ਤਾਜਾ ਖ਼ਬਰਾਂ


ਹਾਕੀ ਵਿਸ਼ਵ ਕੱਪ -2018 'ਚ ਭਾਰਤ ਦਾ ਸਫ਼ਰ ਖ਼ਤਮ , ਹਾਲੈਂਡ ਨੇ ਭਾਰਤ ਨੂੰ 2-1 ਨਾਲ ਹਰਾਇਆ
. . .  about 1 hour ago
ਕਪਿਲ ਤੇ ਗਿੰਨੀ ਦੇ ਅਨੰਦ ਕਾਰਜ ਸਮੇਂ ਗ੍ਰੰਥੀ ਸਿੰਘ ਅਰਦਾਸ ਕਰਦੇ ਹੋਏ
. . .  about 2 hours ago
ਹਥਿਆਰਾਂ ਦੀ ਨੋਕ 'ਤੇ ਕਾਰ ਖੋਹਣ ਵਾਲੇ 4 ਨੌਜਵਾਨ ਗ੍ਰਿਫ਼ਤਾਰ
. . .  about 2 hours ago
ਅਜਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅੰਮ੍ਰਿਤਸਰ ਦਿਹਾਤ ਪੁਲਿਸ ਨੇ ਬੀਤੇ ਦਿਨੀਂ ਜੰਡਿਆਲਾ ਵਿਖੇ ਇੱਕ ਵਿਅਕਤੀ ਤੋਂ ਹਥਿਆਰਾਂ ਦੀ ਨੋਕ 'ਤੇ ਕਾਰ ਖੋਹਣ ਵਾਲੇ 4 ਨੌਜਵਾਨਾਂ...
ਵਿਸ਼ਵ ਹਾਕੀ ਕੱਪ 2018 : ਅੱਧਾ ਸਮਾਂ ਪੂਰਾ ਹੋਣ 'ਤੇ ਭਾਰਤ 1 ਹਾਲੈਂਡ 1
. . .  about 2 hours ago
ਵਿਸ਼ਵ ਹਾਕੀ ਕੱਪ 2018 : ਪਹਿਲਾ ਕੁਆਟਰ ਖ਼ਤਮ ਹੋਣ 'ਤੇ ਭਾਰਤ 1 ਹਾਲੈਂਡ 1
. . .  about 2 hours ago
ਵਿਸ਼ਵ ਹਾਕੀ ਕੱਪ 2018 : ਹਾਲੈਂਡ ਨੇ ਕੀਤਾ ਬਰਾਬਰੀ ਦਾ ਗੋਲ
. . .  about 3 hours ago
ਵਿਸ਼ਵ ਹਾਕੀ ਕੱਪ 2018 : ਭਾਰਤ ਨੇ ਹਾਲੈਂਡ ਸਿਰ ਕੀਤਾ ਪਹਿਲਾ ਗੋਲ
. . .  about 3 hours ago
ਦਲੇਰ ਮਹਿੰਦੀ ਸ਼੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 3 hours ago
ਅੰਮ੍ਰਿਤਸਰ, 13 ਦਸੰਬਰ (ਰਾਜੇਸ਼ ਕੁਮਾਰ) ਪ੍ਰਸਿੱਧ ਗਾਇਕ ਦਲੇਰ ਮਹਿੰਦੀ ਅੱਜ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਪਰਿਕਰਮਾ ਕੀਤੀ ਅਤੇ ਗੁਰੂ ਘਰ...
ਵਿਸ਼ਵ ਹਾਕੀ ਕੱਪ 2018 : ਭਾਰਤ ਅਤੇ ਹਾਲੈਂਡ ਵਿਚਕਾਰ ਕੁਆਟਰ ਫਾਈਨਲ ਮੁਕਾਬਲਾ ਸ਼ੁਰੂ
. . .  about 3 hours ago
ਹਿਮਾਚਲ ਦੇ ਡਲਹੌਜ਼ੀ ਅਤੇ ਚੰਬਾ ਜ਼ਿਲੇ 'ਚ ਤਾਜ਼ਾ ਬਰਫ਼ਬਾਰੀ
. . .  about 3 hours ago
ਸ਼ਿਮਲਾ, 13 ਦਸੰਬਰ - ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ਅਤੇ ਚੰਬਾ ਜ਼ਿਲੇ 'ਚ ਪੈਂਦੇ ਖਜਾਰ 'ਚ ਤਾਜ਼ਾ ਬਰਫ਼ਬਾਰੀ ਹੋਈ ਹੈ। ਜਿਸ ਕਾਰਨ ਸੈਲਾਨੀਆਂ ਅਤੇ ਸਥਾਨਕ ਲੋਕਾਂ ਦੇ...
2.62 ਕੁਇੰਟਲ ਚੂਰਾ ਪੋਸਤ ਸਮੇਤ 2 ਗ੍ਰਿਫ਼ਤਾਰ
. . .  about 3 hours ago
ਫ਼ਰੀਦਕੋਟ, 13 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਫ਼ਰੀਦਕੋਟ ਸੀ.ਆਈ.ਏ ਸਟਾਫ਼ ਨੇ ਜੈਤੋ-ਬਠਿੰਡਾ ਮਾਰਗ 'ਤੇ ਰੌਤੇ ਰਜਵਾਹੇ ਨੇੜੇ ਨਾਕੇਬੰਦੀ ਦੌਰਾਨ...
ਸੁਪਰੀਮ ਕੋਰਟ 'ਚ ਰਾਫੇਲ ਡੀਲ ਮਾਮਲੇ 'ਤੇ ਫ਼ੈਸਲਾ ਕੱਲ੍ਹ
. . .  about 3 hours ago
ਨਵੀਂ ਦਿੱਲੀ, 13 ਦਸੰਬਰ - ਸੁਪਰੀਮ ਕੋਰਟ 14 ਦਸੰਬਰ ਨੂੰ ਰਾਫੇਲ ਡੀਲ ਮਾਮਲੇ 'ਤੇ ਆਪਣਾ ਫ਼ੈਸਲਾ...
ਪੰਜਾਬੀ ਭਾਸ਼ਾ ਪਾਸਾਰ ਭਾਈਚਾਰੇ ਵੱਲੋਂ ਇਨਸਾਫ਼ ਮਾਰਚ ਦੇ ਆਗੂਆਂ ਨੂੰ ਮੰਗ ਪੱਤਰ
. . .  about 4 hours ago
ਸੰਗਰੂਰ, 13 ਦਸੰਬਰ (ਧੀਰਜ ਪਸ਼ੋਰੀਆ)- ਅੱਜ ਸੰਗਰੂਰ ਪਹੁੰਚੇ ਇਨਸਾਫ਼ ਮਾਰਚ ਦੇ ਆਗੂਆਂ ਜਿਨ੍ਹਾਂ 'ਚ ਸੁਖਪਾਲ ਸਿੰਘ ਖਹਿਰਾ, ਸਿਮਰਜੀਤ ਸਿੰਘ ਬੈਂਸ, ਪਿਰਮਲ ਸਿੰਘ ਧੌਲ਼ਾ ਸ਼ਾਮਿਲ...
ਦਿਲਕਸ਼ ਅੰਦਾਜ਼ 'ਚ ਨਜ਼ਰ ਆਈ ਈਸ਼ਾ ਅੰਬਾਨੀ
. . .  about 4 hours ago
ਨਵੀਂ ਦਿੱਲੀ, 13 ਦਸੰਬਰ- ਪ੍ਰਸਿੱਧ ਉਦਯੋਗਪਤੀ ਮੁਕੇਸ਼ ਅੰਬਾਨੀ ਅਤੇ ਨੀਤਾ ਅੰਬਾਨੀ ਦੀ ਬੇਟੀ ਈਸ਼ਾ ਅੰਬਾਨੀ ਆਪਣੇ ਵਿਆਹ ਮੌਕੇ ਦਿਲਕਸ਼ ਅੰਦਾਜ਼ 'ਚ ਨਜ਼ਰ ਆਈ ....
ਸੁੱਖਾ ਕਾਹਲਵਾਂ ਗੈਂਗ ਦੇ 6 ਮੈਂਬਰ ਗ੍ਰਿਫ਼ਤਾਰ
. . .  about 4 hours ago
ਜਲੰਧਰ, 13 ਦਸੰਬਰ- ਜਲੰਧਰ ਪੁਲਿਸ ਅਤੇ ਥਾਨਾ ਲਾਂਬੜਾ ਪੁਲਿਸ ਵੱਲੋਂ ਸੁੱਖਾ ਕਾਹਲਵਾਂ ਗੈਂਗ ਦੇ 6 ਮੈਂਬਰਾਂ ਨੂੰ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਪਾਸੋਂ 7 ਪਿਸਤੌਲਾਂ, ਤੇਜ਼ਧਾਰ ਹਥਿਆਰ, ਇਕ ਕਾਰ ਅਤੇ.....
ਲੁਧਿਆਣਾ ਪੁਲਿਸ ਵੱਲੋਂ ਲੁੱਟ-ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 3 ਕਾਬੂ
. . .  about 4 hours ago
ਕਾਰ ਅਤੇ ਟਰੱਕ ਦੀ ਭਿਆਨਕ ਟੱਕਰ 'ਚ 3 ਅਧਿਆਪਕਾਂ ਦੀ ਮੌਤ
. . .  about 5 hours ago
ਵਿਦਿਆਰਥੀਆਂ ਦੇ ਵਿਰੋਧ ਤੋਂ ਬਾਅਦ ਘਾਨਾ ਯੂਨੀਵਰਸਿਟੀ 'ਚੋਂ ਹਟਾਈ ਗਈ ਮਹਾਤਮਾ ਗਾਂਧੀ ਦੀ ਮੂਰਤੀ
. . .  about 6 hours ago
ਐਡਵੋਕੇਟ ਹਰਸ਼ ਝਾਂਜੀ ਦੀ ਪਤਨੀ ਦੀ ਸੜਕ ਹਾਦਸੇ 'ਚ ਮੌਤ
. . .  about 6 hours ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 6 hours ago
ਮਨਜੀਤ ਸਿੰਘ ਜੀ.ਕੇ. ਖ਼ਿਲਾਫ਼ 24 ਘੰਟਿਆਂ ਦੇ ਅੰਦਰ ਐਫ.ਆਈ.ਆਰ. ਦਰਜ ਕਰਨ ਦੇ ਹੁਕਮ
. . .  about 7 hours ago
ਸਰਦ ਰੁੱਤ ਇਜਲਾਸ : ਸਦਨ ਦੀ ਕਾਰਵਾਈ ਕੱਲ੍ਹ 10 ਵਜੇ ਤੱਕ ਮੁਲਤਵੀ
. . .  about 7 hours ago
ਸਰਦ ਰੁੱਤ ਇਜਲਾਸ : 2 ਮਿੰਟ ਦਾ ਮੌਨ ਰੱਖ ਕੇ ਵਿੱਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 7 hours ago
ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਸ਼ੁਰੂ
. . .  about 8 hours ago
ਜਲੰਧਰ : ਗਦਈ ਪੁਰ ਦੀ ਇਕ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  about 4 hours ago
ਕੇ. ਚੰਦਰਸ਼ੇਖਰ ਰਾਓ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਵਜੋਂ ਚੁੱਕਿਆ ਹਲਫ਼
. . .  about 8 hours ago
ਬੇਅਦਬੀ ਮਾਮਲੇ ਦੀ ਜਾਂਚ ਲਈ ਹਾਈਕੋਰਟ ਨੇ ਸੀ.ਬੀ.ਆਈ. ਅਫ਼ਸਰ ਨੂੰ ਕੀਤਾ ਤਲਬ
. . .  about 9 hours ago
ਇੰਟਰਪੋਲ ਨੇ ਮੇਹੁਲ ਚੌਕਸੀ ਖ਼ਿਲਾਫ਼ ਜਾਰੀ ਕੀਤਾ ਰੈੱਡ ਕਾਰਨਰ ਨੋਟਿਸ
. . .  about 8 hours ago
ਲੁੱਟ ਖੋਹਾਂ ਅਤੇ ਗੈਂਗਵਾਰਾਂ 'ਚ 4 ਲੋੜੀਂਦੇ ਗੈਂਗਸਟਰ ਕਾਬੂ
. . .  about 9 hours ago
ਸਚਿਨ ਪਾਇਲਟ ਦੇ ਸਮਰਥਕਾਂ ਵੱਲੋਂ ਦਿੱਲੀ 'ਚ ਨਾਅਰੇਬਾਜ਼ੀ
. . .  about 10 hours ago
ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਕੱਲ੍ਹ ਤਕ ਮੁਲਤਵੀ
. . .  about 10 hours ago
ਤੇਜ਼ ਰਫ਼ਤਾਰ ਟਰੇਨ ਦੇ ਪਟੜੀ ਤੋਂ ਉੱਤਰਨ ਕਾਰਨ 4 ਦੀ ਮੌਤ, 43 ਜ਼ਖਮੀ
. . .  about 10 hours ago
ਪੰਜਾਬ ਦੇ ਪਟਵਾਰਖ਼ਾਨਿਆਂ 'ਤੇ ਲਟਕੇ ਤਾਲੇ, ਪਟਵਾਰੀਆਂ ਵੱਲੋਂ ਬਠਿੰਡਾ ਧਰਨੇ ਲਈ ਕੂਚ
. . .  about 9 hours ago
2001 'ਚ ਸੰਸਦ ਹਮਲੇ ਦੌਰਾਨ ਸ਼ਹੀਦ ਹੋਏ ਜਵਾਨਾਂ ਨੂੰ ਕਈ ਨੇਤਾਵਾਂ ਨੇ ਦਿੱਤੀ ਸ਼ਰਧਾਂਜਲੀ
. . .  about 10 hours ago
ਰਾਹੁਲ ਗਾਂਧੀ ਜੋ ਵੀ ਫ਼ੈਸਲਾ ਲੈਣਗੇ ਵਿਧਾਇਕਾਂ ਨੂੰ ਹੋਵੇਗਾ ਮਨਜ਼ੂਰ - ਖੜਗੇ
. . .  about 11 hours ago
ਕਾਊਂਟਰ ਇੰਟੈਲੀਜੈਂਸ ਅਤੇ ਹੈਰੋਇਨ ਤਸਕਰਾਂ ਵਿਚਾਲੇ ਮੁੱਠਭੇੜ, ਦੋ ਕਾਬੂ
. . .  about 11 hours ago
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਭਾਜਪਾ ਦੀ ਸੰਸਦੀ ਦਲ ਦੀ ਬੈਠਕ ਸ਼ੁਰੂ
. . .  about 11 hours ago
ਸਟੀਲ ਕੰਪਨੀ 'ਚ ਹੋਇਆ ਧਮਾਕਾ, 3 ਮਜ਼ਦੂਰਾਂ ਦੀ ਮੌਤ
. . .  about 11 hours ago
ਮੁੱਠਭੇੜ ਵਿਚ ਦੋ ਅੱਤਵਾਦੀ ਢੇਰ
. . .  about 12 hours ago
ਅੱਜ ਸ਼ੁਰੂ ਹੋ ਰਹੇ ਸੈਸ਼ਨ ਦੌਰਾਨ ਨੌਜਵਾਨਾਂ ਦੇ ਰੁਜ਼ਗਾਰ ਦੇ ਮੁੱਦੇ ਨੂੰ ਪ੍ਰਮੁੱਖਤਾ ਨਾਲ ਚੁੱਕਿਆ ਜਾਵੇਗਾ - ਚੀਮਾ
. . .  about 12 hours ago
ਈਸ਼ਾ ਅੰਬਾਨੀ ਤੇ ਅਨੰਦ ਪੀਰਾਮਲ ਦੇ ਵਿਆਹ 'ਚ ਸ਼ਾਮਲ ਹੋਏ ਸਿਤਾਰੇ, ਖਿਡਾਰੀ ਤੇ ਸਿਆਸਤਦਾਨ, ਦੇਖੋ ਤਸਵੀਰਾਂ
. . .  about 13 hours ago
ਗਹਿਲੋਤ ਤੇ ਪਾਈਲਟ ਦਿੱਲੀ ਲਈ ਰਵਾਨਾ
. . .  about 13 hours ago
ਕਪਿਲ ਦੇ ਵਿਆਹ 'ਚ ਉੱਘੇ ਕਲਾਕਾਰਾਂ ਨੇ ਬੰਨ੍ਹਿਆ ਰੰਗ, ਦੇਖੋ ਤਸਵੀਰਾਂ
. . .  about 13 hours ago
ਅੱਜ ਦਾ ਵਿਚਾਰ
. . .  about 14 hours ago
ਕਪਿਲ ਦੇ ਵਿਆਹ 'ਚ ਪੁੱਜੇ ਨਿਰਦੇਸ਼ਕ ਅੱਬਾਸ ਮਸਤਾਨ
. . .  1 day ago
ਜਲੰਧਰ : ਕਪਿਲ ਦੇ ਵਿਆਹ 'ਚ ਨਵਜੋਤ ਸਿੰਘ ਸਿੱਧੂ ਵੀ ਪੁੱਜੇ
. . .  about 1 hour ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੇ ਵਿਆਹ ਦੀਆਂ ਤਸਵੀਰਾਂ
. . .  about 1 hour ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੀ ਸ਼ਾਦੀ 'ਚ ਪੁੱਜੀ ਪੱਛਮੀ ਬੰਗਾਲ ਦੀ ਸੀ ਐਮ ਮਮਤਾ ਬੈਨਰਜੀ
. . .  about 1 hour ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੀ ਸ਼ਾਦੀ 'ਚ ਪੁੱਜੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  about 1 hour ago
ਹਾਕੀ ਵਿਸ਼ਵ ਕੱਪ ਦੇ ਕੁਆਰਟ ਫਾਈਨਲ 'ਚ ਇੰਗਲੈਂਡ ਨੇ ਅਰਜਨਟੀਨਾ ਅਤੇ ਆਸਟ੍ਰੇਲੀਆ ਨੇ ਫਰਾਂਸ ਨੂੰ ਹਰਾਇਆ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਜੇਠ ਸੰਮਤ 550
ਿਵਚਾਰ ਪ੍ਰਵਾਹ: ਕੌਮੀ ਬਦਇੰਤਜ਼ਾਮੀ ਦਾ ਪਹਿਲਾ ਲੱਛਣ ਮਹਿੰਗਾਈ ਅਤੇ ਦੂਜਾ ਜੰਗ ਹੁੰਦਾ ਹੈ। -ਅਰਨੈਸਟ ਹੈਮਿੰਗਵੇ

ਹੁਸ਼ਿਆਰਪੁਰ / ਮੁਕੇਰੀਆਂ

ਮੰਦਰ 'ਚ ਕੀਰਤਨ ਕਰਨ ਵਾਲੀਆਂ ਔਰਤਾਂ 'ਤੇ ਦਰਜ ਝੂਠੇ ਕੇਸਾਂ ਨੂੰ ਰੱਦ ਕਰਕੇ ਦੋਸ਼ੀਆਂ ਿਖ਼ਲਾਫ਼ ਕਾਰਵਾਈ ਦੀ ਮੰਗ

ਹੁਸ਼ਿਆਰਪੁਰ, 25 ਮਈ (ਬਲਜਿੰਦਰਪਾਲ ਸਿੰਘ)- ਤਲਵਾੜਾ ਦੇ ਪ੍ਰਾਚੀਨ ਮੰਦਰ ਕਾਲੀ ਮਾਤਾ 'ਚ ਕੀਰਤਨ ਕਰਨ ਵਾਲੀਆਂ ਔਰਤਾਂ ਿਖ਼ਲਾਫ਼ ਦਰਜ ਕੀਤਾ ਝੂਠਾ ਮਾਮਲਾ ਇੱਕ ਹਫ਼ਤੇ 'ਚ ਰੱਦ ਕਰਕੇ ਕਥਿਤ ਦੋਸ਼ੀਆਂ ਿਖ਼ਲਾਫ਼ ਕਾਰਵਾਈ ਕਰਕੇ ਉਨ੍ਹਾਂ ਨੂੰ ਇਨਸਾਫ਼ ਨਾ ਦਿਵਾਇਆ ਗਿਆ ਤਾਂ ਪਹਿਲਾਂ ਤਲਵਾੜਾ 'ਚ ਚੱਕਾ ਜਾਮ ਕੀਤਾ ਜਾਵੇਗਾ ਅਤੇ ਇਸ ਤੋਂ ਬਾਅਦ ਸੰਘਰਸ਼ ਨੂੰ ਜ਼ਿਲ੍ਹਾ ਪੱਧਰ 'ਤੇ ਸ਼ੁਰੂ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ | ਇਹ ਐਲਾਨ ਅੱਜ ਇੱਥੇ ਪ੍ਰੈੱਸ ਕਲੱਬ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਭਗਵਾਨ ਵਾਲਮੀਕਿ ਧਰਮ ਰਕਸ਼ਾ ਸਮਿਤੀ ਦੇ ਸੂਬਾ ਪ੍ਰਧਾਨ ਵਿਕਾਸ ਹੰਸ ਅਤੇ ਬਸਪਾ ਯੂਥ ਵਿੰਗ ਦੇ ਪ੍ਰਧਾਨ ਮਨੋਜ ਠੇਕੇਦਾਰ, ਕੀਰਤਨ ਮੰਡਲੀ ਨਾਲ ਸਬੰਧਿਤ ਰਮਾ ਕੁਮਾਰੀ, ਮਮਤਾ, ਪ੍ਰੀਤੀ, ਸ਼ਵੇਤਾ, ਆਸ਼ਾ, ਰਜਨੀ, ਰਾਜ, ਲਕਸ਼ਮੀ, ਸੁਨੀਤਾ, ਵਿਜੇ ਲਕਸ਼ਮੀ, ਰੰਜਨਾ ਸ਼ਰਮਾ ਆਦਿ ਨੇ ਕਿਹਾ ਕਿ ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਉਨ੍ਹਾਂ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲਵੇ | ਉਨ੍ਹਾਂ ਦੱਸਿਆ ਕਿ ਉਕਤ ਪ੍ਰਾਚੀਨ ਮੰਦਰ 'ਚ ਵੱਡੀ ਗਿਣਤੀ 'ਚ ਔਰਤਾਂ ਇਕੱਠੀਆਂ ਹੋ ਕੇ ਹਰੇਕ ਮੰਗਲਵਾਰ ਨੂੰ ਕੀਰਤਨ ਕਰਦੀਆਂ ਹਨ ਪਰ ਮੰਦਰ 'ਤੇ ਕਬਜ਼ਾ ਕਰਨ ਦੀ ਨੀਅਤ ਨਾਲ ਕੁੱਝ ਪ੍ਰਭਾਵਸ਼ਾਲੀ ਲੋਕ ਉਨ੍ਹਾਂ ਿਖ਼ਲਾਫ਼ ਝੂਠੇ ਮਾਮਲੇ ਦਰਜ ਕਰਵਾ ਰਹੇ ਹਨ | ਇਸ ਤੋਂ ਇਲਾਵਾ ਕਥਿਤ ਦੋਸ਼ੀ ਉਨ੍ਹਾਂ ਨੂੰ ਜਾਤੀਸੂਚਕ ਗਾਲਾਂ ਵੀ ਕੱਢ ਰਹੇ ਹਨ | ਰਾਜਸੀ ਦਬਾਅ ਦੇ ਚੱਲਦਿਆਂ ਪੁਲਿਸ ਪ੍ਰਸ਼ਾਸਨ ਉਨ੍ਹਾਂ ਨੂੰ ਅਣਦੇਖਿਆ ਕਰ ਰਿਹਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਮੰਦਰ ਦਾ ਪੁਜਾਰੀ ਮਨਿੰਦਰ ਸ਼ਰਮਾ ਉਨ੍ਹਾਂ ਨਾਲ ਕਥਿਤ ਤੌਰ 'ਤੇ ਗਲਤ ਵਿਵਹਾਰ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਜਾਤੀਸੂਚਕ ਗਾਲਾਂ ਕੱਢਦਾ ਹੈ ਅਤੇ ਜਦੋਂ ਉਹ ਵਿਰੋਧ ਕਰਦੀਆਂ ਹਨ ਤਾਂ ਪੁਜਾਰੀ ਉਨ੍ਹਾਂ ਨਾਲ ਹੱਥੋਪਾਈ ਕਰਨ 'ਤੇ ਉਤਾਰੂ ਹੋ ਜਾਂਦਾ ਹੈ | ਉਨ੍ਹਾਂ ਕਿਹਾ ਕਿ ਮੰਦਰ 'ਚ ਹੋ ਰਹੀਆਂ ਅਸਮਾਜਿਕ ਗਤੀਵਿਧੀਆਂ ਨੂੰ ਕਿਸੇ ਵੀ ਹਾਲ 'ਚ ਸਹਿਣ ਨਹੀਂ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਜੇ.ਇਲਨਚੇਲੀਅਨ, ਮੁੱਖ ਮੰਤਰੀ ਕੈਪ: ਅਮਰਿੰਦਰ ਸਿੰਘ, ਮਾਨਵ ਅਧਿਕਾਰੀ ਕਮਿਸ਼ਨ ਤੋਂ ਇਲਾਵਾ ਐਸ.ਸੀ. ਕਮਿਸ਼ਨ, ਮਹਿਲਾ ਕਮਿਸ਼ਨ ਕੋਲ ਵੀ ਸ਼ਿਕਾਇਤ ਦਰਜ ਕਰਵਾਈ ਗਈ ਹੈ, ਪ੍ਰੰਤੂ ਅਜੇ ਤੱਕ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ ਜਿਸ ਕਾਰਨ ਉਨ੍ਹਾਂ ਨੂੰ ਸੰਘਰਸ਼ ਦਾ ਰਾਹ ਅਪਣਾਉਣਾ ਪੈ ਰਿਹਾ ਹੈ |
ਮੁੜ ਮੁਆਫ਼ੀ ਮੰਗਣ ਲਈ ਤਿਆਰ ਹਾਂ-ਪੁਜਾਰੀ ਮਨਿੰਦਰ ਸ਼ਰਮਾ
ਜਦੋਂ ਉਕਤ ਮਾਮਲੇ ਸਬੰਧੀ ਮੰਦਰ ਦੇ ਮੌਜੂਦਾ ਪੁਜਾਰੀ ਮਨਿੰਦਰ ਸ਼ਰਮਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਮੰਦਰ 'ਚ ਸੀ.ਸੀ.ਟੀ.ਵੀ. ਕੈਮਰੇ ਲੱਗੇ ਹੋਏ ਹਨ ਅਤੇ ਹਰੇਕ ਘਟਨਾਕ੍ਰਮ ਕੋਈ ਵੀ ਦੇਖ ਸਕਦਾ ਹੈ | ਉਨ੍ਹਾਂ ਕਿਹਾ ਕਿ ਧਰਮ ਦਾ ਕੰਮ ਜੋੜਨਾ ਹੈ ਨਾ ਕਿ ਤੋੜਨਾ | ਉਹ ਪਹਿਲਾਂ ਵੀ ਥਾਣੇ 'ਚ ਲੋਕਾਂ ਦੀ ਹਾਜ਼ਰੀ 'ਚ ਮੁਆਫ਼ੀ ਮੰਗ ਚੁੱਕੇ ਹਨ ਅਤੇ ਜੇਕਰ ਉਨ੍ਹਾਂ ਨੂੰ ਮੁੜ ਮੁਆਫ਼ੀ ਮੰਗਨ ਲਈ ਕਿਹਾ ਜਾਵੇਗਾ ਤਾਂ ਉਹ ਤਿਆਰ ਹਨ | ਇੱਕ ਸਵਾਲ ਦੇ ਜਵਾਬ 'ਚ ਉਨ੍ਹਾਂ ਦੱਸਿਆ ਕਿ ਮੰਦਰ ਨੂੰ ਲੈ ਕੇ ਮਾਮਲਾ ਐੱਸ.ਡੀ.ਐਮ. ਦੀ ਕੋਰਟ 'ਚ ਵਿਚਾਰ ਅਧੀਨ ਹੈ, ਇਸ ਲਈ ਉਹ ਕੁੱਝ ਜ਼ਿਆਦਾ ਨਹੀਂ ਕਹਿ ਸਕਦੇ, ਉਹ ਤਾਂ ਹੁਣ ਦਿਹਾੜੀ 'ਤੇ ਹਨ |
ਸ਼ਿਕਾਇਤਾਂ ਦੀ ਜਾਂਚ ਗੰਭੀਰਤਾ ਨਾਲ ਕੀਤਾ ਜਾ ਰਹੀ ਹੈ-ਐਸ.ਐਚ.ਓ.
ਥਾਣਾ ਤਲਵਾੜਾ ਦੇ ਐਸ.ਐਚ.ਓ. ਸੁਰਿੰਦਰ ਕੁਮਾਰ ਨੇ ਦੱਸਿਆ ਕਿ ਉਕਤ ਮਾਮਲਾ ਜ਼ਿਲ੍ਹਾ ਪੁਲਿਸ ਮੁਖੀ ਦੇ ਧਿਆਨ 'ਚ ਹੈ ਅਤੇ ਉਹ ਲਗਾਤਾਰ ਸਥਿਤੀ 'ਤੇ ਖ਼ੁਦ ਨਜ਼ਰ ਰੱਖ ਰਹੇ ਹਨ | ਦੋਨਾਂ ਪੱਖਾਂ ਦੀਆਂ ਸ਼ਿਕਾਇਤਾਂ ਦੀ ਜਾਂਚ ਗੰਭੀਰਤਾ ਨਾਲ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ |

ਐੱਮ.ਏ. ਪੰਜਾਬੀ ਦੂਜੇ ਸਮੈਸਟਰ ਦੇ ਪ੍ਰਸ਼ਨ ਪੱਤਰ 'ਚ ਗਲਤੀਆਂ ਦੀ ਭਰਮਾਰ

ਗੜ੍ਹਸ਼ੰਕਰ, 25 ਮਈ (ਧਾਲੀਵਾਲ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਚੱਲ ਰਹੀਆਂ ਸਮੈਸਟਰ ਪ੍ਰੀਖਿਆਵਾਂ ਦੌਰਾਨ ਅੱਜ ਐੱਮ.ਏ. ਪੰਜਾਬੀ ਦੂਜੇ ਸਮੈਸਟਰ ਦੇ ਇਕ ਪ੍ਰਸ਼ਨ ਪੱਤਰ 'ਚ ਗਲਤੀਆਂ ਦੀ ਭਰਮਾਰ ਕਾਰਨ ਜਿੱਥੇ ਵਿਦਿਆਰਥੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ...

ਪੂਰੀ ਖ਼ਬਰ »

ਇਲੈਕਟਰੋਲ ਅਵੇਅਰਨੈਸ ਸਬੰਧੀ ਪੋਰਟਲ ਤੋਂ ਹਾਸਲ ਕੀਤੀ ਜਾ ਸਕਦੀ ਹੈ ਜਾਣਕਾਰੀ-ਡੀ.ਸੀ

ਹੁਸ਼ਿਆਰਪੁਰ, 25 ਮਈ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਪੁਲ ਉਜਵਲ ਨੇ ਦੱਸਿਆ ਕਿ ਲਰਨਿੰਗ ਇਨ ਇਲੈਕਟਰੋਲ ਅਵੇਅਰਨੈਸ ਤੇ ਡੈਮੋਕਰੇਸੀ ਟਾਈਟਲ ਅਧੀਨ ਈ-ਲਰਨਿੰਗ ਪੋਰਟਲ ਤਿਆਰ ਕੀਤਾ ਗਿਆ ਹੈ | ਉਨ੍ਹਾਂ ਨੇ ਸਮੂਹ ਵਿਦਿਆਰਥੀਆਂ, ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਤਲਵਾੜਾ, 25 ਮਈ (ਵਿਸ਼ੇਸ਼ ਪ੍ਰਤੀਨਿਧ)- ਤਲਵਾੜਾ ਵਿਖੇ ਪਾਵਰ ਹਾਊਸ ਨੰਬਰ ਇੱਕ ਵਿਖੇ ਇੱਕ ਅਣਪਛਾਤੇ ਵਿਅਕਤੀ ਲਾਸ਼ ਮਿਲੀ ਹੈ | ਏ.ਐਸ.ਆਈ. ਹਰਮਿੰਦਰ ਸਿੰਘ ਵੱਲੋਂ ਦਿੱਤੀ ਸੂਚਨਾ ਅਨੁਸਾਰ ਇਸ ਮਿ੍ਤਕ ਨੌਜਵਾਨ ਜਿਸ ਦੀ ਉਮਰ ਕਰੀਬ 27 ਕੁ ਸਾਲ ਦੀ ਹੈ | ਨੀਲੇ ਰੰਗ ਦੀ ਜੀਨ ਦੀ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਭਲਕੇ

ਗੜ੍ਹਸ਼ੰਕਰ, 25 ਮਈ (ਧਾਲੀਵਾਲ)- ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਗੜ੍ਹਸ਼ੰਕਰ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਭਾਈ ਤਿਲਕੂ ਜੀ ਗੜ੍ਹਸ਼ੰਕਰ ਵਿਖੇ ਮਿਤੀ 27 ਮਈ ਦਿਨ ਐਤਵਾਰ ਨੂੰ ਸਵੇਰੇ 10 ਵਜੇ ...

ਪੂਰੀ ਖ਼ਬਰ »

ਮੁਕੇਰੀਆਂ ਅੰਦਰ ਨਾਜਾਇਜ਼ ਕਬਜ਼ਿਆਂ ਕਾਰਨ ਲੋਕ ਪ੍ਰੇਸ਼ਾਨ

ਮੁਕੇਰੀਆਂ, 25 ਮਈ (ਰਾਮਗੜ੍ਹੀਆ)- ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਵਸਿਆ ਪ੍ਰਸਿੱਧ ਪੁਰਾਤਨ ਸ਼ਹਿਰ ਮੁਕੇਰੀਆਂ ਅੱਜ ਕੱਲ੍ਹ ਨਾਜਾਇਜ਼ ਕਬਜ਼ਿਆਂ ਕਾਰਨ ਆਪਣੀ ਹੋਂਦ ਨੂੰ ਗੁਆਉਂਦਾ ਜਾ ਰਿਹਾ ਹੈ | ਸ਼ਹਿਰ ਦੇ ਮੇਨ ਬਾਜ਼ਾਰ ਜਾਂ ਮੁੱਖ ਸੜਕਾਂ ਨੂੰ ਦੇਖ ਲਵੋ ...

ਪੂਰੀ ਖ਼ਬਰ »

ਦੋਆਬਾ ਕਿਸਾਨ ਸੰਘਰਸ਼ ਕਮੇਟੀ ਵਲੋਂ ਐਸ. ਡੀ. ਐਮ. ਡਾ: ਹਿਮਾਂਸ਼ੂ ਅਗਰਵਾਲ ਦਾ ਸਨਮਾਨ

ਦਸੂਹਾ, 25 ਮਈ (ਭੁੱਲਰ)- ਅੱਜ ਦੋਆਬਾ ਕਿਸਾਨ ਸੰਘਰਸ਼ ਕਮੇਟੀ ਵਲੋਂ ਐਸ.ਡੀ.ਐਮ. ਦਸੂਹਾ ਡਾ. ਹਿਮਾਂਸ਼ੂ ਅਗਰਵਾਲ ਆਈ.ਏ.ਐਸ. ਦਾ ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਦੀ ਅਗਵਾਈ ਹੇਠ ਸਮੂਹ ਕਿਸਾਨਾਂ ਵੱਲੋਂ ਸਨਮਾਨ ਕੀਤਾ ਗਿਆ | ਦੋਆਬਾ ...

ਪੂਰੀ ਖ਼ਬਰ »

ਮਹਿਲਾਵਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹੋਣ ਦੀ ਲੋੜ-ਮਨੀਸ਼ਾ ਗੁਲਾਟੀ

ਹੁਸ਼ਿਆਰਪੁਰ, 25 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਮਹਿਲਾਵਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹੋਣ ਦੀ ਲੋੜ ਹੈ | ਜਦੋਂ ਮਹਿਲਾਵਾਂ ਆਪਣੇ ਅਧਿਕਾਰਾਂ ਪ੍ਰਤੀ ਪੂਰੀ ਤਰ੍ਹਾਂ ਜਾਗਰੂਕ ਹੋ ਜਾਣਗੀਆਂ ਤਾਂ ਸਮਾਜ 'ਚ ਦਾਜ, ਜ਼ਬਰ ਜਨਾਹ ਤੇ ਘਰੇਲੂ ਝਗੜਿਆਂ ...

ਪੂਰੀ ਖ਼ਬਰ »

ਪਿੰਡ ਗਿਲਜੀਆਂ ਵਿਚ ਪਤੀ-ਪਤਨੀ ਨੂੰ ਬੰਧਕ ਬਣਾ ਕੇ ਕੀਤੀ ਚੋਰੀ

ਮਿਆਣੀ , 25 ਮਈ (ਹਰਜਿੰਦਰ ਸਿੰਘ ਮੁਲਤਾਨੀ)- ਬੇਟ ਇਲਾਕੇ ਦੇ ਪਿੰਡ ਗਿਲਜੀਆਂ ਵਿਚ ਚੋਰਾਂ ਨੇ ਅੱਜ ਸਵੇਰੇ ਤੜਕੇ ਇਕ ਪਤੀ-ਪਤਨੀ ਨੂੰ ਬੰਧਕ ਬਣਾ ਕੇ ਚੋਰੀ ਘਰ ਵਿਚ ਚੋਰੀ ਕੀਤੀ ਹੈ | ਚੋਰ ਉਸ ਸਮੇਂ ਘਰ ਵਿਚ ਦਾਖਲ ਹੋਏ ਜਦ ਅਮਰੀਕ ਸਿੰਘ ਪੁੱਤਰ ਤਾਰਾ ਸਿੰਘ ਅਤੇ ਉਸ ਦੀ ਪਤਨੀ ...

ਪੂਰੀ ਖ਼ਬਰ »

ਪੁਲਿਸ ਵਲੋਂ ਕੁੱਟਮਾਰ ਸਬੰਧੀ ਮਾਮਲਾ ਦਰਜ

ਸੈਲਾ ਖ਼ੁਰਦ, 25 ਮਈ (ਹਰਵਿੰਦਰ ਸਿੰਘ ਬੰਗਾ)- ਸਥਾਨਕ ਬੱਸ ਸਟੈਂਡ ਮੁੱਖ ਬਾਜ਼ਾਰ 'ਚ ਸਥਿਤ ਕਾਂਗਰਸੀ ਅਤੇ ਅਕਾਲੀ ਆਗੂਆਂ ਵਿਚਕਾਰ ਹੋਈ ਕੁੱਟਮਾਰ ਸਬੰਧੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ | ਹਰਸ਼ਰਨ ਸਿੰਘ ਪੱੁਤਰ ਜਗੀਰ ਸਿੰਘ ਵਾਸੀ ਪਿੰਡ ਭਾਤਪੁਰ ਜੱਟਾਂ ਦੇ ਬਿਆਨਾਂ ...

ਪੂਰੀ ਖ਼ਬਰ »

ਮਹਿੰਗਾਈ ਵਿਰੁੱਧ ਕਾਂਗਰਸੀ ਵਰਕਰਾਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਬੁੱਲ੍ਹੋਵਾਲ 25 ਮਈ (ਰਵਿੰਦਰਪਾਲ ਸਿੰਘ ਲੁਗਾਣਾ, ਜਸਵੰਤ ਸਿੰਘ)- ਕਸਬਾ ਬੁੱਲ੍ਹੋਵਾਲ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਅਹੁਦੇਦਾਰਾਂ ਅਤੇ ਸਰਕਲ ਅਹੁਦੇਦਾਰਾਂ ਨੇ ਪਵਨ ਕੁਮਾਰ ਆਦੀਆ ਹਲਕਾ ਵਿਧਾਇਕ ਦੇ ਨਿਰਦੇਸ਼ਾਂ ਅਨੁਸਾਰ ਅਤੇ ਚੰਪਾ ਨਾਰੂ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਭਾਰਟਾ ਖ਼ੇਤੀਬਾੜੀ ਸੁਸਾਇਟੀ ਦੇ ਘੁਟਾਲੇ ਦੀ ਪੜਤਾਲ ਸ਼ੁਰੂ, ਸਕੱਤਰ ਮੁਅੱਤਲ

ਮਾਹਿਲਪੁਰ, 25 ਮਈ (ਦੀਪਕ ਅਗਨੀਹੋਤਰੀ)- ਪਿੰਡ ਭਾਰਟਾ ਗਣੇਸ਼ਪੁਰ ਵਿਖ਼ੇ ਭਾਰਟਾ ਖ਼ੇਤੀਬਾੜੀ ਸੁਸਾਇਟੀ ਵਿਚ ਕਿਸਾਨਾਂ ਤੇ ਖ਼ਪਤਕਾਰਾਂ ਦੇ ਲੱਖਾਂ ਰੁਪਏ ਦੇ ਹੋਏ ਘੁਟਾਲੇ ਵਿਚ ਅੱਜ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਸੁਸਾਇਟੀ ਦੇ ਸਕੱਤਰ ਨੂੰ ਮੁਅੱਤਲ ਕਰਕੇ ਮਾਮਲੇ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਫ਼ਾਰ ਗਰਲਜ਼ ਦੀਆਂ ਵਿਦਿਆਰਥਣਾਂ ਨੇ ਡਿਪਲੋਮੈਂਥਨ 'ਚ ਪੁਰਸਕਾਰ ਪ੍ਰਾਪਤ ਕੀਤੇ

ਜਲੰਧਰ, 25 ਮਈ (ਰਣਜੀਤ ਸਿੰਘ ਸੋਢੀ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਫ਼ਾਰ ਗਰਲਜ਼ ਵਿਖੇ ਪਿਛਲੇ ਦਿਨੀਂ ਡਿਪਲੋਮੈਂਥਨ ਵੱਲੋਂ ਵਿਦਿਆਰਥੀ ਸੰਮੇਲਨ ਕਰਵਾਇਆ ਗਿਆ, ਜਿਸ 'ਚ ਸੂਬੇ ਭਰ ਦੇ 20 ਸਕੂਲਾਂ ਦੇ 450 ਪ੍ਰਤੀਨਿਧਾਂ ਨੇ ਭਾਗ ਲਿਆ | ਵਿਚਾਰ ਚਰਚਾ 'ਚ 15 ਕਮੇਟੀਆਂ ਬਣਾ ਕੇ ...

ਪੂਰੀ ਖ਼ਬਰ »

ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਖ਼ਾਲੀ ਪਲਾਟਾਂ ਨੇ ਧਾਰਿਆ ਛੱਪੜ ਦਾ ਰੂਪ

ਗੜ੍ਹਸ਼ੰਕਰ, 25 ਮਈ (ਧਾਲੀਵਾਲ)- ਗੜ੍ਹਸ਼ੰਕਰ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਪਾਣੀ ਦੀ ਨਿਕਾਸੀ ਦਾ ਐਨਾ ਕੁ ਬੁਰਾ ਹਾਲ ਕਿ ਘਰਾਂ ਦਾ ਗੰਦਾ ਪਾਣੀ ਖਾਲੀ ਪਲਾਟਾਂ ਵਿਚ ਛੱਪੜ ਦਾ ਰੂਪ ਧਾਰ ਰਿਹਾ ਹੈ ਜੋ ਲੋਕਾਂ ਲਈ ਸਮੱਸਿਆ ਪੈਦਾ ਕਰਨ ਦੇ ਨਾਲ ਨਾਲ ਸੜਕ ਨੂੰ ਵੀ ...

ਪੂਰੀ ਖ਼ਬਰ »

ਸ਼ਹਿਰ 'ਚ ਟ੍ਰੈਫ਼ਿਕ ਵਿਵਸਥਾ ਰੱਬ ਆਸਰੇ, ਸੜਕੀ ਨਿਯਮਾਂ ਦੀ ਉਲੰਘਣਾ ਹੋਈ ਆਮ

ਹੁਸ਼ਿਆਰਪੁਰ, 25 ਮਈ (ਹਰਪ੍ਰੀਤ ਕੌਰ)- ਸ਼ਹਿਰ ਵਿਚ ਟ੍ਰੈਫ਼ਿਕ ਦੀ ਸਮੱਸਿਆ ਦਿਨੋਂ ਦਿਨ ਵਧਦੀ ਜਾ ਰਹੀ ਹੈ ਜਿਸ ਰਫ਼ਤਾਰ ਨਾਲ ਵਾਹਨਾਂ ਦੀ ਗਿਣਤੀ ਵਧ ਰਹੀ ਹੈ, ਉਸੇ ਰਫ਼ਤਾਰ ਨਾਲ ਟ੍ਰੈਫ਼ਿਕ ਵਿਵਸਥਾ ਵੀ ਚਰਮਰਾ ਰਹੀ ਹੈ | ਟ੍ਰੈਫ਼ਿਕ ਨਿਯਮਾਂ ਪ੍ਰਤੀ ਲੋਕਾਂ ਦੀ ...

ਪੂਰੀ ਖ਼ਬਰ »

ਡਾ: ਬੀ. ਆਰ. ਅੰਬੇਡਕਰ ਨੂੰ ਸਮਰਪਿਤ ਪ੍ਰੋਗਰਾਮ ਅੱਜ

ਨਸਰਾਲਾ, 25 ਮਈ (ਸਤਵੰਤ ਸਿੰਘ ਥਿਆੜਾ)- ਬਾਬਾ ਸਾਹਿਬ ਡਾ: ਬੀ. ਆਰ. ਅੰਬੇਡਕਰ ਨੂੰ ਸਮਰਪਿਤ ਇਸ ਸਾਲ ਵੀ ਦੂਜਾ ਪ੍ਰੋਗਰਾਮ ਅੱਜ ਨਵੀਂ ਅਬਾਦੀ ਪੰਡਰੀ ਰੁਕਮਾਣ, ਨਸਰਾਲਾ ਸਟੇਸ਼ਨ ਵਿਖੇ ਕਰਵਾਇਆ ਜਾ ਰਿਹਾ ਹੈ ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | 26 ਮਈ ਦਿਨ ...

ਪੂਰੀ ਖ਼ਬਰ »

ਗੋਬਿੰਦ ਸਿੰਘ ਦਿਉ ਦਾ ਮਲੇਸ਼ੀਆ ਸਰਕਾਰ ਵਿਚ ਮੰਤਰੀ ਬਣਨਾ ਸਿੱਖਾਂ ਵਾਸਤੇ ਮਾਣ ਦੀ ਗੱਲ : ਇੰਜ. ਧਨੋਆ

ਮੁਕੇਰੀਆਂ, 25 ਮਈ (ਰਾਮਗੜ੍ਹੀਆ)-ਸ. ਗੋਬਿੰਦ ਸਿੰਘ ਦਿਉ ਦਾ ਮਲੇਸ਼ੀਆ ਦੀ ਸਰਕਾਰ ਵਿਚ ਸੰਚਾਰ ਅਤੇ ਮਲਟੀਮੀਡੀਆ ਮੰਤਰੀ ਬਣਨਾ ਸਮੁੱਚੇ ਵਿਸ਼ਵ ਦੇ ਸਿੱਖਾਂ ਵਾਸਤੇ ਮਾਣ ਅਤੇ ਫ਼ਖਰ ਦੀ ਗੱਲ ਹੈ, ਜਿਸ ਦੀ ਹਰ ਪਾਸਿਓਾ ਸ਼ਲਾਘਾ ਹੋਣਾ ਸੁਭਾਵਿਕ ਹੈ | ਮਲੇਸ਼ੀਆ ਵਿਚ ਕਰੀਬ ...

ਪੂਰੀ ਖ਼ਬਰ »

ਵਿਸ਼ਵਕਰਮਾ ਭਵਨ ਕਮੇਟੀ ਦੇ ਸਕੱਤਰ ਵਲੋਂ ਜ਼ਹਿਰੀਲੀ ਚੀਜ਼ ਖ਼ਾ ਕੇ ਜੀਵਨ ਲੀਲ੍ਹਾ ਸਮਾਪਤ

ਮਾਹਿਲਪੁਰ, 25 ਮਈ (ਦੀਪਕ ਅਗਨੀਹੋਤਰੀ, ਰਜਿੰਦਰ)- ਵਿਸ਼ਵਕਰਮਾ ਭਵਨ ਪ੍ਰਬੰਧਕ ਕਮੇਟੀ ਮਾਹਿਲਪੁਰ ਦੇ ਸਕੱਤਰ ਵਲੋਂ ਅੱਜ ਬਾਅਦ ਦੁਪਹਿਰ ਜ਼ਹਿਰਲੀ ਚੀਜ਼ ਖ਼ਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਗਈ | ਜਾਣਕਾਰੀ ਅਨੁਸਾਰ ਪ੍ਰੀਤਮ ਸਿੰਘ ਅਜੀਮਲ ਜੋ ਕਿ ਵਿਸ਼ਵਕਰਮਾ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਹੁਕਮ : ਹੁਣ ਬਾਜ਼ਾਰਾਂ 'ਚ ਮਿਲੇਗੀ ਨੀਲੇ ਤੇ ਚਿੱਟੇ ਰੰਗ ਦੀ ਬਰਫ਼

ਹੁਸ਼ਿਆਰਪੁਰ, 25 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਲੋਕਾਂ ਦੀ ਸਿਹਤ ਪ੍ਰਤੀ ਗੰਭੀਰ ਹੁੰਦਿਆਂ ਖਾਣ-ਪੀਣ ਦੀਆਂ ਵਸਤੂਆਂ ਦੇ ਮਸਲਿਆਂ 'ਚ ਫੂਡ ਸੇਫ਼ਟੀ ਐਕਟ ਅਤੇ ਸਟੈਰਿਡ ਅਥਾਰਿਟੀ ਭਾਰਤ ਵਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ 1 ਜੂਨ ਤੋਂ ਬਾਜ਼ਾਰ 'ਚ ਵਿਕਣ ਵਾਲੀ ...

ਪੂਰੀ ਖ਼ਬਰ »

ਹੁਣ 10ਵੀਂ ਤੋਂ ਬਾਅਦ ਵੀ ਪੜ੍ਹਨ ਲਈ ਕੈਨੇਡਾ ਜਾ ਸਕਣਗੇ ਵਿਦਿਆਰਥੀ-ਕੌਸ਼ਲ

ਗੜ੍ਹਸ਼ੰਕਰ, 25 ਮਈ (ਧਾਲੀਵਾਲ)- ਰੈਗੂਲੇਟਿਡ ਕੈਨੇਡੀਅਨ ਇਮੀਗ੍ਰੇਸ਼ਨ ਕੰਸਲਟੈਂਟ ਗੋਪਾਲ ਕੌਸ਼ਲ ਮੈਂਬਰ ਆਈ.ਸੀ.ਸੀ.ਆਰ.ਸੀ, ਕਮਿਸ਼ਨਰ ਆਫ਼ ਟੇਕਿੰਗ ਓਥਸ ਐਾਡ ਐਫੀਡੇਵਿਟ ਫ਼ਾਰ ਬਿ੍ਟਿਸ਼ ਕੋਲੰਬੀਆ ਤੇ ਡਾਇਰੈਕਟਰ ਕੌਸ਼ਲ ਇਮੀਗ੍ਰੇਸ਼ਨ ਬੀਰਮਪੁਰ ਰੋਡ ਗੜ੍ਹਸ਼ੰਕਰ ...

ਪੂਰੀ ਖ਼ਬਰ »

ਪਿੰਡ ਬਾਲਾ-ਕੁੱਲੀਆਂ ਵਿਖੇ 7 ਰੋਜ਼ਾ ਕ੍ਰਿਕਟ ਟੂਰਨਾਮੈਂਟ ਸਮਾਪਤ

ਦਸੂਹਾ, 25 ਮਈ (ਭੁੱਲਰ)- ਪਿੰਡ ਬਾਲਾ ਕੁੱਲੀਆਂ ਵਿਖੇ 7 ਰੋਜ਼ਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ 15 ਤੋਂ ਵੱਧ ਟੀਮਾਂ ਨੇ ਭਾਗ ਲਿਆ | ਇਸ ਮੌਕੇ ਈ.ਸੀ.ਸੀ. ਕਲੱਬ ਧਰਮਪੁਰਾ ਦੀ ਟੀਮ ਜੇਤੂ ਰਹੀ ਜਦਕਿ ਕੁਲੀਆ ਕਲੱਬ ਦੂਸਰੇ ਸਥਾਨ 'ਤੇ ਰਿਹਾ | ਟੂਰਨਾਮੈਂਟ ਵਿਚ ...

ਪੂਰੀ ਖ਼ਬਰ »

ਪਟਵਾਰੀ ਸੁਖਦੇਵ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ

ਖੱੁਡਾ, 25 ਮਈ (ਸਰਬਜੀਤ ਸਿੰਘ)-ਸੁਖਦੇਵ ਸਿੰਘ ਪਟਵਾਰੀ ਤੇ ਜਰਨੈਲ ਸਿੰਘ ਵਾਸੀ ਕੁਰਾਲਾ ਨੂੰ ਉਦੋਂ ਭਾਰੀ ਸਦਮਾ ਲੱਗਿਆ ਜਦੋਂ ਉਨ੍ਹਾਂ ਦੀ ਮਾਤਾ ਅਜੀਤ ਕੌਰ (82) ਪਤਨੀ ਹਰਬੰਸ ਸਿੰਘ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ, ਦਿਹਾਂਤ ਦੀ ਖ਼ਬਰ ਸੁਣਦਿਆਂ ਵਿਧਾਇਕ ਸੰਗਤ ਸਿੰਘ ...

ਪੂਰੀ ਖ਼ਬਰ »

ਹੁਸ਼ਿਆਰਪੁਰ ਵਪਾਰ ਮੰਡਲ ਦਾ ਗਠਨ

ਹੁਸ਼ਿਆਰਪੁਰ, 25 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਪਾਰ ਮੰਡਲ ਦੀ ਮੀਟਿੰਗ ਹੁਸ਼ਿਆਰਪੁਰ ਵਿਖੇ ਹੋਈ | ਇਸ ਮੌਕੇ ਵਪਾਰ ਸੰਗਠਨ ਦਾ ਗਠਨ ਕੀਤਾ ਗਿਆ ਜਿਸ ਨੂੰ ਸਰਬਸੰਮਤੀ ਨਾਲ ਹੁਸ਼ਿਆਰਪੁਰ ਵਾਪਰ ਮੰਡਲ ਦਾ ਨਾਂਅ ਦਿੱਤਾ ਗਿਆ | ਸ਼ਾਮ ਨਰੂਲਾ ਅਤੇ ਰੋਹਿਤ ...

ਪੂਰੀ ਖ਼ਬਰ »

ਗੜ੍ਹਸ਼ੰਕਰ ਦੀਆਂ ਦਾਣਾ ਮੰਡੀਆਂ 'ਚ ਪਿਛਲੇ ਸਾਲ ਨਾਲੋਂ 9325 ਟਨ ਕਣਕ ਦੀ ਖ਼ਰੀਦ 'ਚ ਵਾਧਾ

ਗੜ੍ਹਸ਼ੰਕਰ, 25 ਮਈ (ਧਾਲੀਵਾਲ)- ਗੜ੍ਹਸ਼ੰਕਰ ਇਲਾਕੇ 'ਚ ਪਿਛਲੇ ਸਾਲ ਨਾਲੋਂ ਕਣਕ ਦੀ ਪੈਦਾਵਾਰ 'ਚ ਵੱਡਾ ਵਾਧਾ ਹੋਇਆ ਹੈ ਜਿਸ ਦਾ ਸਬੂਤ ਮੰਡੀਆਂ 'ਚ ਖ਼ਰੀਦ ਲਈ ਪਹੁੰਚੀ ਕਣਕ ਦੇ ਵੇਰਵਿਆਂ ਤੋਂ ਮਿਲਦਾ ਹੈ | ਇਕੱਤਰ ਜਾਣਕਾਰੀ ਅਨੁਸਾਰ ਗੜ੍ਹਸ਼ੰਕਰ ਮਾਰਕੀਟ ਕਮੇਟੀ ਅਧੀਨ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਐਜੂਕੇਸ਼ਨ ਟਰੱਸਟ ਨੇ ਕੀਤਾ ਚੀਮਾ ਨਾਲ ਦੁੱਖ ਦਾ ਪ੍ਰਗਟਾਵਾ

ਦਸੂਹਾ, 25 ਮਈ (ਕੌਸ਼ਲ)- ਮਰਹੂਮ ਚੇਅਰਮੈਨ ਪੰਜਾਬ ਵੇਅਰ ਹਾਊਸ ਸੰਪੂਰਨ ਸਿੰਘ ਚੀਮਾ ਦੀ ਪਤਨੀ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਚੀਮਾ ਦੀ ਮਾਤਾ ਸਰਦਾਰਨੀ ਜਤਿੰਦਰਪਾਲ ਕੌਰ ਚੀਮਾ ਦੇ ਅਕਾਲ ਚਲਾਣੇ 'ਤੇ ਗੁਰੂ ਤੇਗ਼ ਬਹਾਦਰ ਐਜੂਕੇਸ਼ਨ ਟਰੱਸਟ ਨੰੂ ਨਾ ...

ਪੂਰੀ ਖ਼ਬਰ »

ਬਦਸਲੂਕੀ ਕਰਨ ਦੇ ਮਾਮਲੇ 'ਚ ਕੇਸ ਦਰਜ

ਦਸੂਹਾ, 25 ਮਈ (ਭੁੱਲਰ)- ਦਸੂਹਾ ਪੁਲਿਸ ਵਲੋ ਇੱਕ ਔਰਤ ਦੀ ਸ਼ਿਕਾਇਤ 'ਤੇ ਕੇਸ ਦਰਜ ਕੀਤਾ ਗਿਆ ਹੈ | ਸਬ ਇੰਸਪੈਕਟਰ ਅਮਰਜੀਤ ਕੌਰ ਨੇ ਦੱਸਿਆ ਕਿ ਸਤਵਿੰਦਰ ਕੌਰ ਨੇ ਪੁਲਿਸ ਨੂੰ ਸ਼ਿਕਾਇਤ ਰਾਹੀਂ ਦੱਸਿਆ ਕਿ ਉਸ ਦਾ ਪਤੀ ਇੰਗਲੈਡ ਵਿਖੇ ਰਹਿ ਰਿਹਾ ਹੈ ਅਤੇ ਉਸ ਦਾ ਸਹੁਰੇ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਫਲਾਂ, ਸਬਜ਼ੀਆਂ ਦੀਆਂ ਦੁਕਾਨਾਂ ਦੀ ਚੈਕਿੰਗ

ਚੱਬੇਵਾਲ, 25 ਮਈ (ਸਖ਼ੀਆ)-ਅੱਡਾ ਚੱਬੇਵਾਲ ਦੇ ਬੱਸ ਅੱਡੇ ਅਤੇ ਮਾਰਕੀਟ ਵਿਚ ਲੱਗੀਆਂ ਫਲ਼ਾਂ ਦੀਆਂ ਰੇਹੜੀਆਂ ਅਤੇ ਦੁਕਾਨਾਂ ਦੀ ਚੈਕਿੰਗ ਸਿਹਤ ਵਿਭਾਗ ਵਲੋਂ ਕੀਤੀ ਗਈ ਅਤੇ ਗਲੇ ਸੜੇ ਫ਼ਲ ਤੇ ਸਬਜ਼ੀਆਂ ਸੁਟਵਾਈਆਂ ਗਈਆਂ | ਉਨ੍ਹਾਂ ਦੁਕਾਨਦਾਰਾਂ ਨੂੰ ਸੁਚੇਤ ਕਰਦਿਆਂ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ 'ਚ 1 ਕਾਬੂ, 1 ਫ਼ਰਾਰ

ਹੁਸ਼ਿਆਰਪੁਰ, 25 ਮਈ (ਬਲਜਿੰਦਰਪਾਲ ਸਿੰਘ)- ਥਾਣਾ ਚੱਬੇਵਾਲ ਪੁਲਿਸ ਨੇ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ 'ਚ 2 ਕਥਿਤ ਦੋਸ਼ੀਆਂ ਿਖ਼ਲਾਫ਼ ਮਾਮਲਾ ਦਰਜ ਕਰਕੇ ਰੇਤੀ ਨਾਲ ਭਰੀ ਟਰਾਲੀ ਨੂੰ ਕਬਜ਼ੇ 'ਚ ਲੈ ਲਿਆ ਹੈ | ਕਥਿਤ ਦੋਸ਼ੀਆਂ ਦੀ ਪਹਿਚਾਣ ਹਰਦੀਪ ਸਿੰਘ ਉਰਫ਼ ਦੀਪਾ ...

ਪੂਰੀ ਖ਼ਬਰ »

ਸਰਕਾਰ ਦੀ ਨਾਕਾਮੀ ਕਾਰਨ ਵਧ ਰਹੀਆਂ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ-ਸਚਦੇਵਾ

ਹੁਸ਼ਿਆਰਪੁਰ, 25 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਪੈਟਰੋਲੀਅਮ ਪਦਾਰਥਾਂ 'ਚ ਨਿੱਤ ਦਿਨ ਵਾਧਾ ਕੇਂਦਰ ਸਰਕਾਰ ਦੀ ਨਾਕਾਮੀ ਦਾ ਸਬੂਤ ਹੈ ਜਿਸ ਕਾਰਨ ਆਮ ਲੋਕਾਂ ਨੂੰ ਆਰਥਿਕ ਪੱਖੋਂ ਕਾਫ਼ੀ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਨ੍ਹਾਂ ਵਿਚਾਰਾਂ ...

ਪੂਰੀ ਖ਼ਬਰ »

ਸੁਖਜਿੰਦਰ ਵਾਲੀਆ ਨੇ ਹਾਕੀ ਖਿਡਾਰੀਆਂ ਨੂੰ ਕਿੱਟਾਂ ਵੰਡੀਆਂ

ਹੁਸ਼ਿਆਰਪੁਰ, 25 ਮਈ (ਹਰਪ੍ਰੀਤ ਕੌਰ)- ਮਹਾਰਾਣਾ ਪ੍ਰਤਾਪ ਹਾਕੀ ਅਕਾਦਮੀ ਹੁਸ਼ਿਆਰਪੁਰ ਨੂੰ ਸੁਖਜਿੰਦਰ ਸਿੰਘ ਵਾਲੀਆ ਵਲੋਂ ਚੇਅਰਮੈਨ ਰਣਜੀਤ ਰਾਣਾ ਦੀ ਅਗਵਾਈ ਹੇਠ 30 ਕਿੱਟਾਂ ਵੰਡੀਆਂ ਗਈਆਂ | ਸ੍ਰੀ ਵਾਲੀਆ ਨੇ ਨੌਜਵਾਨਾਂ ਨੂੰ ਵੱਧ ਚੜ੍ਹ ਕੇ ਖੇਡਾਂ 'ਚ ਭਾਗ ਲੈਣ ਲਈ ...

ਪੂਰੀ ਖ਼ਬਰ »

ਅੱਗ ਲੱਗਣ ਦੀਆਂ ਘਟਨਾਵਾਂ ਜਾਰੀ

ਗੜ੍ਹਸ਼ੰਕਰ, 25 ਮਈ (ਧਾਲੀਵਾਲ)- ਇਲਾਕੇ ਵਿਚ ਅੱਗ ਲੱਗਣ ਦੀਆਂ ਘਟਨਾਵਾਂ ਜਾਰੀ ਹਨ | ਅੱਤ ਦੀ ਗਰਮੀ ਦੇ ਮੌਸਮ ਵਿਚ ਇਲਾਕੇ ਦੇ ਕਿਸੇ ਨਾ ਕਿਸੇ ਖੇਤਰ ਖਾਸਕਰ ਜੰਗਲ ਦੇ ਰਕਬੇ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ | ਅੱਜ ਬੀਤ ਖੇਤਰ ਦੇ ਪਿੰਡ ਕੋਕੋਵਾਲ, ਨੈਣਵਾਂ ...

ਪੂਰੀ ਖ਼ਬਰ »

ਸੰਤ ਪ੍ਰੇਮ ਸਿੰਘ ਮੁਰਾਲੇਵਾਲਿਆਂ ਦੀ 68ਵੀਂ ਬਰਸੀ ਸਬੰਧੀ ਸਮਾਗਮ ਕਰਵਾਇਆ

ਮਿਆਣੀ, 25 ਮਈ (ਹਰਜਿੰਦਰ ਸਿੰਘ ਮੁਲਤਾਨੀ)- ਗੁਰਦੁਆਰਾ ਗੋਬਿੰਦ ਪ੍ਰਵੇਸ਼ ਮਿਆਣੀ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇਵਾਲਿਆਂ ਦੀ 68ਵੀਂ ਬਰਸੀ ਦੇ ਸਬੰਧ ਵਿਚ ਚੱਲ ਰਹੀ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੇ 24ਵੇਂ ਪਾਠ ਦੇ ਭੋਗ ਪਾਏ ਗਏ | ਅੱਜ ਸਤਨਾਮ ਸਿੰਘ, ਕੁਲਵੰਤ ...

ਪੂਰੀ ਖ਼ਬਰ »

ਅਦਾਲਤ 'ਚੋਂ ਭਗੌੜਾ ਵਿਅਕਤੀ ਗਿ੍ਫ਼ਤਾਰ

ਟਾਂਡਾ ਉੜਮੁੜ, 25 ਮਈ (ਭਗਵਾਨ ਸਿੰਘ ਸੈਣੀ)- ਅੱਜ ਸਪੈਸ਼ਲ ਬਰਾਂਚ ਹੁਸ਼ਿਆਰਪੁਰ ਵਲੋਂ ਇਕ ਅਦਾਲਤ 'ਚੋਂ ਭਗੌੜੇ ਵਿਅਕਤੀ ਨੂੰ ਗਿ੍ਫ਼ਤਾਰ ਕਰ ਲੈਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਰਾਜ ਕੁਮਾਰ ਉਰਫ਼ ਰਾਜਨ ਿਖ਼ਲਾਫ਼ ਥਾਣਾ ਟਾਂਡਾ 'ਚ ਮਾਮਲਾ ਦਰਜ ਸੀ | ਜਿਸ ਨੂੰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਤੀ-ਪਤਨੀ ਜ਼ਖਮੀ

ਹੁਸ਼ਿਆਰਪੁਰ, 25 ਮਈ (ਬਲਜਿੰਦਰਪਾਲ ਸਿੰਘ) - ਹੁਸ਼ਿਆਰਪੁਰ-ਹਰਿਆਣਾ ਰੋਡ 'ਤੇ ਸੜਕ ਹਾਦਸੇ 'ਚ ਪਤੀ-ਪਤਨੀ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਸਾਬਕਾ ਸੈਨਿਕ ਦਵਿੰਦਰ ਸਿੰਘ ਵਾਸੀ ਪਿੰਡ ਧੂਤ ਖੁਰਦ ਆਪਣੀ ਪਤਨੀ ਸੁਨੀਤਾ ਨਾਲ ਆਪਣੀ ਐਕਟਿਵਾ 'ਤੇ ਕੰਟੀਨ ...

ਪੂਰੀ ਖ਼ਬਰ »

ਜੀ.ਟੀ.ਬੀ. ਖਾਲਸਾ ਪਬਲਿਕ ਸਕੂਲ ਦਸੂਹਾ ਦੇ ਵਿਦਿਆਰਥੀਆਂ ਦਾ ਸਾਇੰਸ ਸਿਟੀ ਟੂਰ ਲਗਾਇਆ

ਦਸੂਹਾ, 25 ਮਈ (ਕੌਸ਼ਲ)-ਗੁਰੂ ਤੇਗ ਬਹਾਦਰ ਖਾਲਸਾ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦਸੂਹਾ ਦੇ ਪਿ੍ੰਸੀਪਲ ਡਾ. ਸੁਰਜੀਤ ਕੌਰ ਬਾਜਵਾ ਦੀ ਸਰਪ੍ਰਸਤੀ ਹੇਠ ਜੀ.ਟੀ.ਬੀ. ਮਿਡਲ ਸਕੂਲ ਦੇ ਇੰਚਾਰਜ ਮੈਡਮ ਸੰਦੀਪ ਕੌਰ ਦੀ ਨਿਗਰਾਨੀ ਹੇਠ 5ਵੀਂ ਤੋਂ 7 ਵੀਂ ਜਮਾਤ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਸ੍ਰੀ ਭਾਗਵਤ ਕਥਾ ਤੇ ਗਿਆਨ ਯੱਗ ਸਮਾਗਮ 7 ਤੋਂ

ਗੜ੍ਹਦੀਵਾਲਾ, 25 ਮਈ (ਕੁਲਦੀਪ ਸਿੰਘ ਗੋਂਦਪੁਰ)-ਪਿੰਡ ਬਾਂਡਾਂ ਵਿਖੇ ਸਮੂਹ ਸੰਗਤਾਂ ਵਲੋਂ ਸ੍ਰੀ ਭਾਗਵਤ ਕਥਾ ਤੇ ਗਿਆਨ ਯੱਗ ਸਮਾਗਮ 7 ਤੋਂ 13 ਜੂਨ ਤੱਕ ਮਹੰਤ ਅਤਵਾਰ ਨਾਥ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | 6 ਜੂਨ ਨੂੰ ਸਵੇਰੇ 10 ਵਜੇ ਸ਼ੋਭਾ ਯਾਤਰਾ ਕੱਢੀ ਜਾਵੇਗੀ ...

ਪੂਰੀ ਖ਼ਬਰ »

ਗੁਰੂੁ ਤੇਗ ਬਹਾਦਰ ਖਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਅੰਤਰਰਾਸ਼ਟਰੀ ਮਾਂ ਦਿਵਸ ਮਨਾਇਆ

ਦਸੂਹਾ, 25 ਮਈ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਵਲੋਂ ਮਾਂ ਦਿਵਸ ਨੂੰ ਸਮਰਪਿਤ ਇੱਕ ਪ੍ਰੋਗਰਾਮ ਕੀਤਾ ਗਿਆ ¢ ਇਸ ਮੌਕੇ ਦੇ ਮੁੱਖ ਮਹਿਮਾਨ ਡਾ. ਨੀਨਾ ਅਨੇਜਾ ਵਲੋਂ ਮਾਂ ਦਿਵਸ ਦੀ ਮਹੱਤਤਾ ਬਾਰੇ ਭਰਪੂਰ ਜਾਣਕਾਰੀ ਦਿੱਤੀ ਗਈ ¢ ਉਨ੍ਹਾਾ ...

ਪੂਰੀ ਖ਼ਬਰ »

ਸਕੂਲ ਖੁੱਡਾ ਵਿਖੇ ਇੰਟਰਲਾਕਿੰਗ ਟਾਈਲ ਲਾਉਣ ਦਾ ਕੰਮ ਸ਼ੁਰੂ

ਖੁੱਡਾ, 25 ਮਈ (ਸਰਬਜੀਤ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡਾ ਵਿਕੇ ਪਿ੍ੰਸੀਪਲ ਸ੍ਰੀ ਭਾਰਤ ਭੂਸ਼ਣ ਦੀ ਯੋਗ ਅਗਵਾਈ ਹੇਠ ਸਕੂਲ ਅੰਦਰ ਬਣੇ ਰਸਤਿਆਂ ਤੇ ਇੰਟਰਲਾਕਿੰਗ ਟਾਈਲਾਂ ਲਗਾਉਣ ਦਾ ਕੰਮ ਸ਼ੁਰੂ ਕੀਤਾ ਗਿਆ | ਇਸ ਮੌਕੇ ਸੰਤ ਤੇਜਾ ਸਿੰਘ ਐਮ. ਏ. ਡੇਰਾ ...

ਪੂਰੀ ਖ਼ਬਰ »

27 ਨੂੰ ਜਲੰਧਰ, ਹੋਟਲ ਕਿੰਗਸ 'ਚ ਲੈਂਡਮਾਰਕ ਇਮੀਗ੍ਰੇਸ਼ਨ ਵਲੋਂ ਫ੍ਰੀ ਸਟੱਡੀ ਵੀਜ਼ਾ ਸੈਮੀਨਾਰ

ਜਲੰਧਰ, 25 ਮਈ (ਅ. ਬ.)-ਲੈਂਡਮਾਰਕ ਇੰਮੀਗ੍ਰੇਸ਼ਨ ਉੱਤਰੀ ਭਾਰਤ ਦੀ ਇਕਮਾਤਰ ਕੰਪਨੀ ਹੈ ਜਿਸ ਨੇ ਜਨਵਰੀ/ਮਈ 2018 ਵਿਚ ਸਭ ਤੋਂ ਜ਼ਿਆਦਾ ਸਟੱਡੀ ਵੀਜ਼ੇ ਲਗਵਾਏ | ਸਤੰਬਰ ਇੰਟੇਕ 'ਚ ਵੀ ਸਟੂਡੈਂਟਸ ਵਲੋਂ ਭਾਰੀ ਗਿਣਤੀ ਵਿਚ ਫਾਈਲਾਂ ਲਗ ਰਹੀਆਂ ਹਨ | ਲੈਂਡਮਾਰਕ ਕੰਪਨੀ ਪੰਜਾਬ ...

ਪੂਰੀ ਖ਼ਬਰ »

ਐਸ.ਡੀ.ਐਮ. ਦਸੂਹਾ ਵਲੋਂ ਕੋਟਲੀ ਖ਼ੁਰਦ ਵਿਖੇ ਸਿਲਾਈ ਸੈਂਟਰ ਦਾ ਉਦਘਾਟਨ

ਦਸੂਹਾ, 25 ਮਈ (ਭੁੱਲਰ)-ਪਿੰਡ ਕੋਟਲੀ ਖ਼ੁਰਦ ਵਿਖੇ ਸੰਤ ਦਰਬਾਰਾ ਸਿੰਘ ਮੈਮੋਰੀਅਲ ਚੈਰੀਟੇਬਲ ਸੁਸਾਇਟੀ (ਰਜਿ.) ਦਸੂਹਾ ਵਲੋਂ ਚੇਅਰਮੈਨ ਪਿ੍ੰ. ਸੁਰਿੰਦਰ ਸਿੰਘ ਬਸਰਾ ਦੀ ਅਗਵਾਈ ਹੇਠ ਮੁਫ਼ਤ ਸਿਲਾਈ ਸੈਂਟਰ ਖੋਲਿ੍ਹਆ ਗਿਆ, ਜਿਸ ਦਾ ਉਦਘਾਟਨ ਐਸ.ਡੀ.ਐਮ. ਦਸੂਹਾ ਡਾ. ...

ਪੂਰੀ ਖ਼ਬਰ »

ਜੀ. ਟੀ. ਬੀ. ਸਕੂਲ ਦਸੂਹਾ ਵਿਖੇ ਨੈਸ਼ਨਲ ਐਾਟੀ ਟੈਰੇਰਿਜ਼ਮ ਡੇਅ ਮਨਾਇਆ

ਦਸੂਹਾ, 25 ਮਈ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦਸੂਹਾ ਦੇ ਪਿ੍ੰਸੀਪਲ ਡਾ. ਸੁਰਜੀਤ ਕੌਰ ਬਾਜਵਾ ਦੀ ਅਗਵਾਈ 'ਚ ਐੱਨ. ਐੱਸ. ਐੱਸ. ਪ੍ਰੋਗਰਾਮ ਅਫ਼ਸਰ ਨਵਨੀਤ ਕੌਰ ਅਤੇ ਨਰਿੰਦਰਪਾਲ ਸਿੰਘ ਵੱਲੋਂ ਐੱਨ. ਐੱਸ. ਐੱਸ. ਵਲੰਟੀਅਰਾਂ ਨਾਲ ...

ਪੂਰੀ ਖ਼ਬਰ »

ਸਰਪੰਚ ਰਜਿੰਦਰ ਨੇ ਕਾਂਗਰਸ ਪਾਰਟੀ ਤੇ ਭਾਜਪਾ ਨੂੰ ਪਾਇਆ ਘੰੁਮਣ ਘੇਰੀ 'ਚ

ਦਸੂਹਾ, 25 ਮਈ (ਕੌਸ਼ਲ)-ਦਸੂਹਾ ਵਿਖੇ ਹੋਏ ਭਾਜਪਾ ਦੇ ਇੱਕ ਸਮਾਗਮ 'ਚ ਪਿੰਡ ਬਡਲਾ ਦੇ ਸਰਪੰਚ ਦਾ ਭਾਜਪਾ 'ਚ ਸ਼ਾਮਲ ਹੋਣ ਦਾ ਸਮਾਚਾਰ ਤੇ ਤਸਵੀਰ ਸੋਸ਼ਲ ਮੀਡੀਆ ਤੇ ਪੈੱ੍ਰਸ ਨੋਟ ਰਾਹੀਂ ਸਾਹਮਣੇ ਆਇਆ ਤੇ ਕੁੱਝ ਹੀ ਮਿੰਟਾਂ ਵਿਚ ਸਰਪੰਚ ਰਜਿੰਦਰ ਸਿੰਘ ਆਪਣੇ ਪਿੰਡ ਬੱਡਲਾ ...

ਪੂਰੀ ਖ਼ਬਰ »

ਭੰਮੀਆਂ ਸਕੂਲ ਦੇ 9 ਵਿਦਿਆਰਥੀਆਂ ਦੀ ਵਜ਼ੀਫ਼ੇ ਲਈ ਚੋਣ

ਗੜ੍ਹਸ਼ੰਕਰ, 25 ਮਈ (ਧਾਲੀਵਾਲ)-ਸਰਕਾਰੀ ਮਿਡਲ ਸਕੂਲ ਭੰਮੀਆਂ ਦੇ 9 ਵਿਦਿਆਰਥੀਆਂ ਨੇ ਸਾਲ 2017-18 ਵਿਚ ਹੋਈ ਐਨ. ਐੱਮ. ਐੱਮ. ਐੱਸ. ਦੀ ਪ੍ਰੀਖਿਆ ਪਾਸ ਕਰਦੇ ਹੋਏ ਵਜ਼ੀਫ਼ਾ ਪ੍ਰਾਪਤ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਸਕੂਲ ਇੰਚਾਰਜ ਰੁਪਿੰਦਰ ਸਿੰਘ ਨੇ ਦੱਸਿਆ ਕਿ ਪ੍ਰੀਖਿਆ ...

ਪੂਰੀ ਖ਼ਬਰ »

ਪੈਟਰੋਲ ਤੇ ਡੀਜ਼ਲ ਕੀਮਤਾਂ 'ਚ ਕੀਤਾ ਵਾਧਾ ਕੇਂਦਰ ਵਾਪਸ ਲਵੇ-ਸੰਧੂ

ਚੱਬੇਵਾਲ, 25 ਮਈ (ਰਾਜਾ ਸਿੰਘ ਪੱਟੀ)-ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਕਰਕੇ ਲੋਕਾਂ ਦਾ ਕਚੂੰਬਰ ਕੱਢ ਦਿੱਤਾ ਹੈ | ਇਹ ਪ੍ਰਗਟਾਵਾ 'ਆਪ' ਆਗੂਆਂ ਦੀ ਸੰਧੂ ਫਾਰਮ ਮਹਿਨਾ ਵਿਖੇ ਹੋਈ ਮੀਟਿੰਗ ਉਪਰੰਤ 'ਅਜੀਤ' ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਮਾਹਿਲਪੁਰ ਦਾ ਨਤੀਜਾ ਸ਼ਾਨਦਾਰ ਰਿਹਾ

ਮਾਹਿਲਪੁਰ, 25 ਮਈ (ਰਜਿੰਦਰ ਸਿੰਘ/ਦੀਪਕ ਅਗਨੀਹੋਤਰੀ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਸਮੈਸਟਰ ਪ੍ਰਣਾਲੀ ਤਹਿਤ ਐਲਾਨੇ ਨਤੀਜਿਆਂ ਵਿਚ ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ...

ਪੂਰੀ ਖ਼ਬਰ »

ਖਾਲਸਾ ਕਾਲਜ ਦੇ ਨਤੀਜੇ ਸ਼ਾਨਦਾਰ ਰਹੇ

ਗੜ੍ਹਦੀਵਾਲਾ, 25 ਮਈ (ਚੱਗਰ)-ਪੰਜਾਬ ਯੁਨੀਵਰਸਿਟੀ ਚੰਡੀਗੜ੍ਹ ਵਲੋਂ ਖਾਲਸਾ ਕਾਲਜ ਗੜ੍ਹਦੀਵਾਲਾ ਦੇ ਐਲਾਨੇ ਗਏ ਪੀ.ਜੀ.ਡੀ.ਸੀ.ਏ. ਸਮੈਸਟਰ ਪਹਿਲਾ ਤੇ ਬੀ-ਲਿਬ ਸਮੈਸਟਰ ਪਹਿਲਾ ਦਾ ਨਤੀਜਾ ਵਧੀਆ ਰਿਹਾ | ਇਸ ਸਬੰਧੀ ਕਾਲਜ ਦੇ ਪਿ੍ੰਸੀਪਲ ਡਾ. ਸਤਵਿੰਦਰ ਸਿੰਘ ਢਿਲੋਂ ਨੇ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਟਰੱਸਟ ਨੇ 2 ਹਜ਼ਾਰ ਘਰਾਂ 'ਚ ਸਹਿਯੋਗ ਲਈ ਸੰਪਰਕ ਕੀਤਾ

ਗੜ੍ਹਸ਼ੰਕਰ, 25 ਮਈ (ਧਾਲੀਵਾਲ)-ਗੁਰੂ ਨਾਨਕ ਮਿਸ਼ਨ ਇੰਟਰਨੈਸ਼ਨਲ ਚੈਰੀਟੇਬਲ ਟਰੱਸਟ ਨਵਾਗਰਾਂ ਕੁੱਲਪੁਰ ਦੇ ਸੰਸਥਾਪਕ ਬਾਬਾ ਬੁੱਧ ਸਿੰਘ ਢਾਹਾਂ ਵਲੋਂ ਆਰੰਭੇ ਮਿਸ਼ਨ ਨੂੰ ਅੱਗ ਤੋਰਦੇ ਹੋਏ ਸ਼ੁਰੂ ਕੀਤੀ ਪਿੰਡ-ਪਿੰਡ ਸੰਪਰਕ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ...

ਪੂਰੀ ਖ਼ਬਰ »

ਰਾਸ਼ਟਰਮੰਡਲ ਦਿਵਸ ਸਬੰਧੀ ਕੁਇਜ਼ ਮੁਕਾਬਲੇ

ਗੜ੍ਹਸ਼ੰਕਰ, 25 ਮਈ (ਧਾਲੀਵਾਲ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਗੜ੍ਹਸ਼ੰਕਰ ਵਿਖੇ ਰਾਸ਼ਟਰਮੰਡਲ ਦਿਵਸ ਨੂੰ ਸਮਰਪਿਤ ਸਾਇੰਸ ਵਿਸ਼ੇ ਦਾ ਕੁਇਜ਼ ਮੁਕਾਬਲਾ ਕਰਵਾਇਆ ਗਿਆ | ਡਾਇਰੈਕਟਰ ਸੁਖਦੇਵ ਸਿੰਘ ਤੇ ਪਿ੍ੰਸੀਪਲ ਸ਼ੈਲੀ ਭੱਲਾ ਦੀ ਅਗਵਾਈ ਹੇਠ ਕਰਵਾਏ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੀ ਇਮਾਰਤ ਦਾ ਮਿੱਕੀ ਡੋਗਰਾ ਵਲੋਂ ਉਦਘਾਟਨ

ਦਸੂਹਾ, 25 ਮਈ (ਕੌਸ਼ਲ)-ਦਸੂਹਾ ਦੇ ਪਿੰਡ ਕੁਲੀਆਂ ਬਾਲਾ ਵਿਖੇ ਸਰਕਾਰੀ ਸਕੂਲ ਦੀ ਨਵੀਂ ਬਣਨ ਵਾਲੀ ਬਿਲਡਿੰਗ ਦਾ ਉਦਘਾਟਨ ਕਰਨ ਲਈ ਵਿਧਾਇਕ ਅਰੁਣ ਡੋਗਰਾ ਮਿੱਕੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਪਿੰਡ ਵਾਸੀਆਂ ਨੇ ਅਰੁਣ ਡੋਗਰਾ ਮਿੱਕੀ ਦਾ ਸਵਾਗਤ ...

ਪੂਰੀ ਖ਼ਬਰ »

ਉਘੇ ਸਮਾਜ ਸੇਵੀ ਵਲੋਂ ਖਾਲਸਾ ਕਾਲਜ ਨੂੰ 28 ਹਜ਼ਾਰ ਦਾ ਚੈੱਕ ਭੇਟ

ਦਸੂਹਾ, 25 ਮਈ (ਕੌਸ਼ਲ)-ਗੁਰੂੁ ਤੇਗ ਬਹਾਦਰ ਐਜੂਕੇਸ਼ਨਲ ਟਰੱਸਟ ਦੇ ਪ੍ਰਧਾਨ ਅਤੇ ਉਘੇ ਸਮਾਜ ਸੇਵੀ ਸ. ਜਸਬੀਰ ਸਿੰਘ ਰੰਧਾਵਾ ਨੇ ਗੁਰੂ ਤੇਗ ਬਹਾਦੁਰ ਖਾਲਸਾ ਕਾਲਜ ਫਾਰ ਵੁਮੈਨ ਦੀਆਂ ਲੜਕੀਆਂ ਲਈ ਪਾਣੀ ਦੀ ਸੁਵਿਧਾ ਵਾਸਤੇ ਸੇਵਾ ਨਿਭਾਉਦੇ ਹੋਏ ਆਪਣੀ ਨੇਕ ਕਮਾਈ ...

ਪੂਰੀ ਖ਼ਬਰ »

ਜ਼ਰੂਰਤਮੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਭੇਟ

ਹੁਸ਼ਿਆਰਪੁਰ, 25 ਮਈ (ਹਰਪ੍ਰੀਤ ਕੌਰ)-ਸ੍ਰੀ ਗੁਰੂ ਨਾਨਕ ਦੇਵ ਜੀ ਵੈਲਫ਼ੇਅਰ ਸੁਸਾਇਟੀ ਵਲੋਂ ਚੰਦਨ ਕਮਲ ਅੱਤੋਵਾਲ ਦੀ ਅਗਵਾਈ ਹੇਠ ਜ਼ਰੂਰਤਮੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਭੇਟ ਕੀਤੀਆਂ ਗਈਆਂ | ਇਸ ਮੌਕੇ ਬੋਲਦਿਆਂ ਸ੍ਰੀ ਕਮਲ ਨੇ ਕਿਹਾ ਕਿ ਸੁਸਾਇਟੀ ਵਲੋਂ ...

ਪੂਰੀ ਖ਼ਬਰ »

ਦਸਤਾਰ ਅਕੈਡਮੀ ਦੀ ਆਰੰਭਤਾ ਮੌਕੇ ਸਮਾਗਮ

ਅੱਡਾ ਸਰਾਂ, 25 ਮਈ (ਹਰਜਿੰਦਰ ਸਿੰਘ ਮਸੀਤੀ)- ਸਥਾਨਕ ਅੱਡੇ 'ਚ ਨੌਜਵਾਨਾਂ ਨੂੰ ਦਸਤਾਰ ਦੀ ਮਹੱਤਤਾ ਤੇ ਅਮੀਰ ਸੱਭਿਆਚਾਰ ਵਿਰਸੇ ਨਾਲ ਜੋੜਨ ਦੇ ਮੰਤਵ ਨਾਲ ਰੋਇਲ ਕਰੇਜ ਦਸਤਾਰ ਅਕੈਡਮੀ ਦੀ ਆਰੰਭਤਾ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ...

ਪੂਰੀ ਖ਼ਬਰ »

ਦਰਸ਼ਨ ਅਕਾਦਮੀ ਦਸੂਹਾ ਵਿਖੇ ਸਮਰ ਕੈਂਪ ਸ਼ਾਨੋ-ਸ਼ੌਕਤ ਨਾਲ ਸ਼ੁਰੂ

ਦਸੂਹਾ , 25 ਮਈ (ਭੁੱਲਰ)- ਦਰਸ਼ਨ ਅਕਾਦਮੀ ਸੀ: ਸੈਂ: ਸੀ. ਬੀ. ਐਸ. ਈ. ਸਕੂਲ ਦਸੂਹਾ ਵਿਖੇ ਬਹੁਤ ਹੀ ਜੋਸ਼ ਅਤੇ ਉਤਸ਼ਾਹ ਨਾਲ ਸਮਰ ਕੈਂਪ ਦੀ ਸ਼ੁਰੂਆਤ ਕੀਤੀ ਗਈ, ਜਿਸ ਵਿਚ ਵਿਦਿਆਰਥੀਆਂ ਦਾ ਜੋਸ਼ ਦੇਖਣ ਯੋਗ ਹੈ | ਸਮਰ ਕੈਂਪ ਵਿਚ ਸਕੂਲ ਦੇ ਵਿਦਿਆਰਥੀਆਂ ਤੋਂ ਇਲਾਵਾ ਦੂਜੇ ...

ਪੂਰੀ ਖ਼ਬਰ »

ਰਜਿੰਦਰ ਸਿੰਘ ਬੱੁਧੋਬਰਕਤ ਦੇ ਸਰਕਲ ਪ੍ਰਧਾਨ ਬਣਨ 'ਤੇ ਲੱਖੀ ਨੇ ਕੀਤਾ ਸਨਮਾਨ

ਮਿਆਣੀ, 25 ਮਈ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਨੰਗਲੀ ਵਿਖੇ ਸ. ਲਖਵਿੰਦਰ ਸਿੰਘ ਲੱਖੀ ਦੀ ਅਗਵਾਈ ਵਿਚ ਰਜਿੰਦਰ ਸਿੰਘ ਬੁੱਧੋਬਰਕਤ ਸਰਕਲ ਪ੍ਰਧਾਨ ਦਸੂਹਾ ਬੀ.ਸੀ. ਸੈੱਲ ਅਕਾਲੀ ਦਲ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਸ. ਲੱਖੀ ਨੇ ਕਿਹਾ ਕਿ ਰਜਿੰਦਰ ਸਿੰਘ ਦੇ ...

ਪੂਰੀ ਖ਼ਬਰ »

ਗੜ੍ਹਦੀਵਾਲਾ ਕਾਲਜ ਦੇ 38 ਵਿਦਿਆਰਥੀ ਵਜ਼ੀਫਾ ਲਿਸਟ 'ਚ ਸ਼ਾਮਿਲ

ਗੜ੍ਹਦੀਵਾਲਾ, 25 ਮਈ (ਚੱਗਰ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਸਕੂਲਾਂ-ਕਾਲਜਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਵਿੱਚ ਧਾਰਮਿਕ ਰੁਚੀਆਂ ਪੈਦਾ ਕਰਨ ਲਈ ਹਰ ਸਾਲ ਲਈ ਜਾਂਦੀ ਧਾਰਮਿਕ ਪ੍ਰੀਖਿਆ ਦੇ ਤੀਸਰੇ ਅਤੇ ਚੌਥੈ ਦਰਜੇ ਵਿੱਚ ...

ਪੂਰੀ ਖ਼ਬਰ »

ਸੰਤ ਮਾਝਾ ਸਿੰਘ ਕਰਮਜੋਤ ਮਾਡਲ ਸਕੂਲ ਮਿਆਣੀ ਨੇ ਸਥਾਪਨਾ ਦਿਵਸ ਮਨਾਇਆ

ਮਿਆਣੀ, 25 ਮਈ (ਹਰਜਿੰਦਰ ਸਿੰਘ ਮੁਲਤਾਨੀ)- ਸੰਤ ਮਾਝਾ ਸਿੰਘ ਕਰਮਜੋਤ ਮਾਡਲ ਸੀਨੀਅਰ ਸੈਕੰਡਰੀ ਸਕੂਲ ਮਿਆਣੀ ਵਿਖੇ ਸੰਤ ਬਾਬਾ ਰੌਸ਼ਨ ਸਿੰਘ ਮਸਕੀਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਕੂਲ ਦਾ 39ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਪਿ੍ੰਸੀਪਲ ਅਨੀਤਾ ਸ਼ਰਮਾ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਮਾਹਿਲਪੁਰ 'ਚ ਐਮ.ਐਸ.ਸੀ. ਫਿਜ਼ੀਕਸ ਦਾ ਨਤੀਜਾ ਸ਼ਾਨਦਾਰ ਰਿਹਾ

ਮਾਹਿਲਪੁਰ, 25 ਮਈ (ਦੀਪਕ ਅਗਨੀਹੋਤਰੀ, ਰਜਿੰਦਰ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਸਮੈਸਟਰ ਪ੍ਰਣਾਲੀ ਤਹਿਤ ਐਲਾਨੇ ਨਤੀਜਿਆਂ ਵਿਚ ਇਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ, ਮਾਹਿਲਪੁਰ ਵਿਖੇ ਐਮ.ਐਸ.ਸੀ. ਫਿਜ਼ਿਕਸ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ...

ਪੂਰੀ ਖ਼ਬਰ »

ਪੰਜਾਬ ਰਾਜ ਜੂਨੀਅਰ ਫੁੱਟਬਾਲ ਟੂਰਨਾਮੈਂਟ ਕਪੂਰਥਲਾ ਨੇ ਜਿੱਤਿਆ

ਮਾਹਿਲਪੁਰ, 25 ਮਈ (ਦੀਪਕ ਅਗਨੀਹੋਤਰੀ)- ਪੰਜਾਬ ਫੁੱਟਬਾਲ ਐਸੋਸੀਏਸ਼ਨ ਵਲੋਂ ਦੋਆਬਾ ਸਪੋਰਟਿੰਗ ਕਲੱਬ ਖੇੜਾ ਮਾਹਿਲਪੁਰ ਦੇ ਸਹਿਯੋਗ ਪੰਜਾਬ ਸਟੇਟ ਸਬ-ਜੂਨੀਅਰ ਫੁੱਟਬਾਲ ਚੈਂਪੀਅਨਸ਼ਿਪ ਦੇ ਅੱਜ ਕਰਵਾਏ ਫਾਈਨਲ ਮੌਕੇ ਮੁੱਖ ਮਹਿਮਾਨ ਵਜੋਂ ਪਿੰ੍ਰਸੀਪਲ ਪਰਵਿੰਦਰ ...

ਪੂਰੀ ਖ਼ਬਰ »

ਕੂੜੇ ਦੇ ਡੰਪ ਦੀ ਸਮੱਸਿਆ ਸਬੰਧੀ ਐਸ.ਡੀ.ਐਮ. ਨੂੰ ਮੰਗ-ਪੱਤਰ

ਹੁਸ਼ਿਆਰਪੁਰ, 25 ਮਈ (ਬਲਜਿੰਦਰਪਾਲ ਸਿੰਘ)- ਮੁਹੱਲਾ ਕੀਰਤੀ ਨਗਰ ਦੇ ਵਾਸੀਆਂ ਵਲੋਂ ਐਸ.ਡੀ. ਐਮ. ਜਤਿੰਦਰ ਜੋਰਵਰ ਨੂੰ ਮੁਹੱਲੇ 'ਚ ਨਗਰ ਨਿਗਮ ਵਲੋਂ ਬਣਾਏ ਕੂੜੇ ਦੇ ਡੰਪ ਸਬੰਧੀ ਮੰਗ ਪੱਤਰ ਦਿੱਤਾ | ਉਨ੍ਹਾਂ ਦੱਸਿਆ ਕਿ ਨਗਰ ਨਿਗਮ ਵਲੋਂ ਕੂੜੇ ਦੇ ਮੁਹੱਲਾ ਕੀਰਤੀ ਨਗਰ ...

ਪੂਰੀ ਖ਼ਬਰ »

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨਾਲ ਆਮ ਆਦਮੀ ਦਾ ਕਚੂਮਰ ਨਿਕਲਿਆ : ਲਾਰੈਂਸ ਚੌਧਰੀ

ਦਸੂਹਾ, 25 ਮਈ (ਭੁੱਲਰ)-ਕਿ੍ਸਚੀਅਨ ਨੈਸ਼ਨਲ ਫ਼ਰੰਟ ਦੇ ਕੌਮੀ ਪ੍ਰਧਾਨ ਲਾਰੈਂਸ ਚੌਧਰੀ ਦੀ ਅਗਵਾਈ ਹੇਠ ਪਿੰਡ ਛਾਂਗਲਾ ਵਿਖੇ ਅਹੁਦੇਦਾਰਾਂ ਦੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਸੋਹਣ ਮਸੀਹ ਨੇ ਕੀਤੀ | ਇਸ ਮੌਕੇ ਮਸੀਹੀ ਭਾਈਚਾਰੇ ਦੇ ਆਰਥਿਕ ਤੇ ਪੱਛੜੇਪਨ 'ਤੇ ...

ਪੂਰੀ ਖ਼ਬਰ »

ਗੜ੍ਹਸ਼ੰਕਰ ਵਿਖੇ ਖੂਨਦਾਨ ਕੈਂਪ ਸਬੰਧੀ ਮੀਟਿੰਗ

ਗੜ੍ਹਸ਼ੰਕਰ, 25 ਮਈ (ਧਾਲੀਵਾਲ)- ਸੰਤ ਬਾਬਾ ਹਰਨਾਮ ਸਿੰਘ ਰੋਡੇਵਾਲੇ ਅਤੇ ਸੰਤ ਬਾਬਾ ਹਰਨਾਮ ਸਿੰਘ ਰੰਗਪੁਰ ਵਾਲਿਆਂ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਮੰਜੀ ਸਾਹਿਬ ਪਿੰਡ ਮੋਇਲਾ-ਵਾਹਿਦਪੁਰ ਵਿਖੇ ਸਲਾਨਾ ਖੂਨਦਾਨ ਕੈਂਪ ਮਿਤੀ 9 ਜੂਨ ਨੂੰ ਲਗਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਚਾਹ ਕੰਟੀਨਾਂ ਲਈ ਨਿਲਾਮੀ 30 ਨੂੰ

ਹੁਸ਼ਿਆਰਪੁਰ, 25 ਮਈ (ਹਰਪ੍ਰੀਤ ਕੌਰ)-ਸਹਾਇਕ ਕਮਿਸ਼ਨਰ (ਜ) ਰਣਦੀਪ ਸਿੰਘ ਹੀਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀਆਂ ਚਾਹ ਕੰਟੀਨਾਂ ਦੇ ਠੇਕਿਆਂ ਦੀ ਨਿਲਾਮੀ ਵਿੱਤੀ ਸਾਲ 2018-19 ਦੇ ਸਮੇਂ ਲਈ 30 ਮਈ ਨੂੰ ਬਾਅਦ ਦੁਪਹਿਰ 3 ਵਜੇ ਵਧੀਕ ਡਿਪਟੀ ਕਮਿਸ਼ਨਰ (ਜ) ਦੇ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ 'ਚ ਖ਼ਾਲਸਾ ਸਕੂਲ/ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਗੜ੍ਹਦੀਵਾਲਾ, 25 ਮਈ (ਕੁਲਦੀਪ ਸਿੰਘ ਗੋਂਦਪੁਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਈ ਗਈ ਧਾਰਮਿਕ ਪ੍ਰੀਖਿਆ ਦੇ ਨਤੀਜੇ 'ਚ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਖ਼ਾਲਸਾ ਕਾਲਜੀਏਟ ਸੀਨੀ.ਸੈਕੰ. ਸਕੂਲ, ...

ਪੂਰੀ ਖ਼ਬਰ »

ਵਿਸ਼ਵ ਜੈਵਿਕ ਵਿਭਿੰਨਤਾ ਦਿਵਸ ਮਨਾਇਆ

ਗੜ੍ਹਦੀਵਾਲਾ, 25 ਮਈ (ਕੁਲਦੀਪ ਸਿੰਘ ਗੋਂਦਪੁਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਸਾਰਪੁਰ ਮੱਕੋਵਾਲ ਵਿਖੇ ਪਿ੍ੰ: ਵਿਨੈ ਕੁਮਾਰ ਦੀ ਦੇਖ-ਰੇਖ ਹੇਠ ਸਕੂਲ ਦੇ ਈਕੋ ਕਲੱਬ ਤੇ ਸਕਾਊਟ ਗਾਈਡ ਯੂਨਿਟ ਵਲੋਂ ਵਿਸ਼ਵ ਜੈਵਿਕ ਵਿਭਿੰਨਤਾ ਦਿਵਸ ਮਨਾਇਆ ਗਿਆ | ਪਿ੍ੰ: ਵਿਨੈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX