ਤਾਜਾ ਖ਼ਬਰਾਂ


ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  15 minutes ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਢਹਿਣ ਤੋਂ ਬਾਅਦ ਮਲਬੇ 'ਚ ਦੱਬਣ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦੇ ਅਨੁਸਾਰ ਐਨ.ਡੀ.ਆਰ.ਐਫ ਦੀਆਂ ਟੀਮਾਂ ਵੱਲੋਂ ਬਾਕੀ ਲੋਕਾਂ ਨੂੰ ਬਾਹਰ ਕੱਢਣ ਲਈ ....
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  33 minutes ago
ਬਰੇਟਾ, 16 ਜੁਲਾਈ (ਜੀਵਨ ਸ਼ਰਮਾ) - ਇਲਾਕੇ ਨੇੜਿਓ ਹਰਿਆਣੇ ਰਾਜ ਦੇ ਪਿੰਡ ਚਾਂਦਪੁਰਾ ਕੋਲ ਦੀ ਲੰਘਦੇ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧ ਰਿਹਾ ਹੈ। ਭਾਵੇਂ ਕਿ ਪਿਛਲੇ ਕੁਝ ਦਿਨ ਪਹਿਲਾ ਇਸ ਦਰਿਆ 'ਚ ਫ਼ੈਕਟਰੀਆਂ ਦਾ ਕੈਮੀਕਲ ਵਾਲਾ ਦੂਸ਼ਿਤ ਪਾਣੀ ਚੱਲ ...
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  about 1 hour ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਮਸਲਿਆਂ ਸਬੰਧੀ ਕੇਂਦਰ ਦੇ ਮੰਤਰੀਆਂ ਨਾਲ ਮੁਲਾਕਾਤ ਕਰ ਰਹੇ ਹਨ। ਕੈਪਟਨ ਵੱਲੋਂ ਅੱਜ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ ਕੀਤੀ ਤੇ ...
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)- ਚੱਕ ਜਵਾਹਰੇਵਾਲਾ ਗੋਲੀ ਕਾਂਡ ਦੇ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ ਸ਼ੁਰੂ ਕੀਤਾ ਧਰਨਾ ਤੀਜੇ ਦਿਨ 'ਚ ਦਾਖ਼ਲ ਹੋ ਗਿਆ ਅਤੇ ਚੌਥੇ ਦਿਨ ਵੀ ਲਾਸ਼ਾਂ ਦਾ ਅੰਤਿਮ ਸਸਕਾਰ ਨਹੀਂ ਕੀਤਾ ...
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  about 1 hour ago
ਅੰਮ੍ਰਿਤਸਰ, 16 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਵਿਖੇ ਕਰਤਾਰਪੁਰ ਲਾਂਘੇ ਦੀ ਚੱਲ ਰਹੀ ਉਸਾਰੀ ਦਾ ਅੱਜ ਦੁਪਹਿਰ ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਜਾਇਜ਼ਾ ਲਿਆ। ਇਸ ਮੌਕੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ, ਐਫ. ਡਬਲਿਊ. ਓ. ..
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  about 1 hour ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਦੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ 'ਚ ਬਦਲਾਅ ਕੀਤਾ ਗਿਆ ਹੈ। ਇਸ ਬਦਲਾਅ ਦੇ ਤਹਿਤ 17 ਜੁਲਾਈ, ਦਿਨ ਬੁੱਧਵਾਰ ਤੋਂ ਸਮੂਹ ਪ੍ਰਾਇਮਰੀ/ਮਿਡਲ/ਹਾਈ/...
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  about 2 hours ago
ਜੈਤੋ, 16 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕੱਲ੍ਹ ਤੋਂ ਪੈ ਰਹੇ ਮੀਂਹ ਨਾਲ ਸਥਾਨਕ ਬਿਜਲੀ ਦਫ਼ਤਰ ਜੋ ਕਿ ਮੇਨ ਸੜਕ ਨਾਲੋਂ ਕਰੀਬ 6 ਫੁੱਟ ਨੀਵਾਂ ਹੈ 'ਚ ਮੀਂਹ ਦਾ ਪਾਣੀ ਵੜਨ ਨਾਲ ਦਫ਼ਤਰੀ ਕੰਪਿਊਟਰ ਤੇ ਰਿਕਾਰਡ ਦਾ ਨੁਕਸਾਨ ਵੱਡੇ ਪੱਧਰ ...
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  about 2 hours ago
ਸੰਗਰੂਰ, 16 ਜੁਲਾਈ (ਧੀਰਜ ਪਸ਼ੋਰੀਆ)- ਵਧੀਕ ਸੈਸ਼ਨ ਜੱਜ ਸਮਰਿਤੀ ਧੀਰ ਦੀ ਅਦਾਲਤ ਨੇ ਪੋਸਤ ਡੋਡਿਆਂ ਦੀ ਤਸਕਰੀ ਕਰਨ ਦੇ ਦੋਸ਼ਾਂ 'ਚ ਇੱਕ ਵਿਅਕਤੀ ਨੂੰ 10 ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਪੁਲਿਸ ਥਾਣਾ ਸਦਰ ਧੂਰੀ ਵਿਖੇ...
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  about 2 hours ago
ਜ਼ੀਰਾ, 16 ਜੁਲਾਈ- ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਵਿਜੀਲੈਂਸ ਟੀਮ ਫ਼ਿਰੋਜ਼ਪੁਰ ਨੇ ਤਹਿਸੀਲ ਜ਼ੀਰਾ ਦੇ ਮਾਲ ਹਲਕਾ ਠੱਠਾ ਕਿਸ਼ਨ ਸਿੰਘ 'ਚ ਤਾਇਨਾਤ ਪਟਵਾਰੀ ਰਾਜਿੰਦਰ ਸਿੰਘ ਉਰਫ਼ ਰਾਜੂ ਨੂੰ ਇੱਕ ਕਿਸਾਨ ਪਾਸੋਂ 4 ਹਜ਼ਾਰ ...
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  about 2 hours ago
ਚੰਡੀਗੜ੍ਹ, 16 ਜੁਲਾਈ- ਕਿਸਾਨਾਂ ਨੂੰ ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਇੱਕ ਮੋਬਾਇਲ ਹੈਲਪ ਲਾਈਨ ਨੰਬਰ 8437312288 ਅਤੇ ਈ-ਮੇਲ...
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 16 ਜੁਲਾਈ - ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੰਸਦ ਮੈਂਬਰਾਂ ਨੂੰ ਮਿਲ ਕੇ ਉਨ੍ਹਾਂ ਨੂੰ ਬਹੁਤ ਖ਼ੁਸ਼ੀ ਹੋਈ। ਉਨ੍ਹਾਂ ਕਿਹਾ ਕਿ ਸੰਸਦ ....
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  about 3 hours ago
ਨਾਭਾ, 16 ਜੁਲਾਈ (ਕਰਮਜੀਤ ਸਿੰਘ)- ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਸੁਰੇਸ਼ ਕੁਮਾਰ ਵੱਲੋਂ ਇੱਕ ਵਿਅਕਤੀ ਨੂੰ 480 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਮਲਕਿੰਦਰ ਸਿੰਘ ਵਾਸੀ ਰਾਮਦਾਸੀਆਂ ....
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਦੂਜੇ ਸੂਬਿਆਂ ਤੋਂ ਪਾਣੀ ਦੀ ਕੀਮਤ ਵਸੂਲੀ ਸਬੰਧੀ ਸ਼ੁਰੂ ਕੀਤੇ ਅੰਦੋਲਨ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ...
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  about 3 hours ago
ਨਵੀਂ ਦਿੱਲੀ, 16 ਜੁਲਾਈ- ਸੁਪਰੀਮ ਕੋਰਟ ਵਲੋਂ ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਫ਼ੈਸਲਾ ਕੱਲ੍ਹ ਭਾਵ ਕਿ ਬੁੱਧਵਾਰ ਸਵੇਰੇ ਸੁਣਾਇਆ ਜਾਵੇਗਾ। ਅਦਾਲਤ ਵਲੋਂ ਫ਼ੈਸਲਾ ਸਵੇਰੇ...
ਭੇਦਭਰੇ ਹਾਲਾਤ 'ਚ ਮਿਲੀ ਔਰਤ ਅਤੇ ਮਾਸੂਮ ਬੱਚੀ ਦੀ ਲਾਸ਼
. . .  about 3 hours ago
ਚੋਹਲਾ ਸਾਹਿਬ, 16 ਜੁਲਾਈ (ਬਲਵਿੰਦਰ ਸਿੰਘ ਚੋਹਲਾ)- ਇੱਥੋਂ ਨਜ਼ਦੀਕੀ ਪਿੰਡ ਰਾਣੀ ਵਲਾਹ ਵਿਖੇ ਪਾਣੀ ਵਾਲੇ ਸੂਏ 'ਚੋਂ ਭੇਦਭਰੇ ਹਾਲਾਤ 'ਚ ਇੱਕ ਔਰਤ ਅਤੇ ਇੱਕ ਬੱਚੀ ਦੀ ਲਾਸ਼ ਮਿਲੀ ਹੈ। ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਥਾਣਾ ਚੋਹਲਾ ਸਾਹਿਬ...
ਤਪਾ ਖੇਤਰ 'ਚ ਤੇਜ਼ ਮੀਂਹ ਕਾਰਨ ਪਾਣੀ 'ਚ ਡੁੱਬੀ ਸੈਂਕੜੇ ਏਕੜ ਝੋਨੇ ਦੀ ਫ਼ਸਲ
. . .  about 4 hours ago
22 ਜੁਲਾਈ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਦਿੱਤਾ ਜਾਵੇਗਾ ਧਰਨਾ
. . .  1 minute ago
ਪਾਣੀ ਦਾ ਫਲੋ ਵਧਣ ਕਾਰਨ ਪਟਿਆਲਾ 'ਚ ਖ਼ਾਲੀ ਕਰਵਾਈਆਂ ਗਈਆਂ ਕਾਲੋਨੀਆਂ
. . .  about 4 hours ago
ਨੇਪਾਲ 'ਚ ਆਏ ਹੜ੍ਹ ਕਾਰਨ 78 ਲੋਕਾਂ ਦੀ ਮੌਤ
. . .  about 4 hours ago
ਮੁੰਬਈ ਇਮਾਰਤ ਹਾਦਸਾ : ਮਲਬੇ ਹੇਠੋਂ ਕੱਢਿਆ ਗਿਆ ਮਾਸੂਮ ਬੱਚਾ
. . .  about 4 hours ago
ਅਸਮ 'ਚ ਹੜ੍ਹ ਦਾ ਕਹਿਰ ਜਾਰੀ, ਲੋਕਾਂ ਨੂੰ ਨਹੀਂ ਮਿਲ ਰਹੀ ਸਰਕਾਰੀ ਸਹਾਇਤਾ
. . .  1 minute ago
ਦਿੱਲੀ : ਬੁੱਧਵਾਰ ਨੂੰ ਹੋਵੇਗੀ ਕੇਂਦਰੀ ਮੰਤਰੀ ਮੰਡਲ ਦੀ ਬੈਠਕ
. . .  about 5 hours ago
ਬੱਸ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਲੋਕਾਂ ਦੀ ਮੌਤ
. . .  about 5 hours ago
ਦਿੱਲੀ ਪੁਲਿਸ ਵੱਲੋਂ ਨਸ਼ਾ ਤਸਕਰ ਕਰਨ ਖੰਨਾ ਗ੍ਰਿਫ਼ਤਾਰ
. . .  about 5 hours ago
ਸੜਕ ਹਾਦਸੇ 'ਚ ਪਤੀ-ਪਤਨੀ ਅਤੇ ਬੱਚੇ ਸਮੇਤ ਪੰਜ ਜ਼ਖ਼ਮੀ
. . .  about 5 hours ago
ਮੁੰਬਈ ਇਮਾਰਤ ਹਾਦਸਾ : ਦੋ ਲੋਕਾਂ ਦੀ ਮੌਤ
. . .  about 5 hours ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 5 hours ago
ਮੁੰਬਈ ਇਮਾਰਤ ਹਾਦਸਾ : ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ 'ਤੇ ਜਾਰੀ
. . .  about 5 hours ago
ਸ਼੍ਰੋਮਣੀ ਕਮੇਟੀ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ
. . .  about 5 hours ago
ਬਿਹਾਰ 'ਚ ਹੜ੍ਹ ਕਾਰਨ 25 ਲੋਕਾਂ ਦੀ ਹੋਈ ਮੌਤ- ਨਿਤੀਸ਼ ਕੁਮਾਰ
. . .  about 6 hours ago
130 ਮਿ. ਮੀ. ਮੀਂਹ ਨੇ ਡੁਬੋਇਆ ਬਠਿੰਡਾ, ਸ਼ਹਿਰ 'ਚ ਬਣੇ ਹੜ੍ਹਾਂ ਵਰਗੇ ਹਾਲਾਤ
. . .  about 6 hours ago
ਮੁੰਬਈ 'ਚ ਡਿੱਗੀ ਚਾਰ ਮੰਜ਼ਿਲਾ ਇਮਾਰਤ, ਮਲਬੇ ਹੇਠਾਂ 'ਚ ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  about 6 hours ago
ਬਾਗ਼ੀ ਵਿਧਾਇਕਾ ਦਾ ਅਸਤੀਫ਼ਾ ਸਵੀਕਾਰ ਕਰਨ ਸਪੀਕਰ- ਮੁਕੁਲ ਰੋਹਤਗੀ
. . .  about 6 hours ago
ਬਠਿੰਡਾ ਪੁਲਿਸ ਨੇ ਕੀਤਾ ਗ਼ੈਰ-ਕਾਨੂੰਨੀ ਡਰੱਗ ਰੈਕੇਟ ਦਾ ਪਰਦਾਫਾਸ਼, ਮੁੱਖ ਦੋਸ਼ੀ ਗ੍ਰਿਫ਼ਤਾਰ
. . .  about 6 hours ago
ਖ਼ਾਲਸਾ ਸੰਘਰਸ਼ ਜਥੇਬੰਦੀ ਪੰਜਾਬ ਦੇ ਮੁਖੀ 'ਤੇ ਜਾਨਲੇਵਾ ਹਮਲਾ
. . .  1 minute ago
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਝਟਕੇ, ਨੁਕਸਾਨੇ ਗਏ ਪ੍ਰਾਚੀਨ ਹਿੰਦੂ ਮੰਦਰ
. . .  about 7 hours ago
ਤਲਵੰਡੀ ਸਾਬੋ ਅਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਤੜਕਸਾਰ ਤੋਂ ਪੈ ਰਹੇ ਮੀਂਹ ਨੇ ਖੋਲ੍ਹੀ ਪ੍ਰਬੰਧਾਂ ਦੀ ਪੋਲ
. . .  about 7 hours ago
ਕਰਨਾਟਕ ਸਿਆਸੀ ਸੰਕਟ : ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 7 hours ago
ਮਾਣਹਾਨੀ ਦੇ ਮਾਮਲੇ 'ਚ ਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਜ਼ਮਾਨਤ
. . .  about 7 hours ago
ਮਾਨਸੂਨ ਦੇ ਪਹਿਲੇ ਮੀਂਹ ਕਾਰਨ ਜਲ-ਥਲ ਹੋਇਆ ਸ੍ਰੀ ਮੁਕਤਸਰ ਸਾਹਿਬ
. . .  about 8 hours ago
ਭਾਰੀ ਮੀਂਹ ਕਾਰਨ ਮਕਾਨ ਦੀ ਡਿੱਗੀ ਛੱਤ, ਦੋ ਬੱਚਿਆਂ ਦੀ ਮੌਤ ਅਤੇ ਕਈ ਜ਼ਖ਼ਮੀ
. . .  about 8 hours ago
ਢਿੱਗਾਂ ਡਿੱਗਣ ਕਾਰਨ ਬੰਦ ਹੋਇਆ ਰਿਸ਼ੀਕੇਸ਼-ਬਦਰੀਨਾਥ ਹਾਈਵੇਅ
. . .  about 8 hours ago
ਭਾਜਪਾ ਸੰਸਦੀ ਦਲ ਦੀ ਬੈਠਕ ਸ਼ੁਰੂ
. . .  about 8 hours ago
ਪੁੱਤਰ ਵੱਲੋਂ ਬਜ਼ੁਰਗ ਬਾਪ ਦਾ ਕਤਲ
. . .  about 9 hours ago
ਗਊਸ਼ਾਲਾ ਦਾ ਲੈਂਟਰ ਡਿੱਗਣ ਕਾਰਨ ਸੈਂਕੜੇ ਗਊਆਂ ਦੱਬੀਆਂ
. . .  about 10 hours ago
ਮੋਹਲ਼ੇਧਾਰ ਮੀਂਹ ਕਾਰਨ ਸੰਗਰੂਰ ਤੇ ਬਾਘਾਪੁਰਾਣਾ 'ਚ ਭਰਿਆ ਪਾਣੀ
. . .  about 10 hours ago
ਪਾਕਿਸਤਾਨ ਨੇ ਭਾਰਤ ਲਈ ਖੋਲ੍ਹਿਆ ਹਵਾਈ ਮਾਰਗ, ਏਅਰਲਾਈਨਜ਼ ਨੂੰ ਮਿਲੀ ਵੱਡੀ ਰਾਹਤ
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਤਬੀਅਤ ਵਿਗੜਨ 'ਤੇ ਕੈਦੀ ਦੀ ਮੌਤ
. . .  1 day ago
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦੀ ਕੋਠੀ ਵਿਚ ਚੋਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 11 ਜੇਠ ਸੰਮਤ 550

ਹੁਸ਼ਿਆਰਪੁਰ / ਮੁਕੇਰੀਆਂ

ਬਿਜਲੀ ਦੀ ਸਪਲਾਈ ਨੂੰ ਲੈ ਕੇ ਕਿਸਾਨਾਂ ਵਲੋਂ ਨਸਰਾਲਾ ਵਿਖੇ ਰੋਡ ਜਾਮ ਕਰਨ ਦੀ ਚਿਤਾਵਨੀ

ਨਸਰਾਲਾ, 23 ਮਈ (ਸਤਵੰਤ ਸਿੰਘ ਥਿਆੜਾ)-ਪਿਛਲੇ ਦਿਨਾਂ ਤੋਂ ਮੋਟਰਾਂ ਦੀ ਬਿਜਲੀ ਦੀ ਚੱਲ ਰਹੀ ਮਾੜੀ ਸਪਲਾਈ ਨੂੰ ਲੈ ਕੇ ਕਿਸਾਨਾਂ ਵਿੱਚ ਪਾਵਰਕਾਮ ਦੇ ਖਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ ਜਿਸ ਦੇ ਤਹਿਤ ਅੱਜ ਨਸਰਾਲਾ ਵਿਖੇ ਇਲਾਕਾ ਨਿਵਾਸੀ ਪਿੰਡਾਂ ਦੇ ਕਿਸਾਨਾਂ ਦੀ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਇਕੱਤਰ ਕਿਸਾਨ ਸੁਖਵਿੰਦਰ ਸਿੰਘ ਸੁੱਖਾ ਨਸਰਾਲਾ, ਪਾਲ ਸਿੰਘ ਹੁਸੈਨਪੁਰ, ਮੋਹਣ ਸਿੰਘ ਨਸਰਾਲਾ, ਆਸਵਿੰਦਰ ਸਿੰਘ ਗਗਨੌਲੀ, ਮੱਖਣ ਸਿੰਘ ਨਸਰਾਲਾ, ਜਗਰੂਪ ਸਿੰਘ ਪਿਆਲਾਂ, ਹਰਪ੍ਰੀਤ ਸਿੰਘ ਖ਼ਾਨਪੁਰ ਥਿਆੜਾ, ਕਮਲਜੀਤ ਸਿੰਘ ਗਗਨੌਲੀ ਆਦਿ ਕਿਸਾਨਾਂ ਨੇ ਕਿਹਾ ਕਿ ਪਿਛਲੇ ਦਿਨਾਂ ਤੋਂ ਨਸਰਾਲਾ ਫੀਡਰ ਤੇ ਮੇਘੋਵਾਲ ਫੀਡਰ ਦੀ ਬਿਜਲੀ ਦੀ ਸਪਲਾਈ ਇਨੀ ਮਾੜੀ ਚੱਲ ਰਹੀ ਹੈ ਕਿ ਉਨ੍ਹਾਂ ਦੀਆਂ ਫ਼ਸਲਾਂ ਦਾ ਬਹੁਤ ਨੁਕਸਾਨ ਹੋ ਰਿਹਾ ਹੈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪਸ਼ੂਆਂ ਦਾ ਹਰਾ ਚਾਰਾ, ਕਮਾਦ, ਮੱਕੀ ਆਦਿ ਫ਼ਸਲਾਂ ਸੁੱਕਣ ਕਿਨਾਰੇ ਹਨ। ਕਿਸਾਨਾਂ ਵਲੋਂ ਮਹਿੰਗੇ ਭਾਅ ਦਾ ਡੀਜ਼ਲ ਬਾਲ ਕੇ ਆਪਣੀਆਂ ਫ਼ਸਲਾਂ ਨੂੰ ਪਾਣੀ ਲਾਇਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਮਹਿਕਮੇ ਵਲੋਂ ਦਿੱਤੀ ਜਾ ਰਹੀ ਬਿਜਲੀ ਵਿਚੋਂ ਵੀ ਸਾਨੂੰ ਮਸਾਂ ਇੱਕ ਦੋ ਘੰਟੇ ਹੀ ਬਿਜਲੀ ਨਸੀਬ ਹੁੰਦੀ ਹੈ। ਕਦੀ ਕੋਈ ਲਾਇਨ 'ਚ ਖ਼ਰਾਬੀ ਪੈ ਜਾਂਦੀ ਹੈ ਤੇ ਕਦੇ ਪਾਵਰਕਾਮ ਵਲੋਂ ਕੱਟ ਲਾ ਲਿਆ ਜਾਂਦਾ ਹੈ। ਇਸ ਮੌਕੇ ਇਨ੍ਹਾਂ ਕਿਸਾਨਾਂ ਨੇ ਕਿਹਾ ਕਿ ਜੇਕਰ ਸਾਨੂੰ ਦਿੱਤੀ ਜਾਣ ਵਾਲੀ ਬਿਜਲੀ ਦੀ ਸਪਲਾਈ ਸਹੀ ਤਰੀਕੇ ਨਾਲ ਨਾ ਦਿੱਤੀ ਗਈ ਜਲਦੀ ਤੋਂ ਜਲਦੀ ਕੋਈ ਸੁਧਾਰ ਨਾ ਕੀਤਾ ਗਿਆ ਤਾਂ ਉਨ੍ਹਾਂ ਵਲੋਂ ਹੁਸ਼ਿਆਰਪੁਰ-ਜਲੰਧਰ ਰੋਡ ਜਾਮ ਕਰਕੇ ਪਾਵਰਕਾਮ ਦੇ ਅਧਿਕਾਰੀਆਂ ਦਾ ਪਿੱਟ ਸਿਆਪਾ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਚੰਨਪ੍ਰੀਤ ਚੰਨਾ ਸ਼ਾਹ ਖ਼ਾਨਪੁਰ ਥਿਆੜਾ, ਦਲਵੀਰ ਸਿੰਘ ਨਸਰਾਲਾ, ਬਲਜੀਤ ਸਿੰਘ ਪਿਆਲਾਂ, ਸੁਖਜਿੰਦਰ ਸਿੰਘ ਸ਼ਿੰਦਾ ਖ਼ਾਨਪੁਰ ਥਿਆੜਾ, ਹਰਜੀਤ ਸਿੰਘ ਨਸਰਾਲਾ, ਜੁਗਿੰਦਰ ਸਿੰਘ ਗਗਨੌਲੀ ਆਦਿ ਵੀ ਹਾਜ਼ਰ ਸਨ। ਜਦੋਂ ਇਸ ਸਬੰਧੀ ਐਕਸੀਅਨ ਹਰਵਿੰਦਰ ਸਿੰਘ ਨਾਲ ਗੱਲ ਹੋਈ ਤਾਂ ਉਨ੍ਹਾਂ ਕਿਹਾ ਕਿ ਕਿਸੇ ਤਕਨੀਕੀ ਖ਼ਰਾਬੀ ਦੇ ਕਾਰਨ ਕਿਸਾਨਾਂ ਨੂੰ ਇਹ ਮੁਸ਼ਕਿਲ ਆਈ ਹੈ ਤੇ ਜਲਦੀ ਹੀ ਕਿਸਾਨਾਂ ਦੀ ਇਸ ਮੁਸ਼ਕਿਲ ਦਾ ਹੱਲ ਕਰ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਨੂੰ ਇਹ ਵੀ ਬੇਨਤੀ ਕੀਤੀ ਕਿ ਉਹ ਬਿਜਲੀ ਦੀਆਂ ਲਾਈਨਾਂ ਦੇ ਨਾਲ ਲਾਏ ਦਰੱਖਤਾਂ ਦੀ ਕਟਾਈ ਜ਼ਰੂਰ ਕਰਾਉਣ। ਜਦੋਂ ਕਿਸਾਨਾਂ ਦੀ ਇਸ ਸਮੱਸਿਆ ਸਬੰਧੀ ਸਬ ਸਟੇਸ਼ਨ ਸ਼ਾਮਚੁਰਾਸੀ ਦੇ ਐਸ.ਡੀ.ਓ. ਹਰੀਸ਼ ਕੁਮਾਰ ਨਾਲ ਗੱਲ ਹੋਈ ਤਾਂ ਉਨ੍ਹਾਂ ਕਿਹਾ ਕਿ ਬਿਜਲੀ ਘਰ ਚੱਕਗੁਜ਼ਰਾਂ ਵਿਖੇ ਟਰਾਂਸਫ਼ਾਰਮਰਾਂ ਵਿਚ ਖ਼ਰਾਬੀ ਆ ਗਈ ਸੀ, ਜਿਸ ਕਰਕੇ ਬਿਜਲੀ ਦਾ ਕੱਟ ਲੱਗਾ ਹੈ ਤੇ ਕਿਸਾਨਾਂ ਨੂੰ ਮੁਸ਼ਕਿਲ ਆਈ ਹੈ। ਉਨ੍ਹਾਂ ਕਿਹਾ ਕਿ ਅੱਜ ਟਰਾਂਸਫ਼ਾਰਮਰ ਬਦਲਣ ਦਾ ਕੰਮ ਚੱਲ ਰਿਹਾ ਹੈ ਤੇ ਜਲਦੀ ਹੀ ਕਿਸਾਨਾਂ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ।

450 ਗ੍ਰਾਮ ਹੈਰੋਇਨ ਸਮੇਤ ਅੰਤਰਰਾਜੀ ਨਸ਼ਾ ਤਸਕਰ ਗਰੋਹ ਦਾ 1 ਮੈਂਬਰ ਕਾਬੂ

ਹੁਸ਼ਿਆਰਪੁਰ, 23 ਮਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਅੰਤਰਰਾਜੀ ਨਸ਼ਾ ਤਸਕਰ ਗਰੋਹ ਦੇ ਇੱਕ ਮੈਂਬਰ ਨੂੰ ਕਾਬੂ ਕਰਕੇ ਉਸ ਤੋਂ 450 ਗ੍ਰਾਮ ਹੈਰੋਇਨ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਸਿਟੀ ...

ਪੂਰੀ ਖ਼ਬਰ »

ਟਰੱਕ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ

ਹੁਸ਼ਿਆਰਪੁਰ, 23 ਮਈ (ਬਲਜਿੰਦਰਪਾਲ ਸਿੰਘ)-ਟਰੱਕ ਦੀ ਲਪੇਟ 'ਚ ਆਉਣ ਨਾਲ ਇੱਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਮੁਤਾਬਿਕ ਪਿੰਡ ਕਿੱਤਣਾ ਦੇ ਵਾਸੀ ਮਦਨ ਲਾਲ ਨੇ ਥਾਣਾ ਮਾਹਿਲਪੁਰ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਦੱਸਿਆ ਕਿ ਉਸ ਦੇ ਚਾਚੇ ਦੇ ...

ਪੂਰੀ ਖ਼ਬਰ »

ਟਰੱਕਾਂ ਦੀ ਸਿੱਧੀ ਟੱਕਰ 'ਚ ਦੋਨਾਂ ਚਾਲਕਾਂ ਦੀ ਮੌਤ

ਨਸਰਾਲਾ, 23 ਮਈ (ਸਤਵੰਤ ਸਿੰਘ ਥਿਆੜਾ)-ਹੁਸ਼ਿਆਰਪੁਰ-ਜਲੰਧਰ ਰੋਡ ਤੇ ਨਸਰਾਲਾ ਪੁਲ ਦੇ ਨਜ਼ਦੀਕ ਦੋ ਟਰੱਕਾਂ ਦੀ ਹੋਈ ਆਹਮੋ ਸਾਹਮਣੀ ਟੱਕਰ ਵਿੱਚ ਦੋਨੋ ਟਰੱਕ ਚਾਲਕਾਂ ਦੀ ਮੌਤ ਹੋ ਗਈ | ਇਹ ਹਾਦਸਾ ਇਨ੍ਹਾਂ ਭਿਆਨਕ ਸੀ ਕਿ ਦੋਨੋ ਟਰੱਕ ਬੁਰੀ ਤਰ੍ਹਾਂ ਨੁਕਸਾਨੇ ਗਏ | ਇਹ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਲੜਕੀ ਦੀ ਮੌਤ

ਘੋਗਰਾ, 23 ਮਈ (ਆਰ.ਐਸ.ਸਲਾਰੀਆ)-ਅੱਡਾ ਘੋਗਰਾ ਵਿਖੇ ਪੈਂਦੇ ਬੈਂਕ ਮੋੜ ਦੇ ਨਜ਼ਦੀਕ ਮੋਟਰਸਾਈਕਲ ਅਤੇ ਐਕਟਿਵਾ ਦੀ ਟੱਕਰ ਹੋ ਜਾਣ ਨਾਲ ਨੌਜਵਾਨ ਲੜਕੀ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਲੜਕੀ ਮਨਦੀਪ ਕੌਰ ਉਰਫ਼ (ਮੰਨੂ) ਪਿੰਡ ਢੱਡਰ ਆਪਣੇ ਮਾਮੇ ਦੇ ਲੜਕੇ ਨਾਲ ...

ਪੂਰੀ ਖ਼ਬਰ »

ਕਿਸਾਨਾਂ ਨੂੰ 98 ਫ਼ੀਸਦੀ ਕਣਕ ਦੀ ਅਦਾਇਗੀ ਕੀਤੀ-ਡੀ. ਸੀ.

ਹੁਸ਼ਿਆਰਪੁਰ, 23 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ ਪਹੰੁਚੀ ਹੁਣ ਤੱਕ 100 ਫ਼ੀਸਦੀ ਕਣਕ ਦੀ ਖ਼ਰੀਦ ਕਰਕੇ 98 ਫ਼ੀਸਦੀ ਅਦਾਇਗੀ ਕਰ ਦਿੱਤੀ ਗਈ ਹੈ ਤੇ ਬਾਕੀ ਬਚਦੀ 2 ਫ਼ੀਸਦੀ ਅਦਾਇਗੀ ਵੀ ਜਲਦ ਕਿਸਾਨਾਂ ਨੂੰ ਕੀਤੀ ਜਾ ਰਹੀ ਹੈ | ਇਸ ...

ਪੂਰੀ ਖ਼ਬਰ »

ਸਰਕਾਰ ਨੇ ਜ਼ਿਲ੍ਹੇ ਦੇ ਕਿਸਾਨਾਂ ਦੇ 97 ਕਰੋੜ ਦੇ ਕਰਜ਼ੇ ਕੀਤੇ ਮੁਆਫ਼-ਅਰੋੜਾ

ਹੁਸ਼ਿਆਰਪੁਰ, 23 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮੁੱਖ ਮੰਤਰੀ ਕੈਪ: ਅਮਰਿੰਦਰ ਸਿੰਘ ਦੀ ਅਗਵਾਈ 'ਚ ਕਿਸਾਨਾਂ ਨਾਲ ਕੀਤੇ ਗਏ ਹਰੇਕ ਵਾਅਦੇ ਨੂੰ ਕਾਂਗਰਸ ਸਰਕਾਰ ਵਲੋਂ ਪੂਰਾ ਕਰਦੇ ਹੋਏ ਕੋਆਪ੍ਰੇਟਿਵ ਸੁਸਾਇਟੀਆਂ/ਬੈਂਕਾਂ ਨਾਲ ਸਬੰਧਿਤ ਲਾਭਪਾਤਰੀਆਂ ਦੇ ...

ਪੂਰੀ ਖ਼ਬਰ »

ਨਸ਼ਾ ਤਸਕਰ ਨੂੰ 9 ਮਹੀਨੇ ਦੀ ਕੈਦ

ਹੁਸ਼ਿਆਰਪੁਰ, 23 ਮਈ (ਬਲਜਿੰਦਰਪਾਲ ਸਿੰਘ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਣਜੀਤ ਕੁਮਾਰ ਜੈਨ ਦੀ ਅਦਾਲਤ ਨੇ 25 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਗਿ੍ਫ਼ਤਾਰ ਹੋਏ ਨਸ਼ਾ ਤਸਕਰ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ ਗਏ ਦੋਸ਼ੀ ਨੂੰ 9 ਮਹੀਨੇ ਦੀ ਸਜ਼ਾ ਅਤੇ 1 ਹਜ਼ਾਰ ...

ਪੂਰੀ ਖ਼ਬਰ »

ਫੇਸਬੁੱਕ 'ਤੇ ਇਤਰਾਜ਼ਯੋਗ ਤਸਵੀਰਾਂ ਤੇ ਸੰਦੇਸ਼ ਭੇਜਣ ਵਾਲੇ ਿਖ਼ਲਾਫ਼ ਮਾਮਲਾ ਦਰਜ

ਹੁਸ਼ਿਆਰਪੁਰ, 23 ਮਈ (ਬਲਜਿੰਦਰਪਾਲ ਸਿੰਘ)-ਫੇਸਬੁੱਕ 'ਤੇ ਵਿਦਿਆਰਥਣ ਨੇ ਇਤਰਾਜ਼ਯੋਗ ਤਸਵੀਰਾਂ ਤੇ ਸੰਦੇਸ਼ ਭੇਜਣ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਇੱਕ ਕਥਿਤ ਦੋਸ਼ੀ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਮੁਹੱਲਾ ਸ਼ਾਸਤਰੀ ...

ਪੂਰੀ ਖ਼ਬਰ »

ਮਿਆਣੀ 'ਚ ਸੰਤ ਪ੍ਰੇਮ ਸਿੰਘ ਮੁਰਾਲੇਵਾਲਿਆਂ ਦੀ ਬਰਸੀ ਦੇ ਸਬੰਧ ਵਿਚ 19ਵੇਂ ਅਖੰਡ ਪਾਠ ਦੇ ਭੋਗ ਪਾਏ ਗਏ

ਮਿਆਣੀ, 23 ਮਈ (ਹਰਜਿੰਦਰ ਸਿੰਘ ਮੁਲਤਾਨੀ)-ਗੁਰਦੁਆਰਾ ਗੋਬਿੰਦ ਪ੍ਰਵੇਸ਼ ਮਿਆਣੀ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਸਲਾਨਾ 68ਵੀਂ ਬਰਸੀ ਦੇ ਸਬੰਧ ਵਿਚ ਚੱਲ ਰਹੀ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਲੜੀ ਦੇ 19ਵੇਂ ਪਾਠ ਦੇ ਭੋਗ ਪਾਏ ਗਏ | ਅੱਜ ਕੁਲਵੰਤ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ 3 ਜੂਨ ਨੂੰ

ਐਮਾਂ ਮਾਂਗਟ, 23 ਮਈ (ਗੁਰਾਇਆ)-ਧੰਨ-ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ 419ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਨਾਰਾਇਣ ਕੁਟੀਆ ਨਗਰ ਨਾਰਾਇਣਗੜ੍ਹ ਵਿਖੇ 3 ਜੂਨ ਦਿਨ ਐਤਵਾਰ ਨੂੰ 9 ਤੋਂ 1 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਸੰਤ ...

ਪੂਰੀ ਖ਼ਬਰ »

ਜਨਤਕ ਜਥੇਬੰਦੀਆਂ ਵਲੋਂ ਮੰਗਾਂ ਨੂੰ ਲੈ ਕੇ ਸ਼ਹਿਰ 'ਚ ਰੋਸ ਮਾਰਚ

ਹੁਸ਼ਿਆਰਪੁਰ, 23 ਮਈ (ਬਲਜਿੰਦਰਪਾਲ ਸਿੰਘ)-ਜਨਤਕ ਜਥੇਬੰਦੀਆਂ ਦੇ ਸੱਦੇ 'ਤੇ ਜਨ ਏਕਤਾ, ਜਨ ਅਧਿਕਾਰ, ਜਨ ਅੰਦੋਲਨ ਦੇ ਸੱਦੇ 'ਤੇ ਕਿਸਾਨ ਸਭਾ ਸੀਟੂ ਖੇਤ ਮਜ਼ਦੂਰਾਂ ਨੇ ਹੁਸ਼ਿਆਰਪੁਰ 'ਚ ਰੋਸ ਮਾਰਚ ਕੱਢਿਆ ਉਪਰੰਤ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਵੀ ਕੀਤਾ | ਇਸ ...

ਪੂਰੀ ਖ਼ਬਰ »

ਡਾਈਟ ਪਿ੍ੰਸੀਪਲ ਸੁਖਵਿੰਦਰ ਕੌਰ ਵਲੋਂ ਮਿਡ-ਡੇ-ਮੀਲ ਦੀ ਜਾਂਚ

ਦਸੂਹਾ, 23 ਮਈ (ਭੁੱਲਰ)-ਅੱਜ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਅਜੋਵਾਲ ਦੀ ਪਿ੍ੰਸੀਪਲ ਸੁਖਵਿੰਦਰ ਕੌਰ ਵਲੋਂ ਸਰਕਾਰੀ ਸਕੂਲਾਂ 'ਚ ਚੱਲ ਰਹੇ ਮਿਡ ਡੇ ਮੀਲ ਦਾ ਅਚਨਚੇਤ ਨਿਰੀਖਣ ਕੀਤਾ ਗਿਆ | ਉਨ੍ਹਾਂ ਵੱਖ-ਵੱਖ ਸਕੂਲਾਂ 'ਚ ਬਣਾਏ ਜਾ ਰਹੇ ਮਿਡ ਡੇ ਮੀਲ ਦੀ ਚੈਕਿੰਗ ...

ਪੂਰੀ ਖ਼ਬਰ »

ਪੁਲਿਸ ਵਲੋਂ ਮਜ਼ਦੂਰ ਆਗੂ ਵਿਰੁੱਧ ਕੀਤੀ ਧੱਕੇਸ਼ਾਹੀ ਦੇ ਵਿਰੋਧ ਵਿਚ ਥਾਣਾ ਟਾਂਡਾ ਦਾ ਘਿਰਾਓ

ਟਾਂਡਾ ਉੜਮੁੜ, 23 ਮਈ (ਦੀਪਕ ਬਹਿਲ, ਭਗਵਾਨ ਸਿੰਘ ਸੈਣੀ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਇਕ ਸਥਾਨਕ ਆਗੂ ਨੂੰ ਪੁਲਿਸ ਵਲੋਂ ਹਸਪਤਾਲ ਤੋਂ ਜਬਰੀ ਚੁੱਕ ਜੇਲ੍ਹ ਭੇਜਣ ਦਾ ਮਾਮਲਾ ਅੱਜ ਉਸ ਵੇਲੇ ਵਿਸਫੋਟਕ ਰੂਪ ਧਾਰਨ ਕਰ ਗਿਆ ਜਦੋਂ ਪੁਲਿਸ ਦੀ ਇਸ ਧੱਕੇਸ਼ਾਹੀ ...

ਪੂਰੀ ਖ਼ਬਰ »

ਮਾਲ ਵਿਭਾਗ ਤੇ ਪ੍ਰਸ਼ਾਸਨ ਦੀ ਮਿਲੀ ਭੁਗਤ ਨਾਲ ਸ਼ਰੇਆਮ ਲਗਾਈ ਜਾ ਰਹੀ ਹੈ ਨਾੜ ਨੂੰ ਅੱਗ

ਮਾਹਿਲਪੁਰ, 23 ਮਈ (ਦੀਪਕ ਅਗਨੀਹੋਤਰੀ)-ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਕਣਕ ਦੀ ਨਾੜ ਨੂੰ ਅੱਗ ਨਾ ਲਗਾਉਣ ਦੇ ਲਗਾਏ ਜਾ ਰਹੇ ਸੈਮੀਨਾਰ ਤੇ ਅਪੀਲਾਂ ਨੂੰ ਕਿਸਾਨਾਂ ਨੇ ਆਪਣੇ ਹੱਥੀ ਨਕਾਰ ਕੇ ਸ਼ਰੇਆਮ ਨਾੜ ਨੂੰ ਅੱਗ ਲਗਾਉਣ ਦੇ ...

ਪੂਰੀ ਖ਼ਬਰ »

ਗਿਲਜੀਆਂ 'ਚ ਪ੍ਰਵਾਸੀ ਭਾਰਤੀ ਕਸ਼ਮੀਰ ਸਿੰਘ ਘੋਤੜਾ ਦਾ ਲੱਖੀ ਨੇ ਕੀਤਾ ਸਨਮਾਨ

ਮਿਆਣੀ, 23 ਮਈ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਗਿਲਜੀਆਂ ਵਿਖੇ ਪ੍ਰਵਾਸੀ ਭਾਰਤੀ ਕਸ਼ਮੀਰ ਸਿੰਘ ਘੋਤੜਾ ਜਰਮਨੀ ਦਾ ਲਖਵਿੰਦਰ ਸਿੰਘ ਲੱਖੀ ਕਮਿਸ਼ਨਰ ਦੀ ਅਗਵਾਈ ਵਿਚ ਸਨਮਾਨ ਕੀਤਾ ਗਿਆ | ਇਸ ਮੌਕੇ ਸ. ਲੱਖੀ ਨੇ ਪ੍ਰਵਾਸੀ ਭਾਰਤੀਆਂ ਵਲੋਂ ਆਪਣੀ ਜਨਮ ਭੂਮੀ ਨਾਲ ਪਿਆਰ ...

ਪੂਰੀ ਖ਼ਬਰ »

ਬਾਬਾ ਜ਼ਾਹਰਾ ਪੀਰ ਦੀ ਦਰਗਾਹ 'ਤੇ ਜੋੜ ਮੇਲਾ ਕਰਵਾਇਆ

ਐਮਾਂ ਮਾਂਗਟ, 23 ਮਈ (ਗੁਰਾਇਆ)-ਕਸਬਾ ਐਮਾਂ ਮਾਂਗਟ ਵਿਖੇ ਸਥਿਤ ਬਾਬਾ ਜਾਹਰਾ ਪੀਰ ਦੀ ਦਰਗਾਹ 'ਤੇ ਸਾਲਾਨਾ ਜੋੜ ਮੇਲਾ ਬੜੀ ਧੂਮ-ਧਾਮ ਨਾਲ ਕਰਵਾਇਆ ਗਿਆ | ਬਾਬਾ ਜੀ ਦੀ ਮਜ਼ਾਰ 'ਤੇ ਚਾਦਰ ਚੜ੍ਹਾਉਣ ਦੀ ਰਸਮ ਅਦਾ ਕਰਨ ਉਪਰੰਤ ਬਾਬਾ ਜੀ ਦੀ ਉਸਤਤ ਵਿਚ ਕਲਾਕਾਰ ਹੈਪੀ ਭਗਤ, ...

ਪੂਰੀ ਖ਼ਬਰ »

ਇੰਜ. ਅਵਤਾਰ ਸਿੰਘ ਨੇ ਐੱਸ.ਡੀ.ਓ. ਸ਼ਹਿਰੀ ਦਾ ਚਾਰਜ ਸੰਭਾਲਿਆ

ਗੜ੍ਹਸ਼ੰਕਰ, 23 ਮਈ (ਧਾਲੀਵਾਲ)-ਇੰਜ. ਅਵਤਾਰ ਸਿੰਘ ਵਲੋਂ ਇਥੇ ਪਾਵਰਕਾਮ ਸ਼ਹਿਰੀ ਦੇ ਐੱਸ.ਡੀ.ਓ. ਦਾ ਚਾਰਜ ਸੰਭਾਲ ਲਿਆ | ਉਹ ਹੁਸ਼ਿਆਰਪੁਰ ਸ਼ਹਿਰੀ ਤੋਂ ਇਥੇ ਤਬਦੀਲ ਹੋ ਕੇ ਆਏ ਹਨ | ਗੜ੍ਹਸ਼ੰਕਰ ਖੇਤਰ 'ਚ ਬਤੌਰ ਜੇ.ਈ. ਸੇਵਾਵਾ ਨਿਭਾਅ ਚੁੱਕੇ ਐੱਸ.ਡੀ.ਓ. ਅਵਤਾਰ ਸਿੰਘ ਨੇ ...

ਪੂਰੀ ਖ਼ਬਰ »

ਸ਼ਾਹਕੋਟ ਜ਼ਿਮਨੀ ਚੋਣ 'ਚ ਕਾਂਗਰਸ ਦੀ ਜਿੱਤ ਯਕੀਨੀ-ਡਾ: ਰਾਜ

ਹੁਸ਼ਿਆਰਪੁਰ, 23 ਮਈ (ਬਲਜਿੰਦਰਪਾਲ ਸਿੰਘ)-ਡਾ. ਰਾਜ ਕੁਮਾਰ ਵਿਧਾਇਕ ਚੱਬੇਵਾਲ ਪਿਛਲੇ ਕੁਝ ਦਿਨਾਂ ਤੋਂ ਸ਼ਾਹਕੋਟ ਵਿਖੇ ਕਾਂਗਰਸ ਉਮੀਦਵਾਰ ਹਰਦੇਵ ਸਿੰਘ ਲਾਡੀ ਦੇ ਸਮਰਥਨ ਵਿਚ ਚੋਣ ਪ੍ਰਚਾਰ ਕਰ ਰਹੇ ਹਨ | ਉਨ੍ਹਾਂ ਨੇ ਆਪਣਾ ਵਿਸ਼ਵਾਸ ਜਤਾਇਆ ਕਿ ਕਾਂਗਰਸ ਇਹ ...

ਪੂਰੀ ਖ਼ਬਰ »

ਮਾਤਾ ਕਾਮਾਕਸ਼ੀ ਦੇਵੀ ਮੰਦਰ ਵਿਖੇ ਸ੍ਰੀ ਲਕਸ਼ਮੀ ਨਰਾਇਣ ਮਹਾਂਯੱਗ ਜਾਰੀ

ਤਲਵਾੜਾ, 23 ਮਈ (ਮਹਿਤਾ)-ਕਾਮਾਹੀ ਦੇਵੀ ਦੇ ਮਾਤਾ ਕਾਮਾਕਸ਼ੀ ਦੇਵੀ ਮੰਦਰ ਵਿਖੇ ਗੱਦੀ ਨਸੀਨ ਮਹੰਤ ਸ੍ਰੀ 108 ਰਾਜ ਗਿਰੀ ਮਹਾਰਾਜ ਜੀ ਦੀ ਯੋਗ ਅਗਵਾਈ ਹੇਠ ਬ੍ਰਹਮਲੀਨ ਮਹੰਤ ਕ੍ਰਿਸ਼ਨ ਗਿਰੀ ਮਹਾਰਾਜ ਜੀ ਦੀ ਬਰਸੀ ਨੂੰ ਸਮਰਪਿਤ ਸ੍ਰੀ ਲਕਸ਼ਮੀ ਨਰਾਇਣ ਮਹਾਂਯੱਗ ਅਰੰਭ ...

ਪੂਰੀ ਖ਼ਬਰ »

ਦਸਤਾਰ ਸਜਾਓ, ਦਸਤਾਰ ਬਚਾਓ ਸਿਖਲਾਈ ਮੁਹਿੰਮ ਤਹਿਤ ਕੈਂਪ ਲਗਾਉਣ ਸਬੰਧੀ ਮੀਟਿੰਗ

ਗੜ੍ਹਦੀਵਾਲਾ, 23 ਮਈ (ਕੁਲਦੀਪ ਸਿੰਘ ਗੋਂਦਪੁਰ)-ਦਸਤਾਰ ਸਜਾਓ ਦਸਤਾਰ ਬਚਾਓ ਸਿਖਲਾਈ ਮੁਹਿੰਮ ਤਹਿਤ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਹਿ ਸਿੰਘ ਜੀ ਦਸਤਾਰ ਅਕੈਡਮੀ ਬ੍ਰਾਂਚ ਅਰਗੋਵਾਲ ਵਲੋਂ ਸ੍ਰੀ ਅਕਾਲ ਤਖ਼ਤ ਜੀ ਤੋਂ ਜਾਰੀ ਆਦੇਸ਼ਾਂ ਤਹਿਤ ਜ਼ਿਲ੍ਹਾ ...

ਪੂਰੀ ਖ਼ਬਰ »

ਡੇਅਰੀ ਸਿਖਲਾਈ ਤੇ ਵਿਸਥਾਰ ਸੇਵਾ ਸਬੰਧੀ ਕੈਂਪ

ਹੁਸ਼ਿਆਰਪੁਰ, 23 ਮਈ (ਬਲਜਿੰਦਰਪਾਲ ਸਿੰਘ)-ਡੇਅਰੀ ਵਿਕਾਸ ਵਿਭਾਗ ਵਲੋਂ ਡੇਅਰੀ ਸਿਖਲਾਈ ਅਤੇ ਵਿਸਥਾਰ ਸੇਵਾ ਕੈਂਪਾਂ ਦੀ ਲੜੀ ਤਹਿਤ ਪਿੰਡ ਚੱਕ ਹਾਜੀਪੁਰ ਤੇ ਬਡਾਲਾ ਮਾਹੀ ਵਿਖੇ ਇਕ ਵਿਸ਼ੇਸ਼ ਕੈਂਪ ਲਗਾਇਆ ਗਿਆ, ਜਿਸ 'ਚ ਮਾਹਿਰਾਂ ਵਲੋਂ ਦੁੱਧ ਉਤਪਾਦਕਾਂ ਨੂੰ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫ਼ੈਡਰੇਸ਼ਨ ਤੇ ਕੈਬਨਿਟ ਕਮੇਟੀ ਦਰਮਿਆਨ ਮੀਟਿੰਗ

ਹੁਸ਼ਿਆਰਪੁਰ, 23 ਮਈ (ਹਰਪ੍ਰੀਤ ਕੌਰ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫ਼ੈਡਰੇਸ਼ਨ (ਪ.ਸ.ਸ.ਫ) ਦੇ ਲਗਾਤਾਰ ਸੰਘਰਸ਼ ਉਪਰੰਤ ਪੰਜਾਬ ਭਵਨ ਵਿਖੇ ਪ.ਸ.ਸ.ਫ ਤੇ ਕੈਬਨਿਟ ਕਮੇਟੀ ਦਰਮਿਆਨ ਮੀਟਿੰਗ ਹੋਈ ਜਿਸ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ 'ਤੇ ਚਰਚਾ ਹੋਈ | ਫ਼ੈਡਰੇਸ਼ਨ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਧਿਕਾਰੀ ਦੇ ਹੁਕਮਾਂ ਨੂੰ ਟਿੱਚ ਜਾਣਦੇ ਨੇ ਸਕੂਲਾਂ ਦੇ ਅਧਿਆਪਕ

ਮਾਹਿਲਪੁਰ, 23 ਮਈ (ਦੀਪਕ ਅਗਨੀਹੋਤਰੀ)-ਪਿੰਡ ਕਾਲੇਵਾਲ ਫ਼ੁੱਤੂ ਦਾ ਸਰਕਾਰੀ ਐਲੀਮੈਂਟਰੀ ਸਕੂਲ ਇੱਕ ਅਜਿਹਾ ਸਕੂਲ ਹੈ ਜਿੱਥੇ ਸਕੂਲ ਦੇ ਬੱਚਿਆਂ ਨੂੰ ਪੜ੍ਹਾਉਣ ਜਾਣ ਲਈ ਜਿੱਥੇ ਕੋਈ ਅਧਿਆਪਕ ਤਿਆਰ ਨਹੀਂ ਹੋ ਰਿਹਾ ਬਲਕਿ ਬਲਾਕ ਅਧੀਨ ਪੈਂਦੇ ਸਕੂਲਾਂ ਦੇ ਅਧਿਆਪਕ ...

ਪੂਰੀ ਖ਼ਬਰ »

ਪ੍ਰੀ ਪ੍ਰਾਇਮਰੀ ਕਲਾਸਾਂ ਦੇ ਬੱਚਿਆਂ ਨੂੰ ਆਧੁਨਿਕ ਤਰੀਕੇ ਨਾਲ ਪੜ੍ਹਾਉਣ ਸਬੰਧੀ ਲਗਾਏ ਸੈਮੀਨਾਰ ਸਮਾਪਤ

ਦਸੂਹਾ, 23 ਮਈ (ਭੁੱਲਰ)-ਸਿੱਖਿਆ ਵਿਭਾਗ ਵਲੋਂ ਪ੍ਰਾਇਮਰੀ ਸਕੂਲਾਂ ਵਿਚ ਚੱਲ ਰਹੀਆਂ ਪ੍ਰੀ ਪ੍ਰਾਇਮਰੀ ਕਲਾਸਾਂ ਦੇ ਬੱਚਿਆ ਨੂੰ ਆਧੁਨਿਕ ਤਰੀਕੇ ਨਾਲ ਪੜ੍ਹਾਉਣ ਸਬੰਧੀ ਲਗਾਏ ਗਏ ਪ੍ਰੀ ਪ੍ਰਾਇਮਰੀ ਸੈਮੀਨਾਰ ਦੇ ਚੌਥੇ ਤੇ ਅੰਤਿਮ ਗੇੜ ਦੀ ਸਮਾਪਤੀ ਹੋ ਗਈ | ਇਸ ਮੌਕੇ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਸਕੀਮ ਸੰਘਰਸ਼ ਕਮੇਟੀ ਦੀ ਕੈਬਨਿਟ ਸਬ ਕਮੇਟੀ ਨਾਲ ਮੀਟਿੰਗ

ਹਰਿਆਣਾ, 23 ਮਈ (ਹਰਮੇਲ ਸਿੰਘ ਖੱਖ)-ਪੰਜਾਬ ਅੰਦਰ 2004 ਤੋਂ ਬਾਅਦ ਸਰਕਾਰੀ ਵਿਭਾਗ 'ਚ ਨੌਕਰੀਆਂ ਹਾਸਿਲ ਕਰਨ ਵਾਲੇ ਹਜ਼ਾਰਾਂ ਕਰਮਚਾਰੀਆਂ ਲਈ ਪੈਨਸ਼ਨ ਦੇ ਮਸਲੇ ਸਬੰਧੀ ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਵਲੋਂ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਐਜੂਕੇਸ਼ਨ ਕੰਸਲਟੈਂਟ ਲਈ ਲਗਾਏ ਜਰਮਨੀ ਐਜੂਕੇਸ਼ਨ ਸਬੰਧੀ ਸੈਮੀਨਾਰ

ਹੁਸ਼ਿਆਰਪੁਰ, 23 ਮਈ (ਬਲਜਿੰਦਰਪਾਲ ਸਿੰਘ)-ਡਬਲਯੂ. ਡੀ. ਇਮੀਗੇ੍ਰਸ਼ਨ ਕੰਸਲਟੈਂਟ ਅਤੇ ਯੂਰਪ ਐਜੂਕੇਸ਼ਨ ਪ੍ਰੋਵਾਈਡਰ ਨੇ ਮਿਲ ਕੇ ਪੰਜਾਬ ਅਤੇ ਹਰਿਆਣਾ 'ਚ 150 ਤੋਂ ਜ਼ਿਆਦਾ ਐਜੂਕੇਸ਼ਨ ਕੰਸਲਟੈਂਟ ਨੂੰ ਜਰਮਨੀ ਐਜੂਕੇਸ਼ਨ ਸਬੰਧੀ ਜਾਣਕਾਰੀ ਦਿੱਤੀ | ਡਬਲਯੂ ਡੀ. ...

ਪੂਰੀ ਖ਼ਬਰ »

ਲੜਕੀਆਂ ਦੀ ਸਿਹਤ ਤੇ ਸਫ਼ਾਈ ਮੁਹਿੰਮ ਅਧੀਨ ਢੋਲਬਾਹਾ ਵਿਖੇ ਸੈਮੀਨਾਰ

ਹੁਸ਼ਿਆਰਪੁਰ, 23 ਮਈ (ਹਰਪ੍ਰੀਤ ਕੌਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੋਲਵਾਹਾ ਵਿਖੇ ਸਿਹਤ ਸੈਮੀਨਾਰ ਪਿੰ੍ਰਸੀਪਲ ਉਂਕਾਰ ਸਿੰਘ ਦੀ ਦੇਖਰੇਖ 'ਚ ਕਰਵਾਇਆ ਗਿਆ | ਸੈਮੀਨਾਰ ਦਾ ਮੁੱਖ ਉਦੇਸ਼ ਲੜਕੀਆਂ ਦੀ ਮਾਹਵਾਰੀ ਦੌਰਾਨ ਸਿਹਤ ਅਤੇ ਸਫ਼ਾਈ ਦਾ ਕਿਵੇਂ ਧਿਆਨ ...

ਪੂਰੀ ਖ਼ਬਰ »

ਗਾਰਡਰ ਪੁੱਟਣ ਲਈ ਸੁਰੱਖਿਆ ਛੱਤਰੀ ਨੂੰ ਹਰੀ ਝੰਡੀ

ਹੁਸ਼ਿਆਰਪੁਰ, 23 ਮਈ (ਬਲਜਿੰਦਰਪਾਲ ਸਿੰਘ)-ਸ਼ਹਿਰ ਦੀਆਂ ਵੱਖ-ਵੱਖ ਗਲੀਆਂ ਵਿਚ ਗਾਰਡਰ ਲਗਾ ਕੇ ਗੱਡੀਆਂ ਦੇ ਲਾਂਘੇ 'ਤੇ ਰੋਕ ਲਗਾਉਣ ਦੇ ਮਾਮਲੇ ਵਿਚ ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਵਲੋਂ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਗਾਰਡਰ ਹਟਾਉਣ ਲਈ ਪੁਲਿਸ ਦੀ ਸੁਰੱਖਿਆ ...

ਪੂਰੀ ਖ਼ਬਰ »

ਪਿੰਡ ਬਲਾਮ ਵਿਖੇ 12ਵਾਂ ਲੰਗਰ ਤੇ ਜਾਗਰਣ ਕਰਵਾਇਆ

ਤਲਵਾੜਾ, 23 ਮਈ (ਮਹਿਤਾ)-ਕਾਮਾਹੀ ਦੇਵੀ ਖੇਤਰ ਦੇ ਪਿੰਡ ਬਾੜੀ ਬਲਾਸ ਵਿਖੇ ਯੋਗੀਰਾਜ ਬਾਬਾ ਬਾਲਕ ਨਾਥ ਨੂੰ ਸਮਰਪਿਤ ਪੱਪੀ ਜਿਊਲਰਜ਼ ਦਾਤਾਰਪੁਰ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਚਰਨ ਦਾਸ ਪੱਪੀ ਦੇ ਗ੍ਰਹਿ ਵਿਖੇ ਮਾਤਾ ਸ੍ਰੀਮਤੀ ਤਿ੍ਪਤਾ ਦੇਵੀ ਧਰਮ ਪਤਨੀ ਸਵ. ...

ਪੂਰੀ ਖ਼ਬਰ »

ਪਿੰਡ ਮਹਿਦੀਨਪੁਰ ਦਲੇਲ ਦੇ ਮੁਹੱਲਾ ਮਨਸੂਰਪੁਰ ਰੋਡ ਦੇ ਵਸਨੀਕਾਂ ਨੇ ਕੀਤਾ ਬਿਜਲੀ ਵਿਭਾਗ ਿਖ਼ਲਾਫ਼ ਰੋਸ ਪ੍ਰਦਰਸ਼ਨ

ਮੁਕੇਰੀਆਂ, 23 ਮਈ (ਰਾਮਗੜ੍ਹੀਆ)-ਨੇੜਲੇ ਪਿੰਡ ਮਹਿਦੀਨਪੁਰ ਦਲੇਲ ਦੇ ਮੁਹੱਲਾ ਮਨਸੂਰਪੁਰ ਰੋਡ ਦੇ ਵਸਨੀਕਾਂ ਨੇ ਅੱਜ ਬਿਜਲੀ ਵਿਭਾਗ ਮੁਕੇਰੀਆਂ ਦੇ ਿਖ਼ਲਾਫ਼ 24 ਘੰਟੇ ਬਿਜਲੀ ਲਾਈਨ ਨਾਲ ਜੋੜਨ ਦੀ ਮੰਗ ਪੂਰੀ ਨਾ ਕਰਨ ਦੇ ਰੋਸ ਵਜੋਂ ਰੋਸ ਪ੍ਰਦਰਸ਼ਨ ਕੀਤਾ ਤੇ ਉਚ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਖਿਡਾਰਨਾਂ ਨੂੰ ਮੁਫ਼ਤ ਸਪੋਰਟਸ ਕਿੱਟਾਂ ਵੰਡੀਆਂ

ਚੱਬੇਵਾਲ, 23 ਮਈ (ਰਾਜਾ ਸਿੰਘ ਪੱਟੀ)-ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਸਰਪ੍ਰਸਤੀ ਹੇਠ ਚਲ ਰਹੇ ਸ਼੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫ਼ਾਰ ਵੁਮੈਨ ਹਰੀਆਂ ਵੇਲਾਂ ਚੱਬੇਵਾਲ ਦੀਆਂ ਵਧੀਆ ...

ਪੂਰੀ ਖ਼ਬਰ »

ਅਨੰਦ ਇਲੈਕਟ੍ਰੀਕਲ ਵਲੋਂ ਪਿਤਾ ਦੀ ਯਾਦ 'ਚ ਵਾਟਰ ਕੂਲਰ ਲਗਾਇਆ

ਤਲਵਾੜਾ, 23 ਮਈ (ਮਹਿਤਾ)-ਭਾਰਤ ਵਿਕਾਸ ਪ੍ਰੀਸ਼ਦ ਦੀ ਪੇ੍ਰਰਨਾ ਲੈ ਕੇ ਅਨੰਦ ਇਲੈਕਟ੍ਰੀਕਲ ਦੇ ਮੈਨੇਜਿੰਗ ਡਾਇਰੈਕਟਰ ਅਸ਼ੋਕ ਸਿੱਕਾ ਵਲੋਂ ਆਪਣੇ ਪੂਜਨੀਕ ਸਵ. ਪਿਤਾ, ਸ੍ਰੀ ਅਨੰਦ ਪ੍ਰਕਾਸ਼ ਸਿੱਕਾ ਦੀ ਪਵਿੱਤਰ ਤੇ ਨਿੱਘੀ ਯਾਦ 'ਚ ਚੌਧਰੀ ਗਿਆਨ ਸਿੰਘ ਚੌਕ ਤਲਵਾੜਾ ...

ਪੂਰੀ ਖ਼ਬਰ »

ਸੇਵਾ ਸਿੰਘ ਵਲੋਂ ਪ੍ਰਾਜੈਕਟ 'ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ' ਤਹਿਤ ਸਕੂਲ ਦਾ ਦੌਰਾ

ਬੁੱਲੋ੍ਹਵਾਲ 23 ਮਈ (ਰਵਿੰਦਰਪਾਲ ਸਿੰਘ ਲੁਗਾਣਾ)-ਪ੍ਰਾਜੈਕਟ ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ ਤਹਿਤ ਬਲਾਕ ਮੈਂਟਰ ਸੇਵਾ ਸਿੰਘ ਵਲੋਂ ਹੈੱਡਮਾਸਟਰ ਮਨਮੋਹਣ ਸਿੰਘ ਸਰਕਾਰੀ ਮਿਡਲ ਸਕੂਲ ਮਿਰਜ਼ਾਪੁਰ ਵਿਖੇ ਦੌਰਾ ਕੀਤਾ ਗਿਆ | ਜਿਸ ਦੌਰਾਨ ਉਨ੍ਹਾਂ 6ਵੀਂ ਤੋਂ 8ਵੀਂ ਤੱਕ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਕੈਂਪ 26 ਨੂੰ

ਅੱਡਾ ਸਰਾਂ, 23 ਮਈ (ਹਰਜਿੰਦਰ ਸਿੰਘ ਮਸੀਤੀ)-ਪਿੰਡ ਮਸੀਤੀ ਵਿਖੇ ਸੈਣੀ ਵੈਲਫੇਅਰ ਸੁਸਾਇਟੀ ਟਾਂਡਾ ਵਲੋਂ ਗੁਰੂ ਨਾਨਕ ਆਈ ਹਸਪਤਾਲ ਅਹੀਆਪੁਰ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਅਤੇ ਹੋਰ ਬਿਮਾਰੀਆਂ ਸਬੰਧੀ ਹੋਮਿਓਪੈਥੀ ਕੈਂਪ 26 ਮਈ ਨੂੰ ਸਵੇਰੇ 10 ਵਜੇ ...

ਪੂਰੀ ਖ਼ਬਰ »

ਮੁਕੇਰੀਆਂ ਦੇ ਬੇਟ ਏਰੀਆ ਨੂੰ ਰਾਤ ਦੀ ਬਜਾਏ ਦਿਨੇ ਬਿਜਲੀ ਸਪਲਾਈ ਦਿੱਤੀ ਜਾਵੇ-ਸਾਬਾ

ਮੁਕੇਰੀਆਂ, 23 ਮਈ (ਸਰਵਜੀਤ ਸਿੰਘ)-ਇਸ ਸਮੇਂ ਕਿਸਾਨ ਨੇ ਝੋਨੇ ਦੀ ਪਨੀਰੀ ਲਗਾਉਣੀ ਹੈ, ਜਿਸ ਕਰਕੇ ਉਸ ਨੂੰ ਦਿਨ ਸਮੇਂ ਬਿਜਲੀ ਸਪਲਾਈ ਜ਼ਰੂਰੀ ਹੈ ਪਰ ਪਾਵਰਕਾਮ ਵਲੋਂ ਬੇਟ ਏਰੀਆ ਨੂੰ ਰਾਤ ਦੇ 11 ਵਜੇ ਤੋਂ 3 ਵਜੇ ਤੱਕ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ, ਜਿਸ ਕਰਕੇ ਬੇਟ ...

ਪੂਰੀ ਖ਼ਬਰ »

ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਸੰਘਰਸ਼ ਮੁਲਤਵੀ

ਹੁਸ਼ਿਆਰਪੁਰ, 23 ਮਈ (ਹਰਪ੍ਰੀਤ ਕੌਰ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਨੀਰੁੱਧ ਮੌਦਗਿੱਲ ਨੇ ਦੱਸਿਆ ਕਿ ਸਰਕਾਰ ਵਲੋਂ ਜਥੇਬੰਦੀ ਨੂੰ ਗੱਲਬਾਤ ਲਈ ਬੁਲਾਏ ਜਾਣ ਤੋਂ ਬਾਅਦ ਜਥੇਬੰਦੀ ਨੇ ਕੀਤੇ ਜਾਣ ਵਾਲੇ ਸੰਘਰਸ਼ ਫ਼ਿਲਹਾਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX