ਤਾਜਾ ਖ਼ਬਰਾਂ


ਜਿਹੜੇ ਦੇਸ਼ ਛੱਡ ਕੇ ਭੱਜ ਗਏ ਹਨ, ਉਨ੍ਹਾਂ ਨੂੰ ਲਿਆਂਦਾ ਜਾਵੇਗਾ ਵਾਪਸ- ਰਾਜਨਾਥ ਸਿੰਘ
. . .  17 minutes ago
ਨਵੀਂ ਦਿੱਲੀ, 21 ਜਨਵਰੀ- ਕੇਂਦਰੀ ਰਾਜਨਾਥ ਸਿੰਘ ਨੇ ਮੇਹੁਲ ਚੌਕਸੀ ਦੇ ਮੁੱਦੇ 'ਤੇ ਕਿਹਾ ਕਿ ਸਰਕਾਰ ਨੇ ਆਰਥਿਕ ਅਪਰਾਧਿਕ ਬਿਲ ਪਾਸ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਦੇਸ਼ ਛੱਡ ਕੇ ਭੱਜ ਚੁੱਕੇ ਹਨ ਉਨ੍ਹਾਂ ਨੂੰ ਵਾਪਸ ਲਿਆਂਦਾ ਜਾਵੇਗਾ। ਰਾਜਨਾਥ ਸਿੰਘ ਨੇ ਕਿਹਾ .....
ਮਾਇਆਵਤੀ 'ਤੇ ਟਿੱਪਣੀ ਮਾਮਲਾ : ਭਾਜਪਾ ਵਿਧਾਇਕਾ ਨੂੰ ਮਹਿਲਾ ਕਮਿਸ਼ਨ ਨੇ ਭੇਜਿਆ ਨੋਟਿਸ
. . .  16 minutes ago
ਨਵੀਂ ਦਿੱਲੀ, 21 ਜਨਵਰੀ- ਕੌਮੀ ਮਹਿਲਾ ਕਮਿਸ਼ਨ ਨੇ ਬਹੁਜਨ ਸਮਾਜ ਪਾਰਟੀ (ਬਸਪਾ) ਦੀ ਮੁਖੀ ਮਾਇਆਵਤੀ ਨੂੰ ਲੈ ਕੇ ਕੀਤੀ ਗਈ ਟਿੱਪਣੀ 'ਤੇ ਭਾਜਪਾ ਵਿਧਾਇਕਾ ਸਾਧਨਾ ਸਿੰਘ ਨੂੰ ਨੋਟਿਸ ਭੇਜਿਆ ਹੈ। ਕਮਿਸ਼ਨ ਦਾ ਕਹਿਣਾ ਹੈ ਕਿ ਇਹ ਟਿੱਪਣੀ ਬਹੁਤ ਹਮਲਾਵਰ ਤੇ...
ਖਹਿਰਾ ਦਾ 'ਆਪ' 'ਤੇ ਹਮਲਾ, ਕਿਹਾ- ਭਗਵੰਤ ਮਾਨ ਦੀ ਸ਼ਰਾਬ ਛੁਡਾਊ ਸੀ ਬਰਨਾਲਾ ਰੈਲੀ
. . .  26 minutes ago
ਚੰਡੀਗੜ੍ਹ, 21 ਜਨਵਰੀ (ਅਜਾਇਬ ਸਿੰਘ ਔਜਲਾ)- ਪੰਜਾਬੀ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਸਿੰਘ ਖਹਿਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਬਰਨਾਲਾ ਰੈਲੀ ਭਗਵੰਤ ਮਾਨ ਦੀ ਸ਼ਰਾਬ ਛੁਡਾਊ ਰੈਲੀ ਸੀ। ਇਸ ਰੈਲੀ 'ਚ .....
ਸ੍ਰੀਲੰਕਾ ਨੇ 16 ਭਾਰਤੀ ਮਛੇਰਿਆਂ ਨੂੰ ਕੀਤਾ ਰਿਹਾਅ
. . .  37 minutes ago
ਕੋਲੰਬੋ, 21 ਜਨਵਰੀ- ਸ੍ਰੀਲੰਕਾ ਨੇ ਅੱਜ 16 ਭਾਰਤੀ ਮਛੇਰਿਆਂ ਨੂੰ ਰਿਹਾਅ ਕੀਤਾ ਹੈ। ਬੀਤੀ 13 ਜਨਵਰੀ ਨੂੰ ਸ੍ਰੀਲੰਕਾ ਦੀ ਜਲ ਸੈਨਾ ਵਲੋਂ ਇਨ੍ਹਾਂ ਮਛੇਰਿਆਂ ਨੂੰ ਗ੍ਰਿਫ਼ਤਾਰ ਕੀਤਾ...
ਅਕਾਲੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਅਜਨਾਲਾ ਪਹੁੰਚੇ ਸੁਖਬੀਰ ਬਾਦਲ
. . .  43 minutes ago
ਅਜਨਾਲਾ/ਹਰਛਾ ਛੀਨਾ, 21 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ,ਕਡਿਆਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਅਜਨਾਲਾ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਕੈਬਨਿਟ ਮੰਤਰੀ...
ਜਨਰਲ ਵਰਗ ਦੇ ਰਾਖਵਾਂਕਰਨ ਦੇ ਖ਼ਿਲਾਫ਼ ਪਟੀਸ਼ਨ ਦਾਇਰ, ਮਦਰਾਸ ਹਾਈਕੋਰਟ ਨੇ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  about 1 hour ago
ਚੇਨਈ, 21 ਜਨਵਰੀ- ਆਰਥਿਕ ਤੌਰ 'ਤੇ ਕਮਜ਼ੋਰ ਜਨਰਲ ਵਰਗ ਦੇ ਲਈ 10 ਫ਼ੀਸਦੀ ਰਾਖਵਾਂਕਰਨ ਦੇ ਮੁੱਦੇ 'ਤੇ ਮਦਰਾਸ ਹਾਈਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ 18 ਫਰਵਰੀ ਤੋਂ ਪਹਿਲਾਂ ਜਵਾਬ ਦਾਖਲ ਕਰਨ ਦੇ ਲਈ ਕਿਹਾ ਹੈ। ਡੀ.ਐਮ.ਕੇ. ਦੇ......
ਸੁਖਬੀਰ ਬਾਦਲ ਅੱਜ ਹਲਕਾ ਰਾਜਾਸਾਂਸੀ ਦੇ ਪਿੰਡਾਂ ਦਾ ਕਰਨਗੇ ਦੌਰਾ
. . .  about 1 hour ago
ਚੁਗਾਵਾਂ, 21 ਜਨਵਰੀ (ਗੁਰਬਿੰਦਰ ਸਿੰਘ ਬਾਗ਼ੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਹਲਕਾ ਰਾਜਾਸਾਂਸੀ ਦੇ ਅਕਾਲੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਅੱਜ 3.30 ਵਜੇ ਗੁਰੂ ਨਾਨਕ ਦੇਵ ਯੂਨਾਈਟਿਡ ਕਾਲਜ ....
ਸਵਾਈਨ ਫਲੂ ਕਾਰਨ ਔਰਤ ਦੀ ਮੌਤ
. . .  about 1 hour ago
ਭਵਾਨੀਗੜ੍ਹ, 21 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਜ਼ਿਲ੍ਹਾ ਸੰਗਰੂਰ ਦੇ ਭਵਾਨੀਗੜ੍ਹ ਸਬ ਡਵੀਜ਼ਨ 'ਚ ਪੈਂਦੇ ਪਿੰਡ ਸੰਗਤਪੁਰ 'ਚ ਇਕ ਔਰਤ ਦੀ ਸਵਾਈਨ ਫਲੂ ਨਾਲ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ । ਇਸ ਸਬੰਧੀ ਸਿਹਤ ਅਫ਼ਸਰ ਧਰਮਪਾਲ ਸਿੰਘ ਨੇ ਦੱਸਿਆ ....
ਮੈਕਸੀਕੋ : ਤੇਲ ਪਾਈਪਲਾਈਨ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 85
. . .  about 1 hour ago
ਮੈਕਸੀਕੋ, 21 ਜਨਵਰੀ- ਮੈਕਸੀਕੋ ਦੇ ਹਿਡਾਲਗੋ ਪ੍ਰਾਂਤ 'ਚ ਤੇਲ ਪਾਈਪਲਾਈਨ 'ਚ ਹੋਏ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 85 ਹੋ ਗਈ ਹੈ ਜਦਕਿ 58 ਲੋਕ ਗੰਭੀਰ ਜ਼ਖਮੀ ਹੋਏ ਹਨ। ਮੀਡੀਆ ਰਿਪੋਰਟਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ, ਸ਼ਨੀਵਾਰ ਨੂੰ .....
ਨੇਤਾਵਾਂ ਦੀ ਹੱਤਿਆ ਦੇ ਵਿਰੋਧ 'ਚ ਭਾਜਪਾ ਦਾ ਮੁੱਖ ਮੰਤਰੀ ਕਮਲ ਨਾਥ ਦੇ ਖ਼ਿਲਾਫ਼ ਪ੍ਰਦਰਸ਼ਨ
. . .  about 1 hour ago
ਭੋਪਾਲ, 21 ਜਨਵਰੀ- ਮਨਸੌਰ 'ਚ ਭਾਜਪਾ ਨੇਤਾ ਪ੍ਰਹਿਲਾਦ ਬੰਦਵਾਰ ਅਤੇ ਬਰਵਾਨੀ 'ਚ ਹਾਲ ਹੀ 'ਚ ਹੋਈ ਮਨੋਜ ਠਾਕਰੇ ਦੀ ਹੱਤਿਆ ਦੇ ਵਿਰੋਧ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਭੋਪਾਲ 'ਚ ਮੁੱਖ ਮੰਤਰੀ ਕਮਲ ਨਾਥ ਦੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ.....
ਨਾਗੇਸ਼ਵਰ ਰਾਓ ਦੇ ਨਿਯੁਕਤੀ ਮਾਮਲੇ ਦੀ ਸੁਣਵਾਈ ਤੋਂ ਅਲੱਗ ਹੋਏ ਸੀ.ਜੇ.ਆਈ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਸੀ.ਬੀ.ਆਈ. ਦੇ ਅੰਤ੍ਰਿਮ ਡਾਇਰੈਕਟਰ ਦੇ ਤੌਰ 'ਤੇ ਐਮ.ਨਾਗੇਸ਼ਵਰ ਰਾਓ ਦੀ ਨਿਯੁਕਤੀ ਨੂੰ ਚੁਨੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ ਤੋਂ ਦੇਸ਼ ਦੇ ਮੁੱਖ ਜੱਜ (ਸੀ.ਜੇ.ਆਈ) ਰੰਜਨ ਗੋਗੋਈ ਨੇ ਆਪਣੇ ਆਪ ਨੂੰ ਵੱਖ ਕਰ ਲਿਆ ਹੈ। ਗੋਗੋਈ ਨੇ ....
ਹਲਕਾ ਅਜਨਾਲਾ ਦੇ ਵਰਕਰਾਂ ਨਾਲ ਮੀਟਿੰਗ ਕਰਨਗੇ ਸੁਖਬੀਰ ਬਾਦਲ
. . .  about 2 hours ago
ਅਜਨਾਲਾ, 21 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਹਲਕਾ ਅਜਨਾਲਾ ਦੇ ਵਰਕਰਾਂ ਨਾਲ ਮੀਟਿੰਗ ਕਰਨਗੇ। ਇਸ ਦੌਰਾਨ ਉਹ ਵਰਕਰਾਂ ਦੀਆਂ ਮੁਸ਼ਕਲਾਂ ....
ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੀਲੌਂਗ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 2 hours ago
ਸ਼ਿਮਲਾ, 21 ਜਨਵਰੀ- ਹਿਮਾਚਲ ਪ੍ਰਦੇਸ਼ ਦੇ ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੀਲੌਂਗ 'ਚ ਅੱਜ ਸਵੇਰੇ ਤਾਜ਼ਾ ਬਰਫ਼ਬਾਰੀ ਹੋਈ ਹੈ ਜਿਸ ਦਾ ਸੈਲਾਨੀ ਵੱਲੋਂ ਖੂਬ ਅਨੰਦ ਮਾਣਿਆ ਜਾ ਰਿਹਾ ਹੈ। ਬਰਫ਼ਬਾਰੀ ਕਾਰਨ ਇਹ ਇਲਾਕਾ ਬਰਫ਼ ਦੀ ਚਿੱਟੀ ਚਾਦਰ ਨਾਲ ਢਕਿਆ ਗਿਆ ਹੈ .......
ਜੰਮੂ-ਕਸ਼ਮੀਰ ਦੇ ਬਡਗਾਮ 'ਚ ਮੁੱਠਭੇੜ ਦੌਰਾਨ 2 ਅੱਤਵਾਦੀ ਢੇਰ
. . .  about 2 hours ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਦੇ ਚਾਰੀ ਸ਼ਰੀਫ਼ ਦੇ ਜ਼ੀਨਪੰਚਾਲ 'ਚ ਅੱਜ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਜਾਰੀ ਮੁੱਠਭੇੜ 'ਚ ਦੋ ਅੱਤਵਾਦੀ ਢੇਰ ਹੋ ਗਏ ਹਨ ਜਦਕਿ ਤੀਜੇ ਅੱਤਵਾਦੀ ਨਾਲ ਮੁੱਠਭੇੜ ਜਾਰੀ ਹੈ। ਜਾਣਕਾਰੀ ਲਈ ਦੱਸ......
80 ਕਰੋੜ ਰੁਪਏ ਦੀ ਹੈਰੋਇਨ ਸਮੇਤ 6 ਕਾਬੂ
. . .  about 3 hours ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ 20 ਕਿੱਲੋ ਹੈਰੋਇਨ ਸਮੇਤ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿਅਕਤੀਆਂ ਪਾਸੋਂ ਬਰਾਮਦ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 80 ਕਰੋੜ ਰੁਪਏ ਦੱਸੀ ਜਾ ਰਹੀ....
ਮੇਹੁਲ ਚੌਕਸੀ ਨੇ ਐਂਟੀਗੁਆ 'ਚ ਆਪਣਾ ਭਾਰਤੀ ਪਾਸਪੋਰਟ ਕਰਵਾਇਆ ਜਮਾਂ
. . .  about 3 hours ago
ਫਾਰਮੇਸੀ ਕੌਂਸਲ ਦੇ ਐਲਾਨੇ ਨਤੀਜਿਆਂ 'ਚ 6 ਮੈਂਬਰ ਚੁਣੇ ਗਏ
. . .  about 3 hours ago
ਸੁਸ਼ਮਾ ਸਵਰਾਜ ਅਤੇ ਯੋਗੀ ਨੇ ਯੂਥ ਪ੍ਰਵਾਸੀ ਭਾਰਤੀ ਦਿਵਸ ਦਾ ਕੀਤਾ ਉਦਘਾਟਨ
. . .  about 3 hours ago
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  about 4 hours ago
ਸੁਲਤਾਨਪੁਰ ਲੋਧੀ 'ਚ ਮੀਂਹ ਪੈਣ ਕਾਰਨ ਠੰਢ 'ਚ ਹੋਇਆ ਵਾਧਾ
. . .  about 4 hours ago
ਇਜ਼ਰਾਈਲ ਨੇ ਸੀਰੀਆ 'ਚ ਈਰਾਨੀ ਟਿਕਾਣਿਆਂ 'ਤੇ ਕੀਤੇ ਹਮਲੇ
. . .  about 5 hours ago
ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਦਿੱਲੀ ਜਾਣ ਵਾਲੀਆਂ ਕਈ ਟਰੇਨਾਂ
. . .  about 5 hours ago
ਮਾਲੀ 'ਚ ਸੰਯੁਕਤ ਰਾਸ਼ਟਰ ਦੇ ਸ਼ਾਂਤੀ ਸੈਨਿਕਾਂ 'ਤੇ ਹੋਏ ਹਮਲੇ 'ਚ 10 ਦੀ ਮੌਤ, 25 ਜ਼ਖ਼ਮੀ
. . .  about 5 hours ago
ਅੱਜ ਦਾ ਵਿਚਾਰ
. . .  about 6 hours ago
ਅਜਨਾਲਾ : ਘਰ ਚੋਂ 15 ਤੋਲੇ ਸੋਨੇ ਦੇ ਗਹਿਣੇ, ਨਗਦੀ ਅਤੇ ਕੈਨੇਡੀਅਨ ਡਾਲਰ ਚੋਰੀ
. . .  1 day ago
ਕੇਂਦਰੀ ਜੇਲ੍ਹ 'ਚ ਕੈਦੀ ਦੀ ਮੌਤ
. . .  1 day ago
ਮਹਾਰਸ਼ਟਰ ਦੇ ਪਾਲਘਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  1 day ago
ਹਿੰਦ-ਪਾਕਿ ਸਰਹੱਦ ਪਾਰ ਕਰਦਾ ਪਾਕਿ ਨਾਗਰਿਕ ਕਾਬੂ
. . .  1 day ago
ਗਣਤੰਤਰ ਦਿਵਸ ਦੇ ਸਬੰਧ ਵਿੱਚ ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਰੈੱਡ ਅਲਰਟ ਜਾਰੀ
. . .  1 day ago
ਯੂ.ਐਨ. ਦੇ ਬੇਸ 'ਤੇ ਹੋਏ ਹਮਲੇ ਵਿਚ 8 ਸ਼ਾਂਤੀ ਸੈਨਿਕਾਂ ਦੀ ਮੌਤ
. . .  1 day ago
ਰੈਲੀ ਵਿਚ ਭਗਵੰਤ ਮਾਨ ਨੇ ਸ਼ਰਾਬ ਛੱਡਣ ਦਾ ਕੀਤਾ ਐਲਾਨ, ਮਾਂ ਸੀ ਬਹੁਤ ਪ੍ਰੇਸ਼ਾਨ
. . .  1 day ago
ਕਾਂਗਰਸੀ ਵਿਧਾਇਕਾਂ ਦੀ ਰਿਜ਼ਾਰਟ ਵਿਚ ਲੜਾਈ, ਇਕ ਹਸਪਤਾਲ ਭਰਤੀ
. . .  1 day ago
ਚਿੜੀਆ ਘਰ 'ਚ ਸ਼ੇਰ ਸੈਲਾਨੀਆਂ 'ਤੇ ਹਮਲਾ, ਇਕ ਦੀ ਮੌਤ
. . .  1 day ago
ਪਾਕਿਸਤਾਨ ਨੇ ਕਠੂਆ 'ਚ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
'ਕਾਲੀਆ ਸਕੀਮ' ਦੇ ਨਾਂਅ 'ਤੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ ਪਟਨਾਇਕ - ਧਰਮਿੰਦਰ ਪ੍ਰਧਾਨ
. . .  1 day ago
ਸੀਤਾਰਮਨ ਨੇ ਤਾਮਿਲਨਾਡੂ ਰੱਖਿਆ ਉਦਯੋਗਿਕ ਕਾਰੀਡੋਰ ਦਾ ਕੀਤਾ ਉਦਘਾਟਨ
. . .  1 day ago
ਹੁਣ ਤੋਂ ਹੀ ਹਾਰ ਦੇ ਬਹਾਨੇ ਲੱਭ ਰਹੀ ਹੈ ਵਿਰੋਧੀ ਧਿਰ- ਪ੍ਰਧਾਨ ਮੰਤਰੀ ਮੋਦੀ
. . .  1 day ago
ਪੰਜਾਬ ਦੀਆਂ ਸਾਰੀਆਂ ਸੀਟਾਂ 'ਤੇ ਆਮ ਆਦਮੀ ਪਾਰਟੀ ਇਕੱਲਿਆਂ ਲੜੇਗੀ ਚੋਣ : ਕੇਜਰੀਵਾਲ
. . .  1 day ago
ਹਵਾਈ ਅੱਡੇ ਤੋਂ ਲੱਖਾਂ ਦੇ ਸੋਨੇ ਸਮੇਤ ਇਕ ਕਾਬੂ
. . .  1 day ago
'ਆਪ' ਨੇ ਚੰਡੀਗੜ੍ਹ ਤੋਂ ਹਰਮੋਹਨ ਧਵਨ ਨੂੰ ਐਲਾਨਿਆ ਉਮੀਦਵਾਰ
. . .  1 day ago
ਸੀਰੀਆ 'ਚ ਹੋਏ ਬੰਬ ਧਮਾਕੇ 'ਚ ਤਿੰਨ ਲੋਕਾਂ ਦੀ ਮੌਤ
. . .  1 day ago
ਅਫ਼ਗ਼ਾਨਿਸਤਾਨ 'ਚ ਗਵਰਨਰ ਦੇ ਕਾਫ਼ਲੇ 'ਤੇ ਹਮਲਾ, ਅੱਠ ਲੋਕਾਂ ਦੀ ਮੌਤ
. . .  1 day ago
ਪਾਕਿਸਤਾਨ ਵਲੋਂ ਜੰਮੂ-ਕਸ਼ਮੀਰ 'ਚ ਜੰਗਬੰਦੀ ਦੀ ਉਲੰਘਣਾ
. . .  1 day ago
ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਨੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  about 1 hour ago
ਟੀਮ ਇੰਡੀਆ ਲਈ ਵਰਲਡ ਕੱਪ ਖੇਡ ਚੁੱਕੀਆਂ ਕਬੱਡੀ ਖਿਡਾਰਨਾਂ ਦਾ ਪਿੰਡ ਵਾਸੀਆਂ ਵੱਲੋਂ ਭਰਵਾਂ ਸਵਾਗਤ
. . .  about 1 hour ago
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਮਾਇਆਵਤੀ 'ਤੇ ਟਿੱਪਣੀ ਕਰਨ ਵਾਲੀ ਭਾਜਪਾ ਵਿਧਾਇਕ ਨੂੰ ਮਹਿਲਾ ਆਯੋਗ ਭੇਜੇਗਾ ਨੋਟਿਸ
. . .  about 1 hour ago
ਪਿੰਡ ਠੀਕਰੀਵਾਲਾ ਪਹੁੰਚੇ ਕੇਜਰੀਵਾਲ, ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਨੂੰ ਕੀਤੀ ਸ਼ਰਧਾਂਜਲੀ ਭੇਟ
. . .  11 minutes ago
ਪੰਜਾਬ 'ਚ ਮਹਾਂ ਗੱਠਜੋੜ ਦਾ ਹਿੱਸਾ ਨਹੀਂ ਹੋਵੇਗੀ ਆਮ ਆਦਮੀ ਪਾਰਟੀ - ਖਹਿਰਾ
. . .  20 minutes ago
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤ੍ਰਿਵੇਂਦਰ ਸਿੰਘ ਰਾਵਤ
. . .  31 minutes ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਜੇਠ ਸੰਮਤ 550
ਿਵਚਾਰ ਪ੍ਰਵਾਹ: ਜਮਹੂਰੀਅਤ ਦਾ ਅਰਥ ਸੰਵਾਦ ਰਾਹੀਂ ਸਰਕਾਰ ਚਲਾਉਣਾ ਹੈ ਪਰ ਇਹ ਤਾਂ ਹੀ ਅਸਰਦਾਰ ਹੋ ਸਕਦੀ ਹੈ ਜੇ ਸ਼ੋਰ-ਸ਼ਰਾਬਾ ਨਾ ਹੋਵੇ। -ਕਲੀਮੈਂਟ ਐਟਲੀ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਕਣਕ ਦਾ ਸੀਜ਼ਨ ਖ਼ਤਮ ਹੰੁਦਿਆਂ ਹੀ ਬਟਾਲਾ ਦਾਣਾ ਮੰਡੀ ਹੋਈ ਪਸ਼ੂ ਮੰਡੀ 'ਚ ਤਬਦੀਲ

ਬਟਾਲਾ, 16 ਮਈ (ਕਾਹਲੋਂ)-ਕਣਕ ਦਾ ਖ਼ਰੀਦ ਸੀਜ਼ਨ ਪੂਰੀ ਤਰ੍ਹਾਂ ਮੁਕੰਮਲ ਹੋ ਚੁੱਕਾ ਹੈ ਤੇ ਜ਼ਿਲ੍ਹੇ ਦੀ ਸਭ ਤੋਂ ਵੱਡੀ ਅਨਾਜ ਮੰਡੀ ਬਟਾਲਾ 'ਚ ਹੁਣ ਕਣਕ ਦੀਆਂ ਢੇਰੀਆਂ ਜਾਂ ਬੋਰੀਆਂ ਚੁੱਕੇ ਜਾਣ ਪਿੱਛੋਂ ਪੂਰੀ ਤਰ੍ਹਾਂ ਵਿਹਲ ਦਿਖਾਈ ਦੇ ਰਿਹਾ ਹੈ | ਜਿਥੇ ਕਣਕ ਦੀ ਖਰੀਦ ਤੇ ਚੁਕਾਈ ਦਾ ਕੰਮ ਮੁਕੰਮਲ ਹੋਣ ਨਾਲ ਬਟਾਲਾ ਦਾਣਾ ਮੰਡੀ ਪੂਰੀ ਤਰ੍ਹਾਂ ਖਾਲੀ ਹੋ ਚੁੱਕੀ ਹੈ, ਉਥੇ ਹੁਣ ਪਸ਼ੂਆਂ ਦੀ ਆਮਦ ਬਿਨ੍ਹਾਂ ਕਿਸੇ ਰੋਕ-ਟੋਕ ਤੋਂ ਵੱਡੇ ਪੱਧਰ 'ਤੇ ਦਿਖਾਈ ਦੇ ਰਹੀ ਹੈ | ਸੈਂਕੜੇ ਪਸ਼ੂ ਦਾਣਾ ਮੰਡੀ 'ਚ ਇੰਝ ਘੁੰਮਦੇ ਹਨ, ਜਿਵੇਂ ਇਹ ਦਾਣਾ ਮੰਡੀ ਨਾ ਹੋਵੇ, ਕੋਈ ਪਸ਼ੂ ਮੰਡੀ ਬਣ ਗਈ ਹੋਏ | ਦਾਣਾ ਮੰਡੀ ਤੋਂ ਪਸ਼ੂ ਮੰਡੀ 'ਚ ਤਬਦੀਲ ਹੋਈ ਇਸ ਮੰਡੀ 'ਚ ਜਿਥੇ ਸ਼ੂਆਂ ਦੇ ਗੋਹੇ ਦੀ ਭਰਮਾਰ ਵਿਖਾਈ ਦੇਣ ਲੱਗੀ ਹੈ ਤੇ ਸਫ਼ਾਈ ਦਾ ਮੂੰਹ ਚਿੜਾ ਰਹੀ ਹੈ, ਉਥੇ ਇਹ ਪਸ਼ੂ ਮੰਡੀ 'ਚ ਲੱਗੇ ਨੀਵੇਂ ਰੁੱਖਾਂ ਨਾਲ ਵੀ ਕਲੋਲਾਂ ਕਰਦੇ ਆਮ ਵੇਖੇ ਜਾ ਸਕਦੇ ਹਨ | ਮੰਡੀ ਨਾਲ ਸਬੰਧਿਤ ਕੁਝ ਲੋਕਾਂ ਨੇ ਇਸ ਪਾਸੇ ਧਿਆਨ ਦੁਆਉਂਦਿਆ ਸਕੱਤਰ ਮਾਰਕੀਟ ਕਮੇਟੀ, ਐਸ.ਡੀ.ਐਮ. ਬਟਾਲਾ ਤੇ ਹੋਰ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਦਾਣਾ ਮੰਡੀ 'ਚ ਘੁੰਮਦੇ ਪਸ਼ੂਆਂ ਉੱਪਰ ਰੋਕ ਲਗਾਈ ਜਾਵੇ |

ਕਾਲਜ ਵਿਦਿਆਰਥਣ ਕੋਲੋਂ ਕਿੱਟ ਖੋਹ ਕੇ ਮੋਟਰਸਾਈਕਲ ਸਵਾਰ ਫ਼ਰਾਰ

ਦੀਨਾਨਗਰ, 16 ਮਈ (ਸੰਧੂ/ਸ਼ਰਮਾ/ਸੋਢੀ)-ਦੀਨਾਨਗਰ ਦੇ ਨਜ਼ਦੀਕੀ ਪਿੰਡ ਰੜਾ ਦੇ ਇੱਟਾਂ ਦੇ ਭੱਠੇ ਦੇ ਨਜ਼ਦੀਕ ਇਕ ਕਾਲਜ ਵਿਦਿਆਰਥਣ ਕੋਲੋਂ ਦੋ ਮੋਟਰਸਾਈਕਲ ਸਵਾਰ ਨੌਜਵਨਾਂ ਵਲੋਂ ਉਸ ਦੀ ਕਿੱਟ ਖੋਹ ਕੇ ਫ਼ਰਾਰ ਹੋਣ ਦੀ ਮਿਲੀ ਹੈ | ਜਾਣਕਾਰੀ ਅਨੁਸਾਰ ਅਨੂ ਬਾਲਾ ਪੁੱਤਰੀ ...

ਪੂਰੀ ਖ਼ਬਰ »

48 ਘੰਟਿਆਂ ਦੀ ਜੱਦੋ ਜਹਿਦ ਪਿੱਛੋਂ ਨਸ਼ਟ ਕੀਤਾ ਗਿਆ ਬੰਬ

ਗੁਰਦਾਸਪੁਰ, 16 ਮਈ (ਆਰਿਫ਼)-ਭਾਰਤ-ਪਾਕਿ ਸੀਮਾ ਤੋਂ ਠੀਕ 2 ਕਿਲੋਮੀਟਰ ਦੀ ਦੂਰੀ 'ਤੇ ਸੋਮਵਾਰ ਰਾਤ ਨੰੂ ਸਰਹੱਦੀ ਪਿੰਡ ਕੋਟਲੀ ਜਵਾਹਰ ਵਿਖੇ ਜਤਿੰਦਰ ਸਿੰਘ ਪੁੱਤਰ ਦਰਬਾਰੀ ਲਾਲ ਦੇ ਘਰੋਂ ਪਖ਼ਾਨੇ ਦਾ ਗਟਰ ਪੁੱਟਦੇ ਸਮੇਂ ਇਕ ਬੰਬ ਮਿਲਿਆ ਸੀ | ਬੰਬ ਮਿਲਣ ਦੀ ਖ਼ਬਰ ਨੇ ...

ਪੂਰੀ ਖ਼ਬਰ »

ਬਟਾਲਾ ਪੁਲਿਸ ਵਲੋਂ ਗੈਂਗਸਟਰ ਸਾਰਜ ਸਿੰਘ ਮਿੰਟੂ ਤੋਂ ਪੱੁਛਗਿੱਛ

ਬਟਾਲਾ, 16 ਮਈ (ਕਾਹਲੋਂ)-ਅੰਮਿ੍ਤਸਰ 'ਚ ਇਕ ਸ਼ਿਵ ਸੈਨਾ ਆਗੂ ਦੀ ਹੱਤਿਆ ਤੇ ਹੋਰ ਕਈ ਮਾਮਲਿਆਂ 'ਚ ਸ਼ਾਮਿਲ ਗੈਂਗਸਟਰ ਸਾਰਜ ਸਿੰਘ ਉਰਫ਼ ਮਿੰਟੂ ਤੋਂ ਬਟਾਲਾ ਪੁਲਿਸ ਵਲੋਂ ਮਾਣਯੋਗ ਅਦਾਲਤ ਤੋਂ ਇਜਾਜ਼ਤ ਲੈ ਕੇ ਪੁੱਛਗਿੱਛ ਕੀਤੇ ਜਾਣ ਦੀ ਖ਼ਬਰ ਹੈ | ਇਸ ਸਬੰਧੀ ਥਾਣਾ ...

ਪੂਰੀ ਖ਼ਬਰ »

ਵਾਲਮੀਕਿ ਮਜ਼ਬੀ ਸਿੱਖ ਮੋਰਚਾ ਵਲੋਂ ਥਾਣਾ ਘੁਮਾਣ ਦਾ ਘਿਰਾਓ

ਘੁਮਾਣ, 16 ਮਈ (ਬੰਮਰਾਹ, ਬਾਵਾ)-ਵਾਲਮੀਕਿ ਮਜ਼੍ਹਬੀ ਸਿੱਖ ਮੋਰਚਾ ਪੰਜਾਬ ਵਲੋਂ ਥਾਣਾ ਘੁਮਾਣ ਦਾ ਘਿਰਾਓ ਕੀਤਾ ਗਿਆ | ਇਸ ਘਿਰਾਓ ਦੌਰਾਨ ਮੋਰਚੇ ਦੇ ਆਗੂਆਂ ਤੋਂ ਇਲਾਵਾ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ 'ਚ ਲੋਕ ਤੇ ਔਰਤਾਂ ਨੇ ਸ਼ਮੂਲੀਅਤ ਕੀਤੀ ਤੇ ਅੱਡਾ ਚੌਕ ...

ਪੂਰੀ ਖ਼ਬਰ »

ਬਾਬਾ ਤਰਨਜੀਤ ਸਿੰਘ ਖ਼ਾਲਸਾ ਨੇ ਪਿੰਡ ਸਰਜੇਚੱਕ ਵਿਖੇ ਦੀਵਾਨ ਸਜਾਏ

ਬਟਾਲਾ, 16 ਮਈ (ਕਾਹਲੋਂ)-ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਜ਼ਾਰਾ ਸਿੰਘ ਜੀ ਨਿੱਕੇ ਘੁੰਮਣਾਂ ਵਲੋਂ ਚਲਾਈ ਲੜੀਵਾਰ ਗੁਰਮਤਿ ਪ੍ਰਚਾਰ ਦੀ ਲੜੀ ਦੇ ਤਹਿਤ ਪਿੰਡ ਸਰਜੇਚੱਕ ਵਿਖੇ ਦੋ ਦਿਨਾਂ ਦੇ ਦੀਵਾਨ 'ਚ ਬਾਬਾ ਤਰਨਜੀਤ ਸਿੰਘ ਖ਼ਾਲਸਾ ਤੇ ਬਾਬਾ ਲਹਿਣਾ ਸਿੰਘ ਤਲਵੰਡੀ ...

ਪੂਰੀ ਖ਼ਬਰ »

ਦਾਜ ਮੰਗਣ ਤੇ ਕੁੱਟਮਾਰ ਕਰਨ ਵਾਲੇ ਿਖ਼ਲਾਫ਼ ਮਾਮਲਾ ਦਰਜ

ਬਟਾਲਾ, 16 ਮਈ (ਕਾਹਲੋਂ)-ਬਟਾਲਾ ਪੁਲਿਸ ਵਲੋਂ ਇਕ ਵਿਅਕਤੀ ਿਖ਼ਲਾਫ਼ ਦਾਜ ਮੰਗਣ ਤੇ ਪਤਨੀ ਦੀ ਕੁੱਟਮਾਰ ਕਰਨ ਦੇ ਦੋਸ਼ 'ਚ ਮਾਮਲਾ ਦਰਜ ਕਰਨ ਦੀ ਖ਼ਬਰ ਹੈ | ਇਸ ਸਬੰਧੀ ਤਫ਼ਤੀਸ਼ ਅਫ਼ਸਰ ਏ.ਐਸ.ਆਈ. ਸੁਖਦੇਵ ਸਿੰਘ ਬਟਾਲਾ ਨੇ ਦੱਸਿਆ ਕਿ ਇਹ ਮਾਮਲਾ ਰਵਿੰਦਰ ਕੌਰ ਪੁੱਤਰੀ ...

ਪੂਰੀ ਖ਼ਬਰ »

ਚੱਢਾ ਸ਼ੂਗਰ ਮਿੱਲ ਕੀੜੀ ਅਫਗਾਨਾ ਦਾ ਹੋਇਆ ਕਰੋੜਾਂ ਦਾ ਨੁਕਸਾਨ

ਹਰਚੋਵਾਲ, 16 ਮਈ (ਰਣਜੋਧ ਸਿੰਘ ਭਾਮ)-ਬੀਤੇ ਦਿਨ ਚੱਢਾ ਸ਼ੂਗਰ ਮਿੱਲ ਦਾ ਤਾਪਮਾਨ ਵਧਣ ਕਾਰਨ ਸੀਰੇ ਵਾਲਾ ਵੱਡਾ ਟੈਂਕ ਓਵਰ ਫਲੋਅ ਹੋ ਗਿਆ ਤੇ ਸੀਰਾ ਟੈਂਕ ਵਿਚ ਰਿਸਣ ਲੱਗ ਪਿਆ ਹੈ, ਜਿਸ ਕਾਰਨ ਮਿੱਲ ਅਧਿਕਾਰੀਆਂ ਤੇ ਸਟਾਫ਼ ਵਿਚਕਾਰ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਸੀ | ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ ਵਲੋਂ ਅਰਥੀ ਫੂਕ ਮੁਜ਼ਾਹਰਾ 18 ਨੂੰ : ਸੰਧੂ

ਬਟਾਲਾ, 16 ਮਈ (ਕਾਹਲੋਂ)-ਇੰਪਲਾਈਜ਼ ਜੁਆਇੰਟ ਫੋਰਮ ਪੰ: ਰਾ: ਬਿ: ਬੋ: ਦੇ ਫੈਸਲੇ ਨੂੰ ਮੁੱਖ ਰੱਖਦੇ ਹੋਏ ਇੰਪਲਾਈਜ਼ ਫੈਡਰੇਸ਼ਨ ਸਰਕਲ ਗੁਰਦਾਸਪੁਰ ਦੀ ਜ਼ਰੂਰੀ ਮੀਟਿੰਗ ਬਲਦੇਵ ਸਿੰਘ ਸੰਧੂ ਪ੍ਰਧਾਨ ਸਰਕਲ ਗੁਰਦਾਸਪੁਰ, ਮੈਂਬਰ ਜੁਆਇੰਟ ਫੋਰਮ ਪੰਜਾਬ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਪੈਸੇ ਦੁੱਗਣੇ ਕਰਨ ਦੇ ਚੱਕਰ 'ਚ ਠੱਗ 25000 ਰੁਪਏ ਤੇ ਸੋਨੇ ਦੀ ਮੁੰਦਰੀ ਲੈ ਕੇ ਰਫ਼ੂ ਚੱਕਰ

ਵਡਾਲਾ ਬਾਂਗਰ, 16 ਮਈ (ਭੁੰਬਲੀ)-ਪਿੰਡ ਬਾਂਗੋਵਾਣੀ ਵਿਖੇ ਸਿਖਰ ਦੁਪਹਿਰ ਦੋ ਠੱਗ ਚੈਂਚਲ ਸਿੰਘ ਨਾਂਅ ਦੇ ਇਕ ਦੁਕਾਨਦਾਰ ਤੋਂ ਪੈਸੇ ਦੁੱਗਣੇ ਕਰਨ ਦਾ ਲਾਲਚ ਦੇ ਕੇ 25000 ਰੁਪਏ ਤੇ ਇਕ ਸੋਨੇ ਦੀ ਮੁੰਦਰੀ ਲੈ ਕੇ ਰਫ਼ੂ ਚੱਕਰ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਠੱਗੀ ...

ਪੂਰੀ ਖ਼ਬਰ »

ਸਰਪੰਚ ਦੀ ਸ਼ੱਕੀ ਹਾਲਤ 'ਚ ਲਾਸ਼ ਮਿਲੀ

ਧਾਰੀਵਾਲ, 16 ਮਈ (ਜੇਮਸ ਨਾਹਰ, ਸਵਰਨ ਸਿੰਘ)-ਨਜ਼ਦੀਕ ਪੈਂਦੇ ਪਿੰਡ ਜਫ਼ਰਵਾਲ ਦੇ ਨਖਾਸੂ ਵਾਲੇ ਪੁਲ ਕੋਲ ਤਲਵੰਡੀ ਬਥੁਨਗੜ ਦੇ ਅਕਾਲੀ ਦਲ ਪਾਰਟੀ ਵੇਲੇ ਬਣੇ ਮੌਜੂਦਾ ਸਰਪੰਚ ਜਗਰੂਪ ਸਿੰਘ ਪੁੱਤਰ ਸਵਿੰਦਰ ਸਿੰਘ ਦੀ ਭੇਦਭਰੀ ਹਾਲਤ ਵਿਚ ਲਾਸ਼ ਮਿਲੀ ਹੈ | ਪਤਾ ਲੱਗਣ 'ਤੇ ...

ਪੂਰੀ ਖ਼ਬਰ »

ਪੀ.ਐਚ.ਸੀ. ਭੁੱਲਰ 'ਚ ਡੇਂਗੂ ਦਿਵਸ ਮਨਾਇਆ

ਬਟਾਲਾ, 16 ਮਈ (ਕਾਹਲੋਂ)-ਅੱਜ ਪੀ.ਐਚ.ਸੀ. ਭੁੱਲਰ ਵਿਖੇ ਡੇਂਗੂ ਦਿਵਸ ਐਸ.ਐਮ.ਓ. ਡਾ: ਦਰਬਾਰ ਰਾਜ ਦੀ ਅਗਵਾਈ ਹੇਠ ਮਨਾਇਆ ਗਿਆ, ਜਿਸ ਦਾ ਉਦਘਾਟਨ ਸਾਬਕਾ ਸਰਪੰਚ ਬਲਵਿੰਦਰ ਸਿੰਘ ਭੁੱਲਰ ਨੇ ਕੀਤਾ ਤੇ ਸਰਕਾਰੀ ਹਾਈ ਸਕੂਲ ਦੇ ਪਿ੍ੰਸੀਪਲ ਰਵਿੰਦਰ ਸਿੰਘ ਚਾਹਲ ਤੇ ਸਕੂਲ ਦੇ ...

ਪੂਰੀ ਖ਼ਬਰ »

ਭਾਕਿਯੂ (ਏਕਤਾ ਉਗਰਾਹਾਂ) ਵਲੋਂ ਸੁਰਿੰਦਰ ਸਿੰਘ ਤੇ ਅਸ਼ੋਕ ਭਾਰਤੀ ਦੀ ਮੁਢਲੀ ਯੂਨੀਅਨ ਮੈਂਬਰਸ਼ਿਪ ਖਾਰਜ

ਫਤਹਿਗੜ੍ਹ ਚੂੜੀਆਂ, 16 ਮਈ (ਮਾਨ, ਬਾਠ)-ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਸੀ. ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਦੀ ਨਿਗਰਾਨੀ ਹੇਠ ਪਿੰਡ ਖੋਖਰ ਵਿਖੇ ਹੋਈ ਮੀਟਿੰਗ 'ਚ ...

ਪੂਰੀ ਖ਼ਬਰ »

ਆਵਾਰਾ ਕੁੱਤਿਆਂ ਨੇ ਬੱਕਰੀ ਤੇ ਕੱਟੀ ਨੂੰ ਨੋਚ-ਨੋਚ ਕੇ ਖਾਧਾ

ਫਤਹਿਗੜ੍ਹ ਚੂੜੀਆਂ, 16 ਮਈ (ਧਰਮਿੰਦਰ ਸਿੰਘ ਬਾਠ)-ਥਾਣਾ ਫਤਹਿਗੜ੍ਹ ਚੂੜੀਆਂ ਦੇ ਅਧੀਨ ਪੈਂਦੇ ਪਿੰਡ ਅਵਾਣ ਵਿਖੇ ਪਿਛਲੀਆਂ ਤਿੰਨ ਰਾਤਾਂ ਤੋਂ ਲਗਾਤਾਰ ਆਵਾਰਾ ਕੱੁਤਿਆਂ ਵਲੋਂ ਕੀਤੇ ਜਾ ਰਹੇ ਹਮਲਿਆਂ ਦੌਰਾਨ ਆਵਾਰਾ ਕੱੁਤਿਆਂ ਵਲੋਂ ਇਕ ਬੱਕਰੀ, ਇਕ ਕੱਟੀ ਨੂੰ ...

ਪੂਰੀ ਖ਼ਬਰ »

ਡਾ: ਜੱਜ ਪੁਲਿਸ ਜ਼ਿਲ੍ਹਾ ਬਟਾਲਾ ਦੇ ਪ੍ਰਧਾਨ ਬਣੇ

ਘੁਮਾਣ, 16 ਮਈ (ਬੰਮਰਾਹ)-ਹਿਊਮਨ ਰਾਈਟਸ ਸੰਘਰਸ਼ ਕਮੇਟੀ ਇੰਡੀਆ ਦੇ ਕੌਮੀ ਪ੍ਰਧਾਨ ਸ਼ਾਮ ਲਾਲ ਤ੍ਰੇਹਣ ਤੇ ਜਨਰਲ ਸਕੱਤਰ ਮਨਮੋਹਨ ਸਿੰਘ ਵਲੋਂ ਹਲਕਾ ਸ੍ਰੀ ਹਰਗੋਬਿੰਦਪੁਰ ਦੀ ਉੱਘੀ ਸ਼ਖ਼ਸੀਅਤ ਡਾ: ਹਰਜਿੰਦਰ ਸਿੰਘ ਜੱਜ ਨੂੰ ਪੁਲਿਸ ਜ਼ਿਲ੍ਹਾ ਬਟਾਲਾ ਦਾ ਪ੍ਰਧਾਨ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਪੇਂਡੂ ਵਿਕਾਸ ਕੰਮ ਕਰਵਾਉਣ ਲਈ ਦੇ ਰਹੀ ਤਰਜੀਹ-ਦਿਲਬਾਗ ਸਿੰਘ

ਕਲਾਨੌਰ, 16 ਮਈ (ਪੁਰੇਵਾਲ)-ਪੰਜਾਬ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਤੇ ਵਾਇਸ ਚੇਅਰਮੈਨ ਰੂਰਲ ਡਿਵੈਲਪਮੈਂਟ ਪੰਜਾਬ ਕਾਂਗਰਸ ਦਿਲਬਾਗ ਸਿੰਘ ਕਿਲਾ ਨੱਥੂ ਸਿੰਘ ਸਰਪੰਚ ਨੇ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਪਿੰਡਾਂ 'ਚ ਹੋਣ ਵਾਲੇ ਵਿਕਾਸੀ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਨਰਸਿੰਗ ਇੰਸਟੀਚਿਊਟ ਪੰਧੇਰ ਵਿਖੇ ਨਰਸਿੰਗ ਦਿਵਸ ਮਨਾਇਆ

ਫਤਹਿਗੜ੍ਹ ਚੂੜੀਆਂ, 16 ਮਈ (ਫੁੱਲ)-ਸ੍ਰੀ ਗੁਰੂ ਰਾਮਦਾਸ ਨਰਸਿੰਗ ਇੰਸਟੀਚਿਊਟ ਪੰਧੇਰ ਵਿਖੇ ਨਰਸਿੰਗ ਦਿਵਸ ਮਨਾਇਆ ਗਿਆ | ਇਸ ਮੌਕੇ ਕਰਵਾਏੇ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਸਿਵਲ ਸਰਜਨ ਅੰਮਿ੍ਤਸਰ ਡਾ: ਗੁਰਦੀਪ ਸਿੰਘ ਡਾਕਟਰ ਭਾਰਤੀ ਮੈਡੀਕਲ ਅਫ਼ਸਰ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਹਲਕੇ ਦੇ ਵਰਕਰਾਂ ਨਾਲ ਚੱਟਾਨ ਵਾਂਗ ਖੜ੍ਹਾ ਹਾਂ : ਕਾਕੀ

ਬਟਾਲਾ, 16 ਮਈ (ਕਾਹਲੋਂ)-ਵਿਧਾਨ ਸਭਾ ਹਲਕਾ ਕਾਦੀਆਂ ਦੇ ਸੀਨੀਅਰ ਅਕਾਲੀ ਆਗੂ ਕੰਵਲਪ੍ਰੀਤ ਸਿੰਘ ਕਾਕੀ ਨੇ ਕਿਹਾ ਕਿ ਉਹ ਹਲਕੇ ਦੇ ਲੋਕਾਂ ਨਾਲ ਚੱਟਾਂਨ ਵਾਂਗ ਖੜ੍ਹੇ ਹਨ ਅਤੇ ਉਨ੍ਹਾਂ ਦੇ ਦੁੱਖ-ਸੁੱਖ 'ਚ ਹਰ ਵੇਲੇ ਭਾਈਵਾਲ ਰਹਿਣਗੇ | ਸ: ਕਾਕੀ ਨੇ ਕਿਹਾ ਕਿ ਸੂਬੇ ਦੇ ...

ਪੂਰੀ ਖ਼ਬਰ »

ਪ੍ਰੇਰਿਤ ਅੰਕੁਰ ਨਰੂਲਾ ਕਰਨਗੇ ਪ੍ਰਭੂ ਯਿਸੂ ਮਸੀਹ ਦਾ ਪ੍ਰਚਾਰ

ਭੈਣੀ ਮੀਆਂ ਖਾਂ, 16 ਮਈ (ਹਰਭਜਨ ਸਿੰਘ ਸੈਣੀ)-ਪਿੰਡ ਫੇਰੋਚੇਚੀ ਤੇ ਇਲਾਕੇ ਦੀ ਸਮੂਹ ਮਸੀਹ ਸੰਗਤ ਵਲੋਂ ਪਿੰਡ ਫੇਰੋਚੇਚੀ ਤੇ ਇਲਾਕੇ ਦੀ ਸਮੂਹ ਮਸੀਹ ਸੰਗਤ ਵਲੋਂ ਪਿੰਡ ਫੇਰੋਚੇਚੀ ਵਿਖੇ 22 ਮਈ ਨੂੰ ਪ੍ਰਭੂ ਯਿਸੂ ਮਸੀਹ ਦਾ ਪ੍ਰਚਾਰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ ਪਾਵਰਕਾਮ ਦੇ ਪ੍ਰਬੰਧਕਾਂ ਦੀ ਕੱਲ੍ਹ ਸਾੜਨਗੇ ਅਰਥੀ-ਪੱਪੂ

ਗੁਰਦਾਸਪੁਰ, 16 ਮਈ (ਆਰਿਫ਼)-ਪੀ.ਐਸ.ਈ.ਬੀ.ਇੰਪਲਾਈਜ਼ ਜਾਇੰਟ ਫੋਰਮ ਪੰਜਾਬ ਵਲੋਂ ਮੰਨੀਆਂ ਮੰਗਾਂ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਵਲੋਂ ਮਨਵਾਉਣ ਲਈ ਤੇਜ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ | ਇਸ ਸਬੰਧੀ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਵਿੱਤ ਸਕੱਤਰ ਸੁਰਿੰਦਰ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਕਣਕ ਖਰੀਦਣ ਉਪਰੰਤ ਅਦਾਇਗੀ ਕਰਕੇ ਕਿਸਾਨ ਹਿਤੈਸ਼ੀ ਹੋਣ ਦਾ ਦਿੱਤਾ ਸਬੂਤ : ਪਿੰਡੀਆਂ, ਗੋਸਲ, ਜਿੰਮੀ, ਕੰਗ

ਕਲਾਨੌਰ, 16 ਮਈ (ਪੁਰੇਵਾਲ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਿਸਾਨਾਂ ਦੀ ਮੰਡੀਆਂ 'ਚੋਂ ਕਣਕ ਦੀ ਤੁਰੰਤ ਖਰੀਦ ਅਤੇ ਅਦਾਇਗੀ ਦਾ ਵਾਅਦਾ ਕੀਤਾ ਸੀ | ਉਸ ਨੂੰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ 'ਚ ਵਜ਼ੀਰ ਸੁਖਜਿੰਦਰ ਸਿੰਘ ਰੰਧਾਵਾ ਦੀਆਂ ਹਦਾਇਤਾਂ 'ਤੇ ...

ਪੂਰੀ ਖ਼ਬਰ »

ਬੀਬੀ ਰੰਧਾਵਾ ਨੇ ਅਨੇਕਾਂ ਪਿੰਡਾਂ ਨੂੰ ਪੈਨਸ਼ਨਾਂ ਤੇ ਰਾਸ਼ਨ ਕਾਰਡ ਵੰਡੇ

ਵਡਾਲਾ ਬਾਂਗਰ, 16 ਮਈ (ਭੁੰਬਲੀ)-ਸਹਿਕਾਰਤਾ ਮੰਤਰੀ ਪੰਜਾਬ ਦੀ ਧਰਮਪਤਨੀ ਸ੍ਰੀਮਤੀ ਜਤਿੰਦਰ ਕੌਰ ਰੰਧਾਵਾ ਵਲੋਂ ਇਸ ਇਲਾਕੇ ਦੇ ਵੱਖ-ਵੱਖ 38 ਪਿੰਡਾਂ ਦੇ ਮੁਹਤਬਰਾਂ ਨੂੰ ਲੋਕ ਸੇਵਾਵਾਂ ਕੈਂਪ ਦੌਰਾਨ ਬੁਢਾਪਾ, ਵਿਧਵਾ, ਅੰਗਹੀਣ ਤੇ ਰਾਸ਼ਨ ਕਾਰਡ ਬਣਾਉਣ ਦੀ ਮੁਹਿੰਮ ...

ਪੂਰੀ ਖ਼ਬਰ »

ਸ਼ਿਵਾਲਿਕ ਇੰਟਰਨੈਸ਼ਨਲ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ

ਗੁਰਦਾਸਪੁਰ, 16 ਮਈ (ਆਰਿਫ਼)-ਸ਼ਿਵਾਲਿਕ ਇੰਟਰਨੈਸ਼ਨਲ ਸਕੂਲ ਮੁਸਤਫਾਬਾਦ ਜੱਟਾਂ ਬੱਬੇਹਾਲੀ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਸਤਵਿੰਦਰ ਸਿੰਘ ਸੰਧੂ ਤੇ ਪਿ੍ੰਸੀਪਲ ਨੀਲਮ ਹੰਸ ਨੇ ਦੱਸਿਆ ਕਿ ਇਸ ਨਤੀਜੇ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਭੁੱਖ ਹੜਤਾਲ ਤੀਜੇ ਦਿਨ ਵੀ ਜਾਰੀ

ਦੀਨਾਨਗਰ, 16 ਮਈ (ਸੰਧੂ/ਸੋਢੀ/ਸ਼ਰਮਾ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੱਦੇ 'ਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਕੈਬਨਿਟ ਮੰਤਰੀ ਪੰਜਾਬ ਅਰੁਣਾ ਚੌਧਰੀ ਦੇ ਪਿੰਡ ਆਵਾਂਖਾ ਵਿਖੇ ਉਨ੍ਹਾਂ ਦੇ ਨਿਵਾਸ ਸਥਾਨ ਨਜ਼ਦੀਕ ਸ਼ੁਰੂ ਕੀਤੀ ਭੁੱਖ ਹੜਤਾਲ ...

ਪੂਰੀ ਖ਼ਬਰ »

ਆਰ.ਆਰ. ਬਾਵਾ ਕਾਲਜ ਵਿਖੇ ਸਲੋਗਨ ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਬਟਾਲਾ, 16 ਮਈ (ਕਾਹਲੋਂ)-ਆਰ.ਆਰ. ਬਾਵਾ ਡੀ.ਏ.ਵੀ. ਕਾਲਜ ਫ਼ਾਰ ਗਰਲਜ਼ ਬਟਾਲਾ ਵਿਖੇ ਕਾਲਜ ਪਿ੍ੰਸੀਪਲ ਪ੍ਰੋ: ਡਾ: ਸ੍ਰੀਮਤੀ ਨੀਰੂ ਚੱਡਾ ਦੀ ਆਗਿਆ ਨਾਲ 'ਗਾਂਧੀਅਨ ਸਟੱਡੀਜ਼ ਸੈਂਟਰ' ਦੇ ਕੋ-ਆਰਡੀਨੇਟਰ ਤੇ ਮੁਖੀ ਪੰਜਾਬੀ ਵਿਭਾਗ ਪ੍ਰੋ: ਸ਼ਬਨਮ ਪ੍ਰਭਾ, ਡਾ: ਹਰਦੀਪ ਕੌਰ ਤੇ ...

ਪੂਰੀ ਖ਼ਬਰ »

ਬਟਾਲਾ ਕਾਰ ਡੀਲਰ ਐਸੋਸੀਏਸ਼ਨ ਦੀ ਚੋਣ ਮੀਟਿੰਗ

ਬਟਾਲਾ, 16 ਮਈ (ਕਾਹਲੋਂ)-ਬਟਾਲਾ ਕਾਰ ਡੀਲਰ ਐਸੋਸੀਏਸ਼ਨ ਦੀ ਚੋਣ ਮੀਟਿੰਗ ਬਟਾਲਾ ਵਿਖੇ ਹੋਈ, ਜਿਸ 'ਚ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ | ਮੀਟਿੰਗ 'ਚ ਸਤਨਾਮ ਸਿੰਘ ਪ੍ਰਧਾਨ, ਡਿੰਪਲ ਮੀਤ ਪ੍ਰਧਾਨ, ਸੁਖਵਿੰਦਰ ਸਿੰਘ ਸੈਕਟਰੀ ਤੇ ਰੁਪੇਸ਼ ਕੁਮਾਰ ਖਜਾਨਚੀ ਚੁਣੇ ਗਏ, ...

ਪੂਰੀ ਖ਼ਬਰ »

ਬਟਾਲਾ ਕਾਲਜ ਆਫ਼ ਐਜੂਕੇਸ਼ਨ 'ਚ ਵਿਦਾਇਗੀ ਸਮਾਗਮ

ਬਟਾਲਾ, 16 ਮਈ (ਕਾਹਲੋਂ)-ਬਟਾਲਾ ਕਾਲਜ ਆਫ਼ ਐਜੂਕੇਸ਼ਨ ਬੁਲੋਵਾਲ (ਨੇੜੇ ਅਲੀਵਾਲ) ਵਿਚ ਚੇਅਰਮੈਨ ਬਿਕਰਮਜੀਤ ਸਿੰਘ ਦੀ ਅਗਵਾਈ ਹੇਠ ਸੈਸ਼ਨ 16-18 ਵਿਚ ਆਏ ਬੀ.ਐੱਡ. ਦੇ ਵਿਦਿਆਰਥੀਆਂ ਨੂੰ ਅਲਵਿਦਾ ਕਹਿਣ ਵਾਸਤੇ ਵਿਦਾਇਗੀ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ...

ਪੂਰੀ ਖ਼ਬਰ »

ਕਾਸ਼ਤੀਵਾਲ 'ਚ ਆਧੁਨਿਕ ਢੰਗ ਨਾਲ ਚੱਲ ਰਿਹਾ ਹੈ ਵਿਕਾਸ ਕਾਰਜਾਂ ਦਾ ਕੰਮ : ਲਾਟੀ ਕਾਸ਼ਤੀਵਾਲ

ਅਲੀਵਾਲ, 16 ਮਈ (ਅਵਤਾਰ ਸਿੰਘ ਰੰਧਾਵਾ)-ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੀ ਸੁਚੱਜੀ ਰਹਿਨੁਮਾਈ ਹੇਠ ਹਲਕਾ ਫਤਹਿਗੜ੍ਹ ਚੂੜੀਆਂ ਦੀ ਨੁਹਾਰ ਬਦਲਣ ਲਈ ਚੱਲ ਰਹੇ ਵਿਕਾਸ ਕਾਰਜਾਂ ਤਹਿਤ ਪਿੰਡ ਕਾਸ਼ਤੀਵਾਲ ਅੰਦਰ ਵੀ ਆਧੁਨਿਕ ਤਰੀਕੇ ਨਾਲ ਚੱਲ ਰਹੇ ...

ਪੂਰੀ ਖ਼ਬਰ »

ਭਾਰਤੀ ਕਬੱਡੀ ਟੀਮ ਦੀ ਕਪਤਾਨ ਦੇ ਸ਼ਾਨਦਾਰ ਪ੍ਰਦਰਸ਼ਨ 'ਤੇ ਪਿੰਡ ਵਾਸੀਆਂ ਵਲੋਂ ਵਧਾਈ

ਕਾਦੀਆਂ, 16 ਮਈ (ਕੁਲਵਿੰਦਰ ਸਿੰਘ)-ਭਾਰਤੀ ਕਬੱਡੀ ਟੀਮ ਦੀ ਕਪਤਾਨ ਰਣਦੀਪ ਕੌਰ ਨੱਥੂ ਖਹਿਰਾ ਦੇ ਮਲੇਸ਼ੀਆ ਵਿਖੇ ਏਸ਼ੀਆਂ ਕਬੱਡੀ ਚੈਂਪੀਅਨਸ਼ਿਪ ਵਿਖੇ ਸ਼ਾਨਦਾਰ ਪ੍ਰਦਰਸ਼ਨ ਤੇ ਜਿੱਤ ਪ੍ਰਾਪਤ ਕਰਨ 'ਤੇ ਖਿਡਾਰਣ ਦੇ ਪਿੰਡ ਵਾਸੀਆਂ ਤੇ ਕੋਚ ਵਲੋਂ ਵਧਾਈ ਭੇਟ ਕਰਦਿਆਂ ...

ਪੂਰੀ ਖ਼ਬਰ »

ਬੇਸਹਾਰਾ ਦਲਿਤ ਪਰਿਵਾਰ ਨੂੰ ਪੱਕਾ ਘਰ ਬਣਾ ਕੇ ਦੇਣ ਦਾ ਛੀਨਾ ਵਾਸੀਆਂ ਕੀਤਾ ਉਪਰਾਲਾ

ਨੌਸ਼ਹਿਰਾ ਮੱਝਾ ਸਿੰਘ, 13 ਮਈ (ਤਰਸੇਮ ਸਿੰਘ ਤਰਾਨਾ)-ਪਿੰਡ ਛੀਨਾ ਰੇਲ ਵਾਲਾ ਦੀ ਗ੍ਰਾਮ ਪੰਚਾਇਤ ਵਲੋਂ ਪਿੰਡ ਦੇ ਸੂਝਵਾਨ ਨੌਜਵਾਨਾਂ ਤੇ ਪਿੰਡ ਵਾਸੀਆਂ ਵਲੋਂ ਪਿੰਡ ਦੇ ਦਲਿਤ ਤੇ ਗਰੀਬ ਰਿਕਸ਼ਾ ਚਾਲਕ ਮੰਗਾ ਪੁੱਤਰ ਸ਼ੰਕਰ ਨੂੰ ਉਸ ਦੇ ਪਰਿਵਾਰ ਦੀ ਰਿਹਾਇਸ਼ ਲਈ ...

ਪੂਰੀ ਖ਼ਬਰ »

ਸਮਾਜ ਸੇਵਕ ਸੰਸਥਾ ਨੇ ਲੋੜਵੰਦ ਜੋੜੇ ਦਾ ਆਨੰਦ ਕਾਰਜ ਕਰਵਾਇਆ

ਧਾਰੀਵਾਲ, 16 ਮਈ (ਜੇਮਸ ਨਾਹਰ)-ਸਮਾਜ ਸੇਵਕ ਸੁਸਾਇਟੀ ਗੁਰਦਾਸ ਨੰਗਲ ਵਲੋਂ ਬਲੱਡ ਡੋਨਰਜ਼ ਸੁਸਾਇਟੀ ਧਾਰੀਵਾਲ ਦੇ ਸਹਿਯੋਗ ਨਾਲ ਪਿੰਡ ਜਾਪੂਵਾਲ ਵਿਖੇ ਗੁਰਦੁਆਰਾ ਸਾਹਿਬ ਵਿਖੇ ਸ਼ਾਕਸੀ ਮੈਹਰਾ ਪੁੱਤਰੀ ਸੁਭਾਸ਼ ਚੰਦਰ ਵਾਸੀ ਗੁਰਦਾਸ ਨੰਗਲ ਤੇ ਸ਼ਮਸ਼ੇਰ ਸਿੰਘ ...

ਪੂਰੀ ਖ਼ਬਰ »

ਪੀ.ਟੀ.ਅਧਿਆਪਕਾਂ ਦੀਆਂ ਅਸਾਮੀਆਂ ਭਰਨ ਦੀ ਮੰਗ

ਪੁਰਾਣਾ ਸ਼ਾਲਾ, 16 ਮਈ (ਅਸ਼ੋਕ ਸ਼ਰਮਾ)-ਸਟੇਟ ਐਵਾਰਡੀ ਬਲਜੀਤ ਸਿੰਘ ਸੈਣੀ ਤੇ ਮੁਲਾਜ਼ਮ ਆਗੂ ਨੇ ਦੱਸਿਆ ਕਿ ਪੂਰੇ ਜ਼ਿਲ੍ਹੇ ਅੰਦਰ ਪੀ.ਟੀ. ਮਾਸਟਰਾਂ ਦੀ ਘਾਟ ਹੋਣ ਕਰਕੇ ਵਿਦਿਆਰਥੀਆਂ ਨੂੰ ਕਾਫ਼ੀ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ | ਇਸ ਪਾਸੇ ਸਿੱਖਿਆ ਵਿਭਾਗ ਦਾ ...

ਪੂਰੀ ਖ਼ਬਰ »

ਨਵ-ਨਿਯੁਕਤ ਸੂਬਾ ਵਾਇਸ ਚੇਅਰਮੈਨ ਦੇ ਪਰਸੂਰਾਮ ਮੰਦਰ ਪਹੁੰਚਣ 'ਤੇ ਸਵਾਗਤ

ਧਾਰੀਵਾਲ, 16 ਮਈ (ਨਿਸ਼ਾਨ ਸਿੰਘ ਕਾਹਲੋਂ)-ਬ੍ਰਾਹਮਣ ਸਭਾ ਦੇ ਜ਼ਿਲ੍ਹਾ ਪ੍ਰਧਾਨ ਭਾਰਤ ਭੂਸ਼ਣ ਸ਼ਰਮਾ ਨੂੰ ਪੰਜਾਬ ਦੇ ਵਾਇਸ ਚੇਅਰਮੈਨ ਬਨਣ 'ਤੇ ਜ਼ਿਲ੍ਹਾ ਤੇ ਧਾਰੀਵਾਲ ਬ੍ਰਾਹਮਣ ਸਭਾ ਦੇ ਅਹੁਦੇਦਾਰਾਂ ਤੇ ਮੈਂਬਰਾ ਵਲੋਂ ਧਾਰੀਵਾਲ ਦੇ ਸ੍ਰੀ ਪਰਸੂਰਾਮ ਮੰਦਰ ਵਿਖੇ ...

ਪੂਰੀ ਖ਼ਬਰ »

ਬਟਾਲਾ ਨੂੰ 2 ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਮਿਲਣ ਦੀ ਆਸ ਬੱਝੀ : ਪ੍ਰਧਾਨ ਕਲਸੀ

ਬਟਾਲਾ, 16 ਮਈ (ਕਾਹਲੋਂ)-ਆਜ਼ਾਦ ਪਾਰਟੀ ਦੇ ਕੌਮੀ ਪ੍ਰਧਾਨ ਸੁਰਿੰਦਰ ਸਿੰਘ ਕਲਸੀ ਸ਼ਕਰਪੁਰਾ ਨੇ ਕਿਹਾ ਹੈ ਕਿ ਪੰਜਾਬ ਦੀ ਮੌਜੂਦਾ ਕੈਪਟਨ ਸਰਕਾਰ ਨੂੰ ਸਾਡੀ ਪਾਰਟੀ ਵਲੋਂ ਕੀਤੀ ਅਪੀਲ ਨੂੰ ਬੂਰ ਪੈਂਦਾ ਨਜ਼ਰ ਆ ਰਿਹਾ ਹੈ ਤੇ ਬਟਾਲਾ 'ਚ 2 ਵਧੀਕ ਜ਼ਿਲ੍ਹਾ ਤੇ ਸੈਸ਼ਨ ...

ਪੂਰੀ ਖ਼ਬਰ »

ਸੋਫ਼ੀਆ ਇੰਸਟੀਚਿਊਟ ਨੌਜਵਾਨਾਂ ਦਾ ਆਈ.ਏ.ਐਸ/ ਆਈ.ਪੀ.ਐਸ ਅਧਿਕਾਰੀ ਬਣਨ ਦਾ ਸੁਪਨਾ ਕਰੇਗੀ ਸਾਕਾਰ

ਗੁਰਦਾਸਪੁਰ, 16 ਮਈ (ਆਲਮਬੀਰ ਸਿੰਘ)-ਸੋਫ਼ੀਆ ਇੰਸਟੀਚਿਊਟ ਆਫ਼ ਐਕਸੀਲੈਂਸੀ ਵਲੋਂ ਪੰਜਾਬ ਸੂਬੇ 'ਚ ਵੱਸਦੇ ਹੋਣਹਾਰ ਤੇ ਆਰਥਿਕ ਪੱਖੋਂ ਕਮਜ਼ੋਰ ਨੌਜਵਾਨਾਂ ਨੰੂ ਆਈ.ਏ.ਐਸ.ਤੇ ਆਈ.ਪੀ.ਐਸ ਅਧਿਕਾਰੀ ਬਣਨ ਦਾ ਸੁਨਹਿਰੀ ਮੌਕਾ ਦਿੰਦੇ ਹੋਏ ਉਨ੍ਹਾਂ ਦੇ ਸੁਪਨਿਆਂ ਨੰੂ ...

ਪੂਰੀ ਖ਼ਬਰ »

ਸੀ.ਐਚ.ਸੀ. ਨੌਸ਼ਹਿਰਾ ਮੱਝਾ ਸਿੰਘ ਵਿਖੇ ਸੈਮੀਨਾਰ ਲਗਾਇਆ

ਨੌਸ਼ਹਿਰਾ ਮੱਝਾ ਸਿੰਘ, 16 ਮਈ (ਤਰਸੇਮ ਸਿੰਘ ਤਰਾਨਾ)-ਨਾ ਮੁਰਾਦ ਡੇਂਗੂ ਬੁਖਾਰ ਤੋਂ ਬਚਾਅ ਲਈ ਆਪਣੇ ਆਲੇ-ਦੁਆਲੇ ਦੀ ਸਫ਼ਾਈ, ਘਰਾਂ ਨੇੜੇ ਪਾਣੀ ਇਕੱਠਾ ਹੋਣ ਤੋਂ ਰੋਕਣ ਅਤੇ ਸਮੇਂ-ਸਮੇਂ ਨਜ਼ਦੀਕੀ ਸਰਕਾਰੀ ਹਸਪਤਾਲ ਜਾਂ ਸਰਕਾਰੀ ਡਿਸਪੈਂਸਰੀ ਪੁੱਜ ਕੇ ਖੂਨ ਟੈੱਸਟ ...

ਪੂਰੀ ਖ਼ਬਰ »

ਡਾਕ ਵਿਭਾਗ ਦੇ ਕਰਮਚਾਰੀਆਂ ਦਾ ਧਰਨਾ ਤੀਜੇ ਦਿਨ 'ਚ ਦਾਖ਼ਲ

ਗੁਰਦਾਸਪੁਰ, 16 ਮਈ (ਆਰਿਫ਼)-ਸੱਤਵਾਂ ਪੇਅ ਕਮਿਸ਼ਨ ਲਾਗੂ ਨਾ ਕੀਤੇ ਜਾਣ ਤੋਂ ਖ਼ਫ਼ਾ ਜੀ.ਡੀ.ਐਸ ਡਾਕ ਵਿਭਾਗ ਦੇ ਕਰਮਚਾਰੀਆਂ ਵਲੋਂ ਸ਼ੁਰੂ ਕੀਤੇ ਧਰਨੇ ਤਹਿਤ ਕਰਮਚਾਰੀਆਂ ਦਾ ਧਰਨਾ ਤੀਜੇ ਦਿਨ 'ਚ ਦਾਖ਼ਲ ਹੋ ਗਿਆ ਹੈ | ਇਸ ਮੌਕੇ ਆਗੂਆਂ ਨੇ ਕਿਹਾ ਕਿ ਸਰਕਾਰ ਸੱਤਵਾਂ ...

ਪੂਰੀ ਖ਼ਬਰ »

ਜੀਆ ਲਾਲ ਮਿੱਤਲ ਸਕੂਲ ਵਿਖੇ ਪਿਆਨੋ ਵਾਦਨ ਮੁਕਾਬਲੇ ਕਰਵਾਏ

ਗੁਰਦਾਸਪੁਰ, 16 ਮਈ (ਸੁਖਵੀਰ ਸਿੰਘ ਸੈਣੀ)-ਸਥਾਨਕ ਜੀਆ ਲਾਲ ਮਿੱਤਲ ਸਕੂਲ ਵਿਖੇ ਪਿਆਨੋ ਵਾਦਨ ਮੁਕਾਬਲੇ ਕਰਵਾਏ ਗਏ | ਜਿਸ 'ਚ ਬੱਚਿਆਂ ਨੇ ਵਧ ਚੜ੍ਹ ਕੇ ਹਿੱਸਾ ਲੈ ਕੇ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ ਤੇ ਸੰਗੀਤਕ ਧੁਨਾਂ ਨਾਲ ਸਭ ਦਾ ਮਨੋਰੰਜਨ ਕੀਤਾ | ਇਸ ਮੁਕਾਬਲੇ ...

ਪੂਰੀ ਖ਼ਬਰ »

ਗੁਰਦਾਸਪੁਰ ਦੇ ਲੋਕਾਂ ਲਈ ਸਲਾਰੀਆ ਵਲੋਂ ਯਤਨ ਜਾਰੀ : ਰਹੀਮਾਬਾਦ

ਬਟਾਲਾ, 16 ਮਈ (ਕਾਹਲੋਂ)-ਭਾਜਪਾ ਕਾਰਜਕਾਰੀ ਮੈਂਬਰ ਤੇ ਜਨ ਸੇਵਾ ਫਾਉਂਡੇਸ਼ਨ ਦੇ ਸਰਪ੍ਰਸਤ ਉੱਘੇ ਉਦਯੋਗਪਤੀ ਸਵਰਨ ਸਲਾਰੀਆ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਲੋਕਾਂ ਲਈ ਅਹਿਮ ਯਤਨ ਕਰ ਰਹੇ ਹਨ, ਜਿਨ੍ਹਾਂ ਦੀ ਬਦੌਲਤ ਹਲਕੇ ਦੇ ਹਜ਼ਾਰਾਂ ਗਰੀਬ ਪਰਿਵਾਰਾਂ ਦੇ ...

ਪੂਰੀ ਖ਼ਬਰ »

ਰੰਧਾਵਾ ਦੀ ਅਗਵਾਈ 'ਚ ਜੇਲ੍ਹਾਂ ਤੇ ਸਹਿਕਾਰਤਾ ਵਿਭਾਗ 'ਚ ਸੁਧਾਰ ਹੋਵੇਗਾ : ਮਹਾਲ ਨੰਗਲ

ਬਟਾਲਾ, 16 ਮਈ (ਕਾਹਲੋਂ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਦੂਜੀ ਵਾਰ ਵਿਧਾਇਕ ਬਣੇ ਤੇ ਸਾਂਸਦ ਸ੍ਰੀ ਸੁਨੀਲ ਕੁਮਾਰ ਜਾਖੜ ਦੀ ਸ਼ਾਨਦਾਰ ਜਿੱਤ 'ਚ ਅਹਿਮ ਰੋਲ ਅਦਾ ਕਰਨ ਵਾਲੇ ਪੰਜਾਬ ਦੇ ਨਵੇਂ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ...

ਪੂਰੀ ਖ਼ਬਰ »

ਭਾਈ ਗੁਰਦਾਸ ਅਕੈਡਮੀ ਗਾਦੜ੍ਹੀਆਂ 'ਚ 103 ਬੱਚਿਆਂ ਦਾ ਟੀਕਾਕਰਨ

ਬਟਾਲਾ, 16 ਮਈ (ਕਾਹਲੋਂ)-ਅੱਜ ਭਾਈ ਗੁਰਦਾਸ ਅਕੈਡਮੀ ਗਾਦੜ੍ਹੀਆਂ ਵਿਖੇ ਸਿਹਤ ਵਿਭਾਗ ਵਲੋਂ ਬੱਚਿਆਂ ਨੂੰ ਪ੍ਰੇਰਿਆ ਗਿਆ ਤੇ ਕਰੀਬ 103 ਬੱਚਿਆਂ ਦਾ ਐਮ.ਆਰ. ਟੀਕਾਕਰਨ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ 'ਚ ਬੱਚਿਆਂ ਨੂੰ ਹੋਣ ਵਾਲੀਆਂ ਬਿਮਾਰੀਆਂ ਤੋਂ ...

ਪੂਰੀ ਖ਼ਬਰ »

ਰੰਧਾਵਾ ਆਪਣੇ ਵਿਭਾਗਾਂ 'ਚ ਵੱਡੇ ਸੁਧਾਰ ਲਿਆਉਣਗੇ : ਡੋਗਰ

ਫਤਹਿਗੜ੍ਹ ਚੂੜੀਆਂ, 16 ਮਈ (ਜੇ.ਐਸ. ਮਾਨ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸਾਬਕਾ ਸਰਪੰਚ ਨਰਿੰਜਣ ਸਿੰਘ ਡੋਗਰ ਨੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਕੈਬਨਿਟ ਮੰਤਰੀ ਬਣਨ 'ਤੇ ਸਾਬਕਾ ਸਰਪੰਚ ਨਰਿੰਜਣ ਸਿੰੰਘ ਡੋਗਰ ਤੇ ਕਾਂਗਰਸੀ ...

ਪੂਰੀ ਖ਼ਬਰ »

ਗਰੀਬ ਪਰਿਵਾਰ ਦੀ ਲੜਕੀ ਦੀ ਵਿਆਹ ਮੌਕੇ ਕੀਤੀ ਮਾਲੀ ਮਦਦ

ਹਰਚੋਵਾਲ, 16 ਮਈ (ਢਿੱਲੋਂ)-ਪਿੰਡ ਭਰਥ 'ਚ ਪਿੰਡ ਦੇ ਮੁਹਤਬਰ ਆਗੂ ਡਾਕਟਰ ਸਿਕੰਦਰ ਸਿੰਘ, ਰਛਪਾਲ ਸਿੰਘ, ਸੁਖਵਿੰਦਰ ਸਿੰਘ, ਲਖਵਿੰਦਰ ਸਿੰਘ, ਬਾਬਾ ਬਾਲਮ ਸਿੰਘ ਵਲੋਂ ਗਰੀਬ ਪਰਿਵਾਰ ਦੀ ਲੜਕੀ ਰਾਜਵਿੰਦਰ ਕੌਰ ਪੁੱਤਰੀ ਲਖਵਿੰਦਰ ਸਿੰਘ ਦੇ ਵਿਆਹ ਮੌਕੇ ਮਾਲੀ ਮਦਦ ਕੀਤੀ ...

ਪੂਰੀ ਖ਼ਬਰ »

ਪੰਡੋਰੀ ਰੋਡ 'ਤੇ ਸਰਕਾਰੀ ਦਰੱਖ਼ਤਾਂ ਨੰੂ ਅੱਗ ਲੱਗਣ ਨਾਲ ਸਰਕਾਰੀ ਸੰਪਤੀ ਨੰੂ ਹੋ ਰਿਹਾ ਨੁਕਸਾਨ

ਪੁਰਾਣਾ ਸ਼ਾਲਾ, 16 ਮਈ (ਅਸ਼ੋਕ ਸ਼ਰਮਾ)-ਗੁਰਦਾਸਪੁਰ ਤੋਂ ਪੰਡੋਰੀ ਰੋਡ ਨੰੂ ਜਾਣ ਵਾਲੀ ਮੁੱਖ ਸੜਕ 'ਤੇ ਸਰਕਾਰੀ ਦਰੱਖ਼ਤਾਂ ਨੰੂ ਅਚਾਨਕ ਅੱਗ ਲੱਗਣ ਨਾਲ ਸਰਕਾਰੀ ਸੰਪਤੀ ਨੰੂ ਭਾਰੀ ਨੁਕਸਾਨ ਹੋਇਆ ਹੈ | ਬਾਲ ਕ੍ਰਿਸ਼ਨ ਸ਼ਰਮਾ ਸਮਾਜ ਸੇਵੀ ਨੇ ਦੱਸਿਆ ਕਿ ਸਰਕਾਰੀ ਰੁੱਖ ...

ਪੂਰੀ ਖ਼ਬਰ »

ਪੁਲ ਤਿੱਬੜੀ ਤੋਂ ਬਹਾਦਰ ਨਵਾਂ ਪਿੰਡ ਦੇ ਮੋੜ ਤੱਕ ਨਵੀਂ ਸੜਕ ਬਣਾਉਣ ਦੀ ਮੰਗ

ਪੁਰਾਣਾ ਸ਼ਾਲਾ, 16 ਮਈ (ਅਸ਼ੋਕ ਸ਼ਰਮਾ)-ਸ਼ਹੀਦ ਭਗਤ ਸਿੰਘ ਯੂਥ ਕਲੱਬ ਪੁਲ ਤਿੱਬੜੀ ਦੇ ਪ੍ਰਧਾਨ ਸਵਿੰਦਰ ਸਿੰਘ, ਬਰਿੰਦਰ ਸਿੰਘ ਤੇ ਬਲਜਿੰਦਰ ਸਿੰਘ ਨੇ ਦੱਸਿਆ ਕਿ ਪੁਲ ਤਿੱਬੜੀ ਤੋਂ ਬਹਾਦਰ ਨਵਾਂ ਪਿੰਡ ਮੋੜ ਤੱਕ ਡੇਢ ਕਿੱਲੋਮੀਟਰ ਕੱਚੀ ਸੜਕ ਹੈ | ਜਦੋਂ ਕਿ ਇਸ ਤੋਂ ...

ਪੂਰੀ ਖ਼ਬਰ »

ਮਾਪਿਆਂ ਦੀ ਸਾਂਭ-ਸੰਭਾਲ ਲਈ ਮਾਣਯੋਗ ਅਦਾਲਤ ਨੂੰ ਫਿਰ ਤੋਂ ਵਿਚਾਰ ਕਰਨਾ ਚਾਹੀਦਾ ਹੈ- ਧਰਮੀ ਫ਼ੌਜੀ

ਧਾਰੀਵਾਲ, 16 ਮਈ (ਸਵਰਨ ਸਿੰਘ)-ਲੋਕ ਸਭਾ, ਵਿਧਾਨ ਸਭਾ ਤੇ ਪੰਚਾਇਤਾਂ ਦਾ ਮੁੱਖ ਕੰਮ ਲੋਕਾਂ ਨੂੰ ਸੁੱਖ-ਸਹੂਲਤਾਂ ਪ੍ਰਦਾਨ ਕਰਨਾ ਤੇ ਕਾਨੂੰਨ ਦੀ ਕੜੀ 'ਚ ਪਰੋ ਕੇ ਸਮਾਜ ਨੂੰ ਨਿਆ ਦਿਵਾਉਣ ਹੁੰਦਾ ਹੈ | ਇਸ ਗੱਲ ਦਾ ਪ੍ਰਗਟਾਵਾ ਸਮੂਹ ਸਿੱਖ ਧਰਮੀ ਫੌਜੀ ਜੂਨ 1984 ਪਰਿਵਾਰ ...

ਪੂਰੀ ਖ਼ਬਰ »

ਗੁਰਦੁਆਰਾ ਘੱਲੂਘਾਰਾ ਸਾਹਿਬ ਤੋਂ ਸਜਾਏ ਨਗਰ ਕੀਰਤਨ ਦਾ ਭਰਵਾਂ ਸਵਾਗਤ

ਪੁਰਾਣਾ ਸ਼ਾਲਾ, 16 ਮਈ (ਅਸ਼ੋਕ ਸ਼ਰਮਾ)-ਪੁਰਾਤਨ ਇਤਿਹਾਸਕ ਅਸਥਾਨ ਗੁਰਦੁਆਰਾ ਘੱਲੂਘਾਰਾ ਸਾਹਿਬ ਛੰਭ ਕਾਹਨੰੂਵਾਨ ਤੋਂ 14 ਹਜ਼ਾਰ ਸਿੰਘ-ਸਿੰਘਣੀਆਂ ਦੀ ਯਾਦ ਨੰੂ ਸਮਰਪਿਤ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ...

ਪੂਰੀ ਖ਼ਬਰ »

ਸ਼ਾਹਕੋਟ ਉਪ ਚੋਣ 'ਚ ਲੋਕ ਕਾਂਗਰਸ ਸਰਕਾਰ ਨੂੰ ਸਬਕ ਸਿਖਾਉਣਗੇ : ਮਜੀਠੀਆ

ਬਟਾਲਾ, 16 ਮਈ (ਕਾਹਲੋਂ)-ਪੰਜਾਬ ਦੀ ਜਨਤਾ ਨਾਲ ਵਿਧਾਨ ਸਭਾ ਚੋਣਾਂ 2017 'ਚ ਵੱਡੇ ਚੋਣ ਵਾਅਦੇ ਕਰਕੇ ਸੱਤਾ ਸੰਭਾਲਣ ਵਾਲੀ ਮੌਜੂਦਾ ਕਾਂਗਰਸ ਸਰਕਾਰ ਹਰ ਮੁਹਾਜ 'ਤੇ ਫ਼ੇਲ ਹੋ ਰਹੀ ਹੈ ਤੇ ਇਸ ਸਰਕਾਰ ਤੋਂ ਕਰੀਬ ਸਵਾ ਸਾਲ 'ਚ ਹੀ ਅੱਕ ਚੁੱਕੇ ਲੋਕ ਇਸ ਨੂੰ ਸ਼ਾਹਕੋਟ ਉਪ ਚੋਣ 'ਚ ...

ਪੂਰੀ ਖ਼ਬਰ »

ਗੁਰਦੁਆਰਾ ਘੱਲੂਘਾਰਾ ਸਾਹਿਬ ਛੰਭ ਕਾਹਨੂੰਵਾਨ ਤੋਂ ਨਗਰ ਕੀਰਤਨ ਸਜਾਇਆ

ਕਾਹਨੂੰਵਾਨ, 16 ਮਈ (ਹਰਜਿੰਦਰ ਸਿੰਘ ਜੱਜ)-ਛੋਟਾ ਘੱਲੂਘਾਰਾ ਸਾਹਿਬ ਕਾਹਨੂੰਵਾਨ ਦੇ ਗਿਆਰਾਂ ਹਜ਼ਾਰ ਕੌਮੀ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਘੱਲੂਘਾਰਾ ਸਾਹਿਬ ਛੰਭ ਕਾਹਨੂੰਵਾਨ ਤੋਂ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਅਦੁੱਤੀ 22ਵਾਂ ਨਗਰ ਕੀਰਤਨ ...

ਪੂਰੀ ਖ਼ਬਰ »

ਬਾਬਾ ਅਜੈ ਸਿੰਘ ਖ਼ਾਲਸਾ ਕਾਲਜ ਵਿਖੇ 'ਮਾਂ ਦਿਵਸ' ਮਨਾਇਆ

ਧਾਰੀਵਾਲ, 16 ਮਈ (ਸਵਰਨ ਸਿੰਘ)-ਇਥੋਂ ਨਜ਼ਦੀਕ ਐਸ.ਜੀ.ਪੀ.ਸੀ. ਅਧੀਨ ਚੱਲ ਰਹੇ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸ ਨੰਗਲ ਵਿਖੇ ਪਿ੍ੰਸੀਪਲ ਗੁਰਜੀਤ ਸਿੰਘ ਦੇ ਪ੍ਰਬੰਧਾਂ ਹੇਠ 'ਮਾਂ ਦਿਵਸ' ਮਨਾਇਆ ਗਿਆ, ਜਿਸ ਵਿਚ ਮੈਨੇਜਰ ਰਣਜੀਤ ਸਿੰਘ ਕਲਿਆਣਪੁਰ ਨੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਯੂਕਰੇਨ 'ਚ ਭੰਗੜਾ ਪਾਉਣਗੇ ਮੱਲਿ੍ਹਆਂਵਾਲ ਸਕੂਲ ਦੇ ਵਿਦਿਆਰਥੀ

ਵਡਾਲਾ ਬਾਂਗਰ, 16 ਮਈ (ਭੰੁਬਲੀ)-ਸ੍ਰੀ ਗੁਰੂ ਹਰਿਕਿ੍ਸ਼ਨ ਸੀ. ਸੈਕੰ: ਪਬਲਿਕ ਸਕੂਲ ਮੱਲਿ੍ਹਆਂਵਾਲ ਦੇ ਹੋਣਹਾਰ ਵਿਦਿਆਰਥੀ ਯੂਕਰੇਨ ਦੀ ਰਾਜਧਾਨੀ ਕੀਵ 'ਚ ਕਰਵਾਏ ਜਾ ਰਹੇ 8ਵੇਂ ਅਡੀਸ਼ਨ ਸੰਨੀਚੈਸਟਨੈਟ ਚਿਲਡਿ੍ਨ ਤਿਉਹਾਰ 'ਚ ਆਪਣੇ ਭੰਗੜੇ ਦੀ ਪੇਸ਼ਕਾਰੀ ਕਰਨਗੇ | ਇਸ ...

ਪੂਰੀ ਖ਼ਬਰ »

ਜਥੇ. ਖਲੀਲਪੁਰ ਵਲੋਂ ਨਾਇਬ ਸਿੰਘ ਕੋਹਾੜ ਦੇ ਹੱਕ 'ਚ ਚੋਣ ਪ੍ਰਚਾਰ

ਡੇਰਾ ਬਾਬਾ ਨਾਨਕ, 16 ਮਈ (ਵਿਜੇ ਕੁਮਾਰ ਸ਼ਰਮਾ)-ਵਿਧਾਨ ਸਭਾ ਹਲਕਾ ਸ਼ਾਹਕੋਟ ਵਿਖੇ ਹੋਣ ਜਾ ਰਹੀ ਜ਼ਿਮਨੀ ਚੋਣ 'ਚ ਪਾਰਟੀ ਹਾਈਕਮਾਂਡ ਵਲੋਂ ਲਾਈ ਗਈ ਡਿਉੂਟੀ ਤਹਿਤ ਹਲਕਾ ਡੇਰਾ ਬਾਬਾ ਨਾਨਕ ਤੋਂ ਮੈਂਬਰ ਵਰਕਿੰਗ ਕਮੇਟੀ ਜਥੇ. ਅਮਰੀਕ ਸਿੰਘ ਖਲੀਲਪੁਰ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਯੂਨੀਵਰਸਲ ਆਈ.ਟੀ.ਆਈ. ਸਿੱਖਿਆਰਥੀਆਂ ਨੇ ਸਮੈਸਟਰ ਨਤੀਜਿਆਂ 'ਚ ਮੱਲ੍ਹਾਂ ਮਾਰੀਆਂ

ਧਾਰੀਵਾਲ, 16 ਮਈ (ਸਵਰਨ ਸਿੰਘ)-ਯੂਨੀਵਰਸਲ ਆਈ.ਟੀ.ਆਈ. ਕਾਲਜ ਲੇਹਲ ਦੇ ਸਿੱਖਿਆਰਥੀਆਂ ਨੇ ਟੈਕਨੀਕਲ ਐਜੂਕੇਸ਼ਨ ਬੋਰਡ ਪੰਜਾਬ ਵਲੋਂ ਐਲਾਨੇ ਸਮੈਸਟਰ ਨੀਤਜਿਆਂ 'ਚ ਮੱਲ੍ਹਾਂ ਮਾਰੀਆਂ ਹਨ | ਇਸ ਸਬੰਧ 'ਚ ਪ੍ਰਬੰਧਕੀ ਕਮੇਟੀ ਚੇਅਰਮੈਨ ਪ੍ਰੋ. ਐਸ.ਐਸ. ਛੀਨਾ ਤੇ ਪ੍ਰਧਾਨ ...

ਪੂਰੀ ਖ਼ਬਰ »

ਰਾਇਲ ਨਰਸਿੰਗ ਕਾਲਜ ਜੈਤੋਸਰਜਾ 'ਚ ਨਰਸਿੰਗ ਦਿਵਸ ਮਨਾਇਆ

ਬਟਾਲਾ, 16 ਮਈ (ਸੁਖਦੇਵ ਸਿੰਘ)-ਰਾਇਲ ਇੰਸਟੀਚਿਊਟ ਆਫ਼ ਨਰਸਿੰਗ ਜੈਤੋਸਰਜਾ 'ਚ ਵਿਸ਼ਵ ਨਰਸਿੰਗ ਦਿਵਸ ਮਨਾਇਆ ਗਿਆ | ਨਰਸਿੰਗ ਦਿਵਸ ਨੂੰ ਸਮਰਪਿਤ ਸਮਾਗਮ ਕਾਲਜ ਦੇ ਚੇਅਰਮੈਨ ਸੁਖਜਿੰਦਰ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਹੋਇਆ, ਜਿਸ 'ਚ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ 'ਚ ਵੀ ਜਲਦ ਸ਼ੁਰੂ ਹੋਵੇਗੀ 'ਇੱਕ ਪਿੰਡ ਇੱਕ ਗੁਰਦੁਆਰਾ' ਮੁਹਿੰਮ : ਭਾਈ ਅਗਵਾਨ

ਕਲਾਨੌਰ, 16 ਮਈ (ਪੁਰੇਵਾਲ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅਰੰਭੀ ਗਈ 'ਇੱਕ ਪਿੰਡ ਇੱਕ ਗੁਰਦੁਆਰਾ' ਮੁਹਿੰਮ ਨੂੰ ਡੇਰਾ ਬਾਬਾ ਨਾਨਕ ਇਲਾਕੇ 'ਚ ਵੀ ਹੁੰਗਾਰਾ ਮਿਲਣ ਲੱਗ ਪਿਆ ਹੈ ਤੇ ਇਸ ਮੁਹਿੰਮ ਦੀ ਹਲਕੇ 'ਚ ਜਲਦ ਸ਼ੁਰੂਆਤ ਕੀਤੀ ਜਾਵੇਗੀ | ਇਸ ਸਬੰਧੀ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਪਬਲਿਕ ਸਕੂਲ 'ਚ ਮਾਂ ਦਿਵਸ ਮਨਾਇਆ

ਬਟਾਲਾ, 16 ਮਈ (ਕਾਹਲੋਂ)-ਗੁਰੂ ਨਾਨਕ ਦੇਵ ਪਬਲਿਕ ਸਕੂਲ ਹਰਚੋਵਾਲ ਰੋਡ ਕਾਦੀਆਂ ਵਿਖੇ ਮਾਂ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਦਸਵੀਂ ਜਮਾਤ ਦੀ ਵਿਦਿਆਰਥਣ ਜਸ਼ਨਦੀਪ ਕੌਰ ਨੇ ਮਾਂ ਦਿਵਸ 'ਤੇ ...

ਪੂਰੀ ਖ਼ਬਰ »

ਸ਼ਿਵ ਸੈਨਾ ਬਾਲ ਠਾਕਰੇ ਦੀ ਮੀਟਿੰਗ

ਬਟਾਲਾ, 16 ਮਈ (ਕਾਹਲੋਂ)-ਸ਼ਿਵ ਸੈਨਾ (ਬਾਲ ਠਾਕਰੇ) ਦੀ ਹੰਗਾਮੀ ਮੀਟਿੰਗ ਪੰਜਾਬ ਦੇ ਉਪ ਪ੍ਰਧਾਨ ਰਮੇਸ਼ ਨਈਅਰ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸ੍ਰੀ ਨਈਅਰ ਨੇ ਕਿਹਾ ਕਿ ਬਟਾਲਾ 'ਚ ਕਥਿਤ ਤੌਰ 'ਤੇ ਦੇਸੀ ਤੇ ਅੰਗਰੇਜ਼ੀ ਸ਼ਰਾਬ ਦੇ ਕਰੀਬ ਡੇਢ ਦਰਜਨ ਠੇਕੇ ਚੱਲ ਰਹੇ ਹਨ, ...

ਪੂਰੀ ਖ਼ਬਰ »

ਸੇਵਾ ਕੇਂਦਰਾਂ 'ਚ ਲੋੜੀਂਦੀ ਸਮੱਗਰੀ ਨਾ ਹੋਣ ਕਾਰਨ ਲੋਕਾਂ ਨੰੂ ਹੋਣਾ ਪੈ ਰਿਹਾ ਖ਼ੱਜਲ-ਖ਼ੁਆਰ

ਗੁਰਦਾਸਪੁਰ, 16 ਮਈ (ਆਲਮਬੀਰ ਸਿੰਘ)-ਪਿਛਲੀ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨੰੂ ਘਰ-ਘਰ ਸਹੂਲਤ ਦੇਣ ਲਈ ਪਿੰਡਾਂ ਅੰਦਰ ਸੇਵਾ ਕੇਂਦਰ ਖੋਲ੍ਹੇ ਗਏ ਸਨ | ਇਨ੍ਹਾਂ ਸੇਵਾ ਕੇਂਦਰਾਂ ਅੰਦਰ ਪੰਜਾਬ ਦੇ ਲੋਕਾਂ ਨੰੂ ਸਾਰੀਆਂ ਸਹੂਲਤਾਂ ਘਰ ਦੇ ਬਿਲਕੁਲ ਹੀ ਨੇੜੇ ਮਿਲ ...

ਪੂਰੀ ਖ਼ਬਰ »

ਦਿਹਾਤੀ ਮੰਡੀਆਂ 'ਚੋਂ ਕਣਕ ਦੀ ਢੋਆ ਢੁਆਈ ਨਾ ਹੋਣ ਕਰਕੇ ਆੜ੍ਹਤੀ ਤੇ ਮਜ਼ਦੂਰ ਪੇ੍ਰਸ਼ਾਨ

ਪੁਰਾਣਾ ਸ਼ਾਲਾ, 16 ਮਈ (ਅਸ਼ੋਕ ਸ਼ਰਮਾ)-ਬੇਟ ਇਲਾਕੇ ਦੀ ਮੰਡੀ ਚਾਵਾ, ਪੁਰਾਣਾ ਸ਼ਾਲਾ, ਭੱਟੀਆਂ ਤੇ ਗੁਨੋਪੁਰ 'ਚ ਕਣਕ ਦੀ ਢੋਆ ਢੁਆਈ ਨਾ ਹੋਣ ਕਰਕੇ ਆੜ੍ਹਤੀ ਤੇ ਮਜ਼ਦੂਰ ਕਾਫ਼ੀ ਦੁਖੀ ਹਨ | ਜਦੋਂ ਕਿ ਮੰਡੀਆਂ 'ਚ ਕਣਕ ਦੀ ਆਮਦ ਬਿਲਕੁਲ ਖ਼ਤਮ ਹੈ | ਸਿਰਫ਼ ਮਜ਼ਦੂਰ ਹੀ ਕਣਕ ...

ਪੂਰੀ ਖ਼ਬਰ »

ਡੀ.ਐਸ. ਇੰਟਰਨੈਸ਼ਨਲ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਪੁਰਾਣਾ ਸ਼ਾਲਾ, 16 ਮਈ (ਗੁਰਵਿੰਦਰ ਸਿੰਘ ਗੁਰਾਇਆ)-ਡੀ.ਐਸ. ਇੰਟਰਨੈਸ਼ਨਲ ਹਾਈ ਸਕੂਲ ਕਲੀਚਪੁਰ ਦਾ 10ਵੀਂ ਦਾ ਨਤੀਜਾ ਸੌ ਫੀਸਦੀ ਰਿਹਾ | ਸਕੂਲ ਚੇਅਰਮੈਨ ਜਤਿੰਦਰਪਾਲ ਸਿੰਘ ਅਤੇ ਪਿ੍ੰਸੀਪਲ ਸਵਰਾਜ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਹਰੇਕ ਵਿਦਿਆਰਥੀ ਨੇ ...

ਪੂਰੀ ਖ਼ਬਰ »

ਸਰਸਵਤੀ ਵਿੱਦਿਆ ਮੰਦਰ ਸਕੂਲ ਦਾ ਨਤੀਜਾ ਸ਼ਾਨਦਾਰ

ਪੁਰਾਣਾ ਸ਼ਾਲਾ, 16 ਮਈ (ਅਸ਼ੋਕ ਸ਼ਰਮਾ)-ਪਿੰਡ ਸੈਦੋਵਾਲ ਕਲਾਂ ਦੇ ਸਰਸਵਤੀ ਵਿੱਦਿਆ ਮੰਦਰ ਮਾਡਰਨ ਹਾਈ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਸਬੰਧੀ ਪਿ੍ੰਸੀਪਲ ਠਾਕੁਰ ਰਵਿੰਦਰ ਸਿੰਘ ਨੇ ਦੱਸਿਆ ਕਿ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵਧ ਅੰਕ ਲੈ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਯੂਥ ਕਲੱਬ ਨੇ ਲੋੜਵੰਦ ਬੱਚਿਆਂ ਨੂੰ ਬੂਟ ਵੰਡੇ

ਪੰਜਗਰਾਈਆਂ, 16 ਮਈ (ਬਲਵਿੰਦਰ ਸਿੰਘ)-ਸ਼ਹੀਦ ਊਧਮ ਸਿੰਘ ਯੂਥ ਕਲੱਬ ਵਲੋਂ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਸਰਕਾਰੀ ਹਾਈ ਸਕੂਲ ਪੰਜਗਰਾਈਆਂ ਦੇ ਗਰੀਬ ਪਰਿਵਾਰਾਂ ਦੇ ਲੋੜਵੰਦ ਵਿਦਿਆਰਥੀਆਂ ਨੂੰ ਬੂਟ ਵੰਡੇ | ਇਸ ਤੋਂ ਇਲਾਵਾ ਪੜ੍ਹਨਯੋਗ ਸਮੱਗਰੀ ਮੁਹੱਈਆ ਕੀਤੀ ਗਈ ...

ਪੂਰੀ ਖ਼ਬਰ »

ਲਾਲੋਵਾਲ ਵਿਚ ਵਲੰਟੀਅਰਾਂ ਦਾ ਸਿੱਖਿਅਕ ਕੈਂਪ ਲਗਾਇਆ

ਵਡਾਲਾ ਬਾਂਗਰ, 16 ਮਈ (ਭੁੰਬਲੀ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ: ਪ੍ਰਾ: ਸਕੂਲ ਲਾਲੋਵਾਲ ਵਿਚ ਇਲਾਕੇ ਦੇ ਤਿੰਨਾਂ ਪਿੰਡਾਂ ਮਸਾਣਾ, ਲਾਲੋਵਾਲ ਤੇ ਬਜ਼ੁਰਗਵਾਲ ਦੀ ਡੀ.ਏ.ਪੀ.ਓ.(ਡਰੱਗ) ਤਹਿਤ ਚੁਣੇ ਵਲੰਟੀਅਰਾਂ ਨੂੰ ਸਿੱਖਿਅਤ ਕਰਨ ਲਈ ਤੇ ਗਰਾਉਂਡ ਲੈਵਲ ...

ਪੂਰੀ ਖ਼ਬਰ »

ਆਲ ਕੇਡਰਜ਼ ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ

ਧਾਰੀਵਾਲ, 16 ਮਈ (ਸਵਰਨ ਸਿੰਘ)-ਸਥਾਨਕ ਮਿੱਲ ਗਰਾਉਂਡ ਵਿਖੇ ਪੀ.ਐਸ.ਈ.ਬੀ. ਆਲ ਕੇਡਰ ਪੈਨਸ਼ਨਰ ਐਸੋਸੀਏਸ਼ਨ ਧਾਰੀਵਾਲ ਦੀ ਮੀਟਿੰਗ ਅਸ਼ੋਕ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸੂਬਾ ਕਮੇਟੀ ਆਗੂ ਹਰਭਜਨ ਸਿੰਘ ਲੇਹਲ, ਸੁੱਚਾ ਸਿੰਘ ਕੰਗ, ਪਰਮਜੀਤ ਸਿੰਘ ਸਥੰਤਰ, ...

ਪੂਰੀ ਖ਼ਬਰ »

ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਚ 'ਮਾਂ ਦਿਵਸ' ਮਨਾਇਆ

ਬਟਾਲਾ, 16 ਮਈ (ਕਾਹਲੋਂ)-ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਚ 'ਮਾਂ ਦਿਵਸ' ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਮਾਂ ਦਿਵਸ ਨਾਲ ਸਬੰਧਿਤ ਭਾਸ਼ਣ, ਗੀਤ ਤੇ ਕਵਿਤਾਵਾਂ ਦੀ ਖੂਬਸੂਰਤ ਪੇਸ਼ਕਾਰੀ ਕੀਤੀ ਗਈ, ਜਿਨ੍ਹਾਂ ਰਾਹੀਂ ...

ਪੂਰੀ ਖ਼ਬਰ »

ਬਾਬਾ ਮਹਿਮਾ ਸਾਹਿਬ ਪਬਲਿਕ ਸਕੂਲ ਬੱਚਿਆਂ ਦੇ ਮੁਕਾਬਲੇ ਕਰਵਾਏ

ਕੋਟਲੀ ਸੂਰਤ ਮੱਲ੍ਹੀ, 16 ਮਈ (ਕੁਲਦੀਪ ਸਿੰਘ ਨਾਗਰਾ)-ਇਲਾਕੇ ਦੀ ਨਾਮਵਰ ਸੰਸਥਾ ਬਾਬਾ ਮਹਿਮਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਹਲੋਵਾਲੀ ਵਿਖੇ ਬੱਚਿਆਂ ਦੇ ਮੁਕਾਬਲੇ ਕਰਵਾਏ ਗਏ | ਇਸ ਮੌਕ ਬੱਚਿਆਂ ਦੇ ਭਾਸ਼ਣ, ਪੋਸਟਰ ਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »

ਗ੍ਰੰਥਗੜ੍ਹ ਵਿਖੇ ਸਮਾਜਿਕ ਕੁਰੀਤੀਆਂ ਵਿਰੁੱਧ ਸੈਮੀਨਾਰ

ਵਡਾਲਾ ਗ੍ਰੰਥੀਆਂ, 16 ਮਈ (ਗੁਰਪ੍ਰਤਾਪ ਸਿੰਘ ਕਾਹਲੋਂ)-ਸਮਾਜ 'ਚੋਂ ਕੁਰੀਤੀਆਂ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਕਾਰਜ਼ਸੀਲ ਵਿਰਸਾ ਸੰਭਾਲ ਤੇ ਸਮਾਜਿਕ ਚੇਤਨਾ ਮੰਚ ਬਟਾਲਾ ਵਲੋਂ ਇੱਥੋਂ ਨਜ਼ਦੀਕੀ ਪਿੰਡ ਗ੍ਰੰਥਗੜ੍ਹ ਵਿਖੇ ਸੈਮੀਨਾਰ ਲਗਾਇਆ ਗਿਆ, ਜਿਸ 'ਚ ਸੰਬੋਧਨ ...

ਪੂਰੀ ਖ਼ਬਰ »

ਰਮਨ ਰਹਿਲ ਦੇ ਚੇਅਰਮੈਨ ਬਨਣ 'ਤੇ ਫਾਦਰ ਸਾਹਿਬਾਨਾਂ ਨੇ ਗੁਲਦਸਤਾ ਭੇਟ ਕੀਤਾ

ਧਾਰੀਵਾਲ, 16 ਮਈ (ਸਵਰਨ ਸਿੰਘ)-ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਰਮਨ ਬਹਿਲ ਨੂੰ ਐਸ.ਐਸ. ਬੋਰਡ ਪੰਜਾਬ ਦਾ ਚੇਅਰਮੈਨ ਬਨਣ ਉਪਰੰਤ ਡਾਇਓਸਿਸ ਆਫ਼ ਜਲੰਧਰ ਦੇ ਬਿਸ਼ਪ ਦੇ ਨਿਰਦੇਸ਼ਾਂ 'ਤੇ ਫਾਦਰ ਜੋਸਫ ਮੈਥਿਊ ਤੇ ਫਾਦਰ ਜੌਹਨ ਨੇ ਗੁਲਦਸਤਾ ਭੇਟ ਕਰਦਿਆਂ ...

ਪੂਰੀ ਖ਼ਬਰ »

ਕਾਂਗਰਸ ਨੇ ਝੂਠੇ ਵਾਅਦੇ ਕਰਕੇ ਪੰਜਾਬ ਦੀ ਸੱਤਾ ਹਾਸਲ ਕੀਤੀ-ਰਾਕੇਸ਼ ਰਾਠੌਰ

ਪਠਾਨਕੋਟ, 16 ਮਈ (ਚੌਹਾਨ)-ਭਾਰਤੀ ਜਨਤਾ ਪਾਰਟੀ ਵਲੋਂ ਡਲਹੌਜ਼ੀ-ਪਠਾਨਕੋਟ ਰੋਡ 'ਤੇ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਭਾਜਪਾ ਦੇ ਪ੍ਰਦੇਸ਼ ਜਨਰਲ ਸਕੱਤਰ ਤੇ ਮਾਝਾ ਜ਼ੋਨ ਦੇ ਇੰਚਾਰਜ ਰਾਕੇਸ਼ ਰਾਠੌਰ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਮੀਰਥਲ ਵਿਖੇ ਐਨ.ਸੀ.ਸੀ. ਵਿੰਗ ਦੀ ਨਵੀਂ ਐਨਰੋਲਮੈਂਟ ਕੀਤੀ

ਡਮਟਾਲ, 16 ਮਈ (ਰਾਕੇਸ਼ ਕੁਮਾਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਰਥਲ ਵਿਖੇ ਪਿ੍ੰਸੀਪਲ ਜ਼ੋਰਾਵਰ ਸਿੰਘ ਜੀ ਦੀ ਹਾਜ਼ਰੀ 'ਚ ਐਨ.ਸੀ.ਸੀ. ਵਿੰਗ ਦੀ ਨਵੀਂ ਐਨਰੋਲਮੈਂਟ ਕੀਤੀ ਗਈ | ਇਸ ਮੌਕੇ 7ਵੀਂ ਪੰਜਾਬ ਬਟਾਲੀਅਨ ਗੁਰਦਾਸਪੁਰ ਦੇ ਨਾਇਬ ਸੂਬੇਦਾਰ ਅਵਤਾਰ ਸਿੰਘ ਤੇ ...

ਪੂਰੀ ਖ਼ਬਰ »

20 ਮਈ ਤੋਂ ਬਾਅਦ ਹੀ ਝੋਨੇ ਦੀ ਪਨੀਰੀ ਦੀ ਬਿਜਾਈ ਕੀਤੀ ਜਾਵੇ-ਡਾ: ਇੰਦਰਜੀਤ ਸਿੰਘ

ਪਠਾਨਕੋਟ, 16 ਮਈ (ਆਰ. ਸਿੰਘ)-ਪੰਜਾਬ 'ਚ ਜ਼ਮੀਨ ਹੇਠਲੇ ਪਾਣੀ ਦੇ ਡਿੱਗ ਰਹੇ ਮਿਆਰ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵਲੋਂ ਪ੍ਰੀਜਰਵੇਸ਼ਨ ਆਫ਼ ਸਬ ਸਾਇਲ ਐਕਟ 2019 'ਚ ਸੋਧ ਕਰਕੇ ਝੋਨੇ ਦੀ ਪਨੀਰੀ ਬੀਜਣ ਦੀ ਮਿਤੀ 20 ਮਈ ਤੇ ਲਵਾਈ ਦੀ ਮਿਤੀ 20 ਜੂਨ ਨਿਸ਼ਚਿਤ ਕੀਤੀ ਗਈ ਹੈ | ...

ਪੂਰੀ ਖ਼ਬਰ »

ਸਾਈਕਲ ਰੈਲੀ ਕੱਢੀ

ਸ਼ਾਹਪੁਰ ਕੰਢੀ, 16 ਮਈ (ਰਣਜੀਤ ਸਿੰਘ)-ਨੈਸ਼ਨਲ ਵੈਕਟਰਨ ਬੋਰਨ ਡਜ਼ੀਜ਼ ਕੰਟਰੋਲ ਪ੍ਰੋਗਰਾਮ ਤਹਿਤ ਡੇਂਗੂ, ਮਲੇਰੀਆ ਤੇ ਹੋਰ ਵੈਕਟਰਨ ਬੋਰਨ ਬਿਮਾਰੀਆਂ ਸਬੰਧੀ ਆਮ ਜਨਤਾ ਨੰੂ ਜਾਗਰੂਕ ਕਰਨ ਦੇ ਮੰਤਵ ਨਾਲ ਸਰਕਾਰੀ ਮਾਡਲ ਹਾਈ ਸਕੂਲ ਦੇ ਬੱਚਿਆਂ ਵਲੋਂ ਪਿ੍ੰਸੀਪਲ ...

ਪੂਰੀ ਖ਼ਬਰ »

ਵੋਟਰ ਸੂਚੀਆਂ ਦੀ ਸੁਧਾਈ 20 ਜੂਨ ਤੱਕ ਬੀ. ਐਲ. ਓਜ਼. ਵਲੋਂ ਕੀਤੀ ਜਾਵੇਗੀ-ਡਿਪਟੀ ਕਮਿਸ਼ਨਰ

ਪਠਾਨਕੋਟ, 16 ਮਈ (ਆਰ. ਸਿੰਘ/ਚੌਹਾਨ)-ਸ੍ਰੀਮਤੀ ਨੀਲਿਮਾ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਪਠਾਨਕੋਟ ਨੇ ਦੱਸਿਆ ਹੈ ਕਿ ਭਾਰਤ ਚੋਣ ਕਮਿਸ਼ਨ ਤੇ ਮੁੱਖ ਚੋਣ ਅਫ਼ਸਰ ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸੁਧਾਈ ਦਾ ਪ੍ਰੋਗਰਾਮ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਪਠਾਨਕੋਟ, 16 ਮਈ (ਆਰ. ਸਿੰਘ)-ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਸ੍ਰੀਮਤੀ ਨੀਲਿਮਾ ਨੇ ਇਕ ਹੁਕਮ ਰਾਹੀਂ ਜ਼ਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਘੜੂਕੇ, ਟਰਾਲੀਆਂ, ਮੋਟਰਸਾਈਕਲ, ਟਰਾਲੀ ਜਾਂ ਹੱਥ ਵਾਲਾ ਠੇਲ੍ਹਾ 'ਤੇ ਲਟਕਦਾ ਸਰੀਆ ਲੈ ਕੇ ਜਾਂਦੇ ਵਾਹਨਾਂ 'ਤੇ ਪੂਰਨ ...

ਪੂਰੀ ਖ਼ਬਰ »

ਰੇਲਵੇ ਲਾਈਨ 'ਤੇ ਪਿਆ ਮੋਟਰਸਾਈਕਲ ਰੇਲ ਗੱਡੀ ਦੇ ਇੰਜਣ ਥੱਲੇ ਫਸਿਆ

ਸੁਜਾਨਪੁਰ, 16 ਮਈ (ਜਗਦੀਪ ਸਿੰਘ)-ਸੁਜਾਨਪੁਰ ਦੇ ਸੇਖ਼ਾ ਮੁਹੱਲਾ ਨੇੜੇ ਪੈਂਦੀ ਰੇਲਵੇ ਲਾਈਨ ਨੰੂ ਪਾਰ ਕਰਦੇ ਸਮੇਂ ਇਕ ਮੋਟਰਸਾਈਕਲ (ਪੀ.ਬੀ. 35ਏ. 7397) ਸਵਾਰ ਇਕ ਵਿਅਕਤੀ ਨੇ ਰੇਲ ਗੱਡੀ ਨੰੂ ਨੇੜੇ ਆਉਂਦਾ ਦੇਖ ਕੇ ਮੋਟਰਸਾਈਕਲ ਰੇਲਵੇ ਲਾਈਨ ਦੇ ਵਿਚਕਾਰ ਛੱਡ ਕੇ ਆਪਣੇ ...

ਪੂਰੀ ਖ਼ਬਰ »

ਲੋਕਾਂ ਵਲੋਂ ਰੋਸ ਪ੍ਰਦਰਸ਼ਨ

ਸੁਜਾਨਪੁਰ, 16 ਮਈ (ਜਗਦੀਪ ਸਿੰਘ)-ਸੁਜਾਨਪੁਰ ਦੇ ਸੇਖਾ ਮੁਹੱਲਾ ਤੋਂ ਝਜੇਲੀ ਨੰੂ ਜਾਂਦੀ ਸੜਕ ਦਰਮਿਆਨ ਪੈਂਦੀ ਰੇਲਵੇ ਲਾਈਨ 'ਤੇ ਫਾਟਕ ਨਾ ਹੋਣ ਕਾਰਨ ਹਮੇਸ਼ਾ ਹਾਦਸੇ ਵਾਪਰਦੇ ਰਹਿੰਦੇ ਹਨ | ਅੱਜ ਵੀ ਇਕ ਮੋਟਰਸਾਈਕਲ ਸਵਾਰ ਨੇ ਮੋਟਰਸਾਈਕਲ ਰੇਲਵੇ ਲਾਈਨ ਵਿਚ ਹੀ ਸੁੱਟ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਵਿਖੇ ਚੋਰੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸੁਜਾਨਪੁਰ, 16 ਮਈ (ਜਗਦੀਪ ਸਿੰਘ)-ਸੁਜਾਨਪੁਰ ਪੁਲਿਸ ਵਲੋਂ ਥਾਣਾ ਮੁਖੀ ਇਕਬਾਲ ਸਿੰਘ ਦੀ ਅਗਵਾਈ 'ਚ ਪਿੰਡ ਬਸਰੂਪ ਦੇ ਗੁਰਦੁਆਰਾ ਸਾਹਿਬ 'ਚ ਚੋਰੀ ਦੀ ਕੋਸ਼ਿਸ਼ ਕਰਨ ਵਾਲੇ ਇਕ ਵਿਅਕਤੀ ਨੰੂ ਗਿ੍ਫ਼ਤਾਰ ਕੀਤਾ ਹੈ | ਜਿਸ ਦੀ ਪਹਿਚਾਣ ਗੁਰਬਚਨ ਸਿੰਘ ਪੁੱਤਰ ਹਿੰਮਤ ਸਿੰਘ ...

ਪੂਰੀ ਖ਼ਬਰ »

ਸੜਕ ਕਿਨਾਰੇ ਜੰਗਲ ਨੰੂ ਲੱਗੀ ਅੱਗ ਕਾਰਨ ਰਾਹਗੀਰ ਪ੍ਰੇਸ਼ਾਨ

ਸਰਨਾ, 16 ਮਈ (ਬਲਵੀਰ ਰਾਜ)-ਸਰਨਾ ਭੀਮਪੁਰ ਸੰਪਰਕ ਸੜਕ ਕਿਨਾਰੇ ਜੰਗਲ ਨੰੂ ਲੱਗੀ ਅੱਗ ਕਾਰਨ ਸੜਕ ਤੋਂ ਲੰਘਣ ਵਾਲੇ ਮੁਸਾਫਰਾਂ ਨੰੂ ਅੱਜ ਕੱਲ੍ਹ ਭਾਰੀ ਮੁਸ਼ਕਿਲਾਂ 'ਚੋਂ ਗੁਜ਼ਰਨਾ ਪੈ ਰਿਹਾ ਹੈ | ਹਰ ਸਾਲ ਮਈ-ਜੂਨ ਦੇ ਮਹੀਨੇ 'ਚ ਸਰਨਾ-ਭੀਮਪੁਰ ਸੰਪਰਕ ਸੜਕ ਕਿਨਾਰੇ ਬਣੇ ...

ਪੂਰੀ ਖ਼ਬਰ »

ਰੇਲਵੇ ਲਾਈਨ 'ਤੇ ਪਿਆ ਮੋਟਰਸਾਈਕਲ ਰੇਲ ਗੱਡੀ ਦੇ ਇੰਜਣ ਥੱਲੇ ਫਸਿਆ

ਸੁਜਾਨਪੁਰ, 16 ਮਈ (ਜਗਦੀਪ ਸਿੰਘ)-ਸੁਜਾਨਪੁਰ ਦੇ ਸੇਖ਼ਾ ਮੁਹੱਲਾ ਨੇੜੇ ਪੈਂਦੀ ਰੇਲਵੇ ਲਾਈਨ ਨੰੂ ਪਾਰ ਕਰਦੇ ਸਮੇਂ ਇਕ ਮੋਟਰਸਾਈਕਲ (ਪੀ.ਬੀ. 35ਏ. 7397) ਸਵਾਰ ਇਕ ਵਿਅਕਤੀ ਨੇ ਰੇਲ ਗੱਡੀ ਨੰੂ ਨੇੜੇ ਆਉਂਦਾ ਦੇਖ ਕੇ ਮੋਟਰਸਾਈਕਲ ਰੇਲਵੇ ਲਾਈਨ ਦੇ ਵਿਚਕਾਰ ਛੱਡ ਕੇ ਆਪਣੇ ...

ਪੂਰੀ ਖ਼ਬਰ »

ਸਕੂਲ ਦੇ ਪਿ੍ੰਸੀਪਲ ਿਖ਼ਲਾਫ਼ ਬੱਚੇ ਦੇ ਪਰਿਵਾਰ ਤੇ ਮੁਹੱਲਾ ਨਿਵਾਸੀਆਂ ਵਲੋਂ ਰੋਸ ਪ੍ਰਦਰਸ਼ਨ

ਪਠਾਨਕੋਟ, 16 ਮਈ (ਆਰ. ਸਿੰਘ)-ਕੇ.ਐਫ.ਸੀ. ਸਕੂਲ ਮਾਡਲ ਟਾਊਨ ਪਠਾਨਕੋਟ ਦੇ ਪਿ੍ੰਸੀਪਲ ਤੇ ਸਕੂਲ ਦੇ ਸੱਤਵੀਂ ਜਮਾਤ ਦੇ ਵਿਦਿਆਰਥੀ ਮੋਹਿਤ ਦੀ ਸਕੂਲ ਵਿਚ ਦੇਰੀ ਨਾਲ ਪਹੁੰਚਣ 'ਤੇ ਕੀਤੀ ਕੁੱਟਮਾਰ ਦੇ ਮਾਮਲੇ ਵਿਚ ਵਿਦਿਆਰਥੀ ਦੇ ਪਰਿਵਾਰਕ ਮੈਂਬਰਾਂ ਵਲੋਂ ਪੁਲਿਸ ਨੂੰ ...

ਪੂਰੀ ਖ਼ਬਰ »

ਗਾਰਡੀਅਨ ਆਫ਼ ਗਵਰਨੈਂਸ ਟੀਮ ਵਲੋਂ ਸਰਕਾਰੀ ਸਕੂਲ ਮੀਰਥਲ ਦਾ ਨਿਰੀਖਣ

ਡਮਟਾਲ, 16 ਮਈ (ਰਾਕੇਸ਼ ਕੁਮਾਰ)-ਜੀ.ਓ.ਜੀ. ਟੀਮ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਰਥਲ ਦਾ ਨਿਰੀਖਣ ਕੀਤਾ ਗਿਆ | ਟੀਮ ਦੇ ਬਲਾਕ ਅਧਿਕਾਰੀ ਸੂਬੇਦਾਰ ਮੇਜਰ ਪ੍ਰਲਾਹਦ ਸਿੰਘ ਵਲੋਂ ਮਿਡ ਡੇ ਮੀਲ ਲਾਇਬ੍ਰੇਰੀ ਡੈਸਕ ਤੇ ਸਕੂਲ ਵਰਦੀਆਂ ਨਾਲ ਸਬੰਧਿਤ ਰਿਕਾਰਡ ਦੀ ...

ਪੂਰੀ ਖ਼ਬਰ »

ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਦੇ ਵਫ਼ਦ ਨੇ ਏ.ਡੀ.ਸੀ. ਨੂੰ ਮੰਗ-ਪੱਤਰ ਸੌ ਾਪਿਆ

ਪਠਾਨਕੋਟ, 16 ਮਈ (ਆਰ. ਸਿੰਘ)-ਇਸਤਰੀ ਕਰਮਚਾਰੀ ਤਾਲਮੇਲ ਕਮੇਟੀ ਦਾ ਵਫ਼ਦ ਚੇਅਰਮੈਨ ਨੀਨਾ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਦੇ ਸਬੰਧ ਵਿਚ ਏ.ਡੀ.ਸੀ. ਪਠਾਨਕੋਟ ਕੁਲਵੰਤ ਸਿੰਘ ਨੂੰ ਮਿਲਿਆ ਤੇ ਉਨ੍ਹਾਂ ਨੇ ਸਰਕਾਰ ਦੇ ਨਾਂਅ ਮੰਗ ਪੱਤਰ ਸੌਾਪਿਆ | ਮੰਗ ਪੱਤਰ ਸਬੰਧੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX