ਤਾਜਾ ਖ਼ਬਰਾਂ


ਭਾਰਤ ਨੂੰ ਅਮਰੀਕਾ ਦੇ ਨੇੜਲੇ ਸਹਿਯੋਗੀਆਂ 'ਚੋਂ ਇਕ ਹੋਣਾ ਚਾਹੀਦੈ - ਅਮਰੀਕਾ
. . .  6 minutes ago
ਵਾਸ਼ਿੰਗਟਨ, 25 ਮਈ - ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਊ ਨੇ ਕਾਨੂੰਨੀ ਘਾੜਿਆਂ ਨੂੰ ਕਿਹਾ ਕਿ ਟਰੰਪ ਪ੍ਰਸ਼ਾਸਨ ਜੋ ਵੀ ਦੱਖਣੀ ਤੇ ਕੇਂਦਰੀ ਏਸ਼ੀਆ ਵਿਚ ਕਰ ਰਿਹਾ ਹੈ, ਇਸ ਲਈ ਭਾਰਤ ਨੂੰ ਕੇਂਦਰ ਵਿਚ ਹੋਣਾ ਚਾਹੀਦਾ ਹੈ। ਉਨ੍ਹਾਂ ਜੋਰ ਦੇ ਕੇ ਕਿਹਾ ਕਿ ਭਾਰਤ ਨੂੰ...
ਕੁਮਾਰਸਵਾਮੀ ਨੂੰ ਅੱਜ ਕਰਨਾ ਪਵੇਗਾ ਬਹੁਮਤ ਸਾਬਤ
. . .  35 minutes ago
ਬੈਂਗਲੁਰੂ, 25 ਮਈ - ਕਰਨਾਟਕ ਦੇ ਮੁੱਖ ਮੰਤਰੀ ਐਚ.ਡੀ. ਕੁਮਾਰਸਵਾਮੀ ਅੱਜ ਬਹੁਮਤ ਪ੍ਰੀਖਣ ਦਾ ਸਾਹਮਣਾ ਕਰਨਗੇ ਤੇ ਅਜਿਹੀ ਉਮੀਦ ਹੈ ਕਿ ਰਾਜ 'ਚ 10 ਦਿਨਾਂ ਦੀ ਸਿਆਸੀ ਅਸਥਿਰਤਾ ਦਾ ਅੰਤ ਹੋ ਜਾਵੇਗਾ। ਦੁਪਹਿਰ 12:15 ਵਜੇ ਵਿਧਾਨ ਸਭਾ ਦਾ...
ਅੱਜ ਦਾ ਵਿਚਾਰ
. . .  49 minutes ago
ਪਿੰਡ ਭਾਗੀਵਾਂਦਰ ਵਿਚ ਟਾਇਰ ਫ਼ੈਕਟਰੀ ਨੂੰ ਲੱਗੀ ਅੱਗ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 24 ਮਈ (ਲੱਕਵਿੰਦਰ ਸ਼ਰਮਾ) -ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਭਾਗੀਵਾਂਦਰ ਵਿਖੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ,ਜਦੋਂ ਲਾਲੇਆਣਾਂ ਸੜਕ ਤੇ ਸਥਿਤ ਇੱਕ ਟਾਇਰ ...
ਕਿਸਾਨ ਤੋਂ 3 ਲੱਖ ਦੀ ਨਕਦੀ ਖੋਹਣ ਵਾਲਾ ਭੀਖੀ ਦਾ ਚੇਅਰਮੈਨ ਨਿਕਲਿਆ
. . .  1 day ago
ਮਾਨਸਾ, 24 ਮਈ- (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਸ਼ਹਿਰ 'ਚ ਉਦੋਂ ਹਫੜਾ-ਦਫੜੀ ਮੱਚ ਗਈ ਜਦੋਂ ਕਾਰ ਸਵਾਰ ਲੁਟੇਰੇ ਇਕ ਕਿਸਾਨ ਤੋਂ 3 ਲੱਖ ਰੁਪਏ ਦੀ ਨਕਦੀ ਖੋਹ ਕੇ ਫ਼ਰਾਰ ਹੋ ...
ਤਿੰਨ ਦਿਨਾਂ ਤੋਂ ਪੰਜਾਬ ਹਿਮਾਚਲ ਪ੍ਰਦੇਸ਼ ਸੀਮਾ 'ਤੇ ਜੰਗਲੀ ਰਕਬਾ ਅੱਗ ਦੀ ਲਪੇਟ 'ਚ
. . .  1 day ago
ਮਾਹਿਲਪੁਰ ,24 ਮਈ (ਦੀਪਕ ਅਗਨੀਹੋਤਰੀ)-ਪੰਜਾਬ ਹਿਮਾਚਲ ਪ੍ਰਦੇਸ਼ ਸੀਮਾ ਦੇ ਨਾਲ ਲਗਦੇ ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਹਿਮਾਚਲ ਪ੍ਰਦੇਸ਼ ਦੇ ਪਿੰਡਾਂ ਵਿਚ ਜੰਗਲੀ ਰਕਬੇ ਨੂੰ...
ਸ਼ੈਲ ਬਾਲਾ ਹੱਤਿਆ ਮਾਮਲਾ : ਚਾਰ ਪੁਲਿਸ ਅਧਿਕਾਰੀ ਮੁਅੱਤਲ
. . .  1 day ago
ਸ਼ਿਮਲਾ, 24 ਮਈ- ਸ਼ੈਲ ਬਾਲਾ ਹੱਤਿਆ ਮਾਮਲੇ 'ਚ ਚਾਰ ਪੁਲਿਸ ਅਧਿਕਾਰੀਆਂ ਅਤੇ ਇੱਕ ਹੋਰ ਅਧਿਕਾਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਬੀਤੀ 1 ਮਈ ਨੂੰ ਹਿਮਾਚਲ ਦੇ ਕਸੌਲੀ 'ਚ ਸੁਪਰੀਮ ਕੋਰਟ ਦੇ ਹੁਕਮ 'ਤੇ ਗ਼ੈਰ-ਕਾਨੂੰਨੀ ਨਿਰਮਾਣ 'ਤੇ..
ਨਸ਼ੇ ਦੀ ਦਲਦਲ 'ਚ ਫਸੇ ਨੌਜਵਾਨ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਮਾਛੀਵਾੜਾ ਸਾਹਿਬ, 24 ਮਈ (ਮਨੋਜ ਕੁਮਾਰ )- ਅੱਜ ਇੱਥੇ ਨਸ਼ੇ ਦੀ ਦਲਦਲ 'ਚ ਫਸੇ ਇੱਕ ਨੌਜਵਾਨ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਨੇ ਸਵੇਰੇ 10 ਵਜੇ ਦੇ ਕਰੀਬ ਨਸ਼ੇ ਨਾ ਮਿਲਣ 'ਤੇ ਪੈਦਾ ਹੋਈ ਤੋੜ 'ਚ...
ਦਸਵੀਂ ਦੀ ਪ੍ਰੀਖਿਆ 'ਚੋਂ ਦੂਜੇ ਨੰਬਰ 'ਤੇ ਰਹੀ ਜੈਸਮੀਨ ਕੌਰ ਨੂੰ ਕੀਤਾ ਗਿਆ ਸਨਮਾਨਿਤ
. . .  1 day ago
ਚੰਡੀਗੜ੍ਹ, 24 ਮਈ (ਐਨ. ਐਸ. ਪਰਵਾਨਾ)- ਪੰਜਾਬ ਪੁਲਿਸ ਦੇ ਡੀ. ਜੀ. ਪੀ. ਸੁਰੇਸ਼ ਅਰੋੜਾ ਨੇ ਆਈ. ਸੀ. ਐਸ. ਈ. ਦੀ ਦਸਵੀਂ ਦੀ ਪ੍ਰੀਖਿਆ ਦੇ ਨਤੀਜੇ 'ਚੋਂ ਪੂਰੇ ਦੇਸ਼ 'ਚ ਦੂਜੇ ਨੰਬਰ 'ਤੇ ਆਈ ਵਿਦਿਆਰਥਣ ਜੈਸਮੀਨ ਕੌਰ ਚਾਹਲ ਦਾ ਪੁਲਿਸ ਹੈੱਡ ਕੁਆਰਟਰ...
25 ਮਈ ਤੋਂ ਲਾਗੂ ਹੋਵੇਗਾ ਈ-ਵੇਅ ਬਿੱਲ ਸਿਸਟਮ
. . .  1 day ago
ਨਵੀਂ ਦਿੱਲੀ, 24 ਮਈ- ਇੱਕ ਹੀ ਸੂਬੇ ਦੇ ਅੰਦਰ ਮਾਲ ਦੀ ਆਵਾਜਾਈ ਲਈ ਈ-ਵੇਅ ਬਿੱਲ ਸਿਸਟਮ ਮਹਾਰਾਸ਼ਟਰ, ਮਣੀਪੁਰ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਚੰਡੀਗੜ੍ਹ, ਦਾਦਰਾ ਅਤੇ ਨਗਰ ਹਵੇਲੀ, ਦਮਨ ਤੇ ਦੀਪ ਅਤੇ ਲਕਸ਼ਦੀਪ 'ਚ 25 ਮਈ ਤੋਂ ਲਾਗੂ...
ਵੈਸ਼ਣੋ ਦੇਵੀ ਯਾਤਰਾ ਮੁੜ ਸ਼ੁਰੂ
. . .  1 day ago
ਜੰਮੂ, 24 ਮਈ- ਤ੍ਰਿਕੁਟ ਦੀਆਂ ਪਹਾੜੀਆਂ 'ਤੇ ਜੰਗਲ 'ਚ ਲੱਗੀ ਅੱਗ ਕਾਰਨ ਰੁਕੀ ਵੈਸ਼ਣੋ ਦੇਵੀ ਯਾਤਰਾ ਮੁੜ ਸ਼ੁਰੂ ਕਰ ਦਿੱਤੀ ਗਈ ਹੈ। ਅਧਿਕਾਰੀਆਂ ਮੁਤਾਬਕ ਬੁੱਧਵਾਰ ਦੁਪਹਿਰ ਨੂੰ ਜੰਗਲ 'ਚ ਅੱਗ ਲੱਗਣ ਤੋਂ ਬਾਅਦ ਵੈਸ਼ਣੋ ਦੇਵੀ ਯਾਤਰਾ ਰੋਕੀ ਗਈ ਸੀ, ਜਿਸ ਨੂੰ ਵੀਰਵਾਰ...
ਤੂਤੀਕੋਰਨ ਹਿੰਸਾ : 65 ਲੋਕਾਂ ਦੀ ਹੋਈ ਗ੍ਰਿਫ਼ਤਾਰ
. . .  1 day ago
ਚੇਨਈ, 24 ਮਈ- ਤੂਤੀਕੋਰਨ 'ਚ ਸਟਰਲਾਈਟ ਕਾਪਰ ਯੂਨਿਟ ਨੂੰ ਬੰਦ ਕਰਨ ਨੂੰ ਲੈ ਕੇ ਹੋਈ ਹਿੰਸਾ 'ਚ ਸ਼ਾਮਲ ਹੋਣ 'ਤੇ 65 ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਰਿਮਾਂਡ 'ਤੇ ਭੇਜਿਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਅਧਿਕਾਰੀ ਸੰਦੀਪ ਨਾਂਦੂਰੀ ਨੇ ਦੱਸਿਆ ਕਿ 68...
ਉੱਤਰੀ ਕੋਰੀਆ ਨੇ ਪਰਮਾਣੂੰ ਪ੍ਰੀਖਣ ਕੇਂਦਰ ਨੂੰ ਕੀਤਾ ਨਸ਼ਟ
. . .  1 day ago
ਨਵੀਂ ਦਿੱਲੀ, 24 ਮਈ- ਉੱਤਰੀ ਕੋਰੀਆ ਨੇ ਆਪਣੇ ਪਰਮਾਣੂੰ ਪ੍ਰੀਖਣ ਕੇਂਦਰ ਨੂੰ ਨਸ਼ਟ ਕੀਤਾ ਹੈ। ਉੱਤਰੀ ਕੋਰੀਆ ਨੇ ਪ੍ਰਮਾਣੂੰ ਨਿਸ਼ਸਤਰੀਕਰਨ ਦੇ ਵੱਲ ਕਦਮ ਵਧਾਉਂਦਿਆਂ ਅੱਜ ਦੇਸ਼ ਦੇ ਮੱਧ ਪੁੰਗਏ-ਰੀ ਪਰਮਾਣੂੰ ਪ੍ਰੀਖਣ ਕੇਂਦਰ ਨੂੰ ਨਸ਼ਟ ਕਰ ਦਿੱਤਾ। ਉੱਤਰੀ ਕੋਰੀਆ ਨੇ ਹਾਲ...
ਇੰਡੋਨੇਸ਼ੀਆ ਅਤੇ ਸਿੰਗਾਪੁਰ ਦੇ ਦੌਰੇ 'ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 24 ਮਈ- ਪ੍ਰਧਾਨ ਮੰਤਰੀ ਮੋਦੀ ਆਉਣ ਵਾਲੀ 29 ਮਈ ਤੋਂ 2 ਜੂਨ ਤੱਕ ਇੰਡੋਨੇਸ਼ੀਆ ਅਤੇ ਸਿੰਗਾਪੁਰ ਦੇ ਦੌਰੇ 'ਤੇ ਜਾਣਗੇ। ਵਿਦੇਸ਼ ਮੰਤਰਾਲੇ ਮੁਤਾਬਕ ਦੌਰੇ ਦੌਰਾਨ ਉਹ 1 ਜੂਨ ਨੂੰ ਸਿੰਗਾਪੁਰ 'ਚ ਸ਼ਾਂਗਰੀ-ਲਾ ਗੱਲਬਾਤ 'ਚ ਮੁੱਖ ਭਾਸ਼ਣ...
ਰੂਸੀ ਮਿਜ਼ਾਈਲ ਨੇ ਸੁੱਟਿਆ ਸੀ ਐਮ.ਐਚ.17
. . .  1 day ago
ਯੂਟ੍ਰੇਕਟ, 24 ਮਈ- ਮਲੇਸ਼ੀਆਈ ਜਹਾਜ਼ ਐਮ.ਐਚ.17 ਨੂੰ ਸੁੱਟੇ ਜਾਣ ਦੀ ਜਾਂਚ ਕਰ ਰਹੀ ਕੌਮਾਂਤਰੀ ਟੀਮ ਨੇ ਅੱਜ ਪਹਿਲੀ ਵਾਰ ਇਸ ਗੱਲ ਦਾ ਖ਼ੁਲਾਸਾ ਕੀਤਾ ਹੈ ਕਿ ਜਹਾਜ਼ ਨੂੰ ਸੁੱਟਣ ਲਈ ਜਿਸ ਮਿਜ਼ਾਈਲ ਦੀ ਵਰਤੋਂ ਕੀਤੀ ਗਈ ਸੀ, ਉਹ ਰੂਸੀ ਫੌਜ ਬ੍ਰਿਗੇਡ ਦੀ...
ਪੀ.ਐਨ.ਬੀ. ਘੁਟਾਲਾ : ਈ.ਡੀ. ਨੇ ਨੀਰਵ ਮੋਦੀ ਖਿਲਾਫ ਦੋਸ਼ ਪੱਤਰ ਕੀਤਾ ਦਾਖਲ
. . .  1 day ago
ਸੁਨੰਦਾ ਪੁਸ਼ਕਰ ਮੌਤ ਮਾਮਲਾ ਨਾਮਜ਼ਦ ਅਦਾਲਤ 'ਚ ਤਬਦੀਲ
. . .  1 day ago
ਪਠਾਨਕੋਟ ਸਬ ਜੇਲ੍ਹ 'ਚ ਕੈਦੀਆਂ ਵਿਚਾਲੇ ਲੜਾਈ
. . .  1 day ago
ਵਿਰਾਟ ਮਗਰੋਂ ਰਾਹੁਲ ਗਾਂਧੀ ਨੇ ਵੀ ਮੋਦੀ ਨੂੰ ਦਿੱਤੀ ਵੱਡੀ ਚੁਣੌਤੀ
. . .  1 day ago
ਮੋਦੀ ਅਤੇ ਰੁੱਟੇ ਸੀ. ਈ. ਓ. ਕਾਨਫਰੰਸ 'ਚ ਹੋਏ ਸ਼ਾਮਲ
. . .  1 day ago
ਸੱਟ ਕਾਰਨ ਕੋਹਲੀ ਨਹੀਂ ਖੇਡ ਸਕਣਗੇ ਕਾਊਂਟੀ
. . .  1 day ago
ਜੰਮੂ-ਕਸ਼ਮੀਰ : ਪਹਾੜੀਆਂ 'ਤੇ ਲੱਗੀ ਭਿਆਨਕ ਅੱਗ
. . .  1 day ago
ਲੁਧਿਆਣਾ 'ਚ ਫੈਕਟਰੀ ਨੂੰ ਲੱਗੀ ਅੱਗ
. . .  1 day ago
ਗੈਂਗਸਟਰ ਤੋਂ ਸਮਾਜ ਸੁਧਾਰਕ ਬਣਿਆ ਲੱਖਾ ਸਧਾਣਾ ਮੋਗਾ ਪੁਲਿਸ ਵਲੋਂ ਗ੍ਰਿਫ਼ਤਾਰ
. . .  1 day ago
ਜੇ 'ਆਪ' ਕਾਂਗਰਸ ਨਾਲ ਗੱਠਜੋੜ ਕਰਦੀ ਹੈ ਤਾਂ ਪਾਰਟੀ ਛੱਡ ਦੇਵਾਂਗਾ- ਫੂਲਕਾ
. . .  1 day ago
ਮਹਾਰਾਸ਼ਟਰ ਕੌਂਸਲ ਚੋਣਾਂ 'ਚ ਕਾਂਗਰਸ ਨੂੰ ਝਟਕਾ
. . .  1 day ago
ਤੂਤੀਕੋਰਨ ਹਿੰਸਾ 'ਤੇ ਰਾਜਨਾਥ ਸਿੰਘ ਨੇ ਪ੍ਰਗਟਾਇਆ ਦੁੱਖ
. . .  1 day ago
ਸੀਰੀਆ ਦੇ ਫੌਜੀ ਟਿਕਾਣਿਆਂ 'ਤੇ ਅਮਰੀਕਾ ਨੇ ਕੀਤਾ ਹਮਲਾ
. . .  1 day ago
ਇਟਲੀ 'ਚ ਟਰੇਨ ਹਾਦਸਾਗ੍ਰਸਤ, 2 ਦੀ ਮੌਤ
. . .  1 day ago
ਮੋਦੀ ਤੇ ਰੁੱਟੇ ਵਿਚਕਾਰ ਹੋਈ ਮੁਲਾਕਾਤ
. . .  1 day ago
ਕੇਰਲ 'ਚ ਨਿਪਾਹ ਵਾਇਰਸ ਕਾਰਨ ਇੱਕ ਹੋਰ ਮੌਤ
. . .  1 day ago
ਚੱਢਾ ਦੇ ਵਕੀਲ ਨੇ ਕਾਹਨ ਸਿੰਘ ਪੰਨੂ ਨੂੰ ਸੌਂਪੀ ਰਿਪੋਰਟ
. . .  1 day ago
ਮੋਦੀ ਨੇ ਵਿਰਾਟ ਦੀ ਚੁਣੌਤੀ ਕੀਤੀ ਪ੍ਰਵਾਨ
. . .  1 day ago
ਡੀ.ਐਮ.ਕੇ ਦਾ ਤੂਤੀਕੋਰਨ ਹਿੰਸਾ 'ਤੇ ਪ੍ਰਦਰਸ਼ਨ
. . .  1 day ago
ਬਗਦਾਦ 'ਚ ਆਤਮਘਾਤੀ ਹਮਲਾ, ਸੱਤ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਵੈਸਾਖ ਸੰਮਤ 550
ਿਵਚਾਰ ਪ੍ਰਵਾਹ: ਉਹ ਰਾਸ਼ਟਰ ਵਿਕਾਸ ਨਹੀਂ ਕਰ ਸਕਦੇ, ਜਿਸ ਦੇ ਲੋਕ ਆਪਣੇ ਅਧਿਕਾਰਾਂ ਦੀ ਉਚਿਤ ਵਰਤੋਂ ਅਤੇ ਕਰਤੱਵਾਂ ਦੀ ਠੀਕ ਪਾਲਣਾ ਨਹੀਂ ਕਰਦੇ। -ਅਗਿਆਤ
  •     Confirm Target Language  

ਮੋਗਾ

ਸ਼ਰਾਬ ਦੇ ਠੇਕੇਦਾਰਾਂ ਿਖ਼ਲਾਫ਼ ਪਿੰਡ ਲੰਗੇਆਣਾ ਦੇ ਬੱਸ ਅੱਡੇ 'ਤੇ ਪਿੰਡ ਵਾਸੀਆਂ ਨੇ ਕੀਤਾ ਚੱਕਾ ਜਾਮ

ਨੱਥੂਵਾਲਾ ਗਰਬੀ, 25 ਅਪ੍ਰੈਲ (ਸਾਧੂ ਰਾਮ ਲੰਗੇਆਣਾ)-ਪਿੰਡ ਲੰਗੇਆਣਾ ਪੁਰਾਣਾ ਦੀ ਸੱਥ ਵਿਚ ਸਥਿਤ ਸ਼ਰਾਬ ਦੇ ਠੇਕੇ ਨੂੰ ਪਿੰਡੋਂ ਬਾਹਰ ਕੱਢਣ ਲਈ ਪਿੰਡ ਦੇ ਇਕ ਨੌਜਵਾਨ ਵਿਅਕਤੀ ਲਖਵੀਰ ਸਿੰਘ ਨੂੰ ਬੀਤੇ 4 ਦਿਨ ਪਹਿਲਾਂ ਪਾਣੀ ਵਾਲੀ ਟੈਂਕੀ ਉੱਪਰ ਚੜ੍ਹ ਕੇ ਆਪਣਾ ਸੰਘਰਸ਼ ਸ਼ੁਰੂ ਕੀਤਾ ਗਿਆ ਸੀ ਅਤੇ ਉਸ ਦਾ ਸਬੰਧਿਤ ਠੇਕਾ ਮਾਲਕਾਂ ਨਾਲ ਕੁੱਝ ਹੋਰ ਵੀ ਝਗੜੇ ਸਬੰਧੀ ਮਸਲਾ ਸੀ ਜੋ ਪੁਲਿਸ ਨੇ ਜਲਦੀ ਹੱਲ ਕਰਵਾਉਣ ਸਬੰਧੀ ਵਿਸ਼ਵਾਸ ਪ੍ਰਗਟਾਇਆ ਸੀ ਪਰੰਤੂ ਇਹ ਅਧਵਾਟੇ ਲਟਕ ਰਿਹਾ | ਮਾਮਲਾ ਅੱਜ ਉਸ ਸਮੇਂ ਜ਼ਬਰਦਸਤ ਤੂਲ ਫੜ੍ਹ ਗਿਆ ਜਦੋਂ ਕਿ ਉਕਤ ਪੀੜਤ ਵਿਅਕਤੀ ਦੇ ਪਰਿਵਾਰ ਨੇ ਪਿੰਡ ਦੇ ਪੰਚਾਇਤੀ ਆਗੂਆਂ ਦੀ ਹਮਾਇਤ ਨਾਲ ਪਿੰਡ ਦੇ ਬੱਸ ਅੱਡੇ 'ਤੇ ਮੁਦਕੀ-ਬਾਘਾ ਪੁਰਾਣਾ ਰੋਡ ਦਾ ਚੱਕਾ ਜਾਮ ਕਰਕੇ ਰੋਸ ਧਰਨਾ ਲਗਾ ਦਿੱਤਾ | ਉਕਤ ਧਰਨੇ ਦੀ ਅਗਵਾਈ ਕਰ ਰਹੇ ਸਾਬਕਾ ਸਰਪੰਚ ਜੋਗਿੰਦਰ ਸਿੰਘ, ਮੈਂਬਰ ਪੰਚਾਇਤ ਕੁਲਦੀਪ ਸਿੰਘ, ਪੰਚ ਠਾਣਾ ਸਿੰਘ, ਪੰਜ ਬੇਅੰਤ ਸਿੰਘ, ਨੰਬਰਦਾਰ ਹਰਦੇਵ ਸਿੰਘ, ਕਲੱਬ ਪ੍ਰਧਾਨ ਸੁਖਦੇਵ ਸਿੰਘ, ਮਲਕੀਤ ਚੰਦ, ਸਤਨਾਮ ਸਿੰਘ ਫ਼ੌਜੀ ਅਤੇ ਦਾਰਾ ਸਿੰਘ ਦੀ ਹਾਜ਼ਰੀ ਵਿਚ ਲਖਵੀਰ ਸਿੰਘ ਦੀ ਪਤਨੀ ਰਜਨਦੀਪ ਕੌਰ, ਮਾਤਾ ਚਰਨਜੀਤ ਕੌਰ ਨੇ ਦੱਸਿਆ ਕਿ ਲਖਵੀਰ ਸਿੰਘ ਦਾ 31 ਮਾਰਚ ਨੂੰ ਪਿੰਡ ਦੇ ਸ਼ਰਾਬ ਵਾਲੇ ਠੇਕਾ ਕਰਿੰਦੇ ਨਾਲ ਝਗੜਾ ਹੋਣ ਉਪਰੰਤ ਠੇਕੇਦਾਰ ਨੇ ਮੇਰੇ ਪਤੀ ਨੂੰ ਮੋਟਰਸਾਈਕਲ ਅਤੇ ਕੁੱਝ ਨਕਦ ਰਾਸ਼ੀ ਸਮੇਤ ਚੁੱਕ ਲਿਆ ਸੀ | ਲਖਵੀਰ ਸਿੰਘ ਨੂੰ ਤਾਂ ਛੱਡ ਦਿੱਤਾ ਪਰੰਤੂ ਉਸ ਦਾ ਮੋਟਰਸਾਈਕਲ ਅਜੇ ਤੱਕ ਉਨ੍ਹਾਂ ਦੀ ਹਿਰਾਸਤ ਵਿਚ ਹੋਣ ਕਰਕੇ ਲਖਵੀਰ ਸਿੰਘ ਦਿਮਾਗ਼ੀ ਪ੍ਰੇਸ਼ਾਨ ਹੋ ਗਿਆ ਸੀ ਅਤੇ ਉਸ ਨੇ ਪਿੰਡ ਦੇ ਵਾਟਰ ਵਰਕਸ ਵਾਲੀ ਟੈਂਕੀ 'ਤੇ ਚੜ੍ਹ ਕੇ ਆਪਣਾ ਰੋਸ ਪ੍ਰਗਟਾਵਾ ਕੀਤਾ | ਉਪਰੰਤ ਅੱਜ 4 ਦਿਨ ਬੀਤ ਜਾਣ ਦੇ ਬਾਵਜੂਦ ਵੀ ਕੋਈ ਸੁਣਵਾਈ ਨਾ ਹੋਣ ਕਰਕੇ ਅੱਜ ਉਨ੍ਹਾਂ ਨੂੰ ਆਪਣਾ ਮੁੜ ਸੰਘਰਸ਼ ਸ਼ੁਰੂ ਕਰਨਾ ਪਿਆ ਹੈ | ਉਪਰੋਕਤ ਧਰਨਾਕਾਰੀਆਂ ਨੇ ਸਵੇਰੇ 10 ਵਜੇ ਧਰਨਾ ਸ਼ੁਰੂ ਕੀਤਾ ਅਤੇ ਠੀਕ ਡੇਢ ਘੰਟਾ ਚੱਕਾ ਜਾਮ ਰਿਹਾ | ਪੁਲਿਸ ਥਾਣਾ ਬਾਘਾ ਪੁਰਾਣਾ ਦੇ ਇੰਚਾਰਜ ਜੰਗਜੀਤ ਸਿੰਘ ਰੰਧਾਵਾ ਨੇ ਮੌਕੇ 'ਤੇ ਪੁੱਜ ਕੇ ਉਕਤ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ ਜਿਸ ਵਿਚ ਉਕਤ ਪਤਵੰਤਿਆਂ ਦੀ ਮੰਗ ਇਹ ਸੀ ਕਿ ਪਿੰਡ ਦੀ ਸੱਥ ਵਿਚੋਂ ਸ਼ਰਾਬ ਦਾ ਠੇਕਾ ਬਾਹਰ ਕੱਢਿਆ ਜਾਵੇ ਅਤੇ ਪੀੜਤ ਲਖਵੀਰ ਸਿੰਘ ਨਾਲ ਹੋਏ ਦੁਰ-ਵਿਵਹਾਰ ਸਬੰਧੀ ਪਰਿਵਾਰ ਨਾਲ ਇਨਸਾਫ਼ ਦੁਆਇਆ ਜਾਵੇ | ਉਪਰੰਤ ਇੰਸਪੈਕਟਰ ਜੰਗਜੀਤ ਸਿੰਘ ਰੰਧਾਵਾ ਨੇ ਲਖਵੀਰ ਸਿੰਘ ਦਾ ਮੋਟਰਸਾਈਕਲ ਤਾਂ ਵਾਪਸ ਕਰਵਾ ਦਿੱਤਾ ਹੈ ਪਰੰਤੂ ਜੋ ਅੱਗੇ ਕੋਈ ਲਖਵੀਰ ਸਿੰਘ ਦੀ ਨਗਦੀ ਗੁੰਮੇ ਹੋਣ ਦਾ ਮਾਮਲਾ ਹੈ, ਉਸ ਸਬੰਧੀ ਪੁਲਿਸ ਇਨਕੁਆਰੀ ਕਰਵਾਉਣ ਸਬੰਧੀ ਕਿਹਾ ਗਿਆ ਹੈ ਅਤੇ ਜੋ ਪਿੰਡ ਵਿਚੋਂ ਠੇਕਾ ਬਹਾਰ ਕੱਢਣ ਦਾ ਮਸਲਾ ਹੈ, ਉਹ ਐਸ.ਡੀ.ਐਮ. ਸਾਹਿਬ ਨੂੰ ਮਿਲਣ ਲਈ ਪਿੰਡ ਵਾਸੀਆਂ ਨੂੰ ਕਿਹਾ ਗਿਆ ਹੈ ਪਿੰਡ ਵਾਸੀਆਂ ਨੇ ਭਾਵੇਂ ਇਕ ਵਾਰ ਤਾਂ ਪੁਲਿਸ ਪ੍ਰਸ਼ਾਸਨ ਰਾਹੀਂ ਧਰਨਾ ਚੁੱਕ ਦਿੱਤਾ ਹੈ ਪਰੰਤੂ ਉਨ੍ਹਾਂ ਨੇ ਸ਼ਰਾਬ ਦੇ ਠੇਕੇ ਨੂੰ ਜਿੰਦਰਾ ਲਗਾ ਦਿੱਤਾ ਹੈ, ਉਨ੍ਹਾਂ ਦੀ ਮੰਗ ਹੈ ਕਿ ਜਿਨ੍ਹਾਂ ਚਿਰ ਪਿੰਡ ਵਿਚੋਂ ਠੇਕਾ ਬਾਹਰ ਨਹੀਂ ਕੱਢਿਆ ਜਾਂਦਾ ਅਤੇ ਬਾਕੀ ਮਸਲੇ ਦਾ ਇਨਸਾਫ਼ ਨਾ ਮਿਲਿਆ ਤਾਂ ਉਹ ਮੁੜ ਆਪਣਾ ਸੰਘਰਸ਼ ਦਾ ਬਿਗਲ ਵਜਾਉਣਗੇ | ਇਸ ਸਬੰਧੀ ਸਬੰਧਿਤ ਰਾਜੂ ਠੇਕੇਦਾਰ ਨੇ ਆਪਣਾ ਪੱਖ ਪੇਸ਼ ਕਰਦਿਆਂ ਕਿਹਾ ਕਿ ਅਸੀਂ ਪਿੰਡ ਦੇ ਕਰਿੰਦੇ ਨੂੰ ਠੇਕੇ ਤੋਂ ਬਦਲ ਦਿੱਤਾ ਹੈ ਪਰ ਜੋ ਵਿਅਕਤੀ ਸਾਡੇ 'ਤੇ ਇਲਜ਼ਾਮ ਲਗਾ ਰਿਹਾ ਹੈ, ਉਸ ਨੂੰ ਤਾਂ ਅਸੀਂ ਜਾਣਦੇ ਤੱਕ ਵੀ ਨਹੀਂ ਅਤੇ ਨਾ ਹੀ ਸਾਡਾ ਕਿਸੇ ਨਾਲ ਕੋਈ ਝਗੜਾ ਹੈ |

ਅਧਿਆਪਕਾਂ ਦੀ ਘਾਟ ਨੂੰ ਲੈ ਕੇ ਪਿੰਡ ਵਾਸੀਆਂ ਕੀਤਾ ਸਕੂਲ ਦਾ ਘਿਰਾਓ 8 ਪੋਸਟਾਂ 'ਚੋਂ 2 ਹਾਜ਼ਰ

ਧਰਮਕੋਟ, 25 ਅਪ੍ਰੈਲ (ਪਰਮਜੀਤ ਸਿੰਘ)-ਨੇੜਲੇ ਪਿੰਡ ਨੂਰਪੁਰ ਹਕੀਮਾਂ ਵਿਖੇ ਅੱਜ ਸਕੂਲ ਅੰਦਰ ਅਧਿਆਪਕਾਂ ਦੀ ਭਾਰੀ ਘਾਟ ਨੂੰ ਲੈ ਕੇ ਪਿੰਡ ਵਾਸੀਆਂ ਵਲੋਂ ਸਕੂਲ ਦਾ ਘਿਰਾਓ ਅਤੇ ਸਿੱਖਿਆ ਵਿਭਾਗ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ | ਪਿੰਡ ਦੇ ਵੱਖ-ਵੱਖ ...

ਪੂਰੀ ਖ਼ਬਰ »

ਭਗੌੜਾ ਕਾਬੂ, ਨਵਾਂ ਮੁਕੱਦਮਾ ਦਰਜ

ਮੋਗਾ, 25 ਅਪ੍ਰੈਲ (ਸ਼ਿੰਦਰ ਸਿੰਘ ਭੁਪਾਲ)-ਰਾਹੁਲ ਗਾਬਾ ਉਰਫ਼ ਲੱਕੀ ਪੁੱਤਰ ਦੇਸ ਰਾਜ ਵਾਸੀ ਉੱਚਾ ਵਿਹੜਾ ਨੇੜੇ ਬਾਬਾ ਹਿੰਮਤ ਸਿੰਘ ਗੁਰਦੁਆਰਾ ਨੂੰ ਮਾਣਯੋਗ ਬਿਕਰਮਜੀਤ ਸਿੰਘ ਸੀ.ਜੇ.ਐਮ. ਮੋਗਾ ਦੀ ਅਦਾਲਤ ਨੇ ਮੁਕੱਦਮਾ ਨੰਬਰ 137, 6 ਜੁਲਾਈ 2016 ਅਧੀਨ 2 ਅਪ੍ਰੈਲ 2018 ਨੂੰ ...

ਪੂਰੀ ਖ਼ਬਰ »

ਵਿਧਾਇਕ ਬਿਲਾਸਪੁਰ ਨੇ ਦੋ ਕੈਂਸਰ ਪੀੜਤਾਂ ਨੂੰ 3 ਲੱਖ ਦੀ ਰਾਸ਼ੀ ਦਿੱਤੀ

ਨਿਹਾਲ ਸਿੰਘ ਵਾਲਾ, 25 ਅਪ੍ਰੈਲ (ਲੁਹਾਰਾ/ਟਿਵਾਣਾ)-ਹਲਕਾ ਨਿਹਾਲ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਦੋ ਮਰੀਜਾਂ ਨੂੰ ਇਲਾਜ ਲਈ ਡੇਢ-ਡੇਢ ਲੱਖ ਰੁਪਏ ਦੀ ਆਰਥਿਕ ਸਹਾਇਤਾ ਵੰਡੀ | ਇਹ ਮਾਲੀ ਮਦਦ ਬਲਵੀਰ ਸਿੰਘ ਜਵਾਹਰ ਸਿੰਘ ...

ਪੂਰੀ ਖ਼ਬਰ »

ਪਨੀਰੀ ਦੀ ਬਿਜਾਈ 20 ਮਈ ਤੇ ਝੋਨੇ ਦੀ ਲਵਾਈ 20 ਜੂਨ ਤੋਂ ਸ਼ੁਰੂ ਕਰਨ ਦੀ ਹਦਾਇਤ

ਮੋਗਾ, 25 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਰਕਾਰ ਵਲੋਂ ਝੋਨੇ ਦੀ ਬਿਜਾਈ ਪਿਛਲੇ ਸਾਲਾਂ ਦੇ ਮੁਕਾਬਲੇ ਪੰਜ ਦਿਨ ਹੋਰ ਪਿਛੇਤੀ ਕਰਨ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ, ਜਿਸ ਕਾਰਨ ਆਉਂਦੇ ਸਾਉਣੀ ਦੇ ਸੀਜ਼ਨ ਦੌਰਾਨ ਝੋਨੇ ਦੀ ਲਵਾਈ 20 ਜੂਨ ਤੋਂ ...

ਪੂਰੀ ਖ਼ਬਰ »

ਆਈ. ਪੀ. ਐੱਸ. ਅਧਿਕਾਰੀ ਦੀ ਅਗਵਾਈ 'ਚ ਪੁਲਿਸ ਟੀਮ ਸਾਰਾ ਦਿਨ ਲੱਭਦੀ ਰਹੀ ਪ੍ਰੇਮੀ ਜੋੜੇ ਨੂੰ

ਨਿਹਾਲ ਸਿੰਘ ਵਾਲਾ, 25 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ)-ਘਰੋਂ ਭੱਜੇ ਸਰਸਾ ਦੇ ਪ੍ਰੇਮੀ ਜੋੜੇ ਨੂੰ ਗਿ੍ਫ਼ਤਾਰ ਕਰਨ ਲਈ ਸਰਸਾ ਦੇ ਹੀ ਇਕ ਐਸ.ਪੀ. ਰੈਂਕ ਦੇ ਅਧਿਕਾਰੀ ਦੀ ਅਗਵਾਈ ਵਿਚ ਅੱਜ ਪੁਲਿਸ ਪਾਰਟੀ ਸਾਰਾ ਦਿਨ ਫਰਾਰ ਜੋੜੇ ਦੀ ਤਲਾਸ਼ ਕਰਦੀ ਰਹੀ ਪਰ ਉਨ੍ਹਾਂ ...

ਪੂਰੀ ਖ਼ਬਰ »

ਸ਼ੈਲਰ 'ਚ ਝੋਨੇ ਦੇ ਛਿਲਕੇ ਦੇ ਢੇਰ ਨੂੰ ਲੱਗੀ ਅੱਗ

ਬੱਧਨੀ ਕਲਾਂ, 25 ਅਪ੍ਰੈਲ (ਨਿਰਮਲਜੀਤ ਸਿੰਘ ਧਾਲੀਵਾਲ)-ਕਸਬਾ ਬੱਧਨੀ ਕਲਾਂ ਵਿਖੇ ਰਾਊਕੇ ਰੋਡ 'ਤੇ ਸਥਿਤ ਸ਼ੈਲਰ ਏ.ਕੇ ਐਗਰੋ ਇੰਡ. 'ਚ ਝੋਨੇ ਦੇ ਸ਼ਿਲਕੇ ਨੂੰ ਅੱਗ ਲੱਗ ਜਾਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਸਮਾਚਾਰ ਹੈ | ਸ਼ੈਲਰ ਮਾਲਕ ਪਵਨ ਕੁਮਾਰ ਦੇ ਦੱਸਣ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਨਿਹਾਲ ਸਿੰਘ ਵਾਲਾ ਦੀ ਹੋਈ ਚੋਣ

ਸਮਾਧ ਭਾਈ, ਨਿਹਾਲ ਸਿੰਘ ਵਾਲਾ, 25 ਅਪ੍ਰੈਲ (ਗੁਰਮੀਤ ਸਿੰਘ ਮਾਣੂੰਕੇ/ ਪਲਵਿੰਦਰ ਸਿੰਘ ਟਿਵਾਣਾ)-ਬਾਰ ਐਸੋਸੀਏਸ਼ਨ ਨਿਹਾਲ ਸਿੰਘ ਵਾਲਾ ਦੀ ਪ੍ਰਧਾਨਗੀ ਅਤੇ ਸਮੂਹ ਅਹੁਦੇਦਾਰਾਂ ਦੀ ਚੋਣ ਬਾਰ ਕੌਾਸਲ ਪੰਜਾਬ, ਹਰਿਆਣਾ, ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਾਰ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚੋਂ ਖ਼ਰੀਦੀ ਗਈ ਕਣਕ ਦੇ ਲਈ ਕਿਸਾਨਾਂ ਨੂੰ 667.63 ਕਰੋੜ ਰੁਪਏ ਜਾਰੀ-ਡੀ.ਸੀ. 2 ਲੱਖ 80 ਹਜ਼ਾਰ 399 ਮੀਟਰਿਕ ਟਨ ਕਣਕ ਦੀ ਕਰਵਾਈ ਚੁਕਾਈ

ਮੋਗਾ, 25 ਅਪ੍ਰੈਲ (ਸੁਰਿੰਦਰਪਾਲ ਸਿੰਘ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ ਪੁੱਜੀ 6 ਲੱਖ 09 ਹਜ਼ਾਰ 745 ਮੀਟਰਿਕ ਟਨ ਕਣਕ ਵਿਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 6 ਲੱਖ 422 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ | ਖ਼ਰੀਦ ਕੀਤੀ ਗਈ ਕਣਕ ਦੀ 814 ਕਰੋੜ ਰੁਪਏ ...

ਪੂਰੀ ਖ਼ਬਰ »

ਪਿੰਡ ਲੰਗੇਆਣਾ ਨਵਾਂ ਦਾ ਨਾਸੂਰ ਬਣਿਆ ਗੰਦੇ ਪਾਣੀ ਵਾਲਾ ਛੱਪੜ ਫਿਰ ਤੋਂ ਉੱਛਲਣ ਲੱਗਾ

ਬਾਘਾ ਪੁਰਾਣਾ/ਨੱਥੂਵਾਲਾ ਗਰਬੀ, 25 ਅਪ੍ਰੈਲ (ਬਲਰਾਜ ਸਿੰਗਲਾ, ਸਾਧੂ ਰਾਮ ਲੰਗੇਆਣਾ)-ਨੇੜਲੇ ਪਿੰਡ ਲੰਗੇਆਣਾ ਨਵਾਂ ਦਾ ਗੰਦੇ ਪਾਣੀ ਵਾਲਾ ਛੱਪੜ ਜੋ ਕਿ ਲੋਕਾਂ ਅਤੇ ਖ਼ਾਸ ਕਰਕੇ ਸਕੂਲੀ ਬੱਚਿਆਂ ਲਈ ਨਾਸੂਰ ਬਣ ਚੁੱਕਾ ਹੈ ਇਕ ਵਾਰ ਫਿਰ ਗੰਦੇ ਪਾਣੀ ਨਾਲ ਨੱਕੋ ਨੱਕ ਭਰ ...

ਪੂਰੀ ਖ਼ਬਰ »

ਅੱਖਾਂ 'ਚ ਮਿਰਚਾਂ ਪਾ ਕੇ ਲੁੱਟਣ ਵਾਲਿਆਂ ਦਾ ਲੁਹਾਰਾ ਨਿਵਾਸੀ ਬਣਿਆ ਅਗਲਾ ਸ਼ਿਕਾਰ

ਕੋਟ ਈਸੇ ਖਾਂ, 25 ਅਪ੍ਰੈਲ (ਗੁਰਮੀਤ ਸਿੰਘ ਖ਼ਾਲਸਾ)-ਪਿਛਲੇ ਕਈ ਦਿਨਾਂ ਤੋਂ ਬਿਨਾਂ ਕਿਸੇ ਡਰ ਭੈਅ ਦੇ ਅਣਪਛਾਤੇ ਲੁਟੇਰਿਆਂ ਵਲੋਂ ਰਾਹਗੀਰਾਂ ਦੀਆਂ ਅੱਖਾਂ ਵਿਚ ਮਿਰਚਾਂ ਪਾ ਕੇ ਕੀਤੀਆਂ ਜਾ ਰਹੀਆਂ ਲੁੱਟ ਖੋਹ ਦੀਆਂ ਘਟਨਾਵਾਂ ਦਾ ਅਗਲਾ ਸ਼ਿਕਾਰ ਪਿੰਡ ਲੁਹਾਰਾ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਵਿਖੇ ਮਨਾਇਆ ਗਿਆ ਵਿਸ਼ਵ ਮਲੇਰੀਆ ਦਿਵਸ

ਮੋਗਾ, 25 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸਥਾਨਕ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਅੱਜ ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਦੀ ਅਗਵਾਈ ਹੇਠ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ | ਿ ਦੌਰਾਨ ਬੱਚਿਆਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਿਖ਼ਲਾਫ਼ ਰੋਸ ਧਰਨਾ ਜਾਰੀ

ਨਿਹਾਲ ਸਿੰਘ ਵਾਲਾ, 25 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ/ਜਗਸੀਰ ਸਿੰਘ ਲੁਹਾਰਾ)-ਬਲਾਕ ਨਿਹਾਲ ਸਿੰਘ ਵਾਲਾ ਦੇ ਸਮੂਹ ਪੰਚਾਇਤ ਸੰਮਤੀ ਦੇ ਮੁਲਾਜ਼ਮਾਂ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਸਥਾਨਕ ਬੀ.ਡੀ.ਪੀ.ਓ. ਦਫ਼ਤਰ ਨਿਹਾਲ ਸਿੰਘ ਵਾਲਾ ਅੱਗੇ ਵਿਸ਼ਾਲ ਰੋਸ ਧਰਨਾ ਦੇ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਕਾਂਗੜ ਦੇ ਕੈਬਨਿਟ ਮੰਤਰੀ ਬਣਨ 'ਤੇ ਕੀਤਾ ਖੁਸ਼ੀ ਦਾ ਪ੍ਰਗਟਾਵਾ

ਸਮਾਧ ਭਾਈ, 25 ਅਪ੍ਰੈਲ (ਗੁਰਮੀਤ ਸਿੰਘ ਮਾਣੂੰਕੇ)-ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਦਾ ਬਿਜਲੀ ਅਤੇ ਊਰਜਾ ਨਿਰਮਾਣ ਵਿਭਾਗ ਦਾ ਮੰਤਰੀ ਬਣਨ 'ਤੇ ਸਮੁੱਚੇ ਹਲਕੇ ਦਾ ਹੋਰ ਜ਼ਿਆਦਾ ਵਿਕਾਸ ਹੋਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੂਬਾ ਸਕੱਤਰ ਭੋਲਾ ਸਿੰਘ ਬਰਾੜ ਨੇ ...

ਪੂਰੀ ਖ਼ਬਰ »

ਸ੍ਰੀਮਤੀ ਰੇਨੂੰ ਕਾਲੜਾ ਨਮਿਤ ਸ਼ਰਧਾਂਜਲੀ ਸਮਾਗਮ

ਕੋਟ ਈਸੇ ਖਾਂ, 25 ਅਪ੍ਰੈਲ (ਗੁਰਮੀਤ ਸਿੰਘ ਖ਼ਾਲਸਾ)-ਅਦਾਰਾ 'ਅਜੀਤ' ਦੇ ਪੱਤਰਕਾਰ ਨਿਰਮਲ ਸਿੰਘ ਕਾਲੜਾ ਦੀ ਨੰੂਹ, ਸੀਨੀ. ਕਾਂਗਰਸੀ ਆਗੂ ਗੁਰਮੀਤ ਸਿੰਘ ਮੁਖੀਜਾ ਦੀ ਭੈਣ ਅਤੇ ਕਮਲ ਕਾਲੜਾ ਦੀ ਧਰਮ-ਪਤਨੀ ਸ੍ਰੀਮਤੀ ਰੇਨੂੰ ਕਾਲੜਾ ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਅਤੇ ...

ਪੂਰੀ ਖ਼ਬਰ »

30 ਜੁਲਾਈ ਤੱਕ ਮੋਗਾ ਦੇ 7 ਵਿਭਾਗਾਂ ਨੂੰ ਦੇਣੀ ਪਵੇਗੀ ਅਦਾਲਤ ਵਿਚ ਰਿਪੋਰਟ —ਮਾਮਲਾ ਪ੍ਰਾਈਵੇਟ ਹਸਪਤਾਲਾਂ ਸਬੰਧੀ ਦਾਇਰ ਕੀਤੀ ਪਟੀਸ਼ਨ ਦਾ

— ਮੋਗਾ, 25 ਅਪ੍ਰੈਲ (ਗੁਰਤੇਜ ਸਿੰਘ)-ਮੋਗਾ ਸ਼ਹਿਰ ਅਤੇ ਆਸ-ਪਾਸ ਦੇ ਖੇਤਰਾਂ ਵਿਚ ਖੁੱਲ੍ਹ•ੇ ਹਸਪਤਾਲਾਂ ਦੇ ਮਾਮਲੇ ਨੂੰ ਲੈ ਕੇ ਖ਼ਾਸ ਕਰ ਮੋਗਾ ਸ਼ਹਿਰ ਜੋ ਹੁਣ ਨਗਰ-ਨਿਗਮ ਬਣ ਚੁੱਕਿਆ ਹੈ ਵਿਚ 54 ਹਸਪਤਾਲਾਂ ਅੰਦਰ ਲੋਕਾਂ ਨੂੰ ਅਤੇ ਨਗਰ-ਨਿਗਮ ਅਨੁਸਾਰ ਸੁਵਿਧਾਵਾਂ ...

ਪੂਰੀ ਖ਼ਬਰ »

ਵੇਅਰ ਹਾਊਸ ਦੇ ਗੋਦਾਮ ਵਿਚ ਲੱਗੀ ਅੱਗ ਫਾਇਰ ਬਿ੍ਗੇਡ ਅਤੇ ਲੋਕਾਂ ਨੇ ਬੁਝਾਈ

ਬਾਘਾ ਪੁਰਾਣਾ, 25 ਅਪ੍ਰੈਲ (ਬਲਰਾਜ ਸਿੰਗਲਾ)-ਅੱਜ ਬਾਅਦ ਦੁਪਹਿਰ ਬਾਘਾ ਪੁਰਾਣਾ ਦੀ ਰੋਡੇ ਸੜਕ 'ਤੇ ਸਥਿਤ ਵੇਅਰ ਹਾਊਸ ਦੇ ਗੋਦਾਮਾਂ ਵਿਚ ਅੱਗ ਲੱਗ ਗਈ ਅੱਗ ਲੱਗਣ ਦਾ ਪਤਾ ਲੱਗਦਿਆਂ ਹੀ ਮੌਕੇ 'ਤੇ ਇਕੱਤਰ ਮਜ਼ਦੂਰਾਂ ਨੇ ਜਿੱਥੇ ਅੱਗ ਬੁਝਾਉਣ ਲਈ ਯਤਨ ਕੀਤੇ, ਉੱਥੇ ਫਾਇਰ ...

ਪੂਰੀ ਖ਼ਬਰ »

ਗੁਰੂ ਘਰਾਂ ਦੀ ਸੇਵਾ ਤੇ ਦਰਸ਼ਨ ਕਰਨ ਨਾਲ ਲੋਕ-ਪਰਲੋਕ ਦੀਆਂ ਖ਼ੁਸ਼ੀਆਂ ਮਿਲਦੀਆਂ ਹਨ-ਡਾ. ਇਕਬਾਲ ਸਿੰਘ

ਬਾਘਾ ਪੁਰਾਣਾ, 25 ਅਪ੍ਰੈਲ (ਬਲਰਾਜ ਸਿੰਗਲਾ)-ਮਾਨਵਤਾ ਦੀ ਭਲਾਈ ਅਤੇ ਸਿੱਖੀ ਦੇ ਪ੍ਰਚਾਰ ਲਈ ਪ੍ਰਸਿੱਧੀ ਹਾਸਿਲ ਸੰਤ ਬਾਬਾ ਇਕਬਾਲ ਸਿੰਘ ਨੱਥੂਵਾਲਾ ਗਰਬੀ ਵਾਲਿਆਂ ਨੇ ਇੱਥੇ ਸੰਗਤਾਂ ਦੀ ਭਰਵੀਂ ਇਕੱਤਰਤਾ ਦੌਰਾਨ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ...

ਪੂਰੀ ਖ਼ਬਰ »

28 ਦੇ ਏਕਤਾ ਮਾਰਚ ਦੀ ਤਿਆਰੀ ਸਬੰਧੀ ਮੀਟਿੰਗ

ਬਾਘਾ ਪੁਰਾਣਾ, 25 ਅਪ੍ਰੈਲ (ਬਲਰਾਜ ਸਿੰਗਲਾ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੱਦੇ 'ਤੇ ਬਾਘਾ ਪੁਰਾਣਾ ਵਿਖੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਦੀ ਮੀਟਿੰਗ ਮੇਜਰ ਸਿੰਘ ਕਾਲੇਕੇ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੁਖਵਿੰਦਰ ਸਿੰਘ ਘੋਲੀਆ ਨੇ ...

ਪੂਰੀ ਖ਼ਬਰ »

ਪੰਜਾਬ ਕੋ: ਐਜੂ: ਸਕੂਲ ਦੀ ਵਿਦਿਆਰਥਣ ਜ਼ਿਲੇ੍ਹ ਵਿਚੋਂ ਅੱਵਲ

ਬਾਘਾ ਪੁਰਾਣਾ, 25 ਅਪ੍ਰੈਲ (ਬਲਰਾਜ ਸਿੰਗਲਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਪੰਜਾਬ ਕੋ-ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਦਾ ਬਾਰ੍ਹਵੀਂ ਸ਼ੇ੍ਰਣੀ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸੰਸਥਾ ਦੇ ਵਿਦਿਆਰਥੀਆਂ ਨੇ ਮੈਡੀਕਲ, ਨਾਨ-ਮੈਡੀਕਲ ਕਾਮਰਸ ਤੇ ਆਰਟਸ ...

ਪੂਰੀ ਖ਼ਬਰ »

ਆਕਸਫੋਰਡ ਵਿਖੇ ਇਮੀਗ੍ਰੇਸ਼ਨ ਸਬੰਧੀ ਸੈਮੀਨਾਰ 28 ਨੂੰ

ਬਾਘਾ ਪੁਰਾਣਾ, 25 ਅਪ੍ਰੈਲ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਆਕਸਫੋਰਡ ਸੰਸਥਾ ਆਈਲੈਟਸ ਅਤੇ ਇਮੀਗ੍ਰੇਸ਼ਨ ਦੇ ਖੇਤਰ ਵਿਚ ਵਧੀਆ ਨਾਮ ਕਮਾ ਚੁੱਕੀ ਹੈ ਅਤੇ ਇਲਾਕਾ ਨਿਵਾਸੀਆਂ ਦੀ ਸੇਵਾ ਲਈ ਤਤਪਰ ਰਹਿੰਦੀ ਹੈ | ਵਿਦੇਸ਼ ਭੇਜਣ ਦੇ ਨਾਂਅ 'ਤੇ ਹੋ ...

ਪੂਰੀ ਖ਼ਬਰ »

ਸੰਤ ਮੀਹਾਂ ਸਿੰਘ ਸਕੂਲ ਦੇ ਵਿਦਿਆਰਥੀਆਂ ਨੇ ਬਾਰ੍ਹਵੀਂ ਦੀ ਪ੍ਰੀਖਿਆ ਵਿਚੋਂ ਮਾਰੀਆਂ ਮੱਲ੍ਹਾਂ

ਬਾਘਾ ਪੁਰਾਣਾ, 25 ਅਪ੍ਰੈਲ (ਬਲਰਾਜ ਸਿੰਗਲਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਮੀਹਾਂ ਸਿੰਘ ਰਾਜਾ ਪੀਰ ਸੀਨੀਅਰ ਸੈਕੰਡਰੀ ਸਕੂਲ ਰਾਜੇਆਣਾ ਜੋ ਕਿ ਚੇਅਰਮੈਨ ਜਗਤਾਰ ਸਿੰਘ ਰਾਜੇਆਣਾ ਦੀ ਅਗਵਾਈ ਹੇਠ ਚੱਲ ਰਹੀ ਹੈ ਅਤੇ ਵਿੱਦਿਅਕ ਤੇ ਖੇਡਾਂ ਦੇ ਖੇਤਰ ਵਿਚ ...

ਪੂਰੀ ਖ਼ਬਰ »

ਹੇਮਕੁੰਟ ਸਾਹਿਬ ਸੀਨੀ. ਸੈਕੰਡਰੀ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ

ਫਤਹਿਗੜ੍ਹ ਪੰਜਤੂਰ, 25 ਅਪ੍ਰੈਲ (ਜਸਵਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜੇ ਦੌਰਾਨ ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਸ੍ਰੀ ਹੇਮਕੁੰਟ ਸਾਹਿਬ ਸੀਨੀ. ਸੈਕੰਡਰੀ ਸਕੂਲ ਫਤਹਿਗੜ੍ਹ ਪੰਜਤੂਰ ਦੇ 56 ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਨਸ਼ੀਲਾ ਪਾਊਡਰ ਰੱਖਣ ਦੇ ਮਾਮਲੇ ਵਿਚ 7 ਸਾਲ ਕੈਦ ਅਤੇ ਜੁਰਮਾਨਾ

ਮੋਗਾ, 25 ਅਪ੍ਰੈਲ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਸ੍ਰੀ ਤਰਸੇਮ ਮੰਗਲਾ ਦੀ ਅਦਾਲਤ ਨੇ ਇੱਕ ਵਿਅਕਤੀ ਨੂੰ ਨਸ਼ੀਲਾ ਪਾਊਡਰ ਰੱਖਣ ਦੇ ਮਾਮਲੇ ਵਿਚ ਸਬੂਤਾਂ ਅਤੇ ਗਵਾਹਾਂ ਦੇ ਆਧਾਰ 'ਤੇ 7 ਸਾਲ ਕੈਦ ਅਤੇ 10 ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ਹੁਕਮ ਸੁਣਾਏ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋ. ਬਲਾਕ ਧਰਮਕੋਟ ਦੀ ਮਹੀਨਾਵਾਰ ਮੀਟਿੰਗ

ਧਰਮਕੋਟ, 25 ਅਪ੍ਰੈਲ (ਪਰਮਜੀਤ ਸਿੰਘ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋ. ਬਲਾਕ ਧਰਮਕੋਟ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਮੇਜਰ ਸਿੰਘ ਫਤਹਿਗੜ੍ਹ ਪੰਜਤੂਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸ਼ੁਰੂਆਤ ਸਮੇਂ ਕਠੂਆ ਅਤੇ ਉਨਾਓ ਵਿਖੇ ਨਾਬਾਲਗ ਬੱਚੀਆਂ ਨਾਲ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌਾਸਲ ਦੀ ਇਕੱਤਰਤਾ 29 ਨੂੰ

ਬਾਘਾ ਪੁਰਾਣਾ, 25 ਅਪ੍ਰੈਲ (ਬਲਰਾਜ ਸਿੰਗਲਾ)-ਸੀਨੀਅਰ ਸਿਟੀਜ਼ਨ ਕੌਾਸਲ ਬਾਘਾ ਪੁਰਾਣਾ ਦੀ ਮਹੀਨਾਵਾਰ ਇਕੱਤਰਤਾ 29 ਅਪ੍ਰੈਲ ਦਿਨ ਐਤਵਾਰ ਨੂੰ ਸ਼ਾਮ ਦੇ 4 ਵਜੇ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਹੋਵੇਗੀ ਜਿਸ ਵਿਚ ਸ਼ਹਿਰ ਦੀ ਸਮੱਸਿਆਵਾਂ ਸਬੰਧੀ ...

ਪੂਰੀ ਖ਼ਬਰ »

ਬਿਜਲੀ ਦੀ ਚੰਗਿਆੜੀ ਕਾਰਨ ਲੱਗੀ ਅੱਗ ਨੂੰ ਲੈ ਕੇ ਭੜਕੇ ਪਿੰਡ ਵਾਸੀਆਂ ਲਗਾਇਆ ਧਰਨਾ

ਧਰਮਕੋਟ, 25 ਅਪ੍ਰੈਲ (ਪਰਮਜੀਤ ਸਿੰਘ)-ਪਿੰਡ ਕੜਿਆਲ ਵਿਖੇ ਤੀਸਰੀ ਵਾਰ ਬਿਜਲੀ ਸਪਾਰਕ ਹੋਣ 'ਤੇ ਲੱਗੀ ਅੱਗ ਨੂੰ ਲੈ ਕੇ ਭੜਕੇ ਪਿੰਡ ਵਾਸੀਆਂ ਵਲੋਂ ਅੱਜ ਪਾਵਰ ਗਰਿੱਡ ਅੱਗੇ ਧਰਨਾ ਦੇ ਕੇ ਚੱਕਾ ਜਾਮ ਕੀਤਾ ਗਿਆ | ਇਸ ਮੌਕੇ ਇਕੱਤਰ ਹੋਏ ਲੋਕਾਂ ਨੇ ਦੱਸਿਆ ਕਿ ਪਿਛਲੀ 20 ...

ਪੂਰੀ ਖ਼ਬਰ »

ਸ਼ਹੀਦ ਗੰਜ ਵੁਮੈਨ ਕਾਲਜ ਦੇ ਬੱਚਿਆਂ ਨੇ ਮਾਰੀਆਂ ਮੱਲਾਂ

ਮੁੱਦਕੀ, 25 ਅਪ੍ਰੈਲ (ਭੁਪਿੰਦਰ ਸਿੰਘ)- ਸਥਾਨਕ ਕਸਬੇ ਦੀ ਮਸ਼ਹੂਰ ਉੱਚ ਵਿੱਦਿਅਕ ਸੰਸਥਾ ਸ਼ਹੀਦ ਗੰਜ ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਬਾਰ੍ਹਵੀਂ ਜਮਾਤ ਵਿਚੋਂ ਸ਼ਾਨਦਾਰ ਅੰਕ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ | ਕਾਲਜ ਦੇ ...

ਪੂਰੀ ਖ਼ਬਰ »

ਅਜੀਤਵਾਲ ਟਰੱਕ ਯੂਨੀਅਨ ਆਪ੍ਰੇਟਰਾਂ ਨੇ 60 ਲੱਖ ਦੀ ਅਦਾਇਗੀ ਨਾ ਹੋਣ ਕਾਰਨ ਮੰਡੀਆਂ ਵਿਚ ਚੁਕਾਈ ਦਾ ਕੰਮ ਰੋਕਿਆ

ਅਜੀਤਵਾਲ, 25 ਅਪ੍ਰੈਲ (ਸ਼ਮਸ਼ੇਰ ਸਿੰਘ ਗ਼ਾਲਿਬ)-ਪਿਛਲੇ ਸੀਜ਼ਨ ਦੀ 60 ਲੱਖ ਰੁਪਏ ਅਜੀਤਵਾਲ ਟਰੱਕ ਅਪਰੇਟਰਾਂ ਦੀ ਅਦਾਇਗੀ ਨਾ ਹੋਣ ਕਰਕੇ ਉਨ੍ਹਾਂ ਅਜੀਤਵਾਲ ਅਧੀਨ 9 ਮੰਡੀਆਂ ਦੀ ਚੁਕਾਈ-ਲਧਾਈ ਦਾ ਕੰਮ ਅਣਮਿਥੇ ਸਮੇਂ ਲਈ ਰੋਕ ਦਿੱਤਾ | ਅਜੀਤਵਾਲ ਮਾਰਕੀਟ ਕਮੇਟੀ ਅਧੀਨ 9 ...

ਪੂਰੀ ਖ਼ਬਰ »

ਖ਼ਸਰਾ ਟੀਕਾਕਰਨ ਜਾਗਰੂਕਤਾ ਕੀਤਾ ਪ੍ਰੋਗਰਾਮ

ਮੋਗਾ, 25 ਅਪ੍ਰੈਲ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਚ ਰਾਸ਼ਟਰ ਵਿਆਪੀ ਅਭਿਆਨ ਦੇ ਅੰਤਰਗਤ ਖ਼ਸਰਾ ਅਤੇ ਰੂਬੈਲਾ ਦੇ ਵਿਰੁੱਧ ਸੁਰੱਖਿਆ ਲਈ ਖ਼ਸਰਾ-ਰੂਬੈਲਾ ਟੀਕਾਕਰਨ ਜਾਗਰੂਕਤਾ ਪ੍ਰੋਗਰਾਮ ਲਗਵਾਇਆ ਗਿਆ | ਸਿਵਲ ਹਸਪਤਾਲ ਮੋਗਾ ਦੇ ਬੱਚਿਆਂ ...

ਪੂਰੀ ਖ਼ਬਰ »

ਐਾਜਲਸ ਇੰਟਰਨੈਸ਼ਨਲ ਨੇ ਲਗਵਾਇਆ ਕੈਨੇਡਾ ਦਾ 10 ਸਾਲਾ ਮਲਟੀਪਲ ਵੀਜ਼ਾ

ਮੋਗਾ, 25 ਅਪ੍ਰੈਲ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੀ ਮਾਨਤਾ ਪ੍ਰਾਪਤ ਏਜੰਸੀ ਐਾਜਲਸ ਇੰਟਰਨੈਸ਼ਨਲ ਜੋ ਕਿ ਮੋਗਾ ਦੇ ਅੰਮਿ੍ਤਸਰ ਰੋਡ 'ਤੇ ਡਾ. ਢਿੱਲੋਂ ਕਲੀਨਿਕ ਦੇ ਨਾਲ ਸਥਿਤ ਹੈ | ਸੰਸਥਾ ਵਲੋਂ ਵਿਦਿਆਰਥੀਆਂ ਨੂੰ ਵੱਖ-ਵੱਖ ਕੈਨੇਡਾ, ਆਸਟੇ੍ਰਲੀਆ, ਯੂ.ਐਸ.ਏ. ...

ਪੂਰੀ ਖ਼ਬਰ »

48 ਬੋਤਲਾਂ ਨਾਜਾਇਜ਼ ਠੇਕਾ ਸਰਾਬ ਬਰਾਮਦ

ਨਿਹਾਲ ਸਿੰਘ ਵਾਲਾ, 25 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ)-ਡੀ.ਐਸ.ਪੀ. ਨਿਹਾਲ ਸਿੰਘ ਵਾਲਾ ਸੁਬੇਗ ਸਿੰਘ ਵਲੋਂ ਸਮਾਜ ਵਿਰੋਧੀ ਅਤੇ ਨਸ਼ਾ ਸਮਗਲਰਾਂ ਖਿਲਾਫ਼ ਵਿੱਢੀ ਮੁਹਿੰਮ ਨੂੰ ਉਸ ਵੇਲੇ ਸਫ਼ਲਤਾਂ ਮਿਲੀ ਜਦ ਆਬਕਾਰੀ ਵਿਭਾਗ ਦੀ ਟੀਮ ਵਲੋਂ ਸਹਾਇਕ ਥਾਣੇਦਾਰ ਤਾਰਾ ...

ਪੂਰੀ ਖ਼ਬਰ »

ਮਾਉਂਟ ਲਿਟਰਾ ਜੀ ਸਕੂਲ ਵਿਚ ਮਨਾਇਆ ਰੈੱਡ ਦਿਵਸ

ਮੋਗਾ, 25 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮਾਉਂਟ ਲਿਟਰਾ ਜੀ ਸਕੂਲ ਦੇ ਕਿੰਡਰ ਗਾਰਡਨ ਵਿਚ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਰੈੱਡ ਦਿਵਸ ਮਨਾਇਆ ਗਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਪਿ੍ੰਸੀਪਲ ਨਿਰਮਲ ਧਾਰੀ ਨੇ ਕਿਹਾ ਕਿ ਰੰਗ ਹਰ ਬੱਚੇ ਦੇ ਜੀਵਨ ਵਿਚ ਇਕ ...

ਪੂਰੀ ਖ਼ਬਰ »

ਤਲਵੰਡੀ ਭੰਗੇਰੀਆਂ ਦੇ ਸਰਕਾਰੀ ਸਕੂਲ ਦਾ ਨਤੀਜਾ ਰਿਹਾ 90 ਫ਼ੀਸਦੀ

ਮੋਗਾ, 25 ਅਪ੍ਰੈਲ (ਅਮਰਜੀਤ ਸਿੰਘ ਸੰਧੂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਇਸ ਸਾਲ ਦੇ 12ਵੀਂ ਦੇ ਐਲਾਨੇ ਨਤੀਜੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਭੰਗੇਰੀਆਂ ਦੇ ਵਿਦਿਆਰਥੀਆਂ ਨੇ ਚੰਗੀਆਂ ਪੁਜ਼ੀਸ਼ਨਾਂ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ ...

ਪੂਰੀ ਖ਼ਬਰ »

ਟਰੇਡ ਯੂਨੀਅਨ ਕੌਾਸਲ ਮੋਗਾ ਦੀ ਮੀਟਿੰਗ

ਮੋਗਾ, 25 ਅਪ੍ਰੈਲ (ਸੁਰਿੰਦਰਪਾਲ ਸਿੰਘ)-ਟਰੇਡ ਯੂਨੀਅਨ ਕੌਾਸਲ ਮੋਗਾ ਦੀ ਮੀਟਿੰਗ ਕਾਮਰੇਡ ਜਗਦੀਸ਼ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਮੋਗਾ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਟਰੇਡ ਯੂਨੀਅਨ ਕੋਸਲ ਦੇ ਜਰਨਲ ਸਕੱਤਰ ਬਲਕਰਨ ਮੋਗਾ ਨੇ ਕਿਹਾ ਕਿ ਦੇਸ਼ ਵਿਚ ...

ਪੂਰੀ ਖ਼ਬਰ »

ਢੁੱਡੀਕੇ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ

ਅਜੀਤਵਾਲ, 25 ਅਪ੍ਰੈਲ (ਹਰਦੇਵ ਸਿੰਘ ਮਾਨ)-ਬਾਬਾ ਪਾਖਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਢੁੱਡੀਕੇ ਦਾ ਬਾਰ੍ਹਵੀਂ ਦਾ ਨਤੀਜਾ ਸੌ ਫ਼ੀਸਦੀ ਰਿਹਾ | ਸਾਇੰਸ ਗਰੁੱਪ ਵਿਚ ਰਤਨਜੋਤ ਕੌਰ ਦੇ 84%, ਆਰਟਸ ਗਰੁੱਪ ਵਿਚ ਮਨਵੀਰ ਅਖਤਰੀ ਦੇ 86%, ਦਲਜੀਤ ਕੌਰ ਦੇ 82%, ਸ਼ਿੰਦਰਪਾਲ ਕੌਰ ਦੇ ...

ਪੂਰੀ ਖ਼ਬਰ »

ਯੂਨੀਕ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਸਮਾਲਸਰ, 25 ਅਪ੍ਰੈਲ (ਕਿਰਨਦੀਪ ਸਿੰਘ ਬੰਬੀਹਾ)-ਯੂਨੀਕ ਸਕੂਲ ਆਫ਼ ਸੀਨੀਅਰ ਸੈਕੰਡਰੀ ਸਟੱਡੀਜ਼ ਸਮਾਲਸਰ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਬਾਰ੍ਹਵੀਂ ਜਮਾਤ ਦਾ ਨਤੀਜਾ 100% ਰਿਹਾ | ਸਾਇੰਸ ਵਿਭਾਗ ਦੀ ਪਿ੍ਆ ਰਾਣੀ ਪੁੱਤਰੀ ਸੋਨੂੰ ਕੁਮਾਰ ਵਾਸੀ ਡੇਮਰੂ ਨੇ ...

ਪੂਰੀ ਖ਼ਬਰ »

ਜਗਤ ਸੇਵਕ ਖ਼ਾਲਸਾ ਸਕੂਲ ਮਹਿਣਾ ਦਾ ਨਤੀਜਾ ਸ਼ਾਨਦਾਰ ਰਿਹਾ

ਮੋਗਾ, 25 ਅਪ੍ਰੈਲ (ਜਸਪਾਲ ਸਿੰਘ ਬੱਬੀ)-ਜਗਤ ਸੇਵਕ ਖ਼ਾਲਸਾ ਸਕੂਲ ਮਹਿਣਾ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨਿਆ ਬਾਰ੍ਹਵੀਂ ਕਲਾਸ ਸਾਇੰਸ ਤੇ ਹਿਊਮਨਿਟੀ ਗਰੁੱਪ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਇਹ ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਜਨਰਲ ਸਕੱਤਰ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਧਰਮਕੋਟ, 25 ਅਪ੍ਰੈਲ (ਪਰਮਜੀਤ ਸਿੰਘ)-ਇਲਾਕੇ ਦੀ ਨਾਮਵਰ ਸੰਸਥਾ ਗੁਰੂ ਨਾਨਕ ਪਬਲਿਕ ਸੀਨੀ. ਸੈਕੰ. ਸਕੂਲ ਧਰਮਕੋਟ ਦਾ 12ਵੀਂ ਜਮਾਤ ਦਾ ਨਤੀਜਾ 99 ਫ਼ੀਸਦੀ ਰਿਹਾ | ਸਾਇੰਸ ਅਤੇ ਆਰਟ ਗਰੁੱਪ ਦੇ ਬੱਚਿਆਂ ਨੇ ਖ਼ੁਸ਼ੀ ਦਾ ਇਜ਼ਹਾਰ ਕਰਦੇ ਹੋਏ ਸਕੂਲ ਮੈਨੇਜਮੈਂਟ, ਪਿ੍ੰਸੀਪਲ ...

ਪੂਰੀ ਖ਼ਬਰ »

ਗੋਲਡਨ ਟਰੈਵਲ ਐਡਵਾਈਜ਼ਰ ਨੇ ਲਗਵਾਇਆ ਪਤੀ-ਪਤਨੀ ਦਾ ਕੈਨੇਡਾ ਦਾ ਮਲਟੀਪਲ ਵੀਜ਼ਾ

ਮੋਗਾ, 25 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਟਰੈਵਲ ਐਡਵਾਈਜ਼ਰ ਜੋ ਵਧੇਰੇ ਲੋਕਾਂ ਦੇ ਵੱਖ ਵੱਖ ਦੇਸ਼ਾਂ ਦੇ ਵੀਜ਼ਾ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ ਨੇ ਲਖਵੀਰ ਸਿੰਘ ਧਾਲੀਵਾਲ ਅਤੇ ਉਨ੍ਹਾਂ ਦੀ ਪਤਨੀ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਲਗਾਤਾਰ ਲਵਾ ਰਿਹਾ ਕੈਨੇਡਾ ਦੇ ਸਟੂਡੈਂਟ ਵੀਜ਼ੇ-ਡੱਲਾ

ਮੋਗਾ, 25 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਮੋਗਾ ਆਪਣੀਆਂ ਆਈਲੈਟਸ ਅਤੇ ਵੀਜ਼ਾ ਸਬੰਧੀ ਸੇਵਾਵਾਂ ਨਾਲ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਬਣ ਚੁੱਕੀ ਹੈ | ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਆਈਲੈਟਸ ਅਤੇ ਇਮੀਗਰੇਸ਼ਨ ਦੇ ਖੇਤਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX