ਤਾਜਾ ਖ਼ਬਰਾਂ


ਭਾਰਤ ਬਨਾਮ ਇੰਗਲੈਂਡ ਤੀਜਾ ਟੈੱਸਟ ਮੈਚ : ਭਾਰਤ ਦੀ ਟੀਮ ਨੇ ਇੰਗਲੈਂਡ ਨੂੰ ਦਿੱਤਾ 521 ਦੌੜਾਂ ਦਾ ਟੀਚਾ
. . .  5 minutes ago
ਅਟਲ ਜੀ ਨੇ ਸਮਰਾਟ ਦੀ ਤਰ੍ਹਾਂ ਹਰ ਇਕ ਦੇ ਦਿਲ 'ਤੇ ਰਾਜ ਕੀਤਾ - ਹਰਸਿਮਰਤ ਕੌਰ ਬਾਦਲ
. . .  about 1 hour ago
ਨਵੀਂ ਦਿੱਲੀ, 20 ਅਗਸਤ - ਦਿੱਲੀ 'ਚ ਸਾਬਕਾ ਪ੍ਰਧਾਨ ਮੰਤਰੀ ਸਵ. ਅਟਲ ਬਿਹਾਰੀ ਵਾਜਪਾਈ ਦੀ ਪ੍ਰਾਰਥਨਾ ਸਭਾ ਮੌਕੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ...
ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਜੇਲ੍ਹ 'ਚ ਮਿਲਣ ਪਹੁੰਚੇ ਗਿਆਨੀ ਗੁਰਬਚਨ ਸਿੰਘ
. . .  about 2 hours ago
ਪਟਿਆਲਾ, 20 ਅਗਸਤ- ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ 'ਚ ਪਟਿਆਲਾ ਜੇਲ੍ਹ ਵਿਚ ਸਜ਼ਾ ਕੱਟ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਪਟਿਆਲਾ ਜੇਲ੍ਹ 'ਚ ਮਿਲਣ ਪਹੁੰਚੇ ...
ਜੰਮੂ-ਕਸ਼ਮੀਰ ਦੇ ਲੋਕਾਂ ਲਈ ਮਹਾਨ ਸ਼ਖ਼ਸੀਅਤ ਸਨ ਵਾਜਪਾਈ ਜੀ- ਮਹਿਬੂਬਾ ਮੁਫ਼ਤੀ
. . .  about 3 hours ago
ਬਰਮਿੰਘਮ ਵਿਖੇ ਮਨਾਈ ਗਈ ਭਾਰਤੀ ਸੁਤੰਤਰਤਾ ਦਿਵਸ ਦੀ 71ਵੀਂ ਵਰ੍ਹੇਗੰਢ
. . .  about 3 hours ago
ਬਰਮਿੰਘਮ,20 ਅਗਸਤ - ਇੰਗਲੈਂਡ ਦੇ ਬਰਮਿੰਘਮ 'ਚ ਕੌਂਸਲੇਟ ਜਨਰਲ ਆਫ਼ ਇੰਡੀਆ ਵੱਲੋਂ ਭਾਰਤੀ ਸੁਤੰਤਰਤਾ ਦਿਵਸ ਦੀ 71ਵੀਂ ਵਰ੍ਹੇਗੰਢ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਭਾਰਤੀ ਕੌਂਸਲ ਜਨਰਲ ਡਾ: ਅਮਨ ਪੁਰੀ ਨੇ ਤਿਰੰਗਾ ਲਹਿਰਾਇਆ। ...
ਆਂਧਰਾ ਪ੍ਰਦੇਸ਼ ਦੇ ਸਰਕਾਰੀ ਮੁਲਾਜ਼ਮਾਂ ਨੇ ਕੇਰਲ ਲਈ 20 ਕਰੋੜ ਦੀ ਕੀਤੀ ਆਰਥਿਕ ਸਹਾਇਤਾ
. . .  about 3 hours ago
ਅਮਰਾਵਤੀ, 20 ਅਗਸਤ- ਆਂਧਰਾ ਪ੍ਰਦੇਸ਼ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਹੜ੍ਹ ਪ੍ਰਭਾਵਿਤ ਕੇਰਲ ਦੇ ਪੀੜਤਾਂ ਲਈ 20 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਐਲਾਨ ਕੀਤਾ ਹੈ। ਰਾਜ ਸਰਕਾਰ ਦੇ ਸਰਕਾਰੀ ਕਰਮਚਾਰੀ, ਅਧਿਆਪਕ ਅਤੇ ਪੈਨਸ਼ਨਰ ਆਪਣੀ...
ਭਾਰਤ ਬਨਾਮ ਇੰਗਲੈਂਡ ਤੀਜਾ ਟੈੱਸਟ ਮੈਚ : ਭਾਰਤ ਨੂੰ ਹੁਣ ਤੱਕ 364 ਦੌੜਾਂ ਦੀ ਲੀਡ, 195/2
. . .  about 4 hours ago
ਵਿਨੇਸ਼ ਫੋਗਾਟ ਦੀ ਜਿੱਤ ਨਾਲ ਏਸ਼ੀਅਨ ਖੇਡਾਂ 'ਚੋਂ ਭਾਰਤ ਨੂੰ ਮਿਲਿਆ ਦੂਜਾ ਸੋਨ ਤਗਮਾ
. . .  about 4 hours ago
ਏਸ਼ੀਅਨ ਖੇਡਾਂ 2018 : ਭਾਰਤੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਜਿੱਤਿਆ ਸੋਨ ਤਗਮਾ
. . .  about 4 hours ago
ਅਟਲ ਜੀ ਤੋਂ ਸਾਨੂੰ ਬਹੁਤ ਕੁੱਝ ਸਿੱਖਣ ਨੂੰ ਮਿਲਿਆ - ਅਡਵਾਨੀ
. . .  about 4 hours ago
ਬਾਗ਼ੀ ਧੜੇ ਨੇ ਖਹਿਰਾ ਨੂੰ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦਾ ਥਾਪਿਆ ਐਕਟਿੰਗ ਪ੍ਰਧਾਨ
. . .  about 5 hours ago
ਚੰਡੀਗੜ੍ਹ, 20 ਅਗਸਤ- ਆਮ ਆਦਮੀ ਪਾਰਟੀ ਦੇ ਬਾਗ਼ੀ ਧੜੇ ਨੇ ਅੱਜ ਬਗ਼ਾਵਤ ਦਾ ਇੱਕ ਹੋਰ ਕਦਮ ਚੁੱਕਦਿਆਂ ਸੁਖਪਾਲ ਸਿੰਘ ਖਹਿਰਾ ਨੂੰ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦਾ ਐਕਟਿੰਗ ਪ੍ਰਧਾਨ ਥਾਪ ਦਿੱਤਾ । ਇਸ ਧੜੇ ਵੱਲੋਂ ਬਣਾਈ ਰਾਜਸੀ ਮਾਮਲਿਆਂ ਦੀ...
ਸ਼ਿਵ ਸੈਨਾ ਦਾ ਜ਼ਿਲ੍ਹਾ ਪ੍ਰਧਾਨ ਤੇ ਉਸ ਦਾ ਸਾਥੀ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ
. . .  about 5 hours ago
ਜੈਤੋ, 20 ਅਗਸਤ(ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਥਾਨਕ ਪੁਲਿਸ ਵੱਲੋਂ ਸ਼ਿਵ ਸੈਨਾ ਦੇ ਜ਼ਿਲ੍ਹਾ ਪ੍ਰਧਾਨ ਤੇ ਉਸ ਦੇ ਸਾਥੀ ਨੂੰ 550 ਨਸ਼ੀਲੀਆਂ ਗੋਲੀਆਂ, 22 ਹਜ਼ਾਰ ਨਕਦ ਅਤੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਸੀ.ਆਈ.ਏ...
ਕਸ਼ਮੀਰ 'ਤੇ ਅਟਲ ਜੀ ਨੇ ਪੇਸ਼ ਕੀਤਾ ਵੱਖਰਾ ਨਜ਼ਰੀਆ - ਮੋਦੀ
. . .  about 5 hours ago
ਵਾਜਪਾਈ ਜੀ ਨੇ ਆਪਣੀ ਜ਼ਿੰਦਗੀ ਲੋਕਤੰਤਰ ਨੂੰ ਕਰ ਦਿੱਤੀ ਸਮਰਪਿਤ- ਮੋਦੀ
. . .  about 5 hours ago
ਅਸਾਮ ਸਰਕਾਰ ਨੇ ਹੜ੍ਹ ਪ੍ਰਭਾਵਿਤ ਕੇਰਲ ਲਈ 3 ਕਰੋੜ ਦੀ ਵਿੱਤੀ ਸਹਾਇਤਾ ਦੇਣ ਦਾ ਕੀਤਾ ਐਲਾਨ
. . .  about 5 hours ago
ਦਿਸਪੁਰ, 20 ਅਗਸਤ- ਅਸਾਮ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਕੇਰਲ ਲਈ 3 ਕਰੋੜ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ ਹੈ। ਕੇਰਲ 'ਚ ਆਏ ਭਾਰੀ ਹੜ੍ਹ ਕਾਰਨ ਕਈ ਲੋਕਾਂ ਦੀ ਮੌਤ ਹੋ ਚੁਕੀ ਹੈ। ਇਸ ਸੰਬੰਧੀ ਅਸਾਮ ਦੇ ਮੁੱਖ ਮੰਤਰੀ ਸਰਬਾਨੰਦ ਸੋਨੋਵਾਲ ਨੇ...
ਵਾਜਪਾਈ ਦੀ ਪ੍ਰਾਰਥਨਾ ਸਭਾ 'ਚ ਸ਼ਾਮਲ ਹੋਏ ਯੋਗ ਗੁਰੂ ਰਾਮਦੇਵ ਸਮੇਤ ਕਈ ਮੰਤਰੀ
. . .  about 6 hours ago
ਐਸ.ਜੀ.ਪੀ.ਸੀ. ਵੱਲੋਂ ਕੇਰਲ ਨੂੰ ਭੇਜੀ ਗਈ ਰਾਹਤ ਸਮਗਰੀ
. . .  about 6 hours ago
ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  about 7 hours ago
ਏਸ਼ੀਅਨ ਖੇਡਾਂ 2018 : ਭਾਰਤੀ ਨਿਸ਼ਾਨੇਬਾਜ਼ ਲਕਸ਼ ਨੇ ਜਿੱਤਿਆ ਚਾਂਦੀ ਦਾ ਤਗਮਾ
. . .  about 7 hours ago
ਸਿੱਧੂ ਪਾਕਿਸਤਾਨ ਪੰਜਾਬ ਦੇ ਮੰਤਰੀ ਜਾਂ ਪਾਰਟੀ ਵਰਕਰ ਦੇ ਰੂਪ 'ਚ ਨਹੀਂ ਗਏ ਸਨ- ਕਾਂਗਰਸ
. . .  about 6 hours ago
ਏਸ਼ੀਅਨ ਖੇਡਾਂ 2018 : ਉਜ਼ਬੇਕਿਸਤਾਨ ਦੀ ਪਹਿਲਵਾਨ ਹਰਾ ਕੇ ਫਾਈਨਲ 'ਚ ਪਹੁੰਚੀ ਵਿਨੇਸ਼ ਫੋਗਾਟ
. . .  about 8 hours ago
ਭਾਰਤ ਨੇ ਖਾਰਜ ਕੀਤਾ ਪਾਕਿਸਤਾਨ ਦੇ ਵਿਦੇਸ਼ ਮੰਤਰੀ ਦਾ ਦਾਅਵਾ
. . .  about 8 hours ago
ਜੰਮੂ-ਕਸ਼ਮੀਰ : ਬੱਸ 'ਤੇ ਢਿੱਗਾਂ ਡਿੱਗਣ ਕਾਰਨ ਚਾਰ ਯਾਤਰੀਆਂ ਦੀ ਮੌਤ
. . .  about 8 hours ago
ਕੇਰਲ 'ਚ ਹੁਣ ਤੱਕ 3757 ਮੈਡੀਕਲ ਕੀਤੇ ਸਥਾਪਿਤ- ਜੇ. ਪੀ. ਨੱਢਾ
. . .  1 minute ago
ਕੇਰਲ 'ਚ ਹੜ੍ਹ ਦੀ ਸਮੀਖਿਆ ਲਈ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਬੁਲਾਈ ਬੈਠਕ
. . .  about 9 hours ago
ਕਬੱਡੀ ਖਿਡਾਰੀ ਦੀ ਭੇਦਭਰੇ ਹਾਲਾਤਾਂ 'ਚ ਮੌਤ
. . .  about 9 hours ago
ਬ੍ਰਿਟੇਨ 'ਚ ਹੈ ਪੀ. ਐਨ. ਬੀ. ਘਪਲੇ ਦਾ ਦੋਸ਼ੀ ਨੀਰਵ ਮੋਦੀ
. . .  about 9 hours ago
ਪਾਕਿਸਤਾਨ ਦੇ ਵਿਦੇਸ਼ ਮੰਤਰੀ ਦਾ ਦਾਅਵਾ, ਮੋਦੀ ਨੇ ਚਿੱਠੀ ਲਿਖ ਕੇ ਇਮਰਾਨ ਖ਼ਾਨ ਨੂੰ ਗੱਲਬਾਤ ਲਈ ਦਿੱਤਾ ਸੱਦਾ
. . .  about 9 hours ago
ਕੋਫੀ ਅੱਨਾਨ ਦੇ ਪਰਿਵਾਰ ਨੂੰ ਮਿਲਣ ਲਈ ਵਿਦੇਸ਼ ਜਾਣਗੇ ਸ਼ਸ਼ੀ ਥਰੂਰ, ਅਦਾਲਤ ਨੇ ਦਿੱਤੀ ਆਗਿਆ
. . .  about 10 hours ago
ਸੁਲਤਾਨਵਿੰਡ ਦੇ ਰੁਕੇ ਵਿਕਾਸ ਕੰਮਾਂ ਨੂੰ ਲੈ ਕੇ ਪਿੰਡ ਵਾਸੀਆਂ ਵਲੋਂ ਲਾਇਆ ਗਿਆ ਧਰਨਾ
. . .  about 10 hours ago
ਜਾਪਾਨ ਦੇ ਰੱਖਿਆ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 10 hours ago
ਏਸ਼ੀਅਨ ਖੇਡਾਂ 2018 : ਨਿਸ਼ਾਨੇਬਾਜ਼ੀ ਦੇ ਮੁਕਾਬਲੇ 'ਚ ਤਗਮੇ ਤੋਂ ਖੁੰਝੀ ਅਪੂਰਵੀ ਚੰਦੇਲਾ
. . .  about 11 hours ago
ਤਾਲਿਬਾਨ ਨੇ ਅਫ਼ਗਾਨਿਸਤਾਨ 'ਚ ਔਰਤਾਂ ਅਤੇ ਬੱਚਿਆਂ ਸਮੇਤ ਕਈ ਲੋਕਾਂ ਨੂੰ ਬਣਾਇਆ ਬੰਦੀ
. . .  about 11 hours ago
ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਬੇਟੇ ਨੂੰ ਮਿਲੀ ਜ਼ਮਾਨਤ
. . .  about 11 hours ago
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਕਈ ਝਟਕੇ, ਪੰਜ ਲੋਕਾਂ ਦੀ ਮੌਤ
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਜੀਵਨ ਦੀਆਂ ਵੱਡੀਆਂ ਚੀਜ਼ਾਂ ਨੂੰ ਅਸੀਂ ਉਦੋਂ ਪਛਾਣਦੇ ਹਾਂ, ਜਦੋਂ ਅਸੀਂ ਉਨ੍ਹਾਂ ਨੂੰ ਗੁਆ ਲੈਂਦੇ ਹਾਂ। -ਸ਼ਰਤ ਚੰਦਰ
  •     Confirm Target Language  

ਕਪੂਰਥਲਾ / ਫਗਵਾੜਾ

ਜ਼ਿਲ੍ਹੇ 'ਚ ਗ਼ੈਰ ਕਾਨੂੰਨੀ ਮਾਈਨਿੰਗ ਵਿਰੁੱਧ ਬਣੀ ਸੰਯੁਕਤ ਟੀਮ ਨੇ 8 ਟਰੈਕਟਰ ਟਰਾਲੀਆਂ ਕੀਤੀਆਂ ਜ਼ਬਤ

ਕਪੂਰਥਲਾ, 12 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਜ਼ਿਲ੍ਹੇ 'ਚ ਗ਼ੈਰ ਕਾਨੂੰਨੀ ਮਾਈਨਿੰਗ ਵਿਰੁੱਧ ਪੰਜਾਬ ਸਰਕਾਰ ਦੇ ਆਦੇਸ਼ 'ਤੇ ਜ਼ਿਲ੍ਹੇ ਵਿਚ ਬਣਾਈਆਂ ਗਈਆਂ ਸੰਯੁਕਤ ਟੀਮਾਂ ਵਲੋਂ ਚਲਾਈ ਗਈ ਮੁਹਿਮ ਦੌਰਾਨ ਬੀਤੇ ਇਕ ਹਫ਼ਤੇ ਦੌਰਾਨ ਵੱਖ-ਵੱਖ ਥਾਵਾਂ 'ਤੇ ਗ਼ੈਰ ਕਾਨੂੰਨੀ ਰੇਤ ਤੇ ਮਿੱਟੀ ਦੀ ਨਿਕਾਸੀ ਕਰਨ ਦੇ ਸਬੰਧ ਵਿਚ ਇਕ ਖ਼ੁਦਾਈ ਮਸ਼ੀਨ ਤੇ 8 ਟਰੈਕਟਰ ਟਰਾਲੀਆਂ ਜ਼ਬਤ ਕੀਤੀਆਂ ਗਈਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਹੁਲ ਚਾਬਾ ਵਧੀਕ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਅੱਜ ਗ਼ੈਰ ਕਾਨੂੰਨੀ ਮਾਈਨਿੰਗ ਸਬੰਧੀ ਗਠਿਤ ਕੀਤੀ ਅੰਤਰ ਵਿਭਾਗੀ ਸੰਯੁਕਤ ਟੀਮਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਲਈ ਹੋਈ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਸੰਯੁਕਤ ਟੀਮ ਵਲੋਂ ਪਿੰਡ ਖਿਜਰਪੁਰ ਦੇ ਅੱਛਰ ਸਿੰਘ, ਵਾਹੀਯੋਗ ਜ਼ਮੀਨ ਵਿਚ ਨਜਾਇਜ਼ ਨਿਕਾਸੀ ਕਰਦਾ ਪਾਇਆ ਗਿਆ | ਸਬੰਧਿਤ ਵਿਅਕਤੀ ਵਿਰੁੱਧ ਥਾਣਾ ਤਲਵੰਡੀ ਚੌਧਰੀਆਂ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ | ਇਸੇ ਤਰ੍ਹਾਂ ਪਿੰਡ ਫਰੀਦਪੁਰ ਦੇ ਛੱਪੜ ਵਿਚੋਂ ਭੈਣੀ ਹੂਸੇ ਖਾਂ ਦੇ ਅਮਰ ਸਿੰਘ ਵਲੋਂ ਗ਼ੈਰ ਕਾਨੂੰਨੀ ਰੇਤ ਦੀ ਨਿਕਾਸੀ ਦੇ ਸਬੰਧ ਵਿਚ ਉਸ ਦਾ ਟਰੈਕਟਰ, ਟਰਾਲੀ ਤੇ ਕੁਰਾਹਾ ਜ਼ਬਤ ਕਰਕੇ ਉਸ ਵਿਰੁੱਧ ਕੇਸ ਦਰਜ ਕਰਵਾਇਆ ਗਿਆ ਹੈ | ਇਸੇ ਤਰ੍ਹਾਂ ਜੋਗਿੰਦਰ ਸਿੰਘ ਵਾਸੀ ਖਾਨੋਵਾਲ, ਸੋਹਣ ਸਿੰਘ ਵਾਸੀ ਬੂਹ ਦੀ ਇਕ ਖ਼ੁਦਾਈ ਮਸ਼ੀਨ, ਟਰੈਕਟਰ ਤੇ ਟਰਾਲੀਆਂ ਵੀ ਥਾਣਾ ਫੱਤੂਢੀਂਗਾ ਵਲੋਂ ਕਬਜ਼ੇ ਵਿਚ ਲਈਆਂ ਗਈਆਂ ਹਨ ਤੇ ਸਬੰਧਿਤ ਵਿਅਕਤੀਆਂ ਨੂੰ ਜ਼ਮੀਨ ਦੇ ਦਸਤਾਵੇਜ਼ ਪੇਸ਼ ਕਰਨ ਦੇ ਆਦੇਸ਼ ਦਿੱਤੇ ਗਏ ਹਨ | ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਨੀਵਾਰ ਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਪਿੰਡ ਢੁੱਡੀਆਂਵਾਲ ਵਿਚ ਗੁਰਚਰਨ ਸਿੰਘ ਨਾਮੀ ਵਿਅਕਤੀ ਜੋ ਟਰੈਕਟਰ ਟਰਾਲੀਆਂ ਸਮੇਤ ਖ਼ੁਦਾਈ ਕਰਦਾ ਪਾਇਆ ਗਿਆ, ਉਨ੍ਹਾਂ ਦੇ ਟਰੈਕਟ ਟਰਾਲੀਆਂ ਕਬਜ਼ੇ ਵਿਚ ਲੈ ਕੇ ਥਾਣਾ ਭੁਲਾਣਾ ਚੌਾਕੀ ਵਿਚ ਭੇਜ ਦਿੱਤੇ ਗਏ ਹਨ | ਇਸੇ ਦੌਰਾਨ ਹੀ ਡਿਪਟੀ ਕਮਿਸ਼ਨਰ ਮੁਹੰਮਦ ਤਇਅਬ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਗੈਰ ਕਾਨੂੰਨੀ ਰੇਤ ਦੀ ਨਿਕਾਸੀ ਕਰਨ ਵਾਲਿਆਂ ਵਿਰੁੱਧ ਪੰਜਾਬ ਦੇ ਮੁੱਖ ਸਕੱਤਰ ਦੇ ਆਦੇਸ਼ 'ਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਇਕ ਸੰਯੁਕਤ ਟੀਮ ਤੋਂ ਇਲਾਵਾ ਜ਼ਿਲ੍ਹਾ ਪੱਧਰੀ ਟੀਮ ਵੀ ਗਠਨ ਕੀਤੀ ਗਈ ਹੈ | ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗੈਰ ਕਾਨੂੰਨੀ ਨਿਕਾਸੀ ਵਿਰੁੱਧ ਖੁੱਲ ਕੇ ਅੱਗੇ ਆਉਣ, ਮੁਹੰਮਦ ਤਇਅਬ ਨੇ ਕਿਹਾ ਕਿ ਜ਼ਿਲ੍ਹੇ ਵਿਚ ਗੈਰ ਕਾਨੂੰਨੀ ਨਿਕਾਸੀ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ |

ਜ਼ਿਲ੍ਹੇ 'ਚ ਮੱਛੀ ਪਾਲਣ ਕਿੱਤੇ ਲਈ ਸਾਜ਼ਗਾਰ ਮਾਹੌਲ ਤੇ ਭਰਪੂਰ ਸੰਭਾਵਨਾਵਾਂ ਮੌਜੂਦ- ਭੁੱਲਰ

ਕਪੂਰਥਲਾ, 12 ਮਾਰਚ (ਸਡਾਨਾ)- ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਚੇਅਰਮੈਨ ਮੱਛੀ ਪਾਲਕ ਏਜੰਸੀ ਕਪੂਰਥਲਾ ਅਵਤਾਰ ਸਿੰਘ ਭੁੱਲਰ ਨੇ ਕਿਹਾ ਕਿ ਜ਼ਿਲ੍ਹੇ ਵਿਚ ਮੱਛੀ ਪਾਲਣ ਕਿੱਤੇ ਲਈ ਸਾਜ਼ਗਾਰ ਮਾਹੌਲ ਤੇ ਭਰਪੂਰ ਸੰਭਾਵਨਾਵਾਂ ਮੌਜੂਦ ਹਨ ਅਤੇ ਕਿਸਾਨਾਂ ਨੂੰ ਇਸ ਦਾ ...

ਪੂਰੀ ਖ਼ਬਰ »

ਐੱਸ.ਡੀ.ਐੱਮ. ਵਲੋਂ ਢਿਲਵਾਂ ਦੀਆਂ ਟਰੈਵਲ ਏਜੰਸੀਆਂ ਦੀ ਅਚਨਚੇਤ ਚੈਕਿੰਗ

ਢਿਲਵਾਂ, 12 ਮਾਰਚ (ਪਲਵਿੰਦਰ, ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)- ਐੱਸ. ਡੀ. ਐੱਮ. ਕਪੂਰਥਲਾ ਡਾ. ਨਯਨ ਭੁੱਲਰ ਨੇ ਅੱਜ ਢਿਲਵਾਂ ਦੀਆਂ ਵੱਖ-ਵੱਖ ਟਰੈਵਲ ਏਜੰਸੀਆਂ ਦੀ ਅਚਨਚੇਤ ਚੈਕਿੰਗ ਕੀਤੀ, ਜਿਨ੍ਹਾਂ ਵਿਚ ਅਰੋੜਾ ਐਾਟਰਪ੍ਰਾਈਜ਼ਿਸ, ਵਿਸ਼ਾਲ ਐਾਟਰਪ੍ਰਾਈਸਿਜ਼ ਤੇ ...

ਪੂਰੀ ਖ਼ਬਰ »

ਜੱਜ ਨੇ ਯੂਨੀਵਰਸਿਟੀ ਦੇ ਬਾਹਰ 57 ਬੱਸਾਂ ਦੇ ਚਲਾਨ ਕਰਵਾਏ, 5 ਬੱਸਾਂ ਨੂੰ ਕੀਤਾ ਬਾਂਡ

ਫਗਵਾੜਾ, 12 ਮਾਰਚ (ਹਰੀਪਾਲ ਸਿੰਘ)- ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਬਾਹਰ ਲੱਗਣ ਵਾਲੇ ਜਾਮ ਤੋਂ ਛੁਟਕਾਰਾ ਪਾਉਣ ਲਈ ਅੱਜ ਪਰਮਾਨੈਂਟ ਲੋਕ ਅਦਾਲਤ ਦੀ ਡਿਸਟਿ੍ਕ ਚੇਅਰਮੈਨ ਮਾਣਯੋਗ ਜੱਜ ਮੰਜੂ ਰਾਣਾ ਵਲੋਂ ਮੌਕੇ 'ਤੇ 57 ਬੱਸਾਂ ਦੇ ਚਲਾਨ ਕਟਵਾਏ ਤੇ 5 ਬੱਸਾਂ ਨੂੰ ...

ਪੂਰੀ ਖ਼ਬਰ »

ਭੈਣਾਂ ਨੂੰ ਪੇਪਰ ਦਿਵਾਉਣ ਲਈ ਲੈ ਕੇ ਜਾਂਦੇ ਭਰਾ ਦੀ ਸੜਕ ਹਾਦਸੇ 'ਚ ਮੌਤ

ਹੁਸੈਨਪੁਰ, 12 ਮਾਰਚ (ਸੋਢੀ)- ਕਪੂਰਥਲਾ ਸੁਲਤਾਨਪੁਰ ਲੋਧੀ ਜੀ. ਟੀ. ਰੋਡ ਉੱਪਰ ਦਾਣਾ ਮੰਡੀ ਖੈੜਾ ਦੋਨਾਂ ਦੇ ਸਾਹਮਣੇ ਅੱਜ 8 ਵਜੇ ਦੇ ਕਰੀਬ ਟਰੈਕਟਰ ਟਰਾਲੀ ਤੇ ਮੋਟਰਸਾਈਕਲ ਵਿਚਕਾਰ ਟੱਕਰ ਹੋਣ ਨਾਲ ਪੇਪਰ ਦਿਵਾਉਣ ਲਈ ਜਾਂਦੇ ਲੜਕੇ ਦੀ ਮੌਕੇ 'ਤੇ ਹੀ ਮੌਤ ਹੋ ਜਾਣ ਅਤੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਰੁਜ਼ਗਾਰ ਸਿਰਜਣ ਪ੍ਰੋਗਰਾਮ ਤਹਿਤ ਉਦਯੋਗ ਲਗਾਉਣ ਲਈ 25 ਲੱਖ ਦਾ ਕਰਜ਼ਾ ਦਿੱਤਾ ਜਾਂਦੈ - ਭੁੱਲਰ

ਕਪੂਰਥਲਾ, 12 ਮਾਰਚ (ਵਿ. ਪ੍ਰ.)- ਪ੍ਰਧਾਨ ਮੰਤਰੀ ਰੁਜ਼ਗਾਰ ਸਿਰਜਣ ਪ੍ਰੋਗਰਾਮ ਤਹਿਤ ਸਰਵਿਸਿਜ਼ ਯੂਨਿਟ ਲਗਾਉਣ ਵਾਲੇ ਵਿਅਕਤੀ ਨੂੰ 10 ਲੱਖ ਰੁਪਏ ਤੇ ਮੈਨੂਫੈਕਚਰਿੰਗ ਯੂਨਿਟ ਲਗਾਉਣ ਵਾਲੇ ਨੂੰ 25 ਲੱਖ ਰੁਪਏ ਤੱਕ ਦਾ ਕਰਜ਼ਾ ਦਿੱਤਾ ਜਾ ਰਿਹਾ ਹੈ, ਜਿਸ ਵਿਚ ਲਾਭਪਾਤਰੀ ...

ਪੂਰੀ ਖ਼ਬਰ »

ਸੜਕ ਹਾਦਸਿਆਂ 'ਚ ਦੋ ਵਿਅਕਤੀਆਂ ਦੀ ਮੌਤ

ਫਗਵਾੜਾ, 12 ਮਾਰਚ (ਹਰੀਪਾਲ ਸਿੰਘ)- ਫਗਵਾੜਾ ਵਿਖੇ ਹੋਏ ਦੋ ਵੱਖ-ਵੱਖ ਸੜਕ ਹਾਦਸਿਆਂ ਦੇ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਖੰਡ ਮਿੱਲ ਚੌਾਕ ਦੇ ਨੇੜੇ ਫਲਾਈਓਵਰ 'ਤੇ ਇਕ ਟਰੱਕ ਦੀ ਚਪੇਟ ਦੇ ਵਿਚ ਆਉਣ ਕਰਕੇ ਸਕੂਟਰ ਸਵਾਰ ਵਿਅਕਤੀ ਦੀ ...

ਪੂਰੀ ਖ਼ਬਰ »

5ਵੀਂ ਜਮਾਤ ਦੀ ਅੱਜ ਸ਼ੁਰੂ ਹੋਣ ਵਾਲੀ ਪ੍ਰੀਖਿਆ ਲਈ ਜ਼ਿਲ੍ਹੇ 'ਚ ਸਾਰੀਆਂ ਤਿਆਰੀਆਂ ਮੁਕੰਮਲ

ਕਪੂਰਥਲਾ, 12 ਮਾਰਚ (ਅਮਰਜੀਤ ਕੋਮਲ)- ਐੱਸ. ਸੀ. ਈ. ਆਰ. ਟੀ. ਪੰਜਾਬ ਵਲੋਂ ਵਿੱਦਿਅਕ ਸੈਸ਼ਨ 2017-18 ਦੌਰਾਨ ਪੰਜਵੀਂ ਜਮਾਤ ਦੀ 13 ਮਾਰਚ ਨੂੰ ਹੋਣ ਵਾਲੀ ਪ੍ਰੀਖਿਆ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਇਸ ਸਾਲਾਨਾ ਪ੍ਰੀਖਿਆ ਵਿਚ ਜ਼ਿਲ੍ਹਾ ਕਪੂਰਥਲਾ ਦੇ 5323 ...

ਪੂਰੀ ਖ਼ਬਰ »

ਰਾਣੀ ਪੁਰ ਵਿਖੇ ਜੱਸਾ ਸਿੰਘ ਆਹਲੂਵਾਲੀਆ ਤੇ ਸੰਤ ਬਾਬਾ ਰਣਜੀਤ ਸਿੰਘ ਭੋਗ ਪੁਰ ਵਾਲਿਆਂ ਦੀ ਮਿੱਠੀ ਯਾਦ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

ਫਗਵਾੜਾ, 12 ਮਾਰਚ (ਅਸ਼ੋਕ ਕੁਮਾਰ ਵਾਲੀਆ)- ਸੁਲਤਾਨ ਊੱਲ ਕੌਮ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੇ 300 ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਤੇ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਸ੍ਰੀ ਹਰਗੋਬਿੰਦਗੜ੍ਹ ਸਾਹਿਬ ਭੋਗਪੁਰ ਵਾਲਿਆ ਦੀ ਮਿੱਠੀ ਯਾਦ ਵਿਚ ਦੋ ਦਿਨਾਂ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਸਮੇਤ ਇਕ ਗਿ੍ਫ਼ਤਾਰ

ਫਗਵਾੜਾ, 12 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਸਪੈਸ਼ਲ ਟਾਸਕ ਫੋਰਸ (ਐੱਸ.ਟੀ.ਐੱਫ.) ਦੀ ਟੀਮ ਵਲੋਂ ਅੱਜ ਇਕ ਨੌਜਵਾਨ ਨੂੰ ਨਸ਼ੀਲੀਆਂ ਦਵਾਈਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਐੱਸ.ਟੀ.ਐੱਫ ਦੇ ਏ.ਆਈ.ਜੀ. ਮੁਖਵਿੰਦਰ ਸਿੰਘ ਭੁੱਲਰ ਦੀਆਂ ਹਦਾਇਤਾਂ 'ਤੇ ਐੱਸ.ਟੀ.ਐੱਫ. ਫਗਵਾੜਾ ਦੇ ...

ਪੂਰੀ ਖ਼ਬਰ »

ਹਲਕਾ ਭੁਲੱਥ ਦੇ ਕਾਂਗਰਸੀ ਵਰਕਰਾਂ ਨੇ ਮੋਦੀ ਸਰਕਾਰ ਦਾ ਪੁਤਲਾ ਸਾੜਿਆ

ਨਡਾਲਾ, 12 ਮਾਰਚ (ਮਾਨ)- ਦੇਸ਼ ਭਰ ਵਿਚ ਬੁੱਤ ਤੋੜੇ ਜਾਣ ਦੀਆਂ ਵਾਪਰ ਰਹੀਆਂ ਘਟਨਾਵਾਂ ਵਿਰੁੱਧ ਹਲਕਾ ਭੁਲੱਥ ਕਾਂਗਰਸ ਵਲੋਂ ਕਾਂਗਰਸ ਹਾਈ ਕਮਾਨ ਦੇ ਆਦੇਸ਼ਾਂ 'ਤੇ ਨਡਾਲਾ ਚੌਾਕ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਤੇ ਮੋਦੀ ਸਰਕਾਰ ਵਿਰੁੱਧ ਜੰਮ ...

ਪੂਰੀ ਖ਼ਬਰ »

ਨੈਸ਼ਨਲ ਮੈਡੀਕਲ ਕਮਿਸ਼ਨ ਬਿੱਲ ਦੇ ਵਿਰੋਧ ਵਿਚ ਆਈ. ਅੱੈਮ. ਏ. ਨੇ ਕੱਢੀ ਸਾਈਕਲ ਰੈਲੀ

ਕਪੂਰਥਲਾ, 12 ਮਾਰਚ (ਸਡਾਨਾ)- ਨੈਸ਼ਨਲ ਮੈਡੀਕਲ ਕਮਿਸ਼ਨ ਬਿੱਲ 2017 ਪ੍ਰਤੀ ਆਪਣਾ ਵਿਰੋਧ ਪ੍ਰਗਟ ਕਰਦੇ ਹੋਏ ਆਈ.ਐੱਮ.ਏ. ਦੇ ਡਾਕਟਰਾਂ ਵਲੋਂ ਸਾਈਕਲ ਰੈਲੀ ਕੱਢੀ ਗਈ, ਜਿਸ ਨੂੰ ਸੇਵਾ ਮੁਕਤ ਸਿਵਲ ਸਰਜਨ ਡਾ: ਰਜਿੰਦਰ ਭੋਲਾ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ | ...

ਪੂਰੀ ਖ਼ਬਰ »

ਲਾਰਡ ਕ੍ਰਿਸ਼ਨਾ ਪੋਲੀਟੈਕਨਿਕ ਤੇ ਸ਼ਹੀਦ ਊਧਮ ਸਿੰਘ ਕਾਲਜ ਦੇ ਵਿਦਿਆਰਥੀਆਂ ਨੇ ਵਿੱਦਿਅਕ ਖੇਤਰ 'ਚ ਮਾਰੀਆਂ ਮੱਲਾਂ

ਕਪੂਰਥਲਾ, 12 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਲਾਰਡ ਕ੍ਰਿਸ਼ਨਾ ਪੋਲੀਟੈਕਨਿਕ ਕਾਲਜ ਦੇ ਕੰਪਿਊਟਰ ਸਾਇੰਸ ਦੇ ਵਿਦਿਆਰਥੀ ਹਰਪ੍ਰੀਤ ਸਿੰਘ ਦੂਜੇ ਸਮੈਸਟਰ ਦੀ ਪ੍ਰੀਖਿਆ ਵਿਚੋਂ ਪਹਿਲੇ, ਜਦਕਿ ਸ਼ਹੀਦ ਊਧਮ ਸਿੰਘ ਕਾਲਜ ਆਫ਼ ਤਕਨਾਲੋਜੀ ਦੀ ਬੀ.ਐੱਸ.ਸੀ. (ਐੱਮ.ਐੱਲ.ਐੱਸ.) ਨੇ ...

ਪੂਰੀ ਖ਼ਬਰ »

ਬਾਬਾ ਅਮਰਨਾਥ ਤੇ ਬਾਬਾ ਹੀਰਾ ਦਾਸ ਦੀ ਯਾਦ 'ਚ ਸਾਲਾਨਾ ਜੋੜ ਮੇਲਾ 14 ਤੋਂ

ਸੁਭਾਨਪੁਰ, 12 ਮਾਰਚ (ਕੰਵਰ ਬਰਜਿੰਦਰ ਸਿੰਘ ਜੱਜ)- ਬਾਬਾ ਹੀਰਾ ਦਾਸ ਤੇ ਬਾਬਾ ਅਮਰਨਾਥ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਪਿੰਡ ਬੂਟ ਵਿਖੇ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਦੇਵ ਸਿੰਘ ਤੇ ਮੁੱਖ ਸੇਵਾਦਾਰ ਚਰਨ ਸਿੰਘ ਨੇ ਦੱਸਿਆ ਕਿ ਬਾਬਾ ਹੀਰਾ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਗਠਜੋੜ ਦੇ ਲਗਾਏ ਬੂਟਿਆਂ ਨੂੰ ਪਾਣੀ ਦੇ ਰਹੀ ਹੈ ਕਾਂਗਰਸ- ਚੀਮਾ

ਸੁਲਤਾਨਪੁਰ ਲੋਧੀ, 12 ਮਾਰਚ (ਨਰਿੰਦਰ ਸਿੰਘ ਸੋਨੀਆ)- ਆਮ ਆਦਮੀ ਪਾਰਟੀ ਦੀ ਨੌਜਵਾਨ ਇਕਾਈ ਨੂੰ ਮਜ਼ਬੂਤ ਕਰਨ ਤੇ ਯੂਥ ਵਿੰਗ ਦੀ ਵਾਗਡੋਰ ਆਕਾਸ਼ਦੀਪ ਸਿੰਘ ਨੂੰ ਸੌਾਪਣ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਦੇ ਮੁੱਖ ...

ਪੂਰੀ ਖ਼ਬਰ »

ਸੰਗਤਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਮੀਟਿੰਗ ਹੋਈ

ਕਪੂਰਥਲਾ, 12 ਮਾਰਚ (ਵਿ.ਪ੍ਰ.)- ਖ਼ਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਸੰਗਤਾਂ ਨੂੰ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਉਣ ਲਈ ਗੁਰਦੁਆਰਾ ਸਾਹਿਬ ਭੋਪਾਲ ਤੇ ਸਮੂਹ ਕਲੋਨੀ ਦੀਆਂ ਸੰਗਤਾਂ ਤੇ ਗੁਰਦੁਆਰਾ ਦੇ ਪ੍ਰਬੰਧਕਾਂ ਦੀ ਇਕ ਮੀਟਿੰਗ ਗੁਰਦੁਆਰਾ ਸਾਹਿਬ ਪੀਰ ...

ਪੂਰੀ ਖ਼ਬਰ »

ਨੌਜਵਾਨ ਕਾਂਗਰਸੀ ਆਗੂ ਮੇਜਰ ਸਿੰਘ ਵਿਰਦੀ ਦਾ ਅਚਾਨਕ ਦਿਹਾਂਤ

ਸੁਲਤਾਨਪੁਰ ਲੋਧੀ, 12 ਮਾਰਚ (ਨਰੇਸ਼ ਹੈਪੀ, ਥਿੰਦ)- ਕੈਮਿਸਟ ਐਸੋਸੀਏਸ਼ਨ ਕਾਂਗਰਸ ਸੈੱਲ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਤੇ ਨੌਜਵਾਨ ਕਾਂਗਰਸੀ ਆਗੂ ਮੇਜਰ ਸਿੰਘ ਵਿਰਦੀ ਦਾ ਅਚਾਨਕ ਦਿਹਾਂਤ ਹੋ ਗਿਆ | ਜਿਸ ਨਾਲ ਕਾਂਗਰਸ ਪਾਰਟੀ ਦੇ ਨਾਲ-ਨਾਲ ਇਲਾਕੇ ਵਿਚ ਸੋਗ ਦੀ ...

ਪੂਰੀ ਖ਼ਬਰ »

ਸ਼ਿਵ ਸੈਨਾ ਬਾਲ ਠਾਕਰੇ ਦੇ ਆਗੂਆਂ ਦੀ ਮੀਟਿੰਗ ਹੋਈ

ਕਪੂਰਥਲਾ, 12 ਮਾਰਚ (ਵਿ. ਪ੍ਰ.)- ਸ਼ਿਵ ਸੈਨਾ ਬਾਲ ਠਾਕਰੇ ਦੀ ਮੀਟਿੰਗ ਉਂਕਾਰ ਕਾਲੀਆ, ਦੀਪਕ ਮਦਾਨ (ਦੀਪਾ), ਕਿਰਪਾਲ ਸਿੰਘ ਝੀਤਾ ਤੇ ਸੰਦੀਪ ਪੰਡਿਤ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਦੀ ਇਕ ਸਾਲ ਦੀ ਕਾਰਗੁਜ਼ਾਰੀ ਬਾਰੇ ਵਿਚਾਰ ...

ਪੂਰੀ ਖ਼ਬਰ »

ਰਾਜਨੀਤੀ ਦੀ ਭੇਟ ਚੜ੍ਹੀ ਹੋਈ ਹੈ ਨਡਾਲਾ-ਨਿਹਾਲਗੜ੍ਹ ਸੜਕ

ਨਡਾਲਾ, 12 ਮਾਰਚ (ਮਨਜਿੰਦਰ ਸਿੰਘ ਮਾਨ)- ਨਡਾਲਾ ਤੋਂ ਪਿੰਡ ਨਿਹਾਲਗੜ੍ਹ ਜਾਂਦੀ ਕਰੀਬ ਪੌਣੇ ਦੋ ਕਿੱਲੋਮੀਟਰ ਸੜਕ ਦਾ ਨੀਂਹ ਪੱਥਰ ਰੱਖਣ ਤੋਂ 16 ਸਾਲ ਬਾਅਦ ਵੀ ਨਹੀਂ ਬਣ ਸਕੀ | ਨਿਹਾਲਗੜ੍ਹ ਵਾਸੀਆਂ ਨੂੰ ਸਭ ਤੋਂ ਘੱਟ ਦੂਰੀ 'ਤੇ ਸੌਖੇ ਤਰੀਕੇ ਨਾਲ ਨਡਾਲਾ ਪਹੁੰਚਾਉਣ ਲਈ ...

ਪੂਰੀ ਖ਼ਬਰ »

ਮਾ. ਗੁਰਦੇਵ ਸਿੰਘ ਵਲੋਂ ਧਾਲੀਵਾਲ ਬੇਟ ਦੀ ਡਿਸਪੈਂਸਰੀ ਦਾ ਅਚਨਚੇਤ ਨਿਰੀਖਣ

ਜ਼ਿਲ੍ਹਾ ਪ੍ਰੀਸ਼ਦ ਦੇ ਉਪ ਚੇਅਰਮੈਨ ਮਾਸਟਰ ਗੁਰਦੇਵ ਸਿੰਘ ਪਿੰਡ ਧਾਲੀਵਾਲ ਬੇਟ ਦੀ ਡਿਸਪੈਂਸਰੀ ਦੇ ਨਿਰੀਖਣ ਦੌਰਾਨ ਮੁਲਾਜ਼ਮਾਂ ਦਾ ਹਾਜ਼ਰੀ ਰਜਿਸਟਰ ਚੈੱਕ ਕਰਦੇ ਹੋਏ | ਅਜੀਤ ਤਸਵੀਰ ਕਪੂਰਥਲਾ, 12 ਮਾਰਚ (ਵਿ. ਪ੍ਰ.)- ਜ਼ਿਲ੍ਹਾ ਪ੍ਰੀਸ਼ਦ ਦੇ ਉਪ ਚੇਅਰਮੈਨ ...

ਪੂਰੀ ਖ਼ਬਰ »

ਆਰ. ਸੀ. ਐੱਫ. ਦੇ ਵੱਖ-ਵੱਖ ਖੇਤਰਾਂ 'ਚ ਮੁਲਾਜ਼ਮਾਂ ਨੂੰ ਮੈਨੇਜਮੈਂਟ ਵਲੋਂ ਸੁਰੱਖਿਅਤ ਵਾਤਾਵਰਨ ਪ੍ਰਦਾਨ ਕੀਤਾ ਜਾ ਰਿਹੈ- ਨੰਦਨਵਾਰ

ਕਪੂਰਥਲਾ, 12 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਰੇਲ ਕੋਚ ਫ਼ੈਕਟਰੀ ਕਪੂਰਥਲਾ ਦੀ ਮੈਨੇਜਮੈਂਟ ਆਪਣੇ ਕਰਮਚਾਰੀਆਂ ਦੀ ਭਲਾਈ ਤੇ ਉਨ੍ਹਾਂ ਦੀ ਸੁਰੱਖਿਆ ਪ੍ਰਤੀ ਜਾਗਰੂਕ ਹੈ ਤੇ ਆਰ. ਸੀ .ਐੱਫ. ਮੁਲਾਜ਼ਮਾਂ ਨੂੰ ਕੰਮ ਲਈ ਸੁਰੱਖਿਅਤ ਵਾਤਾਵਰਨ ਪ੍ਰਦਾਨ ਕੀਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਨਾਰਾਇਣੀ ਆਰਥੋਕਿਟ ਵਰਦਾਨ ਬਣੀ-ਸਿੱਧੂ

ਜਲੰਧਰ, 12 ਮਾਰਚ (ਸਟਾਫ ਰਿਪੋਰਟਰ)- ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਰਾਮਪੁਰ ਜਗੀਰ 'ਚ 16 ਸ੍ਰੀ ਸਹਿਜ ਪਾਠਾਂ ਦੀ ਆਰੰਭਤਾ

ਡਡਵਿੰਡੀ, 12 ਮਾਰਚ (ਬਲਬੀਰ ਸੰਧਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 2019 ਵਿਚ ਮਨਾਏ ਜਾ ਰਹੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਹਿਜ ਪਾਠ ਲਹਿਰ ਸੰਸਥਾ ਵਲੋਂ ਬਲਾਕ ਸੁਲਤਾਨਪੁਰ ਲੋਧੀ ਦੇ ਇੰਚਾਰਜ ਭਾਈ ਸੂਬਾ ਸਿੰਘ ਮੋਠਾਂਵਾਲਾ ਦੀ ਅਗਵਾਈ ਹੇਠ ਬਲਾਕ ਦੇ ਪਿੰਡ ...

ਪੂਰੀ ਖ਼ਬਰ »

ਬਸਪਾ ਪ੍ਰਧਾਨ ਵਲੋਂ 15 ਮਾਰਚ ਦੀ ਚੰਡੀਗੜ੍ਹ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ

ਫਗਵਾੜਾ, 12 ਮਾਰਚ (ਅਸ਼ੋਕ ਕੁਮਾਰ ਵਾਲੀਆ, ਤਰਨਜੀਤ ਸਿੰਘ ਕਿੰਨੜਾ)- ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਰਛਪਾਲ ਸਿੰਘ ਰਾਜੂ ਨੇ 15 ਮਾਰਚ ਨੂੰ ਚੰਡੀਗੜ੍ਹ ਵਿਖੇ ਸਾਹਿਬ ਕਾਂਸ਼ੀ ਰਾਮ ਦੇ ਜਨਮ ਦਿਨ ਮੌਕੇ ਕੀਤੀ ਜਾ ਰਹੀ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ...

ਪੂਰੀ ਖ਼ਬਰ »

ਅਮਰ ਨਗਰ ਵੈੱਲਫੇਅਰ ਸੁਸਾਇਟੀ ਦੇ ਅਹੁਦੇਦਾਰਾਂ ਦੀ ਚੋਣ ਹੋਈ

ਫਗਵਾੜਾ, 12 ਮਾਰਚ (ਵਿਸ਼ੇਸ਼ ਪ੍ਰਤੀਨਿਧ, ਨਿੱਜੀ ਪੱਤਰ ਪ੍ਰੇਰਕ)- ਸਥਾਨਕ ਖੋਥੜਾਂ ਰੋਡ ਸਥਿਤ ਅਮਰ ਨਗਰ ਦੇ ਸਮੂਹ ਵਸਨੀਕਾਂ ਦੀ ਇਕ ਮੀਟਿੰਗ ਕਾਲੋਨੀ ਵਿਖੇ ਹੋਈ | ਮੀਟਿੰਗ ਦੌਰਾਨ ਵਸਨੀਕਾਂ ਦੇ ਦਰਪੇਸ਼ ਸਮੱਸਿਆਵਾਂ, ਅਧੂਰੇ ਵਿਕਾਸ, ਬੱਚਿਆਂ ਦੇ ਖੇਡਣ ਲਈ ਪਾਰਕ ਦੀ ...

ਪੂਰੀ ਖ਼ਬਰ »

ਪਿੰਡ ਮੇਹਟਾਂ ਵਿਖੇ ਸੀਵਰੇਜ ਪਾਈਪ ਲਾਈਨ ਵਿਛਾਉਣ ਦੇ ਕੰਮ ਦਾ ਜੋਗਿੰਦਰ ਸਿੰਘ ਮਾਨ ਵਲੋਂ ਸ਼ੁਭ ਆਰੰਭ

ਖਲਵਾੜਾ, 12 ਮਾਰਚ (ਮਨਦੀਪ ਸਿੰਘ ਸੰਧੂ)- ਪਿੰਡ ਮੇਹਟਾਂ ਵਿਖੇ ਪ੍ਰਵਾਸੀ ਭਾਰਤੀਆਂ ਦੇ ਵਡਮੁੱਲੇ ਸਹਿਯੋਗ ਨਾਲ ਗ੍ਰਾਮ ਪੰਚਾਇਤ ਵਲੋਂ ਕਰਵਾਏ ਜਾ ਰਹੇ ਸੀਵਰੇਜ ਪਾਈਪ ਲਾਈਨ ਵਿਛਾਉਣ ਦੇ ਕੰਮ ਦਾ ਸ਼ੁੱਭ ਅਰੰਭ ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਜੋਗਿੰਦਰ ਸਿੰਘ ਮਾਨ ...

ਪੂਰੀ ਖ਼ਬਰ »

ਭਾਕਿਯੂ ਕਾਦੀਆਂ ਨੇ ਮੋਦੀ ਦਾ ਪੁਤਲਾ ਸਾੜਿਆ

ਭੁਲੱਥ, 12 ਮਾਰਚ (ਮੁਲਤਾਨੀ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿਟਾਂ ਦੀ ਅਗਵਾਈ ਹੇਠ ਗੁਰਦੁਆਰਾ ਸੁਖਸਾਗਰ ਸਾਹਿਬ ਵਿਖੇ ਹੋਈ | ਉਪਰੰਤ ਕਸਬਾ ਭੁਲੱਥ ਦੇ ਮੇਨ ਚੌਾਕ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ...

ਪੂਰੀ ਖ਼ਬਰ »

ਪਲਾਹੀ ਵਿਖੇ ਅੰਡਰਪਾਸ ਬਣਾਉਣ ਦੀ ਮੰਗ ਨੂੰ ਲੈ ਕਿ ਦੂਸਰੇ ਦਿਨ ਵੀ ਦਿੱਤਾ ਧਰਨਾ

ਫਗਵਾੜਾ, 12 ਮਾਰਚ (ਹਰੀਪਾਲ ਸਿੰਘ)- ਪਲਾਹੀ ਤੋਂ ਫਗਵਾੜਾ ਨੂੰ ਜੋੜਣ ਵਾਲੀ ਸੜਕ 'ਤੇ ਅੰਡਰਪਾਸ ਬਣਾਉਣ ਦੀ ਮੰਗ ਲੈ ਕਿ ਅੱਜ ਵੱਖ-ਵੱਖ ਪਿੰਡਾਂ ਦੇ ਲੋਕਾਂ ਨੇ ਅੱਜ ਦੂਸਰੇ ਦਿਨ ਵੀ ਧਰਨਾ ਲਗਾਇਆ | ਪਿੰਡ ਵਾਸੀਆਂ ਨੇ ਦੱਸਿਆ ਕਿ ਇਸ ਸੜਕ 'ਤੇ ਕੋਈ ਰਸਤਾ ਨਾ ਹੋਣ ਕਾਰਨ ਇਲਾਕੇ ...

ਪੂਰੀ ਖ਼ਬਰ »

ਤਨਖ਼ਾਹਾਂ ਦੀ ਅਦਾਇਗੀ ਨੂੰ ਲੈ ਕੇ ਡੀ.ਟੀ.ਐਫ. ਵਲੋਂ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਦੇ ਦਫ਼ਤਰ ਮੂਹਰੇ ਰੋਸ ਵਿਖਾਵਾ

ਕਪੂਰਥਲਾ, 12 ਮਾਰਚ (ਵਿ. ਪ੍ਰ.)- ਡੈਮੋਕਰੇਟਿਕ ਟੀਚਰਜ਼ ਫ਼ਰੰਟ ਕਪੂਰਥਲਾ ਵਲੋਂ ਅਧਿਆਪਕਾਂ ਦੀਆਂ ਪਿਛਲੇ 3 ਮਹੀਨਿਆਂ ਤੋਂ ਰੁਕੀਆਂ ਤਨਖ਼ਾਹਾਂ ਦੀ ਅਦਾਇਗੀ ਦੀ ਮੰਗ ਨੂੰ ਲੈ ਕੇ ਅੱਜ ਵੱਡੀ ਗਿਣਤੀ ਵਿਚ ਅਧਿਆਪਕਾਂ ਨੇ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਮੂਹਰੇ ਰੋਸ ...

ਪੂਰੀ ਖ਼ਬਰ »

ਵਿਦਿਆਰਥੀ ਦਾ ਸਾਮਾਨ ਚੋਰੀ ਕਰਨ ਵਾਲੇ ਦੋ ਗਿ੍ਫ਼ਤਾਰ

ਫਗਵਾੜਾ, 12 ਮਾਰਚ (ਹਰੀਪਾਲ ਸਿੰਘ)- ਥਾਣਾ ਸਦਰ ਪੁਲਿਸ ਨੇ ਵਿਦਿਆਰਥੀ ਦਾ ਲੈਪਟਾਪ ਤੇ ਹੋਰ ਸਮਾਨ ਚੋਰੀ ਕਰਨ ਦੇ ਮਾਮਲੇ ਵਿਚ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਚੋਰੀਸ਼ੁਦਾ ਸਮਾਨ ਬਰਾਮਦ ਕੀਤਾ ਹੈ | ਥਾਣਾ ਸਦਰ ਦੇ ਐੱਸ.ਐੱਚ.ਓ. ਲਖਵੀਰ ...

ਪੂਰੀ ਖ਼ਬਰ »

ਬੇਗੋਵਾਲ ਦੇ 300 ਪਰਿਵਾਰਾਂ ਦੇ ਆਟਾ ਦਾਲ ਸਕੀਮ ਤਹਿਤ ਰਾਸ਼ਨ ਕਾਰਡ ਕੱਟੇ

ਬੇਗੋਵਾਲ, 12 ਮਾਰਚ (ਸੁਖਜਿੰਦਰ ਸਿੰਘ)- ਸੱਤਾਧਾਰੀ ਪਾਰਟੀ ਵਲੋਂ ਕਸਬੇ ਦੇ 300 ਪਰਿਵਾਰਾਂ ਦੇ ਸਿਆਸੀ ਪੱਖ ਨੂੰ ਦੇਖ ਕੇ ਆਟਾ ਦਾਲ ਸਕੀਮ ਤਹਿਤ ਬਣੇ ਰਾਸ਼ਨ ਕਾਰਡ ਕੱਟੇ ਗਏ ਹਨ ਤੇ ਰਾਸ਼ਨ ਲਈ ਕਾਰਡ ਧਾਰਕ ਨੂੰ ਸਿਆਸੀ ਥਾਵਾਂ 'ਤੇ ਰਾਸ਼ਨ ਵੰਡ ਕੇ ਰਾਸ਼ਨ ਲੈਣ ਲਈ ਮਜਬੂਰ ...

ਪੂਰੀ ਖ਼ਬਰ »

'ਹਿਤਾਂ ਦੇ ਟਕਰਾਅ ਰੋਕੂ' ਬਿੱਲ ਨੂੰ ਪਾਸ ਕਰਵਾਉਣ ਲਈ 'ਆਪ' ਨੇ ਦਿੱਤਾ ਡੀ. ਸੀ. ਨੂੰ ਮੰਗ ਪੱਤਰ

ਕਪੂਰਥਲਾ, 12 ਮਾਰਚ (ਸਡਾਨਾ)- ਪੰਜਾਬ ਵਿਧਾਨ ਸਭਾ ਵਿਚ ਮੁੱਖ ਵਿਰੋਧੀ ਧਿਰ ਦੀ ਜ਼ਿੰਮੇਵਾਰੀ ਨਿਭਾਅ ਰਹੀ ਆਮ ਆਦਮੀ ਪਾਰਟੀ ਦੇ ਸੂਬਾ ਉਪ ਪ੍ਰਧਾਨ ਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਵਲੋਂ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਦੌਰਾਨ ਹਿੱਤਾਂ ਦੇ ਟਕਰਾਅ ਦੇ ਮੁੱਦੇ 'ਤੇ ...

ਪੂਰੀ ਖ਼ਬਰ »

ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਵਲੋਂ ਰੋਸ ਵਿਖਾਵਾ

ਕਪੂਰਥਲਾ, 12 ਮਾਰਚ (ਸਡਾਨਾ)- ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਜ਼ਿਲ੍ਹਾ ਇਕਾਈ ਵਲੋਂ ਵੱਡੀ ਗਿਣਤੀ ਵਿਚ ਯੂਨੀਅਨ ਆਗੂ ਸਥਾਨਕ ਸ਼ਾਲੀਮਾਰ ਬਾਗ ਵਿਖੇ ਇਕੱਤਰ ਹੋਏ ਤੇ ਵਿਸ਼ਾਲ ਰੋਸ ਰੈਲੀ ਕੀਤੀ ਗਈ, ਜਿਸ ਦੀ ਅਗਵਾਈ ਕਾਮਰੇਡ ਬਲਦੇਵ ਸਿੰਘ ਤੇ ਸੱਤਿਆ ਨਰਾਇਣ ...

ਪੂਰੀ ਖ਼ਬਰ »

ਪ੍ਰਵਾਸੀ ਪੰਜਾਬੀ ਲੇਖਕ ਸਾਧੂ ਸਿੰਘ ਬਿੜਿੰਗ ਦਾ ਫਗਵਾੜਾ ਵਿਖੇ ਨਿੱਘਾ ਸਵਾਗਤ

ਫਗਵਾੜਾ, 12 ਮਾਰਚ (ਟੀ.ਡੀ. ਚਾਵਲਾ)- ਅੱਜ ਇੱਥੇ ਪ੍ਰਵਾਸੀ ਪੰਜਾਬੀ ਲੇਖਕ ਸਾਧੂ ਸਿੰਘ ਬਿੜਿੰਗ ਦਾ ਹੋਟਲ ਅਸ਼ੀਸ਼ ਵਿਖੇ ਨਿੱਘਾ ਸਵਾਗਤ ਕੀਤਾ ਗਿਆ ਤੇ ਉਨ੍ਹਾਂ ਦੀ ਲੇਖਣੀ ਤੋਂ ਪ੍ਰਾਪਤ 19 ਪੁਸਤਕਾਂ ਬਾਰੇ ਚਰਚਾ ਕੀਤੀ ਗਈ | ਸੀਨੀਅਰ ਪੰਜਾਬੀ ਕਾਲਮ ਨਵੀਸ ਪ੍ਰੋ: ਜਸਵੰਤ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਤੇ ਵਿਦੇਸ਼ ਮੰਤਰੀ ਵੱਖ-ਵੱਖ ਮੁਲਕਾਂ ਦੀਆਂ ਸਰਕਾਰਾਂ ਨੂੰ ਦਸਤਾਰ ਦੀ ਮਹੱਤਤਾ ਤੋਂ ਜਾਣੂ ਕਰਵਾਉਣ- ਖ਼ਾਲਸਾ

ਕਪੂਰਥਲਾ, 12 ਮਾਰਚ (ਵਿ. ਪ੍ਰ.)- ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਵਿਸ਼ਵ ਦੇ ਸਮੂਹ ਦੇਸ਼ਾਂ ਦੀਆਂ ਸਰਕਾਰਾਂ ਦੇ ਅਧਿਕਾਰੀਆਂ ਨੂੰ ਪੱਤਰ ਲਿਖ ਕੇ ਸਿੱਖਾਂ ਦੇ ਧਾਰਮਿਕ ਚਿੰਨ੍ਹ ਪਗੜੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਤੇ ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਕਾਬੂ

ਕਪੂਰਥਲਾ, 12 ਮਾਰਚ (ਸਡਾਨਾ)- ਥਾਣਾ ਸਦਰ ਮੁਖੀ ਪਰਮਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਵੱਖ-ਵੱਖ ਥਾਵਾਂ 'ਤੇ ਗਸ਼ਤ ਤੇ ਨਾਕਾਬੰਦੀ ਦੌਰਾਨ 2 ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਤੇ ਨਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਹੈ | ਪਹਿਲੇ ਮਾਮਲੇ ਤਹਿਤ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX