ਤਾਜਾ ਖ਼ਬਰਾਂ


ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ ਵਾਲਿਆਂ ਨੂੰ ਭਾਵ ਭਿੰਨੀਆ ਸ਼ਰਧਾਂਜਲੀਆਂ
. . .  1 day ago
ਲੋਹਟਬੱਦੀ, 23 ਜਨਵਰੀ (ਕੁਲਵਿੰਦਰ ਸਿੰਘ ਡਾਂਗੋ)- ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦੁਆਰਾ ਸੰਤਪੁਰਾ ਸਾਹਿਬ ਪਿੰਡ ਮਹੇਰਨਾਂ ਕਲਾਂ ਦੇ ਸੰਚਾਲਕ ਸੰਤ ਬਾਬਾ ਪਾਲਾ ਸਿੰਘ ...
ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  1 day ago
ਤਰਨ ਤਾਰਨ/ਝਬਾਲ, 23 ਜਨਵਰੀ (ਹਰਿੰਦਰ ਸਿੰਘ, ਸੁਖਦੇਵ ਸਿੰਘ) -ਘੜਿਆਲਾਂ ਵਿਖੇ ਇਕ ਧਾਰਮਿਕ ਜਗ੍ਹਾ ਤੋਂ ਮੱਥਾ ਟੇਕ ਕੇ ਵਾਪਸ ਅੰਮ੍ਰਿਤਸਰ ਜਾ ਰਿਹਾ ਟੈਂਪੂ ਪਿੰਡ ਛਿਛਰੇਵਾਲ ਦੇ ਨਜ਼ਦੀਕ ਬੇਕਾਬੂ ਹੋ ਕੇ ...
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  1 day ago
ਲੁਧਿਆਣਾ ,23 ਜਨਵਰੀ {ਪਰਮਿੰਦਰ ਸਿੰਘ ਅਹੂਜਾ}- ਸਥਾਨਕ ਜਵਾਹਰ ਨਗਰ ਵਿਚ ਅੱਜ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਚਲਾਈਆਂ ਗੋਲੀਆਂ ਵਿਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ...
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  1 day ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  1 day ago
ਅਮੇਠੀ, 23 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਮਵਾਰ ਰਾਤ ਭਰੇਥਾ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਕਲਪਨਾਥ ਕਸ਼ਯਪ ਅਤੇ ਮੋਨੂੰ ਯਾਦਵ ਦੇ ਪਰਿਵਾਰਕ ਮੈਂਬਰਾਂ ...
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  1 day ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  1 day ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  1 day ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  1 day ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  1 day ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  1 day ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  1 day ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  1 day ago
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  1 day ago
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  1 day ago
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  1 day ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  1 day ago
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  1 day ago
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  1 day ago
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  1 day ago
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  1 day ago
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  1 day ago
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  1 day ago
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  1 day ago
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  1 day ago
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  1 day ago
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  1 day ago
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  1 day ago
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  1 day ago
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  1 day ago
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  1 day ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  1 day ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  1 day ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  1 day ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  1 day ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  1 day ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  1 day ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  1 day ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  1 day ago
ਅੱਜ ਦਾ ਵਿਚਾਰ
. . .  1 day ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  2 days ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  2 days ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  2 days ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  2 days ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  2 days ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  2 days ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਫੱਗਣ ਸੰਮਤ 549

ਹੁਸ਼ਿਆਰਪੁਰ / ਮੁਕੇਰੀਆਂ

ਲਿਟਲ ਫਲਾਵਰ ਸਕੂਲ ਦੀ ਤੇਜ਼ ਰਫ਼ਤਾਰ ਬੱਸ ਪਲਟੀ

ਹੁਸ਼ਿਆਰਪੁਰ, 23 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਅੱਜ ਬਾਅਦ ਦੁਪਹਿਰ ਇਕ ਪ੍ਰਾਈਵੇਟ ਸਕੂਲ ਦੀ ਤੇਜ਼ ਰਫ਼ਤਾਰ ਬੱਸ ਬੇਕਾਬੂ ਹੋ ਕੇ ਪਲਟ ਗਈ ਜਿਸ ਕਾਰਨ 6 ਵਿਦਿਆਰਥੀਆਂ ਸਮੇਤ 11 ਵਿਅਕਤੀ ਗੰਭੀਰ ਰੂਪ 'ਚ ਜ਼ਖਮੀ ਹੋ ਗਏ | ਜਿਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਦਾਖਲ ਕਰਵਾਇਆ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਊੁਨਾ ਰੋਡ 'ਤੇ ਸਥਿਤ ਲਿਟਲ ਫਲਾਵਰ ਸਕੂਲ 'ਚ ਛੁੱਟੀ ਹੋਣ ਉਪਰੰਤ ਵਿਦਿਆਰਥੀਆਂ ਨੂੰ ਘਰ ਛੱਡਣ ਲਈ ਜਾ ਰਹੀ ਬੱਸ ਨੰ: ਪੀ.ਬੀ. 07 ਏ.ਐਲ. 6954 ਜਿਸ ਨੂੰ ਡਰਾਈਵਰ ਮਨਪ੍ਰੀਤ ਪੁੱਤਰ ਤਰਸੇਮ ਚਲਾ ਰਿਹਾ ਸੀ ਜਦੋਂ ਸਥਾਨਕ ਇਨਡੋਰ ਸਟੇਡੀਅਮ ਨਜ਼ਦੀਕ ਪਹੁੰਚੀ ਤਾਂ ਤੇਜ਼ ਰਫ਼ਤਾਰ ਹੋਣ ਕਾਰਨ ਮੋੜ ਕੱਟਣ ਸਮੇਂ ਬੱਸ ਬੇਕਾਬੂ ਹੋ ਕੇ ਪਲਟ ਗਈ | ਬੱਸ 'ਚ ਸਵਾਰ ਵਿਦਿਆਰਥੀ ਕਾਮੀਆ ਪੁੱਤਰੀ ਬਿ੍ਜ ਮੋਹਨ, ਪ੍ਰੀਆ ਪੁੱਤਰੀ ਘਨਸ਼ਾਮ, ਸੁਨੇਹਾ ਪੁੱਤਰੀ ਸੁਖਵਿੰਦਰ ਸਿੰਘ, ਅਵਨੀਤ ਕੌਰ ਪੁੱਤਰੀ ਨਰੇਸ਼ ਕੁਮਾਰ, ਅਮਨੀਤ ਕੌਰ ਪੁੱਤਰੀ ਪਰਮਿੰਦਰ ਸਿੰਘ, ਸਾਵੀਆ ਪੁੱਤਰੀ ਜਗਮੋਹਨ ਬਹਾਦਰ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਅਤੇ ਬੱਸ ਡਰਾਈਵਰ ਮਨਪ੍ਰੀਤ ਸਿੰਘ, ਕੰਡਕਟਰ ਪਵਨ ਕੁਮਾਰ ਸਮੇਤ ਅਧਿਆਪਕਾ ਚਾਂਦ, ਰਾਜੇਸ਼ ਸ਼ਰਮਾ, ਮਨਜੀਤ ਕੌਰ ਵੀ ਜ਼ਖਮੀ ਹੋ ਗਏ | ਦੱਸਿਆ ਜਾਂਦਾ ਹੈ ਕਿ ਬੱਸ 'ਚ ਕਰੀਬ 30 ਵਿਦਿਆਰਥੀ ਸਵਾਰ ਸਨ ਜਿਨ੍ਹਾਂ 'ਚੋਂ ਕੁਝ ਨੂੰ ਪਿਛਲੇ ਸਟੋਪਿਜ਼ 'ਤੇ ਹੀ ਉਤਾਰਿਆ ਗਿਆ ਸੀ | ਸਿਵਲ ਹਸਪਤਾਲ 'ਚ ਜ਼ਖਮੀਆਂ ਦੇ ਇਲਾਜ ਲਈ ਐਸ.ਐਮ.ਓ. ਡਾ: ਵਿਨੋਦ ਸਰੀਨ ਸਮੇਤ ਡਾ: ਉਪਕਾਰ ਸਿੰਘ ਸੂਚ, ਡਾ: ਰਮਨ ਅੱਤਰੀ ਅਤੇ ਹੋਰ ਡਾਕਟਰ ਮੌਜੂਦ ਸਨ ਜਿਨ੍ਹਾਂ ਨੇ ਜ਼ਖਮੀਆਂ ਨੂੰ ਤੁਰੰਤ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ | ਘਟਨਾ ਦਾ ਪਤਾ ਲੱਗਦਿਆਂ ਹੀ ਵਿਧਾਇਕ ਸੁੰਦਰ ਸ਼ਾਮ ਅਰੋੜਾ ਤੇ ਵਿਧਾਇਕ ਪਵਨ ਕੁਮਾਰ ਆਦੀਆ, ਐਸ.ਡੀ.ਐਮ. ਜਤਿੰਦਰ ਜੋਰਵਰ, ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ, ਡੀ.ਐਸ.ਪੀ ਸਿਟੀ ਸੁਖਵਿੰਦਰ ਸਿੰਘ ਅਤੇ ਹੋਰ ਸਮਾਜ ਸੇਵੀ ਮੌਕੇ 'ਤੇ ਪਹੁੰਚ ਗਏ ਅਤੇ ਜ਼ਖਮੀ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਹਾਲ-ਚਾਲ ਪੁੱਛਿਆ | ਇਸ ਮੌਕੇ ਵਿਧਾਇਕ ਅਰੋੜਾ ਨੇ ਕਿਹਾ ਕਿ ਜ਼ਖਮੀਆਂ ਦਾ ਸਿਵਲ ਹਸਪਤਾਲ 'ਚ ਮੁਫ਼ਤ ਇਲਾਜ ਕੀਤਾ ਜਾਵੇਗਾ | ਇਸ ਮੌਕੇ ਥਾਣਾ ਸਿਟੀ ਦੇ ਐਸ.ਐਚ.ਓ. ਜਗਦੀਸ਼ ਅੱਤਰੀ ਮੌਕੇ 'ਤੇ ਪਹੰੁਚ ਗਏ ਅਤੇ ਹਾਦਸੇ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ |

ਜੀਵਨ 'ਚ ਸਫਲ ਹੋਣ ਲਈ ਸਖ਼ਤ ਮਿਹਨਤ ਕਰਨ ਦੀ ਲੋੜ-ਐਮ.ਪੀ. ਢਿੱਲੋਂ

ਗੜ੍ਹਦੀਵਾਲਾ, 23 ਫਰਵਰੀ (ਚੱਗਰ/ ਗੋਂਦਪੁਰ)-ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਜਿਸ 'ਚ ਕੈਨੇਡਾ ਦੀ ਐਮ.ਪੀ. ਅੰਜੂ ਢਿੱਲੋਂ ਮੁੱਖ ਮਹਿਮਾਨ ਕਾਲਜ ਦੇ ਪੁਰਾਣੇ ਵਿਦਿਆਰਥੀ ਅਤੇ ਐਨ. ਆਰ. ਆਈ ਹਰਦੀਪ ...

ਪੂਰੀ ਖ਼ਬਰ »

ਨਗਰ ਕੌਾਸਲ ਮੁਕੇਰੀਆਂ ਵਲੋਂ ਪੁਲਿਸ ਪ੍ਰਸ਼ਾਸਨ ਦੀ ਸਹਾਇਤਾ ਨਾਲ ਨਾਜਾਇਜ਼ ਕਬਜ਼ੇ ਹਟਾਏ

ਮੁਕੇਰੀਆਂ, 23 ਫਰਵਰੀ (ਰਾਮਗੜ੍ਹੀਆ)-ਨਗਰ ਕੌਾਸਲ ਮੁਕੇਰੀਆਂ ਦੇ ਈ. ਓ. ਮੁਕੇਰੀਆਂ ਕਮਲਜਿੰਦਰ ਸਿੰਘ ਅਗਵਾਈ ਹੇਠ ਨਗਰ ਕੌਾਸਲ ਅਧਿਕਾਰੀਆਂ ਵਲੋਂ ਪੁਲਿਸ ਪ੍ਰਸ਼ਾਸਨ ਦੀ ਸਹਾਇਤਾ ਨਾਲ ਮੇਨ ਬਾਜ਼ਾਰ ਤੋਂ ਲੈ ਕੇ ਸਬਜ਼ੀ ਮੰਡੀ ਮੁਕੇਰੀਆਂ ਤੱਕ ਰੇਹੜੀ ਫੜੀਆਂ ਅਤੇ ...

ਪੂਰੀ ਖ਼ਬਰ »

ਸਕੂਲ 'ਚੋਂ ਸਿਲੰਡਰ ਚੋਰੀ

ਹਰਿਆਣਾ, 23 ਫਰਵਰੀ (ਹਰਮੇਲ ਸਿੰਘ ਖੱਖ)-ਬੀਤੀ ਰਾਤ ਸਰਕਾਰੀ ਐਲੀਮੈਂਟਰੀ ਸਕੂਲ ਲੜਕੇ ਜਨੌੜੀ ਵਿਖੇ ਚੋਰੀ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਇੰਚਾਰਜ ਅਨੀਤਾ ਦੇਵੀ ਨੇ ਦੱਸਿਆ ਕਿ ਜਦ ਉਹ ਸਕੂਲ ਪਹੁੰਚੀ ਤਾਂ ਸਕੂਲ ਦੀ ਕੁੱਕ ਨੇ ...

ਪੂਰੀ ਖ਼ਬਰ »

ਪੰਜਾਬ 'ਵਰਸਿਟੀ ਖੇਤਰੀ ਸੈਂਟਰ 'ਚ ਤਕਨੀਕੀ ਤੇ ਸੱਭਿਆਚਾਰਕ ਮੇਲਾ 'ਅਨੰਤ-2018' ਜਾਰੀ

ਹੁਸ਼ਿਆਰਪੁਰ, 23 ਫਰਵਰੀ (ਬਲਜਿੰਦਰਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਖੇਤਰੀ ਸੈਂਟਰ ਸਵਾਮੀ ਸਰਵਾਨੰਦ ਗਿਰੀ ਹੁਸ਼ਿਆਰਪੁਰ ਵਿਖੇ 3 ਰੋਜ਼ਾ ਸਾਲਾਨਾ ਤਕਨੀਕੀ ਤੇ ਸੱਭਿਆਚਾਰਕ ਮੇਲਾ 'ਅਨੰਤ-2018' ਦੇ ਦੂਸਰੇ ਦਿਨ ਦੀ ਸ਼ੁਰੂਆਤ ਮੋਕ ਪਾਰਲੀਮੈਂਟ 'ਚ ਸ਼ੁਰੂ ਹੋਈ, ਜਿਸ 'ਚ ...

ਪੂਰੀ ਖ਼ਬਰ »

ਪਿਤਾ-ਪੁੱਤ ਸਮੇਤ 5 ਤਸਕਰ ਕਾਬੂ

ਹੁਸ਼ਿਆਰਪੁਰ, 23 ਫਰਵਰੀ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ 5 ਤਸਕਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਤੋਂ ਭਾਰੀ ਮਾਤਰਾ 'ਚ ਚੂਰਾ ਪੋਸਤ ਤੇ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਬੁੱਲ੍ਹੋਵਾਲ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਰੇਹਸੀਵਾਲ ...

ਪੂਰੀ ਖ਼ਬਰ »

ਦੁਬਈ ਭੇਜਣ ਦੇ ਨਾਂਅ 'ਤੇ 85 ਹਜ਼ਾਰ ਦੀ ਠੱਗੀ ਮਾਰਨ ਵਾਲਾ ਨਾਮਜ਼ਦ

ਹੁਸ਼ਿਆਰਪੁਰ, 23 ਫਰਵਰੀ (ਬਲਜਿੰਦਰਪਾਲ ਸਿੰਘ)-ਦੋ ਸਾਲ ਦੇ ਵਰਕ ਪਰਮਿੱਟ 'ਤੇ ਦੁਬਈ ਭੇਜਣ ਦਾ ਝਾਂਸਾ ਦੇ ਕੇ ਕਥਿਤ ਤੌਰ 'ਤੇ 85 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਮਾਹਿਲਪੁਰ ਪੁਲਿਸ ਨੇ ਇਕ ਟਰੈਵਲ ਏਜੰਟ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੇ ਪੰਡੋਰੀ ਸੂਮਲਾਂ 'ਚ ਵਿੱਤ ਮੰਤਰੀ ਬਾਦਲ ਦਾ ਪੁਤਲਾ ਸਾੜਿਆ

ਹਰਿਆਣਾ, 23 ਫਰਵਰੀ (ਹਰਮੇਲ ਸਿੰਘ ਖੱਖ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ 'ਤੇ ਸਰਕਲ ਪੱਧਰ 'ਤੇ ਮਨਪ੍ਰੀਤ ਸਿੰਘ ਬਾਦਲ ਵਿੱਤ ਮੰਤਰੀ ਪੰਜਾਬ ਦੇ ਪੁਤਲੇ ਸਾੜੇ ਜਾਣ ਦੇ ਸੱਦੇ 'ਤੇ ਅੱਜ ਸਰਕਲ ਪੰਡੋਰੀ ਸੂਮਲਾ ...

ਪੂਰੀ ਖ਼ਬਰ »

ਕੁੱਟਮਾਰ ਦੇ ਦੋਸ਼ 'ਚ ਪਤੀ-ਪਤਨੀ ਸਮੇਤ 4 ਨਾਮਜ਼ਦ

ਹੁਸ਼ਿਆਰਪੁਰ, 23 ਫਰਵਰੀ (ਬਲਜਿੰਦਰਪਾਲ ਸਿੰਘ)-ਜ਼ਮੀਨੀ ਵਿਵਾਦ ਦੇ ਚੱਲਦਿਆਂ ਖੇਤਾਂ 'ਚ ਬੀਜੀ ਫ਼ਸਲ ਨੂੰ ਖਰਾਬ ਕਰਨ ਅਤੇ ਕੁੱਟਮਾਰ ਕਰਨ ਦੇ ਦੋਸ਼ 'ਚ ਥਾਣਾ ਮੇਹਟੀਆਣਾ ਪੁਲਿਸ ਨੇ ਪਤੀ-ਪਤਨੀ ਸਮੇਤ ਚਾਰ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ...

ਪੂਰੀ ਖ਼ਬਰ »

ਬਾਬਾ ਨਿਧਾਨ ਸਿੰਘ ਕਲੱਬ ਨਡਾਲੋਂ ਦਾ ਫੁੱਟਬਾਲ ਟੂਰਨਾਮੈਂਟ ਸਮਾਪਤ

ਕੋਟਫਤੂਹੀ, 23 ਫਰਵਰੀ (ਅਮਰਜੀਤ ਸਿੰਘ ਰਾਜਾ)-ਪਿੰਡ ਨਡਾਲੋਂ ਵਿਖੇ ਬਾਬਾ ਨਿਧਾਨ ਸਿੰਘ ਸਪੋਰਟਸ ਕਲੱਬ ਵਲੋਂ ਪ੍ਰਵਾਸੀ ਭਾਰਤੀਆਂ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬਾਬਾ ਨਿਧਾਨ ਸਿੰਘ ਹਜ਼ੂਰ ਸਾਹਿਬ ਵਾਲਿਆਂ ਦੀ ਯਾਦ ਨੂੰ ਸਮਰਪਿਤ ਕਰਵਾਇਆ ਗਿਆ 7 ਰੋਜ਼ਾ ...

ਪੂਰੀ ਖ਼ਬਰ »

ਐਸ. ਐਮ. ਡੀ. ਵਿਜ਼ਡਮ ਵੈਲੀ ਵਿਖੇ ਸਾਲਾਨਾ ਸਮਾਗਮ

ਦਸੂਹਾ, 23 ਫਰਵਰੀ (ਕੌਸ਼ਲ)- ਐਸ. ਐਮ. ਡੀ. ਵਿਸਡਮ ਵੈਲੀ ਸਕੂਲ ਵਿਖੇ ਸਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਚੇਅਰਮੈਨ ਅਤੁਲ ਚੌਹਾਨ ਤੇ ਪਿ੍ੰ. ਡਿਪਤੀ ਭੰਦਰਾਲ ਨੇ ਸਾਰਿਆਂ ਦਾ ਸਵਾਗਤ ਕੀਤਾ | ਸਕੂਲ ਦੇ ਛੋਟੇ-ਛੋਟੇ ਬੱਚਿਆਂ ਨੇ ਪ੍ਰੋਗਰਾਮ ਪੇਸ਼ ਕੀਤੇ ਅਤੇ ਸਥਾਨ ਹਾਸਲ ...

ਪੂਰੀ ਖ਼ਬਰ »

ਸਰਕਾਰੀ ਕਾਲਜ ਟਾਂਡਾ ਦੇ ਖਿਡਾਰੀਆ ਵੱਲੋਂ ਵਾਲੀਬਾਲ ਅਤੇ ਵੇਟ ਲਿਫ਼ਟਿੰਗ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ

ਟਾਂਡਾ ਉੜਮੁੜ, 23 ਫਰਵਰੀ (ਸੁਖਨਿੰਦਰ ਸਿੰਘ)- ਬੀਤੇ ਦਿਨੀਂ ਪਿੰਡ ਬੀਰਮਪੁਰ ਵਿਖੇ ਕਰਵਾਏ ਗਏ ਵਾਲੀਬਾਲ ਅਤੇ ਵੇਟ ਲਿਫ਼ਟਿੰਗ ਮੁਕਾਬਲਿਆਂ ਵਿਚ ਗਿਆਨੀ ਕਰਤਾਰ ਸਿੰਘ ਯਾਦਗਾਰੀ ਕਾਲਜ ਟਾਂਡਾ ਦੇ ਵਿਦਿਆਰਥੀਆਂ ਨੇ ਵੱਖ-ਵੱਖ ਵਰਗਾਂ ਵਿਚ ਜਿੱਤ ਹਾਸਲ ਕਰਦਿਆਂ ਓਵਰਆਲ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਨੇ ਐੱਸ.ਡੀ.ਐੱਮ. ਨੂੰ ਮੰਗ-ਪੱਤਰ ਦਿੱਤਾ

ਗੜ੍ਹਸ਼ੰਕਰ, 23 ਫਰਵਰੀ (ਧਾਲੀਵਾਲ/ਬਾਲੀ)- ਇੱਥੇ ਡੈਮੋਕੇ੍ਰਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਦੀ ਜ਼ਿਲ੍ਹਾ ਇਕਾਈ ਵਲੋਂ ਐੱਸ.ਡੀ.ਐੱਮ. ਹਰਦੀਪ ਸਿੰਘ ਧਾਲੀਵਾਲ ਨੂੰ ਮੰਗ ਪੱਤਰ ਦੇ ਕੇ ਠੇਕਾ ਆਧਾਰਿਤ, ਮਾਣ ਭੱਤੇ ਵਾਲੇ ਕੱਚੇ ਕਾਮਿਆਂ, ਸਿੱਖਿਆ ਵਿਭਾਗ ਦੇ ਠੇਕਾ ...

ਪੂਰੀ ਖ਼ਬਰ »

ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਇੱਟੀਆਂ ਵਾਸੀ ਪ੍ਰੇਸ਼ਾਨ

ਨੰਗਲ ਬਿਹਾਲਾਂ, 23 ਫਰਵਰੀ (ਵਿਨੋਦ ਮਹਾਜਨ)- ਨਜ਼ਦੀਕੀ ਪਿੰਡ ਇਟੀਆਂ ਦੇ ਇਕ ਮੁਹੱਲੇ ਵਿਚ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਉੱਥੇ ਬਿਮਾਰੀ ਫੈਲਣ ਦਾ ਖ਼ਤਰਾ ਪੈਦਾ ਹੋ ਗਿਆ ਅਤੇ ਨਾਲ ਹੀ ਉਸ ਮੁਹੱਲੇ ਵਿਚ ਰਹਿਣ ਵਾਲੇ ਵਾਸੀਆਂ ਦਾ ਛੱਪੜ ਦਾ ਰੂਪ ਧਾਰ ਚੁੱਕੀ ਗਲੀ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸੈਮੀਨਾਰ ਕਰਵਾਇਆ

ਹੁਸ਼ਿਆਰਪੁਰ, 23 ਫਰਵਰੀ (ਬਲਜਿੰਦਰਪਾਲ ਸਿੰਘ)- ਰੈੱਡ ਰਿਬਨ ਕਲੱਬ ਵਲੋਂ ਆਈ.ਕੇ.ਜੀ.ਪੀ.ਟੀ.ਯੂ. ਕੈਂਪਸ ਹੁਸ਼ਿਆਰਪੁਰ ਵਿਖੇ ਕੈਂਪਸ ਡਾਇਰੈਕਟਰ ਇੰਜ: ਰੀਤੀਪਾਲ ਸਿੰਘ ਦੀ ਅਗਵਾਈ 'ਚ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਡਾ: ਪ੍ਰੀਤ ਕੋਹਲੀ ...

ਪੂਰੀ ਖ਼ਬਰ »

108 ਸੰਤ ਗੋਪਾਲ ਦਾਸ ਉਦਾਸੀ ਦੀ ਛੇਵੀਂ ਬਰਸੀ ਸਬੰਧੀ ਸਮਾਗਮ

ਦਸੂਹਾ, 23 ਫਰਵਰੀ (ਭੁੱਲਰ)- ਪਿੰਡ ਖੁਣ-ਖੁਣ ਖ਼ੁਰਦ ਦੇ ਧਾਰਮਿਕ ਡੇਰਾ 108 ਸੰਤ ਸੁਤੇਹ ਪ੍ਰਕਾਸ਼ ਉਦਾਸੀ ਤਹਿਸੀਲ ਦਸੂਹਾ ਵਿਖੇ 108 ਸੰਤ ਗੋਪਾਲ ਦਾਸ ਉਦਾਸੀ ਦੀ ਛੇਵੀਂ ਬਰਸੀ ਮੌਜੂਦਾ ਗੱਦੀ ਨਸ਼ੀਨ 108 ਸੰਤ ਭੁਪਿੰਦਰ ਦਾਸ ਦੀ ਅਗਵਾਈ ਹੇਠ ਮਨਾਈ ਗਈ | ਇਸ ਮੌਕੇ ...

ਪੂਰੀ ਖ਼ਬਰ »

ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਤਹਿਤ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ

ਗੜ੍ਹਸ਼ੰਕਰ, 23 ਫਰਵਰੀ (ਧਾਲੀਵਾਲ)-ਸਿੱਖਿਆ ਵਿਭਾਗ ਦੇ ਪ੍ਰੋਜੈਕਟ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਤਹਿਤ ਇੱਥੇ ਬਲਾਕ ਗੜ੍ਹਸ਼ੰਕਰ-2 ਦੇ ਸਕੂਲਾਂ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਵਿੱਦਿਅਕ ਮੁਕਾਬਲੇ ਕਰਵਾਏ ਗਏ | ਪਹਾੜੇ ਸੁਣਾਉਣ ਦੇ ਮੁਕਾਬਲੇ ਵਿਚ ਹੈਰੀ ...

ਪੂਰੀ ਖ਼ਬਰ »

ਬੀ.ਐੱਡ. ਕਾਲਜ ਵਿਖੇ ਮਾਂ-ਬੋਲੀ ਦਿਵਸ ਮਨਾਇਆ

ਦਸੂਹਾ, 23 ਫਰਵਰੀ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਵਿਖੇ ਪਿ੍ੰ. ਡਾ. ਵਰਿੰਦਰ ਕੌਰ ਦੀ ਅਗਵਾਈ ਵਿਚ ਮਾਂ ਬੋਲੀ ਪੰਜਾਬੀ ਦਿਵਸ ਮਨਾਇਆ ਗਿਆ | ਕਾਲਜ ਦੇ ਵਿਦਿਆਰਥੀਆਂ ਨੇ ਮਾਤ ਭਾਸ਼ਾ ਪੰਜਾਬੀ ਨਾਲ ਸਬੰਧਤ ਕਵਿਤਾਵਾਂ, ਗੀਤ ਤੇ ...

ਪੂਰੀ ਖ਼ਬਰ »

'ਸਮਰਪਣ' ਨਾਲ ਜੁੜੇ 25 ਤੋਂ ਵੱਧ ਪਿੰਡ ਸੱਜਣਾਂ ਦੇ ਨਿਵਾਸੀ-ਉਜਵਲ

ਹੁਸ਼ਿਆਰਪੁਰ, 23 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵਲੋਂ ਸਿੱਖਿਆ ਦੇ ਖੇਤਰ ਵਿਚ ਇਕ ਨਵਾਂ ਅਧਿਆਏ ਜੋੜਨ ਲਈ ਸ਼ੁਰੂ ਕੀਤੇ ਗਏ 'ਸਮਰਪਣ' ਪ੍ਰੋਜੈਕਟ ਲਈ ਪਿੰਡ ਸੱਜਣਾਂ ਦੇ 25 ਤੋਂ ਵੱਧ ਨਿਵਾਸੀਆਂ ਨੇ ਪਰਚੀਆਂ ਕਟਵਾ ਕੇ ...

ਪੂਰੀ ਖ਼ਬਰ »

ਨਸ਼ਿਆਂ ਤੇ ਭਰੂਣ ਹੱਤਿਆ ਿਖ਼ਲਾਫ਼ ਮੀਟਿੰਗ

ਐਮਾਂ ਮਾਂਗਟ, 23 ਫ਼ਰਵਰੀ (ਗੁਰਾਇਆ)- ਨਵਯੁਗ ਯੂਥ ਸੰਸਥਾ ਦੇ ਦੋਆਬਾ ਜ਼ੋਨ ਇੰਚਾਰਜ ਅਤੇ ਐਾਟੀ ਕ੍ਰਾਈਮ ਬਿਊਰੋ ਦੇ ਪਬਲਿਕ ਰਿਲੇਸ਼ਨ ਅਫ਼ਸਰ ਅਮੀਰ ਸ਼ਰਮਾ ਦੀ ਪ੍ਰਧਾਨਗੀ ਹੇਠ ਪਿੰਡ ਉਮਰਪੁਰ ਵਿਖੇ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਐਾਟੀ ਕ੍ਰਾਈਮ ਬਿਊਰੋ ਪੰਜਾਬ ...

ਪੂਰੀ ਖ਼ਬਰ »

ਪੀ.ਐਨ.ਬੀ. ਮੰਡਲ ਦਫ਼ਤਰ ਵਲੋਂ ਸਕੂਲ ਲਈ ਵਾਟਰ ਕੂਲਰ ਭੇਟ

ਹੁਸ਼ਿਆਰਪੁਰ, 23 ਫਰਵਰੀ (ਬਲਜਿੰਦਰਪਾਲ ਸਿੰਘ)- ਪੀ.ਐਨ.ਬੀ. ਮੰਡਲ ਦਫ਼ਤਰ ਹੁਸ਼ਿਆਰਪੁਰ ਬੈਂਕ ਵਲੋਂ ਸਮਾਜ ਭਲਾਈ ਕੰਮਾਂ ਦੀ ਨੀਤੀ ਤਹਿਤ ਲਾਲਾ ਲਾਜਪਤ ਰਾਏ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮੰਡਲ ਪ੍ਰਮੁੱਖ ਅਨਿਲ ਕੁਮਾਰ ...

ਪੂਰੀ ਖ਼ਬਰ »

ਦੋਆਬਾ ਕਿਸਾਨ ਕਮੇਟੀ ਵਲੋਂ ਐਸ.ਡੀ.ਐਮ. ਨੂੰ ਮੰਗ-ਪੱਤਰ

ਦਸੂਹਾ, 23 ਫਰਵਰੀ (ਭੁੱਲਰ)-ਅੱਜ ਦੋਆਬਾ ਕਿਸਾਨ ਕਮੇਟੀ ਵਲੋਂ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਦੀ ਅਗਵਾਈ ਹੇਠ ਬਾਹਰਲੇ ਗੰਨੇ ਦੀ ਅਲਾਟਮੈਂਟ ਖ਼ਤਮ ਕਰਨ 'ਤੇ ਇਲਾਕੇ ਦਾ ਗੰਨਾ ਪੀੜਨ ਸਬੰਧੀ ਐਸ.ਡੀ.ਐਮ. ਦਸੂਹਾ ਡਾ: ਹਿਮਾਂਸ਼ੂ ਅਗਰਵਾਲ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ...

ਪੂਰੀ ਖ਼ਬਰ »

ਜੀ.ਜੀ.ਡੀ.ਐੱਸ.ਡੀ. ਕਾਲਜ ਹਰਿਆਣਾ ਵਿਖੇ ਮਾਤ-ਭਾਸ਼ਾ ਦਿਵਸ ਮਨਾਇਆ

ਹਰਿਆਣਾ, 23 ਫਰਵਰੀ (ਹਰਮੇਲ ਸਿੰਘ ਖੱਖ)- ਜੀ.ਜੀ.ਡੀ.ਐੱਸ.ਡੀ. ਕਾਲਜ ਹਰਿਆਣਾ ਵਿਖੇ ਪਿ੍ੰਸੀਪਲ ਡਾ: ਗੁਰਦੀਪ ਕੁਮਾਰ ਸ਼ਰਮਾ ਦੀ ਯੋਗ ਅਗਵਾਈ ਹੇਠ ਭਾਰਤਤੇਂਦੂ ਹਿੰਦੀ ਸਾਹਿਤ ਪ੍ਰੀਸ਼ਦ ਵਲੋਂ ਮਾਤ-ਭਾਸ਼ਾ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਗਾਇਨ ਅਤੇ ...

ਪੂਰੀ ਖ਼ਬਰ »

ਵਰਲਡ ਕੈਂਸਰ ਕੇਅਰ ਵਲੋਂ ਕੈਂਸਰ ਜਾਂਚ ਕੈਂਪ ਲਗਾਇਆ

ਗੜ੍ਹਸ਼ੰਕਰ, 23 ਫਰਵਰੀ (ਧਾਲੀਵਾਲ)-ਪਿੰਡ ਸਿਕੰਦਰਪੁਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਵਰਲਡ ਕੈਂਸਰ ਕੇਅਰ, ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਵਲੋਂ ਐਨ.ਆਰ.ਆਈ. ਦੇ ਸਹਿਯੋਗ ਨਾਲ ਕੈਂਸਰ ਤੇ ਹੋਰ ਬਿਮਾਰੀਆਂ ਦੀ ਜਾਂਚ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਕੈਂਪ ...

ਪੂਰੀ ਖ਼ਬਰ »

ਸੰਤ ਮਾਝਾ ਸਿੰਘ ਕਰਮਜੋਤ ਕਾਲਜ ਮਿਆਣੀ 'ਚ ਪੰਜਾਬੀ ਸਾਹਿਤ ਸਭਾ ਹੋਈ

ਮਿਆਣੀ, 23 ਫਰਵਰੀ (ਹਰਜਿੰਦਰ ਸਿੰਘ ਮੁਲਤਾਨੀ)-ਸੰਤ ਮਾਝਾ ਸਿੰਘ ਕਰਮਜੋਤ ਕਾਲਜ ਫ਼ਾਰ ਵੁਮੈਨ ਕੋ. ਐਜੂਕੇਸ਼ਨ ਵਿੰਗ ਮਿਆਣੀ ਵਿਖੇ ਪੰਜਾਬੀ ਸਾਹਿਤ ਸਭਾ ਵਲੋਂ ਪੰਜਾਬੀ ਵਿਭਾਗ ਦੀ ਮੁਖੀ ਡਾ. ਸੁਖਵੀਰ ਕੌਰ ਦੀ ਅਗਵਾਈ ਵਿਚ ਸਾਹਿਤ ਸਭਾ ਹੋਈ | ਇਸ ਮੌਕੇ ਪਿ੍ੰਸੀਪਲ ਡਾ. ...

ਪੂਰੀ ਖ਼ਬਰ »

ਕਾਲੇਵਾਲ ਲੱਲੀਆਂ 'ਚ ਕੁਸ਼ਤੀ ਮੇਲਾ ਕਰਵਾਇਆ

ਗੜ੍ਹਸ਼ੰਕਰ, 23 ਫਰਵਰੀ (ਸੁਮੇਸ਼ ਬਾਲੀ)-ਪਿੰਡ ਕਾਲੇਵਾਲ ਲੱਲੀਆਂ ਵਿਖੇ ਮੱਲ ਅਖਾੜਾ ਚੈਨ ਸਿੰਘ ਵਿਖੇ ਪਹਿਲਵਾਨ ਬਘੇਲ ਸਿੰਘ ਲੱਲੀਆਂ, ਸਵ: ਚੈਨ ਸਿੰਘ ਦੀ ਯਾਦ 'ਚ ਕੁਸ਼ਤੀ ਮੇਲਾ ਕਰਵਾਇਆ ਗਿਆ ਜਿਸ 'ਚ ਨਾਮੀ ਪਹਿਲਵਾਨਾਂ ਨੇ ਕੁਸ਼ਤੀ ਦੇ ਜ਼ੌਹਰ ਦਿਖਾਏ | ਕੁਸ਼ਤੀ ਦੰਗਲ ...

ਪੂਰੀ ਖ਼ਬਰ »

ਸ੍ਰੀ ਮਨੀ ਮਹੇਸ਼ ਲੰਗਰ ਸੇਵਾ ਸਮਿਤੀ ਚੈਰੀਟੇਬਲ ਟਰੱਸਟ ਵਲੋਂ ਲੰਗਰ

ਮੁਕੇਰੀਆਂ, 23 ਫਰਵਰੀ (ਰਾਮਗੜ੍ਹੀਆ)- ਸ੍ਰੀ ਮਨੀ ਮਹੇਸ਼ ਲੰਗਰ ਸੇਵਾ ਸਮਿਤੀ ਚੈਰੀਟੇਬਲ ਟਰੱਸਟ ਮੁਕੇਰੀਆਂ ਵਲੋਂ ਬੱਸ ਸਟੈਂਡ ਨੇੜੇ ਸਮਿਤੀ ਦਫ਼ਤਰ ਦੇ ਬਾਹਰ ਮਹਾਂ ਸ਼ਿਵਰਾਤਰੀ ਦੇ ਸਬੰਧ 'ਚ ਪ੍ਰਧਾਨ ਪਰਵਿੰਦਰ ਮਹਾਜਨ ਦੀ ਅਗਵਾਈ ਹੇਠ ਪਹਿਲਾ ਵਿਸ਼ਾਲ ਲੰਗਰ ਲਗਾਇਆ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਲਗਾਇਆ

ਗੜ੍ਹਸ਼ੰਕਰ, 23 ਫਰਵਰੀ (ਧਾਲੀਵਾਲ)- ਪਿੰਡ ਸ਼ਾਹਪੁਰ ਵਿਖੇ ਸ੍ਰੀ ਗੁਰ ਨਾਨਕ ਦੇਵ ਜੀ ਬਿਰਧ ਆਸ਼ਰਮ ਵਿਖੇ ਸਰਪੰਚ ਦਰਸ਼ਨ ਸਿੰਘ ਦੇ ਯਤਨਾਂ ਨਾਲ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਲਗਾਇਆ ਗਿਆ | ਕੈਂਪ ਵਿਚ ਬੈਂਸ ਚੈਰੀਟੇਬਲ ਹਸਪਤਾਲ ਬਲਾਚੌਰ ਦੀ ਟੀਮ ਵਲੋਂ ਟੈੱਸਟ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਭਿ੍ਸ਼ਟ ਨੀਤੀਆਂ ਵਿਰੁੱਧ ਮੁਜ਼ਾਹਰਾ

ਹੁਸ਼ਿਆਰਪੁਰ, 23 ਫਰਵਰੀ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਲੇਬਰ ਪਾਰਟੀ ਅਤੇ ਭਾਰਤ ਜਗਾਓ ਅੰਦੋਲਨ ਵਲੋਂ ਮੇਹਟੀਆਣਾ ਵਿਖੇ ਮੋਦੀ ਸਰਕਾਰ ਦੀਆਂ ਭਿ੍ਸ਼ਟਾਚਾਰ ਪ੍ਰਤੀ ਦੋਗਲੀਆਂ, ਸਵਾਰਥੀ ਅਤੇ ਗੈਰ ਪਾਰਦਰਸ਼ਕ ਨੀਤੀਆਂ ਿਖ਼ਲਾਫ਼ ਪਾਰਟੀ ਪ੍ਰਧਾਨ ਜੈ ਗੋਪਾਲ ...

ਪੂਰੀ ਖ਼ਬਰ »

ਚੱਬੇਵਾਲ ਬੱਸ ਅੱਡੇ 'ਤੇ ਯਾਤਰੀਆਂ ਦੀ ਸੁਵਿਧਾ ਲਈ ਬਣਾਈ ਸ਼ੈੱਡ ਦਾ ਉਦਘਾਟਨ

ਚੱਬੇਵਾਲ, 23 ਫਰਵਰੀ (ਸਖ਼ੀਆ)- ਇਕ ਜਜ਼ਬਾ ਵੈੱਲਫੇਅਰ ਸੋਸਾਇਟੀ ਹੁਸ਼ਿਆਰਪੁਰ ਵਲੋਂ ਪ੍ਰਧਾਨ ਜਗਬੀਰ ਸਿੰਘ ਦੇ ਯਤਨਾਂ ਸਦਕਾ ਆਪਣੀਆਂ ਸਮਾਜ ਸੇਵੀ ਗਤੀਵਿਧੀਆਂ ਤਹਿਤ ਕਸਬਾ ਚੱਬੇਵਾਲ ਦੇ ਬੱਸ ਅੱਡੇ 'ਤੇ ਜਿੱਥੇ ਕਿ ਲੰਬੇ ਰੂਟ ਦੀਆਂ ਬੱਸਾਂ ਦੇ ਯਾਤਰੀਆਂ ਲਈ ...

ਪੂਰੀ ਖ਼ਬਰ »

ਲਲਿਤ ਕਲਾ ਦੇ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ

ਹੁਸ਼ਿਆਰਪੁਰ, 23 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਸਰਕਾਰੀ ਕਾਲਜ ਹੁਸ਼ਿਆਰਪੁਰ 'ਚ ਫਾਈਨ-ਆਰਟਸ ਵਿਭਾਗ ਦੇ ਵਿਦਿਆਰਥੀ ਅਮਿਤ ਕੁਮਾਰ ਨੇ ਲਲਿਤ ਕਲਾ ਦੇ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਇਸ ਪ੍ਰਾਪਤੀ 'ਤੇ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਨੇ ਸ਼ਾਨਦਾਰ ਨਤੀਜਿਆਂ ਸਦਕਾ ਯੂਨੀਵਰਸਿਟੀ 'ਚ ਮਾਰੀਆਂ ਮੱਲਾਂ

ਮੁਕੇਰੀਆਂ, 23 ਫਰਵਰੀ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖ਼ਸ਼ ਮੁਕੇਰੀਆਂ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਨਤੀਜੇ ਸਦਕਾ ਇਕ ਵਾਰ ਫਿਰ ਯੂਨੀਵਰਸਿਟੀ ਪੱਧਰ 'ਤੇ ਮੱਲ੍ਹਾਂ ਮਾਰ ਲਈਆਂ ਹਨ | ਕਾਲਜ ਕੈਂਪਸ ਵਿਚ ਚੱਲ ਰਹੇ ਚਾਰ ਸਾਲਾਂ ਏ. ਬੀ. ਐੱਡ ...

ਪੂਰੀ ਖ਼ਬਰ »

ਖਾਨਪੁਰ ਥਿਆੜਾ 'ਚ 15ਵਾਂ ਮਹਾਨ ਕੀਰਤਨ ਦਰਬਾਰ ਭਲਕੇ

ਨਸਰਾਲਾ, 23 ਫ਼ਰਵਰੀ (ਸਤਵੰਤ ਸਿੰਘ ਥਿਆੜਾ)-ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਖਾਨਪੁਰ ਥਿਆੜਾ ਅਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਰਘਵੀਰ ਸਿੰਘ ਥਿਆੜਾ ਟਰੰਟੋ ਕੈਨੇਡਾ ਵਲੋਂ ਚੌਥੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਰਾਮਦਾਸ ਦੀਆਂ ਸ਼ੁਭ ਅਸੀਸਾਂ ਸਦਕਾ ...

ਪੂਰੀ ਖ਼ਬਰ »

ਝੋਨੋਵਾਲ ਸਕੂਲ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਮੁਕਾਬਲਿਆਂ 'ਚ ਮੱਲ੍ਹਾਂ ਮਾਰੀਆਂ

ਬੀਣੇਵਾਲ, 23 ਫਰਵਰੀ (ਰਾਜਵਿੰਦਰ ਸਿੰਘ)-ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਅਭਿਆਨ ਤਹਿਤ ਬਲਾਕ ਗੜ੍ਹਸ਼ੰਕਰ-2 ਅਧੀਨ ਆਉਂਦੇ ਐਲੀਮੈਂਟਰੀ ਸਕੂਲਾਂ ਦੇ ਵਿਦਿਆਰਥੀਆਂ 'ਚ ਵਿੱਦਿਅਕ ਮੁਕਾਬਲੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਗੜ੍ਹਸ਼ੰਕਰ ਮਨਜੀਤ ਸਿੰਘ ਦੀ ਅਗਵਾਈ 'ਚ ...

ਪੂਰੀ ਖ਼ਬਰ »

ਜਲ ਪੂਰਤੀ ਯੋਜਨਾ ਸ਼ਹਿਰੀ ਇਲਾਕਿਆਂ 'ਚ ਵੀ ਸ਼ੁਰੂ ਕੀਤੀ ਜਾਵੇ-ਕਪੂਰ

ਹੁਸ਼ਿਆਰਪੁਰ, 23 ਫਰਵਰੀ (ਬਲਜਿੰਦਰਪਾਲ ਸਿੰਘ)-ਏਮਜ਼ ਐਨ.ਜੀ.ਓ. ਦੇ ਕੌਮੀ ਪ੍ਰਧਾਨ ਰਮਨ ਕਪੂਰ ਨੇ ਇੱਕ ਬਿਆਨ ਰਾਹੀਂ ਮੁੱਖ ਮੰਤਰੀ ਕੈਪ: ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਜਿਸ ਤਰ੍ਹਾਂ ਗ੍ਰਾਮੀਣ ਇਲਾਕਿਆਂ 'ਚ ਜਲ ਪੂਰਤੀ ਯੋਜਨਾ ਦੇ ਉਪਭੋਗਤਾਵਾਂ ਨੂੰ ਮੁਆਫ਼ੀ ...

ਪੂਰੀ ਖ਼ਬਰ »

ਮਾਊਾਟ ਵਿਊ ਕਾਨਸੇਂਟ ਸਕੂਲ ਵਿਚ ਸਾਇੰਸ ਪ੍ਰਤੀਯੋਗਤਾ ਕਰਵਾਈ

ਹੁਸ਼ਿਆਰਪੁਰ, 23 ਫਰਵਰੀ (ਹਰਪ੍ਰੀਤ ਕੌਰ)-ਮਾਊਾਟ ਵਿਊ ਕਾਨਸੇਂਟ ਸਕੂਲ ਜਹਾਨ ਖੇਲਾਂ ਵਿਖੇ ਸਾਇੰਸ ਪ੍ਰਤੀਯੋਗਤਾ ਕਰਵਾਈ ਗਈ, ਜਿਸ ਵਿਚ ਸਕੂਲ ਦੇ ਸਾਰੇ ਬੱਚਿਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ, ਇਸ ਵਿਚ ਬੱਚਿਆਂ ਨੇ ਦਿਲ, ਫੇਫੜੇ, ਦਿਮਾਗ ਆਦਿ ਦੇ ਮਾਡਲ ਤਿਆਰ ਕੀਤੇ | ਇਸ ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਇਆ

ਗੜ੍ਹਸ਼ੰਕਰ, 23 ਫਰਵਰੀ (ਧਾਲੀਵਾਲ)-ਇੱਥੋਂ ਦੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਵਿਖੇ ਕਾਲਜ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬਾਨ ਦੇ ਸਾਲਾਨਾ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ...

ਪੂਰੀ ਖ਼ਬਰ »

ਮਿਊਾਸਪਲ ਮੁਲਾਜ਼ਮ ਐਕਸ਼ਨ ਕਮੇਟੀ ਵਲੋਂ ਮੰਗਾਂ ਨੂੰ ਲੈ ਕੇ ਅਰਥੀ ਫੂਕ ਮੁਜ਼ਾਹਰਾ

ਹੁਸ਼ਿਆਰਪੁਰ, 23 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਮਿਊਾਸਪਲ ਐਕਸ਼ਨ ਕਮੇਟੀ ਦੇ ਸੱਦੇ 'ਤੇ ਨਗਰ ਨਿਗਮ ਹੁਸ਼ਿਆਰਪੁਰ ਦੇ ਸਾਰੀਆਂ ਬ੍ਰਾਂਚਾ ਦੇ ਮੁਲਾਜ਼ਮਾਂ ਵਲੋਂ ਦਫ਼ਤਰ ਨਗਰ ਨਿਗਮ ਹੁਸ਼ਿਆਰਪੁਰ ਤੋਂ ਦੁਸਹਿਰਾ ਗਰਾਊਾਡ ਤੱਕ ਮਾਰਚ ਕੱਢਿਆ ਗਿਆ ...

ਪੂਰੀ ਖ਼ਬਰ »

ਦਸੂਹਾ ਵਿਖੇ ਯੂਥ ਕਾਂਗਰਸ ਦੇ ਅਹੁਦੇਦਾਰਾਂ ਵਲੋਂ ਰੋਸ ਪ੍ਰਦਰਸ਼ਨ

ਦਸੂਹਾ, 23 ਫਰਵਰੀ (ਭੁੱਲਰ)-ਅੱਜ ਦਸੂਹਾ ਵਿਖੇ ਯੂਥ ਕਾਂਗਰਸ ਦੇ ਅਹੁਦੇਦਾਰਾਂ ਵਲੋਂ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਸਾਬੀ ਦੀ ਅਗਵਾਈ ਹੇਠ ਪੰਜਾਬ ਨੈਸ਼ਨਲ ਬੈਂਕ ਦੇ ਬਹੁ-ਚਰਚਿਤ ਘੋਟਾਲੇ ਦੇ ਸਬੰਧ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਸ. ਸਾਬੀ ਨੇ ਕਿਹਾ ਕਿ ...

ਪੂਰੀ ਖ਼ਬਰ »

ਬਿੰਜੋ ਪਿੰਡ ਦੇ ਮੰਦਰ ਨੂੰ ਜਾਣ ਵਾਲੀ ਗਲੀ ਬਣਾਉਣ ਦੀ ਮੰਗ

ਕੋਟਫ਼ਤੂਹੀ, 23 ਫਰਵਰੀ (ਅਟਵਾਲ)-ਪਿੰਡ ਬਿੰਜੋ ਦੇ ਮਾਤਾ ਸੀਤਲਾ ਮੰਦਰ ਨੂੰ ਜਾਂਦੀ ਮੁੱਖ ਗਲੀ ਵਿਚ ਥੋੜ੍ਹਾ ਜਿਹਾ ਮੀਂਹ ਪੈਣ ਨਾਲ ਪਾਣੀ ਲਗਾਤਾਰ ਖੜ੍ਹਾ ਰਹਿੰਦਾ ਹੈ, ਜਿਸ ਕਰ ਕੇ ਇੱਥੋਂ ਆਸ-ਪਾਸ ਦੇ ਘਰਾਂ ਵਾਲਿਆਂ ਦਾ ਲੰਘਣਾ ਬਹੁਤ ਮੁਸ਼ਕਿਲ ਹੋ ਜਾਂਦਾ ਹੈ | ਇਸ ...

ਪੂਰੀ ਖ਼ਬਰ »

ਬਿਜਲੀ ਦੇ ਸ਼ਾਰਟ ਸਰਕਟ ਨਾਲ ਲੱਗੀ ਅੱਗ, ਸੜਿਆ ਘਰ ਦਾ ਸਾਮਾਨ

ਮਿਆਣੀ, 23 ਫਰਵਰੀ (ਹਰਜਿੰਦਰ ਸਿੰਘ ਮੁਲਤਾਨੀ)-ਰਾਣੀ ਪਿੰਡ ਇਕ ਮਜ਼ਦੂਰ ਦੇ ਘਰ ਬਿਜਲੀ ਦੇ ਸ਼ਾਰਟ ਸਰਕਟ ਨਾਲ ਲੱਗੀ ਅੱਗ ਕਾਰਨ ਘਰ ਦਾ ਸਾਰਾ ਸਮਾਨ ਸੜ ਕੇ ਸਵਾਹ ਹੋ ਗਿਆ | ਅੱਗਜਨੀ ਦੇ ਘਟਨਾ ਦਾ ਸ਼ਿਕਾਰ ਹੋਏ ਮਜ਼ਦੂਰ ਸਰਵਨ ਪੁੱਤਰ ਮੁਖ਼ਤਿਆਰ ਨੇ ਦੱਸਿਆ ਉਹ ਪਰਿਵਾਰ ...

ਪੂਰੀ ਖ਼ਬਰ »

ਡਾਕਖਾਨੇ ਦੇ ਏਜੰਟ ਦੀ ਲੁੱਟ ਦੇ ਸ਼ਿਕਾਰ ਲੋਕਾਂ ਵਲੋਂ ਇਨਸਾਫ਼ ਦੀ ਮੰਗ

ਬੀਣੇਵਾਲ, 23 ਫਰਵਰੀ (ਰਾਜਵਿੰਦਰ ਸਿੰਘ)-ਬੀਣੇਵਾਲ ਡਾਕਖਾਨੇ ਦੇ ਏਜੰਟ ਵਲੋਂ ਖਾਤਾਧਾਰਕਾਂ ਨਾਲ ਕਰੋੜਾਂ ਦੇ ਘਪਲੇ ਦਾ ਪਰਦਾਫਾਸ਼ ਹੋਇਆ ਹੈ | ਪਿੰਡ ਪੰਡੋਰੀ ਬੀਤ ਦੀ ਸੁਨੀਤਾ ਦੇਵੀ ਪਤਨੀ ਕਮਲ ਦੇਵ ਨੇ ਕਾਨੂੰਨੀ ਸੇਵਾਵਾਂ ਅਥਾਰਟੀ ਗੜ੍ਹਸ਼ੰਕਰ ਸਾਂਝ ਕੇਂਦਰ ਵਿਖੇ ...

ਪੂਰੀ ਖ਼ਬਰ »

ਨੈਤਿਕ ਕਦਰਾਂ ਕੀਮਤਾਂ ਵਿਸ਼ੇ 'ਤੇ ਮੁਕਾਬਲੇ ਕਰਵਾਏ

ਹੁਸ਼ਿਆਰਪੁਰ, 23 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਡਿਤ ਜਗਤ ਰਾਮ ਸਰਕਾਰੀ ਬਹੁ-ਤਕਨੀਕੀ ਸੰਸਥਾ ਹੁਸ਼ਿਆਰਪੁਰ ਦੇ ਰੈਡ ਰੀਬਨ ਕਲੱਬ, ਕੌਮੀ ਸੇਵਾ ਯੋਜਨਾ ਇਕਾਈ ਤੇ ਸ਼ੋਸ਼ਲ ਅਵੇਰਨੈਸ ਕਲੱਬ ਵਲੋਂ ਸਾਂਝੇ ਤੌਰ 'ਤੇ ਵੱਖ-ਵੱਖ ਡਿਪਲੋਮਾ ਕੋਰਸਾਂ 'ਚ ਪੜ੍ਹ ...

ਪੂਰੀ ਖ਼ਬਰ »

ਸਰਕਾਰੀ ਕਾਲਜ 'ਚ ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਸਮਾਗਮ

ਹੁਸ਼ਿਆਰਪੁਰ, 23 ਫਰਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਸਰਕਾਰੀ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਪਿ੍ੰਸੀਪਲ ਪਰਮਜੀਤ ਸਿੰਘ ਤੇ ਪ੍ਰੋ. ਅਵਿਨਾਸ਼ ਕੌਰ ਦੀ ਦੇਖ ਰੇਖ ਵਿਚ ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਕੀਤਾ ਗਿਆ | ...

ਪੂਰੀ ਖ਼ਬਰ »

ਵਿਕਟੋਰੀਆ ਇੰਟਰਨੈਸ਼ਨਲ ਸਕੂਲ ਦੇ ਬੱਚਿਆਂ ਨੇ ਜਿੱਤੇ ਸੋਨ ਤਗਮੇ

ਮੁਕੇਰੀਆਂ, 21 ਫਰਵਰੀ (ਸਰਵਜੀਤ ਸਿੰਘ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਚ ਸਿਲਵਰ ਫਾਊਾਡੇਸ਼ਨ ਨਵੀਂ ਦਿੱਲੀ ਵੱਲੋਂ ਨੈਸ਼ਨਲ ਪੱਧਰ 'ਤੇ ਪੂਰੇ ਦੇਸ਼ ਵਿਚ ਤੀਸਰੀ ਜਮਾਤ ਤੋਂ ਲੈ ਕੇ ਦਸਵੀਂ ਜਮਾਤ ਤੱਕ ਦੇ ਬੱਚਿਆਂ ਦਾ ਇੰਟਰਨੈਸ਼ਨਲ ਉਲੰਪੀਅਡ ਸਾਇੰਸ ਦਾ ...

ਪੂਰੀ ਖ਼ਬਰ »

ਸੰਤ ਮਾਝਾ ਸਿੰਘ ਮਾਡਲ ਸਕੂਲ ਮਿਆਣੀ ਦੇ ਵਿਦਿਆਰਥੀਆਂ ਨੇ ਪ੍ਰੀਖਿਆਵਾਂ ਵਿਚ ਨਕਲ ਨਾ ਮਾਰਨ ਦਾ ਪ੍ਰਣ ਕੀਤਾ

ਮਿਆਣੀ, 21 ਫਰਵਰੀ (ਹਰਜਿੰਦਰ ਸਿੰਘ ਮੁਲਤਾਨੀ)-ਸੰਤ ਮਾਝਾ ਸਿੰਘ ਕਰਮਜੋਤ ਮਾਡਲ ਸੀਨੀਅਰ ਸੈਕੰਡਰੀ ਸਕੂਲ ਮਿਆਣੀ ਦੇ ਵਿਦਿਆਰਥੀਆਂ ਨੇ ਆਉਂਦੀਆਂ ਪ੍ਰੀਖਿਆਵਾਂ ਵਿਚ ਨਕਲ ਨਾ ਮਾਰਨ ਦਾ ਪ੍ਰਣ ਲਿਆ | ਸਕੂਲ ਅਸੈਂਬਲੀ ਵਿਚ ਇਹ ਇਬਾਰਤ ਪੜ੍ਹੀ ਗਈ ਕਿ ਮੈਂ ਭਾਰਤ ਦਾ ਸੱਚਾ ...

ਪੂਰੀ ਖ਼ਬਰ »

ਕਬੱਡੀ ਕਲੱਬ ਯੂ.ਐੱਸ.ਏ. ਨੇ ਜਿੱਤਿਆ ਸਿਕੰਦਰਪੁਰ ਦਾ 12ਵਾਂ ਕਬੱਡੀ ਕੱਪ

ਗੜ੍ਹਸ਼ੰਕਰ, 23 ਫਰਵਰੀ (ਧਾਲੀਵਾਲ)-ਪਿੰਡ ਸਿੰਕਦਰਪੁਰ ਵਿਖੇ ਸਿੰਘ ਸਭਾ ਸਪੋਰਟਸ ਕਲੱਬ ਮੈਲਬੌਰਨ (ਆਸਟ੍ਰੇਲੀਆ) ਅਤੇ ਸਿਕੰਦਰਪੁਰ ਸਪੋਰਟਸ ਐਾਡ ਹੈਲਥ ਕਲੱਬ ਪਿੰਡ ਸਿਕੰਦਰਪੁਰ ਵਲੋਂ 12ਵਾਂ ਕਬੱਡੀ ਕੱਪ ਕਰਵਾਇਆ ਗਿਆ, ਜਿਸ ਵਿਚ 8 ਨਾਮੀ ਕਬੱਡੀ ਕਲੱਬਾਂ ਦੇ ...

ਪੂਰੀ ਖ਼ਬਰ »

ਜਨਤਕ ਥਾਵਾਂ 'ਤੇ ਸਿਗਰਟਨੋਸ਼ੀ ਕਰਨ ਵਾਲਿਆਂ ਦੇ ਚਲਾਨ ਕੱਟੇ

ਬੁੱਲ੍ਹੋਵਾਲ, 23 ਫਰਵਰੀ (ਰਵਿੰਦਰਪਾਲ ਸਿੰਘ ਲੁਗਾਣਾ, ਜਸਵੰਤ ਸਿੰਘ)-ਤੰਬਾਕੂ ਕੰਟਰੋਲ ਲਈ ਬਣਾਏ ਗਏ ਕੋਟਪਾ ਐਕਟ ਅਧੀਨ ਡਾ. ਹਰਬੰਸ ਲਾਲ ਸੀਨੀਅਰ ਮੈਡੀਕਲ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੱਕੋਵਾਲ ਅਧੀਨ ਪੈਂਦੇ ਪਿੰਡ ਗੀਗਨੋਵਾਲ ਅਤੇ ਉਸਦੇ ਆਸ-ਪਾਸ ਦੇ ...

ਪੂਰੀ ਖ਼ਬਰ »

ਨਗਰ ਪਾਲਿਕਾ ਕਰਮਚਾਰੀ ਸੰਗਠਨ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਟਾਂਡਾ ਉੜਮੁੜ, 23 ਫਰਵਰੀ (ਭਗਵਾਨ ਸਿੰਘ ਸੈਣੀ)- ਨਗਰ ਪਾਲਿਕਾ ਕਰਮਚਾਰੀ ਸੰਗਠਨ ਦੀ ਟਾਂਡਾ ਇਕਾਈ ਵਲੋਂ ਹਸਪਤਾਲ ਚੌਕ ਟਾਂਡਾ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਨਗਰ ਪਾਲਿਕਾ ਕਰਮਚਾਰੀ ਸੰਗਠਨ ਪੰਜਾਬ ਵਲੋਂ ਪ੍ਰਧਾਨ ਮਾਇਆ ਦੇਵੀ ...

ਪੂਰੀ ਖ਼ਬਰ »

ਪੱਤਰਕਾਰ ਬਲਵਿੰਦਰ ਸਿੰਘ ਦੀ ਮਾਤਾ ਨਮਿਤ ਪਾਠ ਦਾ ਭੋਗ 25 ਨੂੰ

ਗੁਰਾਇਆ, 23 ਫਰਵਰੀ (ਅ.ਬ.)-ਗੁਰਾਇਆ ਤੋਂ ਅਜੀਤ ਦੇ ਵਿਸ਼ੇਸ਼ ਪ੍ਰਤੀਨਿਧ ਬਲਵਿੰਦਰ ਸਿੰਘ ਗੁਰਾਇਆ ਤੇ ਸਨਅਤਕਾਰ ਕੇਵਲ ਕ੍ਰਿਸ਼ਨ ਦੇ ਮਾਤਾ ਅਮਰ ਕੌਰ ਜੋ ਬੀਤੇ ਦਿਨ ਅਕਾਲ ਚਲਾਣਾ ਕਰ ਗਏ ਸਨ, ਨਮਿਤ ਰੱਖੇ ਗਏ ਪਾਠ ਦਾ ਭੋਗ, ਕੀਰਤਨ ਤੇ ਅੰਤਿਮ ਅਰਦਾਸ 25 ਫਰਵਰੀ ਦੁਪਹਿਰ 12.30 ...

ਪੂਰੀ ਖ਼ਬਰ »

ਰੇਤਾ ਦੀ ਨਾਜਾਇਜ਼ ਮਾਈਨਿੰਗ ਸਬੰਧੀ 3 ਿਖ਼ਲਾਫ਼ ਮਾਮਾਲਾ ਦਰਜ

ਹਰਿਆਣਾ, 23 ਫਰਵਰੀ (ਖੱਖ)-ਹਰਿਆਣਾ ਪੁਲਿਸ ਵਲੋਂ ਰੇਤਾ ਦੀ ਨਾਜਾਇਜ਼ ਮਾਈਨਿੰਗ ਸਬੰਧੀ ਮਾਮਾਲਾ ਦਰਜ ਕਰਨ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ ਰਜਿੰਦਰ ਸਿੰਘ ਨੇ ਦੱਸਿਆ ਕਿ ਉਹ ਅੱਡਾ ਕੰਗਮਾਈ ਵਿਖੇ ਨਾਕੇ 'ਤੇ ਮੌਜੂਦ ਸੀ ਕਿ ਮੁਖ਼ਬਰ ...

ਪੂਰੀ ਖ਼ਬਰ »

ਐੱਸ. ਪੀ. ਐਨ. ਕਾਲਜ ਆਫ਼ ਨਰਸਿੰਗ ਮੁਕੇਰੀਆਂ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਆਯੋਜਿਤ

ਮੁਕੇਰੀਆਂ, 23 ਫਰਵਰੀ (ਰਾਮਗੜ੍ਹੀਆ)-ਅੱਜ ਐੱਸ. ਪੀ. ਐਨ ਕਾਲਜ ਆਫ਼ ਨਰਸਿੰਗ ਮੁਕੇਰੀਆਂ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਦਾ ਆਯੋਜਨ ਕਾਲਜ ਦੇ ਪ੍ਰਧਾਨ ਸ੍ਰੀ ਸਤੀਸ਼ ਅਗਰਵਾਲ ਦੀ ਅਗਵਾਈ ਹੇਠ ਕੀਤਾ ਗਿਆ ਜਿਸ ਵਿਚ ਡਾ. ਕ੍ਰਿਸ਼ਨ ਕਾਂਤ ਜੋਸ਼ੀ, ਸ੍ਰੀਮਤੀ ਵਿਕੀ ਜੋਸ਼ੀ, ...

ਪੂਰੀ ਖ਼ਬਰ »

ਸਵ. ਜਗਤ ਸਿੰਘ ਦੇ ਪਰਿਵਾਰ ਵਲੋਂ ਸਕੂਲ ਨੂੰ 2 ਲੱਖ 20 ਹਜ਼ਾਰ ਰੁਪਏ ਭੇਟ

ਮੁਕੇਰੀਆਂ, 23 ਫਰਵਰੀ (ਰਾਮਗੜ੍ਹੀਆ)-ਪਿੰਡ ਧਾਮੀਆ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਸਦਕਾ ਪਿੰਡ 'ਚ ਬਣਾਏ ਜਾ ਰਹੇ ਸਰਕਾਰੀ ਐਲੀਮੈਂਟਰੀ ਸਕੂਲ ਦੀ ਬਣ ਰਹੀ ਨਵੀਂ ਇਮਾਰਤ ਲਈ ਸਵ. ਜਗਤ ਸਿੰਘ ਦੇ ਪਰਿਵਾਰ ਵਲੋਂ ਸਰਦਾਰਨੀ ਮਨਦੀਪ ਕੌਰ ਨੇ 2 ਲੱਖ 20 ਹਜ਼ਾਰ ਰੁਪਏ ਸਹਾਇਤਾ ...

ਪੂਰੀ ਖ਼ਬਰ »

ਨੌਜਵਾਨਾਂ ਨੇ ਉਤਸ਼ਾਹ ਨਾਲ ਦਸਤਾਰ ਮਾਰਚ ਕੱਢਿਆ

ਟਾਾਡਾ ਉੜਮੁੜ, 23 ਫਰਵਰੀ (ਦੀਪਕ ਬਹਿਲ)-ਦਸਤਾਰ ਦੀ ਮਹੱਤਤਾ ਬਾਰੇ ਜਾਣੰੂ ਕਰਵਾਉਣ ਲਈ ਗੁਰੂ ਕਿਰਪਾ ਦਸਤਾਰ ਵੈੱਲਫੇਅਰ ਸੁਸਾਇਟੀ ਨੌਜਵਾਨਾਂ ਵਲੋਂ ਦਸਤਾਰ ਦਿਵਸ ਮੌਕੇ ਦਸਤਾਰ ਮਾਰਚ ਕੱਢਿਆਂ ਜਾਵੇਗਾ | ਇਸ ਮੌਕੇ ਗੁਰੂ ਕਿਰਪਾ ਦਸਤਾਰ ਵੈੱਲਫੇਅਰ ਸੁਸਾਇਟੀ ਦੇ ...

ਪੂਰੀ ਖ਼ਬਰ »

ਡੇਰਾ ਸੰਤਪੁਰੀ ਠੱਕਰਵਾਲ 'ਚ ਹੋਲਾ ਮਹੱਲਾ ਸਮਾਗਮਾਂ ਸਬੰਧੀ ਪੋਸਟਰ ਜਾਰੀ

ਹੁਸ਼ਿਆਰਪੁਰ, 23 ਫਰਵਰੀ (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਤਪ ਅਸਥਾਨ ਸੰਤ ਦੂਲਾ ਸਿੰਘ ਡੇਰਾ ਸੰਤਪੁਰੀ ਪਿੰਡ ਠੱਕਰਵਾਲ ਵਿਖੇ ਨਗਰ ਨਿਵਾਸੀਆਂ, ਪ੍ਰਵਾਸੀ ਭਾਰਤੀਆਂ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਹੋਲਾ ਮੁਹੱਲਾ ਸਮਾਗਮ 27, 28 ਫਰਵਰੀ ਤੇ 1 ਮਾਰਚ ਨੂੰ ਡੇਰੇ ...

ਪੂਰੀ ਖ਼ਬਰ »

17ਵੇਂ ਕੀਰਤਨ ਦਰਬਾਰ ਦੀਆਂ ਤਿਆਰੀਆਂ ਮੁਕੰਮਲ-ਦਸੂਹਾ

ਦਸੂਹਾ, 23 ਫਰਵਰੀ (ਭੁੱਲਰ)-ਗੁਰਦੁਆਰਾ ਸਿੰਘ ਸਭਾ ਮਿਆਣੀ ਰੋਡ ਦਸੂਹਾ ਵਿਖੇ 25 ਫਰਵਰੀ ਨੂੰ ਕਰਵਾਏ ਜਾ ਰਹੇ 17ਵੇਂ ਕੀਰਤਨ ਦਰਬਾਰ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਸਬੰਧੀ ਮਨਜੀਤ ਸਿੰਘ ਦਸੂਹਾ ਮਾਲਕ ਗ੍ਰੇਟ ਪੰਜਾਬ ਸੈਲੀਬ੍ਰੇਸ਼ਨ ਅਤੇ ਸਾਬਕਾ ...

ਪੂਰੀ ਖ਼ਬਰ »

17ਵੇਂ ਕੀਰਤਨ ਦਰਬਾਰ ਦੀਆਂ ਤਿਆਰੀਆਂ ਮੁਕੰਮਲ-ਦਸੂਹਾ

ਦਸੂਹਾ, 23 ਫਰਵਰੀ (ਭੁੱਲਰ)-ਗੁਰਦੁਆਰਾ ਸਿੰਘ ਸਭਾ ਮਿਆਣੀ ਰੋਡ ਦਸੂਹਾ ਵਿਖੇ 25 ਫਰਵਰੀ ਨੂੰ ਕਰਵਾਏ ਜਾ ਰਹੇ 17ਵੇਂ ਕੀਰਤਨ ਦਰਬਾਰ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਸਬੰਧੀ ਮਨਜੀਤ ਸਿੰਘ ਦਸੂਹਾ ਮਾਲਕ ਗ੍ਰੇਟ ਪੰਜਾਬ ਸੈਲੀਬ੍ਰੇਸ਼ਨ ਅਤੇ ਸਾਬਕਾ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਧਰਨਾ 1 ਨੂੰ

ਗੜ੍ਹਸ਼ੰਕਰ, 23 ਫਰਵਰੀ (ਧਾਲੀਵਾਲ)-ਕੰਢੀ ਸੰਘਰਸ਼ ਕਮੇਟੀ ਵਲੋਂ ਵਾਤਾਵਰਨ ਬਚਾਓ, ਮਾਈਨਿੰਗ ਰੋਕੋ-ਜੰਗਲ ਪਹਾੜ ਬਚਾਓ, ਸੜਕਾਂ ਬਚਾਓ ਮੁੱਦੇ 'ਤੇ 1 ਮਾਰਚ ਨੂੰ ਦੁਪਹਿਰ 12 ਵਜੇ ਸ਼ਾਹਪੁਰ ਕੰਢੀ ਨਹਿਰ ਪੁਲ਼ ਕੋਲ ਰੋਸ ਧਰਨਾ ਦੇਣ ਦਾ ਐਲਾਨ ਕੀਤਾ ਗਿਆ | ਕੰਢੀ ਸੰਘਰਸ਼ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ :

ਐਮਾਂ ਮਾਂਗਟ - ਕਰਨਲ ਬਲਦੇਵ ਸਿੰਘ ਧਾਰੀਵਾਲ ਦਾ ਜਨਮ 5 ਜੂਨ 1944 ਨੂੰ ਪਿੰਡ ਟੇਰਕਿਆਣਾ ਮਾਤਾ ਚਰਨ ਕੌਰ ਤੇ ਪਿਤਾ ਸ. ਉਜਾਗਰ ਸਿੰਘ ਦੇ ਘਰ ਹੋਇਆ | ਆਪ ਭੈਣ ਭਰਾਵਾਂ ਵਿਚੋਂ ਸਭ ਤੋਂ ਛੋਟੇ ਸਨ | ਆਪ ਜੀ ਫ਼ੌਜ ਵਿਚ 16 ਜੂਨ 1969 ਨੂੰ ਭਰਤੀ ਹੋਏ ਸਨ | ਆਪ ਜੀ ਦਾ ਵਿਆਹ 16 ਜੂਨ 1968 ਨੂੰ ...

ਪੂਰੀ ਖ਼ਬਰ »

ਸੈਂਟ ਮੈਰੀ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ

ਤਲਵਾੜਾ, 23 ਫਰਵਰੀ (ਮਹਿਤਾ)-ਬਲਾਕ ਤਲਵਾੜਾ ਦੇ ਇਤਿਹਾਸਕ ਪਿੰਡ ਭਟੋਲੀ ਵਿਖੇ ਸਥਿਤ ਸੈਂਟ ਮੈਰੀ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਰੋਹ ਆਪਣੀਆਂ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ ਹੋ ਗਿਆ | ਇਸ ਸਮਾਗਮ ਵਿਚ ਸ੍ਰੀ 1008 ਮਹੰਤ ਰਮੇਸ਼ ਦਾਸ ਸ਼ਾਸਤਰੀ ਬਤੌਰ ਮੁੱਖ ਮਹਿਮਾਨ ...

ਪੂਰੀ ਖ਼ਬਰ »

ਮਾਂ ਦੀ ਮੌਤ ਤੋਂ ਪ੍ਰੇਸ਼ਾਨ ਨੌਜਵਾਨ ਵਲੋਂ ਟ੍ਰੇਨ ਅੱਗੇ ਕੁੱਦ ਕੇ ਆਤਮ ਹੱਤਿਆ

ਹੁਸ਼ਿਆਰਪੁਰ, 23 ਫਰਵਰੀ (ਬਲਜਿੰਦਰਪਾਲ ਸਿੰਘ)-ਨਸਰਾਲਾ ਤੇ ਕਠਾਰ ਰੇਲਵੇ ਸਟੇਸ਼ਨ ਦੇ ਵਿਚਕਾਰ ਦੁਪਹਿਰ 11 ਵਜੇ ਦੇ ਕਰੀਬ ਮਾਂ ਦੀ ਮੌਤ ਤੋਂ ਬਾਅਦ ਪ੍ਰੇਸ਼ਾਨ ਚੱਲ ਰਹੇ ਇਕ ਨੌਜਵਾਨ ਨੇ ਜਲੰਧਰ ਤੋਂ ਹੁਸ਼ਿਆਰਪੁਰ ਆ ਰਹੀ ਟ੍ਰੇਨ ਦੇ ਸਾਹਮਣੇ ਕੁੱਦ ਕੇ ਜੀਵਨ ਲੀਲਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX