ਤਾਜਾ ਖ਼ਬਰਾਂ


ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  17 minutes ago
ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਚੋਗਾਵਾਂ ਸਬ ਇੰਸਪੈਕਟਰ ਕੁੱਟਮਾਰ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ...
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  35 minutes ago
ਬਠਿੰਡਾ ਛਾਉਣੀ, 15 ਸਤੰਬਰ (ਪਰਵਿੰਦਰ ਸਿੰਘ ਜੌੜਾ)- ਚੰਡੀਗੜ੍ਹ ਜਾਣੋ ਰੋਕਣ 'ਤੇ ਰੋਹ 'ਚ ਆਏ ਕਸ਼ਮੀਰ ਹਮਾਇਤੀ ਸੰਘਰਸ਼ਕਾਰੀ ਸੈਂਕੜੇ ਲੋਕਾਂ ਨੇ ਭੁੱਚੋ ਖ਼ੁਰਦ ਵਿਖੇ...
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  about 1 hour ago
ਗੜ੍ਹਸ਼ੰਕਰ, 15 ਸਤੰਬਰ (ਧਾਲੀਵਾਲ)- ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੇ ਕੇਂਦਰ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਏ ਜਾਣ ਦੇ ਫ਼ੈਸਲੇ ਦਾ ਸਵਾਗਤ ...
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  about 1 hour ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਈਸਟ ਗੋਦਾਵਰੀ ਜ਼ਿਲ੍ਹੇ 'ਚ ਕਿਸ਼ਤੀ ਪਲਟਣ ਦੀ ਘਟਨਾ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਜ਼ਿਲ੍ਹੇ 'ਚ ਮੌਜੂਦ ਸਾਰੇ ਮੰਤਰੀਆਂ ਨੂੰ ਰਾਹਤ ਅਤੇ ਬਚਾਅ...
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  about 1 hour ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਦੇਵੀਪਟਨਮ 'ਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ 61 ਵਿਅਕਤੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਗੋਦਾਵਰੀ ....
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 1 hour ago
ਗੁਆਟੇਮਾਲਾ ਸਿਟੀ, 15 ਸਤੰਬਰ- ਗੁਆਟੇਮਾਲਾ ਦੇ ਨੁਏਵਾ ਕੰਸੈਪਸ਼ਨ ਖੇਤਰ 'ਚ ਐਤਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ...
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  about 2 hours ago
ਲਖਨਊ, 15 ਸਤੰਬਰ- ਕੇਂਦਰੀ ਮੰਤਰੀ ਸੰਤੋਸ਼ ਗੰਗਵਾਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਬਰੇਲੀ ਸ਼ਹਿਰ 'ਚ ਇੱਕ ਪ੍ਰੋਗਰਾਮ ਦੌਰਾਨ ਬੋਲਦਿਆਂ ਕਿਹਾ ਕਿ ਅੱਜ ਦੇਸ਼...
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  about 2 hours ago
ਜਲਾਲਾਬਾਦ/ਮੰਡੀ ਘੁਬਾਇਆ, 15 ਸਤੰਬਰ (ਕਰਨ ਚੁਚਰਾ, ਅਮਨ ਬਵੇਜਾ)- ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ 2022 ਦੀਆਂ ਚੋਣਾਂ ਉਹ ਫਿਰ ...
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  about 2 hours ago
ਮੁੰਬਈ, 15 ਸਤੰਬਰ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਕਸ਼ਮੀਰ ਮਸਲੇ 'ਤੇ ਭਾਰਤ-ਪਾਕਿ ਤਣਾਅ ਵਿਚਾਲੇ ਪਾਕਿਸਤਾਨ ਦੀ ਤਾਰੀਫ਼ ਕੀਤੀ ਹੈ। ਪਵਾਰ ਨੇ ਕਿਹਾ,''ਮੈਂ ਪਾਕਿਸਤਾਨ ਦੇ ਦੌਰੇ 'ਤੇ...
ਪਟਾਕਾ ਕਾਰੋਬਾਰੀ ਦੇ ਘਰ 'ਚ ਹੋਇਆ ਧਮਾਕਾ, ਇੱਕ ਦੀ ਮੌਤ
. . .  about 1 hour ago
ਲਖਨਊ, 15 ਸਤੰਬਰ- ਪ੍ਰਯਾਗਰਾਜ 'ਚ ਇੱਕ ਪਟਾਕਾ ਕਾਰੋਬਾਰੀ ਦੇ ਘਰ 'ਚ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ ਜਿਸ ਇੱਕ ਵਿਅਕਤੀ ਦੀ ਮੌਤ...
ਬਾਘਾਪੁਰਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ
. . .  about 2 hours ago
ਬਾਘਾਪੁਰਾਣਾ, 15 ਸਤੰਬਰ (ਬਲਰਾਜ ਸਿੰਗਲਾ)- ਪੁਲਿਸ ਵੱਲੋਂ ਬਾਘਾਪੁਰਾਣਾ ਨੇੜਿਓ ਮੁਦਕੀ ਵਾਲੀ ਸੜਕ ਦੇ ਖਤਾਨਾਂ 'ਚੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ ਕੀਤੀ...
ਪਾਕਿਸਤਾਨ ਨੇ ਇਸ ਸਾਲ 2050 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਹੋਈ ਮੌਤ- ਵਿਦੇਸ਼ ਮੰਤਰਾਲੇ
. . .  about 2 hours ago
ਨਵੀਂ ਦਿੱਲੀ, 15 ਸਤੰਬਰ- ਭਾਰਤੀ ਵਿਦੇਸ਼ ਮੰਤਰਾਲੇ ਨੇ ਦੱਸਿਆ ਹੈ ਕਿ ਪਾਕਿਸਤਾਨ ਨੇ ਇਸ ਸਾਲ 2050 ਤੋਂ ਵਧੇਰੇ ਵਾਰ ਬਿਨਾਂ ਉਕਸਾਵੇ ਤੋਂ ਜੰਗਬੰਦੀ ਦੀ ਉਲੰਘਣਾ ਕੀਤੀ ਹੈ, ਜਿਸ 'ਚ 21 ਭਾਰਤੀ ਨਾਗਰਿਕਾਂ ਦੀ ਜਾਨ...
ਪਾਬੰਦੀ ਦੇ ਬਾਵਜੂਦ ਮੁਹਾਲੀ ਰੇਲਵੇ ਸਟੇਸ਼ਨ ਪਹੁੰਚੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਹਮਾਇਤੀ
. . .  about 3 hours ago
ਐੱਸ. ਏ. ਐੱਸ. ਨਗਰ, 15 ਸਤੰਬਰ (ਕੇ.ਐੱਸ. ਰਾਣਾ) - 'ਕਸ਼ਮੀਰੀ ਲੋਕਾਂ ਦੇ ਸੰਘਰਸ਼ ਦੀ ਹਮਾਇਤ 'ਚ ਹੋਣ ਵਾਲੀ ਰੈਲੀ 'ਤੇ ਪਾਬੰਦੀ ਲਗਾਉਣ ਦੇ ਬਾਵਜੂਦ...
ਤਿੰਨ ਜਥੇਬੰਦੀਆਂ ਦੇ ਹਜ਼ਾਰਾਂ ਵਰਕਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  about 3 hours ago
ਸੰਗਰੂਰ, 15 ਸਤੰਬਰ (ਧੀਰਜ ਪਸ਼ੋਰੀਆ)- ਟੈੱਟ ਪਾਸ ਬੇਰੁਜ਼ਗਾਰ ਬੀ. ਐੱਡ ਅਧਿਆਪਕ ਯੂਨੀਅਨ, ਸਰਵ ਸਿੱਖਿਆ ਅਭਿਆਨ/ਅਸਾ ਦਫ਼ਤਰੀ ਕਰਮਚਾਰੀ ਯੂਨੀਅਨ ਅਤੇ ਮਿੱਡ ਡੇਅ ਮੀਲ...
ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਖ਼ਿਲਾਫ਼ ਪਰਚਾ ਦਰਜ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ)- ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਅਤੇ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਸ਼ਿਕਾਇਤ...
ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਜ਼ਖ਼ਮੀ
. . .  about 4 hours ago
ਦੋ ਕਿਲੋ ਹੈਰੋਇਨ ਸਣੇ ਤਨਜਾਨੀਅਨ ਔਰਤ ਗ੍ਰਿਫ਼ਤਾਰ
. . .  about 4 hours ago
ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  about 4 hours ago
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  about 4 hours ago
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  about 5 hours ago
ਗੁਰੂਹਰਸਹਾਏ ਵਿਖੇ ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  about 5 hours ago
ਤਲਵੰਡੀ ਸਾਬੋ ਪੁਲਿਸ ਨੇ ਰੋਕੀ ਕਸ਼ਮੀਰ ਮਸਲੇ 'ਤੇ ਮੰਗ ਪੱਤਰ ਦੇਣ ਜਾ ਰਹੇ ਭਾਕਿਯੂ ਆਗੂਆਂ ਦੀ ਬੱਸ
. . .  about 5 hours ago
ਸ੍ਰੀ ਚਮਕੌਰ ਸਾਹਿਬ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਸਾਲਾ ਬੱਚੀ ਸਣੇ ਦੋ ਦੀ ਮੌਤ, ਕਈ ਜ਼ਖ਼ਮੀ
. . .  about 5 hours ago
ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਕੀਤਾ ਗਿਆ ਸਨਮਾਨਿਤ
. . .  about 6 hours ago
ਕਰਜ਼ੇ ਦੇ ਜਾਲ 'ਚ ਫਸੇ ਮਜ਼ਦੂਰ ਵਲੋਂ ਖ਼ੁਦਕੁਸ਼ੀ
. . .  about 6 hours ago
ਪ੍ਰੇਮ ਵਿਆਹ ਕਰਾਉਣ 'ਤੇ ਪਰਿਵਾਰ ਵਾਲਿਆਂ ਨੇ ਆਪਣੀ ਲੜਕੀ ਅਤੇ ਉਸ ਦੇ ਪਤੀ ਨੂੰ ਮਾਰੀਆਂ ਗੋਲੀਆਂ, ਦੋਹਾਂ ਦੀ ਮੌਤ
. . .  1 minute ago
ਪੁਲਿਸ ਨੇ ਕਬਜ਼ੇ 'ਚ ਲਈ ਮੋਹਾਲੀ ਵਿਖੇ ਸੂਬਾ ਪੱਧਰੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ
. . .  about 7 hours ago
ਹਰਜਿੰਦਰ ਜੰਡਿਆਲੀ ਦੂਜੀ ਵਾਰ ਬਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਨਵੀਨਰ
. . .  about 7 hours ago
ਇਮਰਾਨ ਨੇ ਮੰਨਿਆ- ਭਾਰਤ ਨਾਲ ਯੁੱਧ 'ਚ ਹਾਰ ਸਕਦਾ ਹੈ ਪਾਕਿਸਤਾਨ
. . .  about 7 hours ago
ਮਹਾਰਾਸ਼ਟਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਦੋ ਨਕਸਲੀ ਢੇਰ
. . .  about 8 hours ago
ਕਸ਼ਮੀਰ ਮਸਲੇ 'ਤੇ ਚੰਡੀਗੜ੍ਹ ਮੰਗ ਪੱਤਰ ਦੇਣ ਜਾ ਰਹੇ ਕਿਸਾਨ ਪੁਲਿਸ ਨੇ ਰੋਕੇ
. . .  about 8 hours ago
ਮੁਜ਼ੱਫਰਪੁਰ ਸ਼ੈਲਟਰ ਹੋਮ ਕਾਂਡ ਦੀ ਪੀੜਤਾ ਨਾਲ ਸਮੂਹਿਕ ਜਬਰ ਜਨਾਹ
. . .  about 9 hours ago
ਅੱਜ ਪੰਜਾਬ ਭਰ ਤੋਂ ਸੰਗਰੂਰ ਪੁੱਜ ਕੇ ਬੇਰੁਜ਼ਗਾਰ ਬੀ.ਐਡ. ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਰਨਗੇ ਰੋਸ ਮੁਜ਼ਾਹਰਾ
. . .  about 9 hours ago
ਅੱਜ ਧਰਮਸ਼ਾਲਾ ਵਿਚ ਹੋਵੇਗਾ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ20 ਮੈਚ
. . .  1 minute ago
ਅੱਜ ਦਾ ਵਿਚਾਰ
. . .  about 10 hours ago
ਸੁਕਮਾ - ਸੁਰੱਖਿਆ ਬਲਾਂ ਨੇ 3 ਨਕਸਲੀ ਕੀਤੇ ਢੇਰ
. . .  1 day ago
ਨਿਰਦੇਸ਼ਕ ਸੰਨੀ ਦਿਉਲ ਆਪਣੇ ਬੇਟੇ ਕਰਨ ਦਿਉਲ ਦੀ ਫ਼ਿਲਮ 'ਪਲ ਪਲ ਦਿਲ ਕੇ ਪਾਸ' ਦੀ ਪ੍ਰਮੋਸ਼ਨ ਲਈ 'ਅਜੀਤ' ਦਫ਼ਤਰ ਹੀਰੋਇਨ ਸਹਿਰ ਨਾਲ ਪੁੱਜੇ
. . .  1 day ago
ਉੜੀਸ਼ਾ 'ਚ ਟਰੱਕ ਦਾ ਕੱਟਿਆ ਸਾਢੇ 6 ਲੱਖ ਦਾ ਚਲਾਨ
. . .  1 day ago
ਕਿਸਾਨ ਸੰਘਰਸ਼ ਕਮੇਟੀ ਨੇ ਨੈਸ਼ਨਲ ਹਾਈਵੇ 'ਤੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
. . .  1 day ago
ਮਾਰਿਆ ਗਿਆ ਓਸਾਮਾ ਬਿਨ ਲਾਦੇਨ ਦਾ ਬੇਟਾ ਹਮਜ਼ਾ ਬਿਨ ਲਾਦੇਨ, ਟਰੰਪ ਨੇ ਕੀਤੀ ਪੁਸ਼ਟੀ
. . .  about 1 hour ago
ਸੜਕ ਹਾਦਸੇ 'ਚ ਐਕਟਿਵਾ ਸਵਾਰ ਮਾਂ ਪੁੱਤ ਦੀ ਮੌਤ, ਇੱਕ ਗੰਭੀਰ ਜ਼ਖਮੀ
. . .  1 day ago
ਦੋ ਘੰਟਿਆਂ ਤੋਂ ਸੰਗਰੂਰ- ਲੁਧਿਆਣਾ ਮਾਰਗ ਜਾਮ
. . .  about 1 hour ago
ਪੁਲਿਸ ਮੁਲਾਜ਼ਮ ਨਾਲ ਕੁੱਟਮਾਰ ਦਾ ਮਾਮਲਾ: ਪੰਜ ਪੁਲਿਸ ਮੁਲਾਜ਼ਮਾਂ ਨੂੰ ਕੀਤਾ ਗਿਆ ਬਰਖ਼ਾਸਤ - ਕੈਪਟਨ
. . .  8 minutes ago
ਵਿੱਤ ਮੰਤਰੀ ਨੇ ਅਧੂਰੇ ਹਾਊਸਿੰਗ ਪ੍ਰਾਜੈਕਟਾਂ ਨੂੰ ਪੂਰਾ ਕਰਨ ਲਈ 10 ਹਜ਼ਾਰ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ
. . .  50 minutes ago
ਟਰੇਨ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਮੌਤ
. . .  about 1 hour ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਨੇ ਸੰਗਰੂਰ-ਬਰਨਾਲਾ ਮਾਰਗ ਜਾਮ ਕਰਕੇ ਫੂਕੀ ਸਰਕਾਰ ਦੇ 'ਲਾਰਿਆਂ ਦੀ ਪੰਡ'
. . .  about 1 hour ago
ਸੜਕ 'ਤੇ ਪੁੱਟੇ ਟੋਇਆਂ ਕਾਰਨ ਦਰਖ਼ਤ ਨਾਲ ਟਕਰਾਈ ਐਕਟਿਵਾ, ਦੋ ਨੌਜਵਾਨਾਂ ਦੀ ਮੌਤ
. . .  about 1 hour ago
ਈ. ਜੀ. ਐੱਸ. ਵਲੰਟੀਅਰਾਂ ਨੇ ਕੀਤਾ ਸੰਗਰੂਰ-ਲੁਧਿਆਣਾ ਮੁੱਖ ਮਾਰਗ ਜਾਮ
. . .  1 day ago
ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ, ਦੋ ਜ਼ਖ਼ਮੀ
. . .  1 day ago
ਸੰਗਰੂਰ : ਡੀ. ਸੀ. ਦਫ਼ਤਰ ਮੂਹਰੇ ਪਹੁੰਚੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 11 ਜੇਠ ਸੰਮਤ 550

ਪੰਜਾਬ / ਜਨਰਲ

ਸ੍ਰੀ ਹੇਮਕੁੰਟ ਸਾਹਿਬ ਦੇ ਕੱਲ੍ਹ ਖੁੱਲ੍ਹਣਗੇ 'ਕਿਵਾੜ'

ਗੁਰਦੁਆਰਾ ਗੋਬਿੰਦਘਾਟ ਤੋਂ ਪੈਦਲ ਯਾਤਰਾ ਅੱਜ ਤੋਂ ਹੋਵੇਗੀ ਆਰੰਭ

ਗੋਬਿੰਦ ਘਾਟ ਤੋਂ ਸੁਰਿੰਦਰਪਾਲ ਸਿੰਘ ਵਰਪਾਲ ਤਸਵੀਰਾਂ : ਮੁਨੀਸ਼


ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਪੈਦਲ ਯਾਤਰਾ ਭਲਕੇ 24 ਮਈ ਨੂੰ ਗੁਰਦੁਆਰਾ ਗੋਬਿੰਦਘਾਟ (ਉਤਰਾਖੰਡ) ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਈ, ਜਿਸ 'ਚ ਸ਼ਾਮਿਲ ਸੰਗਤ ਗੁਰਦੁਆਰਾ ਗੋਬਿੰਦਧਾਮ ਵਿਖੇ ਰਾਤ ਦਾ ਪੜਾਅ (ਠਹਿਰਾਵ) ਕਰਨ ਉਪਰੰਤ 25 ਮਈ ਨੂੰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਯਾਤਰਾ ਦੀ ਪਹਿਲੀ ਅਰਦਾਸ 'ਚ ਸ਼ਾਮਿਲ ਹੋਵੇਗੀ | ਇਸ ਤੋਂ ਬਾਅਦ ਗੁਰਦੁਆਰਾ ਗੋਬਿੰਦਘਾਟ ਵਿਖੇ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ਅਤੇ ਇਥੇ ਪੈਦਲ ਯਾਤਰਾ ਦੀ ਆਰੰਭਤਾ ਦੀ ਅਰਦਾਸ ਹੋਵੇਗੀ | ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਨੂੰ ਲੈ ਕੇ ਸੰਗਤ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਵੱਡੀ ਤਾਦਾਦ 'ਚ ਸ਼ਰਧਾਲੂ ਗੁਰਦੁਆਰਾ ਗੋਬਿੰਦਘਾਟ ਵਿਖੇ ਪਹੁੰਚ ਰਹੇ ਹਨ | ਬਰਫ਼ ਦੀ ਚਾਦਰ ਨਾਲ ਢੱਕੀਆਂ ਹੋਈਆਂ ਹਿਮਾਲਿਆ ਦੀਆਂ ਦਿਲਕਸ਼ ਪਹਾੜੀਆਂ 'ਚ ਸੁਸ਼ੋਭਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਅੱਜ ਵੱਡੀ ਗਿਣਤੀ 'ਚ ਸੰਗਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਰਿਸ਼ੀਕੇਸ਼ ਤੋਂ ਆਪਣੇ-ਆਪਣੇ ਵਾਹਨਾਂ ਤੋਂ ਇਲਾਵਾ ਕਿਰਾਏ-ਭਾੜੇ ਦੀਆਂ ਗੱਡੀਆਂ ਰਾਹੀਂ ਰਵਾਨਾ ਹੋਈ, ਜੋ ਕਿ ਇਕ ਪਾਸੇ ਅਸਮਾਨ ਨੂੰ ਛੂੰਹਦੇ ਹਰਿਆਲੀ ਭਰਪੂਰ ਪਹਾੜਾਂ ਅਤੇ ਦੂਜੇ ਪਾਸੇ ਹਜ਼ਾਰਾਂ ਫੁੱਟ ਡੂੰਘੀ ਖੱਡ 'ਚ ਵਹਿੰਦੀ ਸ਼ਾਂ-ਸ਼ਾਂ ਕਰਦੀ ਨਦੀ ਦਾ ਦਿਲ ਲੁਭਾਉ ਤੇ ਮਨਮੋਹਕ ਦਿ੍ਸ਼ ਦਾ ਅਨੰਦ ਮਾਣਦੀ ਹੋਈ
ਕਰੀਬ 12 ਘੰਟਿਆਂ ਬਾਅਦ ਗੁਰਦੁਆਰਾ ਗੋਬਿੰਦਘਾਟ ਵਿਖੇ ਪਹੁੰਚੀਆਂ | ਇਸ ਸਬੰਧੀ ਗੁਰਦੁਆਰਾ ਗੋਬਿੰਦਘਾਟ ਦੇ ਮੈਨੇਜਰ ਸ: ਸੇਵਾ ਸਿੰਘ ਨੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਦੱਸਿਆ ਕਿ ਯਾਤਰਾ ਸਬੰਧੀ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਰੀਬ 3500 ਯਾਤਰੀਆਂ ਦੀ ਆਮਦ ਹੋ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਲਈ ਰਿਹਾਇਸ਼ 'ਚ ਵਾਧਾ ਕੀਤਾ ਗਿਆ ਹੈ | ਸਿਹਤ ਸੇਵਾਵਾਂ ਲਈ ਆਰਜ਼ੀ ਹਸਪਤਾਲ ਅਤੇ ਲੰਗਰ ਦੇ ਕੀਤੇ ਗਏ ਪ੍ਰਬੰਧਾਂ ਤਹਿਤ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਨੂੰ ਪਹਿਲਾਂ ਨਾਲੋਂ ਸੁਖ਼ਦ ਅਤੇ ਸੁਰੱਖਿਅਤ ਬਣਾਉਣ ਲਈ ਸਰਕਾਰ ਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਢੁਕਵੇਂ ਕਦਮ ਚੁੱਕੇ ਗਏ ਹਨ |
ਬਣਾਇਆ ਆਰਜ਼ੀ ਹਸਪਤਾਲ
ਗੁਰਦੁਆਰਾ ਗੋਬਿੰਦਘਾਟ ਵਿਖੇ ਸੰਗਤ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਵਜੋਂ ਆਰਜ਼ੀ ਹਸਪਤਾਲ ਬਣਾਇਆ ਗਿਆ ਹੈ, ਜਿਸ 'ਚ ਐਮ. ਬੀ. ਬੀ. ਐਸ. ਡਾਕਟਰ ਰਵੀਕਾਂਤ ਸਿੰਘ ਦੀ ਅਗਵਾਈ ਵਾਲੀ ਟੀਮ ਸੰਗਤ ਦੀ ਸੇਵਾ 'ਚ 24 ਘੰਟੇ ਹਾਜ਼ਰ ਰਹੇਗੀ | ਇਸ ਸਬੰਧੀ ਸੇਵਾ ਸਿੰਘ ਨੇ ਦੱਸਿਆ ਕਿ ਆਪ੍ਰੇਸ਼ਨ ਥੀਏਟਰ ਸਮੇਤ ਕੁੱਲ 7 ਬੈੱਡ ਹਨ, ਜਿਥੇ ਮੁੱਢਲੀਆਂ ਸੇਵਾਵਾਂ ਤੋਂ ਇਲਾਵਾ ਆਕਸੀਜ਼ਨ ਆਦਿ ਦਾ ਪ੍ਰਬੰਧ ਵੀ ਕੀਤਾ ਗਿਆ ਹੈ, ਜੋ ਕਿ ਅਕਤੂਬਰ ਤੱਕ ਨਿਰੰਤਰ ਜਾਰੀ ਰਹੇਗਾ |
ਗੋਬਿੰਦਘਾਟ ਵਿਖੇ 5 ਹਜ਼ਾਰ ਯਾਤਰੀਆਂ ਦੀ ਰਿਹਾਇਸ਼ ਦਾ ਪ੍ਰਬੰਧ
ਸ: ਸੇਵਾ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਗੋਬਿੰਦਘਾਟ ਵਿਖੇ ਇਕੋ ਸਮੇਂ 5 ਹਜ਼ਾਰ ਤੋਂ ਵਧੇਰੇ ਯਾਤਰੀਆਂ ਦੀ ਰਿਹਾਇਸ਼ ਦਾ ਪ੍ਰਬੰਧ ਹੈ, ਜਿਸ 'ਚ ਮਾਤਾ ਗੁਜਰੀ ਨਿਵਾਸ, ਦਸਮੇਸ਼ ਭਵਨ, ਗੁਰੂ ਨਾਨਕ ਨਿਵਾਸ, ਹੇਮਕੁੰਟ ਨਿਵਾਸ, ਬੰਬੇ ਬਿਲਡਿੰਗ ਅਤੇ ਯੂ. ਕੇ. ਬਿਲਡਿੰਗ ਜ਼ਿਕਰਯੋਗ ਹਨ, ਜਿਥੇ ਸਰਦੀ ਤੋਂ ਬਚਣ ਲਈ ਗੱਦੇ, ਗਰਮ ਕੰਬਲ ਅਤੇ ਗਰਮ ਪਾਣੀ ਦਾ ਪ੍ਰਬੰਧ ਹੈ ਅਤੇ ਸੰਗਤ ਲਈ 24 ਘੰਟੇ ਲੰਗਰ, ਚਾਹ ਅਤੇ ਖ਼ਾਸ ਕਰਕੇ ਬੱਚਿਆਂ ਲਈ ਦੁੱਧ ਵੀ ਮੁਹੱਈਆ ਕਰਵਾਇਆ ਜਾਂਦਾ ਹੈ |
ਰੋਜ਼ਾਨਾ 21 ਹਜ਼ਾਰ ਤੋਂ ਵਧੇਰੇ ਤਿਆਰ ਹੁੰਦੇ ਹਨ 'ਪਿੰਨੀ ਪ੍ਰਸ਼ਾਦ' ਦੇ ਪੈਕਟ
ਸ੍ਰੀ ਹੇਮਕੁੰਟ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਮੱਥਾ ਟੇਕਣ ਪੁੱਜਦੀ ਸੰਗਤ ਲਈ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਤੌਰ ਤੇ 'ਪਿੰਨੀ ਪ੍ਰਸ਼ਾਦ' ਤਿਆਰ ਕੀਤਾ ਜਾਂਦਾ ਹੈ, ਜਿਸ ਨੂੰ ਬਣਾਉਣ ਦੀ ਪ੍ਰਕਿਰਿਆ ਯਾਤਰਾ ਤੋਂ ਕਰੀਬ 12 ਦਿਨ ਪਹਿਲਾਂ ਸ਼ੁਰੂ ਹੋ ਜਾਂਦੀ ਹੈ | ਗੁਰਦੁਆਰਾ ਗੋਬਿੰਦਘਾਟ ਵਿਖੇ ਤਿਆਰ ਕੀਤੇ ਜਾਣ ਵਾਲੇ 'ਪਿੰਨੀ ਪ੍ਰਸ਼ਾਦ' ਸਬੰਧੀ ਜਾਣਕਾਰੀ ਦਿੰਦਿਆਂ ਸੇਵਾਦਾਰ ਜਗਮੀਰ ਸਿੰਘ ਨੇ ਦੱਸਿਆ 'ਪਿੰਨੀ ਪ੍ਰਸ਼ਾਦ' 'ਚ ਰੋਜ਼ਾਨਾ 21 ਹਜ਼ਾਰ ਤੋਂ ਵਧੇਰੇ ਪੈਕਟ ਮਰਿਆਦਾ ਅਨੁਸਾਰ ਤਿਆਰ ਕੀਤੇ ਜਾਂਦੇ ਹਨ |
ਯਾਤਰਾ ਨਾਲ ਹਜ਼ਾਰਾਂ ਲੋੜਵੰਦਾਂ ਦੇ ਬਲਦੇ ਹਨ ਘਰ ਦੇ ਚੁੱਲ੍ਹੇ
ਸ੍ਰੀ ਹੇਮਕੁੰਟ ਸਾਹਿਬ ਵਿਖੇ ਨਤਮਸਤਕ ਹੋਣ ਲਈ ਹਰ ਸਾਲ ਜਿਥੇ ਲੱਖਾਂ ਦੀ ਤਾਦਾਦ 'ਚ ਦੇਸ਼-ਵਿਦੇਸ਼ ਤੋਂ ਸੰਗਤ ਪਹੁੰਚਦੀ ਹੈ, ਉਥੇ ਹੀ ਇਸ ਯਾਤਰਾ ਦੇ ਸ਼ੁਰੂ ਹੋਣ ਨਾਲ ਉੱਤਰਾਖੰਡ ਨੂੰ ਖਾਸ ਕਰਕੇ ਆਰਥਿਕ ਪੱਖ ਤੋਂ ਵੀ ਵੱਡਾ ਹੁਲਾਰਾ ਮਿਲਦਾ ਹੈ, ਜਿਸ ਦੇ ਚਲਦਿਆਂ ਆਪਣੇ ਪਰਿਵਾਰਾਂ ਦੇ ਪਾਲਣ-ਪੋਸ਼ਣ ਲਈ 350-400 ਕਿਲੋਮੀਟਰ ਦੀ ਦੂਰੀ ਪੈਦਲ ਤੈਅ ਕਰਕੇ ਖੱਚਰ ਅਤੇ ਡਾਂਡੀ-ਕਾਂਡੀ ਵਾਲੇ ਪਹੁੰਚਦੇ ਹਨ, ਜੋ ਬੜੀ ਬੇਸਬਰੀ ਨਾਲ ਇਸ ਯਾਤਰਾ ਦਾ ਇੰਤਜ਼ਾਰ ਕਰਦੇ ਹਨ | ਇਸ ਸਬੰਧੀ ਨਜੀਬਾਬਾਦ ਜ਼ਿਲ੍ਹਾ ਬਿਜਨੌਰ ਤੋਂ ਆਪਣੇ ਖੱਚਰ ਲੈ ਕੇ ਕਰੀਬ 350 ਕਿਲੋਮੀਟਰ ਦੀ ਦੂਰੀ ਤੈਅ ਕਰਕੇ ਪੈਦਲ ਪਹੁੰਚੇ ਰੋਹਤਾਸ਼ ਸਿੰਘ ਪਰਜਾਪਤੀ, ਚਰਨ ਸਿੰਘ ਅਤੇ ਜਾਕਿਰ ਹੁਸੈਨ ਨੇ ਦੱਸਿਆ ਕਿ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਜੋ ਕਰੀਬ 4 ਮਹੀਨੇ ਚਲਦੀ ਹੈ, ਦਾ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ, ਕਿਉਂਕਿ ਇਸ ਸੀਜ਼ਨ ਤੋਂ ਉਨ੍ਹਾਂ ਨੂੰ ਚੋਖੀ ਆਮਦਨ ਦੀ ਉਮੀਦ ਰਹਿੰਦੀ ਹੈ, ਜਿਸ ਨਾਲ ਰਹਿੰਦੇ 8 ਮਹੀਨੇ ਉਹ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦੇ ਹਨ |

ਭੋਲਾ ਡਰੱਗ ਕੇਸ 'ਚ ਮੁੱਖ ਮੰਤਰੀ ਵਲੋਂ ਬਣਾਈ ਕਮੇਟੀ ਦੀ ਰਿਪੋਰਟ ਹਾਈਕੋਰਟ 'ਚ ਪੇਸ਼

ਚੰਡੀਗੜ੍ਹ, 23 ਮਈ (ਸੁਰਜੀਤ ਸਿੰਘ ਸੱਤੀ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ 'ਚ ਫੈਲੇ ਡਰੱਗ ਰੈਕੇਟ ਬਾਰੇ ਰਿਪੋਰਟ ਦੀ ਘੋਖ ਲਈ ਡੀ.ਜੀ.ਪੀ. ਸੁਰੇਸ਼ ਅਰੋੜਾ ਤੇ ਗ੍ਰਹਿ ਸਕੱਤਰ ਐਨ.ਐਸ. ਕਲਸੀ ਦੀ ਅਗਵਾਈ 'ਚ ਬਣਾਈ ਕਮੇਟੀ ਦੀ ਰਿਪੋਰਟ ਬੁੱਧਵਾਰ ਨੂੰ ...

ਪੂਰੀ ਖ਼ਬਰ »

ਕਿਰਤ ਕਰਨ ਦੇ ਨਾਲ-ਨਾਲ ਮਨੁੱਖਤਾ ਦੀ ਸੇਵਾ ਕਰੋ-ਜਥੇਦਾਰ ਰਘਬੀਰ ਸਿੰਘ

ਜਗਰਾਉਂ, 23 ਮਈ (ਹਰਵਿੰਦਰ ਸਿੰਘ ਖ਼ਾਲਸਾ)-ਸੱਚਖੰਡ ਵਾਸੀ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ 9ਵੀਂ ਬਰਸੀ ਨਮਿਤ ਗੁਰਦੁਆਰਾ ਭਹੋਈ ਸਾਹਿਬ ਅਗਵਾੜ ਲੋਪੋ ਜਗਰਾਉਂ ਵਿਖੇ ਚੱਲ ਰਹੇ 5 ਰੋਜ਼ਾ ਸਮਾਗਮ ਤਹਿਤ ਸਜਾਏ ਪਹਿਲੀ ਲੜੀ ਦੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ...

ਪੂਰੀ ਖ਼ਬਰ »

ਚੱਡਾ ਖ਼ੁਦਕੁਸ਼ੀ ਕੇਸ 'ਚ ਪਾਰਟਨਰ ਤੇ ਪਿ੍ੰਸੀਪਲ ਦੀ ਜ਼ਮਾਨਤ 'ਤੇ ਫ਼ੈਸਲਾ ਰਾਖਵਾਂ

ਚੰਡੀਗੜ੍ਹ, 23 ਮਈ (ਸੁਰਜੀਤ ਸਿੰਘ ਸੱਤੀ) -ਚੀਫ਼ ਖ਼ਾਲਸਾ ਦੀਵਾਨ ਦੇ ਮੁਖੀ ਚਰਨਜੀਤ ਸਿੰਘ ਚੱਡਾ ਦੇ ਬੇਟੇ ਮਰਹੂਮ ਇੰਦਰਪ੍ਰੀਤ ਸਿੰਘ ਚੱਡਾ ਦੇ ਖ਼ੁਦਕੁਸ਼ੀ ਕੇਸ ਵਿਚ ਫਸੇ ਇਸ ਪਰਿਵਾਰ ਦੇ ਨਜ਼ਦੀਕੀ ਸੁਰਜੀਤ ਸਿੰਘ ਤੇ ਸਕੂਲ ਦੀ ਪਿ੍ੰਸੀਪਲ ਵੱਲੋਂ ਦਾਖ਼ਲ ਜ਼ਮਾਨਤ ...

ਪੂਰੀ ਖ਼ਬਰ »

ਸ਼ਮਸ਼ਾਨਘਾਟ ਮਾਮਲੇ 'ਚ ਪਿਸ਼ਾਵਰ ਹਾਈ ਕੋਰਟ ਵਲੋਂ ਅਧਿਕਾਰੀ ਤਲਬ

ਅੰਮਿ੍ਤਸਰ, 23 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੀ ਪਿਸ਼ਾਵਰ ਹਾਈ ਕੋਰਟ 'ਚ ਪਿਸ਼ਾਵਰ ਸ਼ਹਿਰ 'ਚ ਉਥੋਂ ਦੇ ਘੱਟ-ਗਿਣਤੀ ਸਿੱਖ ਭਾਈਚਾਰੇ ਲਈ ਸ਼ਮਸ਼ਾਨਘਾਟ ਬਣਾਉਣ ਤੇ ਮਿ੍ਤਕ ਸਿੱਖਾਂ ਦੀਆਂ ਦੇਹਾਂ ਨੂੰ ਸ਼ਮਸ਼ਾਨਘਾਟ ਤੱਕ ਲਿਜਾਣ ਲਈ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਮੌਕੇ 8 ਜੂਨ ਨੂੰ ਪਾਕਿ ਪਹੁੰਚੇਗਾ ਜਥਾ

ਅੰਮਿ੍ਤਸਰ, 23 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਾਗੂ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਗੁਰੂ ਅਰਜਨ ਦੇਵ ਜੀ ਦੇ 16 ਜੂਨ ਨੂੰ ਮਨਾਏ ਜਾ ਰਹੇ ਸ਼ਹੀਦੀ ਜੋੜ ਮੇਲੇ ਵਿਚ ਸ਼ਾਮਿਲ ਹੋਣ ਲਈ ਭਾਰਤੀ ਸਿੱਖ ਸ਼ਰਧਾਲੂ 8 ਜੂਨ ਨੂੰ ...

ਪੂਰੀ ਖ਼ਬਰ »

ਅੱਤ ਦੀ ਗਰਮੀ 'ਚ 'ਪਾਸ਼ ਜੀ' ਹਲਕੇ ਦੇ ਘਰਾਂ ਵਿਚ ਲੋਕਾਂ ਦੇ ਦੁੱਖ-ਸੁੱਖ ਵਿਚ ਸ਼ਰੀਕ ਹੋਣ ਲਈ ਜਾ ਰਹੇ ਹਨ

ਲੰਬੀ, 23 ਮਈ (ਸ਼ਿਵਰਾਜ ਸਿੰਘ ਬਰਾੜ)-ਸਿਆਸਤ ਦੇ ਬਾਬਾ ਬੋਹੜ ਸ. ਪ੍ਰਕਾਸ਼ ਸਿੰਘ ਬਾਦਲ 'ਪਾਸ਼ ਜੀ' ਅੱਤ ਦੀ ਗਰਮੀ ਦੌਰਾਨ ਵੀ ਹਲਕਾ ਲੰਬੀ ਦੇ ਘਰਾਂ ਵਿਚ ਲੋਕਾਂ ਨਾਲ ਦੁੱਖ-ਸੁੱਖ ਵਿਚ ਸ਼ਰੀਕ ਹੋਣ ਲਈ ਜਾ ਰਹੇ ਹਨ | ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਸ: ਪ੍ਰਕਾਸ਼ ...

ਪੂਰੀ ਖ਼ਬਰ »

ਮਤਰੇਏ ਪੁੱਤ ਵਲੋਂ ਮਾਂ ਦਾ ਕਤਲ

ਸਠਿਆਲਾ, 23 ਮਈ (ਜਗੀਰ ਸਿੰਘ ਸਫਰੀ)¸ਕਸਬਾ ਸਠਿਆਲਾ ਵਿਖੇ ਇਕ ਮਤਰੇਏ ਪੁੱਤ ਵਲੋਂ ਮਾਂ ਦਾ ਕਤਲ ਕਰਨ ਦੀ ਖ਼ਬਰ ਹੈ | ਇਸ ਮੌਕੇ ਪਿਤਾ ਸਤਨਾਮ ਸਿੰਘ ਪੇਟੀਆਂ ਵਾਲੇ ਨੇ ਦੱਸਿਆ ਕਿ ਮਨਿੰਦਰ ਸਿੰਘ ਉਰਫ਼ ਮੋਨੂੰ ਉਸ ਦਾ ਲੜਕਾ ਹੈ | ਸਤਨਾਮ ਸਿੰਘ ਨੇ ਦੱਸਿਆ ਕਿ ਉਸ ਦੀ ਪਹਿਲੀ ...

ਪੂਰੀ ਖ਼ਬਰ »

ਕੈਪਟਨ ਸਰਕਾਰ ਕੋਲ ਇਕੋ ਬਹਾਨਾ ਹੈ 'ਖਜ਼ਾਨਾ ਖਾਲੀ ਦਾ'-ਸੁਖਬੀਰ

ਮਲਸੀਆਂ, 23 ਮਈ (ਸੁਖਦੀਪ ਸਿੰਘ) -ਪੰਜਾਬ ਦੀ ਕੈਪਟਨ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਨਰਕ ਵੱਲ ਧੱਕ ਦਿੱਤਾ ਹੈ | ਸਰਕਾਰ ਕੋਲ ਇਕੋ ਬਹਾਨਾ ਹੈ 'ਖਜ਼ਾਨਾ ਖਾਲੀ ਦਾ' | ਸਰਕਾਰ ਦਾ ਖਜ਼ਾਨਾ ਕਦੇ ਖਾਲੀ ਨਹੀਂ ਹੁੰਦਾ, ਬਸ ਇਸ ਸਰਕਾਰ ਦੀ ਨੀਅਤ ਸਾਫ਼ ਨਹੀਂ ਹੈ ਲੋਕਾਂ ਨੂੰ ਕੁਝ ...

ਪੂਰੀ ਖ਼ਬਰ »

ਕੇਂਦਰ ਦੇ ਫ਼ੈਸਲੇ ਮੁਤਾਬਿਕ ਦੋ ਸਾਲ ਦੀ ਬੀ.ਐਡ ਦਾ ਆਖਰੀ ਸਾਲ-ਡਾ. ਅਨੁਰਾਗ ਅਸੀਜਾ

ਫ਼ਾਜ਼ਿਲਕਾ, 23 ਮਈ (ਦਵਿੰਦਰ ਪਾਲ ਸਿੰਘ)-ਡੀ.ਏ.ਵੀ. ਬੀ.ਐਡ ਕਾਲਜ ਫ਼ਾਜ਼ਿਲਕਾ ਦੇ ਪਿ੍ੰ. ਡਾ. ਅਨੁਰਾਗ ਅਸੀਜਾ ਨੇ ਦੱਸਿਆ ਹੈ ਕਿ ਕੇਂਦਰ ਸਰਕਾਰ ਵਲੋਂ ਬਜਟ ਦੌਰਾਨ ਕੀਤੇ ਐਲਾਨ ਵਿਚ ਇਹ ਸਾਲ ਬੀ.ਐਡ ਕੋਰਸ ਦਾ ਆਖਰੀ ਸਾਲ ਹੋਵੇਗਾ | ਉਨ੍ਹਾਂ ਕਿਹਾ ਕਿ ਇਸ ਸਾਲ ਤੋਂ ਬਾਅਦ ...

ਪੂਰੀ ਖ਼ਬਰ »

ਕੈਨੇਡਾ ਮਲਟੀਪਲ ਐਾਟਰੀ ਵੀਜ਼ਾ ਸਬੰਧੀ ਵਿਸ਼ੇਸ਼ ਜਾਣਕਾਰੀ ਸੈਸ਼ਨ 26 ਨੂੰ -ਜੇ.ਐਮ.ਓਵਰਸੀਜ਼

ਮੋਗਾ, 23 ਮਈ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਅੰਮਿ੍ਤਸਰ ਰੋਡ 'ਤੇ ਲਾਲਾ ਲਾਜਪਤ ਰਾਏ ਮਾਰਕੀਟ ਵਿਖੇ ਸਥਿਤ ਜੇ.ਐਮ. ਓਵਰਸੀਜ਼ ਵੱਲੋਂ ਆਏ ਦਿਨ ਕੈਨੇਡਾ ਤੇ ਅਮਰੀਕਾ ਦੇ ਮਲਟੀਪਲ ਵੀਜ਼ੇ ਲਗਵਾਏ ਜਾ ਰਹੇ ਹਨ | ਸੰਸਥਾ ਪ੍ਰਬੰਧਕਾਂ ਮਲਟੀਪਲ ਵੀਜ਼ੇ ਸਬੰਧੀ ਵਿਸ਼ੇਸ਼ ...

ਪੂਰੀ ਖ਼ਬਰ »

ਨਾਬਾਲਗ ਵਾਹਨ ਚਾਲਕ ਤੋਂ ਹਾਦਸਾ ਹੋਣ ਦੀ ਸੂਰਤ ਵਿਚ ਮਾਪਿਆਂ ਨੰੂ ਹੋ ਸਕਦੀ ਹੈ 3 ਸਾਲ ਦੀ ਕੈਦ

ਸੰਗਰੂਰ, 23 ਮਈ (ਧੀਰਜ ਪਸ਼ੌਰੀਆ) - ਮੋਟਰ ਵਹੀਕਲ ਅਕੈਟ ਵਿਚ ਸੋਧ ਹੋਣ ਪਿੱਛੋਂ ਜੇਕਰ ਕੋਈ ਨਾਬਾਲਗ ਵਾਹਨ ਚਲਾਉਂਦਾ ਫੜਿ੍ਹਆ ਗਿਆ ਤਾਂ ਵਾਹਨ ਦੀ ਰਜਿਸਟਰੇਸ਼ਨ ਰੱਦ ਹੋਵੇਗੀ | ਜੇਕਰ ਨਾਬਾਲਗ ਵਾਹਨ ਚਾਲਕ ਤੋਂ ਹਾਦਸਾ ਹੁੰਦਾ ਹੈ ਤਾਂ ਮਾਪਿਆਂ ਨੰੂ 3 ਸਾਲ ਦੀ ਕੈਦ ਹੋ ...

ਪੂਰੀ ਖ਼ਬਰ »

ਨਵੀਂ ਮਾਈਨਿੰਗ ਨੀਤੀ ਬਣਾ ਕੇ ਲੋਕਾਂ ਨੂੰ ਸਸਤੀ ਰੇਤਾ ਦਿੱਤੀ ਜਾਵੇਗੀ-ਸਿੱਧੂ

ਲੋਹੀਆਂ ਖਾਸ, 23 ਮਈ (ਦਿਲਬਾਗ ਸਿੰਘ, ਗੁਰਪਾਲ ਸਿੰਘ ਸ਼ਤਾਬਗੜ੍ਹ)-ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਬਣਾਈ ਹੋਈ ਮਾਈਨਿੰਗ ਨੀਤੀ ਨਾਲ ਜਿਥੇ ਪੰਜਾਬ ਨੂੰ ਵੱਡਾ ਘਾਟਾ ਪਿਆ ਹੈ ਉਥੇ ਅਕਾਲੀ ਲੀਡਰਾਂ ਨੇ ਰੱਜ ਕੇ ਪਿਛਲੇ 10 ਸਾਲ ਆਪਣੇ ਢਿੱਡ ਭਰੇ ਹਨ ਤੇ ਹੁਣ ਪੰਜਾਬ ...

ਪੂਰੀ ਖ਼ਬਰ »

ਭਾਰਤ 'ਚ ਸਿੱਖਾਂ ਦੀ ਆਬਾਦੀ ਵਧਣ ਦੀ ਬਜਾਏ ਘੱਟ ਹੋਣੀ ਗੰਭੀਰ ਚਿੰਤਾ ਵਾਲੀ ਗੱਲ-ਰਾਏ

ਲੁਧਿਆਣਾ, 23 ਮਈ (ਪੁਨੀਤ ਬਾਵਾ)-ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ ਨੇ ਅੱਜ ਇੱਥੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਉਚ-ਪੱਧਰੀ ਮੀਟਿੰਗ ਕਰਨ ਤੋਂ ਬਾਅਦ ਕਿਹਾ ਕਿ 1941 ਦੀ ਜਨਗਣਨਾ ਦੌਰਾਨ ਦੇਸ਼ 'ਚ ਸਿੱਖਾਂ ਦੀ ਗਿਣਤੀ 1.89 ਫ਼ੀਸਦੀ ਸੀ, ਪਰ ...

ਪੂਰੀ ਖ਼ਬਰ »

ਰਾਮ ਰਹੀਮ ਨੇ ਜੇਲ੍ਹ ਮੰਤਰੀ ਤੋਂ ਪਰਿਵਾਰ ਨਾਲ ਫੋਨ 'ਤੇ ਗੱਲ ਕਰਨ ਦੀ ਮੰਗੀ ਸਹੂਲਤ

ਚੰਡੀਗੜ੍ਹ, 23 ਮਈ (ਰਾਮ ਸਿੰਘ ਬਰਾੜ)-ਰੋਹਤਕ ਦੀ ਸੁਨਾਰੀਆ ਜੇਲ੍ਹ 'ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੇ ਹਰਿਆਣਾ ਦੇ ਜੇਲ੍ਹ ਮੰਤਰੀ ਤੋਂ ਆਪਣੇ ਪਰਿਵਾਰ ਨਾਲ ਹੋਰ ਕੈਦੀਆਂ ਵਾਂਗ ਫੋਨ 'ਤੇ ਗੱਲ ਕਰਨ ਦੀ ਸਹੂਲਤ ਮੰਗੀ ਹੈ | ਅੱਜ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਲੰਗਰ ਲਗਾਉਣ ਤੋਂ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ

ਕਾਹਨੂੰਵਾਨ, 23 ਮਈ (ਹਰਜਿੰਦਰ ਸਿੰਘ ਜੱਜ)-ਥਾਣਾ ਕਾਹਨੂੰਵਾਨ ਅਧੀਨ ਪੈਂਦੀ ਪਿੰਡ ਤੁਗਲਵਾਲ ਪੁਲਿਸ ਚੌਕੀ ਨਜ਼ਦੀਕ ਤੁਗਲਵਾਲ ਵਿਖੇ ਸਥਿਤ ਬਾਬਾ ਤਖੀਏ ਦੀ ਜਗ੍ਹਾ 'ਤੇ ਲੰਗਰ ਲਗਾਉਣ ਤੋਂ ਹੋਏ ਤਕਰਾਰ ਮੌਕੇ ਝਗੜੇ ਦੌਰਾਨ 1 ਬਜ਼ੁਰਗ ਦੀ ਮੌਕੇ 'ਤੇ ਮੌਤ ਹੋ ਗਈ | ਜਾਣਕਾਰੀ ...

ਪੂਰੀ ਖ਼ਬਰ »

ਕਠੂਆ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ 7 ਦੋਸ਼ੀ ਨੂੰ 31 ਨੰੂ ਹੋਣਗੇ ਪੇਸ਼

ਪਠਾਨਕੋਟ, 23 ਮਈ (ਆਰ. ਸਿੰਘ)-ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਬਹੁ-ਚਰਚਿਤ ਕਠੂਆ ਜਬਰ ਜਨਾਹ ਤੇ ਹੱਤਿਆਕਾਂਡ ਦੇ ਮਾਮਲੇ 'ਚ 7 ਦੋਸ਼ੀਆਂ ਨੂੰ 31 ਮਈ ਨੂੰ ਪਠਾਨਕੋਟ ਦੀ ਸੈਸ਼ਨ ਕੋਰਟ 'ਚ ਪੇਸ਼ ਕੀਤਾ ਜਾਵੇਗਾ | ਇਸ ਦੇ ਇਕ ਦਿਨ ਪਹਿਲਾਂ 30 ਮਈ ਨੂੰ ਪਠਾਨਕੋਟ ਸੈਸ਼ਨ ਕੋਰਟ ...

ਪੂਰੀ ਖ਼ਬਰ »

ਬਾਬਾ ਲੱਖਾ ਸਿੰਘ ਕੋਟੇ ਵਾਲਿਆਂ ਦੀ ਅਗਵਾਈ ਹੇਠ ਗੁ: ਡੇਹਰਾ ਸਾਹਿਬ ਵਿਖੇ ਭਰਵੀਂ ਇਕੱਤਰਤਾ

ਫਤਿਆਬਾਦ, 23 ਮਈ (ਹਰਵਿੰਦਰ ਸਿੰਘ ਧੂੰਦਾ)-ਕਾਰ ਸੇਵਾ ਸਰਹਾਲੀ ਸੱਚਖੰਡ ਤੋਂ ਵਰੋਸਾਏ ਬਾਬਾ ਲੱਖਾ ਸਿੰਘ ਕੋਟੇ ਵਾਲਿਆਂ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਗਮ (ਜੋ ਸ਼੍ਰੋਮਣੀ ਕਮੇਟੀ ਵਲੋਂ ਗੁ: ਡੇਹਰਾ ਸਾਹਿਬ ਵਿਖੇ ਮਨਾਏ ਜਾਣੇ ਹਨ) ...

ਪੂਰੀ ਖ਼ਬਰ »

ਰਾਮ ਰਹੀਮ ਨੇ ਖੱਟਾ ਸਿੰਘ ਦੇ ਪੁਰਾਣੇ ਬਿਆਨ ਵੀ ਮੰਨਣ ਦੀ ਕੀਤੀ ਬੇਨਤੀ

ਚੰਡੀਗੜ੍ਹ, 23 ਮਈ (ਸੁਰਜੀਤ ਸਿੰਘ ਸੱਤੀ) -ਡੇਰਾ ਸਿਰਸਾ ਮੁਖੀ ਰਾਮ ਰਹੀਮ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਅਰਜ਼ੀ ਦਾਖ਼ਲ ਕਰਕੇ ਮੰਗ ਕੀਤੀ ਹੈ ਕਿ ਰਾਮਚੰਦਰ ਛਤਰਪਤੀ ਤੇ ਰਣਜੀਤ ਸਿੰਘ ਕਤਲ ਕੇਸਾਂ ਵਿਚ ਖੱਟਾ ਸਿੰਘ ਵੱਲੋਂ ਸੀ.ਬੀ.ਆਈ. ਕੋਰਟ ਵਿਚ ਪਹਿਲਾਂ ...

ਪੂਰੀ ਖ਼ਬਰ »

ਖੱਟਾ ਸਿੰਘ ਦੀ ਗਵਾਹੀ 'ਤੇ ਹੋਇਆ ਕਰਾਸ ਐਗਜ਼ਾਮੀਨੇਸ਼ਨ

ਪੰਚਕੂਲਾ, 23 ਮਈ (ਕਪਿਲ)-ਡੇਰਾ ਮੁਖੀ ਰਾਮ ਰਹੀਮ ਿਖ਼ਲਾਫ਼ ਚੱਲ ਰਹੇ ਪੱਤਰਕਾਰ ਰਾਮਚੰਦਰ ਛਤਰਪਤੀ ਦੇ ਕਤਲ ਮਾਮਲੇ ਦੀ ਸੁਣਵਾਈ ਅੱਜ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਵਿਚ ਹੋਈ | ਸੁਣਵਾਈ ਦੇ ਚਲਦਿਆਂ ਰਾਮ ਰਹੀਮ ਨੂੰ ਰੋਹਤਕ ਦੀ ਸੁਨਾਰੀਆ ...

ਪੂਰੀ ਖ਼ਬਰ »

ਰਮਜ਼ਾਨ ਮੁਬਾਰਕ ਦਾ 8ਵਾਂ ਰੋਜ਼ਾ ਅੱਜ

ਮਲੇਰਕੋਟਲਾ, 23 ਮਈ (ਹਨੀਫ਼ ਥਿੰਦ) -ਅੱਜ 24 ਮਈ ਵੀਰਵਾਰ ਨੂੰ ਰਮਜ਼ਾਨ-ਉਲ-ਮੁਬਾਰਕ ਦਾ 8ਵਾਂ ਰੋਜ਼ਾ ਖੋਲ੍ਹਣ ਦਾ ਸਮਾਂ ਸ਼ਾਮ 7:20 ਵਜੇ ਹੋਵੇਗਾ ਤੇ ਕੱਲ੍ਹ 25 ਮਈ ਨੂੰ ਰਮਜ਼ਾਨ ਦਾ 9ਵਾਂ ਰੋਜ਼ਾ ਸਵੇਰੇ 3:54 ਵਜੇ ਤੱਕ ਰੱਖਿਆ ਜਾ ਸਕੇਗਾ ਜਦਕਿ ਲੁਧਿਆਣਾ, ਧੂਰੀ ਤੇ ਫਗਵਾੜਾ ਹਰ ...

ਪੂਰੀ ਖ਼ਬਰ »

ਪੰਜਾਬ 'ਚ 'ਸੇਮ' ਦੀ ਸਮੱਸਿਆ ਨਾਲ ਨਜਿੱਠਣ ਸਬੰਧੀ ਪ੍ਰਾਜੈਕਟ 'ਤੇ ਫ਼ੰਡਾਂ ਦੀ ਘਾਟ ਦੇ ਬੱਦਲ

ਚੰਡੀਗੜ੍ਹ, 23 ਮਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਦੇ ਚਾਰ ਜ਼ਿਲਿ੍ਹਆਂ 'ਚ ਸਾਲ 2014 ਦੌਰਾਨ ਕੇਂਦਰ ਦੇ ਸਹਿਯੋਗ ਨਾਲ ਸ਼ੁਰੂ ਹੋਏ ਸੇਮ ਦੀ ਸਮੱਸਿਆ ਨਾਲ ਨਜਿੱਠਣ ਲਈ ਪੋ੍ਰਜੈਕਟ 'ਤੇ ਫ਼ੰਡਾਂ ਦੀ ਘਾਟ ਦੇ ਬੱਦਲ ਮੰਡਰਾ ਰਹੇ ਹਨ | ਇਸ ਪ੍ਰਾਜੈਕਟ ਸਬੰਧੀ 75 ਫੀਸਦੀ ਕੰਮ ਪੂਰਾ ...

ਪੂਰੀ ਖ਼ਬਰ »

ਆਦਿੱਤਿਆ ਇੰਸਾਂ ਦੀ ਜਾਇਦਾਦ ਕੀਤੀ ਜਾਵੇਗੀ ਅਟੈਚ-ਡੀ.ਜੀ.ਪੀ. ਸੰਧੂ

ਪੰਚਕੂਲਾ, 23 ਮਈ (ਕਪਿਲ)-ਸੂਬੇ 'ਚ ਔਰਤਾਂ ਪ੍ਰਤੀ ਵਧ ਰਹੇ ਜੁਰਮਾਂ ਦੇ ਮਸਲੇ ਨੂੰ ਲੈ ਕੇ ਹਰਿਆਣਾ ਦੇ ਡੀ.ਜੀ.ਪੀ. ਬੀ. ਐੱਸ. ਸੰਧੂ ਵਲੋਂ ਅੱਜ ਪੰਚਕੂਲਾ ਸਥਿਤ ਪੁਲਿਸ ਲਾਈਨ ਵਿਖੇ ਮਹਿਲਾ ਐੱਸ.ਐੱਚ.ਓਜ਼. ਸਮੇਤ ਹੋਰਨਾਂ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ, ਜਿਸ ...

ਪੂਰੀ ਖ਼ਬਰ »

ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਘੋੜਸਵਾਰੀ, ਗਤਕਾ ਤੇ ਨੇਜੇਬਾਜ਼ੀ ਦੇ ਮੁਕਾਬਲੇ ਕਰਵਾਏ

ਪਾਉਂਟਾ ਸਾਹਿਬ, 23 ਮਈ (ਰਾਜਾ ਸਿੰਘ ਪੱਟੀ, ਹਰਬਖਸ਼ ਸਿੰਘ) -ਮਿਸਲ ਸ਼ਹੀਦਾਂ ਤਰਨਾਂ ਦਲ ਹਰੀਆਂ ਵੇਲਾਂ ਵਲੋਂ ਜਥੇਬੰਦੀ ਦੇ ਮੁਖੀ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਅਗਵਾਈ ਵਿਚ ਗੁਰਦੁਆਰਾ ਪਾਉਂਟਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ...

ਪੂਰੀ ਖ਼ਬਰ »

ਕੈਪਟਨ ਵਲੋਂ ਸਮਾਜਿਕ ਯੋਜਨਾਬੰਦੀ ਤਹਿਤ ਕੀਤਾ ਤਜਰਬਾ ਰਿਹਾ ਸਫ਼ਲ-ਅਰੋੜਾ

ਸ਼ਾਹਕੋਟ, 23 ਮਈ (ਸਿਮਰਨਜੀਤ ਸਿੰਘ ਲਵਲੀ, ਬਾਂਸਲ)-ਕੈਪਟਨ ਅਮਰਿੰਦਰ ਸਿੰਘ ਵਲੋਂ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਮਾਜਿਕ ਯੋਜਨਾਬੰਦੀ ਤਹਿਤ ਅਰੋੜਾ, ਖੱਤਰੀ, ਬ੍ਰਾਹਮਣ ਅਤੇ ਅਗਰਵਾਲ ਭਾਈਚਾਰਿਆਂ ਦਾ ਗਠਨ ਕਰਕੇ ਜੋ ਤਜਰਬਾ ਕੀਤਾ ਗਿਆ ਸੀ, ਉਹ ਬਹੁਤ ...

ਪੂਰੀ ਖ਼ਬਰ »

ਮਾਲਗੱਡੀ ਪਟੜੀ ਤੋਂ ਲੱਥਣ ਕਾਰਨ ਭਾਰੀ ਨੁਕਸਾਨ

ਭੋਗਪੁਰ, 23 ਮਈ (ਕਮਲਜੀਤ ਸਿੰਘ ਡੱਲੀ)- ਭੋਗਪੁਰ ਤੋਂ ਥੋੜ੍ਹੀ ਦੂਰ ਪੈਂਦੇ ਪਿੰਡ ਸਨੌਰਾ ਸੀ.-45 ਫਾਟਕ 'ਤੇ ਇਕ ਮਾਲਗੱਡੀ ਦੇ ਪੰਜ ਡੱਬਿਆਾ ਦਾ ਸੰਪਰਕ ਟੁੱਟਣ ਕਾਰਨ ਇਹ ਪਟੜੀ ਤੋਂ ਲਹਿ ਗਏ, ਜਿਸ ਕਾਰਨ ਪਟੜੀ ਤੇ ਡੱਬਿਆਂ ਦਾ ਭਾਰੀ ਨੁਕਸਾਨ ਹੋਇਆ | ਜਾਣਕਾਰੀ ਮੁਤਾਬਿਕ ...

ਪੂਰੀ ਖ਼ਬਰ »

ਕਮਿਊਨਿਸਟਾਂ ਵਲੋਂ ਵੀ ਜਾਤ-ਪਾਤ ਦੇ ਖ਼ਾਤਮੇ ਲਈ ਸੱਦਾ

ਜਲੰਧਰ, 23 ਮਈ (ਮੇਜਰ ਸਿੰਘ)-ਕਮਿਊਨਿਸਟਾਂ ਨੇ ਵੀ ਭਾਰਤ ਅੰਦਰ ਫੈਲੇ ਜਾਤ ਪਾਤ ਦੇ ਕੋਹੜ ਨੂੰ ਪਛਾੜਨਾ ਸ਼ੁਰੂ ਕਰ ਦਿੱਤਾ ਹੈ ਤੇ ਇਨਕਲਾਬੀ ਮਾਰਕਸਵਾਦੀ ਪਾਰਟੀ ਨੇ ਜਾਤ-ਪਾਤੀ ਪ੍ਰਥਾ ਨੂੰ ਖ਼ਤਮ ਕਰਨ ਲਈ ਵਿਚਾਰ-ਵਟਾਂਦਰੇ ਲਈ ਕਨਵੈਨਸ਼ਨ ਕੀਤੀ | ਸ਼ਾਇਦ ਪਹਿਲੀ ਵਾਰ ਹੈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX