ਤਾਜਾ ਖ਼ਬਰਾਂ


ਪੰਜਾਬ ਸਰਕਾਰ ਦੇ ਮੰਤਰੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪੀ ਕੈਪਟਨ ਵਲੋਂ ਲਿਖੀ ਚਿੱਠੀ
. . .  12 minutes ago
ਅੰਮ੍ਰਿਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ ਤੇ ਚਰਨਜੀਤ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਐੱਸ.ਐੱਸ.ਪੀ ਦਫ਼ਤਰ ਦੇ ਬਾਹਰੋਂ ਮਿਲੀ ਇੱਕ ਅਧਖੜ ਉਮਰੇ ਵਿਅਕਤੀ ਦੀ ਲਾਸ਼
. . .  50 minutes ago
ਫ਼ਿਰੋਜ਼ਪੁਰ 15 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਸੀਨੀਅਰ ਕਪਤਾਨ ਪੁਲਿਸ ਫ਼ਿਰੋਜ਼ਪੁਰ ਦੇ ਦਫ਼ਤਰ ਦੇ ਨਜ਼ਦੀਕ ਇੱਕ ਅਧਖੜ ਉਮਰ ਦੇ ਵਿਅਕਤੀ ਦੀ ਲਾਸ਼ ਮਿਲੀ ਹੈ। ਜਿਸ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ । ਉਕਤ ਲਾਸ਼ ਨੂੰ ਅੱਜ ਕੁੱਝ ਲੋਕਾਂ...
ਭਾਰਤੀ ਖੇਤਰ 'ਚ ਬੀਤੀ ਰਾਤ ਮੁੜ ਦਾਖਲ ਹੋਇਆ ਡਰੋਨ
. . .  about 1 hour ago
ਫ਼ਿਰੋਜ਼ਪੁਰ 15 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਪਾਕਿਸਤਾਨ ਵਾਲੇ ਪਾਸਿਉਂ ਡਰੋਨ ਮੁੜ ਭਾਰਤੀ ਖੇਤਰ ਚ ਬੀਤੀ ਰਾਤ ਦਾਖਲ ਹੋਣ ਦੀ ਖ਼ਬਰ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਹਿੰਦ ਪਾਕਿ ਹੁਸੈਨੀ ਵਾਲਾ ਕੌਮੀ ਸਰਹੱਦ ਦੇ ਖੇਤਰ 'ਚ ਬੀ.ਓ.ਪੀ. ਐਚ. ਟਾਵਰ ਲਾਗਿਓਂ ਡਰੋਨ ਪਿੰਡ ਭੱਖੜਾ...
ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਪੁੱਜੇ ਕੈਪਟਨ ਦੇ ਦੋ ਮੰਤਰੀ
. . .  about 1 hour ago
ਅੰਮ੍ਰਿਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ) - ਅੱਜ ਪੰਜਾਬ ਸਰਕਾਰ ਦੇ ਦੋ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਚਰਨਜੀਤ ਸਿੰਘ ਚੰਨੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਲਈ ਅਕਾਲ ਤਖਤ ਸਕੱਤਰੇਤ ਵਿਖੇ ਪਹੁੰਚੇ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੋਵੇਂ ਮੰਤਰੀ ਜੋ ਕਿ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ...
ਉਤਰ ਪ੍ਰਦੇਸ਼ ਪੁਲਿਸ ਨੇ ਇਕ ਝਟਕੇ 'ਚ ਬੇਰੁਜ਼ਗਾਰ ਕੀਤੇ 25 ਹਜ਼ਾਰ ਹੋਮਗਾਰਡ ਜਵਾਨ
. . .  about 1 hour ago
ਲਖਨਊ, 15 ਅਕਤੂਬਰ - ਪਿਛਲੇ ਦਿਨੀਂ ਸੁਪਰੀਮ ਕੋਰਟ ਨੇ ਯੂ.ਪੀ. ਦੇ ਹੋਮਗਾਰਡਜ਼ ਦੀਆਂ ਤਨਖ਼ਾਹ ਨੂੰ ਲੈ ਕੇ ਇਕ ਆਦੇਸ਼ ਦਿੱਤਾ ਸੀ। ਆਪਣੇ ਇਸ ਆਦੇਸ਼ ਵਿਚ ਸੁਪਰੀਮ ਕੋਰਟ ਨੇ ਹੋਮਗਾਰਡ ਦੇ ਜਵਾਨਾਂ ਦੀ ਰੋਜ਼ਾਨਾ ਦਿਹਾੜੀ ਯੂ.ਪੀ. ਪੁਲਿਸ ਦੇ ਸਿਪਾਹੀ ਦੇ ਬਰਾਬਰ ਦੇਣ ਨੂੰ ਕਿਹਾ ਸੀ। ਇਸ ਆਦੇਸ਼ ਤੋਂ ਬਾਅਦ ਹੋਮਗਾਰਡ ਦੇ ਜਵਾਨਾਂ ਨੂੰ ਵੱਡੀ ਰਾਹਤ...
ਐਫ.ਏ.ਟੀ.ਐਫ. ਦੀ ਬੈਠਕ 'ਚ ਪਾਕਿਸਤਾਨ ਮੁਸ਼ਕਿਲ 'ਚ, ਦੋਸਤ ਦੇਸ਼ਾਂ ਨੇ ਨਹੀਂ ਦਿੱਤਾ ਸਾਥ
. . .  about 2 hours ago
ਪੈਰਿਸ, 15 ਅਕਤੂਬਰ - ਕੰਗਾਲੀ ਦੀ ਕਗਾਰ 'ਤੇ ਖੜੇ ਪਾਕਿਸਤਾਨ ਦੀਆਂ ਮੁਸ਼ਕਲਾਂ ਵੱਧ ਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਟੇਰਰ ਫੰਡਿੰਗ ਰੋਕਣ 'ਚ ਨਾਕਾਮ ਰਹਿਣ 'ਤੇ ਪਾਕਿਸਤਾਨ ਨੂੰ ਫਾਈਨੈਂਸ਼ੀਅਲ ਐਕਸ਼ਨ ਟਾਸਕ ਫੋਰਸ ਦੀ ਸਮੀਖਿਆ ਮੀਟਿੰਗ ਵਿਚ ਕਰਾਰਾ ਝਟਕਾ ਲੱਗਾ ਹੈ। ਸੋਮਵਾਰ ਦੀ ਮੀਟਿੰਗ...
ਅੱਜ ਦਾ ਵਿਚਾਰ
. . .  about 2 hours ago
ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  1 day ago
ਜ਼ੀਰਕਪੁਰ, 14 ਅਕਤੂਬਰ, {ਹੈਪੀ ਪੰਡਵਾਲਾ }-ਬਿਸ਼ਨਪੁਰਾ ਖੇਤਰ 'ਚ ਇਕ ਨਿੱਜੀ ਸਕੂਲ ਬੱਸ ਦੀ ਲਪੇਟ ਵਿਚ ਆਉਣ ਨਾਲ ਡੇਢ ਸਾਲਾ ਦੇ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਪਿਅੰਸ਼ ਪੁੱਤਰ ਸੰਜੈ ਕੁਮਾਰ ਵਾਸੀ ਬਿਸ਼ਨਪੁਰਾ ਵਜੋਂ ...
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  1 day ago
ਮਾਨਸਾ, 14 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਪੁਲਿਸ ਨੇ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼ ਕਰ ਕੇ ਕਰੋੜ ਰੁਪਏ ਤੋਂ ਵਧੇਰੇ ਮੁੱਲ ਦੀਆਂ ਡੁਪਲੀਕੇਟ ਬੈਟਰੀਆਂ ਬਰਾਮਦ ਕੀਤੀਆਂ ...
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  1 day ago
ਬਠਿੰਡਾ 14 ਅਕਤੂਬਰ - ਬਠਿੰਡਾ ਵਿਚ ਨਾਬਾਲਗ ਲੜਕੀ ਦਾ ਵਿਆਹ ਹੋਇਆ ਹੈ ।ਲੜਕੀ ਦੀ ਜਨਮ ਤਰੀਕ 13.1.2003 ਦੱਸੀ ਜਾ ਰਹੀ ਹੈ । ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਬਿਆਨ ਕਲਮਬੰਦ ...
ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  1 day ago
ਗੜ੍ਹਸ਼ੰਕਰ, 14 ਅਕਤੂਬਰ (ਧਾਲੀਵਾਲ)- ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੀ 50ਵੀਂ ਵਰ੍ਹੇਗੰਢ ਮੌਕੇ ਕਰਵਾਇਆ ...
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਭਾਰਤ ਸਰਕਾਰ ਨੇ ਪੰਜਾਬ 'ਚ ਅੱਤਵਾਦ ਦੇ ਦੌਰ ਦੌਰਾਨ ਕੀਤੇ ਗਏ ਅਪਰਾਧਾਂ ਲਈ ਪੰਜਾਬ ਦੀਆਂ ਵੱਖ-ਵੱਖ...
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਪੰਜਾਬ ਅਤੇ ਮਹਾਰਾਸ਼ਟਰ ਸਹਿਕਾਰੀ ਬੈਂਕ(ਪੀ.ਐਮ.ਸੀ) ਲਿਮਟਿਡ ਦੇ ਜਮ੍ਹਾਂ ਕਰਤਾ...
ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 14 ਅਕਤੂਬਰ- 27 ਫਰਵਰੀ ਨੂੰ ਸ੍ਰੀਨਗਰ 'ਚ ਐਮ.ਆਈ 17 ਨੂੰ ਆਪਣੀ ਮਿਸਾਈਲ ਦਾਗ਼ਣ ਦੇ ਮਾਮਲੇ 'ਚ ਭਾਰਤੀ ਹਵਾਈ ਫ਼ੌਜ ਵੱਲੋਂ 6 ਅਧਿਕਾਰੀਆਂ...
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਅੰਤਰਿਮ ਖਰੜਾ ਭੇਜ ...
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਆਈ.ਐਨ.ਐਕਸ ਮੀਡੀਆ ਮਾਮਲਾ : ਚਿਦੰਬਰਮ ਦੀ ਗ੍ਰਿਫ਼ਤਾਰੀ ਦੀ ਮੰਗ ਵਾਲੀ ਪਟੀਸ਼ਨ 'ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ
. . .  1 day ago
ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਉਲਝਦਾ ਜਾ ਰਿਹੈ ਰੇੜਕਾ
. . .  1 day ago
ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦੇ 'ਤੇ ਭਾਰਤ ਭੂਸ਼ਨ ਆਸ਼ੂ ਨੇ ਦਿੱਤਾ ਇਹ ਬਿਆਨ
. . .  1 day ago
ਬਾਲਾਕੋਟ 'ਚ ਆਤਮਘਾਤੀ ਹਮਲਾਵਰਾਂ ਸਣੇ 45-50 ਅੱਤਵਾਦੀ ਲੈ ਰਹੇ ਹਨ ਟਰੇਨਿੰਗ
. . .  1 day ago
ਖੱਟੜ ਨੇ 'ਮਰੀ ਹੋਈ ਚੂਹੀ' ਨਾਲ ਕੀਤੀ ਸੋਨੀਆ ਗਾਂਧੀ ਦੀ ਤੁਲਨਾ
. . .  1 day ago
ਅੰਮ੍ਰਿਤਸਰ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
22 ਅਕਤੂਬਰ ਨੂੰ ਪਟਿਆਲਾ ਵਿਖੇ ਪੁੱਜੇਗਾ ਕੌਮਾਂਤਰੀ ਨਗਰ ਕੀਰਤਨ, ਤਿਆਰੀਆਂ ਸਬੰਧੀ ਕੀਤੀ ਗਈ ਇਕੱਤਰਤਾ
. . .  1 day ago
ਸੌਰਵ ਗਾਂਗੁਲੀ ਚੁਣੇ ਗਏ ਬੀ. ਸੀ. ਸੀ. ਆਈ. ਦੇ ਪ੍ਰਧਾਨ- ਰਾਜੀਵ ਸ਼ੁਕਲਾ
. . .  1 day ago
ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋਈ ਪੰਜਾਬ ਦੀ ਕਾਂਗਰਸ ਸਰਕਾਰ : ਬੀਬਾ ਬਾਦਲ
. . .  1 day ago
ਅਰਥ ਸ਼ਾਸਤਰ 'ਚ ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਸਣੇ ਤਿੰਨ ਨੂੰ ਮਿਲੇਗਾ ਨੋਬਲ ਪੁਰਸਕਾਰ
. . .  1 day ago
ਅਫ਼ਗ਼ਾਨਿਸਤਾਨ 'ਚ ਹੋਏ ਹਵਾਈ ਹਮਲਿਆਂ ਦੌਰਾਨ ਨੌਂ ਅੱਤਵਾਦੀ ਢੇਰ
. . .  1 day ago
ਤਾਮਿਲਨਾਡੂ 'ਚ ਮਸਾਲਿਆਂ ਦੀ ਫੈਕਟਰੀ 'ਚ ਲੱਗੀ ਅੱਗ
. . .  1 day ago
ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ 'ਵ੍ਹਾਈਟ ਸਿਟੀ' ਬਣਾਉਣ ਲਈ ਰੰਗ-ਰੋਗਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ
. . .  1 day ago
ਦਰਬਾਰ-ਏ-ਖਾਲਸਾ ਨੇ ਕੋਟਕਪੂਰੇ 'ਚ ਮਨਾਇਆ ਲਾਹਨਤ ਦਿਹਾੜਾ
. . .  1 day ago
ਅਣਮਿਥੇ ਸਮੇਂ ਦੇ ਲਈ ਹੜਤਾਲ 'ਤੇ ਗਏ ਹਿੰਦੁਸਤਾਨ ਐਰੋਨੀਟਿਕਸ ਲਿਮਟਿਡ ਦੇ ਕਰਮਚਾਰੀ
. . .  1 day ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
. . .  1 day ago
ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਬੀ. ਸੀ. ਸੀ. ਆਈ. ਦੇ ਦਫ਼ਤਰ 'ਚ ਪਹੁੰਚੇ ਸੌਰਵ ਗਾਂਗੁਲੀ
. . .  1 day ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਪਹਿਲੀ ਨੇਤਰਹੀਣ ਆਈ.ਏ.ਐੱਸ ਅਧਿਕਾਰੀ ਨੇ ਸਬ-ਕਲੈਕਟਰ ਵਜੋਂ ਸੰਭਾਲਿਆ ਅਹੁਦਾ
. . .  1 day ago
ਐੱਨ. ਐੱਸ. ਏ. ਡੋਭਾਲ ਨੇ ਕਿਹਾ- ਐੱਫ. ਏ. ਟੀ. ਐੱਫ. ਦੇ ਦਬਾਅ 'ਚ ਪਾਕਿਸਤਾਨ
. . .  1 day ago
ਜਾਪਾਨ 'ਚ 'ਹੇਜਬੀਸ' ਤੂਫ਼ਾਨ ਕਾਰਨ ਮਰਨ ਵਾਲਿਆਂ ਦਾ ਗਿਣਤੀ ਵੱਧ ਕੇ ਹੋਈ 39
. . .  1 day ago
ਪੀ.ਐਮ.ਸੀ ਬੈਂਕ ਘੋਟਾਲਾ : 16 ਅਕਤੂਬਰ ਤੱਕ ਵਧਾਈ ਗਈ ਤਿੰਨ ਦੋਸ਼ੀਆਂ ਦੀ ਪੁਲਿਸ ਹਿਰਾਸਤ
. . .  1 day ago
ਜੰਮੂ-ਕਸ਼ਮੀਰ 'ਚ ਫੜੇ ਗਏ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ
. . .  1 day ago
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
. . .  1 day ago
ਕਾਂਗਰਸੀ ਨੇਤਾ ਡੀ.ਕੇ. ਸ਼ਿਵਕੁਮਾਰ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਮੰਗਲਵਾਰ ਤੱਕ ਦੇ ਲਈ ਮੁਲਤਵੀ
. . .  1 day ago
ਕਰਤਾਰਪੁਰ ਸਾਹਿਬ ਲਾਂਘੇ ਦੇ ਨਿਰਮਾਣ ਕਾਰਜਾਂ ਜਾਇਜ਼ਾ ਲੈਣ ਵਾਸਤੇ ਡੇਰਾ ਬਾਬਾ ਨਾਨਕ ਪੁਜੀ ਕੇਂਦਰੀ ਟੀਮ
. . .  1 day ago
ਕਸ਼ਮੀਰ 'ਚ ਸ਼ੁਰੂ ਹੋਈ ਮੋਬਾਇਲ ਪੋਸਟ ਪੇਡ ਸੇਵਾ
. . .  1 day ago
17 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇਗਾ ਕੌਮਾਂਤਰੀ ਨਗਰ ਕੀਰਤਨ
. . .  1 day ago
ਪਾਕਿਸਤਾਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 1 hour ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਦਿੱਲੀ 'ਚ ਐੱਨ. ਆਈ. ਏ. ਦੀ ਨੈਸ਼ਨਲ ਕਾਨਫ਼ਰੰਸ ਜਾਰੀ
. . .  about 1 hour ago
ਮਹਿਲਾ ਮਰੀਜ਼ ਨਾਲ ਜਬਰ ਜਨਾਹ ਅਤੇ ਬਲੈਕਮੇਲ ਕਰਨ ਦੇ ਦੋਸ਼ 'ਚ ਡਾਕਟਰ ਗ੍ਰਿਫ਼ਤਾਰ
. . .  9 minutes ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਵੈਸਾਖ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਲੰਡਨ-ਅੰਮਿ੍ਤਸਰ ਵਿਚਕਾਰ ਸਿੱਧੀਆਂ ਉਡਾਣਾਂ ਲਈ ਸੰਸਦ ਮੈਂਬਰ ਢੇਸੀ ਦੀ ਅਗਵਾਈ 'ਚ ਮੁਹਿੰਮ ਸ਼ੁਰੂ

ਲੰਡਨ, 25 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੰਡਨ ਅੰਮਿ੍ਤਸਰ ਵਿਚਕਾਰ ਸਿੱਧੀਆਂ ਉਡਾਣਾਂ ਲਈ ਪੰਜਾਬੀਆਂ ਦੀ ਮੰਗ ਨੂੰ ਅਮਲੀ ਜਾਮਾ ਪਹਿਨਾਉਣ ਲਈ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਦੀ ਅਗਵਾਈ 'ਚ ਸੇਵਾ ਟਰੱਸਟ ਯੂ.ਕੇ. ਅਤੇ ਅੰਮਿ੍ਤਸਰ ਵਿਕਾਸ ਮੰਚ ਦੇ ਸਹਿਯੋਗ ਨਾਲ ਬਰਤਾਨੀਆ ਦੀ ਸੰਸਦ 'ਚ ਅੱਜ ਨਵੀਂ ਮੁਹਿੰਮ ਆਰੰਭੀ ਗਈ | ਸੰਸਦ ਮੈਂਬਰ ਢੇਸੀ ਨੇ ਕਿਹਾ ਕਿ 2016 'ਚ ਲਗਪਗ 188,869 ਸਾਲਾਨਾ (517 ਪ੍ਰਤੀ ਦਿਨ) ਯਾਤਰੀਆਂ ਨੇ ਅੰਮਿ੍ਤਸਰ ਤੇ ਯੂ.ਕੇ. ਵਿਚਕਾਰ ਸਫ਼ਰ ਕੀਤਾ ਹੈ ਜਿਸ ਕਰਕੇ ਲੰਮੇ ਸਮੇਂ ਤੋਂ ਅੰਮਿ੍ਤਸਰ-ਲੰਡਨ ਲਈ ਸਿੱਧੀਆਂ ਹਵਾਈ ਉਡਾਣਾਂ ਦੀ ਮੰਗ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਇਸ ਮੰਗ ਦੀ ਬਰਤਾਨੀਆ ਦੇ ਰਾਜਨੀਤਕ, ਸਮਾਜਿਕ ਤੇ ਧਾਰਮਿਕ ਆਗੂਆਂ ਵਲੋਂ ਵੀ ਹਮਾਇਤ ਪ੍ਰਾਪਤ ਹੈ | ਅੰਮਿ੍ਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸੰਸਦ ਮੈਂਬਰ ਸੀਮਾ ਮਲਹੋਤਰਾ, ਸੰਸਦ ਮੈਂਬਰ ਮੁਹੰਮਦ ਯਾਸੀਨ, ਸੰਸਦ ਮੈਂਬਰ ਡੈਰੇਕ ਥੌਮਸ ਆਦਿ ਨੇ ਕਿਹਾ ਕਿ ਸਿੱਧੀਆਂ ਉਡਾਣਾਂ ਨਾਲ ਭਾਰਤ ਅਤੇ ਯੂ.ਕੇ. ਦੇ ਆਰਥਿਕ, ਸੈਰ ਸਪਾਟਾ ਰਿਸ਼ਤੇ ਹੋਰ ਵੀ ਮਜ਼ਬੂਤ ਹੋਣਗੇ | ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਢੇਸੀ ਤੇ ਦੋਵੇਂ ਸੰਸਥਾਵਾਂ ਦੀ ਇਸ ਮੁਹਿੰਮ ਲਈ ਯੂ.ਕੇ. ਤੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਵੀ ਕੀਤੀ | ਭਾਜਪਾ ਓਵਰਸੀਜ਼ ਯੂ.ਕੇ. ਦੇ ਪ੍ਰਧਾਨ ਕੁਲਦੀਪ ਸ਼ੇਖਾਵਤ ਨੇ ਪੰਜਾਬ ਦੇ ਪ੍ਰਧਾਨ ਸ਼ਵੇਤ ਮਲਿਕ ਤਰਫੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ | ਸੇਵਾ ਟਰੱਸਟ ਯੂ.ਕੇ. ਦੇ ਚੇਅਰਮੈਨ ਚਰਨਕੰਵਲ ਸਿੰਘ ਸੇਖੋਂ ਨੇ ਕਿਹਾ ਕਿ ਸਾਡਾ ਮੁੱਖ ਮਕਸਦ ਪੰਜਾਬ ਤੇ ਪ੍ਰਵਾਸੀਆਂ ਨੂੰ ਇਕ-ਦੂਜੇ ਦੇ ਨੇੜੇ ਲਿਆਉਣਾ ਹੈ | ਇਹ ਮੁਹਿੰਮ ਵੀ ਇਸੇ ਦਾ ਹਿੱਸਾ ਹੈ | ਅੰਮਿ੍ਤਸਰ ਵਿਕਾਸ ਮੰਚ ਦੇ ਓਵਰਸੀਜ਼ ਸਕੱਤਰ ਸਮਦੀਪ ਸਿੰਘ ਗੁਮਟਾਲਾ ਨੇ ਅੰਮਿ੍ਤਸਰ ਤੇ ਲੰਡਨ ਦੇ ਯਾਤਰੀਆਂ ਦੇ ਅੰਕੜੇ ਤੇ ਆਰਥਿਕ ਲਾਭਾਂ ਬਾਰੇ ਖੋਜ ਤੱਥ ਪੇਸ਼ ਕੀਤੇ | ਇਸ ਮੌਕੇ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਨਿਸ਼ਕਾਮ ਸੇਵਕ ਜਥਾ ਦਾ ਹਮਾਇਤੀ ਸੁਨੇਹਾ ਪਹੁੰਚਾਇਆ ਜਦ ਕਿ ਇਸ ਮੌਕੇ ਸ੍ਰੀ ਗੁਰੂ ਰਵਿਦਾਸ ਸਭਾ ਸਾਊਥਾਲ ਦੇ ਪ੍ਰਧਾਨ ਯੋਗਰਾਜ ਅਹੀਰ, ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੇ ਪ੍ਰਧਾਨ ਗੁਰਮੇਲ ਸਿੰਘ ਮੱਲ੍ਹੀ, ਕਾਰੋਬਾਰੀ ਗੁਰਪ੍ਰਤਾਪ ਸਿੰਘ ਢਿੱਲੋਂ, ਸ਼੍ਰੋਮਣੀ ਅਕਾਲੀ ਦਲ (ਯੂ.ਕੇ.) ਦੇ ਪ੍ਰਧਾਨ ਮਲਕੀਤ ਸਿੰਘ ਗਰੇਵਾਲ, ਬਲਜਿੰਦਰ ਸਿੰਘ ਰਾਠੌਰ, ਹਰਿਆਣਾ ਚੈਂਬਰ ਆਫ਼ ਕਮਰਸ ਵਲੋਂ ਬਿਕਰਮ ਦੂਹਨ ਤੇ ਫਲਾਈ ਪੌਪ ਦੇ ਚੇਅਰਮੈਨ ਰਿਚਰਡ ਬੇਟ ਆਦਿ ਨੇ ਮੁਹਿੰਮ ਦੀ ਹਮਾਇਤ ਕੀਤੀ | ਇਸ ਮੌਕੇ ਏਅਰ ਇੰਡੀਆ ਦੇ ਮਾਰਕੀਟਿੰਗ ਡਾਇਰੈਕਟਰ ਦੀਪਕ ਚੁਦਾਸਮਾ ਵੀ ਹਾਜ਼ਰ ਸਨ | ਭਾਰਤੀ ਹਾਈ ਕਮਿਸ਼ਨ ਦੇ ਨੁਮਾਇੰਦੇ ਮਿ: ਸ਼ਕਤ ਸੇਨ ਸ਼ਰਮਾ ਅਤੇ ਭਾਜਪਾ ਯੂ.ਕੇ. ਦੇ ਪ੍ਰਧਾਨ ਨੂੰ ਪ੍ਰਧਾਨ ਮੰਤਰੀ ਲਈ ਅਤੇ ਸੰਸਦ ਮੈਂਬਰ ਔਜਲਾ ਨੂੰ ਪੰਜਾਬ ਦੇ ਮੁੱਖ ਮੰਤਰੀ ਲਈ ਸੇਵਾ ਟਰੱਸਟ ਯੂ.ਕੇ. ਅਤੇ ਅੰਮਿ੍ਤਸਰ ਵਿਕਾਸ ਮੰਚ ਵਲੋਂ ਯਾਦ ਪੱਤਰ ਸੌਾਪੇ ਗਏ |

ਐਚ-1 ਬੀ ਵੀਜ਼ਾ ਧਾਰਕਾਂ ਨੂੰ ਵਰਕ ਪਰਮਿਟ ਨਾ ਦੇਣ ਦੀ ਚਰਚਾ ਨਾਲ ਭਾਰਤੀਆਂ 'ਚ ਭਾਰੀ ਘਬਰਾਹਟ

ਸਿਆਟਲ, 25 ਅਪ੍ਰੈਲ (ਹਰਮਨਪ੍ਰੀਤ ਸਿੰਘ)-ਅਮਰੀਕਾ 'ਚ ਟਰੰਪ ਪ੍ਰਸ਼ਾਸਨ ਵਲੋਂ ਐਚ-1 ਬੀ ਵੀਜ਼ਾ ਧਾਰਕ ਪਤੀ-ਪਤਨੀ ਨੂੰ ਵਰਕ ਪਰਮਿਟ ਨਾ ਦੇਣ ਦੀ ਆਈ ਖ਼ਬਰ ਨੇ ਸਿਆਟਲ 'ਚ ਰਹਿੰਦੇ ਹਜ਼ਾਰਾਂ ਭਾਰਤੀਆਂ ਨੂੰ ਚਿੰਤਾ ਵਿਚ ਪਾ ਦਿੱਤਾ ਹੈ | ਇੱਥੇ ਇਹ ਵਿਸ਼ੇਸ਼ ਵਰਨਣਯੋਗ ਹੈ ਕਿ ...

ਪੂਰੀ ਖ਼ਬਰ »

ਵਿਜੇ ਸਾਂਪਲਾ ਨਿਊਯਾਰਕ ਦੇ ਗੁਰੂ ਘਰਾਂ ਵਿਚ ਹੋਏ ਨਤਮਸਤਕ

ਨਿਊਯਾਰਕ, 25 ਅਪ੍ਰੈਲ (ਸੂਰਤ ਸਿੰਘ ਪੱਡਾ)-ਇਨ੍ਹੀਂ ਦਿਨੀਂ ਭਾਰਤ ਸਰਕਾਰ ਦੇ ਕੇਂਦਰੀ ਮੰਤਰੀ ਵਿਜੇ ਸਾਂਪਲਾ ਆਪਣੇ ਸਰਕਾਰੀ ਦੌਰੇ 'ਤੇ ਅਮਰੀਕਾ ਆਏ ਹੋਏ ਹਨ | ਇਸੇ ਦੌਰਾਨ ਉਹ ਪੰਜਾਬ ਦੇ ਲੋਕਾਂ ਨੂੰ ਮਿਲਣ ਲਈ ਨਿਊਯਾਰਕ ਦੇ ਗੁਰੂ ਘਰਾਂ ਵਿਚ ਨਤਮਸਤਕ ਹੋਣ ਪੁੱਜੇ | ...

ਪੂਰੀ ਖ਼ਬਰ »

28 ਨੂੰ ਫੈੱਡਰੇਸ਼ਨ ਸਕੁਏਅਰ ਵਿਖੇ ਮਨਾਈ ਜਾਵੇਗੀ ਵਿਸਾਖੀ

ਮੈਲਬੌਰਨ, 25 ਅਪ੍ਰੈਲ (ਸਰਤਾਜ ਸਿੰਘ ਧੌਲ)- ਵਿਕਟੋਰੀਅਨ ਗੁਰਦੁਆਰਾ ਕੌਾਸਲ ਵਲੋਂ ਮੈਲਬੌਰਨ ਦੇ ਸਾਰੇ ਹੀ ਗੁਰਦੁਆਰਿਆਂ ਅਤੇ ਸੰਸਥਾਵਾਂ ਦੇ ਸਹਿਯੋਗ ਨਾਲ ਵਿਸਾਖੀ ਦਾ ਦਿਹਾੜਾ ਸਿਟੀ ਫੈੱਡਰੇਸ਼ਨ ਸਕੂਏਅਰ ਵਿਖੇ 28 ਅਪ੍ਰੈਲ ਨੂੰ ਮਨਾਇਆ ਜਾ ਰਿਹਾ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਤਕਨੀਕੀ ਨੁਕਸ ਪੈਣ ਕਾਰਨ ਜਹਾਜ਼ ਹੰਗਾਮੀ ਹਾਲਤ 'ਚ ਉਤਾਰਿਆ

ਕੈਲਗਰੀ, 25 ਅਪ੍ਰੈਲ (ਜਸਜੀਤ ਸਿੰਘ ਧਾਮੀ)-ਪੰਜਾਬੀਆਂ ਦੀ ਸੰਘਣੀ ਵਸੋਂ ਵਾਲੇ ਇਲਾਕੇ ਨੌਰਥ ਈਸਟ ਕੈਲਗਰੀ 'ਚ ਅੱਜ ਸਵੇਰੇ ਇਕ ਛੋਟੇ ਜਹਾਜ਼ ਵਿਚ ਕੁਝ ਤਕਨੀਕੀ ਨੁਕਸ ਪੈਣ ਕਾਰਨ ਉਸ ਨੂੰ ਹੰਗਾਮੀ ਹਾਲਤ 'ਚ ਉਤਾਰਨਾ ਪਿਆ | ਜਾਣਕਾਰੀ ਅਨੁਸਾਰ ਜਹਾਜ਼ ਵਿਚ ਇਸ ਸਮੇਂ 6 ...

ਪੂਰੀ ਖ਼ਬਰ »

ਔਰਤਾਂ ਦੇ ਹੱਕ ਲਈ ਲੜਨ ਵਾਲੀ ਮਿਲੀਸੈਂਟ ਫਾਵਸੈਟ ਦਾ ਲੰਡਨ ਦੇ ਪਾਰਲੀਮੈਂਟ ਸੁਕੇਅਰ 'ਚ ਲਾਇਆ ਬੁੱਤ

ਲੰਡਨ, 25 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੰਡਨ ਦੇ ਪਾਰਲੀਮੈਂਟ ਸੁਕੇਅਰ 'ਚ ਔਰਤਾਂ ਦੇ ਹੱਕਾਂ ਲਈ ਲੜਨ ਵਾਲੀ ਪਹਿਲੀ ਮਹਿਲਾ ਮਿਲੀਸੈਂਟ ਫਾਵਸੈਟ ਦਾ ਬੁੱਤ ਲਾਇਆ ਗਿਆ ਹੈ। 24 ਅਪ੍ਰੈਲ 2018 ਨੂੰ ਇਹ ਕੈਰੋਲਾਇਨ ਕਾਰੀਆਡੋ ਪਰੇਜ ਦੇ ਦੋ ਸਾਲ ਦੀ ਜੱਦੋ-ਜਹਿਦ ਕਾਰਨ ...

ਪੂਰੀ ਖ਼ਬਰ »

ਰਾਗੀ ਬਲਵਿੰਦਰ ਸਿੰਘ ਭੌਰਲਾ ਦਾ ਜਥਾ ਸਨਮਾਨਿਤ

ਟੋਰਾਂਟੋ, 25 ਅਪ੍ਰੈਲ (ਅੰਮ੍ਰਿਤਪਾਲ ਸਿੰਘ ਸੈਣੀ)-ਭਾਰਤ ਤੋਂ ਕੈਨੇਡਾ ਆਏ ਰਾਗੀ ਬਲਵਿੰਦਰ ਸਿੰਘ ਭੌਰਲਾ ਦੇ ਜਥੇ ਵਲੋਂ ਬੀਤੇ ਲਗਪਗ 6 ਮਹੀਨੇ ਤੋਂ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਹੈਮਿਲਟਨ ਵਿਖੇ ਰੋਜ਼ਾਨਾ ਦੇ ਦੀਵਾਨਾਂ 'ਚ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਈ ਜਾ ਰਹੀ ...

ਪੂਰੀ ਖ਼ਬਰ »

ਬ੍ਰਿਸਬੇਨ ਸਿੱਖ ਭਾਈਚਾਰੇ ਨੇ ਐਨ. ਜੈਕ ਡੇਅ ਮਨਾਇਆ

ਬ੍ਰਿਸਬੇਨ, 25 ਅਪ੍ਰੈਲ (ਮਹਿੰਦਰਪਾਲ ਸਿੰਘ ਕਾਹਲੋਂ)-ਆਸਟ੍ਰੇਲੀਆ ਭਰ 'ਚ ਅੱਜ ਆਸਟ੍ਰੇਲੀਅਨ-ਨਿਊਜ਼ੀਲੈਂਡ ਦੀਆਂ ਫੌਜਾਂ ਵਲੋਂ ਜੰਗ 'ਚ ਸ਼ਹੀਦ ਹੋਏ ਆਪਣੀਆਂ ਫੌਜਾਂ ਦੇ ਸਾਥੀ ਦੇਸ਼ਾਂ ਦੇ ਜਵਾਨਾਂ ਦੀ ਯਾਦ 'ਚ 103 ਸਾਲਾ ਐਨ. ਜੈਕ ਡੇਅ ਮਨਾਇਆ। ਸਵੇਰੇ 4 ਵਜੇ ਤੋਂ ਸ਼ੁਰੂ ਹੋਈ ਇਸ ...

ਪੂਰੀ ਖ਼ਬਰ »

ਭਾਰਤ-ਪਾਕਿ ਵੰਡ ਦੇ ਪੀੜਤ ਸੰਪੂਰਨ ਸਿੰਘ ਸਨਮਾਨਿਤ

ਸਿਆਟਲ, 25 ਅਪ੍ਰੈਲ (ਗੁਰਚਰਨ ਸਿੰਘ ਢਿੱਲੋਂ)-ਅੰਮ੍ਰਿਤਸਰ ਤੇ ਹੁਣ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਪੰਜਵੜ ਦੇ ਜੰਮਪਲ ਸੰਪੂਰਨ ਸਿੰਘ (90) ਮਾਝੇ ਦੇ ਬਜ਼ੁਰਗ ਆਗੂ ਨੂੰ ਸਿਆਟਲ ਵਿਚ ਸਨਮਾਨਿਤ ਕੀਤਾ ਗਿਆ। ਮਾਝੇ ਦੇ ਵਿਰਸੇ ਤੇ ਸੱਭਿਆਚਾਰ ਦੀਆਂ ਯਾਦਾਂ ਸੰਭਾਲੀ ਬੈਠੇ ਬਜ਼ੁਰਗ ...

ਪੂਰੀ ਖ਼ਬਰ »

ਐਨਜੈਕ ਪਰੇਡ ਵਿਚ ਸਿੱਖਾਂ ਵਲੋਂ ਵਿਸ਼ੇਸ਼ ਸ਼ਮੂਲੀਅਤ

ਸਿਡਨੀ, 25 ਅਪ੍ਰੈਲ (ਹਰਕੀਰਤ ਸਿੰਘ ਸੰਧਰ)-ਸੰਸਾਰ ਯੁੱਧ 1 ਅਤੇ 2 ਵਿਚ ਸ਼ਹੀਦ ਹੋਏ ਜਵਾਨਾਂ ਦੀ ਯਾਦ ਵਿਚ ਹਰ ਸਾਲ ਦੀ ਤਰ੍ਹਾਂ ਸਿਡਨੀ ਵਿਚ ਵਿਸ਼ੇਸ਼ ਪਰੇਡ ਕੱਢੀ ਗਈ। ਇਸ ਪਰੇਡ ਵਿਚ ਵੱਖ-ਵੱਖ ਭਾਈਚਾਰੇ ਦੇ ਲੋਕਾਂ ਨੇ ਹਿੱਸਾ ਲਿਆ ਅਤੇ ਸ਼ਹੀਦ ਜਵਾਨਾਂ ਨੂੰ ਯਾਦ ਕੀਤਾ। ...

ਪੂਰੀ ਖ਼ਬਰ »

77 ਫ਼ੀਸਦੀ ਬਰਤਾਨਵੀ ਸਿੱਖ ਤਣਾਅਪੂਰਨ ਜ਼ਿੰਦਗੀ ਜਿਊਂਦੇ ਹਨ-ਬ੍ਰਿਟਿਸ਼ ਸਿੱਖ ਰਿਪੋਰਟ 'ਚ ਹੋਇਆ ਖ਼ੁਲਾਸਾ

ਲੰਡਨ, 25 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬ੍ਰਿਟਿਸ਼ ਸਿੱਖ ਰਿਪੋਰਟ 2018 ਵਿਚ ਖੁਲਾਸਾ ਹੋਇਆ ਹੈ ਕਿ 77 ਫ਼ੀਸਦੀ ਬਰਤਾਨਵੀ ਸਿੱਖ ਤਣਾਅਪੂਰਨ ਜ਼ਿੰਦਗੀ ਜਿਊਂਦੇ ਹਨ। ਸਿੱਖ ਸੱਭਿਆਚਾਰ ਵਿਚ ਉਹ ਆਪਣੀਆਂ ਭਾਵਨਾਵਾਂ ਨੂੰ ਸਾਂਝਾ ਨਹੀਂ ਕਰਦੇ ਅਤੇ ਬਹੁਤ ਸਾਰੇ ਸਿੱਖ ...

ਪੂਰੀ ਖ਼ਬਰ »

ਸੁੱਖ ਸਰਕਾਰੀਆ ਦੇ ਕੈਬਨਿਟ ਮੰਤਰੀ ਬਣਨ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਮੈਲਬੌਰਨ, 25 ਅਪ੍ਰੈਲ (ਸਰਤਾਜ ਸਿੰਘ ਧੌਲ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਲਗਾਤਾਰ ਤਿੰਨ ਵਾਰ ਵਿਧਾਇਕ ਬਣਨ ਵਾਲੇ ਅਤੇ ਕਾਂਗਰਸ ਦੀ ਬਿਹਤਰੀ ਲਈ ਦਿਨ ਰਾਤ ਮਿਹਨਤ ਕਰਨ ਵਾਲੇ ਬੇਦਾਗ਼ ਨੇਤਾ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੂੰ ਕੈਬਨਿਟ ਮੰਤਰੀ ਬਣਾਏ ਜਾਣ 'ਤੇ ...

ਪੂਰੀ ਖ਼ਬਰ »

ਬੈਲਜੀਅਮ ਦੇ ਗੁਰੂਘਰਾਂ 'ਚ ਵਿਸਾਖੀ ਪੁਰਬ ਮਨਾਇਆ

ਲੂਵਨ (ਬੈਲਜੀਅਮ), 25 ਅਪ੍ਰੈਲ (ਅਮਰਜੀਤ ਸਿੰਘ ਭੋਗਲ)-ਬਰੱਸਲਜ਼ ਦੀ ਸੰਗਤ ਨੇ ਮਿਲ ਕੇ ਵਿਸਾਖੀ ਦਾ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ, ਜਿੱਥੇ ਭਾਰੀ ਗਿਣਤੀ 'ਚ ਸੰਗਤ ਨੇ ਭਾਗ ਲਿਆ ਤੇ ਭਾਈ ਚਰਨਜੀਤ ਸਿੰਘ ਹੋਰਾਂ ਨੇ ਕੀਰਤਨ ਕੀਤਾ। ਇਸ ਤੋਂ ਇਲਾਵਾ ਛੋਟੇ-ਛੋਟੇ ਬੱਚਿਆਂ ...

ਪੂਰੀ ਖ਼ਬਰ »

ਬਰੇਸ਼ੀਆ 'ਚ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ

*ਬਾਬਾ ਲੱਖਾ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਨੇ ਕਥਾ ਵਿਚਾਰਾਂ ਕੀਤੀਆਂ

ਬਰੇਸ਼ੀਆ (ਇਟਲੀ), 25 ਅਪ੍ਰੈਲ (ਬਲਦੇਵ ਸਿੰਘ ਬੂਰੇ ਜੱਟਾਂ)-ਬਰੇਸ਼ੀਆ ਦੇ ਗੁਰਦੁਆਰਾ ਧੰਨ ਧੰਨ ਬਾਬਾ ਬੁੱਢਾ ਜੀ ਸਿੱਖ ਸੈਂਟਰ ਕਸਤੇਨੇਦੋਲੋ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ...

ਪੂਰੀ ਖ਼ਬਰ »

ਰੇਡੀਓ ਗਾਉਂਦਾ ਪੰਜਾਬ ਦੀ 36ਵੀਂ ਵਰ੍ਹੇਗੰਢ ਮਨਾਈ

ਟੋਰਾਂਟੋ, 25 ਅਪ੍ਰੈਲ (ਹਰਜੀਤ ਸਿੰਘ ਬਾਜਵਾ)-ਬੀਤੇ ਦਿਨੀਂ ਗਾਉਂਦਾ ਪੰਜਾਬ ਦੇ ਸੰਚਾਲਕ ਜੋਗਿੰਦਰ ਸਿੰਘ ਬਾਸੀ ਵਲੋਂ ਰੇਡੀਓ ਗਾਉਂਦਾ ਪੰਜਾਬ ਦੀ 36 ਵੀਂ ਵਰ੍ਹੇਗੰਢ ਮਾਲਟਨ ਗੁਰੂਘਰ 'ਚ ਮਨਾਈ ਗਈ ਅਤੇ ਇੱਥੇ ਹੀ ਸੀਨੀਅਰ ਅਕਾਲੀ ਆਗੂ ਤੇ ਸਮਾਜ ਸੇਵਕ ਬੇਅੰਤ ਸਿੰਘ ...

ਪੂਰੀ ਖ਼ਬਰ »

ਸਿਆਟਲ ਦੇ ਮੈਰੀਸਵੈਲ ਗੁਰਦੁਆਰਾ ਸਾਹਿਬ ਵਿਚ ਖ਼ਾਲਸਾ ਸਾਜਨਾ ਦਿਵਸ ਮਨਾਇਆ

ਸਿਆਟਲ, 25 ਅਪ੍ਰੈਲ (ਗੁਰਚਰਨ ਸਿੰਘ ਢਿੱਲੋਂ)-ਸਿਆਟਲ ਤੋਂ 30 ਮੀਲ ਉੱਤਰ ਵਾਲੇ ਪਾਸੇ ਪੰਜਾਬੀ ਭਾਈਚਾਰੇ ਦੀ ਸਮੂਹ ਸੰਗਤ ਨੇ ਹਫ਼ਤਾਵਰੀ ਦੀਵਾਨ ਸਜਾ ਕੇ ਖ਼ਾਲਸਾ ਸਾਜਨਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਗੁਰਦੁਆਰੇ ਦੇ ਮੁੱਖ ਸੇਵਾਦਾਰ ਸਤਵੰਤ ਸਿੰਘ ਪੰਧੇਰ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX