ਤਾਜਾ ਖ਼ਬਰਾਂ


ਖ਼ਰਾਬ ਮੌਸਮ ਦੇ ਕਾਰਨ ਗੋਆ ਦੇ ਹਵਾਈ ਅੱਡੇ 'ਤੇ ਰੋਕੀਆਂ ਗਈਆਂ ਉਡਾਣਾਂ
. . .  7 minutes ago
ਪਣਜੀ, 20 ਜੂਨ- ਖ਼ਰਾਬ ਮੌਸਮ ਅਤੇ ਘੱਟ ਦ੍ਰਿਸ਼ਗੋਚਰਤਾ ਦੇ ਚੱਲਦਿਆਂ ਗੋਆ ਦੇ ਹਵਾਈ ਅੱਡੇ ਤੋਂ ਦੁਪਹਿਰ 1.30 ਵਜੇ ਤੋਂ ਬਾਅਦ ਉਡਾਣਾਂ ਨੂੰ ਰੋਕ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਹੁਣ ਤੱਕ 16 ਉਡਾਣਾਂ ਦਾ ਰਸਤਾ ਵੀ ਬਦਲਿਆ ਗਿਆ ਹੈ...
ਦਿਗਵਿਜੈ ਸਿੰਘ ਨੂੰ ਕਾਂਗਰਸ ਪਾਰਟੀ ਤੋਂ ਬਰਖਾਸਤ ਕੀਤਾ ਜਾਵੇ- ਸੰਬਿਤ ਪਾਤਰਾ
. . .  18 minutes ago
ਨਵੀਂ ਦਿੱਲੀ, 20 ਜੂਨ- ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਦਾ ਕਹਿਣਾ ਹੈ ਕਿ ਕਾਂਗਰਸ ਨੂੰ ਦਿਗਵਿਜੈ ਸਿੰਘ ਨੂੰ ਪਾਰਟੀ ਤੋਂ ਬਰਖਾਸਤ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦਿਗਵਿਜੈ ਸਿੰਘ ਨੇ ਲੱਖਾਂ ਹਿੰਦੂਆਂ ਨੂੰ ਅੱਤਵਾਦੀ ਕਿਹਾ ਅਤੇ ਉਨ੍ਹਾਂ ਨੂੰ ਬਦਨਾਮ ਕੀਤਾ ਹੈ...
ਹਾਕੀ ਨੂੰ ਰਾਸ਼ਟਰੀ ਖੇਡ ਦਾ ਦਰਜਾ ਦੇਣ ਲਈ ਉੜੀਸਾ ਦੇ ਮੁੱਖ ਮੰਤਰੀ ਨੇ ਮੋਦੀ ਨੂੰ ਲਿਖੀ ਚਿੱਠੀ
. . .  46 minutes ago
ਭੁਵਨੇਸ਼ਵਰ, 20 ਜੂਨ- ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ, ਜਿਸ 'ਚ ਉਨ੍ਹਾਂ ਨੇ ਪ੍ਰਧਾਨ ਮੰਤਰੀ ਅੱਗੇ ਅਧਿਕਾਰਕ ਤੌਰ 'ਤੇ ਹਾਕੀ ਨੂੰ ਭਾਰਤ ਦੀ ਰਾਸ਼ਟਰੀ ਖੇਡ ਦੇ ਰੂਪ 'ਚ ਮਾਨਤਾ ਦੇਣ ਦੀ ਬੇਨਤੀ ਕੀਤੀ ਹੈ। ਹਾਕੀ ਪਹਿਲਾਂ ਤੋਂ ਹੀ...
ਸੁਸ਼ਮਾ ਸਵਰਾਜ ਨੇ ਲਕਸਮਬਰਗ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  1 minute ago
ਲਕਸਮਬਰਗ ਸਿਟੀ, 20 ਜੂਨ- ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਲਕਸਮਬਰਗ ਦੇ ਪ੍ਰਧਾਨ ਮੰਤਰੀ ਜੇਵੀਅਰ ਬੇਟੇਲ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਦੇਸ਼ ਮੰਤਰੀ ਜੀਨ ਏਸਲਬੋਰਨ ਨਾਲ ਵੀ ਮੁਲਾਕਾਤ ਕੀਤੀ...
ਕਿਮ ਜੋਂਗ ਉਨ ਨੇ ਚੀਨੀ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ
. . .  about 1 hour ago
ਬੀਜਿੰਗ, 20 ਜੂਨ- ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਨੇ ਮੰਗਲਵਾਰ ਨੂੰ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਮੁਲਾਕਾਤ ਕੀਤੀ। ਚੀਨ ਦੀ ਮੀਡੀਆ ਰਿਪੋਰਟ ਮੁਤਾਬਕ ਸ਼ੀ ਅਤੇ ਕਿਮ ਨੇ ਚੀਨ-ਉੱਤਰੀ ਕੋਰੀਆ ਦੇ ਮੌਜੂਦਾ ਰਿਸ਼ਤਿਆਂ ਅਤੇ ਕੋਰੀਆਈ ਪ੍ਰਾਇਦੀਪ ਦੀ ਸਥਿਤੀ...
ਜਰਮਨੀ ਨੇ ਰਸਾਇਣਿਕ ਹਮਲੇ ਨੂੰ ਕੀਤਾ ਅਸਫਲ
. . .  about 1 hour ago
ਬਰਲਿਨ, 20 ਜੂਨ - ਜਰਮਨੀ ਕੌਮੀ ਪੁਲਿਸ ਦੇ ਮੁਖੀ ਨੇ ਕਿਹਾ ਹੈ ਕਿ ਰਸਾਇਣਿਕ ਹਮਲੇ ਦੀ ਯੋਜਨਾ ਬਣਾ ਰਹੇ ਇਕ ਟਿਊਨਿਸ਼ੀਆਈ ਵਿਅਕਤੀ ਨੂੰ ਪਿਛਲੇ ਹਫ਼ਤੇ ਕਾਬੂ ਕਰ ਕੇ ਇਸ ਹਮਲੇ ਨੂੰ ਅਸਫਲ ਬਣਾ ਦਿੱਤਾ...
ਪਠਾਨਕੋਟ 'ਚ ਆਰਮੀ ਕੈਂਟ ਨੇੜਿਓਂ ਸ਼ੱਕੀ ਕਾਬੂ
. . .  about 1 hour ago
ਪਠਾਨਕੋਟ, 20 ਜੂਨ (ਚੌਹਾਨ, ਆਸ਼ੀਸ਼ ਸ਼ਰਮਾ)- ਅੱਜ ਤੜਕਸਾਰ ਮਾਮੂੰਨ ਆਰਮੀ ਕੈਂਟ ਦੇ ਨੇੜਿਓਂ ਪਿੰਡ ਕੁਠੇਹੜ 'ਚ ਫੌਜ ਨੇ ਇੱਕ ਸ਼ੱਕੀ ਨੂੰ ਕਾਬੂ ਕੀਤਾ ਗਿਆ ਹੈ। ਸ਼ੱਕੀ ਕੋਲੋਂ ਦੋ ਥੈਲੇ ਮਿਲੇ ਹਨ। ਫੌਜ ਪੁੱਛਗਿੱਛ ਲਈ ਸ਼ੱਕੀ ਨੂੰ ਕੈਂਟ ਲੈ ਗਈ ਹੈ। ਫੌਜ ਵਲੋਂ ਮਾਮਲੇ ਦੀ...
ਪਿਸਤੌਲ ਦੀ ਨੋਕ 'ਤੇ ਲੁੱਟ
. . .  about 1 hour ago
ਜਲੰਧਰ, 20 ਜੂਨ (ਲਖਵਿੰਦਰ ਪਾਠਕ) - ਜਲੰਧਰ ਦੇ ਸੋਢਲ ਰੋਡ ਸਥਿਤ ਇਕ ਜਵੈਲਰੀ ਸ਼ਾਪ ਤੋਂ ਪਿਸਤੌਲ ਦੀ ਨੋਕ 'ਤੇ ਲੁੱਟ ਖੋਹ ਹੋਈ ਹੈ। ਲੁਟੇਰੇ ਤਕਰੀਬਨ 30 ਤੋਂ 35 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋ ਗਏ ਹਨ। ਪੁਲਿਸ ਵੱਲੋਂ ਜਾਂਚ ਜਾਰੀ...
ਭੰਗ ਦੀ ਵਰਤੋਂ ਨੂੰ ਕਾਨੂੰਨੀ ਮਾਨਤਾ ਦੇਣ ਵਾਲਾ ਦੁਨੀਆ ਦਾ ਪਹਿਲਾ ਦੇਸ਼ ਬਣਿਆ ਕੈਨੇਡਾ
. . .  about 1 hour ago
ਵੈਨਕੁਵਰ, 20 ਜੂਨ (ਹਰਪ੍ਰੀਤ ਸਿੰਘ ਗਿੱਲ)- ਮਾਰੀਜੁਆਨਾ ਭਾਵ ਭੰਗ ਦੀ ਆਮ ਲੋਕਾਂ 'ਚ ਖੁੱਲ੍ਹੀ ਖਪਤ ਅਤੇ ਵਿੱਕਰੀ ਨੂੰ ਕੌਮੀ ਪੱਧਰ 'ਤੇ ਕਾਨੂੰਨੀ ਮਾਨਤਾ ਦੇਣ ਵਾਲਾ ਕੈਨੇਡਾ, ਵਿਸ਼ਵ ਦਾ ਪਹਿਲਾ ਦੇਸ਼ ਬਣ ਗਿਆ ਹੈ। ਦੇਸ਼ ਦੀ ਸੈਨੇਟ ਵਲੋਂ ਮੰਗਲਵਾਰ ਨੂੰ ਸੱਤ ਮਹੀਨਿਆਂ ਦੀ...
ਭਰਾ ਨੇ ਬੇਰਹਿਮੀ ਨਾਲ ਕੀਤਾ ਭੈਣ ਦਾ ਕਤਲ
. . .  about 2 hours ago
ਰੋਹਤਕ, 20 ਜੂਨ- ਰੋਹਤਕ ਦੇ ਨੌਨੰਦ ਪਿੰਡ 'ਚ ਇੱਕ ਭਰਾ ਵਲੋਂ ਬੇਰਹਿਮੀ ਨਾਲ ਆਪਣੀ ਭੈਣ ਦੀ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ੀ ਭਰਾ ਨੇ ਬੀਅਰ ਦੀ ਬੋਤਲ ਅਤੇ ਪੱਥਰ ਨਾਲ ਆਪਣੀ ਭੈਣ ਸ਼ੀਲਾ ਦੇ ਸਿਰ 'ਤੇ ਵਾਰ ਕੀਤੇ। ਹੱਤਿਆ ਨੂੰ ਅੰਜਾਮ ਦੇਣ ਤੋਂ...
ਅਰਵਿੰਦ ਸੁਬਰਾਮਣੀਅਮ ਨੇ ਮੁੱਖ ਆਰਥਿਕ ਸਲਾਹਕਾਰ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 2 hours ago
ਨਵੀਂ ਦਿੱਲੀ, 20 ਜੂਨ- ਅਰਵਿੰਦ ਸੁਬਰਾਮਣੀਅਮ ਨੇ ਮੁੱਖ ਸਲਾਹਕਾਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਗੱਲ ਦੀ ਪੁਸ਼ਟੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਕੀਤੀ ਹੈ...
ਅਫ਼ਗਾਨਿਸਤਾਨ 'ਚ ਤਾਲਿਬਾਨੀ ਹਮਲੇ 'ਚ 30 ਫੌਜੀ ਹਲਾਕ
. . .  about 3 hours ago
ਕਾਬੁਲ, 20 ਜੂਨ- ਅਫ਼ਗਾਨਿਸਤਾਨ 'ਚ ਹੋਏ ਤਾਲਿਬਾਨੀ ਹਮਲੇ 'ਚ 30 ਅਫਗਾਨੀ ਫੌਜੀਆਂ ਦੀ ਮੌਤ ਹੋ ਗਈ। ਅਫ਼ਗਾਨੀ ਅਧਿਕਾਰੀਆਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਅਧਿਕਾਰੀਆਂ ਮੁਤਾਬਕ ਪੱਛਮੀ ਬੈਡਗੀਜ਼ ਸੂਬੇ 'ਚ ਤਾਲਿਬਾਨੀ ਲੜਾਕਿਆਂ ਨੇ ਦੋ ਨਾਕਿਆਂ...
ਰੋਹਿਤ ਵੇਮੁਲਾ ਦੀ ਮਾਂ ਨੇ ਵਿਰੋਧੀ ਧਿਰ ਨੂੰ ਕੀਤਾ ਬੇਨਕਾਬ- ਪਿਊਸ਼ ਗੋਇਲ
. . .  about 3 hours ago
ਨਵੀਂ ਦਿੱਲੀ, 20 ਜੂਨ- ਕਾਰਜਕਾਰੀ ਵਿੱਤ ਮੰਤਰੀ ਪਿਊਸ਼ ਗੋਇਲ ਨੇ ਅੱਜ ਭਾਜਪਾ ਦਫ਼ਤਰ ਤੋਂ ਪ੍ਰੈੱਸ ਕਾਨਫਰੰਸ ਦੌਰਾਨ ਰੋਹਿਤ ਵੇਮੁਲਾ ਦੇ ਮਾਮਲੇ 'ਚ ਵਿਰੋਧੀ ਧਿਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਰੋਹਿਤ ਦੀ ਮਾਂ ਨੇ ਵਿਰੋਧੀ ਧਿਰ ਨੂੰ ਬੇਨਕਾਬ ਕੀਤਾ। ਨਾਲ ਹੀ ਕਿਹਾ ਕਿ...
ਸ਼ਿਆਮਾ ਪ੍ਰਸਾਦ ਮੁਖਰਜੀ ਦੇ ਬਲੀਦਾਨ ਦਿਵਸ 'ਤੇ ਇਸ ਵਾਰ ਵੱਡੀ ਰੈਲੀ ਹੋਵੇਗੀ- ਰਵਿੰਦਰ ਰੈਨਾ
. . .  about 3 hours ago
ਨਵੀਂ ਦਿੱਲੀ, 20 ਜੂਨ- ਜੰਮੂ-ਕਸ਼ਮੀਰ 'ਚ ਭਾਜਪਾ ਦੇ ਮੁਖੀ ਰਵਿੰਦਰ ਰੈਨਾ ਦਾ ਕਹਿਣਾ ਹੈ ਕਿ ਸ਼ਿਆਮਾ ਪ੍ਰਸਾਦ ਮੁਖਰਜੀ ਦਾ ਬਲੀਦਾਨ ਦਿਵਸ ਹਰ ਸਾਲ 23 ਜੂਨ ਨੂੰ ਮਨਾਇਆ ਜਾਂਦਾ ਹੈ। ਇਸ ਵਾਰ ਉਨ੍ਹਾਂ ਦੇ ਬਲੀਦਾਨ ਦਿਵਸ 'ਤੇ ਇੱਕ ਵੱਡੀ ਰੈਲੀ ਦਾ ਆਯੋਜਨ ਕੀਤਾ...
ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ 'ਚ ਵਿਜੀਲੈਂਸ ਬਿਊਰੋ ਵਲੋਂ ਛਾਪੇਮਾਰੀ
. . .  about 4 hours ago
ਲੁਧਿਆਣਾ, 20 ਜੂਨ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ 'ਚ ਅੱਜ ਵਿਜੀਲੈਂਸ ਬਿਊਰੋ ਵਲੋਂ ਛਾਪੇਮਾਰੀ ਕੀਤੀ ਗਈ। ਉੱਚ ਅਧਿਕਾਰੀਆਂ ਦੀ ਟੀਮ ਨੇ ਪਲਾਂਟ 'ਚ ਪਹੁੰਚ ਕੇ ਰਿਕਾਰਡ ਕਬਜ਼ੇ 'ਚ ਲੈ ਲਿਆ ਹੈ ਅਤੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ...
ਜੰਮੂ-ਕਸ਼ਮੀਰ 'ਚ ਰਾਜਪਾਲ ਸ਼ਾਸਨ ਨਾਲ ਫੌਜ ਦੇ ਕੰਮ 'ਤੇ ਕੋਈ ਫਰਕ ਨਹੀਂ ਪਵੇਗਾ- ਫੌਜ ਮੁਖੀ
. . .  about 4 hours ago
ਸ਼ਹੀਦ ਔਰੰਗਜ਼ੇਬ ਅਤੇ ਉਨ੍ਹਾਂ ਦਾ ਪਰਿਵਾਰ ਪੂਰੇ ਦੇਸ਼ ਲਈ ਪ੍ਰੇਰਣਾ- ਸੀਤਾਰਮਨ
. . .  about 4 hours ago
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਸੁਖਬੀਰ ਅਤੇ ਹਰਸਿਮਰਤ ਕੌਰ ਬਾਦਲ
. . .  about 4 hours ago
ਬੱਸ ਨੇ ਦੋ ਰਿਕਸ਼ਾ ਚਾਲਕਾਂ ਨੂੰ ਦਰੜਿਆ, ਮੌਤ
. . .  about 4 hours ago
9 ਦਿਨਾਂ ਦੇ ਧਰਨੇ ਤੋਂ ਬਾਅਦ ਵਿਗੜੀ ਕੇਜਰੀਵਾਲ ਦੀ ਸਿਹਤ
. . .  about 5 hours ago
ਰੱਖਿਆ ਮੰਤਰੀ ਸੀਤਾਰਮਨ ਨੇ ਸ਼ਹੀਦ ਔਰੰਗਜ਼ੇਬ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
. . .  about 5 hours ago
2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨਾ ਸਾਡਾ ਉਦੇਸ਼- ਮੋਦੀ
. . .  about 6 hours ago
ਕਰਜ਼ਾਈ ਕਿਸਾਨ ਵਲੋਂ ਖ਼ੁਦਕੁਸ਼ੀ
. . .  about 6 hours ago
ਡਾਲਰ ਦੇ ਮੁਕਾਬਲੇ ਮਜ਼ਬੂਤੀ ਨਾਲ ਖੁੱਲ੍ਹਿਆ ਰੁਪਿਆ
. . .  about 6 hours ago
ਅਸਮ 'ਚ ਹੜ ਕਾਰਨ 20 ਮੌਤਾਂ
. . .  about 7 hours ago
ਸੜਕ ਹਾਦਸੇ 'ਚ 6 ਮੌਤਾਂ
. . .  about 7 hours ago
ਇੰਗਲੈਂਡ ਨੇ ਆਸਟਰੇਲੀਆ ਖਿਲਾਫ ਰੱਚਿਆ ਇਤਿਹਾਸ
. . .  about 8 hours ago
ਅਮਰੀਕਾ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪ੍ਰੀਸ਼ਦ ਤੋਂ ਹੋਇਆ ਬਾਹਰ
. . .  about 8 hours ago
ਜੰਮੂ ਕਸ਼ਮੀਰ 'ਚ ਗਵਰਨਰ ਰਾਜ ਲਾਗੂ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਫੀਫਾ ਵਿਸ਼ਵ ਕੱਪ 2018: ਸੈਨੇਗਲ ਨੇ ਪੋਲੈਂਡ ਨੂੰ 2-1 ਨਾਲ ਹਰਾਇਆ
. . .  1 day ago
ਫੀਫਾ ਵਿਸ਼ਵ ਕੱਪ 2018: ਅੱਧਾ ਸਮਾਂ ਪੂਰਾ ਹੋਣ 'ਤੇ ਸੈਨੇਗਲ ਪੋਲੈਂਡ ਤੋਂ 1-0 ਨਾਲ ਅੱਗੇ
. . .  1 day ago
ਦੋ ਮਹੀਨੇ ਦੀ ਗਰਭਵਤੀ ਮਹਿਲਾ ਚੜੀ ਦਹੇਜ ਦੀ ਬਲੀ
. . .  1 day ago
ਫੀਫਾ ਵਿਸ਼ਵ ਕੱਪ 2018 : ਜਾਪਾਨ ਨੇ ਕੋਲੰਬੀਆ ਨੂੰ 2-1 ਨਾਲ ਹਰਾਇਆ
. . .  1 day ago
ਸੁਸ਼ਮਾ ਸਵਰਾਜ ਨੇ ਭਾਰਤੀ ਭਾਈਚਾਰੇ ਦੇ ਮੈਂਬਰਾਂ ਨਾਲ ਕੀਤੀ ਮੁਲਾਕਾਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਜੇਕਰ ਸਾਡੀ ਭਾਵਨਾ ਸਹੀ ਨਹੀਂ ਤਾਂ ਸਾਡੇ ਨਿਰਣੇ ਜ਼ਰੂਰ ਗ਼ਲਤ ਹੋਣਗੇ। -ਹੈਜ਼ਲਿਟ
  •     Confirm Target Language  

ਖੰਨਾ / ਸਮਰਾਲਾ

ਸਤਲੁਜ ਦਰਿਆ 'ਚ ਚੱਲ ਰਿਹਾ ਨਾਜਾਇਜ਼ ਮਾਈਨਿੰਗ ਦਾ ਗੋਰਖਧੰਦਾ

ਸੁਖਵੰਤ ਸਿੰਘ ਗਿੱਲ
ਮਾਛੀਵਾੜਾ ਸਾਹਿਬ, 23 ਫਰਵਰੀ- ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਰੇਤੇ ਦੀ ਨਾਜਾਇਜ਼ ਮਾਈਨਿੰਗ ਨੂੰ ਸਖ਼ਤੀ ਨਾਲ ਰੋਕਣ ਲਈ ਦਿੱਤੇ ਗਏ ਨਿਰਦੇਸ਼ਾਂ ਨੂੰ ਮਾਈਨਿੰਗ ਦਾ ਕਾਰੋਬਾਰ ਕਰਦੇ ਆਗੂ ਟਿੱਚ ਜਾਣਦੇ ਹਨ ਕਿਉਂਕਿ ਸੱਤਾ ਧਿਰ ਦੇ ਆਗੂਆਂ ਦੀ ਛਤਰ-ਛਾਇਆ ਹੇਠ ਮਾਈਨਿੰਗ ਵਿਭਾਗ ਤੇ ਪੁਲਿਸ ਦੀ ਮਿਲੀਭੁਗਤ ਨਾਲ ਚੱਲ ਰਹੀਆਂ ਸਰਕਾਰੀ ਖੱਡਾਂ ਵਿਚੋਂ ਨਾਜਾਇਜ਼ ਮਾਈਨਿੰਗ ਜਾਰੀ ਹੈ | ਜਾਣਕਾਰੀ ਅਨੁਸਾਰ ਮਾਛੀਵਾੜਾ ਤੋਂ 10 ਕਿਲੋਮੀਟਰ ਦੂਰ ਸਤਲੁਜ ਦਰਿਆ ਅੰਦਰ ਨਵਾਂਸ਼ਹਿਰ ਜ਼ਿਲੇ੍ਹ ਦੀ ਮਲਕਪੁਰ ਸਰਕਾਰੀ ਖੱਡ ਦੀ ਕਿਸ਼ਤ ਨਾ ਆਉਣ 'ਤੇ ਮਾਈਨਿੰਗ ਵਿਭਾਗ ਨੇ ਖੱਡ ਨੂੰ ਬੰਦ ਕਰ ਦਿੱਤੀ ਹੈ ਪਰ ਠੇਕੇਦਾਰ ਵਲੋਂ ਮਾਣਯੋਗ ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਬਣਦੀ ਕਿਸ਼ਤ ਅਦਾ ਕਰਨ ਲਈ ਇਕ ਮਹੀਨੇ ਦਾ ਸਮਾਂ ਲੈ ਲਿਆ ਹੈ ਜਦੋਂਕਿ ਹਾਈਕੋਰਟ ਨੇ ਰੇਤ ਦੀ ਖੱਡ ਚਲਾਉਣ ਦੀ ਪ੍ਰਵਾਨਗੀ ਨਹੀਂ ਦਿੱਤੀ ਹੈ | ਰੇਤੇ ਦੀ ਹੋ ਰਹੀ ਨਜਾਇਜ਼ ਮਾਈਨਿੰਗ ਵਿਚ ਕਿਤੇ ਨਾ ਕਿਤੇ ਮਾਈਨਿੰਗ ਤੇ ਪੁਲਿਸ ਵਿਭਾਗ ਵੀ ਸ਼ਾਮਿਲ ਹੋ ਹੈ ਤੇ ਰੇਤ ਠੇਕੇਦਾਰ ਸ਼ਰੇਆਮ ਬੰਦ ਪਈ ਰੇਤ ਖੱਡ ਨੂੰ ਜਾਅਲੀ ਪਰਚੀਆਂ ਰਾਹੀਂ ਚਲਾ ਕੇ ਸਰਕਾਰੀ ਖ਼ਜ਼ਾਨੇ ਨੂੰ ਲੱਖਾਂ ਰੁਪਏ ਦਾ ਚੂਨਾ ਲਗਾ ਰਹੇ ਹਨ | ਰੇਤੇ ਦੀ ਨਾਜਾਇਜ਼ ਮਾਈਨਿੰਗ ਤੇ ਜਾਅਲੀ ਪਰਚੀਆਂ ਲੈ ਕੇ ਸ਼ਰੇਆਮ ਰੇਤ ਦੇ ਭਰੇ ਟਿੱਪਰ ਮਾਛੀਵਾੜਾ ਪੁਲਿਸ ਦੇ ਨੱਕ ਹੇਠੋਂ ਸ਼ਰੇਆਮ ਲੰਘ ਰਹੇ ਹਨ ਪਰ ਪੁਲਿਸ ਵਲੋਂ ਕੋਈ ਵੀ ਕਾਰਵਾਈ ਨਾ ਕਰਨਾ ਸੱਤਾ ਧਿਰ ਦੇ ਦਬਾਅ ਜਾਂ ਮਾਮਲਾ ਕੁਝ ਹੋਰ ਹੀ ਜਾਪਦਾ ਹੈ | ਰੋਜ਼ਾਨਾ ਹੀ ਸਤਲੁਜ ਦਰਿਆ 'ਚੋਂ ਸੈਂਕੜੇ ਟਿੱਪਰ, ਟਰਾਲੀਆਂ ਮਾਛੀਵਾੜਾ ਪੁਲਿਸ ਸਟੇਸ਼ਨ ਅੱਗੋਂ ਲੰਘ ਰਹੀਆਂ ਹਨ ਪਰ ਅਜੇ ਤੱਕ ਕਿਸੇ 'ਤੇ ਕੋਈ ਕਾਰਵਾਈ ਨਹੀਂ ਹੋਈ | ਸਤਲੁਜ ਦਰਿਆ ਕਿਨਾਰੇ ਵੱਸਦੇ ਪਿੰਡ ਬੈਰਸਾਲ ਦੇ ਸਰਪੰਚ ਪ੍ਰਕਾਸ਼ ਸਿੰਘ, ਪਰਮਜੀਤ ਸਿੰਘ ਪੰਚ, ਹਰਜਿੰਦਰ ਸਿੰਘ ਸਰਪੰਚ ਸਲਾਣਾ ਬੇਟ, ਹਰਦੀਪ ਸਿੰਘ ਸਾਬਕਾ ਸਰਪੰਚ, ਨਿਰਮਲ ਸਿੰਘ, ਬਲਵਿੰਦਰ ਸਿੰਘ, ਮਾਨ ਸਿੰਘ, ਅੰਗਰੇਜ਼ ਸਿੰਘ, ਹਰਜੀਤ ਸਿੰਘ, ਚਰਨ ਸਿੰਘ, ਬਿੰਦਰ ਸਿੰਘ ਆਦਿ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਤਲੁਜ ਦਰਿਆ ਅੰਦਰ ਚੱਲਦੀ ਰੇਤੇ ਦੀ ਨਾਜਾਇਜ਼ ਮਾਈਨਿੰਗ ਨੇ ਸਾਡਾ ਜਿਓਣਾ ਮੁਹਾਲ ਕਰ ਦਿੱਤਾ ਹੈ ਤੇ ਓਵਰਲੋਡ ਟਿੱਪਰਾਂ ਨੇ ਬੇਟ ਖੇਤਰ ਦੀਆਂ ਸੜਕਾਂ ਬਿਲਕੁਲ ਤੋੜ ਦਿੱਤੀਆਂ ਹਨ | ਇਨ੍ਹਾਂ ਪਿੰਡਾਂ ਦੇ ਲੋਕਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਸਤਲੁਜ ਦਰਿਆ 'ਚ ਚੱਲ ਰਹੇ ਨਜਾਇਜ਼ ਟੱਕਾਂ ਨੂੰ ਤੁਰੰਤ ਬੰਦ ਕਰਵਾਇਆ ਜਾਵੇ |
ਸ਼ਰੇਆਮ ਅਸਲ੍ਹਾ ਲੈ ਕੇ ਘੁੰਮਦੇ ਨੇ ਕਰਿੰਦੇ, ਪੁਲਿਸ ਖ਼ਾਮੋਸ਼
ਸਤਲੁਜ ਦਰਿਆ ਅੰਦਰ ਮਲਕਪੁਰ ਸਰਕਾਰੀ ਰੇਤ ਖੱਡ ਵਿਚ ਜਦੋਂ ਰੇਤ ਦੀ ਨਾਜਾਇਜ਼ ਮਾਈਨਿੰਗ ਸਬੰਧੀ ਪੱਤਰਕਾਰ ਮੌਕੇ 'ਤੇ ਪੁੱਜੇ ਤਾਂ ਉਥੇ ਦੇਖਿਆ ਕਿ ਲੋਕਾਂ ਵਿਚ ਦਹਿਸ਼ਤ ਪਾਉਣ ਤੇ ਨਾਜਾਇਜ਼ ਮਾਈਨਿੰਗ ਿਖ਼ਲਾਫ਼ ਕੋਈ ਆਵਾਜ਼ ਨਾ ਉਠਾਵੇ ਇਸ ਲਈ ਸ਼ਰੇਆਮ ਕੁਝ ਵਿਅਕਤੀ ਅਸਲ੍ਹਾ ਲੈ ਕੇ ਘੁੰਮਦੇ ਦਿਖਾਈ ਦਿੱਤੇ | ਪਿੰਡਾਂ ਦੇ ਲੋਕਾਂ ਅਨੁਸਾਰ ਇਹ ਅਸਲ੍ਹਾ ਧਾਰਕ ਪਿਛਲੇ ਕਈ ਦਿਨਾਂ ਤੋਂ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ 'ਤੇ ਬੇਖ਼ੌਫ਼ ਘੁੰਮਦੇ ਹਨ ਤੇ ਇਨ੍ਹਾਂ ਦੀ ਦਹਿਸ਼ਤ ਐਨਾ ਜ਼ਿਆਦਾ ਹੈ ਕਿ ਕੋਈ ਵੀ ਆਮ ਵਿਅਕਤੀ ਰੇਤ ਦੀ ਇਸ ਨਾਜਾਇਜ਼ ਮਾਈਨਿੰਗ ਿਖ਼ਲਾਫ਼ ਆਵਾਜ਼ ਉਠਾਉਣ ਤੋਂ ਡਰਦਾ ਹੈ | ਪਿੰਡਾਂ ਦੇ ਲੋਕਾਂ ਨੇ ਕਿਹਾ ਕਿ ਸਤਲੁਜ ਦਰਿਆ ਵਿਚ ਤਾਂ ਜੰਗਲ ਰਾਜ ਚੱਲ ਰਿਹਾ ਹੈ, ਪੁਲਿਸ ਤੇ ਮਾਈਨਿੰਗ ਵਿਭਾਗ ਦੀ ਮਿਲੀਭੁਗਤ ਨਾਲ ਨਾਜਾਇਜ਼ ਮਾਈਨਿੰਗ ਸਿਖ਼ਰਾਂ 'ਤੇ ਹੈ ਪਰ ਸਰਕਾਰ ਕੇਵਲ ਇਸ ਨੂੰ ਰੋਕਣ ਦੇ ਫੋਕੇ ਦਾਅਵੇ ਕਰ ਰਹੀ ਹੈ |
ਰੇਤੇ ਦੀ ਕਾਲੀ ਕਮਾਈ ਨਾਲ ਹੋ ਰਹੀ ਧਾਰਮਿਕ ਅਸਥਾਨਾਂ ਦੀ ਉਸਾਰੀ
ਸਤਲੁਜ ਦਰਿਆ 'ਚੋਂ ਰੇਤੇ ਦੀ ਨਾਜਾਇਜ਼ ਮਾਈਨਿੰਗ ਕਰਕੇ ਜੇ ਓਵਰਲੋਡ ਟਿੱਪਰ ਬੇਟ ਖੇਤਰ ਦੀਆਂ ਸੜਕਾਂ 'ਤੇ ਆ ਰਹੇ ਹਨ ਕੁਝ ਲੋਕਾਂ ਵਲੋਂ ਤਾਂ ਇਸ ਦਾ ਡਟਵਾਂ ਵਿਰੋਧ ਕੀਤਾ ਜਾ ਰਿਹਾ ਹੈ ਤੇ 1-2 ਪਿੰਡਾਂ ਦੇ ਲੋਕਾਂ ਨੇ ਇਸ ਰੇਤੇ ਦੀ ਕਾਲੀ ਕਮਾਈ ਨਾਲ ਧਾਰਮਿਕ ਅਸਥਾਨਾਂ ਦੀ ਉਸਾਰੀ ਸ਼ੁਰੂ ਕਰ ਦਿੱਤੀ ਹੈ | ਸਤਲੁਜ ਦਰਿਆ 'ਚੋਂ ਨਿਕਲਦੇ ਰੇਤ ਟਿੱਪਰ ਤੇ ਟਰਾਲੀਆਂ ਜਦੋਂ ਉਸ ਪਿੰਡ ਦੇ ਧਾਰਮਿਕ ਅਸਥਾਨ ਕੋਲੋਂ ਲੰਘਦੇ ਹਨ ਤਾਂ ਇਸ ਦੇ ਮਾਲਕ ਨੂੰ 2 ਥਾਵਾਂ 'ਤੇ 100-150 ਦੀ ਪਰਚੀ ਕਟਾਉਣੀ ਪੈਂਦੀ ਹੈ | ਪਰਚੀ ਕੱਟਣ ਵਾਲੇ ਨੇ ਦੱਸਿਆ ਕਿ ਇਸ ਦੇ ਨਾਲ ਉਨ੍ਹਾਂ ਵਲੋਂ ਧਾਰਮਿਕ ਅਸਥਾਨਾਂ ਦੀ ਉਸਾਰੀ ਕੀਤੀ ਜਾ ਰਹੀ ਹੈ ਕਿਉਂਕਿ ਉਨ੍ਹਾਂ ਵਲੋਂ ਪਹਿਲਾਂ ਤਾਂ ਰਸਤਾ ਬੰਦ ਕਰਕੇ ਜ਼ੋਰ ਮਾਰ ਕੇ ਦੇਖ ਲਿਆ ਪਰ ਪੁਲਿਸ ਤੇ ਮਾਈਨਿੰਗ ਵਿਭਾਗ ਦੀ ਮਿਲੀ ਭੁਗਤ ਨਾਲ ਚੱਲਦੀ ਖੇਡ ਬੰਦ ਨਾ ਹੋਈ ਤਾਂ ਉਨ੍ਹਾਂ ਮਜਬੂਰਨ ਇਹ ਪਰਚੀ ਲਗਾ ਕੇ ਆਪਣੇ ਧਾਰਮਿਕ ਅਸਥਾਨ ਉਸਾਰੀ ਕਰਨ ਦਾ ਫ਼ੈਸਲਾ ਕਰ ਲਿਆ |
ਅਫ਼ਸਰਸ਼ਾਹੀ ਪੱਤਰਕਾਰਾਂ ਦੇ ਸਵਾਲਾਂ ਤੋਂ ਪਿੱਛਾ ਛੁਡਾਉਂਦੀ ਰਹੀ
ਸਤਲੁਜ ਦਰਿਆ 'ਚ ਨਾਜਾਇਜ਼ ਮਾਈਨਿੰਗ ਸਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲ ਕੀਤੀ ਤਾਂ ਮਾਈਨਿੰਗ ਵਿਭਾਗ ਦੇ ਅਫ਼ਸਰ ਸੁਰਿੰਦਰ ਕੁਮਾਰ ਕੋਲੋਂ ਮਲਕਪੁਰ ਦੀ ਸਰਕਾਰੀ ਰੇਤੇ ਦੀ ਖੱਡ ਨਾਜਾਇਜ਼ ਚੱਲ ਰਹੀ ਹੈ ਜਾਂ ਜਾਇਜ਼ ਤਾਂ ਉਸ ਨੇ ਸਵਾਲਾਂ ਤੋਂ ਪਿੱਛਾ ਛਡਵਾਉਂਦਿਆਂ ਕਿਹਾ ਕਿ ਇਸ ਬਾਰੇ ਤਾਂ ਉਚ ਅਧਿਕਾਰੀ ਹੀ ਦੱਸ ਸਕਣਗੇ | ਦੂਜੇ ਪਾਸੇ ਜਦੋਂ ਜੀ. ਐਮ. ਮਹੇਸ਼ ਖੰਨਾ ਨਾਲ ਜਦੋਂ ਮਲਕਪੁਰ ਸਰਕਾਰੀ ਰੇਤ ਖੱਡ ਸਬੰਧੀ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਸਾਡੇ ਵਲੋਂ ਇਹ ਖੱਡ ਬੰਦ ਕੀਤੀ ਹੈ ਤੇ ਠੇਕੇਦਾਰ ਵਲੋਂ ਦਿੱਤੀਆਂ ਜਾਂਦੀਆਂ ਪਰਚੀਆਂ ਜਾਅਲੀ ਹਨ | ਇਸ ਸਬੰਧੀ ਨਵਾਂਸ਼ਹਿਰ ਦੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਸਿਰਫ਼ ਇਹੋ ਕਿਹਾ ਕਿ ਜਾਂਚ ਕਰਵਾਉਂਦਾ ਹਾਂ | ਮਾਛੀਵਾੜਾ ਥਾਣਾ ਦੀ ਹਦੂਦ 'ਚੋਂ ਨਾਜਾਇਜ਼ ਮਾਈਨਿੰਗ ਦੇ ਟਿੱਪਰ ਲੰਘਣ ਸਬੰਧੀ ਜਦੋਂ ਐਸ. ਐਸ. ਪੀ. ਖੰਨਾ ਨਵਜੋਤ ਸਿੰਘ ਮਾਹਲ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮੈਂ ਆਪਣੇ ਇਲਾਕੇ 'ਚ ਕਿਸੇ ਨੂੰ ਵੀ ਅਸਲ੍ਹੇ ਨਾਲ ਗੁੰਡਾਗਰਦੀ ਨਹੀਂ ਕਰਨ ਦੇਵਾਂਗਾ ਤੇ ਨਾ ਹੀ ਨਾਜਾਇਜ਼ ਮਾਈਨਿੰਗ ਹੋਣ ਦਿੱਤੀ ਜਾਵੇਗੀ | ਜੇਕਰ ਕੋਈ ਵੀ ਪੁਲਿਸ ਕਰਮਚਾਰੀ ਇਸ 'ਚ ਸ਼ਾਮਿਲ ਪਾਇਆ ਗਿਆ ਤਾਂ ਉਸ ਿਖ਼ਲਾਫ਼ ਵੀ ਸਖ਼ਤ ਕਾਰਵਾਈ ਹੋਵੇਗੀ |

ਚੋਰਾਂ ਨੇ ਆਂਧਰਾ ਬੈਂਕ ਰਸੂਲੜਾ ਨੂੰ ਲਾਈ ਸੰਨ੍ਹ

ਖੰਨਾ, 23 ਫਰਵਰੀ (ਹਰਜਿੰਦਰ ਸਿੰਘ ਲਾਲ)-ਪਿੰਡ ਰਸੂਲੜਾ ਵਿਚ ਚੋਰਾਂ ਵਲੋਂ ਆਂਧਰਾ ਬੈਂਕ ਦੀ ਬਰਾਂਚ ਦੀ ਕੰਧ ਵਿਚ ਸੰਨ੍ਹ ਲਾ ਕੇ ਪ੍ਰਾਈਵੇਟ ਲਾਕਰਾਂ ਵਿਚ ਪਿਆ ਸੋਨਾ, ਬੈਂਕ ਦੀ ਬੰਦੂਕ ਤੇ ਕੁੱਝ ਹੋਰ ਸਾਮਾਨ ਚੋਰੀ ਕਰ ਲਿਆ | ਜਾਣਕਾਰੀ ਅਨੁਸਾਰ ਰਾਤ 12 ਵਜੇ ਦੇ ਕਰੀਬ ...

ਪੂਰੀ ਖ਼ਬਰ »

ਟੈਂਪੂ ਤੇ ਟੈਂਕਰ ਦੀ ਟੱਕਰ 'ਚ ਇਕ ਜ਼ਖ਼ਮੀ

ਖੰਨਾ, 23 ਫਰਵਰੀ (ਹਰਜਿੰਦਰ ਸਿੰਘ ਲਾਲ, ਦਵਿੰਦਰ ਸਿੰਘ ਗੋਗੀ)- ਜੀ. ਟੀ. ਰੋਡ 'ਤੇ ਬੀਜਾ ਪੁਲ ਦੇ ਕੋਲ ਵਾਪਰੇ ਹਾਦਸੇ ਵਿਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ ਜਿਸ ਦੀ ਪਛਾਣ ਸ਼ਿਵ ਕੁਮਾਰ (45) ਵਾਸੀ ਮੰੁਡਿਆਂ ਕਲਾਂ ਵਜੋਂ ਹੋਈ | ਉਸ ਨੂੰ ਖੰਨਾ ਦੇ ਸਿਵਲ ਹਸਪਤਾਲ ਵਿਚ ਦਾਖਲ ...

ਪੂਰੀ ਖ਼ਬਰ »

ਰਜਿੰਸ਼ ਤਹਿਤ ਨੌਜਵਾਨ 'ਤੇ ਹਮਲਾ

ਖੰਨਾ, 23 ਫਰਵਰੀ (ਹਰਜਿੰਦਰ ਸਿੰਘ ਲਾਲ, ਦਵਿੰਦਰ ਸਿੰਘ ਗੋਗੀ)- ਜੀ. ਟੀ. ਰੋਡ ਜੈਨ ਹਸਪਤਾਲ ਦੇ ਕੋਲ ਕੁਝ ਲੋਕਾਂ ਵਲੋਂ ਇਕ ਨੌਜਵਾਨ ਦੀ ਕੁੱਟਮਾਰ ਕਰਕੇ ਉਸ ਨੂੰ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਸਿਵਲ ਹਸਪਤਾਲ ਖੰਨਾ ਵਿਚ ਇਲਾਜ ਅਧੀਨ ਅਨਮੋਲ (21) ਵਾਸੀ ਬਾਲਮੀਕੀ ਮੁਹੱਲਾ ...

ਪੂਰੀ ਖ਼ਬਰ »

ਬੈਲ-ਗੱਡੀ ਦੌੜਾਂ, ਘੋੜਿਆਂ ਦੇ ਸ਼ੋਅ ਤੇ ਵਪਾਰ 'ਤੇ ਪਾਬੰਦੀ ਬਰਕਰਾਰ ਰਹੇਗੀ

ਖੰਨਾ, 23 ਫਰਵਰੀ (ਹਰਜਿੰਦਰ ਸਿੰਘ ਲਾਲ)- ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਲੁਧਿਆਣਾ ਡਾ. ਜੀ. ਐਸ. ਤੂਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿਚ ਕਿਸੇ ਵੀ ਤਰ੍ਹਾਂ ਦੀ ਬੈਲ-ਗੱਡੀ ਦੌੜ, ਘੋੜਿਆਂ ਦੇ ਸ਼ੋਅ ਤੇ ਵਪਾਰ 'ਤੇ ਅਗਲੇ ਹੁਕਮਾਂ ਤੱਕ ...

ਪੂਰੀ ਖ਼ਬਰ »

ਬਿਨਾਂ ਆਈਲੈਟਸ ਤੋਂ ਕੈਨੇਡਾ ਜਾਣ ਵਾਲੇ ਨੌਜਵਾਨਾਂ ਤੇ ਏਜੰਟਾਂ ਬਾਰੇ ਹੈ ਫ਼ਿਲਮ 'ਜੱਟ ਵਰਸਿਜ਼ ਆਈਲੈਟਸ'

ਖੰਨਾ, 23 ਫਰਵਰੀ (ਹਰਜਿੰਦਰ ਸਿੰਘ ਲਾਲ, ਮਨਜੀਤ ਸਿੰਘ ਧੀਮਾਨ)- ਬਿਨਾਂ ਆਈਲੈਟਸ ਤੋਂ ਕੈਨੇਡਾ ਤੇ ਅਮਰੀਕਾ ਵਿਚ ਸੈਟਲ ਹੋਣਾ ਵਾਲੇ ਨੌਜਵਾਨ ਜੋ ਏਜੰਟਾਂ ਨੂੰ ਲੱਖਾਂ ਰੁਪਏ ਦੇ ਕੇ ਬਾਹਰ ਜਾਣਾ ਚਾਹੁੰਦੇ ਬਾਰੇ ਬਣਨ ਵਾਲੀ ਫ਼ਿਲਮ 'ਜੱਟ ਵਰਸਿਜ਼ ਆਈਲੈਟਸ' ਦੀ ਸ਼ੂਟਿੰਗ ...

ਪੂਰੀ ਖ਼ਬਰ »

ਢੱਕੀ ਸਾਹਿਬ ਵਾਲੇ ਸੰਤਾਂ ਦੇ ਦੀਵਾਨ ਸ਼ੁਰੂ

ਪਾਇਲ, 23 ਫਰਵਰੀ (ਗੁਰਦੀਪ ਸਿੰਘ ਨਿਜ਼ਾਮਪੁਰ, ਰਜਿੰਦਰ ਸਿੰਘ)- ਪਾਇਲ ਵਿਖੇ ਸੰਤ ਦਰਸ਼ਨ ਸਿੰਘ ਢੱਕੀ ਵਾਲਿਆਂ ਦੇ ਦੀਵਾਨ ਸਜਾਉਣ ਦੇ ਪਹਿਲੇ ਦਿਨ ਹੀ ਇਲਾਕੇ ਦੀਆਂ ਭਾਰੀ ਗਿਣਤੀ ਵਿਚ ਸੰਗਤ ਨੇ ਸ਼ਮੂਲੀਅਤ ਕੀਤੀ | ਸੰਤ ਦਰਸ਼ਨ ਸਿੰਘ ਢੱਕੀ ਵਾਲਿਆਂ ਨੇ ਸੰਗਤਾਂ ਨੂੰ ...

ਪੂਰੀ ਖ਼ਬਰ »

ਕਰਜ਼ਾ ਮੁਆਫ਼ੀ ਸਕੀਮ ਨੂੰ ਛਾਂਗਣ 'ਤੇ ਤੁਲੀ ਕੈਪਟਨ ਸਰਕਾਰ-ਉਮੈਦਪੁਰੀ

ਸਮਰਾਲਾ, 23 ਫਰਵਰੀ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)- ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਸਮੁੱਚੇ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ ਦਾ ਦਾਅਵਾ ਕਰਨ ਵਾਲੀ ਕੈਪਟਨ ਸਰਕਾਰ ਇਸ ਵੇਲੇ ਨਿੱਤ ਨਵੀਆਂ ਸ਼ਰਤਾਂ ਰੱਖ ਕੇ ਕਰਜ਼ਾ ਮੁਆਫ਼ੀ ...

ਪੂਰੀ ਖ਼ਬਰ »

ਗਲੀ ਨੰ: 4 'ਚ ਟਾਈਲਾਂ ਨਾ ਲੱਗਣ ਦਾ ਮੁੱਦਾ ਗਰਮਾਇਆ

ਖੰਨਾ, 23 ਫਰਵਰੀ (ਹਰਜਿੰਦਰ ਸਿੰਘ ਲਾਲ)-ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਬਹੁਜਨ ਸਮਾਜ ਪਾਰਟੀ ਦੀ ਟਿਕਟ 'ਤੇ ਚੋਣ ਲੜਨ ਵਾਲੇ ਜਗਤ ਕਾਲੋਨੀ ਗਲੀ ਨੰਬਰ 4 ਦੇ ਰਹਿਣ ਵਾਲੇ ਸ਼ਸ਼ੀ ਵਰਧਨ ਨੇ ਦੋਸ਼ ਲਾਇਆ ਕਿ ਸਿਰਫ਼ ਮੇਰੇ ਨਾਲ ਖ਼ਾਰ ਦੀ ਵਜ੍ਹਾ ਨਾਲ ਮੇਰੀ ਗਲੀ ਵਿਚ ...

ਪੂਰੀ ਖ਼ਬਰ »

ਬਲਬੀਰ ਸਿੰਘ ਰਾਜੇਵਾਲ ਚੌਥੀ ਵਾਰ ਮਾਲਵਾ ਐਜੂਕੇਸ਼ਨ ਕੌ ਾਸਲ ਦੇ ਪ੍ਰਧਾਨ ਬਣੇ

ਸਮਰਾਲਾ, 23 ਫਰਵਰੀ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)- ਮਾਲਵਾ ਐਜੂਕੇਸ਼ਨ ਕੌਾਸਲ ਦੀ ਐਗਜ਼ੈਕਟਿਵ ਕਮੇਟੀ ਦੀ ਚੋਣ ਸਬੰਧੀ ਸੂਚਨਾ ਦਿੰਦਿਆਾ ਮਾਲਵਾ ਕਾਲਜ ਬੌਾਦਲੀ-ਸਮਰਾਲਾ ਦੇ ਪਿ੍ੰਸੀਪਲ ਡਾ: ਜਸਪਾਲ ਸਿੰਘ ਜੋ ਕਿ ਇਨ੍ਹਾਂ ਚੋਣਾ ਦੇ ਰਿਟਰਨਿੰਗ ਅਫ਼ਸਰ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਘਰ-ਘਰ ਨੌਕਰੀ ਦੇਣ ਦੇ ਵਾਅਦੇ ਤੋਂ ਭੱਜੀ-ਖੀਰਨੀਆਂ

ਮਾਛੀਵਾੜਾ ਸਾਹਿਬ, 23 ਫਰਵਰੀ (ਸੁਖਵੰਤ ਸਿੰਘ ਗਿੱਲ)- ਸੂਬੇ ਦੀ ਮੌਜੂਦਾ ਕਾਂਗਰਸ ਸਰਕਾਰ ਵਲੋਂ ਚੋਣਾਂ 'ਚ ਲੋਕਾਂ ਤੇ ਨੌਜਵਾਨਾਂ ਨਾਲ ਘਰ-ਘਰ ਨੌਕਰੀ ਦੇਣ ਦਾ ਕੀਤਾ ਗਿਆ ਵਾਅਦਾ ਹਵਾ ਹੋ ਚੁੱਕਾ ਹੈ ਤੇ ਸਰਕਾਰ ਵਲੋਂ ਲਗਾਏ ਜਾਂਦੇ ਰੁਜ਼ਗਾਰ ਮੇਲੇ ਨੌਜਵਾਨ ਵਰਗ ਨਾਲ ...

ਪੂਰੀ ਖ਼ਬਰ »

ਵਾਰਡ ਨੰ: 20 ਤੇ 21 ਦੇ ਵਾਸੀਆਂ ਤੇ ਸਫ਼ਾਈ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ

ਖੰਨਾ, 23 ਫਰਵਰੀ (ਹਰਜਿੰਦਰ ਸਿੰਘ ਲਾਲ, ਮਨਜੀਤ ਸਿੰਘ ਧੀਮਾਨ)- ਵਾਰਡ ਨੰਬਰ 20 ਤੇ 21 ਵਿਚ ਪਿਛਲੇ ਕਰੀਬ ਡੇਢ ਮਹੀਨੇ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਨਾ ਹੋਣ ਦੇ ਿਖ਼ਲਾਫ਼ ਤੀਜੇ ਦਿਨ ਵੀ ਨਗਰ ਕੌਾਸਲ ਖੰਨਾ ਦੀ ਸਫ਼ਾਈ ਸੇਵਕ ਕਰਮਚਾਰੀ ਯੂਨੀਅਨ ਨੇ ਪ੍ਰਧਾਨ ਐਡਵੋਕੇਟ ...

ਪੂਰੀ ਖ਼ਬਰ »

ਗੁਰਮ ਸੋਸ਼ਲ ਤੇ ਵੈਲਫੇਅਰ ਸੰਸਥਾ ਨੇ ਬੂਟੇ ਲਾਏ

ਬੀਜਾ, 23 ਫਰਵਰੀ (ਕਸ਼ਮੀਰਾ ਸਿੰਘ ਬਗ਼ਲੀ)- ਗੁਰਮ ਸੋਸ਼ਲ ਤੇ ਵੈਲਫੇਅਰ ਸੁਸਾਇਟੀ ਵਲੋਂ ਟੋਭਿਆਂ ਦੀ ਸੇਵਾ ਸੰਭਾਲ ਕਰਨ ਲਈ ਪ੍ਰਧਾਨ ਬਹਾਦਰ ਸਿੰਘ ਗੁਰਮ ਦੀ ਅਗਵਾਈ ਵਿਚ ਸਮੂਹ ਮੈਂਬਰਾਂ ਨੇ ਗ੍ਰਾਮ ਪੰਚਾਇਤ ਤੇ ਨਗਰ ਦੇ ਸਹਿਯੋਗ ਨਾਲ ਬੀੜਾ ਚੁੱਕਣ ਦੀ ਸ਼ੁਰੂਆਤ ਕਸਬੇ ...

ਪੂਰੀ ਖ਼ਬਰ »

ਦੋਰਾਹਾ ਸ਼ਹਿਰ ਦੀ ਪਾਣੀ ਨਿਕਾਸੀ ਦੀ ਸਮੱਸਿਆ ਦਹਾਕਾ ਪੁਰਾਣੀ

ਜਸਵੀਰ ਝੱਜ ਦੋਰਾਹਾ, 23 ਫਰਵਰੀ- ਦੋਰਾਹਾ ਸ਼ਹਿਰ ਦੀ ਪਾਣੀ ਨਿਕਾਸੀ ਦੀ ਸਮੱਸਿਆ ਨੂੰ ਲੈ ਕੇ ਪਿਛਲੇ ਲੰਮੇ ਤੋਂ ਰੌਲਾ ਜਾਰੀ ਹੈ | ਅਕਾਲੀ ਸਰਕਾਰ ਵੇਲੇ ਕਈ ਸਾਲ ਤੱਕ ਟਰੀਟਮੈਂਟ ਪਲਾਂਟ ਦੇ ਨਾਮ 'ਤੇ ਸਿਆਸਤ ਚੱਲਦੀ ਰਹੀ ਜੋ ਹੁਣ ਤੱਕ ਵੀ ਜਾਰੀ ਹੈ | ਪਿਛਲੇ ਸਾਲਾਂ ਤੋਂ ...

ਪੂਰੀ ਖ਼ਬਰ »

ਡੀ. ਐਸ. ਪੀ. ਦਫ਼ਤਰ ਪਾਇਲ ਸਾਹਮਣੇ ਧਰਨਾ

ਪਾਇਲ, 23 ਫਰਵਰੀ (ਰਜਿੰਦਰ ਸਿੰਘ, ਨਿਜ਼ਾਮਪੁਰ)- ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਜਥੇਦਾਰ ਦੀਦਾਰ ਸਿੰਘ ਰਾਣੋਂ, ਲੋਕ ਜਗਾਓ ਮੰਚ ਦੇ ਗੁਰਦੀਪ ਸਿੰਘ, ਨੈਸ਼ਨਲ ਕਾਂਗਰਸ ਦੇ ਕੁਲਵੰਤ ਸਿੰਘ ਚੀਮਾ ਨੇ ਆਪਣੇ ਸਾਥੀਆਂ ਸਮੇਤ ਡੀ. ਐਸ. ਪੀ. ਪਾਇਲ ਦੇ ਦਫ਼ਤਰ ਸਾਹਮਣੇ ਧਰਨਾ ...

ਪੂਰੀ ਖ਼ਬਰ »

ਆਈ. ਵੀ. ਹਸਪਤਾਲ 'ਚ ਝਗੜੇ ਤੋਂ ਬਾਅਦ ਭੰਨ-ਤੋੜ

ਖੰਨਾ, 23 ਫਰਵਰੀ (ਮਨਜੀਤ ਸਿੰਘ ਧੀਮਾਨ, ਦਵਿੰਦਰ ਸਿੰਘ ਗੋਗੀ)- ਆਈ. ਵੀ. ਹਸਪਤਾਲ ਵਿਖੇ ਕੁੱਝ ਲੋਕਾਂ ਵਲੋਂ ਭੰਨ ਤੋੜ ਕੀਤੇ ਜਾਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਵਿਕਰਾਂਤ ਸਿੰਘ ਪੁੱਤਰ ਮੱਖਣ ਰਾਮ ਵਾਸੀ ਡਾਕਖ਼ਾਨਾ ਸਲੋਹ ਨਵਾਂਸ਼ਹਿਰ ਦਾ ਜੀ .ਟੀ. ਰੋਡ ਖੰਨਾ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ 3 ਕੈਨੇਡੀਅਨ ਸੰਸਦ ਮੈਂਬਰਾਂ ਦਾ ਸ਼ਾਨਦਾਰ ਸਵਾਗਤ

ਅੰਮਿ੍ਤਸਰ, 23 ਫਰਵਰੀ (ਜੱਸ)-ਖ਼ਾਲਸਾ ਕਾਲਜ ਦੇ 125 ਸਾਲਾ ਇਤਿਹਾਸ 'ਚ ਇਕ ਹੋਰ ਸੁਨਿਹਰਾ ਪੰਨਾ ਉਸ ਵੇਲੇ ਜੁੜਿਆ, ਜਦੋਂ ਕੈਨੇਡਾ ਦੇ ਸਰੀ ਨਿਊਟਨ ਤੋਂ ਪੰਜਾਬੀ ਮੂਲ ਦੇ ਸੰਸਦ ਮੈਂਬਰ ਸੁੱਖ ਧਾਲੀਵਾਲ, ਸਰੀ ਸੈਂਟਰਲ ਤੋਂ ਰਣਦੀਪ ਸਿੰਘ ਸਰਾਏ ਤੇ ਬਰੈਂਪਟਨ ਦੇ ਸੰਸਦ ਮੈਂਬਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX