ਤਾਜਾ ਖ਼ਬਰਾਂ


ਬੰਗਾ ਇਲਾਕੇ 'ਚ ਡਿੱਗੇ ਪਾਕਿਸਤਾਨੀ ਗੁਬਾਰੇ
. . .  41 minutes ago
ਬੰਗਾ , 27 ਫ਼ਰਵਰੀ ( ਜਸਬੀਰ ਸਿੰਘ ਨੂਰਪੁਰ )-ਬੰਗਾ ਇਲਾਕੇ ਦੇ ਪਿੰਡਾਂ 'ਚ ਵੱਡੀ ਗਿਣਤੀ 'ਚ ਪਾਕਿਸਤਾਨੀ ਗੁਬਾਰੇ ਮਿਲੇ ।ਇਨ੍ਹਾਂ ਗ਼ੁਬਾਰਿਆਂ 'ਤੇ ਪਾਕਿਸਤਾਨ ਜ਼ਿੰਦਾਬਾਦ ਅਤੇ ਜਿਨਾਹ ਦੀਆਂ ਤਸਵੀਰਾਂ ਲੱਗੀਆਂ ਹੋਈਆਂ ...
ਕਰਜ਼ੇ ਦੀ ਭੇਟ ਚੜ੍ਹਿਆ ਇੱਕ ਹੋਰ ਅੰਨਦਾਤਾ
. . .  about 1 hour ago
ਫ਼ਰੀਦਕੋਟ, 27 ਫ਼ਰਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਇੱਥੋਂ ਦੇ ਇੱਕ ਕਿਸਾਨ ਸੁਰਿੰਦਰ ਸਿੰਘ (39 ਸਲ) ਵੱਲੋਂ ਕਰਜ਼ੇ ਤੋਂ ਤੰਗ ਆ ਕੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ...
ਆਪ ਕੌਂਸਲਰ ਤਾਹਿਰ ਹੁਸੈਨ 'ਤੇ ਵੱਡੀ ਕਾਰਵਾਈ
. . .  about 1 hour ago
ਨਵੀਂ ਦਿੱਲੀ, 27 ਫਰਵਰੀ - ਆਪ ਕੌਂਸਲਰ ਦੇ ਤਾਹਿਰ ਹੁਸੈਨ 'ਤੇ ਵੱਡੀ ਕਾਰਵਾਈ ਹੋਈ ਹੈ। ਉਸ ਦੇ ਘਰ ਨੂੰ ਸੀਲ ਕਰ ਦਿੱਤਾ ਗਿਆ...
'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਤਹਿਤ ਚਲਾਏ ਪ੍ਰੋਜੈਕਟ ਸੰਬੰਧੀ 5 ਮਾਰਚ ਨੂੰ ਹੋਵੇਗੀ ਮੀਟਿੰਗ
. . .  about 2 hours ago
ਅਜਨਾਲਾ, 27 ਫਰਵਰੀ(ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਸਰਕਾਰ ਪ੍ਰਾਇਮਰੀ ਸਕੂਲਾਂ ਅੰਦਰ ਪ੍ਰਾਇਮਰੀ ਸਿੱਖਿਆ...
ਕਰੋੜਾਂ ਦੇ ਬੈਂਕ ਘੁਟਾਲੇ ਵਾਲੇ ਮਾਮਲੇ 'ਚ 5 ਦੋਸ਼ੀਆਂ ਨੂੰ 4-4 ਸਾਲ ਦੀ ਕੈਦ
. . .  about 2 hours ago
ਹੁਸ਼ਿਆਰਪੁਰ, 27 ਫਰਵਰੀ (ਬਲਜਿੰਦਰਪਾਲ ਸਿੰਘ)- ਸੀ.ਜੇ.ਐਮ. ਅਮਿਤ ਮੱਲ੍ਹਣ ਦੀ ਅਦਾਲਤ ਨੇ ਬਹੁਚਰਚਿਤ ਕਰੋੜਾਂ ਰੁਪਏ ਦੇ ਬੈਂਕ ਘੁਟਾਲੇ ਵਾਲੇ...
ਮਹਾਰਾਸ਼ਟਰ ਦੇ ਸਾਰੇ ਸਕੂਲਾਂ 'ਚ ਮਰਾਠੀ ਨੂੰ ਲਾਜ਼ਮੀ ਬਣਾਉਣ ਵਾਲਾ ਬਿੱਲ ਵਿਧਾਨ ਸਭਾ 'ਚ ਪਾਸ
. . .  about 2 hours ago
ਮਹਾਰਾਸ਼ਟਰ ਦੇ ਸਾਰੇ ਸਕੂਲਾਂ 'ਚ ਮਰਾਠੀ ਨੂੰ ਲਾਜ਼ਮੀ ਬਣਾਉਣ ਵਾਲਾ ਬਿੱਲ ਵਿਧਾਨ ਸਭਾ 'ਚ ਪਾਸ...
ਹਿੰਸਾ 'ਚ ਪ੍ਰਭਾਵਿਤ ਲੋਕਾਂ ਦੇ ਇਲਾਜ ਦਾ ਖ਼ਰਚ ਚੁੱਕੇਗੀ ਦਿੱਲੀ ਸਰਕਾਰ : ਕੇਜਰੀਵਾਲ
. . .  about 3 hours ago
ਨਵੀਂ ਦਿੱਲੀ, 27 ਫਰਵਰੀ- ਉੱਤਰ ਪੂਰਬੀ ਦਿੱਲੀ ਦੇ ਖਈ ਇਲਾਕਿਆਂ 'ਚ ਹੋਈ ਹਿੰਸਾ 'ਚ ਪ੍ਰਭਾਵਿਤ ਲੋਕਾਂ ਦੇ ਇਲਾਜ ਦਾ ਖ਼ਰਚ ਦਿੱਲੀ ਦੀ ਕੇਜਰੀਵਾਲ ਸਰਕਾਰ ....
ਅੱਡਾ ਅੰਮੋਨੰਗਲ ਕੋਲੋਂ ਮਿਲੀ ਨੌਜਵਾਨ ਦੀ ਲਾਸ਼
. . .  about 3 hours ago
ਅੱਚਲ ਸਾਹਿਬ, 27 ਫਰਵਰੀ (ਗੁਰਚਰਨ ਸਿੰਘ)- ਬਟਾਲਾ-ਜਲੰਧਰ ਰੋਡ ਅੱਡਾ ਅੰਮੋਨੰਗਲ ਨਜ਼ਦੀਕ ਕਰੀਬ 24 ...
ਦਿੱਲੀ ਹਿੰਸਾ 'ਚ ਮਾਮੂਲੀ ਜ਼ਖਮੀ ਹੋਏ ਲੋਕਾਂ ਨੂੰ ਮਿਲੇਗਾ 20-20 ਹਜ਼ਾਰ ਰੁਪਏ ਮੁਆਵਜ਼ਾ: ਕੇਜਰੀਵਾਲ
. . .  about 3 hours ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੇਗਾ 10-10 ਲੱਖ ਰੁਪਏ ਦਾ ਮੁਆਵਜ਼ਾ : ਕੇਜਰੀਵਾਲ
. . .  about 3 hours ago
ਦਿੱਲੀ ਹਿੰਸਾ 'ਤੇ ਕੇਜਰੀਵਾਲ ਸਰਕਾਰ ਵੱਲੋਂ ਪ੍ਰੈੱਸ ਕਾਨਫ਼ਰੰਸ
. . .  about 3 hours ago
ਵਿਲੱਖਣ ਸਮਰਥਾ ਵਾਲੇ ਪ੍ਰੀਖਿਆਰਥੀਆਂ ਦੀ ਸਮਰਥਾ ਨੂੰ ਮੁੱਖ ਰੱਖਦੇ ਹੋਏ ਪੰਜਾਬ ਬੋਰਡ ਵੱਲੋਂ ਹਦਾਇਤਾਂ ਜਾਰੀ
. . .  about 3 hours ago
ਅਜਨਾਲਾ, 27 ਫਰਵਰੀ(ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ ਅਤੇ ਅੱਠਵੀਂ ਦੇ ਵਿਲੱਖਣ ਸਮਰਥਾ...
ਨਾਭਾ ਜੇਲ੍ਹ 'ਚ ਬੰਦ ਬੰਦੀ ਸਿੰਘਾਂ ਨੇ ਖ਼ਤਮ ਕੀਤੀ ਹੜਤਾਲ
. . .  about 3 hours ago
ਨਾਭਾ, 27 ਫਰਵਰੀ (ਕਰਮਜੀਤ ਸਿੰਘ)- ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ ਕਰਨ ਲਈ ਸ਼੍ਰੋਮਣੀ ਕਮੇਟੀ ਦਾ ਇੱਕ ਵਫ਼ਦ ਨਾਭਾ ਪਹੁੰਚਿਆ ਸੀ। ਇਸ ਵਫ਼ਦ 'ਚ ਭਾਈ...
ਬਿਜਲੀ ਨਿਗਮ ਦੇ ਦੋ ਮੁਲਾਜ਼ਮਾਂ ਦੇ ਕਤਲ ਮਾਮਲੇ 'ਚ ਇਕ ਦੋਸ਼ੀ ਗ੍ਰਿਫ਼ਤਾਰ
. . .  about 4 hours ago
ਪਟਿਆਲਾ, 27 ਫਰਵਰੀ(ਅਮਨਦੀਪ ਸਿੰਘ)-19 ਫਰਵਰੀ ਨੂੰ ਮਾਮੂਲੀ ਬਹਿਸ ਤੋਂ ਬਾਅਦ ਕਤਲ ਕੀਤੇ ਗਏ ਬਿਜਲੀ ਨਿਗਮ ਦੇ 2 ਮੁਲਾਜ਼ਮਾਂ ਜਿਨ੍ਹਾਂ 'ਚ ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਉੱਘੇ ਤਬਲਾ ਵਾਦਕ ਉਸਤਾਦ ਜਾਕਿਰ ਹੁਸੈਨ
. . .  about 3 hours ago
ਅੰਮ੍ਰਿਤਸਰ 27 ਫਰਵਰੀ (ਜਸਵੰਤ ਸਿੰਘ ਜੱਸ)- ਉੱਘੇ ਤਬਲਾ ਵਾਦਕ ਪਦਮ ਭੂਸ਼ਣ ਉਸਤਾਦ ਜ਼ਾਕਿਰ ਹੁਸੈਨ ਅੱਜ ਸ੍ਰੀ ਹਰਿਮੰਦਰ ਸਾਹਿਬ..
10ਵੀਂ ਤੇ 12ਵੀਂ ਜਮਾਤ ਦੀਆਂ 28 ਅਤੇ 29 ਫਰਵਰੀ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਸੀ.ਬੀ.ਐੱਸ.ਈ ਵੱਲੋਂ ਰੱਦ
. . .  about 3 hours ago
ਦਿੱਲੀ ਹਿੰਸਾ : ਕੇਂਦਰੀ ਮੰਤਰੀ ਨੇ ਆਪ ਨੇਤਾ ਤਾਹਿਰ ਹੁਸੈਨ ਨੂੰ ਲੈ ਕੇ ਕਾਂਗਰਸ ਦੀ ਚੁੱਪੀ 'ਤੇ ਚੁੱਕਿਆ ਸਵਾਲ
. . .  about 4 hours ago
ਆਵਾਰਾ ਪਸ਼ੂਆਂ ਦੇ ਮੁੱਦੇ 'ਤੇ ਐਨ.ਕੇ ਸ਼ਰਮਾ ਅਤੇ ਅਮਨ ਅਰੋੜਾ ਵਿਚਾਲੇ ਤਿੱਖੀ ਬਹਿਸ
. . .  about 4 hours ago
ਕਾਰ ਅਤੇ ਟਿੱਪਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਔਰਤ ਦੀ ਮੌਤ, ਇਕ ਜ਼ਖਮੀ
. . .  about 4 hours ago
ਕਾਰਪੇਟ ਉਦਯੋਗ ਨੂੰ ਮੁੜ ਕੀਤਾ ਜਾਵੇਗਾ ਪ੍ਰਫੁਲਿਤ : ਡੀ. ਸੀ.
. . .  about 4 hours ago
ਮੁੱਖ ਮੰਤਰੀ ਨਾਲ ਮਿਲ ਕੇ ਕੰਮ ਕਰਨ ਸਿੱਧੂ : ਰਵਨੀਤ ਬਿੱਟੂ
. . .  about 5 hours ago
ਆਵਾਰਾ ਪਸ਼ੂਆਂ ਕਾਰਨ ਵਾਪਰੇ ਹਾਦਸਿਆਂ ਹਜ਼ਾਰਾਂ ਲੋਕਾਂ ਦੀਆਂ ਗਈਆਂ ਜਾਨਾਂ: ਅਮਨ ਅਰੋੜਾ
. . .  about 5 hours ago
ਸਿੱਧੂ ਮੂਸੇਵਾਲਾ ਦਾ ਜਲੰਧਰ 'ਚ 29 ਨੂੰ ਹੋਣ ਵਾਲਾ ਪ੍ਰੋਗਰਾਮ ਰੱਦ
. . .  about 5 hours ago
ਰਾਂਚੀ ਸਥਿਤ ਰਿਮਸ ਹਸਪਤਾਲ 'ਚ ਹੀ ਦਾਖਲ ਰਹਿਣਗੇ ਲਾਲੂ ਪ੍ਰਸਾਦ ਯਾਦਵ
. . .  about 5 hours ago
ਤੇਜ਼ ਰਫ਼ਤਾਰ ਕਾਰ ਨੇ ਸਕੂਟਰੀ ਨੂੰ ਮਾਰੀ ਟੱਕਰ, ਮੌਤ
. . .  about 5 hours ago
ਦਿੱਲੀ ਹਿੰਸਾ: ਹਾਈਕੋਰਟ 'ਚ ਦਾਇਰ ਪਟੀਸ਼ਨ 'ਚ ਹਰਸ਼ ਅਤੇ ਸਵਰਾ ਭਾਸਕਰ 'ਤੇ ਕੇਸ ਦਰਜ ਕਰਨ ਦੀ ਮੰਗ
. . .  about 6 hours ago
ਦਿੱਲੀ ਹਿੰਸਾ 'ਤੇ ਰਣਜੀਤ ਚੌਟਾਲਾ ਨੇ ਦਿੱਤਾ ਵਿਵਾਦਿਤ ਬਿਆਨ, ਕਿਹਾ- ਦੰਗੇ ਤਾਂ ਹੁੰਦੇ ਹੀ ਰਹਿੰਦੇ ਹਨ
. . .  about 6 hours ago
30 ਲੱਖ ਤੋਂ ਵੱਧ ਦੇ ਗਹਿਣੇ ਚੋਰੀ ਕਰ ਕੇ ਫ਼ਰਾਰ ਹੋਇਆ ਨੌਜਵਾਨ
. . .  about 6 hours ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 34
. . .  about 6 hours ago
ਤਰਨਤਾਰਨ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਸ਼ੁਰੂ
. . .  about 6 hours ago
ਦਿੱਲੀ ਹਿੰਸਾ ਮਾਮਲੇ 'ਚ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪ ਕੇ ਸੋਨੀਆ ਗਾਂਧੀ ਨੇ ਗ੍ਰਹਿ ਮੰਤਰੀ ਦੇ ਅਸਤੀਫ਼ੇ ਦੀ ਕੀਤੀ ਮੰਗ
. . .  about 7 hours ago
ਰੋਜ਼ਾਨਾ ਮਰੀਜ਼ਾਂ ਨੂੰ ਨਸ਼ਾ ਵਿਰੋਧੀ ਦਵਾਈ ਦੀ ਇਕ ਗੋਲੀ ਦੇਣ ਦੀ ਦਿੱਤੀ ਗਈ ਸੀ ਹਿਦਾਇਤ: ਸੁਖਜਿੰਦਰ ਸੁਖੀ
. . .  about 7 hours ago
ਲਾਪਤਾ ਦਵਾਈਆਂ ਦੇ ਮੁੱਦੇ 'ਤੇ ਮਜੀਠੀਆ ਨੇ ਘੇਰਿਆ ਸਿਹਤ ਮੰਤਰੀ
. . .  about 7 hours ago
ਦਿੱਲੀ 'ਚ ਹੋਏ ਦੰਗਿਆਂ ਨੇ ਦਿੱਲੀ ਸਮੇਤ ਪੁਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ: ਮਾਇਆਵਤੀ
. . .  about 7 hours ago
ਮਹਿਲਾ ਟੀ 20 ਵਿਸ਼ਵ ਕੱਪ: ਭਾਰਤ ਨੇ ਨਿਊਜ਼ੀਲੈਂਡ ਨੂੰ 3 ਦੌੜਾਂ ਨਾਲ ਹਰਾਇਆ
. . .  about 7 hours ago
ਏ.ਡੀ.ਜੀ.ਪੀ. ਸਾਂਝ ਕੇਂਦਰ ਮੈਡਮ ਗੁਰਪ੍ਰੀਤ ਦਿਉਲ ਵੱਲੋਂ ਪੁਲਿਸਿੰਗ ਸਾਂਝ ਕੇਂਦਰ ਦਾ ਦੌਰਾ
. . .  about 6 hours ago
ਸਰਕਾਰ ਵੱਲੋਂ ਜਾਣ ਬੁਝ ਕੇ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਕੀਤਾ ਜਾ ਰਿਹਾ ਤੰਗ ਪਰੇਸ਼ਾਨ : ਬੈਂਸ
. . .  about 7 hours ago
ਜੇਕਰ ਅਕਾਲੀ ਦਲ 'ਚ ਅਣਖ ਹੈ ਤਾਂ ਬੀਬਾ ਬਾਦਲ ਨੂੰ ਕਹੇ ਕਿ ਅਸਤੀਫ਼ਾ ਦੇ ਕੇ ਵਾਪਸ ਆ ਜਾਵੇ : ਰੰਧਾਵਾ
. . .  about 8 hours ago
ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ ਕਾਂਗਰਸ ਪਾਰਟੀ : ਹਰਪਾਲ ਚੀਮਾ
. . .  about 8 hours ago
ਕਰਤਾਰਪੁਰ ਸਾਹਿਬ ਲਾਂਘੇ ਤੋਂ ਆਏ ਸ਼ਰਧਾਲੂਆਂ ਤੋਂ ਪੁੱਛਗਿੱਛ ਮਾਮਲੇ 'ਤੇ ਰੰਧਾਵਾ ਨੇ ਕੇਂਦਰ ਸਰਕਾਰ 'ਤੇ ਸਾਧਿਆ ਨਿਸ਼ਾਨਾ
. . .  about 8 hours ago
ਨਾਭਾ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ ਕਰਨ ਲਈ ਪਹੁੰਚਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ
. . .  about 8 hours ago
ਤੇਜ਼ ਰਫ਼ਤਾਰ ਟਰੱਕ ਨੇ ਵਿਦਿਆਰਥਣ ਨੂੰ ਕੁਚਲਿਆ
. . .  about 8 hours ago
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਕਰਨ ਦੇ ਮੁੱਦੇ 'ਤੇ ਆਪ ਵੱਲੋਂ ਸਦਨ 'ਚੋਂ ਵਾਕ ਆਊਟ
. . .  about 8 hours ago
ਨਵਜੋਤ ਸਿੰਘ ਛੇਤੀ ਹੀ ਸਰਗਰਮ ਹੋ ਜਾਣਗੇ: ਰਾਜਾ ਵੜਿੰਗ
. . .  about 8 hours ago
ਤਰਨ ਤਾਰਨ ਦੀ ਅਕਾਲੀ ਦਲ(ਬ) ਦੀ ਰੈਲੀ 'ਚ ਸ਼ਾਮਲ ਹੋਣ ਲਈ ਅਕਾਲੀ ਵਰਕਰਾਂ ਦੇ ਵੱਡੇ ਜਥੇ ਰਵਾਨਾ
. . .  about 8 hours ago
ਐੱਸ.ਐੱਸ.ਪੀ ਤੇ ਐੱਸ.ਐੱਚ.ਓ ਦਾ ਕੋਈ ਕਸੂਰ ਹੋਇਆ ਤਾਂ ਉਨ੍ਹਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਸੁਖਜਿੰਦਰ ਰੰਧਾਵਾ
. . .  about 8 hours ago
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚ ਰੋਲਾ ਰੱਪਾ
. . .  about 9 hours ago
ਐੱਸ.ਐੱਚ.ਓ ਅਤੇ ਐੱਸ.ਐੱਸ.ਪੀ ਨੂੰ ਹਟਾਇਆ ਜਾਵੇ: ਮਜੀਠੀਆ
. . .  1 minute ago
ਸਰਕਾਰ ਬਿਆਨ ਦੇਵੇ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਨਹੀਂ ਕੀਤਾ ਜਾਵੇਗਾ - ਸ਼ਰਨਜੀਤ ਢਿੱਲੋਂ
. . .  about 9 hours ago
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚੋਂ ਵਾਕ ਆਊਟ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 11 ਜੇਠ ਸੰਮਤ 550

ਰੂਪਨਗਰ

ਨੂਰਪੁਰ ਬੇਦੀ ਵਿਖੇ ਭਿਆਨਕ ਅੱਗ ਲੱਗਣ ਨਾਲ ਪ੍ਰਵਾਸੀ ਮਜ਼ਦੂਰਾਂ ਦੀਆਂ ਸਾਢੇ ਤਿੰਨ ਸੌ ਝੁੱਗੀਆਂ ਝੌ ਾਪੜੀਆਂ ਤੇ ਸਾਮਾਨ ਸੜਿਆ

ਨੂਰਪੁਰ ਬੇਦੀ, 23 ਮਈ (ਵਿੰਦਰਪਾਲ ਝਾਂਡੀਆਂ)-ਨੂਰਪੁਰ ਬੇਦੀ ਵਿਖੇ ਪੁਲਿਸ ਥਾਣੇ ਦੇ ਸਾਹਮਣੇ ਬੱਸ ਸਟੈਂਡ ਦੇ ਪਿਛਲੇ ਪਾਸੇ ਮਿਲਟਰੀ ਦੀ ਜਗਾ 'ਤੇ ਕੱਚੇ ਤੌਰ 'ਤੇ ਰੈਣ ਬਸੇਰਾ ਬਣਾ ਕੇ ਰਹਿ ਰਹੇ ਪ੍ਰਵਾਸੀ ਮਜ਼ਦੂਰਾਂ ਦੀਆਂ ਅੱਜ ਸ਼ਾਮ 4 ਵਜੇ ਦੇ ਕਰੀਬ ਅਚਾਨਕ ਹੀ ਅੱਗ ਲੱਗਣ ਨਾਲ ਸਾਢੇ ਤਿੰਨ ਸੌ ਝੁੱਗੀਆਂ ਝੌਾਪੜੀਆਂ ਤੇ ਸਾਮਾਨ ਸੜ ਕੇ ਸਵਾਹ ਹੋ ਗਿਆ | ਅੱਗ ਲੱਗਣ ਨਾਲ ਸਮੁੱਚੇ ਸ਼ਹਿਰ ਵਾਸੀਆਂ ਵਿਚ ਤੇ ਮਜ਼ਦੂਰਾਂ ਦੇ ਪਰਿਵਾਰਾਂ ਵਿਚ ਹਾਹਾਕਾਰ ਮਚ ਗਈ ਤੇ ਅੱਗ ਨਾਲ ਪੂਰਾ ਸ਼ਹਿਰ ਗਹਿਰੇ ਕਾਲੇ ਧੰੂਏਾ ਦੀ ਲਪੇਟ ਵਿਚ ਆ ਗਿਆ | ਕੁੱਝ ਸਮੇਂ ਵਿਚ ਹੀ ਅੱਗ ਤੇਜ਼ੀ ਨਾਲ ਚਾਰੇ ਪਾਸੇ ਫੈਲ ਗਈ ਜਿਸ ਨਾਲ ਪ੍ਰਵਾਸੀ ਮਜ਼ਦੂਰਾਂ ਦੀ ਬਸਤੀ ਨਾਲ ਲੱਗਦੀਆਂ ਆਸ-ਪਾਸ ਦੀਆਂ ਦਰਜਨ ਤੋਂ ਵੱਧ ਦੁਕਾਨਾਂ ਨੂੰ ਵੀ ਅੱਗ ਨੇ ਆਪਣੀ ਲਪੇਟ ਵਿਚ ਲੈ ਲਿਆ | ਵੱਖ-ਵੱਖ ਦੁਕਾਨਾਂ ਵਿਚ ਪਿਆ ਸਾਮਾਨ ਵੀ ਸੜ ਗਿਆ ਤੇ ਉੱਥੇ ਇਕ ਤੋਂ ਇਕ ਬਾਅਦ ਦਰਜਨ ਦੇ ਕਰੀਬ ਧਮਾਕੇ ਹੋਏ ਜਿਨ੍ਹਾਂ ਤੋਂ ਅੰਦਾਜਾ ਲਗਾਇਆ ਜਾ ਸਕਦਾ ਹੈ ਕਿ ਝੁੱਗੀਆਂ ਝੌਾਪੜੀਆਂ ਵਿਚ ਅੱਗ ਲੱਗਣ ਕਾਰਨ ਗੈਸ ਸਿਲੰਡਰ ਫੱਟ ਗਏ ਹਨ | ਉਕਤ ਝੁੱਗੀਆਂ ਝੌਾਪੜੀਆਂ ਵਿਚ ਜ਼ਿਆਦਾਤਰ ਪ੍ਰਵਾਸੀ ਮਜ਼ਦੂਰ ਜੋ ਰਾਜਸਥਾਨੀ ਲੋਕ ਸਨ ਜਿਨ੍ਹਾਂ ਵਿਚ ਰੋਜ਼ਾਨਾ ਪੁਰਸ਼ ਆਪਣੀ ਰੋਜ਼ੀ ਰੋਟੀ ਲਈ ਮਜ਼ਦੂਰੀ ਕਰਨ ਲਈ ਕੰਮ 'ਤੇ ਗਏ ਹੋਣ ਕਾਰਨ ਪਿਛੇ ਔਰਤਾਂ ਤੇ ਬੱਚੇ ਹੀ ਹਾਜ਼ਰ ਸਨ | ਭਿਆਨਕ ਅੱਗ ਨੂੰ ਦੇਖਦਿਆਂ ਤੇ ਸੂਚਨਾ ਮਿਲਦੇ ਸਾਰ ਹੀ ਸ਼ਹਿਰ ਵਾਸੀ ਦੁਕਾਨਦਾਰਾਂ ਤੇ ਆਸ-ਪਾਸ ਦੇ ਪਿੰਡਾਂ ਲੋਕ ਸਮਾਜ ਸੇਵੀ ਸੰਗਠਨਾਂ ਦੇ ਨੁਮਾਇੰਦੇ ਇਕੱਤਰ ਹੋ ਕੇ ਵੱਡੀ ਗਿਣਤੀ ਵਿਚ ਅੱਗ 'ਤੇ ਕਾਬੂ ਪਾਉਣ ਲਈ ਬਾਲਟੀਆਂ, ਟੈਂਕਰਾਂ ਤੇ ਹੋਰ ਸਾਧਨਾਂ ਰਾਹੀਂ ਉਪਰਾਲੇ ਕਰਨ 'ਚ ਜੁੱਟ ਗਏ | ਲੋਕਾਂ ਨੇ ਕਾਫ਼ੀ ਜੱਦੋ-ਜਹਿਦ ਨਾਲ ਪ੍ਰਵਾਸੀ ਮਜ਼ਦੂਰਾਂ ਦੀਆਂ ਬਚੀਆਂ ਝੁੱਗੀਆਂ ਵਿਚੋਂ ਪਰਿਵਾਰਾਂ ਤੇ ਉਨ੍ਹਾਂ ਦਾ ਸਾਮਾਨ ਬਾਹਰ ਕੱਢ ਕੇ ਤੇ ਬੱਚਿਆਂ, ਔਰਤਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ | ਇਸ ਭਿਆਨਕ ਅੱਗ ਨਾਲ 350 ਦੇ ਕਰੀਬ ਵਿਚ ਝੁੱਗੀਆਂ ਝੌਾਪੜੀਆਂ ਵਿਚ ਰੱਖਿਆ ਪ੍ਰਵਾਸੀ ਮਜ਼ਦੂਰਾਂ ਦਾ ਸਾਰਾ ਸਾਮਾਨ ਸੜ ਕੇ ਸਵਾਹ ਹੋ ਗਿਆ ਤੇ ਇਹ ਪ੍ਰਵਾਸੀ ਮਜ਼ਦੂਰਾਂ ਦੇ ਬੱਚੇ, ਔਰਤਾਂ ਤੇ ਕੁੱਝ ਮਰਦ ਵੀ ਇੱਧਰ ਉੱਧਰ ਭਟਕਦੇ ਵਿਲਕਦੇ ਫਿਰ ਰਹੇ ਸੀ ਤੇ ਆਪਣੇ ਪਰਿਵਾਰਾਂ ਤੋਂ ਵਿਛੜੇ ਬੱਚਿਆਂ ਦਾ ਚੀਕ ਚਿਹਾੜਾ ਮਚਿਆ ਹੋਇਆ ਸੀ | ਅਨੇਕਾਂ ਪੀੜਤ ਪਰਿਵਾਰਾਂ ਬਿਮਲਾ ਦੇਵੀ ਪਤਨੀ ਜਗਦੀਸ਼ ਰਾਮ ਦੇ ਰਾਮ ਸਰੂਪ ਸਹਿਤ ਹੋਰ ਪਰਿਵਾਰਾਂ ਨੇ ਦੱਸਿਆ ਕਿ ਕਣਕ ਦੇ ਸੀਜ਼ਨ ਦੌਰਾਨ ਸਾਰੀ ਕਮਾਈ ਦੇ ਪੈਸੇ ਤੇ ਸਾਲ ਭਰ ਲਈ ਇਕੱਤਰ ਕੀਤਾ ਅਨਾਜ ਵੀ ਅੱਗ ਦੀ ਭੇਟ ਚੜ ਗਿਆ |
ਆਸ-ਪਾਸ ਦੀਆਂ ਦਰਜਨ ਤੋਂ ਵੱਧ ਦੁਕਾਨਾਂ ਵੀ ਅਗਨ ਭੇਟ ਚੜੀਆਂ
ਇਸ ਭਿਆਨਕ ਅੱਗ ਨਾਲ ਇਸ ਖੇਤਰ ਨਾਲ ਲੱਗਦੀਆਂ ਆਸ-ਪਾਸ ਦੀਆਂ ਦਰਜਨ ਤੋਂ ਵੱਧ ਦੁਕਾਨਾਂ ਵੀ ਅੱਗ ਦੀ ਭੇਟ ਚੜ ਗਈਆਂ | ਦੁਕਾਨਦਾਰ ਦੁਰਗਾ ਦਾਸ ਬੂੰਗੜੀ ਨੇ ਦੱਸਿਆ ਕਿ ਉਨ੍ਹਾਂ ਦਾ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸਵਾਹ ਹੋ ਗਿਆ | ਦੁਕਾਨਦਾਰ ਵੀ ਆਪਣਾ ਸਾਮਾਨ ਸੁਰੱਖਿਅਤ ਥਾਵਾਂ 'ਤੇ ਪਹੰੁਚਾਉਣ ਲਈ ਜੁੱਟ ਗਏ |
ਨੂਰਪੁਰ ਬੇਦੀ ਦੇ 138 ਪਿੰਡਾਂ ਲਈ ਪੱਕੇ ਤੌਰ 'ਤੇ ਫਾਇਰ ਬਿ੍ਗੇਡ ਨਾ ਹੋਣ ਕਰਕੇ ਲੋਕਾਂ ਦਾ ਅੱਗ ਲੱਗਣ ਦੀਆਂ ਘਟਨਾਵਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ, ਜੇਕਰ ਇੱਥੇ ਅੱਜ ਫਾਇਰ ਬਿ੍ਗੇਡ ਪੱਕੇ ਤੌਰ 'ਤੇ ਹੁੰਦੀ ਤਾਂ ਕਾਫੀ ਨੁਕਸਾਨ ਗ਼ਰੀਬਾਂ ਦਾ ਬਚ ਜਾਣਾ ਸੀ | ਇਸ ਦੌਰਾਨ ਵੱਖ-ਵੱਖ ਪਾਰਟੀਆਂ ਦੇ ਆਗੂਆਂ ਤੇ ਸਮਾਜ ਸੇਵੀ ਵੱਡੀ ਗਿਣਤੀ 'ਚ ਪਹੰੁਚੇ ਹੋਏ ਸਨ | ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ, ਡਾ: ਦਲਜੀਤ ਸਿੰਘ ਚੀਮਾ, ਕਾਂਗਰਸੀ ਦੇ ਪੈਨਾਲਿਸਟ ਬਰਿੰਦਰ ਸਿੰਘ ਢਿੱਲੋਂ ਨੇ ਵੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ |
ਸਪੀਕਰ ਰਾਣਾ ਕੇ.ਪੀ. ਸਿੰਘ ਨੇ ਪ੍ਰਸ਼ਾਸਨ ਨੂੰ ਲੰਗਰ ਤੇ ਮਜ਼ਦੂਰਾਂ ਦੇ ਰਹਿਣ ਲਈ ਵਿਵਸਥਾ ਦੀ ਹਦਾਇਤ ਦਿੱਤੀ
ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਜ਼ਿਲ੍ਹਾ ਪੁਲਿਸ ਕਪਤਾਨ ਰਾਜ ਬਚਨ ਸਿੰਘ ਸੰਧੂ ਨੂੰ ਫ਼ੋਨ 'ਤੇ ਹਦਾਇਤ ਕੀਤੀ ਕਿ ਪੀਰ ਬਾਬਾ ਜਿੰਦਾ ਸ਼ਹੀਦ ਅਸਥਾਨ 'ਤੇ ਲੰਗਰ ਅਤੇ ਰਹਿਣ ਦੀ ਪੀੜਤ ਪਰਿਵਾਰਾਂ ਲਈ ਤੁਰੰਤ ਵਿਵਸਥਾ ਕੀਤੀ ਜਾਵੇ |
ਪ੍ਰਸ਼ਾਸਨ ਬੇਘਰ ਹੋਏ ਪੀੜਤਾਂ ਲਈ ਰਿਹਾਇਸ਼ ਤੇ ਲੰਗਰ ਪ੍ਰਬੰਧਾਂ 'ਚ ਜੁਟਿਆ
ਨੂਰਪੁਰ ਬੇਦੀ, (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਵਿਖੇ ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਨੂੰ ਅੱਗ ਲੱਗਣ ਉਪਰੰਤ ਮੌਕੇ ਦਾ ਜਾਇਜ਼ਾ ਲੈਣ ਪੁੱਜੇ ਐਸ. ਡੀ. ਐਮ. ਅਨੰਦਪੁਰ ਸਾਹਿਬ ਰਕੇਸ਼ ਗਰਗ ਨੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਝੁੱਗੀਆਂ ਨੂੰ ਅੱਗ ਲੱਗ ਜਾਣ ਕਾਰਨ ਸੈਂਕੜੇ ਬੇਘਰ ਹੋਏ ਲੋਕਾਂ ਲਈ ਰਿਹਾਇਸ਼ ਦਾ ਆਰਜ਼ੀ ਪ੍ਰਬੰਧ ਪੁਲਿਸ ਥਾਣਾ ਨੂਰਪੁਰ ਬੇਦੀ, ਸੰਮਤੀ ਰੈਸਟ ਹਾਊਸ ਨੂਰਪੁਰ ਬੇਦੀ ਦੇ ਕਮਿਊਨਿਟੀ ਹਾਲ ਅਤੇ ਸਿੰਬਲ ਮਾਜਰਾ ਦੇ ਕਮਿਊਨਿਟੀ ਹਾਲ ਵਿਖੇ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਰੈੱਡ ਕਰਾਸ ਵੱਲੋਂ ਵੀ ਇਨ੍ਹਾਂ ਪੀੜਤ ਲੋਕਾਂ ਦੀ ਮਦਦ ਕੀਤੀ ਜਾਵੇਗੀ | ਸ੍ਰੀ ਗਰਗ ਨੇ ਕਿਹਾ ਕਿ ਇਨ੍ਹਾਂ ਲਈ ਲੰਗਰ ਅਤੇ ਬਿਸਤਰਿਆਂ ਦਾ ਪ੍ਰਬੰਧ ਵੀ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਕਰਵਾ ਕੇ ਪੀੜਤ ਲੋਕਾਂ ਨੂੰ ਮੁਆਵਜ਼ੇ ਲਈ ਵੀ ਸਰਕਾਰ ਨੂੰ ਲਿਖਿਆ ਜਾਵੇਗਾ | ਨਾਇਬ ਤਹਿਸੀਲਦਾਰ ਨੂਰਪੁਰ ਬੇਦੀ ਡਾ: ਅਮਨਦੀਪ ਚਾਵਲਾ ਨੇ ਦੱਸਿਆ ਕਿ ਇਨ੍ਹਾਂ ਦੇ ਮੁੜ ਵਸੇਬੇ ਲਈ ਵੀ ਪ੍ਰਬੰਧ ਬਾਅਦ ਵਿਚ ਕੀਤਾ ਜਾਵੇਗਾ |
ਅਕਾਲੀ ਤੇ ਭਾਜਪਾ ਆਗੂਆਂ ਵਲੋਂ ਹਾਅ ਦਾ ਨਾਅਰਾ:
ਇਸੀ ਦੌਰਾਨ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਆਗੂਆਂ ਵਲੋਂ ਪੀੜਤ ਲੋਕਾਂ ਲਈ ਹਾਅ ਦਾ ਨਾਅਰਾ ਮਾਰਿਆ ਗਿਆ | ਅਕਾਲੀ ਦਲ ਦੇ ਮੁੱਖ ਬੁਲਾਰੇ ਡਾ: ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੀੜਤਾਂ ਲਈ ਅਕਾਲੀ ਦਲ ਵਲੋਂ ਐਸ. ਜੀ. ਪੀ. ਸੀ. ਦੇ ਸਹਿਯੋਗ ਨਾਲ ਗੁਰਦੁਆਰਾ ਬਾਣਗੜ੍ਹ ਸਾਹਿਬ ਜੇਤੇਵਾਲ ਵਿਖੇ ਲੰਗਰ ਅਤੇ ਰਿਹਾਇਸ਼ ਦਾ ਪ੍ਰਬੰਧ ਕੀਤਾ ਜਾਵੇਗਾ | ਉਨ੍ਹਾਂ ਕਿਹਾ ਪੀੜਤ ਪਰਿਵਾਰਾਂ ਲਈ ਅਕਾਲੀ ਦਲ ਹਮੇਸ਼ਾ ਨਾਲ ਖੜੇਗਾ ਅਤੇ ਇਨ੍ਹਾਂ ਦੀ ਹਰ ਮਦਦ ਕਰੇਗਾ | ਇਲਾਕੇ ਨਿਵਾਸੀ ਅਤੇ ਭਾਜਪਾ ਦੇ ਸੂਬਾਈ ਆਗੂ ਇਕਬਾਲ ਸਿੰਘ ਲਾਲਪੁਰਾ ਅਤੇ ਵਿਜੇ ਪੁਰੀ ਨੇ ਕਿਹਾ ਪੀੜਤ ਪ੍ਰਵਾਸੀ ਮਜ਼ਦੂਰਾਂ ਦੀ ਹਰ ਪੱਖੋਂ ਮਦਦ ਕੀਤੀ ਜਾਵੇਗੀ |
ਫੈੱਡਰੇਸ਼ਨ ਵਲੋਂ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਦੀ ਮੰਗ
ਨੂਰਪੁਰ ਬੇਦੀ, (ਰਾਜੇਸ਼ ਚੌਧਰੀ)-ਅੱਗ ਲੱਗਣ ਕਾਰਨ ਹੋਏ ਭਿਆਨਕ ਹਾਦਸੇ 'ਚ ਬੰਗਾਲਾ ਬਸਤੀ ਦੀਆਂ ਸਾਰੀਆਂ ਝੁੱਗੀਆਂ ਸੜ ਕੇ ਸਵਾਹ ਹੋ ਗਈਆਂ ਤੇ ਉਨ੍ਹਾਂ 'ਚ ਰਹਿੰਦੇ ਸਾਰੇ ਲੋਕ ਬੇਘਰ ਹੋ ਗਏ | ਇਸ ਸਬੰਧੀ ਸਿੱਖ ਸਟੂਡੈਂਟਸ ਫੈਡਰੇਸ਼ਨ ਗਰੇਵਾਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਭੁਪਿੰਦਰ ਸਿੰਘ ਬਜਰੂੜ ਨੇ ਕਿਹਾ ਕਿ ਅੱਗ ਲੱਗਣ ਕਾਰਣ ਬੇਘਰ ਹੋਏ ਪ੍ਰਵਾਸੀ ਮਜ਼ਦੂਰਾਂ ਪ੍ਰਤੀ ਜਥੇਬੰਦੀ ਸੰਵੇਦਨਾ ਪ੍ਰਗਟ ਕਰਦੀ ਹੈ | ਉਨ੍ਹਾਂ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕਰਵਾਈ ਜਾਵੇ ਤੇ ਸਮੂਹ ਪੀੜਤਾਂ ਨੂੰ ਮੌਕੇ 'ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਹਤ ਸਮਗਰੀ ਪਹੁੰਚਾਈ ਜਾਵੇ | ਉਨ੍ਹਾਂ ਮੰਗ ਕੀਤੀ ਹੈ ਕਿ ਲੰਬੇ ਸਮੇਂ ਤੋਂ ਇੱਥੇ ਰਹਿੰਦੇ ਪ੍ਰਵਾਸੀ ਮਜ਼ਦੂਰਾਂ ਨੂੰ ਸਰਕਾਰ ਵਲੋਂ ਪੱਕੇ ਮਕਾਨ ਬਣਾ ਕੇ ਦਿੱਤੇ ਜਾਣ ਤਾਂ ਜੋ ਉਹ ਆਪਣਾ ਨਿਰਬਾਹ ਚੰਗੀ ਤਰ੍ਹਾਂ ਕਰ ਸਕਣ |

ਬੜੀ ਦੇ ਜੰਗਲ ਨੂੰ ਭਿਆਨਕ ਅੱਗ ਨੇ ਆਪਣੀ ਲਪੇਟ 'ਚ ਲਿਆ

ਜੰਗਲੀ ਸੰਪਤੀ ਤੇ ਜੰਗਲੀ ਜਾਨਵਰਾਂ ਦਾ ਭਾਰੀ ਨੁਕਸਾਨ ਪੁਰਖਾਲੀ, 23 ਮਈ (ਬੰਟੀ)-ਅੱਜ ਦੁਪਹਿਰ ਸਮੇਂ ਪਿੰਡ ਬੜੀ ਦੇ ਪੰਚਾਇਤੀ ਜੰਗਲ ਨੂੰ ਅੱਗ ਨੇ ਘੇਰ ਲਿਆ | ਜੰਗਲ ਨੂੰ ਅੱਗ ਲਗਾਤਾਰ ਜਾਰੀ ਹੈ | ਜੰਗਲਾਤ ਵਿਭਾਗ ਵਲੋਂ ਲੋਕਾਂ ਦੀ ਮਦਦ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ...

ਪੂਰੀ ਖ਼ਬਰ »

ਭਾਖੜਾ ਡੈਮ 'ਚ ਪਾਣੀ ਦਾ ਪੱਧਰ ਫੁੱਟ 1498.12 ਫੁੱਟ

ਨੰਗਲ, 23 ਮਈ (ਗੁਰਪ੍ਰੀਤ ਗਰੇਵਾਲ)-ਭਾਖੜਾ ਡੈਮ 'ਚ ਪਾਣੀ ਦਾ ਪੱਧਰ 1498.12 ਫੁੱਟ ਰਿਕਾਰਡ ਕੀਤਾ ਗਿਆ | ਭਾਖੜਾ ਡੈਮ 'ਚ 12759 ਕਿਊਸਿਕ ਪਾਣੀ ਆ ਰਿਹਾ ਹੈ ਅਤੇ 21029 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ | ਭਾਖੜਾ ਡੈਮ 'ਚ 120.88 ਲੱਖ ਯੂਨਿਟ ਬਿਜਲੀ ਪੈਦਾ ਹੋ ਰਹੀ ਹੈ ਅਤੇ ਗੰਗੂਵਾਲ, ...

ਪੂਰੀ ਖ਼ਬਰ »

ਬਜ਼ੁਰਗ ਸੁਆਂ ਨਦੀ 'ਚ ਡੁੱਬਿਆ

ਕਾਹਨਪੁਰ ਖੂਹੀ, 23 ਮਈ (ਗੁਰਬੀਰ ਸਿੰਘ ਵਾਲੀਆ)-ਪਿੰਡ ਸੁਆੜਾ ਦੇ ਬਜ਼ੁਰਗ ਸੁਆਂ ਨਦੀ ਵਿਚ ਡੁੱਬਣ ਦਾ ਸਮਾਚਾਰ ਪ੍ਰਾਪਤ ਹੋਇਆ | ਚੌਕੀ ਇੰਚਾਰਜ ਕਲਮਾਂ ਮੋੜ ਬਲਵੀਰ ਸਿੰਘ ਨੇ ਦੱਸਿਆ ਕਿ ਪਿੰਡ ਸੁਆੜਾ ਦੇ ਬਜ਼ੁਰਗ ਕਰਮ ਸਿੰਘ ਉਰਫ਼ ਕਰਮੋ ਪੁੱਤਰ ਰੁਲਾ ਸਿੰਘ ਉਮਰ 70 ਸਾਲ ...

ਪੂਰੀ ਖ਼ਬਰ »

ਆਨ ਲਾਈਨ ਅਦਾਇਗੀ ਕਰਨ ਵਾਲੇ ਗਰੋਹ ਦੀ ਨੰਗਲ 'ਚ ਦਹਿਸ਼ਤ

ਨੰਗਲ, 23 ਮਈ (ਪ੍ਰੀਤਮ ਸਿੰਘ ਬਰਾਰੀ)-ਨੰਗਲ ਸ਼ਹਿਰ ਵਿਚ ਪਿਛਲੇ ਕਈ ਦਿਨਾਂ ਤੋਂ ਫ਼ੋਨ 'ਤੇ ਖਾਣ ਪੀਣ ਦੀਆਂ ਵਸਤਾਂ ਦਾ ਮੋਟਾ ਆਰਡਰ ਦੇ ਕੇ ਮਗਰੋਂ ਆਨ ਲਾਈਨ ਅਦਾਇਗੀ ਕਰਨ ਬਹਾਨੇ ਪੇ. ਟੀ. ਐਮ. ਨੰਬਰ ਲੈ ਕੇ ਠੱਗੀਆਂ ਮਾਰਨ ਵਾਲੇ ਗਰੋਹ ਦੀ ਇਲਾਕੇ ਅੰਦਰ ਪੂਰੀ ਤਰ੍ਹਾਂ ...

ਪੂਰੀ ਖ਼ਬਰ »

150 ਏਕੜ ਨਾੜ ਨੂੰ ਲੱਗੀ ਅੱਗ ਕਾਰਨ 15 ਤੂੜੀ ਦੇ ਕੁੱਪ ਸੜੇ

ਰੂਪਨਗਰ, 23 ਮਈ (ਗੁਰਪ੍ਰੀਤ ਸਿੰਘ ਹੁੰਦਲ)- ਪਿੰਡਾਂ ਰਤਨਪੁਰਾ, ਰਾਮਗੜ੍ਹ ਮੰਡ, ਚੁਪਕੀ ਤੇ ਰੈਲ ਬਰਾਮਦ ਵਿਖੇ 150 ਏਕੜ ਦੇ ਕਰੀਬ ਨਾੜ ਨੂੰ ਲੱਗੀ ਅੱਗ ਕਾਰਨ 15 ਤੂੜੀ ਦੇ ਕੁੱਪ ਸੜ ਗਏ ਤੇ ਇਕ ਏਕੜ ਦੇ ਕਰੀਬ ਪਾਪੂਲਰ ਦੀ ਫ਼ਸਲ ਨੂੰ ਵੀ ਨੁਕਸਾਨ ਪਹੁੰਚਿਆ ਹੈ | ਤੇਜ਼ ਹਵਾ ...

ਪੂਰੀ ਖ਼ਬਰ »

ਹੋਣਹਾਰ ਵਿਦਿਆਰਥਣ ਦਾ ਸਨਮਾਨ

ਮੋਰਿੰਡਾ, 23 ਮਈ (ਪਿ੍ਤਪਾਲ ਸਿੰਘ)-ਪਿੰਡ ਕਜੌਲੀ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਪੁਰਾਣੀ ਵਿਦਿਆਰਥਣ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਸਬੰਧੀ ਸਕੂਲ ਮੁਖੀ ਸੁਸ਼ੀਲ ਕੁਮਾਰ ਕਾਈਨੌਰ ਨੇ ਦੱਸਿਆ ਕਿ ਰਮਨਪ੍ਰੀਤ ਕੌਰ ਪੁੱਤਰੀ ਰਾਮ ਰਤਨ ਜਿਸ ਨੇ ਪੰਜਵੀਂ ਤੱਕ ...

ਪੂਰੀ ਖ਼ਬਰ »

ਅਜੋਲੀ ਵਿਖੇ ਕਿਸਾਨ ਸਿਖਲਾਈ ਕੈਂਪ

ਢੇਰ, 23 ਮਈ (ਸ਼ਿਵ ਕੁਮਾਰ ਕਾਲੀਆ)-ਬਲਾਕ ਸ੍ਰੀ ਅਨੰਦਪੁਰ ਸਾਹਿਬ ਦਾ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਪਿੰਡ ਅਜੋਲੀ ਵਿਖੇ ਮੁੱਖ ਖੇਤੀਬਾੜੀ ਅਫ਼ਸਰ ਜ਼ਿਲ੍ਹਾ ਰੂਪਨਗਰ ਡਾ: ਕੇਸਰ ਰਾਮ ਬੰਗਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਲਗਾਇਆ ਗਿਆ | ਕੈਂਪ ਵਿਚ ਡਾ: ਰਵਨੀਤ ਸਿੰਘ ...

ਪੂਰੀ ਖ਼ਬਰ »

ਟੈਕਸੀ ਯੂਨੀਅਨ ਬੈਂਸ ਵਲੋਂ ਖ਼ੂਨਦਾਨ ਕੈਂਪ

ਨੂਰਪੁਰ ਬੇਦੀ, 23 ਮਈ (ਰਾਜੇਸ਼ ਚੌਧਰੀ)-ਟੈਕਸੀ ਯੂਨੀਅਨ ਬੈਂਸ ਵਲੋਂ ਹਰ ਸਾਲ ਦੀ ਤਰ੍ਹਾਂ ਅੱਜ ਬੱਸ ਅੱਡਾ ਬੈਂਸ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਦੌਰਾਨ ਰੋਟਰੀ ਬਲੱਡ ਬੈਂਕ ਸੈਕਟਰ 37 ਚੰਡੀਗੜ੍ਹ ਦੀ ਟੀਮ ਨੇ ਖ਼ੂਨਦਾਨੀਆਂ ਤੋਂ ਖ਼ੂਨ ਇਕੱਤਰ ਕੀਤਾ | ਡਾ: ਰੌਲੀ ...

ਪੂਰੀ ਖ਼ਬਰ »

ਫ਼ੀਲਡ ਇੰਪਲਾਈਜ਼ ਯੂਨੀਅਨ ਨਗਰ ਕੌਾਸਲ ਨੰਗਲ ਦੀ ਬੈਠਕ ਲਲਿਤ ਕੁਮਾਰ ਬਣੇ ਇਕਾਈ ਪ੍ਰਧਾਨ

ਨੰਗਲ, 23 ਮਈ (ਗੁਰਪ੍ਰੀਤ ਗਰੇਵਾਲ)-ਫੀਲਡ ਇੰਪਲਾਈਜ਼ ਯੂਨੀਅਨ ਨਗਰ ਕੌਾਸਲ ਨੰਗਲ ਇਕਾਈ ਦੇ ਮੈਂਬਰਾਂ ਦੀ ਇਕ ਵਿਸ਼ੇਸ਼ ਬੈਠਕ ਵਿਨੋਦ ਭੱਟੀ ਮੀਤ ਪ੍ਰਧਾਨ ਜ਼ਿਲ੍ਹਾ ਰੋਪੜ ਸੀਟੂ ਦੀ ਅਗਵਾਈ ਵਿਚ ਹੋਈ | ਇਸ ਮੀਟਿੰਗ ਸਬੰਧੀ ਪ੍ਰੈੱਸ ਸਕੱਤਰ ਯੋਧਾ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਪੰਜਾਬੀ ਯੂਨੀਵਰਸਿਟੀ ਦਾ ਮੁਲਾਂਕਣ ਕੇਂਦਰ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ, 23 ਮਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ, ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਸਥਾਪਤ ਕੀਤੇ ਗਏ ਪ੍ਰੀਖਿਆ ਮੁਲਾਂਕਣ ਕੇਂਦਰ ਦੀ ਸ਼ੁਰੂਆਤ ਪਿ੍ੰਸੀਪਲ ਡਾ: ਜਸਵੀਰ ...

ਪੂਰੀ ਖ਼ਬਰ »

ਮੋਰਿੰਡਾ ਵਿਚ ਸਫ਼ਾਈ ਪ੍ਰਬੰਧਾਂ ਦਾ ਮਾੜਾ ਹਾਲ

ਕੌਾਸਲ ਦੀ ਕਾਰਗੁਜ਼ਾਰੀ 'ਤੇ ਉੱਠੇ ਸਵਾਲ ਮੋਰਿੰਡਾ, 23 ਮਈ (ਕੰਗ)-ਮੋਰਿੰਡਾ ਵਿਚ ਸਫ਼ਾਈ ਪ੍ਰਬੰਧਾਂ ਦਾ ਦਿਨ ਪ੍ਰਤੀ ਦਿਨ ਮਾੜਾ ਹਾਲ ਹੋਣਾ ਸ਼ੁਰੂ ਹੋ ਗਿਆ ਹੈ | ਥਾਂ-ਥਾਂ 'ਤੇ ਗੰਦਗੀ ਦੇ ਢੇਰ ਲੱਗਣੇ ਸ਼ੁਰੂ ਹੋ ਗਏ ਹਨ | ਪਿਛਲੇ ਦਿਨੀਂ ਸਵੱਛਤਾ ਮਹੂਆ ਮੋਬਾਈਲ ਐਪ ਵਿਚ ...

ਪੂਰੀ ਖ਼ਬਰ »

ਖੱਬੇ ਪੱਖੀ ਪਾਰਟੀਆਂ ਦੀਆਂ ਮਜ਼ਦੂਰ ਤੇ ਕਿਸਾਨ ਜਥੇਬੰਦੀਆਂ ਵਲੋਂ ਰੈਲੀ

ਰੂਪਨਗਰ, 23 ਮਈ (ਸਤਨਾਮ ਸਿੰਘ ਸੱਤੀ)-ਕੇਂਦਰ ਦੀ ਮੋਦੀ ਸਰਕਾਰ ਦੀ 'ਪੋਲ ਖੋਲ੍ਹ ਹੱਲਾ ਬੋਲ' ਕਾਲ 'ਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ, ਕੁੱਲ ਹਿੰਦ ਕਿਸਾਨ ਸਭਾ ਅਤੇ ਸੀਟੂ ਵਲੋਂ ਅੱਜ ਰੋਪੜ ਜ਼ਿਲ੍ਹੇ ਦੀਆਂ ਤਿੰਨੇ ਜਥੇਬੰਦੀਆਂ ਵਲੋਂ ਮਾਸਟਰ ਦਲੀਪ ਸਿੰਘ ਘਨੋਲਾ ਦੀ ...

ਪੂਰੀ ਖ਼ਬਰ »

'ਖ਼ੁਸ਼ਹਾਲੀ ਦੇ ਰਾਖੇ' ਬਲਾਕ ਸ੍ਰੀ ਚਮਕੌਰ ਅਤੇ ਮੋਰਿੰਡਾ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 23 ਮਈ (ਜਗਮੋਹਣ ਸਿੰਘ ਨਾਰੰਗ)-ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ 24 ਲੋਕ ਭਲਾਈ ਸਕੀਮਾਂ ਨੂੰ ਹੋਰ ਵਧੇਰੇ ਅਸਰਦਾਰ ਢੰਗ ਨਾਲ ਲਾਗੂ ਕਰਨ ਅਤੇ ਇਨ੍ਹਾਂ ਸਕੀਮਾਂ ਦਾ ਲਾਭ ਲੋੜਵੰਦ ਲੋਕਾਂ ਨੂੰ ਮਿਲਣਾਂ ਯਕੀਨੀ ਬਣਾਉਣ ਲਈ 'ਖ਼ੁਸ਼ਹਾਲੀ ਦੇ ...

ਪੂਰੀ ਖ਼ਬਰ »

ਸ਼ਿਵਾਲਿਕ ਐਵੇਨਿਊ ਦੇ ਖ਼ੂਨੀ ਚੌਰਾਹੇ 'ਚ ਬਣਨ ਵਾਲੇ ਅੰਡਰ ਪਾਸ ਦੀ ਪ੍ਰਕਿਰਿਆ ਸ਼ੁਰੂ-ਆਗੂ

ਨੰਗਲ, 23 ਮਈ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਾਸਲ ਨੰਗਲ ਵਲੋਂ 5 ਕਰੋੜ ਦੀ ਲਾਗਤ ਨਾਲ ਸ਼ਿਵਾਲਿਕ ਐਵੇਨਿਊ ਦੇ ਖ਼ੂਨੀ ਚੌਰਾਹੇ ਵਜੋਂ ਜਾਣੇ ਜਾਂਦੇ ਚੌਕ ਵਿਖੇ ਅੰਡਰ ਪਾਸ ਦੀ ਮੁੱਢਲੀ ਪ੍ਰਕਿਰਿਆ ਅਰੰਭ ਹੋ ਗਈ ਹੈ ਜਿਸ ਦਾ ਕੰਮ ਜਲਦ ਸ਼ੁਰੂ ਕਰਵਾਇਆ ਜਾ ਰਿਹਾ ਹੈ | ਇਹ ...

ਪੂਰੀ ਖ਼ਬਰ »

ਭਲਾਣ ਪਿੰਡ ਦੇ ਸਰਪੰਚ 'ਤੇ ਮਾਈਨਿੰਗ ਮਾਫ਼ੀਆ ਵਲੋਂ ਹਮਲਾ

ਨੰਗਲ, 23 ਮਈ (ਪ੍ਰੋ: ਅਵਤਾਰ ਸਿੰਘ)-ਇਕ ਪਾਸੇ ਪੰਜਾਬ ਸਰਕਾਰ ਦੇ ਉੱਚ ਪ੍ਰਸ਼ਾਸਨਿਕ ਅਤੇ ਪੁਲਿਸ ਅਫ਼ਸਰਾਂ ਵਲੋਂ ਨਾਜਾਇਜ਼ ਮਾਈਨਿੰਗ ਰੋਕਣ ਲਈ ਪਿੰਡਾਂ ਦੀਆਂ ਪੰਚਾਇਤਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਜਾ ਰਹੀ ਹੈ ਤੇ ਦੂਸਰੇ ਪਾਸੇ ਜੇਕਰ ਪੰਚਾਇਤ ਸਹਿਯੋਗ ...

ਪੂਰੀ ਖ਼ਬਰ »

ਪੀ. ਏ. ਸੀ. ਐਲ. ਪ੍ਰਬੰਧਕਾਂ ਵਲੋਂ ਫ਼ੈਕਟਰੀ ਵਿਰੁੱਧ ਰੋਸ ਧਰਨੇ ਦਾ ਖੰਡਨ

ਸੰਤੋਖਗੜ੍ਹ, 23 ਮਈ (ਮਲਕੀਅਤ ਸਿੰਘ)-ਪੀ. ਏ. ਸੀ. ਐਲ. ਫ਼ੈਕਟਰੀ ਵਿਰੁੱਧ ਰੋਸ ਧਰਨੇ ਦੀ ਖ਼ਬਰ ਦਾ ਖੰਡਨ ਕਰਦਿਆਂ ਡੀ. ਜੀ. ਐਮ. ਰਵਿੰਦਰ ਜਸਵਾਲ ਨੇ ਕਿਹਾ ਕਿ ਕੁਝ ਝੂਠੀ ਸ਼ੋਹਰਤ ਪ੍ਰਾਪਤ ਕਰਨ ਵਾਲੇ ਲੋਕਾਂ ਦੀ ਫ਼ੈਕਟਰੀ ਨੂੰ ਬਦਨਾਮ ਕਰਨ ਵਾਲੀ ਇਕ ਚਾਲ ਹੈ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

15 ਲੱਖ ਦਾ ਸੈੱਟ ਬਿਨਾਂ ਰਸੀਵਿੰਗ ਦੇਣਾ ਸੰਭਵ ਨਹੀ: ਕੋਚ ਖੇਡ ਵਿਭਾਗ ਦੇ ਆਦੇਸ਼ਾਂ 'ਤੇ ਰੋਇੰਗ ਸੈੱਟ ਲੈਣ ਪਹੁੰਚੇ ਮੁਲਾਜ਼ਮ ਬੇਰੰਗ ਪਰਤੇ

ਰੂਪਨਗਰ, 23 ਮਈ (ਗੁਰਪ੍ਰੀਤ ਸਿੰਘ ਹੁੰਦਲ)-ਡਾਇਰੈਕਟਰ ਖੇਡ ਵਿਭਾਗ ਦੇ ਆਦੇਸ਼ਾਂ 'ਤੇ ਸਤਲੁਜ ਦਰਿਆ ਕਿਨਾਰੇ ਸਥਿਤ ਰੋਇੰਗ ਅਕੈਡਮੀ ਚੰਡੀਗੜ੍ਹ ਤੋਂ ਰੋਇੰਗ ਸੈੱਟ ਲੈਣ ਪਹੁੰਚੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਖ਼ਾਲੀ ਹੱਥ ਵਾਪਸ ਮੁੜਨਾ ਪਿਆ ਕਿਉਂਕਿ ਮੌਜੂਦਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਨੂਰਪੁਰ ਬੇਦੀ ਵਿਖੇ ਜੈਵਿਕ ਵਿਭਿੰਨਤਾ ਦਿਵਸ ਮਨਾਇਆ

ਨੂਰਪੁਰ ਬੇਦੀ, 23 ਮਈ (ਹਰਦੀਪ ਸਿੰਘ ਢੀਂਡਸਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਬੇਦੀ (ਲੜਕੇ) ਵਿਖੇ ਪਿ੍ੰਸੀਪਲ ਲੋਕੇਸ਼ ਮੋਹਨ ਸ਼ਰਮਾ ਦੀ ਅਗਵਾਈ ਹੇਠ ਜੈਵਿਕ ਵਿਭਿੰਨਤਾ ਦਿਵਸ ਮਨਾਇਆ ਗਿਆ | ਇਸ ਮੌਕੇ ਗਿਆਰ੍ਹਵੀਂ ਅਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਹਲਕਾ ਵਿਧਾਇਕ ਦੇ ਘਟਨਾ ਸਥਾਨ 'ਤੇ ਨਾ ਪੁੱਜਣ ਕਾਰਨ ਲੋਕਾਂ 'ਚ ਰੋਸ

ਨੂਰਪੁਰ ਬੇਦੀ, 23 ਮਈ (ਢੀਂਡਸਾ)-ਨੂਰਪੁਰ ਬੇਦੀ ਵਿਖੇ ਅੱਜ ਅਗਜ਼ਨੀ ਦੀ ਹੋਈ ਵੱਡੀ ਘਟਨਾ ਵਿਚ ਭਾਵੇਂ ਪ੍ਰਵਾਸੀ ਮਜ਼ਦੂਰਾਂ ਦੀਆਂ ਸੈਂਕੜੇ ਝੁੱਗੀਆਂ ਸੜ ਕੇ ਤਬਾਹ ਹੋ ਗਈਆਂ ਹਨ ਪਰ ਰੂਪਨਗਰ ਹਲਕੇ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਦੇ ਘਟਨਾ ਵਾਲੀ ਥਾਂ 'ਤੇ ਨਾ ਪੁੱਜਣ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਦੀ ਮੀਟਿੰਗ

ਰੂਪਨਗਰ, 23 ਮਈ (ਮਨਜਿੰਦਰ ਸਿੰਘ ਚੱਕਲ)-ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਨੀਤ ਤੇਜ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜ਼ਿਲੇ੍ਹ ਵਿਚ ਸਿੱਖਿਆ ਦੇ ਵੱਖ-ਵੱਖ ਪਹਿਲੂਆਂ 'ਤੇ ਵਿਚਾਰ ਚਰਚਾ ਹੋਈ | ਇਸ ਮੌਕੇ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਕੋਆਰਡੀਨੇਟਰ ਸਾਬਕਾ ਫ਼ੌਜੀਆਂ ਨਾਲ ਮੀਟਿੰਗ

ਰੂਪਨਗਰ, 23 ਮਈ (ਮਨਜਿੰਦਰ ਸਿੰਘ ਚੱਕਲ)-ਸਥਾਨਕ ਸੈਨਿਕ ਇੰਸਟੀਚਿਊਟ ਵਿਖੇ ਜ਼ਿਲ੍ਹੇ ਦੇ ਕੋਆਰਡੀਨੇਟਰ ਸਾਬਕਾ ਫ਼ੌਜੀਆਂ ਨਾਲ ਮੀਟਿੰਗ ਕਰਨਲ ਜਰਨੈਲ ਸਿੰਘ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਰੂਪਨਗਰ ਦੀ ਅਗਵਾਈ ਵਿਚ ਹੋਈ | ਜਿਸ ਵਿਚ 'ਡਿਫੈਂਸ ਵਿਭਾਗ' ਵਲੋਂ ...

ਪੂਰੀ ਖ਼ਬਰ »

ਪੀਰਾਂ ਦੇ ਸਥਾਨ ਲਾਗੇ ਬਲੈਰੋ ਕੈਂਪਰ ਸੜੀ

ਨੰਗਲ, 23 ਮਈ (ਗੁਰਪ੍ਰੀਤ ਗਰੇਵਾਲ)-ਨੰਗਲ-ਭਲਾਣ ਸੜਕ 'ਤੇ ਪੀਰਾਂ ਵਾਲੇ ਸਥਾਨ (ਨੇੜੇ ਸ਼ਿਵਾਲਿਕ ਕਾਲਜ) ਲਾਗੇ ਇਕ ਬਲੈਰੋ ਕੈਂਪਰ ਸੜ ਕੇ ਸਵਾਹ ਹੋ ਗਈ | ਪੁਲਿਸ ਸੂਤਰਾਂ ਅਨੁਸਾਰ ਬੀਤੀ ਰਾਤ ਇਹ ਹਾਦਸਾ ਵਾਪਰਿਆ ਜਿਸ 'ਚ ਜਾਨੀ ਨੁਕਸਾਨ ਨਹੀਂ ਹੋਇਆ | ਅਜਿਹੀ ਸੰਭਾਵਨਾ ਹੈ ...

ਪੂਰੀ ਖ਼ਬਰ »

ਪੰਚਾਇਤਾਂ ਦੀਆਂ ਮੰਗਾਂ ਦੀ ਪੂਰਤੀ ਲਈ ਮੁੱਖ ਮੰਤਰੀ ਨੂੰ ਫ਼ਰਿਆਦ

ਰੂਪਨਗਰ, 23 ਮਈ (ਸਤਨਾਮ ਸਿੰਘ ਸੱਤੀ)-ਪੰਚਾਇਤ ਯੂਨੀਅਨ ਜ਼ਿਲ੍ਹਾ ਰੂਪਨਗਰ ਦੇ ਇਕ ਵਫ਼ਦ ਨੇ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਰਾਹੀਂ ਫ਼ਰਿਆਦ ਕੀਤੀ ਹੈ ਕਿ ਸਰਪੰਚਾਂ ਦਾ ਮਾਣ ਭੱਤਾ ਜੋ ਸਤੰਬਰ 2013 ਤੋਂ ਮਿਲਿਆ ਹੀ ਨਹੀਂ ਉਹ ਤੁਰੰਤ ਜਾਰੀ ਕੀਤਾ ਜਾਵੇ, ...

ਪੂਰੀ ਖ਼ਬਰ »

ਭਾਖੜਾ ਬਜਾਜ ਰੂਪਨਗਰ ਵਿਖੇ ਗ੍ਰਾਹਕ ਮਿਲਣੀ

ਰੂਪਨਗਰ, 23 ਮਈ (ਸਤਨਾਮ ਸਿੰਘ ਸੱਤੀ)-ਭਾਖੜਾ ਬਜਾਜ ਮੋਟਰ ਰੂਪਨਗਰ ਵਿਖੇ ਅੱਜ ਗ੍ਰਾਹਕ ਮਿਲਣੀ ਕਰਵਾਈ ਗਈ ਜਿਸ ਵਿਚ ਮਾਹਿਰਾਂ ਨੇ ਵੱਡੀ ਗਿਣਤੀ ਇਕੱਤਰ ਗ੍ਰਾਹਕਾਂ ਨੂੰ ਨਵੇਂ ਪਲਸਰ ਬਾਈਕ 150 ਸੀ. ਸੀ. ਦੀਆਂ ਖੂਬੀਆਂ ਬਾਰੇ ਚਾਨਣਾ ਪਾਇਆ | ਐਮ. ਡੀ. ਐਸ. ਕੇ. ਛਾਬੜਾ ਨੇ ...

ਪੂਰੀ ਖ਼ਬਰ »

ਲੋਕ ਫੋਟੋਆਂ ਖਿੱਚਦੇ ਰਹੇ, ਕਿਸੇ ਨੇ ਨਹੀਂ ਪਹੁੰਚਾਇਆ ਹਸਪਤਾਲ ਪੁਰਖਾਲੀ ਵਿਖੇ ਸੈਰ ਕਰਨ ਗਏ ਬਜ਼ੁਰਗ ਦੀ ਅਵਾਰਾ ਸਾਨ੍ਹ ਨੇ ਲਈ ਜਾਨ

ਪੁਰਖਾਲੀ, 23 ਮਈ (ਅੰਮਿ੍ਤਪਾਲ ਸਿੰਘ ਬੰਟੀ)-ਅੱਜ ਸਵੇਰੇ ਪੁਰਖਾਲੀ ਵਿਖੇ ਇਕ ਅਵਾਰਾ ਸਾਨ੍ਹ ਨੇ ਇਕ ਬਜ਼ੁਰਗ ਦੀ ਜਾਨ ਲੈ ਲਈ | ਮਿਲੀ ਜਾਣਕਾਰੀ ਅਨੁਸਾਰ ਪੁਰਖਾਲੀ ਵਾਸੀ ਬਜ਼ੁਰਗ ਪ੍ਰਗਾਸ਼ ਸਿੰਘ ਸਵੇਰ ਸਮੇਂ ਖਾਨਪੁਰ ਪਿੰਡ ਵੱਲ ਨੂੰ ਘੁੰਮਣ ਲਈ ਗਿਆ ਹੋਇਆ ਸੀ ਜਦ ਉਹ ...

ਪੂਰੀ ਖ਼ਬਰ »

ਪੁਰਖਾਲੀ ਵਿਖੇ ਸੈਰ ਕਰਨ ਗਏ ਬਜ਼ੁਰਗ ਦੀ ਅਵਾਰਾ ਸਾਨ੍ਹ ਨੇ ਲਈ ਜਾਨ

ਪੁਰਖਾਲੀ, 23 ਮਈ (ਅੰਮਿ੍ਤਪਾਲ ਸਿੰਘ ਬੰਟੀ)-ਅੱਜ ਸਵੇਰੇ ਪੁਰਖਾਲੀ ਵਿਖੇ ਇਕ ਅਵਾਰਾ ਸਾਨ੍ਹ ਨੇ ਇਕ ਬਜ਼ੁਰਗ ਦੀ ਜਾਨ ਲੈ ਲਈ | ਮਿਲੀ ਜਾਣਕਾਰੀ ਅਨੁਸਾਰ ਪੁਰਖਾਲੀ ਵਾਸੀ ਬਜ਼ੁਰਗ ਪ੍ਰਗਾਸ਼ ਸਿੰਘ ਸਵੇਰ ਸਮੇਂ ਖਾਨਪੁਰ ਪਿੰਡ ਵੱਲ ਨੂੰ ਘੁੰਮਣ ਲਈ ਗਿਆ ਹੋਇਆ ਸੀ ਜਦ ਉਹ ...

ਪੂਰੀ ਖ਼ਬਰ »

ਤਿ੍ਵੈਣੀ ਮੰਦਰ ਭਲਾਣ ਵਿਖੇ ਸ੍ਰੀਮਦ ਭਗਵਤ ਕਥਾ ਸ਼ੁਰੂ

ਸੁਖਸਾਲ, 23 ਮਈ (ਧਰਮ ਪਾਲ)-ਸਥਾਨਕ ਪ੍ਰਾਚੀਨ ਤਿ੍ਵੈਣੀ ਮੰਦਰ ਭਲਾਣ ਵਿਖੇ ਸਵਾਮੀ ਸੁਮਾਰ ਦਾਸ ਦੀ ਅਗਵਾਈ ਹੇਠ ਸਾਲਾਨਾ ਸ੍ਰੀਮਦ ਭਗਵਤ ਕਥਾ ਵਿਧੀ ਪੂਰਵਕ ਸ਼ੁਰੂ ਕਰਵਾਈ ਗਈ | ਇਸ ਮੌਕੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ | ਪ੍ਰਬੰਧਕਾਂ ਨੇ ਦੱਸਿਆ ਕਿ 23 ਮਈ ਤੋਂ 29 ਮਈ ਤੱਕ ...

ਪੂਰੀ ਖ਼ਬਰ »

ਵਿਭਾਗੀ ਅਫ਼ਸਰਸ਼ਾਹੀ ਿਖ਼ਲਾਫ਼ ਜੰਮ ਕੇ ਕੀਤੀ ਨਾਅਰੇਬਾਜ਼ੀ ਪਰਿਵਾਰਾਂ ਸਮੇਤ ਬੀ. ਬੀ. ਐਮ. ਬੀ. ਵਰਕਰਜ਼ ਯੂਨੀਅਨ ਵਲੋਂ ਰੋਸ ਮਾਰਚ

ਨੰਗਲ, 23 ਮਈ (ਪ੍ਰੀਤਮ ਸਿੰਘ ਬਰਾਰੀ)-ਬੀ. ਬੀ. ਐਮ. ਬੀ. ਵਰਕਰਜ਼ ਯੂਨੀਅਨ ਨੰਗਲ ਵਲੋਂ ਬੀਤੀ ਰਾਤ ਪ੍ਰਧਾਨ ਰਾਮ ਕੁਮਾਰ ਦੀ ਅਗਵਾਈ ਹੇਠ ਪਰਿਵਾਰਾਂ ਅਤੇ ਛੋਟੇ ਬੱਚਿਆਂ ਸਮੇਤ ਵਿਭਾਗੀ ਅਫ਼ਸਰਸ਼ਾਹੀ ਤੋਂ ਤੰਗ ਆ ਕੇ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਗਿਆ | ਇਸ ਮੌਕੇ ਵਿਭਾਗੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦਾ ਡਿਗਰੀ ਵੰਡ ਸਮਾਰੋਹ 27 ਨੂੰ

ਸ੍ਰੀ ਅਨੰਦਪੁਰ ਸਾਹਿਬ, 23 ਮਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ, ਸ੍ਰੀ ਅਨੰਦਪੁਰ ਸਾਹਿਬ ਦਾ ਸਾਲਾਨਾ ਡਿਗਰੀ ਵੰਡ ਸਮਾਰੋਹ 27 ਮਈ, ਐਤਵਾਰ ਨੂੰ ਹੋ ਰਿਹਾ ਹੈ | ਇਸ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਡਾ: ...

ਪੂਰੀ ਖ਼ਬਰ »

ਸਕੂਲ ਸਟਾਫ਼ ਵਲੋਂ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਸ੍ਰੀ ਚਮਕੌਰ ਸਾਹਿਬ, 23 ਮਈ (ਜਗਮੋਹਣ ਸਿੰਘ ਨਾਰੰਗ)-ਅੱਜ ਬਾਅਦ ਦੁਪਹਿਰ ਐਲਾਨੇ ਗਏ ਰਾਸ਼ਟਰੀ ਪੱਧਰ ਦੀ ਵਜ਼ੀਫ਼ਾ ਪ੍ਰੀਖਿਆ ਨੈਸ਼ਨਲ ਮੀਨਜ਼ ਆਫ਼ ਮੈਰਿਟ ਸਕਾਲਰਸ਼ਿਪ ਵਿਚ ਪਿੰਡ ਲੁਠੇੜੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਵਿਚ 63,144 ਮੀਟਰਕ ਟਨ ਕਣਕ ਦੀ ਖ਼ਰੀਦ ਹੋਈ

ਸ੍ਰੀ ਅਨੰਦਪੁਰ ਸਾਹਿਬ, 23 ਮਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰ ਪਾਲ ਸਿੰਘ ਨੇ ਖ਼ਰੀਦ ਏਜੰਸੀਆਂ ਨੂੰ ਹਦਾਇਤਾਂ ਦਿੱਤੀਆਂ ਹਨ ਕਿ ਕਿਸਾਨਾਂ ਨੂੰ ਅਨਾਜ ਮੰਡੀਆਂ ਵਿਚ ਕਣਕ ਵੇਚਣ ਸਮੇਂ ਕਿਸੇ ਕਿਸਮ ਦੀ ਕੋਈ ਵੀ ...

ਪੂਰੀ ਖ਼ਬਰ »

ਪੀ. ਜੀ. ਆਈ. ਲਈ ਮੁਫ਼ਤ ਬੱਸ ਸੇਵਾ ਲਈ 63148 ਰੁਪਏ ਭੇਟ

ਨੰਗਲ, 23 ਮਈ (ਪ੍ਰੋ: ਅਵਤਾਰ ਸਿੰਘ)-ਫਰਵਰੀ ਮਹੀਨੇ ਤੋਂ ਪੀ. ਜੀ. ਆਈ. ਚੰਡੀਗੜ੍ਹ ਲਈ ਮਰੀਜ਼ਾਂ ਵਾਸਤੇ ਨੰਗਲ ਤੋਂ ਬਰਾਸਤਾ ਨੂਰਪੁਰ ਬੇਦੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਵਲੋਂ ਸ਼ੁਰੂ ਕੀਤੀ ਮੁਫ਼ਤ ਬੱਸ ਸੇਵਾ ਲਈ ਨੰਗਲ ਦੇ ਨਾਲ ਲੱਗਦੇ ਪਿੰਡ ਭਲਾਣ ਦੇ ਵਸਨੀਕਾਂ ...

ਪੂਰੀ ਖ਼ਬਰ »

ਐਨ. ਸੀ. ਸੀ. ਅਕੈਡਮੀ ਵਿਖੇ 10 ਰੋਜ਼ਾ ਕੈਂਪ ਆਰੰਭ

ਰੂਪਨਗਰ, 23 ਮਈ (ਮਨਜਿੰਦਰ ਸਿੰਘ ਚੱਕਲ)-ਸਥਾਨਕ ਐਨ. ਸੀ. ਸੀ. ਅਕੈਡਮੀ ਵਿਖੇ 5 ਪੰਜਾਬ ਬਟਾਲੀਅਨ ਐਨ. ਸੀ. ਸੀ. ਪਟਿਆਲਾ ਵਲੋਂ ਸਾਲਾਨਾ ਟ੍ਰੇਨਿੰਗ ਕੈਂਪ ਕਮਾਂਡੈਂਟ ਕਰਨਲ ਨਵਜੋਤ ਕੰਗ ਦੀ ਅਗਵਾਈ ਹੇਠ ਆਰੰਭ ਹੋਇਆ | ਕਮਾਂਡਿੰਗ ਅਫ਼ਸਰ ਕਰਨਲ ਕੰਗ ਨੇ ਕੈਡਿਟਾਂ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX