ਤਾਜਾ ਖ਼ਬਰਾਂ


ਕਾਰ ਸਵਾਰਾਂ ਨੇ ਮੋਟਰਸਾਈਕਲ 'ਤੇ ਜਾ ਰਹੇ ਨੌਜਵਾਨਾਂ ਨੂੰ ਮਾਰੀਆਂ ਗੋਲੀਆਂ, ਇੱਕ ਦੀ ਮੌਤ ਅਤੇ ਦੋ ਜ਼ਖ਼ਮੀ
. . .  2 minutes ago
ਪਟਿਆਲਾ, 29 ਜਨਵਰੀ (ਪਰਗਟ ਸਿੰਘ ਬਲਬੇੜ੍ਹਾ)- ਜ਼ਿਲ੍ਹੇ ਦੇ ਕਸਬਾ ਬਲਬੇੜ੍ਹਾ ਨੇੜੇ ਅਣਪਛਾਤੇ ਵਿਅਕਤੀਆਂ ਵਲੋਂ ਮੋਟਰਸਾਈਕਲ 'ਤੇ ਜਾ ਰਹੇ ਤਿੰਨ ਨੌਜਵਾਨਾਂ 'ਤੇ ਕੀਤੀ ਗਈ ਗੋਲੀਬਾਰੀ...
ਦਿੱਲੀ ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ ਵਲੋਂ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ
. . .  23 minutes ago
ਨਵੀਂ ਦਿੱਲੀ, 29 ਜਨਵਰੀ (ਜਗਤਾਰ ਸਿੰਘ)- ਭਾਜਪਾ ਪ੍ਰਧਾਨ ਜੇ. ਪੀ. ਨੱਢਾ ਦੀ ਮੌਜੂਦਗੀ ਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੂੰ ਸਮਰਥਨ ਦੇਣ ਦਾ...
ਡਰੋਨਾਂ ਦੀ ਹੋਰ ਰਹੀ ਵਰਤੋਂ ਨੂੰ ਰੋਕਣ ਲਈ ਆਧੁਨਿਕ ਤਕਨੀਕ ਵਾਲੇ ਯੰਤਰਾਂ ਦੀ ਲੋੜ 'ਤੇ ਕਾਂਗਰਸ ਸੰਸਦਾਂ ਮੈਂਬਰਾਂ ਨੇ ਦਿੱਤਾ ਜ਼ੋਰ
. . .  30 minutes ago
ਚੰਡੀਗੜ੍ਹ, 29 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪਾਕਿਸਤਾਨ ਤੋਂ ਡਰੋਨਾਂ ਦੀ ਹੋ ਰਹੀ ਵਰਤੋਂ ਨੂੰ ਰੋਕਣ ਲਈ ਆਧੁਨਿਕ ਤਕਨੀਕ ਵਾਲੇ ਯੰਤਰਾਂ ਦੀ ਲੋੜ 'ਤੇ ਜ਼ੋਰ ਦਿੰਦਿਆਂ ਪੰਜਾਬ ਕਾਂਗਰਸ...
ਸੁਖਬੀਰ ਬਾਦਲ ਦੇ ਘਰ ਪਹੁੰਚੇ ਜੇ. ਪੀ. ਨੱਡਾ
. . .  22 minutes ago
ਨਵੀਂ ਦਿੱਲੀ, 29 ਜਨਵਰੀ (ਅ. ਬ.)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲਣ ਲਈ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਡਾ...
ਵਿਰਾਸਤੀ ਮਾਰਗ ਤੋਂ ਬੁੱਤ ਹਟਾਉਣ ਲਈ ਪ੍ਰਸ਼ਾਸਨ ਨੇ ਸਿੱਖ ਜਥੇਬੰਦੀਆਂ ਤੋਂ ਲਿਆ ਇੱਕ ਮਹੀਨੇ ਦਾ ਸਮਾਂ
. . .  51 minutes ago
ਅੰਮ੍ਰਿਤਸਰ, 29 ਜਨਵਰੀ (ਅ. ਬ.)- ਪ੍ਰਸ਼ਾਸਨ ਨੇ ਵਿਰਾਸਤੀ ਮਾਰਗ ਤੋਂ ਸੱਭਿਆਚਾਰਕ ਬੁੱਤ ਹਟਾਉਣ ਲਈ ਸਿੱਖ ਜਥੇਬੰਦੀਆਂ ਕੋਲੋਂ ਇੱਕ ਮਹੀਨੇ ਦਾ ਸਮਾਂ...
ਜੇ. ਡੀ. ਯੂ. ਨੇ ਪ੍ਰਸ਼ਾਂਤ ਕਿਸ਼ੋਰ ਅਤੇ ਪਵਨ ਵਰਮਾ ਨੂੰ ਪਾਰਟੀ 'ਚੋਂ ਕੱਢਿਆ ਬਾਹਰ
. . .  55 minutes ago
ਪਟਨਾ, 29 ਜਨਵਰੀ- ਜੇ. ਡੀ. ਯੂ. ਨੇ ਪ੍ਰਸ਼ਾਂਤ ਕਿਸ਼ੋਰ ਅਤੇ ਪਵਨ ਵਰਮਾ ਨੂੰ ਪਾਰਟੀ 'ਚੋਂ ਬਾਹਰ ਕੱਢ ਦਿੱਤਾ ਹੈ। ਪ੍ਰਸ਼ਾਂਤ ਕਿਸ਼ੋਰ 'ਤੇ ਪਾਰਟੀ ਵਿਰੋਧੀ ਗਤੀਵਿਧੀਆਂ 'ਚ ਸ਼ਾਮਲ ਹੋਣ ਦਾ...
ਭਾਰਤ-ਨਿਊਜ਼ੀਲੈਂਡ ਤੀਜਾ ਟੀ-20 : ਸੁਪਰ ਓਵਰ 'ਚ ਹੋਇਆ ਫ਼ੈਸਲਾ, ਭਾਰਤ ਨੇ 3-0 ਨਾਲ ਲੜੀ 'ਤੇ ਕੀਤਾ ਕਬਜ਼ਾ
. . .  about 1 hour ago
ਭਾਰਤ-ਨਿਊਜ਼ੀਲੈਂਡ ਤੀਜਾ ਟੀ-20 : ਸੁਪਰ ਓਵਰ 'ਚ ਹੋਇਆ ਫ਼ੈਸਲਾ, ਭਾਰਤ ਨੇ 3-0 ਨਾਲ ਲੜੀ 'ਤੇ ਕੀਤਾ ਕਬਜ਼ਾ...
ਮੇਲੇ 'ਚ ਪਹੁੰਚੇ 'ਭਜਨੇ ਅਮਲੀ' ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ 'ਚ ਦਾਖ਼ਲ
. . .  about 1 hour ago
ਫ਼ਾਜ਼ਿਲਕਾ, 29 ਜਨਵਰੀ (ਪ੍ਰਦੀਪ ਕੁਮਾਰ)- ਪੰਜਾਬ ਦੇ ਕਾਮੇਡੀ ਕਲਾਕਾਰ ਗੁਰਦੀਪ ਢਿੱਲੋਂ ਉਰਫ਼ 'ਭਜਨੇ ਅਮਲੀ' ਦੀ ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਚੱਕ ਪੱਖੀ 'ਚ ਇੱਕ ਮੇਲੇ ਦੌਰਾਨ ਅਚਾਨਕ ਸਿਹਤ ਖ਼ਰਾਬ ਹੋਣ ਦੀ ਖ਼ਬਰ...
ਜੀ. ਕੇ. ਦੀ ਜਾਗੋ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ
. . .  about 1 hour ago
ਨਵੀਂ ਦਿੱਲੀ, 29 ਜਨਵਰੀ (ਅ. ਬ.)- ਮਨਜੀਤ ਸਿੰਘ ਜੀ. ਕੇ. ਦੀ ਜਾਗੋ ਪਾਰਟੀ ਨੇ ਆਗਾਮੀ ਦਿੱਲੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਜੀ. ਕੇ...
ਕਾਂਗਰਸੀ ਮੈਂਬਰਾਂ ਦੇ ਕੈਪਟਨ ਨਾਲ ਬੈਠਕ ਖ਼ਤਮ, ਬਜਟ ਸਣੇ ਪੰਜਾਬ ਦੇ ਹੋਰ ਭਖਦੇ ਮਸਲਿਆਂ ਬਾਰੇ ਹੋਈ ਚਰਚਾ
. . .  about 1 hour ago
ਚੰਡੀਗੜ੍ਹ, 29 ਜਨਵਰੀ (ਵਿਕਰਮਜੀਤ ਸਿੰਘ ਮਾਨ)- ਕਾਂਗਰਸ ਦੇ ਸੰਸਦ ਮੈਂਬਰਾਂ ਦੀ ਅੱਜ ਪੰਜਾਬ ਭਵਨ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਚੱਲ ਰਹੀ ਬੈਠਕ ਹੁਣ ਖ਼ਤਮ ਹੋ ਗਈ ਹੈ। ਜਾਣਕਾਰੀ ਦਿੰਦਿਆਂ...
ਪੱਛਮੀ ਬੰਗਾਲ 'ਚ ਨਾਗਰਿਕਤਾ ਕਾਨੂੰਨ-ਐੱਨ. ਆਰ. ਸੀ. ਦੇ ਵਿਰੋਧੀਆਂ ਅਤੇ ਸਮਰਥਕਾਂ ਵਿਚਾਲੇ ਝੜਪ, ਦੋ ਮੌਤਾਂ
. . .  about 1 hour ago
ਕੋਲਕਾਤਾ, 29 ਜਨਵਰੀ- ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ 'ਚ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਅਤੇ ਐੱਨ. ਆਰ. ਸੀ. ਦੇ ਵਿਰੋਧੀਆਂ ਅਤੇ ਸਮਰਥਕਾਂ...
ਭੁਲੇਖੇ ਨਾਲ ਕੀਟਨਾਸ਼ਕ ਦਵਾਈ ਪੀਣ ਕਾਰਨ ਨੌਜਵਾਨ ਦੀ ਮੌਤ
. . .  about 1 hour ago
ਨਿੱਕੇ ਘੁੰਮਣ, 29 ਜਨਵਰੀ (ਸਤਬੀਰ ਸਿੰਘ ਘੁੰਮਣ)- ਨਜ਼ਦੀਕੀ ਪਿੰਡ ਲਾਲੋਵਾਲ ਵਿਖੇ ਇੱਕ ਨੌਜਵਾਨ ਵਲੋਂ ਗ਼ਲਤੀ ਨਾਲ ਜ਼ਹਿਰੀਲੀ ਦਵਾਈ ਪੀ ਲੈਣ ਕਾਰਨ ਉਸ ਦੀ ਮੌਤ ਹੋ ਗਈ ਹੈ। ਥਾਣਾ ਘੁੰਮਣ ਕਲਾਂ...
ਗੜ੍ਹਸ਼ੰਕਰ 'ਚ ਰੇਲਵੇ ਵਿਭਾਗ ਨੇ ਨਜਾਇਜ਼ ਕਬਜ਼ਿਆਂ 'ਤੇ ਚਲਾਇਆ ਪੀਲਾ ਪੰਜਾ
. . .  about 2 hours ago
ਗੜ੍ਹਸ਼ੰਕਰ, 29 ਜਨਵਰੀ (ਧਾਲੀਵਾਲ)- ਗੜ੍ਹਸ਼ੰਕਰ ਵਿਖੇ ਰੇਲਵੇ ਫਾਟਕ ਨਜ਼ਦੀਕ ਰੇਲਵੇ ਵਿਭਾਗ ਦੀ ਥਾਂ 'ਚ ਕੀਤੇ ਹੋਏ ਨਜਾਇਜ਼ ਕਬਜ਼ਿਆਂ 'ਤੇ ਅੱਜ ਰੇਲਵੇ ਵਿਭਾਗ ਨੇ ਜੇ. ਸੀ. ਬੀ. ਮਸ਼ੀਨ ਚਲਾ ਕੇ...
ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ 'ਚ ਮੰਡੀ ਗੋਬਿੰਦਗੜ੍ਹ 'ਚ ਪ੍ਰਦਰਸ਼ਨ
. . .  about 2 hours ago
ਮੰਡੀ ਗੋਬਿੰਦਗੜ੍ਹ, 29 ਜਨਵਰੀ (ਬਲਜਿੰਦਰ ਸਿੰਘ)- ਬਹੁਜਨ ਮੁਕਤੀ ਮੋਰਚਾ ਵਲੋਂ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਅੱਜ ਭਾਰਤ ਦੇ ਬੰਦ ਦੇ ਦਿੱਤੇ ਸੱਦੇ ਦੇ ਸਮਰਥਨ 'ਚ ਸ਼੍ਰੋਮਣੀ ਅਕਾਲੀ ਦਲ (ਅ.) ਦੇ ਕਾਰਕੁਨਾਂ...
ਪੰਜਾਬ ਦੇ ਦੋ ਆਈ. ਏ. ਐੱਸ. ਅਫ਼ਸਰਾਂ ਦੇ ਤਬਾਦਲੇ
. . .  about 2 hours ago
ਚੰਡੀਗੜ੍ਹ, 29 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਨੇ ਅੱਜ ਸੂਬੇ 'ਚ ਦੋ ਆਈ. ਏ. ਐੱਸ. ਅਫ਼ਸਰਾਂ ਦੇ ਤਬਾਦਲੇ ਅਤੇ ਨਿਯੁਕਤੀਆਂ ਦਾ ਹੁਕਮ ਦਿੱਤਾ...
ਕ੍ਰੈਡਿਟ ਕਾਰਡਾਂ ਦੀਆਂ ਆਨਲਾਈਨ ਠੱਗੀਆਂ ਮਾਰਨ ਵਾਲਾ ਬੈਂਕ ਦਾ ਸੇਲਜ਼ ਅਫ਼ਸਰ ਅਤੇ ਸਾਬਕਾ ਮੁਲਾਜ਼ਮ ਪੁਲਿਸ ਵਲੋਂ ਕਾਬੂ
. . .  about 2 hours ago
ਵੱਖ-ਵੱਖ ਜਥੇਬੰਦੀਆਂ ਵਲੋਂ ਸੀ. ਏ. ਏ. ਤੇ ਐੱਨ. ਆਰ. ਸੀ. ਦੇ ਵਿਰੋਧ 'ਚ ਹੁਸ਼ਿਆਰਪੁਰ 'ਚ ਵਿਸ਼ਾਲ ਰੋਸ ਮਾਰਚ
. . .  about 3 hours ago
ਹੁਸ਼ਿਆਰਪੁਰ 'ਚ ਬਣੇਗਾ ਸਰਕਾਰੀ ਮੈਡੀਕਲ ਕਾਲਜ, ਕੇਂਦਰ ਸਰਕਾਰ ਨੇ ਦਿੱਤੀ ਮਨਜ਼ੂਰੀ
. . .  about 3 hours ago
ਭਾਰਤ-ਨਿਊਜ਼ੀਲੈਂਡ ਤੀਜਾ ਟੀ-20 : ਜਿੱਤ ਲਈ ਭਾਰਤ ਨੇ ਨਿਊਜ਼ੀਲੈਂਡ ਅੱਗੇ ਰੱਖਿਆ 180 ਦੌੜਾਂ ਦਾ ਟੀਚਾ
. . .  about 3 hours ago
ਪੀ. ਜੀ. ਆਈ. ਦੀ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ ਚਿੱਠੀ, ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਨੂੰ ਇੱਥੇ ਨਾ ਭੇਜੋ
. . .  about 3 hours ago
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੀ ਪਤਨੀ ਵਲੋਂ ਕੈਪਟਨ ਨਾਲ ਮੁਲਾਕਾਤ
. . .  about 3 hours ago
ਬੈੱਡ 'ਚੋਂ ਮਿਲੇ ਮ੍ਰਿਤਕ ਲੜਕੇ ਦੀ ਭੈਣ ਦਾ ਚੰਡੀਗੜ੍ਹ ਪੁਲਿਸ ਵਲੋਂ ਪਿੰਜਰ ਬਰਾਮਦ
. . .  about 4 hours ago
ਬੈਡਮਿੰਟਨ ਸਟਾਰ ਸਾਇਨਾ ਨੇਹਵਾਲ ਦੀ ਭਾਜਪਾ 'ਚ 'ਐਂਟਰੀ'
. . .  about 4 hours ago
ਭਾਰਤ ਬੰਦ ਦੇ ਸੱਦੇ 'ਤੇ ਜਲੰਧਰ ਦੇ ਪੀ. ਏ. ਪੀ. ਚੌਕ 'ਚ ਜ਼ੋਰਦਾਰ ਪ੍ਰਦਰਸ਼ਨ
. . .  about 4 hours ago
ਪੰਜਾਬ ਭਵਨ 'ਚ ਸੰਸਦ ਮੈਂਬਰਾਂ ਦੀ ਬੈਠਕ ਜਾਰੀ
. . .  about 4 hours ago
ਭਾਜਪਾ 'ਚ ਸ਼ਾਮਲ ਹੋਵੇਗੀ ਬੈਡਮਿੰਟਨ ਸਟਾਰ ਸਾਇਨਾ ਨੇਹਵਾਲ
. . .  about 5 hours ago
ਭਾਰਤ-ਨਿਊਜ਼ੀਲੈਂਡ ਤੀਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  about 5 hours ago
ਸੱਭਿਆਚਾਰਕ ਬੁੱਤਾਂ ਨੂੰ ਹਟਾਉਣ ਦੇ ਫ਼ੈਸਲੇ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਸਵਾਗਤ
. . .  about 5 hours ago
ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 5 hours ago
ਬਸੰਤ ਮੌਕੇ ਫਿਲੌਰ 'ਚ ਜ਼ੋਰਾਂ 'ਤੇ ਵਿਕ ਰਹੀ ਏ ਪਾਬੰਦੀ ਸ਼ੁਦਾ ਚਾਈਨਾ ਡੋਰ, ਰੋਕਣ ਵਾਲਾ ਕੋਈ ਨਹੀਂ
. . .  about 6 hours ago
ਸੰਗਰੂਰ 'ਚ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਬਸੰਤ ਪੰਚਮੀ ਦਾ ਤਿਉਹਾਰ
. . .  about 6 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਨੂੰ ਝਟਕਾ, ਸੁਪਰੀਮ ਕੋਰਟ ਨੇ ਖ਼ਾਰਜ ਕੀਤੀ ਪਟੀਸ਼ਨ
. . .  about 6 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ ਸੁਪਰੀਮ ਕੋਰਟ ਵਲੋਂ ਖ਼ਾਰਜ
. . .  about 6 hours ago
ਜਾਪਾਨ 'ਚ ਲੱਗੇ ਭੂਚਾਲ ਦੇ ਤੇਜ਼ ਝਟਕੇ
. . .  about 7 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 132
. . .  about 7 hours ago
ਅਜਨਾਲਾ ਖੇਤਰ 'ਚ ਹੋਈ ਗੜੇਮਾਰੀ
. . .  about 8 hours ago
ਨਿਊਜ਼ੀਲੈਂਡ 'ਚ ਅੱਜ ਪਹਿਲੀ ਟੀ-20 ਲੜੀ ਜਿੱਤਣ ਦੇ ਇਰਾਦੇ ਨਾਲ ਉੱਤਰੇਗਾ ਭਾਰਤ
. . .  about 8 hours ago
ਲਗਾਤਾਰ ਪੈ ਰਹੇ ਮੀਂਹ ਨੇ ਬਸੰਤ ਦਾ ਮਜ਼ਾ ਕੀਤਾ ਕਿਰਕਿਰਾ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਤਰਨਜੀਤ ਸੰਧੂ ਅਮਰੀਕਾ 'ਚ ਭਾਰਤ ਦੇ ਰਾਜਦੂਤ ਨਿਯੁਕਤ
. . .  1 day ago
ਸੁਖਦੇਵ ਸਿੰਘ ਢੀਂਡਸਾ ਦੇ ਨਾਲ ਹਨ 80 ਫ਼ੀਸਦੀ ਅਕਾਲੀ ਵਰਕਰ - ਪਰਮਿੰਦਰ ਢੀਂਡਸਾ
. . .  1 day ago
ਕੈਪਟਨ ਵੱਲੋਂ ਸੱਭਿਆਚਾਰਕ ਬੁੱਤ ਕਿਸੇ ਹੋਰ ਜਗ੍ਹਾ ਲਾਉਣ ਦੇ ਹੁਕਮ
. . .  1 day ago
ਸਭਿਆਚਾਰਕ ਬੁੱਤਾਂ ਦੇ ਵਿਵਾਦ ਸਬੰਧੀ ਮੀਂਹ ਦੇ ਬਾਵਜੂਦ ਧਰਨਾ ਜਾਰੀ
. . .  about 1 hour ago
ਪਤੀ ਤੋਂ ਦੁਖੀ ਔਰਤ ਨੇ ਸ਼ੱਕੀ ਹਾਲਾਤਾਂ 'ਚ ਲਿਆ ਫਾਹਾ, ਮੌਤ
. . .  about 1 hour ago
1.735 ਕਿੱਲੋ ਅਫ਼ੀਮ ਸਮੇਤ ਇੱਕ ਗ੍ਰਿਫ਼ਤਾਰ
. . .  about 1 hour ago
ਗੜੇਮਾਰੀ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ
. . .  about 1 hour ago
ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਚੜ੍ਹੇ ਫ਼ਾਜ਼ਿਲਕਾ ਪੁਲਿਸ ਦੇ ਹੱਥੇ
. . .  0 minutes ago
ਭਾਰੀ ਬਰਫ਼ਬਾਰੀ ਕਾਰਨ ਸ਼ਿਮਲਾ 'ਚ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ
. . .  10 minutes ago
ਸਿੱਧੂ ਜਿਸ ਵੀ ਪਾਰਟੀ 'ਚ ਜਾਣਗੇ, 2022 'ਚ ਉਸੇ ਪਾਰਟੀ ਦੀ ਸਰਕਾਰ ਬਣੇਗੀ- ਬ੍ਰਹਮਪੁਰਾ
. . .  44 minutes ago
ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਸਾਹਮਣੇ ਆਉਣ ਮਗਰੋਂ ਮੋਹਾਲੀ ਹਵਾਈ ਅੱਡੇ 'ਤੇ ਮਰੀਜ਼ਾਂ ਹੋ ਰਹੀ ਹੈ ਥਰਮਲ ਸਕਰੀਨਿੰਗ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਜੇਠ ਸੰਮਤ 550

ਦਿੱਲੀ

ਸਿੱਖੀ ਅਤੇ ਸਮਾਜ ਭਲਾਈ ਕਾਰਜਾਂ ਲਈ ਹਮੇਸ਼ਾ ਤਤਪਰ ਰਹੇਗੀ ਆਲ ਇੰਡੀਆ ਰਾਮਗੜ੍ਹੀਆ ਵਿਸ਼ਵਰਕਮਾ ਫੈਡਰੇਸ਼ਨ-ਰਾਇਤ

ਨਵੀਂ ਦਿੱਲੀ, 25 ਮਈ (ਜਗਤਾਰ ਸਿੰਘ)-ਆਲ ਇੰਡੀਆ ਰਾਮਗੜ੍ਹੀਆ ਵਿਸ਼ਵਰਕਮਾ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਸੁਖਦੇਵ ਸਿੰਘ ਰਾਇਤ (ਚੇਅਰਮੈਨ ਸਿੱਖ ਬੰਧੂ ਵੈੱਲਫੇਅਰ ਟਰੱਸਟ) ਨੇ ਅੱਜ ਮੀਡੀਆ ਨਾਲ ਰਸਮੀ ਮਿਲਣੀ ਦੌਰਾਨ ਸੰਸਥਾ ਵਲੋਂ ਪਿਛੋਕੜ 'ਚ ਕੀਤੇ ਗਏ ਕਾਰਜਾਂ ਦੀ ਸੰਖੇਪ ਜਾਣਕਾਰੀ ਦੇਣ ਦੇ ਨਾਲ ਹੀ ਭਵਿੱਖ 'ਚ ਸਿੱਖਾਂ ਸਮੇਤ ਹੋਰ ਵਰਗਾਂ ਦੀ ਭਲਾਈ ਨਾਲ ਸਬੰਧਿਤ ਕੀਤੇ ਜਾਣ ਵਾਲੇ ਕਾਰਜਾਂ ਤੋਂ ਜਾਣੂ ਕਰਵਾਇਆ | ਇਸ ਮੌਕੇ ਸੰਸਥਾ ਦੇ ਬਾਕੀ ਮੁੱਖ ਅਹੁਦੇਦਾਰ ਮਹਿੰਦਰ ਸਿੰਘ ਭੁੱਲਰ, ਸੁਰਜੀਤ ਸਿੰਘ ਵਿਲਖੂ, ਤੇਜਪਾਲ ਸਿੰਘ ਟੈਗੋਰ ਗਾਰਡਨ ਤੇ ਕੁਲਵੰਤ ਸਿੰਘ ਤੋਂ ਇਲਾਵਾ ਸਿੱਖ ਬੰਧੂ ਟਰੱਸਟ ਦੇ ਜਨਰਲ ਸਕੱਤਰ ਕਿਰਨਦੀਪ ਸਿੰਘ ਵੀ ਮੌਜੂਦ ਸਨ | ਸ. ਰਾਇਤ ਤੇ ਸੰਸਥਾ ਦੇ ਦੂਜੇ ਅਹੁਦੇਦਾਰਾਂ ਨੇ ਸਾਂਝੇ ਰੂਪ 'ਚ ਦੱਸਿਆ ਕਿ ਤਕਰੀਬਨ 18 ਸਾਲ ਪਹਿਲਾਂ ਸਥਾਪਿਤ ਹੋਈ ਇਸ ਸੰਸਥਾ ਦੇ ਸਰਪ੍ਰਸਤ ਦੀ ਜ਼ਿੰਮੇਵਾਰੀ ਜਥੇ. ਅਵਤਾਰ ਸਿੰਘ ਹਿਤ ਵਲੋਂ ਨਿਭਾਈ ਜਾ ਰਹੀ ਹੈ ਜਦਕਿ ਸੀਨੀਅਰ ਆਗੂ ਜਗਜੀਤ ਸਿੰਘ ਰੀਹਲ ਦੀ ਅਗਵਾਈ 'ਚ ਸੰਸਥਾ ਵਲੋਂ ਪਿਛਲੇ ਸਾਲਾਂ ਦੌਰਾਨ ਸਿੱਖੀ ਅਤੇ ਸਮਾਜ ਭਲਾਈ ਨਾਲ ਸਬੰਧਿਤ ਕਈ ਮਿਸਾਲੀ ਕਾਰਜ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਸੰਸਥਾ ਵਲੋਂ ਸਾਲ 2000 ਤੋਂ ਰਾਮਗੜ੍ਹੀਆ ਪਾਰਲੀਮੈਂਟ ਅਖ਼ਬਾਰ ਕੱਢਿਆ ਜਾਂਦਾ ਹੈ ਜੋ ਦਿੱਲੀ ਸਮੇਤ ਵੱਖ-ਵੱਖ ਸੂਬਿਆਂ ਤੋਂ ਇਲਾਵਾ ਚੋਣਵੇਂ ਪਾਠਕਾਂ ਨੂੰ ਵਿਦੇਸ਼ 'ਚ ਵੀ ਭੇਜਿਆ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਸੰਸਥਾ ਵਲੋਂ ਲੋੜਵੰਦ ਬੱਚਿਆਂ ਦੀ ਪੜ੍ਹਾਈ ਤੇ ਹੋਰਨਾਂ ਜ਼ਰੂਰਤਾਂ ਲਈ ਅਹਿਮ ਉਪਰਾਲੇ ਕੀਤੇ ਜਾਂਦੇ ਹਨ | ਸ. ਰਾਇਤ ਨੇ ਦੱਸਿਆ ਕਿ ਸੰਸਥਾ ਦੇ ਸਹਿਯੋਗ ਨਾਲ ਸਿੱਖ ਬੰਧੂ ਟਰੱਸਟ ਵਲੋਂ ਜੁਲਾਈ ਮਹੀਨੇ 'ਚ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾ ਕੇ ਵੱਖ ਵੱਖ ਸ਼ਖਸੀਅਤਾਂ ਨੂੰ ਉਚੇਚੇ ਤੌਰ 'ਤੇ ਸਨਮਾਨਿਤ ਵੀ ਕੀਤਾ ਜਾਵੇਗਾ | ਟਰੱਸਟ ਦੇ ਜਨਰਲ ਸਕੱਤਰ ਕਿਰਨਦੀਪ ਸਿੰਘ ਰਾਇਤ ਨੇ ਦੱਸਿਆ ਕਿ ਟਰੱਸਟ ਵਲੋਂ ਮੁਫ਼ਤ ਕਾਨੂੰਨੀ ਸਲਾਹ ਸਮੇਤ ਹੋਰ ਕਈ ਸੇਵਾਵਾਂ ਮੁਫ਼ਤ ਪ੍ਰਦਾਨ ਕਰਵਾਈਆਂ ਜਾ ਰਹੀਆਂ ਹਨ |

ਯੂਨਾਈਟਿਡ ਸਿੱਖ ਐਸੋਸੀਏਸ਼ਨ ਨੇ ਬਾਰ ਦੇ ਬਿੱਲ 'ਤੇ ਗੁਰੂ ਸਾਹਿਬ ਦਾ ਨਾਂਅ ਹਟਵਾਇਆ

ਨਵੀਂ ਦਿੱਲੀ, 25 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਯੂਨਾਈਟਿਡ ਸਿੱਖ ਐਸੋਸੀਏਸ਼ਨ ਪਿਛਲੇ ਸਮੇਂ ਤੋਂ ਸਮਾਜ ਸੇਵਾ ਵਿਚ ਲਗਾਤਾਰ ਜੁਟੀ ਹੋਈ ਹੈ ਅਤੇ ਖ਼ਾਸ ਕਰਕੇ ਸਿੱਖ ਸਮਾਜ ਦੇ ਪ੍ਰਤੀ ਕੀਤੀਆਂ ਜਾ ਰਹੀਆਂ ਕੁਰੀਤੀਆਂ ਨੂੰ ਰੋਕਣਾ ਹੈ, ਜਿਸ ਪ੍ਰਤੀ ਐਸੋਸੀਏਸ਼ਨ ...

ਪੂਰੀ ਖ਼ਬਰ »

ਜੇਕਰ ਪ੍ਰਭੂ ਨੇ ਨਾ ਸੁਣੀ ਤਾਂ ਪ੍ਰਧਾਨ ਮੰਤਰੀ ਦਾ ਦਰਵਾਜ਼ਾ ਖੜਕਾਇਆ ਜਾਵੇਗਾ-ਕੈਟ

ਨਵੀਂ ਦਿੱਲੀ, 25 ਮਈ (ਬਲਵਿੰਦਰ ਸਿੰਘ ਸੋਢੀ)-ਕਨਫੈੱਡਰੇਸ਼ਨ ਆਫ ਆਲ ਇੰਡੀਆ ਟਰੇਡਰਜ਼ (ਕੈਟ) ਨੇ ਕੇਂਦਰੀ ਵਪਾਰ ਮੰਤਰੀ ਸੁਰੇਸ਼ ਪ੍ਰਭੂ ਨੂੰ ਇਕ ਸਖ਼ਤ ਪੱਤਰ ਭੇਜ ਕੇ ਕਿਹਾ ਕਿ ਵਾਲਮਾਰਟ ਈਸਟ ਇੰਡੀਆ ਕੰਪਨੀ, ਜਿਸ ਨੇ ਭਾਰਤ ਨੂੰ ਗੁਲਾਮ ਬਣਾਇਆ ਸੀ, ਦਾ ਹੀ ਅਮਰੀਕੀ ਰੂਪ ...

ਪੂਰੀ ਖ਼ਬਰ »

ਦੁਕਾਨਾਂ, ਫੁੱਟਪਾਥਾਂ 'ਤੇ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਚੱਲ ਰਹੀ ਹੈ ਮੁਹਿੰਮ

ਨਵੀਂ ਦਿੱਲੀ, 25 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਸੜਕਾਂ ਅਤੇ ਆਸ-ਪਾਸ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੇ ਪ੍ਰਤੀ ਹਰ ਇਲਾਕੇ 'ਚ ਦੁਕਾਨਦਾਰਾਂ, ਰੇਹੜੀ ਪਟੜੀ ਤੇ ਫੁੱਟਪਾਥਾਂ 'ਤੇ ਕਬਜ਼ੇ ਕਰਨ ਵਾਲਿਆਂ 'ਚ ਡਰ ...

ਪੂਰੀ ਖ਼ਬਰ »

ਭਾਰਤੀ ਖੇਡ ਕਲਿਆਣ ਪ੍ਰੀਸ਼ਦ ਦੀ ਬੈਠਕ

ਨਵੀਂ ਦਿੱਲੀ, 25 ਮਈ (ਬਲਵਿੰਦਰ ਸਿੰਘ ਸੋਢੀ)-ਭਾਰਤੀ ਖੇਡ ਕਲਿਆਣ ਪ੍ਰੀਸ਼ਦ ਦੀ ਇਕ ਬੈਠਕ ਕਰੋਲ ਬਾਗ ਦਿੱਲੀ ਵਿਖੇ ਹੋਈ, ਜਿਸ 'ਚ ਪ੍ਰੀਸ਼ਦ ਦੇ ਸਾਰੇ ਪਦ-ਅਧਿਕਾਰੀਆਂ ਨੇ ਭਾਗ ਲਿਆ | ਬੈਠਕ 'ਚ ਖੇਡਾਂ ਦੇ ਪ੍ਰਤੀ ਖਿਡਾਰੀਆਂ ਨੂੰ ਉਤਸ਼ਾਹਿਤ ਤੇ ਪ੍ਰੇਰਿਤ ਕਰਨ ਦੇ ਪ੍ਰਤੀ ...

ਪੂਰੀ ਖ਼ਬਰ »

ਪੰਜਾਬੀ ਪ੍ਰੋਮੋਸ਼ਨ ਫੋਰਮ ਨੇ ਪੰਜਾਬੀ ਸਿਖਲਾਈ ਕੇਂਦਰ 'ਚ ਬੱਚਿਆਂ ਨੂੰ ਵੰਡੇ ਕਾਇਦੇ

ਨਵੀਂ ਦਿੱਲੀ, 25 ਮਈ (ਜਗਤਾਰ ਸਿੰਘ)-ਮਾਂ-ਬੋਲੀ ਪੰਜਾਬੀ ਪ੍ਰਤੀ ਮੱਠੇ ਪੈ ਰਹੇ ਪਿਆਰ ਤੇ ਸਤਿਕਾਰ ਦੇ ਜ਼ਜਬੇ ਨੂੰ ਪ੍ਰਚੰਡ ਕਰਨ ਦੇ ਮਕਸਦ ਨਾਲ ਪਿਛਲੇ ਕਈ ਸਾਲਾਂ ਤੋਂ ਰਾਜਧਾਨੀ ਦਿੱਲੀ ਸਮੇਤ ਬਾਹਰਲੇ ਸੂਬਿਆਂ 'ਚ ਪੰਜਾਬੀ ਭਾਸ਼ਾ ਦੀ ਮੁਫ਼ਤ ਸਿਖਲਾਈ ਲਈ ਨਿੱਜੀ ਪੱਧਰ ...

ਪੂਰੀ ਖ਼ਬਰ »

ਪਿਸਟਲ ਦੀ ਨੋਕ 'ਤੇ 3 ਲੁਟੇਰੇ ਆਈ-20 ਕਾਰ ਖੋਹ ਕੇ ਫ਼ਰਾਰ, ਮਾਮਲਾ ਦਰਜ

ਐੱਸ. ਏ. ਐੱਸ. ਨਗਰ, 25 ਮਈ (ਜਸਬੀਰ ਸਿੰਘ ਜੱਸੀ)-ਥਾਣਾ ਬਲੌਾਗੀ ਅਧੀਨ ਪੈਂਦੇ ਚਾਵਲਾ ਪੈਟਰੋਲ ਪੰਪ ਕੋਲ ਤਿੰਨ ਅਣਪਛਾਤੇ ਨੌਜਵਾਨਾਂ ਵਲੋਂ ਤੜਕੇ 3 ਵਜੇ ਦੇ ਕਰੀਬ ਪਿਸਟਲ ਦੀ ਨੋਕ 'ਤੇ ਚਿੱਟੇ ਰੰਗ ਦੀ ਆਈ-20 ਕਾਰ ਖੋਹ ਕੇ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਕਾਰ ਚਾਲਕ ...

ਪੂਰੀ ਖ਼ਬਰ »

ਅਰਵਿੰਦ ਕੇਜਰੀਵਾਲ ਦੇ ਪ੍ਰੋਗਰਾਮ ਦਾ ਦਿੱਤਾ ਸੱਦਾ

ਥਾਨੇਸਰ, 25 ਮਈ (ਅਜੀਤ ਬਿਊਰੋ)-ਅੱਜ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਨਵੇਂ ਨਿਯੁਕਤ ਹਲਕਾ ਮੀਤ ਪ੍ਰਧਾਨਾਂ ਨੂੰ 27 ਮਈ ਨੂੰ ਕੁਰੂਕਸ਼ੇਤਰ 'ਚ ਹੋਣ ਵਾਲੇ ਸੂਬਾ ਪੱਧਰੀ ਅਹੁਦੇਦਾਰ ਸਿਖਲਾਈ ਸੰਮੇਲਨ ਦਾ ਸੱਦਾ ਦਿੱਤਾ | ਪਾਰਟੀ ਦੇ ਸੀਨੀਅਰ ਆਗੂ ਬਾਬੂਰਾਮ ਮਥਾਨਾ ਨੇ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਕਈ ਪਿੰਡਾਂ 'ਚ ਸਫ਼ਾਈ ਕਰਮਚਾਰੀਆਂ ਦੀ ਨਿਯੁਕਤੀ ਲਈ ਮਨਜ਼ੂਰੀ ਮਿਲੀ

ਟੋਹਾਣਾ, 25 ਮਈ (ਗੁਰਦੀਪ ਸਿੰਘ ਭੱਟੀ)-ਜ਼ਿਲ੍ਹੇ ਦੇ ਪਿੰਡ ਜਾਂਢਲੀ ਦੀ ਸਫ਼ਾਈ ਲਈ 2 ਕਰਮਚਾਰੀਆਂ ਦੀ ਨਿਯੁਕਤੀ ਦੀ ਮਨਜ਼ੂਰੀ ਮਿਲਣ 'ਤੇ 48 ਬੇਰੁਜ਼ਗਾਰ ਨੌਜਵਾਨਾਂ ਨੇ ਸਫ਼ਾਈ ਕਰਮਚਾਰੀ ਲਈ ਦਰਖ਼ਾਸਤ ਜਮ੍ਹਾਂ ਕਰਵਾਈ ਹੈ | ਜਿਨ੍ਹਾਂ 'ਚ 12 ਔਰਤਾਂ ਤੇ 36 ਮਰਦ ਹਨ | ਸਫ਼ਾਈ ...

ਪੂਰੀ ਖ਼ਬਰ »

ਵਿਸ਼ਵਾਸ ਸਕੂਲ 'ਚ ਵਿਦਿਆਰਥੀ ਪ੍ਰੀਸ਼ਦ ਗਠਿਤ

ਕੁਰੂਕਸ਼ੇਤਰ/ਸ਼ਾਹਾਬਾਦ, 25 ਮਈ (ਜਸਬੀਰ ਸਿੰਘ ਦੁੱਗਲ)-ਵਿਸ਼ਵਾਸ ਸਕੂਲ ਸੀਨੀਅਰ ਵਿੰਗ ਸਕੂਲ ਦੀ ਵਿਦਿਆਰਥੀ ਪ੍ਰੀਸ਼ਦ ਦਾ ਸਹੁੰ ਚੁੱਕ ਪ੍ਰੋਗਰਾਮ ਕੀਤਾ ਗਿਆ | ਸਕੂਲ ਦੀ ਪਿ੍ੰਸੀਪਲ ਸਨੇਹ ਰਾਜਪਾਲ ਨੇ ਵਿਦਿਆਰਥੀ ਪ੍ਰੀਸ਼ਦ ਦੇ ਸਾਰੇ ਮੈਂਬਰਾਂ ਨੂੰ ਆਪਣਾ ਕੰਮ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲੇ 'ਚ ਜੇਤੂ ਖਿਡਾਰੀਆਂ ਦਾ ਸਨਮਾਨ

ਥਾਨੇਸਰ, 25 ਮਈ (ਅਜੀਤ ਬਿਊਰੋ)-16ਵੀਂ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲਾ ਦਰੋਣਾਚਾਰੀਆ ਸਟੇਡੀਅਮ 'ਚ ਹੋਇਆ | ਇਸ 'ਚ ਜ਼ਿਲ੍ਹੇ ਅਤੇ ਵੱਖ-ਵੱਖ ਸਕੂਲਾਂ ਦੇ ਕਰੀਬ 410 ਖਿਡਾਰੀਆਂ ਨੇ ਹਿੱਸਾ ਲਿਆ | ਨਿਟ ਸਪੋਰਟਸ ਕੰਪਲੈਕਸ ਅਤੇ ਸੇਠ ਤਾਰਾ ਚੰਦ ਮੈਮੋਰੀਅਲ ਪਬਲਿਕ ਸਕੂਲ 'ਚ ...

ਪੂਰੀ ਖ਼ਬਰ »

ਸੰਵਿਧਾਨ ਬਚਾਓ ਰੈਲੀ ਸਬੰਧੀ ਦਿੱਤਾ ਸੱਦਾ

ਨਰਾਇਣਗੜ੍ਹ, 25 ਮਈ (ਪੀ. ਸਿੰਘ)-ਕਾਂਗਰਸੀ ਨੇਤਾ ਡਾ. ਕਪੂਰ ਸਿੰਘ ਨੇ ਨਰਾਇਣਗੜ੍ਹ ਵਿਧਾਨ ਸਭਾ ਦੇ ਪਿੰਡ ਧਨਾਨਾ, ਬਿਲਾਸਪੁਰ, ਬੜਾਗੜ੍ਹ ਦਾ ਦੌਰਾ ਕਰਕੇ 27 ਮਈ ਨੂੰ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਡਾ. ਅਸ਼ੋਕ ਤੰਵਰ ਦੀ ਅਗਵਾਈ ਹੇਠ ਕਰਨਾਲ ਦੀ ਪੁਰਾਣੀ ਸਬਜ਼ੀ ਮੰਡੀ ...

ਪੂਰੀ ਖ਼ਬਰ »

ਮੋਦੀ ਸਰਕਾਰ ਦਾ ਵਿਸ਼ਵਾਸਘਾਤ ਦਿਵਸ ਅੱਜ-ਰਮੇਸ਼ ਗੁਪਤਾ

ਕੁਰੂਕਸ਼ੇਤਰ, 25 ਮਈ (ਜਸਬੀਰ ਸਿੰਘ ਦੁੱਗਲ)- ਸਾਬਕਾ ਵਿਧਾਇਕ ਰਮੇਸ਼ ਗੁਪਤਾ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ 4 ਸਾਲ ਦੀਆਂ ਨਾਕਾਮੀਆਂ ਨੂੰ ਲੈ ਕੇ 26 ਮਈ ਨੂੰ ਵਿਸ਼ਵਾਸਘਾਤ ਦਿਵਸ ਵਜੋਂ ਮਨਾਉਣਗੇ | ਪਿਛਲੇ 4 ਸਾਲ 'ਚ ਨਰਿੰਦਰ ਮੋਦੀ ਦੀ ਸਰਕਾਰ ਨੇ ਆਮ ਲੋਕਾਂ ਨਾਲ ਜੋ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਦੀ ਹੜਤਾਲ ਜਾਰੀ-3 ਮੈਂਬਰੀ ਕਮੇਟੀ ਬਣਾਈ

ਚੰਡੀਗੜ੍ਹ, 25 ਮਈ (ਵਿਸ਼ੇਸ਼ ਪ੍ਰਤੀਨਿਧ)-ਸਮਾਜਿਕ ਨਿਆਂ ਤੇ ਅਧਿਕਾਰਤ ਰਾਜ ਮੰਤਰੀ ਕਿ੍ਸ਼ਨ ਕੁਮਾਰ ਬੇਦੀ ਨੇ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਨੂੰ ਵੇਖਦੇ ਹੋਏ ਸਥਾਨਕ ਸਰਕਾਰ ਮੰਤਰੀ ਸ੍ਰੀਮਤੀ ਕਵਿਤਾ ਜੈਨ ਦੀ ਪ੍ਰਧਾਨਗੀ ਹੇਠ ਕਮੇਟੀ ਦਾ ਗਠਨ ਕੀਤਾ ਗਿਆ ...

ਪੂਰੀ ਖ਼ਬਰ »

ਮੋਦੀ ਸਰਕਾਰ ਦੇ ਚਾਰ ਸਾਲਾਂ 'ਚ ਆਰਥਿਕਤਾ ਵਿਚ ਕਈ ਸੁਧਾਰ, ਪਰ ਬਹੁਤੇ ਵਾਅਦੇ ਰਹੇ ਅਧੂਰੇ

ਹਰਜਿੰਦਰ ਸਿੰਘ ਲਾਲ ਖੰਨਾ, 25 ਮਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ 26 ਮਈ 2014 ਨੂੰ ਸਹੁੰ ਚੁੱਕੀ ਸੀ | ਚਾਰ ਸਾਲ ਬੀਤਣ ਤੋਂ ਬਾਅਦ ਸਰਕਾਰ ਦੀਆਂ ਆਰਥਿਕ ਨੀਤੀਆਂ ਤੇ ਆਰਥਿਕ ਪ੍ਰਾਪਤੀਆਂ ਬਾਰੇ ਵੱਖ-ਵੱਖ ਪੱਧਰਾਂ 'ਤੇ ਵਿਚਾਰ ਚਰਚਾ ਜਾਰੀ ਹੈ | ...

ਪੂਰੀ ਖ਼ਬਰ »

ਸਨਅਤਕਾਰਾਂ ਨੂੰ ਹਰ ਤਰ੍ਹਾਂ ਦੀ ਮੰਨਜ਼ੂਰੀ ਦੇਣ ਲਈ ਆਨ-ਲਾਈਨ ਪੋਰਟਲ ਸ਼ੁਰੂ ਕਰਨ ਦਾ ਫ਼ੈਸਲਾ

ਲੁਧਿਆਣਾ, 25 ਮਈ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਉਦਯੋਗ ਤੇ ਵਣਜ ਵਿਭਾਗ ਵੱਲੋਂ ਨਵੀਂ ਸਨਅਤੀ ਨੀਤੀ ਤਹਿਤ ਸਨਅਤਕਾਰਾਂ ਨੂੰ ਚੰਡੀਗੜ੍ਹ ਦੇ ਗੇੜਿਆਂ ਤੇ ਖੱਜਲ ਖੁਆਰੀ ਤੋਂ ਬਚਾਉਣ ਲਈ ਹਰ ਪ੍ਰਕਾਰ ਦੀ ਮੰਨਜ਼ੂਰੀ ਛੇਤੀ ਹੀ ਆਰੰਭ ਹੋਣ ਜਾ ਰਹੇ ਆਨ-ਲਾਈਨ ਪੋਰਟਲ ...

ਪੂਰੀ ਖ਼ਬਰ »

ਚੰਡੀਗੜ੍ਹ ਹਵਾਈ ਅੱਡੇ ਦਾ ਰਨਵੇ ਬਣਾਉਣ 'ਚ ਆ ਰਹੀ ਹੈ ਪ੍ਰੇਸ਼ਾਨੀ

ਚੰਡੀਗੜ੍ਹ, 25 ਮਈ (ਸੁਰਜੀਤ ਸਿੰਘ ਸੱਤੀ)-ਕੇਂਦਰ ਸਰਕਾਰ ਨੇ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦੇ ਰਨਵੇ ਦੀ ਅਪਗ੍ਰੇਡੇਸ਼ਨ ਵਿਚ ਸਮੱਗਰੀ ਦੀ ਵਰਤੋਂ ਸਬੰਧੀ ਦਿੱਕਤ ਪੇਸ਼ ਆਉਣ ਦੀ ਗੱਲ ਕਹੀ ਹੈ | ਹਾਈਕੋਰਟ ਵਿਚ ਕੇਂਦਰ ਸਰਕਾਰ ਦੇ ਵਕੀਲ ਨੇ ਕਿਹਾ ਕਿ ਹਰਿਆਣਾ ਤੋਂ ...

ਪੂਰੀ ਖ਼ਬਰ »

ਦੁਰਲੱਭ ਮਹਾਨ ਕੋਸ਼ ਦੀ ਛਪਾਈ ਦਾ ਕੰਮ ਮਨਜ਼ੂਰੀਆਂ ਦੇ ਗੇੜ 'ਚ ਉਲਝਿਆ

ਪਟਿਆਲਾ, 25 ਮਈ (ਗੁਰਵਿੰਦਰ ਸਿੰਘ ਔਲਖ)-ਭਾਈ ਕਾਹਨ ਸਿੰਘ ਨਾਭਾ ਰਚਿਤ ਸਿੱਖ ਧਰਮ ਦਾ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਦੇ ਪੁਸਤਕ ਭੰਡਾਰ 'ਚੋਂ ਖ਼ਤਮ ਹੋਏ 3 ਸਾਲ ਤੋਂ ਵੱਧ ਦਾ ਸਮਾਂ ਬੀਤ ਚੁੱਕਾ ਹੈ, ਪਰ ਇਸ ਦੀ ਪੁਨਰ ਛਪਾਈ ਦੇ ਯਤਨ ਅੱਧ ਵਿਚਾਲੇ ਹੀ ਲਟਕ ਰਹੇ ਹਨ | ...

ਪੂਰੀ ਖ਼ਬਰ »

ਕੌਮਾਂਤਰੀ ਹਵਾਈ ਅੱਡਾ ਮੁਹਾਲੀ ਦੀ ਮੁਰੰਮਤ ਤੋਂ ਬਾਅਦ ਉਡਾਣਾਂ ਦੀ ਸ਼ੁਰੂਆਤ ਪਹਿਲੀ ਜੂਨ ਤੋਂ

ਐੱਸ. ਏ. ਐੱਸ. ਨਗਰ, 25 ਮਈ (ਕੇ. ਐੱਸ. ਰਾਣਾ)-ਮੁਹਾਲੀ ਵਿਚਲੇ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਦੀ 31 ਮਈ ਤੱਕ ਰਨਵੇਅ ਦੇ ਵਿਸਥਾਰ ਤੇ ਇੰਸਟੂਮੈਂਟ ਲੈਂਡਿੰਗ ਸਿਸਟਮ ਦੇ ਅੱਪਗ੍ਰੇਡੇਸ਼ਨ ਤੋਂ ਬਾਅਦ ਪਹਿਲੀ ਜੂਨ ਤੋਂ ਮੁੜ ਉਡਾਣਾਂ ਸ਼ੁਰੂ ਹੋਣ ਨਾਲ ਪਿਛਲੇ ਕਈ ਦਿਨਾਂ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਲਾੜਿਆਂ ਦੇ ਪਰਤਣ ਦੀ ਉਡੀਕ ਵਿਚ ਪੰਜਾਬ ਦੀਆਂ 30 ਹਜ਼ਾਰ ਸੁਹਾਗਣਾਂ-ਖੇਤਰੀ ਪਾਸਪੋਰਟ ਅਫਸਰ ਬਾਲੀ

ਅੰਮਿ੍ਤਸਰ, 25 ਮਈ (ਸੁਰਿੰਦਰ ਕੋਛੜ)- ਵਿਆਹ ਕਰਕੇ ਵਿਦੇਸ਼ ਨਾਲ ਲੈ ਕੇ ਜਾਣ ਦਾ ਝਾਂਸਾ ਦੇਣ ਵਾਲੇ ਪ੍ਰਵਾਸੀ ਭਾਰਤੀਆਂ ਭਾਵ ਐਨ. ਆਰ. ਆਈ. ਲਾੜਿਆਂ ਦੇ ਵਾਪਸ ਪਰਤਣ ਦੀ ਉਡੀਕ 'ਚ ਪੰਜਾਬ ਦੀਆਂ ਲਗਪਗ 30 ਹਜ਼ਾਰ ਸੁਹਾਗਣਾਂ ਵਿਧਵਾਵਾਂ ਵਰਗਾ ਜੀਵਨ ਭੋਗ ਰਹੀਆਂ ਹਨ | ਇਨ੍ਹਾਂ ...

ਪੂਰੀ ਖ਼ਬਰ »

ਭਾਖੜਾ ਡੈਮ 'ਚ ਪਾਣੀ ਦਾ ਪੱਧਰ 1496.32 ਫੁੱਟ

ਨੰਗਲ, 25 ਮਈ (ਪ੍ਰੋ: ਅਵਤਾਰ ਸਿੰਘ)-ਭਾਖੜਾ ਡੈਮ ਵਿਚ ਪਾਣੀ ਦਾ ਪੱਧਰ 1496.32 ਫੁੱਟ 'ਤੇ ਪਹੰੁਚਿਆ ਹੈ | ਪਿਛਲੇ ਸਾਲ ਅੱਜ ਦੇ ਦਿਨ ਪਾਣੀ ਦਾ ਪੱਧਰ 1544.42 ਫੁੱਟ ਸੀ | ਇਸ ਹਿਸਾਬ ਨਾਲ 48 ਫੁੱਟ ਦੇ ਲਗਪਗ ਪਾਣੀ ਪਿਛਲੇ ਸਾਲ ਦੇ ਮੁਕਾਬਲੇ ਘੱਟ ਹੈ | 15452 ਕਿਊਸਿਕ ਪਾਣੀ ਆ ਰਿਹਾ ਹੈ ਤੇ 20071 ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਵਲੋਂ ਸੈਸ਼ਨ ਤੋਂ ਪਹਿਲਾਂ ਕਿਤਾਬਾਂ ਵੰਡਣ ਤੇ ਬੋਰਡ ਕੋਲ ਪਈਆਂ ਕਿਤਾਬਾਂ ਦੀ ਗਿਣਤੀ ਕਰਵਾਉਣ ਦੇ ਹੁਕਮ

ਐੱਸ. ਏ. ਐੱਸ. ਨਗਰ, 25 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਵਲੋਂ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਵਿਚਲੇ ਮੀਟਿੰਗ ਰੂਮ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ | ਉਨ੍ਹ•ਾਂ ਬੋਰਡ ...

ਪੂਰੀ ਖ਼ਬਰ »

ਮੱਧ ਵਰਗ ਲਈ ਮੁਫ਼ਤ ਕਾਨੂੰਨੀ ਮਦਦ ਦੀ ਮੰਗ

ਚੰਡੀਗੜ੍ਹ, 25 ਮਈ (ਸੁਰਜੀਤ ਸਿੰਘ ਸੱਤੀ)-ਮੱਧ ਵਰਗੀ ਲੋਕਾਂ ਲਈ ਕੇਸਾਂ ਦੀ ਪੈਰਵੀ ਮੁਫ਼ਤ ਕਰਵਾਉਣ ਦੀ ਮੰਗ ਕਰਦੀ ਇਕ ਪਟੀਸ਼ਨ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਦਾਖ਼ਲ ਕੀਤੀ ਗਈ ਹੈ ਤੇ ਹਾਈਕੋਰਟ ਨੇ ਇਸ ਪਟੀਸ਼ਨ 'ਤੇ ਪੰਜਾਬ ਤੇ ਹਰਿਆਣਾ ਦੀਆਂ ਸਰਕਾਰਾਂ ਨੂੰ ਨੋਟਿਸ ...

ਪੂਰੀ ਖ਼ਬਰ »

ਰਮਜ਼ਾਨ ਮੁਬਾਰਕ ਦਾ 10ਵਾਂ ਰੋਜ਼ਾ ਅੱਜ

ਮਲੇਰਕੋਟਲਾ, 25 ਮਈ (ਹਨੀਫ਼ ਥਿੰਦ) - ਅੱਜ 26 ਮਈ ਸ਼ਨੀਵਾਰ ਨੂੰ ਰਮਜ਼ਾਨ-ਉਲ-ਮੁਬਾਰਕ ਦਾ 10ਵਾਂ ਰੋਜ਼ਾ ਖੋਲ੍ਹਣ ਦਾ ਸਮਾਂ ਸ਼ਾਮ 7:22 ਵਜੇ ਹੋਵੇਗਾ ਤੇ ਕੱਲ੍ਹ 27 ਮਈ ਨੂੰ ਰਮਜ਼ਾਨ ਦਾ 11ਵਾਂ ਰੋਜ਼ਾ ਸਵੇਰੇ 3:53 ਵਜੇ ਤੱਕ ਰੱਖਿਆ ਜਾ ਸਕੇਗਾ ਜਦਕਿ ਲੁਧਿਆਣਾ, ਧੂਰੀ ਤੇ ਫਗਵਾੜਾ ...

ਪੂਰੀ ਖ਼ਬਰ »

3 ਜੂਨ ਨੂੰ ਹੋਵੇਗੀ ਯੂ. ਪੀ. ਐਸ. ਸੀ. ਦੀ ਪ੍ਰੀਖਿਆ

ਚੰਡੀਗੜ੍ਹ, 25 ਮਈ (ਵਿਕਰਮਜੀਤ ਸਿੰਘ ਮਾਨ) -ਯੂ.ਪੀ.ਐਸ.ਸੀ. ਦੀ (ਪ੍ਰੀ)-ਪ੍ਰੀਖਿਆ 2018 ਦੇਸ਼ ਭਰ 'ਚ 3 ਜੂਨ ਨੂੰ ਹੋਣ ਜਾ ਰਹੀ ਹੈ | ਅੱਜ ਇਸ ਸਬੰਧੀ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਵਲੋਂ ਦੇਸ਼ ਭਰ ਦੇ ਪ੍ਰੀਖਿਆਰਥੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ਯੂ.ਪੀ.ਐਸ.ਸੀ ...

ਪੂਰੀ ਖ਼ਬਰ »

ਆਰ. ਐਸ. ਐਸ. ਵਲੋਂ ਸਿੱਖ ਇਤਿਹਾਸ ਸਬੰਧੀ ਪ੍ਰਕਾਸ਼ਿਤ ਵਿਵਾਦਤ ਪੁਸਤਕਾਂ ਦੀ ਪੜਚੋਲ ਸਿੱਖ ਵਿਦਵਾਨਾਂ ਹਵਾਲੇ

ਅੰਮਿ੍ਤਸਰ, 25 ਮਈ (ਜਸਵੰਤ ਸਿੰਘ ਜੱਸ)-ਬੀਤੇ ਦਿਨੀਂ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐਸ.ਐਸ.) ਦੀ ਅਗਵਾਈ ਵਾਲੇ ਸ੍ਰੀ ਭਾਰਤੀ ਪ੍ਰਕਾਸ਼ਨ ਵਲੋਂ ਪ੍ਰਕਾਸ਼ਿਤ ਕੀਤੀਆਂ ਸਿੱਖ ਇਤਿਹਾਸ ਸਬੰਧੀ ਤਿੰਨ ਪੁਸਤਕਾਂ 'ਚ ਗ਼ਲਤ ਤੱਥ ਪੇਸ਼ ਕੀਤੇ ਜਾਣ ਦੇ ਉਜਾਗਰ ਹੋਏ ਮਾਮਲੇ ਤੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX