ਤਾਜਾ ਖ਼ਬਰਾਂ


ਪੂਰੇ ਪੰਜਾਬ 'ਚ ਅੱਜ ਕਿਸਾਨਾਂ ਵਲੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਦਿੱਤੇ ਜਾਣਗੇ ਧਰਨੇ
. . .  36 minutes ago
ਸੰਗਰੂਰ, 18 ਜਨਵਰੀ (ਧੀਰਜ ਪਸ਼ੋਰੀਆ)- ਪੰਜਾਬ ਦੀਆਂ ਸੱਤ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਅੱਜ ਸੂਬੇ ਦੇ ਕਿਸਾਨਾਂ ਵਲੋਂ ਪੂਰੇ ਪੰਜਾਬ 'ਚ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਧਰਨੇ ਦਿੱਤੇ ਜਾਣਗੇ। ਬੀ. ਕੇ. ਯੂ. ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ...
ਭਾਰਤ ਬਨਾਮ ਆਸਟ੍ਰੇਲੀਆ ਤੀਜਾ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਆਸਟ੍ਰੇਲੀਆ 30/2
. . .  50 minutes ago
ਬਿਕਰਮ ਮਜੀਠੀਆ ਅੱਜ ਕਰਨਗੇ ਹਲਕਾ ਅਜਨਾਲਾ ਦਾ ਦੌਰਾ
. . .  55 minutes ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਹਲਕਾ ਅਜਨਾਲਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਅਕਾਲੀ ਅਹੁਦੇਦਾਰਾਂ ਅਤੇ ਵਰਕਰਾਂ ਨਾਲ...
ਸੰਘਣੀ ਧੁੰਦ ਕਾਰਨ ਤਿੰਨ ਵਾਹਨਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ, ਇੱਕ ਦੀ ਮੌਤ ਅਤੇ ਪੰਜ ਜ਼ਖ਼ਮੀ
. . .  about 1 hour ago
ਮੋਗਾ, 18 ਜਨਵਰੀ (ਗੁਰਦੇਵ ਭਾਮ)- ਬੀਤੀ ਰਾਤ ਸੰਘਣੀ ਧੁੰਦ ਕਾਰਨ ਮੋਗਾ-ਫਿਰੋਜ਼ਪੁਰ ਹਾਈਵੇਅ 'ਤੇ ਤਿੰਨ ਵਾਹਨਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਪੰਜ ਹੋਰ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਹਾਈਵੇਅ ਤੋਂ ਗੁਜ਼ਰ ਰਹੀ ਇੱਕ ਟੈਕਸੀ, ਜਿਸ 'ਚ ਕੁਝ...
ਭਾਰਤ ਬਨਾਮ ਆਸਟ੍ਰੇਲੀਆ ਤੀਜਾ ਇੱਕ ਦਿਨਾ ਮੈਚ : ਆਸਟ੍ਰੇਲੀਆ ਨੂੰ ਲੱਗਾ ਪਹਿਲਾ ਝਟਕਾ
. . .  about 1 hour ago
ਭਾਰਤ ਬਨਾਮ ਆਸਟ੍ਰੇਲੀਆ ਤੀਜਾ ਇੱਕ ਦਿਨਾ ਮੈਚ : ਮੀਂਹ ਕਾਰਨ ਰੁਕਿਆ ਖੇਡ, ਆਸਟ੍ਰੇਲੀਆ 1/0
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਸੀ.ਬੀ.ਆਈ ਵੱਲੋਂ ਸਾਂਈ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  1 day ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਵੱਲੋਂ ਰਿਸ਼ਵਤ ਦੇ ਮਾਮਲੇ 'ਚ ਸਪੋਰਟਸ ਅਥਾਰਿਟੀ ਆਫ਼ ਇੰਡੀਆ (ਸਾਈ) ਦੇ ਠਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਹੈ।
ਨਵੇਂ ਸਰਪੰਚਾਂ ਨੂੰ ਗਰਾਮ ਪੰਚਾਇਤਾਂ ਦਾ ਰਿਕਾਰਡ 21 ਤੱਕ ਦੇਣ ਦੇ ਹੁਕਮ
. . .  1 day ago
ਖਮਾਣੋਂ ,17 ਜਨਵਰੀ {ਮਨਮੋਹਣ ਸਿੰਘ ਕਲੇਰ}- ਰਾਜ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ {ਚੋਣ ਸ਼ਾਖਾ} ਵੱਲੋਂ ਰਾਜ ਸਮੂਹ ਜ਼ਿਲ੍ਹਾ ਵਿਕਾਸ ਅਫ਼ਸਰਾਂ ਅਤੇ ਬਲਾਕ ਵਿਕਾਸ ਅਫ਼ਸਰਾਂ ਨੂੰ ਇਕ ਪੱਤਰ ਜਾਰੀ ਕਰਦੇ ਹੋਏ ਮੌਜੂਦਾ ...
ਕੈਬਨਿਟ ਦੀ ਨਿਯੁਕਤ ਕਮੇਟੀ ਨੇ ਘਟਾਇਆ ਰਾਕੇਸ਼ ਅਸਥਾਨਾ ਸਮੇਤ 4 ਅਫਸਰਾਂ ਦਾ ਕਾਰਜਕਾਲ
. . .  1 day ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਦੇ ਵਿਸ਼ੇਸ਼ ਨਿਰਦੇਸ਼ਕ ਰਾਕੇਸ਼ ਅਸਥਾਨਾ ਅਤੇ ਤਿੰਨ ਹੋਰ ਸੀ.ਬੀ.ਆਈ ਅਫਸਰਾਂ ਦਾ ਕਾਰਜਕਾਲ ਕੇਂਦਰੀ ਕੈਬਨਿਟ ਦੀ ਨਿਯੁਕਤ ਕਮੇਟੀ ਵੱਲੋਂ...
ਸੱਚ ਦੀ ਜਿੱਤ ਹੋਈ ਹੈ - ਅੰਸ਼ੁਲ ਛਤਰਪਤੀ
. . .  1 day ago
ਪੰਚਕੂਲਾ, 17 ਜਨਵਰੀ - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਡੇਰਾ ਸਿਰਸਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਸਮੇਤ ਚਾਰ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ...
ਸੈਰ ਸਪਾਟਾ ਵਿਭਾਗ ਨੇ 7.90 ਕਰੋੜ ਦੀ ਲਾਗਤ ਨਾਲ ਛੱਤਬੀੜ ਦੀ ਕੀਤੀ ਕਾਇਆ ਕਲਪ - ਸਿੱਧੂ
. . .  1 day ago
ਜ਼ੀਰਕਪੁਰ, 17 ਜਨਵਰੀ (ਹਰਦੀਪ ਸਿੰਘ ਹੈਪੀ ਪੰਡਵਾਲਾ) - ਪੰਜਾਬ ਵਿੱਚ ਜੰਗਲੀ ਜੀਵ ਸੈਲਾਨੀਆਂ ਦੀ ਗਿਣਤੀ ਨੂੰ ਵਧਾਉਣ ਲਈ ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਵੱਲੋਂ ਛੱਤਬੀੜ...
ਛਤਰਪਤੀ ਹੱਤਿਆ ਮਾਮਲੇ 'ਚ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਪੰਚਕੂਲਾ, 17 ਜਨਵਰੀ (ਰਾਮ ਸਿੰਘ ਬਰਾੜ) - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਨੇ ਡੇਰਾ ਸੱਚਾ ਸੌਦਾ ਪ੍ਰਮੁੱਖ ਗੁਰਮੀਤ ਰਾਮ ਰਹੀਮ...
ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਸਰਾ ਇੱਕ ਦਿਨਾਂ ਮੈਚ ਕੱਲ੍ਹ
. . .  1 day ago
ਮੈਲਬੌਰਨ, 17 ਜਨਵਰੀ - ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਸਰਾ ਅਤੇ ਆਖ਼ਰੀ ਇੱਕ ਦਿਨਾਂ ਮੈਚ 18 ਜਨਵਰੀ ਨੂੰ ਮੈਲਬੌਰਨ 'ਚ ਖੇਡਿਆ ਜਾਵੇਗਾ। ਦੋਵੇਂ ਟੀਮਾਂ 1-1 ਮੈਚ ਜਿੱਤ...
ਮਹਿਲਾ ਕ੍ਰਿਕਟ : ਬੀ.ਸੀ.ਸੀ.ਆਈ ਵੱਲੋਂ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ
. . .  1 day ago
ਮੁੰਬਈ, 17 ਜਨਵਰੀ - ਬੀ.ਸੀ.ਸੀ.ਆਈ ਨੇ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਇਸ ਲੜੀ ਤਹਿਤ ਭਾਰਤੀ ਮਹਿਲਾ ਕ੍ਰਿਕਟ ਟੀਮ ਅਤੇ ਇੰਗਲੈਂਡ...
ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ ਹੋਵੇ - ਚੋਣ ਕਮਿਸ਼ਨ
. . .  1 day ago
ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਵੱਲੋਂ ਐੱਫ.ਆਈ.ਆਰ ਦਰਜ
. . .  1 day ago
ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਹੋਏ ਸ਼ਾਮਲ
. . .  1 day ago
ਲੋਕ ਵਿਦੇਸ਼ਾਂ ਤੋਂ ਇਲਾਜ ਲਈ ਆਉਂਦੇ ਨੇ ਗੁਜਰਾਤ - ਪ੍ਰਧਾਨ ਮੰਤਰੀ
. . .  1 day ago
ਆਸੀਆ ਅੰਦ੍ਰਾਬੀ ਨੂੰ ਐਨ.ਆਈ.ਏ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਕਾਂਗਰਸ ਵੱਲੋਂ ਵਿਧਾਨ ਸਭਾ ਚੋਣ ਲੜਨ ਵਾਲੇ ਰਾਜਵਿੰਦਰ ਸਿੰਘ ਲੱਖੀ ਅਕਾਲੀ ਦਲ 'ਚ ਸ਼ਾਮਲ
. . .  1 day ago
ਛਤਰਪਤੀ ਹੱਤਿਆ ਮਾਮਲਾ : ਜੱਜ ਨੇ ਫ਼ੈਸਲਾ ਪੜ੍ਹਨਾ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਨੇ ਕੀਤਾ ਸਰਦਾਰ ਵੱਲਭ ਭਾਈ ਪਟੇਲ ਇੰਸਟੀਚਿਊਟ ਦਾ ਉਦਘਾਟਨ
. . .  1 day ago
ਸੁਣਵਾਈ ਦੇ ਦੌਰਾਨ ਛਤਰਪਤੀ ਦੇ ਪਰਿਵਾਰ ਲਈ ਮੁਆਵਜ਼ੇ ਦੀ ਕੀਤੀ ਗਈ ਮੰਗ
. . .  1 day ago
2018 'ਚ ਮਾਰੇ ਗਏ 250 ਅੱਤਵਾਦੀ - ਉੱਤਰੀ ਕਮਾਂਡ ਪ੍ਰਮੁੱਖ
. . .  1 day ago
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ ਦੇ ਵਕੀਲ ਨੇ ਰਾਮ ਰਹੀਮ ਨੂੰ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੀ ਕੀਤੀ ਮੰਗ
. . .  1 day ago
ਥਰਮਲ ਮੁਲਾਜ਼ਮ ਜਥੇਬੰਦੀ ਦੇ ਨੁਮਾਇੰਦਿਆਂ ਨੂੰ ਪੁਲਿਸ ਨੇ ਲਿਆ ਹਿਰਾਸਤ
. . .  1 day ago
ਸ਼ਸ਼ੀ ਥਰੂਰ ਖ਼ਿਲਾਫ਼ ਅਪਰਾਧਿਕ ਮਾਣਹਾਨੀ ਮਾਮਲੇ ਦੀ ਸੁਣਵਾਈ ਮੁਲਤਵੀ
. . .  1 day ago
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦਿਨੇਸ਼ ਮਹੇਸ਼ਵਰੀ ਦਾ ਸਹੁੰ ਚੁੱਕ ਸਮਾਗਮ ਕੱਲ੍ਹ
. . .  1 day ago
ਪ੍ਰਧਾਨ ਮੰਤਰੀ ਨੇ ਕੀਤਾ ਵਾਈਬ੍ਰੈਂਟ ਗੁਜਰਾਤ ਗਲੋਬਲ ਵਪਾਰ ਮੇਲੇ ਦਾ ਉਦਘਾਟਨ
. . .  1 day ago
ਲੋਕਪਾਲ ਦੀ ਨਿਯੁਕਤੀ ਸਬੰਧੀ ਸੁਪਰੀਮ ਕੋਰਟ 'ਚ ਸੁਣਵਾਈ 7 ਮਾਰਚ ਨੂੰ
. . .  1 day ago
ਬੱਸ ਦੀ ਚਪੇਟ 'ਚ ਆਉਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਗਰਨੇਡ ਹਮਲੇ 'ਚ ਤਿੰਨ ਜ਼ਖਮੀ
. . .  1 day ago
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ. ਦੇ ਵਕੀਲ ਜੱਜ ਸਾਹਮਣੇ ਰੱਖ ਰਹੇ ਹਨ ਆਪਣਾ ਪੱਖ
. . .  1 day ago
ਰਾਮ ਰਹੀਮ ਦੇ ਵਕੀਲ ਵੱਲੋਂ ਜੱਜ ਸਾਹਮਣੇ ਰਹਿਮ ਦੀ ਅਪੀਲ
. . .  1 day ago
ਛਤਰਪਤੀ ਹੱਤਿਆ ਮਾਮਲੇ 'ਚ ਫ਼ੈਸਲਾ ਆਉਣ ਤੋਂ ਪਹਿਲਾਂ ਪੁਲਿਸ ਵੱਲੋਂ 14 ਥਾਵਾਂ 'ਤੇ ਨਾਕਾਬੰਦੀ
. . .  1 day ago
ਪੱਤਰਕਾਰ ਰਾਮਚੰਦਰ ਛਤਰਪਤੀ ਮਾਮਲੇ ਦੀ ਸੁਣਵਾਈ ਸ਼ੁਰੂ
. . .  1 day ago
ਸੰਗਰੂਰ 'ਚ ਸਵਾਈਨ ਫਲੂ ਪੀੜਤਾਂ ਦੀ ਗਿਣਤੀ ਵੱਧ ਕੇ ਹੋਈ ਤਿੰਨ
. . .  1 day ago
ਅਮਿਤ ਸ਼ਾਹ ਦੀ ਸਿਹਤ 'ਚ ਹੋ ਰਿਹੈ ਸੁਧਾਰ - ਭਾਜਪਾ
. . .  1 day ago
ਪ੍ਰਸਿੱਧ ਗਜ਼ਲ ਗੋ ਅਤੇ ਸ਼੍ਰੋਮਣੀ ਬਾਲ ਸਾਹਿਤਕਾਰ ਪ੍ਰੋ. ਸੁਖਦੇਵ ਸਿੰਘ ਗਰੇਵਾਲ ਦਾ ਦੇਹਾਂਤ
. . .  1 day ago
ਮੋਗਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ 2 ਲੜਕੀਆਂ ਸਮੇਤ 3 ਦੀ ਮੌਤ
. . .  1 day ago
ਵਿਧਾਇਕਾਂ ਦੀ ਖ਼ਰੀਦੋ ਫ਼ਰੋਖ਼ਤ ਨੂੰ ਲੈ ਕੇ ਕਾਂਗਰਸ ਵੱਲੋਂ ਭਾਜਪਾ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਸਬਰੀਮਾਲਾ ਮੰਦਰ 'ਚ ਪ੍ਰਵੇਸ਼ ਕਰਨ ਵਾਲੀਆ 2 ਮਹਿਲਾਵਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਖਹਿਰਾ ਨੇ ਆਪ ਦੀ ਰੈਲੀ ਨੂੰ ਲੈ ਕੇ ਭਗਵੰਤ ਮਾਨ 'ਤੇ ਸਾਧਿਆ ਨਿਸ਼ਾਨਾ
. . .  1 day ago
ਸੌਦਾ ਸਾਧ ਦੀ ਸਜ਼ਾ ਦੀ ਸੁਣਵਾਈ ਨੂੰ ਦੇਖਦਿਆਂ ਪੰਜਾਬ ਪੁਲਸ ਵੱਲੋਂ ਥਾਂ ਥਾਂ ਨਾਕੇਬੰਦੀ
. . .  1 day ago
ਟੀ.ਐਮ.ਸੀ. ਦੀ ਵਿਰੋਧੀ ਰੈਲੀ 'ਚ ਸ਼ਾਮਲ ਹੋਣਗੇ ਬਸਪਾ ਨੇਤਾ ਸਤੀਸ਼ ਚੰਦਰ ਮਿਸ਼ਰਾ
. . .  1 day ago
ਸੁਪਰੀਮ ਕੋਰਟ ਵੱਲੋਂ ਸ਼ਰਤਾਂ ਤਹਿਤ ਮੁੰਬਈ 'ਚ ਡਾਂਸ ਬਾਰ ਨੂੰ ਮਨਜ਼ੂਰੀ
. . .  1 day ago
ਰਵੀ ਸ਼ੰਕਰ ਪ੍ਰਸਾਦ ਨੂੰ ਏਮਜ਼ ਤੋਂ ਮਿਲੀ ਛੁੱਟੀ
. . .  1 day ago
ਤੇਲੰਗਾਨਾ ਦੇ ਨਵੇਂ ਵਿਧਾਇਕਾਂ ਨੇ ਚੁੱਕੀ ਸਹੁੰ
. . .  1 day ago
ਸੁਖਪਾਲ ਖਹਿਰਾ ਜਲੰਧਰ ਵਿਖੇ ਕਰ ਰਹੇ ਪ੍ਰੈੱਸ ਵਾਰਤਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਵੈਸਾਖ ਸੰਮਤ 550
ਿਵਚਾਰ ਪ੍ਰਵਾਹ: ਉਹ ਰਾਸ਼ਟਰ ਵਿਕਾਸ ਨਹੀਂ ਕਰ ਸਕਦੇ, ਜਿਸ ਦੇ ਲੋਕ ਆਪਣੇ ਅਧਿਕਾਰਾਂ ਦੀ ਉਚਿਤ ਵਰਤੋਂ ਅਤੇ ਕਰਤੱਵਾਂ ਦੀ ਠੀਕ ਪਾਲਣਾ ਨਹੀਂ ਕਰਦੇ। -ਅਗਿਆਤ

ਮੁਕਤਸਰ ਸਾਹਿਬ

ਕੇਂਦਰ ਸਰਕਾਰ ਦੀ ਟੀਮ ਵਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 25 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਕੇਂਦਰ ਸਰਕਾਰ ਦੀਆਂ ਸਕੀਮਾਂ ਦੀ ਸਮੀਖਿਆ ਲਈ ਭਾਰਤ ਸਰਕਾਰ ਦੀ ਇਕ ਉੱਚ ਪੱਧਰੀ ਟੀਮ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਦੌਰੇ ਤੇ ਹੈ ਅਤੇ ਇਸ ਟੀਮ ਦੀ ਅਗਵਾਈ ਸ੍ਰੀ ਜੇ.ਐਸ. ਬਿੰਦਰਾ ਡਾਇਰੈਕਟਰ ਕੋਲਾ ਮੰਤਰਾਲਾ ਅਤੇ ਸ੍ਰੀ ਨਿਰਭੈਅ ਸਿੰਘ ਅਧੀਨ ਸਕੱਤਰ ਵਿੱਤ ਮੰਤਰਾਲਾ ਕਰ ਰਹੇ ਹਨ | ਇਸ ਟੀਮ ਨੇ ਅੱਜ ਜ਼ਿਲੇ੍ਹ ਵਿਚ ਚੱਲ ਰਹੀਆਂ ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ | ਇਸ ਮੌਕੇ ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵਲੋਂ 14 ਅਪ੍ਰੈਲ ਤੋਂ 5 ਮਈ ਤੱਕ ਗ੍ਰਾਮ ਸਵਰਾਜ ਅਭਿਆਨ ਚਲਾਇਆ ਜਾ ਰਿਹਾ ਹੈ, ਜਿਸ ਦਾ ਉਦੇਸ਼ ਲੋਕਾਂ ਨੂੰ ਵੱਖ-ਵੱਖ ਸਕੀਮਾਂ ਬਾਰੇ ਜਾਗਰੂਕ ਕਰਨਾ ਹੈ, ਜਿਸ ਤਹਿਤ ਪ੍ਰਧਾਨ ਮੰਤਰੀ ਉਜਾਲਾ ਯੋਜਨਾ, ਸੁਭਾਗਿਆ ਉਜਾਲਾ ਸਕੀਮ, ਪ੍ਰਧਾਨ ਮੰਤਰੀ ਜਨ ਧਨ ਯੋਜਨਾ, ਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਯੋਜਨਾ, ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ ਅਤੇ ਮਿਸ਼ਨ ਇੰਦਰ ਧਨੁਸ਼ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਸਕੀਮਾਂ ਦਾ ਲਾਭ ਜ਼ਰੂਰਤਮੰਦ ਲੋਕਾਂ ਤੱਕ ਪੁੱਜਦਾ ਕੀਤਾ ਜਾਵੇ | ਇਸ ਅਭਿਆਨ ਤਹਿਤ ਜ਼ਿਲੇ੍ਹ ਦੇ 69 ਪਿੰਡਾਂ ਦੀ ਚੋਣ ਕਰਕੇ ਇੱਥੇ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ | ਉਨ੍ਹਾਂ ਆਖਿਆ ਕਿ ਕੋਈ ਵੀ ਯੋਗ ਲਾਭਪਾਤਰੀ ਕਿਸੇ ਸਕੀਮ ਤੋਂ ਵਾਂਝਾ ਨਾ ਰਹੇ | ਇਸ ਟੀਮ ਨੇ ਜ਼ਿਲੇ੍ਹ ਦੇ ਇਕ ਦਰਜਨ ਤੋਂ ਵੱਧ ਪਿੰਡਾਂ ਦਾ ਦੌਰਾ ਵੀ ਕੀਤਾ ਅਤੇ ਸਵੱਛ ਭਾਰਤ ਅਭਿਆਨ ਤਹਿਤ ਬਣ ਰਹੇ ਪਖਾਨਿਆਂ ਅਤੇ ਹੋਰ ਸਕੀਮਾਂ ਦਾ ਹੇਠਲੇ ਪੱਧਰ ਤੱਕ ਜਾ ਕੇ ਮੁਆਇਨਾ ਕੀਤਾ | ਉਨ੍ਹਾਂ ਆਮ ਲੋਕਾਂ, ਗਰਾਮ ਪੰਚਾਇਤਾਂ ਤੋਂ ਵੀ ਸਕੀਮਾਂ ਨੂੰ ਬਿਹਤਰ ਤਰੀਕੇ ਨਾਲ ਲਾਗੂ ਕਰਨ ਦੀ ਜਾਣਕਾਰੀ ਪ੍ਰਾਪਤ ਕੀਤੀ | ਇਸ ਅਭਿਆਨ ਤਹਿਤ ਵੱਖ-ਵੱਖ ਦਿਨਾਂ ਨੂੰ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ 28 ਅਪ੍ਰੈਲ ਨੂੰ ਗਰਾਮ ਸ਼ਕਤੀ ਅਭਿਆਨ, 30 ਅਪ੍ਰੈਲ ਨੂੰ ਆਯੂਸ਼ਮਾਨ ਭਾਰਤ ਸਕੀਮ ਦੀ ਲਾਚਿੰਗ, 2 ਮਈ ਨੂੰ ਕਿਸਾਨ ਕਲਿਆਣ ਦਿਵਸ ਅਤੇ 5 ਮਈ ਨੂੰ ਆਜੀਵਕਾ ਦਿਵਸ ਅਤੇ ਕੌਾਸਲ ਵਿਕਾਸ ਮੇਲਾ ਲਾਇਆ ਜਾਵੇਗਾ | ਇਸ ਮੌਕੇ ਜ਼ਿਲ੍ਹਾ ਪੰਚਾਇਤ ਅਤੇ ਵਿਕਾਸ ਅਫ਼ਸਰ ਸ੍ਰੀ ਵਰੁਣ ਕੁਮਾਰ ਵੀ ਹਾਜ਼ਰ ਸਨ |

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ 5.40 ਲੱਖ ਟਨ ਕਣਕ ਦੀ ਖ਼ਰੀਦ ਹੋਈ-ਡਾ: ਅਮਰਪਾਲ ਸਿੰਘ

ਸ੍ਰੀ ਮੁਕਤਸਰ ਸਾਹਿਬ, 25 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਵਿਸ਼ੇਸ਼ ਸਕੱਤਰ ਅਤੇ ਪਨਸਪ ਦੇ ਐਮ.ਡੀ. ਡਾ: ਅਮਰਪਾਲ ਸਿੰਘ ਨੇ ਅੱਜ ਇੱਥੇ ਜ਼ਿਲੇ੍ਹ ਵਿਚ ਕਣਕ ਦੀ ਖ਼ਰੀਦ ਦੀ ਚੱਲ ਰਹੀ ਪ੍ਰਕਿਰਿਆ ਦੀ ਸਮੀਖਿਆ ਲਈ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ...

ਪੂਰੀ ਖ਼ਬਰ »

ਟਰਾਂਸਫ਼ਾਰਮਰ 'ਚੋਂ ਤਾਂਬਾ ਤੇ ਤੇਲ ਚੋਰੀ

ਗਿੱਦੜਬਾਹਾ, 25 ਅਪ੍ਰੈਲ (ਬਲਦੇਵ ਸਿੰਘ ਘੱਟੋਂ)- ਥਾਣਾ ਕੋਟਭਾਈ ਅਧੀਨ ਪੈਂਦੇ ਪਿੰਡ ਮਧੀਰ ਵਿਚ ਬੀਤੀ ਰਾਤ ਚੋਰਾਂ ਨੇ ਟਰਾਂਸਫ਼ਾਰਮਰ ਤੇ ਹੱਥ ਸਾਫ਼ ਕਰਦਿਆਂ ਤਾਂਬਾ ਅਤੇ ਤੇਲ ਚੋਰੀ ਕਰ ਲਿਆ | ਬਲਰਾਜ ਸਿੰਘ ਪੁੱਤਰ ਖੇਤਾ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਸਾਡੇ ਖੇਤ 'ਚ ...

ਪੂਰੀ ਖ਼ਬਰ »

ਕਿਸਾਨ 20 ਮਈ ਤੋਂ ਬਾਅਦ ਪਨੀਰੀ ਬੀਜਣ ਅਤੇ 20 ਜੂਨ ਤੋਂ ਬਾਅਦ ਹੀ ਝੋਨਾ ਲਾਉਣ-ਮੁੱਖ ਖੇਤੀਬਾੜੀ ਅਫ਼ਸਰ

ਸ੍ਰੀ ਮੁਕਤਸਰ ਸਾਹਿਬ, 25 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਦੇ ਮੱਦੇਨਜ਼ਰ ਫ਼ੈਸਲਾ ਕੀਤਾ ਹੈ ਕਿ ਇਸ ਵਾਰ ਕਿਸਾਨ ਝੋਨੇ ਦੀ ਪਨੀਰੀ ਦੀ ਬਿਜਾਈ 20 ਮਈ ਤੋਂ ਬਾਅਦ ਅਤੇ ਝੋਨਾ 20 ਜੂਨ ਤੋਂ ਬਾਅਦ ਖੇਤਾਂ ਵਿਚ ਲਗਾ ...

ਪੂਰੀ ਖ਼ਬਰ »

ਕਰਮਚਾਰੀਆਂ ਵਲੋਂ ਤਨਖਾਹ ਨਾ ਮਿਲਣ ਦੇ ਰੋਸ ਵਜੋਂ ਧਰਨਾ

ਮਲੋਟ, 25 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਟੈਕਨੀਕਲ ਐਾਡ ਮਕੈਨੀਕਲ ਇੰਪਲਾਈਜ਼ ਯੂਨੀਅਨ ਦੀਆਂ ਤਿੰਨ ਬ੍ਰਾਂਚਾਂ ਮਲੋਟ, ਗਿੱਦੜਬਾਹਾ ਅਤੇ ਕਿੱਲਿਆਂਵਾਲੀ ਵਲੋਂ ਪਵਨ ਕੁਮਾਰ ਮੋਂਗਾ ਜਨਰਲ ਸਕੱਤਰ ਪੰਜਾਬ ਦੀ ਪ੍ਰਧਾਨਗੀ ਹੇਠ ਕਾਰਜਕਾਰਨੀ ਮੰਡਲ ਦਫ਼ਤਰ ਦੇ ਿਖ਼ਲਾਫ਼ ...

ਪੂਰੀ ਖ਼ਬਰ »

ਪਿੰਡ ਭਾਗਸਰ ਵਿਖੇ 4 ਏਕੜ ਅਤੇ ਚੱਕ ਮਦਰੱਸਾ ਵਿਖੇ ਡੇਢ ਏਕੜ ਨਾੜ ਸੜਿਆ

ਮੰਡੀ ਲੱਖੇਵਾਲੀ, 25 ਅਪ੍ਰੈਲ (ਮਿਲਖ ਰਾਜ)-ਇਸ ਇਲਾਕੇ ਵਿਚ ਅੱਜ ਅੱਗ ਲੱਗਣ ਦੀਆਂ ਵਾਪਰੀਆਂ ਦੋ ਵੱਖ-ਵੱਖ ਘਟਨਾਵਾਂ ਵਿਚ ਕਰੀਬ 6 ਏਕੜ ਕਣਕ ਦਾ ਨਾੜ ਸੜ ਕੇ ਸੁਆਹ ਹੋ ਗਿਆ | ਪਿੰਡ ਭਾਗਸਰ ਵਿਖੇ ਕਰੀਬ 4 ਏਕੜ ਅਤੇ ਚੱਕ ਮਦਰੱਸਾ ਵਿਖੇ ਕਰੀਬ ਡੇਢ ਏਕੜ ਕਣਕ ਦਾ ਨਾੜ ਸੜ ਕੇ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਕਾਮਿਆਂ ਵਲੋਂ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਅੱਗੇ ਧਰਨਾ

ਸ੍ਰੀ ਮੁਕਤਸਰ ਸਾਹਿਬ, 25 ਅਪ੍ਰੈਲ (ਹਰਮਹਿੰਦਰ ਪਾਲ)-ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੰਮਕਾਜ ਠੱਪ ਰੱਖ ਕੇ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ | ਇਸ ਦੌਰਾਨ ਉਨ੍ਹਾਂ ਪੇਂਡੂ ਵਿਕਾਸ ਤੇ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਡੀਪੂ ਦੇ ਕਰਮਚਾਰੀਆਂ ਵਲੋਂ ਗੇਟ ਰੈਲੀ

ਸ੍ਰੀ ਮੁਕਤਸਰ ਸਾਹਿਬ, 25 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਾਂਝੀ ਐਕਸ਼ਨ ਕਮੇਟੀ ਦੇ ਸੱਦੇ ਤੇ ਪੰਜਾਬ ਰੋਡਵੇਜ਼ ਡੀਪੂ ਸ੍ਰੀ ਮੁਕਤਸਰ ਸਾਹਿਬ ਦੇ ਕਰਮਚਾਰੀਆਂ ਨੇ ਐੱਸ.ਸੀ. ਯੂਨੀਅਨ ਪੰਜਾਬ ਦੇ ਚੇਅਰਮੈਨ ਮੁਕੰਦ ਸਿੰਘ ਦੀ ਪ੍ਰਧਾਨਗੀ ਹੇਠ ਭਰਵੀਂ ਗੇਟ ਰੈਲੀ ਕੀਤੀ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਸਰਕਾਰ 10 ਸਾਲ ਸਿਰਫ਼ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਕਰਨ 'ਤੇ ਹੀ ਲੱਗੀ ਰਹੀ-ਰਾਜਾ ਵੜਿੰਗ

ਗਿੱਦੜਬਾਹਾ, 25 ਅਪ੍ਰੈਲ (ਬਲਦੇਵ ਸਿੰਘ ਘੱਟੋਂ)-ਪਿਛਲੀ ਅਕਾਲੀ-ਭਾਜਪਾ ਸਰਕਾਰ ਆਪਣੇ ਕਾਰਜ ਕਾਲ ਦੇ 10 ਸਾਲਾਂ ਤੱਕ ਸਿਰਫ਼ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਕਰਨ ਤੇ ਹੀ ਲੱਗੀ ਰਹੀ ਅਤੇ ਉਸ ਨੇ ਛੱਪੜਾਂ ਦੀ ਸਫ਼ਾਈ ਦੇ ਨਾਂਅ 'ਤੇ ਕਰੋੜਾਂ ਰੁਪਏ ਖ਼ਰਾਬ ਕਰ ਦਿੱਤੇ, ਪਰ ...

ਪੂਰੀ ਖ਼ਬਰ »

ਅੱਗ ਲੱਗਣ ਨਾਲ 16 ਏਕੜ ਨਾੜ ਸੜਿਆ

ਸ੍ਰੀ ਮੁਕਤਸਰ ਸਾਹਿਬ, 25 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਥਾਨਕ ਮਲੋਟ-ਬਠਿੰਡਾ ਬਾਈਪਾਸ ਨੇੜੇ ਅਚਾਨਕ ਅੱਗ ਲੱਗਣ ਕਾਰਨ 16 ਏਕੜ ਕਣਕ ਦਾ ਨਾੜ ਸੜ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਰਜਿੰਦਰ ਸਿੰਘ ਪੁੱਤਰ ਜੰਗੀਰ ਸਿੰਘ ਨੇ ਕਣਕ ਦੀ ...

ਪੂਰੀ ਖ਼ਬਰ »

ਇੰਡੀਅਨ ਐਕਸ ਸਰਵਿਸਮੈਨ ਲੀਗ ਦੇ ਅਹੁਦੇਦਾਰਾਂ ਦੀ ਚੋਣ 29 ਨੂੰ

ਸ੍ਰੀ ਮੁਕਤਸਰ ਸਾਹਿਬ, 25 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਐਕਸ ਸਰਵਿਸਮੈਨ ਆਰਮਡ ਫੋਰਸਿਸ ਵੈਟਰਨ ਐਸੋਸੀਏਸ਼ਨ ਆਫ਼ ਇੰਡੀਆ ਦੇ ਸਾਬਕਾ ਪ੍ਰਧਾਨ ਬਲਵੰਤ ਸਿੰਘ ਭੁੱਲਰ ਅਤੇ ਬਾਕੀ ਅਹੁਦੇਦਾਰ ਇਸ ਯੂਨੀਅਨ ਨੂੰ ਛੱਡ ਕੇ ਇੰਡੀਅਨ ਐਕਸ ਸਰਵਿਸਮੈਨ ਲੀਗ ਵਿਚ ਸ਼ਾਮਿਲ ਹੋ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸੈਂਟਰ ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਮੁਕਤਸਰ ਸਾਹਿਬ, 25 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਸਿੱਖਿਆਰਥੀਆਂ ਲਈ ਖੋਲੇ੍ਹ ਕਿੱਤਾ ਸਿਖਲਾਈ ਕੰਪਿਊਟਰ ਸੈਂਟਰ ਦੇ ਛਿਮਾਹੀ ਕੋਰਸ ਦਾ ਨਤੀਜਾ ਐਲਾਨਿਆ ਗਿਆ | ਟਰੱਸਟ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਵਿਸ਼ਵ ਮਲੇਰੀਆ ਦਿਵਸ 'ਤੇ ਬੱਚਿਆਂ ਨੇ ਰੈਲੀ ਕੱਢੀ

ਮਲੋਟ, 25 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਸਿਵਲ ਸਰਜਨ ਡਾ: ਸੁਖਪਾਲ ਸਿੰਘ ਬਰਾੜ ਅਤੇ ਡਾ: ਵਿਕਰਮ ਅਸੀਜਾ ਜ਼ਿਲ੍ਹਾ ਐਪਡੋਮਾਲੋਜਿਸਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ: ਗੁਰਚਰਨ ਸਿੰਘ ਮਾਨ ਸੀਨੀਅਰ ਮੈਡੀਕਲ ਅਫ਼ਸਰ ਆਲਮਵਾਲਾ ਦੀ ਅਗਵਾਈ ਹੇਠ ਸਿਵਲ ਹਸਪਤਾਲ ਵਿਖੇ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜੀਏਟ ਸੀ.ਸੈ. ਸਕੂਲ ਦੇ ਬਾਰ੍ਹਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਮੁਕਤਸਰ ਸਾਹਿਬ, 25 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਐਲਾਨੇ ਨਤੀਜਿਆਂ ਵਿਚੋਂ ਗੁਰੂ ਨਾਨਕ ਕਾਲਜੀਏਟ ਸੀ.ਸ.ਸਕੂਲ ਫ਼ਾਰ ਗਰਲਜ਼ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਾਪਤੀਆਂ ਕਰਕੇ ਮਾਪਿਆਂ ਤੇ ਕਾਲਜ ਦਾ ਨਾਂਅ ...

ਪੂਰੀ ਖ਼ਬਰ »

ਵੇਚੀ ਗਈ ਜ਼ਮੀਨ 'ਚੋਂ ਰਾਤ ਸਮੇਂ ਚੋਰੀ ਕਣਕ ਵੱਢਣ ਦਾ ਦੋਸ਼-ਕਿਸਾਨ ਨੇ ਦੋਸ਼ ਨਕਾਰੇ

ਗਿੱਦੜਬਾਹਾ, 25 ਅਪ੍ਰੈਲ (ਬਲਦੇਵ ਸਿੰਘ ਘੱਟੋਂ)-ਹਿੰਮਤ ਰਾਏ ਪੁੱਤਰ ਮੋਹਨ ਲਾਲ ਵਾਸੀ ਨਰੂਆਣਾ ਰੋਡ ਬਠਿੰਡਾ ਨੇ ਪੁਲਿਸ ਥਾਣਾ ਕੋਟਭਾਈ ਨੂੰ ਦਰਖਾਸਤ ਦੇ ਕੇ ਨਿਰਭੈ ਸਿੰਘ ਪੁੱਤਰ ਗੁਰਦਿੱਤਾ ਸਿੰਘ ਵਾਸੀ ਕੋਠੇ ਹਜੂਰੇਵਾਲਾ (ਕੋਟਲੀ ਅਬਲੂ) ਵਿਰੁੱਧ ਸ਼ਿਕਾਇਤ ਕੀਤੀ ...

ਪੂਰੀ ਖ਼ਬਰ »

ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਦੇ ਖਿਡਾਰੀਆਂ ਨੰੂ ਸਰਟੀਫਿਕੇਟ ਵੰਡੇ

ਸ੍ਰੀ ਮੁਕਤਸਰ ਸਾਹਿਬ, 25 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਕਿ੍ਕਟ ਐਸੋਸੀਏਸ਼ਨ ਮੋਹਾਲੀ ਵਲੋਂ 2017-18 ਦੌਰਾਨ ਕਰਵਾਏ ਗਏ ਮੈਚਾਂ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਕਿ੍ਕਟ ਟੀਮਾਂ ਵਲੋਂ ਖੇਡ ਚੁੱਕੇ ਖਿਡਾਰੀ ਲੜਕੇ ਅਤੇ ਲੜਕੀਆਂ ਨੂੰ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਸੀਨੀ: ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਮਲੋਟ, 25 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਮਹਾਰਾਜਾ ਰਣਜੀਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਦਾ ਬਾਰ੍ਹਵੀਂ ਸ਼੍ਰੇਣੀ ਦਾ ਨਤੀਜਾ ਸ਼ਾਨਦਾਰ ਰਿਹਾ¢ ਸਕੂਲ ਪਿ੍ੰਸੀਪਲ ਕਮਲਜੀਤ ਕੌਰ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਪ੍ਰਭਜੋਤ ਕੌਰ ਨੇ 73 ਫ਼ੀਸਦੀ ਨਾਲ ਪਹਿਲਾ, ਜਗਮੀਤ ...

ਪੂਰੀ ਖ਼ਬਰ »

ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ

ਮਲੋਟ, 25 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਾਮਖੇੜਾ ਦਾ ਨਤੀਜਾ ਸੌ ਫ਼ੀਸਦੀ ਰਿਹਾ | ਇਸ ਸਕੂਲ ਦੇ 19 ਵਿਦਿਆਰਥੀਆ ਨੇ ਪ੍ਰੀਖਿਆ ਦਿੱਤੀ, ਜਿਸ ਵਿਚ 11 ...

ਪੂਰੀ ਖ਼ਬਰ »

ਅਮਿ੍ਤ ਪਬਲਿਕ ਸਕੂਲ ਭਲਾਈਆਣਾ ਦਾ ਨਤੀਜਾ ਸ਼ਾਨਦਾਰ ਰਿਹਾ

ਦੋਦਾ, 25 ਅਪ੍ਰੈਲ (ਰਵੀਪਾਲ)-ਅਮਿ੍ਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਲਾਈਆਣਾ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 100 ਪ੍ਰਤੀਸ਼ਤ ਰਿਹਾ | ਸਕੂਲ ਦੀ ਖੁਸ਼ਪ੍ਰੀਤ ਕੌਰ ਨੇ 379/450 ਅੰਕ ਲੈ 84 ਫ਼ੀਸਦੀ ਅੰਕ ਲੈ ਕੇ ਪਹਿਲਾ, ਗਗਨਦੀਪ ਕੌਰ ਨੇ 359/450 ਅੰਕ ਲੈ 80 ਫ਼ੀਸਦੀ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰੀਵਾਲਾ ਦਾ ਨਤੀਜਾ ਸ਼ਾਨਦਾਰ ਰਿਹਾ

ਮੰਡੀ ਬਰੀਵਾਲਾ, 25 ਅਪ੍ਰੈਲ (ਨਿਰਭੋਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰੀਵਾਲਾ ਦੇ ਆਰਟਸ ਗਰੁੱਪ ਦਾ ਨਤੀਜਾ 99 ਪ੍ਰਤੀਸ਼ਤ ਅਤੇ ਕਾਮਰਸ ਦਾ ਨਤੀਜਾ ਦਾ ਸੌ ਫ਼ੀਸਦੀ ਰਿਹਾ | ...

ਪੂਰੀ ਖ਼ਬਰ »

ਅਮਨਦੀਪ ਸਿੰਘ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਸਕੱਤਰ ਬਣੇ

ਮਲੋਟ, 25 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਭਾਜਪਾ ਯੁਵਾ ਮੋਰਚਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੋਮਨਾਥ ਕਾਲੜਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਭਾਜਪਾ ਯੁਵਾ ਮੋਰਚਾ ਦੇ ਪੰਜਾਬ ਪ੍ਰਧਾਨ ਸ਼ਿਵਬੀਰ ਸਿੰਘ ਰਾਜਨ ਦੇ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਮਲੋਟ, 25 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਾਨਦਾਰ ਰਿਹਾ ਹੈ | ਸਕੂਲ ਦਾ ਨਤੀਜਾ ਸ਼ਾਨਦਾਰ ਹੋਣ ਕਰਕੇ ਸਕੂਲ ਦੀਆਂ ਵਿਦਿਆਰਥਣਾਂ ਅਤੇ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਮੀਜਲ ਤੇ ਰੂਬੇਲਾ ਟੀਕੇ ਦੀ ਕੀਤੀ ਸ਼ੁਰੂਆਤ

ਮਲੋਟ, 25 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਰੁਬੇਲਾ ਅਤੇ ਖ਼ਸਰੇ ਦੀ ਬਿਮਾਰੀ ਨੂੰ ਖ਼ਤਮ ਕਰਨ ਲਈ ਸਿਹਤ ਵਿਭਾਗ ਵਲੋਂ ਟੀਕਾਕਰਨ ਦੀ ਸ਼ੁਰੂਆਤ ਸਬ ਸੈਂਟਰ ਪਿੰਡ ਮਲੋਟ ਵਿਖੇ ਡਾ: ਗੁਰਚਰਨ ਸਿੰਘ ਐਸ.ਐਮ.ਓ ਸੀ.ਐਚ.ਸੀ ਆਲਮਵਾਲਾ, ਸਿਵਲ ਸਰਜਨ ਡਾ: ਸੁਖਪਾਲ ਸਿੰਘ ਅਤੇ ਟੀਕਾਕਰਨ ...

ਪੂਰੀ ਖ਼ਬਰ »

ਸ੍ਰੀ ਬਾਲਾ ਜੀ ਸਾਲਾਸਰ ਸੇਵਾ ਸੰਮਤੀ ਦੀ ਮੀਟਿੰਗ

ਮਲੋਟ, 25 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਸ੍ਰੀ ਬਾਲਾ ਜੀ ਸਾਲਾਸਰ ਸੇਵਾ ਸੰਮਤੀ ਦੀ ਮੀਟਿੰਗ ਬਾਬਾ ਬੇਰੀ ਵਾਲਾ ਮੰਦਰ ਵਿਖੇ ਜਗਨ ਨਾਥ ਸ਼ਰਮਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਜਗਨ ਨਾਥ ਸ਼ਰਮਾ ਨੇ ਸ੍ਰੀ ਬਾਲਾ ਜੀ ਮਲੋਟ ਸੇਵਾ ਸਦਨ ਪਿੰਡ ਮਾਲਸਰ, ਜ਼ਿਲ੍ਹਾ ਚੁਰੂ ...

ਪੂਰੀ ਖ਼ਬਰ »

ਸ਼ਹੀਦ ਗੰਜ ਵੁਮੈਨ ਕਾਲਜ ਦੇ ਬੱਚਿਆਂ ਨੇ ਮਾਰੀਆਂ ਮੱਲ੍ਹਾਂ

ਮੁੱਦਕੀ, 25 ਅਪ੍ਰੈਲ (ਭੁਪਿੰਦਰ ਸਿੰਘ)- ਸਥਾਨਕ ਕਸਬੇ ਦੀ ਮਸ਼ਹੂਰ ਉੱਚ ਵਿੱਦਿਅਕ ਸੰਸਥਾ ਸ਼ਹੀਦ ਗੰਜ ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਬਾਰ੍ਹਵੀਂ ਜਮਾਤ ਵਿਚੋਂ ਸ਼ਾਨਦਾਰ ਅੰਕ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ | ਕਾਲਜ ਦੇ ...

ਪੂਰੀ ਖ਼ਬਰ »

ਵਿਸ਼ਵ ਮਲੇਰੀਆ ਵਿਰੋਧੀ ਦਿਵਸ ਦੇ ਸਬੰਧ ਵਿਚ ਗਿੱਦੜਬਾਹਾ ਵਿਖੇ ਜਾਗਰੂਕਤਾ ਰੈਲੀ ਕੱਢੀ

ਗਿੱਦੜਬਾਹਾ, 25 ਅਪ੍ਰੈਲ (ਬਲਦੇਵ ਸਿੰਘ ਘੱਟੋਂ)-ਅੱਜ ਮਾਤਾ ਸਾਹਿਬ ਕੌਰ ਨਰਸਿੰਗ ਇੰਸਟੀਚਿਊਟ ਗਿੱਦੜਬਾਹਾ ਦੀਆਂ ਵਿਦਿਆਰਥਣਾਂ ਵਲੋਂ ਸਰਕਾਰੀ ਹਸਪਤਾਲ ਗਿੱਦੜਬਾਹਾ ਦੇ ਸਹਿਯੋਗ ਨਾਲ ਵਿਸ਼ਵ ਮਲੇਰੀਆ ਵਿਰੋਧੀ ਦਿਵਸ ਦੇ ਸਬੰਧ ਵਿਚ ਜਾਗਰੂਕਤਾ ਰੈਲੀ ਕੱਢੀ ਗਈ | ਇਸ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 25 ਅਪ੍ਰੈਲ (ਹਰਮਹਿੰਦਰ ਪਾਲ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋ. ਪੰਜਾਬ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ...

ਪੂਰੀ ਖ਼ਬਰ »

ਮੁਕਤਸਰ ਵਿਕਾਸ ਮਿਸ਼ਨ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਸਨਮਾਨ

ਸ੍ਰੀ ਮੁਕਤਸਰ ਸਾਹਿਬ, 25 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਦੇ ਇਸ ਵਾਰ ਦੇ ਐਲਾਨੇ ਨਤੀਜੇ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਪੰਜਾਬ ਭਰ 'ਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਸਮੁੱਚੇ ਜ਼ਿਲੇ੍ਹ ਖ਼ਾਸ ...

ਪੂਰੀ ਖ਼ਬਰ »

ਰੱਦੀ-ਟੂ-ਐਜੂਕੇਸ਼ਨ ਸੈਂਟਰ ਦੇ ਬੱਚਿਆਂ ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਮੁਕਤਸਰ ਸਾਹਿਬ, 25 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਥਾਨਕ ਮਲੋਟ ਰੋਡ ਕਿਰਤ ਨਗਰ ਵਿਖੇ ਚੱਲ ਰਹੇ 'ਰੱਦੀ ਟੂ ਐਜੂਕੇਸ਼ਨ' ਸੁਸਾਇਟੀ ਦੇ ਸੈਂਟਰ ਵਿਖੇ ਮੁਫ਼ਤ ਟਿਊਸ਼ਨ ਪੜ੍ਹਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਜਾਣਕਾਰੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੀ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਮਲੋਟ, 25 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਅਬੁੱਲ ਖੁਰਾਣਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੀ ਪਿ੍ੰਸੀਪਲ ਬਿਮਲਾ ...

ਪੂਰੀ ਖ਼ਬਰ »

ਮੁਕਤਸਰ ਵਿਕਾਸ ਮਿਸ਼ਨ ਵਲੋਂ ਸਿਵਲ ਸਰਜਨ ਨਾਲ ਮੁਲਾਕਾਤ

ਸ੍ਰੀ ਮੁਕਤਸਰ ਸਾਹਿਬ, 25 ਅਪ੍ਰੈਲ (ਹਰਮਹਿੰਦਰ ਪਾਲ)-ਮੁਕਤਸਰ ਵਿਕਾਸ ਮਿਸ਼ਨ ਦਾ ਵਫ਼ਦ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ ਦੀ ਅਗਵਾਈ ਹੇਠ ਸਿਵਲ ਸਰਜਨ ਡਾ: ਸੁਖਪਾਲ ਸਿੰਘ ਬਰਾੜ ਨੂੰ ਦਫ਼ਤਰ ਵਿਖੇ ਮਿਲਿਆ | ਇਸ ਮੌਕੇ ਵਫ਼ਦ 'ਚ ਮਿਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਨਿਰੰਜਨ ...

ਪੂਰੀ ਖ਼ਬਰ »

ਰਾਣਾ ਸੋਢੀ ਨੂੰ ਮੰਤਰੀ ਬਣਨ 'ਤੇ ਹਨੀ ਫ਼ੱਤਣਵਾਲਾ ਨੇ ਦਿੱਤੀ ਵਧਾਈ

ਸ੍ਰੀ ਮੁਕਤਸਰ ਸਾਹਿਬ, 25 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਹਲਕਾ ਗੁਰੂਹਰਸਹਾਏ ਤੋਂ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ...

ਪੂਰੀ ਖ਼ਬਰ »

ਡਾਕਘਰਾਂ ਵਿਚ ਅਧਾਰ ਕਾਰਡ ਬਣਾਉਣ ਦੀ ਸਹੂਲਤ ਉਪਲਬਧ

ਸ੍ਰੀ ਮੁਕਤਸਰ ਸਾਹਿਬ, 25 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਫ਼ਰੀਦਕੋਟ ਡਾਕ ਡਵੀਜ਼ਨ ਦੇ ਸੁਪਰਡੈਂਟ ਜਰਨੈਲ ਸਿੰਘ ਭੁੱਲਰ ਨੇ ਦੱਸਿਆ ਹੈ ਕਿ ਚੋਣਵੇਂ ਡਾਕਘਰਾਂ ਵਿਚ ਨਵੇਂ ਅਧਾਰ ਕਾਰਡ ਬਣਾਉਣ ਅਤੇ ਪੁਰਾਣੇ ਅਧਾਰ ਕਾਰਡਾਂ ਵਿਚ ਸੋਧ ਕਰਵਾਉਣ ਲਈ ਸੈਂਟਰ ਸਥਾਪਤ ਕੀਤੇ ...

ਪੂਰੀ ਖ਼ਬਰ »

ਲਾਈਟ ਐਾਡ ਸਾਊਾਡ ਯੂਨੀਅਨ ਦੀ ਚੋਣ ਹੋਈ

ਸ੍ਰੀ ਮੁਕਤਸਰ ਸਾਹਿਬ, 25 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਲਾਈਟ ਐਾਡ ਸਾਊਾਡ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਹੋਈ, ਜਿਸ ਵਿਚ ਯੂਨੀਅਨ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ | ਇਸ ਮੌਕੇ ਬਿੱਟੂ ਸਿੰਘ ਨੂੰ ਪ੍ਰਧਾਨ, ਸਰਬਜੀਤ ਸਿੰਘ ਰੈਂਪਾ ਵਾਈਸ ਪ੍ਰਧਾਨ, ...

ਪੂਰੀ ਖ਼ਬਰ »

ਦਾਨੀ ਸੱਜਣਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂਸਰ ਨੂੰ ਪੱਖੇ ਦਿੱਤੇ

ਗਿੱਦੜਬਾਹਾ, 25 ਅਪ੍ਰੈਲ (ਬਲਦੇਵ ਸਿੰਘ ਘੱਟੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂਸਰ 'ਚ ਸੁਖਰਾਜ ਸਿੰਘ ਜੀ.ਓ.ਜੀ. ਦੀ ਪੇ੍ਰਰਨਾ ਸਦਕਾ ਜਸਕਰਨ ਸਿੰਘ ਪੁੱਤਰ ਸਾਧੂ ਸਿੰਘ ਵਾਸੀ ਗੁਰੂਸਰ ਵਲੋਂ ਚਾਰ ਪੱਖੇ ਦਾਨ ਕੀਤੇ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਚੋਣਾਂ ਸਮੇਂ ਕੀਤੇ ਸਾਰੇ ਵਾਅਦੇ ਪੂਰੇ ਕਰੇ

ਸ੍ਰੀ ਮੁਕਤਸਰ ਸਾਹਿਬ, 25 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਚੋਣਾਂ ਸਮੇਂ ਹਰ ਵਰਗ ਦੇ ਲੋਕਾਂ ਨੇ ਅਨੇਕਾਂ ਵਾਅਦੇ ਕੀਤੇ ਗਏ ਸਨ, ਜਿਨ੍ਹਾਂ ਨੂੰ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ, ਜਿਸ ਕਾਰਨ ਲੋਕਾਂ ਵਿਚ ਭਾਰੀ ਰੋਸ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਫ਼ਰੀਦਕੋਟ, 25 ਅਪ੍ਰੈਲ (ਚਰਨਜੀਤ ਸਿੰਘ ਗੋਂਦਾਰਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀ ਜਮਾਤ ਦੇ ਨਤੀਜੇ 'ਚ ਸੰਗਤ ਸਾਹਿਬ ਭਾਈ ਫੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੇ ਆਰਟਸ ਗਰੁੱਪ ਵਿਚ ਆਕਾਸ਼ਦੀਪ ...

ਪੂਰੀ ਖ਼ਬਰ »

ਐਪਲ ਸਕੂਲ ਲੰਬੀ 'ਚ ਮੁਕਤਸਰ ਪ੍ਰੀਮੀਅਮ ਲੀਗ (ਕਿ੍ਕਟ) ਲਈ ਰਜਿਸਟ੍ਰੇਸ਼ਨ ਸ਼ੁਰੂ

ਲੰਬੀ, 25 ਅਪ੍ਰੈਲ (ਸ਼ਿਵਰਾਜ ਸਿੰਘ ਬਰਾੜ)-ਸ੍ਰੀ ਮੁਕਤਸਰ ਸਾਹਿਬ ਵਿਖੇ ਜੂਨ ਮਹੀਨੇ ਵਿਚ ਹੋਣ ਵਾਲੀ ਪ੍ਰੀਮੀਅਮ ਲੀਗ (ਕਿ੍ਕਟ) ਲਈ ਖਿਡਾਰੀਆ ਦੀ ਰਜਿਸਟਰੇਸ਼ਨ ਐਪਲ ਇੰਟਰਨੈਸ਼ਨਲ ਸਕੂਲ ਲੰਬੀ ਵਿਖੇ ਸ਼ੁਰੂ ਹੋ ਗਈ ਹੈ | ਸਕੂਲ ਦੇ ਡਾਇਰੈਕਟਰ ਹਰਪ੍ਰੀਤ ਸਿੰਘ ਨੇ ...

ਪੂਰੀ ਖ਼ਬਰ »

ਬਰੀਵਾਲਾ ਵਿਚ ਮਨਾਇਆ ਵਿਸ਼ਵ ਮਲੇਰੀਆ ਦਿਵਸ

ਮੰਡੀ ਬਰੀਵਾਲਾ, 25 ਅਪ੍ਰੈਲ (ਨਿਰਭੋਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰੀਵਾਲਾ ਵਿਚ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ | ਇਸ ਸਮੇਂ ਸੁਖਪਾਲ ਸਿੰਘ ਬਰਾੜ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਬੋਲਦਿਆਂ ਕਿ 2021 ਤੱਕ ਪੰਜਾਬ ਨੂੰ ਮਲੇਰੀਆ ਮੁਕਤ ਕਰਨ ਦਾ ...

ਪੂਰੀ ਖ਼ਬਰ »

'ਮਸਤਾਨਾ ਜੋਗੀ' ਲਾਈਵ ਸ਼ੋਅ ਦਾ ਪੋਸਟਰ ਰਿਲੀਜ਼

ਮਲੋਟ, 25 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਐਡਵਰਡਗੰਜ ਗੈਸਟ ਹਾਊਸ ਵਿਖੇ 25 ਮਈ ਨੂੰ ਪੰਜਾਬ ਪੈਲੇਸ ਵਿਖੇ ਹੋਣ ਜਾ ਰਹੇ ਕੰਵਰ ਗਰੇਵਾਲ ਦੇ ਲਾਈਵ ਪਰਿਵਾਰਕ ਸ਼ੋਅ 'ਮਸਤਾਨਾ ਜੋਗੀ' ਸਬੰਧੀ ਅਮਨਪ੍ਰੀਤ ਸਿੰਘ ਭੱਟੀ ਹਲਕਾ ਇੰਚਾਰਜ ਵਲੋਂ ਪੋਸਟਰ ਰਿਲੀਜ਼ ਕੀਤਾ ਗਿਆ | ...

ਪੂਰੀ ਖ਼ਬਰ »

ਜ਼ਿਲੇ੍ਹ ਵਿਚੋਂ ਅੱਵਲ ਰਹੀ ਮਨਿੰਦਰ ਕੌਰ ਨੂੰ ਚੁਫੇਰਿਓਾ ਵਧਾਈਆਂ

ਲੰਬੀ, 25 ਅਪ੍ਰੈਲ (ਸ਼ਿਵਰਾਜ ਸਿੰਘ ਬਰਾੜ)-ਹਲਕਾ ਲੰਬੀ ਦੇ ਪਿੰਡ ਮਲਕੋਕੀ ਡੱਬਵਾਲੀ ਦੇ ਕਿਸਾਨ ਦੀ ਬੇਟੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਤਾਜ਼ਾ ਐਲਾਨੇ ਗਏ ਨਤੀਜਿਆਂ ਵਿਚੋਂ ਜ਼ਿਲੇ੍ਹ ਭਰ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਇਹ ਸਾਬਤ ਕਰ ਦਿੱਤਾ ਹੈ ਕਿ ਹੁਣ ...

ਪੂਰੀ ਖ਼ਬਰ »

ਪੰਜਾਬ ਪੁਲਿਸ ਦੇ 6 ਹੌਲਦਾਰ ਪਦਉਨਤ ਹੋ ਕੇ ਏ.ਐਸ.ਆਈ. ਬਣੇ

ਸ੍ਰੀ ਮੁਕਤਸਰ ਸਾਹਿਬ, 25 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪੁਲਿਸ 'ਚ ਸੇਵਾ ਨਿਭਾ ਰਹੇ 6 ਹੌਲਦਾਰ ਪਦਉੱਨਤ ਹੋ ਕੇ ਏ.ਐੱਸ.ਆਈ. ਬਣੇ ਹਨ | ਜ਼ਿਲ੍ਹਾ ਪੁਲਿਸ ਹੈੱਡ ਕੁਆਰਟਰ ਵਿਖੇ ਜ਼ਿਲ੍ਹਾ ਪੁਲਿਸ ਮੁਖੀ ਸੁਸ਼ੀਲ ਕੁਮਾਰ ਅਤੇ ਐੱਸ.ਪੀ. ਮਲੋਟ ਇਕਬਾਲ ਸਿੰਘ ਨੇ ...

ਪੂਰੀ ਖ਼ਬਰ »

ਬਰੀਵਾਲਾ ਵਿਚ ਕਣਕ ਦੀ ਚੁਕਾਈ ਨਾ ਹੋਣ ਕਾਰਨ ਕਿਸਾਨ ਅਤੇ ਆੜ੍ਹਤੀਆ ਦੁਖੀ

ਮੰਡੀ ਬਰੀਵਾਲਾ, 25 ਅਪ੍ਰੈਲ (ਨਿਰਭੋਲ ਸਿੰਘ)-ਬਰੀਵਾਲਾ ਦੀ ਦਾਣਾ ਮੰਡੀ ਵਿਚ ਕਣਕ ਦੀ ਚੁਕਾਈ ਨਾ ਹੋਣ ਕਾਰਨ ਆੜ੍ਹਤੀਆ ਅਤੇ ਕਿਸਾਨਾਂ ਬੇਹੱਦ ਦੁਖੀ ਹਨ | ਬਰੀਵਾਲਾ ਦੀ ਦਾਣਾ ਮੰਡੀ ਵਿਚ ਮਾਲ ਦੀ ਚੁਕਾਈ ਧੀਮੀ ਗਤੀ ਨਾਲ ਹੋਣ ਕਾਰਨ ਦਾਣਾ ਮੰਡੀ ਖਚਾ ਖਚ ਭਰੀ ਪਈ ਹੈ ਅਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਮੀਟਿੰਗ

ਦੋਦਾ, 25 ਅਪ੍ਰੈਲ (ਰਵੀਪਾਲ)-ਦਲਿਤਾਂ ਤੇ ਜਬਰ ਵਿਰੋਧੀ ਮੁਹਿੰਮ ਕਮੇਟੀ ਪੰਜਾਬ ਵਲੋਂ ਲੰਮੇ ਸਮੇਂ ਤੋਂ ਜਾਤ-ਪਾਤ ਸੰਗਲਾਂ ਵਿਚ ਨੂੜੇ ਦਲਿਤਾਂ ਤੇ ਭਾਜਪਾਈ ਹਾਕਮਾਂ ਦੇ ਸੱਜਰੇ ਵਾਰਾਂ ਿਖ਼ਲਾਫ਼ 28 ਅਪ੍ਰੈਲ ਨੂੰ ਬਠਿੰਡਾ ਵਿਚ ਰੋਸ ਮਾਰਚ ਕੀਤਾ ਜਾ ਰਿਹਾ ਹੈ | ਜਿਸ ਨੂੰ ...

ਪੂਰੀ ਖ਼ਬਰ »

ਨਾਨਕ ਦੇਵ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਮਲੋਟ, 25 ਅਪ੍ਰੈਲ (ਰਣਜੀਤ ਸਿੰਘ ਪਾਟਿਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬੀਤੇ ਦਿਨੀਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ 'ਚੋਂ ਨਾਨਕ ਦੇਵ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪਿੰਡ ਸਮਾਘ ਦੇ ਬੱਚਿਆਂ ਨੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਆਪਣੀ ਕਾਬਲੀਅਤ ...

ਪੂਰੀ ਖ਼ਬਰ »

ਰਾਜਾ ਵੜਿੰਗ ਵਲੋਂ ਬਾਰ ਐਸੋਸੀਏਸ਼ਨ ਗਿੱਦੜਬਾਹਾ ਨੂੰ 5 ਲੱਖ ਰੁਪਏ ਦਾ ਚੈਕ ਭੇਟ

ਗਿੱਦੜਬਾਹਾ, 25 ਅਪ੍ਰੈਲ (ਬਲਦੇਵ ਸਿੰਘ ਘੱਟੋਂ)-ਹਲਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸਥਾਨਕ ਬਾਰ ਐਸੋਸੀਏਸ਼ਨ ਦਾ ਦੌਰਾ ਕੀਤਾ ਅਤੇ ਸਮੂਹ ਬਾਰ ਮੈਂਬਰਾਂ ਨਾਲ ਮੁਲਾਕਾਤ ਕੀਤੀ | ਇਸ ਮੌਕੇ ਰਾਜਾ ਵੜਿੰਗ ਨੇ ਬਾਰ ਐਸੋਸੀਏਸ਼ਨ ਨੂੰ ਵਿਕਾਸ ਕਾਰਜਾਂ ਲਈ 5 ...

ਪੂਰੀ ਖ਼ਬਰ »

ਭਲਾਈਆਣਾ ਸਕੂਲ ਵਿਖੇ 12ਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਮੁਕਤਸਰ ਸਾਹਿਬ, 25 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਕਲਾਸ ਦੇ ਨਤੀਜੇ ਵਿਚੋਂ ਸ਼ਹੀਦ ਫ਼ਲਾਈਟ ਲੈਫ਼ਟੀਨੈਂਟ ਮੰਨੂ ਅਖੂਰੀ ਸੀਨੀਅਰ ਸੈਕੰਡਰੀ ਸਕੂਲ ਭਲਾਈਆਣਾ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ | ਇਸ ...

ਪੂਰੀ ਖ਼ਬਰ »

ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀ ਯੂਨੀਅਨ ਦਾ ਜ਼ਿਲ੍ਹਾ ਪੱਧਰੀ ਰੋਸ ਧਰਨਾ ਜਾਰੀ

ਫ਼ਰੀਦਕੋਟ, 25 ਅਪ੍ਰੈਲ (ਸਤੀਸ਼ ਬਾਗ਼ੀ)-ਸੂਬਾ ਭਰ ਦੇ ਸਮੂਹ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀਆਂ ਵਲੋਂ ਸੂਬੇ ਭਰ ਵਿਚ ਚੱਲ ਰਹੀ ਕਲਮ ਛੋੜ ਹੜਤਾਲ ਅਤੇ ਰੋਸ ਧਰਨਿਆਂ ਦੀ ਕੜੀ ਤਹਿਤ ਅੱਜ ਜ਼ਿਲ੍ਹਾ ਪੱਧਰੀ ਰੋਸ ਧਰਨਾ ਜ਼ਿਲ੍ਹਾ ਪ੍ਰੀਸ਼ਦ ਦੇ ਦਫ਼ਤਰ ...

ਪੂਰੀ ਖ਼ਬਰ »

ਸਵੱਛ ਭਾਰਤ ਮਿਸ਼ਨ ਤਹਿਤ ਪਖਾਨਾ ਤਿਆਰ ਕਰਨ ਲਈ ਅਰਜ਼ੀਆਂ 30 ਤੱਕ ਲਈਆਂ ਜਾਣਗੀਆਂ

ਸ੍ਰੀ ਮੁਕਤਸਰ ਸਾਹਿਬ, 25 ਅਪ੍ਰੈਲ (ਹਰਮਹਿੰਦਰ ਪਾਲ)-ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਧੀਨ ਪਖਾਨਾ ਤਿਆਰ ਕਰਨ ਲੋੜਵੰਦ ਤੇ ਯੋਗ ਲਾਭਪਾਤਰੀਆਂ ਦੀਆਂ ਅਰਜ਼ੀਆਂ 30 ਅਪ੍ਰੈਲ ਤੱਕ ਲਈਆਂ ਜਾਣਗੀਆਂ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸੈਨੀਟੇਸ਼ਨ ਅਫ਼ਸਰ-ਕਮ-ਕਾਰਜਕਾਰੀ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਜਾਇਦਾਦਾਂ ਦੀ ਆਨਲਾਈਨ-ਰਜਿਸਟਰੀ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 25 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਜਮੀਨ-ਜਾਇਦਾਦ ਦੀ ਈ-ਰਜਿਸਟਰੀ ਹੋਣ ਦੀ ਪ੍ਰਕ੍ਰਿਆ ਸ਼ੁਰੂ ਹੋ ਗਈ ਹੈ | ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਸੁਮੀਤ ਜਾਰੰਗਲ ਨੇ ਦਿੱਤੀ | ਉਨ੍ਹਾਂ ...

ਪੂਰੀ ਖ਼ਬਰ »

ਕਾਂਗੜ, ਸੋਢੀ ਤੇ ਸਿੰਗਲਾ ਨੂੰ ਮੰਤਰੀ ਮੰਡਲ 'ਚ ਸ਼ਾਮਿਲ ਕਰਨ ਦਾ ਸਵਾਗਤ

ਸ੍ਰੀ ਮੁਕਤਸਰ ਸਾਹਿਬ, 25 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਗੁਰਪ੍ਰੀਤ ਸਿੰਘ ਕਾਂਗੜ, ਰਾਣਾ ਗੁਰਮੀਤ ਸਿੰਘ ਸੋਢੀ ਅਤੇ ਵਿਜੇਇੰਦਰ ਸਿੰਗਲਾ ਨੂੰ ਕੈਬਨਿਟ ਮੰਤਰੀ ਬਣਾਉਣ ਤੇ ਹਲਕੇ ਦੇ ਕਾਂਗਰਸ ਪਾਰਟੀ ਦੀ ਸਾਬਕਾ ਵਿਧਾਇਕ ਬੀਬੀ ਕਰਨ ਕੌਰ ਬਰਾੜ, ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਜਾਇਦਾਦਾਂ ਦੀ ਆਨਲਾਈਨ-ਰਜਿਸਟਰੀ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 25 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਜਮੀਨ-ਜਾਇਦਾਦ ਦੀ ਈ-ਰਜਿਸਟਰੀ ਹੋਣ ਦੀ ਪ੍ਰਕ੍ਰਿਆ ਸ਼ੁਰੂ ਹੋ ਗਈ ਹੈ | ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਸੁਮੀਤ ਜਾਰੰਗਲ ਨੇ ਦਿੱਤੀ | ਉਨ੍ਹਾਂ ...

ਪੂਰੀ ਖ਼ਬਰ »

ਵਜ਼ਾਰਤੀ ਵਾਧੇ ਮੌਕੇ ਐਸ.ਸੀ, ਬੀ.ਸੀ. ਨਾਲ ਵਿਤਕਰਾ ਹੋਇਆ-ਵਿਧਾਇਕ ਮਾਸਟਰ ਬਲਦੇਵ ਸਿੰਘ

ਜੈਤੋ, 25 ਅਪ੍ਰੈਲ (ਭੋਲਾ ਸ਼ਰਮਾ)-ਆਮ ਆਦਮੀ ਪਾਰਟੀ ਨਾਲ ਸਬੰਧਿਤ ਜੈਤੋ ਹਲਕੇ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵਿਚ ਵਾਧੇ ਸਮੇਂ ਐੱਸ.ਸੀ/ਬੀ.ਸੀ. ਵਰਗਾਂ ਨੂੰ ਨੁਮਾਇੰਦਗੀ ਨਾ ਦੇਣ ਲਈ ਕਾਂਗਰਸ ਸਰਕਾਰ ਦੀ ਆਲੋਚਨਾ ਕੀਤੀ ਹੈ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX