ਤਾਜਾ ਖ਼ਬਰਾਂ


ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  1 day ago
ਅਬੋਹਰ, 16 ਅਕਤੂਬਰ (ਪ੍ਰਦੀਪ ਕੁਮਾਰ) - ਜੰਮੂ ਕਸ਼ਮੀਰ ਇਲਾਕੇ ਵਿਚ ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਅੰਤਕਵਾਦੀਆਂ ਵੱਲੋਂ ਗੋਲੀ ਮਾਰ ਦਿਤੇ ਜਾਣ ਦਾ ਸਮਾਚਾਰ ਹੈ। ਮਿਲੀ ਜਾਣਕਾਰੀ ਅਨੁਸਾਰ ਕਰੀਬ ਦਸ ...
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  1 day ago
ਜਲਾਲਾਬਾਦ,16 ਅਕਤੂਬਰ (ਪ੍ਰਦੀਪ ਕੁਮਾਰ )- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ ਵਿਚ ਸੂਬੇ ਦੇ ਮੁੱਖਮੰਤਰੀ ਵੱਲੋਂ ਕਢੇ ਗਏ ਰੋਡ ਸ਼ੋਅ ਦੌਰਾਨ ਪਾਵਰ ਕਾਮ ਕਰਾਸਕੋ ਠੇਕਾ ਮੁਲਾਜ਼ਮ...
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੋਹਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹੈਲੀਕਾਪਟਰ ਉਤਰਿਆ। ਇਸ ਸਮੇਂ ਦੌਰਾਨ ...
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  1 day ago
ਅਟਾਰੀ 16 ਅਕਤੂਬਰ( ਰੁਪਿੰਦਰਜੀਤ ਸਿੰਘ ਭਕਨਾ)- ਅਟਾਰੀ ਨਜ਼ਦੀਕ ਬੀ ਐੱਸ ਐੱਫ ਵੱਲੋਂ ਭਾਰਤੀ ਇਲਾਕੇ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦਿਆਂ ਇਕ ਘੁਸਪੈਠੀਏ ਨੂੰ ਗੋਲੀਆਂ ਮਾਰ ਕੇ ਮੌਕੇ 'ਤੇ ਹੀ ਢੇਰ ਕਰ ਦੇਣ ਦਾ ਸਮਾਚਾਰ ...
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  1 day ago
ਚੰਡੀਗੜ੍ਹ, 16 ਅਕਤੂਬਰ -ਆਮ ਆਦਮੀ ਪਾਰਟੀ (ਆਪ) ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਗਠਿਤ ਕੀਤੀ ਗਈ ਵਿਸ਼ੇਸ਼ ਕਮੇਟੀ ਦੀ ਬੈਠਕ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਪ੍ਰਧਾਨਗੀ ਹੇਠ ਹੋਈ।
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  1 day ago
ਬੱਚੀਵਿੰਡ, 16 ਅਕਤੂਬਰ (ਬਲਦੇਵ ਸਿੰਘ ਕੰਬੋ)- 88 ਬਟਾਲੀਅਨ ਸੀਮਾ ਸੁਰੱਖਿਆ ਬਲ ਦੇ ਜੁਆਨਾਂ ਨੇ ਅੰਤਰਰਾਸ਼ਟਰੀ ਸਰਹੱਦ ਨੇੜਿਓ 4 ਪੈਕਟ ਹੈਰੋਇਨ ਬਰਾਮਦ ਕਰ ਕੇ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ...
ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦਾ ਖ਼ਦਸ਼ਾ, ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 16 ਅਕਤੂਬਰ- ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦੀ ਤਾਜ਼ਾ ਇਨਪੁੱਟ ਮਿਲਣ ਤੋਂ ਬਾਅਦ 'ਆਰੇਂਜ ਅਲਰਟ' ਜਾਰੀ ਕੀਤਾ ਗਿਆ ਹੈ। ਦੱਸਣਯੋਗ ਹੈ ਕਿ...
ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਪੂਨੀ 'ਤੇ ਕਾਤਲਾਨਾ ਹਮਲਾ
. . .  1 day ago
ਬੰਗਾ, 16 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਅੱਜ ਕੁਝ ਅਣਪਛਾਤੇ ਵਿਅਕਤੀਆਂ ਨੇ ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਦਰਬਜੀਤ ਸਿੰਘ ਪੂਨੀ 'ਤੇ ਉਸ ਦੇ ਘਰ ਜਾ ਕੇ ਤੇਜ਼ਧਾਰ ਹਥਿਆਰਾਂ...
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ
. . .  1 day ago
ਡਮਟਾਲ, 16 ਅਕਤੂਬਰ (ਰਾਕੇਸ਼ ਕੁਮਾਰ)- ਡਮਟਾਲ ਹਾਈਵੇਅ 'ਤੇ ਅੱਜ ਇੱਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ...
ਕਚੂਰਾ ਦੇ ਹੱਕ 'ਚ 'ਆਪ' ਆਗੂ ਅਮਨ ਅਰੋੜਾ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਜਲਾਲਾਬਾਦ, 16 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਸਿੰਘ ਕਚੂਰਾ ਦੇ ਹੱਕ 'ਚ ਅੱਜ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ...
ਪੰਜਾਬ ਅਤੇ ਹਰਿਆਣਾ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਸੈਮੀਨਾਰ ਆਰੰਭ
. . .  1 day ago
ਤਲਵੰਡੀ ਸਾਬੋ, 16 ਅਕਤੂਬਰ (ਰਣਜੀਤ ਸਿੰਘ ਰਾਜੂ)- ਇਲਾਕੇ 'ਚ 'ਚਿੱਟੇ' ਦੀ ਸਪਲਾਈ ਲਾਈਨ ਨੂੰ ਕੱਟਣ ਦੇ ਉਦੇਸ਼ ਨਾਲ ਸਮਾਜ ਸੇਵੀ ਸੰਸਥਾ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਵੱਲੋਂ...
ਆਵਲਾ ਦੇ ਹੱਕ 'ਚ ਕੈਪਟਨ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਜਲਾਲਾਬਾਦ, 16 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ, ਜਤਿੰਦਰ ਪਾਲ ਸਿੰਘ)- ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਲਾਲਾਬਾਦ ਵਿਖੇ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਕਾਂਗਰਸੀ ਉਮੀਦਵਾਰ...
ਅਯੁੱਧਿਆ ਮਾਮਲੇ 'ਤੇ ਬਹਿਸ ਪੂਰੀ, ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  1 day ago
ਨਵੀਂ ਦਿੱਲੀ, 16 ਅਕਤੂਬਰ- ਅਯੁੱਧਿਆ ਮਾਮਲੇ 'ਚ ਸਾਰੇ ਪੱਖਾਂ ਨੇ ਬਹਿਸ ਪੂਰੀ ਕਰ ਹੋ ਗਈ ਹੈ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਫ਼ੈਸਲਾ ਸੁਰੱਖਿਅਤ...
ਕਰਤਾਰਪੁਰ ਲਾਂਘਾ : ਫ਼ੇਜ਼-1 ਦਾ ਕੰਮ ਫ਼ੀਸਦੀ 75 ਫ਼ੀਸਦੀ ਮੁਕੰਮਲ- ਗੋਬਿੰਦ ਮੋਹਨ ਚੇਅਰਮੈਨ ਆਈ. ਸੀ. ਬੀ.
. . .  1 day ago
ਬਟਾਲਾ, 16 ਅਕਤੂਬਰ (ਕਾਹਲੋਂ)- ਅੱਜ ਵਿਸ਼ੇਸ਼ ਪੱਤਰਕਾਰਾਂ ਦਾ ਇੱਕ ਵਫ਼ਦ ਡੀ. ਆਈ. ਜੀ. ਮੀਡੀਆ ਵਿੰਗ ਵਸ਼ੁਧਾ ਗੁਪਤਾ ਦੀ ਅਗਵਾਈ 'ਚ ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੇ ਜ਼ੀਰੋ ਲਾਇਨ 'ਤੇ ਪਹੁੰਚਿਆ। ਇਸ ਮੌਕੇ ਪੱਤਰਕਾਰਾਂ...
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ
. . .  1 day ago
ਗੁਰੂਹਰਸਹਾਏ, 16 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਨਾਲ ਲੱਗਦੇ ਪਿੰਡ ਗੁੱਦੜ ਢੰਡੀ ਦੇ ਕੋਲ ਅੱਜ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਹੋ ਜਾਣ ਕਾਰਨ ਇੱਕ ਮੋਟਰਸਾਈਕਲ ਸਵਾਰ...
ਫਤਹਿਗੜ੍ਹ ਸਾਹਿਬ 'ਚ ਪਰਾਲੀ ਨੂੰ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ- ਰਾਜੀ .ਪੀ. ਸ੍ਰੀਵਾਸਤਵਾ
. . .  1 day ago
ਕੌਮਾਂਤਰੀ ਨਗਰ ਕੀਰਤਨ ਦਾ ਮਲੋਟ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  1 day ago
ਸਿੱਖ ਕੈਦੀਆਂ ਦੇ ਮੁਕਾਬਲੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਸਜ਼ਾ ਮੁਆਫ਼ੀ ਦੀ ਤੁਲਨਾ ਗ਼ਲਤ- ਸੁਖਬੀਰ ਬਾਦਲ
. . .  1 day ago
ਅਧਿਕਾਰੀਆਂ ਨੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
. . .  1 day ago
ਟਰੱਕ ਡਰਾਈਵਰ ਤੋਂ ਬਾਅਦ ਜੰਮੂ-ਕਸ਼ਮੀਰ 'ਚ ਇੱਕ ਹੋਰ ਨਾਗਰਿਕ ਦੀ ਹੱਤਿਆ
. . .  1 day ago
ਅਨੰਤਨਾਗ 'ਚ ਹਿਜ਼ਬੁਲ ਮੁਜਾਹਿਦੀਨ ਦੇ ਕਮਾਂਡਰ ਨਾਸਿਰ ਚਦਰੂ ਸਣੇ 3 ਅੱਤਵਾਦੀ ਢੇਰ
. . .  1 day ago
ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਦੀ ਤਰੀਕ ਬਦਲੀ
. . .  1 day ago
ਓਡੀਸ਼ਾ ਦੇ ਸਾਬਕਾ ਰਾਜ ਮੰਤਰੀ ਦਾਮੋਦਰ ਰਾਓਤ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਦੱਸੀ ਇਹ ਵਜ੍ਹਾ
. . .  1 day ago
ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਆਪਣੀ ਪਤਨੀ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਦੋਸ਼ੀ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਸਿਧਰਾਮਈਆ ਨੇ ਕੀਤੀ ਸੋਨੀਆ ਗਾਂਧੀ ਨਾਲ ਮੁਲਾਕਾਤ
. . .  1 day ago
ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  1 day ago
ਨਸ਼ੇੜੀ ਵਲੋਂ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ
. . .  1 day ago
ਜਲਾਲਾਬਾਦ ਹਲਕੇ 'ਚ ਕੈਪਟਨ ਦਾ ਰੋਡ ਸ਼ੋਅ ਸ਼ੁਰੂ
. . .  1 day ago
ਪੀ. ਐੱਮ. ਸੀ. ਘੋਟਾਲਾ ਮਾਮਲੇ 'ਤੇ ਸੁਪਰੀਮ ਕੋਰਟ 'ਚ 18 ਅਕਤੂਬਰ ਨੂੰ ਹੋਵੇਗੀ ਸੁਣਵਾਈ
. . .  1 day ago
ਪੀ. ਐੱਮ. ਸੀ. ਬੈਂਕ ਮਾਮਲੇ 'ਚ 23 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜੇ ਗਏ ਦੋਸ਼ੀ
. . .  1 day ago
ਈ. ਡੀ. ਨੇ ਪੀ. ਚਿਦੰਬਰਮ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਅਯੁੱਧਿਆ ਮਾਮਲਾ : ਚੀਫ਼ ਜਸਟਿਸ ਨੇ ਕਿਹਾ- ਹੁਣ ਬਹੁਤ ਹੋ ਗਿਆ, 5 ਵਜੇ ਤੱਕ ਪੂਰੀ ਹੋਵੇਗੀ ਸੁਣਵਾਈ
. . .  1 day ago
ਚੋਣ ਜ਼ਾਬਤਾ ਲੱਗੇ ਹੋਣ ਦੇ ਬਾਵਜੂਦ ਵੀ ਜਲਾਲਾਬਾਦ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  1 day ago
ਸੁਪਰੀਮ ਕੋਰਟ 'ਚ ਅਯੁੱਧਿਆ ਮਾਮਲੇ ਦੀ ਸੁਣਵਾਈ ਸ਼ੁਰੂ
. . .  1 day ago
ਅੰਮ੍ਰਿਤਸਰ 'ਚ ਪਤੀ-ਪਤਨੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਹਿਰਾਸਤ 'ਚ ਲਏ ਗਏ ਫ਼ਾਰੂਕ ਅਬਦੁੱਲਾ
. . .  1 day ago
ਗਾਂਗੁਲੀ ਦੇ ਕਪਤਾਨ ਬਣਨ ਤੱਕ ਸੋਚਿਆ ਨਹੀ ਸੀ ਭਾਰਤ ਪਾਕਿਸਤਾਨ ਨੂੰ ਹਰਾ ਸਕੇਗਾ - ਸ਼ੋਇਬ ਅਖ਼ਤਰ
. . .  1 day ago
ਅਮਰੀਕਾ ਨੇ ਮਾਨਵਤਾ ਖ਼ਿਲਾਫ਼ ਕੀਤਾ ਅਪਰਾਧ - ਹਸਨ ਰੂਹਾਨੀ
. . .  1 day ago
ਅਮਿਤ ਸ਼ਾਹ ਅੱਜ ਹਰਿਆਣਾ 'ਚ ਕਰਨਗੇ 4 ਰੈਲੀਆਂ
. . .  1 day ago
ਕੇਜਰੀਵਾਲ ਦੁਪਹਿਰ 1 ਵਜੇ ਕਰਨਗੇ ਪੱਤਰਕਾਰ ਵਾਰਤਾ
. . .  1 day ago
ਅਯੁੱਧਿਆ ਮਾਮਲੇ 'ਚ ਸੁਣਵਾਈ ਦਾ ਅੱਜ ਆਖ਼ਰੀ ਦਿਨ
. . .  1 day ago
ਚਿਦੰਬਰਮ ਤੋਂ ਪੁੱਛਗਿੱਛ ਲਈ ਤਿਹਾੜ ਜੇਲ੍ਹ ਪਹੁੰਚੇ ਈ.ਡੀ ਅਧਿਕਾਰੀ
. . .  1 day ago
ਮਹਾਰਾਸ਼ਟਰ ਚੋਣਾਂ : ਪ੍ਰਧਾਨ ਮੰਤਰੀ ਕਰਨਗੇ ਅੱਜ 3 ਰੈਲੀਆਂ
. . .  1 day ago
ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  2 days ago
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  2 days ago
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  2 days ago
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  2 days ago
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਵੈਸਾਖ ਸੰਮਤ 550

ਸੰਗਰੂਰ

ਕਠੂਆ ਤੇ ਓਨਾਵ 'ਚ ਮਾਸੂਮ ਬੱਚੀਆਂ ਉੱਪਰ ਹੋਏ ਵਹਿਸ਼ੀਆਨਾ ਜ਼ੁਲਮਾਂ ਨੇ ਇਨਸਾਨੀਅਤ ਨੂੰ ਸ਼ਰਮਸਾਰ ਕੀਤਾ- ਬੀਬੀ ਰਜ਼ੀਆ ਸੁਲਤਾਨਾ

ਮਲੇਰਕੋਟਲਾ, 15 ਅਪ੍ਰੈਲ (ਕੁਠਾਲਾ) - ਪੰਜਾਬ ਦੇ ਲੋਕ ਨਿਰਮਾਣ ਅਤੇ ਸਮਾਜਿਕ ਸੁਰੱਖਿਆ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਨੇ ਜੰਮੂ ਕਸ਼ਮੀਰ ਦੇ ਕਠੂਆ ਅਤੇ ਯੂ.ਪੀ. ਦੇ ਓਨਾਵ ਵਿਚ ਮਾਸੂਮ ਬੱਚੀਆਂ ਉੱਪਰ ਵਹਿਸ਼ੀਆਨਾ ਜ਼ੁਲਮ ਕਰਕੇ ਕਤਲ ਕਰ ਦੇਣ ਦੀਆਂ ਦਿਲ ਕੰਬਾਊ ਘਟਨਾਵਾਂ ਨੂੰ ਇਨਸਾਨੀਅਤ ਦੇ ਮੱਥੇ ਉੱਪਰ ਕਲੰਕ ਦੱਸਦਿਆਂ ਇੱਥੇ ਕਿਹਾ ਕਿ ਅਜਿਹੇ ਘਿਨੌਣੇ ਜ਼ੁਲਮ ਕਰਨ ਵਾਲੇ ਅਪਰਾਧੀਆਂ ਿਖ਼ਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਕੇ ਅਜਿਹੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਕਿ ਭਵਿੱਖ ਵਿਚ ਕੋਈ ਦਰਿੰਦਾ ਬੱਚੀਆਂ ਵੱਲ ਮਾੜੀ ਅੱਖ ਨਾਲ ਵੇਖ ਸਕਣ ਦੀ ਹਿੰਮਤ ਨਾ ਕਰ ਸਕੇ | ਬੀਬੀ ਰਜ਼ੀਆ ਸੁਲਤਾਨਾ ਮਲੇਰਕੋਟਲਾ ਹਾਊਸ ਵਿਖੇ ਮਲੇਰਕੋਟਲਾ ਇਲਾਕੇ 'ਚ ਨਵੀਆਂ ਨਿਯੁਕਤ ਕੀਤੀਆਂ 17 ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਾਪਣ ਵੇਲੇ ਗੱਲਬਾਤ ਕਰ ਰਹੇ ਸਨ | ਸਮਾਜਿਕ ਸੁਰੱਖਿਆ ਮੰਤਰੀ ਮੁਤਾਬਿਕ ਪੰਜਾਬ ਦੇ ਸਾਰੇ ਆਂਗਣਵਾੜੀ ਕੇਂਦਰਾਂ ਨੂੰ ਬਾਲਾਂ ਦੀ ਸੇਵਾ ਸੰਭਾਲ ਅਤੇ ਪਾਲਣ ਪੋਸ਼ਣ ਲਈ ਲੋੜੀਂਦੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਉਨ੍ਹਾਂ ਨਵੀਆਂ ਨਿਯੁਕਤ ਵਰਕਰਾਂ ਤੇ ਹੈਲਪਰਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਦੀ ਤਾਕੀਦ ਕਰਦਿਆਂ ਕਿਹਾ ਕਿ ਉਹ ਵਿਭਾਗ ਵੱਲੋਂ ਬੱਚਿਆਂ ਲਈ ਮੁਹੱਈਆ ਕਰਵਾਇਆ ਜਾਂਦਾ ਪੌਸ਼ਟਿਕ ਭੋਜਨ ਤੇ ਹੋਰ ਸਮਗਰੀ ਦੀ ਪੂਰੀ ਇਮਾਨਦਾਰੀ ਨਾਲ ਵਰਤੋਂ ਯਕੀਨੀ ਬਣਾਉਣ ਤਾਂ ਜੋ ਦੇਸ਼ ਦੇ ਭਵਿੱਖ ਸਾਡੇ ਬੱਚਿਆਂ ਦਾ ਸਹੀ ਸਰੀਰਕ ਤੇ ਮਾਨਸਿਕ ਵਿਕਾਸ ਹੋ ਸਕੇ | ਬਜ਼ੁਰਗਾਂ, ਵਿਧਵਾਵਾਂ ਤੇ ਅਪੰਗਾਂ ਆਦਿ ਨੂੰ ਪੈਨਸ਼ਨਾਂ ਸਬੰਧੀ ਬੀਬੀ ਰਜ਼ੀਆ ਸੁਲਤਾਨਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਰਾਜ ਅੰਦਰ 90 ਹਜ਼ਾਰ ਤੋਂ ਵੱਧ ਬਜ਼ੁਰਗਾਂ,ਵਿਧਵਾਵਾਂ ਤੇ ਅਪੰਗਾਂ ਦੀਆਂ ਨਵੀਆਂ ਪੈਨਸ਼ਨਾਂ ਪਰਵਾਨ ਕੀਤੀਆਂ ਹਨ ਅਤੇ ਸਮਾਜਿਕ ਸੁਰੱਖਿਆ ਵਿਭਾਗ ਇਸ ਵੇਲੇ ਪੰਜਾਬ ਅੰਦਰ 17 ਲੱਖ ਤੋਂ ਵੱਧ ਯੋਗ ਲੋੜਵੰਦ ਲਾਭ ਪਾਤਰੀਆਂ ਨੂੰ ਪੈਨਸ਼ਨਾਂ ਦੀ ਸਹੂਲਤ ਮੁਹੱਈਆ ਕਰਵਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਪੈਨਸ਼ਨਾਂ ਸਬੰਧੀ ਇਨਕਲਾਬੀ ਫ਼ੈਸਲੇ ਲਏ ਗਏ ਹਨ | ਬੀਬੀ ਰਜ਼ੀਆ ਮੁਤਾਬਿਕ ਹੁਣ 5 ਏਕੜ ਤੱਕ ਬਰਾਨੀ ਤੇ ਸੇਮ ਪ੍ਰਭਾਵਿਤ ਜਾਂ ਢਾਈ ਏਕੜ ਤੱਕ ਚਾਹੀ ਜ਼ਮੀਨ ਦੇ ਮਾਲਕ ਬਜ਼ੁਰਗਾਂ ਨੂੰ ਵੀ ਸਰਕਾਰ ਵੱਲੋਂ ਪੈਨਸ਼ਨ ਦਿੱਤੀ ਜਾਵੇਗੀ | ਇਸ ਮੌਕੇ ਬੀਬੀ ਰਜ਼ੀਆ ਸੁਲਤਾਨਾ ਦੇ ਪੀ.ਏ. ਦਰਬਾਰਾ ਸਿੰਘ, ਮੁਹੰਮਦ ਤਾਰਿਕ ਤੇ ਸ਼ਾਕਿਬ ਅਲੀ, ਨਗਰ ਕੌਾਸਲ ਮਲੇਰਕੋਟਲਾ ਦੇ ਪ੍ਰਧਾਨ ਮੁਹੰਮਦ ਇਕਬਾਲ ਫ਼ੌਜੀ, ਪ੍ਰਧਾਨ ਕੁਲਵਿੰਦਰ ਸਿੰਘ ਝੁਨੇਰ, ਸਰਪੰਚ ਇਕਬਾਲ ਸਿੰਘ ਜਾਤੀਵਾਲ, ਸਰਪੰਚ ਮੇਜਰ ਸਿੰਘ ਬੁਰਜ, ਪੰਜਾਬ ਕਾਂਗਰਸ ਦੇ ਮੈਂਬਰ ਲਾਲ ਸਿੰਘ ਸਿਕੰਦਰਪੁਰਾ, ਚੇਅਰਮੈਨ ਮੁਹੰਮਦ ਰਸੀਦ ਖਿਲਜ਼ੀ, ਸਰਪੰਚ ਸੁਖਵਿੰਦਰ ਸਿੰਘ ਲਾਲੀ ਖੁਰਦ, ਸੀ.ਡੀ.ਪੀ.ਓ. ਮਲੇਰਕੋਟਲਾ-1 ਸ੍ਰੀ ਪਵਨ ਕੁਮਾਰ, ਸੀ.ਡੀ.ਪੀ.ਓ. ਮਲੇਰਕੋਟਲਾ-2 ਬਹਾਦਰ ਸਿੰਘ, ਬਾਬੂ ਸੁਭਾਸ਼ ਚੰਦਰ ਕੁਠਾਲਾ, ਗੁਰਦੇਵ ਸਿੰਘ ਤਾਊ, ਅਬਦੁਲ ਸਕੂਰ ਕਿਲਾ ਜਨਰਲ ਸਕੱਤਰ ਯੂਥ ਕਾਂਗਰਸ ਅਤੇ ਜਗਰੂਪ ਸਿੰਘ ਸੰਦੌੜ ਸਮੇਤ ਵੱਡੀ ਗਿਣਤੀ ਕਾਂਗਰਸੀ ਆਗੂ ਵੀ ਹਾਜ਼ਰ ਸਨ |

ਡਾ: ਅੰਬੇਡਕਰ ਨੇ ਪਛੜੇ ਵਰਗਾਂ ਨੰੂ ਦਿਵਾਇਆ ਬਰਾਬਰਤਾ ਦਾ ਅਧਿਕਾਰ -ਸਿੰਗਲਾ

ਸੰਗਰੂਰ, 15 ਅਪੈ੍ਰਲ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜ਼ਿਲ੍ਹਾ ਸਮਾਜ ਭਲਾਈ ਵਿਭਾਗ ਸੰਗਰੂਰ ਵਲੋਂ ਐਡੀਟੋਰੀਅਮ ਹਾਲ ਸੰਗਰੂਰ ਵਿਚ ਗਰਾਮ ਸਵਰਾਜ ਅਭਿਆਨ ਤਹਿਤ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ ਗਿਆ | ਸਮਾਗਮ ਵਿਚ ਮੁੱਖ ਮਹਿਮਾਨ ਦੇ ਤੌਰ ਉੱਤੇ ...

ਪੂਰੀ ਖ਼ਬਰ »

ਓਵਰਲੋਡ ਵਾਹਨਾਂ ਨੇ ਸੰਗਰੂਰ ਦੀ ਸੜਕਾਂ 'ਤੇ ਪਾਇਆ ਭੜਥੂ

ਸੰਗਰੂਰ, 15 ਅਪ੍ਰੈਲ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਦਸਮੇਸ਼ ਟਰੱਕ ਆਪ੍ਰੇਟਰ ਯੂਨੀਅਨ ਦੇ ਪ੍ਰਧਾਨ ਸ. ਹਰਜੀਤ ਸਿੰਘ ਬਾਲੀਆ ਨੇ ਕਿਹਾ ਕਿ ਮੰਡੀਆਂ ਵਿਚ ਚੱਲ ਰਹੇ ਸੀਜਨ ਦੌਰਾਨ ਇਸ ਵਾਰ ਕੁਝ ਅਜਿਹੇ ਵਿਅਕਤੀਆਂ ਨੇ ਟੈਂਡਰ ਪ੍ਰਾਪਤ ਕਰ ਲਏ ਹਨ, ਜਿਨ੍ਹਾਂ ਕੋਲ ...

ਪੂਰੀ ਖ਼ਬਰ »

ਮੰਤਰੀ ਮੈਡਮ ਰਜ਼ੀਆ ਸੁਲਤਾਨਾ ਨੂੰ ਦਿੱਤਾ ਮੰਗ-ਪੱਤਰ

ਮਲੇਰਕੋਟਲਾ, 15 ਅਪ੍ਰੈਲ (ਹਨੀਫ਼ ਥਿੰਦ) -ਮਲੇਰਕੋਟਲਾ ਵਿਖੇ ਜ਼ਿਲ੍ਹਾ ਸੰਗਰੂਰ ਕਿਰਨਪਾਲ ਕੌਰ ਦੀ ਪ੍ਰਧਾਨਗੀ ਹੇਠ ਜਲ ਸਪਲਾਈ ਕਾਮਿਆਂ ਤੇ ਪਰਿਵਾਰਾਂ ਨੇ ਰੈਲੀ ਕੀਤੀ | ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਮਨਪ੍ਰੀਤ ਸਿੰਘ, ਸੋਰਵ ਕਿੰਗਰ ਸੂਬਾ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਆਯੁਰਵੈਦਿਕ ਦਵਾਈ ਵਧੇਰੇ ਅਸਰਦਾਰ-ਸਿੱਧੂ

ਜਲੰਧਰ, 15 ਅਪ੍ਰੈਲ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਟਰੱਕ ਯੂਨੀਅਨ ਸੰਦੌੜ ਦੇ ਆਪ੍ਰੇਟਰਾਂ ਨੇ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ

ਸੰਦੌੜ, 15 ਅਪ੍ਰੈਲ (ਗੁਰਪ੍ਰੀਤ ਸਿੰਘ ਚੀਮਾ) - ਚੱਲ ਰਹੇ ਕਣਕ ਦੇ ਸੀਜ਼ਨ ਦੇ ਮੱਦੇਨਜ਼ਰ ਕਣਕ ਦੀ ਫ਼ਸਲ ਦੀ ਢੋਆ ਢੁਆਈ ਨੂੰ ਲੈ ਕੇ ਟਰੱਕ ਆਪ੍ਰੇਟਰਾਂ ਲਈ ਤਹਿ ਕੀਤੇ ਰੇਟ ਵਿਚ ਕੀਤੀ ਕਟੌਤੀ ਅਤੇ ਆਪਣਾ ਰੁਜ਼ਗਾਰ ਠੱਪ ਹੋਣ ਦੇ ਰੋਸ ਵਜੋਂ ਸੰਤ ਬਾਬਾ ਅਤਰ ਸਿੰਘ ਖ਼ਾਲਸਾ ...

ਪੂਰੀ ਖ਼ਬਰ »

ਘੱਟ ਭਾੜਾ ਦੇਣ ਦਾ ਮਾਮਲਾ

ਟਰੱਕ ਯੂਨੀਅਨ ਸੰਦੌੜ ਦੇ ਆਪ੍ਰੇਟਰਾਂ ਨੇ ਕਣਕ ਦੀ ਢੋਆ ਢੁਆਈ ਕਰਨ ਤੋਂ ਕੀਤਾ ਸਾਫ਼ ਇਨਕਾਰ

ਸੰਦੌੜ, 15 ਅਪ੍ਰੈਲ (ਗੁਰਪ੍ਰੀਤ ਸਿੰਘ ਚੀਮਾ) - ਸੰਤ ਬਾਬਾ ਅਤਰ ਸਿੰਘ ਖ਼ਾਲਸਾ ਟਰੱਕ ਆਪ੍ਰੇਟਰਜ਼ ਐਸੋਸੀਏਸ਼ਨ ਸੰਦੌੜ ਦੇ ਟਰੱਕ ਆਪ੍ਰੇਟਰਾਂ ਨੇ ਚੱਲ ਰਹੇ ਕਣਕ ਦੇ ਸੀਜ਼ਨ ਦੇ ਦੌਰਾਨ ਕਣਕ ਦੀ ਢੋਆ ਢੁਆਈ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ | ਟਰੱਕ ਯੂਨੀਅਨ ਦੇ ...

ਪੂਰੀ ਖ਼ਬਰ »

ਸ਼ਰਧਾ ਨਾਲ ਮਨਾਇਆ ਵਿਸਾਖੀ ਦਾ ਤਿਉਹਾਰ

ਸੰਦੌੜ, 15 ਅਪ੍ਰੈਲ (ਗੁਰਪ੍ਰੀਤ ਸਿੰਘ ਚੀਮਾ) - ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਅਤੇ ਆਨੰਦਸਰ ਸਟੀਲ ਵਰਕਸ ਵਲੋਂ ਖ਼ਾਲਸਾ ਸਾਜਣਾ ਦਿਵਸ ਅਤੇ ਵਿਸਾਖੀ ਦੇ ਤਿਉਹਾਰ ਨੂੰ ਸਮਰਪਿਤ ਪਿੰਡ ਸ਼ੇਰਗੜ੍ਹ ਚੀਮਾ ਵਿਖੇ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »

ਬੜੂ ਸਾਹਿਬ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ

ਧਰਮਗੜ੍ਹ, 15 ਅਪ੍ਰੈਲ (ਗੁਰਜੀਤ ਸਿੰਘ ਚਹਿਲ) - ਕਲਗ਼ੀਧਰ ਟਰੱਸਟ ਬੜੂ ਸਾਹਿਬ ਨੂੰ ਇਸ ਦੇ ਸਮਾਜਸੇਵੀ ਕਾਰਜਾਂ ਦੀ ਬਦੌਲਤ ਪੂਰੀ ਦੁਨੀਆਂ ਜਾਣਦੀ ਹੈ ਅਤੇ ਇਸ ਟਰੱਸਟ ਵਲੋ ਵੱਖ-ਵੱਖ ਦਿਹਾੜੇ ਧੂਮਧਾਮ ਨਾਲ ਮਨਾਏ ਜਾਂਦੇ ਹਨ, ਜਿਸ ਦੇ ਤਹਿਤ ਹੀ ਵਿਸਾਖੀ ਦਾ ਦਿਹਾੜਾ ਵੀ ...

ਪੂਰੀ ਖ਼ਬਰ »

ਵਿਤੇਸ ਗਰਗ ਸਰਬਸੰਮਤੀ ਨਾਲ ਇੰਡਸਟਰੀਅਲ ਚੈਂਬਰ ਬਲਾਕ ਦਿੜ੍ਹਬਾ ਦੇ ਪ੍ਰਧਾਨ ਚੁਣੇ

ਦਿੜ੍ਹਬਾ ਮੰਡੀ, 15 ਅਪ੍ਰੈਲ (ਪਰਵਿੰਦਰ ਸੋਨੂੰ) - ਇੰਡਸਟਰੀਅਲ ਚੈਂਬਰ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਸ੍ਰੀ ਘਨਸਿਆਮ ਕਾਂਸਲ, ਖਜਾਨਚੀ ਐਮ.ਪੀ ਸਿੰਘ ਅਤੇ ਸੈਕਟਰੀ ਸੰਜੀਵ ਕੁਮਾਰ ਦੀ ਅਗਵਾਈ ਹੇਠ ਇੰਡਸਟਰੀਅਲ ਚੈਂਬਰ ਬਲਾਕ ਦਿੜ੍ਹਬਾ ਦੀ ਇਕ ਵਿਸ਼ੇਸ਼ ਮੀਟਿੰਗ ਹੋਈ | ...

ਪੂਰੀ ਖ਼ਬਰ »

ਦਿੜ੍ਹਬਾ ਦੇ ਰਹਿੰਦੇ ਕੰਮ ਵੀ ਹੋਣਗੇ ਪਹਿਲ ਦੇ ਆਧਾਰ 'ਤੇ ਪੂਰੇ- ਰਟੌਲ

ਦਿੜ੍ਹਬਾ ਮੰਡੀ, 15 ਅਪ੍ਰੈਲ (ਪਰਵਿੰਦਰ ਸੋਨੂੰ) -ਹਲਕਾ (ਰਾਖਵਾਂ) ਦਿੜ੍ਹਬਾ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਮਾਸਟਰ ਅਜੈਬ ਸਿੰਘ ਰਟੋਲ ਨੇ ਪ੍ਰੀਤ ਹੋਟਲ ਦਿੜ੍ਹਬਾ ਵਿਖੇ ਰੱਖੀ ਪੈੱ੍ਰਸ ਕਾਨਫ਼ਰੰਸ ਨੰੂ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

ਫ਼ੋਟੋਗ੍ਰਾਫ਼ਰ ਐਸੋਸੀਏਸ਼ਨ ਦੇ ਗੋਰਾ ਬਣੇ ਪ੍ਰਧਾਨ

ਸੰਗਰੂਰ, 15 ਅਪ੍ਰੈਲ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸੰਗਰੂਰ ਫੋਟੋਗ੍ਰਾਫਰ ਐਸੋਸੀਏਸ਼ਨ ਦੀ ਚੋਣ ਵਿਚ ਕੁਲਵੰਤ ਸਿੰਘ ਗੋਰਾ ਪ੍ਰਧਾਨ ਚੁਣੇ ਗਏ | ਸਰਬਸੰਮਤੀ ਨਾਲ ਯੂਨੀਅਨ ਦੇ ਚੇਅਰਮੈਨ ਰਾਮਪਾਲ ਵਰਮਾ ਦੀ ਪ੍ਰਧਾਨਗੀ ਹੇਠ ਹੋਈ | ਇਸ ਚੋਣ ਵਿਚ ਹੇਮੰਤ ਚਿੰਟੂ ...

ਪੂਰੀ ਖ਼ਬਰ »

ਸੂਫ਼ੀ ਕਲਾਕਾਰ ਕੰਵਰ ਗਰੇਵਾਲ ਨੇ ਕੀਤੀ ਧਾਰਮਿਕ ਗੀਤਾਂ ਦੀ ਰਿਕਾਰਡਿੰਗ

ਮਸਤੂਆਣਾ ਸਾਹਿਬ, 15 ਅਪ੍ਰੈਲ (ਦਮਦਮੀ) -ਉੱਘੇ ਸੂਫ਼ੀ ਕਲਾਕਾਰ ਸ੍ਰ. ਕੰਵਰ ਗਰੇਵਾਲ ਨੇ ਕਿਹਾ ਕਿ ਜੋ ਮਨ ਨੂੰ ਸਕੂਨ ਸੰਤ ਬਾਬਾ ਅਤਰ ਸਿੰਘ ਵੱਲੋਂ ਵਿਰੋਸਾਏ ਹੋਏ ਧਾਰਮਿਕ ਸਥਾਨ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਦੀ ਧਰਤੀ ਤੇ ਆ ਕੇ ਮਿਲਿਆ ਹੈ ਉਹ ਹੋਰ ਕਿੱਤੇ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ 'ਚ ਵੱਖ-ਵੱਖ ਥਾਈਾ ਮਨਾਈ ਡਾ: ਅੰਬੇਡਕਰ ਜੈਅੰਤੀ

ਸੰਗਰੂਰ, 15 ਅਪ੍ਰੈਲ (ਚੌਧਰੀ ਨੰਦ ਲਾਲ ਗਾਂਧੀ) - ਭਾਰਤ ਸਰਕਾਰ ਦੇ ਪ੍ਰੋਗਰਾਮ ਗਰਾਮ ਸਵਰਾਜ ਅਭਿਆਨ ਤਹਿਤ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦਾ ਜਨਮ ਦਿਨ ਸਮਾਜਿਕ, ਨਿਆਂ ਦਿਵਸ ਦੇ ਰੂਪ ਵਿਚ ਦਫ਼ਤਰ ਜ਼ਿਲ੍ਹਾ ਭਲਾਈ ਅਫ਼ਸਰ, ਸੰਗਰੂਰ ਵਿਖੇ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਮਨੀ ਲਾਂਗੜੀਆਂ ਨੂੰ ਦਿਹਾਤੀ ਪ੍ਰਧਾਨ ਤੇ ਮਾ. ਰਾਣਾ ਨੂੰ ਸ਼ਹਿਰੀ ਪ੍ਰਧਾਨ ਬਣਾਏ ਜਾਣ 'ਤੇ ਖੁਸ਼ੀ ਪ੍ਰਗਟਾਈ

ਅਮਰਗੜ੍ਹ, 15 ਅਪ੍ਰੈਲ (ਸੁਖਜਿੰਦਰ ਸਿੰਘ ਝੱਲ) - ਸ਼੍ਰੋਮਣੀ ਅਕਾਲੀ ਦਲ ਵਲੋਂ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਇਕਬਾਲ ਸਿੰਘ ਝੰੂਦਾਂ ਦੀ ਅਗਵਾਈ ਹੇਠ ਐਲਾਨੀ ਨਵੀਂ ਸੂਚੀ ਅਨੁਸਾਰ ਮਨਜਿੰਦਰ ਸਿੰਘ ਮਨੀ ਲਾਂਗੜੀਆਂ ਨੰੂ ਸਰਕਲ ਪ੍ਰਧਾਨ ਦਿਹਾਤੀ ਅਤੇ ਮਾਸਟਰ ਰਣਬੀਰ ਸਿੰਘ ...

ਪੂਰੀ ਖ਼ਬਰ »

ਭਾਰਤ ਲਈ 2 ਗੋਲਡ ਮੈਡਲ ਜਿੱਤਣ ਵਾਲੇ ਭਾਰ ਤੋਲਕ ਅਪੰਗ ਖਿਡਾਰੀ ਮੁਹੰਮਦ ਨਦੀਮ ਦਾ ਮਲੇਰਕੋਟਲਾ ਪੁੱਜਣ 'ਤੇ ਭਰਵਾਂ ਸਵਾਗਤ

ਮਲੇਰਕੋਟਲਾ, 15 ਅਪ੍ਰੈਲ (ਹਨੀਫ਼ ਥਿੰਦ) - 6ਵੀਂ ਇੰਟਰਨੈਸ਼ਨਲ ਏਸ਼ੀਅਨ ਸਟ੍ਰੈਂਥ ਲਿਫ਼ਟਿੰਗ ਐਾਡ ਇਨਸੇਲਿਨ ਬੈਂਚ ਪ੍ਰੈਸ ਚੈਂਪੀਅਨਸ਼ਿਪ 2018 ਇੰਡੋਨੇਸ਼ੀਆ ਦੇ ਸ਼ਹਿਰ ਬਾਲੀ ਵਿਖੇ ਸੰਪੰਨ ਹੋਈ | ਜਿਸ ਵਿਚ 12 ਦੇਸ਼ਾਂ ਦੀਆਂ ਟੀਮਾਂ ਵਲੋਂ ਭਾਗ ਲਿਆ ਗਿਆ ਸੀ | ...

ਪੂਰੀ ਖ਼ਬਰ »

ਪੇਂਡੂ ਖੇਤਰਾਂ 'ਚ ਆਪਸੀ ਸਾਂਝ ਵਧਾਉਣ ਲਈ ਸ਼੍ਰੋਮਣੀ ਕਮੇਟੀ ਤੱਤਪਰ - ਭਾਈ ਲੌ ਾਗੋਵਾਲ

ਸੰਗਰੂਰ, 15 ਅਪ੍ਰੈਲ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਪਿੰਡਾਂ ਅੰਦਰ ਪੈਦਾ ਹੋਏ ਜਾਤੀਵਾਦ ਦੇ ਮੱਤਭੇਦ ਨੰੂ ਦੂਰ ਕਰਨ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ | ...

ਪੂਰੀ ਖ਼ਬਰ »

ਕਾਕਾ ਗੁਰਤੇਜ ਸਿੰਘ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾ ਦੇ ਫੁੱਲ ਭੇਟ

ਸ਼ੇਰਪੁਰ, 15 ਅਪ੍ਰੈਲ (ਦਰਸ਼ਨ ਸਿੰਘ ਖੇੜੀ) - ਬੀਤੇ ਦਿਨੀਂ ਪਿੰਡ ਈਸਾਪੁਰ ਲੰਡਾਂ ਦੇ ਨੌਜਵਾਨ ਗੁਰਤੇਜ ਸਿੰਘ ਸਪੁੱਤਰ ਸੁਖਦੇਵ ਸਿੰਘ ਧਨੇਸਰ ਜਿਨ੍ਹਾਂ ਨੂੰ ਮਨੀਲਾ ਵਿਖੇ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਸੀ ਨਮਿਤ ਰੱਖੇ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ...

ਪੂਰੀ ਖ਼ਬਰ »

ਗੁਰਦੁਆਰਾ ਪ੍ਰਬੰਧਾਂ ਨੂੰ ਜਵਾਬਦੇਹ ਬਣਾਉਣ ਲਈ ਸ਼ੋ੍ਰਮਣੀ ਕਮੇਟੀ ਦਾ ਪ੍ਰਬੰਧ ਇਮਾਨਦਾਰ ਹੱਥਾਂ 'ਚ ਹੋਣਾ ਜ਼ਰੂਰੀ - ਪ੍ਰੋ. ਗੱਜਣਮਾਜਰਾ

ਮਲੇਰਕੋਟਲਾ, 15 ਅਪ੍ਰੈਲ (ਕੁਠਾਲਾ) - ਲੋਕ ਇਨਸਾਫ਼ ਪਾਰਟੀ ਹਲਕਾ ਅਮਰਗੜ੍ਹ ਦੇ ਇੰਚਾਰਜ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਪਾਰਟੀ ਮੁਖੀ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਭਵਿੱਖ ਵਿਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੜਨ ਦੇ ਐਲਾਨ ...

ਪੂਰੀ ਖ਼ਬਰ »

ਮਨਮਿੰਦਰ ਫਾਊਾਡੇਸ਼ਨ ਵਲੋਂ ਪੁਲਿਸ ਲਾਈਨ ਵਿਖੇ ਸੁਪਰ ਸਪੈਸ਼ਲਿਟੀ ਕੈਂਪ

ਸੰਗਰੂਰ, 15 ਅਪ੍ਰੈਲ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਫਿਰੋਜ਼ਪੁਰ ਦੇ ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਮਨਮਿੰਦਰ ਸਿੰਘ ਦੀ ਯਾਦ ਵਿਚ ਮਨਮਿੰਦਰ ਮੈਮੋਰੀਅਲ ਫਾਉਂਡੇਸ਼ਨ ਵਲੋਂ ਸਥਾਨਕ ਪੁਲਿਸ ਲਾਈਨ ਹਸਪਤਾਲ ਵਿਖੇ ਕੈਂਸਰ, ਦਿਲੇ ਦੇ ਰੋਗ ਅਤੇ ...

ਪੂਰੀ ਖ਼ਬਰ »

ਬਲਾਤਕਾਰੀਆਂ ਨੂੰ ਫਾਂਸੀ ਦੇਣ ਦਾ ਕਾਨੂੰਨ ਪਾਸ ਕਰਨਾ ਚਾਹੀਦਾ ਹੈ- ਸੁਨੀਤਾ

ਮਲੇਰਕੋਟਲਾ, 15 ਅਪ੍ਰੈਲ (ਹਨੀਫ਼ ਥਿੰਦ) - ਦੇਸ਼ ਅੰਦਰ ਬੱਚੀਆਂ ਨਾਲ ਵਧ ਰਹੇ ਬਲਾਤਕਾਰ ਦੇ ਮਾਮਲਿਆਂ 'ਤੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਸੁਨੀਤਾ ਸ਼ਰਮਾ ਨੇ ਕਿਹਾ ਕਿ ਬਲਾਤਕਾਰ ਦੀ ਘਟਨਾ ਭਾਵੇਂ ਮਾਸੂਮ ਬੱਚੀਆਂ ਨਾਲ ਹੋਵੇ ਜਾਂ ...

ਪੂਰੀ ਖ਼ਬਰ »

ਪ੍ਰਸਿੰਨੀ ਦੇਵੀ ਨੂੰ ਸ਼ਰਧਾਂਜਲੀਆਂ ਭੇਟ

ਧੂਰੀ, 15 ਅਪੈ੍ਰਲ (ਸੰਜੇ ਲਹਿਰੀ) - ਰਾਈਸੀਲਾ ਗਰੁੱਪ ਆਫ਼ ਇੰਡਸਟਰੀਜ਼ ਦੇ ਡਾਇਰੈਕਟਰ ਸ੍ਰੀ ਵਿਜੈ ਗੋਇਲ, ਉਦਯੋਗਪਤੀ ਸ੍ਰੀ ਤਰਸੇਮ ਗੋਇਲ ਅਤੇ ਸ਼੍ਰੀ ਸੁਭਾਸ਼ ਗੋਇਲ ਦੀ 87 ਸਾਲਾ ਮਾਤਾ ਪ੍ਰਸਿੰਨੀ ਦੇਵੀ ਦੇ ਸ਼ਰਧਾਂਜਲੀ ਸਮਾਰੋਹ ਮੌਕੇ ਸ੍ਰੀ ਗਰੁੜ ਪੁਰਾਣ ਦੀ ਕਥਾ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਦੇ ਖੇਤਾਂ ਦਾ ਨਿਰੀਖਣ

ਲੌਾਗੋਵਾਲ, 15 ਅਪ੍ਰੈਲ (ਵਿਨੋਦ) - ਭਾਰਤੀ ਖੇਤੀ ਖੋਜ ਪ੍ਰੀਸ਼ਦ ਲੁਧਿਆਣਾ ਅਤੇ ਕਿ੍ਸ਼ੀ ਵਿਗਿਆਨ ਕੇਂਦਰ ਖੇੜੀ ਸੰਗਰੂਰ ਦੇ ਅਧਿਕਾਰੀਆਂ ਨੇ ਲੌਾਗੋਵਾਲ ਖੇਤਰ ਵਿੱਚ ਪਰਾਲੀ ਨੂੰ ਬਿਨਾਂ ਅੱਗ ਲਾਏ ਖੇਤੀਬਾੜੀ ਕਰਨ ਵਾਲੇ ਕਿਸਾਨਾਂ ਦੇ ਖੇਤਾਂ ਦਾ ਨਿਰੀਖਣ ਕੀਤਾ | ...

ਪੂਰੀ ਖ਼ਬਰ »

ਤਰਲੋਚਨ ਸਿੰਘ ਧਲੇਰ ਨੰੂ ਅਕਾਲੀ ਦਲ ਦਾ ਮੁੜ ਪ੍ਰਧਾਨ ਬਣਾਏ ਜਾਣ 'ਤੇ ਵਰਕਰਾਂ 'ਚ ਖ਼ੁਸ਼ੀ ਦਾ ਮਾਹੌਲ

ਸੰਦੌੜ, 15 ਅਪ੍ਰੈਲ (ਗੁਰਪ੍ਰੀਤ ਸਿੰਘ ਚੀਮਾ) - ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਇਕਬਾਲ ਸਿੰਘ ਝੂੰਦਾਂ ਵਲੋਂ ਪਾਰਟੀ ਦੇ ਜਥੇਬੰਧਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਐਲਾਨੀ ਸੂਚੀ ਵਿਚ ਵਿਧਾਨ ਸਭਾ ਹਲਕਾ ਮਲੇਰਕੋਟਲਾ ਅਧੀਨ ਪੈਂਦੇ ਸਰਕਲ ਸੰਦੌੜ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX