ਤਾਜਾ ਖ਼ਬਰਾਂ


ਅਸਮ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ, 7 ਔਰਤਾਂ ਵੀ ਸ਼ਾਮਲ
. . .  about 1 hour ago
ਗੁਹਾਟੀ, 22 ਫਰਵਰੀ - ਅਸਮ ਦੇ ਗੋਲਾਘਾਟ ਜ਼ਿਲ੍ਹੇ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ ਹੋ ਗਈ ਹੈ ਤੇ 50 ਤੋਂ ਵਧੇਰੇ ਬਿਮਾਰ ਪੈ ਗਏ ਹਨ। ਮ੍ਰਿਤਕਾਂ ਵਿਚ 7 ਔਰਤਾਂ ਵੀ ਸ਼ਾਮਲ ਹਨ। ਮਾਮਲੇ ਦੀ...
ਚੌਕਸੀ ਵਿਭਾਗ ਦੀ ਟੀਮ ਵਲੋਂ ਏ.ਐਸ.ਆਈ ਰਿਸ਼ਵਤ ਲੈਂਦਾ ਕਾਬੂ
. . .  about 3 hours ago
ਕੋਟਕਪੂਰਾ, 22 ਫ਼ਰਵਰੀ (ਮੋਹਰ ਸਿੰਘ ਗਿੱਲ) - ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਵਿਖੇ ਚੌਕਸੀ ਵਿਭਾਗ ਦੀ ਇਕ ਵਿਸ਼ੇਸ਼ ਟੀਮ ਵੱਲੋਂ ਅਚਾਨਕ ਮਾਰੇ ਛਾਪੇ ਦੌਰਾਨ ਇਕ ਏ.ਐਸ.ਆਈ ਨੂੰ 8 ਹਜ਼ਾਰ ਰੁਪਿਆ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਸੂਚਨਾ...
ਵਿਸ਼ਵ ਕੱਪ 'ਚ ਮੁਕਾਬਲੇ ਤੋਂ ਹਟਣ ਦੀ ਬਜਾਏ ਪਾਕਿਸਤਾਨ ਨੂੰ ਹਰਾਉਣਾ ਬਿਹਤਰ - ਸਚਿਨ ਤੇਂਦੁਲਕਰ
. . .  about 3 hours ago
ਨਵੀਂ ਦਿੱਲੀ, 22 ਫਰਵਰੀ - ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਨੇ ਅੱਜ ਕਿਹਾ ਕਿ ਉਨ੍ਹਾਂ ਨੂੰ ਵਿਸ਼ਵ ਕੱਪ 'ਚ ਪਾਕਿਸਤਾਨ ਖਿਲਾਫ ਮੈਚ ਨਾਲ ਖੇਡ ਕੇ ਦੋ ਅੰਕ ਗੁਆਉਣਾ ਠੀਕ ਨਹੀਂ ਲੱਗ ਰਿਹਾ। ਕਿਉਂਕਿ ਇਸ ਨਾਲ ਵਿਸ਼ਵ ਕੱਪ 'ਚ ਵਿਰੋਧੀ ਟੀਮ ਨੂੰ ਹੀ ਫ਼ਾਇਦਾ ਹੋਵੇਗਾ। ਤੇਂਦੁਲਕਰ...
ਸਾਡਾ ਦੇਸ਼ ਜੰਗ ਨਹੀਂ ਚਾਹੁੰਦਾ, ਜੇ ਹੋਈ ਤਾਂ ਭਾਰਤ ਨੂੰ ਹੋਵੇਗੀ ਹੈਰਾਨਗੀ - ਪਾਕਿਸਤਾਨ
. . .  about 4 hours ago
ਇਸਲਾਮਾਬਾਦ, 22 ਫਰਵਰੀ - ਪਾਕਿਸਤਾਨੀ ਫੌਜ ਨੇ ਪੁਲਵਾਮਾ ਹਮਲੇ ਤੋਂ ਬਾਅਦ ਅੱਜ ਪ੍ਰੈਸ ਕਾਨਫਰੰਸ ਕੀਤੀ। ਪਾਕਿਸਤਾਨ ਫੌਜ ਦੀ ਮੀਡੀਆ ਵਿੰਗ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨ ਦੇ ਡੀਜੀ ਮੇਜਰ ਜਨਰਲ ਆਸਿਫ ਗ਼ਫ਼ੂਰ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਤੇ ਜੰਮੂ...
ਟੈਸਟਿੰਗ ਨਾ ਕਰਵਾਉਣ ਵਾਲੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਹੋਣੇ ਸ਼ੁਰੂ
. . .  about 4 hours ago
ਮਾਹਿਲਪੁਰ 22 ਫਰਵਰੀ (ਦੀਪਕ ਅਗਨੀਹੋਤਰੀ)- ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਵਲੋਂ ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਜਿਲਾ ਸਿਖਿਆ ਅਫਸਰਾਂ ਰਾਹੀਂ ਪੱਤਰ ਜਾਰੀ ਕਰਕੇ ਅਜਿਹੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ ਜਿਨ੍ਹਾਂ ਅਧਿਆਪਕਾਂ ਨੇ ਪੜ੍ਹੋ...
ਸੋਪੋਰ ਮੁੱਠਭੇੜ ਵਿਚ ਦੋ ਅੱਤਵਾਦੀ ਢੇਰ
. . .  about 4 hours ago
ਸ੍ਰੀਨਗਰ, 22 ਫਰਵਰੀ - ਜੰਮੂ ਕਸ਼ਮੀਰ ਮੁੱਠਭੇੜ 'ਚ ਪੁਲਿਸ ਮੁਤਾਬਿਕ ਦੋ ਅੱਤਵਾਦੀ ਢੇਰ ਹੋ ਗਏ ਹਨ। ਗੋਲਾ ਬਰੂਦ ਹਥਿਆਰ ਬਰਾਮਦ ਕੀਤੇ ਗਏ ਹਨ। ਇਨ੍ਹਾਂ ਦੀ ਪਹਿਚਾਣ ਤੇ ਸੰਪਰਕਾਂ ਦਾ ਪਤਾ ਲਗਾਇਆ ਜਾ ਰਿਹਾ...
'ਪੜ੍ਹੋ ਪੰਜਾਬ ਪੜਾਓ ਪੰਜਾਬ' ਤਹਿਤ ਬੱਚਿਆ ਦਾ ਟੈਸਟ ਲੈਣ ਆਈ ਟੀਮ ਦਾ ਅਧਿਆਪਕਾਂ ਵੱਲੋਂ ਬਾਈਕਾਟ
. . .  about 4 hours ago
ਧਮਾਕਾਖ਼ੇਜ਼ ਸਮਗਰੀ ਰੱਖਣ ਦੇ ਮਾਮਲੇ 'ਚੋਂ ਭਾਈ ਜਗਤਾਰ ਸਿੰਘ ਤਾਰਾ ਬਰੀ
. . .  about 4 hours ago
ਬਠਿੰਡਾ, 22 ਫਰਵਰੀ (ਸੁਖਵਿੰਦਰ ਸਿੰਘ ਸੁੱਖਾ) - ਧਮਾਕਾਖ਼ੇਜ਼ ਸਮਗਰੀ ਰੱਖਣ, ਗੈਰ ਕਾਨੂੰਨੀ ਕਾਰਵਾਈਆਂ ਕਰਨ ਅਤੇ ਨਜਾਇਜ਼ ਅਸਲਾ ਰੱਖਣ ਦੇ ਦੋਸ਼ਾਂ ਤਹਿਤ ਦਰਜ ਮਾਮਲੇ ਵਿਚ ਅੱਜ ਬਠਿੰਡਾ ਦੇ ਐਡੀਸ਼ਨਲ ਸੈਸ਼ਨ ਜੱਜ ਕੇ. ਐਸ. ਬਾਜਵਾ ਦੀ ਅਦਾਲਤ ਨੇ ਭਾਈ ਜਗਤਾਰ...
'ਪੜ੍ਹੋ ਪੰਜਾਬ ਪੜਾਓ ਪੰਜਾਬ' ਦੀ ਟੈਸਟਿੰਗ ਖ਼ਿਲਾਫ਼ ਅਧਿਆਪਕਾਂ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਘਿਰਾਓ ਕੀਤਾ
. . .  about 5 hours ago
ਖਮਾਣੋਂ 22 ਫਰਵਰੀ (ਮਨਮੋਹਨ ਸਿੰਘ ਕਲੇਰ)- ਪੰਜਾਬ ਭਰ 'ਚ ਸਾਂਝਾ ਅਧਿਆਪਕ ਮੋਰਚਾ ਵੱਲੋਂ ਪੜ੍ਹੋ ਪੰਜਾਬ ,ਪੜਾਓ ਪੰਜਾਬ ਦੀ ਪਹਿਲੀ ਤੋ ਅੱਠਵੀਂ ਜਮਾਤ ਤਕ ਦੇ ਵਿਦਿਆਰਥੀਆਂ ਦੀ ਸਬੰਧਿਤ ਸਕੂਲਾਂ 'ਚ ਚੱਲ ਰਹੀ ਟੈਸਟਿੰਗ ਦੇ ਅੱਜ ਬਾਈਕਾਟ ਦੇ ਸੱਦੇ 'ਤੇ ਜਿੱਥੇ ....
ਅਧਿਆਪਕ ਸੰਘਰਸ਼ ਕਮੇਟੀ ਨੇ ਅਜਨਾਲਾ 'ਚ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਸਾੜਿਆ ਪੁਤਲਾ
. . .  about 5 hours ago
ਅਜਨਾਲਾ, 22 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅਧਿਆਪਕਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨਣ ਦੇ ਵਿਰੋਧ 'ਚ ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਲਏ ਗਏ ਫ਼ੈਸਲੇ ਅਨੁਸਾਰ ਅੱਜ ਬਲਾਕ ਅਜਨਾਲਾ ਨਾਲ ਸੰਬੰਧਿਤ ਅਧਿਆਪਕਾਂ ਵੱਲੋਂ ਰੋਸ ਮਾਰਚ ਕਰਨ ....
ਜਲੰਧਰ 'ਚ ਕਾਂਗਰਸ ਅਤੇ ਅਕਾਲੀ ਦਲ ਵਿਚਾਲੇ ਸ਼ੁਰੂ ਹੋਈ ਪੋਸਟਰ ਜੰਗ
. . .  about 5 hours ago
ਜਲੰਧਰ, 22 ਫਰਵਰੀ (ਅ.ਬ)- ਅੱਜ ਸਵੇਰੇ ਜਲੰਧਰ ਸ਼ਹਿਰ ਦੇ ਕੁੱਝ ਹਿੱਸਿਆ 'ਚ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੇ ਖ਼ਿਲਾਫ਼ ਪੋਸਟਰ ਲਗਵਾਏ ਗਏ ਸਨ ਤੇ ਉਸ ਤੋਂ ਬੀਤੀ ਦਿਨੀਂ ਅਕਾਲੀ ਦੀ ਲੀਡਰਸ਼ਿਪ ਦੇ ਖ਼ਿਲਾਫ਼ ਪੋਸਟਰ ਲਗਵਾਏ ਜਾਣ ਨਾਲ ਇਕ ਤਰ੍ਹਾਂ ....
ਪਟਨਾ ਸਾਹਿਬ ਪਹੁੰਚੀ ਪੰਜ ਤਖਤ ਐਕਸਪ੍ਰੈੱਸ, ਦੇਖੋ ਤਸਵੀਰਾਂ
. . .  about 5 hours ago
ਪਟਨਾ ਸਾਹਿਬ ਪਹੁੰਚੀ ਪੰਜ ਤਖਤ ਐਕਸਪ੍ਰੈੱਸ.....
ਅਧਿਆਪਕ ਸੰਘਰਸ਼ ਕਮੇਟੀ ਨੇ ਸਿੱਖਿਆ ਸਕੱਤਰ ਦਾ ਫੂਕਿਆ ਪੁਤਲਾ
. . .  about 6 hours ago
ਖੇਮਕਰਨ, 22 ਫਰਵਰੀ (ਸੰਦੀਪ ਮਹਿਤਾ) - ਅਧਿਆਪਕ ਸੰਘਰਸ਼ ਕਮੇਟੀ ਨੇ ਪੰਜਾਬ ਦੇ ਸੱਦੇ 'ਤੇ ਅਧਿਆਪਕ ਯੂਨੀਅਨ ਬਲਾਕ ਵਲਟੋਹਾ ਵੱਲੋਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਅਧਿਆਪਕਾ ਨੇ ਪੰਜਾਬ ਸਰਕਾਰ ਤੋਂ ਕ੍ਰਿਸ਼ਨ ....
ਐਫ.ਏ.ਟੀ.ਐਫ ਦਾ ਫ਼ੈਸਲਾ : ਅਕਤੂਬਰ ਤੱਕ 'ਗ੍ਰੇ ਲਿਸਟ' 'ਚ ਰਹੇਗਾ ਪਾਕਿਸਤਾਨ
. . .  about 6 hours ago
ਨਵੀਂ ਦਿੱਲੀ, 22 ਫਰਵਰੀ- ਪੈਰਿਸ 'ਚ ਹੋਈ ਫਾਇਨਾਂਸ਼ੀਅਲ ਐਕਸ਼ਨ ਟਾਸਕ ਫੋਰਸ (ਐਫ.ਏ.ਟੀ.ਐਫ) ਦੀ ਬੈਠਕ 'ਚ ਇਹ ਫ਼ੈਸਲਾ ਲਿਆ ਗਿਆ ਹੈ ਕਿ ਪਾਕਿਸਤਾਨ 'ਗ੍ਰੇ ਲਿਸਟ' 'ਚ ਬਰਕਰਾਰ ਰਹੇਗਾ। ਐਫ.ਏ.ਟੀ.ਐਫ. ਵੱਲੋਂ ਲਿਆ ਗਿਆ ਇਹ ਫ਼ੈਸਲਾ ਇਸ ਸਾਲ ....
ਬੀ.ਐੱਸ.ਐਫ. ਸੈਕਟਰ ਮਮਦੋਟ ਨੇ ਸਰਹੱਦ ਤੋਂ ਬਰਾਮਦ ਕੀਤੀ ਕਰੋੜਾਂ ਦੀ ਹੈਰੋਇਨ
. . .  about 6 hours ago
ਮਮਦੋਟ, 22 ਫਰਵਰੀ (ਸੁਖਦੇਵ ਸਿੰਘ ਸੰਗਮ)- ਮਮਦੋਟ ਸੈਕਟਰ ਵਿਖੇ ਤਾਇਨਾਤ ਬੀ.ਐੱਸ.ਐਫ. ਦੀ 29 ਬਟਾਲੀਅਨ ਅਧੀਨ ਆਉਂਦੀ ਚੈੱਕ ਮੱਬੋ ਕੇ ਦੇ ਨੇੜਿਉਂ ਬੀ.ਐਸ.ਐਫ ਨੇ 4 ਪੈਕਟ ਹੈਰੋਇਨ ਬਰਾਮਦ ਕੀਤੀ ਹੈ ਜਿਸ ਦਾ ਵਜ਼ਨ 1 ਕਿੱਲੋ 600 ਗ੍ਰਾਮ ਦੇ ਕਰੀਬ ....
ਅਗਸਤਾ ਵੈਸਟਲੈਂਡ ਮਾਮਲਾ : ਰਾਜੀਵ ਸਕਸੈਨਾ ਦੀ ਅੰਤਰਿਮ ਜ਼ਮਾਨਤ 25 ਫਰਵਰੀ ਤੱਕ ਵਧਾਈ ਗਈ
. . .  about 7 hours ago
ਜਨ ਔਸ਼ਧੀ ਕੇਂਦਰਾਂ ਦੀਆਂ ਸਸਤੀਆਂ ਦਵਾਈਆਂ ਬਾਰੇ ਜਾਗਰੂਕ ਕਰਨ ਦੀ ਮੁਹਿੰਮ ਸ਼ੁਰੂ
. . .  about 7 hours ago
ਥਰੂਰ ਨੇ ਪਾਕਿਸਤਾਨ ਨਾਲ ਕ੍ਰਿਕਟ ਖੇਡਣ ਦੀ ਕੀਤੀ ਵਕਾਲਤ
. . .  about 7 hours ago
'ਆਪ' ਦੀਆਂ ਨਵ-ਵਿਆਹੀਆਂ ਵਿਧਾਇਕਾਂ ਰੂਬੀ ਅਤੇ ਬਲਜਿੰਦਰ ਨੂੰ ਕੈਪਟਨ ਨੇ ਦਿੱਤਾ ਆਸ਼ੀਰਵਾਦ
. . .  about 8 hours ago
ਅਧਿਆਪਕਾਂ ਨੂੰ ਧਮਕੀਆਂ ਦੇਣ ਵਾਲੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸਕੂਲ 'ਚ ਕੀਤਾ ਬੰਦ
. . .  about 8 hours ago
ਬਜਟ ਇਜਲਾਸ : ਪੰਜਾਬ ਵਿਧਾਨ ਸਭਾ ਦੀ ਕਾਰਵਾਈ 25 ਫਰਵਰੀ ਸਵੇਰੇ 11 ਵਜੇ ਤੱਕ ਮੁਲਤਵੀ
. . .  about 8 hours ago
ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ 25-25 ਲੱਖ ਰੁਪਏ ਦੇਵੇਗੀ ਤੇਲੰਗਾਨਾ ਸਰਕਾਰ
. . .  about 8 hours ago
ਜੈਸ਼ ਨਾਲ ਸੰਬੰਧਿਤ ਦੋ ਅੱਤਵਾਦੀ ਉੱਤਰ ਪ੍ਰਦੇਸ਼ 'ਚ ਗ੍ਰਿਫ਼ਤਾਰ
. . .  about 8 hours ago
ਘਰ 'ਚ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਮੌਤ
. . .  about 8 hours ago
ਉਲਕਾ ਪਿੰਡ 'ਤੇ ਸਫ਼ਲਤਾਪੂਰਵਕ ਉਤਰਿਆ ਜਾਪਾਨੀ ਪੁਲਾੜ ਯਾਨ
. . .  about 9 hours ago
ਬਠਿੰਡਾ ਲੋਕ ਸਭਾ ਹਲਕੇ ਤੋਂ ਹੀ ਲੜਾਂਗੀ ਚੋਣ - ਹਰਸਿਮਰਤ ਕੌਰ ਬਾਦਲ
. . .  about 9 hours ago
ਸੁਰੇਸ਼ ਪ੍ਰਭੂ ਨੇ ਰਾਜਾਸਾਂਸੀ ਹਵਾਈ ਅੱਡੇ ਦੀ ਹਵਾਈ ਪਾਰਕਿੰਗ ਦਾ ਵੀਡੀਓ ਕਾਨਫ਼ਰੰਸ ਰਾਹੀਂ ਰੱਖਿਆ ਗਿਆ ਨੀਂਹ ਪੱਥਰ
. . .  about 9 hours ago
28 ਹਜ਼ਾਰ ਕਰੋੜ ਰੁਪਏ ਦਾ ਹੋਰ ਕਰਜ਼ਾ ਲੈਣ ਦੀ ਤਿਆਰੀ ਕਰ ਰਹੀ ਹੈ ਸੂਬਾ ਸਰਕਾਰ- ਅਕਾਲੀ ਆਗੂ
. . .  about 9 hours ago
ਸੰਗਰੂਰ: ਭਿੰਡਰਾਂ ਸਕੂਲ ਦੇ ਅਧਿਆਪਕਾਂ ਨੇ ਪੜ੍ਹੋ ਪੰਜਾਬ ਦੀ ਟੀਮ ਨੂੰ ਬੇਰੰਗ ਮੋੜਿਆ
. . .  about 9 hours ago
ਚੰਦੂਮਾਜਰਾ ਨੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
. . .  about 9 hours ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਕੀਤਾ ਢੇਰ
. . .  about 9 hours ago
ਪਿੰਡ ਮਾਣਕਵਾਲ ਵਿਖੇ ਸਾਂਝਾ ਅਧਿਆਪਕ ਕਮੇਟੀ ਨੇ ਲੁਧਿਆਣਾ ਸਿੱਖਿਆ ਅਫ਼ਸਰ ਨੂੰ ਘੇਰਿਆ
. . .  about 9 hours ago
ਗੁਆਂਢੀ ਵੱਲੋਂ ਲੜਕੀ ਨਾਲ ਜਬਰ ਜਨਾਹ, ਮਾਮਲਾ ਦਰਜ
. . .  about 9 hours ago
ਤਰੁਣ ਚੁਗ ਨੇ ਜਲੰਧਰ 'ਚ 'ਭਾਰਤ ਕੇ ਮਨ ਕੀ ਬਾਤ, ਮੋਦੀ ਕੇ ਸਾਥ' ਪ੍ਰੋਗਰਾਮ ਲਈ ਲੋਕਾਂ ਤੋਂ ਲਏ ਸੁਝਾਅ
. . .  about 9 hours ago
'ਸਿਓਲ ਸ਼ਾਂਤੀ ਪੁਰਸਕਾਰ' ਨਾਲ ਸਨਮਾਨਿਤ ਪ੍ਰਧਾਨ ਮੰਤਰੀ ਮੋਦੀ
. . .  about 10 hours ago
ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਸਬੰਧੀ ਸੁਪਰੀਮ ਕੋਰਟ ਨੇ 10 ਸੂਬਿਆਂ ਨੂੰ ਜਾਰੀ ਕੀਤੇ ਨੋਟਿਸ
. . .  about 11 hours ago
ਦਸੂਹਾ ਨੇੜੇ ਇੱਕ ਕਾਰ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  about 11 hours ago
ਸ੍ਰੀ ਮੁਕਤਸਰ ਸਾਹਿਬ: ਪੜ੍ਹੋ ਪੰਜਾਬ ਦੇ ਬਾਈਕਾਟ ਨੂੰ ਲੈ ਕੇ ਪੁਲਿਸ ਅਤੇ ਅਧਿਆਪਕਾਂ ਵਿਚਾਲੇ ਟਕਰਾਅ ਦੀ ਸਥਿਤੀ
. . .  about 11 hours ago
ਪਾਕਿਸਤਾਨ ਦੇ ਹਿੱਸੇ ਦਾ ਪਾਣੀ ਰੋਕਣ ਸੰਬੰਧੀ ਗਡਕਰੀ ਨੇ ਵਿਭਾਗ ਨੂੰ ਜਾਰੀ ਕੀਤਾ ਇਹ ਹੁਕਮ
. . .  about 10 hours ago
ਆਪ ਵਿਧਾਇਕਾਂ ਵੱਲੋਂ ਸਦਨ 'ਚੋਂ ਵਾਕ ਆਊਟ
. . .  about 11 hours ago
ਆਪ ਵੱਲੋਂ ਮੋਡ ਮੰਡੀ ਬੰਬ ਧਮਾਕੇ ਅਤੇ ਬਹਿਬਲ ਕਲਾਂ ਗੋਲੀ ਕਾਂਡ 'ਤੇ ਬਹਿਸ ਕਰਨ ਦੀ ਮੰਗ ਨੂੰ ਲੈ ਕੇ ਸਦਨ 'ਚ ਨਾਅਰੇਬਾਜ਼ੀ
. . .  about 11 hours ago
ਸਾਰੇ ਵਿਧਾਇਕ ਬੱਚਿਆ ਦੀਆਂ ਵਰਦੀਆਂ ਲਈ ਇਕ ਮਹੀਨੇ ਦੀ ਤਨਖ਼ਾਹ ਦੇਣ ਲਈ ਲਿਆਉਣ ਮਤਾ - ਮਜੀਠੀਆ
. . .  about 11 hours ago
ਮਜੀਠੀਆ ਨੇ ਵਿਧਾਨ ਸਭਾ 'ਚ ਚੁੱਕਿਆ ਸਰਕਾਰੀ ਸਕੂਲਾਂ 'ਚ ਬੱਚਿਆ ਨੂੰ ਵਰਦੀ ਨਾ ਮਿਲਣ ਦਾ ਮੁੱਦਾ
. . .  about 12 hours ago
ਪੰਜਾਬ ਵਿਧਾਨ ਸਭਾ 'ਚ ਪ੍ਰਸ਼ਨ ਕਾਲ ਦੀ ਕਾਰਵਾਈ ਹੋਈ ਖ਼ਤਮ
. . .  about 12 hours ago
ਪਾਣੀ ਦਾ ਪੱਧਰ ਲਗਾਤਾਰ ਘਟਣ ਕਾਰਣ ਪੰਜਾਬ ਦੇ ਕੰਡੀ ਇਲਾਕਿਆਂ 'ਚ ਵੱਧ ਰਹੀ ਪਾਣੀ ਦੀ ਦਿੱਕਤ - ਰਜੀਆ ਸੁਲਤਾਨਾ
. . .  about 12 hours ago
ਰਣਦੀਪ ਨੇ ਨਾਭੇ 'ਚ ਰਾਜੀਵ ਗਾਂਧੀ ਦੇ ਨਾਂਅ 'ਤੇ ਬਣੀ ਪਾਰਕ ਨੂੰ ਲੈ ਕੇ ਕੀਤੀ ਇਹ ਮੰਗ
. . .  about 12 hours ago
ਅਰੁਣ ਨਾਰੰਗ ਨੇ ਸਦਨ 'ਚ ਚੁੱਕਿਆ ਰਿਸ਼ਵਤ ਲੈ ਕੇ ਬਿਜਲੀ ਦੇ ਮੀਟਰ ਲਗਾਉਣ ਦਾ ਮੁੱਦਾ
. . .  about 12 hours ago
'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਦੀ ਟੈਸਟਿੰਗ ਨੂੰ ਲੈ ਕੇ ਸਕੂਲਾਂ 'ਚ ਪੁਲਿਸ ਤਾਇਨਾਤ
. . .  about 12 hours ago
ਬਜਟ ਇਜਲਾਸ : ਪੰਜਾਬ 'ਚ ਸਰਕਾਰ ਵੱਲੋਂ ਨਵੇਂ ਕਾਲਜ ਬਣਾਉਣ ਦੇ ਐਲਾਨ 'ਤੇ ਚਰਚਾ ਜਾਰੀ
. . .  about 12 hours ago
ਪੰਜਾਬ ਵਿਧਾਨ ਸਭਾ 'ਚ ਸਵਾਲ ਜਵਾਬ ਦੀ ਕਾਰਵਾਈ ਹੋਈ ਸ਼ੁਰੂ
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਜੇਠ ਸੰਮਤ 550
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਸਾਡੇ ਪਿੰਡ ਸਾਡੇ ਖੇਤ

ਫ਼ਸਲੀ ਕੀੜਿਆਂ ਦਾ ਕੁਦਰਤੀ ਦੁਸ਼ਮਣਾਂ ਰਾਹੀਂ ਪ੍ਰਬੰਧ

ਪੰਜਾਬ ਭਾਰਤ ਦਾ ਖੇਤੀ ਪ੍ਰਧਾਨ ਸੂਬਾ ਹੈ। ਅਨਾਜ ਦੀ ਭਰਪੂਰ ਪੈਦਾਵਾਰ ਹੋਣ ਕਾਰਨ ਇਸ ਨੂੰ ਭਾਰਤ ਦਾ ਅੰਨਦਾਤਾ ਕਿਹਾ ਜਾਂਦਾ ਹੈ। ਪੰਜਾਬ ਦੀ ਕੁੱਲ ਵਸੋਂ ਦਾ 85 ਫ਼ੀਸਦੀ ਦੇ ਨੇੜੇ ਹਿੱਸਾ ਖੇਤੀ 'ਤੇ ਨਿਰਭਰ ਹੈ, ਕਿਉਂਕਿ ਪੰਜਾਬ ਦੇ ਕੁੱਲ ਰਕਬੇ ਦਾ 92 ਫ਼ੀਸਦੀ ਹਿੱਸਾ ਖੇਤੀ ਥੱਲੇ ਹੈ। ਹਰੀ ਕ੍ਰਾਂਤੀ ਦੀ ਲਹਿਰ ਨੇ ਪੰਜਾਬ ਦੀ ਖੇਤੀ ਵਿਚ ਮਹੱਤਵਪੂਰਨ ਬਦਲਾਅ ਕੀਤੇ ਸਨ। ਇਸ ਲਹਿਰ ਰਾਹੀਂ ਜਿੱਥੇ ਸੁਧਰੇ ਬੀਜਾਂ ਅਤੇ ਨਵੀਆਂ ਤਕਨੀਕਾਂ ਨੇ ਪੈਦਾਵਾਰ ਵਧਾਈ, ਉੱਥੇ ਹੀ ਬਦਲਦੇ ਹਾਲਤਾਂ ਵਿਚ ਵਰਤੇ ਜਾਂਦੇ ਰਸਾਇਣਾਂ ਦੇ ਦੁਸ਼ਪ੍ਰਭਾਵ ਵੀ ਛੇਤੀ ਹੀ ਸਾਹਮਣੇ ਆਉਣ ਲੱਗ ਪਏ। ਕਿਸਾਨਾਂ ਦੀ ਵਿੱਤੀ ਹਾਲਤ ਅੱਜ ਸਭ ਤੋਂ ਵੱਡੀ ਚਿੰਤਾ ਦਾ ਵਿਸ਼ਾ ਹੈ। ਅੰਨਦਾਤਾ ਅੱਜ ਖੁਦਕੁਸ਼ੀਆਂ ਦੇ ਰਾਹ 'ਤੇ ਤੁਰਨ ਲਈ ਮਜਬੂਰ ਹੋਇਆ ਪਿਆ ਹੈ। ਖੇਤੀ ਉੱਪਰ ਹੋਣ ਵਾਲੇ ਖਰਚੇ ਦਾ ਵੱਡਾ ਹਿੱਸਾ ਕੀੜੇਮਾਰ ਦਵਾਈਆਂ ਅਤੇ ਰਸਾਇਣਿਕ ਖਾਧਾਂ ਉੱਪਰ ਹੀ ਕੀਤਾ ਜਾਂਦਾ ਹੈ। ਵਾਧੂ ਖਰਚੇ ਦੇ ਨਾਲ ਨਾਲ ਹੁਣ ਰਸਾਇਣਾਂ ਦੇ ਸਿਹਤ ਉੱਪਰਲੇ ਦੁਸ਼ਪ੍ਰਭਾਵ ਵੀ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਅੱਜ ਪੰਜਾਬ ਦੀ ਉਪਜਾਊ ਮਿੱਟੀ ਰਸਾਇਣਾਂ ਨਾਲ ਗੰਧਲੀ ਹੋਈ ਪਈ ਹੈ। ਪੰਜ ਦਰਿਆਵਾਂ ਦੀ ਧਰਤੀ ਦਾ ਪਾਣੀ ਪੀਣ ਯੋਗ ਵੀ ਨਹੀਂ ਰਿਹਾ। ਹਵਾਵਾਂ ਵਿਚ ਵੀ ਗੰਦੀਆਂ ਗੈਸਾਂ ਨੇ ਸਾਹ ਲੈਣਾ ਦੁੱਭਰ ਕੀਤਾ ਹੈ। ਰਸਾਇਣਿਕ ਖਾਧਾਂ ਅਤੇ ਦਵਾਈਆਂ ਦੀ ਦੁਰਵਰਤੋਂ ਕਾਰਨ ਅੱਜ ਸਾਨੂੰ ਬਹੁਤ ਸਾਰੀਆਂ ਸਿਹਤ ਸਮਿੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਕੈਂਸਰ ਵਰਗਾ ਭਿਆਨਕ ਰੋਗ ਸਾਡੇ ਪੰਜਾਬ ਨੂੰ ਕਲਾਵੇ ਵਿਚ ਲੈ ਰਿਹਾ ਹੈ। ਮਾਲਵਾ ਖੇਤਰ ਪਹਿਲਾਂ ਹੀ ਇਨ੍ਹਾਂ ਦੁਸ਼ਪ੍ਰਭਾਵਾਂ ਦੀ ਮਾਰ ਹੇਠ ਆ ਚੁੱਕਾ ਹੈ। ਹੁਣ ਇਹ ਨਾਗ ਆਪਣਾ ਫਨ ਫੈਲਾਅ ਕੇ ਬਾਕੀ ਰਹਿੰਦੇ ਪੰਜਾਬ ਨੂੰ ਗਰਕ ਕਰਨ ਦੀ ਉਡੀਕ ਕਰ ਰਿਹਾ ਹੈ। ਰਸਾਇਣਾਂ ਦੀ ਰਹਿੰਦ-ਖੂੰਹਦ ਵਾਲੇ ਖਾਧ ਪਦਾਰਥ ਸਾਡੀ ਤੰਦਰੁਸਤੀ ਦੇ ਦੁਸ਼ਮਣ ਬਣ ਚੁੱਕੇ ਹਨ। ਅੱਜ ਹਰ ਘਰ ਵਿਚ ਖਾਣੇ ਦੇ ਰੂਪ ਵਿਚ ਇਹ ਲੁਕੀਆਂ ਹੋਈਆਂ ਜ਼ਹਿਰਾਂ ਪਰੋਸੀਆਂ ਜਾ ਰਹੀਆ ਹਨ। ਇੰਟਰਨੈਟ ਅਤੇ ਪਸਾਰ ਦੇ ਹੋਰ ਸਾਧਨਾਂ ਦੀ ਮਦਦ ਨਾਲ ਅੱਜ ਉਪਰੋਕਤ ਜਾਣਕਾਰੀ ਹਰ ਇਨਸਾਨ ਕੋਲ ਪਹੁੰਚ ਚੁੱਕੀ ਹੈ ਪਰ ਇਸ ਦੇ ਹੱਲ ਲਈ ਠੋਸ ਕਦਮ ਚੁੱਕਣ ਵਿਚ ਹਾਲੇ ਢਿੱਲ ਵਰਤੀ ਜਾ ਰਹੀ ਹੈ ।
ਅੱਜ ਖੇਤੀ ਕੀਟ ਪ੍ਰੰਬਧ ਦੀ ਤਕਨੀਕ ਬਦਲਣਾ ਸਮੇਂ ਦੀ ਲੋੜ ਹੈ। ਕੀਟ ਵਿਗਿਆਨੀਆਂ ਨੇ ਸਮੇਂ ਦੀ ਲੋੜ ਮੁਤਾਬਿਕ ਅੱਜ ਬਹੁਤ ਸਾਰੀਆਂ ਖੋਜਾਂ ਕਰਕੇ ਕਿਸਾਨਾਂ ਦੀਆਂ ਮੁਸੀਬਤਾਂ ਘਟਾਉਣ ਦੀ ਕੋਸ਼ਿਸ਼ ਕੀਤੀ ਹੈ। ਇਸੇ ਲੜੀ ਤਹਿਤ ਕੁਦਰਤੀ ਸਮਤੋਲ ਨੂੰ ਬਰਕਰਾਰ ਰੱਖਦੇ ਹੋਏ ਕੀੜਿਆਂ ਦੇ ਕੁਦਰਤੀ ਦੁਸ਼ਮਣ ਜੀਵ-ਜੰਤੂਆਂ ਦੀ ਵਰਤੋਂ ਉਨ੍ਹਾਂ ਦੇ ਪ੍ਰਬੰਧ ਲਈ ਕੀਤੀ ਜਾਣ ਲੱਗੀ ਹੈ। ਸਭ ਤੋਂ ਪਹਿਲਾਂ 1802 ਈਸਵੀ ਵਿਚ ਚੀਨ ਦੇ ਵਿਗਿਆਨੀ ਐਲਡਰੋਵਾਂਡੀ ਨੇ ਗੋਭੀ ਦੇ ਕੀੜੇ ਦਾ ਪ੍ਰੰਬਧ ਇਸ ਤਰੀਕੇ ਨਾਲ ਕੀਤਾ ਸੀ। ਭਾਰਤ ਦੀ ਸਿਰਮੌਰ ਖੇਤੀ ਖੋਜ ਸੰਸਥਾ, ਏ ਪੀ ਪੀ ਏ ਆਰ ਆਈ ਦੀ ਰਿਪੋਰਟ ਅਨੁਸਾਰ ਭਾਰਤ ਵਿਚ ਸੰਨ 1977 ਵਿਚ ਭਾਰਤੀ ਖੇਤੀਬਾੜੀ ਖੋਜ ਕਾਊਂਸਲ ਵਲੋਂ 10 ਅਜਿਹੀਆਂ ਸੰਸਥਾਵਾਂ ਦੀ ਨੀਂਹ ਰੱਖੀ ਗਈ ਜੋ ਕੁਦਰਤੀ ਸਮਤੋਲ ਨੂੰ ਬਰਕਰਾਰ ਰੱਖਦੇ ਹੋਏ ਕੀਟਾਂ ਦੇ ਜੈਵਿਕ ਪ੍ਰਬੰਧਨ 'ਤੇ ਖੋਜ ਕਰਨਗੀਆਂ। ਇਨ੍ਹਾਂ ਸੰਸਥਾਵਾਂ ਦੀ ਮਿਹਨਤ ਸਦਕਾ ਹੁਣ ਤੱਕ ਭਾਰਤ ਵਿਚ 188 ਮਿੱਤਰ ਕੀੜਿਆਂ ਉੱਪਰ ਖੋਜ ਹੋ ਚੁੱਕੀ ਹੈ ਜਿਨ੍ਹਾਂ ਵਿਚੋਂ ਹੁਣ ਤੱਕ ਝੋਨਾ, ਕਣਕ, ਮੱਕੀ, ਕਪਾਹ, ਗੰਨਾ, ਦਾਲਾਂ ਅਤੇ ਸਬਜ਼ੀਆਂ ਦੇ ਲਗਭਗ 80 ਅਲੱਗ ਅੱਲਗ ਕੀੜਿਆਂ ਦਾ ਪ੍ਰੰਬਧ ਕੀਤਾ ਹੈ। ਇਸ ਤਕਨੀਕ ਵਿਚ ਵਾਤਾਵਰਨ ਉੱਪਰ ਕੋਈ ਵੀ ਦੁਸ਼ਪ੍ਰਭਾਵ ਦੀ ਇਤਲਾਹ ਨਹੀਂ ਦਿੱਤੀ ਗਈ ਹੈ ।
ਕੀੜਿਆਂ ਤੋਂ ਇਲਾਵਾ ਪੰਛੀਆਂ ਦਾ ਵੀ ਇਸ ਤਕਨੀਕ ਵਿਚ ਭਰਪੂਰ ਯੋਗਦਾਨ ਰਿਹਾ ਹੈ। ਗਟਾਰ ਵਰਗਾ ਆਮ ਜਿਹਾ ਪੰਛੀ ਫ਼ਸਲੀ ਕੀਟ ਪ੍ਰੰਬਧਨ ਲਈ ਕਿੰਨਾ ਸਹਾਈ ਹੋ ਸਕਦਾ ਹੈ ਇਸ ਦਾ ਅੰਦਾਜ਼ਾ ਵੀ ਅਸੀ ਨਹੀਂ ਲਗਾ ਸਕਦੇ। ਇਸ ਤੋਂ ਇਲਾਵਾ ਮੋਰ, ਬੁਲਬੁਲ, ਲੱਕੜ ਰਹਿਣਾ, ਚਿੜੀ ਅਤੇ ਹਰਾ ਮੱਖੀ ਖਾਣਾ ਸਾਡੇ ਆਮ ਪੰਛੀ ਵੀ ਕੀਟ ਪ੍ਰਬੰਧਨ ਵਿਚ ਅਹਿਮ ਯੋਗਦਾਨ ਪਾ ਸਕਦੇ ਹਨ।
ਕਿਸਾਨਾਂ ਦੀ ਸਹਾਇਤਾ ਲਈ ਖੋਜ ਕਰਤਾਵਾਂ ਨੇ ਬਹੁਤ ਸਾਰੇ ਕੀੜਿਆਂ ਦੇ ਕੁਦਰਤੀ ਦੁਸ਼ਮਣ ਕੀਟਾਂ ਜਾਂ ਹੋਰ ਜੀਵ ਜੰਤੂਆਂ 'ਤੇ ਖੋਜਾਂ ਕਰਕੇ ਸਫਲਤਾ ਪੂਰਵਕ ਰਿਪੋਰਟਾਂ ਦਿਤੀਆਂ ਹਨ। ਹੁਣ ਸਮੇਂ ਦੀ ਲੋੜ ਮੁਤਾਬਿਕ ਕਿਸਾਨ ਵੀਰਾਂ ਨੂੰ ਆਪਣੇ ਰਵਾਇਤੀ ਤਰੀਕਿਆਂ ਤੋਂ ਹਟ ਕੇ ਨਵੀਨ ਕੀਟ ਪ੍ਰਬੰਧਾਂ ਵੱਲ ਜਾਣਾ ਪਵੇਗਾ। ਬਹੁਤ ਸਾਰੇ ਕੀੜੇ ਅਤੇ ਹੋਰ ਜੀਵ ਸਾਡੇ ਵਾਸਤੇ ਸਿੱਧੇ ਜਾਂ ਅਸਿੱਧੇ ਤੌਰ 'ਤੇ ਲਾਭਦਾਇਕ ਕੰਮ ਕਰਦੇ ਹਨ ਜਿਵੇਂ ਕਿ ਬੂਟਿਆਂ ਦਾ ਪਰਾਗਨ ਕਰਨਾ, ਗਲੇ-ਸੜੇ ਪਦਾਰਥਾਂ ਦਾ ਪ੍ਰਬੰਧ ਕਰਨਾ, ਦੂਸਰੇ ਕੀੜਿਆਂ ਅਤੇ ਛੋਟੇ ਜੀਵਾਂ ਨੂੰ ਖਾਣਾ ਆਦਿ। ਲਗਪਗ ਇਕ ਮਿਲੀਅਨ ਦੀ ਕੁੱਲ ਆਬਾਦੀ ਵਿਚੋਂ ਸਿਰਫ ਕੁਝ ਹੀ ਕੀੜੇ ਸਾਡੇ ਲਈ ਨੁਕਸਾਨਦਾਇਕ ਹਨ। ਇਨ੍ਹਾਂ ਨੁਕਸਾਨ ਕਰਨ ਵਾਲੇ ਕੀੜਿਆਂ ਦੇ ਕੁਦਰਤੀ ਦੁਸ਼ਮਣਾਂ ਨੂੰ ਅਸੀਂ ਤਿੰਨ ਪ੍ਰਮੁੱਖ ਸ਼੍ਰੇਣੀਆਂ ਵਿਚ ਵੰਡਦੇ ਹਾਂ-
1. ਕੁਦਰਤੀ ਸ਼ਿਕਾਰੀ ਜੀਵ,
2. ਪਰਪੋਸ਼ੀ ਸ਼ਿਕਾਰੀ ਜੀਵ,
3. ਮੁਕਾਬਲੇ ਵਾਲੇ ਜੀਵ
ਕੁਦਰਤੀ ਸ਼ਿਕਾਰੀ ਜੀਵ ਉਹ ਜੀਵ ਹੁੰਦੇ ਹਨ ਜਿਹੜੇ ਕਿ ਆਕਾਰ ਵਿਚ ਫ਼ਸਲੀ ਕੀੜਿਆਂ ਜਿੱਡੇ ਜਾਂ ਉਨ੍ਹਾਂ ਤੋਂ ਵੱਡੇ ਹੁੰਦੇ ਹਨ। ਇਹ ਆਪਣਾ ਕੁਦਰਤੀ ਜੀਵਨ ਚੱਕਰ ਪੂਰਾ ਕਰਦੇ ਹੋਏ ਬਹੁਤ ਸਾਰੇ ਦੁਸ਼ਮਣ ਕੀੜਿਆਂ ਅਤੇ ਛੋਟੇ ਜੀਵਾਂ ਨੂੰ ਖਾ ਜਾਂਦੇ ਹਨ। (ਚਲਦਾ)


-ਕੀਟ ਵਿਗਿਆਨੀ ਅਤੇ ਮੁਖੀ ਜੀਵ ਵਿਗਿਆਨ ਵਿਭਾਗ
ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਸ੍ਰੀ ਆਨੰਦਪੁਰ ਸਾਹਿਬ
ਮੋਬਾਈਲ : 99153-80006.

ਝੋਨੇ ਅਤੇ ਬਾਸਮਤੀ ਦੀ ਫ਼ਸਲ ਦਾ ਖਾਦ-ਪਾਣੀ ਦਾ ਪ੍ਰਬੰਧ ਕਿਵੇਂ ਕਰੀਏ?

ਝੋਨਾ ਪੰਜਾਬ ਵਿਚ ਸਾਉਣੀ ਦੀ ਮੁੱਖ ਫ਼ਸਲ ਹੈ। ਖੋਜਾਂ ਮੁਤਾਬਕ ਫ਼ਸਲੀ ਵਾਧੇ ਵਾਸਤੇ ਕੇਵਲ ਨਾਈਟ੍ਰੋਜਨ, ਫਾਸਫੋਰਸ ਅਤੇ ਪੋਟਾਸ਼ ਨਾਲ ਹੀ ਗੱਲ ਨਹੀਂ ਬਣਦੀ ਸਗੋਂ ਸੰਤੁਲਿਤ ਵਿਕਾਸ ਲਈ ਘੱਟੋ-ਘੱਟ 17 ਖੁਰਾਕੀ ਤੱਤਾਂ ਦੀ ਲੋੜ ਹੁੰਦੀ ਹੈ। ਇਨ੍ਹਾਂ ਵਿਚੋਂ ਹਰੇਕ ਖੁਰਾਕੀ ...

ਪੂਰੀ ਖ਼ਬਰ »

ਕਵਿਤਾ

ਧੀ ਪੰਜਾਬ ਦੀ

* ਸੁਰਿੰਦਰ ਮਕਸੂਦਪੁਰੀ * ਇਹ ਰੰਗ-ਬਿਰੰਗੀ ਗੁਲਮੋਹਰ ਇਹ ਕਲੀ ਰੁੱਤ ਬਹਾਰ ਦੀ ਏ ਇਹ ਰੰਗ-ਸੁਗੰਧ ਗੁਲਾਬ ਦੀ ਏ ਇਹ ਧੀ ਮੇਰੇ ਪੰਜਾਬ ਦੀ ਏ। ਇਹਦੇ ਚੰਨ ਮੁਖੜੇ 'ਤੇ ਮਹਿਕਦਾ ਏ ਚੁੰਨੀ ਤਾਰਿਆਂ ਨੇ ਸ਼ਿੰਗਾਰ ਦਿੱਤੀ ਅੰਬਰੋਂ ਉੱਤਰ ਪੀਂਘ ਸਤਰੰਗੀ ਨੇ ਇਹਦੀ ਦਿਖ ...

ਪੂਰੀ ਖ਼ਬਰ »

ਖੇਤੀ ਵਿਭਿੰਨਤਾ ਲਈ ਮੱਕੀ ਬੀਜੋ

(ਲੜੀ ਜੋੜਨ ਲਈ ਪਿਛਲੇ ਮੰਗਲਵਾਰ ਦਾ ਅੰਕ ਦੇਖੋ) ਪੱਤਾ ਰੰਗ ਚਾਰਟ: ਨਾਈਟ੍ਰੋਜਨ ਖਾਦ ਦੀ ਲੋੜ ਅਨੁਸਾਰ ਵਰਤੋਂ ਲਈ ਪੱਤਾ ਰੰਗ ਚਾਰਟ ਵਿਧੀ ਅਪਣਾਓ। ਮੱਕੀ ਦੀ ਬਿਜਾਈ ਸਮੇਂ 25 ਕਿਲੋ ਯੂਰੀਆ ਪ੍ਰਤੀ ਏਕੜ ਪਾਓ। ਬਿਜਾਈ ਤੋਂ 21 ਦਿਨ ਬਾਅਦ 10-10 ਦਿਨ ਦੇ ਵਕਫ਼ੇ 'ਤੇ ਪੱੱਤਿਆਂ ਦਾ ...

ਪੂਰੀ ਖ਼ਬਰ »

ਕਦੇ ਚਾਟੀ ਵਾਲੀ ਲੱਸੀ ਗਰਮੀਆਂ ਦੀ ਅਹਿਮ ਖੁਰਾਕ ਹੁੰਦੀ ਸੀ

ਚਾਟੀ ਵਾਲੀ ਗੁਣਕਾਰੀ ਲੱਸੀ ਦੀ ਗੱਲ ਕਰਦਿਆਂ ਉਸ ਬੀਤ ਗਏ ਵੇਲੇ ਦਾ ਚੇਤਾ ਆ ਜਾਂਦਾ ਹੈ ਜਦੋਂ ਚਾਟੀ ਵਾਲੀ ਲੱਸੀ ਹਰੇਕ ਵਿਅਕਤੀ ਦੀ ਅਹਿਮ ਖੁਰਾਕ ਹੋਇਆ ਕਰਦੀ ਸੀ। ਸੁਆਣੀਆਂ ਬੜੀ ਮਿਹਨਤ ਨਾਲ ਲੱਸੀ ਤਿਆਰ ਕਰਨ ਦਾ ਕਾਰਜ ਕਰਦੀਆਂ ਸਨ। ਦਿਨ ਦਾ ਕੜ੍ਹਿਆ ਦੁੱਧ ਅਤੇ ਸ਼ਾਮ ...

ਪੂਰੀ ਖ਼ਬਰ »

ਵਿਰਸੇ ਦੀਆਂ ਬਾਤਾਂ

ਖੱਖੜੀਆਂ-ਖਰਬੂਜ਼ਿਆਂ ਦੀ ਇਹ ਰੁੱਤ ਬੜੀ ਨਿਆਰੀ

ਖੱਖੜੀਆਂ-ਖਰਬੂਜ਼ਿਆਂ ਨੂੰ ਸਲਾਦ ਵਜੋਂ ਖਾਓ ਜਾਂ ਫ਼ਲ ਵਜੋਂ, ਇਹ ਆਪਣੀ ਮਰਜ਼ੀ ਹੈ। ਪਰ ਖਾਓ ਜ਼ਰੂਰ, ਕਿਉਂਕਿ ਇਹ ਗ਼ਰਮ ਰੁੱਤ ਦਾ ਮੇਵਾ ਹੈ। ਖਰਬੂਜ਼ੇ ਨੂੰ ਤਾਂ ਹਰ ਥਾਂ ਖਰਬੂਜ਼ਾ ਹੀ ਕਿਹਾ ਜਾਂਦਾ, ਪਰ ਖੱਖੜੀ ਨੂੰ ਸ਼ਾਇਦ ਇਲਾਕੇ ਦੇ ਹਿਸਾਬ ਨਾਲ ਕੁਝ ਹੋਰ ਵੀ ਕਿਹਾ ਜਾਂਦਾ ...

ਪੂਰੀ ਖ਼ਬਰ »

ਕੱਚੇ ਘਰਾਂ ਦੀ ਪੱਕੀ ਦਾਸਤਾਨ

ਕੱਚਿਆਂ ਘਰਾਂ ਦੀ ਗੱਲ ਕਰੀਏ ਤਾਂ, ਵਿਰਸੇ ਦੀ ਇਕੱਲੀ-ਇਕੱਲੀ ਖਾਧੀ-ਪੀਤੀ ਚੀਜ਼ ਯਾਦ ਆਉਂਦੀ ਹੈ। ਇਨ੍ਹਾਂ ਕੱਚੇ ਘਰਾਂ ਵਿਚ ਕਿੱਕਰ ਦੀ ਲੱਕੜ ਤੋਂ ਬਣੇ ਦਰਵਾਜ਼ੇ ਬਹੁਤ ਮਿਹਨਤ ਨਾਲ ਕਾਰੀਗਰ ਬਣਾਉਂਦੇ ਸਨ। ਕੁਝ ਥਾਵਾਂ 'ਤੇ ਮੋਰੀਆਂ ਲਗਾਉਂਦੇ, ਕੁਝ ਖਿੜਕੀਆਂ ਜਿਨ੍ਹਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX