ਤਾਜਾ ਖ਼ਬਰਾਂ


ਮੋਦੀ ਦੇ ਮੰਤਰੀ ਦਾ ਬਿਆਨ, ਕਿਹਾ- ਭਾਜਪਾ ਵਰਕਰਾਂ 'ਤੇ ਉਂਗਲ ਚੁੱਕੀ ਤਾਂ ਖ਼ੈਰ ਨਹੀਂ
. . .  31 minutes ago
ਨਵੀਂ ਦਿੱਲੀ, 19 ਅਪ੍ਰੈਲ- ਕੇਂਦਰੀ ਮੰਤਰੀ ਮਨੋਜ ਸਿਨਹਾ ਨੇ ਧਮਕੀ ਦਿੱਤੀ ਹੈ ਕਿ ਜਿਹੜਾ ਵੀ ਵਿਅਕਤੀ ਕਿਸੇ ਭਾਜਪਾ ਵਰਕਰ ਵਿਰੁੱਧ ਉਂਗਲੀ ਚੁੱਕੇਗਾ, ਉਸ ਨੂੰ ਸਿਰਫ਼ 'ਚਾਰ ਘੰਟਿਆਂ' 'ਚ ਹੀ ਇਸ ਦੀ ਕੀਮਤ ਚੁਕਾਉਣੀ ਪਵੇਗੀ। ਉੱਤਰ ਪ੍ਰਦੇਸ਼ ਦੀ ਗਾਜੀਪੁਰ ਸੀਟ ਤੋਂ ਮੁੜ...
ਐਨ.ਡੀ. ਤਿਵਾੜੀ ਦੇ ਬੇਟੇ ਰੋਹਿਤ ਦੀ ਮੌਤ ਦਾ ਮਾਮਲਾ ਕ੍ਰਾਇਮ ਬ੍ਰਾਂਚ ਨੂੰ ਸੌਂਪਿਆ ਗਿਆ
. . .  59 minutes ago
ਨਵੀਂ ਦਿੱਲੀ, 19 ਅਪ੍ਰੈਲ - ਯੂਪੀ-ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਐਨ.ਡੀ. ਤਿਵਾੜੀ ਦੇ ਬੇਟੇ ਰੋਹਿਤ ਸ਼ੇਖਰ ਤਿਵਾੜੀ ਦੀ ਸ਼ੱਕੀ ਹਾਲਤ 'ਚ ਹੋਈ ਮੌਤ ਦੇ ਮਾਮਲੇ ਦੀ ਜਾਂਚ ਨੂੰ ਕ੍ਰਾਇਮ ਬਰਾਂਚ ਨੂੰ ਸੌਂਪਿਆ ਗਿਆ ਹੈ। ਕ੍ਰਾਇਮ ਬ੍ਰਾਂਚ ਦੇ ਕੋਲ ਮਾਮਲਾ ਪਹੁੰਚਣ ਤੋਂ ਬਾਅਦ...
ਪਾਕਿਸਤਾਨ 'ਚ ਯਾਤਰੀ ਬੱਸ ਦੇ ਪਲਟਣ ਕਾਰਨ 8 ਲੋਕਾਂ ਦੀ ਮੌਤ
. . .  about 1 hour ago
ਇਸਲਾਮਾਬਾਦ, 19 ਅਪ੍ਰੈਲ- ਪਾਕਿਸਤਾਨ ਦੇ ਸਿੰਧ ਸੂਬੇ 'ਚ ਅੱਜ ਇੱਕ ਯਾਤਰੀ ਬੱਸ ਦੇ ਪਲਟਣ ਕਾਰਨ ਅੱਠ ਲੋਕਾਂ ਦੀ ਮੌਤ ਹੋ ਗਈ, ਜਦਕਿ 44 ਹੋਰ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਇਹ ਹਾਦਸਾ ਸਿੰਧ ਸੂਬੇ ਦੇ ਬਦੀਨ 'ਚ ਮਾਰਝਾਰ ਇਲਾਕੇ ਨੇੜੇ ਵਾਪਰਿਆ...
ਜਲੰਧਰ : ਇਸ ਕਾਰਨ ਹੋਇਆ ਸੀ ਬਾਲਕ ਨਾਥ ਮੰਦਰ ਦੇ ਪੁਜਾਰੀ ਦਾ ਕਤਲ, ਪੁਲਿਸ ਨੇ ਸੁਲਝਾਈ ਗੁੱਥੀ
. . .  about 1 hour ago
ਜਲੰਧਰ, 19 ਅਪ੍ਰੈਲ- ਨਸ਼ਿਆਂ ਅਤੇ ਕਤਲ ਦੇ ਕਈ ਮਾਮਲਿਆਂ ਨੂੰ ਸੁਲਝਾਉਣ ਵਾਲੀ ਦਿਹਾਤੀ ਪੁਲਿਸ ਦੇ ਹੱਥ 'ਚ ਇੱਕ ਹੋਰ ਵੱਡੀ ਸਫ਼ਲਤਾ ਲੱਗੀ ਹੈ। ਕੁਝ ਦਿਨ ਪਹਿਲਾਂ ਬਾਬਾ ਬਾਲਕ ਨਾਥ ਮੰਦਰ ਕਰਤਾਰਪੁਰ ਦੇ ਪੁਜਾਰੀ ਦੇ ਅੰਨ੍ਹੇ ਕਤਲ ਦੀ ਗੁੱਥੀ ਨੂੰ ਵੀ ਪੁਲਿਸ ਨੇ...
ਦੱਖਣੀ ਅਫ਼ਰੀਕਾ 'ਚ ਚਰਚ ਦੀ ਛੱਤ ਡਿੱਗਣ ਕਾਰਨ 13 ਲੋਕਾਂ ਦੀ ਮੌਤ
. . .  about 1 hour ago
ਜੋਹਨਸਬਰਗ, 19 ਅਪ੍ਰੈਲ- ਦੱਖਣੀ ਅਫ਼ਰੀਕਾ ਦੇ ਪੂਰਬੀ ਸ਼ਹਿਰ ਡਰਬਨ ਦੇ ਨੇੜੇ ਪ੍ਰਾਰਥਨਾ ਦੌਰਾਨ ਇੱਕ ਚਰਚ ਦੀ ਛੱਤ ਡਿੱਗਣ ਕਾਰਨ 13 ਲੋਕਾਂ ਦੀ ਮੌਤ ਹੋ ਗਈ, ਜਦਕਿ 16 ਹੋਰ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਲੰਘੇ ਦਿਨ ਡਰਬਨ ਦੇ...
ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਜਗਮੀਤ ਸਿੰਘ ਬਰਾੜ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 19 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਤੇਜ਼ ਤਰਾਰ ਆਗੂ ਅਤੇ ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣੇ ਘਰ 'ਚ ਹੋਏ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ 'ਚ ਸ਼ਾਮਲ ਹੋ ਗਏ...
ਗੈਸਟ ਹਾਊਸ ਕਾਂਡ ਤੋਂ ਬਾਅਦ ਪਹਿਲੀ ਵਾਰ ਇੱਕੋ ਮੰਚ 'ਤੇ ਨਜ਼ਰ ਆਏ ਮੁਲਾਇਮ ਯਾਦਵ ਅਤੇ ਮਾਇਆਵਤੀ
. . .  about 2 hours ago
ਲਖਨਊ, 19 ਅਪ੍ਰੈਲ- ਉੱਤਰ ਪ੍ਰਦੇਸ਼ ਦੇ ਮੈਨਪੁਰੀ 'ਚ ਸਮਾਜਵਾਦੀ ਪਾਰਟੀ (ਸਪਾ), ਬਹੁਜਨ ਸਮਾਜ ਪਾਰਟੀ (ਬਸਪਾ) ਅਤੇ ਰਾਸ਼ਟਰੀ ਲੋਕ ਦਲ (ਰਾਲੋਦ) ਦੀ ਅੱਜ ਸਾਂਝੀ ਰੈਲੀ ਹੋਈ। ਇਸ ਰੈਲੀ 'ਚ ਸਪਾ ਦੇ ਸਰਪ੍ਰਸਤ ਮੁਲਾਇਮ ਸਿੰਘ ਯਾਦਵ ਅਤੇ ਬਸਪਾ ਮੁਖੀ...
ਸ਼ਿਵ ਸੈਨਾ 'ਚ ਸ਼ਾਮਲ ਹੋਈ ਪ੍ਰਿਅੰਕਾ ਚਤੁਰਵੇਦੀ
. . .  about 2 hours ago
ਮੁੰਬਈ, 19 ਅਪ੍ਰੈਲ- ਪ੍ਰਿਅੰਕਾ ਚਤੁਰਵੇਦੀ ਅੱਜ ਸ਼ਿਵ ਸੈਨਾ 'ਚ ਸ਼ਾਮਲ ਹੋ ਗਈ ਹੈ। ਉਨ੍ਹਾਂ ਨੇ ਮੁੰਬਈ 'ਚ ਪਾਰਟੀ ਪ੍ਰਧਾਨ ਊਧਵ ਠਾਕਰੇ ਦੀ ਮੌਜੂਦਗੀ 'ਚ ਸ਼ਿਵ ਸੈਨਾ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ। ਜ਼ਿਕਰਯੋਗ ਹੈ ਕਿ ਕਾਂਗਰਸ 'ਚ 'ਗੁੰਡਿਆਂ' ਨੂੰ ਤਰਜ਼ੀਹ ਮਿਲਣ ਦਾ ਦੋਸ਼...
ਬਰਾਤੀਆਂ ਨੂੰ ਲਿਜਾ ਰਹੀ ਬੱਸ ਪਲਟੀ, ਸੱਤ ਦੀ ਮੌਤ
. . .  1 minute ago
ਰਾਏਪੁਰ, 19 ਅਪ੍ਰੈਲ- ਛੱਤੀਸਗੜ੍ਹ ਦੇ ਬਲੌਦਾ ਬਾਜ਼ਾਰ ਜ਼ਿਲ੍ਹੇ 'ਚ ਬਰਾਤੀਆਂ ਨੂੰ ਲੈ ਕੇ ਜਾ ਰਹੇ ਇੱਕ ਬੱਸ ਦੇ ਪਲਟਣ ਕਾਰਨ 7 ਲੋਕਾਂ ਦੀ ਮੌਤ ਹੋ ਗਈ, ਜਦਕਿ 25 ਹੋਰ ਜ਼ਖ਼ਮੀ ਹੋ ਗਏ। ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਬਲੌਦਾ ਬਾਜ਼ਾਰ ਜ਼ਿਲ੍ਹੇ 'ਚ ਬੀਤੀ ਰਾਤ ਕਸਡੋਰ...
ਮੁੰਬਈ ਹਮਲੇ 'ਚ ਸ਼ਹੀਦ ਹੋਏ ਏ. ਟੀ. ਐੱਸ. ਮੁਖੀ ਹੇਮੰਤ ਕਰਕਰੇ ਨੂੰ ਲੈ ਕੇ ਸਾਧਵੀ ਨੇ ਦਿੱਤਾ ਵਿਵਾਦਤ ਬਿਆਨ
. . .  about 3 hours ago
ਭੋਪਾਲ, 19 ਅਪ੍ਰੈਲ- ਲੋਕ ਸਭਾ ਹਲਕੇ ਭੋਪਾਲ ਤੋਂ ਭਾਜਪਾ ਉਮੀਦਵਾਰ ਸਾਧਵੀ ਪ੍ਰਗਿਆ ਠਾਕੁਰ ਵਲੋਂ ਮਹਾਰਾਸ਼ਟਰ ਦੇ ਸ਼ਹੀਦ ਅਤੇ ਸੀਨੀਅਰ ਪੁਲਿਸ ਅਧਿਕਾਰੀ ਹੇਮੰਤ ਕਰਕਰੇ ਨੂੰ ਲੈ ਕੇ ਇੱਕ ਵਿਵਾਦਤ ਬਿਆਨ ਦਿੱਤਾ ਹੈ। ਇਸ ਸੰਬੰਧੀ ਸਾਧਵੀ ਦੀ ਅੱਜ ਸੋਸ਼ਲ ਮੀਡੀਆ...
ਕਾਂਗਰਸ ਨੂੰ ਛੱਡ ਸ਼ਿਵ ਸੈਨਾ ਦਾ 'ਹੱਥ' ਫੜੇਗੀ ਪ੍ਰਿਅੰਕਾ ਚਤੁਰਵੇਦੀ
. . .  about 3 hours ago
ਨਵੀਂ ਦਿੱਲੀ, 19 ਅਪ੍ਰੈਲ- ਕਾਂਗਰਸ ਤੋਂ ਅਸਤੀਫ਼ਾ ਦੇਣ ਵਾਲੀ ਪ੍ਰਿਅੰਕਾ ਚਤੁਰਵੇਦੀ ਹੁਣ ਸ਼ਿਵ ਸੈਨਾ 'ਚ ਸ਼ਾਮਲ ਹੋਵੇਗੀ। ਇਸ ਗੱਲ ਦੀ ਜਾਣਕਾਰੀ ਪਾਰਟੀ ਨੇਤਾ ਸੰਜੈ ਰਾਊਤ ਵਲੋਂ ਦਿੱਤੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਿਅੰਕਾ ਅੱਜ ਹੀ ਪਾਰਟੀ...
ਗੈਸ ਸਲੰਡਰ ਨੂੰ ਲੱਗੀ ਅੱਗ, ਦੁਕਾਨਦਾਰਾਂ ਨੂੰ ਪਈਆਂ ਭਾਜੜਾਂ
. . .  about 2 hours ago
ਓਠੀਆ, 19 ਅਪ੍ਰੈਲ (ਗੁਰਵਿੰਦਰ ਸਿੰਘ ਛੀਨਾ)- ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆ 'ਚ ਅੱਜ ਇੱਕ ਦਰਜੀ ਦੀ ਦੁਕਾਨ 'ਚ ਰੱਖੇ ਗੈਸ ਸਲੰਡਰ 'ਚ ਅਚਾਨਕ ਅੱਗ ਲੱਗ ਗਈ। ਇਸ ਕਾਰਨ ਨਜ਼ਦੀਕੀ ਦੁਕਾਨਦਾਰਾਂ ਨੂੰ ਵੀ ਭਾਜੜਾਂ ਪੈ ਗਈਆਂ। ਇਸ ਹਾਦਸੇ 'ਚ ਕਿਸੇ...
ਪ੍ਰਿਅੰਕਾ ਚਤੁਰਵੇਦੀ ਨੇ ਛੱਡੀ ਕਾਂਗਰਸ
. . .  about 3 hours ago
ਨਵੀਂ ਦਿੱਲੀ, 19 ਅਪ੍ਰੈਲ- ਕਾਂਗਰਸ ਪਾਰਟੀ 'ਚ 'ਗੁੰਡਿਆਂ' ਨੂੰ ਤਰਜ਼ੀਹ ਮਿਲਣ ਦਾ ਦੋਸ਼ ਲਾਉਣ ਵਾਲੇ ਪਾਰਟੀ ਦੇ ਮਹਿਲਾ ਬੁਲਾਰੇ ਪ੍ਰਿਅੰਕਾ ਚਤੁਰਵੇਦੀ ਨੇ ਪਾਰਟੀ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਬੀਤੀ ਰਾਤ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੂੰ ਆਪਣਾ...
ਪ੍ਰਿਅੰਕਾ ਚਤੁਰਵੇਦੀ ਨੇ ਟਵਿੱਟਰ ਅਕਾਊਂਟ ਤੋਂ ਹਟਾਇਆ ਕਾਂਗਰਸ ਦਾ ਨਾਂ
. . .  about 4 hours ago
ਨਵੀਂ ਦਿੱਲੀ, 19 ਅਪ੍ਰੈਲ- ਲੋਕ ਸਭਾ ਚੋਣਾਂ ਵਿਚਾਲੇ ਅੱਜ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਪਾਰਟੀ ਦੇ ਮਹਿਲਾ ਬੁਲਾਰੇ ਪ੍ਰਿਅੰਕਾ ਚਤੁਰਵੇਦੀ ਪਾਰਟੀ ਤੋਂ ਅਸਤੀਫ਼ਾ ਦੇ ਸਕਦੀ ਹੈ। ਅਸਲ 'ਚ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਟਵਿੱਟਰ ਤੋਂ...
ਜਗਮੀਤ ਸਿੰਘ ਬਰਾੜ ਦੇ ਘਰ ਪਹੁੰਚੇ ਪ੍ਰਕਾਸ਼ ਸਿੰਘ ਬਾਦਲ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 19 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ ਦੇ ਸ੍ਰੀ ਮੁਕਤਸਰ ਸਾਹਿਬ ਵਿਖੇ ਸਥਿਤ ਘਰ 'ਚ ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਹੁੰਚ ਚੁੱਕੇ ਹਨ। ਕੁਝ ਸਮੇਂ ਬਾਅਦ ਹੀ ਸਮਾਗਮ ਦੌਰਾਨ...
ਏ. ਟੀ. ਐੱਮ. ਅਤੇ ਡਾਕਖ਼ਾਨੇ ਦਾ ਸ਼ਟਰ ਤੋੜ ਕੇ ਲੱਖਾਂ ਰੁਪਏ ਦੀ ਨਕਦੀ ਅਤੇ ਸਮਾਨ ਲੈ ਕੇ ਫ਼ਰਾਰ ਹੋਏ ਲੁਟੇਰੇ
. . .  about 4 hours ago
ਵਿਆਹੁਤਾ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 4 hours ago
ਚੋਣ ਰੈਲੀ ਨੂੰ ਸੰਬੋਧਿਤ ਕਰ ਰਹੇ ਕਾਂਗਰਸ ਨੇਤਾ ਹਾਰਦਿਕ ਪਟੇਲ ਨੂੰ ਵਿਅਕਤੀ ਨੇ ਮਾਰਿਆ ਥੱਪੜ
. . .  about 4 hours ago
ਸੈਨੇਟਰੀ ਦੀ ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ
. . .  about 5 hours ago
ਮਾਲੀ ਦੇ ਪ੍ਰਧਾਨ ਮੰਤਰੀ ਅਤੇ ਪੂਰੀ ਸਰਕਾਰ ਨੇ ਦਿੱਤਾ ਅਸਤੀਫ਼ਾ
. . .  about 5 hours ago
ਸੜਕ ਪਾਰ ਕਰ ਰਹੀ ਬਜ਼ੁਰਗ ਔਰਤ ਆਈ ਬੱਸ ਦੀ ਲਪੇਟ 'ਚ, ਮੌਤ
. . .  about 6 hours ago
ਅੱਜ ਫਿਰ ਚੋਣ ਪ੍ਰਚਾਰ 'ਚ ਉਤਰਨਗੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ
. . .  about 6 hours ago
ਸੰਨਿਆਸ ਨਹੀਂ ਲੈ ਰਿਹਾ, ਰਾਹੁਲ ਦਾ ਦੇਵਾਂਗਾ ਸਾਥ - ਦੇਵੇਗੌੜਾ
. . .  about 7 hours ago
ਗੈਸਟਹਾਊਸ ਕਾਂਡ ਦੇ 24 ਸਾਲ ਬਾਅਦ ਮਾਇਆਵਤੀ-ਮੁਲਾਇਮ ਦਿਖਣਗੇ ਇਕ ਮੰਚ 'ਤੇ
. . .  about 7 hours ago
ਤ੍ਰਿਪੁਰਾ ਕਾਂਗਰਸ ਪ੍ਰਧਾਨ ਨੇ ਥਾਣੇ 'ਚ ਵਿਅਕਤੀ ਨੂੰ ਮੁਲਾਜ਼ਮਾਂ ਸਾਹਮਣੇ ਹੀ ਮਾਰਿਆ ਥੱਪੜ
. . .  about 8 hours ago
ਗ਼ਲਤੀ ਨਾਲ ਭਾਜਪਾ ਨੂੰ ਦਿੱਤੀ ਵੋਟ, ਪਛਤਾਵੇ 'ਚ ਕੱਟ ਦਿੱਤੀ ਉਂਗਲ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਆਈ ਪੀ ਐੱਲ 2019 : ਮੁੰਬਈ ਇੰਡੀਅਨਜ਼ ਨੇ ਦਿੱਲੀ ਕੈਪੀਟਲਜ਼ ਨੂੰ 40 ਦੌੜਾਂ ਨਾਲ ਹਰਾਇਆ
. . .  1 day ago
ਆਈ ਪੀ ਐੱਲ 2019 : ਮੁੰਬਈ ਇੰਡੀਅਨਜ਼ ਨੇ ਦਿੱਲੀ ਕੈਪੀਟਲਜ਼ ਨੂੰ ਦਿੱਤਾ 169 ਦੌੜਾਂ ਦਾ ਟੀਚਾ
. . .  1 day ago
ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ ਕਾਂਗਰਸ ਵਿਚ ਸ਼ਾਮਿਲ
. . .  1 day ago
ਸੁਆਂ ਨਦੀ ਵਿਚ ਨਹਾਉਣ ਗਏ ਦੋ ਨੌਜਵਾਨ ਡੁੱਬੇ
. . .  1 day ago
ਆਈ.ਪੀ.ਐੱਲ 2019 : ਦਿੱਲੀ ਖ਼ਿਲਾਫ਼ ਟਾਸ ਜਿੱਤ ਕੇ ਮੁੰਬਈ ਵੱਲੋਂ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਸ਼ਮਸ਼ੇਰ ਸਿੰਘ ਦੂਲੋ ਨੂੰ ਆਪਣੇ ਪ੍ਰਚਾਰ ਦੀ ਕਰਾਂਗੀ ਅਪੀਲ - ਬੀਬੀ ਦੂਲੋ
. . .  1 day ago
ਗੁਰੂ ਹਰਸਹਾਏ : ਪਿੰਡ ਝੋਕ ਮੋਹੜੇ 'ਚ ਚੱਲੀ ਗੋਲੀ
. . .  1 day ago
ਕੰਟਰੋਲ ਰੇਖਾ ਤੋਂ ਪਾਰ ਵਪਾਰ ਦੋ ਦਿਨਾਂ ਲਈ ਬੰਦ
. . .  1 day ago
ਆਮਦਨ ਕਰ ਵਿਭਾਗ ਵੱਲੋਂ ਵਪਾਰੀ ਤੋਂ 42 ਲੱਖ ਦੀ ਬੇਹਿਸਾਬੀ ਨਕਦੀ ਜ਼ਬਤ
. . .  1 day ago
ਲੋਕ ਸਭਾ ਚੋਣਾਂ ਦੇ ਦੂਸਰੇ ਪੜਾਅ ਤਹਿਤ ਹੋਈ 61.12 ਫ਼ੀਸਦੀ ਵੋਟਿੰਗ
. . .  1 day ago
ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਦੀ ਮੌਤ
. . .  1 day ago
ਉੜੀਸਾ : ਈ.ਵੀ.ਐਮ 'ਚ ਖ਼ਰਾਬੀ ਹੋਣ ਕਾਰਨ 4 ਬੂਥਾਂ 'ਤੇ ਦੁਬਾਰਾ ਹੋਵੇਗੀ ਵੋਟਿੰਗ- ਚੋਣ ਅਧਿਕਾਰੀ
. . .  about 1 hour ago
ਮਾਲੇਗਾਓਂ ਧਮਾਕਾ ਦੇ ਪੀੜਤ ਨੇ ਸਾਧਵੀ ਪ੍ਰਗਿਆ ਦੀ ਉਮੀਦਵਾਰੀ ਦੇ ਖ਼ਿਲਾਫ਼ ਕੀਤੀ ਸ਼ਿਕਾਇਤ
. . .  about 1 hour ago
ਪਾਕਿਸਤਾਨ ਦੇ ਵਿੱਤ ਮੰਤਰੀ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 1 hour ago
ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  10 minutes ago
ਅਖਿਲੇਸ਼ ਯਾਦਵ ਨੇ ਆਜ਼ਮਗੜ੍ਹ ਤੋਂ ਭਰਿਆ ਨਾਮਜ਼ਦਗੀ ਪੱਤਰ
. . .  31 minutes ago
ਜੰਮੂ ਕਸ਼ਮੀਰ 'ਚ 3 ਵਜੇ ਤੱਕ 38.5 ਫ਼ੀਸਦੀ ਹੋਈ ਵੋਟਿੰਗ
. . .  42 minutes ago
ਦੁਬਈ ਤੋਂ ਅੰਮ੍ਰਿਤਸਰ ਹਵਾਈ ਅੱਡੇ ਪੁੱਜੇ ਯਾਤਰੀ ਕੋਲੋਂ ਲੱਖਾਂ ਦਾ ਸੋਨਾ ਹੋਇਆ ਬਰਾਮਦ
. . .  48 minutes ago
ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਜੈੱਟ ਏਅਰਵੇਜ਼ ਦੀਆਂ ਸਾਰੀਆਂ ਉਡਾਣਾਂ ਬੰਦ
. . .  56 minutes ago
ਗੰਨੇ ਦੀ ਬਕਾਇਆ ਅਦਾਇਗੀ ਲਈ ਡੀ.ਸੀ ਦਫ਼ਤਰ ਸੰਗਰੂਰ ਪਹੁੰਚਿਆ ਕਿਸਾਨਾਂ ਦਾ ਧਰਨਾ
. . .  about 1 hour ago
ਮੰਗਾ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਮੋਗਾ- ਜਲੰਧਰ ਹਾਈਵੇ 'ਤੇ ਧਰਨਾ
. . .  about 1 hour ago
ਸਾਬਕਾ ਚੇਅਰਮੈਨ ਸੁਖਚਰਨ ਸਿੰਘ ਛਿੰਦਾ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਨਿਯੁਕਤ
. . .  about 1 hour ago
ਛੱਤੀਸਗੜ੍ਹ 'ਚ ਦੁਪਹਿਰ 1 ਵਜੇ ਤੱਕ 47.02 ਫ਼ੀਸਦੀ ਹੋਈ ਵੋਟਿੰਗ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਵੈਸਾਖ ਸੰਮਤ 550
ਿਵਚਾਰ ਪ੍ਰਵਾਹ: ਸੁਰੱਖਿਆ ਹੀ ਸਰਕਾਰ ਦਾ ਸਭ ਤੋਂ ਵੱਡਾ ਕਾਨੂੰਨ ਹੈ। -ਜਸਟਿਸ ਅਨਿਲ

ਫਰੀਦਕੋਟ / ਮੁਕਤਸਰ

ਸੰਤ ਮੋਹਨ ਦਾਸ ਸਕੂਲ ਦਾ ਨਵਦੀਪ ਸਿੰਘ ਪੰਜਾਬ ਭਰ 'ਚ 18ਵੇਂ ਸਥਾਨ 'ਤੇ

ਫ਼ਰੀਦਕੋਟ, 23 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ 'ਚ ਜਾਰੀ ਕੀਤੀ ਗਈ ਮੈਰਿਟ ਸੂਚੀ 'ਚ ਫ਼ਰੀਦਕੋਟ ਜ਼ਿਲ੍ਹੇ ਨਾਲ ਸਬੰਧਿਤ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦਾ ਹੋਣਹਾਰ ਵਿਦਿਆਰਥੀ ਨਵਦੀਪ ਸਿੰਘ ਬਰਾੜ ਸਪੁੱਤਰ ਸੁਖਚੈਨ ਸਿੰਘ ਬਰਾੜ ਤੇ ਸੁਖਜੀਤ ਕੌਰ ਬਰਾੜ ਵਾਸੀ ਪਿੰਡ ਘਣੀਏ ਵਾਲਾ ਨੇ 95.33 ਪ੍ਰਤੀਸ਼ਤ ਅੰਕ ਹਾਸਲ ਕਰਕੇ ਪੰਜਾਬ ਭਰ ਦੀ ਮੈਰਿਟ ਸੂਚੀ 'ਚ 18ਵਾਂ ਅਤੇ ਜ਼ਿਲ੍ਹੇ ਭਰ 'ਚੋਂ ਦੂਜਾ ਸਥਾਨ ਹਾਸਲ ਕੀਤਾ | ਇਹ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਡਾਇਰੈਕਟਰ/ਚੇਅਰਮੈਨ ਰਾਜ ਥਾਪਰ ਨੇ ਦੱਸਿਆ ਕਿ ਇਹ ਵਿਦਿਆਰਥੀ ਪੜ੍ਹਾਈ ਦੇ ਨਾਲ ਨਾਲ ਖੇਡਾਂ ਦੇ ਖੇਤਰ 'ਚ ਵੀ ਅੱਵਲ ਆਉਂਦਾ ਹੈ | ਉਨ੍ਹਾਂ ਕਿਹਾ ਕਿ ਇਸ ਵਿਦਿਆਰਥੀ ਨੇ ਸਕੇ ਮਾਰਸ਼ਲ ਆਰਟ ਵਿਚ ਪੰਜਾਬ ਭਰ ਵਿਚ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ ਸਹਾਇਕ ਸਿੱਖਿਆ ਅਫ਼ਸਰ (ਖੇਡਾਂ) ਗੁਰਮਨਦੀਪ ਸਿੰਘ ਬਰਾੜ ਨੇ ਵਿਦਿਆਰਥੀ ਦੀ ਇਸ ਪ੍ਰਾਪਤੀ ਤੇ ਉਸ ਦੇ ਕੋਚ ਜੁਗਲ ਕੁਮਾਰ ਤੇ ਸਮੂਹ ਸਟਾਫ਼ ਦੇ ਇਨ੍ਹਾਂ ਯਤਨਾਂ ਦੀ ਸ਼ਲਾਘਾ ਕੀਤੀ | ਇੱਥੇ ਇਹ ਗੱਲ ਵਰਨਣਯੋਗ ਹੈ ਕਿ ਲੜਕੇ ਦੇ ਪਿਤਾ ਖੇਤੀਬਾੜੀ ਕਰਦੇ ਹਨ | ਵਿਦਿਆਰਥੀ ਨਵਦੀਪ ਸਿੰਘ ਨੇ ਆਪਣੀ ਇਸ ਪ੍ਰਾਪਤੀ ਦਾ ਸਿਹਰਾ ਸਵ: ਪਿ੍ੰਸੀਪਲ ਸਵਰਨਜੀਤ ਕੌਰ ਤੇ ਆਪਣੇ ਮਾਪਿਆਂ ਨੂੰ ਦਿੱਤਾ | ਉਸ ਨੇ ਕਿਹਾ ਕਿ ਉਹ ਆਪਣੀ ਉਚੇਰੀ ਸਿੱਖਿਆ ਵਿਦੇਸ਼ ਜਾ ਕੇ ਹਾਸਲ ਕਰਨਾ ਚਾਹੁੰਦਾ ਹੈ | ਲੜਕੇ ਦੇ ਪਿਤਾ ਸੁਖਚੈਨ ਸਿੰਘ ਬਰਾੜ ਨੇ ਆਪਣੇ ਲੜਕੇ ਦੀ ਇਸ ਪ੍ਰਾਪਤੀ 'ਤੇ ਬੋਲਦੇ ਹੋਏ ਕਿਹਾ ਕਿ ਉਹ ਅੱਜ ਬੇਹੱਦ ਮਾਣ ਮਹਿਸੂਸ ਕਰ ਰਹੇ ਹਨ | ਇਸ ਮੌਕੇ ਸੰਸਥਾ ਦੇ ਸਰਪ੍ਰਸਤ ਮੁਕੰਦ ਲਾਲ ਥਾਪਰ, ਸੰਤੋਖ ਸਿੰਘ ਸੋਢੀ, ਸੁਪਰਡੈਂਟ ਅਸ਼ੋਕ ਚਾਵਲਾ, ਡਿਪਟੀ ਡਾਇਰੈਕਟਰ ਸੰਦੀਪ ਥਾਪਰ, ਪਿ੍ੰ: ਮਨਜੀਤ ਕੌਰ, ਬਹਾਦਰ ਸਿੰਘ, ਮੋਹਨ ਸਿੰਘ, ਬਲਕਾਰ ਸਿੰਘ, ਜਸਪਾਲ ਕੌਰ, ਅਵਿਕਾਸ ਕੁਮਾਰ, ਰਾਜ ਕੁਮਾਰ ਕੋਚਰ, ਰਮਨਦੀਪ ਕੌਰ ਤੇ ਸੁਪਰਡੈਂਟ ਲਖਵੀਰ ਸ਼ਰਮਾ ਹਾਜ਼ਰ ਸਨ |

ਜੈਤੋ ਦੀ ਮੰਡੀ 'ਚ ਕਣਕ ਦੀ ਬੋਲੀ ਨਾ ਲੱਗਣ 'ਤੇ ਕਿਸਾਨਾਂ ਵਲੋਂ ਕੋਟਕਪੂਰਾ-ਬਠਿੰਡਾ ਸੜਕ 'ਤੇ ਧਰਨਾ

ਜੈਤੋ, 23 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਇਥੋਂ ਦੀ ਮੁੱਖ ਅਨਾਜ ਮੰਡੀ ਵਿਚ ਪਿਛਲੇ ਕਈ ਦਿਨਾਂ ਤੋਂ ਕਣਕ ਦੀ ਬੋਲੀ ਨਾ ਲੱਗਣ ਕਰਕੇ ਪ੍ਰੇਸ਼ਾਨ ਹੋ ਰਹੇ ਕਿਸਾਨਾਂ ਨੇ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਦਾਣਾ ਮੰਡੀ ਦੇ ਸਾਹਮਣੇ ਕੋਟਕਪੂਰਾ-ਬਠਿੰਡਾ ਮਾਰਗ ਨੂੰ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਦੀ ਮੀਟਿੰਗ ਅੱਜ

ਫ਼ਰੀਦਕੋਟ, 23 ਅਪ੍ਰੈਲ (ਸਤੀਸ਼ ਬਾਗ਼ੀ)-ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਰਮੇਸ਼ ਗੇਰਾ ਅਤੇ ਸਕੱਤਰ ਦਰਸ਼ਨ ਲਾਲ ਚੁੱਘ ਨੇ ਦੱਸਿਆ ਕਿ ਸਾਲ 2017-18 ਦੌਰਾਨ ਪ੍ਰੀਸ਼ਦ ਵਲੋਂ ਕੀਤੇ ਜਾਣ ਵਾਲੇ ਸਮਾਜ ਭਲਾਈ ਦੇ ਪ੍ਰੋਜੈਕਟਾਂ ਸਬੰਧੀ ਵਿਚਾਰ ਵਟਾਂਦਰਾ ਕਰਨ ਲਈ ...

ਪੂਰੀ ਖ਼ਬਰ »

ਡਿਪਟੀ ਡੀ.ਈ.ਓ ਵਲੋਂ ਸਕੂਲਾਂ ਦਾ ਅਚਾਨਕ ਨਿਰੀਖਣ

ਬਰਗਾੜੀ, 23 ਅਪ੍ਰੈਲ (ਲਖਵਿੰਦਰ ਸ਼ਰਮਾ)-ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਧਰਮਵੀਰ ਸਿੰਘ ਨੇ ਸਰਕਾਰੀ ਮਿਡਲ ਸਕੂਲ ਗੋਂਦਾਰਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਦਾ ਅਚਾਨਕ ਨਿਰੀਖਣ ਕੀਤਾ | ਉਨ੍ਹਾਂ ਆਉਣ ਸਾਰ ਅਧਿਆਪਕਾਂ ਦਾ ਹਾਜ਼ਰੀ ਰਜਿਸਟਰ, ਵਿਦਿਆਰਥੀਆਂ ਦਾ ਹਾਜ਼ਰੀ ...

ਪੂਰੀ ਖ਼ਬਰ »

ਸਿਵਲ ਹਸਪਤਾਲ ਫ਼ਰੀਦਕੋਟ ਨੂੰ ਮਿਲਿਆ ਐਨ.ਕਿਊ.ਏ.ਐਸ. ਪੁਰਸਕਾਰ

ਫ਼ਰੀਦਕੋਟ, 23 ਅਪ੍ਰੈਲ (ਚਰਨਜੀਤ ਸਿੰਘ ਗੋਂਦਾਰਾ)-ਸਿਵਲ ਹਸਪਤਾਲ ਫ਼ਰੀਦਕੋਟ ਵਿਖੇ ਮਰੀਜ਼ਾਂ ਨੂੰ ਵਧੀਆ ਸਹੂਲਤਾਂ ਦੇਣ ਬਦਲੇ ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ ਵਿਚ ਹੋਏ ਰਾਸ਼ਟਰੀ ਸਮਾਰੋਹ ਦੌਰਾਨ ਸ੍ਰੀ ਅਸ਼ਵਨੀ ਕੁਮਾਰ ਚੌਬੇ ਕੇਂਦਰੀ ਰਾਜ ਮੰਤਰੀ ਸਿਹਤ ...

ਪੂਰੀ ਖ਼ਬਰ »

ਬੱਚਿਆਂ ਦੇ ਮਾਪਿਆਂ ਤੇ ਜਥੇਬੰਦੀਆਂ ਵਲੋਂ ਪ੍ਰਾਈਵੇਟ ਸਕੂਲਾਂ ਦੀਆਂ ਮਨਮਰਜ਼ੀਆਂ ਿਖ਼ਲਾਫ਼ ਧਰਨਾ

ਜੈਤੋ, 23 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਭੋਲਾ ਸ਼ਰਮਾ)-ਸਕੂਲੀ ਬੱਚਿਆਂ ਦੇ ਮਾਪਿਆਂ ਤੇ ਵੱਖ-ਵੱਖ ਜਥੇਬੰਦੀਆਂ ਤੇ ਕੌਾਸਲਰ ਵਲੋਂ ਪ੍ਰਾਈਵੇਟ ਸਕੂਲਾਂ ਦੀਆਂ ਮਨਮਰਜ਼ੀਆਂ ਦੇ ਵਿਰੁੱਧ ਸਥਾਨਕ ਬਾਜਾਖਾਨਾ ਚੌਾਕ ਵਿਖੇ ਵਿਸ਼ਾਲ ਧਰਨਾ ਲਗਾਇਆ ਗਿਆ | ਜਿਸ ਦੀ ਅਗਵਾਈ ...

ਪੂਰੀ ਖ਼ਬਰ »

ਆਧਾਰ ਕਾਰਡ ਸੁਵਿਧਾ ਜ਼ਿਲ੍ਹੇ ਦੇ ਫ਼ਰੀਦਕੋਟ, ਕੋਟਕਪੂਰਾ, ਜੈਤੋ, ਬਰਗਾੜੀ ਤੇ ਪੰਜਗਰਾਈਾ ਵਿਖੇ ਉਪਲਬਧ-ਜਰਨੈਲ ਸਿੰਘ ਭੁੱਲਰ

ਫ਼ਰੀਦਕੋਟ, 23 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਭਾਰਤੀ ਡਾਕ ਵਿਭਾਗ ਵਲੋਂ ਕੁਝ ਚੋਣਵੇਂ ਡਾਕਘਰਾਂ ਵਿਚ ਨਵੇਂ ਆਧਾਰ ਕਾਰਡ ਬਣਾਉਣ ਤੇ ਪੁਰਾਣੇ ਕਾਰਡਾਂ ਵਿਚ ਸੋਧ ਕਰਨ ਲਈ ਕੇਂਦਰ ਖੋਲੇ੍ਹ ਗਏ ਹਨ | ਇਹ ਜਾਣਕਾਰੀ ਸੁਪਰਡੈਂਟ ਪੋਸਟ ਆਫ਼ਿਸ ਜਰਨੈਲ ਸਿੰਘ ਨੇ ਦਿੱਤੀ | ...

ਪੂਰੀ ਖ਼ਬਰ »

ਸਰਕਾਰੀ ਸਕੂਲ ਠਾੜ੍ਹਾ ਵਿਖੇ ਰਣਜੀਤ ਸਿੰਘ ਕੰਵਲ ਵਲੋਂ ਹੁਸ਼ਿਆਰ ਵਿਦਿਆਰਥੀਆਂ ਦਾ ਸਨਮਾਨ

ਕੋਟਕਪੂਰਾ, 23 ਅਪ੍ਰੈਲ (ਮੇਘਰਾਜ)-ਅੱਜ ਵਿਸ਼ਵ ਪੁਸਤਕ ਦਿਵਸ ਨੂੰ ਸਮਰਪਿਤ ਸਰਕਾਰੀ ਮਿਡਲ ਸਕੂਲ ਪਿੰਡ ਠਾੜ੍ਹਾ ਵਿਖੇ ਸਾਲਾਨਾ ਇਨਾਮ ਵੰਡ ਅਤੇ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ | ਇਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ...

ਪੂਰੀ ਖ਼ਬਰ »

ਪੰਜਾਬ ਪ੍ਰਾਈਵੇਟ ਸਕੂਲਜ਼ ਆਰਗੇਨਾਈਜ਼ੇਸ਼ਨ ਦੀ ਜ਼ਿਲ੍ਹਾ ਪੱਧਰੀ ਇਕੱਤਰਤਾ

ਕੋਟਕਪੂਰਾ, 23 ਅਪ੍ਰੈਲ (ਮੋਹਰ ਸਿੰਘ ਗਿੱਲ)-ਪੰਜਾਬ ਪ੍ਰਾਈਵੇਟ ਸਕੂਲਜ਼ ਆਰਗੇਨਾਈਜ਼ੇਸ਼ਨ ਰਜਿ. ਪੰਜਾਬ ਦੇ ਜ਼ਿਲ੍ਹਾ ਫ਼ਰੀਦਕੋਟ ਵਲੋਂ ਹੈਪੀ ਪਬਲਿਕ ਸਕੂਲ ਕੋਟਕਪੂਰਾ ਵਿਖੇ ਐਸੋਸੀਏਟਿਡ ਸਕੂਲਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਗਿੱਲ ਦੀ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀਆਂ ਦੀ ਭੁੱਖ ਹੜਤਾਲ ਅੱਜ ਤੋਂ

ਫ਼ਰੀਦਕੋਟ, 23 ਅਪ੍ਰੈਲ (ਸਤੀਸ਼ ਬਾਗ਼ੀ)-ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀਆਂ ਪੰਜਾਬ ਵਲੋਂ ਪੰਜਾਬ ਸਰਕਾਰ ਅਤੇ ਪੰਚਾਇਤੀ ਵਿਭਾਗ ਵਿਚ ਕੰਮ ਕਰਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਮੰਨਣ ਲਈ ਸੂਬਾ ਸਰਕਾਰ ਵਲੋਂ ਜੋ ਟਾਲ-ਮਟੋਲ ਦੀ ਨੀਤੀ ਅਪਣਾਈ ਜਾ ...

ਪੂਰੀ ਖ਼ਬਰ »

ਲੇਖ ਮੁਕਾਬਲੇ 'ਚੋਂ ਮੈਰਿਟ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਪੰਜਗਰਾਈਾ ਕਲਾਂ, 23 ਅਪ੍ਰੈਲ (ਕੁਲਦੀਪ ਸਿੰਘ ਗੋਂਦਾਰਾ)-ਸੰਤ ਬਾਬਾ ਗੰਡਾ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਔਲਖ ਵਿਖੇ ਟਾਟਾ ਬਿਲਡਿੰਗ ਇੰਡੀਆ ਵਲੋਂ ਕਰਵਾਏ ਗਏ ਲੇਖ ਮੁਕਾਬਲਿਆਂ ਵਿਚੋਂ ਮੈਰਿਟ ਵਿਚ ਆਉਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਪ੍ਰਬੰਧਕ ...

ਪੂਰੀ ਖ਼ਬਰ »

ਪੰਜਾਬ ਭਰ 'ਚੋਂ ਬੈਸਟ ਪੀ.ਆਰ.ਓ. ਦਾ ਐਵਾਰਡ ਮਿਲਿਆ

ਕੋਟਕਪੂਰਾ, 23 ਅਪ੍ਰੈਲ (ਮੋਹਰ ਸਿੰਘ ਗਿੱਲ)-ਲਾਇਨਜ਼ ਕਲੱਬ ਕੋਟਕਪੂਰਾ ਰਾਇਲ ਨੂੰ ਪੰਜਾਬ ਭਰ 'ਚੋਂ ਬੈਸਟ ਪੀ.ਆਰ.ਓ. ਦਾ ਐਵਾਰਡ ਮਿਲਣ 'ਤੇ ਇਲਾਕੇ ਭਰ 'ਚ ਖ਼ੁਸ਼ੀ ਪਾਈ ਜਾ ਰਹੀ ਹੈ | ਬੀਤੇ ਦਿਨੀਂ ਚੰਡੀਗੜ੍ਹ ਦੇ ਸੈਕਟਰ 18 ਦੇ ਲਾਇਨ ਭਵਨ ਵਿਖੇ ਜ਼ਿਲ੍ਹਾ 321 ਐਫ ਦੀ ਪੀ.ਆਰ.ਓ. ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਡਿਜੀਟਲ ਐਕਸਰੇ ਮਸ਼ੀਨ ਅਤੇ ਐਾਬੂਲੈਂਸ ਦਾ ਉਦਘਾਟਨ 26 ਨੂੰ

ਕੋਟਕਪੂਰਾ, 23 ਅਪ੍ਰੈਲ (ਮੇਘਰਾਜ)-ਮੈਂਬਰ ਪਾਰਲੀਮੈਂਟ ਪ੍ਰੋ. ਸਾਧੂ ਸਿੰਘ ਵਲੋਂ 26 ਅਪ੍ਰੈਲ ਨੂੰ ਬਾਬਾ ਦਿਆਲ ਸਿੰਘ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਕਰੀਬ 16 ਲੱਖ ਰੁਪਏ ਦੀ ਲਾਗਤ ਨਾਲ ਲੱਗੀ ਡਿਜੀਟਲ ਐਕਸਰੇ ਮਸ਼ੀਨ ਅਤੇ ਐਾਬੂਲੈਂਸ ਦਾ ਉਦਘਾਟਨ ਸਵੇਰੇ 11 ਵਜੇ ਕੀਤਾ ...

ਪੂਰੀ ਖ਼ਬਰ »

ਮਾਲਵਾ ਡਿਗਰੀ ਕਾਲਜ 'ਚ ਵਿਦਾਇਗੀ ਸਮਾਰੋਹ ਹੋਇਆ

ਕੋਟਕਪੂਰਾ, 23 ਅਪ੍ਰੈਲ (ਮੋਹਰ ਸਿੰਘ ਗਿੱਲ)-ਮਾਲਵਾ ਡਿਗਰੀ ਕਾਲਜ ਫ਼ਾਰ ਗਰਲਜ਼ ਕੋਟਕਪੂਰਾ ਵਿਖੇ ਕਾਲਜ 'ਚ ਆਪਣੀ ਪੜ੍ਹਾਈ ਮੁਕੰਮਲ ਕਰ ਚੁੱਕੀਆਂ ਵਿਦਿਆਰਥੀਆਂ ਨੂੰ ਨਿੱਘੀ ਵਿਦਾਇਗੀ ਦੇਣ ਦੇ ਲਈ ਇਸ ਵਿਸ਼ੇਸ਼ ਸਮਾਰੋਹ ਰੱਖਿਆ ਗਿਆ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ...

ਪੂਰੀ ਖ਼ਬਰ »

ਆਲ ਇੰਡੀਆ ਖੱਤਰੀ ਸਭਾ ਨੇ ਜਾਗਰੂਕਤਾ ਸੈਮੀਨਾਰ ਕਰਵਾਇਆ

ਕੋਟਕਪੂਰਾ, 23 ਅਪ੍ਰੈਲ (ਮੋਹਰ ਗਿੱਲ, ਮੇਘਰਾਜ)-ਆਲ ਇੰਡੀਆ ਖੱਤਰੀ ਸਭਾ ਦੇ ਪ੍ਰਧਾਨ ਨਰੇਸ਼ ਕੁਮਾਰ ਸਹਿਗਲ ਦੀ ਪ੍ਰਧਾਨਗੀ ਹੇਠ ਕੋਟਕਪੂਰਾ ਵਿਖੇ ਇਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਾਇਆ ਗਿਆ | ਇਸ ਮੌਕੇ ਲੀਹੋਂ-ਲੱਥ ਚੁੱਕੀ ਆਵਾਜਾਈ ਦੀ ਸਮੱਸਿਆ ਨੂੰ ਸੁਲਝਾਉਣ, ...

ਪੂਰੀ ਖ਼ਬਰ »

ਸਾਈਕਲ ਰੈਲੀ ਦਾ ਬਰਗਾੜੀ ਪਹੁੰਚਣ 'ਤੇ ਸ਼ਾਨਦਾਰ ਸਵਾਗਤ

ਬਰਗਾੜੀ, 23 ਅਪ੍ਰੈਲ (ਲਖਵਿੰਦਰ ਸ਼ਰਮਾ)-ਬਠਿੰਡਾ ਸਾਈਕਲ ਗਰੁੱਪ ਵਲੋਂ ਵਾਤਾਵਰਨ ਦੀ ਸੰਭਾਲ ਅਤੇ ਸਿਹਤਮੰਦ ਜੀਵਨ ਦੇ ਆਦੇਸ਼ ਨੂੰ ਲੈ ਕੇ ਸਵਰਗਵਾਸੀ ਹਾਕਮ ਸਿੰਘ ਮਠਾੜੂ ਯਾਦਗਾਰੀ ਸਾਈਕਲ ਰੈਲੀ ਕੀਤੀ ਗਈ | ਜਿਸ ਵਿਚ ਭਾਰਤ ਦੇ ਉੱਘੇ ਸਾਈਕਲਿਸਟਾਂ ਅਤੇ ਅਫ਼ਸਰ ...

ਪੂਰੀ ਖ਼ਬਰ »

ਪੰਜਾਬ ਵਕਫ਼ ਬੋਰਡ ਅਤੇ ਮੁਸਲਿਮ ਸਮਾਜ ਦੇ ਆਪਸੀ ਤਾਲਮੇਲ ਸਬੰਧੀ ਮੀਟਿੰਗ

ਕੋਟਕਪੂਰਾ, 23 ਅਪੈ੍ਰਲ (ਮੇਘਰਾਜ)-ਮੀਆਂ ਮੀਰ ਸੁਸਾਇਟੀ ਜ਼ਿਲ੍ਹਾ ਫ਼ਰੀਦਕੋਟ ਵਲੋਂ ਪੰਜਾਬ ਵਕਫ਼ ਬੋਰਡ ਅਤੇ ਮੁਸਲਿਮ ਸਮਾਜ ਦੇ ਆਪਸੀ ਤਾਲਮੇਲ ਸਬੰਧੀ ਮੀਟਿੰਗ ਅੱਜ ਕੋਟਕਪੂਰਾ ਵਿਖੇ ਇਕ ਹੋਟਲ 'ਚ ਕੀਤੀ ਗਈ | ਇਸ ਮੀਟਿੰਗ ਵਿਚ ਜਨਾਬ ਜੂਨੈਦ ਰਜਾ ਖ਼ਾਨ ਸਿਤਾਰ ...

ਪੂਰੀ ਖ਼ਬਰ »

ਓਲਡ ਸਟੂਡੈਂਟਸ ਐਸੋਸੀਏਸ਼ਨ ਵਲੋਂ ਸਾਲਾਨਾ ਸਮਾਗਮ 'ਚ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਫ਼ਰੀਦਕੋਟ, 23 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਓਲਡ ਸਟੂਡੈਂਟਸ ਐਸੋਸੀਏਸ਼ਨ (ਓ.ਐਸ.ਏ.) ਸਰਕਾਰੀ ਬਰਜਿੰਦਰਾ ਕਾਲਜ ਵਿਖੇ 15ਵਾਂ ਸਾਲਾਨਾ ਸਮਾਗਮ ਕੀਤਾ ਗਿਆ | ਜਿਸ ਵਿਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਐਸ.ਪੀ. ਸਿੰਘ ਓਬਰਾਏ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ...

ਪੂਰੀ ਖ਼ਬਰ »

ਓਲਡ ਸਟੂਡੈਂਟਸ ਐਸੋਸੀਏਸ਼ਨ ਵਲੋਂ ਸਾਲਾਨਾ ਸਮਾਗਮ 'ਚ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਫ਼ਰੀਦਕੋਟ, 23 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਓਲਡ ਸਟੂਡੈਂਟਸ ਐਸੋਸੀਏਸ਼ਨ (ਓ.ਐਸ.ਏ.) ਸਰਕਾਰੀ ਬਰਜਿੰਦਰਾ ਕਾਲਜ ਵਿਖੇ 15ਵਾਂ ਸਾਲਾਨਾ ਸਮਾਗਮ ਕੀਤਾ ਗਿਆ | ਜਿਸ ਵਿਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਐਸ.ਪੀ. ਸਿੰਘ ਓਬਰਾਏ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ...

ਪੂਰੀ ਖ਼ਬਰ »

ਕਾਂਗੜ ਦੇ ਬਿਜਲੀ ਮੰਤਰੀ ਬਣਨ 'ਤੇ ਬਰਗਾੜੀ ਦੇ ਕਾਂਗਰਸੀ ਵਰਕਰ ਖ਼ੁਸ਼

ਬਰਗਾੜੀ, 23 ਅਪ੍ਰੈਲ (ਲਖਵਿੰਦਰ ਸ਼ਰਮਾ)-ਕਾਂਗਰਸੀ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਦੇ ਕੈਪਟਨ ਸਰਕਾਰ ਵਿਚ ਬਿਜਲੀ ਮੰਤਰੀ ਬਣਨ 'ਤੇ ਇਲਾਕਾ ਬਰਗਾੜੀ ਦੇ ਕਾਂਗਰਸੀ ਵਰਕਰਾਂ ਵਿਚ ਖ਼ੁਸ਼ੀ ਦਾ ਲਹਿਰ ਪਾਈ ਜਾ ਰਹੀ ਹੈ | ਸੀਨੀਅਰ ਕਾਂਗਰਸੀ ਆਗੂ ਹਿਰਦੇ ਪਾਲ ਸਿੰਘ ...

ਪੂਰੀ ਖ਼ਬਰ »

ਸ਼ਹਿਰ 'ਚ ਘੁੰਮਦੇ ਬੇਸਹਾਰਾ ਪਸ਼ੂਆਂ ਨੂੰ ਫੜ ਕੇ ਪਿੰਡ ਗੋਲੇਵਾਲਾ ਗਊਸ਼ਾਲਾ 'ਚ ਭੇਜਿਆ

ਫ਼ਰੀਦਕੋਟ, 23 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਦੀ ਯੋਗ ਅਗਵਾਈ ਹੇਠ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਰਮਜੀਤ ਕੌਰ ਵਲੋਂ ਅੱਜ ਸਵੇਰੇ ਸ਼ਹਿਰ ਦੇ ਬੇਸਹਾਰਾ ਪਸ਼ੂਆਂ ਨੂੰ ਸਮਾਜਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਅਨੰਦੇਆਣਾ ਗੇਟ ...

ਪੂਰੀ ਖ਼ਬਰ »

ਕਣਕ ਦੀ ਕਟਾਈ ਸਿਰਫ਼ ਇਕ ਹਫ਼ਤੇ 'ਚ ਹੋਣ ਕਾਰਨ ਚੁਕਾਈ 'ਚ ਪ੍ਰੇਸ਼ਾਨੀ ਆਈ-ਕੁਲਬੀਰ ਸਿੰਘ ਮੱਤਾ

ਫ਼ਰੀਦਕੋਟ, 23 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਫ਼ਰੀਦਕੋਟ ਦੀਆਂ ਚਾਰ ਮੁੱਖ ਮੰਡੀਆਂ ਅਤੇ 64 ਪੇਂਡੂ ਖ਼ਰੀਦ ਕੇਂਦਰਾਂ ਵਿਚ ਕਣਕ ਦੀ ਖ਼ਰੀਦ ਦਾ ਕੰਮ ਕਰੀਬ ਮੁਕੰਮਲ ਹੋਣ ਦੇ ਨਜ਼ਦੀਕ ਹੈ | ਜ਼ਿਲ੍ਹਾ ਮੰਡੀ ਅਧਿਕਾਰੀ ਕੁਲਬੀਰ ਸਿੰਘ ਮੱਤਾ ਨੇ ਪ੍ਰੈੱਸ ਬਿਆਨ ...

ਪੂਰੀ ਖ਼ਬਰ »

ਕਾਂਗੜ ਤੇ ਸਿੰਗਲਾ ਦੇ ਮੰਤਰੀ ਬਣਨ 'ਤੇ ਇਲਾਕੇ 'ਚ ਖ਼ੁਸ਼ੀ ਦਾ ਮਾਹੌਲ

ਬਾਜਾਖਾਨਾ, 23 ਅਪ੍ਰੈਲ (ਜੀਵਨ ਗਰਗ)-ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਅਤੇ ਵਿਜੈ ਇੰਦਰ ਸਿੰਗਲਾ ਦੇ ਕੈਬਨਿਟ ਮੰਤਰੀ ਬਣਨ 'ਤੇ ਬਾਜਾਖਾਨਾ ਇਲਾਕੇ 'ਚ ਖ਼ੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ | ਇਲਾਕੇ ਦੇ ਸੀਨੀਅਰ ਕਾਂਗਰਸੀ ਆਗੂਆਂ ਨੇ ਇਸ ਨਿਯੁਕਤੀ 'ਤੇ ਕੈਪਟਨ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਲੰਭਵਾਲੀ ਵਿਖੇ ਧਰਮ ਦਿਵਸ ਮਨਾਇਆ ਗਿਆ

ਬਾਜਾਖਾਨਾ, 23 ਅਪ੍ਰੈਲ (ਜੀਵਨ ਗਰਗ)-ਸਰਕਾਰੀ ਪ੍ਰਾਇਮਰੀ ਸਕੂਲ ਲੰਭਵਾਲੀ ਵਿਖੇ ਸਕੂਲ ਇੰਚਾਰਜ ਕੁਲਵੰਤ ਸਿੰਘ ਸੰਧੂ ਦੀ ਅਗਵਾਈ 'ਚ ਰੈੱਡ ਰੋਜ਼ ਈਕੋ ਕਲੱਬ ਦੇ ਸਹਿਯੋਗ ਨਾਲ ਧਰਤ ਦਿਵਸ ਮਨਾਇਆ ਗਿਆ | ਇੰਚਾਰਜ ਕੁਲਵੰਤ ਸਿੰਘ ਸੰਧੂ ਨੇ ਕਿਹਾ ਕਿ ਧਰਤੀ ਨੂੰ ਸਾਫ਼ ਸੁਥਰਾ ...

ਪੂਰੀ ਖ਼ਬਰ »

ਗੁਰਦੁਆਰਾ ਸਿਮਰਨ ਦੁਆਰ ਦੀਆਂ ਸੰਗਤਾਂ ਵਲੋਂ ਸਫ਼ਾਈ ਅਭਿਆਨ ਸ਼ੁਰੂ

ਫ਼ਰੀਦਕੋਟ, 23 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਗੁਰਦੁਆਰਾ ਗੁਰੂ ਤੇਗ਼ ਬਹਾਦਰ ਸਿਮਰਨ ਦੁਆਰ ਫ਼ਰੀਦਕੋਟ ਦੇ ਮੁੱਖ ਸੇਵਾਦਾਰ ਭਾਈ ਲਖਵੀਰ ਸਿੰਘ ਅਤੇ ਸੰਗਤਾਂ ਦੇ ਸਹਿਯੋਗ ਨਾਲ ਗ਼ਰੀਬਾਂ ਦੇ ਘਰ ਬਣਾਉਣ, ਗ਼ਰੀਬ ਲਾਚਾਰ ਬਿਮਾਰ ਦੀ ਮਦਦ ਕਰਨੀ, ਖ਼ੁਦਕੁਸ਼ੀ ਕਰ ਰਹੇ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਸੈਮੀਨਾਰ ਕਰਵਾਇਆ

ਫ਼ਰੀਦਕੋਟ, 23 ਅਪ੍ਰੈਲ (ਚਰਨਜੀਤ ਸਿੰਘ ਗੋਂਦਾਰਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਫ਼ਰੀਦਕੋਟ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਮਹਾਂਵੀਰਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ 'ਚ ਪਿ੍ੰਸੀਪਲ ਸਿੰਮੀ ਦੇਵਗਨ ਦੀ ...

ਪੂਰੀ ਖ਼ਬਰ »

ਗ਼ਰੀਬ ਲੜਕੀ ਦੀ ਪੜ੍ਹਾਈ ਦੁਬਾਰਾ ਸ਼ੁਰੂ ਕਰਵਾਈ

ਬਰਗਾੜੀ, 23 ਅਪ੍ਰੈਲ (ਸੁਖਰਾਜ ਸਿੰਘ ਗੋਂਦਾਰਾ)-ਗ਼ਰੀਬ ਲੜਕੀ ਜਿਸ ਦੇ ਪਿਤਾ ਹਰੀ ਚੰਦ ਦੀ ਪਿਛਲੇ ਸਮੇਂ ਕੈਂਸਰ ਦੀ ਨਾਮੁਰਾਦ ਬਿਮਾਰੀ ਕਾਰਨ ਮੌਤ ਹੋ ਗਈ | ਉਸ ਦੀ ਬਿਮਾਰੀ 'ਤੇ ਹੋਏ ਖ਼ਰਚੇ ਕਾਰਨ ਘਰ ਦੀ ਆਰਥਿਕ ਹਾਲਤ ਬਹੁਤ ਮਾੜੀ ਹੋ ਗਈ ਸੀ | ਜਿਸ ਕਰਕੇ ਉਸ ਦੀ ਇਕਲੌਤੀ ...

ਪੂਰੀ ਖ਼ਬਰ »

ਮੰਤਰੀ ਮੰਡਲ 'ਚ ਵਾਧੇ ਨਾਲ ਸਰਕਾਰ ਦੇ ਕੰਮ 'ਚ ਹੋਰ ਤੇਜ਼ੀ ਆਵੇਗੀ-ਸੂਰਜ ਭਾਰਦਵਾਜ

ਜੈਤੋ, 23 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਸਾਬਕਾ ਵਿਧਾਇਕ ਮੁਹੰਮਦ ਸਦੀਕ ਦੇ ਸਥਾਨਕ ਦਫ਼ਤਰ ਵਿਖੇ ਸੀਨੀਅਰ ਕਾਂਗਰਸੀ ਆਗੂ ਸੂਰਜ ਭਾਰਦਵਾਜ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਪਵਨ ਕੁਮਾਰ ਗੋਇਲ, ਸੀਨੀਅਰ ਕਾਂਗਰਸੀ ਆਗੂ ਸਿਕੰਦਰ ਸਿੰਘ ਮੜ੍ਹਾਕ ...

ਪੂਰੀ ਖ਼ਬਰ »

ਡਾ: ਹਰਮੀਤ ਢਿੱਲੋਂ ਬਣੇ ਲਾਇਨਜ਼ ਕਲੱਬ ਬਰਗਾੜੀ ਦੇ ਪ੍ਰਧਾਨ

ਬਰਗਾੜੀ, 23 ਅਪ੍ਰੈਲ (ਲਖਵਿੰਦਰ ਸ਼ਰਮਾ)-ਲਾਇਨਜ਼ ਕਲੱਬ ਬਰਗਾੜੀ ਦੀ ਸਾਲਾਨਾ ਅਹਿਮ ਮੀਟਿੰਗ ਲਾਇਨਜ਼ ਕਲੱਬਾਂ ਦੇ ਸੀਨੀਅਰ ਆਗੂ ਅਤੇ ਇਸ ਮੀਟਿੰਗ ਲਈ ਨਿਯੁਕਤ ਨਿਰੀਖਕ ਨਿਰੰਜਨ ਸਿੰਘ ਰੱਖੜਾ ਦੀ ਦੇਖ-ਰੇਖ ਅਤੇ ਕਲੱਬ ਪ੍ਰਧਾਨ ਡਾ: ਜਗਦੇਵ ਸਿੰਘ ਚਹਿਲ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਦੀ ਮਹੀਨਾਵਾਰ ਮੀਟਿੰਗ

ਫ਼ਰੀਦਕੋਟ, 23 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਪੰਜਾਬੀ ਸਾਹਿਤ ਸਭਾ ਫ਼ਰੀਦਕੋਟ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਸ਼ਾਮ ਸੰੁਦਰ ਕਾਲੜਾ ਦੀ ਪ੍ਰਧਾਨਗੀ ਹੇਠ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਈ | ਮੀਟਿੰਗ 'ਚ ਸਭ ਤੋਂ ਪਹਿਲਾਂ ਸਭਾ ਦੇ ਮੈਂਬਰ ਜਗਦੀਪ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਸਕੂਲ ਪੰਜਗਰਾਈਾ ਕਲਾਂ 'ਚ ਵਿਸ਼ਵ ਧਰਤੀ ਦਿਵਸ ਮਨਾਇਆ

ਪੰਜਗਰਾਈਾ ਕਲਾਂ, 23 ਅਪ੍ਰੈਲ (ਕੁਲਦੀਪ ਸਿੰਘ ਗੋਂਦਾਰਾ)-ਗੁਰੂ ਨਾਨਕ ਦੇਵ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਪੰਜਗਰਾਈਾ ਕਲਾਂ 'ਚ ਪਿੰ੍ਰਸੀਪਲ ਸੰਦੀਪ ਕੁਮਾਰ ਦੀ ਅਗਵਾਈ ਹੇਠ ਵਿਦਿਆਰਥੀਆਂ ਵਲੋਂ ਪੌਦੇ ਲਾ ਕੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ | ਦਸਵੀਂ ਜਮਾਤ ਦੀ ...

ਪੂਰੀ ਖ਼ਬਰ »

'ਬੀੜ' ਨੇ ਸਕੂਲ 'ਚ ਹਰਬਲ ਗਾਰਡਨ ਬਣਾ ਕੇ ਮਨਾਇਆ ਵਿਸ਼ਵ ਧਰਤ ਦਿਵਸ

ਫ਼ਰੀਦਕੋਟ, 23 ਅਪ੍ਰੈਲ (ਹਰਮਿੰਦਰ ਸਿੰਘ ਮਿੰਦਾ)-ਸੰਸਾਰ ਧਰਤ ਦਿਵਸ ਮੌਕੇ ਧਰਤੀ ਨੂੰ ਹਰਿਆ-ਭਰਿਆ ਬਣਾਉਣ ਲਈ ਯਤਨਸ਼ੀਲ 'ਬੀੜ' ਸੁਸਾਇਟੀ ਵਲੋਂ ਸਥਾਨਕ ਵਿਸ਼ਵਕਰਮਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਗੁਰਿੰਦਰ ਕੌਰ ਦੀ ਦੇਖ-ਰੇਖ ਵਿਚ ਇਕ ਹਰਬਲ ਗਾਰਡਨ ...

ਪੂਰੀ ਖ਼ਬਰ »

ਮੰਤਰੀ ਮੰਡਲ 'ਚ ਵਾਧੇ ਨਾਲ ਸਰਕਾਰ ਦੇ ਕੰਮ 'ਚ ਹੋਰ ਤੇਜ਼ੀ ਆਵੇਗੀ-ਸੂਰਜ ਭਾਰਦਵਾਜ

ਜੈਤੋ, 23 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਸਾਬਕਾ ਵਿਧਾਇਕ ਮੁਹੰਮਦ ਸਦੀਕ ਦੇ ਸਥਾਨਕ ਦਫ਼ਤਰ ਵਿਖੇ ਸੀਨੀਅਰ ਕਾਂਗਰਸੀ ਆਗੂ ਸੂਰਜ ਭਾਰਦਵਾਜ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਪਵਨ ਕੁਮਾਰ ਗੋਇਲ, ਸੀਨੀਅਰ ਕਾਂਗਰਸੀ ਆਗੂ ਸਿਕੰਦਰ ਸਿੰਘ ਮੜ੍ਹਾਕ ...

ਪੂਰੀ ਖ਼ਬਰ »

ਬਲਜੀਤ ਗਿੱਲ ਕੈਨੇਡਾ ਵਲੋਂ ਲੋੜਵੰਦ ਬੱਚਿਆਂ ਦੀ ਸਹਾਇਤਾ

ਗੋਲੇਵਾਲਾ, 23 ਅਪ੍ਰੈਲ (ਅਮਰਜੀਤ ਸਿੰਘ ਬਰਾੜ)-ਸਮਾਜ ਸੇਵੀ ਸ਼ਖ਼ਸੀਅਤ ਬਲਜੀਤ ਸਿੰਘ ਗਿੱਲ ਕੈਨੇਡਾ ਵਲੋਂ ਆਪਣੇ ਜੱਦੀ ਪਿੰਡ ਮੱਲੇਵਾਲਾ ਦੇ ਸਰਕਾਰੀ ਸਕੂਲ ਵਿਚ ਪੜ੍ਹਦੇ ਬੱਚਿਆਂ ਨੂੰ ਕਿਤਾਬਾਂ, ਕਾਪੀਆਂ ਅਤੇ ਸਕੂਲ ਬੈਗ ਵੰਡੇ ਗਏ | ਉਨ੍ਹਾਂ ਕਿਹਾ ਕਿ ਉਹ ਹਰ ਸਾਲ ਦੀ ...

ਪੂਰੀ ਖ਼ਬਰ »

ਮਾਰਕਫੈਡ ਵਲੋਂ ਤਿਆਰ ਵਸਤਾਂ ਦੀ ਵਿਕਰੀ ਲਈ ਮੀਟਿੰਗ

ਫ਼ਰੀਦਕੋਟ, 23 ਅਪ੍ਰੈਲ (ਚਰਨਜੀਤ ਸਿੰਘ ਗੋਂਦਾਰਾ)-ਮਾਰਕਫੈੱਡ ਵਲੋਂ ਤਿਆਰ ਵਸਤਾਂ ਦੀ ਵਿਕਰੀ ਲਈ ਸਥਾਨਕ ਕਲੱਬ 'ਚ ਸੁਖਪਾਲ ਸਿੰਘ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਫ਼ਰੀਦਕੋਟ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ | ਜਿਸ 'ਚ ਜ਼ਿਲੇ੍ਹ ਦੀਆਂ ਸਹਿਕਾਰੀ ਸਭਾਵਾਂ ਦੇ ...

ਪੂਰੀ ਖ਼ਬਰ »

ਐਸ.ਐਮ.ਡੀ. ਵਰਲਡ ਸਕੂਲ 'ਚ ਧਰਤੀ ਦਿਵਸ ਮਨਾਇਆ

ਫ਼ਰੀਦਕੋਟ, 23 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਐਸ.ਐਮ.ਡੀ. ਵਰਲਡ ਸਕੂਲ ਕੋਟ ਸੁਖੀਆ ਵਿਚ ਧਰਤੀ ਦਿਵਸ ਮਨਾਇਆ ਗਿਆ, ਇਸ ਪ੍ਰੋਗਰਾਮ ਵਿਚ ਪਹਿਲੀ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਹ ਜਾਣਕਾਰੀ ਦਿੰਦੇ ਹੋਏ ਸੀਨੀਅਰ ਕੋਆਰਡੀਨੇਟਰ ਮਨਦੀਪ ਕੌਰ ਨੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਰੋਮਾਣਾ ਅਜੀਤ ਸਿੰਘ ਨੂੰ ਮੇਜ਼ ਅਤੇ ਕੁਰਸੀਆਂ ਦਿੱਤੀਆਂ

ਬਾਜਾਖਾਨਾ, 23 ਅਪ੍ਰੈਲ (ਜੀਵਨ ਗਰਗ)-ਸਰਕਾਰੀ ਪ੍ਰਾਇਮਰੀ ਸਕੂਲ ਰੋਮਾਣਾ ਅਜੀਤ ਸਿੰਘ ਨੂੰ ਮੋਤਾ ਸਿੰਘ ਕਾਨੂੰਗੋ ਨੇ ਸਵਰਗਵਾਸੀ ਮਾਤਾ ਕਰਨੈਲ ਕੌਰ ਦੀ ਯਾਦ 'ਚ ਮੇਜ਼ ਅਤੇ ਕੁਰਸੀਆਂ ਦਿੱਤੀਆਂ | ਪਿੰਡ ਦੇ ਪਤਵੰਤੇ ਸੱਜਣਾਂ ਦਾ ਅਧਿਆਪਕ ਜਸਵਿੰਦਰ ਸਿੰਘ ਵਾਂਦਰ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX