ਤਾਜਾ ਖ਼ਬਰਾਂ


ਕੇਂਦਰ ਨੇ ਪੰਜਾਬ ਸਰਕਾਰ ਦੀ ਬੇਨਤੀ ਨੂੰ ਸਵੀਕਾਰਿਆ, ਐਨਆਈਏ ਤਰਨਤਾਰਨ ਧਮਾਕੇ ਦੀ ਕਰੇਗੀ ਜਾਂਚ
. . .  1 day ago
ਆਰਥਿਕ ਮੰਦੀ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਦੇ ਵੱਡੇ ਐਲਾਨ
. . .  1 day ago
ਨਵੀਂ ਦਿੱਲੀ, 20 ਸਤੰਬਰ- ਦੇਸ਼ ‘ਚ ਆਰਥਿਕ ਮੰਦੀ ਨਾਲ ਨਜਿੱਠਣ ਲਈ ਵਿੱਤ ਮੰਤਰਾਲੇ ਵੱਲੋਂ ਕਈ ਐਲਾਨ ਕੀਤੇ ਗਏ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਰਪੋਰੇਟ ਟੈਕਸ ‘ਚ ਕਮੀ ਦਾ ਐਲਾਨ ਕੀਤਾ ਹੈ...
ਕਰੰਟ ਲੱਗਣ ਨਾਲ 4 ਮੱਝਾਂ ਦੀ ਮੌਤ
. . .  1 day ago
ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡ ਲਸਾੜਾ ਲੱਖੋਵਾਸ ਦੇ ਵਸਨੀਕ ਕਿਸਾਨ ਕੁਸ਼ਲਦੀਪ ਸਿੰਘ ਪੁੱਤਰ ਸੇਵਕ ਸਿੰਘ ਦੀਆਂ ਪਸ਼ੂਆਂ ਵਾਲੇ ਵਰਾਂਡੇ ਵਿਚ ਲੱਗੇ ਛੱਤ ਵਾਲੇ ਪੱਖੇ ਦੀ ਤਾਰ ਨਾਲ ਸ਼ਾਟ ਸਰਕਟ ਹੋਣ ਕਰਕੇ...
ਪੰਜਾਬ ਸਰਕਾਰ ਨੇ ਸਪੈਸ਼ਲਿਸਟ ਡਾਕਟਰਾਂ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ ਕੀਤੀ 65 ਸਾਲ
. . .  1 day ago
ਚੰਡੀਗੜ੍ਹ, 20 ਸਤੰਬਰ- ਪੰਜਾਬ ਸਰਕਾਰ ਨੇ ਅੱਜ ਸਪੈਸ਼ਲਿਸਟ ਡਾਕਟਰਾਂ ਦੇ ਸੇਵਾਕਾਲ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ 65 ਸਾਲ ਕਰ...
ਇੱਕ ਵਿਅਕਤੀ ਨੇ ਆਪਣੇ ਹੀ ਗੁਆਂਢੀ 'ਤੇ ਸੁੱਟਿਆ ਤੇਜ਼ਾਬ
. . .  1 day ago
ਬਠਿੰਡਾ, 20 ਸਤੰਬਰ (ਨਾਇਬ ਸਿੱਧੂ)- ਬਠਿੰਡਾ ਦੇ ਮੌੜ ਕਲਾਂ ਪਿੰਡ ਵਿਚ ਇੱਕ ਵਿਅਕਤੀ ਦੁਆਰਾ ਆਪਣੇ ਹੀ ਗੁਆਂਢੀ 'ਤੇ ਤੇਜ਼ਾਬ ਪਾ ਕੇ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ...
ਮਗਨਰੇਗਾ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਕਮੇਟੀ ਗਠਨ
. . .  1 day ago
ਹੰਡਿਆਇਆ(ਬਰਨਾਲਾ), 20 ਸਤੰਬਰ (ਗੁਰਜੀਤ ਸਿੰਘ ਖੁੱਡੀ)- ਮਗਨਰੇਗਾ ਕਰਮਚਾਰੀ ਯੂਨੀਅਨ (ਪੰਜਾਬ) ਵੱਲੋਂ ਸੂਬਾ ਪ੍ਰਧਾਨ ਵਰਿੰਦਰ ਸਿੰਘ ਦੀ ਅਗਵਾਈ ਹੇਠ 16 ਸਤੰਬਰ ਤੋਂ 19 ਸਤੰਬਰ ਤੱਕ ਸੂਬੇ ਭਰ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ...
ਅਣਪਛਾਤੇ ਮੋਟਰਸਾਈਕਲ ਸਵਾਰ ਫਾਈਨਾਂਸ ਕੰਪਨੀ ਦੇ ਏਜੰਟ ਕੋਲੋਂ ਨਗਦੀ ਖੋਹ ਕੇ ਹੋਏ ਫ਼ਰਾਰ
. . .  1 day ago
ਬੁਢਲਾਡਾ 20 ਸਤੰਬਰ (ਸਵਰਨ ਸਿੰਘ ਰਾਹੀ)- ਅੱਜ ਬਾਅਦ ਦੁਪਹਿਰ ਬੁਢਲਾਡਾ ਤੋਂ ਮਾਨਸਾ ਜਾ ਰਹੇ ਇੱਕ ਪ੍ਰਾਈਵੇਟ ਫਾਈਨਾਂਸ ਕੰਪਨੀ ਦੇ ਏਜੰਟ ਪਾਸੋਂ ਅਣਪਛਾਤੇ ...
ਬੀ.ਐਲ.ਓ ਦੀਆਂ ਜ਼ਿੰਮੇਵਾਰੀਆਂ ਨਾਨ-ਟੀਚਿੰਗ ਸਟਾਫ਼ ਨੂੰ ਦੇ ਕੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਰੱਖਿਆ ਗਿਆ ਧਿਆਨ- ਐੱਸ.ਡੀ.ਐਮ
. . .  1 day ago
ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡਾਂ-ਸ਼ਹਿਰਾਂ ਅੰਦਰ ਨਵੀਆਂ ਵੋਟਾਂ ਬਣਾਉਣੀਆਂ ਜਾਂ ਸੁਧਾਈ ਦੇ ਕੰਮ ਕਰਨ ਲਈ ਵਿਧਾਨ ਸਭਾ ਹਲਕਾ ਪਾਇਲ-067 ਦੇ ਸਾਰੇ ਪੋਲਿੰਗ ਬੂਥਾਂ ...
10 ਦਿਨਾਂ ਬਾਬਾ ਫ਼ਰੀਦ ਮੇਲੇ ਦੇ ਤੀਜੇ ਦਿਨ ਦੀਆਂ ਝਲਕੀਆਂ
. . .  1 day ago
ਫ਼ਰੀਦਕੋਟ 20 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਮੌਕੇ ਇੱਥੇ ਚਲ ਰਹੇ 10 ਦਿਨਾਂ ਮੇਲੇ ਦੇ ਤੀਜੇ ਦਿਨ 18 ਸੂਬਿਆਂ ਦੇ ਕਲਾਕਾਰਾਂ ...
ਮਾਂ ਦੇ ਦਿਹਾਂਤ 'ਤੇ ਸਦਮੇ 'ਚ ਬੈਠਾ ਗੈਰੀ ਸੰਧੂ
. . .  1 day ago
ਮਾਂ ਦੇ ਦਿਹਾਂਤ 'ਤੇ ਸਦਮੇ 'ਚ ਬੈਠਾ ਗੈਰੀ ਸੰਧੂ ...
ਕਈ ਕੇਸਾਂ ਵਿਚ ਲੋੜੀਂਦਾ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਗ੍ਰਿਫ਼ਤਾਰ
. . .  1 day ago
ਆਦਮਪੁਰ, 20 ਸਤੰਬਰ (ਹਰਪ੍ਰੀਤ ਸਿੰਘ) - ਪਿਛਲੇ ਕਾਫੀ ਸਮੇਂ ਤੋਂ ਪੁਲਿਸ ਦੀ ਸਿਰਦਰਦੀ ਬਣੇ ਨਾਮੀ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਨੂੰ ਪੁਲਿਸ ਨੇ ਉਸ ਦੇ ਘਰ ਤੋਂ ਗ੍ਰਿਫ਼ਤਾਰ...
28ਵੇਂ ਆਲ ਇੰਡੀਆ ਬਾਬਾ ਫ਼ਰੀਦ ਹਾਕੀ ਗੋਲਡ ਕੱਪ ਦੇ ਦੂਜੇ ਦਿਨ ਹੋਏ ਤਿੰਨ ਮੈਚ
. . .  1 day ago
ਫ਼ਰੀਦਕੋਟ 20 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਬਾਬਾ ਫ਼ਰੀਦ ਆਗਮਨ ਪੁਰਬ ਸੰਬੰਧੀ ਬਾਬਾ ਫ਼ਰੀਦ ਹਾਕੀ ਕਲੱਬ ਵੱਲੋਂ ਇੱਥੇ ਕਰਵਾਏ ਜਾ ਰਹੇ 28ਵੇਂ ਆਲ...
29ਵੀਂ ਉੱਤਰੀ ਜ਼ੋਨਲ ਕੌਂਸਲ ਮੀਟਿੰਗ 'ਚ ਕੈਪਟਨ ਨੇ ਨਸ਼ਿਆਂ ਅਤੇ ਪਾਣੀ ਦੀ ਸਮੱਸਿਆ ਦੇ ਉਠਾਏ ਮੁੱਦੇ
. . .  1 day ago
ਚੰਡੀਗੜ੍ਹ, 20 ਸਤੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ 'ਚ 29ਵੀਂ ਉੱਤਰੀ ਜ਼ੋਨਲ ਕੌਂਸਲ ਦੀ ਬੈਠਕ ਦੀ ਪ੍ਰਧਾਨਗੀ ਕੀਤੀ...
3 ਦਿਨ ਦੇ ਪੁਲਿਸ ਰਿਮਾਂਡ 'ਤੇ ਹੈਰੋਇਨ ਅਤੇ ਅਸਲੇ ਸਮੇਤ ਕਾਬੂ ਨਸ਼ਾ ਤਸਕਰ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੁਲਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਐੱਸ.ਐੱਸ.ਪੀ ਵਿਕਰਮਜੀਤ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐੱਸ.ਪੀ ਅਜਨਾਲਾ ਸੋਹਨ ਸਿੰਘ ਦੀ ਅਗਵਾਈ ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਮੁੱਖ ਸਮਾਗਮ 'ਚ ਸ਼ਿਰਕਤ ਕਰਨਗੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  1 day ago
ਟਵਿਟਰ ਨੇ ਹਜ਼ਾਰਾਂ ਲੋਕਾਂ ਦੇ ਫ਼ਰਜ਼ੀ ਖਾਤੇ ਕੀਤੇ ਬੰਦ
. . .  1 day ago
ਤੇਜ਼ ਰਫ਼ਤਾਰ ਬੱਸ ਨੇ ਦੋ ਛੋਟੇ ਬੱਚਿਆਂ ਸਮੇਤ ਪੰਜ ਲੋਕਾਂ ਨੂੰ ਕੁਚਲਿਆ, ਹਾਲਤ ਗੰਭੀਰ
. . .  1 day ago
23 ਸਤੰਬਰ ਨੂੰ ਫ਼ਰੀਦਕੋਟ ਦੇ ਸਰਕਾਰੀ ਦਫ਼ਤਰਾਂ ਤੇ ਸਿੱਖਿਆ ਸੰਸਥਾਵਾਂ 'ਚ ਡੀ.ਸੀ. ਵੱਲੋਂ ਛੁੱਟੀ ਦਾ ਐਲਾਨ
. . .  1 day ago
ਗਾਇਕ ਗੈਰੀ ਸੰਧੂ ਦੀ ਮਾਤਾ ਅਵਤਾਰ ਕੌਰ ਦਾ ਹੋਇਆ ਅੰਤਿਮ ਸਸਕਾਰ
. . .  1 day ago
ਵੀ.ਨਿਰਜਾ ਆਈ.ਜੀ. ਕਮਿਊਨਿਟੀ ਪੋਲਿਸਿੰਗ ਨੂੰ ਮਿਲਿਆ ਏ.ਡੀ.ਜੀ.ਪੀ ਜੇਲ੍ਹਾਂ ਦਾ ਵਾਧੂ ਚਾਰਜ
. . .  1 day ago
ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਖ਼ਿਲਾਫ਼ ਦਲ ਖ਼ਾਲਸਾ ਨੇ ਐੱਸ.ਐੱਸ.ਪੀ ਨੂੰ ਕੀਤੀ ਸ਼ਿਕਾਇਤ
. . .  1 day ago
ਅਗਸਤਾ ਵੈਸਟਲੈਂਡ : ਕੋਰਟ ਨੇ ਸੀ.ਬੀ.ਆਈ ਨੂੰ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਕਰਨ ਦੀ ਦਿੱਤੀ ਇਜਾਜ਼ਤ
. . .  1 day ago
ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ
. . .  1 day ago
ਪਿੰਡ ਸੁਖਾਨੰਦ ਦੀ ਹੱਡਾ ਰੋੜੀ ਦਾ ਭਖਿਆ ਮਾਮਲਾ, ਐੱਸ.ਸੀ ਅਤੇ ਜਨਰਲ ਵਰਗ ਹੋਏ ਆਹਮੋ ਸਾਹਮਣੇ
. . .  1 day ago
ਆਈ.ਏ.ਐੱਸ ਤੇ ਪੀ.ਸੀ.ਐੱਸ ਦੇ 6 ਅਫ਼ਸਰਾਂ ਦੇ ਤਬਾਦਲੇ
. . .  1 day ago
ਅੱਜ ਸ੍ਰੀਨਗਰ ਦੌਰੇ 'ਤੇ ਜਾਣਗੇ ਕਾਂਗਰਸੀ ਨੇਤਾ ਗ਼ੁਲਾਮ ਨਬੀ ਆਜ਼ਾਦ
. . .  1 day ago
30 ਕਰੋੜ ਦੀ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਵੱਖ-ਵੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ ਪਟਿਆਲਾ-ਸੰਗਰੂਰ ਮਾਰਗ 'ਤੇ ਆਵਾਜਾਈ ਕੀਤੀ ਬੰਦ
. . .  1 day ago
ਪਾਕਿ ਨਾਲ ਮੋਬਾਈਲ ਫ਼ੋਨ ਰਾਹੀਂ ਤਾਰਾਂ ਜੋੜੀ ਬੈਠੇ ਸ਼ੱਕੀ ਜਾਸੂਸ ਨੂੰ ਮਾਣਯੋਗ ਅਦਾਲਤ 'ਚ ਕੀਤਾ ਪੇਸ਼
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਯੂਨੀਅਨ ਵੱਲੋਂ ਸੰਗਰੂਰ-ਪਟਿਆਲਾ ਰੋਡ ਜਾਮ
. . .  1 day ago
ਪਟਾਕਾ ਫ਼ੈਕਟਰੀ ਧਮਾਕੇ 'ਚ ਪੀੜਤਾਂ ਨੂੰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦਿੱਤੇ 2-2 ਲੱਖ ਦੇ ਚੈੱਕ
. . .  1 day ago
ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਜਿੰਦਰ ਸਿੰਘ ਬੈਂਸ ਵੱਲੋਂ ਹਜ਼ਾਰਾਂ ਸਮਰਥਕਾਂ ਸਮੇਤ ਧਰਨਾ
. . .  1 day ago
ਮੰਗੋਲੀਆ ਦੇ ਰਾਸ਼ਟਰਪਤੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  1 day ago
ਮੁੰਬਈ 'ਚ ਢਹਿ ਢੇਰੀ ਹੋਇਆ ਚਾਰ ਮੰਜ਼ਿਲਾਂ ਇਮਾਰਤ ਦਾ ਇਕ ਹਿੱਸਾ
. . .  1 day ago
ਗੋਆ 'ਚ ਜੀ.ਐੱਸ.ਟੀ. ਕੌਂਸਲ ਦੀ ਬੈਠਕ ਸ਼ੁਰੂ
. . .  1 day ago
ਸੁਨਾਮ 'ਚ ਆਵਾਰਾ ਪਸ਼ੂਆਂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਕੀਤਾ ਗੰਭੀਰ ਜ਼ਖਮੀ
. . .  1 day ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਤਿੰਨ ਨੌਜਵਾਨ ਗੰਭੀਰ ਜ਼ਖਮੀ
. . .  1 day ago
ਉਤਰੀ ਖੇਤਰੀ ਪ੍ਰੀਸ਼ਦ ਦੀ 29ਵੀਂ ਬੈਠਕ ਦੀ ਗ੍ਰਹਿ ਮੰਤਰੀ ਕਰ ਰਹੇ ਹਨ ਪ੍ਰਧਾਨਗੀ
. . .  1 day ago
ਵਿੱਤ ਮੰਤਰੀ ਦੇ ਐਲਾਨ ਮਗਰੋਂ ਸ਼ੇਅਰ ਬਾਜ਼ਾਰ 'ਚ ਤੇਜੀ
. . .  1 day ago
ਭਾਈ ਘਨੱਈਆ ਜੀ ਮਾਨਵ ਸੇਵਾ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਨਾਭਾ ਵਿਖੇ ਕਰਵਾਇਆ ਗਿਆ
. . .  1 day ago
ਨਸ਼ੇੜੀ ਪੁੱਤ ਨੇ ਮਾਂ ਦਾ ਕੀਤਾ ਕਤਲ
. . .  1 day ago
ਘਰੇਲੂ ਕੰਪਨੀਆਂ ਲਈ ਕਾਰਪੋਰੇਟ ਕਰ ਦਰਾਂ ਨੂੰ ਘੱਟ ਕਰਨ ਦਾ ਲਿਆਂਦਾ ਗਿਆ ਪ੍ਰਸਤਾਵ - ਵਿੱਤ ਮੰਤਰੀ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਵਾਟਰ ਵਰਕਸ ਦੇ 6 ਕਰਮਚਾਰੀ ਟੈਂਕੀ 'ਤੇ ਚੜ੍ਹੇ
. . .  1 day ago
ਪੱਕੇ ਮੋਰਚੇ ਦੇ ਮੱਦੇਨਜ਼ਰ ਪਟਿਆਲਾ 'ਚ ਸਖ਼ਤ ਪ੍ਰਬੰਧ
. . .  1 day ago
ਜਬਰ ਜਨਾਹ ਮਾਮਲੇ ਵਿਚ ਭਾਜਪਾ ਦਾ ਸਾਬਕਾ ਮੰਤਰੀ ਸਵਾਮੀ ਚਿਨਮਿਆਨੰਦ ਗ੍ਰਿਫਤਾਰ
. . .  1 day ago
ਵਾਈਟ ਹਾਊਸ ਨੇੜੇ ਚਲੀਆਂ ਗੋਲੀਆਂ 1 ਇਕ ਮੌਤ, ਕਈ ਜ਼ਖਮੀ
. . .  1 day ago
ਸੁਲਤਾਨਪੁਰ ਲੋਧੀ 'ਚ ਰੰਗ ਦੀ ਸੇਵਾ ਲਈ ਅਕਾਲੀ ਦਲ ਦਾ ਜੱਥਾ ਬਾਘਾ ਪੁਰਾਣਾ ਤੋਂ ਹੋਇਆ ਰਵਾਨਾ
. . .  1 day ago
ਕਸ਼ਮੀਰ ਮਸਲੇ 'ਤੇ ਦੁਨੀਆ 'ਚ ਅਲੱਗ ਥਲੱਗ ਪਿਆ ਪਾਕਿਸਤਾਨ, ਕੋਈ ਨਹੀਂ ਦੇ ਰਿਹਾ ਸਾਥ
. . .  1 day ago
ਅਜਨਾਲਾ ਪੁਲਿਸ ਵੱਲੋਂ 6 ਕਰੋੜ 37.50 ਲੱਖ ਰੁਪਏ ਦੀ ਹੈਰੋਇਨ ਸਮੇਤ ਦੋ ਮੋਟਰਸਾਈਕਲ ਸਵਾਰ ਨਸ਼ਾ ਤਸਕਰਾਂ ਨੂੰ ਕੀਤਾ ਗਿਆ ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਜੇਠ ਸੰਮਤ 550

ਮੋਗਾ

ਡੀ. ਸੀ. ਵਲੋਂ ਧੁੱਸੀ ਬੰਨ੍ਹ ਤੇ ਸੰਭਾਵਿਤ ਹੜ੍ਹਾਂ ਤੋਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਧਰਮਕੋਟ, 25 ਮਈ (ਪਰਮਜੀਤ ਸਿੰਘ)-ਡਿਪਟੀ ਕਮਿਸ਼ਨਰ ਮੋਗਾ ਦਿਲਰਾਜ ਸਿੰਘ ਆਈ.ਏ.ਐਸ. ਵਲੋਂ ਜ਼ਿਲ੍ਹੇ ਅੰਦਰ ਦਰਿਆ ਸਤਲੁਜ ਨਾਲ ਲੱਗਦੇ ਧੁੱਸੀ ਬੰਨ੍ਹ ਤੇ ਆਗਾਮੀ ਬਰਸਾਤਾਂ ਕਾਰਨ ਸੰਭਾਵਿਤ ਹੜ੍ਹਾਂ ਤੋਂ ਪ੍ਰਭਾਵਿਤ ਹੋਣ ਵਾਲੇ ਇਲਾਕਿਆਂ ਦਾ ਨਿਰੀਖਣ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਧਰਮਕੋਟ ਗੁਰਵਿੰਦਰ ਸਿੰਘ ਜੌਹਲ ਅਤੇ ਡਰੇਨਜ਼ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਆਸ਼ੂਤੋਸ਼ ਕੁਮਾਰ ਵੀ ਮੌਜੂਦ ਸਨ | ਡਿਪਟੀ ਕਮਿਸ਼ਨਰ ਨੇ ਇਸ ਮੌਕੇ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਬੰਨ੍ਹ ਦੀਆਂ ਨਾਜ਼ੁਕ ਥਾਵਾਂ 'ਤੇ ਹੜ੍ਹਾਂ ਤੋਂ ਬਚਾਓ ਲਈ ਕੰਮ ਬਰਸਾਤਾਂ ਦੇ ਸੀਜ਼ਨ ਤੋਂ ਪਹਿਲਾਂ ਮੁਕੰਮਲ ਕਰ ਲਏ ਜਾਣ ਤਾਂ ਜੋ ਆਉਣ ਵਾਲੇ ਬਰਸਾਤਾਂ ਦੇ ਸੀਜ਼ਨ ਦੌਰਾਨ ਇਲਾਕੇ ਦੇ ਲੋਕਾਂ ਨੂੰ ਕੋਈ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਸੰਭਾਵਿਤ ਹੜ੍ਹਾਂ ਦੀ ਸਥਿਤੀ ਨਾਲ ਨਿਪਟਣ ਲਈ ਮਾਨਸੂਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਕਰਨ ਦੀ ਵੀ ਹਦਾਇਤ ਕੀਤੀ | ਉਨ੍ਹਾਂ ਦਰਿਆ ਸਤਲੁਜ ਦੇ ਧੁੱਸੀ ਬੰਧ ਦੀ ਬੁਰਜੀ ਨੰਬਰ 121000 ਤੋਂ 123000 ਸਟੱਡ ਨੰਬਰ 4, ਬੁਰਜੀ ਨੰਬਰ 123300 ਆਰਮਡ ਸਟੱਡ ਦੀ ਰਿਪੇਅਰ ਅਤੇ ਬੁਰਜੀ ਨੰਬਰ 126000 ਤੋਂ 127000 'ਤੇ ਪੱਥਰ ਲਗਾਉਣ ਲਈ ਤਜਵੀਜ਼ 8 ਨੰਬਰ ਸਟੱਡ ਆਦਿ ਥਾਵਾਂ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਬਰਸਾਤਾਂ ਦੇ ਸੀਜ਼ਨ ਤੋਂ ਪਹਿਲਾਂ ਹੋਣ ਵਾਲੇ ਹੜ੍ਹ ਰੋਕੂ ਕਾਰਜਾਂ ਅਤੇ ਦਰਿਆ ਦੇ ਕੰਢਿਆਂ ਨੂੰ ਮਜ਼ਬੂਤ ਕਰਨ ਲਈ ਬਣਾਏ ਗਏ ਸਟੱਡਾਂ/ਛੱਪਰਾਂ ਆਦਿ ਦਾ ਜਾਇਜ਼ਾ ਲਿਆ | ਉਨ੍ਹਾਂ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਕੋਟ ਈਸੇ ਖਾਂ ਅਮਰਬੀਰ ਸਿੰਘ ਨੂੰ ਬੰਨ੍ਹ ਦੇ ਨਾਲ-ਨਾਲ ਪਸ਼ੂਆਂ ਵਲੋਂ ਖ਼ਰਾਬ ਕੀਤੇ ਗਏ ਰਸਤਿਆਂ ਨੂੰ ਮਜ਼ਬੂਤ ਕਰਨ ਦੀ ਵੀ ਹਦਾਇਤ ਕੀਤੀ | ਇਸ ਮੌਕੇ ਡਰੇਨਜ਼ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਆਸ਼ੂਤੋਸ਼ ਕੁਮਾਰ ਨੇ ਦੱਸਿਆ ਕਿ ਮੋਗਾ ਜ਼ਿਲ੍ਹੇ 'ਚ ਸਤਲੁਜ ਦਰਿਆ ਨਾਲ ਲੱਗਦਾ ਬੰਧ, ਬੁਰਜੀ 90000 ਤੋਂ ਸ਼ੁਰੂ ਹੁੰਦਾ ਹੈ | ਉਨ੍ਹਾਂ ਦੱਸਿਆ ਕਿ ਇਸ ਵੇਲੇ ਸਤਲੁਜ ਦਰਿਆ 'ਚ ਲੱਗਪਗ 5 ਹਜ਼ਾਰ ਕਿਊਸਿਕ ਪਾਣੀ ਚੱਲ ਰਿਹਾ ਹੈ ਅਤੇ ਪਾਣੀ ਦਾ ਪੱਧਰ ਕਰੀਬ 1 ਲੱਖ ਕਿਊਸਿਕ ਤੋਂ ਵਧੇਰੇ ਹੋਣ ਨਾਲ ਹੜ੍ਹਾਂ ਦਾ ਖ਼ਤਰਾ ਪੈਦਾ ਹੋਣ ਦੀ ਸੰਭਾਵਨਾ ਹੁੰਦੀ ਹੈ | ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਮੈਡਮ ਸਵਿਤਾ, ਡਰੇਨਜ਼ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਆਸ਼ੂਤੋਸ਼ ਕੁਮਾਰ, ਐਸ.ਡੀ.ਓ ਕੁਲਦੀਪ ਸਿੰਘ, ਸਹਾਇਕ ਇੰਜੀਨੀਅਰ ਰਛਪਾਲ ਸਿੰਘ, ਜਗਤਾਰ ਸਿੰਘ ਸਮਰਾ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਕੋਟ ਈਸੇ ਖਾਂ ਅਮਰਬੀਰ ਸਿੰਘ, ਡੀ.ਆਰ.ਏ. ਸੁਰਿੰਦਰ ਕੌਰ ਅਤੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |

ਪੀਲੇ ਰੰਗ ਦੀ ਮਹੱਤਤਾ ਸਬੰਧੀ ਬੱਚਿਆ ਨੂੰ ਕਰਵਾਇਆ ਜਾਣੂ

ਮੋਗਾ, 25 ਮਈ (ਸੁਰਿੰਦਰਪਾਲ ਸਿੰਘ)-ਮੋਗਾ ਦੇ ਬੁੱਘੀਪੁਰਾ ਚੌਕ ਤੇ ਓਜ਼ੋਨ ਕੌਾਟੀ ਕਾਲੋਨੀ ਸਥਿਤ ਲਿਟਲ ਮਿਲੇਨੀਅਮ ਸਕੂਲ ਵਿਚ ਯੈਲੋ ਡੇ ਮਨਾਇਆ ਗਿਆ | ਇਸ ਦੌਰਾਨ ਸਕੂਲੀ ਬੱਚਿਆ ਨੇ ਪੀਲੇ ਰੰਗ ਦੇ ਕੱਪੜੇ ਪਾਏ ਅਤੇ ਪੀਲੇ ਰੰਗ ਦੇ ਫਲ ਜਿਵੇਂ ਕੈਲਾ, ਅੰਬ, ਪਪੀਤਾ ਆਦਿ ਲੈ ...

ਪੂਰੀ ਖ਼ਬਰ »

ਸ਼ੈਲਰ ਤੋਂ ਦਿਨ-ਦਿਹਾੜੇ ਪ੍ਰਵਾਸੀ ਮਜ਼ਦੂਰ ਦਾ ਬੱਚਾ ਅਗਵਾ

ਕੋਟ ਈਸੇ ਖਾਂ, 25 ਮਈ (ਗੁਰਮੀਤ ਸਿੰਘ ਖ਼ਾਲਸਾ/ਨਿਰਮਲ ਸਿੰਘ ਕਾਲੜਾ)-ਕੋਟ ਈਸੇ ਖਾਂ ਨੇੜਲੇ ਇਕ ਸ਼ੈਲਰ 'ਤੇ ਕੰਮ ਕਰਦੇ ਪ੍ਰਵਾਸੀ ਮਜ਼ਦੂਰ ਦਾ ਛੋਟਾ ਬੱਚਾ ਦਿਨ-ਦਿਹਾੜੇ ਅਣਪਛਾਤਿਆਂ ਵਲੋਂ ਅਗਵਾ ਕਰ ਲਿਆ ਗਿਆ | ਜਾਣਕਾਰੀ ਦੌਰਾਨ ਬੱਚੇ ਦੀ ਮਾਂ ਭੂਰੀ ਪਤਨੀ ਭਗਵਾਨ ਦਾਸ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਮੁੱਢਲੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ

ਧਰਮਕੋਟ, 25 ਮਈ (ਹਰਮਨਦੀਪ ਸਿੰਘ)-ਏਾਜਲ ਹਾਰਟ ਸੀਨੀਅਰ ਸੈੈਕੰਡਰੀ ਸਕੂਲ ਧਰਮਕੋਟ ਦੇ ਵਿਦਿਆਰਥੀਆਂ ਦਾ ਅੱਜ ਧਰਮਕੋਟ ਦੇ ਮੁੱਢਲੇ ਸਿਹਤ ਕੇਂਦਰ ਵਿਚ ਦੌਰਾ ਕਰਵਾਇਆ ਗਿਆ | ਜਿਸ ਦੌਰਾਨ ਹਸਪਤਾਲ ਦੇ ਡਾਕਟਰਾਂ ਅਤੇ ਸਟਾਫ਼ ਵਲੋਂ ਬੱਚਿਆ ਨਾਲ ਬਹੁਤ ਚੰਗੇ ਤਰੀਕੇ ਨਾਲ ...

ਪੂਰੀ ਖ਼ਬਰ »

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ

ਮੋਗਾ, 25 ਮਈ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਬੀਤੀ ਦੇਰ ਸ਼ਾਮ ਲੜ ਰਹੇ ਅਵਾਰਾ ਪਸ਼ੂਆਂ ਦੀ ਲਪੇਟ 'ਚ ਆਉਣ ਨਾਲ ਇੱਕ ਨੌਜਵਾਨ ਦੀ ਬੁਰੀ ਤਰ੍ਹਾਂ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਜਗਦੀਪ ਸਿੰਘ ਉਮਰ 26 ਸਾਲ ਪੁੱਤਰ ਅਮਰਜੀਤ ਸਿੰਘ ਵਾਸੀ ਪੁਰਾਣਾ ...

ਪੂਰੀ ਖ਼ਬਰ »

ਮੁੱਖ ਬਿਜਲੀ ਘਰ ਮੋਗਾ ਵਿਖੇ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ

ਮੋਗਾ, 25 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਸੱਦੇ 'ਤੇ ਸੂਬੇ ਦੀਆਂ ਸਾਰੀਆਂ ਡਵੀਜ਼ਨਾਂ ਅੱਗੇ 22 ਮਈ ਤੋਂ 10 ਜੂਨ ਤੱਕ ਅਰਥੀ ਫ਼ੂਕ ਮੁਜ਼ਾਹਰੇ ਕਰਨ ਦੀ ਕੜੀ ਤਹਿਤ ਅੱਜ 132ਕੇ.ਵੀ. ਮੋਗਾ ਵਿਖੇ ...

ਪੂਰੀ ਖ਼ਬਰ »

ਆਲ ਇੰਡੀਆ ਗਰਾਮੀਣ ਡਾਕ ਸੇਵਕ ਯੂਨੀਅਨ ਦੀ ਹੜਤਾਲ ਚੌਥੇ ਦਿਨ 'ਚ ਦਾਖ਼ਲ

ਮੋਗਾ, 25 ਮਈ (ਸੁਰਿੰਦਰਪਾਲ ਸਿੰਘ)-ਆਲ ਇੰਡੀਆ ਗਰਾਮੀਣ ਡਾਕ ਸੇਵਕ ਯੂਨੀਅਨ ਦੀ ਹੜਤਾਲ ਅੱਜ ਚੌਥੇ ਦਿਨ 'ਚ ਦਾਖ਼ਲ ਹੋ ਗਈ | ਇਸ ਮੌਕੇ ਆਗੂਆਂ ਨੇ ਕਿਹਾ ਕਿ ਸਰਕਾਰ ਅਤੇ ਵਿਭਾਗ ਵਲੋਂ ਕੋਈ ਵੀ ਸਾਰਥਿਕ ਕਦਮ ਨਹੀਂ ਉਠਾਇਆ ਜਾ ਰਿਹਾ | ਜੇਕਰ ਸਰਕਾਰ ਅਤੇ ਵਿਭਾਗ ਨੇ ਆਪਣੀ ...

ਪੂਰੀ ਖ਼ਬਰ »

ਦੋ ਸਾਲਾ ਬੱਚੀ ਦੀ ਗਰਮ ਪਾਣੀ ਪੈਣ ਨਾਲ ਹੋਈ ਮੌਤ

ਮੋਗਾ, 25 ਮਈ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਕਰੀਬ ਦੋ ਸਾਲਾਂ ਬੱਚੀ ਦੀ ਖੇਡਦੇ ਸਮੇਂ ਰਸੋਈ 'ਚ ਕੜਾਹੀ 'ਚ ਉੱਬਲ ਰਿਹਾ ਗਰਮ ਪਾਣੀ ਪੈ ਜਾਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਿਕ ਤਖਾਣਵੱਧ ਨਿਵਾਸੀ ਲਖਵੀਰ ਚੰਦ ਦੀ ਪਤਨੀ ਜੋਤੀ ਨੇ ਚੌਲ ...

ਪੂਰੀ ਖ਼ਬਰ »

ਪੁਲਿਸ ਨੇ ਮੋਬਾਈਲ ਖੋਹ ਦਾ ਪਰਚਾ ਦਰਜ ਕਰਨ ਤੋਂ ਕੀਤੀ ਨਾਂਹ

ਮੋਗਾ, 25 ਮਈ (ਗੁਰਤੇਜ ਸਿੰਘ)-ਇਕ ਪਾਸੇ ਪੰਜਾਬ ਪੁਲਿਸ ਲੋਕਾਂ ਨੂੰ ਇਨਸਾਫ਼ ਦੇਣ ਦੇ ਵੱਡੇ ਦਾਅਵੇ ਕਰਦੀ ਹੈ ਪਰ ਇਹ ਕੋਰਾ ਸੱਚ ਉਸ ਵਕਤ ਝੂਠ 'ਚ ਬਦਲਦਾ ਹੋਇਆ ਸਾਹਮਣੇ ਆ ਜਾਂਦਾ ਹੈ ਜਦੋਂ ਥਾਣੇ 'ਚ ਇਨਸਾਫ਼ ਲੈਣ ਲਈ ਪਹੁੰਚੀ ਲੜਕੀ ਨਾਲ ਉਲਟਾ ਥਾਣੇ ਦੇ ਮੁਲਾਜ਼ਮ ਵਲੋਂ ...

ਪੂਰੀ ਖ਼ਬਰ »

ਗੱਤੇ ਤੇ ਪਲਾਸਟਿਕ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ

ਮੋਗਾ, 25 ਮਈ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਬੀਤੀ ਦੇਰ ਰਾਤ ਸਥਾਨਕ ਸ਼ਹਿਰ ਦੇ ਫੋਕਲ ਪੁਆਇੰਟ ਏਰੀਆ ਡੀ-6 ਵਿਖੇ ਨੈਸਲੇ ਫ਼ੈਕਟਰੀ ਮੋਗਾ ਨੂੰ ਸਪਲਾਈ ਕਰਨ ਵਾਲੇ ਗੱਤੇ ਅਤੇ ਪਲਾਸਟਿਕ ਦੇ ਗਡਾਊਨ ਨੂੰ ਭਿਆਨਕ ਅੱਗ ਪੈ ਗਈ | ਅੱਗ ਦੀਆਂ ਲਪਟਾਂ ਦੇਖ ਗਡਾਊਨ ਦੇ ...

ਪੂਰੀ ਖ਼ਬਰ »

ਨਰੇਗਾ ਮਜ਼ਦੂਰ ਬੀ.ਡੀ.ਪੀ.ਓ. ਦਫ਼ਤਰ ਕੰਮ ਨਾ ਮਿਲਣ 'ਤੇ ਨਿਰਾਸ਼ ਪਰਤੇ

ਬਾਘਾ ਪੁਰਾਣਾ, 25 ਮਈ (ਬਲਰਾਜ ਸਿੰਗਲਾ)-ਅੱਜ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਇਕਾਈ ਪਿੰਡ ਸਾਹੋਕੇ ਦੇ ਲੋਕ ਮਨਰੇਗਾ ਦੇ ਕੰਮ ਦੀ ਮੰਗ ਕਰਨ ਲਈ ਬੀ.ਡੀ.ਪੀ.ਓ. ਦਫ਼ਤਰ ਪੁੱਜੇ, ਜਿਸ ਦੀ ਅਗਵਾਈ ਪ੍ਰਧਾਨ ਚਰਨਜੀਤ ਕੌਰ ਵਲੋਂ ਕੀਤੀ ਗਈ | ਮਨਰੇਗਾ ਦੇ ਕੰਮ ਸਬੰਧੀ ਇਕੱਤਰ ...

ਪੂਰੀ ਖ਼ਬਰ »

ਸਿਹਤ ਵਿਭਾਗ ਮੋਗਾ ਵਲੋਂ ਗਰਮੀ ਤੋਂ ਬਚਣ ਲਈ ਜਾਗਰੂਕਤਾ ਪੋਸਟਰ ਜਾਰੀ

ਮੋਗਾ, 25 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਮੋਗਾ ਵਲੋਂ ਵਧਦੀ ਦੇ ਗਰਮੀ ਦੇ ਪ੍ਰਕੋਪ ਨੂੰ ਦੇਖਦੇ ਹੋਏ ਗਰਮੀ ਤੋਂ ਬਚਣ ਲਈ ਜਾਗਰੂਕਤਾ ਨੁਕਤਿਆਂ ਵਾਲਾ ਪੋਸਟਰ ਅਤੇ ਪੈਂਫ਼ਲਿਟ ਜਾਰੀ ਕੀਤਾ ਗਿਆ¢ ਇਸ ਮੌਕੇ ਸਿਵਲ ਸਰਜਨ ਮੋਗਾ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰਾਂ ਨੂੰ ਪ੍ਰਾਇਮਰੀ ਸਕੂਲਾਂ ਦੇ ਨਾਲ ਹੀ ਛੁੱਟੀਆਂ ਕਰਨ ਦੀ ਮੰਗ

ਮੋਗਾ, 25 ਮਈ (ਸ਼ਿੰਦਰ ਸਿੰਘ ਭੁਪਾਲ)-ਆਲ ਇੰਡੀਆ ਆਂਗਣਵਾੜੀ ਵਰਕਰਜ਼/ਹੈਲਪਰਜ਼ ਯੂਨੀਅਨ ਏਟਕ ਦੀਆਂ ਅਹੁਦੇਦਾਰ ਬਲਵਿੰਦਰ ਕੌਰ ਖੋਸਾ, ਗੁਰਚਰਨ ਕੌਰ ਮੋਗਾ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਪੰਜਾਬ ਤੋਂ ਮੰਗ ਕੀਤੀ ਕਿ ਆਂਗਣਵਾੜੀ ਸੈਂਟਰਾਂ ਨੂੰ ਪ੍ਰਾਇਮਰੀ ...

ਪੂਰੀ ਖ਼ਬਰ »

ਹਰ ਲੋੜਵੰਦ ਵਿਅਕਤੀ ਨੂੰ ਕਾਨੂੰਨ ਅਨੁਸਾਰ ਦਿੱਤੀ ਜਾਵੇਗੀ ਮੁਫ਼ਤ ਕਾਨੂੰਨੀ ਸਹਾਇਤਾ-ਤਰਸੇਮ ਮੰਗਲਾ

ਮੋਗਾ, 25 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਨਿਰਦੇਸ਼ਾਂ ਅਨੁਸਾਰ ਤਰਸੇਮ ਮੰਗਲਾ ਇੰਚਾਰਜ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਵਲੋਂ ਅੱਜ ਮੋਬਾਈਲ ਵੈਨ ...

ਪੂਰੀ ਖ਼ਬਰ »

ਰੈਲੀ ਸਬੰਧੀ ਹੋਈ ਸੰਵਿਧਾਨ ਬਚਾਓ ਸੰਘਰਸ਼ ਕਮੇਟੀ ਦੀ ਮੀਟਿੰਗ
ਇਕ ਜੂਨ ਨੂੰ ਮੋਗਾ ਵਿਖੇ ਹੋਵੇਗੀ ਸੰਵਿਧਾਨ ਬਚਾਓ ਮਹਾਂ ਰੈਲੀ

ਮੋਗਾ, 25 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸੰਵਿਧਾਨ ਬਚਾਓ ਸੰਘਰਸ਼ ਕਮੇਟੀ ਜ਼ਿਲ੍ਹਾ ਮੋਗਾ ਦੀ ਮੀਟਿੰਗ 1 ਜੂਨ ਦਿਨ ਸ਼ੁੱਕਰਵਾਰ ਨੂੰ ਭਗਵਾਨ ਵਾਲਮੀਕਿ ਤੀਰਥ ਗੁਰੂ ਗਿਆਨ ਨਾਥ ਆਸ਼ਰਮ ਵਲੋਂ ਸੰਵਿਧਾਨ ਬਚਾਓ ਮਹਾਂ ਰੈਲੀ ਮੋਗਾ ਵਿਖੇ ਕਰਨ ਸਬੰਧੀ ਕੀਤੀ ਗਈ | ...

ਪੂਰੀ ਖ਼ਬਰ »

ਇਕ ਜੂਨ ਨੂੰ ਮੋਗਾ ਵਿਖੇ ਹੋਵੇਗੀ ਸੰਵਿਧਾਨ ਬਚਾਓ ਮਹਾਂ ਰੈਲੀ

ਮੋਗਾ, 25 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸੰਵਿਧਾਨ ਬਚਾਓ ਸੰਘਰਸ਼ ਕਮੇਟੀ ਜ਼ਿਲ੍ਹਾ ਮੋਗਾ ਦੀ ਮੀਟਿੰਗ 1 ਜੂਨ ਦਿਨ ਸ਼ੁੱਕਰਵਾਰ ਨੂੰ ਭਗਵਾਨ ਵਾਲਮੀਕਿ ਤੀਰਥ ਗੁਰੂ ਗਿਆਨ ਨਾਥ ਆਸ਼ਰਮ ਵਲੋਂ ਸੰਵਿਧਾਨ ਬਚਾਓ ਮਹਾਂ ਰੈਲੀ ਮੋਗਾ ਵਿਖੇ ਕਰਨ ਸਬੰਧੀ ਕੀਤੀ ਗਈ | ...

ਪੂਰੀ ਖ਼ਬਰ »

ਆਈ. ਐਸ. ਐਫ. ਕਾਲਜ ਆਫ਼ ਫਾਰਮੇਸੀ ਦੇ ਪ੍ਰੋ. ਨਾਰੰਗ ਤੇ ਸੁਖਬੀਰ ਕੌਰ ਦੀ ਪੁਸਤਕ ਪ੍ਰਕਾਸ਼ਿਤ

ਮੋਗਾ, 25 ਮਈ (ਸੁਰਿੰਦਰਪਾਲ ਸਿੰਘ)-ਆਈ.ਐਸ.ਐਫ.ਕਾਲਜ ਆਫ਼ ਫਾਰਮੇਸੀ ਵਿਚ ਤਾਇਨਾਤ ਵਾਈਸ ਪਿ੍ੰਸੀਪਲ ਪ੍ਰੋ. ਆਰ.ਕੇ.ਨਾਰੰਗ, ਪ੍ਰੋ. ਸੁਖਬੀਰ ਕੌਰ ਅਤੇ ਗੀਤਾ ਅਗਰਵਾਲ ਨਵੀਂ ਦਿੱਲੀ ਵਲੋਂ ਲਿਖੀ ਗਈ ਪੁਸਤਕ ਪ੍ਰਕਾਸ਼ਿਤ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰੋ. ...

ਪੂਰੀ ਖ਼ਬਰ »

ਖ਼ਸਰਾ ਤੇ ਰੂਬੇਲਾ ਮੁਹਿੰਮ ਤਹਿਤ ਕਪੂਰੇ ਸਕੂਲ ਵਿਖੇ ਬੱਚਿਆਂ ਦਾ ਟੀਕਾਕਰਨ

ਮੋਗਾ, 25 ਮਈ (ਅਮਰਜੀਤ ਸਿੰਘ ਸੰਧੂ)-ਸਰਕਾਰੀ ਸੀਨੀ. ਸੈਕੰ. ਸਕੂਲ ਕਪੂਰੇ ਵਿਖੇ ਸਰਕਾਰ ਦੁਆਰਾ ਚਲਾਈ ਜਾ ਰਹੀ ਖ਼ਸਰਾ ਰੁਬੇਲਾ ਟੀਕਾਕਰਨ ਮੁਹਿੰਮ ਤਹਿਤ ਸੀਨੀ. ਮੈਡੀਕਲ ਅਫ਼ਸਰ ਢੁੱਡੀਕੇ ਡਾ. ਸ਼ਿੰਗਾਰਾ ਸਿੰਘ ਦੀ ਅਗਵਾਈ ਅਤੇ ਡਾ. ਸਿਮਰਪਾਲ ਸਿੰਘ ਦੀ ਕੌਸਿਲੰਗ ਸਦਕਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ ਮੋਗਾ ਦੀ ਮੀਟਿੰਗ

ਮੋਗਾ, 25 ਮਈ (ਸੁਰਿੰਦਰਪਾਲ ਸਿੰਘ)-ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ ਪੰਜਾਬ 'ਚ ਸ਼ਾਮਿਲ ਜ਼ਿਲ੍ਹਾ ਮੋਗਾ ਦੀਆਂ ਸਾਰੀਆਂ ਜਥੇਬੰਦੀਆਂ ਦੀ ਅਹਿਮ ਮੀਟਿੰਗ ਜਸਵਿੰਦਰ ਸਿੰਘ ਸਿੱਧੂ, ਮਨਮੀਤ ਸਿੰਘ ਰਾਏ, ਪ੍ਰਗਟਜੀਤ ਸਿੰਘ ਕਿਸ਼ਨਪੁਰਾ, ਗੁਰਮੀਤ ਸਿੰਘ ਢੋਲੇਵਾਲ, ਸੋਹਣ ...

ਪੂਰੀ ਖ਼ਬਰ »

ਗੋ ਗਲੋਬਲ ਮੋਗਾ ਨੇ ਜਸਪ੍ਰੀਤ ਕੌਰ ਦਾ ਕੈਨੇਡਾ ਦਾ ਸੁਪਨਾ ਸਾਕਾਰ ਕੀਤਾ

ਮੋਗਾ, 25 ਮਈ (ਸੁਰਿੰਦਰਪਾਲ ਸਿੰਘ)-ਗੋ ਗਲੋਬਲ ਜੋ ਨਜ਼ਦੀਕ ਸਟੇਟ ਬੈਂਕ ਆਫ਼ ਪਟਿਆਲਾ ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ, ਵਿਦਿਆਰਥੀਆਂ ਦੇ ਹਰ ਵਰਗ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਸਾਕਾਰ ਵਾਲੀ ਵੀਜ਼ਾ ਸੰਸਥਾ ਵਲੋਂ ਜਸਪ੍ਰੀਤ ਕੌਰ ਜ਼ਿਲ੍ਹਾ ਮੋਗਾ ਦਾ ਕੈਨੇਡਾ ਦਾ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਵਿਦਿਆਰਥਣ ਨੇ 6 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 25 ਮਈ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਆਈਲਟਸ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟਸ ਅਤੇ ਇਮੀਗੇ੍ਰਸ਼ਨ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਹੈ ਜੋ ਕਿ ਸਥਾਨਕ ਸ਼ਹਿਰ ਦੀ ਕੋਟਕਪੂਰਾ ਰੋਡ ਵਿਖੇ ਬੱਸ ਸਟੈਂਡ ਦੇ ...

ਪੂਰੀ ਖ਼ਬਰ »

ਟੈਕਸ ਬਾਰ ਐਸੋਸੀਏਸ਼ਨਾਂ ਨੇ ਕੀਤੀ ਜੀ. ਐਸ. ਟੀ. ਟੈਕਸ ਸਬੰਧੀ ਕਾਰੋਬਾਰੀਆਂ ਨਾਲ ਮੀਟਿੰਗ

ਮੋਗਾ, 25 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਅੱਜ ਸਥਾਨਕ ਸ਼ਹਿਰ ਦੇ ਹੋਟਲ ਫੋਰ-ਜੀ ਵਿਖੇ ਜ਼ਿਲ੍ਹਾ ਟੈਕਸ ਬਾਰ ਐਸੋਸੀਏਸ਼ਨ ਮੋਗਾ, ਪੰਜਾਬ ਟੈਕਸ ਬਾਰ ਐਸੋਸੀਏਸ਼ਨ ਲੁਧਿਆਣਾ, ਆਲ ਇੰਡੀਆ ਐਸੋਸੀਏਸ਼ਨ ਆਫ਼ ਟੈਕਸ ਲਾਇਰਜ਼ ਨੇ ਸ਼ਹਿਰ ਦੇ ਵਪਾਰੀ ਵਰਗ ਅਤੇ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਬਲਾਕ ਕਮੇਟੀ ਨਿਹਾਲ ਸਿੰਘ ਵਾਲਾ ਦਾ ਗਠਨ

ਨਿਹਾਲ ਸਿੰਘ ਵਾਲਾ, 25 ਮਈ (ਪਲਵਿੰਦਰ ਸਿੰਘ ਟਿਵਾਣਾ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਵਿਚ ਸ਼ਾਮਿਲ ਵੱਖ-ਵੱਖ ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਦੀ ਇਕ ਸਾਂਝੀ ਮੀਟਿੰਗ ਨਿਹਾਲ ਸਿੰਘ ਵਾਲਾ ਦੇ ਜ਼ਿਲ੍ਹਾ ਕਨਵੀਨਰਾਂ ਦਿਗਵਿਜ਼ੇ ਪਾਲ ਸ਼ਰਮਾ, ਹਰਜੰਟ ਸਿੰਘ ਬੌਡੇ, ...

ਪੂਰੀ ਖ਼ਬਰ »

ਜੇ.ਐਮ. ਓਵਰਸੀਜ਼ ਵਲੋਂ ਕੈਨੇਡਾ-ਅਮਰੀਕਾ ਮਲਟੀਪਲ ਵੀਜ਼ਾ ਸਬੰਧੀ ਕੌਾਸਲਿੰਗ ਸੈਸ਼ਨ ਅੱਜ

ਮੋਗਾ, 25 ਮਈ (ਸੁਰਿੰਦਰਪਾਲ ਸਿੰਘ)-ਲਗਾਤਾਰ ਕੈਨੇਡਾ ਤੇ ਅਮਰੀਕਾ ਦੇ ਸਟੱਡੀ ਅਤੇ ਮਲਟੀਪਲ ਵੀਜ਼ੇ ਲਗਵਾ ਪੰਜਾਬ 'ਚ ਆਪਣਾ ਨਾਂਅ ਬਣਾ ਚੁੱਕੀ ਸੰਸਥਾ ਜੇ.ਐਮ. ਓਵਰਸੀਜ਼ ਜੋ ਕਿ ਸਥਾਨਕ ਮੋਗਾ ਸ਼ਹਿਰ ਦੀ ਅੰਮਿ੍ਤਸਰ ਰੋਡ 'ਤੇ ਲਾਲਾ ਲਾਜਪਤ ਰਾਏ ਮਾਰਕੀਟ ਵਿਖੇ ਸਥਿਤ ਹੈ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਨੇ ਲਗਵਾਇਆ 8 ਦਿਨਾਂ 'ਚ ਆਸਟੇ੍ਰਲੀਆ ਦਾ ਵਿਜ਼ਟਰ ਵੀਜ਼ਾ

ਮੋਗਾ, 25 ਮਈ (ਸੁਰਿੰਦਰਪਾਲ ਸਿੰਘ)-ਮਾਲਵੇ ਿਖ਼ੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਸਪਾਉਸ ਵੀਜ਼ਾ, ਪੀ. ਆਰ. ਵੀਜ਼ਾ, ਬਿਜ਼ਨਸ ਵੀਜ਼ਾ ਦੇ ਖੇਤਰ ਵਿਚ ਮਾਹਿਰ ਵਜੋਂ ਜਾਣੀ ਜਾਂਦੀ ...

ਪੂਰੀ ਖ਼ਬਰ »

ਬਰਗਾੜੀ ਵਿਖੇ ਹੋਣ ਵਾਲੇ ਪੰਥਕ ਇਕੱਠ ਸਬੰਧੀ ਅਕਾਲੀ ਦਲ 1920 ਦੀ ਮੀਟਿੰਗ

ਬਾਘਾ ਪੁਰਾਣਾ, 25 ਮਈ (ਬਲਰਾਜ ਸਿੰਗਲਾ)-ਸ਼ੋ੍ਰਮਣੀ ਅਕਾਲੀ ਦਲ 1920 ਦੀ ਸਰਕਲ ਬਾਘਾ ਪੁਰਾਣਾ ਮੀਟਿੰਗ ਪ੍ਰਧਾਨ ਜਥੇਦਾਰ ਰਵਿੰਦਰ ਸਿੰਘ ਕਾਲੇਕੇ ਦੇ ਗ੍ਰਹਿ ਵਿਖੇ 1 ਜੂਨ ਨੂੰ ਬਰਗਾੜੀ ਰੋਸ ਦਿਵਸ ਵਜੋਂ ਪੰਥਕ ਇਕੱਠ ਵਿਚ ਜਾਣ ਸਬੰਧੀ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਸ਼੍ਰੀ ਹਨੂਮਾਨ ਚਾਲੀਸਾ ਦੇ 11 ਹਜ਼ਾਰ ਪਾਠ ਕਰਵਾਏ

ਧਰਮਕੋਟ, 25 ਮਈ (ਹਰਮਨਦੀਪ ਸਿੰਘ)-ਸ਼੍ਰੀ ਸੰਤੋਖੀ ਮਾਤਾ ਮੰਦਰ ਧਰਮਕੋਟ ਵਿਖੇ ਮੁੱਖ ਪੁਜਾਰੀ ਪੰਡਤ ਸੂਰਿਆ ਮੋਹਣ ਸ਼ਾਸਤਰੀ ਦੀ ਅਗਵਾਈ ਵਿਚ ਦੇਸ਼ ਦੀ ਸੁੱਖਸ਼ਾਂਤੀ ਅਤੇ ਸਰਬਤ ਦੇ ਭਲੇ ਲਈ ਸਮੂਹ ਸੰਗਤਾਂ ਦੇ ਸਹਿਯੋਗ ਨਾਲ 11 ਹਜ਼ਾਰ ਸ਼੍ਰੀ ਹਨੂਮਾਨ ਚਾਲੀਸਾ ਦੇ ਪਾਠ ...

ਪੂਰੀ ਖ਼ਬਰ »

ਪੰਜਾਬ ਵਿਰਾਸਤ ਮੰਚ ਮੋਗਾ ਵਲੋਂ ਸਰਦਾਰ ਪੰਛੀ ਦਾ ਸਨਮਾਨ ਭਲਕੇ

ਮੋਗਾ, 25 ਮਈ (ਸੁਰਿੰਦਰਪਾਲ ਸਿੰਘ)-ਮਾਲਵੇ ਦੀ ਪ੍ਰਸਿੱਧ ਸੰਸਥਾ ਪੰਜਾਬ ਵਿਰਾਸਤ ਮੰਚ ਮੋਗਾ ਵਲੋਂ ਪੰਜਾਬ ਕਲਾ ਪ੍ਰੀਸ਼ਦ ਦੇ ਸਹਿਯੋਗ ਨਾਲ ਉਰਦੂ ਭਾਸ਼ਾ ਦੇ ਉੱਘੇ ਸ਼ਾਇਰ ਸਰਦਾਰ ਪੰਛੀ ਦਾ ਉਨ੍ਹਾਂ ਦੀਆਂ ਉਮਰ ਭਰ ਦੀਆਂ ਪ੍ਰਾਪਤੀਆਂ ਲਈ 27 ਮਈ ਐਤਵਾਰ ਨੂੰ ਪੰਜਾਬ ਕਲਾ ...

ਪੂਰੀ ਖ਼ਬਰ »

ਡੀ. ਐਸ. ਬਲੌਸਮ ਸਕੂਲ ਵਿਖੇ ਖ਼ਸਰਾ ਤੇ ਰੂਬੇਲਾ ਟੀਕੇ ਲਗਾਏ

ਮੋਗਾ, 23 ਮਈ (ਸੁਰਿੰਦਰਪਾਲ ਸਿੰਘ)-ਡੀ.ਐਸ. ਬਲੌਸਮ ਹਾਈ ਸਕੂਲ ਨਾਨਕ ਨਗਰੀ ਮੋਗਾ ਵਿਖੇ ਸਰਕਾਰ ਵਲੋਂ ਖ਼ਸਰਾ ਅਤੇ ਰੂਬੇਲਾ ਦੀ ਰੋਕਥਾਮ ਲਈ ਟੀਕਾਕਰਨ ਅਭਿਆਨ ਦੀ ਕੜੀ ਤਹਿਤ ਡਾ. ਪ੍ਰਤਿਭਾ ਦੀ ਅਗਵਾਈ ਵਾਲੀ ਟੀਮ ਰਾਜਵੰਤ ਕੌਰ ਸਟਾਫ਼ ਨਰਸ, ਪਿ੍ਤਪਾਲ ਕੌਰ, ਆਸ਼ਾ ਰਾਣੀ ...

ਪੂਰੀ ਖ਼ਬਰ »

ਵਾਰ-ਵਾਰ ਮੁਹਿੰਮਾਂ ਚਲਾਉਣ ਦੇ ਬਾਵਜੂਦ ਨਗਰ ਕੌਾਸਲ ਸੜਕਾਂ ਦੁਆਲਿਓਾ ਨਾਜਾਇਜ਼ ਕਬਜ਼ੇ ਹਟਾਉਣ ਵਿਚ ਅਸਮਰੱਥ

ਬਾਘਾ ਪੁਰਾਣਾ, 24 ਮਈ (ਬਲਰਾਜ ਸਿੰਗਲਾ)-ਅੱਜ ਤੋਂ ਕਰੀਬ ਚਾਰ ਦਹਾਕੇ ਪਹਿਲਾਂ ਸਥਾਨਕ ਕਸਬੇ ਨੂੰ ਸ਼ਹਿਰ ਵਰਗੀ ਦਿੱਖ ਪ੍ਰਦਾਨ ਕਰਵਾਉਣ ਲਈ ਇੱਥੇ ਨਗਰ ਪੰਚਾਇਤ ਦੀ ਸਥਾਪਨਾ ਕੀਤੀ ਗਈ ਸੀ, ਉਪਰੰਤ ਦਰਜਾ ਵਧਾ ਕੇ ਇਸ ਨੂੰ ਨਗਰ ਕੌਾਸਲ ਵਿਚ ਤਬਦੀਲ ਕਰ ਦਿੱਤਾ ਗਿਆ | ਮਰਹੂਮ ...

ਪੂਰੀ ਖ਼ਬਰ »

1 ਜੂਨ ਨੂੰ ਬੱਧਨੀ ਕਲਾਂ ਤੋਂ ਵੱਡੇ ਇਕੱਠ 'ਚ ਜਥਾ ਬਰਗਾੜੀ ਜਾਵੇਗਾ-ਜਥੇਦਾਰ ਰਣਸੀਂਹ

ਬੱਧਨੀ ਕਲਾਂ, 24 ਮਈ (ਸੰਜੀਵ ਕੋਛੜ)-ਗੁਰਦੁਆਰਾ ਬਾਬਾ ਬਲਵੀਰ ਸਿੰਘ ਰਾਊਕੇ ਰੋਡ ਬੱਧਨੀ ਕਲਾਂ ਵਿਖੇ ਸ਼ੋ੍ਰਮਣੀ ਅਕਾਲੀ 1920 ਦੇ ਜਨਰਲ ਸਕੱਤਰ ਜਥੇਦਾਰ ਬੂਟਾ ਸਿੰਘ ਰਣਸੀਂਹ ਨੇ ਪੰਥਕ ਆਗੂਆਂ ਨਾਲ ਮੀਟਿੰਗ ਕੀਤੀ | ਜਥੇਦਾਰ ਬੂਟਾ ਸਿੰਘ ਨੇ ਕਿਹਾ ਕਿ ਸਿੱਖਾਂ ਦਾ ਇਤਿਹਾਸ ...

ਪੂਰੀ ਖ਼ਬਰ »

ਦਲ ਖ਼ਾਲਸਾ ਦੀ ਮੀਟਿੰਗ 'ਚ ਪੰਥਕ ਮਸਲਿਆਂ 'ਤੇ ਹੋਈਆਂ ਅਹਿਮ ਵਿਚਾਰਾਂ

ਮੋਗਾ, 25 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਕੌਮੀ ਆਜ਼ਾਦੀ ਲਈ ਸੰਘਰਸ਼ਸ਼ੀਲ ਜਥੇਬੰਦੀ ਦਲ ਖ਼ਾਲਸਾ ਦੀ ਅਹਿਮ ਮੀਟਿੰਗ ਹੋਈ | ਜਿਸ ਵਿਚ ਪੰਥਕ ਮਸਲਿਆ ਅਤੇ ਜਥੇਬੰਦਕ ਢਾਂਚੇ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ | ਦਲ ਖ਼ਾਲਸਾ ਦੇ ਜਥੇਬੰਦਕ ਸਕੱਤਰ ਰਣਵੀਰ ਸਿੰਘ ...

ਪੂਰੀ ਖ਼ਬਰ »

ਵਿਸ਼ਵ ਤੰਬਾਕੂ ਰਹਿਤ ਦਿਵਸ ਰੈਲੀ ਨੂੰ ਡਾ. ਸੁਸ਼ੀਲ ਜੈਨ ਨੇ ਝੰਡੀ ਦੇ ਕੇ ਕੀਤਾ ਰਵਾਨਾ

ਮੋਗਾ, 25 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਮੋਗਾ ਅਤੇ ਕੈਂਬਰਜ਼ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦੇ ਸਹਿਯੋਗ ਸਦਕਾ ਜ਼ਿਲ੍ਹਾ ਪੱਧਰੀ ਤੰਬਾਕੂਨੋਸ਼ੀ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕਤਾ ਰੈਲੀ ਕੱਢੀ ਗਈ | ਰੈਲੀ ...

ਪੂਰੀ ਖ਼ਬਰ »

ਹੋਲੀ ਹਾਰਟ ਕਿੰਡਰ ਗਾਰਟਨ ਵਿਖੇ 'ਦੇਖੋ ਤੇ ਦੱਸੋ' ਗਤੀਵਿਧੀ ਕਰਵਾਈ

ਮੋਗਾ, 25 ਮਈ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਦੱਤ ਰੋਡ 'ਤੇ ਸਥਿਤ ਹੋਲੀ ਹਾਰਟ ਕਿੰਡਰ ਗਾਰਟਨ ਵਿਖੇ ਨੰਨ੍ਹੇ-ਮੁੰਨੇ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਸਮੇਂ-ਸਮੇਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ | ਜਿਸ ਦੌਰਾਨ ਬੱਚਿਆ ਨੂੰ 'ਦੇਖੋ ਅਤੇ ਦੱਸੋ' ਗਤੀਵਿਧੀ ਕਰਵਾਈ ...

ਪੂਰੀ ਖ਼ਬਰ »

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ

ਨੱਥੂਵਾਲਾ ਗਰਬੀ, 25 ਮਈ (ਸਾਧੂ ਰਾਮ ਲੰਗੇਆਣਾ)-ਡਿਪਟੀ ਕਮਿਸ਼ਨਰ ਮੋਗਾ ਦੇ ਹੁਕਮਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੋਗਾ ਰਾਜੇਸ਼ ਤਿ੍ਪਾਠੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਮੋਗਾ ਮੈਡਮ ...

ਪੂਰੀ ਖ਼ਬਰ »

ਸੈਕਰਡ ਹਾਰਟ ਸਕੂਲ ਮੋਗਾ ਦੇ ਵਿਦਿਆਰਥੀਆਂ ਨੇ ਸਵੱਛ ਭਾਰਤ ਅਭਿਆਨ ਤਹਿਤ ਲੋਕਾਂ ਨੂੰ ਕੀਤਾ ਜਾਗਰੂਕ

ਮੋਗਾ, 25 ਮਈ (ਸੁਰਿੰਦਰਪਾਲ ਸਿੰਘ)-ਪਿ੍ੰਸੀਪਲ ਵਿਜਯਾ ਜੇਬਾ ਕੁਮਾਰ ਅਤੇ ਚੇਅਰਮੈਨ ਚਾਰਲਸ ਜੇਬਾ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੈਕਰਡ ਹਾਰਟ ਸਕੂਲ ਦੇ ਵਿਦਿਆਰਥੀਆਂ ਵਲੋਂ ਸਵੱਛ ਭਾਰਤ ਅਭਿਆਨ ਤਹਿਤ ਪਿੰਡ ਧੂੜਕੋਟ ਕਲਾਂ ਦੇ ਲੋਕਾਂ ਨੂੰ ਆਲੇ ਦੁਆਲੇ ਦੀ ...

ਪੂਰੀ ਖ਼ਬਰ »

ਆਦਰਸ਼ ਸਕੂਲ ਮਨਾਵਾਂ ਵਲੋਂ ਪਿੰਡ ਮਹਿਲ ਵਿਖੇ ਕੱਢੀ ਜਾਗਰੂਕਤਾ ਰੈਲੀ

ਕੋਟ ਈਸੇ ਖਾਂ, 25 ਮਈ (ਗੁਰਮੀਤ ਸਿੰਘ ਖ਼ਾਲਸਾ)-ਬੀ.ਆਈ.ਐਸ. ਆਦਰਸ਼ ਸਕੂਲ ਮਨਾਵਾਂ ਵਲੋਂ ਸਵੱਛ ਭਾਰਤ ਮੁਹਿੰਮ ਤਹਿਤ ਪਿ੍ੰਸੀਪਲ ਪੂਨਮ ਗਰਗ ਦੀ ਅਗਵਾਈ ਹੇਠ ਪਿੰਡ ਮਹਿਲ ਵਿਖੇ ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਇੱਕ ਜਾਗਰੂਕਤਾ ਰੈਲੀ ਕੱਢੀ ਗਈ | ਇਸ ਜਾਗਰੂਕਤਾ ਰੈਲੀ ...

ਪੂਰੀ ਖ਼ਬਰ »

ਯੂਨਾਈਟਿਡ ਅਕਾਲੀ ਦਲ ਦੀ ਬੱਧਨੀ ਕਲਾਂ ਵਿਖੇ ਮੀਟਿੰਗ

ਬੱਧਨੀ ਕਲਾਂ, 25 ਮਈ (ਨਿਰਮਲਜੀਤ ਸਿੰਘ ਧਾਲੀਵਾਲ)-ਯੂਨਾਈਟਿਡ ਅਕਾਲੀ ਦਲ ਦੀ ਇਕ ਮੀਟਿੰਗ ਬੱਧਨੀ ਕਲਾਂ ਵਿਖੇ ਪਾਰਟੀ ਦੇ ਜਨਰਲ ਸਕੱਤਰ ਗੁਰਦੀਪ ਸਿੰਘ ਬਠਿੰਡਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ 'ਚ 1 ਜੂਨ ਨੂੰ ਬਰਗਾੜੀ ਵਿਖੇ ਪੰਥਕ ਇਕੱਠ ਕਰਨ ਸਬੰਧੀ ਵਿਚਾਰਾਂ ...

ਪੂਰੀ ਖ਼ਬਰ »

ਵਿਦੇਸ਼ ਝਾਂਸੇ ਅਧੀਨ 13 ਲੱਖ ਦੀ ਠੱਗੀ ਮਾਰਨ 'ਤੇ ਪਤੀ-ਪਤਨੀ ਨਾਮਜ਼ਦ

ਮੋਗਾ, 25 ਮਈ (ਸ਼ਿੰਦਰ ਸਿੰਘ ਭੁਪਾਲ)-ਚੰਦ ਸਿੰਘ ਪੁੱਤਰ ਫ਼ਕੀਰ ਸਿੰਘ ਵਾਸੀ ਕਰਤਾਰ ਨਗਰ ਮੋਗਾ ਆਪਣੇ ਬੇਟੇ ਅਮਿਤ ਕੁਮਾਰ ਨੂੰ ਵਿਦੇਸ਼ ਭੇਜਣਾ ਚਾਹੁੰਦਾ ਸੀ | ਇਸ ਸਬੰਧ ਵਿਚ ਉਸ ਦੀ ਮੁਲਾਕਾਤ ਗੁਰਧੀਰ ਸਿੰਘ ਪੁੱਤਰ ਛਿੰਦਰ ਸਿੰਘ ਅਤੇ ਉਸ ਦੀ ਪਤਨੀ ਦੀ ਅਵਨੀਤ ਕੌਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX