ਤਾਜਾ ਖ਼ਬਰਾਂ


ਭਾਰਤ-ਨਿਊਜ਼ੀਲੈਂਡ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ, ਰੋਹਿਤ ਸ਼ਰਮਾ 11 ਦੌੜਾਂ ਬਣਾ ਕੇ ਆਊਟ
. . .  17 minutes ago
ਮੋਦੀ ਨੇ ਲਾਲ ਕਿਲ੍ਹੇ 'ਚ ਬਣੇ 'ਯਾਦ-ਏ-ਜਲਿਆਂ' ਮਿਊਜ਼ੀਅਮ ਦਾ ਕੀਤਾ ਦੌਰਾ
. . .  19 minutes ago
ਨਵੀਂ ਦਿੱਲੀ, 23 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦਿੱਲੀ ਦੇ ਲਾਲ ਕਿਲ੍ਹੇ 'ਚ ਬਣੇ 'ਯਾਦ-ਏ-ਜਲਿਆਂ' ਮਿਊਜ਼ੀਅਮ ਦਾ ਦੌਰਾ ਕੀਤਾ। ਇਹ ਮਿਊਜ਼ੀਅਮ ਜਲਿਆਂਵਾਲਾ ਬਾਗ 'ਤੇ ਬਣਾਇਆ ਗਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ...
ਅਦਾਲਤ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਕਾਰਜਕਾਰਣੀ ਚੋਣਾਂ 'ਤੇ ਲੱਗੀ ਰੋਕ ਹਟਾਈ
. . .  36 minutes ago
ਨਵੀਂ ਦਿੱਲੀ, 23 ਜਨਵਰੀ (ਜਗਤਾਰ ਸਿੰਘ)- ਦਿੱਲੀ ਸਥਿਤ ਤੀਸ ਹਜ਼ਾਰੀ ਅਦਾਲਤ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਕਾਰਜਕਾਰਣੀ ਚੋਣਾਂ 'ਤੇ ਲੱਗੀ ਰੋਕ ਹਟਾ ਦਿੱਤੀ ਹੈ। ਨਾਲ ਹੀ ਅਦਾਲਤ ਨੇ ਕਿਹਾ ਹੈ ਕਿ ਚੋਣਾਂ ਦਿੱਲੀ ਗੁਰਦੁਆਰਾ ਐਕਟ ਮੁਤਾਬਕ...
ਭਾਰਤ-ਨਿਊਜ਼ੀਲੈਂਡ ਮੈਚ : 9 ਓਵਰਾਂ ਤੋਂ ਬਾਅਦ ਭਾਰਤ 41/0
. . .  56 minutes ago
ਲਾਲ ਕਿਲ੍ਹੇ 'ਚ ਮੋਦੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਮਿਊਜ਼ੀਅਮ ਦਾ ਕੀਤਾ ਉਦਘਾਟਨ
. . .  56 minutes ago
ਨਵੀਂ ਦਿੱਲੀ, 23 ਜਨਵਰੀ- ਨੇਤਾਜੀ ਸੁਭਾਸ਼ ਚੰਦਰ ਬੋਸ ਦੀ 122ਵੀਂ ਜਯੰਤੀ ਮੌਕੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ 'ਚ ਬਣੇ ਨੇਤਾਜੀ ਸੁਭਾਸ਼ ਚੰਦਰ ਬੋਸ ਮਿਊਜ਼ੀਅਮ ਦਾ ਉਦਘਾਟਨ ਕਰਕੇ ਇਸ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਇਸ ਮਿਊਜ਼ੀਅਮ 'ਚ...
ਮੋਦੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 23 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਜਯੰਤੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਮੋਦੀ ਨੇ ਟਵਿੱਟਰ 'ਤੇ ਲਿਖਿਆ, ''ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ ਜਯੰਤੀ ਮੌਕੇ ਸ਼ਰਧਾਂਜਲੀ। ਉਹ ਇੱਕ ਅਜਿਹੇ ਯੋਧਾ...
ਭਾਰਤ ਨਿਊਜ਼ੀਲੈਂਡ ਮੈਚ : 5 ਓਵਰਾਂ ਤੋਂ ਬਾਅਦ ਭਾਰਤ 13/0
. . .  about 1 hour ago
ਤੁਰਕੀ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 1 hour ago
ਅੰਕਾਰਾ, 23 ਜਨਵਰੀ- ਤੁਰਕੀ ਦੇ ਤੱਟੀ ਇਲਾਕੇ 'ਚ ਅੱਜ ਤੜਕੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਯੂਰਪੀ ਭੂ-ਮੱਧ ਭੂਚਾਲ ਕੇਂਦਰ (ਈ. ਐੱਮ. ਐੱਸ. ਸੀ.) ਨੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.6 ਮਾਪੀ ਗਈ। ਈ...
ਦਰਦਨਾਕ ਹਾਦਸੇ ਵਿਚ ਧਾਗਾ ਫ਼ੈਕਟਰੀ ਦੀ ਮਹਿਲਾ ਵਰਕਰ ਦੀ ਮੌਤ ਤੇ 20 ਹੋਰ ਜ਼ਖਮੀ
. . .  about 1 hour ago
ਮਾਛੀਵਾੜਾ ਸਾਹਿਬ 23 ਜਨਵਰੀ (ਮਨੋਜ ਕੁਮਾਰ) - ਸਵੇਰੇ ਕਰੀਬ 7.30 ਵਜੇ ਮਾਛੀਵਾੜਾ ਤੋਂ ਕੁਹਾੜਾ ਜਾਂਦੀ ਸੜਕ 'ਤੇ ਵਾਪਰੇ ਹਾਦਸੇ ਵਿਚ 50 ਸਾਲਾਂ ਮਹਿਲਾ ਵਰਕਰ ਰੁਕਮਾ ਦੀ ਮੌਤ ਹੋ ਗਈ ਤੇ ਕਰੀਬ 20 ਹੋਰ ਮਹਿਲਾਂ ਵਰਕਰਜ਼ ਜ਼ਖਮੀ ਹੋ ਗਈਆਂ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਭੱਟੀਆਂ ਲਾਗੇ...
ਭਾਰਤ ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਦੀ ਟੀਮ 157 ਦੌੜਾਂ 'ਤੇ ਆਲ ਆਊਟ
. . .  about 1 hour ago
ਪੰਜਗਰਾਈਂ ਕਲਾਂ 'ਚ ਹੋਏ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ
. . .  1 minute ago
ਪੰਜਗਰਾਈਂ ਕਲਾਂ, 23 ਜਨਵਰੀ (ਸੁਖਮੰਦਰ ਸਿੰਘ ਬਰਾੜ)- ਅੱਜ ਸਵੇਰੇ ਲਗਪਗ 8 ਵਜੇ ਪੰਜਗਰਾਈਂ ਕਲਾਂ ਦੇ ਬੱਸ ਅੱਡੇ 'ਤੇ ਹੋਏ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ । ਜਾਣਕਾਰੀ ਅਨੁਸਾਰ ਸਥਾਨਕ ਵਸਨੀਕ ਡਾ.ਭਰਪੂਰ ਸਿੰਘ ਪੁੱਤਰ ਮੋਹਨ ਸਿੰਘ ਬੱਸ ਅੱਡੇ 'ਤੇ ਕਿਸੇ ਨੂੰ ਛੱਡ ਕੇ ਮੋਟਰਸਾਈਕਲ...
ਭਾਰਤ ਨਿਊਜ਼ੀਲੈਂਡ ਪਹਿਲਾ ਇਕ ਦਿਨਾਂ ਮੈਚ : ਨਿਊਜ਼ੀਲੈਂਡ ਦੇ 6 ਖਿਡਾਰੀ ਆਊਟ
. . .  about 2 hours ago
ਪੰਜਾਬ ਸਰਕਾਰ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੇਲਿਆਂ ਵਿਚ ਜ਼ਲੀਲ ਕਰ ਰਹੀ ਹੈ - ਚੀਮਾ
. . .  about 2 hours ago
ਸੰਗਰੂਰ, 23 ਜਨਵਰੀ (ਧੀਰਜ ਪਸ਼ੌਰੀਆ) - ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ 'ਤੇ ਰੁਜ਼ਗਾਰ ਮੇਲਿਆਂ ਵਿਚ ਬੇਰੁਜ਼ਗਾਰ ਨੌਜਵਾਨਾਂ ਨੂੰ ਜ਼ਲੀਲ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਇਨ੍ਹਾਂ ਮੇਲਿਆਂ ਵਿਚ ਫ਼ੈਕਟਰੀ ਵਾਲਿਆਂ ਨੂੰ ਬੁਲਾ ਕੇ ਉੱਚ ਯੋਗਤਾ...
ਭਾਰਤ ਨਿਊਜ਼ੀਲੈਂਡ ਪਹਿਲਾ ਵਨਡੇ : ਨਿਊਜ਼ੀਲੈਂਡ 27 ਓਵਰਾਂ ਮਗਰੋਂ 122/5 'ਤੇ
. . .  about 2 hours ago
ਅੱਜ ਦਾ ਵਿਚਾਰ
. . .  about 2 hours ago
ਬਿਜਲੀ ਠੀਕ ਕਰ ਰਹੇ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ
. . .  1 day ago
ਕਾਂਗਰਸ ਲੋਕ ਸਭਾ ਚੋਣਾ ਵਿਚ ਪੰਜਾਬ ਅੰਦਰ ਕਿਸੇ ਵੀ ਪਾਰਟੀ ਨਾਲ ਗੱਠਜੋੜ ਨਹੀ ਕਰੇਗੀ - ਭੱਠਲ
. . .  1 day ago
ਕਸਬਾ ਸੰਦੌੜ ਵਿਚ ਭਾਰੀ ਗੜੇਮਾਰੀ, ਸੜਕਾਂ 'ਤੇ ਵਿਛੀ ਚਿੱਟੀ ਚਾਦਰ
. . .  1 day ago
ਰਾਜਨਾਥ ਸਿੰਘ ਨੂੰ ਕਾਂਗਰਸੀਆਂ ਨੇ ਦਿਖਾਈਆਂ ਕਾਲੀਆਂ ਝੰਡੀਆਂ
. . .  1 day ago
ਨਿੱਜੀ ਤੌਰ 'ਤੇ ਪ੍ਰੈੱਸ ਵਾਰਤਾ 'ਚ ਸੀ ਸ਼ਾਮਲ - ਕਪਿਲ ਸਿੱਬਲ ਨੇ ਭਾਜਪਾ ਦੇ ਦੋਸ਼ਾਂ ਦਾ ਦਿੱਤਾ ਜਵਾਬ
. . .  1 day ago
ਨਵਾਂ ਸ਼ਹਿਰ ਨੇੜੇ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ
. . .  1 day ago
ਸਿੱਧਗੰਗਾ ਮਠ ਦੇ ਮੁਖੀ ਸ਼ਿਵਕੁਮਾਰ ਸਵਾਮੀ ਦਾ ਹੋਇਆ ਅੰਤਿਮ ਸਸਕਾਰ
. . .  1 day ago
ਬਾਹੂਬਲੀ ਵਿਧਾਇਕ ਮੁਖਤਾਰ ਅੰਸਾਰੀ ਨੂੰ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਕਰਤਾਰਪੁਰ ਲਾਂਘੇ 'ਤੇ ਰਾਜਨਾਥ ਨੇ ਦਿੱਤਾ ਅਹਿਮ ਬਿਆਨ
. . .  1 day ago
ਵਰੁਨ ਧਵਨ ਅਤੇ ਰੈਮੋ ਡਿਸੂਜਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ
. . .  1 day ago
ਮੀਂਹ ਪੈਣ ਕਾਰਣ ਮੌਜੂਦਾ ਪੰਚ ਦੇ ਕਮਰਿਆਂ ਦੀਆਂ ਡਿੱਗੀਆਂ ਛੱਤਾਂ, ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਰਾਜਨਾਥ ਸਿੰਘ ਨੇ ਅਟਾਰੀ ਸਰਹੱਦ ਵਿਖੇ ਬਣੀ ਦਰਸ਼ਕ ਗੈਲਰੀ ਦਾ ਕੀਤਾ ਉਦਘਾਟਨ
. . .  1 day ago
ਬਾਰਡਰ ਮੈਨੇਜਮੈਂਟ ਦੀ ਸਕੱਤਰ ਵੱਲੋਂ ਆਏ ਨੇਤਾਵਾਂ ਦਾ ਕੀਤਾ ਗਿਆ ਧੰਨਵਾਦ
. . .  1 day ago
ਭਾਰਤ ਅਤੇ ਹੋਰ ਦੇਸ਼ਾਂ ਦੇ ਕਰੂ ਮੈਂਬਰਾਂ ਨੂੰ ਲਿਜਾ ਰਹੇ ਜਹਾਜ਼ਾਂ ਨੂੰ ਲੱਗੀ ਅੱਗ, 14 ਦੀ ਮੌਤ
. . .  1 day ago
ਖ਼ਤਰਨਾਕ ਅਤੇ ਚੁਨੌਤੀ ਪੂਰਵਕ ਹੁੰਦਾ ਹੈ ਬੀ.ਐਸ.ਐਫ. ਦੇ ਜਵਾਨਾਂ ਦਾ ਕੰਮ - ਰਾਜਨਾਥ ਸਿੰਘ
. . .  1 day ago
ਰਾਜਨਾਥ ਸਿੰਘ ਨੇ ਬੀ.ਐਸ.ਐਫ. ਦੇ ਜਵਾਨਾਂ ਦੇ ਰਿਹਾਇਸ਼ੀ ਬਲਾਕ ਦਾ ਰੱਖਿਆ ਨੀਂਹ ਪੱਥਰ
. . .  1 day ago
ਅਟਾਰੀ ਪਹੁੰਚੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  1 day ago
ਅੰਮ੍ਰਿਤਸਰ ਪਹੁੰਚੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  1 day ago
ਦਲ ਖ਼ਾਲਸਾ ਵਲੋਂ ਗਣਤੰਤਰ ਦਿਵਸ ਦੇ ਬਾਈਕਾਟ ਦਾ ਐਲਾਨ
. . .  1 day ago
ਪੰਜਾਬ 'ਚ ਬਾਬਿਆਂ ਦੀ ਸੁਰੱਖਿਆ ਦੇ ਰੀਵਿਊ ਦਾ ਹੁਕਮ
. . .  1 day ago
ਸਬਰੀਮਾਲਾ ਵਿਵਾਦ : ਫ਼ੈਸਲੇ ਵਿਰੁੱਧ ਪੁਨਰ ਵਿਚਾਰ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਜਲਦ ਸੁਣਵਾਈ ਕਰਨ ਤੋਂ ਇਨਕਾਰ
. . .  1 day ago
ਸ੍ਰੀ ਦਰਬਾਰ ਸਾਹਿਬ ਦੇ ਨੇੜੇ ਨਜਾਇਜ਼ ਬਣੇ ਹੋਟਲਾਂ ਨੂੰ ਸੀਲ ਕਰਨ ਦੀ ਕਾਰਵਾਈ ਸ਼ੁਰੂ
. . .  1 day ago
ਟਾਇਰ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ
. . .  1 day ago
ਮਾਲਦਾ ਪਹੁੰਚੇ ਅਮਿਤ ਸ਼ਾਹ
. . .  1 day ago
ਭਾਰੀ ਬਾਰਸ਼ ਕਾਰਨ ਅਹਿਮਦਗੜ੍ਹ ਦੇ ਕਈ ਇਲਾਕਿਆਂ 'ਚ ਇਕੱਠਾ ਹੋਇਆ ਪਾਣੀ
. . .  1 day ago
ਭਾਰੀ ਮੀਂਹ ਅਤੇ ਬਰਫ਼ਬਾਰੀ ਦੇ ਚੱਲਦਿਆਂ ਜੰਮੂ-ਸ੍ਰੀਨਗਰ ਕੌਮੀ ਰਾਜਮਾਰਗ ਦੂਜੇ ਦਿਨ ਵੀ ਬੰਦ
. . .  1 day ago
ਟਰੱਕ ਪਲਟਣ ਕਾਰਨ 8 ਮੌਤਾਂ, 25 ਜ਼ਖਮੀ
. . .  1 day ago
ਸਾਬਕਾ ਵਿਧਾਇਕ ਨਿਰਮਲ ਨਿੰਮਾਂ ਨੇ ਹਲਕਾ ਭਦੌੜ ਦੇ ਇੰਚਾਰਜ ਵਜੋ ਸੰਭਾਲੀ ਕਮਾਨ
. . .  1 day ago
ਤਰਨਤਾਰਨ ਪਹੁੰਚੇ ਸੁਖਬੀਰ ਬਾਦਲ
. . .  1 day ago
ਨਕਲੀ ਨੋਟਾਂ ਨੂੰ ਠੱਲ੍ਹ ਪਾਉਣ ਲਈ ਯੂਰਪੀਅਨ ਸੈਂਟਰਲ ਬੈਂਕ ਦਾ ਵੱਡਾ ਫ਼ੈਸਲਾ, ਬੰਦ ਹੋਵੇਗੀ 500 ਯੂਰੋ ਦੇ ਨੋਟਾਂ ਦੀ ਛਪਾਈ
. . .  1 day ago
ਐੱਮ. ਜੇ. ਅਕਬਰ ਦੇ ਮਾਣਹਾਨੀ ਮਾਮਲੇ 'ਚ ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  1 day ago
ਵਰਕਰ ਰੈਲੀ ਕਰਨ ਲਈ ਖਡੂਰ ਸਾਹਿਬ ਪਹੁੰਚੇ ਸੁਖਬੀਰ ਬਾਦਲ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 15ਵੇਂ ਪ੍ਰਵਾਸੀ ਭਾਰਤੀ ਦਿਵਸ ਸੰਮੇਲਨ ਦਾ ਕੀਤਾ ਉਦਘਾਟਨ
. . .  1 day ago
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਜਾਰੀ
. . .  about 1 hour ago
ਅਮਰੀਕੀ 'ਚ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਦੋ ਮੌਤਾਂ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਜੇਠ ਸੰਮਤ 550
ਿਵਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਰੂਪਨਗਰ

ਲੋਦੀਮਾਜਰਾ ਸਕੂਲ ਨੇੜੇ ਖੁੱਲ੍ਹੇ ਸ਼ਰਾਬ ਦੇ ਠੇਕੇ ਵਿਰੁੱਧ ਇਲਾਕਾ ਵਾਸੀਆਂ ਦਾ ਧਰਨਾ

ਰੂਪਨਗਰ/ਘਨੌਲੀ, 15 ਮਈ (ਸਤਨਾਮ ਸਿੰਘ ਸੱਤੀ, ਜਸਵੀਰ ਸਿੰਘ ਸੈਣੀ)-ਸਫ਼ਰ-ਏ-ਸ਼ਹਾਦਤ ਮਾਰਗ 'ਤੇ ਪਿੰਡ ਲੋਦੀਮਾਜਰਾ ਦੇ ਹਾਈ ਸਕੂਲ ਨੇੜੇ ਆਲਮਪੁਰ ਦੀ ਜ਼ਮੀਨ ਵਿਚ ਖੁੱਲ੍ਹੇ ਸ਼ਰਾਬ ਦੇ ਠੇਕੇ ਨੂੰ ਚੁਕਾਉਣ ਲਈ ਅੱਜ ਇਲਾਕਾ ਵਾਸੀਆਂ ਨੇ ਜ਼ੋਰਦਾਰ ਸੰਘਰਸ਼ ਆਰੰਭ ਦਿੱਤਾ | ਇਲਾਕਾ ਵਾਸੀ ਡਿਪਟੀ ਕਮਿਸ਼ਨਰ ਸਮੇਤ ਆਬਕਾਰੀ ਵਿਭਾਗ ਨੂੰ ਕਰੀਬ ਡੇਢ-ਦੋ ਸਾਲ ਤੋਂ ਇਥੇ ਖੁੱਲੇ ਠੇਕੇ ਨੂੰ ਚੁਕਾਉਣ ਲਈ ਗੁਹਾਰਾਂ ਲਾ ਕੇ ਥੱਕ ਚੁੱਕੇ ਹਨ ਅਤੇ ਮਤੇ ਪਾ ਕੇ ਵੀ ਦਿੱਤੇ ਗਏ ਸਨ ਪਰ ਪ੍ਰਸ਼ਾਸਨ ਅਤੇ ਵਿਭਾਗ ਦੇ ਕੰਨੀਂ ਜੂੰ ਨਹੀਂ ਸਰਕੀ | ਪੰਜਾਬ ਵਿਚ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਸਹੁੰ ਚੁੱਕਣ ਵਾਲੇ ਕੈਪਟਨ ਸਾਹਿਬ ਦੇ ਦਰਬਾਰ ਵਿਚ ਇਸ ਇਲਾਕੇ ਦੀ ਠੇਕਾ ਚੁੱਕਣ ਦੀ ਮੰਗ ਪੁੱਜੀ ਜਾਂ ਨਹੀਂ ਇਹ ਤਾਂ ਪ੍ਰਸ਼ਾਸਨ ਨੂੰ ਹੀ ਪਤਾ ਹੋਵੇਗਾ ਪਰ ਜਦੋਂ ਇਲਾਕਾ ਵਾਸੀ ਵਾਰ-ਵਾਰ ਇਹ ਮੰਗ ਕਰ ਚੁੱਕੇ ਹਨ ਕਿ ਇਸ ਠੇਕੇ ਕਾਰਨ ਇਲਾਕੇ ਦੀਆਂ ਧੀਆਂ-ਭੈਣਾਂ ਦਾ ਲੰਘਣਾ ਦੁੱਭਰ ਹੈ, ਸਕੂਲ ਦੇ ਮੁੱਛ-ਫੁੱਟ ਗੱਭਰੂਆਂ ਨੂੰ ਸ਼ਰਾਬ ਖ਼ਰੀਦਦੇ ਅਤੇ ਪੀਂਦੇ ਵਡੇਰਿਆਂ ਨੂੰ ਰੋਜ਼ਾਨਾ ਦੇਖ ਕੇ ਸ਼ਰਾਬ ਦੀ ਲਲਕ ਲੱਗਦੀ ਜਾ ਰਹੀ ਹੈ, ਸ਼ਰਾਬ ਨਾਲ ਕਈ ਘਰਾਂ ਦਾ ਉਜਾੜਾ ਹੋ ਚੁੱਕਾ ਹੈ ਅਤੇ ਸਭ ਤੋਂ ਵੱਡੀ ਗੱਲ ਸਰਸਾ ਨਦੀ ਤੋਂ ਵਿਛੜੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦੋ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿਚ ਬਣਿਆ ਗੁਰਦੁਆਰਾ 'ਛੰਨ ਕੁੰਮਾਂ ਮਾਸ਼ਕੀ' ਮਹਿਜ਼ 3 ਕੁ ਕਿੱਲੋਮੀਟਰ ਦੀ ਦੂਰੀ 'ਤੇ ਸਥਿਤ ਹੈ, ਜਿਥੇ ਪੁੱਜਣ ਲਈ ਬਣੇ ਇਸ ਮਾਰਗ ਦਾ ਨਾਂਅ ਵੀ ਅਕਾਲੀ ਸਰਕਾਰ ਨੇ 'ਸਫ਼ਰ-ਏ-ਸ਼ਹਾਦਤ' ਰੱਖਿਆ ਸੀ ਪਰ ਮੌਜੂਦਾ ਸਰਕਾਰ ਨੇ ਸਭ ਕੁਝ ਦਰ ਕਿਨਾਰੇ ਕਰ ਦਿੱਤਾ, ਜਿਸ ਦੇ ਵਿਰੋਧ ਵਿਚ ਇਲਾਕਾ ਵਾਸੀਆਂ ਅਤੇ ਔਰਤਾਂ ਵਲੋਂ ਠੇਕੇ 'ਤੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਵਿਧਾਇਕ ਅਮਰਜੀਤ ਸਿੰਘ ਸੰਦੋਆ, ਪਰਮਿੰਦਰ ਸਿੰਘ ਬਾਲਾ, ਸੰਘਰਸ਼ ਕਮੇਟੀ ਦੇ ਪ੍ਰਧਾਨ ਨਿਰਮਲ ਸਿੰਘ ਲੋਦੀਮਜਾਰਾ, ਰਜਿੰਦਰ ਸਿੰਘ ਰਾਜੂ, ਮਾਸਟਰ ਜਗਤਾਰ ਸਿੰਘ, ਹਰਮੀਤ ਸਿੰਘ, ਪਰਮਜੀਤ ਕੌਰ, ਸਰਪੰਚ ਪ੍ਰੇਮ ਸਿੰਘ ਨੇ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਸ਼ਰਾਬ ਦੇ ਠੇਕੇ ਕਾਰਨ ਨੌਜਵਾਨ ਤੇ ਇਲਾਕੇ ਦੇ ਵਸਨੀਕ ਕੁਰਾਹੇ ਪੈ ਰਹੇ ਹਨ | ਉਨ੍ਹਾਂ ਕਿਹਾ ਕਿ 20 ਮਈ ਨੂੰ ਸਵੇਰੇ 8 ਵਜੇ ਹੋਣ ਵਾਲੀ ਦੋ ਦਰਜਨਾਂ ਪਿੰਡਾਂ ਦੇ ਵਸਨੀਕਾਂ ਦੀ ਮੀਟਿੰਗ ਤੋਂ ਬਾਅਦ ਅਗਲਾ ਫ਼ੈਸਲਾ ਲਿਆ ਜਾਵੇਗਾ ਜੇ ਕੋਈ ਅਣਸੁਖਾਵੀਂ ਘਟਨਾ ਹੋਈ ਤਾਂ ਇਸ ਦਾ ਜ਼ਿੰਮੇਵਾਰ ਪ੍ਰਸ਼ਾਸਨ ਤੇ ਸਰਕਾਰ ਹੋਵੇਗੀ |

ਜ਼ਿਲ੍ਹੇ 'ਚ ਪਿਛਲੇ 14 ਦਿਨਾਂ ਦੌਰਾਨ 94979 ਬੱਚਿਆਂ ਨੂੰ ਮੀਜ਼ਲ ਰੂਬੇਲਾ ਦਾ ਟੀਕਾ ਲਗਾਇਆ- ਸਿਵਲ ਸਰਜਨ

ਰੂਪਨਗਰ, 15 ਮਈ (ਮਨਜਿੰਦਰ ਸਿੰਘ ਚੱਕਲ)-ਸਿਵਲ ਸਰਜਨ ਰੂਪਨਗਰ ਡਾ: ਹਰਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ 1 ਮਈ ਤੋਂ ਜ਼ਿਲੇ੍ਹ ਅੰਦਰ ਚੱਲ ਰਹੀ ਮੀਜ਼ਲ-ਰੂਬੇਲਾ ਟੀਕਾਕਰਨ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਇਹ ਪ੍ਰਗਟਾਵਾ ਕਰਦਿਆਂ ਸਿਵਲ ਸਰਜਨ ਡਾ: ...

ਪੂਰੀ ਖ਼ਬਰ »

ਜਟਵਾਹੜ ਵਿਖੇ ਜਾਗਰਣ 18 ਨੂੰ

ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ)-ਬਾਬਾ ਸਰਵਣ ਦਾਸ ਅਤੇ ਬਾਬਾ ਭਗਵਾਨ ਦਾਸ ਨੰਦਪੁਰ ਕੇਸ਼ੋ ਵਾਲਿਆਂ ਦੇ ਸਹਿਯੋਗ ਨਾਲ ਸ੍ਰੀ ਨੈਣਾ ਦੇਵੀ ਮੰਦਰ ਜਟਵਾਹੜ ਵਿਖੇ 17ਵਾਂ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਪਿ੍ਥੀ ਚੰਦ, ਦੁਰਗਾ ਦਾਸ, ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਇਕੱਤਰਤਾ

ਮੋਰਿੰਡਾ, 15 ਮਈ (ਕੰਗ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਇਕੱਤਰਤਾ ਮੀਤ ਪ੍ਰਧਾਨ ਪੰਜਾਬ ਮੇਹਰ ਸਿੰਘ ਥੇੜੀ ਦੀ ਪ੍ਰਧਾਨਗੀ ਹੇਠ ਮੋਰਿੰਡਾ ਵਿਖੇ ਹੋਈ | ਇਸ ਮੌਕੇ ਯੂਨੀਅਨ ਆਗੂਆਂ ਨੇ ਕਿਹਾ ਕਿ ਸ਼ੂਗਰ ਮਿੱਲ ਮੋਰਿੰਡਾ ਵਲੋਂ ਕਿਸਾਨਾਂ ਦੀ ਗੰਨੇ ਦੀ ਅਦਾਇਗੀ ਦੇਣ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਨੇ ਸੀ. ਈ. ਟੀ. ਪ੍ਰੀਖਿਆ ਦੇ ਨਤੀਜੇ ਐਲਾਨੇ

ਚੰਡੀਗੜ੍ਹ, 15 ਮਈ (ਮਨਜੋਤ ਸਿੰਘ ਜੋਤ )- ਪੰਜਾਬ ਯੂਨੀਵਰਸਿਟੀ ਵਲੋਂ ਅੰਡਰ ਗਰੈਜੂਏਟ ਕੋਰਸਾਂ ਵਿਚ ਦਾਖ਼ਲੇ ਵਾਸਤੇ ਲਈ ਪ੍ਰੀਖਿਆ ਕੋਮਨ ਐਾਟਰੈਂਸ ਟੈੱਸਟ (ਸੀ.ਈ.ਟੀ.) ਦੇ ਨਤੀਜੇ ਐਲਾਨ ਦਿੱਤੇ ਗਏ ਹਨ | ਬੀ.ਫਾਰਮੇਸੀ ਤੇ ਬੀ.ਐਸ.ਸੀ (ਆਨਰਜ਼) ਕੋਰਸਾਂ ਵਿਚ ਦਾਖ਼ਲੇ ਲਈ ...

ਪੂਰੀ ਖ਼ਬਰ »

ਬੀ. ਬੀ. ਐਮ. ਬੀ. ਡੇਲੀਵੇਜ਼ ਯੂਨੀਅਨ ਦੀਆਂ ਮੰਗਾਂ ਸਬੰਧੀ ਮੀਟਿੰਗ

ਨੰਗਲ, 15 ਮਈ (ਪ੍ਰੀਤਮ ਸਿੰਘ ਬਰਾਰੀ)-ਬੀ. ਬੀ. ਐਮ. ਬੀ. ਡੇਲੀਵੇਜ਼ ਯੂਨੀਅਨ ਦੇ ਆਗੂਆਂ ਦੀ ਇਕ ਮੀਟਿੰਗ ਅੱਜ ਯੂਨੀਅਨ ਪ੍ਰਧਾਨ ਰਾਮ ਦੀ ਅਗਵਾਈ ਹੇਠ ਹੋਈ | ਯੂਨੀਅਨ ਦੇ ਆਗੂਆਂ ਰਾਮ ਹਰਖ, ਨੀਰਜ ਕੁਮਾਰ ਅਤੇ ਜੈ ਪ੍ਰਕਾਸ਼ ਆਦਿ ਨੇ ਵਿਭਾਗੀ ਮੈਨੇਜਮੈਂਟ ਤੋਂ ਮੰਗ ਕੀਤੀ ਕਿ ...

ਪੂਰੀ ਖ਼ਬਰ »

ਕਣਕ ਦੀ ਨਾੜ ਨੂੰ ਅੱਗ ਨਾ ਲਗਾਉਣ ਦਾ ਫੁਰਮਾਣ ਸਿਰਫ਼ ਕਾਗ਼ਜ਼ਾਂ ਤੱਕ ਹੀ ਸੀਮਤ

ਪੁਰਖਾਲੀ, 15 ਮਈ (ਬੰਟੀ)-ਕਣਕ ਦੀ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਸਰਕਾਰ ਵਲੋਂ ਜਾਰੀ ਕੀਤੇ ਫੁਰਮਾਣ ਬੱਸ ਕਾਗ਼ਜ਼ਾਂ ਤੱਕ ਹੀ ਸੀਮਤ ਹੋ ਕੇ ਰਹਿ ਗਏ, ਜਦ ਕਿ ਖੇਤਾਂ 'ਚ ਕਣਕ ਦੀ ਨਾੜ ਨੂੰ ਬੇਝਿਜਕ ਸ਼ਰੇਆਮ ਦਿਨ-ਰਾਤ ਅੱਗ ਲਗਾਈ ਜਾ ਰਹੀ ਹੈ ਜਿਸ ਨਾਲ ਨਾੜ ਦੀ ਅੱਗ ਦਾ ...

ਪੂਰੀ ਖ਼ਬਰ »

ਮਾਈਨਿੰਗ ਸਬੰਧੀ ਹੁਕਮ ਤੇ ਦੋ ਪਹੀਆਂ ਵਾਹਨਾਂ 'ਤੇ ਮੂੰਹ ਢੱਕ ਕੇ ਚਲਾਉਣ 'ਤੇ ਪਾਬੰਦੀ

ਰੂਪਨਗਰ, 15 ਮਈ (ਮਨਜਿੰਦਰ ਸਿੰਘ ਚੱਕਲ)-ਮਾਈਨਿੰਗ ਮਟੀਰੀਅਲ ਦੀ ਕੀਤੀ ਜਾ ਰਹੀ ਚੋਰੀ ਨੂੰ ਮੁਕੰਮਲ ਤੌਰ 'ਤੇ ਬੰਦ ਕਰਨ ਲਈ ਸ੍ਰੀਮਤੀ ਗੁਰਨੀਤ ਤੇਜ ਜ਼ਿਲ੍ਹਾ ਮੈਜਿਸਟਰੇਟ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਜ਼ਿਲ੍ਹਾ ਰੂਪਨਗਰ ਵਿਚ ਮਾਈਨਿੰਗ ...

ਪੂਰੀ ਖ਼ਬਰ »

ਦੁਰਦਸ਼ਾ ਹੰਢਾਅ ਰਹੇ ਨੇ ਨੰਗਲ ਦੇ ਪਾਰਕ

ਨੰਗਲ, 15 ਮਈ (ਗੁਰਪ੍ਰੀਤ ਗਰੇਵਾਲ)-ਨੰਗਲ ਦੇ ਵੱਖ-ਵੱਖ ਪਾਰਕ ਦੁਰਦਸ਼ਾ ਹੰਢਾਅ ਰਹੇ ਹਨ ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਨੰਗਲ ਨਗਰ ਕੌਾਸਲ ਦੀ ਹਮੇਸ਼ਾ ਹੀ ਨੰਬਰ ਇਕ ਰਹੀ ਮਧੂਵਨ ਪਾਰਕ ਦਾ ਬੁਰਾ ਹਾਲ ਹੈ | ਵਾਸ਼ਰੂਮ ਨਰਕ ਬਣ ...

ਪੂਰੀ ਖ਼ਬਰ »

ਸ਼ਿਵਾਲਿਕ ਹਿਲਜ਼ ਸਕੂਲ ਦਾ ਨਤੀਜਾ ਸ਼ਾਨਦਾਰ

ਕਾਹਨਪੁਰ ਖੂਹੀ, 15 ਮਈ (ਗੁਰਬੀਰ ਸਿੰਘ ਵਾਲੀਆ)-ਦਸਵੀਂ ਜਮਾਤ ਦੇ ਨਤੀਜਿਆਂ ਵਿਚ ਸ਼ਿਵਾਲਿਕ ਹਿਲਜ ਪਬਲਿਕ ਸਕੂਲ ਖੇੜਾ ਕਲਮੋਟ ਦੇ ਵਿਦਿਆਰਥੀ ਆਯੂਸ਼ ਰਿਆਤ ਨੇ 87 ਫ਼ੀਸਦੀ ਅੰਕ ਲੈ ਕੇ ਪਹਿਲਾ, ਰੋਹਿਤ ਸਿੰਘ 81 ਫ਼ੀਸਦੀ ਅਤੇ ਰੋਹਿਤ ਰਾਣਾ ਨੇ 79 ਫ਼ੀਸਦੀ ਅੰਕ ਪ੍ਰਾਪਤ ...

ਪੂਰੀ ਖ਼ਬਰ »

ਸੀਨੀਅਰ ਮੈਡੀਕਲ ਅਫ਼ਸਰ ਨੇ ਮੀਜ਼ਲ ਰੂਬੇਲਾ ਮੁਹਿੰਮ ਦਾ ਜਾਇਜ਼ਾ ਲਿਆ

ਸ੍ਰੀ ਚਮਕੌਰ ਸਾਹਿਬ, 15 ਮਈ (ਜਗਮੋਹਣ ਸਿੰਘ ਨਾਰੰਗ)-ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਡਾ. ਅਸ਼ੋਕ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਬਲਾਕ ਚਮਕੌਰ ਸਾਹਿਬ ਵਿਚ ਚੱਲ ਰਹੀ ਮੀਜ਼ਲ ਰੂਬੇਲਾ ਮੁਹਿੰਮ ਦਾ ਜਾਇਜ਼ਾ ਡਾ. ਵਿਕਰਮ ਐਸ.ਐਮ.ਓ. ਵਿਸ਼ਵ ਸਿਹਤ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਫਾਸਟ ਸੰਸਥਾ ਦੀ ਇਕੱਤਰਤਾ

ਘਨੌਲੀ, 15 ਮਈ (ਜਸਵੀਰ ਸਿੰਘ ਸੈਣੀ)-ਮਨੁੱਖੀ ਅਧਿਕਾਰ ਫਾਸਟ ਸੰਸਥਾ ਵਲੋਂ ਘਨੌਲੀ ਵਿਖੇ ਮੀਟਿੰਗ ਕੀਤੀ ਗਈ | ਸੰਸਥਾ ਦੀ ਇਸਤਰੀ ਵਿੰਗ ਰੂਪਨਗਰ ਦੀ ਪ੍ਰਧਾਨ ਕੁਲਵਿੰਦਰ ਕੌਰ ਘਨੌਲੀ ਦੀ ਦੇਖ-ਰੇਖ ਅਧੀਨ ਹੋਈ ਇਸ ਮੀਟਿੰਗ ਦੌਰਾਨ ਸੰਸਥਾ ਦੇ ਸੂਬਾ ਪ੍ਰਧਾਨ ਤਰਸੇਮ ਸਿੰਘ ...

ਪੂਰੀ ਖ਼ਬਰ »

'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਅਧੀਨ ਪ੍ਰੀ-ਪ੍ਰਾਇਮਰੀ ਦੀ ਦੂਜੇ ਬੈਚ ਦੀ ਸਿਖਲਾਈ ਸ਼ੁਰੂ

ਸ੍ਰੀ ਚਮਕੌਰ ਸਾਹਿਬ, 15 ਮਈ (ਜਗਮੋਹਣ ਸਿੰਘ ਨਾਰੰਗ)-ਸਰਕਾਰੀ ਸਕੂਲਾਂ ਵਿਚ ਸਿੱਖਿਆ ਦੇ ਗੁਣਾਤਮਿਕ ਸੁਧਾਰ ਨੂੰ ਲੈ ਕੇ ਸ਼ੁਰੂ ਹੋਏ ਪ੍ਰਾਜੈਕਟ 'ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ' ਅਧੀਨ ਪ੍ਰੀ-ਪ੍ਰਾਇਮਰੀ ਨੂੰ ਪੜ੍ਹਾਉਣ ਵਾਲੇ ਅਧਿਆਪਕਾਂ ਅਤੇ ਸਕੂਲ ਦੇ ਮੁਖੀਆਂ ਦੀ ...

ਪੂਰੀ ਖ਼ਬਰ »

ਢੇਰਾਂ ਨੂੰ ਲੱਗੀ ਅੱਗ ਕਾਰਨ ਵਿਦਿਆਰਥੀ ਤੇ ਰਾਹਗੀਰ ਹੋਏ ਪ੍ਰੇਸ਼ਾਨ

ਪੁਰਖਾਲੀ, 15 ਮਈ (ਬੰਟੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੇੜੇ ਰੂੜੀ ਦੇ ਢੇਰਾਂ ਨੂੰ ਲੱਗੀ ਅੱਗ ਕਾਰਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਰਖਾਲੀ ਦੇ ਵਿਦਿਆਰਥੀਆਂ ਨੂੰ ਸਾਰਾ ਦਿਨ ਗਰਮੀ ਦਾ ਸੰਤਾਪ ਝੱਲਣਾ ਪਿਆ | ਇਸ ਅੱਗ ਕਾਰਨ ਜਿੱਥੇ ਵਿਦਿਆਰਥੀ ਪ੍ਰੇਸ਼ਾਨ ...

ਪੂਰੀ ਖ਼ਬਰ »

ਸਰਕਾਰੀ ਸਕੂਲ ਨੂੰ ਪੱਖੇ ਭੇਟ

ਸ੍ਰੀ ਅਨੰਦਪੁਰ ਸਾਹਿਬ, 15 ਮਈ (ਕਰਨੈਲ ਸਿੰਘ, ਜੇ. ਐਸ. ਨਿੱਕਵਾਲ)-ਪਿੰਡ ਮਟੌਰ ਦੇ ਨੰਬਰਦਾਰ ਸਵ: ਕਰਮ ਸਿੰਘ ਦੇ ਸਪੁੱਤਰ ਕੁਲਦੀਪ ਸਿੰਘ ਵਲੋਂ ਆਪਣੇ ਪਿਤਾ ਦੀ ਯਾਦ 'ਚ ਅੱਜ ਸ਼ਹੀਦ ਸਿਪਾਹੀ ਪਰਗਨ ਸਿੰਘ ਸਰਕਾਰੀ ਹਾਈ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮਟੌਰ ਸ੍ਰੀ ...

ਪੂਰੀ ਖ਼ਬਰ »

ਅਬਿਆਣਾ ਵਿਖੇ ਮੁਫ਼ਤ ਕੈਂਸਰ ਜਾਂਚ ਕੈਂਪ ਲਗਾਉਣ ਦਾ ਫ਼ੈਸਲਾ

ਨੂਰਪੁਰ ਬੇਦੀ, 15 ਮਈ (ਰਾਜੇਸ਼ ਚੌਧਰੀ)-ਅਬਿਆਣਾ ਵਿਖੇ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਨੂਰਪੁਰ ਬੇਦੀ ਤੇ ਨਗਰ ਨਿਵਾਸੀਆਂ ਦੀ ਇਕ ਮੀਟਿੰਗ ਹੋਈ | ਇਸ ਦੌਰਾਨ ਰਾਮ ਸਿੰਘ ਤੇ ਪਰਮਜੀਤ ਸਿੰਘ ਨੇ ਦੱਸਿਆ ਕਿ ਕੈਂਸਰ ਦੀ ਨਾਮੁਰਾਦ ਬਿਮਾਰੀ ਨੇ ਪੰਜਾਬ ਨੂੰ ਆਪਣੀ ...

ਪੂਰੀ ਖ਼ਬਰ »

ਮਾਊਾਟ ਕਾਰਮਲ ਸਕੂਲ ਜਿੰਦਵੜੀ ਦਾ ਨਤੀਜਾ ਸ਼ਾਨਦਾਰ ਰਿਹਾ

ਢੇਰ, 15 ਮਈ (ਸ਼ਿਵ ਕੁਮਾਰ ਕਾਲੀਆ)-ਮਾਊਾਟ ਕਾਰਮਲ ਸਕੂਲ ਜਿੰਦਵੜੀ ਦਾ ਦਸਵੀਂ ਕਲਾਸ ਦਾ ਨਤੀਜਾ (ਆਈ. ਸੀ. ਐਸ. ਈ.) ਸ਼ਾਨਦਾਰ ਰਿਹਾ | ਸਕੂਲ ਦੇ ਸਾਰੇ ਵਿਦਿਆਰਥੀ ਵਧੀਆ ਅੰਕਾਂ ਦੇ ਨਾਲ ਪਾਸ ਹੋਏ | ਵਿਦਿਆਰਥਣ ਗੁੰਜੀਤਾ ਚੋਪੜਾ ਨੇ 95.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ...

ਪੂਰੀ ਖ਼ਬਰ »

ਨਾੜ ਨਾ ਸਾੜਨ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ

ਬੇਲਾ, 15 ਮਈ (ਮਨਜੀਤ ਸਿੰਘ ਸੈਣੀ)-ਸਰਕਾਰੀ ਹਾਈ ਸਕੂਲ ਭਲਿਆਣ ਵਿਖੇ ਮੁੱਖ ਅਧਿਆਪਕ ਅਮਰਜੀਤ ਸਿੰਘ ਦੀ ਅਗਵਾਈ ਵਿਚ ਕਿਸਾਨਾਂ ਨੂੰ ਕਣਕ ਅਤੇ ਝੋਨੇ ਦਾ ਨਾੜ ਨਾ ਸਾੜਨ ਸਬੰਧੀ ਪਿੰਡ ਦੇ ਕਿਸਾਨਾਂ ਵਿਚ ਜਾਗਰੂਕਤਾ ਲਿਆਉਣ ਲਈ ਸਕੂਲ ਦੇ ਈਕੋ ਗਲੋਬਲ ਕਲੱਬ ਰਾਹੀਂ ਇਕ ...

ਪੂਰੀ ਖ਼ਬਰ »

ਕਿ੍ਕਟ ਟੂਰਨਾਮੈਂਟ ਮਹਿਤੋਤ ਦੀ ਟੀਮ ਨੇ ਜਿੱਤਿਆ

ਬੇਲਾ, 15 ਮਈ (ਮਨਜੀਤ ਸਿੰਘ ਸੈਣੀ)-ਪਿੰਡ ਫ਼ਰੀਦ ਵਿਖੇ ਸ਼ਹੀਦ ਫ਼ੌਜੀ ਪਰਮਜੀਤ ਸਿੰਘ ਦੀ ਯਾਦ 'ਚ ਕਰਾਏ ਤਿੰਨ ਰੋਜ਼ਾ ਕਿ੍ਕਟ ਟੂਰਨਾਮੈਂਟ ਦੇ ਪਹਿਲੇ ਇਨਾਮ 'ਤੇ ਮਹਿਤੋਤ ਦੀ ਟੀਮ ਨੇ ਕਬਜ਼ਾ ਕਰਕੇ 31 ਸੌ ਰੁਪਏ ਅਤੇ ਟਰਾਫ਼ੀ 'ਤੇ ਕਬਜ਼ਾ ਕੀਤਾ, ਦੂਜੇ ਸਥਾਨ 'ਤੇ ਮੇਜ਼ਬਾਨ ...

ਪੂਰੀ ਖ਼ਬਰ »

ਕੌਮਾਂਤਰੀ ਨਰਸ ਦਿਵਸ ਮਨਾਇਆ

ਸ੍ਰੀ ਅਨੰਦਪੁਰ ਸਾਹਿਬ, 15 ਮਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਡਾ: ਦਿਆਲ ਸਿੰਘ ਮੈਮੋਰੀਅਲ ਸਕੂਲ ਆਫ਼ ਨਰਸਿੰਗ ਵਿਖੇ ''ਫਲੋਰੈਂਸ ਨਾਈਟੀਗੇਲ'' ਦੇ ਜਨਮ ਨੂੰ ਸਮਰਪਿਤ ਅੱਜ ਕੌਮਾਂਤਰੀ ਨਰਸ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ | ਸਮਾਗਮ ਦਾ ਉਦਘਾਟਨ ਸੰਸਥਾ ਦੇ ...

ਪੂਰੀ ਖ਼ਬਰ »

ਪਿੰਡਾਂ 'ਚ ਸ਼ਹੀਦਾਂ ਤੇ ਜਾਤ-ਪਾਤ ਦੇ ਨਾਂਅ 'ਤੇ ਉਸਾਰੇ ਗੁਰਦੁਆਰੇ 'ਇਕ ਪਿੰਡ, ਇਕ ਗੁਰਦੁਆਰਾ' ਮੁਹਿੰਮ ਨੂੰ ਦਿਖਾ ਰਹੇ ਨੇ ਅੰਗੂਠਾ

ਬੇਲਾ, 15 ਮਈ (ਮਨਜੀਤ ਸਿੰਘ ਸੈਣੀ)-ਖੇਤਰ ਦੇ ਕਈ ਪਿੰਡਾਂ ਵਿਚ ਜਾਤ-ਪਾਤ ਅਤੇ ਸ਼ਹੀਦਾਂ ਦੇ ਨਾਂਅ 'ਤੇ ਉਸਾਰੇ ਅਤੇ ਲਗਾਤਾਰ ਉਸਾਰੇ ਜਾ ਰਹੇ ਗੁਰਦੁਆਰੇ ਸ਼੍ਰੋਮਣੀ ਕਮੇਟੀ ਦੀ 'ਇਕ ਪਿੰਡ, ਇਕ ਗੁਰਦੁਆਰਾ' ਮੁਹਿੰਮ ਨੂੰ ਨੇਪਰੇ ਚਾੜ੍ਹਨ ਦੇ ਕੀਤੇ ਜਾ ਰਹੇ ਦਾਅਵਿਆਂ ਦੀ ...

ਪੂਰੀ ਖ਼ਬਰ »

ਸ਼ਬਦ ਸੰਚਾਰ ਸਾਹਿਤਕ ਸੁਸਾਇਟੀ ਦੀ ਇਕੱਤਰਤਾ

ਮੋਰਿੰਡਾ, 15 ਮਈ (ਕੰਗ)-ਸ਼ਬਦ ਸੰਚਾਰ ਸਾਹਿਤਕ ਸੁਸਾਇਟੀ ਮੋਰਿੰਡਾ/ ਪੰਜਾਬ ਦੀ ਇਕੱਤਰਤਾ ਪੰਜਾਬ ਰਿਜੋਰਟ ਮੋਰਿੰਡਾ ਵਿਖੇ ਡਾ: ਜਲੌਰ ਸਿੰਘ ਖੀਵਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੁਸਾਇਟੀ ਵਲੋਂ ਚੈਂਚਲ ਸਿੰਘ ਤਰੰਗ ਕੁਰਾਲੀ ਦੀ ਪੁਸਤਕ ''ਰੂਹਾਨੀ ਸਫ਼ਰ'' ਲੋਕ ...

ਪੂਰੀ ਖ਼ਬਰ »

ਗ਼ੈਰ-ਕਾਨੂੰਨੀ ਢੰਗ ਨਾਲ ਵੇਚੀ ਜਾ ਰਹੀ ਸ਼ਰਾਬ ਬੰਦ ਕਰਵਾਉਣ ਦੀ ਮੰਗ

ਬਲਾਚੌਰ, 15 ਮਈ (ਗੁਰਦੇਵ ਸਿੰਘ ਗਹੂੰਣ)- ਬਲਾਚੌਰ-ਗਹੂੰਣ ਸੜਕ ਉੱਤੇ ਬਲਾਚੌਰ ਤੋਂ ਸਿਰਫ਼ ਇਕ ਕਿੱਲੋਮੀਟਰ ਦੀ ਦੂਰੀ 'ਤੇ ਪੈਂਦੀ ਖੱਡ ਪਾਰ ਕਰਦਿਆਂ ਨਗਰ ਕੌਾਸਲ ਬਲਾਚੌਰ ਦੀ ਜੂਹ ਵਿਚ ਹੀ ਸਭਰਵਾਲ ਚਿਕਨ ਕਾਰਨਰ ਨਾਂਅ ਦਾ ਇਕ ਢਾਬਾ ਖੁੱਲਿ੍ਹਆ ਹੋਇਆ ਹੈ, ਜਿਸ ਵਿਚ ...

ਪੂਰੀ ਖ਼ਬਰ »

ਪਿੰਡ ਸਮਾਣਾ ਕਲਾਂ ਵਿਚ ਬੈਲਗੱਡੀਆਂ ਦੀਆਂ ਦੌੜਾਂ ਕਰਵਾਈਆਂ

ਮੋਰਿੰਡਾ, 15 ਮਈ (ਕੰਗ)-ਗ੍ਰਾਮ ਪੰਚਾਇਤ ਪਿੰਡ ਸਮਾਣਾ ਕਲਾਂ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬੈਲ ਗੱਡੀਆਂ ਦੀਆਂ ਦੌੜਾਂ ਕਰਵਾਈਆਂ ਗਈਆਂ | ਇਨ੍ਹਾਂ ਦੌੜਾਂ ਵਿਚ ਪੰਜਾਬ ਭਰ 'ਚੋਂ ਲਗਭਗ 250 ਬੈਲ ਗੱਡੀਆਂ ਨੇ ਭਾਗ ਲਿਆ | ਦੌੜਾਂ ਦਾ ਉਦਘਾਟਨ ਬਾਬਾ ਕਰਮ ਸਿੰਘ ...

ਪੂਰੀ ਖ਼ਬਰ »

ਦਿਨ ਦਿਹਾੜੇ ਮੋਟਰਸਾਈਕਲ ਚੋਰੀ

ਭੱਦੀ, 15 ਮਈ (ਨਰੇਸ਼ ਧੌਲ)- ਬੀਤੇ ਦਿਨ ਭੱਦੀ ਬਲਾਚੌਰ ਮੁੱਖ ਸੜਕ 'ਤੇ ਥੋਪੀਆ ਮੋੜ ਅਤੇ ਪਿੰਡ ਜੋਗੇਵਾਲ ਦੇ ਵਿਚਕਾਰ ਬਣੇ ਕੇ.ਬੀ. ਰਿਜ਼ੋਰਟਸ ਦੀ ਪਾਰਕਿੰਗ ਵਿਚੋਂ ਚੋਰਾਂ ਵਲੋਂ ਇਕ ਮੋਟਰਸਾਈਕਲ ਚੋਰੀ ਕਰ ਲਏ ਜਾਣ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਮੋਟਰਸਾਈਕਲ ਦੇ ...

ਪੂਰੀ ਖ਼ਬਰ »

ਪੈਨਸ਼ਨਰਜ਼ ਬਾਬੂਆਂ ਵਲੋਂ ਸ਼ਾਹਕੋਟ ਵਿਖੇ ਰੋਸ ਰੈਲੀ 25 ਨੂੰ

ਬਲਾਚੌਰ, 15 ਮਈ (ਦੀਦਾਰ ਸਿੰਘ ਬਲਾਚੌਰੀਆ)- ਸਰਕਾਰੀ ਨੀਤੀ ਤੋਂ ਖ਼ਫ਼ਾ ਪੈਨਸ਼ਨਰਜ਼ ਆਪਣੇ ਰੋਹ ਦਾ ਪ੍ਰਗਟਾਵਾ ਕਰਨ ਲਈ 25 ਮਈ ਨੂੰ ਸ਼ਾਹਕੋਟ ਵਿਖੇ ਵਿਸ਼ਾਲ ਰੋਸ ਰੈਲੀ ਕਰਨਗੇ | ਇਹ ਜਾਣਕਾਰੀ ਪੰਜਾਬ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਮਾ: ...

ਪੂਰੀ ਖ਼ਬਰ »

ਕਾਰ ਦਾ ਸੰਤੁਲਨ ਵਿਗੜਨ ਨਾਲ ਚਾਰ ਲੋਕ ਜ਼ਖ਼ਮੀ

ਰੈਲਮਾਜਰਾ, 15 ਮਈ (ਰਾਕੇਸ਼ ਰੋਮੀ)- ਰੋਪੜ ਬਲਾਚੌਰ ਰਾਜ ਮਾਰਗ 'ਤੇ ਪਿੰਡ ਜਮੀਤਗੜ ਦੇ ਕੋਲ ਇਕ ਕਾਰ ਦਾ ਸੰਤੁਲਨ ਵਿਗੜਨ ਨਾਲ ਕਾਰ ਪਲਟ ਗਈ | ਕਾਰ ਵਿਚ ਸਵਾਰ ਇਕ ਵਿਅਕਤੀ ਗੰਭੀਰ ਜ਼ਖਮੀ ਅਤੇ ਤਿੰਨ ਲੋਕਾਂ ਦੇ ਮਾਮੂਲੀ ਸੱਟਾਂ ਲੱਗੀਆਂ | ਮਿਲੀ ਜਾਣਕਾਰੀ ਅਨੁਸਾਰ ਦੀਵਾਨ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਖੱਡ ਬਠਲੋਰ ਦਾ ਨਤੀਜਾ ਸੌ ਫ਼ੀਸਦੀ

ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਇਲਾਕੇ ਦੇ ਨੀਮ ਪਹਾੜੀ ਅਤੇ ਅਤਿ ਪਿਛੜੇ ਖੇਤਰ ਵਿਚ ਸਥਿਤ ਸਰਕਾਰੀ ਹਾਈ ਸਕੂਲ ਖੱਡ ਬਠਲੋਰ ਦਾ ਦਸਵੀਂ ਕਲਾਸ ਦਾ ਨਤੀਜਾ ਸੌ ਫ਼ੀਸਦੀ ਰਿਹਾ | ਇਸ ਸਕੂਲ ਵਿਚ ਸਾਰਾ ਸਾਲ ਅਧਿਆਪਕਾਂ ਦੀ ਵੱਡੀ ਘਾਟ ਦੇ ਬਾਵਜੂਦ ...

ਪੂਰੀ ਖ਼ਬਰ »

ਸਕੂਲ ਵਿਖੇ ਉਤਸ਼ਾਹ ਨਾਲ ਮਨਾਇਆ 'ਮਾਂ ਦਿਵਸ'

ਸ੍ਰੀ ਅਨੰਦਪੁਰ ਸਾਹਿਬ, 15 ਮਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਅੱਜ ਇਥੇ ਸ੍ਰੀ ਅਨੰਦਪੁਰ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਵਿਚ ਵਿਦਿਆਰਥੀਆਂ ਅਤੇ ਸਟਾਫ਼ ਨੇ ਸਮਾਜ ਵਿਚ ਇਕ ਮਾਂ ਦੀ ਭੂਮਿਕਾ ਨੂੰ ਸਮਰਪਿਤ 'ਮਾਂ ਦਿਵਸ' ਬਹੁਤ ਉਤਸ਼ਾਹ ਅਤੇ ਪ੍ਰੇਮ ਨਾਲ ਮਨਾਇਆ | ਇਸ ...

ਪੂਰੀ ਖ਼ਬਰ »

ਖ਼ਾਲਸਾ ਗਰਲਜ਼ ਸਕੂਲ ਨੂੰ ਵਾਟਰ ਕੂਲਰ ਭੇਟ

ਮੋਰਿੰਡਾ, 15 ਮਈ (ਪਿ੍ਤਪਾਲ ਸਿੰਘ)-ਮੋਰਿੰਡਾ ਨਿਵਾਸੀ ਸਮਾਜ ਸੇਵੀ ਹਰਪ੍ਰੀਤ ਸਿੰਘ ਨੇ ਬਾਬਾ ਜ਼ੋਰਾਵਰ ਬਾਬਾ ਫ਼ਤਿਹ ਸਿੰਘ ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਦੇ ਬੱਚਿਆਂ ਨੂੰ ਗਰਮੀ ਤੋਂ ਰਾਹਤ ਦੁਆਉਣ ਲਈ ਸਕੂਲ ਵਿਖੇ ਠੰਢੇ ਪਾਣੀ ਦਾ ਵਾਟਰ ਕੂਲਰ ...

ਪੂਰੀ ਖ਼ਬਰ »

ਪਿੰਡ ਬਿਭੌਰ ਸਾਹਿਬ 'ਚ ਨਸ਼ਾ ਵਿਰੋਧੀ ਕੈਂਪ

ਨੰਗਲ, 15 ਮਈ (ਗੁਰਪ੍ਰੀਤ ਗਰੇਵਾਲ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਬਿਭੌਰ ਸਾਹਿਬ ਵਿਚ ਨਸ਼ਾ ਵਿਰੋਧੀ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਵਿਦਿਆਰਥੀਆਂ ਨੂੰ ਨਸ਼ੀਲੇ ਪਦਾਰਥਾਂ ਦੀ ਵਰਤੋਂ ਦੇ ਮਾਰੂ ਪ੍ਰਭਾਵਾਂ ਬਾਰੇ ਦੱਸਿਆ ਗਿਆ | ਕੈਂਪ ਵਿਚ 50362 ਸਕੇਅਰ ਕਿ: ...

ਪੂਰੀ ਖ਼ਬਰ »

ਸਿੱਖਿਆ ਸੁਧਾਰ ਕਮੇਟੀ ਵਲੋਂ ਸਰਕਾਰੀ ਸਕੂਲ ਡੱਲਾ ਦਾ ਨਿਰੀਖਣ

ਬੇਲਾ, 15 ਮਈ (ਮਨਜੀਤ ਸਿੰਘ ਸੈਣੀ)-ਸਿੱਖਿਆ ਵਿਭਾਗ ਦੇ ਸਿੱਖਿਆ ਸੁਧਾਰ ਕਮੇਟੀ ਦੇ ਮੈਡਮ ਨਵਜੋਤ ਕੌਰ ਬਰਾੜ ਡਿਪਟੀ ਡੀ.ਈ.ਓ. (ਸ. ਸ.) ਦੀ ਅਗਵਾਈ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਲਾ ਦਾ ਨਿਰੀਖਣ ਕੀਤਾ ਗਿਆ | ਇਸ ਮੌਕੇ ਸਕੂਲ ਦੇ ਸਮੁੱਚੇ ਫ਼ੰਡਾਂ ਦੀ ਵਰਤੋਂ, ਸਕੂਲ ...

ਪੂਰੀ ਖ਼ਬਰ »

ਮਾਤਾ ਪ੍ਰਸਿੰਨੀ ਦੇਵੀ ਆਰੀਆ ਸਕੂਲ 'ਚ ਮਾਂ ਦਿਵਸ ਮਨਾਇਆ

ਮੋਰਿੰਡਾ, 15 ਮਈ (ਕੰਗ)-ਮਾਤਾ ਪ੍ਰਸਿੰਨੀ ਦੇਵੀ ਆਰੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਮੜੋਲੀ ਕਲਾਂ ਦਾ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਮੈਡਮ ਪ੍ਰਵੇਸ਼ ਕੌਰ ਨੇ ਦੱਸਿਆ ਕਿ ਵਿਦਿਆਰਥਣ ਮਨਦੀਪ ਕੌਰ ਪੁੱਤਰੀ ...

ਪੂਰੀ ਖ਼ਬਰ »

ਸੌ ਫ਼ੀਸਦੀ ਰਿਹਾ ਸਾਹਿਬਜ਼ਾਦਾ ਜੁਝਾਰ ਸਿੰਘ ਪਬਲਿਕ ਸਕੂਲ ਦਾ ਨਤੀਜਾ

ਸ੍ਰੀ ਚਮਕੌਰ ਸਾਹਿਬ, 15 ਮਈ (ਜਗਮੋਹਣ ਸਿੰਘ ਨਾਰੰਗ)-ਪਿੰਡ ਕਾਲੇਮਾਜਰਾ ਦੇ ਸਾਹਿਬਜ਼ਾਦਾ ਜੁਝਾਰ ਸਿੰਘ ਪਬਲਿਕ ਸਕੂਲ ਦਾ ਨਤੀਜਾ ਇਸ ਸਾਲ ਵੀ ਸੌ ਫ਼ੀਸਦੀ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਪਿ੍ੰਸੀਪਲ ਸੁਨੀਲ ਕੁਮਾਰ ਕੌਸ਼ਲ ਨੇ ਦੱਸਿਆ ਕਿ ਸੰਸਥਾ ...

ਪੂਰੀ ਖ਼ਬਰ »

ਆੜ੍ਹਤੀ ਐਸੋ: ਮੋਰਿੰਡਾ ਦੀ ਮੀਟਿੰਗ

ਮੋਰਿੰਡਾ, 15 ਮਈ (ਪਿ੍ਤਪਾਲ ਸਿੰਘ)-ਸਥਾਨਕ ਅਨਾਜ ਮੰਡੀ ਵਿਖੇ ਆੜ੍ਹਤੀ ਐਸੋਸੀਏਸ਼ਨ ਮੋਰਿੰਡਾ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਜੁਝਾਰ ਸਿੰਘ ਮਾਵੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਆੜ੍ਹਤੀ ਐਸੋਸੀਏਸ਼ਨ ਪੰਜਾਬ ਸੀਨੀਅਰ ਮੀਤ ...

ਪੂਰੀ ਖ਼ਬਰ »

ਸਰਕਾਰੀ ਸਕੂਲ ਨੂੰ ਸਹਾਇਤਾ ਰਾਸ਼ੀ ਭੇਟ

ਘਨੌਲੀ, 15 ਮਈ (ਜਸਵੀਰ ਸਿੰਘ ਸੈਣੀ)-ਸਮਾਰਟ ਸਕੂਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਲੀ ਦੇ ਕੰਪਿਊਟਰ ਲੈਬਾਂ ਦੇ ਫਰਸ਼ ਤੇ ਟਾਈਲਾਂ ਲਈ 20 ਹਜ਼ਾਰ ਦੀ ਰਾਸ਼ੀ ਬਜਰੰਗ ਦਲ ਰੋਪੜ ਦੇ ਜ਼ਿਲ੍ਹਾ ਪ੍ਰਧਾਨ ਵਿੱਕੀ ਧੀਮਾਨ ਨੇ ਪਿ੍ੰਸੀਪਲ ਮੈਡਮ ਤਵਿੰਦਰ ਕੌਰ ਨੂੰ ਦਿੱਤੀ | ...

ਪੂਰੀ ਖ਼ਬਰ »

ਸੇਵਾਮੁਕਤ ਹੋਣ ਵਾਲੇ ਹੋਮਗਾਰਡ ਦੇ ਜਵਾਨ ਵਲੋਂ ਸੇਵਾ 'ਚ 2 ਸਾਲ ਵਾਧਾ ਤੇ ਪੈਨਸ਼ਨ ਦੀ ਗੁਹਾਰ

ਰੂਪਨਗਰ, 15 ਮਈ (ਸਤਨਾਮ ਸਿੰਘ ਸੱਤੀ)-ਜੇ ਇਕ ਵਿਧਾਇਕ 5 ਸਾਲ ਬਾਅਦ ਸਾਰੀ ਉਮਰ ਲਈ ਘੱਟੋ-ਘੱਟ 50 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਤੇ ਹੋਰ ਸਹੂਲਤਾਂ ਨਾਲ ਸਰਕਾਰੀ ਖ਼ਜ਼ਾਨੇ ਨੂੰ ਚੱਟ ਸਕਦਾ ਹੈ ਤਾਂ ਲੋਕਾਂ ਦੀ ਘਰੇਲੂ ਸੁਰੱਖਿਆ ਲਈ ਤਾਇਨਾਤ ਇਕ ਹੋਮਗਾਰਡ ਦਾ ਜਵਾਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX