ਤਾਜਾ ਖ਼ਬਰਾਂ


ਜਿਹੜੇ ਦੇਸ਼ ਛੱਡ ਕੇ ਭੱਜ ਗਏ ਹਨ, ਉਨ੍ਹਾਂ ਨੂੰ ਲਿਆਂਦਾ ਜਾਵੇਗਾ ਵਾਪਸ- ਰਾਜਨਾਥ ਸਿੰਘ
. . .  20 minutes ago
ਨਵੀਂ ਦਿੱਲੀ, 21 ਜਨਵਰੀ- ਕੇਂਦਰੀ ਰਾਜਨਾਥ ਸਿੰਘ ਨੇ ਮੇਹੁਲ ਚੌਕਸੀ ਦੇ ਮੁੱਦੇ 'ਤੇ ਕਿਹਾ ਕਿ ਸਰਕਾਰ ਨੇ ਆਰਥਿਕ ਅਪਰਾਧਿਕ ਬਿਲ ਪਾਸ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਦੇਸ਼ ਛੱਡ ਕੇ ਭੱਜ ਚੁੱਕੇ ਹਨ ਉਨ੍ਹਾਂ ਨੂੰ ਵਾਪਸ ਲਿਆਂਦਾ ਜਾਵੇਗਾ। ਰਾਜਨਾਥ ਸਿੰਘ ਨੇ ਕਿਹਾ .....
ਮਾਇਆਵਤੀ 'ਤੇ ਟਿੱਪਣੀ ਮਾਮਲਾ : ਭਾਜਪਾ ਵਿਧਾਇਕਾ ਨੂੰ ਮਹਿਲਾ ਕਮਿਸ਼ਨ ਨੇ ਭੇਜਿਆ ਨੋਟਿਸ
. . .  19 minutes ago
ਨਵੀਂ ਦਿੱਲੀ, 21 ਜਨਵਰੀ- ਕੌਮੀ ਮਹਿਲਾ ਕਮਿਸ਼ਨ ਨੇ ਬਹੁਜਨ ਸਮਾਜ ਪਾਰਟੀ (ਬਸਪਾ) ਦੀ ਮੁਖੀ ਮਾਇਆਵਤੀ ਨੂੰ ਲੈ ਕੇ ਕੀਤੀ ਗਈ ਟਿੱਪਣੀ 'ਤੇ ਭਾਜਪਾ ਵਿਧਾਇਕਾ ਸਾਧਨਾ ਸਿੰਘ ਨੂੰ ਨੋਟਿਸ ਭੇਜਿਆ ਹੈ। ਕਮਿਸ਼ਨ ਦਾ ਕਹਿਣਾ ਹੈ ਕਿ ਇਹ ਟਿੱਪਣੀ ਬਹੁਤ ਹਮਲਾਵਰ ਤੇ...
ਖਹਿਰਾ ਦਾ 'ਆਪ' 'ਤੇ ਹਮਲਾ, ਕਿਹਾ- ਭਗਵੰਤ ਮਾਨ ਦੀ ਸ਼ਰਾਬ ਛੁਡਾਊ ਸੀ ਬਰਨਾਲਾ ਰੈਲੀ
. . .  29 minutes ago
ਚੰਡੀਗੜ੍ਹ, 21 ਜਨਵਰੀ (ਅਜਾਇਬ ਸਿੰਘ ਔਜਲਾ)- ਪੰਜਾਬੀ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਸਿੰਘ ਖਹਿਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਬਰਨਾਲਾ ਰੈਲੀ ਭਗਵੰਤ ਮਾਨ ਦੀ ਸ਼ਰਾਬ ਛੁਡਾਊ ਰੈਲੀ ਸੀ। ਇਸ ਰੈਲੀ 'ਚ .....
ਸ੍ਰੀਲੰਕਾ ਨੇ 16 ਭਾਰਤੀ ਮਛੇਰਿਆਂ ਨੂੰ ਕੀਤਾ ਰਿਹਾਅ
. . .  40 minutes ago
ਕੋਲੰਬੋ, 21 ਜਨਵਰੀ- ਸ੍ਰੀਲੰਕਾ ਨੇ ਅੱਜ 16 ਭਾਰਤੀ ਮਛੇਰਿਆਂ ਨੂੰ ਰਿਹਾਅ ਕੀਤਾ ਹੈ। ਬੀਤੀ 13 ਜਨਵਰੀ ਨੂੰ ਸ੍ਰੀਲੰਕਾ ਦੀ ਜਲ ਸੈਨਾ ਵਲੋਂ ਇਨ੍ਹਾਂ ਮਛੇਰਿਆਂ ਨੂੰ ਗ੍ਰਿਫ਼ਤਾਰ ਕੀਤਾ...
ਅਕਾਲੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਅਜਨਾਲਾ ਪਹੁੰਚੇ ਸੁਖਬੀਰ ਬਾਦਲ
. . .  46 minutes ago
ਅਜਨਾਲਾ/ਹਰਛਾ ਛੀਨਾ, 21 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ,ਕਡਿਆਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਅਜਨਾਲਾ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਕੈਬਨਿਟ ਮੰਤਰੀ...
ਜਨਰਲ ਵਰਗ ਦੇ ਰਾਖਵਾਂਕਰਨ ਦੇ ਖ਼ਿਲਾਫ਼ ਪਟੀਸ਼ਨ ਦਾਇਰ, ਮਦਰਾਸ ਹਾਈਕੋਰਟ ਨੇ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  about 1 hour ago
ਚੇਨਈ, 21 ਜਨਵਰੀ- ਆਰਥਿਕ ਤੌਰ 'ਤੇ ਕਮਜ਼ੋਰ ਜਨਰਲ ਵਰਗ ਦੇ ਲਈ 10 ਫ਼ੀਸਦੀ ਰਾਖਵਾਂਕਰਨ ਦੇ ਮੁੱਦੇ 'ਤੇ ਮਦਰਾਸ ਹਾਈਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ 18 ਫਰਵਰੀ ਤੋਂ ਪਹਿਲਾਂ ਜਵਾਬ ਦਾਖਲ ਕਰਨ ਦੇ ਲਈ ਕਿਹਾ ਹੈ। ਡੀ.ਐਮ.ਕੇ. ਦੇ......
ਸੁਖਬੀਰ ਬਾਦਲ ਅੱਜ ਹਲਕਾ ਰਾਜਾਸਾਂਸੀ ਦੇ ਪਿੰਡਾਂ ਦਾ ਕਰਨਗੇ ਦੌਰਾ
. . .  about 1 hour ago
ਚੁਗਾਵਾਂ, 21 ਜਨਵਰੀ (ਗੁਰਬਿੰਦਰ ਸਿੰਘ ਬਾਗ਼ੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਹਲਕਾ ਰਾਜਾਸਾਂਸੀ ਦੇ ਅਕਾਲੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਅੱਜ 3.30 ਵਜੇ ਗੁਰੂ ਨਾਨਕ ਦੇਵ ਯੂਨਾਈਟਿਡ ਕਾਲਜ ....
ਸਵਾਈਨ ਫਲੂ ਕਾਰਨ ਔਰਤ ਦੀ ਮੌਤ
. . .  about 1 hour ago
ਭਵਾਨੀਗੜ੍ਹ, 21 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਜ਼ਿਲ੍ਹਾ ਸੰਗਰੂਰ ਦੇ ਭਵਾਨੀਗੜ੍ਹ ਸਬ ਡਵੀਜ਼ਨ 'ਚ ਪੈਂਦੇ ਪਿੰਡ ਸੰਗਤਪੁਰ 'ਚ ਇਕ ਔਰਤ ਦੀ ਸਵਾਈਨ ਫਲੂ ਨਾਲ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ । ਇਸ ਸਬੰਧੀ ਸਿਹਤ ਅਫ਼ਸਰ ਧਰਮਪਾਲ ਸਿੰਘ ਨੇ ਦੱਸਿਆ ....
ਮੈਕਸੀਕੋ : ਤੇਲ ਪਾਈਪਲਾਈਨ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 85
. . .  about 1 hour ago
ਮੈਕਸੀਕੋ, 21 ਜਨਵਰੀ- ਮੈਕਸੀਕੋ ਦੇ ਹਿਡਾਲਗੋ ਪ੍ਰਾਂਤ 'ਚ ਤੇਲ ਪਾਈਪਲਾਈਨ 'ਚ ਹੋਏ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 85 ਹੋ ਗਈ ਹੈ ਜਦਕਿ 58 ਲੋਕ ਗੰਭੀਰ ਜ਼ਖਮੀ ਹੋਏ ਹਨ। ਮੀਡੀਆ ਰਿਪੋਰਟਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ, ਸ਼ਨੀਵਾਰ ਨੂੰ .....
ਨੇਤਾਵਾਂ ਦੀ ਹੱਤਿਆ ਦੇ ਵਿਰੋਧ 'ਚ ਭਾਜਪਾ ਦਾ ਮੁੱਖ ਮੰਤਰੀ ਕਮਲ ਨਾਥ ਦੇ ਖ਼ਿਲਾਫ਼ ਪ੍ਰਦਰਸ਼ਨ
. . .  about 1 hour ago
ਭੋਪਾਲ, 21 ਜਨਵਰੀ- ਮਨਸੌਰ 'ਚ ਭਾਜਪਾ ਨੇਤਾ ਪ੍ਰਹਿਲਾਦ ਬੰਦਵਾਰ ਅਤੇ ਬਰਵਾਨੀ 'ਚ ਹਾਲ ਹੀ 'ਚ ਹੋਈ ਮਨੋਜ ਠਾਕਰੇ ਦੀ ਹੱਤਿਆ ਦੇ ਵਿਰੋਧ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਭੋਪਾਲ 'ਚ ਮੁੱਖ ਮੰਤਰੀ ਕਮਲ ਨਾਥ ਦੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ.....
ਨਾਗੇਸ਼ਵਰ ਰਾਓ ਦੇ ਨਿਯੁਕਤੀ ਮਾਮਲੇ ਦੀ ਸੁਣਵਾਈ ਤੋਂ ਅਲੱਗ ਹੋਏ ਸੀ.ਜੇ.ਆਈ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਸੀ.ਬੀ.ਆਈ. ਦੇ ਅੰਤ੍ਰਿਮ ਡਾਇਰੈਕਟਰ ਦੇ ਤੌਰ 'ਤੇ ਐਮ.ਨਾਗੇਸ਼ਵਰ ਰਾਓ ਦੀ ਨਿਯੁਕਤੀ ਨੂੰ ਚੁਨੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ ਤੋਂ ਦੇਸ਼ ਦੇ ਮੁੱਖ ਜੱਜ (ਸੀ.ਜੇ.ਆਈ) ਰੰਜਨ ਗੋਗੋਈ ਨੇ ਆਪਣੇ ਆਪ ਨੂੰ ਵੱਖ ਕਰ ਲਿਆ ਹੈ। ਗੋਗੋਈ ਨੇ ....
ਹਲਕਾ ਅਜਨਾਲਾ ਦੇ ਵਰਕਰਾਂ ਨਾਲ ਮੀਟਿੰਗ ਕਰਨਗੇ ਸੁਖਬੀਰ ਬਾਦਲ
. . .  about 2 hours ago
ਅਜਨਾਲਾ, 21 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਹਲਕਾ ਅਜਨਾਲਾ ਦੇ ਵਰਕਰਾਂ ਨਾਲ ਮੀਟਿੰਗ ਕਰਨਗੇ। ਇਸ ਦੌਰਾਨ ਉਹ ਵਰਕਰਾਂ ਦੀਆਂ ਮੁਸ਼ਕਲਾਂ ....
ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੀਲੌਂਗ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 2 hours ago
ਸ਼ਿਮਲਾ, 21 ਜਨਵਰੀ- ਹਿਮਾਚਲ ਪ੍ਰਦੇਸ਼ ਦੇ ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੀਲੌਂਗ 'ਚ ਅੱਜ ਸਵੇਰੇ ਤਾਜ਼ਾ ਬਰਫ਼ਬਾਰੀ ਹੋਈ ਹੈ ਜਿਸ ਦਾ ਸੈਲਾਨੀ ਵੱਲੋਂ ਖੂਬ ਅਨੰਦ ਮਾਣਿਆ ਜਾ ਰਿਹਾ ਹੈ। ਬਰਫ਼ਬਾਰੀ ਕਾਰਨ ਇਹ ਇਲਾਕਾ ਬਰਫ਼ ਦੀ ਚਿੱਟੀ ਚਾਦਰ ਨਾਲ ਢਕਿਆ ਗਿਆ ਹੈ .......
ਜੰਮੂ-ਕਸ਼ਮੀਰ ਦੇ ਬਡਗਾਮ 'ਚ ਮੁੱਠਭੇੜ ਦੌਰਾਨ 2 ਅੱਤਵਾਦੀ ਢੇਰ
. . .  about 2 hours ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਦੇ ਚਾਰੀ ਸ਼ਰੀਫ਼ ਦੇ ਜ਼ੀਨਪੰਚਾਲ 'ਚ ਅੱਜ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਜਾਰੀ ਮੁੱਠਭੇੜ 'ਚ ਦੋ ਅੱਤਵਾਦੀ ਢੇਰ ਹੋ ਗਏ ਹਨ ਜਦਕਿ ਤੀਜੇ ਅੱਤਵਾਦੀ ਨਾਲ ਮੁੱਠਭੇੜ ਜਾਰੀ ਹੈ। ਜਾਣਕਾਰੀ ਲਈ ਦੱਸ......
80 ਕਰੋੜ ਰੁਪਏ ਦੀ ਹੈਰੋਇਨ ਸਮੇਤ 6 ਕਾਬੂ
. . .  about 3 hours ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ 20 ਕਿੱਲੋ ਹੈਰੋਇਨ ਸਮੇਤ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿਅਕਤੀਆਂ ਪਾਸੋਂ ਬਰਾਮਦ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 80 ਕਰੋੜ ਰੁਪਏ ਦੱਸੀ ਜਾ ਰਹੀ....
ਮੇਹੁਲ ਚੌਕਸੀ ਨੇ ਐਂਟੀਗੁਆ 'ਚ ਆਪਣਾ ਭਾਰਤੀ ਪਾਸਪੋਰਟ ਕਰਵਾਇਆ ਜਮਾਂ
. . .  about 3 hours ago
ਫਾਰਮੇਸੀ ਕੌਂਸਲ ਦੇ ਐਲਾਨੇ ਨਤੀਜਿਆਂ 'ਚ 6 ਮੈਂਬਰ ਚੁਣੇ ਗਏ
. . .  about 3 hours ago
ਸੁਸ਼ਮਾ ਸਵਰਾਜ ਅਤੇ ਯੋਗੀ ਨੇ ਯੂਥ ਪ੍ਰਵਾਸੀ ਭਾਰਤੀ ਦਿਵਸ ਦਾ ਕੀਤਾ ਉਦਘਾਟਨ
. . .  about 3 hours ago
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  about 4 hours ago
ਸੁਲਤਾਨਪੁਰ ਲੋਧੀ 'ਚ ਮੀਂਹ ਪੈਣ ਕਾਰਨ ਠੰਢ 'ਚ ਹੋਇਆ ਵਾਧਾ
. . .  about 4 hours ago
ਇਜ਼ਰਾਈਲ ਨੇ ਸੀਰੀਆ 'ਚ ਈਰਾਨੀ ਟਿਕਾਣਿਆਂ 'ਤੇ ਕੀਤੇ ਹਮਲੇ
. . .  about 5 hours ago
ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਦਿੱਲੀ ਜਾਣ ਵਾਲੀਆਂ ਕਈ ਟਰੇਨਾਂ
. . .  about 5 hours ago
ਮਾਲੀ 'ਚ ਸੰਯੁਕਤ ਰਾਸ਼ਟਰ ਦੇ ਸ਼ਾਂਤੀ ਸੈਨਿਕਾਂ 'ਤੇ ਹੋਏ ਹਮਲੇ 'ਚ 10 ਦੀ ਮੌਤ, 25 ਜ਼ਖ਼ਮੀ
. . .  about 5 hours ago
ਅੱਜ ਦਾ ਵਿਚਾਰ
. . .  about 6 hours ago
ਅਜਨਾਲਾ : ਘਰ ਚੋਂ 15 ਤੋਲੇ ਸੋਨੇ ਦੇ ਗਹਿਣੇ, ਨਗਦੀ ਅਤੇ ਕੈਨੇਡੀਅਨ ਡਾਲਰ ਚੋਰੀ
. . .  1 day ago
ਕੇਂਦਰੀ ਜੇਲ੍ਹ 'ਚ ਕੈਦੀ ਦੀ ਮੌਤ
. . .  1 day ago
ਮਹਾਰਸ਼ਟਰ ਦੇ ਪਾਲਘਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  1 day ago
ਹਿੰਦ-ਪਾਕਿ ਸਰਹੱਦ ਪਾਰ ਕਰਦਾ ਪਾਕਿ ਨਾਗਰਿਕ ਕਾਬੂ
. . .  1 day ago
ਗਣਤੰਤਰ ਦਿਵਸ ਦੇ ਸਬੰਧ ਵਿੱਚ ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਰੈੱਡ ਅਲਰਟ ਜਾਰੀ
. . .  1 day ago
ਯੂ.ਐਨ. ਦੇ ਬੇਸ 'ਤੇ ਹੋਏ ਹਮਲੇ ਵਿਚ 8 ਸ਼ਾਂਤੀ ਸੈਨਿਕਾਂ ਦੀ ਮੌਤ
. . .  1 day ago
ਰੈਲੀ ਵਿਚ ਭਗਵੰਤ ਮਾਨ ਨੇ ਸ਼ਰਾਬ ਛੱਡਣ ਦਾ ਕੀਤਾ ਐਲਾਨ, ਮਾਂ ਸੀ ਬਹੁਤ ਪ੍ਰੇਸ਼ਾਨ
. . .  1 day ago
ਕਾਂਗਰਸੀ ਵਿਧਾਇਕਾਂ ਦੀ ਰਿਜ਼ਾਰਟ ਵਿਚ ਲੜਾਈ, ਇਕ ਹਸਪਤਾਲ ਭਰਤੀ
. . .  1 day ago
ਚਿੜੀਆ ਘਰ 'ਚ ਸ਼ੇਰ ਸੈਲਾਨੀਆਂ 'ਤੇ ਹਮਲਾ, ਇਕ ਦੀ ਮੌਤ
. . .  1 day ago
ਪਾਕਿਸਤਾਨ ਨੇ ਕਠੂਆ 'ਚ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
'ਕਾਲੀਆ ਸਕੀਮ' ਦੇ ਨਾਂਅ 'ਤੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ ਪਟਨਾਇਕ - ਧਰਮਿੰਦਰ ਪ੍ਰਧਾਨ
. . .  1 day ago
ਸੀਤਾਰਮਨ ਨੇ ਤਾਮਿਲਨਾਡੂ ਰੱਖਿਆ ਉਦਯੋਗਿਕ ਕਾਰੀਡੋਰ ਦਾ ਕੀਤਾ ਉਦਘਾਟਨ
. . .  1 day ago
ਹੁਣ ਤੋਂ ਹੀ ਹਾਰ ਦੇ ਬਹਾਨੇ ਲੱਭ ਰਹੀ ਹੈ ਵਿਰੋਧੀ ਧਿਰ- ਪ੍ਰਧਾਨ ਮੰਤਰੀ ਮੋਦੀ
. . .  1 day ago
ਪੰਜਾਬ ਦੀਆਂ ਸਾਰੀਆਂ ਸੀਟਾਂ 'ਤੇ ਆਮ ਆਦਮੀ ਪਾਰਟੀ ਇਕੱਲਿਆਂ ਲੜੇਗੀ ਚੋਣ : ਕੇਜਰੀਵਾਲ
. . .  1 day ago
ਹਵਾਈ ਅੱਡੇ ਤੋਂ ਲੱਖਾਂ ਦੇ ਸੋਨੇ ਸਮੇਤ ਇਕ ਕਾਬੂ
. . .  1 day ago
'ਆਪ' ਨੇ ਚੰਡੀਗੜ੍ਹ ਤੋਂ ਹਰਮੋਹਨ ਧਵਨ ਨੂੰ ਐਲਾਨਿਆ ਉਮੀਦਵਾਰ
. . .  1 day ago
ਸੀਰੀਆ 'ਚ ਹੋਏ ਬੰਬ ਧਮਾਕੇ 'ਚ ਤਿੰਨ ਲੋਕਾਂ ਦੀ ਮੌਤ
. . .  1 day ago
ਅਫ਼ਗ਼ਾਨਿਸਤਾਨ 'ਚ ਗਵਰਨਰ ਦੇ ਕਾਫ਼ਲੇ 'ਤੇ ਹਮਲਾ, ਅੱਠ ਲੋਕਾਂ ਦੀ ਮੌਤ
. . .  1 day ago
ਪਾਕਿਸਤਾਨ ਵਲੋਂ ਜੰਮੂ-ਕਸ਼ਮੀਰ 'ਚ ਜੰਗਬੰਦੀ ਦੀ ਉਲੰਘਣਾ
. . .  1 day ago
ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਨੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  about 1 hour ago
ਟੀਮ ਇੰਡੀਆ ਲਈ ਵਰਲਡ ਕੱਪ ਖੇਡ ਚੁੱਕੀਆਂ ਕਬੱਡੀ ਖਿਡਾਰਨਾਂ ਦਾ ਪਿੰਡ ਵਾਸੀਆਂ ਵੱਲੋਂ ਭਰਵਾਂ ਸਵਾਗਤ
. . .  about 1 hour ago
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਮਾਇਆਵਤੀ 'ਤੇ ਟਿੱਪਣੀ ਕਰਨ ਵਾਲੀ ਭਾਜਪਾ ਵਿਧਾਇਕ ਨੂੰ ਮਹਿਲਾ ਆਯੋਗ ਭੇਜੇਗਾ ਨੋਟਿਸ
. . .  about 1 hour ago
ਪਿੰਡ ਠੀਕਰੀਵਾਲਾ ਪਹੁੰਚੇ ਕੇਜਰੀਵਾਲ, ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਨੂੰ ਕੀਤੀ ਸ਼ਰਧਾਂਜਲੀ ਭੇਟ
. . .  14 minutes ago
ਪੰਜਾਬ 'ਚ ਮਹਾਂ ਗੱਠਜੋੜ ਦਾ ਹਿੱਸਾ ਨਹੀਂ ਹੋਵੇਗੀ ਆਮ ਆਦਮੀ ਪਾਰਟੀ - ਖਹਿਰਾ
. . .  23 minutes ago
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤ੍ਰਿਵੇਂਦਰ ਸਿੰਘ ਰਾਵਤ
. . .  34 minutes ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਜੇਠ ਸੰਮਤ 550
ਿਵਚਾਰ ਪ੍ਰਵਾਹ: ਜਮਹੂਰੀਅਤ ਦਾ ਅਰਥ ਸੰਵਾਦ ਰਾਹੀਂ ਸਰਕਾਰ ਚਲਾਉਣਾ ਹੈ ਪਰ ਇਹ ਤਾਂ ਹੀ ਅਸਰਦਾਰ ਹੋ ਸਕਦੀ ਹੈ ਜੇ ਸ਼ੋਰ-ਸ਼ਰਾਬਾ ਨਾ ਹੋਵੇ। -ਕਲੀਮੈਂਟ ਐਟਲੀ

ਜਲੰਧਰ

ਇੰਟਰਨੈੱਟ ਰਾਹੀਂ ਕੀਤੇ ਜਾਂਦੇ ਜੁਰਮਾਂ ਨੂੰ ਸਖ਼ਤੀ ਨਾਲ ਰੋਕਣ ਲਈ ਬਣਾਇਆ ਸਾਈਬਰ ਕ੍ਰਾਈਮ ਸੈੱਲ

ਜਲੰਧਰ, 16 ਮਈ (ਐੱਮ.ਐੱਸ. ਲੋਹੀਆ)-ਇੰਟਰਨੈੱਟ ਜ਼ਰੀਏ ਆਮ ਲੋਕਾਂ ਨਾਲ ਠੱਗੀ ਮਾਰਨ, ਜਾਂ ਕਿਸੇ ਨੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਵਾਲੇ ਵਿਅਕਤੀਆਂ ਨੂੰ ਠੱਲ ਪਾਉਣ ਲਈ, ਪੁਲਿਸ ਕਮਿਸ਼ਨਰ ਪੀ.ਕੇ. ਸਿਨਹਾ ਨੇ ਇਕ ਵੱਡਾ ਉਪਰਾਲਾ ਕਰਦੇ ਹੋਏ, ਪੁਲਿਸ ਲਾਈਨ ਜਲੰਧਰ 'ਚ ਸਾਈਬਰ ਕ੍ਰਾਈਮ ਸੈੱਲ ਦਾ ਗਠਨ ਕੀਤਾ ਹੈ, ਜਿਸ ਦਾ ਅੱਜ ਉਦਘਾਟਨ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਸਿਨਹਾ ਨੇ ਕਿਹਾ ਕਿ ਪੁਲਿਸ ਫੋਰਸਾਂ ਲਈ ਸਾਈਬਰ ਕ੍ਰਾਈਮ ਇਕ ਵੱਡੀ ਚੁਣੌਤੀ ਸੀ | ਇਸੇ ਨੂੰ ਸਵੀਕਾਰਦੇ ਹੋਏ ਅਤੇ ਪ੍ਰਭਾਵੀ ਢੰਗ ਨਾਲ ਨਜਿੱਠਣ ਲਈ ਜਲੰਧਰ ਪੁਲਿਸ ਵਲੋਂ ਇਸ ਸਾਈਬਰ ਕ੍ਰਾਈਮ ਸੈੱਲ ਨੂੰ ਸਥਾਪਿਤ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਹ ਅਤਿ-ਆਧੁਨਿਕ ਸੈੱਲ ਇੰਟਰਨੈੱਟ ਰਾਹੀਂ ਕੀਤੇ ਜਾਂਦੇ ਜੁਰਮਾਂ ਨੂੰ ਸਖ਼ਤੀ ਨਾਲ ਰੋਕਣ ਲਈ ਕੰਮ ਕਰੇਗਾ | ਕਮਿਸ਼ਨਰ ਪੁਲਿਸ ਨੇ ਕਿਹਾ ਕਿ ਪੁਲਿਸ ਵਲੋਂ ਇਹ ਲੰਬੇ ਸਮੇਂ ਤੋਂ ਮਹਿਸੂਸ ਕੀਤਾ ਜਾ ਰਿਹਾ ਸੀ ਕਿ ਪੁਲਿਸ ਦੇ ਤਕਨੀਕੀ ਮਾਹਿਰਾਂ ਵਲੋਂ ਸਾਈਬਰ ਕ੍ਰਾਈਮ ਨਾਲ ਸਬੰਧਿਤ ਸਿਕਾਇਤਾਂ ਨੂੰ ਨਜਿੱਠਿਆ ਜਾਵੇ | ਇਸ ਲਈ ਇਹ ਸੈੱਲ ਅਤਿ-ਆਧੁਨਿਕ ਸਾਧਨਾਂ ਨਾਲ ਜਿੱਥੇ ਸਾਈਬਰ ਕ੍ਰਾਈਮ ਨਾਲ ਨਜਿੱਠੇਗਾ ਉੱਥੇ ਇਸ ਨਾਲ ਲੋਕਾਂ ਨੂੰ ਵੀ ਸਹੂਲਤ ਮਿਲੇਗੀ |
ਮਾਹਿਰ ਪੁਲਿਸ ਅਫ਼ਸਰਾਂ ਦੀਆਂ ਤਿੰਨ ਟੀਮਾਂ ਦਾ ਗਠਨ
ਸ੍ਰੀ ਸਿਨਹਾ ਨੇ ਜਾਣਕਾਰੀ ਦਿੱਤੀ ਕਿ ਇਸ ਸੈੱਲ ਨੂੰ ਚਲਾਉਣ ਲਈ ਬਹੁਤ ਹੀ ਤਜਰਬੇਕਾਰ ਪੁਲਿਸ ਅਫ਼ਸਰਾਂ ਦੀਆਂ ਤਿੰਨ ਟੀਮਾਂ ਦਾ ਗਠਨ ਕੀਤਾ ਗਿਆ ਹੈ ਜਿਹੜੀਆਂ ਕਿ ਪੂਰੀ ਤਰ੍ਹਾਂ ਵਿਗਿਆਨਿਕ ਵਿਧੀ ਨਾਲ ਕੰਮ ਕਰਨਗੀਆਂ | ਪੁਲਿਸ ਕਮਿਸ਼ਨਰ ਨੇ ਕਿਹਾ ਕਿ ਟੀਮ-1 ਫੇਸਬੁੱਕ ਸਬੰਧੀ ਕੇਸਾਂ, ਇੰਸਟਰਾਗਰਾਮ, ਟਵਿੱਟਰ, ਬਲਾਗਰਜ਼, ਸਨੈਪਚੈਟ, ਵਟਸਅੱਪ ਅਤੇ ਅਸ਼ਲੀਲਤਾ ਨਾਲ ਸਬੰਧਿਤ ਕੇਸਾਂ ਨੂੰ ਦੇਖੇਗੀ | ਇਸੇ ਤਰ੍ਹਾਂ ਟੀਮ-2 ਆਨ ਲਾਈਨ ਲੈਣ ਦੇਣ ਧੋਖਾਧੜੀ, ਏ.ਟੀ.ਐੱਮ. ਧੋਖਾਧੜੀ ਅਤੇ ਫਿਸ਼ਿੰਗ, ਵਿਸ਼ਿੰਗ ਅਤੇ ਸਮਿਸ਼ਿੰਗ ਨੂੰ ਦੇਖੇਗੀ | ਇਸੇ ਤਰ੍ਹਾਂ ਟੀਮ-3 ਵਲੋਂ ਈ.ਮੇਲ ਧੋਖਾਧੜੀ, ਚੋਰੀ ਤੇ ਗੁੰਮ ਹੋਏ ਲੈਪਟਾਪ, ਇੰਟਰਨੈੱਟ ਰਾਹੀਂ ਕੀਤੀਆਂ ਗਈਆਂ ਕਾਲਾਂ ਅਤੇ ਹੈਕਕਿੰਗ ਦਾ ਪਤਾ ਲਗਾਏਗੀ | ਉਨ੍ਹਾਂ ਕਿਹਾ ਕਿ ਲੋਕ ਸਾਈਬਰ ਕਰਾਈਮ ਸਬੰਧੀ ਆਪਣੀਆਂ ਸ਼ਿਕਾਇਤਾਂ ਈਮੇਲ 'ਤੇ ਦਰਜ ਕਰਵਾ ਸਕਦੇ ਹਨ |
ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਦਿੱਤੀ ਜਾਣਕਾਰੀ
ਪੁਲਿਸ ਕਮਿਸ਼ਨਰ ਪੀ.ਕੇ. ਸਿਨਹਾ ਨੇ ਅੱਜ ਡੀ.ਸੀ.ਪੀ. ਕ੍ਰਾਈਮ ਗੁਰਮੀਤ ਸਿੰਘ ਦੇ ਨਾਲ ਸਾਰੇ ਏ.ਡੀ.ਸੀ.ਪੀਜ਼, ਏ.ਸੀ.ਪੀਜ਼ ਅਤੇ ਕਮਿਸ਼ਨਰੇਟ ਅਧੀਨ ਆਉਂਦੇ ਸਾਰੇ ਥਾਣਿਆਂ ਦੇ ਮੁਖੀ ਅਤੇ ਤਫ਼ਤੀਸ਼ੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਇਸ ਮੀਟਿੰਗ ਦੌਰਾਨ ਸਾਰਿਆਂ ਅਧਿਕਾਰੀਆਂ ਨੂੰ ਸਾਈਬਰ ਕ੍ਰਾਈਮ ਸੈੱਲ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਦਿੱਤੀ ਅਤੇ ਸ਼ਿਕਾਇਤ ਕਰਤਾ ਤੋਂ ਤਕਨੀਕੀ ਪੱਧਰ ਦੀ ਜਾਣਕਾਰੀ ਲੈਣ ਦੇ ਢੰਗ ਤਰੀਕੇ ਦੱਸੇ |

ਬੇਕਾਬੂ ਹੋਈ ਐੱਮ.ਬੀ.ਬੀ.ਐੱਸ. ਦੇ ਵਿਦਿਆਰਥੀ ਦੀ ਕਾਰ

ਜਲੰਧਰ, 16 ਮਈ (ਐੱਮ.ਐੱਸ. ਲੋਹੀਆ)—ਥਾਣਾ ਡਵੀਜ਼ਨ ਨੰਬਰ 7 ਦੇ ਬਾਹਰ ਚੌਕ 'ਚ ਇਕ ਐੱਮ.ਐੱਮ.ਬੀ.ਬੀ.ਐੱਸ. ਦੇ ਵਿਦਿਆਰਥੀ ਦੀ ਵਰਨਾ ਕਾਰ ਬੇਕਾਬੂ ਹੋ ਗਈ, ਜਿਸ ਨੇ ਇਕ ਰਾਹਗੀਰ ਨੂੰ ਮਾਮੂਲੀ ਜ਼ਖ਼ਮੀ ਕਰ ਦਿੱਤਾ, ਜਦਕਿ ਇਸ ਹਦਸੇ 'ਚ ਇਕ ਆਟੋ ਅਤੇ 2 ਕਾਰਾਂ ਨੂੰ ਨੁਕਸਾਨ ਪਹੁੰਚਿਆ ...

ਪੂਰੀ ਖ਼ਬਰ »

ਘਰਾਂ ਬਾਹਰ ਨਿਗਮ ਦੇ ਲੱਗਣਗੇ ਯੂ.ਆਈ.ਡੀ. ਨੰਬਰ

ਜਲੰਧਰ, 16 ਮਈ (ਸ਼ਿਵ ਸ਼ਰਮਾ)- ਸਾਲਾਂ ਬਾਅਦ ਨਗਰ ਨਿਗਮ ਜਲੰਧਰ ਵੱਲੋਂ ਸ਼ਹਿਰ ਦੇ ਹਰ ਘਰ ਬਾਹਰ ਆਪਣੇ ਯੂ. ਆਈ. ਡੀ. ਨੰਬਰ ਲਗਾਉਣ ਜਾ ਰਿਹਾ ਹੈ ਤੇ ਇਨ੍ਹਾਂ ਨੰਬਰਾਂ ਦੇ ਆਧਾਰ 'ਤੇ ਜਾਇਦਾਦ ਟੈਕਸ ਸਮੇਤ ਹੋਰ ਵੇਰਵੇ ਨਿਗਮ ਕੋਲ ਜਮਾਂ ਕੀਤੇ ਜਾਣਗੇ | ਨਿਗਮ ਵੱਲੋਂ ਜਿਹੜੇ ...

ਪੂਰੀ ਖ਼ਬਰ »

ਸੰਜੋਗਲੀ ਤੋਂ ਆਵੇਗਾ ਜਲੰਧਰ ਲਈ ਪਾਣੀ

ਜਲੰਧਰ, 16 ਮਈ (ਮਦਨ ਭਾਰਦਵਾਜ)-ਬਿਆਸ ਪਾਣੀ ਜਲੰਧਰ ਲਿਆਉਣ ਲਈ ਸਰਵੇਖਣ ਟੀਮ ਵਲੋਂ ਢਿਲਵਾਂ ਦੇ ਨੇੜੇ ਸੰਜੋਗਲੀ ਪਿੰਡ ਦੀ ਨਿਸ਼ਾਨਦੇਹੀ ਕੀਤੀ ਗਈ ਹੈ | ਇਸ ਸਬੰਧ 'ਚ ਨਗਰ ਨਿਗਮ ਦੇ ਕਮਿਸ਼ਨਰ ਡਾ: ਬਸੰਤ ਗਰਗ ਨੇ ਦੱਸਿਆ ਕਿ ਬਿਆਸ ਪ੍ਰਾਜੈਕਟ ਲਈ ਕੰਮ ਕਰ ਰਹੀ ਟੀਮ ਨੇ ...

ਪੂਰੀ ਖ਼ਬਰ »

ਕੈਨੇਡਾ ਭੇਜਣ ਦੇ ਨਾਂਅ 'ਤੇ 6 ਲੱਖ ਰੁਪਏ ਦੀ ਠੱਗੀ ਮਾਰਨ ਵਾਲਾ ਫਰਜ਼ੀ ਟਰੈਵਲ ਏਜੰਟ ਕਾਬੂ, ਸਾਥੀ ਫ਼ਰਾਰ

ਜਲੰਧਰ ਛਾਉਣੀ, 16 ਮਈ (ਪਵਨ ਖਰਬੰਦਾ/ਕਪੂਰ)-ਥਾਣਾ ਸਦਰ ਦੀ ਪੁਲਿਸ ਨੇ ਧੀਣਾ ਵਾਸੀ ਬਲਬੀਰ ਸਿੰਘ ਪੁੱਤਰ ਨਰਾਇਣ ਸਿੰਘ ਵਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਵਿਦੇਸ਼ ਭੇਜਣ ਦੇ ਨਾਂਅ 'ਤੇ ਕਰੀਬ 6 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਇਕ ਵਿਅਕਤੀ ਨੂੰ ਕਾਬੂ ਕੀਤਾ ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ ਦੇ ਵਾਟਰ ਕੂਲਰ ਖ਼ਰਾਬ ਹੋਣ ਕਰਕੇ ਲੋਕ ਹੋ ਰਹੇ ਪ੍ਰੇਸ਼ਾਨ

ਤਪਸ਼ ਭਰੀ ਗਰਮੀ 'ਚ ਲੋਕਾਂ ਨੂੰ ਨਹੀਂ ਮਿਲ ਰਿਹਾ ਪੀਣ ਲਈ ਪਾਣੀ

ਜਲੰਧਰ, 16 ਮਈ (ਚੰਦੀਪ ਭੱਲਾ)-ਇਕ ਪਾਸੇ ਨਗਰ ਨਿਗਮ ਪਾਣੀ ਦੀ ਬਰਬਾਦੀ ਨੂੰ ਰੋਕਣ ਲਈ ਕੋਸ਼ਿਸ਼ 'ਤੇ ਕਰ ਰਿਹਾ ਹੈ, ਉਸ ਨੂੰ ਇਸ ਕੰਮ 'ਚ ਕੋਈ ਖਾਸ ਸਫ਼ਲਤਾ ਹਾਸਲ ਨਹੀਂ ਹੋ ਰਹੀ ਹੈ ਤੇ ਸ਼ਹਿਰ ਦੇ ਕਈ ਇਲਾਕਿਆਂ 'ਚ ਲੋਕ ਦਿਨ ਚੜ੍ਹਦੇ ਹੀ ਪਾਣੀ ਦੀਆਂ ਪਾਈਆਂ ਲਗਾ ਕੇ ਰੱਜ ਕੇ ...

ਪੂਰੀ ਖ਼ਬਰ »

ਭੋਗਪੁਰ ਵਿਖੇ ਪਿਸਤੌਲ ਦਿਖਾ ਕੇ 50 ਹਜ਼ਾਰ ਰੁਪਏ ਲੁੱਟੇ

ਭੋਗਪੁਰ, 16 ਮਈ (ਕਮਲਜੀਤ ਸਿੰਘ ਡੱਲੀ)-ਭੋਗਪੁਰ ਵਿਖੇ ਪਿਸਤੌਲ ਦਿਖਾ ਕੇ ਇਕ ਵਿਅਕਤੀ ਕੋਲੋਂ 50 ਹਜ਼ਾਰ ਰੁਪਏ ਲੁੱਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਨਜੀਤ ਸਿੰਘ ਪੁੱਤਰ ਸ਼ਿਵਦੇਵ ਸਿੰਘ ਵਾਸੀ ਸੱਤੋਵਾਲੀ ਜੋ ਕਿ ਸ਼ਾਮ 3.15 ਦੇ ਕਰੀਬ ਯੈੱਸ ...

ਪੂਰੀ ਖ਼ਬਰ »

ਸੇਂਟ ਸੋਲਜਰ ਦਾ ਹਰਸ਼ਵਰਧਨ ਰਿਹਾ ਅੱਵਲ

ਜਲੰਧਰ, 16 ਮਈ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨ ਸਿੱਖਿਆ ਦੇ ਖੇਤਰ 'ਚ ਹਮੇਸ਼ਾ ਮੋਹਰੀ ਰਿਹਾ ਹੈ | ਇਸ ਗੱਲ ਨੂੰ ਸੱਚ ਸਾਬਤ ਕਰਦੇ ਹੋਏ ਸੇਂਟ ਸੋਲਜਰ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ ਐਾਡ ਕੈਟਰਿੰਗ ਟੈਕਨਾਲੋਜੀ ਜਲੰਧਰ ਦੇ ...

ਪੂਰੀ ਖ਼ਬਰ »

ਐ.ਪੀ.ਯੂ. ਨੇ ਆਸਟ੍ਰੇਲੀਆ ਯੂਨੀਵਰਸਿਟੀ ਨਾਲ ਕੀਤਾ ਕਰਾਰ

ਜਲੰਧਰ, 16 ਮਈ (ਰਣਜੀਤ ਸਿੰਘ ਸੋਢੀ)-ਐਲ.ਪੀ.ਯੂ. ਨੇ ਆਸਟ੍ਰੇਲੀਆ ਦੀ ਸਰਵੋਤਮ ਲਾ ਟਰੋਬ ਯੂਨੀਵਰਸਿਟੀ ਨਾਲ ਮੈਲਬੋਰਨ ਕੈਂਪਸ ਆਸਟ੍ਰੇਲੀਆ 'ਚ ਐਮ.ਓ.ਯੂ. 'ਤੇ ਹਸਤਾਖ਼ਰ ਕੀਤੇ | ਇਸ ਸੰਧੀ ਨਾਲ ਐਲ.ਪੀ.ਯੂ. ਦੇ ਵਿਦਿਆਰਥੀਆਂ ਨੂੰ ਜ਼ਿਆਦਾ ਅੰਤਰ-ਰਾਸ਼ਟਰੀ ਮੌਕੇ ਪ੍ਰਾਪਤ ...

ਪੂਰੀ ਖ਼ਬਰ »

ਸੁਨੀਲ ਕੁਮਾਰ ਟੈਲੀਕਾਮ ਦੇ ਨਵੇਂ ਜਨਰਲ ਮੈਨੇਜਰ ਨਿਯੁਕਤ

ਜਲੰਧਰ, 16 ਮਈ (ਸ਼ਿਵ)-ਸੁਨੀਲ ਕੁਮਾਰ ਆਈ. ਟੀ. ਐੱਸ. ਟੈਲੀਕਾਮ ਵਿਭਾਗ ਦੇ ਨਵੇਂ ਜਨਰਲ ਮੈਨੇਜਰ ਨਿਯੁਕਤ ਕੀਤਾ ਗਿਆ ਹੈ | ਸੁਨੀਲ ਕੁਮਾਰ ਧਰਮਸ਼ਾਲਾ ਤੋਂ ਬਦਲ ਕੇ ਜਲੰਧਰ ਨਿਯੁਕਤ ਕੀਤੇ ਗਏ ਹਨ ਜਦਕਿ ਜਲੰਧਰ ਦੇ ਸਾਬਕਾ ਜਨਰਲ ਮੈਨੇਜਰ ਰਵਿੰਦਰ ਕੁਮਾਰ ਧਰਮਸ਼ਾਲਾ ...

ਪੂਰੀ ਖ਼ਬਰ »

ਕੇ. ਸੀ. ਐਲ. ਕਾਲਜੀਏਟ ਸਕੂਲ ਫਾਰ ਗਰਲਜ਼ ਵਿਖੇ 'ਕਲਾ ਅਤੇ ਹੁਨਰ ਵਿਸ਼ੇ' 'ਤੇ ਵਰਕਸ਼ਾਪ

ਜਲੰਧਰ, 16 ਮਈ (ਰਣਜੀਤ ਸਿੰਘ ਸੋਢੀ)-ਕੇ. ਸੀ. ਐਲ. ਕਾਲਜੀਏਟ ਸਕੂਲ ਫ਼ਾਰ ਗਰਲਜ਼, ਜਲੰਧਰ ਵਿਖੇ 'ਕਲਾ ਅਤੇ ਹੁਨਰ' ਵਿਸ਼ੇ ਤੇ ਵਰਕਸ਼ਾਪ ਕਰਵਾਈ ਗਈ | ਪਹਿਲੇ ਸੈਸ਼ਨ ਵਿਚ ਸਕੂਲ ਦੇ ਇੰਚਾਰਜ ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ 'ਕਲਾ ਅਤੇ ਹੁਨਰ' ਦੀ ਜ਼ਿੰਦਗੀ ਵਿਚ ...

ਪੂਰੀ ਖ਼ਬਰ »

ਅੰਤਰ ਜ਼ਿਲ੍ਹਾ ਯੋਗਾ ਮੁਕਾਬਲੇ 'ਚੋਂ ਜ਼ਿਲ੍ਹਾ ਜਲੰਧਰ ਬਣਿਆ ਚੈਂਪੀਅਨ

ਜਲੰਧਰ, 16 ਮਈ (ਜਤਿੰਦਰ ਸਾਬੀ)-ਅੰਤਰ ਜ਼ਿਲ੍ਹਾ ਯੋਗਾ ਮੁਕਾਬਲੇ ਜੋ ਕੁਰਾਲੀ ਵਿਖੇ ਜਸਪਾਲ ਸਿੰਘ ਡਿਪਟੀ ਡਾਇਰੈਕਟਰ ਖੇਡ ਤੇ ਰੁਪਿੰਦਰ ਸਿੰਘ ਰਵੀ ਸਟੇਟ ਸਪੋਰਟਸ ਆਰਗੇਨਾਈਜ਼ਰ ਦੀ ਦੇਖ ਰੇਖ ਕਰਵਾਏ ਗਏ | ਇਨ੍ਹਾਂ ਖੇਡ ਮੁਕਾਬਲਿਆਂ ਦੇ ਵਿਚੋਂ ਜਲੰਧਰ ਜ਼ਿਲ੍ਹੇ ਨੇ ...

ਪੂਰੀ ਖ਼ਬਰ »

ਕਿਸਾਨ ਝੋਨੇ ਦੀ ਪਨੀਰੀ ਦੀ ਬਿਜਾਈ 20 ਮਈ ਤੋਂ ਸ਼ੁਰੂ ਕਰਨ-ਡਾ: ਬਲਵਿੰਦਰ ਸਿੰਘ ਛੀਨਾ

ਜਲੰਧਰ, 16 ਮਈ (ਮੇਜਰ ਸਿੰਘ)-ਪੰਜਾਬ ਸਰਕਾਰ ਵਲੋਂ ਨਿਰਧਾਰਿਤ ਹਦਾਇਤਾਂ ਅਨੁਸਾਰ ਝੋਨੇ ਦੀ ਪਨੀਰੀ ਦੀ ਬਿਜਾਈ 20 ਮਈ ਤੋਂ ਸ਼ੁਰੂ ਕਰਨ ਸਬੰਧੀ ਕਿਹਾ ਗਿਆ ਹੈ, ਡਾ: ਬਲਵਿੰਦਰ ਸਿੰਘ ਛੀਨਾ ਮੁੱਖ ਖੇਤੀਬਾੜੀ ਅਫ਼ਸਰ, ਜਲੰਧਰ ਨੇ ਜ਼ਿਲ੍ਹੇ ਭਰ ਦੇ ਕਿਸਾਨਾਂ ਨੂੰ ਅਪੀਲ ਕੀਤੀ ...

ਪੂਰੀ ਖ਼ਬਰ »

ਕੈਨਵਿੰਗਸ ਵਲੋਂ ਆਸਟ੍ਰੇਲੀਆ/ਕੈਨੇਡਾ, ਪੀ.ਆਰ.ਸਟੱਡੀ ਵੀਜ਼ਾ ਅਤੇ ਟੂਰਿਸਟ ਵੀਜ਼ਾ 'ਤੇ ਸੈਮੀਨਾਰ ਅੱਜ ਤੋਂ

ਚੰਡੀਗੜ੍ਹ, 16 ਮਈ (ਅ.ਬ.)-ਆਸਟ੍ਰੇਲੀਆ ਅਤੇ ਕੈਨੇਡਾ ਜਾਣਾ ਹੋਰ ਵੀ ਸੌਖਾ ਹੋ ਗਿਆ ਹੈ | ਹੁਣ ਪਰਿਵਾਰ ਸਹਿਤ ਆਸਟ੍ਰੇਲੀਆ/ਕੈਨੇਡਾ ਜਾ ਕੇ ਕੰਮ ਕਰਨ ਦੇ ਬਹੁਤ ਸਾਰੇ ਮੌਕੇ ਉਪਲੱਬਧ ਹਨ, ਜਿਨ੍ਹਾਂ ਵਿਚ ਨਿਊਟ੍ਰੀਸ਼ਨਿਸਟ, ਕਸਟਮਰ ਸਰਵਿਸ ਮੈਨੇਜਰ, ਫ਼ਾਈਨੈਂਸ ਮੈਨੇਜਰ, ...

ਪੂਰੀ ਖ਼ਬਰ »

ਜ਼ਿਲ੍ਹਾ ਜਲੰਧਰ ਸਕੂਲ ਟੂਰਨਾਮੈਂਟ ਕਮੇਟੀ ਵਲੋਂ ਸਾਲਾਨਾ ਇਨਾਮ ਵੰਡ ਸਮਾਗਮ ਭਲਕੇ-ਸਤਨਾਮ ਸਿੰਘ ਬਾਠ

ਜਲੰਧਰ, 16 ਮਈ (ਜਤਿੰਦਰ ਸਾਬੀ)-ਜ਼ਿਲ੍ਹਾ ਜਲੰਧਰ ਐਲੀਮੈਂਟਰੀ ਤੇ ਸੈਕੰਡਰੀ ਸਕੂਲ ਟੂਰਨਾਮੈਂਟ ਕਮੇਟੀ ਜਲੰਧਰ ਵਲੋਂ ਸਾਲ 2017-18 ਦੇ ਸੈਸ਼ਨ ਵਿਚ ਜ਼ਿਲ੍ਹਾ ਜਲੰਧਰ ਵਲੋਂ ਖੇਡਾਂ ਦੇ ਖੇਤਰ ਵਿਚ ਜ਼ੋਨ, ਜ਼ਿਲ੍ਹਾ, ਰਾਜ, ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਤੇ ਮੱਲਾਂ ...

ਪੂਰੀ ਖ਼ਬਰ »

ਸ਼ਾਹਕੋਟ 'ਚ 28 ਨੂੰ ਸਰਕਾਰੀ ਛੁੱਟੀ

ਚੰਡੀਗੜ੍ਹ, 16 ਮਈ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਸਰਕਾਰ ਨੇ ਰਾਜ ਵਿਧਾਨ ਸਭਾ ਦੇ ਹਲਕਾ ਸ਼ਾਹਕੋਟ ਜ਼ਿਮਨੀ ਚੋਣ ਦੇ ਮੱਦੇਨਜ਼ਰ ਇਸ ਹਲਕੇ ਵਿਚ 28 ਮਈ ਨੂੰ ਛੁੱਟੀ ਦਾ ਐਲਾਨ ਕੀਤਾ ਹੈ | ਇਹ ਕਦਮ ਵੋਟਰਾਂ ਨੂੰ ਵੋਟ ਪਾਉਣ ਦੀ ਸਹੂਲਤ ਦੇਣ ਵਾਸਤੇ ਚੁੱਕਿਆ ਗਿਆ ਹੈ | ਇੱਥੇ ...

ਪੂਰੀ ਖ਼ਬਰ »

ਚੁਗਿੱਟੀ ਫਲਾਈਓਵਰ ਲਾਗੇ ਟਰੱਕ ਨਾਲ ਟਕਰਾਈ ਇੰਡੀਕਾ ਕਾਰ

ਚੁਗਿੱਟੀ/ਜੰਡੂਸਿੰਘਾ, 16 ਮਈ (ਨਰਿੰਦਰ ਲਾਗੂ)-ਅੱਜ ਸਥਾਨਕ ਚੁਗਿੱਟੀ ਫਲਾਈਓਵਰ ਦੇ ਨੇੜੇ ਇਕ ਇੰਡੀਕਾ ਕਾਰ ਚਾਲਕ ਵਲੋਂ ਬੇਕਾਬੂ ਹੋਣ ਕਾਰਨ ਅੱਗਿਓਾ ਆ ਰਹੇ ਇਕ ਟਰੱਕ ਨਾਲ ਟਕਰਾਅ ਗਈ | ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ 'ਚ ਉਸ ਕਾਰ 'ਚ ਬੈਠੀਆਂ ਸਵਾਰੀਆਂ ਦਾ ਵਾਲ-ਵਾਲ ...

ਪੂਰੀ ਖ਼ਬਰ »

ਗੋਲ ਚੌਕ ਵਿਵਾਦ ਦੀ ਸੀ.ਬੀ.ਆਈ. ਜਾਂਚ ਹੋਵੇ-ਕਮਲ ਚੌਧਰੀ

ਫਗਵਾੜਾ, 16 ਮਈ (ਹਰੀਪਾਲ ਸਿੰਘ)-ਫਗਵਾੜਾ ਵਿਖੇ 13 ਅਪ੍ਰੈਲ ਨੂੰ ਗੋਲ ਚੌਾਕ ਵਿਚ ਦੋ ਫ਼ਿਰਕਿਆਂ ਵਿਚਾਲੇ ਹੋਈ ਜਾਤੀ ਹਿੰਸਾ ਵਿਚ ਪ੍ਰਸ਼ਾਸਨ ਦੀ ਕਥਿਤ ਜਨਰਲ ਸਮਾਜ ਵਿਰੋਧੀ ਕਾਰਵਾਈ ਦੇ ਿਖ਼ਲਾਫ਼ ਅੰਦੋਲਨ ਲਈ ਤਿਆਰ ਜਨਰਲ ਸਮਾਜ ਮੰਚ ਨੇ ਫਗਵਾੜਾ ਵਿਚ ਇਕ ਮਹਾਂਸਭਾ ...

ਪੂਰੀ ਖ਼ਬਰ »

ਸਕੂਟਰ ਮਕੈਨਿਕ ਨੂੰ ਚੋਰੀ ਦਾ ਸਕੂਟਰ ਵੇਚਣ ਵਾਲਾ ਹੋਇਆ ਫ਼ਰਾਰ

ਚੁਗਿੱਟੀ/ਜੰਡੂਸਿੰਘਾ, 16 ਮਈ (ਨਰਿੰਦਰ ਲਾਗੂ)-ਕਾਜ਼ੀ ਮੰਡੀ ਖੇਤਰ 'ਚ ਨਾਕੇ ਦੌਰਾਨ ਪੁਲਿਸ ਵਲੋਂ ਇਕ ਸਕੂਟਰ ਸਵਾਰ ਨੂੰ ਰੋਕ ਕੇ ਉਸ ਦੇ ਕਾਗਜਾਤ ਮੰਗੇ ਤਾਂ ਉਸ ਦੇ ਕੋਲ ਕੋਈ ਵੀ ਸਬੂਤ ਸਕੂਟਰ ਸਬੰਧੀ ਨਹੀਂ ਸੀ | ਜਿਸ 'ਤੇ ਸ਼ੱਕ ਪੈਣ ਤੇ ਉਸ ਕੋਲੋਂ ਹੋਰ ਗੰਭੀਰਤਾ ਨਾਲ ...

ਪੂਰੀ ਖ਼ਬਰ »

ਮਾਮਲਾ ਗੋਲੀਆ ਚਲਾਉਣ ਦਾ ਵਾਰਦਾਤ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਗੰਭੀਰ ਹੈ ਪੁਲਿਸ-ਥਾਣਾ ਮੁਖੀ

ਚੁਗਿੱਟੀ/ਜੰਡੂਸਿੰਘਾ, 16 ਮਈ (ਨਰਿੰਦਰ ਲਾਗੂ)-ਬੀਤੇ ਸੋਮਵਾਰ ਨੂੰ ਸਥਾਨਕ ਸੂਰੀਆ ਇਨਕਲੇਵ ਖੇਤਰ 'ਚ ਇੰਸਪੈਕਟਰ ਨਵਦੀਪ ਸਿੰਘ ਦੇ ਸਾਂਢੂ ਵਿਪਨ ਕੁਮਾਰ ਸ਼ਰਮਾ ਦੇ ਘਰ ਨੂੰ ਨਿਸ਼ਾਨੇ 'ਤੇ ਲੈ ਕੇ ਗੋਲੀਆਂ ਚਲਾਉਣ ਵਾਲਿਆਂ ਨੂੰ ਕਾਬੂ ਕਰਨ ਲਈ ਪੁਲਿਸ ਵਲੋਂ ਪੂਰੀ ...

ਪੂਰੀ ਖ਼ਬਰ »

ਕੰਪਿਊਟਰ ਦੀ ਆੜ 'ਚ ਦੜਾ ਸੱਟਾ ਲਾਉਣ ਵਾਲੇ ਦੋਸ਼ੀਆਂ ਨੂੰ ਜੇਲ੍ਹ ਭੇਜਿਆ

ਜਲੰਧਰ ਛਾਉਣੀ 16 ਮਈ (ਪਵਨ ਖਰਬੰਦਾ)-ਥਾਣਾ ਛਾਉਣੀ ਦੀ ਪੁਲਿਸ ਵਲੋਂ ਬੀਤੇ ਦਿਨ ਕੀਤੀ ਗਈ ਛਾਪਾਮਾਰੀ ਦੌਰਾਨ ਰਾਮਾ ਮੰਡੀ ਵਾਸੀ ਸੋਨੂੰ ਤੇ ਜਲੰਧਰ ਛਾਉਣੀ ਵਾਸੀ ਗਗਨ ਨੂੰ ਕੰਪਿਊਟਰ ਲਾਟਰੀ ਦੀ ਆੜ 'ਚ ਦੜਾ ਸੱਟਾ ਲਾਉਣ ਦੇ ਦੋਸ਼ 'ਚ ਕਾਬੂ ਕੀਤਾ ਗਿਆ ਸੀ | ਅੱਜ ਪੁਲਿਸ ...

ਪੂਰੀ ਖ਼ਬਰ »

ਸਿਰ 'ਤੇ ਮੈਲਾ ਢੋਣ ਵਾਲਾ ਨਿਗਮ ਨੂੰ ਕੋਈ ਨਹੀਂ ਮਿਲਿਆ •ਕੌਮੀ ਸਮਾਜਿਕ ਅਤੇ ਭਲਾਈ ਮੰਤਰਾਲੇ ਨੇ ਮੰਗੀ ਸੀ ਰਿਪੋਰਟ

ਜਲੰਧਰ, 16 ਮਈ (ਮਦਨ ਭਾਰਦਵਾਜ)- ਨਗਰ ਨਿਗਮ ਨੂੰ ਅਜਿਹਾ ਕੋਈ ਵੀ ਸਫ਼ਾਈ ਸੇਵਕ ਨਹੀਂ ਮਿਲਿਆ ਜਿਹੜਾ ਕਿ ਵਰਤਮਾਨ ਸਮੇਂ ਦੌਰਾਨ ਸਿਰ 'ਤੇ ਮੈਲਾ ਢੋਣ ਦਾ ਕੰਮ ਕਰਦਾ ਹੋਵੇ | ਇਸ ਸੰਬੰਧ 'ਚ ਕੌਮੀ ਸਮਾਜਿਕ ਅਤੇ ਭਲਾਈ ਮੰਤਰਾਲੇ ਨੇ ਨਗਰ ਨਿਗਮ ਨੂੰ ਇਕ ਸਰਕੁਲਰ ਭੇਜ ਕੇ ਕਿਹਾ ...

ਪੂਰੀ ਖ਼ਬਰ »

ਸੱਚਰ, ਡਿੰਪਾ ਅਤੇ ਭਲਾਈਪੁਰ ਦੀ ਮਿਹਨਤ ਸਦਕਾ ਲਾਡੀ ਸ਼ੇਰੋਵਾਲੀਆ ਦੀ ਹੋਵੇਗੀ ਸ਼ਾਨਦਾਰ ਜਿੱਤ-ਸੋਨੀ ਸਿੰਘਪੁਰਾ

ਜਲੰਧਰ, 16 ਮਈ (ਅ. ਬ.)-ਵਿਧਾਨ ਸਭਾ ਹਲਕਾ ਸ਼ਾਹਕੋਟ ਦੀ ਹੋ ਰਹੀ ਜ਼ਿਮਨੀ ਚੋਣ 'ਚ ਕਾਂਗਰਸੀ ਉਮੀਦਵਾਰ ਦੀ ਰਿਕਾਰਡਤੋੜ ਜਿੱਤ ਯਕੀਨੀ ਬਣਾਉਣ ਲਈ ਮਾਝੇ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਅੰਮਿ੍ਤਸਰ ਦਿਹਾਤੀ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਸ: ਭਗਵੰਤਪਾਲ ਸਿੰਘ ਸੱਚਰ, ...

ਪੂਰੀ ਖ਼ਬਰ »

ਗੀਤਾਂਜਲੀ ਕਲੀਨਿਕ 'ਚ ਸ਼ੂਗਰ, ਹੱਡੀਆਂ ਤੇ ਦੰਦਾਂ ਦੀ ਜਾਂਚ ਸਬੰਧੀ ਮੁਫ਼ਤ ਕੈਂਪ ਲਾਇਆ

ਜਲੰਧਰ ਛਾਉਣੀ, 16 ਮਈ (ਪਵਨ ਖਰਬੰਦਾ)-ਨੈਸ਼ਨਲ ਐਵਨਿਉ ਵਿਖੇ ਸਥਿਤ ਗੀਤਾਂਜਲੀ ਕਲੀਨਿਕ ਦੇ ਮੁੱਖ ਡਾ. ਉਂਕਾਰ ਸ਼ਰਮਾ ਤੇ ਡਾ. ਗੀਤਾਂਜਲੀ ਸ਼ਰਮਾ ਦੀ ਅਗਵਾਈ 'ਚ ਹੱਡੀਆਂ. ਦੰਦਾ ਤੇ ਸ਼ੂਗਰ ਦਾ ਮੁਫ਼ਤ ਜਾਂਚ ਕੈਂਪ ਲਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉੱਘੇ ...

ਪੂਰੀ ਖ਼ਬਰ »

ਜਲੰਧਰ ਦੇ ਪੈਨਸ਼ਨਰਜ਼ ਸ਼ਾਹਕੋਟ ਦੀ ਰੋਸ ਰੈਲੀ ਤੇ ਭੁੱਖ ਹੜਤਾਲ 'ਚ ਸ਼ਾਮਿਲ ਹੋਣਗੇ

ਜਲੰਧਰ, 16 ਮਈ (ਹਰਵਿੰਦਰ ਸਿੰਘ ਫੁੱਲ)-ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜਲੰਧਰ ਦੀ ਮੀਟਿੰਗ ਪਿਆਰਾ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਮਕਸੂਦਾਂ ਵਿਖੇ ਗੋਲਡਨ ਐਵੇਨਿਊ ਕਾਲੋਨੀ ਦੇ ਗੁਰਦੁਆਰਾ ਸਾਹਿਬ ਦੇ ਹਾਲ ਵਿਚ ਹੋਈ | ਮੀਟਿੰਗ ਵਿਚ ਸ਼ਾਹਕੋਟ ਦੀ ...

ਪੂਰੀ ਖ਼ਬਰ »

ਅਵਤਾਰ ਨਗਰ ਦੇ ਵਸਨੀਕਾਂ ਨੇ ਸੀਵਰੇਜ ਦੀ ਮਾੜੀ ਹਾਲਤ ਬਾਰੇ ਇਲਾਕਾ ਕੌਾਸਲਰ ਨੂੰ ਦੱਸਿਆ

ਚੁਗਿੱਟੀ/ਜੰਡੂਸਿੰਘਾ, 16 ਮਈ (ਨਰਿੰਦਰ ਲਾਗੂ)-ਵਾਰਡ ਨੰ: 14 ਅਧੀਨ ਆਉਂਦੇ ਗੁਰੂ ਨਾਨਕਪੁਰਾ (ਈਸਟ) ਦੇ ਨਾਲ ਲਗਦੇ ਮੁਹੱਲਾ ਅਵਤਾਰ ਨਗਰ ਦੇ ਵਸਨੀਕਾਂ ਵਲੋਂ ਅੱਜ ਕੌਾਸਲਰ ਮਨਜਿੰਦਰ ਸਿੰਘ ਚੱਠਾ ਨੂੰ ਖੇਤਰ 'ਚ ਸੀਵਰੇਜ ਦੀ ਪਿਛਲੇ ਕਈ ਦਿਨਾਂ ਤੋਂ ਵਿਗੜੀ ਹੋਈ ਹਾਲਤ ਬਾਰੇ ...

ਪੂਰੀ ਖ਼ਬਰ »

ਸੈਕੰਡਰੀ ਸਕੂਲਾਂ ਵਿਚ ਪਹਾੜੇ ਰਟਾਉਣੇ-ਬੁੱਧੀਜੀਵੀਆਂ ਨੇ ਕੀਤਾ ਸਵਾਗਤ

ਜਮਸ਼ੇਰ ਖਾਸ, 16 ਮਈ (ਜਸਬੀਰ ਸਿੰਘ ਸੰਧੂ, ਰਾਜ ਕਪੂਰ)-ਸਿੱਖਿਆ ਵਿਭਾਗ ਵਲੋਂ ਹੁਣ ਸੈਕੰਡਰੀ ਸਿੱਖਿਆ ਤਹਿਤ ਚੱਲ ਰਹੇ ਸਰਕਾਰੀ ਮਿਡਲ, ਹਾਈ ਤੇ ਸੈਕੰਡਰੀ ਸਕੂਲਾਂ ਵਿਚ ਛੇਵੀਂ, ਸਤਵੀਂ, ਅੱਠਵੀਂ ਦੇ ਬੱਚਿਆਂ ਨੂੰ ਪ੍ਰਾਇਮਰੀ ਵਿਭਾਗ ਦੀ ਤਰਜ਼ 'ਤੇ ਆਖਰੀ ਪੀਰੀਅਡ ਤੋਂ 5 ...

ਪੂਰੀ ਖ਼ਬਰ »

ਗੁਰਵਿੰਦਰਪਾਲ ਸਿੰਘ ਬਿੱਲਾ ਦਾ ਚੇਅਰਮੈਨ ਤਰਲੋਕ ਸਰਾਂ ਦੀ ਅਗਵਾਈ 'ਚ ਨਿੱਘਾ ਸਵਾਗਤ

ਜਲੰਧਰ ਛਾਉਣੀ, 16 ਮਈ (ਪਵਨ ਖਰਬੰਦਾ)-ਕਾਂਗਰਸ ਪਾਰਟੀ ਦੇ ਓ.ਬੀ.ਸੀ. ਸੈੱਲ ਦੇ ਪੰਜਾਬ ਪ੍ਰਧਾਨ ਗੁਰਵਿੰਦਰਪਾਲ ਸਿੰਘ ਬਿੱਲਾ ਦੀਆਂ ਪਾਰਟੀ ਪ੍ਰਤੀ ਨਿਸ਼ਕਾਮ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਮੁੜ ਪੰਜਾਬ ਪ੍ਰਧਾਨ ਬਣਾਉਣਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ ਤੇ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਮੌਤ

ਜਲੰਧਰ, 16 ਮਈ (ਐੱਮ.ਐੱਸ. ਲੋਹੀਆ)-ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੂੰ ਜੇਲ੍ਹ ਚੌਕ ਨੇੜੇ ਬੇਹੋਸ਼ੀ ਦੀ ਹਾਲਤ 'ਚ ਮਿਲੇ ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ 9 ਮਈ ਵਾਲੇ ਦਿਨ ...

ਪੂਰੀ ਖ਼ਬਰ »

ਰਾਤ 11 ਵਜੇ ਤੋਂ ਬਾਅਦ ਭੋਜਨ, ਸ਼ਰਾਬ ਆਦਿ ਨਹੀਂ ਪਰੋਸੇ ਜਾਣਗੇ

ਜਲੰਧਰ, 16 ਮਈ (ਐੱਮ. ਐੱਸ. ਲੋਹੀਆ)-ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਗੁਰਮੀਤ ਸਿੰਘ ਵਲੋਂ ਪੁਲਿਸ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਪੈਂਦੇ ਰੈਸਟੋਰੈਂਟਾਂ, ਬਾਰਾਂ, ਪੱਬਾਂ ਆਦਿ 'ਚ ਗਾਹਕਾਂ ਦੇ ਦਾਖ਼ਲ ਹੋਣ ਅਤੇ ਉਨਾਂ ਨੂੰ ਭੋਜਨ, ਸ਼ਰਾਬ ਆਦਿ ਪਰੋਸਣ ਸਬੰਧੀ ਸਮਾਂ ...

ਪੂਰੀ ਖ਼ਬਰ »

3 ਦਿਨਾਂ 'ਚ ਜਰਮਨ ਵਿਧੀ ਨਾਲ ਪੱਕੇ ਦੰਦ ਲਗਵਾਉਣ ਦਾ ਕੈਂਪ 19 ਮਈ ਤੱਕ

ਜਲੰਧਰ, 16 ਮਈ (ਐੱਮ.ਐੱਸ. ਲੋਹੀਆ)-ਹਰਪ੍ਰੀਤ ਅੱਖਾਂ ਅਤੇ ਦੰਦਾਂ ਦੇ ਕੇਂਦਰ, ਨਿਊ ਜਵਾਹਰ ਨਗਰ, ਜਲੰਧਰ 'ਚ ਜਰਮਨ ਵਿਧੀ ਨਾਲ ਪੱਕੇ ਦੰਦ ਲਗਾਉਣ ਦਾ ਕੈਂਪ 19 ਮਈ ਤੱਕ ਲਗਾਇਆ ਗਿਆ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕੇਂਦਰ ਦੀ ਡਾਇਰੈਕਟਰ ਡਾ. ਨੈਨਸੀ ਧੀਮਾਨ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਾਲੀਆ ਕਾਲੋਨੀ 'ਚ ਚੋਰੀ

ਮਕਸੂਦਾਂ, 16 ਮਈ (ਲਖਵਿੰਦਰ ਪਾਠਕ)- ਥਾਣਾ 1 ਦੇ ਅਧੀਨ ਆਉਂਦੀ ਕਾਲੀਆ ਕਾਲੋਨੀ 'ਚ ਇਕ ਘਰ 'ਚ ਦਾਖਲ ਹੋਏ ਚੋਰ ਇਸ ਤੋਂ ਪਹਿਲਾ ਕੋਈ ਵੱਡੀ ਵਾਰਦਾਤ ਨੂੰ ਅੰਜਾਮ ਦੇ ਪਾਉਂਦੇ ਘਰ ਦੀ ਦੇਖਭਾਲ ਕਰਨ ਵਾਲਾ ਨੇਪਾਲੀ ਚੌਕੀਦਾਰ ਆਪਣੀ ਡਿਊਟੀ ਤੋਂ ਮੌਕੇ 'ਤੇ ਪੁੱਜ ਗਿਆ ਤੇ ਉਸ ਵਲੋਂ ...

ਪੂਰੀ ਖ਼ਬਰ »

ਰਾਣਾ ਗੁਰਜੀਤ ਸਿੰਘ ਦੀ ਅਗਵਾਈ 'ਚ ਦਾਰੇਵਾਲ ਦੇ 10 ਪਰਿਵਾਰ ਕਾਂਗਰਸ 'ਚ ਸ਼ਾਮਿਲ

ਲੋਹੀਆਂ ਖਾਸ, 16 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ, ਦਿਲਬਾਗ ਸਿੰਘ)-ਹਲਕਾ ਸ਼ਾਹਕੋਟ ਹੋ ਰਹੀ ਉੱਪ ਚੋਣ ਲਈ ਕਾਂਗਰਸ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੀ ਚੋਣ ਮੁਹਿੰਮ ਨੂੰ ਦਿਨੋਂ ਦਿਨ ਬਲ ਮਿਲ ਰਿਹਾ ਹੈ, ਜਿਸ ਦੇ ਚਲਦੇ ਪਿੰਡ ਯੂਸਫਪੁਰ ਦਾਰੇਵਾਲ ...

ਪੂਰੀ ਖ਼ਬਰ »

ਲੋਹੀਆਂ 'ਚ ਸੀਵਰੇਜ ਤੇ ਟਰੀਟਮੈਂਟ ਪਲਾਟ ਜ਼ਰੂਰ ਲੱਗੇਗਾ-ਲਾਡੀ ਸ਼ੇਰੋਵਾਲੀਆ

ਲੋਹੀਆਂ ਖਾਸ, 15 ਮਈ (ਬਲਵਿੰਦਰ ਸਿੰਘ ਵਿੱਕੀ)-ਸਥਾਨਕ ਵਾਰਡ ਨੰਬਰ 8 ਵਿਚ ਸਥਿਤ ਹਵੇਲੀ ਵਾਲਿਆਂ ਦੇ ਨਾਂਅ ਨਾਲ ਜਾਣੀ ਜਾਂਦੀ ਸਾਂਝੀ ਜਗ੍ਹਾ ਜਿਥੇ ਜ਼ਿਆਦਾ ਤਰ ਉਨ੍ਹਾਂ ਲੋਕਾਂ ਦੇ ਘਰ ਹਨ ਜੋ ਸਫਲ ਕਾਰੋਬਾਰੀ ਹਨ ਵਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ...

ਪੂਰੀ ਖ਼ਬਰ »

ਐਚ. ਪੀ. ਮਾਡਲ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਮਹਿਤਪੁਰ, 16 ਮਈ (ਰੰਧਾਵਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਦੇ ਨਤੀਜੇ 'ਚੋਂ ਐਚ. ਪੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਸੰਗੋਵਾਲ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੀ ਵਿਦਿਆਰਥਣ ਸਵਿਤਾ ਨੇ 87 ਫੀਸਦੀ, ਮਨਪ੍ਰੀਤ ਕੌਰ ਨੇ 85 ਫੀਸਦੀ ਤੇ ਸਿਮਰਨ ਕੌਰ ਨੇ 82 ...

ਪੂਰੀ ਖ਼ਬਰ »

ਗੁਰਦੁਆਰਾ ਬੁੰਗਾ ਸਾਹਿਬ 'ਚ ਘੱਲੂਘਾਰਾ ਦਿਵਸ ਨੂੰ ਸਮਰਪਿਤ ਸ਼ਹੀਦੀ ਸਮਾਗਮ

ਕਰਤਾਰਪੁਰ, 16 ਮਈ (ਭਜਨ ਸਿੰਘ ਧੀਰਪੁਰ)-ਗੁਰਦੁਆਰਾ ਬੁੰਗਾ ਸਾਹਿਬ ਲੋਹ-ਲੰਗਰ ਜੀ.ਟੀ.ਰੋਡ ਦਿਆਲਪੁਰ ਵਿਖੇ ਘੱਲੂਘਾਰਾ ਦਿਵਸ ਨੂੰ ਸਮਰਪਿਤ ਸਮੂਹ ਸ਼ਹੀਦਾਂ ਦੀ ਯਾਦ ਵਿਚ ਸ਼ਹੀਦੀ ਸਮਾਗਮ ਕਰਵਾਇਆ | ਸਵੇਰੇ ਪਹਿਲਾਂ ਗੁਰਦੁਆਰਾ ਸਾਹਿਬ ਵਿਚ ਸ੍ਰੀ ਸਹਿਜ ਪਾਠ ਦੇ ਭੋਗ ...

ਪੂਰੀ ਖ਼ਬਰ »

ਸ਼ਾਹਕੋਟ ਦੇ ਵੋਟਰ ਆਪਣੀ ਪਿਛਲੀ ਗਲਤੀ ਨਹੀਂ ਦੋਹਰਾਉਣਗੇ: ਰਾਣਾ ਸੋਢੀ

ਸ਼ਾਹਕੋਟ, 16 ਮਈ (ਸਿਮਰਨਜੀਤ ਸਿੰਘ ਲਵਲੀ, ਬਾਂਸਲ)-ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਅੱਜ ਵਿਧਾਨ ਸਭਾ ਹਲਕਾ ਸ਼ਾਹਕੋਟ ਵਿਚ ਹੋਣ ਜਾ ਰਹੀ ਜ਼ਿਮਨੀ ਚੋਣ ਪ੍ਰਚਾਰ ਕੀਤਾ ਗਿਆ ਅਤੇ ਪਿੰਡ-ਪਿੰਡ ਜਾ ਕੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਗਿਆ ਅਤੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਥਾਣਿਆਂ ਦੀ ਪਹਿਲੀ ਹੱਦਬੰਦੀ ਬਹਾਲ

ਨੂਰਮਹਿਲ, 16 ਮਈ (ਜਸਵਿੰਦਰ ਸਿੰਘ ਲਾਂਬਾ)-ਪੰਜਾਬ ਸਰਕਾਰ ਨੇ ਥਾਣਿਆਂ ਦੀ ਪਹਿਲੀ ਹੱਦਬੰਦੀ ਨੂੰ ਮੁੜ ਬਹਾਲ ਕਰ ਦਿੱਤਾ ਹੈ | ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਇਕ ਨੋਟੀਫਿਕੇਸ਼ਨ ਜਾਰੀ ਕਰਦਿਆਂ ਇਕ ਅਹਿਮ ਫੈਸਲੇ ਦੌਰਾਨ ਗੁਰਾਇਆ ਥਾਣੇ ਦੇ 5 ਪਿੰਡਾਂ ਬੰਡਾਲਾ, ...

ਪੂਰੀ ਖ਼ਬਰ »

ਪੀ.ਟੀ.ਐਮ. ਕਾਲਜ ਵਿਚ ਲੋਕ ਗੀਤ ਮੁਕਾਬਲੇ ਕਰਵਾਏ

ਨੂਰਮਹਿਲ, 16 ਮਈ (ਜਸਵਿੰਦਰ ਸਿੰਘ ਲਾਂਬਾ)-ਸਥਾਨਕ ਪੀ.ਟੀ.ਐਮ. ਆਰੀਆ ਕਾਲਜ ਵਿਚ ਮਾਂ ਦਿਵਸ ਨੂੰ ਸਮਰਪਿਤ ਲੋਕ ਗੀਤ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥਣਾਂ ਵਲੋਂ ਮਾਂ ਨੂੰ ਸਬੰਧਿਤ ਵੱਖ-ਵੱਖ ਲੋਕ ਗੀਤ ਗਾਏ ਗਏ | ਪਿ੍ੰਸੀਪਲ ਡਾ: ਤਜਿੰਦਰ ਕੌਰ ਨੇ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਵਾਂਗ ਕਾਂਗਰਸ ਜਾਤੀਵਾਦ ਤੇ ਫਿਰਕੂ ਸਿਆਸਤ 'ਚ ਯਕੀਨ ਨਹੀਂ ਰੱਖਦੀ-ਲਾਲ ਸੰਘ

ਮਲਸੀਆਂ, 16 ਮਈ (ਸੁਖਦੀਪ ਸਿੰਘ)-ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਕਿਹਾ ਹੈ ਕਿ ਅਕਾਲੀ ਦਲ ਤੇ ਭਾਜਪਾ ਵਾਂਗ ਕਾਂਗਰਸ ਜਾਤ ਅਧਾਰਿਤ ਤੇ ਫਿਰਕੂ ਰਾਜਨੀਤੀ ਵਿਚ ਯਕੀਨ ਨਹੀਂ ਰੱਖਦੀ | ਅੱਜ ਇੱਥੇ ਸ਼ਾਹਕੋਟ ਹਲਕੇ ਤੋਂ ਕਾਂਗਰਸੀ ...

ਪੂਰੀ ਖ਼ਬਰ »

ਏ.ਆਈ.ਇੰਟਰਨੈਸ਼ਨਲ ਸਕੂਲ ਵਿਚ ਜਾਗਰੂਕਤਾ ਕੈਂਪ ਲਗਾਇਆ

ਨੂਰਮਹਿਲ, 16 ਮਈ (ਜਸਵਿੰਦਰ ਸਿੰਘ ਲਾਂਬਾ)-ਸਥਾਨਕ ਏ.ਆਈ.ਇੰਟਰਨੈਸ਼ਨਲ ਸਕੂਲ ਵਿਚ ਸਰਕਾਰ ਵਲੋਂ ਲਗਾਏ ਜਾ ਰਹੇ ਖਸਰਾ ਅਤੇ ਰੂਬੇਲਾ ਟੀਕਿਆਂ ਦੀ ਜਾਣਕਾਰੀ ਦੇਣ ਲਈ ਇਕ ਜਾਗਰੂਕਤਾ ਕੈਂਪ ਲਾਇਆ ਗਿਆ | ਇਹ ਕੈਂਪ ਪਿ੍ੰਸੀਪਲ ਨੀਨਾ ਕਪੂਰ ਦੀ ਦੇਖ-ਰੇਖ ਹੇਠ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਸਵੱਛ ਭਾਰਤ ਮੁਹਿੰਮ ਤਹਿਤ ਯੂਥ ਵੈੱਲਫੇਅਰ ਕਲੱਬ 100 ਘੰਟੇ ਸਮਰਪਿਤ ਕਰੇਗਾ ਸਾਫ਼-ਸਫ਼ਾਈ ਨੂੰ -ਰੱਜਤ ਉੱਪਲ

ਸ਼ਾਹਕੋਟ, 16 ਮਈ (ਬਾਂਸਲ)-ਨਹਿਰੂ ਯੁਵਾ ਕੇਂਦਰ ਜਲੰਧਰ ਦੇ ਜ਼ਿਲ੍ਹਾ ਯੂਥ ਕੋਆਰਡੀਨੇਟਰ ਸ੍ਰੀ ਸੈਮਸਨ ਮਸੀਹ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਯੂਥ ਵੈੱਲਫੇਅਰ ਕਲੱਬ ਸ਼ਾਹਕੋਟ ਦੀ ਮੀਟਿੰਗ ਕਲੱਬ ਦੇ ਪ੍ਰਧਾਨ ਸ੍ਰੀ ਰੱਜਤ ਉੱਪਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸ੍ਰੀ ...

ਪੂਰੀ ਖ਼ਬਰ »

ਮੰਤਰੀ ਸੁੱਖ ਸਰਕਾਰੀਆ ਵਲੋਂ ਲਾਡੀ ਸ਼ੇਰੋਵਾਲੀਆ ਦੇ ਹੱਕ 'ਚ ਪਿੰਡਾਂ 'ਚ ਚੋਣ ਮੀਟਿੰਗਾਂ

ਸ਼ਾਹਕੋਟ, 16 ਮਈ (ਬਾਂਸਲ, ਲਵਲੀ)-ਵਿਧਾਨ ਸਭਾ ਹਲਕਾ ਸ਼ਾਹਕੋਟ ਦੀ ਜ਼ਿਮਨੀ ਚੋਣ ਵਿਚ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਹੱਕ 'ਚ ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਵਲੋਂ ਆਪਣੀ ਟੀਮ ਦੇ ਮੈਂਬਰ ਭਗਵੰਤਪਾਲ ਸਿੰਘ ਸੱਚਰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਵਲੋਂ ਕੋਹਾੜ ਦੇ ਹੱਕ 'ਚ ਵਿਸ਼ਾਲ ਚੋਣ ਰੈਲੀ

ਸ਼ਾਹਕੋਟ, 16 ਮਈ (ਸਚਦੇਵਾ)-ਹਲਕਾ ਸ਼ਾਹਕੋਟ 'ਚ 28 ਮਈ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ 'ਚ ਅਕਾਲੀ-ਭਾਜਪਾ ਦੇ ਉਮੀਦਵਾਰ ਸ: ਨਾਇਬ ਸਿੰਘ ਕੋਹਾੜ ਸਾਬਕਾ ਐੱਮ.ਡੀ. ਦੇ ਹੱਕ 'ਚ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਵਲੋਂ ਪਿੰਡ ਕੋਹਾੜ ਕਲਾਂ (ਸ਼ਾਹਕੋਟ) ਦੇ ਨਜ਼ਦੀਕ ਗੋਬਿੰਦ ...

ਪੂਰੀ ਖ਼ਬਰ »

ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਲਾਡੀ ਸ਼ੇਰੋਵਾਲੀਆ ਦੇ ਹੱਕ 'ਚ ਪ੍ਰਚਾਰ

ਸ਼ਾਹਕੋਟ, 16 ਮਈ (ਬਾਂਸਲ, ਲਵਲੀ)-ਪਿਛਲੀ ਅਕਾਲੀ-ਭਾਜਪਾ ਸਰਕਾਰ ਪੰਜਾਬ ਨੂੰ ਬੁਰੀ ਤਰ੍ਹਾਂ ਲੁੱਟ ਕੇ ਸਰਕਾਰ ਦਾ ਖ਼ਜ਼ਾਨਾ ਖਾਲੀ ਕਰਕੇ ਗਈ ਸੀ, ਪਰ ਪੰਜਾਬ 'ਚ ਕਾਂਗਰਸ ਨੇ ਸੱਤਾ 'ਚ ਆ ਕੇ ਜਿੱਥੇ ਸੂਬੇ ਦੀ ਆਰਥਿਕਤਾ ਨੂੰ ਲੀਹ 'ਤੇ ਲਿਆਂਦਾ ਉੱਥੇ ਕੀਤੇ ਵਾਅਦੇ ਅਨੁਸਾਰ ...

ਪੂਰੀ ਖ਼ਬਰ »

ਲੋਹੀਆਂ ਕਾਂਗਰਸ ਦੇ 'ਦੋ ਪ੍ਰਧਾਨ' ਸ਼ਹਿਰੀ ਕਾਂਗਰਸ 'ਚ ਹੁਣ ਨਵੀਂ ਜਾਨ ਫੂਕਣਗੇ-ਰਾਣਾ ਗੁਰਜੀਤ ਸਿੰਘ

ਲੋਹੀਆਂ ਖਾਸ, 16 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ, ਦਿਲਬਾਗ ਸਿੰਘ)-ਪਿਛਲੇ ਸਮੇਂ ਦੌਰਾਨ ਟਕਸਾਲੀ ਕਾਂਗਰਸੀਆਂ ਵੱਲੋਂ ਕਾਂਗਰਸ ਤੋਂ ਹੱਥ ਪਿੱਛੇ ਖਿਚੇ ਜਾਣ ਤੋਂ ਬਾਅਦ ਸ਼ਹਿਰ ਵਿੱਚ ਕਾਂਗਰਸ ਦੀ ਹਾਲਤ ਵਧੀਆ ਨਹੀਂ ਰਹੀ ਸੀ, ਪਰ ਵਿਧਾਨ ਸਭਾ ਹਲਕਾ ਸ਼ਾਹਕੋਟ ਦੀ ਹੋਣ ਜਾ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮੰਨਾ ਤੇ ਵਲਟੋਹਾ ਵਲੋਂ ਕੋਹਾੜ ਦੇ ਹੱਕ 'ਚ ਪੱਤੀ ਆਕਲਪੁਰ ਵਿਖੇ ਮੀਟਿੰਗ

ਮਲਸੀਆਂ, 16 ਮਈ (ਸੁਖਦੀਪ ਸਿੰਘ)-ਅਕਾਲੀ-ਭਾਜਪਾ ਦੇ ਉਮੀਦਵਾਰ ਨਾਇਬ ਸਿੰਘ ਕੋਹਾੜ ਦੇ ਹੱਕ ਵਿੱਚ ਮਲਸੀਆਂ ਦੀ ਪੱਤੀ ਆਕਲਪੁਰ ਵਿਖੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਤੇ ਵਿਰਸਾ ਸਿੰਘ ਵਲਟੋਹਾ ਵੱਲੋਂ ਭਰਵੀਂ ਚੋਣ ਮੀਟਿੰਗ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

'ਆਪ' ਨੇ ਖੋਲਿ੍ਹਆ ਮਹਿਤਪੁਰ 'ਚ ਚੋਣ ਦਫ਼ਤਰ

ਮਹਿਤਪੁਰ, 16 ਮਈ ( ਰੰਧਾਵਾ)-ਵਿਧਾਨ ਸਭਾ ਹਲਕਾ ਸ਼ਾਹਕੋਟ ਦੀ ਜ਼ਿਮਨੀ ਚੋਣ ਦੇ ਮੱਦੇਨਜ਼ ਆਦਮੀ ਪਾਰਟੀ ਦੇ ਉਮੀਦਵਾਰ ਰਤਨ ਸਿੰਘ ਕਾਕੜ ਕਲਾਂ ਨੇ ਚੋਣ ਪ੍ਰਚਾਰ ਨੂੰ ਤੇਜ਼ ਕਰਦਿਆਂ ਮਹਿਤਪੁਰ ਵਿਖੇ ਵੀ ਆਪਣਾ ਚੋਣ ਦਫ਼ਤਰ ਖੋਲਿ੍ਹਆ | ਦਫ਼ਤਰ ਖੋਲ੍ਹਣ ਤੋਂ ਪਹਿਲਾਂ ...

ਪੂਰੀ ਖ਼ਬਰ »

ਸ਼ੇਰੋਵਾਲੀਆ ਵੱਡੀ ਲੀਡ ਨਾਲ ਜਿੱਤਣਗੇ- ਲਖਵਿੰਦਰ ਸਿੰਘ

ਲੋਹੀਆਂ ਖਾਸ, 16 ਮਈ (ਬਲਵਿੰਦਰ ਸਿੰਘ ਵਿੱਕੀ)-ਕਾਂਗਰਸ ਪਾਰਟੀ ਦੇ ਵਿਧਾਨ ਸਭਾ ਹਲਕਾ ਸ਼ਾਹਕੋਟ ਤੋਂ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵੱਡੀ ਲੀਡ ਨਾਲ ਜਿੱਤ ਹਾਸਿਲ ਕਰਨਗੇ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਲਖਵਿੰਦਰ ਸਿੰਘ ਹਮੀਰਾ ਵੱਲੋਂ ਕੀਤਾ ਗਿਆ | ...

ਪੂਰੀ ਖ਼ਬਰ »

ਵਾਰਡ ਨੰਬਰ 5 'ਚ ਰਾਜਵੰਸ਼ ਕੌਰ ਰਾਣਾ ਨੇ ਸ਼ੇਰੋਵਾਲੀਆ ਦੇ ਹੱਕ 'ਚ ਮੰਗੀਆਂ ਵੋਟਾਂ

ਸ਼ਾਹਕੋਟ, 16 ਮਈ (ਸਚਦੇਵਾ)-ਵਿਧਾਨ ਸਭਾ ਹਲਕਾ ਸ਼ਾਹਕੋਟ ਦੀ ਜ਼ਿਮਨੀ ਚੋਣ ਸਬੰਧੀ ਰਾਣਾ ਗੁਰਜੀਤ ਸਿੰਘ ਸਾਬਕਾ ਕੈਬਨਿਟ ਮੰਤਰੀ ਦੀ ਧਰਮਪਤਨੀ ਰਾਜਵੰਸ਼ ਕੌਰ ਰਾਣਾ ਵਲੋਂ ਸ਼ਾਹਕੋਟ ਦੇ ਵਾਰਡ ਨੰ: 5 'ਚ ਕਾਂਗਰਸ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਹੱਕ ...

ਪੂਰੀ ਖ਼ਬਰ »

ਰਾਜ ਕੁਮਾਰ ਐਮ. ਸੀ. ਅਤੇ ਸੋਨੂੰ ਪੀ. ਏ. ਨੇ ਮੰਗੀਆਂ ਲਾਡੀ ਲਈ ਵੋਟਾਂ

ਸ਼ਾਹਕੋਟ, 16 ਮਈ (ਸਿਮਰਨਜੀਤ ਸਿੰਘ ਲਵਲੀ, ਬਾਂਸਲ)-ਵਿਧਾਨ ਸਭਾ ਹਲਕਾ ਸ਼ਾਹਕੋਟ ਦੀ ਜ਼ਿਮਨੀ ਚੋਣ ਤਹਿਤ ਅੱਜ ਸ਼ਾਹਕੋਟ ਦੇ ਵਾਰਡ ਨੰ: 9 ਵਿਚ ਐਮ. ਸੀ. ਰਾਜ ਕੁਮਾਰ ਰਾਜੂ ਅਤੇ ਸੋਨੂੰ ਪੀ. ਏ. ਨੇ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਹੱਕ ਵਿਚ ਵੋਟਾਂ ...

ਪੂਰੀ ਖ਼ਬਰ »

ਸਕੂਲ ਦੇ ਪਹਿਲੇ ਅਤੇ ਦੂਜੇ ਸਥਾਨ 'ਤੇ ਆਉਣ ਵਾਲੇ ਬੱਚੇ ਸਨਮਾਨਿਤ

ਨਕੋਦਰ, 16 ਮਈ (ਭੁਪਿੰਦਰ ਅਜੀਤ ਸਿੰਘ)-ਏ. ਐਸ. ਸੀਨੀ: ਸੈਕੰ: ਸਕੂਲ ਨਕੋਦਰ ਦੇ 6ਵੀਂ, 7ਵੀਂ, 8ਵੀਂ ਅਤੇ 9ਵੀਂ ਜਮਾਤ 'ਚੋਂ ਪਹਿਲੇ ਅਤੇ ਦੂਜੇ ਸਥਾਨ 'ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਆਕਾਸ਼ ਚੰਦਰ ਭੱਲਾ ਅਤੇ ਪਰਿਵਾਰ ਵਲੋਂ ਬੱਚਿਆਂ ਨੂੰ ਨਕਦ ਇਨਾਮ ਦੇ ...

ਪੂਰੀ ਖ਼ਬਰ »

ਧਰਮ ਨਿਪੱਖਤਾ ਨੂੰ ਨੁਕਸਾਨ ਪਹੁੰਚਾਉਣ ਵਾਲੀ ਪਾਰਟੀ ਸਮਾਜ ਦੀ ਤਰੱਕੀ ਨਹੀਂ ਕਰ ਸਕਦੀ-ਰਾਣਾ

ਲੋਹੀਆਂ ਖਾਸ, 16 ਮਈ (ਦਿਲਬਾਗ ਸਿੰਘ)-ਧਰਮ ਨਿਰਪੱਖਤਾ ਸਾਡੇ ਦੇਸ਼ ਦੀ ਰੂਹ ਹੈ ਅਤੇ ਇਸ ਨੂੰ ਨੁਕਸਾਨ ਪਹੁੰਚਾਉਣ ਵਾਲੀ ਪਾਰਟੀ ਕਦੇ ਵੀ ਸਮਾਜ ਨੂੰ ਤਰੱਕੀ ਦੀ ਰਾਹ 'ਤੇ ਨਹੀਂ ਤੋਰ ਸਕਦੀ | ਇਹ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਦੋਨਾ ਇਲਾਕੇ ...

ਪੂਰੀ ਖ਼ਬਰ »

ਕਿਸ਼ਨਗੜ੍ਹ ਵਿਖੇ ਕੰਪਿਊਟਰ ਦੀ ਦੁਕਾਨ 'ਚ ਚੋਰੀ

ਕਿਸ਼ਨਗੜ੍ਹ, 16 ਮਈ (ਲਖਵਿੰਦਰ ਸਿੰਘ ਲੱਕੀ)-ਜਲੰਧਰ ਤੋਂ ਪਠਾਨਕੋਟ ਰਾਸ਼ਟਰੀ ਮਾਰਗ 'ਤੇ ਸਥਿਤ ਚੌਕ ਕਿਸ਼ਨਗੜ੍ਹ ਵਿਖੇ ਇਕ ਦੁਕਾਨ 'ਚ ਚੋਰੀ ਹੋਣ ਦਾ ਸਮਾਚਾਰ ਹੈ | ਮੌਕੇ ਤੋਂ ਇਕੱਤਰ ਜਾਣਕਾਰੀ ਅਨੁਸਾਰ ਸੰਦੀਪ ਕੁਮਾਰ ਵਾਸੀ ਦੌਲਤਪੁਰ ਨੇ ਦੱਸਿਆ ਕਿ ਉਸ ਦੀ ਉਕਤ ਚੌਕ ...

ਪੂਰੀ ਖ਼ਬਰ »

ਸ਼ਾਹਕੋਟ ਜ਼ਿਮਨੀ ਚੋਣ ਨੂੰ ਮੱਦੇਨਜ਼ਰ ਰੱਖਦੇ ਹੋਏ ਪੁਲਿਸ ਵਲੋਂ ਗੱਡੀਆਂ ਦੀ ਚੈਕਿੰਗ

ਸ਼ਾਹਕੋਟ, 16 ਮਈ (ਸਚਦੇਵਾ)- ਵਿਧਾਨ ਸਭਾ ਹਲਕਾ ਸ਼ਾਹਕੋਟ 'ਚ 28 ਮਈ ਨੂੰ ਹੋਣ ਵਾਲੀ ਜ਼ਿਮਨੀ ਚੋਣ ਸਬੰਧੀ ਮਾਨਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਏ.ਐੱਸ.ਆਈ. ਮਨਜੀਤ ਸਿੰਘ ਸਿਟੀ ਇੰਚਾਰਜ ਸ਼ਾਹਕੋਟ ਤੇ ਏ.ਐੱਸ.ਆਈ. ਭੁਪਿੰਦਰ ਸਿੰਘ ਨੇ ਪੁਲਿਸ ਪਾਰਟੀ ਨੂੰ ਨਾਲ ਲੈ ...

ਪੂਰੀ ਖ਼ਬਰ »

ਸ਼ਾਹਕੋਟ 'ਚ ਭਾਜਪਾ ਵਲੋਂ ਨਾਇਬ ਸਿੰਘ ਕੋਹਾੜ ਦੇ ਹੱਕ 'ਚ ਵਿਸ਼ਾਲ ਚੋਣ ਰੈਲੀ

ਸ਼ਾਹਕੋਟ, 16 ਮਈ (ਸਚਦੇਵਾ)-ਸ਼ਾਹਕੋਟ ਹਲਕੇ 'ਚ ਹੋਣ ਜਾ ਰਹੀ ਜ਼ਿਮਨੀ ਚੋਣ 'ਚ ਅਕਾਲੀ-ਭਾਜਪਾ ਦੇ ਉਮੀਦਵਾਰ ਸ: ਨਾਇਬ ਸਿੰਘ ਕੋਹਾੜ ਦੇ ਹੱਕ 'ਚ ਸ਼ਾਹਕੋਟ ਦੇ ਕਰਤਾਰ ਪੈਲੇਸ 'ਚ ਭਾਜਪਾ ਵਲੋਂ ਵਿਸ਼ਾਲ ਚੋਣ ਰੈਲੀ ਕੀਤੀ ਗਈ | ਇਸ ਰੈਲੀ 'ਚ ਵੱਡੀ ਗਿਣਤੀ 'ਚ ਭਾਜਪਾ ਦੇ ...

ਪੂਰੀ ਖ਼ਬਰ »

8ਕਾਂਗਰਸ ਲੋਕਾਂ ਨਾਲ ਝੂਠੇ ਵਾਅਦੇ ਕਰ ਕੇ ਸੱਤਾ 'ਚ ਆਈ ਹੈ-ਸ਼ਵੇਤ ਮਲਿਕ
ਸ਼ਾਹਕੋਟ 'ਚ ਭਾਜਪਾ ਵਲੋਂ ਨਾਇਬ ਸਿੰਘ ਕੋਹਾੜ ਦੇ ਹੱਕ 'ਚ ਵਿਸ਼ਾਲ ਚੋਣ ਰੈਲੀ

ਸ਼ਾਹਕੋਟ, 16 ਮਈ (ਸਚਦੇਵਾ)-ਸ਼ਾਹਕੋਟ ਹਲਕੇ 'ਚ ਹੋਣ ਜਾ ਰਹੀ ਜ਼ਿਮਨੀ ਚੋਣ 'ਚ ਅਕਾਲੀ-ਭਾਜਪਾ ਦੇ ਉਮੀਦਵਾਰ ਸ: ਨਾਇਬ ਸਿੰਘ ਕੋਹਾੜ ਦੇ ਹੱਕ 'ਚ ਸ਼ਾਹਕੋਟ ਦੇ ਕਰਤਾਰ ਪੈਲੇਸ 'ਚ ਭਾਜਪਾ ਵਲੋਂ ਵਿਸ਼ਾਲ ਚੋਣ ਰੈਲੀ ਕੀਤੀ ਗਈ | ਇਸ ਰੈਲੀ 'ਚ ਵੱਡੀ ਗਿਣਤੀ 'ਚ ਭਾਜਪਾ ਦੇ ...

ਪੂਰੀ ਖ਼ਬਰ »

ਲਾਡੀ ਨੂੰ ਜਿਤਾ ਦਿਓ, ਵਿਕਾਸ 'ਚ ਕੋਈ ਕਸਰ ਨਹੀਂ ਰਹਿਣ ਦੇਵਾਂਗੇ-ਰਾਣਾ

ਮਲਸੀਆਂ, 16 ਮਈ (ਸੁਖਦੀਪ ਸਿੰਘ)-ਵਿਧਾਨ ਸਭਾ ਹਲਕਾ ਸ਼ਾਹਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਹੱਕ ਵਿੱਚ ਸਰਪੰਚ ਅਸ਼ਵਿੰਦਰਪਾਲ ਸਿੰਘ ਨੀਟੂ ਦੀ ਅਗਵਾਈ ਹੇਠ ਅੱਜ ਪੱਤੀ ਲਕਸੀਆਂ (ਮਲਸੀਆਂ) ਵਿਖੇ ਸਾਬਕਾ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਪੰਜਾਬ ਦਾ ਸਰਬਪੱਖੀ ਵਿਕਾਸ ਅਕਾਲੀ-ਭਾਜਪਾ ਸਰਕਾਰ ਨੇ ਹੀ ਕਰਵਾਇਆ-ਸ਼ਵੇਤ ਮਲਿਕ

ਸ਼ਾਹਕੋਟ, 16 ਮਈ (ਬਾਂਸਲ, ਲਵਲੀ)-ਪੰਜਾਬ ਦਾ ਸਰਬਪੱਖੀ ਵਿਕਾਸ ਸਿਰਫ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਵੇਲੇ ਹੀ ਹੋ ਸਕਿਆ ਹੈ ਤੇ ਹੁਣ ਜਦ ਦੀ ਸੂਬੇ 'ਚ ਕਾਂਗਰਸ ਆਈ ਹੈ ਤਦ ਤੋਂ ਪਿਛਲੀ ਸਰਕਾਰ ਵਲੋਂ ਸ਼ੁਰੂ ਕੀਤੇ ਪ੍ਰਾਜੈਕਟ ਅਤੇ ਯੋਜਨਾਵਾਂ ਵੀ ਇਕ-ਇਕ ਕਰ ਕੇ ਬੰਦ ...

ਪੂਰੀ ਖ਼ਬਰ »

ਐੱਸ.ਟੀ.ਐੱਸ. ਵਰਲਡ ਸਕੂਲ ਵਿਚ ਸਾਇੰਸ ਸੈਮੀਨਾਰ ਕਰਵਾਇਆ

ਰੁੜਕਾ ਕਲਾਂ, 16 ਮਈ (ਦਵਿੰਦਰ ਸਿੰਘ ਖ਼ਾਲਸਾ)-ਐੱਸ.ਟੀ.ਐੱਸ. ਵਰਲਡ ਸਕੂਲ ਵਿਚ ਸਾਇੰਸ ਸੈਮੀਨਾਰ ਕਰਵਾਇਆ ਗਿਆ | ਜਿਸ ਵਿੱਚ ਮੰਚ ਸੰਚਾਲਨ ਬਾਰ੍ਹਵੀਂ ਕਾਮਰਸ ਦੀ ਵਿਦਿਆਰਥਣ ਸੁੱਖਪ੍ਰੀਤ ਅਤੇ ਮੈਡੀਕਲ ਦੇ ਵਿਦਿਆਰਥੀ ਸੁਖਮਨ ਨੇ ਕੀਤਾ | ਬਾਰ੍ਹਵੀਂ ਮੈਡੀਕਲ ਦੀ ਸਿਮਰਨ ...

ਪੂਰੀ ਖ਼ਬਰ »

ਕਰਤਾਰਪੁਰ ਪੁਲਿਸ ਥਾਣੇ 'ਚੋਂ 27 ਪਿੰਡ ਕੱਟੇ ਤੇ 32 ਪਿੰਡ ਸ਼ਾਮਿਲ ਕੀਤੇ

ਕਰਤਾਰਪੁਰ, 16 ਮਈ (ਜਸਵੰਤ ਵਰਮਾ, ਧੀਰਪੁਰ)-ਪੁਲਿਸ ਵਿਭਾਗ ਨੇ ਕਈ ਪੁਲਿਸ ਥਾਣਿਆਂ ਵਿਚ ਵੱਡਾ ਫੇਰ ਬਦਲ ਕਰਕੇ ਕਈ ਪਿੰਡਾਂ ਦੀ ਵੱਖ-ਵੱਖ ਥਾਣਿਆਂ ਵਿਚ ਅਦਲਾ-ਬਦਲੀ ਕਰ ਦਿੱਤੀ ਹੈ | ਕਰਤਾਰਪੁਰ ਥਾਣੇ ਅਧੀਨ ਆਉਂਦੀ ਚੌਕੀ ਪਚਰੰਗਾ ਨੂੰ ਥਾਣਾ ਭੋਗਪੁਰ 'ਚ ਅਤੇ ਥਾਣਾ ...

ਪੂਰੀ ਖ਼ਬਰ »

ਆਪਣਾ ਪੰਜਾਬ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ: ਜਗਤਾਰ ਸਿੰਘ ਚੰਦੀ ਸਾਥੀਆਂ ਸਮੇਤ ਕਾਂਗਰਸ 'ਚ ਵਾਪਸ ਪਰਤੇ

ਸ਼ਾਹਕੋਟ, 16 ਮਈ (ਬਾਂਸਲ)-ਆਪਣਾ ਪੰਜਾਬ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ: ਜਗਤਾਰ ਸਿੰਘ ਚੰਦੀ ਨੇ ਆਪਣੇ ਸਾਥੀਆਂ ਸਮੇਤ ਆਪਣਾ ਪੰਜਾਬ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿਚ ਘਰ ਵਾਪਸੀ ਕਰ ਲਈ ਹੈ | ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ...

ਪੂਰੀ ਖ਼ਬਰ »

ਜਲੰਧਰ ਇੰਟਰਨੈਸ਼ਨਲ ਪਬਲਿਕ ਸਕੂਲ ਲੋਹੀਆਂ ਵਿਖੇ ਸਮਾਗਮ

ਲੋਹੀਆਂ ਖਾਸ, 16 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ, ਦਿਲਬਾਗ ਸਿੰਘ)-ਜਲੰਧਰ ਇੰਟਰਨੈਸ਼ਨਲ ਪਬਲਿਕ ਸਕੂਲ ਲੋਹੀਆਂ ਵਿਖੇ ਮਾਂ ਦਿਵਸ ਨੂੰ ਸਮਰਪਿਤ ਸਮਾਗਮ ਦਾ ਆਯੋਜਿਨ ਕੀਤਾ ਗਿਆ, ਜਿਸ ਵਿਚ ਸਕੂਲ ਦੇ ਨੰਨੇ ਮੁੰਨੇ ਬੱਚਿਆਂ ਨੇ 'ਮਾਂ' ਸਬੰਧੀ ਕਵਿਤਾਵਾਂ, ਗੀਤ ਆਦਿ ਪੇਸ਼ ...

ਪੂਰੀ ਖ਼ਬਰ »

ਕੈਲਾਸ਼ ਸ਼ਰਮਾ ਸ੍ਰੀ ਬ੍ਰਾਹਮਣ ਸਭਾ ਪੰਜਾਬ ਦੇ ਵਾਈਸ ਚੇਅਰਮੈਨ ਬਣੇ

ਨਕੋਦਰ, 16 ਮਈ (ਭੁਪਿੰਦਰ ਅਜੀਤ ਸਿੰਘ)-ਸ੍ਰੀ ਬ੍ਰਾਹਮਣ ਸਭਾ ਪੰਜਾਬ ਦੇ ਨਵੇਂ ਨਿਯੁਕਤ ਪ੍ਰਧਾਨ ਡਾ: ਵਿਕਰਮ ਸ਼ਰਮਾ, ਚੇਅਰਮੈਨ ਦੁਰਗੇਸ਼ ਸ਼ਰਮਾ, ਜਨ: ਸਕੱਤਰ ਅਤੇ ਹੋਰ ਮੈਂਬਰਾਂ ਨੇ ਸਰਬਸੰਮਤੀ ਨਾਲ ਕੈਲਾਸ਼ ਨਾਥ ਸ਼ਰਮਾ ਨਕੋਦਰ ਨੂੰ ਵਾਈਸ ਚੇਅਰਮੈਨ ਪੰਜਾਬ ਨਿਯੁਕਤ ...

ਪੂਰੀ ਖ਼ਬਰ »

ਸੰਤ ਦਰਸ਼ਨ ਦਾਸ ਪਬਲਿਕ ਸਕੂਲ 'ਚ ਖਸਰਾ ਤੇ ਰੂਬੇਲਾ ਟੀਕਾਕਰਨ

ਫਿਲੌਰ, 16 ਮਈ (ਬੀ.ਐਸ.ਕੈਨੇਡੀ/ਸੁਰਜੀਤ ਸਿੰਘ ਬਰਨਾਲਾ)-ਪਿੰਡ ਨਗਰ ਵਿਖੇ ਸੰਤ ਦਰਸ਼ਨ ਦਾਸ ਪਬਲਿਕ ਸਕੂਲ ਵਿਚ ਖਸਰਾ ਤੇ ਰੂਬੇਲਾ ਟੀਕਾਕਰਨ ਮੁੱਢਲਾ ਸਿਹਤ ਕੇਂਦਰ ਵਿਚ ਨਗਰ ਦੇ ਡਾਕਟਰਾਂ ਦੀ ਦੇਖ-ਰੇਖ 'ਚ ਕਰਵਾਇਆ ਗਿਆ | ਇਸ ਦੌਰਾਨ ਸਮੂਹ ਮਾਪਿਆਂ ਨੇ ਆਪਣੀ ਹਾਜ਼ਰੀ ਵਿਚ ...

ਪੂਰੀ ਖ਼ਬਰ »

ਯੂਥ ਫੁੱਟਬਾਲ ਕਲੱਬ ਰੁੜਕਾ ਕਲਾਂ ਨੇ 4000 ਬੱਚਿਆਂ ਨਾਲ ਫੁੱਟਬਾਲ ਗਰਾਸਰੂਟ ਦਿਵਸ ਮਨਾਇਆ

ਰੁੜਕਾ ਕਲਾਂ, 16 ਮਈ (ਦਵਿੰਦਰ ਸਿੰਘ ਖ਼ਾਲਸਾ)-ਯੂਥ ਫੁੱਟਬਾਲ ਕਲੱਬ ਰੁੜਕਾ ਕਲਾਂ ਖੇਡਾਂ ਰਾਹੀਂ ਲੋਕ ਭਲਾਈ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਕਰਨ ਦੇ ਨਿਰੰਤਰ ਯਤਨ ਕਰਦੀ ਆ ਰਹੀ ਹੈ | ਵਾਈ ਐਫ ਸੀ ਵਲੋਂ ਗਰਾਸਰੂਟ ਪ੍ਰੋਗਰਾਮ ਰਾਹੀਂ 21 ਪ੍ਰਾਇਮਰੀ ਸਕੂਲਾਂ ਅਤੇ 20 ...

ਪੂਰੀ ਖ਼ਬਰ »

ਬਿਲਗਾ 'ਚ ਪ੍ਰਵਾਸੀ ਮਜ਼ਦੂਰ ਦਾ ਹੋਇਆ ਕਤਲ

ਬਿਲਗਾ, 16 ਮਈ (ਰਾਜਿੰਦਰ ਸਿੰਘ ਬਿਲਗਾ)-ਸਥਾਨਕ ਦਾਣਾ ਮੰਡੀ ਨੇੜੇ ਇਕ ਕਿਸਾਨ ਦੇ ਡੇਰੇ 'ਤੇ ਪ੍ਰਵਾਸੀ ਮਜ਼ਦੂਰ ਦਾ ਕਤਲ ਹੋਣ ਦਾ ਸਮਾਚਾਰ ਮਿਲਿਆ ਹੈ | ਥਾਣਾ ਬਿਲਗਾ ਪੁਲਿਸ ਨੂੰ ਮਿ੍ਤਕ ਸ਼ੰਕਰ ਰਾਮ ਪਤਨੀ ਪਾਰਬਤੀ ਦੇਵੀ ਹਾਲ ਵਾਸੀ ਬਿਲਗਾ ਡੇਰਾ ਕਿਸਾਨ ਬਲਦੇਵ ਸਿੰਘ ...

ਪੂਰੀ ਖ਼ਬਰ »

ਟਰੱਕ-ਬੱਸ ਟੱਕਰ 'ਚ 8 ਜ਼ਖਮੀ, 2 ਦੀ ਹਾਲਤ ਗੰਭੀਰ

ਭੋਗਪੁਰ, 16 ਮਈ (ਕਮਲਜੀਤ ਸਿੰਘ ਡੱਲੀ)-ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਸ਼ਾਮ 7.30 ਵਜੇ ਦੇ ਕਰੀਬ ਜਲੰਧਰ ਤੋਂ ਪਠਾਨਕੋਟ ਨੂੰ ਜਾ ਰਹੀ ਪ੍ਰਾਈਵੇਟ ਬੱਸ ਟਰੱਕ ਨੂੰ ਓਵਰਟੇਕ ਕਰਦੀ ਹੋਈ ਬੇਕਾਬੂ ਹੋ ਕੇ ਹਾਈਵੇ ਦਾ ਡਿਵਾਈਡਰ ਟੱਪ ਕੇ ਦੂਜੇ ਪਾਸੇ ਜਾ ਪਹੁੰਚੀ | ਦੂਸਰੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ

ਫਿਲੌਰ, 16 ਮਈ (ਸੁਰਜੀਤ ਸਿੰਘ ਬਰਨਾਲਾ, ਕੈਨੇਡੀ)-ਫਿਲੌਰ-ਗੁਰਾਇਆ ਹਾਈਵੇ 'ਤੇ ਬੀਤੀ ਰਾਤ ਮੋਟਰਸਾਈਕਲ ਸਵਾਰ ਦੀ ਕਿਸੇ ਅਣਪਛਾਤੇ ਵਾਹਨ ਨਾਲ ਟੱਕਰ ਹੋਣ ਨਾਲ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਾਈਵੇ ਪੈਟਰੋਲੀਅਮ-14 ਨੰ: ਦੇ ਮਨਜੀਤ ਸਿੰਘ ਅਤੇ ਸਰਬਜੀਤ ...

ਪੂਰੀ ਖ਼ਬਰ »

ਗਰਮੀਆਂ ਦੀਆਂ ਛੱੁਟੀਆਂ ਸਬੰਧੀ ਦੁਕਾਨਦਾਰਾਂ ਵਲੋਂ ਮੀਟਿੰਗ

ਗੁਰਾਇਆ, 16 ਮਈ (ਬਲਵਿੰਦਰ ਸਿੰਘ)-ਮਨਿਆਰੀ, ਗਿਫ਼ਟ ਤੇ ਸਟੇਸ਼ਨਰੀ ਐਸੋਸੀਏਸ਼ਨ ਗੁਰਾਇਆ ਦੀ ਮੀਟਿੰਗ ਇੱਥੇ ਹੋਈ ਜਿਸ ਵਿਚ ਦੁਕਾਨਦਾਰਾਂ ਵਲ਼ੋਂ ਅਹਿਮ ਫ਼ੈਸਲੇ ਲਏ ਗਏ | ਪ©ਧਾਨਗੀ ਐਸੋਸੀਏਸ਼ਨ ਦੇ ਪ©ਧਾਨ ਯਸ਼ ਧੀਗੜਾ ਨੇ ਕੀਤੀ | ਐਸੋਸੀਏਸ਼ਨ ਦੇ ਚੇਅਰਮੈਨ ਰਾਜ ਕੁਮਾਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX