ਤਾਜਾ ਖ਼ਬਰਾਂ


ਸੜਕ ਹਾਦਸੇ ਚ 2 ਨੌਜਵਾਨਾ ਦੀ ਮੌਤ
. . .  1 day ago
ਉਸਮਾਨਪੁਰ ,21 ਜਨਵਰੀ {ਸੰਦੀਪ }-ਪਿੰਡ ਉਸਮਾਨਪੁਰ - ਚੱਕਲ਼ੀ ਸੰਪਰਕ ਸੜਕ 'ਤੇ ਟਰੈਕਟਰ ਟਰਾਲੀ ਅਤੇ ਮੋਟਰ ਸਾਈਕਲ ਦੀ ਟੱਕਰ 'ਚ 2 ਨੌਜਵਾਨਾ ਦੀ ਮੌਤ ਹੋ ਗਈ ।
ਲੰਡਨ 'ਚ ਈ.ਵੀ.ਐਮ ਸਬੰਧੀ ਕਰਵਾਏ ਜਾ ਰਹੇ ਪ੍ਰੋਗਰਾਮ 'ਤੇ ਨਜ਼ਰ - ਚੋਣ ਕਮਿਸ਼ਨ
. . .  1 day ago
ਨਵੀਂ ਦਿੱਲੀ, 21 ਜਨਵਰੀ - ਇੰਗਲੈਂਡ ਦੇ ਲੰਡਨ 'ਚ ਈ.ਵੀ.ਐਮ ਸਬੰਧੀ ਕਰਵਾਏ ਜਾ ਰਹੇ ਪ੍ਰੋਗਰਾਮ ਜਿਸ ਵਿਚ ਦਾਅਵਾ ਕੀਤਾ ਗਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਦੀ ਈ.ਵੀ.ਐਮ...
ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ 2020 ਰਾਸ਼ਟਰਪਤੀ ਚੋਣ ਲੜਨ ਦਾ ਐਲਾਨ
. . .  1 day ago
ਨਿਊਯਾਰਕ, 21 ਜਨਵਰੀ - ਅਮਰੀਕੀ ਸੈਨੇਟਰ ਕਮਲਾ ਹੈਰਿਸ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਵੱਲੋਂ 2020 ਦੀ ਰਾਸ਼ਟਰਪਤੀ ਚੋਣ ਲੜੀ...
ਟਾਟਾ ਸੂਮੋ ਅਤੇ ਟਰੱਕ ਦੀ ਟੱਕਰ 'ਚ 3 ਮੌਤਾਂ, ਇੱਕ ਜ਼ਖਮੀ
. . .  1 day ago
ਮੂਨਕ, 21 ਜਨਵਰੀ (ਰਾਜਪਾਲ ਸਿੰਗਲਾ) - ਇੱਥੋਂ ਨੇੜਲੇ ਪਿੰਡ ਕੋਲ ਹੋਏ ਦਰਦਨਾਕ ਸੜਕ ਹਾਦਸੇ ਵਿਚ 3 ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਜ਼ਖਮੀ ਹੋ ਗਿਆ। ਇਹ ਹਾਦਸਾ...
ਖ਼ਰਾਬ ਮੌਸਮ ਦੇ ਮੱਦੇਨਜ਼ਰ ਦੇਹਰਾਦੂਨ ਦੇ ਸਕੂਲਾਂ 'ਚ ਕੱਲ੍ਹ ਛੁੱਟੀ
. . .  1 day ago
ਦੇਹਰਾਦੂਨ, 21 ਜਨਵਰੀ - ਭਾਰੀ ਬਰਸਾਤ ਤੇ ਬਰਫ਼ਬਾਰੀ ਦੀ ਸੰਭਾਵਨਾ ਨੂੰ ਦੇਖਦੇ ਹੋਏ ਉੱਤਰਾਖੰਡ ਦੇ ਦੇਹਰਾਦੂਨ ਪ੍ਰਸ਼ਾਸਨ ਨੇ 22 ਜਨਵਰੀ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਅਤੇ ਆਂਗਣਵਾੜੀ...
ਕਰਨਾਟਕ : ਵਿਧਾਇਕ ਜੇ.ਐਨ ਗਣੇਸ਼ ਕਾਂਗਰਸ ਤੋਂ ਮੁਅੱਤਲ
. . .  1 day ago
ਬੈਂਗਲੁਰੂ, 21 ਜਨਵਰੀ - ਕਾਂਗਰਸ ਦੇ ਵਿਧਾਇਕ ਜੇ.ਐਨ ਗਣੇਸ਼ ਵੱਲੋਂ ਕਾਂਗਰਸ ਦੇ ਹੀ ਵਿਧਾਇਕ ਅਨੰਦ ਸਿੰਘ ਨਾਲ ਮਾਰਕੁੱਟ ਤੋਂ ਬਾਅਦ ਕਰਨਾਟਕ ਕਾਂਗਰਸ ਦੇ ਜਨਰਲ ਸਕੱਤਰ...
ਕਰਨਾਟਕ ਕਿਸ਼ਤੀ ਹਾਦਸਾ : ਹੁਣ ਤੱਕ 16 ਲਾਸ਼ਾਂ ਬਰਾਮਦ
. . .  1 day ago
ਬੈਂਗਲੁਰੂ, 21 ਜਨਵਰੀ - ਕਰਨਾਟਕ ਦੇ ਕਰਵਾੜ 'ਚ 24 ਲੋਕਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟਣ ਤੋਂ ਬਾਅਦ ਸਮੁੰਦਰੀ ਫ਼ੌਜ ਤੇ ਕੋਸਟ ਗਾਰਡ ਨੇ ਹੁਣ ਤੱਕ 16 ਲੋਕਾਂ ਦੀਆਂ ਲਾਸ਼ਾਂ...
680 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਜਲੰਧਰ, 21 ਜਨਵਰੀ - ਸੀ.ਆਈ.ਏ ਸਟਾਫ਼ ਨੇ 680 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਡੀ.ਸੀ.ਪੀ ਜਾਂਚ ਗੁਰਮੀਤ ਸਿੰਘ ਨੇ ਦੱਸਿਆ ਕਿ...
ਗੋਦਾਮ ਦੀ ਕੰਧ ਡਿੱਗਣ ਕਾਰਨ 2 ਲੋਕਾਂ ਦੀ ਮੌਤ
. . .  1 day ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਦੇ ਨਜਫਗੜ੍ਹ ਦੇ ਨਾਂਗਲੀ 'ਚ ਇੱਕ ਗੋਦਾਮ ਦੀ ਕੰਧ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ......
ਸੁਨੰਦਾ ਪੁਸ਼ਕਰ ਮਾਮਲੇ ਦੀ ਸੁਣਵਾਈ 29 ਜਨਵਰੀ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 21 ਜਨਵਰੀ- ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ 'ਚ ਸੁਣਵਾਈ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ 29 ਜਨਵਰੀ ਤੱਕ ਮੁਲਤਵੀ ਕਰ ਦਿੱਤਾ.....
ਕੁਲਥਮ ਦੇ ਨੌਜਵਾਨ ਦੀ ਮਨੀਲਾ 'ਚ ਗੋਲੀ ਮਾਰ ਕੇ ਹੱਤਿਆ
. . .  1 day ago
ਮੇਹਲੀ, 21 ਜਨਵਰੀ (ਗੁਰਜਿੰਦਰ ਸਿੰਘ ਗੁਰੂ, ਸੰਦੀਪ ਸਿੰਘ) - ਬਲਾਕ ਬੰਗਾ ਦੇ ਪਿੰਡ ਕੁਲਥਮ ਦੇ ਨੌਜਵਾਨ ਦੀ ਮਨੀਲਾ ਵਿਖੇ ਲੁਟੇਰਿਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਨੌਜਵਾਨ...
ਸ੍ਰੀ ਮੁਕਤਸਰ ਸਾਹਿਬ: ਕੈਬਨਿਟ ਮੰਤਰੀ ਸਿੰਗਲਾ ਨੇ ਰੇਲਵੇ ਓਵਰਬ੍ਰਿਜ ਦਾ ਰੱਖਿਆ ਨੀਂਹ ਪੱਥਰ
. . .  1 day ago
ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਰਣਜੀਤ ਸਿੰਘ ਢਿੱਲੋਂ)- ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੇਇੰਦਰ ਸਿੰਗਲਾ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਵਰ੍ਹਦੇ ਮੀਂਹ 'ਚ ਰੇਲਵੇ ਓਵਰਬ੍ਰਿਜ ਦਾ ਨੀਂਹ ਪੱਥਰ ਰੱਖਿਆ ਇਸ ਤੋਂ ਪਹਿਲਾਂ ਸਿੰਗਲਾ ਭੂਮੀ ਪੂਜਣ ਰਸਮ 'ਚ ....
ਕਿਸ਼ਤੀ ਪਲਟਣ ਕਾਰਨ 6 ਮੌਤਾਂ
. . .  1 day ago
ਬੈਂਗਲੁਰੂ, 21 ਜਨਵਰੀ - ਕਰਨਾਟਕ ਦੇ ਕਰਵਾੜ ਨੇੜੇ ਨਦੀ 'ਚ ਕਿਸ਼ਤੀ ਪਲਟਣ ਕਾਰਨ 6 ਲੋਕਾਂ ਦੀ ਮੌਤ ਹੋ ਗਈ। ਕਿਸ਼ਤੀ ਵਿਚ ਕੁੱਲ 22 ਲੋਕ ਸਵਾਰ ਸਨ। ਮਛੇਰਿਆ ਅਤੇ ਕੋਸਟ ਗਾਰਡ...
ਤਿਹਾੜ ਜੇਲ੍ਹ ਅਧਿਕਾਰੀਆਂ ਦੀ ਪਟੀਸ਼ਨ ਖ਼ਾਰਜ, 15 ਮਿਨਟ ਆਈ.ਐਸ.ਡੀ. ਕਾਲ ਕਰ ਸਕੇਗਾ ਮਿਸ਼ੇਲ
. . .  1 day ago
ਨਵੀਂ ਦਿੱਲੀ, 21 ਜਨਵਰੀ- ਅਗਸਤਾ ਵੈਸਟਲੈਂਡ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਦੀ ਉਸ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ, ਜਿਸ 'ਚ ਕਥਿਤ ਵਿਚੌਲੀਏ ਕ੍ਰਿਸਚੀਅਨ ਮਿਸ਼ੇਲ ਨੂੰ ਹਰ ਹਫ਼ਤੇ 15 ਮਿਨਟ ਤਕ ....
ਤਲਵੰਡੀ ਭਾਈ ਦੀ ਦਾਣਾ ਮੰਡੀ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਤਲਵੰਡੀ ਭਾਈ, 21 ਜਨਵਰੀ (ਕੁਲਜਿੰਦਰ ਕੁਮਾਰ ਗਿੱਲ)- ਸਥਾਨਕ ਦਾਣਾ ਮੰਡੀ 'ਚੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਸੁਖਚੈਨ ਸਿੰਘ(23) ਵਾਸੀ ਵਾਰਡ ਨੰ. 7, ਤਲਵੰਡੀ ਭਾਈ ਵਜੋਂ ਹੋਈ ਹੈ। ਤਲਵੰਡੀ ਭਾਈ ਦੇ ਮੁਖੀ ਅਥੀਨਵ ਚੌਹਾਨ ਵੱਲੋਂ ......
ਰਾਜਾਸਾਂਸੀ ਦੇ ਪਿੰਡ ਖਿਆਲਾ ਵਿਖੇ ਪਹੁੰਚੇ ਸੁਖਬੀਰ ਬਾਦਲ
. . .  1 day ago
ਜੰਮੂ-ਕਸ਼ਮੀਰ : ਅੱਤਵਾਦੀਆਂ ਨਾਲ ਮੁਠਭੇੜ ਤੋਂ ਬਾਅਦ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ
. . .  1 day ago
ਜੋਧ ਸਿੰਘ ਸਮਰਾ ਤੇ ਮਜੀਠੀਆ ਮਿਲ ਕੇ ਸੰਭਾਲਣਗੇ ਹਲਕਾ ਅਜਨਾਲਾ ਦੀ ਜ਼ਿੰਮੇਵਾਰੀ - ਬਾਦਲ
. . .  1 day ago
ਸ਼ਰਾਬ ਦੇ ਦੁੱਖ ਕਾਰਨ ਹੀ ਭਗਵੰਤ ਮਾਨ ਦੇ ਪਰਿਵਾਰ ਨੇ ਉਸ ਨੂੰ ਛੱਡਿਆ- ਮਜੀਠੀਆ
. . .  1 day ago
ਸੰਘਣੀ ਧੁੰਦ ਕਾਰਨ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਚਾਰ ਲੋਕਾਂ ਦੀ ਮੌਤ
. . .  1 day ago
ਭਗਵੰਤ ਮਾਨ ਵਲੋਂ ਸ਼ਰਾਬ ਛੱਡਣ 'ਤੇ ਬੋਲੇ ਬਾਦਲ, ਕਿਹਾ- ਉਨ੍ਹਾਂ ਵਲੋਂ ਕੁਝ ਸਮੇਂ ਲਈ ਛੱਡੀਆਂ ਜਾਂਦੀਆਂ ਹਨ ਕਈ ਚੀਜ਼ਾਂ
. . .  1 day ago
ਸ਼ਾਹ ਦੇ ਹੈਲੀਕਾਪਟਰ ਲੈਂਡਿੰਗ ਨੂੰ ਮਾਲਦਾ 'ਚ ਇਜਾਜ਼ਤ ਨਾ ਦਿੱਤੇ ਜਾਣ ਨੂੰ ਭਾਜਪਾ ਨੇ ਦੱਸਿਆ ਸਾਜ਼ਿਸ਼
. . .  1 day ago
ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਤਾਪ ਸਿੰਘ ਬਾਜਵਾ
. . .  1 day ago
ਸਿੱਧਗੰਗਾ ਮੱਠ ਦੇ ਮਹੰਤ ਸ਼ਿਵ ਕੁਮਾਰ ਸਵਾਮੀ ਦਾ ਦੇਹਾਂਤ
. . .  1 day ago
ਅਫ਼ਗਾਨਿਸਤਾਨ 'ਚ ਵਿਸ਼ੇਸ਼ ਬਲਾਂ ਦੇ ਟਿਕਾਣੇ 'ਤੇ ਕਾਰ ਬੰਬ ਧਮਾਕਾ, 18 ਦੀ ਮੌਤ
. . .  1 day ago
ਜਿਹੜੇ ਦੇਸ਼ ਛੱਡ ਕੇ ਭੱਜ ਗਏ ਹਨ, ਉਨ੍ਹਾਂ ਨੂੰ ਲਿਆਂਦਾ ਜਾਵੇਗਾ ਵਾਪਸ- ਰਾਜਨਾਥ ਸਿੰਘ
. . .  1 day ago
ਮਾਇਆਵਤੀ 'ਤੇ ਟਿੱਪਣੀ ਮਾਮਲਾ : ਭਾਜਪਾ ਵਿਧਾਇਕਾ ਨੂੰ ਮਹਿਲਾ ਕਮਿਸ਼ਨ ਨੇ ਭੇਜਿਆ ਨੋਟਿਸ
. . .  1 day ago
ਖਹਿਰਾ ਦਾ 'ਆਪ' 'ਤੇ ਹਮਲਾ, ਕਿਹਾ- ਭਗਵੰਤ ਮਾਨ ਦੀ ਸ਼ਰਾਬ ਛੁਡਾਊ ਸੀ ਬਰਨਾਲਾ ਰੈਲੀ
. . .  1 day ago
ਸ੍ਰੀਲੰਕਾ ਨੇ 16 ਭਾਰਤੀ ਮਛੇਰਿਆਂ ਨੂੰ ਕੀਤਾ ਰਿਹਾਅ
. . .  1 day ago
ਅਕਾਲੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਅਜਨਾਲਾ ਪਹੁੰਚੇ ਸੁਖਬੀਰ ਬਾਦਲ
. . .  1 day ago
ਜਨਰਲ ਵਰਗ ਦੇ ਰਾਖਵਾਂਕਰਨ ਦੇ ਖ਼ਿਲਾਫ਼ ਪਟੀਸ਼ਨ ਦਾਇਰ, ਮਦਰਾਸ ਹਾਈਕੋਰਟ ਨੇ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  1 day ago
ਸੁਖਬੀਰ ਬਾਦਲ ਅੱਜ ਹਲਕਾ ਰਾਜਾਸਾਂਸੀ ਦੇ ਪਿੰਡਾਂ ਦਾ ਕਰਨਗੇ ਦੌਰਾ
. . .  1 day ago
ਸਵਾਈਨ ਫਲੂ ਕਾਰਨ ਔਰਤ ਦੀ ਮੌਤ
. . .  1 day ago
ਮੈਕਸੀਕੋ : ਤੇਲ ਪਾਈਪਲਾਈਨ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 85
. . .  1 day ago
ਨੇਤਾਵਾਂ ਦੀ ਹੱਤਿਆ ਦੇ ਵਿਰੋਧ 'ਚ ਭਾਜਪਾ ਦਾ ਮੁੱਖ ਮੰਤਰੀ ਕਮਲ ਨਾਥ ਦੇ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਨਾਗੇਸ਼ਵਰ ਰਾਓ ਦੇ ਨਿਯੁਕਤੀ ਮਾਮਲੇ ਦੀ ਸੁਣਵਾਈ ਤੋਂ ਅਲੱਗ ਹੋਏ ਸੀ.ਜੇ.ਆਈ
. . .  1 day ago
ਹਲਕਾ ਅਜਨਾਲਾ ਦੇ ਵਰਕਰਾਂ ਨਾਲ ਮੀਟਿੰਗ ਕਰਨਗੇ ਸੁਖਬੀਰ ਬਾਦਲ
. . .  1 day ago
ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੀਲੌਂਗ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਜੰਮੂ-ਕਸ਼ਮੀਰ ਦੇ ਬਡਗਾਮ 'ਚ ਮੁੱਠਭੇੜ ਦੌਰਾਨ 2 ਅੱਤਵਾਦੀ ਢੇਰ
. . .  1 day ago
80 ਕਰੋੜ ਰੁਪਏ ਦੀ ਹੈਰੋਇਨ ਸਮੇਤ 6 ਕਾਬੂ
. . .  1 day ago
ਮੇਹੁਲ ਚੌਕਸੀ ਨੇ ਐਂਟੀਗੁਆ 'ਚ ਆਪਣਾ ਭਾਰਤੀ ਪਾਸਪੋਰਟ ਕਰਵਾਇਆ ਜਮਾਂ
. . .  1 day ago
ਫਾਰਮੇਸੀ ਕੌਂਸਲ ਦੇ ਐਲਾਨੇ ਨਤੀਜਿਆਂ 'ਚ 6 ਮੈਂਬਰ ਚੁਣੇ ਗਏ
. . .  1 day ago
ਸੁਸ਼ਮਾ ਸਵਰਾਜ ਅਤੇ ਯੋਗੀ ਨੇ ਯੂਥ ਪ੍ਰਵਾਸੀ ਭਾਰਤੀ ਦਿਵਸ ਦਾ ਕੀਤਾ ਉਦਘਾਟਨ
. . .  1 day ago
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  1 day ago
ਸੁਲਤਾਨਪੁਰ ਲੋਧੀ 'ਚ ਮੀਂਹ ਪੈਣ ਕਾਰਨ ਠੰਢ 'ਚ ਹੋਇਆ ਵਾਧਾ
. . .  1 day ago
ਇਜ਼ਰਾਈਲ ਨੇ ਸੀਰੀਆ 'ਚ ਈਰਾਨੀ ਟਿਕਾਣਿਆਂ 'ਤੇ ਕੀਤੇ ਹਮਲੇ
. . .  1 day ago
ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਦਿੱਲੀ ਜਾਣ ਵਾਲੀਆਂ ਕਈ ਟਰੇਨਾਂ
. . .  1 day ago
ਮਾਲੀ 'ਚ ਸੰਯੁਕਤ ਰਾਸ਼ਟਰ ਦੇ ਸ਼ਾਂਤੀ ਸੈਨਿਕਾਂ 'ਤੇ ਹੋਏ ਹਮਲੇ 'ਚ 10 ਦੀ ਮੌਤ, 25 ਜ਼ਖ਼ਮੀ
. . .  1 day ago
ਅੱਜ ਦਾ ਵਿਚਾਰ
. . .  1 day ago
ਅਜਨਾਲਾ : ਘਰ ਚੋਂ 15 ਤੋਲੇ ਸੋਨੇ ਦੇ ਗਹਿਣੇ, ਨਗਦੀ ਅਤੇ ਕੈਨੇਡੀਅਨ ਡਾਲਰ ਚੋਰੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550
ਿਵਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਰੂਪਨਗਰ

ਕੈਬਨਿਟ ਮੰਤਰੀ ਬਲਵੀਰ ਸਿੰਘ ਸਿੱਧੂ ਵਲੋਂ ਕਿਸਾਨਾਂ ਨੂੰ ਆਰਥਿਕ ਹਾਲਤ ਸੁਧਾਰਨ ਲਈ ਪਸ਼ੂ ਪਾਲਣ ਦਾ ਕਿੱਤਾ ਅਪਣਾਉਣ ਦਾ ਸੱਦਾ

ਰੂਪਨਗਰ, 12 ਜੂਨ (ਸਤਨਾਮ ਸਿੰਘ ਸੱਤੀ, ਮਨਜਿੰਦਰ ਸਿੰਘ ਚੱਕਲ)-ਪਸ਼ੂ ਪਾਲਣ, ਡੇਅਰੀ ਵਿਕਾਸ, ਮੱਛੀ ਪਾਲਣ ਤੇ ਕਿਰਤ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਸੂਬੇ ਦੇ ਲੋਕਾਂ ਅਤੇ ਕਿਸਾਨਾਂ ਨੂੰ ਆਪਣੀ ਆਰਥਿਕ ਹਾਲਤ ਮਜ਼ਬੂਤ ਬਣਾਉਣ ਲਈ ਪਸ਼ੂ ਪਾਲਣ ਵਰਗੇ ਸਹਾਇਕ ਧੰਦੇ ਅਪਣਾਉਣ ਦਾ ਸੱਦਾ ਦਿੱਤਾ | ਇਹ ਪ੍ਰਗਟਾਵਾ ਉਨ•੍ਹਾਂ ਅੱਜ ਰੂਪਨਗਰ ਦੇ ਸੀਮਨ ਬੈਂਕ ਅਤੇ ਪਿੰਡ ਕਟਲੀ ਦੇ ਮੱਛੀ ਪੂੰਗ ਫਾਰਮ ਦਾ ਨਿਰੀਖਣ ਕਰਨ ਮੌਕੇ ਕੀਤਾ | ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਪਸ਼ੂ ਪਾਲਣ ਦਾ ਕਿੱਤਾ ਅਪਣਾਉਣ ਲਈ ਜਿੱਥੇ ਲੋਕਾਂ ਤੇ ਕਿਸਾਨਾਂ ਨੂੰ ਸਬਸਿਡੀ ਮੁਹੱਈਆ ਕਰਵਾਏਗੀ, ਉੱਥੇ ਹੀ ਨੌਜਵਾਨਾਂ ਨੂੰ ਇਸ ਕਿੱਤੇ ਦੀ ਸਿਖਲਾਈ ਵੀ ਦੇਵੇਗੀ | ਉਨ੍ਹ•ਾਂ ਨੇ ਲੋਕਾਂ ਨੂੰ ਪਸ਼ੂ ਪਾਲਣ ਵਰਗੇ ਪਿਤਾ ਪੁਰਖੀ ਧੰਦਿਆਂ ਨਾਲ ਜੁੜਨ ਦੀ ਅਪੀਲ ਵੀ ਕੀਤੀ ਤੇ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਹਸਪਤਾਲਾਂ ਵਿਖੇ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਏਗੀ ਅਤੇ ਵੈਟਰਨਰੀ ਡਾਕਟਰਾਂ ਅਤੇ ਸਟਾਫ਼ ਦੀ ਘਾਟ ਨੂੰ ਪੂਰਾ ਕਰਨ ਲਈ ਜਿੱਥੇ ਨਵੀਂ ਭਰਤੀ ਕਰੇਗੀ ਉੱਥੇ ਹੀ ਰੈਸਨੇਲਾਈਜੇਸ਼ਨ ਵਿਧੀ ਵੀ ਅਪਣਾਈ ਜਾਵੇਗੀ | ਪੰਜਾਬ ਦੇ ਸਰਕਾਰੀ ਸੀਮਨ ਬੈਂਕ ਰੂਪਨਗਰ ਵਿਖੇ ਸੀਮਨ ਤਿਆਰ ਕਰਨ ਤੇ ਉਸ ਦੇ ਰੱਖ ਰਖਾਅ ਸਬੰਧੀ ਉਨ੍ਹ•ਾਂ ਦੱਸਿਆ ਕਿ ਇਹ ਬੈਂਕ 21 ਏਕੜ ਵਿਚ ਫੈਲਿਆ ਹੋਇਆ ਹੈ ਅਤੇ ਇੱਥੇ 14 ਏਕੜ ਵਿਚ ਹਰੇ ਚਾਰੇ ਦੀ ਬਿਜਾਈ ਕੀਤੀ ਜਾਂਦੀ ਹੈ | ਉਨ੍ਹ•ਾਂ ਦੱਸਿਆ ਕਿ ਇੱਥੇ ਸਾਨ੍ਹ•ਾਂ ਤੇ ਝੋਟਿਆਂ ਜੋ ਕਿ ਗਿਣਤੀ ਪਖੋਂ 56 ਹਨ, ਦੀਆਂ ਐਚ.ਐਫ 100, ਜਰਸੀ, ਐਚ.ਐਫ ਕਰਾਸ ਤੇ ਸਾਹੀਵਾਲ ਕਿਸਮਾਂ ਦੇ ਸੀਮਨ ਦਾ ਉਤਪਾਦਨ ਕੀਤਾ ਜਾਂਦਾ ਹੈ | ਉਨ੍ਹ•ਾਂ ਦੱਸਿਆ ਕਿ ਰੂਪਨਗਰ ਦਾ ਸੀਮਨ ਬੈਂਕ ਆਈ.ਐਸ.ਓ. ਦੁਆਰਾ ਪ੍ਰਮਾਣਿਤ ਹੈ ਅਤੇ ਇਹ ਬੈਂਕ ਸਾਲ 1998 ਤੋਂ 2018 ਤੱਕ 1,27,58,784 ਸੀਮਨ ਖ਼ੁਰਾਕਾਂ ਦਾ ਉਤਪਾਦਨ ਕਰ ਚੁੱਕਾ ਹੈ | ਇੱਥੇ ਤਿਆਰ ਕੀਤਾ ਤੇ ਕੁਆਲਿਟੀ ਕੰਟਰੋਲ ਦੁਆਰਾ ਪ੍ਰਮਾਣਿਤ ਸੀਮਨ ਸੂਬਾ ਪੱਧਰੀ ਸੀਮਨ ਵੰਡ ਕੇਂਦਰ ਪਟਿਆਲਾ ਭੇਜ ਦਿੱਤਾ ਜਾਂਦਾ ਹੈ ਤੇ ਇਸ ਬੈਂਕ ਦਾ ਸਾਲ 2018-2019 ਦਾ ਟੀਚਾ 15, 000, 00 ਲੱਖ ਸੀਮਨ ਖ਼ੁਰਾਕਾਂ ਤਿਆਰ ਕਰਨ ਦਾ ਮਿੱਥਿਆ ਗਿਆ ਹੈ | ਉਪਰੰਤ ਸ. ਸਿੱਧੂ ਨੇ ਮੱਛੀ ਪੂੰਗ ਫਾਰਮ ਕਟਲੀ ਦਾ ਦੌਰਾ ਵੀ ਕੀਤਾ | ਉਨ੍ਹ•ਾਂ ਇੱਥੇ ਮੱਛੀ ਦਾ ਪੂੰਗ ਤਿਆਰ ਕੀਤੇ ਜਾਣ ਦੀ ਪ੍ਰਕਿਰਿਆ ਦਾ ਨਿਰੀਖਣ ਕੀਤਾ ਤੇ ਕਿਹਾ ਕਿ ਸੂਬਾ ਸਰਕਾਰ ਖੇਤੀ ਵਿਭਿੰਨਤਾ 'ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ ਅਤੇ ਕਿਸਾਨਾਂ ਨੂੰ ਮੱਛੀ ਪਾਲਣ ਵਰਗੇ ਸਹਾਇਕ ਧੰਦਿਆਂ ਨਾਲ ਆਪਣੀ ਆਮਦਨ ਵਧਾਉਣੀ ਚਾਹੀਦੀ ਹੈ | ਉਨ੍ਹ•ਾਂ ਕਿਹਾ ਕਿ ਇਸ ਮੱਛੀ ਪੂੰਗ ਫਾਰਮ ਵਿਖੇ ਸਾਲ 2017-2018 ਦੌਰਾਨ 43.48 ਲੱਖ ਮੱਛੀ ਦੇ ਪੰੂਗ ਦਾ ਉਤਪਾਦਨ ਕੀਤਾ ਗਿਆ ਸੀ ਜਿਸ ਨਾਲ ਸੂਬੇ ਦਾ 1766 ਏਕੜ ਖੇਤਰ ਕਵਰ ਕੀਤਾ ਜਾ ਚੁੱਕਿਆ ਹੈ | ਜ਼ਿਲ੍ਹ•ਾ ਰੂਪਨਗਰ ਦੇ ਇਸ ਫਾਰਮ ਵਿਖੇ ਹੁਣ ਤੱਕ 254 ਪੰਜ ਦਿਨਾਂ ਸਿਖਲਾਈ ਕੈਂਪ ਅਤੇ 697 ਇੱਕ ਦਿਨਾਂ ਕੈਂਪ ਆਯੋਜਿਤ ਕੀਤੇ ਜਾ ਚੁੱਕੇ ਹਨ ਤਾਂ ਕਿ ਮੱਛੀ ਪਾਲਕ ਵੱਧ ਲਾਭ ਕਮਾ ਸਕਣ ਤੇ ਮੱਛੀ ਪਾਲਣ ਲਈ ਜ਼ਿਲ੍ਹ•ੇ ਦੇ ਪਾਲਕਾਂ ਲਈ ਹੁਣ ਤੱਕ 27, 95, 100 ਰੁਪਏ ਸਬਸਿਡੀ ਵੰਡੀ ਜਾ ਚੁੱਕੀ ਹੈ | ਇਸ ਮੌਕੇ ਲਖਮੀਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਜਨਰਲ, ਹਰਬੰਸ ਸਿੰਘ ਸਹਾਇਕ ਕਮਿਸ਼ਨਰ ਜਨਰਲ, ਐਸ.ਡੀ.ਐਮ. ਸ੍ਰੀਮਤੀ ਹਰਜੋਤ ਕੌਰ, ਤਹਿਸੀਲਦਾਰ ਰਾਜਪਾਲ ਸਿੰਘ ਸੇਖੋਂ ਤੋਂ ਇਲਾਵਾ ਬਲਵੀਰ ਸਿੰਘ ਸਿੱਧੂ ਦੇ ਸਿਆਸੀ ਸਕੱਤਰ ਹਰਕੇਸ਼ ਸ਼ਰਮਾ, ਸਾਬਕਾ ਵਿਧਾਇਕ ਭਾਗ ਸਿੰਘ, ਰਮੇਸ਼ ਗੋਇਲ, ਚੇਅਰਮੈਨ ਗੁਰਿੰਦਰ ਪਾਲ ਬਿੱਲਾ, ਸੂਬਾ ਜਨ: ਸਕੱਤਰ ਸੁਖਵਿੰਦਰ ਸਿੰਘ ਵਿਸਕੀ, ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ, ਕੌਾ: ਪੋਮੀ ਸੋਨੀ, ਜ਼ਿਲ•ਾ ਮਹਿਲਾ ਕਾਂਗਰਸ ਪ੍ਰਧਾਨ ਸ੍ਰੀਮਤੀ ਕਿਰਨ ਸੋਨੀ, ਸ੍ਰੀਮਤੀ ਸ਼ੀਲਾ ਨਾਰੰਗ, ਬਾਰ ਐਸੋ: ਦੇ ਪ੍ਰਧਾਨ ਐਡਵੋਕੇਟ ਅਮਿੰਦਰਪ੍ਰੀਤ ਸਿੰਘ ਬਾਵਾ, ਮੇਵਾ ਸਿੰਘ ਗਿੱਲ, ਕਰਮ ਸਿੰਘ ਭੰਗਾਲਾ, ਕ੍ਰਿਸ਼ਨ ਸਿੰਘ ਬਾਗਵਾਲੀ, ਮਹਿੰਦਰ ਸਿੰਘ ਢਿੱਲੋਂ, ਜਗਦੀਸ਼ ਕਾਜਲਾ, ਰਾਕੇਸ਼ ਕੁਮਾਰ ਬੱਗਾ, ਸ਼ਿਵ ਦਿਆਲ ਆਦਿ ਹਾਜ਼ਰ ਸਨ |

ਕੈਪਟਨ ਸਰਕਾਰ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਫੜ ਕੇ ਸਚਾਈ ਸਾਹਮਣੇ ਲਿਆਵੇ-ਭਾਈ ਗੋਬਿੰਦ ਸਿੰਘ ਲੌ ਾਗੋਵਾਲ

ਨੰਗਲ, 12 ਜੂਨ (ਪ੍ਰੀਤਮ ਸਿੰਘ ਬਰਾਰੀ)-ਜੇਕਰ ਕੈਪਟਨ ਸਰਕਾਰ ਬਰਗਾੜੀ ਵਿਖੇ ਪਿਛਲੇ ਸਮੇਂ ਦੌਰਾਨ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਫੜ੍ਹ ਕੇ ਸੰਗਤਾਂ ਸਾਹਮਣੇ ਸਚਾਈ ਲਿਆਵੇ ਤਾਂ ਸ਼ੋ੍ਰਮਣੀ ਕਮੇਟੀ ਕੈਪਟਨ ...

ਪੂਰੀ ਖ਼ਬਰ »

ਜਟਾਣਾ ਵਿਖੇ ਵਿਰਸਾ ਸੰਭਾਲ ਗਤਕਾ ਕੈਂਪ 23 ਨੂੰ

ਬੇਲਾ, 12 ਜੂਨ (ਮਨਜੀਤ ਸਿੰਘ ਸੈਣੀ)-ਨੇੜਲੇ ਪਿੰਡ ਜਟਾਣਾ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਵਿਰਸਾ ਸੰਭਾਲ ਗਤਕਾ ਕੈਂਪ 23 ਜੂਨ ਨੂੰ ਸ਼ਾਮ 4 ਵਜੇ ਤੋਂ 9 ਵਜੇ ਤੱਕ ਕਰਾਇਆ ਜਾ ਰਿਹਾ ਹੈ | ਜੇਤੂ ਟੀਮ ਨੂੰ ਪਹਿਲਾ ...

ਪੂਰੀ ਖ਼ਬਰ »

ਭਰਾ ਨੇ ਭਰਾ 'ਤੇ ਲਾਏ ਕੁੱਟਮਾਰ ਕਰਨ ਦੇ ਦੋਸ਼

ਪੁਰਖਾਲੀ, 12 ਜੂਨ (ਬੰਟੀ)- ਪਿੰਡ ਪੰਜੋਲਾ ਦੇ ਇਕ ਵਿਅਕਤੀ ਨੇ ਆਪਣੇ ਹੀ ਭਰਾ 'ਤੇ ਹਮਲਾ ਕਰਨ ਅਤੇ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ | ਇਸ ਸਬੰਧੀ ਕੁੱਟਮਾਰ ਦਾ ਸ਼ਿਕਾਰ ਹੋਏ ਵਿਅਕਤੀ ਸਰਤਾਜ ਮੁਹੰਮਦ ਭੱਟੀ ਨੇ ਦੱਸਿਆ ਕਿ ਉਸ ਦੇ ਭਰਾ ਨੇ ਗੱਡੀ ਦੀ ਸਾਈਡ ਮਾਰ ਕੇ ਉਸ ਨੂੰ ...

ਪੂਰੀ ਖ਼ਬਰ »

ਗਜ਼ਟਿਡ ਤੇ ਨਾਨ ਗਜ਼ਟਿਡ ਐਸ.ਸੀ.ਬੀ.ਸੀ. ਇੰਪਲਾਈਜ਼ ਫੈਡਰੇਸ਼ਨ ਵਲੋਂ ਮੰਗ-ਪੱਤਰ

ਰੂਪਨਗਰ, 12 ਜੂਨ (ਸਤਨਾਮ ਸਿੰਘ ਸੱਤੀ)-ਗਜਟਿਡ ਅਤੇ ਨਾਨ ਗਜਟਿਡ ਐਸ.ਸੀ.ਬੀ.ਸੀ. ਇੰਪਲਾਈਜ਼ ਵੈਲਫੇਅਰ ਫੈਡਰੇਸ਼ਨ ਜ਼ਿਲ੍ਹਾ ਰੂਪਨਗਰ ਇਕਾਈ ਵਲੋਂ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਜ਼ਿਲ੍ਹਾ ਪ੍ਰਧਾਨ ਮਹਿੰਦਰਪਾਲ ਭਸੀਨ ਦੀ ਅਗਵਾਈ ਵਿਚ ਦਲਿਤ ਸਮਾਜ ਦੀਆਂ ਭਖਦੀਆਂ ...

ਪੂਰੀ ਖ਼ਬਰ »

ਗੁਰਮਤਿ ਅਤੇ ਦਸਤਾਰ ਕੈਂਪ 23 ਤੋਂ

ਬੇਲਾ, 12 ਜੂਨ (ਮਨਜੀਤ ਸਿੰਘ ਸੈਣੀ)- ਪਿੰਡ ਜਗਤਪੁਰ ਵਿਖੇ ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ ਚੌਾਤਾ, ਸਿੱਖ ਲਹਿਰ ਪੰਜਾਬ, ਚੜ੍ਹਦੀ ਕਲਾ ਤੱਤ ਖ਼ਾਲਸਾ ਕਵੀਸ਼ਰ ਜਥਾ ਜਟਾਣਾ ਵਲੋਂ ਸਮੂਹ ਨਗਰ ਨਿਵਾਸੀਆਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਜਗਤਪੁਰ ...

ਪੂਰੀ ਖ਼ਬਰ »

180 ਬੋਤਲਾਂ ਸ਼ਰਾਬ ਸਮੇਤ ਇਕ ਕਾਬੂ

ਕੀਰਤਪੁਰ ਸਾਹਿਬ, 12 ਜੂਨ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)- ਕੀਰਤਪੁਰ ਸਾਹਿਬ ਪੁਲਿਸ ਵਲੋਂ ਇਕ ਵਿਅਕਤੀ ਨੂੰ 180 ਸ਼ਰਾਬ ਦੀਆਂ ਬੋਤਲਾਂ ਸਮੇਤ ਕਾਬੂ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸਬ ਇੰਸਪੈਕਟਰ ਕੁਲਬੀਰ ਸਿੰਘ ਕੰਗ ਨੇ ਦੱਸਿਆ ਕਿ ਅੱਜ ...

ਪੂਰੀ ਖ਼ਬਰ »

ਨੂਰਪੁਰ ਬੇਦੀ ਇਲਾਕੇ ਦੇ ਪਿੰਡਾਂ 'ਚ ਸਰਕਾਰ ਦਾ ਖੁੱਲ੍ਹੇ 'ਚ ਪਖਾਨਾ ਕਰਨ ਤੋਂ ਮੁਕਤ ਕਰਾਉਣ ਦਾ ਟੀਚਾ ਅਧਵਾਟੇ ਲਟਕਿਆ

ਨੂਰਪੁਰ ਬੇਦੀ, 12 ਜੂਨ (ਵਿੰਦਰਪਾਲ ਝਾਂਡੀਆਂ)-ਭਾਵੇਂ ਪੰਜਾਬ ਦੀ ਕੈਪਟਨ ਸਰਕਾਰ ਨੇ ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਸਵੱਛ ਭਾਰਤ ਮੁਹਿੰਮ' ਤਹਿਤ ਘਰਾਂ 'ਚ ਪਖਾਨੇ ਬਣਾਉਣ ਦੀ ਯੋਜਨਾ ਨੂੰ ਮਿੱਥੇ ਟੀਚੇ ਤੋਂ ਪਹਿਲਾਂ ਮਾਰਚ ਤੱਕ ਮੁਕੰਮਲ ਕਰਵਾਉਣ ਲਈ ਕੁਝ ...

ਪੂਰੀ ਖ਼ਬਰ »

ਟਰੱਕ ਤੇ ਟਰਾਲੇ ਵਿਚਾਲੇ ਟੱਕਰ 'ਚ ਇਕ ਦੀ ਮੌਤ

ਸ੍ਰੀ ਚਮਕੌਰ ਸਾਹਿਬ, 12 ਜੂਨ (ਜਗਮੋਹਣ ਸਿੰਘ ਨਾਰੰਗ)-ਬੀਤੀ ਦੇਰ ਰਾਤ ਸ੍ਰੀ ਚਮਕੌਰ ਸਾਹਿਬ-ਨੀਲੋਂ ਮਾਰਗ 'ਤੇ ਪਿੰਡ ਕੰਧੋਲਾ ਨੇੜੇ ਕੰਟੇਨਰ ਟਰਾਲਾ ਤੇ ਟਰੱਕ ਦੀ ਹੋਈ ਭਿਆਨਕ ਟੱਕਰ ਵਿਚ ਟਰਾਲਾ ਚਾਲਕ ਦੀ ਹਸਪਤਾਲ ਲੈ ਜਾਂਦਿਆਂ ਰਸਤੇ ਵਿਚ ਹੀ ਮੌਤ ਹੋ ਗਈ ਜਦਕਿ ਦੂਜੇ ...

ਪੂਰੀ ਖ਼ਬਰ »

ਪਿੰਡ ਕਲਵਾਂ ਦੇ ਰਵਿਦਾਸ ਮੰਦਰ 'ਚ ਸਮਾਗਮ

ਕਾਹਨਪੁਰ ਖੂਹੀ, 12 ਜੂਨ (ਗੁਰਬੀਰ ਸਿੰਘ ਵਾਲੀਆ)-ਸੰਤ ਪ੍ਰੀਤਮ ਦਾਸ ਦੇ ਅਕਾਲ ਚਲਾਣੇ 'ਤੇ ਪਿੰਡ ਕਲਵਾਂ ਦੇ ਰਵਿਦਾਸ ਮੰਦਰ ਵਿਚ ਪਾਠ ਦੇ ਭੋਗ ਪਾਏ ਗਏ | ਉਸ ਤੋਂ ਬਾਅਦ ਸ਼ੋ੍ਰਮਣੀ ਕਮੇਟੀ ਸਾਬਕਾ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਸੰਤ ਪ੍ਰੀਤਮ ਦਾਸ ਬਾਰੇ ...

ਪੂਰੀ ਖ਼ਬਰ »

ਸਿੱਖ ਮਸਲਿਆਂ ਨੂੰ ਲੈ ਕੇ ਪ੍ਰਧਾਨ ਮੰਤਰੀ ਗੰਭੀਰ- ਭਾਈ ਲੌ ਾਗੋਵਾਲ

ਸ੍ਰੀ ਅਨੰਦਪੁਰ ਸਾਹਿਬ, 12 ਜੂਨ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਆਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿੱਖ ਮਸਲਿਆਂ ਪ੍ਰਤੀ ਗੰਭੀਰ ਹਨ | ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਰੂਪਨਗਰ ਦੀ ਚੋਣ

ਕੀਰਤਪੁਰ ਸਾਹਿਬ, 12 ਜੂਨ (ਬੀਰ ਅੰਮਿ੍ਤਪਾਲ ਸਿੰਘ ਸੰਨ੍ਹੀ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਰੂਪਨਗਰ ਦਾ ਵਿਸ਼ੇਸ਼ ਅਜਲਾਸ ਲਖਮਿੰਦਰ ਸਿੰਘ ਸ੍ਰੀ ਚਮਕੌਰ ਸਾਹਿਬ, ਭੁਪਿੰਦਰ ਸਿੰਘ ਕੀਰਤਪੁਰ ਸਾਹਿਬ ਅਤੇ ਹਰਿੰਦਰਪਾਲ ਸਿੰਘ ਨੂਰਪੁਰ ਬੇਦੀ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਯੁਵਾ ਮੋਰਚਾ ਵਲੋਂ ਮੋਟਰਸਾਈਕਲ ਰੈਲੀ

ਨੰਗਲ, 12 ਜੂਨ (ਪ੍ਰੀਤਮ ਸਿੰਘ ਬਰਾਰੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ 4 ਸਾਲ ਪੂਰੇ ਹੋਣ ਅਤੇ ਕੇਂਦਰ ਸਰਕਾਰ ਵਲੋਂ ਦੇਸ਼ ਵਿਚ ਆਰੰਭੀਆਂ ਗਈਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਜਨਤਾ ਨੂੰ ਜਾਗਰੂਕ ਕਰਨ ਲਈ ਭਾਰਤੀ ਜਨਤਾ ਯੁਵਾ ...

ਪੂਰੀ ਖ਼ਬਰ »

ਸ੍ਰੀ ਭਗਵਤ ਮਹਾਂਉਤਸਵ ਮੌਕੇ ਕਥਾ ਦਾ ਪ੍ਰਵਾਹ

ਨੂਰਪੁਰ ਬੇਦੀ, 12 ਜੂਨ (ਹਰਦੀਪ ਸਿੰਘ ਢੀਂਡਸਾ)-ਸ੍ਰੀ ਭਗਵਤ ਮਹਾਂਉਤਸਵ ਮੌਕੇ ਸ਼ਿਵ ਮੰਦਰ ਸਰਥਲੀ ਅਤੇ ਨੂਰਪੁਰ ਬੇਦੀ ਵਿਖੇ ਕਥਾ ਦਾ ਪ੍ਰਵਾਹ ਜਾਰੀ ਹੈ | ਆਚਾਰੀਆ ਜੀਵਾਨੰਦ ਸ਼ੈਲ ਵੱਲੋਂ ਸੰਗਤਾਂ ਨੂੰ ਕਥਾ ਦੇ ਚੌਥੇ ਦਿਨ ਸਤਿਸੰਗ ਦੇ ਪ੍ਰਵਚਨਾਂ ਨਾਲ ਨਿਹਾਲ ਕੀਤਾ ...

ਪੂਰੀ ਖ਼ਬਰ »

ਸਪੀਕਰ ਕੇ. ਪੀ. ਰਾਣਾ ਅੱਜ ਵਿਕਾਸ ਕਾਰਜਾਂ ਦੇ ਰੱਖਣਗੇ ਨੀਂਹ ਪੱਥਰ

ਕੀਰਤਪੁਰ ਸਾਹਿਬ, 12 ਜੂਨ (ਬੀਰਅੰਮਿ੍ਤਪਾਲ ਸਿੰਘ ਸੰਨੀ)-ਹਲਕਾ ਵਿਧਾਇਕ ਤੇ ਸਪੀਕਰ ਕੇ. ਪੀ. ਰਾਣਾ 13 ਜੂਨ ਨੂੰ ਸਵੇਰੇ 10 ਵਜੇ ਨਗਰ ਪੰਚਾਇਤ ਕੀਰਤਪੁਰ ਸਾਹਿਬ ਵਿਖੇ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣਗੇ | ਇਸ ਸਬੰਧੀ ਪੱਤਰਕਾਰਾਂ ਨੂੰ ...

ਪੂਰੀ ਖ਼ਬਰ »

ਵਿਸ਼ਾਲ ਜਾਗਰਣ ਮੌਕੇ ਲੱਗੀਆਂ ਰੌਣਕਾਂ

ਨੂਰਪੁਰ ਬੇਦੀ, 12 ਜੂਨ (ਹਰਦੀਪ ਸਿੰਘ ਢੀਂਡਸਾ)-ਭਵਾਨੀ ਗੋਲਡਨ ਕਲੱਬ ਨੂਰਪੁਰ ਬੇਦੀ ਵਲੋਂ 27ਵਾਂ ਵਿਸ਼ਾਲ ਜਾਗਰਣ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਬੇਦੀ ਵਿਖੇ ਕਰਵਾਇਆ ਗਿਆ | ਇਸ ਜਾਗਰਣ ਦਾ ਉਦਘਾਟਨ ਬਰਿੰਦਰ ਸਿੰਘ ਢਿੱਲੋਂ ਬੁਲਾਰਾ ਆਲ ਇੰਡੀਆ ...

ਪੂਰੀ ਖ਼ਬਰ »

ਖੇਤੀਬਾੜੀ ਅਫ਼ਸਰ ਮੋਰਿੰਡਾ ਵਲੋਂ ਝੋਨੇ ਦੀ ਲੁਆਈ 20 ਜੂਨ ਤੋਂ ਸ਼ੁਰੂ ਕਰਨ ਦੀ ਅਪੀਲ

ਮੋਰਿੰਡਾ, 12 ਜੂਨ (ਕੰਗ)-ਖੇਤੀਬਾੜੀ ਅਫ਼ਸਰ ਮੋਰਿੰਡਾ ਨੇ ਇਲਾਕੇ ਦੇ ਕਿਸਾਨਾਂ ਨੂੰ ਬੇਨਤੀ ਕੀਤੀ ਹੈ ਕਿ ਝੋਨੇ ਦੀ ਲੁਆਈ ਦਾ ਕੰਮ 20 ਜੂਨ ਤੋਂ ਹੀ ਸ਼ੁਰੂ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਖੇਤੀ ਮਾਹਿਰਾਂ ਦੀ ਸਲਾਹ ਮੁਤਾਬਿਕ ਅਗੇਤਾ ਝੋਨਾ ਲਗਾਉਣ ਕਰਕੇ ਪੰਜਾਬ ਦਾ ...

ਪੂਰੀ ਖ਼ਬਰ »

ਤਾਜਪੁਰਾ ਦੇ ਕਿ੍ਕਟ ਮੁਕਾਬਲਿਆਂ 'ਚ ਝੱਖੀਆਂ ਦੀ ਟੀਮ ਜੇਤੂ

ਭਰਤਗੜ੍ਹ/ਕੀਰਤਪੁਰ ਸਾਹਿਬ, 12 ਜੂਨ (ਜਸਬੀਰ ਸਿੰਘ ਬਾਵਾ, ਬੀਰਅੰਮਿ੍ਤਪਾਲ ਸਿੰਘ ਸੰਨੀ)-ਤਾਜਪੁਰਾ ਦੇ ਖੁੱਲੇ੍ਹ ਮੈਦਾਨ ਦਰਮਿਆਨ ਸਥਾਨਕ ਮਹਾਂਵੀਰ ਸਪੋਰਟਸ ਕਲੱਬ ਦੇ ਸਮੂਹ ਨੁਮਾਇੰਦਿਆਂ ਵਲੋਂ ਸਮੂਹ ਗ੍ਰਾਮ ਪੰਚਾਇਤ ਅਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਨੂੰ ਬਾਣੀ ਦੇ ਬਾਣੇ ਦੇ ਧਾਰਨੀ ਹੋ ਕੇ ਦੇਸ਼ ਤੇ ਕੌਮ ਦੀ ਸੇਵਾ ਕਰਨੀ ਚਾਹੀਦੀ ਹੈ-ਭਾਈ ਲੌਾਗੋਵਾਲ

ਨੰਗਲ, 12 ਜੂਨ (ਪ੍ਰੋ: ਅਵਤਾਰ ਸਿੰਘ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਮਾਹਿਲਪੁਰ ਖੇਤਰ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਸੇਵਾ ਸੁਸਾਇਟੀ ਇਲਾਕਾ ਮਾਹਿਲਪੁਰ ਵਲੋਂ ਬੀਬੀ ਰਣਜੀਤ ਕੌਰ ਮਾਹਿਲਪੁਰੀ ਮੈਂਬਰ ਸ਼੍ਰੋਮਣੀ ਕਮੇਟੀ ਦੀ ਅਗਵਾਈ ਵਿਚ ਵਿਦਿਆਰਥੀਆਂ ਦਾ ਜੋ ...

ਪੂਰੀ ਖ਼ਬਰ »

15 ਤੋਂ 17 ਤੇ 22 ਤੋਂ 24 ਤੱਕ ਦੋ ਭਾਗਾਂ 'ਚ ਕੈਮਿਸਟਾਂ ਵਲੋਂ ਦੁਕਾਨਾਂ ਬੰਦ ਰੱਖਣ ਦਾ ਐਲਾਨ

ਨੰਗਲ, 12 ਜੂਨ (ਪ੍ਰੀਤਮ ਸਿੰਘ ਬਰਾਰੀ)-ਕੈਮਿਸਟ ਐਸੋਸੀਏਸ਼ਨ ਨੰਗਲ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਰਮਨ ਕੁਮਾਰ ਦੀ ਅਗਵਾਈ ਹੇਠ ਹੋਈ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਜ਼ਿਲ੍ਹਾ ਪ੍ਰਧਾਨ ਸੁਦਰਸ਼ਨ ਚੌਧਰੀ ਸ਼ਾਮਿਲ ਹੋਏ | ਇਸ ਮੀਟਿੰਗ ਵਿਚ ਸਰਬਸੰਮਤੀ ਨਾਲ ਫ਼ੈਸਲਾ ...

ਪੂਰੀ ਖ਼ਬਰ »

ਨਲਹੌਟੀ ਪਿੰਡ ਦੇ ਪੀਣ ਵਾਲੇ ਪਾਣੀ ਦੀ ਠੱਪ ਸਪਲਾਈ ਦਾ ਮਾਮਲਾ ਵਿਧਾਇਕ ਸੰਦੋਆ ਦੀ ਅਗਵਾਈ 'ਚ ਸਬੰਧਿਤ ਦਫ਼ਤਰ ਨੂਰਪੁਰ ਬੇਦੀ ਮੂਹਰੇ ਲੋਕਾਂ ਦਿੱਤਾ ਅੰਸ਼ਿਕ ਧਰਨਾ

ਨੂਰਪੁਰ ਬੇਦੀ, 12 ਜੂਨ (ਰਾਜੇਸ਼ ਚੌਧਰੀ)-ਪਿੰਡ ਨਲਹੌਟੀ ਵਿਖੇ ਪਿਛਲੇ 15 ਦਿਨ ਤੋਂ ਵੱਧ ਸਮੇਂ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਠੱਪ ਹੋਣ ਕਾਰਨ ਪਿੰਡ ਵਾਸੀਆਂ ਵਲੋਂ ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਦੀ ਅਗਵਾਈ ਹੇਠ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ...

ਪੂਰੀ ਖ਼ਬਰ »

ਯੂਥ ਕਾਂਗਰਸ ਨੇ ਮੋਦੀ ਦਾ ਪੁਤਲਾ ਫੂਕਿਆ

ਢੇਰ, 12 ਜੂਨ (ਸ਼ਿਵ ਕੁਮਾਰ ਕਾਲੀਆ)-ਅੱਜ ਮੁੱਖ ਬਾਜ਼ਾਰ ਭਨੂਪਲੀ ਵਿਖੇ ਯੂਥ ਕਾਂਗਰਸ ਪਾਰਟੀ ਦੇ ਨੌਜਵਾਨਾਂ ਵਲੋਂ ਵੱਧ ਰਹੀ ਮਹਿੰਗਾਈ ਦੇ ਸਬੰਧ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ | ਇਸ ਤੋਂ ਪਹਿਲਾਂ ਨੌਜਵਾਨਾਂ ਵਲੋਂ ਬਾਜ਼ਾਰ ਵਿਚ ਰੋਸ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਦੀ ਨੱਕ ਹੇਠ ਚੱਲ ਰਹੀ ਨਾਜਾਇਜ਼ ਪੇਡ ਪਾਰਕਿੰਗ ਵਿਰੁੱਧ 'ਆਪ' ਵਰਕਰਾਂ ਨੇ ਖੋਲਿ੍ਹਆ ਮੋਰਚਾ

ਰੂਪਨਗਰ, 12 ਜੂਨ (ਸਤਨਾਮ ਸਿੰਘ ਸੱਤੀ)-ਰੂਪਨਗਰ ਮਿੰਨੀ ਸਕੱਤਰੇਤ ਦੇ ਬਾਹਰ ਤਿੰਨ ਪਾਸੇ ਜ਼ਿਲ੍ਹਾ ਪ੍ਰਸ਼ਾਸਨ ਦੀ ਨੱਕ ਹੇਠ ਅਣਅਧਿਕਾਰਤ ਤੌਰ 'ਤੇ ਕਈ ਵਰਿ੍ਹਆਂ ਤੋਂ ਚੱਲ ਰਹੀ ਪੇਡ ਪਾਰਕਿੰਗ ਤੋਂ ਰੋਜ਼ਾਨਾ ਤਕਰੀਬਨ 10 ਹਜ਼ਾਰ ਰੁਪਏ ਨਾਜਾਇਜ਼ ਕਮਾਈ ਕੀਤੀ ਜਾ ਰਹੀ ਹੈ | ...

ਪੂਰੀ ਖ਼ਬਰ »

ਬੜਾ ਪਿੰਡ 'ਚ ਸੱਤ ਦਿਨਾ ਧਾਰਮਿਕ ਸਮਾਗਮ ਸਮਾਪਤ

ਭਰਤਗੜ੍ਹ, 12 ਜੂਨ (ਜਸਬੀਰ ਸਿੰਘ ਬਾਵਾ)-ਬੜਾ ਪਿੰਡ ਸਥਿਤ ਮੰਦਰ ਸਿੱਧ ਬਾਬਾ ਬਾਲਕ ਨਾਥ ਜੀ ਵਿਖੇ ਸਬੰਧਿਤ ਨੁਮਾਇੰਦਿਆਂ ਵਲੋਂ ਸਥਾਨਕ ਵਸਨੀਕਾਂ ਦੇ ਸਹਿਯੋਗ ਨਾਲ ਅਰੰਭਿਆ 7 ਦਿਨਾ ਧਾਰਮਿਕ ਸਮਾਗਮ ਅੱਜ ਸ਼ਾਮੀ ਸਮਾਪਤ ਹੋ ਗਿਆ | ਇਸ ਸਬੰਧ 'ਚ ਸ੍ਰੀ ਮਦ ਭਗਵਤ ਕਥਾ ਸਪਤਾਹ ...

ਪੂਰੀ ਖ਼ਬਰ »

ਏਸ਼ੀਆ ਬੁੱਕ ਆਫ਼ ਰਿਕਾਰਡ 'ਚ ਨਾਂਅ ਦਰਜ ਕਰਵਾਉਣ ਨਿਕਲੇ ਜ਼ੀਰਕਪੁਰ ਦੇ ਚਾਰ ਨੌਜਵਾਨਾਂ ਦਾ ਕੀਤਾ ਸਨਮਾਨ

ਸ੍ਰੀ ਚਮਕੌਰ ਸਾਹਿਬ, 12 ਜੂਨ (ਜਗਮੋਹਣ ਸਿੰਘ ਨਾਰੰਗ)-ਜ਼ੀਰਕਪੁਰ ਦੇ ਚਾਰ ਨੌਜਵਾਨਾਂ ਦੀ ਇਕ ਟੀਮ ਏਸ਼ੀਆ ਬੁੱਕ ਆਫ਼ ਰਿਕਾਰਡਜ਼ ਵਿਚ ਆਪਣਾ ਨਾਂਅ ਦਰਜ ਕਰਵਾਉਣ ਲਈ 29 ਮਈ ਨੂੰ ਪੂਰੇ ਮੁਲਕ ਦੀ ਯਾਤਰਾ 'ਤੇ ਖਰਦੁੰਗਲਾਂ (ਲਦਾਖ਼) ਤੋਂ ਰਵਾਨਾ ਹੋਈ ਸੀ, ਜਿਸ ਦਾ ਵਾਪਸੀ 'ਤੇ ...

ਪੂਰੀ ਖ਼ਬਰ »

ਏਸ਼ੀਆ ਬੁੱਕ ਆਫ਼ ਰਿਕਾਰਡ 'ਚ ਨਾਂਅ ਦਰਜ ਕਰਵਾਉਣ ਨਿਕਲੇ ਜ਼ੀਰਕਪੁਰ ਦੇ ਚਾਰ ਨੌਜਵਾਨਾਂ ਦਾ ਕੀਤਾ ਸਨਮਾਨ

ਸ੍ਰੀ ਚਮਕੌਰ ਸਾਹਿਬ, 12 ਜੂਨ (ਜਗਮੋਹਣ ਸਿੰਘ ਨਾਰੰਗ)-ਜ਼ੀਰਕਪੁਰ ਦੇ ਚਾਰ ਨੌਜਵਾਨਾਂ ਦੀ ਇਕ ਟੀਮ ਏਸ਼ੀਆ ਬੁੱਕ ਆਫ਼ ਰਿਕਾਰਡਜ਼ ਵਿਚ ਆਪਣਾ ਨਾਂਅ ਦਰਜ ਕਰਵਾਉਣ ਲਈ 29 ਮਈ ਨੂੰ ਪੂਰੇ ਮੁਲਕ ਦੀ ਯਾਤਰਾ 'ਤੇ ਖਰਦੁੰਗਲਾਂ (ਲਦਾਖ਼) ਤੋਂ ਰਵਾਨਾ ਹੋਈ ਸੀ, ਜਿਸ ਦਾ ਵਾਪਸੀ 'ਤੇ ...

ਪੂਰੀ ਖ਼ਬਰ »

ਇਕ ਪਿੰਡ ਇਕ ਗੁਰਦੁਆਰਾ ਸਾਹਿਬ ਮੁਹਿੰਮ ਤਹਿਤ ਪਿੰਡ ਟੱਪਰੀਆਂ ਦੀ ਸੰਗਤ ਨੇ ਸਿੰਘ ਸਾਹਿਬ ਨੂੰ ਦਿੱਤਾ ਪੱਤਰ

ਸ੍ਰੀ ਅਨੰਦਪੁਰ ਸਾਹਿਬ, 12 ਜੂਨ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸ਼ੋ੍ਰਮਣੀ ਕਮੇਟੀ ਵਲੋਂ ਭੇਦ ਭਾਵ ਦੂਰ ਕਰਨ ਲਈ ਆਰੰਭੀ ਮੁਹਿੰਮ 'ਇਕ ਪਿੰਡ ਇਕ ਗੁਰਦੁਆਰਾ' ਤਹਿਤ ਪਿੰਡ ਟੱਪਰੀਆਂ (ਤਖਤਗੜ੍ਹ) ਬਲਾਕ ਨੂਰਪੁਰ ਬੇਦੀ ਤਹਿਸੀਲ ਸ੍ਰੀ ਅਨੰਦਪੁਰ ਸਾਹਿਬ ਜ਼ਿਲ੍ਹਾ ...

ਪੂਰੀ ਖ਼ਬਰ »

ਪਾਵਰ ਕਾਲੋਨੀ ਦਾ ਡੇਅ-ਨਾਈਟ ਫੁੱਟਬਾਲ ਟੂਰਨਾਮੈਂਟ ਅਮਿੱਟ ਛਾਪ ਛੱਡਦਾ ਹੋਇਆ ਸਮਾਪਤ

ਰੂਪਨਗਰ, 12 ਜੂਨ (ਮਨਜਿੰਦਰ ਸਿੰਘ ਚੱਕਲ)-ਰੂਪਨਗਰ ਦੀ ਪਾਵਰ ਕਾਲੋਨੀ ਵਿਖੇ 4 ਰੋਜ਼ਾ ਡੇ-ਨਾਈਟ ਫੁੱਟਬਾਲ ਟੂਰਨਾਮੈਂਟ ਅਮਿੱਟ ਛਾਪ ਛੱਡ ਕੇ ਸਮਾਪਤ ਹੋ ਗਿਆ | ਜਿਸ ਵਿਚ ਫੁੱਟਬਾਲ ਦੇ ਮੈਚਾਂ ਤੋਂ ਇਲਾਵਾ ਹੋਰ ਸਮੈਸ਼ਲ ਖੇਡਾਂ ਵੀ ਕਰਵਾਈਆਂ ਗਈਆਂ ਜਿਵੇਂ ਕਿ ਪੁਰਸ਼ ਦੀ 40 ...

ਪੂਰੀ ਖ਼ਬਰ »

ਕਕਰਾਲਾ 'ਚ ਸੂਫ਼ੀਆਨਾ ਮਹਿਫ਼ਲ ਸਮਾਪਤ

ਭਰਤਗੜ੍ਹ, 12 ਜੂਨ (ਜਸਬੀਰ ਸਿੰਘ ਬਾਵਾ)-ਕਕਰਾਲਾ ਦੀ ਸਮੂਹ ਗ੍ਰਾਮ ਪੰਚਾਇਤ ਅਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਸਬੰਧਿਤ ਨੁਮਾਇੰਦਿਆਂ ਵਲੋਂ ਦਰਗਾਹ ਸੱਚੀ ਸਰਕਾਰ 'ਤੇ ਕਰਵਾਈ ਸੂਫ਼ੀਆਨਾ ਮਹਿਫ਼ਲ ਅੱਜ ਤੜਕਸਾਰ ਸਮਾਪਤ ਹੋ ਗਈ | ਇਸ ਦੌਰਾਨ ਬਿੰਦਰ ਹੈਬੋਵਾਲ, ਜਨਾਬ ...

ਪੂਰੀ ਖ਼ਬਰ »

ਮਾਮਲਾ ਫਾਰਮੇਸੀ ਕਾਲਜ 'ਚ ਹੋਏ ਭਰਤੀ ਘੋਟਾਲੇ ਦਾ- ਸੀ.ਬੀ.ਆਈ. ਪੜਤਾਲ ਕਰਕੇ ਦੋਸ਼ੀਆਂ ਨੂੰ ਸਜ਼ਾ ਦਿਵਾਏ-ਰਜੇਸ਼ ਚੌਧਰੀ

ਨੰਗਲ, 12 ਜੂਨ (ਪੋ੍ਰ. ਅਵਤਾਰ ਸਿੰਘ)-ਫਾਰਮੇਸੀ ਕਾਲਜ ਵਿਚ ਭਰਤੀ ਘੋਟਾਲੇ 'ਤੇ ਭਾਜਪਾ ਦੇ ਕੌਾਸਲਰ ਤੇ ਨਗਰ ਕੌਾਸਲ ਦੇ ਸਾਬਕਾ ਚੇਅਰਮੈਨ ਰਾਜੇਸ਼ ਚੌਧਰੀ ਨੇ ਇੱਕ ਪੈੱ੍ਰਸ ਵਾਰਤਾ ਦੌਰਾਨ ਕਿਹਾ ਕਿ ਰਾਜਸੀ ਨੇਤਾ ਵਲੋਂ ਆਪਣੇ ਚਹੇਤਿਆਂ ਨੂੰ ਫਾਰਮੇਸੀ ਕਾਲਜ ਵਿਚ ...

ਪੂਰੀ ਖ਼ਬਰ »

ਬੇਅਦਬੀ ਕਰਨ ਵਾਲੇ ਸ਼ਰਾਰਤੀ ਅਨਸਰਾਂ ਤੋਂ ਸੰਗਤਾਂ ਨੂੰ ਸੁਚੇਤ ਰਹਿਣ ਦੀ ਲੋੜ-ਸ਼੍ਰੋਮਣੀ ਕਮੇਟੀ ਪ੍ਰਧਾਨ

ਘਨੌਲੀ, 12 ਜੂਨ (ਜਸਵੀਰ ਸਿੰਘ ਸੈਣੀ)-ਬੀਤੇ ਦਿਨੀਂ 9 ਜੂਨ ਨੂੰ ਗੁਰਦੁਆਰਾ ਸਾਹਿਬ ਸਿੰਘ ਸ਼ਹੀਦਾਂ ਡੰਗੋਲੀ ਵਿਖੇ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਅੰਗਾਂ ਦੀ ਹੋਈ ਬੇਅਦਬੀ ਦੇ ਮਾਮਲੇ 'ਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX