ਤਾਜਾ ਖ਼ਬਰਾਂ


ਜਿਹੜੇ ਦੇਸ਼ ਛੱਡ ਕੇ ਭੱਜ ਗਏ ਹਨ, ਉਨ੍ਹਾਂ ਨੂੰ ਲਿਆਂਦਾ ਜਾਵੇਗਾ ਵਾਪਸ- ਰਾਜਨਾਥ ਸਿੰਘ
. . .  20 minutes ago
ਨਵੀਂ ਦਿੱਲੀ, 21 ਜਨਵਰੀ- ਕੇਂਦਰੀ ਰਾਜਨਾਥ ਸਿੰਘ ਨੇ ਮੇਹੁਲ ਚੌਕਸੀ ਦੇ ਮੁੱਦੇ 'ਤੇ ਕਿਹਾ ਕਿ ਸਰਕਾਰ ਨੇ ਆਰਥਿਕ ਅਪਰਾਧਿਕ ਬਿਲ ਪਾਸ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਦੇਸ਼ ਛੱਡ ਕੇ ਭੱਜ ਚੁੱਕੇ ਹਨ ਉਨ੍ਹਾਂ ਨੂੰ ਵਾਪਸ ਲਿਆਂਦਾ ਜਾਵੇਗਾ। ਰਾਜਨਾਥ ਸਿੰਘ ਨੇ ਕਿਹਾ .....
ਮਾਇਆਵਤੀ 'ਤੇ ਟਿੱਪਣੀ ਮਾਮਲਾ : ਭਾਜਪਾ ਵਿਧਾਇਕਾ ਨੂੰ ਮਹਿਲਾ ਕਮਿਸ਼ਨ ਨੇ ਭੇਜਿਆ ਨੋਟਿਸ
. . .  19 minutes ago
ਨਵੀਂ ਦਿੱਲੀ, 21 ਜਨਵਰੀ- ਕੌਮੀ ਮਹਿਲਾ ਕਮਿਸ਼ਨ ਨੇ ਬਹੁਜਨ ਸਮਾਜ ਪਾਰਟੀ (ਬਸਪਾ) ਦੀ ਮੁਖੀ ਮਾਇਆਵਤੀ ਨੂੰ ਲੈ ਕੇ ਕੀਤੀ ਗਈ ਟਿੱਪਣੀ 'ਤੇ ਭਾਜਪਾ ਵਿਧਾਇਕਾ ਸਾਧਨਾ ਸਿੰਘ ਨੂੰ ਨੋਟਿਸ ਭੇਜਿਆ ਹੈ। ਕਮਿਸ਼ਨ ਦਾ ਕਹਿਣਾ ਹੈ ਕਿ ਇਹ ਟਿੱਪਣੀ ਬਹੁਤ ਹਮਲਾਵਰ ਤੇ...
ਖਹਿਰਾ ਦਾ 'ਆਪ' 'ਤੇ ਹਮਲਾ, ਕਿਹਾ- ਭਗਵੰਤ ਮਾਨ ਦੀ ਸ਼ਰਾਬ ਛੁਡਾਊ ਸੀ ਬਰਨਾਲਾ ਰੈਲੀ
. . .  29 minutes ago
ਚੰਡੀਗੜ੍ਹ, 21 ਜਨਵਰੀ (ਅਜਾਇਬ ਸਿੰਘ ਔਜਲਾ)- ਪੰਜਾਬੀ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਸਿੰਘ ਖਹਿਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਬਰਨਾਲਾ ਰੈਲੀ ਭਗਵੰਤ ਮਾਨ ਦੀ ਸ਼ਰਾਬ ਛੁਡਾਊ ਰੈਲੀ ਸੀ। ਇਸ ਰੈਲੀ 'ਚ .....
ਸ੍ਰੀਲੰਕਾ ਨੇ 16 ਭਾਰਤੀ ਮਛੇਰਿਆਂ ਨੂੰ ਕੀਤਾ ਰਿਹਾਅ
. . .  40 minutes ago
ਕੋਲੰਬੋ, 21 ਜਨਵਰੀ- ਸ੍ਰੀਲੰਕਾ ਨੇ ਅੱਜ 16 ਭਾਰਤੀ ਮਛੇਰਿਆਂ ਨੂੰ ਰਿਹਾਅ ਕੀਤਾ ਹੈ। ਬੀਤੀ 13 ਜਨਵਰੀ ਨੂੰ ਸ੍ਰੀਲੰਕਾ ਦੀ ਜਲ ਸੈਨਾ ਵਲੋਂ ਇਨ੍ਹਾਂ ਮਛੇਰਿਆਂ ਨੂੰ ਗ੍ਰਿਫ਼ਤਾਰ ਕੀਤਾ...
ਅਕਾਲੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਅਜਨਾਲਾ ਪਹੁੰਚੇ ਸੁਖਬੀਰ ਬਾਦਲ
. . .  46 minutes ago
ਅਜਨਾਲਾ/ਹਰਛਾ ਛੀਨਾ, 21 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ,ਕਡਿਆਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਅਜਨਾਲਾ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਕੈਬਨਿਟ ਮੰਤਰੀ...
ਜਨਰਲ ਵਰਗ ਦੇ ਰਾਖਵਾਂਕਰਨ ਦੇ ਖ਼ਿਲਾਫ਼ ਪਟੀਸ਼ਨ ਦਾਇਰ, ਮਦਰਾਸ ਹਾਈਕੋਰਟ ਨੇ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  about 1 hour ago
ਚੇਨਈ, 21 ਜਨਵਰੀ- ਆਰਥਿਕ ਤੌਰ 'ਤੇ ਕਮਜ਼ੋਰ ਜਨਰਲ ਵਰਗ ਦੇ ਲਈ 10 ਫ਼ੀਸਦੀ ਰਾਖਵਾਂਕਰਨ ਦੇ ਮੁੱਦੇ 'ਤੇ ਮਦਰਾਸ ਹਾਈਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ 18 ਫਰਵਰੀ ਤੋਂ ਪਹਿਲਾਂ ਜਵਾਬ ਦਾਖਲ ਕਰਨ ਦੇ ਲਈ ਕਿਹਾ ਹੈ। ਡੀ.ਐਮ.ਕੇ. ਦੇ......
ਸੁਖਬੀਰ ਬਾਦਲ ਅੱਜ ਹਲਕਾ ਰਾਜਾਸਾਂਸੀ ਦੇ ਪਿੰਡਾਂ ਦਾ ਕਰਨਗੇ ਦੌਰਾ
. . .  about 1 hour ago
ਚੁਗਾਵਾਂ, 21 ਜਨਵਰੀ (ਗੁਰਬਿੰਦਰ ਸਿੰਘ ਬਾਗ਼ੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਹਲਕਾ ਰਾਜਾਸਾਂਸੀ ਦੇ ਅਕਾਲੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਅੱਜ 3.30 ਵਜੇ ਗੁਰੂ ਨਾਨਕ ਦੇਵ ਯੂਨਾਈਟਿਡ ਕਾਲਜ ....
ਸਵਾਈਨ ਫਲੂ ਕਾਰਨ ਔਰਤ ਦੀ ਮੌਤ
. . .  about 1 hour ago
ਭਵਾਨੀਗੜ੍ਹ, 21 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਜ਼ਿਲ੍ਹਾ ਸੰਗਰੂਰ ਦੇ ਭਵਾਨੀਗੜ੍ਹ ਸਬ ਡਵੀਜ਼ਨ 'ਚ ਪੈਂਦੇ ਪਿੰਡ ਸੰਗਤਪੁਰ 'ਚ ਇਕ ਔਰਤ ਦੀ ਸਵਾਈਨ ਫਲੂ ਨਾਲ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ । ਇਸ ਸਬੰਧੀ ਸਿਹਤ ਅਫ਼ਸਰ ਧਰਮਪਾਲ ਸਿੰਘ ਨੇ ਦੱਸਿਆ ....
ਮੈਕਸੀਕੋ : ਤੇਲ ਪਾਈਪਲਾਈਨ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 85
. . .  about 1 hour ago
ਮੈਕਸੀਕੋ, 21 ਜਨਵਰੀ- ਮੈਕਸੀਕੋ ਦੇ ਹਿਡਾਲਗੋ ਪ੍ਰਾਂਤ 'ਚ ਤੇਲ ਪਾਈਪਲਾਈਨ 'ਚ ਹੋਏ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 85 ਹੋ ਗਈ ਹੈ ਜਦਕਿ 58 ਲੋਕ ਗੰਭੀਰ ਜ਼ਖਮੀ ਹੋਏ ਹਨ। ਮੀਡੀਆ ਰਿਪੋਰਟਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ, ਸ਼ਨੀਵਾਰ ਨੂੰ .....
ਨੇਤਾਵਾਂ ਦੀ ਹੱਤਿਆ ਦੇ ਵਿਰੋਧ 'ਚ ਭਾਜਪਾ ਦਾ ਮੁੱਖ ਮੰਤਰੀ ਕਮਲ ਨਾਥ ਦੇ ਖ਼ਿਲਾਫ਼ ਪ੍ਰਦਰਸ਼ਨ
. . .  about 1 hour ago
ਭੋਪਾਲ, 21 ਜਨਵਰੀ- ਮਨਸੌਰ 'ਚ ਭਾਜਪਾ ਨੇਤਾ ਪ੍ਰਹਿਲਾਦ ਬੰਦਵਾਰ ਅਤੇ ਬਰਵਾਨੀ 'ਚ ਹਾਲ ਹੀ 'ਚ ਹੋਈ ਮਨੋਜ ਠਾਕਰੇ ਦੀ ਹੱਤਿਆ ਦੇ ਵਿਰੋਧ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਭੋਪਾਲ 'ਚ ਮੁੱਖ ਮੰਤਰੀ ਕਮਲ ਨਾਥ ਦੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ.....
ਨਾਗੇਸ਼ਵਰ ਰਾਓ ਦੇ ਨਿਯੁਕਤੀ ਮਾਮਲੇ ਦੀ ਸੁਣਵਾਈ ਤੋਂ ਅਲੱਗ ਹੋਏ ਸੀ.ਜੇ.ਆਈ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਸੀ.ਬੀ.ਆਈ. ਦੇ ਅੰਤ੍ਰਿਮ ਡਾਇਰੈਕਟਰ ਦੇ ਤੌਰ 'ਤੇ ਐਮ.ਨਾਗੇਸ਼ਵਰ ਰਾਓ ਦੀ ਨਿਯੁਕਤੀ ਨੂੰ ਚੁਨੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ ਤੋਂ ਦੇਸ਼ ਦੇ ਮੁੱਖ ਜੱਜ (ਸੀ.ਜੇ.ਆਈ) ਰੰਜਨ ਗੋਗੋਈ ਨੇ ਆਪਣੇ ਆਪ ਨੂੰ ਵੱਖ ਕਰ ਲਿਆ ਹੈ। ਗੋਗੋਈ ਨੇ ....
ਹਲਕਾ ਅਜਨਾਲਾ ਦੇ ਵਰਕਰਾਂ ਨਾਲ ਮੀਟਿੰਗ ਕਰਨਗੇ ਸੁਖਬੀਰ ਬਾਦਲ
. . .  about 2 hours ago
ਅਜਨਾਲਾ, 21 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਹਲਕਾ ਅਜਨਾਲਾ ਦੇ ਵਰਕਰਾਂ ਨਾਲ ਮੀਟਿੰਗ ਕਰਨਗੇ। ਇਸ ਦੌਰਾਨ ਉਹ ਵਰਕਰਾਂ ਦੀਆਂ ਮੁਸ਼ਕਲਾਂ ....
ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੀਲੌਂਗ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 2 hours ago
ਸ਼ਿਮਲਾ, 21 ਜਨਵਰੀ- ਹਿਮਾਚਲ ਪ੍ਰਦੇਸ਼ ਦੇ ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੀਲੌਂਗ 'ਚ ਅੱਜ ਸਵੇਰੇ ਤਾਜ਼ਾ ਬਰਫ਼ਬਾਰੀ ਹੋਈ ਹੈ ਜਿਸ ਦਾ ਸੈਲਾਨੀ ਵੱਲੋਂ ਖੂਬ ਅਨੰਦ ਮਾਣਿਆ ਜਾ ਰਿਹਾ ਹੈ। ਬਰਫ਼ਬਾਰੀ ਕਾਰਨ ਇਹ ਇਲਾਕਾ ਬਰਫ਼ ਦੀ ਚਿੱਟੀ ਚਾਦਰ ਨਾਲ ਢਕਿਆ ਗਿਆ ਹੈ .......
ਜੰਮੂ-ਕਸ਼ਮੀਰ ਦੇ ਬਡਗਾਮ 'ਚ ਮੁੱਠਭੇੜ ਦੌਰਾਨ 2 ਅੱਤਵਾਦੀ ਢੇਰ
. . .  about 2 hours ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਦੇ ਚਾਰੀ ਸ਼ਰੀਫ਼ ਦੇ ਜ਼ੀਨਪੰਚਾਲ 'ਚ ਅੱਜ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਜਾਰੀ ਮੁੱਠਭੇੜ 'ਚ ਦੋ ਅੱਤਵਾਦੀ ਢੇਰ ਹੋ ਗਏ ਹਨ ਜਦਕਿ ਤੀਜੇ ਅੱਤਵਾਦੀ ਨਾਲ ਮੁੱਠਭੇੜ ਜਾਰੀ ਹੈ। ਜਾਣਕਾਰੀ ਲਈ ਦੱਸ......
80 ਕਰੋੜ ਰੁਪਏ ਦੀ ਹੈਰੋਇਨ ਸਮੇਤ 6 ਕਾਬੂ
. . .  about 3 hours ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ 20 ਕਿੱਲੋ ਹੈਰੋਇਨ ਸਮੇਤ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿਅਕਤੀਆਂ ਪਾਸੋਂ ਬਰਾਮਦ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 80 ਕਰੋੜ ਰੁਪਏ ਦੱਸੀ ਜਾ ਰਹੀ....
ਮੇਹੁਲ ਚੌਕਸੀ ਨੇ ਐਂਟੀਗੁਆ 'ਚ ਆਪਣਾ ਭਾਰਤੀ ਪਾਸਪੋਰਟ ਕਰਵਾਇਆ ਜਮਾਂ
. . .  about 3 hours ago
ਫਾਰਮੇਸੀ ਕੌਂਸਲ ਦੇ ਐਲਾਨੇ ਨਤੀਜਿਆਂ 'ਚ 6 ਮੈਂਬਰ ਚੁਣੇ ਗਏ
. . .  about 3 hours ago
ਸੁਸ਼ਮਾ ਸਵਰਾਜ ਅਤੇ ਯੋਗੀ ਨੇ ਯੂਥ ਪ੍ਰਵਾਸੀ ਭਾਰਤੀ ਦਿਵਸ ਦਾ ਕੀਤਾ ਉਦਘਾਟਨ
. . .  about 3 hours ago
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  about 4 hours ago
ਸੁਲਤਾਨਪੁਰ ਲੋਧੀ 'ਚ ਮੀਂਹ ਪੈਣ ਕਾਰਨ ਠੰਢ 'ਚ ਹੋਇਆ ਵਾਧਾ
. . .  about 4 hours ago
ਇਜ਼ਰਾਈਲ ਨੇ ਸੀਰੀਆ 'ਚ ਈਰਾਨੀ ਟਿਕਾਣਿਆਂ 'ਤੇ ਕੀਤੇ ਹਮਲੇ
. . .  about 5 hours ago
ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਦਿੱਲੀ ਜਾਣ ਵਾਲੀਆਂ ਕਈ ਟਰੇਨਾਂ
. . .  about 5 hours ago
ਮਾਲੀ 'ਚ ਸੰਯੁਕਤ ਰਾਸ਼ਟਰ ਦੇ ਸ਼ਾਂਤੀ ਸੈਨਿਕਾਂ 'ਤੇ ਹੋਏ ਹਮਲੇ 'ਚ 10 ਦੀ ਮੌਤ, 25 ਜ਼ਖ਼ਮੀ
. . .  about 5 hours ago
ਅੱਜ ਦਾ ਵਿਚਾਰ
. . .  about 6 hours ago
ਅਜਨਾਲਾ : ਘਰ ਚੋਂ 15 ਤੋਲੇ ਸੋਨੇ ਦੇ ਗਹਿਣੇ, ਨਗਦੀ ਅਤੇ ਕੈਨੇਡੀਅਨ ਡਾਲਰ ਚੋਰੀ
. . .  1 day ago
ਕੇਂਦਰੀ ਜੇਲ੍ਹ 'ਚ ਕੈਦੀ ਦੀ ਮੌਤ
. . .  1 day ago
ਮਹਾਰਸ਼ਟਰ ਦੇ ਪਾਲਘਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  1 day ago
ਹਿੰਦ-ਪਾਕਿ ਸਰਹੱਦ ਪਾਰ ਕਰਦਾ ਪਾਕਿ ਨਾਗਰਿਕ ਕਾਬੂ
. . .  1 day ago
ਗਣਤੰਤਰ ਦਿਵਸ ਦੇ ਸਬੰਧ ਵਿੱਚ ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਰੈੱਡ ਅਲਰਟ ਜਾਰੀ
. . .  1 day ago
ਯੂ.ਐਨ. ਦੇ ਬੇਸ 'ਤੇ ਹੋਏ ਹਮਲੇ ਵਿਚ 8 ਸ਼ਾਂਤੀ ਸੈਨਿਕਾਂ ਦੀ ਮੌਤ
. . .  1 day ago
ਰੈਲੀ ਵਿਚ ਭਗਵੰਤ ਮਾਨ ਨੇ ਸ਼ਰਾਬ ਛੱਡਣ ਦਾ ਕੀਤਾ ਐਲਾਨ, ਮਾਂ ਸੀ ਬਹੁਤ ਪ੍ਰੇਸ਼ਾਨ
. . .  1 day ago
ਕਾਂਗਰਸੀ ਵਿਧਾਇਕਾਂ ਦੀ ਰਿਜ਼ਾਰਟ ਵਿਚ ਲੜਾਈ, ਇਕ ਹਸਪਤਾਲ ਭਰਤੀ
. . .  1 day ago
ਚਿੜੀਆ ਘਰ 'ਚ ਸ਼ੇਰ ਸੈਲਾਨੀਆਂ 'ਤੇ ਹਮਲਾ, ਇਕ ਦੀ ਮੌਤ
. . .  1 day ago
ਪਾਕਿਸਤਾਨ ਨੇ ਕਠੂਆ 'ਚ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
'ਕਾਲੀਆ ਸਕੀਮ' ਦੇ ਨਾਂਅ 'ਤੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ ਪਟਨਾਇਕ - ਧਰਮਿੰਦਰ ਪ੍ਰਧਾਨ
. . .  1 day ago
ਸੀਤਾਰਮਨ ਨੇ ਤਾਮਿਲਨਾਡੂ ਰੱਖਿਆ ਉਦਯੋਗਿਕ ਕਾਰੀਡੋਰ ਦਾ ਕੀਤਾ ਉਦਘਾਟਨ
. . .  1 day ago
ਹੁਣ ਤੋਂ ਹੀ ਹਾਰ ਦੇ ਬਹਾਨੇ ਲੱਭ ਰਹੀ ਹੈ ਵਿਰੋਧੀ ਧਿਰ- ਪ੍ਰਧਾਨ ਮੰਤਰੀ ਮੋਦੀ
. . .  1 day ago
ਪੰਜਾਬ ਦੀਆਂ ਸਾਰੀਆਂ ਸੀਟਾਂ 'ਤੇ ਆਮ ਆਦਮੀ ਪਾਰਟੀ ਇਕੱਲਿਆਂ ਲੜੇਗੀ ਚੋਣ : ਕੇਜਰੀਵਾਲ
. . .  1 day ago
ਹਵਾਈ ਅੱਡੇ ਤੋਂ ਲੱਖਾਂ ਦੇ ਸੋਨੇ ਸਮੇਤ ਇਕ ਕਾਬੂ
. . .  1 day ago
'ਆਪ' ਨੇ ਚੰਡੀਗੜ੍ਹ ਤੋਂ ਹਰਮੋਹਨ ਧਵਨ ਨੂੰ ਐਲਾਨਿਆ ਉਮੀਦਵਾਰ
. . .  1 day ago
ਸੀਰੀਆ 'ਚ ਹੋਏ ਬੰਬ ਧਮਾਕੇ 'ਚ ਤਿੰਨ ਲੋਕਾਂ ਦੀ ਮੌਤ
. . .  1 day ago
ਅਫ਼ਗ਼ਾਨਿਸਤਾਨ 'ਚ ਗਵਰਨਰ ਦੇ ਕਾਫ਼ਲੇ 'ਤੇ ਹਮਲਾ, ਅੱਠ ਲੋਕਾਂ ਦੀ ਮੌਤ
. . .  1 day ago
ਪਾਕਿਸਤਾਨ ਵਲੋਂ ਜੰਮੂ-ਕਸ਼ਮੀਰ 'ਚ ਜੰਗਬੰਦੀ ਦੀ ਉਲੰਘਣਾ
. . .  1 day ago
ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਨੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  about 1 hour ago
ਟੀਮ ਇੰਡੀਆ ਲਈ ਵਰਲਡ ਕੱਪ ਖੇਡ ਚੁੱਕੀਆਂ ਕਬੱਡੀ ਖਿਡਾਰਨਾਂ ਦਾ ਪਿੰਡ ਵਾਸੀਆਂ ਵੱਲੋਂ ਭਰਵਾਂ ਸਵਾਗਤ
. . .  about 1 hour ago
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਮਾਇਆਵਤੀ 'ਤੇ ਟਿੱਪਣੀ ਕਰਨ ਵਾਲੀ ਭਾਜਪਾ ਵਿਧਾਇਕ ਨੂੰ ਮਹਿਲਾ ਆਯੋਗ ਭੇਜੇਗਾ ਨੋਟਿਸ
. . .  about 1 hour ago
ਪਿੰਡ ਠੀਕਰੀਵਾਲਾ ਪਹੁੰਚੇ ਕੇਜਰੀਵਾਲ, ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਨੂੰ ਕੀਤੀ ਸ਼ਰਧਾਂਜਲੀ ਭੇਟ
. . .  14 minutes ago
ਪੰਜਾਬ 'ਚ ਮਹਾਂ ਗੱਠਜੋੜ ਦਾ ਹਿੱਸਾ ਨਹੀਂ ਹੋਵੇਗੀ ਆਮ ਆਦਮੀ ਪਾਰਟੀ - ਖਹਿਰਾ
. . .  23 minutes ago
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤ੍ਰਿਵੇਂਦਰ ਸਿੰਘ ਰਾਵਤ
. . .  34 minutes ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਜੇਠ ਸੰਮਤ 550
ਿਵਚਾਰ ਪ੍ਰਵਾਹ: ਜਮਹੂਰੀਅਤ ਦਾ ਅਰਥ ਸੰਵਾਦ ਰਾਹੀਂ ਸਰਕਾਰ ਚਲਾਉਣਾ ਹੈ ਪਰ ਇਹ ਤਾਂ ਹੀ ਅਸਰਦਾਰ ਹੋ ਸਕਦੀ ਹੈ ਜੇ ਸ਼ੋਰ-ਸ਼ਰਾਬਾ ਨਾ ਹੋਵੇ। -ਕਲੀਮੈਂਟ ਐਟਲੀ

ਮੋਗਾ

-ਮਾਮਲਾ ਵਿਵਾਦਿਤ ਜ਼ਮੀਨ ਦੇ ਕਬਜ਼ੇ ਦਾ-

ਸਰਕਾਰੀ ਡਿਊਟੀ 'ਚ ਵਿਘਨ ਪਾਉਣ ਦੇ ਮਾਮਲੇ 'ਚ ਪੁਲਿਸ ਨੇ ਕੀਤਾ ਪਰਚਾ ਦਰਜ

ਮੋਗਾ, 16 ਮਈ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਬੀਤੇ ਦਿਨ ਅੰਮਿ੍ਤਸਰ ਰੋਡ ਸੰਤ ਨਗਰ ਮੋਗਾ ਵਿਖੇ ਵਿਵਾਦੀ ਜ਼ਮੀਨ ਹੋਟਲ ਮਹਿਤਾਬ ਦੇ ਕਬਜ਼ੇ ਸਬੰਧੀ ਥਾਣਾ ਸਿਟੀ ਇੱਕ ਦੇ ਐਸ.ਐਚ.ਓ. ਗੁਰਪ੍ਰੀਤ ਸਿੰਘ ਨੇ ਕਬਜ਼ੇ ਵਾਲੀ ਜਗ੍ਹਾ 'ਤੇ ਬੈਠੇ ਵਿਅਕਤੀਆਂ 'ਤੇ ਸਰਕਾਰੀ ਡਿਊਟੀ ਵਿਚ ਵਿਘਨ ਪਾਉਣਾ ਅਤੇ ਧਮਕੀ ਦੇਣ ਦੇ ਮਾਮਲੇ ਵਿਚ 11 ਸਮੇਤ 10-12 ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਮੁਤਾਬਿਕ ਉਕਤ ਜ਼ਮੀਨ ਦੇ ਮਾਲਕ ਐਨ.ਆਰ.ਆਈ. ਰਣਜੀਤ ਸਿੰਘ ਵਾਸੀ ਲੰਢੇਕੇ ਨੇ ਉਹ ਜ਼ਮੀਨ ਹਰਿੰਦਰ ਸਿੰਘ ਹਾਲ ਆਬਾਦ ਵਾਸੀ ਮੋਗਾ ਅਤੇ ਉਸ ਦੇ ਸਾਥੀਆਂ ਨੂੰ 7 ਸਤੰਬਰ 2017 ਨੂੰ ਵੇਚ ਦਿੱਤੀ ਸੀ ਪਰ ਉਸ 'ਤੇ ਜੋ ਵਿਅਕਤੀ ਕਾਬਜ਼ ਸਨ ਉਹ ਕਬਜ਼ਾ ਛੱਡਣ ਨੂੰ ਤਿਆਰ ਨਹੀਂ ਸਨ ਅਤੇ ਉਨ੍ਹਾਂ ਦਾ ਆਖਣਾ ਸੀ ਕਿ ਉਹ ਵੀ ਇਸ 8 ਕਨਾਲ ਜ਼ਮੀਨ ਦੇ ਮਾਲਕ ਹਨ | ਸਮੇਂ-ਸਮੇਂ ਅਨੁਸਾਰ ਇਹ ਮਾਮਲਾ ਅਦਾਲਤਾਂ ਵਿਚ ਵੀ ਜਾਂਦਾ ਰਿਹਾ ਅਤੇ ਲੰਮਾ ਸਮਾਂ ਐਨ.ਆਰ.ਆਈ. ਰਣਜੀਤ ਸਿੰਘ ਅਤੇ ਉਸ ਜਗ੍ਹਾ 'ਤੇ ਬੈਠੇ ਦਲਜੀਤ ਸਿੰਘ ਭੋਲਾ ਵਿਚਕਾਰ ਅਦਾਲਤੀ ਕੇਸ ਵੀ ਚੱਲਿਆ | ਹੁਣ ਹਰਿੰਦਰ ਸਿੰਘ ਗਿੱਲ ਨੇ ਉਕਤ ਖ਼ਰੀਦੀ ਹੋਈ ਜਗ੍ਹਾ ਦਾ ਕਬਜ਼ਾ ਲੈਣ ਲਈ ਮਾਣਯੋਗ ਅਦਾਲਤ ਦਾ ਸਹਾਰਾ ਲਿਆ ਸੀ ਅਤੇ ਮਾਣਯੋਗ ਅਦਾਲਤ ਨੇ 5 ਮਈ 2018 ਨੂੰ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਉਕਤ ਜਗ੍ਹਾ ਦਾ ਕਬਜ਼ਾ ਹਰਿੰਦਰ ਸਿੰਘ ਨੂੰ ਦਿਵਾਉਣ ਦੇ ਹੁਕਮ ਜਾਰੀ ਕੀਤੇ ਸਨ ਤਾਂ ਪੁਲਿਸ ਪ੍ਰਸ਼ਾਸਨ ਐਸ.ਐਚ.ਓ. ਥਾਣਾ ਸਿਟੀ ਇੱਕ ਗੁਰਪ੍ਰੀਤ ਸਿੰਘ ਦੀ ਅਗਵਾਈ ਵਿਚ ਹਰਿੰਦਰ ਸਿੰਘ ਨੂੰ ਕਬਜ਼ਾ ਦਿਵਾਉਣ ਲਈ ਉਸ ਜਗ੍ਹਾ 'ਤੇ ਗਏ ਤਾਂ ਉਸ ਜ਼ਮੀਨ ਵਿਚ ਬੈਠੇ ਕਬਜ਼ਾ ਧਾਰੀਆਂ ਨੇ ਉਸ ਜਗ੍ਹਾ ਤੋਂ ਉੱਠਣ ਤੋਂ ਇਨਕਾਰ ਕਰ ਦਿੱਤਾ | ਪੁਲਿਸ ਵਲੋਂ ਦਰਜ਼ ਬਿਆਨਾਂ ਅਨੁਸਾਰ ਕਿ ਜਦ ਪੁਲਿਸ ਨੇ ਨਜਾਇਜ਼ ਕਬਜ਼ੇ ਸਬੰਧੀ ਉਨ੍ਹਾਂ ਨੂੰ ਜਾਣੂੰ ਕਰਵਾਇਆ ਤਾਂ ਉਹ ਇਕਦਮ ਭੜਕ ਉੱਠੇ ਅਤੇ ਕਬਜ਼ਾ ਨਾ ਛੱਡਣ ਦੀਆਂ ਧਮਕੀਆਂ ਵੀ ਦਿੱਤੀਆਂ | ਐਸ.ਐਚ.ਓ. ਗੁਰਪ੍ਰੀਤ ਸਿੰਘ ਅਨੁਸਾਰ ਉਨ੍ਹਾਂ ਨੇ ਪੈਟਰੋਲ ਦੀਆਂ ਬੋਤਲਾਂ ਦਿਖਾ ਕੇ ਆਪਣੇ ਆਪ ਨੂੰ ਮਰਨ ਦੀਆਂ ਧਮਕੀਆਂ ਵੀ ਦਿੱਤੀਆਂ ਜਿਸ ਦੇ ਚੱਲਦਿਆਂ ਉਨ੍ਹਾਂ ਪੁਲਿਸ ਦਾ ਰਸਤਾ ਰੋਕ ਲਿਆ ਅਤੇ ਅਦਾਲਤ ਵਲੋਂ ਨਿਯੁਕਤ ਵੈਲਫ ਮਿਲਖਾ ਸਿੰਘ ਅਤੇ ਪੁਲਿਸ ਪਾਰਟੀ ਨਾਲ ਹੱਥੋਪਾਈ ਵੀ ਹੋਏ ਜਿਸ ਦੇ ਚੱਲਦਿਆਂ ਐਸ.ਐਚ.ਓ. ਗੁਰਪ੍ਰੀਤ ਸਿੰਘ ਦੇ ਬਿਆਨਾਂ 'ਤੇ ਥਾਣਾ ਸਿਟੀ ਇੱਕ ਵਿਚ ਰਣਜੀਤ ਸਿੰਘ ਪੁੱਤਰ ਗੁਰਦਿੱਤਾ ਸਿੰਘ, ਹਰਜਿੰਦਰ ਕੌਰ ਪਤਨੀ ਰਣਜੀਤ ਸਿੰਘ, ਸਤਪਾਲ ਸਿੰਘ, ਜਸਕਰਨ ਸਿੰਘ, ਹਰਪਾਲ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਖੋਸਾ ਰਣਧੀਰ, ਕੁਲਵੰਤ ਸਿੰਘ, ਸੁਰਿੰਦਰ ਕੌਰ ਪਤਨੀ ਦਲਜੀਤ ਸਿੰਘ ਵਾਸੀ ਮੋਗਾ, ਬਲਦੇਵ ਸਿੰਘ ਪੁੱਤਰ ਰਾਜ ਸਿੰਘ ਵਾਸੀ ਖੋਸਾ ਰਣਧੀਰ, ਸੁਰਜੀਤ ਸਿੰਘ ਵਾਸੀ ਜ਼ੀਰਾ, ਸੋਨੂੰ ਮੈਨੇਜਰ ਵਾਸੀ ਸੰਤ ਨਗਰ ਮੋਗਾ ਅਤੇ ਉਸ ਦੀ ਪਤਨੀ ਤੋਂ ਇਲਾਵਾ 10-12 ਅਣਪਛਾਤੇ ਵਿਅਕਤੀਆਂ 'ਤੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ | ਮਿਲੀ ਜਾਣਕਾਰੀ ਮੁਤਾਬਿਕ ਰਣਜੀਤ ਸਿੰਘ ਪੁੱਤਰ ਗੁਰਦਿੱਤ ਸਿੰਘ ਦੀ ਗਿ੍ਫ਼ਤਾਰੀ ਹੋ ਚੁੱਕੀ ਹੈ ਜਦ ਕਿ ਬਾਕੀਆਂ ਨੂੰ ਗਿ੍ਫ਼ਤਾਰ ਕਰਨਾ ਅਜੇ ਬਾਕੀ ਹੈ |

ਵੇਵਜ਼ ਓਵਰਸੀਜ਼ ਮੋਗਾ ਦੇ ਵਿਦਿਆਰਥੀ ਨੇ ਹਾਸਲ ਕੀਤੇ 6.5 ਬੈਂਡ

ਮੋਗਾ, 16 ਮਈ (ਸੁਰਿੰਦਰਪਾਲ ਸਿੰਘ)-ਵੇਵਜ਼ ਓਵਰਸੀਜ਼ ਮੋਗਾ ਸੰਸਥਾ ਦੇ ਡਾਇਰੈਕਟਰ ਗੌਰਵ ਗੁਪਤਾ ਨੇ ਦੱਸਿਆ ਕਿ ਸੰਸਥਾ ਦੇ ਵਿਦਿਆਰਥੀ ਹਰਜੋਤ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਨਿਵਾਸੀ ਮੋਗਾ ਨੇ ਆਈਲੈਟਸ ਦੀ ਹੋਈ ਪ੍ਰੀਖਿਆ ਵਿਚ ਲਿਸਨਿੰਗ ਵਿਚ 6.5, ਰੀਡਿੰਗ ਵਿਚ 6.5, ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸਰਕਾਰੀ ਆਈ.ਟੀ.ਆਈ.ਵਿਖੇ ਰੋਸ ਰੈਲੀ

ਮੋਗਾ, 16 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸਰਕਾਰੀ ਆਈ.ਟੀ.ਆਈ. ਮੋਗਾ ਵਿਖੇ ਆਈ.ਟੀ.ਆਈ. ਦਾ ਬਿਜਲੀ ਕੁਨੈਕਸ਼ਨ ਕੱਟੇ ਜਾਣ ਿਖ਼ਲਾਫ਼ ਰੋਸ ਰੈਲੀ ਕੀਤੀ ਗਈ | ਉਨ੍ਹਾਂ ਮੰਗ ਕੀਤੀ ਕਿ ਕੱਟਿਆਂ ਬਿਜਲੀ ਕੁਨੈਕਸ਼ਨ ਜਲਦ ਤੋਂ ਜਲਦ ...

ਪੂਰੀ ਖ਼ਬਰ »

ਝੰਡੇਆਣਾ ਪੱਛਮੀ ਸਕੂਲ ਦੇ ਵਿਦਿਆਰਥੀਆਂ ਦਾ ਸਨਮਾਨ

ਮੋਗਾ, 16 ਮਈ (ਰਾਜੇਸ਼ ਕੋਛੜ)-ਸਰਕਾਰੀ ਹਾਈ ਸਕੂਲ ਝੰਡੇਆਣਾ ਪੱਛਮੀ ਵਿਖੇ ਸਵੇਰ ਦੀ ਸਭਾ ਵਿਚ ਸਕੂਲ ਮੁਖੀ ਸੁਨੀਲ ਧਵਨ ਨੇ ਦਸਵੀਂ ਵਿਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਮਾਸਟਰ ਜਸਵਿੰਦਰ ਸਿੰਘ ਮੱਲ੍ਹੀ ਨੇ ਦੱਸਿਆ ਕਿ ਮਨਪ੍ਰੀਤ ...

ਪੂਰੀ ਖ਼ਬਰ »

ਜ਼ੋਨਲ ਟੂਰਨਾਮੈਂਟ ਕਮੇਟੀ ਧਰਮਕੋਟ ਦੀ ਚੋਣ

ਕਿਸ਼ਨਪੁਰਾ ਕਲਾਂ, 16 ਮਈ (ਅਮੋਲਕ ਸਿੰਘ ਕਲਸੀ)-ਜ਼ੋਨਲ ਟੂਰਨਾਮੈਂਟ ਕਮੇਟੀ ਜ਼ੋਨ ਧਰਮਕੋਟ ਦੀ ਚੋਣ ਮੀਟਿੰਗ ਗੁਰਦਰਸ਼ਨ ਸਿੰਘ ਬਰਾੜ ਡੀ.ਈ.ਓ ਮੋਗਾ ਅਤੇ ਏ.ਈ.ਓ ਇੰਦਰਪਾਲ ਸਿੰਘ ਢਿੱਲੋਂ ਦੇ ਨਿਰਦੇਸ਼ਾਂ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿਸ਼ਨਪੁਰਾ ਕਲਾਂ ਵਿਖੇ ...

ਪੂਰੀ ਖ਼ਬਰ »

ਰਾਈਟ ਵੇ ਨੇ ਲਗਵਾਇਆ ਨਿਊਜ਼ੀਲੈਂਡ ਦਾ ਡਿਪੈਂਡੈਂਟ ਵੀਜ਼ਾ

ਮੋਗਾ, 16 ਮਈ (ਸੁਰਿੰਦਰਪਾਲ ਸਿੰਘ)-ਮਾਲਵੇ ਖੇਤਰ ਦੀ ਮੰਨੀ ਪ੍ਰਮੰਨੀ ਸੰਸਥਾ ਰਾਈਟ ਵੇ ਏਅਰਲਿੰਕਸ ਕਈ ਸਾਲਾਂ ਤੋਂ ਆਈਲਟਸ ਅਤੇ ਇਮੀਗ੍ਰੇਸ਼ਨ ਦੇ ਖੇਤਰ ਵਿਚ ਚੰਗੀ ਭੂਮਿਕਾ ਨਿਭਾ ਰਹੀ ਹੈ | ਇਸ ਵਾਰ ਫਿਰ ਰਾਈਟ ਵੇ ਏਅਰਲਿੰਕਸ ਮੋਗਾ ਨੇ ਕਮਲਜੀਤ ਕੌਰ ਪਤਨੀ ਸੁਖਮੰਦਰ ...

ਪੂਰੀ ਖ਼ਬਰ »

ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ

ਬਾਘਾ ਪੁਰਾਣਾ, 16 ਮਈ (ਬਲਰਾਜ ਸਿੰਗਲਾ)-ਐਾਟੀ ਨਾਰਕੋਟਿਕ ਸੈੱਲ ਮੋਗਾ ਪੁਲਿਸ ਵਲੋਂ ਬਾਘਾ ਪੁਰਾਣਾ ਇਲਾਕੇ ਵਿਚੋਂ ਇਕ ਵਿਅਕਤੀ ਨੂੰ ਨਸ਼ੇ ਵਾਲੀਆਂ 300 ਗੋਲੀਆਂ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਸਹਾਇਕ ਥਾਣੇਦਾਰ ਕ੍ਰਿਸ਼ਨ ਕੁਮਾਰ ਵਲੋਂ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਦੋ ਵਿਅਕਤੀ ਕਾਬੂ

ਬੱਧਨੀ ਕਲਾਂ, 16 ਮਈ (ਸੰਜੀਵ ਕੋਛੜ)-ਪੁਲਿਸ ਥਾਣਾ ਬੱਧਨੀ ਕਲਾਂ ਵਲੋਂ ਹੈਰੋਇਨ ਅਤੇ ਨਸ਼ੀਲੇ ਪਾਊਡਰ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸੁਰਜੀਤ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਸਹਾਇਕ ਥਾਣੇਦਾਰ ਮੰਗਲ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਨੇ ਪਾਵਰਕਾਮ ਦੇ ਪ੍ਰਬੰਧਕੀ ਬੋਰਡ ਦੀ ਅਰਥੀ ਫ਼ੂਕ ਕੇ ਕੀਤਾ ਰੋਸ ਮੁਜ਼ਾਹਰਾ

ਬਾਘਾ ਪੁਰਾਣਾ, 16 ਮਈ (ਬਲਰਾਜ ਸਿੰਗਲਾ)-ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਸੱਦੇ 'ਤੇ ਅੱਜ ਮੈਨੇਜਮੈਂਟ ਵਲੋਂ ਮੰਚ ਨਾਲ ਕੀਤੇ ਸਮਝੌਤਿਆਂ ਨੂੰ ਲਾਗੂ ਨਾ ਕਰਨ ਵਿਰੁੱਧ ਡਵੀਜ਼ਨ ਦਫ਼ਤਰ ਬਾਘਾ ਪੁਰਾਣਾ ਅੱਗੇ ਆਈ.ਟੀ.ਆਈ. ਇੰਪਲਾਈਜ਼ ਐਸੋ. ਦੀ ਡਵੀਜ਼ਨ ਕਮੇਟੀ ਵਲੋਂ ...

ਪੂਰੀ ਖ਼ਬਰ »

ਪਿੰਡ ਲੰਗੇਆਣਾ ਪ੍ਰਾਇਮਰੀ ਤੇ ਹਾਈ ਸਕੂਲ ਦੇ ਬੱਚਿਆਂ ਦਾ ਟੀਕਾਕਰਨ ਹੋਇਆ

ਨੱਥੂਵਾਲਾ ਗਰਬੀ, 16 ਮਈ (ਸਾਧੂ ਰਾਮ ਲੰਗੇਆਣਾ)- ਸਿਹਤ ਵਿਭਾਗ ਵਲੋਂ ਸਰਕਾਰੀ ਹਦਾਇਤਾਂ ਮੁਤਾਬਿਕ ਪਿੰਡ ਲੰਗੇਆਣਾ ਪੁਰਾਣਾ ਦੇ ਸਰਕਾਰੀ ਪ੍ਰਾਇਮਰੀ ਤੇ ਹਾਈ ਸਕੂਲ ਵਿਚ ਸਕੂਲੀ ਬੱਚਿਆਂ ਦਾ ਟੀਕਾਕਰਨ ਕੀਤਾ ਗਿਆ ਜਿਸ ਤਹਿਤ ਖਸਰਾ ਅਤੇ ਰੁਬੈਲਾ ਦੇ ਟੀਕੇ ਲਗਾਏ ਗਏ ਜੋ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਮਨਾਇਆ ਅੰਤਰਰਾਸ਼ਟਰੀ ਪਰਿਵਾਰ ਦਿਵਸ

ਮੋਗਾ, 16 ਮਈ (ਸੁਰਿੰਦਰਪਾਲ ਸਿੰਘ)- ਬਲੂਮਿੰਗ ਬਡਜ਼ ਸਕੂਲ 'ਚ ਅੱਜ ਸੰਸਥਾ 'ਚ ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਦੀ ਅਗਵਾਈ ਹੇਠ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਵਿਦਿਆਰਥੀਆਂ ਨੇ ਅੰਤਰ-ਰਾਸ਼ਟਰੀ ਪਰਿਵਾਰ ਦਿਵਸ ...

ਪੂਰੀ ਖ਼ਬਰ »

ਆਈ.ਸੀ.ਐਸ.ਸੀ. ਨਤੀਜੇ 'ਚ ਕਲੇਰ ਸਕੂਲ ਨਤੀਜਾ ਸੌ ਫ਼ੀਸਦੀ ਰਿਹਾ

ਸਮਾਧ ਭਾਈ, 16 ਮਈ (ਗੁਰਮੀਤ ਸਿੰਘ ਮਾਣੂੰਕੇ)-ਆਈ.ਸੀ.ਐਸ.ਈ. ਬੋਰਡ ਦਿੱਲੀ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ 'ਚ ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਦਾ ਦਸਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ | ਇਸ ਮੌਕੇ ...

ਪੂਰੀ ਖ਼ਬਰ »

ਡੈਫੋਡਿਲਜ਼ ਸੰਸਥਾ ਨੇ ਨਵੀਂ ਬਰਾਂਚ ਦਾ ਕੀਤਾ ਉਦਘਾਟਨ

ਮੋਗਾ, 16 ਮਈ (ਸੁਰਿੰਦਰਪਾਲ ਸਿੰਘ)-ਉੱਤਰੀ ਭਾਰਤ ਦੀ ਮੰਨੀ-ਪ੍ਰਮੰਨੀ ਸੰਸਥਾ ਡੈਫੋਡਿਲਜ਼ ਵਲੋਂ ਮੋਗਾ ਸ਼ਹਿਰ 'ਚ ਆਪਣੀ ਤੀਸਰੀ ਬਰਾਂਚ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ...

ਪੂਰੀ ਖ਼ਬਰ »

ਭਾਈ ਰੂਪ ਚੰਦ ਕਾਨਵੈਂਟ ਸਕੂਲ 'ਚ ਭਾਸ਼ਣ ਤੇ ਲੇਖ ਮੁਕਾਬਲੇ ਕਰਵਾਏ

ਸਮਾਧ ਭਾਈ, 16 ਮਈ (ਗੁਰਮੀਤ ਸਿੰਘ ਮਾਣੂੰਕੇ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਭਾਈ ਰੂਪ ਚੰਦ ਕਾਨਵੈਂਟ ਸਕੂਲ ਸਮਾਧ ਭਾਈ 'ਚ ਵੱਖ-ਵੱਖ ਹਾਊਸ ਦੇ ਭਾਸ਼ਣ ਤੇ ਲੇਖ ਮੁਕਾਬਲੇ ਕਰਵਾਏ ਗਏ | ਇਸ ਮੌਕੇ ਸਕੂਲ ਚੇਅਰਮੈਨ ਲਾਭ ਸਿੰਘ, ਪਿ੍ੰਸੀਪਲ ਸੁਖਬੀਰ ਸਿੰਘ ਅਤੇ ਸਕੂਲ ...

ਪੂਰੀ ਖ਼ਬਰ »

ਬੀ. ਬੀ. ਐਸ. ਬੀ. ਕਾਨਵੈਂਟ ਸਕੂਲ ਦਾ ਆਈ.ਸੀ.ਐਸ.ਸੀ. ਨਤੀਜਾ ਸ਼ਾਨਦਾਰ ਰਿਹਾ

ਕਿਸ਼ਨਪੁਰਾ ਕਲਾਂ, 16 ਮਈ (ਅਮੋਲਕ ਸਿੰਘ ਕਲਸੀ)-ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਵਿੱਦਿਆ ਖੇਤਰ ਵਿਚ ਇਕ ਵਿਲੱਖਣ ਪ੍ਰਾਪਤੀ ਕਰਦੇ ਹੋਏ ਵਿਦਿਆਰਥੀਆਂ ਦੁਆਰਾ ਬਹੁਤ ਹੀ ਸ਼ਾਨਦਾਰ ਅੰਕ ਪ੍ਰਾਪਤ ਕੀਤੇ ਗਏ | ਆਈ. ਸੀ. ...

ਪੂਰੀ ਖ਼ਬਰ »

ਐਡਵੋਕੇਟ ਰਾਧੇ ਮੋਹਨ ਗਰਗ ਤੇ ਜਤਿੰਦਰ ਕਿੰਗਰਾ ਉਪਭੋਗਤਾ ਅਧਿਕਾਰ ਸੰਗਠਨ ਦੇ ਅਹੁਦੇਦਾਰ ਨਿਯੁਕਤ

ਮੋਗਾ, 16 ਮਈ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਸਮੁੱਚੇ ਦੇਸ਼ ਵਿਚ ਉਪਭੋਗਤਾ ਅਧਿਕਾਰ ਸੰਗਠਨ ਜੋ ਕਿ ਲੋਕਾਂ ਨੂੰ ਉਪਭੋਗਤਾ ਦੇ ਅਧਿਕਾਰਾਂ ਸਬੰਧੀ ਜਾਗਰੂਕ ਕਰਦਾ ਆ ਰਿਹਾ ਹੈ ਉੱਥੇ ਇਹ ਸੰਗਠਨ ਸਮੁੱਚੇ ਪੰਜਾਬ ਵਿਚ ਵੀ ਕਾਮਯਾਬੀ ਨਾਲ ਲੋਕ-ਹਿਤਾਂ ਨਾਲ ਜੁੜ ਕੇ ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਤੇ ਮੋਟਰਸਾਈਕਲ ਬਰਾਮਦ, 2 ਕਾਬੂ

ਮੋਗਾ, 16 ਮਈ (ਸ਼ਿੰਦਰ ਸਿੰਘ ਭੁਪਾਲ)-ਥਾਣਾ ਬੱਧਨੀ ਕਲਾਂ ਦੀਆਂ ਦੋ ਪੁਲਿਸ ਪਾਰਟੀਆਂ ਵਲੋਂ ਗਸ਼ਤ ਕਰਨ ਸਮੇਂ ਵੱਖ-ਵੱਖ ਦੋ ਥਾਵਾਂ ਤੋਂ 10 ਗ੍ਰਾਮ ਹੈਰੋਇਨ ਤੇ ਮੋਟਰਸਾਈਕਲ ਸਮੇਤ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤੇ ਜਾਣ ਦੀ ਖ਼ਬਰ ਹੈ | ਜਾਣਕਾਰੀ ਮੁਤਾਬਿਕ ਸਹਾਇਕ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਕਿਸਾਨ ਦੀ ਮੌਤ

ਮੋਗਾ, 16 ਮਈ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਬੀਤੀ ਦੇਰ ਸ਼ਾਮ ਕਰੰਟ ਲੱਗਣ ਨਾਲ ਕਿਸਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਪਿਆਰਾ ਸਿੰਘ ਉਮਰ 55 ਸਾਲ ਪੱੁਤਰ ਮੱਖਣ ਸਿੰਘ ਵਾਸੀ ਜਲਾਲਾਬਾਦ ਜੋ ਕਿ ਬੀਤੀ ਸ਼ਾਮ ਆਪਣੇ ਖੇਤ ਪਾਣੀ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੇ ਨਵੇਂ ਪ੍ਰਧਾਨ ਨੇ ਡੀ.ਏ. ਸਮੇਤ ਹੋਰ ਮੰਗਾਂ ਮੰਨੀਆਂ

ਮੋਗਾ, 16 ਮਈ (ਸ਼ਿੰਦਰ ਸਿੰਘ ਭੁਪਾਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਨਵੇਂ ਜ਼ਿਲ੍ਹਾ ਪ੍ਰਧਾਨ ਭਜਨ ਸਿੰਘ ਗਿੱਲ 'ਅਜੀਤ' ਨੂੰ ਵਿਸ਼ੇਸ਼ ਤੌਰ 'ਤੇ ਆਪਣੀ ਜਥੇਬੰਦੀ ਦੀਆਂ ਭਖਦੀਆਂ ਮੰਗਾਂ ਦੱਸਦੇ ਹੋਏ ਬਕਾਇਆ ਪਏ ਡੀ.ਏ. ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਬਾਘਾ ਪੁਰਾਣਾ ਦੇ ਵੱਖ-ਵੱਖ ਮੰਦਰਾਂ 'ਚ ਸ਼ਨੀ ਜੈਅੰਤੀ ਧੂਮ-ਧਾਮ ਨਾਲ ਮਨਾਈ

ਬਾਘਾ ਪੁਰਾਣਾ, 16 ਮਈ (ਬਲਰਾਜ ਸਿੰਗਲਾ)-ਸ੍ਰੀ ਸ਼ਨੀ ਜੈਅੰੰਤੀ ਨੂੰ ਲੈ ਕੇ ਬਾਘਾ ਪੁਰਾਣਾ ਦੇ ਵੱਖ-ਵੱਖ ਮੰਦਰਾਂ ਵਿਚ ਸ਼ਨੀ ਜੈਅੰੰਤੀ ਮਨਾਈ ਗਈ | ਸਥਾਨਕ ਸ਼ਹਿਰ ਦੀ ਮੁਦਕੀ ਸੜਕ ਲਾਗਲੇ ਪ੍ਰਾਚੀਨ ਸ੍ਰੀ ਸ਼ਿਵ ਸ਼ਨੀ ਮੰਦਰ ਮਾਲ ਸਾਹਿਬ ਵਿਖੇ ਮੰਦਰ ਦੀ ਪ੍ਰਬੰਧਕੀ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਦੇ ਵਿਦਿਆਰਥੀ ਨੇ ਓਵਰਆਲ 6 ਬੈਂਡ ਹਾਸਲ ਕੀਤੇ

ਬਾਘਾ ਪੁਰਾਣਾ, 16 ਮਈ (ਬਲਰਾਜ ਸਿੰਗਲਾ)- ਸੰਸਥਾ ਇੰਗਲਿਸ਼ ਸਟੂਡੀਓ ਦੇ ਮੁਖੀ ਪੰਕਜ ਬਾਂਸਲ ਤੇ ਗੌਰਵ ਕਾਲੜਾ ਨੇ ਦੱਸਿਆ ਕਿ ਵਿਦਿਆਰਥੀ ਅਮਰਜੀਤ ਸਿੰਘ ਵਾਸੀ ਚੋਟੀਆਂ ਠੋਬਾ ਨੇ ਬਹੁਤ ਹੀ ਘੱਟ ਸਮੇਂ ਦੀ ਕੋਚਿੰਗ ਲੈ ਕੇ ਆਈਲੈਟਸ ਦੀ ਪ੍ਰੀਖਿਆ 'ਚੋਂ ਓਵਰਆਲ 6 ਬੈਂਡ ...

ਪੂਰੀ ਖ਼ਬਰ »

ਐਕਸਫ਼ੋਰਡ ਦੇ ਰਣਜੀਤ ਸਿੰਘ ਨੇ ਜੀ. ਟੀ. ਆਈਲੈਟਸ 'ਚੋਂ 6 ਬੈਂਡ ਹਾਸਲ ਕੀਤੇ

ਬਾਘਾ ਪੁਰਾਣਾ, 16 ਮਈ (ਬਲਰਾਜ ਸਿੰਗਲਾ)-ਐਕਸਫ਼ੋਰਡ ਸੰਸਥਾ ਦੇ ਵਿਦਿਆਰਥੀ ਰਣਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਨੱਥੋਕੇ ਨੇ ਜਨਰਲ ਆਈਲੈਟਸ 'ਚ ਓਵਰਆਲ 6 ਬੈਂਡ ਹਾਸਲ ਕਰਕੇ ਆਪਣੇ ਵਿਦੇਸ਼ ਸੈਟਲ ਹੋਣ ਦਾ ਸੁਪਨਾ ਸਾਕਾਰ ਕੀਤਾ ਹੈ | ਸੰਸਥਾ ਦੇ ਡਾਇਰੈਕਟਰ ਕੁਲਦੀਪ ...

ਪੂਰੀ ਖ਼ਬਰ »

ਡੇਂਗੂ ਵਿਰੋਧੀ ਦਿਵਸ ਸਬੰਧੀ ਹੇਮਕੁੰਟ ਸਕੂਲ ਤੋਂ ਜਾਗਰੂਕਤਾ ਰੈਲੀ ਕੱਢੀ

ਕੋਟ ਈਸੇ ਖਾਂ, 16 ਮਈ (ਯਸ਼ਪਾਲ ਗੁਲਾਟੀ)-ਸ੍ਰੀ ਹੇਮਕੁੰਟ ਸੀਨੀ. ਸੈਕੰ. ਸਕੂਲ ਕੋਟ ਈਸੇ ਖਾਂ ਤੋਂ ਸਵੇਰੇ 10 ਵਜੇ ਨੈਸ਼ਨਲ ਡੇਂਗੂ ਦਿਵਸ ਸਬੰਧੀ ਕੱਢੀ ਗਈ ਜਾਗਰੂਕਤਾ ਰੈਲੀ ਨੂੰ ਰਵਾਨਾ ਕਰਦਿਆਂ ਐਸ.ਐਮ.ਓ. ਡਾ. ਅਮਨਜੋਤ ਸਿੰਘ, ਕੁਲਵੰਤ ਸਿੰਘ ਸੰਧੂ ਚੇਅਰਮੈਨ ਸ੍ਰੀ ...

ਪੂਰੀ ਖ਼ਬਰ »

ਜ਼ਮੀਨੀ ਝਗੜੇ ਨੂੰ ਲੈ ਕੇ ਹੋਈ ਕੁੱਟਮਾਰ 'ਚ ਦੋਵਾਂ ਧਿਰਾਂ ਿਖ਼ਲਾਫ਼ ਮਾਮਲਾ ਦਰਜ

ਬਾਘਾ ਪੁਰਾਣਾ, 16 ਮਈ (ਬਲਰਾਜ ਸਿੰਗਲਾ)-ਨੇੜਲੇ ਪਿੰਡ ਲੰਗੇਆਣਾ ਨਵਾਂ ਵਿਖੇ ਜ਼ਮੀਨੀ ਝਗੜੇ ਨੂੰ ਲੈ ਕੇ ਦੋ ਧਿਰਾਂ ਵਿਚ ਹੋਈ ਲੜਾਈ ਵਿਚ ਦੋ ਵਿਅਕਤੀ ਫੱਟੜ ਹੋਣ ਅਤੇ ਦੋਨਾਂ ਧਿਰਾਂ ਦੇ ਿਖ਼ਲਾਫ਼ ਮਾਮਲਾ ਦਰਜ ਹੋਣ ਦਾ ਸਮਾਚਾਰ ਮਿਲਿਆ ਹੈ | ਸੂਬਾ ਸਿੰਘ ਪੁੱਤਰ ਜੱਗਰ ...

ਪੂਰੀ ਖ਼ਬਰ »

ਏਕਨੂਰ ਸੰਸਥਾ ਵਲੋਂ ਨੌਜਵਾਨਾਂ 'ਚ ਵਧ ਰਹੇ ਮਾਨਸਿਕ ਤਣਾਅ 'ਤੇ ਵਿਚਾਰ ਚਰਚਾ

ਮੋਗਾ, 16 ਮਈ (ਸੁਰਿੰਦਰਪਾਲ ਸਿੰਘ)-ਏਕਨੂਰ ਸੇਵਾ ਸੰਸਥਾ ਵਲੋਂ ਸੁਖਬਿੰਦਰ ਸਿੰਘ ਕੈਂਥ ਵਲੋਂ ਕੈਂਪ ਦੌਰਾਨ ਵਿਚਾਰ ਚਰਚਾ ਕੀਤੀ ਗਈ ਕਿ ਅੱਜ ਸਾਡੀ ਨੌਜਵਾਨ ਪੀੜ੍ਹੀ ਕਿਸ ਤਰ੍ਹਾਂ ਮਾਨਸਿਕ ਤਣਾਅ ਦਾ ਸ਼ਿਕਾਰ ਹੋ ਰਹੀ ਹੈ | ਜਿਸ ਦਾ ਮੁੱਖ ਕਾਰਨ ਸਾਡੀ ਨੌਜਵਾਨ ਪੀੜ੍ਹੀ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਨੈਸ਼ਨਲ ਡੇਂਗੂ ਦਿਵਸ 'ਤੇ ਜਾਗਰੂਕਤਾ ਰੈਲੀ ਕੱਢੀ

ਮੋਗਾ, 16 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਨੈਸ਼ਨਲ ਡੇਂਗੂ ਦਿਵਸ ਮੌਕੇ ਸਿਹਤ ਵਿਭਾਗ ਮੋਗਾ ਵਲੋਂ ਇਕ ਡੇਂਗੂ ਜਾਗਰੂਕਤਾ ਰੈਲੀ ਕੱਢੀ ਗਈ | ਇਸ ਰੈਲੀ 'ਚ ਐਮ. ਪੀ. ਐਚ. ਡਬਲਿਊ ਫੀਮੇਲ ਟਰੇਨਿੰਗ ਸਕੂਲ ਮੋਗਾ ਅਤੇ ਸਰਬੱਤ ਦਾ ਭਲਾ ਕਿੱਤਾਮੁਖੀ ਸਿਖਲਾਈ ਕੇਂਦਰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬੁੱਘੀ ਪੁਰਾ ਵਿਖੇ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ

ਮੋਗਾ, 16 ਮਈ (ਸੁਰਿੰਦਰਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁੱਘੀ ਪੁਰਾ ਵਿਖੇ ਸਾਲ 2018 ਦੀਆਂ ਸਾਲਾਨਾ ਪ੍ਰੀਖਿਆਵਾਂ 'ਚੋਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ | ਜਿਸ 'ਚ ਖ਼ਾਸ ਕਰਕੇ ਦਸਵੀਂ ਬੋਰਡ ਦੀ ਪ੍ਰੀਖਿਆ 'ਚੋਂ ਵਧੀਆ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀ ਸਰਬਸੰਮਤੀ ਨਾਲ ਚੋਣ

ਮੋਗਾ, 16 ਮਈ (ਸੁਰਿੰਦਰਪਾਲ ਸਿੰਘ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀ ਚੋਣ ਗੁਰਦੁਆਰਾ ਬੀਬੀ ਕਾਹਨ ਕੌਰ ਵਿਖੇ ਸਰਬਸੰਮਤੀ ਨਾਲ ਹੋਈ | ਜਿਸ ਵਿਚ ਸੁਖਵਿੰਦਰ ਸਿੰਘ ਆਜ਼ਾਦ ਨੂੰ ਮੁੱਖ ਸੇਵਾਦਾਰ ਥਾਪਿਆ ਗਿਆ | ਇਸ ਤੋਂ ਬਾਅਦ ਸੁਸਾਇਟੀ ਮੈਂਬਰਾਂ ਦੀ ਸਲਾਹ ਨਾਲ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ

ਕੋਟ ਈਸੇ ਖਾਂ/ਮੋਗਾ 16 ਮਈ (ਯਸ਼ਪਾਲ ਗੁਲਾਟੀ/ਅਮਰਜੀਤ ਸਿੰਘ ਸੰਧੂ)-ਐਸ.ਪੀ. ਪਿ੍ਥੀਪਾਲ ਸਿੰਘ ਕਮਿਊਨਿਟੀ ਪੁਲਿਸ ਅਫ਼ਸਰ ਮੋਗਾ ਦੀ ਰਹਿਨੁਮਾਈ ਹੇਠ ਸਾਂਝ ਕੇਂਦਰ ਧਰਮਕੋਟ ਦੇ ਇੰਚਾਰਜ ਸਬ-ਇੰਸਪੈਕਟਰ ਅੰਗਰੇਜ਼ ਕੌਰ ਵਲੋਂ ਪੈਨਲ ਮੈਂਬਰਾਂ ਦੇ ਸਹਿਯੋਗ ਨਾਲ ਦਸਮੇਸ਼ ...

ਪੂਰੀ ਖ਼ਬਰ »

ਗੁਰਮੇਲ ਸਿੰਘ ਚੰਦ ਨਵਾਂ ਦੀਆਂ ਪੁਸਤਕਾਂ ਲੋਕ ਅਰਪਣ

ਮੋਗਾ, 16 ਮਈ (ਜਸਪਾਲ ਸਿੰਘ ਬੱਬੀ/ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਲੋਕ ਸਾਹਿਤ ਅਕਾਦਮੀ ਮੋਗਾ ਵਲੋਂ ਸੁਤੰਤਰਤਾ ਸੰਗਰਾਮੀ ਹਾਲ ਮੋਗਾ ਗੁਰਮੇਲ ਸਿੰਘ ਚੰਦ ਨਵਾਂ ਦੀਆਂ ਦੋ ਪੁਸਤਕਾਂ ਮਰਾਠਾ ਦੇਸ਼ ਦੇ ਗੁਰੂਧਾਮਾਂ ਦੀ ਯਾਤਰਾ (ਸਫ਼ਰਨਾਮਾ) ਅਤੇ ਦੁਰਗਾ ਅਤੇ ਰਜ ...

ਪੂਰੀ ਖ਼ਬਰ »

ਲਾਰੈਂਸ ਇੰਟਰਨੈਸ਼ਨਲ ਸਕੂਲ ਵਿਖੇ ਫੈਮਲੀ ਦਿਵਸ ਮਨਾਇਆ

ਬਾਘਾ ਪੁਰਾਣਾ, 16 ਮਈ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਮੰਡੀਰਾਂ ਵਾਲਾ ਸੜਕ 'ਤੇ ਸਥਿਤ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਲਾਰੈਂਸ ਇੰਟਰਨੈਸ਼ਨਲ ਕਾਨਵੈਂਟ ਸੀਨੀ. ਸੈਕੰ. ਸਕੂਲ ਵਿਖੇ ਸਮੂਹ ਸਟਾਫ਼ ਅਤੇ ਪ੍ਰਬੰਧਕਾਂ ਹੇਠ ਫੈਮਲੀ ਦਿਵਸ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਮਜ਼ਦੂਰ ਸ਼ਕਤੀ ਪਾਰਟੀ ਭਾਰਤ ਦੇ ਅਹੁਦੇਦਾਰਾਂ ਦੀ ਤੂੜੀ ਛਿਲਕਾ ਯੂਨੀਅਨ ਨਾਲ ਮੀਟਿੰਗ

ਮੋਗਾ, 16 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਅੱਜ ਮੋਗਾ ਵਿਖੇ ਮਜ਼ਦੂਰ ਸ਼ਕਤੀ ਪਾਰਟੀ ਭਾਰਤ ਦੇ ਅਹੁਦੇਦਾਰਾਂ ਨੇ ਨਿਰਮਲ ਸਿੰਘ ਰਾਜੇਆਣਾ ਦੀ ਅਗਵਾਈ ਵਿਚ ਤੂੜੀ ਛਿਲਕਾ ਯੂਨੀਅਨ ਨਾਲ ਇੱਕ ਅਹਿਮ ਮੀਟਿੰਗ ਕੀਤੀ | ਮੀਟਿੰਗ ਵਿਚ ਮਜ਼ਦੂਰਾਂ ਦੇ ਕਈ ਮੁੱਦੇ ਵਿਚਾਰੇ ...

ਪੂਰੀ ਖ਼ਬਰ »

ਸਕੂਲ ਨਾ ਜਾਣ ਵਾਲੇ ਬੱਚਿਆਂ ਦੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਵਲੋਂ ਕੀਤੀ ਜਾ ਰਹੀ ਹੈ ਸ਼ਨਾਖ਼ਤ

ਨਿਹਾਲ ਸਿੰਘ ਵਾਲਾ, 16 ਮਈ (ਪਲਵਿੰਦਰ ਸਿੰਘ ਟਿਵਾਣਾ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਵਲੋਂ ਲੀਗਲ ਏਡ ਕਲੀਨਿਕ ਮਾਛੀਕੇ ਵਿਖੇ ਸਕੂਲ ਨਾ ਜਾਣ ਵਾਲੇ ਬੱਚਿਆਂ ਨੂੰ ਪੜ੍ਹਾਈ ਬਾਰੇ ਜਾਗਰੂਕ ਕਰਕੇ ਬੱਚਿਆਂ ਨੂੰ ਜ਼ਿੰਦਗੀ ਵਿਚ ਪੜ੍ਹਾਈ ਦੀ ਮਹੱਤਤਾ ...

ਪੂਰੀ ਖ਼ਬਰ »

ਅਜੀਤਵਾਲ ਵਿਖੇ ਐਕਯੂਪ੍ਰੈਸ਼ਰ ਸੁਜੋਕ ਥਰੈਪੀ ਦੇ ਕੈਂਪ ਦੀ ਸ਼ੁਰੂਆਤ

ਅਜੀਤਵਾਲ, 16 ਮਈ (ਹਰਦੇਵ ਸਿੰਘ ਮਾਨ)- ਅਜੀਤਵਾਲ ਵਿਖੇ ਦੁੱਖ ਨਿਵਾਰਨ ਸੇਵਾ ਸੰਸਥਾਨ ਵਲੋਂ ਪ੍ਰਧਾਨ ਨਰਿੰਦਰਪਾਲ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਪਿੰਡ ਵਾਸੀ ਪਤਵੰਤਿਆਂ ਦੇ ਸਹਿਯੋਗ ਨਾਲ ਵੱਖ-ਵੱਖ ਬਿਮਾਰੀਆਂ ਦੇ ਇਲਾਜ ਲਈ ਐਕਯੂਪ੍ਰੈਸ਼ਰ ਸੁਜੋਕ ਥਰੈਪੀ ਦੇ 15 ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਧਰਮਕੋਟ ਨੇ ਅੱਖਾਂ ਦਾ ਵਿਸ਼ਾਲ ਕੈਂਪ ਲਗਾਇਆ

ਧਰਮਕੋਟ, 16 ਮਈ (ਪਰਮਜੀਤ ਸਿੰਘ)- ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਧਰਮਕੋਟ ਵਲੋਂ ਡੇਰਾ ਬਾਬਾ ਗੇਂਦੀ ਰਾਮ ਵਿਖੇ 36ਵਾਂ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਗੁਰਦਿਆਲ ਸਿੰਘ ਬੁੱਟਰ ਅਤੇ ਅਜੀਤ ਸਿੰਘ ਪੱਬੀ ਨੇ ਸਾਊਥ ਪੰਜਾਬ ਦੇ ਪ੍ਰਧਾਨ ...

ਪੂਰੀ ਖ਼ਬਰ »

ਆਤਮ ਰੱਖਿਆ ਸਭ ਤੋਂ ਚੰਗਾ ਬਚਾਅ ਹੈ-ਅਨੁਜ ਗੁਪਤਾ

ਮੋਗਾ, 16 ਮਈ (ਸੁਰਿੰਦਰਪਾਲ ਸਿੰਘ)- ਆਤਮ ਰੱਖਿਆ ਸਭ ਤੋਂ ਚੰਗਾ ਬਚਾਅ ਹੈ | ਇਹ ਜੀਵਨ ਕੌਸ਼ਲ ਦਾ ਇਕ ਮਹੱਤਵਪੂਰਨ ਹਿੱਸਾ ਹੈ | ਇਹ ਵਿਚਾਰ ਮਾਉਂਟ ਲਿਟਰਾ ਜੀ ਸਕੂਲ ਵਿਚ ਤਿੰਨ ਰੋਜ਼ਾ ਆਤਮ ਰੱਖਿਆ ਕੈਂਪ ਦੀ ਸ਼ੁਰੂਆਤ ਕਰਦੇ ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਪ੍ਰਗਟ ...

ਪੂਰੀ ਖ਼ਬਰ »

ਲਿਖਾਰੀ ਸਭਾ ਮੋਗਾ ਦੀ ਮੀਟਿੰਗ ਹੋਈ

ਮੋਗਾ, 16 ਮਈ (ਜਸਪਾਲ ਸਿੰਘ ਬੱਬੀ)- ਨੇਚਰ ਪਾਰਕ ਮੋਗਾ ਵਿਖੇ ਲਿਖਾਰੀ ਸਭਾ ਮੋਗਾ ਦੀ ਮੀਟਿੰਗ ਪ੍ਰਧਾਨ ਨਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ਸਭਾ ਦੇ ਸਕੱਤਰ ਸਾਹਿਤਕਾਰ ਪ੍ਰੋਫੈਸਰ ਸੁਰਜੀਤ ਸਿੰਘ ਕਾਉਂਕੇ ਨੇ ਚਲਾਈ ਅਤੇ ਸਭਾ ਦੀਆ ...

ਪੂਰੀ ਖ਼ਬਰ »

ਪੰਜਾਬੀ ਦੇ ਸ਼ਾਇਰ ਮਹਿੰਦਰ ਸਾਥੀ ਦਾ ਸਨਮਾਨ ਤੇ ਕਵੀ ਦਰਬਾਰ

ਧਰਮਕੋਟ, 16 ਮਈ (ਹਰਮਨਦੀਪ ਸਿੰਘ)- ਪੰਜਾਬੀ ਸਾਹਿਤ ਸਭਾ ਧਰਮਕੋਟ ਵਲੋਂ ਪੰਜਾਬੀ ਸਾਹਿਤ ਦਾ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਪੰਜਾਬ ਭਰ ਤੋਂ ਵੱਖ-ਵੱਖ ਲੇਖਕ ਅਤੇ ਪੰਜਾਬੀ ਸ਼ਾਇਰ ਪਹੁੰਚੇ | ਸਟੇਜ ਸਕੱਤਰ ਦੀ ਭੂਮਿਕਾ ਗੁਰਪ੍ਰੀਤ ਸਿੰਘ ਧਰਮਕੋਟ ਵਲੋਂ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਵਿਧਵਾ ਔਰਤਾਂ ਨੂੰ ਪੈਨਸ਼ਨ ਚੈੱਕ ਵੰਡੇ

ਮੋਗਾ, 16 ਮਈ (ਜਸਪਾਲ ਸਿੰਘ ਬੱਬੀ)-ਸਰਬੱਤ ਦਾ ਭਲਾ ਟਰੱਸਟ ਦਫ਼ਤਰ ਬਸਤੀ ਗੋਬਿੰਦਗੜ੍ਹ ਮੋਗਾ ਵਿਖੇ ਡਾ. ਐਸ. ਪੀ. ਸਿੰਘ ਉਭਰਾਏ ਦੀ ਅਗਵਾਈ ਵਿਚ ਚੱਲ ਰਹੇ ਸਰਬੱਤ ਦਾ ਭਲਾ ਟਰੱਸਟ ਵਲੋਂ 160 ਲੋੜਵੰਦ ਵਿਧਵਾ ਔਰਤਾਂ ਨੂੰ ਮੁੱਖ ਮਹਿਮਾਨ ਨਾਇਬ ਤਹਿਸੀਲਦਾਰ ਗੁਰਮੀਤ ਸਿੰਘ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਕੋਕਰੀ ਬੁੱਟਰਾਂ ਦਾ ਇਨਾਮ ਵੰਡ ਸਮਾਗਮ ਹੋਇਆ

ਕਿਸ਼ਨਪੁਰਾ ਕਲਾਂ, 16 ਮਈ (ਪਰਮਿੰਦਰ ਸਿੰਘ ਗਿੱਲ)-ਸਰਕਾਰੀ ਮਿਡਲ ਸਕੂਲ ਕੋਕਰੀ ਬੁੱਟਰਾਂ ਵਿਖੇ ਛੇਵੀਂ, ਸੱਤਵੀਂ ਅਤੇ ਅੱਠਵੀਂ ਜਮਾਤ ਵਿਚੋਂ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਭਾਈ ਘਨ੍ਹੱਈਆ ਵੈੱਲਫੇਅਰ ਸੇਵਾ ਸੁਸਾਇਟੀ ਕੋਕਰੀ ...

ਪੂਰੀ ਖ਼ਬਰ »

ਮਾਤਾ ਸ਼ਾਂਤੀ ਦੇਵੀ ਨਮਿਤ ਸ਼ਰਧਾਂਜਲੀ ਸਮਾਗਮ

ਬਾਘਾ ਪੁਰਾਣਾ, 16 ਮਈ (ਬਲਰਾਜ ਸਿੰਗਲਾ)-ਸੁਭਾਸ਼ ਚੰਦ ਗਰਗ, ਨੰਦ ਪਾਲ ਗਰਗ ਅਤੇ ਅਭਿਲਾਸ਼ ਚੰਦ ਜੁਗਨੀ ਗਰਗ ਦੀ ਮਾਤਾ ਸ਼੍ਰੀਮਤੀ ਸ਼ਾਂਤੀ ਦੇਵੀ ਧਰਮ-ਪਤਨੀ ਸਵ: ਹਕੂਮਤ ਰਾਏ ਗਰਗ ਘੋਲੀਏ ਵਾਲੇ ਜੋ ਬੀਤੇ ਦਿਨੀਂ ਸਵਰਗ ਸੁਧਾਰ ਗਏ ਸਨ ਦੀ ਆਤਮਿਕ ਸ਼ਾਂਤੀ ਲਈ ਗਰਗ ਪਰਿਵਾਰ ...

ਪੂਰੀ ਖ਼ਬਰ »

ਐਨ.ਆਰ.ਆਈ. ਵਲੋਂ ਸਕੂਲੀ ਬੱਚਿਆਂ ਨੂੰ ਵਾਟਰ ਕੂਲਰ ਤੇ ਵਰਦੀਆਂ ਦਾਨ

ਕੋਟ ਈਸੇ ਖਾਂ, 16 ਮਈ (ਨਿਰਮਲ ਸਿੰਘ ਕਾਲੜਾ)-ਐਨ.ਆਰ.ਆਈ. ਰਕੇਸ਼ ਪਲਤਾ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਸਰਕਾਰੀ ਮਿਡਲ ਸਕੂਲ ਚੀਮਾ ਦੇ ਬੱਚਿਆਂ ਲਈ ਠੰਢੇ ਪਾਣੀ ਲਈ ਵਾਟਰ ਕੂਲਰ, ਵਰਦੀਆਂ, ਬੂਟ, ਜੁਰਾਬਾਂ ਆਦਿ ਦਾਨ ਕੀਤਾ | ਇਸ ਸਮੇਂ ਸਕੂਲ ਦੇ ਹੈੱਡ ਮਾਸਟਰ ਸਵਰਨਦਾਸ ਅਤੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਘੱਲ ਕਲਾਂ ਨੂੰ ਪੱਖੇ ਦਾਨ ਕੀਤੇ

ਮੋਗਾ, 16 ਮਈ (ਰਾਜੇਸ਼ ਕੋਛੜ)- ਮੋਗਾ ਦੇ ਬੈਂਕ ਵਲੋਂ ਸਰਕਾਰੀ ਹਾਈ ਸਕੂਲ ਘੱਲ ਕਲਾਂ ਨੂੰ ਸਕੂਲ ਵਿਚ ਇੰਚਾਰਜ ਮੁੱਖ ਅਧਿਆਪਕ ਰਾਜਿੰਦਰ ਕੌਰ ਢੰਡਾਲ ਦੀ ਮੌਜੂਦਗੀ ਵਿਚ ਪੱਖੇ ਦਾਨ ਕੀਤੇ ਗਏ. ਇਸ ਸਮੇਂ ਬੈਂਕ ਅਧਿਕਾਰੀ ਮੋਹਿਤ ਕੁਮਾਰ, ਮਨਮੋਹਿਤ ਸਿੰਘ, ਸ਼੍ਰੀਮਤੀ ਮਮਤਾ ...

ਪੂਰੀ ਖ਼ਬਰ »

ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਮਾਂ ਦਿਵਸ ਮਨਾਇਆ

ਨਿਹਾਲ ਸਿੰਘ ਵਾਲਾ, 16 ਮਈ (ਪਲਵਿੰਦਰ ਸਿੰਘ ਟਿਵਾਣਾ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਮਾਂ ਦਿਵਸ ਮਨਾਇਆ ਗਿਆ ਜਿਸ ਦੌਰਾਨ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਵਿਚ ਭਾਸ਼ਣ ਮੁਕਾਬਲੇ ਕਰਵਾਏ ਗਏ | ਇਸ ਤੋਂ ਇਲਾਵਾ ...

ਪੂਰੀ ਖ਼ਬਰ »

ਜੀਂਦੜਾ ਦੇ ਸਾਲਾਨਾ ਜੋੜ ਮੇਲੇ ਦਾ ਪੋਸਟਰ ਜਾਰੀ

ਕਿਸ਼ਨਪੁਰਾ ਕਲਾਂ, 16 ਮਈ (ਅਮੋਲਕ ਸਿੰਘ ਕਲਸੀ)-ਗੁਰਦੁਆਰਾ ਅਕਾਲਸਰ ਦੂਖ ਨਿਵਾਰਨ ਸਾਹਿਬ ਪਿੰਡ ਜੀਂਦੜਾ ਵਿਖੇ ਬਾਬਾ ਇਕਬਾਲ ਸਿੰਘ ਦੀ ਅਗਵਾਈ ਹੇਠ 21,22 ਤੇ 23 ਮਈ ਨੂੰ ਸਾਲਾਨਾ ਜੋੜ ਮੇਲਾ ਮਨਾਇਆ ਜਾ ਰਿਹਾ ਹੈ | ਜੋੜ ਮੇਲੇ ਦਾ ਪੋਸਟਰ ਜਾਰੀ ਕਰਦਿਆਂ ਬਾਬਾ ਇਕਬਾਲ ਸਿੰਘ ...

ਪੂਰੀ ਖ਼ਬਰ »

ਆਦਰਸ਼ ਸਕੂਲ ਦੌਲਤਪੁਰਾ ਦੇ 900 ਬੱਚਿਆਂ ਦੇ ਲਾਏ ਗਏ ਖ਼ਸਰਾ ਤੇ ਰੂਬੇਲਾ ਦੇ ਟੀਕੇ

ਮੋਗਾ, 16 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਗਰਾਮ ਵਿਕਾਸ ਆਦਰਸ਼ ਸਕੂਲ ਦੌਲਤਪੁਰਾ ਨੀਵਾਂ ਵਿਖੇ ਵੱਖ-ਵੱਖ ਪਿੰਡਾਂ ਤੋਂ ਪੜ੍ਹਨ ਆਉਂਦੇ 900 ਬੱਚਿਆਂ ਦੇ ਮਾਪਿਆਂ ਨੇ ਖ਼ੁਦ ਸਕੂਲ ਵਿਚ ਆ ਕੇ ਅੱਜ ਆਪਣੇ ਬੱਚਿਆਂ ਦੇ ਖ਼ਸਰੇ ਤੇ ਰੁਬੈਲਾ ਦੇ ਟੀਕੇ ਲਵਾਏ | ਅੱਜ ...

ਪੂਰੀ ਖ਼ਬਰ »

ਮੀਰੀ ਪੀਰੀ ਸਕੂਲ ਕੁੱਸਾ ਵਿਖੇ ਮਾਂ ਦਿਵਸ ਮੌਕੇ ਕਵੀ ਦਰਬਾਰ

ਨਿਹਾਲ ਸਿੰਘ ਵਾਲਾ, 16 ਮਈ (ਪਲਵਿੰਦਰ ਸਿੰਘ ਟਿਵਾਣਾ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਮੀਰੀ ਪੀਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੁੱਸਾ ਵਿਖੇ ਪ੍ਰਵਾਸੀ ਭਾਰਤੀ ਚੇਅਰਮੈਨ ਜਗਜੀਤ ਸਿੰਘ ਯੂ. ਐਸ. ਏ. ਦੀ ਰਹਿਨੁਮਾਈ ਹੇਠ ਮਾਂ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ ਜਿਸ ...

ਪੂਰੀ ਖ਼ਬਰ »

ਬੀ. ਐਸ. ਐਨ. ਐਲ. ਦੀਆਂ ਬਰਾਡਬੈਂਡ, ਮੋਬਾਈਲ ਤੇ ਟੈਲੀਫ਼ੋਨ ਸੇਵਾਵਾਂ ਦਾ ਨਿਕਲਿਆ ਜਨਾਜ਼ਾ ਲੋਕਾਂ ਵਿਚ ਮੱਚੀ ਹਾਹਾਕਾਰ, ਵਾਰ-ਵਾਰ ਸੇਵਾਵਾਂ ਠੱਪ ਹੋਣ ਸਦਕਾ ਲੋਕਾਂ ਵਿਚ ਭਾਰੀ ਰੋਹ

ਬਾਘਾ ਪੁਰਾਣਾ, 16 ਮਈ (ਬਲਰਾਜ ਸਿੰਗਲਾ)- ਸਰਕਾਰ ਵਲੋਂ ਦੂਰ ਸੰਚਾਰ ਵਿਭਾਗ ਬੀ.ਐਸ.ਐਨ.ਐਲ. ਟੈਲੀਫ਼ੋਨ ਅਦਾਰਾ ਵਧੀਆ ਸੇਵਾਵਾਂ ਦੇਣ ਵਾਸਤੇ ਹੋਂਦ ਵਿਚ ਲਿਆਂਦਾ ਗਿਆ ਸੀ ਪਰ ਇਹ ਅਦਾਰਾ ਲੋਕਾਂ ਲਈ ਮੁਸੀਬਤਾਂ ਦਾ ਗੜ੍ਹ ਬਣ ਚੁੱਕਾ ਹੈ ਕਿਉਂਕਿ ਆਏ ਦਿਨ ਹੀ ਬੀ.ਐਸ.ਐਨ.ਐਲ. ...

ਪੂਰੀ ਖ਼ਬਰ »

ਲੋਕਾਂ ਵਿਚ ਮੱਚੀ ਹਾਹਾਕਾਰ, ਵਾਰ-ਵਾਰ ਸੇਵਾਵਾਂ ਠੱਪ ਹੋਣ ਸਦਕਾ ਲੋਕਾਂ ਵਿਚ ਭਾਰੀ ਰੋਹ

ਬਾਘਾ ਪੁਰਾਣਾ, 16 ਮਈ (ਬਲਰਾਜ ਸਿੰਗਲਾ)- ਸਰਕਾਰ ਵਲੋਂ ਦੂਰ ਸੰਚਾਰ ਵਿਭਾਗ ਬੀ.ਐਸ.ਐਨ.ਐਲ. ਟੈਲੀਫ਼ੋਨ ਅਦਾਰਾ ਵਧੀਆ ਸੇਵਾਵਾਂ ਦੇਣ ਵਾਸਤੇ ਹੋਂਦ ਵਿਚ ਲਿਆਂਦਾ ਗਿਆ ਸੀ ਪਰ ਇਹ ਅਦਾਰਾ ਲੋਕਾਂ ਲਈ ਮੁਸੀਬਤਾਂ ਦਾ ਗੜ੍ਹ ਬਣ ਚੁੱਕਾ ਹੈ ਕਿਉਂਕਿ ਆਏ ਦਿਨ ਹੀ ਬੀ.ਐਸ.ਐਨ.ਐਲ. ...

ਪੂਰੀ ਖ਼ਬਰ »

ਐਸ.ਐਚ.ਓ. ਬਾਜਵਾ ਦੀ ਗਿ੍ਫ਼ਤਾਰੀ ਕਾਨੂੰਨ ਨਾਲ ਮਜ਼ਾਕ-ਪ੍ਰਧਾਨ ਨਸੀਬ ਬਾਵਾ

ਮੋਗਾ, 16 ਮਈ (ਸੁਰਿੰਦਰਪਾਲ ਸਿੰਘ)- ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਤੇ ਕੌਾਸਲਰ ਐਡਵੋਕੇਟ ਨਸੀਬ ਬਾਵਾ ਨੇ ਕਿਹਾ ਕਿ ਪਿਛਲੇ ਦਿਨੀਂ ਸ਼ਾਹਕੋਟ ਹਲਕਾ ਵਿਖੇ ੳੱੁਥੇ ਤਾਇਨਾਤ ਐਸ.ਐਚ.ਓ. ਬਾਜਵਾ ਜਿਸ ਨੇ ਸਟਿੰਗ ਅਪਰੇਸ਼ਨ ਤੋਂ ਬਾਅਦ ਇਕ ਕਾਂਗਰਸੀ ਨੇਤਾ ...

ਪੂਰੀ ਖ਼ਬਰ »

ਜੰਗੀ ਸ਼ਹੀਦ ਕੈਪਟਨ ਅਮਰੀਕ ਸਿੰਘ ਦੀ ਬਰਸੀ ਮਨਾਈ

ਬਿਲਾਸਪੁਰ, 16 ਮਈ (ਸੁਰਜੀਤ ਸਿੰਘ ਗਾਹਲਾ)- ਉੱਘੇ ਸਮਾਜ-ਸੇਵੀ ਅਤੇ ਪ੍ਰਵਾਸੀ ਭਾਰਤੀ ਮਾਸਟਰ ਗੁਰਮੇਲ ਸਿੰਘ ਕੈਨੇਡੀਅਨ ਦੇ ਪਰਿਵਾਰ ਵਲੋਂ ਜੰਗੀ ਸ਼ਹੀਦ ਕੈਪਟਨ ਅਮਰੀਕ ਸਿੰਘ ਯਾਦਗਾਰੀ ਸਾਬਕਾ ਸੈਨਿਕ ਭਾਈ ਸੰਸਥਾ ਇਕਾਈ ਬਿਲਾਸਪੁਰ ਅਤੇ ਸਮੂਹ ਸੰਗਤਾਂ ਦੇ ਸਹਿਯੋਗ ...

ਪੂਰੀ ਖ਼ਬਰ »

ਸ਼ਾਹਕੋਟ ਜ਼ਿਮਨੀ ਚੋਣ ਕਾਂਗਰਸ ਪਾਰਟੀ ਸ਼ਾਨ ਨਾਲ ਜਿੱਤੇਗੀ-ਲੋਹਗੜ੍ਹ

ਕੋਟ ਈਸੇ ਖਾਂ, 16 ਮਈ (ਗੁਰਮੀਤ ਸਿੰਘ ਖ਼ਾਲਸਾ)-ਸੂਬੇ ਦੀ ਸੱਤਾ ਤੋਂ ਲਾਂਭੇ ਹੋਈ ਅਕਾਲੀ ਭਾਜਪਾ ਦੀ ਸਰਕਾਰ ਸਮੇਂ ਹਰੇਕ ਵਰਗ ਨਿਰਾਸ਼ ਸੀ ਅਤੇ ਵਿਕਾਸ ਦੇ ਸੁਪਨੇ ਦਿਖਾ ਕੇ ਅਕਾਲੀਆਂ ਨੇ ਉਲਟਾ ਆਮ ਲੋਕਾਂ ਦਾ ਜਿਊਣਾ ਹੀ ਮੁਹਾਲ ਕਰ ਦਿੱਤਾ ਸੀ ਜਿਸ ਕਰਕੇ ਵਿਧਾਨ ਸਭਾ ...

ਪੂਰੀ ਖ਼ਬਰ »

ਨਵੰਬਰ 1984 ਸਿੱਖ ਨਸਲਕੁਸ਼ੀ ਪੀੜਤ ਇਨਸਾਫ਼ ਵੈੱਲਫੇਅਰ ਕਮੇਟੀ ਦੀ ਮੀਟਿੰਗ

ਮੋਗਾ, 16 ਮਈ (ਜਸਪਾਲ ਸਿੰਘ ਬੱਬੀ)- ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਨਵੰਬਰ 1984 ਸਿੱਖ ਨਸਲਕੁਸ਼ੀ ਪੀੜਤ ਇਨਸਾਫ਼ ਵੈੱਲਫੇਅਰ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਰਜਿੰਦਰ ਸਿੰਘ ਸੰਘਾ ਡਰੋਲੀ ਭਾਈ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪੀੜਤ ਪਰਿਵਾਰਾਂ ਨੂੰ ਆ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ ਪੁੱਜੀ 7,45,644 ਮੀਟਰਿਕ ਟਨ ਕਣਕ ਦੀ ਖ਼ਰੀਦ-ਡੀ. ਸੀ.

ਮੋਗਾ, 16 ਮਈ (ਸੁਰਿੰਦਰਪਾਲ ਸਿੰਘ)- ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ ਪੁੱਜੀ 7,45,644 ਮੀਟਰਿਕ ਟਨ ਕਣਕ ਦੀ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 100 ਫ਼ੀਸਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਅਤੇ ਖ਼ਰੀਦ ਕੀਤੀ ਗਈ ਕਣਕ ਦੀ ਚੁਕਾਈ ਵੀ ਕਰਵਾਈ ਗਈ ਹੈ ਜਦੋਂ ਕਿ ਪਿਛਲੇ ਸਮੁੱਚੇ ...

ਪੂਰੀ ਖ਼ਬਰ »

ਇਨਸਾਫ਼ ਦੀ ਆਵਾਜ਼ ਜਥੇਬੰਦੀ ਦੀ ਮੀਟਿੰਗ ਹੋਈ

ਮੋਗਾ, 16 ਮਈ (ਸੁਰਿੰਦਰਪਾਲ ਸਿੰਘ)- ਇਨਸਾਫ਼ ਦੀ ਆਵਾਜ਼ ਜਥੇਬੰਦੀ ਦੀ ਮੀਟਿੰਗ ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਹੋਈ | ਮਨਦੀਪ ਸਿੰਘ ਕੋਕਰੀ ਨੇ ਹੀ ਵਰਕਰ ਸਾਥੀਆਂ ਨੂੰ ਪਰਲਜ਼ ਕੰਪਨੀ ਿਖ਼ਲਾਫ਼ ਇੱਕਜੁੱਟ ਹੋਣ ਲਈ ਕਿਹਾ ਕਿਉਂਕਿ ਪਹਿਲਾਂ ਸਾਰਿਆਂ ਨੇ ਰਲ ਕੇ ...

ਪੂਰੀ ਖ਼ਬਰ »

16 ਬੇਰੋਜ਼ਗਾਰਾਂ ਲਈ 18.50 ਲੱਖ ਰੁਪਏ ਦਾ ਕਰਜ਼ਾ ਮੁਹੱਈਆ ਕਰਵਾਇਆ ਗਿਆ-ਡੀ.ਸੀ.

ਮੋਗਾ, 16 ਮਈ (ਸੁਰਿੰਦਰਪਾਲ ਸਿੰਘ)-ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਵਲੋਂ ਅਨੁਸੂਚਿਤ ਜਾਤੀਆਂ ਅਤੇ ਅੰਗਹੀਣ ਵਿਅਕਤੀਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ...

ਪੂਰੀ ਖ਼ਬਰ »

ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਵਿਖੇ ਮੀਜ਼ਲ ਰੂਬੇਲਾ ਟੀਕਾਕਰਨ ਸੰਬੰਧੀ ਸੈਮੀਨਾਰ ਕਰਵਾਇਆ

ਕਿਸ਼ਨਪੁਰਾ ਕਲਾਂ, 16 ਮਈ (ਅਮੋਲਕ ਸਿੰਘ ਕਲਸੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਸਿਧਵਾਂ ਵਿਖੇ ਸਰਕਾਰ ਵਲੋਂ ਚਲਾਈ ਜਾ ਰਹੀ ਮੀਜ਼ਲ ਰੁਬੈਲਾ ਟੀਕਾਕਰਨ ਮੁਹਿੰਮ ਸੰਬੰਧੀ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਸਿਵਲ ਹਸਪਤਾਲ ...

ਪੂਰੀ ਖ਼ਬਰ »

ਲੈਕਚਰਾਰ ਇਕਬਾਲ ਸਿੰਘ ਨੂੰ ਸੇਵਾ ਮੁਕਤੀ 'ਤੇ ਕੀਤਾ ਸਨਮਾਨਿਤ

ਮੋਗਾ, 16 ਮਈ (ਰਾਜੇਸ਼ ਕੋਛੜ)- ਲੈਕਚਰਾਰ ਇਕਬਾਲ ਸਿੰਘ ਸ਼੍ਰੋਮਣੀ ਕਵੀਸ਼ਰ ਕਰਨੈਲ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮੰੂਵਾਲਾ ਨਵਾਂ ਦੀ ਸੇਵਾ ਮੁਕਤੀ 'ਤੇ ਵਿਦਾਇਗੀ ਪਾਰਟੀ ਸਮੇਂ ਸਨਮਾਨਿਤ ਕੀਤਾ ਗਿਆ | ਇਸ ਵਿਚ ਵਿਸ਼ੇਸ਼ ਤੌਰ 'ਤੇ ਬਲਦੇਵ ਸਿੰਘ ਬਲਾਕ ...

ਪੂਰੀ ਖ਼ਬਰ »

ਬਲੌਜ਼ਮ ਕਾਨਵੈਂਟ ਸਕੂਲ ਵਿਖੇ ਹੋਈ ਐਨ. ਸੀ. ਸੀ. ਇੰਨਰੋਲਮੈਂਟ

ਕਿਸ਼ਨਪੁਰਾ ਕਲਾਂ, 16 ਮਈ (ਅਮੋਲਕ ਸਿੰਘ ਕਲਸੀ)-ਬਲੌਜ਼ਮ ਕਾਨਵੈਂਟ ਸਕੂਲ ਲੀਲ੍ਹਾ ਐਨ.ਸੀ.ਸੀ. ਲਈ ਬੱਚਿਆਂ ਦੀ ਇੰਨਰੋਲਮੈਂਟ ਲਈ ਆਰਮੀ ਅਫ਼ਸਰ ਆਪਣੀ ਵਿਸ਼ੇਸ਼ ਟੀਮ ਨਾਲ ਸਕੂਲ 'ਚ ਪਹੁੰਚੇ | ਉਨ੍ਹਾਂ ਦੁਆਰਾ ਬੱਚਿਆਂ ਦੀ ਚੋਣ ਕੀਤੀ ਗਈ | ਉਨ੍ਹਾਂ ਨੇ ਬੱਚਿਆਂ ਤੋਂ ਕਈ ...

ਪੂਰੀ ਖ਼ਬਰ »

ਬਲੌਜ਼ਮ ਕਾਨਵੈਂਟ ਸਕੂਲ ਵਿਖੇ ਸੈਲਿਡ ਮੇਕਿੰਗ ਗਤੀਵਿਧੀ ਕਰਵਾਈ ਗਈ

ਕਿਸ਼ਨਪੁਰਾ ਕਲਾਂ, 16 ਮਈ (ਅਮੋਲਕ ਸਿੰਘ ਕਲਸੀ)- ਬਲੌਜ਼ਮਜ਼ ਕਾਨਵੈਂਟ ਸਕੂਲ ਸਿਧਵਾਂ ਬੇਟ ਰੋਡ ਜਗਰਾਉਂ ਵਿਖੇ ਅੱਜ ਦੂਜੀ ਜਮਾਤ ਲਈ ਇਕ ਗਤੀਵਿਧੀ ਕਰਵਾਈ ਗਈ ਜਿਸ ਵਿਚ ਉਨ੍ਹਾਂ ਨੂੰ ਸਲਾਦ ਕੱਟਣਾ ਅਤੇ ਵੱਖੋ-ਵੱਖਰੇ ਢੰਗਾਂ ਨਾਲ ਸਜਾਉਣਾ ਸਿਖਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

1 ਜੂਨ ਨੂੰ ਹਿੰਦੂ ਵੀਰਾਂ ਦਾ ਵੱਡਾ ਜਥਾ ਬਰਗਾੜੀ ਜਾਵੇਗਾ-ਜਥੇਦਾਰ ਰਣਸੀਂਹ

ਨਿਹਾਲ ਸਿੰਘ ਵਾਲਾ, 16 ਮਈ (ਪਲਵਿੰਦਰ ਸਿੰਘ ਟਿਵਾਣਾ)- ਸ਼ੋ੍ਰਮਣੀ ਅਕਾਲੀ ਦਲ 1920 ਮੰਡੀ ਨਿਹਾਲ ਸਿੰਘ ਵਾਲਾ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਇਕ ਅਹਿਮ ਮੀਟਿੰਗ ਪਾਰਟੀ ਦੇ ਕੌਮੀ ਜਨਰਲ ਸਕੱਤਰ ਜਥੇਦਾਰ ਬੂਟਾ ਸਿੰਘ ਰਣਸੀਂਹ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ...

ਪੂਰੀ ਖ਼ਬਰ »

ਸਦਾਜੀਤ ਸਿੰਘ ਭੱਟੀ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਬਿਲਾਸਪੁਰ, 16 ਮਈ (ਸੁਰਜੀਤ ਸਿੰਘ ਗਾਹਲਾ)-ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਦੇ ਵੱਡੇ ਭਰਾ ਸਦਾਜੀਤ ਸਿੰਘ ਭੱਟੀ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਪਿੰਡ ਬਿਲਾਸਪੁਰ (ਮੋਗਾ) ਵਿਖੇ ਹੋਇਆ | ਇਸ ਮੌਕੇ ਰਾਗੀ ਜਥੇ ਵਲੋਂ ਵੈਰਾਗਮਈ ...

ਪੂਰੀ ਖ਼ਬਰ »

ਸੂਬੇ ਦੇ ਕਿਸਾਨਾਂ ਦੀ ਆਰਥਿਕ ਦਸ਼ਾ ਸੁਧਾਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ -ਕੈਬਨਿਟ ਮੰਤਰੀ ਕਾਂਗੜ

ਬੱਧਨੀ ਕਲਾਂ, 16 ਮਈ (ਨਿਰਮਲਜੀਤ ਸਿੰਘ ਧਾਲੀਵਾਲ)-ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਤੋਂ ਲੈ ਕੇ ਫ਼ਸਲ ਦੇ ਪੱਕਣ ਤੱਕ ਕੋਈ ਮੁਸ਼ਕਿਲ ਪੇਸ਼ ਨਾ ਆਵੇ | ਇਨ੍ਹਾਂ ...

ਪੂਰੀ ਖ਼ਬਰ »

ਆਈਡੀਅਲ ਗਰਲਜ਼ ਕਾਲਜ ਮਾਣੂੰਕੇ 'ਚ ਗਾਈਡੈਂਸ ਸੈਮੀਨਾਰ ਲਗਾਇਆ

ਸਮਾਧ ਭਾਈ, 16 ਮਈ (ਗੁਰਮੀਤ ਸਿੰਘ ਮਾਣੂੰਕੇ)- ਆਈਡੀਅਲ ਗਰਲਜ਼ ਕਾਲਜ ਮਾਣੂੰਕੇ ਗਿੱਲ ਵਿਖੇ ਚੱਲ ਰਹੇ ਵੱਖ-ਵੱਖ ਕੋਰਸਾਂ ਦੀਆਂ ਪ੍ਰੀਖਿਆਵਾਂ ਸ਼ੁਰੂ ਹੋਣ ਤੋਂ ਪਹਿਲਾਂ 'ਗਾਈਡੈਂਸ ਸੈਮੀਨਾਰ' ਕਰਵਾਇਆ ਗਿਆ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਪਰਮਿੰਦਰ ਕੌਰ ਦੀ ਅਗਵਾਈ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX