ਤਾਜਾ ਖ਼ਬਰਾਂ


ਹੈੱਡ ਕਾਂਸਟੇਬਲ ਨੇ ਟ੍ਰੈਫਿਕ ਪੁਲਿਸ ਦੇ ਸਹਾਇਕ ਸਬ ਇੰਸਪੈਕਟਰ ਨੂੰ ਮਾਰੀ ਗੋਲੀ
. . .  1 day ago
ਡੇਰਾਬਸੀ , 16 ਜਨਵਰੀ ( ਸ਼ਾਮ ਸਿੰਘ ਸੰਧੂ)-ਡੇਰਾਬਸੀ ਪੁਲਿਸ ਸਟੇਸ਼ਨ ਵਿਖੇ ਇੱਕ ਹੈੱਡ ਕਾਂਸਟੇਬਲ ਨੇ ਟ੍ਰੈਫਿਕ ਪੁਲਿਸ ਡੇਰਾਬਸੀ ਦੇ ਇੰਚਾਰਜ ਸਹਾਇਕ ਸਬ ਇੰਸਪੈਕਟਰ ਲਖਵਿੰਦਰ ਸਿੰਘ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਹੈ
ਸੀਰੀਆ ਧਮਾਕੇ 'ਚ 30 ਨਾਗਰਿਕਾਂ ਦੀ ਮੌਤ
. . .  1 day ago
ਅਮਿੱਤ ਸ਼ਾਹ ਨੂੰ ਹੋਇਆ ਸਵਾਈਨ ਫਲੂ , ਏਮਜ਼ 'ਚ ਭਰਤੀ
. . .  1 day ago
ਨਵੀਂ ਦਿੱਲੀ ,16 ਜਨਵਰੀ - ਭਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿੱਤ ਸ਼ਾਹ ਨੂੰ ਸਵਾਈਨ ਫਲੂ ਹੋਣ ਕਰਕੇ ਏਮਜ਼ 'ਚ ਭਰਤੀ ਕੀਤਾ ਗਿਆ ਹੈ।
'ਖੇਲੋ ਇੰਡੀਆ' 'ਚ ਬੁਢਲਾਡਾ ਤਹਿਸੀਲ ਦੀ ਪ੍ਰਦੀਪ ਕੌਰ ਨੇ ਜਿੱਤਿਆ ਕਾਂਸੇ ਦਾ ਮੈਡਲ
. . .  1 day ago
ਬੁਢਲਾਡਾ, 16 ਜਨਵਰੀ (ਸਵਰਨ ਸਿੰਘ ਰਾਹੀ) - ਮਹਾਰਾਸ਼ਟਰ ਦੇ ਪੁਣੇ 'ਚ ਚੱਲ ਰਹੀਆਂ 'ਖੇਲੋ ਇੰਡੀਆ' ਖੇਡਾਂ 'ਚ ਬੁਢਲਾਡਾ ਤਹਿਸੀਲ ਦੇ ਪਿੰਡ ਦੋਦੜਾ ਦੀ ਨਿਸ਼ਾਨੇਬਾਜ਼ ਪ੍ਰਦੀਪ ਕੌਰ ਸਿੱਧੂ ਨੇ 10 ਮੀਟਰ ਏਅਰ ਪਿਸਟਲ (ਮਿਕਸ) ਜੂਨੀਅਰ ਵਰਗ 'ਚ ਕਾਂਸੇ ਦਾ ਮੈਡਲ ਜਿੱਤ ਕੇ ਪਿੰਡ ਅਤੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ।
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਮਹੇਸ਼ਵਰੀ ਸੁਪਰੀਮ ਕੋਰਟ ਦੇ ਜੱਜ ਨਿਯੁਕਤ
. . .  1 day ago
ਨਵੀਂ ਦਿੱਲੀ, 16 ਜਨਵਰੀ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਲੀ ਹਾਈਕੋਰਟ ਦੇ ਚੀਫ਼ ਜਸਟਿਸ ਸੰਜੀਵ ਖੰਨਾ ਅਤੇ ਕਰਨਾਟਕ ਹਾਈਕੋਰਟ ਦੇ ਜੱਜ ਦਿਨੇਸ਼ ਮਹੇਸ਼ਵਰੀ ਨੂੰ ਸੁਪਰੀਮ ਕੋਰਟ ਦਾ...
ਤਾਮਿਲਨਾਡੂ ਦਾ ਡੀ ਗੁਕੇਸ਼ ਬਣਿਆ ਦੁਨੀਆ ਦਾ ਦੂਜਾ ਸਭ ਤੋਂ ਛੋਟੀ ਉਮਰ ਦਾ ਸ਼ਤਰੰਜ ਗ੍ਰੈਂਡਮਾਸਟਰ
. . .  1 day ago
ਚੇਨਈ, 16 ਜਨਵਰੀ - ਤਾਮਿਲਨਾਡੂ ਦਾ ਡੀ ਗੁਕੇਸ਼ ਦੁਨੀਆ ਦਾ ਦੂਜਾ ਸਭ ਤੋਂ ਛੋਟੀ ਉਮਰ ਦਾ ਸ਼ਤਰੰਜ ਗ੍ਰੈਂਡ ਮਾਸਟਰ ਬਣਿਆ ਹੈ। ਇਸ ਮੌਕੇ ਡੀ ਗੁਕੇਸ਼ ਨੇ ਆਪਣੇ ਮਾਤਾ ਪਿਤਾ, ਕੋਚ, ਦੋਸਤਾਂ...
ਜਸਟਿਸ ਸੰਜੀਵ ਖੰਨਾ ਦੀ ਤਰੱਕੀ ਦੀ ਸਿਫ਼ਾਰਸ਼ ਤੋਂ ਬਾਰ ਕੌਂਸਲ ਨਾਰਾਜ਼
. . .  1 day ago
ਨਵੀਂ ਦਿੱਲੀ, 16 ਜਨਵਰੀ - ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਮਹੇਸ਼ਵਰੀ ਦੇ ਤਰੱਕੀ ਦੀ ਸਿਫ਼ਾਰਿਸ਼ 'ਤੇ ਬਾਰ ਕੌਂਸਲ ਨੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਬਾਰ ਕੌਂਸਲ ਦੇ ਪ੍ਰਧਾਨ ਆਫ਼ ਇੰਡੀਆ...
ਵੀਜ਼ਾ ਖ਼ਤਮ ਹੋਣ ਦੇ ਬਾਵਜੂਦ ਭਾਰਤ ਰਹਿਣ ਵਾਲਾ ਵਿਦੇਸ਼ੀ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 16 ਜਨਵਰੀ - ਸੀ.ਆਈ.ਐੱਸ.ਐੱਫ ਨੇ 8 ਸਾਲ ਦਾ ਵੀਜ਼ਾ ਖ਼ਤਮ ਹੋਣ ਤੋਂ ਬਾਅਦ ਵੀ ਭਾਰਤ ਰਹਿਣ ਵਾਲੇ ਇਮਾਨੁਅਲ ਚਿਨਵੇਨਵਾ ਅਜੂਨੁਮਾ ਨਾਂਅ ਦੇ ਵਿਦੇਸ਼ੀ ਨੂੰ ਦਿੱਲੀ ਦੇ...
ਸਿੱਖਿਆ ਬੋਰਡ ਵਲੋਂ 12ਵੀਂ ਸ੍ਰੇਣੀ ਦੀ ਡੇਟਸ਼ੀਟ 'ਚ ਤਬਦੀਲੀ
. . .  1 day ago
ਐੱਸ. ਏ. ਐੱਸ. ਨਗਰ, 16 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਜਾਰੀ ਡੇਟਸ਼ੀਟ ਵਿਚ ਗਣਿਤ ਵਿਸ਼ੇ ਦੀ ਪ੍ਰੀਖਿਆ ਦੀ ਮਿਤੀ 'ਚ...
ਸੁਖਪਾਲ ਖਹਿਰਾ ਵੱਲੋਂ ਬ੍ਰਹਮਪੁਰਾ ਤੇ ਸੇਖਵਾਂ ਨਾਲ ਮੁੜ ਕੀਤੀ ਜਾ ਰਹੀ ਹੈ ਬੰਦ ਕਮਰਾ ਮੀਟਿੰਗ
. . .  1 day ago
ਅੰਮ੍ਰਿਤਸਰ, 16 ਜਨਵਰੀ (ਜਸਵੰਤ ਸਿੰਘ ਜੱਸ) - ਬੀਤੇ ਦਿਨੀਂ ਨਵੀਂ ਰਾਜਨੀਤਕ ਪਾਰਟੀ ਪੰਜਾਬੀ ਏਕਤਾ ਪਾਰਟੀ ਦਾ ਗਠਨ ਕਰਨ ਵਾਲੇ ਕਾਂਗਰਸ ਤੇ 'ਆਪ' ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ...
ਪੰਜਾਬ ਸਮੇਤ 12 ਸੂਬਿਆਂ 'ਚ ਸਥਾਪਿਤ ਹੋਣਗੀਆਂ ਨਵੀਆਂ ਯੂਨੀਵਰਸਿਟੀਆਂ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰੀ ਕੈਬਨਿਟ ਵਲੋਂ ਅੱਜ ਬੁੱਧਵਾਰ ਨੂੰ 13 ਨਵੀਆਂ ਕੇਂਦਰੀ ਯੂਨੀਵਰਸਿਟੀਆਂ ਦੀ ਸਥਾਪਨਾ ਲਈ 3,600 ਕਰੋੜ ਰੁਪਏ ਖਰਚੇ ਜਾਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਨਵੀਆਂ ਯੂਨੀਵਰਸਿਟੀਆਂ 36 ਮਹੀਨਿਆਂ ਵਿਚ ਸਥਾਪਿਤ ਕੀਤੀਆਂ ਜਾਣਗੀਆਂ। ਪੰਜਾਬ...
ਨਵੇਂ ਸੀ.ਬੀ.ਆਈ. ਡਾਇਰੈਕਟਰ 'ਤੇ 24 ਜਨਵਰੀ ਹੋਵੇਗੀ ਬੈਠਕ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰੀ ਵਿਜੀਲੈਂਸ ਕਮਿਸ਼ਨ (ਸੀ.ਵੀ.ਸੀ.) ਵਲੋਂ ਹਟਾਏ ਜਾਣ ਤੇ ਸਾਬਕਾ ਸੀ.ਬੀ.ਆਈ. ਡਾਇਰੈਕਟਰ ਅਲੋਕ ਵਰਮਾ ਵਲੋਂ ਸਰਵਿਸ ਤੋਂ ਅਸਤੀਫ਼ਾ ਦੇਣ ਮਗਰੋਂ ਨਿਯੁਕਤੀ ਪੈਨਲ ਵਲੋਂ ਨਵੇਂ ਸੀ.ਬੀ.ਆਈ. ਡਾਇਰੈਕਟਰ ਦੀ ਚੋਣ ਲਈ 24 ਜਨਵਰੀ ਨੂੰ...
ਅਮਰੀਕੀ ਸਰਕਾਰ ਦੇ ਮੁਲਾਜ਼ਮਾਂ ਲਈ ਸਿੱਖ ਸੰਗਤ ਨੇ ਚਲਾਇਆ ਲੰਗਰ
. . .  1 day ago
ਹਿਊਸਟਨ, 16 ਜਨਵਰੀ - ਇਨ੍ਹੀਂ ਦਿਨੀਂ ਅਮਰੀਕਾ ਵਿਚ ਸਰਕਾਰ ਦਾ ਕੰਮਕਾਜ ਅੰਸ਼ਿਕ ਰੂਪ ਨਾਲ ਠੱਪ ਚੱਲ ਰਿਹਾ ਹੈ। ਜੋ ਚੌਥੇ ਹਫ਼ਤੇ 'ਚ ਦਾਖਲ ਹੋ ਚੁੱਕਾ ਹੈ। ਜਿਸ ਕਾਰਨ 8 ਲੱਖ ਤੋਂ ਵਧੇਰੇ ਸੰਘੀ ਸਰਕਾਰ ਦੇ ਮਹੱਤਵਪੂਰਨ ਵਿਭਾਗਾਂ ਦੇ ਮੁਲਾਜ਼ਮ ਵਿਹਲੇ ਹੋਣ ਕਾਰਨ ਪ੍ਰਭਾਵਿਤ...
ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਨੂੰ ਮਿਲਿਆ 9 ਮਹੀਨਿਆਂ ਦਾ ਵਾਧਾ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰ ਵਲੋਂ ਲੋਕ ਹਿੱਤ 'ਚ ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਦੇ ਸੇਵਾ ਕਾਲ ਵਿਚ 9 ਮਹੀਨਿਆਂ ਦਾ ਵਾਧਾ ਕੀਤਾ ਗਿਆ ਹੈ। ਇਸ ਸਬੰਧੀ ਕਰਮਚਾਰੀ ਮੰਤਰਾਲਾ ਵਲੋਂ ਅੱਜ ਨਿਰਦੇਸ਼ ਜਾਰੀ ਕੀਤਾ...
ਕੁਲਬੀਰ ਜ਼ੀਰਾ ਕਾਂਗਰਸ ਪਾਰਟੀ ਤੋਂ ਮੁਅੱਤਲ
. . .  1 day ago
ਚੰਡੀਗੜ੍ਹ, 16 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਵਿਰੁੱਧ ਬਿਆਨਬਾਜ਼ੀ ਕਰਨ ਵਾਲੇ ਕਾਂਗਰਸ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਪਾਰਟੀ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਗੱਲ ਦੀ ਜਾਣਕਾਰੀ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ...
ਭੇਦਭਰੇ ਹਾਲਾਤ 'ਚ ਮਿਲੀ ਨੌਜਵਾਨ ਦੀ ਲਾਸ਼, ਜਾਂਚ 'ਚ ਜੁਟੀ ਪੁਲਿਸ
. . .  1 day ago
ਵੀਡੀਓ ਕਾਨਫਰੰਸਿੰਗ ਰਾਹੀਂ ਰਾਮ ਰਹੀਮ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਜਲੰਧਰ ਦੇ ਸਾਬਕਾ ਮੇਅਰ ਸੁਰੇਸ਼ ਸਹਿਗਲ ਨੇ ਅਦਾਲਤ 'ਚ ਕੀਤਾ ਆਤਮ ਸਮਰਪਣ
. . .  1 day ago
ਅਰੁਣਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਗੇਗਾਂਗ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ
. . .  1 day ago
'84 ਕਤਲੇਆਮ ਮਾਮਲੇ 'ਚ ਸੱਜਣ ਕੁਮਾਰ ਨੂੰ ਦੋਸ਼ੀ ਕਰਾਰੇ ਜਾਣ 'ਤੇ ਟਾਈਟਲਰ ਨੇ ਦਿੱਤਾ ਇਹ ਬਿਆਨ
. . .  1 day ago
ਸ਼ੀਲਾ ਦੀਕਸ਼ਤ ਦੀ ਤਾਜਪੋਸ਼ੀ ਮੌਕੇ ਟਾਈਟਲਰ ਦੀ ਮੌਜੂਦਗੀ 'ਤੇ ਹਰਸਿਮਰਤ ਬਾਦਲ ਨੇ ਚੁੱਕੇ ਸਵਾਲ
. . .  1 day ago
ਸਵਾਈਨ ਫਲੂ ਕਾਰਨ 45 ਸਾਲਾ ਵਿਅਕਤੀ ਦੀ ਮੌਤ
. . .  1 day ago
ਸ਼ੀਲਾ ਦੀਕਸ਼ਤ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਪ੍ਰੋਗਰਾਮ 'ਚ ਨਜ਼ਰ ਆਏ ਜਗਦੀਸ਼ ਟਾਈਟਲਰ
. . .  1 day ago
ਡੀ. ਜੀ. ਪੀ. ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਮੇਤ ਪੰਜ ਸੂਬਿਆਂ ਨੂੰ ਸੁਪਰੀਮ ਕੋਰਟ ਵਲੋਂ ਝਟਕਾ
. . .  1 day ago
ਕਰਤਾਰਪੁਰ ਸਾਹਿਬ ਲਾਂਘਾ ਬਣਾਉਣ 'ਚ ਦੇਰੀ ਕਾਂਗਰਸ ਸਰਕਾਰ ਦੀ ਨਾਕਾਮੀ- ਸਾਂਪਲਾ
. . .  1 day ago
ਆਪਣੇ ਅਸਤੀਫ਼ੇ 'ਚ ਮਾਸਟਰ ਬਲਦੇਵ ਨੇ ਕੇਜਰੀਵਾਲ ਨੂੰ ਲਿਖੀਆਂ ਇਹ ਗੱਲਾਂ
. . .  1 day ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਭਾਖੜਾ ਨਹਿਰ 'ਚ ਡਿੱਗੀ ਕਾਰ, ਤਿੰਨ ਨੌਜਵਾਨਾਂ ਦੀ ਮੌਤ
. . .  1 day ago
ਫਿਲੌਰ ਸਥਿਤ ਪੰਜਾਬ ਐਂਡ ਸਿੰਧ ਬੈਂਕ 'ਚ ਚੋਰੀ ਦੀ ਨਾਕਾਮ ਕੋਸ਼ਿਸ਼
. . .  1 day ago
ਨਾਗੇਸ਼ਵਰ ਰਾਓ ਦੀ ਨਿਯੁਕਤੀ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅਗਲੇ ਹਫ਼ਤੇ ਹੋਵੇਗੀ ਸੁਣਵਾਈ
. . .  1 day ago
ਕੀਨੀਆ ਦੀ ਰਾਜਧਾਨੀ ਨੈਰੋਬੀ 'ਚ ਧਮਾਕਾ, 15 ਲੋਕਾਂ ਦੀ ਮੌਤ
. . .  1 day ago
'ਆਪ' ਨੂੰ ਵੱਡਾ ਝਟਕਾ, ਵਿਧਾਇਕ ਮਾਸਟਰ ਬਲਦੇਵ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  1 day ago
ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਚਲਾਏ ਜਾਣ ਕਾਰਨ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਵਿਆਹ ਦੀਆਂ ਤਿਆਰੀਆਂ ਵਿਚਾਲੇ ਘਰ 'ਚ ਲੱਗੀ ਅੱਗ, ਦੁਲਹਨ ਸਮੇਤ ਚਾਰ ਸਹੇਲੀਆਂ ਦੀ ਮੌਤ
. . .  1 day ago
ਮੁਖ਼ਬਰੀ ਦੇ ਸ਼ੱਕ 'ਚ ਨਕਸਲੀਆਂ ਨੇ ਦੋ ਲੋਕਾਂ ਦੀ ਕੀਤੀ ਹੱਤਿਆ
. . .  1 day ago
6 ਦਿਨਾਂ ਬਾਅਦ ਸਸਤਾ ਹੋਇਆ ਪੈਟਰੋਲ, ਡੀਜ਼ਲ ਦੀ ਕੀਮਤ 'ਚ ਵਾਧਾ
. . .  1 day ago
ਬਸਪਾ ਨੇਤਾ ਦਾ ਵਿਵਾਦਿਤ ਬਿਆਨ, ਕਿਹਾ- ਚੋਣਾਂ 'ਚ ਭਾਜਪਾ ਵਾਲਿਆਂ ਨੂੰ ਦੌੜਾ-ਦੌੜਾ ਕੇ ਮਾਰਾਂਗੇ
. . .  1 day ago
ਦੋ ਔਰਤਾਂ ਨੇ ਸਬਰੀਮਾਲਾ ਮੰਦਰ 'ਚ ਦਾਖ਼ਲ ਹੋਣ ਦੀ ਕੀਤੀ ਕੋਸ਼ਿਸ਼, ਪ੍ਰਦਰਸ਼ਨਕਾਰੀਆਂ ਨੇ ਰੋਕਿਆ
. . .  1 day ago
ਅੱਜ ਦਾ ਵਿਚਾਰ
. . .  1 day ago
ਕੇਂਦਰ ਵੱਲੋਂ ਸੂਬਾ ਸਰਕਾਰਾਂ ਦੇ ਤਕਨੀਕੀ ਅਦਾਰਿਆਂ 'ਚ 7ਵੇਂ ਤਨਖ਼ਾਹ ਕਮਿਸ਼ਨ 'ਚ ਵਾਧੇ ਨੂੰ ਮਨਜ਼ੂਰੀ
. . .  2 days ago
2019 ਦੇ ਸੈਸ਼ਨ ਤੋਂ ਸਾਰੇ ਵਿੱਦਿਅਕ ਅਦਾਰਿਆਂ 'ਚ ਲਾਗੂ ਹੋਵੇਗਾ 10 ਫ਼ੀਸਦੀ ਰਾਖਵਾਂਕਰਨ - ਪ੍ਰਕਾਸ਼ ਜਾਵੜੇਕਰ
. . .  2 days ago
ਕੀਨੀਆ ਦੇ ਨੈਰੋਬੀ 'ਚ ਧਮਾਕਾ
. . .  2 days ago
ਏ.ਟੀ.ਐਮ 'ਚੋਂ ਸੜੇ ਹੋਏ ਨਿਕਲੇ 2 ਹਜ਼ਾਰ ਦੇ ਤਿੰਨ ਨੋਟ
. . .  2 days ago
ਡੇਰਾ ਮੁਖੀ ਨੂੰ ਵੀਡੀਓ ਕਾਨਫਰੰਂਸਿੰਗ ਰਾਹੀ ਪੇਸ਼ ਕਰਨ ਦੀ ਅਰਜ਼ੀ ਮਨਜ਼ੂਰ
. . .  2 days ago
ਝਾਰਖੰਡ ਵੱਲੋਂ 10 ਫ਼ੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ
. . .  2 days ago
ਕਿਸ਼ਤੀ ਪਲਟਣ ਕਾਰਨ 6 ਮੌਤਾਂ
. . .  2 days ago
ਕੈਪਟਨ ਨੇ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ, ਕਰਤਾਰਪੁਰ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਉਣ ਦੀ ਕੀਤੀ ਮੰਗ
. . .  2 days ago
ਪੰਜਾਬ ਵਿਚ ਕਈ ਥਾਵਾਂ 'ਤੇ ਮਨਾਇਆ ਗਿਆ ਮਾਇਆਵਤੀ ਦਾ ਜਨਮ ਦਿਨ
. . .  2 days ago
ਅਧਿਆਪਕਾਂ ਆਗੂਆਂ ਦੀ ਮੁਅੱਤਲੀ ਦੀਆਂ ਫੂਕੀਆਂ ਕਾਪੀਆਂ
. . .  2 days ago
ਕਰਨਾਟਕ 'ਚ ਸੰਕਟ 'ਚ ਘਿਰੀ ਕੁਮਾਰਸਵਾਮੀ ਦੀ ਸਰਕਾਰ, ਆਜ਼ਾਦ ਵਿਧਾਇਕਾਂ ਨੇ ਵਾਪਸ ਲਿਆ ਸਮਰਥਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਵੈਸਾਖ ਸੰਮਤ 550
ਿਵਚਾਰ ਪ੍ਰਵਾਹ: ਉਹ ਰਾਸ਼ਟਰ ਵਿਕਾਸ ਨਹੀਂ ਕਰ ਸਕਦੇ, ਜਿਸ ਦੇ ਲੋਕ ਆਪਣੇ ਅਧਿਕਾਰਾਂ ਦੀ ਉਚਿਤ ਵਰਤੋਂ ਅਤੇ ਕਰਤੱਵਾਂ ਦੀ ਠੀਕ ਪਾਲਣਾ ਨਹੀਂ ਕਰਦੇ। -ਅਗਿਆਤ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਸ਼ਲਾਘਾ ਕਰਨਾ ਸ਼ਾਇਦ ਗ਼ਲਤ ਸੀ, ਸੁਣਵਾਈ ਤੋਂ ਤੁਰੰਤ ਬਾਅਦ ਦੋ ਵਾਰਦਾਤਾਂ ਹੋਈਆਂ-ਹਾਈਕੋਰਟ

ਚੰਡੀਗੜ੍ਹ, 25 ਅਪ੍ਰੈਲ (ਸੁਰਜੀਤ ਸਿੰਘ ਸੱਤੀ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਚੰਡੀਗੜ੍ਹ ਪੁਲਿਸ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਪਿਛਲੀ ਸੁਣਵਾਈ 'ਤੇ ਸ਼ਾਇਦ ਬੈਂਚ ਵਲੋਂ ਚੰਡੀਗੜ੍ਹ ਪੁਲਿਸ ਦੀ ਕੀਤੀ ਸ਼ਲਾਘਾ ਸਹੀ ਨਹੀਂ ਬੈਠੀ ਜਿਸ ਦਾ ਅੰਦਾਜ਼ਾ ਇਥੋਂ ਹੀ ਲਗਾਇਆ ਜਾ ਸਕਦਾ ਹੈ ਕਿ ਚੰਡੀਗੜ੍ਹ ਪੁਲਿਸ ਦੇ ਅਫ਼ਸਰ ਸੁਣਵਾਈ ਤੋਂ ਬਾਹਰ ਨਿਕਲੇ ਤੇ ਉਸ ਦਿਨ ਲੱਗੇ ਹੱਥ ਸ਼ਹਿਰ ਵਿਚ ਚੇਨ ਸਨੈਚਿੰਗ ਦੀਆਂ ਦੋ ਵਾਰਦਾਤਾਂ ਹੋ ਗਈਆਂ | ਬੈਂਚ ਨੇ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਉਹ ਜੇਕਰ ਜ਼ਰੂਰੀ ਸਮਝੇ ਤਾਂ ਚੇਨ ਸਨੈਚਿੰਗ ਦੇ ਅਪਰਾਧ ਦੀ ਸਜਾ ਕਰੜੀ ਬਣਾਉਣ ਬਾਰੇ ਆਰਡੀਨੈਂਸ ਲਿਆਉਣ ਬਾਰੇ ਵਿਚਾਰ ਕਰੇ ਤੇ ਜੇਕਰ ਆਰਡੀਨੈਂਸ ਲਿਆਇਆ ਜਾ ਸਕਦਾ ਹੈ ਤਾਂ ਇਸ ਨੂੰ ਮਾਨਸੂਨ ਸੈਸ਼ਨ ਵਿਚ ਹੀ ਪਾਸ ਕਰਵਾਇਆ ਜਾਵੇ | ਦਰਅਸਲ ਚੇਨ ਸਨੈਚਿੰਗ ਬਾਰੇ ਸਜਾ ਸਖ਼ਤ ਕਰਨ ਦੀ ਤਜਵੀਜ਼ ਕੇਂਦਰੀ ਗ੍ਰਹਿ ਮੰਤਰਾਲੇ ਕੋਲ ਵਿਚਾਰ ਅਧੀਨ ਹੋਣ ਦੀ ਗੱਲ ਯੂਟੀ ਪ੍ਰਸ਼ਾਸਨ ਵਲੋਂ ਹਾਈਕੋਰਟ ਦੇ ਧਿਆਨ ਵਿਚ ਲਿਆਂਦੀ ਗਈ ਤੇ ਇਸੇ 'ਤੇ ਹਾਈਕੋਰਟ ਨੇ ਉਪਰੋਕਤ ਹਦਾਇਤ ਕੀਤੀ ਹੈ | ਇਸ ਤੋਂ ਇਲਾਵਾ ਚੰਡੀਗੜ੍ਹ ਪੁਲਿਸ ਕੋਲੋਂ ਸਾਲ ਵਾਰ ਲਗਾਏ ਗਏ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਣਕਾਰੀ ਤਲਬ ਕੀਤੀ ਗਈ ਹੈ | ਇਹ ਹਦਾਇਤਾਂ ਚੇਨ ਸਨੈਚਿੰਗ ਦੀਆਂ ਵਧ ਰਹੀਆਂ ਵਾਰਦਾਤਾਂ 'ਤੇ ਕਾਬੂ ਪਾਉਣ ਦੀ ਮੰਗ ਨੂੰ ਲੈ ਕੇ ਦਾਖ਼ਲ ਇਕ ਲੋਕਹਿਤ ਪਟੀਸ਼ਨ ਦੀ ਸੁਣਵਾਈ ਦੌਰਾਨ ਬੁੱਧਵਾਰ ਨੂੰ ਦਿੱਤੀਆਂ ਗਈਆਂ ਹਨ | ਇਸ ਪਟੀਸ਼ਨ ਵਿਚ ਦੋਸ਼ ਲਗਾਇਆ ਗਿਆ ਸੀ ਕਿ ਸਨੈਚਿੰਗਾਂ ਵੱਧ ਹੁੰਦੀਆਂ ਹਨ ਪਰ ਮੁਲਜ਼ਮ ਜਾਂ ਤਾਂ ਘੱਟ ਫੜੇ ਜਾਂਦੇ ਹਨ ਤੇ ਜਾਂ ਫੜੇ ਹੀ ਨਹੀਂ ਜਾਂਦੇ | ਹਾਈਕੋਰਟ ਦੇ ਧਿਆਨ ਵਿਚ ਲਿਆਂਦਾ ਗਿਆ ਕਿ ਸ਼ਹਿਰ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਮਦਦ ਨਾਲ ਸਨੈਚਿੰਗ ਦਾ ਸਿਰਫ਼ ਇਕ ਕੇਸ ਹੀ ਹੱਲ ਹੋ ਸਕਿਆ | ਇਸੇ 'ਤੇ ਹਾਈਕੋਰਟ ਨੇ ਸੀ.ਸੀ.ਟੀ.ਵੀ. ਕੈਮਰਿਆਂ ਬਾਰੇ ਉਪਰੋਕਤ ਜਾਣਕਾਰੀ ਤਲਬ ਕੀਤੀ ਹੈ |
ਸਨੈਚਰ ਜੇ ਨਸ਼ੇੜੀ ਤਾਂ ਕੀ ਇਲਾਜ ਕੀਤਾ?
ਪਟੀਸ਼ਨਰ ਨੇ ਬੈਂਚ ਨੂੰ ਦੱਸਿਆ ਕਿ ਉਸ ਨੂੰ ਆਰ.ਟੀ.ਆਈ. ਰਾਹੀਂ ਮਿਲੀ ਜਾਣਕਾਰੀ ਵਿਚ ਸਾਹਮਣੇ ਆਇਆ ਕਿ ਕਈ ਮੁਲਜ਼ਮਾਂ ਨੇ ਛੇ-ਛੇ ਵਾਰ ਜਾਂ ਇਸ ਤੋਂ ਵੀ ਵੱਧ ਵਾਰ ਸਨੈਚਿੰਗ ਕੀਤੀਆਂ ਹਨ | ਇਸ ਤੱਥ ਨਾਲ ਹੈਰਾਨੀ ਪ੍ਰਗਟਾਈ ਕਿ ਆਖ਼ਰ ਇਨ੍ਹਾਂ ਦੀ ਜ਼ਮਾਨਤ ਕਿਵੇਂ ਹੋ ਜਾਂਦੀ ਹੈ | ਪਟੀਸ਼ਨਰ ਨੇ ਬੈਂਚ ਦਾ ਇਹ ਧਿਆਨ ਵੀ ਦਿਵਾਇਆ ਯੂਟੀ ਪੁਲਿਸ ਨੇ ਆਪਣੇ ਹਲਫ਼ਨਾਮੇ ਵਿਚ ਕਿਹਾ ਹੈ ਕਿ ਜ਼ਿਆਦਾਤਰ ਸਨੈਚਰ ਨਸ਼ੇੜੀ ਹੁੰਦੇ ਹਨ ਪਰ ਜੇਕਰ ਅਜਿਹਾ ਹੈ ਤਾਂ ਯੂਟੀ ਪ੍ਰਸ਼ਾਸਨ ਵਲੋਂ ਉਨ੍ਹਾਂ ਦੇ ਇਲਾਜ ਬਾਰੇ ਕੀ ਉਪਰਾਲੇ ਕੀਤੇ ਗਏ, ਇਸ ਦੀ ਜਾਣਕਾਰੀ ਨਹੀਂ ਦਿੱਤੀ ਗਈ ਤੇ ਨਾ ਹੀ ਯੂਟੀ ਪੁਲਿਸ ਨੇ ਇਨ੍ਹਾਂ ਦਾ ਕਦੇ ਡੋਪ ਟੈੱਸਟ ਕਰਵਾਇਆ | ਇਸ 'ਤੇ ਬੈਂਚ ਨੇ ਪਟੀਸ਼ਨਰ ਨੂੰ ਇਨ੍ਹਾਂ ਤੱਥਾਂ ਸਬੰਧੀ ਆਪਣੇ ਸੁਝਾਅ ਅਗਲੀ ਤਰੀਕ 'ਤੇ ਪੇਸ਼ ਕਰਨ ਦੀ ਹਦਾਇਤ ਕੀਤੀ ਤਾਂ ਜੋ ਇਸ ਬਾਰੇ ਹਦਾਇਤਾਂ ਕਰਨ'ਤੇ ਹਾਈਕੋਰਟ ਵਿਚਾਰ ਕਰ ਸਕੇ |

ਕੌਮੀ ਸੜਕ ਸੁਰੱਖਿਆ ਹਫ਼ਤੇ ਸਬੰਧੀ ਚਿੱਤਰਕਾਰੀ ਮੁਕਾਬਲੇ

ਚੰਡੀਗੜ੍ਹ, 25 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਕੌਮੀ ਸੜਕ ਸੁਰੱਖਿਆ ਹਫ਼ਤੇ ਮੌਕੇ ਚੰਡੀਗੜ੍ਹ ਪੁਲਿਸ ਵਲੋ ਵਿਦਿਆਰਥੀਆਂ ਦੇ ਚਿੱਤਰਕਾਰੀ ਮੁਕਾਬਲੇ ਕਰਵਾਏ ਗਏ | 'ਸੜਕ ਸੁਰੱਖਿਆ- ਜੀਵਨ ਰੱਖਿਆ' ਦਾ ਸੰਦੇਸ਼ ਦਿੰਦੇ ਹੋਏ ਇਹ ਹਫ਼ਤਾ 23 ਤੋਂ 30 ਅਪ੍ਰੈਲ ਤੱਕ ...

ਪੂਰੀ ਖ਼ਬਰ »

ਕਲੱਬ ਨੂੰ ਸ਼ਰਾਬ ਦਾ ਜਾਅਲੀ ਲਾਇਸੈਂਸ ਦੇਣ ਵਾਲੇ ਿਖ਼ਲਾਫ਼ ਮਾਮਲਾ ਦਰਜ

ਚੰਡੀਗੜ੍ਹ, 25 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਨੇ ਸੈਕਟਰ 37 ਦੇ ਰਹਿਣ ਵਾਲੇ ਇਕ ਵਿਅਕਤੀ ਿਖ਼ਲਾਫ਼ ਕਰ ਤੇ ਆਬਕਾਰੀ ਅਧਿਕਾਰੀ ਦੀ ਸ਼ਿਕਾਇਤ 'ਤੇ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਕਰ ਅਤੇ ਆਬਕਾਰੀ ਅਧਿਕਾਰੀ ਰਮੇਸ਼ ...

ਪੂਰੀ ਖ਼ਬਰ »

ਰਾਜ ਪਰੀਸ਼ਦ ਗਠਿਤ ਕਰਨ ਦਾ ਫ਼ੈਸਲਾ

ਚੰਡੀਗੜ੍ਹ, 25 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)– ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸੂਬੇ ਵਿਚ ਪੜ੍ਹੀ-ਲਿਖੀ ਪੰਚਾਇਤ ਦੇ ਕੇ ਦੇਸ਼ ਦੇ ਸਾਹਮਣੇ ਉਦਾਹਰਣ ਪੇਸ਼ ਕਰ ਹੁਣ ਪੰਚਾਇਤੀ ਰਾਜ ਸੰਸਥਾਨਾਂ 'ਤੇ ਹੋਰ ਵੱਧ ਮਜ਼ਬੂਤ ਬਨਾਉਣ ਤੇ ਖੇਤਰ ਦੀ ਮੰਗ ਅਨੁਸਾਰ ...

ਪੂਰੀ ਖ਼ਬਰ »

ਪਤੀ ਖਿਲਾਫ਼ ਕੁੱਟਮਾਰ ਤੇ ਜਾਤੀ ਸੂਚਕ ਸ਼ਬਦ ਬੋਲਣ ਦਾ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 25 ਅਪ੍ਰੈਲ (ਜਸਬੀਰ ਸਿੰਘ ਜੱਸੀ)- ਥਾਣਾ ਫੇਜ਼-1 ਦੀ ਪੁਲਿਸ ਨੇ ਪਤਨੀ ਦੀ ਸ਼ਿਕਾਇਤ 'ਤੇ ਪਤੀ ਿਖ਼ਲਾਫ਼ ਕੁੱਟਮਾਰ ਕਰਨ ਤੇ ਜਾਤੀ ਸੂਚਕ ਸ਼ਬਦ ਬੋਲਣ ਦੀਆਂ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਹੈ | ਸ਼ਿਕਾਇਤਕਰਤਾ ਤਾਨੀਆ ਨੇ ਜ਼ਿਲ੍ਹਾ ਪੁਲਿਸ ਮੁਖੀ ...

ਪੂਰੀ ਖ਼ਬਰ »

ਝਪਟਮਾਰੀ ਦੇ ਮਾਮਲਿਆਂ ਦੀ ਪੈਰਵਾਈ 'ਤੇ ਚੰਡੀਗੜ੍ਹ ਪੁਲਿਸ ਰੱਖੇਗੀ ਖ਼ਾਸ ਨਜ਼ਰ

ਚੰਡੀਗੜ੍ਹ, 25 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਝਪਟਮਾਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ਅਦਾਲਤਾਂ ਵਿਚ ਝਪਟਮਾਰਾਂ ਿਖ਼ਲਾਫ਼ ਚੱਲ ਰਹੇ ਮਾਮਲਿਆਂ 'ਤੇ ਵਿਸ਼ੇਸ਼ ਨਜ਼ਰ ਰੱਖੇਗੀ | ਪੁਲਿਸ ਇਸ ਗੱਲ ਦੀ ਜਾਣਕਾਰੀ ਵੀ ਰੱਖੇਗੀ ਕਿ ਝਪਟਮਾਰਾਂ ...

ਪੂਰੀ ਖ਼ਬਰ »

ਖੱਟਰ ਨੇ ਲਾਇਆ ਜਨਤਾ ਦਰਬਾਰ

ਚੰਡੀਗੜ੍ਹ, 25 ਅਪੈ੍ਰਲ (ਵਿਸ਼ੇਸ਼ ਪ੍ਰਤੀਨਿਧ)– ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸੂਬੇ ਵਿਚ ਅਜਿਹੇ ਜੇ. ਬੀ. ਟੀ. ਅਧਿਆਪਕਾਂ ਨੂੰ ਘਰ ਦੇ ਨੇੜਲੇ ਸਟੇਸ਼ਨ ਦੇਣ ਦੇ ਆਦੇਸ਼ ਜਾਰੀ ਕੀਤੇ ਹਨ ਜੋ ਗੰਭੀਰ ਬਿਮਾਰੀ ਤੋਂ ਪੀੜਿਤ ਹਨ | ਉਨ੍ਹਾਂ ਕਿਹਾ ਕਿ ਸਿੱਖਿਆ ...

ਪੂਰੀ ਖ਼ਬਰ »

ਮਹਿਲਾ ਹੋਸਟਲ ਖ਼ਾਲੀ ਕਰਵਾਉਣ ਦੀ ਮੰਗ 'ਤੇ ਨੋਟਿਸ

ਚੰਡੀਗੜ੍ਹ, 25 ਅਪ੍ਰੈਲ (ਸੁਰਜੀਤ ਸਿੰਘ ਸੱਤੀ)- ਲੁਧਿਆਣਾ ਵਿਚ ਭਾਈ ਰਣਧੀਰ ਸਿੰਘ ਨਗਰ ਵਿਖੇ ਕੰਮਕਾਜੀ ਮਹਿਲਾਵਾਂ ਲਈ ਬਣਾਏ ਹੋਸਟਲ 'ਤੇ ਆਈ. ਟੀ. ਬੀ. ਪੀ. ਦਾ ਕਬਜ਼ਾ ਖ਼ਾਲੀ ਕਰਵਾਉਣ ਦੀ ਮੰਗ ਨੂੰ ਲੈ ਕੇ ਦਾਖ਼ਲ ਇਕ ਲੋਕਹਿਤ ਪਟੀਸ਼ਨ 'ਤੇ ਹਾਈਕੋਰਟ ਨੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਸਰਵੇਖਣ ਬਾਰੇ ਸਬ ਕਮੇਟੀ ਦੀ ਰਿਪੋਰਟ

ਚੰਡੀਗੜ੍ਹ, 25 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)– ਹਰਿਆਣਾ ਦੇ ਸਮਾਜਿਕ ਨਿਆਂ ਅਤੇ ਅਧਿਕਾਰਿਤਾ ਰਾਜ ਮੰਤਰੀ ਕ੍ਰਿਸ਼ਣ ਕੁਮਾਰ ਬੇਦੀ ਨੇ ਕਿਹਾ ਕਿ ਗ਼ਰੀਬੀ ਰੇਖਾ ਤੋਂ ਹੇਠਾਂ ਜੀਵਨ ਬਤੀਤ ਕਰਨ ਵਾਲੇ ਪਰਿਵਾਰਾਂ ਦਾ ਸਰਵੇਖਣ ਕਰਵਾਉਣ ਦੇ ਲਈ ਗਠਿਤ ਕੈਬਨਿਟ ਸਬ ਕਮੇਟੀ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਲਾਲ ਡੋਰੇ ਤੋਂ ਬਾਹਰਲੀਆਂ ਉਸਾਰੀਆਂ ਢਹਾਉਣ ਦੇ ਨੋਟਿਸ

ਚੰਡੀਗੜ੍ਹ, 25 ਅਪੈ੍ਰਲ (ਆਰ. ਐਸ. ਲਿਬਰੇਟ)- ਪਿੰਡ ਖੁੱਡਾ ਅਲੀਸ਼ੇਰ ਵਿਚਲੀਆਂ ਲਾਲ ਡੋਰੇ ਤੋਂ ਬਾਹਰ ਬਣੀਆਂ ਉਸਾਰੀਆਂ ਢਹਾਉਣ ਦਾ ਚੰਡੀਗੜ੍ਹ ਕਾਂਗਰਸ ਵਲੋਂ ਵਿਰੋਧ ਕੀਤਾ ਗਿਆ ਹੈ | ਪ੍ਰਦੀਪ ਛਾਬੜਾ ਕਾਂਗਰਸ ਇਕਾਈ ਚੰਡੀਗੜ੍ਹ ਨੇ ਕਿਹਾ 27 ਅਪੈ੍ਰਲ ਨੂੰ ਪਿੰਡ ਖੁੱਡਾ ...

ਪੂਰੀ ਖ਼ਬਰ »

ਪ੍ਰਸ਼ਾਸਕ ਸਲਾਹਕਾਰ ਕਮੇਟੀ ਦੀ ਮੀਟਿੰਗ

ਕਿਰਨ ਖੇਰ ਮੈਟਰੋ ਦੇ ਵਿਰੋਧ ਵਿਚ ਪਰ ਦੋਵੇਂ ਸਾਬਕਾ ਲੋਕ ਸਭਾ ਮੈਂਬਰ ਹੱਕ 'ਚ ਨਿੱਤਰੇ

ਚੰਡੀਗੜ੍ਹ, 25 ਚੰਡੀਗੜ੍ਹ (ਆਰ. ਐਸ. ਲਿਬਰੇਟ)- ਪ੍ਰਸ਼ਾਸਕ ਦੀ ਸਲਾਹਕਾਰ ਕਮੇਟੀ ਨਾਲ ਮੀਟਿੰਗ ਦੌਰਾਨ ਲੋਕ ਸਭਾ ਮੈਂਬਰ ਕਿਰਨ ਖੇਰ ਚੰਡੀਗੜ੍ਹ ਮੈਟਰੋ ਦੇ ਵਿਰੋਧ ਵਿਚ ਡਟੇ ਨਜ਼ਰ ਆਏ ਜਦਕਿ ਦੋਵੇ ਸਾਬਕਾ ਲੋਕ ਸਭਾ ਮੈਂਬਰ ਸਤਪਾਲ ਜੈਨ ਤੇ ਪਵਨ ਕੁਮਾਰ ਬਾਂਸਲ ਹੱਕ 'ਚ ...

ਪੂਰੀ ਖ਼ਬਰ »

ਪੀਰਮੁਛੱਲਾ ਹਾਦਸੇ ਦੀ ਜਾਂਚ ਮੁਕੰਮਲ ਹੋਣ ਤੱਕ ਜ਼ੀਰਕਪੁਰ ਵਿਚ ਨਕਸ਼ੇ ਪਾਸ ਕਰਨ ਤੇ ਬੇਸਮੈਂਟ ਨਿਰਮਾਣ 'ਤੇ ਰੋਕ

ਜ਼ੀਰਕਪੁਰ, 25 ਅਪ੍ਰੈਲ (ਅਵਤਾਰ ਸਿੰਘ)- ਬੀਤੇ 12 ਅਪ੍ਰੈਲ ਨੰੂ ਪੀਰਮੁਛੱਲਾ ਵਿਖੇ ਇਕ ਉਸਾਰੀ ਅਧੀਨ ਇਮਾਰਤ ਡਿੱਗਣ ਦਾ ਸਖਤ ਨੋਟਿਸ ਲੈਂਦਿਆਂ ਸਰਕਾਰ ਨੇ ਇਸ ਮਾਮਲੇ ਵਿਚ ਜਾਂਚ ਮੁਕੰਮਲ ਹੋਣ ਤੱਕ ਜੀਰਕਪੁਰ ਵਿਚ ਨਵੇਂ ਨਕਸ਼ੇ ਪਾਸ ਕਰਨ ਅਤੇ ਨਵੀਆ ਬੇਸਮੈਂਟਾਂ ਦੀ ...

ਪੂਰੀ ਖ਼ਬਰ »

ਪੰਜਾਬ 'ਵਰਸਿਟੀ ਦੇ ਹਿੰਦੀ ਵਿਭਾਗ ਵਲੋਂ ਮਿਰਜ਼ਾ ਗ਼ਾਲਿਬ ਨੂੰ ਸ਼ਰਧਾਂਜਲੀ

ਚੰਡੀਗੜ੍ਹ, 25 ਅਪ੍ਰੈਲ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਵਲੋਂ ਮਿਰਜ਼ਾ ਗ਼ਾਲਿਬ ਨੂੰ ਸ਼ਰਧਾਂਜਲੀ ਦਿੱਤੀ ਗਈ | ਇਸ ਦੌਰਾਨ ਵਿਦਿਆਰਥੀਆਂ ਨੂੰ ਗ਼ਾਲਿਬ ਦੀ ਨਜ਼ਰ ਦੇ ਬਨਾਰਸ ਤੋਂ ਰੂਬਰੂ ਕਰਵਾਉਂਦੀ ਫ਼ਿਲਮ 'ਬਨਾਰਸ : ਕਾਬਾ ਏ ਹਿੰਦੋਸਤਾਨ' ...

ਪੂਰੀ ਖ਼ਬਰ »

ਰੀਐਲਿਟੀ ਸ਼ੋਅ 'ਕੌਣ ਬਣੇਗਾ ਸਟਾਰ, ਟੱਕਰ ਹੁਨਰਬਾਜ਼ੋਂ ਕੀ' ਦੇ ਆਡੀਸ਼ਨ 29 ਨੂੰ

ਚੰਡੀਗੜ੍ਹ, 25 ਅਪ੍ਰੈਲ (ਅਜਾਇਬ ਸਿੰਘ ਔਜਲਾ)- ਕੌਮੀ ਪੱਧਰ ਦੇ ਮੰਚ 'ਤੇ ਅਦਾਕਾਰੀ ਤੇ ਨਾਚ 'ਚ ਆਪਣਾ ਹੁਨਰ ਦਿਖਾਉਣ ਦੇ ਇੱਛੁਕ ਲੋਕਾਂ ਦੇ ਲਈ ਇਕ ਵਧੀਆ ਮੌਕਾ ਹੈ | ਨਿ੍ਤ ਤੇ ਅਦਾਕਾਰੀ ਦੇ ਆਧਾਰ 'ਤੇ ਭਾਰਤ ਦਾ ਵੱਡਾ ਰੀਐਲਿਟੀ ਸ਼ੋਅ 'ਕੌਣ ਬਣੇਗਾ ਸਟਾਰ, ਟੱਕਰ ...

ਪੂਰੀ ਖ਼ਬਰ »

ਡੀ.ਸੀ. ਵਲੋਂ 12ਵੀਂ ਜਮਾਤ 'ਚੋਂ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਦਾ ਸਨਮਾਨ

ਐੱਸ. ਏ. ਐੱਸ. ਨਗਰ, 25 ਅਪੈ੍ਰਲ (ਕੇ. ਐੱਸ. ਰਾਣਾ)- ਡਿਪਟੀ ਕਮਿਸ਼ਨਰ ਗੁਰਪੀ੍ਰਤ ਕੌਰ ਸਪਰਾ ਨੇ ਪਹਿਲਕਦਮੀ ਕਰਦਿਆਂ ਜ਼ਿਲ੍ਹੇ ਦੇ 12ਵੀਂ ਜਮਾਤ ਵਿਚ ਮੋਹਰੀ ਰਹਿਣ ਵਾਲੇ ਕਰੀਬ 24 ਬੱਚਿਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਤੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਵੀ ਕੀਤੀ ...

ਪੂਰੀ ਖ਼ਬਰ »

ਹੈਰੋਇਨ ਸਮੇਤ 2 ਨਾਈਜ਼ੀਰੀਅਨ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 25 ਅਪ੍ਰੈਲ (ਜਸਬੀਰ ਸਿੰਘ ਜੱਸੀ)- ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਉਦਯੋਗਿਕ ਖੇਤਰ ਫੇਜ਼-3 ਏ ਵਿਚਲੇ ਅੰਬਾਂ ਵਾਲੇ ਪਾਰਕ 'ਚੋਂ 2 ਨਾਈਜ਼ੀਰੀਅਨਾਂ ਨੂੰ 240 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ...

ਪੂਰੀ ਖ਼ਬਰ »

ਐੱਸ.ਐੱਸ.ਏ./ਰਮਸਾ ਅਧਿਆਪਕਾਂ ਵਲੋਂ ਡੀ. ਜੀ. ਐੱਸ. ਈ. ਦਫ਼ਤਰ ਸਾਹਮਣੇ ਧਰਨਾ

ਐੱਸ. ਏ. ਐੱਸ. ਨਗਰ, 25 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)- ਐੱਸ. ਐੱਸ. ਏ./ਰਮਸਾ ਅਧਿਆਪਕ ਯੂਨੀਅਨ ਪੰਜਾਬ ਅਤੇ ਆਈ. ਈ. ਆਰ. ਟੀ. ਨੇ ਆਪਣੀਆਂ 5 ਮਹੀਨਿਆਂ ਤੋਂ ਰੁਕੀਆਂ ਤਨਖ਼ਾਹਾਂ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਸਥਾਨਕ ਫੇਜ਼ 8 ਸਥਿਤ ਵਿੱਦਿਆ ਭਵਨ ਦੀ 5ਵੀਂ ਮੰਜ਼ਿਲ 'ਤੇ ...

ਪੂਰੀ ਖ਼ਬਰ »

ਸਾਨ੍ਹਾਂ ਦੇ ਭੇੜ 'ਚ ਆਏ ਨੌਜਵਾਨ ਦੀ ਮੌਤ

ਪੰਚਕੂਲਾ, 25 ਅਪ੍ਰੈਲ (ਕਪਿਲ)- ਪੰਚਕੂਲਾ ਦੇ ਬੁੱਢਨਪੁਰ 'ਚ ਪ੍ਰਸ਼ਾਸਨ ਦੀ ਲਾਪ੍ਰਵਾਹੀ ਕਰਕੇ ਇਕ ਵਿਅਕਤੀ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਨੌਜਵਾਨ ਪਰਵਾਨਾ (27) ਆਪਣੇ ਘਰ ਦੇ ਬਾਹਰ ਬੈਠਾ ਸੀ | ਉਹ ਪਹਿਲਾਂ ਤੋਂ ਹੀ ਦੁਰਘਟਨਾ ਦਾ ਸ਼ਿਕਾਰ ਸੀ ਤੇ ਉਸ ਦਾ ...

ਪੂਰੀ ਖ਼ਬਰ »

ਬੈਰਾਜ ਬੰਨ੍ਹ ਦੀ ਹੋਂਦ ਨੂੰ ਨਾਜਾਇਜ਼ ਮਾਈਨਿੰਗ ਕਾਰਨ ਖ਼ਤਰਾ

ਜ਼ੀਰਕਪੁਰ, 25 ਅਪ੍ਰੈਲ (ਅਵਤਾਰ ਸਿੰਘ)- ਬੀਤੇ ਲੰਮੇ ਸਮੇਂ ਤੋਂ ਘੱਗਰ 'ਚੋਂ ਰਾਤ ਵੇਲੇ ਹੋ ਰਹੀ ਨਾਜਾਇਜ਼ ਮਾਈਨਿੰਗ ਕਾਰਨ ਪਿੰਡ ਛੱਤ ਵਿਖੇ ਕਰੀਬ 75 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਬੈਰਾਜ (ਬੰਨ੍ਹ) ਦੀ ਹੋਂਦ ਨੂੰ ਖ਼ਤਰਾ ਪੈਦਾ ਹੋ ਗਿਆ ਹੈ। ਮਾਈਨਿੰਗ ਮਾਫੀਆ ਵਲੋਂ ...

ਪੂਰੀ ਖ਼ਬਰ »

ਪੁੱਡਾ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਵਲੋਂ ਕੈਬਨਿਟ ਮੰਤਰੀ ਬਾਜਵਾ ਨਾਲ ਮੀਟਿੰਗ

ਐੱਸ. ਏ. ਐੱਸ. ਨਗਰ, 25 ਅਪ੍ਰੈਲ (ਨਰਿੰਦਰ ਸਿੰਘ ਝਾਂਮਪੁਰ)- ਪੁੱਡਾ ਮੁਲਾਜ਼ਮਾਂ ਦੇ ਲਈ ਪਿਛਲੇ ਕਈ ਸਾਲਾਂ ਤੋਂ ਸੰਘਰਸ਼ ਕਰਦੀ ਆ ਰਹੀ ਜਥੇਬੰਦੀ ਪੁੱਡਾ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਵਲੋਂ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੂੰ ਪੰਜਾਬ ਹਾਊਸਿੰਗ ਅਤੇ ...

ਪੂਰੀ ਖ਼ਬਰ »

ਵਿਸ਼ਵ ਮਲੇਰੀਆ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ

ਐੱਸ. ਏ. ਐੱਸ. ਨਗਰ, 25 ਅਪ੍ਰੈਲ (ਕੇ. ਐੱਸ. ਰਾਣਾ)- ਮਲੇਰੀਆ ਗੰਭੀਰ ਕਿਸਮ ਦਾ ਬੁਖ਼ਾਰ ਹੈ ਜੋ ਕਿ ਮਾਦਾ ਐਨਾਫੈਲੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ | ਇਹ ਮੱਛਰ ਬਰਸਾਤ ਦੇ ਮੌਸਮ ਵਿਚ ਵੱਧਦਾ-ਫੁੱਲਦਾ ਹੈ ਤੇ ਸਾਫ਼ ਖੜੇ੍ਹ ਪਾਣੀ ਵਿਚ ਪੈਦਾ ਹੁੰਦਾ ਹੈ | ਇਹ ਜਾਣਕਾਰੀ ਸਿਵਲ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਦੇ ਦੋਸ਼ ਹੇਠ 2 ਗਿ੍ਫ਼ਤਾਰ

ਡੇਰਾਬੱਸੀ, 25 ਅਪ੍ਰੈਲ (ਸੰਧੂ)- ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ ਹੇਠ ਡੇਰਾਬੱਸੀ ਪੁਲਿਸ ਨੇ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਦਿਆਂ ਟਰੈਕਟਰ-ਟਰਾਲੀ ਤੇ ਟਿੱਪਰ ਨੂੰ ਜ਼ਬਤ ਕੀਤਾ ਹੈ | ਤਫ਼ਤੀਸ਼ੀ ਅਫ਼ਸਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਖ਼ਬਰ ਮਿਲੀ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਦਾ ਸੂਬਾ ਪੱਧਰੀ ਧਰਨਾ ਅੱਜ

ਐੱਸ. ਏ. ਐੱਸ. ਨਗਰ, 25 ਅਪ੍ਰੈਲ (ਬੈਨੀਪਾਲ)- ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ 26 ਅਪ੍ਰੈਲ ਨੂੰ ਸਵੇਰੇ 11 ਵਜੇ ਮੁਹਾਲੀ ਦੇ ਫ਼ੇਜ਼ 6 ਦੇ ਗੁਰਦੁਆਰਾ ਸਾਹਿਬ ਦੇ ਸਾਹਮਣੇ ਮਾਰਕੀਟ ਵਿਚ ਵਿਸ਼ਾਲ ਪੰਜਾਬ ਪੱਧਰੀ ਧਰਨਾ ਦਿੱਤਾ ਜਾ ਰਿਹਾ ...

ਪੂਰੀ ਖ਼ਬਰ »

ਬਲਬੀਰ ਸਿੰਘ ਸਿੱਧੂ ਨੂੰ ਕੈਬਨਿਟ ਮੰਤਰੀ ਬਣਾਏ ਜਾਣ 'ਤੇ ਲੱਡੂ ਵੰਡੇ

ਕੁਰਾਲੀ, 25 ਅਪ੍ਰੈਲ (ਹਰਪ੍ਰੀਤ ਸਿੰਘ)- ਪੰਜਾਬ ਦੇ ਮੰਤਰੀ ਮੰਡਲ ਵਿਚ ਬਲਬੀਰ ਸਿੰਘ ਸਿੱਧੂ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੀ ਖੁਸ਼ੀ ਵਿਚ ਸਥਾਨਕ ਕਾਂਗਰਸ ਪਾਰਟੀ ਦੇ ਆਗੂਆਂ ਨੇ ਲੱਡੂ ਵੰਡੇ | ਸ਼ਹਿਰ ਦੇ ਮੁੱਖ ਸਬਜ਼ੀ ਮੰਡੀ ਚੌਕ ਵਿਚ ਕਾਂਗਰਸ ਪਾਰਟੀ ਦੇ ਸੀਨੀਅਰ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਖਰੜ ਸਿਟੀ ਨੂੰ ਮਿਲਿਆ ਪਹਿਲਾ ਸਥਾਨ

ਚੰਡੀਗੜ੍ਹ, 25 ਅਪ੍ਰੈਲ (ਅਜੀਤ ਬਿਊਰੋ)-ਲਾਇਨ ਭਵਨ ਸੈਕਟਰ-18 ਚੰਡੀਗੜ੍ਹ ਵਿਖੇ ਲਾਇਨਜ਼ ਕਲੱਬ ਇੰਟਰਨੈਸ਼ਨਲ 321-ਐਫ ਦੇ ਡਿਸਟਿ੍ਕਟ ਪੀ. ਆਰ. ਓ. ਲਾਈਨ ਰਵਿੰਦਰ ਰਾਣਾ ਦੀ ਰਹਿਨੁਮਾਈ ਵਿਚ ਪੀ. ਆਰ. ਓ. ਕਾਨਫ਼ਰੰਸ ਹੋਈ ਜਿਸ ਵਿਚ ਲਾਇਨਜ਼ ਕਲੱਬ ਇੰਟਰਨੈਸ਼ਨਲ 321-ਐਫ ਤਹਿਤ ਆਉਣ ...

ਪੂਰੀ ਖ਼ਬਰ »

ਖੱਟਰ ਵਲੋਂ ਬੀ. ਪੀ. ਐਲ. ਪਰਿਵਾਰਾਂ ਨੂੰ ਨਵੀਂ ਸਹੂਲਤ

ਚੰਡੀਗੜ੍ਹ, 25 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸੂਬੇ ਵਿਚ ਗ਼ਰੀਬੀ ਰੇਖਾ ਦੇ ਹੇਠਾਂ (ਬੀ. ਪੀ. ਐਲ.) ਤੇ ਅੰਤੋਦਯ ਅੰਨ ਯੋਜਨਾ (ਏ. ਏ. ਵਾਈ.) ਦੇ ਪਰਿਵਾਰਾਂ ਨੂੰ ਦਿੱਤੇ ਜਾ ਰਹੇ ਸਰੋਂ ਦੇ ਤੇਲ ਦੀ ਮਾਤਰਾ ਵਧਾ ਕੇ 2 ਲੀਟਰ ਕਰਨ ...

ਪੂਰੀ ਖ਼ਬਰ »

ਕੌਾਸਲਰ ਬੇਦੀ ਨੇ ਕਾਜ਼ਵੇਅ ਬਣਾਉਣ ਲਈ ਮੇਅਰ ਤੇ ਕਮਿਸ਼ਨਰ ਨੂੰ ਲਿਖਿਆ ਪੱਤਰ

ਐੱਸ. ਏ. ਐੱਸ. ਨਗਰ, 25 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)- ਕੌਾਸਲਰ ਕੁਲਜੀਤ ਸਿੰਘ ਬੇਦੀ ਨੇ ਨਿਗਮ ਵਲੋਂ ਸ਼ਹਿਰ ਵਿਚ ਬਣਾਏ ਜਾ ਰਹੇ ਤਿੰਨ ਕਾਜ਼ਵੇਅ ਦੇ ਫ਼ੈਸਲੇ ਦਾ ਜ਼ੋਰਦਾਰ ਸਵਾਗਤ ਕਰਦਿਆਂ ਕਿਹਾ ਕਿ ਪੈਕ ਦੀ ਸਰਵੇ ਰਿਪੋਰਟ ਮੁਤਾਬਿਕ ਸ਼ਹਿਰ ਵਿਚ 3 ਕਾਜ਼ਵੇਅ ...

ਪੂਰੀ ਖ਼ਬਰ »

ਪੁਲਿਸ ਕੰਟਰੋਲ ਰੂਮ 'ਚ ਧਮਕੀ ਭਰਿਆ ਫ਼ੋਨ ਕਰਨ ਵਾਲੇ ਦਾ ਸਕੈੱਚ ਜਾਰੀ

ਚੰਡੀਗੜ੍ਹ, 25 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਪੁਲਿਸ ਕੰਟਰੋਲ ਰੂਮ ਨੰਬਰ 'ਤੇ ਫ਼ੋਨ ਕਰਕੇ ਖ਼ੁਦ ਨੂੰ ਪੰਜਾਬ ਦਾ ਗੈਂਗਸਟਰ ਦਿਲਪ੍ਰੀਤ ਸਿੰਘ ਉਰਫ਼ ਬਾਬਾ ਦੱਸਣ ਵਾਲੇ ਤੇ ਹਾਈ ਕੋਰਟ ਅੰਦਰ ਵਿਅਕਤੀਆਂ ਦੀ ਹੱਤਿਆ ਦੀ ਧਮਕੀ ਦੇਣ ਵਾਲੇ ਵਿਅਕਤੀ ਦਾ ਸਕੈੱਚ ...

ਪੂਰੀ ਖ਼ਬਰ »

ਬਾਂਸਲ ਵਲੋਂ ਸਰਕਾਰੀ ਦਵਾਖ਼ਾਨਿਆਂ ਨੂੰ ਪ੍ਰਸ਼ਾਸਨ ਵਲੋਂ ਆਊਟਸੋਰਸ ਕਰਨ ਦਾ ਵਿਰੋਧ

ਚੰਡੀਗੜ੍ਹ, 25 ਅਪੈ੍ਰਲ (ਆਰ. ਐਸ. ਲਿਬਰੇਟ)- ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਨੇ ਪ੍ਰਸ਼ਾਸਨ ਵਲੋਂ ਸਰਕਾਰੀ ਦਵਾਖਾਨਿਆਂ ਨੂੰ ਆਊਟਸੋਰਸ ਕਰਨ ਦਾ ਵਿਰੋਧ ਕੀਤਾ ਹੈ | ਬਾਂਸਲ ਨੇ ਪ੍ਰਸ਼ਾਸਨ ਦੇ ਇਸ ਫ਼ੈਸਲੇ 'ਤੇ ਸ਼ੱਕ ਕਰਦਿਆਂ ਕਿਹਾ ਕਿ ਪੀ.ਪੀ.ਪੀ. ਦੇ ਨਾਂਅ ...

ਪੂਰੀ ਖ਼ਬਰ »

ਪੀ.ਜੀ.ਆਈ. ਨੇ ਮਲੇਰੀਆ ਸਬੰਧੀ ਕੀਤਾ ਜਾਗਰੂਕ

ਚੰਡੀਗੜ੍ਹ, 25 ਅਪ੍ਰੈਲ (ਮਨਜੋਤ ਸਿੰਘ ਜੋਤ)- ਪੀ. ਜੀ. ਆਈ. ਦੇ ਸਕੂਲ ਆਫ਼ ਪਬਲਿਕ ਹੈਲਥ ਵਲੋਂ ਵਿਸ਼ਵ ਮਲੇਰੀਆ ਦਿਵਸ ਮੌਕੇ ਲੋਕਾਂ ਨੂੰ ਇਸ ਬਾਰੇ ਜਾਗਰੂਕ ਕੀਤਾ ਗਿਆ ਜਿਸ ਤਹਿਤ ਚੰਡੀਗੜ੍ਹ ਦੇ ਆਸ ਪਾਸ ਦੇ ਪਿੰਡਾਂ ਅਤੇ ਕਾਲੋਨੀਆਂ ਵਿਚ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਚ ਫ਼ੈਸ਼ਨ ਸ਼ੋਅ ਦੌਰਾਨ ਚੱਲੀ ਗੋਲੀ ਦੇ ਮਾਮਲੇ ਵਿਚ 7 ਬਰੀ

ਚੰਡੀਗੜ੍ਹ, 25 ਅਪ੍ਰੈਲ (ਰਣਜੀਤ ਸਿੰਘ, ਜਾਗੋਵਾਲ)- ਪੰਜਾਬ ਯੂਨੀਵਰਸਿਟੀ ਅੰਦਰ ਸਾਲ 2016 'ਚ ਚੱਲੀ ਗੋਲੀ ਦੇ ਮਾਮਲੇ ਵਿਚ ਜ਼ਿਲ੍ਹਾ ਅਦਾਲਤ ਨੇ ਸੱਤ ਲੋਕਾਂ ਨੂੰ ਬਰੀ ਕਰ ਦਿੱਤਾ ਹੈ | ਮਾਮਲੇ 'ਚ ਗਵਾਹ ਆਪਣੇ ਬਿਆਨਾਂ ਤੋਂ ਮੁੱਕਰ ਗਏ ਸਨ ਜਿਸ ਕਰਕੇ ਮੁੱਦਈ ਪੱਖ ਮਾਮਲੇ ਨੂੰ ...

ਪੂਰੀ ਖ਼ਬਰ »

ਪੰਜਾਬ 'ਵਰਸਿਟੀ ਲੈਬ ਤੇ ਟੈਕਨੀਕਲ ਐਸੋਸੀਏਸ਼ਨ ਵਲੋਂ ਰੋਸ ਪ੍ਰਦਰਸ਼ਨ ਕੱਲ੍ਹ

ਚੰਡੀਗੜ੍ਹ, 25 ਅਪ੍ਰੈਲ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਲੈਬ ਤੇ ਟੈਕਨੀਕਲ ਸਟਾਫ਼ ਐਸੋਸੀਏਸ਼ਨ ਵਲੋਂ ਵੱਖ-ਵੱਖ ਮੰਗਾਂ ਨੂੰ ਲੈ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ | ਐਸੋਸੀਏਸ਼ਨ ਵਲੋਂ 27 ਅਪ੍ਰੈਲ ਨੂੰ ਕਾਲੇ ਬਿੱਲੇ ਲਗਾ ਕੇ ਯੂਨੀਵਰਸਿਟੀ ...

ਪੂਰੀ ਖ਼ਬਰ »

ਮੇਨ ਬ੍ਰਾਂਚ ਲੋਅਰ ਦੀ 22 ਦਿਨਾਂ ਦੀ ਬੰਦੀ ਸਬੰਧੀ ਅਧਿਸੂਚਨਾ ਜਾਰੀ

ਚੰਡੀਗੜ੍ਹ, 25 ਅਪ੍ਰੈਲ (ਅਜੀਤ ਬਿਊਰੋ)- ਪੰਜਾਬ ਸਰਕਾਰ ਦੇ ਬੁਲਾਰੇ ਨੇ ਇਥੇ ਦੱਸਿਆ ਕਿ ਸਰਕਾਰ ਨੇ ਨਾਰਦਰਨ ਇੰਡੀਆ ਕੈਨਾਲ ਤੇ ਡਰੇਨੇਜ ਰੂਲਜ਼ 1878 ਦੇ ਤਹਿਤ ਅਧਿਸੂਚਨਾ ਜਾਰੀ ਕੀਤੀ ਹੈ ਕਿ ਮੌਸਮ ਤੇ ਫ਼ਸਲਾਂ ਦੀ ਹਾਲਤ ਨੂੰ ਮੁੱਖ ਰੱਖਦਿਆਂ ਹੋਇਆਂ ਮੇਨ ਬ੍ਰਾਂਚ ਲੋਅਰ ...

ਪੂਰੀ ਖ਼ਬਰ »

ਹੈੱਡ ਟੀਚਰ ਦੇ ਅਹੁਦੇ 'ਤੇ ਤਰੱਕੀ

ਚੰਡੀਗੜ੍ਹ, 25 ਅਪੈ੍ਰਲ (ਵਿਸ਼ੇਸ਼ ਪ੍ਰਤੀਨਿਧ)– ਹਰਿਆਣਾ ਮੌਲਿਕ ਸਿੱਖਿਆ ਵਿਭਾਗ ਦੇ ਡਾਇਰੈਕਟਰ ਨੇ ਰਾਜ ਦੇ ਸਾਰੇ ਜ਼ਿਲ੍ਹਾ ਮੌਲਿਕ ਸਿੱਖਿਆ ਅਧਿਕਾਰੀਆਂ ਨੂੰ ਲੋੜ ਅਨੁਸਾਰ ਤੁਰੰਤ ਪ੍ਰਾਇਮਰੀ ਅਧਿਆਪਕਾਂ ਦੀ ਹੈੱਡ ਟੀਚਰ ਦੇ ਅਹੁਦੇ 'ਤੇ ਤਰੱਕੀ ਕਰਨ ਦੇ ਆਦੇਸ਼ ...

ਪੂਰੀ ਖ਼ਬਰ »

ਜੇ ਭਾਰਤ ਸਰਕਾਰ ਆਪਣੇ ਕੰਮਾਂ ਦੀ ਪ੍ਰਚਾਰ ਸਮਗਰੀ ਪੰਜਾਬੀ 'ਚ ਛਾਪ ਸਕਦੀ ਹੈ ਤਾਂ ਚੰਡੀਗੜ੍ਹ ਪ੍ਰਸ਼ਾਸਨ ਕਿਉਂ ਨਹੀਂ-ਨਰਿੰਦਰ ਸਿੰਘ

ਚੰਡੀਗੜ੍ਹ, 25 ਅਪੈ੍ਰਲ (ਅਜਾਇਬ ਸਿੰਘ ਔਜਲਾ)– ਸਮਾਜ ਸੇਵੀ ਨਰਿੰਦਰ ਸਿੰਘ ਇੰਟਰਨੈਸ਼ਨਲ ਨੇ ਭਾਰਤ ਸਰਕਾਰ ਦੇ ਸੂਚਨਾ ਮੰਤਰਾਲੇ ਵਲੋਂ ਪੰਜਾਬੀ ਵਿਚ ਮੋਦੀ ਸਰਕਾਰ ਦੇ ਸਾਲਾਂ ਦੀ ਕਾਰਗੁਜ਼ਾਰੀ ਨੂੰ ਆਰਟ ਪੇਪਰ 'ਤੇ ਛਾਪੇ ਕਿਤਾਬਚੇ ਨੂੰ ਦਿਖਾਉਂਦਿਆਂ ਕਿਹਾ ਕਿ ਜੇਕਰ ...

ਪੂਰੀ ਖ਼ਬਰ »

ਇੰਡਸ ਕੈਨੇਡਾ ਫਾਊਾਡੇਸ਼ਨ ਵਲੋਂ ਪ੍ਰਵਾਸੀ ਭਾਰਤੀਆਂ ਦੀਆਂ ਸਮੱਸਿਆਵਾਂ 'ਤੇ ਚਿੰਤਾ ਦਾ ਪ੍ਰਗਟਾਵਾ

ਚੰਡੀਗੜ੍ਹ, 25 ਅਪੈ੍ਰਲ (ਆਰ. ਐਸ. ਲਿਬਰੇਟ)- ਇਕ ਨਵ ਗਠਿਤ ਇੰਡਸ ਕੈਨੇਡਾ ਫਾਊਾਡੇਸ਼ਨ ਵਲੋਂ ਪੰਜਾਬ ਦੇ ਪ੍ਰਵਾਸੀ ਭਾਰਤੀਆਂ ਦੀਆਂ ਸਮੱਸਿਆਵਾਂ ਪ੍ਰਤੀ ਚਿੰਤਾਵਾਂ ਪ੍ਰਗਟ ਕੀਤੀਆਂ ਹਨ | ਫਾਊਾਡੇਸ਼ਨ ਦੇ ਮੁਖੀ ਵਿਕਰਮ ਸਿੰਘ ਬਾਜਵਾ ਨੇ ਵਿਸ਼ਵ ਪੰਜਾਬ ਕੌਾਸਲ ਵਲੋਂ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਔਰਤਾਂ ਲਈ ਹੈਲਮਟ ਯਕੀਨੀ ਬਣਾਉਣ ਦੀ ਤਿਆਰੀ

ਚੰਡੀਗੜ੍ਹ, 25 ਅਪ੍ਰੈਲ (ਸੁਰਜੀਤ ਸਿੰਘ ਸੱਤੀ)- ਸਿੱਖ ਬੀਬੀਆਂ ਨੂੰ ਦੋਪਹੀਆ ਚਲਾਉਂਦੇ ਵਕਤ ਹੈਲਮਟ ਪਹਿਨਣ ਤੋਂ ਮਿਲੀ ਛੋਟ ਨੂੰ ਖ਼ਤਮ ਕਰਨ ਸਬੰਧੀ ਚੱਲ ਰਹੇ ਇਕ ਮਾਮਲੇ ਦੀ ਸੁਣਵਾਈ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ ਨੇ ਹਾਈਕੋਰਟ ਵਿਚ ਇਕ ਡਰਾਫ਼ਟ ਨੋਟੀਫ਼ਿਕੇਸ਼ਨ ...

ਪੂਰੀ ਖ਼ਬਰ »

'ਪ੍ਰੀਤ ਫ਼ਰਨੀਚਰ ਹਾਊਸ' ਲਖਨੌਰ ਵਲੋਂ ਪੁਰਾਣੇ ਆਫਰ ਲਗਾਤਾਰ ਜਾਰੀ

ਐੱਸ. ਏ. ਐੱਸ. ਨਗਰ, 25 ਅਪ੍ਰੈਲ (ਨਰਿੰਦਰ ਸਿੰਘ ਝਾਂਮਪੁਰ)- ਸੱਚਖੰਡ ਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਸਾਹਿਬ ਵਾਲਿਆਂ ਦੇ ਅਸ਼ੀਰਵਾਦ ਸਦਕਾ ਸ਼ੁਰੂ ਕੀਤੇ 'ਪ੍ਰੀਤ ਫ਼ਰਨੀਚਰ ਹਾਊਸ' ਲਖਨੌਰ ਵਲੋਂ ਆਪਣੇ ਪੁਰਾਣੇ ਆਫਰਾਂ ਨੂੰ ਨਿਰੰਤਰ ਜਾਰੀ ਰੱਖਿਆ ...

ਪੂਰੀ ਖ਼ਬਰ »

'ਪ੍ਰੀਤ ਫ਼ਰਨੀਚਰ ਹਾਊਸ' ਲਖਨੌਰ ਵਲੋਂ ਪੁਰਾਣੇ ਆਫਰ ਲਗਾਤਾਰ ਜਾਰੀ

ਐੱਸ. ਏ. ਐੱਸ. ਨਗਰ, 25 ਅਪ੍ਰੈਲ (ਨਰਿੰਦਰ ਸਿੰਘ ਝਾਂਮਪੁਰ)- ਸੱਚਖੰਡ ਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਸਾਹਿਬ ਵਾਲਿਆਂ ਦੇ ਅਸ਼ੀਰਵਾਦ ਸਦਕਾ ਸ਼ੁਰੂ ਕੀਤੇ 'ਪ੍ਰੀਤ ਫ਼ਰਨੀਚਰ ਹਾਊਸ' ਲਖਨੌਰ ਵਲੋਂ ਆਪਣੇ ਪੁਰਾਣੇ ਆਫਰਾਂ ਨੂੰ ਨਿਰੰਤਰ ਜਾਰੀ ਰੱਖਿਆ ...

ਪੂਰੀ ਖ਼ਬਰ »

ਪਡਿਆਲਾ ਦੀ ਪ੍ਰਭ ਆਸਰਾ ਸੰਸਥਾ ਨੇ 8 ਲਾਵਾਰਿਸਾਂ ਨੂੰ ਅਪਣਾਇਆ

ਕੁਰਾਲੀ, 25 ਅਪ੍ਰੈਲ (ਬਿੱਲਾ ਅਕਾਲਗੜ੍ਹੀਆ)-ਪਡਿਆਲਾ ਦੀ ਪ੍ਰਭ ਆਸਰਾ ਸੰਸਥਾ ਨੇ ਅੱਠ ਹੋਰ ਲਾਵਾਰਿਸਾ ਨੂੰ ਅਪਣਾਇਆ ਹੈ | ਸੰਸਥਾ ਦੇ ਮੁੱਖ ਪ੍ਰਬੰਧਕ ਭਾਈ ਸ਼ਮਸ਼ੇਰ ਸਿੰਘ ਪਡਿਆਲਾ ਤੇ ਬੀਬੀ ਰਾਜਿੰਦਰ ਕੌਰ ਪਡਿਆਲਾ ਨੇ ਦੱਸਿਆ ਕਿ 25 ਸਾਲ ਦੀ ਸੁਨੀਤਾ ਜਿਸ ਨੇ ਲਗਪਗ 2 ...

ਪੂਰੀ ਖ਼ਬਰ »

ਸੰਤ ਸਰੂਪ ਸਿੰਘ ਚੰਡੀਗੜ੍ਹ ਵਾਲਿਆਂ ਵਲੋਂ ਗੁਰਮਤਿ ਸਮਾਗਮ

ਐੱਸ. ਏ. ਐੱਸ. ਨਗਰ, 25 ਅਪ੍ਰੈਲ (ਨਰਿੰਦਰ ਸਿੰਘ ਝਾਮਪੁਰ)- ਸੰਤ ਸਰੂਪ ਸਿੰਘ ਚੰਡੀਗੜ੍ਹ ਵਾਲਿਆਂ ਵਲੋਂ ਪੰਜਾਬ ਤੋਂ ਇਲਾਵਾ ਦਿੱਲੀ ਤੇ ਹੋਰਨਾਂ ਰਾਜਾਂ ਵਿਚ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ ਇਸੇ ਲੜੀ ਤਹਿਤ ਗੁਰਦੁਆਰਾ ਸੰਤਸਰ ਸਾਹਿਬ ਸੈਕਟਰ 38 ਵੈਸਟ ਚੰਡੀਗੜ੍ਹ, ...

ਪੂਰੀ ਖ਼ਬਰ »

ਪਿੰਡ ਧਰਮਗੜ੍ਹ ਵਿਖੇ ਗੁਰਦੁਆਰਾ ਸਾਹਿਬ ਦਾ ਨੀਂਹ ਪੱਥਰ ਰੱਖਿਆ

ਐੱਸ. ਏ. ਐੱਸ. ਨਗਰ, 25 ਅਪ੍ਰੈਲ (ਝਾਂਮਪੁਰ)-ਪਿੰਡ ਧਰਮਗੜ੍ਹ ਵਿਖੇ ਗੁਰਦੁਆਰਾ ਸਾਹਿਬ ਦਾ ਨੀਂਹ ਪੱਥਰ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਵਲੋਂ ਰੱਖਿਆ ਗਿਆ | ਇਸ ਮੌਕੇ ਕੈਬਨਿਟ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਵੀ ਉਚੇਚੇ ਤੌਰ 'ਤੇ ਹਾਜ਼ਰੀ ਭਰਦਿਆਂ ਇਮਾਰਤ ਦੇ ...

ਪੂਰੀ ਖ਼ਬਰ »

ਆਈ.ਟੀ. ਸਿਟੀ ਮੁਹਾਲੀ ਵਿਖੇ ਰਿਹਾਇਸ਼ੀ ਪਲਾਟਾਂ ਦੀ ਸਕੀਮ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 25 ਅਪ੍ਰੈਲ (ਨਰਿੰਦਰ ਸਿੰਘ ਝਾਂਮਪੁਰ)- ਗਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਵਲੋਂ ਆਈ. ਟੀ. ਸਿਟੀ ਮੁਹਾਲੀ ਵਿਖੇ 753 ਰਿਹਾਇਸ਼ੀ ਪਲਾਟਾਂ ਦੀ ਸਕੀਮ ਲਈ ਲੋਕਾਂ ਤੋਂ ਅਰਜ਼ੀਆਂ ਦੀ ਮੰਗ ਸ਼ੁਰੂ ਕਰ ਦਿੱਤੀ ਗਈ ਹੈ ਤੇ ਅਰਜ਼ੀਆਂ ਦੀ ਇਹ ...

ਪੂਰੀ ਖ਼ਬਰ »

ਅੱਗ ਨਾਲ ਨਜਿੱਠਣ ਨੂੰ ਤਿਆਰ ਨਹੀਂ ਡੇਰਾਬੱਸੀ ਦਾ ਤਹਿਸੀਲ ਕੰਪਲੈਕਸ

ਡੇਰਾਬੱਸੀ, 25 ਅਪ੍ਰੈਲ (ਗੁਰਮੀਤ ਸਿੰਘ)- ਜਦੋਂ ਕਿਸੇ ਥਾਂ 'ਤੇ ਅਚਾਨਕ ਅੱਗ ਲੱਗ ਜਾਂਦੀ ਹੈ ਤਾਂ ਉਸ 'ਤੇ ਕਾਬੂ ਪਾਉਣ ਲਈ ਅੱਗ ਬੁਝਾਊ ਯੰਤਰ ਹੀ ਸਭ ਤੋਂ ਪਹਿਲਾਂ ਕੰਮ ਆਉਂਦੇ ਹਨ ਪਰ ਡੇਰਾਬੱਸੀ ਦੇ ਤਹਿਸੀਲ ਕੰਪਲੈਕਸ ਵਿਖੇ ਅੱਗ ਨਾਲ ਨਜਿੱਠਣ ਲਈ ਲਗਾਏ ਗਏ ਯੰਤਰਾਂ ਦੀ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਗੁਰਮਤਿ ਸਮਾਗਮ

ਐੱਸ. ਏ. ਐੱਸ. ਨਗਰ, 25 ਅਪ੍ਰੈਲ (ਨਰਿੰਦਰ ਸਿੰਘ ਝਾਂਮਪੁਰ)- ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਬੀਬੀ ਜਗਰੂਪ ਕੌਰ ਖ਼ਾਲਸਾ (ਜਲੰਧਰ ਵਾਲੀਆਂ ਬੀਬੀਆਂ) ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਵਲੋਂ ...

ਪੂਰੀ ਖ਼ਬਰ »

ਖਸਰਾ ਤੇ ਰੂਬੇਲਾ ਬਿਮਾਰੀਆਂ ਤੋਂ ਨਿਜਾਤ ਪਾਉਣ ਲਈ ਟੀਕਾਕਰਨ ਮੁਹਿੰਮ ਸ਼ੁਰੂ

ਚੰਡੀਗੜ੍ਹ, 25 ਅਪ੍ਰੈਲ (ਐਨ. ਐਸ. ਪਰਵਾਨਾ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਸੂਬੇ ਦੇ 9 ਮਹੀਨੇ ਤੋਂ 15 ਸਾਲ ਤਕ ਉਮਰ ਦੇ ਬੱਚਿਆਂ ਨੂੰ ਖ਼ਸਰਾ ਤੇ ਰੂਬੇਲਾ ਬਿਮਾਰੀ ਤੋਂ ਨਿਜਾਤ ਦਿਵਾਉਣ ਲਈ ਐਮ. ਆਰ. ਵੈਕਸਿਨ ਟੀਕਾਕਰਨ ਮੁਹਿੰਮ ਦੇ ਤਹਿਤ ਕਰੀਬ 80 ...

ਪੂਰੀ ਖ਼ਬਰ »

ਡਿਪਟੀ ਮੇਅਰ ਨੇ ਵੱਖ-ਵੱਖ ਇਲਾਕਿਆਂ 'ਚ ਸਫਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ

ਐੱਸ. ਏ. ਐੱਸ. ਨਗਰ, 25 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)- ਨਗਰ ਨਿਗਮ ਮੁਹਾਲੀ ਦੇ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ ਨੇ ਸਫਾਈ ਦਾ ਠੇਕਾ ਲੈਣ ਵਾਲੀ ਕੰਪਨੀ ਦੇ ਖੇਤਰੀ ਮੈਨੇਜਰ ਸੁਖਜਿੰਦਰ ਸਿੰਘ, ਵਾਰਡ ਨੰਬਰ 14 ਦੇ ਸੁਪਰਵਾਈਜਰ ਰਾਕੇਸ਼ ਕੁਮਾਰ ਤੇ ਕੰਪਨੀ ਅਧਿਕਾਰੀ ...

ਪੂਰੀ ਖ਼ਬਰ »

ਸਿੱਧੂ ਬਣੇ ਰੈਵੇਨਿਊ ਬਾਰ ਐਸੋਸੀਏਸ਼ਨ ਮੁਹਾਲੀ ਦੇ ਪ੍ਰਧਾਨ

ਐੱਸ. ਏ. ਐੱਸ. ਨਗਰ, 25 ਅਪ੍ਰੈਲ (ਕੇ. ਐੱਸ. ਰਾਣਾ)- ਰੈਵੇਨਿਊ ਬਾਰ ਐਸੋਸੀਏਸ਼ਨ ਮੁਹਾਲੀ ਦੀ ਹੋਈ ਚੋਣ ਵਿਚ ਐਡਵੋਕੇਟ ਹਰਵਿੰਦਰ ਸਿੰਘ ਸਿੱਧੂ ਪ੍ਰਧਾਨ ਚੁਣੇ ਗਏ, ਉਨ੍ਹਾਂ ਨੇ ਆਪਣੇ ਵਿਰੋਧੀ ਟੀ. ਪੀ. ਸਿੰਘ ਨੂੰ 11 ਵੋਟਾਂ ਨਾਲ ਹਰਾਇਆ | ਇਸ ਚੋਣ ਵਿਚ ਸਿੱਧੂ ਨੂੰ 28 ਵਿਚੋਂ 19 ...

ਪੂਰੀ ਖ਼ਬਰ »

ਲੱਖਾਂ ਦੀ ਨਕਦੀ ਤੇ ਗਹਿਣੇ ਚੋਰੀ

ਜ਼ੀਰਕਪੁਰ, 25 ਅਪ੍ਰੈਲ (ਹੈਪੀ ਪੰਡਵਾਲਾ)- ਢਕੌਲੀ ਖੇਤਰ ਵਿਚ ਲੱਖਾਂ ਦੀ ਨਕਦੀ ਤੇ ਸੋਨੇ ਦੇ ਗਹਿਣੇ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਢਕੌਲੀ ਪੁਲਿਸ ਦੇ ਚੌਕੀ ਇੰਚਾਰਜ ਏ. ਐੱਸ. ਆਈ. ਜਗਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਕ ਸ਼ਿਕਾਇਤ ਮਿਲੀ ਹੈ ਜਿਸ ਵਿਚ ...

ਪੂਰੀ ਖ਼ਬਰ »

ਸ਼ਹੀਦ ਕਾਂਸੀ ਰਾਮ ਮੈਮੋਰੀਅਲ ਕਾਲਜ ਨੂੰ ਦਾਨ ਦਿੱਤੀ ਜ਼ਮੀਨ 'ਤੇ ਟਰੱਸਟ ਬਣਾ ਕੇ ਵੇਚਣ ਦਾ ਖਦਸ਼ਾ

ਖਰੜ, 25 ਅਪੈ੍ਰਲ (ਜੰਡਪੁਰੀ)- ਪਿੰਡ ਭਾਗੋਮਾਜਰਾ ਕਾਲਜ ਤੇ ਭਾਗੋਮਾਜਰਾ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਕਰਨੈਲ ਸਿੰਘ ਤੇ ਪੰਜ ਦਰਜ਼ਨ ਲੋਕਾਂ ਨੇ ਬਹੁਤ ਦੇਰ ਪਹਿਲਾਂ ਪਿੰਡ ਵਾਸੀਆਂ ਵਲੋਂ ਕਾਲਜ ਨੂੰ ਦਾਨ ਦਿੱਤੀ ਜ਼ਮੀਨ 'ਤੇ ਟਰੱਸਟ ਬਣਾ ਕੇ ਵੇਚਣ ਦਾ ਖਦਸ਼ਾ ...

ਪੂਰੀ ਖ਼ਬਰ »

'ਪਵਿੱਤਰਾ ਜਵੈਲਰ' ਵਲੋਂ ਸੋਨੇ 'ਤੇ 100 ਫ਼ੀਸਦੀ ਵਾਪਸੀ ਦੀ ਯੋਜਨਾ ਜਾਰੀ ਰਹੇਗੀ-ਸਾਗਰ ਗੋਇਲ

ਐੱਸ. ਏ. ਐੱਸ. ਨਗਰ, 25 ਅਪ੍ਰੈਲ (ਨਰਿੰਦਰ ਸਿੰਘ ਝਾਂਮਪੁਰ)- ਪਿਛਲੇ ਕਰੀਬ 5 ਸਾਲਾਂ ਤੋਂ ਮੁਹਾਲੀ ਸਮੇਤ ਪੂਰੇ ਟ੍ਰਾਈਸਿਟੀ ਦੇ ਲੋਕਾਂ ਨੂੰ ਸੋਨੇ, ਚਾਂਦੀ ਤੇ ਹੀਰਿਆਂ ਦੇ ਗਹਿਣਿਆਂ ਸਬੰਧੀ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਦੇ ਰਹੇ 'ਪਵਿੱਤਰਾ ਜਵੈਲਰ' ਐੱਸ. ਸੀ. ਓ. 113 ...

ਪੂਰੀ ਖ਼ਬਰ »

ਰਿਆਤ-ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਲਾਅ ਵਿਖੇ ਸੈਮੀਨਾਰ

ਐੱਸ. ਏ. ਐੱਸ. ਨਗਰ, 25 ਅਪ੍ਰੈਲ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਲਾਅ ਵਿਖੇ 'ਸੰਵਿਧਾਨਕ ਕਾਨੂੰਨ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ ਜਿਸ ਦੌਰਾਨ ਚੰਡੀਗੜ੍ਹ ਜੁਡੀਸ਼ੀਅਲ ਅਕਾਦਮੀ ਦੇ ਸੰਸਥਾਪਕ ਡਾਇਰੈਕਟਰ ਪ੍ਰੋ: ਵੀਰੇਂਦਰ ਕੁਮਾਰ ਵਲੋਂ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਚੁੱਕੀ ਸਹੁੰ

ਐੱਸ. ਏ. ਐੱਸ. ਨਗਰ, 25 ਅਪ੍ਰੈਲ (ਜਸਬੀਰ ਸਿੰਘ ਜੱਸੀ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ 'ਚ ਜੇਤੂ ਰਹੇ ਲੌਾਗੀਆ ਗਰੱੁਪ ਦੇ ਅਹੁਦੇਦਾਰਾਂ ਵਲੋਂ ਜ਼ਿਲ੍ਹਾ ਬਾਰ ਰੂਮ ਵਿਖੇ ਹੋਏ ਇਜਲਾਸ ਦੌਰਾਨ ਆਪਣੇ ਅਹੁਦੇ ਦੀ ਸਹੀ ਵਰਤੋਂ ਸਬੰਧੀ ਸਹੁੰ ਚੁੱਕੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਮਾਪਿਆਂ ਤੇ ਇਲਾਕਾ ਵਾਸੀਆਂ ਵਲੋਂ ਐਡਵੋਕੇਟ ਬਾਸੀ ਦਾ ਸਨਮਾਨ

ਐੱਸ. ਏ. ਐੱਸ. ਨਗਰ, 25 ਅਪ੍ਰੈਲ (ਜਸਬੀਰ ਸਿੰਘ ਜੱਸੀ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਬਣਾਈ ਗਈ ਫ਼ੀਸ ਕਮੇਟੀ ਵਲੋਂ ਫ਼ੀਸਾਂ ਨੂੰ ਲੈ ਕੇ ਜਾਰੀ ਹਦਾਇਤਾਂ ਨੂੰ ਚੁਣੌਤੀਆਂ ਦਿੰਦਿਆਂ ਕਮੇਟੀ ਵਲੋਂ ਦਿੱਤੀ ਗਈ ਰਿਪੋਰਟ ਿਖ਼ਲਾਫ਼ ਮੁਹਾਲੀ ਅਦਾਲਤ 'ਚ ਦਾਇਰ ਤਿੰਨ ...

ਪੂਰੀ ਖ਼ਬਰ »

ਗ੍ਰਾਮ ਸੁਧਾਰ ਸਭਾ ਕੰਬਾਲਾ ਤੇ ਸੈਕਟਰ 76-80 ਦੇ ਅਲਾਟੀਆਂ ਵਲੋਂ ਕੈਬਨਿਟ ਮੰਤਰੀ ਸਿੱਧੂ ਦਾ ਸਨਮਾਨ

ਐੱਸ. ਏ. ਐੱਸ. ਨਗਰ, 25 ਅਪ੍ਰੈਲ (ਕੇ. ਐੱਸ. ਰਾਣਾ)- ਪਿਛਲੇ ਲੰਮੇ ਸਮੇਂ ਤੋਂ ਹਲਕਾ ਮੁਹਾਲੀ ਦੇ ਲੋਕਾਂ ਦੀ ਸੇਵਾ 'ਚ ਤੱਤਪਰ ਤੇ ਲਗਾਤਾਰ ਤਿੰਨ ਵਾਰ ਵਿਧਾਇਕ ਬਣਨ ਵਾਲੇ ਬਲਬੀਰ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਕੈਬਨਿਟ 'ਚ ਸ਼ਾਮਿਲ ...

ਪੂਰੀ ਖ਼ਬਰ »

ਵਿਦਿਆਰਥਣ ਨਾਲ ਛੇੜਛਾੜ ਕਰਨ ਵਾਲਾ ਪੁਲਿਸ ਰਿਮਾਂਡ 'ਤੇ

ਖਰੜ, 25 ਅਪ੍ਰੈਲ (ਗੁਰਮੁੱਖ ਸਿੰਘ ਮਾਨ)- ਸਦਰ ਪੁਲਿਸ ਖਰੜ ਵਲੋਂ ਸਕੂਲੀ ਵਿਦਿਆਰਥਣ ਨਾਲ ਛੇੜਛਾੜ ਕਰਨ ਦੇ ਮਾਮਲੇ ਵਿਚ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀ ਦਵਿੰਦਰ ਸਿੰਘ ਨੂੰ ਖਰੜ ਦੀ ਅਦਾਲਤ 'ਚ ਪੇਸ਼ ਕੀਤਾ ਗਿਆ ਜਿਥੋਂ ਉਸ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ...

ਪੂਰੀ ਖ਼ਬਰ »

ਬਾਬਾ ਯਸ਼ਪਾਲ ਕੰਬਾਲੀ ਵਾਲਿਆਂ ਦਾ ਜਨਮ ਦਿਨ ਪਹਿਲੀ ਨੂੰ ਮਨਾਇਆ ਜਾਵੇਗਾ

ਐੱਸ. ਏ. ਐੱਸ. ਨਗਰ, 25 ਅਪ੍ਰੈਲ (ਰਾਣਾ)- ਸਥਾਨਕ ਸੈਕਟਰ-65 ਏ (ਪਿੰਡ ਕੰਬਾਲੀ) ਸਥਿਤ ਸ੍ਰੀ ਸਿੱਧ ਬਾਬਾ ਬਾਲਕ ਨਾਥ ਮੰਦਰ ਦੇ ਮੁਖੀ ਬਾਬਾ ਯਸ਼ਪਾਲ ਕੰਬਾਲੀ ਵਾਲਿਆਂ ਦਾ ਜਨਮ ਦਿਨ ਸੰਤ ਅਮਨਦੀਪ ਸਿੰਘ ਦੀ ਅਗਵਾਈ ਹੇਠ ਪਹਿਲੀ ਮਈ ਨੂੰ ਧੂਮਧਾਮ ਨਾਲ ਮਨਾਇਆ ਜਾਵੇਗਾ | ਮੰਦਿਰ ...

ਪੂਰੀ ਖ਼ਬਰ »

ਚੋਰੀ ਦੇ 2 ਮਾਮਲੇ ਦਰਜ

ਚੰਡੀਗੜ੍ਹ, 25 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਦੋ ਵੱਖ-ਵੱਖ ਥਾਵਾਂ 'ਤੇ ਚੋਰੀ ਦੇ ਦੋ ਮਾਮਲੇ ਦਰਜ ਕੀਤੇ ਹਨ | ਪਹਿਲੇ ਮਾਮਲੇ ਦੀ ਸ਼ਿਕਾਇਤ ਕਪੂਰਥਲਾ ਦੇ ਪਿੰਡ ਮੱਲੀ ਦੇ ਰਹਿਣ ਵਾਲੇ ਪ੍ਰਮਵੀਰ ਸਿੰਘ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤ ...

ਪੂਰੀ ਖ਼ਬਰ »

ਧਾਰਮਿਕ ਪੁਸਤਕ ਨੂੰ ਜਾਰੀ ਕਰਨ ਸਬੰਧੀ ਸਮਾਗਮ

ਕੁਰਾਲੀ, 25 ਅਪ੍ਰੈਲ (ਹਰਪ੍ਰੀਤ ਸਿੰਘ)- ਪਿੰਡ ਨਿਹੋਲਕਾ ਦੇ ਨੌਜਵਾਨ ਦਵਿੰਦਰ ਸਿੰਘ ਵਲੋਂ ਲਿਖੀ ਪਹਿਲੀ ਧਾਰਮਿਕ ਪੁਸਤਕ 'ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਬਾਣੀ ਤੇ ਬਾਣੀਕਾਰ' ਨੂੰ ਜਾਰੀ ਕਰਨ ਸਬੰਧੀ ਇਕ ਸਮਾਗਮ ਕਰਵਾਇਆ ਗਿਆ | ਪਿੰਡ ਦੇ ਧਰਮ ਪ੍ਰਚਾਰ ਦਲ ...

ਪੂਰੀ ਖ਼ਬਰ »

ਬੈਟਰੀਆਂ ਚੋਰੀ ਕਰਨ ਵਾਲਾ ਪੁਲਿਸ ਰਿਮਾਂਡ 'ਤੇ

ਖਰੜ, 25 ਅਪ੍ਰੈਲ (ਮਾਨ)- ਸ਼ਹਿਰੀ ਪੁਲਿਸ ਖਰੜ ਵਲੋਂ ਬੈਟਰੀਆਂ ਚੋਰੀ ਕਰਨ ਦੇ ਮਾਮਲੇ ਵਿਚ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀ ਜਗਰੂਪ ਸਿੰਘ ਉਰਫ਼ ਸ਼ੀਸ਼ੀ ਨੂੰ ਖਰੜ ਦੀ ਅਦਾਲਤ ਵਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਹੈ | ਐੱਸ. ਆਈ. ਯੋਗੇਸ਼ ਕੁਮਾਰ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX