ਤਾਜਾ ਖ਼ਬਰਾਂ


ਗੈਸਟ ਹਾਊਸ ਕਾਂਡ ਤੋਂ ਬਾਅਦ ਪਹਿਲੀ ਵਾਰ ਇੱਕੋ ਮੰਚ 'ਤੇ ਨਜ਼ਰ ਆਏ ਮੁਲਾਇਮ ਯਾਦਵ ਅਤੇ ਮਾਇਆਵਤੀ
. . .  15 minutes ago
ਲਖਨਊ, 19 ਅਪ੍ਰੈਲ- ਉੱਤਰ ਪ੍ਰਦੇਸ਼ ਦੇ ਮੈਨਪੁਰੀ 'ਚ ਸਮਾਜਵਾਦੀ ਪਾਰਟੀ (ਸਪਾ), ਬਹੁਜਨ ਸਮਾਜ ਪਾਰਟੀ (ਬਸਪਾ) ਅਤੇ ਰਾਸ਼ਟਰੀ ਲੋਕ ਦਲ (ਰਾਲੋਦ) ਦੀ ਅੱਜ ਸਾਂਝੀ ਰੈਲੀ ਹੋਈ। ਇਸ ਰੈਲੀ 'ਚ ਸਪਾ ਦੇ ਸਰਪ੍ਰਸਤ ਮੁਲਾਇਮ ਸਿੰਘ ਯਾਦਵ ਅਤੇ ਬਸਪਾ ਮੁਖੀ...
ਸ਼ਿਵ ਸੈਨਾ 'ਚ ਸ਼ਾਮਲ ਹੋਈ ਪ੍ਰਿਅੰਕਾ ਚਤੁਰਵੇਦੀ
. . .  42 minutes ago
ਮੁੰਬਈ, 19 ਅਪ੍ਰੈਲ- ਪ੍ਰਿਅੰਕਾ ਚਤੁਰਵੇਦੀ ਅੱਜ ਸ਼ਿਵ ਸੈਨਾ 'ਚ ਸ਼ਾਮਲ ਹੋ ਗਈ ਹੈ। ਉਨ੍ਹਾਂ ਨੇ ਮੁੰਬਈ 'ਚ ਪਾਰਟੀ ਪ੍ਰਧਾਨ ਊਧਵ ਠਾਕਰੇ ਦੀ ਮੌਜੂਦਗੀ 'ਚ ਸ਼ਿਵ ਸੈਨਾ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ। ਜ਼ਿਕਰਯੋਗ ਹੈ ਕਿ ਕਾਂਗਰਸ 'ਚ 'ਗੁੰਡਿਆਂ' ਨੂੰ ਤਰਜ਼ੀਹ ਮਿਲਣ ਦਾ ਦੋਸ਼...
ਬਰਾਤੀਆਂ ਨੂੰ ਲਿਜਾ ਰਹੀ ਬੱਸ ਪਲਟੀ, ਸੱਤ ਦੀ ਮੌਤ
. . .  57 minutes ago
ਰਾਏਪੁਰ, 19 ਅਪ੍ਰੈਲ- ਛੱਤੀਸਗੜ੍ਹ ਦੇ ਬਲੌਦਾ ਬਾਜ਼ਾਰ ਜ਼ਿਲ੍ਹੇ 'ਚ ਬਰਾਤੀਆਂ ਨੂੰ ਲੈ ਕੇ ਜਾ ਰਹੇ ਇੱਕ ਬੱਸ ਦੇ ਪਲਟਣ ਕਾਰਨ 7 ਲੋਕਾਂ ਦੀ ਮੌਤ ਹੋ ਗਈ, ਜਦਕਿ 25 ਹੋਰ ਜ਼ਖ਼ਮੀ ਹੋ ਗਏ। ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਬਲੌਦਾ ਬਾਜ਼ਾਰ ਜ਼ਿਲ੍ਹੇ 'ਚ ਬੀਤੀ ਰਾਤ ਕਸਡੋਰ...
ਮੁੰਬਈ ਹਮਲੇ 'ਚ ਸ਼ਹੀਦ ਹੋਏ ਏ. ਟੀ. ਐੱਸ. ਮੁਖੀ ਹੇਮੰਤ ਕਰਕਰੇ ਨੂੰ ਲੈ ਕੇ ਸਾਧਵੀ ਨੇ ਦਿੱਤਾ ਵਿਵਾਦਤ ਬਿਆਨ
. . .  about 1 hour ago
ਭੋਪਾਲ, 19 ਅਪ੍ਰੈਲ- ਲੋਕ ਸਭਾ ਹਲਕੇ ਭੋਪਾਲ ਤੋਂ ਭਾਜਪਾ ਉਮੀਦਵਾਰ ਸਾਧਵੀ ਪ੍ਰਗਿਆ ਠਾਕੁਰ ਵਲੋਂ ਮਹਾਰਾਸ਼ਟਰ ਦੇ ਸ਼ਹੀਦ ਅਤੇ ਸੀਨੀਅਰ ਪੁਲਿਸ ਅਧਿਕਾਰੀ ਹੇਮੰਤ ਕਰਕਰੇ ਨੂੰ ਲੈ ਕੇ ਇੱਕ ਵਿਵਾਦਤ ਬਿਆਨ ਦਿੱਤਾ ਹੈ। ਇਸ ਸੰਬੰਧੀ ਸਾਧਵੀ ਦੀ ਅੱਜ ਸੋਸ਼ਲ ਮੀਡੀਆ...
ਕਾਂਗਰਸ ਨੂੰ ਛੱਡ ਸ਼ਿਵ ਸੈਨਾ ਦਾ 'ਹੱਥ' ਫੜੇਗੀ ਪ੍ਰਿਅੰਕਾ ਚਤੁਰਵੇਦੀ
. . .  about 1 hour ago
ਨਵੀਂ ਦਿੱਲੀ, 19 ਅਪ੍ਰੈਲ- ਕਾਂਗਰਸ ਤੋਂ ਅਸਤੀਫ਼ਾ ਦੇਣ ਵਾਲੀ ਪ੍ਰਿਅੰਕਾ ਚਤੁਰਵੇਦੀ ਹੁਣ ਸ਼ਿਵ ਸੈਨਾ 'ਚ ਸ਼ਾਮਲ ਹੋਵੇਗੀ। ਇਸ ਗੱਲ ਦੀ ਜਾਣਕਾਰੀ ਪਾਰਟੀ ਨੇਤਾ ਸੰਜੈ ਰਾਊਤ ਵਲੋਂ ਦਿੱਤੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਿਅੰਕਾ ਅੱਜ ਹੀ ਪਾਰਟੀ...
ਗੈਸ ਸਲੰਡਰ ਨੂੰ ਲੱਗੀ ਅੱਗ, ਦੁਕਾਨਦਾਰਾਂ ਨੂੰ ਪਈਆਂ ਭਾਜੜਾਂ
. . .  42 minutes ago
ਓਠੀਆ, 19 ਅਪ੍ਰੈਲ (ਗੁਰਵਿੰਦਰ ਸਿੰਘ ਛੀਨਾ)- ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆ 'ਚ ਅੱਜ ਇੱਕ ਦਰਜੀ ਦੀ ਦੁਕਾਨ 'ਚ ਰੱਖੇ ਗੈਸ ਸਲੰਡਰ 'ਚ ਅਚਾਨਕ ਅੱਗ ਲੱਗ ਗਈ। ਇਸ ਕਾਰਨ ਨਜ਼ਦੀਕੀ ਦੁਕਾਨਦਾਰਾਂ ਨੂੰ ਵੀ ਭਾਜੜਾਂ ਪੈ ਗਈਆਂ। ਇਸ ਹਾਦਸੇ 'ਚ ਕਿਸੇ...
ਪ੍ਰਿਅੰਕਾ ਚਤੁਰਵੇਦੀ ਨੇ ਛੱਡੀ ਕਾਂਗਰਸ
. . .  about 1 hour ago
ਨਵੀਂ ਦਿੱਲੀ, 19 ਅਪ੍ਰੈਲ- ਕਾਂਗਰਸ ਪਾਰਟੀ 'ਚ 'ਗੁੰਡਿਆਂ' ਨੂੰ ਤਰਜ਼ੀਹ ਮਿਲਣ ਦਾ ਦੋਸ਼ ਲਾਉਣ ਵਾਲੇ ਪਾਰਟੀ ਦੇ ਮਹਿਲਾ ਬੁਲਾਰੇ ਪ੍ਰਿਅੰਕਾ ਚਤੁਰਵੇਦੀ ਨੇ ਪਾਰਟੀ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਬੀਤੀ ਰਾਤ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੂੰ ਆਪਣਾ...
ਪ੍ਰਿਅੰਕਾ ਚਤੁਰਵੇਦੀ ਨੇ ਟਵਿੱਟਰ ਅਕਾਊਂਟ ਤੋਂ ਹਟਾਇਆ ਕਾਂਗਰਸ ਦਾ ਨਾਂ
. . .  about 2 hours ago
ਨਵੀਂ ਦਿੱਲੀ, 19 ਅਪ੍ਰੈਲ- ਲੋਕ ਸਭਾ ਚੋਣਾਂ ਵਿਚਾਲੇ ਅੱਜ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਪਾਰਟੀ ਦੇ ਮਹਿਲਾ ਬੁਲਾਰੇ ਪ੍ਰਿਅੰਕਾ ਚਤੁਰਵੇਦੀ ਪਾਰਟੀ ਤੋਂ ਅਸਤੀਫ਼ਾ ਦੇ ਸਕਦੀ ਹੈ। ਅਸਲ 'ਚ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਟਵਿੱਟਰ ਤੋਂ...
ਜਗਮੀਤ ਸਿੰਘ ਬਰਾੜ ਦੇ ਘਰ ਪਹੁੰਚੇ ਪ੍ਰਕਾਸ਼ ਸਿੰਘ ਬਾਦਲ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 19 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ ਦੇ ਸ੍ਰੀ ਮੁਕਤਸਰ ਸਾਹਿਬ ਵਿਖੇ ਸਥਿਤ ਘਰ 'ਚ ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਹੁੰਚ ਚੁੱਕੇ ਹਨ। ਕੁਝ ਸਮੇਂ ਬਾਅਦ ਹੀ ਸਮਾਗਮ ਦੌਰਾਨ...
ਏ. ਟੀ. ਐੱਮ. ਅਤੇ ਡਾਕਖ਼ਾਨੇ ਦਾ ਸ਼ਟਰ ਤੋੜ ਕੇ ਲੱਖਾਂ ਰੁਪਏ ਦੀ ਨਕਦੀ ਅਤੇ ਸਮਾਨ ਲੈ ਕੇ ਫ਼ਰਾਰ ਹੋਏ ਲੁਟੇਰੇ
. . .  about 2 hours ago
ਦੇਵੀਗੜ੍ਹ, 19 ਅਪ੍ਰੈਲ (ਰਾਜਿੰਦਰ ਸਿੰਘ ਮੌਜੀ)- ਬੀਤੀ ਰਾਤ ਲੁਟੇਰੇ ਦੁਧਨ ਸਾਧਾਂ (ਪਟਿਆਲਾ) ਵਿਖੇ ਸਟੇਟ ਬੈਂਕ ਆਫ਼ ਇੰਡੀਆ ਦੀ ਇੱਕ ਬਰਾਂਚ ਨੂੰ ਤੋੜ ਕੇ ਉਸ 'ਚੋਂ 2 ਲੱਖ ਅਤੇ 81 ਹਜ਼ਾਰ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਇੰਨਾ ਹੀ ਨਹੀਂ, ਇਸੇ ਰਾਤ ਲੁਟੇਰਿਆਂ...
ਵਿਆਹੁਤਾ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 2 hours ago
ਅੰਮ੍ਰਿਤਸਰ, 19 ਅਪ੍ਰੈਲ (ਗਗਨਦੀਪ ਸ਼ਰਮਾ)- ਇੱਥੇ ਇੱਕ ਵਿਆਹੁਤਾ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਅਨੁਰਾਧਾ (31) ਪਤਨੀ ਅਨਮੋਲ ਸਹਦੇਵ ਵਾਸੀ ਗੁਰਬਖ਼ਸ਼ ਨਗਰ ਵਜੋਂ ਹੋਈ ਹੈ। ਘਟਨਾ ਦੀ ਜਾਣਕਾਰੀ...
ਚੋਣ ਰੈਲੀ ਨੂੰ ਸੰਬੋਧਿਤ ਕਰ ਰਹੇ ਕਾਂਗਰਸ ਨੇਤਾ ਹਾਰਦਿਕ ਪਟੇਲ ਨੂੰ ਵਿਅਕਤੀ ਨੇ ਮਾਰਿਆ ਥੱਪੜ
. . .  about 2 hours ago
ਗਾਂਧੀਨਗਰ, 19 ਅਪ੍ਰੈਲ- ਭਾਜਪਾ ਬੁਲਾਰੇ ਜੀ. ਵੀ. ਐੱਲ. ਨਰਸਿਮਹਾ ਰਾਓ 'ਤੇ ਜੁੱਤੀ ਸੁੱਟਣ ਦੀ ਘਟਨਾ ਦੇ ਦੂਜੇ ਦਿਨ ਭਾਵ ਅੱਜ ਗੁਜਰਾਤ 'ਚ ਕਾਂਗਰਸ ਨੇਤਾ ਹਾਰਦਿਕ ਪਟੇਲ ਨੂੰ ਇੱਕ ਵਿਅਕਤੀ ਨੇ ਥੱਪੜ ਮਾਰਿਆ ਹੈ। ਹਾਰਦਿਕ ਹਾਲ ਹੀ 'ਚ ਕਾਂਗਰਸ 'ਚ ਸ਼ਾਮਲ ਹੋਏ...
ਸੈਨੇਟਰੀ ਦੀ ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ
. . .  about 3 hours ago
ਭੁਲੱਥ, 19 ਅਪ੍ਰੈਲ (ਮਨਜੀਤ ਸਿੰਘ ਰਤਨ)- ਕਸਬਾ ਭੁਲੱਥ ਵਿਖੇ ਬੀਤੀ ਰਾਤ ਸੈਨੇਟਰੀ ਅਤੇ ਬੋਰਿੰਗ ਦੀ ਇੱਕ ਦੁਕਾਨ 'ਚ ਭਿਆਨਕ ਅੱਗ ਲੱਗ ਗਈ। ਇਸ ਕਾਰਨ ਦੁਕਾਨ ਅੰਦਰ ਪਿਆ ਲੱਖਾਂ ਦਾ ਸਮਾਨ ਸੜ ਕੇ ਸੁਆਹ ਹੋ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਮਾਲੀ ਦੇ ਪ੍ਰਧਾਨ ਮੰਤਰੀ ਅਤੇ ਪੂਰੀ ਸਰਕਾਰ ਨੇ ਦਿੱਤਾ ਅਸਤੀਫ਼ਾ
. . .  about 3 hours ago
ਬਮਾਕੋ, 19 ਅਪ੍ਰੈਲ- ਪੱਛਮੀ ਅਫ਼ਰੀਕੀ ਦੇਸ਼ ਮਾਲੀ ਦੇ ਪ੍ਰਧਾਨ ਮੰਤਰੀ ਨੇ ਦੇਸ਼ 'ਚ ਵਧਦੀ ਹਿੰਸਾ ਨਾਲ ਨਜਿੱਠਣ ਅਤੇ ਬੀਤੇ ਮਹੀਨੇ ਹੋਏ ਕਤਲੇਆਮ ਨੂੰ ਲੈ ਕੇ ਹੋਈ ਆਲੋਚਨਾ ਤੋਂ ਬਾਅਦ ਲੰਘੇ ਦਿਨ ਆਪਣੀ ਪੂਰੀ ਸਰਕਾਰ ਸਣੇ ਅਸਤੀਫ਼ਾ ਦੇ ਦਿੱਤਾ। ਰਾਸ਼ਟਰਪਤੀ...
ਸੜਕ ਪਾਰ ਕਰ ਰਹੀ ਬਜ਼ੁਰਗ ਔਰਤ ਆਈ ਬੱਸ ਦੀ ਲਪੇਟ 'ਚ, ਮੌਤ
. . .  about 4 hours ago
ਪਟਿਆਲਾ, 19 ਅਪ੍ਰੈਲ (ਅਮਨਦੀਪ ਸਿੰਘ)- ਪਟਿਆਲਾ ਦੇ ਬੱਸ ਅੱਡ ਦੇ ਬਾਹਰ ਅੱਜ ਉਸ ਵੇਲੇ ਸਹਿਮ ਦਾ ਮਾਹੌਲ ਬਣ ਗਿਆ, ਜਦੋਂ ਇੱਥੇ ਬੱਸ ਨੇ ਇੱਕ ਬਜ਼ੁਰਗ ਔਰਤ ਨੂੰ ਆਪਣੀ ਲਪੇਟ 'ਚ ਲੈ ਲਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਉਕਤ...
ਅੱਜ ਫਿਰ ਚੋਣ ਪ੍ਰਚਾਰ 'ਚ ਉਤਰਨਗੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ
. . .  about 4 hours ago
ਸੰਨਿਆਸ ਨਹੀਂ ਲੈ ਰਿਹਾ, ਰਾਹੁਲ ਦਾ ਦੇਵਾਂਗਾ ਸਾਥ - ਦੇਵੇਗੌੜਾ
. . .  1 minute ago
ਗੈਸਟਹਾਊਸ ਕਾਂਡ ਦੇ 24 ਸਾਲ ਬਾਅਦ ਮਾਇਆਵਤੀ-ਮੁਲਾਇਮ ਦਿਖਣਗੇ ਇਕ ਮੰਚ 'ਤੇ
. . .  about 5 hours ago
ਤ੍ਰਿਪੁਰਾ ਕਾਂਗਰਸ ਪ੍ਰਧਾਨ ਨੇ ਥਾਣੇ 'ਚ ਵਿਅਕਤੀ ਨੂੰ ਮੁਲਾਜ਼ਮਾਂ ਸਾਹਮਣੇ ਹੀ ਮਾਰਿਆ ਥੱਪੜ
. . .  about 6 hours ago
ਗ਼ਲਤੀ ਨਾਲ ਭਾਜਪਾ ਨੂੰ ਦਿੱਤੀ ਵੋਟ, ਪਛਤਾਵੇ 'ਚ ਕੱਟ ਦਿੱਤੀ ਉਂਗਲ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਆਈ ਪੀ ਐੱਲ 2019 : ਮੁੰਬਈ ਇੰਡੀਅਨਜ਼ ਨੇ ਦਿੱਲੀ ਕੈਪੀਟਲਜ਼ ਨੂੰ 40 ਦੌੜਾਂ ਨਾਲ ਹਰਾਇਆ
. . .  1 day ago
ਆਈ ਪੀ ਐੱਲ 2019 : ਮੁੰਬਈ ਇੰਡੀਅਨਜ਼ ਨੇ ਦਿੱਲੀ ਕੈਪੀਟਲਜ਼ ਨੂੰ ਦਿੱਤਾ 169 ਦੌੜਾਂ ਦਾ ਟੀਚਾ
. . .  1 day ago
ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ ਕਾਂਗਰਸ ਵਿਚ ਸ਼ਾਮਿਲ
. . .  1 day ago
ਸੁਆਂ ਨਦੀ ਵਿਚ ਨਹਾਉਣ ਗਏ ਦੋ ਨੌਜਵਾਨ ਡੁੱਬੇ
. . .  1 day ago
ਆਈ.ਪੀ.ਐੱਲ 2019 : ਦਿੱਲੀ ਖ਼ਿਲਾਫ਼ ਟਾਸ ਜਿੱਤ ਕੇ ਮੁੰਬਈ ਵੱਲੋਂ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਸ਼ਮਸ਼ੇਰ ਸਿੰਘ ਦੂਲੋ ਨੂੰ ਆਪਣੇ ਪ੍ਰਚਾਰ ਦੀ ਕਰਾਂਗੀ ਅਪੀਲ - ਬੀਬੀ ਦੂਲੋ
. . .  1 day ago
ਗੁਰੂ ਹਰਸਹਾਏ : ਪਿੰਡ ਝੋਕ ਮੋਹੜੇ 'ਚ ਚੱਲੀ ਗੋਲੀ
. . .  1 day ago
ਕੰਟਰੋਲ ਰੇਖਾ ਤੋਂ ਪਾਰ ਵਪਾਰ ਦੋ ਦਿਨਾਂ ਲਈ ਬੰਦ
. . .  1 day ago
ਆਮਦਨ ਕਰ ਵਿਭਾਗ ਵੱਲੋਂ ਵਪਾਰੀ ਤੋਂ 42 ਲੱਖ ਦੀ ਬੇਹਿਸਾਬੀ ਨਕਦੀ ਜ਼ਬਤ
. . .  1 day ago
ਲੋਕ ਸਭਾ ਚੋਣਾਂ ਦੇ ਦੂਸਰੇ ਪੜਾਅ ਤਹਿਤ ਹੋਈ 61.12 ਫ਼ੀਸਦੀ ਵੋਟਿੰਗ
. . .  1 day ago
ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਦੀ ਮੌਤ
. . .  1 day ago
ਉੜੀਸਾ : ਈ.ਵੀ.ਐਮ 'ਚ ਖ਼ਰਾਬੀ ਹੋਣ ਕਾਰਨ 4 ਬੂਥਾਂ 'ਤੇ ਦੁਬਾਰਾ ਹੋਵੇਗੀ ਵੋਟਿੰਗ- ਚੋਣ ਅਧਿਕਾਰੀ
. . .  1 day ago
ਮਾਲੇਗਾਓਂ ਧਮਾਕਾ ਦੇ ਪੀੜਤ ਨੇ ਸਾਧਵੀ ਪ੍ਰਗਿਆ ਦੀ ਉਮੀਦਵਾਰੀ ਦੇ ਖ਼ਿਲਾਫ਼ ਕੀਤੀ ਸ਼ਿਕਾਇਤ
. . .  1 day ago
ਪਾਕਿਸਤਾਨ ਦੇ ਵਿੱਤ ਮੰਤਰੀ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਅਖਿਲੇਸ਼ ਯਾਦਵ ਨੇ ਆਜ਼ਮਗੜ੍ਹ ਤੋਂ ਭਰਿਆ ਨਾਮਜ਼ਦਗੀ ਪੱਤਰ
. . .  1 day ago
ਜੰਮੂ ਕਸ਼ਮੀਰ 'ਚ 3 ਵਜੇ ਤੱਕ 38.5 ਫ਼ੀਸਦੀ ਹੋਈ ਵੋਟਿੰਗ
. . .  1 day ago
ਦੁਬਈ ਤੋਂ ਅੰਮ੍ਰਿਤਸਰ ਹਵਾਈ ਅੱਡੇ ਪੁੱਜੇ ਯਾਤਰੀ ਕੋਲੋਂ ਲੱਖਾਂ ਦਾ ਸੋਨਾ ਹੋਇਆ ਬਰਾਮਦ
. . .  1 day ago
ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਜੈੱਟ ਏਅਰਵੇਜ਼ ਦੀਆਂ ਸਾਰੀਆਂ ਉਡਾਣਾਂ ਬੰਦ
. . .  1 day ago
ਗੰਨੇ ਦੀ ਬਕਾਇਆ ਅਦਾਇਗੀ ਲਈ ਡੀ.ਸੀ ਦਫ਼ਤਰ ਸੰਗਰੂਰ ਪਹੁੰਚਿਆ ਕਿਸਾਨਾਂ ਦਾ ਧਰਨਾ
. . .  about 1 hour ago
ਮੰਗਾ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਮੋਗਾ- ਜਲੰਧਰ ਹਾਈਵੇ 'ਤੇ ਧਰਨਾ
. . .  about 1 hour ago
ਸਾਬਕਾ ਚੇਅਰਮੈਨ ਸੁਖਚਰਨ ਸਿੰਘ ਛਿੰਦਾ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਨਿਯੁਕਤ
. . .  about 1 hour ago
ਛੱਤੀਸਗੜ੍ਹ 'ਚ ਦੁਪਹਿਰ 1 ਵਜੇ ਤੱਕ 47.02 ਫ਼ੀਸਦੀ ਹੋਈ ਵੋਟਿੰਗ
. . .  about 1 hour ago
ਮਹਾਰਾਸ਼ਟਰ 'ਚ 1 ਵਜੇ ਤੱਕ 35.6 ਫ਼ੀਸਦੀ ਹੋਈ ਵੋਟਿੰਗ
. . .  about 1 hour ago
ਹੁਣ ਵੱਟਸਐਪ 'ਤੇ ਨਹੀਂ ਹੋਵੇਗਾ ਪੰਜਾਬ ਸਰਕਾਰ ਦਾ ਕੋਈ ਵੀ ਕੰਮ
. . .  about 1 hour ago
ਸਾਧਵੀ ਪ੍ਰਗਿਆ ਨੂੰ ਟਿਕਟ ਦਿੱਤੇ ਜਾਣ 'ਤੇ ਉਮਰ ਅਬਦੁੱਲਾ ਨੇ ਭਾਜਪਾ 'ਤੇ ਸਾਧਿਆ ਨਿਸ਼ਾਨਾ
. . .  11 minutes ago
ਵਾਪਰੇ ਭਿਆਨਕ ਸੜਕ ਹਾਦਸੇ 'ਚ ਤਿੰਨ ਨੌਜਵਾਨਾਂ ਦੀ ਮੌਤ
. . .  21 minutes ago
ਪ੍ਰੈੱਸ ਕਾਨਫ਼ਰੰਸ ਦੌਰਾਨ ਭਾਜਪਾ ਦੇ ਬੁਲਾਰੇ 'ਤੇ ਇਕ ਵਿਅਕਤੀ ਨੇ ਸੁੱਟੀ ਜੁੱਤੀ
. . .  42 minutes ago
ਸੁਲਤਾਨਪੁਰ ਲੋਕ ਸਭਾ ਸੀਟ ਤੋਂ ਮੇਨਕਾ ਗਾਂਧੀ ਨੇ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਜੇਠ ਸੰਮਤ 550
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਜ਼ਰੂਰ ਹੈ, ਅਸੰਭਵ ਨਹੀਂ। -ਐਲ. ਬਰਟਸ

ਕਪੂਰਥਲਾ / ਫਗਵਾੜਾ

ਪ੍ਰਵਾਸੀ ਭਾਰਤੀ ਤੇ ਪਿੰਡਾਂ ਦੇ ਲੋਕ ਪਿੰਡਾਂ ਦੀ ਦਸ਼ਾ ਸੁਧਾਰਨ ਲਈ ਵਧ ਚੜ੍ਹ ਕੇ ਯੋਗਦਾਨ ਪਾਉਣ-ਬਾਬਾ ਲੀਡਰ ਸਿੰਘ

ਕਪੂਰਥਲਾ, 13 ਮਈ (ਅਮਰਜੀਤ ਕੋਮਲ)-ਪ੍ਰਵਾਸੀ ਭਾਰਤੀਆਂ ਤੇ ਪਿੰਡਾਂ ਦੇ ਲੋਕਾਂ ਨੂੰ ਆਪਣੇ ਪਿੰਡਾਂ ਦੀ ਦਸ਼ਾ ਸੁਧਾਰਨ ਤੇ ਲੋਕ ਭਲਾਈ ਦੇ ਕਾਰਜਾਂ ਵਿਚ ਵੱਧ ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਾਬਾ ਲੀਡਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਵਾਲਿਆਂ ਨੇ ਅੱਜ ਪਿੰਡ ਘਣੀਏ ਕੇ ਵਿਚ 30 ਲੱਖ ਰੁਪਏ ਦੀ ਲਾਗਤ ਨਾਲ ਸੰਤ ਬਾਬਾ ਮੋਹਨ ਮੁਨੀ ਦੀ ਯਾਦ ਵਿਚ ਬਣਾਏ ਗਏ ਸਟੇਡੀਅਮ ਦੇ ਉਦਘਾਟਨ ਉਪਰੰਤ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਪਿੰਡ ਦੇ ਸਰਪੰਚ ਤੇ ਸਾਬਕਾ ਬਲਾਕ ਸੰਮਤੀ ਦੇ ਚੇਅਰਮੈਨ ਹਰਨੇਕ ਸਿੰਘ ਔਜਲਾ ਤੇ ਪਿੰਡ ਦੀ ਪੰਚਾਇਤ ਤੇ ਪ੍ਰਵਾਸੀ ਭਰਾਵਾਂ ਵਲੋਂ ਸਟੇਡੀਅਮ ਦੇ ਕਾਰਜ ਨੂੰ ਨੇਪਰੇ ਚੜਾਉਣ ਲਈ ਪਾਏ ਗਏ ਯੋਗਦਾਨ ਦੀ ਸ਼ਲਾਘਾ ਕੀਤੀ | ਇਸੇ ਦੌਰਾਨ ਉਨ੍ਹਾਂ ਪੰਜ ਲੱਖ ਰੁਪਏ ਦੀ ਲਾਗਤ ਨਾਲ ਪਿੰਡ ਵਿਚ ਪਾਏ ਗਏ ਸੀਵਰੇਜ ਦਾ ਉਦਘਾਟਨ ਵੀ ਕੀਤਾ | ਇਸਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ | ਉਪਰੰਤ ਗੁਰਦੁਆਰਾ ਗੁਰਸਰ ਸਾਹਿਬ ਸੈਫਲਾਬਾਦ ਦੇ ਰਾਗੀ ਜਥੇ ਨੇ ਬਾਬਾ ਮੋਨੀ ਦੀ ਅਗਵਾਈ ਵਿਚ ਕੀਰਤਨ ਕਰਕੇ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ | ਇਸ ਮੌਕੇ ਬੋਲਦਿਆਂ ਪਿੰਡ ਦੇ ਸਰਪੰਚ ਹਰਨੇਕ ਸਿੰਘ ਔਜਲਾ ਸਾਬਕਾ ਚੇਅਰਮੈਨ ਨੇ ਕਿਹਾ ਕਿ ਇਸ ਸਟੇਡੀਅਮ ਨੂੰ ਨੇਪਰੇ ਚੜਾਉਣ ਲਈ ਪ੍ਰਵਾਸੀ ਭਾਰਤੀਆਂ, ਪਿੰਡ ਵਾਸੀਆਂ ਤੇ ਸਰਕਾਰ ਵਲੋਂ ਸਹਿਯੋਗ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਪਿੰਡ ਘਣੀਏ ਕੇ ਵਿਚ ਇਸ ਤੋਂ ਪਹਿਲਾਂ ਪਿੰਡ ਦੀ ਪੰਚਾਇਤ ਵਲੋਂ ਸੀ.ਸੀ.ਟੀ.ਵੀ. ਕੈਮਰੇ ਵੀ ਲਗਾਏ ਗਏ ਹਨ ਤਾਂ ਜੋ ਪਿੰਡ ਵਿਚ ਆਉਣ ਜਾਣ ਵਾਲੇ ਹਰੇਕ ਵਿਅਕਤੀ 'ਤੇ ਨਜ਼ਰ ਰੱਖੀ ਜਾ ਸਕੇ | ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਦੇ ਪਿੰਡ ਵਿਚ ਕੈਮਰੇ ਲਗਾਏ ਗਏ ਸਨ ਤਾਂ ਇਹ ਪਿੰਡ ਪੰਜਾਬ ਦਾ ਪਹਿਲਾਂ ਪਿੰਡ ਸੀ | ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਉਹ ਪ੍ਰਵਾਸੀ ਭਾਰਤੀਆਂ, ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਰਹਿੰਦੇ ਵਿਕਾਸ ਕਾਰਜ ਪਹਿਲ ਦੇ ਆਧਾਰ 'ਤੇ ਕਰਵਾਉਣਗੇ | ਉਨ੍ਹਾਂ ਬਾਬਾ ਲੀਡਰ ਸਿੰਘ ਸਮੇਤ ਸਮਾਗਮ ਵਿਚ ਸ਼ਾਮਿਲ ਹੋਈਆਂ ਆਲੇ ਦੁਆਲੇ ਪਿੰਡਾਂ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਤੇ ਸੰਗਤਾਂ ਦਾ ਤਹਿਦਿਲੋਂ ਧੰਨਵਾਦ ਕੀਤਾ | ਇਸ ਮੌਕੇ ਪਿੰਡ ਦੀ ਪੰਚਾਇਤ ਵਲੋਂ ਬਾਬਾ ਲੀਡਰ ਸਿੰਘ ਤੇ ਸਮਾਗਮ ਵਿਚ ਸ਼ਾਮਿਲ ਹੋਈਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਸਮਾਗਮ ਵਿਚ ਉੱਘੇ ਆੜ੍ਹਤੀਏ ਸਤਨਾਮ ਸਿੰਘ ਵਿਰਕ ਨੰਬਰਦਾਰ ਸੈਫਲਾਬਾਦ, ਗੁਰਪਾਲ ਸਿੰਘ ਔਜਲਾ, ਅਮਰਜੀਤ ਸਿੰਘ ਸਾਬਕਾ ਸਰਪੰਚ ਸੁਰਖਪੁਰ, ਨੈਸ਼ਨਲ ਐਵਾਰਡੀ ਸਰਵਣ ਸਿੰਘ ਔਜਲਾ, ਸਾਬਕਾ ਸਰਪੰਚ ਕਰਨੈਲ ਸਿੰਘ ਸੁਰਖਪੁਰ, ਅੰਤਰਰਾਸ਼ਟਰੀ ਕਬੱਡੀ ਖਿਡਾਰੀ ਯਾਦਵਿੰਦਰ ਸਿੰਘ ਯਾਦਾਂ, ਬਲਵਿੰਦਰ ਸਿੰਘ ਗਾਂਧੀ ਸੁਰਖਪੁਰ, ਮਹਿੰਦਰ ਸਿੰਘ ਸੁਰਖਪੁਰ, ਜੋਧਾ ਸੁਰਖਪੁਰ, ਮੰਗਲ ਸਿੰਘ ਸੈਫਲਾਬਾਦ, ਗੁਰਪ੍ਰੀਤ ਸਿੰਘ ਗੋਪੀ ਵਿਰਕ ਸੈਫਲਾਬਾਦ, ਰੇਸ਼ਮ ਸਿੰਘ ਨੰਬਰਦਾਰ ਘਣੀਏ ਕੇ, ਇੰਦਰ ਸਿੰਘ ਖੈੜਾ ਬੇਟ, ਰਣਜੀਤ ਸਿੰਘ, ਮੇਜਰ ਸਿੰਘ, ਇੰਦਰਜੀਤ ਸਿੰਘ, ਮੰਗੀ ਚੌਧਰੀ, ਸੁੱਖਾ ਪ੍ਰਧਾਨ ਘਣੀਏ ਕੇ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਹਦੀਆਬਾਦ 'ਚ ਹੋਈ ਭੰਨ ਤੋੜ ਦੇ ਮਾਮਲੇ 'ਚ 5 ਦੋਸ਼ੀ ਗਿ੍ਫ਼ਤਾਰ- ਜ਼ਮਾਨਤ 'ਤੇ ਰਿਹਾਅ

ਫਗਵਾੜਾ, 13 ਮਈ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਦੇ ਹਦੀਆਬਾਦ ਇਲਾਕੇ ਵਿਚ ਬੁੱਧਵਾਰ ਦੀ ਦੇਰ ਰਾਤ ਨੂੰ ਇਕ ਫ਼ਿਰਕੇ ਨਾਲ ਸਬੰਧਿਤ 8-10 ਨੌਜਵਾਨਾਂ ਦੁਆਰਾ ਖੁੱਲ ਕੇ ਹੁੱਲੜਬਾਜ਼ੀ ਕਰਨ ਤੇ, ਜਨਰਲ ਸਮਾਜ ਨਾਲ ਸਬੰਧਿਤ ਲੋਕਾਂ ਦੀਆਂ ਗੱਡੀਆਂ ਦੀ ਭੰਨ ਤੋੜ ਅਤੇ ਪੱਥਰਬਾਜੀ ...

ਪੂਰੀ ਖ਼ਬਰ »

955 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਢਿਲਵਾਂ, 13 ਮਈ (ਸੁਖੀਜਾ, ਪ੍ਰਵੀਨ, ਪਲਵਿੰਦਰ)–ਢਿਲਵਾਂ ਪੁਲਿਸ ਨੇ ਹਰਿਆਣਾ ਤੋਂ ਪੰਜਾਬ ਵਿਚ ਵਿੱਕਰੀ ਲਈ ਲਿਆਂਦੀ ਜਾ ਰਹੀ 955 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਵਿਚ ਭਾਰੀ ਸਫਲਤਾ ਪ੍ਰਾਪਤ ਕੀਤੀ ਹੈ | ਥਾਣਾ ਮੁਖੀ ਭੂਸ਼ਣ ਸੇਖੜੀ, ਏ.ਐਸ.ਆਈ. ਗੁਰਜਸਵੰਤ ਸਿੰਘ, ...

ਪੂਰੀ ਖ਼ਬਰ »

ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਵਰਕਸ਼ਾਪ ਬੱਚਿਆਂ ਦੇ ਮਾਨਸਿਕ, ਬੌਧਿਕ ਵਿਕਾਸ ਲਈ ਲਾਹੇਵੰਦ ਸਾਬਤ ਹੋਵੇਗੀ-ਲਾਸਾਨੀ

ਕਪੂਰਥਲਾ, 13 ਮਈ (ਵਿਸ਼ੇਸ਼ ਪ੍ਰਤੀਨਿਧ)-'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰੋਜੈਕਟ ਤਹਿਤ ਪ੍ਰੀ-ਪ੍ਰਾਇਮਰੀ ਖੇਡ ਮਹਿਲ ਤਹਿਤ 3 ਤੋਂ 6 ਸਾਲ ਦੀ ਉਮਰ ਦੇ ਬੱਚਿਆਂ ਦਾ ਖੇਡ ਕਿਰਿਆਵਾਂ ਰਾਹੀਂ ਸਰਵਪੱਖੀ ਵਿਕਾਸ ਕਰਨ ਦੇ ਮਨੋਰਥ ਨਾਲ ਬਲਾਕ-1 ਕਪੂਰਥਲਾ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਨੇ ਅਚਨਚੇਤ ਚਲਾਈ ਮਾਡਰਨ ਜੇਲ੍ਹ 'ਚ ਤਲਾਸ਼ੀ ਮੁਹਿੰਮ

ਕਪੂਰਥਲਾ, 13 ਮਈ (ਸਡਾਨਾ)-ਜੇਲ੍ਹਾਂ ਵਿਚੋਂ ਆਏ ਦਿਨ ਮਿਲਦੇ ਨਸ਼ੀਲੇ ਪਦਾਰਥਾਂ ਤੇ ਮੋਬਾਈਲ ਫ਼ੋਨ ਦੀਆਂ ਘਟਨਾਵਾਂ ਨੂੰ ਲੈ ਕੇ ਕਪੂਰਥਲਾ ਪੁਲਿਸ ਵਲੋਂ ਮਾਡਰਨ ਜੇਲ੍ਹ ਦੀ ਅਚਨਚੇਤ ਤਲਾਸ਼ੀ ਲਈ ਗਈ | ਡੀ.ਐਸ.ਪੀ. ਸਿਟੀ ਗੁਰਮੀਤ ਸਿੰਘ ਕਿੰਗਰਾ ਦੀ ਅਗਵਾਈ ਹੇਠ ਵੱਡੀ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਦੋ ਕੁੱਪ ਸੜੇ

ਪਾਂਸ਼ਟਾ, 13 ਮਈ (ਸਤਵੰਤ ਸਿੰਘ)–ਨਜ਼ਦੀਕੀ ਪਿੰਡ ਰਣਧੀਰਗੜ੍ਹ ਵਿਖੇ ਸ਼ਾਮ 5.00 ਵਜੇ ਦੇ ਕਰੀਬ ਅਚਾਨਕ ਅੱਗ ਲੱਗਣ ਕਾਰਨ ਤੂੜੀ ਦੇ ਦੋ ਕੁੱਪ ਸੜ ਕੇ ਸੁਆਹ ਹੋ ਗਏ | ਮੌਕੇ ਤੋਂ ਹਾਸਲ ਜਾਣਕਾਰੀ ਅਨੁਸਾਰ ਕੁੱਪਾਂ ਨੂੰ ਅੱਗ ਇਨ੍ਹਾਂ ਉੱਪਰੋਂ ਲੰਘਦੀਆਂ ਬਿਜਲੀਆਂ ਦੀਆਂ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਉੱਚਾ ਬੇਟ ਵਿਚ ਮਾਂ ਦਿਵਸ ਸਬੰਧੀ ਸਮਾਗਮ

ਕਪੂਰਥਲਾ, 13 ਮਈ (ਵਿ.ਪ.)-ਸ੍ਰੀ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਉੱਚਾ ਬੇਟ ਵਿਚ ਮਾਂ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ | ਜਿਸਦੀ ਆਰੰਭਤਾ ਸ਼ਬਦ ਗਾਇਨ ਨਾਲ ਹੋਈ ਤੇ ਬਾਅਦ ਵਿਚ ਬੱਚਿਆਂ ਨੇ ਡਾਂਸ ਕਵਿਤਾਵਾਂ ਤੇ ਨਾਟਕ ਪੇਸ਼ ਕੀਤਾ | ਇਸੇ ਦੌਰਾਨ ਬੱਚਿਆਂ ਦੀਆਂ ...

ਪੂਰੀ ਖ਼ਬਰ »

ਨਡਾਲਾ ਵਿਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ

ਨਡਾਲਾ, 13 ਮਈ (ਮਨਜਿੰਦਰ ਸਿੰਘ ਮਾਨ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਲਿੱਟਾਂ ਨੇ ਕਿਹਾ ਕਿ ਸਰਕਾਰ 10 ਜੂਨ ਤੋਂ ...

ਪੂਰੀ ਖ਼ਬਰ »

ਨਵੀਂੇ ਖੇਡ ਨੀਤੀ ਨਾਲ ਹੋਰ ਚੰਗੇ ਨਤੀਜੇ ਆਉਣਗੇ-ਸੰਦੀਪ

ਕਪੂਰਥਲਾ, 13 ਮਈ (ਵਿ.ਪ੍ਰ.)-ਸਰਕਾਰੀ ਮਿਡਲ ਸਕੂਲ ਦੁਰਗਾਪੁਰ ਵਿਖੇ ਸਕੂਲ ਇੰਚਾਰਜ ਸੰਦੀਪ ਕੁਮਾਰ ਦੀ ਅਗਵਾਈ ਹੇਠ ਸਾਦਾ ਅਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਸਕੂਲ ਵਿਦਿਆਰਥਣਾਂ ਕੋਮਲ ਤੇ ਪਾਇਲ ਨੂੰ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਅੱਜ

ਖਲਵਾੜਾ, 13 ਮਈ (ਮਨਦੀਪ ਸਿੰਘ ਸੰਧੂ)-ਗੁਰਦੁਆਰਾ ਸ਼ਹੀਦ ਸਿੰਘਾਂ ਜਗਜੀਤਪੁਰ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 13 ਤੋਂ 15 ਮਈ ਤੱਕ ਸ਼ਰਧਾ ਪੂਰਵਕ ਕਰਵਾਏ ਜਾ ਰਹੇ ਮਹਾਨ ਸ਼ਹੀਦੀ ਸਮਾਗਮ ਅਤੇ ਮਹਾਨ ਕੀਰਤਨ ਦਰਬਾਰ ...

ਪੂਰੀ ਖ਼ਬਰ »

ਰਿਹਾਇਸ਼ੀ ਇਲਾਕੇ 'ਚ ਟਰਾਂਸਫਾਰਮਰ ਦਾ ਤੇਲ ਚੋਰੀ

ਡਡਵਿੰਡੀ, 13 ਮਈ (ਬਲਬੀਰ ਸੰਧਾ)-ਦਾਣਾ ਮੰਡੀ ਡਡਵਿੰਡੀ ਨਜ਼ਦੀਕ ਰਿਹਾਇਸ਼ੀ ਇਲਾਕੇ 'ਚ ਲੱਗੇ 100 ਕੇ.ਵੀ. ਟਰਾਂਸਫਾਰਮਰ 'ਚ ਤੇਲ ਚੋਰੀ ਹੋਣ ਦਾ ਸਮਾਚਾਰ ਮਿਲਿਆ ਹੈ | ਚੋਰੀ ਦਾ ਪਤਾ ਉਸ ਵੇਲੇ ਲੱਗਾ ਜਦੋਂ ਪਾਵਰਕਾਮ ਦੇ ਕਰਮਚਾਰੀਆਂ ਵਲੋਂ ਸੜ ਚੁੱਕੇ ਟਰਾਂਸਫਾਰਮਰ ਨੂੰ ...

ਪੂਰੀ ਖ਼ਬਰ »

ਐਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ 'ਚ ਮਦਰ ਡੇ ਮਨਾਇਆ

ਭੁਲੱਥ, 13 ਮਈ (ਮੁਲਤਾਨੀ)-ਐਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਮਦਰ ਡੇ ਬੜੇ ਉਤਸ਼ਾਹਪੂਰਵਕ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੀਆਂ ਮਾਵਾਂ ਨੂੰ ਵਿਸ਼ੇਸ਼ ਤੌਰ 'ਤੇ ਸੱਦਿਆ ਗਿਆ ਅਤੇ ਮਾਂ ਦੀ ਪਰਿਭਾਸ਼ਾ ਤਹਿਤ ਵਿਸ਼ੇਸ਼ ਸਮਾਗਮ ਉਲੀਕਿਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਕਾਂਗਰਸੀ ਆਗੂ ਪ੍ਰੀਤਮ ਸਿੰਘ ਚੀਮਾ ਵਲੋਂ ਸ਼ਾਹਕੋਟ 'ਚ ਚੋਣ ਪ੍ਰਚਾਰ

ਨਡਾਲਾ, 13 ਮਈ (ਮਾਨ)-ਹਲਕਾ ਭੁਲੱਥ ਦੇ ਸੀਨੀਅਰ ਕਾਂਗਰਸੀ ਆਗੂ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਆਲ ਇੰਡੀਆ ਜਾਟ ਮਹਾਂਸਭਾ ਦੇ ਜ਼ਿਲ੍ਹਾ ਪ੍ਰਧਾਨ ਪ੍ਰੀਤਮ ਸਿੰਘ ਚੀਮਾ ਨੇ ਸ਼ਾਹਕੋਟ ਦੇ ਉਪ ਚੋਣ ਲਈ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ...

ਪੂਰੀ ਖ਼ਬਰ »

ਸਾਲਾਨਾ ਜਾਗਰਣ ਕਰਵਾਉਣ ਸਬੰਧੀ ਮੀਟਿੰਗ

ਢਿਲਵਾਂ, 13 ਮਈ (ਪਲਵਿੰਦਰ, ਸੁਖੀਜਾ)-ਬਗਲਾ ਮੁਖੀ ਲੰਗਰ ਕਮੇਟੀ ਢਿਲਵਾਂ ਵਲੋਂ ਸਮੂਹ ਨਗਰ ਨਿਵਾਸੀਆਂ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ 16ਵਾਂ ਸਾਲਾਨਾ ਜਾਗਰਨ ਮਾਤਾ ਬਗਲਾ ਮੁਖੀ ਅਤੇ ਮਾਤਾ ਚਿੰਤਪੁਰਨੀ ਦੀ ਪਵਿੱਤਰ ਜੋਤਿ ਦੀ ਹਾਜ਼ਰੀ ਵਿਚ ਕਰਵਾਉਣ ਸਬੰਧੀ ...

ਪੂਰੀ ਖ਼ਬਰ »

ਬਾਬਾ ਮੰਡ ਪੀਰ ਦੇ ਦਰਬਾਰ 'ਤੇ ਸਭਿਆਚਾਰਕ, ਕਬੱਡੀ ਮੈਚ ਤੇ ਛਿੰਝ ਮੇਲਾ 17 ਨੂੰ

ਹੁਸੈਨਪੁਰ, 13 ਮਈ (ਸੋਢੀ)-ਗਰਾਮ ਪੰਚਾਇਤ ਪਿੰਡ ਪਾਜੀਆਂ ਵਲੋਂ ਪ੍ਰਵਾਸੀ ਭਾਰਤੀਆਂ ਅਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬਾਬਾ ਮੰਡ ਪੀਰ ਦੀ ਦਰਗਾਹ 'ਤੇ ਸਾਲਾਨਾ ਸਭਿਆਚਾਰਕ, ਕਬੱਡੀ ਮੈਚ ਅਤੇ ਛਿੰਝ ਮੇਲਾ 17 ਮਈ ਦਿਨ ਵੀਰਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਮੰਦਰ ਕਾਲਰੂ ਵਿਖੇ ਦਾਨੀ ਸੱਜਣਾਂ ਦਾ ਸਨਮਾਨ

ਹੁਸੈਨਪੁਰ, 13 ਮਈ (ਸੋਢੀ)-ਭਗਵਾਨ ਵਾਲਮੀਕ ਮੰਦਰ (ਗੁਰੂਕੁੱਲ) ਪਿੰਡ ਕਾਲਰੂ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਘਰ ਵਿਚ ਸੇਵਾ ਕਰਨ ਵਾਲੇ ਦਾਨੀ ਸੱਜਣਾਂ ਨੂੰ ਸਨਮਾਨਿਤ ਕਰਨ ਲਈ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਦੌਰਾਨ ਸੈਂਟਰਲ ...

ਪੂਰੀ ਖ਼ਬਰ »

ਸਾਹਿਤਕ ਪਿੜ ਨਡਾਲਾ ਦੀ ਮਾਸਿਕ ਇਕੱਤਰਤਾ

ਨਡਾਲਾ, 13 ਮਈ (ਮਾਨ)-ਸਹਿਤਕ ਪਿੜ ਰਜਿ. ਨਡਾਲਾ ਦੀ ਮਹੀਨਾਵਾਰ ਇਕੱਤਰਤਾ ਪ੍ਰਧਾਨ ਨਿਰਮਲ ਸਿੰਘ ਖੱਖ ਦੀ ਪ੍ਰਧਾਨਗੀ ਹੇਠ ਹੋਈ | ਇਕੱਤਰਤਾ ਮੌਕੇ ਹਾਜ਼ਰ ਸਤਿਕਾਰ ਪ੍ਰੋ. ਗੁਰਨਾਮ ਸਿੰਘ, ਪੋ੍ਰ. ਬਲਦੇਵ ਸਿੰਘ ਵਾਲੀਆ, ਨਗੀਨਾ ਸਿੰਘ, ਬਲੱਗਣ, ਮਾਸਟਰ ਤੀਰਥ ਰਾਮ ਬਾਤਿਸ਼, ...

ਪੂਰੀ ਖ਼ਬਰ »

ਪਰਿਆਸ ਤੇ ਪੁਨਰਜੋਤ ਜਥੇਬੰਦੀਆਂ ਵਲੋਂ ਦਵਾਈ ਬੈਂਕ ਰਾਹੀਂ ਲੋੜਵੰਦਾਂ ਨੂੰ ਫ਼੍ਰੀ ਸੇਵਾ ਦਾ ਉਪਰਾਲਾ ਜਾਰੀ

ਫਗਵਾੜਾ, 13 ਮਈ (ਤਰਨਜੀਤ ਸਿੰਘ ਕਿੰਨੜਾ)-ਪਰਿਆਸ ਸਿਟੀਜ਼ਨ ਵੈੱਲਫੇਅਰ ਕੌਾਸਲ ਅਤੇ ਪੁਨਰਜੋਤ ਵੈੱਲਫੇਅਰ ਸੁਸਾਇਟੀ ਰਜਿ. ਫਗਵਾੜਾ ਵਲੋਂ ਬੀਤੇ ਦਿਨੀਂ ਸਿਵਲ ਹਸਪਤਾਲ ਫਗਵਾੜਾ ਵਿਖੇ ਸਥਾਪਤ ਕੀਤੇ ਗਏ ਦਵਾਈ ਬੈਂਕ ਲਈ ਦੋਵੇਂ ਜਥੇਬੰਦੀਆਂ ਵਲੋਂ ਪੰਜ ਹਜ਼ਾਰ ਰੁਪਏ ...

ਪੂਰੀ ਖ਼ਬਰ »

ਪੰਜਾਬੀ ਚਿੰਤਕ ਗਲੋਬਲ ਮੰਚ ਦੇ ਵਿਹੜੇ 'ਚ ਖ਼ੁਸ਼ੀਆਂ ਦੀ ਬਰਸਾਤ

ਨਡਾਲਾ, 13 ਮਈ (ਮਾਨ)-ਪੰਜਾਬੀ ਚਿੰਤਕ ਗਲੋਬਲ ਮੰਚ ਨਡਾਲਾ ਦੇ ਮੈਂਬਰਾਂ ਹਿੱਸੇ ਪਿਛਲੇ ਦਿਨਾਂ ਵਿਚ ਵੱਡੀਆਂ ਖ਼ੁਸ਼ੀਆਂ ਨੇ ਛਹਿਬਰਾਂ ਲਗਾਈਆਂ ਹਨ | ਮੰਚ ਦੇ ਸੀਨੀਅਰ ਤੇ ਵਿਸ਼ੇਸ਼ ਸਹਿਯੋਗੀ ਡਾ: ਨਰਿੰਦਰ ਸਿੰਘ ਕੰਗ ਨੂੰ ਇਸ ਸਾਲ ਫਿਰ ਭਾਰਤ ਸਰਕਾਰ ਵਲੋਂ 'ਨਾਨ ਜੀ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਚਾਰਟ ਮੇਕਿੰਗ ਮੁਕਾਬਲੇ

ਕਾਲਾ ਸੰਘਿਆਂ, 13 ਮਈ (ਸੰਘਾ)-ਨਜ਼ਦੀਕੀ ਪਿੰਡ ਨੱਥੂ ਚਾਹਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਦੀ ਅਗਵਾਈ ਹੇਠ ਧਰਤੀ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਸਬੰਧੀ ਵਿਦਿਆਰਥੀਆਂ ਦੇ ਚਾਰਟ ਮੇਕਿੰਗ ...

ਪੂਰੀ ਖ਼ਬਰ »

ਤੀਸਰੇ ਕ੍ਰਿਕਟ ਟੂਰਨਾਮੈੈਂਟ 'ਚ ਬਾਬਾ ਦੀਪ ਸਿੰਘ ਕ੍ਰਿਕਟ ਕਲੱਬ ਜੇਤੂ ਰਿਹਾ

ਸੁਲਤਾਨਪੁਰ ਲੋਧੀ, 13 ਮਈ (ਥਿੰਦ, ਹੈਪੀ)-ਬਾਬਾ ਦੀਪ ਸਿੰਘ ਕਲੱਬ ਪਿੰਡ ਗਾਜੀਪੁਰ ਵਲੋਂ ਕਰਵਾਇਆ ਤੀਸਰਾ ਕ੍ਰਿਕਟ ਟੂਰਨਾਮੈਂਟ ਅਮਿੱਟ ਯਾਦਾਂ ਛੱਡਦਾ ਹੋਇਆ ਬੀਤੀ ਰਾਤ ਸਮਾਪਤ ਹੋ ਗਿਆ | ਕ੍ਰਿਕਟ ਟੂਰਨਾਮੈਂਟ ਨੂੰ ਸਫਲ ਬਣਾਉਣ ਲਈ ਮੁੱਖ ਪ੍ਰਬੰਧਕ ਮਨਦੀਪ ਸਿੰਘ ਦੀਪੂ ...

ਪੂਰੀ ਖ਼ਬਰ »

ਬਜਟ 'ਚ ਮਨਜ਼ੂਰ ਹੋਏ ਕੈਟਲ ਫੀਡ ਪਲਾਂਟ ਦਾ 13 ਕਰੋੜ 'ਚ ਹੋਇਆ ਟੈਂਡਰ

ਡਡਵਿੰਡੀ, 13 ਮਈ (ਬਲਬੀਰ ਸੰਧਾ)-ਪੰਜਾਬ ਸਰਕਾਰ ਨੇ ਬੀਤੀ 24 ਮਾਰਚ ਨੂੰ ਬਜਟ ਵਿਚ ਕਪੂਰਥਲਾ ਵਿਖੇ ਮਾਰਕਫੈੱਡ ਦਾ ਨਵਾਂ ਕੈਟਲ ਫੀਡ ਲਗਾਉਣ ਦਾ ਐਲਾਨ ਕੀਤਾ ਸੀ | ਤਕਰੀਬਨ ਡੇਢ ਮਹੀਨੇ ਬਾਅਦ ਪ੍ਰੋਜੈਕਟ ਦੇ ਟੈਂਡਰ 13 ਕਰੋੜ ਰੁਪਏ ਵਿਚ ਹੋ ਗਏ ਹਨ ਅਤੇ ਜੂਨ ਵਿਚ ਪ੍ਰੋਜੈਕਟ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਸੰਧਾ ਨੇ ਪੰਜਾਬ ਗ੍ਰਾਮੀਣ ਬੈਂਕ ਦੇ ਸੀਨੀਅਰ ਮੈਨੇਜਰ ਵਜੋਂ ਅਹੁਦਾ ਸੰਭਾਲਿਆ

ਸੁਲਤਾਨਪੁਰ ਲੋਧੀ, 13 ਮਈ (ਥਿੰਦ, ਹੈਪੀ)-ਬਲਵਿੰਦਰ ਸਿੰਘ ਸੰਧਾ ਨੇ ਪੰਜਾਬ ਗ੍ਰਾਮੀਣ ਬੈਂਕ ਸੁਲਤਾਨਪੁਰ ਲੋਧੀ ਦੇ ਸੀਨੀਅਰ ਮੈਨੇਜਰ ਵਜੋਂ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਬੈਂਕ ਦੇ ਸਟਾਫ਼ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਤੇ ...

ਪੂਰੀ ਖ਼ਬਰ »

'ਘੁੰਗਰੂ ਮਸਤਾਂ ਦੇ' ਦਾ ਪੋਸਟਰ ਰਿਲੀਜ਼

ਫਗਵਾੜਾ, 13 ਮਈ (ਤਰਨਜੀਤ ਸਿੰਘ ਕਿੰਨੜਾ)-ਪੰਜਾਬੀ ਲੋਕ ਗਾਇਕ ਮਨੋਹਰ ਸਿਤਾਰਾ ਦਾ ਧਾਰਮਿਕ ਟਰੈਕ 'ਘੁੰਗਰੂ ਮਸਤਾਂ ਦੇ' ਦਾ ਪੋਸਟਰ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸੀਟੂ ਬਾਈ ਡਾਇਰੈਕਟਰ ਤੇ ਹਰਨੇਕ ਸਿੰਘ ਨੇ ਸਾਂਝੇ ਤੌਰ 'ਤੇ ਰਿਲੀਜ਼ ਕੀਤਾ | ਇਸ ਟਰੈਕ ਸਬੰਧੀ ...

ਪੂਰੀ ਖ਼ਬਰ »

ਸਿਟੀਜ਼ਨ ਰਾਈਟਸ ਫੋਰਮ ਨੇ ਸਰਗਰਮੀਆਂ ਕੀਤੀਆਂ ਤੇਜ਼

ਫਗਵਾੜਾ, 13 ਮਈ (ਟੀ.ਡੀ. ਚਾਵਲਾ)-ਸਿਟੀਜ਼ਨ ਰਾਈਟਸ ਫੋਰਮ ਫਗਵਾੜਾ ਦੀ ਨਵੀਂ ਕਾਰਜਕਾਰਨੀ ਦੀ ਪਹਿਲੀ ਮੀਟਿੰਗ ਪ੍ਰਧਾਨ ਡਾ: ਜੇ.ਐਸ. ਵਿਰਕ ਦੀ ਪ੍ਰਧਾਨਗੀ ਵਿਚ ਹੋਈ | ਸਾਬਕਾ ਪ੍ਰਧਾਨ ਨਗਰ ਕੌਾਸਲ ਮਲਕੀਅਤ ਸਿੰਘ ਰਘਬੋਤਰਾ, ਸਾਬਕਾ ਪ੍ਰਧਾਨ ਕੇ.ਐਲ. ਜੈਨ ਤੇ ਸਹਿਦੇਵ ...

ਪੂਰੀ ਖ਼ਬਰ »

ਐਮ.ਆਰ. ਦੇ ਟੀਕੇ ਲਗਾਏ ਗਏ

ਫਗਵਾੜਾ, 13 ਮਈ (ਵਾਲੀਆ)-ਸਿਵਲ ਸਰਜਨ ਕਪੂਰਥਲਾ ਏ.ਡੀ.ਸੀ. ਅਵਤਾਰ ਸਿੰਘ ਭੁੱਲਰ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ: ਆਸ਼ਾ ਮਾਂਗਟ, ਸੀਨੀਅਰ ਮੈਡੀਕਲ ਅਫ਼ਸਰ ਪਾਂਸ਼ਟਾ, ਡਾ: ਅਨਿਲ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ: ਨਵਜੋਤ ਕੁਮਾਰ ਮੈਡੀਕਲ ਅਫ਼ਸਰ ਚੱਕ ਹਕੀਮ ...

ਪੂਰੀ ਖ਼ਬਰ »

ਅੰਗਹੀਣ ਤੇ ਬਲਾੲੀਂਡ ਯੂਨੀਅਨ ਦੀ ਮੀਟਿੰਗ

ਫਗਵਾੜਾ, 13 ਮਈ (ਅਸ਼ੋਕ ਕੁਮਾਰ ਵਾਲੀਆ)-ਅੰਗਹੀਣ ਅਤੇ ਬਲਾਇੰਡ ਯੂਨੀਅਨ ਪੰਜਾਬ ਦੀ ਇਕ ਵਿਸ਼ੇਸ਼ ਮੀਟਿੰਗ ਯੂਨੀਅਨ ਦੇ ਪ੍ਰਧਾਨ ਲਖਬੀਰ ਸਿੰਘ ਸੈਣੀ ਦੀ ਅਗਵਾਈ ਹੇਠ ਫਗਵਾੜਾ ਵਿਖੇ ਹੋਈ ਜਿਸ ਵਿਚ ਕਪੂਰਥਲਾ ਅਤੇ ਫਗਵਾੜਾ ਦੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ ...

ਪੂਰੀ ਖ਼ਬਰ »

ਰੇਲ ਗੱਡੀ ਤੋਂ ਪੈਰ ਫਿਸਲਣ ਨਾਲ ਜ਼ਖਮੀ ਹੋਏ ਨੌਜਵਾਨ ਦੀ ਮੌਤ

ਫਗਵਾੜਾ, 13 ਮਈ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਰੇਲਵੇ ਸਟੇਸ਼ਨ 'ਤੇ ਸ਼ਾਨੇ੍ਹ ਪੰਜਾਬ ਗੱਡੀ ਵਿਚ ਚੜ੍ਹਨ ਸਮੇਂ ਪੈਰ ਫਿਸਲਣ ਕਾਰਨ ਇਕ ਵਿਅਕਤੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ | ਜੀ.ਆਰ.ਪੀ. ਫਗਵਾੜਾ ਦੇ ਇੰਚਾਰਜ ਗੁਰਭੇਜ ਸਿੰਘ ਨੇ ਦੱਸਿਆ ਕਿ 108 ਐਾਬੂਲੈਂਸ ਦੀ ਮਦਦ ਨਾਲ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਵਲੋਂ ਸਮਾਗਮ ਕਮੇਟੀ ਦਾ ਸਨਮਾਨ

ਬੇਗੋਵਾਲ, 13 ਮਈ (ਸੁਖਜਿੰਦਰ ਸਿੰਘ)-ਡੇਰਾ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ ਮੁੱਖ ਸੇਵਾਦਾਰ ਬੀਬੀ ਜਗੀਰ ਕੌਰ ਵਲੋਂ ਚੜ੍ਹਦੀ ਪੱਤੀ 'ਚ ਬੀਤੇ ਦਿਨ ਹੋਏ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਉਣ ਵਾਲੇ ਕਮੇਟੀ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਬੀਬੀ ਜਗੀਰ ...

ਪੂਰੀ ਖ਼ਬਰ »

ਮਾਂ ਦਿਵਸ ਸਬੰਧੀ ਸੋਮਰਸੈਟ ਸਕੂਲ 'ਚ ਸਮਾਗਮ

ਕਾਲਾ ਸੰਘਿਆਂ, 13 ਮਈ (ਸੰਘਾ)-ਸੋਮਰਸੈਟ ਇੰਟਰਨੈਸ਼ਨਲ ਸਕੂਲ ਅਵਾਦਾਨ ਵਿਚ ਕੌਮਾਂਤਰੀ ਮਾਂ ਦਿਵਸ ਸਬੰਧੀ ਸਮਾਗਮ ਈਗਲ ਹਾਊਸ ਵਲੋਂ ਕਰਵਾਇਆ ਗਿਆ | ਜਿਸ ਵਿਚ ਸੱਤਵੀਂ ਅਤੇ ਨੌਵੀਂ ਜਮਾਤ ਦੇ ਬੱਚੇ ਕ੍ਰਮਵਾਰ ਮਾਨਵੀ ਅਤੇ ਅਨਮੋਲਦੀਪ ਨੇ ਕਵਿਤਾ ਅਤੇ ਵਿਚਾਰ ਪੇਸ਼ ਕੀਤੇ | ...

ਪੂਰੀ ਖ਼ਬਰ »

ਰੇਲ ਗੱਡੀ ਤੋਂ ਡਿਗ ਕੇ ਇਕ ਵਿਅਕਤੀ ਜ਼ਖਮੀ

ਫਗਵਾੜਾ, 13 ਮਈ (ਵਾਲੀਆ)-ਰੇਲ ਗੱਡੀ ਤੋਂ ਡਿਗ ਕੇ ਇਕ ਵਿਅਕਤੀ ਜ਼ਖਮੀ ਹੋ ਗਿਆ, ਜਿਸ ਦੀ ਪਹਿਚਾਣ ਰਜਿੰਦਰ ਕੁਮਾਰ ਪੁੱਤਰ ਧਰਮਪਾਲ ਵਾਸੀ ਧੂਰੀ ਹੋਈ ਹੈ | ਜ਼ਖਮੀ ਨੂੰ ਸਿਵਲ ਹਸਪਤਾਲ ਫਗਵਾੜਾ ਵਿਖੇ ਦਾਖਲ ਕਰਵਾਇਆ ਗਿਆ | ...

ਪੂਰੀ ਖ਼ਬਰ »

ਸੰਤ ਹੀਰਾ ਦਾਸ ਗਰਲਜ਼ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ

ਕਾਲਾ ਸੰਘਿਆਂ, 13 ਮਈ (ਸੰਘਾ) ਸਥਾਨ ਸੰਤ ਹੀਰਾ ਦਾਸ ਗਰਲਜ਼ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦਾ ਦਸਵੀਂ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੀਆਂ ਵਿਦਿਆਰਥਣਾਂ ਗੁਰਲੀਨ ਕੌਰ ਪੁੱਤਰੀ ਰਘਵੀਰ ਸਿੰਘ ਕੁਲਾਰ ਨੇ 580/650 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ, ...

ਪੂਰੀ ਖ਼ਬਰ »

ਰਾਮਗੜ੍ਹ ਵਿਖੇ ਇਕ ਘਰ 'ਚੋਂ ਸੋਨੇ ਦੇ ਗਹਿਣੇ ਤੇ ਹੋਰ ਸਮਾਨ ਚੋਰੀ

ਫਗਵਾੜਾ, 13 ਮਈ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਦੇ ਨਜ਼ਦੀਕੀ ਪਿੰਡ ਰਾਮਗੜ੍ਹ ਦੇ ਰੀਤਪ੍ਰੀਤ ਪਾਲ ਸਿੰਘ ਦੇ ਘਰ ਵਿਚ ਐਤਵਾਰ ਨੂੰ ਚੌਰਾਂ ਨੇ ਨਿਸ਼ਾਨਾ ਬਣਾਉਂਦਿਆਂ ਸੋਨੇ ਦੇ ਗਹਿਣੇ ਤੇ ਹੋਰ ਕੀਮਤੀ ਸਮਾਨ ਲੈ ਕੇ ਫ਼ਰਾਰ ਹੋਣ ਦੀ ਸੂਚਨਾ ਮਿਲੀ ਹੈ | ਮਾਮਲੇ ਦੀ ਪੁਲਿਸ ...

ਪੂਰੀ ਖ਼ਬਰ »

ਨੌਜਵਾਨ ਵਲੋਂ ਖੁਦਕੁਸ਼ੀ

ਫਗਵਾੜਾ, 13 ਮਈ (ਵਾਲੀਆ)-ਫਗਵਾੜਾ ਦੇ ਪਿੰਡ ਰਾਮਪੁਰ ਸੁਨੜਾ ਦੇ 22 ਸਾਲਾ ਨੌਜਵਾਨ ਨੇ ਸ਼ੱਕੀ ਹਾਲਤ ਵਿਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ | ਮਿ੍ਤਕ ਦੀ ਪਹਿਚਾਣ ਸੁਰਿੰਦਰ ਕੁਮਾਰ ਪੁੱਤਰ ਜਸਵਿੰਦਰ ਕੁਮਾਰ ਪਿੰਡ ਸੁੰਨੜਾ ਰਾਜਪੂਤਾ ਵਜੋਂ ਹੋਈ | ਪੁਲਿਸ ਨੇ ...

ਪੂਰੀ ਖ਼ਬਰ »

ਕਰਾਇਸਟਕਿੰਗ ਕਾਨਵੈਂਟ ਜੂਨੀਅਰ ਸਕੂਲ ਵਿਖੇ 810 ਬੱਚਿਆਂ ਨੂੰ ਐਮ.ਆਰ. ਦੇ ਟੀਕੇ ਲਗਾਏ

ਕਪੂਰਥਲਾ, 13 ਮਈ (ਸਡਾਨਾ)-ਬੱਚਿਆਂ ਦੀ ਸਿਹਤ ਨੂੰ ਸੁਰੱਖਿਅਤ ਰੱਖਣ ਲਈ ਸੂਬਾ ਸਰਕਾਰ ਤੇ ਸਿਹਤ ਵਿਭਾਗ ਵਲੋਂ ਚਲਾਈ ਜਾ ਰਹੀ ਟੀਕਾਕਰਨ ਮੁਹਿੰਮ ਤਹਿਤ ਕਰਾਈਸਟਕਿੰਗ ਕਾਨਵੈਂਟ ਜੂਨੀਅਰ ਸਕੂਲ ਅਜੀਤ ਨਗਰ ਕਪੂਰਥਲਾ ਵਿਖੇ ਬੱਚਿਆਂ ਨੂੰ ਮੀਜਲ ਤੇ ਰੁਬੈਲਾ ਤੋਂ ਬਚਾਅ ਲਈ ...

ਪੂਰੀ ਖ਼ਬਰ »

ਬਲਾਕ ਫਗਵਾੜਾ ਦੀਆਂ ਪੰਚਾਇਤੀ ਸ਼ਾਮਲਾਟ ਜ਼ਮੀਨਾਂ ਦੀਆਂ ਬੋਲੀਆਂ 14 ਤੋਂ

ਖਲਵਾੜਾ, 13 ਮਈ (ਮਨਦੀਪ ਸਿੰਘ ਸੰਧੂ)-ਬਲਾਕ ਫਗਵਾੜਾ ਦੀਆਂ ਪੰਚਾਇਤੀ ਸ਼ਾਮਲਾਟ ਜ਼ਮੀਨਾਂ ਦੀਆਂ ਬੋਲੀਆਂ 14 ਮਈ ਤੋਂ 23 ਮਈ ਤਕ ਬੀ.ਡੀ.ਪੀ.ਓ. ਫਗਵਾੜਾ ਜਸਬੀਰ ਸਿੰਘ ਮਿਨਹਾਸ ਦੀ ਅਗਵਾਈ ਹੇਠ ਕਰਵਾਈਆਂ ਜਾਣਗੀਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਚਾਇਤ ਸਕੱਤਰ ਮਲਕੀਤ ...

ਪੂਰੀ ਖ਼ਬਰ »

ਹੱਪੋਵਾਲ, ਲਾਦੀਆਂ, ਖਟਕੜ ਕਲਾਂ 'ਚ ਤੂਫ਼ਾਨ ਨਾਲ ਭਾਰੀ ਨੁਕਸਾਨ

ਬੰਗਾ, 13 ਮਈ (ਕਰਮ ਲਧਾਣਾ) -ਤੇਜ਼ ਤੂਫ਼ਾਨ ਨਾਲ ਪਿੰਡ ਲਾਦੀਆਂ ਵਿਖੇ ਕਿਸਾਨ ਆਗੂ ਸਤਨਾਮ ਸਿੰਘ ਲਾਦੀਆਂ ਦੀ ਖੇਤਾਂ ਵਿਚ ਪਾਈ ਵੱਡੀ ਸ਼ੈੱਡ ਦੀਆਂ ਚਾਦਰਾਂ ਕਾਫੀ ਦੂਰ ਤੱਕ ਜਾ ਡਿੱਗੀਆਂ ਜਿਸ ਕਾਰਨ ਉਨ੍ਹਾਂ ਦਾ ਕਾਫੀ ਨੁਕਸਾਨ ਹੋਇਆ | ਇਸੇ ਤਰ੍ਹਾਂ ਬੰਗਾ ਨਵਾਂਸ਼ਹਿਰ ...

ਪੂਰੀ ਖ਼ਬਰ »

ਬੱਸ ਅਤੇ ਟਰਾਲੇ ਦੀ ਟੱਕਰ-ਡਰਾਈਵਰ ਕੰਡਕਟਰ ਸਣੇ 18 ਜ਼ਖ਼ਮੀ

ਬਲਾਚੌਰ, 13 ਮਈ (ਦੀਦਾਰ ਸਿੰਘ ਬਲਾਚੌਰੀਆ)- ਬਲਾਚੌਰ ਹੁਸ਼ਿਆਰਪੁਰ ਕੌਮੀ ਸੜਕ ਨੇੜੇ ਘਮੌਰ ਬਾਈਪਾਸ 'ਤੇ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਡੀਪੂ ਦੀ ਬੱਸ ਤੇ ਟਰਾਲੇ ਵਿਚ ਹੋਈ ਭਿਆਨਕ ਟੱਕਰ ਵਿਚ ਬੱਸ ਡਰਾਈਵਰ-ਕੰਡਕਟਰ ਸਣੇ 18 ਸਵਾਰੀਆਂ ਜ਼ਖਮੀ ਹੋ ਗਈਆਂ | ਥਾਣਾ ਬਲਾਚੌਰ ...

ਪੂਰੀ ਖ਼ਬਰ »

ਰੇਲ ਗੱਡੀ ਅੱਗੇ ਛਾਲ ਮਾਰ ਕੇ ਨੌਜਵਾਨ ਵਲੋਂ ਖੁਦਕੁਸ਼ੀ

ਫਗਵਾੜਾ, 13 ਮਈ (ਅਸ਼ੋਕ ਕੁਮਾਰ ਵਾਲੀਆ)-25 ਸਾਲਾ ਨੌਜਵਾਨ ਵਲੋਂ ਰੇਲਗੱਡੀ ਅੱਗੇ ਛਾਲ ਮਾਰ ਕੇ ਆਤਮ ਹੱਤਿਆ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜੀ. ਆਰ.ਪੀ. ਫਗਵਾੜਾ ਦੇ ਇੰਚਾਰਜ ਗੁਰਭੇਜ ਸਿੰਘ ਨੇ ਦੱਸਿਆ ਕਿ ਮਰਨ ਵਾਲੇ ਨੌਜਵਾਨ ਦੀ ਉਮਰ ...

ਪੂਰੀ ਖ਼ਬਰ »

ਦਰਵੇਸ਼ ਪਿੰਡ ਵਿਖੇ 3.10 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੀ ਉਸਾਰੀ ਦਾ ਮਾਨ ਨੇ ਕਰਵਾਇਆ ਸ਼ੁੱਭ ਆਰੰਭ

ਫਗਵਾੜਾ, 13 ਮਈ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਦੇ ਨਜ਼ਦੀਕੀ ਦਰਵੇਸ਼ ਪਿੰਡ ਵਿਖੇ ਬਾਬਾ ਪੁਰਾਣੇ ਸ਼ਾਹ ਦੀ ਦਰਗਾਹ ਤੱਕ 3.10 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੀ ਉਸਾਰੀ ਦਾ ਕੰਮ ਸਾਬਕਾ ਕੈਬਨਿਟ ਮੰਤਰੀ ਅਤੇ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ...

ਪੂਰੀ ਖ਼ਬਰ »

'ਵੀ ਵਿਨ ਇੰਟਰਨੈਸ਼ਨਲ' ਨੇ ਵੱਖ-ਵੱਖ ਕੋਰਸਾਂ ਸਬੰਧੀ ਕਪੂਰਥਲਾ 'ਚ ਖੋਲਿ੍ਹਆ ਸੈਂਟਰ

ਕਪੂਰਥਲਾ, 13 ਮਈ (ਸਡਾਨਾ)-ਵਿਦਿਆਰਥੀਆਂ ਨੂੰ ਆਪਣੇ ਪੈਰਾਂ 'ਤੇ ਖੜ੍ਹਾ ਕਰਨ ਤੇ ਵੱਖ-ਵੱਖ ਕੋਰਸਾਂ ਦੀ ਸਿਖਲਾਈ ਦੇਣ ਲਈ ਸਥਾਨਕ ਮਾਲ ਰੋਡ 'ਤੇ ਕੋਟਕ ਮਹਿੰਦਰਾ ਬੈਂਕ ਵਾਲੀ ਇਮਾਰਤ ਵਿਚ 'ਵੀ ਵਿਨ ਇੰਟਰਨੈਸ਼ਨਲ ਸੈਂਟਰ' ਖੁਲ ਗਿਆ ਹੈ | ਜੋ ਕਿ ਅੰਤਰਰਾਸ਼ਟਰੀ ਪੱਧਰ ਵਾਲੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਮਜਾਰੀ/ਸਾਹਿਬਾ, 13 ਮਈ (ਨਿਰਮਲਜੀਤ ਸਿੰਘ ਚਾਹਲ)- ਬੀਤੀ ਰਾਤ ਪਿੰਡ ਰੱਕੜਾਂ ਢਾਹਾਂ ਦੇ ਇਕ ਨੌਜਵਾਨ ਦੀ ਪਿੰਡ ਧਮਾਈ ਲਾਗੇ ਸੜਕ ਹਾਦਸੇ ਵਿਚ ਮੌਤ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਨਿਰੋਤਮ ਸਿੰਘ ਦੇਹਲ (26) ਪੁੱਤਰ ਮਾ: ਰਾਮ ਰਤਨ ਦੇਹਲ ਪਿੰਡ ਰੱਕੜਾਂ ...

ਪੂਰੀ ਖ਼ਬਰ »

ਬਲਾਚੌਰ-ਗਹੂੰਣ ਸੜਕ 'ਤੇ ਪੈਂਦੀ ਖੱਡ ਦੇ ਨਾਲ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਬਣੀ ਦਲਦਲ

ਬਲਾਚੌਰ, 13 ਮਈ (ਗੁਰਦੇਵ ਸਿੰਘ ਗਹੰੂਣ)- ਬਲਾਚੌਰ-ਗਹੂੰਣ ਸੜਕ 'ਤੇ ਪੈਂਦੀ ਖੱਡ ਦੇ ਕਾਜ਼-ਵੇਅ ਦੇ ਨਾਲ ਸੀਵਰੇਜ ਦਾ ਪਾਣੀ ਲਗਾਤਾਰ ਆਉਣ ਕਾਰਨ ਅਤੇ ਅੱਗੇ ਇਸ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਜਿੱਥੇ ਕਾਜ਼-ਵੇਅ ਦੇ ਟੁੱਟਣ ਦਾ ਖ਼ਤਰਾ ਬਣਿਆ ਹੋਇਆ ਹੈ, ਉੱਥੇ ਸੜ੍ਹਾਂਦ ...

ਪੂਰੀ ਖ਼ਬਰ »

ਢਾਡੀ ਨਰਿੰਦਰ ਸਿੰਘ ਢਿੱਲੋਂ ਦਾ ਜਥਾ ਆਸਟ੍ਰੇਲੀਆ ਦੌਰੇ 'ਤੇ ਰਵਾਨਾ

ਖਲਵਾੜਾ, 13 ਮਈ (ਮਨਦੀਪ ਸਿੰਘ ਸੰਧੂ)-ਪੰਥ ਪ੍ਰਸਿੱਧ ਢਾਡੀ ਨਰਿੰਦਰ ਸਿੰਘ ਢਿੱਲੋਂ ਦਾ ਢਾਡੀ ਜਥਾ ਤਿੰਨ ਮਹੀਨਿਆਂ ਦੇ ਆਸਟ੍ਰੇਲੀਆ ਦੇ ਦੌਰੇ 'ਤੇ ਰਵਾਨਾ ਹੋ ਗਿਆ ਹੈ | ਇਸ ਮੌਕੇ ਢਾਡੀ ਨਰਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਉਨ੍ਹਾਂ ਨੇ ਆਸਟ੍ਰੇਲੀਆ ਦੇ ਸ਼ਹਿਰ ਸਿਡਨੀ, ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX