ਤਾਜਾ ਖ਼ਬਰਾਂ


ਹੈੱਡ ਕਾਂਸਟੇਬਲ ਨੇ ਟ੍ਰੈਫਿਕ ਪੁਲਿਸ ਦੇ ਸਹਾਇਕ ਸਬ ਇੰਸਪੈਕਟਰ ਨੂੰ ਮਾਰੀ ਗੋਲੀ
. . .  1 day ago
ਡੇਰਾਬਸੀ , 16 ਜਨਵਰੀ ( ਸ਼ਾਮ ਸਿੰਘ ਸੰਧੂ)-ਡੇਰਾਬਸੀ ਪੁਲਿਸ ਸਟੇਸ਼ਨ ਵਿਖੇ ਇੱਕ ਹੈੱਡ ਕਾਂਸਟੇਬਲ ਨੇ ਟ੍ਰੈਫਿਕ ਪੁਲਿਸ ਡੇਰਾਬਸੀ ਦੇ ਇੰਚਾਰਜ ਸਹਾਇਕ ਸਬ ਇੰਸਪੈਕਟਰ ਲਖਵਿੰਦਰ ਸਿੰਘ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਹੈ
ਸੀਰੀਆ ਧਮਾਕੇ 'ਚ 30 ਨਾਗਰਿਕਾਂ ਦੀ ਮੌਤ
. . .  1 day ago
ਅਮਿੱਤ ਸ਼ਾਹ ਨੂੰ ਹੋਇਆ ਸਵਾਈਨ ਫਲੂ , ਏਮਜ਼ 'ਚ ਭਰਤੀ
. . .  1 day ago
ਨਵੀਂ ਦਿੱਲੀ ,16 ਜਨਵਰੀ - ਭਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿੱਤ ਸ਼ਾਹ ਨੂੰ ਸਵਾਈਨ ਫਲੂ ਹੋਣ ਕਰਕੇ ਏਮਜ਼ 'ਚ ਭਰਤੀ ਕੀਤਾ ਗਿਆ ਹੈ।
'ਖੇਲੋ ਇੰਡੀਆ' 'ਚ ਬੁਢਲਾਡਾ ਤਹਿਸੀਲ ਦੀ ਪ੍ਰਦੀਪ ਕੌਰ ਨੇ ਜਿੱਤਿਆ ਕਾਂਸੇ ਦਾ ਮੈਡਲ
. . .  1 day ago
ਬੁਢਲਾਡਾ, 16 ਜਨਵਰੀ (ਸਵਰਨ ਸਿੰਘ ਰਾਹੀ) - ਮਹਾਰਾਸ਼ਟਰ ਦੇ ਪੁਣੇ 'ਚ ਚੱਲ ਰਹੀਆਂ 'ਖੇਲੋ ਇੰਡੀਆ' ਖੇਡਾਂ 'ਚ ਬੁਢਲਾਡਾ ਤਹਿਸੀਲ ਦੇ ਪਿੰਡ ਦੋਦੜਾ ਦੀ ਨਿਸ਼ਾਨੇਬਾਜ਼ ਪ੍ਰਦੀਪ ਕੌਰ ਸਿੱਧੂ ਨੇ 10 ਮੀਟਰ ਏਅਰ ਪਿਸਟਲ (ਮਿਕਸ) ਜੂਨੀਅਰ ਵਰਗ 'ਚ ਕਾਂਸੇ ਦਾ ਮੈਡਲ ਜਿੱਤ ਕੇ ਪਿੰਡ ਅਤੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ।
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਮਹੇਸ਼ਵਰੀ ਸੁਪਰੀਮ ਕੋਰਟ ਦੇ ਜੱਜ ਨਿਯੁਕਤ
. . .  1 day ago
ਨਵੀਂ ਦਿੱਲੀ, 16 ਜਨਵਰੀ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਲੀ ਹਾਈਕੋਰਟ ਦੇ ਚੀਫ਼ ਜਸਟਿਸ ਸੰਜੀਵ ਖੰਨਾ ਅਤੇ ਕਰਨਾਟਕ ਹਾਈਕੋਰਟ ਦੇ ਜੱਜ ਦਿਨੇਸ਼ ਮਹੇਸ਼ਵਰੀ ਨੂੰ ਸੁਪਰੀਮ ਕੋਰਟ ਦਾ...
ਤਾਮਿਲਨਾਡੂ ਦਾ ਡੀ ਗੁਕੇਸ਼ ਬਣਿਆ ਦੁਨੀਆ ਦਾ ਦੂਜਾ ਸਭ ਤੋਂ ਛੋਟੀ ਉਮਰ ਦਾ ਸ਼ਤਰੰਜ ਗ੍ਰੈਂਡਮਾਸਟਰ
. . .  1 day ago
ਚੇਨਈ, 16 ਜਨਵਰੀ - ਤਾਮਿਲਨਾਡੂ ਦਾ ਡੀ ਗੁਕੇਸ਼ ਦੁਨੀਆ ਦਾ ਦੂਜਾ ਸਭ ਤੋਂ ਛੋਟੀ ਉਮਰ ਦਾ ਸ਼ਤਰੰਜ ਗ੍ਰੈਂਡ ਮਾਸਟਰ ਬਣਿਆ ਹੈ। ਇਸ ਮੌਕੇ ਡੀ ਗੁਕੇਸ਼ ਨੇ ਆਪਣੇ ਮਾਤਾ ਪਿਤਾ, ਕੋਚ, ਦੋਸਤਾਂ...
ਜਸਟਿਸ ਸੰਜੀਵ ਖੰਨਾ ਦੀ ਤਰੱਕੀ ਦੀ ਸਿਫ਼ਾਰਸ਼ ਤੋਂ ਬਾਰ ਕੌਂਸਲ ਨਾਰਾਜ਼
. . .  1 day ago
ਨਵੀਂ ਦਿੱਲੀ, 16 ਜਨਵਰੀ - ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਮਹੇਸ਼ਵਰੀ ਦੇ ਤਰੱਕੀ ਦੀ ਸਿਫ਼ਾਰਿਸ਼ 'ਤੇ ਬਾਰ ਕੌਂਸਲ ਨੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਬਾਰ ਕੌਂਸਲ ਦੇ ਪ੍ਰਧਾਨ ਆਫ਼ ਇੰਡੀਆ...
ਵੀਜ਼ਾ ਖ਼ਤਮ ਹੋਣ ਦੇ ਬਾਵਜੂਦ ਭਾਰਤ ਰਹਿਣ ਵਾਲਾ ਵਿਦੇਸ਼ੀ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 16 ਜਨਵਰੀ - ਸੀ.ਆਈ.ਐੱਸ.ਐੱਫ ਨੇ 8 ਸਾਲ ਦਾ ਵੀਜ਼ਾ ਖ਼ਤਮ ਹੋਣ ਤੋਂ ਬਾਅਦ ਵੀ ਭਾਰਤ ਰਹਿਣ ਵਾਲੇ ਇਮਾਨੁਅਲ ਚਿਨਵੇਨਵਾ ਅਜੂਨੁਮਾ ਨਾਂਅ ਦੇ ਵਿਦੇਸ਼ੀ ਨੂੰ ਦਿੱਲੀ ਦੇ...
ਸਿੱਖਿਆ ਬੋਰਡ ਵਲੋਂ 12ਵੀਂ ਸ੍ਰੇਣੀ ਦੀ ਡੇਟਸ਼ੀਟ 'ਚ ਤਬਦੀਲੀ
. . .  1 day ago
ਐੱਸ. ਏ. ਐੱਸ. ਨਗਰ, 16 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਜਾਰੀ ਡੇਟਸ਼ੀਟ ਵਿਚ ਗਣਿਤ ਵਿਸ਼ੇ ਦੀ ਪ੍ਰੀਖਿਆ ਦੀ ਮਿਤੀ 'ਚ...
ਸੁਖਪਾਲ ਖਹਿਰਾ ਵੱਲੋਂ ਬ੍ਰਹਮਪੁਰਾ ਤੇ ਸੇਖਵਾਂ ਨਾਲ ਮੁੜ ਕੀਤੀ ਜਾ ਰਹੀ ਹੈ ਬੰਦ ਕਮਰਾ ਮੀਟਿੰਗ
. . .  1 day ago
ਅੰਮ੍ਰਿਤਸਰ, 16 ਜਨਵਰੀ (ਜਸਵੰਤ ਸਿੰਘ ਜੱਸ) - ਬੀਤੇ ਦਿਨੀਂ ਨਵੀਂ ਰਾਜਨੀਤਕ ਪਾਰਟੀ ਪੰਜਾਬੀ ਏਕਤਾ ਪਾਰਟੀ ਦਾ ਗਠਨ ਕਰਨ ਵਾਲੇ ਕਾਂਗਰਸ ਤੇ 'ਆਪ' ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ...
ਪੰਜਾਬ ਸਮੇਤ 12 ਸੂਬਿਆਂ 'ਚ ਸਥਾਪਿਤ ਹੋਣਗੀਆਂ ਨਵੀਆਂ ਯੂਨੀਵਰਸਿਟੀਆਂ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰੀ ਕੈਬਨਿਟ ਵਲੋਂ ਅੱਜ ਬੁੱਧਵਾਰ ਨੂੰ 13 ਨਵੀਆਂ ਕੇਂਦਰੀ ਯੂਨੀਵਰਸਿਟੀਆਂ ਦੀ ਸਥਾਪਨਾ ਲਈ 3,600 ਕਰੋੜ ਰੁਪਏ ਖਰਚੇ ਜਾਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਨਵੀਆਂ ਯੂਨੀਵਰਸਿਟੀਆਂ 36 ਮਹੀਨਿਆਂ ਵਿਚ ਸਥਾਪਿਤ ਕੀਤੀਆਂ ਜਾਣਗੀਆਂ। ਪੰਜਾਬ...
ਨਵੇਂ ਸੀ.ਬੀ.ਆਈ. ਡਾਇਰੈਕਟਰ 'ਤੇ 24 ਜਨਵਰੀ ਹੋਵੇਗੀ ਬੈਠਕ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰੀ ਵਿਜੀਲੈਂਸ ਕਮਿਸ਼ਨ (ਸੀ.ਵੀ.ਸੀ.) ਵਲੋਂ ਹਟਾਏ ਜਾਣ ਤੇ ਸਾਬਕਾ ਸੀ.ਬੀ.ਆਈ. ਡਾਇਰੈਕਟਰ ਅਲੋਕ ਵਰਮਾ ਵਲੋਂ ਸਰਵਿਸ ਤੋਂ ਅਸਤੀਫ਼ਾ ਦੇਣ ਮਗਰੋਂ ਨਿਯੁਕਤੀ ਪੈਨਲ ਵਲੋਂ ਨਵੇਂ ਸੀ.ਬੀ.ਆਈ. ਡਾਇਰੈਕਟਰ ਦੀ ਚੋਣ ਲਈ 24 ਜਨਵਰੀ ਨੂੰ...
ਅਮਰੀਕੀ ਸਰਕਾਰ ਦੇ ਮੁਲਾਜ਼ਮਾਂ ਲਈ ਸਿੱਖ ਸੰਗਤ ਨੇ ਚਲਾਇਆ ਲੰਗਰ
. . .  1 day ago
ਹਿਊਸਟਨ, 16 ਜਨਵਰੀ - ਇਨ੍ਹੀਂ ਦਿਨੀਂ ਅਮਰੀਕਾ ਵਿਚ ਸਰਕਾਰ ਦਾ ਕੰਮਕਾਜ ਅੰਸ਼ਿਕ ਰੂਪ ਨਾਲ ਠੱਪ ਚੱਲ ਰਿਹਾ ਹੈ। ਜੋ ਚੌਥੇ ਹਫ਼ਤੇ 'ਚ ਦਾਖਲ ਹੋ ਚੁੱਕਾ ਹੈ। ਜਿਸ ਕਾਰਨ 8 ਲੱਖ ਤੋਂ ਵਧੇਰੇ ਸੰਘੀ ਸਰਕਾਰ ਦੇ ਮਹੱਤਵਪੂਰਨ ਵਿਭਾਗਾਂ ਦੇ ਮੁਲਾਜ਼ਮ ਵਿਹਲੇ ਹੋਣ ਕਾਰਨ ਪ੍ਰਭਾਵਿਤ...
ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਨੂੰ ਮਿਲਿਆ 9 ਮਹੀਨਿਆਂ ਦਾ ਵਾਧਾ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰ ਵਲੋਂ ਲੋਕ ਹਿੱਤ 'ਚ ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਦੇ ਸੇਵਾ ਕਾਲ ਵਿਚ 9 ਮਹੀਨਿਆਂ ਦਾ ਵਾਧਾ ਕੀਤਾ ਗਿਆ ਹੈ। ਇਸ ਸਬੰਧੀ ਕਰਮਚਾਰੀ ਮੰਤਰਾਲਾ ਵਲੋਂ ਅੱਜ ਨਿਰਦੇਸ਼ ਜਾਰੀ ਕੀਤਾ...
ਕੁਲਬੀਰ ਜ਼ੀਰਾ ਕਾਂਗਰਸ ਪਾਰਟੀ ਤੋਂ ਮੁਅੱਤਲ
. . .  1 day ago
ਚੰਡੀਗੜ੍ਹ, 16 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਵਿਰੁੱਧ ਬਿਆਨਬਾਜ਼ੀ ਕਰਨ ਵਾਲੇ ਕਾਂਗਰਸ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਪਾਰਟੀ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਗੱਲ ਦੀ ਜਾਣਕਾਰੀ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ...
ਭੇਦਭਰੇ ਹਾਲਾਤ 'ਚ ਮਿਲੀ ਨੌਜਵਾਨ ਦੀ ਲਾਸ਼, ਜਾਂਚ 'ਚ ਜੁਟੀ ਪੁਲਿਸ
. . .  1 day ago
ਵੀਡੀਓ ਕਾਨਫਰੰਸਿੰਗ ਰਾਹੀਂ ਰਾਮ ਰਹੀਮ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਜਲੰਧਰ ਦੇ ਸਾਬਕਾ ਮੇਅਰ ਸੁਰੇਸ਼ ਸਹਿਗਲ ਨੇ ਅਦਾਲਤ 'ਚ ਕੀਤਾ ਆਤਮ ਸਮਰਪਣ
. . .  1 day ago
ਅਰੁਣਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਗੇਗਾਂਗ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ
. . .  1 day ago
'84 ਕਤਲੇਆਮ ਮਾਮਲੇ 'ਚ ਸੱਜਣ ਕੁਮਾਰ ਨੂੰ ਦੋਸ਼ੀ ਕਰਾਰੇ ਜਾਣ 'ਤੇ ਟਾਈਟਲਰ ਨੇ ਦਿੱਤਾ ਇਹ ਬਿਆਨ
. . .  1 day ago
ਸ਼ੀਲਾ ਦੀਕਸ਼ਤ ਦੀ ਤਾਜਪੋਸ਼ੀ ਮੌਕੇ ਟਾਈਟਲਰ ਦੀ ਮੌਜੂਦਗੀ 'ਤੇ ਹਰਸਿਮਰਤ ਬਾਦਲ ਨੇ ਚੁੱਕੇ ਸਵਾਲ
. . .  1 day ago
ਸਵਾਈਨ ਫਲੂ ਕਾਰਨ 45 ਸਾਲਾ ਵਿਅਕਤੀ ਦੀ ਮੌਤ
. . .  1 day ago
ਸ਼ੀਲਾ ਦੀਕਸ਼ਤ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਪ੍ਰੋਗਰਾਮ 'ਚ ਨਜ਼ਰ ਆਏ ਜਗਦੀਸ਼ ਟਾਈਟਲਰ
. . .  1 day ago
ਡੀ. ਜੀ. ਪੀ. ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਮੇਤ ਪੰਜ ਸੂਬਿਆਂ ਨੂੰ ਸੁਪਰੀਮ ਕੋਰਟ ਵਲੋਂ ਝਟਕਾ
. . .  1 day ago
ਕਰਤਾਰਪੁਰ ਸਾਹਿਬ ਲਾਂਘਾ ਬਣਾਉਣ 'ਚ ਦੇਰੀ ਕਾਂਗਰਸ ਸਰਕਾਰ ਦੀ ਨਾਕਾਮੀ- ਸਾਂਪਲਾ
. . .  1 day ago
ਆਪਣੇ ਅਸਤੀਫ਼ੇ 'ਚ ਮਾਸਟਰ ਬਲਦੇਵ ਨੇ ਕੇਜਰੀਵਾਲ ਨੂੰ ਲਿਖੀਆਂ ਇਹ ਗੱਲਾਂ
. . .  1 day ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਭਾਖੜਾ ਨਹਿਰ 'ਚ ਡਿੱਗੀ ਕਾਰ, ਤਿੰਨ ਨੌਜਵਾਨਾਂ ਦੀ ਮੌਤ
. . .  1 day ago
ਫਿਲੌਰ ਸਥਿਤ ਪੰਜਾਬ ਐਂਡ ਸਿੰਧ ਬੈਂਕ 'ਚ ਚੋਰੀ ਦੀ ਨਾਕਾਮ ਕੋਸ਼ਿਸ਼
. . .  1 day ago
ਨਾਗੇਸ਼ਵਰ ਰਾਓ ਦੀ ਨਿਯੁਕਤੀ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅਗਲੇ ਹਫ਼ਤੇ ਹੋਵੇਗੀ ਸੁਣਵਾਈ
. . .  1 day ago
ਕੀਨੀਆ ਦੀ ਰਾਜਧਾਨੀ ਨੈਰੋਬੀ 'ਚ ਧਮਾਕਾ, 15 ਲੋਕਾਂ ਦੀ ਮੌਤ
. . .  1 day ago
'ਆਪ' ਨੂੰ ਵੱਡਾ ਝਟਕਾ, ਵਿਧਾਇਕ ਮਾਸਟਰ ਬਲਦੇਵ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  1 day ago
ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਚਲਾਏ ਜਾਣ ਕਾਰਨ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਵਿਆਹ ਦੀਆਂ ਤਿਆਰੀਆਂ ਵਿਚਾਲੇ ਘਰ 'ਚ ਲੱਗੀ ਅੱਗ, ਦੁਲਹਨ ਸਮੇਤ ਚਾਰ ਸਹੇਲੀਆਂ ਦੀ ਮੌਤ
. . .  1 day ago
ਮੁਖ਼ਬਰੀ ਦੇ ਸ਼ੱਕ 'ਚ ਨਕਸਲੀਆਂ ਨੇ ਦੋ ਲੋਕਾਂ ਦੀ ਕੀਤੀ ਹੱਤਿਆ
. . .  1 day ago
6 ਦਿਨਾਂ ਬਾਅਦ ਸਸਤਾ ਹੋਇਆ ਪੈਟਰੋਲ, ਡੀਜ਼ਲ ਦੀ ਕੀਮਤ 'ਚ ਵਾਧਾ
. . .  1 day ago
ਬਸਪਾ ਨੇਤਾ ਦਾ ਵਿਵਾਦਿਤ ਬਿਆਨ, ਕਿਹਾ- ਚੋਣਾਂ 'ਚ ਭਾਜਪਾ ਵਾਲਿਆਂ ਨੂੰ ਦੌੜਾ-ਦੌੜਾ ਕੇ ਮਾਰਾਂਗੇ
. . .  1 day ago
ਦੋ ਔਰਤਾਂ ਨੇ ਸਬਰੀਮਾਲਾ ਮੰਦਰ 'ਚ ਦਾਖ਼ਲ ਹੋਣ ਦੀ ਕੀਤੀ ਕੋਸ਼ਿਸ਼, ਪ੍ਰਦਰਸ਼ਨਕਾਰੀਆਂ ਨੇ ਰੋਕਿਆ
. . .  1 day ago
ਅੱਜ ਦਾ ਵਿਚਾਰ
. . .  1 day ago
ਕੇਂਦਰ ਵੱਲੋਂ ਸੂਬਾ ਸਰਕਾਰਾਂ ਦੇ ਤਕਨੀਕੀ ਅਦਾਰਿਆਂ 'ਚ 7ਵੇਂ ਤਨਖ਼ਾਹ ਕਮਿਸ਼ਨ 'ਚ ਵਾਧੇ ਨੂੰ ਮਨਜ਼ੂਰੀ
. . .  2 days ago
2019 ਦੇ ਸੈਸ਼ਨ ਤੋਂ ਸਾਰੇ ਵਿੱਦਿਅਕ ਅਦਾਰਿਆਂ 'ਚ ਲਾਗੂ ਹੋਵੇਗਾ 10 ਫ਼ੀਸਦੀ ਰਾਖਵਾਂਕਰਨ - ਪ੍ਰਕਾਸ਼ ਜਾਵੜੇਕਰ
. . .  2 days ago
ਕੀਨੀਆ ਦੇ ਨੈਰੋਬੀ 'ਚ ਧਮਾਕਾ
. . .  2 days ago
ਏ.ਟੀ.ਐਮ 'ਚੋਂ ਸੜੇ ਹੋਏ ਨਿਕਲੇ 2 ਹਜ਼ਾਰ ਦੇ ਤਿੰਨ ਨੋਟ
. . .  2 days ago
ਡੇਰਾ ਮੁਖੀ ਨੂੰ ਵੀਡੀਓ ਕਾਨਫਰੰਂਸਿੰਗ ਰਾਹੀ ਪੇਸ਼ ਕਰਨ ਦੀ ਅਰਜ਼ੀ ਮਨਜ਼ੂਰ
. . .  2 days ago
ਝਾਰਖੰਡ ਵੱਲੋਂ 10 ਫ਼ੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ
. . .  2 days ago
ਕਿਸ਼ਤੀ ਪਲਟਣ ਕਾਰਨ 6 ਮੌਤਾਂ
. . .  2 days ago
ਕੈਪਟਨ ਨੇ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ, ਕਰਤਾਰਪੁਰ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਉਣ ਦੀ ਕੀਤੀ ਮੰਗ
. . .  2 days ago
ਪੰਜਾਬ ਵਿਚ ਕਈ ਥਾਵਾਂ 'ਤੇ ਮਨਾਇਆ ਗਿਆ ਮਾਇਆਵਤੀ ਦਾ ਜਨਮ ਦਿਨ
. . .  2 days ago
ਅਧਿਆਪਕਾਂ ਆਗੂਆਂ ਦੀ ਮੁਅੱਤਲੀ ਦੀਆਂ ਫੂਕੀਆਂ ਕਾਪੀਆਂ
. . .  2 days ago
ਕਰਨਾਟਕ 'ਚ ਸੰਕਟ 'ਚ ਘਿਰੀ ਕੁਮਾਰਸਵਾਮੀ ਦੀ ਸਰਕਾਰ, ਆਜ਼ਾਦ ਵਿਧਾਇਕਾਂ ਨੇ ਵਾਪਸ ਲਿਆ ਸਮਰਥਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਜੇਠ ਸੰਮਤ 550
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਸੰਪਾਦਕੀ

ਖੱਬੇ ਪੱਖੀ ਖ਼ੁਦ ਏਕਤਾ ਕਿਉਂ ਨਹੀਂ ਕਰਦੇ?

 ਸਾਲ 2019 ਵਿਚ ਹੋਣ ਵਾਲੀਆ ਲੋਕ ਸਭਾ ਚੋਣਾਂ ਵਿਚ ਮੇਰੀ ਖੱਬੀਆਂ ਪਾਰਟੀਆਂ ਨੂੰ ਇਹ ਦ੍ਰਿੜ੍ਹ ਰਾਇ ਹੈ ਕਿ ਉਹ ਸਭ ਮੱਤਭੇਦ ਭੁਲਾ ਕੇ ਇਕੱਠੇ ਹੋ ਕੇ ਜਮਹੂਰੀਅਤ 'ਤੇ ਅਧਾਰਿਤ ਸਾਂਝਾ ਸੈਕੂਲਰ ਫਰੰਟ ਬਣਾ ਕੇ ਇਹ ਚੋਣਾਂ ਲੜਨ ਤਾਂ ਜੋ ਦੇਸ਼ ਦੇ ਨਪੀੜੇ ਜਾ ਰਹੇ ਮਿਹਨਤਕਸ਼ ਜਨਸਮੂਹਾਂ ਦੇ ਹੱਕਾਂ-ਹਿੱਤਾਂ ਲਈ ਚੱਲ ਰਹੇ ਸੰਘਰਸ਼ਾਂ ਨੂੰ ਸਫਲ ਬਣਾਇਆ ਜਾ ਸਕੇ। ਅੱਜ ਕੇਂਦਰ ਦੀ ਭਾਜਪਾ ਸਰਕਾਰ ਘੱਟ ਗਿਣਤੀਆਂ, ਆਦਿਵਾਸੀ ਅਤੇ ਕਿਰਤੀ ਲੋਕਾਂ ਦੀਆਂ ਬੁਨਿਆਦੀ ਜੀਵਨ ਹਾਲਤਾਂ ਅਤੇ ਮੁਸ਼ਕਿਲਾਂ ਨਾਲ ਸਬੰਧਿਤ ਮਸਲਿਆਂ ਨੂੰ ਹੱਲ ਕਰਨ ਵਿਚ ਨਾਕਾਮ ਰਹੀ ਹੈ। ਇਹ ਪਾਰਟੀ ਆਰ.ਐੱਸ. ਐੱਸ. ਦੇ ਏਜੰਡੇ ਨੂੰ ਲਾਗੂ ਕਰਨ ਲਈ ਦੇਸ਼ ਦੀ ਸੰਵਿਧਾਨਿਕ ਵਿਵਸਥਾ ਤੇ ਲੋਕਰਾਜੀ ਕੀਮਤਾਂ ਨੂੰ ਵਿਸਾਰ ਕੇ ਧਰਮ-ਨਿਰਪੱਖ ਸ਼ਕਤੀਆਂ ਤੋਂ ਮੁਕਤ ਭਾਰਤ ਬਣਾਉਣਾ ਚਾਹੁੰਦੀ ਹੈ ਤਾਂ ਜੋ ਇਸ ਭਾਈਚਾਰਕ ਸਾਂਝ ਵਾਲੇ ਦੇਸ਼ ਨੂੰ ਹਿੰਦੂ ਰਾਸ਼ਟਰ ਬਣਾਇਆ ਜਾ ਸਕੇ।
ਕਮਿਊਨਿਸਟ ਪਾਰਟੀਆਂ ਨੂੰ ਇਹ ਜਵਾਬ ਆਪਣੇ ਕਾਡਰ ਨੂੰ ਹੁਣ ਦੇਣਾ ਪਵੇਗਾ ਕਿ ਮਾਰਕਸਵਾਦ-ਲੈਨਿਨਵਾਦ ਇਕ ਸਿਧਾਂਤਕ ਵਿਗਿਆਨਕ ਵਿਚਾਰਧਾਰਾ ਹੈ। ਇਕ ਵਿਚਾਰਧਾਰਾ ਨੂੰ ਲੋਕਤੰਤਰ ਵਿਵਸਥਾ ਅੰਦਰ ਸਮਾਜਿਕ ਬਦਲਾਅ ਲਈ ਲਾਗੂ ਕਰਨ ਲਈ ਇਕ ਤੋਂ ਵੱਧ ਕਮਿਊਨਿਸਟ ਪਾਰਟੀਆਂ ਦਾ ਕੋਈ ਅਰਥ ਨਹੀਂ ਰਹਿ ਜਾਂਦਾ। ਇਹ ਤਾਂ ਅਹੁਦੇਦਾਰੀਆਂ ਦੀ ਲਾਲਸਾ ਹੋ ਸਕਦੀ ਹੈ ਜਾਂ ਵਿਰੋਧੀ ਰਾਜਨੀਤਕ ਪਾਰਟੀਆਂ ਅਤੇ ਪੂੰਜੀਵਾਦ ਦੀ ਲੁਕਵੀਂ ਚਾਲ। ਇਤਿਹਾਸ ਗਵਾਹ ਹੈ ਕਿ ਨਿੱਜੀ ਹਿੱਤਾਂ ਤੋਂ ਲੋਕ ਹਿੱਤਾਂ ਨੂੰ ਉਪਰ ਰੱਖਦਿਆਂ ਮਨੁੱਖਤਾ ਦੀ ਮੁਕਤੀ ਦੇ ਰਾਹ 'ਤੇ ਚਲਦਿਆਂ ਸਭ ਤੋਂ ਵੱਧ ਕੁਰਬਾਨੀਆਂ ਸਮਰਪਣ ਭਾਵਨਾ ਨਾਲ ਕਮਿਊਨਿਸਟਾਂ ਨੇ ਹੀ ਕੀਤੀਆਂ ਹਨ ਪ੍ਰੰਤੂ ਫਿਰ ਵੀ ਭਾਰਤ ਵਰਗੇ ਲੋਕਰਾਜੀ, ਬਹੁਧਰਮੀ, ਬਹੁਭਾਸ਼ਾਈ ਦੇਸ਼ ਅੰਦਰ ਮਾਰਕਸਵਾਦੀ ਨਿਯਮਾਂ 'ਤੇ ਅਧਾਰਿਤ ਕਮਿਊਨਿਸਟ ਰਾਜ ਪ੍ਰਬੰਧ ਹੋਂਦ ਵਿਚ ਨਹੀਂ ਆ ਸਕਿਆ। ਕਮਿਊਨਿਸਟਾਂ ਨੂੰ ਇਸ ਵਿਸ਼ੇ 'ਤੇ ਚਿੰਤਨ ਕਰਨ ਦੀ ਜ਼ਰੂਰਤ ਹੈ।
ਕਮਿਊਨਿਸਟ ਪਾਰਟੀਆਂ ਦੇ ਪ੍ਰਭਾਵ ਹੇਠਲਾ ਜਨ ਆਧਾਰ ਜਾਂ ਕਾਡਰ ਦਾ ਵੱਡਾ ਹਿੱਸਾ ਲੋਕ ਹਿੱਤਾਂ ਦੀ ਪੂਰਤੀ ਲਈ ਪ੍ਰਤੀਬੱਧ ਜ਼ਰੂਰ ਹੈ ਅਤੇ ਮੌਜੂਦਾ ਰਾਜ ਪ੍ਰਬੰਧ ਨੂੰ ਬਦਲ ਕੇ ਤੰਗੀਆਂ-ਤੁਰਸੀਆਂ ਤੋਂ ਮੁਕਤ ਸਮਾਜਵਾਦੀ ਪ੍ਰਬੰਧ ਦੀ ਕਾਇਮੀ ਲੋਚਦਾ ਹੈ, ਪ੍ਰੰਤੂ ਕਮਿਊਨਿਸਟ ਪਾਰਟੀ ਦੇ ਗਰੁੱਪਾਂ ਵਿਚ ਵੰਡੇ ਜਾਣ ਕਰਕੇ ਮਾਯੂਸ ਹੁੰਦਾ ਹੈ ਅਤੇ ਪਾਰਟੀ ਸਰਗਰਮੀਆਂ ਵਿਚ ਸਮਾਂ ਟਪਾਉਣ ਵਾਲੀ ਵਿਧੀ ਅਖਤਿਆਰ ਕਰੀ ਬੈਠਾ ਹੈ। ਇਸ ਸੰਦਰਭ ਵਿਚ ਹੁਣ ਚਿੰਤਨ ਕਰ ਕੇ ਘੋਖਣ ਦੀ ਲੋੜ ਹੈ ਕਿ ਕੀਤਾ ਕੀ ਜਾਵੇ? ਖੱਬੀਆਂ ਪਾਰਟੀਆਂ ਨੂੰ ਬੇਨਤੀ ਹੈ ਕਿ ਖੱਬੀ ਲਹਿਰ ਨੂੰ ਮੌਜੂਦਾ ਤ੍ਰਾਸਦੀ ਵਿਚੋਂ ਕੱਢਣ ਅਤੇ ਰਾਜਨੀਤਕ ਸਿਸਟਮ ਵਿਚ ਆਏ ਬਹੁਪੱਖੀ ਨਿਘਾਰ ਅਤੇ ਆਰਥਿਕ ਸੰਕਟ ਤੋਂ ਪੈਦਾ ਹੋ ਰਹੀ ਲੋਕ ਬੈਚੇਨੀ ਨੂੰ ਸਹੀ ਤੌਰ 'ਤੇ ਇਲਕਲਾਬੀ ਜਮਹੂਰੀ ਲੀਹਾਂ 'ਤੇ ਲਾਮਬੰਦ ਕਰਨ ਲਈ ਹਰ ਕਿਸਮ ਦੇ ਮੱਤਭੇਦਾਂ ਨੂੰ ਦਰਕਿਨਾਰ ਕਰ ਕੇ ਲੋਕ ਮੁੱਦਿਆਂ 'ਤੇ ਏਕਾ ਉਸਾਰ ਕੇ ਜਨਤਕ ਘੋਲ ਆਰੰਭੇ ਜਾਣ। ਆਪਸ ਵਿਰੋਧੀ ਪੈਂਤੜਾ ਮੱਲ੍ਹਣ ਤੋਂ ਗੁਰੇਜ਼ ਕੀਤਾ ਜਾਵੇ ਨਹੀਂ ਤਾਂ ਦੇਸ਼ ਅੰਦਰ ਸੰਸਾਰ ਪੱਧਰੀ ਵਿੱਤੀ ਸੰਕਟ ਦੇ ਹੁੰਦਿਆਂ ਅਰਾਜਕਤਾਵਾਦੀ ਲਹਿਰਾਂ ਦੇ ਵਧਣ ਦੀਆਂ ਸੰਭਾਵਨਾਵਾਂ ਹੋ ਰਹੀਆ ਹਨ।
ਲੋਕਤੰਤਰ ਦੀ ਪਰਿਭਾਸ਼ਾ ਅਨੁਸਾਰ ਮੌਜੂਦਾ ਰਾਜ ਪ੍ਰਬੰਧ ਲੋਕਾਂ ਦਾ, ਲੋਕਾਂ ਲਈ ਅਤੇ ਲੋਕਾਂ ਦੁਆਰਾ ਚੁਣਿਆ ਗਿਆ ਹੈ ਪ੍ਰੰਤੂ ਅਸਲ ਵਿਚ ਰਾਜ ਲੋਕਾਂ ਦਾ ਨਹੀਂ ਹੈ, ਲੋਕਾਂ 'ਤੇ ਕੀਤਾ ਜਾ ਰਿਹਾ ਹੈ। ਰਾਜ ਪ੍ਰਬੰਧ ਲੋਕਾਂ ਲਈ ਨਹੀਂ ਹੈ, ਕਾਰਪੋਰੇਟ ਸੈਕਟਰ/ਘਰਾਣਿਆਂ ਦੇ ਹੱਕਾਂ-ਹਿੱਤਾਂ ਦੀ ਪੂਰਤੀ ਕਰ ਰਿਹਾ ਹੈ। ਕਾਗਜ਼ਾਂ ਵਿਚ ਭਾਰਤੀ ਚੋਣ ਕਮਿਸ਼ਨ ਅਨੁਸਾਰ ਰਾਜ ਪ੍ਰਬੰਧ ਲੋਕਾਂ ਦੁਆਰਾ ਚੁਣਿਆ ਗਿਆ ਹੈ, ਪ੍ਰੰਤੂ ਹਕੀਕਤ ਵਿਚ ਵੋਟ ਧਨ ਸ਼ਕਤੀ ਤੇ ਹੋਰ ਗੈਰ-ਕਾਨੂੰਨੀ ਢੰਗਾਂ ਨਾਲ ਖਰੀਦੀ ਜਾਂਦੀ ਹੈ।
ਸੋ, ਦੇਸ਼ ਦੀਆਂ ਮੌਜੂਦਾ ਰਾਜਨੀਤਕ ਹਾਲਤਾਂ ਦੇ ਮੱਦੇਨਜ਼ਰ ਭਾਰਤ ਦੇਸ਼ ਅੰਦਰ ਇਕ ਕਮਿਊਨਿਸਟ ਪਾਰਟੀ ਹੋਣੀ ਚਾਹੀਦੀ ਹੈ, ਫਿਰ ਹੀ ਭਾਜਪਾ ਤੇ ਇਸ ਦੇ ਫਿਰਕੂ ਫਾਸ਼ੀਵਾਦੀ ਏਜੰਡੇ ਨੂੰ ਮਾਤ ਦਿੱਤੀ ਜਾ ਸਕੇਗੀ। ਜੇਕਰ ਕਮਿਊਨਿਸਟ ਪਾਰਟੀਆਂ ਨੇ ਆਪਣੀ ਰਾਜਨੀਤਕ ਤੇ ਵਿਚਾਰਧਾਰਕ ਸਮਝਦਾਰੀ ਨੂੰ ਠੀਕ ਲੀਹਾਂ ਉਤੇ ਨਾ ਤੋਰਿਆ ਅਤੇ ਬੀਤੇ ਸਮੇਂ ਦੀਆਂ ਗ਼ਲਤੀਆਂ ਤੋਂ ਸਬਕ ਲੈ ਕੇ ਠੀਕ ਦਿਸ਼ਾ ਨਾ ਗ੍ਰਹਿਣ ਕੀਤੀ ਤਾਂ ਮੌਜੂਦਾ ਲੁੱਟ-ਖਸੁੱਟ 'ਤੇ ਅਧਾਰਿਤ ਲੋਕ ਵਿਰੋਧੀ ਨਿਜਾਮ ਨੂੰ ਬਦਲ ਕੇ ਲੋਕ ਪੱਖੀ, ਇਨਕਲਾਬੀ ਅਤੇ ਸਮਾਜਵਾਦੀ ਰਾਜ ਪ੍ਰਬੰਧ ਬਣਨ ਦੀ ਦਿਸ਼ਾ ਵੱਲ ਸਾਰਥਿਕ ਕਦਮ ਨਹੀਂ ਪੁੱਟੇ ਜਾ ਸਕਦੇ, ਕਿਉਂਕਿ ਮਾਰਕਸਵਾਦ-ਲੈਨਿਨਵਾਦੀ ਸਿਧਾਂਤ ਬੁਨਿਆਦੀ ਇਨਕਲਾਬੀ ਸਰੂਪ ਨੂੰ ਛੱਡ ਕੇ ਸੋਸ਼ਲ ਡੈਮੋਕ੍ਰੇਟਿਕ (ਛਰਫਜ਼; 4ਕਠਰਫਗ਼ਵਜਫ) ਰਾਹ ਅਪਣਾਉਣ ਦੀ ਆਗਿਆ ਨਹੀਂ ਦਿੰਦਾ। ਕਾਂਗਰਸ ਨਾਲ ਗਠਜੋੜ ਕਰ ਕੇ ਭਾਜਪਾ ਤੇ ਇਸ ਦੀਆਂ ਇਤਿਹਾਦੀ ਫਿਰਕੂ ਪਾਰਟੀਆਂ ਨੂੰ ਸੱਤਾ ਵਿਚ ਆਉਣ ਤੋਂ ਕਿਸੇ ਹੱਦ ਤੱਕ ਰੋਕਿਆ ਤਾਂ ਜਾ ਸਕਦਾ ਹੈ ਪ੍ਰੰਤੂ ਨਿਜਾਮ ਬਦਲਣ ਵਾਲੀ ਹਕੀਕੀ ਲੋਕ-ਪੱਖੀ ਇਨਕਲਾਬੀ ਲਹਿਰ ਦੀ ਉਸਾਰੀ ਨਹੀਂ ਕੀਤੀ ਜਾ ਸਕਦੀ। ਮੌਜੂਦਾ ਸਮੇਂ ਭਾਰਤ ਦੇਸ਼ ਅੰਦਰ ਖੱਬੇਪੱਖੀਆਂ ਲਈ ਇਹ ਸਭ ਤੋਂ ਚਿੰਤਾ ਦਾ ਵਿਸ਼ਾ ਹੈ। ਜਿੰਨਾ ਜਲਦੀ ਇਸ ਦਾ ਹੱਲ ਕੱਢਿਆ ਜਾਵੇ, ਓਨਾ ਹੀ ਪੂੰਜੀਵਾਦ ਵਿਵਸਥਾ ਤੋਂ ਸਮਾਜਵਾਦੀ ਵਿਵਸਥਾ ਵੱਲ ਜਾਂਦਾ ਰਸਤਾ ਘੱਟ ਸਮੇਂ ਵਿਚ ਤੈਅ ਹੋਵੇਗਾ ਅਤੇ ਇਹ ਸਮੁੱਚੀ ਲੋਕਾਈ ਲਈ ਹੀ ਸੁਨਹਿਰੇ ਦਿਨ ਵਾਂਗ ਹੋਵੇਗਾ।

-ਦਿੜਬਾ, ਤਹਿ: ਸੁਨਾਮ, ਜ਼ਿਲ੍ਹਾ ਸੰਗਰੂਰ।
ਮੋਬਾਈਲ : 79739-30695

 

 

ਕੈਨੇਡਾ ਦੇ ਸੁਪਰ ਵੀਜ਼ੇ ਬਾਰੇ ਭੁਲੇਖਾ ਦੂਰ ਕਰਨ ਦੀ ਲੋੜ

ਬੀਤੇ ਦੋ ਕੁ ਸਾਲਾਂ ਦੌਰਾਨ ਚੰਡੀਗੜ੍ਹ ਅਤੇ ਦਿੱਲੀ ਤੋਂ ਕੈਨੇਡਾ ਦਾ ਸੈਰ ਵਾਲ਼ਾ ਤੇ ਸੁਪਰ ਵੀਜ਼ਾ ਨਾਂਹ ਹੋਣ ਦੀ ਦਰ ਘਟੀ ਹੈ। ਲੋਕਾਂ ਦੇ ਪਾਸਪੋਰਟਾਂ ਵਿਚ ਲੰਬੀ ਮਿਆਦ (ਪਾਸਪੋਰਟ ਖ਼ਤਮ ਹੋਣ ਤੱਕ) ਦੇ ਵੀਜ਼ਾ ਸਟਿੱਕਰ ਲਗਦੇ ਹਨ। ਬਹੁਤ ਵੀਜ਼ੇ ਲੱਗਣ ਦੇ ਇਸ ਰੁਝਾਨ ਨੂੰ ...

ਪੂਰੀ ਖ਼ਬਰ »

ਕਾਂਗਰਸ ਨੂੰ ਬਣਾਉਣਾ ਪਵੇਗਾ ਵਿਰੋਧੀ ਪਾਰਟੀਆਂ ਦਾ ਗੱਠਜੋੜ

ਭਾਰਤੀ ਜਨਤਾ ਪਾਰਟੀ ਨੂੰ ਜਿਹੜਾ ਅੰਦੇਸ਼ਾ ਸੀ ਉਹ ਹੌਲੀ-ਹੌਲੀ ਹਕੀਕਤ ਬਣ ਕੇ ਉਸ ਦੀਆਂ ਅੱਖਾਂ ਵਿਚ ਝਾਕਣ ਲੱਗਾ ਹੈ। ਉਸ ਦੇ ਰਣਨੀਤੀਕਾਰਾਂ ਨੂੰ ਪਤਾ ਹੈ ਕਿ 2019 ਵਿਚ ਵਿਰੋਧੀ ਧਿਰ ਦੀ ਏਕਤਾ ਦਾ ਸੂਚਕਾਂਕ 2014 ਦੇ ਮੁਕਾਬਲੇ ਬਹੁਤ ਉੱਚਾ ਹੋ ਸਕਦਾ ਹੈ। ਇਸ ਲਈ ਉਸ ਦਾ ਕੰਮ 31 ...

ਪੂਰੀ ਖ਼ਬਰ »

ਬੇਹੱਦ ਗੰਭੀਰ ਹੋ ਗਈ ਹੈ ਆਵਾਰਾ ਜਾਨਵਰਾਂ ਦੀ ਸਮੱਸਿਆ

ਭਾਰਤ ਜਿਹੇ ਮੁਲਕ ਵਿਚ ਆਵਾਰਾ ਫਿਰਦੇ ਜਾਨਵਰਾਂ, ਖ਼ਾਸ ਤੌਰ 'ਤੇ ਕੁੱਤਿਆਂ ਦੀ ਗੱਲ ਸਮਝ ਵਿਚ ਆਉਣ ਵਾਲੀ ਨਹੀਂ ਹੈ। ਇਹ ਸਮੱਸਿਆ ਵੱਡੀ ਤੋਂ ਵੱਡੀ ਹੁੰਦੀ ਜਾ ਰਹੀ ਹੈ। ਪਰ ਕੋਈ ਵੀ ਸਰਕਾਰ ਇਸ ਦਾ ਸੰਤੁਸ਼ਟੀਜਨਕ ਹੱਲ ਨਹੀਂ ਕੱਢ ਸਕੀ। ਕੇਂਦਰੀ ਸਰਕਾਰ ਦੇ ਸਬੰਧਿਤ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX