ਤਾਜਾ ਖ਼ਬਰਾਂ


ਦੇਸ਼ ਭਰ 'ਚ ਫੂਕੇ ਗਏ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲੇ
. . .  20 minutes ago
ਨਵੀਂ ਦਿੱਲੀ, 18 ਅਕਤੂਬਰ - ਜੰਮੂ, ਗੁਜਰਾਤ ਦੇ ਅਹਿਮਦਾਬਾਦ, ਜਲੰਧਰ ਅਤੇ ਦੇਸ਼ ਭਰ 'ਚ ਹੋਰ ਵੱਖ ਵੱਖ ਥਾਵਾਂ 'ਤੇ ਦੁਸਹਿਰਾ ਉਤਸਵ ਦੇ ਸਬੰਧ 'ਚ ਰਾਵਣ, ਕੁੰਭਕਰਨ ਅਤੇ ਮੇਘਨਾਥ...
ਅਫ਼ਗ਼ਾਨਿਸਤਾਨ : ਕੰਧਾਰ ਪੁਲਿਸ ਦੇ ਮੁਖੀ, ਗਵਰਨਰ, ਤੇ ਖ਼ੁਫ਼ੀਆ ਪ੍ਰਮੁੱਖ ਦੀ ਹੱਤਿਆ
. . .  37 minutes ago
ਕਾਬੁਲ, 18 ਅਕਤੂਬਰ - ਅਫ਼ਗ਼ਾਨਿਸਤਾਨ ਦੇ ਕੰਧਾਰ ਪੁਲਿਸ ਪ੍ਰਮੁੱਖ, ਗਵਰਨਰ ਅਤੇ ਖ਼ੁਫ਼ੀਆ ਵਿਭਾਗ ਪ੍ਰਮੁੱਖ ਦੀ ਹੱਤਿਆ ਹੋਣ ਦੀ ਖ਼ਬਰ...
ਉੱਤਰਾਖੰਡ ਸਰਕਾਰ ਵੱਲੋਂ ਐਨ.ਡੀ ਤਿਵਾੜੀ ਦੇ ਦੇਹਾਂਤ 'ਤੇ ਤਿੰਨ ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ
. . .  58 minutes ago
ਦੇਹਰਾਦੂਨ, 18 ਅਕਤੂਬਰ - ਉੱਤਰਾਖੰਡ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਐਨ.ਡੀ ਤਿਵਾੜੀ ਦੇ ਦੇਹਾਂਤ 'ਤੇ ਸੂਬੇ 'ਚ ਤਿੰਨ ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ...
ਛੱਤੀਸਗੜ੍ਹ ਚੋਣਾਂ ਲਈ ਕਾਂਗਰਸ ਵੱਲੋਂ 12 ਉਮੀਦਵਾਰਾਂ ਦੀ ਸੂਚੀ ਜਾਰੀ
. . .  about 1 hour ago
ਨਵੀਂ ਦਿੱਲੀ, 18 ਅਕਤੂਬਰ - ਕਾਂਗਰਸ ਨੇ ਛੱਤੀਸਗੜ੍ਹ ਵਿਧਾਨ ਸਭਾ ਚੋਣਾਂ ਲਈ 12 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ...
ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਪਹੁੰਚੇ ਦਿੱਲੀ
. . .  about 1 hour ago
ਨਵੀਂ ਦਿੱਲੀ, 18 ਅਕਤੂਬਰ - ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨਿਲ ਵਿਕਰਮਾਸਿੰਘੇ ਦਿੱਲੀ ਪਹੁੰਚ ਗਏ ਹਨ। ਉਹ 3 ਦਿਨਾਂ ਭਾਰਤ ਦੌਰੇ ਲਈ ਆਏ...
ਅਧਿਆਪਕਾਂ ਨੇ ਫੂਕਿਆ ਸਰਕਾਰ ਦਾ ਰਾਵਣ ਰੂਪੀ ਪੁਤਲਾ
. . .  about 1 hour ago
ਲੁਧਿਆਣਾ, 18 ਅਕਤੂਬਰ (ਪਰਮੇਸ਼ਰ ਸਿੰਘ) - ਤਨਖ਼ਾਹਾਂ ਵਿਚ ਕਟੌਤੀ ਦੇ ਮਾਮਲੇ ਉੱਤੇ ਸੰਘਰਸ਼ ਕਰ ਰਹੇ ਅਧਿਆਪਕਾਂ ਦੇ ਸਾਂਝੇ ਮੋਰਚੇ ਨੇ ਭਾਰਤ ਨਗਰ ਚੌਕ ਲੁਧਿਆਣਾ ਵਿਖੇ ਧਰਨਾ...
13 ਨਵੰਬਰ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ
. . .  about 2 hours ago
ਸੁਲਤਾਨਪੁਰ ਲੋਧੀ, 18 ਅਕਤੂਬਰ (ਥਿੰਦ, ਹੈਪੀ, ਸੋਨੀਆ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਕੀਤੀ। ਇਸ ਮੀਟਿੰਗ ਤੋਂ ਬਾਅਦ ਉਨ੍ਹਾਂ ....
ਅਧਿਆਪਕਾਂ ਨੇ ਪੁਤਲੇ ਫੂਕ ਕੇ ਕੀਤਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
. . .  about 2 hours ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ)- ਪਿਛਲੇ 12 ਦਿਨਾਂ ਤੋਂ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ 'ਤੇ ਪੱਕਾ ਮੋਰਚਾ ਲਾ ਕੇ ਬੈਠੇ ਅਧਿਆਪਕ ਯੂਨੀਅਨ ਵੱਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਰਾਹੁਲ ਗਾਂਧੀ, ਸਿੱਖਿਆ ਮੰਤਰੀ ....
ਪੁਲਿਸ ਵਿਭਾਗ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਕੋਟਕਪੂਰਾ ਦਾ ਦੌਰਾ
. . .  about 2 hours ago
ਕੋਟਕਪੂਰਾ, 18 ਅਕਤੂਬਰ(ਮੋਹਰ ਗਿੱਲ) - ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਉਪਰੰਤ ਕੋਟਕਪੂਰਾ ਦੇ ਬੱਤੀਆਂ ਵਾਲੇ ਚੌਂਕ 'ਚ ਰੋਸ ਪ੍ਰਦਰਸ਼ਨ ਕਰ ਰਹੀ ਸੰਗਤ 'ਤੇ ਪੁਲਿਸ ਵੱਲੋਂ ਗੰਦੇ ਪਾਣੀ ਦੀਆਂ ਬੁਛਾੜਾਂ ਕਰਨ ਦੇ ਮਾਮਲੇ ਸੰਬੰਧੀ ਗਠਿਤ ਕੀਤੀ....
ਸਵਾ ਕਰੋੜ ਦੀ ਹੈਰੋਇਨ ਸਮੇਤ 4 ਗ੍ਰਿਫ਼ਤਾਰ
. . .  about 3 hours ago
ਕੋਟਕਪੂਰਾ, 18 ਅਕਤੂਬਰ (ਮੋਹਰ ਗਿੱਲ) - ਸੀ.ਆਈ.ਏ. ਸਟਾਫ਼ ਫ਼ਰੀਦਕੋਟ ਵੱਲੋਂ ਕੋਟਕਪੂਰਾ ਨੇੜੇ ਵਿਸ਼ੇਸ਼ ਨਾਕਾਬੰਦੀ ਕਰ ਕੇ 4 ਵਿਅਕਤੀਆਂ ਨੂੰ 255 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਕੀਤੀ ਗਈ ਇਸ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ....
ਮਰਨ ਵਰਤ 'ਤੇ ਬੈਠੇ ਅਧਿਆਪਕ ਦੀ ਵਿਗੜੀ ਹਾਲਤ
. . .  about 3 hours ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ) - 12 ਦਿਨ ਤੋਂ ਮਰਨ ਵਰਤ 'ਤੇ ਬੈਠੇ ਐਸ.ਐਸ.ਏ /ਰਮਸਾ ਦੇ ਅਧਿਆਪਕ ਹਰਜੀਤ ਸਿੰਘ ਜੀਦਾ ਦੀ ਹਾਲਤ ਵਿਗੜ ਗਈ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਜਦ ਇਸ ਅਧਿਆਪਕ ਨੂੰ ਹਸਪਤਾਲ ਦਾਖਲ ਕਰਵਾਉਣ ਲਈ ਕਿਹਾ....
ਕੈਪਟਨ ਅਮਰਿੰਦਰ ਸਿੰਘ 23 ਨੂੰ ਕਰਨਗੇ ਇਸਰਾਈਲ ਦੇ ਰਾਸ਼ਟਰਪਤੀ ਨਾਲ ਮੁਲਾਕਾਤ
. . .  about 3 hours ago
ਚੰਡੀਗੜ੍ਹ, 18 ਅਕਤੂਬਰ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ੫ ਦੇਸ਼ਾਂ ਦੇ ਇਤਿਹਾਸਿਕ ਖਾੜੀ ਦੌਰੇ ਦੇ ਤਹਿਤ 23 ਅਕਤੂਬਰ ਨੂੰ ਇਜ਼ਰਾਇਲ ਦੇ ਰਾਸ਼ਟਰਪਤੀ ਰਿਊਵਨ ਰਿਵਲਿਨ...
ਐਸ.ਸੀ. ਕਮਿਸ਼ਨ ਦੀ ਚੇਅਰਪਰਸਨ ਤਜਿੰਦਰ ਕੌਰ ਨੇ ਸੰਭਲਿਆ ਅਹੁਦਾ
. . .  about 3 hours ago
ਚੰਡੀਗੜ੍ਹ, 18 ਅਕਤੂਬਰ- ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੀ ਨਵਨਿਯੁਕਤ ਚੇਅਰਪਰਸਨ ਤਜਿੰਦਰ ਕੌਰ ਨੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਆਪਣੇ ਦਫ਼ਤਰ ਵਿਖੇ ਆਪਣਾ ਅਹੁਦਾ ਸੰਭਾਲਿਆ ਹੈ। ਸ੍ਰੀਮਤੀ ਤਜਿੰਦਰ ਕੌਰ 1973 ਬੈਚ ਦੇ ਆਈ.ਏ.ਐਸ. ....
ਕਾਂਗਰਸ ਨੇਤਾ ਐਨ.ਡੀ. ਤਿਵਾਰੀ ਦਾ ਹੋਇਆ ਦੇਹਾਂਤ
. . .  about 4 hours ago
ਨਵੀਂ ਦਿੱਲੀ, 18 ਅਕਤੂਬਰ - ਉਤੱਰ ਪ੍ਰਦੇਸ਼ ਅਤੇ ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਨੇਤਾ ਐਨ.ਡੀ. ਤਿਵਾਰੀ ਦਾ ਦੇਹਾਂਤ ਹੋ ਗਿਆ ਹੈ। ਉਹ 92 ਸਾਲ ਦੇ ਸਨ । ਲੰਬੇ ਸਮੇਂ ਤੋਂ ਬਿਮਾਰ ਐਨ.ਡੀ. ਤਿਵਾਰੀ ਨੇ ਮੈਕਸ ਹਸਪਤਾਲ 'ਚ ਆਖਰੀ ਸਾਹ...
ਪੁਲਿਸ ਨੇ ਲੁਟੇਰਾ ਗੈਂਗ ਦੇ 4 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ
. . .  about 4 hours ago
ਜਲੰਧਰ, 18 ਅਕਤੂਬਰ -ਜਲੰਧਰ (ਦਿਹਾਤੀ) ਪੁਲਿਸ ਵੱਲੋਂ ਇਕ ਲੁਟੇਰਾ ਗੈਂਗ ਦਾ ਖ਼ੁਲਾਸਾ ਕੀਤੀ ਗਿਆ ਹੈ। ਪੁਲਿਸ ਨੇ ਇਸ ਗੈਂਗ ਦੇ 4 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ 4 ਨੌਜਵਾਨ ਜਲੰਧਰ ਦੇ ਹੀ ਰਹਿਣ ਵਾਲੇ ਹਨ ਜੋ ਹੁਣ ਤੱਕ ਕਈ ਸ਼ਹਿਰਾਂ 'ਚ ਲੁੱਟ ਦੀ...
ਖ਼ੁਰਾਕ ਸੁਰੱਖਿਆ ਵਿਭਾਗ ਅਤੇ ਪੁਲਿਸ ਵੱਲੋਂ ਸਾਢੇ ਪੰਜ ਕੁਇੰਟਲ ਮਿਠਾਈ ਜ਼ਬਤ
. . .  about 4 hours ago
22 ਲੱਖ ਦੀ ਹਵਾਲਾ ਰਕਮ ਸਮੇਤ ਇਕ ਗ੍ਰਿਫ਼ਤਾਰ
. . .  about 4 hours ago
ਐਮ.ਜੇ. ਅਕਬਰ ਮਾਣਹਾਨੀ ਮਾਮਲੇ 'ਤੇ 31 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ
. . .  about 5 hours ago
ਲੋਹੀਆਂ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੇਲ ਪਟੜੀ 'ਤੇ ਬੈਠ ਰੋਕੀਆਂ ਗਈਆਂ ਟਰੇਨਾਂ
. . .  about 5 hours ago
ਕਿਸਾਨਾਂ ਨੇ ਰੋਕੀਆਂ ਟਰੇਨਾਂ
. . .  about 6 hours ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 6 hours ago
ਬਰਗਾੜੀ ਕਾਂਡ ਦੀ ਜਾਂਚ ਲਈ ਫਗਵਾੜਾ ਪਹੁੰਚੀ ਐਸ.ਆਈ.ਟੀ ਦੀ ਟੀਮ
. . .  about 6 hours ago
ਅਹਿਮ ਮੁੱਦਿਆਂ 'ਤੇ ਗੱਲਬਾਤ ਕਰਨ ਲਈ ਕੈਪਟਨ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 6 hours ago
ਹਯਾਤ ਹੋਟਲ ਮਾਮਲਾ : ਦਿੱਲੀ ਪੁਲਿਸ ਨੇ ਅਸ਼ੀਸ਼ ਪਾਂਡੇ ਨੂੰ ਕੀਤਾ ਗ੍ਰਿਫਤਾਰ
. . .  about 7 hours ago
ਸਬਰੀਮਾਲਾ ਮੰਦਰ ਮਾਮਲਾ : ਸੁਪਰੀਮ ਕੋਰਟ ਕਾਨੂੰਨ ਦੇਖਦਾ ਹੈ, ਪਰੰਪਰਾਵਾਂ ਨਹੀਂ - ਮੁੱਖ ਪੁਜਾਰੀ
. . .  about 7 hours ago
ਰਾਮ ਮੰਦਰ ਬਣਨ ਨਾਲ ਦੇਸ਼ 'ਚ ਸਦਭਾਵਨਾ ਅਤੇ ਏਕਤਾ ਦਾ ਬਣੇਗਾ ਮਾਹੌਲ - ਭਾਗਵਤ
. . .  about 8 hours ago
ਹਯਾਤ ਹੋਟਲ ਮਾਮਲਾ : ਅਸ਼ੀਸ ਪਾਂਡੇ ਨੇ ਪਟਿਆਲਾ ਹਾਊਸ ਕੋਰਟ 'ਚ ਕੀਤਾ ਆਤਮ ਸਮਰਪਣ
. . .  about 8 hours ago
ਐਸ.ਜੀ.ਪੀ.ਸੀ. ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਸੁਲਤਾਨਪੁਰ ਲੋਧੀ ਵਿਖੇ ਹੋਈ ਸ਼ੁਰੂ
. . .  about 9 hours ago
ਰੇਲਵੇ ਫਾਟਕ 'ਤੇ ਰਾਜਧਾਨੀ ਐਕਸਪ੍ਰੈੱਸ ਨਾਲ ਟਕਰਾਇਆ ਟਰੱਕ
. . .  about 9 hours ago
ਆਪਣੀਆਂ ਮੰਗਾਂ ਨੂੰ ਲੈ ਕੇ ਅਧਿਆਪਕਾਂ ਨੇ ਪਟਿਆਲਾ 'ਚ ਕੀਤਾ ਰੋਡ ਜਾਮ
. . .  about 6 hours ago
ਪੰਜਾਬ ਸਰਕਾਰ ਦੇ ਪੁਤਲੇ ਸਾੜ ਕੇ ਅਧਿਆਪਕ ਮਨਾਉਣਗੇ ਦੁਸਹਿਰਾ
. . .  about 10 hours ago
ਤੇਲ ਦੀਆਂ ਕੀਮਤਾਂ 'ਚ ਆਈ ਮਾਮੂਲੀ ਆਈ ਗਿਰਾਵਟ
. . .  about 11 hours ago
ਦਿੱਲੀ 'ਚ ਖਰਾਬ ਹੋਈ ਆਬੋ ਹਵਾ, ਪ੍ਰਦੂਸ਼ਨ ਦਾ ਪੱਧਰ ਵਧਿਆ
. . .  about 11 hours ago
ਪੁਲਿਸ ਪਾਰਟੀ 'ਤੇ ਹਮਲਾ ਮਾਮਲੇ 'ਚ ਲੁੜੀਂਦਾ ਅੱਤਵਾਦੀ ਢੇਰ
. . .  about 11 hours ago
ਅਕਬਰ ਦੇ ਅਪਰਾਧਿਕ ਮਾਣਹਾਨੀ ਮਾਮਲੇ 'ਚ ਅੱਜ ਹੋਵੇਗੀ ਸੁਣਵਾਈ
. . .  about 12 hours ago
ਅੱਜ ਦਾ ਵਿਚਾਰ
. . .  about 12 hours ago
ਨਵੀਂ ਦਿੱਲੀ : ਰਾਸ਼ਟਰਪਤੀ ਨੇ ਐੱਮ ਜੇ ਅਕਬਰ ਦਾ ਅਸਤੀਫਾ ਕੀਤਾ ਮਨਜ਼ੂਰ
. . .  1 day ago
ਝੂਲੇ ਦੀ ਤਾਰ ਤੇ ਸਪੋਰਟ ਟੁੱਟੀ ,ਕਈ ਫੱਟੜ
. . .  1 day ago
ਫਸਲ ਮਾਰੇ ਜਾਣ ਤੋਂ ਦੁਖੀ ਕਿਸਾਨ ਨੇ ਸਲਫਾਸ ਖਾ ਕੇ ਕੀਤੀ ਖੁਦਕੁਸ਼ੀ
. . .  about 1 hour ago
ਗ੍ਰਹਿ ਮੰਤਰਾਲੇ ਨੇ ਸਬਰੀਮਾਲਾ ਹਿੰਸਾ ਦਾ ਲਿਆ ਨੋਟਿਸ - ਸੂਤਰ
. . .  8 minutes ago
ਕੇਰਲ : ਮਹਿਲਾ ਪੱਤਰਕਾਰਾਂ ਸਮੇਤ ਹੋਰ ਯਾਤਰੀਆਂ ਨਾਲ ਭਰੀ ਬੱਸ 'ਤੇ ਪਥਰਾਅ
. . .  35 minutes ago
ਸਬਰੀਮਾਲਾ ਦੇ ਨੇੜਲੇ ਇਲਾਕਿਆਂ 'ਚ ਧਾਰਾ 144 ਲਾਗੂ
. . .  about 1 hour ago
ਦਿੱਲੀ 'ਚ 22 ਅਕਤੂਬਰ ਨੂੰ ਬੰਦ ਰਹਿਣਗੇ ਪੈਟਰੋਲ ਪੰਪ
. . .  about 1 hour ago
ਕਾਂਗਰਸ ਕੇਂਦਰੀ ਚੋਣ ਸਮਿਤੀ ਵੱਲੋਂ ਮੱਧ ਪ੍ਰਦੇਸ਼ ਚੋਣਾਂ ਲਈ 80 ਨਾਂਅ ਫਾਈਨਲ
. . .  about 1 hour ago
ਪੁੱਤਰ ਹੱਥੋਂ ਅਚਾਨਕ ਚੱਲੀ ਗੋਲੀ ਨਾਲ ਮਾਂ ਦੀ ਮੌਤ
. . .  1 day ago
ਪੰਜਾਬ ਸਰਕਾਰ ਨੇ ਕਈ ਵਸਤਾਂ 'ਤੇ ਵਧਾਈ 'ਤੇ ਸਟੈਂਪ ਡਿਊਟੀ
. . .  1 day ago
ਖੋਲ੍ਹੇ ਗਏ ਸਬਰੀਮਾਲਾ ਮੰਦਰ ਦੇ ਦੁਆਰ
. . .  1 day ago
ਨਨ ਜਬਰ ਜਨਾਹ ਮਾਮਲੇ 'ਚ ਜ਼ਮਾਨਤ ਮਿਲਣ ਮਗਰੋਂ ਜਲੰਧਰ ਪਹੁੰਚੇ ਫਰੈਂਕ ਮੁਲੱਕਲ
. . .  1 day ago
ਪ੍ਰਵਾਸੀ ਔਰਤ ਦਾ ਬੇਰਹਿਮੀ ਨਾਲ ਕਤਲ
. . .  1 day ago
ਸਟੈਂਪ ਡਿਊਟੀ ਵਧਾ ਕੇ ਕੈਪਟਨ ਨੇ ਪੰਜਾਬ ਵਾਸੀਆਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ- ਚੀਮਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਜੇਠ ਸੰਮਤ 550
ਿਵਚਾਰ ਪ੍ਰਵਾਹ: ਜਮਹੂਰੀਅਤ ਦਾ ਅਰਥ ਸੰਵਾਦ ਰਾਹੀਂ ਸਰਕਾਰ ਚਲਾਉਣਾ ਹੈ ਪਰ ਇਹ ਤਾਂ ਹੀ ਅਸਰਦਾਰ ਹੋ ਸਕਦੀ ਹੈ ਜੇ ਸ਼ੋਰ-ਸ਼ਰਾਬਾ ਨਾ ਹੋਵੇ। -ਕਲੀਮੈਂਟ ਐਟਲੀ

ਪੰਜਾਬ / ਜਨਰਲ

ਆਂਗਣਵਾੜੀ ਵਰਕਰਾਂ ਨੇ 'ਖੂਨ' ਨਾਲ ਲਿਖਿਆ ਮੰਗ ਪੱਤਰ ਸਿੱਖਿਆ ਮੰਤਰੀ ਨੂੰ ਸੌਾਪਿਆ

ਅੰਮਿ੍ਤਸਰ, 16 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਦੇ ਸੱਦੇ 'ਤੇ ਜ਼ਿਲ੍ਹਾ ਇਕਾਈ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਦੇ ਘਿਰਾਓ ਦੌਰਾਨ ਅੱਜ ਆਂਗਣਵਾੜੀ ਵਰਕਰਾਂ ਵੱਲੋਂ ਜਿਥੇ ਆਪਣੇ ਖੂਨ ਨਾਲ ਲਿਖਿਆ ਹੋਇਆ ਮੰਗ ਪੱਤਰ ਸਿੱਖਿਆ ਮੰਤਰੀ ਓ. ਪੀ. ਸੋਨੀ ਨੂੰ ਦਿੱਤਾ ਉਥੇ ਹੀ ਸਰਕਟ ਹਾਉਸ ਵਿਖੇ ਮੰਤਰੀ ਨਾਲ ਬੇਸਿੱਟਾ ਰਹੀ ਮੀਟਿੰਗ ਉਪਰੰਤ ਯੂਨੀਅਨ ਦੀ ਸੂਬਾ ਪ੍ਰਧਾਨ ਵੱਲੋਂ ਰੋਸ ਧਰਨਾ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਗਿਆ | ਇਸ ਮੌਕੇ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਸਰਕਾਰ ਨੇ ਵਰਕਰਾਂ ਦੀਆਂ ਮੰਗਾਂ ਨੂੰ ਵਿਚਾਰਣਾ ਤਾਂ ਦੂਰ ਸਗੋਂ ਉਲਟਾ ਪੰਜਾਬ ਪੁਲਿਸ ਨੇ ਰੋਸ ਪ੍ਰਦਰਸ਼ਨ ਕਰ ਰਹੀਆ ਵਰਕਰਾਂ ਤੇ ਹੈਲਪਰਾਂ 'ਤੇ ਤਸ਼ੱਦਦ ਕਰਕੇ ਥਾਣਿਆ 'ਚ ਬੰਦ ਕਰ ਦਿੱਤਾ | ਉਨ੍ਹਾਂ ਕਿਹਾ ਕਿ ਉਪਰੋਕਤ ਵਰਤਾਰੇ ਤੋਂ ਪ੍ਰੇਸ਼ਾਨ ਵਰਕਰਾਂ ਵੱਲੋਂ ਆਪਣਾ ਖੂਨ ਕਢਵਾ ਕੇ ਸਿੱਖਿਆ ਮੰਤਰੀ ਨੂੰ ਸਰਕਾਰ ਦੇ ਨਾਂਅ ਮੰਗ ਪੱਤਰ ਤੇ ਖੂਨ ਦਾ ਪਿਆਲਾ ਵੀ ਮੰਤਰੀ ਨੂੰ ਸੌਪਿਆ ਗਿਆ | ਇਸ ਦੌਰਾਨ ਸਿੱਖਿਆ ਮੰਤਰੀ ਨਾਲ ਮੀਟਿੰਗ ਬੇਸਿੱਟਾ ਰਹਿਣ ਸਬੰਧੀ ਉਨ੍ਹਾਂ ਕਿਹਾ ਕਿ ਸ੍ਰੀ ਸੋਨੀ ਵੱਲੋਂ ਵਰਕਰਾਂ ਦੀ ਕੋਈ ਵੀ ਮੰਗ ਨਾ ਮੰਨ ਕੇ ਸਗੋਂ 'ਮਿੱਠੀ ਗੋਲੀ' ਵਾਲਾ ਭਰੋਸਾ ਦਿੱਤਾ ਗਿਆ ਹੈ ਕਿ ਜ਼ਿਮਨੀ ਚੋਣ ਉਪਰੰਤ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਈ ਜਾਵੇਗੀ ਜਿਸ ਤੋਂ ਅਸੰਤੁਸ਼ਟ ਹੋ ਕੇ ਉਨ੍ਹਾਂ ਸਿੱਖਿਆ ਮੰਤਰੀ ਦੀ ਕੋਠੀ ਮੂਹਰੇ ਲਗਾਇਆ ਧਰਨਾ 19 ਮਈ ਤੱਕ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ ਤੇ 20 ਮਈ ਤੋਂ ਸ਼ਾਹਕੋਟ ਵਿਖੇ ਸਰਕਾਰ ਖਿਲਾਫ ਰੋਸ ਧਰਨਾਂ ਸ਼ੁਰੂ ਕੀਤਾ ਜਾਵੇਗਾ | ਦੂਜੇ ਪਾਸੇ ਓ.ਪੀ. ਸੋਨੀ ਨੇ ਕਿਹਾ ਕਿ ਜਿਮਨੀ ਚੋਣ ਕਰਕੇ ਸਰਕਾਰ ਕੋਈ ਵੀ ਐਲਾਨ ਨਹੀ ਕਰ ਸਕਦੀ, ਜਿਸ ਕਰਕੇ ਉਨ੍ਹਾਂ ਆਂਗਣਵਾੜੀ ਵਰਕਰਾਂ ਦੀਆ ਮੰਗਾਂ ਨੂੰ ਗੰਭੀਰਤਾ ਨਾਲ ਵਿਚਾਰਨ ਤੇ ਮੁੱਖ ਮੰਤਰੀ ਨਾਲ ਪਹਿਲ ਦੇ ਅਧਾਰ ਹੱਲ ਕਰਵਾਉਣ ਦਾ ਭਰੋਸਾ ਦਿੱਤਾ ਹੈ | ਇਸ ਮੌਕੇ ਦਲਜਿੰਦਰ ਕੌਰ ਉਦੋਨੰਗਲ, ਜਸਬੀਰ ਕੌਰ ਭੋਮਾ, ਹਰਿਜੰਦਰ ਕੌਰ ਹਰਦੋਪੁਤਲੀ, ਗੁਰਬਿੰਦਰ ਕੌਰ ਵੇਰਕਾ, ਪ੍ਰਮਜੀਤ ਕੌਰ ਚੌਗਾਵਾਂ, ਸਰਬਜੀਤ ਅਜਨਾਲਾ, ਪ੍ਰਮਜੀਤ ਵੇਰਕਾ, ਸ਼ਮਾਂਰਾਣੀ ਅਟਾਰੀ, ਜਤਿੰਦਰ ਚੋਹਲਾ, ਸੁਖਵਿੰਦਰ ਵਲਟੋਹਾ, ਆਦਿ ਹਾਜਰ ਸਨ |

ਐਕਸੀਅਨ ਮੁਅੱਤਲ, ਨਿਗਰਾਨ ਇੰਜੀਨੀਅਰ ਨੂੰ ਕਾਰਨ ਦੱਸੋ ਨੋਟਿਸ

ਅਬੋਹਰ, 16 ਮਈ (ਸੁਖਜਿੰਦਰ ਸਿੰਘ ਢਿੱਲੋਂ)-ਅਬੋਹਰ ਵਿਖੇ ਹਾਈਵੇ ਦੀ ਉਸਾਰੀ ਦੌਰਾਨ ਵਰਤੀ ਕੁਤਾਹੀ ਤੇ ਬੇਨਿਯਮੀਆਂ ਦਾ ਸਖ਼ਤ ਨੋਟਿਸ ਲੈਂਦਿਆਂ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਸਬੰਧਿਤ ਐਕਸੀਅਨ ਕਮਲਜੀਤ ਸਿੰਘ ਬਰਾੜ ਨੂੰ ਮੁਅੱਤਲ ਕਰ ਦਿੱਤਾ ਹੈ ਤੇ ...

ਪੂਰੀ ਖ਼ਬਰ »

ਕਰਜ਼ੇ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ

ਰਾਜਪੁਰਾ, 16 ਮਈ (ਜੀ.ਪੀ. ਸਿੰਘ)-ਲੰਘੀ ਦੇਰ ਰਾਤ ਨੇੜਲੇ ਪਿੰਡ ਭਟੇੜੀ ਦੇ ਇਕ ਕਰਜ਼ਾਈ ਕਿਸਾਨ ਨੇ ਕਿਸੇ ਅਣਪਛਾਤੀ ਰੇਲ ਗੱਡੀ ਹੇਠ ਆ ਕੇ ਖ਼ੁਦਕੁਸ਼ੀ ਕਰ ਲਈ | ਸਥਾਨਕ ਰੇਲਵੇ ਪੁਲਿਸ ਚੌਕੀ ਦੇ ਸਹਾਇਕ ਥਾਣੇਦਾਰ ਸਤਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਨੇੜਲੇ ਪਿੰਡ ਭਟੇੜੀ ...

ਪੂਰੀ ਖ਼ਬਰ »

ਚੱਢਾ ਖੁਦਕੁਸ਼ੀ ਮਾਮਲੇ 'ਚ ਆਇਆ ਨਵਾਂ ਮੋੜ

ਚਰਨਜੀਤ ਸਿੰਘ ਚੱਢਾ ਖਿਲਾਫ਼ ਛੇੜਛਾੜ ਤੇ ਧਮਕਾਉਣ ਦੇ ਦੋਸ਼ਾਂ ਦਾ ਮਾਮਲਾ ਰੱਦ

ਅੰਮਿ੍ਤਸਰ, 16 ਮਈ, (ਰੇਸ਼ਮ ਸਿੰਘ)-ਚੀਫ਼ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੀ ਦੀਵਾਨ ਦੀ ਇਕ ਪਿ੍ੰਸੀਪਲ ਔਰਤ ਨਾਲ ਵੀਡੀਓ ਵਾਇਰਲ ਹੋਣ ਦੇ ਮਾਮਲੇ ਉਪਰੰਤ ਪਿੰ੍ਰਸੀਪਲ ਵਲੋਂ ਛੇੜਛਾੜ ਤੇ ਧਮਕਾਉਣ ਦੇ ਦੋਸ਼ਾਂ ਦਾ ਪਰਚਾ ਉਚ-ਪੱਧਰੀ ਵਿਸ਼ੇਸ਼ ...

ਪੂਰੀ ਖ਼ਬਰ »

ਅਦਾਲਤਾਂ 'ਚ ਸ਼ਾਮ ਤੱਕ ਦਾਇਰ ਹੋਣ ਵਾਲੇ ਕੇਸਾਂ ਦੀ ਸੁਣਵਾਈ ਉਸੇ ਦਿਨ ਕਰਨ ਦਾ ਹੁਕਮ

ਫ਼ਿਰੋਜ਼ਪੁਰ, 16 ਮਈ (ਰਾਕੇਸ਼ ਚਾਵਲਾ)-ਆਮ ਲੋਕਾਂ ਨੂੰ ਖ਼ੱਜਲ-ਖ਼ੁਆਰੀ ਤੋਂ ਬਚਾਉਣ ਤੇ ਸਮੇਂ ਸਿਰ ਨਿਆਂ ਦਿਵਾਉਣ ਦੇ ਮੰਤਵ ਨਾਲ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਕ ਅਹਿਮ ਫ਼ੈਸਲਾ ਲੈਂਦੇ ਹੋਏ ਸੂਬੇ ਦੀਆਂ ਸਾਰੀਆਂ ਅਦਾਲਤਾਂ 'ਚ ਸ਼ਾਮ ਤੱਕ ਦਾਇਰ ਹੋਣ ਵਾਲੇ ਕੇਸਾਂ ...

ਪੂਰੀ ਖ਼ਬਰ »

ਸਾਰੇ ਮਾਨਵ ਰਹਿਤ ਰੇਲਵੇ ਲਾਂਘੇ ਸਾਲ ਦੇ ਅੰਤ ਤੱਕ ਖ਼ਤਮ ਹੋ ਜਾਣਗੇ-ਰੇਲ ਰਾਜ ਮੰਤਰੀ

ਪਟਿਆਲਾ, 16 ਮਈ (ਜਸਪਾਲ ਸਿੰਘ ਢਿੱਲੋਂ)-ਪਟਿਆਲਾ ਦੇ ਡੀਜ਼ਲ ਰੇਲ ਇੰਜਣ ਆਧੁਨਿਕੀਕਰਨ ਕਾਰਖ਼ਾਨਾ ਵਿਖੇ ਕੇਂਦਰੀ ਰੇਲ ਰਾਜ ਮੰਤਰੀ ਰਾਜੇਨ ਗੋਹਾਂਈ ਨੇ ਅੱਜ ਸੌਰ ਊਰਜਾ ਦੇ ਦੋ ਮੈਗਾਵਾਟ ਸਮਰੱਥਾ ਵਾਲੇ ਬਿਜਲੀ ਉਤਪਾਦਨ ਯੂਨਿਟ ਦਾ ਰਿਮੋਟ ਰਾਹੀਂ ਉਦਘਾਟਨ ਕੀਤਾ | ਇਸ ...

ਪੂਰੀ ਖ਼ਬਰ »

ਪੰਜਾਬ ਦੀਆਂ ਖੱਬੀਆਂ ਪਾਰਟੀਆਂ ਵਲੋਂ ਰੋਸ ਵਿਖਾਵੇ 23 ਨੂੰ

ਚੰਡੀਗੜ੍ਹ, 16 ਮਈ (ਐਨ. ਐਸ. ਪਰਵਾਨਾ)- ਪੰਜਾਬ 'ਚ ਸਾਰੀਆਂ ਖੱਬੀਆਂ ਪਾਰਟੀਆਂ ਤੇ ਜਨਤਕ ਜਥੇਬੰਦੀਆਂ 23 ਮਈ ਨੂੰ ਮੋਦੀ ਸਰਕਾਰ ਦੀਆਂ ਲੋਕ-ਵਿਰੋਧੀ ਨੀਤੀਆਂ ਵਿਰੁੱਧ ਮੁਜ਼ਾਹਰੇ ਤੇ ਰੈਲੀਆਂ ਕਰਨਗੀਆਂ | ਅੱਜ ਇਥੇ ਸੀ.ਪੀ.ਆਈ. ਦੇ ਦਫ਼ਤਰ ਵਿਖੇ ਦੋਵੇਂ ਪਾਰਟੀਆਂ -ਸੀ.ਪੀ.ਆਈ. ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ ਜਾਰੀ

ਚੰਡੀਗੜ੍ਹ, 16 ਮਈ (ਵਿਸ਼ੇਸ਼ ਪ੍ਰਤੀਨਿਧ)- ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੱਤੀ ਕਿ 15 ਮਈ ਤੱਕ ਪੰਜਾਬ ਦੀਆਂ ਵੱਖ-ਵੱਖ ਮੰਡੀਆਂ ਵਿਚੋਂ ਕੁੱਲ 126.04 ਲੱਖ ਮੀਟਿ੍ਕ ਟਨ ਕਣਕ ਦੀ ਆਮਦ ਹੋਈ, ਜਿਸ ਵਿਚੋਂ ਸਰਕਾਰੀ ਏਜੰਸੀਆਂ ਤੇ ਨਿੱਜੀ ਵਪਾਰੀਆਂ ਵੱਲੋਂ ਕ੍ਰਮਵਾਰ 125.49 ਲੱਖ ...

ਪੂਰੀ ਖ਼ਬਰ »

ਮਾਮਲਾ ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 4 ਮੈਂਬਰਾਂ ਦੀ ਮੌਤ ਦਾ

ਅਦਾਲਤ ਵਲੋਂ ਬੀਮਾ ਕੰਪਨੀ ਨੂੰ 1 ਕਰੋੜ ਤੋਂ ਵੱਧ ਜੁਰਮਾਨਾ

ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਤੇ ਸ਼ੈਸ਼ਨ ਜੱਜ ਸੁਨੀਲ ਕੁਮਾਰ ਅਰੋੜਾ ਦੀ ਅਦਾਲਤ ਨੇ ਨੈਸ਼ਨਲ ਇਨਸ਼ੋਰੈਂਸ ਕੰਪਨੀ ਨੂੰ 1 ਕਰੋੜ, 11 ਲੱਖ, 52 ਹਜ਼ਾਰ, 825 ਰੁਪਏ ਪੀੜਤ ਪਰਿਵਾਰ ਨੂੰ ਤਿੰਨ ਮਹੀਨੇ 'ਚ ਦੇਣ ਦਾ ਹੁਕਮ ਦਿੱਤਾ ਹੈ | ਜੇਕਰ ਬੀਮਾ ਕੰਪਨੀ 3 ...

ਪੂਰੀ ਖ਼ਬਰ »

ਜਸਟਿਸ ਰਣਜੀਤ ਸਿੰਘ ਕਮਿਸ਼ਨ ਵਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀਆਂ ਬੇਅਦਬੀ ਦੀਆਂ ਦੋ ਘਟਨਾਵਾਂ ਸਬੰਧੀ ਪੜਤਾਲ

ਅੰਮਿ੍ਤਸਰ, 16 ਮਈ (ਜਸਵੰਤ ਸਿੰਘ ਜੱਸ)-ਪੰਜਾਬ ਸਰਕਾਰ ਵਲੋਂ ਬੀਤੇ ਸਮੇਂ 'ਚ ਪੰਜਾਬ 'ਚ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਦੀ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਵਲੋਂ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜ ਕੇ ਬੀਤੇ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਭੇਸ 'ਚ ਪਾਕਿ ਵਿਖੇ ਅੱਤਵਾਦ ਦੀ ਸਿਖਲਾਈ ਲੈਣ ਜਾਣ ਵਾਲੇ ਕਸ਼ਮੀਰੀ ਨੌਜਵਾਨ ਕਾਬੂ

ਅਟਾਰੀ, 16 ਮਈ ( ਰੁਪਿੰਦਰਜੀਤ ਸਿੰਘ ਭਕਨਾ)-ਭਾਰਤੀ ਸੁਰੱਖਿਆ ਏਜੰਸੀਆਂ ਨੇ ਅੱਤਵਾਦੀ ਜਥੇਬੰਦੀਆਂ ਵਲੋਂ ਟ੍ਰੇਨਿੰਗ ਲਈ ਪਾਕਿਸਤਾਨ ਵਿਚਲੇ ਕੈਂਪਾਂ 'ਚ ਨੌਜਵਾਨਾਂ ਨੂੰ ਵਿਦਿਆਰਥੀ ਵੀਜ਼ੇ 'ਤੇ ਪਾਕਿਸਤਾਨ ਭੇਜਣ ਦੇ ਮਨਸੂਬੇ ਨੂੰ ਅਟਾਰੀ ਸਰਹੱਦ ਵਿਖੇ ਅਸਫਲ ...

ਪੂਰੀ ਖ਼ਬਰ »

ਲਾਹੌਰ 'ਚ ਚੜ੍ਹਦੇ ਤੇ ਲਹਿੰਦੇ ਪੰਜਾਬ ਦੇ ਕਲਾਕਾਰਾਂ ਵਲੋਂ ਮਦੀਹਾ ਗੌਹਰ ਨੂੰ ਸ਼ਰਧਾਂਜਲੀ

ਅੰਮਿ੍ਤਸਰ, 16 ਮਈ (ਸੁਰਿੰਦਰ ਕੋਛੜ)-ਚੜ•ਦੇ ਤੇ ਲਹਿੰਦੇ ਪੰਜਾਬ ਦੇ ਕਲਾਕਾਰਾਂ, ਬੁੱਧੀਜੀਵੀਆਂ ਸਮੇਤ ਹੋਰਨਾਂ ਸਾਹਿਤ ਪ੍ਰੇਮੀਆਂ ਵਲੋਂ ਸਾਂਝੇ ਤੌਰ 'ਤੇ ਲਾਹੌਰ 'ਚ 'ਦੀ ਮਾਲ' ਵਿਖੇ ਸਥਾਪਿਤ ਅਲਹਮਰਾ ਆਰਟ ਸੈਂਟਰ 'ਚ ਅਜੌਕਾ ਥੀਏਟਰ ਦੀ ਸੰਸਥਾਪਕ ਤੇ ਮਨੁੱਖੀ ਅਧਿਕਾਰ ...

ਪੂਰੀ ਖ਼ਬਰ »

ਕੈਨਵਿੰਗਸ ਵਲੋਂ ਆਸਟ੍ਰੇਲੀਆ/ਕੈਨੇਡਾ, ਪੀ.ਆਰ.ਸਟੱਡੀ ਵੀਜ਼ਾ ਅਤੇ ਟੂਰਿਸਟ ਵੀਜ਼ਾ 'ਤੇ ਸੈਮੀਨਾਰ ਅੱਜ ਤੋਂ

ਚੰਡੀਗੜ੍ਹ, 16 ਮਈ (ਅ.ਬ.)-ਆਸਟ੍ਰੇਲੀਆ ਅਤੇ ਕੈਨੇਡਾ ਜਾਣਾ ਹੋਰ ਵੀ ਸੌਖਾ ਹੋ ਗਿਆ ਹੈ | ਹੁਣ ਪਰਿਵਾਰ ਸਹਿਤ ਆਸਟ੍ਰੇਲੀਆ/ਕੈਨੇਡਾ ਜਾ ਕੇ ਕੰਮ ਕਰਨ ਦੇ ਬਹੁਤ ਸਾਰੇ ਮੌਕੇ ਉਪਲੱਬਧ ਹਨ, ਜਿਨ੍ਹਾਂ ਵਿਚ ਨਿਊਟ੍ਰੀਸ਼ਨਿਸਟ, ਕਸਟਮਰ ਸਰਵਿਸ ਮੈਨੇਜਰ, ਫ਼ਾਈਨੈਂਸ ਮੈਨੇਜਰ, ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀ ਸਾਉਣੀ 2018 ਦੀ ਨੀਤੀ 'ਚ ਝੋਨੇ ਦੀ ਕਾਸ਼ਤ ਤੇ ਰਹਿੰਦ-ਖੰੂਹਦ ਦੇ ਪ੍ਰਬੰਧ ਨੂੰ ਮਹੱਤਤਾ

ਪਟਿਆਲਾ, 16 ਮਈ (ਭਗਵਾਨ ਦਾਸ)- ਪੰਜਾਬ ਸਰਕਾਰ ਵੱਲੋਂ ਸਾਉਣੀ-2018 ਲਈ ਬਣਾਈ ਗਈ ਖੇਤੀ ਯੋਜਨਾ ਵਿਚ ਝੋਨੇ ਦੀ ਕਾਸ਼ਤ ਨੂੰ ਹੀ ਵਧੇਰੇ ਅਹਿਮੀਅਤ ਦਿੱਤੀ ਗਈ ਹੈ ਜੋ 29 ਤੋਂ 30 ਲੱਖ ਹੈਕਟੇਅਰ ਦੇ ਦਰਮਿਆਨ ਰਕਬੇ 'ਤੇ ਕਾਸ਼ਤ ਕੀਤੀ ਜਾਵੇਗੀ | ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ ਅਜਾਇਬ ਸਿੰਘ ਗਿੱਲ ਲੋਪੋਕੇ

ਲੋਪੋਕੇ-ਸਵਰਗੀ ਅਜਾਇਬ ਸਿੰਘ ਗਿੱਲ ਲੋਪੋਕੇ ਦਾ ਜਨਮ 6 ਅਪ੍ਰੈਲ 1952 'ਚ ਸ: ਦੀਦਾਰ ਸਿੰਘ ਦੇ ਘਰ ਮਾਤਾ ਹਰਬੰਸ ਕੌਰ ਦੀ ਕੁਖੋਂ ਪਿੰਡ ਲੋਪੋਕੇ ਵਿਖੇ ਹੋਇਆ | ਮੁੱਢਲੀ ਸਿੱਖਿਆ ਤੇ ਹਾਈ ਸੈਕੰਡਰੀ ਉਨ੍ਹਾਂ ਲੋਪੋਕੇ ਸਕੂਲ ਤੇ ਉਚੇਰੀ ਸਿੱਖਿਆ ਖ਼ਾਲਸਾ ਕਾਲਜ ਅੰਮਿ੍ਤਸਰ ...

ਪੂਰੀ ਖ਼ਬਰ »

ਸੰਤ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ 9ਵੀਂ ਬਰਸੀ 25 ਨੂੰ

ਜਗਰਾਉਂ, 16 ਮਈ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ 25 ਮਈ ਨੂੰ ਮਨਾਈ ਜਾ ਰਹੀ 9ਵੀਂ ਬਰਸੀ ਸਬੰਧੀ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਤੇ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਵਿਚਕਾਰ ...

ਪੂਰੀ ਖ਼ਬਰ »

ਖੰਡੂਏ ਤੇ ਤਾਲੂਏ ਦੇ ਜਮਾਂਦਰੂ ਨੁਕਸ ਦੇ ਇਲਾਜ ਲਈ ਜਾਂਚ ਕੈਂਪ 18 ਨੂੰ

ਦੋਰਾਹਾ, 16 ਮਈ (ਮਨਜੀਤ ਸਿੰਘ ਗਿੱਲ)-ਅੰਤਰਰਾਸ਼ਟਰੀ ਸਮਾਜ ਸੇਵੀ ਸੰਸਥਾ ਸਮਾਈਲ ਟਰੇਨ ਇੰਟਰਨੈਸ਼ਨਲ ਦੇ ਸਹਿਯੋਗ ਸਦਕਾ ਸਿੱਧੂ ਹਸਪਤਾਲ ਦੋਰਾਹਾ ਵਿਖੇ ਖੰਡੂਏ ਤੇ ਤਾਲੂਏ ਦੇ ਇਲਾਜ ਦਾ ਕਾਰਜ ਆਰੰਭ ਹੋਇਆ ਹੈ, ਜਿਸ ਅਧੀਨ ਸਿੱਧੂ ਹਸਪਤਾਲ ਦੋਰਾਹਾ ਵਿਖੇ ਪ੍ਰਸਿੱਧ ...

ਪੂਰੀ ਖ਼ਬਰ »

ਮਹਿਲਾ ਪਿ੍ੰਸੀਪਲ ਵਲੋਂ ਕਾਂਗਰਸੀ ਵਿਧਾਇਕ 'ਤੇ ਲਾਏ ਦੋਸ਼ਾਂ ਦਾ ਮਾਮਲਾ ਮੁੜ ਭਖਿਆ

ਚੰਡੀਗੜ੍ਹ, 16 ਮਈ (ਵਿਕਰਮਜੀਤ ਸਿੰਘ ਮਾਨ)-ਵਿਧਾਇਕ ਹਰਦਿਆਲ ਸਿੰਘ ਕੰਬੋਜ 'ਤੇ ਇਕ ਮਹਿਲਾ ਪਿ੍ੰਸੀਪਲ ਵਲੋਂ ਲਾਏ ਮਾਨਸਿਕ ਤੇ ਸਰੀਰਕ ਤੌਰ 'ਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ਾਂ ਦਾ ਮਾਮਲਾ ਮੁੜ ਭਖਣ ਦੇ ਆਸਾਰ ਹਨ | ਸੂਤਰਾਂ ਅਨੁਸਾਰ ਪੁਲਿਸ ਮੁਖੀ ਸੁਰੇਸ਼ ਅਰੋੜਾ ...

ਪੂਰੀ ਖ਼ਬਰ »

ਮਾਮਲਾ ਇਕ ਸਾਧ ਵਲੋਂ ਸੋਸ਼ਲ ਮੀਡੀਆ ਰਾਹੀਂ 5ਵੇਂ ਪਾਤਸ਼ਾਹ ਤੇ ਗੁਰਬਾਣੀ 'ਤੇ ਕਿੰਤੂ-ਪ੍ਰੰਤੂ ਕਰਨ ਦਾ

ਸ਼੍ਰੋਮਣੀ ਕਮੇਟੀ ਵਲੋਂ ਪੁਲਿਸ ਕਮਿਸ਼ਨਰ ਨੂੰ ਲਿਖਤੀ ਸ਼ਿਕਾਇਤ

ਅੰਮਿ੍ਤਸਰ, 16 ਮਈ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਇਕ ਭਗਵੇਂ ਪਾਖੰਡੀ ਸਾਧ ਦੀ ਵਾਇਰਲ ਹੋਈ ਵੀਡਿਓ 'ਚ ਸ੍ਰੀ ਗੁਰੂ ਅਰਜਨ ਦੇਵ ਜੀ 'ਤੇ ਕਿੰਤੂ-ਪ੍ਰੰਤੂ ਕੀਤੇ ਜਾਣ ਦਾ ਸਖ਼ਤ ਨੋਟਿਸ ਲੈਂਦਿਆਂ ...

ਪੂਰੀ ਖ਼ਬਰ »

ਪੰਚਕੂਲਾ ਹਿੰਸਾ ਮਾਮਲੇ 'ਚ ਇਕ ਹੋਰ ਗਿ੍ਫ਼ਤਾਰ

ਪੰਚਕੂਲਾ, 16 ਮਈ (ਕਪਿਲ)-25 ਅਗਸਤ ਨੂੰ ਹੋਈ ਹਿੰਸਾ ਦੇ ਮਾਮਲੇ ਵਿਚ ਦਰਜ ਐਫ. ਆਈ. ਆਰ. ਤਹਿਤ ਐੱਸ. ਆਈ. ਟੀ. ਵਲੋਂ ਇਕ ਹੋਰ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਐੱਸ. ਆਈ. ਟੀ. ਸੈਕਟਰ 5 ਵਲੋਂ ਪਰਮਜੀਤ ਸਿੰਘ ਨਾਂਅ ਦੇ ਵਿਅਕਤੀ ਨੂੰ ਸਿਰਸਾ ਡੇਰੇ ਦੇ ਨੇੜਿਓਾ ਗਿ੍ਫ਼ਤਾਰ ...

ਪੂਰੀ ਖ਼ਬਰ »

ਪਿਸ਼ਾਵਰ ਹਾਈ ਕੋਰਟ ਪਹੁੰਚਿਆ ਸਿੱਖ ਭਾਈਚਾਰੇ ਲਈ ਸ਼ਮਸ਼ਾਨਘਾਟ ਬਣਾਉਣ ਦਾ ਮਾਮਲਾ

ਅੰਮਿ੍ਤਸਰ, 16 ਮਈ (ਸੁਰਿੰਦਰ ਕੋਛੜ)¸ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਪਿਸ਼ਾਵਰ 'ਚ ਰਹਿੰਦੇ ਸਿੱਖਾਂ ਨੂੰ ਆਪਣੇ ਮਿ੍ਤਕਾਂ ਦਾ ਦਾਹ-ਸਸਕਾਰ ਕਰਨ ਲਈ ਮਿ੍ਤਕ ਦੇਹ ਸਮੇਤ 45 ਤੋਂ 60 ਕਿਲੋਮੀਟਰ ਤੱਕ ਦਾ ਸਫ਼ਰ ਤਹਿ ਕਰਨਾ ਪੈਂਦਾ ਹੈ | ਇਸ ਬਾਰੇ ਪਿਸ਼ਾਵਰੀ ਸਿੱਖ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਖੇਡ ਦੇ ਮੈਦਾਨਾਂ 'ਚ ਜਾਣ ਲਈ ਪ੍ਰੇਰਿਤ ਕਰੇਗੀ ਫ਼ਿਲਮ 'ਹਰਜੀਤਾ'-ਐਮੀ ਵਿਰਕ

ਜਲੰਧਰ, 16 ਮਈ (ਹਰਵਿੰਦਰ ਸਿੰਘ ਫੁੱਲ)-ਰਾਸ਼ਟਰੀ ਖੇਡ ਹਾਕੀ 'ਤੇ ਆਧਾਰਿਤ ਫਿਲਮ 'ਹਰਜੀਤਾ' ਦੇ ਪ੍ਰਚਾਰ ਲਈ 'ਅਜੀਤ' ਭਵਨ ਪੁੱਜੇ ਫ਼ਿਲਮ ਦੇ ਮੁੱਖ ਅਦਾਕਾਰ ਐਮੀ ਵਿਰਕ, ਪ੍ਰੋਡਿਊਸਰ ਮੁਨੀਸ਼ ਸਾਹਨੀ ਤੇ ਭੂਸ਼ਨ ਚੋਪੜਾ ਨੇ ਦੱਸਿਆ ਕਿ 18 ਮਈ ਨੂੰ ਰਿਲੀਜ਼ ਹੋ ਰਹੀ ਇਹ ਫ਼ਿਲਮ ...

ਪੂਰੀ ਖ਼ਬਰ »

ਸੁਰੇਸ਼ ਕੁਮਾਰ ਦੀ ਨਿਯੁਕਤੀ ਰੱਦ ਕਰਨ ਦੇ ਫ਼ੈਸਲੇ 'ਤੇ ਰੋਕ ਜਾਰੀ

ਚੰਡੀਗੜ੍ਹ, 16 ਮਈ (ਸੁਰਜੀਤ ਸਿੰਘ ਸੱਤੀ) -ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੀਫ਼ ਪਿ੍ੰਸੀਪਲ ਸੈਕਟਰੀ (ਸੀ.ਪੀ.ਐਸ.) ਸੁਰੇਸ਼ ਕੁਮਾਰ ਦੀ ਨਿਯੁਕਤੀ ਰੱਦ ਕਰਨ ਦੇ ਜਸਟਿਸ ਰਾਜਨ ਗੁਪਤਾ ਦੀ ਇਕਹਿਰੀ ਬੈਂਚ ਦੇ ਫ਼ੈਸਲੇ 'ਤੇ ਹਾਈਕੋਰਟ ਦੇ ਜਸਟਿਸ ਰਾਜੇਸ਼ ਬਿੰਦਲ ਤੇ ...

ਪੂਰੀ ਖ਼ਬਰ »

ਕੈਪਟਨ ਵਲੋਂ ਤਰਨ ਤਾਰਨ ਤੋਂ ਰਾਜ ਪੱਧਰੀ ਸਮਾਗਮ ਦੌਰਾਨ 'ਡੈਪੋ' ਪ੍ਰੋਗਰਾਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਅੱਜ

ਤਰਨ ਤਾਰਨ, 16 ਮਈ (ਹਰਿੰਦਰ ਸਿੰਘ)¸ਪੰਜਾਬ ਦੇ ਨੌਜਵਾਨਾਂ ਨੂੰ ਨਸ਼ਾ ਮੁਕਤ ਕਰਨ ਲਈ 'ਡੈਪੋ' ਪ੍ਰੋਗਰਾਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪੁਲਿਸ ਲਾਈਨ ਤਰਨ ਤਾਰਨ ਤੋਂ ਕਰਨਗੇ | ਸਥਾਨਕ ਪੁਲਿਸ ਲਾਈਨ ਵਿਖੇ ਵਿਧਾਇਕ ਧਰਮਬੀਰ ...

ਪੂਰੀ ਖ਼ਬਰ »

ਹੌਾਡਾ ਕਾਰਜ਼ ਇੰਡੀਆ ਵਲੋਂ ਭਾਰਤ 'ਚ ਨਵੀਂ ਹੌਾਡਾ ਅਮੇਜ਼ ਲਾਂਚ

ਨਵੀਂ ਦਿੱਲੀ, 16 ਮਈ (ਅ.ਬ.)-ਪ੍ਰੀਮੀਅਮ ਕਾਰਾਂ ਦੇ ਮੁੱਖ ਨਿਰਮਾਤਾ ਹੌਾਡਾ ਕਾਰਜ਼ ਇੰਡੀਆ ਲਿਮ: (ਐਚ.ਸੀ.ਆਈ.ਐਲ.) ਨੇ ਅੱਜ ਭਾਰਤ ਵਿਚ ਦੂਜੀ ਪੀੜ੍ਹੀ ਦੀ ਨਵੀਂ ਕਾਰ ਹੌਾਡਾ ਅਮੇਜ਼ ਲਾਂਚ ਕੀਤੀ | ਨਵੇਂ ਪਲੇਟਫਾਰਮ 'ਤੇ ਦੂਜੀ ਪੀੜ੍ਹੀ ਦੀ ਇਮੇਜ਼ 'ਚ ਗਾਹਕਾਂ ਨੂੰ ਖੁਸ਼ੀ ਦੇਣ ...

ਪੂਰੀ ਖ਼ਬਰ »

ਕੇਂਦਰ ਵਲੋਂ ਦਾਲਾਂ ਦੀ ਬਰਾਮਦ ਦੀ ਇਜਾਜ਼ਤ

ਨਵੀਂ ਦਿੱਲੀ, 16 ਮਈ (ਯੂ. ਐਨ. ਆਈ.)-ਕੇਂਦਰ ਨੇ ਅੱਜ ਦਾਲਾਂ ਦੀ ਬਰਾਮਦ ਕਰਨ ਦੀ ਇਜਾਜ਼ਤ ਦੇ ਦਿੱਤੀ ਅਤੇ ਇਸ ਤੋਂ ਇਲਾਵਾ ਘਰੇਲੂ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਅਤੇ ਦਰਾਮਦ ਕੀਤੀਆਂ ਖ਼ੇਤੀਬਾੜੀ ਵਸਤਾਂ 'ਤੇ ਨਿਰਭਰਤਾ ਘਟਾਉਣ ਲਈ ਦਾਲਾਂ ਦੀਆਂ ਕੁਝ ਕਿਸਮਾਂ 'ਤੇ ਦਰਾਮਦ ...

ਪੂਰੀ ਖ਼ਬਰ »

ਮਸ਼ੀਨੀ ਯੁਗ ਕਾਰਨ ਵਧਦੀਆਂ ਹਨ ਗੋਡਿਆਂ ਦੀਆਂ ਬੀਮਾਰੀਆਂ-ਡਾ. ਸ਼ਾਰਦਾ

ਜਲੰਧਰ, 16 ਮਈ (ਅ.ਬ.)- ਤਿੰਨ ਕੋਣੀ ਚੌਕ ਸਾਹਮਣੇ ਹੋਟਲ ਬਠਿੰਡਾ ਤੇ ਨੇੜੇ ਗੁਰੂ ਰਾਮਦਾਸ ਹਸਪਤਾਲ ਮਾਡਲ ਟਾਊਨ ਲੁਧਿਆਣਾ ਦੇ ਡਾ. ਸ਼ਾਰਦਾ ਮੈਡੀਲਾਈਫ ਆਯੂਰਵੈਦਿਕ ਹਸਪਤਾਲ ਦੀ ਟੀਮ ਨੇ ਕਿਹਾ ਹੈ ਕਿ ਸਾਡੇ ਖਾਣ ਪੀਣ, ਦੂਸ਼ਿਤ ਵਾਤਾਵਰਨ ਤੇ ਮਸੀਨੀ ਯੁੱਗ ਕਾਰਨ ...

ਪੂਰੀ ਖ਼ਬਰ »

ਸਾਧੂਆਂ ਨੂੰ ਨਪੁੰਸਕ ਬਣਾਉਣ ਦੇ ਮਾਮਲੇ 'ਚ ਡਾ. ਗਰਗ ਨੂੰ ਮਿਲੀ ਜ਼ਮਾਨਤ

ਚੰਡੀਗੜ੍ਹ, 16 ਮਈ (ਸੁਰਜੀਤ ਸਿੰਘ ਸੱਤੀ)- ਡੇਰਾ ਸਿਰਸਾ ਮੁਖੀ ਰਾਮ ਰਹੀਮ ਦੇ ਕਥਿਤ ਇਸ਼ਾਰੇ 'ਤੇ ਡੇਰੇ ਦੇ ਹਸਪਤਾਲ ਵਿਚ ਸਾਧੂਆਂ ਨੂੰ ਨਪੁੰਸਕ ਬਣਾਉਣ ਦੇ ਦੋਸ਼ ਵਿਚ ਫਸੇ ਡਾ. ਪੰਕਜ ਗਰਗ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੰਦਿਆਂ ਜ਼ਮਾਨਤ ਦੇ ...

ਪੂਰੀ ਖ਼ਬਰ »

ਬਾਬਾ ਦਲੇਰ ਸਿੰਘ ਖੇੜੀ ਵਾਲਿਆਂ ਦੀ ਮਾਤਾ ਦਾ ਦਿਹਾਂਤ

ਸੰਦੌੜ, 16 ਮਈ (ਗੁਰਪ੍ਰੀਤ ਸਿੰਘ ਚੀਮਾ) -ਉੱਘੇ ਸਿੱਖ ਪ੍ਰਚਾਰਕ ਬਾਬਾ ਦਲੇਰ ਸਿੰਘ ਖ਼ਾਲਸਾ ਖੇੜੀ ਵਾਲਿਆਂ ਦੇ ਮਾਤਾ ਪ੍ਰੀਤਮ ਕੌਰ ਦਾ ਅੱਜ ਸਵੇਰੇ ਸੰਖੇਪ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ | ਮਾਤਾ ਪ੍ਰੀਤਮ ਕੌਰ 81 ਵਰਿ੍ਹਆਂ ਦੇ ਸਨ | ਪਿਛਲੇ ਕੁਝ ਸਮੇਂ ਤੋਂ ਉਹ ...

ਪੂਰੀ ਖ਼ਬਰ »

ਗ਼ੈਰ-ਕਾਨੰੂਨੀ ਮਾਈਨਿੰਗ ਕੇਸ 'ਚ ਸੇਖਵਾਂ ਦੇ ਬੇਟੇ ਦੀ ਗਿ੍ਫ਼ਤਾਰੀ 'ਤੇ ਰੋਕ

ਚੰਡੀਗੜ੍ਹ, 16 ਮਈ (ਸੁਰਜੀਤ ਸਿੰਘ ਸੱਤੀ)- ਗੈਰ ਕਾਨੂੰਨੀ ਮਾਈਨਿੰਗ ਦੇ ਮਾਮਲੇ ਵਿਚ ਫਸੇ ਜਗਰੂਪ ਸਿੰਘ ਸੇਖਵਾਂ, ਜਿਹੜੇ ਕਿ ਸਾਬਕਾ ਅਕਾਲੀ ਮੰਤਰੀ ਸੇਵਾ ਸਿੰਘ ਸੇਖਵਾਂ ਦੇ ਬੇਟੇ ਹਨ, ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਰਾਹਤ ਦਿੰਦਿਆਂ ਗਿ੍ਫ਼ਤਾਰੀ 'ਤੇ ਰੋਕ ਲਗਾ ...

ਪੂਰੀ ਖ਼ਬਰ »

ਪਾਕਿ ਸਿਮ ਤੇ ਮੋਟਰਸਾਈਕਲ ਬਰਾਮਦ

ਫ਼ਿਰੋਜ਼ਪੁਰ, (ਤਪਿੰਦਰ ਸਿੰਘ)- ਐਸ. ਟੀ. ਐ ਫ਼. ਤੇ ਬੀ.ਐਸ.ਐ ਫ਼. ਵਲੋਂ ਬੀਤੇ ਦਿਨ ਕਾਬੂ ਕੀਤੇ ਦੋ ਨਸ਼ਾ ਤਸਕਰਾਂ ਤੋਂ ਇਕ ਪਾਕਿਸਤਾਨੀ ਮੋਬਾਈਲ ਸਿੰਮ ਤੇ ਇਕ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ | ਕੱਲ੍ਹ ਸੁਰੱਖਿਆ ਏਜੰਸੀਆਂ ਵਲੋਂ ਜਰਨੈਲ ਸਿੰਘ ਤੇ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਗਿ੍ਫ਼ਤਾਰ ਤਸਕਰਾਂ ਨੂੰ 2 ਦਿਨ ਦੇ ਰਿਮਾਂਡ 'ਤੇ ਭੇਜਿਆ

ਐੱਸ. ਏ. ਐੱਸ. ਨਗਰ, 16 ਮਈ (ਜਸਬੀਰ ਸਿੰਘ ਜੱਸੀ)-ਬੀਤੇ ਦਿਨ ਐੱਸ. ਟੀ. ਐੱਫ. ਮੁਹਾਲੀ ਤੇ ਲੁਧਿਆਣਾ ਦੇ ਸਾਂਝੇ ਆਪਰੇਸ਼ਨ ਦੌਰਾਨ 2 ਅੰਤਰਰਾਸ਼ਟਰੀ ਤਸਕਰਾਂ ਨੂੰ ਸਾਢੇ 11 ਕਿੱਲੋ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਗਈ ਸੀ | ਉਕਤ ਤਸਕਰਾਂ ਦੀ ਪਛਾਣ ਜਰਨੈਲ ...

ਪੂਰੀ ਖ਼ਬਰ »

ਪੰਜਾਬ ਦਿਵਸ ਮੌਕੇ ਭੰਗੜਾ ਵਰਲਡ ਰਿਕਾਰਡ ਲਵਲੀ ਯੂਨੀਵਰਸਿਟੀ ਵਿਖੇ

ਜਲੰਧਰ, 16 ਮਈ (ਮੇਜਰ ਸਿੰਘ)-ਸੱਤ ਸਮੁੰਦਰੋਂ ਪਾਰ ਪ੍ਰਦੇਸਾਂ ਵਿਚ ਵੀ ਸਾਡੇ ਅਮੀਰ ਵਿਰਸੇ ਲੋਕ ਨਾਚ ਭੰਗੜਾ ਅਤੇ ਢੋਲ ਦੀ ਕਲਾ ਨੂੰ ਹਰਮਨ ਪਿਆਰਾ ਬਣਾਉਣ ਵਾਲੇ ਢੋਲ ਕਿੰਗ ਵਜੋਂ ਜਾਣੀ ਜਾਂਦੇ ਗੁਰਚਰਨ ਮੱਲ (ਢੋਲ ਬਲਸਟਰ ਯੂ. ਕੇ.) ਦੀ ਸਰਪ੍ਰਸਤੀ ਹੇਠ ਪੰਜਾਬ ਦਿਵਸ ਮੌਕੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਪ੍ਰਗਟ ਦਿਵਸ ਸਮਾਗਮਾਂ 'ਚ ਯੂਥ ਕੈਂਪ ਲਗਾਉਣਗੇ ਸੁਬਾ ਰਾਓ

ਜਲੰਧਰ, 16 ਮਈ (ਮੇਜਰ ਸਿੰਘ)-ਪਿਛਲੇ 45 ਸਾਲਾਂ ਤੋਂ ਨੌਜਵਾਨਾਂ ਨੂੰ ਸਮਾਜਿਕ ਕੰਮਾਂ ਪ੍ਰਤੀ ਜਾਗਿ੍ਤ ਕਰਨ ਲਈ ਨੈਸ਼ਨਲ ਯੂਥ ਪ੍ਰਾਜੈਕਟ ਨਾਂਅ ਦੀ ਸੰਸਥਾ ਚਲਾਉਣ ਆ ਰਹੇ 80 ਸਾਲਾ ਐਨ. ਐਨ. ਸੁਬਾ ਰਾਓ ਨੇ ਦੱਸਿਆ ਕਿ ਉਹ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਵਸ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਸਿੱਖਿਆ ਵਾਸਤੇ ਵਾਧੂ ਮਾਲੀਆ ਜੁਟਾਉਣ ਲਈ ਬਾਕੀ ਵਿਭਾਗਾਂ 'ਚ ਪੰਜ ਫ਼ੀਸਦੀ ਕਟੌਤੀ ਦਾ ਪ੍ਰਸਤਾਵ

ਚੰਡੀਗੜ੍ਹ, 16 ਮਈ (ਅਜੀਤ ਬਿਊਰੋ) -ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਖਿਆ ਵਾਸਤੇ ਵਾਧੂ ਮਾਲੀਆ ਜੁਟਾਉਣ ਲਈ ਬਾਕੀ ਸਾਰੇ ਵਿਭਾਗਾਂ ਦੇ ਬਜਟ 'ਚ ਪੰਜ ਫ਼ੀਸਦੀ ਕਟੌਤੀ ਕਰਨ ਦਾ ਪ੍ਰਸਤਾਵ ਪੇਸ਼ ਕਰਦਿਆਂ ਆਖਿਆ ਕਿ ਉਨ੍ਹਾਂ ਦੀ ਸਰਕਾਰ ਸਿੱਖਿਆ ਵਿਚ ਨਿਵੇਸ਼ ...

ਪੂਰੀ ਖ਼ਬਰ »

ਗਿੱਲ ਕਮਿਸ਼ਨ ਨੇ ਝੂਠੇ ਮਾਮਲਿਆਂ ਬਾਰੇ 7ਵੀਂ ਅੰਤਿ੍ਮ ਰਿਪੋਰਟ ਸੌਾਪੀ

ਚੰਡੀਗੜ੍ਹ, 16 ਮਈ (ਅਜੀਤ ਬਿਊਰੋ)-ਜਸਟਿਸ (ਸੇਵਾ-ਮੁਕਤ) ਮਹਿਤਾਬ ਸਿੰਘ ਗਿੱਲ ਕਮਿਸ਼ਨ ਨੇ ਪਿਛਲੀ ਅਕਾਲੀ-ਭਾਜਪਾ ਸਰਕਾਰ ਦੌਰਾਨ ਸਿਆਸੀ ਤੌਰ 'ਤੇ ਪ੍ਰੇਰਿਤ ਤੇ ਝੂਠੇ ਕੇਸਾਂ ਬਾਰੇ ਆਪਣੀ 7ਵੀਂ ਅੰਤਿ੍ਮ ਰਿਪੋਰਟ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਾਪੀ | ...

ਪੂਰੀ ਖ਼ਬਰ »

ਕੇਂਦਰ ਵਲੋਂ ਦਾਲਾਂ ਦੀ ਬਰਾਮਦ ਦੀ ਇਜਾਜ਼ਤ

ਨਵੀਂ ਦਿੱਲੀ, 16 ਮਈ (ਯੂ. ਐਨ. ਆਈ.)-ਕੇਂਦਰ ਨੇ ਅੱਜ ਦਾਲਾਂ ਦੀ ਬਰਾਮਦ ਕਰਨ ਦੀ ਇਜਾਜ਼ਤ ਦੇ ਦਿੱਤੀ ਅਤੇ ਇਸ ਤੋਂ ਇਲਾਵਾ ਘਰੇਲੂ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਅਤੇ ਦਰਾਮਦ ਕੀਤੀਆਂ ਖ਼ੇਤੀਬਾੜੀ ਵਸਤਾਂ 'ਤੇ ਨਿਰਭਰਤਾ ਘਟਾਉਣ ਲਈ ਦਾਲਾਂ ਦੀਆਂ ਕੁਝ ਕਿਸਮਾਂ 'ਤੇ ਦਰਾਮਦ ...

ਪੂਰੀ ਖ਼ਬਰ »

ਸਰਕਾਰ ਵਲੋਂ 100 ਦਿਨ 'ਚ ਮੁਫ਼ਤ 'ਸਮਾਰਟ ਫ਼ੋਨ' ਦੇਣ ਦਾ ਵਾਅਦਾ ਵਫ਼ਾ ਨਾ ਹੋਇਆ

ਵਿਕਰਮਜੀਤ ਸਿੰਘ ਮਾਨ ਚੰਡੀਗੜ੍ਹ, 16 ਮਈ-ਸੂਬੇ 'ਚ ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਵਲੋਂ ਪੰਜਾਬ ਦੇ 50 ਲੱਖ ਨੌਜਵਾਨਾਂ ਨੂੰ ਸਰਕਾਰ ਬਣਨ ਦੇ 100 ਦਿਨ ਦੇ ਅੰਦਰ ਮੁਫ਼ਤ ਸਮਾਰਟ ਫ਼ੋਨ ਦੇਣ ਦਾ ਵਾਅਦਾ ਸਾਲ ਤੋਂ ਜ਼ਿਆਦਾ ਸਮਾਂ ਬੀਤਣ ਮਗਰੋਂ ਵੀ ਵਫ਼ਾ ...

ਪੂਰੀ ਖ਼ਬਰ »

ਆਯੁਰਵੈਦਿਕ ਬੋਰਡ ਦੀ ਚੋਣ ਲਈ ਨੀਮਾ ਵਲੋਂ 11 ਮੈਂਬਰਾਂ ਦਾ ਐਲਾਨ

ਜਲੰਧਰ, 16 ਮਈ (ਐੱਮ. ਐੱਸ. ਲੋਹੀਆ) -ਬੀ.ਏ.ਐੱਮ.ਐੱਸ. ਡਾਕਟਰਾਂ ਦੀ ਰਜਿਸਟ੍ਰੇਸ਼ਨ ਤੇ ਕਾਰਗੁਜ਼ਾਰੀ ਚਲਾਉਣ ਲਈ ਬਣਾਏ ਗਏ 'ਬੋਰਡ ਆਫ਼ ਆਯੂਰਵੈਦਿਕ ਐਾਡ ਯੂਨਾਨੀ ਸਿਸਟਮ ਆਫ਼ ਮੈਡੀਸਨ ਪੰਜਾਬ' ਦੇ ਚੁਣੇ ਜਾਣ ਵਾਲੇ 11 ਮੈਂਬਰਾਂ ਦੀ ਟੀਮ ਦੇ ਦਾਅਵੇਦਾਰਾਂ ਦਾ ਅੱਜ ਨੈਸ਼ਨਲ ...

ਪੂਰੀ ਖ਼ਬਰ »

ਪਾਣੀ ਹਰਿਆਣਾ ਤੇ ਪੰਜਾਬ ਦੋਵਾਂ ਰਾਜਾਂ ਲਈ ਅਹਿਮ ਮੁੱਦਾ ਖੱਟਰ ਤੇ ਕੈਪਟਨ ਵਿਚਾਲੇ ਚਿੱਠੀ ਪੱਤਰ

ਚੰਡੀਗੜ੍ਹ, 16 ਮਈ (ਐਨ.ਐਸ. ਪਰਵਾਨਾ)– ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਰਾਵੀ ਨਦੀ ਦੇ ਪਾਣੀ ਦਾ ਮੁੱਦਾ ਹਰਿਆਣਾ ਅਤੇ ਪੰਜਾਬ ਦੋਵਾਂ ਰਾਜਾਂ ਦਾ ਅਹਿਮ ਮੁੱਦਾ ਹੈ, ਇਸ ਲਈ ਪੰਜਾਬ ਨੂੰ ਇਸ ਦੀ ਅਗਵਾਈ ਕਰਨੀ ਚਾਹੀਦੀ ਹੈ | ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

1000 ਕਰੋੜ ਦੀ ਬਕਾਇਆ ਰਕਮ ਵਾਪਸ ਲੈਣ ਲਈ ਦਬਾਅ ਪਾਉਣਗੇ ਸ਼ੈਲਰ ਮਾਲਕ

ਜਲੰਧਰ, 16 ਮਈ (ਸ਼ਿਵ)- ਪੰਜਾਬ ਦੇ ਸ਼ੈਲਰ ਮਾਲਕਾਂ ਨੇ ਸੀ ਕਲਾਸ ਬਾਰਦਾਨੇ ਦੀ 1000 ਕਰੋੜ ਰੁਪਏ ਦੀ ਰਕਮ ਵਾਪਸ ਲੈਣ ਲਈ ਸਰਕਾਰ 'ਤੇ ਦਬਾਅ ਪਾਉਣ ਦਾ ਫ਼ੈਸਲਾ ਕੀਤਾ ਹੈ | ਪੰਜਾਬ ਸ਼ੈਲਰ ਮਾਲਕ ਐਸੋਸੀਏਸ਼ਨ ਦੇ ਪ੍ਰਧਾਨ ਤਰਸੇਮ ਸੈਣੀ ਨੇ ਦੱਸਿਆ ਕਿ ਸਾਲ 2006 ਤੋਂ ਲੈ ਕੇ 2013 ਤੱਕ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਭਾਰਤਮਾਲਾ ਪਰਿਯੋਜਨਾ 'ਚ 13 ਸੜਕੀ ਪ੍ਰੋਜੈਕਟ ਸ਼ਾਮਿਲ ਕਰਨ ਲਈ ਗਡਕਰੀ ਨੂੰ ਪੱਤਰ

ਚੰਡੀਗੜ੍ਹ, 16 ਮਈ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 7 ਸੜਕੀ ਪ੍ਰੋਜੈਕਟਾਂ ਨੂੰ ਕੌਮੀ ਰਾਜ ਮਾਰਗ ਐਲਾਨਣ ਤੋਂ ਇਲਾਵਾ ਸੂਬੇ ਭਰੇ ਦੇ 13 ਸੜਕੀ ਪ੍ਰੋਜੈਕਟਾਂ ਨੂੰ ਭਾਰਤਮਾਲਾ ਪਰਿਯੋਜਨਾ 'ਚ ਸ਼ਾਮਿਲ ਕਰਨ ਦੀ ਮੰਗ ਕੀਤੀ ਹੈ | ਮੁੱਖ ਮੰਤਰੀ ਨੇ ...

ਪੂਰੀ ਖ਼ਬਰ »

ਅਮਰਨਾਥ ਯਾਤਰਾ ਲਈ 1.70 ਲੱਖ ਸ਼ਰਧਾਲੂਆਂ ਨੇ ਕਰਵਾਈ ਰਜਿਸਟਰੇਸ਼ਨ

ਜੰਮੂ, 16 ਮਈ (ਮਹਿੰਦਰਪਾਲ ਸਿੰਘ)-ਦੱਖਣੀ-ਕਸ਼ਮੀਰ 'ਚ 60 ਦਿਨਾਂ ਤੱਕ ਚੱਲਣ ਵਾਲੀ ਅਮਰਨਾਥ ਯਾਤਰਾ ਲਈ ਹੁਣ ਤੱਕ ਲਗਪਗ ਇਕ ਲੱਖ 70 ਹਜ਼ਾਰ ਸ਼ਰਧਾਲੂਆਂ ਨੇ ਆਪਣੀ ਰਜਿਸਟਰੇਸ਼ਨ ਕਰਵਾਈ ਹੈ | ਯਾਤਰਾ ਦੀ ਸ਼ੁਰੂਆਤ ਜੰਮੂ ਤੋਂ 28 ਜੂਨ ਨੂੰ ਹੋਵੇਗੀ | ਯਾਤਰਾ ਦੀ ਰਜਿਸਟਰੇਸ਼ਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX