ਤਾਜਾ ਖ਼ਬਰਾਂ


ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਰੇਲ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ
. . .  about 2 hours ago
ਅੰਮ੍ਰਿਤਸਰ ਪ੍ਰਸ਼ਾਸਨ ਦਾ ਹੈਲਪ ਲਾਈਨ ਨੰਬਰ : 0183- 2421050
. . .  1 day ago
ਅੰਮ੍ਰਿਤਸਰ ਰੇਲ ਹਾਦਸਾ : ਰੇਲਵੇ ਦੇ ਹੈਲਪ ਲਾਈਨ ਨੰਬਰ-0183-22223171 , 0183-2564485
. . .  1 day ago
ਸ਼ੋਕ ਵਜੋਂ ਕੱਲ੍ਹ ਨੂੰ ਸਮੂਹਿਕ ਅਦਾਰੇ ਬੰਦ
. . .  1 day ago
ਚੰਡੀਗੜ੍ਹ ,19 ਅਕਤੂਬਰ - ਅੰਮ੍ਰਿਤਸਰ ਵਿਖੇ ਹੋਏ ਦਰਦਨਾਕ ਰੇਲ ਹਾਦਸੇ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਹਾਦਸੇ ਦੀ ਨਿਆਇਕ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਇਕ ਰੋਜ਼ਾ ਸ਼ੋਕ ਦਾ...
ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ 'ਚ ਛੁੱਟੀ ਦਾ ਐਲਾਨ
. . .  1 day ago
ਮੇਰੇ ਨਿਕਲਣ ਦੇ ਬਾਅਦ 15 ਮਿੰਟ ਬਾਅਦ ਹੋਇਆ ਟਰੇਨ ਹਾਦਸਾ - ਨਵਜੋਤ ਕੌਰ ਸਿੱਧੂ ਨੇ ਦਿੱਤੀ ਸਫ਼ਾਈ
. . .  1 day ago
ਅੰਮ੍ਰਿਤਸਰ 'ਚ ਵੱਡਾ ਹਾਦਸਾ, ਟਰੇਨ ਹੇਠ ਆਉਣ ਨਾਲ 60 ਤੋਂ ਵੱਧ ਮੌਤਾਂ
. . .  1 day ago
ਅੰਮ੍ਰਿਤਸਰ, 19 ਅਕਤੂਬਰ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਖੇ ਅੱਜ ਉਸ ਸਮੇਂ ਵੱਡਾ ਹਾਦਸਾ ਹੋ ਗਿਆ ਜਦੋਂ ਦੁਸਹਿਰਾ ਉਤਸਵ ਦੌਰਾਨ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ...
ਰਬੜ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਜਲੰਧਰ, 19 ਅਕਤੂਬਰ - ਜਲੰਧਰ ਦੇ ਲੰਮਾ ਪਿੰਡ-ਜੰਡੂਸਿੰਘਾ ਮਾਰਗ 'ਤੇ ਇੱਕ ਰਬੜ ਫ਼ੈਕਟਰੀ ਨੂੰ ਦੇਰ ਸ਼ਾਮ ਅਚਾਨਕ ਅੱਗ ਲੱਗ ਗਈ। ਜਿਸ ਨੇ ਦੇਖਦੇ ਹੀ ਦੇਖਦੇ ਪੂਰੀ ਫ਼ੈਕਟਰੀ...
ਦੇਸ਼ ਭਰ 'ਚ ਧੂਮ ਧਾਮ ਨਾਲ ਮਨਾਇਆ ਗਿਆ ਦੁਸਹਿਰਾ ਉਤਸਵ
. . .  1 day ago
ਨਵੀਂ ਦਿੱਲੀ, 19 ਅਕਤੂਬਰ - ਦੇਸ਼ ਭਰ ਵਿਚ ਨੇਕੀ ਦੀ ਬਦੀ ਉੱਪਰ ਜਿੱਤ ਦਾ ਪ੍ਰਤੀਕ ਦੁਸਹਿਰਾ ਉਤਸਵ ਬੜੀ ਧੂਮ ਧਾਮ ਨਾਲ ਮਨਾਇਆ। ਇਸ ਮੌਕੇ ਜਿੱਥੇ ਸ੍ਰੀਰਾਮ ਚੰਦਰ ਜੀ ਦੇ ਜੀਵਨ ਕਾਲ...
ਮਹਿਲਾਵਾਂ ਨੂੰ ਲੈ ਕੇ ਪਾਕਿਸਤਾਨ ਵੱਲੋਂ ਨਵਾਂ ਫ਼ਰਮਾਨ ਜਾਰੀ
. . .  1 day ago
ਇਸਲਾਮਾਬਾਦ, 19 ਅਕਤੂਬਰ - ਪੰਜਾਬ ਸਿਵਲ ਸਕੱਤਰੇਤ ਨੇ ਪੰਜਾਬ(ਪਾਕਿਸਤਾਨ) ਦੇ ਲਾਹੌਰ ਸੂਬੇ 'ਚ ਇਹ ਹੁਕਮ ਜਾਰੀ ਕੀਤਾ ਹੈ ਕਿ ਮਹਿਲਾਵਾਂ ਨੂੰ ਬਿਨਾਂ ਦੁਪੱਟੇ ਦੇ ਸਰਕਾਰੀ ਇਮਾਰਤਾਂ 'ਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਇਹ ਫ਼ਰਮਾਨ ਪੰਜਾਬ ਦੇ ਪ੍ਰਾਇਮਰੀ ਅਤੇ...
23 ਨਵੰਬਰ ਤੱਕ ਪੁਲਿਸ ਰਿਮਾਂਡ 'ਤੇ ਬਾਦਲ ਦੇ ਕਤਲ ਦੀ ਸਾਜ਼ਿਸ਼ 'ਚ ਸ਼ਾਮਿਲ ਜਰਮਨ ਸਿੰਘ
. . .  1 day ago
ਪਟਿਆਲਾ, 19 ਅਕਤੂਬਰ (ਆਤਿਸ਼ ਗੁਪਤਾ) - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹੱਤਿਆ ਦੀ ਸਾਜ਼ਿਸ਼ 'ਚ ਸ਼ਾਮਿਲ ਜਰਮਨ ਸਿੰਘ ਨੂੰ ਸੀ.ਆਈ.ਏ. ਸਟਾਫ਼ ਪਟਿਆਲਾ ਦੀ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਕੇ ਸਮਾਣਾ ਦੀ ਅਦਾਲਤ 'ਚ ਪੇਸ਼ ਕੀਤਾ.....
ਖੈਰੜ 'ਚ ਸ਼ੱਕੀ ਪੰਜ ਮੁਸਲਮਾਨ ਨੌਜਵਾਨ ਲੋਕਾਂ ਵੱਲੋਂ ਕਾਬੂ ਕਰਕੇ ਕੀਤੇ ਗਏ ਪੁਲਿਸ ਹਵਾਲੇ
. . .  1 day ago
ਕੋਟ ਫ਼ਤੂਹੀ (ਅਵਤਾਰ ਸਿੰਘ ਅਟਵਾਲ) - ਪਿੰਡਾਂ 'ਚ ਲੁੱਟ-ਖੋਹ ਦੀਆ ਚੱਲ ਰਹੀਆਂ ਅਫ਼ਵਾਹਾਂ ਤਹਿਤ ਬਾਅਦ ਦੁਪਹਿਰ ਪਿੰਡ 'ਚ ਪੰਜ ਮੁਸਲਮਾਨ ਨੌਜਵਾਨ ਗੱਡੀ 'ਚ ਆਏ ਤੇ ਪਿੰਡ 'ਚ ਘਰ-ਘਰ 'ਚ 350 ਰੁਪਏ ਦਾ ਇੱਕ ਕੂਪਨ ਵੇਚਦੇ ਸਨ ਜੋ ਮੌਕੇ ਉੱਪਰ ਸਕਰੈਚ ਕਰਨ....
ਟਰੈਕਟਰ ਟਰਾਲੀ ਦੇ ਪਲਟਣ ਕਾਰਨ ਦੋ ਮੌਤਾਂ, 12 ਜ਼ਖਮੀ
. . .  1 day ago
ਭੋਪਾਲ, 19 ਅਕਤੂਬਰ -ਮੱਧ ਪ੍ਰਦੇਸ਼ ਦੇ ਦਤੀਆ ਜ਼ਿਲ੍ਹੇ 'ਚ ਇਕ ਟਰੈਕਟਰ ਟਰਾਲੀ ਦੇ ਪਲਟਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 12 ਹੋਰ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਮੌਕੇ....
ਕੱਲ੍ਹ ਤੇਲੰਗਾਨਾ ਜਾਣਗੇ ਰਾਹੁਲ ਗਾਂਧੀ
. . .  1 day ago
ਹੈਦਰਾਬਾਦ, 19 ਅਕਤੂਬਰ- 7 ਦਸੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸ਼ਨੀਵਾਰ ਨੂੰ ਤੇਲੰਗਾਨਾ ਜਾਣਗੇ। ਤੇਲੰਗਾਨਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬੁਲਾਰੇ ਸ਼੍ਰਵਣ ਦਾਸੋਜੂ ਨੇ ਦੱਸਿਆ ਕਿ ਰਾਹੁਲ ਆਦਿਲਾਬਾਦ ਜ਼ਿਲ੍ਹੇ ਦੇ...
ਸ੍ਰੀ ਮੁਕਤਸਰ ਸਾਹਿਬ: ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪਿੰਡ ਖਿੜਕੀਆਂ ਵਾਲਾ ਵਿਖੇ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਗੁਰਦੁਆਰਾ ਸਾਹਿਬ ਦੇ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਅੱਜ ਸਵੇਰੇ ਸਾਨੂੰ ਪਤਾ ਲੱਗਾ ਕਿ ....
ਸ੍ਰੀ ਮੁਕਤਸਰ ਸਾਹਿਬ: ਕਾਂਗਰਸ ਦੇ ਇਕ ਧੜੇ ਨੇ ਦੁਸਹਿਰਾ ਕਾਲੇ ਦਿਵਸ ਵਜੋਂ ਮਨਾਇਆ
. . .  1 day ago
ਦੁਸਹਿਰੇ ਮੌਕੇ ਸ਼ਾਮ 5 ਤੋਂ ਰਾਤ 8 ਵਜੇ ਤੱਕ ਹੀ ਪਟਾਕੇ ਚਲਾਉਣ ਦੇ ਹੁਕਮ ਜਾਰੀ
. . .  1 day ago
ਹੰਸਰਾਜ ਅਹੀਰ ਨੇ ਦੁਸਹਿਰੇ ਮੌਕੇ ਜੰਮੂ-ਕਸ਼ਮੀਰ 'ਚ ਬੀ. ਐੱਸ. ਐੱਫ. ਕੈਂਪ 'ਚ ਕੀਤੀ ਸ਼ਾਸਤਰ ਪੂਜਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲਿਆ ਇੱਕ ਹੋਰ ਨੌਜਵਾਨ, ਓਵਰ ਡੋਜ਼ ਕਾਰਨ ਹੋਈ ਮੌਤ
. . .  1 day ago
ਭਾਈ ਲੌਂਗੋਵਾਲ ਨੇ 22 ਅਕਤੂਬਰ ਨੂੰ ਸੱਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ
. . .  1 day ago
ਜੰਮੂ-ਕਸ਼ਮੀਰ 'ਚ ਦੋ ਅੱਤਵਾਦੀ ਢੇਰ
. . .  1 day ago
ਅਦਾਲਤ ਨੇ ਖ਼ਾਰਜ ਕੀਤੀ ਆਸ਼ੀਸ਼ ਪਾਂਡੇ ਦੀ ਜ਼ਮਾਨਤ ਪਟੀਸ਼ਨ
. . .  1 day ago
ਸੀਤਾਰਮਨ ਨੇ ਅਮਰੀਕਾ ਦੇ ਰੱਖਿਆ ਮੰਤਰੀ ਜੇਮਸ ਮੈਟਿਸ ਨਾਲ ਕੀਤੀ ਮੁਲਾਕਾਤ
. . .  1 day ago
ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨੀਲ ਵਿਕਰਮਾਸਿੰਘੇ ਨੇ ਕਈ ਕਾਂਗਰਸ ਨੇਤਾਵਾਂ ਨਾਲ ਕੀਤੀ ਮੁਲਾਕਾਤ
. . .  1 day ago
ਟਰੇਨ ਹੇਠਾਂ ਆਉਣ ਕਾਰਨ ਇਕ ਵਿਅਕਤੀ ਦੀ ਮੌਤ
. . .  1 day ago
ਐਨ.ਡੀ. ਤਿਵਾਰੀ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਕਾਂਗਰਸ ਦੇ ਕਈ ਨੇਤਾ
. . .  1 day ago
ਤੇਜ਼ ਰਫ਼ਤਾਰ ਜੀਪ ਨੇ ਛੇ ਲੋਕਾਂ ਨੂੰ ਕੁਚਲਿਆ, ਦੋ ਮੌਤਾਂ
. . .  1 day ago
ਸਾਡੀ ਸਰਕਾਰ ਨੇ ਪਿਛਲੇ ਚਾਰ ਸਾਲਾਂ 'ਚ ਬਣਾਏ 1 ਕਰੋੜ, 25 ਲੱਖ ਘਰ- ਮੋਦੀ
. . .  1 day ago
ਟਰੇਨ 'ਚੋਂ ਮੋਬਾਈਲ ਚੋਰੀ ਕਰਨ ਦੇ ਮਾਮਲੇ 'ਚ ਦੋ ਵਿਅਕਤੀਆਂ ਨੂੰ ਸੱਤ-ਸੱਤ ਸਾਲ ਦੀ ਕੈਦ
. . .  1 day ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਵਲੋਂ ਕੀਤੇ ਆਈ. ਈ. ਡੀ. ਧਮਾਕੇ 'ਚ ਕਈ ਜਵਾਨ ਜ਼ਖ਼ਮੀ
. . .  1 day ago
ਬਾਦਲ 'ਤੇ ਹਮਲੇ ਦੀ ਸਾਜ਼ਿਸ਼ 'ਚ ਉੱਤਰ ਪ੍ਰਦੇਸ਼ 'ਚ ਹੋਈ ਇੱਕ ਹੋਰ ਗ੍ਰਿਫ਼ਤਾਰੀ
. . .  1 day ago
ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼ਵਾਸੀਆਂ ਨੂੰ ਦੁਸਹਿਰੇ ਦੀਆਂ ਵਧਾਈਆਂ
. . .  1 day ago
ਜੰਮੂ-ਕਸ਼ਮੀਰ : ਘੁਸਪੈਠ ਦੀ ਕੋਸ਼ਿਸ਼ ਨਾਕਾਮ, 3 ਅੱਤਵਾਦੀ ਢੇਰ
. . .  1 day ago
ਨਹੀਂ ਬਣ ਸਕਿਆ ਇਤਿਹਾਸ, ਭਾਰੀ ਵਿਰੋਧ ਤੋਂ ਬਾਅਦ ਸਰਬੀਮਾਲਾ ਮੰਦਰ ਤੋਂ ਵਾਪਸ ਪਰਤੀਆਂ ਦੋਵੇਂ ਔਰਤਾਂ
. . .  1 day ago
ਕਸ਼ਮੀਰ 'ਚ ਪਾਕਿਸਤਾਨ ਤੋਂ ਆ ਰਹੇ ਹਨ ਅੱਤਵਾਦੀ- ਰਾਜਨਾਥ ਸਿੰਘ
. . .  1 day ago
ਆਈ. ਐੱਸ. ਨੇ ਸੀਰੀਆ 'ਚ ਸੈਂਕੜੇ ਲੋਕਾਂ ਨੂੰ ਬਣਾਇਆ ਬੰਦੀ
. . .  1 day ago
ਸ਼ਿਰਡੀ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਭਾਰੀ ਸੁਰੱਖਿਆ ਹੇਠ ਸਬਰੀਮਾਲਾ ਮੰਦਰ ਵੱਲ ਵਧੀਆਂ ਦੋ ਔਰਤਾਂ
. . .  1 day ago
ਰਾਜਸਥਾਨ : ਦੁਸਹਿਰੇ ਮੌਕੇ ਗ੍ਰਹਿ ਮੰਤਰੀ ਨੇ ਬੀ. ਐੱਸ. ਐੱਫ. ਹੈੱਡਕੁਆਟਰ 'ਚ ਕੀਤੀ ਸ਼ਾਸਤਰ ਪੂਜਾ
. . .  1 day ago
ਤੇਲ ਦੀਆਂ ਕੀਮਤਾਂ 'ਚ ਇਕ ਵਾਰ ਫਿਰ ਹੋਈ ਮਾਮੂਲੀ ਕਟੌਤੀ
. . .  1 day ago
ਅੱਜ ਸ਼ਿਰਡੀ ਸਾਈਂ ਧਾਮ ਜਾਣਗੇ ਮੋਦੀ
. . .  1 day ago
ਦੇਸ਼ ਭਰ 'ਚ ਅੱਜ ਮਨਾਇਆ ਜਾਵੇਗਾ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਦੁਸਹਿਰਾ
. . .  1 day ago
ਅੱਜ ਦਾ ਵਿਚਾਰ
. . .  1 day ago
ਸਰਕਾਰੀ ਲਾਟਰੀ ਦੀ ਆੜ ਹੇਠ ਸੱਟਾ ਲਾਉਂਦੇ 3 ਵਿਅਕਤੀ ਨਗਦੀ ਸਮੇਤ ਪੁਲਿਸ ਅੜਿੱਕੇ
. . .  2 days ago
ਪੁਲਵਾਮਾ ਆਈ ਡੀ ਧਮਾਕੇ 'ਚ 7 ਜਵਾਨ ਜ਼ਖ਼ਮੀ
. . .  2 days ago
ਜੰਡਿਆਲਾ ਗੁਰੂ ਵਿਖੇ ਚੱਲੀ ਗੋਲੀ , ਇਕ ਜ਼ਖਮੀ
. . .  2 days ago
ਵਿਜਿਲੈਂਸ ਵੱਲੋਂ ਐੱਸ.ਡੀ.ਓ. ਪ੍ਰਦੂਸ਼ਨ ਬੋਰਡ ਤੇ ਇੱਕ ਹੋਰ ਵਿਅਕਤੀ ਨੂੰ ਰਿਸ਼ਵਤ ਦੇ ਦੋਸ਼ਾਂ ਤਹਿਤ ਕੀਤਾ ਕਾਬੂ
. . .  2 days ago
ਜਥੇਦਾਰ ਸ੍ਰੀ ਅਕਾਲ ਤਖ਼ਤ ਨੇ ਆਪਣੇ ਅਹੁਦੇ ਤੋਂ ਸੇਵਾ ਮੁਕਤ ਹੋਣ ਦੀ ਇੱਛਾ ਕੀਤੀ ਜ਼ਾਹਿਰ
. . .  2 days ago
ਦੇਸ਼ ਭਰ 'ਚ ਫੂਕੇ ਗਏ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲੇ
. . .  2 days ago
ਅਫ਼ਗ਼ਾਨਿਸਤਾਨ : ਕੰਧਾਰ ਪੁਲਿਸ ਦੇ ਮੁਖੀ, ਗਵਰਨਰ, ਤੇ ਖ਼ੁਫ਼ੀਆ ਪ੍ਰਮੁੱਖ ਦੀ ਹੱਤਿਆ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਜੇਕਰ ਸਾਡੀ ਭਾਵਨਾ ਸਹੀ ਨਹੀਂ ਤਾਂ ਸਾਡੇ ਨਿਰਣੇ ਜ਼ਰੂਰ ਗ਼ਲਤ ਹੋਣਗੇ। -ਹੈਜ਼ਲਿਟ

ਪਟਿਆਲਾ

ਹਵਾਈ ਜਹਾਜ਼ਾਂ ਦੇ ਮਾਡਲਾਂ ਤੇ ਮੋਟਰਸਾਈਕਲ ਸਵਾਰਾਂ ਦੇ ਕਰਤਬਾਂ ਨੇ ਦਰਸ਼ਕਾਂ ਦੇ ਮਨ ਟੰੁਬੇ

ਪਟਿਆਲਾ, 23 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਦੇ ਸਭਿਆਚਾਰਕ ਤੇ ਸੈਰ ਸਪਾਟਾ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇੰਡੀਅਨ ਟਰੱਸਟ ਫ਼ਾਰ ਰੂਰਲ ਹੈਰੀਟੇਜ ਐਾਡ ਡਿਵੈਲਪਮੈਂਟ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਛੇਵੇਂ ਪਟਿਆਲਾ ਵਿਰਾਸਤੀ ਉਤਸਵ-2018 ਦੌਰਾਨ ਤੀਜੇ ਦਿਨ ਦੇ ਸਮਾਰੋਹਾਂ ਦੀ ਲੜੀ ਤਹਿਤ ਇਥੇ ਸੰਗਰੂਰ ਰੋਡ 'ਤੇ ਸਥਿਤ ਸਿਵਲ ਏਵੀਏਸ਼ਨ ਕਲੱਬ ਵਿਖੇ ਵੱਖ-ਵੱਖ ਹਵਾਈ ਜਹਾਜ਼ਾਂ ਦੇ ਮਾਡਲਾਂ ਤੇ ਮੋਟਰਸਾਈਕਲ ਸਵਾਰਾਂ ਵਲੋਂ ਦਿਖਾਏ ਗਏ ਜਾਂਬਾਜ ਕਰਤਬ ਖਿੱਚ ਦਾ ਕੇਂਦਰ ਬਣੇ | ਇਸ ਸਮੇਂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਪਟਿਆਲਾ ਸਥਿਤ ਭਾਰਤੀ ਫ਼ੌਜ ਦੀ ਪਹਿਲੀ ਆਰਮਡ ਡਿਬ ਦੇ ਕਮਾਂਡਰ ਮੇਜਰ ਜਨਰਲ ਸੰਦੀਪ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਵਿਰਾਸਤੀ ਉਤਸਵ ਹਰ ਸਾਲ ਕਰਵਾਏ ਜਾਣੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਇਸ ਨਾਲ ਜਿਥੇ ਸੈਰ ਸਪਾਟੇ ਨੂੰ ਉਤਸ਼ਾਹ ਮਿਲਦਾ ਹੈ, ਉਥੇ ਹੀ ਇਹ ਸਾਡੀ ਅਨਮੋਲ ਵਿਰਾਸਤ ਨੂੰ ਵੀ ਦਰਸਾਉਂਦੇ ਹਨ | ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੀ ਧਰਮ-ਪਤਨੀ ਅਲਕਾ ਸਿੰਘ ਵੀ ਮੌਜੂਦ ਸਨ | ਇਸ ਦੌਰਾਨ ਪੰਜਾਬ ਦੇ ਸਭਿਆਚਾਰਕ ਮਾਮਲੇ ਵਿਭਾਗ ਦੇ ਡਾਇਰੈਕਟਰ ਸ਼ਿਵ ਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਪਟਿਆਲਾ ਦੀ ਵਿਰਾਸਤ ਸਾਡੇ ਆਪਸੀ ਭਾਈਚਾਰੇ ਤੇ ਫ਼ਿਰਕੂ ਇਕਸੁਰਤਾ ਦੀ ਇਕ ਖਾਸ ਉਦਾਹਰਣ ਹੈ | ਉਨ੍ਹਾਂ ਪਟਿਆਲਾ ਦੇ ਮੋਢੀ ਬਾਬਾ ਆਲਾ ਸਿੰਘ ਵਲੋਂ ਕਿਲ੍ਹਾ ਮੁਬਾਰਕ ਦੀ ਨੀਂਹ ਰੱਖਣ, ਪਟਿਆਲਾ ਨੂੰ ਵਸਾਏ ਜਾਣ ਸਮੇਤ ਕਿਲ੍ਹਾ ਮੁਬਾਰਕ ਵਿਖੇ ਕਰੀਬ 255 ਸਾਲਾਂ ਤੋਂ ਜਗਦੀ ਅਖੰਡ ਜੋਤ ਬਾਰੇ ਜਾਣਕਾਰੀ ਦਿੱਤੀ | ਪ੍ਰਦਰਸ਼ਨੀ ਦੌਰਾਨ ਏਵੀਏਸ਼ਨ ਕਲੱਬ ਪਟਿਆਲਾ ਦੇ ਚੀਫ਼ ਇੰਸਟ੍ਰਕਟਰ ਕੈਪਟਨ ਮਲਕੀਅਤ ਸਿੰਘ ਵਲੋਂ ਸੈਸ਼ਨਾਂ ਜਹਾਜ਼ ਦੇ ਦਿਖਾਏ ਕਰਤਬਾਂ ਸਮੇਤ ਹਵਾਈ ਜਹਾਜ਼ਾਂ ਦੇ ਮਾਡਲਾਂ ਦੇ ਏਅਰੋ ਮਾਡਿਲੰਗ ਕਲੱਬ ਪਟਿਆਲਾ ਦੇ ਪ੍ਰਧਾਨ ਸ. ਸ਼ਿਵਜੀਤ ਸਿੰਘ ਡਿੰਪੀ ਘੁੰਮਣ ਤੇ ਮਾਡਲ ਏਵਿਉਨਿਕਸ ਕਲੱਬ ਲੁਧਿਆਣਾ ਦੇ ਮਨਜੀਵ ਭੋਗਲ ਦੀਆਂ ਟੀਮਾਂ ਤੇ ਦਿੱਲੀ ਤੋਂ ਵਿਸ਼ੇਸ਼ ਤੌਰ 'ਤੇ ਆਏ ਭਾਰਤੀ ਹਵਾਈ ਸੈਨਾ ਦੇ ਸਾਬਕਾ ਗਰੁੱਪ ਕੈਪਟਨ ਸ੍ਰੀ ਰਮੇਸ਼ ਤਹਿਲਾਨ ਨੇ ਸੁਖੋਈ 29, ਰੈਡ ਬੁਲ ਰੇਸ ਵਾਲੇ ਐਸ ਬੈਕ 600, ਐਜ 540, ਹੈਲੀਕਾਪਟਰ, ਬੋਇੰਗ ਆਦਿ ਦੇ ਮਾਡਲਾਂ ਦੇ ਕਰਤੱਬ ਦਿਖਾਏ ਜਦ ਕਿ ਭੁਪਿੰਦਰ ਸਿੰਘ ਨੇ ਪੈਰਾ ਮੋਟਰ ਨਾਲ ਫੱੁਲਾਂ ਦੀ ਵਰਖਾ ਕੀਤੀ | ਜਹਾਜਾਂ ਦੇ ਇਨ੍ਹਾਂ ਕਰਤੱਬਾਂ ਬਾਬਤ ਸੰਗਰੂਰ ਦੇ ਡਿਪਟੀ ਕਮਿਸ਼ਨਰ ਤੇ ਪੰਜਾਬ ਸਟੇਟ ਸਿਵਲ ਏਵੀਏਸ਼ਨ ਕੌਾਸਲ ਦੇ ਸੀ. ਈ. ਓ. ਸ੍ਰੀ ਏ. ਪੀ. ਐਸ. ਵਿਰਕ ਨੇ ਵਿਸਥਾਰ 'ਚ ਜਾਣਕਾਰੀ ਦਿੱਤੀ | ਮੰਚ ਦਾ ਸੰਚਾਲਨ ਮਸ਼ਹੂਰ ਟੀ. ਵੀ. ਤੇ ਸਟੇਜ ਐਾਕਰ ਸ੍ਰੀਮਤੀ ਸਮੀਨਾ ਨੇ ਕੀਤਾ ਤੇ ਕੇ. ਟੀ. ਐਮ. ਅਤੇ ਡੀ 10 ਕਿੰਗ ਦੀ ਸਟੰਟ ਬਾਇਕਿੰਗ ਟੀਮ ਦੇ ਜਾਂਬਾਜ ਕਰਤਬਾਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਕੈਪਟਨ ਅਮਰਜੀਤ ਸਿੰਘ ਜੇਜੀ, ਆਈ. ਜੀ. ਏ. ਐਸ. ਰਾਏ, ਐਸ. ਐਸ. ਪੀ. ਡਾ: ਐਸ. ਭੂਪਤੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਪੂਨਮਦੀਪ ਕੌਰ, ਮਿਲਟਰੀ ਹਸਪਤਾਲ ਕਮਾਂਡੈਂਟ ਬਿ੍ਗੇਡੀਅਰ ਆਰ. ਐਮ. ਸ਼ਰਮਾ, 98 ਆਰਮਰਡ ਬਿ੍ਗੇਡ ਦੇ ਕਮਾਂਡਰ ਬਿ੍ਗੇਡੀਅਰ ਵਰੁਣ ਸਹਿਗਲ, 43 ਆਰਮਰਡ ਬਿ੍ਗੇਡ ਦੇ ਬਿ੍ਗੇਡੀਅਰ ਅਜੀਤ ਮੀਲੇ, 1 ਆਰਮਡਰਦੇ ਬਿ੍ਗੇਡ ਕਮਾਂਡਰ ਬਿ੍ਗੇਡੀਅਰ ਪੀ. ਪੀ. ਸਿੰਘ, ਐਸ. ਡੀ. ਐਮ. ਪਟਿਆਲਾ ਅਨਮੋਲ ਸਿੰਘ ਧਾਲੀਵਾਲ, ਐਸ. ਡੀ. ਐਮ. ਨਾਭਾ ਜਸ਼ਨਪ੍ਰੀਤ ਕੌਰ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਅੰਕੁਰ ਮਹਿੰਦਰੂ, ਐਸ. ਪੀ. ਕੇਸਰ ਸਿੰਘ, ਐਸ. ਪੀ. ਅਮਰਜੀਤ ਸਿੰਘ ਘੁੰਮਣ, ਸਿਵਲ ਏਵੀਏਸ਼ਨ ਦੇ ਚੀਫ਼ ਇੰਜੀਨੀਅਰ ਕੇ. ਡੀ. ਸਿੰਘ ਸਰਕਾਰੀ ਸਕੂਲ ਪਸਿਆਣਾ, ਸ਼ੇਰ ਮਾਜਰਾ, ਰਣਬੀਰਪੁਰਾ ਤੇ ਪੀ. ਪੀ. ਐਸ. ਨਾਭਾ ਦੇ ਵਿਦਿਆਰਥੀ ਤੇ ਅਧਿਆਪਕ, ਸਿਵਲ, ਪੁਲਿਸ ਤੇ ਫ਼ੌਜ ਦੇ ਅਧਿਕਾਰੀ, ਵੱਡੀ ਗਿਣਤੀ 'ਚ ਪਟਿਆਲਾ ਵਾਸੀ ਤੇ ਹੋਰ ਪਤਵੰਤਿਆਂ ਨੇ ਇਨ੍ਹਾਂ ਕਰਤੱਬਾਂ ਦਾ ਅਨੰਦ ਮਾਣਿਆ |

ਬ੍ਰਹਮ ਮਹਿੰਦਰਾ, ਨਵਜੋਤ ਸਿੱਧੂ ਤੇ ਪ੍ਰਨੀਤ ਕੌਰ ਵਲੋਂ ਜੋਤ ਜਗਾ ਕੇ ਸੰਗੀਤਮਈ ਸ਼ਾਮ ਦਾ ਆਗਾਜ਼

ਪਟਿਆਲਾ, 23 ਫਰਵਰੀ (ਗੁਰਵਿੰਦਰ ਸਿੰਘ ਔਲਖ)-ਪਟਿਆਲਾ ਦੀ ਇਤਿਹਾਸਿਕ ਇਮਾਰਤ ਕਿਲ੍ਹਾ ਮੁਬਾਰਕ ਵਿਖੇ ਚੱਲ ਰਹੇ ਹੈਰੀਟੇਜ ਫੈਸਟੀਵਲ-2018 ਦੀ ਤੀਸਰੀ ਸ਼ਾਮ ਮੌਕੇ ਇਮਦਾਦਖਾਨੀ-ਇਟਾਵਾ ਘਰਾਣੇ ਦੇ ਉੱਘੇ ਸਿਤਾਰ ਵਾਦਕ ਉਸਤਾਦ ਸ਼ੁਜਾਤ ਖ਼ਾਨ ਦੇ ਸਿਤਾਰ ਵਾਦਨ ਤੇ ਸ਼ਾਸਤਰੀ ...

ਪੂਰੀ ਖ਼ਬਰ »

-ਫ਼ੈਕਟਰੀ 'ਚ ਧਮਾਕੇ ਦਾ ਮਾਮਲਾ- ਫ਼ੈਕਟਰੀ ਦੇ ਡਾਇਰੈਕਟਰ ਨੂੰ ਪੁਲਿਸ ਰਿਮਾਂਡ 'ਤੇ ਭੇਜਿਆ

ਰਾਜਪੁਰਾ, 23 ਫਰਵਰੀ (ਰਣਜੀਤ ਸਿੰਘ)-ਸਿਵਲ ਅਦਾਲਤ 'ਚ ਤਾਇਨਾਤ ਜੱਜ ਨੇ ਫ਼ੈਕਟਰੀ 'ਚ ਹੋਏ ਧਮਾਕੇ 'ਚ ਵਿਅਕਤੀਆਂ ਦੇ ਮਰਨ ਦੇ ਦੋਸ਼ 'ਚ ਪੇਸ਼ ਕੀਤੇ ਫ਼ੈਕਟਰੀ ਦੇ ਡਾਇਰੈਕਟਰ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ | ਜਾਣਕਾਰੀ ਮੁਤਾਬਿਕ 19 ਫਰਵਰੀ ਦੀ ...

ਪੂਰੀ ਖ਼ਬਰ »

ਪਾਤੜਾਂ ਦੇ ਦੁਕਾਨਦਾਰ ਤੋਂ ਮੰਗੀ 50 ਲੱਖ ਦੀ ਫ਼ਿਰੌਤੀ

ਪਾਤੜਾਂ, 23 ਫਰਵਰੀ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ-ਜਾਖਲ ਮਾਰਗ 'ਤੇ ਸ਼ਹਿਰ 'ਚ ਦੁਕਾਨ ਕਰਦੇ ਇਕ ਪਰਿਵਾਰ ਤੋਂ ਧਮਕੀ ਪੱਤਰ ਦੇ ਕੇ 50 ਲੱਖ ਦੀ ਫਿਰੌਤੀ ਮੰਗਣ 'ਤੇ ਇਸ ਪਰਿਵਾਰ 'ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ | ਪੁਲਿਸ ਨੂੰ ਸੂਚਨਾ ਮਿਲਣ 'ਤੇ ਉਸ ਨੇ ਸੀ. ਸੀ. ਟੀ. ਵੀ. ...

ਪੂਰੀ ਖ਼ਬਰ »

ਸੰਧਾਰਸੀ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨ ਲਈ ਪ੍ਰਨੀਤ ਕੌਰ ਹਸਪਤਾਲ ਪੁੱਜੇ

ਪਟਿਆਲਾ, 23 ਫਰਵਰੀ (ਮਨਦੀਪ ਸਿੰਘ ਖਰੋੜ)-ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨੇ ਰਜਿੰਦਰਾ ਹਸਪਤਾਲ ਦਾ ਦੌਰਾ ਕਰਕੇ ਬੀਤੇ ਦਿਨੀਂ ਘਨੌਰ-ਸ਼ੰਭੂ ਰੋਡ 'ਤੇ ਸਥਿਤ ਪਿੰਡ ਸੰਧਾਰਸੀ ਨੇੜੇ ਫੂਡ ਪ੍ਰੋਸੈਸਿੰਗ ਫ਼ੈਕਟਰੀ (ਹਿਮਾਲਿਆ ਫਰੈੱਸ਼ ਪ੍ਰੋਟੀਨ ...

ਪੂਰੀ ਖ਼ਬਰ »

ਅਧਿਕਾਰੀ ਦੀ ਕਮੀ ਕਾਰਨ ਯੂਨੀਵਰਸਿਟੀ ਪੁੱਛਗਿੱਛ ਕੇਂਦਰ ਦਾ ਕੰਮ ਨਾ ਬਰਾਬਰ

ਪਟਿਆਲਾ, 23 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਪੁੱਛਗਿੱਛ ਕੇਂਦਰ ਪੱਤਰ ਵਿਹਾਰ ਵਿਭਾਗ ਦੇ ਕਰਮਚਾਰੀ ਤੋਂ ਸੱਖਣਾ ਹੋਣ ਕਰਕੇ ਦੂਰ ਦੁਰਾਡੇ ਦੇ ਆਉਂਦੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਲਈ ਖ਼ੱਜਲ-ਖ਼ੁਆਰੀ ਦਾ ਸਬੱਬ ਬਣ ਰਿਹਾ ...

ਪੂਰੀ ਖ਼ਬਰ »

ਪੁਰਾਣੀ ਰੰਜਿਸ਼ ਕਾਰਨ ਨੌਜਵਾਨਾਂ ਨੇ ਮਾਂ-ਪੁੱਤ ਕੀਤੇ ਜ਼ਖ਼ਮੀ, ਪੁੱਤ ਹਸਪਤਾਲ ਦਾਖ਼ਲ

ਘਨੌਰ, 23 ਫਰਵਰੀ (ਜਾਦਵਿੰਦਰ ਸਿੰਘ ਜੋਗੀਪੁਰ)-ਘਨੌਰ ਨੇੜਲੇ ਪਿੰਡ ਮੰਜੌਲੀ 'ਚ ਆਪਣੇ ਘਰ ਦੇ ਸਾਹਮਣੇ ਗੱਡੀ ਧੋ ਰਹੇ ਨੌਜਵਾਨ ਨੂੰ ਕਿਸੇ ਪੁਰਾਣੀ ਰੰਜਸ਼ ਕਾਰਨ ਪਿੰਡ ਦੇ ਹੀ ਨੌਜਵਾਨਾਂ ਨੇ ਕਥਿਤ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ ਤੇ ਛਡਾਉਣ ਆਈ ਉਸ ਦੀ ਮਾਂ ਨੂੰ ਧੱਕੇ ...

ਪੂਰੀ ਖ਼ਬਰ »

ਬ੍ਰਹਮ ਮਹਿੰਦਰਾ, ਨਵਜੋਤ ਸਿੱਧੂ ਤੇ ਪ੍ਰਨੀਤ ਕੌਰ ਵਲੋਂ ਜੋਤ ਜਗਾ ਕੇ ਸੰਗੀਤਮਈ ਸ਼ਾਮ ਦਾ ਅਗਾਜ਼

ਮਾਮਲਿਆਂ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰ ਵਲੋਂ ਸੈਰ ਸਪਾਟੇ ਨੂੰ ਪ੍ਰਫੁਲਿਤ ਕਰਨ ਦੀ ਤਜਵੀਜ਼ ਤਹਿਤ ਅੰਮਿ੍ਤਸਰ, ਕਪੂਰਥਲਾ ਤੇ ਬਠਿੰਡਾ ਵਿਖੇ ਵੀ ਵਿਰਾਸਤੀ ਉਤਸਵ ਕਰਵਾਏ ਜਾਣਗੇ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬ ਹਿਸਟਰੀ ਕਾਨਫ਼ਰੰਸ ਦਾ 50ਵਾਂ ਸੈਸ਼ਨ ਆਰੰਭ

ਪਟਿਆਲਾ, 23 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬ ਇਤਿਹਾਸ ਅਧਿਐਨ ਵਿਭਾਗ ਵਲੋਂ 3 ਦਿਨਾਂ ਪੰਜਾਬ ਹਿਸਟਰੀ ਕਾਨਫ਼ਰੰਸ ਦਾ 50ਵਾਂ ਸੈਸ਼ਨ ਯੂਨੀਵਰਸਿਟੀ ਸੈਨੇਟ ਹਾਲ ਵਿਖੇ 'ਗੁਰਦੁਆਰਾ ਰਿਫ਼ੋਰਮ ਮੂਵਮੈਂਟ : ਏ ਰੀਅਸੈਸਮੈਂਟ' ...

ਪੂਰੀ ਖ਼ਬਰ »

ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ

ਪਟਿਆਲਾ, 23 ਫਰਵਰੀ (ਮਨਦੀਪ ਸਿੰਘ ਖਰੋੜ)-ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲੇ੍ਹ 'ਚ ਵਿਦੇਸ਼ੀ ਸਿਗਰਟਾਂ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਤੇ ਤੰਬਾਕੂ ਕੰਟਰੋਲ ਐਕਟ 2003 ਨੂੰ ਪੂਰਨ ਰੂਪ ਵਿਚ ਲਾਗੂ ਕਰਵਾਉਣ ਦੇ ...

ਪੂਰੀ ਖ਼ਬਰ »

ਫੁੱਲਾਂ ਦੀ ਪ੍ਰਦਰਸ਼ਨੀ 'ਚ 2000 ਤੋਂ ਵੱਧ ਇੰਦਰਾਜ ਆਉਣ ਦੀ ਸੰਭਾਵਨਾ-ਡਾ: ਮਾਨ

ਪਟਿਆਲਾ, 23 ਫਰਵਰੀ (ਜਸਪਾਲ ਸਿੰਘ ਢਿੱਲੋਂ)-ਵਿਰਾਸਤੀ ਸ਼ਹਿਰ ਪਟਿਆਲਾ ਵਿਖੇ ਇਸ ਵੇਲੇ ਸਰਸ ਮੇਲਾ ਚੱਲ ਰਿਹਾ ਹੈ ਤੇ ਇਸੇ ਕੜੀ 'ਚ ਬਾਗ਼ਬਾਨੀ ਵਿਭਾਗ ਵਲੋਂ 26 ਫਰਵਰੀ ਨੂੰ ਬਾਰਾਂਦਰੀ ਵਿਖੇ ਫੁੱਲਾਂ ਦੀ ਪ੍ਰਦਰਸ਼ਨੀ ਲਗਾਈ ਜਾ ਰਹੀ ਹੈ | ਇਸ ਸਬੰਧੀ ਬਾਗ਼ਬਾਨੀ ਵਿਭਾਗ ...

ਪੂਰੀ ਖ਼ਬਰ »

ਪੰਜਾਬੀ ਮਾਂ ਬੋਲੀ ਤੇ ਮਾਣਮੱਤੇ ਵਿਰਸੇ ਦੀ ਸੰਭਾਲ ਲਈ ਸੈਮੀਨਾਰ ਕਰਵਾਉਣ ਦੀ ਮੰਗ

ਨਾਭਾ, 23 ਫਰਵਰੀ (ਅਮਨਦੀਪ ਸਿੰਘ ਲਵਲੀ)-ਸੂਬੇ ਪੰਜਾਬ 'ਚੋਂ ਲਗਾਤਾਰ ਅਲੋਪ ਹੋ ਰਹੇ ਪੰਜਾਬੀ ਸਭਿਆਚਾਰ ਤੇ ਪੰਜਾਬੀ ਲੋਕ ਸੰਗੀਤ ਨੂੰ ਲੱਚਰਪੁਣੇ ਤੋਂ ਬਚਾਉਣਾ ਹਰ ਗ਼ੈਰਤਮੰਦ ਪੰਜਾਬੀ ਦਾ ਨੈਤਿਕ ਫ਼ਰਜ਼ ਹੈ | ਸਾਡੇ ਨੌਜਵਾਨ ਲੋਕ ਕਿੱਤਿਆਂ, ਲੋਕ ਨਾਚਾਂ, ਲੋਕ ...

ਪੂਰੀ ਖ਼ਬਰ »

ਪੰਜਾਬੀ 'ਵਰਸਿਟੀ ਵਿਖੇ ਚੱਲ ਰਿਹਾ ਪੁਸਤਕ ਮੇਲਾ 2018 ਸਮਾਪਤ

ਪਟਿਆਲਾ, 23 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪੁਸਤਕ ਮੇਲਾ 2018 ਸਮਾਪਤ ਹੋ ਗਿਆ | ਨਿਰਦੇਸ਼ਕ ਪਬਲੀਕੇਸ਼ਨ ਬਿਊਰੋ ਡਾ: ਸਰਬਜਿੰਦਰ ਸਿੰਘ ਦੀ ਦੇਖ-ਰੇਖ 'ਚ ਚੱਲ ਰਹੇ ਚਾਰ ਦਿਨਾ ਪੁਸਤਕ ਮੇਲੇ ਵਿਚ ਉਪ-ਕੁਲਪਤੀ ਡਾ: ਬੀ. ਐਸ. ਘੁੰਮਣ ਨੇ ਕਿਹਾ ਕਿ ਇਸ ...

ਪੂਰੀ ਖ਼ਬਰ »

ਸੰਤ ਨਿਰੰਕਾਰੀ ਚੈਰੀਟੇਬਲ ਫਾਊਾਡੇਸ਼ਨ ਅੱਜ ਸਫ਼ਾਈ ਅਭਿਆਨ ਚਲਾਏਗੀ

ਪਟਿਆਲਾ, 23 ਫਰਵਰੀ (ਸਿੱਧੂ)-ਸੰਤ ਨਿਰੰਕਾਰੀ ਚੈਰੀਟੇਬਲ ਫਾਊਾਡੇਸ਼ਨ ਵਲੋਂ ਦੇਸ਼ ਭਰ 'ਚ 24 ਫਰਵਰੀ ਨੂੰ ਮਹਾਂ-ਸਫ਼ਾਈ ਅਭਿਆਨ ਚਲਾਇਆ ਜਾ ਰਿਹਾ ਹੈ | ਇਸ ਦਿਨ ਦੇਸ਼ ਭਰ ਦੇ 250 ਸ਼ਹਿਰਾਂ 'ਚ 564 ਸਰਕਾਰੀ ਹਸਪਤਾਲਾਂ ਵਿਚ ਸਫ਼ਾਈ ਅਭਿਆਨ ਚਲਾਇਆ ਜਾਵੇਗਾ ਜਿਸ 'ਚ ਚੈਰੀਟੇਬਲ ਦੇ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਦੇ ਭੋਗ ਪਾਏ

ਰਾਜਪੁਰਾ, 23 ਫਰਵਰੀ (ਜੀ. ਪੀ. ਸਿੰਘ)-ਬਿਜਲੀ ਨਿਗਮ ਦੇ ਡਵੀਜ਼ਨ ਦਫ਼ਤਰ ਵਿਖੇ ਪੀ. ਐਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਵਲੋਂ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਉਪਰੰਤ ਰਾਗੀ ਸਿੰਘਾਂ ਨੇ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਗੁਰੂ ਚਰਨਾਂ ...

ਪੂਰੀ ਖ਼ਬਰ »

ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਵਲੋਂ ਰਿਤਵਾਨ-18 ਪ੍ਰੋਗਰਾਮ ਕਰਵਾਇਆ

ਪਟਿਆਲਾ, 23 ਫਰਵਰੀ (ਗੁਰਵਿੰਦਰ ਸਿੰਘ ਔਲਖ)-ਰਾਜੀਵ ਗਾਂਧੀ ਨੈਸ਼ਨਲ ਆਫ਼ ਲਾਅ ਵਲੋਂ ਉੱਤਰ ਖੇਤਰੀ ਸਭਿਆਚਾਰ ਕੇਂਦਰ ਤੇ ਭਾਰਤ ਸਰਕਾਰ ਦੇ ਸਭਿਆਚਾਰਕ ਮੰਤਰਾਲੇ ਦੇ ਸਹਿਯੋਗ ਨਾਲ ਤਿੰਨ ਦਿਨਾਂ ਸਭਿਆਚਾਰਕ ਤਿਉਹਾਰ ਰਿਤਵਾਨ-18 ਮਨਾਇਆ ਗਿਆ | ਪ੍ਰੋਗਰਾਮ ਦੌਰਾਨ ਏਅਰ ...

ਪੂਰੀ ਖ਼ਬਰ »

ਸੁਚਿਤਾ ਬਣੀ ਆਕੜ ਕਾਲਜ ਦੀ ਸਰਬੋਤਮ ਖਿਡਾਰਨ

ਬਹਾਦਰਗੜ੍ਹ, 23 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਸ਼ੋ੍ਰਮਣੀ ਕਮੇਟੀ ਦੀ ਅਧੀਨ ਕਾਲਜ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਗਰਲਜ਼ ਆਕੜ ਵਿਖੇ ਪਿ੍ੰਸੀਪਲ ਪ੍ਰੋ: ਜਗਰੂਪ ਕੌਰ, ਡਾ: ਅੰਕਿਤ ਜੱਗਾ ਤੇ ਪ੍ਰੋ: ਪਰਮਜੀਤ ਕੌਰ ਦੀ ਦੇਖ-ਰੇਖ ਹੇਠ ਪੰਜਵੀਂ ਸਾਲਾਨਾ ...

ਪੂਰੀ ਖ਼ਬਰ »

ਸਕੂਲ ਖੇਡਾਂ 'ਚ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਖਿਡਾਰੀਆਂ ਦਾ ਸਨਮਾਨ

ਬਨੂੜ, 23 ਫਰਵਰੀ (ਭੁਪਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਨੂੜ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਜਿਸ 'ਚ ਸੈਸ਼ਨ 2017-18 ਦੌਰਾਨ ਵੱਖ-ਵੱਖ ਖੇਡਾਂ ਵਿਚ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਨਾਮਾਂ ਦੀ ...

ਪੂਰੀ ਖ਼ਬਰ »

ਭੱਦਕ ਸਹਿਕਾਰੀ ਖੇਤੀਬਾੜੀ ਸਭਾ ਦੇ ਆਮ ਇਜਲਾਸ ਦੀ ਬੈਠਕ

ਰਾਜਪੁਰਾ, 23 ਫਰਵਰੀ (ਰਣਜੀਤ ਸਿੰਘ)-ਇਥੇ ਦੀ ਭੱਦਕ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਭੱਦਕ ਦੇ ਆਮ ਇਜਲਾਸ ਦੀ ਬੈਠਕ ਪ੍ਰਧਾਨ ਅਨਿਲ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਇਸ 'ਚ ਬਤੌਰ ਮੁੱਖ ਮਹਿਮਾਨ ਮੈਨੇਜਰ ਕੋਆਪਰੇਟਿਵ ਬੈਂਕ ਪਬਰੀ ਸ. ਧਿਆਨ ਸਿੰਘ ਪਨੂੰ ਪੁੱਜੇ | ...

ਪੂਰੀ ਖ਼ਬਰ »

ਸਰਤਾਜ ਨੇ ਸੂਫ਼ੀਆਨਾ ਗਾਇਕੀ ਨਾਲ ਮੇਲੀਆਂ ਨੂੰ ਝੂਮਣ ਲਾਇਆ

ਪਟਿਆਲਾ, 23 ਫਰਵਰੀ (ਗੁਰਵਿੰਦਰ ਸਿੰਘ ਔਲਖ)-ਸ਼ਾਹੀ ਸ਼ਹਿਰ ਦੀ ਵਿਰਾਸਤੀ ਇਮਾਰਤ ਸ਼ੀਸ਼ ਮਹਿਲ 'ਚ ਚੱਲ ਰਹੇ ਖੇਤਰੀ ਸਰਸ ਮੇਲਾ 2018 ਦੌਰਾਨ ਸਟਾਰ ਨਾਈਟ ਲਈ ਪਹੁੰਚੇ ਪੰਜਾਬ ਦੇ ਪ੍ਰਸਿੱਧ ਸੂਫ਼ੀ ਗਾਇਕ ਸਤਿੰਦਰ ਸਰਤਾਜ ਨੇ ਖ਼ੂਬ ਰੰਗ ਬੰਨਿਆਂ | ਸਰਤਾਜ ਵਲੋਂ ਸੂਫ਼ੀਆਨਾ ...

ਪੂਰੀ ਖ਼ਬਰ »

ਲੁੱਟ ਨਾਲ ਮੇਲੀਆਂ ਦਾ ਸਵਾਗਤ ਕਰ ਰਹੇ ਨੇ ਅਨਿਯਮਤ ਪਾਰਕਿੰਗ ਵਾਲੇ

ਪਟਿਆਲਾ, 23 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)-ਸ਼ਾਹੀ ਸ਼ਹਿਰ ਪਟਿਆਲਾ ਦੇ ਸ਼ੀਸ਼ ਮਹਿਲ ਵਿਖੇ ਲੱਗੇ ਵਿਰਾਸਤੀ ਸਰਸ ਮੇਲੇ 'ਚ ਪਹੁੰਚਣ ਵਾਲੇ ਮੇਲੀਆਂ ਦਾ ਸਵਾਗਤ ਗ਼ੈਰ-ਕਾਨੂੰਨੀ ਵਹੀਕਲ ਪਾਰਕਿੰਗ ਵਾਲਿਆਂ ਵਲੋਂ ਮਨਮਰਜ਼ੀ ਦੀ ਪਰਚੀ ਕੱਟ ਕੇ ਲੁੱਟ ਨਾਲ ਕੀਤਾ ਜਾ ਰਿਹਾ ...

ਪੂਰੀ ਖ਼ਬਰ »

ਕਣਕ-ਝੋਨੇ ਦਾ ਫ਼ਸਲੀ ਫੇਰ ਬਦਲ ਬਣ ਸਕਦੀ ਹੈ ਗੰਨੇ ਦੀ ਫ਼ਸਲ-ਮੁੱਖ ਖੇਤੀਬਾੜੀ ਅਫ਼ਸਰ

ਪਟਿਆਲਾ, 23 ਫਰਵਰੀ (ਜਸਪਾਲ ਸਿੰਘ ਢਿੱਲੋਂ)-ਪਟਿਆਲਾ ਦੇ ਮੁੱਖ ਖੇਤੀਬਾੜੀ ਅਫਸਰ ਡਾ: ਅਰਵਿੰਦਰ ਸਿੰਘ ਨੇ ਇਥੇ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਵੇਲੇ ਰਾਜ ਸਰਕਾਰ ਰਾਜ ਅੰਦਰ ਕਣਕ ਤੇ ਝੋਨੇ ਦੀ ਫ਼ਸਲ ਦੇ ਫੇਰ ਬਦਲ ਸਬੰਧੀ ਕਾਫ਼ੀ ਚਿੰਤਤ ਹੈ ਤੇ ਇਸ ਮਾਮਲੇ 'ਚ ਸਰਕਾਰ ...

ਪੂਰੀ ਖ਼ਬਰ »

ਪਾਤੜਾਂ ਇਲਾਕੇ 'ਚ ਕੈਂਸਰ ਦਾ ਕਹਿਰ, ਸਾਲ 'ਚ ਹੋਈਆਂ ਦਰਜਨਾਂ ਮੌਤਾਂ

ਪਾਤੜਾਂ, 23 ਫਰਵਰੀ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਇਲਾਕੇ 'ਚ ਕੈਂਸਰ ਨੇ ਕਹਿਰ ਢਾਹਿਆ ਹੋਇਆ ਹੈ ਬੀਤੇ ਇਕ ਸਾਲ 'ਚ ਹੀ ਪਾਤੜਾਂ ਸ਼ਹਿਰ ਅਤੇ ਨਾਲ ਲੱਗਦੇ ਪਿੰਡਾਂ ਵਿਚ ਦਰਜਨਾਂ ਲੋਕ ਕੈਂਸਰ ਦੀ ਬਿਮਾਰੀ ਨਾਲ ਮੌਤ ਦੇ ਮੂੰਹ 'ਚ ਜਾ ਚੁੱਕੇ ਹਨ ਤੇ ਸੈਂਕੜੇ ਹੀ ਲੋਕ ਅਜੇ ਇਸ ...

ਪੂਰੀ ਖ਼ਬਰ »

ਨਾਭਾ ਤੇ ਭਾਦਸੋਂ ਬਲਾਕਾਂ ਦੀ ਡੀ.ਟੀ.ਐੱਫ. ਵਜ਼ੀਫ਼ਾ ਪ੍ਰੀਖਿਆ 'ਚ 883 ਵਿਦਿਆਰਥੀਆਂ ਨੇ ਲਿਆ ਹਿੱਸਾ

ਨਾਭਾ, 23 ਫਰਵਰੀ (ਅਮਨਦੀਪ ਸਿੰਘ ਲਵਲੀ)-ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਪੰਜਾਬ ਦੀ ਸਥਾਨਕ ਇਕਾਈ ਵਲੋਂ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਜਥੇਬੰਦਕ ਪੱਧਰ 'ਤੇ ਇਲਾਕੇ ਵਿਚ ਲੀਕ ਤੋਂ ਹਟਵੀਂ ਪਹਿਲਕਦਮੀ ਕਰਦਿਆਂ ਨਾਭਾ ਅਤੇ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਪੈਨਸ਼ਨਰਾਂ ਦੀ ਮਾਸਿਕ ਮੀਟਿੰਗ 'ਚ ਬਕਾਇਆਂ ਦੀ ਮੰਗ

ਪਟਿਆਲਾ, 23 ਫਰਵਰੀ (ਅ.ਸ. ਆਹਲੂਵਾਲੀਆ)-ਪੀ.ਆਰ.ਟੀ.ਸੀ. ਪੈਨਸ਼ਨਰਾਂ ਦੀ ਮਾਸਿਕ ਮੀਟਿੰਗ ਪੀ.ਆਰ.ਟੀ.ਸੀ. ਪੈਨਸ਼ਨਰ ਐਸੋਸੀਏਸ਼ਨ ਦੇ ਚੇਅਰਮੈਨ ਮੁਕੰਦ ਸਿੰਘ ਤੇ ਸੂਬਾ ਪ੍ਰਧਾਨ ਭਗਵੰਤ ਸਿੰਘ ਕੰਗਣਵਾਲ ਦੀ ਅਗਵਾਈ ਵਿਚ ਐਸੋਸੀਏਸ਼ਨ ਦੇ ਦਫ਼ਤਰ ਅੱਗੇ ਬੱਸ ਸਟੈਂਡ ਪਟਿਆਲਾ ...

ਪੂਰੀ ਖ਼ਬਰ »

ਆਯੁਰਵੈਦ ਤੇ ਹੋਮਿਓਪੈਥਿਕ ਕੈਂਪ 'ਚ 678 ਮਰੀਜ਼ਾਂ ਦੀ ਜਾਂਚ

ਭਾਦਸੋਂ, 23 ਫਰਵਰੀ (ਗੁਰਬਖਸ਼ ਸਿੰਘ ਵੜੈਚ)-ਪੰਜਾਬ ਸਰਕਾਰ ਦੇ ਆਯੂਸ ਵਿਭਾਗ ਵਲੋਂ ਸ਼ਹਿਰ ਦੇ ਸਮਾਜ ਸੇਵੀਆਂ ਦੇ ਸਹਿਯੋਗ ਨਾਲ ਭਗਤ ਰਵਿਦਾਸ ਮੰਦਰ ਭਾਦਸੋਂ ਵਿਖੇ ਮੁਫ਼ਤ ਸਰਕਾਰੀ ਹੋਮਿਓਪੈਥੀ ਤੇ ਆਯੁਰਵੈਦਿਕ ਕੈਂਪ ਲਗਾਇਆ ਗਿਆ | ਕੈਂਪ 'ਚ 678 ਮਰੀਜ਼ਾਂ ਦੀ ਜਾਂਚ ...

ਪੂਰੀ ਖ਼ਬਰ »

ਨਿਰਮਲਾ ਸੂਦ ਚੌਥੀ ਵਾਰ ਨਗਰ ਪੰਚਾਇਤ ਭਾਦਸੋਂ ਦੀ ਮੀਤ ਪ੍ਰਧਾਨ ਬਣੀ

ਭਾਦਸੋਂ, 23 ਫਰਵਰੀ (ਗੁਰਬਖ਼ਸ਼ ਸਿੰਘ ਵੜੈਚ)-ਨਗਰ ਪੰਚਾਇਤ ਭਾਦਸੋਂ ਦੇ ਮੀਤ ਪ੍ਰਧਾਨ ਦੇ ਅਹੁਦੇ ਦੀ ਚੋਣ ਐਸ.ਡੀ. ਐਮ. ਨਾਭਾ ਜਸ਼ਨਦੀਪ ਕੌਰ ਦੀ ਦੇਖ ਰੇਖ ਵਿਚ ਕਰਵਾਈ ਗਈ | ਇਸ ਚੋਣ ਮੌਕੇ 11 ਵਿਚੋਂ 8 ਕੌਾਸਲਰਾਂ ਨਿਰਮਲਾ ਸੂਦ, ਬਲਜਿੰਦਰ ਕੌਰ ਧਾਰਨੀ, ਪਰਮਜੀਤ ਕੌਰ, ਮੱਖਣ ...

ਪੂਰੀ ਖ਼ਬਰ »

ਪੰਜਾਬੀ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ

ਪਟਿਆਲਾ, 23 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਵਿਭਾਗ ਵਲੋਂ ਕੌਮਾਂਤਰੀ ਮਾਤ ਭਾਸ਼ਾ ਦਿਵਸ ਮੌਕੇ 'ਤੇ ਬੀ.ਏ. ਆਨਰਜ਼ ਸਕੂਲ ਇਨ ਪੰਜਾਬੀ ਭਾਗ ਤੀਜਾ ਦੇ ਵਿਦਿਆਰਥੀਆਂ ਦਾ ਮਾਤ ਭਾਸ਼ਾ ਪੰਜਾਬੀ ਸਬੰਧੀ ਪ੍ਰਸ਼ਨੋਤਰੀ ...

ਪੂਰੀ ਖ਼ਬਰ »

ਵਿਕਾਸ ਕਾਰਜਾਂ ਦੇ ਨਾਂਅ 'ਤੇ ਲੋਕਾਂ ਵਲੋਂ ਭਰੇ ਜਾਂਦੇ ਟੈਕਸਾਂ ਦੇ ਰੁਪਏ ਦੀ ਬਰਬਾਦੀ

ਪਟਿਆਲਾ, 23 ਫਰਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਵਿਧਾਨ ਸਭਾਈ ਚੋਣਾਂ 'ਚ ਵੱਡੇ ਫ਼ਰਕ ਨਾਲ ਜਿੱਤੀ ਕਾਂਗਰਸ ਵਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਬਣਾਉਂਦਿਆਂ ਹੀ ਪਟਿਆਲਵੀਆਂ ਨੂੰ ਸ਼ਹਿਰ ਦੀ ਸੁੰਦਰਤਾ 'ਤੇ ਹੋਣ ਵਾਲੇ ਵਿਕਾਸ ਕਾਰਜਾਂ ਦੀ ਨਿਰੰਤਰਤਾ ...

ਪੂਰੀ ਖ਼ਬਰ »

ਵਾਤਾਵਰਨ ਪਾਰਕ ਦੇ ਵਿਕਾਸ ਲਈ ਹਰ ਵਿਅਕਤੀ ਯੋਗਦਾਨ ਪਾਵੇ- ਭੰਡਾਰੀ

ਪਟਿਆਲਾ, 23 ਫਰਵਰੀ (ਜ.ਸ. ਢਿੱਲੋਂ)-ਪਟਿਆਲਾ ਦੇ ਵਾਤਾਵਰਨ ਪਾਰਕ ਦੀ ਹਫ਼ਤਾਵਾਰੀ ਬੈਠਕ 'ਚ ਸੀਨੀਅਰ ਮੀਤ ਪ੍ਰਧਾਨ ਏ.ਕੇ. ਭੰਡਾਰੀ ਨੇ ਆਖਿਆ ਕਿ ਪਾਰਕ ਦੇ ਵਿਕਾਸ ਲਈ ਹਰ ਵਿਅਕਤੀ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ | ਉਨ੍ਹਾਂ ਆਖਿਆ ਕਿ ਇਹ ਪਾਰਕ ਲੋਕਾਂ ਦਾ ਹੈ ਤੇ ...

ਪੂਰੀ ਖ਼ਬਰ »

ਪਬਲਿਕ ਕਾਲਜ ਸਮਾਣਾ 'ਚ ਵਿਦਿਆਰਥੀਆਂ ਦੇ ਮਨੋਵਿਗਿਆਨਕ ਮੁਕਾਬਲੇ ਕਰਵਾਏ

ਸਮਾਣਾ, 23 ਫ਼ਰਵਰੀ (ਸਾਹਿਬ ਸਿੰਘ)-ਪਬਲਿਕ ਕਾਲਜ ਸਮਾਣਾ ਦੇ ਮਨੋਵਿਗਿਆਨ ਵਿਭਾਗ ਨੇ ਵਿਦਿਆਰਥੀਆਂ ਦਾ ਮਾਨਸਿਕ ਸਿਹਤ ਹਫ਼ਤਾ ਮਨਾਉਂਦਿਆਂ ਪੋਸਟਰ ਬਣਾਉਣ, ਸਲੋਗਨ ਲਿਖਣ ਤੇ ਪਰਚੇ ਪੜ੍ਹਨ ਦੇ ਮੁਕਾਬਲੇ ਕਰਵਾਏ ਜਿਸ ਦਾ ਸੰਚਾਲਨ ਵਿਭਾਗ ਦੇ ਮੁਖੀ ਪ੍ਰੋ: ਸੁਮਨ ਰਾਹੀ ਨੇ ...

ਪੂਰੀ ਖ਼ਬਰ »

ਬਾਲ ਭਿੱਖਿਆ ਸਮਾਜਿਕ ਕੁਰੀਤੀ ਿਖ਼ਲਾਫ਼ ਮੋਦੀ ਕਾਲਜ ਨੇ ਵਿੱਢੀ ਮੁਹਿੰਮ

ਪਟਿਆਲਾ, 23 ਫਰਵਰੀ (ਗੁਰਵਿੰਦਰ ਸਿੰਘ ਅੋਲਖ)-ਸ਼ਹਿਰ ਨੂੰ ਬਾਲ ਭਿੱਖਿਆ ਮੁਕਤ ਬਣਾਉਣ ਲਈ ਅਤੇ 'ਹਰ ਹੱਥ ਕਲਮ' ਦਾ ਸੁਨੇਹਾ ਦਿੰਦਿਆਂ ਵੱਖ-ਵੱਖ ਸੰਸਥਾਵਾਂ ਦੇ ਵਿਦਿਆਰਥੀਆਂ ਵਲੋਂ ਸ਼ੁਰੂ ਕੀਤੀ ਮੁਹਿੰਮ ਦਾ ਮੋਦੀ ਕਾਲਜ 'ਚ ਸ਼ਾਨਦਾਰ ਸਵਾਗਤ ਕੀਤਾ ਗਿਆ | ਇਸ ਮੁਹਿੰਮ ...

ਪੂਰੀ ਖ਼ਬਰ »

ਚੋਣਾਂ ਨੂੰ ਲੈ ਕੇ ਪੁਲਿਸ ਵਲੋਂ ਫਲੈਗ ਮਾਰਚ

ਪਾਤੜਾਂ, 23 ਫਰਵਰੀ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੇ ਵਾਰਡ ਨੰਬਰ 11 ਦੀ 24 ਫਰਵਰੀ ਨੂੰ ਹੋ ਰਹੀ ਜ਼ਿਮਨੀ ਚੋਣ ਨੂੰ ਲੈ ਕੇ ਪੁਲਿਸ ਵਲੋਂ ਫਲੈਗ ਮਾਰਚ ਕੀਤਾ ਗਿਆ | ਫਲੈਗ ਮਾਰਚ ਦੌਰਾਨ ਗੱਲਬਾਤ ਕਰਦਿਆਂ ਥਾਣਾ ਪਾਤੜਾਂ ਦੇ ਮੁਖੀ ਇੰਦਰਪਾਲ ਸਿੰਘ ਚੌਹਾਨ ਨੇ ਕਿਹਾ ਕਿ ...

ਪੂਰੀ ਖ਼ਬਰ »

ਸਿਖਲਾਈ ਕੇਦਰ ਪਟਿਆਲਾ ਵਿਖੇ ਰੋਜ਼ਗਾਰ ਮੇਲੇ ਦੇ ਦੂਜੇ ਦਿਨ ਹੋਈ 67 ਉਮੀਦਵਾਰਾਂ ਦੀ ਚੋਣ

ਪਟਿਆਲਾ, 23 ਫਰਵਰੀ (ਗੁਰਵਿੰਦਰ ਸਿੰਘ ਔਲਖ)-ਪੰਜਾਬ ਸਰਕਾਰ ਵਲੋਂ ਸਥਾਨਕ ਉਦਯੋਗਿਕ ਸਿਖਲਾਈ ਕੇਂਦਰ ਪਟਿਆਲਾ ਵਿਖੇ ਲਗਾਏ ਦੋ ਦਿਨਾ ਰੁਜ਼ਗਾਰ ਮੇਲੇ ਦੇ ਦੂਜੇ ਦਿਨ ਵੀ ਵੱਡੀਆਂ ਕੰਪਨੀਆਂ ਵਲੋਂ ਉਮੀਦਵਾਰਾਂ ਦੀ ਚੋਣ ਪ੍ਰਕਿਰਿਆ ਜਾਰੀ ਰਹੀ | ਇਸ ਸਬੰਧੀ ਸੰਸਥਾਂ ਦੇ ...

ਪੂਰੀ ਖ਼ਬਰ »

ਲੜਕੀ ਦੀ ਕੁੱਟਮਾਰ ਕਰ ਕੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਸਬੰਧੀ 4 ਿਖ਼ਲਾਫ਼ ਮਾਮਲਾ ਦਰਜ

ਪਟਿਆਲਾ, 23 ਫਰਵਰੀ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਸਥਾਨਕ ਸਫਾਵਾਦੀ ਗੇਟ ਪਟਿਆਲਾ ਵਿਖੇ ਰਹਿਣ ਵਾਲੀ ਇਕ ਲੜਕੀ ਨੂੰ ਕੁੱਝ ਵਿਅਕਤੀਆਂ ਵਲੋਂ ਘੇਰ ਕੇ ਕੁੱਟਮਾਰ ਕਰਕੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੀ ਘਟਨਾ ਸਾਹਮਣੇ ਆਈ ਹੈ | ਇਸ ਦੌਰਾਨ ਲੜਕੀ ਦੇ ਕਾਫ਼ੀ ...

ਪੂਰੀ ਖ਼ਬਰ »

ਪੈਦਲ ਜਾ ਰਹੀ ਔਰਤ ਨਾਲ ਲੁੱਟਖੋਹ ਦੀ ਕੋਸ਼ਿਸ਼

ਗੂਹਲਾ ਚੀਕਾ, 23 ਫਰਵਰੀ (ਓ. ਪੀ. ਸੈਣੀ)-ਬੀਤੀ ਸ਼ਾਮ ਇਕ ਮੋਟਰਸਾਈਕਲ 'ਤੇ ਸਵਾਰ ਲੁੱਟ-ਖੋਹ ਕਰਨ ਵਾਲੇ 2 ਲੜਕੇ ਇਕ ਮਹਿਲਾ ਦੇ ਹੱਥ 'ਚੋਂ ਬੈਗ ਖੋਹਣ 'ਚ ਅਸਫਲ ਹੋ ਗਏ | ਜਾਣਕਾਰੀ ਮੁਤਾਬਿਕ ਇਕ ਮਹਿਲਾ ਆਪਣੀ ਡਿਊਟੀ ਪੂਰੀ ਕਰ ਕੇ ਦੇਰ ਸ਼ਾਮ ਪੈਦਲ ਆਪਣੇ ਘਰ ਜਾ ਰਹੀ ਸੀ | ਮਹਿਲਾ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਰੈਲੀ

ਰਾਜਪੁਰਾ, 23 ਫਰਵਰੀ (ਜੀ. ਪੀ. ਸਿੰਘ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੇ ਸੱਦੇ 'ਤੇ ਬਲਾਕ ਰਾਜਪੁਰਾ ਦੀਆਂ ਆਂਗਣਵਾੜੀ ਵਰਕਰ ਬੀਬੀਆਂ ਨੇ ਬਲਾਕ ਪ੍ਰਧਾਨ ਧਰਮ ਕੌਰ ਦੀ ਅਗਵਾਈ 'ਚ ਸ਼ਹਿਰ 'ਚ ਰੋਸ ਰੈਲੀ ਕੱਢੀ ਅਤੇ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੇ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ ਸੂਬਾ ਪੱਧਰ 'ਤੇ ਇਕ ਦਿਨ ਕਰਨਗੇ ਹੜਤਾਲ

ਪਟਿਆਲਾ, 23 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਪੀ. ਐਸ. ਈ. ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ 'ਤੇ ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ 11 ਅਪ੍ਰੈਲ 2018 ਨੂੰ ਸੂਬਾ ਪੱਧਰ 'ਤੇ ਇਕ ਦਿਨ ਮੁਕੰਮਲ ਹੜਤਾਲ ਕਰਨਗੀਆਂ | ਬਿਜਲੀ ਕਰਮਚਾਰੀ ਪਹਿਲੀ ਮਾਰਚ 2018 ਤੋਂ 15 ...

ਪੂਰੀ ਖ਼ਬਰ »

ਖੇਤ ਮਜ਼ਦੂਰ ਯੂਨੀਅਨ ਨੇ ਤਹਿਸੀਲ ਦਫ਼ਤਰ ਅੱਗੇ ਦਿੱਤਾ ਧਰਨਾ

ਬਨੂੜ, 23 ਫਰਵਰੀ (ਭੁਪਿੰਦਰ ਸਿੰਘ)-ਖੇਤ ਮਜ਼ਦੂਰ ਯੂਨੀਅਨ ਵਲੋਂ ਸਬ-ਤਹਿਸੀਲ ਦਫ਼ਤਰ ਬਨੂੜ ਮੂਹਰੇ ਰੋਹ ਭਰਿਆ ਧਰਨਾ ਦਿੱਤਾ ਗਿਆ | ਉਹ ਕੇਂਦਰ ਤੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇ ਮਾਰਦੇ ਹੋਏ, ਦਲਿਤਾਂ ਲਈ ਬੰਦ ਕੀਤੀ ਸਹੂਲਤਾਂ ਜਾਰੀ ਕਰਨ ਤੇ ਚੋਣਾਂ ਦੌਰਾਨ ਲੋਕਾਂ ...

ਪੂਰੀ ਖ਼ਬਰ »

-ਮਾਮਲਾ ਕਰਮਚਾਰੀਆਂ ਨਾਲ ਬਦਸਕੂਲਕੀ ਦਾ-

ਪੰਜਾਬੀ ਯੂਨੀਵਰਸਿਟੀ 'ਚ ਅਫ਼ਸਰ ਨੇ ਘਟਨਾ ਦਾ ਵੇਰਵਾ ਉਪ-ਕੁਲਪਤੀ ਨੂੰ ਭੇਜਿਆ

ਪਟਿਆਲਾ, 23 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਲੇਖਾ ਸ਼ਾਖਾ ਦੇ ਕਰਮਚਾਰੀਆਂ ਵਲੋਂ ਨਿਰਦੇਸ਼ਕ ਖੇਡਾਂ ਪੰਜਾਬੀ ਯੂਨੀਵਰਸਿਟੀ ਤੇ ਲੇਖਾ ਸ਼ਾਖਾ 'ਚ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਕਥਿਤ ਬਦਸਲੂਕੀ ਕੀਤੇ ਜਾਣ ਦੇ ਦੋਸ਼ ਲਗਾਏ ...

ਪੂਰੀ ਖ਼ਬਰ »

ਸਰਕਾਰ ਮਿਡ-ਡੇ-ਮੀਲ ਵਰਕਰਾਂ ਦਾ ਸ਼ੋਸ਼ਣ ਕਰਨਾ ਬੰਦ ਕਰੇ-ਪ੍ਰਵੀਨ ਸ਼ਰਮਾ

ਪਟਿਆਲਾ, 23 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਮਿਡ-ਡੇ-ਮੀਲ ਵਰਕਰਾਂ ਦੇ ਹੋ ਰਹੇ ਸ਼ੋਸ਼ਣ ਿਖ਼ਲਾਫ਼ ਆਵਾਜ਼ ਬੁਲੰਦ ਕਰਦੇ ਹੋਏ ਮਿਡ-ਡੇ-ਮੀਲ ਦਫ਼ਤਰੀ ਮੁਲਾਜ਼ਮਾਂ ਤੇ ਕੁੱਕ ਵਰਕਰਾਂ ਦੇ ਸੂਬਾਈ ਆਗੂ ਪ੍ਰਵੀਨ ਸ਼ਰਮਾ ਜੋਗੀਪੁਰ ਨੇ ਦੱਸਿਆ ਕਿ ਸਰਕਾਰ ਵਲੋਂ ਕੁੱਕ ...

ਪੂਰੀ ਖ਼ਬਰ »

ਮਜ਼ਦੂਰਾਂ ਨੂੰ ਨਸ਼ਿਆਂ ਸਬੰਧੀ ਕੀਤਾ ਜਾਗਰੂਕ

ਪਟਿਆਲਾ, 23 ਫਰਵਰੀ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਸਾਂਝ ਕੇਂਦਰ ਤਿ੍ਪੜੀ ਦੇ ਇੰਚਾਰਜ ਸਹਾਇਕ ਥਾਣੇਦਾਰ ਨਸੀਬ ਸਿੰਘ ਵਲੋਂ ਆਪਣੇ ਸਮੂਹ ਸਟਾਫ਼ ਤੇ ਸਾਂਝ ਕੇਂਦਰ ਤਿ੍ਪੜੀ ਦੇ ਮੈਂਬਰਾਂ ਦੇ ਸਹਿਯੋਗ ਦੇ ਨਾਲ ਤਿ੍ਪੜੀ ਵਿਖੇ ਮਜ਼ਦੂਰਾਂ ਨੂੰ ਨਸ਼ਿਆਂ ਸਬੰਧੀ ...

ਪੂਰੀ ਖ਼ਬਰ »

ਜ਼ਿਮਨੀ ਚੋਣ 'ਚ ਕਿਸੇ ਨੂੰ ਵੀ ਕਾਨੂੰਨ ਹੱਥ 'ਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ-ਡੀ. ਐਸ. ਪੀ.

ਰਾਜਪੁਰਾ, 23 ਫਰਵਰੀ (ਰਣਜੀਤ ਸਿੰਘ)-ਇਥੋਂ ਦੀ ਵਾਰਡ ਨੰਬਰ 9 ਵਿਚ ਹੋ ਰਹੀ ਜ਼ਿਮਨੀ ਚੋਣ 'ਚ ਵੋਟਾਂ ਪੂਰਨ ਅਮਨ ਅਮਾਨ ਨਾਲ ਪੁਆਈਆਂ ਜਾਣਗੀਆਂ ਕਿਸੇ ਨੂੰ ਵੀ ਕਾਨੂੰਨ ਹੱਥ ਵਿਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਤੇ ਗੜਬੜੀ ਕਰਨ ਵਾਲੇ ਅਨਸਰਾਂ ਨਾਲ ਸਖ਼ਤੀ ਨਾਲ ...

ਪੂਰੀ ਖ਼ਬਰ »

ਪੀ. ਆਰ. ਟੀ. ਸੀ. ਟ੍ਰੇਨਿੰਗ ਸਕੂਲ ਦੇ ਸਾਰਥਿਕ ਨਤੀਜੇ ਆਉਣ ਲੱਗੇ ਸਾਹਮਣੇ-ਅੋਲਖ

ਪਟਿਆਲਾ, 23 ਫਰਵਰੀ (ਆਹਲੂਵਾਲੀਆ)-ਡਰਾਈਵਰਾਂ, ਕੰਡਕਟਰਾਂ ਤੇ ਟੈਕਨੀਕਲ ਸਟਾਫ਼ ਨੂੰ ਪਟਿਆਲਾ ਵਿਖੇ ਪੀ. ਆਰ. ਟੀ. ਸੀ. ਦੇ ਟ੍ਰੇਨਿੰਗ ਸਕੂਲ 'ਚ ਦਿੱਤੀ ਜਾ ਰਹੀ ਤਿੰਨ-ਤਿੰਨ ਦਿਨਾਂ ਦੀ ਟ੍ਰੇਨਿੰਗ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ¢ ਆਰ. ਐਸ. ਔਲਖ ਜਨਰਲ ਮੈਨੇਜਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX