ਤਾਜਾ ਖ਼ਬਰਾਂ


ਗੁਰੂ ਚਰਨਾ ਵਿਚ ਜਾ ਬਿਰਾਜੇ ਬਾਬਾ ਨਿਰਮਲ ਸਿੰਘ ਚੱਕ ਸਿੰਘਾ
. . .  2 minutes ago
ਗੜ੍ਹਸ਼ੰਕਰ, 22 ਸਤੰਬਰ (ਧਾਲੀਵਾਲ)- ਨਿਹੰਗ ਸਿੰਘ ਜਥੇਬੰਦੀ ਤਰਨਾ ਦਲ ਹਰੀਆਂ ਵੇਲਾਂ ਦੇ ਮੋਢੀਆਂ 'ਚੋਂ ਇਕ, ਬਚਪਨ ਤੋਂ ਹੀ ਬਾਣੀ ਅਤੇ ਬਾਣੇ ਨਾਲ ਜੁੜ ਕੇ ਇਲਾਕੇ...
ਬਠਿੰਡਾ ਜੇਲ੍ਹ 'ਚ ਕੈਦੀ ਗੈਂਗਸਟਰ ਵੱਲੋਂ ਸਹਾਇਕ ਸੁਪਰਡੈਂਟ ਨੂੰ ਪਰਿਵਾਰ ਖ਼ਤਮ ਕਰਨ ਦੀਆਂ ਧਮਕੀਆਂ
. . .  4 minutes ago
ਬਠਿੰਡਾ ਛਾਉਣੀ, 22 ਸਤੰਬਰ (ਪਰਵਿੰਦਰ ਸਿੰਘ ਜੌੜਾ)-ਬਠਿੰਡਾ ਜੇਲ੍ਹ 'ਚ ਕੈਦ ਕੱਟ ਰਹੇ ਖ਼ਤਰਨਾਕ ਗੈਂਗਸਟਰ ਵੱਲੋਂ ਸਹਾਇਕ ਸੁਪਰਡੈਂਟ ਜੇਲ੍ਹ ਨੂੰ ਪਰਿਵਾਰ ਖ਼ਤਮ ਕਰਨ ਦੀਆਂ ਧਮਕੀਆਂ...
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਵੱਲੋਂ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ
. . .  7 minutes ago
ਗਹਿਲੇਵਾਲਾ ਰਜਵਾਹੇ ਵਿਚੋਂ ਮਿਲੀ ਕੱਟੀ ਵਢੀ ਲਾਸ਼
. . .  45 minutes ago
ਹਾਊਡੀ ਮੋਦੀ 'ਚ ਟਰੰਪ 30 ਮਿੰਟ ਤੱਕ ਦੇਣਗੇ ਭਾਸ਼ਣ
. . .  53 minutes ago
ਹਿਊਸਟਨ, 22 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਿਊਸਟਨ ਵਿਚ ਹੋਣ ਵਾਲੇ ਹਾਊਡੀ ਮੋਦੀ ਪ੍ਰੋਗਰਾਮ 'ਤੇ ਸਭ ਦੀ ਨਜ਼ਰ ਲੱਗੀ ਹੋਈ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਇਸ ਵਿਚ ਹਿੱਸਾ ਲੈਣ ਕਾਰਨ ਇਸ ਪ੍ਰੋਗਰਾਮ ਦੀ ਅਹਿਮੀਅਤ ਹੋਰ ਵੱਧ ਗਈ ਹੈ। ਉਹ...
ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਪ ਪਾਰਟੀ ਨੇ 22 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
. . .  about 1 hour ago
ਚੰਡੀਗੜ੍ਹ, 22 ਸਤੰਬਰ - ਹਰਿਆਣਾ ਦੀਆਂ ਵਿਧਾਨ ਸਭਾ ਚੋਣ ਤਰੀਕਾਂ ਦੇ ਐਲਾਨ ਤੋਂ ਅਗਲੇ ਦਿਨ ਆਮ ਆਦਮੀ ਪਾਰਟੀ ਵਲੋਂ ਆਪਣੇ 22 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ। ਆਪ ਹਰਿਆਣਾ ਇਕਾਈ ਦੇ ਪ੍ਰਧਾਨ ਨਵੀਨ ਜਿੰਦਲ ਵਲੋਂ ਜਾਰੀ ਕੀਤੀ ਗਈ...
ਬੇਰੁਜ਼ਗਾਰ ਈ.ਟੀ.ਟੀ ਅਧਿਆਪਕਾਂ 'ਤੇ ਪਾਣੀ ਦੀਆਂ ਬੁਛਾੜਾਂ ਮਾਰਨ ਤੇ ਲਾਠੀਚਾਰਜ ਦੀ ਬੇਰੁਜ਼ਗਾਰ ਅਧਿਆਪਕਾਂ ਵਲੋਂ ਨਿਖੇਧੀ
. . .  about 1 hour ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ) - ਅਧਿਆਪਕ ਭਰਤੀ ਕਰਨ ਦੀ ਮੰਗ ਨੂੰ ਲੈ ਕੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਕੋਠੀ ਸਾਹਮਣੇ ਰੋਸ-ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ ਅਧਿਆਪਕਾਂ 'ਤੇ ਪਾਣੀ ਦੀਆਂ ਬੁਛਾੜਾਂ ਮਾਰਨ ਅਤੇ ਲਾਠੀਚਾਰਜ ਕਰਨ ਦੀ...
ਪੌੜੀ ਤੋੜਦੇ ਸਮੇਂ ਮਲਬੇ ਹੇਠ ਆਉਣ ਕਾਰਨ ਰਾਜ ਮਿਸਤਰੀ ਦੀ ਮੌਤ
. . .  about 1 hour ago
ਪਠਾਨਕੋਟ , 22 ਸਤੰਬਰ (ਆਰ. ਸਿੰਘ) - ਮਾਮੂਨ ਜੰਮੂ ਡਿਫੈਂਸ ਰੋਡ 'ਤੇ ਸਥਿਤ ਇੱਕ ਪੈਲੇਸ ਵਿਚ ਪੌੜੀ ਤੋੜਦੇ ਸਮੇਂ ਪੌੜੀ ਦਾ ਮਲਬਾ ਰਾਜ ਮਿਸਤਰੀ 'ਤੇ ਡਿੱਗਣ ਨਾਲ ਉਸ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ । ਮ੍ਰਿਤਕ ਦੀ ਪਹਿਚਾਣ ਪਵਨ ਕੁਮਾਰ (29) ਪੁੱਤਰ ਅਸ਼ੋਕ ਕੁਮਾਰ...
ਪੀ.ਓ.ਕੇ ਜਵਾਹਰ ਲਾਲ ਨਹਿਰੂ ਦੀ ਦੇਣ - ਅਮਿਤ ਸ਼ਾਹ
. . .  about 2 hours ago
ਮੁੰਬਈ, 22 ਸਤੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ 'ਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਨੂੰ ਹੋਂਦ ਵਿਚ ਲਿਆਉਣ ਦਾ ਦੋਸ਼ ਲਗਾਇਆ। ਅਮਿਤ ਸ਼ਾਹ ਨੇ ਅੱਜ ਐਤਵਾਰ ਕਿਹਾ ਕਿ ਜੇ ਨਹਿਰੂ ਨੇ ਬੇਵਕਤ ਪਾਕਿਸਤਾਨ...
ਦਿੜ੍ਹਬਾ ਪੁਲਿਸ ਨੇ 13800 ਨਸ਼ੀਲੀਆਂ ਗੋਲੀਆਂ ਅਤੇ 30 ਸ਼ੀਸ਼ੀਆਂ ਨਸ਼ੀਲੀਆਂ ਦਵਾਈਆਂ ਸਮੇਤ ਦੋ ਕੀਤਾ ਕਾਬੂ
. . .  about 2 hours ago
ਦਿੜ੍ਹਬਾ ਮੰਡੀ, 22 ਸਤੰਬਰ (ਹਰਬੰਸ ਸਿੰਘ ਛਾਜਲੀ) - ਦਿੜ੍ਹਬਾ ਪੁਲਿਸ ਨੇ 13800 ਨਸ਼ੀਲੀਆਂ ਗੋਲੀਆਂ ਅਤੇ 30 ਸ਼ੀਸ਼ੀਆਂ ਨਸ਼ੀਲੀਆਂ ਦਵਾਈਆਂ ਸਮੇਤ ਦੋ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਥਾਣਾ ਮੁੱਖ ਅਫਸਰ ਦਿੜ੍ਹਬਾ ਸ. ਮੇਜਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ...
ਬੇਬੇ ਨਾਨਕੀ ਇਤਿਹਾਸਕ ਨਗਰ ਕੀਰਤਨ ਦਾ ਨਾਭਾ ਵਿਖੇ ਕੀਤਾ ਗਿਆ ਭਰਵਾਂ ਸਵਾਗਤ
. . .  about 2 hours ago
ਨਾਭਾ, 22 ਸਤੰਬਰ (ਕਰਮਜੀਤ ਸਿੰਘ) - ਗੁਰੂ ਨਾਨਕ ਦੇਵ ਜੀ ਦੇ 550ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਬੇਬੇ ਨਾਨਕੀ ਇਤਿਹਾਸਕ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਤੋਂ ਸ਼ੁਰੂ ਹੋ ਕੇ ਨਾਭਾ ਵਿਖੇ ਪੁੱਜਾ। ਇਹ ਨਗਰ ਕੀਰਤਨ...
ਪੁਲਿਸ ਅਤੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦੀ ਝੜਪ 'ਚ ਐੱਸ. ਐੱਚ. ਓ. ਸਮੇਤ ਛੇ ਮੁਲਾਜ਼ਮ ਜ਼ਖ਼ਮੀ
. . .  about 3 hours ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਦੀ ਸੰਗਰੂਰ ਸਥਿਤ ਕੋਠੀ ਦਾ ਘਿਰਾਓ ਕਰਨ ਗਏ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦੀ ਪੁਲਿਸ ਨਾਲ...
ਬੈਠਕ ਦੇ ਭਰੋਸੇ ਤੋਂ ਬਾਅਦ ਪੱਕਾ ਮੋਰਚਾ ਸੰਘਰਸ਼ ਕਮੇਟੀ ਵਲੋਂ ਮੋਤੀ ਮਹਿਲ ਵੱਲ ਦਾ ਰੋਸ ਮਾਰਚ ਮੁਲਤਵੀ
. . .  about 3 hours ago
ਪਟਿਆਲਾ, 22 ਸਤੰਬਰ (ਪਰਗਟ ਸਿੰਘ ਬਲਬੇੜਾ)- ਉੱਚ ਅਧਿਕਾਰੀਆਂ ਵਲੋਂ ਬੈਠਕ ਕਰਨ ਦੇ ਦਿੱਤੇ ਲਿਖਤੀ ਭਰੋਸੇ ਤੋਂ ਬਾਅਦ ਅੱਜ ਲੋਕ ਸੰਘਰਸ਼ ਕਮੇਟੀ ਨੇ ਮੋਤੀ ਮਹਿਲ ਦੇ ਵੱਲ ਕੀਤਾ ਜਾਣ ਵਾਲਾ...
ਬਟਾਲਾ : ਹੰਸਲੀ ਨਾਲੇ 'ਚੋਂ ਮਿਲੀ ਕੱਟੀ-ਵੱਢੀ ਲਾਸ਼
. . .  about 3 hours ago
ਬਟਾਲਾ, 22 ਸਤੰਬਰ (ਕਾਹਲੋਂ)- ਬਟਾਲਾ 'ਚ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਥੋਂ ਦੀ ਪਟਾਕਾ ਫ਼ੈਕਟਰੀ ਦੇ ਕੋਲ ਹੰਸਲੀ ਨਾਲੇ 'ਚੋਂ ਸਿਰ ਅਤੇ ਦੋਵੇਂ ਬਾਹਵਾਂ ਤੋਂ ਬਿਨਾਂ ਪਲਾਸਟਿਕ...
ਸੰਗਰੂਰ : ਹਸਪਤਾਲ 'ਚ ਦਾਖ਼ਲ ਕਰਾਏ ਗਏ ਪੁਲਿਸ ਵਲੋਂ ਕੀਤੇ ਲਾਠੀਚਾਰਜ ਕਾਰਨ ਜ਼ਖ਼ਮੀ ਹੋਏ ਅਧਿਆਪਕ
. . .  about 4 hours ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਕਈ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਜਦੋਂ ਅੱਜ ਸਿੱਖਿਆ...
ਨਸ਼ੀਲੇ ਪਦਾਰਥਾਂ ਦਾ ਵੱਡਾ ਜ਼ਖ਼ੀਰਾ ਬਰਾਮਦ, ਦੋ ਨੌਜਵਾਨ ਗ੍ਰਿਫ਼ਤਾਰ
. . .  about 4 hours ago
ਪਾਕਿਸਤਾਨ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 22 ਲੋਕਾਂ ਦੀ ਮੌਤ
. . .  about 4 hours ago
ਸਿੱਖਿਆ ਮੰਤਰੀ ਸਿੰਗਲਾ ਦੀ ਕੋਠੀ ਅੱਗੇ ਅਧਿਆਪਕਾਂ ਅਤੇ ਪੁਲਿਸ ਵਿਚਾਲੇ ਝੜਪ
. . .  about 4 hours ago
ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਦੀ ਸੰਭਾਵਨਾ
. . .  about 4 hours ago
ਹਜ਼ਾਰਾਂ ਅਧਿਆਪਕਾਂ ਦਾ ਕਾਫ਼ਲਾ ਸਿੱਖਿਆ ਮੰਤਰੀ ਦੀ ਕੋਠੀ ਵੱਲ ਵਧਿਆ
. . .  about 5 hours ago
ਬਾਬਾ ਬਕਾਲਾ ਸਾਹਿਬ : ਅਣਪਛਾਤੀ ਲੜਕੀ ਦੀ ਮਿਲੀ ਲਾਸ਼
. . .  about 5 hours ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ : ਸੱਟ ਲੱਗਣ ਕਾਰਨ ਫਾਈਨਲ ਮੁਕਾਬਲਾ ਨਹੀਂ ਖੇਡਣਗੇ ਪੂਨੀਆ, ਗੋਲਡ ਦਾ ਸੁਪਨਾ ਟੁੱਟਿਆ
. . .  about 5 hours ago
ਦਿੱਲੀ : ਅਕਸ਼ਰਧਾਮ ਮੰਦਰ ਦੇ ਬਾਹਰ ਹਮਲਾਵਰਾਂ ਵਲੋਂ ਪੁਲਿਸ ਟੀਮ 'ਤੇ ਗੋਲੀਬਾਰੀ
. . .  about 5 hours ago
ਵਾਹਨ ਦੇ ਨਦੀ 'ਚ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  about 6 hours ago
ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਦੇ 'ਸਪੈਸ਼ਲ' ਪਲੇਨ 'ਚ ਸਵਾਰ ਹੋ ਕੇ ਅਮਰੀਕਾ ਪਹੁੰਚੇ ਇਮਰਾਨ ਖ਼ਾਨ
. . .  about 5 hours ago
ਹਾਂਗਕਾਂਗ ਜਾ ਰਹੇ ਯਾਤਰੀ ਦੇ ਬੈਗ 'ਚੋਂ ਬਰਾਮਦ ਹੋਏ 99,550 ਡਾਲਰ
. . .  about 6 hours ago
ਬੇਰੁਜ਼ਗਾਰ ਹੈਲਥ ਵਰਕਰਾਂ ਵਲੋਂ ਮੰਗਾਂ ਨਾ ਮੰਨਣ ਨੂੰ ਲੈ ਕੇ ਜਲਾਲਾਬਾਦ ਵਿਖੇ 29 ਨੂੰ ਪੱਕਾ ਮੋਰਚਾ ਲਾਉਣ ਦਾ ਐਲਾਨ
. . .  about 6 hours ago
ਬਾਬਰੀ ਮਸਜਿਦ ਨੂੰ ਢਾਹੁਣ ਦੇ ਮਾਮਲੇ 'ਚ ਕਲਿਆਣ ਸਿੰਘ ਨੂੰ ਸੀ. ਬੀ. ਆਈ. ਅਦਾਲਤ ਵਲੋਂ ਸੰਮਨ
. . .  about 6 hours ago
ਊਰਜਾ ਦੇ ਖੇਤਰ 'ਚ ਭਾਰਤ ਅਤੇ ਅਮਰੀਕਾ ਵਿਚਾਲੇ ਸਮਝੌਤਾ
. . .  about 7 hours ago
ਗੰਗਾ 'ਚ ਵਧੇ ਪਾਣੀ ਦੇ ਪੱਧਰ ਕਾਰਨ ਪ੍ਰਯਾਗਰਾਜ ਦੇ ਹੇਠਲੇ ਇਲਾਕਿਆਂ 'ਚ ਭਰਿਆ ਪਾਣੀ
. . .  about 7 hours ago
ਇੰਡੋਨੇਸ਼ੀਆ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ੋਰਦਾਰ ਝਟਕੇ
. . .  about 7 hours ago
ਪੰਜਾਬ ਦੀ ਉਲਝੀ ਤਾਣੀ ਕਿਵੇਂ ਸੁਲਝੇ : ਉੱਘੇ ਸਮਾਜ ਚਿੰਤਕ ਅੱਜ ਸੰਗਰੂਰ 'ਚ ਕਰਨਗੇ ਵਿਚਾਰ-ਚਰਚਾ
. . .  about 8 hours ago
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਤੀਜਾ ਟੀ-20 ਮੈਚ ਅੱਜ
. . .  about 9 hours ago
ਹਿਊਸਟਨ 'ਚ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਕਸ਼ਮੀਰੀ ਪੰਡਤਾਂ ਨਾਲ ਮੁਲਾਕਾਤ
. . .  about 9 hours ago
ਸਿੱਖ ਭਾਈਚਾਰੇ ਨੇ ਕੀਤੀ ਮੋਦੀ ਨਾਲ ਮੁਲਾਕਾਤ, ਗੁਰੂ ਨਾਨਕ ਦੇਵ ਜੀ ਦੇ ਨਾਂ 'ਤੇ ਦਿੱਲੀ ਹਵਾਈ ਅੱਡੇ ਦਾ ਨਾਂ ਰੱਖਣ ਦੀ ਕੀਤੀ ਮੰਗ
. . .  about 7 hours ago
ਹਿਊਸਟਨ 'ਚ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਬੋਹਰਾ ਭਾਈਚਾਰੇ ਨਾਲ ਮੁਲਾਕਾਤ
. . .  about 9 hours ago
ਅੱਜ ਦਾ ਵਿਚਾਰ
. . .  about 10 hours ago
ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  1 day ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  1 day ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  1 day ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  1 day ago
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  1 day ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  about 1 hour ago
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  about 1 hour ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  about 1 hour ago
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  15 minutes ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  55 minutes ago
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  43 minutes ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਵੈਸਾਖ ਸੰਮਤ 550

ਸੰਗਰੂਰ

ਜ਼ਿਲ੍ਹਾ ਸੰਗਰੂਰ 'ਚ ਬਾਰ੍ਹਵੀਂ ਦੇ ਨਤੀਜੇ ਸ਼ਾਨਦਾਰ ਰਹੇ

ਸੰਗਰੂਰ, 24 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬਾਰ੍ਹਵੀਂ ਜਮਾਤ ਦਾ ਅਕਾਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਦਾ ਨਤੀਜਾ 100 ਫ਼ੀਸਦੀ ਰਿਹਾ | ਇਸ ਮਾਣਮੱਤੀ ਪ੍ਰਾਪਤੀ 'ਤੇ ਅਕਾਲ ਸੰਸਥਾਵਾਂ ਦੇ ਡਾਇਰੈਕਟਰ ਸ਼ਿਵਰਾਜ ਕੌਰ ਤੇ ਡਾ. ਹਰਜੀਤ ਕੌਰ ਅਤੇ ਪਿ੍ੰਸੀਪਲ ਡਾ. ਰਸ਼ਪਿੰਦਰ ਕੌਰ ਤੇ ਸਮੂਹ ਸਟਾਫ਼ ਮੈਂਬਰ ਬੜਾ ਮਾਣ ਮਹਿਸੂਸ ਕਰ ਰਹੇ ਹਨ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਡਾ. ਰਸ਼ਪਿੰਦਰ ਚਹਿਲ ਨੇ ਦੱਸਿਆ ਕਿ ਸਕੂਲ ਦੀਆਂ 55 ਵਿਦਿਆਰਥਣਾਂ ਵਿਚੋਂ ਭਾਵਨਾ ਨੇ 90% ਨੰਬਰ ਪ੍ਰਾਪਤ ਕਰਕੇ ਪਹਿਲਾ ਸਥਾਨ ਤੇ ਦਿਪਾਲੀ ਅਰੋੜਾ ਨੇ 89% ਦੂਜਾ ਸਥਾਨ ਪ੍ਰਾਪਤ ਕੀਤਾ ਤੇ ਸਕੂਲ ਦੀਆਂ 11 ਵਿਦਿਆਰਥਣਾਂ ਨੇ 85% ਤੋਂ ਵੱਧ ਤੇ 10 ਵਿਦਿਆਰਥਣਾਂ ਨੇ 80% ਤੋਂ ਵੱਧ ਤੇ 10 ਵਿਦਿਆਰਥਣਾਂ ਨੇ 75% ਤੋਂ ਵੱਧ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੋਂਸ਼ਨ ਕੀਤਾ ਤੇ ਬਾਕੀ ਸਾਰੀਆਂ ਵਿਦਿਆਰਥਣਾਂ ਫ਼ਸਟ ਡਵੀਜਨ ਵਿਚ ਪਾਸ ਹੋਈਆਂ |
n ਸੰਦੌੜ, (ਗੁਰਪ੍ਰੀਤ ਸਿੰਘ ਚੀਮਾ)- ਨਾਮਵਰ ਵਿੱਦਿਅਕ ਸੰਸਥਾ ਕਪਿਲਾ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੰਦੌੜ ਦਾ ਬਾਰ੍ਹਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਪਿ੍ੰ. ਮਹਿੰਦਰ ਕੌਰ ਤੇ ਡਾਇਰੈਕਟਰ ਮੈਡਮ ਗੀਤਾ ਗੋਇਲ ਨੇ ਦੱਸਿਆ ਕਿ ਕੁਲਵੀਰ ਸਿੰਘ ਤੇ ਪ੍ਰਭਪ੍ਰੀਤ ਕੌਰ ਨੇ ਸਾਂਝੇ ਤੌਰ 'ਤੇ ਪਹਿਲਾ, ਰਣਦੀਪ ਸਿੰਘ ਨੇ ਦੂਜਾ ਤੇ ਰਾਜਵਿੰਦਰ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ ਹੈ | ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਮੈਡਮ ਗੀਤਾ ਗੋਇਲ ਤੇ ਪਿ੍ੰ. ਮਹਿੰਦਰ ਕੌਰ ਨੇ ਮੂੰਹ ਮਿੱਠਾ ਕਰਵਾਇਆ | ਇਸ ਮੌਕੇ ਦਵਿੰਦਰ ਸਿੰਘ ਕਹਿਲ, ਕੁਲਦੀਪ ਸਿੰਘ, ਪ੍ਰਦੀਪ ਸਿੰਘ, ਰਣਜੀਤ ਕੌਰ, ਮਨਦੀਪ ਕੌਰ, ਹਰਪ੍ਰੀਤ ਕੌਰ, ਸੁਖਵੀਰ ਕੌਰ, ਮਨਜੋਤ ਕੌਰ, ਮਨਪ੍ਰੀਤ ਕੌਰ, ਇੰਦਰਜੀਤ ਕੌਰ, ਬਲਵਿੰਦਰ ਕੌਰ, ਹਰਵਿੰਦਰ ਕੌਰ, ਮਨਜੀਤ ਕੌਰ, ਗੁਰਵਿੰਦਰ ਕੌਰ ਆਦਿ ਹਾਜ਼ਰ ਸਨ |
n ਖਨੌਰੀ, (ਰਾਜੇਸ਼ ਕੁਮਾਰ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ +2 ਦੇ ਨਤੀਜਿਆਂ ਵਿੱਚ ਅਕਾਲ ਜੋਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ਼ੇਰਗੜ੍ਹ ਦਾ ਇਸ ਸਾਲ ਦਾ ਨਤੀਜਾ 95 ਪ੍ਰਤੀਸ਼ਤ ਰਿਹਾ | ਇਸ ਸਬੰਧੀ ਸਕੂਲ ਦੇ ਚੇਅਰਮੈਨ ਸਤਬੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਸਾਰੇ ਗਰੁੱਪਾਂ ਦਾ ਨਤੀਜਾ ਸ਼ਾਨਦਾਰ ਰਿਹਾ ਜਿਸ ਵਿਚੋਂ ਸਕੂਲ ਦੀ +2 ਨਾਨ ਮੈਡੀਕਲ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਪੁੱਤਰੀ ਗੁਰਮੇਂ ਸਿੰਘ ਵਾਸੀ ਨਾੲਵੀਵਾਲ ਨੇ 89.33 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ ਸਥਾਨ, ਬਵਨੀਤ ਕੌਰ ਪੁੱਤਰੀ ਬਲਵਿੰਦਰ ਸਿੰਘ 87.33 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਹਰਮਨਪ੍ਰੀਤ ਕੌਰ ਪੁੱਤਰੀ ਵਿਰਸਾ ਸਿੰਘ 84.22 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ | ਕਾਮਰਸ ਗਰੁੱਪ 'ਚੋਂ ਜਸ਼ਨਦੀਪ ਸਿੰਘ 84.44 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ, ਰਿੰਕਲਪ੍ਰੀਤ ਕੌਰ 78.66 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਤੇ ਜਸ਼ਨਪ੍ਰੀਤ ਕੌਰ ਨੇ 76.44 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ | ਆਰਟਸ ਗਰੁੱਪ ਵਿਚੋਂ ਕਰਨਦੀਪ ਸਿੰਘ ਨੇ 88.44 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ, ਜੈਸਮਿਨ ਕੌਰ ਨੇ 82.66 ਪ੍ਰਤੀਸ਼ਤ ਨਾਲ ਤੀਜਾ ਤੇ ਧਰਮਿੰਦਰ ਸਿੰਘ 80.44 ਪ੍ਰਤੀਸ਼ਤ ਅੰਕ ਲੈ ਕੇ ਤੀਜੇ ਸਥਾਨ 'ਤੇ ਰਿਹਾ | ਇਸ ਸਮੇਂ ਸਕੂਲ ਦੇ ਇਨ੍ਹਾਂ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ ਤੇ ਸਕੂਲ ਦੇ ਚੇਅਰਮੈਨ ਸਤਬੀਰ ਸਿੰਘ ਨੇ ਇਨ੍ਹਾਂ ਬੱਚਿਆ ਨੂੰ ਹੋਰ ਸਖ਼ਤ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ ਤੇ ਇਨ੍ਹਾਂ ਮਾਪਿਆਂ ਨੂੰ ਵਧਾਈ ਦਿੱਤੀ | ਇਸ ਮੌਕੇ ਪਿ੍ੰਸੀਪਲ ਮਧੂ ਸੂਦਨ ਦੂਬੇ, ਰਾਮਨਿਵਾਸ, ਪੁਸ਼ਪਿੰਦਰ ਸਿੰਘ, ਡਾ. ਜਸਪਾਲ ਕੌਰ ਤੇ ਸਮੂਹ ਸਟਾਫ਼ ਨੇ ਵੀ ਬੱਚਿਆਂ ਨੂੰ ਵਧਾਈ ਦਿੱਤੀ |
n ਖਨੌਰੀ, (ਰਾਜੇਸ਼ ਕੁਮਾਰ)- ਸ. ਸ. ਸ. ਸ. ਅਨਦਾਨਾ (ਸੰਗਰੂਰ) ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਪਹਿਲੀਆਂ ਚਾਰ ਪੁਜ਼ੀਸ਼ਨਾਂ 'ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਵਲੋਂ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਵਰਨਣਯੋਗ ਹੈ ਕਿ ਸਕੂਲ ਦੇ 56 ਵਿਦਿਆਰਥੀਆਂ ਵਿਚੋਂ 4 ਵਿਦਿਆਰਥੀ ਮੈਰਿਟ ਵਿਚ ਆਏ ਹਨ | ਇਸ ਤੋਂ ਇਲਾਵਾ 34 ਵਿਦਿਆਰਥੀਆਂ ਨੇ ਫ਼ਸਟ ਡਿਵੀਜ਼ਨ ਪ੍ਰਾਪਤ ਕੀਤੀ | ਸੁਨੀਲ ਕੁਮਾਰ 86%,ਅਨਿਲ ਕੁਮਾਰ 83%, ਆਸਾ ਸਿੰਘ 81% ਤੇ ਪ੍ਰਦੀਪ ਕੁਮਾਰ ਨੇ 81% ਅੰਕ ਪ੍ਰਾਪਤ ਕੀਤੇ | ਇਸ ਸਨਮਾਨ ਸਮਾਰੋਹ ਵਿਚ ਅਨਦਾਨਾ ਸਕੂਲ ਦੀ ਪਿ੍ੰਸੀਪਲ ਬਲਪੀ੍ਰਤ ਕੌਰ ਨੇ ਇਨਾਮ ਵੰਡੇ | ਇਸ ਮੌਕੇ ਸੀਤਾ ਰਾਮ, ਰਾਮ ਬਿਲਾਸ, ਰਮੇਸ਼, ਜਗਦੀਸ਼ ਚੰਦ, ਦਲਜੀਤ ਸਿੰਘ, ਅਮਨਦੀਪ ਸਿੰਘ ਗਿੱਲ, ਪ੍ਰਵੀਨ ਕੁਮਾਰ, ਜਸਵੀਰ ਸਿੰਘ, ਅਰਸ਼ਦੀਪ ਸਿੰਘ ਸੰਧੇ, ਲਖਵਿੰਦਰ ਸਿੰਘ, ਵਿਜੈ ਕੁਮਾਰ, ਮੈਡਮ ਸਰੋਜ, ਜਗਦੀਪ ਕੌਰ, ਰਾਜ ਰਾਣੀ, ਬਲਜੀਤ ਕੌਰ ਅਤੇ ਸਮੁੱਚਾ ਸਟਾਫ਼ ਹਾਜਰ ਸਨ |
n ਮੂਣਕ, (ਸਿੰਗਲਾ, ਭਾਰਦਵਾਜ, ਧਾਲੀਵਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬਾਰ੍ਹਵੀਂ ਦੇ ਨਤੀਜੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱੱਲਰ੍ਹਾ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ, ਜਿਸ ਵਿਚ ਬਿੱਟੂ ਸਿੰਘ ਪੁੱਤਰ ਰੁਲਦੂ ਸਿੰਘ ਨੇ 86.88% ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ ਤੇ ਤਾਜਪਰੀਤ ਕੌਰ ਪੁੱਤਰੀ ਅਮਰਜੀਤ ਸਿੰਘ ਨੇ 85.77%ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਤੇ ਰਾਜਵੀਰ ਕੋਰ ਪੁੱਤਰੀ ਗੁਰਜੀਤ ਸਿੰਘ ਨੇ 85.55 ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ | ਇਸ ਮੌਕੇ ਪਿੰ੍ਰਸੀਪਲ ਸ਼ਿੰਗਾਰਾ ਸਿੰਘ ਨੇ ਬੱਚਿਆ, ਮਾਪਿਆ ਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ ਅਤੇ ਹੋਰਨਾਂ ਵਿਦਿਆਰਥੀਆ ਨੂੰ ਇਨ੍ਹਾਂ ਬੱਚਿਆ ਵਾਂਗ ਪੜ੍ਹਾਈ ਕਰਕੇ ਆਪਣੇ ਮਾਪਿਆ, ਸਕੂਲ ਦਾ ਨਾਂਅ ਰੋਸ਼ਨ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਜ਼ੈਲਦਾਰ ਸਿੰਘ, ਅੰਮਿ੍ਤਪਾਲ ਸਿੰਘ, ਗੁਰਮੇਲ ਸਿੰਘ, ਦਲਜੀਤ ਸਿੰਘ, ਬਲਵਿੰਦਰ ਭੁੱੱਕਲ, ਜਗਸੀਰ ਸਿੰਘ, ਮਨੀਸ਼ ਕੁਮਾਰ, ਗੀਤਾ ਰਾਣੀ, ਜਸਪਾਲ ਕੋਰ, ਸੁਖਪਾਲ ਕੌਰ, ਜਸਵੀਰ ਕੋਰ, ਸਤਪਾਲ ਕੌਰ ਆਦਿ ਮੌਜੂਦ ਸਨ |
n ਧੂਰੀ, (ਨਰਿੰਦਰ ਸੇਠ)- ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਧੂਰੀ ਦੇ ਪਿੰ੍ਰਸੀਪਲ ਕ੍ਰਿਪਾਲ ਸਿੰਘ ਜਵੰਧਾ ਨੇ ਪ੍ਰੈੱਸ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚ ਸਕੂਲ ਦੇ ਕਾਮਰਸ ਤੇ ਆਰਟਸ ਗਰੁੱਪ ਦੇ ਵਿਦਿਆਰਥੀਆਂ ਦਾ ਨਤੀਜਾ 96 ਪ੍ਰਤੀਸ਼ਤ ਰਿਹਾ | ਉਨਾਂ੍ਹ ਕਿਹਾ ਕਿ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦਾ ਸਕੂਲ ਵਿਚ ਸਨਮਾਨ ਸਮਾਰੋਹ ਕਰਵਾਕੇ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਖੁਸ਼ੀ ਜਾਹਰ ਕਰਦਿਆਂ ਵਧੀਆ ਨਤੀਜਿਆਂ ਦਾ ਸਿਹਰਾ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਜੀਤ ਸਿੰਘ ਲਾਲੀ, ਗੁਰਜੀਤ ਸਿੰਘ ਚਾਂਗਲੀ ਤੇ ਸਮੂੰਹ ਸਟਾਫ਼ ਨੂੰ ਜਾਂਦਾ ਹੈ ਜਿਨ੍ਹਾਂ ਦੀ ਯੋਗ ਅਗਵਾਈ ਤੇ ਅਣਥੱਕ ਮਿਹਨਤ ਸਦਕਾ ਸਕੂਲ ਦੇ ਵਿਦਿਆਰਥੀਆਂ ਨੇ ਮਾਣਮੱਤੀਆਂ ਹਾਸਿਲ ਕਰਕੇ ਸਕੂਲ ਦਾ ਨਾਂਅ ਰੋਸ਼ਨ ਕੀਤਾ ਹੈ |
n ਧੂਰੀ, (ਨਰਿੰਦਰ ਸੇਠ)- ਸਥਾਨਕ ਰੌਬਿਨ ਮਾਡਲ ਸਕੂਲ ਦੀ ਪਿੰ੍ਰਸੀਪਲ ਸ੍ਰੀਮਤੀ ਮਧੂ ਸ਼ਰਮਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਕੂਲ ਦਾ ਬਾਰ੍ਹਵੀਂ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਤੇ ਬਾਹਰਵੀਂ ਦੇ ਆਰਟਸ ਗਰੁੱਪ ਦੇ 67 ਵਿਦਿਆਰਥੀਆਂ ਨੇ ਪੇਪਰ ਦਿੱਤੇ ਸਨ ਜਿੰਨਾਂ੍ਹ ਵਿੱਚੋਂ ਵਿਦਿਆਰਥੀ ਯੁਵਰਾਜ ਵਰਮਾ ਨੇ ਪਹਿਲਾ, ਸ਼ਿਵਮ ਗੋਇਲ ਨੇ ਦੂਸਰਾ ਤੇ ਨਿਧੀ ਨੇ ਤੀਸਰਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੋਸ਼ਨ ਕੀਤਾ | ਉਨ੍ਹਾਂ ਸਕੂਲ ਦੇ ਆਏ ਵਧੀਆ ਨਤੀਜਿਆਂ 'ਤੇ ਖੁਸ਼ੀ ਜਾਹਿਰ ਕਰਦਿਆਂ ਸਮੂੰਹ ਸਟਾਫ਼ ਨੂੰ ਵਧਾਈ ਦਿੱਤੀ |
n ਲੌਾਗੋਵਾਲ, (ਵਿਨੋਦ)- ਟੈਗੋਰ ਵਿਦਿਆਲਿਆ ਲੌਾਗੋਵਾਲ ਦੀਆਂ ਵਿਦਿਆਰਥਣਾਂ ਦਾ ਨਤੀਜ਼ਾ 100 ਪ੍ਰਤੀਸ਼ਤ ਆਇਆ ਹੈ | ਪਿ੍ੰਸੀਪਲ ਜਸਵਿੰਦਰ ਕੌਰ ਨੇ ਦੱਸਿਆ ਕਿ ਇਸ ਸਕੂਲ ਦੀਆਂ ਵਿਦਿਅਰਥਣਾਂ ਜਸਵੀਰ ਕੌਰ ਨੇ 89.7 ਪ੍ਰਤੀਸ਼ਤ ਅੰਕਾਂ ਨਾਲ ਪਹਿਲਾਂ, ਬਲਜੀਤ ਕੌਰ ਨੇ 86.8 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਤੇ ਜਸਪ੍ਰੀਤ ਕੌਰ ਨੇ 85.1 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਇਸ ਤੋਂ ਇਲਾਵਾ ਕਮਲਪੀਤ ਕੌਰ ਨੇ 83 ਪ੍ਰਤੀਸ਼ਤ ਤੇ ਸੰਦੀਪ ਕੌਰ 'ਤੇ ਸਿਮਰਨਜੀਤ ਕੌਰ ਨੇ 82 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਵਿਦਿਆਲਿਆ ਦਾ ਨਾਂਅ ਰੌਸ਼ਨ ਕੀਤਾ ਹੈ | ਹੋਣਹਾਰ ਵਿਦਿਆਰਥਣਾਂ ਦਾ ਸਕੂਲ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਕੁਲਦੀਪ ਸਿੰਘ ਮੰਡੇਰ, ਗੋਬਿੰਦ ਸਿੰਘ, ਨਰਿੰਦਰਪਾਲ ਸਿੰਘ ਤੇ ਜਤਿੰਦਰ ਰਿਸ਼ੀ ਨੇ ਸਨਮਾਨ ਕੀਤਾ ਹੈ |
n ਸੰਦੌੜ, (ਗੁਰਪ੍ਰੀਤ ਸਿੰਘ ਚੀਮਾ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨਿਆ ਗਿਆ ਬਾਰ੍ਹਵੀਂ ਕਲਾਸ ਦੇ ਨਤੀਜੇ ਵਿਚ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜਲਵਾਣਾ ਦਾ ਨਤੀਜਾ ਇਸ ਵਾਰ ਵੀ 100 ਫ਼ੀਸਦੀ ਰਿਹਾ | ਸਕੂਲ ਪਿ੍ੰਸੀਪਲ ਦਲਜੀਤ ਕੌਰ ਨੇ ਦੱਸਿਆ ਕਿ ਸੁਮਨਪ੍ਰੀਤ ਕੌਰ ਨੇ 86 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਕਿਰਨਦੀਪ ਕੌਰ ਨੇ 84 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਤੇ ਪਰਮਿੰਦਰ ਸਿੰਘ ਨੇ 83 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕਰਕੇ ਆਪਣੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਉਨ੍ਹਾਂ ਸਕੂਲ ਦੇ ਇਸ ਸ਼ਾਨਦਾਰ ਨਤੀਜੇ ਲਈ ਸਕੂਲ ਸਟਾਫ਼ ਤੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |
n ਮਲੇਰਕੋਟਲਾ, (ਕੁਠਾਲਾ)- ਪਿਛਲੇ ਵਰਿ੍ਹਆਂ ਦੇ ਆਪਣੇ ਰਿਕਾਰਡ ਨੂੰ ਬਰਕਰਾਰ ਰੱਖਦਿਆਂ ਸਰਕਾਰੀ ਸੀਨੀ. ਸੈਕੰਡਰੀ ਸਕੂਲ ਹਥੋਆ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਐਤਕੀਂ ਵੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਨਤੀਜੇ ਵਿਚ ਸ਼ਾਨਦਾਰ ਪ੍ਰਾਪਤੀਆਂ ਦਰਜ ਕਰਵਾਈਆਂ ਹਨ | ਪਿ੍ੰਸੀਪਲ ਬਲਵੰਤ ਸਿੰਘ ਦੀ ਅਗਵਾਈ ਹੇਠ ਇਸ ਵਰ੍ਹੇ ਹਥੋਆ ਸਕੂਲ ਦੇ ਬਾਰ੍ਹਵੀਂ ਜਮਾਤ ਦੇ 55 ਵਿਦਿਆਰਥੀਆਂ 'ਚੋਂ 54 ਵਿਦਿਆਰਥੀ ਪਾਸ ਹੋਏ ਤੇ ਨਤੀਜਾ 98.19 ਪ੍ਰਤੀਸ਼ਤ ਰਿਹਾ | ਲੈਕ. ਗੁਰਪ੍ਰੀਤ ਸਿੰਘ ਜਵੰਧਾ ਮੁਤਾਬਿਕ ਪਹਿਲੇ ਸਥਾਨ 'ਤੇ ਰਹੀ ਵਿਦਿਆਰਥਣ ਜਸਪ੍ਰੀਤ ਕੌਰ ਨੇ 84 ਪ੍ਰਤੀਸ਼ਤ ਅੰਕ, ਦੂਜੇ ਸਥਾਨ 'ਤੇ ਰਹੇ ਰਮਜ਼ਾਨ ਮੁਹੰਮਦ ਨੇ 79 ਪ੍ਰਤੀਸ਼ਤ, ਤੀਜੇ ਸਥਾਨ 'ਤੇ ਆਈ ਲਵਪਰੀਤ ਕੌਰ ਨੇ 78 ਪ੍ਰਤੀਸ਼ਤ ਅਤੇ ਚੌਥੇ ਸਥਾਨ 'ਤੇ ਰਹੀ ਅਮਨਪ੍ਰੀਤ ਕੌਰ ਨੇ 77 ਪ੍ਰਤੀਸ਼ਤ ਅੰਕ ਹਾਸਿਲ ਕੀਤੇ ਹਨ | ਉਨ੍ਹਾਂ ਦੱਸਿਆ ਕਿ ਹਥੋਆ ਸਕੂਲ ਦੇ 23 ਵਿਦਿਆਰਥੀ ਪਹਿਲੇ ਦਰਜੇ ਵਿਚ ਪਾਸ ਹੋਏ ਹਨ | ਉਨ੍ਹਾਂ ਸਕੂਲ ਦੀ ਇਸ ਮਾਣਮੱਤੀ ਪ੍ਰਾਪਤੀ ਨੂੰ ਪਿ੍ੰਸੀਪਲ ਬਲਵੰਤ ਸਿੰਘ ਦੀ ਅਗਵਾਈ ਹੇਠ ਲੈਕ. ਗੁਰਪ੍ਰੀਤ ਸਿੰਘ ਜਵੰਧਾ, ਸੁਰਿੰਦਰਪਾਲ ਵਰਮਾ, ਨਿਰਮਲ ਸਿੰਘ ਫਲੌਾਡ, ਰੇਨੂੰ ਸ਼ਰਮਾ, ਇਰਸ਼ਾਦ ਅਹਿਮਦ ਤੇ ਸੁਖਵਿੰਦਰ ਕੌਰ ਆਦਿ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਦਾ ਨਤੀਜਾ ਦੱਸਿਆ |
n ਲੌਾਗੋਵਾਲ, (ਵਿਨੋਦ)- ਬੀਬੀ ਭਾਨੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਬਾਰ੍ਹਵੀਂ ਸ਼੍ਰੇਣੀ ਦਾ ਨਤੀਜਾ ਇਸ ਵਾਰ ਵੀ ਸੌ ਪ੍ਰਤੀਸ਼ਤ ਰਿਹਾ ਹੈ | ਸਕੂਲ ਦੇ ਚੇਅਰਮੈਨ ਗੁਰਜੰਟ ਸਿੰਘ ਤੇ ਪਿ੍ੰਸੀਪਲ ਕਿਰਨਦੀਪ ਕੌਰ ਨੇ ਦੱਸਿਆ ਕਿ ਇਸ ਸਕੂਲ ਦੇ ਵਿਦਿਆਰਥੀ ਹਿਪਰਿੰਦਰਜੋਤ ਸਿੰਘ (ਨਾਨ ਮੈਡੀਕਲ) 85 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਪਹਿਲਾ, ਕਮਲਜੀਤ ਕੌਰ (ਆਰਟਸ) ਨੇ 81 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਜਾ ਤੇ ਹਰਮੀਤ ਸਿੰਘ (ਨਾਨ ਮੈਡੀਕਲ) ਤੇ ਸੰਦੀਪ ਕੌਰ (ਆਰਟਸ) ਨੇ 72 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ |
n ਘਰਾਚੋਂ, (ਘੁਮਾਣ)- ਸਥਾਨਕ ਗੁਰੂ ਰਾਮ ਦਾਸ ਸੀਨੀਅਰ ਸੈਕੰਡਰੀ ਸਕੂਲ ਦਾ ਬਾਰ੍ਹਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਵਿਚ ਸੰਦੀਪ ਕੌਰ ਪੁੱਤਰੀ ਗੁਰਮੀਤ ਸਿੰਘ ਪਿੰਡ ਬਟੜਿਆਣਾ ਨੇ 91.38 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ, ਮਨਪ੍ਰੀਤ ਕੌਰ ਪੁੱਤਰੀ ਕਰਮਜੀਤ ਸਿੰਘ ਬਟੜਿਆਣਾ ਨੇ 89.11 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਤੇ ਮਨਪ੍ਰੀਤ ਕੌਰ ਪੁੱਤਰੀ ਕਸ਼ਮੀਰ ਸਿੰਘ ਸੰਘਰੇੜੀ ਨੇ 88.22 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਸਕੂਲ ਦੇ ਚੇਅਰਮੈਨ ਸੁਖਦੇਵ ਸਿੰਘ ਤੇ ਸਕੱਤਰ ਜਸਵੰਤ ਸਿੰਘ ਨੇ ਇਸ ਪ੍ਰਾਪਤੀ 'ਤੇ ਬੱਚੀਆਂ ਦਾ ਮੂੰਹ ਮਿੱਠਾ ਕਰਵਾਇਆ ਤੇ ਵਧਾਈਆਂ ਦਿੱਤੀਆਂ |
n ਭਵਾਨੀਗੜ੍ਹ, (ਰਣਧੀਰ ਸਿੰਘ ਫੱਗੂਵਾਲਾ)- ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਦੇ ਆਏ ਨਤੀਜਿਆਂ ਵਿਚ ਸੇਂਟ ਸੋਲਜਰ ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਚੇਅਰਮੈਨ ਪਰਮਜੀਤ ਸਿੰਘ ਸੇਖੋਂ ਨੇ ਦੱਸਿਆ ਕਿ ਸਾਡੇ ਸਕੂਲ ਦੇ ਆਰਟਸ ਤੇ ਕਾਮਰਸ ਗਰੱੁਪ ਵਿਚ ਸਾਰੇ ਵਿਦਿਆਰਥੀ ਪਹਿਲੇ ਦਰਜੇ ਵਿਚ ਪਾਸ ਹੋਏ ਜਿਨ੍ਹਾਂ ਵਿਚੋਂ ਕਾਮਰਸ ਗਰੁੱਪ ਵਿਚੋਂ ਸਮਾਂ ਫ਼ਿਰੋਜ਼ 82 ਪ੍ਰਤੀਸ਼ਤ, ਅਕਾਸ਼ਦੀਪ ਸਿੰਘ 80 ਪ੍ਰਤੀਸ਼ਤ, ਵਿਕਰਾਂਤ ਕੁਮਾਰ 79 ਪ੍ਰਤੀਸ਼ਤ, ਨਵਦੀਪ ਸਿੰਘ ਅਤੇ ਮਨਜੀਤ ਕੌਰ 73 ਪ੍ਰਤੀਸ਼ਤ ਅਤੇ ਆਰਟਸ ਗਰੁੱਪ ਵਿਚੋਂ ਲਵਪ੍ਰੀਤ ਸ਼ਰਮਾ 76 ਪ੍ਰਤੀਸ਼ਤ, ਗਗਨਦੀਪ ਸਿੰਘ 72 ਪ੍ਰਤੀਸ਼ਤ, ਜਗਦੀਪ ਸਿੰਘ 70 ਪ੍ਰਤੀਸ਼ਤ, ਹਰਨਿੰਦਰ ਸਿੰਘ 65 ਪ੍ਰਤੀਸ਼ਤ, ਗੁਰਵਿੰਦਰ ਸਿੰਘ ਅਤੇ ਗਗਨਦੀਪ ਸਿੰਘ ਨੇ 60 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਆਪਣੇ, ਸਕੂਲ ਤੇ ਆਪਣੇ ਮਾਪਿਆਂ ਦਾ ਨਾਂਅ ਰੋਸ਼ਨ ਕੀਤਾ | ਇਨ੍ਹਾਂ ਵਿਦਿਆਰਥੀਆਂ ਨੂੰ ਸਕੂਲ ਦੇ ਚੇਅਰਮੈਨ ਸ: ਸੇਖੋਂ, ਪਿ੍ੰਸੀਪਲ ਅੰਮਿ੍ਤਪਾਲ ਕੌਰ, ਹਰਪਾਲ ਕੌਰ, ਹਰਪ੍ਰੀਤ ਕੌਰ, ਸੰਦੀਪ ਸਿੰਘ, ਸੁਖਦੀਪ ਸਿੰਘ, ਮਨਪ੍ਰੀਤ ਸਿੰਘ ਤੇ ਬਲਵਿੰਦਰ ਸਿੰਘ ਤੋਂ ਇਲਾਵਾ ਸਕੂਲ ਪ੍ਰਬੰਧਕਾਂ ਨੇ ਸਨਮਾਨਿਤ ਕੀਤਾ |
n ਸੰਦੌੜ, (ਜਗਪਾਲ ਸਿੰਘ ਸੰਧੂ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸਾਹਿਬਜ਼ਾਦਾ ਅਜੀਤ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਚੱਕ ਸੇਖੂਪੁਰ ਕਲਾਂ ਦਾ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰ. ਬਲਵਿੰਦਰ ਸਿੰਘ ਬੁਰਜ ਨੇ ਦੱਸਿਆ ਕਿ ਸਕੂਲ ਦੇ ਪਹਿਲੇ ਸਥਾਨ ਵਾਲੇ ਨੇ 85.3 ਪ੍ਰਤੀਸ਼ਤ ਦੂਸਰਾ 79 ਪ੍ਰਤੀਸ਼ਤ ਅਤੇ ਕ੍ਰਮਵਾਰ ਤੀਜੇ ਨੇ 77 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ | ਉਨ੍ਹਾਂ ਦੱਸਿਆ ਕਿ 17 ਵਿਦਿਆਰਥੀ ਫ਼ਸਟ ਡਿਵੀਜ਼ਨ ਵਿਚ ਪਾਸ ਹੋਏ ਹਨ | ਇਸ ਦਾ ਸਿਹਰਾ ਸਕੂਲ ਦੇ ਡਾਇਰੈਕਟਰ ਮੈਡਮ ਬੀ. ਕੇ ਮਹਿਤਾ, ਪਿ੍ੰਸੀਪਲ 'ਤੇ ਸਮੂਹ ਸਟਾਫ਼ ਦੀ ਮਿਹਨਤ ਨੂੰ ਜਾਂਦਾ ਹੈ | ਬਾਰ੍ਹਵੀਂ ਸ਼ੇ੍ਰਣੀ ਦੇ ਨਤੀਜੇ ਵਿਚੋਂ ਆਏ ਪਹਿਲੇ ਤਿੰਨ ਵਿਦਿਆਰਥੀਆਂ ਨੂੰ ਡਾਇਰੈਕਟਰ ਮੈਡਮ 'ਤੇ ਮੈਨੇਜਮੈਂਟ ਨੇ ਸਨਮਾਨਿਤ ਕੀਤਾ ਇਸ ਸਮੇਂ ਵਿਦਿਆਰਥੀ ਤੇ ਸਟਾਫ਼ ਮੌਜੂਦ ਸੀ |
n ਲੌਾਗੋਵਾਲ, (ਜਸਵੀਰ ਸਿੰਘ ਜੱਸੀ)- ਸਥਾਨਕ ਸ਼ਹੀਦ ਭਾਈ ਮਤੀ ਦਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਦਾ 12ਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ ਹੈ ਤੇ ਸਕੂਲ ਦਾ ਸਾਰੇ ਗਰੁੱਪਾਂ 'ਚੋਂ ਕਾਮਰਸ ਗਰੁੱਪ ਦੀਆਂ ਲੜਕੀਆਂ ਨੇ ਪਹਿਲੇ ਤਿੰਨੇ ਸਥਾਨ ਪ੍ਰਾਪਤ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਸਕੂਲ ਮੁਖੀ ਪਿ੍ੰਸੀਪਲ ਹਰਜੀਤ ਸਿੰਘ ਵਲੋਂ ਮਿਲੀ ਜਾਣਕਾਰੀ ਮੁਤਾਬਿਕ ਸਾਇੰਸ ਗਰੁੱਪ ਦੇ 23 ਵਿਦਿਆਰਥੀਆਂ ਚੋਂ 23, ਆਰਟਸ ਗਰੁੱਪ ਦੇ 35 ਵਿਚੋਂ 34 ਤੇ ਕਾਮਰਸ ਗਰੁੱਪ ਦੇ 24 ਵਿਚੋਂ 24 ਵਿਦਿਆਰਥੀ ਪਾਸ ਹਨ ਜਿਨ੍ਹਾਂ ਵਿਚੋਂ 23 ਵਿਦਿਆਰਥੀਆਂ ਨੇ ਪਹਿਲਾ ਦਰਜਾ ਪ੍ਰਾਪਤ ਕੀਤਾ ਹੈ | ਸਕੂਲ ਵਿਚੋਂ ਕਾਮਰਸ ਗਰੁੱਪ ਦੀ ਵਿਦਿਆਰਥਣ ਗੇਮਸੀ ਸ਼ਰਮਾ ਪੁੱਤਰੀ ਜਗਪਾਲ ਸ਼ਰਮਾ ਗੋਲਡੀ ਨੇ 95/450 ਅੰਕ ਲੈ ਕੇ ਪਹਿਲਾ ਸਥਾਨ ਪ੍ਰਾਪਤ ਕਰਨ ਵਿਚ ਸਫ਼ਲਤਾ ਹਾਸਲ ਕੀਤੀ, ਜਦੋਂਕਿ ਗੁਰਪ੍ਰੀਤ ਕੌਰ ਪੁੱਤਰੀ ਗੁਰਤੇਜ ਸਿੰਘ ਨੇ 385/450 ਅੰਕ ਲੈਕੇ ਦੂਜਾ ਤੇ ਇੰਦਰਪ੍ਰੀਤ ਕੌਰ ਪੁੱਤਰੀ ਰਵਿੰਦਰ ਸਿੰਘ ਨੇ 383/450 ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਪਹਿਲੇ ਨੰਬਰ 'ਤੇ ਆਈ ਗੇਮਸੀ ਸ਼ਰਮਾ ਦੇ ਪਰਿਵਾਰ ਨੇ ਆਪਣੀ ਬੱਚੀ ਦੀ ਇਸ ਪ੍ਰਾਪਤੀ ਤੇ ਫ਼ਖਰ ਮਹਿਸੂਸ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਚ ਲੜਕੀਆਂ ਵੀ ਲੜਕਿਆਂ ਤੋਂ ਕਿਸੇ ਵੀ ਖੇਤਰ ਚ ਘੱਟ ਨਹੀਂ ਹਨ ਲੜਕੀ ਦੇ ਦਾਦਾ ਓਮ ਪ੍ਰਕਾਸ਼ ਮਿੱਠੂ, ਪਿਤਾ ਜਗਪਾਲ ਸ਼ਰਮਾ ਉਰਫ਼ ਗੋਲਡੀ, ਮਾਤਾ ਸੁਨੀਤਾ ਰਾਣੀ ਤੇ ਭਰਾ ਵਿਕਰਮ ਵਸ਼ਿਸ਼ਟ ਨੇ ਖ਼ੁਸ਼ੀ ਪ੍ਰਗਟ ਕਰਦਿਆਂ ਗੇਮਸੀ ਸ਼ਰਮਾ ਦਾ ਮੂੰਹ ਵੀ ਮਿੱਠਾ ਕਰਵਾਇਆ | ਸਕੂਲ ਦਾ ਨਤੀਜਾ ਸ਼ਾਨਦਾਰ ਰਹਿਣ 'ਤੇ ਲੈਕ. ਜ਼ੋਰਾਂ ਸਿੰਘ ਵਾਲੀਆ, ਡੀ. ਪੀ. ਈ. ਹਰਕੇਸ਼ ਕੁਮਾਰ, ਰੁਪਿੰਦਰ ਕੌਰ, ਰਵਜੀਤ ਕੌਰ, ਸ਼ਸ਼ੀ ਬਾਲਾ, ਠੇਕੇਦਾਰ ਜਗਸ਼ੀਰ ਸਿੰਘ ਬਬਲਾ, ਵਿਸ਼ਾਲ ਕੁਮਾਰ, ਸੁਤੰਤਰ ਕੌਰ, ਰਵਨੀਤ ਕੌਰ, ਮਨੋਜ ਗੁਪਤਾ, ਗੁਰਮੇਲ ਕੌਰ, ਰੈਨੂੰ ਬਾਲਾ, ਹਰਪ੍ਰੀਤ ਕੌਰ ਆਦਿ ਨੇ ਵੀ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ |
n ਸੰਗਰੂਰ, (ਚੌਧਰੀ ਨੰਦ ਲਾਲ ਗਾਂਧੀ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਮਾਰਚ 2018 ਦੀ ਪ੍ਰੀਖਿਆ ਦੇ ਐਲਾਣੇ ਨਤੀਜਿਆਂ ਵਿਚ ਸਰਕਾਰੀ (ਰਾਜ) ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਸੰਗਰੂਰ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੇ ਪਿ੍ੰਸੀਪਲ ਰਜਿੰਦਰ ਕੁਮਾਰ ਸਿੰਗਲਾ ਨੇ ਦੱਸਿਆ ਕਿ ਸਾਇੰਸ ਵਰਗ ਦਾ ਨਤੀਜਾ 100 ਪ੍ਰਤੀਸ਼ਤ, ਆਰਟਸ ਵਰਗ ਦਾ ਨਤੀਜਾ 99 ਪ੍ਰਤੀਸ਼ਤ ਤੇ ਕਾਮਰਸ ਵਰਗ ਦਾ ਨਤੀਜਾ 98 ਪ੍ਰਤੀਸ਼ਤ ਰਿਹਾ | ਸਾਇੰਸ ਵਰਗ ਵਿਚੋਂ ਗੁਰਪਿਆਰ ਸਿੰਘ 87.11 ਪ੍ਰਤੀਸ਼ਤ, ਆਰਟਸ ਵਰਗ ਵਿਚੋਂ ਰਾਹੁਲ ਕੁਮਾਰ 84.05 ਪ੍ਰਤੀਸ਼ਤ ਨੰਬਰ ਤੇ ਕਾਮਰਸ ਵਰਗ ਵਿਚ ਗਗਨਦੀਪ ਸਿੰਘ ਵਾਲੀਆ 88.22 ਪ੍ਰਤੀਸ਼ਤ ਨੰਬਰ ਲੈ ਕੇ ਪਹਿਲੇ ਨੰਬਰ 'ਤੇ ਰਹੇ |
n ਜਖੇਪਲ, (ਮੇਜਰ ਸਿੰਘ ਜਖੇਪਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ ਅਨੁਸਾਰ ਬਾਬਾ ਪਰਮਾਨੰਦ ਕੰਨਿਆ ਮਹਾਂਵਿਦਿਆਲਾ ਜਖੇਪਲ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਆਰਟਸ ਗਰੁੱਪ ਵਿਚੋਂ ਗੁਰਪ੍ਰੀਤ ਕੌਰ ਨੇ 94.22 ਫ਼ੀਸਦੀ ਅੰਕਾਂ ਨਾਲ ਪਹਿਲਾ, ਜਸ਼ਨਪ੍ਰੀਤ ਕੌਰ ਨੇ 87.33 ਫ਼ੀਸਦੀ ਅੰਕਾਂ ਨਾਲ ਦੂਜਾ ਤੇ ਜਸਪ੍ਰੀਤ ਕੌਰ ਨੇ 87.11 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਕਾਮਰਸ ਗਰੁੱਪ ਵਿਚੋਂ ਅੰਬਰਪਾਲ ਕੌਰ ਨੇ 94 ਫ਼ੀਸਦੀ ਅੰਕਾਂ ਨਾਲ ਪਹਿਲੀ, ਹਰਜੀਤ ਕੌਰ ਨੇ 92.22 ਫ਼ੀਸਦੀ ਅੰਕਾਂ ਨਾਲ ਦੂਜੀ ਤੇ ਗੁਰਪ੍ਰੀਤ ਕੌਰ ਨੇ 86.44 ਫ਼ੀਸਦੀ ਅੰਕਾਂ ਨਾਲ ਤੀਜੀ ਪੁਜ਼ੀਸ਼ਨ ਹਾਸਿਲ ਕੀਤੀ | ਸਾਇੰਸ ਗਰੁੱਪ 'ਚ ਮਨਪ੍ਰੀਤ ਕੌਰ ਨੇ 80 ਫ਼ੀਸਦੀ ਅੰਕ, ਲਵਪ੍ਰੀਤ ਕੌਰ ਨੇ 79.5 ਫ਼ੀਸਦੀ ਅੰਕ ਤੇ ਸਿੰਮੀ ਕੌਰ ਨੇ 70 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਕ੍ਰਮਵਾਰ ਪਹਿਲੀ, ਦੂਜੀ ਤੇ ਤੀਜੀ ਪੁਜ਼ੀਸ਼ਨ ਲਈ | ਸੰਸਥਾ ਦੇ ਕੁੱਲ 102 ਵਿਦਿਆਰਥੀ ਫਸਟ ਡਵੀਜਨ ਵਿਚ ਪਾਸ ਹੋਏ ਹਨ | ਸੰਸਥਾ ਦੇ ਪ੍ਰਬੰਧਕ ਬਾਬਾ ਪ੍ਰੀਤਮ ਦਾਸ ਤੇ ਪਿ੍ੰਸੀਪਲ ਦਰਸ਼ਨ ਖਾਨ ਨੇ ਸਮੂਹ ਵਿਦਿਆਰਥਣਾਂ 'ਤੇ ਸਮੁੱਚੇ ਸਟਾਫ਼ ਨੰੂ ਵਧਾਈ ਦਿੱਤੀ | ਇਸ ਮੌਕੇ ਵਾਈਸ ਪਿ੍ੰਸੀਪਲ ਰਾਜ ਕੌਰ, ਕੋਆਰਡੀਨੇਟਰ ਰਾਜਿੰਦਰ ਕੌਰ ਤੇ ਸਮੁੱਚਾ ਸਟਾਫ਼ ਮੌਜੂਦ ਸੀ |
n ਸੂਲਰ ਘਰਾਟ, (ਹਰਪਾਲ ਸਿੰਘ ਘੁਮਾਣ)- ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਐਲਾਨੇ ਗਏ ਬਾਰ੍ਹਵੀਂ ਦੇ ਨਤੀਜੇ ਅਨੁਸਾਰ ਸ.ਸ.ਸ.ਸ. ਮੌੜਾਂ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਵਾਈਸ ਪਿ੍ੰ. ਕੁਲਦੀਪ ਸਿੰਘ ਸੰਧੂ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ 2 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ ਅੰਕ ਅਤੇ 28 ਵਿਦਿਆਰਥੀਆਂ ਨੇ 60 ਪ੍ਰਤੀਸ਼ਤ ਤੋਂ ਵੱਧ ਅੰਕ ਲੈ ਕੇ ਸਕੂਲ ਦਾ ਨਾਂਅ ਰੋਸ਼ਨ ਕੀਤਾ ਹੈ | ਜੋ ਪਹਿਲਾ ਸਥਾਨ 86 ਪ੍ਰਤੀਸ਼ਤ ਅੰਕ ਲੈ ਕੇ ਸਿਮਰਜੀਤ ਸਿੰਘ, ਦੂਜਾ ਸਥਾਨ 82 ਪ੍ਰਤੀਸ਼ਤ ਅੰਕ ਜਸਵੀਰ ਕੌਰ ਤੇ ਤੀਜਾ ਸਥਾਨ 77 ਪ੍ਰਤੀਸ਼ਤ ਅੰਕ ਜਗਸੀਰ ਸਿੰਘ ਨੇ ਪ੍ਰਾਪਤ ਕੀਤਾ ਹੈ | ਉਨ੍ਹਾਂ ਦੱਸਿਆ ਕਿ ਇਸ ਸਕੂਲ ਵਿਚ ਦਵਿੰਦਰ ਕੌਰ ਪਿ੍ੰਸੀਪਲ ਦੀ ਅਗਵਾਈ ਵਿਚ ਹਿਊਮੈਨਟੀਜ਼, ਸਾਇੰਸ, ਕਾਮਰਸ ਤੇ ਵੋਕੇਸ਼ਨਲ ਗਰੁੱਪ ਸਫ਼ਲਤਾਪੂਰਵਕ ਚੱਲ ਰਹੇ ਹਨ | ਉਨ੍ਹਾਂ ਇਸ ਵਧੀਆ ਨਤੀਜੇ ਲਈ ਸਕੂਲ ਸਟਾਫ਼ ਨੰੂ ਵਧਾਈ ਦਿੱਤੀ |
n ਅਹਿਮਦਗੜ੍ਹ, (ਰਣਧੀਰ ਸਿੰਘ ਮਹੋਲੀ)- ਸ਼ਾਂਤੀ ਤਾਰਾ ਗਰਲਜ਼ ਕਾਲਜ ਅਹਿਮਦਗੜ੍ਹ ਦਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨਿਆ ਬੀ. ਸੀ. ਏ. ਭਾਗ ਪਹਿਲਾ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਕਾਲਜ ਦੀ ਡਾਇਰੈਕਟਰ ਸੁਰਿੰਦਰ ਦੂਆ ਤੇ ਵਿਭਾਗ ਦੀ ਮੁਖੀ ਪ੍ਰੋ. ਮਨੀਸ਼ਾ ਨੇ ਦੱਸਿਆ ਕਿ ਕਾਲਜ ਦੀਆਂ ਵਿਦਿਆਰਥਣਾਂ ਗੁਰਜੀਤ ਕੌਰ ਪੁੱਤਰੀ ਜਗਜੀਤ ਸਿੰਘ ਤੇ ਸ਼ੈਬਾਨਾ ਪੁੱਤਰੀ ਗੁਲ ਮੁਹੰਮਦ ਨੇ 82.83% ਅੰਕ ਪ੍ਰਾਪਤ ਕਰਕੇ ਪਹਿਲਾ, ਲਵਪ੍ਰੀਤ ਕੌਰ ਪੁੱਤਰੀ ਜਸਵਿੰਦਰ ਸਿੰਘ ਨੇ 80.16% ਅੰਕ ਪ੍ਰਾਪਤ ਕਰਕੇ ਦੂਜਾ ਤੇ ਜਸਪ੍ਰੀਤ ਕੌਰ ਅਤੇ ਨਵਜੋਤ ਕੌਰ ਨੇ 79.5% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸੁਰਿੰਦਰ ਕੌਰ ਢੀਂਡਸਾ, ਮਨਪ੍ਰੀਤ ਕੌਰ ਮੰਡਿਆਲਾ, ਪੂਨਮ ਸ਼ਰਮਾ ਸਿਆੜ, ਭਵਨੀਤ ਕੌਰ, ਗੁਲਸ਼ੇਰ ਸਿੰਘ , ਸੁਖਚੈਨ ਸਿੰਘ ਤੇ ਹੋਰ ਮੌਜੂਦ ਸਨ |
n ਕੁੱਪ ਕਲਾਂ, (ਰਵਿੰਦਰ ਸਿੰਘ ਬਿੰਦਰਾ)- ਸੰਤ ਬਾਬਾ ਭਗਵਾਨ ਸਿੰਘ ਪਬਲਿਕ ਸੀਨੀ. ਸੈਕੰਡਰੀ ਸਕੂਲ ਬੇਗੋਵਾਲ ਦੇ ਵਿਦਿਆਰਥੀਆਂ ਨੇ ਬਾਰ੍ਹਵੀਂ ਜਮਾਤ ਦੇ ਨਤੀਜੇ 'ਚ ਮੱਲ੍ਹਾਂ ਮਾਰ ਕੇ ਆਪਣੇ ਸਕੂਲ 'ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਇਸ ਨਤੀਜੇ ਵਿਚ ਵਿਦਿਆਰਥਣ ਸਰਬਜੀਤ ਕੌਰ ਨੇ ਪਹਿਲਾ, ਸਕੀਨਾ ਨੇ ਦੂਜਾ ਤੇ ਅਮਨਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਮਾਪਿਆਂ 'ਤੇ ਅਧਿਆਪਕਾਂ ਦਾ ਮਾਣ ਵਧਾਇਆ ਹੈ | ਇਸ ਮੌਕੇ ਪਿ੍ੰਸੀਪਲ ਹਰਦੀਪ ਕੌਰ ਢਿੱਲੋਂ ਨੇ ਵਿਦਿਆਰਥਣਾਂ ਦਾ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ | ਇਸ ਮੌਕੇ ਬਾਬਾ ਮਹਿੰਦਰ ਸਿੰਘ ਬੇਗੋਵਾਲ ਨੇ ਚੰਗੇ ਅੰਕ ਲੈ ਕੇ ਪਾਸ ਹੋਈਆਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ 'ਤੇ ਸਟਾਫ਼ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਹੋਰ ਚੰਗੇਰੀ ਅਗਵਾਈ ਦੀ ਆਸ ਪ੍ਰਗਟਾਈ | ਪਿ੍ੰਸੀਪਲ ਢਿੱਲੋਂ ਨੇ ਇਸ ਕਾਰਗੁਜ਼ਾਰੀ ਦਾ ਸਿਹਰਾ ਮਿਹਨਤੀ ਸਟਾਫ਼ ਦੇ ਸਿਰ ਬੰਨਿ੍ਹਆ |
n ਮਲੇਰਕੋਟਲਾ, (ਹਨੀਫ਼ ਥਿੰਦ)- ਆਬਾਨ ਪਬਲਿਕ ਸਕੂਲ ਦਾ ਬਾਰ੍ਹਵੀ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਦੀ ਪਿ੍ੰਸੀਪਲ ਰੁਖਸਾਨਾ ਪਰਵੀਨ ਨੇ ਦੱਸਿਆ ਕਿ ਸਕੂਲ ਦੇ ਸਾਰੇ ਵਿਦਿਆਰਥੀ ਪਹਿਲੇ ਦਰਜੇ ਵਿਚ ਪਾਸ ਹੋਏ ਹਨ | ਤਰਨਵੀਰ ਸਿੰਘ ਪੁੱਤਰ ਸ਼੍ਰੀ ਸੋਹਨ ਸਿੰਘ ਨੇ 349/450 (78%) ਨੰਬਰ ਲੈ ਕੇ ਸਕੂਲ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਸਨਾ ਪੁੱਤਰੀ ਤੌਫੀਕ ਆਲਮ ਨੇ 307/450 (68.22%) ਨਾਲ ਦੂਜਾ, ਨੇਹਾ ਪੁੱਤਰੀ ਤੌਫੀਕ ਆਲਮ ਨੇ 282/450 (62.67%) ਨੰਬਰ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਸਕੂਲ ਦੇ ਬਾਕੀ ਸਾਰੇ ਵਿਦਿਆਰਥੀ ਵੀ 60 ਪ੍ਰਤੀਸ਼ਤ ਤੋਂ ਜ਼ਿਆਦਾ ਅੰਕਾਂ ਨਾਲ ਪਾਸ ਹੋਏ ਹਨ | ਇਸ ਮੌਕੇ ਡਾਇਰੈਕਟਰ ਮੁਹੰਮਦ ਅਸ਼ਰਫ ਨੇ ਕਿਹਾ ਕਿ ਇਸ ਦਾ ਸਿਹਰਾ ਬੱਚਿਆਂ, ਸਕੂਲ ਸਟਾਫ਼ ਸਕੂਲ ਮੈਨੇਜਮੈਂਟ ਤੇ ਮਾਪਿਆਂ ਨੂੰ ਜਾਂਦਾ ਹੈ |
n ਲੌਾਗੋਵਾਲ, (ਵਿਨੋਦ)- ਸ੍ਰੀ ਗੁਰੂ ਹਰਿ ਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ਼ੇਰੋਂ ਦੀ ਬਾਰਵ੍ਹੀ ਸ਼੍ਰੇਣੀ ਦਾ ਨਤੀਜ਼ਾ 100 ਪ੍ਰਤੀਸ਼ਤ ਰਿਹਾ ਹੈ | ਸਕੂਲ ਦੇ ਚੇਅਰਮੈਨ ਜਸਵੀਰ ਸਿੰਘ ਸਿੱਧੂ ਤੇ ਪਿ੍ੰਸੀਪਲ ਬਲਜੀਤ ਕੌਰ ਨੇ ਦੱਸਿਆ ਕਿ ਇਸ ਸਕੂਲ ਦੇ ਚਾਰ ਵਿਦਿਆਰਥੀਆਂ ਨੇ ਪ੍ਰੀਖਿਆ ਪਹਿਲੇ ਦਰਜ਼ੇ ਵਿੱਚ ਪਾਸ ਕੀਤੀ ਹੈ |
n ਅਮਰਗੜ੍ਹ, (ਹਰਿੰਦਰ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਰਗੜ੍ਹ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਚਰਨਜੀਤ ਵਾਤਿਸ਼ ਨੇ ਦੱਸਿਆ ਕਿ ਸਾਇਸ, ਕਮਰਸ ਤੇ ਵੋਕੇਸ਼ਨ ਦਾ ਨਤੀਜਾ 100 ਪ੍ਰਤੀਸ਼ਤ ਤੇ ਆਰਟਸ ਗਰੁਪ ਦਾ ਨਤੀਜਾ 95 ਪ੍ਰਤੀਸ਼ਤ ਰਿਹਾ | ਲੈਕ. ਕੁਲਵੰਤ ਸਿੰਘ ਨੇ ਦੱਸਿਆ ਕਿ ਭੂਗੋਲ ਵਿਸ਼ੇ ਦਾ ਨਤੀਜਾ 6ਵੀਂ ਵਾਰ 100 ਪ੍ਰਤੀਸ਼ਤ ਰਿਹਾ | ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗੜੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਰੀਤਾ ਸ਼ਰਮਾ ਨੇ ਦੱਸਿਆ ਕਿ ਕਮਰਸ ਗਰੱੁਪ ਦਾ ਨਤੀਜਾ 100 ਪ੍ਰਤੀਸ਼ਤ, ਸਾਇਸ ਗਰੁਪ ਦਾ 94 ਪ੍ਰਤੀਸ਼ਤ ਤੇ ਆਰਟਸ ਗਰੁਪ ਦਾ ਨਤੀਜਾ 98 ਪ੍ਰਤੀਸ਼ਤ ਰਿਹਾ | ਸਕੂਲ ਦੇ ਚਾਰ ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ |

ਕਣਕ ਦੇ ਤੋਲ ਨੂੰ ਲੈ ਕੇ ਵਿਧਾਇਕ ਬੈਂਸ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਆਪਾ ਵਿਰੋਧੀ ਦਾਅਵੇ

ਸੰਗਰੂਰ, 24 ਅਪ੍ਰੈਲ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਜ਼ਿਲ੍ਹੇ ਦੇ ਪਿੰਡ ਕਿਲਾਂ ਹਕੀਮਾ ਦੇ ਖਰੀਦ ਕੇਂਦਰ ਦਾ ਦੌਰਾ ਕਰਨ 'ਤੇ ਦੋਸ਼ ਲਗਾਇਆ ਇਕ ਆੜ੍ਹਤੀ ਵਲੋਂ ਬੋਰੀ ਦਾ ਵੱਧ ਤੋਲ ਕਰ ਕੇ ...

ਪੂਰੀ ਖ਼ਬਰ »

ਧੂਰੀ ਨੇੜੇ ਬੱਬਨਪੁਰ ਦੀ ਨਹਿਰ 'ਚੋਂ ਵਿਆਹੁਤਾ ਲੜਕੀ ਤੇ ਬੱਚੀ ਦੀਆਂ ਲਾਸ਼ਾਂ ਮਿਲੀਆਂ

ਧੂਰੀ, 24 ਅਪ੍ਰੈਲ (ਨਰਿੰਦਰ ਸੇਠ, ਸੁਖਵੰਤ ਸਿੰਘ ਭੁੱਲਰ, ਸੰਜੇ ਲਹਿਰੀ)- ਅੱਜ ਧੂਰੀ ਨੇੜੇ ਪਿੰਡ ਬੱਬਨਪੁਰ ਦੀ ਨਹਿਰ 'ਚੋਂ ਇਕ 25 ਸਾਲਾਂ ਨੌਜਵਾਨ ਵਿਆਹੁਤਾ ਲੜਕੀ ਤੇ ਛੇ ਕੁ ਮਹੀਨਿਆਂ ਦੀ ਬੱਚੀ ਦੀਆਂ ਲਾਸ਼ਾਂ ਮਿਲਣ ਕਾਰਨ ਇਲਾਕੇ ਅੰਦਰ ਸਨਸਨੀ ਫੈਲ ਗਈ | ਇਸ ਮਾਮਲੇ ...

ਪੂਰੀ ਖ਼ਬਰ »

ਨਸ਼ੀਲੇ ਟੀਕੇ ਰੱਖਣ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 24 ਅਪ੍ਰੈਲ (ਧੀਰਜ ਪਸ਼ੌਰੀਆ)- ਵਧੀਕ ਸੈਸ਼ਨ ਜੱਜ ਜਗਦੀਪ ਸਿੰਘ ਮਰੋਕ ਦੀ ਅਦਾਲਤ ਨੇ ਨਸ਼ੀਲੇ ਟੀਕੇ ਰੱਖਣ ਦੇ ਦੋਸ਼ਾਂ 'ਚ ਦੋ ਨੌਜਵਾਨਾਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਸੁਰਜੀਤ ਸਿੰਘ ਗਰੇਵਾਲ ਤੇ ਅਮਨਦੀਪ ਸਿੰਘ ਗਰੇਵਾਲ ਨੇ ...

ਪੂਰੀ ਖ਼ਬਰ »

ਮੰਤਰੀ ਮੰਡਲ 'ਚ ਵਾਧੇ ਨਾਲ ਕਾਂਗਰਸ ਵਿਚ ਵਧੀ ਖਿੱਚੋਤਾਣ- ਢੀ ਾਡਸਾ

ਲਹਿਰਾਗਾਗਾ, 24 ਅਪ੍ਰੈਲ (ਗਰਗ, ਢੀਂਡਸਾ, ਗੋਇਲ)- ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ 'ਤੇ ਹਲਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਦਿਨੀਂ ਮੰਤਰੀ ਮੰਡਲ ਵਿਚ ਕੀਤੇ ਗਏ ਵਾਅਦੇ ਨੂੰ ਲੈ ਕੇ ਕਾਂਗਰਸ ਵਿਚ ਖਿੱਚੋਤਾਣ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ ਦੇ ਸਾਰੇ ਪੁਲਾਂ ਨੂੰ ਰੰਗਾਂ ਦੀਆਂ ਛੋਹਾਂ ਨਾਲ ਖ਼ੂਬਸੂਰਤ ਬਣਾਇਆ ਜਾਵੇਗਾ- ਡੀ. ਸੀ.

ਸੰਗਰੂਰ, 24 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ)- ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਸੰਗਰੂਰ ਸ਼ਹਿਰ ਦੀ ਦਿੱਖ ਨੂੰ ਖ਼ੂਬਸੂਰਤ ਬਣਾਉਣ ਲਈ 'ਗਰੈਫਿਟੀ ਪ੍ਰੋਜੈਕਟ' ਦਾ ਆਗਾਜ਼ ਕੀਤਾ | ਪੁਲਿਸ ਲਾਈਨ ਰੋਡ 'ਤੇ ਪਿੰਡ ਬਡਰੁੱਖਾਂ ਨੇੜਲੇ ਪੁਲ ਦੇ ਹੇਠਾਂ ਵੱਖ-ਵੱਖ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਣੇ 2 ਕਾਬੂ

ਸ਼ੇਰਪੁਰ, 24 ਅਪ੍ਰੈਲ (ਦਰਸ਼ਨ ਸਿੰਘ ਖੇੜੀ)- ਥਾਣਾ ਸ਼ੇਰਪੁਰ ਦੇ ਪੁਲਿਸ ਮੁਖੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਥਾਣਾ ਸ਼ੇਰਪੁਰ ਦੇ ਏ.ਐੱਸ.ਆਈ. ਮਲਕੀਤ ਸਿੰਘ ਨੇ ਰਾਜਿੰਦਰ ਸਿੰਘ ਪੁੱਤਰ ਰੂਪ ਸਿੰਘ ਵਾਸੀ ਪੱਤੀ ਖਲੀਲ ਤੋਂ 300 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਵਿਚ ਸਫਲਤਾ ...

ਪੂਰੀ ਖ਼ਬਰ »

ਸੈਂਕੜੇ ਅਧਿਆਪਕਾਂ ਵਲੋਂ ਸੰਗਰੂਰ ਦੇ ਬਾਜ਼ਾਰਾਂ 'ਚ ਰੋਸ ਮੁਜ਼ਾਹਰਾ

ਸੰਗਰੂਰ, 24 ਅਪ੍ਰੈਲ (ਧੀਰਜ ਪਸੌਰੀਆ)- ਦੋ ਹਫ਼ਤੇ ਪਹਿਲਾਂ ਡਾਇਟ ਸੰਗਰੂਰ ਵਿਖੇ ਸੇਵਾਵਾਂ ਨਿਭਾਅ ਰਹੇ ਲੈਕਚਰਾਰ ਬਲਬੀਰ ਚੰਦ ਦੇ ਇੱਥੋਂ ਜ਼ਬਰਦਸਤੀ ਡੈਪੂਟੇਸ਼ਨ ਕਰਨ ਦੇ ਿਖ਼ਲਾਫ਼ ਅੱਜ ਵੱਖ-ਵੱਖ ਅਧਿਆਪਕ ਜਥੇਬੰਦੀਆਂ ਦੀ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ 'ਤੇ ...

ਪੂਰੀ ਖ਼ਬਰ »

ਟਰੈਫ਼ਿਕ ਹਫ਼ਤੇ ਦੇ ਚਲਦਿਆਂ ਟਰੱਕ ਚਾਲਕਾਂ ਦੀਆਂ ਅੱਖਾਂ ਦੀ ਕੀਤੀ ਜਾਂਚ

ਸੰਗਰੂਰ, 24 ਅਪ੍ਰੈਲ (ਦਮਨਜੀਤ ਸਿੰਘ ਅਮਨਦੀਪ ਸਿੰਘ ਬਿੱਟਾ)- ਜ਼ਿਲ੍ਹਾ ਸੰਗਰੂਰ ਪੁਲਿਸ ਵਲੋਂ ਮਨਾਏ ਜਾ ਰਹੇ 29ਵੇਂ ਟਰੈਫ਼ਿਕ ਸਪਤਾਹ ਦੇ ਅੱਜ ਦੂਸਰੇ ਦਿਨ ਪੁਲਿਸ ਵਲੋਂ ਸਥਾਨਕ ਟਰੱਕ ਯੂਨੀਅਨ ਵਿਖੇ ਟਰੱਕ ਚਾਲਕਾਂ ਲਈ ਇਕ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਨਜ਼ਾਇਜ ਕਬਜ਼ੇ ਵਿਰੁੱਧ ਦੁਕਾਨਦਾਰ ਕਾਰਜਸਾਧਕ ਅਫ਼ਸਰ ਨੂੰ ਮਿਲੇ

ਸੰਗਰੂਰ, 24 ਅਪ੍ਰੈਲ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਸਥਾਨਕ ਹਰੇੜੀ ਸੜਕ 'ਤੇ ਸਥਿਤ ਇਕ ਗਾਰਮੈਂਟਸ ਦੀ ਦੁਕਾਨ ਕਰਦੇ ਵਿਅਕਤੀ ਵਲੋਂ ਸੜਕ 'ਤੇ ਨਜਾਇਜ਼ ਕਬਜ਼ੇ ਕਰਨ ਤੋਂ ਦੁੱਖੀ ਦੁਕਾਨਦਾਰ ਤੇ ਮੁਹੱਲਾ ਨਿਵਾਸੀ ਕਾਰਜ ਸਾਧਕ ਅਫ਼ਸਰ ਸੰਗਰੂਰ ਨੰੂ ਮਿਲੇ | ਰਾਜ ...

ਪੂਰੀ ਖ਼ਬਰ »

ਮਨਿੰਦਰ ਸਿੰਘ ਉਲੰਪਿਕ ਖੇਡਾਂ 'ਚ ਭਾਰਤ ਦਾ ਨਾਂਅ ਰੋਸ਼ਨ ਕਰੇਗਾ

ਅਮਰਗੜ੍ਹ, 24 ਅਪ੍ਰੈਲ (ਸੁਖਜਿੰਦਰ ਸਿੰਘ ਝੱਲ)- ਬੈਂਕਾਕ (ਥਾਈਲੈਂਡ) ਵਿਖੇ 25 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀਆਂ ਯੂਥ ਉਲੰਪਿਕ ਗੇਮਜ਼ 2018 ਵਿਚ ਪਿੰਡ ਬਾਗੜੀਆਂ ਦਾ ਜੰਮਪਲ ਮਨਿੰਦਰ ਸਿੰਘ ਭਾਰਤ ਵਲੋਂ ਜੂਨੀਅਰ ਹਾਕੀ ਟੀਮ ਦਾ ਹਿੱਸਾ ਬਣ ਕੇ ਫਾਰਵਡ ਹਾਕੀ ਖਿਡਾਰੀ ਵਜੋਂ ...

ਪੂਰੀ ਖ਼ਬਰ »

ਪੁੰਨਾਵਾਲ ਦੇ ਕਿਸਾਨਾਂ ਵਲੋਂ ਲੱਡਾ ਦੇ ਪੀੜਤ ਪਰਿਵਾਰਾਂ ਦੀ ਮਦਦ

ਮਸਤੂਆਣਾ ਸਾਹਿਬ, 24 ਅਪ੍ਰੈਲ (ਦਮਦਮੀ)- ਪਿਛਲੇ ਦਿਨੀਂ ਅਚਾਨਕ ਖੇਤਾਂ ਵਿਚ ਕਣਕ ਦੇ ਮੱਚਣ ਦੀ ਘਟਨਾ ਤੋਂ ਪੀੜਤ ਪਿੰਡ ਲੱਡਾ ਦੇ ਪਰਿਵਾਰਾਂ ਦੀ ਮਦਦ ਲਈ ਪਿੰਡ ਨਿਵਾਸੀਆਂ ਦੇ ਉਪਰਾਲੇ ਤੋਂ ਬਾਅਦ ਹੁਣ ਗੁਆਂਢੀ ਪਿੰਡ ਪੁੰਨਾਵਾਲ ਦੇ ਲੋਕਾਂ ਵਲੋਂ ਵੀ ਵਿਸ਼ੇਸ਼ ਹੰਭਲਾ ...

ਪੂਰੀ ਖ਼ਬਰ »

ਕਣਕ ਦੀ ਲਿਫ਼ਟਿੰਗ ਨਾ ਹੋਣ ਕਾਰਨ ਬੋਰੀਆਂ ਦੇ ਲੱਗੇ ਅੰਬਾਰ

ਮੂਲੋਵਾਲ, 24 ਅਪ੍ਰੈਲ (ਰਤਨ ਭੰਡਾਰੀ)- ਕਣਕ ਦੀਆਂ ਬੋਰੀਆਂ ਦੇ ਅੰਬਾਰ ਮੰਡੀ ਮੂਲੋਵਾਲ ਵਿਖੇ ਪ੍ਰਬੰਧਾਂ ਦੀ ਪੋਲ ਖੋਲ੍ਹ ਰਹੇ ਹਨ | ਹੁਣ ਤੱਕ ਇਕ ਵੀ ਬੋਰੀ ਨਹੀਂ ਚੁੱਕੀ ਗਈ | ਦੂਜੇ ਪਾਸੇ ਕਿਸਾਨ ਯੂਨੀਅਨ ਦੇ ਪ੍ਰਧਾਨ ਬਾਬੂ ਸਿੰਘ ਮੂਲੋਵਾਲ ਦੀ ਅਗਵਾਈ ਵਿਚ ਪੰਜਾਬ ...

ਪੂਰੀ ਖ਼ਬਰ »

ਲੜਕੀ ਨੂੰ ਡਰਾ ਧਮਕਾ ਕੇ ਵਰਗਲਾਉਣ 'ਤੇ ਪਰਚਾ ਦਰਜ

ਘਰਾਚੋਂ, 24 ਅਪੈ੍ਰਲ (ਅ.ਬ)- ਪਿਛਲੇ ਦਿਨੀਂ ਸਥਾਨਕ ਖੁੱਲੇ੍ਹ ਸਲਾਈ ਸੈਂਟਰ ਵਿਖੇ ਟਰੇਨਿੰਗ ਕਰਦੀ ਲੜਕੀ ਨੂੰ ਡਰਾ ਧਮਕਾ ਕੇ ਕਿਤੇ ਲੁਕਾ ਕੇ ਰੱਖਣ ਕਾਰਨ ਇਕ ਵਿਅਕਤੀ ਿਖ਼ਲਾਫ਼ ਥਾਣਾ ਸਦਰ ਸੰਗਰੂਰ ਵਿਖੇ ਮਾਮਲਾ ਦਰਜ਼ ਕਰਨ ਦਾ ਸਮਾਚਾਰ ਹੈ | ਸਹਾਇਕ ਸਬ-ਇੰਸਪੈਕਟਰ ...

ਪੂਰੀ ਖ਼ਬਰ »

ਰਣਬੀਰ ਕਲੱਬ ਨੂੰ ਹੋਰ ਖ਼ੂਬਸੂਰਤ ਬਣਾਉਣ ਲਈ ਵਿਚਾਰਾਂ

ਸੰਗਰੂਰ, 24 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ)- ਸੰਗਰੂਰ ਦੇ ਮਹਾਰਾਜਾ ਰਣਬੀਰ ਕਲੱਬ ਨੰੂ ਹੋਰ ਵਧੇਰੇ ਖ਼ੂਬਸੂਰਤ ਬਣਾਉਣ ਤੇ ਨਵੀਂ ਦਿੱਖ ਦੇਣ ਦੇ ਮਕਸਦ ਲਈ ਕਲੱਬ ਦੇ ਪ੍ਰਧਾਨ ਅਤੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੀ ਪ੍ਰਧਾਨਗੀ ਹੇਠ ਸਮੂਹ ਕਲੱਬ ਦੇ ਅਹੁਦੇਦਾਰਾਂ ...

ਪੂਰੀ ਖ਼ਬਰ »

ਜਸਵਿੰਦਰ ਸਿੰਘ ਧੀਮਾਨ ਵਲੋਂ ਕਣਕ ਦੀ ਖ਼ਰੀਦ ਸਬੰਧੀ ਮੰਡੀ ਦਾ ਦੌਰਾ

ਦਿੜ੍ਹਬਾ ਮੰਡੀ, 24 ਅਪ੍ਰੈਲ (ਹਰਬੰਸ ਸਿੰਘ ਛਾਜਲੀ) - ਯੂਥ ਕਾਂਗਰਸ ਆਗੂ ਜਸਵਿੰਦਰ ਸਿੰਘ ਧੀਮਾਨ ਨੇ ਕਣਕ ਦੀ ਖ਼ਰੀਦ ਸਬੰਧੀ ਦਿੜ੍ਹਬਾ ਮੰਡੀ ਦਾ ਦੌਰਾ ਕੀਤਾ | ਸ੍ਰੀ ਧੀਮਾਨ ਨੇ ਕਣਕ ਦੀ ਖ਼ਰੀਦ ਸਬੰਧੀ ਕਿਸਾਨਾਂ, ਆੜ੍ਹਤੀਆ ਅਤੇ ਮਾਰਕੀਟ ਕਮੇਟੀ ਦੇ ਮੁਲਾਜ਼ਮਾਂ ਨਾਲ ...

ਪੂਰੀ ਖ਼ਬਰ »

ਪ੍ਰਸ਼ਾਸਨ ਿਖ਼ਲਾਫ਼ ਨਾਅਰੇਬਾਜ਼ੀ

ਸੁਨਾਮ ਊਧਮ ਸਿੰਘ ਵਾਲਾ, 24 ਅਪ੍ਰੈਲ (ਧਾਲੀਵਾਲ, ਭੁੱਲਰ) - ਸਥਾਨਕ ਸ਼ਹਿਰ ਦੇ ਰਮਣੀਕ ਸਥਾਨ ਰੋਜ਼ ਗਾਰਡਨ ਵਿਚ ਨਗਰ ਕੌਾਸਲ ਵਲੋਂ ਕੁੜੇ ਦਾ ਡੰਪ ਬਣਾਉਣ ਤੋਂ ਭੜਕੇ ਵੱਡੀ ਗਿਣਤੀ 'ਚ ਸ਼ਹੀਦ ਊਧਮ ਸਿੰਘ ਰੋਜ਼ ਗਾਰਡਨ ਸੇਵ ਕਮੇਟੀ ਦੀ ਅਗਵਾਈ ਵਿਚ ਇਕੱਤਰ ਹੋਏ ਸੈਂਕੜੇ ...

ਪੂਰੀ ਖ਼ਬਰ »

ਫ਼ਰਦ ਲੈਣ ਲਈ ਕਿਸਾਨਾਂ ਦੀ ਲੱਗੀ ਫ਼ਰਦ ਕੇਂਦਰ ਅੱਗੇ ਭੀੜ

ਲਹਿਰਾਗਾਗਾ, 24 ਅਪ੍ਰੈਲ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਪਿੰਡਾਂ ਅੰਦਰ ਕੋਆਪੇ੍ਰਟਿਵ ਸੁਸਾਇਟੀਆਂ ਵਲੋਂ ਕਿਸਾਨਾਂ ਦੀਆਂ ਕਰਜ਼ਾ ਹੱਦ ਵਧਾਉਣ ਜਾਂ ਨਵੀਆਂ ਕਾਪੀਆਂ ਬਣਾਉਣ ਦੇ ਮਕਸਦ ਨਾਲ ਕਿਸਾਨਾਂ ਤੋਂ ਜ਼ਮੀਨਾਂ ਦੀਆਂ ਫ਼ਰਦਾਂ ਮੰਗੀਆਂ ਜਾ ਰਹੀਆਂ ਹਨ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਬੇਨਿਯਮੀਆਂ ਵਿਰੁੱਧ ਵੱਖ-ਵੱਖ ਸੰਸਥਾਵਾਂ ਵਲੋਂ ਰੋਸ ਧਰਨਾ

ਅਹਿਮਦਗੜ੍ਹ, 24 ਅਪ੍ਰੈਲ (ਪੁਰੀ)- ਸਥਾਨਕ ਸਿਵਲ ਹਸਪਤਾਲ 'ਚ ਮਾੜੇ ਪ੍ਰਬੰਧਾਂ ਤੇ ਡਾਕਟਰਾਂ ਦੀ ਗ਼ੈਰ ਹਾਜ਼ਰੀ ਵਿਰੁੱਧ ਸ਼ਹਿਰ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਨੇ ਹਸਪਤਾਲ ਅੱਗੇ ਰੋਸ ਧਰਨਾ ਦਿੱਤਾ | ਕਰੀਬ 1 ਘੰਟੇ ਤੱਕ ਸਮਏ ਸੇਵਾ ਸੰਮਤੀ ਵਲੋਂ ਦਿੱਤੇ ਗਏ ...

ਪੂਰੀ ਖ਼ਬਰ »

ਮੂਰਤੀ ਸਥਾਪਨਾ ਤੇ ਸਪਤਾਹ ਯੱਗ ਦੇ ਭੋਗ ਪਾਏ

ਲਹਿਰਾਗਾਗਾ, 24 ਅਪ੍ਰੈਲ (ਗਰਗ, ਢੀਂਡਸਾ, ਗੋਇਲ)- ਸਥਾਨਕ ਕਲੌਨੀ ਰੋਡ 'ਤੇ ਬਣੇ ਸ੍ਰੀ ਨੈਣਾ ਦੇਵੀ ਮੰਦਰ ਵਿਖੇ ਸ੍ਰੀ ਨੈਣਾ ਦੇਵੀ ਮੂਰਤੀ ਸਥਾਪਨਾ ਤੇ ਸਪਤਾਹ ਯੱਗ ਕਰਵਾਇਆ ਗਿਆ | ਇਸ ਸਮਾਗਮ ਵਿਚ ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਤੇ ਹਲਕਾ ਵਿਧਾਇਕ ਪਰਮਿੰਦਰ ਸਿੰਘ ...

ਪੂਰੀ ਖ਼ਬਰ »

ਬੱਚਿਆਂ ਦੇ ਆਮ ਜਾਣਕਾਰੀ ਦੇ ਮੁਕਾਬਲੇ ਕਰਵਾਏ

ਸੁਨਾਮ ਊਧਮ ਸਿੰਘ ਵਾਲਾ, 24 ਅਪ੍ਰੈਲ (ਧਾਲੀਵਾਲ, ਭੁੱਲਰ)- ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਸੁਨਾਮ ਵਿਖੇ ਟਾਟਾ ਮੋਟਰਜ਼ ਦੇ ਸਹਿਯੋਗ ਨਾਲ ਸਕੂਲ ਪਿ੍ੰਸੀਪਲ ਮਨਿੰਦਰ ਸਿੰਘ ਦੀ ਅਗਵਾਈ ਵਿਚ ਵਿਦਿਆਰਥੀਆਂ ਦੇ ਦਿਮਾਗ਼ੀ ਤੇ ਸਰੀਰਕ ਵਿਕਾਸ ਲਈ ਆਮ ਜਾਣਕਾਰੀ (ਜਨਰਲ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਨੇ ਸਿੰਗਲਾ ਨੂੰ ਸੌਾਪਿਆ ਮੰਗ ਪੱਤਰ

ਘਰਾਚੋਂ, 24 ਅਪ੍ਰੈਲ (ਘੁਮਾਣ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਨੇ ਜ਼ਿਲ੍ਹਾ ਜਥੇਬੰਦੀ ਵਲੋਂ ਹਲਕਾ ਸੰਗਰੂਰ ਦੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਰਾਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨੀ ...

ਪੂਰੀ ਖ਼ਬਰ »

ਚੋਰਾਂ ਵਲੋਂ ਸ਼ਟਰ ਤੋੜ ਕੇ ਚੋਰੀ ਦੀ ਅਸਫ਼ਲ ਕੋਸ਼ਿਸ਼

ਸ਼ੇਰਪੁਰ, 24 ਅਪ੍ਰੈਲ (ਦਰਸ਼ਨ ਸਿੰਘ ਖੇੜੀ)- ਬੀਤੀ ਰਾਤ ਸਥਾਨਿਕ ਕਾਤਰੋਂ ਰੋਡ ਉੱਪਰ ਚੋਰਾਂ ਵਲੋਂ ਸ਼ਟਰ ਤੋੜ ਕੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਸ਼ਟਰ ਦੇ ਵਿਚਾਰ ਸੈਂਟਰ ਲਾਕ ਹੋਣ ਕਰਕੇ ਚੋਰ ਚੋਰੀ ਕਰਨ ਵਿਚ ਅਸਫ਼ਲ ਰਹੇ | ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ...

ਪੂਰੀ ਖ਼ਬਰ »

ਮੰਗਲ ਢਿੱਲੋਂ ਦੀ ਅੰਤਿਮ ਅਰਦਾਸ ਮੌਕੇ ਵੰਡੇ ਬੂਟੇ

ਭਵਾਨੀਗੜ੍ਹ, 24 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਇਲਾਕੇ ਦੇ ਵਾਤਾਵਰਨ ਪ੍ਰੇਮੀ, ਲੇਖਕ ਅਤੇ ਸਮਾਜ ਸੇਵੀ ਵਿਅਕਤੀ ਮੰਗਲ ਸਿੰਘ ਢਿੱਲੋਂ ਦੀ ਅੰਤਿਮ ਅਰਦਾਸ 'ਤੇ ਪਰਿਵਾਰ ਵਲੋਂ ਬੂਟੇ ਵੰਡੇ ਗਏ | ਜਾਣਕਾਰੀ ਅਨੁਸਾਰ ਸਥਾਨਕ ਸ਼ਹਿਰ ਦਾ ਸਮਾਜ ਸੇਵੀ ਵਿਅਕਤੀ ...

ਪੂਰੀ ਖ਼ਬਰ »

ਸੜਕ ਸੁਰੱਖਿਆ ਹਫ਼ਤੇ ਦੀ ਕੀਤੀ ਸ਼ੁਰੂਆਤ

ਅਹਿਮਦਗੜ੍ਹ, 24 ਅਪ੍ਰੈਲ (ਪੁਰੀ)- ਟਰੈਫ਼ਿਕ ਨਿਯਮਾਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਦੇ ਮੰਤਵ ਲਈ ਮਨਾਏ ਜਾਂਦੇ ਸੜਕ ਸੁਰੱਖਿਆ ਹਫ਼ਤੇ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਸਿਟੀ ਥਾਣਾ ਮੁਖੀ ਇੰਸ. ਹਰਜਿੰਦਰ ਸਿੰਘ ਨੇ ਉਦਘਾਟਨ ਕੀਤਾ | ਉਨ੍ਹਾਂ ਆਵਾਜਾਈ ਦੇ ਨਿਯਮਾਂ ...

ਪੂਰੀ ਖ਼ਬਰ »

2 ਏਕੜ ਨਾੜ ਸੜ ਕੇ ਸੁਆਹ

ਨਦਾਮਪੁਰ/ਚੰਨੋ, 24 ਅਪ੍ਰੈਲ (ਹਰਜੀਤ ਸਿੰਘ ਨਿਰਮਾਣ)- ਨੇੜਲੇ ਪਿੰਡ ਖੇੜੀ ਗਿੱਲਾਂ ਵਿਖੇ ਕਣਕ ਦੇ ਨਾੜ ਨੰੂ ਅੱਗ ਲੱਗਣ ਕਾਰਨ ਕਿਸਾਨ ਦਾ 2 ਏਕੜ ਨਾੜ ਸੜਕੇ ਸੁਆਹ ਹੋ ਗਿਆ ਪਰ ਲੋਕਾਂ ਦੀ ਮਿਹਨਤ ਸਦਕਾ ਵੱਡਾ ਨੁਕਸਾਨ ਹੋਣੋ ਬਚ ਗਿਆ | ਚੌਾਕੀ ਇੰਚਾਰਜ ਰਾਜਵੰਤ ਸਿੰਘ ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX