ਤਾਜਾ ਖ਼ਬਰਾਂ


ਆਸਮਾਨੀ ਬਿਜਲੀ ਡਿੱਗਣ ਕਾਰਨ ਨੌਜਵਾਨ ਦੀ ਮੌਤ
. . .  4 minutes ago
ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਰਾਤ ਭਰ ਪਏ ਮੀਂਹ ਤੋਂ ਬਾਅਦ ਅੱਜ ਪਿੰਡ ਬਾਜ਼ੀਦਪੁਰ 'ਚ ਆਸਮਾਨੀ ਬਿਜਲੀ ਪੈਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ 21 ਸਾਲਾ ਨਿਸ਼ਾਨ ਸਿੰਘ ਪੁੱਤਰ ਮਹਿੰਦਰ ਸਿੰਘ ਵਜੋਂ ਹੋਈ ਹੈ...
ਰਵਨੀਤ ਸਿੰਘ ਬਿੱਟੂ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  35 minutes ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਕਾਂਗਰਸੀ ਆਗੂ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ...
ਚਮਕੀ ਬੁਖ਼ਾਰ ਦਾ ਕਹਿਰ- ਮੁਜ਼ੱਫਰਪੁਰ ਦੇ ਹਸਪਤਾਲ 'ਚ ਪਹੁੰਚੇ ਨਿਤਿਸ਼ ਕੁਮਾਰ
. . .  41 minutes ago
ਪਟਨਾ, 18 ਜੂਨ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅੱਜ ਚਮਕੀ ਬੁਖ਼ਾਰ (ਏ. ਈ. ਐੱਸ.) ਨਾਲ ਪੀੜਤ ਬੱਚਿਆਂ ਨੂੰ ਦੇਖਣ ਅਤੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੁਜ਼ੱਫਰਪੁਰ ਸਥਿਤ ਸਰਕਾਰੀ ਸ਼੍ਰੀ ਕ੍ਰਿਸ਼ਨਾ ਮੈਡੀਕਲ ਕਾਲਜ ਤੇ ਹਸਪਤਾਲ 'ਚ ਪਹੁੰਚੇ ਹਨ। ਚਮਕੀ...
ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  53 minutes ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਕਾਂਗਰਸੀ ਆਗੂ ਅਤੇ ਪੰਜਾਬ ਦੇ ਹਲਕੇ ਤਰਨਤਾਰਨ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ ਹੈ। ਦੱਸਣਯੋਗ ਹੈ ਕਿ ਡਿੰਪਾ ਪਹਿਲੀ ਵਾਰ...
ਕੈਨੇਡਾ 'ਚ ਹੋਈ ਗੋਲੀਬਾਰੀ ਦੌਰਾਨ ਚਾਰ ਲੋਕ ਜ਼ਖ਼ਮੀ
. . .  57 minutes ago
ਓਟਾਵਾ, 18 ਜੂਨ- ਕੈਨੇਡਾ 'ਚ ਬਾਸਕਟਬਾਲ ਟੀਮ ਐੱਨ. ਬੀ. ਏ. ਚੈਂਪੀਅਨ ਰੈਪਟਰਜ਼ ਲਈ ਸੋਮਵਾਰ ਨੂੰ ਹੋਈ ਰੈਲੀ ਦੌਰਾਨ ਵੱਡੀ ਗਿਣਤੀ 'ਚ ਲੋਕ ਇਕੱਠੇ ਹੋਏ ਅਤੇ ਇਸੇ ਦੌਰਾਨ ਹੋਈ ਗੋਲੀਬਾਰੀ 'ਚ ਚਾਰ ਲੋਕ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ ਸਿਟੀ ਹਾਲ ਚੌਰਾਹੇ 'ਤੇ...
ਐੱਸ. ਡੀ. ਐੱਮ. ਅਤੇ ਤਹਿਸੀਲ ਦਫ਼ਤਰ ਦੇ ਕਾਮਿਆਂ ਨੇ 'ਕਲਮ ਛੋੜ' ਹੜਤਾਲ ਕਰਕੇ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
. . .  about 1 hour ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਕਰ ਰਹੇ ਡੀ. ਸੀ., ਐੱਸ. ਡੀ. ਐੱਮ. ਅਤੇ ਤਹਿਸੀਲ ਦਫ਼ਤਰ ਵਲੋਂ ਅੱਜ ਸੂਬੇ ਭਰ 'ਚ 'ਕਲਮ ਛੋੜ' ਹੜਤਾਲ ਕੀਤੀ ਜਾ ਰਹੀ...
ਗੁਰਜੀਤ ਸਿੰਘ ਔਜਲਾ ਨੇ ਪੰਜਾਬੀ 'ਚ ਚੁੱਕੀ ਸਹੁੰ
. . .  about 1 hour ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਦੋ ਵਾਰ ਸੰਸਦ ਮੈਂਬਰ ਚੁਣੇ ਗਏ ਕਾਂਗਰਸੀ ਨੇਤਾ ਗੁਰਜੀਤ ਸਿੰਘ ਔਜਲਾ ਨੇ ਅੱਜ 17ਵੀਂ ਲੋਕ ਸਭਾ ਲਈ ਪੰਜਾਬੀ ਬੋਲੀ...
ਭਗਵੰਤ ਮਾਨ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ, 'ਇਨਕਲਾਬ ਜ਼ਿੰਦਾਬਾਦ' ਦਾ ਲਾਇਆ ਨਾਅਰਾ
. . .  about 1 hour ago
ਨਵੀਂ ਦਿੱਲੀ, 18 ਜੂਨ- ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਦੇ ਸੰਗਰੂਰ ਹਲਕੇ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ। ਉਨ੍ਹਾਂ ਨੇ ਸਹੁੰ ਪੰਜਾਬੀ ਬੋਲੀ 'ਚ ਚੁੱਕੀ ਅਤੇ ਇਸ ਤੋਂ ਮਗਰੋਂ 'ਇਨਕਲਾਬ ਜ਼ਿੰਦਾਬਾਦ' ਦਾ...
ਸੁਖਬੀਰ ਬਾਦਲ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 1 hour ago
ਨਵੀਂ ਦਿੱਲੀ, 18 ਜੂਨ- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਅਤੇ ਪੰਜਾਬ ਦੇ ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ...
ਸੰਨੀ ਦਿਓਲ ਨੇ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 2 hours ago
ਨਵੀਂ ਦਿੱਲੀ, 18 ਜੂਨ- ਬਾਲੀਵੁੱਡ ਅਦਾਕਾਰ ਅਤੇ ਪੰਜਾਬ ਦੇ ਗੁਰਦਾਸਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਸੰਨੀ ਦਿਓਲ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ...
ਪੁਲਵਾਮਾ 'ਚ ਆਈ. ਈ. ਡੀ. ਹਮਲੇ ਦੌਰਾਨ ਜ਼ਖ਼ਮੀ ਹੋਏ 2 ਜਵਾਨਾਂ ਨੇ ਤੋੜਿਆ ਦਮ
. . .  about 2 hours ago
ਸ੍ਰੀਨਗਰ, 18 ਜੂਨ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਆਈ. ਈ. ਡੀ. ਹਮਲੇ ਦੌਰਾਨ ਜ਼ਖ਼ਮੀ ਹੋਏ ਸੁਰੱਖਿਆ ਬਲਾਂ ਦੇ ਦੋ ਜਵਾਨਾਂ ਨੇ ਅੱਜ ਇਲਾਜ ਦੌਰਾਨ ਦਮ ਤੋੜ ਦਿੱਤਾ। ਅੱਤਵਾਦੀਆਂ ਨੇ ਲੰਘੇ ਦਿਨ 44 ਰਾਸ਼ਟਰੀ ਰਾਈਫ਼ਲਜ਼ ਦੀ ਗੱਡੀ ਨੂੰ ਉਸ ਸਮੇਂ ਆਈ. ਈ...
ਅਨੰਤਨਾਗ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ, ਇੱਕ ਜਵਾਨ ਸ਼ਹੀਦ
. . .  about 2 hours ago
ਸ੍ਰੀਨਗਰ, 18 ਜੂਨ- ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਅੱਜ ਸਵੇਰੇ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਇਸ ਮੁਠਭੇੜ 'ਚ ਸੁਰੱਖਿਆ ਬਲਾਂ ਦਾ ਇੱਕ ਜਵਾਨ ਵੀ ਸ਼ਹੀਦ ਹੋ ਗਿਆ। ਮੁਠਭੇੜ ਵਾਲੀ ਥਾਂ ਤੋਂ ਸੁਰੱਖਿਆ ਬਲਾਂ ਨੇ ਹਥਿਆਰ...
ਮੋਗਾ 'ਚ ਮਿਲਿਆ ਜਿੰਦਾ ਬੰਬ
. . .  about 2 hours ago
ਮੋਗਾ, 18 ਜੂਨ- ਮੋਗਾ 'ਚ ਲੁਧਿਆਣਾ ਰੋਡ 'ਤੇ ਟਾਟਾ ਮੋਟਰਜ਼ ਦੇ ਨੇੜੇ ਅੱਜ ਇੱਕ ਜਿੰਦਾ ਬੰਬ ਮਿਲਿਆ। ਬੰਬ ਮਿਲਣ ਦੀ ਖ਼ਬਰ ਸੁਣਦਿਆਂ ਹੀ ਪੂਰੇ ਇਲਾਕੇ 'ਚ ਸਨਸਨੀ ਫੈਲ ਗਈ। ਉੱਧਰ ਇਸ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ...
ਚੀਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕਿਆਂ ਕਾਰਨ 12 ਲੋਕਾਂ ਦੀ ਮੌਤ, 100 ਤੋਂ ਵੱਧ ਜ਼ਖ਼ਮੀ
. . .  about 2 hours ago
ਬੀਜਿੰਗ, 18 ਜੂਨ- ਚੀਨ ਦੇ ਸਿਚੁਆਨ ਸੂਬੇ 'ਚ ਬੀਤੀ ਰਾਤ ਅਤੇ ਅੱਜ ਸਵੇਰੇ ਲੱਗੇ ਭੂਚਾਲ ਦੇ ਦੋ ਜ਼ਬਰਦਸਤ ਝਟਕਿਆਂ ਕਾਰਨ 12 ਲੋਕਾਂ ਦੀ ਮੌਤ ਹੋ ਗਈ, ਜਦਕਿ 100 ਤੋਂ ਵੱਧ ਜ਼ਖ਼ਮੀ ਹੋ ਗਏ। ਚੀਨੀ ਭੂਚਾਲ ਕੇਂਦਰ ਮੁਤਾਬਕ ਪਹਿਲਾ ਝਟਕਾ ਸਥਾਨਕ ਸਮੇਂ ਮੁਤਾਬਕ...
ਓਮ ਪ੍ਰਕਾਸ਼ ਬਿੜਲਾ ਹੋ ਸਕਦੇ ਹਨ ਲੋਕ ਸਭਾ ਦੇ ਨਵੇਂ ਸਪੀਕਰ
. . .  about 3 hours ago
ਨਵੀਂ ਦਿੱਲੀ, 18 ਜੂਨ- ਰਾਜਸਥਾਨ ਦੇ ਕੋਟਾ ਤੋਂ ਸੰਸਦ ਮੈਂਬਰ ਅਤੇ ਭਾਜਪਾ ਨੇਤਾ ਓਮ ਪ੍ਰਕਾਸ਼ ਬਿੜਲਾ ਲੋਕ ਸਭਾ ਦੇ ਨਵੇਂ ਸਪੀਕਰ ਹੋ ਸਕਦੇ ਹਨ। ਸੂਤਰਾਂ ਵਲੋਂ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ। ਬਿੜਲਾ ਦੂਜੀ ਵਾਰ ਕੋਟਾ ਤੋਂ ਸੰਸਦ ਮੈਂਬਰ ਚੁਣੇ ਗਏ ਹਨ। ਸੰਸਦ...
ਅਯੁੱਧਿਆ ਅੱਤਵਾਦੀ ਹਮਲੇ 'ਤੇ ਅਦਾਲਤ ਅੱਜ ਸੁਣਾਏਗੀ ਫ਼ੈਸਲਾ
. . .  about 3 hours ago
ਝਾਵਲਾ ਮਾਈਨਰ 'ਚ ਪਿਆ ਪਾੜ, ਕਈ ਖੇਤ ਪਾਣੀ ਨਾਲ ਭਰੇ
. . .  about 3 hours ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 107 ਬੱਚਿਆਂ ਦੀ ਮੌਤ
. . .  about 4 hours ago
ਨਹਿਰ 'ਚ ਪਾੜ ਪੈਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਪਾਣੀ 'ਚ ਡੁੱਬੀਆਂ
. . .  about 4 hours ago
ਅਨੰਤਨਾਗ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 4 hours ago
ਅੰਡੇਮਾਨ ਦੀਪ ਸਮੂਹ 'ਚ ਲੱਗੇ ਭੂਚਾਲ ਦੇ ਝਟਕੇ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਬੰਗਲਾਦੇਸ਼ ਨੇ ਵੈਸਟ ਇੰਡੀਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਾਰਸ਼ ਨੇ ਮੌਸਮ ਕੀਤਾ ਸੁਹਾਵਣਾ, ਤਾਪਮਾਨ 'ਚ ਆਈ ਗਿਰਾਵਟ
. . .  1 day ago
ਸਤਲੁਜ ਦਰਿਆ 'ਚ ਬੇੜੀ ਡੁੱਬੀ, ਇਕੋ ਪਰਿਵਾਰ ਦੇ ਤਿੰਨ ਨੌਜਵਾਨ ਬੱਚਿਆਂ ਦੀ ਮੌਤ
. . .  1 day ago
ਤੇਜ਼ ਹਨੇਰੀ ਨੇ ਬਿਜਲੀ ਦੇ ਟਾਵਰ ਪੁੱਟੇ
. . .  1 day ago
ਨਵੀਂ ਦਿੱਲੀ : ਜੇ ਪੀ ਨੱਢਾ ਨੂੰ ਬਣਾਇਆ ਭਾਜਪਾ ਦਾ ਕਾਰਜਕਾਰੀ ਪ੍ਰਧਾਨ
. . .  1 day ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਹੁਣ ਤੱਕ 104 ਬੱਚਿਆ ਦੀ ਮੌਤ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : 6 ਓਵਰਾਂ ਤੋਂ ਬਾਅਦ ਬੰਗਲਾਦੇਸ਼ 38/0
. . .  1 day ago
ਪੁਲਵਾਮਾ 'ਚ ਫੌਜ ਦੇ ਕਾਫ਼ਲੇ 'ਤੇ ਹੋਏ ਹਮਲੇ 'ਚ 5 ਜਵਾਨ ਜ਼ਖਮੀ, 1 ਅੱਤਵਾਦੀ ਢੇਰ
. . .  1 day ago
ਮੇਹੁਲ ਚੌਕਸੀ ਨੇ ਬੰਬੇ ਹਾਈਕੋਰਟ ਨੂੰ ਸੌਂਪਿਆ ਹਲਫ਼ਨਾਮਾ, ਕਿਹਾ- ਇਲਾਜ ਲਈ ਛੱਡਿਆ ਦੇਸ਼
. . .  1 day ago
ਪ੍ਰਵਾਸੀ ਮਜ਼ਦੂਰ ਦੀ ਨਬਾਲਗ ਬਾਲੜੀ ਨਾਲ ਰਿਸ਼ਤੇਦਾਰ ਵੱਲੋਂ ਜਬਰ ਜਨਾਹ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੇ ਬੰਗਲਾਦੇਸ਼ ਨੂੰ ਜਿੱਤ ਲਈ ਦਿੱਤਾ 322 ਦੌੜਾਂ ਦਾ ਟੀਚਾ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਸੱਤਵਾਂ ਝਟਕਾ
. . .  1 day ago
ਸੋਸ਼ਲ ਮੀਡੀਆ 'ਤੇ ਅੱਪ ਸ਼ਬਦ ਬੋਲਣ ਵਾਲੀ ਮਹਿਲਾ ਅਕਾਲੀ ਆਗੂ 'ਤੇ ਪਰਚਾ ਦਰਜ
. . .  1 day ago
ਚੀਮਾ ਨੇ ਸਿੱਖਾਂ 'ਤੇ ਹੋ ਰਹੇ ਹਮਲਿਆਂ ਨੂੰ ਮੋਦੀ ਸਰਕਾਰ ਦੀ ਸਾਜ਼ਿਸ਼ ਦੱਸਿਆ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਪੰਜਵਾਂ ਝਟਕਾ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਚੌਥਾ ਝਟਕਾ
. . .  1 day ago
ਟੈਂਪੂ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  1 day ago
ਅਜਨਾਲਾ 'ਚ ਸਿੱਖ ਜਥੇਬੰਦੀਆਂ ਵੱਲੋਂ ਦਿੱਲੀ ਪੁਲਿਸ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ
. . .  1 day ago
ਝੋਨਾ ਲਾਉਂਦੇ ਸਮੇਂ ਗਰਮੀ ਲੱਗਣ ਕਾਰਨ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਵਿਸ਼ਵ ਕੱਪ 2019 : 35 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 193/3
. . .  1 day ago
ਨਸ਼ਿਆਂ ਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਲਿਪਤ ਪੁਲਿਸ ਦੇ 11 ਮੁਲਾਜ਼ਮ ਮੁਅੱਤਲ
. . .  1 day ago
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਵਿਅਕਤੀ ਨੇ ਸਿਰ 'ਚ ਮਾਰੀ ਗੋਲੀ, ਹਾਲਤ ਗੰਭੀਰ
. . .  1 day ago
31 ਓਵਰਾਂ ਤੋਂ ਬਾਅਦ ਵੈਸਟਇੰਡੀਜ਼ 156/2
. . .  1 day ago
ਸਿੱਖਾਂ ਨਾਲ ਕੁੱਟਮਾਰ ਦੇ ਮਾਮਲੇ 'ਚ ਗ੍ਰਹਿ ਮੰਤਰਾਲੇ ਨੇ ਦਿੱਲੀ ਪੁਲਿਸ ਕਮਿਸ਼ਨਰ ਕੋਲੋਂ ਮੰਗੀ ਰਿਪੋਰਟ
. . .  1 day ago
ਦਿੱਲੀ ਪੁਲਿਸ ਵਲੋਂ ਦੋ ਸਿੱਖਾਂ ਨਾਲ ਕੁੱਟਮਾਰ ਕਰਨ ਦੇ ਮਾਮਲੇ ਨੂੰ ਲੈ ਕੇ ਪਾਕਿ ਸਿੱਖਾਂ 'ਚ ਰੋਸ
. . .  1 day ago
ਸ਼੍ਰੋਮਣੀ ਕਮੇਟੀ ਵੱਲੋਂ ਮਾਮਲੇ ਸਬੰਧੀ ਦੇਸ਼ ਦੇ ਗ੍ਰਹਿ ਸਕੱਤਰ ਨੂੰ ਲਿਖਿਆ ਪੱਤਰ
. . .  1 day ago
ਬਿਹਾਰ 'ਚ 22 ਜੂਨ ਤੱਕ ਸਾਰੇ ਸਰਕਾਰੀ ਸਕੂਲ ਰਹਿਣਗੇ ਬੰਦ
. . .  1 day ago
ਭਾਈ ਲੌਂਗੋਵਾਲ ਨੇ ਪੁਲਿਸ ਵਲੋਂ ਦੋ ਸਿੱਖਾਂ ਦੀ ਜ਼ਾਲਮਾਨਾ ਕੁੱਟਮਾਰ ਦੀ ਕੀਤੀ ਨਿੰਦਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਚੇਤ ਸੰਮਤ 550

ਮੋਗਾ

ਮੰਡੀ ਨਿਹਾਲ ਸਿੰਘ ਵਾਲਾ ਦੀ ਨਗਰ ਪੰਚਾਇਤ ਦੇ ਪ੍ਰਧਾਨ ਦੀ ਗੱਡੀ ਨੂੰ ਲਗਾਈ ਅੱਗ

ਨਿਹਾਲ ਸਿੰਘ ਵਾਲਾ 13 ਮਾਰਚ (ਪਲਵਿੰਦਰ ਸਿੰਘ ਟਿਵਾਣਾ/ਜਗਸੀਰ ਸਿੰਘ ਲੁਹਾਰਾ)-ਮੰਡੀ ਨਿਹਾਲ ਸਿੰਘ ਵਾਲਾ ਦੀ ਨਗਰ ਪੰਚਾਇਤ ਦੇ ਪ੍ਰਧਾਨ ਇੰਦਰਜੀਤ ਗਰਗ ਜੌਲੀ ਨੂੰ ਪਿਛਲੇ ਦਿਨਾਂ ਤੋਂ ਲਗਾਤਾਰ ਫਿਰੌਤੀ ਲੈਣ ਲਈ ਦਿੱਤੀਆਂ ਜਾ ਰਹੀਆਂ ਧਮਕੀਆਂ ਤੋਂ ਬਾਅਦ ਬੀਤੀ ਰਾਤ ਉਸ ਦੀ ਇਨੋਵਾ ਗੱਡੀ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਅੱਗ ਲਗਾ ਕੇ ਸਾੜ ਦਿੱਤਾ ਗਿਆ ਹੈ | ਪੁਲਿਸ ਪਾਸ ਦਰਜ਼ ਕਰਵਾਏ ਬਿਆਨਾਂ ਅਨੁਸਾਰ ਪ੍ਰਧਾਨ ਇੰਦਰਜੀਤ ਜੌਲੀ ਨੇ ਕਿਹਾ ਕਿ ਉਸ ਨੂੰ ਪਿਛਲੇ 13 ਦਿਨ ਤੋਂ ਪੰਜਾਬ ਦੇ ਇਕ ਨਾਮੀ ਗੈਂਗਸਟਰ ਵਲੋਂ ਫਿਰੌਤੀ ਮੰਗਣ ਦੇ ਨਾਂਅ 'ਤੇ ਲਗਾਤਾਰ ਮੇਰੇ ਮੋਬਾਈਲ ਫ਼ੋਨ 'ਤੇ ਵੱਟਸਐਪ ਨੰਬਰ ਤੋਂ ਧਮਕੀਆਂ ਮਿਲ ਰਹੀਆਂ ਸਨ | ਇਸ ਮਾਮਲੇ ਨੂੰ ਮੈਂ ਜ਼ਿਲ੍ਹਾ ਪੁਲਿਸ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆ ਦਿੱਤਾ ਗਿਆ ਸੀ ਅਤੇ ਬੀਤੀ ਰਾਤ ਮੈਂ ਆਪਣੀ ਗੱਡੀ ਆਪਣੇ ਗੇਟ ਅੱਗੇ ਖੜ੍ਹਾ ਕੇ ਸੁੱਤਾ ਪਿਆ ਸੀ ਕਿ ਮੇਰੀ ਗੱਡੀ ਨੂੰ ਰਾਤ ਸਮੇਂ ਅੱਗ ਦੇ ਹਵਾਲੇ ਕਰ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਮੈਨੂੰ ਹੁਣ ਵੀ ਉਕਤ ਗੈਂਗਸਟਰ ਵਲੋਂ ਲਗਾਤਾਰ ਧਮਕੀਆਂ ਦਿੱਤੀ ਜਾ ਰਹੀਆਂ ਹਨ | ਇਸ ਮੌਕੇ ਗੱਲਬਾਤ ਕਰਦਿਆਂ ਇੰਦਰਜੀਤ ਗਰਗ ਜੌਲੀ ਨੇ ਕਿਹਾ ਕਿ ਸ਼ਹਿਰ ਦੇ ਹੋਰ ਵੀ ਨਾਮਵਰ ਵਿਅਕਤੀਆਂ ਨੂੰ ਲਗਾਤਾਰ ਫਿਰੌਤੀ ਲੈਣ ਲਈ ਜਾਨੋਂ ਮਾਰਨ ਦੀਆ ਧਮਕੀਆਂ ਮਿਲ ਰਹੀਆਂ ਹਨ ਪਰ ਉਹ ਦਹਿਸ਼ਤ ਕਾਰਨ ਖੁੱਲ੍ਹ ਕੇ ਸਾਹਮਣੇ ਨਹੀਂ ਆ ਰਹੇ | ਉਨ੍ਹਾਂ ਪੁਲਿਸ ਅਤੇ ਪੰਜਾਬ ਸਰਕਾਰ ਦੀ ਢਿੱਲੀ ਕਾਰਗੁਜਾਰੀ ਦੀ ਨਿੰਦਾ ਕਰਦਿਆਂ ਕਿਹਾ ਕਿ ਇਹ ਮਾਮਲਾ ਪੁਲਿਸ ਅਧਿਕਾਰੀਆਂ ਦੇ ਤੁਰੰਤ ਧਿਆਨ ਵਿਚ ਲਿਆਉਣ ਦੇ ਬਾਵਜੂਦ ਉਨ੍ਹਾਂ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ | ਇਸ ਮੌਕੇ ਘਟਨਾ ਦਾ ਜਾਇਜ਼ਾ ਲੈਣ ਲਈ ਪਹੰੁਚੇ ਐਸ.ਪੀ.ਡੀ. ਮੋਗਾ ਵਜ਼ੀਰ ਸਿੰਘ , ਡੀ.ਐਸ.ਪੀ. ਡੀ. ਸਰਬਜੀਤ ਸਿੰਘ, ਡੀ.ਐਸ.ਪੀ. ਸੁਬੇਗ ਸਿੰਘ ਨਿਹਾਲ ਸਿੰਘ ਵਾਲਾ, ਸਪੈਸ਼ਲ ਸਟਾਫ਼ ਮੋਗਾ ਦੇ ਇੰਚਾਰਜ ਕਿੱਕਰ ਸਿੰਘ, ਥਾਣਾ ਨਿਹਾਲ ਸਿੰਘ ਵਾਲਾ ਦੇ ਮੁਖੀ ਜਸਵੰਤ ਸਿੰਘ, ਸਬ ਇੰਸਪੈਕਟਰ ਬਲਰਾਜ ਮੋਹਨ ਨੇ ਕਿਹਾ ਕਿ ਪੁਲਿਸ ਵਲੋਂ ਉਕਤ ਵਿਅਕਤੀਆਂ ਨੂੰ ਟਰੇਸ ਕਰਕੇ ਜਲਦੀ ਹੀ ਗਿ੍ਫ਼ਤਾਰ ਕਰ ਲਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਥਾਵਾਂ 'ਤੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ਼ ਨੂੰ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ | ਫੁਟੇਜ਼ ਵਿਚ ਇਹ ਗੱਲ ਸਾਹਮਣੇ ਆਈ ਕਿ ਗੱਡੀ ਨੂੰ ਅੱਗ ਲਗਾਉਣ ਵਾਲੇ ਦੋ ਅਣਪਛਾਤੇ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਸਨ | ਇਸ ਘਟਨਾ ਨੂੰ ਲੈ ਕੇ ਸ਼ਹਿਰ ਵਾਸੀਆਂ ਵਿਚ ਭਾਰੀ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ |

ਨੀਲੇ ਕਾਰਡ ਕੱਟੇ ਜਾਣ 'ਤੇ ਫੂਡ ਸਪਲਾਈ ਦਫ਼ਤਰ ਅੱਗੇ ਰੋਸ ਪ੍ਰਗਟ

ਧਰਮਕੋਟ, 13 ਮਾਰਚ (ਹਰਮਨਦੀਪ ਸਿੰਘ)-ਪੰਜਾਬ ਸਰਕਾਰ ਵਲੋਂ ਨੀਲੇ ਕਾਰਡ ਧਾਰਕਾਂ ਨੂੰ ਕਣਕ ਦੀ ਵੰਡ ਦਾ ਕੰਮ ਪੂਰੇ ਜ਼ੋਰ ਨਾਲ ਪੰਜਾਬ ਦੇ ਹਰ ਖੇਤਰ ਵਿਚ ਚੱਲ ਰਿਹਾ ਹੈ ਪਰ ਇਸ ਵਾਰ ਕਈ ਗ਼ਰੀਬ ਪਰਿਵਾਰਾਂ ਦੇ ਕਾਰਡ ਕੱਟੇ ਜਾਣ ਕਾਰਨ ਉਨ੍ਹਾਂ ਨੂੰ ਵੱਡੀ ਮੁਸ਼ਕਿਲ ਦਾ ...

ਪੂਰੀ ਖ਼ਬਰ »

ਮਾਮਲਾ ਵੇਅਰ ਹਾਊਸ ਦੇ ਗੋਦਾਮ 'ਚੋਂ ਚੌਲ ਚੋਰੀ ਦਾ

ਬਾਘਾ ਪੁਰਾਣਾ, 13 ਮਾਰਚ (ਬਲਰਾਜ ਸਿੰਗਲਾ)-22-23 ਫਰਵਰੀ ਦੀ ਦਰਮਿਆਨੀ ਰਾਤ ਨੂੰ ਬਾਘਾ ਪੁਰਾਣਾ ਦੇ ਜੈ ਸਿੰਘ ਵਾਲਾ ਸੜਕ ਉਪਰਲੇ ਵੇਅਰ ਹਾਊਸ ਦੇ ਗੋਦਾਮਾਂ ਵਿਚੋਂ ਲੱਖਾਂ ਰੁਪਏ ਮੁੱਲ ਦੀਆਂ 1500 ਬੋਰੀਆਂ ਚੌਲ ਚੋਰੀ ਕਰਨ ਸਬੰਧੀ ਥਾਣਾ ਬਾਘਾ ਪੁਰਾਣਾ ਵਲੋਂ ਦਰਜ ਕੀਤੇ ...

ਪੂਰੀ ਖ਼ਬਰ »

ਪਿੰਡ ਖੋਸਾ ਕੋਟਲਾ ਦੇ ਕਬੱਡੀ ਕੱਪ ਦਾ ਪੋਸਟਰ ਜਾਰੀ

ਕੋਟ ਈਸੇ ਖਾਂ, 13 ਮਾਰਚ (ਨਿਰਮਲ ਸਿੰਘ ਕਾਲੜਾ)- ਸ਼ਹੀਦ ਗੁਰਦਰਸ਼ਨ ਸਿੰਘ ਸਪੋਰਟਸ ਕਲੱਬ ਖੋਸਾ ਕੋਟਲਾ ਵਲੋਂ ਸੰਤ ਬਾਬਾ ਇੰਦਰ ਸਿੰਘ, ਸੰਤ ਰਾਮ ਸਿੰਘ ਤੇ ਸੰਤ ਬਾਬਾ ਫਤਹਿ ਸਿੰਘ ਦੀ ਯਾਦ ਵਿਚ ਨਗਰ-ਨਿਵਾਸੀਆਂ ਤੇ ਵਿਦੇਸ਼ੀ ਭਰਾਵਾਂ ਦੇ ਸਹਿਯੋਗ ਨਾਲ ਸੰਤ ਬਾਬਾ ...

ਪੂਰੀ ਖ਼ਬਰ »

ਬਸਪਾ ਸੁਪਰੀਮੋ ਮਾਇਆਵਤੀ ਤੋਂ ਵਰਕਰਾਂ ਦਾ ਮੋਹ ਭੰਗ ਹੋਣ ਲੱਗਿਆ- ਰਾਮਗੜ੍ਹੀਆ

ਮੋਗਾ, 13 ਮਾਰਚ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਮੋਗਾ ਵਿਧਾਨ ਸਭਾ ਹਲਕਾ ਤੋਂ ਬਹੁਜਨ ਸਮਾਜ ਪਾਰਟੀ ਦੀ ਟਿਕਟ 'ਤੇ ਚੋਣ ਲੜੇ ਕੁਲਵੰਤ ਸਿੰਘ ਰਾਮਗੜ੍ਹੀਆ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਬਸਪਾ ਸੁਪਰੀਮੋ ਕੁਮਾਰੀ ਮਾਇਆਵਤੀ ਦੀਆਂ ਗ਼ਲਤ ਨੀਤੀਆਂ ਕਾਰਨ ਅੱਜ ...

ਪੂਰੀ ਖ਼ਬਰ »

ਦ ਪਰਸਨੈਲਿਟੀ ਇੰਸਟੀਚਿਊਟ ਦੇ ਵਿਦਿਆਰਥੀ ਵਲੋਂ 6 ਬੈਂਡ ਹਾਸਿਲ

ਮੋਗਾ, 13 ਮਾਰਚ (ਸੁਰਿੰਦਰਪਾਲ ਸਿੰਘ)- ਦ ਪਰਸਨੈਲਿਟੀ ਇੰਸਟੀਚਿਊਟ ਜੋ ਕਿ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ, ਦੇ ਵਿਦਿਆਰਥੀਆਂ ਵਲੋਂ ਮਿਹਨਤ ਤੇ ਖ਼ੁਦ ਦੀ ਲਗਨ ਸਦਕਾ ਆਈਲਟਸ ਦੀ ਪ੍ਰੀਖਿਆ ਵਿਚੋਂ ਆਏ ਦਿਨ ਚੰਗੇ ਨਤੀਜੇ ਹਾਸਿਲ ਕਰਕੇ ਹਮੇਸ਼ਾ ਸੰਸਥਾ ਦਾ ਨਾਂਅ ...

ਪੂਰੀ ਖ਼ਬਰ »

ਗੋ-ਗਲੋਬਲ ਮੋਗਾ ਨੇ ਪਰਦੀਪ ਸਿੰਘ ਦਾ ਕੈਨੇਡਾ ਦਾ ਸੁਪਨਾ ਕੀਤਾ ਸਾਕਾਰ

ਮੋਗਾ, 13 ਅਪ੍ਰੈਲ (ਸੁਰਿੰਦਰਪਾਲ ਸਿੰਘ)- ਗੋ-ਗਲੋਬਲ ਜੋ ਨਜ਼ਦੀਕ ਸਟੇਟ ਬੈਂਕ ਆਫ਼ ਪਟਿਆਲਾ ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ | ਵਿਦਿਆਰਥੀਆਂ ਦੇ ਹਰ ਵਰਗ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਾਲੀ ਵੀਜ਼ਾ ਸੰਸਥਾ ਵਲੋਂ ਇੱਕ ਵਾਰ ਫਿਰ ਜ਼ਿਲ੍ਹਾ ਮੋਗਾ ਦੇ ...

ਪੂਰੀ ਖ਼ਬਰ »

ਗੁਰਦੁਆਰਾ ਬਾਬੇ ਸ਼ਹੀਦਾਂ ਚੰਦ ਪੁਰਾਣਾ ਵਿਖੇ ਦੂਸਰੀ ਲੜੀ ਦੇ ਭੋਗਾਂ ਉਪਰੰਤ ਤੀਸਰੀ ਲੜੀ ਅਰੰਭ

ਬਾਘਾ ਪੁਰਾਣਾ, 13 ਮਾਰਚ (ਬਲਰਾਜ ਸਿੰਗਲਾ)- ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਜੀ ਤਪ ਅਸਥਾਨ ਸੱਚ ਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਚੰਦ ਪੁਰਾਣਾ (ਮੋਗਾ) ਵਿਖੇ ਇਸ ਅਸਥਾਨ ਦੇ ਮੁੱਖ ਸੇਵਾਦਾਰ ਉੱਘੇ ਸਮਾਜ ਸੇਵੀ ਸੰਤ ਬਾਬਾ ਗੁਰਦੀਪ ਸਿੰਘ ਵਲੋਂ ਸਮੂਹ ਸੰਗਤਾਂ ...

ਪੂਰੀ ਖ਼ਬਰ »

ਡੀ. ਐੱਮ. ਕਾਲਜ ਆਫ਼ ਐਜੂਕੇਸ਼ਨ 'ਚ ਖੇਡ ਮੁਕਾਬਲੇ ਕਰਵਾਏ

ਮੋਗਾ, 13 ਮਾਰਚ (ਜਸਪਾਲ ਸਿੰਘ ਬੱਬੀ)-ਡੀ.ਐਮ. ਕਾਲਜ ਆਫ਼ ਐਜੂਕੇਸ਼ਨ (ਬੀ.ਐੱਡ.) ਮੋਗਾ ਵਲੋਂ ਸਾਲਾਨਾ ਖੇਡ-ਕੁੱਦ ਮੁਕਾਬਲੇ ਪਿ੍ੰਸੀਪਲ ਉਮੇਸ਼ ਧੀਮਾਨ, ਪ੍ਰੋ. ਗੁਰਪਾਲ ਸਿੰਘ ਸੰਧੂ (ਫਿਜ਼ੀਕਲ ਵਿਭਾਗ) ਅਤੇ ਸਟਾਫ਼ ਦੇ ਸਹਿਯੋਗ ਨਾਲ ਡੀ.ਐਮ. ਕਾਲਜ ਬਾਹਰਲੀਆਂ ਗਰਾਉੂਾਡਾਂ ...

ਪੂਰੀ ਖ਼ਬਰ »

ਨੀਲੇ ਕਾਰਡ ਕੱਟੇ ਜਾਣ ਤੋਂ ਨਾਰਾਜ਼ ਲੋਕਾਂ ਨੇ ਸਰਕਾਰ ਤੇ ਪ੍ਰਸ਼ਾਸਨ 'ਤੇ ਲਗਾਏ ਪੱਖਪਾਤ ਦੇ ਦੋਸ਼

ਕੋਟ ਈਸੇ ਖਾਂ, 13 ਮਾਰਚ (ਗੁਰਮੀਤ ਸਿੰਘ ਖ਼ਾਲਸਾ)- ਪੰਜਾਬ ਸਰਕਾਰ ਦੀ ਚੱਲ ਰਹੀ ਆਟਾ-ਦਾਲ ਸਕੀਮ ਦੇ ਨੀਲੇ ਕਾਰਡ ਧਾਰਕਾਂ ਵਲੋਂ ਸੂਬੇ ਦੀ ਕੈਪਟਨ ਸਰਕਾਰ ਪ੍ਰਤੀ ਭਾਰੀ ਨਾਰਾਜ਼ਗੀ ਪਾਈ ਜਾ ਰਹੀ ਹੈ | ਵਾਰਡ ਨੰਬਰ-8 ਦੀ ਐੱਮ. ਸੀ. ਜਸਵਿੰਦਰ ਕੌਰ ਦੀ ਹਾਜ਼ਰੀ ਵਿਚ ਇਕੱਤਰ ਹੋਏ ...

ਪੂਰੀ ਖ਼ਬਰ »

ਮਹਾਰਾਸ਼ਟਰ ਦੇ ਕਿਸਾਨਾਂ ਦੀ ਇਤਿਹਾਸਕ ਜਿੱਤ ਦੂਜਿਆਂ ਲਈ ਮਾਰਗ ਦਰਸ਼ਕ ਬਣੀ- ਭਾਕਿਯੂ ਕਾਦੀਆ

ਕੋਟ ਈਸੇ ਖਾਂ, 13 ਮਾਰਚ (ਗੁਰਮੀਤ ਸਿੰਘ ਖ਼ਾਲਸਾ)- ਪਿਛਲੇ ਹਫ਼ਤੇ ਤੋਂ ਨਾਸਿਕ (ਮਹਾਰਾਸ਼ਟਰ) ਤੋਂ ਆਪਣੀਆਂ ਮੰਗਾਂ ਮਨਵਾਉਣ ਦੀ ਖ਼ਾਤਰ ਚੱਲਿਆ ਕਿਸਾਨਾਂ ਦਾ ਪੈਦਲ ਮਾਰਚ ਜਿਸ ਦੀ ਅਗਵਾਈ ਆਲ ਇੰਡੀਆ ਕਿਸਾਨ ਸਭਾ ਕਰ ਰਹੀ ਸੀ ਜਿਹੜਾ ਕਿ ਹਰ ਰੋਜ਼ 30 ਕੁ ਕਿੱਲੋਮੀਟਰ ਦਾ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਅੱਜ ਸਾੜੇਗਾ ਪੰਜਾਬ ਸਰਕਾਰ ਦੀ ਅਰਥੀ

ਬਾਘਾ ਪੁਰਾਣਾ, 13 ਮਾਰਚ (ਬਲਰਾਜ ਸਿੰਗਲਾ)- ਸਾਂਝਾ ਅਧਿਆਪਕ ਮੋਰਚਾ ਜ਼ਿਲ੍ਹਾ ਮੋਗਾ ਦੇ ਆਗੂਆਂ ਦਿਗਵਿਜੇਪਾਲ, ਅਮਨਦੀਪ ਮਟਵਾਣੀ, ਕੇਵਲ ਸਿੰਘ, ਸਰਬਜੀਤ ਸਿੰਘ ਦੌਧਰ, ਬੂਟਾ ਸਿੰਘ ਭੱਟੀ, ਨੈਬ ਸਿੰਘ ਡਾਲਾ, ਸਰਬਣ ਸਿੰਘ ਮਾਣੰੂਕੇ, ਜੱਜਪਾਲ ਬਾਜੇਕੇ, ਗੁਰਪ੍ਰੀਤ ...

ਪੂਰੀ ਖ਼ਬਰ »

ਤਿੰਨ ਰੋਜ਼ਾ ਹਾਕੀ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ

ਬੱਧਨੀ ਕਲਾਂ, 13 ਮਾਰਚ (ਸੰਜੀਵ ਕੋਛੜ)-ਦਸਮੇਸ਼ ਹਾਕੀ ਕਲੱਬ ਵਲੋਂ ਪ੍ਰਵਾਸੀ ਭਾਰਤੀ ਵੀਰਾਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਧਨੀ ਕਲਾਂ ਦੇ ਮੈਦਾਨਾਂ 'ਚ ਕਰਵਾਇਆ ਗਿਆ ਤਿੰਨ ਰੋਜ਼ਾ ਹਾਕੀ ਟੂਰਨਾਮੈਂਟ ਖੱਟੀਆਂ ਮਿੱਠੀਆਂ ...

ਪੂਰੀ ਖ਼ਬਰ »

ਮਾਸਟਰ ਕਾਡਰ ਯੂਨੀਅਨ ਨੇ ਹਲਕਾ ਵਿਧਾਇਕ ਨੂੰ ਸੌਾਪਿਆ ਮੰਗ-ਪੱਤਰ

ਮੋਗਾ, 13 ਮਾਰਚ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਮਾਸਟਰ ਕਾਡਰ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਮੋਗਾ ਵਲੋਂ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਧਾਲੀਵਾਲ, ਜਨਰਲ ਸਕੱਤਰ ਜਸਵੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਸਿੱਖਿਆ ਮੰਤਰੀ ਤੇ ਸਿੱਖਿਆ ਸਕੱਤਰ ਦੇ ...

ਪੂਰੀ ਖ਼ਬਰ »

ਡੀ. ਐੱਸ. ਪੀ. ਵਲੋਂ ਪਿੰਡ ਗਿੱਲ ਤੋਂ ਨਸ਼ਾ ਛਡਾਓ ਮੁਹਿੰਮ ਦਾ ਆਗਾਜ਼

ਬਾਘਾ ਪੁਰਾਣਾ, 13 ਮਾਰਚ (ਬਲਰਾਜ ਸਿੰਗਲਾ)-ਸਰਕਾਰ ਵਲੋਂ ਆਰੰਭੀ ਹੋਈ ਘਰ-ਘਰ, ਦਰਵਾਜ਼ੇ-ਦਰਵਾਜ਼ੇ ਨਸ਼ਾ ਛੁਡਾਓ ਮੁਹਿੰਮ ਦਾ ਆਗਾਜ਼ ਪਿੰਡ ਗਿੱਲ ਤੋਂ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਰਾਜਜੀਤ ਸਿੰਘ ਹੁੰਦਲ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਇੰਸ. ਜੰਗਜੀਤ ਸਿੰਘ ਥਾਣਾ ...

ਪੂਰੀ ਖ਼ਬਰ »

ਨਸ਼ਿਆਂ ਨੂੰ ਰੋਕਣ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ- ਐੱਸ.ਐੱਚ.ਓ.

ਕਿਸ਼ਨਪੁਰਾ ਕਲਾਂ, 13 ਮਾਰਚ (ਪਰਮਿੰਦਰ ਸਿੰਘ ਗਿੱਲ)- ਪੰਜਾਬ ਵਿਚ ਨਸ਼ੇ ਦੇ ਖ਼ਾਤਮੇ ਅਤੇ ਲੋਕਾਂ ਅੰਦਰ ਜਾਗਰੂਕਤਾ ਲਿਆਉਣ ਲਈ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਪੁਲਿਸ ਵਲੋਂ ਪਿੰਡ ਪੱਧਰ 'ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਇਸ ਲੜੀ ਤਹਿਤ ਪਿੰਡ ਭਿੰਡਰ ਖ਼ੁਰਦ ...

ਪੂਰੀ ਖ਼ਬਰ »

ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ ਦਾ ਵਫ਼ਦ ਪਾਵਰਕਾਮ ਤੇ ਟਰਾਸਕੋ ਮੈਨੇਜਮੈਂਟ ਨੂੰ ਮਿਲਿਆ

ਮੋਗਾ, 13 ਮਾਰਚ (ਜਸਪਾਲ ਸਿੰਘ ਬੱਬੀ)-ਗਰਿੱਡ ਸਬ-ਸਟੇਸ਼ਨ ਇੰਪਲਾਈਜ਼ ਯੂਨੀਅਨ (ਪੰਜਾਬ) ਦਾ ਵਫ਼ਦ ਗੁਰਚਰਨ ਸਿੰਘ ਆਦਮਪੁਰ, ਸਤਨਾਮ ਸਿੰਘ ਦਸੂਹਾ ਪ੍ਰਧਾਨ, ਰਾਜ ਕੁਮਾਰ ਫਗਵਾੜਾ, ਚਤੁਰ ਸਿੰਘ ਮੀਤ ਪ੍ਰਧਾਨ, ਸੁਖਵਿੰਦਰ ਭਗਤ ਜਨਰਲ ਸਕੱਤਰ, ਵਿਜੈ ਕੁਮਾਰ ਫ਼ਰੀਦਕੋਟ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਅਧਿਆਪਕ ਪੰਜਾਬ ਸਰਕਾਰ ਨਾਲ ਆਰ-ਪਾਰ ਦੀ ਲੜਾਈ ਦੇ ਰੌ ਾਅ ਵਿਚ

ਮੋਗਾ, 13 ਮਾਰਚ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲਾਂ ਦੀ ਸਿਰਮੌਰ ਜਥੇਬੰਦੀ ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ ਪੰਜਾਬ ਨੇ ਸਰਕਾਰ ਵਲੋਂ ਬਣਾਈ ਗਈ ਬਦਲੀਆਂ ਦੀ ਨੀਤੀ ਤੇ ਰੈਸ਼ਨੇਲਾਈਜੇਸ਼ਨ ਦੀ ਨੀਤੀ ਅਤੇ ਨਿੱਤ ਨਵੇਂ ਨਾਦਰਸ਼ਾਹੀ ...

ਪੂਰੀ ਖ਼ਬਰ »

ਮੋਗਾ ਸ਼ਹਿਰ ਦੇ ਮੁਹੱਲਾ ਮਿਸ਼ਨ ਕੰਪਾਊਾਡ ਦੇ ਵਸਨੀਕ ਨਰਕ ਭਰੀ ਜ਼ਿੰਦਗੀ ਜਿਉਣ ਲਈ ਮਜਬੂਰ

ਮੋਗਾ, 13 ਮਾਰਚ (ਸ਼ਿੰਦਰ ਸਿੰਘ ਭੁਪਾਲ)-ਮੁਹੱਲਾ ਮਿਸ਼ਨ ਕੰਪਾਊਾਡ ਮੋਗਾ, ਮੋਗਾ ਫ਼ਿਰੋਜ਼ਪੁਰ ਸੜਕ 'ਤੇ ਮਿਸ਼ਨ ਸਕੂਲ ਦੇ ਧੁਰ ਅੰਦਰ ਖੱਬੇ ਹੱਥ ਹੈ | ਇਸ ਮੁਹੱਲੇ ਦੇ ਵਸਨੀਕ ਮਿਹਨਤ ਮਜ਼ਦੂਰੀ ਕਰਕੇ ਪੇਟ ਪਾਲਨ ਵਾਲੇ ਲੋਕ ਸ਼ਹਿਰ ਦੇ ਵਾਰਡ ਨੰਬਰ 46 ਦਾ ਹਿੱਸਾ ਹਨ ਅਤੇ 60 ...

ਪੂਰੀ ਖ਼ਬਰ »

ਕਿਸ਼ਨਪੁਰਾ ਕਲਾ 'ਚ 'ਸਿੰਘ ਸੂਰਮੇ ਨਾਟਕ' ਖੇਡਿਆ

ਕਿਸ਼ਨਪੁਰਾ ਕਲਾਂ, 13 ਮਾਰਚ (ਅਮੋਲਕ ਸਿੰਘ ਕਲਸੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਸਿੱਖ ਧਰਮ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਸਿੱਖਾਂ ਦੇ ਬਹਾਦਰੀ ਦੇ ਕਾਰਨਾਮਿਆਂ ਤੋਂ ਸਿੱਖ ਸੰਗਤ ਨੂੰ ਜਾਣੂ ਕਰਵਾਉਣ ਦੇ ਉਪਰਾਲੇ ਵਜੋਂ ਪੰਥਕ ...

ਪੂਰੀ ਖ਼ਬਰ »

ਸਿੱਖ ਵਾਤਾਵਰਨ ਦਿਵਸ ਮਨਾਇਆ

ਨਿਹਾਲ ਸਿੰਘ ਵਾਲਾ, 13 ਮਾਰਚ (ਪਲਵਿੰਦਰ ਸਿੰਘ ਟਿਵਾਣਾ)- 14 ਮਾਰਚ ਨੂੰ ਅਲਾਇੰਸ ਇੰਟਰਨੈਸ਼ਨਲ ਕਲੱਬ ਨਿਹਾਲ ਸਿੰਘ ਵਾਲਾ ਵਿਸ਼ਵ ਸਿੱਖ ਵਾਤਾਵਰਨ ਦਿਵਸ ਬੂਟੇ ਲਗਾ ਕੇ ਮਨਾ ਰਿਹਾ ਹੈ | ਅਲਾਇੰਸ ਇੰਟਰਨੈਸ਼ਨਲ ਕਲੱਬ ਨਿਹਾਲ ਸਿੰਘ ਵਾਲਾ ਦੇ ਪ੍ਰਧਾਨ ਪਿ੍ੰ. ਜਗਤਾਰ ਸਿੰਘ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਮੋਗਾ, 13 ਮਾਰਚ (ਸ਼ਿੰਦਰ ਸਿੰਘ ਭੁਪਾਲ)- ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਮੋਗਾ ਦੀ ਮਹੀਨਾਵਾਰ ਮੀਟਿੰਗ ਜੁਗਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਨਛੱਤਰ ਸਿੰਘ ਭਵਨ ਮੋਗਾ ਵਿਖੇ ਹੋਈ | ਮੀਟਿੰਗ ਸਬੰਧੀ ਸੁਰਿੰਦਰ ਰਾਮ ਕੁੱਸਾ ਨੇ ...

ਪੂਰੀ ਖ਼ਬਰ »

ਲੇਖਕ ਵਿਚਾਰ ਮੰਚ ਵਲੋਂ 'ਤਿ੍ਵੈਣੀ ਸਾਹਿਤਕ ਸੰਗੀਤਕ ਮਹਿਫ਼ਲ'

ਨਿਹਾਲ ਸਿੰਘ ਵਾਲਾ, 13 ਮਾਰਚ (ਪਲਵਿੰਦਰ ਸਿੰਘ ਟਿਵਾਣਾ/ਜਗਸੀਰ ਸਿੰਘ ਲੁਹਾਰਾ)- ਇਲਾਕੇ ਦੀ ਨਾਮਵਰ ਸਾਹਿਤਕ ਸੰਸਥਾ ਲੇਖਕ ਵਿਚਾਰ ਮੰਚ ਨਿਹਾਲ ਸਿੰਘ ਵਾਲਾ ਵਲੋਂ ਇਸ ਵਾਰ ਆਪਣੇ 'ਤਿ੍ਵੈਣੀ ਸਾਹਿਤਕ ਸੰਗੀਤਕ ਮਹਿਫ਼ਲ' ਨਾਂਅ ਵਾਲੇ ਸਮਾਗਮ ਨੂੰ ਚੰਗੀ ਤੇ ਸਾਫ਼ ਸੁਥਰੀ ...

ਪੂਰੀ ਖ਼ਬਰ »

ਸਕੱਤਰ ਨਿਰਮਲ ਸਿੰਘ ਲੋਪੋ ਨੂੰ ਸੇਵਾ ਮੁਕਤੀ 'ਤੇ ਵਿਦਾਇਗੀ ਪਾਰਟੀ ਦਿੱਤੀ

ਬੱਧਨੀ ਕਲਾਂ, 13 ਮਾਰਚ (ਨਿਰਮਲਜੀਤ ਸਿੰਘ ਧਾਲੀਵਾਲ)- ਸਹਿਕਾਰੀ ਸਭਾ ਲੋਪੋ ਦੇ ਸਕੱਤਰ ਨਿਰਮਲ ਸਿੰਘ ਲੋਪੋ ਦੀ ਸੇਵਾ ਮੁਕਤੀ 'ਤੇ ਉਨ੍ਹਾਂ ਨੂੰ ਸਹਿਕਾਰੀ ਸਭਾਵਾਂ ਦੇ ਅਧਿਕਾਰੀਆਂ, ਮੁਲਾਜ਼ਮਾਂ ਤੇ ਪਿੰਡ ਦੀ ਸਭਾ ਦੀ ਕਮੇਟੀ ਸਮੇਤ ਪੰਚਾਇਤ ਮੈਂਬਰਾਂ ਵਲੋਂ ਵਿਦਾਇਗੀ ...

ਪੂਰੀ ਖ਼ਬਰ »

ਖੇਤੀ ਮਾਹਿਰਾਂ ਵਲੋਂ ਵਾਤਾਵਰਨ ਪੱਖੀ ਖੇਤੀ ਕਰਨ 'ਤੇ ਜ਼ੋਰ

ਸਮਾਲਸਰ, 13 ਮਾਰਚ (ਕਿਰਨਦੀਪ ਸਿੰਘ ਬੰਬੀਹਾ)- ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਹਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਿਸਾਨਾਂ ਨੂੰ ਖੇਤੀ ਦੀਆਂ ਨਵੀਨਤਮ ਤਕਨੀਕਾਂ ਦੀ ਜਾਣਕਾਰੀ ਦੇਣ ਹਿੱਤ ਕਿਸਾਨ ਕੈਂਪਾਂ ਦੀ ਆਰੰਭੀ ਗਈ ਲੜੀ ਤਹਿਤ ਬਲਾਕ ਬਾਘਾ ...

ਪੂਰੀ ਖ਼ਬਰ »

ਸੰਤ ਬਾਬਾ ਪੂਰਨ ਦਾਸ ਦੀ ਬਰਸੀ ਮਨਾਈ

ਬੱਧਨੀ ਕਲਾਂ, 13 ਮਾਰਚ (ਸੰਜੀਵ ਕੋਛੜ)- ਸਮੂਹ ਗਰਾਮ ਪੰਚਾਇਤ, ਨਗਰ ਨਿਵਾਸੀਆਂ ਤੇ ਪ੍ਰਵਾਸੀ ਭਾਰਤੀ ਵੀਰਾਂ ਦੇ ਸਹਿਯੋਗ ਨਾਲ ਸੰਤ ਬਾਬਾ ਪੂਰਨ ਦਾਸ ਦੀ ਸਾਲਾਨਾ ਬਰਸੀ ਪਿੰਡ ਬੀੜ ਰਾਊਕੇ ਵਿਖੇ ਮਨਾਈ ਗਈ | ਮਹਾਪੁਰਸ਼ਾਂ ਵਲੋਂ ਸਥਾਪਿਤ ਕੀਤੀ ਗਊਸ਼ਾਲਾ ਵਿਖੇ ਸ੍ਰੀ ...

ਪੂਰੀ ਖ਼ਬਰ »

ਸਾਬਕਾ ਫ਼ੌਜੀਆਂ ਦੀ ਮੀਟਿੰਗ ਹੋਈ

ਧਰਮਕੋਟ, 13 ਮਾਰਚ (ਹਰਮਨਦੀਪ ਸਿੰਘ)- ਆਲ ਇੰਡੀਅਨ ਐਕਸ ਸਰਵਿਸਿਜ਼ ਲੀਗ ਬਲਾਕ ਧਰਮਕੋਟ ਦੀ ਮੀਟਿੰਗ ਕੈਪਟਨ ਪ੍ਰਤਾਪ ਸਿੰਘ ਪ੍ਰਧਾਨ ਇੰਡੀਅਨ ਐਕਸ ਸਰਵਿਸਿਜ਼ ਲੀਗ ਮੋਗਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬਾਬਾ ਪੂਰਨ ਸਿੰਘ ਧਰਮਕੋਟ ਵਿਖੇ ਹੋਈ, ਜਿਸ ਵਿਚ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਪੇਂਡੂ ਤੇ ਖੇਤ ਮਜ਼ਦੂਰ ਯੂਨੀਅਨ ਵਲੋਂ ਡੀ. ਸੀ. ਮੋਗਾ ਨੂੰ ਮੰਗ ਪੱਤਰ

ਮੋਗਾ, 13 ਮਾਰਚ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਪੇਂਡੂ ਤੇ ਖੇਤ ਮਜ਼ਦੂਰ ਯੂਨੀਅਨ ਜਥੇਬੰਦੀ ਦੇ ਵਫ਼ਦ ਨੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਡੀ. ਸੀ. ਮੋਗਾ ਦਿਲਰਾਜ ਸਿੰਘ ਨੂੰ ਇਕ ਪੱਤਰ ਸੌਾਪਿਆ | ਇਸ ਮੌਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਮੇਜਰ ਸਿੰਘ ...

ਪੂਰੀ ਖ਼ਬਰ »

ਸਮਾਜ ਨੂੰ ਚੰਗੀ ਤੇ ਉਸਾਰੂ ਗਾਇਕੀ ਦੀ ਲੋੜ-ਡਾ: ਪਰਮਜੀਤ ਸਿੰਘ

ਭਲੂਰ, 12 ਮਾਰਚ (ਬੇਅੰਤ ਸਿੰਘ ਗਿੱਲ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਪਿੰਡ ਡਰੋਲੀ ਭਾਈ ਵਿਖੇ ਡਾ: ਪਰਮਜੀਤ ਸਿੰਘ ਵੱਡਾਘਰ ਦੀ ਪ੍ਰਧਾਨਗੀ ਹੇਠ ਹੋਈ | ਇਸ ਸਮੇਂ ਹਾਜ਼ਰ ਡਾਕਟਰਾਂ ਵਲੋਂ ਡਾ: ਪਰਮਜੀਤ ਸਿੰਘ ਨੇ ਚਚੇਰੇ ਭਰਾ ਕਰਮਜੀਤ ਸਿੰਘ ਉਰਫ਼ ਮਾਲੀ ...

ਪੂਰੀ ਖ਼ਬਰ »

ਠੱਗੀ ਦਾ ਸ਼ਿਕਾਰ ਹੋਈਆਂ ਮਜ਼ਦੂਰ ਔਰਤਾਂ ਵਲੋਂ ਜਾਮ ਅਤੇ ਨਾਅਰੇਬਾਜ਼ੀ

ਨਿਹਾਲ ਸਿੰਘ ਵਾਲਾ, 13 ਮਾਰਚ (ਪਲਵਿੰਦਰ ਸਿੰਘ ਟਿਵਾਣਾ)-ਠੱਗੀ ਦਾ ਸ਼ਿਕਾਰ ਹੋਈਆਂ ਪੱਤੋ ਅਤੇ ਨਿਹਾਲ ਸਿੰਘ ਵਾਲਾ ਦੀਆਂ ਮਜ਼ਦੂਰ ਔਰਤਾਂ ਨੇ ਅੱਜ ਪੁਲਿਸ ਸਟੇਸ਼ਨ ਨਿਹਾਲ ਸਿੰਘ ਵਾਲਾ ਅੱਗੇ ਧਰਨਾ ਲਗਾ ਕੇ ਅਤੇ ਰਸਤਾ ਜਾਮ ਕਰਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਅਤੇ ...

ਪੂਰੀ ਖ਼ਬਰ »

ਟਰੱਕ ਦੀ ਟੱਕਰ ਨਾਲ ਸਾਈਕਲ ਸਵਾਰ ਜ਼ਖ਼ਮੀ

ਬਾਘਾ ਪੁਰਾਣਾ, 13 ਮਾਰਚ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੇ ਮੁੱਖ ਚੌਕ ਵਿਚ ਇਕ ਟਰੱਕ ਵਲੋਂ ਇਕ ਸਾਈਕਲ ਸਵਾਰ ਨੂੰ ਕੁਚਲੇ ਜਾਣ ਦਾ ਪਤਾ ਲੱਗਾ ਹੈ | ਮਿਲੀ ਜਾਣਕਾਰੀ ਅਨੁਸਾਰ ਅੱਜ ਸ਼ਾਮ ਨੂੰ ਇਕ ਵਿਅਕਤੀ ਗੁਰਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਘਣੀਏਵਾਲਾ ਜੋ ...

ਪੂਰੀ ਖ਼ਬਰ »

ਵਿਧਵਾ ਔਰਤਾਂ ਨੂੰ ਮਹੀਨਾਵਾਰ ਪੈਨਸ਼ਨਾਂ ਦੇ ਚੈੱਕ ਵੰਡੇ

ਮੋਗਾ, 13 ਮਾਰਚ (ਜਸਪਾਲ ਸਿੰਘ ਬੱਬੀ)-ਸਮਾਜ ਸੇਵੀ ਡਾ: ਐਸ. ਪੀ. ਸਿੰਘ ਉਭਰਾਏ ਵਲੋਂ ਚਲਾਈ ਜਾ ਰਹੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਬਸਤੀ ਗੋਬਿੰਦਗੜ੍ਹ ਮੋਗਾ ਵਲੋਂ 53ਵੇਂ ਪੈਨਸ਼ਨ ਵੰਡ ਸਮਾਗਮ ਮੌਕੇ 160 ਵਿਧਵਾ ਔਰਤਾਂ ਨੂੰ ਮਹੀਨਾਵਾਰ ਪੈਨਸ਼ਨਾਂ ਦੇ ਚੈੱਕ ਪ੍ਰਵਾਸੀ ...

ਪੂਰੀ ਖ਼ਬਰ »

ਟਰੱਕ ਦੀ ਟੱਕਰ ਨਾਲ ਸਾਈਕਲ ਸਵਾਰ ਜ਼ਖ਼ਮੀ

ਬਾਘਾ ਪੁਰਾਣਾ, 13 ਮਾਰਚ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੇ ਮੁੱਖ ਚੌਕ ਵਿਚ ਇਕ ਟਰੱਕ ਵਲੋਂ ਇਕ ਸਾਈਕਲ ਸਵਾਰ ਨੂੰ ਕੁਚਲੇ ਜਾਣ ਦਾ ਪਤਾ ਲੱਗਾ ਹੈ | ਮਿਲੀ ਜਾਣਕਾਰੀ ਅਨੁਸਾਰ ਅੱਜ ਸ਼ਾਮ ਨੂੰ ਇਕ ਵਿਅਕਤੀ ਗੁਰਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਘਣੀਏਵਾਲਾ ਜੋ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX