ਤਾਜਾ ਖ਼ਬਰਾਂ


ਊਨਾ 'ਚ ਕੋਰੋਨਾ ਦੇ 9 ਮਾਮਲੇ ਪਾਜ਼ੀਟਿਵ
. . .  1 day ago
ਅੰਮ੍ਰਿਤਸਰ ਤੋਂ ਘਰੇਲੂ ਵਿਸ਼ੇਸ ਉਡਾਣ ਰਾਹੀਂ ਭਾਰਤ 'ਚ ਫਸੇ ਅਮਰੀਕਾ ਵਾਸੀ 96 ਯਾਤਰੀ ਰਵਾਨਾ
. . .  1 day ago
ਰਾਜਾਸਾਂਸੀ, 7 ਅਪ੍ਰੈਲ (ਹੇਰ/ਖੀਵਾ) ਵਿਸ਼ਵ ਭਰ ਵਿਚ ਕਰੋਨਾ ਵਾਇਰਸ ਕਰ ਕੇ ਫੈਲੀ ਮਹਾਂਮਾਰੀ ਕਾਰਨ ਠੱਪ ਹੋਈਆਂ ਹਵਾਈ ਸੇਵਾਵਾਂ ਕਰ ਕੇ ਵਿਦੇਸ਼ਾਂ ਤੋਂ ਆਏ ਭਾਰਤੀ ਮੂਲ ਪਰ ਅਮਰੀਕਾ ਦੇ ਪੱਕੇ ਵਸਨੀਕ ਹਨ, ਨੂੰ ਵਾਪਸ ਅਮਰੀਕਾ ਲੈ ਕੇ ਜਾਣ ਲਈ ਸਰਕਾਰ ਵੱਲੋਂ ਵਿਸ਼ੇਸ਼ ਉਡਾਣਾਂ...
ਲੁਧਿਆਣਾ ਚ ਬੀਤੇ 48 ਘੰਟੇ ਤੋਂ ਕੋਰੋਨਾ ਦਾ ਕੋਈ ਪਾਜ਼ੀਟਿਵ ਮਰੀਜ਼ ਨਹੀਂ - ਡੀ.ਸੀ
. . .  1 day ago
ਲੁਧਿਆਣਾ, 7 ਅਪ੍ਰੈਲ (ਰੁਪੇਸ਼ ਕੁਮਾਰ) - ਜ਼ਿਲ੍ਹਾ ਲੁਧਿਆਣਾ ਚ ਹੁਣ ਤੱਕ 410 ਕੋਰੋਨਾ ਵਾਇਰਸ ਦੇ ਨਮੂਨੇ ਲਏ ਜਾ ਚੁੱਕੇ ਨੇ ਜਿਨ੍ਹਾਂ ਚੋਂ 329 ਨਮੂਨਿਆਂ ਦੀ ਰਿਪੋਰਟ ਆ ਚੁੱਕੀ ਹੈ ਅਤੇ 320 ਨਮੂਨੇ ਇਨ੍ਹਾਂ...
ਕੋਰੋਨਾ ਵਾਇਰਸ : 24 ਘੰਟਿਆਂ ਦੌਰਾਨ ਯੂ.ਕੇ 'ਚ ਹੋਈਆਂ 854 ਮੌਤਾਂ, ਕੁੱਲ ਗਿਣਤੀ 6236
. . .  1 day ago
ਲੰਡਨ, (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਯੂ.ਕੇ ਵਿਚ ਕੋਰੋਨਾਵਾਇਰਸ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਵਿਚ ਦਿਨੋ ਦਿਨ ਭਾਰੀ ਵਾਧਾ ਹੋ ਰਿਹਾ ਹੈ ਅਤੇ ਮੌਤਾਂ ਦੀ ਗਿਣਤੀ 6000 ਤੋਂ ਟੱਪ ਗਈ ਹੈ। ਬੀਤੇ ਕੁੱਝ ਦਿਨਾਂ ਤੋਂ ਵੱਧ ਰਹੀ ਮੌਤ ਦਰ ਨੂੰ ਲੈ ਕੇ ਯੂ.ਕੇ ਸਰਕਾਰ ਫ਼ਿਕਰਮੰਦ ਹੈ। ਬੀਤੇ 24 ਘੰਟਿਆਂ ਦੌਰਾਨ ਯੂ.ਕੇ ਵਿਚ 854 ਮੌਤਾਂ ਹੋਈਆਂ ਹਨ ਅਤੇ ਮਰਨ ਵਾਲਿਆਂ ਦੀ ਉਮਰ 23 ਤੋਂ 102 ਸਾਲ ਦਰਮਿਆਨ...
ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਕੀਤਾ ਹੋਮ ਕੁਆਰੰਟਾਇਨ
. . .  1 day ago
ਮਾਧੋਪੁਰ, 7 ਅਪ੍ਰੈਲ (ਨਰੇਸ਼ ਮਹਿਰਾ) - ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਹੋਮ ਕੁਆਰੰਟਾਇਨ ਕੀਤਾ ਗਿਆ ਹੈ।ੀ ਮਿਲੀ ਜਾਣਕਾਰੀ ਅਨੁਸਾਰ ਪਿੰਡ ਦਾ ਇੱਕ ਨੌਜਵਾਨ ਜੋ ਕਿ ਡਰਾਈਵਰੀ ਦਾ ਕੰਮ ਕਰਦਾ ਹੈ ਅਤੇ 19 ਮਾਰਚ ਨੂੰ ਦਿੱਲੀ ਨਿਜ਼ਾਮੁਦੀਨ ਤੋਂ ਆਏ ਹੋਏ ਤਬਲੀਗੀ ਜਮਾਤ...
ਬੰਗਾ ਲਾਗੇ ਇਟਲੀ ਤੋਂ ਆਈ ਔਰਤ ਦੀ ਮੌਤ
. . .  1 day ago
ਬੰਗਾ, 7 ਅਪ੍ਰੈਲ (ਜਸਬੀਰ ਸਿੰਘ ਨੂਰਪੁਰ ) - ਬੰਗਾ ਲਾਗੇ ਪਿੰਡ ਗੋਸਲਾਂ ਦੀ ਇਟਲੀ ਤੋਂ ਆਈ ਔਰਤ ਦੀ ਕਈ ਦਿਨ ਬਿਮਾਰ ਰਹਿਣ ਪਿੱਛੋਂ ਪੀ.ਜੀ.ਆਈ ਚੰਡੀਗੜ੍ਹ ਵਿੱਚ ਮੌਤ ਹੋ ਗਈ।ਮ੍ਰਿਤਕ ਔਰਤ ਗੁਰਬਖਸ਼ ਕੌਰ ਪਤਨੀ ਬਲਵੀਰ ਚੰਦ ਜੋ 10 ਮਾਰਚ ਨੂੰ ਇਟਲੀ ਤੋਂ ਆਈ ਸੀ ।ਇਟਲੀ...
ਕੋਰੋਨਾ ਵਾਇਰਸ : ਪਾਜ਼ੀਟਿਵ ਮਰੀਜ ਦੇ ਸੰਪਰਕ ਵਿਚ ਆਉਣ ਵਾਲੇ ਦੋ ਵਿਅਕਤੀਆਂ ਸਬੰਧੀ ਪੜਤਾਲ ਸ਼ੁਰੂ
. . .  1 day ago
ਸ੍ਰੀ ਮੁਕਤਸਰ ਸਾਹਿਬ, 7 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਪੱਤਰ ਲਿਖ ਕੇ ਦੱਸਿਆ ਗਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਦੋ ਵਿਅਕਤੀ ਫ਼ਰੀਦਕੋਟ ਪਾਜ਼ੀਟਿਵ ਮਰੀਜ਼ ਦੇ ਸੰਪਰਕ ਵਿਚ ਰਹੇ ਹਨ, ਜਿਸ ਮਗਰੋਂ ਸਿਹਤ ਵਿਭਾਗ ਦੀ ਟੀਮ ਸੁਰਿੰਦਰ ਕੁਮਾਰ ਪੁੱਤਰ ਬਿਸ਼ਨ ਦਾਸ ਵਾਸੀ ਸ੍ਰੀ ਮੁਕਤਸਰ ਸਾਹਿਬ ਦੇ ਘਰ...
ਆਪਣੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਨੇ ਕੀਤਾ 2 ਫਲਾਈਟਾ ਦਾ ਪ੍ਰਬੰਧ
. . .  1 day ago
ਅੰਮ੍ਰਿਤਸਰ, 7 ਅਪ੍ਰੈਲ (ਰਾਜੇਸ਼ ਕੁਮਾਰ ਸੰਧੂ) ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਵੱਲੋਂ ਅਮ੍ਰਿਤਸਰ ਵਿਚ ਫਸੇ ਆਪਣੇ ਦੇਸ਼ ਦੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ 2 ਫਲਾਈਟਾ ਦਾ ਪ੍ਰਬੰਧ ਕੀਤਾ ਗਿਆ ਹੈ। 300 ਦੇ ਕਰੀਬ ਯਾਤਰੂ ਜੋ ਕਿ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਅਤੇ ਸੱਚਖੰਡ...
ਪੰਜਾਬ ਸਰਕਾਰ ਵੱਲੋਂ 8 ਅਪ੍ਰੈਲ ਨੂੰ ਗਜ਼ਟਿਡ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 7 ਅਪ੍ਰੈਲ - ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ।ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਅਧਿਸੂਚਨਾ ਅਨੁਸਾਰ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ...
ਹੱਦ 'ਤੇ ਵਸੇ ਪਿੰਡਾਂ ਵਾਲਿਆਂ ਵੀ ਨਾਕੇ ਲਾ ਕੇ ਹਰਿਆਣੇ ਨਾਲੋਂ ਤੋੜਿਆ ਨਾਤਾ
. . .  1 day ago
ਸ਼ੁਤਰਾਣਾ, 7 ਅਪ੍ਰੈਲ (ਬਲਦੇਵ ਸਿੰਘ ਮਹਿਰੋਕ) - ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਰੋਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਾਏ ਕਰਫ਼ਿਊ ਦੇ ਬਾਵਜੂਦ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਣ ਕਾਰਨ ਪੁਲਿਸ ਪ੍ਰਸ਼ਾਸਨ...
ਸੰਤ ਗੁਰਬਚਨ ਸਿੰਘ ਪਠਲਾਵਾ ਵਾਲਿਆਂ ਨੂੰ ਹਸਪਤਾਲ ਤੋਂ ਛੁੱਟੀ ਮਿਲੀ
. . .  1 day ago
ਬੰਗਾ, 7 ਅਪ੍ਰੈਲ(ਜਸਬੀਰ ਸਿੰਘ ਨੂਰਪੁਰ)- ਕੋਰੋਨਾ ਵਾਇਰਸ ਦੇ ਸੈਂਪਲ ਪਾਜ਼ਿਟਿਵ ਆਉਣ ਕਾਰਨ ਪਿੰਡ ਪਠਲਾਵਾ ਦੇ ਗੁਰਦੁਆਰਾ ਸੰਤ ਘਨੱਈਆ ...
ਮੋਗਾ ਜ਼ਿਲ੍ਹੇ ਦਾ ਪਿੰਡ ਚੀਦਾ ਅਤੇ ਸੁਖਾਨੰਦ ਪ੍ਰਸ਼ਾਸਨ ਵੱਲੋਂ ਮੁਕੰਮਲ ਸੀਲ, ਸੱਤ ਦਿਨ ਬੈਂਕ ਵੀ ਬੰਦ ਰੱਖਣ ਦੇ ਆਦੇਸ਼
. . .  1 day ago
ਠੱਠੀ ਭਾਈ, 7 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਧਰਮ ਪ੍ਰਚਾਰ ਲਈ ਮੁੰਬਈ ਤੋ ਵੱਖ-ਵੱਖ ਥਾਂਈ ਹੁੰਦੇ ਹੋਏ ਮੋਗਾ ਜ਼ਿਲ੍ਹੇ ਦੇ ਪਿੰਡ ਚੀਦਾ ਦੀ ਮਸੀਤ ਵਿਚ ਠਹਿਰੇ 13 ਮੁਸਲਿਮ ...
ਕੋਰੋਨਾ ਦੀ ਚਪੇਟ 'ਚ ਆਈ ਮ੍ਰਿਤਕ ਮਹਿਲਾ ਦੇ 6 ਪਰਿਵਾਰਕ ਮੈਂਬਰਾਂ ਦੀ ਵੀ ਰਿਪੋਰਟ ਆਈ ਪਾਜ਼ੀਟਿਵ
. . .  1 day ago
ਪਠਾਨਕੋਟ, 7 ਅਪ੍ਰੈਲ (ਸੰਧੂ) -ਜ਼ਿਲ੍ਹਾ ਪਠਾਨਕੋਟ ਦੇ ਕਸਬਾ ਸੁਜਾਨਪੁਰ ਦੀ ਮਹਿਲਾ ਰਾਜਰਾਨੀ ਦੀ ਕੋਰੋਨਾ ਵਾਇਰਸ ਦੀ ਚਪੇਟ 'ਚ ਆਉਣ ...
ਵਿਸਾਖੀ ਨੂੰ ਸਮਰਪਿਤ ਆਨਲਾਈਨ ਧਾਰਮਿਕ ਪ੍ਰਤੀਯੋਗਤਾ ਕਰਵਾਉਣ ਦਾ ਜਥੇਦਾਰ ਅਕਾਲ ਤਖਤ ਵੱਲੋਂ ਐਲਾਨ
. . .  1 day ago
ਤਲਵੰਡੀ ਸਾਬੋ, 7 ਅਪ੍ਰੈਲ (ਰਣਜੀਤ ਸਿੰਘ ਰਾਜੂ) - ਜਿੱਥੇ ਇੱਕ ਪਾਸੇ ਕੋਰੋਨਾ ਵਾਇਰਸ ਨੂੰ ਦੇਖਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ...
ਕੈਪਟਨ ਵੱਲੋਂ ਮਾਲ ਮਹਿਕਮੇ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ: ਗੁਰਪ੍ਰੀਤ ਕਾਂਗੜ
. . .  1 day ago
ਚੰਡੀਗੜ੍ਹ, 7 ਅਪ੍ਰੈਲ (ਸੁਰਿੰਦਰਪਾਲ)- ਕੋਵਿਡ 19 ਕਾਰਨ ਪੈਦਾ ਹੋਈ ਸੰਕਟ ਦੀ ਇਸ ਘੜੀ ਵਿਚ ਮਾਲ ਵਿਭਾਗ ਦੇ ਮੁਲਾਜ਼ਮਾਂ ਤੇ ਅਧਿਕਾਰੀਆਂ ਨੇ ਸੇਵਾ ਦੀ ਨਵੀਂ ਮਿਸਾਲ...
ਵਿਸ਼ੇਸ਼ ਹਵਾਈ ਉਡਾਣਾਂ ਰਾਹੀਂ ਭਾਰਤ 'ਚ ਫਸੇ ਅਮਰੀਕਾ ਜਾਣ ਵਾਲੇ ਹਵਾਈ ਅੱਡਾ ਵਿਖੇ ਪੁੱਜਣੇ ਸ਼ੁਰੂ
. . .  1 day ago
ਜਲੰਧਰ ਦੇ ਡਿਪਟੀ ਕਮਿਸ਼ਨਰ ਵੱਲੋਂ ਕੈਮਿਸਟ ਦੁਕਾਨਾਂ ਰੋਜ਼ਾਨਾ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦਾ ਐਲਾਨ
. . .  1 day ago
ਅੰਮ੍ਰਿਤਸਰ ਦੇ ਡੀ.ਸੀ ਵੱਲੋਂ ਅਮਰੀਕਾ ਅਤੇ ਕੈਨੇਡਾ ਨੂੰ ਜਾਣ ਵਾਲੀਆਂ ਉਡਾਣਾਂ ਦਾ ਲਿਆ ਜਾਵੇਗਾ ਜਾਇਜ਼ਾ
. . .  1 day ago
ਗੁਰਦੁਆਰਾ ਮਜਨੂੰ ਕਾ ਟਿੱਲਾ ਵਿਰੁੱਧ ਪਰਚਾ ਕੇਜਰੀਵਾਲ ਦੀ ਸਿੱਖ ਵਿਰੋਧੀ ਸੋਚ ਦਾ ਪ੍ਰਮਾਣ : ਭਾਈ ਲੌਂਗੋਵਾਲ
. . .  1 day ago
ਮੋਗਾ 'ਚ ਤਬਲੀਗ਼ੀ ਜਮਾਤ ਨਾਲ ਸੰਬੰਧਿਤ 3 ਹੋਰ ਵਿਅਕਤੀ ਪਾਏ ਗਏ ਪਾਜ਼ੀਟਿਵ
. . .  1 day ago
ਕੋਰੋਨਾ ਪੀੜਤ ਵਿਅਕਤੀ ਦੀ ਮੌਤ ਸੰਸਕਾਰ ਕਰਨ ਲਈ ਪਟਵਾਰੀ ਪੋਲੀ ਨੇ ਅੱਗੇ ਆਉਣ ਦਾ ਕੀਤਾ ਨਿਧੜਕ ਉਪਰਾਲਾ
. . .  1 day ago
ਗੁਰੂਹਰਸਹਾਏ ਵਿਖੇ ਸਫ਼ਾਈ ਕਰਮਚਾਰੀ ਨੂੰ ਇਕ ਵਿਅਕਤੀ ਨੇ ਪਿਸਤੌਲ ਦਿਖਾ ਦਿੱਤੀ ਜਾਨੋ ਮਾਰਨ ਦੀ ਧਮਕੀ
. . .  1 day ago
ਪੰਜਾਬ ਦੀਆਂ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਪਿਛਲੇ ਵਿੱਤੀ ਸਾਲ ਵਾਂਗ ਹੀ ਮਿਲੇਗਾ ਹੱਦ ਕਰਜ਼ਾ : ਰੰਧਾਵਾ
. . .  1 day ago
ਹੁਣ 20 ਅਪ੍ਰੈਲ ਤੱਕ ਬਿਜਲੀ ਦਾ ਬਿੱਲ ਭਰ ਸਕਣਗੇ ਗਾਹਕ
. . .  1 day ago
ਬੇਮੌਸਮੀ ਬਰਸਾਤ ਕਾਰਨ ਫ਼ਸਲਾਂ ਦਾ ਨੁਕਸਾਨ ਕਿਸਾਨ ਪ੍ਰੇਸ਼ਾਨ
. . .  1 day ago
ਸੁਖਬੀਰ ਬਾਦਲ ਨੇ ਸਿਵਲ ਹਸਪਤਾਲ ਜਲਾਲਾਬਾਦ ਵਿਖੇ ਵੈਂਟੀਲੇਟਰ ਵਾਲੀ ਐਂਬੂਲੈਂਸ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
. . .  1 day ago
ਝੋਕ ਹਰੀ ਹਰ ਵਿਖੇ ਅਸਮਾਨੀ ਬਿਜਲੀ ਡਿੱਗਣ ਕਾਰਨ ਮਕਾਨਾਂ ਨੂੰ ਪਹੁੰਚਿਆ ਨੁਕਸਾਨ
. . .  1 day ago
ਜਾਪਾਨ ਦੇ ਪ੍ਰਧਾਨ ਮੰਤਰੀ ਨੇ ਟੋਕਿਓ ਅਤੇ ਓਸਾਕਾ ਸਮੇਤ 5 ਰਾਜਾਂ 'ਚ ਐਮਰਜੈਂਸੀ ਦਾ ਕੀਤਾ ਐਲਾਨ
. . .  1 day ago
ਵਟਸਐੱਪ 'ਤੇ ਹੁਣ ਸਿਰਫ਼ ਇਕ ਯੂਜ਼ਰ ਨੂੰ ਹੀ ਭੇਜਿਆ ਜਾ ਸਕੇਗਾ ਫਾਰਵਰਡ ਮੈਸੇਜ
. . .  1 day ago
ਕੋਰੋਨਾ ਦੇ ਨਵੇਂ ਪਾਜ਼ੀਟਿਵ ਕੇਸਾਂ ਚ ਪਿੰਡ ਦੀ ਸਰਪੰਚ ਅਤੇ ਉਸ ਦਾ ਬਲਾਕ ਸੰਮਤੀ ਮੈਂਬਰ ਪਤੀ ਵੀ ਸ਼ਾਮਿਲ
. . .  1 day ago
ਸਰਬ ਪਾਰਟੀ ਮੀਟਿੰਗ ਸੱਦਣ ਲਈ ਨਾ ਤਾਂ ਸਮਾਂ ਤੇ ਨਾ ਲੋੜ- ਕੈਪਟਨ ਨੇ ਸੁਖਬੀਰ ਬਾਦਲ ਦੇ ਪੱਤਰ ਦਾ ਦਿੱਤਾ ਜਵਾਬ
. . .  1 day ago
ਅਧਿਆਪਕ ਵੈੱਲਫੇਅਰ ਸੁਸਾਇਟੀ ਵੱਲੋਂ 752 ਦੇ ਕਰੀਬ ਗ਼ਰੀਬ ਲੋੜਵੰਦ ਪਰਿਵਾਰਾਂ ਨੂੰ ਵੰਡਿਆ ਗਿਆ ਰਾਸ਼ਨ
. . .  1 day ago
ਦਿੱਲੀ ਦੇ ਮੁੱਖ ਮੰਤਰੀ ਕੋਰੋਨਾ ਵਾਇਰਸ 'ਤੇ ਕਰ ਰਹੇ ਹਨ ਸੰਬੋਧਨ
. . .  1 day ago
ਨਵਾਂਸ਼ਹਿਰ ਦੇ 18 'ਚੋਂ 10 ਕੋਰੋਨਾ ਪੀੜਤਾਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਸਾਬਕਾ ਨਿਗਰਾਨ ਇੰਜੀਨੀਅਰ ਜਸਵਿੰਦਰ ਸਿੰਘ ਦੀ ਮ੍ਰਿਤਕ ਦੇਹ ਲੈਣ ਤੋਂ ਪਰਿਵਾਰ ਵੱਲੋਂ ਇਨਕਾਰ
. . .  1 day ago
ਪਿੰਡ ਮਨੌਲੀ ਵਿਖੇ ਇਕ ਔਰਤ ਦੀ ਸ਼ੱਕੀ ਹਾਲਤਾਂ 'ਚ ਹੋਈ ਮੌਤ
. . .  1 day ago
ਕਰਫਿਊ ਦੌਰਾਨ ਨਾਭਾ ਪੁਲਿਸ ਨੇ ਇੱਕ ਜਾਅਲੀ ਪੱਤਰਕਾਰ ਕੀਤਾ ਗ੍ਰਿਫ਼ਤਾਰ
. . .  1 day ago
13 ਸਾਲਾ ਮਾਸੂਮ ਬੱਚੇ ਦੀ ਦੌਰਾ ਪੈਣ ਕਰਨ ਹੋਈ ਮੌਤ
. . .  1 day ago
ਤਨਖ਼ਾਹਾਂ 'ਚ ਕਟੌਤੀ ਨੂੰ ਲੈ ਕੇ ਢਿਲਵਾਂ ਦੇ ਬਿਜਲੀ ਕਾਮਿਆਂ ਵੱਲੋਂ ਰੋਸ ਵਿਖਾਵਾ
. . .  1 day ago
ਜਾਅਲੀ ਖ਼ਬਰਾਂ ਫੈਲਾਉਣ ਵਾਲਿਆਂ ਦੀ ਖੈਰ ਨਹੀਂ : ਡੀ.ਜੀ.ਪੀ. ਦਿਨਕਰ ਗੁਪਤਾ
. . .  1 day ago
ਡੀ.ਜੀ.ਪੀ. ਦਿਨਕਰ ਗੁਪਤਾ ਕੋਵਿਡ ਕਰਫ਼ਿਊ ਦੌਰਾਨ ਪੰਜਾਬ ਪੁਲਿਸ ਦੀਆਂ ਪਹਿਲਕਦਮੀਆਂ ਬਾਰੇ ਪੰਜਾਬ ਵਾਸੀਆਂ ਦੇ ਹੋ ਰਹੇ ਹਨ ਰੂ-ਬ-ਰੂ
. . .  1 day ago
ਨਿਊਯਾਰਕ 'ਚ ਪਹਿਲੇ ਸਿੱਖ ਦੀ ਕੋਰੋਨਾ ਵਾਇਰਸ ਕਾਰਨ ਹੋਈ ਮੌਤ
. . .  1 day ago
ਬਾਹਰਲਿਆਂ ਦੇ ਦਾਖ਼ਲੇ ਰੋਕਣ ਲਈ ਕਈ ਪੰਚਾਇਤਾਂ ਨਿਭਾ ਰਹੀਆਂ ਹਨ ਚੌਕੀਦਾਰਾਂ ਵਾਲੇ ਫ਼ਰਜ਼
. . .  1 day ago
ਪੁਲਿਸ ਛਾਉਣੀ 'ਚ ਤਬਦੀਲ ਹੋਇਆ ਪਿੰਡ ਚੀਦਾ
. . .  1 day ago
ਸਿਵਲ ਹਸਪਤਾਲ ਖਰੜ 'ਚ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼ ਦਾਖਲ
. . .  1 day ago
ਆੜ੍ਹਤੀਆਂ ਐਸੋਸੀਏਸ਼ਨ ਜੰਡਿਆਲਾ ਗੁਰੂ ਵੱਲੋਂ 'ਮੁੱਖ ਮੰਤਰੀ-ਪੰਜਾਬ ਕੋਵਿਡ-19 ਰਿਲੀਫ ਫ਼ੰਡ' 'ਚ ਇਕ ਲੱਖ ਰੁਪਏ ਦੀ ਰਾਸ਼ੀ ਦਾ ਯੋਗਦਾਨ
. . .  1 day ago
ਵਿਸ਼ੇਸ਼ ਹਵਾਈ ਉਡਾਣਾਂ ਰਾਹੀਂ ਭਾਰਤ 'ਚ ਫਸੇ ਅਮਰੀਕਾ ਵਾਸੀ ਪਰਤਣਗੇ ਵਾਪਸ
. . .  1 day ago
2 ਹੋਰ ਔਰਤਾਂ ਦੇ ਨਮੂਨੇ ਪਾਜ਼ੀਟਿਵ ਆਉਣ ਨਾਲ ਜ਼ਿਲ੍ਹਾ ਮਾਨਸਾ 'ਚ ਪ੍ਰਭਾਵਿਤ ਮਰਕਜ਼ ਜਮਾਤੀਆਂ ਦੀ ਗਿਣਤੀ ਹੋਈ 5
. . .  1 day ago
ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵੱਲੋਂ ਵੱਖ ਵੱਖ ਪਿੰਡਾਂ ਦਾ ਤੂਫ਼ਾਨੀ ਦੌਰਾ
. . .  1 day ago
ਪਠਾਨਕੋਟ 'ਚ ਹੁਣ ਮ੍ਰਿਤਕ ਔਰਤ ਦਾ ਪਤੀ ਵੀ ਪਾਇਆ ਗਿਆ ਕੋਰੋਨਾ ਪਾਜ਼ੀਟਿਵ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 11 ਜੇਠ ਸੰਮਤ 550

ਸ੍ਰੀ ਮੁਕਤਸਰ ਸਾਹਿਬ

ਖੱਬੇ ਪੱਖੀ ਪਾਰਟੀਆਂ ਨੇ ਸ਼ਹਿਰ ਵਿਚ ਕੱਢੀ 'ਪੋਲ ਖੋਲ੍ਹ ਹੱਲਾ ਬੋਲ' ਰੈਲੀ

ਸ੍ਰੀ ਮੁਕਤਸਰ ਸਾਹਿਬ, 23 ਮਈ (ਰਣਜੀਤ ਸਿੰਘ ਢਿੱਲੋਂ)-ਕੇਂਦਰ ਦੀ ਮੋਦੀ ਸਰਕਾਰ ਦੇ ਚਾਰ ਸਾਲ ਹੋਣ ਅਤੇ ਕੈਪਟਨ ਸਰਕਾਰ ਦਾ ਇਕ ਸਾਲ ਪੂਰਾ ਹੋਣ 'ਤੇ ਇਨ੍ਹਾਂ ਸਰਕਾਰਾਂ ਵਲੋਂ ਚੋਣਾਂ ਮੌਕੇ ਜਨਤਾ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਨ ਸਬੰਧੀ ਅੱਜ ਦੇਸ਼ ਭਰ ਵਿਚ ਖੱਬੇ ਪੱਖੀ ਪਾਰਟੀਆਂ ਵਲੋਂ ਪੋਲ ਖੋਲ੍ਹ ਹੱਲਾ ਬੋਲ ਰੈਲੀਆਂ ਕੀਤੀਆਂ ਜਾ ਰਹੀਆਂ ਹਨ | ਜਿਸ ਤਹਿਤ ਅੱਜ ਸੀ.ਪੀ.ਆਈ. ਅਤੇ ਸੀ.ਪੀ.ਐੱਮ. ਦੀ ਹਮਾਇਤ ਨਾਲ ਸਬੰਧਿਤ ਜਥੇਬੰਦੀਆਂ ਵਲੋਂ ਪੋਲ ਖੋਲ੍ਹ ਹੱਲਾ ਬੋਲ ਰੈਲੀ ਕੀਤੀ ਗਈ | ਇਹ ਰੈਲੀ ਸਥਾਨਕ ਬੱਸ ਸਟੈਂਡ ਤੋਂ ਸ਼ੁਰੂ ਹੋਈ ਅਤੇ ਸ਼ਹਿਰ ਵਿਚੋਂ ਹੁੰਦੀ ਹੋਈ ਕੋਟਕਪੂਰਾ ਚੌਾਕ ਸਮਾਪਤ ਹੋਈ ਜਿਥੇ ਆਗੂਆਂ ਵਲੋਂ ਕੇਂਦਰ ਸਰਕਾਰ ਦੀ ਅਰਥੀ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਸੀ.ਪੀ.ਆਈ. ਦੇ ਕੌਮੀ ਕੌਾਸਲ ਮੈਂਬਰ ਕਾਮਰੇਡ ਜਗਰੂਪ ਸਿੰਘ, ਜ਼ਿਲ੍ਹਾ ਸਕੱਤਰ ਹਰਲਾਭ ਸਿੰਘ, ਮੀਤ ਸਕੱਤਰ ਬੋਹੜ ਸਿੰਘ ਸੁਖਣਾ, ਸਰਪੰਚ ਗੁਰਤੇਜ ਸਿੰਘ ਬਾਂਮ ਤੋਂ ਇਲਾਵਾ ਸੀ.ਪੀ.ਐੱਮ. ਦੇ ਜ਼ਿਲ੍ਹਾ ਕਾਰਜਕਾਰੀ ਸਕੱਤਰ ਸੁਰਜੀਤ ਸਿੰਘ ਘੱਗਾ, ਤਹਿਸੀਲ ਸਕੱਤਰ ਹਰੀ ਰਾਮ ਚੱਕ ਸ਼ੇਰੇਵਾਲਾ, ਕਿਸਾਨ ਆਗੂ ਧਰਮਪਾਲ ਝਬੇਲਵਾਲੀ, ਖੇਤ ਮਜ਼ਦੂਰ ਆਗੂ ਹਰਬਿੰਦਰ ਸਿੰਘ ਸ਼ੇਰਾਂਵਾਲਾ ਅਤੇ ਸ਼ਹਿਰੀ ਸਕੱਤਰ ਤਰਸੇਮ ਲਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਚੰਗੇ ਦਿਨ ਆਉਣ ਦਾ ਵਾਅਦਾ ਕਰਕੇ ਸੱਤਾ 'ਚ ਆਈ ਮੋਦੀ ਸਰਕਾਰ ਦੇ ਰਾਜ ਵਿਚ ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਹਰ ਸਾਲ ਵੱਡੀ ਗਿਣਤੀ ਵਿਚ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ ਪਰ ਇਨ੍ਹਾਂ ਚਾਰਾਂ ਸਾਲਾਂ ਦੌਰਾਨ ਉਨ੍ਹਾਂ ਨੌਕਰੀਆਂ ਤਾਂ ਕੀ ਦੇਣੀਆਂ ਸਨ, ਉਲਟਾ ਨੋਟਬੰਦੀ ਅਤੇ ਜੀ.ਐੱਸ.ਟੀ. ਲਾਗੂ ਕਰਨ ਨਾਲ ਦੇਸ਼ ਦੇ ਕਰੀਬ ਅੱਠ ਕਰੋੜ ਲੋਕਾਂ ਤੋਂ ਰੁਜ਼ਗਾਰ ਖੋਹਿਆ ਗਿਆ | ਉਨ੍ਹਾਂ ਕਿਹਾ ਕਿ ਇਹ ਸਰਕਾਰ ਨਰੇਗਾ ਨੂੰ ਵੀ ਸਮੱਸਿਆ ਵਿਚ ਪਾ ਰਹੀ ਹੈ ਕਿਉਂਕਿ ਇਸ ਸਰਕਾਰ ਨੇ ਨਰੇਗਾ ਦੇ ਬਜਟ ਲਈ ਇਕ ਲੱਖ ਕਰੋੜ ਰੁਪਏ ਦੀ ਥਾਂ ਸਿਰਫ਼ 55 ਹਜ਼ਾਰ ਕਰੋੜ ਰੁਪਏ ਹੀ ਬਜਟ 'ਚ ਰੱਖਿਆ ਹੈ ਜਦਕਿ ਇਨ੍ਹਾਂ ਦੀਆਂ ਨੀਤੀਆਂ ਕਾਰਨ ਮਨਰੇਗਾ ਦਾ ਕੰਮ ਮੰਗਣ ਵਾਲਿਆਂ ਦੀ ਗਿਣਤੀ ਵਿਚ ਬੇਹਿਸਾਬਾ ਵਾਧਾ ਹੋਇਆ ਹੈ | ਉਨ੍ਹਾਂ ਕਿਹਾ ਕਿ ਡੀਜ਼ਲ ਅਤੇ ਪੈਟਰੋਲ ਨੂੰ ਜੀ.ਐੱਸ.ਟੀ. 'ਚੋਂ ਬਾਹਰ ਰੱਖ ਕੇ ਮੋਦੀ ਸਰਕਾਰ ਨੇ ਵੱਡੇ ਘਰਾਣਿਆਂ ਨੂੰ ਲਾਭ ਪਹੁੰਚਾਇਆ ਹੈ ਜਦਕਿ ਕਿਸਾਨ ਅਤੇ ਆਮ ਦੁਕਾਨਦਾਰ ਕੰਮ ਤੋਂ ਵਿਹਲੇ ਹੋ ਗਏ ਹਨ, ਜਿਸ ਕਾਰਨ ਮਨਰੇਗਾ ਦੇ ਬਜਟ 'ਚ ਵਾਧਾ ਕਰਨ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਸੱਤਾ 'ਚ ਆਉਣ ਤੋਂ ਬਾਅਦ ਹਰ ਘਰ ਨੌਕਰੀ, ਨਸ਼ਿਆਂ ਦਾ ਖ਼ਾਤਮਾ ਕਰਨਾ, ਰੇਤਾ-ਬੱਜਰੀ ਅਤੇ ਟਰਾਂਸਪੋਰਟ ਮਾਫ਼ੀਏ 'ਤੇ ਨੱਥ ਪਾਉਣ ਦਾ ਵਾਅਦਾ ਕੀਤਾ ਸੀ ਪਰ ਇਨ੍ਹਾਂ 'ਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਅਤੇ ਉਲਟਾ ਇਹ ਸਰਕਾਰ ਕੇਂਦਰ ਸਰਕਾਰ ਦੀਆਂ ਨੀਤੀਆਂ 'ਤੇ ਹੀ ਚੱਲ ਰਹੀ ਹੈ | ਪਿਛਲੇ ਦਿਨੀਂ ਨਹਿਰਾਂ 'ਚ ਜ਼ਹਿਰੀਲਾ ਪਦਾਰਥ ਆਉਣ ਸਬੰਧੀ ਆਗੂਆਂ ਨੇ ਕਿਹਾ ਕਿ ਸਰਕਾਰਾਂ ਦਾ ਫ਼ਰਜ਼ ਬਣਦਾ ਹੈ ਕਿ ਲੋਕਾਂ ਨੂੰ ਪੀਣ ਲਈ ਸਾਫ਼ ਪਾਣੀ ਮੁਹੱਈਆ ਕਰਵਾਉਣ | ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਸ ਜ਼ਹਿਰੀਲੇ ਪਾਣੀ ਨਾਲ ਕਿਸੇ ਦਾ ਵੀ ਕੋਈ ਜਾਨੀ ਤੇ ਮਾਲੀ ਨੁਕਸਾਨ ਹੋਇਆ ਤਾਂ ਇਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ | ਇਸ ਮੌਕੇ ਕੇਂਦਰ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ | ਇਸ ਰੈਲੀ ਨੂੰ ਜੰਗੀਰ ਸਿੰਘ ਰੁਪਾਣਾ, ਬੂਟਾ ਸਿੰਘ ਸੰਗਰਾਣਾ, ਮਲਕੀਤ ਸਿੰਘ ਫ਼ੱਤਣਵਾਲਾ, ਗੁਰਦੀਪ ਕੌਰ ਮਾਂਗਟਕੇਰ, ਕਬੀਰ ਚੌਾਤਰਾ, ਗੁਰਮੇਲ ਸਿੰਘ ਦੋਦਾ, ਸੁਰਜੀਤ ਸਿੰਘ ਛੱਤਿਆਣਾ, ਚੰਬਾ ਸਿੰਘ, ਸ਼ਮਸ਼ੇਰ ਸਿੰਘ ਥਾਂਦੇਵਾਲਾ, ਭਿੰਦਰ ਕੌਰ ਸੰਗੂਧੌਣ, ਗੁਰਪ੍ਰੀਤ ਕੌਰ ਲੰਬੀ, ਜਸਵਿੰਦਰ ਕੌਰ ਥਾਂਦੇਵਾਲਾ, ਕੁਲਵੰਤ ਸਿੰਘ ਸੀਰਵਾਲੀ, ਨੱਥੂ ਰਾਮ ਗਿੱਦੜਬਾਹਾ ਆਦਿ ਨੇ ਵੀ ਸੰਬੋਧਨ ਕੀਤਾ |

ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ

ਜੈਤੋ, 23 ਮਈ (ਭੋਲਾ ਸ਼ਰਮਾ)-ਪੁਲਿਸ ਨੇ ਇਕ ਨੌਜਵਾਨ ਨੂੰ 1200 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕਰ ਕੇ ਉਸ ਿਖ਼ਲਾਫ਼ ਐਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਐੱਸ.ਐਚ.ਓ. ਜੈਤੋ ਜਗਦੇਵ ਸਿੰਘ ਅਨੁਸਾਰ ਸਹਾਇਕ ਥਾਣੇਦਾਰ ਜਗਤਾਰ ਸਿੰਘ ਨੂੰ ਇਹ ਸਫਲਤਾ ਗਸ਼ਤ ...

ਪੂਰੀ ਖ਼ਬਰ »

ਡਾ: ਬਲਵਿੰਦਰ ਸਿੰਘ ਸਿਵੀਆ ਉੱਪ ਰੀਜ਼ਨ ਚੇਅਰਮੈਨ ਬਣੇ

ਸ੍ਰੀ ਮੁਕਤਸਰ ਸਾਹਿਬ, 23 ਮਈ (ਰਣਜੀਤ ਸਿੰਘ ਢਿੱਲੋਂ)-ਇੰਟਰਨੈਸ਼ਨਲ ਲਾਇਨਜ਼ ਕਲੱਬ ਜ਼ਿਲ੍ਹਾ 321 ਐੱਫ਼ ਦੇ ਜ਼ਿਲ੍ਹਾ ਗਵਰਨਰ ਲਾਇਨ ਬਰਿੰਦਰ ਸਿੰਘ ਸੋਹਲ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਲਾਇਨ ਅਰਵਿੰਦਰਪਾਲ ਸਿੰਘ ਬੱਬੂ ਰੀਜ਼ਨ ਚੇਅਰਮੈਨ ਨੇ ਆਪਣੇ ਰੀਜ਼ਨ ਦੀ ਕੈਬਨਿਟ ...

ਪੂਰੀ ਖ਼ਬਰ »

ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 23 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਦੀ ਪ੍ਰਧਾਨਗੀ ਹੇਠ ਸਹਾਇਕ ਸਿੱਖਿਆ ਅਫ਼ਸਰ (ਖੇਡਾਂ) ਦਲਜੀਤ ਸਿੰਘ ਵੜਿੰਗ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੀ ਮੀਟਿੰਗ ਡੀ.ਈ.ਓ. ...

ਪੂਰੀ ਖ਼ਬਰ »

ਮਾਤਾ ਗੁਜਰੀ ਪਬਲਿਕ ਸਕੂਲ ਦੀ ਨਿਵੇਕਲੀ ਸ਼ੁਰੂਆਤ

ਮੰਡੀ ਲੱਖੇਵਾਲੀ, 23 ਮਈ (ਮਿਲਖ ਰਾਜ)-ਮਾਤਾ ਗੁਜ਼ਰੀ ਪਬਲਿਕ ਸਕੂਲ ਚੱਕ ਸੁਹੇਲੇਵਾਲਾ ਦਾ ਸਟਾਫ਼ ਅਤੇ ਵਿਦਿਆਰਥੀ ਹੁਣ ਸਕੂਲ ਵਿਚ ਆਪਣਾ ਜਨਮ ਦਿਨ ਗਿਫ਼ਟ ਅਤੇ ਕੇਕ ਤੋਂ ਬਿਨਾਂ ਪੌਦਾ ਲਾ ਕੇ ਮਨਾਇਆ ਕਰਨਗੇ | ਇਸ ਨਿਵੇਕਲੀ ਪਹਿਲ ਦੀ ਸ਼ੁਰੂਆਤ ਸਕੂਲ ਪਿ੍ੰਸੀਪਲ ...

ਪੂਰੀ ਖ਼ਬਰ »

ਖਸਰਾ-ਰੂਬੇਲਾ ਟੀਕਾਕਰਨ ਮੁਹਿੰਮ ਤਹਿਤ 124880 ਬੱਚਿਆਂ ਨੂੰ ਐੱਮ.ਆਰ. ਦੇ ਟੀਕੇ ਲੱਗ ਚੁੱਕੇ ਹਨ-ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 23 ਮਈ (ਰਣਜੀਤ ਸਿੰਘ ਢਿੱਲੋਂ)-ਸਿਹਤ ਵਿਭਾਗ ਵਲੋਂ 1 ਮਈ ਤੋਂ ਸ਼ੁਰੂ ਕੀਤੀ ਐੱਮ.ਆਰ. ਟੀਕਾਕਰਨ ਮੁਹਿੰਮ ਦੌਰਾਨ 9 ਮਹੀਨਿਆਂ ਤੋਂ 15 ਸਾਲ ਤੱਕ ਦੀ ਉਮਰ ਦੇ ਸਾਰੇ ਬੱਚਿਆਂ ਨੂੰ ਐੱਮ.ਆਰ. ਟੀਕਾਕਰਨ ਕੀਤਾ ਜਾ ਰਿਹਾ ਹੈ | ਸਿਵਲ ਸਰਜਨ ਡਾ: ਸੁਖਪਾਲ ਸਿੰਘ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ ਜ਼ਿਲੇ੍ਹ ਵਿਚ ਚੱਲ ਰਹੇ ਡਾਇਲਸਿਜ਼ ਯੂਨਿਟਾਂ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 23 ਮਈ (ਰਣਜੀਤ ਸਿੰਘ ਢਿੱਲੋਂ)-ਸਮਾਜ ਸੇਵਕ, ਉੱਘੇ ਕਾਰੋਬਾਰੀ ਅਤੇ ਮੈਨੇਜਿੰਗ ਟਰੱਸਟੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ (ਰਜਿ:) ਡਾ: ਐੱਸ.ਪੀ. ਸਿੰਘ ਓਬਰਾਏ ਦੀ ਅਗਵਾਈ ਹੇਠ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਥਾਨਕ ਸਿਵਲ ਹਸਪਤਾਲ ਨੂੰ ਇਕ ...

ਪੂਰੀ ਖ਼ਬਰ »

ਜਲ ਘਰਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਠੱਪ ਹੋਣ ਕਾਰਨ ਲੋਕ ਪੀਣ ਵਾਲੇ ਪਾਣੀ ਨੂੰ ਤਰਸੇ

ਮੰਡੀ ਲੱਖੇਵਾਲੀ, 23 ਮਈ (ਮਿਲਖ ਰਾਜ)-ਇਲਾਕੇ ਦੇ ਲੋਕ ਪਿਛਲੇ ਕਰੀਬ ਡੇਢ ਮਹੀਨੇ ਤੋਂ ਜਲ ਘਰਾਂ ਦੇ ਨਹਿਰੀ ਪੀਣ ਵਾਲੇ ਪਾਣੀ ਨੂੰ ਤਰਸ ਗਏ ਹਨ | ਅਪ੍ਰੈਲ ਦੀ 9 ਤਾਰੀਕ ਤੋਂ 25 ਤਾਰੀਕ ਤੱਕ ਨਹਿਰੀ ਬੰਦੀ ਰਹਿਣ ਅਤੇ ਉਸ ਤੋਂ ਬਾਅਦ ਨਹਿਰਾਂ ਵਿਚ ਆ ਰਹੇ ਦੂਸ਼ਿਤ ਗੰਦੇ ਪਾਣੀ ...

ਪੂਰੀ ਖ਼ਬਰ »

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਵਾਪਸ ਲਿਆ ਜਾਵੇ-ਕਿਸਾਨ ਆਗੂ

ਮੰਡੀ ਬਰੀਵਾਲਾ, 23 ਮਈ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ (ਰਜਿ:) ਕਾਦੀਆ ਬਲਾਕ ਬਰੀਵਾਲਾ ਦੇ ਪ੍ਰਧਾਨ ਅਵਤਾਰ ਸਿੰਘ ਵੱਟੂ, ਜਨਰਲ ਸਕੱਤਰ ਸਕੱਤਰ ਦਲਜੀਤ ਸਿੰਘ ਰੰਧਾਵਾ, ਜਗਦੇਵ ਸਿੰਘ ਕਾਨਿਆਂਵਾਲੀ, ਹਰਪਾਲ ਸਿੰਘ ਆਦਿ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ...

ਪੂਰੀ ਖ਼ਬਰ »

ਜ਼ਿਲ੍ਹਾ ਕਿ੍ਕਟ ਐਸੋਸੀਏਸ਼ਨ ਵਲੋਂ ਟਰਾਇਲ 27 ਨੂੰ

ਸ੍ਰੀ ਮੁਕਤਸਰ ਸਾਹਿਬ, 23 ਮਈ (ਢਿੱਲੋਂ)-ਪਿੰਡ ਕਾਉਣੀ ਵਿਖੇ ਜ਼ਿਲ੍ਹਾ ਕਿ੍ਕਟ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਚੱਲ ਰਹੀ ਕਿ੍ਕਟ ਅਕੈਡਮੀ ਵਿਚ 8 ਤੋਂ 18 ਸਾਲ ਦੇ ਬੱਚਿਆਂ ਨੂੰ ਕਿ੍ਕਟ ਸਿਖਾਉਣ ਲਈ ਟਰਾਇਲ 27 ਮਈ (ਐਤਵਾਰ) ਨੂੰ ਸ਼ਾਮ 5 ਵਜੇ ਪਿੰਡ ...

ਪੂਰੀ ਖ਼ਬਰ »

ਸੀਨੀਅਰ ਕਾਂਗਰਸੀ ਆਗੂ ਹਰਬੰਸ ਲਾਲ ਡੂੰਮੜਾ ਨਹੀਂ ਰਹੇ

ਮਲੋਟ, 23 ਮਈ (ਪਾਟਿਲ)-ਸੀਨੀਅਰ ਕਾਂਗਰਸੀ ਆਗੂ ਸ੍ਰੀ ਹਰਬੰਸ ਲਾਲ ਡੂੰਮੜਾ (90) ਦਾ ਅੱਜ ਦਿਹਾਂਤ ਹੋ ਗਿਆ | ਬੁੱਧਵਾਰ ਸ਼ਾਮ ਜੰਡੀਵਾਲਾ ਚੌਕ ਮਲੋਟ ਵਿਖੇ ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਤੋਂ ਬਾਅਦ ਉਨ੍ਹਾਂ ਦੇ ਨਜ਼ਦੀਕੀਆਂ ਦਾ ਵੱਡਾ ਇਕੱਠ ਸਵ: ਡੂੰਮੜਾ ਦੀ ਦੇਹ ਦੇ ...

ਪੂਰੀ ਖ਼ਬਰ »

ਪਿੰਡ ਭੰਗੇਵਾਲਾ ਦੇ ਡੇਰਾ ਸੰਚਾਲਕ ਤੇ ਪਿੰਡ ਵਾਸੀ ਆਹਮੋ-ਸਾਹਮਣੇ

ਸ੍ਰੀ ਮੁਕਤਸਰ ਸਾਹਿਬ, 23 ਮਈ (ਹਰਮਹਿੰਦਰ ਪਾਲ)-ਪਿੰਡ ਭੰਗੇਵਾਲਾ ਵਿਚ ਪਿਛਲੇ ਦਿਨੀਂ ਪਿੰਡ ਵਿਚ ਬਣੇ ਇਕ ਡੇਰੇ ਦੇ ਮੁਖੀ ਬਾਬਾ ਬਨਵਾਰੀ ਲਾਲ ਨੇ ਪਿੰਡ ਦੇ ਹੀ ਸੁਖਬੀਰ ਸਿੰਘ ਸਣੇ ਅੱਠ ਜਣਿਆਂ ਦੇ ਿਖ਼ਲਾਫ਼ ਡੇਰੇ ਵਿਚ ਦਾਖਲ ਹੋ ਕੇ ਤੰਗ ਪ੍ਰੇਸ਼ਾਨ ਕਰਨ ਅਤੇ ਧਮਕੀਆਂ ...

ਪੂਰੀ ਖ਼ਬਰ »

ਨਾਜਾਇਜ਼ ਢੰਗ ਨਾਲ ਖੜੇ੍ਹ ਟਰੱਕਾਂ ਅਤੇ ਗੱਡੀਆਂ ਕਾਰਨ ਆਵਾਜਾਈ ਵਿਚ ਪੈ ਰਿਹੈ ਵਿਘਨ

ਸ੍ਰੀ ਮੁਕਤਸਰ ਸਾਹਿਬ, 23 ਮਈ (ਢਿੱਲੋਂ)-ਸਥਾਨਕ ਸ੍ਰੀ ਗੁਰਦੁਆਰਾ ਸਾਹਿਬ ਦੇ ਗੇਟ ਨੰ: 6 ਅਤੇ 7 ਨੇੜੇ ਨਿਹੰਗ ਛਾਉਣੀ ਵਿਚਕਾਰ ਖੜੇ ਕੀਤੇ ਟਰੱਕਾਂ ਅਤੇ ਹੋਰ ਗੱਡੀਆਂ ਕਾਰਨ ਆਵਾਜਾਈ ਵਿਚ ਵਿਘਨ ਪੈਂਦਾ ਹੈ | ਮੈਨੇਜਰ ਦਰਬਾਰ ਸਾਹਿਬ ਬਲਦੇਵ ਸਿੰਘ ਅਤੇ ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਜਦੋਂ ਨਸ਼ੇ ਵਿਚ ਟੱਲੀ ਨੌਜਵਾਨਾਂ ਨੇ ਪੁਲਿਸ ਮੁਲਾਜ਼ਮ ਨੂੰ ਘੇਰਿਆ

ਮਲੋਟ, 23 ਮਈ (ਗੁਰਮੀਤ ਸਿੰਘ ਮੱਕੜ)-ਸਥਾਨਕ ਪੁਰਾਣੀ ਕਚਹਿਰੀ ਰੋਡ 'ਤੇ ਸ਼ਾਮ ਨੂੰ ਜਦੋਂ ਟ੍ਰੈਫਿਕ ਪੁਲਿਸ ਮੁਲਾਜ਼ਮ ਭਗਵੰਤ ਸਿੰਘ ਆਪਣੀ ਕਾਰ 'ਤੇ ਜਾ ਰਿਹਾ ਸੀ ਤਾਂ ਆਵਾਜਾਈ ਜਾਮ ਹੋਣ ਕਾਰਨ ਉਸ ਦੇ ਅੱਗੇ ਜਾ ਰਹੇ ਦੋ ਮੋਟਰਸਾਈਕਲ ਸਵਾਰਾਂ ਨੂੰ ਪਾਸੇ ਹੋਣ ਲਈ ਕਿਹਾ ...

ਪੂਰੀ ਖ਼ਬਰ »

ਕਿਸਾਨੀ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨ ਲਈ ਕੈਪਟਨ ਸਰਕਾਰ ਯਤਨਸ਼ੀਲ-ਰੰਧਾਵਾ

ਸ੍ਰੀ ਮੁਕਤਸਰ ਸਾਹਿਬ/ਗਿੱਦੜਬਾਹਾ 23 ਮਈ (ਰਣਜੀਤ ਸਿੰਘ ਢਿੱਲੋਂ, ਬਲਦੇਵ ਸਿੰਘ ਘੱਟੋਂ, ਪਰਮਜੀਤ ਸਿੰਘ ਥੇੜ੍ਹੀ)-ਪੰਜਾਬ ਸਰਕਾਰ ਕਿਸਾਨੀ ਦੇ ਦਰਦ ਨੂੰ ਸਮਝਦੀ ਹੈ ਅਤੇ ਕਿਸਾਨਾਂ ਦੇ ਹਿੱਤ ਵਿਚ ਕਰਜਾ ਮੁਆਫ਼ੀ ਸਕੀਮ ਲਾਗੂ ਕਰਕੇ ਰਾਹਤ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ | ...

ਪੂਰੀ ਖ਼ਬਰ »

ਟਰੈਕਟਰ ਤੇ ਬਲੈਰੋ ਦੀ ਟੱਕਰ-ਟਰੈਕਟਰ ਚਾਲਕ ਜ਼ਖ਼ਮੀ

ਮੰਡੀ ਕਿੱਲਿਆਂਵਾਲੀ, 23 ਮਈ (ਸ਼ਾਂਤ)-ਅੱਜ ਪਿੰਡ ਭਾਗੂ ਵਿਖੇ ਡੱਬਵਾਲੀ-ਮਲੋਟ ਕੌਮੀ ਸ਼ਾਹ ਮਾਰਗ 'ਤੇ ਟਰੈਕਟਰ ਅਤੇ ਬਲੈਰੋ ਦੀ ਟੱਕਰ ਵਿਚ ਟਰੈਕਟਰ ਚਾਲਕ ਗੰਭੀਰ ਜ਼ਖ਼ਮੀ ਹੋ ਗਿਆ | ਹਾਦਸਾਗ੍ਰਸਤ ਬਲੈਰੋ ਬਿਜਲੀ ਦੇ ਖੰਭੇ ਨਾਲ ਟਕਰਾਉਣ ਕਰਕੇ ਬਿਜਲਈ ਤਾਰਾਂ ਜ਼ਮੀਨ 'ਤੇ ...

ਪੂਰੀ ਖ਼ਬਰ »

ਡੇਂਗੂ-ਮਲੇਰੀਆ ਸਬੰਧੀ ਜਾਗਰੂਕਤਾ ਕੈਂਪ ਲਾਇਆ

ਪੰਨੀਵਾਲਾ ਫ਼ੱਤਾ, 23 ਮਈ (ਸੇਖੋਂ)-ਸਿਹਤ ਵਿਭਾਗ ਵਲੋਂ ਸਿਵਲ ਸਰਜਨ ਸੁਖਪਾਲ ਸਿੰਘ ਦੀਆਂ ਹਦਾਇਤਾਂ ਅਨੁਸਾਰ ਤੇ ਡਾ: ਜਾਗਿ੍ਤੀ ਚੰਦਰ ਅਤੇ ਐੱਸ.ਐੱਮ.ਓ. ਆਲਮਵਾਲਾ ਡਾ: ਗੁਰਚਰਨ ਸਿੰਘ ਦੀ ਅਗਵਾਈ ਹੇਠ ਪਿੰਡ ਤਰਖਾਣਵਾਲਾ ਵਿਖੇ ਨਰੇਗਾ ਮਜ਼ਦੂਰਾਂ ਨੂੰ ਡੇਂਗੂ-ਮਲੇਰੀਆ ...

ਪੂਰੀ ਖ਼ਬਰ »

ਵੱਡੇ ਡਿਫ਼ਾਲਟਰ ਕਰਜ਼ਾ ਰਾਸ਼ੀ ਤੁਰੰਤ ਜਮ੍ਹਾਂ ਕਰਵਾਉਣ-ਗਿੱਲ

ਸ੍ਰੀ ਮੁਕਤਸਰ ਸਾਹਿਬ, 23 ਮਈ (ਸ. ਰਿਪੋ.)-ਸਹਿਕਾਰਤਾ ਵਿਭਾਗ ਵਲੋਂ ਕਰਜ਼ਾ ਵਸੂਲੀ ਸਬੰਧੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਖ਼ਤੀ ਸ਼ੁਰੂ ਕਰ ਦਿੱਤੀ ਹੈ ਅਤੇ ਵੱਡੇ ਡਿਫ਼ਾਲਟਰਾਂ ਿਖ਼ਲਾਫ਼ ਕਾਨੂੰਨੀ ਕਾਰਵਾਈ ਮੁਕੰਮਲ ਕੀਤੀ ਜਾ ਚੁੱਕੀ ਹੈ ਅਤੇ ਕੁਝ ...

ਪੂਰੀ ਖ਼ਬਰ »

ਕਿਸਾਨ ਰਾਹਤ ਸਰਟੀਫਿਕੇਟ ਵੰਡ ਸਮਾਗਮ 'ਚ ਕਾਂਗਰਸੀ ਦਾਖ਼ਲਾ ਗੇਟ ਤੇ ਉਲਝੇ

ਗਿੱਦੜਬਾਹਾ, 23 ਮਈ (ਬਲਦੇਵ ਸਿੰਘ )-ਅੱਜ ਦਾਣਾ ਮੰਡੀ ਗਿੱਦੜਬਾਹਾ ਵਿਖੇ ਰੱਖੇ ਗਏ ਕਿਸਾਨ ਰਾਹਤ ਸਰਟੀਫਿਕੇਟ ਵੰਡ ਸਮਾਗਮ ਵਿਚ ਕਾਂਗਰਸੀ ਸਟੇਜ 'ਤੇ ਚੜ੍ਹਨ ਲਈ ਦਾਖ਼ਲਾ ਗੇਟ ਤੇ ਆਪਸ 'ਚ ਧੱਕਾ-ਮੁੱਕੀ ਹੋ ਗਏ | ਜ਼ਿਕਰਯੋਗ ਹੈ ਕਿ ਇਸ ਸਮਾਗਮ 'ਚ ਪੰਜਾਬ ਦੇ ਸਹਿਕਾਰਤਾ ...

ਪੂਰੀ ਖ਼ਬਰ »

ਖੂੰਨਣ ਕਲਾਂ ਦਾ ਫੁੱਟਬਾਲ ਮੇਲਾ ਟਾਹਲੀਵਾਲਾ ਜੱਟਾ ਨੇ ਕੀਤਾ ਆਪਣੇ ਨਾਂਅ

ਪੰਨੀਵਾਲਾ ਫ਼ੱਤਾ, 23 ਮਈ (ਪ. ਪ.)-ਪਿੰਡ ਖੂੰਨਣ ਕਲਾਂ ਵਿਖੇ ਗਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਵਲੋਂ ਕਰਵਾਏ 52 ਕਿੱਲੋ ਫੁੱਟਬਾਲ ਖੇਡ ਮੇਲੇ 'ਚ 32 ਟੀਮਾਂ ਨੇ ਭਾਗ ਲਿਆ, ਜਿਸ ਵਿਚ ਟਾਹਲੀਵਾਲਾ ਪਹਿਲੇ ਨੰਬਰ ਅਤੇ ਕੁਹਾੜਿਆਂਵਾਲੀ ਦੂਜੇ ਨੰਬਰ 'ਤੇ ਰਿਹਾ | ਇਸ ਸਮੇਂ ਮੁੱਖ ...

ਪੂਰੀ ਖ਼ਬਰ »

ਮੋਦੀ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ 'ਚ ਅਸਫਲ ਸਿੱਧ ਹੋਈ ਹੈ- ਕਾਮਰੇਡ ਸੇਖੋਂ

ਕੋਟਕਪੂਰਾ, 23 ਮਈ (ਮੋਹਰ ਸਿੰਘ ਗਿੱਲ)-ਆਰਥਿਕ ਮੰਦਹਾਲੀ ਦੇ ਦੌਰ 'ਤੇ ਚੱਲਦਿਆਂ ਕਿਸਾਨਾਂ ਵਲੋਂ ਆਏ ਦਿਨ ਕੀਤੀਆਂ ਜਾ ਰਹੀਆਂ ਖ਼ੁਦਕੁਸ਼ੀਆਂ ਪੰਜਾਬ ਲਈ ਚਿੰਤਾ ਦਾ ਵਿਸ਼ਾ ਹਨ ਜਿਸ ਦੀਆਂ ਜ਼ਿੰਮੇਵਾਰ ਸੂਬਾ ਅਤੇ ਕੇਂਦਰ ਸਰਕਾਰਾਂ ਹਨ | ਇਹ ਪ੍ਰਗਟਾਵਾ ਸੀ.ਪੀ.ਆਈ.ਐਮ. ਦੇ ...

ਪੂਰੀ ਖ਼ਬਰ »

ਪੰਜਾਬ ਦੀਆਂ ਆਰਥਿਕ ਔਕੜਾਂ ਲਈ ਪਿਛਲੀ ਅਕਾਲੀ ਭਾਜਪਾ ਸਰਕਾਰ ਜ਼ਿੰਮੇਵਾਰ-ਸੁਖਜਿੰਦਰ ਸਿੰਘ ਰੰਧਾਵਾ

ਮਲੋਟ, 23 ਮਈ (ਗੁਰਮੀਤ ਸਿੰਘ ਮੱਕੜ)-ਪੰਜਾਬ ਦੇ ਸਹਿਕਾਰਤਾ ਮੰਤਰੀ ਸ: ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੀਆਂ ਵਰਤਮਾਨ ਔਕੜਾਂ ਲਈ ਪਿਛਲੀ ਅਕਾਲੀ-ਭਾਜਪਾ ਸਰਕਾਰ ਨੂੰ ਜ਼ਿੰਮੇਵਾਰ ਦੱਸਦਿਆਂ ਕਿਹਾ ਕਿ ਹੈ ਕਿ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਇਸ ਸਰਕਾਰ ਵਲੋਂ ...

ਪੂਰੀ ਖ਼ਬਰ »

ਖਸਰਾ, ਰੂਬੇਲਾ ਟੀਕਾਕਰਨ ਮੁਹਿੰਮ ਜ਼ੋਰ ਸ਼ੋਰ ਨਾਲ ਜਾਰੀ-ਡਾ: ਕਿਰਨਦੀਪ ਕੌਰ

ਮੰਡੀ ਲੱਖੇਵਾਲੀ, 23 ਮਈ (ਮਿਲਖ ਰਾਜ)-ਵੱਖ-ਵੱਖ ਭਿਆਨਕ ਬਿਮਾਰੀਆਂ ਦੇ ਬਚਾਅ ਲਈ ਸਿਵਲ ਸਰਜਨ ਡਾ: ਸੁਖਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਚੱਕ ਸ਼ੇਰੇਵਾਲਾ ਸੀ.ਐੱਚ.ਸੀ. ਸੈਂਟਰ ਦੀ ਮੁਖੀ ਡਾ: ਕਿਰਨਦੀਪ ਕੌਰ ਦੀ ਅਗਵਾਈ ਵਿਚ ਚੱਲ ਰਹੀ ਟੀਕਾਕਰਨ ਮੁਹਿੰਮ ...

ਪੂਰੀ ਖ਼ਬਰ »

30 ਅਤੇ 31 ਮਈ ਦੀ ਹੜਤਾਲ 'ਚ ਬੈਂਕ ਅਧਿਕਾਰੀ ਤੇ ਕਰਮਚਾਰੀ ਭਰਵੀਂ ਸ਼ਮੂਲੀਅਤ ਕਰਨਗੇ-ਤਨੇਜਾ

ਸ੍ਰੀ ਮੁਕਤਸਰ ਸਾਹਿਬ, 23 ਮਈ (ਢਿੱਲੋਂ)-ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨ ਦੀ ਅਗਵਾਈ 'ਚ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਬੈਂਕ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ 30 ਅਤੇ 31 ਮਈ ਨੂੰ ਲਗਾਤਾਰ ਦੋ ਦਿਨਾਂ ਕੀਤੀ ਜਾ ਰਹੀ ਮੁਕੰਮਲ ਹੜਤਾਲ ਨੂੰ ਲੈ ਕੇ ...

ਪੂਰੀ ਖ਼ਬਰ »

ਗੁਰੂਕੁਲ ਸਕੂਲ 'ਚ ਸਮਰ ਕੈਂਪ ਲਗਾਇਆ

ਮੰਡੀ ਬਰੀਵਾਲਾ, 23 ਮਈ (ਨਿਰਭੋਲ ਸਿੰਘ)-ਗੁਰੂਕੁਲ ਸਕੂਲ ਹਰੀਕੇ ਕਲਾਂ ਵਿਚ ਵਿਦਿਆਰਥੀਆਂ ਦੇ ਮਨੋਰੰਜਨ ਅਤੇ ਬੋਧਿਕ ਵਿਕਾਸ ਲਈ ਸਮਰ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਚੇਅਰਮੈਨ ਰਾਜਪਾਲ ਸਿੰਘ ਐਡਵੋਕੇਟ ਅਤੇ ਡਾਇਰੈਕਟਰ ਪਿ੍ਤਪਾਲ ਸ਼ਰਮਾ ਨੇ ਸਾਂਝੇ ਤੌਰ 'ਤੇ ...

ਪੂਰੀ ਖ਼ਬਰ »

ਸੰਦੀਪ ਸਿੰਘ ਪਨੇਸਰ ਜ਼ਿਲ੍ਹਾ ਕਾਂਗਰਸ ਘੱਟ ਗਿਣਤੀ ਸੈੱਲ ਦੇ ਸਕੱਤਰ ਨਿਯੁਕਤ

ਮੰਡੀ ਕਿੱਲਿਆਂਵਾਲੀ, 23 ਮਈ (ਇਕਬਾਲ ਸਿੰਘ ਸ਼ਾਂਤ)-ਮੰਡੀ ਕਿੱਲਿਆਂਵਾਲੀ ਦੇ ਨੌਜਵਾਨ ਸੰਦੀਪ ਸਿੰਘ ਪਨੇਸਰ ਨੂੰ ਜ਼ਿਲ੍ਹਾ ਕਾਂਗਰਸ (ਘੱਟ ਗਿਣਤੀ ਸੈੱਲ) ਸ੍ਰੀ ਮੁਕਤਸਰ ਸਾਹਿਬ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ | ਪਨੇਸਰ ਨੂੰ ਅੱਜ ਘੱਟ ਗਿਣਤੀ ਸੈੱਲ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਦਾਦੇ ਦੀ ਅੰਤਿਮ ਅਰਦਾਸ ਮੌਕੇ ਬੂਟੇ ਵੰਡੇ

ਦੋਦਾ, 23 ਮਈ (ਰਵੀਪਾਲ)-ਕਰਨੈਲ ਸਿੰਘ ਪੁੱਤਰ ਜਗਤ ਸਿੰਘ ਪਿੰਡ ਸੂਰੇਵਾਲਾ ਦੀ ਅੰਤਿਮ ਅਰਦਾਸ ਸਮੇਂ ਪੋਤਿਆਂ ਅਤੇ ਸਮੂਹ ਪਰਿਵਾਰ ਵਲੋਂ ਨਵਾਂ ਇਤਿਹਾਸ ਰਚਦਿਆਂ ਅੰਤਿਮ ਅਰਦਾਸ 'ਚ ਸ਼ਾਮਿਲ ਸੰਗਤਾਂ ਨੂੰ ਪੌਦੇ ਵੰਡੇ ਗਏ | ਇਸ ਸਮੇਂ ਫ਼ਜ਼ੂਲ ਖ਼ਰਚੀ ਅਤੇ ਵਿਖਾਵੇ ਨੂੰ ...

ਪੂਰੀ ਖ਼ਬਰ »

-ਮਾਮਲਾ ਡਾਕ ਘਰ ਦੀਆਂ ਸੇਵਾਵਾਂ ਆਨਲਾਈਨ ਕਰਨ ਦਾ- ਡਾਕ ਘਰ ਵਿਚ ਸਪੀਡ ਪੋਟਸ, ਰਜਿਸਟਰੀ, ਪਾਰਸਲ ਅਤੇ ਰਜਿਸਟਰੀਆਂ ਦਾ ਕੰਮ ਬੰਦ

ਮਲੋਟ, 23 ਮਈ (ਗੁਰਮੀਤ ਸਿੰਘ ਮੱਕੜ)-ਡਾਕ ਵਿਭਾਗ ਦੇ ਵਲੋਂ ਡਾਕ ਦਫ਼ਤਰਾਂ ਵਿਚ ਕੋਰ ਸਿਸਟਮ ਇਟੀਗੇਟਰ (ਸੀ.ਐੱਸ.ਆਈ. ਸਿਸਟਮ) ਨੂੰ ਆਨ ਲਾਈਨ ਕੀਤਾ ਜਾ ਰਿਹਾ ਹੈ | ਇਹ ਕੋਰ ਸਿਸਟਮ ਇਟੀਗੇਟਰ ਸਿਸਟਮ ਕਦੋਂ ਪੂਰਾ ਹੋਵੇਗਾ ਅਤੇ ਕਦੋਂ ਇਸ ਦਾ ਫ਼ਾਇਦਾ ਲੋਕਾਂ ਨੂੰ ਹੋਵੇਗਾ ? ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫ਼ੈਡਰੇਸ਼ਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 23 ਮਈ (ਢਿੱਲੋਂ)-ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਟਿੱਬੀ ਸਾਹਿਬ ਵਿਖੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫ਼ੈਡਰੇਸ਼ਨ ਦੀ ਮੀਟਿੰਗ ਹੋਈ ਜਿਸ ਵਿਚ ਮਿਡ-ਡੇ-ਮੀਲ ਵਰਕਰ ਫ਼ੈਡਰੇਸ਼ਨ ਵੀ ਸ਼ਾਮਿਲ ਹੋਏ | ਉਨ੍ਹਾਂ ਕਿਹਾ ਕਿ ਅਸੀਂ ਫ਼ੈਡਰੇਸ਼ਨ ਦੀ ...

ਪੂਰੀ ਖ਼ਬਰ »

ਡਿਪਟੀ ਡੀ.ਈ.ਓ. ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਦਾ ਅਚਨਚੇਤ ਨਿਰੀਖਣ

ਸ੍ਰੀ ਮੁਕਤਸਰ ਸਾਹਿਬ, 23 ਮਈ (ਰਣਜੀਤ ਸਿੰਘ ਢਿੱਲੋਂ)-ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਨਛਿੰਦਰ ਕੌਰ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਟਿੱਬੀ ਸਾਹਿਬ ਦਾ ਅਚਨਚੇਤ ਨਿਰੀਖਣ ਕੀਤਾ ਗਿਆ | ਇਸ ਮੌਕੇ ਉਨ੍ਹਾਂ ਮਿਡ-ਡੇ-ਮੀਲ ਦਾ ਰਿਕਾਰਡ ਤੇ ਅਧਿਆਪਕਾਂ ਦੀ ਹਾਜ਼ਰੀ ...

ਪੂਰੀ ਖ਼ਬਰ »

ਪੀ.ਐੱਸ.ਈ.ਬੀ. ਇੰਜੀਨੀਅਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਮਲੋਟ, 23 ਮਈ (ਮੱਕੜ)-ਸਥਾਨਕ ਗੈੱਸਟ ਹਾਊਸ ਵਿਖੇ ਪੀ.ਐੱਸ.ਈ.ਬੀ ਇੰਜੀਨੀਅਰਜ਼ ਐਸੋਸੀਏਸ਼ਨ ਦੀ ਇੱਕ ਅਹਿਮ ਮੀਟਿੰਗ ਹੋਈ ਜਿਸ ਵਿਚ ਸੈਂਟਰਲ ਬਾਡੀ ਵਲੋਂ ਮੀਤ ਪ੍ਰਧਾਨ ਰਜਿੰਦਰ ਭਗਤ ਅਤੇ ਜੁਆਇੰਟ ਸਕੱਤਰ ਹਰਿੰਦਰ ਸਿੰਘ ਚਹਿਲ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਮੌਕੇ ...

ਪੂਰੀ ਖ਼ਬਰ »

ਗ੍ਰਾਮੀਣ ਡਾਕ ਸੇਵਕ ਕਰਮਚਾਰੀ ਅਣਮਿੱਥੇ ਸਮੇਂ ਦੀ ਹੜਤਾਲ 'ਤੇ

ਮਲੋਟ, 23 ਮਈ (ਰਣਜੀਤ ਸਿੰਘ ਪਾਟਿਲ)-ਆਲ ਇੰਡੀਆ ਗ੍ਰਾਮੀਣ ਡਾਕ ਸੇਵਕ ਇੰਪਲਾਈਜ਼ ਯੂਨੀਅਨ ਵਲੋਂ ਆਪਣੀਆਂ ਮੰਗਾਂ ਸਬੰਧੀ ਅਣਮਿੱਥੇ ਸਮੇਂ ਲਈ ਸ਼ੁਰੂ ਕੀਤੀ ਗਈ ਹੜਤਾਲ ਅੱਜ ਦੂਸਰੇ ਦਿਨ ਵੀ ਜਾਰੀ ਰਹੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਰਾਂਚ ਸਕੱਤਰ ਮਨਜੀਤ ਸਿੰਘ ਨੇ ...

ਪੂਰੀ ਖ਼ਬਰ »

ਐੱਮ.ਆਰ. ਮੁਹਿੰਮ ਸਬੰਧੀ ਸਕੂਲਾਂ ਦੇ ਅਧਿਆਪਕਾਂ ਦੀ ਮੀਟਿੰਗ

ਲੰਬੀ, 23 ਮਈ (ਮੇਵਾ ਸਿੰਘ)-ਬਲਾਕ ਲੰਬੀ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿਚ ਐੱਮ.ਆਰ. ਮੁਹਿੰਮ ਸਬੰਧੀ ਇਕ ਮੀਟਿੰਗ ਸੀਨੀਅਰ ਮੈਡੀਕਲ ਅਫ਼ਸਰ ਲੰਬੀ ਡਾ: ਜਗਦੀਪ ਚਾਵਲਾ ਦੀ ਅਗਵਾਈ ਵਿਚ ਹੋਈ | ਜਾਣਕਾਰੀ ਦਿੰਦਿਆਂ ਸ੍ਰੀਮਤੀ ਹਰਮਿੰਦਰ ਕੌਰ ਬੀ.ਈ.ਈ. ਲੰਬੀ ਨੇ ...

ਪੂਰੀ ਖ਼ਬਰ »

ਖ਼ਸਰਾ ਤੇ ਰੁੂਬੇਲਾ ਬਿਮਾਰੀ ਦੀ ਰੋਕਥਾਮ ਲਈ ਬੱਚਿਆਂ ਨੂੰ ਟੀਕੇ ਲਗਾਏ

ਰੁਪਾਣਾ, 23 ਮਈ (ਜਗਜੀਤ ਸਿੰਘ)-ਸਿਹਤ ਵਿਭਾਗ ਵਲੋਂ ਖ਼ਸਰਾ ਤੇ ਰੁੂਬੇਲਾ ਬਿਮਾਰੀ ਦੇ ਰੋਕਥਾਮ ਲਈ ਟੀਕਾਕਰਨ ਅਭਿਆਨ ਦੇ ਤਹਿਤ ਅੱਜ ਰੁਪਾਣਾ, ਚੱਕ ਦੂਹੇਵਾਲਾ, ਭੁੱਲਰ, ਬਰਕੰਦੀ ਆਦਿ ਦੇ ਪਿੰਡਾਂ ਦੇ ਵੱਖ-ਵੱਖ ਮੁਹੱਲਿਆਂ 'ਚ ਟੀਕਾਕਰਨ ਦਾ ਕੰਮ ਜ਼ੋਰਾਂ 'ਤੇ ਚੱਲ ਰਿਹਾ ਹੈ ...

ਪੂਰੀ ਖ਼ਬਰ »

ਮਸਤਾਨਾ ਜੋਗੀ ਕੰਵਰ ਗਰੇਵਾਲ ਸ਼ੋਅ ਦੀਆਂ ਤਿਆਰੀਆਂ ਮੁਕੰਮਲ

ਮਲੋਟ, 23 ਮਈ (ਮੱਕੜ)-ਸਥਾਨਕ ਪੰਜਾਬ ਪੈਲੇਸ ਵਿਚ ਹੋਣ ਜਾ ਰਹੇ ਮਸਤਾਨਾ ਜੋਗੀ ਕੰਵਰ ਗਰੇਵਾਲ ਲਾਈਵ ਸ਼ੋਅ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਅਤੇ ਇਸ ਸ਼ੋਅ ਦੌਰਾਨ ਕਈ ਫ਼ਿਲਮੀ ਅਭਿਨੇਤਾ, ਐਾਕਰ ਅਤੇ ਗਾਇਕ ਵੀ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ | ਇਸ ਬਾਰੇ ...

ਪੂਰੀ ਖ਼ਬਰ »

ਬਾਬਾ ਗੰਗਾ ਰਾਮ ਦੀ 87ਵੀਂ ਬਰਸੀ ਮਨਾਈ

ਗਿੱਦੜਬਾਹਾ, 23 ਮਈ (ਬਲਦੇਵ ਸਿੰਘ ਘੱਟੋਂ, ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਿੱਧ ਬਾਬਾ ਗੰਗਾ ਰਾਮ ਦੀ 87ਵੀਂ ਬਰਸੀ ਸ਼ਰਧਾ ਭਾਵਨਾ ਅਤੇ ਧੂਮਧਾਮ ਨਾਲ ਮਨਾਈ ਗਈ | ਪਿਛਲੇ ਕਈ ਦਿਨਾਂ ਤੋਂ ਬਾਬਾ ਗੰਗਾ ਰਾਮ ਜੀ ਦੇ ਡੇਰਾ ਵਿਖੇ ...

ਪੂਰੀ ਖ਼ਬਰ »

-ਪ੍ਰਾਪਰਟੀ ਕਾਰੋਬਾਰ ਦੀ ਬਹਾਲੀ ਦੀ ਕੋਸ਼ਿਸ਼- ਡੱਬਵਾਲੀ 'ਚ 20 ਫ਼ੀਸਦੀ ਸ਼ਹਿਰੀ ਅਤੇ ਵਾਹਕ ਜ਼ਮੀਨ ਦੇ 25 ਫ਼ੀਸਦੀ ਕੁਲੈਕਟਰ ਰੇਟ ਘਟਾਏ

ਡੱਬਵਾਲੀ, 23 ਮਈ (ਇਕਬਾਲ ਸਿੰਘ ਸ਼ਾਂਤ)-ਆਰਥਿਕ ਮੰਦਵਾੜੇ ਦੇ ਸ਼ਿਕਾਰ ਪ੍ਰਾਪਰਟੀ ਕਾਰੋਬਾਰ ਦੀ ਬਹਾਲੀ ਦੀ ਕੋਸ਼ਿਸ਼ ਵਿਚ ਪ੍ਰਸ਼ਾਸਨ ਨੇ ਡੱਬਵਾਲੀ ਸਬ ਖੇਤਰ 'ਚ ਸ਼ਹਿਰੀ ਇਲਾਕੇ 'ਚ 20 ਫ਼ੀਸਦੀ ਅਤੇ ਪੇਂਡੂ ਖੇਤੀ ਜ਼ਮੀਨ ਦੇ ਕੁਲੈਕਟਰ ਰੇਟ 25 ਫ਼ੀਸਦੀ ਕਟੌਤੀ ਕੀਤੀ ਹੈ | ...

ਪੂਰੀ ਖ਼ਬਰ »

ਜਦੋਂ ਸਹਿਕਾਰਤਾ ਮੰਤਰੀ ਨੂੰ ਕਿਸਾਨਾਂ ਸੁਣਾਈਆਂ ਖਰੀਆਂ-ਖਰੀਆਂ

ਗਿੱਦੜਬਾਹਾ, 23 ਮਈ (ਘੱਟੋਂ)-ਅੱਜ ਗਿੱਦੜਬਾਹਾ ਵਿਖੇ ਕਿਸਾਨਾਂ ਨੂੰ ਕਰਜ਼ਾ ਰਾਹਤ ਦੇ ਸਰਟੀਫਿਕੇਟ ਵੰਡਣ ਆਏ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਉਸ ਸਮੇਂ ਕਸੂਤੀ ਸਥਿਤੀ 'ਚ ਫਸੇ ਨਜ਼ਰ ਆਏ ਜਦ ਇਸ ਸਮਾਗਮ 'ਚ ਆਏ ਇਕ ਕਿਸਾਨ ਨੇ ਕਿਹਾ ਕਿ ਉਹ ਕਰਜ਼ਾ ਮੁਆਫ਼ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX