ਤਾਜਾ ਖ਼ਬਰਾਂ


ਪੰਜਾਬ ਪੁਹੰਚੇ ਕੇਜਰੀਵਾਲ ਨੇ ਪੱਤਰਕਾਰਾਂ ਤੋਂ ਵੱਟਿਆ ਪਾਸਾ
. . .  1 day ago
ਸੰਗਰੂਰ, 19 ਅਗਸਤ (ਦਮਨਜੀਤ ਸਿੰਘ)- ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਆਪਣੀ ਪੰਜਾਬ ਫੇਰੀ ਦੌਰਾਨ ਅੱਜ ਦਿੱਲੀ ਤੋਂ ਦਿੱਲੀ-ਲੁਧਿਆਣਾ ਸ਼ਤਾਬਦੀ ਰਾਹੀਂ ਸੰਗਰੂਰ ਪੁਹੰਚੇ, ਜਿਥੋਂ ਉਹ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਦੂਸਰੀ ਪਾਰੀ 'ਚ 124/2
. . .  1 day ago
ਸ਼੍ਰੋਮਣੀ ਅਕਾਲੀ ਦਲ ਆਜ਼ਾਦ ਤੌਰ 'ਤੇ ਲੜੇਗਾ ਹਰਿਆਣਾ ਚੋਣਾਂ - ਸੁਖਬੀਰ ਬਾਦਲ
. . .  1 day ago
ਕੁਰੂਕਸ਼ੇਤਰ, 19 ਅਗਸਤ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੁਰੂਕਸ਼ੇਤਰ ਵਿਖੇ ਰੈਲੀ ਦੌਰਾਨ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਆਜ਼ਾਦ ਤੌਰ 'ਤੇ ਹਰਿਆਣਾ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਦੂਸਰੀ ਪਾਰੀ 'ਚ ਭਾਰਤ 103/1
. . .  1 day ago
ਇੰਡੋਨੇਸ਼ੀਆ 'ਚ ਆਇਆ ਭੂਚਾਲ
. . .  1 day ago
ਜਕਾਰਤਾ, 19 ਅਗਸਤ - ਇੰਡੋਨੇਸ਼ੀਆ ਦੇ ਲੋਮਬੌਕ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਾਤਾ 6.9 ਮਾਪੀ ਗਈ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਪਹਿਲੀ ਪਾਰੀ 'ਚ ਇੰਗਲੈਂਡ ਦੀ ਪੂਰੀ ਟੀਮ 161 ਦੌੜਾਂ ਬਣਾ ਕੇ ਆਊਟ
. . .  1 day ago
1.67 ਕਰੋੜ ਰੁਪਏ ਦੇ ਸੋਨੇ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਮੁੰਬਈ, 19 ਅਗਸਤ - ਮੁੰਬਈ ਦੇ ਕੌਮਾਂਤਰੀ ਹਵਾਈ ਅੱਡੇ ਤੋਂ ਬੀਤੇ ਦਿਨ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ 6 ਸੋਨੇ ਦੀਆਂ ਬਾਰਾਂ ਦੀ ਕਥਿਤ ਤੌਰ 'ਤੇ ਤਸਕਰੀ ਦੇ ਦੋਸ਼ 'ਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਕੀਤੀਆਂ ਗਈਆਂ ਇਨ੍ਹਾਂ ਸੋਨੇ ਦੀਆਂ ਬਾਰਾਂ ਦੀ...
ਏਸ਼ੀਅਨ ਖੇਡਾਂ 2018 : ਪਹਿਲਵਾਨ ਬਜਰੰਗ ਨੇ ਭਾਰਤ ਨੂੰ ਦਵਾਇਆ ਪਹਿਲਾਂ ਸੋਨ ਤਮਗ਼ਾ
. . .  1 day ago
ਕਤਰ ਨੇ ਹੜ੍ਹ ਪ੍ਰਭਾਵਿਤ ਕੇਰਲ ਲਈ 34.89 ਕਰੋੜ ਦੀ ਸਹਾਇਤਾ ਰਾਸ਼ੀ ਦਾ ਕੀਤਾ ਐਲਾਨ
. . .  1 day ago
ਦੁਬਈ, 19 ਅਗਸਤ- ਸੰਯੁਕਤ ਅਰਬ ਅਮੀਰਾਤ ਤੋਂ ਬਾਅਦ ਹੁਣ ਕਤਰ ਨੇ ਹੜ੍ਹ ਪ੍ਰਭਾਵਿਤ ਕੇਰਲ ਲਈ 34.89 ਕੋਰੜ ਰੁਪਏ ਦੀ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਹੈ। ਇਸ ਮੌਕੇ ਕਤਰ ਦੇ ਪ੍ਰਧਾਨ ਮੰਤਰੀ ਸ਼ੇਖ ਅਬਦੁੱਲਾ ਥਾਨੀ ਨੇ ਟਵੀਟ ਕਰਦਿਆ ਕਿਹਾ ਕਿ ਆਮੀਰ...
ਭਿਆਨਕ ਸੜਕ ਹਾਦਸੇ 'ਚ ਪਤਨੀ ਦੀ ਮੌਤ, ਪਤੀ ਜ਼ਖਮੀ
. . .  1 day ago
ਖਨੌਰੀ, 19 ਅਗਸਤ(ਬਲਵਿੰਦਰ ਸਿੰਘ ਥਿੰਦ)- ਸੰਗਰੂਰ-ਦਿੱਲੀ ਮੁੱਖ ਮਾਰਗ ਤੇ ਪੁਰਾਣਾ ਸੇਲ ਟੈਕਸ ਬੈਰੀਅਰ ਕੋਲ ਇਕ ਹੋਟਲ ਦੇ ਸਾਹਮਣੇ ਸੜਕ 'ਤੇ ਖੜੇ ਕੈਂਟਰ ਨਾਲ ਕਾਰ ਦੀ ਟੱਕਰ ਹੋ ਜਾਣ ਕਾਰਨ ਰਾਜਸਥਾਨ ਦੇ ਕੋਟਾ ਬੂੰਦੀ ਸ਼ਹਿਰ ਵਿਖੇ ਪੜਾਈ ਕਰ ਰਹੇ ਆਪਣੇ...
ਕੌਮਾਂਤਰੀ ਸਰਹੱਦ ਨੇੜਿਓ ਦੋ ਕਿੱਲੋ ਹੈਰੋਇਨ ਬਰਾਮਦ
. . .  1 day ago
ਬੱਚੀ ਵਿੰਡ, 19 ਅਗਸਤ(ਬਲਦੇਵ ਸਿੰਘ ਕੰਬੋ) -ਸੀਮਾ ਸੁਰੱਖਿਆ ਬਲ ਅਤੇ ਨਾਰਕੋਟਿਕ ਕੰਟਰੋਲ ਬਿਊਰੋ ਦੀ ਟੀਮ ਨੇ ਸਾਂਝੀ ਤਲਾਸ਼ੀ ਅਭਿਆਨ ਦੌਰਾਨ 2 ਕਿੱਲੋ ਹੈਰੋਇਨ ਫੜਨ 'ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ, 17 ਬਟਾਲੀਅਨ ਬੀ.ਐਸ.ਐਫ. ਅਤੇ...
ਖੁਮਾਣੋਂ ਸ਼ੈਲਰ ਹਾਦਸਾ : ਮੁੱਖ ਮੰਤਰੀ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  1 day ago
ਖਮਾਣੋਂ, 19 ਅਗਸਤ- ਖਮਾਣੋਂ ਨੇੜਲੇ ਪਿੰਡ ਲਖਣਪੁਰ 'ਚ ਅੱਜ ਸਵੇਰੇ ਨਿਰਮਾਣ ਅਧੀਨ ਇੱਕ ਸ਼ੈਲਰ ਦੀ ਕੰਧ ਡਿੱਗ ਕਾਰਨ ਮਰਨ ਵਾਲੇ ਮਜ਼ਦੂਰਾਂ ਦੀ ਗਿਣਤੀ ਵੱਧ ਕੇ ਛੇ ਹੋ ਗਈ ਹੈ। ਇਸ ਹਾਦਸੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਲੰਚ ਤੱਕ ਇੰਗਲੈਂਡ 46/0
. . .  1 day ago
ਪੰਜਾਬ ਦੇ ਦੋ ਨਸ਼ਾ ਤਸਕਰ ਜੰਮੂ 'ਚ ਗ੍ਰਿਫ਼ਤਾਰ
. . .  1 day ago
ਜੰਮੂ, 19 ਅਗਸਤ- ਜੰਮੂ-ਕਸ਼ਮੀਰ ਪੁਲਿਸ ਨੇ ਅੱਜ ਦੋ ਨਸ਼ਾ ਤਸਕਰਾਂ ਨੂੰ ਨਸ਼ੀਲੇ ਪਦਾਰਥਾਂ ਸਣੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਵੇਂ ਤਸਕਰ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਹਨ ਅਤੇ ਉਨ੍ਹਾਂ ਦੀ ਪਹਿਚਾਣ ਧਰਮਪਾਲ ਅਤੇ ਅਜੈ ਕੁਮਾਰ ਦੇ...
ਸਿੱਧੂ ਵਲੋਂ ਪਾਕਿ ਫੌਜ ਮੁਖੀ ਨੂੰ ਪਾਈ ਜੱਫੀ ਦਾ ਮੈਂ ਸਮਰਥਨ ਨਹੀਂ ਕਰਦਾ- ਕੈਪਟਨ
. . .  1 day ago
ਨਵੀਂ ਦਿੱਲੀ, 19 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਮੰਤਰੀ ਨਵਤੋਜ ਸਿੰਘ ਸਿੱਧੂ ਦੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਸ਼ਾਮਲ ਹੋਣ 'ਤੇ ਕਿਹਾ ਕਿ ਉਹ ਉੱਥੇ ਨਿੱਜੀ ਤੌਰ 'ਤੇ ਗਏ ਸਨ। ਸਹੁੰ ਚੁੱਕ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਪਹਿਲੀ ਪਾਰੀ 'ਚ ਭਾਰਤੀ ਟੀਮ 329 ਦੌੜਾਂ 'ਤੇ ਆਲ ਆਊਟ
. . .  1 day ago
ਏਸ਼ੀਅਨ ਖੇਡਾਂ 2018 : ਪਹਿਲਵਾਨ ਬਜਰੰਗ ਨੇ ਬਣਾਈ ਸੈਮੀਫਾਈਨਲ 'ਚ ਥਾਂ
. . .  1 day ago
ਬੀ.ਐੱਸ.ਐੱਫ. ਨੇ 6 ਕਿਲੋਗ੍ਰਾਮ ਹੈਰੋਇਨ ਕੀਤੀ ਬਰਾਮਦ
. . .  1 day ago
ਕੇਰਲ ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਲਕੇ ਭੇਜੀ ਜਾਵੇਗੀ 30 ਮੈਂਬਰੀ ਟੀਮ - ਡਾ: ਰੂਪ ਸਿੰਘ
. . .  1 day ago
ਏਸ਼ੀਅਨ ਖੇਡਾਂ : 86 ਕਿੱਲੋਗਰਾਮ ਫ੍ਰੀਸਟਾਇਲ ਕੁਸ਼ਤੀ ਦੇ ਕੁਆਟਰ ਫਾਈਨਲ 'ਚ ਹਾਰਿਆ ਭਾਰਤੀ ਪਹਿਲਵਾਨ
. . .  1 day ago
ਲੋਕ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦਾ ਕਾਂਗਰਸ ਨਾਲ ਸਮਝੌਤੇ ਦੀ ਗੱਲ ਬਿਲਕੁਲ ਝੂਠ - ਕੇਜਰੀਵਾਲ
. . .  1 day ago
ਕਰਨਾਟਕ : ਕੋਡਾਗੂ 'ਚ ਢਿਗਾਂ ਡਿੱਗਣ ਕਾਰਨ ਰਸਤਾ ਬੰਦ
. . .  1 day ago
ਪਾਕਿਸਤਾਨ ਤੋਂ ਵਾਪਸ ਪਰਤੇ ਨਵਜੋਤ ਸਿੱਧੂ ਨੂੰ ਕਿਸਾਨ ਜਥੇਬੰਦੀ ਵੱਲੋਂ ਦਿਖਾਈਆਂ ਗਈਆਂ ਕਾਲੀਆਂ ਝੰਡੀਆਂ
. . .  1 day ago
ਏਸ਼ੀਅਨ ਖੇਡਾਂ 2018 : ਭਾਰਤੀ ਪਹਿਲਵਾਨ ਬਜਰੰਗ ਨੇ ਤਜ਼ਾਕਿਸਤਾਨ ਦੇ ਫਾਇਜਿਏਵ ਨੂੰ 12-2 ਨਾਲ ਹਰਾ ਕੇ ਸੈਮੀਫਾਈਨਲ 'ਚ ਬਣਾਈ ਥਾਂ
. . .  1 day ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕੇਰਲ ਦੇ ਰਾਜਪਾਲ ਅਤੇ ਮੁੱਖ ਮੰਤਰੀ ਨਾਲ ਕੀਤੀ ਗੱਲਬਾਤ
. . .  1 day ago
ਦਾਭੋਲਕਰ ਹੱਤਿਆ ਮਾਮਲੇ ਦੇ ਦੋਸ਼ੀ ਸਚਿਨ ਨੂੰ 26 ਅਗਸਤ ਤੱਕ ਸੀ. ਬੀ. ਆਈ. ਹਿਰਾਸਤ 'ਚ ਭੇਜਿਆ ਗਿਆ
. . .  1 day ago
ਵਿਧਾਇਕ ਕੁਲਵੰਤ ਪੰਡੋਰੀ ਦੇ ਪਿਤਾ ਦੇ ਸ਼ਰਧਾਂਜਲੀ ਸਮਾਗਮ 'ਚ ਪਹੁੰਚੇ ਕੇਜਰੀਵਾਲ
. . .  1 day ago
'ਹਰਿ ਕੀ ਪੌੜੀ' ਵਿਖੇ ਜਲ ਪ੍ਰਵਾਹ ਕੀਤੀਆਂ ਗਈਆਂ ਅਟਲ ਬਿਹਾਰੀ ਵਾਜਪਾਈ ਦੀਆਂ ਅਸਥੀਆਂ
. . .  1 day ago
ਬਰਨਾਲਾ ਪਹੁੰਚੇ ਕੇਜਰੀਵਾਲ, ਮੀਡੀਆ ਤੋਂ ਬਣਾਈ ਰੱਖੀ ਦੂਰੀ
. . .  1 day ago
ਏਸ਼ੀਅਨ ਖੇਡਾਂ 2018 : ਕੁਸ਼ਤੀ 'ਚ ਪਹਿਲੇ ਰਾਊਂਡ 'ਚ ਹਾਰੇ ਸੁਸ਼ੀਲ ਕੁਮਾਰ
. . .  1 day ago
ਵਿਧਾਇਕ ਕੁਲਵੰਤ ਪੰਡੋਰੀ ਦੇ ਪਿਤਾ ਦੇ ਸ਼ਰਧਾਂਜਲੀ ਸਮਾਗਮ 'ਚ ਪਹੁੰਚੇ ਖਹਿਰਾ
. . .  1 day ago
ਜੰਮੂ-ਕਸ਼ਮੀਰ : ਬਾਰਾਮੂਲਾ 'ਚ ਘੁਸਪੈਠ ਦੀ ਕੋਸ਼ਿਸ਼ ਅਸਫ਼ਲ, ਇੱਕ ਅੱਤਵਾਦੀ ਢੇਰ
. . .  1 day ago
ਨਿਰਮਾਣ ਅਧੀਨ ਸ਼ੈਲਰ ਦੀ ਕੰਧ ਡਿੱਗਣ ਕਾਰਨ ਚਾਰ ਮਜ਼ਦੂਰਾਂ ਦੀ ਮੌਤ, ਕਈਆਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਏਸ਼ੀਅਨ ਖੇਡਾਂ 2018 : ਨਿਸ਼ਾਨੇਬਾਜ਼ੀ 'ਚ ਭਾਰਤ ਦੇ ਅਪੂਰਵੀ ਚੰਦੇਲਾ ਅਤੇ ਰਵੀ ਕੁਮਾਰ ਨੇ ਕਾਂਸੇ ਦੇ ਤਮਗੇ ਨਾਲ ਖੋਲ੍ਹਿਆ ਭਾਰਤ ਦਾ ਖਾਤਾ
. . .  1 day ago
ਕੇਜਰੀਵਾਲ ਦੀ ਆਮਦ 'ਤੇ ਵੱਡੀ ਗਿਣਤੀ 'ਚ ਇਕੱਤਰ ਹੋਣ ਵਾਲੀ ਭੀੜ ਕੁਝ ਲੋਕਾਂ ਤੱਕ ਸਿਮਟੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਜੇਠ ਸੰਮਤ 550
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਜ਼ਰੂਰ ਹੈ, ਅਸੰਭਵ ਨਹੀਂ। -ਐਲ. ਬਰਟਸ
  •     Confirm Target Language  

ਪਟਿਆਲਾ

ਚੋਰ ਘਰ 'ਚੋਂ 35 ਤੋਲੇ ਸੋਨੇ ਦੇ ਗਹਿਣੇ ਤੇ 3 ਲੱਖ ਦੀ ਨਕਦੀ ਲੈ ਕੇ ਫ਼ਰਾਰ

ਬਨੂੜ, 13 ਮਈ (ਭੁਪਿੰਦਰ ਸਿੰਘ)- ਪਿੰਡ ਖਲੌਰ ਵਿਖੇ ਚੋਰ ਬੀਤੀ ਰਾਤ ਜਨਰੇਟਰ ਦੀ ਆਵਾਜ਼ ਦਾ ਫ਼ਾਇਦਾ ਚੁੱਕ ਕੇ ਖਿੜਕੀ ਤੋੜ ਕੇ ਕਮਰੇ ਅੰਦਰ ਪਈ ਅਲਮਾਰੀ ਦੇ ਲਾਕਰ ਵਿਚੋਂ 35 ਤੋਲੇ ਸੋਨੇ ਦੇ ਗਹਿਣੇ ਅਤੇ 3 ਲੱਖ ਦੀ ਨਕਦੀ ਲੈ ਕੇ ਫ਼ਰਾਰ ਹੋ ਗਏ | ਪੀੜਤ ਟਹਿਲ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਬਿਜਲੀ ਨਾ ਹੋਣ ਕਾਰਨ ਉਹ ਜਨਰੇਟਰ ਚਲਾ ਕੇ ਆਪਣੇ ਕਮਰਿਆਂ ਵਿਚ ਸੌਾ ਗਏ | ਉਨ੍ਹਾਂ ਦੱਸਿਆ ਕਿ ਦੇਰ ਰਾਤ ਕਰੀਬ 12-1 ਵਜੇ ਦੇ ਦਰਮਿਆਨ ਚੋਰ ਜਨਰੇਟਰ ਦੀ ਆਵਾਜ਼ ਦਾ ਫ਼ਾਇਦਾ ਉਠਾ ਕੇ ਕੰਧ ਟੱਪ ਕੇ ਘਰ ਅੰਦਰ ਦਾਖਲ ਹੋਏ ਅਤੇ ਕਮਰੇ ਦੀ ਖਿੜਕੀ ਤੋੜ ਕੇ ਕਮਰੇ ਅੰਦਰ ਵੜ ਗਏ | ਟਹਿਲ ਸਿੰਘ ਨੇ ਦੱਸਿਆ ਕਿ ਜਦੋਂ ਉਹ ਸਵੇਰੇ 6 ਵਜੇ ਉੱਠੇ ਤਾਂ ਉਨ੍ਹਾਂ ਨੇ ਬਾਹਰ ਆ ਕੇ ਕਮਰੇ ਦੀ ਖਿੜਕੀ ਟੁੱਟੀ ਦੇਖੀ | ਉਨ੍ਹਾਂ ਦੱਸਿਆ ਕਿ ਜਦੋਂ ਉਹ ਅੱਗੇ ਕਮਰੇ ਵੱਲ ਗਏ ਤਾਂ ਅਲਮਾਰੀਆਂ ਖੁੱਲ੍ਹੀਆਂ ਪਈਆਂ ਸਨ ਤੇ ਸਾਮਾਨ ਖਿੱਲਰਿਆ ਪਿਆ ਸੀ | ਉਨ੍ਹਾਂ ਨੇ ਕਮਰੇ ਵਿਚ ਜਾ ਕੇ ਅਲਮਾਰੀਆਂ ਵੇਖੀਆਂ ਤਾਂ ਚੋਰ ਅਲਮਾਰੀ ਦੇ ਲਾਕਰਾਂ ਵਿਚ ਪਏ ਸੋਨੇ ਦੇ ਗਹਿਣੇ ਅਤੇ ਨਕਦੀ ਲੈ ਗਏ ਸਨ | ਟਹਿਲ ਸਿੰਘ ਨੇ ਦੱਸਿਆ ਕਿ ਅਲਮਾਰੀ ਵਿਚ ਉਨ੍ਹਾਂ ਦੇ 35 ਤੋਲੇ ਦੇ ਕਰੀਬ ਸੋਨੇ ਦੇ ਗਹਿਣੇ ਅਤੇ 3 ਲੱਖ ਰੁਪਏ ਦੀ ਨਕਦੀ ਪਈ ਸੀ, ਉਹ ਵੀ ਗ਼ਾਇਬ ਸੀ | ਉਨ੍ਹਾਂ ਦੱਸਿਆ ਕਿ ਨਕਦੀ ਉਨ੍ਹਾਂ ਨੇ ਆਪਣੀ ਕੰਬਾਈਨ ਨਾਲ ਲੋਕਾਂ ਦੀਆਂ ਕਣਕਾਂ ਦੀ ਵਢਾਈ ਕਰਕੇ ਇਕੱਠੀ ਕੀਤੀ ਸੀ | ਟਹਿਲ ਸਿੰਘ ਨੇ ਅੱਗੇ ਦੱਸਿਆ ਕਿ ਉਨ੍ਹਾਂ ਨੇ ਤੁਰੰਤ ਇਸ ਘਟਨਾ ਦੀ ਸੂਚਨਾ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਤੇ ਪਿੰਡ ਦੇ ਵਸਨੀਕ ਕੁਲਵਿੰਦਰ ਸਿੰਘ ਭੋਲਾ ਨੂੰ ਦਿੱਤੀ, ਜਿਨ੍ਹਾਂ ਨੇ ਤੁਰੰਤ ਥਾਣਾ ਮੁਖੀ ਨੂੰ ਘਟਨਾ ਬਾਰੇ ਸੂਚਿਤ ਕੀਤਾ | ਉਨ੍ਹਾਂ ਕਿਹਾ ਕਿ ਸੂਚਨਾ ਮਿਲਦੇ ਸਾਰ ਹੀ ਥਾਣਾ ਮੁਖੀ ਸੁਖਦੀਪ ਸਿੰਘ ਤੇ ਏ. ਐੱਸ. ਆਈ. ਬਲਕਾਰ ਸਿੰਘ ਪੁਲਿਸ ਪਾਰਟੀ ਨਾਲ ਮੌਕੇ 'ਤੇ ਪੁੱਜ ਗਏ | ਇਸ ਤੋਂ ਬਾਅਦ ਥਾਣਾ ਮੁਖੀ ਨੇ ਪਟਿਆਲਾ ਤੋਂ ਫਿੰਗਰ ਪਿ੍ੰਟ ਮਾਹਿਰਾਂ ਦੀ ਟੀਮ ਬੁਲਾਈ, ਜਿਨ੍ਹਾਂ ਨੇ ਨਮੂਨੇ ਲਏ | ਥਾਣਾ ਮੁਖੀ ਨੇ ਦੱਸਿਆ ਕਿ ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ |

ਦੇਸੀ ਕੱਟੇ ਤੇ ਜ਼ਿੰਦਾ ਕਾਰਤੂਸਾਂ ਸਣੇ ਕਾਬੂ

ਰਾਜਪੁਰਾ, 13 ਮਈ (ਰਣਜੀਤ ਸਿੰਘ, ਜੀ.ਪੀ. ਸਿੰਘ)- ਸਦਰ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਦੋ ਦੇਸੀ ਕੱਟੇ ਅਤੇ ਕਾਰਤੂਸਾਂ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਬਲਜਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਜੀ. ...

ਪੂਰੀ ਖ਼ਬਰ »

ਭਾਖੜਾ ਨਹਿਰ 'ਚੋਂ ਵਿਅਕਤੀ ਦੀ ਲਾਸ਼ ਮਿਲੀ

ਸ਼ੁਤਰਾਣਾ, 13 ਮਈ (ਬਲਦੇਵ ਸਿੰਘ ਮਹਿਰੋਕ)- ਸਥਾਨਕ ਕਸਬੇ ਵਿਖੇ ਅੱਜ ਇਕ ਵਿਅਕਤੀ ਦੀ ਲਾਸ਼ ਭਾਖੜਾ ਨਹਿਰ ਵਿਚੋਂ ਤੈਰਦੀ ਹੋਈ ਮਿਲੀ, ਜਿਸ ਨੂੰ ਸਥਾਨਕ ਪੁਲਿਸ ਨੇ ਬਾਹਰ ਕੱਢ ਲਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸ਼ੁਤਰਾਣਾ ਸਬ-ਇੰਸ: ਦਰਸ਼ਨ ਸਿੰਘ ਨੇ ...

ਪੂਰੀ ਖ਼ਬਰ »

ਔਰਤ ਵਲੋਂ ਭਾਖੜਾ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ

ਸ਼ੁਤਰਾਣਾ, 13 ਮਈ (ਬਲਦੇਵ ਸਿੰਘ ਮਹਿਰੋਕ)- ਸਥਾਨਕ ਕਸਬੇ ਵਿਖੇ ਇਕ ਔਰਤ ਨੇ ਭਾਖੜਾ ਨਹਿਰ 'ਚ ਛਾਲ ਮਾਰ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸ਼ੁਤਰਾਣਾ ਸਬ-ਇੰਸ. ਦਰਸ਼ਨ ਸਿੰਘ ਨੇ ਕਿਹਾ ਕਿ ਸਵਿੱਤਰੀ ਦੇਵੀ (65) ਪਤਨੀ ...

ਪੂਰੀ ਖ਼ਬਰ »

ਹਰਿਆਣਾ ਮਾਰਕਾ ਸ਼ਰਾਬ ਦੀਆਂ ਬੋਤਲਾਂ ਸਮੇਤ ਕਾਬੂ

ਰਾਜਪੁਰਾ, 13 ਮਈ (ਰਣਜੀਤ ਸਿੰਘ, ਜੀ.ਪੀ. ਸਿੰਘ)- ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਹਰਿਆਣਾ ਮਾਰਕਾ ਸ਼ਰਾਬ ਦੀਆਂ 30 ਬੋਤਲਾਂ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਅਜੈ ਕੁਮਾਰ ਸਮੇਤ ਪੁਲਿਸ ਪਾਰਟੀ ਸ਼ੱਕੀ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਣੇ 2 ਕਾਬੂ

ਸਮਾਣਾ, 13 ਮਈ (ਪ੍ਰੀਤਮ ਸਿੰਘ ਨਾਗੀ)- ਸੀ. ਆਈ. ਏ. ਸਟਾਫ਼ ਸਮਾਣਾ ਦੀ ਪੁਲਿਸ ਨੇ ਕਥਿਤ ਦੋ ਮੋਟਰਸਾਈਕਲ ਚੋਰਾਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਸੀ. ਆਈ. ਏ. ਸਮਾਣਾ ਦੇ ਮੁਖੀ ਨਰੈਣ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਗੁਰਬਚਨ ਸਿੰਘ ਨੇ ਪੁਲਿਸ ਪਾਰਟੀ ...

ਪੂਰੀ ਖ਼ਬਰ »

ਔਰਤ ਵਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਹੌਲਦਾਰ ਪਤੀ ਿਖ਼ਲਾਫ਼ ਕੇਸ ਦਰਜ

ਪਟਿਆਲਾ, 13 ਮਈ (ਆਤਿਸ਼, ਮਨਦੀਪ)- ਪਿਛਲੇ ਦਿਨੀਂ 35 ਸਾਲਾ ਸੰਦੀਪ ਕੌਰ ਨਾਂਅ ਦੀ ਔਰਤ ਵਲੋਂ ਭਾਖੜਾ ਨਹਿਰ ਵਿਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਘਟਨਾ ਸਾਹਮਣੇ ਆਈ ਸੀ, ਜਿਸ ਦੀ ਲਾਸ਼ ਨੂੰ ਗ਼ੋਤੇਖ਼ੋਰਾਂ ਵਲੋਂ ਬਾਹਰ ਕੱਢ ਕੇ ਪੁਲਿਸ ਦੇ ਹਵਾਲੇ ਕੀਤਾ ਗਿਆ ਸੀ | ਇਸ ...

ਪੂਰੀ ਖ਼ਬਰ »

ਰੇਲ ਗੱਡੀਆਂ 'ਚ ਲੁੱਟਾਂ-ਖੋਹਾਂ ਕਰਨ ਵਾਲੇ ਲੁਟੇਰੇ ਗਿ੍ਫ਼ਤਾਰ

ਰਾਜਪੁਰਾ, 13 ਮਈ (ਜੀ.ਪੀ. ਸਿੰਘ)- ਸਥਾਨਕ ਰੇਲਵੇ ਪੁਲਿਸ ਚੌਾਕੀ ਦੀ ਪੁਲਿਸ ਨੇ ਸਥਾਨਕ ਰੇਲਵੇ ਸਟੇਸ਼ਨ ਦੇ ਪਲੇਟ ਫਾਰਮ ਨੰਬਰ-1 ਅਤੇ 2 ਤੋਂ ਰੇਲ ਗੱਡੀਆਂ ਵਿਚ ਚਾਕੂ ਦੀ ਨੋਕ 'ਤੇ ਲੋਕਾਂ ਨੂੰ ਡਰਾ ਕੇ ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ ਦੋ ਮੈਂਬਰ ਕਮਾਨੀਦਾਰ ਚਾਕੂਆਂ ...

ਪੂਰੀ ਖ਼ਬਰ »

ਪੰਜਾਬ 'ਚੋਂ 12ਵੀਂ ਜਮਾਤ 'ਚ ਪਹਿਲੇ ਨੰਬਰ 'ਤੇ ਆਉਣ ਵਾਲੀ ਸੰਦੀਪ ਕੌਰ ਦਾ ਵਿਸ਼ੇਸ਼ ਸਨਮਾਨ

ਨਾਭਾ, 13 ਮਈ (ਅਮਨਦੀਪ ਸਿੰਘ ਲਵਲੀ)- ਪੰਜਾਬ 'ਚੋਂ ਬਾਰ੍ਹਵੀਂ ਜਮਾਤ ਵਿਚ ਪਹਿਲੇ ਸਥਾਨ 'ਤੇ ਰਹਿਣ ਵਾਲੀ ਸੰਦੀਪ ਕੌਰ ਨਾਭਾ ਪੁੱਤਰੀ ਸਵ. ਬਲਵੰਤ ਸਿੰਘ ਨੂੰ ਸ਼ਹੀਦ ਬਾਬਾ ਦੀਪ ਸਿੰਘ ਜੀ ਵੈੱਲਫੇਅਰ ਸੇਵਾ ਸੁਸਾਇਟੀ ਨਾਭਾ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਸੰਸਥਾ ਦੇ ...

ਪੂਰੀ ਖ਼ਬਰ »

10ਵੀਂ ਜਮਾਤ 'ਚੋਂ ਚੰਗੇ ਅੰਕ ਲੈ ਕੇ ਪਾਸ ਹੋਣ ਵਾਲੇ ਵਿਦਿਆਰਥੀ ਸਨਮਾਨਿਤ

ਦੇਵੀਗੜ੍ਹ, 13 ਮਈ (ਰਾਜਿੰਦਰ ਸਿੰਘ ਮੌਜੀ)- ਦੇਵੀਗੜ੍ਹ ਇਲਾਕੇ ਦੇ ਪੈਰਾਡਾਈਜ਼ ਪਬਲਿਕ ਸਕੂਲ ਮਸਿੰਗਣ ਦੇ 10ਵੀਂ ਜਮਾਤ ਦੇ ਵਿਦਿਆਰਥੀ ਚੰਗੇ ਅੰਕ ਲੈ ਕੇ ਪਾਸ ਹੋਏ, ਜਿਨ੍ਹਾਂ ਦਾ ਸਕੂਲ ਪ੍ਰਬੰਧਕਾਂ ਵਲੋਂ ਮੂੰਹ ਮਿੱਠਾ ਕਰਵਾ ਕੇ ਸਨਮਾਨਿਤ ਕੀਤਾ ਗਿਆ | ਜਾਣਕਾਰੀ ...

ਪੂਰੀ ਖ਼ਬਰ »

ਪਰਮਿੰਦਰ ਕੁਮਾਰ ਸਬ-ਸਟੇਸ਼ਨ ਨਾਭਾ ਦੇ ਜੇ. ਈ. ਨਿਯੁਕਤ

ਨਾਭਾ, 13 ਮਈ (ਕਰਮਜੀਤ ਸਿੰਘ)- ਪੀ. ਐੱਸ. ਪੀ. ਸੀ. ਐੱਲ. ਵਲੋਂ ਦਿੱਤੀਆਂ ਜਾ ਰਹੀਆਂ ਤਰੱਕੀਆਂ ਦੇ ਸਬੰਧ ਵਿਚ ਨਾਭਾ ਦੇ ਇੰਜ. ਪਰਮਿੰਦਰ ਕੁਮਾਰ ਨੂੰ ਤਰੱਕੀ ਦੇ ਕੇ ਬਤੌਰ ਜੇ. ਈ. ਸਬ-ਸਟੇਸ਼ਨ ਨਾਭਾ ਲੱਗਣ 'ਤੇ ਪੀ. ਐੱਸ. ਪੀ. ਸੀ. ਐੱਲ. ਨਾਭਾ ਮੰਡਲ ਦੇ ਸਮੂਹ ਅਧਿਕਾਰੀਆਂ ਅਤੇ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਵੈੱਲਫੇਅਰ ਸੁਸਾਇਟੀ ਤੇ ਬੇਗਮਪੁਰਾ ਟਾਈਗਰ ਫੋਰਸ ਨੇ ਮੋਦੀ ਤੇ ਯੋਗੀ ਦੇ ਪੁਤਲੇ ਫੂਕੇ

ਦੇਵੀਗੜ੍ਹ, 13 ਮਈ (ਮੁਖ਼ਤਿਆਰ ਸਿੰਘ ਨੌਗਾਵਾਂ)- ਭਗਵਾਨਪੁਰ ਵਾਲਮੀਕਿ ਵੈੱਲਫੇਅਰ ਸੁਸਾਇਟੀ ਪੰਜਾਬ ਤੇ ਬੇਗਮਪੁਰਾ ਟਾਈਗਰ ਫੋਰਸ ਦੇਵੀਗੜ੍ਹ ਵਲੋਂ ਭਾਜਪਾ ਸਰਕਾਰ ਅਤੇ ਆਰ. ਆਰ. ਐੱਸ. ਦੇ ਇਸ਼ਾਰੇ 'ਤੇ ਫਗਵਾੜੇ ਵਿਖੇ ਜਸਵੰਤ ਬੌਬੀ ਨੂੰ ਗੋਲੀ ਮਾਰ ਕੇ ਅਤੇ ਸਚਿਨ ...

ਪੂਰੀ ਖ਼ਬਰ »

ਪਟਿਆਲਾ ਰਨਰਜ਼ ਕਲੱਬ ਅਤੇ ਦੌੜਤਾ ਪੰਜਾਬ ਨੇ ਨਿਵੇਕਲੇ ਤਰੀਕੇ ਨਾਲ ਮਨਾਇਆ ਮਾਂ ਦਿਵਸ

ਜਸਪਾਲ ਸਿੰਘ ਢਿੱਲੋਂ ਪਟਿਆਲਾ, 13 ਮਈ- ਪਟਿਆਲਾ ਰਨਰਜ਼ ਕਲੱਬ ਅਤੇ ਦੌੜਤਾ ਪੰਜਾਬ ਨੇ ਨਿਵੇਕਲੇ ਤਰੀਕੇ ਨਾਲ ਮਾਂ ਦਿਵਸ ਮਨਾਇਆ | ਇਸ ਮੌਕੇ ਔਰਤਾਂ ਦੇ 10, 5 ਅਤੇ 2 ਕਿੱਲੋਮੀਟਰ ਦੇ ਦੌੜ ਦੇ ਮੁਕਾਬਲੇ ਕਰਵਾਏ ਗਏ | ਇਸ ਮੌਕੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਇਸ ਦੌੜ ਨੂੰ ...

ਪੂਰੀ ਖ਼ਬਰ »

ਮਹਾਰਾਜਾ ਹੀਰਾ ਸਿੰਘ ਦੇ ਬੁੱਤ ਦੇ ਨਿਰਾਦਰ ਕਾਰਨ ਸ਼ਹਿਰ 'ਚ ਰੋਸ ਦੀ ਲਹਿਰ

ਨਾਭਾ, 13 ਮਈ (ਅਮਨਦੀਪ ਸਿੰਘ ਲਵਲੀ)- ਧਰਮੀ ਰਾਜੇ ਮਹਾਰਾਜਾ ਹੀਰਾ ਸਿੰਘ ਨਾਭਾ ਦੇ ਬੁੱਤ ਦਾ ਮੁੜ ਨਿਰਾਦਰ ਹੋਣ ਕਾਰਨ ਸ਼ਹਿਰ ਵਾਸੀਆਂ ਵਿਚ ਰੋਸ ਦੀ ਲਹਿਰ ਹੈ | ਦੁਲੱਦੀ ਗੇਟ ਸਥਿਤ ਮਹਾਰਾਜਾ ਸਿੰਘ ਦੇ ਨਾਂਅ 'ਤੇ ਬਣੇ ਪਾਰਕ ਵਿਚ ਸੇਵਾ ਨਿਭਾਅ ਰਹੀ ਮਹਾਰਾਜਾ ਹੀਰਾ ਸਿੰਘ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਪਟਿਆਲਾ ਦਿਹਾਤੀ ਦੀ ਵਿਸ਼ੇਸ਼ ਮੀਟਿੰਗ

ਪਟਿਆਲਾ, 13 ਮਈ (ਅ.ਸ. ਆਹਲੂਵਾਲੀਆ)- ਸ਼ੋ੍ਰਮਣੀ ਅਕਾਲੀ ਦਲ ਹਲਕਾ ਪਟਿਆਲਾ ਦਿਹਾਤੀ ਦੀ ਵਿਸ਼ੇਸ਼ ਮੀਟਿੰਗ ਹੋਈ | ਮੀਟਿੰਗ 'ਚ ਪਟਿਆਲਾ ਦਿਹਾਤੀ ਹਲਕੇ ਵਿਚ ਆਉਂਦੇ ਸ਼ਹਿਰੀ ਖੇਤਰ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਅਹੁਦੇਦਾਰ ਨਿਯੁਕਤ ਕੀਤੇ ਗਏ, ਜਿਨ੍ਹਾਂ ਵਿਚ ...

ਪੂਰੀ ਖ਼ਬਰ »

ਖ਼ੂਨਦਾਨ ਦੁਨੀਆ ਦਾ ਸਭ ਤੋਂ ਉੱਤਮ ਦਾਨ- ਪ੍ਰਨੀਤ ਕੌਰ

ਪਟਿਆਲਾ, 13 ਮਈ (ਮਨਦੀਪ ਸਿੰਘ ਖਰੋੜ)- ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨੇ ਅੱਜ ਸ਼ਾਹੀ ਸਮਾਧਾਂ ਦੇ ਨਜ਼ਦੀਕ ਸ੍ਰੀ ਰਾਧੇ ਗੋਬਿੰਦ ਆਸ਼ਰਮ ਵਿਖੇ ਲਗਾਏ ਗਏ ਖ਼ੂਨਦਾਨ ਕੈਂਪ 'ਚ ਸ਼ਿਰਕਤ ਕੀਤੀ ਤੇ ਕਿਹਾ ਕਿ ਖ਼ੂਨਦਾਨ ਦੁਨੀਆ ਦਾ ਸਭ ਤੋਂ ਉੱਤਮ ਦਾਨ ਹੈ | ...

ਪੂਰੀ ਖ਼ਬਰ »

ਫ਼ੀਲਖ਼ਾਨਾ ਸਕੂਲ ਦਾ ਦਸਵੀਂ ਦਾ ਨਤੀਜਾ ਸੌ ਫ਼ੀਸਦੀ ਰਿਹਾ

ਪਟਿਆਲਾ, 13 ਮਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ੀਲਖ਼ਾਨਾ ਦਾ ਨਤੀਜਾ ਸੌ ਫ਼ੀਸਦੀ ਰਿਹਾ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਕਰਮਜੀਤ ਸਿੰਘ ਨੇ ਜਾਣਕਾਰੀ ...

ਪੂਰੀ ਖ਼ਬਰ »

336 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਪਾਤੜਾਂ, 13 ਮਈ (ਗੁਰਇਕਬਾਲ ਸਿੰਘ ਖ਼ਾਲਸਾ)- ਪਾਤੜਾਂ ਪੁਲਿਸ ਨੇ ਇਕ ਸਕਾਰਪੀਓ ਗੱਡੀ 'ਚੋਂ 336 ਬੋਤਲਾਂ ਹਰਿਆਣਾ ਦੀ ਨਾਜਾਇਜ਼ ਸ਼ਰਾਬ ਬਰਾਮਦ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਇਹ ਗੱਡੀ ਕਬਜ਼ੇ 'ਚ ਲੈਣ ਮਗਰੋਂ ਕੇਸ ਦਰਜ ਕਰਕੇ ਸ਼ਰਾਬ ਲਿਆ ਰਹੇ ਤਸਕਰਾਂ ਦੀ ਭਾਲ ਸ਼ੁਰੂ ...

ਪੂਰੀ ਖ਼ਬਰ »

ਆਕੜ ਕਾਲਜ ਨੂੰ ਬੈਂਕ ਵਲੋਂ ਵਾਟਰ ਕੂਲਰ ਭੇਟ

ਬਹਾਦਰਗੜ੍ਹ, 13 ਮਈ (ਕੁਲਵੀਰ ਸਿੰਘ ਧਾਲੀਵਾਲ)-ਸ੍ਰੀ ਹਰਵਿੰਦਰ ਕਮਲ ਚੌਧਰੀ, ਸਿ੍ਸ਼ਟੀ ਚੌਧਰੀ ਅਤੇ ਸੇ੍ਰਸ਼ਠ ਚੌਧਰੀ ਮੈਨੇਜਰ ਸਟੇਟ ਬੈਂਕ ਆਫ਼ ਇੰਡੀਆ ਆਕੜ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਗਰਲਜ਼ ਆਕੜ ਨੂੰ ਡਾ. ਵਿਸ਼ਵ ਕੀਰਤੀ ਦੀ ਯਾਦ ਵਿਚ ...

ਪੂਰੀ ਖ਼ਬਰ »

ਨਵ-ਨਿਯੁਕਤ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਮੋਨੂੰ ਡੱਲਾ ਨੇ ਧਰਮਸੋਤ ਤੋਂ ਲਿਆ ਆਸ਼ੀਰਵਾਦ

ਨਾਭਾ, 13 ਮਈ (ਅਮਨਦੀਪ ਸਿੰਘ ਲਵਲੀ)- ਨਾਭਾ ਵਿਖੇ ਸ਼ਹਿਰੀ ਪ੍ਰਧਾਨ ਕਾਂਗਰਸ ਦਾ ਅਹੁਦਾ ਯੂਥ ਆਗੂ ਮੋਨੂੰ ਡੱਲਾ ਨੂੰ ਉਨ੍ਹਾਂ ਦੀ ਮਿਹਨਤ ਸਦਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਸਿਫਾਰਿਸ਼ 'ਤੇ ਦਿੱਤਾ ਗਿਆ ਹੈ | ਮੋਨੂੰ ਡੱਲਾ ਨੇ ਵੱਡੀ ਗਿਣਤੀ ਵਿਚ ਕਾਂਗਰਸੀ ...

ਪੂਰੀ ਖ਼ਬਰ »

ਧਰਮਸੋਤ ਨੇ ਸੀਨੀਅਰ ਐਡਵੋਕੇਟ ਵਰਮਾ ਨੂੰ ਨਗਰ ਕੌਾਸਲ ਨਾਭਾ ਦੇ ਵਕੀਲ ਵਜੋਂ ਦਿੱਤਾ ਨਿਯੁਕਤੀ ਪੱਤਰ

ਨਾਭਾ, 13 ਮਈ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਅੰਦਰ ਹੋਏ ਅਣਗਿਣਤ ਨਾਜਾਇਜ਼ ਕਬਜ਼ਿਆਂ ਨੂੰ ਖ਼ਤਮ ਕਰਨ ਲਈ ਆਉਣ ਵਾਲੇ ਸਮੇਂ ਦੌਰਾਨ ਸਖ਼ਤ ਕਦਮ ਚੁੱਕੇ ਜਾਣਗੇ ਅਤੇ ਜੋ ਸ਼ਰਾਰਤੀ ਅਨਸਰ ਝੂਠੇ ਦਸਤਾਵੇਜ਼ ਤਿਆਰ ਕਰ ਸਰਕਾਰ ਨੂੰ ਮੂਰਖ ਬਣਾ ਰਹੇ ਹਨ, ਉਨ੍ਹਾਂ ...

ਪੂਰੀ ਖ਼ਬਰ »

ਸ਼ੁਤਰਾਣਾ ਵਿਖੇ ਕੋਆਪ੍ਰੇਟਿਵ ਬੈਂਕ 'ਚ ਕਿਸਾਨਾਂ ਦੀ ਹੁੰਦੀ ਭਾਰੀ ਖੱਜਲ-ਖੁਆਰੀ

ਸ਼ੁਤਰਾਣਾ, 13 ਮਈ (ਬਲਦੇਵ ਸਿੰਘ ਮਹਿਰੋਕ)- ਸਰਕਾਰਾਂ ਵੱਲੋਂ ਕਿਸਾਨਾਂ ਨੂੰ ਮੰਡੀਆਂ ਸਮੇਤ ਕਿਸੇ ਵੀ ਕੰਮਕਾਜੀ ਦਫਤਰ 'ਚ ਕੋਈ ਮੁਸ਼ਕਿਲ ਪੇਸ਼ ਨਾ ਆਵੇ | ਇਸ ਸਬੰਧੀ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ ਪਰ ਕਸਬਾ ਸ਼ੁਤਰਾਣਾ ਵਿਖੇ ਸਿਰਫ ਕਿਸਾਨਾਂ ਨਾਲ ਸਬੰਧਿਤ ...

ਪੂਰੀ ਖ਼ਬਰ »

ਸੇਵਾ ਭਾਰਤੀ ਨੇ ਮਾਈ ਭਾਗੋ ਮੁਫ਼ਤ ਸਿਲਾਈ ਸੈਂਟਰ ਖੋਲਿ੍ਹਆ

ਰਾਜਪੁਰਾ, 13 ਮਈ (ਜੀ.ਪੀ. ਸਿੰਘ)- ਪਿੰਡ ਖੇੜੀ ਗੰਡਿਆਂ ਦੇ ਗੁਰਦੁਆਰਾ ਸਾਹਿਬ ਦੇ ਹਾਲ ਵਿਖੇ ਉੱਘੀ ਸਮਾਜ ਸੇਵੀ ਸੰਸਥਾ ਸੇਵਾ ਭਾਰਤੀ ਵਲੋਂ ਮੁਫ਼ਤ ਸਿਲਾਈ ਕਢਾਈ ਸਿਖਲਾਈ ਸੈਂਟਰ ਖੋਲਿ੍ਹਆ ਗਿਆ | ਇਸ ਸਬੰਧ 'ਚ ਸੰਸਥਾ ਦੇ ਪ੍ਰਧਾਨ ਵਿਨੋਦ ਕੌਸ਼ਲ, ਜਨਰਲ ਸਕੱਤਰ ਰਾਜਿੰਦਰ ...

ਪੂਰੀ ਖ਼ਬਰ »

ਬਾਸੀ ਭਰਾਵਾਂ ਨੇ ਕੈਨੇਡਾ ਤੋਂ ਪੀੜਤ ਕਿਸਾਨਾਂ ਲਈ ਭੇਜੀ ਵਿੱਤੀ ਮਦਦ

ਭਾਦਸੋਂ, 13 ਮਈ (ਪ੍ਰਦੀਪ ਦੰਦਰਾਲਾ)- ਕੁੱਝ ਹਫ਼ਤੇ ਪਹਿਲਾਂ ਵਿਧਾਨ ਸਭਾ ਹਲਕਾ ਨਾਭਾ ਤੇ ਫ਼ਤਹਿਗੜ੍ਹ ਸਾਹਿਬ ਦੇ ਅਨੇਕਾਂ ਪਿੰਡਾਂ 'ਚ ਖੜ੍ਹੀ ਕਣਕ ਨੂੰ ਲੱਗੀ ਅੱਗ ਨਾਲ ਹੋਏ ਨੁਕਸਾਨ ਤੋਂ ਪੀੜਤ ਕਿਸਾਨਾਂ ਨੂੰ ਆਰਥਿਕ ਮਦਦ ਭੇਜ ਕੇ ਵੱਖ-ਵੱਖ ਮੁਲਕਾਂ 'ਚ ਵੱਸਦੇ ...

ਪੂਰੀ ਖ਼ਬਰ »

ਨਕਲੀ ਸੀਮਨ ਵਿਕਣ ਕਾਰਨ ਰਾਜ ਦੇ ਪਸ਼ੂ ਧਨ ਦੀ ਸੁਧਰੀ ਨਸਲ ਖ਼ਰਾਬ ਹੋਣ ਦਾ ਖ਼ਦਸ਼ਾ

ਪਟਿਆਲਾ, 13 ਮਈ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਅੰਦਰ ਅਣ-ਅਧਿਕਾਰਤ ਤੌਰ 'ਤੇ ਸੀਮਨ ਦਾ ...

ਪੂਰੀ ਖ਼ਬਰ »

ਪਿੰਡਾਂ ਦੇ ਸਰਕਾਰੀ ਸਕੂਲਾਂ 'ਚ ਨਹੀਂ ਹਨ ਖੇਡ ਮੈਦਾਨ

ਦੇਵੀਗੜ੍ਹ, 13 ਮਈ (ਰਾਜਿੰਦਰ ਸਿੰਘ ਮੌਜੀ)- ਇਕ ਪਾਸੇ ਪੰਜਾਬ ਸਰਕਾਰ ਨੇ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਲਈ ਇਕ ਪੀਰੀਅਡ ਖੇਡਾਂ ਲਈ ਲਾਜ਼ਮੀ ਕਰਨ ਦਾ ਫ਼ੈਸਲਾ ਕੀਤਾ ਹੈ ਪਰ ਦੂਜੇ ਪਾਸੇ ਪਿੰਡਾਂ ਦੇ ਸਰਕਾਰੀ ਸਕੂਲਾਂ ਵਿਚ ਜਾਂ ਤਾਂ ਖੇਡ ਮੈਦਾਨ ਹੀ ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਆਪ੍ਰੇਸ਼ਨ ਆਯੁਰਵੈਦਿਕ ਦਵਾਈ ਨਾਲ-ਸਿੱਧੂ

ਜਲੰਧਰ, 13 ਮਈ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਚੋਣ ਕਮਿਸ਼ਨ ਦੀ ਮੋਬਾਈਲ ਐਪ ਦੀ ਜਾਣਕਾਰੀ ਲਈ ਸਿੱਖਿਆ ਸੈਮੀਨਾਰ

ਸਮਾਣਾ, 13 ਮਈ (ਗੁਰਦੀਪ ਸ਼ਰਮਾ)-ਭਾਰਤ ਚੋਣ ਕਮਿਸ਼ਨ ਦੀਆਂ ਜਾਰੀ ਹਿਦਾਇਤਾਂ ਅਨੁਸਾਰ ਪਬਲਿਕ ਕਾਲਜ ਸਮਾਣਾ ਵਿਖੇ ਉਪ-ਮੰਡਲ ਅਫ਼ਸਰ ਸ੍ਰੀ ਅਰਵਿੰਦ ਕੁਮਾਰ ਦੀ ਅਗਵਾਈ ਵਿਚ ਸੈਮੀਨਾਰ ਲਗਾਇਆ ਗਿਆ ਜਿਸ ਵਿਚ ਚੋਣ ਕੇਂਦਰਾਂ ਦੇ ਅਫ਼ਸਰਾਂ (ਬੀ.ਐਲ.ਓ) ਨੂੰ 'ਮੋਬਾਈਲ ਐਪ' ਦੀ ...

ਪੂਰੀ ਖ਼ਬਰ »

ਆਦਰਸ਼ ਨਰਸਿੰਗ ਕਾਲਜ 'ਚ ਅੰਤਰਰਾਸ਼ਟਰੀ ਨਰਸਿੰਗ ਦਿਵਸ ਮਨਾਇਆ

ਸਮਾਣਾ, 13 ਮਈ (ਹਰਵਿੰਦਰ ਸਿੰਘ ਟੋਨੀ)-ਆਦਰਸ਼ ਨਰਸਿੰਗ ਕਾਲਜ ਚੋਂਹਟ ਖੇੜੀ ਵਿਖੇ ਅੰਤਰ ਰਾਸ਼ਟਰੀ ਨਰਸਿੰਗ ਦਿਵਸ ਮਨਾਇਆ ਗਿਆ ਜਿਸ ਦੇ ਮੁੱਖ ਮਹਿਮਾਨ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਸਮਾਣਾ ਡਾ. ਰਾਜਪਾਲ ਸਿੰਘ ਅਤੇ ਪਰਮਿੰਦਰ ਕੌਰ ਸਨ | ਕਾਲਜ ਦੇ ਚੇਅਰਮੈਨ ...

ਪੂਰੀ ਖ਼ਬਰ »

ਕਾਂਗਰਸ ਗ਼ਰੀਬਾਂ ਦਾ ਹੱਕ ਖੋਹਣ 'ਤੇ ਤੁਲੀ-ਬਿੱਟੂ ਚੱਠਾ

ਪਟਿਆਲਾ, 13 ਮਈ (ਅ.ਸ. ਆਹਲੂਵਾਲੀਆ)-ਕਾਂਗਰਸ ਗ਼ਰੀਬਾਂ ਦਾ ਹੱਕ ਖੋਹਣ 'ਤੇ ਤੁਲੀ ਹੈ ਸ਼ਹਿਰ ਪਟਿਆਲਾ ਦੇ ਸੈਂਕੜੇ ਗ਼ਰੀਬ ਲੋਕਾਂ ਦੇ ਆਟਾ-ਦਾਲ ਸਕੀਮ ਦੇ ਕਾਰਡ ਕੱਟ ਦਿੱਤੇ ਹਨ ਜਿਸ ਕਾਰਨ ਗ਼ਰੀਬ ਲੋਕ ਹੁਣ ਸਰਕਾਰ ਦਾ ਜਨਾਜ਼ਾ ਕੱਢਣ ਲਈ ਤਿਆਰ ਹਨ | ਇਹ ਗਲ ਸਾਬਕਾ ਕੌਾਸਲਰ ...

ਪੂਰੀ ਖ਼ਬਰ »

ਡਾ. ਅੰਬੇਡਕਰ ਦਾ ਜਨਮ ਦਿਵਸ ਮਨਾਇਆ

ਭਾਦਸੋਂ, 13 ਮਈ (ਪ੍ਰਦੀਪ ਦੰਦਰਾਲਾ)-ਦਲਿਤ ਸਮਾਜ ਵੱਲੋਂ ਵਾਲਮੀਕੀ ਧਰਮਸ਼ਾਲਾ ਭਾਦਸੋਂ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ 127ਵਾਂ ਜਨਮ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ ਜਿੱਥੇ ਵੱਖ-ਵੱਖ ਬੁਲਾਰਿਆਂ ਨੇ ਡਾ. ਅੰਬੇਡਕਰ ...

ਪੂਰੀ ਖ਼ਬਰ »

ਭਗਤ ਸਿੰਘ ਸਰਬਸੰਮਤੀ ਨਾਲ ਬਣੇ ਗੁਰਦੁਆਰਾ ਸ੍ਰੀ ਸਿੰਘ ਸਭਾ ਐਸ.ਐਸ.ਟੀ. ਨਗਰ ਦੇ ਪ੍ਰਧਾਨ

ਪਟਿਆਲਾ, 13 ਮਈ (ਗੁਰਪ੍ਰੀਤ ਸਿੰਘ ਚੱਠਾ)-ਗੁਰਦੁਆਰਾ ਸ੍ਰੀ ਸਿੰਘ ਸਭਾ ਐਸ.ਐਸ.ਟੀ. ਨਗਰ ਵਿਖੇ ਸਾਬਕਾ ਪ੍ਰਧਾਨ ਸਵ. ਸ. ਸਤਪਾਲ ਸਿੰਘ ਦੀ ਮਿੱਠੀ ਯਾਦ 'ਚ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ...

ਪੂਰੀ ਖ਼ਬਰ »

ਡਾ. ਭੀਮ ਰਾਓ ਅੰਬੇਦਡਰ ਦਾ 127ਵਾਂ ਜਨਮ ਦਿਵਸ ਮਨਾਇਆ

ਪਟਿਆਲਾ, 13 ਮਈ (ਧਰਮਿੰਦਰ ਸਿੰਘ ਸਿੱਧੂ)- ਸ੍ਰੀ ਗੁਰੂ ਰਵਿਦਾਸ ਮਿਸ਼ਨਰੀ ਸੁਸਾਇਟੀ ਰਣਜੀਤ ਨਗਰ ਪਟਿਆਲਾ ਵੱਲੋਂ ਡਾ. ਭੀਮ ਰਾਓ ਅੰਬੇਦਡਰ ਦਾ 127ਵਾਂ ਜਨਮ ਦਿਵਸ ਸ੍ਰੀ ਗੁਰੂ ਰਵਿਦਾਸ ਭਵਨ ਵਿੱਚ ਬੜੀ ਧੂਮ ਧਾਮ ਨਾਲ ਮਨਾਇਆ ਗਿਆ | ਇਸ ਪ੍ਰੋਗਰਾਮ ਦੀ ਪ੍ਰਧਾਨਗੀ ਸ੍ਰੀ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ ਸਿਖਲਾਈ ਸਕੂਲ ਵਿਖੇ ਸਟਾਫ਼ ਨੂੰ ਆਵਾਜਾਈ ਨਿਯਮਾਂ ਬਾਰੇ ਦਿੱਤੀ ਜਾਣਕਾਰੀ

ਪਟਿਆਲਾ, 13 ਮਈ (ਗੁਰਪ੍ਰੀਤ ਸਿੰਘ ਚੱਠਾ)-ਸੀਨੀਅਰ ਪੁਲਿਸ ਕਪਤਾਨ, ਪਟਿਆਲਾ ਡਾ. ਐਸ ਭੂਪਤੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਅਤੇ ਪੁਲਿਸ ਕਪਤਾਨ ਟਰੈਫ਼ਿਕ ਸ੍ਰੀ ਅਮਰਜੀਤ ਸਿੰਘ ਘੁੰਮਣ ਦੀ ਅਗਵਾਈ ਹੇਠ ਲੋਕਾਂ, ਵਾਹਨ ਚਾਲਕਾਂ ਅਤੇ ਵਿਦਿਆਰਥੀਆਂ ਨੂੰ ਸੜਕ 'ਤੇ ਚੱਲਦੇ ...

ਪੂਰੀ ਖ਼ਬਰ »

ਪਬਲਿਕ ਮਾਡਰਨ ਸਕੂਲ ਵੱਲੋਂ 10ਵੀਂ 'ਚੋਂ ਅੱਵਲ ਆਉਣ ਵਾਲੇ ਵਿਦਿਆਰਥੀ ਸਨਮਾਨਿਤ

ਰਾਜਪੁਰਾ, 13 ਮਈ (ਜੀ.ਪੀ. ਸਿੰਘ)-ਪੰਜਾਬ ਸਿੱਖਿਆ ਬੋਰਡ ਵੱਲੋਂ 10ਵੀਂ ਜਮਾਤ ਦੇ ਐਲਾਨੇ ਨਤੀਜਿਆਂ ਵਿਚ ਸਥਾਨਕ ਪਬਲਿਕ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ | ਇਸ ਸਬੰਧ ਵਿਚ ਸਕੂਲ ਦੀ ਪਿੰ੍ਰਸੀਪਲ ਜਸਵਿੰਦਰ ਕੌਰ ਅਤੇ ਡਾਇਰੈਕਟਰ ਕੰਚਨ ...

ਪੂਰੀ ਖ਼ਬਰ »

ਤੇਜ਼ ਹਨੇਰੀ ਆਉਣ 'ਤੇ ਬਿਜਲੀ ਹੋਈ ਗੁੱਲ

ਪਟਿਆਲਾ, 13 ਮਈ (ਜ.ਸ. ਢਿੱਲੋਂ)- ਅੱਜ ਸ਼ਾਮ ਸਮੇਂ ਤੇਜ਼ ਹਨੇਰੀ ਆਉਣ ਕਾਰਨ ਅਤੇ ਫੇਰ ਕੁੱਝ ਦੇਰ ਬਾਅਦ ਮੀਂਹ ਦੇ ਛਿੱਟੇ ਪੈਣ ਕਾਰਨ ਬੇਸ਼ੱਕ ਮੌਸਮ ਵਿਚ ਤਾਂ ਠੰਢਕ ਜ਼ਰੂਰ ਆ ਗਈ ਪਰ ਸ਼ਹਿਰ ਦੇ ਕਈ ਇਲਾਕਿਆਂ 'ਚ ਬਿਜਲੀ ਬੰਦ ਹੋ ਗਈ | ਗੱਲ ਕਰਨ 'ਤੇ ਬਿਜਲੀ ਅਧਿਕਾਰੀ ਨੇ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਸੈਫੀ ਦੀ ਬੈਠਕ

ਪਟਿਆਲਾ, 13 ਮਈ (ਕੁਲਵੀਰ ਸਿੰਘ ਧਾਲੀਵਾਲ)-ਵਿਦਿਆਰਥੀ ਜਥੇਬੰਦੀ ਸੈਕੂਲਰ ਯੂਥ ਫੈਡਰੇਸ਼ਨ ਆਫ਼ ਇੰਡੀਆ (ਸੈਫੀ) ਦੀ ਪੰਜਾਬੀ ਯੂਨੀਵਰਸਿਟੀ ਵਿਖੇ ਇਕ ਬੈਠਕ ਹੋਈ ਜਿਸ ਸਬੰਧੀ ਪੈੱ੍ਰਸ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੇ ਕਿਹਾ ...

ਪੂਰੀ ਖ਼ਬਰ »

ਰਾਜਪੁਰਾ ਦੀ ਸਾਹਨੀ ਬੇਕਰੀ 'ਚ ਲੱਗੀ ਅੱਗ, ਲੱਖਾਂ ਦਾ ਨੁਕਸਾਨ ਹੋਣ ਦਾ ਖ਼ਦਸ਼ਾ

ਰਾਜਪੁਰਾ, 13 ਮਈ (ਜੀ.ਪੀ. ਸਿੰਘ, ਰਣਜੀਤ ਸਿੰਘ)- ਅੱਜ ਸ਼ਾਮ 6 ਕਰੀਬ ਸਥਾਨਕ ਕਨਿਕਾ ਗਾਰਡਨ ਦੀ ਮਾਰਕੀਟ ਵਿਚ ਸਾਹਨੀ ਬੇਕਰੀ ਦੀ ਤੀਸਰੀ ਮੰਜ਼ਿਲ 'ਤੇ ਅਚਾਨਕ ਅੱਗ ਲੱਗ ਜਾਣ ਨਾਲ ਬੇਕਰੀ ਵਿਚ ਬੈਠੇ ਗਾਹਕਾਂ ਵਿਚ ਹਫ਼ੜਾ-ਦਫ਼ੜੀ ਮੱਚ ਗਈ | ਸੂਚਨਾ ਮਿਲਦੇ ਹੀ ਸ਼ਹਿਰੀ ਥਾਣੇ ...

ਪੂਰੀ ਖ਼ਬਰ »

ਜ਼ਿਲ੍ਹਾ ਪਟਿਆਲਾ ਸ਼ਤਰੰਜ ਚੈਂਪੀਅਨਸ਼ਿਪ ਅਰਾਧਯਾ ਨੇ ਜਿੱਤਿਆ ਨੰਨ੍ਹੀ ਖਿਡਾਰਨ ਦਾ ਿਖ਼ਤਾਬ

n ਜ਼ਿਲ੍ਹਾ ਪਟਿਆਲਾ ਸ਼ਤਰੰਜ ਚੈਂਪੀਅਨਸ਼ਿਪ ਦੇ ਜੇਤੂ ਖਿਡਾਰੀ ਮਹਿਮਾਨਾਂ ਨਾਲ | ਤਸਵੀਰ : ਵਰੂਣ ਸੈਣੀ ਪਟਿਆਲਾ, 13 ਮਈ (ਚਹਿਲ)- ਜ਼ਿਲ੍ਹਾ ਪਟਿਆਲਾ ਸ਼ਤਰੰਜ ਚੈਂਪੀਅਨਸ਼ਿਪ ਇਥੇ ਡੀ. ਏ. ਵੀ. ਪਬਲਿਕ ਸਕੂਲ ਪਟਿਆਲਾ ਵਿਖੇ ਕਰਵਾਈ ਗਈ, ਜਿਸ 'ਚ 100 ਦੇ ਕਰੀਬ ਲੜਕੇ ਅਤੇ ...

ਪੂਰੀ ਖ਼ਬਰ »

ਡਾ. ਬੀ. ਐੱਸ. ਸੰਧੂ ਸਕੂਲ ਵਿਖੇ 'ਮਾਂ ਦਿਵਸ' ਮਨਾਇਆ

ਦੇਵੀਗੜ੍ਹ, 13 ਮਈ (ਮੁਖਤਿਆਰ ਸਿੰਘ ਨੌਗਾਵਾਂ)- ਡਾ. ਬੀ. ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਜਲਾਹਖੇੜੀ ਵਿਖੇ 'ਮਾਂ ਦਿਵਸ' ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਵਿਦਿਆਰਥੀਆਂ ਵਲੋਂ ਮਾਂ ਨੂੰ ਸਮਰਪਿਤ ਕਵਿਤਾ, ਗੀਤ, ਭਾਸ਼ਣ ਅਤੇ ਸਕਿੱਟ ਪੇਸ਼ ਕੀਤੀਆਂ ...

ਪੂਰੀ ਖ਼ਬਰ »

ਮਗਨਰੇਗਾ ਵਰਕਰਾਂ ਦੇ ਬਕਾਏ ਜਲਦੀ ਅਦਾ ਕੀਤੇ ਜਾਣ-ਵਾਲੀਆ

ਭੁੱਨਰਹੇੜੀ, 13 ਮਈ (ਧਨਵੰਤ ਸਿੰਘ)-ਪੰਜਾਬ ਸਟੇਟ ਮਗਨਰੇਗਾ ਯੂਨੀਅਨ ਵੱਲੋਂ ਪਿੰਡ ਤੇਜਾ ਬਲਾਕ ਸਨੌਰ ਵਿਖੇ ਸੂਬਾਈ ਪ੍ਰਧਾਨ ਦਵਿੰਦਰਪਾਲ ਸਿੰਘ ਵਾਲੀਆ ਦੀ ਅਗਵਾਈ ਹੇਠ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਉਨ੍ਹਾਂ ਯੂਨੀਅਨ ਦੇ ਵਰਕਰਾਂ ਨੂੰ ਮਗਨਰੇਗਾ ਕਾਨੂੰਨ ...

ਪੂਰੀ ਖ਼ਬਰ »

ਹਲਕਾ ਭਾਦਸੋਂ ਦੇ ਨਵੇਂ ਸਰਕਲ ਪ੍ਰਧਾਨਾਂ ਦਾ ਸਨਮਾਨ ਸਮਾਗਮ ਭਲਕੇ

ਭਾਦਸੋਂ, 13 ਮਈ (ਪਰਦੀਪ ਦੰਦਰਾਲਾ)-ਅੱਜ ਹਲਕਾ ਇੰਚਾਰਜ ਨਾਭਾ ਕਬੀਰ ਦਾਸ ਦੀ ਪ੍ਰਧਾਨਗੀ ਹੇਠ ਭਾਦਸੋਂ ਵਿਖੇ ਨਵੇਂ ਦਿਹਾਤੀ ਤੇ ਸ਼ਹਿਰੀ ਸਰਕਲ ਪ੍ਰਧਾਨਾਂ ਗੁਰਬਚਨ ਸਿੰਘ ਨਾਨੋਕੀ ਤੇ ਰਮੇਸ਼ ਕੁਮਾਰ ਗੁਪਤਾ ਤੋਂ ਇਲਾਵਾ ਨੇੜਲੇ ਪਿੰਡਾਂ ਦੇ ਅਕਾਲੀ ਵਰਕਰਾਂ ਤੇ ...

ਪੂਰੀ ਖ਼ਬਰ »

ਸੰਤ ਇੰਦਰ ਦਾਸ ਨਰਸਿੰਗ ਇੰਸਟੀਚਿਊਟ ਵਿਖੇ ਨਰਸ ਦਿਵਸ ਮਨਾਇਆ

ਭਾਦਸੋਂ, 13 ਮਈ (ਗੁਰਬਖ਼ਸ਼ ਸਿੰਘ ਵੜੈਚ)-ਸੰਤ ਇੰਦਰ ਦਾਸ ਨਰਸਿੰਗ ਇੰਸਟੀਚਿਊਟ ਖੇੜੀ ਮਾਨੀਆਂ ਵਿਖੇ ਨਰਸਿਜ਼ ਡੇ ਮਨਾਇਆ ਗਿਆ¢ ਇਸ ਮੌਕੇ ਪਿ੍ੰਸੀਪਲ ਸ੍ਰੀਮਤੀ ਗੁਰਦੇਵ ਕੌਰ ਟਿਵਾਣਾ ਨੇ ਬੱਚਿਆਂ ਨੂੰ ਨਰਸਿਜ਼ ਦੀ ਸਮਾਜ ਨੂੰ ਦੇਣ ਅਤੇ ਲੋੜ ਬਾਰੇ ਚਾਨਣਾ ਪਾਇਆ | ...

ਪੂਰੀ ਖ਼ਬਰ »

ਆਰੀਅਨਜ਼ ਪਬਲਿਕ ਸਕੂਲ 'ਚ ਮਾਂ ਦਿਵਸ ਮਨਾਇਆ

ਰਾਜਪੁਰਾ, 13 ਮਈ (ਜੀ.ਪੀ. ਸਿੰਘ)- ਅੱਜ ਸਥਾਨਕ ਆਰੀਅਨਜ਼ ਪਬਲਿਕ ਸਕੂਲ ਵਿਖੇ ਪਿ੍ੰਸੀਪਲ ਡਾ. ਰਮਨ ਰਾਣੀ ਗੁਪਤਾ ਦੀ ਦੇਖ-ਰੇਖ ਵਿਚ ਮਾਂਵਾਂ ਨੂੰ ਸਮਰਪਿਤ ਦਿਹਾੜਾ ਮਾਂ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਰਮਨ ਰਾਣੀ ਗੁਪਤਾ ਨੇ ਕਿਹਾ ਕਿ ਮਾਂਵਾਂ ਬੱਚਿਆਂ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX