ਤਾਜਾ ਖ਼ਬਰਾਂ


ਬੀਬੀ ਲਖਵਿੰਦਰ ਕੌਰ ਗਰਚਾ ਮੁੜ ਕਾਂਗਰਸ ਵਿਚ ਸ਼ਾਮਲ
. . .  25 minutes ago
ਮੋਹਾਲੀ, 22 ਮਈ (ਅਵਤਾਰ ਨਗਲੀਆ) - ਕਾਂਗਰਸ ਵਿਚੋਂ ਕੱਢੇ ਬੀਬੀ ਲਖਵਿੰਦਰ ਕੌਰ ਗਰਚਾ ਇਕ ਵਾਰ ਫਿਰ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਲਾਲ ਸਿੰਘ ਸਮੇਤ ਵੱਖ ਵੱਖ ਆਗੂ ਮੌਜੂਦ...
ਧਮਾਕਾ ਹੋਣ ਕਾਰਨ ਇਕ ਜਵਾਨ ਸ਼ਹੀਦ ਤੇ 7 ਹੋਰ ਜ਼ਖਮੀ
. . .  34 minutes ago
ਸ੍ਰੀਨਗਰ, 22 ਮਈ - ਜੰਮੂ ਕਸ਼ਮੀਰ ਦੇ ਪੁੰਛ ਸੈਕਟਰ ਸਥਿਤ ਕੰਟਰੋਲ ਲਾਇਨ ਨਾਲ ਲਗਦੇ ਮੇਂਢਰ ਇਲਾਕੇ ਵਿਚ ਆਈ.ਈ.ਡੀ ਧਮਾਕਾ ਹੋਣ ਕਾਰਨ ਇਕ ਜਵਾਨ ਸ਼ਹੀਦ ਹੋ ਗਿਆ ਹੈ ਤੇ ਜਦਕਿ ਸੱਤ ਹੋਰ ਜ਼ਖਮੀ ਹੋਏ...
ਧਰਨੇ ਵਿਚ ਸ਼ਾਮਲ ਹੋਏ ਸੁਖਪਾਲ ਖਹਿਰਾ, ਬੀਬੀ ਖਾਲੜਾ ਸਮੇਤ ਵੱਖ ਵੱਖ ਆਗੂ
. . .  49 minutes ago
ਫ਼ਰੀਦਕੋਟ, 22 ਮਈ - ਪੁਲਿਸ ਹਿਰਾਸਤ ਵਿਚ ਮਰਨ ਵਾਲੇ ਲੜਕੇ ਦੀ ਮੌਤ ਤੋਂ ਬਾਅਦ ਪਰਿਵਾਰ ਸਮੇਤ ਵੱਖ ਵੱਖ ਜਥੇਬੰਦੀਆਂ ਵੱਲੋਂ ਐਸ.ਐਸ.ਪੀ. ਦਫ਼ਤਰ ਬਾਹਰ ਧਰਨਾ ਲਗਾਇਆ ਗਿਆ ਹੈ। ਦੋਸ਼ੀ ਪੁਲਿਸ ਅਧਿਕਾਰੀਆਂ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਧਰਨਾ ਲਗਾਇਆ...
ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਨੇ ਕੰਮਕਾਜ ਰੱਖਿਆ ਠੱਪ
. . .  59 minutes ago
ਸੰਗਰੂਰ, 22 ਮਈ (ਧੀਰਜ ਪਸ਼ੌਰੀਆ) - ਲੁਧਿਆਣਾ ਜ਼ਿਲ੍ਹੇ ਦੀ ਸਬ ਡਵੀਜ਼ਨ ਖੰਨਾ ਬਾਰ ਦੇ ਸਾਬਕਾ ਪ੍ਰਧਾਨ 'ਤੇ ਕਾਤਲਾਨਾ ਹਮਲਾ ਕਰਨ ਵਾਲਿਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਨੇ ਅੱਜ ਕੰਮਕਾਜ ਠੱਪ ਰੱਖਿਆ। ਜ਼ਿਲ੍ਹਾ ਬਾਰ ਦੇ ਵਕੀਲਾਂ...
ਕਾਂਗਰਸੀ ਆਗੂ ਨੇ ਸੁਪਰੀਮ ਕੋਰਟ 'ਤੇ ਦਿੱਤਾ ਵਿਵਾਦਗ੍ਰਸਤ ਬਿਆਨ
. . .  about 1 hour ago
ਨਵੀਂ ਦਿੱਲੀ, 22 ਮਈ - ਲੋਕ ਸਭਾ ਚੋਣਾਂ 2019 ਦੇ ਨਤੀਜੇ ਆਉਣ 'ਚ ਕੁਝ ਘੰਟੇ ਬਾਕੀ ਹਨ। ਵਿਰੋਧੀ ਧਿਰ ਈ.ਵੀ.ਐਮ. ਤੇ ਵੀ.ਵੀ.ਪੈਟ ਦੀ ਸੁਰੱਖਿਆ 'ਤੇ ਸਵਾਲ ਚੁੱਕ ਰਿਹਾ ਹੈ। ਹਾਲ ਹੀ ਵਿਚ ਭਾਜਪਾ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋਏ ਉਦਿਤ ਰਾਜ ਨੇ ਈ.ਵੀ.ਐਮ. ਵਿਵਾਦ 'ਤੇ...
ਭਿਆਨਕ ਸੜਕ ਹਾਦਸੇ 'ਚ 5 ਜੀਆਂ ਦੀ ਮੌਤ
. . .  about 1 hour ago
ਭੁਵਨੇਸ਼ਵਰ, 22 ਮਈ - ਓਡੀਸ਼ਾ ਦੇ ਕਾਲਾਹਾਂਡੀ ਜ਼ਿਲ੍ਹੇ 'ਚ ਕੌਮੀ ਮਾਰਗ 26 'ਤੇ ਵਾਪਰੇ ਭਿਆਨਕ ਹਾਦਸੇ ਵਿਚ ਇਕ ਪਰਿਵਾਰ ਦੇ 5 ਜੀਆ ਦੀ ਮੌਤ ਹੋ ਗਈ। ਜਦਕਿ 2 ਗੰਭੀਰ ਜ਼ਖਮੀ ਹੋਏ ਹਨ। ਇਹ ਹਾਦਸਾ ਅੱਜ ਸਵੇਰੇ ਕਾਰ ਤੇ ਟਰੱਕ ਵਿਚਾਲੇ...
ਭਾਰਤੀ ਕ੍ਰਿਕਟ ਟੀਮ ਵਿਸ਼ਵ ਕੱਪ 2019 ਵਿਚ ਹਿੱਸਾ ਲੈਣ ਲਈ ਹੋਈ ਰਵਾਨਾ
. . .  about 1 hour ago
ਮੁੰਬਈ, 22 ਮਈ - 15 ਮੈਂਬਰੀ ਭਾਰਤੀ ਕ੍ਰਿਕਟ ਟੀਮ ਅੱਜ ਮੁੰਬਈ ਏਅਰਪੋਰਟ ਤੋਂ ਇੰਗਲੈਂਡ ਲਈ ਰਵਾਨਾ ਹੋ ਗਈ। ਵਿਰਾਟ ਕੋਹਲੀ ਦੀ ਅਗਵਾਈ ਵਿਚ ਭਾਰਤੀ ਕ੍ਰਿਕਟ ਟੀਮ ਇੰਗਲੈਂਡ ਵਿਚ 30 ਮਈ ਤੋਂ ਸ਼ੁਰੂ ਹੋ ਰਹੇ ਆਈ.ਸੀ.ਸੀ. ਵਿਸ਼ਵ ਕੱਪ ਵਿਚ ਹਿੱਸਾ...
ਟਿਕ ਟਾਕ 'ਤੇ 5 ਲੱਖ ਪ੍ਰਸੰਸਕਾਂ ਵਾਲੇ ਸ਼ਖ਼ਸ ਦਾ ਗੋਲੀਆਂ ਮਾਰ ਕੇ ਕਤਲ
. . .  about 2 hours ago
ਨਵੀਂ ਦਿੱਲੀ, 22 ਮਈ - ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਇਕ ਵਾਰ ਫਿਰ ਗੈਂਗਵਾਰ ਦਾ ਮਾਮਲਾ ਸਾਹਮਣੇ ਆਇਆ ਹੈ। ਦਵਾਰਕਾ ਮੋੜ ਮੈਟਰੋ ਸਟੇਸ਼ਨ ਦੇ ਨੇੜੇ ਦੋ ਦਿਨ ਪਹਿਲਾ ਗੈਂਗਵਾਰ ਤੇ ਪੁਲਿਸ ਗੋਲੀਬਾਰੀ 'ਚ ਦੋ ਬਦਮਾਸ਼ਾਂ ਦੀ ਮੌਤ ਹੋ ਗਈ ਸੀ। ਉੱਥੇ ਹੀ, ਨਜਫਗੜ ਇਲਾਕੇ...
ਮੇਰਠ ਵਿਚ ਐਸ.ਪੀ. ਬਸਪਾ ਵਰਕਰ ਸਟਰਾਂਗ ਰੂਮ ਦੀ ਦੂਰਬੀਨਾਂ ਤੇ ਕੈਮਰਿਆਂ ਨਾਲ ਕਰ ਰਹੇ ਹਨ ਨਿਗਰਾਨੀ
. . .  about 2 hours ago
ਮੇਰਠ, 22 ਮਈ - ਵੋਟਿੰਗ ਤੋਂ ਬਾਅਦ ਈ.ਵੀ.ਐਮ. ਨੂੰ ਮਤ ਗਿਣਤੀ ਸਥਾਨਾਂ ਤੱਕ ਪਹੁੰਚਾਉਣ'ਚ ਗੜਬੜੀ ਤੇ ਉਨ੍ਹਾਂ ਦੀ ਦੁਰਵਰਤੋਂ ਨੂੰ ਲੈ ਕੇ ਵੱਖ ਵੱਖ ਇਲਾਕਿਆਂ ਤੋਂ ਮਿਲੀ ਸ਼ਿਕਾਇਤਾਂ ਵਿਚਕਾਰ ਉਤਰ ਪ੍ਰਦੇਸ਼ ਦੇ ਮੇਰਠ 'ਚ ਸਪਾ-ਬਸਪਾ ਵਰਕਰਾਂ ਨੇ ਸਟਰਾਂਗ ਰੂਮ ਦੇ ਬਾਹਰ...
ਬੱਚੀ ਵਿੰਡ ਦੇ ਪਿੰਡ ਸ਼ਹੂਰਾ ਵਿਖੇ ਹੁਣ ਤੱਕ 25 ਫੀਸਦੀ ਪੋਲਿੰਗ ਹੋ ਚੁੱਕੀ ਹੈ
. . .  about 2 hours ago
ਐਨ.ਸੀ.ਪੀ ਆਗੂ ਜੈਦੱਤ ਕਾਸ਼ੀਨਗਰ ਅੱਜ ਹੋਣਗੇ ਸ਼ਿਵਸੈਨਾ 'ਚ ਸ਼ਾਮਲ
. . .  about 3 hours ago
ਮੁੰਬਈ, 22 ਮਈ - ਐਨ.ਸੀ.ਪੀ ਆਗੂ ਅਤੇ ਸਾਬਕਾ ਮੰਤਰੀ ਜੈਦੱਤ ਕਾਸ਼ੀਨਗਰ ਅੱਜ ਸ਼ਿਵ ਸੈਨਾ 'ਚ ਸ਼ਾਮਲ...
ਸੀ.ਆਰ.ਪੀ.ਐਫ ਬੰਕਰ 'ਤੇ ਗਰਨੇਡ ਹਮਲਾ
. . .  about 3 hours ago
ਸ੍ਰੀਨਗਰ, 22 ਮਈ - ਦੱਖਣੀ ਕਸ਼ਮੀਰ ਦੇ ਜ਼ਿਲ੍ਹੇ ਪੁਲਵਾਮਾ 'ਚ ਅੱਤਵਾਦੀਆਂ ਵੱਲੋਂ ਸੀ.ਆਰ.ਪੀ.ਐਫ ਬੰਕਰ 'ਤੇ ਗਰਨੇਡ ਹਮਲਾ ਕੀਤਾ ਗਿਆ। ਇਸ ਹਮਲੇ 'ਚ ਕਿਸੇ ਦੇ ਜ਼ਖਮੀ ਹੋਣ ਦੀ ਖ਼ਬਰ...
ਸਰੀਆ : ਬਾਗ਼ੀਆਂ ਦੇ ਜਵਾਬੀ ਹਮਲੇ 'ਚ ਦਰਜਨਾਂ ਮੌਤਾਂ
. . .  about 4 hours ago
ਨਵੀਂ ਦਿੱਲੀ, 22 ਮਈ - ਸੀਰੀਆ 'ਚ ਬਾਗ਼ੀਆਂ ਵੱਲੋਂ ਕੀਤੇ ਗਏ ਜਵਾਬੀ ਹਮਲੇ 'ਚ ਦਰਜਨਾਂ ਲੋਕਾਂ ਦੀ ਮੌਤ ਹੋਣ ਦੀ ਖ਼ਬਰ...
ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ
. . .  about 4 hours ago
ਸ੍ਰੀਨਗਰ, 22 ਮਈ - ਜੰਮੂ ਕਸ਼ਮੀਰ ਦੇ ਕੁਲਗਾਮ 'ਚ ਪੈਂਦੇ ਗੋਪਾਲਪੁਰਾ ਵਿਖੇ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ 2 ਅੱਤਵਾਦੀਆਂ ਨੂੰ ਢੇਰ ਕਰ...
ਨਿਕੋਬਾਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 4 hours ago
ਨਵੀਂ ਦਿੱਲੀ, 22 ਮਈ - ਨਿਕੋਬਾਰ ਟਾਪੂ 'ਚ ਬੀਤੀ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਇਸਰੋ ਵੱਲੋਂ ਭਾਰਤੀ ਪ੍ਰਿਥਵੀ ਨਿਗਰਾਨੀ ਉਪਗ੍ਰਹਿ ਸਫਲਤਾਪੂਰਵਕ ਲਾਂਚ
. . .  about 4 hours ago
ਪਿੰਡ ਸ਼ਹੂਰਾਂ 'ਚ ਵੋਟਾਂ ਪਾਉਣ ਦਾ ਕੰਮ ਸ਼ੁਰੂ
. . .  about 5 hours ago
ਮੁੰਬਈ : ਪੱਛਮੀ ਰੇਲਵੇ ਲਾਈਨ 'ਤੇ ਸਿਗਨਲ ਫ਼ੇਲ੍ਹ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਦਰਿਆ ਰਾਵੀ 'ਚ ਨਹਾਉਣ ਗਏ 3 ਨੌਜਵਾਨਾਂ 'ਚੋਂ ਇਕ ਰੁੜ੍ਹਿਆ 2 ਨੂੰ ਪਿੰਡ ਵਾਸੀਆਂ ਬਚਾਇਆ
. . .  1 day ago
ਬੱਚੀ ਵਿੰਡ, ਪਿੰਡ ਸ਼ਹੂਰਾ ਵਿਖੇ ਚੋਣ ਰੱਦ ਹੋਣ ਕਰਕੇ ਰਾਜਨੀਤਿਕ ਪਾਰਾ ਮੁੜ ਗਰਮਾਇਆ , ਵੋਟਾਂ ਕੱਲ੍ਹ
. . .  1 day ago
ਦਰਸ਼ਨ ਕਰੋ ਜੀ , ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ ਤੋ ਭਾਰਤ ਵੱਲ ਬਣਾਏ ਜਾ ਰਹੇ ਲਾਂਘੇ ਦੀਆਂ ਤਾਜ਼ਾ ਤਸਵੀਰਾਂ ਰਾਹੀਂ
. . .  1 day ago
ਦੁਬਈ ਤੋਂ ਪੁੱਜੇ ਦੋ ਸਕੇ ਭਰਾ ਯਾਤਰੀਆਂ ਕੋਲੋਂ ਕਰੀਬ ਸਾਢੇ 11ਲੱਖ ਦਾ ਸੋਨਾ ਬਰਾਮਦ
. . .  1 day ago
ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾ ਦੀ ਫ਼ਿਲਮ 'ਛੜਾ' ਦਾ ਟਰੇਲਰ ਰਿਲੀਜ਼
. . .  1 day ago
ਦਿੱਲੀ 'ਚ ਕੇਂਦਰੀ ਕੈਬਨਿਟ ਦੀ ਬੈਠਕ ਜਾਰੀ
. . .  1 day ago
ਬਾਘਾਪੁਰਾਣਾ : ਪੇਂਡੂ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵਲੋਂ ਡੀ. ਐੱਸ. ਪੀ. ਦਫ਼ਤਰ ਦਾ ਘਿਰਾਓ ਜਾਰੀ
. . .  1 day ago
ਹਾਈਕੋਰਟ ਦੀ ਧਮਕੀ ਦੇ ਕੇ ਕਿਸਾਨਾਂ 'ਤੇ ਬਿੱਲ ਥੋਪਣਾ ਚਾਹੁੰਦਾ ਹੈ ਬਿਜਲੀ ਵਿਭਾਗ- ਅਜਮੇਰ ਲੱਖੋਵਾਲ
. . .  1 day ago
ਕੇਂਦਰੀ ਕੈਬਨਿਟ ਦੀ ਬੈਠਕ 'ਚ ਸ਼ਾਮਲ ਹੋਣ ਲਈ ਭਾਜਪਾ ਦਫ਼ਤਰ ਪਹੁੰਚੇ ਕਈ ਕੇਂਦਰੀ ਮੰਤਰੀ
. . .  1 day ago
ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ ਨਾਲ ਮੈਂ ਚਿੰਤਾ 'ਚ ਹਾਂ- ਪ੍ਰਣਬ ਮੁਖਰਜੀ
. . .  1 day ago
ਵੀ. ਵੀ. ਪੈਟ ਦੇ ਮੁੱਦੇ 'ਤੇ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਪਹੁੰਚੇ ਵਿਰੋਧੀ ਧਿਰ ਦੇ ਨੇਤਾ
. . .  1 day ago
ਸ਼ੋਪੀਆਂ ਦੇ ਜੰਗਲ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਬਾਘਾਪੁਰਾਣਾ ਨੇੜਿਓਂ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਖੋਹੀ ਗੱਡੀ
. . .  1 day ago
ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ ਈ. ਵੀ. ਐੱਮ.- ਚੋਣ ਕਮਿਸ਼ਨ
. . .  1 day ago
ਪੱਲੇਦਾਰਾਂ ਦੇ ਦੋ ਧੜਿਆਂ 'ਚ ਹੋਈ ਲੜਾਈ, ਕਈ ਜ਼ਖ਼ਮੀ
. . .  about 1 hour ago
ਦਿੱਲੀ 'ਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਸ਼ੁਰੂ
. . .  about 1 hour ago
ਅੱਗ ਲੱਗਣ ਕਾਰਨ ਪ੍ਰਵਾਸੀ ਮਜ਼ਦੂਰਾਂ ਦੀ ਝੁੱਗੀਆਂ ਸੜ ਕੇ ਹੋਈਆਂ ਸੁਆਹ, ਦੋ ਮਾਸੂਮ ਬੱਚੀਆਂ ਦੀ ਮੌਤ
. . .  about 1 hour ago
ਜੇਕਰ ਸਿੱਧੂ ਨੂੰ ਕਿਸੇ ਤਰ੍ਹਾਂ ਦੀ ਨਾਰਾਜ਼ਗੀ ਸੀ ਤਾਂ ਉਹ ਹਾਈਕਮਾਂਡ ਨਾਲ ਗੱਲਬਾਤ ਕਰ ਸਕਦੇ ਸਨ- ਪ੍ਰਨੀਤ ਕੌਰ
. . .  about 1 hour ago
ਸੰਜੇ ਸਿੰਘ ਨੇ ਅਖਿਲੇਸ਼ ਯਾਦਵ ਨਾਲ ਕੀਤੀ ਮੁਲਾਕਾਤ, ਕਿਹਾ- ਦੇਸ਼ ਭਰ 'ਚੋਂ ਹੋਵੇਗਾ ਭਾਜਪਾ ਦਾ ਸਫ਼ਾਇਆ
. . .  7 minutes ago
ਅਫ਼ਗ਼ਾਨਿਸਤਾਨ 'ਚ 9 ਤਾਲਿਬਾਨੀ ਅੱਤਵਾਦੀ ਢੇਰ
. . .  28 minutes ago
ਐਗਜ਼ਿਟ ਪੋਲ ਵਿਰੋਧੀ ਧਿਰ ਦਾ ਹੌਂਸਲਾ ਤੋੜਨ ਦਾ ਹਥਿਆਰ- ਪ੍ਰਿਅੰਕਾ ਗਾਂਧੀ
. . .  44 minutes ago
ਸਾਰੀਆਂ ਵੀ. ਵੀ. ਪੈਟ ਪਰਚੀਆਂ ਦੀ ਜਾਂਚ ਸੰਬੰਧੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਕੀਤਾ ਖ਼ਾਰਜ
. . .  about 1 hour ago
ਪੱਛਮੀ ਬੰਗਾਲ 'ਚ ਭਾਜਪਾ ਦੇ ਪੰਜ ਵਰਕਰ ਜ਼ਖ਼ਮੀ, ਟੀ. ਐੱਮ. ਸੀ. 'ਤੇ ਹਮਲੇ ਦਾ ਦੋਸ਼
. . .  about 1 hour ago
ਮੈਕਸੀਕੋ 'ਚ ਗੋਲੀਬਾਰੀ, 10 ਲੋਕਾਂ ਦੀ ਮੌਤ
. . .  about 1 hour ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਭਾਖੜਾ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਕੋਲਕਾਤਾ ਉੱਤਰੀ ਸੰਸਦੀ ਹਲਕੇ ਦੇ ਬੂਥ ਨੰ. 200 'ਤੇ ਵੋਟਿੰਗ ਰੱਦ
. . .  1 day ago
ਮੁਲਾਇਮ ਅਤੇ ਅਖਿਲੇਸ਼ ਯਾਦਵ ਵਿਰੁੱਧ ਸੀ. ਬੀ. ਆਈ. ਨੇ ਸੁਪਰੀਮ ਕੋਰਟ 'ਚ ਦਾਖ਼ਲ ਕੀਤਾ ਹਲਫ਼ਨਾਮਾ
. . .  1 day ago
ਕਿਰਗਿਸਤਾਨ ਰਵਾਨਾ ਹੋਏ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ
. . .  1 day ago
ਅੱਜ ਚੋਣ ਕਮਿਸ਼ਨ ਨੂੰ ਮਿਲਣਗੀਆਂ ਵਿਰੋਧੀ ਪਾਰਟੀਆਂ
. . .  1 day ago
ਸੋਨੀਆ, ਰਾਹੁਲ, ਮਨਮੋਹਨ ਸਿੰਘ ਨੇ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਜੋਕੋ ਵਿਡੋਡੋ ਦੂਸਰੀ ਵਾਰ ਬਣੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਵੈਸਾਖ ਸੰਮਤ 550

ਪਟਿਆਲਾ

ਮਹਾਨ ਜਰਨੈਲ ਜੱਸਾ ਸਿੰਘ ਆਹਲੂਵਾਲੀਆ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

ਪਟਿਆਲਾ, 24 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਸਿੱਖ ਕੌਮ ਦੇ ਮਹਾਨ ਜਰਨੈਲ ਸੁਲਤਾਨ-ਉਲ-ਕੌਮ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਤੀਜੀ ਜਨਮ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਵਿਸ਼ਾਲ ਨਗਰ ਕੀਰਤਨ ਅੱਜ ਪਟਿਆਲਾ ਵਿਖੇ ਪੁੱਜਣ 'ਤੇ ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ•ਾ ਪ੍ਰਧਾਨ ਸ. ਸੁਰਜੀਤ ਸਿੰਘ ਰੱਖੜਾ ਅਤੇ ਵੱਡੀ ਗਿਣਤੀ 'ਚ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ | ਇਸ ਮੌਕੇ ਨਗਰ ਕੀਰਤਨ ਦਾ ਸਵਾਗਤ ਕਰਨ ਵਾਲਿਆਂ 'ਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਅਧੀਨ ਕਾਲਜਾਂ ਅਤੇ ਸਕੂਲਾਂ ਦਾ ਸਟਾਫ਼ ਹਾਜ਼ਰ ਸੀ | ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ, ਜਿਨ੍ਹਾਂ ਨੂੰ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਜ਼ਿਲ੍ਹਾ ਪ੍ਰਧਾਨ ਸ. ਸੁਰਜੀਤ ਸਿੰਘ ਰੱਖੜਾ ਵਲੋਂ ਸਿਰੋਪਾਉ ਭੇਟ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਸਿੱਖ ਕੌਮ ਦੇ ਮਹਾਨ ਜਰਨੈਲ ਸੁਲਤਾਨ ਉਲ ਕੌਮ ਸ. ਜੱਸਾ ਸਿੰਘ ਆਹਲੂਵਾਲੀਆ ਦੀ ਤੀਜੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਦਿੱਲੀ ਵਿਖੇ ਜਾ ਕੇ ਸਮਾਪਤ ਹੋਵੇਗਾ | ਇਸ ਦੌਰਾਨ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਜਥੇਦਾਰ ਸ. ਜੱਸਾ ਸਿੰਘ ਆਹਲੂਵਾਲੀਆ ਨੇ ਸਿੱਖ ਕੌਮ 'ਤੇ ਮੁਗ਼ਲ ਹਕੂਮਤਾਂ ਵਲੋਂ ਕੀਤੇ ਜਾ ਰਹੇ ਜ਼ੁਲਮ ਅਤੇ ਜ਼ਬਰ ਿਖ਼ਲਾਫ਼ ਸੂਰਬੀਰਤਾ ਵਿਖਾਈ ਅਤੇ ਮੁਗ਼ਲ ਹਕੂਮਤਾਂ ਦੀਆਂ ਜੜ੍ਹਾਂ ਉਖਾੜ ਦਿੱਤੀਆਂ ਸਨ | ਇਸ ਉਪਰੰਤ ਜ਼ਿਲ੍ਹਾ ਪ੍ਰਧਾਨ ਸ. ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਜਥੇਦਾਰ ਸ. ਜੱਸਾ ਸਿੰਘ ਆਹਲੂਵਾਲੀਆ ਵਰਗੇ ਮਹਾਨ ਜਰਨੈਲਾਂ ਦੇ ਇਤਿਹਾਸ ਤੋਂ ਅਜੋਕੀ ਪੀੜ੍ਹੀ ਨੂੰ ਸੇਧ ਲੈਣੀ ਚਾਹੀਦੀ ਹੈ, ਜਿਨ੍ਹਾਂ ਦੇ ਮਹਾਨ ਯੋਗਦਾਨ ਸਦਕਾ ਅੱਜ ਸਮੁੱਚੀ ਸਿੱਖ ਕੌਮ ਫ਼ਖਰ ਅਤੇ ਮਾਣ ਮਹਿਸੂਸ ਕਰ ਰਹੀ ਹੈ | ਨਗਰ ਕੀਰਤਨ ਦਾ ਸਵਾਗਤ ਕਰਨ ਵਾਲਿਆਂ 'ਚ ਜਰਨੈਲ ਸਿੰਘ ਕਰਤਾਰਪੁਰ, ਸਤਵਿੰਦਰ ਸਿੰਘ ਟੌਹੜਾ, ਸਵਿੰਦਰ ਸਿੰਘ ਸਭਰਵਾਲ, ਸ. ਸੁਰਜੀਤ ਸਿੰਘ ਗੜ•ੀ, ਮੈਨੇਜਰ ਕਰਨੈਲ ਸਿੰਘ, ਐਡੀ. ਮੈਨੇਜਰ ਕਰਮ ਸਿੰਘ, ਐਡੀ. ਮੈਨੇਜਰ ਕਰਨੈਲ ਸਿੰਘ, ਅਕਾਉਟੈਂਟ ਅਮਰਪਾਲ ਸਿੰਘ, ਗੁਰਦੀਪ ਸਿੰਘ ਭੈਣੀ ਜੱਸਾ, ਇੰਦਰਮੋਹਨ ਸਿੰਘ ਬਜਾਜ, ਨਰਦੇਵ ਸਿੰਘ ਆਕੜੀ, ਗੋਨਾ, ਭਵਨਪੁਨੀਤ ਸਿੰਘ, ਪ੍ਰੇਮ ਸਿੰਘ ਪ੍ਰਧਾਨ, ਗੁਰਦੀਪ ਸਿੰਘ ਧਾਲੀਵਾਲ, ਰੁਪਿੰਦਰ ਸਿੰਘ ਔਲਖ, ਮਨਪ੍ਰੀਤ ਸਿੰਘ ਭਲਵਾਨ, ਵਰਿੰਦਰ ਸਿੰਘ ਟਿਵਾਣਾ, ਜਗਮੀਤ ਸਿੰਘ ਬਾਜਵਾ, ਸੁਖਦੇਵ ਸਿੰਘ ਕਾਲਵਾ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਜ਼ਿਲ੍ਹਾ ਦਿਹਾਤੀ ਦੇ ਇੰਚਾਰਜ ਸ. ਸਤਬੀਰ ਸਿੰਘ ਖੱਟੜਾ, ਸੁਖਬੀਰ ਸਿੰਘ ਅਬਲੋਵਾਲ, ਜੋਗਿੰਦਰ ਸਿੰਘ ਪੰਛੀ, ਅਮਰਜੀਤ ਸਿੰਘ ਪੰਜਰਥ, ਤਰਸੇਮ ਸਿੰਘ ਮੋਰਾਂਵਾਲੀ ਤੋਂ ਇਲਾਵਾ ਵੱਡੀ ਗਿਣਤੀ 'ਚ ਸ਼ਖ਼ਸੀਅਤਾਂ ਹਾਜ਼ਰ ਸਨ |

ਸੈੈਸ਼ਨ 2015-17 ਦੇ ਨਤੀਜੇ ਤਹਿਤ ਡਾਇਟ ਨਾਭਾ ਵਿਚੋਂ ਨੋਵਲਪ੍ਰੀਤ ਕੌਰ ਅਗੌਲ ਵਲੋਂ ਪਹਿਲਾ ਸਥਾਨ ਹਾਸਿਲ

ਨਾਭਾ, 24 ਅਪ੍ਰੈਲ (ਕਰਮਜੀਤ ਸਿੰਘ)-ਜ਼ਿਲ੍ਹਾ ਪਟਿਆਲਾ ਦੀ ਜ਼ਿਲ੍ਹਾ ਪੱਧਰੀ ਸੰਸਥਾ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ (ਡਾਈਟ) ਨਾਭਾ ਵਿਖੇ ਚੱਲ ਰਹੇ ਈ.ਟੀ.ਟੀ. ਦੇ ਸੈਸ਼ਨ 2015-17 ਦੇ ਆਏ ਨਤੀਜਿਆਂ ਵਿਚੋਂ ਪਿੰਡ ਅਗੌਲ ਦੀ ਵਸਨੀਕ ਵਿਦਿਆਰਥਣ ਨੋਵਲਪ੍ਰੀਤ ਕੌਰ ਨੇ 900 ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਨੇ ਚਾਰ ਨਿੱਜੀ ਸਿਹਤ ਕੇਂਦਰਾਂ ਕੋਲੋਂ 2 ਕਰੋੜ ਤੋਂ ਜ਼ਿਆਦਾ ਰਕਮ ਸਰੰਡਰ ਕਰਵਾ ਕੇ ਲਾਇਆ ਕਰ

ਪਟਿਆਲਾ, 24 ਅਪੈ੍ਰਲ (ਜਸਪਾਲ ਸਿੰਘ ਢਿੱਲੋਂ)- ਆਮਦਨ ਕਰ ਵਿਭਾਗ ਦੀ ਟੀਮ ਨੇ ਕੱਲ੍ਹ ਪ੍ਰਮੁੱਖ ਕਮਿਸ਼ਨਰ ਆਰ ਭਾਮਾ ਅਤੇ ਵਧੀਕ ਕਮਿਸ਼ਨਰ ਸ. ਹਰਜਿੰਦਰ ਸਿੰਘ ਦੇ ਆਦੇਸ਼ਾਂ 'ਤੇ ਵੱਖ-ਵੱਖ ਟੀਮਾਂ ਬਣਾਕੇ ਅੱਧੀ ਦਰਜਨ ਦੇ ਕਰੀਬ ਨਿੱਜੀ ਸਿਹਤ ਕੇਂਦਰਾਂ ਤੇ ਛਾਪੇਮਾਰੀ ...

ਪੂਰੀ ਖ਼ਬਰ »

ਖ਼ਰੀਦੀ ਕਣਕ ਦੀ 65 ਫ਼ੀਸਦੀ ਚੁਕਾਈ ਹੋਈ-ਡਿਪਟੀ ਕਮਿਸ਼ਨਰ

ਪਟਿਆਲਾ, 24 ਅਪ੍ਰੈਲ (ਅਮਰਬੀਰ ਸਿੰਘ ਆਹਲੂਵਾਲੀਆ)-ਜ਼ਿਲ੍ਹੇ ਦੀਆਂ ਮੰਡੀਆਂ 'ਚ ਕਣਕ ਦੀ ਹੁਣ ਤੱਕ ਹੋਈ ਆਮਦ 'ਚੋਂ 99 ਫ਼ੀਸਦੀ ਖ਼ਰੀਦ ਕਰ ਲਈ ਗਈ ਹੈ ਅਤੇ ਲਿਫ਼ਟਿੰਗ ਦਾ ਕੰਮ ਵੀ 65 ਫ਼ੀਸਦੀ ਨਿੱਬੜ ਚੁੱਕਾ ਹੈ | ਪਟਿਆਲਾ ਜ਼ਿਲ੍ਹਾ ਕਣਕ ਦੀ ਖ਼ਰੀਦ, ਲਿਫ਼ਟਿੰਗ ਅਤੇ ਅਦਾਇਗੀ ...

ਪੂਰੀ ਖ਼ਬਰ »

ਬਸਪਾ ਨੇ ਰਾਜਪਾਲ ਦੇ ਨਾਂਅ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੌਾਪਿਆ ਮੰਗ-ਪੱਤਰ

ਪਟਿਆਲਾ, 24 ਅਪੈ੍ਰਲ (ਜ.ਸ. ਢਿੱਲੋਂ)-ਬਹੁਜਨ ਸਮਾਜ ਪਾਰਟੀ ਦੇ ਆਗੂਆਂ ਨੇ ਐਸ.ਸੀ. ਐਸ.ਟੀ. ਐਟਰੋਸਿਟੀ ਕਾਨੂੰਨ ਦੇ ਸਬੰਧ ਅਤੇ ਫਗਵਾੜੇ ਦੇ ਵਿਚ ਦਲਿਤਾਂ ਤੇ ਚਲੀਆਂ ਗੋਲੀਆਂ ਦੇ ਸਬੰਧ ਰਾਜਪਾਲ ਪੰਜਾਬ ਦੇ ਨਾਮ ਇਕ ਮੰਗ ਪੱਤਰ ਜ਼ਿਲ੍ਹਾ ਪ੍ਰਸ਼ਾਸਨ ਪੱਤਰ ਦਿੱਤਾ ਗਿਆ | ਇਸ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਸਾਈਕਲ ਸਵਾਰ ਦੀ ਮੌਤ

ਪਟਿਆਲਾ, 24 ਅਪ੍ਰੈਲ (ਆਤਿਸ਼, ਮਨਦੀਪ)-ਇੱਥੋਂ ਦੇ ਨਜ਼ਦੀਕੀ ਪਿੰਡ ਹਰਦਾਸਪੁਰ ਦੇ ਕੋਲ ਮਾਰੂਤੀ ਵੈਨ ਦੀ ਟੱਕਰ ਵੱਜਣ ਕਰਕੇ ਸਾਈਕਲ ਸਵਾਰ ਵਿਅਕਤੀ ਦੀ ਮੌਤ ਹੋਣ ਦੀ ਘਟਨਾ ਸਾਹਮਣੇ ਆਈ ਹੈ | ਮਿ੍ਤਕ ਦੀ ਪਛਾਣ ਕੁੰਦਨ ਕੁਮਾਰ ਵਜੋਂ ਹੋਈ ਹੈ | ਇਸ ਸਬੰਧੀ ਜਾਣਕਾਰੀ ਮਿਲਦੇ ...

ਪੂਰੀ ਖ਼ਬਰ »

ਔਰਤ ਨਾਲ ਅਸ਼ਲੀਲ ਹਰਕਤਾਂ ਕਰ ਉਸ ਦੇ ਪਤੀ ਦੀ ਕੁੱਟਮਾਰ-ਪੁਲਿਸ ਵਲੋਂ ਮਾਮਲਾ ਦਰਜ

ਪਟਿਆਲਾ, 24 ਅਪ੍ਰੈਲ (ਆਤਿਸ਼, ਮਨਦੀਪ)-ਸਥਾਨਕ ਸ਼ਹਿਰ ਪਟਿਆਲਾ ਦੇ ਵਿਚੋਂ-ਵਿਚ ਪੈਂਦੇ ਧਰਮਪੁਰਾ ਬਾਜ਼ਾਰ ਦੇ ਨਾਲ ਲਗਦੇ ਬਗੀਚੀ ਮੰਗਲ ਦਾਸ ਵਿਖੇ ਰਹਿਣ ਵਾਲੀ ਇਕ ਔਰਤ ਨਾਲ ਕੁੱਝ ਵਿਅਕਤੀਆਂ ਵੱਲੋਂ ਅਸ਼ਲੀਲ ਹਰਕਤਾਂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਦੌਰਾਨ ਉਕਤ ...

ਪੂਰੀ ਖ਼ਬਰ »

ਸਰਕਾਰੀ ਲਾਟਰੀ ਦੀ ਆੜ 'ਚ ਸੱਟੇ ਦਾ ਕਾਰੋਬਾਰ ਕਰਨ ਵਾਲੇ ਚਾਰ ਵਿਅਕਤੀਆਂ ਤੋਂ 14930 ਰੁਪਏ ਬਰਾਮਦ

ਪਟਿਆਲਾ, 24 ਅਪ੍ਰੈਲ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ਵਿਖੇ ਸੱਟੇ ਦੇ ਕਾਰੋਬਾਰੀਆਂ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ ਪਟਿਆਲਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਗਈ ਹੈ | ਇਸ ਦੌਰਾਨ ...

ਪੂਰੀ ਖ਼ਬਰ »

ਰਾਸ਼ਟਰੀ ਪੰਚਾਇਤ ਰਾਜ ਦਿਵਸ ਮੌਕੇ ਪਿੰਡ ਚਲੈਲਾ ਵਿਚ ਵਿਸ਼ੇਸ਼ ਇਜਲਾਸ ਕਰਵਾਇਆ

ਪਟਿਆਲਾ, 24 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)-ਸਥਾਨਕ ਸਰਕਾਰੀ ਬਹੁਤਕਨੀਕੀ ਕਾਲਜ (ਲੜਕੀਆਂ) ਪਟਿਆਲਾ ਦੇ ਕਮਿਊਨਿਟੀ ਡਿਵੈੱਲਪਮੈਂਟ ਥਰੂ ਪੋਲੀਟੈਕਨਿਕ ਸਕੀਮ ਰਾਹੀਂ ਪਿ੍ੰਸੀਪਲ, ਰਵਿੰਦਰ ਸਿੰਘ ਅਗਵਾਈ ਵਿਚ ਡੈਮੋਕਰੈਟਿਕ ਯੂਥ ਆਰਗਨਾਈਜ਼ੇਸ਼ਨ ਫ਼ਾਰ ...

ਪੂਰੀ ਖ਼ਬਰ »

ਬਾਰ੍ਹਵੀਂ ਕਲਾਸ ਦੇ ਨਤੀਜਿਆਂ ਵਿਚ ਵੱਖ-ਵੱਖ ਸਕੂਲਾਂ ਦੇ ਨਤੀਜੇ ਸ਼ਾਨਦਾਰ ਰਹੇ

ਪਟਿਆਲਾ, 24 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਮਾਲਵਾ ਸੀਨੀ. ਸੈਕੰ. ਸਕੂਲ ਜੱਸੋਵਾਲ ਪਟਿਆਲਾ ਦੇ ਵਿਦਿਆਰਥੀਆਂ ਨੇ ਬਾਰ੍ਹਵੀਂ ਜਮਾਤ ਦੇ ਬੋਰਡ ਵਲੋਂ ਐਲਾਨੇ ਗਏ ਨਤੀਜੇ ਵਿਚ ਸ਼ਾਨਦਾਰ ਸਫਲਤਾ ਪ੍ਰਾਪਤ ਕੀਤੀ ਹੈ। ਵਿਦਿਆਰਥਣ ਹਰਮਨਪ੍ਰੀਤ ਕੌਰ ਨੇ 91 ਫ਼ੀਸਦੀ ਨੰਬਰ ਲੈ ...

ਪੂਰੀ ਖ਼ਬਰ »

ਡੀ. ਟੀ. ਐੱਫ. ਨੇ ਕਰਵਾਇਆ ਵਜ਼ੀਫ਼ਾ ਪ੍ਰੀਖਿਆ ਦਾ ਇਨਾਮ ਵੰਡ ਸਮਾਰੋਹ ਅਤੇ ਸੈਮੀਨਾਰ

ਨਾਭਾ, 24 ਅਪ੍ਰੈਲ (ਕਰਮਜੀਤ ਸਿੰਘ)-ਸਕੂਲੀ ਅਧਿਆਪਕਾਂ ਅਤੇ ਵਿਦਿਆਰਥੀਆਂ ਦੀਆਂ ਹੱਕੀ ਮੰਗਾਂ ਲਈ ਸੰਘਰਸ਼ਸ਼ੀਲ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ. ਟੀ. ਐਫ.) ਪੰਜਾਬ ਦੀ ਨਾਭਾ ਇਕਾਈ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਦੇ ਉਪਰਾਲੇ ...

ਪੂਰੀ ਖ਼ਬਰ »

ਭਾਖੜਾ 'ਚੋਂ ਅਣਪਛਾਤੀ ਲਾਸ਼ ਮਿਲੀ

ਸਮਾਣਾ, 24 ਅਪ੍ਰੈਲ (ਸਾਹਿਬ ਸਿੰਘ)-ਭਾਖੜਾ ਦੀ ਮੁੱਖ ਸ਼ਾਖਾ 'ਚੋਂ ਗੜ੍ਹੀ ਸਾਹਿਬ ਨੇੜੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ | ਉਸ ਦੀ ਪਹਿਚਾਣ ਨਹੀਂ ਹੋ ਸਕੀ | ਉਸ ਦੀ ਲਾਸ਼ ਨੂੰ ਸਿਵਲ ਹਸਪਤਾਲ ਸਮਾਣਾ ਵਿਖੇ ਰੱਖਿਆ ਗਿਆ ਹੈ | ...

ਪੂਰੀ ਖ਼ਬਰ »

ਚੋਰਾਂ ਨੇ ਥਾਣਾ ਘਨੌਰ ਦੇ 800 ਮੀਟਰ ਘੇਰੇ 'ਚ ਦੁਕਾਨਾਂ ਦੇ ਸ਼ਟਰ ਤੋੜ ਕੇ ਨਕਦੀ ਤੇ ਸਾਮਾਨ ਚੋਰੀ

ਘਨੌਰ, 24 ਅਪ੍ਰੈਲ (ਜਾਦਵਿੰਦਰ ਸਿੰਘ ਜੋਗੀਪੁਰ)-ਸਥਾਨਕ ਕਸਬੇ ਅੰਦਰ ਥਾਣਾ ਘਨੌਰ ਤੋਂ ਮਹਿਜ਼ 800 ਮੀਟਰ ਘੇਰੇ 'ਚ ਬਹਾਦਰਗੜ੍ਹ ਮੁੱਖ ਸੜਕ 'ਤੇ ਬੀਤੀ ਰਾਤ ਬੇਖ਼ੌਫ ਚੋਰਾਂ ਦੇ ਗਰੋਹ ਨੇ ਸਿੰਗਲਾ ਟਰੇਡਿੰਗ ਕੰਪਨੀ ਅਤੇ ਦਕਸ਼ ਪਾਵਰ ਪੁਆਇੰਟ ਦੀਆਂ ਦੋ ਦੁਕਾਨਾਂ ਦੇ ਸ਼ਟਰ ...

ਪੂਰੀ ਖ਼ਬਰ »

ਅਦਾਲਤ ਨੇ ਨਾਇਜੇਰੀਅਨ ਲੜਕੀ ਨੂੰ ਭੇਜਿਆ ਜੇਲ੍ਹ

ਪਟਿਆਲਾ, 24 ਅਪ੍ਰੈਲ (ਮਨਦੀਪ ਸਿੰਘ ਖਰੋੜ)-ਸਥਾਨਕ ਮਾਨਯੋਗ ਅਦਾਲਤ ਨੇ ਨਾਇਜੇਰੀਅਨ ਲੜਕੀ ਨੂੰ 8 ਮਈ ਤੱਕ ਨਿਆਇਕ ਹਿਰਾਸਤ ਵਿਚ ਭੇਜਿਆ ਹੈ | ਐਸ.ਟੀ.ਐਫ਼ ਦੇ ਏ. ਐਸ. ਆਈ. ਸੁਨੀਲ ਕੁਮਾਰ ਨੇ ਦੱਸਿਆ ਕਿ 17 ਅਪ੍ਰੈਲ ਨੂੰ ਰਾਤ ਸਮੇਂ ਪ੍ਰੋਸੀਸਅਸ ਨਾਂਅ ਦੀ ਨਾਇਜੇਰੀਅਨ ਲੜਕੀ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ 108 ਬੋਤਲਾਂ ਸ਼ਰਾਬ ਬਰਾਮਦ

ਪਟਿਆਲਾ, 24 ਅਪ੍ਰੈਲ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਪਟਿਆਲਾ ਪੁਲਿਸ ਵਲੋਂ ਭੈੜੇ ਅਨਸਰਾਂ ਦੇ ਿਖ਼ਲਾਫ਼ ਸਖ਼ਤ ਰਵੱਈਆ ਵਰਤਦੇ ਹੋਏ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਨਾਕੇਬੰਦੀ ਦੌਰਾਨ 108 ਬੋਤਲਾਂ ਸ਼ਰਾਬ ਦੀਆਂ ਬਰਾਮਦ ਕਰਕੇ ਤਿੰਨ ਵਿਅਕਤੀਆਂ ਦੇ ਿਖ਼ਲਾਫ਼ ...

ਪੂਰੀ ਖ਼ਬਰ »

ਏਟਕ ਆਗੂਆਂ ਨੇ ਮਜ਼ਦੂਰ ਦਿਵਸ ਪੂਰੇ ਜੋਸ਼ ਨਾਲ ਮਨਾਉਣ ਲਈ ਕੀਤੀ ਅਪੀਲ

ਪਟਿਆਲਾ, 24 ਅਪ੍ਰੈਲ (ਜ.ਸ. ਢਿੱਲੋਂ)-ਪੰਜਾਬ ਏਟਕ ਦੇ ਪ੍ਰਧਾਨ ਕਾਮਰੇਡ ਬੰਤ ਬਰਾੜ ਅਤੇ ਜਨਰਲ ਸਕੱਤਰ ਕਾਮਰੇਡ ਨਿਰਮਲ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਏਟਕ ਵੱਲੋਂ ਇਸ ਨਾਲ ਸਬੰਧਿਤ ਹਰ ਇੱਕ ਅਦਾਰੇ ਦੀਆਂ ਸਨਅਤੀ ਖੇਤਰ ਦੀਆਂ, ਖੇਤ ਮਜ਼ਦੂਰ, ਨਰੇਗਾ ਮਜ਼ਦੂਰ, ...

ਪੂਰੀ ਖ਼ਬਰ »

ਪੁਲਿਸ ਵਲੋਂ ਬੈਂਕਾਂ 'ਚ ਚੋਰੀ ਕਰਨ ਵਾਲੇ ਗਰੋਹ ਦੇ 2 ਮੈਂਬਰ ਕਾਬੂ

ਸ਼ੁਤਰਾਣਾ, 24 ਅਪ੍ਰੈਲ (ਬਲਦੇਵ ਸਿੰਘ ਮਹਿਰੋਕ)-ਸਥਾਨਕ ਪੁਲਿਸ ਵਲੋਂ ਬੈਂਕਾਂ ਵਿਚ ਚੋਰੀ ਕਰਨ ਵਾਲੇ ਗਰੋਹ ਦੇ 2 ਮੈਂਬਰਾਂ ਨੂੰ ਚੋਰੀ ਦੇ ਸਾਮਾਨ ਸਮੇਤ ਕਾਬੂ ਕਰਕੇ ਪਿੰਡ ਸ਼ੇਰਗੜ੍ਹ ਵਿਖੇ ਬੀਤੇ ਦਿਨੀਂ ਵਾਪਰੀ ਬੈਂਕ ਚੋਰੀ ਦੀ ਵਾਰਦਾਤ ਨੂੰ ਹੱਲ ਕਰਨ ਦਾ ਦਾਅਵਾ ...

ਪੂਰੀ ਖ਼ਬਰ »

ਚਾਰ ਦਿਨਾਂ ਤੋਂ ਲਾਪਤਾ ਵਿਦਿਆਰਥੀ ਦੀ ਲਾਸ਼ ਭਾਖੜਾ ਨਹਿਰ 'ਚੋਂ ਮਿਲੀ

ਪਟਿਆਲਾ, 24 ਅਪ੍ਰੈਲ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਪਿਛਲੇ ਚਾਰ ਦਿਨਾਂ ਤੋਂ ਲਾਪਤਾ ਚੱਲੇ ਆ ਰਹੇ ਵਿਦਿਆਰਥੀ ਦੀ ਲਾਸ਼ ਪਟਿਆਲਾ ਦੇ ਨਜ਼ਦੀਕੀ ਪਿੰਡ ਪਸਿਆਣਾ ਕੋਲੋਂ ਲੰਘਦੀ ਭਾਖੜਾ ਨਹਿਰ ਵਿਚੋਂ ਬਰਾਮਦ ਕੀਤੀ ਗਈ ਹੈ, ਜਿਸ ਨੂੰ ਭੋਲੇ ਸ਼ੰਕਰ ਡਾਈਵਰਜ ਕਲੱਬ ਦੇ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ 108 ਬੋਤਲਾਂ ਸ਼ਰਾਬ ਬਰਾਮਦ

ਪਟਿਆਲਾ, 24 ਅਪ੍ਰੈਲ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਪਟਿਆਲਾ ਪੁਲਿਸ ਵਲੋਂ ਭੈੜੇ ਅਨਸਰਾਂ ਦੇ ਿਖ਼ਲਾਫ਼ ਸਖ਼ਤ ਰਵੱਈਆ ਵਰਤਦੇ ਹੋਏ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਨਾਕੇਬੰਦੀ ਦੌਰਾਨ 108 ਬੋਤਲਾਂ ਸ਼ਰਾਬ ਦੀਆਂ ਬਰਾਮਦ ਕਰਕੇ ਤਿੰਨ ਵਿਅਕਤੀਆਂ ਦੇ ਿਖ਼ਲਾਫ਼ ...

ਪੂਰੀ ਖ਼ਬਰ »

ਟਰੈਕਟਰ ਟਰਾਲੀ ਨਾਲ ਟੱਕਰ 'ਚ ਮੋਟਰਸਾਈਕਲ ਸਵਾਰ ਦੀ ਮੌਤ

ਪਾਤੜਾਂ, 24 ਅਪ੍ਰੈਲ (ਕੰਬੋਜ)-ਟਰੈਕਟਰ ਟਰਾਲੀ ਨਾਲ ਮੋਟਰਸਾਈਕਲ ਦੀ ਟੱਕਰ 'ਚ ਮੋਟਰਸਾਈਕਲ ਸਵਾਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ | ਜਿਸ ਨੂੰ ਮੌਕੇ 'ਤੇ ਮੌਜੂਦ ਲੋਕਾਂ ਵਲੋਂ ਸਰਕਾਰੀ ਹਸਪਤਾਲ ਵਿਚ ਲਿਜਾਇਆ ਗਿਆ ਜਿੱਥੇ ਜ਼ਖ਼ਮਾਂ ਦੀ ਤਾਬ ਨਾਲ ਝੱਲਦਿਆਂ ਉਸ ਦੀ ਮੌਤ ...

ਪੂਰੀ ਖ਼ਬਰ »

ਬਨੂੜ ਡਾਕਘਰ ਵਿਖੇ ਕੰਪਿਊਟਰੀ ਕੰਮ ਬੰਦ ਕਾਰਨ ਪੀੜਤ ਖਾਤਾਧਾਰਕਾ ਵਲੋਂ ਵਿਭਾਗ ਵਿਰੁੱਧ ਨਾਅਰੇਬਾਜ਼ੀ

ਬਨੂੜ, 24 ਅਪ੍ਰੈਲ (ਭੁਪਿੰਦਰ ਸਿੰਘ)-ਸ਼ਹਿਰ ਦੇ ਵਾਰਡ ਨੰਬਰ 6 ਵਿਚ ਸਥਿਤ ਡਾਕਘਰ ਦੇ ਪਿਛਲੇ 12 ਦਿਨਾ ਤੋਂ ਸਰਵਰ ਖ਼ਰਾਬ ਹੋਣ ਕਾਰਨ ਕੰਪਿਊਟਰੀ ਕੰਮ ਕਾਰ ਠੱਪ ਪਿਆ ਹੈ | ਜਿਸ ਨਾਲ ਡਾਕਘਰ ਵਿਚ ਆਉਣ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ...

ਪੂਰੀ ਖ਼ਬਰ »

ਪਟਿਆਲਾ ਵਿਖੇ ਪ੍ਰੇਮਿਕਾ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼

ਪਟਿਆਲਾ, 24 ਅਪ੍ਰੈਲ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਪਟਿਆਲਾ ਦੇ ਨਾਭਾ ਰੋਡ ਤੋਂ ਲੰਘਦੀ ਭਾਖੜਾ ਨਹਿਰ ਕੰਢੇ ਉਸ ਸਮੇਂ ਹੰਗਾਮਾ ਮੱਚ ਗਿਆ ਜਦੋਂ ਇਕ ਪ੍ਰੇਮੀ ਵਲੋਂ ਥਾਣੇ 'ਚ ਲਿਖਤੀ ਇਕਰਾਰਮਾਨੇ ਤੋਂ ਬਾਅਦ ਵੀ ਆਪਣੀ ਪ੍ਰੇਮਿਕਾ ਨੂੰ ਅਪਨਾਉਣ ਤੋਂ ਮਨ੍ਹਾਂ ਕਰ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ ਵਿਕਾਸ ਵਿਚ ਯੋਗਦਾਨ ਲਈ ਵਿਦੇਸ਼ਾਂ ਵਿਚ ਸਥਾਪਿਤ ਸਾਬਕਾ ਵਿਦਿਆਰਥੀ ਹੋਏ ਤਿਆਰ

ਪਟਿਆਲਾ, 24 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਅਲੂਮਨੀ ਰਿਲੇਸ਼ਨਜ਼ ਵਿਭਾਗ ਵਲੋਂ ਉਪ-ਕੁਲਪਤੀ ਡਾ. ਬੀ.ਐਸ. ਘੁੰਮਣ ਦੀ ਸਰਪ੍ਰਸਤੀ ਅਤੇ ਪ੍ਰਧਾਨਗੀ ਹੇਠ ਸੱਤਵੀਂ ਅਲੂਮਨੀ ਮੀਟ 25 ਅਪ੍ਰੈਲ ਨੂੰ 11 ਵਜੇ ਕਲਾ ਭਵਨ ਕਰਵਾਈ ਜਾ ਰਹੀ ਹੈ | ਜਿਸ ...

ਪੂਰੀ ਖ਼ਬਰ »

ਚਾਈਲਡ ਅਬਰੋਡ ਦੇ ਮਈ ਸੈਸ਼ਨ ਦੇ ਸ਼ਾਨਦਾਰ ਨਤੀਜੇ

ਚੰਡੀਗੜ੍ਹ, 24 ਅਪ੍ਰੈਲ (ਅ. ਬ.)-ਵਿਦੇਸ਼ ਜਾਣ ਲਈ 18 ਸਾਲ ਦੀ ਉਮਰ ਜਾਂ 12ਵੀਂ ਪਾਸ ਕਰਨ ਤੱਕ ਦਾ ਇੰਤਜ਼ਾਰ ਕਰਨ ਦੀ ਲੋੜ ਨਹੀਂ | ਹੁਣ ਵਿਦੇਸ਼ ਵਿਚ ਸਟੱਡੀ ਵੀਜ਼ਾ ਦੇ ਆਧਾਰ 'ਤੇ ਨਾਬਾਲਿਗ ਬੱਚੇ (ਉਮਰ 3 ਤੋਂ 18 ਸਾਲ) ਲਈ ਵੀਜ਼ੇ ਖੁੱਲ੍ਹ ਗਏ ਹਨ | ਇਥੇ ਇਹ ਗੱਲ ਵਰਨਣਯੋਗ ਹੈ ਕਿ ...

ਪੂਰੀ ਖ਼ਬਰ »

ਆਰੀਅਨਜ਼ ਗਰੁੱਪ ਚੰਡੀਗੜ੍ਹ 'ਚ 12ਵੇਂ ਬੈਚ ਦੇ ਦਾਖ਼ਲੇ ਸ਼ੁਰੂ

ਮੁਹਾਲੀ,  24 ਅਪ੍ਰੈਲ (ਅ. ਬ.)-ਆਰੀਅਨਜ਼ ਗਰੁੱਪ ਆਫ ਕਾਲਜਿਜ਼, ਰਾਜਪੁਰਾ, ਨੇੜ੍ਹੇ ਚੰਡੀਗੜ੍ਹ ਨੇ ਬੈਚ 2018-19 ਦੇ 12ਵੇਂ ਅਕਾਦਮਿਕ ਸੈਸ਼ਨ ਲਈ ਦਾਖ਼ਲੇ ਸ਼ੁਰੂ ਕਰ ਦਿੱਤੇ ਹਨ | ਵਿਦਿਆਰਥੀ ਕਾਲਜ ਦੁਆਰਾ ਦਿੱਤੀਆਂ ਵੱਖ-ਵੱਖ ਸਕਾਲਰਸ਼ਿਪ ਸਕੀਮਾਂ ਦੇ ਅਧੀਨ  ਦਾਖ਼ਲਾ ਲੈ ...

ਪੂਰੀ ਖ਼ਬਰ »

ਵਪਾਰੀਆਂ ਵਲੋਂ ਆਬਕਾਰੀ ਤੇ ਕਰ ਕਮਿਸ਼ਨਰ ਨੂੰ ਸਰਕਾਰ ਦੇ ਨਾਂਅ ਮੰਗ-ਪੱਤਰ ਦਿੱਤਾ

ਪਟਿਆਲਾ, 24 ਅਪੈ੍ਰਲ (ਜ.ਸ. ਢਿੱਲੋਂ)-ਵਪਾਰ ਬਚਾਉ ਸੰਘਰਸ਼ ਕਮੇਟੀ ਨੇ ਪੰਜਾਬ ਸਰਕਾਰ ਦੇ ਨਾਂਅ ਇਕ ਪੱਤਰ ਆਬਕਾਰੀ ਤੇ ਕਰ ਵਿਭਾਗ ਦੇ ਸੀਨੀਅਰ ਅਧਿਕਾਰੀ ਸ੍ਰੀ ਗੁਰਪਾਲ ਸਿੰਘ ਚਾਹਲ ਨੂੰ ਦਿੱਤਾ | ਇਸ ਪੱਤਰ 'ਚ ਦੁਕਾਨਾਂ ਅਤੇ ਸ਼ੋਅਰੂਮਾਂ ਦੇ ਅੰਦਰ ਪਏ ਹੋਏ ਸਮਾਨ ਤੇ ...

ਪੂਰੀ ਖ਼ਬਰ »

ਪਿੰਡ ਹਰਪਾਲਪੁਰ ਵਿਖੇ ਡਾ. ਅੰਬੇਡਕਰ ਦੇ ਜਨਮ ਦਿਹਾੜੇ ਸਬੰਧੀ ਸਮਾਗਮ ਕਰਵਾਏ

ਘਨੌਰ, 24 ਅਪ੍ਰੈਲ (ਜਾਦਵਿੰਦਰ ਸਿੰਘ ਜੋਗੀਪੁਰ)-ਇਤਿਹਾਸਕ ਪਿੰਡ ਹਰਪਾਲਪੁਰ ਵਿਖੇ ਸੰਵਿਧਾਨ ਘਾੜੇ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ਸਬੰਧੀ ਵਾਲਮੀਕਿ ਭਾਈਚਾਰੇ ਦੇ ਆਗੂ ਕੁਲਦੀਪ ਸਿੰਘ ਅਤੇ ਸਾਥੀਆਂ ਦੀ ਅਗਵਾਈ ਹੇਠ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਕਕਰਾਲਾ ਭਾਈਕਾ ਦੇ ਗੁਰਦੁਆਰਾ ਵਿਖੇ ਦਸਤਾਰ ਬੰਦੀ ਮੁਕਾਬਲੇ ਕਰਵਾਏ

ਘੱਗਾ, 24 ਅਪ੍ਰੈਲ (ਵਿਕਰਮਜੀਤ ਸਿੰਘ ਬਾਜਵਾ)-ਨੇੜਲੇ ਪਿੰਡ ਕਕਰਾਲਾ ਭਾਈਕਾ ਵਿਖੇ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਅਕਾਲ ਸਹਾਏ ਪੱਕਾ ਪਾਸਾ ਦੀ ਪ੍ਰਬੰਧਕ ਕਮੇਟੀ ਵਲੋਂ ਸਤਨਾਮ ਸਿੰਘ ਦਬੜੀਖਾਨਾ ਵਲੋਂ ਚਲਾਏ ਜਾ ਰਹੇ ਸਰਦਾਰੀਆਂ ਟਰੱਸਟ ਦੇ ...

ਪੂਰੀ ਖ਼ਬਰ »

ਪਿੰਡ ਰੈਸਲ ਵਿਖੇ ਕਿਸਾਨਾਂ ਦੀ ਸੜ ਕੇ ਸੁਆਹ ਹੋਈ ਕਣਕ ਦੇਖਣ ਪਹੁੰਚੇ ਆਪ ਆਗੂ

ਭਾਦਸੋਂ, 24 ਅਪ੍ਰੈਲ (ਪ੍ਰਦੀਪ ਦੰਦਰਾਲਾ)-ਪਿਛਲੇ ਦਿਨੀਂ ਪਿੰਡ ਰੈਸਲ ਵਿਖੇ ਕਿਸਾਨਾਂ ਦੀ ਸੈਂਕੜੇ ਏਕੜ ਕਣਕ ਦੀ ਖੜੀ ਫ਼ਸਲ ਤੇ ਨਾੜ ਨੂੰ ਕਾਫ਼ੀ ਭਿਆਨਕ ਅੱਗ ਲੱਗ ਗਈ ਸੀ ਜਿਸ ਨਾਲ ਬਹੁਤ ਸਾਰੇ ਗਰੀਬ ਕਿਸਾਨ ਪਰਿਵਾਰਾਂ ਜਿਨ੍ਹਾਂ ਦੀ ਜ਼ਮੀਨ ਵੀ ਠੇਕੇ 'ਤੇ ਲਈ ਹੋਈ ਸੀ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਮਾਰਚ ਮਹੀਨੇ ਅੰਦਰ 14 ਹਜ਼ਾਰ ਤੋਂ ਵੱਧ ਖ਼ੂਨ ਦੇ ਲਏ ਸੈਂਪਲ ਲਏ

ਪਟਿਆਲਾ, 24 ਅਪ੍ਰੈਲ (ਮਨਦੀਪ ਸਿੰਘ ਖਰੋੜ)-ਗਰਮੀਆਂ ਦੇ ਮੌਸਮ ਦੀ ਸ਼ੁਰੂਆਤ ਨਾਲ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਗੇਤੇ ਪ੍ਰਬੰਧਾਂ ਦੀ ਸਮੀਖਿਆ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਹਤ ਵਿਭਾਗ ਦੇ ...

ਪੂਰੀ ਖ਼ਬਰ »

ਹੈਰੀਮਾਨ ਨੇ ਇਲਾਕੇ ਦੇ ਲੋਕਾਂ ਦੀ ਫਾਇਰ ਬਿ੍ਗੇਡ ਦੀ ਲੰਮੇ ਸਮੇਂ ਦੀ ਮੰਗ ਕੀਤੀ ਪੂਰੀ-ਕਾਕੜਾ

ਦੇਵੀਗੜ੍ਹ, 24 ਅਪ੍ਰੈਲ (ਮੁਖਤਿਆਰ ਸਿੰਘ ਨੌਗਾਵਾਂ)-ਪਿਛਲੇ ਸਾਲ ਅਤੇ ਇਸ ਸਾਲ ਦੇਵੀਗੜ੍ਹ ਅਤੇ ਭੁਨਰਹੇੜੀ ਇਲਾਕੇ ਦੇ ਪਿੰਡਾਂ 'ਚ ਅਚਾਨਕ ਅੱਗ ਲੱਗਣ ਨਾਲ ਕਣਕ ਅਤੇ ਨਾੜ ਦਾ ਭਾਰੀ ਨੁਕਸਾਨ ਹੋਣ ਕਾਰਨ ਲੋਕ ਲੰਮੇ ਸਮੇਂ ਤੋਂ ਦੇਵੀਗੜ੍ਹ 'ਚ ਕਣਕ ਅਤੇ ਝੋਨੇ ਦੇ ਸੀਜ਼ਨ ...

ਪੂਰੀ ਖ਼ਬਰ »

ਆਵਾਰਾ ਢੱਠੇ ਨੇ ਲਈ ਇੱਕ ਹੋਰ ਜਾਨ

ਨਾਭਾ, 24 ਅਪ੍ਰੈਲ (ਕਰਮਜੀਤ ਸਿੰਘ)-ਰਿਆਸਤੀ ਸ਼ਹਿਰ ਨਾਭਾ ਵਿਚ ਆਵਾਰਾ ਡੰਗਰਾਂ ਦੀ ਦਿਨੋਂ ਦਿਨ ਵੱਧ ਰਹੀ ਗਿਣਤੀ ਕਾਰਨ ਜਿੱਥੇ ਸ਼ਹਿਰੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉੱਥੇ ਬਜ਼ੁਰਗਾਂ ਅਤੇ ਬੱਚਿਆਂ ਦਾ ਸੜਕਾਂ 'ਤੇ ਚੱਲਣਾ ਵੀ ਮੁਸ਼ਕਲ ...

ਪੂਰੀ ਖ਼ਬਰ »

ਐਸ.ਡੀ.ਐਮ. ਨੇ ਕੀਤਾ ਸਕੂਲਾਂ ਦਾ ਮੁਆਇਨਾ

ਗੂਹਲਾ ਚੀਕਾ, 24 ਅਪ੍ਰੈਲ (ਓ.ਪੀ. ਸੈਣੀ)-ਹਰਿਆਣਾ ਦੇ ਅਧੀਨ ਸਕੂਲਾਂ 'ਚ ਸਿੱਖਿਆ ਸੁਧਾਰ ਲਈ ਚੁੱਕੇ ਜਾ ਰਹੇ ਕਦਮਾਂ ਦੀ ਕੜੀ 'ਚ ਐਸ. ਡੀ. ਐਮ. ਗੂਹਲਾ ਸੁਰਿੰਦਰਪਾਲ ਨੇ ਬਲਾਕ ਗੂਹਲਾ ਵਿਖੇ ਸਥਿਤ ਕਈ ਸਕੂਲਾਂ ਦੀ ਡੁੰਘਾਈ ਨਾਲ ਜਾਂਚ ਕੀਤੀ | ਇਸ ਦੌਰਾਨ ਉਨ੍ਹਾਂ ਨੇ ਬੱਚਿਆਂ ...

ਪੂਰੀ ਖ਼ਬਰ »

ਯੂਨੀਵਰਸਿਟੀ ਮਾਡਲ ਸਕੂਲ ਵਿਖੇ ਅੰਤਰ ਸਕੂਲ ਲੇਖ ਰਚਨਾ ਤੇ ਪੇਂਟਿੰਗ ਮੁਕਾਬਲੇ ਕਰਵਾਏ

ਪਟਿਆਲਾ, 24 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸੈਕੰਡਰੀ ਮਾਡਲ ਸਕੂਲ ਵਿਖੇ ਅੰਤਰ ਸਕੂਲ ਲੇਖ ਰਚਨਾ ਅਤੇ ਪੇਂਟਿੰਗ ਮੁਕਾਬਲਾ ਕਰਵਾਇਆ | ਇਹ ਮੁਕਾਬਲਾ ਬਿ੍ਟਿਸ਼ ਕਾਉਂਸਲ ਇੰਟਰ ਨੈਸ਼ਨਲ ਸਕੂਲ ਅਵਾਰਡ ਪੋ੍ਰਜੈਕਟ ਦੇ ਤਹਿਤ ...

ਪੂਰੀ ਖ਼ਬਰ »

ਨਾਰਥ ਐਵਿਨਿਊ ਭਲਾਈ ਸੰਸਥਾ ਵਲੋਂ ਮੇਅਰ ਦਾ ਸਨਮਾਨ

ਪਟਿਆਲਾ, 24 ਅਪ੍ਰੈਲ (ਜ.ਸ. ਢਿੱਲੋਂ) -ਨਾਰਥ ਐਵਿਨਿਊ ਕਾਲੋਨੀ, ਭਾਦਸੋਂ ਰੋਡ ਦੇ ਪ੍ਰਧਾਨ ਸ੍ਰੀ ਸੁਭਾਸ਼ ਪੁਰੀ ਦੀ ਅਗਵਾਈ 'ਚ ਮੇਅਰ ਸੰਜੀਵ ਸ਼ਰਮਾ ਬਿੱਟੂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਆਗੂ ਸ੍ਰੀ ਮੋਹਿਤ ਮਹਿੰਦਰਾ, ਹਰਦੀਪ ਸਿੰਘ ਖਹਿਰਾ ...

ਪੂਰੀ ਖ਼ਬਰ »

ਆਪ ਆਗੂ ਜਰਨੈਲ ਮਨੂੰ ਨੇ ਬਿਜਲੀ ਨਿਗਮ ਦੇ ਪ੍ਰਬੰਧਕੀ ਨਿਰਦੇਸ਼ਕ ਨੂੰ ਦਿੱਤਾ ਮੰਗ-ਪੱਤਰ

ਪਟਿਆਲਾ, 24 ਅਪ੍ਰੈਲ (ਜ.ਸ. ਢਿੱਲੋਂ)-ਵੱਖ-ਵੱਖ ਖੇਤਰਾਂ ਵਿਚ ਕਿਸਾਨਾਂ ਦੇ ਖੇਤਾਂ 'ਚ ਪੱਕ ਚੁੱਕੀਆਂ ਫ਼ਸਲਾਂ ਨੂੰ ਕਥਿਤ ਬਿਜਲੀ ਦੇ ਚੰਗਿਆੜਿਆਂ ਨਾਲ ਲੱਗੀ ਅੱਕ ਕਾਰਨ ਵੱਡਾ ਨੁਕਸਾਨ ਹੋ ਚੁੱਕਿਆ ਹੈ | ਇਸ ਸਬੰਧੀ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਜਰਨੈਲ ...

ਪੂਰੀ ਖ਼ਬਰ »

ਨਿਰੰਕਾਰੀ ਭਵਨ ਵਿਖੇ ਮਾਨਵ ਏਕਤਾ ਦਿਵਸ ਮਨਾਇਆ

ਸਮਾਣਾ, 24 ਅਪ੍ਰੈਲ (ਸਾਹਿਬ ਸਿੰਘ)-ਨਿਰੰਕਾਰੀ ਭਵਨ ਸਮਾਣਾ ਵਿਖੇ ਮਾਨਵ ਏਕਤਾ ਦਿਵਸ ਮਨਾਇਆ ਗਿਆ ਜਿਸ ਵਿਚ ਧੂਰੀ ਸ਼ਾਖਾ ਦੇ ਸੰਯੋਜਕ ਸੰਤ ਵਿਨੋਦ ਕੁਮਾਰ ਨੇ ਸ਼ਰਧਾਲੂਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਵਿਆਹ, ਵਿਆਹ ਸ਼ਾਦੀਆਂ ਸਾਧਾਰਨ ਢੰਗ ਨਾਲ ਕਰਨ, ਵਹਿਮਾਂ-ਭਰਮਾਂ ...

ਪੂਰੀ ਖ਼ਬਰ »

ਆਸਿਫ਼ਾ ਨੂੰ ਇਨਸਾਫ਼ ਲਈ ਨੌਜਵਾਨ ਸਭਾ ਵਲੋਂ ਕੀਤਾ ਕੈਂਡਲ ਮਾਰਚ

ਬਨੂੜ, 24 ਅਪ੍ਰੈਲ (ਭੁਪਿੰਦਰ ਸਿੰਘ)-ਕਠੂਆ ਕਾਂਡ ਤੇ ਦੇਸ਼ ਦੇ ਹੋਰਨਾਂ ਸੂਬਿਆਂ ਵਿਚ ਵਾਪਰੀਆਂ ਜਬਰ ਜਿਨਾਹ ਦੀਆਂ ਘਟਨਾਵਾਂ ਦੇ ਰੋਸ ਤੇ ਦੋਸ਼ੀਆਂ ਨੂੰ ਫਾਂਸੀ ਦੀ ਸਜਾ ਦੁਆਉਣ ਲਈ ਨੌਜਵਾਨ ਸਭਾ ਵਲੋਂ ਸ਼ਹਿਰ ਵਿਚ ਕੈਂਡਲ ਮਾਰਚ ਕੀਤਾ ਗਿਆ | ਸੈਂਕੜੇ ਨੌਜਵਾਨ ਨੇ ...

ਪੂਰੀ ਖ਼ਬਰ »

ਕੰਨਿਆ ਸਕੂਲ ਦਾ ਅਰਥ-ਸ਼ਾਸਤਰ, ਹਿੰਦੀ ਪੰਜਾਬੀ ਵਿਸ਼ਿਆਂ ਦਾ ਨਤੀਜਾ ਸੌ ਫ਼ੀਸਦੀ ਰਿਹਾ

ਰਾਜਪੁਰਾ, 24 ਅਪ੍ਰੈਲ (ਰਣਜੀਤ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬਾਰ੍ਹਵੀਂ ਦੇ ਆਏ ਨਤੀਜੇ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰਾਜਪੁਰਾ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ, ਜਿਸ ਕਾਰਨ ਸਕੂਲ ਵਿਚ ਵਿਆਹ ਵਰਗਾ ਮਾਹੌਲ ਬਣ ਗਿਆ | ਸਕੂਲ ਦੇ ਬੱਚੇ ਅਤੇ ...

ਪੂਰੀ ਖ਼ਬਰ »

ਮਾਲਵਾ ਪਬਲਿਕ ਸਕੂਲ ਸਿੰਬੜੋ ਦਾ ਨਤੀਜਾ ਸ਼ਾਨਦਾਰ ਰਿਹਾ

ਭਾਦਸੋਂ, 24 ਅਪ੍ਰੈਲ (ਪ੍ਰਦੀਪ ਦੰਦਰਾਲਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜੇ ਵਿਚੋਂ ਇਲਾਕੇ ਦੀ ਸਿਰਮੌਰ ਸਿੱਖਿਆ ਸੰਸਥਾ ਮਾਲਵਾ ਪਬਲਿਕ ਸਕੂਲ ਸਿੰਬੜੋ ਦੇ ਵਿਦਿਆਰਥੀਆਂ ਨੇ ਵਧੀਆ ਅੰਕ ਲੈ ਕੇ ਚੰਗਾ ਨਾਮਣਾ ਖੱਟਿਆ | ਇਸ ਸਕੂਲ ਦਾ ...

ਪੂਰੀ ਖ਼ਬਰ »

ਨਿਊ ਟੈਗੋਰ ਪਬਲਿਕ ਸਕੂਲ ਚੀਕਾ ਵਿਖੇ ਮਹਿੰਦੀ ਮੁਕਾਬਲੇ ਕਰਵਾਏ

ਗੂਹਲਾ ਚੀਕਾ, 24 ਅਪ੍ਰੈਲ (ਓ.ਪੀ. ਸੈਣੀ)-ਨਿਊ ਟੈਗੋਰ ਪਬਲਿਕ ਸਕੂਲ ਚੀਕਾ ਵਿਖੇ ਮਹਿੰਦੀ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ 'ਚ ਬੱਚਿਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ | ਮੁਕਾਬਲਿਆਂ 'ਚ ਪੂਨਮ ਨੇ ਪਹਿਲਾ ਤੇ ਪੂਜਾ ਨੇ ਦੂਜਾ ਸਥਾਨ ਹਾਸਲ ਕੀਤਾ | ਮੁਕਾਬਲਿਆਂ ਵਿਖੇ ਹਿੱਸਾ ...

ਪੂਰੀ ਖ਼ਬਰ »

ਨਿਰੰਕਾਰੀ ਸ਼ਰਧਾਲੂਆਂ ਵਲੋਂ ਕੀਤਾ ਗਿਆ 361 ਯੂਨਿਟ ਖ਼ੂਨਦਾਨ

ਪਟਿਆਲਾ, 24 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਸੰਤ ਨਿਰੰਕਾਰੀ ਚੈਰੀਟੇਬਲ ਫਾੳਾੂਡੇਸ਼ਨ ਵਲੋਂ ਸਤਿਗੁਰੂ ਬਾਬਾ ਗੁਰਬਚਨ ਸਿੰਘ ਅਤੇ ਹੋਰ ਅਨੇਕਾਂ ਸ਼ਹੀਦ ਹੋਏ ਮਹਾਂਪੁਰਸ਼ਾਂ ਦੀ ਯਾਦ ਵਿਚ ਖ਼ੂਨਦਾਨ ਕੈਂਪ ਲਗਾਇਆ | ਜਿਸ ਵਿਚ 361 ਨਿਰੰਕਾਰੀ ਸ਼ਰਧਾਲੂਆਂ ਵਲੋਂ ...

ਪੂਰੀ ਖ਼ਬਰ »

ਵੰਦੇ ਮਾਤਰਮ ਕਲੱਬ ਵਲੋਂ ਲਗਾਇਆ 78ਵਾਂ ਖ਼ੂਨਦਾਨ ਕੈਂਪ

ਸਮਾਣਾ, 24 ਅਪ੍ਰੈਲ (ਗੁਰਦੀਪ ਸ਼ਰਮਾ)-ਵੰਦੇਮਾਤਰਮ ਕਲੱਬ ਸਮਾਣਾ ਵਲੋਂ ਰੋਟਰੀ ਭਵਨ ਵਿਖੇ 78ਵਾਂ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਸੀਨੀਅਰ ਕਾਂਗਰਸੀ ਆਗੂ ਰਛਪਾਲ ਸਿੰਘ ਜੋੜਾਮਾਜਰਾ ਅਤੇ ਹਲਕਾ ਵਿਧਾਇਕ ਰਜਿੰਦਰ ਸਿੰਘ ਨੇ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਟ੍ਰੈਫਿਕ ਪੁਲਿਸ ਵਲੋਂ ਸਕੂਲੀ ਬੱਚਿਆਂ ਨੂੰ ਆਵਾਜਾਈ ਨਿਯਮਾਂ ਸਬੰਧੀ ਕੀਤਾ ਜਾਗਰੂਕ

ਰਾਜਪੁਰਾ, 24 ਅਪ੍ਰੈਲ (ਜੀ.ਪੀ. ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਐਸ. ਭੂਪਤੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਐਸ. ਪੀ. ਟ੍ਰੈਫਿਕ ਪਟਿਆਲਾ ਅਮਰਜੀਤ ਸਿੰਘ ਘੁੰਮਣ ਦੀ ਰਹਿਨੁਮਾਈ ਹੇਠ 23 ਅਪ੍ਰੈਲ ਤੋਂ 30 ਅਪ੍ਰੈਲ ਤੱਕ ਮਨਾਏ ਜਾ ਰਹੇ 29ਵੇਂ ਸੜਕ ਸੁਰੱਖਿਆ ਹਫ਼ਤੇ ਤਹਿਤ ਆਵਾਜਾਈ ...

ਪੂਰੀ ਖ਼ਬਰ »

ਬਨੂੜ ਅਨਾਜ ਮੰਡੀ 'ਚ ਕਣਕ ਦੀ ਚੁਕਾਈ ਕਰਾਉਣ ਲਈ ਅਧਿਕਾਰੀਆਂ ਨੇ ਲਾਏ ਮੰਡੀ ਵਿਚ ਡੇਰੇ

ਬਨੂੜ, 24 ਅਪ੍ਰੈਲ (ਭੁਪਿੰਦਰ ਸਿੰਘ)-ਬਨੂੜ ਅਨਾਜ ਮੰਡੀ ਵਿਚ ਵਿਕੀ ਹੋਈ ਕਣਕ ਦੀ ਫ਼ਸਲ ਦੀਆਂ ਬੋਰੀਆਂ ਨਾਲ ਨੱਕੋ ਨੱਕ ਭਰੀ ਪਈ ਮੰਡੀ ਵਿਚੋਂ ਕਣਕ ਦੀ ਚੁਕਾਈ ਕਰਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਮੰਡੀ ਵਿਚ ਡੇਰੇ ਲਗਾ ਲਏ ਹਨ | ਮੁਹਾਲੀ ਦੀ ਡਿਪਟੀ ...

ਪੂਰੀ ਖ਼ਬਰ »

ਐਸ.ਸੀ. ਵਿਦਿਆਰਥੀਆਂ ਤੋਂ ਫ਼ੀਸਾਂ ਲੈਣ ਦੇ ਵਿਰੁੱਧ ਵਿਦਿਆਰਥੀ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ

ਪਟਿਆਲਾ, 24 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਮਹਿੰਦਰਾ ਕਾਲਜ ਵਲੋਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਤੋਂ ਫ਼ੀਸਾਂ ਲੈਣ ਦੇ ਆਦੇਸ਼ਾਂ ਤੋਂ ਬਾਅਦ ਮਾਹੌਲ ਲਗਾਤਾਰ ਭਖਦਾ ਜਾ ਰਿਹਾ ਹੈ ਜਿਸ ਨੂੰ ਲੈ ਕੇ ਅੱਜ ਅਖਿਲ ਭਾਰਤੀਯ ਵਿਦਿਆਰਥੀ ਪਰਿਸ਼ਦ ਵਲੋਂ ਰੋਸ ...

ਪੂਰੀ ਖ਼ਬਰ »

ਵਿਕਟੋਰੀਆ ਪਬਲਿਕ ਸਕੂਲ ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਪਾਤੜਾਂ, 24 ਅਪ੍ਰੈਲ (ਜਗਦੀਸ਼ ਸਿੰਘ ਕੰਬੋਜ)-ਵਿਕਟੋਰੀਆ ਪਬਲਿਕ ਸਕੂਲ ਪਾਤੜਾਂ ਦਾ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ | 95 ਵਿਦਿਆਰਥੀਆਂ ਨੇ 80 ਤੋਂ 90 ਫੀਸਦੀ ਅਤੇ 115 ਨੇ 70 ਤੋਂ 80 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਪਿ੍ੰਸੀਪਲ ...

ਪੂਰੀ ਖ਼ਬਰ »

ਮਾਧਵ ਅਲਾਇੰਜ਼ ਗਰੁੱਪ ਵਲੋਂ ਚਹਿਲ ਵਿਖੇ ਖ਼ੂਨਦਾਨ ਕੈਂਪ ਅੱਜ

ਭਾਦਸੋਂ, 24 ਅਪ੍ਰੈਲ (ਗੁਰਬਖਸ਼ ਸਿੰਘ ਵੜੈਚ)-ਮਾਧਵ ਅਲਾਇੰਜ ਗਰੁੱਪ ਦੇ ਬੇਨਰ ਹੇਠ ਰੋੜੀ ਸਾਹਿਬ ਟਰੱਸਟ ਗੁਰਦੁਆਰਾ ਚਹਿਲ ਦੇ ਸਹਿਯੋਗ ਨਾਲ ਗੁਰਦੁਆਰਾ ਰੋੜੀ ਸਾਹਿਬ ਵਿਖੇ 25 ਅਪ੍ਰੈਲ ਨੂੰ ਖ਼ੂਨ ਦਾਨ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸ਼ਰਧਾ 'ਤੇ ਉਤਸ਼ਾਹ ਨਾਲ ਮਨਾਇਆ ਗਿਆ ਭਗਵਾਨ ਪਰਸ਼ੂ ਰਾਮ ਦਾ ਜਨਮ ਦਿਹਾੜਾ

ਸਮਾਣਾ, 24 ਅਪ੍ਰੈਲ (ਸਾਹਿਬ ਸਿੰਘ)-ਪਰਸ਼ੂ ਰਾਮ ਭਵਨ ਸਮਾਣਾ ਵਿਖੇ ਬ੍ਰਾਹਮਣ ਸਭਾ ਸਮਾਣਾ ਨੇ ਭਗਵਾਨ ਪਰਸ਼ੂ ਰਾਮ ਦਾ ਜਨਮ ਦਿਹਾੜਾ ਸ਼ਰਧਾ 'ਤੇ ਸਤਿਕਾਰ ਨਾਲ ਮਨਾਇਆ | ਮਹਾਂ-ਮੰਡਲੇਸ਼ਵਰ ਦੇਵ ਭਾਰਤੀ ਅਤੇ ਸੰਤ ਅਮਿਤਾ ਭਾਰਤੀ ਨੇ ਵੱਡੀ ਗਿਣਤੀ ਵਿਚ ਜੁੜੀਆਂ ਸੰਗਤਾਂ ...

ਪੂਰੀ ਖ਼ਬਰ »

ਜਨਹਿੱਤ ਸਮਿਤੀ ਨੇ ਸਾਲਾਨਾ ਸਮਾਨ ਫੰਡ ਪ੍ਰੋਗਰਾਮ ਕਰਵਾਇਆ

ਪਟਿਆਲਾ, 24 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਜਨਹਿੱਤ ਸਮਿਤੀ ਪਟਿਆਲਾ ਨੇ ਸਰਕਾਰੀ ਸਟੇਟ ਕਾਲਜ ਪਟਿਆਲਾ ਦੇ ਆਡੀਟੋਰੀਅਮ ਵਿਚ ਲੋੜਵੰਦ ਸਕੂਲੀ ਬੱਚਿਆਂ ਨੂੰ ਸਟੇਸ਼ਨਰੀ, ਵਰਦੀਆਂ, ਕਿਤਾਬਾ ਆਦਿ ਵੰਡਣ ਸਬੰਧੀ ਸਾਲਾਨਾ ਪ੍ਰੋਗਰਾਮ ਕਰਵਾਇਆ ਇਸ ਪ੍ਰੋਗਰਾਮ ਵਿਚ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX