ਤਾਜਾ ਖ਼ਬਰਾਂ


ਗੁਰੂ ਚਰਨਾ ਵਿਚ ਜਾ ਬਿਰਾਜੇ ਬਾਬਾ ਨਿਰਮਲ ਸਿੰਘ ਚੱਕ ਸਿੰਘਾ
. . .  7 minutes ago
ਗੜ੍ਹਸ਼ੰਕਰ, 22 ਸਤੰਬਰ (ਧਾਲੀਵਾਲ)- ਨਿਹੰਗ ਸਿੰਘ ਜਥੇਬੰਦੀ ਤਰਨਾ ਦਲ ਹਰੀਆਂ ਵੇਲਾਂ ਦੇ ਮੋਢੀਆਂ 'ਚੋਂ ਇਕ, ਬਚਪਨ ਤੋਂ ਹੀ ਬਾਣੀ ਅਤੇ ਬਾਣੇ ਨਾਲ ਜੁੜ ਕੇ ਇਲਾਕੇ...
ਬਠਿੰਡਾ ਜੇਲ੍ਹ 'ਚ ਕੈਦੀ ਗੈਂਗਸਟਰ ਵੱਲੋਂ ਸਹਾਇਕ ਸੁਪਰਡੈਂਟ ਨੂੰ ਪਰਿਵਾਰ ਖ਼ਤਮ ਕਰਨ ਦੀਆਂ ਧਮਕੀਆਂ
. . .  9 minutes ago
ਬਠਿੰਡਾ ਛਾਉਣੀ, 22 ਸਤੰਬਰ (ਪਰਵਿੰਦਰ ਸਿੰਘ ਜੌੜਾ)-ਬਠਿੰਡਾ ਜੇਲ੍ਹ 'ਚ ਕੈਦ ਕੱਟ ਰਹੇ ਖ਼ਤਰਨਾਕ ਗੈਂਗਸਟਰ ਵੱਲੋਂ ਸਹਾਇਕ ਸੁਪਰਡੈਂਟ ਜੇਲ੍ਹ ਨੂੰ ਪਰਿਵਾਰ ਖ਼ਤਮ ਕਰਨ ਦੀਆਂ ਧਮਕੀਆਂ...
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਵੱਲੋਂ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ
. . .  12 minutes ago
ਗਹਿਲੇਵਾਲਾ ਰਜਵਾਹੇ ਵਿਚੋਂ ਮਿਲੀ ਕੱਟੀ ਵਢੀ ਲਾਸ਼
. . .  50 minutes ago
ਹਾਊਡੀ ਮੋਦੀ 'ਚ ਟਰੰਪ 30 ਮਿੰਟ ਤੱਕ ਦੇਣਗੇ ਭਾਸ਼ਣ
. . .  58 minutes ago
ਹਿਊਸਟਨ, 22 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਿਊਸਟਨ ਵਿਚ ਹੋਣ ਵਾਲੇ ਹਾਊਡੀ ਮੋਦੀ ਪ੍ਰੋਗਰਾਮ 'ਤੇ ਸਭ ਦੀ ਨਜ਼ਰ ਲੱਗੀ ਹੋਈ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਇਸ ਵਿਚ ਹਿੱਸਾ ਲੈਣ ਕਾਰਨ ਇਸ ਪ੍ਰੋਗਰਾਮ ਦੀ ਅਹਿਮੀਅਤ ਹੋਰ ਵੱਧ ਗਈ ਹੈ। ਉਹ...
ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਪ ਪਾਰਟੀ ਨੇ 22 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
. . .  about 1 hour ago
ਚੰਡੀਗੜ੍ਹ, 22 ਸਤੰਬਰ - ਹਰਿਆਣਾ ਦੀਆਂ ਵਿਧਾਨ ਸਭਾ ਚੋਣ ਤਰੀਕਾਂ ਦੇ ਐਲਾਨ ਤੋਂ ਅਗਲੇ ਦਿਨ ਆਮ ਆਦਮੀ ਪਾਰਟੀ ਵਲੋਂ ਆਪਣੇ 22 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ। ਆਪ ਹਰਿਆਣਾ ਇਕਾਈ ਦੇ ਪ੍ਰਧਾਨ ਨਵੀਨ ਜਿੰਦਲ ਵਲੋਂ ਜਾਰੀ ਕੀਤੀ ਗਈ...
ਬੇਰੁਜ਼ਗਾਰ ਈ.ਟੀ.ਟੀ ਅਧਿਆਪਕਾਂ 'ਤੇ ਪਾਣੀ ਦੀਆਂ ਬੁਛਾੜਾਂ ਮਾਰਨ ਤੇ ਲਾਠੀਚਾਰਜ ਦੀ ਬੇਰੁਜ਼ਗਾਰ ਅਧਿਆਪਕਾਂ ਵਲੋਂ ਨਿਖੇਧੀ
. . .  about 1 hour ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ) - ਅਧਿਆਪਕ ਭਰਤੀ ਕਰਨ ਦੀ ਮੰਗ ਨੂੰ ਲੈ ਕੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਕੋਠੀ ਸਾਹਮਣੇ ਰੋਸ-ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ ਅਧਿਆਪਕਾਂ 'ਤੇ ਪਾਣੀ ਦੀਆਂ ਬੁਛਾੜਾਂ ਮਾਰਨ ਅਤੇ ਲਾਠੀਚਾਰਜ ਕਰਨ ਦੀ...
ਪੌੜੀ ਤੋੜਦੇ ਸਮੇਂ ਮਲਬੇ ਹੇਠ ਆਉਣ ਕਾਰਨ ਰਾਜ ਮਿਸਤਰੀ ਦੀ ਮੌਤ
. . .  1 minute ago
ਪਠਾਨਕੋਟ , 22 ਸਤੰਬਰ (ਆਰ. ਸਿੰਘ) - ਮਾਮੂਨ ਜੰਮੂ ਡਿਫੈਂਸ ਰੋਡ 'ਤੇ ਸਥਿਤ ਇੱਕ ਪੈਲੇਸ ਵਿਚ ਪੌੜੀ ਤੋੜਦੇ ਸਮੇਂ ਪੌੜੀ ਦਾ ਮਲਬਾ ਰਾਜ ਮਿਸਤਰੀ 'ਤੇ ਡਿੱਗਣ ਨਾਲ ਉਸ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ । ਮ੍ਰਿਤਕ ਦੀ ਪਹਿਚਾਣ ਪਵਨ ਕੁਮਾਰ (29) ਪੁੱਤਰ ਅਸ਼ੋਕ ਕੁਮਾਰ...
ਪੀ.ਓ.ਕੇ ਜਵਾਹਰ ਲਾਲ ਨਹਿਰੂ ਦੀ ਦੇਣ - ਅਮਿਤ ਸ਼ਾਹ
. . .  about 2 hours ago
ਮੁੰਬਈ, 22 ਸਤੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ 'ਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਨੂੰ ਹੋਂਦ ਵਿਚ ਲਿਆਉਣ ਦਾ ਦੋਸ਼ ਲਗਾਇਆ। ਅਮਿਤ ਸ਼ਾਹ ਨੇ ਅੱਜ ਐਤਵਾਰ ਕਿਹਾ ਕਿ ਜੇ ਨਹਿਰੂ ਨੇ ਬੇਵਕਤ ਪਾਕਿਸਤਾਨ...
ਦਿੜ੍ਹਬਾ ਪੁਲਿਸ ਨੇ 13800 ਨਸ਼ੀਲੀਆਂ ਗੋਲੀਆਂ ਅਤੇ 30 ਸ਼ੀਸ਼ੀਆਂ ਨਸ਼ੀਲੀਆਂ ਦਵਾਈਆਂ ਸਮੇਤ ਦੋ ਕੀਤਾ ਕਾਬੂ
. . .  about 2 hours ago
ਦਿੜ੍ਹਬਾ ਮੰਡੀ, 22 ਸਤੰਬਰ (ਹਰਬੰਸ ਸਿੰਘ ਛਾਜਲੀ) - ਦਿੜ੍ਹਬਾ ਪੁਲਿਸ ਨੇ 13800 ਨਸ਼ੀਲੀਆਂ ਗੋਲੀਆਂ ਅਤੇ 30 ਸ਼ੀਸ਼ੀਆਂ ਨਸ਼ੀਲੀਆਂ ਦਵਾਈਆਂ ਸਮੇਤ ਦੋ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਥਾਣਾ ਮੁੱਖ ਅਫਸਰ ਦਿੜ੍ਹਬਾ ਸ. ਮੇਜਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ...
ਬੇਬੇ ਨਾਨਕੀ ਇਤਿਹਾਸਕ ਨਗਰ ਕੀਰਤਨ ਦਾ ਨਾਭਾ ਵਿਖੇ ਕੀਤਾ ਗਿਆ ਭਰਵਾਂ ਸਵਾਗਤ
. . .  about 2 hours ago
ਨਾਭਾ, 22 ਸਤੰਬਰ (ਕਰਮਜੀਤ ਸਿੰਘ) - ਗੁਰੂ ਨਾਨਕ ਦੇਵ ਜੀ ਦੇ 550ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਬੇਬੇ ਨਾਨਕੀ ਇਤਿਹਾਸਕ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਤੋਂ ਸ਼ੁਰੂ ਹੋ ਕੇ ਨਾਭਾ ਵਿਖੇ ਪੁੱਜਾ। ਇਹ ਨਗਰ ਕੀਰਤਨ...
ਪੁਲਿਸ ਅਤੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦੀ ਝੜਪ 'ਚ ਐੱਸ. ਐੱਚ. ਓ. ਸਮੇਤ ਛੇ ਮੁਲਾਜ਼ਮ ਜ਼ਖ਼ਮੀ
. . .  about 3 hours ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਦੀ ਸੰਗਰੂਰ ਸਥਿਤ ਕੋਠੀ ਦਾ ਘਿਰਾਓ ਕਰਨ ਗਏ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦੀ ਪੁਲਿਸ ਨਾਲ...
ਬੈਠਕ ਦੇ ਭਰੋਸੇ ਤੋਂ ਬਾਅਦ ਪੱਕਾ ਮੋਰਚਾ ਸੰਘਰਸ਼ ਕਮੇਟੀ ਵਲੋਂ ਮੋਤੀ ਮਹਿਲ ਵੱਲ ਦਾ ਰੋਸ ਮਾਰਚ ਮੁਲਤਵੀ
. . .  about 3 hours ago
ਪਟਿਆਲਾ, 22 ਸਤੰਬਰ (ਪਰਗਟ ਸਿੰਘ ਬਲਬੇੜਾ)- ਉੱਚ ਅਧਿਕਾਰੀਆਂ ਵਲੋਂ ਬੈਠਕ ਕਰਨ ਦੇ ਦਿੱਤੇ ਲਿਖਤੀ ਭਰੋਸੇ ਤੋਂ ਬਾਅਦ ਅੱਜ ਲੋਕ ਸੰਘਰਸ਼ ਕਮੇਟੀ ਨੇ ਮੋਤੀ ਮਹਿਲ ਦੇ ਵੱਲ ਕੀਤਾ ਜਾਣ ਵਾਲਾ...
ਬਟਾਲਾ : ਹੰਸਲੀ ਨਾਲੇ 'ਚੋਂ ਮਿਲੀ ਕੱਟੀ-ਵੱਢੀ ਲਾਸ਼
. . .  about 3 hours ago
ਬਟਾਲਾ, 22 ਸਤੰਬਰ (ਕਾਹਲੋਂ)- ਬਟਾਲਾ 'ਚ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਥੋਂ ਦੀ ਪਟਾਕਾ ਫ਼ੈਕਟਰੀ ਦੇ ਕੋਲ ਹੰਸਲੀ ਨਾਲੇ 'ਚੋਂ ਸਿਰ ਅਤੇ ਦੋਵੇਂ ਬਾਹਵਾਂ ਤੋਂ ਬਿਨਾਂ ਪਲਾਸਟਿਕ...
ਸੰਗਰੂਰ : ਹਸਪਤਾਲ 'ਚ ਦਾਖ਼ਲ ਕਰਾਏ ਗਏ ਪੁਲਿਸ ਵਲੋਂ ਕੀਤੇ ਲਾਠੀਚਾਰਜ ਕਾਰਨ ਜ਼ਖ਼ਮੀ ਹੋਏ ਅਧਿਆਪਕ
. . .  about 4 hours ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਕਈ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਜਦੋਂ ਅੱਜ ਸਿੱਖਿਆ...
ਨਸ਼ੀਲੇ ਪਦਾਰਥਾਂ ਦਾ ਵੱਡਾ ਜ਼ਖ਼ੀਰਾ ਬਰਾਮਦ, ਦੋ ਨੌਜਵਾਨ ਗ੍ਰਿਫ਼ਤਾਰ
. . .  about 4 hours ago
ਪਾਕਿਸਤਾਨ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 22 ਲੋਕਾਂ ਦੀ ਮੌਤ
. . .  about 4 hours ago
ਸਿੱਖਿਆ ਮੰਤਰੀ ਸਿੰਗਲਾ ਦੀ ਕੋਠੀ ਅੱਗੇ ਅਧਿਆਪਕਾਂ ਅਤੇ ਪੁਲਿਸ ਵਿਚਾਲੇ ਝੜਪ
. . .  about 4 hours ago
ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਦੀ ਸੰਭਾਵਨਾ
. . .  about 4 hours ago
ਹਜ਼ਾਰਾਂ ਅਧਿਆਪਕਾਂ ਦਾ ਕਾਫ਼ਲਾ ਸਿੱਖਿਆ ਮੰਤਰੀ ਦੀ ਕੋਠੀ ਵੱਲ ਵਧਿਆ
. . .  about 5 hours ago
ਬਾਬਾ ਬਕਾਲਾ ਸਾਹਿਬ : ਅਣਪਛਾਤੀ ਲੜਕੀ ਦੀ ਮਿਲੀ ਲਾਸ਼
. . .  about 5 hours ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ : ਸੱਟ ਲੱਗਣ ਕਾਰਨ ਫਾਈਨਲ ਮੁਕਾਬਲਾ ਨਹੀਂ ਖੇਡਣਗੇ ਪੂਨੀਆ, ਗੋਲਡ ਦਾ ਸੁਪਨਾ ਟੁੱਟਿਆ
. . .  about 5 hours ago
ਦਿੱਲੀ : ਅਕਸ਼ਰਧਾਮ ਮੰਦਰ ਦੇ ਬਾਹਰ ਹਮਲਾਵਰਾਂ ਵਲੋਂ ਪੁਲਿਸ ਟੀਮ 'ਤੇ ਗੋਲੀਬਾਰੀ
. . .  about 5 hours ago
ਵਾਹਨ ਦੇ ਨਦੀ 'ਚ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  about 6 hours ago
ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਦੇ 'ਸਪੈਸ਼ਲ' ਪਲੇਨ 'ਚ ਸਵਾਰ ਹੋ ਕੇ ਅਮਰੀਕਾ ਪਹੁੰਚੇ ਇਮਰਾਨ ਖ਼ਾਨ
. . .  about 5 hours ago
ਹਾਂਗਕਾਂਗ ਜਾ ਰਹੇ ਯਾਤਰੀ ਦੇ ਬੈਗ 'ਚੋਂ ਬਰਾਮਦ ਹੋਏ 99,550 ਡਾਲਰ
. . .  about 6 hours ago
ਬੇਰੁਜ਼ਗਾਰ ਹੈਲਥ ਵਰਕਰਾਂ ਵਲੋਂ ਮੰਗਾਂ ਨਾ ਮੰਨਣ ਨੂੰ ਲੈ ਕੇ ਜਲਾਲਾਬਾਦ ਵਿਖੇ 29 ਨੂੰ ਪੱਕਾ ਮੋਰਚਾ ਲਾਉਣ ਦਾ ਐਲਾਨ
. . .  about 6 hours ago
ਬਾਬਰੀ ਮਸਜਿਦ ਨੂੰ ਢਾਹੁਣ ਦੇ ਮਾਮਲੇ 'ਚ ਕਲਿਆਣ ਸਿੰਘ ਨੂੰ ਸੀ. ਬੀ. ਆਈ. ਅਦਾਲਤ ਵਲੋਂ ਸੰਮਨ
. . .  about 7 hours ago
ਊਰਜਾ ਦੇ ਖੇਤਰ 'ਚ ਭਾਰਤ ਅਤੇ ਅਮਰੀਕਾ ਵਿਚਾਲੇ ਸਮਝੌਤਾ
. . .  about 7 hours ago
ਗੰਗਾ 'ਚ ਵਧੇ ਪਾਣੀ ਦੇ ਪੱਧਰ ਕਾਰਨ ਪ੍ਰਯਾਗਰਾਜ ਦੇ ਹੇਠਲੇ ਇਲਾਕਿਆਂ 'ਚ ਭਰਿਆ ਪਾਣੀ
. . .  about 7 hours ago
ਇੰਡੋਨੇਸ਼ੀਆ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ੋਰਦਾਰ ਝਟਕੇ
. . .  about 7 hours ago
ਪੰਜਾਬ ਦੀ ਉਲਝੀ ਤਾਣੀ ਕਿਵੇਂ ਸੁਲਝੇ : ਉੱਘੇ ਸਮਾਜ ਚਿੰਤਕ ਅੱਜ ਸੰਗਰੂਰ 'ਚ ਕਰਨਗੇ ਵਿਚਾਰ-ਚਰਚਾ
. . .  about 8 hours ago
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਤੀਜਾ ਟੀ-20 ਮੈਚ ਅੱਜ
. . .  about 9 hours ago
ਹਿਊਸਟਨ 'ਚ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਕਸ਼ਮੀਰੀ ਪੰਡਤਾਂ ਨਾਲ ਮੁਲਾਕਾਤ
. . .  about 9 hours ago
ਸਿੱਖ ਭਾਈਚਾਰੇ ਨੇ ਕੀਤੀ ਮੋਦੀ ਨਾਲ ਮੁਲਾਕਾਤ, ਗੁਰੂ ਨਾਨਕ ਦੇਵ ਜੀ ਦੇ ਨਾਂ 'ਤੇ ਦਿੱਲੀ ਹਵਾਈ ਅੱਡੇ ਦਾ ਨਾਂ ਰੱਖਣ ਦੀ ਕੀਤੀ ਮੰਗ
. . .  about 7 hours ago
ਹਿਊਸਟਨ 'ਚ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਬੋਹਰਾ ਭਾਈਚਾਰੇ ਨਾਲ ਮੁਲਾਕਾਤ
. . .  about 9 hours ago
ਅੱਜ ਦਾ ਵਿਚਾਰ
. . .  about 10 hours ago
ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  1 day ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  1 day ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  1 day ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  1 day ago
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  1 day ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  about 1 hour ago
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  about 1 hour ago
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  about 1 hour ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  about 1 hour ago
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  20 minutes ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  about 1 hour ago
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  48 minutes ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਵੈਸਾਖ ਸੰਮਤ 550

ਪਹਿਲਾ ਸਫ਼ਾ

ਤਰਾਲ ਮੁਕਾਬਲੇ ਦੌਰਾਨ ਜੈਸ਼ ਦੇ 4 ਅੱਤਵਾਦੀ ਹਲਾਕ-2 ਜਵਾਨ ਸ਼ਹੀਦ

2 ਜਵਾਨ ਜ਼ਖ਼ਮੀ • ਭੜਕੇ ਪ੍ਰਦਰਸ਼ਨਾਂ 'ਚ ਕਈ ਜ਼ਖ਼ਮੀ
- ਮਨਜੀਤ ਸਿੰਘ -
ਸ੍ਰੀਨਗਰ, 24 ਅਪ੍ਰੈਲ-ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਪੁਲਵਾਮਾ ਦੇ ਤਰਾਲ ਇਲਾਕੇ 'ਚ ਮੁਕਾਬਲੇ ਦੌਰਾਨ ਜੈਸ਼-ਏ-ਮੁਹੰਮਦ ਦੇ 4 ਅੱਤਵਾਦੀ ਹਲਾਕ ਹੋ ਗਏ, ਜਦਕਿ ਫੌਜ ਤੇ ਪੁਲਿਸ ਦੇ 2 ਜਵਾਨ ਸ਼ਹੀਦ ਹੋ ਗਏ ਤੇ 2 ਹੋਰ ਜਵਾਨ ਜ਼ਖ਼ਮੀ ਹੋ ਗਏ ਹਨ | ਜੰਮੂ-ਕਸ਼ਮੀਰ ਆਈ.ਜੀ. ਪੁਲਿਸ ਰੇਂਜ ਦੇ ਐਸ.ਪੀ. ਮੁਤਾਬਿਕ ਪੁਲਵਾਮਾ ਜ਼ਿਲ੍ਹੇ ਦੇ ਤਰਾਲ 'ਚ ਲਾਮ ਇਲਾਕੇ ਦੇ ਗੋਏ ਟੈਂਗੂ ਜੰਗਲੀ ਇਲਾਕੇ 'ਚ ਜੈਸ਼-ਏ - ਮੁਹੰਮਦ ਅੱਤਵਾਦੀ ਸੰਗਠਨ ਦੇ ਕੁਝ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ 'ਤੇ 42 ਆਰ.ਆਰ. (ਫੌਜ), ਸਪੈਸ਼ਲ ਆਪ੍ਰੇਸ਼ਨ ਗਰੁੱਪ (ਪੁਲਿਸ) ਤੇ ਸੀ.ਆਰ.ਪੀ.ਐਫ. ਨੇ ਮੰਗਲਵਾਰ ਸਵੇਰੇ ਘੇਰੇ ਪਾ ਕੇ ਤਲਾਸ਼ੀ ਮੁਹਿੰਮ ਛੇੜੀ | ਅੱਤਵਾਦੀਆਂ ਨੇ ਸੁਰੱਖਿਆ ਬਲਾਂ ਨੂੰ ਆਪਣੇ ਵੱਲ ਵਧਦਾ ਦੇਖ ਕੇ ਫਰਾਰ ਹੋਣ ਦੀ ਕੋਸ਼ਿਸ਼ 'ਚ ਗੋਲੀਬਾਰੀ ਸ਼ੁਰੂ ਕਰ ਦਿੱਤੀ | ਸੁਰੱਖਿਆ ਜਵਾਨਾਂ ਨੇ ਤੁਰੰਤ ਪੁਜ਼ੀਸ਼ਨਾਂ ਸੰਭਾਲਦੇ ਹੋਏ ਗੋਲੀਬਾਰੀ ਦਾ ਜਵਾਬ ਦਿੱਤਾ | ਇਸ ਦੌਰਾਨ 2 ਫੌਜੀ ਜਵਾਨਾਂ ਸਮੇਤ ਇਕ ਪੁਲਿਸ ਕਰਮੀ ਜ਼ਖ਼ਮੀ ਹੋ ਗਿਆ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ | ਤਕਰੀਬਨ 40 ਮਿੰਟ ਬਾਅਦ ਦੋਪਾਸੜ ਗੋਲੀਬਾਰੀ ਦੇ ਰੁਕਣ ਦੇ ਬਾਅਦ ਸੁਰੱਖਿਆ ਜਵਾਨਾਂ ਨੂੰ ਉਸ ਸਥਾਨ ਦੀ ਤਲਾਸ਼ੀ ਦੌਰਾਨ ਸਿਰਫ ਗੋਲੀਆਂ ਦੇ ਚੱਲੇ ਹੋਏ ਰੌਾਦ ਮਿਲੇ ਜਦਕਿ ਅੱਤਵਾਦੀ ਫਰਾਰ ਹੋ ਚੁੱਕੇ ਸਨ | ਸੁਰੱਖਿਆ ਬਲਾਂ ਨੇ ਫਰਾਰ ਹੋਏ ਅੱਤਵਾਦੀਆਂ ਦਾ ਜੰਗਲ 'ਚ ਪਿੱਛਾ ਕਰਦੇ ਹੋਏ ਤਕਰੀਬਨ 3 ਕਿਲੋਮੀਟਰ ਦੀ ਦੂਰੀ 'ਤੇ ਫੌਜ ਦੀ ਕਮਾਂਡੋ ਤੇ ਹੈਲੀਕਪਟਰ ਦੀ ਸਹਾਇਤਾ ਲੈਂਦੇ ਹੋਏ ਮੁੜ ਸਾਢੇ 10 ਵਜੇ ਅੱਤਵਾਦੀਆਂ ਨੂੰ ਘੇਰ ਲਿਆ ਤੇ ਗੋਲੀਬਾਰੀ ਦਾ ਸਿਲਸਿਲਾ ਫਿਰ ਸ਼ੁਰੂ ਹੋ ਗਿਆ | ਕਈ ਘੰਟੇ ਚੱਲੇ ਇਸ ਮੁਕਾਬਲੇ 'ਚ 4 ਅੱਤਵਾਦੀ ਮਾਰੇ ਗਏ | ਇਸ ਸਬੰਧੀ ਸੂਬੇ ਦੇ ਪੁਲਿਸ ਮੁਖੀ ਡੀ. ਜੀ. ਪੀ. ਐਸ. ਪੀ. ਵੈਦ ਨੇ ਇਸ ਦੀ ਤਸਦੀਕ ਕਰਦੇ ਹੋਏ ਦੱਸਿਆ ਕਿ ਪੁਲਿਸ ਨੇ ਚਾਰੇ ਅੱਤਵਾਦੀਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਹਨ ਤੇ ਇਨ੍ਹਾਂ ਦੀ ਪਹਿਚਾਣ ਕੀਤੀ ਜਾ ਰਹੀ ਹੈ | ਇਹ ਸਾਰੇ ਵਿਦੇਸ਼ੀ ਮੂਲ ਦੇ ਅੱਤਵਾਦੀ ਸਨ ਤੇ ਜੈਸ਼-ਏ-ਮੁਹੰਮਦ ਨਾਲ ਸਬੰਧਿਤ ਸਨ | ਆਈ.ਜੀ ਮੁਤਾਬਿਕ ਮੁਕਾਬਲਾ ਸਮਾਪਤ ਹੋ ਗਿਆ ਹੈ ਤੇ ਸੁਰੱਖਿਆ ਬਲਾਂ ਵਲੋਂ ਤਲਾਸ਼ੀ ਮੁਹਿੰਮ ਅਜੇ ਜਾਰੀ ਹੈ | ਇਸੇ ਦੌਰਾਨ ਕਾਂਸਟੇਬਲ ਮੁਹੰਮਦ ਲਤੀਫ ਗੁੱਜਰ ਹਸਪਤਾਲ ਪਹੁੰਚਾਉਣ ਸਮੇਂ 'ਤੇ ਫੌਜੀ ਜਵਾਨ ਅਜੇ ਕੁਮਾਰ ਜ਼ਖ਼ਮਾਂ ਦੀ ਤਾਬ ਨਾ ਝੱਲਦਾ ਹੋਇਆ ਸ੍ਰੀਨਗਰ ਦੇ 92 ਬੇਸ ਫੌਜੀ ਹਸਪਤਾਲ 'ਚ ਦਮ ਤੋੜ ਗਏ | ਮਾਰੇ ਗਏ ਅੱਤਵਾਦੀਆਂ ਦੇ ਕਬਜ਼ੇ 'ਚੋਂ ਏ.ਕੇ. ਰਾਇਫਲਾਂ ਸਮੇਤ ਭਾਰੀ ਅਸਲ੍ਹਾ ਤੇ ਗੋਲਾ ਬਾਰੂਦ ਵੀ ਜ਼ਬਤ ਕੀਤਾ ਗਿਆ ਹੈ | ਮੁਕਾਬਲੇ ਦੇ ਸ਼ੁਰੂ ਹੁੰਦੇ ਹੀ ਤਰਾਲ ਕਸਬੇ ਦੇ ਆਲੇ-ਦੁਆਲੇ ਪ੍ਰਦਰਸ਼ਨ ਭੜਕ ਉੱਠੇ ਤੇ ਪ੍ਰਦਰਸ਼ਨਕਾਰੀਆਂ ਨੇ ਸੁਰੱਖਿਆ ਬਲਾਂ 'ਤੇ ਭਾਰੀ ਪਥਰਾਅ ਕੀਤਾ, ਜਿਸ ਨੂੰ ਸੁਰੱਖਿਆ ਬਲਾਂ ਨੇ ਨਾਕਾਮ ਕਰ ਦਿੱਤਾ | ਪੁਲਿਸ ਨੇ ਇਨ੍ਹਾਂ ਨੂੰ ਕਾਬੂ ਕਰਨ ਲਈ ਅੱਥਰੂ ਗੈਸ ਦੇ ਗੋਲੇ ਛੱਡੇ ਤੇ ਲਾਠੀਚਾਰਜ ਕਰਦੇ ਹੋਏ ਹਵਾ 'ਚ ਗੋਲੀਆਂ ਚਲਾਈਆਂ, ਜਿਸ ਨਾਲ ਕਈ ਵਿਅਕਤੀ ਜ਼ਖ਼ਮੀ ਹੋ ਗਏ | ਇਲਾਕੇ 'ਚ ਪ੍ਰਦਰਸ਼ਨਾਂ ਦਾ ਸਿਲਸਿਲਾ ਜਾਰੀ ਸੀ | ਪੁਲਿਸ ਨੇ ਸ਼ਹੀਦ ਲਤੀਫ ਗੁਜਰੀ ਨੂੰ ਜ਼ਿਲ੍ਹਾ ਪੁਲਿਸ ਲਾਈਨ ਅਵੰਤੀਪੋਰਾ ਵਿਖੇ ਸ਼ਰਧਾਂਜਲੀ ਭੇਟ ਕੀਤੀ ਤੇ ਆਈ.ਜੀ.ਪੀ. ਕਸ਼ਮੀਰ ਸ਼ਾਮ ਪ੍ਰਕਾਸ਼ ਪਾਨੀ ਤੇ ਹੋਰ ਅਧਿਕਾਰੀਆਂ ਨੇ ਫੁੱਲ ਮਾਲਾ ਭੇਟ ਕਰਕੇ ਸ਼ਰਧਾਂਜਲੀ ਦਿੱਤੀ |

ਅਮਰੀਕਾ 'ਚ ਹੁਣ ਐਚ-1ਬੀ ਵੀਜ਼ਾ ਧਾਰਕ ਪਤੀ-ਪਤਨੀ ਨੂੰ ਵਰਕ ਪਰਮਿਟ ਨਹੀਂ ਮਿਲੇਗਾ

ਲੱਖਾਂ ਭਾਰਤੀ ਹੋਣਗੇ ਪ੍ਰਭਾਵਿਤ
ਵਾਸ਼ਿੰਗਟਨ, 24 ਅਪ੍ਰੈਲ (ਏਜੰਸੀ)- ਅਮਰੀਕਾ 'ਚ ਟਰੰਪ ਪ੍ਰਸ਼ਾਸਨ ਐਚ-1ਬੀ ਵੀਜ਼ਾ ਧਾਰਕ ਪਤੀ-ਪਤਨੀ ਲਈ ਵਰਕ ਪਰਮਿਟ ਖ਼ਤਮ ਕਰਨ ਦੀ ਯੋਜਨਾ ਬਣਾ ਰਿਹਾ ਹੈ, ਜਿਸ ਨਾਲ ਅਮਰੀਕਾ 'ਚ ਰਹਿ ਰਹੇ ਲੱਖਾਂ ਭਾਰਤੀਆਂ 'ਤੇ ਬੁਰਾ ਪ੍ਰਭਾਵ ਪੈ ਸਕਦਾ ਹੈ | ਟਰੰਪ ਪ੍ਰਸ਼ਾਸਨ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਦੇ ਕਾਰਜਕਾਲ ਦੌਰਾਨ ਉਸ ਸਮੇਂ ਦੀ ਵਿਵਸਥਾ ਨੂੰ ਖ਼ਤਮ ਕਰਨ ਜਾ ਰਿਹਾ ਹੈ | ਜਿਸ ਤਹਿਤ ਐਚ-1ਬੀ ਵੀਜ਼ਾ ਧਾਰਕ ਪਤੀ-ਪਤਨੀ ਨੂੰ ਵਰਕ ਪਰਮਿਟ ਜਾਰੀ ਹੋ ਜਾਂਦਾ ਸੀ | ਯਾਨੀ ਕਿ ਹੁਣ ਜੇਕਰ ਪਤੀ ਕੋਲ ਐਚ-1ਬੀ ਵੀਜ਼ਾ ਹੈ ਤਾਂ ਪਤਨੀ ਨੂੰ ਕੰਮ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ | ਇਸੇ ਤਰ੍ਹਾਂ ਪਤਨੀ ਕੋਲ ਵੀਜ਼ਾ ਹੋਣ 'ਤੇ ਪਤੀ ਨੂੰ ਵਰਕ ਪਰਮਿਟ ਨਹੀਂ ਮਿਲੇਗਾ | ਫੈਡਰਲ ਏਜੰਸੀ ਦੇ ਇਕ ਅਧਿਕਾਰੀ ਨੇ ਉਕਤ ਜਾਣਕਾਰੀ ਦਿੱਤੀ | ਇਹ ਮੰਨਿਆ ਜਾ ਰਿਹਾ ਹੈ ਕਿ ਇਸ ਕਦਮ ਨਾਲ ਲੱਖਾਂ ਭਾਰਤੀਆਂ 'ਤੇ ਅਸਰ ਪਵੇਗਾ | ਬਰਾਕ ਓਬਾਮਾ ਦੇ ਕਾਰਜਕਾਲ 'ਚ ਜੀਵਨ ਸਾਥੀ ਨੂੰ ਵਰਕ ਪਰਮਿਟ ਦੇਣ ਦੇ ਇਸ ਫ਼ੈਸਲੇ ਨੂੰ ਖ਼ਤਮ ਕਰਨ ਨਾਲ 70000 ਤੋਂ ਵੱਧ ਐਚ-4 ਵੀਜ਼ਾ ਧਾਰਕ ਪ੍ਰਭਾਵਿਤ ਹੋਣਗੇ, ਜਿਨ੍ਹਾਂ ਕੋਲ ਵਰਕ ਪਰਮਿਟ ਹੈ | ਐਚ-4 ਵੀਜ਼ਾ ਐਚ-1ਬੀ ਵੀਜ਼ਾ ਵੀਜ਼ਾ ਧਾਰਕ ਦੇ ਜੀਵਨ ਸਾਥੀ ਨੂੰ ਜਾਰੀ ਕੀਤਾ ਜਾਂਦਾ ਹੈ | ਇਨ੍ਹਾਂ 'ਚ ਵੱਡੀ ਗਿਣਤੀ 'ਚ ਪੇਸ਼ੇਵਰ ਭਾਰਤੀ ਸ਼ਾਮਿਲ ਹਨ | ਉਨ੍ਹਾਂ ਨੂੰ ਇਹ ਵਰਕ ਜਾਂ ਵਰਕ ਪਰਮਿਟ ਓਬਾਮਾ ਪ੍ਰਸ਼ਾਸਨ ਦੇ ਕਾਰਜਕਾਲ 'ਚ ਜਾਰੀ ਵਿਸ਼ੇਸ਼ ਆਦੇਸ਼ ਜ਼ਰੀਏ ਮਿਲਿਆ ਸੀ | ਇਸ ਵਿਵਸਥਾ ਦਾ ਸਭ ਤੋਂ ਜ਼ਿਆਦਾ ਫਾਇਦਾ ਭਾਰਤੀ-ਅਮਰੀਕੀਆਂ ਨੂੰ ਮਿਲਿਆ ਸੀ | 1 ਲੱਖ ਤੋਂ ਵੱਧ ਐਚ-4 ਵੀਜ਼ਾ ਧਾਰਕਾਂ ਨੂੰ ਇਸ ਨਿਯਮ ਤਹਿਤ ਲਾਭ ਮਿਲ ਚੁੱਕਾ ਹੈ | ਓਬਾਮਾ ਪ੍ਰਸ਼ਾਸਨ ਦੇ 2015 ਦੇ ਨਿਯਮ ਅਨੁਸਾਰ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਵਰਕ ਪਰਮਿਟ ਦੀ ਇਜਾਜ਼ਤ ਸੀ, ਪਹਿਲਾਂ ਉਹ ਕਿਸੇ ਤਰ੍ਹਾਂ ਦੀ ਨੌਕਰੀ ਨਹੀਂ ਕਰਦੇ ਸਨ |

ਕੰਟਰੋਲ ਰੇਖਾ 'ਤੇ ਜਵਾਬੀ ਕਾਰਵਾਈ 'ਚ 4 ਪਾਕਿ ਸੈਨਿਕ ਹਲਾਕ

ਸ੍ਰੀਨਗਰ, 24 ਅਪ੍ਰੈਲ (ਏਜੰਸੀ)- ਭਾਰਤੀ ਫੌਜ ਨੇ ਮੰਗਲਵਾਰ ਨੂੰ ਪੁਣਛ ਸੈਕਟਰ 'ਚ ਇਕ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ | ਪਾਕਿ ਫੌਜ ਵਲੋਂ ਆਏ ਦਿਨ ਕੀਤੀ ਜਾ ਰਹੀ ਜੰਗਬੰਦੀ ਦੀ ਉਲੰਘਣਾ ਦਾ ਮੂੰਹ ਤੋੜ ਜਵਾਬ ਦਿੰਦੇ ਹੋਏ ਭਾਰਤੀ ਫੌਜ ਨੇ 4 ਪਾਕਿ ਸੈਨਿਕਾਂ ਨੂੰ ਢੇਰ ਕਰ ਦਿੱਤਾ ਹੈ ਜਦਕਿ ਉਸ ਦੇ 4 ਬੰਕਰਾਂ ਨੂੰ ਤਬਾਹ ਕੀਤਾ ਹੈ | ਇਸ ਦੌਰਾਨ ਦੋਵਾਂ ਪਾਸਿਆਂ ਤੋਂ ਭਾਰੀ ਗੋਲਾਬਾਰੀ ਵੀ ਹੋਈ | ਮਾਰੇ ਗਏ ਪਾਕਿ ਸੈਨਿਕ ਨਾਰਦਰਨ ਲਾਈਟ ਇਨਫੈਂਟਰੀ ਰੈਜੀਮੈਂਟ ਨਾਲ ਸਬੰਧਿਤ ਹਨ | ਦੱਸਿਆ ਜਾ ਰਿਹਾ ਹੈ ਕਿ ਪੁਣਛ ਦੇ ਮੇਂਢਰ ਸੈਕਟਰ 'ਚ ਭਾਰਤੀ ਫੌਜ ਨੇ ਇਹ ਕਾਰਵਾਈ ਕੀਤੀ ਹੈ | ਰਿਪੋਰਟਾਂ ਮੁਤਾਬਿਕ ਸੋਮਵਾਰ (23 ਅਪ੍ਰੈਲ) ਸ਼ਾਮ ਨੂੰ ਪਾਕਿ ਨੇ ਜੰਮੂ-ਕਸ਼ਮੀਰ ਦੇ ਕ੍ਰਿਸ਼ਨਾ ਘਾਟੀ ਸੈਕਟਰ 'ਚ ਭਾਰਤੀ ਚੌਕੀਆਂ 'ਤੇ ਗੋਲਾਬਾਰੀ ਕੀਤੀ ਸੀ | ਪਾਕਿਸਤਾਨ ਵਲੋਂ ਕੀਤੀ ਗੋਲਾਬਾਰੀ ਦਾ ਜਵਾਬ ਦਿੰਦੇ ਹੋਏ ਭਾਰਤ ਵਲੋਂ ਉਕਤ ਕਾਰਵਾਈ ਕੀਤੀ ਗਈ ਹੈ | ਜਾਣਕਾਰੀ ਮੁਤਾਬਿਕ ਜਿਸ ਇਲਾਕੇ 'ਚ ਪਾਕਿ ਸੈਨਿਕਾਂ ਨੂੰ ਢੇਰ ਕੀਤਾ ਗਿਆ ਉਹ ਪਾਕਿ ਦਾ ਭੱਟਲ ਇਲਾਕਾ ਹੈ | ਇਸ ਕਾਰਵਾਈ 'ਚ ਪਾਕਿ ਦਾ ਭਾਰੀ ਨੁਕਸਾਨ ਹੋਇਆ ਹੈ | ਭਾਰਤ ਵਲੋਂ ਕੀਤੀ ਜਵਾਬੀ ਕਾਰਵਾਈ 'ਚ ਮਕਬੂਜ਼ਾ ਕਸ਼ਮੀਰ ਦੇ ਕਈ ਆਮ ਨਾਗਰਿਕ ਵੀ ਜ਼ਖ਼ਮੀ ਹੋ ਗਏ ਹਨ | ਇਸ ਤੋਂ ਪਹਿਲਾਂ ਬੀ.ਐਸ.ਐਫ. ਨੇ ਇਸੇ ਸਾਲ ਜਨਵਰੀ ਮਹੀਨੇ 'ਚ ਜੰਮੂ-ਕਸ਼ਮੀਰ ਦੇ ਸਾਂਬਾ ਸੈਕਟਰ 'ਚ ਪਾਕਿ ਗੋਲਾਬਾਰੀ 'ਚ ਸ਼ਹੀਦ ਹੋਏ ਜਵਾਨ ਦੀ ਸ਼ਹਾਦਤ ਦਾ ਬਦਲਾ 24 ਘੰਟਿਆਂ ਦੇ ਅੰਦਰ ਹੀ ਲੈ ਲਿਆ ਸੀ | ਬੀ.ਐਸ.ਐਫ. ਨੇ ਉਸ ਕਾਰਵਾਈ 'ਚ ਪਾਕਿ ਦੀਆਂ ਦੋ ਚੌਕੀਆਂ ਨੂੰ ਵੀ ਤਬਾਹ ਕਰ ਦਿੱਤਾ ਸੀ | ਸੂਤਰਾਂ ਮੁਤਾਬਿਕ ਇਸ ਕਾਰਵਾਈ 'ਚ ਘੱਟ ਤੋਂ ਘੱਟ 8-10 ਪਾਕਿ ਰੇਂਜਰ ਮਾਰੇ ਗਏ ਸਨ | ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ 'ਚ ਪਾਕਿ ਵਲੋਂ ਲਗਾਤਾਰ ਕੀਤੀ ਜਾ ਰਹੀ ਜੰਗਬੰਦੀ ਦੀ ਉਲੰਘਣਾ ਦਾ ਭਾਰਤੀ ਫੌਜ ਮੰੂਹ ਤੋੜ ਜਵਾਬ ਦੇ ਰਹੀ ਹੈ |

ਮੌਤ ਦੀ ਸਜ਼ਾ ਲਈ ਫਾਂਸੀ ਸਹੀ ਤਰੀਕਾ-ਕੇਂਦਰ ਵਲੋਂ ਸੁਪਰੀਮ ਕੋਰਟ 'ਚ ਹਲਫ਼ਨਾਮਾ ਦਾਇਰ

ਨਵੀਂ ਦਿੱਲੀ, 24 ਅਪ੍ਰੈਲ (ਉਪਮਾ ਡਾਗਾ ਪਾਰਥ)-ਕੇਂਦਰ ਸਰਕਾਰ ਨੇ ਸੁਪਰੀਮ ਕੋਰਟ 'ਚ ਦਾਖ਼ਲ ਹਲਫ਼ਨਾਮੇ 'ਚ ਸਜ਼ਾ ਲਈ ਫ਼ਾਂਸੀ ਨੂੰ ਸਭ ਤੋਂ ਸੁਰੱਖਿਅਤ ਅਤੇ ਜਲਦੀ ਵਾਲਾ ਤਰੀਕਾ ਦੱਸਿਆ, ਜਦਕਿ ਟੀਕੇ ਰਾਹੀਂ ਦਿੱਤੀ ਜਾਣ ਵਾਲੀ ਮੌਤ ਨੂੰ ਗ਼ੈਰ-ਮਨੁੱਖੀ ਅਤੇ ਦਰਦਨਾਕ ਕਰਾਰ ਦਿੱਤਾ | ਹਲਫ਼ਨਾਮੇ 'ਚ ਕੇਂਦਰ ਨੇ ਇਹ ਵੀ ਕਿਹਾ ਕਿ ਫ਼ਾਂਸੀ ਦੀ ਸਜ਼ਾ ਸਿਰਫ਼ ਬੇਹੱਦ ਦੁਰਲੱਭ ਕੇਸ 'ਚ ਦਿੱਤੀ ਜਾਂਦੀ ਹੈ ਅਤੇ ਇਸ ਲਿਹਾਜ਼ ਨਾਲ ਫ਼ਾਂਸੀ ਦੀ ਸਜ਼ਾ ਹੀ ਬਿਹਤਰ ਹੈ | ਸੁਪਰੀਮ ਕੋਰਟ ਇਕ ਅਜਿਹੀ ਪਟੀਸ਼ਨ 'ਤੇ ਵਿਚਾਰ ਕਰ ਰਹੀ ਹੈ, ਜਿਸ 'ਚ ਫਾਂਸੀ ਨੂੰ ਗ਼ੈਰ-ਮਨੁੱਖੀ ਅਤੇ ਦਰਦਨਾਕ ਕਰਾਰ ਦਿੰਦਿਆਂ ਇਸ 'ਤੇ ਰੋਕ ਲਾਉਣ ਦੀ ਮੰਗ ਕੀਤੀ ਸੀ | ਪਟੀਸ਼ਨ 'ਚ ਮੌਤ ਦੀ ਸਜ਼ਾ ਦੀ ਥਾਂ 'ਤੇ ਕੋਈ ਹੋਰ ਬਦਲ ਅਪਣਾਏ ਜਾਣ ਦੀ ਮੰਗ ਕੀਤੀ ਗਈ ਹੈ |

ਆਸਾ ਰਾਮ ਮਾਮਲੇ ਦਾ ਫ਼ੈਸਲਾ ਅੱਜ

ਜੋਧਪੁਰ / ਨਵੀਂ ਦਿੱਲੀ, 24 ਅਪ੍ਰੈਲ (ਏਜੰਸੀ)-ਜੋਧਪੁਰ ਦੀ ਅਦਾਲਤ ਵਲੋਂ 25 ਅਪ੍ਰੈਲ (ਬੁੱਧਵਾਰ) ਨੂੰ ਨਾਬਾਲਗ ਲੜਕੀ ਨਾਲ ਜਬਰ ਜਨਾਹ ਮਾਮਲੇ 'ਚ ਆਸਾ ਰਾਮ ਸਬੰਧੀ ਫ਼ੈਸਲਾ ਸੁਣਾਇਆ ਜਾਵੇਗਾ | ਇਸ ਫ਼ੈਸਲੇ ਦੇ ਆਉਣ ਤੋਂ ਪਹਿਲਾਂ ਹੀ ਦਿੱਲੀ ਤੋਂ ਲੈ ਕੇ ਜੋਧਪੁਰ ਤੱਕ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ | ਪੁਲਿਸ ਨੂੰ ਸ਼ੱਕ ਹੈ ਕਿ ਰਾਮ ਰਹੀਮ ਦੇ ਮਾਮਲੇ 'ਚ ਆਏ ਫ਼ੈਸਲੇ ਬਾਅਦ ਜਿਸ ਤਰ੍ਹਾਂ ਉਸ ਦੇ ਸਮਰਥਕਾਂ ਨੇ ਦਿੱਲੀ ਸਮੇਤ ਕਈ ਥਾਵਾਂ 'ਤੇ ਹਿੰਸਾ ਫ਼ੈਲਾਈ ਸੀ, ਅਜਿਹੀ ਕੋਸ਼ਿਸ਼ ਇਸ ਵਾਰ ਵੀ ਹੋ ਸਕਦੀ ਹੈ | ਇਸ ਲਈ ਰਾਜਸਥਾਨ, ਗੁਜਰਾਤ ਤੇ ਹਰਿਆਣਾ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ, ਜਿੱਥੇ ਆਸਾਰਾਮ ਦੇ ਵੱਡੀ ਗਿਣਤੀ 'ਚ ਪ੍ਰਸੰਸ਼ਕ ਹਨ | ਗ੍ਰਹਿ ਮੰਤਰਾਲੇ ਨੇ ਇਨ੍ਹਾਂ ਤਿੰਨਾਂ ਸੂਬਿਆਂ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਤੇ ਇਹ ਯਕੀਨੀ ਬਣਾਉਣ ਨੂੰ ਕਿਹਾ ਹੈ ਕਿ ਫ਼ੈਸਲੇ ਤੋਂ ਬਾਅਦ ਕਿਸੇ ਵੀ ਤਰ੍ਹਾਂ ਦੀ ਹਿੰਸਾ ਨਾ ਵਾਪਰੇ | ਯੂ. ਪੀ. 'ਚ ਪੀੜਤਾ ਦੇ ਘਰ ਦੇ ਆਲੇ ਦੁਆਲੇ ਵੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ |
ਬਰੀ ਹੋਣ 'ਤੇ ਵੀ ਨਹੀਂ ਹੋਵੇਗਾ ਰਿਹਾਅ

ਜੇਕਰ ਆਸਾ ਰਾਮ ਇਸ ਮਾਮਲੇ 'ਚ ਬਰੀ ਵੀ ਹੋ ਜਾਂਦਾ ਹੈ ਤਾਂ ਵੀ ਉਹ ਜੇਲ੍ਹ ਤੋਂ ਰਿਹਾਅ ਨਹੀਂ ਹੋ ਸਕੇਗਾ, ਕਿਉਂਕਿ ਉਸ ਦੇ ਖਿਲਾਫ਼ ਗੁਜਰਾਤ 'ਚ ਵੀ ਜਬਰ ਜਨਾਹ ਦਾ ਮਾਮਲਾ ਚੱਲ ਰਿਹਾ ਹੈ | ਜੋਧਪੁਰ ਦੇ ਪੁਲਿਸ ਕਮਿਸ਼ਨਰ ਅਸ਼ੋਕ ਰਾਠੌਰ ਨੇ ਦੱਸਿਆ ਕਿ ਫ਼ੈਸਲੇ ਵਾਲੇ ਦਿਨ ਜ਼ਿਲ੍ਹੇ 'ਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ | ਜੇਕਰ ਲੋੜ ਪਈ ਤਾਂ ਰਾਜਸਥਾਨ ਪੁਲਿਸ ਗੁਆਂਢੀ ਸੂਬਿਆਂ ਤੋਂ ਵੀ ਮਦਦ ਮੰਗ ਸਕਦੀ ਹੈ |
2013 'ਚ ਹੋਈ ਸੀ ਗਿ੍ਫ਼ਤਾਰੀ

ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਦੀ ਇਕ ਨਾਬਾਲਗ ਲੜਕੀ ਵਲੋਂ ਆਸਾ ਰਾਮ 'ਤੇ ਜਬਰ ਜਨਾਹ ਦੇ ਦੋਸ਼ ਲਗਾਏ ਗਏ ਸਨ | ਪੁਲਿਸ ਨੇ 31 ਅਗਸਤ, 2013 ਨੂੰ ਆਸਾਰਾਮ ਨੂੰ ਗਿ੍ਫ਼ਤਾਰ ਕੀਤਾ ਸੀ ਤੇ ਉਦੋਂ ਤੋਂ ਉਹ ਜੋਧਪੁਰ ਜੇਲ੍ਹ 'ਚ ਬੰਦ ਹੈ |

ਅੱਤਵਾਦੀ ਸੰਗਠਨਾਂ ਨੂੰ ਪਨਾਹਗਾਹ ਮੁਹੱਈਆ ਕਰਵਾਉਣ ਵਾਲੇ ਦੇਸ਼ਾਂ ਦੀ ਪਛਾਣ ਕਰੇ ਅੰਤਰਰਾਸ਼ਟਰੀ ਭਾਈਚਾਰਾ-ਭਾਰਤ

• ਸੁਸ਼ਮਾ ਤੇ ਸੀਤਾਰਮਨ ਨੇ ਸ਼ੰਘਾਈ ਸਹਿਯੋਗ ਸੰਗਠਨ 'ਚ ਪਾਕਿ 'ਤੇ ਸਾਧਿਆ ਨਿਸ਼ਾਨਾ • ਅੱਤਵਾਦ ਨੂੰ ਦੱਸਿਆ ਮੌਲਿਕ ਅਧਿਕਾਰਾਂ ਦਾ ਦੁਸ਼ਮਣ
ਬੀਜਿੰਗ, 24 ਅਪ੍ਰੈਲ (ਏਜੰਸੀ)-ਪਾਕਿਸਤਾਨ 'ਤੇ ਅਸਿੱਧੇ ਤੌਰ 'ਤੇ ਹਮਲਾ ਕਰਦਿਆਂ ਭਾਰਤ ਨੇ ਕਿਹਾ ਕਿ ਅੱਤਵਾਦੀ ਸੰਗਠਨਾਂ ਦੇ ਬਚਾਅ ਲਈ ਰਾਜਨੀਤਕ ਸਹੂਲਤ ਦੀਆਂ ਦਲੀਲਾਂ ਹੁਣ ਸਹਿਣਸ਼ੀਲ ਨਹੀਂ ਹਨ ਅਤੇ ਅੰਤਰਰਾਸ਼ਟਰੀ ਭਾਈਚਾਰੇ ਨੂੰ ਉਨ੍ਹਾਂ ਦੇਸ਼ਾਂ ਦੀ ਪਛਾਣ ਕਰਨੀ ਚਾਹੀਦੀ ਹੈ ਜੋ ਅੱਤਵਾਦੀ ਸੰਗਠਨਾਂ ਨੂੰ ਸੁਰੱਖਿਅਤ ਪਨਾਹਗਾਹ ਮੁਹੱਈਆ ਕਰਵਾਉਂਦੇ ਹਨ | ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਤੇ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਸ਼ੰਘਾਈ ਸਹਿਯੋਗ ਸੰਗਠਨ (ਐਸ. ਸੀ. ਓ.) ਦੀਆਂ ਵੱਖ-ਵੱਖ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸਰਹੱਦ ਪਾਰੋਂ ਅੱਤਵਾਦ ਲਈ ਭਾਰਤ ਦੇ ਮਜ਼ਬੂਤ ਵਿਰੋਧ ਨੂੰ ਰੇਖਾਂਕਿਤ ਕੀਤਾ ਅਤੇ ਇਸ ਨਾਲ ਪੈਦਾ ਹੋਣ ਵਾਲੇ ਖ਼ਤਰੇ ਦਾ ਸਾਹਮਣਾ ਕਰਨ ਲਈ ਇਕ ਮਜ਼ਬੂਤ ਸੁਰੱਖਿਆ ਢਾਂਚਾ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ | ਸੁਸ਼ਮਾ ਨੇ ਐਸ. ਸੀ. ਓ. ਸੰਗਠਨ ਦੇ ਵਿਦੇਸ਼ ਮੰਤਰੀਆਂ ਦੀ ਬੈਠਕ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਤਵਾਦ ਮੁੱਢਲੇ ਮਨੁੱਖੀ ਅਧਿਕਾਰਾਂ ਦਾ ਦੁਸ਼ਮਣ ਹੈ ਅਤੇ ਸਾਡਾ ਮੰਨਣਾ ਹੈ ਕਿ ਅੱਤਵਾਦ ਿਖ਼ਲਾਫ਼ ਸਾਡੀ ਲੜਾਈ ਕੇਵਲ ਅੱਤਵਾਦੀਆਂ ਨੂੰ ਖ਼ਤਮ ਕਰਨ ਤੱਕ ਸੀਮਤ ਨਾ ਹੋਵੇ ਬਲਕਿ ਸਾਨੂੰ ਅੱਤਵਾਦ ਨੂੰ ਉਤਸ਼ਾਹਿਤ ਕਰਨ, ਸਮਰਥਨ ਦੇਣ ਅਤੇ ਵਿੱਤੀ ਸਹਾਇਤਾ ਮੁਹੱਈਆ ਕਰਨ ਅਤੇ ਅੱਤਵਾਦੀਆਂ ਜਾਂ ਅੱਤਵਾਦੀ ਸੰਗਠਨਾਂ ਨੂੰ ਸੁਰੱਖਿਅਤ ਪਨਾਹਗਾਹ ਦੇਣ ਵਾਲੇ ਦੇਸ਼ਾਂ ਦੀ ਪਛਾਣ ਕਰ ਕੇ ਉਨ੍ਹਾਂ ਿਖ਼ਲਾਫ਼ ਵੀ ਕਾਰਵਾਈ ਕਰਨੀ ਚਾਹੀਦੀ ਹੈ | ਸੁਸ਼ਮਾ ਨੇ ਵਿਸ਼ਵ ਪੱਧਰੀ ਅੱਤਵਾਦ ਅਤੇ ਸੁਰੱਖਿਆਵਾਦ ਦਾ ਮੁੱਦਾ ਚੁੱਕਿਆ | ਇਸ ਮੌਕੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਖ਼ਵਾਜਾ ਮੁਹੰਮਦ ਆਸਿਫ਼ ਵੀ ਹਾਜ਼ਰ ਸੀ | ਸੁਸ਼ਮਾ ਨੇ ਕਿਹਾ ਕਿ ਅੱਜ ਦੁਨੀਆ ਸਾਹਮਣੇ ਕਈ ਚੁਣੌਤੀਆਂ ਹਨ | ਸਭ ਤੋਂ ਵੱਡੀ ਚੁਣੌਤੀ ਵਿਸ਼ਵ ਪੱਧਰੀ ਅੱਤਵਾਦ ਦੀ ਹੈ ਅਤੇ ਉਸ ਨਾਲ ਲੜਨ ਲਈ ਤੁਰੰਤ ਮਜ਼ਬੂਤ ਸੁਰੱਖਿਆ ਢਾਂਚਾ ਤਿਆਰ ਕਰਨ ਦੀ ਜ਼ਰੂਰਤ ਹੈ | ਉਨ੍ਹਾਂ ਕਿਹਾ ਕਿ ਅੱਤਵਾਦ ਮੌਲਿਕ ਅਧਿਕਾਰਾਂ, ਜੀਵਨ, ਸ਼ਾਂਤੀ ਤੇ ਖੁਸ਼ਹਾਲੀ ਦਾ ਦੁਸ਼ਮਣ ਹੈ | ਮੀਟਿੰਗ 'ਚ ਚੀਨ, ਕਜ਼ਾਕਿਸਤਾਨ, ਕਿਰਗਿਜ਼ਸਤਾਨ, ਰੂਸ, ਤਜਾਕਿਸਤਾਨ ਤੇ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀਆਂ ਨੇ ਵੀ ਸ਼ਿਰਕਤ ਕੀਤੀ | ਸਵਰਾਜ ਨੇ ਸੰਯੁਕਤ ਰਾਸ਼ਟਰ ਦੀ ਸੁਰੱਖਿਆ ਪ੍ਰੀਸ਼ਦ 'ਚ ਸੁਧਾਰ ਕਰਨ ਦਾ ਮੁੱਦਾ ਵੀ ਚੁੱਕਿਆ | ਸੁਰੱਖਿਆਵਾਦ ਨੂੰ ਹਰ ਰੂਪ 'ਚ ਖ਼ਾਰਜ ਕੀਤੇ ਜਾਣ ਦੀ ਵਕਾਲਤ ਕਰਦਿਆਂ ਭਾਰਤ ਨੇ ਅਜਿਹੇ ਆਰਥਿਕ ਵਿਸ਼ਵੀਕਰਨ 'ਚ ਆਪਣਾ ਪੂਰਾ ਵਿਸ਼ਵਾਸ ਜਤਾਇਆ ਜੋ ਵੱਧ ਖੁੱਲ੍ਹਾ, ਸਮਾਂਵੇਸ਼ੀ ਅਤੇ ਨਿਆਂਸੰਗਤ ਹੋਵੇ | ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਅੱਜ ਇਥੇ ਸੁਰੱਖਿਆਵਾਦ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਐਸ. ਸੀ. ਓ. ਦੇ ਮੈਂਬਰ ਦੇਸ਼ ਇਤਿਹਾਸਕ ਤੌਰ 'ਤੇ ਸਾਂਝੀਆਂ ਸਮਾਨਤਾਵਾਂ ਨਾਲ ਜੁੜੇ ਹਨ ਅਤੇ ਅਸੀਂ ਲਗਾਤਾਰ ਇਨ੍ਹਾਂ ਦੀ ਪੁਨਰ ਸੁਰਜੀਤੀ ਕਰਦੇ ਹਾਂ | ਸੁਸ਼ਮਾ ਨੇ ਕਿਹਾ ਕਿ ਭਾਰਤ ਆਰਥਿਕ ਅਤੇ ਨਿਵੇਸ਼ ਸਬੰਧਾਂ ਨੂੰ ਮਜ਼ਬੂਤੀ ਪ੍ਰਦਾਨ ਕਰਨ ਲਈ ਐਸ. ਸੀ. ਓ. ਨਾਲ ਕੰਮ ਕਰਨ ਲਈ ਵਚਨਬੱਧ ਹੈ | ਭਾਰਤ ਨੇ ਚੀਨ ਦੇ ਵਿਵਾਦਤ ਬੈਲਟ ਐਾਡ ਰੋਡ (ਬੀ.ਆਰ.ਆਈ.) ਨੂੰ ਸਵਿਕਾਰ ਕਰਨ ਤੋਂ ਇਨਕਾਰ ਕਰ ਦਿੱਤਾ, ਜਦਕਿ ਸੰਗਠਨ ਦੇ ਬਾਕੀ ਦੇਸ਼ਾਂ ਨੇ ਇਸ ਪ੍ਰਾਜੈਕਟ ਦੀ ਹਮਾਇਤ ਕੀਤੀ |
ਨਿਰਮਲਾ ਸੀਤਾਰਮਨ ਨੇ ਸਰਹੱਦ ਪਾਰੋਂ ਅੱਤਵਾਦ ਦਾ ਮੁੱਦਾ ਚੁੱਕਿਆ

ਐਸ. ਸੀ. ਓ. ਦੇ ਰੱਖਿਆ ਮੰਤਰੀਆਂ ਦੀ ਮੀਟਿੰਗ 'ਚ ਸੰਬੋਧਨ ਕਰਦਿਆਂ ਭਾਰਤੀ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਸਰਹੱਦ ਪਾਰੋਂ ਅੱਤਵਾਦ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਦੁਨੀਆ ਨੂੰ ਹੁਣ ਅਹਿਸਾਸ ਹੋ ਗਿਆ ਹੈ ਕਿ ਕੋਈ ਵੀ ਚੰਗਾ ਅੱਤਵਾਦ ਨਹੀਂ ਹੈ | ਪਾਕਿਸਤਾਨ ਦੇ ਰੱਖਿਆ ਮੰਤਰੀ ਖ਼ੁਰਮ ਦਸਤਗੀਰ ਖ਼ਾਨ ਦੀ ਮੌਜੂਦਗੀ 'ਚ ਸੀਤਾਰਮਨ ਨੇ ਕਿਹਾ ਕਿ ਅੱਤਵਾਦ ਨੂੰ ਕਿਸੇ ਵੀ ਤਰੀਕੇ ਨਾਲ ਸਮਰਥਨ ਹੁਣ ਸਹਿਣਸ਼ੀਲ ਨਹੀਂ ਹੈ |

ਖੱਟਾ ਸਿੰਘ ਮਾਮਲੇ 'ਚ ਆਏ ਅਦਾਲਤੀ ਫ਼ੈਸਲੇ ਤੋਂ ਬੇਚੈਨ ਤੇ ਪ੍ਰੇਸ਼ਾਨ ਨਜ਼ਰ ਆਇਆ ਗੁਰਮੀਤ ਰਾਮ ਰਹੀਮ

• ਸੁਨਾਰੀਆ ਜੇਲ੍ਹ 'ਚ ਡੇਰਾ ਮੁਖੀ ਨਾਲ ਵਕੀਲਾਂ ਨੇ ਕੀਤੀ ਮੁਲਾਕਾਤ • ਬੇਟਾ, ਮਾਂ, ਬੇਟੀ ਤੇ ਜਵਾਈ ਵੀ ਮਿਲੇ • ਹਾਈਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦੇਣ ਦੀ ਤਿਆਰੀ
ਰਾਮ ਸਿੰਘ ਬਰਾੜ

ਚੰਡੀਗੜ੍ਹ, 24 ਅਪ੍ਰੈਲ - ਹਾਈਕੋਰਟ ਵਲੋਂ ਖੱਟਾ ਸਿੰਘ ਨੂੰ ਫਿਰ ਤੋਂ ਬਿਆਨ ਦਰਜ ਕਰਵਾਉਣ ਦੀ ਇਜਾਜ਼ਤ ਦਿੱਤੇ ਜਾਣ ਤੋਂ ਬਾਅਦ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਕਾਫੀ ਬੇਚੈਨ ਤੇ ਪ੍ਰੇਸ਼ਾਨ ਨਜ਼ਰ ਆਉਣ ਲੱਗੇ ਹਨ | ਡੇਰਾ ਮੁਖੀ ਦੇ 2 ਵਕੀਲਾਂ ਨੇ ਅੱਜ ਰੋਹਤਕ ਸਥਿਤ ਸੁਨਾਰੀਆ ਜੇਲ੍ਹ 'ਚ ਗੁਰਮੀਤ ਰਾਮ ਰਹੀਮ ਨਾਲ ਮੁਲਾਕਾਤ ਕਰ ਕੇ ਇਸ ਮਾਮਲੇ ਸਬੰਧੀ ਆਏ ਅਦਾਲਤੀ ਫ਼ੈਸਲੇ ਤੇ ਉਨ੍ਹਾਂ ਿਖ਼ਲਾਫ ਚੱਲ ਰਹੇ ਹੋਰ ਮਾਮਲਿਆਂ ਸਬੰਧੀ ਡੇਰਾ ਮੁਖੀ ਨਾਲ ਵਿਚਾਰ-ਵਟਾਂਦਰਾ ਕਰਦਿਆਂ ਅਗਲੇਰੀ ਰਣਨੀਤੀ ਤਿਆਰ ਕੀਤੀ ਹੈ | ਉਮੀਦ ਕੀਤੀ ਜਾ ਰਹੀ ਹੈ ਕਿ ਹਾਈਕੋਰਟ ਦੇ ਇਸ ਫ਼ੈਸਲੇ ਨੂੰ ਡੇਰਾ ਮੁਖੀ ਦੇ ਵਕੀਲ ਸੁਪਰੀਮ ਕੋਰਟ 'ਚ ਚੁਣੌਤੀ ਦੇਣਗੇ | ਬੀਤੇ ਦਿਨ ਖੱਟਾ ਸਿੰਘ ਦੇ ਮਾਮਲੇ 'ਚ ਹਾਈਕੋਰਟ ਦੇ ਫ਼ੈਸਲੇ ਤੋਂ ਬਾਅਦ ਡੇਰਾ ਮੁਖੀ ਨਾਲ ਉਸ ਦੇ ਬੇਟੇ ਜਸਮੀਤ ਇੰਸਾਂ, ਉਸ ਦੀ ਮਾਤਾ, ਛੋਟੀ ਬੇਟੀ ਤੇ ਵੱਡੇ ਜਵਾਈ ਨੇ ਮੁਲਾਕਾਤ ਕੀਤੀ ਤੇ ਦੱਸਿਆ ਜਾ ਰਿਹਾ ਹੈ ਕਿ ਆਪਣੇ ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਖੱਟਾ ਸਿੰਘ ਦੇ ਮਾਮਲੇ 'ਚ ਹਾਈਕੋਰਟ ਦੇ ਆਏ ਫ਼ੈਸਲੇ ਬਾਰੇ ਪਤਾ ਲੱਗਣ 'ਤੇ ਡੇਰਾ ਮੁਖੀ ਕਾਫੀ ਪ੍ਰੇਸ਼ਾਨ ਨਜ਼ਰ ਆ ਰਹੇ ਹਨ | ਡੇਰਾ ਮੁਖੀ ਦੇ ਪਰਿਵਾਰ ਵਲੋਂ ਉਨ੍ਹਾਂ ਨਾਲ ਮੁਲਾਕਾਤ ਕੀਤੇ ਜਾਣ ਤੋਂ ਬਾਅਦ ਡੇਰਾ ਮੁਖੀ ਦੇ ਦੋ ਵਕੀਲਾਂ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਤੇ ਇਸ ਪੂਰੇ ਮਾਮਲੇ ਸਬੰਧੀ ਵਿਚਾਰ-ਵਟਾਂਦਰਾ ਕੀਤਾ | ਦੱਸਣਯੋਗ ਹੈ ਕਿ ਖੱਟਾ ਸਿੰਘ ਡੇਰਾ ਮੁਖੀ ਦਾ ਸਾਬਕਾ ਡਰਾਈਵਰ ਹੈ, ਜੋ ਡੇਰੇ ਦੇ ਮੈਨੇਜਰ ਰਣਜੀਤ ਸਿੰਘ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਤਿਆ ਮਾਮਲੇ 'ਚ ਸੀ.ਬੀ.ਆਈ. ਦਾ ਮੁਖ ਗਵਾਹ ਸੀ | ਉਹ ਪਹਿਲਾਂ ਡੇਰਾ ਮੁਖੀ ਿਖ਼ਲਾਫ ਗਵਾਹੀ ਦੇਣ ਤੋਂ ਬਾਅਦ ਆਪਣੇ ਬਿਆਨਾਂ ਤੋਂ ਮੁਕਰ ਗਿਆ ਸੀ, ਪਰ ਡੇਰਾ ਮੁਖੀ ਨੂੰ ਸਾਧਵੀਆਂ ਨਾਲ ਜਬਰ ਜਨਾਹ ਮਾਮਲਿਆਂ 'ਚ 20 ਸਾਲ ਦੀ ਸਜ਼ਾ ਹੋਣ ਤੇ ਜੇਲ੍ਹ 'ਚ ਭੇਜੇ ਜਾਣ ਤੋਂ ਬਾਅਦ ਖੱਟਾ ਸਿੰਘ ਨੇ ਸੀ.ਬੀ.ਆਈ.ਅਦਾਲਤ 'ਚ ਮੁੜ ਤੋਂ ਗਵਾਹੀ ਦੇਣ ਲਈ 2 ਅਰਜ਼ੀਆਂ ਦਿੱਤੀਆਂ ਸਨ | ਉਸ ਦਾ ਕਹਿਣਾ ਹੈ ਕਿ ਪਹਿਲਾਂ ਉਹ ਡੇਰਾ ਮੁਖੀ ਦੇ ਡਰ ਕਾਰਨ ਆਪਣੇ ਬਿਆਨਾਂ ਤੋਂ ਪਿੱਛੇ ਹੱਟ ਗਿਆ ਸੀ ਤੇ ਉਹ ਹੁਣ ਅਦਾਲਤ ਨੂੰ ਪੂਰੀ ਸੱਚਾਈ ਦੱਸਣਾ ਚਾਹੁੰਦਾ ਹੈ ਤਾਂ ਜੋ ਅਦਾਲਤ ਨੂੰ ਇਨ੍ਹਾਂ ਮਾਮਲਿਆਂ 'ਚ ਇਨਸਾਫ ਕਰਨ 'ਚ ਆਸਾਨੀ ਰਹੇ | ਪਰ ਸੀ.ਬੀ.ਆਈ.ਅਦਾਲਤ ਨੇ ਖੱਟਾ ਸਿੰਘ ਦੀ ਅਰਜ਼ੀ ਨੂੰ ਖਾਰਜ ਕਰ ਦਿੱਤਾ ਸੀ ਤੇ ਉਸ ਨੇ ਇਸ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਅਰਜ਼ੀ ਦੇ ਦਿੱਤੀ ਸੀ | ਹਾਈਕੋਰਟ ਨੇ 24 ਫਰਵਰੀ ਨੂੰ ਇਸ ਸਬੰਧੀ ਬਹਿਸ ਪੂਰੀ ਹੋਣ 'ਤੇ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਸੀ ਤੇ ਕਰੀਬ 2 ਮਹੀਨੇ ਬਾਅਦ ਬੀਤੇ ਦਿਨ ਖੱਟਾ ਸਿੰਘ ਨੂੰ ਆਪਣੇ ਬਿਆਨ ਦਰਜ ਕਰਵਾਉਣ ਦੀ ਇਜਾਜ਼ਤ ਦੇ ਦਿੱਤੀ ਸੀ | ਅਦਾਲਤ ਦੇ ਇਸ ਫ਼ੈਸਲੇ ਨਾਲ ਡੇਰਾ ਮੁਖੀ ਦੇ ਨਾਲ-ਨਾਲ ਉਨ੍ਹਾਂ ਦੇ ਕਰੀਬੀ ਲੋਕਾਂ ਦੀ ਵੀ ਪ੍ਰੇਸ਼ਾਨੀ ਵੱਧ ਸਕਦੀ ਹੈ | ਡੇਰਾ ਮੁਖੀ ਦੇ ਇਨ੍ਹਾਂ ਕਰੀਬੀਆਂ ਵਲੋਂ ਹਾਈਕੋਰਟ ਦੇ ਇਸ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦੇਣ ਦਾ ਦਾਅਵਾ ਕੀਤਾ ਜਾ ਰਿਹਾ ਹੈ ਕਿਉਂਕਿ ਖੱਟਾ ਸਿੰਘ ਪਹਿਲਾਂ ਵੀ ਕਈ ਵਾਰ ਆਪਣੇ ਬਿਆਨਾਂ ਤੋਂ ਮੁੱਕਰ ਚੁੱਕਾ ਹੈ | ਖੱਟਾ ਸਿੰਘ ਦੇ ਇਸ ਮਾਮਲੇ 'ਚ ਜੇਕਰ ਸੁਪਰੀਮ ਕੋਰਟ ਤੋਂ ਡੇਰਾ ਮੁਖੀ ਤੇ ਉਨ੍ਹਾਂ ਦੇ ਸਹਿਯੋਗੀਆਂ ਨੂੰ ਤੁਰੰਤ ਰਾਹਤ ਨਾ ਮਿਲੀ ਤਾਂ ਸੀ. ਬੀ. ਆਈ. ਅਦਾਲਤ ਅਗਲੇ ਕੁਝ ਦਿਨਾਂ 'ਚ ਡੇਰੇ ਦੇ ਮੈਨੇਜਰ ਰਣਜੀਤ ਸਿੰਘ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਤਿਆ ਮਾਮਲੇ 'ਚ ਖੱਟਾ ਸਿੰਘ ਨੂੰ ਮੁੜ ਬਿਆਨ ਦਰਜ ਕਰਵਾਉਣ ਲਈ ਸੰਮਨ ਕਰ ਸਕਦੀ ਹੈ | ਜ਼ਿਕਰਯੋਗ ਹੈ ਕਿ ਇਨ੍ਹਾਂ ਦੋਵਾਂ ਮਾਮਲਿਆਂ 'ਚ ਸੀ. ਬੀ. ਆਈ. ਅਦਾਲਤ 'ਚ ਨਿਰੰਤਰ ਸੁਣਵਾਈ ਹੋ ਰਹੀ ਹੈ ਤੇ 2 ਮਈ ਨੂੰ ਛੱਤਰਪਤੀ ਦੀ ਹੱਤਿਆ ਮਾਮਲੇ ਦੀ ਅਗਲੀ ਸੁਣਵਾਈ ਹੋਣੀ ਹੈ |

ਮੋਦੀ ਦੇ ਚੀਨ ਦੌਰੇ ਦੌਰਾਨ ਨਾ ਹੋਵੇਗਾ ਕੋਈ ਸਮਝੌਤਾ ਤੇ ਨਾ ਹੀ ਜਾਰੀ ਹੋਵੇਗਾ ਸਾਂਝਾ ਬਿਆਨ

ਬੀਜਿੰਗ, 24 ਅਪ੍ਰੈਲ (ਏਜੰਸੀ)-ਚੀਨ ਦੇ ਵੁਹਾਨ ਸ਼ਹਿਰ 'ਚ 27-28 ਅਪ੍ਰੈਲ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਹੋਣ ਵਾਲੀ ਬੈਠਕ ਦੌਰਾਨ ਨਾ ਕਿਸੇ ਸਮਝੌਤੇ 'ਤੇ ਦਸਤਖ਼ਤ ਹੋਣਗੇ ਅਤੇ ਨਾ ਹੀ ਕੋਈ ਸਾਂਝਾ ਬਿਆਨ ਜਾਰੀ ...

ਪੂਰੀ ਖ਼ਬਰ »

ਮਿ੍ਤਕ ਜਬਰ ਜਨਾਹ ਪੀੜਤਾਂ ਦਾ ਨਾਂਅ ਨਸ਼ਰ ਕਰਨਾ ਗਲਤ-ਸੁਪਰੀਮ ਕੋਰਟ

ਨਵੀਂ ਦਿੱਲੀ, 24 ਅਪ੍ਰੈਲ (ਏਜੰਸੀ)-ਕਠੂਆ 'ਚ ਜਬਰ ਜਨਾਹ ਉਪਰੰਤ ਮਾਰੀ ਗਈ 8 ਸਾਲ ਦੀ ਲੜਕੀ ਸਮੇਤ ਹੋਰਨਾਂ ਜਬਰ ਜਨਾਹ ਤੋਂ ਪੀੜਤ ਲੜਕੀਆਂ ਦੀ ਪਛਾਣ ਬਾਰੇ ਖੁਲਾਸਾ ਕਰਨ ਸਬੰਧੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਟਿੱਪਣੀ ਕੀਤੀ ਕਿ ਮਰੇ ਹੋਏ ਲੋਕਾਂ ਦੀ ਵੀ ...

ਪੂਰੀ ਖ਼ਬਰ »

ਕਾਸਟਿੰਗ ਕਾਊਚ ਹਰ ਜਗ੍ਹਾ, ਕੋਈ ਖੇਤਰ ਇਸ ਤੋਂ ਅਣਛੂਹਿਆ ਨਹੀਂ-ਰੇਣੂਕਾ ਚੌਧਰੀ

ਨਵੀਂ ਦਿੱਲੀ, 24 ਅਪ੍ਰੈਲ (ਏਜੰਸੀ)- ਮਸ਼ਹੂਰ ਕੋਰੀਓਗ੍ਰਾਫਰ ਸਰੋਜ ਖਾਨ ਦੇ ਕਾਸਟਿੰਗ ਕਾਊਚ ਫਿਲਮ ਇੰਡਸਟਰੀ ਦਾ ਅਭਿੰਨ ਹਿੱਸਾ ਵਾਲੇ ਬਿਆਨ 'ਤੇ ਬਵਾਲ ਮੱਚ ਗਿਆ ਹੈ | ਹੁਣ ਇਸ ਮੁੱਦੇ 'ਤੇ ਵੱਖ-ਵੱਖ ਟਿੱਪਣੀਆਂ ਆ ਰਹੀਆਂ ਹਨ | ਕਾਂਗਰਸੀ ਨੇਤਾ ਰੇਣੂਕਾ ਚੌਧਰੀ ਨੇ ਇਸ 'ਤੇ ...

ਪੂਰੀ ਖ਼ਬਰ »

ਟਰੰਪ ਨੇ ਕਿਮ ਜੋਂਗ ਉਨ ਨੂੰ ਬੇਹਦ ਸਨਮਾਨਿਤ ਵਿਅਕਤੀ ਦੱਸਿਆ

ਵਾਸ਼ਿੰਗਟਨ, 24 ਅਪ੍ਰੈਲ (ਏਜੰਸੀ)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਦੀ ਸਿਫ਼ਤ ਕਰਦਿਆ ਉਨ੍ਹਾਂ ਨੂੰ ਬੇਹੱਦ ਸਨਮਾਨਿਤ ਵਿਅਕਤੀ ਦੱਸਿਆ ਅਤੇ ਉਮੀਦ ਪ੍ਰਗਟਾਈ ਕਿ ਬਹੁਤ ਜਲਦ ਮਿਲਣਗੇ | ਅਮਰੀਕਾ ਜ਼ੁਲਮ ਅਤੇ ਧੋਖੇ ਲਈ ...

ਪੂਰੀ ਖ਼ਬਰ »

ਸਿੱਕਾ ਨੇ ਫ਼ਿਲਮ 'ਨਾਨਕ ਸ਼ਾਹ ਫ਼ਕੀਰ' ਬਾਰੇ ਦਿੱਲੀ ਘੱਟ ਗਿਣਤੀ ਕਮਿਸ਼ਨ ਨੂੰ ਭੇਜਿਆ ਨੋਟਿਸ ਦਾ ਜਵਾਬ

ਨਵੀਂ ਦਿੱਲੀ, 24 ਅਪ੍ਰੈਲ (ਜਗਤਾਰ ਸਿੰਘ)- ਦਿੱਲੀ ਘੱਟ ਗਿਣਤੀ ਕਮਿਸ਼ਨ ਨੇ ਵਿਵਾਦਤ ਫ਼ਿਲਮ 'ਨਾਨਕ ਸ਼ਾਹ ਫ਼ਕੀਰ' ਸਬੰਧੀ ਇਕ ਸ਼ਿਕਾਇਤ ਦੇ ਆਧਾਰ 'ਤੇ ਉਕਤ ਫ਼ਿਲਮ ਦੇ ਨਿਰਮਾਤਾ ਹਰਿੰਦਰ ਸਿੰਘ ਸਿੱਕਾ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਗਿਆ ਸੀ | ਹਰਿੰਦਰ ਸਿੰਘ ਸਿੱਕਾ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਅਣ-ਅਧਿਕਾਰਤ ਕਾਲੋਨੀਆਂ 'ਚ ਉਸਾਰੀ 'ਤੇ ਰੋਕ

ਨਵੀਂ ਦਿੱਲੀ, 24 ਅਪ੍ਰੈਲ (ਜਗਤਾਰ ਸਿੰਘ)-ਸੀਲਿੰਗ ਮਾਮਲੇ ਦੀ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਦਿੱਲੀ 'ਚ 1797 ਅਣ-ਅਧਿਕਾਰਤ ਕਾਲੋਨੀਆਂ ਵਿਚ ਉਸਾਰੀ ਕਾਰਜਾਂ 'ਤੇ ਰੋਕ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ ਅਤੇ ਨਾਲ ਹੀ ਸਪੈਸ਼ਲ ਟਾਸਕ ਫੋਰਸ ਨੂੰ ਵੀ ਆਦੇਸ਼ ਦਿੱਤਾ ...

ਪੂਰੀ ਖ਼ਬਰ »

ਸਰਕਾਰ ਜਬਰ ਜਨਾਹ ਖਿਲਾਫ਼ ਹੈ, ਪਰ ਬੇਟਿਆਂ ਨੂੰ ਜ਼ਿਆਦਾ ਜ਼ਿੰਮੇਵਾਰ ਬਣਾਓ-ਮੋਦੀ

ਮਾਂਡਲਾ (ਮੱਧ ਪ੍ਰਦੇਸ਼), 24 ਅਪ੍ਰੈਲ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਥੇ ਇਕ ਰੈਲੀ ਦੌਰਾਨ ਕਿਹਾ ਕਿ ਜਬਰ ਜਨਾਹ ਿਖ਼ਲਾਫ਼ ਆਰਡੀਨੈਂਸ ਇਸ ਿਖ਼ਲਾਫ਼ ਕਾਰਵਾਈ ਲਈ ਉਨ੍ਹਾਂ ਦੀ ਸਰਕਾਰ ਦੀ ਪ੍ਰਤੀਬੱਧਤਾ ਨੂੰ ਦਰਸਾਉਂਦਾ ਹੈ, ਪਰ ਉਨ੍ਹਾਂ ਨਾਲ ਹੀ ਜ਼ੋਰ ਦੇ ...

ਪੂਰੀ ਖ਼ਬਰ »

ਕਠੂਆ ਮਾਮਲੇ ਦੇ ਨਾਬਾਲਗ ਦੋਸ਼ੀ ਦੀ ਜ਼ਮਾਨਤ ਅਰਜ਼ੀ ਖਾਰਜ

ਕਠੂਆ, 24 ਅਪ੍ਰੈਲ (ਏਜੰਸੀ)-ਅੱਠ ਸਾਲਾ ਬੱਚੀ ਦੀ ਜਬਰ ਜਨਾਹ ਤੋਂ ਬਾਅਦ ਹੱਤਿਆ ਕਰਨ ਦੇ ਮਾਮਲੇ 'ਚ ਕਠੂਆ ਦੀ ਅਦਾਲਤ ਨੇ ਦੋਸ਼ੀ ਨਾਬਾਲਗ ਦੀ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ | ਇਕ ਸਥਾਨਕ ਵਕੀਲ ਨੇ ਕਿਹਾ ਕਿ ਕਠੂਆ ਦੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਏ. ਐਸ. ਲੰਗੇਹ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਬੱਚੀਆਂ ਨਾਲ ਜਬਰ ਜਨਾਹ ਦੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦੇਣ ਨੂੰ ਮਨਜ਼ੂਰੀ

ਸ੍ਰੀਨਗਰ , 24 ਅਪ੍ਰੈਲ (ਮਨਜੀਤ ਸਿੰਘ)- ਜੰਮੂ ਕਸ਼ਮੀਰ ਸਰਕਾਰ ਨੇ 12 ਸਾਲ ਤੋਂ ਘੱਟ ਉਮਰ ਦੀਆਂ ਬਚੀਆਂ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਤੇ ਉਸ ਤੋਂ ਵੱਧ ਉਮਰ ਦੀਆਂ ਬੱਚੀਆਂ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀਆਂ ਨੂੰ ਪੂਰੀ ਜ਼ਿੰਦਗੀ ਉਮਰ ਕੈਦ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX