ਤਾਜਾ ਖ਼ਬਰਾਂ


ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  2 minutes ago
ਨਾਭਾ ,20 ਜਨਵਰੀ (ਕਰਮਜੀਤ ਸਿੰਘ )-ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਪੰਜਾਬ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਵਿੱਚ ਉਪ ਮੰਡਲ ਮਜਿਸਟਰੇਟ ਅਤੇ ਉਪ ਪੁਲਿਸ ਕਪਤਾਨ ਨਾਭਾ ਦੇ ਦਫ਼ਤਰ ...
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  14 minutes ago
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਘੱਟ ਗਿਣਤੀਆਂ ਲਈ ਭਾਰਤ ਸਰਕਾਰ ਦੇ ਪ੍ਰਧਾਨ ਮੰਤਰੀ 15 ਨੁਕਾਤੀ ਪ੍ਰੋਗਰਾਮ ਦੀ ...
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  43 minutes ago
ਨਵੀਂ ਦਿੱਲੀ, 20 ਜਨਵਰੀ- ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਰੋਡ ਬੀਤੀ 15 ਦਸੰਬਰ ਤੋਂ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪ੍ਰਦਰਸ਼ਨ...
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  52 minutes ago
ਨਵੀਂ ਦਿੱਲੀ, 20 ਜਨਵਰੀ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਅੱਜ ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਈ. ਡੀ. ਦਫ਼ਤਰ 'ਚ...
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  about 1 hour ago
ਸ੍ਰੀਨਗਰ, 20 ਜਨਵਰੀ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ. ਦਿਲਬਾਗ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸ਼ੋਪੀਆਂ 'ਚ ਮੁਠਭੇੜ ਦੌਰਾਨ ਮਾਰੇ ਗਏ ਤਿੰਨੋਂ ਅੱਤਵਾਦੀ ਹਿਜ਼ਬੁਲ ਮੁਜ਼ਾਹਦੀਨ...
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 20 ਜਨਵਰੀ- ਟਾਟਾ ਸੰਨਜ਼ ਦੇ ਬੋਰਡ ਪ੍ਰਧਾਨ ਐੱਨ. ਚੰਦਰਸ਼ੇਖਰਨ ਨੇ ਅੱਜ ਵਿੱਤ ਮੰਤਰੀ ਨਿਰਮਲਾ...
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  about 1 hour ago
ਨਵੀਂ ਦਿੱਲੀ, 20 ਜਨਵਰੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਰੋਡ ਸ਼ੋਅ 'ਚ ਸਾਰਾ ਸਮਾਂ ਬੀਤਣ ਕਾਰਨ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰ ਸਕਣਗੇ। ਉਨ੍ਹਾਂ ਨੇ ਦਿੱਲੀ ਵਿਧਾਨ...
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  about 2 hours ago
ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)- ਦਿੱਲੀ 'ਚ ਆਗਾਮੀ ਦਿੱਲੀ ਵਿਧਾਨ ਸਭਾ ਚੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਖ਼ਤਮ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ...
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  about 2 hours ago
ਨਵੀਂ ਦਿੱਲੀ, 20 ਜਨਵਰੀ- ਨਿਰਭੈਆ ਮਾਮਲੇ ਦੇ ਦੋਸ਼ੀ ਪਵਨ ਦੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਖ਼ਾਰਜ ਕਰ ਦਿੱਤਾ ਹੈ। ਪਵਨ ਨੇ ਆਪਣੀ ਪਟੀਸ਼ਨ 'ਚ ਦਾਅਵਾ ਕੀਤਾ ਸੀ ਕਿ ਅਪਰਾਧ ਵੇਲੇ ਉਹ ਨਾਬਾਲਗ...
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  about 3 hours ago
ਨਵੀਂ ਦਿੱਲੀ, 20 ਜਨਵਰੀ- ਲੰਬੇ ਇੰਤਜ਼ਾਰ ਤੋਂ ਬਾਅਦ ਅਖ਼ੀਰ ਬਿਹਾਰ ਦੇ ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ 'ਚ ਸਾਕੇਤ ਕੋਰਟ ਦਾ ਫ਼ੈਸਲਾ ਆ ਗਿਆ ਹੈ। ਅਦਾਲਤ ਨੇ 20 ਦੋਸ਼ੀਆਂ 'ਚੋਂ ਬ੍ਰਜੇਸ਼...
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  about 3 hours ago
ਨਵੀਂ ਦਿੱਲੀ, 20 ਜਨਵਰੀ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਤੇ ਹਿਮਾਚਲ ਪ੍ਰਦੇਸ਼ ਦੇ ਦਿੱਗਜ ਨੇਤਾ ਜਗਤ ਪ੍ਰਕਾਸ਼ ਨੱਢਾ ਬਿਨਾਂ ਮੁਕਾਬਲਾ ਭਾਜਪਾ ਪਾਰਟੀ ਦੇ ਕੌਮੀ ਪ੍ਰਧਾਨ ਬਣ ...
ਮੰਗਲੁਰੂ ਹਵਾਈ ਅੱਡੇ 'ਤੇ ਸ਼ੱਕੀ ਬੈਗ 'ਚ ਮਿਲਿਆ ਆਈ. ਈ. ਡੀ.
. . .  about 3 hours ago
ਬੈਂਗਲੁਰੂ, 20 ਜਨਵਰੀ- ਕਰਨਾਟਕ ਦੇ ਮੰਗਲੁਰੂ ਹਵਾਈ ਅੱਡੇ 'ਤੇ ਅੱਜ ਇੱਕ ਸ਼ੱਕੀ ਬੈਗ ਮਿਲਣ ਨਾਲ ਹੜਕੰਪ ਮਚ ਗਿਆ। ਇਸ ਸੰਬੰਧੀ ਕੇਂਦਰੀ ਉਦਯੋਗਿਕ ਸੁਰੱਖਿਆ ਬਲ...
ਹਿਜ਼ਬੁਲ ਮੁਜ਼ਾਹਦੀਨ ਨਾਲ ਸੰਬੰਧਿਤ ਸਨ ਸ਼ੋਪੀਆਂ 'ਚ ਮਾਰੇ ਗਏ ਅੱਤਵਾਦੀ
. . .  about 3 hours ago
ਸ੍ਰੀਨਗਰ, 20 ਜਨਵਰੀ - ਜੰਮੂ ਕਸ਼ਮੀਰ ਦੇ ਸ਼ੋਪੀਆਂ 'ਚ ਅੱਜ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ 3 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਮਾਰੇ ਗਏ...
ਰੇਸ਼ਨੇਲਾਈਜੇਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਵੇਗੀ ਵੀਡੀਓ ਕਾਨਫ਼ਰੰਸਿੰਗ
. . .  about 3 hours ago
ਅਜਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਵੱਖ-ਵੱਖ ਅਧਿਆਪਕਾਂ ਵਲੋਂ ਪ੍ਰਾਇਮਰੀ ਅਧਿਆਪਕਾਂ ਦੀ ਰੇਸ਼ਨੇਲਾਈਜੇਸ਼ਨ ਸੰਬੰਧੀ ਕੀਤੇ ਜਾ ਰਹੇ ਇਤਰਾਜ਼ ਨੂੰ ਲੈ ਕੇ ਅੱਜ ਸਿੱਖਿਆ ਵਿਭਾਗ ਵਲੋਂ...
ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  about 4 hours ago
ਨਵੀਂ ਦਿੱਲੀ, 20 ਜਨਵਰੀ- ਨਿਰਭੈਆ ਮਾਮਲੇ 'ਚ ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਸੁਣਵਾਈ ਤੋਂ ਬਾਅਦ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਅਦਾਲਤ ਵਲੋਂ ਦੁਪਹਿਰ 2.30 ਵਜੇ ਇਸ...
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  about 4 hours ago
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  about 4 hours ago
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  about 4 hours ago
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  about 5 hours ago
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  about 5 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  about 5 hours ago
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 6 hours ago
ਪ੍ਰੀਖਿਆ 'ਤੇ ਚਰਚਾ : ਅਸਫਲਤਾ ਤੋਂ ਬਾਅਦ ਅੱਗੇ ਵਧਣ ਨਾਲ ਹੀ ਸਫਲਤਾ ਮਿਲਦੀ ਹੈ- ਮੋਦੀ
. . .  about 6 hours ago
ਪ੍ਰੀਖਿਆ 'ਤੇ ਚਰਚਾ : ਮੈਂ ਆਪਣੇ ਵਿਗਿਆਨੀਆਂ ਦਾ ਹੌਂਸਲਾ ਵਧਾਇਆ- ਮੋਦੀ
. . .  about 6 hours ago
ਪ੍ਰੀਖਿਆ 'ਤੇ ਚਰਚਾ : ਚੰਦਰਯਾਨ ਦੇਖਣ ਲਈ ਪੂਰਾ ਦੇਸ਼ ਜਾਵੇਗਾ- ਪ੍ਰਧਾਨ ਮੰਤਰੀ ਮੋਦੀ
. . .  about 6 hours ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਖ਼ਾਸ ਹੈ- ਮੋਦੀ
. . .  about 6 hours ago
ਪ੍ਰੀਖਿਆ 'ਤੇ ਚਰਚਾ : ਮਨ 'ਤੇ ਕਾਬੂ ਰੱਖਣਾ ਬਹੁਤ ਜ਼ਰੂਰੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 6 hours ago
ਪ੍ਰੀਖਿਆ 'ਤੇ ਚਰਚਾ : ਪ੍ਰੀਖਿਆ 'ਚ 'ਮੂਡ ਆਫ਼' ਲਈ ਬਾਹਰ ਦੇ ਹਾਲਾਤ ਵਧੇਰੇ ਜ਼ਿੰਮੇਵਾਰ- ਮੋਦੀ
. . .  about 6 hours ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ ਹਿੰਦੁਸਤਾਨ ਲਈ ਮਹੱਤਵਪੂਰਨ- ਪ੍ਰਧਾਨ ਮੰਤਰੀ ਮੋਦੀ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਦੀ ਵਿਦਿਆਰਥੀਆਂ ਨਾਲ ਪ੍ਰੀਖਿਆ 'ਤੇ ਚਰਚਾ ਸ਼ੁਰੂ
. . .  about 6 hours ago
ਇਲਾਹਾਬਾਦ ਦਾ ਨਾਂ ਬਦਲ ਕੇ ਪ੍ਰਯਾਗਰਾਜ ਰੱਖਣ 'ਤੇ ਸੁਪਰੀਮ ਕੋਰਟ ਨੇ ਯੋਗੀ ਸਰਕਾਰ ਨੂੰ ਭੇਜਿਆ ਨੋਟਿਸ
. . .  about 6 hours ago
ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ 'ਚ ਬਜ਼ੁਰਗ ਦਾ ਕਤਲ
. . .  about 6 hours ago
ਰਣਦੀਪ ਸੁਰਜੇਵਾਲਾ ਦੇ ਪਿਤਾ ਸ਼ਮਸ਼ੇਰ ਸਿੰਘ ਸੁਰਜੇਵਾਲਾ ਦਾ ਦੇਹਾਂਤ
. . .  about 7 hours ago
ਉੱਤਰ ਪ੍ਰਦੇਸ਼ 'ਚ ਸ਼ੱਕੀ ਆਈ. ਐੱਸ. ਆਈ. ਏਜੰਟ ਗ੍ਰਿਫ਼ਤਾਰ
. . .  about 7 hours ago
ਟਰੱਕ ਅਤੇ ਸਕਾਰਪੀਓ ਵਿਚਾਲੇ ਹੋਈ ਜ਼ਬਰਦਸਤ ਟੱਕਰ, 7 ਲੋਕਾਂ ਦੀ ਮੌਤ
. . .  about 7 hours ago
ਦਿੱਲੀ ਟਰਾਂਸਪੋਰਟ ਵਿਭਾਗ ਦੇ ਦਫ਼ਤਰ 'ਚ ਲੱਗੀ ਅੱਗ
. . .  about 7 hours ago
ਜੇ.ਐਨ.ਯੂ ਸਟੂਡੈਂਟਸ ਯੂਨੀਅਨ ਅੱਜ ਨਵੇਂ ਹੋਸਟਲ ਮੈਨੂਅਲ ਦੇ ਖ਼ਿਲਾਫ਼ ਜਾਵੇਗਾ ਦਿੱਲੀ ਹਾਈ ਕੋਰਟ
. . .  about 8 hours ago
ਅੱਜ ਹੋਵੇਗੀ ਜੇ.ਪੀ. ਨੱਢਾ ਦੀ ਤਾਜਪੋਸ਼ੀ
. . .  about 9 hours ago
ਨਿਰਭੈਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  about 8 hours ago
ਅੱਜ ਦਾ ਵਿਚਾਰ
. . .  about 10 hours ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  1 day ago
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਕਪਤਾਨ ਵਿਰਾਟ ਕੋਹਲੀ ਸੈਂਕੜੇ ਤੋਂ ਖੁੰਝੇ, 89 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 34 ਓਵਰਾਂ ਮਗਰੋਂ 188 ਦੌੜਾਂ 'ਤੇ, ਜਿੱਤਣ ਲਈ ਚਾਹੀਦੀਆਂ ਹਨ 99 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 31 ਓਵਰਾਂ ਮਗਰੋਂ 161/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੂੰ 120 ਗੇਂਦਾਂ ਵਿਚ ਜਿੱਤਣ ਲਈ ਚਾਹੀਦੀਆਂ ਹਨ 131 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਰੋਹਿਤ ਸ਼ਰਮਾ ਨੇ 110 ਗੇਂਦਾਂ 'ਤੇ ਠੋਕਿਆ ਸੈਂਕੜਾ, ਸਕੋਰ 154/1
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਦੀਆਂ ਇਕ ਵਿਕਟ ਦੇ ਨੁਕਸਾਨ 'ਤੇ 150 ਦੌੜਾਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਵਿਰਾਟ ਕੋਹਲੀ ਨੇ ਕਪਤਾਨ ਵਜੋਂ 5 ਹਜ਼ਾਰ ਦੌੜਾਂ ਕੀਤੀਆਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੇ 20.3 ਓਵਰਾਂ 'ਚ 100 ਦੌੜਾਂ ਕੀਤੀਆਂ ਪੂਰੀਆਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਜੇਠ ਸੰਮਤ 550

ਸੰਪਾਦਕੀ

ਕੀ ਚੋਣਾਂ ਤੋਂ ਬਾਅਦ ਸਿਆਸੀ ਸੌਦੇਬਾਜ਼ੀ ਸਹੀ ਹੈ?

ਚੋਣ ਤੋਂ ਪਹਿਲਾਂ ਅਤੇ ਉਸ ਤੋਂ ਬਾਅਦ ਸਰਕਾਰ ਬਣਾਉਣ ਤੱਕ ਨੇਤਾਵਾਂ ਦਾ ਜਿਹੜਾ ਰੂਪ ਦਿਖਾਈ ਦਿੰਦਾ ਹੈ, ਉਸ ਤੋਂ ਲੋਕਾਂ ਦੇ ਮਨ ਵਿਚ ਇਹ ਗੱਲ ਆਉਣੀ ਸੁਭਾਵਿਕ ਹੈ ਕਿ ਇਹ ਹੋ ਕੀ ਰਿਹਾ ਹੈ? ਜਿਹੜੀ ਪਾਰਟੀ ਅਤੇ ਉਸ ਦੇ ਉਮੀਦਵਾਰ ਨੂੰ ਇਹ ਸੋਚ ਕੇ ਵੋਟ ਦਿੱਤਾ ਸੀ ਕਿ ਉਹ ਉਸ ਦੇ ਵਿਰੋਧੀ ਦੀ ਤੁਲਨਾ ਵਿਚ ਬਿਹਤਰ ਹਨ, ਉਹ ਸਰਕਾਰ ਬਣਾਉਣ ਲਈ ਇਕ ਹੋ ਗਏ। ਮਤਲਬ ਸਾਫ਼ ਹੈ ਕਿ ਪਹਿਲਾਂ ਤੋਂ ਇਨ੍ਹਾਂ ਦੀ ਮਿਲੀਭੁਗਤ ਸੀ ਅਤੇ ਇਹ ਜੋ ਵੀ ਕੁਝ ਕਹਿ ਰਹੇ ਸਨ, ਉਹ ਲੋਕਾਂ ਦੀਆਂ ਅੱਖਾਂ ਵਿਚ ਘੱਟਾ ਪਾਉਣ ਅਤੇ ਉਨ੍ਹਾਂ ਨੂੰ ਗੁੰਮਰਾਹ ਕਰਕੇ ਆਪਣਾ ਮਤਲਬ ਸਿੱਧਾ ਕਰਨ ਲਈ ਹੀ ਸੀ। ਹੁਣ ਕਰਨਾਟਕ ਵਿਚ ਜਿਹੜਾ ਦ੍ਰਿਸ਼ ਦੇਖਣ ਨੂੰ ਮਿਲਿਆ, ਜਿਸ ਵਿਚ ਇਕ-ਦੂਜੇ ਦੀਆਂ ਨੀਤੀਆਂ ਦੇ ਵਿਰੋਧੀ ਸੱਤਾ ਲਈ ਆਪਣੇ ਸਾਰੇ ਸਿਧਾਂਤਾਂ ਨੂੰ ਇਕ ਪਾਸੇ ਕਰਕੇ ਇਕ-ਦੂਜੇ ਦੇ ਗਲੇ ਮਿਲਦੇ ਦਿਖਾਈ ਦਿੱਤੇ। ਚੋਣ ਸਮੇਂ ਇਕ-ਦੂਜੇ ਸਾਹਮਣੇ ਖੜ੍ਹੇ ਹੋਣਾ ਕੀ ਸਿਰਫ ਇਨ੍ਹਾਂ ਦੀ ਨੂਰਾ ਕੁਸ਼ਤੀ ਸੀ, ਜਿਸ ਵਿਚ ਦੋਵੇਂ ਵਿਰੋਧੀ ਪਹਿਲਾਂ ਤੋਂ ਹੀ ਤੈਅ ਕਰ ਲੈਂਦੇ ਹਨ, ਕੌਣ ਜਿੱਤੇਗਾ ਅਤੇ ਜਿੱਤਣ ਤੋਂ ਬਾਅਦ ਰਕਮ ਨੂੰ ਦੋਵੇਂ ਆਪਸ ਵਿਚ ਵੰਡ ਲੈਣਗੇ। ਅਜਿਹੀ ਸਥਿਤੀ ਵਿਚ ਕੀ ਇਹ ਮੰਗ ਕਰਨਾ ਸਹੀ ਹੈ ਕਿ ਲੋਕਾਂ ਕੋਲ ਇਹ ਕਾਨੂੰਨੀ ਅਧਿਕਾਰ ਹੋਵੇ ਕਿ ਉਹ ਇਨ੍ਹਾਂ ਤੋਂ ਪੁੱਛ ਸਕਣ ਕਿ ਇਨ੍ਹਾਂ ਨੇ ਜੋ ਕੀਤਾ ਹੈ, ਉਹ ਧੋਖਾਧੜੀ ਹੈ ਅਤੇ ਸਾਨੂੰ ਬਿਲਕੁਲ ਵੀ ਮਨਜ਼ੂਰ ਨਹੀਂ ਹੈ। ਚੋਣ ਤੋਂ ਪਹਿਲਾਂ ਮਿਲ ਜਾਂਦੇ ਤਾਂ ਅਸੀਂ ਆਪਣਾ ਵੋਟ ਦੇਣ ਦਾ ਫ਼ੈਸਲਾ ਉਸ ਦੇ ਅਨੁਸਾਰ ਹੀ ਕਰਦੇ ਪਰ ਹੁਣ ਤੁਸੀਂ ਸੱਤਾ ਲਈ ਮਿਲ ਗਏ ਤਾਂ ਇਹ ਵੋਟਰ ਨਾਲ ਧੋਖਾ ਹੈ। ਦਲ ਬਦਲ ਕਾਨੂੰਨ ਵਿਚ ਸੋਧ ਕਰਕੇ ਚੋਣ ਤੋਂ ਬਾਅਦ ਕੀਤੀ ਜਾਣ ਵਾਲੀ ਸੌਦੇਬਾਜ਼ੀ ਨੂੰ ਰੋਕਣਾ ਹੀ ਹੋਵੇਗਾ। ਇਸ ਲਈ ਜਦੋਂ ਤੱਕ ਲੋਕਾਂ ਕੋਲ ਪੁੱਛਣ ਦਾ ਅਧਿਕਾਰ ਨਹੀਂ ਹੋਵੇਗਾ, ਉਦੋਂ ਤੱਕ ਇਸ ਤਰ੍ਹਾਂ ਜੋੜ-ਤੋੜ ਕਰਕੇ ਸਰਕਾਰਾਂ ਬਣਦੀਆਂ ਰਹਿਣਗੀਆਂ ਅਤੇ ਆਮ ਲੋਕ ਇਸੇ ਤਰ੍ਹਾਂ ਇਨ੍ਹਾਂ ਪਾਰਟੀਆਂ ਅਤੇ ਨੇਤਾਵਾਂ ਦੀ ਲੁੱਟ-ਖਸੁੱਟ ਦਾ ਸ਼ਿਕਾਰ ਹੁੰਦੇ ਰਹਿਣਗੇ। ਅਗਲੇ ਸਾਲ ਹੋਣ ਵਾਲੀਆਂ ਆਮ ਚੋਣਾਂ ਤੋਂ ਪਹਿਲਾਂ ਇਹ ਵਿਵਸਥਾ ਹੋਣੀ ਚਾਹੀਦੀ ਹੈ ਅਤੇ ਇਸ ਲਈ ਦੇਸ਼ ਪੱਧਰ 'ਤੇ ਅੰਦੋਲਨ ਵੀ ਕਰਨਾ ਪਵੇ ਤਾਂ ਇਹ ਦੇਸ਼ ਦੇ ਭਵਿੱਖ ਲਈ ਬਿਹਤਰ ਹੋਵੇਗਾ।
ਸਿੱਖਿਆ ਅਤੇ ਰੁਜ਼ਗਾਰ
ਬਦਕਿਸਮਤੀ ਨਾਲ ਗੁਲਾਮੀ ਦੇ ਦੌਰ ਵਿਚ ਇਕ ਅੰਗਰੇਜ਼ ਮੈਕਾਲੇ ਨੇ ਜਿਹੜੀ ਸਿੱਖਿਆ ਪ੍ਰਣਾਲੀ ਦੇਸ਼ ਨੂੰ ਦਿੱਤੀ ਸੀ, ਉਹ ਉਸੇ ਤਰ੍ਹਾਂ ਅੱਜ ਤੱਕ ਚਾਲੂ ਹੈ। ਸਿੱਖਿਆ ਮੰਤਰੀਆਂ ਤੋਂ ਲੈ ਕੇ ਸਿੱਖਿਆ ਨੀਤੀ ਬਣਾਉਣ ਅਤੇ ਉਸ 'ਤੇ ਅਮਲ ਕਰਨ ਲਈ ਜ਼ਿੰਮੇਵਾਰ ਅਧਿਕਾਰੀਆਂ ਤੋਂ ਇਹ ਪੁੱਛਣ ਦਾ ਅਧਿਕਾਰ ਲੋਕਾਂ ਨੂੰ ਹੋਵੇ ਕਿ ਉਨ੍ਹਾਂ ਦੀ ਬਣਾਈ ਨੀਤੀ ਦਾ ਨਤੀਜਾ ਉਨ੍ਹਾਂ ਦੀ ਹੀ ਬਣਾਈ ਗਈ ਕਸੌਟੀ 'ਤੇ ਖਰਾ ਉੱਤਰ ਰਿਹਾ ਹੈ ਜਾਂ ਨਹੀਂ? ਜੇਕਰ ਸਹੀ ਨਤੀਜੇ ਨਾ ਆ ਰਹੇ ਹੋਣ ਤਾਂ ਉਨ੍ਹਾਂ ਨੂੰ ਬਦਲਣ ਦੀ ਮੰਗ ਕੀਤੀ ਜਾ ਸਕੇ। ਸਿੱਖਿਆ ਦਾ ਭਾਵ ਸਿਰਫ ਅੱਖਰ ਗਿਆਨ ਹੀ ਨਹੀਂ, ਸਗੋਂ ਉਸ ਦਾ ਉਦੇਸ਼ ਰੋਟੀ-ਰੋਜ਼ੀ ਅਤੇ ਰੁਜ਼ਗਾਰ ਪ੍ਰਾਪਤ ਕਰਨ ਦੇ ਸਮਰੱਥ ਵੀ ਹੋਣਾ ਹੈ। ਸਿੱਖਿਆ ਸੰਸਥਾਵਾਂ ਦੇ ਕਰਤਾ-ਧਰਤਾ ਤੋਂ ਲੈ ਕੇ ਪ੍ਰਿੰਸੀਪਲ ਅਤੇ ਅਧਿਆਪਕ ਤੱਕ ਨੂੰ ਇਹ ਪੁੱਛਣਾ ਕਾਨੂੰਨੀ ਅਧਿਕਾਰ ਹੋਵੇ ਕਿ ਉਨ੍ਹਾਂ ਦੇ ਇਥੇ ਪੜ੍ਹਾਈ ਖ਼ਤਮ ਕਰਨ ਤੋਂ ਬਾਅਦ ਕੀ ਸਿੱਖਿਆ ਅਨੁਸਾਰ ਨੌਕਰੀ ਜਾਂ ਵਪਾਰ ਕਰਨ ਦੀ ਯੋਗਤਾ ਨਾਲ ਵਿਦਿਆਰਥੀ ਮਾਲਾ-ਮਾਲ ਹੋ ਚੁੱਕਾ ਹੈ?
ਇਸੇ ਤਰ੍ਹਾਂ ਲੋਕਾਂ ਕੋਲ ਸਰਕਾਰ ਤੋਂ ਇਹ ਪੁੱਛਣ ਦਾ ਅਧਿਕਾਰ ਵੀ ਹੋਵੇ ਕਿ ਦੇਸ਼ ਵਿਚ ਬੇਰੁਜ਼ਗਾਰੀ ਦੂਰ ਕਰਨ ਅਤੇ ਸਾਰਿਆਂ ਨੂੰ ਉਨ੍ਹਾਂ ਦੀ ਕਾਬਲੀਅਤ ਅਨੁਸਾਰ ਕੰਮ ਦੇਣ ਦੀ ਨੀਤੀ ਦਾ ਕੀ ਨਤੀਜਾ ਰਿਹਾ ਇਸ ਤਰ੍ਹਾਂ ਸਰਕਾਰੀ ਅੰਕੜਿਆਂ ਅਤੇ ਲੁਭਾਉਣੀਆਂ ਗੱਲਾਂ ਨਾਲ ਲੋਕਾਂ ਨੂੰ ਗੁੰਮਰਾਹ ਕਰਨਾ ਸੰਭਵ ਨਹੀਂ ਹੋਵੇਗਾ। ਖਾਣ-ਪੀਣ ਅਤੇ ਰਹਿਣ-ਸਹਿਣ ਤੋਂ ਲੈ ਕੇ ਖੇਤੀ ਅਤੇ ਉਦਯੋਗ ਬਾਰੇ ਬਣਾਈ ਗਈ ਸਰਕਾਰੀ ਨੀਤੀ 'ਤੇ ਸਵਾਲ ਪੁੱਛਣ ਦਾ ਕਾਨੂੰਨੀ ਅਧਿਕਾਰ ਨਾਗਰਿਕਾਂ ਕੋਲ ਹੋਣਾ ਚਾਹੀਦਾ ਹੈ, ਜਿਸ ਤੋਂ ਇਹ ਪਤਾ ਲੱਗ ਸਕੇ ਕਿ ਉਸ ਦੀ ਅਸਲੀਅਤ ਕੀ ਹੈ। ਪੁੱਛਣ ਦਾ ਅਧਿਕਾਰ ਮਿਲਣ ਨਾਲ ਸਹੀ ਅਰਥਾਂ ਵਿਚ ਪਾਰਦਰਸ਼ਤਾ ਦੀ ਪਰਿਭਾਸ਼ਾ ਤੈਅ ਹੋ ਜਾਵੇਗੀ ਅਤੇ ਲੋਕ ਲੁਭਾਉਣੀਆਂ ਨੀਤੀਆਂ ਦੀ ਪੋਲ ਖੁੱਲ੍ਹਣਾ ਵੀ ਤੈਅ ਹੋ ਜਾਵੇਗਾ।
ਅਧਿਕਾਰ ਦੀ ਹੱਦ
ਪੁੱਛਣ ਦੇ ਅਧਿਕਾਰ ਦੀ ਹੱਦ ਸਿਰਫ ਸਵਾਲ ਪੁੱਛਣ ਅਤੇ ਉਸ ਦਾ ਜਵਾਬ ਮਿਲਣ ਤੱਕ ਹੀ ਸੀਮਤ ਨਹੀਂ ਹੋਣੀ ਚਾਹੀਦੀ, ਜਿਵੇਂ ਕਿ ਸੂਚਨਾ ਦੇ ਅਧਿਕਾਰ ਤਹਿਤ ਹੁੰਦਾ ਹੈ। ਇਸ ਦੇ ਚੰਗੇ ਨਤੀਜੇ ਉਦੋਂ ਹੀ ਨਿਕਲ ਸਕਦੇ ਹਨ ਜਦੋਂ ਸਰਕਾਰ ਵਲੋਂ ਦਿੱਤੇ ਗਏ ਜਵਾਬ ਦੀ ਸਮੀਖਿਆ ਕੀਤੇ ਜਾਣ ਦੀ ਕਾਨੂੰਨੀ ਵਿਵਸਥਾ ਹੋਵੇ ਅਤੇ ਇਸ ਲਈ ਸਮਾਂ-ਹੱਦ ਤੈਅ ਹੋਵੇ। ਸਮੀਖਿਆ ਤੋਂ ਬਾਅਦ ਲੋਕਾਂ ਨੂੰ ਇਹ ਮੌਕਾ ਮਿਲੇ ਕਿ ਮੌਜੂਦਾ ਸਰਕਾਰ ਜੇਕਰ ਸਹੀ ਦਿਸ਼ਾ ਵਿਚ ਵਧ ਰਹੀ ਹੈ ਤਾਂ ਠੀਕ ਅਤੇ ਜੇਕਰ ਉਸ ਵਿਚ ਕੋਈ ਕਮੀ ਹੈ ਤਾਂ ਨਿਸਚਿਤ ਸਮੇਂ ਵਿਚ ਉਸ ਨੂੰ ਦੂਰ ਕਰਨ ਦੀ ਯੋਜਨਾ ਦੱਸੇ ਅਤੇ ਕਾਰਵਾਈ ਯਕੀਨੀ ਬਣਾਵੇ। ਲੋਕਾਂ ਨੂੰ ਜੇਕਰ ਇਹ ਅਧਿਕਾਰ ਮਿਲ ਜਾਣ ਤਾਂ ਫਿਰ ਨਾ ਤਾਂ ਸਰਕਾਰ ਆਪਣੀ ਮਨਮਰਜ਼ੀ ਕਰ ਸਕੇਗੀ ਅਤੇ ਨਾ ਹੀ ਵਿਰੋਧੀ ਧਿਰ ਸੱਤਾ ਹਥਿਆਉਣ ਲਈ ਕੋਝੇ ਹੱਥਕੰਢੇ ਅਪਣਾ ਸਕੇਗੀ।
ਨੇਤਾਵਾਂ ਦਾ ਝੂਠ ਫੜਿਆ ਜਾ ਸਕੇਗਾ ਅਤੇ ਨੇਤਾਗਿਰੀ ਕਰਨਾ ਤਲਵਾਰ ਦੀ ਧਾਰ 'ਤੇ ਚੱਲਣ ਦੇ ਬਰਾਬਰ ਹੋਵੇਗਾ। ਰਾਜਨੀਤੀ ਵਿਚ ਇਕ ਨਵਾਂ ਦੌਰ ਸ਼ੁਰੂ ਹੋ ਸਕੇਗਾ, ਜਿਸ ਵਿਚ ਸਿਰਫ ਯੋਗਤਾ ਹੀ ਰਾਜਨੀਤਕ ਸਫ਼ਲਤਾ ਦਾ ਪੈਮਾਨਾ ਹੋਵੇਗੀ। ਪਰਿਵਾਰਵਾਦ ਜਾਂ ਧਨ ਅਤੇ ਬਾਹੂਬਲ ਦਾ ਬੋਲਬਾਲਾ ਜੋ ਕਿ ਅੱਜ ਦੇ ਦੌਰ ਵਿਚ ਰਾਜਨੀਤੀ ਵਿਚ ਸਫਲਤਾ ਦੀ ਨਿਸ਼ਾਨੀ ਸਮਝਿਆ ਜਾਂਦਾ ਹੈ, ਦੀ ਧਾਰਨਾ ਸਮਾਪਤੀ ਹੋ ਸਕੇਗੀ, ਸਿਰਫ ਨੇਤਾ ਹੀ ਨਹੀਂ ਪੂਰੀ ਸਰਕਾਰ ਨੂੰ ਬਦਲ ਕੇ ਨਵੀਂ ਸਰਕਾਰ ਲਿਆਉਣ ਦਾ ਅਧਿਕਾਰ ਜਿਸ ਦਿਨ ਲੋਕਾਂ ਨੂੰ ਮਿਲ ਗਿਆ ਤਾਂ ਫਿਰ ਦੇਸ਼ ਦਾ ਨਵਾਂ ਦੌਰ ਸ਼ੁਰੂ ਹੋਣ ਤੋਂ ਕੋਈ ਤਾਕਤ ਨਹੀਂ ਰੋਕ ਸਕੇਗੀ? (ਭਾਰਤ)

pooranchandsarin@gmail.com

 

ਵਿਸ਼ਵ ਸ਼ਾਂਤੀ ਲਈ ਚੰਗਾ ਹੈ ਕੋਰੀਅਨ ਦੇਸ਼ਾਂ ਦਾ ਨੇੜੇ ਆਉਣਾ

ਬੀਤੇ ਦਿਨੀਂ ਵਿਸ਼ਵ ਪੱਧਰੀ ਸਿਆਸਤ ਵਿਚ ਇਕ ਬਹੁਤ ਅਹਿਮ, ਸਕਾਰਾਤਮਿਕ ਅਤੇ ਅਣਕਿਆਸੀ ਘਟਨਾ ਵੇਖਣ ਨੂੰ ਮਿਲੀ ਜਦ ਉੱਤਰੀ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਉਨ ਅਤੇ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਮੂਨ ਜੇਈ ਇਨ ਨੇ ਦੋਵਾਂ ਦੇਸ਼ਾਂ ਦੀ ਸਾਂਝੀ ਸਰਹੱਦ 'ਤੇ ਖੜ੍ਹੇ ਹੋ ਕੇ ...

ਪੂਰੀ ਖ਼ਬਰ »

ਅਸਮਾਨ ਛੂਹ ਰਹੀਆਂ ਹਨ ਤੇਲ ਦੀਆਂ ਕੀਮਤਾਂ

ਪਿਛਲੇ ਦਿਨਾਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਨੇ ਲੋਕਾਂ 'ਚ ਵੱਡੀ ਪੱਧਰ 'ਤੇ ਬੇਚੈਨੀ ਪੈਦਾ ਕੀਤੀ ਹੈ, ਦੂਜੇ ਪਾਸੇ ਕੇਂਦਰੀ ਸਰਕਾਰ ਨੇ ਕਈ ਵਾਰ ਕਿਹਾ ਹੈ ਕਿ ਉਹ ਇਨ੍ਹਾਂ ਕੀਮਤਾਂ ਨੂੰ ਘਟਾਉਣ ਲਈ ਯਤਨਸ਼ੀਲ ਹੈ ਅਤੇ ਇਸ ਲਈ ਵੱਖ-ਵੱਖ ਉਪਾਵਾਂ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX