ਤਾਜਾ ਖ਼ਬਰਾਂ


ਆਈ.ਪੀ.ਐੱਲ : 2019 - ਰੋਮਾਂਚਕ ਮੁਕਾਬਲੇ 'ਚ ਬੈਂਗਲੌਰ ਨੇ ਚੇਨਈ ਨੂੰ 1 ਦੌੜ ਨਾਲ ਹਰਾਇਆ
. . .  1 day ago
ਕੱਲ੍ਹ ਤੋਂ ਅਧਿਆਪਕ ਲਗਾਤਾਰ ਕਰਨਗੇ ਅਰਥੀ ਫ਼ੂਕ ਮੁਜ਼ਾਹਰੇ
. . .  1 day ago
ਸੰਗਰੂਰ, 21 ਅਪ੍ਰੈਲ - (ਧੀਰਜ ਪਿਸ਼ੌਰੀਆ) ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਸਮੇਤ ਕਈ ਮੰਗਾਂ ਨੂੰ ਲੈ ਕੇ ਕੱਲ੍ਹ 22 ਅਪ੍ਰੈਲ ਤੋਂ ਅਧਿਆਪਕ ਪੂਰੇ ਰਾਜ ਵਿਚ ਅਧਿਆਪਕ ਸੰਘਰਸ਼ ਕਮੇਟੀ ਦੀ...
ਮੌਲਵੀ ਉੱਪਰ ਜਾਨਲੇਵਾ ਹਮਲਾ
. . .  1 day ago
ਖੇਮਕਰਨ, 21 ਅਪ੍ਰੈਲ (ਰਾਕੇਸ਼ ਕੁਮਾਰ ਬਿੱਲਾ) - ਸ੍ਰੀਲੰਕਾ ਵਿਖੇ ਸੀਰੀਅਲ ਬੰਬ ਧਮਾਕਿਆਂ ਤੋਂ ਬਾਅਦ ਖੇਮਕਰਨ ਵਿਖੇ ਇੱਕ ਮਸਜਿਦ ਦੇ ਮੌਲਵੀ ਉੱਪਰ ਇੱਕ ਵਿਅਕਤੀ ਨੇ ਤੇਜ਼ਧਾਰ...
ਆਈ.ਪੀ.ਐੱਲ : 2019 - ਬੈਂਗਲੌਰ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਅਗਵਾ ਹੋਏ ਵਪਾਰੀ ਦੀ ਲਾਸ਼ ਬਰਾਮਦ
. . .  1 day ago
ਜਲਾਲਾਬਾਦ, 21 ਅਪ੍ਰੈਲ (ਕਰਨ ਚੁਚਰਾ) - ਵੀਰਵਾਰ ਦੀ ਸ਼ਾਮ ਨੂੰ ਅਗਵਾ ਹੋਏ ਜਲਾਲਾਬਾਦ ਦੇ ਵਪਾਰੀ ਅਤੇ ਮੰਡੀ ਪੰਜੇਕੇ ਵਸਨੀਕ ਸੁਮਨ ਮੁਟਨੇਜਾ ਦੀ ਲਾਸ਼ ਫ਼ਾਜ਼ਿਲਕਾ ਅਤੇ ਅਬੋਹਰ...
ਚੌਧਰੀ ਬੱਗਾ ਦੀ 2 ਸਾਲ ਬਾਅਦ ਅਕਾਲੀ ਦਲ ਵਿਚ ਘਰ ਵਾਪਸੀ
. . .  1 day ago
ਲੁਧਿਆਣਾ, 21 ਅਪ੍ਰੈਲ ( ਪੁਨੀਤ ਬਾਵਾ)2019 ਦੀ ਵਿਧਾਨ ਸਭਾ ਚੋਣ ਦੌਰਾਨ ਅਕਾਲੀ ਦਲ ਤੋਂ ਬਾਗ਼ੀ ਹੋ ਕੇ ਆਜ਼ਾਦ ਵਿਧਾਨ ਸਭਾ ਹਲਕਾ ਉਤਰੀ ਤੋਂ ਚੋਣ ਲੜਨ ਵਾਲੇ ਚੌਧਰੀ ਮਦਨ ਲਾਲ ਬੱਗਾ...
ਬਾਲੀਵੁੱਡ ਅਭਿਨੇਤਰੀ ਕ੍ਰਿਸ਼ਮਾ ਕਪੂਰ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ
. . .  1 day ago
ਅੰਮ੍ਰਿਤਸਰ, 21 ਅਪ੍ਰੈਲ (ਜਸਵੰਤ ਸਿੰਘ ਜੱਸ) - ਬਾਲੀਵੁੱਡ ਅਭਿਨੇਤਰੀ ਅਤੇ ਕਪੂਰ ਖਾਨਦਾਨ ਦੀ ਬੇਟੀ ਕ੍ਰਿਸ਼ਮਾ ਕਪੂਰ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ। ਉਹ...
ਹਰਦੀਪ ਸਿੰਘ ਪੁਰੀ ਹੋਣਗੇ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ
. . .  1 day ago
ਨਵੀਂ ਦਿੱਲੀ, 21 ਅਪ੍ਰੈਲ - ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਲੋਕ ਸਭਾ ਚੋਣਾਂ ਲਈ 7 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ, ਜਿਸ ਵਿਚ ਅੰਮ੍ਰਿਤਸਰ ਲੋਕ-ਸਭਾ ਹਲਕੇ ਤੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ...
ਆਈ.ਪੀ.ਐੱਲ : 2019 - ਟਾਸ ਜਿੱਤ ਕੇ ਚੇਨਈ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਆਈ.ਪੀ.ਐੱਲ : 2019 - ਹੈਦਰਾਬਾਦ ਨੇ ਕੋਲਕਾਤਾ ਨੂੰ 9 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  1 day ago
ਸ੍ਰੀਲੰਕਾ 'ਚ ਧਮਾਕਿਆਂ ਕਾਰਨ ਮੌਤਾਂ ਦੀ ਗਿਣਤੀ ਵੱਧ ਕੇ ਹੋਈ 207
. . .  1 day ago
ਕੋਲੰਬੋ, 21 ਅਪ੍ਰੈਲ - ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਕਈ ਸ਼ਹਿਰਾਂ 'ਚ ਅੱਜ ਈਸਟਰ ਮੌਕੇ ਚਰਚਾਂ ਅਤੇ ਹੋਟਲਾਂ 'ਚ ਹੋਏ ਅੱਠ ਬੰਬ ਧਮਾਕਿਆਂ 'ਚ ਹੁਣ ਤੱਕ...
ਅੱਗ ਲੱਗਣ ਨਾਲ 15 ਏਕੜ ਕਣਕ ਸੜ ਕੇ ਸੁਆਹ
. . .  1 day ago
ਤਲਵੰਡੀ ਭਾਈ, 21 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਵਿਖੇ ਖੇਤਾਂ 'ਚ ਲੱਗੀ ਅੱਗ ਕਾਰਨ 4 ਕਿਸਾਨਾਂ ਦੀ 15 ਏਕੜ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ। ਅੱਗ ਬੁਝਾਉਣ...
13 ਸਾਲਾ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ
. . .  1 day ago
ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ (ਅਰੁਣ ਆਹੂਜਾ)- ਨੇੜਲੇ ਪਿੰਡ ਰਾਮਦਾਸ ਨਗਰ 'ਚ 13 ਸਾਲਾ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ ਅੱਜ ਸਰਹਿੰਦ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਸਰਹਿੰਦ ਦੇ...
ਅੱਠ ਧਮਾਕਿਆਂ ਕਾਰਨ ਸ੍ਰੀਲੰਕਾ 'ਚ 188 ਲੋਕਾਂ ਦੀ ਮੌਤ, 500 ਤੋਂ ਵੱਧ ਜ਼ਖ਼ਮੀ
. . .  1 day ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਕਈ ਸ਼ਹਿਰਾਂ 'ਚ ਅੱਜ ਈਸਟਰ ਮੌਕੇ ਚਰਚਾਂ ਅਤੇ ਹੋਟਲਾਂ 'ਚ ਹੋਏ ਅੱਠ ਬੰਬ ਧਮਾਕਿਆਂ 'ਚ ਹੁਣ ਤੱਕ 188 ਲੋਕਾਂ ਦੀ ਮੌਤ ਹੋ ਚੁੱਕੀ ਹੈ। ਧਮਾਕਿਆਂ ਕਾਰਨ 500 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਵੱਖ-ਵੱਖ...
ਵਾਰਾਣਸੀ ਤੋਂ ਮੋਦੀ ਵਿਰੁੱਧ ਚੋਣ ਲੜਨ 'ਤੇ ਪ੍ਰਿਅੰਕਾ ਨੇ ਕਿਹਾ- ਕਾਂਗਰਸ ਪ੍ਰਧਾਨ ਕਹਿਣਗੇ ਤਾਂ ਖ਼ੁਸ਼ੀ ਨਾਲ ਲੜਾਂਗੀ
. . .  1 day ago
ਤਿਰੂਵਨੰਤਪੁਰਮ, 21 ਅਪ੍ਰੈਲ- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵਲੋਂ ਪ੍ਰਧਾਨ ਮੰਤਰੀ ਮੋਦੀ ਵਿਰੁੱਧ ਵਾਰਾਣਸੀ ਤੋਂ ਚੋਣ ਲੜਨ ਦੀਆਂ ਅਟਕਲਾਂ ਫਿਰ ਤੇਜ਼ ਹੋ ਗਈਆਂ ਹਨ। ਚੋਣ ਪ੍ਰਚਾਰ ਕਰਨ ਲਈ ਕੇਰਲ ਦੇ ਵਾਇਨਾਡ 'ਚ ਪਹੁੰਚੀ ਪ੍ਰਿਅੰਕਾ ਗਾਂਧੀ...
ਅਕਾਲੀ ਦਲ ਨੂੰ ਛੱਡ ਕਾਂਗਰਸ 'ਚ ਸ਼ਾਮਲ ਹੋਏ 50 ਪਰਿਵਾਰ
. . .  1 day ago
ਨਹੀਂ ਰਹੇ ਸਾਬਕਾ ਵਿਧਾਇਕ ਕਰਨੈਲ ਸਿੰਘ ਡੋਡ
. . .  1 day ago
ਪੁਲਿਸ ਨੇ ਬਿਜਲੀ ਟਰਾਂਸਫ਼ਾਰਮਰ ਤੋੜ ਕੇ ਤਾਂਬਾ ਚੋਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਕੀਤਾ ਪਰਦਾਫਾਸ਼
. . .  1 day ago
ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਮੰਡੀਆਂ 'ਚ ਰੁਲ ਰਿਹੈ ਅੰਨਦਾਤਾ
. . .  1 day ago
ਆਵਾਰਾ ਕੁੱਤਿਆਂ ਵਲੋਂ ਕੀਤੇ ਹਮਲੇ 'ਚ ਅੱਠ ਸਾਲਾ ਬੱਚਾ ਜ਼ਖ਼ਮੀ
. . .  1 day ago
ਅੱਠ ਧਮਾਕਿਆਂ ਤੋਂ ਬਾਅਦ ਸ੍ਰੀਲੰਕਾ 'ਚ ਲੱਗਾ ਕਰਫ਼ਿਊ, ਸੋਸ਼ਲ ਮੀਡੀਆ 'ਤੇ ਵੀ ਲੱਗੀ ਪਾਬੰਦੀ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹੇ ਦੋ ਬੱਚੇ
. . .  1 day ago
ਸ੍ਰੀਲੰਕਾ 'ਚ ਹੋਇਆ ਅੱਠਵਾਂ ਧਮਾਕਾ
. . .  1 day ago
ਜੇਕਰ ਪਾਕਿਸਤਾਨ ਸਾਡਾ ਪਾਇਲਟ ਵਾਪਸ ਨਾ ਕਰਦਾ ਤਾਂ ਉਹ 'ਕਤਲ ਦੀ ਰਾਤ' ਹੁੰਦੀ- ਮੋਦੀ
. . .  1 day ago
ਗੁਰਦੁਆਰਾ ਕਮੇਟੀ ਦੀ ਚੋਣ ਨੂੰ ਲੈ ਕੇ ਅਕਾਲੀ ਅਤੇ ਕਾਂਗਰਸੀ ਧੜੇ ਵਿਚਕਾਰ ਖ਼ੂਨੀ ਝੜਪ
. . .  1 day ago
ਸ੍ਰੀਲੰਕਾ 'ਚ ਹੋਇਆ ਇੱਕ ਹੋਰ ਧਮਾਕਾ
. . .  1 day ago
ਬਾਬਰੀ ਢਾਂਚਾ ਸੁੱਟਣ ਦੇ ਬਿਆਨ 'ਤੇ ਸਾਧਵੀ ਪ੍ਰਗਿਆ ਨੂੰ ਚੋਣ ਕਮਿਸ਼ਨ ਨੇ ਭੇਜਿਆ ਨੋਟਿਸ
. . .  1 day ago
ਸ੍ਰੀਲੰਕਾ 'ਚ ਹੋਏ ਧਮਾਕਿਆਂ 'ਚ 156 ਲੋਕਾਂ ਦੀ ਗਈ ਜਾਨ, ਮ੍ਰਿਤਕਾਂ 'ਚ 35 ਵਿਦੇਸ਼ੀ ਵੀ ਸ਼ਾਮਲ
. . .  1 day ago
ਹਰਿਆਣਾ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ 'ਆਪ' ਨੇ ਕੀਤਾ ਉਮੀਦਵਾਰਾਂ ਦਾ ਐਲਾਨ
. . .  1 day ago
ਸ੍ਰੀਲੰਕਾ 'ਚ ਹੋਏ ਧਮਾਕਿਆਂ ਤੋਂ ਬਾਅਦ ਸੁਸ਼ਮਾ ਸਵਰਾਜ ਨੇ ਭਾਰਤੀਆਂ ਲਈ ਜਾਰੀ ਕੀਤੇ ਹੈਲਪਲਾਈਨ ਨੰਬਰ
. . .  1 day ago
ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ ਦੀ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਨਿਖੇਧੀ
. . .  1 day ago
ਘਰ 'ਚ ਗੋਲੀ ਲੱਗਣ ਕਾਰਨ ਸਹਾਇਕ ਥਾਣੇਦਾਰ ਦੀ ਮੌਤ
. . .  1 day ago
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
'ਸ਼ਬਦ ਗੁਰੂ ਯਾਤਰਾ' ਦਾ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਮੱਤੇਵਾਲ ਪੁੱਜਣ 'ਤੇ ਮਜੀਠੀਆ ਅਤੇ ਸੰਗਤਾਂ ਵਲੋਂ ਸਵਾਗਤ
. . .  1 day ago
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 129
. . .  1 day ago
ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਆਟੋ ਚਾਲਕ ਦੀ ਮੌਤ
. . .  1 day ago
ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਜਥਾ ਭਾਰਤ ਪਰਤਿਆ
. . .  1 day ago
ਸ੍ਰੀਲੰਕਾ ਧਮਾਕੇ : ਕੋਲੰਬੋ 'ਚ ਭਾਰਤੀ ਹਾਈ ਕਮਿਸ਼ਨਰ ਨਾਲ ਲਗਾਤਾਰ ਸੰਪਰਕ 'ਚ ਹਾਂ- ਸੁਸ਼ਮਾ
. . .  1 day ago
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ ਕਾਰਨ 49 ਲੋਕਾਂ ਦੀ ਮੌਤ, 300 ਤੋਂ ਵੱਧ ਜ਼ਖ਼ਮੀ
. . .  1 day ago
ਈਸਟਰ ਮੌਕੇ ਸ੍ਰੀਲੰਕਾ 'ਚ ਲੜੀਵਾਰ ਧਮਾਕੇ, ਚਰਚਾਂ ਅਤੇ ਹੋਟਲਾਂ ਨੂੰ ਬਣਾਇਆ ਗਿਆ ਨਿਸ਼ਾਨਾ
. . .  1 day ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ 'ਚ ਦੋ ਨਕਸਲੀ ਢੇਰ
. . .  1 day ago
ਨਾਨਕੇ ਪਿੰਡ ਆਏ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮਿਲੀ ਲਾਸ਼
. . .  1 day ago
ਰੈਲੀ ਦੌਰਾਨ ਮਾਇਆਵਤੀ ਨੇ ਸਮਾਜਵਾਦੀ ਪਾਰਟੀ ਦੇ ਵਰਕਰਾਂ ਨੂੰ ਦਿੱਤੀ ਨਸੀਹਤ
. . .  1 day ago
ਅਸਲੀ ਪੱਪੂ ਕੌਣ ਸਾਬਤ ਹੋ ਰਿਹਾ ਹੈ - ਸ਼ਤਰੂਘਣ ਸਿਨਹਾ ਦਾ ਮੋਦੀ 'ਤੇ ਹਮਲਾ
. . .  1 day ago
ਬੱਸ ਟਰੱਕ ਵਿਚਾਲੇ ਟੱਕਰ ਵਿਚ 7 ਮੌਤਾਂ, 34 ਜ਼ਖਮੀ
. . .  1 day ago
ਅੱਜ ਦਾ ਵਿਚਾਰ
. . .  1 day ago
ਆਈ. ਪੀ. ਐੱਲ. 2019 : ਦਿੱਲੀ ਨੇ ਪੰਜਾਬ ਨੂੰ 5 ਵਿਕਟਾਂ ਨਾਲ ਹਰਾਇਆ
. . .  2 days ago
ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  2 days ago
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  2 days ago
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 32 ਜੇਠ ਸੰਮਤ 550
ਿਵਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਬਠਿੰਡਾ /ਮਾਨਸਾ

ਐਚ. ਪੀ. ਸੀ. ਐਲ. ਦੇ ਤੇਲ ਡਿੱਪੂ 'ਤੇ ਨਾਪਤੋਲ ਵਿਭਾਗ ਦੇ ਸਟੇਟ ਚੀਫ਼ ਕੰਟਰੋਲਰ ਦੀ ਅਗਵਾਈ ਵਿਚ ਛਾਪੇਮਾਰੀ

ਬਠਿੰਡਾ, 13 ਜੂਨ (ਸੁਖਵਿੰਦਰ ਸਿੰਘ ਸੁੱਖਾ)-ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐਚ.ਪੀ.ਸੀ.ਐਲ.) ਦੇ ਬਠਿੰਡਾ ਸਥਿਤ ਡਿੱਪੂ ਵਿਖੇ ਅੱਜ ਦੁਪਹਿਰ ਨਾਪਤੋਲ ਵਿਭਾਗ ਦੇ ਚੀਫ਼ ਕੰਟਰੋਲਰ ਜਸਵਿੰਦਰ ਸਿੰਘ ਵਾਲੀਆ ਦੀ ਅਗਵਾਈ ਹੇਠਲੀ ਚੰਡੀਗੜ੍ਹ ਤੋਂ ਪੁੱਜੀ ਟੀਮ ਵਲੋਂ ਅਚਾਨਕ ਛਾਪੇਮਾਰੀ ਕੀਤੀ ਗਈ | ਤਿੰਨ ਗੱਡੀਆਂ 'ਤੇ ਸਵਾਰ ਹੋ ਕੇ ਕਰੀਬ ਪੌਣੀ ਦਰਜਨ ਅਧਿਕਾਰੀਆਂ ਵਲੋਂ ਕੀਤੀ ਗਈ ਕਾਰਵਾਈ ਦੌਰਾਨ ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਤੇਲ ਡਿੱਪੂ ਦਾ ਇਕ ਹਿੱਸਾ ਸੀਲ ਵੀ ਕੀਤਾ ਗਿਆ ਹੈ, ਪਰ ਕਿਸੇ ਵੀ ਅਧਿਕਾਰੀ ਵਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ | ਸਮੁੱਚੇ ਮਾਮਲੇ ਸਬੰਧੀ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਤੇਲ ਡਿੱਪੂ ਵਿਚੋਂ 12 ਹਜ਼ਾਰ ਲੀਟਰ ਦਾ ਕੈਂਟਰ ਭਰ ਕੇ ਪੈਟਰੋਲ ਪੰਪ ਨੂੰ ਭੇਜਿਆ ਜਾਂਦਾ ਹੈ, ਪਰ ਪੈਟਰੋਲ ਪੰਪ ਮਾਲਕਾਂ ਅਨੁਸਾਰ ਹਰ ਟੈਂਕਰ ਵਿਚ ਕਰੀਬ 200 ਤੋਂ 300 ਲੀਟਰ ਤੇਲ ਘੱਟ ਨਿਕਲਦਾ ਹੈ | ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਦੇ ਸੂਬਾ ਮੀਤ ਪ੍ਰਧਾਨ ਵਿਨੋਦ ਕੁਮਾਰ ਬਾਂਸਲ ਨੇ ਦੱਸਿਆ ਕਿ ਤੇਲ ਟੈਂਕਰ ਦੀਆਂ 2 ਚਾਬੀਆਂ ਹੁੰਦੀਆਂ ਹਨ, ਜਿਨ੍ਹਾਂ ਵਿਚੋਂ ਇਕ ਚਾਬੀ ਤੇਲ ਡਿੱਪੂ ਅਧਿਕਾਰੀਆਂ ਕੋਲ ਅਤੇ ਦੂਸਰੀ ਪੈਟਰੋਲ ਪੰਪ ਮਾਲਕ ਕੋਲ ਹੁੰਦੀ ਹੈ | ਪਰ ਟੈਂਕਰਾਂ ਵਾਲੇ ਤੇਲ ਡਿੱਪੂ ਅਧਿਕਾਰੀਆਂ ਨਾਲ ਮਿਲ ਕੇ ਟੈਂਕਰ ਦੇ ਤਾਲੇ ਦੀ ਡੁਪਲੀਕੇਟ ਚਾਬੀ ਬਣਾ ਕੇ ਕੈਂਟਰਾਂ ਵਿਚੋਂ ਤੇਲ ਚੋਰੀ ਕਰਦੇ ਹਨ | ਇਸ ਤੋਂ ਇਲਾਵਾ ਤੇਲ ਮਾਪ ਜੰਤਰ ਡਿੱਪੂ ਨੂੰ ਹੇਠੋਂ ਘਸਾ ਕੇ ਜਾਂ ਜਾਅਲੀ ਡਿੱਪ ਬਣਾ ਕੇ ਤੇਲ ਮਾਪ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ | ਦੱਸਣਯੋਗ ਹੈ ਕਿ ਪਹਿਲਾਂ ਵੀ ਕਈ ਵਾਰ ਨੌਹਰਿਆਂ ਵਿਚ ਖੜ੍ਹੇ ਕੀਤੇ ਟੈਂਕਰਾਂ ਵਿਚੋਂ ਤੇਲ ਚੋਰੀ ਕਰਦੇ ਸਮੇਂ ਬਲਾਸਟ ਹੋਣ ਦੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ | ਉੱਧਰ ਛਾਪੇਮਾਰੀ ਕਰਨ ਵਾਲੇ ਅਧਿਕਾਰੀਆਂ ਨੇ ਇਸ ਨੂੰ ਆਮ ਕਾਰਵਾਈ ਦੱਸਿਆ ਹੈ |

ਝੋਨਾ ਲਵਾਈ ਦੇ ਮਾਮਲੇ ਨੂੰ ਲੈ ਕੇ ਕਿਸਾਨ ਤੇ ਖੇਤੀਬਾੜੀ ਮਹਿਕਮਾ ਆਹਮੋ-ਸਾਹਮਣੇ

ਕੰਵਲਜੀਤ ਸਿੰਘ ਸਿੱਧੂ ਬਠਿੰਡਾ, 13 ਜੂਨ-ਬਠਿੰਡਾ ਵਿਚ ਨਹਿਰੀ ਬੰਦੀ, ਮੋਟਰਾਂ ਨੂੰ ਬਿਜਲੀ ਸਪਲਾਈ 'ਚ ਕਟੌਤੀ ਅਤੇ ਪੰਜਾਬ ਸਰਕਾਰ ਦੇ 20 ਜੂਨ ਤੋਂ ਪਹਿਲਾਂ ਝੋਨਾ ਨਾ ਲਗਾਉਣ ਦੇ ਜਾਰੀ ਨੋਟੀਫਿਕੇਸ਼ਨ ਦੇ ਬਾਵਜੂਦ ਬਠਿੰਡਾ ਜ਼ਿਲ੍ਹੇ ਦੇ ਕੁਝ ਕਿਸਾਨਾਂ ਵਲੋਂ ਮਹਿੰਗੇ ...

ਪੂਰੀ ਖ਼ਬਰ »

ਬੇਗਾਨੀ ਜ਼ਮੀਨ 'ਚ ਬੂਹੇ, ਬਾਰੀਆਂ ਕੱਢਣ ਕਾਰਨ ਪਿਉ ਪੁੱਤਰਾਂ 'ਤੇ ਮਾਮਲਾ ਦਰਜ

ਸੰਗਤ ਮੰਡੀ, 13 ਜੂਨ (ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਦੀ ਪੁਲਿਸ ਨੇ ਪਿੰਡ ਪਥਰਾਲਾ ਵਿਖੇ ਕਬਜ਼ਾ ਕਰਨ ਦੀ ਨੀਯਤ ਨਾਲ ਬੇਗਾਨੀ ਜ਼ਮੀਨ 'ਚ ਬੂਹੇ, ਬਾਰੀਆਂ ਕੱਢਣ ਕਾਰਨ ਪਿਉ ਪੁੱਤਰਾਂ 'ਤੇ ਮਾਮਲਾ ਦਰਜ ਕੀਤਾ ਹੈ | ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਗੁਰਜੰਟ ਸਿੰਘ ਨੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਪੰਜਾਬ ਰਾਜ ਪਾਵਰਕਾਮ ਦੇ ਦਫ਼ਤਰਾਂ ਅੱਗੇ ਅਣਮਿੱਥੇ ਸਮੇਂ ਲਈ ਧਰਨਾ ਜਾਰੀ

ਗੋਨਿਆਣਾ, 13 ਜੂਨ (ਲਛਮਣ ਦਾਸ ਗਰਗ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਅੱਜ ਸਾਰੇ ਪੰਜਾਬ ਵਿਚ ਪੰਜਾਬ ਰਾਜ ਪਾਵਰ ਕਾਮ ਕਾਰਪੋਰੇਸ਼ਨ ਲਿਮਿਟਡ: ਦੇ ਐਸ. ਡੀ. ਓ. ਅਤੇ ਐਕਸੀਅਨ ਦੇ ਦਫ਼ਤਰਾਂ ਅੱਗੇ ਧਰਨੇ ਦਿੱਤੇ ਜਾ ਰਹੇ ਹਨ | ਜਿਸ ਤਹਿਤ ਉਕਤ ਯੂਨੀਅਨ ਵਲੋਂ ...

ਪੂਰੀ ਖ਼ਬਰ »

ਥਾਣਾ ਸੰਗਤ ਦੀ ਪੁਲਿਸ ਨੇ 10 ਕਿੱਲੋ ਭੁੱਕੀ ਸਮੇਤ ਦੋ ਨੂੰ ਕੀਤਾ ਕਾਬੂ

ਸੰਗਤ ਮੰਡੀ, 13 ਜੂਨ (ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਦੀ ਪੁਲਿਸ ਨੇ ਬਠਿੰਡਾ-ਡੱਬਵਾਲੀ ਕੌਮੀ ਮਾਰਗ 'ਤੇ ਪੈਂਦੇ ਪਿੰਡ ਗੁਰੂਸਰ ਸੈਣੇਵਾਲਾ ਨਜ਼ਦੀਕ ਦੋ ਵਿਅਕਤੀਆਂ ਨੂੰ 10 ਕਿੱਲੋ ਭੁੱਕੀ ਸਮੇਤ ਕਾਬੂ ਕੀਤਾ ਹੈ | ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਗੁਰਜੰਟ ਸਿੰਘ ਨੇ ...

ਪੂਰੀ ਖ਼ਬਰ »

ਕਾਾਗਰਸ ਸਰਕਾਰ ਕਿਸਾਨਾਂ ਨੂੰ ਜੁਰਮਾਨੇ ਦੀਆਂ ਧਮਕੀਆਂ ਤੇ ਧੱਕੇਸ਼ਾਹੀ ਬੰਦ ਕਰੇ-ਮਲੂਕਾ

ਭਗਤਾ ਭਾਈਕਾ, 13 ਜੂਨ (ਸੁਖਪਾਲ ਸਿੰਘ ਸੋਨੀ)-ਝੋਨੇ ਦੀ ਬਿਜਾਈ ਲਈ ਸਰਕਾਰ ਵਲੋਂ ਤਹਿ ਕੀਤੀ ਗਈ 20 ਜੂਨ ਨੂੰ ਲੈ ਕੇ ਸਰਕਾਰ ਅਤੇ ਕਿਸਾਨਾਂ ਵਿਚ ਤਕਰਾਰ ਵਧਦਾ ਜਾ ਰਿਹਾ ਹੈ ਤੇ ਕਿਸਾਨਾਂ ਵਲੋਂ ਝੋਨੇ ਦੀ ਬਿਜਾਈ ਆਰੰਭ ਕੀਤੀ ਜਾ ਚੁੱਕੀ ਹੈ | ਜਿਸ ਕਾਰਨ ਕਿਸਾਨ ਜਥੇਬੰਦੀਆਂ ...

ਪੂਰੀ ਖ਼ਬਰ »

ਪ੍ਰਾਈਵੇਟ ਸਕਿਉਰਿਟੀ ਅਫ਼ਸਰ ਤੋਂ ਫਿਰੌਤੀ ਮੰਗਣ ਵਾਲੀਆਂ 3 ਔਰਤਾਂ ਸਮੇਤ 5 'ਤੇ ਪਰਚਾ ਦਰਜ

ਬਠਿੰਡਾ, 13 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਵਿਚ ਬਤੌਰ ਇਕ ਪ੍ਰਾਈਵੇਟ ਸਕਿਉਰਿਟੀ ਅਫ਼ਸਰ ਡਿਊਟੀ ਕਰਨ ਵਾਲੇ ਵਿਅਕਤੀ ਤੋਂ ਫਿਰੌਤੀ ਮੰਗਣ ਵਾਲੀਆਂ 3 ਔਰਤਾਂ ਸਮੇਤ 5 ਜਣਿਆਂ ਿਖ਼ਲਾਫ਼ ਮੁਕੱਦਮਾ ਦਰਜ ਹੋਇਆ ਹੈ | ਜਾਣਕਾਰੀ ਅਨੁਸਾਰ ਗੁਰਤੇਜ ਸਿੰਘ ਪੁੱਤਰ ...

ਪੂਰੀ ਖ਼ਬਰ »

ਅਕਾਲੀ ਆਗੂਆਂ ਿਖ਼ਲਾਫ਼ ਦਰਜ ਕੀਤਾ ਝੂਠਾ ਪਰਚਾ ਰੱਦ ਨਾ ਕੀਤਾ ਤਾਂ ਸ਼੍ਰੋਮਣੀ ਅਕਾਲੀ ਦਲ ਕਰੇਗਾ ਥਾਣੇ ਦਾ ਘਿਰਾਓ- ਮਲੂਕਾ

ਬਠਿੰਡਾ, 13 ਜੂਨ (ਸਟਾਫ਼ ਰਿਪੋਰਟਰ)-ਸਹਿਕਾਰੀ ਸਭਾ ਕਾਂਗੜ ਪੱਤੀ ਭਾਈਰੂਪਾ ਦੀ ਚੋਣ ਮੌਕੇ ਸ਼ੋ੍ਰਮਣੀ ਅਕਾਲੀ ਦਲ ਤੇ ਕਾਂਗਰਸੀ ਵਰਕਰਾਂ ਵਿਚਕਾਰ ਹੋਏ ਟਕਰਾਅ ਤੋਂ ਬਾਅਦ ਪੁਲਿਸ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰਾਂ 'ਤੇ ਝੂਠੇ ਦਰਜ ਕੀਤੇ ਗਏ 307 ਦੇ ਮੁਕੱਦਮੇ ਨੰੂ ...

ਪੂਰੀ ਖ਼ਬਰ »

ਐਮ.ਸੀ. ਰਜਿੰਦਰ ਸਿੰਘ ਸਿੱਧੂ ਮਾਮਲੇ 'ਚ ਅਦਾਲਤ ਵਲੋਂ ਐਸ.ਐਚ.ਓ. ਥਾਣਾ ਥਰਮਲ ਨੂੰ ਨੋਟਿਸ ਜਾਰੀ

ਬਠਿੰਡਾ, 13 ਜੂਨ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਦੇ ਐਡੀਸ਼ਨਲ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਦੀ ਅਦਾਲਤ ਨੇ ਬਹੁ ਚਰਚਿਤ ਐਮ.ਸੀ. ਰਜਿੰਦਰ ਸਿੰਘ ਸਿੱਧੂ ਅਤੇ ਉਸ ਦੇ ਲੜਕੇ ਜਸਪ੍ਰੀਤ ਸਿੰਘ ਉਰਫ਼ ਜੱਸ ਮਾਮਲੇ ਵਿਚ ਐਸ.ਐਚ.ਓ. ਥਾਣਾ ਥਰਮਲ ਇੰਸਪੈਕਟਰ ਸ਼ਿਵ ਚੰਦ ...

ਪੂਰੀ ਖ਼ਬਰ »

ਖੇਤੀਬਾੜੀ ਸਭਾ ਪੱਤੀ ਕਾਂਗੜ ਭਾਈਰੂਪਾ ਦੀ ਚੋਣ ਦੌਰਾਨ ਹੋਏ ਝਗੜੇ 'ਚ ਡੇਢ ਦਰਜਨ ਅਕਾਲੀ ਆਗੂਆਂ ਿਖ਼ਲਾਫ਼ ਮਾਮਲਾ ਦਰਜ

ਭਾਈਰੂਪਾ, 13 ਜੂਨ (ਵਰਿੰਦਰ ਲੱਕੀ)-ਥਾਣਾ ਫੂਲ ਪੁਲਿਸ ਨੇ ਫਾਇਰ ਲੱਗਣ ਕਾਰਨ ਜ਼ਖਮੀ ਹਾਲਤ 'ਚ ਬਠਿੰਡਾ ਵਿਖੇ ਜੇਰੇ ਇਲਾਜ ਭਾਈਰੂਪਾ ਦੇ ਕਾਂਗਰਸੀ ਵਰਕਰ ਸੁਖਤੇਜ ਸਿੰਘ ਪੁੱਤਰ ਗੁਰਚਰਨ ਸਿੰਘ ਦੇ ਬਿਆਨਾਂ 'ਤੇ ਸਾਬਕਾ ਐਸ. ਜੀ. ਪੀ. ਸੀ. ਮੈਂਬਰ ਤੇ ਅਕਾਲੀ ਦਲ ਦੇ ਜਨਰਲ ...

ਪੂਰੀ ਖ਼ਬਰ »

ਪਘੂੰੜੇ 'ਚ ਆਈ ਢਾਈ ਸਾਲ ਦੀ ਲਾਵਾਰਿਸ ਬੱਚੀ-ਪ੍ਰਸ਼ਾਸਨ ਵਲੋਂ ਬੱਚੀ ਨੂੰ ਮੈਡੀਕਲ ਜਾਂਚ ਉਪਰੰਤ ਭਲਾਈ ਕਮੇਟੀ ਪਾਸ ਭੇਜਿਆ

ਬਠਿੰਡਾ, 13 ਜੂਨ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਦੇ ਜ਼ਿਲ੍ਹਾ ਰੈਡ ਕਰਾਸ ਵਲੋਂ ਸਥਾਪਿਤ ਕੀਤੇ ਗਏ ਪੰਘੂੜੇ ਵਿਚ ਇਕ ਢਾਈ ਸਾਲ ਦੀ ਲਾਵਾਰਿਸ ਬੱਚੀ ਮਿਲੀ ਹੈ | ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਦੇ ਕਰਮਚਾਰੀਆਂ ਵਲੋਂ ਉਕਤ ਬੱਚੀ ਨੂੰ ਸਰਕਾਰੀ ਸਿਵਲ ਹਸਪਤਾਲ ...

ਪੂਰੀ ਖ਼ਬਰ »

ਮੋਟਰਾਂ ਦੀ 10 ਘੰਟੇ ਬਿਜਲੀ ਸਪਲਾਈ ਦੇਣ ਨੂੰ ਲੈ ਕੇ ਐਸ. ਡੀ. ਓ. ਦਫ਼ਤਰ ਅੱਗੇ ਧਰਨਾ

ਮਹਿਮਾ ਸਰਜਾ, 13 ਜੂਨ (ਬਲਦੇਵ ਸੰਧੂ)-ਅੱਜ ਖੇਤਰ ਦੇ ਕਰੀਬ ਪੰਦਰਾਂ ਪਿੰਡਾਂ ਦੇ ਕਿਸਾਨਾਂ ਨੇ ਇਕੱਤਰ ਹੋ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਵਿਚ ਬਲਾਕ ਗੋਨਿਆਣਾ ਸਬ ਡਵੀਜ਼ਨ ਦੇ ਦਫ਼ਤਰ ਅੱਗੇ ਧਰਨਾ ਲਾਇਆ ਗਿਆ | ਜਿਸ ਵਿਚ ਪਿੰਡ ਮਹਿਮਾ ਭਗਵਾਨਾ, ...

ਪੂਰੀ ਖ਼ਬਰ »

ਹਰਿਆਣਾ ਮਾਰਕਾ ਦੇਸੀ ਸ਼ਰਾਬ ਦੀਆਂ 180 ਬੋਤਲਾਂ ਸਮੇਤ ਇਕ ਕਾਬੂ, ਇਕ ਫ਼ਰਾਰ

ਸੰਗਤ ਮੰਡੀ, 13 ਜੂਨ (ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਦੀ ਪੁਲਿਸ ਨੇ ਬਠਿੰਡਾ-ਡੱਬਵਾਲੀ ਕੌਮੀ ਮਾਰਗ 'ਤੇ ਪੈਂਦੇ ਪਿੰਡ ਪਥਰਾਲਾ ਨੇੜੇ ਹਰਿਆਣਾ ਮਾਰਕਾ ਦੇਸੀ ਸ਼ਰਾਬ ਦੀਆਂ 180 ਬੋਤਲਾਂ ਇੱਕ ਟਵੇਰਾ ਗੱਡੀ 'ਚੋਂ ਬਰਾਮਦ ਕੀਤੀਆਂ ਹਨ, ਪੁਲਿਸ ਨੇ ਟਵੇਰਾ ਸਵਾਰ ਇੱਕ ...

ਪੂਰੀ ਖ਼ਬਰ »

ਪੁਲਿਸ ਨੂੰ ਦੇਖ ਕਥਿਤ ਦੋਸ਼ੀ ਸ਼ਰਾਬ ਦੇ 60 ਡੱਬਿਆਂ ਨਾਲ ਭਰੀ ਬਲੈਰੋ ਗੱਡੀ ਛੱਡ ਕੇ ਫ਼ਰਾਰ

ਸੀਂਗੋ ਮੰਡੀ, 13 ਜੂਨ (ਲੱਕਵਿੰਦਰ ਸ਼ਰਮਾ)-ਪੁਲਿਸ ਨੇ ਪੰਜਾਬ ਸਰਕਾਰ ਦੀਆਂ ਨਸਾ ਤਸਕਰਾਂ ਤੇ ਸ਼ਿਕੰਜਾ ਕਸਣ ਵਾਲੀਆਂ ਸਖ਼ਤ ਹਦਾਇਤਾਂ ਤੇ ਕਾਰਵਾਈ ਤੇਜ਼ ਕਰਦਿਆਂ ਇੱਕ ਬਲੈਰੋ ਗੱਡੀ ਨੂੰ ਗੈਰ ਕਾਨੂੰਨੀ ਤੌਰ ਤੇ ਹਰਿਆਣਾ ਸ਼ਰਾਬ ਦੇ 60 ਡੱਬੇ ਸਮੇਤ ਕਾਬੂ ਕੀਤਾ ਹੈ ਜਦੋਂ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਮਲੇਰੀਆ ਵਿਰੋਧੀ ਸਬ-ਡਵੀਜ਼ਨ ਪੱਧਰੀ ਵਰਕਸ਼ਾਪ ਲਗਾਈ

ਰਾਮਪੁਰਾ ਫੂਲ, 13 ਜੂਨ (ਗੁਰਮੇਲ ਸਿੰਘ ਵਿਰਦੀ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਸਰਕਾਰੀ ਹਸਪਤਾਲ ਰਾਮਪੁਰਾ ਵਿਖੇ ਐਸ.ਡੀ.ਐਮ.ਫੂਲ ਸੁਭਾਸ਼ ਚੰਦਰ ਖੱਟਕ ਦੀ ਅਗਵਾਈ ਵਿਚ ਸਬ-ਡਵੀਜ਼ਨ ਪੱਧਰੀ ਮਲੇਰੀਆ ਵਿਰੋਧੀ ...

ਪੂਰੀ ਖ਼ਬਰ »

ਗੁਰੂ ਗੰ੍ਰਥ ਸਾਹਿਬ ਦੀ ਬੇਅਦਬੀ, ਬਰਗਾੜੀ ਕਤਲ ਕਾਂਡ ਇਨਸਾਫ਼ ਲਈ ਬਠਿੰਡਾ ਤੋਂ ਕਾਫ਼ਲਾ ਰਵਾਨਾ

ਬਠਿੰਡਾ, 13 ਜੂਨ (ਸੁਖਵਿੰਦਰ ਸਿੰਘ ਸੁੱਖਾ)-, ਪਵਿੱਤਰ ਗੰ੍ਰਥ ਸ਼੍ਰੀ ਗੁਰੂ ਗੰ੍ਰਥ ਸਾਹਿਬ ਦੀ ਬੇਅਦਬੀ ਦੇ ਵਿਰੋਧ 'ਚ ਸ਼ਾਂਤਮਈ ਢੰਗ ਨਾਲ ਧਰਨਾ ਦੇ ਰਹੇ ਸਿੱਖਾਂ 'ਤੇ ਅੰਨੇ੍ਹਵਾਹ ਗੋਲੀਆਂ ਚਲਾ ਕੇ ਦੋ ਨੌਜਵਾਨਾਂ ਨੂੰ ਸ਼ਹੀਦ ਕਰਨ ਤੇ ਹੋਰ ਮੰਗਾਂ ਨੂੰ ਲੈ ਕੇ ...

ਪੂਰੀ ਖ਼ਬਰ »

ਪਾਵਰਕਾਮ ਨੇ ਸੇਵਾ ਕੇਂਦਰ ਦਾ ਬਿਜਲੀ ਕੁਨੈਕਸ਼ਨ ਕੱਟਿਆ

ਰਾਮਾਂ ਮੰਡੀ, 13 ਜੂਨ (ਅਮਰਜੀਤ ਸਿੰਘ ਲਹਿਰੀ)-ਪਿਛਲੀ ਅਕਾਲੀ ਭਾਜਪਾ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਪਿੰਡ ਰਾਮਾਂ ਅਤੇ ਰਾਮਾਂ ਮੰਡੀ ਵਿਚ ਖੋਲੇ ਸੇਵਾ ਕੇਂਦਰ ਦਾ ਪਾਵਰਕਾਮ ਵੱਲੋਂ ਬਿਜਲੀ ਦਾ ਬਿੱਲ ਨਾ ਭਰੇ ਜਾਣ ਬਿਜਲੀ ਕੁਨੈਕਸ਼ਨ ਕੱਟ ਦਿੱਤਾ ਹੈ, ਜਿਸ ਕਾਰਨ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਮੁਹਿੰਮ ਤਹਿਤ ਖਾਣ ਵਾਲੇ ਪਦਾਰਥਾਂ ਦੀ ਚੈਕਿੰਗ ਕੀਤੀ

ਤਲਵੰਡੀ ਸਾਬੋ, 13 ਜੂਨ (ਰਣਜੀਤ ਸਿੰਘ ਰਾਜੂ)-ਅੱਜ ਵਰਿੰਦਰ ਸਿੰਘ ਐਸ.ਡੀ.ਐਮ. ਤਲਵੰਡੀ ਸਾਬੋ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ: ਅਸ਼ਵਨੀ ਕੁਮਾਰ ਐਸ.ਐਮ.ਓ. ਅਤੇ ਸੁਖਜੀਵਨ ਸਿੰਘ ਸਕੱਤਰ ਮਾਰਕੀਟ ਕਮੇਟੀ ਦੀ ਯੋਗ ਰਹਿਨੁਮਾਈ ਹੇਠ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਖਾਣ ...

ਪੂਰੀ ਖ਼ਬਰ »

ਕਾਲਾਂਵਾਲੀ ਖੇਤਰ 'ਚੋਂ ਨਸ਼ਾ ਖ਼ਤਮ ਕਰੇਗੀ ਪੁਲਿਸ- ਨਰ ਸਿੰਘ ਡੀ.ਐਸ.ਪੀ.

ਕਾਲਾਂਵਾਲੀ, 13 ਜੂਨ (ਭੁਪਿੰਦਰ ਪੰਨੀਵਾਲੀਆ)-ਕਾਲਾਂਵਾਲੀ ਦੇ ਨਵੇਂ ਡੀ.ਐਸ.ਪੀ. ਨਰ ਸਿੰਘ ਨੇ ਅੱਜ ਕਾਲਾਂਵਾਲੀ ਵਿਖੇ ਚਾਰਜ ਸੰਭਾਲ ਲਿਆ | ਇਸ ਮੌਕੇ ਕਾਲਾਂਵਾਲੀ ਦੇ ਲੋਕਾਂ ਵੱਲੋਂ ਨਵੇਂ ਡੀ.ਐਸ.ਪੀ. ਨਰ ਸਿੰਘ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ | ਇਸ ਮੌਕੇ ਕਾਲਾਂਵਾਲੀ ...

ਪੂਰੀ ਖ਼ਬਰ »

ਭਾਖੜਾ ਨਹਿਰ ਵਿਚ ਪਾਣੀ ਨਾ ਆਉਣ ਕਾਰਨ ਦਰਜਨਾਂ ਪਿੰਡਾਂ ਦੇ ਕਿਸਾਨਾਂ ਦੀਆਂ ਫ਼ਸਲਾਂ ਸੁੱਕਣ ਲੱਗੀਆਂ

ਸੀਂਗੋ ਮੰਡੀ, 13 ਜੂਨ (ਲੱਕਵਿੰਦਰ ਸ਼ਰਮਾ)-ਖੇਤਰ ਦੇ ਭਾਖੜਾ ਨਹਿਰ ਨਾਲ ਲੱਗਦੇ ਦਰਜਨਾਂ ਪਿੰਡਾਂ ਦੇ ਲੋਕ ਨਹਿਰ ਵਿਚ ਪਾਣੀ ਨਾ ਆਉਣ ਕਾਰਨ ਜਿੱਥੇ ਪੀਣ ਵਾਲੇ ਪਾਣੀ ਦੀ ਬੂੰਦ-ਬੂੰਦ ਨੂੰ ਤਰਸ ਰਹੇ ਨੇ ਉੱਥੇ ਖੇਤਾਂ ਦੀ ਸਿੰਚਾਈ ਲਈ ਵੀ ਕਿਸਾਨਾਂ ਨੂੰ ਚਿੰਤਾ ਵਧਾ ਦਿੱਤੀ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਵਿਕਾਸ ਬਠਿੰਡਾ ਵਲੋਂ ਮਹਿਰਾਜ ਦੇ ਸੀਵਰੇਜ ਲੀਕੇਜ ਮਾਮਲੇ ਵਿਚ ਪਿੰਡ ਦਾ ਦੌਰਾ

ਮਹਿਰਾਜ, 13 ਜੂਨ (ਸੁਖਪਾਲ ਮਹਿਰਾਜ)-ਮਹਿਰਾਜ ਦੇ ਨਗਰ ਪੰਚਾਇਤ ਦੇ ਦਫ਼ਤਰ ਵਿਖੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਸਾਕਸ਼ੀ ਸਾਹਨੀ ਵਲੋਂ ਰੱਖੀ ਗਈ ਮੀਟਿੰਗ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਿੰਡ ਮਹਿਰਾਜ ਨੂੰ ਟਿੱਚ ਕਰਕੇ ਸਮਝਣ ਵਾਲੇ ਸੀਵਰੇਜ ...

ਪੂਰੀ ਖ਼ਬਰ »

ਗਊ ਦੇ ਕਾਰ ਨਾਲ ਟਕਰਾਉਣ ਨਾਲ ਚਾਲਕ ਬੁਰੀ ਤਰ੍ਹਾਂ ਜ਼ਖ਼ਮੀ

ਬਠਿੰਡਾ, 13 ਜੂਨ (ਅ.ਬ.)-ਬੀਤੀ ਰਾਤ ਗੋਨਿਆਣਾ ਰੋਡ 'ਤੇ ਗਿੱਲਪਤੀ ਪਿੰਡ ਦੇ ਨੇੜੇ ਇਕ ਕਾਰ ਦੇ ਅੱਗੇ ਅਚਾਨਕ ਗਊਆਂ ਜਾਣ ਨਾਲ ਕਾਰ ਚਾਲਕ ਕਾਰ ਹਾਦਸਾ ਗ੍ਰਸਤ ਹੋਣ ਕਰਕੇ ਜ਼ਖ਼ਮੀ ਹੋ ਗਿਆ ਹੈ | ਕਾਰ ਵੀ ਬੁਰੀ ਤਰ੍ਹਾਂ ਟੁੱਟ ਗਈ | ਘਟਨਾ ਦੀ ਸੂਚਨਾ ਮਿਲਦੇਸਾਰ ਸਮਾਜਸੇਵੀ ...

ਪੂਰੀ ਖ਼ਬਰ »

ਖੁਸ਼ਬਾਜ਼ ਜਟਾਣਾ ਨੇ ਦੁਨੇਆਲਾ 'ਚ 65 ਲਾਭਪਾਤਰੀਆਂ ਨੂੰ ਆਵਾਸ ਯੋਜਨਾ ਤਹਿਤ ਪਲਾਟਾਂ ਦੇ ਪੱਤਰ ਸੌਾਪੇ

ਰਾਮਾਂ ਮੰਡੀ, 13 ਜੂਨ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਦੁਨੇਆਲਾ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਹਰ ਵਿਅਕਤੀ ਕੋਲ ਹੋਵੇ ਮਕਾਨ ਮੁਹਿੰਮ ਤਹਿਤ 65 ਲਾਭਪਾਤਰੀ ਪਰਿਵਾਰਾਂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਬੁਲਾਰੇ ਤੇ ਹਲਕਾ ਤਲਵੰਡੀ ਸਾਬੋ ਦੇ ਮੁੱਖ ...

ਪੂਰੀ ਖ਼ਬਰ »

ਮੋਟਰ ਸਾਈਕਲ ਸਵਾਰ ਜ਼ਖ਼ਮੀ ਹੋਏ

ਬਠਿੰਡਾ, 13 ਜੂਨ(ਅ.ਬ.)-ਬੀਤੀ ਰਾਤ 11 ਵਜੇ ਸਥਾਨਕ ਮਲੋਟ ਰੋਡ ਉੱਪਰ ਦੋ ਮੋਟਰ ਸਾਈਕਲਾਂ ਵਿਚ ਟੱਕਰ ਹੋਣ ਕਾਰਨ ਇਸ ਦੁਰਘਟਨਾ ਵਿਚ ਜ਼ਖ਼ਮੀ ਹੋਣ ਦੀ ਸੂਚਨਾ ਸਹਾਰਾ ਦੇ ਮੁੱਖ ਦਫ਼ਤਰ ਨੂੰ ਮਿਲੀ | ਉਸ ਸਮੇਂ ਸਹਾਰਾ ਜਨ ਸੇਵਾ ਦੀ ਹੈਲਪ ਲਾਈਨ ਟੀਮ ਦੇ ਵਰਕਰ ਸੰਦੀਪ ਗੋਇਲ, ਗੋਤਮ ...

ਪੂਰੀ ਖ਼ਬਰ »

20 ਗ੍ਰਾਮ ਹੈਰੋਇਨ ਸਮੇਤ ਕਾਰ ਸਵਾਰ ਤਿੰਨ ਗਿ੍ਫ਼ਤਾਰ

ਕਾਲਾਂਵਾਲੀ, 13 ਜੂਨ (ਭੁਪਿੰਦਰ ਪੰਨੀਵਾਲੀਆ)-ਸੀਆਈਏ ਸਟਾਫ਼ ਪੁਲੀਸ ਸਿਰਸਾ ਨੇ ਗਸ਼ਤ ਅਤੇ ਚੈਕਿੰਗ ਦੇ ਦੌਰਾਨ ਸਾਹੂਵਾਲਾ ਫ਼ਸਟ ਤੋਂ ਕਾਰ ਸਵਾਰ ਤਿੰਨ ਵਿਅਕਤੀਆਂ ਦੇ ਕਬਜ਼ੇ 'ਚੋਂ 20 ਗਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਸੀਆਈਏ ...

ਪੂਰੀ ਖ਼ਬਰ »

ਚਿਲਡਰਨ ਹੋਮ ਵਿਖੇ ਚਾਈਲਡ ਲੇਬਰ ਦੇ ਿਖ਼ਲਾਫ਼ ਵਿਸ਼ਵ ਦਿਵਸ ਸਬੰਧੀ ਸੈਮੀਨਾਰ ਕਰਵਾਇਆ

ਬਠਿੰਡਾ, 13 ਜੂਨ (ਕੰਵਲਜੀਤ ਸਿੰਘ ਸਿੱਧੂ)-ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ (ਨਾਲਸਾ) ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਸ੍ਰ. ਪਰਮਜੀਤ ਸਿੰਘ ਦੀ ...

ਪੂਰੀ ਖ਼ਬਰ »

ਕਰਮਗੜ੍ਹ ਸੱਤਰਾ ਦੇ ਗ਼ਰੀਬ ਦੇ ਘਰ ਹਜ਼ਾਰਾ ਦਾ ਸਾਮਾਨ ਕੀਤਾ ਚੋਰੀ

ਬੱਲੂਆਣਾ, 13 ਜੂਨ (ਗੁਰਨੈਬ ਸਾਜਨ)- ਥਾਣਾ ਸਦਰ ਬਠਿੰਡਾ ਅਧੀਨ ਪੈਂਦੇ ਪਿੰਡ ਕਰਮਗੜ੍ਹ ਸੱਤਰਾ ਵਿਖੇ ਬੀਤੀ ਰਾਤ ਗ਼ਰੀਬ ਪਰਿਵਾਰ ਦੇ ਘਰ ਹਜ਼ਾਰਾਂ ਦਾ ਸਮਾਨ ਚੋਰੀ ਕਰਨ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿਆਰਾ ਸਿੰਘ ਪੁੱਤਰ ਗੁਲਜਾਰ ਸਿੰਘ ...

ਪੂਰੀ ਖ਼ਬਰ »

ਬਿਜਲੀ ਦੀ ਸਪਲਾਈ ਲੈਣ ਲਈ ਕਿਸਾਨਾਂ ਵਲੋਂ ਦਫ਼ਤਰ ਪਾਵਰਕਾਮ ਵਿਖੇ ਲਗਾਇਆ ਧਰਨਾ

ਰਾਮਪੁਰਾ ਫੂਲ, 13 ਜੂਨ (ਗੁਰਮੇਲ ਸਿੰਘ ਵਿਰਦੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋ ਸੂਬੇ ਦੇ ਸੱਦੇ ਤਹਿਤ ਝੋਨਾ ਲਾਉਣ ਲਈ ਬਿਜਲੀ ਸਪਲਾਈ ਲੈਣ ਸਬੰਧੀ ਸ਼ੁਰੂ ਕੀਤੇ ਗਏ ਮੋਰਚੇ ਤਹਿਤ ਸਥਾਨਕ ਪਾਵਰਕਾਮ ਦੇ ਦਫ਼ਤਰ 'ਚ ਲਾਏ ਗਏ ਧਰਨੇ ਵਿਚ ਸ਼ਾਮਿਲ ਕਿਸਾਨਾਂ ...

ਪੂਰੀ ਖ਼ਬਰ »

ਨਾਟਕ 'ਸਿੰਘ ਸੂਰਮੇ' ਤੇ ਕੋਰੀਓਗ੍ਰਾਫ਼ੀ 'ਕਿਸਾਨ ਦੀ ਜ਼ਿੰਦਗੀ' ਨੇ ਪ੍ਰਭਾਵਿਤ ਕੀਤੇ ਦਰਸ਼ਕ

ਭਾਗੀਵਾਂਦਰ 13 ਜੂਨ (ਮਹਿੰਦਰ ਸਿੰਘ ਰੂਪ)-ਸੁਖਮਨੀ ਸਾਹਿਬ ਸੇਵਾ ਸੁਸਾਇਟੀ ਭਾਗੀਵਾਂਦਰ ਦੇ ਮੁੱਖ ਸੇਵਾਦਾਰ ਭਾਈ ਜਗਤਾਰ ਸਿੰਘ ਖਾਲਸਾ ਦੇ ਵਿਸ਼ੇਸ ਯਤਨਾਂ ਸਦਕਾ ਸਰਪ੍ਰਸਤ ਭਾਈ ਸੁਖਮਿੰਦਰ ਸਿੰਘ ਭਾਗੀਵਾਂਦਰ ਦੀ ਦੇਖ-ਰੇਖ ਹੇਠ ਪਿੰਡ ਭਾਗੀਵਾਂਦਰ ਦੀ ਸਾਂਝੀ ਸੱਥ ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ ਵਿਖੇ ਲੱਗਿਆ 10 ਰੋਜ਼ਾ ਸਮਰ ਕੈਂਪ ਸਮਾਪਤ

ਬਠਿੰਡਾ, 13 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਥਾਨਕ ਕਮਲਾ ਨਹਿਰੂ ਕਲੋਨੀ ਸਥਿਤ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੱਲ ਰਿਹਾ ਦਸ ਰੋਜ਼ਾ ਸਮਰ ਕੈਂਪ ਸਮਾਪਤ ਹੋ ਗਿਆ | ਕੈਂਪ ਦੌਰਾਨ ਵਿਦਿਆਰਥੀਆਂ ਨੇ ਬਾਸਕਿਟਬਾਲ, ਫੁੱਟਬਾਲ, ਨੈੱਟਬਾਲ, ...

ਪੂਰੀ ਖ਼ਬਰ »

ਥਰਮਲ ਪਲਾਂਟ ਦੇ ਕਾਮਿਆਂ ਵਲੋਂ ਗੇਟ ਰੈਲੀ ਕਰ ਕੇ ਕੇਂਦਰ ਤੇ ਸੂਬਾ ਸਰਕਾਰ ਿਖ਼ਲਾਫ਼ ਜਤਾਇਆ ਰੋਸ

ਬਠਿੰਡਾ, 13 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਇੰਪਲਾਈਜ਼ ਤਾਲਮੇਲ ਕਮੇਟੀ, ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ ਦੇ ਬੈਨਰ ਹੇਠ ਵੱਡੀ ਗਿਣਤੀ ਇਕੱਠੇ ਹੋਏ ਥਰਮਲ ਪਲਾਂਟ ਦੇ ਕਾਮਿਆਂ ਨੇ ਗੇਟ ਰੈਲੀ ਕੀਤੀ ਅਤੇ ਕੇਂਦਰ ਤੇ ਪੰਜਾਬ ਸਰਕਾਰ ਿਖ਼ਲਾਫ਼ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮੈਡੀਕਲ ਕੈਮਿਸਟਾਂ ਨਾਲ ਮੀਟਿੰਗ

ਗੋਨਿਆਣਾ, 13 ਜੂਨ (ਲਛਮਣ ਦਾਸ ਗਰਗ)-ਪੰਜਾਬ ਸਰਕਾਰ ਵਲੋਂ ਲੋਕਾਂ ਦੀ ਤੰਦਰੁਸਤੀ ਲਈ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹਾ ਡਰੱਗਜ਼ ਇੰਸਪੈਕਟਰਾਂ ਦੀ ਮੀਟਿੰਗ ਮੈਡੀਕਲ ਕੈਮਿਸਟ ਯੂਨੀਅਨ ਪ੍ਰਧਾਨ ਪਵਨ ਕੁਮਾਰ ਗਰਗ ਦੀ ਪ੍ਰਧਾਨਗੀ ਹੇਠ ਹੋਈ ...

ਪੂਰੀ ਖ਼ਬਰ »

ਲੱਕੀ ਸਕੀਮਾਂ ਦੇ ਨਾਂਅ 'ਤੇ ਭੋਲੇ-ਭਾਲੇ ਲੋਕਾਂ ਦੀ ਲੁੱਟ ਸਬੰਧੀ ਟੈਕਸ ਵਿਭਾਗ ਤੇ ਪੁਲਿਸ ਬੇਖਬਰ

ਗੋਨਿਆਣਾ, 13 ਜੂਨ (ਲਛਮਣ ਦਾਸ ਗਰਗ)-ਗੋਨਿਆਣਾ ਮੰਡੀ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਭੋਲੇ ਭਾਲੇ ਲੋਕਾਂ ਨੂੰ ਅਲੱਗ-ਅਲੱਗ ਤਰ੍ਹਾਂ ਦੀਆਂ ਦਿਲ ਖਿੱਚਣ ਵਾਲੀਆਂ ਸਕੀਮਾਂ ਵਿਚ ਫਸਾ ਕੇ ਠੱਗੀਆਂ ਮਾਰੀਆਂ ਜਾ ਰਹੀਆਂ ਹਨ | ਲੱਕੀ ਸਕੀਮ ਚਾਲਕਾਂ ਵਲੋਂ ਇਸ ਸਕੀਮ ਤਹਿਤ ਟੈਕਸ ...

ਪੂਰੀ ਖ਼ਬਰ »

ਕਿਸਾਨਾਂ ਨੇ ਸਰਕਾਰ ਦੇ ਹੁਕਮਾਂ ਦੀ ਅਣਦੇਖੀ ਕਰ ਕੇ ਝੋਨਾ ਲਗਾਉਣ ਦੀ ਕੀਤੀ ਸ਼ੁਰੂਆਤ

ਰਾਮਪੁਰਾ ਫੂਲ, 13 ਜੂਨ (ਗੁਰਮੇਲ ਸਿੰਘ ਵਿਰਦੀ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਦੇ ਸੱਦੇ ਉਤੇ ਕਸਬਾ ਫੂਲ ਦੇ ਕਿਸਾਨਾਂ ਨੇ ਕ੍ਰਾਂਤੀਕਾਰੀ ਕਿਸਾਨ ਆਗੂਆਂ ਦੀ ਅਗਵਾਈ ਵਿਚ ਇਕੱਠੇ ਹੋ ਕੇ ਝੋਨਾ ਲਗਾਉਣ ਦੀ ਸ਼ੁਰੂਆਤ ਕੀਤੀ | ਝੋਨਾ ਲਗਾਉਣ ਦੀ ਸ਼ੁਰੂਆਤ ...

ਪੂਰੀ ਖ਼ਬਰ »

ਧਰਨੇ 'ਤੇ ਬੈਠੇ ਕਿਸਾਨਾਂ ਨੇ ਮੰਡੀ ਦੇ ਮੇਨ ਬਾਜ਼ਾਰ ਵਿਚ ਰੋਸ ਮਾਰਚ ਕੱਢਿਆ

ਭੁੱਚੋ ਮੰਡੀ, 13 ਜੂਨ (ਬਿੱਕਰ ਸਿੰਘ ਸਿੱਧੂ)-ਖੇਤੀ ਮੋਟਰਾਂ ਲਈ 16 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਉਣ ਅਤੇ ਨਹਿਰੀ ਪਾਣੀ ਦੀ ਬੰਦੀ ਤੁਰੰਤ ਖ਼ਤਮ ਕਰਨ ਦੀ ਮੰਗ ਨੂੰ ਲੈ ਕੇ ਪਾਵਰ ਕਾਮ ਦੀ ਸਬਡਵੀਜ਼ਨ ਭੁੱਚੋ ਕਲਾਂ ਦੇ ਗੇਟ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ...

ਪੂਰੀ ਖ਼ਬਰ »

ਜੀਦਾ ਟੋਲ ਪਲਾਜ਼ਾ ਵਲੋਂ ਵੱਧ ਰੁਪਏ ਵਸੂਲਣ ਦਾ ਮਾਮਲਾ ਅਧਿਕਾਰੀਆਂ ਕੋਲ ਉਠਾਇਆ

ਗੋਨਿਆਣਾ, 13 ਜੂਨ (ਮਨਦੀਪ ਸਿੰਘ ਮੱਕੜ/ਸੁਖਪਾਲ ਸਿੰਘ ਸੋਨੀ)-ਗੋਨਿਆਣਾ-ਬਾਜਾਖਾਨਾ ਸੜਕੀ ਹਾਈਵੇਅ 'ਤੇ ਸਥਿਤ ਪਿੰਡ ਜੀਦਾ ਦੇ ਟੋਲ ਪਲਾਜ਼ਾ ਦੇ ਮੁਲਾਜ਼ਮਾਂ ਵਲੋਂ 20 ਕਿੱਲੋਮੀਟਰ ਦੇ ਅਧੀਨ ਆਉਂਦੇ ਖੇਤਰ ਦੇ ਰਾਹਗੀਰਾਂ ਤੋਂ ਵੱਡੇ ਪੱਧਰ 'ਤੇ ਕੀਤੀ ਜਾ ਰਹੀ ਲੁੱਟ ਦੇ ...

ਪੂਰੀ ਖ਼ਬਰ »

ਤੇਲ ਟੈਂਕਰ ਦੇ ਥੱਲੇ ਆਉਣ ਕਾਰਨ ਇਕ ਮੋਟਰਸਾਈਕਲ ਸਵਾਰ ਦੀ ਮੌਤ- ਦੂਜਾ ਗੰਭੀਰ ਜ਼ਖ਼ਮੀ

ਬਠਿੰਡਾ, 13 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਸ਼ਾਮ ਬਠਿੰਡਾ-ਗੋਨਿਆਣਾ ਸੜਕ 'ਤੇ ਇਕ ਤੇਲ ਟੈਂਕਰ ਥੱਲੇ ਆਉਣ ਮੋਟਰ ਸਾਈਕਲ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੂਸਰਾ ਗੰਭੀਰ ਜ਼ਖ਼ਮੀ ਹੋ ਗਿਆ | ਮੋਟਰ ਸਾਈਕਲ ਸਵਾਰ ਦੋਨੋਂ ਵਿਅਕਤੀ ਵਾੜਾ ਭਾਈ ਕਾ ਪਿੰਡ ਦੇ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਜ਼ਿਲ੍ਹੇ 'ਚ ਵੱਖ-ਵੱਖ ਥਾਈਾ ਸਫ਼ਾਈ ਅਭਿਆਨ

ਬਠਿੰਡਾ, 13 ਜੂਨ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਸਰਕਾਰ ਦੁਆਰਾ ਉਲੀਕੀ ਗਈ ਪੰਜਾਬੀਆਂ ਦੀ ਚੰਗੀ ਸਿਹਤ ਲਈ ਵਿਸ਼ੇਸ਼ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਅੱਜ ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ ਸਫ਼ਾਈ ਅਭਿਆਨ, ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਿਖ਼ਲਾਫ਼ ...

ਪੂਰੀ ਖ਼ਬਰ »

ਚੌਕਸੀ ਵਿਭਾਗ ਵਲੋਂ ਹੌਲਦਾਰ 5 ਹਜ਼ਾਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਾਨਸਾ, 13 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਚੌਕਸੀ ਵਿਭਾਗ ਦੀ ਟੀਮ ਨੇ ਸਥਾਨਕ ਜ਼ਿਲ੍ਹਾ ਕਚਹਿਰੀਆਂ 'ਚ ਪੰਜਾਬ ਪੁਲਿਸ ਦੇ ਹੌਲਦਾਰ ਨੂੰ 5 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ 29 ਮਈ ਨੂੰ ਜੀਵਨ ਕੁਮਾਰ ਵਾਸੀ ਰਤੀਆ ...

ਪੂਰੀ ਖ਼ਬਰ »

ਭਾਕਿਯੂ ਡਕੌਾਦਾ ਵਲੋਂ ਜੇਠੂਕੇ 'ਚ ਝੋਨਾ ਲਾਉਣ ਦੀ ਕਰਵਾਈ ਸ਼ੁਰੂਆਤ

ਚਾਉਕੇ, 13 ਜੂਨ (ਮਨਜੀਤ ਸਿੰਘ ਘੜੈਲੀ)-ਭਾਕਿਯੂ ਏਕਤਾ ਡਕੌਾਦਾ ਵਲੋਂ ਪਿੰਡ ਜੇਠੂਕੇ ਵਿਖੇ ਝੋਨਾ ਲਾਉਣ ਦੀ ਸ਼ੁਰੂਆਤ ਕਰਵਾਈ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਕਿਯੂ ਏਕਤਾ ਡਕੌਾਦਾ ਬਲਾਕ ਰਾਮਪੁਰਾ ਦੇ ਪ੍ਰਧਾਨ ਬਲਵਿੰਦਰ ਸਿੰਘ ਫ਼ੌਜੀ ਜੇਠੂਕੇ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਨੇ ਸਰਕਾਰ ਅਤੇ ਪਾਵਰਕਾਮ ਦੀ ਅਰਥੀ ਸਾੜੀ

ਮੌੜ ਮੰਡੀ, 13 ਜੂਨ (ਗੁਰਜੀਤ ਸਿੰਘ ਕਮਾਲੂ)-ਕਿਸਾਨ ਨੂੰ ਝੋਨਾ 20 ਜੂਨ ਤੋਂ ਪਹਿਲਾ ਲਗਾਉਣ ਅਤੇ ਝੋਨੇ ਦੇ ਸੀਜ਼ਨ ਵਿਚ ਬਿਜਲੀ ਦੀ ਸਪਲਾਈ ਨਿਰਵਿਘਨ ਦੇਣ ਦੀ ਮੰਗ ਨੂੰ ਲੈ ਕੇ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲਗਾਇਆ ਗਿਆ ਧਰਨਾ ਅੱਜ ਤੀਸਰੇ ਦਿਨ ਵਿਚ ਦਾਖਲ ਹੋ ...

ਪੂਰੀ ਖ਼ਬਰ »

ਰਾਹਗੀਰਾਂ ਤੋਂ ਮੋਬਾਈਲ ਫ਼ੋਨ ਝਪਟਣ ਵਾਲੇ 5 ਲੁਟੇਰੇ ਗਿ੍ਫ਼ਤਾਰ

ਬਠਿੰਡਾ, 13 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਦੇ ਥਾਣਾ ਕੋਤਵਾਲੀ ਪੁਲਿਸ ਨੇ ਰਾਹਗੀਰਾਂ ਤੋਂ ਮੋਬਾਈਲ ਫ਼ੋਨ ਝਪਟਣ ਵਾਲੇ 5 ਨੌਜਵਾਨਾਂ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ ਜਿਨ੍ਹਾਂ ਕੋਲੋਂ 46 ਹਜ਼ਾਰ ਰੁਪਏ ਦੀ ਕੀਮਤ ਦੇ 10 ਮੋਬਾਈਲ ਫ਼ੋਨ ਬਰਾਮਦ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX