-ਵੱਖ ਮਤੇ
. . .  1 day ago
ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਪੰਜਾਬ ਰਾਜ ਯੁਵਕ ਮੇਲਾ ਕਰਾਉਣ ਦਾ ਐਲਾਨ
. . .  1 day ago
ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ 'ਤੇ ਸੀਨੀਅਰ ਅਕਾਲੀ ਆਗੂਆਂ ਨੇ ਸੁਖਬੀਰ ਬਾਦਲ ਨੂੰ ਕੀਤਾ ਸਨਮਾਨਿਤ
. . .  1 day ago
ਸੁਖਬੀਰ ਸਿੰਘ ਬਾਦਲ ਮੁੜ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ
. . .  1 day ago
ਸੁਖਬੀਰ ਸਿੰਘ ਬਾਦਲ ਤੀਜੀ ਵਾਰ ਚੁਣੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ
. . .  1 day ago
ਡੈਲੀਗੇਟ ਇਜਲਾਸ : ਜਵਾਹਰ ਲਾਲ ਨਹਿਰੂ ਨੇ ਸਾਡੇ ਨਾਲ ਧੋਖਾ ਕੀਤਾ- ਜਥੇਦਾਰ ਤੋਤਾ ਸਿੰਘ
. . .  1 day ago
ਡੈਲੀਗੇਟ ਇਜਲਾਸ 'ਚ ਜਥੇਦਾਰ ਤੋਤਾ ਸਿੰਘ ਨੇ ਬਾਬਾ ਖੜਕ ਸਿੰਘ ਦੀ ਤਸਵੀਰ ਤੇਜਾ ਸਿੰਘ ਸਮੁੰਦਰੀ ਹਾਲ 'ਚ ਲਾਉਣ ਦੀ ਕੀਤੀ ਮੰਗ
. . .  1 day ago
ਲੁਧਿਆਣਾ 'ਚ ਮੁਸਲਿਮ ਭਾਈਚਾਰੇ ਵੱਲੋਂ ਨਾਗਰਿਕਤਾ ਸੋਧ ਬਿੱਲ ਦਾ ਵਿਰੋਧ
. . .  1 day ago
ਡੈਲੀਗੇਟ ਇਜਲਾਸ 'ਚ ਡਾ. ਦਲਜੀਤ ਸਿੰਘ ਚੀਮਾ ਦੱਸ ਰਹੇ ਹਨ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ
. . .  1 day ago
ਸ਼੍ਰੋਮਣੀ ਅਕਾਲੀ ਦਲ ਦਾ ਡੈਲੀਗੇਟ ਇਜਲਾਸ ਸ਼ੁਰੂ
. . .  1 day ago
ਬੀ. ਐੱਸ. ਐੱਫ. ਨੇ ਰਾਵੀ ਦਰਿਆ 'ਚੋਂ ਬਰਾਮਦ ਕੀਤੀ ਪਾਕਿਸਤਾਨੀ ਬੇੜੀ
. . .  1 day ago
ਜਲੰਧਰ : ਬਿਸਤ ਦੁਆਬ ਨਹਿਰ 'ਚ ਮਿਲਿਆ ਬੱਚੇ ਦਾ ਭਰੂਣ
. . .  1 day ago
ਬਾਦਲ ਪਰਿਵਾਰ ਤੋਂ ਖ਼ਫ਼ਾ ਆਗੂਆਂ ਵਲੋਂ ਵੱਖਰੇ ਤੌਰ 'ਤੇ ਮਨਾਇਆ ਜਾ ਰਿਹਾ ਹੈ ਅਕਾਲੀ ਦਲ ਦਾ ਸਥਾਪਨਾ ਦਿਵਸ
. . .  1 day ago
ਸਥਾਪਨਾ ਦਿਵਸ ਮੌਕੇ ਅਕਾਲੀ ਦਲ ਵਲੋਂ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਪਏ ਭੋਗ
. . .  1 day ago
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਜੀ. ਕੇ. ਅਤੇ ਪਰਮਜੀਤ ਸਰਨਾ
. . .  1 day ago
ਪ੍ਰਸਿੱਧ ਫ਼ਿਲਮੀ ਲੇਖਕ ਅਤੇ 'ਅਜੀਤ' ਦੇ ਕਾਲਮਨਵੀਸ ਰਾਜਿੰਦਰ ਸਿੰਘ ਆਤਿਸ਼ ਦਾ ਦੇਹਾਂਤ
. . .  1 day ago
ਮੁੰਬਈ 'ਚ ਆਸਾਮ ਦੇ ਲੋਕਾਂ ਨੇ ਨਾਗਰਿਕਤਾ ਸੋਧ ਕਾਨੂੰਨ ਦਾ ਕੀਤਾ ਵਿਰੋਧ
. . .  1 day ago
ਬਰਫ਼ ਦੀ ਚਿੱਟੀ ਚਾਦਰ ਨੇ ਢੱਕਿਆ ਸ਼ਿਮਲਾ
. . .  1 day ago
ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਚੱਲਣ ਕਾਰਨ ਏ. ਐੱਸ. ਆਈ. ਦੀ ਮੌਤ
. . .  1 day ago
ਅਕਾਲੀ ਦਲ ਦੇ ਸਥਾਪਨਾ ਦਿਵਸ ਮੌਕੇ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਾਲੇ ਸਥਾਨ 'ਤੇ ਪੈ ਰਹੇ ਹਨ ਭੋਗ
. . .  1 day ago
ਰਜਵਾਹੇ 'ਚ ਪਾੜ ਪੈਣ ਕਾਰਨ ਪਾਣੀ 'ਚ ਡੁੱਬੀ ਕਿਸਾਨਾਂ ਦੀ ਫ਼ਸਲ
. . .  1 day ago
ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਪਹੁੰਚੇ ਸੁਖਬੀਰ ਅਤੇ ਹਰਸਿਮਰਤ ਬਾਦਲ
. . .  1 day ago
ਅਕਾਲੀ ਦਲ ਵਲੋਂ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ 99ਵਾਂ ਸਥਾਪਨਾ ਦਿਵਸ
. . .  1 day ago
ਭੁਵਨੇਸ਼ਵਰ ਕੁਮਾਰ ਦੀ ਜਗ੍ਹਾ ਵੈਸਟ ਇੰਡੀਜ਼ ਖ਼ਿਲਾਫ਼ ਇਕ ਦਿਨਾਂ ਸੀਰੀਜ਼ 'ਚ ਸ਼ਾਰਦੂਲ ਠਾਕੁਰ ਭਾਰਤੀ ਟੀਮ 'ਚ ਹੋਏ ਸ਼ਾਮਲ
. . .  1 day ago
ਕੈਨੇਡਾ ਵਿਖੇ ਵਾਪਰੇ ਸੜਕ ਹਾਦਸੇ 'ਚ ਭੋਤਨਾ ਦੇ ਨੌਜਵਾਨ ਦੀ ਹੋਈ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਫੱਗਣ ਸੰਮਤ 549

ਪਹਿਲਾ ਸਫ਼ਾ

ਭਾਰਤ ਤੇ ਕੈਨੇਡਾ ਅੱਤਵਾਦ ਵਿਰੁੱਧ ਇਕਜੁੱਟਤਾ ਨਾਲ ਲੜਨ ਲਈ ਸਹਿਮਤ

ਨਰਿੰਦਰ ਮੋਦੀ ਤੇ ਜਸਟਿਨ ਟਰੂਡੋ ਦੀ ਦੋਸਤਾਨਾ ਮਾਹੌਲ 'ਚ ਹੋਈ ਮੁਲਾਕਾਤ
ਪ੍ਰਧਾਨ ਮੰਤਰੀ ਦੇ ਕਾਫ਼ਲੇ ਨਾਲ ਸਤਪਾਲ ਸਿੰਘ ਜੌਹਲ

ਨਵੀਂ ਦਿੱਲੀ, 23 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅੱਜ ਇਥੇ ਅੱਤਵਾਦ ਅਤੇ ਕੱਟੜਵਾਦ ਦਾ ਮੁਕਾਬਲਾ ਕਰਨ ਨਾਲ ਸਬੰਧਿਤ ਮੁੱਦਿਆਂ ਸਣੇ ਵਪਾਰਕ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਸਬੰਧੀ ਗੱਲਬਾਤ ਕੀਤੀ ਅਤੇ ਦੋਵੇਂ ਦੇਸ਼ਾਂ ਨੇ ਅੱਤਵਾਦ ਵਿਰੁੱਧ ਇਕਜੁੱਟਤਾ ਨਾਲ ਲੜਨ ਲਈ ਸਹਿਮਤੀ ਪ੍ਰਗਟਾਈ | ਦੋਵੇਂ ਨੇਤਾਵਾਂ ਦਰਮਿਆਨ ਗੱਲਬਾਤ ਦੇ ਬਾਅਦ ਭਾਰਤ ਅਤੇ ਕੈਨੇਡਾ ਨੇ ਊਰਜਾ ਖੇਤਰ 'ਚ ਸਹਿਯੋਗ ਸਣੇ ਛੇ ਸਮਝੌਤਿਆਂ 'ਤੇ ਹਸਤਾਖ਼ਰ ਕੀਤੇ | ਕਰੀਬ ਦੋ ਘੰਟਿਆਂ ਤੱਕ ਚੱਲੀ ਗੱਲਬਾਤ ਦੇ ਬਾਅਦ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਦੋਵੇਂ ਦੇਸ਼ਾਂ ਲਈ ਅੱਤਵਾਦ ਿਖ਼ਲਾਫ਼ ਲੜਾਈ ਲਈ ਮਿਲ ਕੇ ਕੰਮ ਕਰਨਾ ਮਹੱਤਵਪੂਰਨ ਹੈ | ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਲਈ ਕੋਈ ਸਥਾਨ ਨਹੀਂ ਹੈ ਜੋ ਸਿਆਸੀ ਟੀਚਿਆਂ ਲਈ ਧਰਮ ਦੀ ਵਰਤੋਂ ਕਰਦੇ ਹਨ | ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਭਾਰਤ ਦੀ ਏਕਤਾ ਅਤੇ ਅਖੰਡਤਾ ਨੂੰ ਚੁਣੌਤੀ ਦੇਣ ਵਾਲਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ |
ਸਰਕਾਰੀ ਸਨਮਾਨਾਂ ਨਾਲ ਕੀਤਾ ਸਵਾਗਤ
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਭਾਰਤ ਦੌਰੇ ਦੇ 6ਵੇਂ ਰੁਝੇਵਿਆਂ ਭਰਪੂਰ ਦਿਨ ਦੀ ਸ਼ੁਰੂਆਤ 'ਚ ਸ੍ਰੀ ਟਰੂਡੋ ਦਾ ਭਾਰਤ ਸਰਕਾਰ ਨੇ ਸਰਕਾਰੀ ਸਨਮਾਨਾਂ ਨਾਲ ਨਿੱਘਾ ਸਵਾਗਤ ਕੀਤਾ | ਸਵੇਰ ਸਮੇਂ ਦੋਵੇਂ ਪ੍ਰਧਾਨ ਮੰਤਰੀ ਰਾਸ਼ਟਰਪਤੀ ਭਵਨ ਪੁੱਜੇ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਸਟਿਨ ਟਰੂਡੋ, ਉਨ੍ਹਾਂ ਦੀ ਪਤਨੀ ਸੋਫ਼ੀ ਅਤੇ ਬੱਚਿਆਂ ਦਾ ਨਿੱਘਾ ਸਵਾਗਤ ਕੀਤਾ | ਉਪਰੰਤ ਸ੍ਰੀ ਟਰੂਡੋ ਨੂੰ ਗਾਰਡ ਆਫ਼ ਆਨਰ ਪੇਸ਼ ਕੀਤਾ ਗਿਆ | ਇਸ ਮੌਕੇ ਦੋਵੇਂ ਦੇਸ਼ਾਂ ਦੇ ਰਾਸ਼ਟਰੀ ਗੀਤਾਂ ਦੀਆਂ ਧੁਨਾਂ ਵੀ ਵਜਾਈਆਂ ਗਈਆਂ | ਰਾਸ਼ਟਰਪਤੀ ਭਵਨ 'ਚ ਸਵਾਗਤੀ ਰਸਮਾਂ ਤੋਂ ਬਾਅਦ ਸ੍ਰੀ ਟਰੂਡੋ ਦਾ ਕਾਫਲਾ ਰਾਜਘਾਟ ਪੁੱਜਾ ਜਿੱਥੇ ਉਨ੍ਹਾਂ ਨੇ ਪਰਿਵਾਰ ਸਮੇਤ ਮਹਾਤਮਾ ਗਾਂਧੀ ਦੀ ਸਮਾਧੀ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ | ਉਪਰੰਤ ਤਾਜ ਪੈਲੇਸ ਹੋਟਲ ਵਿਚ ਉਨ੍ਹਾਂ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਮੁਲਾਕਾਤ ਕੀਤੀ | ਇਸ ਮੌਕੇ ਕੈਨੇਡਾ ਦੀ ਵਿਦੇਸ਼ ਮੰਤਰੀ ਕਿ੍ਸਟੀਆ ਫਰੀਲੈਂਡ ਵੀ ਹਾਜ਼ਰ ਸੀ | ਸੁਸ਼ਮਾ ਸਵਰਾਜ ਨੇ ਜਸਟਿਨ ਟਰੂਡੋ ਅਤੇ ਕ੍ਰਿਸਟੀਆ ਫਰੀਲੈਂਡ ਦਾ ਨਿੱਘਾ ਸਵਾਗਤ ਕੀਤਾ ਅਤੇ ਇਸ ਮੁਲਾਕਾਤ ਦੌਰਾਨ ਗੁਆਂਢੀ ਦੇਸ਼ ਮਿਆਂਮਾਰ ਦੇ ਹਾਲਾਤ 'ਤੇ ਚਿੰਤਾ ਜ਼ਾਹਿਰ ਕੀਤੀ ਗਈ ਅਤੇ ਵਿਸ਼ਵਵਿਆਪੀ ਸ਼ਾਂਤੀ ਤੇ ਸੁਰੱਖਿਆ ਬਾਰੇ ਚਰਚਾ ਹੋਈ |
ਹੈਦਰਾਬਾਦ ਹਾਊਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਿਚਕਾਰ ਦੋਸਤਾਨਾ ਮਾਹੌਲ 'ਚ ਸਿੱਧੀ ਗੱਲਬਾਤ ਹੋਈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਟਰੂਡੋ ਨੂੰ ਆਪਣਾ ਮਿੱਤਰ ਕਹਿ ਕੇ ਸੰਬੋਧਨ ਕੀਤਾ | ਪਰੰਪਰਾ ਅਨੁਸਾਰ ਮੇਜ਼ਬਾਨ ਵਜੋਂ ਸ੍ਰੀ ਮੋਦੀ ਗਾਰਡ ਆਫ਼ ਆਨਰ ਵਾਲੀ ਜਗ੍ਹਾ ਅਤੇ ਹੈਦਰਾਬਾਦ ਹਾਊਸ ਵਿਚ ਸ੍ਰੀ ਟਰੂਡੋ ਤੋਂ ਪਹਿਲਾਂ ਪੁੱਜੇ ਅਤੇ ਉਨ੍ਹਾਂ ਦਾ ਇੰਤਜ਼ਾਰ ਕੀਤਾ | ਸ੍ਰੀ ਮੋਦੀ ਨੇ ਆਖਿਆ ਕਿ ਉਨ੍ਹਾਂ ਨੂੰ ਸ੍ਰੀ ਟਰੂਡੋ ਦਾ ਸਵਾਗਤ ਕਰਦਿਆਂ ਖੁਸ਼ੀ ਹੋਈ | ਉਨ੍ਹਾਂ ਆਖਿਆ ਕਿ ਸ੍ਰੀ ਟਰੂਡੋ 1983 ਵਿਚ ਆਪਣੇ ਪਿਤਾ (ਉਸ ਸਮੇਂ ਕੈਨੇਡਾ ਦੇ ਪ੍ਰਧਾਨ ਮੰਤਰੀ) ਪੀਅਰ ਟਰੂਡੋ ਨਾਲ ਭਾਰਤ ਆਏ ਸਨ | ਉਸ ਤੋਂ ਬਾਅਦ ਹੁਣ ਖ਼ੁਦ ਪ੍ਰਧਾਨ ਮੰਤਰੀ ਵਜੋਂ ਪੁੱਜੇ ਹਨ | ਇਸ ਮੌਕੇ ਦੋਵੇਂ ਆਗੂਆਂ ਨੇ ਰੱਖਿਆ, ਅੱਤਵਾਦ ਅਤੇ ਕੱਟੜਵਾਦ ਦੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਵਿਚਾਰਿਆ ਅਤੇ ਆਪਸੀ ਸਹਿਯੋਗ ਦੀਆਂ ਸੰਭਾਵਨਾਵਾਂ ਦੀ ਪਛਾਣ ਕੀਤੀ | ਉਨ੍ਹਾਂ ਵਲੋਂ ਸਿਹਤ, ਸੂਚਨਾ ਤਕਨੀਕ, ਵਿਗਿਆਨ ਅਤੇ ਲੋਕਾਂ ਦੇ ਆਪਸੀ ਸਬੰਧ ਜੋੜਨ ਦੇ ਵਿਸ਼ਿਆਂ ਬਾਰੇ ਨੇੜਤਾ ਵਧਾਉਣ 'ਤੇ ਸਹਿਮਤੀ ਪ੍ਰਗਟਾਈ ਗਈ | ਦੋਵੇਂ ਆਗੂਆਂ ਦੀ ਮੁਲਾਕਾਤ ਮੌਕੇ 6 ਸਮਝੌਤਿਆਂ ਨੂੰ ਸਹੀਬੱਧ ਕਰਨ ਦਾ ਐਲਾਨ ਕੀਤਾ ਗਿਆ | ਸ੍ਰੀ ਮੋਦੀ ਨੇ ਕਿਹਾ ਕਿ ਅੱਤਵਾਦ, ਵਪਾਰ, ਨਿਵੇਸ਼, ਕਾਢ, ਊਰਜਾ, ਉਚ-ਸਿੱਖਿਆ, ਖੇਡਾਂ, ਪੁਲਾੜ, ਰੱਖਿਆ, ਪ੍ਰਮਾਣੂ ਉਰਜਾ, ਆਰਥਿਕਤਾ ਆਦਿ ਦੇ ਖੇਤਰਾਂ ਵਿਚ ਦੋਵੇਂ ਦੇਸ਼ਾਂ ਵਲੋਂ ਸਹਿਮਤੀ ਨਾਲ ਮਿਲਵਰਤਣ ਅਤੇ ਹਿੱਸੇਦਾਰੀ ਵਧਾਉਣ ਲਈ ਠੋਸ ਤਰੀਕੇ ਅਪਣਾਏ ਜਾ ਸਕਦੇ ਹਨ | ਉਨ੍ਹਾਂ ਕਿਹਾ ਕਿ ਫੁੱਟ ਪਾਊ ਤੇ ਦੇਸ਼ਾਂ ਦੀ ਅਖੰਡਤਾ ਨੂੰ ਖ਼ਤਰਾ ਬਣਨ ਵਾਲੀਆਂ ਤਾਕਤਾਂ ਲਈ ਦੇਸ਼ ਵਿੱਚ ਕੋਈ ਜਗ੍ਹਾ ਨਹੀਂ ਹੋਣੀ ਚਾਹੀਦੀ | ਸ੍ਰੀ ਮੋਦੀ ਨੇ ਦੱਸਿਆ ਕਿ ਅਫ਼ਗਾਨਿਸਤਾਨ, ਮਾਲਦੀਵ ਅਤੇ ਉੱਤਰੀ ਕੋਰੀਆ ਦੀ ਸਥਿਤੀ ਬਾਰੇ ਅਤੇ ਸ਼ਾਂਤੀ ਸਥਾਪਿਤ ਕਰਨ ਲਈ ਕੈਨੇਡਾ ਅਤੇ ਭਾਰਤ ਦੇ ਵਿਚਾਰਾਂ ਵਿਚ ਕੋਈ ਫ਼ਰਕ ਨਹੀਂ ਹੈ | ਸ੍ਰੀ ਮੋਦੀ ਨੇ ਕੈਨੇਡੀਅਨ ਭਾਰਤੀ ਭਾਈਚਾਰੇ ਦੀ ਸ਼ਲਾਘਾ ਕੀਤੀ ਅਤੇ ਆਪਣੇ ਚਾਰ ਸਿੱਖ ਮੰਤਰੀਆਂ ਨੂੰ ਵੀ ਨਾਲ ਲਿਆਉਣ ਲਈ ਧੰਨਵਾਦ ਵੀ ਕੀਤਾ | ਉਨ੍ਹਾਂ ਕਿਹਾ ਕਿ ਭਾਰਤ ਨੂੰ ਵਿਕਾਸ ਲਈ ਕੈਨੇਡਾ ਦੀ ਜ਼ਰੂਰਤ ਹੈ | ਸ੍ਰੀ ਟਰੂਡੋ ਨੇ ਖੁਸ਼ੀ ਅਤੇ ਤਸੱਲੀ ਦੇ ਰੌਾਅ ਵਿੱਚ ਆਖਿਆ ਕਿ ਭਾਰਤ ਵਪਾਰਕ ਸਹਿਯੋਗ ਲਈ ਕੈਨੇਡਾ ਦਾ ਭਰੋਸੇਯੋਗ ਮਿੱਤਰ ਦੇਸ਼ ਹੈ | ਉਨ੍ਹਾਂ ਕਿਹਾ ਕਿ ਕੈਨੇਡੀਅਨ ਅਤੇ ਭਾਰਤੀਆਂ ਦੇ ਫਾਇਦੇ ਲਈ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਸਹਿਯੋਗ ਨਾਲ ਅੱਗੇ ਵਧਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ਾਂ ਵਿਚਕਾਰ ਲੋਕਤੰਤਰਿਕ ਕਦਰਾਂ-ਕੀਮਤਾਂ ਦਾ ਸਤਿਕਾਰ ਕਰਨ ਦੀ ਸਾਂਝ ਹੈ | ਦੋਵੇਂ ਦੇਸ਼ਾਂ ਦੇ ਨੌਜਵਾਨ ਦਿਨ ਪ੍ਰਤੀ ਦਿਨ ਇਕ ਦੂਸਰੇ ਦੇ ਕਰੀਬ ਆ ਰਹੇ ਹਨ | ਉਨ੍ਹਾਂ ਆਖਿਆ ਕਿ ਭਾਰਤ ਦੇ ਵਿਦਿਆਰਥੀ ਲਗਾਤਾਰ ਕੈਨੇਡਾ ਵਿਚ ਪੜ੍ਹਾਈ ਕਰਨ ਪੁੱਜ ਰਹੇ ਹਨ ਜਿਸ ਨਾਲ ਦੋਵੇਂ ਦੇਸ਼ਾਂ ਦੀ ਆਰਿਥਕਤਾ ਨੂੰ ਫਾਇਦਾ ਹੋ ਰਿਹਾ ਹੈ | ਸ੍ਰੀ ਟਰੂਡੋ ਨੇ ਆਸ ਪ੍ਰਗਟਾਈ ਕਿ ਸਾਂਝੇ ਹਿੱਤਾਂ ਦੀ ਪੂਰਤੀ ਲਈ ਦੋਵੇਂ ਦੇਸ਼ਾਂ ਦਾ ਸਹਿਯੋਗ ਬਰਕਰਾਰ ਰਹੇਗਾ | ਸ੍ਰੀ ਮੋਦੀ ਨਾਲ ਮੁਲਾਕਾਤ ਵੇਲੇ ਸ੍ਰੀ ਟਰੂਡੋ ਨਾਲ ਉਨ੍ਹਾਂ ਦੇ ਅੱਧੀ ਦਰਜਨ ਮੰਤਰੀ (ਹਰਜੀਤ ਸਿੰਘ ਸੱਜਣ, ਨਵਦੀਪ ਸਿੰਘ ਬੈਂਸ, ਅਮਰਜੀਤ ਸੋਹੀ, ਬਰਦੀਸ਼ ਚੱਗਰ, ਕਿ੍ਸਟੀ ਡੰਕਨ ਅਤੇ ਕਿ੍ਸਟੀਆ ਫਰੀਲੈਂਡ) ਵੀ ਹਾਜ਼ਰ ਸਨ | ਇਸ ਮੌਕੇ ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅਤੇ ਰਾਜ ਮੰਤਰੀ ਹਰਦੀਪ ਸਿੰਘ ਪੁਰੀ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਸ੍ਰੀ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਸ੍ਰੀ ਟਰੂਡੋ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੂੰ ਮਿਲੇ | ਸ਼ਾਮ ਵੇਲੇ ਸ੍ਰੀ ਟਰੂਡੋ ਰਾਸ਼ਟਰਪਤੀ ਭਵਨ ਪੁੱਜੇ ਅਤੇ ਉਨ੍ਹਾਂ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਸਦਭਾਵਨਾ ਮੁਲਾਕਾਤ ਕੀਤੀ | ਜਿਥੇ ਸ੍ਰੀ ਕੋਵਿੰਦ ਨੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ |
ਟਰੂਡੋ ਦੀ ਕੈਨੇਡਾ ਵਾਪਸੀ ਅੱਜ
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸੱਤ ਦਿਨਾ ਭਾਰਤ ਫੇਰੀ ਅੱਜ ਖਤਮ ਹੋ ਜਾਵੇਗੀ ਅਤੇ ਉਹ 24 ਫਰਵਰੀ ਸ਼ਾਮ ਨੂੰ ਕੈਨੇਡਾ ਰਵਾਨਾ ਹੋਣਗੇ | ਉਨ੍ਹਾਂ ਦਾ ਜਹਾਜ਼ ਨਵੀਂ ਦਿੱਲੀ ਤੋਂ ਚੱਲ ਕੇ ਰੋਮ (ਇਟਲੀ) ਹੁੰਦੇ ਹੋਏ 25 ਫਰਵਰੀ ਸਵੇਰ ਨੂੰ ਕੈਨੇਡਾ ਦੀ ਰਾਜਧਾਨੀ ਓਟਾਵਾ ਪੁੱਜੇਗਾ | ਜਹਾਜ਼ ਵਿਚ ਉਨ੍ਹਾਂ ਨਾਲ ਕੁਝ ਕੈਬਨਿਟ ਮੰਤਰੀ, ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰੀ, ਰਾਇਲ ਕੈਨੇਡੀਅਨ ਮਾਊਾਟਿਡ ਪੁਲਿਸ ਦੇ ਅਫ਼ਸਰ ਅਤੇ ਪੱਤਰਕਾਰ ਸ਼ਾਮਿਲ ਹੋਣਗੇ | ਸ੍ਰੀ ਟਰੂਡੋ ਨੇ ਆਪਣੀ ਪਲੇਠੀ ਸਰਕਾਰੀ ਭਾਰਤ ਫੇਰੀ ਨੂੰ ਸਫਲ ਕਰਾਰ ਦਿੱਤਾ ਹੈ |

ਟਰੰਪ ਪ੍ਰਸ਼ਾਸਨ ਵਲੋਂ ਐਚ-1ਬੀ ਵੀਜ਼ਾ ਨਿਯਮ ਸਖ਼ਤ, ਭਾਰਤੀ ਹੋਣਗੇ ਪ੍ਰਭਾਵਿਤ

ਵਾਸ਼ਿੰਗਟਨ, 23 ਫਰਵਰੀ (ਏਜੰਸੀ)-ਟਰੰਪ ਸਰਕਾਰ ਨੇ ਐਚ-1ਬੀ ਵੀਜ਼ਾ ਜਾਰੀ ਕਰਨ ਦੇ ਨਿਯਮ ਸਖ਼ਤ ਕਰ ਦਿੱਤੇ ਹਨ, ਜਿਸ ਨਾਲ ਆਈ. ਟੀ. ਕੰਪਨੀਆਂ 'ਚ ਭਾਰਤੀ ਕਰਮਚਾਰੀਆਂ ਨੂੰ ਵੀਜ਼ਾ ਦਿਵਾਉਣ 'ਚ ਵੱਡੀਆਂ ਮੁਸ਼ਕਿਲਾਂ ਹੋ ਸਕਦੀਆਂ ਹਨ | ਇਸ ਦਾ ਅਸਰ ਭਾਰਤੀ ਆਈ. ਟੀ. ਕੰਪਨੀਆਂ ਅਤੇ ਕਰਮਚਾਰੀਆਂ 'ਤੇ ਕਾਫ਼ੀ ਪਵੇਗਾ | ਅਮਰੀਕੀ ਸਰਕਾਰ ਦੀ ਨਵੀਂ ਨੀਤੀ ਤਹਿਤ ਇਹ ਸਾਬਤ ਕਰਨਾ ਹੋਵੇਗਾ ਕਿ ਇਕ ਜਾਂ ਇਕ ਤੋਂ ਜ਼ਿਆਦਾ ਸਥਾਨਾਂ 'ਤੇ 'ਜਾਬ ਵਰਕ' ਦੀ ਤਰਾਂ ਦੇ ਕੰਮ ਕਰਨ ਲਈ ਇਸ ਵੀਜ਼ਾ 'ਤੇ ਬੁਲਾਏ ਜਾ ਰਹੇ ਕਰਮਚਾਰੀ ਦਾ ਕੰਮ ਵਿਸ਼ੇਸ਼ ਪ੍ਰਕਾਰ ਦਾ ਹੈ ਅਤੇ ਉਸ ਨੂੰ ਖ਼ਾਸ ਜ਼ਰੂਰਤ ਲਈ ਬੁਲਾਇਆ ਜਾ ਰਿਹਾ ਹੈ | ਅਮਰੀਕਾ ਸਰਕਾਰ ਐਚ-1ਬੀ ਵੀਜ਼ਾ ਅਜਿਹੇ ਵਿਦੇਸ਼ੀ ਕਰਮਚਾਰੀਆਂ ਲਈ ਜਾਰੀ ਕਰਦੀ ਹੈ ਜੋ ਉੱਚ ਦਰਜੇ ਦੇ ਮਾਹਿਰ ਹੁੰਦੇ ਹਨ ਅਤੇ ਉਸ ਤਰਾਂ ਦੇ ਹੁਨਰਮੰਦ ਲੋਕਾਂ ਦੀ ਅਮਰੀਕਾ 'ਚ ਕਮੀ ਹੁੰਦੀ ਹੈ | ਐਚ-1ਬੀ ਵੀਜ਼ਾ ਨਿਯਮਾਂ ਨਾਲ ਸਭ ਤੋਂ ਜ਼ਿਆਦਾ ਲਾਭ ਭਾਰਤੀ  ਆਈ. ਟੀ. ਕੰਪਨੀਆਂ, ਅਮਰੀਕਾ ਦੇ ਬੈਂਕਿੰਗ, ਟਰੈਵਲ ਅਤੇ ਵਪਾਰਕ ਸੇਵਾਵਾਂ ਭਾਰਤ ਦੇ ਆਈ. ਟੀ. ਵਰਕਰਾਂ 'ਤੇ ਨਿਰਭਰ ਹਨ | ਵੀਰਵਾਰ ਨੂੰ ਜਾਰੀ ਹੋਏ 7 ਪੰਨਿਆਂ ਦੇ ਇਕ ਨੀਤੀਗਤ ਦਸਤਾਵੇਜ਼ 'ਚ ਐਚ-1ਬੀ ਦੇ ਨਵੇਂ ਨਿਯਮ ਜਾਰੀ ਕੀਤੇ ਗਏ ਹਨ | ਇਸ ਤਹਿਤ ਅਮਰੀਕਾ ਦੇ ਨਾਗਰਿਕਤਾ ਅਤੇ ਇਮੀਗ੍ਰੇਸ਼ਨ ਵਿਭਾਗ ਨੂੰ ਇਹ ਵੀਜ਼ਾ ਕੇਵਲ ਤੀਜੇ ਪੱਖ ਦੇ ਕਾਰਜ ਸਥਾਨ ਦੇ ਸਮੇਂ ਤੱਕ ਲਈ ਜਾਰੀ ਕਰਨ ਦੀ ਹੀ ਇਜਾਜ਼ਤ ਹੋਵੇਗੀ | ਇਸ ਤਰਾਂ ਇਸ ਦਾ ਸਮਾਂ 3 ਸਾਲ ਤੋਂ ਘੱਟ ਦਾ ਹੋ ਸਕਦਾ ਹੈ ਜਦਕਿ ਪਹਿਲਾਂ ਇਹ ਇਕ ਵਾਰ 'ਚ 3 ਸਾਲ ਲਈ ਦਿੱਤਾ ਜਾਂਦਾ ਸੀ | ਇਹ ਨਿਯਮ ਲਾਗੂ ਹੋ ਗਿਆ ਹੈ | ਇਸ ਦੇ ਲਈ ਅਜਿਹਾ ਸਮਾਂ ਚੁਣਿਆ ਗਿਆ ਹੈ ਜਦਕਿ 1 ਅਕਤੂਬਰ 2018-19 ਤੋਂ ਸ਼ੁਰੂ ਹੋਣ ਵਾਲੇ ਵਿੱਤੀ ਵਰ੍ਹੇ ਲਈ ਐਚ-1ਬੀ ਵੀਜ਼ਾ ਲਈ ਅਰਜ਼ੀਆਂ 2 ਅਪ੍ਰੈਲ ਤੋਂ ਮੰਗੀਆਂ ਜਾ ਸਕਦੀਆਂ ਹਨ |

ਕੁੱਟਮਾਰ ਦਾ ਮਾਮਲਾ

ਕੇਜਰੀਵਾਲ ਦੀ ਰਿਹਾਇਸ਼ ਦੇ 21 ਸੀ. ਸੀ. ਟੀ. ਵੀ. ਕੈਮਰੇ ਜ਼ਬਤ

ਨਵੀਂ ਦਿੱਲੀ, 23 ਫਰਵਰੀ (ਉਪਮਾ ਡਾਗਾ ਪਾਰਥ)-ਦਿੱਲੀ ਦੀ 'ਆਪ' ਸਰਕਾਰ ਖਿਲਾਫ ਆਈ ਅਫਸਰਸ਼ਾਹੀ ਦੀਆਂ ਰੰਜਿਸ਼ਾਂ ਅਤੇ ਆਪਸੀ ਇਲਜ਼ਾਮਾਂ ਦਾ ਸਿਲਸਿਲਾ ਫਿਲਹਾਲ ਖਤਮ ਹੁੰਦਾ ਨਜ਼ਰ ਨਹੀਂ ਆ ਰਿਹਾ | ਜਿਥੇ ਇਸ ਸਬੰਧ 'ਚ ਦਿੱਲੀ ਸਰਕਾਰ ਦੀ ਸਿੱਖਿਆ ਕੌਾਸਲ ਦੇ ਸਲਾਹਕਾਰ ਅਤੇ ਸਾਬਕਾ ਆਈ. ਏ. ਐਸ. ਧੀਰ ਝਿੰਗਰਾਨ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ, ਉਥੇ ਦਿੱਲੀ ਸਰਕਾਰ ਨੇ ਇਸ ਮਾਮਲੇ ਨੂੰ 'ਸਿਆਸੀ ਰੰਗ' 'ਚ ਰੰਗਿਆ ਮਾਮਲਾ ਦੱਸਦਿਆਂ ਕਿਹਾ ਕਿ ਉਨ੍ਹਾਂ (ਆਮ ਆਦਮੀ ਪਾਰਟੀ) ਨੂੰ ਸਿਆਸਤ ਨਹੀਂ ਕਰਨੀ ਆਉਂਦੀ, ਇਸ ਲਈ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜਦਕਿ ਇਸ ਮਾਮਲੇ 'ਚ ਕਾਰਵਾਈ ਅੱਗੇ ਵਧਾਉਂਦਿਆਂ ਸ਼ੁੱਕਰਵਾਰ ਸਵੇਰੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਛਾਪੇਮਾਰੀ ਕਰਦਿਆਂ 21 ਸੀ. ਸੀ. ਟੀ. ਵੀ. ਕੈਮਰਿਆਂ ਦੀ ਰਿਕਾਰਡਿੰਗ ਅਤੇ ਹਾਰਡ ਡਿਸਕ ਜ਼ਬਤ ਕੀਤੀ ਗਈ |
ਸਿੱਖਿਆ ਕੌ ਾਸਲ ਦੇ ਸਲਾਹਕਾਰ ਦਾ ਅਸਤੀਫ਼ਾ
ਦਿੱਲੀ ਸਰਕਾਰ ਦੇ ਸਿੱਖਿਆ ਕੌਾਸਲ ਦੇ ਸਲਾਹਕਾਰ ਧੀਰ ਝਿੰਗਰਾਨ ਨੇ ਆਈ. ਐਸ. ਅਧਿਕਾਰੀ ਤਬਕੇ ਦੇ ਨਾਲ ਖੜ੍ਹਾ ਹੁੰਦਿਆਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ | ਧੀਰ ਨੇ ਸਿੱਖਿਆ ਸਕੱਤਰ ਨੂੰ ਲਿਖੀ ਚਿੱਠੀ 'ਚ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ਨਾਲ ਹੋਈ ਕੁੱਟਮਾਰ 'ਤੇ ਦੁੱਖ  ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ ਅਜਿਹੀ ਸਰਕਾਰ ਨਾਲ ਕੰਮ ਨਹੀਂ ਕਰ ਸਕਦੇ, ਜਿਥੇ ਅਧਿਕਾਰੀਆਂ ਨਾਲ ਅਜਿਹਾ ਵਿਵਹਾਰ ਹੁੰਦਾ ਹੋਵੇ | ਜ਼ਿਕਰਯੋਗ ਹੈ ਕਿ ਦਿੱਲੀ 'ਚ ਸਿੱਖਿਆ ਦੇ ਖੇਤਰ 'ਚ ਹੋਏ ਹਾਂ-ਪੱਖੀ ਬਦਲਾਅ ਲਈ ਧੀਰ ਝਿੰਗਰਾਨ ਦਾ ਵੀ ਅਹਿਮ ਯੋਗਦਾਨ ਮੰਨਿਆ ਜਾਂਦਾ ਹੈ |
ਪੁਲਿਸ ਨੇ ਕੇਜਰੀਵਾਲ ਦੀ ਰਿਹਾਇਸ਼ 'ਤੇ ਜ਼ਬਤ ਕੀਤੀ ਸੀ. ਸੀ. ਟੀ. ਵੀ. ਰਿਕਾਰਡਿੰਗ
ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ਨਾਲ ਹੋਈ ਕੁੱਟਮਾਰ ਦੀ ਪੜਤਾਲ ਕਰ ਰਹੀ ਦਿੱਲੀ ਪੁਲਿਸ ਨੇ ਅੱਜ ਤਕਰੀਬਨ ਇਕ ਘੰਟਾ ਕੇਜਰੀਵਾਲ ਦੀ ਰਿਹਾਇਸ਼ 'ਤੇ ਛਾਣਬੀਣ ਅਤੇ ਪੁੱਛਗਿੱਛ ਕੀਤੀ | ਡੀ. ਸੀ. ਪੀ. ਹਰਿੰਦਰ ਸਿੰਘ ਦੀ ਅਗਵਾਈ 'ਚ ਆਈ ਟੀਮ ਨੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਮੁਲਾਜ਼ਮਾਂ ਤੋਂ ਪੁੱਛਗਿੱਛ ਤੋਂ ਇਲਾਵਾ 21 ਸੀ. ਸੀ. ਟੀ. ਵੀ. ਕੈਮਰਿਆਂ ਦੀ ਰਿਕਾਰਡਿੰਗ ਅਤੇ ਹਾਰਡ ਡਿਸਕ ਜ਼ਬਤ ਕੀਤੀ | ਡੀ. ਸੀ. ਪੀ. ਮੁਤਾਬਿਕ 21 ਕੈਮਰਿਆਂ 'ਚੋਂ 14 ਕੰਮ ਕਰ ਰਹੇ ਸੀ, ਜਦਕਿ 7 'ਚ ਰਿਕਾਰਡਿੰਗ ਬੰਦ ਸੀ | ਜਿਸ ਕਮਰੇ 'ਚ ਮਾਰਕੁੱਟ ਦੀ ਕਥਿਤ ਘਟਨਾ ਵਾਪਰੀ ਸੀ, ਉਥੇ ਕੋਈ ਕੈਮਰਾ ਨਹੀਂ ਲੱਗਾ ਹੋਇਆ ਸੀ | ਪੁਲਿਸ ਨੇ ਸਾਰੇ ਕੈਮਰਿਆਂ ਦੇ 40 ਮਿੰਟ ਦੇਰ ਨਾਲ ਚੱਲਣ ਦੀ ਜਾਣਕਾਰੀ ਦਿੱਤੀ | ਪੁਲਿਸ ਮੁਤਾਬਿਕ ਉਸ (ਪੁਲਿਸ) ਨੇ ਘਟਨਾ ਦੇ ਅਗਲੇ ਹੀ ਦਿਨ ਕੈਮਰੇ ਦੀ ਰਿਕਾਰਡਿੰਗ ਦੀ ਮੰਗ ਕੀਤੀ ਸੀ, ਪਰ ਮੁੱਖ ਮੰਤਰੀ ਵਲੋਂ ਮੁਹੱਈਆ ਨਾ ਕਰਵਾਉਣ ਕਾਰਨ ਪੁਲਿਸ ਨੂੰ ਉਥੇ ਆਉਣਾ ਪਿਆ |
ਕੇਜਰੀਵਾਲ ਦਾ ਸ਼ਾਹ 'ਤੇ ਨਿਸ਼ਾਨਾ
ਦਿੱਲੀ ਪੁਲਿਸ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਕੀਤੀ ਛਾਪੇਮਾਰੀ 'ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਕੇਜਰੀਵਾਲ ਨੇ ਪੜਤਾਲ ਦਾ ਸਵਾਗਤ ਕਰਨ ਦੇ ਨਾਲ-ਨਾਲ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਵੀ ਨਿਸ਼ਾਨਾ ਬਣਾਇਆ | ਟਵਿੱਟਰ ਰਾਹੀਂ ਪਾਏ ਸੰਦੇਸ਼ 'ਚ ਕੇਜਰੀਵਾਲ ਨੇ ਕਿਹਾ ਕਿ ਦੋ ਥੱਪੜਾਂ ਦੇ ਇਲਜ਼ਾਮ ਦੀ ਪੜਤਾਲ ਲਈ ਮੁੱਖ ਮੰਤਰੀ ਦੇ ਪੂਰੇ ਘਰ ਦੀ ਤਲਾਸ਼ੀ ਚੱਲ ਰਹੀ ਹੈ | ਉਨ੍ਹਾਂ ਅੱਗੇ ਕਿਹਾ ਕਿ ਜੱਜ ਲੋਇਆ ਦੀ ਹੱਤਿਆ 'ਤੇ ਪੁੱਛਗਿੱਛ ਬਣਦੀ ਹੈ ਜਾਂ ਨਹੀਂ? ਕੇਜਰੀਵਾਲ ਨੇ ਆਪਣੀ ਰਿਹਾਇਸ਼ ਤੋਂ ਬਾਹਰ ਜਾ ਕੇ ਪੱਤਰਕਾਰਾਂ ਨੂੰ ਕਿਹਾ ਕਿ ਉਹ ਜਾਂਚ ਏਜੰਸੀਆਂ ਨੂੰ ਕਹਿਣਾ ਚਾਹੁੰਦੇ ਹਨ ਕਿ ਜੱਜ ਲੋਇਆ ਦੀ ਹੱਤਿਆ ਦੇ ਮਾਮਲੇ 'ਚ ਅਮਿਤ ਸ਼ਾਹ ਤੋਂ ਪੁੱਛਗਿੱਛ ਕਰਨ ਦੀ ਹਿੰਮਤ ਵਿਖਾਉਣ ਤਾਂ ਪੂਰਾ ਦੇਸ਼ ਉਨ੍ਹਾਂ ਨੂੰ ਵਧਾਈ ਦੇਵੇਗਾ | ਆਮ ਆਦਮੀ ਪਾਰਟੀ ਨੇ ਆਪਣੇ ਅਧਿਕਾਰਿਕ ਹੈਾਡਲ ਤੋਂ ਵੀ ਇਸ ਛਾਪੇਮਾਰੀ ਦਾ ਵਿਰੋਧ ਕਰਦਿਆਂ ਕਿਹਾ ਕਿ ਪੁਲਿਸ ਰਾਜ ਦਿੱਲੀ 'ਚ ਲੋਕਤੰਤਰ ਦੀ ਹੱਤਿਆ ਕੀਤੀ ਜਾ ਰਹੀ ਹੈ | 'ਆਪ' ਨੇ ਸਵਾਲੀਆ ਅੰਦਾਜ਼ 'ਚ ਪੁੱਛਿਆ ਕਿ ਜੇਕਰ ਇਕ ਚੁਣੇ ਹੋਏ ਮੁੱਖ ਮੰਤਰੀ ਨਾਲ ਅਜਿਹਾ ਹੋ ਸਕਦਾ ਹੈ ਤਾਂ ਗਰੀਬ ਜਨਤਾ ਦਾ ਕੀ ਹਾਲ ਹੋਵੇਗਾ?
ਦੋਵੇਂ ਵਿਧਾਇਕਾਂ ਦੀ ਜ਼ਮਾਨਤ ਦੀ ਅਰਜ਼ੀ ਖਾਰਜ
ਇਸ ਦੌਰਾਨ ਮੁੱਖ ਸਕੱਤਰ ਨਾਲ ਕੁੱਟਮਾਰ ਦੇ ਮਾਮਲੇ 'ਚ 14 ਦਿਨ ਦੀ ਨਿਆਇਕ ਹਿਰਾਸਤ 'ਚ ਗਏ ਆਮ ਆਦਮੀ ਪਾਰਟੀ ਦੇ ਦੋਵੇਂ ਵਿਧਾਇਕਾਂ ਅਮਾਨਤੁੱਲਾ ਖਾਨ ਅਤੇ ਪ੍ਰਕਾਸ਼ ਜਰਵਾਲ ਦੀ ਜ਼ਮਾਨਤ ਅਰਜ਼ੀ ਤੀਸ ਹਜ਼ਾਰੀ ਕੋਰਟ ਨੇ ਖਾਰਜ ਕਰ ਦਿੱਤੀ ਹੈ |
ਆਈ.ਏ.ਐਸ. ਅਧਿਕਾਰੀਆਂ ਦਾ ਵਫ਼ਦ ਜੀਤੇਂਦਰ ਸਿੰਘ ਨੂੰ ਮਿਲਿਆ
ਨਵੀਂ ਦਿੱਲੀ-ਅੱਜ ਦਿੱਲੀ ਵਿਚ ਆਈ.ਏ.ਐਸ. ਐਸੋਸੀਏਸ਼ਨ ਨੇ ਪ੍ਰਧਾਨ ਮੰਤਰੀ ਦਫ਼ਤਰ ਵਿਚ ਕੇਂਦਰੀ ਮੰਤਰੀ ਜੀਤੇਂਦਰ ਸਿੰਘ ਨਾਲ ਮੁਲਾਕਾਤ ਕਰਕੇ ਕੇਜਰੀਵਾਲ ਸਰਕਾਰ 'ਤੇ ਅਫ਼ਸਰਾਂ 'ਤੇ ਦਬਾਅ ਪਾ ਕੇ ਕੰਮ ਕਰਾਉਣ ਦਾ ਦੋਸ਼ ਲਗਾਇਆ ਅਤੇ ਮੁੱਖ ਸਕੱਤਰ ਨਾਲ ਸੋਮਵਾਰ ਰਾਤ ਹੋਈ ਮਾਰਕੁੱਟ ਦੀ ਸ਼ਿਕਾਇਤ ਵੀ ਕੀਤੀ | ਵਫ਼ਦ ਦੀ ਅਗਵਾਈ ਕਰ ਰਹੀ ਮਨੀਸ਼ਾ ਸਕਸੈਨਾ ਨੇ ਕੇਂਦਰੀ ਮੰਤਰੀ ਜੀਤੇਂਦਰ ਸਿੰਘ ਨੂੰ ਇਸ ਮਾਮਲੇ ਵਿਚ ਦਖ਼ਲ ਦੇਣ ਦੀ ਮੰਗ ਕੀਤੀ | ਜੀਤੇਂਦਰ ਸਿੰਘ ਨੇ ਅਧਿਕਾਰੀਆਂ ਨੂੰ ਭਰੋਸਾ ਦਿੰਦੇ ਹੋਏ ਕਿਹਾ ਕਿ ਡੀ.ਓ.ਪੀ.ਟੀ. ਦੇ ਅਧਿਕਾਰੀ ਇਸ ਮਾਮਲੇ ਨੂੰ ਦੇਖ ਰਹੇ ਹਨ ਅਤੇ ਜ਼ਰੂਰੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਇਹ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਅਧਿਕਾਰੀਆਂ ਨੂੰ ਕੰਮ ਲਈ ਉਚਿਤ ਮਾਹੌਲ ਮਿਲੇ |

ਚਾਰਾ ਘੁਟਾਲਾ ਮਾਮਲੇ 'ਚ ਲਾਲੂ ਯਾਦਵ ਦੀ ਜ਼ਮਾਨਤ ਅਰਜ਼ੀ ਖਾਰਜ

ਰਾਂਚੀ, 23 ਫਰਵਰੀ (ਏਜੰਸੀ)- ਝਾਰਖੰਡ ਹਾਈਕੋਰਟ ਨੇ ਅੱਜ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਦੀ ਚਾਰਾ ਘੁਟਾਲਾ ਮਾਮਲੇ 'ਚ ਧੋਖਾਧੜੀ ਕਰਕੇ ਦਿਓਘਰ ਖਜ਼ਾਨੇ 'ਚੋਂ 89.27 ਲੱਖ ਕਢਵਾਉਣ ਦੇ ਇਕ ਮਾਮਲੇ 'ਚ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ | ਜੱਜ ਅਪਰੇਸ਼ ਕੁਮਾਰ ਸਿੰਘ ਨੇ ਇਹ ਕਹਿੰਦਿਆਂ ਲਾਲੂ ਪ੍ਰਸਾਦ ਯਾਦਵ ਦੀ ਜ਼ਮਾਨਤ ਅਰਜ਼ੀ ਕਰ ਦਿੱਤੀ ਕਿ ਜਿਸ ਸਮੇਂ ਘੁਟਾਲਾ ਹੋਇਆ ਉਸ ਸਮੇਂ ਲਾਲੂ ਮੁੱਖ ਮੰਤਰੀ ਤੇ ਵਿੱਤ ਮੰਤਰੀ ਸਨ | ਪਬਲਿਕ ਅਕਾਊਾਟ ਕਮੇਟੀ ਨੇ ਫ਼ਾਈਲ ਕਈ ਸਾਲ ਆਪਣੇ ਕੋਲ ਰੱਖੀ ਪਰ ਕਾਰਵਾਈ ਨਾ ਕੀਤੀ | ਲਾਲੂ ਪ੍ਰਸਾਦ ਯਾਦਵ ਨੂੰ ਰਾਹਤ ਨਾ ਦਿੰਦੇ ਹੋਏ ਜੱਜ ਨੇ ਕਿਹਾ ਕਿ ਘੁਟਾਲਿਆਂ ਦੇ ਮਾਮਲੇ ਉਨ੍ਹਾਂ ਦੀ ਜਾਣਕਾਰੀ 'ਚ ਸਨ ਜਿਸ ਕਰਕੇ ਬੈਂਚ ਨੇ ਇਹ ਨਿਰੀਖਣ ਕੀਤਾ ਕਿ ਉਸ ਨੂੰ ਜ਼ਮਾਨਤ 'ਤੇ ਰਿਹਾਅ ਨਾ ਕੀਤਾ ਜਾਵੇ | ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਬੀਤੇ ਸਾਲ 23 ਦਸੰਬਰ ਨੂੰ ਚਾਰਾ ਘੁਟਾਲੇ ਮਾਮਲੇ 'ਚ ਲਾਲੂ ਪ੍ਰਸਾਦ ਯਾਦਵ ਨੂੰ ਦੋਸ਼ੀ ਠਹਿਰਾਉਂਦੇ ਹੋਏ ਸਾਢੇ ਤਿੰਨ ਸਾਲ ਜੇਲ੍ਹ ਦੀ ਸਜ਼ਾ ਦਿੱਤੀ ਸੀ | ਉਨ੍ਹਾਂ ਨੂੰ ਹੁਣ ਤੱਕ ਤਿੰਨ ਮਾਮਲਿਆਂ 'ਚ ਦੋਸ਼ੀ ਠਹਿਰਾਇਆ ਗਿਆ ਹੈ |

ਨਾਭਾ ਜੇਲ੍ਹ ਬਰੇਕ ਮਾਮਲਾ

ਮੁੱਖ ਸਾਜਿਸ਼ਕਾਰ ਰਮਨਜੀਤ ਰੋਮੀ ਹਾਂਗਕਾਂਗ ਤੋਂ ਗਿ੍ਫ਼ਤਾਰ

ਗੋਪੀ ਕੌੜਾ ਅੰਮਿ੍ਤਸਰ 'ਚੋਂ ਕਾਬੂ
ਰੋਮੀ ਹੀ ਗੈਂਗਸਟਰਾਂ ਨੂੰ ਰੁਪਏ ਤੇ ਹੋਰ ਸਮੱਗਰੀ ਮੁਹੱਈਆ ਕਰਵਾਉਂਦਾ ਸੀ

ਪਟਿਆਲਾ, 23 ਫਰਵਰੀ (ਆਤਿਸ਼ ਗੁਪਤਾ)-ਨਾਭਾ ਜੇਲ੍ਹ ਬਰੇਕ ਦੀ ਘਟਨਾ ਦੇ ਮੁੱਖ ਸਾਜ਼ਿਸ਼ਕਾਰ ਰਮਨਜੀਤ ਸਿੰਘ ਰੋਮੀ ਨੂੰ ਹਾਂਗਕਾਂਗ 'ਚੋਂ ਗਿ੍ਫ਼ਤਾਰ ਕੀਤੇ ਜਾਣ ਦੀ ਸੂਚਨਾ ਮਿਲੀ ਹੈ | ਜਿਸ ਵਲੋਂ ਨਵੰਬਰ 2016 'ਚ ਵਾਪਰੀ ਨਾਭਾ ਜੇਲ੍ਹ ਬਰੇਕ ਘਟਨਾ 'ਚ ਅਹਿਮ ਭੂਮਿਕਾ ਨਿਭਾਈ ਸੀ ਤੇ ਰੋਮੀ ਹਾਂਗਕਾਂਗ 'ਚ ਸਥਾਪਤ ਕੀਤੇ ਕੰਟਰੋਲ ਰੂਮ ਰਾਹੀਂ ਭਾਰਤ 'ਚ ਬੈਠੇ ਗੈਂਗਸਟਰਾਂ ਨਾਲ
ਸੰਪਰਕ ਰੱਖਦੇ ਹੋਏ ਉਨ੍ਹਾਂ ਦੀ ਮਦਦ ਕਰਦਾ ਸੀ। ਪੰਜਾਬ ਪੁਲਿਸ ਵਲੋਂ ਰੋਮੀ ਦੇ ਖ਼ਿਲਾਫ਼ ਕੁਝ ਮਹੀਨੇ ਪਹਿਲਾਂ 'ਰੈੱਡ ਕਾਰਨਰ' ਨੋਟਿਸ ਜਾਰੀ ਕੀਤਾ ਸੀ, ਜਿਸ ਦੇ ਚੱਲਦਿਆਂ ਹੀ ਪੁਲਿਸ ਨੂੰ ਇੰਟਰਪੋਲ ਰਾਹੀਂ ਰੋਮੀ ਦੀ ਗ੍ਰਿਫ਼ਤਾਰੀ ਦੀ ਜਾਣਕਾਰੀ ਹਾਸਿਲ ਹੋਈ ਹੈ। ਇਸ ਗੱਲ ਦੀ ਪੁਸ਼ਟੀ ਕ੍ਰਾਈਮ ਕੰਟਰੋਲ ਯੂਨਿਟ ਦੇ ਏ. ਆਈ. ਜੀ. ਗੁਰਮੀਤ ਸਿੰਘ ਚੌਹਾਨ ਵਲੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹਾਂਗਕਾਂਗ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਰੋਮੀ ਨੂੰ ਲੁੱਟ ਦੀਆਂ ਵਾਰਦਾਤਾਂ 'ਚ ਸਬੰਧਿਤ ਹੋਣ ਕਰ ਕੇ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਹੁਣ ਉਸ ਨੂੰ ਭਾਰਤ ਲੈ ਕੇ ਆਉਣ ਲਈ ਵੀ ਪੰਜਾਬ ਪੁਲਿਸ ਵਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਸੂਤਰਾਂ ਦਾ ਕਹਿਣਾ ਹੈ ਕਿ ਪੁਲਿਸ ਵਲੋਂ ਰਮਨਜੀਤ ਸਿੰਘ ਰੋਮੀ ਨੂੰ ਜਲਦ ਹੀ ਹਾਂਗਕਾਂਗ ਤੋਂ ਪਟਿਆਲਾ ਲਿਆ ਕੇ ਪੁੱਛਗਿੱਛ ਸ਼ੁਰੂ ਕੀਤੀ ਜਾਵੇਗੀ।

 

ਗੋਪੀ ਕਈ ਗੈਂਗਵਾਰ ਤੇ ਡਕੈਤੀ ਦੀਆਂ ਵਾਰਦਾਤਾਂ 'ਚ ਸੀ ਲੋੜੀਂਦਾ

ਅੰਮਿ੍ਤਸਰ, 23 ਫਰਵਰੀ (ਰੇਸ਼ਮ ਸਿੰਘ)- ਪੰਜਾਬ ਪੁਲਿਸ ਦੇ ਵਿਸ਼ੇਸ਼ ਦਸਤੇ ਐਸ. ਟੀ. ਐਫ. ਵਲੋਂ ਨਾਭਾ ਜੇਲ੍ਹ ਬਰੇਕ ਕਾਂਡ 'ਚ ਲੋੜੀਂਦੇ ਇਕ ਹੋਰ ਗੈਂਗਸਟਰ ਨੂੰ ਕਾਬੂ ਕਰ ਲਿਆ ਹੈ, ਜਿਸ ਪਾਸੋਂ ਪੁਲਿਸ ਨੇ ਇਕ ਪਿਸਤੌਲ ਤੇ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ | ਗਿ੍ਫ਼ਤਾਰ ਕੀਤੇ ਗੈਂਗਸਟਰ ਦੀ ਸ਼ਨਾਖ਼ਤ ਗੁਰਪ੍ਰੀਤ ਸਿੰਘ ਉਰਫ਼ ਗੋਪੀ ਕੌੜਾ ਵਾਸੀ ਪਿੰਡ ਨਾਗੋਕੇ
ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ | ਪੁਲਿਸ ਅਨੁਸਾਰ ਉਹ ਜਿਥੇ ਨਾਭਾ ਜੇਲ੍ਹ ਤੋੜਨ ਦੇ ਮਾਮਲੇ 'ਚ ਲੋੜੀਂਦਾ ਅਤਿ ਜ਼ਰੂਰੀ ਮੁਜਰਮ ਸੀ ਉਥੇ ਰਾਜ ਭਰ 'ਚ ਹੋਈਆਂ ਕਈ ਗੈਂਗਵਾਰ ਤੇ ਡਕੈਤੀ ਦੀਆਂ ਵਾਰਦਾਤਾਂ 'ਚ ਵੀ ਪੁਲਿਸ ਨੂੰ ੂ ਲੋੜੀਂਦਾ ਸੀ ਜਿਸ ਨੂੰ ਫੜਨ ਲਈ ਪੁਲਿਸ ਲੰਮੇ ਸਮੇਂ ਤੋਂ ਯਤਨਸ਼ੀਲ ਸੀ | ਪੁਲਿਸ ਨੂੰ ਖ਼ੁਫ਼ੀਆ ਇਤਲਾਹ ਮਿਲਣ 'ਤੇ ਅੱਜ ਉਸ ਨੂੰ ਅੰਮਿ੍ਤਸਰ ਦੇ ਬੱਸ ਅੱਡੇ ਨੇੜਿਉਂ ਪੁਲਿਸ ਨੇ ਕਾਬੂ ਕੀਤਾ ਹੈ | ਇਸੇ ਤਰ੍ਹਾਂ ਪੁਲਿਸ ਨੂੰ 3 ਹੋਰ ਗੈਂਗਸਟਰ ਗੋਪੀ ਘਣਸ਼ਾਮਪੁਰੀਆ, ਹੈਰੀ ਚੱਠਾ ਤੇ ਸੁਖਮੀਤ ਸਿੰਘ ਵੀ ਲੋੜੀਂਦੇ ਹਨ | ਉਕਤ ਗੈਂਗਸਟਰ ਦੇ ਗਿ੍ਫ਼ਤਾਰ ਹੋਣ ਦੀ ਪੁਸ਼ਟੀ ਕਰਦਿਆਂ ਏ. ਟੀ. ਐਫ. ਦੇ ਆਈ. ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਅੰਮਿ੍ਤਸਰ ਦੇ ਐਸ. ਐਸ. ਓ. ਸੀ. ਸੈਲ ਵਿਖੇ ਪਰਚਾ ਦਰਜ ਕਰ ਲਿਆ ਗਿਆ ਹੈ ਤੇ ਗਿ੍ਫ਼ਤਾਰ ਕੀਤੇ ਨੌਜਵਾਨ ਦਾ ਪੁਲਿਸ ਰਿਮਾਂਡ ਲਿਆ ਜਾ ਰਿਹਾ ਹੈ |

ਲੁਧਿਆਣਾ 'ਚ ਨਿਗਮ ਚੋਣਾਂ ਤੋਂ ਇਕ ਦਿਨ ਪਹਿਲਾਂ ਕਾਂਗਰਸੀਆਂ ਵਲੋਂ ਗੁੰਡਾਗਰਦੀ

• ਅਕਾਲੀ-ਭਾਜਪਾ ਉਮੀਦਵਾਰਾਂ 'ਤੇ ਹਮਲੇ, ਕਈ ਜ਼ਖ਼ਮੀ • ਕਈ ਵਾਹਨਾਂ ਦੀ ਭੰਨਤੋੜ
• 'ਆਪ' ਤੇ ਕਾਂਗਰਸੀਆਂ ਵਲੋਂ ਕੀਤੇ ਕਬਜ਼ੇ ਨੂੰ ਪੁਲਿਸ ਨੇ ਛੁਡਵਾਇਆ • ਵੋਟਾਂ ਅੱਜ
ਪਰਮਿੰਦਰ ਸਿੰਘ ਆਹੂਜਾ

ਲੁਧਿਆਣਾ, 23 ਫਰਵਰੀ-ਨਗਰ ਨਿਗਮ ਚੋਣਾਂ ਵਿਚ ਵੋਟਿੰਗ ਤੋਂ ਇਕ ਦਿਨ ਪਹਿਲਾਂ ਕਾਂਗਰਸੀ ਵਰਕਰਾਂ ਵਲੋਂ ਵੱਖ-ਵੱਖ ਥਾਵਾਂ 'ਤੇ ਕੀਤੀ ਗੁੰਡਾਗਰਦੀ ਵਿਚ ਅਕਾਲੀ ਭਾਜਪਾ ਦੇ ਕਈ ਵਰਕਰ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿਚ ਇਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਜਦਕਿ ਅਕਾਲੀ ਭਾਜਪਾ ਉਮੀਦਵਾਰ ਅਤੇ ਜ਼ਿਲ੍ਹਾ ਯੋਜਨਾ ਬੋਰਡ ਦਾ ਚੇਅਰਮੈਨ ਜਗਬੀਰ ਸਿੰਘ ਸੋਖੀ ਵਾਲ-ਵਾਲ ਬਚ ਗਏ | ਪਰ ਉਨ੍ਹਾਂ ਦੀ ਕਾਰ ਦੀ ਬੁਰੀ ਤਰ੍ਹਾਂ ਭੰਨਤੋੜ ਕੀਤੀ ਗਈ | ਸੋਖੀ ਉਪਰ ਹੋਏ ਹਮਲੇ 'ਚ ਉਨ੍ਹਾਂ ਦੇ ਚਾਰ ਸਮਰਥਕਾਂ ਦੇ ਸੱਟਾਂ ਲੱਗੀਆਂ ਹਨ | ਜਾਣਕਾਰੀ ਅਨੁਸਾਰ ਵਾਰਡ ਨੰਬਰ 48 ਵਿਚ ਅਕਾਲੀ ਭਾਜਪਾ ਉਮੀਦਵਾਰ ਗੁਰਜੀਤ ਸਿੰਘ ਛਾਬੜਾ ਦੇ ਭਰਾ ਤੇ ਉਸ ਦੇ ਸਾਲੇ ਉਪਰ ਅੱਜ ਸ਼ਾਮ ਕੁਝ ਕਾਂਗਰਸੀ ਵਰਕਰਾਂ ਨੇ ਹਮਲਾ ਕਰ ਦਿੱਤਾ | ਸ. ਛਾਬੜਾ ਤੇ ਉਸ ਦਾ ਭਰਾ ਗੁਰਪ੍ਰੀਤ ਸਿੰਘ ਛਾਬੜਾ ਅਤੇ ਸਾਲਾ ਲੱਕੀ ਭੱਟੀਆਂ ਧੱਕਾ ਕਾਲੋਨੀ ਵਿਚ ਪੋਲਿੰਗ ਬੂਥਾਂ ਨੇੜੇ ਵਰਕਰਾਂ ਦੇ ਬੈਠਣ ਵਾਲੀ ਥਾਂ ਦਾ ਨਿਰੀਖਣ ਕਰ ਰਹੇ ਸਨ ਕਿ ਕਾਂਗਰਸੀ ਉਮੀਦਵਾਰ ਪਰਵਿੰਦਰ ਲਾਪਰਾ ਉਸ ਦਾ ਪਿਤਾ ਗੁਰਦੇਵ ਸਿੰਘ ਲਾਪਰਾ ਅਤੇ ਇਕ ਦਰਜਨ ਦੇ ਕਰੀਬ ਹਥਿਆਰਬੰਦ ਹਮਲਾਵਰਾਂ ਨੇ ਉਨ੍ਹਾਂ 'ਤੇ
ਹਮਲਾ ਕਰ ਦਿੱਤਾ | ਉਨ੍ਹਾਂ ਦੱਸਿਆ ਕਿ ਇਨ੍ਹਾਂ ਹਮਲਾਵਰਾਂ ਵਲੋਂ ਲੱਕੀ ਦੇ ਸਿਰ 'ਤੇ ਦਾਤ ਨਾਲ ਕਈ ਵਾਰ ਕੀਤੇ, ਲਹੂ-ਲੁਹਾਣ ਹੋਇਆ ਲੱਕੀ ਜ਼ਮੀਨ 'ਤੇ ਡਿੱਗ ਪਿਆ | ਜਦੋਂ ਉਸ ਦੇ ਭਰਾ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਰਾਂ ਵਲੋਂ ਉਸ 'ਤੇ ਵੀ ਹਮਲਾ ਕੀਤਾ ਗਿਆ ਸਿੱਟੇ ਵਜੋਂ ਉਸ ਦੀ ਬਾਂਹ 'ਤੇ ਸੱਟ ਲੱਗੀ | ਉਨ੍ਹਾਂ ਦੱਸਿਆ ਕਿ ਕਾਂਗਰਸੀ ਆਗੂਆਂ ਵਲੋਂ ਕਈ ਗੋਲੀਆਂ ਚਲਾਈਆਂ ਗਈਆਂ | ਛਾਬੜਾ ਨੇ ਦੱਸਿਆ ਕਿ ਸੂਚਨਾ ਮਿਲਦੇ ਜਦੋਂ ਉਹ ਮੌਕੇ 'ਤੇ ਆਏ ਤਾਂ ਹਮਲਾਵਰਾਂ ਵਲੋਂ ਉਸ 'ਤੇ ਵੀ ਹਮਲਾ ਕੀਤਾ ਪਰ ਉਹ ਵਾਲ ਵਾਲ ਬਚ ਗਏ | ਇਨ੍ਹਾਂ ਵਲੋਂ ਉਨ੍ਹਾਂ ਦੀ ਫਾਰਚੂਨਰ ਕਾਰ ਦੀ ਭੰਨਤੋੜ ਕੀਤੀ ਗਈ | ਲੜਾਈ ਤੋਂ ਬਾਅਦ ਇਕੱਠੇ ਹੋਏ ਅਕਾਲੀ ਭਾਜਪਾ ਸਮਰੱਥਕਾਂ ਵਲੋਂ ਕਾਂਗਰਸੀ ਵਰਕਰਾਂ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ |
ਦੂਜੀ ਵੱਡੀ ਘਟਨਾ 'ਚ ਵਾਰਡ ਨੰਬਰ 36 'ਚੋਂ ਅਕਾਲੀ ਭਾਜਪਾ ਦੇ ਉਮੀਦਵਾਰ ਜਗਬੀਰ ਸਿੰਘ ਸੋਖੀ 'ਤੇ ਉਪ ਕਾਂਗਰਸੀ ਉਮੀਦਵਾਰ ਪਿ੍ੰਸ ਜੌਹਰ ਅਤੇ ਉਸ ਦੇ ਇਕ ਦਰਜਨ ਦੇ ਕਰੀਬ ਹਥਿਆਰਬੰਦ ਸਾਥੀਆਂ ਨੇ ਹਮਲਾ ਕਰ ਦਿੱਤਾ | ਸ. ਸੋਖੀ ਨੇ ਦੱਸਿਆ ਕਿ ਉਹ ਪੁਲਿਸ ਚੌਕੀ ਨੇੜੇ ਆਪਣੇ ਸਾਥੀਆਂ ਨਾਲ ਜਾ ਰਹੇ ਸਨ ਕਿ ਪਿ੍ੰਸ ਜੌਹਰ ਤੇ ਉਸ ਦੇ ਹਥਿਆਰਬੰਦ ਸਾਥੀਆਂ ਨੇ ਉਨ੍ਹਾਂ ਦੀ ਕਾਰ ਰੋਕ ਲਈ ਅਤੇ ਹਮਲਾ ਕਰ ਦਿੱਤਾ | ਉਨ੍ਹਾਂ ਦੱਸਿਆ ਕਿ ਉਹ ਤਾਂ ਵਾਲ-ਵਾਲ ਬਚ ਗਏ ਪਰ ਹਮਲਾਵਰਾਂ ਵਲੋਂ ਉਨ੍ਹਾਂ ਦੀ ਕਾਰ ਦੀ ਭੰਨਤੋੜ ਕੀਤੀ ਗਈ ਤੇ ਉਨ੍ਹਾਂ ਦੇ ਚਾਰ ਸਮਰਥਕਾਂ ਦੇ ਸੱਟਾਂ ਲੱਗੀਆਂ ਹਨ | ਉਨ੍ਹਾਂ ਦੱਸਿਆ ਕਿ ਇਹ ਹਮਲਾਵਰ ਧਮਕੀਆਂ ਦੇ ਕੇ ਫਰਾਰ ਹੋ ਗਏ | ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਘਟਨਾ ਕਾਰਨ ਰੋਹ ਵਿਚ ਆਏ ਸੈਂਕੜੇ ਅਕਾਲੀ ਵਰਕਰਾਂ ਵਲੋਂ ਸੜਕ 'ਤੇ ਹੀ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ | ਖ਼ਬਰ ਲਿਖੇ ਜਾਣ ਤੱਕ ਅਕਾਲੀ ਵਰਕਰਾਂ ਵਲੋਂ ਦਿੱਤਾ ਜਾ ਰਿਹਾ ਧਰਨਾ ਜਾਰੀ ਸੀ | ਜਦਕਿ ਸਥਿਤੀ ਤਣਾਅਪੂਰਨ ਹੁੰਦੀ ਵੇਖਦਿਆਂ ਪੁਲਿਸ ਤੈਨਾਤ ਕਰ ਦਿੱਤੀ ਸੀ | ਦੋਸ਼ਾਂ ਦਾ ਸਾਹਮਣਾ ਕਰ ਰਹੇ ਕਾਂਗਰਸੀ ਉਮੀਦਵਾਰ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਮਿਲ ਨਹੀਂ ਸਕੇ |
ਵਾਰਡ ਨੰਬਰ 4 ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਲਾਬ ਗੌਤਮ ਦੇ ਮੁੱਖ ਚੋਣ ਦਫ਼ਤਰ 'ਤੇ ਕਾਂਗਰਸੀਆਂ ਵਲੋਂ ਕਬਜ਼ਾ ਕਰ ਲਿਆ ਗਿਆ | ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦਰਸ਼ਨ ਸਿੰਘ ਸ਼ੰਕਰ ਨੇ ਦੱਸਿਆ ਕਿ ਦਫ਼ਤਰ ਵਿਚ ਕੁਝ ਵਰਕਰ ਬੈਠੇ ਸਨ ਕਿ ਦੋ ਦਰਜਨ ਦੇ ਕਰੀਬ ਕਾਂਗਰਸੀ ਵਰਕਰਾਂ ਵਲੋਂ ਦਫ਼ਤਰ 'ਤੇ ਹਮਲਾ ਕਰ ਦਿੱਤਾ ਗਿਆ | ਉਨ੍ਹਾਂ ਦੱਸਿਆ ਕਿ ਇਨ੍ਹਾਂ ਹਮਲਾਵਰਾਂ ਵਲੋਂ ਉਥੇ ਬੈਠੇ ਵਰਕਰਾਂ ਨੂੰ ਜਾਨੋਂ ਮਾਰਨ ਦੀ ਧਮਕੀਆਂ ਦੇ ਕੇ ਭਜਾ ਦਿੱਤਾ ਅਤੇ ਆਮ ਆਦਮੀ ਪਾਰਟੀ ਦੇ ਝੰਡੇ ਅਤੇ ਬੈਨਰ ਉਤਾਰ ਦਿੱਤੇ ਗਏ | ਇਨ੍ਹਾਂ ਹਮਲਾਵਰਾਂ ਵਲੋਂ ਦਫਤਰ ਵਿਚ ਕਾਂਗਰਸ ਪਾਰਟੀ ਦੇ ਝੰਡੇ ਲਗਾ ਕੇ ਕਬਜ਼ਾ ਕਰ ਲਿਆ ਗਿਆ | ਵਰਕਰਾਂ ਵਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ | ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਕਾਂਗਰਸੀ ਵਰਰਕਰਾਂ ਨੂੰ ਉਥੋਂ ਜਾਣ ਲਈ ਕਿਹਾ ਪਰ ਕਾਰਵਾਈ ਕਰਨ ਤੋਂ ਇਨਕਾਰ ਕਰ ਦਿੱਤਾ | ਘਟਨਾ ਕਾਰਨ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ | ਹੈਰਾਨੀ ਦੀ ਗੱਲ ਇਹ ਹੈ ਕਿ ਸ਼ਹਿਰ ਵਿਚ ਹੋ ਰਹੀ ਇਸ ਵੱਡੇ ਪੱਧਰ 'ਤੇ ਗੁੰਡਾਗਰਦੀ ਕਾਰਨ ਕਾਂਗਰਸੀ ਵਿਰੋਧੀ ਪਾਰਟੀਆਂ ਦੇ ਵਰਕਰਾਂ ਤੇ ਆਗੂਆਂ ਵਿਚ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ ਜਦਕਿ ਪੁਲਿਸ ਉਚ ਅਧਿਕਾਰੀ ਮੂਕਦਰਸ਼ਕ ਬਣ ਕੇ ਤਮਾਸ਼ਾ ਦੇਖ ਰਹੇ ਹਨ | ਦੇਰ ਸ਼ਾਮ ਤੱਕ ਕਾਂਗਰਸੀਆਂ ਵਲੋਂ ਕੀਤੀ ਜਾ ਰਹੀ ਗੁੰਡਾਗਰਦੀ ਵਿਚ ਕੋਈ ਕੇਸ ਦਰਜ ਨਹੀਂ ਕੀਤਾ ਗਿਆ ਸੀ ਜਦਕਿ ਪੁਲਿਸ ਅਧਿਕਾਰੀ ਮਾਮਲਿਆਂ ਦੀ ਜਾਂਚ ਦਾ ਕਹਿ ਕੇ ਟਾਲਮਟੋਲ ਕਰ ਰਹੇ ਸਨ |

ਪੀ. ਐਨ. ਬੀ. ਘੁਟਾਲੇ ਦੇ ਦੋਸ਼ੀਆਂ ਿਖ਼ਲਾਫ਼ ਸਖ਼ਤ ਕਾਰਵਾਈ ਹੋਵੇਗੀ-ਮੋਦੀ

ਨਵੀਂ ਦਿੱਲੀ, 23 ਫਰਵਰੀ (ਏਜੰਸੀ)-ਪੰਜਾਬ ਨੈਸ਼ਨਲ ਬੈਂਕ (ਪੀ. ਐਨ. ਬੀ.) 'ਚ 11,400 ਕਰੋੜ ਰੁਪਏ ਦੇ ਘੁਟਾਲੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਚੁੱਪ ਤੋੜਦਿਆ ਅੱਜ ਕਿਹਾ ਕਿ ਜਨਤਾ ਦੇ ਪੈਸੇ ਦੀ ਲੁੱਟ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਮਾਮਲੇ 'ਚ ...

ਪੂਰੀ ਖ਼ਬਰ »

ਸਰਕਾਰ ਆਪਣੇ ਖ਼ਰਚ ਕਿਉਂ ਨਹੀਂ ਘਟਾਉਂਦੀ

ਚੰਡੀਗੜ੍ਹ, 23 ਫਰਵਰੀ (ਸੁਰਜੀਤ ਸਿੰਘ ਸੱਤੀ)- ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਨੂੰ ਲੈ ਕੇ ਪੰਜਾਬ 'ਚ ਲਗਦੇ ਧਰਨਿਆਂ ਦੇ ਮਾਮਲੇ ਦੀ ਸੁਣਵਾਈ ਦੌਰਾਨ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਤਲਖ਼ ਭਰੀ ਟਿੱਪਣੀ ਕਰਦਿਆਂ ਕਿਹਾ ਕਿ ਕਰਜ਼ਾ ਮਾਫ਼ੀ ਦੀ ਗੱਲ ਤੁਰਨ 'ਤੇ ਵਾਰ-ਵਾਰ ...

ਪੂਰੀ ਖ਼ਬਰ »

ਸੋਮਾਲੀਆ ਦੀ ਰਾਜਧਾਨੀ 'ਚ ਦੋ ਕਾਰ ਬੰਬ ਧਮਾਕੇ-18 ਮਰੇ

ਮੋਗਾਦਿਸ਼ੂ, 23 ਫਰਵਰੀ (ਏ. ਪੀ.)-ਸੋਮਾਲੀਆ ਦੀ ਰਾਜਧਾਨੀ ਵਿਚ ਅੱਜ ਸ਼ਾਮ ਹੋਏ ਦੋ ਕਾਰ ਬੰਬ ਧਮਾਕਿਆਂ ਅਤੇ ਇਸ ਪਿੱਛੋਂ ਹੋਈ ਗੋਲੀਬਾਰੀ ਵਿਚ ਘੱਟੋ ਘੱਟ 18 ਵਿਅਕਤੀ ਮਾਰੇ ਗਏ ਅਤੇ 20 ਹੋਰ ਜ਼ਖ਼ਮੀ ਹੋ ਗਏ | ਪਹਿਲਾ ਬੰਬ ਧਮਾਕਾ ਆਤਮਘਾਤੀ ਹਮਲਾਵਰ ਵਲੋਂ ਕੀਤਾ ਗਿਆ | ਦੂਸਰਾ ...

ਪੂਰੀ ਖ਼ਬਰ »

ਉੜੀ ਸੈਕਟਰ 'ਚ ਪਾਕਿ ਵਲੋਂ ਗੋਲੀਬਾਰੀ

ਸ੍ਰੀਨਗਰ, 23 ਫਰਵਰੀ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਉੜੀ ਸੈਕਟਰ 'ਚ ਪਾਕਿ ਫ਼ੌਜ ਵਲੋਂ ਜਾਰੀ ਗੋਲੀਬੰਦੀ ਦੀ ਉਲੰਘਣਾ ਦੇ ਚਲਦੇ ਕੰਟਰੋਲ ਰੇਖਾ ਦੇ ਨੇੜੇ ਰਹਿੰਦੇ ਲੋਕਾਂ ਨੇ ਖ਼ੌਫ਼ ਕਾਰਨ ਹਿਜਰਤ ਸ਼ੁਰੂ ਕਰ ਦਿੱਤੀ ਹੈ | ਸਰਕਾਰੀ ਬੁਲਾਰੇ ਅਨੁਸਾਰ ਉੜੀ ਦੇ ਸਿਲੀ ...

ਪੂਰੀ ਖ਼ਬਰ »

ਸੁਪਰੀਮ ਕੋਰਟ ਕਾਲਜੀਅਮ ਨੇ ਹਾਈਕੋਰਟਾਂ ਲਈ ਨਵੇਂ ਜੱਜਾਂ ਦੀ ਕੀਤੀ ਸਿਫ਼ਾਰਿਸ਼

ਨਵੀਂ ਦਿੱਲੀ, 23 ਫਰਵਰੀ (ਪੀ.ਟੀ.ਆਈ.)-ਸੁਪਰੀਮ ਕੋਰਟ ਕਾਲਜੀਅਮ ਨੇ ਅੱਜ 37 ਅਡੀਸ਼ਨਲ ਹਾਈਕੋਰਟ ਜੱਜਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ | ਸੁਪਰੀਮ ਕੋਰਟ ਨੇ ਅਲਾਹਾਬਾਦ, ਰਾਜਸਥਾਨ, ਕੇਰਲਾ, ਗੁਜਰਾਤ ਤੇ ਬੰਬੇ ਹਾਈਕੋਰਟਾਂ 'ਚ ਸਥਾਈ ਜੱਜਾਂ ਦੀ ਨਿਯੁਕਤੀ ਲਈ ਸਿਫ਼ਾਰਿਸ਼ ...

ਪੂਰੀ ਖ਼ਬਰ »

ਲੋਕਪਾਲ ਦੀ ਨਿਯੁਕਤੀ ਦਾ ਅਮਲ ਜਾਰੀ ਹੈ-ਕੇਂਦਰ ਸਰਕਾਰ

ਨਵੀਂ ਦਿੱਲੀ, 23 ਫਰਵਰੀ (ਉਪਮਾ ਡਾਗਾ ਪਾਰਥ)-ਪਿਛਲੇ 5 ਸਾਲ ਤੋਂ ਬਕਾਇਆ ਪਏ ਲੋਕਪਾਲ ਦੀ ਨਿਯੁਕਤੀ ਦੇ ਮਾਮਲੇ 'ਚ ਕੇਂਦਰ ਸਰਕਾਰ ਨੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਨਿਯੁਕਤੀ ਦਾ ਅਮਲ ਜਾਰੀ ਹੈ | ਕੇਂਦਰ ਨੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਨੂੰ ਇਸ ਸਬੰਧ 'ਚ ਦਾਇਰ ...

ਪੂਰੀ ਖ਼ਬਰ »

ਈ.ਡੀ. ਨੇ ਜ਼ਬਤ ਕੀਤੇ ਨੀਰਵ ਮੋਦੀ ਦੇ 44 ਕਰੋੜ ਦੇ ਸ਼ੇਅਰ ਅਤੇ ਜਮ੍ਹਾਂ ਖਾਤੇ

ਨਵੀਂ ਦਿੱਲੀ, 23 ਫਰਵਰੀ (ਉਪਮਾ ਡਾਗਾ ਪਾਰਥ)-ਪੀ. ਐਨ. ਬੀ. ਘੁਟਾਲੇ ਦੇ ਸਬੰਧ 'ਚ ਈ. ਡੀ. ਵਲੋਂ ਕੀਤੀ ਜਾ ਰਹੀ ਛਾਪੇਮਾਰੀ 'ਚ ਅੱਜ ਨੀਰਵ ਮੋਦੀ ਗਰੁੱਪ ਦੇ ਤਕਰੀਬਨ 44 ਕਰੋੜ ਰੁਪਏ ਦੇ ਬੈਂਕ ਖਾਤੇ ਅਤੇ ਸ਼ੇਅਰ ਜ਼ਬਤ ਕੀਤੇ ਹਨ | ਇਸ ਦੇ ਨਾਲ ਹੀ ਈ. ਡੀ. ਨੇ ਕਈ ਵਿਦੇਸ਼ੀ ਘੜੀਆਂ ਵੀ ...

ਪੂਰੀ ਖ਼ਬਰ »

ਪਾਕਿਸਤਾਨ ਨੂੰ ਅੱਤਵਾਦ ਫੰਡਿੰਗ ਲਈ 'ਗ੍ਰੇ-ਸੂਚੀ' 'ਚ ਪਾਉਣ ਦਾ ਐਲਾਨ

ਪੈਰਿਸ, 23 ਫਰਵਰੀ (ਏਜੰਸੀ)-ਅੰਤਰਰਾਸ਼ਟਰੀ ਸੰਸਥਾ ਫਾਇਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਪਾਕਿਸਤਾਨ ਨੂੰ ਵੱਡਾ ਝਟਕਾ ਦਿੰਦੇ ਹੋਏ ਉਸ ਨੂੰ ਗ੍ਰੇ-ਸੂਚੀ 'ਚ ਪਾਉਣ ਦਾ ਐਲਾਨ ਕੀਤਾ ਹੈ | ਵਰਨਣਯੋਗ ਹੈ ਕਿ ਚੀਨ ਨੇ ਵੀ ਇਸ ਦਾ ਵਿਰੋਧ ਨਹੀਂ ਕੀਤਾ | ਇਸ ਸੂਚੀ 'ਚ ਪਾਕਿਸਤਾਨ ...

ਪੂਰੀ ਖ਼ਬਰ »

ਬੈਲੇਸਟਿਕ ਮਿਜ਼ਾਈਲ 'ਧਨੁਸ਼' ਦਾ ਸਫਲ ਪ੍ਰੀਖਣ

ਭੁਵਨੇਸ਼ਵਰ, 23 ਫਰਵਰੀ (ਏਜੰਸੀ)-ਭਾਰਤ ਨੇ ਅੱਜ ਓਡੀਸ਼ਾ ਤੱਟ ਕੋਲ ਇਕ ਜਲ ਸੈਨਿਕ ਜਹਾਜ਼ ਤੋਂ ਪ੍ਰਮਾਣੂ ਸਮਰੱਥਾ ਵਾਲੀ ਧਨੁਸ਼ ਬੈਲੇਸਟਿਕ ਮਿਜ਼ਾਈਲ ਦਾ ਸਫ਼ਲ ਪ੍ਰੀਖਣ ਕੀਤਾ | ਇਹ ਮਿਜ਼ਾਈਲ 350 ਕਿੱਲੋਮੀਟਰ ਤੱਕ ਮਾਰ ਕਰ ਸਕਦੀ ਹੈ | ਅਧਿਕਾਰੀਆਂ ਨੇ ਦੱਸਿਆ ਕਿ ਜ਼ਮੀਨ ...

ਪੂਰੀ ਖ਼ਬਰ »

'84 ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਖੋਖਰ ਦੀ ਜ਼ਮਾਨਤ ਅਰਜ਼ੀ ਰੱਦ

ਨਵੀਂ ਦਿੱਲੀ, 23 ਫਰਵਰੀ (ਏਜੰਸੀ)-1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਇਕ ਕੇਸ 'ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਾਬਕਾ ਕਾਂਗਰਸੀ ਕੌਾਸਲਰ ਦੀ ਜ਼ਮਾਨਤ ਦੀ ਅਰਜ਼ੀ ਦਿੱਲੀ ਹਾਈਕੋਰਟ ਨੇ ਅੱਜ ਰੱਦ ਕਰ ਦਿੱਤੀ | ਕਾਰਜਕਾਰੀ ਜਸਟਿਸ ਗੀਤਾ ਮਿੱਤਲ ਅਤੇ ਜਸਟਿਸ ਅਨੂ ਮਲਹੋਤਰਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX