ਤਾਜਾ ਖ਼ਬਰਾਂ


ਪਿੰਡ ਭਾਗੀਵਾਂਦਰ ਵਿਚ ਟਾਇਰ ਫ਼ੈਕਟਰੀ ਨੂੰ ਲੱਗੀ ਅੱਗ
. . .  about 1 hour ago
ਤਲਵੰਡੀ ਸਾਬੋ/ਸੀਂਗੋ ਮੰਡੀ 24 ਮਈ (ਲੱਕਵਿੰਦਰ ਸ਼ਰਮਾ) -ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਭਾਗੀਵਾਂਦਰ ਵਿਖੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ,ਜਦੋਂ ਲਾਲੇਆਣਾਂ ਸੜਕ ਤੇ ਸਥਿਤ ਇੱਕ ਟਾਇਰ ...
ਕਿਸਾਨ ਤੋਂ 3 ਲੱਖ ਦੀ ਨਕਦੀ ਖੋਹਣ ਵਾਲਾ ਭੀਖੀ ਦਾ ਚੇਅਰਮੈਨ ਨਿਕਲਿਆ
. . .  about 2 hours ago
ਮਾਨਸਾ, 24 ਮਈ- (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਸ਼ਹਿਰ 'ਚ ਉਦੋਂ ਹਫੜਾ-ਦਫੜੀ ਮੱਚ ਗਈ ਜਦੋਂ ਕਾਰ ਸਵਾਰ ਲੁਟੇਰੇ ਇਕ ਕਿਸਾਨ ਤੋਂ 3 ਲੱਖ ਰੁਪਏ ਦੀ ਨਕਦੀ ਖੋਹ ਕੇ ਫ਼ਰਾਰ ਹੋ ...
ਤਿੰਨ ਦਿਨਾਂ ਤੋਂ ਪੰਜਾਬ ਹਿਮਾਚਲ ਪ੍ਰਦੇਸ਼ ਸੀਮਾ 'ਤੇ ਜੰਗਲੀ ਰਕਬਾ ਅੱਗ ਦੀ ਲਪੇਟ 'ਚ
. . .  about 3 hours ago
ਮਾਹਿਲਪੁਰ ,24 ਮਈ (ਦੀਪਕ ਅਗਨੀਹੋਤਰੀ)-ਪੰਜਾਬ ਹਿਮਾਚਲ ਪ੍ਰਦੇਸ਼ ਸੀਮਾ ਦੇ ਨਾਲ ਲਗਦੇ ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਹਿਮਾਚਲ ਪ੍ਰਦੇਸ਼ ਦੇ ਪਿੰਡਾਂ ਵਿਚ ਜੰਗਲੀ ਰਕਬੇ ਨੂੰ...
ਸ਼ੈਲ ਬਾਲਾ ਹੱਤਿਆ ਮਾਮਲਾ : ਚਾਰ ਪੁਲਿਸ ਅਧਿਕਾਰੀ ਮੁਅੱਤਲ
. . .  about 3 hours ago
ਸ਼ਿਮਲਾ, 24 ਮਈ- ਸ਼ੈਲ ਬਾਲਾ ਹੱਤਿਆ ਮਾਮਲੇ 'ਚ ਚਾਰ ਪੁਲਿਸ ਅਧਿਕਾਰੀਆਂ ਅਤੇ ਇੱਕ ਹੋਰ ਅਧਿਕਾਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਬੀਤੀ 1 ਮਈ ਨੂੰ ਹਿਮਾਚਲ ਦੇ ਕਸੌਲੀ 'ਚ ਸੁਪਰੀਮ ਕੋਰਟ ਦੇ ਹੁਕਮ 'ਤੇ ਗ਼ੈਰ-ਕਾਨੂੰਨੀ ਨਿਰਮਾਣ 'ਤੇ..
ਨਸ਼ੇ ਦੀ ਦਲਦਲ 'ਚ ਫਸੇ ਨੌਜਵਾਨ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 4 hours ago
ਮਾਛੀਵਾੜਾ ਸਾਹਿਬ, 24 ਮਈ (ਮਨੋਜ ਕੁਮਾਰ )- ਅੱਜ ਇੱਥੇ ਨਸ਼ੇ ਦੀ ਦਲਦਲ 'ਚ ਫਸੇ ਇੱਕ ਨੌਜਵਾਨ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਨੇ ਸਵੇਰੇ 10 ਵਜੇ ਦੇ ਕਰੀਬ ਨਸ਼ੇ ਨਾ ਮਿਲਣ 'ਤੇ ਪੈਦਾ ਹੋਈ ਤੋੜ 'ਚ...
ਦਸਵੀਂ ਦੀ ਪ੍ਰੀਖਿਆ 'ਚੋਂ ਦੂਜੇ ਨੰਬਰ 'ਤੇ ਰਹੀ ਜੈਸਮੀਨ ਕੌਰ ਨੂੰ ਕੀਤਾ ਗਿਆ ਸਨਮਾਨਿਤ
. . .  about 4 hours ago
ਚੰਡੀਗੜ੍ਹ, 24 ਮਈ (ਐਨ. ਐਸ. ਪਰਵਾਨਾ)- ਪੰਜਾਬ ਪੁਲਿਸ ਦੇ ਡੀ. ਜੀ. ਪੀ. ਸੁਰੇਸ਼ ਅਰੋੜਾ ਨੇ ਆਈ. ਸੀ. ਐਸ. ਈ. ਦੀ ਦਸਵੀਂ ਦੀ ਪ੍ਰੀਖਿਆ ਦੇ ਨਤੀਜੇ 'ਚੋਂ ਪੂਰੇ ਦੇਸ਼ 'ਚ ਦੂਜੇ ਨੰਬਰ 'ਤੇ ਆਈ ਵਿਦਿਆਰਥਣ ਜੈਸਮੀਨ ਕੌਰ ਚਾਹਲ ਦਾ ਪੁਲਿਸ ਹੈੱਡ ਕੁਆਰਟਰ...
25 ਮਈ ਤੋਂ ਲਾਗੂ ਹੋਵੇਗਾ ਈ-ਵੇਅ ਬਿੱਲ ਸਿਸਟਮ
. . .  about 4 hours ago
ਨਵੀਂ ਦਿੱਲੀ, 24 ਮਈ- ਇੱਕ ਹੀ ਸੂਬੇ ਦੇ ਅੰਦਰ ਮਾਲ ਦੀ ਆਵਾਜਾਈ ਲਈ ਈ-ਵੇਅ ਬਿੱਲ ਸਿਸਟਮ ਮਹਾਰਾਸ਼ਟਰ, ਮਣੀਪੁਰ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਚੰਡੀਗੜ੍ਹ, ਦਾਦਰਾ ਅਤੇ ਨਗਰ ਹਵੇਲੀ, ਦਮਨ ਤੇ ਦੀਪ ਅਤੇ ਲਕਸ਼ਦੀਪ 'ਚ 25 ਮਈ ਤੋਂ ਲਾਗੂ...
ਵੈਸ਼ਣੋ ਦੇਵੀ ਯਾਤਰਾ ਮੁੜ ਸ਼ੁਰੂ
. . .  about 5 hours ago
ਜੰਮੂ, 24 ਮਈ- ਤ੍ਰਿਕੁਟ ਦੀਆਂ ਪਹਾੜੀਆਂ 'ਤੇ ਜੰਗਲ 'ਚ ਲੱਗੀ ਅੱਗ ਕਾਰਨ ਰੁਕੀ ਵੈਸ਼ਣੋ ਦੇਵੀ ਯਾਤਰਾ ਮੁੜ ਸ਼ੁਰੂ ਕਰ ਦਿੱਤੀ ਗਈ ਹੈ। ਅਧਿਕਾਰੀਆਂ ਮੁਤਾਬਕ ਬੁੱਧਵਾਰ ਦੁਪਹਿਰ ਨੂੰ ਜੰਗਲ 'ਚ ਅੱਗ ਲੱਗਣ ਤੋਂ ਬਾਅਦ ਵੈਸ਼ਣੋ ਦੇਵੀ ਯਾਤਰਾ ਰੋਕੀ ਗਈ ਸੀ, ਜਿਸ ਨੂੰ ਵੀਰਵਾਰ...
ਤੂਤੀਕੋਰਨ ਹਿੰਸਾ : 65 ਲੋਕਾਂ ਦੀ ਹੋਈ ਗ੍ਰਿਫ਼ਤਾਰ
. . .  about 5 hours ago
ਚੇਨਈ, 24 ਮਈ- ਤੂਤੀਕੋਰਨ 'ਚ ਸਟਰਲਾਈਟ ਕਾਪਰ ਯੂਨਿਟ ਨੂੰ ਬੰਦ ਕਰਨ ਨੂੰ ਲੈ ਕੇ ਹੋਈ ਹਿੰਸਾ 'ਚ ਸ਼ਾਮਲ ਹੋਣ 'ਤੇ 65 ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਰਿਮਾਂਡ 'ਤੇ ਭੇਜਿਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਅਧਿਕਾਰੀ ਸੰਦੀਪ ਨਾਂਦੂਰੀ ਨੇ ਦੱਸਿਆ ਕਿ 68...
ਉੱਤਰੀ ਕੋਰੀਆ ਨੇ ਪਰਮਾਣੂੰ ਪ੍ਰੀਖਣ ਕੇਂਦਰ ਨੂੰ ਕੀਤਾ ਨਸ਼ਟ
. . .  about 4 hours ago
ਨਵੀਂ ਦਿੱਲੀ, 24 ਮਈ- ਉੱਤਰੀ ਕੋਰੀਆ ਨੇ ਆਪਣੇ ਪਰਮਾਣੂੰ ਪ੍ਰੀਖਣ ਕੇਂਦਰ ਨੂੰ ਨਸ਼ਟ ਕੀਤਾ ਹੈ। ਉੱਤਰੀ ਕੋਰੀਆ ਨੇ ਪ੍ਰਮਾਣੂੰ ਨਿਸ਼ਸਤਰੀਕਰਨ ਦੇ ਵੱਲ ਕਦਮ ਵਧਾਉਂਦਿਆਂ ਅੱਜ ਦੇਸ਼ ਦੇ ਮੱਧ ਪੁੰਗਏ-ਰੀ ਪਰਮਾਣੂੰ ਪ੍ਰੀਖਣ ਕੇਂਦਰ ਨੂੰ ਨਸ਼ਟ ਕਰ ਦਿੱਤਾ। ਉੱਤਰੀ ਕੋਰੀਆ ਨੇ ਹਾਲ...
ਇੰਡੋਨੇਸ਼ੀਆ ਅਤੇ ਸਿੰਗਾਪੁਰ ਦੇ ਦੌਰੇ 'ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  about 6 hours ago
ਨਵੀਂ ਦਿੱਲੀ, 24 ਮਈ- ਪ੍ਰਧਾਨ ਮੰਤਰੀ ਮੋਦੀ ਆਉਣ ਵਾਲੀ 29 ਮਈ ਤੋਂ 2 ਜੂਨ ਤੱਕ ਇੰਡੋਨੇਸ਼ੀਆ ਅਤੇ ਸਿੰਗਾਪੁਰ ਦੇ ਦੌਰੇ 'ਤੇ ਜਾਣਗੇ। ਵਿਦੇਸ਼ ਮੰਤਰਾਲੇ ਮੁਤਾਬਕ ਦੌਰੇ ਦੌਰਾਨ ਉਹ 1 ਜੂਨ ਨੂੰ ਸਿੰਗਾਪੁਰ 'ਚ ਸ਼ਾਂਗਰੀ-ਲਾ ਗੱਲਬਾਤ 'ਚ ਮੁੱਖ ਭਾਸ਼ਣ...
ਰੂਸੀ ਮਿਜ਼ਾਈਲ ਨੇ ਸੁੱਟਿਆ ਸੀ ਐਮ.ਐਚ.17
. . .  about 6 hours ago
ਯੂਟ੍ਰੇਕਟ, 24 ਮਈ- ਮਲੇਸ਼ੀਆਈ ਜਹਾਜ਼ ਐਮ.ਐਚ.17 ਨੂੰ ਸੁੱਟੇ ਜਾਣ ਦੀ ਜਾਂਚ ਕਰ ਰਹੀ ਕੌਮਾਂਤਰੀ ਟੀਮ ਨੇ ਅੱਜ ਪਹਿਲੀ ਵਾਰ ਇਸ ਗੱਲ ਦਾ ਖ਼ੁਲਾਸਾ ਕੀਤਾ ਹੈ ਕਿ ਜਹਾਜ਼ ਨੂੰ ਸੁੱਟਣ ਲਈ ਜਿਸ ਮਿਜ਼ਾਈਲ ਦੀ ਵਰਤੋਂ ਕੀਤੀ ਗਈ ਸੀ, ਉਹ ਰੂਸੀ ਫੌਜ ਬ੍ਰਿਗੇਡ ਦੀ...
ਪੀ.ਐਨ.ਬੀ. ਘੁਟਾਲਾ : ਈ.ਡੀ. ਨੇ ਨੀਰਵ ਮੋਦੀ ਖਿਲਾਫ ਦੋਸ਼ ਪੱਤਰ ਕੀਤਾ ਦਾਖਲ
. . .  about 6 hours ago
ਮੁੰਬਈ, 24 ਮਈ -ਪੰਜਾਬ ਨੈਸ਼ਨਲ ਬੈਂਕ ਦੇ 2 ਬਿਲੀਅਨ ਡਾਲਰ ਘੁਟਾਲਾ ਮਾਮਲੇ 'ਚ ਹੀਰਾ ਵਪਾਰੀ ਨੀਰਵ ਮੋਦੀ ਤੇ ਉਸ ਦੇ ਸਹਿਯੋਗੀਆਂ ਖਿਲਾਫ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅੱਜ ਪਹਿਲਾ ਆਪਣਾ ਦੋਸ਼ ਪੱਤਰ ਦਾਖਲ ਕੀਤਾ ਹੈ। ਈ.ਡੀ. ਨੇ ਕਿਹਾ ਕਿ ਨੀਰਵ ਮੋਦੀ ਤੇ ਉਸ...
ਸੁਨੰਦਾ ਪੁਸ਼ਕਰ ਮੌਤ ਮਾਮਲਾ ਨਾਮਜ਼ਦ ਅਦਾਲਤ 'ਚ ਤਬਦੀਲ
. . .  about 7 hours ago
ਨਵੀਂ ਦਿੱਲੀ, 24 ਮਈ- ਦਿੱਲੀ ਦੀ ਇੱਕ ਅਦਾਲਤ ਨੇ ਅੱਜ ਸੁਨੰਦਾ ਪੁਸ਼ਕਰ ਮੌਤ ਮਾਮਲੇ ਨੂੰ ਇੱਕ ਵਿਸ਼ੇਸ਼ ਨਾਮਜ਼ਦ ਅਦਾਲਤ 'ਚ ਤਬਦੀਲ ਕਰ ਦਿੱਤਾ ਹੈ। ਮੈਟਰੋਪਾਲੀਟਨ ਮੈਜਿਸਟਰੇਟ ਧਰਮਿੰਦਰ ਸਿੰਘ ਨੇ ਮਾਮਲਾ ਵਧੀਕ ਮੁੱਖ ਮੈਟਰੋਪਾਲੀਟਨ ਮੈਜਿਸਟਰੇਟ...
ਪਠਾਨਕੋਟ ਸਬ ਜੇਲ੍ਹ 'ਚ ਕੈਦੀਆਂ ਵਿਚਾਲੇ ਲੜਾਈ
. . .  about 7 hours ago
ਪਠਾਨਕੋਟ, 24 ਮਈ - ਪਠਾਨਕੋਟ ਸਬ ਜੇਲ੍ਹ 'ਚ ਲੜਾਈ ਹੋਣ ਦੀ ਖ਼ਬਰ ਹੈ। ਜੇਲ੍ਹ ਦੀ ਬੈਰਕ ਨੰਬਰ 3 'ਚ ਕੈਦੀ ਭਿੜੇ ਹਨ। ਕਰੀਬ ਸੱਤ ਕੈਦੀਆਂ ਦੇ ਆਪਸ 'ਚ ਭਿੜਨ ਦੀ ਸੂਚਨਾ ਹੈ। ਇਸ ਲੜਾਈ 'ਚ ਇਕ ਕੈਦੀ ਨੂੰ ਗੰਭੀਰ ਸੱਟਾਂ ਵੱਜੀਆਂ ਹਨ। ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ...
ਵਿਰਾਟ ਮਗਰੋਂ ਰਾਹੁਲ ਗਾਂਧੀ ਨੇ ਵੀ ਮੋਦੀ ਨੂੰ ਦਿੱਤੀ ਵੱਡੀ ਚੁਣੌਤੀ
. . .  about 7 hours ago
ਮੋਦੀ ਅਤੇ ਰੁੱਟੇ ਸੀ. ਈ. ਓ. ਕਾਨਫਰੰਸ 'ਚ ਹੋਏ ਸ਼ਾਮਲ
. . .  about 7 hours ago
ਸੱਟ ਕਾਰਨ ਕੋਹਲੀ ਨਹੀਂ ਖੇਡ ਸਕਣਗੇ ਕਾਊਂਟੀ
. . .  about 8 hours ago
ਜੰਮੂ-ਕਸ਼ਮੀਰ : ਪਹਾੜੀਆਂ 'ਤੇ ਲੱਗੀ ਭਿਆਨਕ ਅੱਗ
. . .  about 8 hours ago
ਲੁਧਿਆਣਾ 'ਚ ਫੈਕਟਰੀ ਨੂੰ ਲੱਗੀ ਅੱਗ
. . .  about 8 hours ago
ਗੈਂਗਸਟਰ ਤੋਂ ਸਮਾਜ ਸੁਧਾਰਕ ਬਣਿਆ ਲੱਖਾ ਸਧਾਣਾ ਮੋਗਾ ਪੁਲਿਸ ਵਲੋਂ ਗ੍ਰਿਫ਼ਤਾਰ
. . .  about 8 hours ago
ਜੇ 'ਆਪ' ਕਾਂਗਰਸ ਨਾਲ ਗੱਠਜੋੜ ਕਰਦੀ ਹੈ ਤਾਂ ਪਾਰਟੀ ਛੱਡ ਦੇਵਾਂਗਾ- ਫੂਲਕਾ
. . .  about 8 hours ago
ਮਹਾਰਾਸ਼ਟਰ ਕੌਂਸਲ ਚੋਣਾਂ 'ਚ ਕਾਂਗਰਸ ਨੂੰ ਝਟਕਾ
. . .  about 9 hours ago
ਤੂਤੀਕੋਰਨ ਹਿੰਸਾ 'ਤੇ ਰਾਜਨਾਥ ਸਿੰਘ ਨੇ ਪ੍ਰਗਟਾਇਆ ਦੁੱਖ
. . .  about 9 hours ago
ਸੀਰੀਆ ਦੇ ਫੌਜੀ ਟਿਕਾਣਿਆਂ 'ਤੇ ਅਮਰੀਕਾ ਨੇ ਕੀਤਾ ਹਮਲਾ
. . .  about 9 hours ago
ਇਟਲੀ 'ਚ ਟਰੇਨ ਹਾਦਸਾਗ੍ਰਸਤ, 2 ਦੀ ਮੌਤ
. . .  about 9 hours ago
ਮੋਦੀ ਤੇ ਰੁੱਟੇ ਵਿਚਕਾਰ ਹੋਈ ਮੁਲਾਕਾਤ
. . .  about 10 hours ago
ਕੇਰਲ 'ਚ ਨਿਪਾਹ ਵਾਇਰਸ ਕਾਰਨ ਇੱਕ ਹੋਰ ਮੌਤ
. . .  about 10 hours ago
ਚੱਢਾ ਦੇ ਵਕੀਲ ਨੇ ਕਾਹਨ ਸਿੰਘ ਪੰਨੂ ਨੂੰ ਸੌਂਪੀ ਰਿਪੋਰਟ
. . .  about 10 hours ago
ਮੋਦੀ ਨੇ ਵਿਰਾਟ ਦੀ ਚੁਣੌਤੀ ਕੀਤੀ ਪ੍ਰਵਾਨ
. . .  about 10 hours ago
ਡੀ.ਐਮ.ਕੇ ਦਾ ਤੂਤੀਕੋਰਨ ਹਿੰਸਾ 'ਤੇ ਪ੍ਰਦਰਸ਼ਨ
. . .  about 10 hours ago
ਬਗਦਾਦ 'ਚ ਆਤਮਘਾਤੀ ਹਮਲਾ, ਸੱਤ ਦੀ ਮੌਤ
. . .  about 11 hours ago
ਜਗਤਾਰ ਸਿੰਘ ਤਾਰਾ ਅਤੇ ਰਮਨਦੀਪ ਸਿੰਘ ਨੂੰ ਕੀਤਾ ਗਿਆ ਪਟਿਆਲਾ ਅਦਾਲਤ 'ਚ ਪੇਸ਼
. . .  about 11 hours ago
ਪਾਕਿ ਨੇ ਉੜੀ 'ਚ ਖੋਲ੍ਹਿਆ ਨਵਾਂ ਮੋਰਚਾ, ਨਾਗਰਿਕਾਂ ਨੂੰ ਬਣਾਇਆ ਨਿਸ਼ਾਨਾ
. . .  about 11 hours ago
ਡਾਲਰ ਮੁਕਾਬਲੇ ਰੁਪਏ 'ਚ 12 ਪੈਸੇ ਸੁਧਾਰ
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਜੇਠ ਸੰਮਤ 550
ਿਵਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ
  •     Confirm Target Language  

ਤਾਜ਼ਾ ਖ਼ਬਰਾਂ

ਅੱਜ ਦਾ ਵਿਚਾਰ

ਪੱਛਮੀ ਬੰਗਾਲ : 19 ਜਿਲ੍ਹਿਆਂ 'ਚ ਪੰਚਾਇਤੀ ਚੋਣਾਂ ਲਈ ਦੁਬਾਰਾ ਪੋਲਿੰਗ

ਕੋਲਕਾਤਾ, 16 ਮਈ - ਪੱਛਮੀ ਬੰਗਾਲ 'ਚ ਪੰਚਾਇਤੀ ਚੋਣਾਂ ਲਈ ਅੱਜ 19 ਜਿਲ੍ਹਿਆਂ ਦੇ 568 ਬੂਥਾਂ 'ਚ ਦੁਬਾਰਾ ਪੋਲਿੰਗ ਹੋ ਰਹੀ ...

ਪੂਰੀ ਖ਼ਬਰ »

ਉਤਰ ਕੋਰੀਆ ਨੇ ਅਮਰੀਕਾ ਨਾਲ ਵਾਰਤਾ ਰੱਦ ਕਰਨ ਦੀ ਦਿੱਤੀ ਧਮਕੀ

ਸੀਓਲ, 16 ਮਈ - ਉਤਰ ਕੋਰੀਆ ਨੇ ਕਿਹਾ ਹੈ ਕਿ ਜੇ ਅਮਰੀਕਾ ਨੇ ਉਨ੍ਹਾਂ 'ਤੇ ਇਕਤਰਫਾ ਪ੍ਰਮਾਣੂ ਹਥਿਆਰ ਛੱਡ ਦੇਣ ਦਾ ਪ੍ਰਮੁੱਖਤਾ ਨਾਲ ਦਬਾਅ ਪਾਇਆ ਤਾਂ ਉਤਰ ਕੋਰੀਆ ਤਾਨਾਸ਼ਾਹ ਕਿਮ ਜੋਂਗ ਉਨ ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਾਲੇ ਹੋਣ ਵਾਲੀ ਵਾਰਤਾ ਨੂੰ ਰੱਦ ਕਰ ...

ਪੂਰੀ ਖ਼ਬਰ »

ਕਰਨਾਟਕ : ਕਾਂਗਰਸ ਵਿਧਾਇਕਾਂ ਦੀ ਬੈਠਕ 'ਚ ਭਾਜਪਾ ਨੂੰ ਸੱਤਾ ਤੋਂ ਦੂਰ ਰੱਖਣ 'ਤੇ ਹੋਵੇਗੀ ਚਰਚਾ

ਬੈਂਗਲੁਰੂ, 16 ਮਈ - ਕਰਨਾਟਕ 'ਚ ਸਰਕਾਰ ਬਣਾਉਣ ਨੂੰ ਲੈ ਕੇ ਕਾਂਗਰਸ ਦੇ ਵਿਧਾਇਕਾਂ ਦੀ ਬੈਠਕ ਸ਼ੁਰੂ ਹੋਣ ਜਾ ਰਹੀ ਹੈ। ਇਸ ਬੈਠਕ 'ਚ ਜਿਥੇ ਕਾਂਗਰਸ ਦੇ ਵਿਧਾਇਕ ਦਲ ਦੇ ਨੇਤਾ ਦਾ ਚੋਣ ਹੋਵੇਗੀ। ਤਾਂ ਦੂਸਰੇ ਪਾਸੇ ਭਾਜਪਾ ਨੂੰ ਸੱਤਾ ਨੂੰ ਦੂਰ ਰੱਖਣ ਦੀ ਰਣਨੀਤੀ 'ਤੇ ਚਰਚਾ ...

ਪੂਰੀ ਖ਼ਬਰ »

ਅੱਤਵਾਦੀਆਂ ਵਲੋਂ ਗਸ਼ਤ ਦਲ 'ਤੇ ਗੋਲੀਬਾਰੀ

ਸ੍ਰੀਨਗਰ, 16 ਮਈ - ਜੰਮੂ ਕਸ਼ਮੀਰ ਸਥਿਤ ਤਰਾਲ ਦੇ ਸ਼ਿਕਾਰਗੜ੍ਹ 'ਚ ਅੱਤਵਾਦੀਆਂ ਵਲੋਂ 42 ਰਾਸ਼ਟਰੀ ਰਾਈਫਲਜ਼ ਗਸ਼ਤ ਦਲ 'ਤੇ ਗੋਲੀਬਾਰੀ ਕਰਨ ਦੀ ਖ਼ਬਰ ਹੈ। ਸੁਰੱਖਿਆ ਬਲਾਂ ਵਲੋਂ ਇਲਾਕੇ ਦੀ ਘੇਰਾਬੰਦੀ ਕਰ ਲਈ ਗਈ ...

ਪੂਰੀ ਖ਼ਬਰ »

ਕਰਨਾਟਕ ਚੋਣਾਂ 'ਚ ਕੇਜਰੀਵਾਲ ਦੇ ਸਾਰੇ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ

ਨਵੀਂ ਦਿੱਲੀ, 16 ਮਈ - ਕਰਨਾਟਕ ਵਿਧਾਨ ਸਭਾ ਚੋਣਾਂ 'ਚ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਨੂੰ ਦਿੱਲੀ ਤੇ ਪੰਜਾਬ ਤੋਂ ਬਾਹਰ ਪੈਰ ਪਸਾਰਨ ਦੇ ਯਤਨਾਂ ਨੂੰ ਝਟਕਾ ਲੱਗਾ ਹੈ ਤੇ ਉਸ ਦੇ ਸਾਰੇ 29 ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਹੋ ਗਈਆਂ ਹਨ। ਉੱਥੇ ਹੀ ਵਿਧਾਨ ਸਭਾ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਦਾ ਕਤਲ

ਬਿਲਗਾ, 16 ਮਈ (ਰਾਜਿੰਦਰ ਸਿੰਘ ਬਿਲਗਾ) - ਪ੍ਰਵਾਸੀ ਮਜ਼ਦੂਰ ਸ਼ੰਕਰ ਰਾਮ (65 ਸਾਲ) ਨੂੰ ਕੁੱਟ ਕੁੱਟ ਕੇ ਮਾਰਨ ਦਾ ਸਮਾਚਾਰ ਮਿਲਿਆ। ਬੀਤੀ ਰਾਤ ਸ਼ੰਕਰ ਰਾਮ ਅਤੇ ਦਾਣਾ ਮੰਡੀ ਬਿਲਗਾ 'ਚ ਕੰਮ ਕਰਦੇ ਮਜ਼ਦੂਰ ਅਮਰ ਕੁਮਾਰ ਅਤੇ ਦੇਵ ਨਰਾਇਣ ਨੇ ਪਹਿਲੇ ਇਕੱਠਿਆਂ ਸ਼ਰਾਬ ਪੀਤੀ ਕਰੀਬ ...

ਪੂਰੀ ਖ਼ਬਰ »

ਕਰਨਾਟਕ 'ਚ ਬਣੇਗੀ ਭਾਜਪਾ ਦੀ ਸਰਕਾਰ - ਪ੍ਰਕਾਸ਼ ਜਾਵਡੇਕਰ

ਬੈਂਗਲੁਰੂ, 16 ਮਈ - ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਜੋਰ ਦੇ ਕੇ ਕਿਹਾ ਹੈ ਕਿ ਭਾਜਪਾ ਕਰਨਾਟਕ 'ਚ ਸਰਕਾਰ ਬਣਾਉਣ ਜਾ ਰਹੀ ਹੈ। ਜੇ.ਡੀ.ਐਸ. ਨੂੰ ਕਾਂਗਰਸ ਦੀ ਬੀ ਟੀਮ ਦੱਸਦੇ ਹੋਏ ਜਾਵਡੇਕਰ ਨੇ ਕਿਹਾ ਕਿ ਦੋਵੇਂ ਇਕ ਦੂਸਰੇ ਖਿਲਾਫ ਲੜੇ ਸਨ। ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਜੇ.ਡੀ.ਐਸ. ਦੇ 2 ਤੇ ਕਾਂਗਰਸ ਦੇ 3 ਵਿਧਾਇਕ ਲਾਪਤਾ

ਬੈਂਗਲੁਰੂ, 16 ਮਈ - ਕਰਨਾਟਕ ਵਿਚ ਸਰਕਾਰ ਬਣਾਉਣ ਲਈ ਜੇ.ਡੀ.ਐਸ. ਤੇ ਕਾਂਗਰਸ ਵਲੋਂ ਗਠਜੋੜ ਕੀਤਾ ਗਿਆ ਹੈ ਪਰ ਜੇ.ਡੀ.ਐਸ. ਦੀ ਵਿਧਾਇਕ ਦਲ ਦੀ ਬੈਠਕ ਵਿਚੋਂ ਦੋ ਵਿਧਾਇਕ ਲਾਪਤਾ ਦੱਸੇ ਜਾ ਰਹੇ ਹਨ ਤੇ ਉਥੇ ਹੀ ਕਾਂਗਰਸ ਦੇ ਵੀ 3 ਵਿਧਾਇਕ ਲਾਪਤਾ ਦੱਸੇ ਜਾ ਰਹੇ ...

ਪੂਰੀ ਖ਼ਬਰ »

ਔਰਤਾਂ ਦੀ ਸੁਰੱਖਿਆ ਲਈ ਟਰੇਨਾਂ 'ਚ ਲਾਏ ਜਾਣਗੇ 'ਪੈਨਿਕ ਬਟਨ'

ਲਖਨਊ, 16 ਮਈ- ਔਰਤਾਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦਿਆਂ ਉੱਤਰੀ ਪੂਰਬੀ ਰੇਲਵੇ ਰਾਤ ਦੇ ਸਮੇਂ ਦੌਰਾਨ ਕੋਚਾਂ 'ਚ ਮਹਿਲਾ ਪੁਲਿਸ ਮੁਲਾਜ਼ਮਾਂ ਨੂੰ ਤਾਇਨਾਤ ਕਰਨ ਅਤੇ 'ਪੈਨਿਕ ਬਟਨਾਂ' (ਲੋੜ ਸਮੇਂ ਮਦਦ ਲਈ ਪੁਕਾਰਨ ਵਾਲਾ) ਨੂੰ ਲਗਾਉਣ ਦੀ ਯੋਜਨਾ ਬਣਾ ਰਹੀ ਹੈ। ਇਸ ਬਾਰੇ ...

ਪੂਰੀ ਖ਼ਬਰ »

ਅਕਾਲੀ ਸਰਪੰਚ ਦੀ ਸ਼ੱਕੀ ਹਾਲਤ 'ਚ ਮਿਲੀ ਲਾਸ਼

ਧਾਰੀਵਾਲ, 16 ਮਈ (ਜੇਮਸ ਨਾਹਰ) - ਇੱਥੋਂ ਨਜ਼ਦੀਕ ਪੈਂਦੇ ਪਿੰਡ ਤਲਵੰਡੀ ਬਥੁਨਗੜ ਦੇ ਅਕਾਲੀ ਦਲ ਦੇ ਸਰਪੰਚ ਜਗਰੂਪ ਸਿੰਘ ਪੁੱਤਰ ਸਵਿੰਦਰ ਸਿੰਘ ਦੀ ਜ਼ਫਰਵਾਲ ਵਿਖੇ ਸਥਿਤ ਨਖਾਸੂ ਦੇ ਪੁਲ ਕੋਲ ਸ਼ੱਕੀ ਹਾਲਤ ਵਿਚ ਲਾਸ਼ ਮਿਲੀ ਹੈ। ਥਾਣਾ ਧਾਰੀਵਾਲ ਦੀ ਪੁਲਿਸ ਨੇ ਐਸ.ਐਚ.ਓ. ...

ਪੂਰੀ ਖ਼ਬਰ »

ਨੇਪਾਲ 'ਚ ਆਰਮੀ ਹੈਲੀਕਾਪਟਰ ਹਾਦਸਾਗ੍ਰਸਤ

ਕਾਠਮੰਡੂ, 16 ਮਈ- ਨੇਪਾਲ ਦੇ ਮੁਕਤੀਨਾਥ 'ਚ ਆਰਮੀ ਦੇ ਇੱਕ ਕਾਰਗੋ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਹਾਦਸੇ 'ਚ ਹੈਲੀਕਾਪਟਰ 'ਚ ਸਵਾਰ ਦੋਹਾਂ ਪਾਇਲਟਾਂ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਨੇਪਾਲ ਦੇ ਗ੍ਰਹਿ ਮੰਤਰਾਲੇ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗੁਟਕਾ ਸਾਹਿਬ ਦੀ ਬੇਅਦਬੀ ਦੀ ਜਾਂਚ ਲਈ ਜਸਟਿਸ ਰਣਜੀਤ ਸਿੰਘ ਖਾਲੜਾ ਪੁੱਜੇ

ਖਾਲੜਾ, 16 ਮਈ (ਜੱਜਪਾਲ ਸਿੰਘ ਜੱਜ) - ਕਰੀਬ ਇਕ ਸਾਲ ਪਹਿਲਾ ਕਸਬਾ ਖਾਲੜਾ ਵਿਖੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਜਾਂਚ ਲਈ ਸੇਵਾ ਮੁਕਤ ਜੱਜ ਰਣਜੀਤ ਸਿੰਘ ਰੰਧਾਵਾ ਸਮੇਤ ਕਈ ਅਧਿਕਾਰੀ ਕਸਬਾ ਖਾਲੜਾ ਪੁੱਜੇ ਹਨ ਤੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਉਪਰੰਤ ਤਤਕਾਲੀ ...

ਪੂਰੀ ਖ਼ਬਰ »

ਗਵਰਨਰ ਦੇ ਫੈਸਲੇ ਦਾ ਇੰਤਜ਼ਾਰ- ਯੇਦੀਯੁਰੱਪਾ

ਬੈਂਗਲੁਰੂ, 16 ਮਈ- ਕਰਨਾਟਕ 'ਚ ਭਾਜਪਾ ਵਲੋਂ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਬੀ. ਐਸ. ਯੇਦੀਯੁਰੱਪਾ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਗਵਰਨਰ ਨੂੰ ਸਰਕਾਰ ਦੀ ਦਾਅਵੇਦਾਰੀ ਦਾ ਪੱਤਰ ਦਿੱਤਾ ਹੈ ਅਤੇ ਉਹ ਗਵਰਨਰ ਦੇ ਫੈਸਲੇ ਦਾ ਇੰਤਜ਼ਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਕਾਂਗਰਸ ਵਿਧਾਇਕ ਦਲ ਦੀ ਬੈਠਕ ਵਿਚੋਂ 12 ਵਿਧਾਇਕ ਲਾਪਤਾ

ਬੈਂਗਲੁਰੂ, 16 ਮਈ - ਕਰਨਾਟਕਾ ਪਾਰਟੀ ਕਾਂਗਰਸ ਕਮੇਟੀ ਦਫਤਰ ਬੈਂਗਲੁਰੂ 'ਚ ਕਾਂਗਰਸ ਵਿਧਾਇਕ ਦਲ ਦੀ ਬੈਠਕ ਹੋ ਰਹੀ ਹੈ ਤੇ ਜਿਸ ਵਿਚ 78 ਵਿਧਾਇਕਾਂ ਵਿਚੋਂ 66 ਵਿਧਾਇਕ ਹੀ ਇਸ ਬੈਠਕ 'ਚ ਪਹੁੰਚੇ ਹਨ ਤੇ 12 ਵਿਧਾਇਕ ਲਾਪਤਾ ਦੱਸੇ ਜਾ ਰਹੇ ...

ਪੂਰੀ ਖ਼ਬਰ »

ਪੱਛਮੀ ਬੰਗਾਲ ਪੰਚਾਇਤ ਚੋਣਾਂ : ਮਤਦਾਨ ਪੇਟੀ ਨੂੰ ਲੈ ਕੇ ਭੱਜਿਆ ਵਿਅਕਤੀ

ਕੋਲਕਾਤਾ, 16 ਮਈ- ਪੱਛਮੀ ਬੰਗਾਲ ਦੇ 19 ਜ਼ਿਲ੍ਹਿਆਂ ਦੇ 568 ਬੂਥਾਂ 'ਤੇ ਦੁਬਾਰਾ ਵੋਟਿੰਗ ਜਾਰੀ ਹੈ। ਇਸ ਦੌਰਾਨ ਮਾਲਦਾ ਦੇ ਰਠੂਆ ਇਲਾਕੇ 'ਚ ਪੰਲਿੰਗ ਬੂਥ ਨੰਬਰ 76 ਤੋਂ ਇੱਕ ਵਿਅਕਤੀ ਮਤਦਾਨ ਪੇਟੀ ਲੈ ਕੇ ਭੱਜ ਗਿਆ। ਉਸ ਦੇ ਹੱਥ 'ਚ ਇੱਕ ਬੰਦੂਕ ਵੀ ...

ਪੂਰੀ ਖ਼ਬਰ »

ਡਾਲਰ ਦੇ ਮੁਕਾਬਲੇ ਰੁਪਿਆ 7 ਪੈਸੇ ਡਿੱਗਿਆ

ਮੁੰਬਈ, 16 ਮਈ- ਸ਼ੁਰੂਆਤੀ ਕਾਰੋਬਾਰ ਦੌਰਾਨ ਬੈਂਕਰ ਅਤੇ ਦਰਮਾਦਕਾਰਾਂ ਵਿਚਕਾਰ ਅਮਰੀਕੀ ਡਾਲਰ ਦੀ ਮੰਗ ਵਧਣ ਦੇ ਚੱਲਦਿਆਂ ਰੁਪਿਆ ਡਾਲਰ ਦੇ ਮੁਕਾਬਲੇ 7 ਪੈਸੇ ਡਿੱਗ ਕੇ 68.14 'ਤੇ ਪੁੱਜਾ। ਆਲਮੀ ਕਰੰਸੀਆਂ ਦੇ ਮੁਕਾਬਲੇ ਡਾਲਰ ਦੇ ਮਜ਼ਬੂਤ ਹੋਣ ਕਾਰਨ ਭਾਰਤੀ ਕਰੰਸੀ 'ਤੇ ...

ਪੂਰੀ ਖ਼ਬਰ »

ਅਰਵਿੰਦ ਕੇਜਰੀਵਾਲ ਤੋਂ ਹੋ ਸਕਦੀ ਹੈ ਪੁੱਛਗਿੱਛ

ਨਵੀਂ ਦਿੱਲੀ, 16 ਮਈ - ਕੇਂਦਰੀ ਮੰਤਰੀ ਹੰਸਰਾਜ ਗੰਗਾਰਾਮ ਅਹੀਰ ਨੇ ਸੰਕੇਤ ਦਿੱਤੇ ਹਨ ਕਿ ਚੀਫ਼ ਸਕੱਤਰ ਦੀ ਕੁੱਟਮਾਰ ਮਾਮਲੇ 'ਚ ਪੁਲਿਸ ਵਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਪੁੱਛਗਿਛ ਹੋ ਸਕਦੀ ਹੈ। ਜਿਕਰਯੋਗ ਹੈ ਕਿ ਚੀਫ ਸਕਤਰ ਅੰਸ਼ੂ ਪ੍ਰਕਾਸ਼ 'ਤੇ ...

ਪੂਰੀ ਖ਼ਬਰ »

ਦਿੱਲੀ 'ਚ ਆਏ ਤੂਫ਼ਾਨ ਕਾਰਨ ਇੱਕ ਦੀ ਮੌਤ, 13 ਜ਼ਖ਼ਮੀ

ਨਵੀਂ ਦਿੱਲੀ, 16 ਮਈ- ਦਿੱਲੀ 'ਚ ਅੱਜ ਆਏ ਤੂਫ਼ਾਨ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ 13 ਹੋਰ ਜ਼ਖ਼ਮੀ ਹੋ ਗਏ। ਪੁਲਿਸ ਕੰਟਰੋਲ ਰੂਮ ਮੁਤਾਬਕ ਤੜਕੇ ਤਿੰਨ ਵਜੇ ਆਏ ਤੂਫਾਨ ਦੌਰਾਨ ਮਦਦ ਲਈ ਉਸ ਨੂੰ 78 ਫੋਨ ਕਾਲਾਂ ਆਈਆਂ। ਤੂਫਾਨ ਕਾਰਨ ਮਰੇ ਨੌਜਵਾਨ ਦੀ ਪਹਿਚਾਣ 18 ਸਾਲਾ ...

ਪੂਰੀ ਖ਼ਬਰ »

ਹਰਭਜਨ ਸੁੰਮਨ ਨੇ ਪੁਲਿਸ ਅੱਗੇ ਕੀਤਾ ਆਤਮ ਸਮਰਪਣ

ਫਗਵਾੜਾ, 16 ਮਈ (ਹਰੀਪਾਲ ਸਿੰਘ) - 13 ਅਪ੍ਰੈਲ ਦੀ ਰਾਤ ਨੂੰ ਇੱਥੇ ਹੋਈ ਹਿੰਸਾ 'ਚ ਇਕ ਧਿਰ ਦੇ ਸਬੰਧਿਤ ਵਿਅਕਤੀਆਂ ਦੀਆਂ ਗ੍ਰਿਫ਼ਤਾਰੀਆਂ ਤੇ ਇਸੇ ਕੇਸ 'ਚ ਨਾਮਜ਼ਦ ਦੂਸਰੀ ਧਿਰ ਦੇ ਲੋਕਾਂ ਨੂੰ ਗ੍ਰਿਫ਼ਤਾਰ ਨਾ ਕਰਨ ਦੇ ਰੋਸ ਵਜੋਂ ਜਨਰਲ ਸਮਾਜ ਵੱਲੋਂ ਅੱਜ ਬਾਅਦ ਦੁਪਹਿਰ ...

ਪੂਰੀ ਖ਼ਬਰ »

100 ਕਰੋੜ ਰੁਪਏ 'ਚ ਵਿਧਾਇਕ ਖਰੀਦਣ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ- ਕੁਮਾਰਸਵਾਮੀ

ਬੈਂਗਲੁਰੂ, 16 ਮਈ- ਕਰਨਾਟਕ ਵਿਧਾਨ ਸਭਾ ਚੋਣਾਂ 'ਚ ਲਟਕਵੀਂ ਵਿਧਾਨ ਸਭਾ ਦੇ ਨਤੀਜੇ ਤੋਂ ਬਾਅਦ ਹੁਣ ਸਾਰਿਆਂ ਦੀਆਂ ਨਜ਼ਰਾਂ ਸੂਬੇ ਦੇ ਰਾਜਪਾਲ ਵਜੂਭਾਈ ਵਾਲਾ 'ਤੇ ਟਿਕ ਗਈਆਂ ਹਨ। ਸੂਬੇ 'ਚ ਭਾਰਤੀ ਜਨਤਾ ਪਾਰਟੀ ਅਤੇ ਜਲਦੀ 'ਚ ਬਣੇ ਕਾਂਗਰਸ ਤੇ ਜੇ. ਡੀ. ਐਸ. ਦੇ ਗਠਜੋੜ ਨੇ ...

ਪੂਰੀ ਖ਼ਬਰ »

ਰੇਲ ਰਾਜ ਮੰਤਰੀ ਰਾਜਨ ਗੋਹਾਈ ਨੇ ਊਰਜਾ ਪਲਾਂਟ ਦਾ ਕੀਤਾ ਉਦਘਾਟਨ

ਪਟਿਆਲਾ, 16 ਮਈ - ਡੀਜ਼ਲ ਲੋਕਲ ਮਾਡਰਨਾਈਜੇਸ਼ਨ ਵਰਕਸ ਪਟਿਆਲਾ ਵਿਖੇ 2 ਮੈਗਾਵਾਟ ਰੂਪਟਾਪ ਤੇ ਊਰਜਾ ਪਲਾਂਟ ਡੀ.ਐਮ. ਡਬਲਿਊ ਪਟਿਆਲਾ ਵਿਖੇ ਰੇਲ ਰਾਜ ਮੰਤਰੀ ਰਾਜਨ ਗੋਹਾਈ ਨੇ ਮੁੱਖ ਮਹਿਮਾਨ ਵਜੋਂ ਉਦਘਾਟਨ ਸਮਾਰੋਹ 'ਚ ਸ਼ਿਰਕਤ ਕੀਤੀ। ਜਿਨ੍ਹਾਂ ਨੇ ਊਰਜਾ ਪਲਾਂਟ ਦਾ ...

ਪੂਰੀ ਖ਼ਬਰ »

ਜਲੰਧਰ ਦੇ ਪੁਲਿਸ ਕਮਿਸ਼ਨਰ ਵਲੋਂ ਸਾਈਬਰ ਕ੍ਰਾਈਮ ਸੈੱਲ ਦਾ ਗਠਨ

ਜਲੰਧਰ, 16 ਮਈ (ਚੰਦੀਪ)- ਸੋਸ਼ਲ ਸਾਈਟਾਂ 'ਤੇ ਗ਼ਲਤ ਸਮੱਗਰੀ ਪਾਉਣ, ਨਕਲੀ ਮੇਲ ਅਤੇ ਏ. ਟੀ. ਐਮ. ਦੇ ਕੋਡਾਂ ਨੂੰ ਬਦਲਣ ਵਾਲਿਆਂ ਦੀ ਹੁਣ ਖ਼ੈਰ ਨਹੀਂ। ਜਲੰਧਰ ਦੇ ਪੁਲਿਸ ਕਮਿਸ਼ਨਰ ਪ੍ਰਵੀਣ ਕੁਮਾਰ ਸਿਨ੍ਹਾ ਨੇ ਪੁਲਿਸ ਲਾਈਨ ਜਲੰਧਰ 'ਚ ਇੱਕ ਸਾਈਬਰ ਕ੍ਰਾਈਮ ਸੈੱਲ ਦਾ ਗਠਨ ਕੀਤਾ ...

ਪੂਰੀ ਖ਼ਬਰ »

ਪੀ.ਐਨ.ਬੀ. ਘੁਟਾਲਾ : ਸੀ.ਬੀ.ਆਈ. ਵਲੋਂ 12 ਹਜ਼ਾਰ ਪੰਨਿਆਂ ਦਾ ਦੋਸ਼ ਪੱਤਰ ਦਾਖਲ

ਮੁੰਬਈ, 16 ਮਈ - ਪੀ.ਐਨ.ਬੀ. ਘੁਟਾਲਾ ਮਾਮਲੇ 'ਚ ਸੀ.ਬੀ.ਆਈ. ਨੇ 12 ਹਜ਼ਾਰ ਪੰਨਿਆਂ ਦਾ ਦੂਸਰਾ ਦੋਸ਼ ਪੱਤਰ ਮੁੰਬਈ ਦੀ ਸਪੈਸ਼ਲ ਸੀ.ਬੀ.ਆਈ. ਅਦਾਲਤ ਵਿਚ ਦਾਖਲ ਕੀਤਾ ਹੈ। ਇਸ ਦੋਸ਼ ਪੱਤਰ 'ਚ ਮੇਹੁਲ ਚੌਕਸੀ ਦਾ ਨਾਂ 'ਲੋੜੀਂਦੇ' ਵਜੋਂ ਸ਼ਾਮਲ ਹੈ। ਇਹ ਦੋਸ਼ ਪੱਤਰ ਆਈ.ਪੀ.ਸੀ. ਦੀਆਂ ...

ਪੂਰੀ ਖ਼ਬਰ »

ਪੁਲਵਾਮਾ 'ਚ ਸੁਰੱਖਿਆ ਬਲਾਂ ਨੇ ਚਲਾਈ ਤਲਾਸ਼ੀ ਮੁਹਿੰਮ

ਸ੍ਰੀਨਗਰ, 16 ਮਈ- ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਅੱਤਵਾਦੀਆਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਚਲਾਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇੱਕ ਪੁਲਿਸ ਅਫ਼ਸਰ ਨੇ ਦੱਸਿਆ ਕਿ ਅੱਜ ਸਵੇਰੇ ਸੁਰੱਖਿਆ ਤਰਾਲ ਦੇ ਜੰਗਲਾਂ 'ਚ ਬਲਾਂ ਅਤੇ ਅੱਤਵਾਦੀਆਂ ...

ਪੂਰੀ ਖ਼ਬਰ »

ਅਮਰੀਕਾ ਤੋਂ ਬਾਅਦ ਗੁਆਟੇਮਾਲਾ ਨੇ ਯੇਰੂਸ਼ਲਮ 'ਚ ਖੋਲ੍ਹਿਆ ਦੂਤਾਵਾਸ

ਯੇਰੂਸ਼ਲਮ, 16 ਮਈ- ਇਜ਼ਰਾਇਲ ਦੀ ਰਾਜਧਾਨੀ ਯੇਰੂਸ਼ਲਮ 'ਚ ਅਮਰੀਕਾ ਤੋਂ ਬਾਅਦ ਹੁਣ ਗੁਆਟੇਮਾਲਾ ਨੇ ਵੀ ਆਪਣਾ ਦੂਤਾਵਾਸ ਖੋਲ੍ਹ ਲਿਆ ਹੈ। ਕੱਲ੍ਹ ਹੋਏ ਉਦਘਾਟਨ ਸਮਾਰੋਹ 'ਚ ਗੁਆਟੇਮਾਲਾ ਦੇ ਰਾਸ਼ਟਰਪਤੀ ਜਿੰਮੀ ਮੋਰਾਲੇਸ ਪਹੁੰਚੇ ...

ਪੂਰੀ ਖ਼ਬਰ »

ਐਸ. ਐਸ. ਆਹਲੂਵਾਲੀਆ ਨੇ ਸੰਭਾਲਿਆ ਅਹੁਦਾ

ਨਵੀਂ ਦਿੱਲੀ, 16 ਮਈ- ਕੇਂਦਰੀ ਮੰਤਰੀ ਐਸ. ਐਸ. ਆਹਲੂਵਾਲੀਆ ਨੇ ਅੱਜ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਰਾਜ ਮੰਤਰੀ ਦੇ ਰੂਪ 'ਚ ਕਾਰਜ-ਭਾਰ ...

ਪੂਰੀ ਖ਼ਬਰ »

ਅੱਤਵਾਦੀ ਮੁਲਾਜ਼ਮ ਤੋਂ ਰਾਈਫ਼ਲ ਖੋਹ ਕੇ ਫ਼ਰਾਰ

ਸ੍ਰੀਨਗਰ, 16 ਮਈ - ਸ੍ਰੀਨਗਰ ਦੇ ਹਜ਼ਰਤ ਬਲ ਵਿਖੇ ਕਸ਼ਮੀਰ ਯੂਨੀਵਰਸਿਟੀ ਨੇੜੇ ਅੱਤਵਾਦੀਆਂ ਵੱਲੋਂ ਇਕ ਪੁਲਿਸ ਮੁਲਾਜ਼ਮ ਕੋਲੋਂ ਰਾਈਫ਼ਲ ਖੋਹ ਲਈ ਗਈ ਹੈ ਤੇ ਅੱਤਵਾਦੀ ਰਾਈਫ਼ਲ ਖੋਹ ਕੇ ਫ਼ਰਾਰ ਹੋ ਗਏ ...

ਪੂਰੀ ਖ਼ਬਰ »

ਭਾਜਪਾ ਨੇ ਜੇ.ਡੀ.ਐਸ. ਤੇ ਕਾਂਗਰਸ ਦੇ ਦੋਸ਼ਾਂ ਨੂੰ ਨਕਾਰਿਆ

ਬੈਂਗਲੁਰੂ, 16 ਮਈ - ਅੱਜ ਜਨਤਾ ਦਲ (ਸੈਕੂਲਰ) ਦੇ ਲੀਡਰ ਐੱਚ.ਡੀ. ਕੁਮਾਰਸਵਾਮੀ ਵਲੋਂ ਭਾਜਪਾ 'ਤੇ ਉਨ੍ਹਾਂ ਦੀ ਪਾਰਟੀ ਤੇ ਕਾਂਗਰਸ ਪਾਰਟੀ ਦੇ ਵਿਧਾਇਕ 100-100 ਕਰੋੜ ਸਮੇਤ ਕੈਬਨਿਟ ਮੰਤਰੀ ਬਣਾਉਣ ਦਾ ਲਾਲਚ ਦੇ ਕੇ ਖ਼ਰੀਦਣ ਦਾ ਦੋਸ਼ ਲਗਾਇਆ ਗਿਆ। ਜਿਸ ਤੋਂ ਬਾਅਦ ਕਰਨਾਟਕਾ ...

ਪੂਰੀ ਖ਼ਬਰ »

ਬੀ. ਐਸ. ਐਫ. ਨੇ ਜੰਮੂ-ਕਸ਼ਮੀਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਕੀਤਾ ਨਾਕਾਮ

ਜੰਮੂ, 16 ਮਈ- ਬੀ. ਐਸ. ਐਫ. ਨੇ ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਨਾਲ ਲੱਗਦੀ ਕੌਮਾਂਤਰੀ ਸਰਹੱਦ 'ਤੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਬੀ. ਐਸ. ਐਫ. ਦੇ  ਜੰਮੂ ਫਰੰਟੀਅਰ ਦੇ ਇੰਸਪੈਕਟਰ ਜਨਰਲ ਰਾਮ ਅਵਤਾਰ ਨੇ ਦੱਸਿਆ ਕਿ ਅੱਜ ...

ਪੂਰੀ ਖ਼ਬਰ »

ਸਕੂਲ ਵੈਨ 'ਤੇ ਡਿੱਗੀ ਹਾਈ ਵੋਲਟੇਜ ਤਾਰ, ਦੋ ਮੌਤਾਂ

ਪਟਨਾ, 16 ਮਈ- ਬਿਹਾਰ ਦੇ ਛਪਰਾ ਸ਼ਹਿਰ 'ਚ ਅੱਜ ਇੱਕ ਸਕੂਲ ਵੈਨ 'ਤੇ ਹਾਈ ਵੋਲਟੇਜ ਤਾਰ ਡਿੱਗਣ ਕਾਰਨ ਦੋ ਦੀ ਮੌਤ ਹੋ ਗਈ। ਇਸ ਹਾਦਸੇ 'ਚ 11 ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ...

ਪੂਰੀ ਖ਼ਬਰ »

ਕਿਸਾਨਾਂ ਦੀ ਮਦਦ ਲਈ ਕੇਂਦਰ ਨੇ ਦਾਲਾਂ ਦੇ ਨਿਰਯਾਤ ਨੂੰ ਦਿੱਤੀ ਇਜਾਜ਼ਤ

ਨਵੀਂ ਦਿੱਲੀ, 16 ਮਈ - ਕੇਂਦਰ ਸਰਕਾਰ ਨੇ ਅੱਜ ਦਾਲਾਂ ਦੇ ਨਿਰਯਾਤ ਨੂੰ ਇਜਾਜ਼ਤ ਦੇ ਦਿੱਤੀ ਹੈ ਅਤੇ ਦਰਾਮਦ ਕੀਤੀਆਂ ਜਾਣ ਵਾਲੀਆਂ ਖੇਤੀਬਾੜੀ ਵਸਤੂਆਂ ਖਾਸਕਰ ਦਾਲਾਂ ਤੇ ਖਾਧ ਤੇਲਾਂ 'ਤੇ ਨਿਰਭਰਤਾ ਘੱਟ ਕਰਨ ਸਮੇਤ ਦੇਸ਼ ਦੇ ਕਿਸਾਨਾਂ ਦੀ ਮਦਦ ਲਈ ਕੁਝ ਕਿਸਮਾਂ ਦੀਆਂ ...

ਪੂਰੀ ਖ਼ਬਰ »

ਕਰਨਾਟਕ : ਰਾਜਪਾਲ ਨਾਲ ਮੁਲਾਕਾਤ ਕਰੇਗੀ ਕਾਂਗਰਸ ਅਤੇ ਜੇ. ਡੀ. ਐਸ.

ਬੈਂਗਲੁਰੂ, 16 ਮਈ- ਕਰਨਾਟਕ 'ਚ ਵਿਧਾਨ ਸਭਾ ਚੋਣ ਨਤੀਜਿਆਂ ਤੋਂ ਬਾਅਦ ਉੱਥੇ ਦੇ ਸਿਆਸੀ ਹਾਲਾਤ ਤੇਜ਼ੀ ਨਾਲ ਬਦਲਦੇ ਦਿਖਾਈ ਦੇ ਰਹੇ ਹਨ। ਅੱਜ ਸ਼ਾਮੀਂ 5 ਵਜੇ ਕਾਂਗਰਸ ਅਤੇ ਜੇ. ਡੀ. ਐਸ. ਵਿਧਾਇਕਾਂ ਦਾ ਸਮਰਥਨ ਪੱਤਰ ਲੈ ਕੇ ਸੂਬੇ ਦੇ ਰਾਜਪਾਲ ਵਜੂਭਾਈ ਵਾਲਾ ਨਾਲ ਮੁਲਾਕਾਤ ...

ਪੂਰੀ ਖ਼ਬਰ »

ਰਮਜਾਨ ਦੌਰਾਨ ਜੰਮੂ-ਕਸ਼ਮੀਰ 'ਚ ਫੌਜ ਨਹੀਂ ਚਲਾਏਗੀ ਆਪਰੇਸ਼ਨ

ਨਵੀਂ ਦਿੱਲੀ, 16 ਮਈ- ਕੇਂਦਰ ਸਰਕਾਰ ਨੇ ਭਾਰਤੀ ਫੌਜ ਅਤੇ ਸੁਰੱਖਿਆ ਬਲਾਂ ਨੂੰ ਰਮਜਾਨ ਦੇ ਦੌਰਾਨ ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਵਿਰੁੱਧ ਕਿਸੇ ਤਰ੍ਹਾਂ ਦਾ ਆਪਰੇਸ਼ਨ ਨਾ ਚਲਾਉਣ ਲਈ ਕਿਹਾ ਹੈ ਪਰ ਇਸ ਦੌਰਾਨ ਜੇਕਰ ਉਨ੍ਹਾਂ 'ਤੇ ਹਮਲਾ ਹੁੰਦਾ ਹੈ ਤਾਂ ਉਹ ਜਵਾਬੀ ਕਾਰਵਾਈ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਹੋਇਆ ਗ੍ਰਨੇਡ ਧਮਾਕਾ

ਸ੍ਰੀਨਗਰ, 16 ਮਈ- ਸ੍ਰੀਨਗਰ ਦੇ ਛੱਤਾਬਾਲ 'ਚ ਅੱਜ ਦੁਪਹਿਰ ਨੂੰ ਹੋਏ ਇੱਕ ਗ੍ਰਨੇਡ ਧਮਾਕੇ 'ਚ ਦੋ ਲੋਕ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਧਮਾਕਾ ਛੱਤਾਬਾਲ ਦੀ ਪੰਚੋ ਮੰਡੀ ਇਲਾਕੇ 'ਚ ਹੋਇਆ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਸੁਰੱਖਿਆ ਬਲਾਂ ...

ਪੂਰੀ ਖ਼ਬਰ »

ਵਾਰਾਣਸੀ ਫਲਾਈਓਵਰ ਮਾਮਲਾ : ਅਧਿਕਾਰੀਆਂ ਅਤੇ ਠੇਕੇਦਾਰਾਂ ਵਿਰੁੱਧ ਐਫ. ਆਈ. ਆਰ. ਦਰਜ

ਵਾਰਾਣਸੀ, 16 ਮਈ- ਵਾਰਾਣਸੀ 'ਚ ਮੰਗਲਵਾਰ ਸ਼ਾਮ ਨੂੰ ਨਿਰਮਾਣ ਅਧੀਨ ਇੱਕ ਫਲਾਈਓਵਰ ਡਿੱਗਣ ਦੇ ਮਾਮਲੇ 'ਚ ਸੰਬੰਧਿਤ ਅਧਿਕਾਰੀਆਂ ਅਤੇ ਠੇਕੇਦਾਰਾਂ ਵਿਰੁੱਧ ਧਾਰਾ 304, 308 ਅਤੇ 427 ਦੇ ਤਹਿਤ ਐਫ. ਆਈ. ਆਰ. ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਫੌਰੈਂਸਿਕ ਟੀਮ ਵਲੋਂ ਘਟਨਾ ਵਾਲੀ ...

ਪੂਰੀ ਖ਼ਬਰ »

ਸ਼ੋਪੀਆਂ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਠਭੇੜ ਸ਼ੁਰੂ

ਸ਼ੋਪੀਆਂ, 16 ਮਈ- ਸ਼ੋਪੀਆਂ ਦੇ ਜਾਮਨਗਰੀ 'ਚ ਅੱਤਵਾਦੀਆਂ ਵਲੋਂ ਫੌਜ ਦੇ ਗਸ਼ਤੀ ਦਲ 'ਤੇ ਹਮਲਾ ਕਰਨ ਦੀ ਸੂਚਨਾ ਮਿਲੀ ਹੈ। ਅੱਤਵਾਦੀਆਂ ਵਲੋਂ ਕੀਤੇ ਇਸ ਹਮਲੇ ਤੋਂ ਬਾਅਦ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਸ਼ੁਰੂ ਹੋ ਗਈ ...

ਪੂਰੀ ਖ਼ਬਰ »

ਹੈਰੋਇਨ ਸਣੇ ਦੋ ਵਿਅਕਤੀ ਕਾਬੂ

ਐਸ. ਏ. ਐਸ. ਨਗਰ, 16 ਮਈ (ਜਸਬੀਰ ਸਿੰਘ ਜੱਸੀ)- ਐਸ. ਟੀ. ਐਫ. ਮੁਹਾਲੀ ਦੀ ਟੀਮ ਨੇ 2 ਵਿਅਕਤੀਆਂ ਨੂੰ 11 ਕਿਲੋ, 500 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕੀਤਆਂ ਦੀ ਪਹਿਚਾਣ ਸੁਖਵਿੰਦਰ ਸਿੰਘ ਅਤੇ ਜਰਨੈਲ ਸਿੰਘ ਵਾਸੀ ਭਿੱਖੀਵਿੰਡ ਵਜੋਂ ਹੋਈ ਹੈ। ਦੋਹਾਂ ...

ਪੂਰੀ ਖ਼ਬਰ »

ਸਾਬਕਾ ਮੰਤਰੀ ਦੇ ਬੇਟੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੂੰ ਮਿਲੀ ਜ਼ਮਾਨਤ

ਧਾਰੀਵਾਲ, 16 ਮਈ (ਸਵਰਨ ਸਿੰਘ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਥੇ. ਸੇਵਾ ਸਿੰਘ ਸੇਖਵਾਂ ਦੇ ਸਪੁੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੂੰ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਨਜ਼ਾਇਜ ਮਾਈਨਿੰਗ ਦੇ ਮਾਮਲੇ 'ਚ ਜ਼ਮਾਨਤ ਮਿਲ ਗਈ ਹੈ। ਇਸ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX