ਤਾਜਾ ਖ਼ਬਰਾਂ


ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਜੇਲ੍ਹ 'ਚ ਮਿਲਣ ਪਹੁੰਚੇ ਗਿਆਨੀ ਗੁਰਬਚਨ ਸਿੰਘ
. . .  53 minutes ago
ਪਟਿਆਲਾ, 20 ਅਗਸਤ- ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ 'ਚ ਪਟਿਆਲਾ ਜੇਲ੍ਹ ਵਿਚ ਸਜ਼ਾ ਕੱਟ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਪਟਿਆਲਾ ਜੇਲ੍ਹ 'ਚ ਮਿਲਣ ਪਹੁੰਚੇ ...
ਜੰਮੂ-ਕਸ਼ਮੀਰ ਦੇ ਲੋਕਾਂ ਲਈ ਮਹਾਨ ਸ਼ਖ਼ਸੀਅਤ ਸਨ ਵਾਜਪਾਈ ਜੀ- ਮਹਿਬੂਬਾ ਮੁਫ਼ਤੀ
. . .  about 1 hour ago
ਬਰਮਿੰਘਮ ਵਿਖੇ ਮਨਾਈ ਗਈ ਭਾਰਤੀ ਸੁਤੰਤਰਤਾ ਦਿਵਸ ਦੀ 71ਵੀਂ ਵਰ੍ਹੇਗੰਢ
. . .  about 1 hour ago
ਬਰਮਿੰਘਮ,20 ਅਗਸਤ - ਇੰਗਲੈਂਡ ਦੇ ਬਰਮਿੰਘਮ 'ਚ ਕੌਂਸਲੇਟ ਜਨਰਲ ਆਫ਼ ਇੰਡੀਆ ਵੱਲੋਂ ਭਾਰਤੀ ਸੁਤੰਤਰਤਾ ਦਿਵਸ ਦੀ 71ਵੀਂ ਵਰ੍ਹੇਗੰਢ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਭਾਰਤੀ ਕੌਂਸਲ ਜਨਰਲ ਡਾ: ਅਮਨ ਪੁਰੀ ਨੇ ਤਿਰੰਗਾ ਲਹਿਰਾਇਆ। ...
ਆਂਧਰਾ ਪ੍ਰਦੇਸ਼ ਦੇ ਸਰਕਾਰੀ ਮੁਲਾਜ਼ਮਾਂ ਨੇ ਕੇਰਲ ਲਈ 20 ਕਰੋੜ ਦੀ ਕੀਤੀ ਆਰਥਿਕ ਸਹਾਇਤਾ
. . .  about 1 hour ago
ਅਮਰਾਵਤੀ, 20 ਅਗਸਤ- ਆਂਧਰਾ ਪ੍ਰਦੇਸ਼ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਹੜ੍ਹ ਪ੍ਰਭਾਵਿਤ ਕੇਰਲ ਦੇ ਪੀੜਤਾਂ ਲਈ 20 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਐਲਾਨ ਕੀਤਾ ਹੈ। ਰਾਜ ਸਰਕਾਰ ਦੇ ਸਰਕਾਰੀ ਕਰਮਚਾਰੀ, ਅਧਿਆਪਕ ਅਤੇ ਪੈਨਸ਼ਨਰ ਆਪਣੀ...
ਭਾਰਤ ਬਨਾਮ ਇੰਗਲੈਂਡ ਤੀਜਾ ਟੈੱਸਟ ਮੈਚ : ਭਾਰਤ ਨੂੰ ਹੁਣ ਤੱਕ 364 ਦੌੜਾਂ ਦੀ ਲੀਡ, 195/2
. . .  about 2 hours ago
ਵਿਨੇਸ਼ ਫੋਗਾਟ ਦੀ ਜਿੱਤ ਨਾਲ ਏਸ਼ੀਅਨ ਖੇਡਾਂ 'ਚੋਂ ਭਾਰਤ ਨੂੰ ਮਿਲਿਆ ਦੂਜਾ ਸੋਨ ਤਗਮਾ
. . .  about 2 hours ago
ਏਸ਼ੀਅਨ ਖੇਡਾਂ 2018 : ਭਾਰਤੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਜਿੱਤਿਆ ਸੋਨ ਤਗਮਾ
. . .  about 2 hours ago
ਅਟਲ ਜੀ ਤੋਂ ਸਾਨੂੰ ਬਹੁਤ ਕੁੱਝ ਸਿੱਖਣ ਨੂੰ ਮਿਲਿਆ - ਅਡਵਾਨੀ
. . .  about 3 hours ago
ਬਾਗ਼ੀ ਧੜੇ ਨੇ ਖਹਿਰਾ ਨੂੰ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦਾ ਥਾਪਿਆ ਐਕਟਿੰਗ ਪ੍ਰਧਾਨ
. . .  about 3 hours ago
ਚੰਡੀਗੜ੍ਹ, 20 ਅਗਸਤ- ਆਮ ਆਦਮੀ ਪਾਰਟੀ ਦੇ ਬਾਗ਼ੀ ਧੜੇ ਨੇ ਅੱਜ ਬਗ਼ਾਵਤ ਦਾ ਇੱਕ ਹੋਰ ਕਦਮ ਚੁੱਕਦਿਆਂ ਸੁਖਪਾਲ ਸਿੰਘ ਖਹਿਰਾ ਨੂੰ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦਾ ਐਕਟਿੰਗ ਪ੍ਰਧਾਨ ਥਾਪ ਦਿੱਤਾ । ਇਸ ਧੜੇ ਵੱਲੋਂ ਬਣਾਈ ਰਾਜਸੀ ਮਾਮਲਿਆਂ ਦੀ...
ਸ਼ਿਵ ਸੈਨਾ ਦਾ ਜ਼ਿਲ੍ਹਾ ਪ੍ਰਧਾਨ ਤੇ ਉਸ ਦਾ ਸਾਥੀ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ
. . .  about 3 hours ago
ਜੈਤੋ, 20 ਅਗਸਤ(ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਥਾਨਕ ਪੁਲਿਸ ਵੱਲੋਂ ਸ਼ਿਵ ਸੈਨਾ ਦੇ ਜ਼ਿਲ੍ਹਾ ਪ੍ਰਧਾਨ ਤੇ ਉਸ ਦੇ ਸਾਥੀ ਨੂੰ 550 ਨਸ਼ੀਲੀਆਂ ਗੋਲੀਆਂ, 22 ਹਜ਼ਾਰ ਨਕਦ ਅਤੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਸੀ.ਆਈ.ਏ...
ਕਸ਼ਮੀਰ 'ਤੇ ਅਟਲ ਜੀ ਨੇ ਪੇਸ਼ ਕੀਤਾ ਵੱਖਰਾ ਨਜ਼ਰੀਆ - ਮੋਦੀ
. . .  about 3 hours ago
ਵਾਜਪਾਈ ਜੀ ਨੇ ਆਪਣੀ ਜ਼ਿੰਦਗੀ ਲੋਕਤੰਤਰ ਨੂੰ ਕਰ ਦਿੱਤੀ ਸਮਰਪਿਤ- ਮੋਦੀ
. . .  about 3 hours ago
ਅਸਾਮ ਸਰਕਾਰ ਨੇ ਹੜ੍ਹ ਪ੍ਰਭਾਵਿਤ ਕੇਰਲ ਲਈ 3 ਕਰੋੜ ਦੀ ਵਿੱਤੀ ਸਹਾਇਤਾ ਦੇਣ ਦਾ ਕੀਤਾ ਐਲਾਨ
. . .  about 4 hours ago
ਦਿਸਪੁਰ, 20 ਅਗਸਤ- ਅਸਾਮ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਕੇਰਲ ਲਈ 3 ਕਰੋੜ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ ਹੈ। ਕੇਰਲ 'ਚ ਆਏ ਭਾਰੀ ਹੜ੍ਹ ਕਾਰਨ ਕਈ ਲੋਕਾਂ ਦੀ ਮੌਤ ਹੋ ਚੁਕੀ ਹੈ। ਇਸ ਸੰਬੰਧੀ ਅਸਾਮ ਦੇ ਮੁੱਖ ਮੰਤਰੀ ਸਰਬਾਨੰਦ ਸੋਨੋਵਾਲ ਨੇ...
ਵਾਜਪਾਈ ਦੀ ਪ੍ਰਾਰਥਨਾ ਸਭਾ 'ਚ ਸ਼ਾਮਲ ਹੋਏ ਯੋਗ ਗੁਰੂ ਰਾਮਦੇਵ ਸਮੇਤ ਕਈ ਮੰਤਰੀ
. . .  about 4 hours ago
ਨਵੀਂ ਦਿੱਲੀ, 20 ਅਗਸਤ - ਸਾਬਕਾ ਪ੍ਰਧਾਨ ਮੰਤਰੀ ਅਤੇ ਭਾਰਤ ਰਤਨ ਸਵ. ਅਟਲ ਬਿਹਾਰੀ ਵਾਜਪਾਈ ਦੀ ਯਾਦ 'ਚ ਆਯੋਜਿਤ ਕੀਤੀ ਗਈ ਪ੍ਰਾਰਥਨਾ ਸਭਾ 'ਚ ਯੋਗ ਗੁਰੂ ਰਾਮਦੇਵ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਸਮੇਤ ਕਈ ਮੰਤਰੀ ਸ਼ਾਮਲ....
ਐਸ.ਜੀ.ਪੀ.ਸੀ. ਵੱਲੋਂ ਕੇਰਲ ਨੂੰ ਭੇਜੀ ਗਈ ਰਾਹਤ ਸਮਗਰੀ
. . .  about 4 hours ago
ਅੰਮ੍ਰਿਤਸਰ, 20 ਅਗਸਤ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਨੇ ਹੜ੍ਹ ਪ੍ਰਭਾਵਿਤ ਕੇਰਲ ਦੇ ਲੋਕਾਂ ਨੂੰ ਰਾਹਤ ਸਮਗਰੀ ਭੇਜੀ ਗਈ ਹੈ। ਇਸ ਦੇ ਨਾਲ ਹੀ ਐਸ.ਜੀ.ਪੀ.ਸੀ. ਵੱਲੋਂ ਦੋ ਰਾਹਤ ਕੈਂਪ ਕੇਰਲ ਨੂੰ ਭੇਜੇ ਗਏ ਹਨ ਜਿਨ੍ਹਾਂ 'ਚੋਂ ਇਕ ਸੜਕ ਆਵਾਜਾਈ...
ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  about 5 hours ago
ਏਸ਼ੀਅਨ ਖੇਡਾਂ 2018 : ਭਾਰਤੀ ਨਿਸ਼ਾਨੇਬਾਜ਼ ਲਕਸ਼ ਨੇ ਜਿੱਤਿਆ ਚਾਂਦੀ ਦਾ ਤਗਮਾ
. . .  about 5 hours ago
ਸਿੱਧੂ ਪਾਕਿਸਤਾਨ ਪੰਜਾਬ ਦੇ ਮੰਤਰੀ ਜਾਂ ਪਾਰਟੀ ਵਰਕਰ ਦੇ ਰੂਪ 'ਚ ਨਹੀਂ ਗਏ ਸਨ- ਕਾਂਗਰਸ
. . .  about 4 hours ago
ਏਸ਼ੀਅਨ ਖੇਡਾਂ 2018 : ਉਜ਼ਬੇਕਿਸਤਾਨ ਦੀ ਪਹਿਲਵਾਨ ਹਰਾ ਕੇ ਫਾਈਨਲ 'ਚ ਪਹੁੰਚੀ ਵਿਨੇਸ਼ ਫੋਗਾਟ
. . .  about 6 hours ago
ਭਾਰਤ ਨੇ ਖਾਰਜ ਕੀਤਾ ਪਾਕਿਸਤਾਨ ਦੇ ਵਿਦੇਸ਼ ਮੰਤਰੀ ਦਾ ਦਾਅਵਾ
. . .  about 6 hours ago
ਜੰਮੂ-ਕਸ਼ਮੀਰ : ਬੱਸ 'ਤੇ ਢਿੱਗਾਂ ਡਿੱਗਣ ਕਾਰਨ ਚਾਰ ਯਾਤਰੀਆਂ ਦੀ ਮੌਤ
. . .  about 6 hours ago
ਕੇਰਲ 'ਚ ਹੁਣ ਤੱਕ 3757 ਮੈਡੀਕਲ ਕੀਤੇ ਸਥਾਪਿਤ- ਜੇ. ਪੀ. ਨੱਢਾ
. . .  about 7 hours ago
ਕੇਰਲ 'ਚ ਹੜ੍ਹ ਦੀ ਸਮੀਖਿਆ ਲਈ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਬੁਲਾਈ ਬੈਠਕ
. . .  about 7 hours ago
ਕਬੱਡੀ ਖਿਡਾਰੀ ਦੀ ਭੇਦਭਰੇ ਹਾਲਾਤਾਂ 'ਚ ਮੌਤ
. . .  about 7 hours ago
ਬ੍ਰਿਟੇਨ 'ਚ ਹੈ ਪੀ. ਐਨ. ਬੀ. ਘਪਲੇ ਦਾ ਦੋਸ਼ੀ ਨੀਰਵ ਮੋਦੀ
. . .  about 7 hours ago
ਪਾਕਿਸਤਾਨ ਦੇ ਵਿਦੇਸ਼ ਮੰਤਰੀ ਦਾ ਦਾਅਵਾ, ਮੋਦੀ ਨੇ ਚਿੱਠੀ ਲਿਖ ਕੇ ਇਮਰਾਨ ਖ਼ਾਨ ਨੂੰ ਗੱਲਬਾਤ ਲਈ ਦਿੱਤਾ ਸੱਦਾ
. . .  1 minute ago
ਕੋਫੀ ਅੱਨਾਨ ਦੇ ਪਰਿਵਾਰ ਨੂੰ ਮਿਲਣ ਲਈ ਵਿਦੇਸ਼ ਜਾਣਗੇ ਸ਼ਸ਼ੀ ਥਰੂਰ, ਅਦਾਲਤ ਨੇ ਦਿੱਤੀ ਆਗਿਆ
. . .  about 8 hours ago
ਸੁਲਤਾਨਵਿੰਡ ਦੇ ਰੁਕੇ ਵਿਕਾਸ ਕੰਮਾਂ ਨੂੰ ਲੈ ਕੇ ਪਿੰਡ ਵਾਸੀਆਂ ਵਲੋਂ ਲਾਇਆ ਗਿਆ ਧਰਨਾ
. . .  about 8 hours ago
ਜਾਪਾਨ ਦੇ ਰੱਖਿਆ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 8 hours ago
ਏਸ਼ੀਅਨ ਖੇਡਾਂ 2018 : ਨਿਸ਼ਾਨੇਬਾਜ਼ੀ ਦੇ ਮੁਕਾਬਲੇ 'ਚ ਤਗਮੇ ਤੋਂ ਖੁੰਝੀ ਅਪੂਰਵੀ ਚੰਦੇਲਾ
. . .  about 9 hours ago
ਤਾਲਿਬਾਨ ਨੇ ਅਫ਼ਗਾਨਿਸਤਾਨ 'ਚ ਔਰਤਾਂ ਅਤੇ ਬੱਚਿਆਂ ਸਮੇਤ ਕਈ ਲੋਕਾਂ ਨੂੰ ਬਣਾਇਆ ਬੰਦੀ
. . .  about 9 hours ago
ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਬੇਟੇ ਨੂੰ ਮਿਲੀ ਜ਼ਮਾਨਤ
. . .  about 9 hours ago
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਕਈ ਝਟਕੇ, ਪੰਜ ਲੋਕਾਂ ਦੀ ਮੌਤ
. . .  about 10 hours ago
ਏਸ਼ੀਅਨ ਖੇਡਾਂ 2018 : ਭਾਰਤ ਦੇ ਨਿਸ਼ਾਨੇਬਾਜ਼ ਦੀਪਕ ਕੁਮਾਰ ਨੇ ਜਿੱਤਿਆ ਸਿਲਵਰ ਮੈਡਲ
. . .  about 10 hours ago
ਉਮਰ ਖ਼ਾਲਿਦ ਉੱਪਰ ਹਮਲਾ ਕਰਨ ਦੇ ਮਾਮਲੇ 'ਚ 2 ਗ੍ਰਿਫਤਾਰ
. . .  1 minute ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਜੇਠ ਸੰਮਤ 550
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਜ਼ਰੂਰ ਹੈ, ਅਸੰਭਵ ਨਹੀਂ। -ਐਲ. ਬਰਟਸ
  •     Confirm Target Language  

ਲੋਕ ਮੰਚ

ਵਾਤਾਵਰਨ ਨੂੰ ਨਿਗਲਦੇ ਕੰਕਰੀਟ ਦੇ ਜੰਗਲ

ਪਰਮਾਤਮਾ ਨੇ ਇਸ ਸੰਪੂਰਨ ਬ੍ਰਹਿਮੰਡ ਦੀ ਰਚਨਾ ਕੀਤੀ ਹੈ ਅਤੇ ਧਰਤੀ ਨੂੰ ਸਭ ਤੋਂ ਅਨਮੋਲ ਗ੍ਰਹਿ ਹੋਣ ਦਾ ਮਾਣ ਬਖ਼ਸ਼ਿਆ ਹੈ। ਧਰਤੀ ਮਾਤਾ ਸਾਡੀ ਸਭ ਦੀ ਪਾਲਣਹਾਰ ਹੈ ਅਤੇ ਪਰਮਾਤਮਾ ਨੇ ਇਸ ਨੂੰ ਸ਼ਿੰਗਾਰਨ ਵਿਚ ਕੋਈ ਕਸਰ ਨਹੀਂ ਛੱਡੀ। ਪਰਮਪਿਤਾ ਨੇ ਹਰੇ ਭਰੇ ਰੁੱਖ, ਸਾਫ ਪਾਣੀ ਦੀਆਂ ਨਦੀਆਂ, ਸਮੁੰਦਰ, ਘਾਟੀਆਂ, ਹਿਮਾਲਿਆ ਵਰਗੇ ਬਰਫ਼ ਦੇ ਪਹਾੜ ਅਤੇ ਹੋਰ ਕਈ ਅਲੌਕਿਕ ਨਜ਼ਾਰਿਆਂ ਨਾਲ ਧਰਤੀ ਦੀ ਸੁੰਦਰਤਾ ਨੂੰ ਚਾਰ ਚੰਨ ਲਗਾ ਦਿੱਤੇ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ 'ਚ ਵੀ ਹਵਾ, ਪਾਣੀ ਅਤੇ ਧਰਤੀ ਦੀ ਮਹੱਤਤਾ ਦਾ ਬਿਆਨ ਕੀਤਾ ਗਿਆ ਹੈ। ਪਰ ਬੜੇ ਅਫਸੋਸ ਦੀ ਗੱਲ ਹੈ ਕਿ ਜਿਹੜੇ ਕੁਦਰਤੀ ਸੋਮਿਆਂ ਨੂੰ ਕੁਝ ਦਹਾਕੇ ਪਹਿਲਾਂ ਅਸੀਂ ਰੱਬ ਵਾਂਗ ਪੂਜਦੇ ਸਾਂ, ਉਨ੍ਹਾਂ ਨੂੰ ਹੀ ਹੁਣ ਮਨੁੱਖ ਦੁਆਰਾ ਸੱਭਿਅਤਾ ਦੇ ਵਿਕਾਸ ਅਤੇ ਉਦਯੋਗਿਕ ਕ੍ਰਾਂਤੀ ਦੇ ਨਾਂਅ 'ਤੇ ਬੜੀ ਬੇਰਹਿਮੀ ਨਾਲ ਲੁੱਟਿਆ-ਖਸੁੱਟਿਆ ਜਾ ਰਿਹਾ ਹੈ। ਜੋ ਜੰਗਲ ਦੇ ਰੁੱਖ ਸੂਰਜ ਦੀ ਭਿਆਨਕ ਤਪਸ਼ ਨੂੰ ਆਪਣੇ ਉੱਪਰ ਝੱਲ ਕੇ, ਆਪ ਝੁਲਸ ਕੇ ਸਾਨੂੰ ਆਕਸੀਜਨ ਦਿੰਦੇ ਹਨ ਅਤੇ ਬਾਰਿਸ਼ ਕਰਾਉਣ ਵਿਚ ਸਹਾਇਕ ਬਣ ਕੇ ਧਰਤੀ ਮਾਤਾ ਦੀ ਹਿੱਕ ਠਾਰਦੇ ਹਨ, ਉਨ੍ਹਾਂ 'ਤੇ ਬੇਦਰਦੀ ਨਾਲ ਕੁਹਾੜਾ ਚਲਾਇਆ ਜਾ ਰਿਹਾ ਹੈ। ਤਰੱਕੀ ਦੀ ਅੰਨ੍ਹੀ ਦੌੜ ਵਿਚ ਭੱਜਦਾ ਮਨੁੱਖ ਸ਼ਿਵ ਕੁਮਾਰ ਬਟਾਲਵੀ ਦੀ ਕਵਿਤਾ 'ਕੁਝ ਰੁੱਖ ਮੈਨੂੰ ਪੁੱਤ ਲੱਗਦੇ ਨੇ, ਕੁਝ ਰੁੱਖ ਲੱਗਦੇ ਮਾਵਾਂ' ਵਿਚ ਛੁਪੇ ਰੁੱਖਾਂ ਪ੍ਰਤੀ ਸਨਮਾਨ ਨੂੰ ਸਿਰੋਂ ਖਾਰਜ ਕਰਦਾ ਜਾ ਰਿਹਾ ਹੈ। ਧਰਤੀ ਹੇਠਲਾ ਪਾਣੀ ਉਦਯੋਗਿਕ ਕ੍ਰਾਂਤੀ ਦੇ ਨਾਂਅ 'ਤੇ ਇੰਨੀ ਤੇਜ਼ੀ ਨਾਲ ਖਿੱਚਿਆ ਜਾ ਰਿਹਾ ਹੈ ਕਿ ਸੰਸਾਰ ਦੇ ਕਈ ਵਿਕਸਿਤ ਦੇਸ਼ਾਂ ਦੇ ਸ਼ਹਿਰਾਂ ਵਿਚ 'ਜ਼ੀਰੋ ਵਾਟਰ ਡੇ' ਘੋਸ਼ਿਤ ਕਰਨ ਦੀ ਨੌਬਤ ਆ ਗਈ ਹੈ। ਪਰਮਾਤਮਾ ਨੇ ਧਰਤੀ 'ਤੇ ਰਹਿਣ ਦਾ ਹੱਕ ਜਾਨਵਰਾਂ ਅਤੇ ਪੰਛੀਆਂ ਨੂੰ ਵੀ ਇਨਸਾਨਾਂ ਵਾਂਗ ਹੀ ਦਿੱਤਾ ਹੈ ਪਰ ਮਨੁੱਖ ਦੇ ਵਾਤਾਵਰਨ ਨਾਲ ਕੀਤੇ ਜਾ ਰਹੇ ਸਵਾਰਥੀ ਦੁਰਵਿਵਹਾਰ ਕਾਰਨ ਪੰਛੀਆਂ ਦੇ ਰਹਿਣ ਲਈ ਆਲ੍ਹਣੇ ਬਣਾਉਣਾ ਹੀ ਦੁੱਭਰ ਹੋ ਗਿਆ ਹੈ। ਚਿੜੀਆਂ ਵਾਂਗ ਕਈ ਹੋਰ ਪੰਛੀਆਂ ਦੀਆਂ ਪ੍ਰਜਾਤੀਆਂ ਲੁਪਤ ਹੋਣ ਦੀ ਕਗਾਰ 'ਤੇ ਹਨ। ਜੰਗਲ ਤਾਂ ਪਰਮਾਤਮਾ ਦੁਆਰਾ ਬਖਸ਼ੇ ਵਾਤਾਵਰਨ ਨੂੰ ਸ਼ੁੱਧ ਕਰਨ ਦਾ ਕੰਮ ਕਰਦੇ ਹਨ, ਪਰ ਅਜਿਹੇ ਮਨੁੱਖ ਦੇ ਦੋਸਤਾਂ ਨੂੰ ਕੱਟ-ਵੱਢ ਕੇ ਜੋ ਇੱਟਾਂ, ਪੱਥਰਾਂ, ਲੋਹੇ ਅਤੇ ਕੰਕਰੀਟ ਦੇ ਜੰਗਲ ਉਸਾਰੇ ਜਾ ਰਹੇ ਹਨ, ਉਸ ਨਾਲ ਮਨੁੱਖ ਆਪ ਆਪਣੀ ਸੱਭਿਅਤਾ ਤਬਾਹ ਕਰਨ 'ਤੇ ਤੁਲਿਆ ਹੋਇਆ ਹੈ।
ਜੇ ਹੁਣ ਵੀ ਅਸੀਂ ਨਾ ਸੰਭਲੇ ਤਾਂ ਸੋਚੋ ਆਉਣ ਵਾਲੀ ਪੀੜ੍ਹੀ ਨੂੰ ਵਿਰਸੇ ਵਿਚ ਕੀ ਦੇ ਕੇ ਜਾਵਾਂਗੇ? ਜੇ ਧਰਤੀ ਹੇਠਲਾ ਪਾਣੀ ਸੁੱਕ ਗਿਆ, ਸ਼ੁੱਧ ਹਵਾ ਨਾ ਰਹੀ ਅਤੇ ਸੁੱਖ ਦਾ ਸਾਹ ਲੈਣ ਲਈ ਰੁੱਖਾਂ ਦੀ ਠੰਢੀ ਛਾਂ ਨਾ ਰਹੀ ਤਾਂ ਆਉਣ ਵਾਲੀ ਪੀੜ੍ਹੀ ਸਾਡੀ ਕੰਕਰੀਟ ਦੇ ਜੰਗਲਾਂ ਦੀ ਸੌਗਾਤ ਤੋਂ ਕੀ ਸੁੱਖ ਪਾਵੇਗੀ? ਹੁਣ ਤਾਂ ਸਮਾਂ ਆ ਗਿਆ ਹੈ ਕਿ ਅਸੀਂ ਸਾਰੇ ਹਰ ਸਾਲ ਕਿਸੇ ਵੀ ਮੁਬਾਰਕ ਦਿਨ ਇਕ ਰੁੱਖ ਲਗਾਈਏ ਅਤੇ ਉਸ ਦੀ ਸਾਂਭ-ਸੰਭਾਲ ਆਪਣੇ ਪੁੱਤਾਂ ਜਾਂ ਮਾਵਾਂ ਵਾਂਗ ਕਰੀਏ ਅਤੇ ਪਰਮਾਤਮਾ ਦੀ ਰਚਨਾ ਇਸ ਧਰਤੀ ਮਾਤਾ ਨੂੰ ਫੇਰ ਤੋਂ ਰੁੱਖਾਂ ਨਾਲ ਸ਼ਿੰਗਾਰ ਕੇ ਹਰਾ-ਭਰਾ ਕਰ ਦੇਈਏ।

-ਜਲੰਧਰ। ਮੋਬਾ: 81465-46260

ਕਦੋਂ ਰੁਕਣਗੇ ਧੀਆਂ 'ਤੇ ਅੱਤਿਆਚਾਰ

ਮੁੰਡੇ ਦੇ ਮਾਪੇ ਸੁੱਖਣਾ ਸੁੱਖ-ਸੁੱਖ ਕੇ ਮੁੰਡੇ ਵਿਆਹੁੰਦੇ, ਜੋੜੀ ਤੋਂ ਪਾਣੀ ਵਾਰ ਕੇ ਪੀਂਦੇ ਤੇ ਫਿਰ ਹੱਥੀਂ ਵਿਆਹ ਕੇ ਲਿਆਂਦੀ ਨੂੰਹ ਨੂੰ ਪਰਿਵਾਰ ਦਾ ਜੀਅ ਬਣਾ ਕੇ ਜਾਣਬੁੱਝ ਕੇ ਤੰਗ ਕਰਦੇ, ਕਦੇ ਦਾਜ ਨੂੰ ਲੈ ਕੇ ਤੇ ਕਦੇ ਨਿੱਕੀਆਂ-ਨਿੱਕੀਆਂ ਗੱਲਾਂ ਨੂੰ ਲੈ ਕੇ ...

ਪੂਰੀ ਖ਼ਬਰ »

ਟੀਕਾਕਰਨ ਬਨਾਮ ਖੁਦ ਦੀਆਂ ਜ਼ਿੰਮੇਵਾਰੀਆਂ

ਭਾਰਤ ਵਿਚ ਖ਼ਸਰਾ ਅਤੇ ਰੂਬੇਲਾ ਟੀਕਾਕਰਨ ਸਬੰਧੀ ਜੋ ਵੀ ਅਫ਼ਵਾਹਾਂ ਅਤੇ ਗ਼ਲਤ-ਫ਼ਹਿਮੀਆਂ ਸ਼ਰਾਰਤੀ ਅਨਸਰਾਂ ਵਲੋਂ ਉਡਾਈਆਂ ਜਾ ਰਹੀਆਂ ਹਨ ਅਤੇ ਭੋਲੀ-ਭਾਲੀ ਜਨਤਾ ਨੂੰ ਭਰਮ ਵਿਚ ਪਾਇਆ ਜਾ ਰਿਹਾ ਹੈ, ਇਹ ਕਾਫ਼ੀ ਭਖਦਾ ਹੋਇਆ ਮਸਲਾ ਬਣ ਕੇ ਚਰਚਾ ਦਾ ਵਿਸ਼ਾ ਬਣ ਗਿਆ ਹੈ, ਮਾਪੇ ...

ਪੂਰੀ ਖ਼ਬਰ »

ਸਿੱਖਿਆ ਪ੍ਰਣਾਲੀ ਵਿਚ ਸੁਧਾਰ ਦੀ ਲੋੜ

ਸਾਡੀ ਸਿੱਖਿਆ ਪ੍ਰਣਾਲੀ ਵਿਚ ਪ੍ਰੀਖਿਆ ਪ੍ਰਣਾਲੀ ਦਾ ਮਹੱਤਵਪੂਰਨ ਸਥਾਨ ਹੈ। ਇਹ ਹੀ ਫੈਸਲਾ ਕਰਦੀ ਹੈ ਕਿ ਸਾਡੀ ਸਿੱਖਿਆ ਪ੍ਰਣਾਲੀ ਆਪਣੇ ਮਿੱਥੇ ਉਦੇਸ਼ਾਂ ਨੂੰ ਪੂਰਾ ਕਰਦੀ ਹੈ ਜਾਂ ਨਹੀਂ। ਇਹ ਵੀ ਕਿਹਾ ਜਾ ਸਕਦਾ ਹੈ ਕਿ ਇਹ ਵਿਦਿਆਰਥੀਆਂ ਦੀ ਤਰੱਕੀ ਲਈ ਜ਼ਿੰਮੇਵਾਰ ...

ਪੂਰੀ ਖ਼ਬਰ »

ਟੁੱਟੀਆਂ ਚੱਪਲਾਂ ਤੋਂ ਤਿਆਰ ਕਰਦਾ ਕਲਾਕ੍ਰਿਤੀਆਂ-ਗੁਰਮੀਤ ਸਿੰਘ ਰਾਠੀ

ਹਰ ਇਨਸਾਨ ਵਿਚ ਕੁਦਰਤੀ ਤੌਰ 'ਤੇ ਕੋਈ ਨਾ ਕੋਈ ਕਲਾ ਜ਼ਰੂਰ ਹੁੰਦੀ ਹੈ। ਲੋੜ ਹੁੰਦੀ ਹੈ ਆਪਣੀ ਕਲਾ ਵਿਚ ਦਿਮਾਗੀ ਤੌਰ 'ਤੇ ਉਤਰਨ ਦੀ ਤੇ ਉਸ ਵਿਚ ਗੁਆਚਣ ਦੀ। ਜਦੋਂ ਇਨਸਾਨ ਆਪਣੀ ਕਲਾ ਨੂੰ ਸਮਝਣ ਲੱਗ ਪਵੇ ਤਾਂ ਉਹ ਉਸ ਨੂੰ ਤਰਾਸ਼ਣਾ ਸ਼ੁਰੂ ਕਰ ਦਿੰਦਾ ਹੈ ਤੇ ਉਹ ਕਲਾਕਾਰ ਬਣ ...

ਪੂਰੀ ਖ਼ਬਰ »

ਮਨੁੱਖਤਾ ਦਾ ਆਧਾਰ ਪੁਸਤਕ

ਮਨੁੱਖ ਸ਼ੁਰੂ ਤੋਂ ਹੀ ਕਿਸੇ ਨਾ ਕਿਸੇ ਢੰਗ-ਤਰੀਕੇ ਨਾਲ ਪੁਸਤਕਾਂ ਦਾ ਹਾਣੀ ਬਣਿਆ ਰਿਹਾ ਹੈ। ਅੱਜ ਭਾਵੇਂ ਕੰਪਿਊਟਰ ਯੁੱਗ ਆ ਗਿਆ ਹੈ ਪਰ ਪੁਸਤਕਾਂ ਦੀ ਮਹਾਨਤਾ ਕਿਸੇ ਪੱਖੋਂ ਵੀ ਘੱਟ ਨਹੀਂ ਹੋਈ ਹੈ। ਪੁਸਤਕਾਂ ਸਾਨੂੰ ਸਹੀ, ਉਸਾਰੂ ਤੇ ਸੁਚਾਰੂ ਜੀਵਨ ਜਾਚ ...

ਪੂਰੀ ਖ਼ਬਰ »

ਹੁਣ 'ਸਮਾਰਟ' ਦੇ ਨਾਂਅ 'ਤੇ ਲੁੱਟੇ ਜਾਂਦੇ ਲੋਕ

ਅੱਜਕਲ੍ਹ ਸਮਾਜਿਕ ਜੀਵਨ ਦੇ ਹਰ ਖੇਤਰ ਵਿਚ 'ਸਮਾਰਟ' ਸ਼ਬਦ ਨੇ ਆਪਣਾ ਖੂਬ ਦਬਦਬਾ ਬਣਾਇਆ ਹੈ। ਸਿਆਸੀ ਲੋਕ ਰਾਜਨੀਤਕ ਲਾਭ ਲੈਣ ਲਈ ਸ਼ਹਿਰਾਂ ਨੂੰ ਸਮਾਰਟ ਸਿਟੀ ਬਣਾਉਣ ਵਰਗੇ ਨਾਅਰਿਆਂ ਨਾਲ ਲੋਕਾਂ ਨੂੰ ਭਰਮਾਉਂਦੇ ਹਨ, ਭਾਵੇਂ ਇਸ ਲਈ ਲੋਕਾਂ ਨੂੰ ਫਾਲਤੂ ਦੇ ਬੇਲੋੜੇ ...

ਪੂਰੀ ਖ਼ਬਰ »

ਸਮੇਂ ਨਾਲ ਬਦਲਦੇ ਰਿਵਾਜ

ਰਸਮ-ਰਿਵਾਜ ਇਕ ਤਰ੍ਹਾਂ ਦਾ ਕਰਮ-ਕਾਂਡ ਹੁੰਦਾ ਹੈ, ਅਰਥਾਤ ਕਿਸੇ ਕਾਰਜ ਨੂੰ ਕਰਨ ਲਈ ਲੋਕਾਂ ਵਲੋਂ ਨਿਰਧਾਰਤ ਵਿਧੀ ਹੁੰਦੀ ਹੈ, ਜਿਸ ਨੂੰ ਨਿਭਾਉਣਾ ਰਸਮ ਅਖਵਾਉਂਦਾ ਹੈ। ਇਸ ਰਸਮ ਨੂੰ ਵਾਰ-ਵਾਰ ਨਿਭਾਉਣ ਨਾਲ ਇਹ ਰਸਮ ਰੂੜ੍ਹ ਪੱਕੀ ਹੋ ਜਾਂਦੀ ਹੈ। ਇਸ ਨੂੰ ਰਿਵਾਜ ...

ਪੂਰੀ ਖ਼ਬਰ »

ਜ਼ਿੰਦਾਦਿਲੀ ਹੈ ਨਾਂਅ ਜ਼ਿੰਦਗੀ ਦਾ

ਮਨੁੱਖੀ ਜੀਵਨ ਪਰਮਾਤਮਾ ਦੀ ਵਡਮੁੱਲੀ ਦੇਣ ਹੈ। ਇਨਸਾਨੀ ਜੀਵਨ ਤੋਂ ਸ੍ਰੇਸ਼ਠ ਇਸ ਧਰਤੀ ਉੱਤੇ ਕੋਈ ਜੀਵਨ ਨਹੀਂ ਹੈ। ਇਸ ਜ਼ਿੰਦਗੀ ਨੂੰ ਕਿਸ ਤਰ੍ਹਾਂ ਜਿਉਣਾ ਹੈ, ਇਹ ਇਨਸਾਨ ਦੇ ਆਪਣੇ ਹੱਥ ਵਿਚ ਹੈ। ਉਤਰਾਅ-ਚੜ੍ਹਾਅ ਜ਼ਿੰਦਗੀ ਦਾ ਅਹਿਮ ਅੰਗ ਹਨ। ਬਿਨਾਂ ਖੁਸ਼ੀ ਅਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX