ਤਾਜਾ ਖ਼ਬਰਾਂ


ਭਾਰਤ-ਪਾਕਿ ਸਰਹੱਦ ਤੋਂ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  6 minutes ago
ਫ਼ਿਰੋਜ਼ਪੁਰ, 22 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਹਿੰਦ-ਪਾਕਿ ਕੌਮਾਂਤਰੀ ਸਰਹੱਦ ਤੋਂ ਬੀ. ਐੱਸ. ਐੱਫ. ਨੇ ਬੀਤੀ ਰਾਤ ਪਾਕਿਸਤਾਨੀ ਤਸਕਰਾਂ ਵਲੋਂ ਭਾਰਤੀ ਖੇਤਰ 'ਚ ਸੁੱਟੀਆਂ ਗਈਆਂ ਹੈਰੋਇਨ...
ਰਾਜਨਾਥ ਸਿੰਘ ਅੱਜ ਨੇਵੀ ਕਮਾਂਡਰ ਕਾਨਫ਼ਰੰਸ ਨੂੰ ਕਰਨਗੇ ਸੰਬੋਧਨ
. . .  34 minutes ago
ਨਵੀਂ ਦਿੱਲੀ, 22 ਅਕਤੂਬਰ - ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਦਿੱਲੀ 'ਚ ਨੇਵੀ ਕਮਾਂਡਰ ਕਾਨਫ਼ਰੰਸ ਨੂੰ ਸੰਬੋਧਨ...
ਹਿੰਦ-ਪਾਕਿ ਹੁਸੈਨੀਵਾਲਾ ਕੌਮੀ ਸਰਹੱਦ 'ਤੇ ਮੁੜ ਉੱਡੇ ਪਾਕਿ ਡਰੋਨ
. . .  52 minutes ago
ਫ਼ਿਰੋਜ਼ਪੁਰ, 22 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) - ਹਿੰਦ-ਪਾਕਿ ਹੁਸੈਨੀਵਾਲਾ ਸਰਹੱਦ ਤੇ ਪਾਕਿਸਤਾਨ ਵਾਲੇ ਪਾਸਿਓ ਬੀਤੀ ਦੇਰ ਰਾਤ ਮੁੜ ਡਰੋਨ ਉੱਡਣ ਦੀਆਂ ਖ਼ਬਰਾਂ ਹਨ । ਜਿਨ੍ਹਾਂ ਨੂੰ ਡੇਗਣ ਲਈ ਬੀ.ਐੱਸ.ਐਫ ਵੱਲੋਂ ਕੀਤੀ ਗਈ ਫਾਇਰਿੰਗ ਦੀ ਆਵਾਜ਼ ਸੁਣ ਲੋਕਾਂ...
ਤਾਮਿਲਨਾਡੂ, ਕੇਰਲ ਤੇ ਕਰਨਾਟਕ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਰੈੱਡ ਅਲਰਟ
. . .  about 1 hour ago
ਨਵੀਂ ਦਿੱਲੀ, 22 ਅਕਤੂਬਰ - ਮੌਸਮ ਵਿਭਾਗ ਵੱਲੋਂ ਤਾਮਿਲਨਾਡੂ, ਕੇਰਲ ਤੇ ਕਰਨਾਟਕ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ...
ਬਿਹਾਰ : ਸ਼ੈਲਟਰ ਹੋਮ ਤੋਂ 4 ਲੜਕੀਆਂ ਲਾਪਤਾ
. . .  about 1 hour ago
ਪਟਨਾ, 22 ਅਕਤੂਬਰ - ਬਿਹਾਰ ਦੇ ਮੋਤੀਹਾਰੀ ਵਿਖੇ ਸ਼ੈਲਟਰ ਹੋਮ ਤੋਂ ਸ਼ੱਕੀ ਹਾਲਾਤਾਂ 'ਚ 4 ਲੜਕੀਆਂ ਲਾਪਤਾ ਹੋ ਗਈਆਂ। ਹਾਲਾਂਕਿ ਇੱਕ ਲੜਕੀ ਬਾਅਦ ਵਿਚ ਮਿਲ ਗਈ ਹੈ, ਜਦਕਿ ਬਾਕੀ...
ਵਿਅਕਤੀ ਵੱਲੋਂ ਪਤਨੀ ਅਤੇ ਬੇਟੇ ਦਾ ਕਤਲ ਕਰਨ ਤੋਂ ਬਾਅਦ ਖ਼ੁਦਕੁਸ਼ੀ
. . .  about 1 hour ago
ਪ੍ਰਯਾਗਰਾਜ, 22 ਅਕਤੂਬਰ - ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿਖੇ ਇੱਕ ਵਿਅਕਤੀ ਨੇ ਪਤਨੀ ਅਤੇ ਬੇਟੇ ਦਾ ਕਤਲ ਕਰਨ ਤੋਂ ਬਾਅਦ ਖ਼ੁਦਕੁਸ਼ੀ ਕਰ ਲਈ। ਇਸ ਸਬੰਧੀ ਪੁਲਿਸ ਅਧਿਕਾਰੀ ਦਾ...
ਪੀ. ਚਿਦੰਬਰਮ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਦਾ ਫ਼ੈਸਲਾ ਅੱਜ
. . .  about 1 hour ago
ਨਵੀਂ ਦਿੱਲੀ, 22 ਅਕਤੂਬਰ - ਸਾਬਕਾ ਕੇਂਦਰੀ ਵਿੱਤ ਮੰਤਰੀ ਪੀ. ਚਿਦੰਬਰਮ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਵੱਲੋਂ ਅੱਜ ਫ਼ੈਸਲਾ ਸੁਣਾਇਆ...
ਨਿਕੋਬਾਰ ਟਾਪੂ 'ਚ ਆਇਆ ਭੂਚਾਲ
. . .  about 2 hours ago
ਨਵੀਂ ਦਿੱਲੀ, 22 ਅਕਤੂਬਰ - ਮੌਸਮ ਵਿਭਾਗ ਅਨੁਸਾਰ ਅੱਜ ਸਵੇਰੇ 6.30 ਵਜੇ ਨਿਕੋਬਾਰ ਟਾਪੂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਸ਼ਬਦ ਗੁਰੂ ਯਾਤਰਾ ਦਾ ਨਾਭਾ ਪਹੁੰਚਣ 'ਤੇ ਸਵਾਗਤ
. . .  about 2 hours ago
ਨਾਭਾ, 22 ਅਕਤੂਬਰ (ਕਰਮਜੀਤ ਸਿੰਘ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ ਤੜਕਸਾਰ 3 ਵਜੇ ਨਾਭਾ ਪਹੁੰਚੀ। ਜਿੱਥੇ ਕਿ ਸੰਗਤਾਂ ਵੱਲੋਂ ਯਾਤਰਾ...
ਅੱਜ ਦਾ ਵਿਚਾਰ
. . .  about 2 hours ago
ਬੀ ਐੱਸ ਐੱਫ ਨੇ ਕੀਤਾ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ
. . .  1 day ago
ਗੁਰੂ ਹਰ ਸਹਾਏ ,21 ਅਕਤੂਬਰ {ਕਪਿਲ ਕੰਧਾਰੀ }- ਬੀਐਸਐਫ ਦੇ ਦੋ ਬਟਾਲੀਅਨ ਨੇ ਕਾਮਸਕੇ ਚੌਕੀ ਦੇ ਅਧੀਨ ਭਾਰਤੀ ਹੱਦ ਵਿਚ ਘੁੰਮਦੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ ਕੀਤਾ ਹੈ । ਇਨ੍ਹਾਂ ਕੋਲੋਂ 2 ਮੋਬਾਈਲ...
ਜਲਾਲਾਬਾਦ ਵਿਚ ਅਮਨ ਸ਼ਾਂਤੀ ਨਾਲ ਵੋਟਾਂ ਦਾ ਕੰਮ ਚੜ੍ਹਿਆ ਸਿਰੇ - ਜ਼ਿਲ੍ਹਾ ਪ੍ਰਸ਼ਾਸਨ
. . .  1 day ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਵਿਧਾਨ ਸਭਾ ਚੋਣ ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਸਿਰੇ ਚੜ੍ਹਨ ਦਾ ਪ੍ਰਸ਼ਾਸਨ ਵੱਲੋਂ ਦਾਅਵਾ ਕੀਤਾ ...
104 ਸਾਲਾ ਮਾਤਾ ਚਾਂਦ ਰਾਣੀ ਨੇ ਪਾਈ ਵੋਟ
. . .  1 day ago
ਫਗਵਾੜਾ , 21 ਅਕਤੂਬਰ { ਕਿੰਨੜਾ }- ਫਗਵਾੜਾ 'ਚ 104 ਸਾਲਾ ਮਾਤਾ ਚਾਂਦ ਰਾਣੀ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ ।ਵੋਟ ਪਾਉਣ ਮੌਕੇ ਪਰਿਵਾਰ ਦੇ ਮੈਂਬਰ ਉਨ੍ਹਾਂ ਦੇ ਨਾਲ ...
ਕਰਤਾਰਪੁਰ ਲਾਂਘਾ : 'ਆਸਥਾ ਦੇ ਨਾਂਅ 'ਤੇ ਕਾਰੋਬਾਰ' ਕਰ ਰਿਹਾ ਹੈ ਪਾਕਿਸਤਾਨ - ਬੀਬਾ ਬਾਦਲ
. . .  1 day ago
ਚੰਡੀਗੜ੍ਹ, 21 ਅਕਤੂਬਰ- ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਧਿਆਨ 'ਚ ਰੱਖਦੇ ਹੋਏ ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਦੇ ਲਈ ਇੱਕ ਸਮਝੌਤੇ 'ਤੇ ਹਸਤਾਖ਼ਰ ਕਰਨ ਦਾ ਫ਼ੈਸਲੇ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹ ਬਹੁਤ ਖ਼ੁਸ਼ ਹਨ ਕਿ 23 ...
ਜਲਾਲਾਬਾਦ ਵਿਚ ਕੁੱਲ 78.76 ਫ਼ੀਸਦੀ ਹੋਇਆ ਮਤਦਾਨ
. . .  1 day ago
35 ਬੂਥਾਂ 'ਚ ਵੋਟਾਂ ਪਾਉਣ ਦਾ ਚੱਲ ਰਿਹਾ ਹੈ ਕੰਮ
. . .  1 day ago
7 ਕਿੱਲੋ 590 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ
. . .  1 day ago
ਨੌਜਵਾਨਾਂ ਨੇ ਸੀ.ਆਈ.ਏ ਸਟਾਫ਼ ਜੈਤੋ ਦੇ ਵਿਰੁੱਧ ਲਗਾਇਆ ਧਰਨਾ
. . .  1 day ago
ਅਕਾਲੀ ਉਮੀਦਵਾਰ ਨੂੰ ਸੁਰੱਖਿਆ ਕਾਰਨਾਂ ਕਰਕੇ ਇੱਕ ਜਗ੍ਹਾ ਤੋਂ ਦੂਜੀ ਥਾਂ ‘ਤੇ ਛੱਡਿਆ ਗਿਆ ਸੀ- ਐਸ.ਐਚ.ਓ.ਸਿਟੀ
. . .  1 day ago
ਵਿੱਤ ਵਿਭਾਗ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 3 ਫ਼ੀਸਦੀ ਡੀ.ਏ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ
. . .  1 day ago
ਪਲਾਸਟਿਕ ਦੀਆਂ ਬੋਤਲਾਂ 'ਚੋਂ ਹੈਰੋਇਨ ਹੋਈ ਬਰਾਮਦ
. . .  1 day ago
ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ, ਅਕਾਲੀ ਵਰਕਰ ਹੋਇਆ ਜ਼ਖਮੀ
. . .  1 day ago
ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਤੇ ਹਾਈ ਕਮਿਸ਼ਨ ਮਾਈਕਲ ਨੋਰਟੋ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਪੰਜਾਬ 'ਚ ਅਗੇਤੀ ਕਣਕ ਦੀ ਬਿਜਾਈ ਸ਼ੁਰੂ
. . .  1 day ago
ਸ਼ਾਮ 5 ਵਜੇ ਤੱਕ ਮੁਕੇਰੀਆਂ 'ਚ 57.28 ਫ਼ੀਸਦੀ ਵੋਟਿੰਗ
. . .  1 day ago
23 ਅਕਤੂਬਰ ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ ਹਸਤਾਖ਼ਰ ਕਰੇਗਾ ਪਾਕਿਸਤਾਨ
. . .  1 day ago
ਸ਼ਾਮ 5 ਵਜੇ ਤੱਕ ਫਗਵਾੜਾ 'ਚ 49.19 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ ਜ਼ਿਮਨੀ ਚੋਣਾਂ 'ਚ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ਦੇ ਦੋਸ਼
. . .  1 day ago
ਸ੍ਰੀ ਮੁਕਤਸਰ ਸਾਹਿਬ: ਲੁੱਟ ਖੋਹ ਦੇ ਦੋਸ਼ੀ ਪਿਸਤੌਲ, ਨਗਦੀ, ਮੋਟਰਸਾਈਕਲ ਸਮੇਤ ਕਾਬੂ
. . .  1 day ago
ਕਰੰਟ ਲੱਗਣ ਕਾਰਨ ਕਈ ਮੱਝਾਂ ਦੀ ਮੌਤ
. . .  1 day ago
ਕਰਤਾਰਪੁਰ ਲਾਂਘਾ: 23 ਅਕਤੂਬਰ ਨੂੰ ਭਾਰਤ ਕਰੇਗਾ ਸਮਝੌਤੇ 'ਤੇ ਹਸਤਾਖ਼ਰ
. . .  1 day ago
ਦਾਖਾ ਵਿਖੇ ਸ਼ਾਮੀਂ 5.10 ਵਜੇ ਤੱਕ 64.67 ਫ਼ੀਸਦੀ ਵੋਟਿੰਗ
. . .  1 day ago
ਕੌਮਾਂਤਰੀ ਨਗਰ ਕੀਰਤਨ ਦਾ ਗੁਰਦੁਆਰਾ ਵਿਖੇ ਪਹੁੰਚ 'ਚੇ ਹੋਇਆ ਭਰਵਾਂ ਸਵਾਗਤ
. . .  1 day ago
ਜਲਾਲਾਬਾਦ ਵਿਖੇ ਕਾਂਗਰਸੀ ਸਮਰਥਕਾਂ ਵਲੋਂ ਅਕਾਲੀ ਦਲ ਦੇ ਬੂਥ 'ਤੇ ਹਮਲਾ ਅਤੇ ਭੰਨ-ਤੋੜ
. . .  1 day ago
ਪ੍ਰਕਾਸ਼ ਪੁਰਬ ਨੂੰ ਇੱਕੋ ਸਟੇਜ 'ਤੇ ਮਨਾਉਣ ਸੰਬੰਧੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਦਾ ਅਕਾਲੀ ਦਲ ਵਲੋਂ ਸਵਾਗਤ
. . .  1 day ago
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਦਾ ਖਰਚਾ ਨਹੀਂ ਚੁੱਕ ਸਕਦੀ ਪੰਜਾਬ ਸਰਕਾਰ : ਰੰਧਾਵਾ
. . .  1 day ago
106 ਸਾਲਾ ਹਰਸ਼ ਸਿੰਘ ਨੇ ਪਾਈ ਵੋਟ
. . .  1 day ago
ਜਲਾਲਾਬਾਦ ਦੇ ਪਿੰਡ ਚੱਕ ਪੁੰਨਾ ਵਾਲੀ ਦੇ ਬੂਥ ਨੰਬਰ 151 'ਤੇ ਮਸ਼ੀਨ ਖ਼ਰਾਬ ਹੋਣ ਕਰ ਕੇ ਵੋਟਿੰਗ ਦਾ ਕੰਮ ਰੁਕਿਆ
. . .  1 day ago
ਪੱਲੀ ਝਿੱਕੀ ਲਾਗੇ ਕਾਰ ਮੋਟਰਸਾਈਕਲ ਦੀ ਟੱਕਰ ਚ ਇੱਕ ਦੀ ਮੌਤ
. . .  1 day ago
ਦੁਪਹਿਰ 3 ਵਜੇ ਤੱਕ ਫਗਵਾੜਾ 'ਚ 39.97 ਫ਼ੀਸਦੀ ਵੋਟਿੰਗ
. . .  1 day ago
ਚਾਰ ਅਣਪਛਾਤੇ ਨੌਜਵਾਨਾਂ ਨੇ ਹਵਾਈ ਫਾਇਰ ਕਰ ਕੇ ਨੌਜਵਾਨਾਂ ਕੋਲੋਂ ਖੋਹੀ ਗੱਡੀ
. . .  1 day ago
ਸ੍ਰੀ ਬੇਰ ਸਾਹਿਬ ਪਹੁੰਚਣਗੇ ਘਾਨਾ ਦੇ ਰੇਲ ਮੰਤਰੀ ਅਤੇ 10 ਦੇਸ਼ਾਂ ਦੇ ਰਾਜਦੂਤ
. . .  1 day ago
ਹਲਕਾ ਜਲਾਲਾਬਾਦ 'ਚ 3 ਵਜੇ ਤੱਕ 57 ਫ਼ੀਸਦੀ ਹੋਈ ਵੋਟਿੰਗ
. . .  1 day ago
ਦੁਪਹਿਰ 3 ਵਜੇ ਤੱਕ ਦਾਖਾ 'ਚ 50.80 ਫ਼ੀਸਦੀ ਵੋਟਿੰਗ
. . .  1 day ago
ਸ੍ਰੀ ਅਕਾਲ ਤਖ਼ਤ ਜਥੇਦਾਰ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਦਾ ਮੁੱਖ ਸਮਾਗਮ ਇੱਕ ਸਟੇਜ 'ਤੇ ਮਨਾਉਣ ਦਾ ਆਦੇਸ਼ ਜਾਰੀ
. . .  1 day ago
ਅਕਾਲੀ ਉਮੀਦਵਾਰ ਨੇ ਬੂਥ 'ਤੇ ਪੈਸੇ ਵੰਡਦਾ ਵਿਅਕਤੀ ਕਾਬੂ ਕਰ ਕੇ ਕੀਤਾ ਪੁਲਿਸ ਹਵਾਲੇ
. . .  1 day ago
ਦੁਪਹਿਰ 2 ਵਜੇ ਤੱਕ ਫਗਵਾੜਾ 'ਚ 34 ਫ਼ੀਸਦੀ ਵੋਟਿੰਗ
. . .  1 day ago
ਹਲਕਾ ਜਲਾਲਾਬਾਦ ਦੇ ਵੱਖ-ਵੱਖ ਪਿੰਡਾ 'ਚ ਦੁਪਹਿਰ 2.30 ਵਜੇ ਤੱਕ 48 ਫ਼ੀਸਦੀ ਵੋਟਿੰਗ
. . .  1 day ago
ਦੁਪਹਿਰ 2.15 ਵਜੇ ਤੱਕ ਹਲਕਾ ਦਾਖਾ 'ਚ 45 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ 'ਚ ਕਾਂਗਰਸ ਵੱਲੋਂ ਲਗਾਏ ਗਏ ਬੂਥ 'ਤੇ ਸ਼ਰੇਆਮ ਵੰਡੇ ਜਾ ਰਹੇ ਹਨ ਪੈਸੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਜੇਠ ਸੰਮਤ 550

ਬਠਿੰਡਾ /ਮਾਨਸਾ

ਹੱਦ ਕਰਜ਼ੇ ਨੂੰ ਲੈ ਕੇ ਵੱਖ-ਵੱਖ ਥਾਈਂ ਕਿਸਾਨਾਂ ਵਲੋਂ ਰੋਸ ਰੋਸ ਧਰਨੇ

ਸੁਖਵਿੰਦਰ ਸਿੰਘ ਸੁੱਖਾ
ਬਠਿੰਡਾ, 21 ਮਈ-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਸਭਾਵਾਂ ਕਰਮਚਾਰੀ ਯੂਨੀਅਨ ਵਲੋਂ ਸਾਂਝੇ ਤੌਰ 'ਤੇ ਸਹਿਕਾਰੀ ਬੈਂਕਾਂ ਅੱਗੇ ਦਿੱਤੇ ਗਏ ਇਨ੍ਹਾਂ ਧਰਨਿਆਂ ਦੌਰਾਨ ਵੱਖ-ਵੱਖ ਆਗੂਆਂ ਨੇ ਸਹਿਕਾਰੀਆਂ ਬੈਂਕਾਂ ਵਲੋਂ ਫ਼ਸਲੀ ਹੱਦ ਕਰਜ਼ਿਆਂ ਵਲੋਂ ਕੀਤੀ ਗਈ ਕਟੌਤੀ ਨੂੰ ਕਿਸਾਨ ਮਾਰੂ ਦੱਸਿਆ। ਸੈਂਟਰਲ ਕੋਆਪਰੇਟਿਵ ਬੈਂਕ ਮੁੱਖ ਸ਼ਾਖਾ ਅੱਗੇ ਕਿਸਾਨਾਂ ਵਲੋਂ ਦਿੱਤੇ ਗਏ ਧਰਨੇ ਨੂੰ ਸੰਬੋਧਨ ਕਰਦਿਆਂ ਕਰਮਚਾਰੀ ਯੂਨੀਅਨ ਡਵੀਜ਼ਨ ਫ਼ਿਰੋਜ਼ਪੁਰ ਦੇ ਪ੍ਰਧਾਨ ਜਸਕਰਨ ਸਿੰਘ ਕੋਟਸ਼ਮੀਰ, ਜ਼ਿਲ੍ਹਾ ਪ੍ਰਧਾਨ ਬਿੱਕਰ ਸਿੰਘ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਮੋਠੂ ਸਿੰਘ ਕੋਟੜਾ, ਪਰਮਜੀਤ ਕੌਰ ਪਿਥੋ ਆਦਿ ਆਗੂਆਂ ਆਖਿਆ ਕਿ ਕੇਂਦਰੀ ਸਹਿਕਾਰੀ ਬੈਂਕਾਂ ਦੇ ਰਜਿਸਟਰਾਰ ਵਲੋਂ ਸਹਿਕਾਰੀ ਸਭਾਵਾਂ ਰਾਹੀ ਕਿਸਾਨਾਂ ਨੂੰ 14 ਹਜ਼ਾਰ ਰੁਪਏ ਪ੍ਰਤੀ ਏਕੜ ਫ਼ਸਲੀ ਕਰਜ਼ਾ ਦਿੱਤੇ ਜਾਣ ਦਾ ਪੱਤਰ ਜਾਰੀ ਕੀਤਾ ਹੋਇਆ ਹੈ ਪਰ ਬਠਿੰਡਾ ਜ਼ਿਲ੍ਹੇ ਅੰਦਰ ਕਿਸਾਨਾਂ ਨੂੰ 9 ਹਜ਼ਾਰ 500 ਰੁਪਏ ਤੋਂ ਲੈ ਕੇ 9 ਹਜ਼ਾਰ 900 ਰੁਪਏ ਤੱਕ ਹੀ ਪ੍ਰਤੀ ਏਕੜ ਕਰਜ਼ਾ ਦਿੱਤਾ ਜਾ ਰਿਹਾ ਹੈ। ਕਿਸਾਨ ਜਥੇਬੰਦੀ ਦੇ ਆਗੂ ਸ਼ਿੰਗਾਰਾ ਸਿੰਘ ਮਾਨ ਨੇ ਆਖਿਆ ਕਿ ਫ਼ਸਲੀ ਹੱਦ ਕਰਜ਼ੇ ਸਬੰਧੀ ਅੱਜ ਉਨ੍ਹਾਂ ਵਲੋਂ ਬੈਂਕ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਵੀ ਬੇਸਿੱਟਾ ਰਹੀ ਜਿਸ ਕਾਰਨ 22 ਮਈ ਨੂੰ ਵੀ ਧਰਨੇ ਜਾਰੀ ਰੱਖਣਗੇ। ਉੱਧਰ ਜ਼ਿਲ੍ਹਾ ਸਹਿਕਾਰੀ ਬੈਂਕ ਮੈਨੇਜਰ ਗੀਤਿਕਾ ਮਨੀ ਅਤੇ ਹੋਰ ਬੈਂਕ ਅਧਿਕਾਰੀਆਂ ਨੇ ਇਸ ਮਾਮਲੇ ਸਬੰਧੀ ਪ੍ਰੈੱਸ ਕਾਨਫ਼ਰੰਸ ਕਰਕੇ ਕਿਸਾਨਾਂ ਦੇ ਫ਼ਸਲੀ ਹੱਦ ਕਰਜ਼ੇ ਵਿਚ ਕੀਤੀ ਗਈ ਕਟੌਤੀ ਬਾਰੇ ਆਪਣਾ ਪੱਖ ਪੇਸ਼ ਕੀਤਾ। ਉਨ੍ਹਾਂ ਆਖਿਆ ਕਿ ਐਸ.ਟੀ. ਐਗਰੀਕਲਚਰ ਯੋਜਨਾ ਤਹਿਤ ਪਿਛਲੇ 3 ਸਾਲਾਂ ਦੌਰਾਨ ਸਭਾਵਾਂ ਦੇ ਕਿਸਾਨ ਮੈਂਬਰਾਂ ਨੂੰ ਨਕਦ ਰਾਸ਼ੀ ਦੇ ਰੂਪ ਵਿਚ ਕਣਕ ਲਈ 8 ਹਜ਼ਾਰ 900 ਰੁਪਏ, ਨਰਮੇ ਲਈ 9 ਹਜ਼ਾਰ 500 ਅਤੇ ਝੋਨੇ ਲਈ 9 ਹਜ਼ਾਰ 900 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਦਿੱਤੇ ਜਾ ਰਹੇ ਹਨ। ਇਸ ਫ਼ਸਲੀ ਕਰਜ਼ੇ ਵਿਚ ਸਹਿਕਾਰੀ ਬੈਂਕ ਨੂੰ ਨਬਾਰਡ ਵਲੋਂ 40 ਫ਼ੀਸਦੀ ਰੀ-ਫਾਇਨਾਂਸ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ 3 ਸਾਲਾਂ ਦੌਰਾਨ ਨਬਾਰਡ ਵਲੋਂ ਸਹਿਕਾਰੀ ਬੈਂਕਾਂ ਲਈ ਫ਼ਸਲੀ ਕਰਜ਼ੇ ਦੀ ਲਿਮਟ ਵਿਚ 103.76 ਕਰੋੜ ਰੁਪਏ ਦੀ ਕਟੌਤੀ ਕੀਤੀ ਗਈ ਹੈ। ਜਿਸ ਕਾਰਨ ਮਜਬੂਰੀ ਵੱਸ ਕਿਸਾਨ ਫ਼ਸਲੀ ਹੱਦ ਕਰਜ਼ਿਆਂ ਵਿਚ ਕਟੌਤੀ ਕਰਨੀ ਜਾਰੀ ਹੈ। ਉਨ੍ਹਾਂ ਦੱਸਿਆ ਕਿ ਨਬਾਰਡ ਵਲੋਂ ਸਾਲ 2014-15 ਵਿਚ 338.14 ਕਰੋੜ ਰੁਪਏ ਦੀ ਲਿਮਟ ਦਿੱਤੀ ਗਈ ਸੀ। ਸਾਲ 2015-16 ਵਿਚ ਇਹ ਲਿਮਟ ਘਟਾ ਕੇ 282.51 ਕਰੋੜ ਅਤੇ ਸਾਲ 2017-18 ਲਈ ਨਬਾਰਡ ਵਲੋਂ ਇਹ ਲਿਮਟ 234.38 ਕਰੋੜ ਰੁਪਏ ਕਰ ਦਿੱਤੀ ਗਈ ਹੈ ਜਦ ਕਿ ਸਾਲ 2018-19 ਲਈ ਅਜੇ ਤੱਕ ਨਬਾਰਡ ਵਲੋਂ ਸਹਿਕਾਰੀ ਬੈਂਕਾਂ ਲਈ ਲਿਮਟ ਦੀ ਰਕਮ ਪਾਸ ਨਹੀਂ ਕੀਤੀ ਗਈ। ਜਦ ਕਿ ਦੂਜੇ ਪਾਸੇ ਸਹਿਕਾਰੀ ਬੈਂਕਾਂ ਨੂੰ ਆਪਣੇ ਫ਼ੰਡਾਂ ਵਿਚੋਂ 194.69 ਕਰੋੜ ਰੁਪਏ ਫ਼ਸਲੀ ਕਰਜ਼ੇ ਵਿਚ ਦੇਣੇ ਪਏ ਹਨ। ਇਹ ਫ਼ੰਡ ਕੋਲੋਂ ਇਕੱਠੀਆਂ ਕੀਤੀਆਂ ਹੋਈਆਂ ਅਮਾਨਤਾਂ ਅਤੇ ਵੱਧ ਵਿਆਜ ਦਰ 'ਤੇ ਅਪੈਕਸ ਬੈਂਕ ਚੰਡੀਗੜ੍ਹ ਤੋਂ ਉਧਾਰ ਲੈਣੇ ਪਏ ਹਨ। ਅਧਿਕਾਰੀਆਂ ਨੇ ਅੱਗੇ ਦੱਸਿਆ ਕਿ ਸਾਲ 2018-19 ਲਈ ਜ਼ਿਲ੍ਹੇ ਦੇ ਲਗਭਗ 85 ਹਜ਼ਾਰ ਸਭਾਵਾਂ ਦੇ ਕਿਸਾਨਾਂ ਮੈਂਬਰਾਂ ਵਲੋਂ ਫ਼ਸਲੀ ਕਰਜ਼ੇ ਲਈ ਹੱਦ ਕਰਜ਼ਾ ਬਣਵਾਇਆ ਗਿਆ ਹੈ। ਜਦ ਕਿ ਸਾਲ 2017-18 ਦੌਰਾਨ ਬੈਂਕ ਵਲੋਂ 438.74 ਕਰੋੜ ਰੁਪਏ ਵੰਡੇ ਗਏ ਹਨ। ਉਨ੍ਹਾਂ ਸੰਭਾਵਨਾ ਜਤਾਈ ਕਿ ਨਬਾਰਡ ਵਲੋਂ ਇਸ ਸਾਲ ਲਗਭਗ 176 ਕਰੋੜ ਰੁਪਏ ਮਨਜ਼ੂਰ ਹੋਣ ਦੀ ਸੰਭਾਵਨਾ ਹੈ।

ਸਹਿਕਾਰੀ ਬੈਂਕਾਂ ਵਲੋਂ ਫ਼ਸਲੀ ਕਰਜ਼ੇ 'ਤੇ ਲਗਾਏ ਕੱਟ ਤੋਂ ਭੜਕੇ ਕਿਸਾਨਾਂ ਵਲੋਂ ਸਹਿਕਾਰੀ ਬੈਂਕ ਮੂਹਰੇ ਲਗਾਏ ਧਰਨੇ
ਸੰਗਤ ਮੰਡੀ, (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)-ਬਠਿੰਡਾ ਜ਼ਿਲ੍ਹੇ ਦੇ ਸਹਿਕਾਰੀ ਬੈਂਕਾਂ ਦੇ ਅਧਿਕਾਰੀਆਂ ਨੇ ਕਿਸਾਨਾਂ ਨੂੰ ਦਿੱਤੇ ਜਾਂਦੇ ਫ਼ਸਲੀ ਕਰਜ਼ੇ 'ਤੇ ਕੱਟ ਲਾ ਦਿੱਤਾ ਹੈ। ਜਿਸ ਦੇ ਵਿਰੋਧ ਵਿਚ ਭੜਕੇ ਕਿਸਾਨਾਂ ਨੇ ਅੱਜ ਸੰਗਤ ਬਲਾਕ ਦੀਆਂ ਸਹਿਕਾਰੀ ਬੈਂਕਾਂ ਦੀਆਂ ਬ੍ਰਾਚਾਂ ਪੱਕਾ ਕਲਾਂ, ਸੰਗਤ ਕਲਾਂ, ਰਾਏਕੇ ਕਲਾਂ, ਪਥਰਾਲਾ, ਕਾਲਝਰਾਣੀ, ਘੁੱਦਾ ਆਦਿ ਮੂਹਰੇ ਧਰਨੇ ਲਗਾਕੇ ਪੰਜਾਬ ਸਰਕਾਰ ਅਤੇ ਬੈਂਕ ਅਧਿਕਾਰੀ ਖਿਲਾਫ਼ ਜਬਰਦਸਤ ਨਾਅਰੇਬਾਜ਼ੀ ਕੀਤੀ । ਇਸ ਮੌਕੇ ਸਹਿਕਾਰੀ ਖੇਤੀਬਾੜੀ ਸਭਾਵਾਂ ਦੇ ਮੁਲਾਜ਼ਮਾਂ ਨੇ ਵੀ ਕਿਸਾਨਾਂ ਵਲੋਂ ਵਿੱਢੇ ਗਏ ਸੰਘਰਸ਼ ਦਾ ਪੂਰਨ ਸਮਰੱਥਨ ਕੀਤਾ। ਕਿਸਾਨ ਆਗੂਆਂ ਅਨੁਸਾਰ ਕਿਸਾਨਾਂ ਨੂੰ ਫ਼ਸਲੀ ਕਰਜ਼ੇ ਦੇ ਰੂਪ ਵਿਚ 14 ਹਜ਼ਾਰ ਰੁਪਏ ਨਗਦ ਅਤੇ 10 ਹਜ਼ਾਰ ਰੁਪਏ ਦੀ ਖਾਦ ਪ੍ਰਤੀ ਏਕੜ 7 ਪ੍ਰਤੀਸ਼ਤ ਵਿਆਜ 'ਤੇ ਦੇਣ ਦੀ ਸਕੀਮ ਹੈ। ਪਰ ਸਹਿਕਾਰੀ ਬੈਂਕਾਂ ਦੇ ਅਧਿਕਾਰੀਆਂ ਨੇ ਉਕਤ ਫ਼ਸਲੀ ਕਰਫ਼ੇ ਤੇ ਪ੍ਰਤੀ ਏਕੜ 4 ਹਜ਼ਾਰ ਰੁਪਏ ਦਾ ਕੱਟ ਲੱਗਾਕੇ 10 ਹਜ਼ਾਰ ਰੁਪਏ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬੈਂਕ ਅਧਿਕਾਰੀਆਂ ਨੇ ਫ਼ਸਲੀ ਕਰਜ਼ੇ ਤੇ ਕੱਟ ਲਗਾਕੇ ਬਚਾਈ ਰਕਮ ਨੂੰ ਸਹਿਕਾਰੀ ਬੈਂਕ ਲਿਮਟਾਂ ਦੁਆਰਾ 12 ਪ੍ਰਤੀਸ਼ਤ ਵਿਆਜ ਉਤੇ ਦੇਣਗੇ। ਜਿਸ ਨੂੰ ਸਮੁੱਚਾ ਕਿਸਾਨ ਭਾਈਚਾਰਾ ਬਿੱਲਕੁੱਲ ਵੀ ਬਰਦਾਸ਼ਤ ਨਹੀਂ ਕਰੇਗਾ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਜਿੰਨ੍ਹਾਂ ਚਿਰ ਸਹਿਕਾਰੀ ਬੈਂਕਾਂ ਵਲੋਂ ਨਿਯਮਾਂ ਮੁਤਾਬਿਕ ਫ਼ਸਲੀ ਕਰਜ਼ੇ ਦੀ ਹੱਦ ਰਾਸ਼ੀ 14 ਹਜ਼ਾਰ ਰੁਪਏ ਨਹੀਂ ਕਰ ਦਿੱਤੀ ਜਾਂਦੀ ਉਨ੍ਹਾਂ ਚਿਰ ਸਹਿਕਾਰੀ ਬੈਂਕਾਂ ਖਿਲਾਫ਼ ਸੰਘਰਸ਼ ਜਾਰੀ ਰਹੇਗਾ। ਧਰਨਿਆਂ ਦੌਰਾਨ ਕਿਸੇ ਪਾਸਿਓ ਕਿਸੇ ਅਣਸੁਖਾਵੀਂ ਘਟਨਾ ਦੀ ਖ਼ਬਰ ਨਹੀਂ ਮਿਲੀ। ਬੈਂਕਾਂ ਮੂਹਰੇ ਲਗਾਏ ਗਏ ਧਰਨਿਆਂ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਭਾਰਤੀ ਕਿਸਾਨ ਯੂਨੀਅਨ ਡਕੌਂਦੇ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਜੱਥੇਬੰਦੀਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਹਰਵਿੰਦਰ ਸਿੰਘ ਕੋਟਲੀ ਬਲਾਕ ਪ੍ਰਧਾਨ ਬੀ ਕੇ ਯੂ ਡਕੌਂਦਾ, ਬਿੰਦਰ ਸਿੰਘ ਕੋਟਲੀ ਬੀ ਕੇ ਯੂ ਲੱਖੋਵਾਲ, ਹਰਮੇਲ ਸਿਘ, ਦਰਸ਼ਨ ਸਿੰਘ, ਸੁਖਦੇਵ ਸਿੰਘ, ਕਾਲਾ ਸਿੰਘ, ਜਸਕਰਨ ਸਿੰਘ ਆਦਿ ਹਾਜ਼ਰ ਸਨ।
ਹੱਦ ਕਰਜ਼ਾ ਵਿਵਾਦ ਦੇ ਹੱਲ ਲਈ ਯੂਨੀਅਨ ਵਲੋਂ ਕਿਸਾਨਾਂ ਦੇ ਹੱਕ 'ਚ ਧਰਨੇ
ਭਗਤਾ ਭਾਈਕਾ, (ਸੁਖਪਾਲ ਸਿੰਘ ਸੋਨੀ)-ਹੱਦ ਕਰਜ਼ੇ ਨੂੰ ਲੈ ਕੇ ਕਿਸਾਨਾਂ ਵਲੋਂ ਪਿਛਲੇ ਕਈ ਦਿਨਾਂ ਤੋਂ ਸ਼ੁਰੂ ਕੀਤਾ ਗਿਆ ਸੰਘਰਸ਼ ਦਿਨ ਬ ਦਿਨ ਤਿੱਖਾ ਹੁੰਦਾ ਜਾ ਰਿਹਾ ਹੈ। ਸਿਰਫ਼ ਬਠਿੰਡਾ ਜ਼ਿਲ੍ਹਾ ਨਾਲ ਸਬੰਧਿਤ ਕਿਸਾਨਾਂ ਨਾਲ ਹੀ ਵੱਖਰਾ ਵਤੀਰਾ ਹੋਣ ਕਰਕੇ ਵੱਖ-ਵੱਖ ਜਥੇਬੰਦੀਆਂ ਕਿਸਾਨਾਂ ਦੇ ਹੱਕ ਵਿਚ ਉੱਤਰਨ ਲੱਗ ਗਈਆਂ ਹਨ। ਅੱਜ ਭਗਤਾ ਭਾਈਕਾ ਸਮੇਤ ਨਜ਼ਦੀਕੀ ਪਿੰਡ ਮਲੂਕਾ ਦੀਆਂ ਕੋਆਪਰੇਟਿਵ ਬੈਂਕਾਂ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਕਿਸਾਨਾਂ ਦੇ ਹੱਕ ਵਿਚ ਧਰਨੇ ਲਗਾਏ ਗਏ। ਇਸ ਦੌਰਾਨ ਕਿਸਾਨਾਂ ਅਤੇ ਯੂਨੀਅਨਾਂ ਦੇ ਆਗੂਆਂ ਵਲੋਂ ਸਹਿਕਾਰਤਾ ਮੰਤਰੀ ਅਤੇ ਮੈਨੇਜਿੰਗ ਡਾਇਰੈਕਟਰ ਬਠਿੰਡਾ ਦੀ ਅਰਥੀ ਵੀ ਸਾੜੀ ਗਈ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਭਗਤਾ ਭਾਈਕਾ ਦੇ ਆਗੂ ਬਸੰਤ ਸਿੰਘ ਕੋਠਾ ਗੁਰੂ ਕਾ ਅਤੇ ਜਸਪਾਲ ਸਿੰਘ ਪਾਲਾ ਨੇ ਦੱਸਿਆ ਕਿ ਪੂਰੇ ਪੰਜਾਬ ਅੰਦਰ ਕਿਸਾਨਾਂ ਨੂੰ ਹੱਦ ਕਰਜ਼ਾ 14800 ਦੇਣ ਦਾ ਫ਼ੈਸਲਾ ਹੋਇਆ ਹੈ, ਜਿਸ ਸਬੰਧੀ ਵਿਭਾਗ ਵਲੋਂ ਸਾਰੇ ਜ਼ਿਲ੍ਹਿਆ ਨੂੰ ਪੱਤਰ ਭੇਜ ਕੇ ਸੂਚਿਤ ਕੀਤਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿਚੋਂ ਸਿਰਫ਼ ਬਠਿੰਡਾ ਜ਼ਿਲ੍ਹਾ ਅੰਦਰ ਹੀ ਹੱਦ ਕਰਜ਼ਾ ਘੱਟ ਦੇਣ ਦੀਆਂ ਕੋਸ਼ਿਸ਼ਾਂ ਕੀਤਿਆਂ ਜਾ ਰਹੀਆ ਹਨ। ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਜਦ ਤੱਕ ਕਿਸਾਨਾਂ ਨੂੰ ਹੱਦ ਕਰਜ਼ੇ ਦੀ ਪੂਰੀ ਰਕਮ ਜਾਰੀ ਨਹੀਂ ਕੀਤੀ ਜਾਂਦੀ ਤਾਂ ਉਹ ਉਸ ਸਮੇਂ ਤੱਕ ਆਪਣਾ ਸੰਘਰਸ਼ ਜਾਰੀ ਰੱਖਣਗੇ। ਕਿਸਾਨਾਂ ਦੇ ਧਰਨਿਆਂ ਦੌਰਾਨ ਅੱਜ ਕੋਆਪਰੇਟਿਵ ਬੈਂਕਾਂ ਦਾ ਕੰਮਕਾਜ ਠੱਪ ਰਿਹਾ। ਕਿਸਾਨਾਂ ਅਤੇ ਯੂਨੀਅਨ ਆਗੂਆਂ ਵਲੋਂ ਸ਼ਾਮ 5 ਵਜੇ ਧਰਨਾ ਸਮਾਪਤ ਕੀਤਾ ਗਿਆ ਅਤੇ ਅਗਲੀ ਸਵੇਰੇ ਮੁੜ ਧਰਨਾ ਲਗਾਉਣ ਦਾ ਐਲਾਨ ਕੀਤਾ।
ਫ਼ਸਲੀ ਹੱਦ ਕਰਜ਼ੇ ਵਿਚ ਕਟੌਤੀ ਖ਼ਿਲਾਫ਼ ਕਿਸਾਨਾਂ ਤੇ ਸਹਿਕਾਰੀ ਸੁਸਾਇਟੀਆਂ ਦੇ ਮੁਲਾਜ਼ਮਾਂ ਵਲੋਂ ਸਹਿਕਾਰੀ ਬੈਂਕਾਂ ਦਾ ਘਿਰਾਓ
ਭੁੱਚੋ ਮੰਡੀ, (ਬਿੱਕਰ ਸਿੰਘ ਸਿੱਧੂ)-ਫ਼ਸਲੀ ਹੱਦ ਕਰਜ਼ੇ ਵਿਚ ਕਟੌਤੀ ਕੀਤੇ ਜਾਣ ਦੇ ਵਿਰੋਧ ਵਿਚ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਵਿਚ ਭੁੱਚੋ ਮੰਡੀ ਅਤੇ ਚੱਕ ਫ਼ਹਿਤ ਸਿੰਘ ਵਾਲਾ ਦੇ ਸਹਿਕਾਰੀ ਬੈਂਕਾਂ ਦਾ ਘਿਰਾਓ ਕੀਤਾ। ਸਹਿਕਾਰੀ ਕੋਆਪਰੇਟਿਵ ਸੁਸਾਇਟੀਆਂ ਦੇ ਮੁਲਾਜ਼ਮਾਂ ਨੇ ਕਿਸਾਨਾਂ ਦਾ ਸਾਥ ਦਿੰਦੇ ਹੋਏ ਧਰਨੇ ਵਿਚ ਸ਼ਮੂਲੀਅਤ ਕੀਤੀ। ਧਰਨੇ ਦੌਰਾਨ ਬੈਂਕ ਦਾ ਕੰਮਕਾਜ ਠੱਪ ਰਿਹਾ ਅਤੇ ਕੋਈ ਵੀ ਗਾਹਕ ਬੈਂਕ ਅੰਦਰ ਦਿਖਾਈ ਨਹੀਂ ਦਿੱਤਾ। ਇਸ ਮੌਕੇ ਬਲਾਕ ਪ੍ਰਧਾਨ ਮਨਜੀਤ ਸਿੰਘ ਭੁੱਚੋ ਖੁਰਦ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ 14 ਹਜ਼ਾਰ ਰੁਪਏ ਦੇ ਹੱਦ ਕਰਜ਼ੇ ਵਿਚ ਕਟੌਤੀ ਕਰਕੇ ਉਨ੍ਹਾਂ ਨੂੰ ਸਿਰਫ਼ 95 ਸੌ ਰੁਪਏ ਹੀ ਦਿੱਤੇ ਜਾ ਰਹੇ ਹਨ। ਜਦੋਂਕਿ ਪੰਜਾਬ ਦੇ ਦੂਸਰੇ ਜ਼ਿਲ੍ਹਿਆਂ ਵਿਚ 14 ਹਜ਼ਾਰ ਰੁਪਏ ਦਿੱਤੇ ਜਾ ਰਹੇ ਹਨ ਜਦੋਂਕਿ ਬਠਿੰਡੇ ਜ਼ਿਲ੍ਹੇ ਦੇ ਕਿਸਾਨਾਂ ਨਾਲ ਸ਼ਰੇਆਮ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਘਿਰਾਓ ਸ਼ਾਮ ਦੇ 5 ਵਜੇ ਤੱਕ ਜਾਰੀ ਰਹੇਗਾ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸੰਤੋਖ ਸਿੰਘ ਲਹਿਰਾ ਖਾਨਾ, ਮੀਤ ਪ੍ਰਧਾਨ ਹੁਸ਼ਿਆਰ ਸਿੰਘ ਚੱਕ ਫ਼ਤਿਹ ਸਿੰਘ ਵਾਲਾ ਅਤੇ ਜਨਰਲ ਸਕੱਤਰ ਬਲਜੀਤ ਸਿੰਘ ਪੂਹਲਾ ਤੋਂ ਇਲਾਵਾ ਪਿੰਡ ਲਹਿਰਾ ਬੇਗਾ ਸੁਸਾਇਟੀ ਦੇ ਸਕੱਤਰ ਮੱਘਰ ਸਿੰਘ, ਬੁਰਜ ਕਾਹਨ ਸਿੰਘ ਵਾਲਾ ਦੇ ਕੁਲਦੀਪ ਸਿੰਘ, ਭੁੱਚੋ ਕਲਾਂ ਦੇ ਬੇਅੰਤ ਸਿੰਘ, ਮਾਨਸਾ ਖੁਰਦ ਦੇ ਅਮਰਜੀਤ ਸਿੰਘ, ਸੇਮਾਂ ਦੇ ਰਾਜ ਸਿੰਘ, ਚੱਕ ਫ਼ਤਿਹ ਸਿੰਘ ਵਾਲਾ ਦੇ ਹਰਚੇਤ ਸਿੰਘ ਅਤੇ ਝੰਡੂਕੇ ਦੇ ਹਰਨੇਕ ਸਿੰਘ ਸਮੇਤ ਵੱਖ-ਵੱਖ ਪਿੰਡਾਂ ਦੇ ਕਿਸਾਨ ਹਾਜ਼ਰ ਸਨ। ਸਹਿਕਾਰੀ ਬੈਂਕ ਭੁੱਚੋ ਮੰਡੀ ਦੇ ਮੈਨੇਜਰ ਈਸ਼ਵਰ ਸਿੰਘ ਨੇ ਕਿਹਾ ਕਿ ਸਰਕਾਰ ਨੇ ਉਨ੍ਹਾਂ ਨੂੰ ਬਕਾਇਦਾ ਪੱਤਰ ਜਾਰੀ ਕਰਕੇ ਕਿਸਾਨਾਂ ਨੂੰ 14 ਹਜ਼ਾਰ ਦੀ ਬਜਾਏ ਦਸ ਹਜ਼ਾਰ ਰੁਪਏ ਪ੍ਰਤੀ ਏਕੜ ਕਰਜ਼ਾ ਦੇਣ ਦੀ ਹਦਾਇਤ ਕੀਤੀ ਹੈ। ਜਿਸ ਤਹਿਤ ਉਹ ਕਰਜ਼ਾ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਨਾਬਾਰਡ ਵਲੋਂ ਘੱਟ ਰਾਸ਼ੀ ਭੇਜੇ ਜਾਣ ਕਾਰਨ ਫ਼ਸਲੀ ਕਰਜ਼ੇ ਵਿਚ ਕਟੌਤੀ ਕੀਤੀ ਗਈ ਹੈ, ਤਾਂ ਜੋ ਸਾਰੇ ਕਿਸਾਨਾਂ ਨੂੰ ਕਰਜ਼ਾ ਮਿਲ ਸਕੇ।
ਕਰਜ਼ਾ ਵਸੂਲੀ ਲਈ ਆਏ ਬੈਂਕ ਅਧਿਕਾਰੀਆਂ ਦਾ ਕਿਸਾਨਾਂ ਵਲੋਂ ਘਿਰਾਓ
ਭੁੱਚੋ ਮੰਡੀ, (ਬਿੱਕਰ ਸਿੰਘ ਸਿੱਧੂ)-ਪਿੰਡ ਲਹਿਰਾ ਖਾਨਾ ਵਿਖੇ ਕੁੱਝ ਕਿਸਾਨਾਂ ਤੋਂ ਕਰਜ਼ਾ ਵਸੂਲੀ ਕਰਨ ਆਏ ਲੈਂਡ ਮਾਰਗੇਜ਼ ਬੈਂਕ ਨਥਾਣਾ ਦੇ ਅਧਿਕਾਰੀਆਂ ਦਾ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਵਿਚ ਘਿਰਾਓ ਕਰਕੇੇ ਬੈਂਕ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਸਮੂਹ ਕਿਸਾਨਾਂ ਦੀ ਅਗਵਾਈ ਕਰ ਰਹੀ ਔਰਤ ਵਿੰਗ ਦੀ ਜ਼ਿਲ੍ਹਾ ਖ਼ਜ਼ਾਨਚੀ ਕਰਮਜੀਤ ਕੌਰ ਅਤੇ ਬਲਾਕ ਸੀਨੀਅਰ ਮੀਤ ਪ੍ਰਧਾਨ ਸੰਤੋਖ ਸਿੰਘ ਲਹਿਰਾ ਖਾਨਾ ਨੇ ਕਿਹਾ ਕਿ ਬੈਂਕ ਅਧਿਕਾਰੀ ਪਿੰਡ ਵਿਚ ਕਿਸਾਨ ਭਿੰਦਰ ਸਿੰਘ, ਜੀਤ ਸਿੰਘ ਅਤੇ ਹੀਰਾ ਸਿੰਘ ਆਦਿ ਤੋਂ ਕਰਜ਼ਾ ਵਸੂਲੀ ਲਈ ਆਏ ਸਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ ਦੇ ਦਾਅਵੇ ਕਰਨ ਵਾਲੀ ਸਰਕਾਰ ਕਰਜ਼ਾ ਦੇਣ ਸਮੇਂ ਬੈਂਕ ਅਧਿਕਾਰੀਆਂ ਵਲੋਂ ਕਿਸਾਨਾਂ ਤੋਂ ਲਏ ਖਾਲੀ ਦੇ ਸਹਾਰੇ ਕਿਸਾਨਾਂ ਤੋਂ ਕਰਜ਼ਾ ਵਸੂਲਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਚੈੱਕ ਬੋਨਸ ਹੋਣ ਵਾਲੇ ਕਿਸਾਨਾਂ ਨੂੰ ਅਦਾਲਤਾਂ ਵਿਚ ਘੜੀਸਣਾ ਚਾਹੁੰਦੀ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਤੇ ਮਜ਼ਦੂਰਾਂ ਦੇ ਸਾਰੇ ਕਰਜ਼ੇ ਮੁਆਫ਼ ਕੀਤੇ ਜਾਣ, ਕਿਸਾਨਾਂ ਦੇ ਖਾਲੀ ਚੈੱਕ ਵਾਪਸ ਦਿਵਾਏ ਜਾਣ ਅਤੇ ਖਾਲੀ ਚੈੱਕਾਂ ਦੀ ਦੁਰਵਰਤੋਂ ਕਰਕੇ ਕਿਸਾਨਾਂ 'ਤੇ ਦਰਜ ਕੀਤੇ ਕੇਸ ਰੱਦ ਕਰਵਾਏ ਜਾਣ। ਬੈਂਕ ਅਧਿਕਾਰੀਆਂ ਵਲੋਂ ਕਰਜ਼ਾ ਵਸੂਲੀ ਨਾ ਕਰਨ ਦਾ ਭਰੋਸਾ ਦਿੱਤੇ ਜਾਣ ਤੋਂ ਬਾਅਦ ਘਿਰਾਓ ਸਮਾਪਤ ਕਰ ਦਿੱਤਾ ਗਿਆ।
ਫ਼ਸਲੀ ਹੱਦ ਕਰਜ਼ੇ ਘੱਟ ਦੇਣ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਤੇ ਸਹਿਕਾਰੀ ਖੇਤੀਬਾੜੀ ਸਭਾਵਾਂ ਕਰਮਚਾਰੀ ਯੂਨੀਅਨ ਵਲੋਂ ਧਰਨਾ
ਤਲਵੰਡੀ ਸਾਬੋ, (ਰਵਜੋਤ ਸਿੰਘ ਰਾਹੀ/ਰਣਜੀਤ ਸਿੰਘ ਰਾਜੂ)-ਸਹਿਕਾਰੀ ਬੈਂਕਾਂ ਵਲੋਂ ਕਿਸਾਨਾਂ ਨੂੰ ਫ਼ਸਲੀ ਕਰਜ਼ਾ ਹੱਦ ਤੋਂ ਘੱਟ ਦੇਣ ਦੇ ਰੋਸ ਵਜੋਂ ਅੱਜ ਫ਼ਿਰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅਤੇ ਸਹਿਕਾਰੀ ਖੇਤੀਬਾੜੀ ਸਭਾਵਾਂ ਕਰਮਚਾਰੀ ਯੂਨੀਅਨ ਵਲੋਂ ਕੋਆਪ੍ਰੇਟਿਵ ਬੈਂਕ ਮੂਹਰੇ ਰੋਸ ਧਰਨਾ ਦਿੱਤਾ ਗਿਆ। ਜਿਸ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਬਿੱਕਰ ਸਿੰਘ ਤੇ ਕਿਸਾਨ ਆਗੂਆਂ ਬਹੱਤਰ ਸਿੰਘ ਵਲੋਂ ਕੀਤੀ ਗਈ। ਧਰਨੇ ਦੌਰਾਨ ਦੋਵੇਂ ਯੂਨੀਅਨਾਂ ਵਲੋਂ ਬੈਂਕ ਦੇ ਨਾਦਰਸ਼ਾਹੀ ਫ਼ੁਰਮਾਨ ਖਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ ਗਈ। ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਬਿੱਕਰ ਸਿੰਘ ਨੇ ਸਭਾਵਾਂ ਨੇ ਕਿਹਾ ਕਿ ਪੰਜਾਬ ਦੇ ਸਹਿਕਾਰਤਾ ਵਿਭਾਗ ਦੇ ਰਜਿਸਟਰਾਰ ਨੇ ਪੱਤਰ ਜਾਰੀ ਕਰਕੇ ਪੇਂਡੂ ਸਹਿਕਾਰੀ ਸਭਾਵਾਂ ਦੇ ਮੈਂਬਰ ਕਿਸਾਨਾਂ ਲਈ ਹੱਦ ਕਰਜ਼ੇ ਦੀ ਲਿਮਿਟ ਵਿਚ ਨਕਦੀ ਰਾਸ਼ੀ ਵਧਾਕੇ 14 ਹਜ਼ਾਰ ਰੁਪਏ ਕਰ ਦਿੱਤੀ ਸੀ, ਪਰ ਬਠਿੰਡਾ ਸਹਿਕਾਰੀ ਬੈਂਕ ਵਲੋਂ ਕਿਸਾਨਾਂ ਨੂੰ ਕੇਵਲ ਦਸ ਹਜ਼ਾਰ ਰੁਪਏ ਦੇਣ ਦਾ ਨਾਦਰਸ਼ਾਹੀ ਫ਼ੁਰਮਾਨ ਜਾਰੀ ਕਰ ਦਿੱਤਾ ਗਿਆ ਹੈ, ਜੋ ਕਿ ਸਭਾਵਾਂ ਤੇ ਮੈਂਬਰ ਕਿਸਾਨਾਂ ਨਾਲ ਧੱਕੇਸ਼ਾਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਬੈਂਕ ਦੇ ਐੱਮ. ਡੀ. ਵਲੋਂ ਰਾਜਨੀਤਿਕ ਸਰਪ੍ਰਸਤੀ ਹੇਠ ਰਜਿਸਟਰਾਰ ਸਹਿਕਾਰੀ ਸਭਾਵਾਂ ਪੰਜਾਬ ਵਲੋਂ ਜਾਰੀ ਪੱਤਰ ਦੇ ਉਲਟ ਕਿਸਾਨਾਂ ਦੇ ਪਾਸ ਕੀਤੇ ਹੱਦ ਕਰਜ਼ਿਆਂ 'ਤੇ ਕੱਟ ਲਗਾਇਆ ਗਿਆ ਹੈ ਜਦੋਂ ਕਿ ਬਾਕੀ ਜ਼ਿਲ਼੍ਹਿਆਂ ਵਿਚ ਕਿਸੇ ਵੀ ਤਰ੍ਹਾਂ ਦੇ ਕੋਈ ਕੱਟ ਨਹੀਂ ਲਗਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਿਸਾਨ ਆਗੂ ਮੋਹਣ ਸਿੰਘ ਚੱਠੇਵਾਲਾ, ਬਹੱਤਰ ਸਿੰਘ ਨੰਗਲਾ ਨੇ ਕਿਹਾ ਕਿ ਜੇਕਰ ਬੈਂਕਾਂ ਨੇ ਕਿਸਾਨਾਂ ਨੂੰ ਪੂਰਾ ਹੱਦ ਕਰਜ਼ਾ ਨਾ ਦਿੱਤਾ ਗਿਆ ਤਾਂ ਉਨ੍ਹਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਧਰਨੇ ਦੌਰਾਨ ਜਸਕਰਨ ਸਿੰਘ ਡਵੀਜ਼ਨ ਪ੍ਰਧਾਨ, ਸੁਖਮੰਦਰ ਸਿੰਘ ਜੋਗਾਨੰਦ, ਗੁਰਪਾਲ ਸਿੰਘ ਗਹਿਰੀ ਭਾਗੀ, ਬਲਜਿੰਦਰ ਸ਼ਰਮਾ ਕੋਟਸ਼ਮੀਰ, ਗੁਰਮੇਲ ਸਿੰਘ ਜੱਸੀ ਪੌ ਵਾਲੀ, ਸੁਖਵਿੰਦਰ ਸਿੰਘ ਜੱਜਲ, ਅਮਰਦੀਪ ਸਿੰਘ ਜਗਾ ਰਾਮ ਤੀਰਥ, ਰਵਿੰਦਰ ਦੇਵ ਸ਼ਰਮਾ ਬਲਾਕ ਪ੍ਰਧਾਨ, ਜਸਵੀਰ ਸਿੰਘ ਰਾਮਾਂ, ਰਾਜ ਸਿੰਘ ਘੁੰਮਣ ਕਲਾਂ, ਗੁਰਜੰਟ ਸਿੰਘ ਬੰਗੀ, ਅੰਮ੍ਰਿਤਪਾਲ ਕੋਟਬਖਤੂ, ਰਾਜਪਾਲ ਸਿੰਘ ਭਾਗੀਵਾਂਦਰ, ਗੁਰਮੀਤ ਸਿੰਘ ਬੰਗੀ ਰੁਘੂ, ਜਰਨੈਲ ਸਿੰਘ ਨਥੇਹਾ, ਸੰਦੀਪ ਕੁਮਾਰ ਤਲਵੰਡੀ ਸਾਬੋ, ਨਿਰਮਲ ਸਿੰਘ ਬੰਗੇਹਾ, ਹਕੀਕ ਸਿੰਘ ਚੱਠੇਵਾਲਾ ਆਦਿ ਮੌਜੂਦ ਸਨ।

ਜਬਰ-ਜਨਾਹ ਦੇ ਦੋਸ਼ੀ ਨੂੰ ਪੇਸ਼ੀ ਤੋਂ ਬਾਅਦ ਜੇਲ੍ਹ ਲੈ ਕੇ ਜਾਣ ਦੀ ਬਜਾਏ ਹੋਟਲ 'ਚ ਲੈ ਕੇ ਜਾਣ ਵਾਲੇ ਪੁਲਿਸ ਕਰਮੀ ਖਿਲਾਫ਼ ਵਿਭਾਗੀ ਪੜਤਾਲ ਸ਼ੁਰੂ-ਐਸ. ਐਸ. ਪੀ.

ਬਠਿੰਡਾ, 21 ਮਈ (ਕੰਵਲਜੀਤ ਸਿੰਘ ਸਿੱਧੂ)-ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਨਵੀਨ ਸਿੰਗਲਾ ਨੇ ਦੱਸਿਆ ਕਿ ਜਬਰ-ਜਨਾਹ ਦੇ ਦੋਸ਼ੀ ਨੂੰ ਪੇਸ਼ੀ ਤੋਂ ਬਾਅਦ ਜੇਲ੍ਹ ਲੈ ਕੇ ਜਾਣ ਦੀ ਬਜਾਏ ਹੋਟਲ 'ਚ ਲੈ ਕੇ ਜਾਣ ਸਬੰਧੀ 3 ਮਈ 2018 ਨੂੰ ਅਖ਼ਬਾਰਾਂ 'ਚ ਛਪੀਆਂ ਖ਼ਬਰਾਂ ਦਾ ਸਖ਼ਤ ...

ਪੂਰੀ ਖ਼ਬਰ »

ਇਲੈਕਟ੍ਰੀਕਲ ਇੰਜੀਨੀਅਰਿੰਗ ਵਿਭਾਗ ਵਲੋਂ ਮਾਹਿਰ ਲੈਕਚਰ ਕਰਵਾਇਆ

ਬਠਿੰਡਾ, 21 ਮਈ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨਾਲੋਜੀ, ਬਠਿੰਡਾ ਵਲੋਂ ਵਿਦਿਆਰਥੀਆ ਲਈ ਇਲੈਕਟ੍ਰੀਕਲ ਇੰਜੀਨੀਅਰਿੰਗ ਵਿਭਾਗ ਨੇ ਇਲੈਕਟ੍ਰੀਕਲ ਇੰਜੀਨੀਅਰਿੰਗ (ਛੇਵਾਂ ਸਮੈਸਟਰ) ਦੇ ਵਿਦਿਆਰਥੀਆਂ ਲਈ ਇਕ ਐਕਸਪਰਟ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜੀ ਸਕੂਲ ਦੇ ਵਿਦਿਆਰਥੀਆਂ ਦਾ ਉਦਯੋਗਿਕ ਟੂਰ

ਲਹਿਰਾ ਮੁਹੱਬਤ, 21 ਮਈ (ਸੁਖਪਾਲ ਸਿੰਘ ਸੁੱਖੀ)-ਮਾਊਾਟ ਲਿਟਰਾ ਜੀ ਸਕੂਲ ਲਹਿਰਾ ਧੂਰਕੋਟ (ਰਾਮਪੁਰਾ) ਦੇ 9ਵੀਂ ਤੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਦੇ ਜਾਣਕਾਰੀ 'ਚ ਵਾਧਾ ਕਰਨ ਲਈ ਵਰਧਮਾਨ ਪੌਲੀਟੈਕਸ ਇੰਡਸਟਰੀ ਬਠਿੰਡਾ ਵਿਖੇ ਟੂਰ ਲਿਜਾਇਆ ਗਿਆ | ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਪੰਜਾਬ ਰਾਜ ਸਹਿਕਾਰੀ ਸਭਾ ਕਰਮਚਾਰੀਆਂ ਤੇ ਕਿਸਾਨਾਂ ਵਲੋਂ ਸਹਿਕਾਰੀ ਬੈਂਕ ਰਾਮਾਂ ਮੰਡੀ ਅੱਗੇ ਧਰਨਾ

ਰਾਮਾਂ ਮੰਡੀ, 21 ਮਈ (ਅਮਰਜੀਤ ਸਿੰਘ ਲਹਿਰੀ)-ਸਹਿਕਾਰੀ ਬੈਂਕ ਵਲੋਂ ਕਿਸਾਨਾਂ ਨੂੰ ਦਿੱਤੇ ਜਾ ਰਹੇ ਹੱਦ ਕਰਜ਼ੇ 'ਚ ਕਟੌਤੀ ਕਰਨ ਤੇ ਪੰਜਾਬ ਰਾਜ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਬਲਾਕ ਪ੍ਰਧਾਨ ਰਵਿੰਦਰ ਸਿੰਘ ਕੋਟਬਖਤੂ ਦੀ ਅਗਵਾਈ ਹੇਠ ਸੁਸਾਇਟੀ ਵਰਕਰਾਂ ਅਤੇ ...

ਪੂਰੀ ਖ਼ਬਰ »

ਲਹਿਰਾ ਬੇਗਾ ਦੇ ਖੇਤਾਂ 'ਚੋਂ ਕਰੀਬ ਦਰਜਨ ਮੋਟਰਾਂ ਦੇ ਟਰਾਂਸਫ਼ਾਰਮਰਾਂ ਦਾ ਇਕੋ ਰਾਤ 'ਚ ਤੇਲ ਚੋਰੀ

ਲਹਿਰਾ ਮੁਹੱਬਤ, 21 ਮਈ (ਸੁਖਪਾਲ ਸਿੰਘ ਸੁੱਖੀ)-ਪਿੰਡ ਲਹਿਰਾ ਬੇਗਾ ਤੋਂ ਲੈ ਕੇ ਲਹਿਰਾ ਮੁਹੱਬਤ ਤੱਕ ਮੁੱਖ ਮਾਰਗ ਨੇੜੇ ਦੇ ਖੇਤਾਂ ਦੀਆਂ ਮੋਟਰਾਂ ਦੇ ਟਰਾਂਸਫ਼ਾਰਮਰਾਂ 'ਚੋਂ ਇਕੋ ਰਾਤ 'ਚ ਤੇਲ ਤੇ ਕੇਬਲ ਤਾਰ ਦੀ ਚੋਰੀ ਹੋਈ ਹੈ | ਇਸ ਸਬੰਧ 'ਚ ਪੀੜ੍ਹਤ ਕਿਸਾਨ ਜਸਪਾਲ ...

ਪੂਰੀ ਖ਼ਬਰ »

ਚਿੱਤਰਕਲਾ ਵਰਕਸ਼ਾਪ 'ਚ ਔਰਤਾਂ ਨੇ ਰੰਗਾਂ ਰਾਹੀਂ ਵਿਅਕਤ ਕੀਤੀਆਂ ਭਾਵਨਾਵਾਂ-ਗੁਰਪ੍ਰੀਤ ਆਰਟਿਸਟ ਲਗਾਤਾਰ ਦੂਸਰੀ ਵਾਰ ਪ੍ਰਧਾਨ ਬਣੇ

ਬਠਿੰਡਾ, 21 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ: ਸੋਭਾ ਸਿੰਘ ਯਾਦਗਾਰੀ ਚਿੱਤਰਕਾਰ ਸੁਸਾਇਟੀ ਬਠਿੰਡਾ ਵਲੋਂ ਸਥਾਨਕ ਟੀਚਰਜ਼ ਹੋਮ ਵਿਖੇ ਔਰਤਾਂ ਨੂੰ ਸਮਰਪਿਤ ਇਕ ਰੋਜ਼ਾ ਚਿੱਤਰਕਲਾ ਵਰਕਸ਼ਾਪ ਕਰਵਾਈ ਗਈ ਜਿਸ ਵਿਚ ਸੁਸਾਇਟੀ ਦੀਆਂ ਮੈਂਬਰ ਅਮਰਦੀਪ ਕੌਰ ਬਾਜਵਾ, ...

ਪੂਰੀ ਖ਼ਬਰ »

ਬਠਿੰਡਾ 'ਚ ਦੋ ਦਿਨਾਂ ਜ਼ਿਲ੍ਹਾ ਪੱਧਰੀ ਇੰਸਪਾਇਰ ਐਵਾਰਡ ਪ੍ਰਦਰਸ਼ਨੀ ਸ਼ੁਰੂ

ਬਠਿੰਡਾ, 21 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਇਥੇ ਟੀਚਰਜ਼ ਹੋਮ ਵਿਖੇ ਜ਼ਿਲ੍ਹਾ ਪੱਧਰੀ ਇੰਸਪਾਇਰ ਅਵਾਰਡ ਪ੍ਰਦਰਸ਼ਨੀ ਸ਼ੁਰੂ ਹੋ ਗਈ ਹੈ ਜਿਸ ਦਾ ਉਦਘਾਟਨ ਮਨਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.) ਬਠਿੰਡਾ ਨੇ ਕੀਤਾ | ਦੋ ਦਿਨ੍ਹਾਂ ਪ੍ਰਦਰਸ਼ਨੀ ਵਿਚ ...

ਪੂਰੀ ਖ਼ਬਰ »

ਰਾਜੀਵ ਗਾਂਧੀ ਦੇ 27ਵੇਂ ਸ਼ਹੀਦੀ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ

ਡੱਬਵਾਲੀ, 21 ਮਈ (ਇਕਬਾਲ ਸਿੰਘ ਸ਼ਾਂਤ)-ਭਾਰਤ ਸੂਚਨਾ ਕ੍ਰਾਂਤੀ ਲਿਆਉਣ ਵਾਲੇ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ 27ਵੇਂ ਸ਼ਹੀਦੀ ਦਿਵਸ 'ਤੇ ਅੱਜ ਕਾਂਗਰਸ ਵਰਕਰਾਂ ਨੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਇੱਥੇ ਹਰਿਆਣਾ ਕਾਂਗਰਸ ਕਮੇਟੀ ਦੇ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਲਗਵਾਏ ਖ਼ਸਰਾ-ਰੂਬੇਲਾ ਕੈਂਪ ਨੂੰ ਮਾਤਾ-ਪਿਤਾ ਵਲੋਂ ਮਿਲਿਆ ਭਰਵਾਂ ਹੁੰਗਾਰਾ

ਬਠਿੰਡਾ, 21 ਮਈ (ਕੰਵਲਜੀਤ ਸਿੰਘ ਸਿੱਧੂ)-ਸਿਹਤ ਵਿਭਾਗ ਬਠਿੰਡਾ ਵਲੋਂ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਦੀ ਦੇਖ-ਰੇਖ ਹੇਠ ਸਰਕਾਰੀ ਔਰਤਾਂ ਅਤੇ ਬੱਚਿਆਂ ਦੇ ਹਸਪਤਾਲ ਬਠਿੰਡਾ ਵਿਖੇ ਸ਼ੁਰੂ ਕੀਤੇ ਗਏ ਸਪੈਸ਼ਲ ਖ਼ਸਰਾ-ਰੂਬੈਲਾ ਟੀਕਾਕਰਨ ਕੈਂਪਾਂ ਨੂੰ ਮਾਪਿਆਂ ਵਲੋਂ ...

ਪੂਰੀ ਖ਼ਬਰ »

ਔਰਤ ਨਾਲ ਜ਼ਬਰਦਸਤੀ ਕਰਨ 'ਤੇ ਤਿੰਨ ਵਿਅਕਤੀਆਂ ਵਿਰੁੱਧ ਮਾਮਲਾ ਦਰਜ

ਰਾਮਪੁਰਾ ਫੂਲ, 21 ਮਈ (ਗੁਰਮੇਲ ਸਿੰਘ ਵਿਰਦੀ)-ਪੁਲਿਸ ਥਾਣਾ ਸਿਟੀ ਰਾਮਪੁਰਾ ਵਲੋ ਕੋਠੇ ਮੱਲੂਆਣਾ ਮਹਿਰਾਜ ਵਿਖੇ ਘਰ ਅੰਦਰ ਦਾਖਲ ਹੋ ਕੇ ਔਰਤ ਨਾਲ ਜ਼ਬਰਦਸਤੀ ਕਰਨ 'ਤੇ ਤਿੰਨ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਕੀਤੇ ਜਾਣ ਦਾ ਸਮਾਚਾਰ ਹੈ | ਜਾਣਕਾਰੀ ਦਿੰਦਿਆਂ ਥਾਣਾ ...

ਪੂਰੀ ਖ਼ਬਰ »

ਵਾਤਾਵਰਨ ਵਿਚ ਘੁਲ ਰਹੇ ਜ਼ਹਿਰ ਨੂੰ ਰੋਕਣ ਲਈ ਸਰਕਾਰ ਸਖ਼ਤ ਨਿਯਮ ਲਾਗੂ ਕਰੇ -ਬੁੱਢਾ ਦਲ ਮੁੱਖੀ

ਤਲਵੰਡੀ ਸਾਬੋ, 21 ਮਈ (ਰਣਜੀਤ ਸਿੰਘ ਰਾਜੂ)-ਬੀਤੇ ਦਿਨੀਂ ਦਰਿਆਵਾਂ ਦੇ ਪਾਣੀ ਵਿਚ ਜ਼ਹਿਰੀਲੇ ਰਸਾਇਣ ਮਿਲਣ ਨਾਲ ਵੱਡੀ ਪੱਧਰ 'ਤੇ ਮੱਛੀਆਂ ਤੇ ਜੀਵ ਜੰਤੂ ਮਰਨ ਦੀਆਂ ਘਟਨਾਵਾਂ ਤੇ ਜਿਥੇ ਵਾਤਾਵਰਨ ਪ੍ਰੇਮੀਆਂ ਨੇ ਚਿੰਤਾ ਜ਼ਾਹਰ ਕੀਤੀ ਸੀ, ਉਥੇ ਧਾਰਮਿਕ ਸਖਸ਼ੀਅਤਾਂ ...

ਪੂਰੀ ਖ਼ਬਰ »

ਅਜੈ ਚੌਟਾਲਾ ਡੱਬਵਾਲੀ 'ਚ ਹੋਏ ਇਨੈਲੋ ਵਰਕਰਾਂ ਦੇ ਰੂ-ਬਰੂ

ਡੱਬਵਾਲੀ, 21 ਮਈ (ਇਕਬਾਲ ਸਿੰਘ ਸ਼ਾਂਤ)-ਇਨੈਲੋ ਦੇ ਰਾਸ਼ਟਰੀ ਚੀਫ਼ ਜਨਰਲ ਸਕੱਤਰ ਡਾ. ਅਜੈ ਸਿੰਘ ਚੌਟਾਲਾ ਅੱਜ ਡੱਬਵਾਲੀ ਵਿਖੇ ਇਨੈਲੋ ਵਰਕਰਾਂ ਦੇ ਰੂ-ਬਰੂ ਹੋਏ | ਉਨ੍ਹਾਂ ਪਾਰਟੀ ਦਫ਼ਤਰ 'ਚ ਵੱਡੀ ਤਾਦਾਦ 'ਚ ਮੌਜੂਦ ਵਰਕਰਾਂ ਅਤੇ ਸਥਾਨਕ ਆਗੂਆਂ ਨਾਲ ਮੁਲਾਕਾਤ ਕਰਕੇ ...

ਪੂਰੀ ਖ਼ਬਰ »

ਹੱਦ ਕਰਜ਼ੇ ਨੂੰ ਲੈ ਕੇ ਵੱਖ-ਵੱਖ ਥਾਈਂ ਕਿਸਾਨਾਂ ਵਲੋਂ ਰੋਸ ਰੋਸ ਧਰਨੇ

ਕਿਸਾਨਾਂ ਲਾਏ ਸੈਂਟਰਲ ਕੋਆਪ੍ਰੇਟਿਵ ਬੈਂਕਾਂ ਅੱਗੇ ਧਰਨੇ ਕੋਟਫੱਤਾ, 21 ਮਈ (ਰਣਜੀਤ ਸਿੰਘ ਬੁੱਟਰ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਦੇ ਸੱਦੇ ਤੇ ਕਿਸਾਨਾਂ ਵਲੋਂ ਮੌੜ ਬਲਾਕ ਵਿਚ ਵੱਖ-ਵੱਖ ਥਾਈਂ ਦਿੱਤੇ ਧਰਨਿਆਂ ...

ਪੂਰੀ ਖ਼ਬਰ »

ਆਂਗਣਵਾੜੀ ਬੱਚਿਆਂ ਦੇ ਖ਼ਸਰਾ ਤੇ ਰੂਬੇਲਾ ਦੀ ਰੋਕਥਾਮ ਲਈ ਟੀਕੇ ਲਗਾਏ

ਮਹਿਰਾਜ, 21 ਮਈ (ਸੁਖਪਾਲ ਮਹਿਰਾਜ)-9 ਮਹੀਨੇ ਤੋਂ 15 ਸਾਲ ਤੱਕ ਦੇ ਬੱਚਿਆਂ ਦੇ ਖ਼ਸਰਾ ਤੇ ਰੁਬੇਲਾ ਦੀ ਬਿਮਾਰੀ ਤੋਂ ਬਚਾਅ ਲਈ ਸਰਕਾਰ ਵਲੋਂ ਚਲਾਈ ਟੀਕਾਕਰਨ ਮੁਹਿੰਮ ਤਹਿਤ ਅੱਜ ਆਂਗਣਵਾੜੀ ਹੈਡ ਕੁਆਟਰ ਮਹਿਰਾਜ ਵਿਖੇ 10 ਬੱਚਿਆਂ ਦੇ ਟੀਕੇ ਲਗਾਏ ਗਏ | ਇਸ ਮੌਕੇ ਸਿਹਤ ...

ਪੂਰੀ ਖ਼ਬਰ »

ਕਰਨਾਟਕ ਸਰਕਾਰ ਬਣਨ 'ਤੇ ਕਾਂਗਰਸ ਭਵਨ 'ਚ ਜਸ਼ਨ ਮੌਕੇ ਲੱਡੂ ਵੰਡੇ

ਰਾਮਾਂ ਮੰਡੀ, 21 ਮਈ (ਤਰਸੇਮ ਸਿੰਗਲਾ)-ਕਰਨਾਟਕ ਵਿਚ ਕਾਂਗਰਸ ਅਤੇ ਜੇਡੀਯੂ ਪਾਰਟੀ ਦੀ ਸਾਂਝੀ ਸਰਕਾਰ ਬਣਨ ਦੀ ਖ਼ੁਸ਼ੀ 'ਚ ਸਥਾਨਕ ਕਾਂਗਰਸ ਭਵਨ 'ਚ ਜਿੱਤ ਦਾ ਜਸ਼ਨ ਮਨਾਇਆ ਗਿਆ ਅਤੇ ਲੱਡੂ ਵੰਡੇ ਗਏ | ਇਸ ਮੌਕੇ ਹਾਜ਼ਰ ਵਰਕਰਾਂ ਨੂੰ ਉਂਗਲਾਂ ਨਾਲ ਜਿੱਤ ਦਾ ਨਿਸ਼ਾਨ ਬਣਾ ...

ਪੂਰੀ ਖ਼ਬਰ »

ਸਿਵਲ ਹਸਪਤਾਲ ਗੋਨਿਆਣਾ 'ਚ ਮਾੜੇ ਪ੍ਰਬੰਧਾਂ ਕਾਰਨ ਮਰੀਜ਼ ਪ੍ਰੇਸ਼ਾਨ

ਗੋਨਿਆਣਾ, 21 ਮਈ (ਮਨਦੀਪ ਸਿੰਘ ਮੱਕੜ)-ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਸੂਬੇ ਦੇ ਸਰਕਾਰੀ ਹਸਪਤਾਲਾਂ ਵਿਚ ਚੰਗੀਆਂ ਸਿਹਤ ਸਹੂਲਤਾਂ ਦੇਣ ਦੇ ਜੋ ਦਾਅਵੇ ਕੀਤੇ ਜਾਂਦੇ ਹਨ, ਉਨ੍ਹਾਂ ਦੀ ਪੋਲ ਖੁੱਲਦੀ ਨਜ਼ਰ ਆ ਰਹੀ ਹੈ | ਇਹ ਸਭ ਹਸਪਤਾਲ ਵਿਚ ਬੈਠੇ ਜ਼ਿੰਮੇਵਾਰ ...

ਪੂਰੀ ਖ਼ਬਰ »

ਪਸ਼ੂ ਪਾਲਣ ਵਿਭਾਗ 'ਤੇ ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਵਲੋਂ ਪਸ਼ੂਆਂ ਨੂੰ ਗਲਘੋਟੂ ਬਿਮਾਰੀ ਤੋਂ ਬਚਾਉਣ ਲਈ ਵਿਸ਼ੇਸ਼ ਟੀਕਾਕਰਨ ਮੁਹਿੰਮ ਸ਼ੁਰੂ

ਰਾਮਾਂ ਮੰਡੀ, 21 ਮਈ (ਅਮਰਜੀਤ ਸਿੰਘ ਲੈਹਰੀ)-ਨੇੜਲੇ ਪਿੰਡ ਰਾਮਾਂ ਵਿਖੇ ਪਸ਼ੂ ਪਾਲਣ ਵਿਭਾਗ ਵਲੋਂ ਇੰਸਪੈਕਟਰ ਗੁਰਦੀਪ ਸਿੰਘ ਦੀ ਅਗਵਾਈ ਹੇੇਠ ਪਸ਼ੂਆਂ ਨੂੰ ਗਲਘੋਟੂ ਦੀ ਬਿਮਾਰੀ ਤੋਂ ਬਚਾਉਣ ਲਈ ਵਿਸ਼ੇਸ਼ ਟੀਕਾਕਰਨ ਮੁਹਿੰਮ ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਦੇ ...

ਪੂਰੀ ਖ਼ਬਰ »

'ਦ ਮਿਲੇਨੀਅਮ ਸਕੂਲ ਐਚ.ਐਮ.ਈ.ਐਲ ਟਾਊਨਸ਼ਿਪ 'ਚ ਮਾਂ ਦਿਵਸ ਨੂੰ ਸਮਰਪਿਤ ਚਮਤਕਾਰੀ ਮਾਵਾਂ-2018 ਸਮਾਗਮ ਕਰਵਾਇਆ

ਰਾਮਾਂ ਮੰਡੀ, 21 ਮਈ (ਅਮਰਜੀਤ ਸਿੰਘ ਲਹਿਰੀ)-ਰਾਮਾਂ-ਰਿਫਾਇਨਰੀ ਰੋਡ 'ਤੇ ਸਥਿਤ ਦ ਮਿਲੇਨੀਅਮ ਸਕੂਲ ਐਚ.ਐਮ.ਈ.ਐਲ ਟਾਊਨਸ਼ਿਪ ਵਿਖੇ ਮਾਂ ਦਿਵਸ ਨੂੰ ਸਮਰਪਿਤ (ਮਿਰਾਕਲਸ ਮਦਰ) ਚਮਤਕਾਰੀ ਮਾਂ-2018 ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਡਾ. ਸਵੇਤਾ ਗਰਗ ਬਠਿੰਡਾ ਅਤੇ ...

ਪੂਰੀ ਖ਼ਬਰ »

ਰਿਫ਼ਾਇਨਰੀ ਵਲੋਂ ਗੰੂਗੇ ਅਤੇ ਬੋਲੇ ਬੱਚਿਆਂ ਦੇ ਸਕੂਲ ਲਈ 5 ਲੱਖ ਤੇ ਈਵਨਿੰਗ ਸਕੂਲਾਂ ਲਈ 1.86 ਲੱਖ ਦੇ ਚੈੱਕ ਭੇਟ

ਬਠਿੰਡਾ, 21 ਮਈ (ਕੰਵਲਜੀਤ ਸਿੰਘ ਸਿੱਧੂ)-ਅੱਜ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਬਠਿੰਡਾ ਸ਼੍ਰੀ ਦੀਪਰਵਾ ਲਾਕਰਾ ਨੰੂ ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਫੁੱਲੋ ਖਾਰੀ ਵਲੋਂ ਚਰਨਜੀਤ ਸਿੰਘ ਏ. ਜੀ. ਐੱਮ. ਐੱਚ. ਆਰ. ਏ. ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਐਮ.ਐਸ.ਡੀ.ਸ.ਸ. ਸਕੂਲ ਵਿਖੇ 196 ਬੱਚਿਆਂ ਨੂੰ ਮੀਜਲ ਰੂਬੇਲਾ ਟੀਕਾਕਰਨ

ਰਾਮਾਂ ਮੰਡੀ, 21 ਮਈ (ਤਰਸੇਮ ਸਿੰਗਲਾ)-ਸਥਾਨਕ ਐਮ.ਐਸ.ਡੀ.ਸ.ਸ.ਸਕੂਲ ਵਿਖੇ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ.ਮਨਿੰਦਰਪਾਲ ਅਤੇ ਡਾ.ਰਿਸ਼ੂ ਗਰਗ ਦੀ ਅਗਵਾਈ ਹੇਠ ਟੀਮ ਵੱਲੋਂ ਮੀਜਲ ਰੂਬੇਲਾ ਟੀਕਾਕਰਨ ਕੈਂਪ ਲਾਇਆ ਗਿਆ | ਇਸ ਦੌਰਾਨ ਸਕੂਲ ਸਟਾਫ਼, ਪ੍ਰਬੰਧਕੀ ...

ਪੂਰੀ ਖ਼ਬਰ »

ਕਾਂਗਰਸ ਹਲਕਾ ਸੇਵਾਦਾਰ ਖੁਸ਼ਬਾਜ ਜਟਾਣਾ ਵਲੋਂ ਸ਼ਾਹਕੋਟ ਹਲਕੇ ਵਿਚ ਚੋਣ ਪ੍ਰਚਾਰ ਤੇਜ਼

ਤਲਵੰਡੀ ਸਾਬੋ, 21 ਮਈ (ਰਣਜੀਤ ਸਿੰਘ ਰਾਜੂ)-ਸ਼ਾਹਕੋਟ ਵਿਧਾਨ ਸਭਾ ਹਲਕੇ ਅੰਦਰ ਸੂਬੇ ਭਰ ਤੋਂ ਸਿਆਸੀ ਪਾਰਟੀਆਂ ਦੇ ਆਗੂਆਂ ਦੀਆਂ ਲੱਗੀਆਂ ਚੋਣ ਡਿਊਟੀਆਂ ਦੇ ਮੱਦੇਨਜ਼ਰ ਹਲਕਾ ਤਲਵੰਡੀ ਸਾਬੋ ਦੇ ਕਾਂਗਰਸ ਸੇਵਾਦਾਰ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ...

ਪੂਰੀ ਖ਼ਬਰ »

ਕਲੱਬ ਵਲੋਂ ਸਕੂਲ ਨੂੰ ਆਰ. ਓ. ਦਾਨ

ਮਹਿਮਾ ਸਰਜਾ, 21 ਮਈ (ਰਾਮਜੀਤ ਸ਼ਰਮਾ)-ਸੰਤ ਪਰੇਮ ਸ਼ਾਹ ਯੂਥ ਕਲੱਬ ਪਿੰਡ ਮਹਿਮਾ ਭਗਵਾਨਾ ਵਲੋਂ ਪਿੰਡ ਦੇ ਸਰਕਾਰੀ ਸਕੂਲ ਨੂੰ ਆਰ. ਓ. ਸਿਸਟਮ ਦਾਨ ਵਜੋਂ ਦਿੱਤਾ ਗਿਆ¢ ਇਸ ਮੌਕੇ ਕਲੱਬ ਪ੍ਰਧਾਨ ਸੰਦੀਪ ਬਰਾੜ ਨੇ ਦੱਸਿਆ ਕਿ ਸਕੂਲ ਵਿਚ 200 ਦੇ ਕਰੀਬ ਬੱਚੇ ਪੜ੍ਹਦੇ ਹਨ¢ ਜਿਸ ...

ਪੂਰੀ ਖ਼ਬਰ »

ਹੱਦ ਕਰਜ਼ਾ ਘਟਾਏ ਜਾਣ ਦੇ ਵਿਰੋਧ ਵਿਚ ਰੋਸ ਧਰਨਾ

ਗੋਨਿਆਣਾ, 21 ਮਈ (ਲਛਮਣ ਦਾਸ ਗਰਗ, ਬਰਾੜ ਆਰ. ਸਿੰਘ)-ਹੱਦ ਕਰਜ਼ਾ ਘਟਾਏ ਜਾਣ ਦੇ ਰੋਸ ਵਜੋਂ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਅਤੇ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਵਲੋਂ ਦੀ ਕੋਆਪਰੇਟਿਵ ਸੁਸਾਇਟੀ ਗੋਨਿਆਣਾ ਅੱਗੇ ਧਰਨਾ ਦਿੱਤਾ ਗਿਆ | ਇਸ ਮੌਕੇ ਕਿਸਾਨਾਂ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX