ਤਾਜਾ ਖ਼ਬਰਾਂ


ਮਹਿਲਾ 20 ਵਿਸ਼ਵ ਕ੍ਰਿਕਟ 'ਚ ਭਾਰਤ 48 ਦੌੜਾਂ ਨਾਲ ਜੇਤੂ
. . .  1 day ago
ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਆਸਟ੍ਰੇਲੀਆ ਨੂੰ ਦਿੱਤਾ 168 ਦੌੜਾਂ ਦਾ ਟੀਚਾ
. . .  1 day ago
ਮਹਿਲਾ 20 ਸੈਮੀ ਫਾਈਨਲ 'ਚ ਭਾਰਤ ਦੀ ਵਧੀਆ ਸ਼ੁਰੂਆਤ , 118 'ਤੇ 3 ਆਊਟ
. . .  1 day ago
ਮਾਣਹਾਨੀ ਮਾਮਲੇ 'ਚ ਕੇਜਰੀਵਾਲ ਬਰੀ
. . .  1 day ago
ਨਵੀਂ ਦਿੱਲੀ, 17 ਨਵੰਬਰ - ਪਟਿਆਲਾ ਹਾਊਸ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਜ ਸਭਾ ਸੰਸਦ ਸੁਭਾਸ਼ ਚੰਦਰਾ ਵੱਲੋਂ 2016 'ਚ ਦਾਖਲ ਮਾਣਹਾਨੀ ਮਾਮਲੇ 'ਚ ਬਰੀ ਕਰ ਦਿੱਤਾ....
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਮੁਹੰਮਦ ਸੋਲਿਹ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 17 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਲੇ 'ਚ ਮਾਲਦੀਵ ਦੇ ਰਾਸ਼ਟਰਪਤੀ ਇਬਰਾਹੀਮ ਮੁਹੰਮਦ ਸੋਲਿਹ ਨਾਲ ਮੁਲਾਕਾਤ ਕੀਤੀ....
ਇਬਰਾਹੀਮ ਮੁਹੰਮਦ ਸੋਲਿਹ ਨੇ ਮਾਲਦੀਵ ਦੇ ਰਾਸ਼ਟਰਪਤੀ ਵਜੋਂ ਚੁੱਕਿਆ ਹਲਫ਼
. . .  1 day ago
ਨਵੀਂ ਦਿੱਲੀ, 17 ਨਵੰਬਰ - ਇਬਰਾਹੀਮ ਮੁਹੰਮਦ ਸੋਲਿਹ ਨੇ ਅੱਜ ਮਾਲਦੀਵ ਦੇ ਨਵੇਂ ਰਾਸ਼ਟਰਪਤੀ ਵਜੋਂ ਹਲਫ਼ ਚੁੱਕਿਆ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਮੌਜੂਦ....
ਪਿੰਡ ਨੰਗਲਾ 'ਚ ਪਾਣੀ ਦੀਆਂ ਪਾਈਪਾਂ ਨੂੰ ਲੱਗੀ ਭਿਆਨਕ ਅੱਗ
. . .  1 day ago
ਤਲਵੰਡੀ ਸਾਬੋ/ ਸੀਗੋ ਮੰਡੀ 17 ਨਵੰਬਰ (ਲਕਵਿੰਦਰ ਸ਼ਰਮਾ) - ਸਬ ਡਵੀਜ਼ਨ ਤਲਵੰਡੀ ਸਾਬੋ ਦਾ ਪਿੰਡ ਨੰਗਲਾ ਹਰਿਆਣਾ ਦੀ ਸਰਹੱਦ ਅਤੇ ਜ਼ਿਲ੍ਹਾ ਮਾਨਸਾ ਨਾਲ ਲਗਦੇ ਪਿੰਡ 'ਚ ਨਹਿਰੀ ਪਾਣੀ ਦੀ ਕਮੀ ਕਰ ਕੇ ਜ਼ਮੀਨ ਬੰਜਰ ਹੋ ਰਹੀ ਹੈ । ਇਸ ਕਾਰਨ ਕਿਸਾਨ ਪ੍ਰੇਸ਼ਾਨ....
ਟਾਂਡਾ 'ਚ ਟੁੱਟਿਆ ਰੇਲਵੇ ਟਰੈਕ, ਟਲਿਆ ਵੱਡਾ ਹਾਦਸਾ
. . .  1 day ago
ਟਾਂਡਾ ਉੜਮੁੜ, 17 ਨਵੰਬਰ (ਦੀਪਕ ਬਹਿਲ)- ਟਾਂਡਾ ਨੇੜੇ ਇਕ ਰੇਲਵੇ ਟਰੈਕ ਟੁੱਟਣ ਕਾਰਨ ਅਚਾਨਕ ਸਨਸਨੀ ਫੈਲ ਗਈ। ਰਾਹਤ ਭਰੀ ਗੱਲ ਇਹ ਰਹੀ ਕਿ ਰੇਲਵੇ ਟਰੈਕ ਉੱਪਰ ਕਿਸਾਨਾਂ ਦੇ ਧਰਨੇ ਦੇ ਚੱਲਦਿਆਂ ਅੱਜ ਇਸ ਰੇਲਵੇ ਟਰੈਕ ਤੋਂ ਆਵਾਜਾਈ ਬੰਦ ਰਹੀ। ....
ਚੰਡੀਗੜ੍ਹ 'ਚ ਪੁੱਛਗਿੱਛ ਕਰਨ ਸੰਬੰਧੀ ਸੁਖਬੀਰ ਬਾਦਲ ਵੱਲੋਂ 'ਸਿੱਟ' ਨੂੰ ਲਿਖਤੀ ਅਪੀਲ- ਆਈ.ਜੀ.
. . .  1 day ago
ਚੰਡੀਗੜ੍ਹ, 17 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 'ਸਿੱਟ' ਤੋਂ ਚੰਡੀਗੜ੍ਹ 'ਚ ਪੁੱਛਗਿੱਛ ਕਰਨ ਸੰਬੰਧੀ ਲਿਖਤੀ ਤੌਰ 'ਤੇ ਅਪੀਲ ਕੀਤੀ ਗਈ ਹੈ। ਇਸ ਬਾਰੇ 'ਅਜੀਤ' ਦੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ....
ਪੰਜਾਬ 'ਚ ਸੀ.ਬੀ.ਆਈ. ਨੂੰ ਜਾਂਚ ਤੋਂ ਰੋਕਣ ਦਾ ਕੋਈ ਵਿਚਾਰ ਨਹੀਂ - ਕੈਪਟਨ
. . .  1 day ago
ਚੰਡੀਗੜ੍ਹ, 17 ਨਵੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਸਾਫ਼ ਕਰ ਦਿੱਤਾ ਗਿਆ ਹੈ ਕਿ ਸੂਬੇ 'ਚ ਸੀ.ਬੀ.ਆਈ. ਨੂੰ ਆਮ ਜਾਂਚ ਤੋਂ ਰੋਕਣ ਦਾ ਕੋਈ ਵਿਚਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਬਾਰੇ ਪਾਰਟੀ ਦੀ ਕੇਂਦਰੀ ਲੀਡਰਾਂ ਵੱਲੋਂ ਸਾਰੇ ਕਾਂਗਰਸ ....
ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 71
. . .  1 day ago
ਸ਼ਿਕਾਗੋ, 17 ਨਵੰਬਰ- ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 71 ਹੋ ਗਈ ਹੈ ਜਦਕਿ ਇਕ ਹਜ਼ਾਰ ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ। ਬੂਟੇ ਕਾਉਂਟੀ ਦੇ ਸ਼ੈਰਿਫ ਕੋਰੀ ਹੋਨਿਆ ਵੱਲੋਂ ਮਿਲੀ ਜਾਣਕਾਰੀ ਅਨੁਸਾਰ...
ਵਸੁੰਦਰਾ ਰਾਜੇ ਦੇ ਖ਼ਿਲਾਫ਼ ਚੋਣ ਲੜਨਗੇ ਮਾਨਵੇਂਦਰ ਸਿੰਘ
. . .  1 day ago
ਰਾਏਪੁਰ, 17 ਨਵੰਬਰ- ਕਾਂਗਰਸ ਵੱਲੋਂ ਰਾਜਸਥਾਨ ਵਿਧਾਨਸਭਾ ਚੋਣਾਂ ਦੇ ਲਈ 32 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਗਈ ਹੈ ਉਸ 'ਚ ਮੁੱਖ ਮੰਤਰੀ ਵਸੁੰਦਰਾ ਰਾਜੇ ਦੇ ਖ਼ਿਲਾਫ਼ ਹਾਲ ਹੀ 'ਚ ਭਾਰਤੀ ਜਨਤਾ ਪਾਰਟੀ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ ਮਾਨਵੇਂਦਰ ....
ਮੁਹੰਮਦ ਸੋਲਿਹ ਦੇ ਸਹੁੰ ਚੁੱਕ ਸਮਾਗਮ 'ਚ ਹਿੱਸਾ ਲੈਣ ਮਾਲੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 17 ਨਵੰਬਰ - ਮਾਲਦੀਵ ਦੇ ਨਵੇਂ ਰਾਸ਼ਟਰਪਤੀ ਇਬਰਾਹੀਮ ਮੁਹੰਮਦ ਸੋਲਿਹ ਦੇ ਅੱਜ ਹੋਣ ਵਾਲੇ ਸਹੁੰ ਚੁੱਕ ਸਮਾਰੋਹ 'ਚ ਹਿੱਸਾ ਲੈਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਾਲੇ ਪਹੁੰਚੇ....
ਅਫ਼ਗ਼ਾਨਿਸਤਾਨ : ਪਿਛਲੇ 24 ਘੰਟਿਆਂ ਦੌਰਾਨ ਮਾਰੇ ਗਏ 70 ਅੱਤਵਾਦੀ
. . .  1 day ago
ਕਾਬੁਲ, 17 ਨਵੰਬਰ - ਅਫ਼ਗ਼ਾਨਿਸਤਾਨ ਦੇ ਵੱਖ-ਵੱਖ ਸੂਬਿਆਂ 'ਚ ਪਿਛਲੇ 24 ਘੰਟਿਆਂ ਦੌਰਾਨ ਫ਼ੌਜ ਵੱਲੋਂ ਚਲਾਈ ਮੁਹਿੰਮ 'ਚ 70 ਤਾਲਿਬਾਨ ਅੱਤਵਾਦੀ ਮਾਰੇ ਗਏ ਹਨ ਜਦਕਿ 15 ਹੋਰ ਜ਼ਖਮੀ ਹੋਏ...
ਪਹਿਲਾਂ ਆਪਣੇ ਦਾਦਾ-ਦਾਦੀ ਦੇ ਬਾਰੇ 'ਚ ਜਾਣਨ ਪ੍ਰਧਾਨ ਮੰਤਰੀ ਮੋਦੀ- ਕਪਿਲ ਸਿੱਬਲ
. . .  1 day ago
ਨਵੀਂ ਦਿੱਲੀ, 17 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੇ ਬਿਆਨ 'ਤੇ ਪਲਟ ਵਾਰ ਕਰਦਿਆਂ ਕਾਂਗਰਸ ਨੇਤਾ ਕਪਿਲ ਸਿਬੱਲ ਨੇ ਕਿਹਾ ਕਿ ਉਨ੍ਹਾਂ ਨੂੰ ਨਹੀਂ ਲਗਦਾ ਕਿ ਪ੍ਰਧਾਨ ਮੰਤਰੀ ਜੋ ਕਹਿੰਦੇ ਹਨ ਉਹ ...
ਸ਼ੋਪੀਆਂ ਜ਼ਿਲ੍ਹੇ 'ਚੋਂ ਤਿੰਨ ਨਾਗਰਿਕ ਅਗਵਾ
. . .  1 day ago
ਵਿਧਾਨ ਸਭਾ ਕੰਪਲੈਕਸ 'ਚ ਹੋਏ ਗਰਨੇਡ ਹਮਲੇ 'ਚ ਤਿੰਨ ਜ਼ਖਮੀ
. . .  1 day ago
ਡੇਂਗੂ ਕਾਰਨ ਨੌਜਵਾਨ ਦੀ ਮੌਤ
. . .  1 day ago
ਕਾਂਗਰਸ ਨੇ ਸਪਰਧਾ ਚੌਧਰੀ ਨੂੰ ਪਾਰਟੀ 'ਚੋਂ ਕੱਢਿਆ
. . .  1 day ago
ਕਾਂਗਰਸ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
. . .  1 day ago
ਮਾਂ ਵੱਲੋਂ ਧੀ ਦਾ ਬੇਰਹਿਮੀ ਨਾਲ ਕਤਲ
. . .  1 day ago
ਭਾਜਪਾ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਤੀਜੀ ਸੂਚੀ
. . .  1 day ago
1984 ਸਿੱਖ ਕਤਲੇਆਮ : ਵੱਧ ਸਕਦੀਆਂ ਹਨ ਸੱਜਣ ਕੁਮਾਰ ਦੀਆਂ ਮੁਸ਼ਕਲਾਂ - ਕੇ.ਟੀ. ਐਸ ਤੁਲਸੀ
. . .  1 day ago
ਦਿੱਲੀ 'ਚ ਇਕ ਰੇਸਤਰਾਂ 'ਚ ਲੱਗੀ ਭਿਆਨਕ ਅੱਗ
. . .  1 day ago
ਜੇਕਰ ਬਾਦਲ ਨੇ ਪੁਲਿਸ ਨੂੰ ਸਹੀ ਦਿਸ਼ਾ ਨਿਰਦੇਸ਼ ਦਿੱਤੇ ਹੁੰਦੇ ਤਾਂ ਨਹੀਂ ਚੱਲਣੀ ਸੀ ਦੁਬਾਰਾ ਗੋਲੀ - ਜਾਖੜ
. . .  1 day ago
ਸੀ.ਬੀ.ਆਈ. ਨੂੰ ਆਪਣੇ ਸੂਬਿਆਂ 'ਚ ਆਉਣ ਤੋਂ ਰੋਕਣ ਵਾਲਿਆਂ 'ਤੇ ਜੇਤਲੀ ਨੇ ਸਾਧਿਆ ਨਿਸ਼ਾਨਾ
. . .  1 day ago
5 ਕਰੋੜ ਦੀ ਹੈਰੋਇਨ ਸਮੇਤ ਤਿੰਨ ਕਾਬੂ
. . .  1 day ago
ਮਾਲਦੀਵ ਦੇ ਦੌਰੇ ਲਈ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  1 day ago
ਕਿਸਾਨਾਂ ਵਲੋਂ ਹੁਸ਼ਿਆਰਪੁਰ ਤੇ ਦਸੂਆ ਮਾਰਗ ਬਲਾਕ
. . .  1 day ago
ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦਾ ਹੋਇਆ ਦਿਹਾਂਤ
. . .  1 day ago
ਇਕ ਪਰਿਵਾਰ ਦੇ 4 ਜੀਆਂ ਦਾ ਕਤਲ
. . .  1 day ago
ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
. . .  1 day ago
ਕੈਪਟਨ ਦੇ ਸਿਆਸੀ ਸਲਾਹਕਾਰ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ
. . .  1 day ago
ਕਰਨਾਟਕਾ 'ਚ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ
. . .  1 day ago
ਨੋਇਡਾ 'ਚ ਸਕੂਲੀ ਬੱਸ ਨਾਲ ਹਾਦਸਾ, 12 ਵਿਦਿਆਰਥੀ ਜ਼ਖਮੀ
. . .  1 day ago
ਕਰਾਚੀ 'ਚ ਜ਼ੋਰਦਾਰ ਬੰਬ ਧਮਾਕਾ
. . .  1 day ago
ਜੰਮੂ ਕਸ਼ਮੀਰ 'ਚ ਪੰਚਾਇਤੀ ਚੋਣਾਂ ਲਈ ਵੋਟਿੰਗ ਅੱਜ
. . .  1 day ago
ਅੱਜ ਮਾਲਦੀਵ ਦੇ ਦੌਰੇ 'ਤੇ ਜਾਣਗੇ ਮੋਦੀ
. . .  1 day ago
ਅੱਜ ਦਾ ਵਿਚਾਰ
. . .  1 day ago
ਬਲਟਾਣਾ 'ਚ ਸ਼ਰਾਬ ਦੇ ਅਹਾਤੇ 'ਚ ਚੱਲੀ ਗੋਲੀ, 2 ਜ਼ਖ਼ਮੀ
. . .  2 days ago
ਮੈਨੂੰ ਮਿਲ ਰਹੀਆਂ ਹਨ ਜਾਨੋਂ ਮਾਰਨ ਦੀਆਂ ਧਮਕੀਆਂ - ਬੋਨੀ
. . .  2 days ago
ਵੱਖ-ਵੱਖ ਦੇਸ਼ਾਂ ਦੀ ਮੁਦਰਾ ਸਮੇਤ ਇਕ ਕਾਬੂ
. . .  2 days ago
ਪ੍ਰਧਾਨ ਮੰਤਰੀ ਮੋਦੀ ਅਤੇ ਸ਼ਾਹ ਰਾਜਸਥਾਨ 'ਚ ਕਰਨਗੇ ਚੋਣ ਰੈਲੀ
. . .  2 days ago
ਅਪ੍ਰੈਲ 'ਚ ਹੋਵੇਗੀ ਧਾਰਾ 370 ਦੀ ਸੰਵਿਧਾਨਿਕ ਵੈਦਤਾ ਨੂੰ ਚੁਨੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ
. . .  2 days ago
ਆਂਧਰਾ ਪ੍ਰਦੇਸ਼ 'ਚ ਪਾਬੰਦੀ ਦੀ ਨਹੀ ਮਿਲੀ ਜਾਣਕਾਰੀ - ਸੀ.ਬੀ.ਆਈ
. . .  2 days ago
ਟੀ-20 ਮਹਿਲਾ ਵਿਸ਼ਵ ਕੱਪ : ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਮੁਕਾਬਲਾ ਕੱਲ੍ਹ
. . .  2 days ago
ਝੂਠ ਅਤੇ ਸਚਾਈ ਤੋਂ ਕੋਸਾਂ ਦੂਰ ਹਨ ਨਾਨਾ ਪਾਟੇਕਰ 'ਤੇ ਲਗਾਏ ਦੋਸ਼ -ਵਕੀਲ
. . .  2 days ago
ਟਰਾਂਸਪੋਰਟ ਮੰਤਰੀ ਪੰਜਾਬ ਅਰੁਣਾ ਚੌਧਰੀ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  2 days ago
ਦੋ ਮਹੀਨਿਆਂ ਦੇ ਲਈ ਖੋਲ੍ਹਿਆ ਗਿਆ ਸਬਰੀਮਾਲਾ ਮੰਦਰ
. . .  2 days ago
ਟਰੈਕਟਰ ਟਰਾਲੀ ਦੇ ਪਲਟਣ ਕਾਰਨ 20 ਲੋਕ ਜ਼ਖਮੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਵੈਸਾਖ ਸੰਮਤ 550
ਿਵਚਾਰ ਪ੍ਰਵਾਹ: ਸੁਰੱਖਿਆ ਹੀ ਸਰਕਾਰ ਦਾ ਸਭ ਤੋਂ ਵੱਡਾ ਕਾਨੂੰਨ ਹੈ। -ਜਸਟਿਸ ਅਨਿਲ

ਲੁਧਿਆਣਾ

ਤੇਜਾ ਸਿੰਘ ਸੁਤੰਤਰ ਸਕੂਲ ਦੀ ਰਿਕਾਰਡ ਤੋੜ ਪ੍ਰਾਪਤੀ, ਸ਼ਹਿਰ ਦੇ ਹੋਰ ਸਕੂਲਾਂ ਨੇ ਵੀ ਮਾਰੀਆਂ ਮੱਲਾਂ

ਲੁਧਿਆਣਾ, 23 ਅਪ੍ਰੈਲ (ਪਰਮੇਸ਼ਰ ਸਿੰਘ)- ਪੰਜਾਬ ਸਕੂਲ ਸਿੱਖਿਆ ਬੋਰਡ ਦੇ 2017-2018 ਦੇ ਐਲਾਨੇ 12ਵੀਂ ਦੇ ਨਤੀਜੇ ਵਿਚ ਲੁਧਿਆਣਾ ਜ਼ਿਲ੍ਹੇ ਦੇ ਵਿਦਿਆਰਥੀ ਪਾਸ ਦਰ ਦੇ ਲਿਹਾਜ ਨਾਲ਼ ਭਾਵੇਂ ਪੂਰੇ ਪੰਜਾਬ ਵਿਚੋਂ ਤੀਜੇ ਸਥਾਨ 'ਤੇ ਰਹੇ ਹਨ ਪਰ ਚੋਟੀ ਦੇ ਪਹਿਲੇ 20 ਸਥਾਨਾਂ ਵਿਚੋਂ 70 ਫੀਸਦੀ ਤੋਂ ਵੱਧ ਉਤੇ ਲੁਧਿਆਣੇ ਸ਼ਹਿਰ ਦੇ ਸਕੂਲਾਂ ਦੇ ਵਿਦਿਆਰਥੀਆਂ ਦਾ ਹੀ ਕਬਜ਼ਾ ਹੈ। ਲੁਧਿਆਣੇ ਜ਼ਿਲ੍ਹੇ ਦੇ ਕੁੱਲ 33520 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਦਿੱਤੀ ਸੀ ਜਿਨ੍ਹਾਂ ਵਿਚੋਂ 26334 ਪਾਸ ਹੋਏ ਹਨ ਜੋ ਕਿ 78.56 ਫੀਸਦੀ ਦਰ ਬਣਦੀ ਹੈ।
ਇਨ੍ਹਾਂ ਵਿਚੋਂ ਸਭ ਤੋਂ ਵੱਧ ਰਿਕਾਰਡ ਤੋੜ ਪ੍ਰਾਪਤੀ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਸ਼ਿਮਲਾਪੁਰੀ ਦੇ ਵਿਦਿਆਰਥੀਆਂ ਦੀ ਹੈ, ਜਿਨ੍ਹਾਂ ਨੇ ਪਹਿਲੇ 10 ਸਥਾਨਾਂ ਵਿਚੋਂ 7 ਸਥਾਨ ਹਾਸਿਲ ਕਰਕੇ ਨਵਾਂ ਇਤਿਹਾਸ ਰਚ ਦਿੱਤਾ। ਅਕਾਦਮਿਕ ਨਤੀਜੇ ਵਿਚ ਪੂਜਾ ਜੋਸ਼ੀ ਆਰਟਸ ਗਰੁੱਪ ਨੇ ਪੰਜਾਬ ਵਿਚੋਂ ਪਹਿਲਾ ਸਥਾਨ ਅਤੇ ਵਿਵੇਕ ਰਾਜਪੂਤ ਸਾਇੰਸ ਗਰੁੱਪ ਨੇ ਪੰਜਾਬ ਵਿਚੋਂ ਦੂਜਾ ਸਥਾਨ ਹਾਸਿਲ ਕੀਤਾ। ਸਪੋਰਟਸ ਕੋਟੇ ਵਿਚੋਂ ਰਾਹੁਲ ਸਿੰਘ ਕਾਮਰਸ ਗਰੁੱਪ ਨੇ ਪਹਿਲਾ, ਸੰਜੋਗ ਕੁਮਾਰ ਕੁਸ਼ਵਾਹਾ ਸਾਇੰਸ ਗਰੁੱਪ ਨੇ ਦੂਜਾ, ਪ੍ਰਿਯੰਕਾ ਆਰਟਸ ਗਰੁੱਪ ਨੇ ਤੀਜਾ, ਸ਼ਰਨਜੀਤ ਕੌਰ ਕਾਮਰਸ ਗਰੁੱਪ ਨੇ 6ਵਾਂ, ਦੀਪਕ ਕੁਮਾਰ ਆਰਟਸ ਗਰੁੱਪ ਨੇ 7ਵਾਂ, ਸਾਹਿਲ ਕੁਮਾਰ ਕਾਮਰਸ ਗਰੁੱਪ ਨੇ 9ਵਾਂ, ਜਸਮੀਤ ਕੌਰ ਤੇ ਸਾਹਿਲ ਜੈਨ ਕਾਮਰਸ ਗਰੁੱਪ ਨੇ 11ਵਾਂ ਅਤੇ ਜਸਮੀਤ ਕੌਰ ਆਰਟਸ ਗਰੁੱਪ ਨੇ 14ਵਾਂ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ।
ਦੱਸਣਯੋਗ ਹੈ ਕਿ ਇਸ ਸਕੂਲ ਦੇ ਵਿਦਿਆਰਥੀਆਂ ਨੇ ਪਿਛਲੇ ਸਾਲ ਵੀ ਪੰਜਾਬ ਭਰ ਵਿਚੋਂ ਸਭ ਤੋਂ ਵੱਧ 150 ਦੇ ਕਰੀਬ ਮੈਰਿਟਾਂ ਹਾਸਲ ਕਰਕੇ ਰਿਕਾਰਡ ਤੋੜ ਪ੍ਰਾਪਤੀ ਕੀਤੀ ਸੀ ਤੇ ਐਤਕੀਂ ਮੁੜ ਆਪਣੀ ਲਿਆਕਤ ਦੇ ਝੰਡੇ ਗੱਡ ਦਿੱਤੇ ਹਨ। ਇਸ ਖੁਸ਼ੀ ਦੇ ਮੌਕੇ ਉੱਤੇ ਡਾਇਰੈਕਟਰ ਗੁਰਬਚਨ ਸਿੰਘ ਗਰੇਵਾਲ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਤੋਂ ਇਲਾਵਾ ਸਕੂਲ ਦੇ ਸਾਰੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਸਾਰਿਆਂ ਦੇ ਸਾਂਝੇ ਉਦਮ ਤੇ ਮਿਹਨਤ ਦਾ ਨਤੀਜਾ ਹੈ। ਪ੍ਰਿੰਸੀਪਲ ਹਰਜੀਤ ਕੌਰ ਨੇ ਅਧਿਆਪਕਾਂ ਦੀ ਮਿਹਨਤ ਅਤੇ ਮਾਤਾ-ਪਿਤਾ ਦੇ ਸਹਿਯੋਗ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁੱਭ-ਕਾਮਨਾਵਾਂ ਦਿੱਤੀਆਂ। ਸ਼ਹਿਰ ਦੇ ਹੋਰ ਸਕੂਲਾਂ ਦੇ ਵਿਦਿਆਰਥੀਆਂ ਨੇ ਵੀ ਪਹਿਲੇ 20 ਸਥਾਨਾਂ ਤੋਂ ਇਲਾਵਾ ਮੈਰਿਟ ਸੂਚੀ ਵਿਚ ਅਹਿਮ ਸਥਾਨ ਲੈ ਕੇ ਆਪੋ ਆਪਣੇ ਸਕੂਲਾਂ ਦਾ ਨਾਂਅ ਰੌਸ਼ਨ ਕੀਤਾ ਹੈ। ਇਨ੍ਹਾਂ ਵਿਚ ਆਰ. ਐਸ. ਮਾਡਲ ਸੀਨੀ: ਸੈਕੰ: ਸਕੂਲ ਸ਼ਾਸ਼ਤਰੀ ਨਗਰ ਦੇ ਮੋਹਿਤ ਵਰਮਾ ਨੇ ਲੜਕਿਆਂ ਵਿਚੋਂ ਪੰਜਾਬ ਭਰ ਵਿਚੋਂ ਚੌਥਾ ਜਦਕਿ ਪ੍ਰਵੇਸ਼ ਅਗਰਵਾਲ ਨੇ 96 ਫੀਸਦੀ ਅੰਕਾਂ ਨਾਲ਼ ਪੰਜਾਬ ਵਿਚੋਂ ਅੱਠਵਾਂ ਸਥਾਨ ਹਾਸਲ ਕੀਤਾ ਹੈ। ਇਸੇ ਸਕੂਲ ਦੀ ਮੁਸਕਾਨ ਕਪੂਰ ਨੇ 96.89 ਫੀਸਦੀ ਅੰਕਾਂ ਨਾਲ਼ ਪੰਜਾਬ ਦੀਆਂ ਲੜਕੀਆਂ ਵਿਚੋਂ 18ਵਾਂ ਸਥਾਨ ਹਾਸਲ ਕੀਤਾ। ਸ਼ਾਲੀਮਾਰ ਮਾਡਲ ਸੀਨੀ: ਸੈਕੰ: ਸਕੂਲ ਗੁਰੂ ਅੰਗਦ ਦੇਵ ਕਾਲੋਨੀ ਦੇ ਮਨਵੀਰ ਸਿੰਘ ਨੇ 96.89 ਫੀਸਦੀ ਅੰਕਾਂ ਨਾਲ਼ ਪੰਜਾਬ ਦੇ ਲੜਕਿਆਂ ਵਿਚੋਂ ਪੰਜਵਾਂ, ਢੰਡਾਰੀ ਕਲਾਂ ਦੇ ਐਸ. ਜੀ. ਡੀ. ਗਰਾਮਰ ਸਕੂਲ ਦੇ ਤੁਸ਼ਕਾਰ ਭਾਰਦਵਾਜ ਨੇ 95.56 ਫੀਸਦੀ ਅੰਕਾਂ ਨਾਲ਼ ਪੰਜਾਬ ਵਿਚੋਂ 14ਵਾਂ ਸਥਾਨ ਹਾਸਲ ਕੀਤਾ ਹੈ।
ਸੁਮਾਇਰਾ ਅੰਜੁਮ ਨੇ ਰੱਖੀ ਮੈਰੀਟੋਰੀਅਸ ਸਕੂਲ ਦੀ ਲਾਜ
ਅਕਾਲੀ ਭਾਜਪਾ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਲਈ ਕਰੋੜਾਂ ਰੁਪਏ ਦੀ ਲਾਗਤ ਨਾਲ਼ ਸ਼ੁਰੂ ਕੀਤੇ ਗਏ ਸੀਨੀਅਰ ਸੈਕੰ: ਰਿਹਾਇਸ਼ੀ ਮੈਰੀਟੋਰੀਅਸ ਸਕੂਲਾਂ ਵਿਚ ਭਾਵੇਂ ਦਸਵੀਂ ਵਿਚੋਂ 80 ਫੀਸਦੀ ਤੋਂ ਵੱਧ ਅੰਕ ਹਾਸਲ ਕਰਨ ਵਾਲ਼ੇ ਵਿਦਿਆਰਥੀਆਂ ਨੂੰ ਹੀ ਦਾਖਲਾ ਮਿਲਦਾ ਹੈ ਪਰ ਇਨ੍ਹਾਂ ਵਿਚੋਂ ਬਹੁਤੇ ਵਿਦਿਆਰਥੀ ਬਾਰ੍ਹਵੀਂ ਤੱਕ ਪਹੁੰਚ ਕੇ ਮੈਰਿਟ ਵਿਚ ਆਉਣ ਤੋਂ ਵਾਂਝੇ ਹੀ ਰਹਿ ਜਾਂਦੇ ਨੇ। ਪਿਛਲੇ ਸਾਲ ਵੀ ਲੁਧਿਆਣਾ ਸਕੂਲ ਦੇ ਵਿਦਿਆਰਥੀਆਂ ਦੇ ਹਿੱਸੇ ਸਿਰਫ਼ ਦੋ ਮੈਰਿਟਾਂ ਹੀ ਆਈਆਂ ਸਨ। ਐਤਕੀਂ ਵੀ ਇਕੱਲੀ ਸੁਮਾਇਰਾ ਅੰਜੁਮ ਨੇ ਇਸ ਸਕੂਲ ਦੀ ਲਾਜ ਰੱਖੀ ਹੈ ਜੋ ਕਿ 97.11 ਫੀਸਦੀ ਅੰਕਾਂ ਨਾਲ਼ ਪੰਜਾਬ ਭਰ ਦੀਆਂ ਲੜਕੀਆਂ ਵਿਚੋਂ 13ਵੇਂ ਸਥਾਨ 'ਤੇ ਆਈ ਹੈ।
ਵਿਦਿਆਰਥੀਆਂ ਦਾ ਸਟ੍ਰੀਮ ਵਾਈਜ਼ ਵੇਰਵਾ
ਲੁਧਿਆਣਾ, 23 ਅਪ੍ਰੈਲ (ਪਰਮੇਸ਼ਰ ਸਿੰਘ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਐਲਾਨੇ ਗਏ ਬਾਰ੍ਹਵੀਂ ਦੇ ਨਤੀਜੇ ਵਿਚ ਵੱਖ ਵੱਖ ਸਟ੍ਰੀਮਾਂ ਵਿਚੋਂ ਪੰਜਾਬ ਵਿਚ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲ਼ੇ ਲੁਧਿਆਣੇ ਦੇ ਵਿਦਿਆਰਥੀਆਂ ਦਾ ਵੇਰਵਾ ਇਸ ਤਰ੍ਹਾਂ ਰਿਹਾ:- ਹਿਊਮੈਨਟੀਜ ਵਿਚ ਬੀ. ਸੀ. ਐਮ. ਸਕੂਲ ਜਮਾਲਪੁਰ ਦੀ ਪ੍ਰਾਚੀ ਗੌੜ ਤੇ ਪੁਸ਼ਵਿੰਦਰ ਕੌਰ 100 ਫੀਸਦੀ ਅੰਕਾਂ ਨਾਲ਼ ਪਹਿਲੇ, ਤੇਜਾ ਸਿੰਘ ਸੁਤੰਤਰ ਸਕੂਲ ਦੀ ਪ੍ਰਿਅੰਕਾ 99.33 ਅੰਕਾਂ ਨਾਲ਼ ਦੂਜਾ, ਪੂਜਾ ਜੋਸ਼ੀ ਨੇ 98 ਫੀਸਦੀ ਨਾਲ਼ ਤੀਜਾ ਸਥਾਨ ਹਾਸਲ ਕੀਤਾ। ਕਮਰਸ ਸਟ੍ਰੀਮ ਵਿਚੋਂ ਤੇਜਾ ਸਿੰਘ ਸੁਤੰਤਰ ਸਕੂਲ ਦਾ ਰਾਹੁਲ ਸਿੰਘ 98.67 ਫੀਸਦੀ ਨਾਲ਼ ਪਹਿਲੇ, ਸ਼ਰਨਪ੍ਰੀਤ ਕੌਰ 98.44 ਫੀਸਦੀ ਨਾਲ਼ ਦੂਜੇ ਜਦਕਿ ਜਸਮੀਤ ਕੌਰ 97.33 ਫੀਸਦੀ ਨਾਲ਼ ਤੀਜੇ ਸਥਾਨ 'ਤੇ ਰਹੇ। ਸਾਇੰਸ ਸਟ੍ਰੀਮ ਵਿਚ ਸੰਯੋਗ ਕੁਮਾਰ ਕੁਸ਼ਵਾਹਾ 98 ਫੀਸਦੀ ਨਾਲ਼ ਪਹਿਲੇ, ਵਿਵੇਕ ਰਾਜਪੂਤ 97.56 ਫੀਸਦੀ ਨਾਲ਼ ਦੂਜੇ ਅਤੇ ਮੋਹਿਤ ਵਰਮਾ 97.33 ਫੀਸਦੀ ਅੰਕਾਂ ਨਾਲ਼ ਤੀਜੇ ਸਥਾਨ 'ਤੇ ਰਹੇ।

 

ਤੇਜ਼ ਰਫ਼ਤਾਰ ਕਾਰ ਸੜਕ 'ਤੇ ਲੱਗੇ ਬੋਰਡ ਨਾਲ ਟਕਰਾਈ, 3 ਜ਼ਖ਼ਮੀ

ਲੁਧਿਆਣਾ, 23 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਫਿਰੋਜ਼ਪੁਰ ਸੜਕੇ 'ਤੇ ਪੀ.ਏ.ਯੂ. ਗੇਟ ਨੰਬਰ 1 ਦੇ ਨੇੜੇ ਬੀਤੀ ਅੱਧੀ ਰਾਤ ਤੇਜ਼ ਰਫਤਾਰ ਕਾਰ ਸੜਕ ਦੀ ਉਸਾਰੀ ਕਰ ਰਹੀ ਇਕ ਕੰਪਨੀ ਦੇ ਦਿਸ਼ਾ ਸੂਚਕ ਬੋਰਡ ਨਾਲ ਟਕਰਾ ਗਈ ਸਿੱਟੇ ਵਜੋਂ ਕਾਰ ਵਿਚ ਸਵਾਰ ਤਿੰਨ ਵਿਅਕਤੀ ...

ਪੂਰੀ ਖ਼ਬਰ »

ਪਤਨੀ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਵਾਲਾ ਪਤੀ ਗਿ੍ਫਤਾਰ

ਲੁਧਿਆਣਾ, 23 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)- ਪਤਨੀ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਪਤੀ ਖਿਲਾਫ ਪੁਲਿਸ ਨੇ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਗਿ੍ਫਤਾਰ ਕਰ ਲਿਆ | ਪੁਲਿਸ ਵਲੋਂ ਇਹ ਕਾਰਵਾਈ ਮਿ੍ਤਕ ਲੜਕੀ ਰੋਮੀ ਸ਼ਰਮਾ ਦੇ ਮਾਮੇ ਰਾਮ ਜਨਮ ਵਾਸੀ ...

ਪੂਰੀ ਖ਼ਬਰ »

ਨੀਲੇ ਕਾਰਡ ਧਾਰਕਾਂ ਨੂੰ ਸਸਤੀ ਵੰਡਣ ਦਾ ਕੰਮ ਲਗਪਗ ਹੋਇਆ ਮੁਕੰਮਲ

ਲੁਧਿਆਣਾ 23 ਅਪ੍ਰੈਲ (ਜੋਗਿੰਦਰ ਸਿੰਘ ਅਰੋੜਾ)- ਖੁਰਾਕ ਸਪਲਾਈ ਵਿਭਾਗ ਵੱਲੋਂ ਪੂਰੇ ਜ਼ਿਲ੍ਹੇ ਵਿਚ ਸਸਤੀ ਕਣਕ ਵੰਡਣ ਦਾ ਕੰਮ ਪਿਛਲੇ ਕਾਫੀ ਦਿਨਾਂ ਤੋਂ ਕੀਤਾ ਜਾ ਰਿਹਾ ਹੈ ਜੋ ਕਿ ਲਗਭਗ ਮੁਕੰਮਲ ਹੋਣ ਦੇ ਨੇੜੇ ਹੈ | ਭਾਵੇਂ ਕਿ ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀ/ ...

ਪੂਰੀ ਖ਼ਬਰ »

ਸਕੂਲ ਦੀ 30 ਲੱਖ ਦੀ ਰਕਮ ਖੁਰਦ ਬੁਰਦ ਕਰਨ ਵਾਲੇ ਲੇਖਾਕਾਰ ਖਿਲਾਫ ਕੇਸ ਦਰਜ

ਲੁਧਿਆਣਾ, 23 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਰਾਭਾ ਨਗਰ ਸਥਿਤ ਗੁਰੂ ਨਾਨਕ ਪਬਲਿਕ ਸਕੂਲ ਦੀ 30 ਲੱਖ ਰੁਪਏ ਦੀ ਰਕਮ ਖੁਰਦ-ਬੁਰਦ ਕਰਨ ਵਾਲੇ ਲੇਖਾਕਾਰ ਖਿਲਾਫ ਪੁਲਿਸ ਨੇ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵੱਲੋਂ ਇਹ ਕਾਰਵਾਈ ਸਕੂਲ ਦੇ ...

ਪੂਰੀ ਖ਼ਬਰ »

ਸ਼ਾਮਲਾਟ ਜ਼ਮੀਨ 'ਤੇ ਹੋ ਰਹੀ ਉਸਾਰੀ ਬੰਦ ਕਰਾਉਣ ਸਮੇਂ ਸਥਿਤੀ ਤਣਾਅਪੂਰਨ ਬਣੀ

ਲੁਧਿਆਣਾ, 23 ਅਪ੍ਰੈਲ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਜ਼ੋਨ-ਸੀ ਅਧੀਨ ਪੈਂਦੇ ਮੁਹੱਲਾ ਜਨਤਾ ਨਗਰ 'ਚ ਸੋਮਵਾਰ ਦੁਪਹਿਰ ਨੂੰ ਸਥਿਤੀ ਉਦੋਂ ਤਣਾਅਪੂਰਨ ਹੋ ਗਈ ਜਦ ਸ਼ਾਮਲਾਟ ਜ਼ਮੀਨ ਹੋ ਰਹੀ ਉਸਾਰੀ ਬੰਦ ਕਰਾਉਣ ਲਈ ਚਾਰਾਂ ਜ਼ੋਨਾਂ ਦੇ ਇਮਾਰਤੀ ਸ਼ਾਖਾ ਅਧਿਕਾਰੀ ...

ਪੂਰੀ ਖ਼ਬਰ »

ਲੱਖਾਂ ਦੀ ਨਕਦੀ ਤੇ ਗਹਿਣੇ ਲੁੱਟ ਕੇ ਭੱਜ ਰਹੇ ਲੁਟੇਰਿਆਂ ਨੂੰ ਲੋਕਾਂ ਨੇ ਘੇਰਿਆ

ਲੁਧਿਆਣਾ, 23 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਵੀਜ਼ਨ ਨੰਬਰ 2 ਦੇ ਘੇਰੇ ਅੰਦਰ ਪੈਂਦੇ ਇਲਾਕੇ ਪ੍ਰੇਮ ਨਗਰ ਵਿਚ ਘਰ ਵਿਚ ਜ਼ਬਰੀ ਦਾਖਲ ਹੋ ਕੇ ਔਰਤਾਂ ਨੂੰ ਬੰਦੀ ਬਣਾਉਣ ਉਪਰੰਤ ਲੱਖਾਂ ਦੀ ਨਕਦੀ ਤੇ ਗਹਿਣੇ ਲੁੱਟ ਕੇ ਫਰਾਰ ਹੋ ਰਹੇ ਲੁਟੇਰਿਆਂ ਨੂੰ ਲੋਕਾਂ ਨੇ ...

ਪੂਰੀ ਖ਼ਬਰ »

ਟਰਾਂਸਪੋਰਟ ਵਿਭਾਗ ਤੇ ਟ੍ਰੈਫ਼ਿਕ ਪੁਲਿਸ ਨੇ ਏ.ਟੀ.ਯੂ. ਵਿਖੇ 29ਵਾਂ ਸੜਕ ਸੁਰੱਖਿਆ ਹਫ਼ਤਾ ਆਰੰਭਿਆ

ਲੁਧਿਆਣਾ, 23 ਅਪਰੈਲ (ਪੁਨੀਤ ਬਾਵਾ, ਪਰਮਿੰਦਰ ਸਿੰਘ ਅਹੂਜਾ)- ਟਰਾਂਸਪੋਰਟ ਵਿਭਾਗ ਦੇ ਟ੍ਰੈਫ਼ਿਕ ਪੁਲਿਸ ਵਲੋਂ ਅੱਜ ਏ.ਟੀ.ਯੂ. ਨਾਲ ਸਥਿਤ ਪਾਰਕ ਵਿਖੇ 29ਵਾਂ ਸੜਕ ਸੁਰੱਖਿਆ ਹਫ਼ਤਾ ਅਰੰਭਿਆ ਗਿਆ ਹੈ ਜਿਸ ਵਿੱਚ ਵਿਸ਼ੇਸ਼ ਤੌਰ 'ਤੇ ਸੈਕਟਰੀ ਖੇਤਰੀ ਟਰਾਂਸਪੋਰਟ ...

ਪੂਰੀ ਖ਼ਬਰ »

42 ਮੈਂਬਰੀ ਉੱਚ ਪੱਧਰੀ ਵਫ਼ਦ ਚਾਈਨਾਪਲਾਸਟ ਵਿੱਚ ਹਿੱਸਾ ਲੈਣ ਲਈ ਸ਼ੰਘਾਈ ਪੁੱਜਾ

ਲੁਧਿਆਣਾ, 23 ਅਪਰੈਲ (ਪੁਨੀਤ ਬਾਵਾ)- ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਦਾ 42 ਮੈਂਬਰੀ ਉੱਚ ਪੱਧਰੀ ਵਫ਼ਦ ਚਾਈਨਾਪਲਾਸਟ 2018 ਵਿੱਚ ਹਿੱਸਾ ਲੈਣ ਲਈ ਚੀਨ ਦੇ ਸ਼ਹਿਰ ਸ਼ੰਘਾਈ ਵਿਖੇ ਪੁੱਜ ਗਿਆ ਹੈ | ਚਾਈਨਾਪਲਾਸਟ ਵਿਚ ਹਿੱਸਾ ਲੈਣ ...

ਪੂਰੀ ਖ਼ਬਰ »

ਆਸ਼ੂ ਦੇ ਮੰਤਰੀ ਬਣਨ ਨਾਲ ਬੇਟ ਇਲਾਕੇ ਦਾ ਵਿਕਾਸ ਹੋਵੇਗਾ-ਹੰਬੜਾਂ

ਹੰਬੜਾਂ, 23 ਅਪ੍ਰੈਲ (ਜਗਦੀਸ਼ ਸਿੰਘ ਗਿੱਲ)- ਸੂਬੇ ਦੀ ਕਾਂਗਰਸ ਸਰਕਾਰ ਵਲੋਂ ਲੁਧਿਆਣਾ ਨੂੰ ਦਿੱਤੇ ਮਾਣ ਲਈ ਕਾਂਗਰਸ ਲੀਡਰਸ਼ਿੱਪ ਹਮੇਸ਼ਾ ਹੀ ਆਲ ਇੰਡੀਆਂ ਕਾਂਗਰਸ ਦੇ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਅਤੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਣੀ ...

ਪੂਰੀ ਖ਼ਬਰ »

ਚੋਰ ਗਰੋਹ ਦਾ ਮੈਂਬਰ ਚੋਰੀਸ਼ੁਦਾ ਐਕਟਿਵਾ ਸਮੇਤ ਕਾਬੂ

ਲੁਧਿਆਣਾ, 23 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਚੋਰ ਗਰੋਹ ਦੇ ਇਕ ਸਰਗਨੇ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਇਕ ਚੋਰੀਸ਼ੁਦਾ ਐਕਟਿਵਾ ਬਰਾਮਦ ਕੀਤਾ ਹੈ | ਐਸ.ਐਚ.ਓ. ਮੁਹੰਮਦ ਜਮੀਲ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ...

ਪੂਰੀ ਖ਼ਬਰ »

ਵਿਧੂ ਜੈਨ ਦੇ ਕਾਤਲਾਂ ਨੂੰ ਫਾਂਸੀ ਲਗਾਉਣ ਤੱਕ ਸੰਘਰਸ਼ ਜਾਰੀ ਰਹੇਗਾ-ਧੀਮਾਨ

ਲੁਧਿਆਣਾ, 23 ਅਪ੍ਰੈਲ (ਕਵਿਤਾ ਖੁੱਲਰ)-ਸ੍ਰੀ ਹਿੰਦੂ ਨਿਆਂ ਪੀਠ ਅਤੇ ਹਿੰਦੂ ਸਿੱਖ ਜਾਗਿ੍ਤੀ ਸੈਨਾ ਦੇ ਯੂਥ ਵਿੰਗ ਦੇ ਸੂਬਾਈ ਆਗੂ ਮੋਹਿਤ ਸਿਆਲ ਅਤੇ ਜ਼ਿਲ੍ਹਾ ਪ੍ਰਧਾਨ ਯੋਗੇਸ਼ ਧੀਮਾਨ ਨੇ ਮਲੇਰਕੋਟਲਾ ਵਿਚ ਅਣਪਛਾਤੇ ਵਿਅਕਤੀਆਂ ਵਲੋਂ ਵਿਦਿਆਰਥੀ ਵਿਧੂ ਜੈਨ ਦਾ ...

ਪੂਰੀ ਖ਼ਬਰ »

ਆਸ਼ੂ ਉਤੇ ਕੇਵਲ ਲੁਧਿਆਣਾ ਨਹੀਂ ਬਲਕਿ ਸਮੁੱਚੇ ਪੰਜਾਬ ਦੇ ਲੋਕਾਂ ਨੂੰ ਬਹੁਤ ਆਸਾਂ ਹਨ-ਮੱਕੜ

ਲੁਧਿਆਣਾ, 23 ਅਪ੍ਰੈਲ (ਕਵਿਤਾ ਖੁੱਲਰ)- ਕੈਪਟਨ ਸਰਕਾਰ ਵਲੋਂ ਲੁਧਿਆਣਾ ਦੇ ਵਿਧਾਇਕ ਭਾਰਤ ਭੂਸ਼ਨ ਆਸ਼ੂ ਨੂੰ ਬਤੌਰ ਕੈਬਨਿਟ ਮੰਤਰੀ ਸ਼ਾਮਿਲ ਕਰਨਾ ਕੇਵਲ ਲੁਧਿਆਣਾ ਹੀ ਨਹੀਂ ਬਲਕਿ ਸਮੁੱਚੇ ਪੰਜਾਬ ਦੇ ਲੋਕਾਂ ਲਈ ਮਾਣ ਵਾਲੀ ਗੱਲ ਹੈ | ਇਹ ਵਿਚਾਰ ਸੁਰਿੰਦਰ ਸਿੰਘ ...

ਪੂਰੀ ਖ਼ਬਰ »

ਗੰਦਗੀ ਭਰੇ ਮਾਹੌਲ ਵਿਚ ਹੈਂਕੜ ਨਾਲ ਵਿੱਕ ਰਿਹਾ ਹੈ ਜਾਨਵਰਾਂ ਦਾ ਮਾਸ

ਢੰਡਾਰੀ ਕਲਾਂ, 23 ਅਪ੍ਰੈਲ (ਪਰਮਜੀਤ ਸਿੰਘ ਮਠਾੜੂ)- ਵਾਰਡ ਨੰ: 28 ਢੰਡਾਰੀ ਖੁਰਦ ਇਲਾਕੇ ਵਿਚ ਜਾਨਵਰਾਂ ਦਾ ਮਾਸ ਖੁਲ੍ਹੇ ਤੌਰ 'ਤੇ ਵਿੱਕ ਰਿਹਾ ਹੈ | ਇਨ੍ਹਾਂ ਦੁਕਾਨਦਾਰਾਂ ਨੂੰ ਕਿਸੇ ਵੀ ਵਿਭਾਗ ਤੋਂ ਡਰ ਦਿਖਾਈ ਨਹੀਂ ਦਿੰਦਾ | ਦਸਮੇਸ਼ ਮਾਰਕੀਟ ਦੇ ਬਾਹਰ ਮੱਖੀਆਂ ਦੇ ...

ਪੂਰੀ ਖ਼ਬਰ »

ਗੁਰਜਤਿੰਦਰ ਸਿੰਘ ਰੰਧਾਵਾ ਦੀਆਂ ਪੁਸਤਕਾਂ ਅੱਜ ਹੋਣਗੀਆਂ ਲੋਕ ਅਰਪਣ

ਲੁਧਿਆਣਾ, 23 ਅਪ੍ਰੈਲ (ਕਵਿਤਾ ਖੁੱਲਰ)-ਪਰਵਾਸੀ ਲੇਖਕ ਤੇ ਪੰਜਾਬ ਮੇਲ ਯੂ. ਐਸ. ਏ. ਦੇ ਮੁੱਖ ਸੰਪਾਦਕ ਗੁਰਜਤਿੰਦਰ ਸਿੰਘ ਰੰਧਾਵਾ ਦੀਆਂ ਲਿਖੀਆਂ ਤਿੰਨ ਪੁਸਤਕਾਂ 24 ਅਪ੍ਰੈਲ ਨੂੰ ਪੰਜਾਬੀ ਭਵਨ ਵਿਖੇ ਲੋਕ ਅਰਪਣ ਕੀਤੀਆਂ ਜਾਣਗੀਆਂ | ਰਵਿੰਦਰ ਰੰਗੂਵਾਲ ਨੇ ਦੱਸਿਆ ਕਿ ਇਹ ...

ਪੂਰੀ ਖ਼ਬਰ »

ਕਾਰੋਬਾਰੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾਵੇ-ਮੱਕੜ

ਲੁਧਿਆਣਾ 23 ਅਪ੍ਰੈਲ (ਜੋਗਿੰਦਰ ਸਿੰਘ ਅਰੋੜਾ)- ਸ਼ਹਿਰ ਦੇ ਅੰਦਰੂਨੀ ਹਿੱਸਿਆਂ ਵਿਚ ਸਥਿਤ ਕਾਰੋਬਾਰੀਆਂ ਨੂੰ ਵੱਖ-ਵੱਖ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਨਾਲ ਉਨ੍ਹਾਂ ਦੇ ਸਮੇਂ ਦੀ ਬਰਬਾਦੀ ਹੋਣ ਦੇ ਨਾਲ ਨਾਲ ਕਾਰੋਬਾਰ ਵੀ ਪ੍ਰਭਾਵਿਤ ਹੁੰਦਾ ਹੈ | ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਦਾ ਚਿੱਤਰ ਤੇ ਸ਼ਾਲ ਭੇਟ ਕਰ ਕੇ ਐਸ.ਪੀ. ਸਿੰਘ ਦਾ ਸਨਮਾਨ

ਲੁਧਿਆਣਾ, 23 ਅਪ੍ਰੈਲ (ਕਵਿਤਾ ਖੁੱਲਰ)- ਪੀ.ਏ.ਯੂ. ਐਸ.ਸੀ./ਬੀ.ਸੀ. ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਸਬੰਧੀ ਸਮਾਗਮ ਪੀ.ਏ.ਯੂ. ਵਿਖੇ ਸਥਿਤ ਸ਼ਹੀਦ ਭਗਤ ਸਿੰਘ ਆਡੀਟੋਰੀਅਮ ਕਰਵਾਇਆ ਗਿਆ | ਸਮਾਗਮ ਦੀ ਆਰੰਭਤਾ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਦਾ ਚਿੱਤਰ ਤੇ ਸ਼ਾਲ ਭੇਟ ਕਰਕੇ ਐਸ.ਪੀ. ਸਿੰਘ ਦਾ ਸਨਮਾਨ

ਲੁਧਿਆਣਾ, 23 ਅਪਰੈਲ (ਪੁਨੀਤ ਬਾਵਾ)- ਲੁਧਿਆਣਾ ਸਿਲਾਈ ਮਸ਼ੀਨ ਇੰਡਸਟਰੀਜ਼ ਐਸੋਸੀਏਸ਼ਨ ਦੀ ਇਕ ਉੱਚ ਪੱਧਰੀ ਮੀਟਿੰਗ ਪ੍ਰਧਾਨ ਅਮਰਜੀਤ ਸਿੰਘ ਡਿੰਪਲ ਸਵੈਨ ਅਤੇ ਚੇਅਰਮੈਨ ਜਗਬੀਰ ਸਿੰਘ ਸੋਖੀ ਦੀ ਅਗਵਾਈ ਵਿੱਚ ਹੋਈ ਜਿਸ ਵਿੱਚ ਪਿੱਗ ਆਈਰਨ ਦੀਆਂ ਕੀਮਤਾਂ ਵਿੱਚ ...

ਪੂਰੀ ਖ਼ਬਰ »

ਕਾਂਗਰਸੀ ਸੰਸਦ ਮੈਂਬਰਾਂ ਖਿਲਾਫ ਵਿਧਾਨ ਸਭਾ ਵਿਚ ਨਿੰਦਾ ਪ੍ਰਸਤਾਵ ਲਿਆਉਣ ਲਈ ਵਿਧਾਇਕ ਬੈਂਸ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਲੁਧਿਆਣਾ, 23 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)- ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਸੁਪਰੀਮ ਕੋਰਡ ਦੇ ਮੁੱਖ ਜਸਟਿਸ ਦੀਪਕ ਮਿਸ਼ਰਾ ਖਿਲਾਫ ਕਾਂਗਰਸੀ ਸੰਸਦ ਮੈਂਬਰਾਂ ਵਲੋਂ ਰਾਜ ਸਭਾ ਵਿਚ ਮਹਾਦੇਸ਼ ਦਾ ਮਤਾ ਲਿਆਉਣ ਲਈ ਪੰਜਾਬ ...

ਪੂਰੀ ਖ਼ਬਰ »

ਡੇਹਲੋਂ ਪੁਲਿਸ ਨੂੰ ਮਿਲੀ ਅਣਪਛਾਤੀ ਲਾਸ਼ ਦੀ ਸ਼ਨਾਖਤ ਸਮੇਂ ਕਤਲ ਨਿਕਲਿਆ

ਡੇਹਲੋਂ, 23 ਅਪ੍ਰੈਲ( ਅੰਮਿ੍ਤਪਾਲ ਸਿੰਘ ਕੈਲੇ)- ਪੁਲਿਸ ਕਮਿਸ਼ਨਰ ਲੁਧਿਆਣਾ ਅਧੀਨ ਪੈਂਦੇ ਥਾਣਾ ਡੇਹਲੋਂ ਪੁਲਿਸ ਨੂੰ 18 ਅਪ੍ਰੈਲ ਨੂੰ ਮਿਲੀ ਇਕ ਅਣਪਛਾਤੀ ਲਾਸ਼ ਮਾਮਲੇ ਨੇ ਉਸ ਸਮੇਂ ਨਵਾਂ ਮੋੜ ਲਿਆ, ਜਦੋਂ ਲਾਸ਼ ਦੀ ਸ਼ਨਾਖਤ ਕਰਨ ਸਮੇਂ ਕਤਲ ਦਾ ਮਾਮਲਾ ਸਾਹਮਣੇ ਆਇਆ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਵਿਚ ਭਗੌੜਾ ਕਾਬੂ

ਲੁਧਿਆਣਾ, 23 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)- ਪੀ.ਓ. ਸਟਾਫ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਵਿਚ ਲੋੜੀਂਦੇ ਭਗੌੜੇ ਨੂੰ ਗਿ੍ਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ...

ਪੂਰੀ ਖ਼ਬਰ »

ਨਗਰ ਨਿਗਮ ਕਰਮਚਾਰੀਆਂ ਨੂੰ ਤਨਖਾਹ ਨਾ ਮਿਲਣ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਲੁਧਿਆਣਾ, 23 ਅਪ੍ਰੈਲ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਕਰਮਚਾਰੀਆਂ ਨੂੰ ਮਾਰਚ 2018 ਮਹੀਨੇ ਦੀ 23 ਅਪ੍ਰੈਲ ਤੱਕ ਤਨਖਾਹ ਨਾ ਮਿਲਣ ਵਿਰੁੱਧ ਮਿਊਾਸਪਲ ਕਰਮਚਾਰੀ ਸੰਯੁਕਤ ਕਮੇਟੀ ਵਲੋਂ ਕਾਮਰੇਡ ਵਿਜੇ ਕੁਮਾਰ, ਗੁਰਜੀਤ ਸਿੰਘ ਜਗਪਾਲ, ਭਗੀਰਥ ਪਾਲੀਵਾਲ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਕਈ ਹਸਪਤਾਲ 'ਤੇ ਅਚਨਚੇਤ ਛਾਪੇਮਾਰੀ, 6 ਹਸਪਤਾਲ ਨਿਯਮਾਂ ਦੀ ਉਲੰਘਣਾ ਕਰਦੇ ਮਿਲੇ

ਲੁਧਿਆਣਾ, 23 ਅਪਰੈਲ (ਪੁਨੀਤ ਬਾਵਾ)- ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਸੂਬੇ ਭਰ ਵਿੱਚ 38 ਟੀਮਾਂ ਬਣਾ ਕੇ ਹਸਪਤਾਲਾਂ ਵਿੱਚ ਵਾਤਾਵਰਣ ਨਿਯਮਾਂ ਦੀ ਉਲੰਘਣਾ ਕਰਨ ਖਿਲਾਫ਼ ਕਾਰਵਾਈ ਕੀਤੀ ਗਈ ਸੀ, ਜਿਸ ਤਹਿਤ ਲੁਧਿਆਣਾ ਦਿਹਾਤੀ ਤੇ ਲੁਧਿਆਣਾ ਸ਼ਹਿਰ ਦੇ 6 ...

ਪੂਰੀ ਖ਼ਬਰ »

ਸਰਕਾਰ ਨੇ ਜਲਦ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਕਰਾਂਗੇ-ਅਧਿਆਪਕ

ਲੁਧਿਆਣਾ, 23 ਅਪੈ੍ਰਲ (ਬੀ.ਐਸ.ਬਰਾੜ)- ਪ੍ਰਾਈਵੇਟ ਏਡਿਡ ਕਾਲਜਾਂ ਦੇ 1925 ਕੰਟਰੈਕਟ ਕਾਲਜ ਅਧਿਆਪਕਾਂ ਵਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਸੰਬੰਧੀ ਸੂਬਾ ਸਰਕਾਰ ਖਿਲਾਫ਼ ਸੰਘਰਸ਼ ਦਾ ਐਲਾਨ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਏਡਿਡ ਕਾਲਜਾਂ ਦੇ ਅਸਿਸਟੈਂਟ ...

ਪੂਰੀ ਖ਼ਬਰ »

ਔਰਤ ਦੀ ਦਲੇਰੀ ਸਦਕਾ ਲੁਟੇਰੇ ਲੁੱਟ ਦੇ ਮਕਸਦ 'ਚ ਹੋਏ ਨਾਕਾਮ

ਲੁਧਿਆਣਾ, 23 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਕੋਤਵਾਲੀ ਦੇ ਘੇਰੇ ਅੰਦਰ ਪੈਂਦੀ ਰਮਨ ਮਾਰਕੀਟ ਵਿਚ ਅੱਜ ਰਾਤ ਔਰਤ ਦੀ ਦਲੇਰੀ ਸਦਕਾ ਲੁਟੇਰੇ ਆਪਣੇ ਲੁੱਟ ਦੇ ਮਕਸਦ ਵਿਚ ਕਾਮਯਾਬ ਨਹੀਂ ਹੋ ਸਕੇ ਪਰ ਲੁਟੇਰਿਆਂ ਵਲੋਂ ਕੀਤੇ ਹਮਲੇ ਵਿਚ ਔਰਤ ਗੰਭੀਰ ਜ਼ਖ਼ਮੀ ਹੋ ...

ਪੂਰੀ ਖ਼ਬਰ »

ਔਰਤ ਦੀ ਦਲੇਰੀ ਸਦਕਾ ਲੁਟੇਰੇ ਲੁੱਟ ਦੇ ਮਕਸਦ 'ਚ ਹੋਏ ਨਾਕਾਮ

ਲੁਧਿਆਣਾ, 23 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਕੋਤਵਾਲੀ ਦੇ ਘੇਰੇ ਅੰਦਰ ਪੈਂਦੀ ਰਮਨ ਮਾਰਕੀਟ ਵਿਚ ਅੱਜ ਰਾਤ ਔਰਤ ਦੀ ਦਲੇਰੀ ਸਦਕਾ ਲੁਟੇਰੇ ਆਪਣੇ ਲੁੱਟ ਦੇ ਮਕਸਦ ਵਿਚ ਕਾਮਯਾਬ ਨਹੀਂ ਹੋ ਸਕੇ ਪਰ ਲੁਟੇਰਿਆਂ ਵਲੋਂ ਕੀਤੇ ਹਮਲੇ ਵਿਚ ਔਰਤ ਗੰਭੀਰ ਜ਼ਖ਼ਮੀ ਹੋ ...

ਪੂਰੀ ਖ਼ਬਰ »

ਦਿਲ ਦਾ ਡਾਕਟਰ ਬਣਨਾ ਚਾਹੁੰਦੈ ਦੂਜੇ ਸਥਾਨ 'ਤੇ ਰਿਹਾ ਸੰਯੋਗ ਕੁਸ਼ਵਾਹਾ

ਲੁਧਿਆਣਾ, 23 ਅਪ੍ਰੈਲ (ਪਰਮੇਸ਼ਰ ਸਿੰਘ)-ਹੌਜ਼ਰੀ 'ਚ ਡਿਜ਼ਾਈਨਰ ਵਜੋਂ ਸੇਵਾ ਕਰਦੇ ਨਿਰਮਲ ਕੁਸ਼ਵਾਹਾ ਅਤੇ ਘਰੇਲੂ ਸੁਆਣੀ ਦੇਵਾਂਤੀ ਦੇਵੀ ਦੇ ਹੋਣਹਾਰ ਬੇਟੇ ਸੰਯੋਗ ਕੁਮਾਰ ਕੁਸ਼ਵਾਹਾ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ 'ਚ 98 ...

ਪੂਰੀ ਖ਼ਬਰ »

ਨੌਜਵਾਨ ਤੋਂ ਨਕਦੀ ਲੁੱਟ ਕੇ ਭੱਜ ਰਿਹਾ ਲੁਟੇਰਾ ਕਾਬੂ

ਲੁਧਿਆਣਾ, 23 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਗੋਬਿੰਦ ਨਗਰ ਵਿਚ ਨੌਜਵਾਨ ਪਾਸੋਂ ਨਕਦੀ ਲੁੱਟ ਕੇ ਭੱਜ ਰਹੇ ਲੁਟੇਰਿਆਂ ਵਿਚੋਂ ਇਕ ਨੂੰ ਕਾਬੂ ਕਰ ਲਿਆ ਹੈ | ਜਾਣਕਾਰੀ ਅਨੁਸਾਰ ਕਰੀਮਪੁਰਾ ਦੇ ਰਹਿਣ ਵਾਲਾ ਵਿਕਾਸ ਕੁਮਾਰ ...

ਪੂਰੀ ਖ਼ਬਰ »

24 ਤੋਂ 30 ਅਪ੍ਰੈਲ ਤੱਕ ਪਿੰਡਾਂ ਵਿੱਚ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ-ਸਿਵਲ ਸਰਜਨ

ਲੁਧਿਆਣਾ, 23 ਅਪ੍ਰੈੱਲ (ਸਲੇਮਪਰੀ)- ਸੂਬੇ ਦੇ ਦੂਰ-ਦਰਾਜ ਖੇਤਰਾਂ ਵਿੱਚ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਮੈਡੀਕਲ ਮੋਬਾਈਲ ਯੂਨਿਟ' ਤਹਿਤ 24 ਤੋਂ 30 ਅਪ੍ਰੈੱਲ ਤੱਕ ਕਮਿਊਨਿਟੀ ਸਿਹਤ ਕੇਂਦਰ ਕੂੰਮ ਕਲਾਂ ਅਧੀਨ ਪੈਂਦੇ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਦੇ 28 ਨਮੂਨੇ ਭਰੇ

ਲੁਧਿਆਣਾ, 23 ਅਪ੍ਰੈਲ (ਸਲੇਮਪੁਰੀ)-ਸਿਵਲ ਸਰਜਨ ਡਾ. ਪਰਵਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਡਾਕਟਰ ਦਿਲਜੋਤ ਸਿੰਘ ਆਈ. ਡੀ. ਐਸ. ਪੀ., ਜ਼ਿਲ੍ਹਾ ਐਪੀਡੀਮੋਲੋਜਿਸਟ ਦੀ ਟੀਮ ਵਲੋਂ ਮਾਨੂੰਪੁਰ ਇਲਾਕਾ ਵਿਚ ਚੱਲ ਰਹੇ ਵੱਖ-ਵੱਖ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿਚੋਂ ...

ਪੂਰੀ ਖ਼ਬਰ »

ਨੌਜਵਾਨ ਵਰਗ ਨੂੰ ਗੁਰਸ਼ਬਦ ਨਾਲ ਜੋੜਨ ਦਾ ਗੁਰਮਤਿ ਪ੍ਰਚਾਰ ਮਿਸ਼ਨ ਵਿਸ਼ੇਸ਼ ਉਪਰਾਲਾ ਕਰ ਰਿਹਾ ਹੈ-ਲੀਲ

ਲੁਧਿਆਣਾ, 23 ਅਪ੍ਰੈਲ (ਕਵਿਤਾ ਖੁੱਲਰ)- ਨੌਜਵਾਨ ਵਰਗ ਨੂੰ ਗੁਰਸ਼ਬਦ ਨਾਲ ਜੋੜਨ ਲਈ ਨੌਜਵਾਨਾਂ ਸਿੱਖੀ ਸਰੂਪ ਚਿਹਰਿਆਂ ਲਿਆਉਣ ਲਈ ਵਿਸ਼ੇਸ਼ ਤੌਰ 'ਤੇ ਜੋ ਉਪਰਾਲਾ ਗੁਰਮਤਿ ਪ੍ਰਚਾਰ ਮਿਸ਼ਨ ਦੇ ਮੁੱਖ ਸੇਵਾਦਾਰ ਬਾਬਾ ਸਰਬਜੋਤ ਸਿੰਘ ਡਾਂਗੋਂ ਕਰ ਰਹੇ ਇਹ ਬਹੁਤ ਹੀ ...

ਪੂਰੀ ਖ਼ਬਰ »

ਸੈਕਟਰੀ ਖੇਤਰੀ ਟਰਾਂਸਪੋਰਟ ਅਥਾਰਿਟੀ ਨੇ 10 ਵਾਧੂ ਭਾਰ ਲੈ ਕੇ ਜਾਣ ਵਾਲੇ ਵਾਹਨਾਂ ਨੂੰ ਕੀਤਾ ਬੰਦ

ਲੁਧਿਆਣਾ, 23 ਅਪਰੈਲ (ਪੁਨੀਤ ਬਾਵਾ)- ਤੇਜ਼ ਗਤੀ ਨਾਲ ਵਾਹਨ ਚਲਾਉਣ ਵਾਲੇ ਤੇ ਨਿਯਮ ਨਾਲੋਂ ਜ਼ਿਆਦਾ ਭਾਰ ਲੱਦਣ ਵਾਲੇ ਵਾਹਨਾਂ ਦੇ ਖਿਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਅੱਜ ਸੈਕਟਰੀ ਖੇਤਰੀ ਟਰਾਂਸਪੋਰਟ ਅਥਾਰਿਟੀ ਲਵਜੀਤ ਕੌਰ ਕਲਸੀ ਨੇ ਵੱਖ-ਵੱਖ ਥਾਂਈ ਨਾਕਿਆਂ ...

ਪੂਰੀ ਖ਼ਬਰ »

ਹਲਵਾਈ ਐਸੋਸੀਏਸ਼ਨ ਪੰਜਾਬ ਦਾ ਸਾਲਾਨਾ ਸਮਾਗਮ

ਲੁਧਿਆਣਾ, 23 ਅਪ੍ਰੈਲ (ਅਮਰੀਕ ਸਿੰਘ ਬੱਤਰਾ)- ਪੰਜਾਬ ਹਲਵਾਈ ਐਸੋਸੀਏਸ਼ਨ ਵਲੋਂ ਲੁਧਿਆਣਾ ਯੂਨਿਟ ਦੇ ਸਹਿਯੋਗ ਨਾਲ ਸਾਲਾਨਾ ਸਮਾਗਮ ਕਮ ਪ੍ਰਦਰਸ਼ਨ ਕਰਾਇਆ ਗਿਆ ਜਿਸ ਦਾ ਉਦਘਾਟਨ ਗਰੁੱਪ ਲਵਲੀ ਗਰੁੱਪ ਜਲੰਧਰ ਦੇ ਚੇਅਰਮੈਨ ਰਮੇਸ਼ ਮਿੱਤਲ ਨੇ ਕੀਤਾ | ਸਮਾਗਮ ਨੂੰ ...

ਪੂਰੀ ਖ਼ਬਰ »

ਹਿਸਾਬ ਦੀ ਅਧਿਆਪਕ ਬਣਨਾ ਚਾਹੁੰਦੀ ਹੈ ਖੇਡ ਸ਼ੇ੍ਰਣੀ 'ਚ ਤੀਜੇ ਸਥਾਨ 'ਤੇ ਰਹੀ ਪਿ੍ਅੰਕਾ

ਲੁਧਿਆਣਾ, 23 ਅਪ੍ਰੈਲ (ਪਰਮੇਸ਼ਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਦੇ ਅੱਜ ਐਲਾਨੇ ਨਤੀਜੇ ਵਿਚ 99.33 ਫੀਸਦੀ ਅੰਕਾਂ ਨਾਲ਼ ਪੰਜਾਬ ਭਰ ਵਿਚੋਂ ਤੀਜਾ ਸਥਾਨ ਹਾਸਲ ਕਰਨ ਵਾਲ਼ੀ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸਕੂਲ ਦੀ ਹੋਣਹਾਰ ...

ਪੂਰੀ ਖ਼ਬਰ »

ਵਾਟਰ ਸਪਲਾਈ ਮਹਿਕਮਾ ਕੁੰਭਕਰਨੀ ਨੀਂਦ 'ਚ

ਮੁੱਲਾਂਪੁਰ-ਦਾਖਾ, 23 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ ਨਗਰ ਕੌਾਸਲਾਂ ਅੰਦਰ ਜਲ ਸਪਲਾਈ, ਸੀਵਰੇਜ ਪ੍ਰਬੰਧਾਂ ਨੂੰ ਸਥਾਨਕ ਸਰਕਾਰਾਂ ਵਿਭਾਗ ਤੋਂ ਵੱਖ ਕਰਕੇ ਪੰਜਾਬ ਵਾਟਰ ਸਪਲਾਈ, ਸੀਵਰੇਜ ਬੋਰਡ ਨਾਲ ਜੋੜੇ ਜਾਣ ਵਾਲੇ ਦਿਨ ਤੋਂ ਲੈ ਕੇ ਮੰਡੀ ...

ਪੂਰੀ ਖ਼ਬਰ »

ਤਹਿਬਾਜ਼ਾਰੀ ਸ਼ਾਖਾ ਨੇ ਸੜਕਾਂ 'ਤੇ ਹਟਾਏ ਨਾਜਾਇਜ਼ ਕਬਜ਼ੇ

ਲੁਧਿਆਣਾ, 23 ਅਪ੍ਰੈਲ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਦੀ ਤਹਿਬਾਜ਼ਾਰੀ ਸ਼ਾਖਾ ਵਲੋਂ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸੜਕਾਂ ਉਪਰ ਕੀਤੇ ਨਾਜਾਇਜ਼ ਕਬਜ਼ੇ ਹਟਾਉਣ ਲਈ ਵਿਸ਼ੇਸ਼ ਮੁਹਿੰਮ ਆਰੰਭ ਕੀਤੀ ਗਈ ਅਤੇ ਕਬਜ਼ੇ ਹਟਾਉਣ ਦੇ ਨਾਲ ਨਾਲ ਦੁਕਾਨਦਾਰਾਂ ...

ਪੂਰੀ ਖ਼ਬਰ »

ਲੁਧਿਆਣਾ-ਖਰੜ ਸੜਕ ਦਾ ਕੰਮ ਵਿਚਾਲੇ ਲਟਕਣ ਕਰਕੇ ਦੁਕਾਨਦਾਰਾਂ ਤੇ ਕਾਰੋਬਾਰੀਆਂ ਦਾ ਕੰਮ ਠੱਪ

ਲੁਧਿਆਣਾ, 23 ਅਪ੍ਰੈਲ (ਪੁਨੀਤ ਬਾਵਾ)- ਲੁਧਿਆਣਾ-ਖਰੜ ਸੜਕ ਦਾ ਕੰਮ ਜਮਾਲਪੁਰ ਚੌਕ ਤੋਂ ਵੀਰ ਪੈਲੇਸ ਚੌਕ ਤੱਕ ਵਿਚਾਲੇ ਲਟਕਣ ਕਰਕੇ ਦੁਕਾਨਦਾਰਾਂ ਤੇ ਕਾਰੋਬਾਰੀਆਂ ਦਾ ਕੰਤ ਠੱਪ ਹੋ ਗਿਆ ਹੈ ਜਿਸ ਤੋਂ ਦੁਖੀ ਕਾਰੋਬਾਰੀਆਂ ਦੀ ਜਥੇਬੰਦੀ ਚੰਡੀਗੜ੍ਹ ਰੋਡ ਜਮਾਲਪੁਰ ...

ਪੂਰੀ ਖ਼ਬਰ »

ਬਸਪਾ ਨੇ ਅੰਬੇਡਕਰ ਚੌਕ ਤੋਂ ਡੀ. ਸੀ. ਦਫਤਰ ਤੱਕ ਮੋਟਰ ਸਾਈਕਲ ਰੈਲੀ ਕੀਤੀ

ਲੁਧਿਆਣਾ, 23 ਅਪ੍ਰੈਲ (ਪਰਮੇਸ਼ਰ ਸਿੰਘ)- ਬਹੁਜਨ ਸਮਾਜ ਪਾਰਟੀ ਦੇ ਸੈਂਕੜੇ ਵਰਕਰਾਂ ਨੇ ਕੇਂਦਰ ਤੇ ਸੂਬਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਫਿਰਕੂਵਾਦ ਨੂੰ ਹੱਲਾਸ਼ੇਰੀ ਦੇਣ ਦੇ ਵਿਰੋਧ ਵਿਚ ਅੰਬੇਡਕਰ ਚੌਕ ਤੋਂ ਮੋਟਰ ਸਾਈਕਲ ਰੋਸ ਮਾਰਚ ਕੱਢਿਆ ਅਤੇ ਡਿਪਟੀ ...

ਪੂਰੀ ਖ਼ਬਰ »

ਵਿਧਾਇਕ ਭਾਰਤ ਭੂਸ਼ਣ ਆਸ਼ੂ ਦੇ ਮੰਤਰੀ ਬਣਨ ਤੇ ਲੁਧਿਆਣਾ ਵਾਸੀਆਂ ਨੂੰ ਮਿਲਿਆ ਸਨਮਾਨ-ਦੂਖੀਆ

ਲੁਧਿਆਣਾ, 23 ਅਪ੍ਰੈਲ (ਕਵਿਤਾ ਖੁੱਲਰ)-ਭਾਈ ਘਨੱ੍ਹਈਆ ਸੇਵਾ ਸੁਸਾਇਟੀ ਦੇ ਪ੍ਰਧਾਨ ਯਾਦਵ ਸਿੰਘ ਦੂਖੀਆ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਆਰਾ ਆਪਣੇ ਕੈਬਨਿਟ ਵਿੱਚ ਲੁਧਿਆਣਾ ਦੇ ਵਿਧਾਇਕ ਭਾਰਤ ਭੂਸ਼ਣ ਆਸ਼ੂ ਨੂੰ ਕੈਬਨਿਟ ਮੰਤਰੀ ਦਾ ...

ਪੂਰੀ ਖ਼ਬਰ »

ਭਾਰਤ ਭੂਸ਼ਨ ਆਸ਼ੂ ਦੇ ਕੈਬਨਿਟ ਮੰਤਰੀ ਬਣਨ ਨਾਲ ਸ਼ਹਿਰਵਾਸੀਆਂ 'ਚ ਖੁਸ਼ੀ ਦੀ ਲਹਿਰ

ਲੁਧਿਆਣਾ, 23 ਅਪ੍ਰੈਲ (ਜੁਗਿੰਦਰ ਸਿੰਘ ਅਰੋੜਾ)- ਪੰਜਾਬ ਸਰਕਾਰ ਵਲੋਂ ਸ੍ਰੀ ਭਾਰਤ ਭੂਸ਼ਨ ਆਸ਼ੂ ਨੂੰ ਕੈਬਨਿਟ ਮੰਤਰੀ ਦਾ ਦਰਜ਼ਾ ਦੇਣ 'ਤੇ ਸ਼ਹਿਰਵਾਸੀਆਂ ਵਿਚ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਵਧਾਈਆਂ ਦੇਣ ਦੇ ਨਾਲ ਨਾਲ ਉਨ੍ਹਾਂ ਦਾ ...

ਪੂਰੀ ਖ਼ਬਰ »

ਮਾਨਵਤਾ ਦੀ ਸੇਵਾ ਵੱਡਾ ਪੁੰਨ ਹੈ- ਸੰਧੂ, ਘੁੰਮਣ

ਲੁਧਿਆਣਾ, 23 ਅਪ੍ਰੈਲ (ਸਲੇਮਪੁਰੀ)- ਦੁੱਖੀਆਂ ਤੇ ਮਰੀਜਾਂ ਦੀ ਸੇਵਾ ਵੱਡਾ ਪੁੰਨ ਹੁੰਦਾ ਹੈ, ਇਸ ਲਈ ਰੁਝੇਵਿਆਂ ਭਰੀ ਜਿੰਦਗੀ ਵਿਚੋਂ ਕੁਝ ਨਾ ਕੁੱਝ ਸਮਾਂ ਇਨ੍ਹਾਂ ਲਈ ਜ਼ਰੂਰ ਕੱਢਣਾ ਚਾਹੀਦਾ ਹੈ | ਇਹ ਵਿਚਾਰ ਨਗਰ ਨਿਗਮ ਦੇ ਮੇਅਰ ਬਲਕਾਰ ਸੰਧੂ ਨੇ ਭਾਰਤ ਵਿਕਾਸ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਦੇ ਸ਼ਬਦ ਗਾਇਨ ਮੁਕਾਬਲੇ ਕਰਵਾਏ

ਲੁਧਿਆਣਾ, 23 ਅਪ੍ਰੈਲ (ਕਵਿਤਾ ਖੁੱਲਰ)-ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਨੂੰ ਲੈ ਕੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਸਕੂਲੀ ਬੱਚਿਆਂ ਦੇ ਸ਼ਬਦ ਗਾਇਨ ਮੁਕਾਬਲੇ ਕਰਵਾਏ ਗਏ, ਜਿਸ ਵਿਚ ਡੀ.ਏ.ਵੀ. ਸਕੂਲ ਬੀ.ਆਰ.ਐੱਸ. ਨਗਰ ਸਮੇਤ ਅਲੱਗ-ਅਲੱਗ ਸਕੂਲਾਂ ਦੇ ਬੱਚਿਆਂ ...

ਪੂਰੀ ਖ਼ਬਰ »

ਗੁਰੂ ਨਾਨਕ ਇੰਟਰਨੈਸ਼ਨਲ ਪਬਲਿਕ ਸਕੂਲ 'ਚ ਕਰਵਾਏ ਦਸਤਾਰ ਸਜਾਓ ਮੁਕਾਬਲੇ

ਲੁਧਿਆਣਾ, 23 ਅਪ੍ਰੈਲ (ਪਰਮੇਸ਼ਰ ਸਿੰਘ)- ਗੁਰੂ ਨਾਨਕ ਇੰਟਰਨੈਸ਼ਨਲ ਪਬਲਿਕ ਸਕੂਲ ਭਾਈ ਰਣਧੀਰ ਸਿੰਘ ਨਗਰ-1 ਬਲਾਕ ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਦਸਤਾਰ ਸਜਾਓ ਮੁਕਾਬਲੇ ਕਰਵਾਏ ਗਏ ਜਿਸ ਵਿਚ ਤਿੰਨ ਦਰਜਨ ਦੇ ਕਰੀਬ ਬੱਚਿਆਂ ਨੇ ਹਿੱਸਾ ਲਿਆ | ...

ਪੂਰੀ ਖ਼ਬਰ »

ਸ਼ਮਸ਼ਾਨ ਘਾਟ ਕਮੇਟੀ ਢੰਡਾਰੀ ਕਲਾਂ ਦੀ ਬੈਠਕ

ਢੰਡਾਰੀ ਕਲਾਂ, 23 ਅਪ੍ਰੈਲ (ਪਰਮਜੀਤ ਸਿੰਘ ਮਠਾੜੂ)- ਸ਼ਮਸ਼ਾਨ ਘਾਟ ਕਮੇਟੀ ਦੀ ਇਕ ਅਹਿਮ ਬੈਠਕ ਚੇਅਰਮੈਨ ਨੌਨਿੱਧ ਸਿੰਘ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਮੈਂਬਰਾਂ ਨੇ ਦੋ ਸਾਲ ਪਹਿਲਾਂ ਉਸ ਵਕਤ ਦੇ ਜ਼ਿਲ੍ਹਾ ਯੋਜਨਾ ਬੋਰਡ ਦੇੇ ਚੇਅਰਮੈਨ ਵਲੋਂ ਬਿਲਡਿੰਗ ਉਸਾਰੀ ...

ਪੂਰੀ ਖ਼ਬਰ »

ਵਾਰਡ ਨੰ: 28 ਦਾ ਸ਼ਮਸ਼ਾਨਘਾਟ ਬਣਿਆ ਚੋਰ ਲੁਟੇਰਿਆਂ ਦਾ ਅੱਡਾ

ਢੰਡਾਰੀ ਕਲਾਂ, 23 ਅਪ੍ਰੈਲ (ਪਰਮਜੀਤ ਸਿੰਘ ਮਠਾੜੂ)-ਪਿਛਲੇ ਕਾਫੀ ਸਮੇਂ ਤੋਂ ਢੰਡਾਰੀ ਖੁਰਦ ਦੀ ਸ਼ਮਸ਼ਾਨਘਾਟ ਚੋਰ ਲੁਟੇਰਿਆਂ ਦੇ ਲੁੱਕਣ ਤੇ ਯੋਜਨਾਵਾਂ ਬਣਾਉਣ ਦੀ ਜਗ੍ਹਾ ਬਣ ਚੁੱਕੀ ਹੈ | ਇਲਾਕੇ ਵਿਚ ਚੋਰੀਆਂ ਦਿਨ ਪ੍ਰਤੀ ਦਿਨ ਵੱਧਦੀਆਂ ਜਾ ਰਹੀਆਂ ਹਨ | ਪੁਲਿਸ ...

ਪੂਰੀ ਖ਼ਬਰ »

ਰਾਜ ਪੱਧਰੀ ਟੈਕ-ਫੈਸਟ 'ਚ ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਦਾ ਰਿਹਾ ਸ਼ਾਨਦਾਰ ਪ੍ਰਦਰਸ਼ਨ

ਲੁਧਿਆਣਾ, 23 ਅਪੈ੍ਰਲ (ਬੀ.ਐਸ.ਬਰਾੜ)- ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਵਲੋ ਰਾਜ ਪੱਧਰੀ ਟੈਕਨੀਕਲ ਫੈਸਟੀਵਲ ਸਰਕਾਰੀ ਬਹੁਤਕਨੀਕੀ ਕਾਲਜ ਬਹਿਰਾਮ (ਸ਼ਹੀਦ ਭਗਤ ਸਿੰਘ ਨਗਰ) ਵਿਖੇ ਕਰਵਾਇਆ ਗਿਆ ਜਿਸ ਵਿਚ ਪੰਜਾਬ ਭਰ ਤੋਂ ਸਮੁੱਚੇ ਤਕਨੀਕੀ ...

ਪੂਰੀ ਖ਼ਬਰ »

ਇਲਾਕੇ ਵਿਚ ਨਕਲੀ ਦੁੱਧ ਵੇਚਣ ਵਾਲਿਆਂ ਦਾ ਧੰਦਾ ਜ਼ੋਰਾਂ 'ਤੇ

ਢੰਡਾਰੀ ਕਲਾਂ, 23 ਅਪ੍ਰੈਲ (ਪਰਮਜੀਤ ਸਿੰਘ ਮਠਾੜੂ)- ਇਲਾਕੇ ਦੇ ਹਰ ਗਲੀ ਮੁਹ੍ਹੱਲੇ ਵਿਚ ਦੁੱਧ, ਦਹੀਂ, ਲੱਸੀ ਤੇ ਮੱਖਣ ਵੇਚਣ ਵਾਲਿਆਂ ਦੀਆਂ ਕਈ ਕਈ ਦੁਕਾਨਾਂ ਹਨ | ਬਿਨਾਂ ਸਿਹਤ ਵਿਭਾਗ ਦੀ ਮਨਜੂਰੀ ਤੋਂ ਇਨ੍ਹਾਂ ਵਿਚੋਂ ਕਈ ਦੁਕਾਨਦਾਰ ਪਾਊਡਰ ਅਤੇ ਕੈਮੀਕਲ ਮਿਲਾਕੇ ...

ਪੂਰੀ ਖ਼ਬਰ »

ਬਾਬਾ ਸੀਚੇਵਾਲ ਨੇ ਗਿਆਨ ਅੰਜਨ ਅਕੈਡਮੀ ਦੇ ਬੱਚਿਆਂ ਨਾਲ ਮਿਲ ਕੇ ਬੂਟੇ ਲਾਏ

ਲੁਧਿਆਣਾ, 23 ਅਪ੍ਰੈਲ (ਪਰਮੇਸ਼ਰ ਸਿੰਘਨਿੱਜੀ ਪੱਤਰ ਪ੍ਰੇਰਕ)- ਵਾਤਾਵਰਣ ਪ੍ਰਦੂਸ਼ਨ ਦੀ ਰੋਕਥਾਮ ਲਈ ਪਿਛਲੇ ਲੰਮੇਂ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਵਿਸ਼ਵ ਧਰਤੀ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਇਥੇ ਗਿਆਨ ਅੰਜਨ ...

ਪੂਰੀ ਖ਼ਬਰ »

ਅਧਿਆਪਕ ਦੀ ਮੌਤ ਲਈ ਪੰਜਾਬ ਸਰਕਾਰ ਜਿੰਮੇਵਾਰ-ਐਸ. ਐਸ. ਏ./ਰਮਸਾ ਅਧਿਆਪਕ ਯੂਨੀਅਨ

ਲੁਧਿਆਣਾ, 23 ਅਪ੍ਰੈਲ (ਪਰਮੇਸ਼ਰ ਸਿੰਘ)- ਐਸ. ਐਸ. ਏ./ ਰਮਸਾ ਅਧਿਆਪਕ ਯੂਨੀਅਨ ਲੁਧਿਆਣਾ ਦੀ ਜਿਲ੍ਹਾ ਕਮੇਟੀ ਦੀ ਮੀਟਿੰਗ ਸੂਬਾ ਮੀਤ ਪ੍ਰਧਾਨ ਰਾਜਵੀਰ ਸਿੰਘ ਅਤੇ ਸੂਬਾ ਕਮੇਟੀ ਮੈਂਬਰ ਮਨਰਾਜ ਸਿੰਘ ਵਿਰਕ ਦੀ ਅਗਵਾਈ ਵਿਚ ਹੋਈ¢ ਆਗੂਆਂ ਨੇ ਬੀਤੇ ਦਿਨ ਜ਼ਿਲ੍ਹਾ ...

ਪੂਰੀ ਖ਼ਬਰ »

ਮੁਲਾਜ਼ਮਾਂ ਦੀ ਕੌਮੀ ਕਾਨਫਰੰਸ ਦੌਰਾਨ ਮਹਿਲਾ ਮੁਲਾਜ਼ਮਾਂ ਦੀਆਂ ਮੁਸ਼ਕਿਲਾਂ ਕੀਤੀਆਂ ਉਜਾਗਰ

ਲੁਧਿਆਣਾ, 23 ਅਪ੍ਰੈਲ (ਸਲੇਮਪੁਰੀ)- ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਦੀ ਚੇਨੱਈ ਵਿਖੇ ਹੋਈ ਚਾਰ ਰੋਜ਼ਾ ਕੌਮੀ ਕਾਨਫਰੰਸ ਦੌਰਾਨ ਸਰਕਾਰ ਦੀਆਂ ਨੀਤੀਆਂ ਤੇ ਮੁਲਾਜ਼ਮ ਮੰਗਾਂ ਦੇ ਨਾਲ ਨਾਲ ਮਹਿਲਾ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

-ਮਾਮਲਾ ਅਣਅਧਿਕਾਰਤ ਉਸਾਰੀਆਂ ਦਾ- ਸਹਾਇਕ ਨਿਗਮ ਯੋਜਨਾਕਾਰ ਅਤੇ ਨਿਰੀਖਕ ਖਿਲਾਫ਼ ਐਡੀਸ਼ਨਲ ਚੀਫ਼ ਸੈਕਟਰੀ ਨੂੰ ਭੇਜੀ ਸ਼ਿਕਾਇਤ

ਲੁਧਿਆਣਾ, 23 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਸੁਸਾਇਟੀ ਫਾਰ ਪਬਲਿਕ ਵੈਲਫੇਅਰ ਐਾਡ ਅਵੇਅਰਨੈਸ ਦੇ ਪ੍ਰਧਾਨ ਸਿਮਰਤਪਾਲ ਸਿੰਘ ਕਲਸੀ ਨੇ ਜ਼ੋਨ ਸੀ ਅਧੀਨ ਪੈਂਦੇ ਇਲਾਕਿਆਂ ਵਿਚ ਹੋ ਰਹੀਆਂ 13 ਅਣਅਧਿਕਾਰਤ ਉਸਾਰੀਆਂ ਵਿਰੁੱਧ ਸਥਾਨਕ ਸਰਕਾਰਾ ਵਿਭਾਗ ਦੇ ਐਡੀਸ਼ਨਲ ...

ਪੂਰੀ ਖ਼ਬਰ »

ਠੱਗੀ ਕਰਨ ਦੇ ਦੋਸ਼ ਤਹਿਤ 3 ਖਿਲਾਫ ਕੇਸ ਦਰਜ

ਲੁਧਿਆਣਾ, 23 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)- ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਔਰਤ ਨਾਲ ਲੱਖਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਕੈਨੇਡਾ ਐਕਸਪਰਟ ਦੇ ਤਿੰਨ ਮਾਲਕਾਂ ਖਿਲਾਫ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX