ਤਾਜਾ ਖ਼ਬਰਾਂ


ਪੁਲਿਸ ਨਾਲ ਹੋਈ ਮੁੱਠਭੇੜ 'ਚ ਇਕ ਨਕਸਲੀ ਢੇਰ
. . .  4 minutes ago
ਮੁੰਬਈ, 16 ਅਕਤੂਬਰ - ਗੜ੍ਹਚਿਰੋਲੀ ਜ਼ਿਲ੍ਹੇ ਦੇ ਮਾਲਵੇੜਾ ਇਲਾਕੇ 'ਚ ਪੁਲਿਸ ਨਾਲ ਹੋਈ ਮੁੱਠਭੇੜ ਦੌਰਾਨ ਇਕ ਨਕਸਲੀ ਢੇਰ ਹੋ ਗਿਆ। ਇਸ ਨਕਸਲੀ ਕੋਲੋਂ ਇਕ ਰਾਈਫ਼ਲ ਵੀ ਬਰਾਮਦ ਕੀਤੀ ਗਈ....
ਬੁੱਢੇ ਨਾਲੇ ਦੀ ਸਫ਼ਾਈ ਲਈ ਕੈਪਟਨ ਵੱਲੋਂ ਵਿਸ਼ੇਸ਼ ਟਾਸਕ ਫੋਰਸ ਦੇ ਗਠਨ ਦਾ ਹੁਕਮ ਜਾਰੀ
. . .  14 minutes ago
ਚੰਡੀਗੜ੍ਹ, 16 ਅਕਤੂਬਰ - ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸੂਬੇ 'ਚ ਬੁੱਢੇ ਨਾਲੇ ਦੀ ਸਫ਼ਾਈ ਲਈ ਵਿਸ਼ੇਸ਼ ਟਾਸਕ ਫੋਰਸ ਦਾ ਗਠਨ ਦੇ ਹੁਕਮ ਜਾਰੀ ਕੀਤਾ ਹੈ। ਇਕ ਸਰਕਾਰੀ ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਦੇ ਅਨੁਸਾਰ, ਇਸ ਟਾਸਕ ਫੋਰਸ ਦੇ ਸਰਪ੍ਰਸਤ ਬਾਬਾ ...
ਐੱਨ. ਐੱਸ. ਯੂ. ਆਈ. ਦੇ ਕੌਮੀ ਪ੍ਰਧਾਨ ਫਿਰੋਜ਼ ਖ਼ਾਨ ਵਲੋਂ ਅਸਤੀਫ਼ਾ
. . .  26 minutes ago
ਨਵੀਂ ਦਿੱਲੀ, 16 ਅਕਤੂਬਰ- ਕਾਂਗਰਸ ਦੀ ਵਿਦਿਆਰਥੀ ਇਕਾਈ ਐੱਨ. ਐੱਸ. ਯੂ. ਆਈ. ਦੇ ਕੌਮੀ ਪ੍ਰਧਾਨ ਫਿਰੋਜ਼ ਖ਼ਾਨ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਫਿਰੋਜ਼ ਖ਼ਾਨ ਵਿਰੁੱਧ ਸੰਗਠਨ ਨਾਲ ਜੁੜੀ ਇੱਕ ਲੜਕੀ ਨੇ ਜਿਨਸੀ ਸ਼ੋਸ਼ਣ ਦੇ ਦੋਸ਼ ਲਾਏ ਸਨ। ਸੂਤਰਾਂ...
ਸਕੂਲ ਤੋਂ ਘਰ ਜਾ ਰਹੀਆਂ ਸਕੀਆਂ ਭੈਣਾਂ ਨੂੰ ਟਰੈਕਟਰ- ਟਰਾਲੀ ਨੇ ਕੁਚਲਿਆ
. . .  43 minutes ago
ਭਵਾਨੀਗੜ੍ਹ 16 ਅਕਤੂਬਰ- (ਰਣਧੀਰ ਸਿੰਘ ਫੱਗੂਵਾਲਾ)- ਜ਼ਿਲ੍ਹਾ ਸੰਗਰੂਰ ਦੇ ਸਬ ਡਵੀਜ਼ਨ ਭਵਾਨੀਗੜ੍ਹ ਵਿਖੇ ਅੱਜ ਇਕ ਟਰੈਕਟਰ- ਟਰਾਲੀ ਦੇ ਸਾਈਕਲ 'ਤੇ ਜਾਂਦੀਆਂ ਦੋ ਲੜਕੀਆਂ 'ਤੇ ਚੜ੍ਹ ਜਾਣ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ....
ਜੰਮੂ-ਕਸ਼ਮੀਰ 'ਚ ਫੌਜ ਦੇ ਜਵਾਨ ਨੇ ਕੀਤੀ ਖ਼ੁਦਕੁਸ਼ੀ
. . .  51 minutes ago
ਸ੍ਰੀਨਗਰ, 16 ਅਕਤੂਬਰ- ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ 'ਚ ਫੌਜ ਦੇ ਇੱਕ ਜਵਾਨ ਨੇ ਆਪਣੀ ਸਰਵਿਸ ਰਫ਼ਲ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਨੇਪਾਲ ਦਾ ਰਹਿਣ ਵਾਲਾ ਸਿਪਾਹੀ ਬਹਾਦਰ ਥਾਪਾ ਮੇਗਰ (19)...
ਹਰਿਆਣਾ : ਕੱਪੜਾ ਗੋਦਾਮ 'ਚ ਲੱਗੀ ਭਿਆਨਕ ਅੱਗ
. . .  about 1 hour ago
ਹਰਿਆਣਾ, 16 ਅਕਤੂਬਰ - ਗੁਰੂ ਗ੍ਰਾਮ ਜ਼ਿਲ੍ਹੇ ਦੇ ਪਟੌਦੀ ਨੇੜੇ ਰੇਵਾੜੀ ਰੋਡ 'ਤੇ ਇਕ ਕੱਪੜਾ ਗੋਦਾਮ ਨੂੰ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤੇ ਦੀਆਂ 6 ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ....
ਜਨਤਾ ਦਲ (ਯੂ.) ਦੇ ਕੌਮੀ ਉਪ ਪ੍ਰਧਾਨ ਬਣੇ ਪ੍ਰਸ਼ਾਂਤ ਕਿਸ਼ੋਰ
. . .  about 1 hour ago
ਪਟਨਾ, 16 ਅਕਤੂਬਰ- ਸਿਆਸੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੂੰ ਜਨਤਾ ਦਲ (ਯੂਨਾਈਟਿਡ) ਵਲੋਂ ਪਾਰਟੀ ਦਾ ਕੌਮੀ ਉਪ ਪ੍ਰਧਾਨ ਬਣਾਇਆ ਗਿਆ ਹੈ। ਦੱਸ ਦਈਏ ਕਿ ਕਿਸ਼ੋਰ ਪਿਛਲੇ ਮਹੀਨੇ ਜਨਤਾ ਦਲ (ਯੂਨਾਈਟਿਡ) 'ਚ ਸ਼ਾਮਲ...
ਜਲੰਧਰ : ਸਿਹਤ ਵਿਗੜਨ ਕਾਰਨ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਗ੍ਰਿਫ਼ਤਾਰ ਕਸ਼ਮੀਰੀ ਵਿਦਿਆਰਥੀ
. . .  about 1 hour ago
ਜਲੰਧਰ, 16 ਅਕਤੂਬਰ (ਐੱਮ. ਐੱਸ. ਲੋਹੀਆ)- ਜਲੰਧਰ 'ਚ ਇੱਕ ਸਿੱਖਿਆ ਅਦਾਰੇ ਦੇ ਹੋਸਟਲ 'ਚੋਂ ਫੜੇ ਗਏ ਤਿੰਨ ਕਸ਼ਮੀਰੀ ਵਿਦਿਆਰਥੀਆਂ 'ਚੋਂ ਇੱਕ ਦੀ ਹਾਲਤ ਵਿਗੜਨ ਕਾਰਨ ਹਸਪਤਾਲ 'ਚ ਲਿਜਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਯੂਸਫ਼ ਰਫ਼ੀਕ ਭੱਟ...
ਹੱਤਿਆ ਦੇ ਮਾਮਲਿਆਂ 'ਚ ਹਿਸਾਰ ਅਦਾਲਤ ਨੇ ਰਾਮਪਾਲ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ
. . .  about 1 hour ago
ਹਿਸਾਰ, 16 ਅਕਤੂਬਰ - ਹੱਤਿਆ ਦੇ ਦੋ ਮਾਮਲਿਆਂ 'ਚ ਹਿਸਾਰ ਦੀ ਅਦਾਲਤ ਨੇ ਰਾਮਪਾਲ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਇਸ ਤੋਂ ਪਹਿਲਾਂ 11 ਅਕਤੂਬਰ ਨੂੰ ਹਿਸਾਰ ਅਦਾਲਤ ਨੇ ਰਾਮਪਾਲ ਨੂੰ 4 ਔਰਤਾਂ ਸਮੇਤ ਇਕ ਬੱਚੇ ਦੀ....
ਰਾਏਕੋਟ ਪੁਲਿਸ ਵੱਲੋਂ ਵੱਡੀ ਮਾਤਰਾ 'ਚ ਬਰਾਮਦ ਨਜਾਇਜ਼ ਸ਼ਰਾਬ
. . .  about 1 hour ago
ਰਾਏਕੋਟ, 16 ਅਕਤੂਬਰ (ਸੁਸ਼ੀਲ) - ਰਾਏਕੋਟ ਸਿਟੀ ਪੁਲਿਸ ਦੇ ਹੱਥ ਬੀਤੀ ਰਾਤ ਉਸ ਸਮੇਂ ਵੱਡੀ ਕਾਮਯਾਬੀ ਹੱਥ ਲੱਗੀ ਜਦ ਥਾਣਾ ਮੁਖੀ ਜਸਵਿੰਦਰ ਸਿੰਘ ਦੀ ਅਗਵਾਈ 'ਚ ਪੁਲਿਸ ਪਾਰਟੀ ਵੱਲੋਂ ਚਾਰ ਸੌ ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ...
ਦਿੱਲੀ ਹਾਈਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦੇਣਗੇ ਦਾਤੀ ਮਹਾਰਾਜ
. . .  about 1 hour ago
ਨਵੀਂ ਦਿੱਲੀ, 16 ਅਕਤੂਬਰ- ਜਬਰ ਜਨਾਹ ਦੇ ਦੋਸ਼ਾਂ 'ਚ ਘਿਰੇ ਮਸ਼ਹੂਰ ਬਾਬਾ ਦਾਤੀ ਮਹਾਰਾਜ ਹਾਈਕੋਰਟ ਦੇ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ ਜਾਣਗੇ। ਦਾਤੀ ਮਹਾਰਾਜ 'ਤੇ ਇੱਕ ਔਰਤ ਨੇ ਸਰੀਰਕ ਸ਼ੋਸ਼ਣ ਦਾ ਦੋਸ਼ ਲਾਇਆ ਹੈ। ਦਿੱਲੀ ਹਾਈਕੋਰਟ ਵਲੋਂ ਦਾਤੀ ਮਹਾਰਾਜ 'ਤੇ...
ਅੱਜ ਤੋਂ 'ਪ੍ਰਯਾਗਰਾਜ' ਦੇ ਨਾਂਅ ਨਾਲ ਜਾਣਿਆ ਜਾਵੇਗਾ ਇਲਾਹਾਬਾਦ
. . .  about 1 hour ago
ਲਖਨਊ, 16 ਅਕਤੂਬਰ - ਉੱਤਰ ਪ੍ਰਦੇਸ਼ ਦੇ ਮੰਤਰੀ ਸਿਧਾਰਥ ਨਾਥ ਸਿੰਘ ਨੇ ਲਖਨਊ 'ਚ ਇਹ ਐਲਾਨ ਕੀਤਾ ਕਿ ਇਲਾਹਾਬਾਦ ਦਾ ਨਾਮ ਅੱਜ ਤੋਂ ਪ੍ਰਯਾਗਰਾਜ ....
ਯਾਤਰੀਆਂ ਨਾਲ ਭਰੀ ਬੱਸ ਨਹਿਰ 'ਚ ਡਿੱਗੀ, ਪੰਜ ਦੀ ਮੌਤ
. . .  about 2 hours ago
ਕੋਲਕਾਤਾ, 16 ਅਕਤੂਬਰ- ਪੱਛਮੀ ਬੰਗਾਲ ਦੇ ਹੁਗਲੀ ਜ਼ਿਲ੍ਹੇ ਦੇ ਹਰੀਪਾਲ ਇਲਾਕੇ 'ਚ ਅੱਜ ਯਾਤਰੀਆਂ ਨਾਲ ਭਰੀ ਇੱਕ ਬੱਸ ਨਹਿਰ 'ਚ ਡਿੱਗ ਪਈ। ਇਸ ਹਾਦਸੇ 'ਚ ਪੰਜ ਲੋਕਾਂ ਦੀ ਮੌਤ ਹੋ ਗਈ, ਜਦਕਿ 20 ਹੋਰ ਜ਼ਖ਼ਮੀ ਹੋ ਗਏ। ਸਾਰੇ ਜ਼ਖ਼ਮੀਆਂ ਹਰੀਪਾਲ ਦੇ...
ਮੱਧ ਪ੍ਰਦੇਸ਼ 'ਚ ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ
. . .  about 1 hour ago
ਭੋਪਾਲ, 16 ਅਕਤੂਬਰ- ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅੱਜ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਦਾਤਾ ਬੰਦੀ ਛੋੜ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਕਾਂਗਰਸ ਨੇਤਾ ਜਯੋਤੀਰਾਦਿਤਿਯ ਸਿੰਧੀਆ ਅਤੇ ਕਮਲ ਨਾਥ ਵੀ ਹਾਜ਼ਰ...
ਜੰਮੂ-ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ 'ਚ ਦੋ ਜਵਾਨ ਜ਼ਖ਼ਮੀ
. . .  about 2 hours ago
ਸ੍ਰੀਨਗਰ, 16 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਅੱਤਵਾਦੀਆਂ ਨੇ ਸੋਮਵਾਰ ਦੇਰ ਰਾਤ ਸੀ. ਆਰ. ਪੀ. ਐੱਫ. ਦੇ ਇੱਕ ਕੈਂਪ 'ਤੇ ਗ੍ਰੇਨੇਡ ਹਮਲਾ ਕਰਨ ਮਗਰੋਂ ਗੋਲੀਬਾਰੀ ਕੀਤੀ, ਜਿਸ 'ਚ ਦੋ ਜਵਾਨ ਜ਼ਖ਼ਮੀ ਹੋ ਗਏ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ...
ਐਮ. ਜੇ. ਅਕਬਰ ਵਲੋਂ ਦਾਇਰ ਮਾਣਹਾਨੀ ਦੇ ਮਾਮਲੇ ਦੀ 18 ਅਕਤੂਬਰ ਨੂੰ ਹੋਵੇਗੀ ਸੁਣਵਾਈ
. . .  about 3 hours ago
ਹੱਤਿਆ ਮਾਮਲੇ 'ਚ ਰਾਮਪਾਲ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਹਿਸਾਰ 'ਚ ਵਧੀ ਸੁਰੱਖਿਆ
. . .  about 3 hours ago
ਰੇਲਵੇ ਫਾਟਕ ਪਾਰ ਕਰਦੇ ਸਮੇਂ ਟਰੇਨ ਦੀ ਲਪੇਟ 'ਚ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ, ਚਾਰ ਜ਼ਖ਼ਮੀ
. . .  about 2 hours ago
ਜੰਮੂ ਕਸ਼ਮੀਰ 'ਚ ਆਖ਼ਰੀ ਪੜਾਅ ਤਹਿਤ ਨਿਗਮ ਚੋਣਾਂ ਲਈ ਵੋਟਿੰਗ ਜਾਰੀ
. . .  about 4 hours ago
ਉਤਰ ਪ੍ਰਦੇਸ਼ 'ਚ ਪੰਜ ਦਿਨਾਂ ਦੇ ਅੰਦਰ 3 ਬਸਪਾ ਨੇਤਾਵਾਂ ਦੇ ਹੋਏ ਕਤਲ
. . .  about 5 hours ago
ਮਾਈਕ੍ਰੋਸਾਫਟ ਦੇ ਸਹਿ ਸੰਸਥਾਪਕ ਦਾ ਹੋਇਆ ਦਿਹਾਂਤ
. . .  about 5 hours ago
ਮਾਓਵਾਦੀਆਂ ਨੇ ਰੇਲ ਪਟੜੀ ਉਡਾਈ
. . .  1 minute ago
ਉੱਤਰਾਖੰਡ 'ਚ ਭੁਚਾਲ ਦੇ ਝਟਕੇ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਯਮੁਨਾ 'ਚ 2 ਵਿਦਿਆਰਥੀਆਂ ਦੇ ਡੁੱਬਣ ਨਾਲ ਮੌਤ
. . .  1 day ago
ਪੁਲਵਾਮਾ 'ਚ ਸੀ ਆਰ ਪੀ ਐਫ ਕੈਂਪ 'ਤੇ ਅੱਤਵਾਦੀਆਂ ਦਾ ਹਮਲਾ
. . .  1 day ago
ਇੰਡੋ-ਨੇਪਾਲ ਬਾਰਡਰ ਤੋਂ 50 ਲੱਖ ਦੀ ਹੈਰੋਇਨ ਨਾਲ 2 ਤਸਕਰ ਕਾਬੂ
. . .  1 day ago
ਅਫ਼ਗ਼ਾਨਿਸਤਾਨ: ਗੱਠਜੋੜ ਸੈਨਾ ਦੇ ਹਵਾਈ ਹਮਲੇ 'ਚ ਮਾਰੇ ਗਏ 13 ਅੱਤਵਾਦੀ
. . .  1 day ago
10 ਕਿੱਲੋ ਅਫ਼ੀਮ ਸਮੇਤ ਦੋ ਕਾਬੂ
. . .  1 day ago
ਰੂਸ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਕੋਲਕਾਤਾ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਉਤਰਾਖੰਡ : ਨਗਰ ਨਿਗਮ ਚੋਣਾਂ ਦਾ ਐਲਾਨ
. . .  1 day ago
ਮੰਤਰੀ ਸਿੰਗਲਾ ਨੇ ਹਲਕਾ ਰਾਏਕੋਟ ਦੀਆਂ ਦੋ ਸੜਕਾਂ ਦੀ ਮੁਰੰਮਤ ਦੇ ਕੰਮਾਂ ਦਾ ਰੱਖਿਆ ਨੀਂਹ ਪੱਥਰ
. . .  1 day ago
ਭਾਜਪਾ ਦਾ ਅਸਲ ਨਾਅਰਾ 'ਬੇਟੀ ਪੜ੍ਹਾਓ ਤੇ ਬੇਟੀ ਨੂੰ ਭਾਜਪਾ ਦੇ ਐੱਮ. ਐੱਲ. ਏ. ਤੋਂ ਬਚਾਓ' ਹੋਣਾ ਚਾਹੀਦੈ- ਰਾਹੁਲ
. . .  1 day ago
ਦਿੱਲੀ ਹਾਈਕੋਰਟ ਨੇ ਦਿੱਤੇ ਤਿਹਾੜ ਜੇਲ੍ਹ 'ਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਹੁਕਮ
. . .  1 day ago
ਜੰਮੂ-ਕਸ਼ਮੀਰ 'ਚ ਪੁਲਿਸ ਕਰਮਚਾਰੀਆਂ ਤੋਂ ਬੰਦੂਕਾਂ ਖੋਹ ਕੇ ਫ਼ਰਾਰ ਹੋਏ ਅੱਤਵਾਦੀ
. . .  1 day ago
ਪਰਾਲੀ ਮਾਮਲੇ 'ਤੇ ਬੋਲੇ ਕੈਪਟਨ- ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਅਪੀਲ ਦਾ ਕੇਂਦਰ ਸਰਕਾਰ ਨਹੀਂ ਦੇ ਰਹੀ ਕੋਈ ਜਵਾਬ
. . .  1 day ago
ਸ਼ਰਾਬ ਦੀ ਫੈਕਟਰੀ 'ਚ ਧਮਾਕੇ ਕਾਰਨ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਉੱਤਰ ਪ੍ਰਦੇਸ਼ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਚਾਰ ਦੀ ਮੌਤ
. . .  1 day ago
ਕੈਪਟਨ ਨੇ ਪੰਜਾਬ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਾਉਣ ਤੋਂ ਕੀਤਾ ਇਨਕਾਰ
. . .  1 day ago
ਲੁਟੇਰਿਆਂ ਨੇ ਦਿਨ-ਦਿਹਾੜੇ ਮੈਨੇਜਰ ਨੂੰ ਗੋਲੀ ਮਾਰ ਕੇ ਲੁੱਟੇ ਲੱਖਾਂ ਰੁਪਏ
. . .  1 day ago
ਕਸ਼ਮੀਰੀ ਵਿਦਿਆਰਥੀਆਂ ਦਾ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਨੂੰ ਛੱਡਣਾ ਮੰਦਭਾਗਾ - ਓਵੈਸੀ
. . .  1 day ago
ਆਉਂਦੇ ਵਿਧਾਨ ਸਭਾ ਸੈਸ਼ਨ 'ਚ ਅਧਿਆਪਕਾਂ ਦੇ ਮਸਲੇ 'ਤੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ- ਕੈਪਟਨ
. . .  1 day ago
ਐੱਮ. ਜੇ. ਅਕਬਰ ਨੇ ਪ੍ਰਿਯਾ ਰਮਾਣੀ 'ਤੇ ਕੀਤਾ ਮਾਣਹਾਨੀ ਦਾ ਕੇਸ
. . .  about 1 hour ago
ਪੰਜਾਬ ਦੇ ਸਟੇਟ ਐਵਾਰਡ ਪ੍ਰਾਪਤ 40 ਅਧਿਆਪਕਾਂ ਨੂੰ ਇਕ ਸਾਲ ਬੀਤ ਜਾਣ ਦੇ ਬਾਵਜੂਦ ਨਹੀਂ ਮਿਲੀ ਇਨਾਮੀ ਰਾਸ਼ੀ
. . .  about 1 hour ago
ਸਕੂਲੀ ਬੱਸ ਪਲਟਣ ਕਾਰਨ ਇੱਕ ਦੀ ਮੌਤ
. . .  about 1 hour ago
ਨਗਰ ਕੌਂਸਲ ਰਾਏਕੋਟ ਦੇ ਪ੍ਰਧਾਨ ਦੀ ਬਰਖ਼ਾਸਤਗੀ ਮਾਮਲੇ 'ਚ ਹਾਈਕੋਰਟ ਵੱਲੋਂ ਰੋਕ
. . .  3 minutes ago
2032 ਓਲੰਪਿਕ ਖੇਡਾਂ ਦੀ ਮੇਜ਼ਬਾਨੀ ਲਈ ਉੱਤਰੀ ਕੋਰੀਆ ਅਤੇ ਦੱਖਣੀ ਕੋਰੀਆ ਵਿਚਾਲੇ ਹੋਵੇਗੀ ਮੁਲਾਕਾਤ
. . .  24 minutes ago
ਕੱਲ੍ਹ ਹੋਵੇਗੀ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ
. . .  27 minutes ago
ਉੜੀਸਾ 'ਚ ਨਿਰਮਾਣ ਅਧੀਨ ਪੁਲ ਦੇ ਢਹਿ ਢੇਰੀ ਹੋਣ ਕਾਰਨ 14 ਮਜ਼ਦੂਰ ਜ਼ਖਮੀ
. . .  43 minutes ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਚੇਤ ਸੰਮਤ 550
ਿਵਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਮੁਕਤਸਰ ਸਾਹਿਬ

ਅਧਿਆਪਕ ਨੂੰ ਮੁਅੱਤਲ ਕਰਨ ਦੇ ਰੋਸ ਵਜੋਂ ਡੀ. ਈ. ਓ. ਦਫ਼ਤਰ ਮੂਹਰੇ ਧਰਨਾ

ਸ੍ਰੀ ਮੁਕਤਸਰ ਸਾਹਿਬ, 19 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਐਲੀਮੈਂਟਰੀ ਟੀਚਰ ਯੂਨੀਅਨ ਦੇ ਸੱਦੇ ਤੇ ਪੰਜਾਬ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਬੀ.ਐੱਡ ਫ਼ਰੰਟ ਪੰਜਾਬ, ਈ.ਟੀ.ਟੀ. ਅਧਿਆਪਕ ਯੂਨੀਅਨ, ਸਿੱਖਿਆ ਪ੍ਰੋਵਾਈਡਰ ਯੂਨੀਅਨ, ਈ.ਟੀ.ਟੀ ਟੀਚਰ ਯੂਨੀਅਨ, ਡੀ.ਟੀ.ਐੱਫ., ਐੱਸ. ਐੱਸ. ਏ ਰਮਸਾ ਯੂਨੀਅਨ, ਮਾਸਟਰ ਕਾਡਰ ਯੂਨੀਅਨ, ਈ. ਜੀ. ਐੱਸ/ ਏ. ਆਈ. ਈ/ ਐੱਸ.ਟੀ ਯੂਨੀਅਨ ਦਾ ਵਫ਼ਦ ਸਰਕਾਰੀ ਪ੍ਰਾਇਮਰੀ ਸਕੂਲ ਤਪਾ ਖੇੜਾ ਦੇ ਮੁੱਖ ਅਧਿਆਪਕ ਰਾਜਪਾਲ ਸਿੰਘ ਦੀ ਮੁਅੱਤਲੀ ਦੇ ਵਿਰੁੱਧ ਜ਼ਿਲ੍ਹਾ ਸਿੱਖਿਆ ਦਫ਼ਤਰ ਅੱਗੇ ਧਰਨਾ ਲਾਇਆ ਗਿਆ | ਬੁਲਾਰਿਆਂ ਨੇ ਕਿਹਾ ਕਿ ਰਾਜਪਾਲ ਸਿੰਘ ਨੂੰ ਬਿਨਾਂ ਕਿਸੇ ਦੋਸ਼ ਤੋਂ ਮੁਅੱਤਲ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਰਾਜਪਾਲ ਸਿੰਘ ਜੋ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰਾਜੈਕਟ ਤਹਿਤ ਬਲਾਕ ਲੰਬੀ ਵਿਖੇ ਬਤੌਰ ਬੀ.ਐੱਮ.ਟੀ. ਕੰਮ ਕਰ ਰਿਹਾ ਹੈ, ਨੇ 7 ਸਾਲਾ ਬਾਅਦ ਜਬਰੀ ਬਦਲੀ, ਤਨਖ਼ਾਹ ਨਾ ਮਿਲਣ ਕਾਰਨ ਐੱਸ.ਐੱਸ.ਏ. ਅਧਿਆਪਕਾਂ ਦੀਆਂ ਤਨਖ਼ਾਹਾਂ ਘਟਾਉਣ, ਸਰਵਿਸ ਪ੍ਰੋਵਾਈਡਰ ਤੇ ਈ.ਜੀ.ਐੱਸ. ਵਲੰਟੀਅਰ ਦੀਆਂ ਸੇਵਾਵਾਂ ਰੈਗੂਲਰ ਨਾ ਕਰਨ ਦੇ ਵਿਰੋਧ ਵਿਚ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰਾਜੈਕਟ 1 ਅਪ੍ਰੈਲ ਤੋਂ ਬਾਈਕਾਟ ਦਾ ਐਲਾਨ ਕਰਦਿਆਂ ਬੀ.ਐੱਮ.ਟੀ. ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ | ਉਨ੍ਹਾਂ ਦੇ ਇਸ ਫ਼ੈਸਲੇ ਦੀ ਵੀਡੀਓ ਵੀ ਵਾਇਰਲ ਹੋ ਗਈ | ਸਿੱਟੇ ਵਜੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਨੇ ਉਨ੍ਹਾਂ ਨੂੰ ਤੁਰੰਤ ਮੁਅੱਤਲ ਕਰ ਦਿੱਤਾ | ਇਸ ਦੇ ਿਖ਼ਲਾਫ਼ ਸਮੂਹ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਤੇ ਰਾਜਪਾਲ ਸਿੰਘ ਨੂੰ ਬਹਾਲ ਕਰਨ ਦੀ ਮੰਗ ਕੀਤੀ | ਇਸ ਘਟਨਾ ਦੇ ਵਿਰੋਧ ਵਜੋਂ ਜ਼ਿਲ੍ਹੇ ਦੇ ਸਾਰੇ ਬੀ.ਐੱਮ.ਟੀ., ਸੀ.ਐੱਮ.ਟੀ. ਨੇ ਆਪਣੇ-ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇਣ ਦਾ ਐਲਾਨ ਕੀਤਾ | ਆਗੂਆਂ ਨੇ ਦੱਸਿਆ ਕਿ ਰਾਜਪਾਲ ਸਿੰਘ ਦੀ ਬਹਾਲੀ ਤੱਕ ਪੰਜਵੀਂ ਦੇ ਪੇਪਰਾਂ ਦੀ ਮਾਰਕਿੰਗ ਦੀ ਡਿਊਟੀ ਦਾ ਬਾਈਕਾਟ ਕੀਤਾ ਜਾਵੇਗਾ ਅਤੇ ਸਮੂਹ ਅਧਿਆਪਕ ਸਕੂਲਾਂ 'ਚ ਕਾਲੇ ਬਿੱਲੇ ਲਾ ਕੇ ਵਿਰੋਧ ਕਰਨਗੇ | ਇਸ ਉਪਰੰਤ ਅਧਿਆਪਕਾਂ ਦਾ ਵਫ਼ਦ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਜਪਾਲ ਸਿੰਘ ਨੂੰ ਮਿਲੇ ਅਤੇ ਅਧਿਆਪਕ ਰਾਜਪਾਲ ਸਿੰਘ ਦੀ ਬਹਾਲੀ ਦੀ ਮੰਗ ਕੀਤੀ | ਇਸ ਮੌਕੇ ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪੰਨੂੰ, ਈ.ਟੀ.ਟੀ. ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ, ਜ਼ਿਲ੍ਹਾ ਪ੍ਰਧਾਨ ਹੈਰੀ ਬਠਲਾ, ਬੀ.ਐੱਡ. ਫ਼ਰੰਟ ਦੇ ਪ੍ਰਧਾਨ ਹਰਪ੍ਰੀਤ ਹੈਰੀ, ਗੁਰਪ੍ਰੀਤ ਸਿੰਘ ਢਿੱਲੋਂ, ਲਖਵੀਰ ਸਿੰਘ, ਕੀਮਤ ਕੁਮਾਰ, ਹਰਵਿੰਦਰ ਖਲਾਰਾ, ਗੁਰਨੈਬ ਸਿੰਘ, ਕੁਲਵਿੰਦਰ ਸਿੰਘ, ਸੁਦਰਸ਼ਨ ਸਿੰਘ, ਹਰਜੀਤ ਸਿੰਘ ਪ੍ਰਧਾਨ ਕੰਪਿਊਟਰ ਯੂਨੀਅਨ ਤੇ ਵੱਡੀ ਗਿਣਤੀ ਵਿਚ ਅਧਿਆਪਕ ਹਾਜ਼ਰ ਸਨ | ਉਨ੍ਹਾਂ ਦੱਸਿਆ ਕਿ 20 ਮਾਰਚ ਨੂੰ ਅਧਿਆਪਕ ਜਥੇਬੰਦੀਆਂ ਦੇ ਨੁਮਾਇੰਦੇ ਮਸਲੇ ਦੇ ਹੱਲ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਮਿਲਣਗੇ ਅਤੇ ਜੇਕਰ ਹੱਲ ਨਾ ਹੋਇਆ ਤਾਂ 23 ਮਾਰਚ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ |

ਘੱਟ ਗਿਣਤੀਆਂ ਲਈ ਭਾਰਤ ਸਰਕਾਰ ਵਲੋਂ ਵਿਤਕਰੇਬਾਜ਼ੀ ਦੇਸ਼ ਦੇ ਹਿੱਤ 'ਚ ਨਹੀਂ-ਬਾਬਾ ਹਰਨਾਮ ਸਿੰਘ ਖ਼ਾਲਸਾ

ਸ੍ਰੀ ਮੁਕਤਸਰ ਸਾਹਿਬ, 19 ਮਾਰਚ (ਰਣਜੀਤ ਸਿੰਘ ਢਿੱਲੋਂ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਵਜੋਂ ਦਮਦਮੀ ਟਕਸਾਲ ਵਲੋਂ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਅਤੇ ਬਾਬਾ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਕਰਮਚਾਰੀਆਂ ਵਲੋਂ ਗੇਟ ਰੈਲੀ

ਸ੍ਰੀ ਮੁਕਤਸਰ ਸਾਹਿਬ, 19 ਮਾਰਚ (ਰਣਜੀਤ ਸਿੰਘ ਢਿੱਲੋਂ)-ਸਾਂਝੀ ਐਕਸ਼ਨ ਕਮੇਟੀ ਦੇ ਸੱਦੇ ਤੇ ਪੰਜਾਬ ਰੋਡਵੇਜ਼ ਸ੍ਰੀ ਮੁਕਤਸਰ ਸਾਹਿਬ ਡੀਪੂ ਵਿਚ ਮੁਕੰਦ ਸਿੰਘ ਚੇਅਰਮੈਨ ਐੱਸ.ਸੀ. ਯੂਨੀਅਨ ਪੰਜਾਬ ਦੀ ਪ੍ਰਧਾਨਗੀ ਹੇਠ ਗੇਟ ਰੈਲੀ ਕੀਤੀ ਗਈ, ਜਿਸ ਵਿਚ ਐਕਸ਼ਨ ਕਮੇਟੀ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੇ ਰੁਪਾਣਾ 'ਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਰੁਪਾਣਾ, 19 ਮਾਰਚ (ਜਗਜੀਤ ਸਿੰਘ)-ਪਿੰਡ ਰੁਪਾਣਾ 'ਚ ਆਂਗਣਵਾੜੀ ਵਰਕਰਾਂ ਦੀ ਮੀਟਿੰਗ ਬਲਾਕ ਪ੍ਰਧਾਨ ਛਿੰਦਰ ਕੌਰ ਦੀ ਅਗਵਾਈ 'ਚ ਹੋਈ, ਜਿਸ ਵਿਚ ਆਂਗਣਵਾੜੀ ਅਤੇ ਹੈਲਪਰਾਂ ਨੇ ਹਿੱਸਾ ਲਿਆ | ਮੀਟਿੰਗ 'ਚ 26 ਮਾਰਚ ਨੂੰ ਵਿਧਾਨ ਸਭਾ ਦਾ ਕੀਤੇ ਜਾ ਘਿਰਾਓ ਸਬੰਧੀ ਵਿਚਾਰ ...

ਪੂਰੀ ਖ਼ਬਰ »

ਬਾਜਾ ਮਰਾੜ੍ਹ ਤੋਂ ਜੰਡੋਕੇ ਨੂੰ ਜਾਣ ਵਾਲੀ ਸੜਕ ਦਾ ਮਾੜਾ ਹਾਲ

ਮੰਡੀ ਬਰੀਵਾਲਾ, 19 ਮਾਰਚ (ਨਿਰਭੋਲ ਸਿੰਘ)-ਬਾਜਾ ਮਰਾੜ੍ਹ ਤੋਂ ਜੰਡੋਕੇ ਨੂੰ ਜਾਣ ਵਾਲੀ ਸੜਕ ਦਾ ਹਾਲ ਬੇਹੱਦ ਮਾੜਾ ਹੈ | ਲੰਮੇ ਸਮੇਂ ਤੋਂ ਸੜਕ ਟੁੱਟੀ ਪਈ ਹੋਈ ਹੈ ਅਤੇ ਜਗ੍ਹਾ-ਜਗ੍ਹਾ ਤੇ ਵੱਡੇ-ਵੱਡੇ ਖੱਡੇ ਬਣੇ ਹੋਏ ਹਨ, ਜਿਸ ਕਾਰਨ ਰਾਹਗੀਰਾਂ ਨੂੰ ਭਾਰੀ ...

ਪੂਰੀ ਖ਼ਬਰ »

ਸੇਮ ਨਾਲਿਆਂ 'ਤੇ ਪੁਲ ਤੁਰੰਤ ਬਣਾਏ ਜਾਣ ਦੀ ਮੰਗ

ਮੰਡੀ ਬਰੀਵਾਲਾ, 19 ਮਾਰਚ (ਨਿਰਭੋਲ ਸਿੰਘ)-ਭਾਵੇਂ ਸਰਕਾਰ ਵਲੋਂ ਕਰੋੜਾਂ ਰੁਪਏ ਖਰਚ ਕੇ ਸੇਮ ਦੇ ਖ਼ਾਤਮੇ ਲਈ ਸੇਮ ਨਾਲੇ ਤਾਂ ਕੱਢ ਦਿੱਤੇ ਹਨ, ਪਰ ਅਜੇ ਤੱਕ ਬਹੁਤਿਆਂ ਸੇਮ ਨਾਲਿਆਂ ਤੇ ਪੁਲ ਨਾ ਹੋਣ ਕਾਰਨ ਖ਼ਮਿਆਜ਼ਾ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ | ਕਿਸਾਨ ...

ਪੂਰੀ ਖ਼ਬਰ »

ਮਨਰੇਗਾ ਦਾ ਕੰਮ ਨਾ ਮਿਲਣ ਅਤੇ ਬਕਾਇਆ ਨਾ ਦੇਣ 'ਤੇ ਕੀਤੀ ਭੁੱਖ ਹੜਤਾਲ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 19 ਮਾਰਚ (ਹਰਮਹਿੰਦਰ ਪਾਲ)-ਮਨਰੇਗਾ ਦਾ ਕੰਮ ਨਾ ਮਿਲਣ, ਕੀਤੇ ਗਏ ਕੰਮ ਦਾ ਬਕਾਇਆ ਨਾ ਦੇਣ ਸਮੇਤ ਹੋਰ ਮੰਗਾਂ ਨੰੂ ਲੈ ਕੇ ਮਨਰੇਗਾ ਕਾਮਿਆਂ ਨੇ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਦਾ ਘਿਰਾਓ ਕਰ ਦਿੱਤਾ | ਇਸ ਦੌਰਾਨ ਹੀ ਉਨ੍ਹਾਂ ਨੇ ਸੂਬਾ ਸਰਕਾਰ ਅਤੇ ...

ਪੂਰੀ ਖ਼ਬਰ »

ਸ਼ੇਰ ਸਿੰਘ ਘੁਬਾਇਆ ਵਲੋਂ ਪ੍ਰਧਾਨ ਮੰਤਰੀ ਕੁਸ਼ਲ ਕੇਂਦਰ ਦਾ ਉਦਘਾਟਨ

ਸ੍ਰੀ ਮੁਕਤਸਰ ਸਾਹਿਬ, 19 ਮਾਰਚ (ਰਣਜੀਤ ਸਿੰਘ ਢਿੱਲੋਂ)-ਸਥਾਨਕ ਬਰਕੰਦੀ ਰੋਡ ਵਿਖੇ ਸ: ਗੁਰਰਾਜ ਸਿੰਘ ਫ਼ੱਤਣਵਾਲਾ ਦੀ ਜਗ੍ਹਾ ਉੱਪਰ ਆਈ.ਸੀ.ਏ. ਐਜੂਕੇਸ਼ਨ ਪ੍ਰਾਈਵੇਟ ਲਿਮਟਿਡ ਵਲੋਂ ਪ੍ਰਧਾਨ ਮੰਤਰੀ ਕੁਸ਼ਲ ਯੋਜਨਾ ਕੇਂਦਰ ਖੋਲਿ੍ਹਆ ਗਿਆ, ਜਿਸ ਦਾ ਉਦਘਾਟਨ ਸੰਸਦ ...

ਪੂਰੀ ਖ਼ਬਰ »

ਪੁਲਿਸ ਵਲੋਂ ਚੋਰੀ ਦੀਆਂ 3 ਐੱਲ. ਈ. ਡੀ. ਸਮੇਤ ਦੋ ਕਾਬੂ

ਮਲੋਟ, 19 ਮਾਰਚ (ਗੁਰਮੀਤ ਸਿੰਘ ਮੱਕੜ)-ਪੁਲਿਸ ਥਾਣਾ ਕਬਰਵਾਲਾ ਨੇ ਪਿੰਡ ਆਲਮਵਾਲਾ ਦੇ ਡਾਕਟਰ ਘਰ 'ਚ ਬੀਤੇ ਦਿਨੀਂ 3 ਐੱਲ.ਈ.ਡੀਆਂ ਚੋਰੀ ਕਰਨ ਵਾਲੇ ਵਿਅਕਤੀਆਂ ਨੂੰ ਸਖ਼ਤ ਮਿਹਨਤ ਤੋਂ ਬਾਅਦ ਕਾਬੂ ਕਰ ਲਿਆ ਹੈ | ਥਾਣਾ ਮੁੱਖ ਅਫ਼ਸਰ ਕੁਲਦੀਪ ਚੰਦ ਨੇ ਦੱਸਿਆ ਕਿ ਬੀਤੇ ...

ਪੂਰੀ ਖ਼ਬਰ »

ਮੁੱਖ ਖੇਤੀਬਾੜੀ ਅਫ਼ਸਰ ਵਲੋਂ ਬੀਜ, ਦਵਾਈਆਂ ਤੇ ਖਾਦ ਵਿਕਰੇਤਾ ਨਾਲ ਮੀਟਿੰਗ

ਲੰਬੀ, 19 ਮਾਰਚ (ਮੇਵਾ ਸਿੰਘ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਇਸ ਵਾਰ ਸਾਉਣੀ ਦੇ ਸੀਜ਼ਨ ਦੌਰਾਨ ਕਿਸੇ ਵੀ ਗੈਰ ਪ੍ਰਮਾਣਿਤ ਨਰਮੇ ਦੇ ਬੀਜ ਦੀ ਵਿਕਰੀ ਨਹੀਂ ਹੋਣ ਦਿੱਤੀ ਜਾਵੇਗੀ | ਇਹ ਸ਼ਬਦ ਡਾ: ਬਲਜਿੰਦਰ ਸਿੰਘ ਬਰਾੜ ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨ ਹਿੱਤ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਵਿਖੇ ਜਾਗਰੂਕਤਾ ਸੈਮੀਨਾਰ ਲਗਾਇਆ

ਸ੍ਰੀ ਮੁਕਤਸਰ ਸਾਹਿਬ, 19 ਮਾਰਚ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿਹਤ ਵਿਭਾਗ ਵਲੋਂ ਸਰਕਾਰੀ ਹਸਪਤਾਲ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਸਿਹਤ ਵਿਭਾਗ ਵਲੋਂ ਨਵਾਂ ਗਰਭ ਨਿਰੋਧਕ ਸਾਧਨ ਜੋ ਕਿ ਤਿੰਨ ਮਹੀਨੇ ਤੱਕ ਇਕ ਟੀਕਾ ਲਗਵਾਉਣ ਨਾਲ ਅਣਚਾਹੇ ਗਰਭ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਕਣਕ ਖਰੀਦ ਲਈ ਯੋਗ ਪ੍ਰਬੰਧ ਕਰਨ ਦੀ ਮੰਗ

ਮਲੋਟ, 19 ਮਾਰਚ (ਗੁਰਮੀਤ ਸਿੰਘ ਮੱਕੜ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਪ੍ਰਧਾਨ ਹਰਦੀਪ ਸਿੰਘ ਦੀ ਅਗਵਾਈ ਵਿਚ ਹੋਈ, ਜਿਸ ਵਿਚ ਕਸ਼ਮੀਰ ਸਿੰਘ ਮੋਕਲ ਮੀਤ ਪ੍ਰਧਾਨ ਪੰਜਾਬ ਸਮੇਤ ਵੱਡੀ ਗਿਣਤੀ ਕਿਸਾਨ ਆਗੂਆਂ ਨੇ ਭਾਗ ਲਿਆ | ਮੀਟਿੰਗ ਵਿਚ ਮਤਾ ਪਾਸ ਕਰਕੇ ...

ਪੂਰੀ ਖ਼ਬਰ »

ਕਿਸਾਨੀ ਸਮੱਸਿਆਵਾਂ ਦੇ ਹੱਲ ਲਈ ਕੈਪਟਨ ਸਰਕਾਰ ਤਤਪਰ-ਤਖ਼ਤ ਮਲਾਣਾ

ਸ੍ਰੀ ਮੁਕਤਸਰ ਸਾਹਿਬ, 19 ਮਾਰਚ (ਰਣਜੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਝੂਠੀ ਬਿਆਨਬਾਜ਼ੀ ਕਰਨ ਦੀ ਬਜਾਏ ਪੰਜਾਬ ਦੇ ਲੋਕ ਮਸਲਿਆਂ ਨੂੰ ਹੱਲ ਕਰਨ ਨੂੰ ਪਹਿਲ ਦਿੱਤੀ ਹੈ | ਇਹ ਪ੍ਰਗਟਾਵਾ ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਕਮੇਟੀ ...

ਪੂਰੀ ਖ਼ਬਰ »

ਜਗਦੀਪ ਸਿੰਘ ਹਨੀ ਸੰਧੂ ਨੂੰ ਏ.ਆਈ.ਸੀ.ਸੀ. ਦਾ ਮੈਂਬਰ ਨਿਯੁਕਤ ਕਰਨ 'ਤੇ ਹਾਈਕਮਾਂਡ ਦਾ ਧੰਨਵਾਦ

ਮੰਡੀ ਲੱਖੇਵਾਲੀ, 19 ਮਾਰਚ (ਮਿਲਖ ਰਾਜ, ਸੇਖੋਂ)-ਕਾਂਗਰਸ ਪਾਰਟੀ ਦੇ ਸੀਨੀਅਰ ਯੂਥ ਆਗੂ ਜਗਦੀਪ ਸਿੰਘ ਹਨੀ ਸੰਧੂ ਨੂੰ ਉਨ੍ਹਾਂ ਦੀਆਂ ਪਾਰਟੀ ਸੇਵਾਵਾਂ ਨੂੰ ਦੇਖਦੇ ਹੋਏ ਹਾਈ ਕਮਾਂਡ ਨੇ ਆਲ ਇੰਡੀਆ ਕਾਂਗਰਸ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਹੈ | ਉਨ੍ਹਾਂ ਦੀ ਇਸ ...

ਪੂਰੀ ਖ਼ਬਰ »

ਅੰਬੇਡਕਰ ਜਯੰਤੀ ਮਨਾਉਣ ਸਬੰਧੀ ਵਿਚਾਰਾਂ

ਸ੍ਰੀ ਮੁਕਤਸਰ ਸਾਹਿਬ, 19 ਮਾਰਚ (ਹਰਮਹਿੰਦਰ ਪਾਲ)-ਬਾਬਾ ਸਾਹਿਬ ਚੇਤਨਾ ਮਿਸ਼ਨ ਦੀ ਇਕ ਮਹੀਨਾਵਾਰ ਮੀਟਿੰਗ ਹੋਈ | ਮੀਟਿੰਗ ਦੇ ਦੌਰਾਨ ਬਾਬਾ ਸਾਹਿਬ ਡਾ. ਅੰਬੇਡਕਰ ਦੇ ਜਨਮ ਦਿਵਸ ਨੰੂ ਉਤਸ਼ਾਹ ਨਾਲ ਮਨਾਏ ਜਾਣ ਦਾ ਫ਼ੈਸਲਾ ਲਿਆ ਗਿਆ | ਮੀਟਿੰਗ ਨੰੂ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਵਿਖੇ ਅੰਗਰੇਜ਼ੀ ਪ੍ਰਸ਼ਨ-ਉੱਤਰ ਮੁਕਾਬਲਾ ਕਰਵਾਇਆ

ਮਲੋਟ, 19 ਮਾਰਚ (ਗੁਰਮੀਤ ਸਿੰਘ ਮੱਕੜ)-ਸਥਾਨਕ ਡੀ.ਏ.ਵੀ ਕਾਲਜ ਵਿਖੇ ਅੰਗਰੇਜ਼ੀ ਵਿਭਾਗ ਵਲੋਂ ਅੰਗਰੇਜ਼ੀ ਕੁਇਜ਼ ਮੁਕਾਬਲਾ ਕਰਵਾਇਆ ਗਿਆ, ਜਿਸ ਦਾ ਮੁੱਖ ਮੰਤਵ ਵਿਦਿਆਰਥੀਆਂ ਵਿਚ ਅੰਗਰੇਜ਼ੀ ਵਿਸ਼ੇ ਦੇ ਪ੍ਰਤੀ ਰੁਚੀ ਅਤੇ ਜਾਣਕਾਰੀ ਪੈਦਾ ਕਰਨਾ ਸੀ | ਇਨ੍ਹਾਂ ...

ਪੂਰੀ ਖ਼ਬਰ »

ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਦੀ ਰੈਲੀ ਸਬੰਧੀ ਮੀਟਿੰਗ

ਮਲੋਟ, 19 ਮਾਰਚ (ਗੁਰਮੀਤ ਸਿੰਘ ਮੱਕੜ)-ਇੰਡੀਅਨ ਫ਼ੈਡਰੇਸ਼ਨ ਆਫ਼ ਟਰੇਡ ਯੂਨੀਅਨਜ਼ (ਇਫ਼ਟੂ) ਦੀ ਅਗਵਾਈ ਵਿਚ ਮਿਸਤਰੀ ਮਜ਼ਦੂਰ ਯੂਨੀਅਨ ਦੀ 4 ਅਪ੍ਰੈਲ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੀ ਸੂਬਾ ਰੈਲੀ ਦੀਆਂ ਤਿਆਰੀਆਂ ਸਬੰਧੀ ਪਿੰਡ ਦਿਓਣ ਖੇੜਾ ਵਿਖੇ ਇਕ ਮੀਟਿੰਗ ਹੋਈ, ...

ਪੂਰੀ ਖ਼ਬਰ »

ਜੀ. ਟੀ. ਬੀ. ਕਾਲਜ ਵਿਖੇ ਸਟਾਫ਼ ਤੇ ਵਿਦਿਆਰਥੀਆਂ ਨੇ 450 ਬੂਟੇ ਲਗਾਏ ਗਏ

ਮਲੋਟ, 19 ਮਾਰਚ (ਗੁਰਮੀਤ ਸਿੰਘ ਮੱਕੜ)-ਗੁਰੂ ਤੇਗ਼ ਬਹਾਦਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਛਾਪਿਆਂਵਾਲੀ ਵਲੋਂ ਚਲਾਏ ਜਾ ਰਹੇ ਵਿੱਦਿਅਕ ਅਦਾਰੇ ਜੀ.ਟੀ.ਬੀ. ਖ਼ਾਲਸਾ ਇੰਜੀਨੀਅਰਿੰਗ ਕਾਲਜ ਪੋਲੀਟੈਕਨਿਕ ਕਾਲਜ, ਫਾਰਮੇਸੀ ਕਾਲਜ ਅਤੇ ਆਈ.ਟੀ. ਕਾਲਜ ਵਿਚ ਸਮੂਹ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਉਜਵਲਾ ਯੋਜਨਾ ਅਧੀਨ ਮੁਫ਼ਤ ਗੈਸ ਕੁਨੈਕਸ਼ਨ ਵੰਡੇ

ਮੰਡੀ ਲੱਖੇਵਾਲੀ, 19 ਮਾਰਚ (ਮਿਲਖ ਰਾਜ, ਰੁਪਿੰਦਰ ਸੇਖੋਂ)-ਲੱਖੇਵਾਲੀ ਭਾਰਤ ਗੈਸ ਵਿਤਰਕ ਏਜੰਸੀ ਵਲੋਂ ਨਜ਼ਦੀਕੀ ਪਿੰਡ ਬਲਮਗੜ੍ਹ ਵਿਖੇ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਅਧੀਨ ਗਰੀਬ ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਵੰਡੇ ਗਏ | ਲੱਖੇਵਾਲੀ ਗੈਸ ...

ਪੂਰੀ ਖ਼ਬਰ »

ਗੈਰ ਪ੍ਰਮਾਣਿਤ ਬੀਜ ਤੇ ਦਵਾਈਆਂ ਦੀ ਵਿਕਰੀ ਕਰਨ ਵਾਲਿਆਂ 'ਤੇ ਹੋਵੇਗੀ ਕਾਰਵਾਈ-ਮੁੱਖ ਖੇਤੀਬਾੜੀ ਅਫ਼ਸਰ

ਲੰਬੀ, 19 ਮਾਰਚ (ਸ਼ਿਵਰਾਜ ਸਿੰਘ ਬਰਾੜ)-ਲੰਮੇ ਸਮੇਂ ਤੋਂ ਸਾਉਣੀ ਦੀਆਂ ਫ਼ਸਲਾਂ ਦੇ ਗੈਰ ਪ੍ਰਮਾਣਿਤ ਬੀਜਾਂ ਤੇ ਦਵਾਈਆਂ ਦੀ ਹੋ ਰਹੀ ਧੜੱਲੇ ਨਾਲ ਵਿਕਰੀ ਨੰੂ ਰੋਕਣ ਲਈ ਖੇਤੀਬਾੜੀ ਨੇ ਆਪਣੀ ਸੁਸਤੀ ਦੂਰ ਕਰਦਿਆਂ ਕਿਹਾ ਹੈ ਕਿ ਇਸ ਵਾਰ ਉਹ ਸੀਜ਼ਨ ਦੌਰਾਨ ਕਿਸੇ ਵੀ ਗੈਰ ...

ਪੂਰੀ ਖ਼ਬਰ »

ਬਾਬਾ ਗੰਗਾ ਰਾਮ ਕੁਸ਼ਤੀ ਕਲੱਬ ਗਿੱਦੜਬਾਹਾ ਵਲੋਂ ਕੁਸ਼ਤੀ ਅਖਾੜੇ ਦੀ ਇਮਾਰਤ ਨੂੰ ਤੋੜੇ ਜਾਣ ਦਾ ਵਿਰੋਧ

ਗਿੱਦੜਬਾਹਾ, 19 ਮਾਰਚ (ਬਲਦੇਵ ਸਿੰਘ ਘੱਟੋਂ)-ਗਿੱਦੜਬਾਹਾ ਦੇ ਬਾਬਾ ਗੰਗਾ ਰਾਮ ਸਪੋਰਟਸ ਸਟੇਡੀਅਮ ਵਿਖੇ ਪਿਛਲੇ 18 ਸਾਲ ਤੋਂ ਚੱਲ ਰਹੇ ਕੁਸ਼ਤੀ ਅਖਾੜੇ ਦੀ ਇਮਾਰਤ ਨੂੰ ਤੋੜੇ ਜਾਣ ਦੇ ਵਿਰੋਧ ਵਿਚ ਅੱਜ ਉਕਤ ਕਲੱਬ ਦੇ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਰੋਸ ਪ੍ਰਗਟ ...

ਪੂਰੀ ਖ਼ਬਰ »

'ਮੁਕਤਸਰ ਮੈਰਾਥਨ' ਨੇ ਨੌਜਵਾਨ ਨੂੰ ਚੰਗਾ ਸੁਨੇਹਾ ਦਿੱਤਾ-ਹਰਚਰਨ ਸਿੰਘ ਬਰਾੜ

ਸ੍ਰੀ ਮੁਕਤਸਰ ਸਾਹਿਬ, 19 ਮਾਰਚ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਉਲੰਪਿਕ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਵਲੋਂ ਗਿੱਦੜਬਾਹਾ ਦੇ ਵਿਧਾਇਕ ਤੇ ਕੁੱਲ ਹਿੰਦ ਯੂਥ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਡਿਪਟੀ ਕਮਿਸ਼ਨਰ ਡਾ: ਸੁਮੀਤ ਜਾਰੰਗਲ ਦੇ ...

ਪੂਰੀ ਖ਼ਬਰ »

ਇਸਤਰੀ ਅਕਾਲੀ ਦਲ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 19 ਮਾਰਚ (ਰਣਜੀਤ ਸਿੰਘ ਢਿੱਲੋਂ)-ਔਰਤਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਹਮੇਸ਼ਾ ਤਤਪਰ ਰਹਾਂਗੀ | ਇਹ ਪ੍ਰਗਟਾਵਾ ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਪਰਮਜੀਤ ਕੌਰ ਬਰਾੜ ਨੇ ਮੀਟਿੰਗ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਔਰਤਾਂ ਤੇ ...

ਪੂਰੀ ਖ਼ਬਰ »

'ਮੁਕਤਸਰ ਮੈਰਾਥਨ' ਨੇ ਨੌਜਵਾਨ ਨੂੰ ਚੰਗਾ ਸੁਨੇਹਾ ਦਿੱਤਾ-ਹਰਚਰਨ ਸਿੰਘ ਬਰਾੜ

ਸ੍ਰੀ ਮੁਕਤਸਰ ਸਾਹਿਬ, 19 ਮਾਰਚ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਉਲੰਪਿਕ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਵਲੋਂ ਗਿੱਦੜਬਾਹਾ ਦੇ ਵਿਧਾਇਕ ਤੇ ਕੁੱਲ ਹਿੰਦ ਯੂਥ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਡਿਪਟੀ ਕਮਿਸ਼ਨਰ ਡਾ: ਸੁਮੀਤ ਜਾਰੰਗਲ ਦੇ ...

ਪੂਰੀ ਖ਼ਬਰ »

ਹਲਕਾ ਗਿੱਦੜਬਾਹਾ 'ਚ ਅਕਾਲੀ ਦਲ ਦੀ ਮੈਂਬਰਸ਼ਿਪ ਪ੍ਰਤੀ ਲੋਕਾਂ 'ਚ ਭਾਰੀ ਉਤਸ਼ਾਹ-ਡਿੰਪੀ ਢਿੱਲੋਂ

ਗਿੱਦੜਬਾਹਾ, 19 ਮਾਰਚ (ਬਲਦੇਵ ਸਿੰਘ ਘੱਟੋਂ)-ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਗਿੱਦੜਬਾਹਾ 'ਚ ਆਰੰਭੀ ਗਈ ਅਕਾਲੀ ਦਲ ਮੈਂਬਰਸ਼ਿਪ ਦੀ ਮੁਹਿੰਮ 'ਚ ਲੋਕ ਵੱਡੀ ਪੱਧਰ 'ਤੇ ਦਿਲਚਸਪੀ ਲੈ ਰਹੇ ਹਨ | ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਗਿੱਦੜਬਾਹਾ ਦੇ ...

ਪੂਰੀ ਖ਼ਬਰ »

ਖੇਤ ਮਜ਼ਦੂਰ ਯੂਨੀਅਨ ਵਲੋਂ ਡੀ. ਸੀ. ਦਫ਼ਤਰ ਅੱਗੇ 3 ਦਿਨਾ ਰੋਸ ਧਰਨਾ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 19 ਮਾਰਚ (ਰਣਜੀਤ ਸਿੰਘ ਢਿੱਲੋਂ)-ਪੰਜਾਬ ਮਜ਼ਦੂਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ 3 ਦਿਨਾ ਰੋਸ ਧਰਨਾ ਲਾਇਆ ਗਿਆ, ਜਿਸ ਵਿਚ ਵੱਡੀ ਗਿਣਤੀ 'ਚ ਮਜ਼ਦੂਰਾਂ ਨੇ ਹਿੱਸਾ ਲਿਆ | ਇਸ ਮੌਕੇ ਯੂਨੀਅਨ ਦੇ ...

ਪੂਰੀ ਖ਼ਬਰ »

ਸਿਹਤਮੰਦ ਸਮਾਜ ਸਿਰਜਣ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ-ਭਾਈ ਹਰਨਿਰਪਾਲ ਸਿੰਘ ਕੁੱਕੂ

ਸ੍ਰੀ ਮੁਕਤਸਰ ਸਾਹਿਬ, 19 ਮਾਰਚ (ਰਣਜੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਪਿਛਲੇ ਇਕ ਸਾਲ ਤੋਂ ਕੀਤੇ ਜਾ ਰਹੇ ਉਪਰਾਲੇ ਕਾਫ਼ੀ ਹੱਦ ਤੱਕ ਸਫ਼ਲ ਹੋਏ ਹਨ | ਇਹ ਪ੍ਰਗਟਾਵਾ ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ...

ਪੂਰੀ ਖ਼ਬਰ »

ਖ਼ਸਰੇ ਅਤੇ ਰੁਬੇਲਾ ਨੂੰ ਖਤਮ ਕਰਨ ਲਈ ਐੱਮ.ਆਰ ਮੁਹਿੰਮ ਦੀ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ, 19 ਮਾਰਚ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ: ਸੁਖਪਾਲ ਸਿੰਘ ਬਰਾੜ ਟੀਕਾਕਰਨ ਅਫ਼ਸਰ ਡਾ: ਸ੍ਰੀਮਤੀ ਜਾਗਿ੍ਤੀ ਚੰਦਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਰਮੇਸ਼ ਕੁਮਾਰੀ ਕੰਬੋਜ਼ ਦੀ ਯੋਗ ਅਗਵਾਈ ਹੇਠ ਖ਼ਸਰੇ ਅਤੇ ਰੁਬੇਲਾ ਨੂੰ ਕੰਟਰੋਲ ...

ਪੂਰੀ ਖ਼ਬਰ »

ਚੋਰੀ ਦੀ ਸ਼ਿਕਾਇਤ ਦੇ 9 ਦਿਨਾ ਤੱਕ ਕੋਈ ਪੜਤਾਲ ਨੂੰ ਵੀ ਨਹੀਂ ਪੁੱਜਿਆ

ਮੰਡੀ ਕਿੱਲਿਆਂਵਾਲੀ, 19 ਮਾਰਚ (ਇਕਬਾਲ ਸਿੰਘ ਸ਼ਾਂਤ)-ਮੰਡੀ ਕਿੱਲਿਆਂਵਾਲੀ ਚੌਕੀ ਦੀ ਪੁਲਿਸ ਇਕ ਚੋਰੀ ਵਾਰਦਾਤ ਸਬੰਧੀ ਦੁਕਾਨਦਾਰਾਂ ਵਲੋਂ 9 ਦਿਨ ਪਹਿਲਾਂ ਕੀਤੀ ਗਈ ਸ਼ਿਕਾਇਤ ਦੀ ਪੜਤਾਲ ਨਾ ਕਰਨ ਕਰਕੇ ਵਿਵਾਦਾਂ ਵਿਚ ਘਿਰ ਗਈ ਹੈ | ਜਾਣਕਾਰੀ ਅਨੁਸਾਰ 9 ਦਿਨਾਂ ਤੋਂ ...

ਪੂਰੀ ਖ਼ਬਰ »

ਮੁਕਤਸਰ ਮੈਰਾਥਨ ਵਿਚ 58 ਸਾਲਾ ਦਲੀਪ ਸਿੰਘ ਸਚਦੇਵਾ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 19 ਮਾਰਚ (ਰਣਜੀਤ ਸਿੰਘ ਢਿੱਲੋਂ)-ਆਉਣ ਵਾਲੀਆਂ ਪੀੜ੍ਹੀਆਂ ਨੂੰ ਚੰਗੀ ਸੇਧ ਦੇਣ ਦਾ ਜਜ਼ਬਾ ਰੱਖਦੇ ਹੋਏ ਮੁਕਤਸਰ ਮੈਰਾਥਨ ਵਿਚ ਦਲੀਪ ਸਿੰਘ ਸਚਦੇਵਾ (58 ਸਾਲ) ਪੁੱਤਰ ਸ੍ਰੀ ਬਹਾਲ ਸਿੰਘ ਸੱਚਦੇਵਾ ਵਾਸੀ ਪਿੰਡ ਦੋਦਾ ਨੇ 10 ਕਿਲੋਮੀਟਰ ਦੀ ਦੌੜ 72 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX