ਤਾਜਾ ਖ਼ਬਰਾਂ


ਭਾਖੜਾ ਨਹਿਰ 'ਚ ਬੰਬ ਦੀ ਅਫ਼ਵਾਹ ਦੇ ਚੱਲਦਿਆਂ ਫ਼ੌਜ ਦਾ ਗੁਪਤ ਨਿਰੀਖਣ
. . .  50 minutes ago
ਫ਼ਤਿਹਗੜ੍ਹ ਸਾਹਿਬ ,19 ਜਨਵਰੀ { ਜਤਿੰਦਰ ਸਿੰਘ ਰਾਠੌਰ } - ਭਾਖੜਾ ਨਹਿਰ 'ਚ ਬੰਬ ਦੀ ਅਫ਼ਵਾਹ ਦੇ ਚੱਲਦਿਆਂ ਫ਼ੌਜ ਦਾ ਗੁਪਤ ਨਿਰੀਖਣ ਕੀਤਾ ਗਿਆ। ਇਸ ਮੌਕੇ 'ਤੇ ਮੀਡੀਆ ਨੂੰ ਦੂਰ ਰੱਖਿਆ ਗਿਆ।
ਹਿਮਾਚਲ 'ਚ ਬੱਸ ਪਲਟਣ ਕਾਰਨ 17 ਵਿਦਿਆਰਥੀ ਜ਼ਖਮੀ
. . .  about 2 hours ago
ਹਮੀਰਪੁਰ, 19 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ 'ਚ ਇਕ ਸਕੂਲ ਬੱਸ ਦੇ ਪਲਟ ਜਾਣ ਕਾਰਨ 17 ਵਿਦਿਆਰਥੀ ਜ਼ਖਮੀ ਹੋ ਗਏ। ਇਕ ਨਿੱਜੀ ਬੱਸ ਬੱਚਿਆਂ ਨੂੰ ਸਕੂਲ ਲੈ ਕੇ ਜਾ ਰਹੀ ਸੀ।
ਰਾਹੁਲ ਦੇ ਸ਼ਕਤੀ ਪ੍ਰਾਜੈਕਟ ਦੀ ਪੰਜਾਬ 'ਚ ਕੈਪਟਨ ਵਲੋਂ ਸ਼ੁਰੂਆਤ
. . .  about 3 hours ago
ਚੰਡੀਗੜ੍ਹ, 19 ਜਨਵਰੀ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਦੇ ਸ਼ਕਤੀ ਪ੍ਰਾਜੈਕਟ ਨੂੰ ਅੱਜ ਇਥੇ ਲਾਂਚ ਕੀਤਾ ਗਿਆ। ਇਸ ਦਾ ਮਕਸਦ ਮਈ ਵਿਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਲਈ ਸੂਬੇ ਦੇ ਪਾਰਟੀ ਵਰਕਰਾਂ...
ਦਿਸ਼ਾਂਤ ਨੇ ਜੇ.ਈ.ਈ.ਮੇਨਜ਼ ਪ੍ਰੀਖਿਆ ਵਿਚ ਹਾਸਲ ਕੀਤੇ 99.99 ਫ਼ੀਸਦੀ ਅੰਕ
. . .  about 3 hours ago
ਚੰਡੀਗੜ੍ਹ, 19 ਜਨਵਰੀ (ਮਨਜੋਤ) - ਦਿਸ਼ਾਂਤ ਜਿੰਦਲ ਨੇ ਜੇ.ਈ.ਈ. ਮੇਨਜ਼ ਪ੍ਰੀਖਿਆ ਵਿਚ 99.99 ਫ਼ੀਸਦੀ ਅੰਕ ਹਾਸਲ ਕੀਤੇ...
ਪਸ਼ੂ ਪਾਲਣ ਵਿਭਾਗ ਸ਼ੁਰੂ ਕਰੇਗਾ ਮੋਬਾਈਲ ਡਿਸਪੈਂਸਰੀ -ਬਲਵੀਰ ਸਿੰਘ ਸਿੱਧੂ
. . .  about 4 hours ago
ਗੜ੍ਹਸ਼ੰਕਰ, 19 ਜਨਵਰੀ (ਧਾਲੀਵਾਲ)- ਪਸ਼ੂ ਪਾਲਣ ਵਿਭਾਗ ਵਲੋਂ ਪਿੰਡ-ਪਿੰਡ ਜਾ ਕੇ ਪਸ਼ੂਆਂ ਦੇ ਇਲਾਜ ਲਈ ਮੋਬਾਈਲ ਡਿਸਪੈਂਸਰੀ ਦਾ ਪ੍ਰਾਜੈਕਟ ਜਲਦ ਹੀ ਸ਼ੁਰੂ ਕੀਤਾ ਜਾ ਰਿਹਾ ਹੈ। ਡਾਕਟਰ ਤੇ ਹੋਰ ਸਟਾਫ਼ ਤੇ ਸਹੂਲਤਾਂ ਨਾਲ ਲੈਸ ਮੋਬਾਈਲ ਡਿਸਪੈਂਸਰੀ ਵੱਲੋਂ ਪਿੰਡ-ਪਿੰਡ...
ਮੋਟਰਸਾਈਕਲਾਂ ਦੀ ਟੱਕਰ ਵਿਚ ਦੋ ਵਿਅਕਤੀਆਂ ਦੀ ਮੌਤ, ਇਕ ਗੰਭੀਰ ਜ਼ਖ਼ਮੀ
. . .  about 4 hours ago
ਬਰਨਾਲਾ, 19 ਜਨਵਰੀ (ਧਰਮਪਾਲ ਸਿੰਘ)-ਪਿੰਡ ਠੀਕਰੀਵਾਲ ਤੋਂ ਚੁਹਾਣਕੇ ਖ਼ੁਰਦ ਨੂੰ ਜਾਂਦੀ ਸੜਕ 'ਤੇ ਹੋਈ ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਟੱਕਰ ਵਿਚ ਮੋਟਰਸਾਈਕਲ 'ਤੇ ਸਵਾਰ ਦੋਵੇਂ ਚਾਲਕਾਂ ਦੀ ਮੌਤ ਹੋ ਗਈ। ਜਦਕਿ ਇਕ ਨੌਜਵਾਨ ਗੰਭੀਰ ਜ਼ਖ਼ਮੀ...
ਸੰਗਰੂਰ ਅਦਾਲਤ 'ਚ ਹੋਵੇਗੀ ਬੇਅਦਬੀ ਮਾਮਲੇ ਦੀ ਸੁਣਵਾਈ
. . .  about 5 hours ago
ਸੰਗਰੂਰ, 19 ਜਨਵਰੀ (ਧੀਰਜ ਪਸ਼ੋਰੀਆ)- ਢਾਈ-ਕੁ ਸਾਲ ਪਹਿਲਾਂ ਮਲੇਰਕੋਟਲਾ ਵਿਖੇ ਧਾਰਮਿਕ ਗ੍ਰੰਥ ਕੁਰਾਨ-ਏ-ਸ਼ਰੀਫ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਦੇ ਸੰਬੰਧ 'ਚ ਮਲੇਰਕੋਟਲਾ ਥਾਣਾ ਵਿਖੇ ਦਰਜ ਮਾਮਲੇ ਦੀ ਸੁਣਵਾਈ ਹੁਣ ਸੰਗਰੂਰ ਅਦਾਲਤ ਵਿਖੇ ਹੋਵੇਗੀ। ਮਾਮਲੇ...
ਪ੍ਰਧਾਨ ਮੰਤਰੀ ਮੋਦੀ ਨੂੰ ਹਟਾਉਣਾ ਹੈ ਕੋਲਕਾਤਾ 'ਚ ਹੋਈ ਮਹਾਂ ਰੈਲੀ ਦਾ ਏਜੰਡਾ- ਰਵਿ ਸ਼ੰਕਰ ਪ੍ਰਸਾਦ
. . .  about 5 hours ago
ਕੋਲਕਾਤਾ, 19 ਜਨਵਰੀ- ਕੋਲਕਾਤਾ 'ਚ ਵਿਰੋਧੀ ਰੈਲੀ 'ਤੇ ਬੋਲਦਿਆਂ ਕੇਂਦਰੀ ਮੰਤਰੀ ਰਵਿ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਜਿਹੜੇ ਅੱਖਾਂ 'ਚ ਅੱਖਾਂ ਪਾ ਕੇ ਨਹੀਂ ਦੇਖ ਸਕਦੇ ਅਤੇ ਉਹ ਅੱਜ ਇਕ ਮੰਚ 'ਤੇ ਇਕੱਠੇ ਹੋਏ ਹਨ। ਉਨ੍ਹਾਂ ਕਿਹਾ ਕਿ ਰੈਲੀ 'ਚ ਵੱਖ-ਵੱਖ ਪਾਰਟੀਆਂ ਦੇ ....
ਅਕਾਲੀ ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਨੇ ਕਿਸਾਨਾਂ ਨੂੰ ਕੀਤਾ ਕੰਗਾਲ- ਸਿਮਰਨਜੀਤ ਬੈਂਸ
. . .  about 5 hours ago
ਖੇਮਕਰਨ, 19 ਜਨਵਰੀ (ਸੰਦੀਪ ਮਹਿਤਾ) - ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਕਿਸਾਨਾਂ ਦਾ ਦਰਦ ਜਾਣਨ ਲਈ ਸਰਹੱਦੀ ਕਸਬਾ ਖੇਮਕਰਨ ਵਿਖੇ ਪਹੁੰਚੇ। ਇਸ ਮੌਕੇ ਸਿਮਰਨਜੀਤ ਸਿੰਘ ਬੈਂਸ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ......
ਰੋਪੜ ਪੁਲਿਸ ਨੇ ਪੰਜਾਬ 'ਚ ਫ਼ੌਜ ਦੀ ਭਰਤੀ ਘੋਟਾਲੇ ਦਾ ਖ਼ੁਲਾਸਾ ਕਰਦਿਆਂ 5 ਵਿਅਕਤੀਆਂ ਨੂੰ ਕੀਤਾ ਕਾਬੂ
. . .  about 5 hours ago
ਚੰਡੀਗੜ੍ਹ, 19 ਜਨਵਰੀ- ਰੋਪੜ ਪੁਲਿਸ ਨੇ ਪੰਜਾਬ 'ਚ ਫ਼ੌਜ ਭਰਤੀ ਘੋਟਾਲੇ ਦਾ ਖ਼ੁਲਾਸਾ ਕਰਦਿਆਂ ਹੋਇਆਂ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਰਕਾਰ ਬੁਲਾਰੇ ਨੇ ਦਸਿਆ ਕਿ ਇਨ੍ਹਾਂ ਪਾਸੋਂ ਪੁਲਿਸ ਨੇ 29 ਆਧਾਰ ਕਾਰਡ ਅਤੇ ....
ਨੈਸ਼ਨਲ ਮਿਊਜ਼ੀਅਮ ਫ਼ਾਰ ਇੰਡੀਅਨ ਸਿਨੇਮਾ ਦਾ ਉਦਘਾਟਨ ਕਰਨ ਪਹੁੰਚੇ ਮੋਦੀ
. . .  about 6 hours ago
ਮੁੰਬਈ, 19 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੈਸ਼ਨਲ ਮਿਊਜ਼ੀਅਮ ਫ਼ਾਰ ਇੰਡੀਅਨ ਸਿਨੇਮਾ (ਐਨ.ਐਮ.ਆਈ.ਸੀ) ਦਾ ਉਦਘਾਟਨ ਕਰਨ ਲਈ ਮੁੰਬਈ ਪਹੁੰਚੇ ....
ਆਈ.ਆਰ.ਸੀ.ਟੀ.ਸੀ. ਮਾਮਲੇ 'ਚ ਲਾਲੂ ਪ੍ਰਸਾਦ ਯਾਦਵ ਨੂੰ ਮਿਲੀ ਜ਼ਮਾਨਤ
. . .  about 6 hours ago
ਨਵੀਂ ਦਿੱਲੀ, 19 ਜਨਵਰੀ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਸਾਬਕਾ ਕੇਂਦਰੀ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਆਈ.ਆਰ.ਸੀ.ਟੀ.ਸੀ. ਮਾਮਲੇ 'ਚ ਸੀ.ਬੀ.ਆਈ. ਵੱਲੋਂ ਦਾਇਰ ਕੇਸ 'ਚ ਜ਼ਮਾਨਤ ਦੇ ਦਿੱਤੀ ....
ਈ. ਡੀ. ਵਲੋਂ ਜ਼ਾਕਿਰ ਨਾਇਕ ਦੇ ਪਰਿਵਾਰ ਦੀ ਜਾਇਦਾਦ ਅਟੈਚ
. . .  about 6 hours ago
ਨਵੀਂ ਦਿੱਲੀ, 19 ਜਨਵਰੀ- ਵਿਵਾਦਤ ਇਸਲਾਮੀ ਪ੍ਰਚਾਰਕ ਜ਼ਾਕਿਰ ਨਾਇਕ ਵਿਰੁੱਧ ਮਨੀ ਲਾਂਡਰਿੰਗ ਜਾਂਚ ਦੇ ਸੰਬੰਧ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ 16.40 ਕਰੋੜ ਰੁਪਏ ਦੀ ਜਾਇਦਾਦ ਅਟੈਚ ਕੀਤੀ ਹੈ। ਇਸ ਸੰਬੰਧੀ ਇੱਕ ਬਿਆਨ 'ਚ ਈ. ਡੀ. ਨੇ ਕਿਹਾ.....
ਜੇਕਰ ਮੌਸਮ ਬਦਲ ਸਕਦਾ ਹੈ ਤਾਂ ਭਾਜਪਾ ਦੀ ਸਰਕਾਰ ਕਿਉਂ ਨਹੀ - ਮਮਤਾ ਬੈਨਰਜੀ
. . .  about 7 hours ago
ਕੋਲਕਾਤਾ, 19 ਜਨਵਰੀ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੋਲਕਾਤਾ 'ਚ ਹੋ ਰਹੀ ਮਹਾਂ ਰੈਲੀ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਇਸ ਰੈਲੀ 'ਚ 23 ਤੋਂ 26 ਪਾਰਟੀਆਂ ਇਕੱਠੀਆਂ ਹੋਈਆਂ ਹਨ। ਉਨ੍ਹਾਂ ਨੇ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ....
ਕਾਰ ਦੇ ਟਰੱਕ ਨਾਲ ਟਕਰਾਉਣ ਕਾਰਨ ਚਾਰ ਨੌਜਵਾਨਾਂ ਦੀ ਮੌਤ
. . .  about 7 hours ago
ਜੈਪੁਰ, 19 ਜਨਵਰੀ- ਰਾਜਸਥਾਨ ਦੇ ਬੀਕਾਨੇਰ ਜ਼ਿਲ੍ਹੇ ਦੇ ਨੋਖਾ ਥਾਣਾ ਖੇਤਰ 'ਚ ਬੀਤੀ ਰਾਤ ਇੱਕ ਕਾਰ ਦੇ ਟਰੱਕ ਨਾਲ ਟਕਰਾਅ ਜਾਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ। ਪੁਲਿਸ ਸੂਤਰਾਂ ਨੇ ਦੱਸਿਆ ਕਿ ਬੀਕਾਨੇਰ ਦੇ ਮੁਕਤਾਪ੍ਰਸਾਦ ਖੇਤਰ ਦੇ ਰਹਿਣ ਵਾਲੇ ਚਾਰ...
ਭਾਰਤ ਖ਼ਿਲਾਫ਼ ਜੋ ਕੰਮ ਪਾਕਿ ਨਹੀਂ ਕਰ ਸਕਿਆ ਉਹ ਮੋਦੀ ਨੇ 5 ਸਾਲਾਂ 'ਚ ਕਰ ਦਿੱਤਾ- ਕੇਜਰੀਵਾਲ
. . .  about 7 hours ago
ਮਹਾਂ ਗਠਜੋੜ 'ਮੋਦੀ' ਵਿਰੁੱਧ ਨਹੀਂ, ਦੇਸ਼ ਦੀ ਜਨਤਾ ਦੇ ਖ਼ਿਲਾਫ਼ ਹੈ- ਪ੍ਰਧਾਨ ਮੰਤਰੀ ਮੋਦੀ
. . .  about 7 hours ago
ਸੜਕ ਹਾਦਸੇ 'ਚ ਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  about 7 hours ago
ਕੈਪਟਨ ਦੀ ਬਜਾਏ ਕੇਂਦਰ ਦੇ ਹੱਥ 'ਚ ਹੈ ਪੰਜਾਬ ਸਰਕਾਰ ਦੀ ਕਮਾਨ -ਖਹਿਰਾ
. . .  about 8 hours ago
ਸਬਰੀਮਾਲਾ ਮੰਦਰ ਦੇ ਦਰਸ਼ਨ ਕਰਨ ਪਹੁੰਚੀਆਂ ਔਰਤਾਂ ਪ੍ਰਦਰਸ਼ਨ ਦੇਖ ਪਰਤੀਆਂ ਵਾਪਸ
. . .  about 8 hours ago
ਮਹਾਂ ਰੈਲੀ: ਮੋਦੀ ਸਰਕਾਰ ਦੇ ਰਾਜ 'ਚ ਬੇਰੁਜ਼ਗਾਰੀ 'ਚ ਹੋਇਆ ਵਾਧਾ- ਐਮ.ਕੇ. ਸਟਾਲਿਨ
. . .  about 7 hours ago
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਯੇਦੀਯੁਰੱਪਾ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  about 9 hours ago
ਚੋਣਾਂ ਦੀ ਰੰਜਸ਼ ਕਾਰਨ ਇੱਕ ਪਰਿਵਾਰ 'ਤੇ ਗੋਲੀ ਬਾਰੀ, 3 ਗੰਭੀਰ ਜ਼ਖ਼ਮੀ
. . .  about 9 hours ago
ਸੁੱਚਾ ਸਿੰਘ ਛੋਟੋਪੁਰ ਦੀ ਅਗਵਾਈ 'ਚ ਹੋਈ 'ਆਪਣਾ ਪੰਜਾਬ ਪਾਰਟੀ' ਦੀ ਮੀਟਿੰਗ
. . .  about 9 hours ago
ਵਿਧਾਇਕ ਜਸਵਿੰਦਰ ਸਿੰਘ ਸੰਧੂ ਦਾ ਹੋਇਆ ਦਿਹਾਂਤ
. . .  about 9 hours ago
ਮੋਦੀ ਨੇ ਗੁਜਰਾਤ 'ਚ ਕੀਤਾ ਐੱਲ. ਐਂਡ. ਟੀ. ਆਰਮਡ ਸਿਸਟਮ ਕੰਪਲੈਕਸ ਦਾ ਉਦਘਾਟਨ
. . .  about 10 hours ago
ਬਰਫ਼ਬਾਰੀ ਕਾਰਨ ਸ੍ਰੀਨਗਰ 'ਚ ਪ੍ਰਭਾਵਿਤ ਹੋਈਆਂ ਉਡਾਣਾਂ
. . .  about 10 hours ago
ਖਹਿਰਾ ਦੀ ਅਗਵਾਈ 'ਚ ਹੋਈ ਪੰਜਾਬੀ ਏਕਤਾ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ
. . .  about 10 hours ago
ਦੱਖਣੀ ਭਾਰਤ 'ਤੇ ਹਮਲੇ ਦੀ ਸਾਜ਼ਿਸ਼ ਨਾਕਾਮ, ਤਿੰਨ ਗ੍ਰਿਫ਼ਤਾਰ
. . .  about 10 hours ago
ਲਾਲੂ ਪ੍ਰਸਾਦ ਯਾਦਵ ਦੀ ਜ਼ਮਾਨਤ ਅਰਜ਼ੀ 'ਤੇ 28 ਜਨਵਰੀ ਨੂੰ ਹੋਵੇਗੀ ਸੁਣਵਾਈ
. . .  about 10 hours ago
ਭਾਜਪਾ ਵਿਰੁੱਧ ਕੀਤੀ ਜਾ ਰਹੀ ਮਹਾਂ ਰੈਲੀ 'ਚ ਪਹੁੰਚੀ ਮਮਤਾ ਬੈਨਰਜੀ
. . .  about 11 hours ago
ਥੱਕੇ ਹੋਏ ਪਹਿਲਵਾਨ ਅਖਾੜੇ 'ਚ ਜਾ ਕੇ ਅਜ਼ਮਾਉਣਾ ਚਾਹੁੰਦੇ ਹਨ ਆਪਣੀ ਕਿਸਮਤ - ਅੱਬਾਸ ਨਕਵੀ
. . .  about 11 hours ago
ਸੁਰਜੀਤ ਰੱਖੜਾ ਅਤੇ ਕਬੀਰ ਦਾਸ ਨੇ ਦਿਆਲ ਸਿੰਘ ਕੋਲਿਆਂਵਾਲੀ ਨਾਲ ਕੀਤੀ ਮੁਲਾਕਾਤ
. . .  about 11 hours ago
ਤੇਲ ਪਾਈਪਲਾਈਨ 'ਚ ਅੱਗ ਲੱਗਣ ਕਾਰਨ 20 ਲੋਕਾਂ ਦੀ ਮੌਤ, 54 ਜ਼ਖਮੀ
. . .  about 12 hours ago
ਮਾਣਹਾਨੀ ਮਾਮਲੇ 'ਚ ਲੁਧਿਆਣਾ ਅਦਾਲਤ ਪੁੱਜੇ ਸੰਜੈ ਸਿੰਘ
. . .  about 8 hours ago
ਲਾਲੂ ਪ੍ਰਸਾਦ ਯਾਦਵ ਨਾਲ ਜੁੜੇ ਆਈ.ਆਰ.ਸੀ.ਟੀ.ਸੀ. ਘੋਟਾਲਾ ਮਾਮਲੇ ਦੀ 11 ਫਰਵਰੀ ਨੂੰ ਹੋਵੇਗੀ ਸੁਣਵਾਈ
. . .  about 12 hours ago
ਕੋਹਰੇ ਅਤੇ ਸੰਘਣੀ ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਟਰੇਨਾਂ
. . .  about 12 hours ago
ਸਬਰੀਮਾਲਾ ਮਾਮਲਾ : 2018 ਤੋਂ ਹੁਣ ਤੱਕ ਪੁਲਿਸ ਵਲੋਂ 67,094 ਲੋਕਾਂ 'ਤੇ ਮਾਮਲਾ ਦਰਜ
. . .  about 13 hours ago
ਲੱਦਾਖ਼ 'ਚ ਬਰਫ਼ੀਲੇ ਤੂਫ਼ਾਨ ਦੀ ਲਪੇਟ 'ਚ ਆਉਣ ਕਾਰਨ ਮਾਰੇ ਲੋਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 13 hours ago
ਫਰਵਰੀ 'ਚ ਫਿਰ ਮਿਲਣਗੇ ਟਰੰਪ ਅਤੇ ਕਿਮ, ਵ੍ਹਾਈਟ ਹਾਊਸ ਵਲੋਂ ਖ਼ੁਲਾਸਾ
. . .  about 14 hours ago
ਕੋਲਕਾਤਾ 'ਚ ਅੱਜ ਮਮਤਾ ਕਰੇਗੀ ਮਹਾਂ ਰੈਲੀ, ਨਜ਼ਰ ਆਏਗੀ ਵਿਰੋਧੀ ਧਿਰਾਂ ਦੀ ਏਕਤਾ
. . .  about 14 hours ago
ਅੱਜ ਦਾ ਵਿਚਾਰ
. . .  about 15 hours ago
ਨੌਜਵਾਨ ਉੱਪਰ ਹਮਲਾ ਕਰਕੇ ਨਕਦੀ, ਮੋਟਰਸਾਈਕਲ ਅਤੇ ਮੋਬਾਈਲ ਦੀ ਲੁੱਟ
. . .  about 1 hour ago
ਕਈ ਸਿਆਸੀ ਪਾਰਟੀਆਂ ਦੇ ਆਗੂ ਪਹੁੰਚੇ ਕੋਲਕਾਤਾ
. . .  about 1 hour ago
ਬਾਲ ਵਿਆਹ ਦੇ ਮਾਮਲੇ 'ਚ ਤਿੰਨ ਗ੍ਰਿਫ਼ਤਾਰ
. . .  54 minutes ago
ਡੀ.ਐਮ.ਕੇ ਪ੍ਰਮੁੱਖ ਸਟਾਲਿਨ ਪਹੁੰਚੇ ਕੋਲਕਾਤਾ
. . .  about 1 hour ago
ਸ਼ੱਕੀ ਹਾਲਾਤਾਂ 'ਚ ਵਿਅਕਤੀ ਦੀ ਮੌਤ
. . .  1 day ago
ਹਰ ਬਰਾਤੀ ਨੇ ਬੱਸ 'ਚ ਲਈ ਆਪਣੀ ਆਪਣੀ ਟਿਕਟ, ਸਮਾਜ ਭਲਾਈ ਦਾ ਦਿੱਤਾ ਸੰਦੇਸ਼
. . .  1 day ago
ਕਾਂਗਰਸ ਦੇ ਸੀਨੀਅਰ ਆਗੂਆਂ ਵੱਲੋਂ ਵਿਧਾਇਕ ਜ਼ੀਰਾ ਦੀ ਮੁਅੱਤਲੀ ਰੱਦ ਕਰਾਉਣ ਲਈ ਕੋਸ਼ਿਸ਼ਾਂ ਆਰੰਭ
. . .  1 day ago
ਖ਼ਰਾਬ ਭੋਜਨ ਦੀ ਸ਼ਿਕਾਇਤ ਕਰਨ ਵਾਲੇ ਫ਼ੌਜੀ ਦੇ ਬੇਟੇ ਦੀ ਸ਼ੱਕੀ ਹਾਲਤ 'ਚ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਚੇਤ ਸੰਮਤ 550
ਿਵਚਾਰ ਪ੍ਰਵਾਹ: ਕਿਸੇ ਉੱਚੇ ਮੁਕਾਮ 'ਤੇ ਪਹੁੰਚਣਾ ਕੁਝ ਸੌਖਾ ਹੈ ਪਰ ਉਸ ਨੂੰ ਕਾਇਮ ਰੱਖਣਾ ਬਹੁਤ ਔਖਾ ਹੈ। -ਅਗਿਆਤ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਡੀ. ਸੀ. ਵਲੋਂ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਫ਼ਿਰੋਜ਼ਪੁਰ, 21 ਮਾਰਚ (ਜਸਵਿੰਦਰ ਸਿੰਘ ਸੰਧੂ)- 23 ਮਾਰਚ ਨੂੰ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਕੌਮੀ ਸ਼ਹੀਦਾਂ, ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੀ ਯਾਦ ਵਿਚ ਮਨਾਏ ਜਾਣ ਵਾਲੇ ਰਾਜ ਪੱਧਰੀ ਸ਼ਹੀਦੀ ਸਮਾਗਮ ਨੂੰ ਸਮਰਪਿਤ ਯੁਵਾ ਸਸ਼ਕਤੀਕਰਨ ਦਿਵਸ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਮੌਕੇ 'ਤੇ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਰਾਮਵੀਰ ਵਲੋਂ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ ਗਈ | ਇਸ ਮੌਕੇ ਐੱਸ. ਐੱਸ. ਪੀ. ਪ੍ਰੀਤਮ ਸਿੰਘ ਅਤੇ ਰਣਜੀਤ ਸਿੰਘ ਸਹਾਇਕ ਕਮਿਸ਼ਨਰ (ਜਨਰਲ) ਵੀ ਹਾਜ਼ਰ ਸਨ | ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਇਸ ਰਾਜ ਪੱਧਰੀ ਸ਼ਹੀਦੀ ਸਮਾਗਮ (ਯੁਵਾ ਸਸ਼ਕਤੀਕਰਨ ਦਿਵਸ) ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਹੋਣਗੇ | ਉਨ੍ਹਾਂ ਦੱਸਿਆ ਕਿ ਇਸ ਰਾਜ ਪੱਧਰੀ ਸਮਾਗਮ ਵਿਚ ਖਟਕੜ ਕਲ੍ਹਾਂ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਸ਼ਾ ਮੁਕਤੀ ਮੁਹਿੰਮ ਦੇ ਮੈਂਬਰਾਂ ਦਾ ਸਹੁੰ ਚੁੱਕ ਸਮਾਗਮ ਦਾ ਸਿੱਧਾ ਪ੍ਰਸਾਰਨ ਦਿਖਾਉਣ ਲਈ ਸਪੈਸ਼ਲ ਤੌਰ 'ਤੇ ਐੱਲ. ਈ. ਡੀ. ਸਕਰੀਨਾਂ ਵੀ ਲਗਾਈਆਂ ਜਾਣਗੀਆਂ, ਜਿਸ ਵਿਚ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਨੂੰ ਨਸ਼ਾ ਮੁਕਤ ਕਰਵਾਉਣ ਲਈ ਨਸ਼ਿਆਂ ਵਿਰੁੱਧ ਅਤੇ ਨਸ਼ਿਆਂ ਤੋਂ ਬਚਣ ਲਈ ਆਪਣੇ ਵਿਚਾਰ ਪੇਸ਼ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ ਸਮਾਗਮ 'ਚ 23 ਮਾਰਚ ਨੂੰ ਸ਼ਹੀਦਾਂ ਦੇ ਪਰਿਵਾਰ ਵੀ ਸ਼ਿਰਕਤ ਕਰਨਗੇ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ | ਇਸ ਮੌਕੇ ਉਨ੍ਹਾਂ ਨੇ ਸ਼ਹੀਦੀ ਸਮਾਧਾਂ ਅਤੇ ਇਸ ਦੇ ਆਲੇ-ਦੁਆਲੇ ਦੀ ਸਫ਼ਾਈ, ਪਾਰਕਿੰਗ, ਸੁਰੱਖਿਆ ਆਦਿ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਉਨ੍ਹਾਂ ਨਾਲ ਸਬੰਧਿਤ ਕੰਮਾਂ ਦਾ ਰੀਵਿਊ ਵੀ ਕੀਤਾ | ਉਨ੍ਹਾਂ ਦੱਸਿਆ ਕਿ ਸਮਾਗਮ 'ਚ ਸ਼ਾਮਿਲ ਹੋਣ ਵਾਲੇ ਲੋਕਾਂ ਦੀ ਸੁਰੱਖਿਆ ਤੇ ਸਹੂਲਤਾਂ ਲਈ ਪੀਣ ਵਾਲੇ ਪਾਣੀ, ਸਾਫ਼-ਸਫ਼ਾਈ, ਸਿਹਤ ਸਹੂਲਤਾਂ, ਗੋਤਾ ਖੋਰਾਂ ਦੀਆਂ ਟੀਮਾਂ, ਫਾਇਰ ਬਿ੍ਗੇਡ ਦੀਆਂ ਗੱਡੀਆਂ ਆਦਿ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਸਮਾਗਮਾਂ ਵਿਚ ਵੱਧ ਤੋਂ ਵੱਧ ਸ਼ਿਰਕਤ ਕਰਨ | ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਰਾਜ ਪੱਧਰੀ ਸਮਾਗਮ ਦੌਰਾਨ ਆਪੋ-ਆਪਣੀ ਡਿਊਟੀਆਂ ਪੂਰੀ ਤਨਦੇਹੀ ਨਾਲ ਨਿਭਾਉਣ ਤਾਂ ਜੋ ਇਸ ਰਾਜ ਪੱਧਰੀ ਸਮਾਰੋਹ ਨੂੰ ਪੂਰੀ ਸ਼ਰਧਾ 'ਤੇ ਉਤਸ਼ਾਹ ਨਾਲ ਮਨਾਇਆ ਜਾ ਸਕੇ | ਇਸ ਮੌਕੇ ਐੱਸ. ਐੱਸ. ਪੀ. ਪ੍ਰੀਤਮ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਸ਼ਹੀਦੀ ਸਮਾਰਕ 'ਤੇ ਆਉਣ-ਜਾਣ ਵਾਲੇ ਲੋਕਾਂ ਦੀ ਸੁਰੱਖਿਆ ਅਤੇ ਟ੍ਰੈਫ਼ਿਕ ਲਈ ਸੁਚਾਰੂ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਸ਼ਹੀਦੀ ਸਮਾਰਕ 'ਤੇ ਪੁਲਿਸ ਵਲੋਂ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਗਿਆ ਹੈ, ਜਿੱਥੇ ਕਿਸੇ ਵੀ ਸਹਾਇਤਾ ਲਈ ਸੰਪਰਕ ਕੀਤਾ ਜਾ ਸਕਦਾ ਹੈ | ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੀ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਜਾਣਕਾਰੀ ਅਤੇ ਸਹਾਇਤਾ ਲੈਣ ਲਈ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਗਿਆ ਹੈ, ਜਿਸ ਦਾ ਨੰਬਰ 01632-280161 ਹੈ | ਕਿਸੇ ਤਰ੍ਹਾਂ ਦੀ ਵੀ ਜਾਣਕਾਰੀ ਲਈ ਇਸ ਨੰਬਰ 'ਤੇ ਸੰਪਰਕ ਕੀਤਾ ਜਾ ਸਕਦਾ ਹੈ | ਇਸ ਮੌਕੇ ਸੁਖਪਾਲ ਸਿੰਘ ਸਿੱਧੂ ਡੀ. ਡੀ. ਪੀ. ਓ., ਅਸ਼ੋਕ ਬਹਿਲ ਸਕੱਤਰ ਰੈੱਡ ਕਰਾਸ, ਪਰਮਿੰਦਰ ਸੁਖੀਜਾ ਈ. ਓ., ਵਿਜੈ ਬਹਿਲ ਨਾਇਬ ਤਹਿਸੀਲਦਾਰ, ਗੁਰਪਿਆਰ ਸਿੰਘ ਬੀ. ਡੀ. ਪੀ. ਓ., ਗੁਰਕਰਨ ਸਿੰਘ ਰਨੀਆ ਏ. ਡੀ. ਵਾਈ. ਐੱਸ. ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ |

ਉੱਘਾ ਕਾਰੋਬਾਰੀ ਗੁਰਵਿੰਦਰ ਸਿੰਘ ਟਿੰਟੁੂ ਸਾਢੇ ਤਿੰਨ ਕਿੱਲੋ ਅਫ਼ੀਮ ਸਮੇਤ ਗਿ੍ਫ਼ਤਾਰ

ਫ਼ਿਰੋਜ਼ਪੁਰ, 21 ਮਾਰਚ (ਤਪਿੰਦਰ ਸਿੰਘ)- ਪੰਜਾਬ ਪੁਲਿਸ ਦੇ ਵਿਸ਼ੇਸ਼ ਨਾਰਕੋਟਿਕ ਸੈੱਲ ਵਲੋਂ ਫ਼ਿਰੋਜ਼ਪੁਰ ਦੇ ਉੱਘੇ ਕਾਰੋਬਾਰੀ ਗੁਰਵਿੰਦਰ ਸਿੰਘ ਟਿੰਟੂ ਨੂੰ ਸਾਢੇ ਤਿੰਨ ਕਿੱਲੋ ਅਫ਼ੀਮ ਸਮੇਤ ਗਿ੍ਫ਼ਤਾਰ ਕਰ ਲਿਆ ਜਦਕਿ ਕੇਂਦਰੀ ਸਹਿਕਾਰੀ ਬੈਂਕ ਦਾ ਸਾਬਕਾ ...

ਪੂਰੀ ਖ਼ਬਰ »

ਦਾਜ ਮੰਗਣ 'ਤੇ ਸਹੁਰਾ ਪਰਿਵਾਰ ਿਖ਼ਲਾਫ਼ ਮੁਕੱਦਮਾ ਦਰਜ

ਖੂਈਆਂ ਸਰਵਰ, 21 ਮਾਰਚ (ਜਗਜੀਤ ਸਿੰਘ ਧਾਲੀਵਾਲ)- ਪਿੰਡ ਦੀਵਾਨ ਖੇੜਾ ਵਾਸੀ ਸੁਨੀਤਾ ਰਾਣੀ ਪੁੱਤਰੀ ਕ੍ਰਿਸ਼ਨ ਲਾਲ ਨੇ ਥਾਣਾ ਖੂਈਆਂ ਸਰਵਰ ਵਿਖੇ ਸਹੁਰਾ ਪਰਿਵਾਰ 'ਤੇ ਦਾਜ ਮੰਗਣ ਅਤੇ ਤੰਗ ਪ੍ਰੇਸ਼ਾਨ ਕਰਨ ਿਖ਼ਲਾਫ਼ ਮੁਕੱਦਮਾ ਦਰਜ ਕਰਵਾਇਆ ਹੈ | ਜਾਣਕਾਰੀ ਮੁਤਾਬਿਕ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ ਨੇ ਸਰਕਾਰ ਦੀ ਅਰਥੀ ਫੂਕੀ

ਫ਼ਾਜ਼ਿਲਕਾ, 21 ਮਾਰਚ (ਦਵਿੰਦਰ ਪਾਲ ਸਿੰਘ)- ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ ਜ਼ਿਲ੍ਹਾ ਫ਼ਾਜ਼ਿਲਕਾ ਨੇ ਅਧਿਆਪਕ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਦਿਆਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਸਰਕਾਰ ਦੀ ਅਰਥੀ ਫੂਕੀ | ਇਕੱਠੀਆਂ ਹੋਈਆਂ ਅਧਿਆਪਕ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਗੁਰੂਹਰਸਹਾਏ ਵਲੋਂ ਐੱਸ. ਡੀ. ਐੱਮ. ਿਖ਼ਲਾਫ਼ ਧਰਨਾ

ਗੁਰੂਹਰਸਹਾਏ, 21 ਮਾਰਚ (ਹਰਚਰਨ ਸਿੰਘ ਸੰਧੂ)- ਵਕੀਲ ਭਾਈਚਾਰੇ ਨਾਲ ਦੁਰ-ਵਿਵਹਾਰ ਕਰਨ ਦੇ ਰੋਸ ਵਜੋਂ ਅੱਜ ਗੁਰੂਹਰਸਹਾਏ ਦੇ ਸਮੂਹ ਵਕੀਲਾਂ ਵਲੋਂ ਐੱਸ. ਡੀ. ਐੱਮ. ਦਫ਼ਤਰ ਮੂਹਰੇ ਰੋਸ ਧਰਨਾ ਦਿੱਤਾ ਗਿਆ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਰੋਸ ਧਰਨੇ ਵਿਚ ਵਕੀਲ ...

ਪੂਰੀ ਖ਼ਬਰ »

ਚਾਚੇ ਨੇ ਭਤੀਜਾ-ਭਤੀਜੀ ਕੁੱਟ ਕੇ ਕੀਤੇ ਜ਼ਖ਼ਮੀ

ਜਲਾਲਾਬਾਦ, 21 ਮਾਰਚ (ਜਤਿੰਦਰ ਪਾਲ ਸਿੰਘ)- ਪਿੰਡ ਲਮੋਚੜ ਕਲਾਂ ਦੀ ਢਾਣੀ ਸੰੁਦਰਪੁਰਾ ਵਿਖੇ ਹੋਈ ਲੜਾਈ 'ਚ ਚਾਚੇ ਵਲੋਂ ਆਪਣੇ ਭਤੀਜਾ-ਭਤੀਜੀ ਨੂੰ ਕੁੱਟ ਕੇ ਜ਼ਖ਼ਮੀ ਕਰਨ ਦੀ ਖ਼ਬਰ ਹੈ | ਜ਼ਖ਼ਮੀ ਲਵਪ੍ਰੀਤ ਸਿੰਘ ਅਤੇ ਮੀਨਾ ਰਾਣੀ ਪੁੱਤਰੀ ਭਗਵਾਨ ਸਿੰਘ ਵਾਸੀ ਢਾਣੀ ...

ਪੂਰੀ ਖ਼ਬਰ »

ਅਫ਼ੀਮ ਤੇ ਨਸ਼ੀਲੀਆਂ ਗੋਲੀਆਂ ਸਣੇ 3 ਕਾਬੂ

ਫ਼ਿਰੋਜ਼ਪੁਰ, 21 ਮਾਰਚ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਜ਼ਿਲ੍ਹਾ ਪੁਲਿਸ ਵਲੋਂ ਪਿਛਲੇ 24 ਘੰਟਿਆਂ ਦੌਰਾਨ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ | ਪੁਲਿਸ ਦੇ ਇਕ ਬੁਲਾਰੇ ਮੁਤਾਬਿਕ ਗੁਰਜੰਟ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਪਿੰਡ ਚੰਦੜ ਪਾਸੋਂ 100 ਗ੍ਰਾਮ ਅਫ਼ੀਮ, ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਅਤੇ ਰੇਲਵੇ ਸਟੇਸ਼ਨ 'ਤੇ ਚੋਰੀ

ਗੁਰੂਹਰਸਹਾਏ, 21 ਮਾਰਚ (ਹਰਚਰਨ ਸਿੰਘ ਸੰਧੂ)- ਸਥਾਨਕ ਇਲਾਕੇ ਅੰਦਰ ਚੋਰੀ ਦੀਆਂ ਵਾਰਦਾਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ | ਵੱਖ-ਵੱਖ ਪਿੰਡਾਂ 'ਚ ਹੋ ਰਹੀਆਂ ਚੋਰੀਆਂ ਦੀਆਂ ਵਾਰਦਾਤਾਂ ਅਨੁਸਾਰ ਪਿੰਡ ਕੋਹਰ ਸਿੰਘ ਵਾਲਾ ਦੀ ਪੱਤੀ ਸੁੱਧ ਸਿੰਘ ਵਾਲਾ ਵਿਖੇ ਗੁਰਦੁਆਰਾ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹਾਂ ਅੰਦਰ ਸਾਮਾਨ ਸੁੱਟਣ ਵਾਲਾ ਜੇਲ੍ਹ ਮੁਲਾਜ਼ਮ ਗਿ੍ਫ਼ਤਾਰ

ਫ਼ਿਰੋਜ਼ਪੁਰ, 21 ਮਾਰਚ (ਤਪਿੰਦਰ ਸਿੰਘ)- ਕੇਂਦਰ ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਦੀ ਲਿਖਤੀ ਸ਼ਿਕਾਇਤ 'ਤੇ ਜੇਲ੍ਹ ਮੁਲਾਜ਼ਮ ਕੁਲਵੰਤ ਸਿੰਘ ਨੂੰ ਗਿ੍ਫ਼ਤਾਰ ਕੀਤਾ ਗਿਆ, ਜਿਸ 'ਤੇ ਦੋਸ਼ ਹੈ ਕਿ ਉਸ ਨੇ ਆਪਣੇ ਇਕ ਰਿਸ਼ਤੇਦਾਰ ਬੰਤਾ ਸਿੰਘ ਪਿੰਡ ਸੱਦੂ ਵਾਲਾ ਜੋ ਕਿ ਇਸ ...

ਪੂਰੀ ਖ਼ਬਰ »

ਪਟਵਾਰੀਆਂ ਦੇ ਨਾਜਾਇਜ਼ ਧਰਨੇ ਿਖ਼ਲਾਫ਼ ਪੰਜਾਬ ਸਰਕਾਰ ਅਤੇ ਅਫ਼ਸਰਾਂ ਨੂੰ ਹਾਈਕੋਰਟ ਵਲੋਂ ਨੋਟਿਸ

ਜਲਾਲਾਬਾਦ, 21 ਮਾਰਚ (ਹਰਪ੍ਰੀਤ ਸਿੰਘ ਪਰੂਥੀ/ਕਰਨ ਚੁਚਰਾ)- ਬੀਤੇ ਦਿਨੀਂ ਇਲਾਕੇ ਦੇ ਪਟਵਾਰੀਆਂ ਵਲੋਂ ਸਥਾਨਕ ਕੋਰਟ ਕੰਪਲੈਕਸ ਵਿਚ ਧਰਨਾ ਲਗਾਇਆ ਗਿਆ ਸੀ, ਜਿਸ ਸਬੰਧੀ ਬਾਰ ਐਸੋਸੀਏਸ਼ਨ ਜਲਾਲਾਬਾਦ ਵਲੋਂ ਅਜਿਹੇ ਧਰਨਿਆਂ ਨੂੰ ਨਾਜਾਇਜ਼ ਠਹਿਰਾਉਂਦੇ ਹੋਏ ਇਸ ਦੇ ...

ਪੂਰੀ ਖ਼ਬਰ »

ਦਰਜਾ ਚਾਰ ਕਰਮਚਾਰੀਆਂ ਵਲੋਂ ਡੀ. ਸੀ. ਦਫ਼ਤਰ ਮੂਹਰੇ ਰੋਸ ਰੈਲੀ ਤੇ ਅਰਥੀ ਫ਼ੂਕ ਮੁਜ਼ਾਹਰਾ

ਫ਼ਾਜ਼ਿਲਕਾ, 21 ਮਾਰਚ (ਦਵਿੰਦਰ ਪਾਲ ਸਿੰਘ)- ਦੀ ਕਲਾਸ ਫ਼ੌਰ ਗੌਰਮਿੰਟ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਫ਼ਾਜ਼ਿਲਕਾ ਵਲੋਂ ਡੀ. ਸੀ. ਦਫ਼ਤਰ ਦੇ ਸਾਹਮਣੇ ਰੋਸ ਰੈਲੀ ਅਤੇ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ, ਜਿਸ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਨੇ ਕੀਤੀ | ...

ਪੂਰੀ ਖ਼ਬਰ »

650 ਗ੍ਰਾਮ ਹੈਰੋਇਨ ਸਣੇ 3 ਨਸ਼ਾ ਤਸਕਰ ਗਿ੍ਫ਼ਤਾਰ

ਫ਼ਿਰੋਜ਼ਪੁਰ, 21 ਮਾਰਚ (ਤਪਿੰਦਰ ਸਿੰਘ)- ਪੰਜਾਬ ਪੁਲਿਸ ਦੇ ਵਿਸ਼ੇਸ਼ ਕਾਊਾਟਰ ਇੰਟੈਲੀਜੈਂਸ ਸੈੱਲ ਅਤੇ ਬੀ. ਐੱਸ. ਐੱਫ. ਵਲੋਂ ਚਲਾਏ ਗਏ ਇਕ ਸਾਂਝੇ ਆਪ੍ਰੇਸ਼ਨ ਦੌਰਾਨ ਕੌਮਾਂਤਰੀ ਸਰਹੱਦੀ ਚੌਾਕੀ ਦੋਨਾ ਤੇਲੂ ਮਲ ਨੇੜਿਓਾ 14 ਛੋਟੇ ਪੈਕਟ ਹੈਰੋਇਨ ਦੇ ਬਰਾਮਦ ਕੀਤੇ ਗਏ ...

ਪੂਰੀ ਖ਼ਬਰ »

ਨਗਰ ਕੌਾਸਲ ਵਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਫ਼ਾਈ ਸਪਤਾਹ

ਜ਼ੀਰਾ, 21 ਮਾਰਚ (ਮਨਜੀਤ ਸਿੰਘ ਢਿੱਲੋਂ)- ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੌਾਸਲ ਜ਼ੀਰਾ ਵਲੋਂ ਸਫ਼ਾਈ ਸਪਤਾਹ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਸਮਾਜ ਸੇਵੀ ਸੰਸਥਾਵਾਂ, ਸ਼ਹਿਰ ਵਾਸੀਆਂ ਅਤੇ ਸਫ਼ਾਈ ਕਰਮਚਾਰੀਆਂ ਦੇ ਸਹਿਯੋਗ ...

ਪੂਰੀ ਖ਼ਬਰ »

ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਧਰਤੀ 'ਤੇ ਵਿਛੀ ਕਣਕ ਦੀ ਫ਼ਸਲ

ਲੱਖੋ ਕੇ ਬਹਿਰਾਮ, 21 ਮਾਰਚ (ਰਾਜਿੰਦਰ ਸਿੰਘ ਹਾਂਡਾ)- ਬੀਤੀ ਰਾਤ ਅਤੇ ਅੱਜ ਤੜਕਸਾਰ ਪਈ ਬਾਰਿਸ਼ ਤੇ ਚੱਲੀਆਂ ਤੇਜ਼ ਹਵਾਵਾਂ ਕਾਰਨ ਪੱਕਣ 'ਤੇ ਆਈ ਕਣਕ ਦੀ ਫ਼ਸਲ ਧਰਤੀ 'ਤੇ ਵਿਛ ਗਈ | ਜ਼ਿਕਰਯੋਗ ਹੈ ਕਿ ਕਣਕ ਦੀ ਫ਼ਸਲ ਦੀ ਬੱਲੀ ਵਿਚ ਹੁਣ ਦਾਣਾ ਪੂਰੀ ਤਰ੍ਹਾਂ ਭਰ ਚੁੱਕਾ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ 'ਚ ਟ੍ਰੈਫ਼ਿਕ ਨਿਯਮਾਂ ਸਬੰਧੀ ਜਾਣਕਾਰੀ ਦੇਣ ਲਈ ਸੈਮੀਨਾਰ ਲਗਾਇਆ

ਗੋਲੂ ਕਾ ਮੋੜ, 21 ਮਾਰਚ (ਸੁਰਿੰਦਰ ਸਿੰਘ ਲਾਡੀ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਐੱਸ. ਐੱਸ. ਪੀ. ਪ੍ਰੀਤਮ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਟ੍ਰੈਫ਼ਿਕ ਵਿਭਾਗ ਵਲੋਂ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ 'ਤੇ ਸਥਿਤ ਪਿੰਡ ਮੋਹਨ ਕੇ ਹਿਠਾੜ ਵਿਚ ਬਣੇ ਹੋਏ ਸ਼ਹੀਦ ...

ਪੂਰੀ ਖ਼ਬਰ »

ਮੇਜਰ ਜਨਰਲ ਜੇ. ਐੱਸ. ਸੰਧੂ ਨੇ ਬਰਕੀ ਵਾਰ ਮੈਮੋਰੀਅਲ ਦੇ ਸ਼ਹੀਦਾਂ ਨੂੰ ਕੀਤਾ ਸਿਜਦਾ

ਫ਼ਿਰੋਜ਼ਪੁਰ, 21 ਮਾਰਚ (ਤਪਿੰਦਰ ਸਿੰਘ)- ਮੇਜਰ ਜਨਰਲ ਜੇ. ਐੱਸ. ਸੰਧੂ ਜਨਰਲ ਅਫ਼ਸਰ ਕਮਾਂਡਿੰਗ ਗੋਲਡਨ ਐਰੋ ਡਵੀਜ਼ਨ ਨੇ ਕਮਾਂਡ ਲੈਣ ਮੌਕੇ ਬਰਕੀ ਵਾਰ ਮੈਮੋਰੀਅਲ 'ਤੇ ਸ਼ਹੀਦਾਂ ਨੂੰ ਸ਼ਰਧਾ ਦੇ ਫ਼ੁੱਲ ਭੇਟ ਕੀਤੇ | ਇਸ ਮੌਕੇ ਸਮੂਹ ਫ਼ੌਜ ਦੇ ਅਧਿਕਾਰੀਆਂ ਨੂੰ ਜਨਰਲ ...

ਪੂਰੀ ਖ਼ਬਰ »

ਬਜਰੰਗ ਭਵਨ ਮੰਦਿਰ 'ਚ 39ਵਾਂ ਸਨਾਤਨ ਧਰਮ ਸੰਮੇਲਨ ਸ਼ੁਰੂ

ਜ਼ੀਰਾ, 21 ਮਾਰਚ (ਮਨਜੀਤ ਸਿੰਘ ਢਿੱਲੋਂ)- ਸਥਾਨਕ ਬਜਰੰਗ ਭਵਨ ਮੰਦਿਰ 'ਚ ਸਾਲਾਨਾ 39ਵਾਂ ਸਨਾਤਨ ਧਰਮ ਸੰਮੇਲਨ ਅਤੇ ਕਥਾ ਸਪਤਾਹ ਯੱਗ ਪ੍ਰੇਮ ਗਰੋਵਰ ਦੀ ਦੇਖ-ਰੇਖ ਹੇਠ ਝੰਡੇ ਦੀ ਰਸਮ ਬਾਅਦ ਆਰੰਭ ਹੋਇਆ | ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਸ੍ਰੀ ਸ੍ਰੀ 1008 ...

ਪੂਰੀ ਖ਼ਬਰ »

ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਤੇ ਬਜ਼ੁਰਗਾਂ ਲਈ ਸ਼ਨਾਖ਼ਤੀ ਕੈਂਪ 26 ਤੋਂ

ਫ਼ਿਰੋਜ਼ਪੁਰ, 21 ਮਾਰਚ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਵਲੋਂ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਅਤੇ ਬਜ਼ੁਰਗਾਂ ਨੂੰ ਟਰਾਈ ਸਾਈਕਲ, ਵੀਲ੍ਹ ਚੇਅਰ, ਕੰਨਾਂ ਦੀਆ ਮਸ਼ੀਨਾਂ, ਐਨਕਾਂ ਅਤੇ ਨਕਲੀ ਦੰਦ ਆਦਿ ਦੇਣ ਲਈ ਸ਼ਨਾਖ਼ਤੀ ਕੈਂਪ ...

ਪੂਰੀ ਖ਼ਬਰ »

ਵਿਸ਼ਵ ਚਿੜੀ ਦਿਵਸ 'ਤੇ ਐੱਸ. ਬੀ. ਐੱਸ. ਕੈਂਪਸ 'ਚ ਪੰਛੀਆਂ ਲਈ ਮਿੱਟੀ ਦੇ ਬਣੇ ਆਲ੍ਹਣੇ ਲਾਏ

ਫ਼ਿਰੋਜ਼ਪੁਰ, 21 ਮਾਰਚ (ਤਪਿੰਦਰ ਸਿੰਘ)- ਵਿਸ਼ਵ ਚਿੜੀ ਦਿਵਸ ਮੌਕੇ ਪਰਿੰਦਿਆਂ ਦੀਆਂ ਖ਼ਤਮ ਹੋ ਰਹੀਆਂ ਕਈ ਪ੍ਰਜਾਤੀਆਂ ਨੂੰ ਬਚਾਉਣ ਲਈ ਅਤੇ ਪੰਛੀਆਂ ਦੀ ਘੱਟ ਰਹੀ ਗਿਣਤੀ ਨੂੰ ਵਧਾਉਣ ਦੇ ਮਕਸਦ ਨੂੰ ਮੁੱਖ ਰੱਖ ਕੇ ਉਨ੍ਹਾਂ ਨੂੰ ਆਲ੍ਹਣੇ ਪਾਉਣ ਲਈ ਮਿੱਟੀ ਦੇ ਬਣੇ ...

ਪੂਰੀ ਖ਼ਬਰ »

ਕੱਲ੍ਹ ਸ਼ਹੀਦੀ ਸਮਾਰਕ ਹੁਸੈਨੀਵਾਲਾ ਲਈ ਚੱਲਣਗੀਆਂ ਵਿਸ਼ੇਸ਼ ਰੇਲ ਗੱਡੀਆਂ ਤੇ ਬੱਸਾਂ-ਡੀ. ਸੀ.

ਫ਼ਿਰੋਜ਼ਪੁਰ, 21 ਮਾਰਚ (ਜਸਵਿੰਦਰ ਸਿੰਘ ਸੰਧੂ)- 23 ਮਾਰਚ ਨੂੰ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੀ ਯਾਦ ਵਿਚ ਹੋਣ ਵਾਲੇ ਰਾਜ ਪੱਧਰੀ ਸ਼ਹੀਦੀ ਸਮਾਗਮ ਨੂੰ ਸਮਰਪਿਤ ਯੁਵਾ ਸਸ਼ਕਤੀਕਰਨ ਦਿਵਸ ਨੂੰ ...

ਪੂਰੀ ਖ਼ਬਰ »

ਤੂਫ਼ਾਨ ਕਾਰਨ ਕਿਸਾਨ ਦੇ ਘਰ ਦਾ ਨੁਕਸਾਨ

ਖੋਸਾ ਦਲ ਸਿੰਘ, 21 ਮਾਰਚ (ਗੁਰਪ੍ਰੀਤ ਸਿੰਘ ਹੁੰਦਲ)- ਬੀਤੀ ਰਾਤ ਆਏ ਤੂਫ਼ਾਨ ਕਾਰਨ ਇੱਥੋਂ ਨੇੜਲੇ ਪਿੰਡ ਗੋਗੋਆਣੀ ਦੇ ਇਕ ਕਿਸਾਨ ਦਾ ਘਰ ਬੁਰੀ ਤਰ੍ਹਾਂ ਨੁਕਸਾਨਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਕਿਸਾਨ ਸ਼ਮਸ਼ੇਰ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ...

ਪੂਰੀ ਖ਼ਬਰ »

ਦਿਨ-ਦਿਹਾੜੇ ਚੋਰ ਮੋਟਰਸਾਈਕਲ ਲੈ ਕੇ ਫ਼ਰਾਰ

ਫ਼ਿਰੋਜ਼ਪੁਰ, 21 ਮਾਰਚ (ਤਪਿੰਦਰ ਸਿੰਘ)- ਛਾਤਰ ਦਿਮਾਗ਼ ਵਿਅਕਤੀ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦੇ ਸਾਹਮਣੇ ਖੜ੍ਹੇ ਹੀਰੋ ਸਪਲੈਂਡਰ ਮੋਟਰਸਾਈਕਲ ਰੰਗ ਕਾਲਾ ਨੰ: ਪੀ.ਬੀ.-05 ਏ. ਜੀ. 2160 ਲੈ ਕੇ ਫ਼ਰਾਰ ਹੋ ਗਏ | ਇੱਥੇ ਜ਼ਿਕਰਯੋਗ ਹੈ ਕਿ ਕੇਂਦਰੀ ਜੇਲ੍ਹ ਮੂਹਰੇ ਸੈਂਕੜੇ ਲੋਕ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ ਵਲੋਂ ਡੀ. ਸੀ. ਦਫ਼ਤਰ ਮੂਹਰੇ ਜ਼ਬਰਦਸਤ ਰੋਸ ਧਰਨਾ

ਫ਼ਿਰੋਜ਼ਪੁਰ, 21 ਮਾਰਚ (ਪਰਮਿੰਦਰ ਸਿੰਘ)- ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ ਪੰਜਾਬ ਦੇ ਸੱਦੇ 'ਤੇ ਅੱਜ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਨਾਦਰਸ਼ਾਹੀ ਫ਼ਰਮਾਨ ਿਖ਼ਲਾਫ਼ ਸਿੱਖਿਆ ਬਚਾਓ ਮੰਚ ਫ਼ਿਰੋਜ਼ਪੁਰ ਵਲੋਂ ਵੱਡੀ ਗਿਣਤੀ 'ਚ ਇਕੱਤਰ ਹੋਏ ਪ੍ਰਾਇਮਰੀ ...

ਪੂਰੀ ਖ਼ਬਰ »

'ਬੇਟੀ ਬਚਾਓ-ਬੇਟੀ ਪੜ੍ਹਾਓ' ਤਹਿਤ ਦਸਤਖ਼ਤ ਮੁਹਿੰਮ ਚਲਾਈ

ਅਬੋਹਰ, 21 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)- 'ਬੇਟੀ ਬਚਾਓ ਬੇਟੀ ਪੜ੍ਹਾਓ' ਤਹਿਤ ਸੀ. ਡੀ. ਪੀ. ਓ. ਦਫ਼ਤਰ ਵਲੋਂ ਐਸ. ਡੀ. ਐੱਮ. ਦਫ਼ਤਰ ਨੇੜੇ ਆਪਣੇ ਦਫ਼ਤਰ ਵਿਚ ਵਿਸ਼ੇਸ਼ ਦਸਤਖ਼ਤ ਮੁਹਿੰਮ ਚਲਾਈ ਗਈ, ਜਿਸ 'ਚ ਜ਼ਿਲ੍ਹਾ ਪੁਲਿਸ ਮੁਖੀ ਡਾ. ਕੇਤਨ ਬਲੀਰਾਮ ਪਾਟਿਲ ਤੇ ਐੱਸ. ਡੀ. ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਦੀਆਂ ਚੋਣਾਂ ਲਈ ਚੋਣ ਮੈਦਾਨ ਭਖਿਆ ਬੱਬੂ ਧਾਲੀਵਾਲ ਤੇ ਜਸਵੀਰ ਸਿੰਘ ਜੰਮੂ ਲਗਪਗ ਪ੍ਰਧਾਨਗੀ ਦੇ ਉਮੀਦਵਾਰ ਤੈਅ

ਅਬੋਹਰ, 21 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)- ਸਥਾਨਕ ਬਾਰ ਐਸੋਸੀਏਸ਼ਨ ਦੀਆਂ ਚੋਣਾਂ 6 ਅਪ੍ਰੈਲ ਨੂੰ ਹੋਣ ਜਾ ਰਹੀਆਂ ਹਨ ਅਤੇ ਇਨ੍ਹਾਂ ਚੋਣਾਂ ਨੂੰ ਲੈ ਕੇ ਮੈਦਾਨ ਭਖਦਾ ਜਾ ਰਿਹਾ ਹੈ | ਜਾਣਕਾਰੀ ਅਨੁਸਾਰ ਚੋਣਾਂ ਕਰਵਾਉਣ ਲਈ ਇਕ ਵਾਰ ਆਡਿਟ ਕਮੇਟੀ ਬਣਾਈ ਗਈ ਹੈ ਜੋ ਇਸ ...

ਪੂਰੀ ਖ਼ਬਰ »

ਕਾਰ 'ਚ ਸਿਲੰਡਰ ਫਟਣ ਨਾਲ ਇਕ ਦੀ ਮੌਤ

ਖੂਈਆਂ ਸਰਵਰ, 21 ਮਾਰਚ (ਜਗਜੀਤ ਸਿੰਘ ਧਾਲੀਵਾਲ)- ਬੀਤੀ ਰਾਤ ਪਿੰਡ ਬਜੀਦਪੁਰ ਕੱਟਿਆਂਵਾਲੀ ਵਿਖੇ ਕਾਰ 'ਚ ਰੱਖਿਆ ਸਿਲੰਡਰ ਫਟਣ ਨਾਲ ਕਾਰ ਚਾਲਕ ਵਿਅਕਤੀ ਦੀ ਮੌਤ ਹੋ ਗਈ | ਜਾਣਕਾਰੀ ਮੁਤਾਬਿਕ ਪਿੰਡ ਵਾਸੀ ਸ੍ਰੀ ਰਾਮ (48) ਪੁੱਤਰ ਸੁਲਤਾਨ ਰਾਮ ਜੋ ਪੇਸ਼ੇ ਤੋਂ ਦੋਧੀ ਸੀ | ...

ਪੂਰੀ ਖ਼ਬਰ »

ਝੋਲਾ ਛਾਪ ਵੈਟਨਰੀ ਡਾਕਟਰ ਵਿਰੁੱਧ ਕਾਰਵਾਈ ਦੀ ਮੰਗ ਪੱਤਰਕਾਰ ਦੇ ਬੁਲਾਉਣ 'ਤੇ ਡਾਕਟਰ ਵਲੋਂ ਧਮਕੀਆਂ ਦਿਵਾਉਣ ਦੀ ਕੋਸ਼ਿਸ਼

ਸੀਤੋ ਗੁੰਨੋ, 21 ਮਾਰਚ (ਜਸਮੇਲ ਸਿੰਘ ਢਿੱਲੋਂ)- ਪਿੰਡ ਹਿੰਮਤਪੁਰਾ ਦੇ ਵਸਨੀਕ ਸੁਖਦੇਵ ਸਿੰਘ ਪੁੱਤਰ ਮਾਹਲਾ ਸਿੰਘ ਨੇ ਇਕ ਝੋਲਾ ਛਾਪ ਵੈਟਨਰੀ ਡਾਕਟਰ ਵਿਰੁੱਧ ਪ੍ਰਸ਼ਾਸਨ ਤੋਂ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ | ਕਿਸਾਨ ਸੁਖਦੇਵ ਸਿੰਘ ਨੇ ਦੱਸਿਆ ਕਿ 9 ਮਾਰਚ ਨੂੰ ...

ਪੂਰੀ ਖ਼ਬਰ »

ਪੀਰ ਬਾਬਾ ਲੱਖ ਦਾਤਾ ਦੀ ਯਾਦ 'ਚ ਸਾਲਾਨਾ ਮੇਲਾ ਕਰਵਾਇਆ

ਜ਼ੀਰਾ, 21 ਮਾਰਚ (ਮਨਜੀਤ ਸਿੰਘ ਢਿੱਲੋਂ)- ਪੀਰ ਬਾਬਾ ਲੱਖ ਦਾਤਾ ਦੀ ਯਾਦ ਵਿਚ ਸਾਲਾਨਾ ਮੇਲਾ ਟਿੱਬਾ ਬਸਤੀ ਜ਼ੀਰਾ ਵਿਖੇ ਮੁੱਖ ਸੇਵਾਦਾਰ ਬਾਬਾ ਭਜਨ ਸਿੰਘ ਦੀ ਅਗਵਾਈ ਹੇਠ ਪ੍ਰਬੰਧਕਾਂ ਵਲੋਂ ਬੜੀ ਹੀ ਸ਼ਰਧਾ ਨਾਲ ਕਰਵਾਇਆ ਗਿਆ | ਇਸ ਮੇਲੇ 'ਚ ਸੀਨੀਅਰ ਕਾਂਗਰਸੀ ਆਗੂ ...

ਪੂਰੀ ਖ਼ਬਰ »

ਤੂੰਬੜ ਭੰਨ ਦੇ ਖੇਤਾਂ 'ਚ ਹੋਈ 'ਕੁੜਮਾਈਆਂ' ਫ਼ਿਲਮ ਦੀ ਸ਼ੂਟਿੰਗ

ਮੁੱਦਕੀ, 21 ਮਾਰਚ (ਭੁਪਿੰਦਰ ਸਿੰਘ)- ਪਿੰਡ ਤੂੰਬੜ ਭੰਨ ਦੇ ਖੇਤਾਂ ਵਿਚ ਵਿਨਰਜ਼ ਫ਼ਿਲਮ ਪ੍ਰੋਡਕਸ਼ਨ ਦੀ ਪਲੇਠੀ ਫ਼ਿਲਮ 'ਕੁੜਮਾਈਆਂ' ਦੇ ਗੀਤ ਦੀ ਸ਼ੂਟਿੰਗ ਕੀਤੀ ਗਈ | ਇੱਥੋਂ ਨਜ਼ਦੀਕੀ ਪਿੰਡ ਗਿੱਲ ਦੇ ਵਸਨੀਕ ਅਤੇ ਫ਼ਿਲਮ ਦੇ ਚੀਫ਼ ਐਸੋਸੀਏਟ ਡਾਇਰੈਕਟਰ ਗੁਰਮੀਤ ...

ਪੂਰੀ ਖ਼ਬਰ »

5178 ਅਧਿਆਪਕ ਯੂਨੀਅਨ ਬਜਟ ਸੈਸ਼ਨ ਦੌਰਾਨ ਕਾਲੇ ਬਿੱਲੇ ਲਾ ਕੇ ਕਰੇਗੀ ਪੰਜਾਬ ਸਰਕਾਰ ਦਾ ਵਿਰੋਧ

ਅਬੋਹਰ, 21 ਮਾਰਚ (ਸੁਖਜੀਤ ਸਿੰਘ ਬਰਾੜ)- 5178 ਅਧਿਆਪਕ ਯੂਨੀਅਨ ਦੀ ਸਟੇਟ ਕਮੇਟੀ ਵਲੋਂ ਉਲੀਕੇ ਗਏ ਐਕਸ਼ਨ ਮੁਤਾਬਿਕ ਸਮੂਹ ਅਧਿਆਪਕ ਪੰਜਾਬ ਵਿਧਾਨ ਸਭਾ ਬਜਟ ਸੈਸ਼ਨ ਜੋ ਕਿ 20 ਮਾਰਚ ਤੋਂ 28 ਮਾਰਚ ਤੱਕ ਚੱਲ ਰਿਹਾ ਹੈ, ਇਸ ਦੌਰਾਨ ਸਕੂਲਾਂ ਵਿਚ ਆਪਣਾ ਰੋਸ ਪ੍ਰਗਟ ਕਰਦੇ ਹੋਏ ...

ਪੂਰੀ ਖ਼ਬਰ »

ਝੋਲਾ ਛਾਪ ਵੈਟਨਰੀ ਡਾਕਟਰ ਵਿਰੁੱਧ ਕਾਰਵਾਈ ਦੀ ਮੰਗ ਪੱਤਰਕਾਰ ਦੇ ਬੁਲਾਉਣ 'ਤੇ ਡਾਕਟਰ ਵਲੋਂ ਧਮਕੀਆਂ ਦਿਵਾਉਣ ਦੀ ਕੋਸ਼ਿਸ਼

ਸੀਤੋ ਗੁੰਨੋ, 21 ਮਾਰਚ (ਜਸਮੇਲ ਸਿੰਘ ਢਿੱਲੋਂ)- ਪਿੰਡ ਹਿੰਮਤਪੁਰਾ ਦੇ ਵਸਨੀਕ ਸੁਖਦੇਵ ਸਿੰਘ ਪੁੱਤਰ ਮਾਹਲਾ ਸਿੰਘ ਨੇ ਇਕ ਝੋਲਾ ਛਾਪ ਵੈਟਨਰੀ ਡਾਕਟਰ ਵਿਰੁੱਧ ਪ੍ਰਸ਼ਾਸਨ ਤੋਂ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ | ਕਿਸਾਨ ਸੁਖਦੇਵ ਸਿੰਘ ਨੇ ਦੱਸਿਆ ਕਿ 9 ਮਾਰਚ ਨੂੰ ...

ਪੂਰੀ ਖ਼ਬਰ »

ਮੈਰਾਥਨ ਨੂੰ ਲੈ ਕੇ ਰਾਸਾ ਦੀ ਜ਼ਰੂਰੀ ਬੈਠਕ

ਅਬੋਹਰ, 21 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)- ਰਿਕੋਗਨਾਈਜ਼ਡ ਐਾਡ ਐਫੀਲੀਏਟਿਡ ਸਕੂਲ ਐਸੋਸੀਏਸ਼ਨ ਦੀ ਬੈਠਕ ਨਵਯੁਗ ਸਕੂਲ ਵਿਚ ਹੋਈ | ਬੈਠਕ ਵਿਚ 25 ਮਾਰਚ ਨੂੰ ਪਹਿਲੀ ਵਾਰ ਸ਼ਹਿਰ ਵਿਚ ਮਰਹੂਮ ਸੁਰਿੰਦਰ ਕੁਮਾਰ ਜਾਖੜ ਦੀ ਯਾਦ ਵਿਚ ਹੋ ਰਹੀ ਮੈਰਾਥਨ ਬਾਰੇ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ 'ਚ ਬੂਟੇ ਲਗਾਏ

ਅਬੋਹਰ, 21 ਮਾਰਚ (ਸੁਖਜੀਤ ਸਿੰਘ ਬਰਾੜ)- ਸਥਾਨਕ ਡੀ. ਏ. ਵੀ. ਕਾਲਜ ਆਫ਼ ਐਜੂਕੇਸ਼ਨ ਵਿਖੇ ਐੱਨ. ਐੱਸ.ਐੱਸ. ਕੈਡਿਟਾਂ ਤੇ ਈਕੋ ਕਲੱਬ ਵਲੋਂ ਵਾਤਾਵਰਨ ਨੂੰ ਹੋਰ ਹਰਿਆ-ਭਰਿਆ ਬਣਾਉਣ ਦੇ ਮਨੋਰਥ ਨਾਲ ਕਾਲਜ ਵਿਚ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ ਗਏ | ਇਸ ਦੌਰਾਨ ਕਾਲਜ ਦੇ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਦੀਆਂ ਚੋਣਾਂ ਲਈ ਚੋਣ ਮੈਦਾਨ ਭਖਿਆ ਬੱਬੂ ਧਾਲੀਵਾਲ ਤੇ ਜਸਵੀਰ ਸਿੰਘ ਜੰਮੂ ਲਗਪਗ ਪ੍ਰਧਾਨਗੀ ਦੇ ਉਮੀਦਵਾਰ ਤੈਅ

ਅਬੋਹਰ, 21 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)- ਸਥਾਨਕ ਬਾਰ ਐਸੋਸੀਏਸ਼ਨ ਦੀਆਂ ਚੋਣਾਂ 6 ਅਪ੍ਰੈਲ ਨੂੰ ਹੋਣ ਜਾ ਰਹੀਆਂ ਹਨ ਅਤੇ ਇਨ੍ਹਾਂ ਚੋਣਾਂ ਨੂੰ ਲੈ ਕੇ ਮੈਦਾਨ ਭਖਦਾ ਜਾ ਰਿਹਾ ਹੈ | ਜਾਣਕਾਰੀ ਅਨੁਸਾਰ ਚੋਣਾਂ ਕਰਵਾਉਣ ਲਈ ਇਕ ਵਾਰ ਆਡਿਟ ਕਮੇਟੀ ਬਣਾਈ ਗਈ ਹੈ ਜੋ ਇਸ ...

ਪੂਰੀ ਖ਼ਬਰ »

ਸਰਵਹਿੱਤਕਾਰੀ ਵਿੱਦਿਆ ਮੰਦਿਰ ਦੇ ਵਿਦਿਆਰਥੀ ਦੀ ਰਿਐਲਟੀ ਸ਼ੋਅ 'ਚ ਚੋਣ

ਮਖੂ, 21 ਮਾਰਚ (ਵਰਿੰਦਰ ਮਨਚੰਦਾ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਕਸਬਾ ਮਖੂ ਦੀ ਸਿੱਖਿਆ ਖੇਤਰ ਦੀ ਮੋਹਰੀ ਸੰਸਥਾ ਸਰਵਹਿੱਤਕਾਰੀ ਵਿੱਦਿਆ ਮੰਦਿਰ ਦੇ ਵਿਦਿਆਰਥੀਆ ਵਲੋਂ ਪੜ੍ਹਾਈ ਦੇ ਨਾਲ-ਨਾਲ ਕਲਾਕਾਰੀ ਵਿਚ ਵੀ ਸਕੂਲ ਦਾ ਨਾਂਅ ਰੌਸ਼ਨ ਕੀਤਾ ਜਾ ਰਿਹਾ ਹੈ, ਜਿਸ ਦੀ ...

ਪੂਰੀ ਖ਼ਬਰ »

ਐੱਮ. ਐੱਲ. ਐੱਮ. ਕਾਲਜ ਕਿਲੀ ਚਾਹਲ ਵਿਖੇ ਸਾਲਾਨਾ ਖੇਡਾਂ ਦੀ ਸ਼ੁਰੂਆਤ

ਅਜੀਤਵਾਲ, 21 ਮਾਰਚ (ਹਰਦੇਵ ਸਿੰਘ ਮਾਨ)- ਐੱਮ. ਐੱਲ. ਐੱਮ. ਗਰੁੱਪ ਆਫ਼ ਕਾਲਜ ਕਿਲੀ ਚਾਹਲ ਮੋਗਾ ਵਿਖੇ 10ਵੀਂਆਂ ਸਾਲਾਨਾ ਖੇਡਾਂ ਸ਼ੁਰੂ ਹੋਈਆਂ, ਜਿਨ੍ਹਾਂ ਦੀ ਸ਼ੁਰੂਆਤ 'ਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਖੇਡਾਂ ਦੀ ਸ਼ੁਰੂਆਤ ਸਰਕਾਰੀ ਆਈ. ਟੀ. ਆਈ. ਮੋਗਾ ਦੇ ...

ਪੂਰੀ ਖ਼ਬਰ »

ਬੇਰੁਜ਼ਗਾਰ ਲਾਈਨਮੈਨ ਯੂਨੀਅਨ (ਮਾਨ) ਦੀ ਇਕੱਤਰਤਾ

ਬਾਘਾ ਪੁਰਾਣਾ, 21 ਮਾਰਚ (ਬਲਰਾਜ ਸਿੰਗਲਾ)- ਬੇਰੁਜ਼ਗਾਰ ਲਾਈਨਮੈਨ ਯੂਨੀਅਨ (ਮਾਨ) ਪੰਜਾਬ ਦੀ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਮਾਣਕ ਦੀ ਅਗਵਾਈ ਹੇਠ ਹੋਈ, ਜਿਸ 'ਚ ਸੂਬਾ ਪ੍ਰਧਾਨ ਬਲਕੌਰ ਸਿੰਘ ਮਾਨ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਆਗੂਆਂ ਨੇ ...

ਪੂਰੀ ਖ਼ਬਰ »

ਪੀਰਮੁਹੰਮਦ ਵਿਖੇ ਵਾਲੀਬਾਲ ਟੂਰਨਾਮੈਂਟ ਫ਼ਾਈਨਲ ਮੈਚ ਮਲੋਟ ਨੇ ਜਿੱਤਿਆ

ਮਖੂ, 21 ਮਾਰਚ (ਮੇਜਰ ਸਿੰਘ ਥਿੰਦ)- ਮਖੂ ਨਜ਼ਦੀਕ ਪਿੰਡ ਪੀਰਮੁਹੰਮਦ ਵਿਖੇ ਟੂਰਨਾਮੈਂਟ ਪ੍ਰਬੰਧਕ ਕਮੇਟੀ ਤੇ ਇਲਾਕੇ ਦੇ ਸਹਿਯੋਗ ਨਾਲ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ, ਜਿਸ 'ਚ 34 ਟੀਮਾਂ ਨੇ ਹਿੱਸਾ ਲਿਆ | ਮੁੱਖ ਮਹਿਮਾਨ ਦੇ ਤੌਰ 'ਤੇ ਕਰਨੈਲ ਸਿੰਘ ਪੀਰਮੁਹੰਮਦ ...

ਪੂਰੀ ਖ਼ਬਰ »

ਡਾ. ਦੇਵਿੰਦਰ ਸੈਫੀ ਦੀ ਸੰਤ ਸਿੰਘ ਸੇਖੋਂ ਪੁਰਸਕਾਰ ਲਈ ਚੋਣ

ਮੁੱਦਕੀ, 21 ਮਾਰਚ (ਭਾਰਤ ਭੂਸ਼ਨ ਅਗਰਵਾਲ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਰਾਂਵਾਲੀ ਵਿਖੇ ਪੰਜਾਬੀ ਲੈਕਚਰਾਰ ਵਜੋਂ ਸੇਵਾਵਾਂ ਨਿਭਾਅ ਰਹੇ ਡਾ. ਦੇਵਿੰਦਰ ਸੈਫੀ ਨੂੰ ਪਿ੍ੰਸੀਪਲ ਸੰਤ ਸਿੰਘ ਸੇਖੋਂ ਪੁਰਸਕਾਰ ਲਈ ਚੁਣਿਆ ਗਿਆ ਹੈ | ਇਹ ਚੋਣ ਜਨਵਾਦੀ ਲੇਖਕ ਮੰਚ ...

ਪੂਰੀ ਖ਼ਬਰ »

ਮਾਂ ਬੋਲੀ ਪੰਜਾਬੀ ਸਭ ਨਾਲੋਂ ਅਮੀਰ ਵਿਰਸੇ ਵਾਲੀ ਬੋਲੀ ਹੈ- ਜਸਟਿਸ ਚੌਧਰੀ

ਫ਼ਿਰੋਜ਼ਪੁਰ, 21 ਮਾਰਚ (ਰਾਕੇਸ਼ ਚਾਵਲਾ)- ਮਾਂ ਬੋਲੀ ਪੰਜਾਬੀ ਸਭ ਨਾਲੋਂ ਅਮੀਰ ਵਿਰਸੇ ਵਾਲੀ ਬੋਲੀ ਹੈ | ਇਹ ਪ੍ਰਗਟਾਵਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਏ. ਬੀ. ਚੌਧਰੀ ਨੇ ਅੱਜ ਕੀਤਾ | ਜਸਟਿਸ ਚੌਧਰੀ ਪ੍ਰਸ਼ਾਸਨਿਕ ਜੱਜ ਸੈਸ਼ਨ ਡਵੀਜ਼ਨ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਚਾਰ ਮਾਰਗੀ ਪੁਲ ਦੇ ਨਿਰਮਾਣ ਦੌਰਾਨ ਸਰਹਿੰਦ ਫੀਡਰ ਨਹਿਰ 'ਤੇ ਲੱਗੇ ਸਿੰਚਾਈ ਮੋਘੇ ਹੋਣਗੇ ਬੰਦ

ਤਲਵੰਡੀ ਭਾਈ, 21 ਮਾਰਚ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਤੋਂ ਫ਼ਿਰੋਜ਼ਪੁਰ ਤੱਕ ਚਾਰ ਮਾਰਗੀ ਪੁਲ ਦਾ ਨਿਰਮਾਣ ਜਲਦੀ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਪਿੰਡ ਘੱਲ ਖ਼ੁਰਦ ਨਜ਼ਦੀਕ ਜੌੜੀਆਂ ਨਹਿਰਾਂ (ਰਾਜਸਥਾਨ ਫੀਡਰ-ਸਰਹਿੰਦ ਫੀਡਰ) ਨਹਿਰਾਂ 'ਤੇ ...

ਪੂਰੀ ਖ਼ਬਰ »

ਮੈਡੀਕਲ ਕੈਂਪ 'ਚ 365 ਮਰੀਜ਼ਾਂ ਦਾ ਨਿਰੀਖਣ, 183 ਨੂੰ ਐਨਕਾਂ ਵੰਡੀਆਂ

ਜ਼ੀਰਾ, 21 ਮਾਰਚ (ਮਨਜੀਤ ਸਿੰਘ ਢਿੱਲੋਂ)- ਭਾਈ ਘਨ੍ਹੱਈਆ ਜੀ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ਼ੀਹਣੀ ਸਾਹਿਬ ਪਿੰਡ ਮਿਹਰ ਸਿੰਘ ਵਾਲਾ 'ਚ ਵਿਸ਼ਾਲ ਮੈਡੀਕਲ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਇੰਦਰਜੀਤ ਸਿੰਘ ਜ਼ੀਰਾ ਸਾਬਕਾ ਮੰਤਰੀ ਪੰਜਾਬ ਨੇ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਨੂੰ ਪ੍ਰਸ਼ਾਸਨਿਕ ਬਰਾਂਚ ਰਜਿਸਟਰ-ਸੀ ਲਈ ਚੁਣੇ ਉਮੀਦਵਾਰ ਦੇ ਮਾਮਲੇ 'ਚ ਨੋਟਿਸ ਜਾਰੀ

ਫ਼ਿਰੋਜ਼ਪੁਰ, 21 ਮਾਰਚ (ਰਾਕੇਸ਼ ਚਾਵਲਾ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਨੂੰ ਐਗਜ਼ੈਕਟਿਵ ਬਰਾਂਚ ਰਜਿਸਟਰ-ਸੀ 'ਚ ਚੁਣੇ ਉਮੀਦਵਾਰ ਦੇ ਮਾਮਲੇ 'ਚ ਨੋਟਿਸ ਜਾਰੀ ਕੀਤਾ ਹੈ | ਹਾਈਕੋਰਟ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵਲੋਂ ...

ਪੂਰੀ ਖ਼ਬਰ »

ਨਸ਼ਾ ਤੇ ਨਸ਼ੇੜੀਆਂ ਵਿਰੁੱਧ ਮੁਹਿੰਮ ਵਿੱਢਣ ਲਈ ਪੁਲਿਸ ਕਰ ਰਹੀ ਹੈ 'ਕਾਗ਼ਜ਼ੀ ਸ਼ੇਰ' ਤਿਆਰ

ਜ਼ੀਰਾ, 21 ਮਾਰਚ (ਮਨਜੀਤ ਸਿੰਘ ਢਿੱਲੋਂ)- ਸੂਬੇ 'ਚ ਅਮਨ-ਕਾਨੂੰਨ ਦੀ ਸਥਿਤੀ ਬਹਾਲ ਰੱਖਣ ਦੇ ਨਾਲ-ਨਾਲ ਆਮ ਲੋਕਾਂ ਦੀ ਜਾਨ-ਮਾਲ ਦੀ ਰਾਖੀ ਅਤੇ ਰਾਜ ਵਿਚ ਨਸ਼ਾ ਬੰਦ ਕਰਵਾਉਣਾ ਪੁਲਿਸ ਆਪਣੀ ਯਥਾ ਸੰਭਵ ਸ਼ਕਤੀ ਨਾਲ ਇਹ ਸਭ ਕੰਮ ਕਰ ਵੀ ਰਹੀ ਹੈ ਪਰ ਅਫ਼ਸੋਸ ਕਿ ਪੰਜਾਬ ਵਿਚ ...

ਪੂਰੀ ਖ਼ਬਰ »

ਸਹਿਕਾਰੀ ਮੰਡੀਕਰਨ ਸਭਾ ਦੀ ਮੀਟਿੰਗ 'ਚ ਚਾਨਣ ਸਿੰਘ ਨੇ ਸੰਭਾਲਿਆ ਅਹੁਦਾ

ਮਖੂ, 21 ਮਾਰਚ (ਮੁਖ਼ਤਿਆਰ ਸਿੰਘ ਧੰਜੂ)- ਕੋਆਪ੍ਰੇਟਿਵ ਵਿਭਾਗ ਦੀ ਵਕਾਰੀ ਸੰਸਥਾ ਸਹਿਕਾਰੀ ਮੰਡੀਕਰਨ ਸਭਾ ਲਿਮਟਿਡ ਮਖੂ ਦੀ ਚੇਅਰਮੈਨ ਰਸ਼ਪਾਲ ਸਿੰਘ ਦੀਨੇਕੇ ਦੀ ਅਗਵਾਈ ਹੇਠ ਹੋਈ ਮੀਟਿੰਗ 'ਚ ਵਾਈਸ ਚੇਅਰਮੈਨ ਚਾਨਣ ਸਿੰਘ ਸਭਰਾ ਨੇ ਕਾਂਗਰਸੀ ਆਗੂ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਸਰਕਾਰੀ ਸਕੂਲ ਢੰਡੀਆਂ ਨੂੰ ਦਿਲਬਾਗ ਸਿੰਘ ਤੇ ਬਲਵਿੰਦਰ ਸਿੰਘ ਵਲੋਂ 50 ਹਜ਼ਾਰ ਭੇਟ

ਜ਼ੀਰਾ, 21 ਮਾਰਚ (ਮਨਜੀਤ ਸਿੰਘ ਢਿੱਲੋਂ)- ਪਿੰਡ ਢੰਡੀਆਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਪ੍ਰਵਾਸੀ ਪੰਜਾਬੀ ਦਿਲਬਾਗ ਸਿੰਘ ਢੰਡੀਆਂ ਅਤੇ ਨੰਬਰਦਾਰ ਬਲਵਿੰਦਰ ਸਿੰਘ ਢੰਡੀਆਂ ਵਲੋਂ ਸਕੂਲ ਦੇ ਵਿਕਾਸ ਲਈ 50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਐੱਚ. ਟੀ. ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX