ਤਾਜਾ ਖ਼ਬਰਾਂ


ਪੂਰੇ ਪੰਜਾਬ 'ਚ ਅੱਜ ਕਿਸਾਨਾਂ ਵਲੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਦਿੱਤੇ ਜਾਣਗੇ ਧਰਨੇ
. . .  37 minutes ago
ਸੰਗਰੂਰ, 18 ਜਨਵਰੀ (ਧੀਰਜ ਪਸ਼ੋਰੀਆ)- ਪੰਜਾਬ ਦੀਆਂ ਸੱਤ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਅੱਜ ਸੂਬੇ ਦੇ ਕਿਸਾਨਾਂ ਵਲੋਂ ਪੂਰੇ ਪੰਜਾਬ 'ਚ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਧਰਨੇ ਦਿੱਤੇ ਜਾਣਗੇ। ਬੀ. ਕੇ. ਯੂ. ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ...
ਭਾਰਤ ਬਨਾਮ ਆਸਟ੍ਰੇਲੀਆ ਤੀਜਾ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਆਸਟ੍ਰੇਲੀਆ 30/2
. . .  51 minutes ago
ਬਿਕਰਮ ਮਜੀਠੀਆ ਅੱਜ ਕਰਨਗੇ ਹਲਕਾ ਅਜਨਾਲਾ ਦਾ ਦੌਰਾ
. . .  56 minutes ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਹਲਕਾ ਅਜਨਾਲਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਅਕਾਲੀ ਅਹੁਦੇਦਾਰਾਂ ਅਤੇ ਵਰਕਰਾਂ ਨਾਲ...
ਸੰਘਣੀ ਧੁੰਦ ਕਾਰਨ ਤਿੰਨ ਵਾਹਨਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ, ਇੱਕ ਦੀ ਮੌਤ ਅਤੇ ਪੰਜ ਜ਼ਖ਼ਮੀ
. . .  about 1 hour ago
ਮੋਗਾ, 18 ਜਨਵਰੀ (ਗੁਰਦੇਵ ਭਾਮ)- ਬੀਤੀ ਰਾਤ ਸੰਘਣੀ ਧੁੰਦ ਕਾਰਨ ਮੋਗਾ-ਫਿਰੋਜ਼ਪੁਰ ਹਾਈਵੇਅ 'ਤੇ ਤਿੰਨ ਵਾਹਨਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਪੰਜ ਹੋਰ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਹਾਈਵੇਅ ਤੋਂ ਗੁਜ਼ਰ ਰਹੀ ਇੱਕ ਟੈਕਸੀ, ਜਿਸ 'ਚ ਕੁਝ...
ਭਾਰਤ ਬਨਾਮ ਆਸਟ੍ਰੇਲੀਆ ਤੀਜਾ ਇੱਕ ਦਿਨਾ ਮੈਚ : ਆਸਟ੍ਰੇਲੀਆ ਨੂੰ ਲੱਗਾ ਪਹਿਲਾ ਝਟਕਾ
. . .  about 1 hour ago
ਭਾਰਤ ਬਨਾਮ ਆਸਟ੍ਰੇਲੀਆ ਤੀਜਾ ਇੱਕ ਦਿਨਾ ਮੈਚ : ਮੀਂਹ ਕਾਰਨ ਰੁਕਿਆ ਖੇਡ, ਆਸਟ੍ਰੇਲੀਆ 1/0
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਸੀ.ਬੀ.ਆਈ ਵੱਲੋਂ ਸਾਂਈ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  1 day ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਵੱਲੋਂ ਰਿਸ਼ਵਤ ਦੇ ਮਾਮਲੇ 'ਚ ਸਪੋਰਟਸ ਅਥਾਰਿਟੀ ਆਫ਼ ਇੰਡੀਆ (ਸਾਈ) ਦੇ ਠਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਹੈ।
ਨਵੇਂ ਸਰਪੰਚਾਂ ਨੂੰ ਗਰਾਮ ਪੰਚਾਇਤਾਂ ਦਾ ਰਿਕਾਰਡ 21 ਤੱਕ ਦੇਣ ਦੇ ਹੁਕਮ
. . .  1 day ago
ਖਮਾਣੋਂ ,17 ਜਨਵਰੀ {ਮਨਮੋਹਣ ਸਿੰਘ ਕਲੇਰ}- ਰਾਜ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ {ਚੋਣ ਸ਼ਾਖਾ} ਵੱਲੋਂ ਰਾਜ ਸਮੂਹ ਜ਼ਿਲ੍ਹਾ ਵਿਕਾਸ ਅਫ਼ਸਰਾਂ ਅਤੇ ਬਲਾਕ ਵਿਕਾਸ ਅਫ਼ਸਰਾਂ ਨੂੰ ਇਕ ਪੱਤਰ ਜਾਰੀ ਕਰਦੇ ਹੋਏ ਮੌਜੂਦਾ ...
ਕੈਬਨਿਟ ਦੀ ਨਿਯੁਕਤ ਕਮੇਟੀ ਨੇ ਘਟਾਇਆ ਰਾਕੇਸ਼ ਅਸਥਾਨਾ ਸਮੇਤ 4 ਅਫਸਰਾਂ ਦਾ ਕਾਰਜਕਾਲ
. . .  1 day ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਦੇ ਵਿਸ਼ੇਸ਼ ਨਿਰਦੇਸ਼ਕ ਰਾਕੇਸ਼ ਅਸਥਾਨਾ ਅਤੇ ਤਿੰਨ ਹੋਰ ਸੀ.ਬੀ.ਆਈ ਅਫਸਰਾਂ ਦਾ ਕਾਰਜਕਾਲ ਕੇਂਦਰੀ ਕੈਬਨਿਟ ਦੀ ਨਿਯੁਕਤ ਕਮੇਟੀ ਵੱਲੋਂ...
ਸੱਚ ਦੀ ਜਿੱਤ ਹੋਈ ਹੈ - ਅੰਸ਼ੁਲ ਛਤਰਪਤੀ
. . .  1 day ago
ਪੰਚਕੂਲਾ, 17 ਜਨਵਰੀ - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਡੇਰਾ ਸਿਰਸਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਸਮੇਤ ਚਾਰ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ...
ਸੈਰ ਸਪਾਟਾ ਵਿਭਾਗ ਨੇ 7.90 ਕਰੋੜ ਦੀ ਲਾਗਤ ਨਾਲ ਛੱਤਬੀੜ ਦੀ ਕੀਤੀ ਕਾਇਆ ਕਲਪ - ਸਿੱਧੂ
. . .  1 day ago
ਜ਼ੀਰਕਪੁਰ, 17 ਜਨਵਰੀ (ਹਰਦੀਪ ਸਿੰਘ ਹੈਪੀ ਪੰਡਵਾਲਾ) - ਪੰਜਾਬ ਵਿੱਚ ਜੰਗਲੀ ਜੀਵ ਸੈਲਾਨੀਆਂ ਦੀ ਗਿਣਤੀ ਨੂੰ ਵਧਾਉਣ ਲਈ ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਵੱਲੋਂ ਛੱਤਬੀੜ...
ਛਤਰਪਤੀ ਹੱਤਿਆ ਮਾਮਲੇ 'ਚ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਪੰਚਕੂਲਾ, 17 ਜਨਵਰੀ (ਰਾਮ ਸਿੰਘ ਬਰਾੜ) - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਨੇ ਡੇਰਾ ਸੱਚਾ ਸੌਦਾ ਪ੍ਰਮੁੱਖ ਗੁਰਮੀਤ ਰਾਮ ਰਹੀਮ...
ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਸਰਾ ਇੱਕ ਦਿਨਾਂ ਮੈਚ ਕੱਲ੍ਹ
. . .  1 day ago
ਮੈਲਬੌਰਨ, 17 ਜਨਵਰੀ - ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਸਰਾ ਅਤੇ ਆਖ਼ਰੀ ਇੱਕ ਦਿਨਾਂ ਮੈਚ 18 ਜਨਵਰੀ ਨੂੰ ਮੈਲਬੌਰਨ 'ਚ ਖੇਡਿਆ ਜਾਵੇਗਾ। ਦੋਵੇਂ ਟੀਮਾਂ 1-1 ਮੈਚ ਜਿੱਤ...
ਮਹਿਲਾ ਕ੍ਰਿਕਟ : ਬੀ.ਸੀ.ਸੀ.ਆਈ ਵੱਲੋਂ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ
. . .  1 day ago
ਮੁੰਬਈ, 17 ਜਨਵਰੀ - ਬੀ.ਸੀ.ਸੀ.ਆਈ ਨੇ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਇਸ ਲੜੀ ਤਹਿਤ ਭਾਰਤੀ ਮਹਿਲਾ ਕ੍ਰਿਕਟ ਟੀਮ ਅਤੇ ਇੰਗਲੈਂਡ...
ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ ਹੋਵੇ - ਚੋਣ ਕਮਿਸ਼ਨ
. . .  1 day ago
ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਵੱਲੋਂ ਐੱਫ.ਆਈ.ਆਰ ਦਰਜ
. . .  1 day ago
ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਹੋਏ ਸ਼ਾਮਲ
. . .  1 day ago
ਲੋਕ ਵਿਦੇਸ਼ਾਂ ਤੋਂ ਇਲਾਜ ਲਈ ਆਉਂਦੇ ਨੇ ਗੁਜਰਾਤ - ਪ੍ਰਧਾਨ ਮੰਤਰੀ
. . .  1 day ago
ਆਸੀਆ ਅੰਦ੍ਰਾਬੀ ਨੂੰ ਐਨ.ਆਈ.ਏ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਕਾਂਗਰਸ ਵੱਲੋਂ ਵਿਧਾਨ ਸਭਾ ਚੋਣ ਲੜਨ ਵਾਲੇ ਰਾਜਵਿੰਦਰ ਸਿੰਘ ਲੱਖੀ ਅਕਾਲੀ ਦਲ 'ਚ ਸ਼ਾਮਲ
. . .  1 day ago
ਛਤਰਪਤੀ ਹੱਤਿਆ ਮਾਮਲਾ : ਜੱਜ ਨੇ ਫ਼ੈਸਲਾ ਪੜ੍ਹਨਾ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਨੇ ਕੀਤਾ ਸਰਦਾਰ ਵੱਲਭ ਭਾਈ ਪਟੇਲ ਇੰਸਟੀਚਿਊਟ ਦਾ ਉਦਘਾਟਨ
. . .  1 day ago
ਸੁਣਵਾਈ ਦੇ ਦੌਰਾਨ ਛਤਰਪਤੀ ਦੇ ਪਰਿਵਾਰ ਲਈ ਮੁਆਵਜ਼ੇ ਦੀ ਕੀਤੀ ਗਈ ਮੰਗ
. . .  1 day ago
2018 'ਚ ਮਾਰੇ ਗਏ 250 ਅੱਤਵਾਦੀ - ਉੱਤਰੀ ਕਮਾਂਡ ਪ੍ਰਮੁੱਖ
. . .  1 day ago
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ ਦੇ ਵਕੀਲ ਨੇ ਰਾਮ ਰਹੀਮ ਨੂੰ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੀ ਕੀਤੀ ਮੰਗ
. . .  1 day ago
ਥਰਮਲ ਮੁਲਾਜ਼ਮ ਜਥੇਬੰਦੀ ਦੇ ਨੁਮਾਇੰਦਿਆਂ ਨੂੰ ਪੁਲਿਸ ਨੇ ਲਿਆ ਹਿਰਾਸਤ
. . .  1 day ago
ਸ਼ਸ਼ੀ ਥਰੂਰ ਖ਼ਿਲਾਫ਼ ਅਪਰਾਧਿਕ ਮਾਣਹਾਨੀ ਮਾਮਲੇ ਦੀ ਸੁਣਵਾਈ ਮੁਲਤਵੀ
. . .  1 day ago
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦਿਨੇਸ਼ ਮਹੇਸ਼ਵਰੀ ਦਾ ਸਹੁੰ ਚੁੱਕ ਸਮਾਗਮ ਕੱਲ੍ਹ
. . .  1 day ago
ਪ੍ਰਧਾਨ ਮੰਤਰੀ ਨੇ ਕੀਤਾ ਵਾਈਬ੍ਰੈਂਟ ਗੁਜਰਾਤ ਗਲੋਬਲ ਵਪਾਰ ਮੇਲੇ ਦਾ ਉਦਘਾਟਨ
. . .  1 day ago
ਲੋਕਪਾਲ ਦੀ ਨਿਯੁਕਤੀ ਸਬੰਧੀ ਸੁਪਰੀਮ ਕੋਰਟ 'ਚ ਸੁਣਵਾਈ 7 ਮਾਰਚ ਨੂੰ
. . .  1 day ago
ਬੱਸ ਦੀ ਚਪੇਟ 'ਚ ਆਉਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਗਰਨੇਡ ਹਮਲੇ 'ਚ ਤਿੰਨ ਜ਼ਖਮੀ
. . .  1 day ago
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ. ਦੇ ਵਕੀਲ ਜੱਜ ਸਾਹਮਣੇ ਰੱਖ ਰਹੇ ਹਨ ਆਪਣਾ ਪੱਖ
. . .  1 day ago
ਰਾਮ ਰਹੀਮ ਦੇ ਵਕੀਲ ਵੱਲੋਂ ਜੱਜ ਸਾਹਮਣੇ ਰਹਿਮ ਦੀ ਅਪੀਲ
. . .  1 day ago
ਛਤਰਪਤੀ ਹੱਤਿਆ ਮਾਮਲੇ 'ਚ ਫ਼ੈਸਲਾ ਆਉਣ ਤੋਂ ਪਹਿਲਾਂ ਪੁਲਿਸ ਵੱਲੋਂ 14 ਥਾਵਾਂ 'ਤੇ ਨਾਕਾਬੰਦੀ
. . .  1 day ago
ਪੱਤਰਕਾਰ ਰਾਮਚੰਦਰ ਛਤਰਪਤੀ ਮਾਮਲੇ ਦੀ ਸੁਣਵਾਈ ਸ਼ੁਰੂ
. . .  1 day ago
ਸੰਗਰੂਰ 'ਚ ਸਵਾਈਨ ਫਲੂ ਪੀੜਤਾਂ ਦੀ ਗਿਣਤੀ ਵੱਧ ਕੇ ਹੋਈ ਤਿੰਨ
. . .  1 day ago
ਅਮਿਤ ਸ਼ਾਹ ਦੀ ਸਿਹਤ 'ਚ ਹੋ ਰਿਹੈ ਸੁਧਾਰ - ਭਾਜਪਾ
. . .  1 day ago
ਪ੍ਰਸਿੱਧ ਗਜ਼ਲ ਗੋ ਅਤੇ ਸ਼੍ਰੋਮਣੀ ਬਾਲ ਸਾਹਿਤਕਾਰ ਪ੍ਰੋ. ਸੁਖਦੇਵ ਸਿੰਘ ਗਰੇਵਾਲ ਦਾ ਦੇਹਾਂਤ
. . .  1 day ago
ਮੋਗਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ 2 ਲੜਕੀਆਂ ਸਮੇਤ 3 ਦੀ ਮੌਤ
. . .  1 day ago
ਵਿਧਾਇਕਾਂ ਦੀ ਖ਼ਰੀਦੋ ਫ਼ਰੋਖ਼ਤ ਨੂੰ ਲੈ ਕੇ ਕਾਂਗਰਸ ਵੱਲੋਂ ਭਾਜਪਾ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਸਬਰੀਮਾਲਾ ਮੰਦਰ 'ਚ ਪ੍ਰਵੇਸ਼ ਕਰਨ ਵਾਲੀਆ 2 ਮਹਿਲਾਵਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਖਹਿਰਾ ਨੇ ਆਪ ਦੀ ਰੈਲੀ ਨੂੰ ਲੈ ਕੇ ਭਗਵੰਤ ਮਾਨ 'ਤੇ ਸਾਧਿਆ ਨਿਸ਼ਾਨਾ
. . .  1 day ago
ਸੌਦਾ ਸਾਧ ਦੀ ਸਜ਼ਾ ਦੀ ਸੁਣਵਾਈ ਨੂੰ ਦੇਖਦਿਆਂ ਪੰਜਾਬ ਪੁਲਸ ਵੱਲੋਂ ਥਾਂ ਥਾਂ ਨਾਕੇਬੰਦੀ
. . .  1 day ago
ਟੀ.ਐਮ.ਸੀ. ਦੀ ਵਿਰੋਧੀ ਰੈਲੀ 'ਚ ਸ਼ਾਮਲ ਹੋਣਗੇ ਬਸਪਾ ਨੇਤਾ ਸਤੀਸ਼ ਚੰਦਰ ਮਿਸ਼ਰਾ
. . .  1 day ago
ਸੁਪਰੀਮ ਕੋਰਟ ਵੱਲੋਂ ਸ਼ਰਤਾਂ ਤਹਿਤ ਮੁੰਬਈ 'ਚ ਡਾਂਸ ਬਾਰ ਨੂੰ ਮਨਜ਼ੂਰੀ
. . .  1 day ago
ਰਵੀ ਸ਼ੰਕਰ ਪ੍ਰਸਾਦ ਨੂੰ ਏਮਜ਼ ਤੋਂ ਮਿਲੀ ਛੁੱਟੀ
. . .  1 day ago
ਤੇਲੰਗਾਨਾ ਦੇ ਨਵੇਂ ਵਿਧਾਇਕਾਂ ਨੇ ਚੁੱਕੀ ਸਹੁੰ
. . .  1 day ago
ਸੁਖਪਾਲ ਖਹਿਰਾ ਜਲੰਧਰ ਵਿਖੇ ਕਰ ਰਹੇ ਪ੍ਰੈੱਸ ਵਾਰਤਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਜੀਵਨ ਦੀਆਂ ਵੱਡੀਆਂ ਚੀਜ਼ਾਂ ਨੂੰ ਅਸੀਂ ਉਦੋਂ ਪਛਾਣਦੇ ਹਾਂ, ਜਦੋਂ ਅਸੀਂ ਉਨ੍ਹਾਂ ਨੂੰ ਗੁਆ ਲੈਂਦੇ ਹਾਂ। -ਸ਼ਰਤ ਚੰਦਰ

ਧਰਮ ਤੇ ਵਿਰਸਾ

ਸਿਮਰੌ ਸ੍ਰੀ ਹਰਿਰਾਇ

ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਸਮੁੱਚੇ ਜੀਵਨ ਨੂੰ ਜੇ ਦੋ ਸ਼ਬਦਾਂ ਵਿਚ ਬਿਆਨ ਕਰਨਾ ਹੋਵੇ ਤਾਂ ਉਨ੍ਹਾਂ ਨੂੰ ਨਿਰਭਓ ਨਿਰਵੈਰ ਹੀ ਕਿਹਾ ਜਾ ਸਕਦਾ ਹੈ। ਸਾਰੀ ਉਮਰ ਉਨ੍ਹਾਂ ਨੇ ਕਿਸੇ ਦਾ ਡਰ ਨਹੀਂ ਮੰਨਿਆ, ਕਿਸੇ ਨਾਲ ਵੈਰ ਨਹੀਂ ਕਮਾਇਆ। ਕਿਸੇ ਪ੍ਰਤੀ ਮਾੜਾ ਸ਼ਬਦ ਨਹੀਂ ਬੋਲਿਆ। ਵੱਡੇ ਭਰਾ ਧੀਰਮੱਲ ਨੇ ਡਰਾਵੇ ਵੀ ਦਿੱਤੇ। ਉਸ ਨੇ ਸਮੇਂ ਦੀ ਸਰਕਾਰ ਦਾ ਹੱਥ ਵੀ ਫੜਿਆ ਪਰ ਆਪ ਸ਼ਾਂਤ ਚਿੱਤ ਹੋ ਕੇ ਵਿਚਰਦੇ ਰਹੇ।
ਅਜਿਹੇ ਗੁਣਾਂ ਨਾਲ ਭਰਪੂਰ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਕੀਰਤਪੁਰ ਵਿਖੇ 16 ਜਨਵਰੀ, 1630 ਨੂੰ ਪਿਤਾ ਗੁਰਦਿੱਤਾ ਜੀ ਅਤੇ ਮਾਤਾ ਰਾਜ ਕੌਰ ਜੀ ਦੇ ਗ੍ਰਹਿ ਵਿਖੇ ਹੋਇਆ।
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਆਪਣਾ ਅੰਤਿਮ ਸਮਾਂ ਨੇੜੇ ਆਉਣ 'ਤੇ ਸੰਗਤਾਂ ਦੇ ਦੀਵਾਨ ਵਿਚ ਹੀ ਜੋਤੀ-ਜੋਤਿ ਸਮਾਉਣ ਦੀ ਗੱਲ ਕਹੀ ਤੇ ਨਾਲ ਹੀ ਹੁਕਮ ਕੀਤਾ-ਧਰਹੁ ਅਨੰਦ, ਨ ਕੀਜਹਿ ਸ਼ੋਕ। ਉਨ੍ਹਾਂ ਗੁਰਿਆਈ ਦੀ ਜ਼ਿੰਮੇਵਾਰੀ ਆਪਣੇ ਛੋਟੇ ਪੋਤਰੇ ਗੁਰੂ ਹਰਿਰਾਇ ਜੀ ਨੂੰ ਦਿੱਤੀ। ਉਸ ਵਕਤ ਆਪ ਦੀ ਉਮਰ 14 ਵਰ੍ਹੇ ਸੀ ਅਤੇ ਮਾਰਚ, 1644 ਦੀ ਤਿੰਨ ਤਰੀਕ ਸੀ।
ਗੁਰਗੱਦੀ 'ਤੇ ਬਿਰਾਜਮਾਨ ਹੋਣ ਉਪਰੰਤ ਆਪ ਨੇ ਸੰਗਤਾਂ ਨੂੰ ਉਪਦੇਸ਼ ਦਿੱਤਾ ਕਿ ਯਕੀਨ ਦੇ ਘਰ ਰਹੋ। ਸਤਿਨਾਮ ਜਪੋ। ਕਾਮ, ਕ੍ਰੋਧ, ਲੋਭ ਨੂੰ ਨੇੜੇ ਨਾ ਆਉਣ ਦਿਓ। ਸ਼ੁੱਭ ਕਰਮ ਕਰੋ ਤੇ ਮਾੜੇ ਕਰਮਾਂ ਨੂੰ ਨੇੜੇ ਨਾ ਆਉਣ ਦਿਓ। ਸੱਚੀ ਤੇ ਸੁੱਚੀ ਕਿਰਤ ਕਰੋ, ਨਿੱਕੀ-ਨਿੱਕੀ ਗੱਲ 'ਤੇ ਝਗੜੇ ਨਾ ਕਰੋ। ਮਾਂ-ਬਾਪ ਦੀ ਸੇਵਾ ਵੀ ਭਗਤੀ ਦਾ ਰੂਪ ਹੈ। ਘਰ ਵਿਚ ਹੀ ਪ੍ਰਭੂ ਨੂੰ ਪਾਇਆ ਜਾ ਸਕਦਾ ਹੈ। ਮਨੁੱਖਾ ਦੇਹੀ ਦੁਰਲੱਭ ਹੈ। ਵਿਸ਼ੇ ਵਿਕਾਰਾਂ ਵਿਚ ਪੈ ਕੇ ਜੀਵਨ ਦੀ ਬਾਜ਼ੀ ਨਾ ਹਾਰੋ। ਨਾਮ ਜਪਣਾ ਤੇ ਗਿਆਨ ਪ੍ਰਾਪਤ ਕਰਨਾ ਧਰਮ ਦੇ ਮੁੱਖ ਅੰਗ ਹਨ। ਕਿਰਤ ਵਿਚੋਂ ਦਸਵੰਧ ਜ਼ਰੂਰ ਕੱਢੋ। ਇਸ ਤਰ੍ਹਾਂ ਜੀਵਨ ਸੁਖੀ ਬਤੀਤ ਹੋਵੇਗਾ ਤੇ ਸਫ਼ਲ ਹੋਵੇਗਾ।
ਸ੍ਰੀ ਗੁਰੂ ਹਰਿਰਾਇ ਸਾਹਿਬ ਦਾ ਨਿਤ ਕਰਮ ਹੀ ਸਾਰਿਆਂ ਲਈ ਪ੍ਰੇਰਨਾ ਸਰੋਤ ਸੀ। ਆਪ ਪਹਿਰ ਰਹਿੰਦੀ ਰਾਤ ਉੱਠਦੇ, ਇਸ਼ਨਾਨ ਕਰਦੇ ਤੇ ਫਿਰ ਨਿਤਨੇਮ ਤੇ ਸਿਮਰਨ ਵਿਚ ਮਨ ਜੋੜਦੇ। ਫਿਰ ਸੰਗਤ ਵਿਚ ਆ ਕੇ ਰਬਾਬੀਆਂ ਪਾਸੋਂ ਕੀਰਤਨ ਸਰਵਣ ਕਰਦੇ, ਅਰਦਾਸ ਹੁੰਦੀ ਤੇ ਫਿਰ ਲੰਗਰ ਵਿਚ ਪੁੱਜਦੇ। ਪਹਿਲਾਂ ਸਾਰੀ ਸੰਗਤ ਨੂੰ ਪ੍ਰਸ਼ਾਦਾ ਛਕਾਉਂਦੇ ਤੇ ਫਿਰ ਆਪ ਛਕਦੇ। ਸ਼ਾਮ ਨੂੰ ਕਥਾ ਵਿਚਾਰਾਂ ਹੁੰਦੀਆਂ। ਵੱਡੇ-ਵੱਡੇ ਵਿਦਵਾਨ ਵੀ ਆਪ ਦੇ ਦਰਬਾਰ ਵਿਚ ਆਉਂਦੇ। ਗਿਆਨ ਅੰਮ੍ਰਿਤ ਦੀ ਵਰਖਾ ਹੁੰਦੀ। ਫਿਰ ਬਾਗਾਂ ਵਿਚ ਸੈਰ ਕਰਨ ਜਾਂਦੇ। ਬੱਚਿਆਂ ਨੂੰ ਇਕੱਠਿਆਂ ਕਰ ਕੇ ਉਪਦੇਸ਼ ਦਿੰਦੇ। ਰੱਖ ਵਿਚ ਜਾ ਕੇ ਪੰਛੀਆਂ ਨੂੰ ਚੋਗਾ ਆਦਿ ਪਾਉਂਦੇ ਤੇ ਸਾਂਭ-ਸੰਭਾਲ ਕਰਦੇ। ਉਪਰੰਤ ਸ਼ਫ਼ਾਖਾਨੇ ਵਿਚ ਜਾਂਦੇ ਤੇ ਰੋਗੀਆਂ ਨੂੰ ਦਵਾ-ਦਾਰੂ ਦਿੰਦੇ।
ਆਪ ਦਾ ਫੁੱਲਾਂ ਦੇ ਨਾਲ ਬਹੁਤ ਪਿਆਰ ਸੀ। ਕੀਰਤਪੁਰ ਨਗਰ ਦੀ ਆਬਾਦੀ ਘਣੀ ਹੋ ਜਾਣ ਕਾਰਨ ਕਈ ਨਵੀਆਂ ਬਸਤੀਆਂ ਬਣ ਗਈਆਂ ਸਨ। ਆਪ ਨੇ ਵੱਖ-ਵੱਖ ਥਾਵਾਂ 'ਤੇ 52 ਬਾਗ ਤਿਆਰ ਕਰਵਾਏ ਅਤੇ ਸਿਆਣੇ ਤੇ ਸੁਘੜ ਮਾਲੀ ਰੱਖੇ। ਦੂਰੋਂ-ਦੂਰੋਂ ਫੁੱਲਾਂ ਤੇ ਫਲਾਂ ਦੇ ਬੀਜ ਮੰਗਵਾ ਕੇ ਬਾਗ ਨੂੰ ਸਜਾਇਆ। ਸੁੰਦਰ ਵਾੜੀ ਵਾਲੇ ਮਾਲੀ ਨੂੰ ਅਸ਼ੀਰਵਾਦ ਤੇ ਇਨਾਮ ਵੀ ਦਿੰਦੇ। ਕੀਰਤਪੁਰ ਨੂੰ ਬਾਗਾਂ ਦਾ ਸ਼ਹਿਰ ਹੀ ਕਿਹਾ ਜਾਣ ਲੱਗ ਪਿਆ ਸੀ। ਇਨ੍ਹਾਂ ਬਾਗਾਂ ਵਿਚ ਕੇਵਲ ਖੂਬਸੂਰਤ ਤੇ ਸਜਾਵਟੀ ਫਲ-ਬੂਟੇ ਹੀ ਨਹੀਂ ਸਨ, ਸਗੋਂ ਦੁਰਲੱਭ ਦਵਾਈਆਂ ਨਾਲ ਭਰਪੂਰ ਬੂਟੇ ਵੀ ਲਗਵਾ ਕੇ ਕੀਮਤੀ ਦਵਾਈਆਂ ਤਿਆਰ ਕਰਵਾਈਆਂ ਜਾਂਦੀਆਂ ਸਨ।
ਸੰਨ 1646 ਵਿਚ ਪੰਜਾਬ ਵਿਚ ਅਜਿਹਾ ਕਾਲ ਪਿਆ ਕਿ ਲੋਕ ਇਕ ਇਕ ਬੁਰਕੀ ਤੋਂ ਆਤਰ ਹੋਣ ਲੱਗੇ। ਸ੍ਰੀ ਗੁਰੂ ਹਰਿਰਾਇ ਸਾਹਿਬ ਨੇ ਸੰਗਤਾਂ ਨੂੰ ਹੁਕਮ ਭੇਜੇ ਕਿ ਘਰ-ਘਰ ਲੰਗਰ ਲਗਾ ਦਿਓ। ਜਿੱਥੇ ਵੀ ਧਰਮਸ਼ਾਲਾ ਕਾਇਮ ਸੀ, ਲੰਗਰ ਲਗਾਉਣ ਦਾ ਹੁਕਮ ਦੇ ਦਿੱਤਾ। ਲੰਗਰ ਸਬੰਧੀ ਆਪ ਦਾ ਉਚੇਚਾ ਹੁਕਮ ਸੀ ਕੇਵਲ ਸਮੇਂ ਸਿਰ ਜਾਂ ਦੋ ਵਕਤ ਹੀ ਪ੍ਰਸ਼ਾਦਾ ਨਹੀਂ ਦੇਣਾ, ਸਗੋਂ ਜਦੋਂ ਵੀ ਕੋਈ ਆ ਜਾਵੇ, ਉਸ ਨੂੰ ਪਿਆਰ ਨਾਲ ਪ੍ਰਸ਼ਾਦਾ ਛਕਾਇਆ ਜਾਵੇ। ਆਪ ਨੇ ਲੰਗਰ ਵਰਤਾਉਣ ਤੋਂ ਪਹਿਲਾਂ ਨਗਾਰਾ ਵਜਾਉਣ ਦੀ ਮਰਯਾਦਾ ਵੀ ਚਲਾਈ, ਤਾਂ ਜੋ ਦੂਰ ਬੈਠੇ ਲੋਕ ਵੀ ਨਗਾਰਾ ਸੁਣ ਕੇ ਲੰਗਰ ਛਕਣ ਆ ਸਕਣ।
ਸ੍ਰੀ ਗੁਰੂ ਹਰਿਰਾਏ ਸਾਹਿਬ ਨੇ ਆਪਣਾ ਅੰਤਿਮ ਸਮਾਂ ਨੇੜੇ ਜਾਣ ਕੇ ਆਪਣੀ ਥਾਂ ਆਪਣੇ ਛੋਟੇ ਸਾਹਿਬਜ਼ਾਦੇ (ਗੁਰੂ) ਹਰਿਕ੍ਰਿਸ਼ਨ ਸਾਹਿਬ ਨੂੰ ਸਾਰੀ ਸੰਗਤ ਦੇ ਸਾਹਮਣੇ ਗੁਰਿਆਈ ਬਖਸ਼ਿਸ਼ ਕੀਤੀ। ਉਸ ਸਮੇਂ ਉਨ੍ਹਾਂ ਦੀ ਉਮਰ ਸਵਾ ਪੰਜ ਸਾਲ ਦੀ ਸੀ ਅਤੇ ਅਕਤੂਬਰ 1661 ਦੀ 6 ਤਰੀਕ ਸੀ।
ਸ੍ਰੀ ਗੁਰੂ ਹਰਿਰਾਏ ਸਾਹਿਬ ਨੇ ਭਾਵੇਂ ਬਾਣੀ ਦੀ ਰਚਨਾ ਨਹੀਂ ਕੀਤੀ ਪਰ ਆਪਣੇ ਜੀਵਨ ਕਾਲ ਵਿਚ ਉਨ੍ਹਾਂ ਨੇ ਜੋ ਉਪਦੇਸ਼ ਦਿੱਤੇ ਜਾਂ ਜੋ ਸਾਖੀਆਂ ਮਿਲਦੀਆਂ ਹਨ, ਉਨ੍ਹਾਂ ਤੋਂ ਇਹ ਪਤਾ ਲੱਗਦਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ ਤੇ ਆਦਰਸ਼ ਨੂੰ ਪ੍ਰਫੁੱਲਤ ਕਰਨ ਲਈ ਉਨ੍ਹਾਂ ਨੇ ਕੀ ਕੁਝ ਕੀਤਾ। ਗੁਰੂ ਪਾਤਸ਼ਾਹ ਨੇ ਜੋ ਉਪਦੇਸ਼ ਉਸ ਸਮੇਂ ਦੇ ਰਾਜਿਆਂ ਨੂੰ ਦਿੱਤਾ, ਉਸ ਦਾ ਵਰਨਣ ਕਰਦੇ ਹੋਏ ਮੈਕਾਲਫ ਲਿਖਦਾ ਹੈ ਕਿ ਗੁਰੂ ਸਾਹਿਬ ਨੇ ਸਮਝਾਇਆ ਕਿ ਰਾਜਾ ਹੋ ਕੇ ਕਿਸੇ ਨੂੰ ਰੋਹਬ ਨਾ ਦਿਖਾਓ। ਰਾਜੇ ਦਾ ਵਿਲਾਸੀ ਹੋਣਾ ਰਾਜ ਦੀ ਤਬਾਹੀ ਦਾ ਕਾਰਨ ਹੈ। ਰਾਜ ਦੀ ਆਮਦਨ ਲੋਕ ਭਲਾਈ ਦੇ ਕਾਰਜਾਂ ਲਈ ਵਰਤੀ ਜਾਵੇ। ਰਾਜਿਆਂ ਨੇ ਗੁਰੂ ਪਾਤਸ਼ਾਹ ਅੱਗੇ ਸੀਸ ਨਿਵਾਇਆ। ਇਨ੍ਹਾਂ ਰਾਜਿਆਂ ਵਿਚ ਰਾਜਾ ਤਾਰਾ ਚੰਦ ਤੇ ਰਾਜਾ ਦੀਪ ਚੰਦ ਵੀ ਸ਼ਾਮਿਲ ਸਨ।
ਜਦੋਂ ਸੰਗਤਾਂ ਦਾ ਦੀਵਾਨ ਲੱਗਦਾ ਤਾਂ ਗੁਰੂ ਸਾਹਿਬ ਉਨ੍ਹਾਂ ਦੇ ਸ਼ੰਕੇ ਵੀ ਨਵਿਰਤ ਕਰਦੇ। ਸਿੱਖਾਂ ਨੇ ਗੁਰੂ ਸਾਹਿਬ ਤੋਂ ਪੁੱਛਿਆ ਕਿ ਸੋਹਣਾ ਕੌਣ ਹੈ ਤੇ ਕਸੁਹਣਾ ਕੌਣ ਹੈ? ਗੁਰੂ ਜੀ ਕਹਿਣ ਲੱਗੇ ਜਿਸ ਪਾਸ ਸ਼ੀਤਲਤਾ ਹੈ, ਹਿਰਦੇ ਦੀ ਠੰਢਕ ਹੈ ਤੇ ਸ਼ਾਂਤ ਚਿਤ ਹੈ, ਉਹ ਸੋਹਣਾ ਹੈ ਤੇ ਜੋ ਸਦਾ ਉਤੇਜਿਤ ਰਹਿੰਦਾ ਹੈ ਤੇ ਸਾਜਿਸ਼ਾਂ ਘੜਦਾ ਹੈ, ਉਹ ਕਸੁਹਣਾ ਹੈ। ਮੁਕਤਾ ਕੌਣ ਹੈ? ਪੁੱਛਣ 'ਤੇ ਮਹਾਰਾਜ ਨੇ ਕਿਹਾ ਕਿ ਜਿਸ ਨੂੰ ਦੁੱਖ-ਸੁੱਖ ਵਿਚ ਪਰਮਾਤਮਾ ਯਾਦ ਰਹੇ, ਉਹ ਮੁਕਤਾ ਹੈ। ਜਦੋਂ ਸਿੱਖਾਂ ਨੇ ਪੁੱਛਿਆ ਕਿ ਪਾਪਾਂ ਦਾ ਮੂਲ ਕੀ ਹੈ ਤਾਂ ਆਪ ਨੇ ਫੁਰਮਾਇਆ ਕਿ ਲੋਭ ਹੀ ਪਾਪਾਂ ਦਾ ਮੂਲ ਹੈ। ਸਿੱਖਾਂ ਨੇ ਪੁੱਛਿਆ ਕਿ ਕਿਹੜੀ ਅਰਦਾਸ ਥਾਂਇ ਪੈਂਦੀ ਹੈ, ਤਾਂ ਗੁਰੂ ਸਾਹਿਬ ਨੇ ਕਿਹਾ ਕਿ ਜੋ ਅਰਦਾਸ ਸ਼ੁੱਧ ਹਿਰਦੇ ਨਾਲ ਹੋਵੇ ਤੇ ਸਭ ਦੇ ਭਲੇ ਲਈ ਹੋਵੇ, ਉਹੀ ਥਾਈਂ ਪੈਂਦੀ ਹੈ। ਯਾਤਰਾ ਦੇ ਅਸੂਲ ਦ੍ਰਿੜਾਉਂਦੇ ਹੋਏ ਆਪ ਨੇ ਸੰਗਤਾਂ ਨੂੰ ਫੁਰਮਾਇਆ ਕਿ ਸਫਰ 'ਤੇ ਚਲਦਿਆਂ ਕੀਰਤਨ ਕਰਦੇ ਜਾਓ। ਗੁਰੂ ਜਸ ਗਾਓ। ਹਾਸਾ-ਠੱਠਾ ਨਾ ਕਰੋ। ਪੜਾਅ ਕਰਦਿਆਂ ਦੀਵਾਨ ਸਜਾਓ ਤੇ ਗੁਰੂ ਉਪਦੇਸ਼ ਤੇ ਬਾਣੀ ਸੁਣੋ।
ਗੁਰਗੱਦੀ ਸੰਭਾਲਦਿਆਂ ਹੀ ਆਪ ਨੇ ਸ਼ਹਿਰ ਦੇ ਵਾਤਾਵਰਨ ਨੂੰ ਸੁੰਦਰ ਬਣਾਉਣ ਵੱਲ ਉਚੇਚਾ ਧਿਆਨ ਦੇਣਾ ਸ਼ੁਰੂ ਕਰ ਦਿੱਤਾ ਸੀ। ਈਕੋਸਿੱਖ ਸੰਗਠਨ ਵਲੋਂ ਇਸ ਦਿਵਸ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਵਾਤਾਵਰਨ ਦਿਵਸ ਵਜੋਂ ਕਈ ਸਾਲਾਂ ਤੋਂ ਮਨਾਇਆ ਜਾ ਰਿਹਾ ਹੈ। ਗੁਰਦੁਆਰਿਆਂ ਵਿਚ ਇਸ ਦਿਨ ਵਿਸ਼ੇਸ਼ ਦੀਵਾਨ ਸਜਾ ਕੇ ਕੁਦਰਤ ਸਬੰਧੀ ਗੁਰਬਾਣੀ ਦਾ ਕੀਰਤਨ ਅਤੇ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਜੀਵਨ ਸਬੰਧੀ ਵਿਚਾਰਾਂ ਕਰਵਾਈਆਂ ਜਾਂਦੀਆਂ ਹਨ। ਇਸ ਦਿਨ ਨੂੰ ਹੋਰ ਸਾਰਥਕ ਰੂਪ ਵਿਚ ਮਨਾਉਣ ਲਈ ਗੁਰੂ-ਘਰਾਂ ਵਿਚ ਤਿਆਰ ਕੀਤੇ ਜਾਣ ਵਾਲੇ ਲੰਗਰ ਲਈ ਜੈਵਿਕ ਖੇਤੀ ਨੂੰ ਅਪਣਾਉਣ ਦੀ ਲੋੜ ਤੇ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਡਿਸਪੋਜ਼ੇਬਲ ਪਲੇਟਾਂ, ਚਮਚਿਆਂ ਤੇ ਗਲਾਸਾਂ ਦੀ ਵਰਤੋਂ ਨਾ ਕੀਤੀ ਜਾਵੇ। ਬਿਜਲੀ ਊਰਜਾ ਦੀ ਖਪਤ ਨੂੰ ਘਟਾਉਣ ਲਈ ਸੋਲਰ ਪੈਨਲ ਤੇ ਐਲ.ਈ.ਡੀ. ਬਲਬਾਂ ਦੀ ਵਰਤੋਂ ਕਰੀਏ। ਹਰ ਗੁਰਦੁਆਰੇ ਦੇ ਨਾਲ ਇਕ ਸੁੰਦਰ ਪਾਰਕ ਦੀ ਉਸਾਰੀ ਕਰੀਏ। ਸਾਈਕਲ ਰੈਲੀ ਕਰ ਕੇ ਲੋਕਾਂ ਵਿਚ ਪੈਟਰੋਲ ਦੀ ਖਪਤ ਘਟਾਉਣ ਲਈ ਜਾਗਰੂਕਤਾ ਪੈਦਾ ਕਰੀਏ। ਵਾਤਾਵਰਨ ਦੀ ਸੰਭਾਲ ਲਈ ਗੁਰਦੁਆਰਿਆਂ ਵਿਚ ਸੈਮੀਨਾਰ ਕਰਵਾਈਏ।
ਸ੍ਰੀ ਗੁਰੂ ਹਰਿਰਾਇ ਸਾਹਿਬ ਦਾ ਗੁਰਗੱਦੀ ਦਿਵਸ 14 ਮਾਰਚ ਦਾ ਦਿਨ ਕਈ ਅੰਤਰਰਾਸ਼ਟਰੀ ਸਿੱਖ ਸੰਗਠਨਾਂ ਵਲੋਂ ਲਗਪਗ 22 ਮੁਲਕਾਂ ਵਿਚ ਵਾਤਾਵਰਨ ਦਿਵਸ ਦੇ ਤੌਰ 'ਤੇ ਮਨਾਇਆ ਜਾਂਦਾ ਹੈ। ਇਸ ਦਿਨ ਕਈ ਦੇਸ਼ਾਂ ਵਿਚ ਸਿੱਖ ਸੰਗਤਾਂ ਵਲੋਂ ਵੱਧ ਤੋਂ ਵੱਧ ਦਰੱਖਤ ਲਗਾਏ ਜਾਂਦੇ ਹਨ। ਅਸੀਂ ਵੀ ਇਸ ਤੋਂ ਪ੍ਰੇਰਨਾ ਲੈ ਕੇ ਆਪਣਾ ਵਾਤਾਵਰਨ ਸਾਫ਼-ਸੁਥਰਾ ਰੱਖ ਸਕਦੇ ਹਾਂ।


-105, ਮਾਇਆ ਨਗਰ, ਸਿਵਲ ਲਾਈਨਜ਼, ਲੁਧਿਆਣਾ। ਮੋਬਾ: 99155-15436

14 ਮਾਰਚ ਨੂੰ ਸ਼ਹੀਦੀ ਦਿਹਾੜੇ 'ਤੇ ਵਿਸ਼ੇਸ਼

ਸਿਦਕੀ ਸਿੱਖ ਯੋਧਾ ਸ਼ਹੀਦ ਅਕਾਲੀ ਫੂਲਾ ਸਿੰਘ

ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਨੂੰ ਅਸਲ ਰੂਪ ਵਿਚ ਵਿਸਥਾਰ ਦੇਣ ਲਈ ਆਪਣਾ-ਆਪ ਕੁਰਬਾਨ ਕਰਨ ਵਾਲੇ ਅਤੇ ਸ਼ਹਾਦਤ ਦਾ ਜਾਮ ਪੀਣ ਵਾਲੇ 96ਵੇਂ ਕਰੋੜੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਅਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਕਾਲੀ ਫੂਲਾ ਸਿੰਘ ...

ਪੂਰੀ ਖ਼ਬਰ »

ਇਤਿਹਾਸਕ ਗੁਰਦੁਆਰਾ ਗੁਰੂਸਰ ਮੰਜੀ ਸਾਹਿਬ ਪਾਤਸ਼ਾਹੀ ਛੇਵੀਂ ਗੁੱਜਰਵਾਲ (ਲੁਧਿਆਣਾ)

'ਜਿਥੇ ਬਾਬਾ ਪੈਰ ਧਰੇ, ਪੂਜਾ ਆਸਣੁ ਥਾਪਣਿ ਸੋਆ' ਦੇ ਮਹਾਂਵਾਕ ਅਨੁਸਾਰ ਸਾਡੇ ਗੁਰੂਆਂ ਨੇ ਜਿਥੇ ਵੀ ਆਪਣੇ ਪਵਿੱਤਰ ਚਰਨ ਪਾਏ, ਉਹੀ ਜਗ੍ਹਾ ਰਹਿੰਦੀ ਦੁਨੀਆ ਤੱਕ ਸਦਾ ਲਈ ਪੂਜਣਯੋਗ ਤੇ ਦਰਸ਼ਨੀ ਅਸਥਾਨ ਬਣ ਗਏ। ਗੁਰੂ ਹਰਿਗੋਬਿੰਦ ਸਾਹਿਬ ਦੇ ਵਿਸਮਾਦੀ ਪਲਾਂ ਦਾ ਇਕ ...

ਪੂਰੀ ਖ਼ਬਰ »

ਦਰਵਾਜ਼ੇ ਉੱਪਰ ਮੌਤ

(ਲੜੀ ਜੋੜਨ ਲਈ ਪਿਛਲੇ ਮੰਗਲਵਾਰ ਦਾ ਧਰਮ ਤੇ ਵਿਰਸਾ ਅੰਕ ਦੇਖੋ) ਜਿਸ ਤਰੀਕੇ ਨਾਲ ਚੇਤ ਸਿੰਘ ਬਾਜਵਾ ਦਾ ਕਤਲ ਹੋਇਆ ਸੀ, ਮਹਾਰਾਜਾ ਖੜਕ ਸਿੰਘ ਦੇ ਸਾਹਮਣੇ ਕੋਈ ਸ਼ੰਕਾ ਨਹੀਂ ਰਹੀ ਕਿ ਜੇ ਉਹ ਆਪਣੇ-ਆਪ ਸ਼ਾਹੀ ਤਖ਼ਤ ਤੋਂ ਪਾਸੇ ਨਹੀਂ ਹੋਇਆ ਤਾਂ ਉਸ ਦਾ ਅੰਤ ਵੀ ਇਸੇ ਤਰ੍ਹਾਂ ...

ਪੂਰੀ ਖ਼ਬਰ »

ਜੋੜ ਮੇਲੇ 'ਤੇ ਵਿਸ਼ੇਸ਼

ਵੀਹਵੀਂ ਸਦੀ ਦੇ ਮਹਾਨ ਤਪੱਸਵੀ ਸੰਤ ਬਾਬਾ ਅਤਰ ਸਿੰਘ ਮਸਤੂਆਣੇ ਵਾਲੇ

ਸੰਤ ਬਾਬਾ ਅਤਰ ਸਿੰਘ ਨੇ ਉਦੋਂ ਇਸ ਧਰਤੀ 'ਤੇ ਜਨਮ ਲਿਆ ਜਦੋਂ ਮਹਾਰਾਜਾ ਰਣਜੀਤ ਸਿੰਘ ਦੇ ਅਕਾਲ ਚਲਾਣੇ ਪਿੱਛੋਂ ਅੰਗਰੇਜ਼ਾਂ ਦੇ ਰਾਜ ਵਿਚ ਪੰਜਾਬ ਭਿਆਨਕ ਹਾਲਾਤ 'ਚੋਂ ਗੁਜ਼ਰ ਰਿਹਾ ਸੀ। ਸੰਤ ਅਤਰ ਸਿੰਘ ਦਾ ਜਨਮ ਪਿੰਡ ਚੀਮਾ (ਸੰਗਰੂਰ) ਵਿਖੇ ਚੇਤ ਸੁਦੀ ਏਕਮ 1923 ਬਿਕਰਮੀ ...

ਪੂਰੀ ਖ਼ਬਰ »

ਗੁਰਮੁਖੀ ਲਿਪੀ ਦੀ ਸਰਹੱਦ ਪਾਰ ਦਸਤਕ

ਸਾਲ 1947 'ਚ ਹੋਈ ਦੇਸ਼ ਦੀ ਵੰਡ ਦੇ ਨਾਲ ਦੋਵਾਂ ਦੇਸ਼ਾਂ ਦੀ ਆਪਸੀ ਸਾਂਝ ਅਤੇ ਭਾਈਚਾਰੇ ਦੀ ਤਾਂ ਵੰਡ ਹੋਣੀ ਹੀ ਸੀ ਪਰ ਇਸ ਦੇ ਨਾਲ ਹੀ ਭਾਸ਼ਾ ਅਤੇ ਲਿਪੀ ਦੀ ਵੀ ਵੰਡ ਹੋ ਗਈ, ਜਿਸ ਦੇ ਚਲਦਿਆਂ ਪਾਕਿਸਤਾਨ ਤਰਫ਼ ਅਲੱਗ-ਅਲੱਗ ਸੂਬਿਆਂ ਦੀਆਂ ਸਥਾਨਕ ਭਾਸ਼ਾਵਾਂ ਦੇ ਨਾਲ-ਨਾਲ ਪੱਛਮੀ ...

ਪੂਰੀ ਖ਼ਬਰ »

ਜੰਗਨਾਮਾ ਕਾਜ਼ੀ ਨੂਰ ਮੁਹੰਮਦ

(ਲੜੀ ਜੋੜਨ ਲਈ ਪਿਛਲੇ ਮੰਗਲਵਾਰ ਦਾ ਧਰਮ ਤੇ ਵਿਰਸਾ ਅੰਕ ਦੇਖੋ) ਹੁਣ ਵਾਪਸੀ ਸੀ। ਸੱਤ ਦਿਨ ਸਿੱਖਾਂ ਨਾਲ ਝੜਪਾਂ ਹੁੰਦੀਆਂ ਰਹੀਆਂ। ਸਤਲੁਜ ਦਰਿਆ ਲੰਘ ਕੇ ਅੱਗੇ ਵਧੇ ਤਾਂ ਪਤਾ ਲੱਗਾ ਕਿ ਬੇਓੜਕ ਸਿੱਖ ਲਸ਼ਕਰ ਅੰਮ੍ਰਿਤਸਰ ਇਕੱਠਾ ਹੋ ਗਿਆ ਹੈ। ਪਾਤਸ਼ਾਹ ਨੇ ਕਾਫ਼ਰਾਂ ...

ਪੂਰੀ ਖ਼ਬਰ »

ਸ਼ੇਖ ਫ਼ਰੀਦੁਦੀਨ ਦੀ ਪੁਸਤਕ

ਪੰਛੀਆਂ ਦੀ ਮਜਲਿਸ

(ਲੜੀ ਜੋੜਨ ਲਈ ਪਿਛਲੇ ਮੰਗਲਵਾਰ ਦਾ ਧਰਮ ਤੇ ਵਿਰਸਾ ਅੰਕ ਦੇਖੋ) ਚਲਦੇ ਬਿਰਤਾਂਤ ਵਿਚ ਜਿਸ ਵਿਚਾਰ ਨਾਲ ਮਿਲਦੀ ਕੋਈ ਤੁਕ ਉਸ ਨੂੰ ਢੁਕਵੀਂ ਜਾਪੀ ਹੈ, ਉਸ ਨੇ ਪੈਰ ਟਿੱਪਣੀ ਵਿਚ ਦੇ ਦਿੱਤੀ ਹੈ। ਇਕ-ਦੋ ਥਾਵਾਂ ਉੱਪਰ ਜਨਮ ਸਾਖੀ ਵਿਚੋਂ ਕੁਝ ਸਾਖੀਆਂ ਵੀ ਉਦਰਿਤ ਕੀਤੀਆਂ ...

ਪੂਰੀ ਖ਼ਬਰ »

ਸ਼ਬਦ ਵਿਚਾਰ

ਤਿਚਰੁ ਵਸਹਿ ਸੁਹੇਲੜੀ ਜਿਚਰੁ ਸਾਥੀ ਨਾਲਿ॥

ਸਿਰੀਰਾਗੁ ਮਹਲਾ ੫ ਤਿਚਰੁ ਵਸਹਿ ਸੁਹੇਲੜੀ ਜਿਚਰੁ ਸਾਥੀ ਨਾਲਿ॥ ਜਾ ਸਾਥੀ ਉਠੀ ਚਲਿਆ ਤਾ ਧਨ ਖਾਕੂ ਰਾਲਿ॥ ੧॥ ਮਨਿ ਬੈਰਾਗੁ ਭਇਆ ਦਰਸਨੁ ਦੇਖਣੈ ਕਾ ਚਾਉ॥ ਧੰਨੁ ਸੁ ਤੇਰਾ ਥਾਨੁ॥ ੧॥ ਰਹਾਉ॥ ਜਿਚਰੁ ਵਸਿਆ ਕੰਤੁ ਘਰਿ ਜੀਉ ਜੀਉ ਸਭਿ ਕਹਾਤਿ॥ ਜਾ ਉਠੀ ਚਲਸੀ ...

ਪੂਰੀ ਖ਼ਬਰ »

ਪ੍ਰੇਰਨਾ-ਸਰੋਤ

ਸਰੀਰ ਵਿਚਾਰਾਂ ਦਾ ਅਤੇ ਵਿਚਾਰ ਆਤਮਾ ਦਾ ਪ੍ਰਤੀਕ ਹਨ

ਗਿਆਨ ਸਾਨੂੰ ਸਿੱਖਿਆ ਦਿੰਦਾ ਹੈ ਕਿ ਸੰਸਾਰ ਨੂੰ ਤਿਆਗਣਾ ਚਾਹੀਦਾ ਹੈ ਪਰ ਛੱਡਣਾ ਨਹੀਂ ਚਾਹੀਦਾ। ਇਸ ਦਾ ਭਾਵ ਹੈ ਕਿ ਸੰਸਾਰ ਵਿਚ ਰਹਿੰਦੇ ਹੋਏ ਹੀ ਇਸ ਦਾ ਮੋਹ ਤਿਆਗ ਕਰੋ। ਸਵਾਮੀ ਵਿਵੇਕਾਨੰਦ 'ਗਿਆਨਯੋਗ ਤੇ ਪ੍ਰਵਚਨ' ਵਿਚ ਲਿਖਦੇ ਹਨ ਕਿ ਸੰਨਿਆਸੀ ਦੀ ਅਸਲ ਕਸੌਟੀ ...

ਪੂਰੀ ਖ਼ਬਰ »

ਪਤਿਤਪੁਣੇ ਨੂੰ ਰੋਕਣਾ ਤੇ ਘਰ ਵਾਪਸੀ

(ਲੜੀ ਜੋੜਨ ਲਈ ਪਿਛਲੇ ਮੰਗਲਵਾਰ ਦਾ ਧਰਮ ਤੇ ਵਿਰਸਾ ਅੰਕ ਦੇਖੋ) ਅੱਜ ਤੋਂ ਕੋਈ 30-40 ਸਾਲ ਪਹਿਲਾਂ ਸਿੱਖ ਧਰਮ ਦੀਆਂ ਸਤਿਕਾਰਯੋਗ ਬੀਬੀਆਂ ਵਾਸਤੇ ਬਹੁਤ ਯਾਦਗਾਰਾਂ ਬਣਾਈਆਂ ਗਈਆਂ ਸਨ ਤੇ ਬਹੁਤ ਸ਼ਰਧਾ ਪ੍ਰਗਟ ਕੀਤੀ ਜਾਂਦੀ ਸੀ ਪਰ ਉਨ੍ਹਾਂ ਦੇ ਨਾਂਅ ਇਸ ਤਰ੍ਹਾਂ ਲਏ ...

ਪੂਰੀ ਖ਼ਬਰ »

ਗੁਰੂ ਸਾਹਿਬਾਨ ਦੇ ਸੰਦੇਸ਼ ਨੂੰ ਪੱਲੇ ਬੰਨ੍ਹਣ ਦੀ ਲੋੜ-ਗਿਆਨੀ ਗੁਰਬਖਸ਼ ਸਿੰਘ ਗੁਲਸ਼ਨ

ਗਿਆਨੀ ਗੁਰਬਖਸ਼ ਸਿੰਘ ਗੁਲਸ਼ਨ ਪੰਥ ਦੇ ਸਿਰਮੌਰ ਵਿਦਵਾਨ, ਵਿਚਾਰਕ ਅਤੇ ਕਥਾਕਾਰ ਹਨ। ਲੰਬੇ ਸਮੇਂ ਤੋਂ ਇੰਗਲੈਂਡ (ਯੂ. ਕੇ.) ਵਿਚ ਰਹਿੰਦਿਆਂ ਉਨ੍ਹਾਂ ਸਿੱਖੀ ਦੇ ਪ੍ਰਚਾਰ ਦੇ ਨਾਲ-ਨਾਲ ਕੁਝ ਇਤਿਹਾਸਕ ਪੁਸਤਕਾਂ ਵੀ ਲਿਖੀਆਂ ਹਨ। ਉਨ੍ਹਾਂ ਦਾ ਵਿਚਾਰ ਹੈ ਕਿ ਸਿੱਖੀ ...

ਪੂਰੀ ਖ਼ਬਰ »

16 ਮਾਰਚ ਨੂੰ ਸ਼ਹੀਦੀ ਸਮਾਗਮ 'ਤੇ ਵਿਸ਼ੇਸ਼

ਗ਼ਦਰੀ ਸ਼ਹੀਦ ਭਾਈ ਬਲਵੰਤ ਸਿੰਘ ਅਤੇ ਭਾਈ ਰੰਗਾ ਸਿੰਘ ਖੁਰਦਪੁਰ

ਜ਼ਿਲ੍ਹਾ ਜਲੰਧਰ ਦੇ ਕਸਬਾ ਆਦਮਪੁਰ ਨੇੜਲੇ ਪਿੰਡ ਖੁਰਦਪੁਰ ਦੇ ਜੰਮਪਲ ਭਾਈ ਰੰਗਾ ਸਿੰਘ ਅਤੇ ਭਾਈ ਬਲਵੰਤ ਸਿੰਘ ਨੇ ਦੇਸ਼ ਦੀ ਆਜ਼ਾਦੀ ਲਈ ਗ਼ਦਰ ਪਾਰਟੀ ਦੇ ਝੰਡੇ ਹੇਠ ਲੜੀ ਗਈ ਪਹਿਲੀ ਹਥਿਆਰਬੰਦ ਲੜਾਈ ਵਿਚ ਪੂਰੀ ਸਰਗਰਮੀ ਨਾਲ ਹਿੱਸਾ ਲਿਆ। ਭਾਈ ਬਲਵੰਤ ਸਿੰਘ ਨੇ ਵਿਦੇਸ਼ ...

ਪੂਰੀ ਖ਼ਬਰ »

ਧਾਰਮਿਕ ਸਾਹਿਤ

ਸਿੱਖੀ ਯੋਧਿਆਂ ਦੀ ਖਾਣ ਲੇਖਕ/ਕਵੀ : ਬਲਜੀਤ ਸਿੰਘ ਬਾਗੀ ਪ੍ਰਕਾਸ਼ਕ : ਤਰਕ ਭਾਰਤੀ ਪ੍ਰਕਾਸ਼ਨ, ਬਰਨਾਲਾ। ਕੀਮਤ : 200 ਰੁਪਏ, ਸਫੇ : 159 ਸੰਪਰਕ : 95924-30738 ਪੰਜਾਬ ਅਮਰ ਸ਼ਹੀਦਾਂ ਦੀ ਧਰਤੀ ਹੈ। ਇਸ ਧਰਤੀ ਦੇ ਇਤਿਹਾਸ ਨੂੰ ਕਲਮ ਰਾਹੀਂ ਪੇਸ਼ ਕਰਨਾ ਕੋਈ ਸੌਖਾ ਕਾਰਜ ਨਹੀਂ। ਇਸ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX