ਤਾਜਾ ਖ਼ਬਰਾਂ


ਗੈਂਗਸਟਰ ਗੋਪੀ ਦੇ ਪਰਿਵਾਰਕ ਮੈਂਬਰਾਂ ਸਮੇਤ 5 ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ
. . .  8 minutes ago
ਚੌਕ ਮਹਿਤਾ, 23 ਮਾਰਚ (ਧਰਮਿੰਦਰ ਸਿੰਘ ਸਦਾਰੰਗ)- ਨਜ਼ਦੀਕੀ ਪਿੰਡ ਘਨ ਸ਼ਾਮਪੁਰ ਵਿਖੇ ਗੋਲੀ ਲੱਗਣ ਨਾਲ ਇੱਕ ਨੌਜਵਾਨ ਦੇ ਗੰਭੀਰ ਰੂਪ ਵਿਚ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਜ਼ਖਮੀ ...
ਮੁੱਠਭੇੜ 'ਚ 2 ਅੱਤਵਾਦੀ ਢੇਰ
. . .  about 1 hour ago
ਸ੍ਰੀਨਗਰ, 23 ਮਾਰਚ - ਜੰਮੂ-ਕਸ਼ਮੀਰ ਦੇ ਸੋਪੋਰ ਵਿਖੇ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ 2 ਅੱਤਵਾਦੀਆਂ ਨੂੰ ਢੇਰ ਕਰ...
ਆਈ.ਪੀ.ਐਲ 2019 : ਟਾਸ ਜਿੱਤ ਕੇ ਚੇਨਈ ਸੁਪਰ ਕਿੰਗਜ਼ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  about 1 hour ago
ਲੜਕੇ-ਲੜਕੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 1 hour ago
ਭਾਈ ਰੂਪਾ (ਬਠਿੰਡਾ), 23 ਮਾਰਚ (ਵਰਿੰਦਰ ਲੱਕੀ) - ਨੇੜਲੇ ਪਿੰਡ ਦਿਆਲਪੁਰਾ ਭਾਈਕਾ ਵਿਖੇ ਨੌਜਵਾਨ ਲੜਕੇ ਅਤੇ ਲੜਕੀ ਨੇ ਦਰਖਤ ਨਾਲ ਪਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ...
ਸੋਮਾਲੀਆ : 2 ਧਮਾਕਿਆਂ 'ਚ 6 ਮੌਤਾਂ
. . .  about 1 hour ago
ਮੋਗਾਦਿਸ਼ੂ, 23 ਮਾਰਚ - ਸੋਮਾਲੀਆ ਦੀ ਰਾਜਧਾਨੀ ਮੋਗਾਦਿਸ਼ੂ ਵਿਖੇ ਰੋਜ਼ਗਾਰ ਮੰਤਰਾਲੇ ਤੇ ਜਨਤਕ ਕਾਰਜਾਂ ਦੀਆਂ ਇਮਾਰਤਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ 2 ਧਮਾਕਿਆਂ 'ਚ 6 ਲੋਕਾਂ ਦੀ ਮੌਤ...
ਅੰਡੇਮਾਨ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 2 hours ago
ਪੋਰਟ ਬਲੇਅਰ, 23 ਮਾਰਚ - ਅੰਡੇਮਾਨ ਟਾਪੂ ਇਲਾਕੇ 'ਚ ਅੱਜ ਸ਼ਾਮ 5 ਵਜੇ ਦੇ ਕਰੀਬ ਭੂਚਾਲ ਦੇ ਝਟਕੇ ਮਹਿਸੁਸ ਕੀਤੇ ਗਏ। ਰਿਕਟਰ ਪੈਮਾਨੇ 'ਚ ਭੂਚਾਲ ਦੀ ਤੀਬਰਤਾ...
ਟਰੱਕ-ਐਕਟਿਵਾ ਦੀ ਟੱਕਰ 'ਚ ਮਾਂ ਦੀ ਮੌਤ, ਧੀ ਜ਼ਖਮੀ
. . .  about 2 hours ago
ਹੰਬੜਾਂ, 23 ਮਾਰਚ (ਜਗਦੀਸ਼ ਸਿੰਘ ਗਿੱਲ) - ਹੰਬੜਾਂ-ਲੁਧਿਆਣਾ ਸੜਕ 'ਤੇ ਪ੍ਰਤਾਪ ਸਿੰਘ ਵਾਲਾ ਵਿਖੇ ਇੱਕ ਤੇਜ ਰਫ਼ਤਾਰ ਟਰੱਕ ਅਤੇ ਐਕਟਿਵਾ ਵਿਚਕਾਰ ਹੋਈ ਟੱਕਰ ਦੌਰਾਨ ਇਕ ਔਰਤ...
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 23 ਮਾਰਚ - ਪਾਕਿਸਤਾਨ ਵੱਲੋਂ ਅੱਜ ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ 'ਚ ਵਿਖੇ ਸ਼ਾਮ 5.30 ਵਜੇ ਦੇ ਕਰੀਬ ਜੰਗਬੰਦੀ ਦੀ ਉਲੰਘਣਾ ਕੀਤੀ ਗਈ, ਜਿਸ ਦਾ ਭਾਰਤ ਵੱਲੋਂ ਮੂੰਹ-ਤੋੜ ਜਵਾਬ ਦਿੱਤਾ...
ਕਾਂਗਰਸ ਸਰਕਾਰ ਨੇ ਹਮੇਸ਼ਾ ਬਦਲੇ ਅਤੇ ਝੂਠ ਦੀ ਰਾਜਨੀਤੀ ਕੀਤੀ - ਪ੍ਰਕਾਸ਼ ਸਿੰਘ ਬਾਦਲ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 23 ਮਾਰਚ (ਰਣਜੀਤ ਸਿੰਘ ਢਿੱਲੋਂ) - ਕਾਂਗਰਸ ਸਰਕਾਰ ਨੇ ਹਮੇਸ਼ਾ ਬਦਲੇ ਅਤੇ ਝੂਠ ਦੀ ਰਾਜਨੀਤੀ ਕੀਤੀ ਹੈ। ਇਸੇ ਤਹਿਤ ਹੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ...
ਭਾਜਪਾ 'ਚ ਸ਼ਾਮਲ ਹੋਏ ਮੇਜਰ ਸੁਰਿੰਦਰ ਪੂਨੀਆ
. . .  about 3 hours ago
ਨਵੀਂ ਦਿੱਲੀ, 23 ਮਾਰਚ- ਮੇਜਰ ਸੁਰਿੰਦਰ ਪੂਨੀਆ ਅੱਜ ਭਾਜਪਾ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਭਾਜਪਾ ਦੀ ਮੈਂਬਰਸ਼ਿਪ ਸੀਨੀਅਰ ਭਾਜਪਾ ਨੇਤਾਵਾਂ ਜੇ. ਪੀ. ਨੱਡਾ ਅਤੇ ਰਾਮਲਾਲ ਦੀ ਮੌਜੂਦਗੀ 'ਚ...
10ਵੀਂ ਜਮਾਤ ਦੇ ਗਣਿਤ ਦੇ ਪੇਪਰ 'ਚ ਅਣਛਪੇ ਪ੍ਰਸ਼ਨ ਬਦਲੇ ਵਿਦਿਆਰਥੀਆਂ ਨੂੰ ਮਿਲਣਗੇ ਗ੍ਰੇਸ ਅੰਕ
. . .  1 minute ago
ਐੱਸ. ਏ. ਐੱਸ. ਨਗਰ, 23 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸ਼ੁੱਕਰਵਾਰ ਨੂੰ ਮੈਟ੍ਰਿਕ ਪੱਧਰੀ ਗਣਿਤ ਦੇ ਪੇਪਰ 'ਚ ਸੀ-ਸੈੱਟ ਵਾਲਾ ਪੇਪਰ ਹੱਲ ਕਰਨ ਵਾਲੇ ਅੰਗਰੇਜ਼ੀ ਮਾਧਿਅਮ ਦੇ ਪ੍ਰੀਖਿਆਰਥੀਆਂ ਨੂੰ ਗ੍ਰੇਸ ਦੇ ਚਾਰ ਅੰਕ ਦੇਣ ਦਾ...
ਦਿੱਲੀ 'ਚ ਪੇਪਰ ਫੈਕਟਰੀ 'ਚ ਲੱਗੀ ਅੱਗ
. . .  about 3 hours ago
ਨਵੀਂ ਦਿੱਲੀ, 23 ਮਾਰਚ- ਦਿੱਲੀ ਦੇ ਦਿਲਸ਼ਾਦ ਗਾਰਡਨ ਇਲਾਕੇ 'ਚ ਅੱਜ ਇੱਕ ਪੇਪਰ ਫੈਕਟਰੀ 'ਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ, ਫੈਕਟਰੀ ਦੇ ਬੇਸਮੈਂਟ 'ਚ ਦੁਪਹਿਰ ਕਰੀਬ ਦੋ ਵਜੇ ਲੱਗੀ। ਘਟਨਾ ਦੀ ਸੂਚਨਾ ਮਿਲਣ ਤੋਂ...
ਲੋਕ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  about 3 hours ago
ਨਵੀਂ ਦਿੱਲੀ, 23 ਮਾਰਚ- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਭਾਜਪਾ ਨੇ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਵਲੋਂ ਜਾਰੀ ਕੀਤੀ ਗਈ ਇਸ ਸੂਚੀ 'ਚ 11 ਉਮੀਦਵਾਰਾਂ ਦੇ ਨਾਵਾਂ 'ਤੇ ਮੋਹਰ ਲਾਈ ਗਈ ਹੈ। ਇਨ੍ਹਾਂ 11 ਉਮੀਦਵਾਰਾਂ 'ਚ 6 ਤੇਲੰਗਾਨਾ...
ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਔਰਤ ਦੀ ਮੌਤ
. . .  about 3 hours ago
ਢਿਲਵਾਂ, 23 ਮਾਰਚ (ਪ੍ਰਵੀਨ ਕੁਮਾਰ, ਪਲਵਿੰਦਰ ਸਿੰਘ, ਗੋਬਿੰਦ ਸੁਖੀਜਾ)- ਅੱਜ ਦੁਪਹਿਰ ਕਰੀਬ ਤਿੰਨ ਵਜੇ ਜੀ. ਡੀ. ਰੋਡ 'ਤੇ ਆਰਮੀ ਪਬਲਿਕ ਸਕੂਲ ਗੁਡਾਨਾ ਦੇ ਸਾਹਮਣੇ ਇੱਕ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਔਰਤ ਦੀ ਮੌਤ ਹੋ ਗਈ। ਮ੍ਰਿਤਕ ਔਰਤ ਦੀ...
ਡੋਡਿਆਂ ਦੀ ਖੇਤੀ ਕਰਨ ਵਾਲਾ ਆਇਆ ਪੁਲਿਸ ਦੇ ਅੜਿੱਕੇ
. . .  about 4 hours ago
ਮਲੋਟ, 23 ਮਾਰਚ (ਗੁਰਮੀਤ ਸਿੰਘ ਮੱਕੜ)- ਸਥਾਨਕ ਥਾਣਾ ਸਦਰ ਪੁਲਿਸ ਨੇ ਖੇਤ 'ਚ ਬੀਜੀ ਹੋਈ ਡੋਡਿਆਂ ਦੀ ਫ਼ਸਲ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਉਕਤ ਵਿਅਕਤੀ ਕੋਲੋਂ ਬੀਜੀ ਹੋਈ ਡੋਡਿਆਂ ਦੀ ਫ਼ਸਲ ਦੇ 2 ਕੁਇੰਟਲ, 30 ਕਿਲੋਗ੍ਰਾਮ ਪੌਦੇ...
ਭਗਵੰਤ ਮਾਨ ਨੇ ਹਰਸਿਮਰਤ ਬਾਦਲ ਨੂੰ ਸੰਗਰੂਰ ਤੋਂ ਲੋਕ ਸਭਾ ਚੋਣ ਲੜਨ ਦੀ ਦਿੱਤੀ ਚੁਣੌਤੀ
. . .  about 4 hours ago
ਖਟਕੜ ਕਲਾਂ 'ਚ ਸ਼ਹੀਦ ਭਗਤ ਸਿੰਘ ਨੂੰ ਵੱਖ-ਵੱਖ ਆਗੂਆਂ ਵਲੋਂ ਸਿਜਦਾ
. . .  about 4 hours ago
ਝਾਰਖੰਡ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਤਿੰਨ ਦੀ ਮੌਤ, 18 ਜ਼ਖ਼ਮੀ
. . .  about 5 hours ago
ਅੰਮ੍ਰਿਤਸਰ 'ਚ ਨੌਜਵਾਨਾਂ ਨੇ ਨਿਵੇਕਲੇ ਢੰਗ ਨਾਲ ਮਨਾਇਆ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ
. . .  about 5 hours ago
ਭੋਪਾਲ ਤੋਂ ਦਿਗਵਿਜੇ ਸਿੰਘ ਹੋਣਗੇ ਕਾਂਗਰਸ ਦੇ ਉਮੀਦਵਾਰ
. . .  about 6 hours ago
3 ਪਿਸਤੌਲਾਂ, ਡਰੱਗ ਮਨੀ ਤੇ ਨਸ਼ੀਲੇ ਪਾਊਡਰ ਸਮੇਤ 2 ਨੌਜਵਾਨ ਗ੍ਰਿਫ਼ਤਾਰ
. . .  about 6 hours ago
ਕਰਮਬੀਰ ਸਿੰਘ ਹੋਣਗੇ ਦੇਸ਼ ਦੇ ਅਗਲੇ ਜਲ ਸੈਨਾ ਮੁਖੀ
. . .  about 6 hours ago
ਸ੍ਰੀ ਦਰਬਾਰ ਵਿਖੇ ਸ਼ੁਰੂ ਹੋਈ ਸੋਨੇ ਦੀ ਧੁਆਈ ਦੀ ਕਾਰ ਸੇਵਾ
. . .  about 6 hours ago
ਅਫ਼ਗ਼ਾਨਿਸਤਾਨ 'ਚ ਕਿਸਾਨ ਦਿਵਸ ਦੇ ਜਸ਼ਨ ਦੌਰਾਨ ਹੋਏ ਦੋ ਜ਼ਬਰਦਸਤ ਧਮਾਕੇ, 4 ਲੋਕਾਂ ਦੀ ਮੌਤ
. . .  about 7 hours ago
ਬਿਹਾਰ 'ਚ ਐੱਨ. ਡੀ. ਏ. ਵਲੋਂ ਉਮੀਦਵਾਰਾਂ ਦਾ ਐਲਾਨ, ਪਟਨਾ ਸਾਹਿਬ ਤੋਂ ਕੱਟਿਆ ਗਿਆ ਸ਼ਤਰੂਘਨ ਸਿਨਹਾ ਦਾ ਪੱਤਾ
. . .  about 7 hours ago
ਪੰਜਾਬ 'ਚ ਥਾਂ-ਥਾਂ ਮਨਾਇਆ ਜਾ ਰਿਹਾ ਹੈ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ
. . .  about 8 hours ago
ਪਠਾਨਕੋਟ 'ਚ ਪੁਲਿਸ ਨੇ ਹਿਰਾਸਤ 'ਚ ਲਏ ਪੰਜ ਕਸ਼ਮੀਰੀ
. . .  about 8 hours ago
ਦੁਬਈ ਤੋਂ ਪਰਤੇ ਨੌਜਵਾਨ ਦਾ ਕਤਲ, ਘਰ ਦੇ ਕੋਲੋਂ ਮਿਲੀ ਲਾਸ਼
. . .  about 8 hours ago
ਜੰਮੂ-ਕਸ਼ਮੀਰ 'ਚ ਢਿਗਾਂ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ
. . .  about 8 hours ago
ਚੀਨ ਕੈਮੀਕਲ ਪਲਾਂਟ 'ਚ ਧਮਾਕੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 64
. . .  about 9 hours ago
ਭਾਰਤ ਦੇ ਪਹਿਲੇ ਲੋਕਪਾਲ ਬਣੇ ਜਸਟਿਸ ਪਿਨਾਕੀ ਘੋਸ਼, ਰਾਸ਼ਟਰਪਤੀ ਨੇ ਚੁਕਾਈ ਸਹੁੰ
. . .  about 9 hours ago
ਹਾਈਵੇਅ 'ਤੇ ਸੈਲਾਨੀਆਂ ਨਾਲ ਭਰੀ ਬੱਸ 'ਚ ਲੱਗੀ ਭਿਆਨਕ ਅੱਗ, ਜਿੰਦਾ ਝੁਲਸੇ 26 ਲੋਕ
. . .  about 9 hours ago
ਦੋ ਟਰੱਕਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਤਿੰਨ ਲੋਕਾਂ ਦੀ ਮੌਤ
. . .  about 10 hours ago
ਇੰਦੌਰ 'ਚ ਸਵਾਈਨ ਫਲੂ ਕਾਰਨ 41 ਮੌਤਾਂ
. . .  about 11 hours ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਨ 'ਤੇ 'ਅਦਾਰਾ' ਅਜੀਤ ਵੱਲੋਂ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ
. . .  about 12 hours ago
ਅੱਜ ਹੋਵੇਗਾ ਆਈ.ਪੀ.ਐਲ. 12 ਦਾ ਆਗਾਜ਼
. . .  about 12 hours ago
ਅੱਜ ਦਾ ਵਿਚਾਰ
. . .  about 12 hours ago
ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ, ਐਸ.ਐਚ.ਓ. ਸਮੇਤ ਦੋ ਜ਼ਖਮੀ
. . .  1 day ago
ਭਾਜਪਾ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ
. . .  1 day ago
ਸ਼ੋਪੀਆ ਮੁੱਠਭੇੜ 'ਚ ਇੱਕ ਹੋਰ ਅੱਤਵਾਦੀ ਢੇਰ
. . .  42 minutes ago
ਪਾਕਿ ਹਾਈ ਕਮਿਸ਼ਨ ਦੇ ਬਾਹਰ ਇੱਕ ਵਿਅਕਤੀ ਨੂੰ ਲਿਆ ਗਿਆ ਹਿਰਾਸਤ 'ਚ
. . .  47 minutes ago
ਸੂਬਾ ਸਰਕਾਰ ਵੱਲੋਂ ਮਿਡ ਡੇ ਮੀਲ ਵਰਕਰਾਂ ਨੂੰ ਕੱਢਣ ਦੀ ਤਿਆਰੀ
. . .  about 1 hour ago
ਮਹਾਰਾਸ਼ਟਰ 'ਚ ਇਸ ਸਾਲ ਸਵਾਈਨ ਫਲੂ ਨਾਲ 71 ਮੌਤਾਂ
. . .  1 day ago
ਕੇਂਦਰ ਸਰਕਾਰ ਵੱਲੋਂ ਜੇ.ਕੇ.ਐੱਲ.ਐੱਫ 'ਤੇ ਪਾਬੰਦੀ
. . .  1 day ago
2 ਮੋਟਰਸਾਈਕਲਾਂ ਦੀ ਟੱਕਰ 'ਚ ਇੱਕ ਵਿਦਿਆਰਥੀ ਦੀ ਮੌਤ, 3 ਜ਼ਖਮੀ
. . .  1 day ago
ਬੋਰਵੈੱਲ 'ਚ ਡਿੱਗੇ ਬੱਚੇ ਨੂੰ ਬਚਾਇਆ ਗਿਆ ਸੁਰੱਖਿਅਤ
. . .  1 day ago
ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਕਾਂਗਰਸ 'ਤੇ ਮਾਣਹਾਨੀ ਦਾ ਮੁਕੱਦਮਾ ਕਰ ਸਕਦੇ ਹਨ ਬੀ.ਐੱਸ. ਯੇਦੀਯੁਰਪਾ
. . .  1 day ago
ਬਿਹਾਰ : ਆਰ.ਜੇ.ਡੀ. 20, ਕਾਂਗਰਸ 9, ਆਰ.ਐਲ.ਐਸ.ਪੀ. 5 ਸੀਟਾਂ 'ਤੇ ਲੜੇਗੀ ਲੋਕ ਸਭਾ ਚੋਣ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਚੇਤ ਸੰਮਤ 550
ਿਵਚਾਰ ਪ੍ਰਵਾਹ: ਫ਼ੈਸਲਾ ਜਲਦੀ ਕਰੋ ਪਰ ਚੰਗੀ ਤਰ੍ਹਾਂ ਸੋਚ-ਸਮਝ ਕੇ। -ਬਰਨਾਰਡ ਸ਼ਾਅ

ਪੰਜਾਬ / ਜਨਰਲ

ਰਾਜਨਾਥ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮਿ੍ਤਸਰ, 13 ਮਾਰਚ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਪੁੱਜੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੂੰ ਸ਼ੋ੍ਰਮਣੀ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਭਾਰਤ-ਪਾਕਿਸਤਾਨ ਸਰਹੱਦ ਨੇੜੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਸੰਗਤਾਂ ਲਈ ਖੁੱਲੇ੍ਹ ਲਾਂਘੇ ਅਤੇ ਗੁਰੂ ਘਰਾਂ ਦੇ ਲੰਗਰਾਂ 'ਤੇ ਲਗਾਇਆ ਜੀ. ਐਸ. ਟੀ. ਟੈਕਸ ਵਾਪਸ ਲਏ ਜਾਣ ਦੇ ਮਾਮਲਿਆਂ ਸਮੇਤ ਵੱਖ-ਵੱਖ ਸਿੱਖ ਮੰਗਾਂ ਸਬੰਧੀ ਮੰਗ-ਪੱਤਰ ਸੌਾਪਦਿਆਂ ਗ੍ਰਹਿ ਮੰਤਰੀ ਤੋਂ ਗੱਲਬਾਤ ਲਈ ਸਮਾਂ ਦੇਣ ਦੀ ਮੰਗ ਕੀਤੀ ਗਈ | ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਨੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੂੰ ਮੰਗ ਪੱਤਰ ਵਿਚਲੀਆਂ ਮੰਗਾਂ ਦੇ ਆਧਾਰ 'ਤੇ ਸਬੰਧਿਤ ਮਹਿਕਮਿਆਂ ਨਾਲ ਵਿਚਾਰ ਕਰਕੇ ਸ਼ੋ੍ਰਮਣੀ ਕਮੇਟੀ ਨਾਲ ਜਲਦ ਗੱਲਬਾਤ ਕਰਨ ਲਈ ਸਮਾਂ ਦੇਣ ਦਾ ਭਰੋਸਾ ਦਿੱਤਾ ਗਿਆ |
ਸ੍ਰੀ ਰਾਜਨਾਥ ਸਿੰਘ ਜੋ ਕਿ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਨਜ਼ਦੀਕ ਸਥਿਤ ਇਤਿਹਾਸਕ ਜ਼ਲਿ੍ਹਆਂਵਾਲਾ ਬਾਗ ਵਿਖੇ ਹੋਣ ਵਾਲੇ ਸਮਾਗਮ 'ਚ ਸ਼ਿਰਕਤ ਕਰਨ ਆਏ ਸਨ, ਪਹਿਲਾਂ ਬਾਅਦ ਦੁਪਹਿਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ | ਉਨ੍ਹਾਂ ਕੜਾਹ ਪ੍ਰਸ਼ਾਦਿ ਦੀ ਦੇਗ ਕਰਾਈ ਤੇ ਸ਼ਰਧਾ ਸਹਿਤ ਗੁਰੂ ਦਰ 'ਤੇ ਮੱਥਾ ਟੇਕਿਆ | ਉਨ੍ਹਾਂ ਦਰਸ਼ਨ ਕਰਨ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਦੀ ਯਾਤਰੀ ਪੁਸਤਕ 'ਚ ਆਪਣੀਆਂ ਭਾਵਨਾਵਾਂ ਨੂੰ ਪ੍ਰਗਟ ਕਰਦਿਆਂ ਲਿਖਿਆ ਕਿ 'ਮੈਂ ਅੱਜ ਪਾਵਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਸ਼ੀਰਵਾਦ ਪ੍ਰਾਪਤ ਕਰਕੇ ਬਹੁਤ ਖੁਸ਼ ਹਾਂ |' ਇਸ ਮੌਕੇ ਉਨ੍ਹਾਂ ਨਾਲ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ, ਲੋਕ ਸਭਾ ਮੈਂਬਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਤੇ ਸ਼ਵੇਤ ਮਲਿਕ ਤੋਂ ਇਲਾਵਾ ਕੈਬਨਿਟ ਮੰਤਰੀ ਪੰਜਾਬ ਸਾਧੂ ਸਿੰਘ ਧਰਮਸੋਤ ਅਤੇ ਹੋਰ ਆਗੂ ਸ਼ਾਮਿਲ ਸਨ | ਸੂਚਨਾ ਕੇਂਦਰ ਵਿਖੇ ਭਾਈ ਗੋਬਿੰਦ ਸਿੰਘ ਲੌਾਗੋਵਾਲ ਤੇ ਹੋਰ ਸ਼ੋ੍ਰਮਣੀ ਕਮੇਟੀ ਮੈਂਬਰਾਂ ਵਲੋਂ ਸ੍ਰੀ ਰਾਜਨਾਥ ਸਿੰਘ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਸਿਰੋਪਾਓ, ਲੋਈ ਤੇ ਧਾਰਮਿਕ ਕਾਫ਼ੀ ਟੇਬਲ ਪੁਸਤਕਾਂ ਦਾ ਸੈਟ ਭੇਟ ਕਰਕੇ ਸਨਮਾਨਿਤ ਕੀਤਾ ਗਿਆ |
ਸੌ ਾਪਿਆ ਮੰਗ ਪੱਤਰ
ਬਾਅਦ 'ਚ ਪ੍ਰਧਾਨ ਲੌਾਗੋਵਾਲ ਨੇ ਸੂਚਨਾ ਕੇਂਦਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਨੂੰ ਦਿੱਤੇ ਗਏ ਮੰਗ ਪੱਤਰ, ਜਿਸ ਵਿਚ ਮੁੱਖ ਤੌਰ 'ਤੇ 6 ਮੰਗਾਂ ਸ਼ਾਮਿਲ ਹਨ, 'ਚ ਮੰਗ ਕੀਤੀ ਗਈ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 2019 ਵਿਚ ਆ ਰਹੇ 550 ਸਾਲਾ ਪ੍ਰਕਾਸ਼ ਗੁਰਪੁਰਬ ਦੇ ਸਮੇਂ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਇਤਿਹਾਸਕ ਨਗਰ ਡੇਰਾ ਬਾਬਾ ਨਾਨਕ ਤੋਂ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਤੱਕ ਖੁੱਲ੍ਹਾ ਲਾਂਘਾ ਦਿੱਤਾ ਜਾਵੇ, ਤਾਂ ਜੋ ਸੰਗਤਾਂ ਗੁਰੂ ਸਾਹਿਬ ਨਾਲ ਸਬੰਧਿਤ ਅਸਥਾਨ ਦੇ ਖੁੱਲ੍ਹੇ ਦਰਸ਼ਨ ਦੀਦਾਰੇ ਕਰ ਸਕਣ | ਉਨ੍ਹਾਂ ਦੱਸਿਆ ਕਿ ਇਹ ਵੀ ਮੰਗ ਕੀਤੀ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ ਕੀਤੀ ਗਈ ਅਪੀਲ ਦਾ ਫ਼ੈਸਲਾ ਜਲਦ ਕੀਤਾ ਜਾਵੇ ਤੇ ਹੋਰਨਾਂ ਸਿੱਖ ਕੈਦੀਆਂ ਨੂੰ ਵੀ ਰਿਹਾਅ ਕੀਤਾ ਜਾਵੇ | ਭਾਈ ਲੌਾਗੋਵਾਲ ਨੇ ਕਿਹਾ ਕਿ ਸੰਨ੍ਹ 1984 ਦੇ ਸਾਕਾ ਨੀਲਾ ਤਾਰਾ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਕੀਤੇ ਗਏ ਫ਼ੌਜੀ ਹਮਲੇ ਸਮੇਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਸਾਮਾਨ, ਜੋ ਫੌਜ ਵਲੋਂ ਚੁੱਕ ਲਿਆ ਗਿਆ ਸੀ, ਨੂੰ ਤੁਰੰਤ ਵਾਪਸ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਨੂੰ ਗੁਰਦੁਆਰਾ ਸਾਹਿਬਾਨ ਵਿਚ ਵਰਤਾਏ ਜਾਂਦੇ ਲੰਗਰਾਂ ਤੋਂ ਜੀ. ਐਸ. ਟੀ. ਹਟਾਉਣ ਦੀ ਅਪੀਲ ਕਰਦਿਆਂ ਗੁਰੂ ਘਰਾਂ 'ਤੇ ਪੈ ਰਹੇ ਵਾਧੂ ਬੋਝ ਨੂੰ ਰੋਕਣ ਦੀ ਮੰਗ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਜੰਮੂ-ਕਸ਼ਮੀਰ ਵਿਚ ਵਸਦੇ ਸਿੱਖਾਂ ਨੂੰ ਘੱਟ ਗਿਣਤੀ ਦਾ ਦਰਜਾ ਦੇਣ ਦਾ ਮਾਮਲਾ ਵੀ ਗ੍ਰਹਿ ਮੰਤਰੀ ਕੋਲ ਉਠਾਇਆ ਗਿਆ ਹੈ | ਪ੍ਰਧਾਨ ਲੌਾਗੋਵਾਲ ਨੇ ਕਿਹਾ ਕਿ ਇਕ ਹੋਰ ਮੰਗ ਰਾਹੀਂ ਸ਼੍ਰੋਮਣੀ ਕਮੇਟੀ ਦੇ ਸੈਕਸ਼ਨ-87 ਤਹਿਤ ਆਉਂਦੇ 35 ਤੋਂ ਵੱਧ ਉਨ੍ਹਾਂ ਗੁਰਦੁਆਰਿਆਂ ਨੂੰ ਸੈਕਸ਼ਨ-85 ਅਧੀਨ ਲਿਆਉਣ ਲਈ ਨੋਟੀਫਿਕੇਸ਼ਨ ਜਲਦ ਜਾਰੀ ਕਰਨ ਲਈ ਵੀ ਮੰਗ ਕੀਤੀ ਗਈ ਹੈ, ਜੋ ਇਸ ਦੇ ਯੋਗ ਹਨ ਤੇ ਸ਼ੋ੍ਰਮਣੀ ਕਮੇਟੀ ਵਲੋਂ ਉਨ੍ਹਾਂ ਸਬੰਧੀ ਕੇਂਦਰ ਸਰਕਾਰ ਨੂੰ ਪਹਿਲਾਂ ਹੀ ਲਿਖਿਆ ਜਾ ਚੁੱਕਾ ਹੈ | ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਜਲਦੀ ਹੀ ਉਨ੍ਹਾਂ ਨੂੰ ਮੁਲਾਕਾਤ ਲਈ ਸਮਾਂ ਦੇਣਗੇ, ਤਾਂ ਜੋ ਇਨ੍ਹਾਂ ਸਾਰੇ ਮਸਲਿਆਂ ਦੇ ਹੱਲ ਲਈ ਵਿਚਾਰ-ਵਟਾਂਦਰਾ ਕੀਤਾ ਜਾ ਸਕੇ | ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਸਾਧੂ ਸਿੰਘ ਧਰਮਸੋਤ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਭਾਈ ਮਨਜੀਤ ਸਿੰਘ, ਭਗਵੰਤ ਸਿੰਘ ਸਿਆਲਕਾ, ਭਾਜਪਾ ਆਗੂ ਰਜਿੰਦਰ ਮੋਹਨ ਸਿੰਘ ਛੀਨਾ, ਸਾਬਕਾ ਮੰਤਰੀ ਅਨਿਲ ਜੋਸ਼ੀ, ਤੁਰਣ ਚੁੱਘ, ਕਾਂਗਰਸੀ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਆਦਿ ਵੀ ਮੌਜੂਦ ਸਨ |

ਭਾਈ ਭਿਓਰਾ ਦੀ ਮਾਂ ਨੂੰ ਮਿਲਾਉਣ ਦੀ ਮੰਗ ਖ਼ਾਰਜ

ਚੰਡੀਗੜ੍ਹ, 13 ਮਾਰਚ (ਸੁਰਜੀਤ ਸਿੰਘ ਸੱਤੀ)-ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਕਤਲ ਕੇਸ 'ਚ ਉਮਰ ਕੈਦ ਦੀ ਸਜ਼ਾ ਭੋਗ ਰਹੇ ਭਾਈ ਪਰਮਜੀਤ ਸਿੰਘ ਭਿਓਰਾ ਵਲੋਂ ਉਸ ਦੀ ਬਿਮਾਰ ਬਿਰਧ ਲਚਾਰ ਮਾਂ ਨੂੰ ਮਿਲਣ ਲਈ ਸਿਰਫ਼ ਦੋ ਘੰਟੇ ਦੀ ਹਿਰਾਸਤੀ ਪੈਰੋਲ ਦੀ ਮੰਗ ਕਰਦੀ ...

ਪੂਰੀ ਖ਼ਬਰ »

ਸੁਖਬੀਰ ਨੂੰ ਕੱਲ੍ਹ ਅਦਾਲਤ 'ਚ ਪੇਸ਼ ਹੋਣ ਦੇ ਹੁਕਮ

ਮਾਮਲਾ ਪੱਤਰਕਾਰ ਦੀ ਕੁੱਟਮਾਰ ਦਾ

ਫ਼ਰੀਦਕੋਟ, 13 ਮਾਰਚ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਇਥੋਂ ਦੇ ਸੈਸ਼ਨ ਜੱਜ ਸਤਵਿੰਦਰ ਸਿੰਘ ਵਲੋਂ ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਉਨ੍ਹਾਂ ਵਿਰੁੱਧ ਚੱਲ ਰਹੀ ਇਕ ਫ਼ੌਜਦਾਰੀ ਅਪੀਲ ਦੀ ਸੁਣਵਾਈ ਦੌਰਾਨ 15 ਮਾਰਚ ਨੂੰ ਸੈਸ਼ਨ ਕੋਰਟ ...

ਪੂਰੀ ਖ਼ਬਰ »

ਸ਼ਹੀਦਾਂ ਨੂੰ ਯਾਦ ਰੱਖਣਾ ਜ਼ਰੂਰੀ-ਦੁਸਾਂਝ

ਫ਼ਿਲਮ 'ਸੱਜਣ ਸਿੰਘ ਰੰਗਰੂਟ' ਦੇ ਪ੍ਰਚਾਰ ਲਈ 'ਅਜੀਤ' ਭਵਨ ਪੁੱਜੇ ਦਿਲਜੀਤ ਦੁਸਾਂਝ

ਜਲੰਧਰ, 13 ਮਾਰਚ (ਹਰਵਿੰਦਰ ਸਿੰਘ ਫੁੱਲ)-ਇਤਿਹਾਸ 'ਚ ਦਰਜ ਉਹ ਲੋਕ ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣਾ ਭਰਪੂਰ ਯੋਗਦਾਨ ਪਾਇਆ | ਉਨ੍ਹਾਂ 'ਚ ਬਹੁਤ ਸਾਰੇ ਲੋਕ ਅਜਿਹੇ ਹਨ, ਜਿਨ੍ਹਾਂ ਦਾ ਕਿਤੇ ਨਾਮ ਤੱਕ ਦਰਜ ਨਹੀਂ ਹੈ | ਜਿਨ੍ਹਾਂ ਲੋਕਾਂ ਨੇ ਸਾਡੇ ਲਈ ਕੁਰਬਾਨੀਆਂ ...

ਪੂਰੀ ਖ਼ਬਰ »

ਵਧੀ ਹੋਈ ਰੀੜ੍ਹ ਦੀ ਹੱਡੀ ਦਾ 'ਟੀਲਿਫ਼' ਵਿਧੀ ਨਾਲ ਇਲਾਜ ਕਾਰਗਰ-ਡਾ: ਤਿ੍ਵੇਦੀ

ਜਲੰਧਰ, 13 ਮਾਰਚ (ਐੱਮ.ਐੱਸ. ਲੋਹੀਆ)-ਵਧਦੀ ਉਮਰ ਦੇ ਨਾਲ-ਨਾਲ ਇਨਸਾਨ ਦੀਆਂ ਹੱਡੀਆਂ 'ਚ ਵੀ ਵਾਧਾ ਹੋਣ ਲੱਗਦਾ ਹੈ, ਜੋ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਪੈਦਾ ਕਰ ਦਿੰਦਾ ਹੈ | ਅਕਸਰ ਦੇਖਣ 'ਚ ਆਉਂਦਾ ਹੈ ਕਿ ਵਡੇਰੀ ਉਮਰ ਦੇ ਲੋਕ ਤੁਰਨ-ਫਿਰਨ ਤੋਂ ਅਸਮਰੱਥ ਹੋਣ ਲੱਗਦੇ ਹਨ | ...

ਪੂਰੀ ਖ਼ਬਰ »

ਮਨਪ੍ਰੀਤ ਪੰਜਾਬੀ 'ਚ ਦਫ਼ਤਰੀ ਕੰਮ ਕਰਕੇ ਅਧਿਕਾਰੀਆਾ ਦੀ ਭਾਸ਼ਾ ਸੁਧਾਰ ਸਕਦੇ ਨੇ-ਅਕਾਲੀ ਦਲ

ਚੰਡੀਗੜ੍ਹ, 13 ਮਾਰਚ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੰੂ ਆਪਣਾ ਦਫਤਰੀ ਕੰਮ ਪੰਜਾਬੀ ਵਿਚ ਕਰਨਾ ਸਿੱਖ ਕੇ ਹੀ ਸੂਬੇ ਦੇ ਅਧਿਕਾਰੀਆਂ ਦੀ ਭਾਸ਼ਾ ਸੁਧਾਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ | ਇਥੇ ਇਕ ਪ੍ਰੈਸ ...

ਪੂਰੀ ਖ਼ਬਰ »

ਅਦਿੱਤਿਆ ਇੰਸਾ ਤੇ ਜਸਬੀਰ ਬਕਾਲਵੀ ਿਖ਼ਲਾਫ਼ ਗਿ੍ਫ਼ਤਾਰੀ ਵਾਰੰਟ ਜਾਰੀ

ਪੰਚਕੂਲਾ, 13 ਮਾਰਚ (ਕਪਿਲ)-25 ਅਗਸਤ 2017 ਨੂੰ ਹੋਈ ਹਿੰਸਾ ਦੇ ਮਾਮਲੇ 'ਚ ਸਿਰਸਾ ਡੇਰੇ ਦੇ ਬੁਲਾਰੇ ਅਦਿੱਤਿਆ ਇੰਸਾ ਅਤੇ ਜਸਬੀਰ ਬਕਾਲਵੀ ਦੇ ਿਖ਼ਲਾਫ਼ ਐੱਫ. ਆਈ. ਆਰ. ਨੰਬਰ 343 ਦੇ ਤਹਿਤ ਗ਼ੈਰ ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ | ਇਹ ਵਾਰੰਟ ਪੰਚਕੂਲਾ ਅਦਾਲਤ ਦੇ ਸੀ. ਜੇ. ...

ਪੂਰੀ ਖ਼ਬਰ »

ਵਿਧਾਨ ਸਭਾ ਸਕੱਤਰੇਤ ਵਲੋਂ ਬਜਟ ਸਮਾਗਮ ਦਾ ਪ੍ਰੋਗਰਾਮ ਜਾਰੀ

ਚੰਡੀਗੜ੍ਹ, 13 ਮਾਰਚ (ਬਿਊਰੋ ਚੀਫ਼)-ਪੰਜਾਬ ਵਿਧਾਨ ਸਭਾ ਸਕੱਤਰੇਤ ਵਲੋਂ ਅੱਜ ਰਾਜ ਦੇ ਸਾਲਾਨਾ ਬਜਟ ਲਈ 15ਵੀਂ ਵਿਧਾਨ ਸਭਾ ਦੇ ਚੌਥੇ ਸਮਾਗਮ ਦਾ ਜੋ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ, ਉਸ ਅਨੁਸਾਰ ਮੰਗਲਵਾਰ 20 ਮਾਰਚ ਸਵੇਰੇ 11 ਵਜੇ ਰਾਜਪਾਲ ਪੰਜਾਬ ਸਦਨ ਸਾਹਮਣੇ ਆਪਣਾ ...

ਪੂਰੀ ਖ਼ਬਰ »

ਮੀਡੀਆ ਸਲਾਹਕਾਰ ਰਵੀਨ ਠੁਕਰਾਲ ਦੀ ਮੰਤਰੀ ਮੰਡਲ ਦੀਆਂ ਬੈਠਕਾਂ 'ਚ ਬਰਾਬਰ ਹਾਜ਼ਰੀ ਬਣੀ ਚਰਚਾ ਦਾ ਵਿਸ਼ਾ

ਚੰਡੀਗੜ੍ਹ, 13 ਮਾਰਚ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੇ ਮੀਡੀਆ ਸਲਾਹਕਾਰ ਸ੍ਰੀ ਰਵੀਨ ਠੁਕਰਾਲ ਨੂੰ ਹਰ ਸਮੇਂ ਨਾਲ ਰੱਖਣ ਕਾਰਨ ਜਿਥੇ ਅਫ਼ਸਰਸ਼ਾਹੀ ਨੂੰ ਮੁੱਖ ਮੰਤਰੀ ਨਾਲ ਅਹਿਮ ਮਹੱਤਤਾ ਵਾਲੇ ਮੁੱਦੇ ਵਿਚਾਰਨ ਜਾਂ ਗੁਪਤ ਰੱਖੀਆਂ ...

ਪੂਰੀ ਖ਼ਬਰ »

ਪੂਸਾ ਦਿੱਲੀ ਵਿਖੇ ਕ੍ਰਿਸ਼ੀ ਉੱਨਤੀ ਮੇਲਾ 16 ਤੋਂ

ਪਟਿਆਲਾ, 13 ਮਾਰਚ (ਭਗਵਾਨ ਦਾਸ)-ਭਾਰਤੀ ਖੇਤੀ ਖੋਜ ਸੰਸਥਾਨ ਦੇ ਸੰਯੁਕਤ ਡਾਇਰੈਕਟਰ (ਪ੍ਰਸਾਰ ਸਿੱਖਿਆ) ਡਾ: ਜੇ. ਪੀ. ਸ਼ਰਮਾ ਅਨੁਸਾਰ ਦਿੱਲੀ ਵਿਖੇ ਕ੍ਰਿਸ਼ੀ ਉੱਨਤੀ ਮੇਲਾ 16-18 ਮਾਰਚ ਨੂੰ ਲਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ 17 ਮਾਰਚ ਨੂੰ ਪ੍ਰਧਾਨ ਮੰਤਰੀ ਸ੍ਰੀ ...

ਪੂਰੀ ਖ਼ਬਰ »

ਕੈਪਟਨ ਸਰਕਾਰ ਗਰੀਬਾਂ ਲਈ 200 ਯੂਨਿਟ ਮੁਫ਼ਤ ਬਿਜਲੀ 'ਤੇ ਕੈਂਚੀ ਫੇਰਨ ਲੱਗੀ

ਲੋਹਟਬੱਦੀ, 13 ਮਾਰਚ (ਕੁਲਵਿੰਦਰ ਸਿੰਘ ਡਾਂਗੋਂ)-ਇਹ ਯਕੀਨੀ ਹੈ ਕਿ ਆਪਣੇ ਰਾਜ ਭਾਗ ਦਾ ਪਹਿਲਾ ਵਰ੍ਹਾ ਪੂਰਾ ਕਰਨ ਜਾ ਰਹੀ ਪੰਜਾਬ 'ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਮੱੁਢਲੇ ਦੌਰ 'ਚ ਹੀ ਲੋਕਾਂ ਦਾ ਦਿਲ ਜਿੱਤਣ ਦੀ ਬਜਾਇ ਵਾਅਦਿਆਂ ਤੋਂ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਦੋ ਕਿਸਾਨਾਂ ਵਲੋਂ ਖ਼ੁਦਕੁਸ਼ੀ

ਮਾਨਸਾ, 13 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)-ਪਿੰਡ ਨਰਿੰਦਰਪੁਰਾ ਦੇ ਨਜ਼ਦੀਕ ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਵਲੋਂ ਰੇਲ ਗੱਡੀ ਹੇਠ ਆ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਕਸਬਾ ਝੁਨੀਰ ਨੇੜਲੇ ਪਿੰਡ ...

ਪੂਰੀ ਖ਼ਬਰ »

ਫ਼ਰੀਦਕੋਟ ਰਿਆਸਤ ਦਾ ਮਾਮਲਾ ਹਾਈਕੋਰਟ ਪੁੱਜਾ

ਚੰਡੀਗੜ੍ਹ, 13 ਮਾਰਚ (ਸੁਰਜੀਤ ਸਿੰਘ ਸੱਤੀ)- ਫ਼ਰੀਦਕੋਟ ਰਿਆਸਤ ਦੀ ਹਿੱਸੇਦਾਰੀ ਨੂੰ ਲੈ ਕੇ ਮਹਾਰਾਜਾ ਮਰਹੂਮ ਹਰਿੰਦਰ ਸਿੰਘ ਬਰਾੜ ਦੀਆਂ ਬੇਟੀਆਂ ਹਾਈਕੋਰਟ ਪੁੱਜ ਗਈਆਂ ਹਨ¢ ਛੋਟੀ ਬੇਟੀ ਦੀਪਿੰਦਰ ਕੌਰ ਨੇ ਅਪੀਲ ਦਾਖ਼ਲ ਕਰਕੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਦੇ ਦੋ ...

ਪੂਰੀ ਖ਼ਬਰ »

20 ਹਜ਼ਾਰ ਕਰੋੜ ਦੀ ਹੈ ਸ਼ਾਹੀ ਜਾਇਦਾਦ

ਫ਼ਰੀਦਕੋਟ, 13 ਮਾਰਚ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਚਾਰ ਦਹਾਕੇ ਪਹਿਲਾਂ ਫ਼ਰੀਦਕੋਟ ਰਿਆਸਤ ਦੇ ਆਖ਼ਰੀ ਮਹਾਰਾਜਾ ਹਰਿੰਦਰ ਸਿੰਘ ਬਰਾੜ ਵਲੋਂ ਫ਼ਰੀਦਕੋਟ ਰਿਆਸਤ ਦੀ ਜਾਇਦਾਦ ਦੀ ਸਾਂਭ ਸੰਭਾਲ ਲਈ ਬਣਾਈ ਗਈ ਵਸੀਅਤ ਸਬੰਧੀ ਵਿਵਾਦ ਕਾਫ਼ੀ ਸਮੇਂ ਤੋਂ ਚੱਲਿਆ ਆ ਰਿਹਾ ...

ਪੂਰੀ ਖ਼ਬਰ »

ਹਾਫਿਜ਼ ਸਈਦ ਦੀ ਨਵੀਂ ਰਾਜਨੀਤਕ ਪਾਰਟੀ 23 ਨੂੰ ਜਾਰੀ ਕਰੇਗੀ ਆਪਣਾ ਮੈਨੀਫੈਸਟੋ

ਲਾਹੌਰ, 13 ਮਾਰਚ (ਏਜੰਸੀ)- ਜਮਾਤ-ਉਦ-ਦਾਵਾ ਮੁਖੀ ਤੇ ਮੁੰਬਈ ਹਮਲੇ ਦੇ ਮੁੱਖ ਸਾਜਿਸ਼ਕਾਰ ਹਾਫਿਜ਼ ਸਈਦ ਦੀ ਨਵੀਂ ਬਣੀ ਰਾਜਨੀਤਕ ਪਾਰਟੀ ਮਿਲੀ ਮੁਸਲਿਮ ਲੀਗ (ਐਮ.ਐਮ.ਐਲ) ਨੇ ਅੱਜ ਦੱਸਿਆ ਹੈ ਕਿ ਉਹ ਇਸ ਸਾਲ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ 23 ਮਾਰਚ ਨੂੰ ਆਪਣਾ ...

ਪੂਰੀ ਖ਼ਬਰ »

ਸ਼ਾਹਕੋਟ ਹਲਕੇ ਦੇ ਕਿਸਾਨਾਂ 'ਤੇ ਕੈਪਟਨ ਸਰਕਾਰ ਹੋਈ ਮਿਹਰਬਾਨ

ਜਲੰਧਰ, 13 ਮਾਰਚ (ਮੇਜਰ ਸਿੰਘ)-ਜਲੰਧਰ ਜ਼ਿਲ੍ਹੇ 'ਚ ਪੈਂਦੇ ਵਿਧਾਨ ਸਭਾ ਹਲਕੇ 'ਚ ਆਉਣ ਵਾਲੇ ਸਮੇਂ 'ਚ ਉਪ-ਚੋਣ ਹੋਣ ਨੂੰ ਮੱਦੇਨਜ਼ਰ ਰੱਖਦਿਆਂ ਕੈਪਟਨ ਸਰਕਾਰ ਪੂਰੀ ਤਰ੍ਹਾਂ ਮਿਹਰਬਾਨ ਹੋਈ ਨਜ਼ਰ ਆ ਰਹੀ ਹੈ | ਜਲੰਧਰ ਜ਼ਿਲ੍ਹੇ 'ਚ ਕੁਲ 7625 ਕਿਸਾਨਾਂ ਨੂੰ 57 ਕਰੋੜ 70 ਲੱਖ ...

ਪੂਰੀ ਖ਼ਬਰ »

ਰਾਜਪਾਲ ਨੇ ਪੀ.ਪੀ.ਐਸ. ਸੀ. ਦੇ 6 ਮੈਂਬਰਾਂ ਤੇ 2 ਰਾਜ ਸੂਚਨਾ ਕਮਿਸ਼ਨਰਾਂ ਨੂੰ ਚੁਕਾਈ ਸਹੁੰ

ਚੰਡੀਗੜ੍ਹ, 13 ਮਾਰਚ (ਵਿਕਰਮਜੀਤ ਸਿੰਘ ਮਾਨ)-ਰਾਜਪਾਲ ਪੰਜਾਬ ਸ੍ਰੀ ਵੀ. ਪੀ. ਸਿੰਘ ਬਦਨੌਰ ਵਲੋਂ ਅੱਜ ਪੰਜਾਬ ਰਾਜ ਭਵਨ ਵਿਖੇ ਪੰਜਾਬ ਰਾਜ ਲੋਕ ਸੇਵਾ ਕਮਿਸ਼ਨ ਦੇ ਨਵੇਂ ਨਿਯੁਕਤ ਕੀਤੇ ਗਏ 6 ਮੈਂਬਰਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ 'ਚ ਭਾਰਤ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ਪ੍ਰਤੀ ਹਰ ਵਰਗ 'ਚ ਰੋਸ-ਕਮਲ ਸ਼ਰਮਾ

ਪਟਿਆਲਾ, 13 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ 'ਚ ਕਾਂਗਰਸ ਦਾ ਇਕ ਸਾਲ ਪੂਰਾ ਹੋ ਗਿਆ ਹੈ ਪ੍ਰੰਤੂ ਕਾਂਗਰਸ ਵਲੋਂ ਰਾਜ ਦੇ ਵਿਕਾਸ ਲਈ ਕੋਈ ਵੀ ਪੁਖ਼ਤਾ ਕਦਮ ਨਹੀਂ ਚੱਕ ਸਕੀ | ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਦੇ ਨਾਲ ਹੀ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ : ਸੂਬੇਦਾਰ ਕਰਨੈਲ ਸਿੰਘ ਸਿੱਧੂ

ਧਾਰੀਵਾਲ-ਸੂਬੇਦਾਰ ਕਰਨੈਲ ਸਿੰਘ ਸਿੱਧੂ ਦਾ ਜਨਮ 1 ਮਾਰਚ 1944 ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸਿੱਧਵਾਂ ਦੇ ਵਸਨੀਕ ਸ: ਬਚਨ ਸਿੰਘ ਸਿੱਧੂ ਦੇ ਘਰ ਅਤੇ ਮਾਤਾ ਅਜੀਤ ਕੌਰ ਦੀ ਕੁੱਖੋਂ ਹੋਇਆ | ਆਪ ਨੇ ਮੁਢਲੀ ਸਿੱਖਿਆ ਮਿਲਨ ਮੈਮੋਰੀਅਲ ਮਿਸ਼ਨ ਸਕੂਲ ਧਾਰੀਵਾਲ ਤੋਂ ...

ਪੂਰੀ ਖ਼ਬਰ »

'ਅੰਤਰਰਾਸ਼ਟਰੀ 8ਵੇਂ ਥੀਏਟਰ ਉਲੰਪੀਆਡ ਉਤਸਵ-2018' 'ਚ ਖੇਡਿਆ ਜਾਵੇਗਾ ਨਾਟਕ 'ਨੋਰਾ'

ਅੰਮਿ੍ਤਸਰ, 13 ਮਾਰਚ (ਹਰਮਿੰਦਰ ਸਿੰੰਘ)¸ਪੰਜਾਬੀ ਰੰਗਮੰਚ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਭਾਰਤ 'ਚ ਹੋ ਰਹੇ 'ਅੰਤਰਰਾਸ਼ਟਰੀ 8ਵੇਂ ਰੰਗਮੰਚ ਉਤਸਵ ਥੀਏਟਰ ਉਲੰਪੀਆਡ-2018' 'ਚ ਪੰਜਾਬ ਦੀ ਪ੍ਰਸਿੱਧ ਨਾਟ-ਸੰਸਥਾ 'ਮੰਚ-ਰੰਗਮੰਚ ਅੰਮਿ੍ਤਸਰ' ਦਾ ਨਾਟਕ 'ਨੋਰਾ' 16 ਮਾਰਚ ਨੂੰ ...

ਪੂਰੀ ਖ਼ਬਰ »

ਭਾਰਤ ਦਾ ਦਬਾਅ ਵਧਣ 'ਤੇ ਸਿੰਧ ਦੇ ਅੰਡਾ ਟਾਪੂ 'ਤੇ ਲੁਕਦਾ ਹੈ ਦਾਊਦ

ਨਵੀਂ ਦਿੱਲੀ, 13 ਮਾਰਚ (ਏਜੰਸੀ)-ਅੰਡਰਵਰਲਡ ਸਰਗਨਾ ਦਾਊਦ ਇਬਰਾਹੀਮ ਦੇ ਦੋਸਤ ਰਹੇ ਫ਼ਾਰੂਕ ਟਕਲਾ ਨੇ ਸੀ. ਬੀ. ਆਈ. ਦੇ ਸਾਹਮਣੇ ਪੁੱਛਗਿੱਛ 'ਚ ਕਈ ਵੱਡੇ ਖ਼ੁਲਾਸੇ ਕੀਤੇ ਹਨ | ਫ਼ਾਰੂਕ ਟਕਲਾ ਨੇ ਦੱਸਿਆ ਕਿ ਦਾਊਦ ਅਜੇ ਵੀ ਪਾਕਿਸਤਾਨ 'ਚ ਰਹਿ ਰਿਹਾ ਹੈ | ਪਾਕਿਸਤਾਨ ਦੇ ਝੂਠ ...

ਪੂਰੀ ਖ਼ਬਰ »

ਮੋਗਾ ਨੇੜਿਓਾ ਖ਼ੁਦਾਈ ਦੌਰਾਨ ਮਿਲੇ ਜ਼ਿੰਦਾ ਹੈਂਡ ਗਰਨੇਡ ਤੇ ਕਾਰਤੂਸ

ਭਲੂਰ/ਨੱਥੂਵਾਲਾ ਗਰਬੀ, 13 ਮਾਰਚ (ਬੇਅੰਤ ਸਿੰਘ ਗਿੱਲ/ਸਾਧੂ ਰਾਮ ਲੰਗੇਆਣਾ)-ਚੀਨ ਦੀ ਲੜਾਈ 'ਚ ਸ਼ਹੀਦ ਹੋਏ ਪਰਮਵੀਰ ਚੱਕਰ ਵਿਜੇਤਾ ਸੂਬੇਦਾਰ ਜੋਗਿੰਦਰ ਸਿੰਘ ਦੇ ਜੱਦੀ ਪਿੰਡ ਮਾਹਲਾ ਕਲਾਂ ਵਿਖੇ ਇਕ ਪਲਾਟ 'ਚੋਂ ਖ਼ੁਦਾਈ ਦੌਰਾਨ ਪੁਰਾਣੇ ਦੋ ਜਿੰਦਾ ਹੱਥ ਗੋਲੇ ਅਤੇ 150 ...

ਪੂਰੀ ਖ਼ਬਰ »

ਖੇਤੀ ਵਿਰਾਸਤ ਮਿਸ਼ਨ ਵਲੋਂ ਲੋਕਾਂ ਨੂੰ ਕੁਦਰਤੀ ਖੇਤੀ ਕਰਨ ਲਈ ਕੀਤਾ ਜਾ ਰਿਹੈ ਪ੍ਰੇਰਿਤ

ਬਰਨਾਲਾ/ਸ਼ਹਿਣਾ, 13 ਮਾਰਚ (ਗੁਰਪ੍ਰੀਤ ਸਿੰਘ ਲਾਡੀ, ਸੁਰੇਸ਼ ਗੋਗੀ)-ਬਰਨਾਲਾ ਜ਼ਿਲੇ੍ਹ ਦੇ ਲਗਪਗ 25 ਪਿੰਡਾਂ 'ਚ ਕੁਦਰਤੀ ਖੇਤੀ ਵਿਰਾਸਤ ਮਿਸ਼ਨ ਨਾਲ ਜੁੜੀਆਂ 2000 ਘਰੇਲੂ ਸੁਆਣੀਆਂ ਵਲੋਂ ਲਗਾਈਆਂ ਘਰੇਲੂ ਬਗੀਚੀਆਂ ਰਾਹੀਂ ਜਿਥੇ ਲਗਪਗ 6 ਕਰੋੜ ਰੁਪਏ ਦੀ ਸਾਲਾਨਾ ਬੱਚਤ ...

ਪੂਰੀ ਖ਼ਬਰ »

ਹਰਿਆਣਾ ਵਿਧਾਨ ਸਭਾ 'ਚ ਦੂਜੇ ਦਿਨ ਵੀ ਹੰਗਾਮਾ

ਇਨੈਲੋ ਮੈਂਬਰ ਸਾਰੇ ਸੈਸ਼ਨ ਲਈ ਮੁਅੱਤਲ

ਚੰਡੀਗੜ•, 13 ਮਾਰਚ (ਐਨ.ਐਸ. ਪਰਵਾਨਾ)-ਅੱਜ ਹਰਿਆਣਾ ਵਿਧਾਨ ਸਭਾ 'ਚ ਦੂਜੇ ਦਿਨ ਵੀ ਰਾਜ ਦੇ ਸਟਾਫ਼ ਚੋਣ ਕਮਿਸ਼ਨ ਦੇ ਚੇਅਰਮੈਨ ਭਾਰਤ ਭੂਸ਼ਨ ਭਾਰਤੀ ਦੇ ਬੇਟੇ ਬਾਰੇ ਆਡੀਓ ਵਾਇਰਲ ਹੋਣ ਦੇ ਮਾਮਲੇ 'ਤੇ ਤਗੜਾ ਹੰਗਾਮਾ ਹੋਇਆ ਤੇ ਪ੍ਰਮੁੱਖ ਵਿਰੋਧੀ ਪਾਰਟੀ ਇਨੈਲੋ ਮੈਂਬਰਾਂ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਵਫ਼ਦ ਵਲੋਂ ਡਾਇਰੈਕਟਰ ਨਾਲ ਮੁਲਾਕਾਤ

ਚੰਡੀਗੜ੍ਹ, 13 ਮਾਰਚ (ਅਜਾਇਬ ਸਿੰਘ ਔਜਲਾ) -ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦਾ ਵਫ਼ਦ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਡਾਇਰੈਕਟਰ ਕਵਿਤਾ ਸਿੰਘ ਨੂੰ ਮਿਲਿਆ | ...

ਪੂਰੀ ਖ਼ਬਰ »

ਬਾਸਮਤੀ 1121 ਚਾਵਲਾਂ 'ਚ ਭਾਰੀ ਤੇਜ਼ੀ ਦਾ ਰੁਝਾਨ

ਮੰਡੀ ਲਾਧੂਕਾ, 13 ਮਾਰਚ (ਰਾਕੇਸ਼ ਛਾਬੜਾ)-ਪਿਛਲੇ ਹਫ਼ਤੇ ਬਾਸਮਤੀ 1121 ਚਾਵਲਾਂ ਦਾ ਨਿਰਯਾਤ ਕਰਨ ਵਾਲੇ ਵਪਾਰੀਆਂ ਦੇ ਈਰਾਨ 'ਚ ਰੁਕੇ ਪੈਸਿਆਂ ਦਾ ਭੁਗਤਾਨ ਹੋਣ ਤੋਂ ਬਾਅਦ ਨਿਰਯਾਤਕਾਂ ਵਲੋਂ ਹੇਠਲੇ ਭਾਅ 'ਤੇ ਕੀਤੀ ਗਈ ਚਾਵਲਾਂ ਦੀ ਖ਼ਰੀਦ ਕਾਰਨ ਇਸ ਕਿਸਮ ਦੇ ਚਾਵਲ ...

ਪੂਰੀ ਖ਼ਬਰ »

ਇਥੋਪੀਆ 'ਚ ਬੱਸ ਹਾਦਸੇ 'ਚ 38 ਮੌਤਾਂ

ਐਡੀਸ ਅਬਾਬਾ, 13 ਮਾਰਚ (ਏਜੰਸੀ)- ਉੱਤਰੀ ਇਥੋਪੀਆ'ਚ ਹੋਏ ਬੱਸ ਹਾਦਸੇ 'ਚ 38 ਲੋਕ ਮਾਰੇ ਗਏ ਤੇ 10 ਹੋਰ ਜ਼ਖ਼ਮੀ ਹੋ ਗਏ ਹਨ | ਸਰਕਾਰੀ ਮਾਨਤਾ ਪ੍ਰਾਪਤ ਫਾਨਾ ਬਰਾਡਕਾਸਟ ਕਾਰਪੋਰੇਟ ਨੇ ਅੱਜ ਸਥਾਨਕ ਪ੍ਰਸ਼ਾਸਨ ਦੇ ਹਵਾਲੇ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤਰੀ ਸੂਬੇ ...

ਪੂਰੀ ਖ਼ਬਰ »

ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ ਸੋਹਾਣਾ ਵਿਖੇ ਗੁਰਮਤਿ ਸਮਾਗਮ 22 ਤੋਂ

ਐੱਸ. ਏ. ਐੱਸ. ਨਗਰ, 13 ਮਾਰਚ (ਕੇ. ਐੱਸ. ਰਾਣਾ)-ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲੇ ਅਤੇ ਪੰਥ ਰਤਨ ਭਾਈ ਸਾਹਿਬ ਭਾਈ ਜਸਬੀਰ ਸਿੰਘ ਖਾਲਸਾ ਦੀ ਮਿੱਠੀ ਯਾਦ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ ਸੋਹਾਣਾ ਵਿਖੇ 22 ਮਾਰਚ ...

ਪੂਰੀ ਖ਼ਬਰ »

ਕਾਲੋਨਾਈਜ਼ਰਾਂ ਵਲੋਂ 2019 ਦੀਆਂ ਲੋਕ ਸਭਾ ਚੋਣਾਂ 'ਚ ਕਾਂਗਰਸ ਦਾ ਬਾਈਕਾਟ ਕਰਨ ਦੀ ਚਿਤਾਵਨੀ

ਜਲੰਧਰ, 13 ਮਾਰਚ (ਸ਼ਿਵ ਸ਼ਰਮਾ)-ਪੰਜਾਬ ਭਰ ਦੇ ਕਾਲੋਨਾਈਜ਼ਰਾਂ ਦੀ ਪ੍ਰਤੀਨਿਧਤਾ ਕਰਦੀ ਪੰਜਾਬ ਕਾਲੋਨਾਈਜ਼ਰ ਐਾਡ ਪ੍ਰਾਪਰਟੀ ਡੀਲਰ ਐਸੋਸੀਏਸ਼ਨ ਨੇ ਇਕ ਸਾਲ ਹੋਣ 'ਤੇ ਵੀ ਅਣਅਧਿਕਾਰਤ ਕਾਲੋਨੀਆਂ ਸਰਲ ਤਰੀਕੇ ਨਾਲ ਪਾਸ ਕਰਨ ਲਈ ਨੀਤੀ ਨਾ ਲਿਆਉਣ ਤੇ ਨਾ ਸਿਰਫ਼ 2019 ...

ਪੂਰੀ ਖ਼ਬਰ »

ਬੰਗਲਾਦੇਸ਼ 'ਚ ਸੱਤਾਧਾਰੀ ਪਾਰਟੀ ਦੇ 39 ਕਾਰਕੁੰਨਾਂ ਨੂੰ ਫਾਂਸੀ ਦੀ ਸਜ਼ਾ

ਢਾਕਾ, 13 ਮਾਰਚ (ਪੀ. ਟੀ. ਆਈ.)-ਬੰਗਲਾਦੇਸ਼ ਦੀ ਇਕ ਅਦਾਲਤ ਨੇ ਚਾਰ ਸਾਲ ਪਹਿਲਾਂ ਸਥਾਨਕ ਪੱਧਰ ਦੇ ਇਕ ਆਗੂ ਦੀ ਬੇਰਹਿਮੀ ਨਾਲ ਕੀਤੀ ਗਈ ਹੱਤਿਆ ਦੇ ਮਾਮਲੇ 'ਚ ਸੱਤਾਧਾਰੀ ਪਾਰਟੀ ਅਵਾਮੀ ਲੀਗ ਦੇ 39 ਕਾਰਕੁੰਨਾਂ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ | ਦੱਸਣਯੋਗ ਹੈ ਕਿ 20 ਮਈ 2014 'ਚ ...

ਪੂਰੀ ਖ਼ਬਰ »

ਯੂ.ਜੀ.ਸੀ.-ਨੈਟ 2018-ਪੇਪਰ-1 ਦਾ ਸਮਾਂ ਘਟਾ ਕੇ ਇਕ ਘੰਟਾ ਕੀਤਾ

ਨਵੀਂ ਦਿੱਲੀ, 13 ਮਾਰਚ (ਏਜੰਸੀ)-ਲੋਕ ਸਭਾ 'ਚ ਦਿੱਤੇ ਲਿਖਤੀ ਜਵਾਬ 'ਚ ਕੇਂਦਰੀ ਰਾਜ ਮੰਤਰੀ ਡਾ. ਸੱਤਿਆ ਪਾਲ ਸਿੰਘ ਨੇ ਯੂ. ਜੀ. ਸੀ.-ਨੈੱਟ ਪ੍ਰੀਖਿਆ 'ਚ ਕੀਤੀਆਂ ਤਬਦੀਲੀਆਂ ਬਾਰੇ ਪੁਸ਼ਟੀ ਕੀਤੀ | ਪ੍ਰੀਖਿਆ ਨਮੂਨੇ ਅਤੇ ਉਮੀਦਵਾਰਾਂ ਦੀ ਉਮਰ ਹੱਦ ਬਾਰੇ ਨੈਟ ਰਿਵੀਊ ...

ਪੂਰੀ ਖ਼ਬਰ »

ਧਾਰਮਿਕ ਅਸਥਾਨਾਂ 'ਤੇ ਸੀ.ਸੀ. ਟੀ.ਵੀ. ਕੈਮਰੇ ਲਗਾਉਣ ਨਾਲ ਘਟਨਾਵਾਂ ਨੂੰ ਪਵੇਗੀ ਨੱਥ-ਪੀਰ ਮੁਹੰਮਦ

ਐੱਸ.ਏ.ਐੱਸ. ਨਗਰ, 13 ਮਾਰਚ (ਕੇ. ਐੱਸ. ਰਾਣਾ)-ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਪਿਛਲੀ ਸਰਕਾਰ ਸਮੇਂ ਵਾੜਾ ਜਵਾਹਰ ਸਿੰਘ ਵਾਲਾ, ਬਰਗਾੜੀ ਸਮੇਤ ਹੋਰ ਥਾਵਾਂ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਪੰਜਾਬ ਸਰਕਾਰ ਦੀ ਅਣਦੇਖੀ, ...

ਪੂਰੀ ਖ਼ਬਰ »

ਸ਼ਾਹਬਾਜ਼ ਸ਼ਰੀਫ਼ ਪੀ.ਐਮ.ਐਲ. (ਐਨ) ਦੇ ਮੁਖੀ ਬਣੇ

ਇਸਲਾਮਾਬਾਦ, 13 ਮਾਰਚ (ਪੀ.ਟੀ.ਆਈ.)-ਪਾਕਿਸਤਾਨ ਦੀ ਸੱਤਾਧਾਰੀ ਪਾਰਟੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐਮ.ਐਲ. -ਐਨ) ਵਲੋਂ ਪੰਜਾਬ ਸੂਬੇ ਦੇ ਮੁੱਖ ਮੰਤਰੀ ਸ਼ਾਹਬਾਜ਼ ਸ਼ਰੀਫ਼ ਜੋ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੇ ਛੋਟੇ ਭਰਾ ਹਨ, ਨੂੰ ਪਾਰਟੀ ਦਾ ਮੁਖੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX