ਤਾਜਾ ਖ਼ਬਰਾਂ


ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  19 minutes ago
ਨਵੀਂ ਦਿੱਲੀ, 18 ਅਕਤੂਬਰ- ਬਹੁਜਨ ਸਮਾਜ ਪਾਰਟੀ (ਬਸਪਾ) ਦੇ ਨੇਤਾ ਕਰਤਾਰ ਸਿੰਘ ਭੜਾਨਾ ਅੱਜ ਭਾਜਪਾ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਮੁਰੈਨਾ ਸੀਟ ਤੋਂ ਕੇਂਦਰੀ...
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  29 minutes ago
ਫਗਵਾੜਾ, 18 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਇੰਪਰੂਵਮੈਂਟ ਟਰੱਸਟ ਜਲੰਧਰ ਦੇ ਸਾਬਕਾ ਚੇਅਰਮੈਨ ਜਥੇਦਾਰ ਪਰਮਜੀਤ ਸਿੰਘ ਰਾਏਪੁਰ...
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  45 minutes ago
ਫਗਵਾੜਾ, 18 ਅਕਤੂਬਰ (ਹਰੀਪਾਲ ਸਿੰਘ)- ਵਿਧਾਨ ਸਭਾ ਹਲਕਾ ਫਗਵਾੜਾ ਦੀ ਜ਼ਿਮਨੀ ਚੋਣ ਨੂੰ ਲੈ ਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਾਂਗਰਸ...
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  55 minutes ago
ਨਵੀਂ ਦਿੱਲੀ, 19 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦਾ ਅੱਜ ਹਰਿਆਣਾ ਦੇ ਮਹਿੰਦਰਗੜ੍ਹ ਦਾ ਦੌਰਾ ਰੱਦ ਹੋ ਗਿਆ ਹੈ। ਉਨ੍ਹਾਂ ਵਲੋਂ ਇੱਥੇ ਇੱਕ ਚੋਣ ਰੈਲੀ ਨੂੰ...
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 1 hour ago
ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ...
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  about 1 hour ago
ਨਵੀਂ ਦਿੱਲੀ, 18 ਅਕਤੂਬਰ- ਪੰਜਾਬ ਐਂਡ ਮਹਾਰਾਸ਼ਟਰ ਕੋਆਪ੍ਰੇਟਿਵ (ਪੀ. ਐੱਮ. ਸੀ.) ਬੈਂਕ ਦੇ ਖਾਤਾ ਧਾਰਕਾਂ ਨੂੰ ਅੱਜ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਇਸ ਸੰਬੰਧੀ ਦਾਇਰ ਪਟੀਸ਼ਨ...
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  about 1 hour ago
ਨਵੀਂ ਦਿੱਲੀ, 18 ਅਕਤੂਬਰ- ਸੁਪਰੀਮ ਕੋਰਟ ਨੇ ਆਸਾਮ ਨੈਸ਼ਨਲ ਰਜਿਸਟਰ ਆਫ਼ ਸਿਟੀਜਨਜ਼ (ਐੱਨ. ਆਰ. ਸੀ.) ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਮੱਧ ਪ੍ਰਦੇਸ਼ 'ਚ ਤਬਾਦਲਾ...
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  about 2 hours ago
ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ)- ਸਰਬੱਤ ਖ਼ਾਲਸਾ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਥਾਪੇ ਗਏ ਭਾਈ ਬਲਜੀਤ ਸਿੰਘ ਖ਼ਾਲਸਾ ਦਾਦੂਵਾਲ ਨੂੰ ਅੱਜ ਇੱਥੇ...
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  about 2 hours ago
ਨਵੀਂ ਦਿੱਲੀ, 18 ਅਕਤੂਬਰ- ਸੁਪਰੀਮ ਕੋਰਟ ਦੇ ਮੌਜੂਦਾ ਚੀਫ਼ ਜਸਟਿਸ ਰੰਜਨ ਗੋਗੋਈ ਨੇ ਜਸਟਿਸ ਐੱਸ. ਏ. ਬੋਬੜੇ ਨੂੰ ਅਗਲਾ ਸੀ. ਜੇ. ਆਈ. ਬਣਾਉਣ ਦੀ ਕੇਂਦਰ ਸਰਕਾਰ ਕੋਲ ਸਿਫ਼ਾਰਿਸ਼...
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  about 2 hours ago
ਅਬੋਹਰ, 18 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਇੱਥੇ ਸੀਤੋ ਰੋਡ ਤੋਂ ਲੰਘਦੀ ਰੇਲਵੇ ਲਾਈਨ 'ਤੇ ਅੱਜ ਸਵੇਰੇ ਇੱਕ ਵਿਅਕਤੀ ਨੇ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕਰ...
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  about 2 hours ago
ਐੱਸ. ਏ. ਐੱਸ. ਨਗਰ, 18 ਅਕਤੂਬਰ (ਜਸਬੀਰ ਸਿੰਘ ਜੱਸੀ)- ਮੁਹਾਲੀ ਦੇ ਪਿੰਡ ਕੁੰਭੜਾ 'ਚ ਗੋਲੀ ਚੱਲਣ ਦੀ ਖ਼ਬਰ ਮਿਲੀ ਹੈ। ਗੋਲੀ ਲੱਗਣ ਕਾਰਨ ਵੀਰ ਸਿੰਘ ਨਾਮੀ ਵਿਅਕਤੀ...
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  about 3 hours ago
ਮੁੰਬਈ, 18 ਅਕਤੂਬਰ - ਇਨਫੋਰਸਮੈਂਟ ਡਾਇਰੈਕਟੋਰੇਟ ਨੇ ਐਨ.ਸੀ.ਪੀ ਆਗੂ ਪ੍ਰਫੁੱਲ ਪਟੇਲ ਨੂੰ ਦਾਊਦ ਇਬਰਾਹੀਮ ਦੇ ਨਜ਼ਦੀਕੀ ਇਕਬਾਲ ਮਿਰਚੀ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ਵਿਚ...
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  about 3 hours ago
ਨਵੀਂ ਦਿੱਲੀ, 18 ਅਕਤੂਬਰ - ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਜਨਰਲ ਵੀ.ਕੇ ਸਿੰਘ ਅਤੇ ਹੇਮਾ ਮਾਲਿਨੀ ਹਰਿਆਣਾ...
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  about 3 hours ago
ਭੋਪਾਲ, 18 ਅਕਤੂਬਰ - ਮੱਧ ਪ੍ਰਦੇਸ਼ ਦੇ ਹੌਸ਼ੰਗਾਬਾਦ ਵਿਖੇ ਇੱਕ ਨਿੱਜੀ ਸਕੂਲ ਦੀ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਜ਼ਖਮੀ ਬੱਚਿਆ ਨੂੰ ਨੇੜੇ ਦੇ ਹਸਪਤਾਲ ਭਰਤੀ ਕਰਵਾਇਆ...
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  about 4 hours ago
ਕੋਲਕਾਤਾ, 18 ਅਕਤੂਬਰ - ਪੱਛਮੀ ਬੰਗਾਲ ਦੇ ਆਸਨਸੋਲ 'ਚ ਪੈਂਦੇ ਕੁਲਟੀ ਇਲਾਕੇ 'ਚ ਐਨ.ਡੀ.ਆਰ.ਐੱਫ ਨੇ ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ...
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  about 4 hours ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  about 4 hours ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 5 hours ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  1 day ago
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  1 day ago
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  1 day ago
ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਬਿਕਰਮ ਜੀਤ ਸਿੰਘ ਮਜੀਠੀਆ ਨੇ ਕੀਤਾ ਚੋਣ ਪ੍ਰਚਾਰ
. . .  1 day ago
ਗੱਡੀ ਹੇਠ ਆ ਜਾਣ ਕਾਰਨ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਲਈ ਗਈ ਤਸਵੀਰ ਆਈ ਸਾਹਮਣੇ
. . .  1 day ago
ਆਈ.ਐਨ.ਐਕਸ ਮੀਡੀਆ ਮਾਮਲਾ : 24 ਅਕਤੂਬਰ ਤੱਕ ਵਧੀ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਗੋਲੀਬਾਰੀ
. . .  1 day ago
ਹਿੰਦ-ਪਾਕਿ ਸਰਹੱਦ ਤੋਂ ਚਾਰ ਕਰੋੜ ਦੀ ਹੈਰਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ
. . .  1 day ago
ਹਿਮਾਚਲ ਦੇ ਕਈਆਂ ਜ਼ਿਲ੍ਹਿਆਂ 'ਚ ਬਾਰਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ : ਮੌਸਮ ਵਿਭਾਗ
. . .  1 day ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਪੀ.ਐਨ.ਬੀ ਘੋਟਾਲਾ : ਵੈਸਟਮਿੰਸਟਰ ਕੋਰਟ ਨੇ ਨੀਰਵ ਮੋਦੀ ਦੀ ਹਿਰਾਸਤ 'ਚ ਕੀਤੀ ਵਾਧਾ
. . .  1 day ago
ਰਾਜੇਸ਼ ਬਾਘਾ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਰੋਡ ਸ਼ੋਅ
. . .  1 day ago
ਅਕਾਲੀ ਕੌਂਸਲਰਾਂ ਅਤੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
. . .  1 day ago
ਸਾਂਝਾ ਮੁਲਾਜ਼ਮ ਮੰਚ ਪੰਜਾਬ ਕੱਲ੍ਹ ਕੱਢੇਗਾ ਹਲਕਾ ਦਾਖਾ 'ਚ ਝੰਡਾ ਮਾਰਚ
. . .  1 day ago
ਜਦੋਂ ਸ਼ੇਰ ਦੇ ਵਾੜੇ 'ਚ ਵੜਿਆ ਨੌਜਵਾਨ, ਦਿੱਲੀ ਦੇ ਚਿੜੀਆ ਘਰ 'ਚ ਨਜ਼ਰ ਆਇਆ ਫ਼ਿਲਮੀ ਸੀਨ
. . .  1 day ago
ਦਿੱਲੀ 'ਚ 4 ਨਵੰਬਰ ਤੋਂ ਲਾਗੂ ਹੋਵੇਗੀ ਓਡ-ਈਵਨ ਯੋਜਨਾ- ਕੇਜਰੀਵਾਲ
. . .  1 day ago
ਪੀ. ਐੱਮ. ਸੀ. ਖਾਤਾ ਧਾਰਕਾਂ ਨਾਲ ਨਿਆਂ ਕਰੇ ਸਰਕਾਰ- ਮਨਮੋਹਨ ਸਿੰਘ
. . .  1 day ago
ਡੇਂਗੂ ਕਾਰਨ ਨੌਜਵਾਨ ਦੀ ਮੌਤ
. . .  1 day ago
ਭਾਜਪਾ ਅਰਥ ਵਿਵਸਥਾ ਦੇ 'ਡਬਲ ਇੰਜਣ' 'ਤੇ ਮੰਗਦੀ ਹੈ ਵੋਟ- ਡਾ. ਮਨਮੋਹਨ ਸਿੰਘ
. . .  1 day ago
ਰੇਲੀਗੇਅਰ ਮਾਮਲਾ : ਨਿਆਇਕ ਹਿਰਾਸਤ 'ਚ ਭੇਜੇ ਗਏ ਮਲਵਿੰਦਰ ਅਤੇ ਸ਼ਵਿੰਦਰ
. . .  about 1 hour ago
ਬਾਘਾਪੁਰਾਣਾ : ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਦੋ ਦਿਨਾਂ 'ਕਲਮ ਛੋੜ' ਹੜਤਾਲ ਸ਼ੁਰੂ
. . .  about 1 hour ago
ਹਾਦਸੇ ਤੋਂ ਬਾਅਦ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  about 1 hour ago
ਸੰਦੀਪ ਸੰਧੂ ਦੇ ਹੱਕ 'ਚ ਕੈਪਟਨ ਵਲੋਂ ਰੋਡ ਸ਼ੋਅ
. . .  4 minutes ago
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮਿਲੇਗਾ ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਦਾ ਇੱਕ ਵਫ਼ਦ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਫਾਰਮ ਜਾਰੀ
. . .  28 minutes ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਵੈਸਾਖ ਸੰਮਤ 550

ਪਟਿਆਲਾ

ਪਟਿਆਲਾ ਤੇ ਸੰਗਰੂਰ ਵਿਚ ਬਣਨਗੇ ਪਲਾਸਟਿਕ ਪਾਰਕ-ਸਿੰਗਲਾ

ਪਟਿਆਲਾ, 7 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਦੇ ਵਿਕਾਸ ਵਿਚ ਸਨਅਤਾਂ ਦਾ ਅਹਿਮ ਯੋਗਦਾਨ ਹੈ ਇਸ ਲਈ ਪੰਜਾਬ ਸਰਕਾਰ ਸੂਬੇ ਵਿਚ ਸਨਅਤਾਂ ਲਈ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਏਗੀ | ਮੁੱਖ ਮੰਤਰੀ ਨੇ ਸਨਅਤਾਂ ਨੂੰ ਪੰਜਾਬ ਵਿਚ ਲਿਆਉਣ ਵਾਸਤੇ ਸਨਅਤਾਂ ਲਈ ਅਨੁਕੂਲ ਮਾਹੌਲ ਪੈਦਾ ਕੀਤਾ ਅਤੇ ਗੈਂਗਸਟਰਾਂ ਨੂੰ ਨੱਥ ਪਾ ਕੇ ਬਾਹਰੋਂ ਆਏ ਵਪਾਰੀ ਦੇ ਮਨ ਦੇ ਡਰ ਨੂੰ ਖ਼ਤਮ ਕਰ ਇਹ ਸੰਦੇਸ਼ ਦਿੱਤਾ ਕਿ ਪੰਜਾਬ ਵਿਚ ਨਿਵੇਸ਼ ਕਰਕੇ ਉਹ ਸੁਰੱਖਿਅਤ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਤੇ ਲੋਕ ਨਿਰਮਾਣ ਅਤੇ ਸੂਚਨਾ ਤੇ ਤਕਨਾਲੋਜੀ ਮੰਤਰੀ ਵਿਜੈਇੰਦਰ ਸਿੰਗਲਾ ਨੇ ਕੀਤਾ | ਦੋਵੇਂ ਆਗੂ ਪਟਿਆਲਾ ਇੰਡਸਟਰੀਜ਼ ਐਸੋਸੀਏਸ਼ਨ ਵਲੋਂ ਸ੍ਰੀ ਸਿੰਗਲਾ ਦੇ ਕੈਬਨਿਟ ਮੰਤਰੀ ਬਣਨ 'ਤੇ ਕੀਤੇ ਸਨਮਾਨ ਸਮਾਰੋਹ ਦੌਰਾਨ ਸਨਅਤਕਾਰਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਸਨਅਤਾਂ ਨੂੰ ਟਰੱਕ ਯੂਨੀਅਨ ਤੋਂ ਵੀ ਪ੍ਰੇਸ਼ਾਨੀ ਸੀ ਅਤੇ ਮੁੱਖ ਮੰਤਰੀ ਨੇ ਟਰੱਕ ਯੂਨੀਅਨ ਨੂੰ ਭੰਗ ਕਰਕੇ ਸਨਅਤਾਂ ਦੇ ਵਿਕਾਸ ਨੂੰ ਹੁਲਾਰਾ ਦਿੱਤਾ ਹੈ | ਸਰਕਾਰ ਨੇ ਸਨਅਤਾਂ ਨੂੰ 5 ਰੁਪਏ ਯੂਨਿਟ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ ਜਿਸ ਉਪਰ ਕੰਮ ਚੱਲ ਰਿਹਾ ਹੈ | ਇੱਥੇ ਦੱਸਿਆ ਗਿਆ ਕਿ ਮੁੱਖ ਮੰਤਰੀ ਨੇ ਪਟਿਆਲਾ ਅਤੇ ਸੰਗਰੂਰ ਵਿਚ ਪਲਾਸਟਿਕ ਪਾਰਕ ਬਣਾਉਣ ਦਾ ਫ਼ੈਸਲਾ ਕੀਤਾ ਹੈ | ਇਸ ਇਲਾਕੇ ਵਿਚ ਪਲਾਸਟਿਕ ਪਾਰਕ ਲਈ 52 ਐਮ.ਓ.ਯੂ. ਸਾਈਨ ਹੋ ਚੁੱਕੇ ਹਨ | ਉਹ ਵਪਾਰੀਆਂ ਨੂੰ ਸਨਅਤ ਲਗਾਉਣ ਲਈ ਉਸੇ ਕੀਮਤ 'ਤੇ ਜਗ੍ਹਾ ਮੁਹੱਈਆ ਕਰਵਾਉਣ ਲਈ ਸੁਹਿਰਦ ਹਨ, ਜਿਸ ਕੀਮਤ 'ਤੇ ਕਿਸਾਨਾਂ ਨੂੰ ਲੀਜ਼ 'ਤੇ ਖੇਤੀ ਕਰਨ ਲਈ ਦਿੱਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਇੰਨਵੈਸਟ ਪੰਜਾਬ ਸਕੀਮ ਅਧੀਨ ਨਵੀਂ ਸਨਅਤਾਂ ਲਗਾਉਣ ਵਿਚ ਸਨਅਤਕਾਰਾਂ ਨੂੰ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਸਿੰਗਲ ਵਿੰਡੋ ਕਲੀਅਰੈਂਸ ਸ਼ੁਰੂ ਕੀਤੀ ਗਈ ਹੈ | ਸ੍ਰੀਮਤੀ ਪ੍ਰਨੀਤ ਕੋਰ ਮੁਤਾਬਿਕ ਪਿਛਲੇ 10 ਸਾਲ ਤੋਂ ਪਟਿਆਲਾ ਨੂੰ ਅਣਗੌਲਿਆ ਕੀਤਾ ਗਿਆ ਸੀ ਪ੍ਰੰਤੂ ਨਗਰ ਨਿਗਮ ਚੋਣਾਂ ਤੋਂ ਬਾਅਦ ਪਟਿਆਲਾ ਵਿਚ ਵਿਕਾਸ ਦੇ ਕੰਮ ਤੇਜ਼ੀ ਨਾਲ ਸ਼ੁਰੂ ਹੋਏ ਹਨ | ਲੰਮੇ ਸਮੇਂ ਤੋਂ ਰੁਕੇ ਕੰਮ ਜਿਸ ਵਿਚ ਪਟਿਆਲਾ ਦੇ ਬੱਸ ਸਟੈਂਡ ਦਾ ਕੰਮ ਜੋ ਜਲਦੀ ਹੀ ਸ਼ੁਰੂ ਕੀਤਾ ਜਾਵੇਗਾ ਅਤੇ ਬਾਈਪਾਸ ਦਾ ਕੰਮ ਲਗਭਗ ਮੁਕੰਮਲ ਹੋਣ ਨੇੜੇ ਹੈ ਨੂੰ ਤਰਜ਼ੀਹ ਦੇ ਕੇ ਕੀਤਾ ਜਾ ਰਿਹਾ ਹੈ | ਇਸ ਮੌਕੇ ਪੀ.ਆਈ.ਏ. ਦੇ ਪ੍ਰਧਾਨ ਰਜਿੰਦਰ ਗੁਪਤਾ ਨੇ ਪੰਜਾਬ ਸਰਕਾਰ ਵਲੋਂ ਸਨਅਤਾਂ ਦੇ ਵਿਕਾਸ ਲਈ ਕੀਤੇ ਕੰਮਾਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ | ਵਪਾਰੀਆਂ ਵਲੋਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਪੂਰਾ ਕਰਨ ਲਈ ਮੰਗ ਪੱਤਰ ਵੀ ਦਿੱਤਾ | ਇਥੇ ਪੀ.ਆਈ.ਏ. ਦੇ ਅਹੁਦੇਦਾਰਾਂ ਵਲੋਂ ਵਿਜੈਇੰਦਰ ਸਿੰਗਲਾ ਅਤੇ ਸ੍ਰੀਮਤੀ ਪ੍ਰਨੀਤ ਕੌਰ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ, ਮੇਅਰ ਸੰਜੀਵ ਬਿੱਟੂ, ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਨਰੇਸ਼ ਗੁਪਤਾ, ਐਚ.ਪੀ.ਐਸ. ਵਾਲੀਆ, ਮੁੱਖ ਮੰਤਰੀ ਦੇ ਓ.ਐਸ.ਡੀ. ਅੰਮਿ੍ਤ ਪ੍ਰਤਾਪ ਸਿੰਘ ਹਨੀ ਸੇਖੋਂ, ਯੋਗਿੰਦਰ ਸਿੰਘ ਯੋਗੀ, ਸ੍ਰੀਮਤੀ ਵਿੰਨਤੀ ਸੰਗਰ, ਵੇਦ ਪ੍ਰਕਾਸ਼ ਗੁਪਤਾ, ਡਾ. ਮਨਮੋਹਨ ਸਿੰਘ, ਸ੍ਰੀਮਤੀ ਮੀਨਾਕਸ਼ੀ ਸਿੰਗਲਾ, ਸ੍ਰੀਮਤੀ ਵਿਜੈ ਰਾਣੀ ਮਿੱਤਲ, ਸੋਨੂੰ ਸੰਗਰ, ਪ੍ਰਵੇਸ਼ ਰਾਏ ਮੰਗਲਾ, ਐਚ.ਪੀ.ਐਸ. ਲਾਂਬਾ, ਸੁਨੀਲ ਸੂਦ, ਜੈ ਨਰਾਇਣ ਗੋਇਲ, ਸੰਜੇ ਸਿੰਗਲਾ, ਅਸ਼ਵਨੀ ਗਰਗ, ਵਿਕਰਮ ਗੋਇਲ, ਰਾਕੇਸ਼ ਗੋਇਲ, ਰਾਜੇਸ਼ ਸਿੰਗਲਾ, ਗੁਰਦੇਵ ਸਿੰਘ, ਰਾਜੀਵ ਗੋਇਲ, ਸੰਦੀਪ ਗੁਪਤਾ, ਸਤਪਾਲ ਗੋਇਲ, ਸੁਭਾਸ਼ ਗੁਪਤਾ ਅਤੇ ਯਸ਼ਮੋਹਿੰਦਰ ਸਿੰਘ ਸਮੇਤ ਵੱਡੀ ਗਿਣਤੀ ਸਨਅਤਕਾਰ ਮੌਜੂਦ ਸਨ |

ਥਾਣਾ ਜੁਲਕਾਂ ਦੀ ਪੁਲਿਸ ਨੇ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਈ

ਦੇਵੀਗੜ੍ਹ, 7 ਮਈ (ਮੁਖਤਿਆਰ ਸਿੰਘ ਨੌਗਾਵਾਂ)-ਬੀਤੇ ਦਿਨ ਪਿੰਡ ਬੀਬੀਪੁਰ ਵਿਖੇ ਬਰਸੀਨ ਦੇ ਖੇਤਾਂ 'ਚੋਂ ਪ੍ਰਵਾਸੀ ਮਜਦੂਰ ਦੀ ਲਾਸ਼ ਮਿਲੀ ਸੀ, ਜਿਸ ਦਾ ਕਿ ਸਿਰ ਡੰਡਿਆਂ ਨਾਲ ਭੰਨਿਆ ਹੋਇਆ ਸੀ | ਥਾਣਾ ਜੁਲਕਾਂ ਦੀ ਪੁਲਿਸ ਚੌਕੀ ਦੇ ਇੰਚਾਰਜ ਦਰਸ਼ਨ ਸਿੰਘ ਦੀ ਅਗਵਾਈ 'ਚ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ

ਪਟਿਆਲਾ, 7 ਮਈ (ਆਤਿਸ਼, ਮਨਦੀਪ)-ਪਟਿਆਲਾ ਦੇ ਨਜ਼ਦੀਕੀ ਪਿੰਡ ਧਰਮੇੜੀ ਕੋਲ ਵਾਪਰੇ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ, ਜਿਸ ਦੀ ਪਛਾਣ ਹਰਮੇਸ਼ ਸਿੰਘ ਵਜੋਂ ਹੋਈ ਹੈ | ਮਿ੍ਤਕ ਦੇ ਭਰਾ ਬਲਵੰਤ ਸਿੰਘ ਪੁੱਤਰ ਰੁਲਦਾ ਰਾਮ ਵਾਸੀ ਬੀਬੀਪੁਰ ਦੀ ਸ਼ਿਕਾਇਤ ...

ਪੂਰੀ ਖ਼ਬਰ »

ਹਲਵਾਈ ਦੀਆਂ ਦੁਕਾਨਾਂ ਤੋਂ ਸੈਂਪਲ ਲਏ

ਸਮਾਣਾ, 7 ਮਈ (ਪ੍ਰੀਤਮ ਸਿੰਘ ਨਾਗੀ)-ਜਿਲ੍ਹਾ ਸਿਹਤ ਅਫਸਰ ਡਾਕਟਰ ਕਿ੍ਸ਼ਨ ਸਿੰਘ ਦੀ ਅਗਵਾਈ ਹੇਠ ਆਈ ਇਕ ਟੀਮ ਨੇ ਇਥੋਂ ਦੀਆਂ ਕੁਝ ਹਲਵਾਈ ਦੀਆਂ ਦੁਕਾਨਾਂ ਤੋਂ ਖਾਣ ਵਾਲੀਆਂ ਵਸਤਾਂ ਦੇ ਸੈਂਪਲ ਲਏ, ਸਿਹਤ ਅਫਸਰ ਨੇ ਜਾਣਕਾਰੀ ਦਿੰਦੇ ਦਸਿਆ ਕਿ ਲਏ ਗਏ ਸੈਂਪਲ ਜਾਂਚ ਲਈ ...

ਪੂਰੀ ਖ਼ਬਰ »

ਟਰੱਕ ਚਾਲਕ ਤੇ ਸਾਥੀ ਬੈਰੀਅਰ 'ਤੇ ਚੈਕਿੰਗ ਕਰਾਉਣ ਦੀ ਥਾਂ ਹੋਏ ਫ਼ਰਾਰ

ਪਟਿਆਲਾ, 7 ਮਈ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਪਟਿਆਲਾ ਤੋਂ ਕੁਝ ਹੀ ਕਿਲੋਮੀਟਰ ਦੀ ਦੂਰੀ 'ਤੇ ਸਥਿਤ ਰਾਮਨਗਰ ਬੈਰੀਅਰ 'ਤੇ ਇਕ ਟਰੱਕ ਚਾਲਕ ਟਰੱਕ ਦੀ ਚੈਕਿੰਗ ਕਰਾਉਣ ਦੀ ਥਾਂ ਉਸ ਨੂੰ ਭਜਾ ਕੇ ਲੈ ਗਿਆ ਅਤੇ ਜਦੋਂ ਮੁਲਾਜ਼ਮਾਂ ਨੇ ਪਿੱਛਾ ਕਰਕੇ ਉਸ ਦੇ ਟਰੱਕ ਦੀ ...

ਪੂਰੀ ਖ਼ਬਰ »

ਲੋਹੇ ਦੇ 7 ਪਾਈਪਾਂ ਸਣੇ ਵਿਅਕਤੀ ਕਾਬੂ

ਰਾਜਪੁਰਾ, 7 ਮਈ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ ਚੋਰੀ ਕੀਤੇ 7 ਪਾਈਪ ਸਣੇ 1 ਇਕ ਵਿਅਕਤੀ ਨੂੰ ਕਾਬੂ ਕੀਤਾ ਹੈ ਜਦੋਂ ਕਿ ਦੂਜਾ ਵਿਅਕਤੀ ਮੌਕੇ ਤੋਂ ਫ਼ਰਾਰ ਦੋ ਗਿਆ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਬੂਟਾ ਸਿੰਘ ਪੁਲਿਸ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦਾ ਰਾਜ ਪੱਧਰੀ ਸਮਾਗਮ

ਪਟਿਆਲਾ, 7 ਮਈ (ਕੁਲਵੀਰ ਸਿੰਘ ਧਾਲੀਵਾਲ)-ਬੇਸਹਾਰਾ, ਗੂੰਗੇ-ਬੋਲੇ, ਲੋੜਵੰਦ ਅਤੇ ਨੇਤਰਹੀਣ ਬੱਚਿਆਂ ਨੂੰ ਵੱਖ-ਵੱਖ ਤਰ੍ਹਾਂ ਦੇ ਪਕਵਾਨ ਬਣਾਉਣ ਦੇ ਖੇਤਰ 'ਚ ਪੇਸ਼ੇਵਰ ਸਿਖਲਾਈ ਦੇਣ ਲਈ ਸਥਾਪਤ ਕੀਤੀ ਗਈ ਸਮਾਜ ਸੇਵੀ ਸੰਸਥਾ ਰੀਝਾਂ ਦੀ ਰਸੋਈ ਵਲੋਂ ਆਪਣੇ ਸ਼ੁੱਭ ਆਰੰਭ ...

ਪੂਰੀ ਖ਼ਬਰ »

ਮਦਰ ਟੈਰੇਸਾ ਸਕੂਲ ਦੀ ਕਰਾਟੇ ਟੀਮ ਜਿੱਤ ਕੇ ਥਾਈਲੈਂਡ ਤੋਂ ਪਰਤੀ ਭਰਵਾਂ ਸਵਾਗਤ

ਦੇਵੀਗੜ੍ਹ, 7 ਮਈ (ਰਾਜਿੰਦਰ ਸਿੰਘ ਮੌਜੀ)-ਮਦਰ ਟੈਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਕਰਾਟੇ ਟੀਮ ਪਿਛਲੇ ਦਿਨੀਂ ਥਾਈਲੈਂਡ ਪੁੱਜੀ ਸੀ ਜਿਸ ਵਿਚ ਛੇ ਬੱਚਿਆਂ ਨੇ ਭਾਗ ਲਿਆ | ਜਿਸ ਵਿਚ ਲੜਕੀਆਂ ਵੀ ਸਨ | ਇਨ੍ਹਾਂ ਖਿਡਾਰੀਆਂ ਵਲੋਂ ਵਧੀਆ ਪ੍ਰਦਰਸ਼ਨ ਕਰਕੇ ਜਿੱਤ ...

ਪੂਰੀ ਖ਼ਬਰ »

ਬਿਜਲੀ ਮੰਤਰੀ ਨੇ ਵੱਖ-ਵੱਖ ਅਸਾਮੀਆਂ ਲਈ ਵੰਡੇ ਨਿਯੁਕਤੀ ਪੱਤਰ

ਪਟਿਆਲਾ, 7 ਮਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਦੇ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਤੇ ਸਾਬਕਾ ਵਿਦੇਸ਼ ਮੰਤਰੀ ਸ੍ਰੀਮਤੀ ਪੁਨੀਤ ਕੌਰ ਨੇ ਪਟਿਆਲਾ ਵਿਖੇ ਟੀ.ਟੀ.ਆਈ. ਵਿਖੇ ਇਕ ਸਮਾਗਮ ਦੌਰਾਨ ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ ਤੋਂ ਸਰਪਲੱਸ ਹੋਏ ...

ਪੂਰੀ ਖ਼ਬਰ »

ਮੀਆਂਪੁਰ ਚੰਗਰ ਵਿਖੇ ਸੂਫ਼ੀਆਨਾ ਗਾਇਕੀ ਦਾ ਅਖਾੜਾ ਲੱਗਿਆ

ਚੰਡੀਗੜ੍ਹ, 7 ਮਈ (ਅਜੀਤ ਬਿਉਰੋ)- ਪਿੰਡ ਮੀਆਂਪੁਰ ਚੰਗਰ ਵਿਖੇ ਸ਼ੋ੍ਰਮਣੀ ਸੂਫ਼ੀ ਢਾਡੀ ਦੇਸ ਰਾਜ ਲਚਕਾਣੀ, ਸੁਰਜੀਤ ਖ਼ਾਨ, ਅਰਮਾਨ ਲਚਕਾਣੀ (ਪਟਿਆਲਾ) ਵਲੋਂ ਸੂਫ਼ੀ ਗਾਇਕੀ ਦਾ ਅਖਾੜਾ ਲਾਇਆ ਗਿਆ, ਜਿਸ ਵਿਚ ਜਥੇ ਵਲੋਂ ਹੀਰ ਰਾਂਝੇ ਦਾ ਕਿੱਸਾ ਬੜੇ ਵਿਸਥਾਰ ਨਾਲ ਗਾਇਆ | ...

ਪੂਰੀ ਖ਼ਬਰ »

ਪ੍ਰੋਫੈਸ਼ਨਲ ਟੈਕਸ ਦੇ ਵਿਰੋਧ ਵਿਚ ਦਿੱਤਾ ਮੰਗ ਪੱਤਰ

ਰਾਜਪੁਰਾ, 7 ਮਈ (ਰਣਜੀਤ ਸਿੰਘ)-ਅੱਜ ਇੱਥੇ ਸਮੂਹ ਵਕੀਲਾਂ ਨੇ ਬਾਰ ਦੇ ਪ੍ਰਧਾਨ ਹਰਬੰਸ ਸਿੰਘ ਮੰਡਲ ਦੀ ਪ੍ਰਧਾਨਗੀ ਹੇਠ ਇਕ ਬੈਠਕ ਕੀਤੀ ਜਿਸ ਵਿਚ ਪੰਜਾਬ ਸਰਕਾਰ ਵਲੋਂ ਨਵੇਂ ਲਾਏ ਜਾ ਰਹੇ ਪ੍ਰੋਫੈਸ਼ਨਲ ਟੈਕਸ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕੀਤੀ ਅਤੇ ਅੱਜ ...

ਪੂਰੀ ਖ਼ਬਰ »

ਨਿਰਦੇਸ਼ਕ ਵਰਲਡ ਪੰਜਾਬੀ ਸੈਂਟਰ ਡਾ. ਦਲਬੀਰ ਸਿੰਘ ਢਿੱਲੋਂ ਵਲੋਂ ਅਸਤੀਫ਼ਾ

ਪਟਿਆਲਾ, 7 ਮਈ (ਕੁਲਵੀਰ ਸਿੰਘ ਧਾਲੀਵਾਲ)-ਡਾ. ਦਲਬੀਰ ਸਿੰਘ ਢਿੱਲੋਂ ਨਿਰਦੇਸ਼ਕ ਵਰਲਡ ਪੰਜਾਬੀ ਸੈਂਟਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਸਾਬਕਾ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪੰਜਾਬ ਸਰਕਾਰ ਨੂੰ ਅਸਤੀਫ਼ਾ ਭੇਜਿਆ ਹੈ | ਇਸ ਸਬੰਧੀ ਗੱਲਬਾਤ ...

ਪੂਰੀ ਖ਼ਬਰ »

ਮੁੱਖ ਦਫ਼ਤਰ ਦੇ ਕਾਮਿਆਂ ਵਲੋਂ ਬਿਜਲੀ ਨਿਗਮ ਦੇ ਗੇਟ 'ਤੇ ਧਰਨਾ

ਪਟਿਆਲਾ, 7 ਮਈ (ਧਰਮਿੰਦਰ ਸਿੰਘ ਸਿੱਧੂ)-ਹੈੱਡ ਆਫ਼ਿਸ ਜੁਆਇੰਟ ਐਕਸ਼ਨ ਕਮੇਟੀ ਪੀ. ਐਸ. ਪੀ. ਸੀ. ਐਲ/ਪੀ.ਐਸ.ਟੀ.ਸੀ.ਐਲ ਵਲੋਂ ਅੱਜ ਇਕ ਵਾਰ ਫਿਰ ਸਮੁੱਚੇ ਕਲੈਰੀਕਲ ਕੇਡਰਾਂ ਵਲੋਂ ਸਾਂਝੇ ਤੌਰ 'ਤੇ ਮੁੱਖ ਦਫ਼ਤਰ ਸਾਹਮਣੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ | ਜਿਸ ਵਿਚ ਮੁੱਖ ...

ਪੂਰੀ ਖ਼ਬਰ »

ਸ਼ਹਿਰ ਨਾਭਾ ਦੀ ਸਬਜ਼ੀ ਮੰਡੀ ਅੰਦਰ ਖੜ੍ਹੇ ਟਰੱਕ ਨੂੰ ਮੁੜ ਲੱਗੀ ਅੱਗ

ਨਾਭਾ, 7 ਮਈ (ਅਮਨਦੀਪ ਸਿੰਘ ਲਵਲੀ)-ਨਾਭਾ ਮਲੇਰਕੋਟਲਾ ਮੁੱਖ ਮਾਰਗ ਉਪਰ ਬਣੀ ਸਬਜ਼ੀ ਮੰਡੀ ਅੰਦਰ ਬੀਤੀ ਰਾਤ ਮੁੜ ਖੜੇ ਟਰੱਕ ਨੂੰ ਅੱਗ ਲੱਗਣ ਦੀ ਘਟਨਾ ਵਾਪਰੀ ਪਿਛਲੇ ਹਫ਼ਤੇ ਵੀਂ ਮੰਡੀ ਵਿਚ ਹੀ ਖੜੇ ਟਰੱਕ ਨੂੰ ਅੱਗ ਲੱਗਣ ਦੀ ਘਟਨਾ ਵਾਪਰੀ ਸੀ | ਮੰਡੀ ਵਿਚ ਕੰਮ ਕਰਦੇ ...

ਪੂਰੀ ਖ਼ਬਰ »

ਡਕਾਲਾ ਦਾ ਸਰਕਾਰੀ ਸਕੂਲ ਬਣੇਗਾ ਸਮਾਰਟ

ਡਕਾਲਾ, 5 ਮਈ (ਮਾਨ)-ਡਕਾਲਾ ਤੇ ਆਲੇ ਦੁਆਲੇ ਦੇ ਪਿੰਡਾਂ ਦੇ ਲੋਕਾਂ ਲਈ ਇਹ ਠੰਢ ਪਾਉਣ ਵਾਲੀ ਖ਼ਬਰ ਹੈ ਕਿ ਇਲਾਕੇ ਦਾ ਸਭ ਤੋਂ ਪੁਰਾਣਾ ਸਕੂਲ, ਜੋ ਹੁਣ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਣ ਚੁੱਕਾ ਹੈ, ਸਮਾਰਟ ਸਕੂਲ ਬਣਨ ਜਾ ਰਿਹਾ ਹੈ¢ ਪਟਿਆਲੇ ਜ਼ਿਲੇ੍ਹ ਦੇ ਸਮਾਰਟ ...

ਪੂਰੀ ਖ਼ਬਰ »

ਧਰਮਸੋਤ ਵਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ

ਨਾਭਾ, 7 ਮਈ (ਅਮਨਦੀਪ ਸਿੰਘ ਲਵਲੀ)-ਆਉਣ ਵਾਲੇ ਸਮੇਂ ਦੌਰਾਨ ਸ਼ਹਿਰ ਵਿਚ ਕੋਈ ਵੀ ਵਿਕਾਸ ਦੇ ਕੰਮ ਅਧੂਰੇ ਨਹੀਂ ਛੱਡੇ ਜਾਣਗੇ | ਮੁੱਖ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਕਰਵਾਇਆ ਜਾਵੇਗਾ | ਹੋ ਰਹੇ ਕੰਮਾਂ ਵਿਚ ਜੇਕਰ ਠੇਕੇਦਾਰ ਵਲੋਂ ਮਾੜੇ ਮਟੀਰੀਅਲ ਦੀ ਵਰਤੋਂ ਕੀਤੀ ਗਈ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਦੇੇ ਚੰਗੀ ਕਾਰਗੁਜ਼ਾਰੀ ਕਰਨ ਵਾਲੇ ਕਰਮਚਾਰੀ ਸਨਮਾਨਿਤ

ਪਟਿਆਲਾ, 7 ਮਈ (ਗੁਰਪ੍ਰੀਤ ਸਿੰਘ ਚੱਠਾ)-ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ, ਪਟਿਆਲਾ ਦੇ ਕੇਂਦਰੀ ਵਰਕਸ਼ਾਪ ਅਤੇ ਬਾਡੀ ਫੈਬਰੀਕੇਸ਼ਨ ਕਰਮਚਾਰੀਆਂ ਦੀ ਅਣਥੱਕ ਮਿਹਨਤ ਅਤੇ ਲਗਨ ਸਦਕਾ ਅੱਜ ਸਮੂਹ ਕਰਮਚਾਰੀਆਂ ਦੁਆਰਾ 'ਨੋ ਡਿਟੈਂਸ਼ਨ ਡੇ' ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਧਰਮਸੋਤ ਨੂੰ ਮਿਲਿਆ ਪ੍ਰਾਪਰਟੀ ਡੀਲਰਾਂ ਦਾ ਵਫ਼ਦ

ਨਾਭਾ, 7 ਮਈ (ਕਰਮਜੀਤ ਸਿੰਘ)-ਸ਼ਹਿਰ ਦੇ ਪ੍ਰਾਪਰਟੀ ਡੀਲਰਾਂ ਅਤੇ ਕਲੋਨਾਈਜ਼ਰਾਂ ਦਾ ਇਕ ਵਫ਼ਦ ਰਮੇਸ਼ ਕੁਮਾਰ ਤਲਵਾੜ ਦੀ ਅਗਵਾਈ ਹੇਠ ਹਲਕਾ ਵਿਧਾਇਕ ਨਾਭਾ ਅਤੇ ਕੈਬਨਿਟ ਮੰਤਰੀ ਪੰਜਾਬ ਸਾਧੂ ਸਿੰਘ ਧਰਮਸੋਤ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਮਿਲਿਆ | ਵਫਦ ਨੇ ਆਪਣੀਆਂ ...

ਪੂਰੀ ਖ਼ਬਰ »

ਕਿੱਤਾ ਟੈਕਸ ਵਿਰੁੱਧ ਸਮਾਣਾ ਦੇ ਵਕੀਲਾਂ ਵਲੋਂ ਮੁਕੰਮਲ ਹੜਤਾਲ

ਸਮਾਣਾ, 7 ਮਈ (ਪ੍ਰੀਤਮ ਸਿੰਘ ਨਾਗੀ)-ਬਾਰ ਐਸੋਸੀਏਸ਼ਨ ਸਮਾਣਾ ਦੇ ਵਕੀਲਾਂ ਨੇ ਪੰਜਾਬ ਸਰਕਾਰ ਵੱਲੋਂ ਵਕੀਲਾਂ 'ਤੇ ਲਗਾਏ ਕਿੱਤਾ ਟੈਕਸ ਵਿਰੁੱਧ ਮੁਕੰਮਲ ਹੜਤਾਲ ਕੀਤੀ ਅਤੇ ਉਪ-ਮੰਡਲ ਅਫ਼ਸਰ ਸ੍ਰੀ ਅਰਵਿੰਦ ਕੁਮਾਰ ਨੂੰ ਯਾਦ ਪੱਤਰ ਸੌਾਪ ਕੇ ਵਕੀਲਾਂ 'ਤੇ ਲਗਾਏ ਕਿੱਤਾ ...

ਪੂਰੀ ਖ਼ਬਰ »

ਤੂਫ਼ਾਨ ਸਬੰਧੀ ਅਫ਼ਵਾਹਾਂ ਦਾ ਬਾਜ਼ਾਰ ਸਾਰਾ ਦਿਨ ਚੱਲਦਾ ਰਿਹਾ

ਪਟਿਆਲਾ, 7 ਮਈ (ਜ.ਸ. ਢਿੱਲੋਂ)-ਪਿਛਲੇ ਦਿਨਾਂ ਤੋਂ ਮੌਸਮ ਵਿਭਾਗ ਨੇ ਐਲਾਨ ਕੀਤਾ ਸੀ ਕਿ ਅਗਲੇ ਦਿਨਾਂ ਅੰਦਰ ਖ਼ਾਸਕਰ ਪਹਾੜੀ ਰਾਜ ਤੇ ਕੁਝ ਮੈਦਾਨੀ ਇਲਾਕਿਆਂ 'ਚ ਤੂਫਾਨ ਦਾ ਕਹਿਰ ਵਰਤ ਸਕਦਾ ਹੈ | ਖ਼ਬਰ ਇਹ ਵੀ ਆਈ ਕਿ ਕਈ ਰਾਜਾਂ ਨੇ ਦੋ ਦਿਨ ਲਈ ਸਕੂਲ ਵੀ ਬੰਦ ਕਰ ਦਿੱਤੇ | ...

ਪੂਰੀ ਖ਼ਬਰ »

ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਗੰਭੀਰ- ਐਸ. ਡੀ. ਐਮ. ਧਾਲੀਵਾਲ

ਪਟਿਆਲਾ, 7 ਮਈ (ਜ.ਸ. ਢਿੱਲੋਂ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰ ਅੰਦੇਸ਼ੀ ਸੋਚ ਸਦਕਾ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਨੂੰ ਤੇਜ ਕਰਨ ਲਈ ਡੈਪੋਜ ਨੂੰ ਸਿਖਲਾਈ ਦੇਣ ਦੇ ਬਣਾਏ ਗਏ ਪ੍ਰੋਗਰਾਮ ਨੂੰ ਲਾਗੂ ਕਰਦਿਆਂ ...

ਪੂਰੀ ਖ਼ਬਰ »

ਆਊਟਸੋਰਸਿੰਗ ਮਾਮਲੇ ਨੂੰ ਲੈ ਕੇ ਬਿਜਲੀ ਨਿਗਮ ਵਿਖੇ ਠੇਕੇਦਾਰਾਂ ਵਲੋਂ ਧਰਨਾ

ਪਟਿਆਲਾ, 7 ਮਈ (ਧਰਮਿੰਦਰ ਸਿੰਘ ਸਿੱਧੂ)-ਪਿਛਲੇ ਦਿਨੀਂ ਪਾਵਰਕਾਮ ਵਿਚ ਕੰਮ ਕਰਦੇ ਠੇਕੇਦਾਰਾਂ ਵਲੋਂ ਆਊਟਸੋਰਸਿੰਗ ਵਿਚ ਆਪਣੇ ਚਹੇਤਿਆਂ ਨੂੰ ਪਾਉਣ ਦੇ ਮਾਮਲੇ ਨੂੰ ਲੈ ਕੇ ਮਾਹੌਲ ਦਿਨੋਂ ਦਿਨ ਗਰਮਾ ਰਿਹਾ ਹੈ | ਪ੍ਰਭਾਵਿਤ ਠੇਕੇਦਾਰਾਂ ਨੇ ਕਿਸਾਨ ਜਥੇਬੰਦੀਆਂ ਨੂੰ ...

ਪੂਰੀ ਖ਼ਬਰ »

ਨਸ਼ਾ ਸਾਡੀ ਜ਼ਿੰਦਗੀ ਨੂੰ ਨਾਸ਼ ਕਰਨ ਦੇ ਨਾਲ ਆਰਥਿਕ ਤੌਰ 'ਤੇ ਨੁਕਸਾਨ ਕਰਦਾ ਹੈ-ਐਸ. ਡੀ. ਐਮ.

ਰਾਜਪੁਰਾ, 7 ਮਈ (ਰਣਜੀਤ ਸਿੰਘ, ਜੀ.ਪੀ. ਸਿੰਘ)-ਹਰ ਤਰ੍ਹਾਂ ਦਾ ਨਸ਼ਾ ਸਾਡੀ ਜ਼ਿੰਦਗੀ ਦਾ ਨਾਸ਼ ਕਰਦਾ ਹੈ ਅਤੇ ਅਸੀਂ ਆਰਥਿਕ ਤੌਰ 'ਤੇ ਵੀ ਕਮਜ਼ੋਰ ਹੋ ਜਾਂਦੇ ਹਾਂ ਇਸ ਲਈ ਸਾਨੂੰ ਨਸ਼ੇ ਵਰਗੀ ਦਲਦਲ ਤੋਂ ਕੋਹਾਂ ਦੂਰ ਰਹਿਣਾ ਚਾਹੀਦਾ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਤਿੰਨ ਪਹੀਆ ਵਾਹਨ ਚਾਲਕਾਂ ਨੂੰ ਵੇਰਵਾ ਟ੍ਰੈਫਿਕ ਪੁਲਿਸ ਕੋਲ ਜਮ੍ਹਾਂ ਕਰਾਉਣ ਦੇ ਆਦੇਸ਼

ਪਟਿਆਲਾ, 7 ਮਈ (ਆਤਿਸ਼, ਮਨਦੀਪ)-ਪਟਿਆਲਾ ਜ਼ਿਲ੍ਹੇ 'ਚ ਟ੍ਰੈਫਿਕ ਸਮੱਸਿਆਵਾਂ ਨੂੰ ਨਜਿੱਠਣ ਲਈ ਪੁਲਿਸ ਕਪਤਾਨ ਟ੍ਰੈਫਿਕ ਅਤੇ ਸੁਰੱਖਿਆ ਅਮਰਜੀਤ ਸਿੰਘ ਘੁੰਮਣ ਵਲੋਂ ਸਮੂਹ ਟ੍ਰੈਫਿਕ ਮਾਰਸ਼ਲ ਤੇ ਟ੍ਰੈਫਿਕ ਪੁਲਿਸ ਦੇ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ ਗਈ ਹੈ | ...

ਪੂਰੀ ਖ਼ਬਰ »

ਕਸ਼ਮੀਰ ਸਿੰਘ ਲਾਡੀ ਸਰਬਸੰਮਤੀ ਨਾਲ ਟਰੱਕ ਯੂਨੀਅਨ ਦੇ ਪ੍ਰਧਾਨ ਬਣੇ

ਸਮਾਣਾ, 7 ਮਈ (ਹਰਵਿੰਦਰ ਸਿੰਘ ਟੋਨੀ)-ਸਥਾਨਕ ਦੀ ਟਰੱਕ ਯੂਨੀਅਨ ਉਪਰੇਟਰ ਯੂਨੀਅਨ 'ਚ ਇਕੱਤਰ ਸੈਂਕੜੇ ਓਪ੍ਰੇਟਰਾਂ ਵਲੋਂ ਕਸ਼ਮੀਰ ਸਿੰਘ ਲਾਡੀ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ | ਇਸ ਮੌਕੇ ਟਰੱਕ ਯੂਨੀਅਨ ਦੇ ਗੁਰਦੁਆਰਾ ਸਾਹਿਬ 'ਚ ਨਤਮਸਤਕ ਹੋਣ ਉਪਰੰਤ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਅਣਅਧਿਕਾਰਤ ਕੁਨੈਕਸ਼ਨ ਕੱਟੇ

ਘਨੌਰ, 7 ਮਈ (ਜਾਦਵਿੰਦਰ ਸਿੰਘ ਜੋਗੀਪੁਰ, ਬਲਜਿੰਦਰ ਸਿੰਘ ਗਿੱਲ)-ਪੰਜਾਬ ਸਰਕਾਰ ਦੇ ਹੁਕਮ 'ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਐਕਸੀਅਨ ਜਸਬੀਰ ਸਿੰਘ ਦੇ ਨਿਰਦੇਸ਼ 'ਤੇ ਐਸ.ਡੀ.ਓ. ਰਸ਼ਪਿੰਦਰ ਸਿੰਘ, ਸਹਾਇਕ ਇੰਜੀਨੀਅਰ ਸਤਨਾਮ ਸਿੰਘ ਮੱਟੂ ਦੀ ਅਗਵਾਈ ਹੇਠ ਟੀਮ ਨੇ ...

ਪੂਰੀ ਖ਼ਬਰ »

ਦਵਿੰਦਰ ਸਿੰਘ ਭਾਖਰ ਸਨੌਰ ਦਿਹਾਤੀ ਦੇ ਪ੍ਰਧਾਨ ਨਿਯੁਕਤ

ਸਨੌਰ, 7 ਮਈ (ਸੋਖਲ)-ਸਾਂਸਦ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਵਿਧਾਇਕ ਹਲਕਾ ਸਨੌਰ ਦੀ ਸਿਫ਼ਾਰਸ਼ 'ਤੇ ਦਵਿੰਦਰ ਸਿੰਘ ਭਾਖਰ ਨੂੰ ਸ਼ੋ੍ਰਮਣੀ ਅਕਾਲੀ ਦਲ ਸਰਕਲ ਸਨੌਰ ਦਿਹਾਤੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਸ. ਭਾਖਰ ਨੇ ...

ਪੂਰੀ ਖ਼ਬਰ »

ਧਰਮਸੋਤ ਨੇ ਭਾਦਸੋਂ ਵਿਖੇ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ

ਭਾਦਸੋਂ, 7 ਮਈ (ਗੁਰਬਖਸ਼ ਸਿੰਘ ਵੜੈਚ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਹਿਣੀ ਤੇ ਕਰਨੀ ਦੀ ਪੱਕੀ ਕਾਂਗਰਸ ਪਾਰਟੀ ਦੀ ਸਰਕਾਰ ਵਿਚ ਹਰੇਕ ਵਰਗ ਦੀ ਗੱਲ ਸੁਣਕੇ ਉਸ ਦਾ ਹੱਲ ਕੀਤਾ ਜਾ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ ਦਾ ਵਫਦ ਡਾਇਰੈਕਟਰ ਪ੍ਰਬੰਧਕੀ ਅਤੇ ਵਣਜ ਨੂੰ ਮਿਲਿਆ

ਪਟਿਆਲਾ, 7 ਮਈ (ਧਰਮਿੰਦਰ ਸਿੰਘ ਸਿੱਧੂ)-ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਦਾ ਇਕ ਵਫ਼ਦ ਸੂਬਾ ਪ੍ਰਧਾਨ ਹਰਮੇਸ਼ ਸਿੰਘ ਧੀਮਾਨ ਅਤੇ ਸੂਬਾ ਜਨਰਲ ਸਕੱਤਰ ਰਣਧੀਰ ਸਿੰਘ ਨਲੀਨਾ ਦੀ ਅਗਵਾਈ ਵਿਚ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਸਬੰਧੀ ਡਾਇਰੈਕਟ ...

ਪੂਰੀ ਖ਼ਬਰ »

ਪ੍ਰੋਫੈਸ਼ਨਲ ਅਤੇ ਡਿਵੈੱਲਪਮੈਂਟ ਟੈਕਸ ਦੇ ਵਿਰੋਧ ਵਿਚ ਵਕੀਲਾਂ ਵਲੋਂ ਕੰਮ-ਕਾਜ ਠੱਪ

ਨਾਭਾ, 7 ਮਈ (ਅਮਨਦੀਪ ਸਿੰਘ ਲਵਲੀ)-ਬਾਰ ਐਸੋਸੀਏਸ਼ਨ ਨਾਭਾ ਵਲੋਂ ਪ੍ਰਧਾਨ ਗਿਆਨ ਸਿੰਘ ਮੂੰਗੋ ਦੀ ਅਗਵਾਈ ਵਿਚ ਅੱਜ ਮੁੜ ਅਦਾਲਤ ਦਾ ਕੰਮ ਬੰਦ ਰੱਖਿਆ ਗਿਆ | ਪ੍ਰੋਫੈਸ਼ਨਲ ਅਤੇ ਡਿਵੈਲਪਮੈਂਟ ਟੈਕਸ ਮੌਜੂਦਾ ਸਰਕਾਰ ਵਲੋਂ ਲਾਗੂ ਕੀਤੇ ਜਾਣ ਨੂੰ ਲੈ ਕੇ ਵਿਰੋਧ ਵਿਚ ...

ਪੂਰੀ ਖ਼ਬਰ »

ਗੁਰਮੇਲ ਸਿੰਘ ਸੋਹੀ ਪ੍ਰਧਾਨ ਤੇ ਜਨਰਲ ਸਕੱਤਰ ਗੁਰਮੇਜ ਸਿੰਘ

ਪਟਿਆਲਾ, 7 ਮਈ (ਜ.ਸ. ਢਿੱਲੋਂ)-ਪਟਿਆਲਾ ਦੇ ਵਾਰਡ ਨੰਬਰ 4 ਵਿਚ ਪੈਂਦੇ ਦਸਮੇਸ਼ ਨਗਰ ਦੇ ਗੁਰਦੁਆਰਾ ਸਾਹਿਬ ਦੀ ਕਮੇਟੀ ਦੀ ਅੱਜ ਸਰਬਸੰਮਤੀ ਨਾਲ ਚੋਣ ਹੋ ਗਈ ਹੈ, ਇਸ ਚੋਣ ਵਿਚ ਗੁਰਮੇਲ ਸਿੰਘ ਸੋਹੀ ਨੂੰ ਪ੍ਰਧਾਨ ਤੇ ਗੁਰਮੇਜ ਸਿੰਘ ਔਲਖ ਨੂੰ ਜਨਰਲ ਸਕੱਤਰ ਤੇ ਰਤਨ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX