ਤਾਜਾ ਖ਼ਬਰਾਂ


ਭਾਖੜਾ ਨਹਿਰ 'ਚ ਬੰਬ ਦੀ ਅਫ਼ਵਾਹ ਦੇ ਚੱਲਦਿਆਂ ਫ਼ੌਜ ਦਾ ਗੁਪਤ ਨਿਰੀਖਣ
. . .  1 day ago
ਫ਼ਤਿਹਗੜ੍ਹ ਸਾਹਿਬ ,19 ਜਨਵਰੀ { ਜਤਿੰਦਰ ਸਿੰਘ ਰਾਠੌਰ } - ਭਾਖੜਾ ਨਹਿਰ 'ਚ ਬੰਬ ਦੀ ਅਫ਼ਵਾਹ ਦੇ ਚੱਲਦਿਆਂ ਫ਼ੌਜ ਦਾ ਗੁਪਤ ਨਿਰੀਖਣ ਕੀਤਾ ਗਿਆ। ਇਸ ਮੌਕੇ 'ਤੇ ਮੀਡੀਆ ਨੂੰ ਦੂਰ ਰੱਖਿਆ ਗਿਆ।
ਹਿਮਾਚਲ 'ਚ ਬੱਸ ਪਲਟਣ ਕਾਰਨ 17 ਵਿਦਿਆਰਥੀ ਜ਼ਖਮੀ
. . .  1 day ago
ਹਮੀਰਪੁਰ, 19 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ 'ਚ ਇਕ ਸਕੂਲ ਬੱਸ ਦੇ ਪਲਟ ਜਾਣ ਕਾਰਨ 17 ਵਿਦਿਆਰਥੀ ਜ਼ਖਮੀ ਹੋ ਗਏ। ਇਕ ਨਿੱਜੀ ਬੱਸ ਬੱਚਿਆਂ ਨੂੰ ਸਕੂਲ ਲੈ ਕੇ ਜਾ ਰਹੀ ਸੀ।
ਰਾਹੁਲ ਦੇ ਸ਼ਕਤੀ ਪ੍ਰਾਜੈਕਟ ਦੀ ਪੰਜਾਬ 'ਚ ਕੈਪਟਨ ਵਲੋਂ ਸ਼ੁਰੂਆਤ
. . .  1 day ago
ਚੰਡੀਗੜ੍ਹ, 19 ਜਨਵਰੀ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਦੇ ਸ਼ਕਤੀ ਪ੍ਰਾਜੈਕਟ ਨੂੰ ਅੱਜ ਇਥੇ ਲਾਂਚ ਕੀਤਾ ਗਿਆ। ਇਸ ਦਾ ਮਕਸਦ ਮਈ ਵਿਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਲਈ ਸੂਬੇ ਦੇ ਪਾਰਟੀ ਵਰਕਰਾਂ...
ਦਿਸ਼ਾਂਤ ਨੇ ਜੇ.ਈ.ਈ.ਮੇਨਜ਼ ਪ੍ਰੀਖਿਆ ਵਿਚ ਹਾਸਲ ਕੀਤੇ 99.99 ਫ਼ੀਸਦੀ ਅੰਕ
. . .  1 day ago
ਚੰਡੀਗੜ੍ਹ, 19 ਜਨਵਰੀ (ਮਨਜੋਤ) - ਦਿਸ਼ਾਂਤ ਜਿੰਦਲ ਨੇ ਜੇ.ਈ.ਈ. ਮੇਨਜ਼ ਪ੍ਰੀਖਿਆ ਵਿਚ 99.99 ਫ਼ੀਸਦੀ ਅੰਕ ਹਾਸਲ ਕੀਤੇ...
ਪਸ਼ੂ ਪਾਲਣ ਵਿਭਾਗ ਸ਼ੁਰੂ ਕਰੇਗਾ ਮੋਬਾਈਲ ਡਿਸਪੈਂਸਰੀ -ਬਲਵੀਰ ਸਿੰਘ ਸਿੱਧੂ
. . .  1 day ago
ਗੜ੍ਹਸ਼ੰਕਰ, 19 ਜਨਵਰੀ (ਧਾਲੀਵਾਲ)- ਪਸ਼ੂ ਪਾਲਣ ਵਿਭਾਗ ਵਲੋਂ ਪਿੰਡ-ਪਿੰਡ ਜਾ ਕੇ ਪਸ਼ੂਆਂ ਦੇ ਇਲਾਜ ਲਈ ਮੋਬਾਈਲ ਡਿਸਪੈਂਸਰੀ ਦਾ ਪ੍ਰਾਜੈਕਟ ਜਲਦ ਹੀ ਸ਼ੁਰੂ ਕੀਤਾ ਜਾ ਰਿਹਾ ਹੈ। ਡਾਕਟਰ ਤੇ ਹੋਰ ਸਟਾਫ਼ ਤੇ ਸਹੂਲਤਾਂ ਨਾਲ ਲੈਸ ਮੋਬਾਈਲ ਡਿਸਪੈਂਸਰੀ ਵੱਲੋਂ ਪਿੰਡ-ਪਿੰਡ...
ਮੋਟਰਸਾਈਕਲਾਂ ਦੀ ਟੱਕਰ ਵਿਚ ਦੋ ਵਿਅਕਤੀਆਂ ਦੀ ਮੌਤ, ਇਕ ਗੰਭੀਰ ਜ਼ਖ਼ਮੀ
. . .  1 day ago
ਬਰਨਾਲਾ, 19 ਜਨਵਰੀ (ਧਰਮਪਾਲ ਸਿੰਘ)-ਪਿੰਡ ਠੀਕਰੀਵਾਲ ਤੋਂ ਚੁਹਾਣਕੇ ਖ਼ੁਰਦ ਨੂੰ ਜਾਂਦੀ ਸੜਕ 'ਤੇ ਹੋਈ ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਟੱਕਰ ਵਿਚ ਮੋਟਰਸਾਈਕਲ 'ਤੇ ਸਵਾਰ ਦੋਵੇਂ ਚਾਲਕਾਂ ਦੀ ਮੌਤ ਹੋ ਗਈ। ਜਦਕਿ ਇਕ ਨੌਜਵਾਨ ਗੰਭੀਰ ਜ਼ਖ਼ਮੀ...
ਸੰਗਰੂਰ ਅਦਾਲਤ 'ਚ ਹੋਵੇਗੀ ਬੇਅਦਬੀ ਮਾਮਲੇ ਦੀ ਸੁਣਵਾਈ
. . .  1 day ago
ਸੰਗਰੂਰ, 19 ਜਨਵਰੀ (ਧੀਰਜ ਪਸ਼ੋਰੀਆ)- ਢਾਈ-ਕੁ ਸਾਲ ਪਹਿਲਾਂ ਮਲੇਰਕੋਟਲਾ ਵਿਖੇ ਧਾਰਮਿਕ ਗ੍ਰੰਥ ਕੁਰਾਨ-ਏ-ਸ਼ਰੀਫ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਦੇ ਸੰਬੰਧ 'ਚ ਮਲੇਰਕੋਟਲਾ ਥਾਣਾ ਵਿਖੇ ਦਰਜ ਮਾਮਲੇ ਦੀ ਸੁਣਵਾਈ ਹੁਣ ਸੰਗਰੂਰ ਅਦਾਲਤ ਵਿਖੇ ਹੋਵੇਗੀ। ਮਾਮਲੇ...
ਪ੍ਰਧਾਨ ਮੰਤਰੀ ਮੋਦੀ ਨੂੰ ਹਟਾਉਣਾ ਹੈ ਕੋਲਕਾਤਾ 'ਚ ਹੋਈ ਮਹਾਂ ਰੈਲੀ ਦਾ ਏਜੰਡਾ- ਰਵਿ ਸ਼ੰਕਰ ਪ੍ਰਸਾਦ
. . .  1 day ago
ਕੋਲਕਾਤਾ, 19 ਜਨਵਰੀ- ਕੋਲਕਾਤਾ 'ਚ ਵਿਰੋਧੀ ਰੈਲੀ 'ਤੇ ਬੋਲਦਿਆਂ ਕੇਂਦਰੀ ਮੰਤਰੀ ਰਵਿ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਜਿਹੜੇ ਅੱਖਾਂ 'ਚ ਅੱਖਾਂ ਪਾ ਕੇ ਨਹੀਂ ਦੇਖ ਸਕਦੇ ਅਤੇ ਉਹ ਅੱਜ ਇਕ ਮੰਚ 'ਤੇ ਇਕੱਠੇ ਹੋਏ ਹਨ। ਉਨ੍ਹਾਂ ਕਿਹਾ ਕਿ ਰੈਲੀ 'ਚ ਵੱਖ-ਵੱਖ ਪਾਰਟੀਆਂ ਦੇ ....
ਅਕਾਲੀ ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਨੇ ਕਿਸਾਨਾਂ ਨੂੰ ਕੀਤਾ ਕੰਗਾਲ- ਸਿਮਰਨਜੀਤ ਬੈਂਸ
. . .  1 day ago
ਖੇਮਕਰਨ, 19 ਜਨਵਰੀ (ਸੰਦੀਪ ਮਹਿਤਾ) - ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਕਿਸਾਨਾਂ ਦਾ ਦਰਦ ਜਾਣਨ ਲਈ ਸਰਹੱਦੀ ਕਸਬਾ ਖੇਮਕਰਨ ਵਿਖੇ ਪਹੁੰਚੇ। ਇਸ ਮੌਕੇ ਸਿਮਰਨਜੀਤ ਸਿੰਘ ਬੈਂਸ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ......
ਰੋਪੜ ਪੁਲਿਸ ਨੇ ਪੰਜਾਬ 'ਚ ਫ਼ੌਜ ਦੀ ਭਰਤੀ ਘੋਟਾਲੇ ਦਾ ਖ਼ੁਲਾਸਾ ਕਰਦਿਆਂ 5 ਵਿਅਕਤੀਆਂ ਨੂੰ ਕੀਤਾ ਕਾਬੂ
. . .  1 day ago
ਚੰਡੀਗੜ੍ਹ, 19 ਜਨਵਰੀ- ਰੋਪੜ ਪੁਲਿਸ ਨੇ ਪੰਜਾਬ 'ਚ ਫ਼ੌਜ ਭਰਤੀ ਘੋਟਾਲੇ ਦਾ ਖ਼ੁਲਾਸਾ ਕਰਦਿਆਂ ਹੋਇਆਂ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਰਕਾਰ ਬੁਲਾਰੇ ਨੇ ਦਸਿਆ ਕਿ ਇਨ੍ਹਾਂ ਪਾਸੋਂ ਪੁਲਿਸ ਨੇ 29 ਆਧਾਰ ਕਾਰਡ ਅਤੇ ....
ਨੈਸ਼ਨਲ ਮਿਊਜ਼ੀਅਮ ਫ਼ਾਰ ਇੰਡੀਅਨ ਸਿਨੇਮਾ ਦਾ ਉਦਘਾਟਨ ਕਰਨ ਪਹੁੰਚੇ ਮੋਦੀ
. . .  1 day ago
ਮੁੰਬਈ, 19 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੈਸ਼ਨਲ ਮਿਊਜ਼ੀਅਮ ਫ਼ਾਰ ਇੰਡੀਅਨ ਸਿਨੇਮਾ (ਐਨ.ਐਮ.ਆਈ.ਸੀ) ਦਾ ਉਦਘਾਟਨ ਕਰਨ ਲਈ ਮੁੰਬਈ ਪਹੁੰਚੇ ....
ਆਈ.ਆਰ.ਸੀ.ਟੀ.ਸੀ. ਮਾਮਲੇ 'ਚ ਲਾਲੂ ਪ੍ਰਸਾਦ ਯਾਦਵ ਨੂੰ ਮਿਲੀ ਜ਼ਮਾਨਤ
. . .  1 day ago
ਨਵੀਂ ਦਿੱਲੀ, 19 ਜਨਵਰੀ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਸਾਬਕਾ ਕੇਂਦਰੀ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਆਈ.ਆਰ.ਸੀ.ਟੀ.ਸੀ. ਮਾਮਲੇ 'ਚ ਸੀ.ਬੀ.ਆਈ. ਵੱਲੋਂ ਦਾਇਰ ਕੇਸ 'ਚ ਜ਼ਮਾਨਤ ਦੇ ਦਿੱਤੀ ....
ਈ. ਡੀ. ਵਲੋਂ ਜ਼ਾਕਿਰ ਨਾਇਕ ਦੇ ਪਰਿਵਾਰ ਦੀ ਜਾਇਦਾਦ ਅਟੈਚ
. . .  1 day ago
ਨਵੀਂ ਦਿੱਲੀ, 19 ਜਨਵਰੀ- ਵਿਵਾਦਤ ਇਸਲਾਮੀ ਪ੍ਰਚਾਰਕ ਜ਼ਾਕਿਰ ਨਾਇਕ ਵਿਰੁੱਧ ਮਨੀ ਲਾਂਡਰਿੰਗ ਜਾਂਚ ਦੇ ਸੰਬੰਧ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ 16.40 ਕਰੋੜ ਰੁਪਏ ਦੀ ਜਾਇਦਾਦ ਅਟੈਚ ਕੀਤੀ ਹੈ। ਇਸ ਸੰਬੰਧੀ ਇੱਕ ਬਿਆਨ 'ਚ ਈ. ਡੀ. ਨੇ ਕਿਹਾ.....
ਜੇਕਰ ਮੌਸਮ ਬਦਲ ਸਕਦਾ ਹੈ ਤਾਂ ਭਾਜਪਾ ਦੀ ਸਰਕਾਰ ਕਿਉਂ ਨਹੀ - ਮਮਤਾ ਬੈਨਰਜੀ
. . .  1 day ago
ਕੋਲਕਾਤਾ, 19 ਜਨਵਰੀ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੋਲਕਾਤਾ 'ਚ ਹੋ ਰਹੀ ਮਹਾਂ ਰੈਲੀ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਇਸ ਰੈਲੀ 'ਚ 23 ਤੋਂ 26 ਪਾਰਟੀਆਂ ਇਕੱਠੀਆਂ ਹੋਈਆਂ ਹਨ। ਉਨ੍ਹਾਂ ਨੇ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ....
ਕਾਰ ਦੇ ਟਰੱਕ ਨਾਲ ਟਕਰਾਉਣ ਕਾਰਨ ਚਾਰ ਨੌਜਵਾਨਾਂ ਦੀ ਮੌਤ
. . .  1 day ago
ਜੈਪੁਰ, 19 ਜਨਵਰੀ- ਰਾਜਸਥਾਨ ਦੇ ਬੀਕਾਨੇਰ ਜ਼ਿਲ੍ਹੇ ਦੇ ਨੋਖਾ ਥਾਣਾ ਖੇਤਰ 'ਚ ਬੀਤੀ ਰਾਤ ਇੱਕ ਕਾਰ ਦੇ ਟਰੱਕ ਨਾਲ ਟਕਰਾਅ ਜਾਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ। ਪੁਲਿਸ ਸੂਤਰਾਂ ਨੇ ਦੱਸਿਆ ਕਿ ਬੀਕਾਨੇਰ ਦੇ ਮੁਕਤਾਪ੍ਰਸਾਦ ਖੇਤਰ ਦੇ ਰਹਿਣ ਵਾਲੇ ਚਾਰ...
ਭਾਰਤ ਖ਼ਿਲਾਫ਼ ਜੋ ਕੰਮ ਪਾਕਿ ਨਹੀਂ ਕਰ ਸਕਿਆ ਉਹ ਮੋਦੀ ਨੇ 5 ਸਾਲਾਂ 'ਚ ਕਰ ਦਿੱਤਾ- ਕੇਜਰੀਵਾਲ
. . .  1 day ago
ਮਹਾਂ ਗਠਜੋੜ 'ਮੋਦੀ' ਵਿਰੁੱਧ ਨਹੀਂ, ਦੇਸ਼ ਦੀ ਜਨਤਾ ਦੇ ਖ਼ਿਲਾਫ਼ ਹੈ- ਪ੍ਰਧਾਨ ਮੰਤਰੀ ਮੋਦੀ
. . .  1 day ago
ਸੜਕ ਹਾਦਸੇ 'ਚ ਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  1 day ago
ਕੈਪਟਨ ਦੀ ਬਜਾਏ ਕੇਂਦਰ ਦੇ ਹੱਥ 'ਚ ਹੈ ਪੰਜਾਬ ਸਰਕਾਰ ਦੀ ਕਮਾਨ -ਖਹਿਰਾ
. . .  1 day ago
ਸਬਰੀਮਾਲਾ ਮੰਦਰ ਦੇ ਦਰਸ਼ਨ ਕਰਨ ਪਹੁੰਚੀਆਂ ਔਰਤਾਂ ਪ੍ਰਦਰਸ਼ਨ ਦੇਖ ਪਰਤੀਆਂ ਵਾਪਸ
. . .  1 day ago
ਮਹਾਂ ਰੈਲੀ: ਮੋਦੀ ਸਰਕਾਰ ਦੇ ਰਾਜ 'ਚ ਬੇਰੁਜ਼ਗਾਰੀ 'ਚ ਹੋਇਆ ਵਾਧਾ- ਐਮ.ਕੇ. ਸਟਾਲਿਨ
. . .  1 day ago
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਯੇਦੀਯੁਰੱਪਾ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  1 day ago
ਚੋਣਾਂ ਦੀ ਰੰਜਸ਼ ਕਾਰਨ ਇੱਕ ਪਰਿਵਾਰ 'ਤੇ ਗੋਲੀ ਬਾਰੀ, 3 ਗੰਭੀਰ ਜ਼ਖ਼ਮੀ
. . .  1 day ago
ਸੁੱਚਾ ਸਿੰਘ ਛੋਟੋਪੁਰ ਦੀ ਅਗਵਾਈ 'ਚ ਹੋਈ 'ਆਪਣਾ ਪੰਜਾਬ ਪਾਰਟੀ' ਦੀ ਮੀਟਿੰਗ
. . .  1 day ago
ਵਿਧਾਇਕ ਜਸਵਿੰਦਰ ਸਿੰਘ ਸੰਧੂ ਦਾ ਹੋਇਆ ਦਿਹਾਂਤ
. . .  1 day ago
ਮੋਦੀ ਨੇ ਗੁਜਰਾਤ 'ਚ ਕੀਤਾ ਐੱਲ. ਐਂਡ. ਟੀ. ਆਰਮਡ ਸਿਸਟਮ ਕੰਪਲੈਕਸ ਦਾ ਉਦਘਾਟਨ
. . .  1 day ago
ਬਰਫ਼ਬਾਰੀ ਕਾਰਨ ਸ੍ਰੀਨਗਰ 'ਚ ਪ੍ਰਭਾਵਿਤ ਹੋਈਆਂ ਉਡਾਣਾਂ
. . .  1 day ago
ਖਹਿਰਾ ਦੀ ਅਗਵਾਈ 'ਚ ਹੋਈ ਪੰਜਾਬੀ ਏਕਤਾ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ
. . .  1 day ago
ਦੱਖਣੀ ਭਾਰਤ 'ਤੇ ਹਮਲੇ ਦੀ ਸਾਜ਼ਿਸ਼ ਨਾਕਾਮ, ਤਿੰਨ ਗ੍ਰਿਫ਼ਤਾਰ
. . .  1 day ago
ਲਾਲੂ ਪ੍ਰਸਾਦ ਯਾਦਵ ਦੀ ਜ਼ਮਾਨਤ ਅਰਜ਼ੀ 'ਤੇ 28 ਜਨਵਰੀ ਨੂੰ ਹੋਵੇਗੀ ਸੁਣਵਾਈ
. . .  1 day ago
ਭਾਜਪਾ ਵਿਰੁੱਧ ਕੀਤੀ ਜਾ ਰਹੀ ਮਹਾਂ ਰੈਲੀ 'ਚ ਪਹੁੰਚੀ ਮਮਤਾ ਬੈਨਰਜੀ
. . .  1 day ago
ਥੱਕੇ ਹੋਏ ਪਹਿਲਵਾਨ ਅਖਾੜੇ 'ਚ ਜਾ ਕੇ ਅਜ਼ਮਾਉਣਾ ਚਾਹੁੰਦੇ ਹਨ ਆਪਣੀ ਕਿਸਮਤ - ਅੱਬਾਸ ਨਕਵੀ
. . .  1 day ago
ਸੁਰਜੀਤ ਰੱਖੜਾ ਅਤੇ ਕਬੀਰ ਦਾਸ ਨੇ ਦਿਆਲ ਸਿੰਘ ਕੋਲਿਆਂਵਾਲੀ ਨਾਲ ਕੀਤੀ ਮੁਲਾਕਾਤ
. . .  1 day ago
ਤੇਲ ਪਾਈਪਲਾਈਨ 'ਚ ਅੱਗ ਲੱਗਣ ਕਾਰਨ 20 ਲੋਕਾਂ ਦੀ ਮੌਤ, 54 ਜ਼ਖਮੀ
. . .  1 day ago
ਮਾਣਹਾਨੀ ਮਾਮਲੇ 'ਚ ਲੁਧਿਆਣਾ ਅਦਾਲਤ ਪੁੱਜੇ ਸੰਜੈ ਸਿੰਘ
. . .  1 day ago
ਲਾਲੂ ਪ੍ਰਸਾਦ ਯਾਦਵ ਨਾਲ ਜੁੜੇ ਆਈ.ਆਰ.ਸੀ.ਟੀ.ਸੀ. ਘੋਟਾਲਾ ਮਾਮਲੇ ਦੀ 11 ਫਰਵਰੀ ਨੂੰ ਹੋਵੇਗੀ ਸੁਣਵਾਈ
. . .  1 day ago
ਕੋਹਰੇ ਅਤੇ ਸੰਘਣੀ ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਟਰੇਨਾਂ
. . .  1 day ago
ਸਬਰੀਮਾਲਾ ਮਾਮਲਾ : 2018 ਤੋਂ ਹੁਣ ਤੱਕ ਪੁਲਿਸ ਵਲੋਂ 67,094 ਲੋਕਾਂ 'ਤੇ ਮਾਮਲਾ ਦਰਜ
. . .  1 day ago
ਲੱਦਾਖ਼ 'ਚ ਬਰਫ਼ੀਲੇ ਤੂਫ਼ਾਨ ਦੀ ਲਪੇਟ 'ਚ ਆਉਣ ਕਾਰਨ ਮਾਰੇ ਲੋਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  1 day ago
ਫਰਵਰੀ 'ਚ ਫਿਰ ਮਿਲਣਗੇ ਟਰੰਪ ਅਤੇ ਕਿਮ, ਵ੍ਹਾਈਟ ਹਾਊਸ ਵਲੋਂ ਖ਼ੁਲਾਸਾ
. . .  1 day ago
ਕੋਲਕਾਤਾ 'ਚ ਅੱਜ ਮਮਤਾ ਕਰੇਗੀ ਮਹਾਂ ਰੈਲੀ, ਨਜ਼ਰ ਆਏਗੀ ਵਿਰੋਧੀ ਧਿਰਾਂ ਦੀ ਏਕਤਾ
. . .  1 day ago
ਅੱਜ ਦਾ ਵਿਚਾਰ
. . .  about 1 hour ago
ਨੌਜਵਾਨ ਉੱਪਰ ਹਮਲਾ ਕਰਕੇ ਨਕਦੀ, ਮੋਟਰਸਾਈਕਲ ਅਤੇ ਮੋਬਾਈਲ ਦੀ ਲੁੱਟ
. . .  2 days ago
ਕਈ ਸਿਆਸੀ ਪਾਰਟੀਆਂ ਦੇ ਆਗੂ ਪਹੁੰਚੇ ਕੋਲਕਾਤਾ
. . .  2 days ago
ਬਾਲ ਵਿਆਹ ਦੇ ਮਾਮਲੇ 'ਚ ਤਿੰਨ ਗ੍ਰਿਫ਼ਤਾਰ
. . .  2 days ago
ਡੀ.ਐਮ.ਕੇ ਪ੍ਰਮੁੱਖ ਸਟਾਲਿਨ ਪਹੁੰਚੇ ਕੋਲਕਾਤਾ
. . .  2 days ago
ਸ਼ੱਕੀ ਹਾਲਾਤਾਂ 'ਚ ਵਿਅਕਤੀ ਦੀ ਮੌਤ
. . .  2 days ago
ਹਰ ਬਰਾਤੀ ਨੇ ਬੱਸ 'ਚ ਲਈ ਆਪਣੀ ਆਪਣੀ ਟਿਕਟ, ਸਮਾਜ ਭਲਾਈ ਦਾ ਦਿੱਤਾ ਸੰਦੇਸ਼
. . .  2 days ago
ਕਾਂਗਰਸ ਦੇ ਸੀਨੀਅਰ ਆਗੂਆਂ ਵੱਲੋਂ ਵਿਧਾਇਕ ਜ਼ੀਰਾ ਦੀ ਮੁਅੱਤਲੀ ਰੱਦ ਕਰਾਉਣ ਲਈ ਕੋਸ਼ਿਸ਼ਾਂ ਆਰੰਭ
. . .  2 days ago
ਖ਼ਰਾਬ ਭੋਜਨ ਦੀ ਸ਼ਿਕਾਇਤ ਕਰਨ ਵਾਲੇ ਫ਼ੌਜੀ ਦੇ ਬੇਟੇ ਦੀ ਸ਼ੱਕੀ ਹਾਲਤ 'ਚ ਮੌਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550
ਿਵਚਾਰ ਪ੍ਰਵਾਹ: ਕਿਸੇ ਵੀ ਕਾਰਜ ਵਿਚ ਸਫ਼ਲ ਹੋਣ ਵਾਸਤੇ, ਚਾਹਵਾਨ ਮਨੁੁੱਖ ਨੂੰ ਪਹਿਲਾਂ ਆਪਣੇ-ਆਪ ਵਿਚ ਗੁਣ ਭਰਨੇ ਪੈਂਦੇ ਹਨ। -ਗੁਰੂ ਨਾਨਕ ਦੇਵ ਜੀ

ਅਜੀਤ ਮੈਗਜ਼ੀਨ

ਸ਼ਹੀਦੀ ਪੁਰਬ 'ਤੇ ਵਿਸ਼ੇਸ਼

ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ

ਸ਼ਹੀਦਾਂ ਦੇ ਸਰਤਾਜ, ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦਾ ਇਤਿਹਾਸ ਵਿਚ ਆਪਣਾ ਇਕ ਨਿਵੇਕਲਾ ਸਥਾਨ ਹੈ। ਭਾਈ ਵੀਰ ਸਿੰਘ ਨੇ ਆਪਣੀ ਇਕ ਲਿਖਤ ਵਿਚ ਦਰਦਨਾਕ ਸ਼ਹਾਦਤ ਦੇ ਬਿਰਤਾਂਤ ਨੂੰ ਬੜੇ ਪ੍ਰਭਾਵਸ਼ਾਲੀ ਢੰਗ ਨਾਲ ਦਰਜ ਕੀਤਾ ਹੈ। ਉਨ੍ਹਾਂ ਦੀਆਂ ਇਹ ਸਤਰਾਂ ਉਚੇਚੇ ਤੌਰ 'ਤੇ ਪੜ੍ਹਨ ਵਾਲੀਆਂ ਹਨ। ਭਾਈ ਸਾਹਿਬ ਦਾ ਕਥਨ ਹੈ, 'ਸੰਗੀਤ ਤੇ ਕਾਵਯ ਆਦਿ ਕੋਮਲ ਹੁਨਰਾਂ ਦੇ ਪਰਮ ਗਯਾਤਾ ਸ੍ਰੀ ਗੁਰੂ ਅਰਜਨ ਦੇਵ ਜੀ ਰਸਿਕ ਵੈਰਾਗੀ ਤੇ ਪਰਮ ਉੱਚ ਰਸੀਏ, ਫ਼ਲਸਫ਼ੇ ਤੇ ਦਾਰਸ਼ਨਿਕ ਵਿਦਯਾ ਦੇ ਸਿਰਮੌਰ, ਵਾਹਿਗੁਰੂ ਜੀ ਦੇ ਦਰੋਂ ਆਏ ਪੈਗ਼ੰਬਰ ਤੇ ਅਵਤਾਰ, ਹਾਂ ਹਾਂ ਨਿਰੇ ਅਵਤਾਰ ਨਹੀਂ ਪੂਰੇ ਗੁਰ ਅਵਤਾਰ, ਕਿਸ ਇਨਸਾਨੀ ਸੰਗ-ਦਿਲੀ ਦੀ ਕਸ਼ਟਣੀਆਂ ਵਾਲੀ ਪੀੜਾ ਨੂੰ ਕਿਸ ਅਡੋਲਤਾ ਨਾਲ ਸਹਾਰਦੇ ਰਹੇ? ਹਾਂ ਐਡੀ ਸੁਹਲ ਭਾਵਾਂ ਨਾਲ ਭਰੀ ਜ਼ਿੰਦਗੀ ਕਿਸ ਵਹਿਸ਼ੀਆਨਾ ਤਸੀਹਿਆਂ ਨਾਲ ਸਮਾਪਤ ਕੀਤੀ ਗਈ, ਵਾਚ ਕੇ ਹੋਸ਼, ਹੋਸ਼ ਵਿਚ ਨਹੀਂ ਰਹਿੰਦੀ। ਹੈਰਾਨੀ ਦੀ ਹੱਦ ਨਹੀਂ ਰਹਿੰਦੀ ਕਿ ਜਿਸ ਬੇਰਹਿਮੀ ਨਾਲ ਕੀਤੇ ਗਏ ਵਾਕਿਆ ਨੂੰ ਪੜ੍ਹਦਿਆਂ ਨੈਣ ਵਹਿੰਦੇ ਨਹੀਂ ਠੱਲ੍ਹੇ ਰਹਿੰਦੇ, ਜਿਨ੍ਹਾਂ ਨੂੰ ਲਿਖਦਿਆਂ ਹੱਥ ਕੰਬਦੇ, ਦਿਲ ਧੜਕਦਾ ਤੇ ਕਲਮ ਰੁਕ ਰੁਕ ਜਾਂਦੀ ਹੈ। ਉਹ ਕੌਣ ਦਿਲ ਸਨ ਜਿਨ੍ਹਾਂ ਨੇ ਓਹ ਕਹਿਰ ਰਵਾਂ ਰਖੇ, ਉਹ ਕੌਣ ਇਨਸਾਨ ਸਨ ਜਿਨ੍ਹਾਂ ਨੇ ਓਹ ਕਹਿਰ ਅਪਣੇ ਹਥੀਂ ਵਰਤਾਏ।' ਭਾਈ ਸਾਹਿਬ ਅੱਗੇ ਲਿਖਦੇ ਹਨ-'ਪਰ ਦੇਖੋ ਇਸ ਦਰਦਨਾਕ ਹੋਣੀ ਦੀ ਵਿਸਮਾਦ ਪੈਦਾ ਕਰ ਦੇਣ ਵਾਲੀ ਤੇ ਸਿਫ਼ਤ ਸਲਾਹ ਵਿਚ ਡੋਬ ਦੇਣ ਵਾਲੀ ਇਕ ਹੋਰ 'ਤਸਵੀਰ'। ਉਹ ਇਹ ਹੈ ਕਿ ਇਤਨੀ ਬੜੀ ਕੋਮਲ ਹੁਨਰਾਂ ਤੇ ਸੁਹਲ ਭਾਵਾਂ ਦੇ ਮਾਲਕ ਵਿਅਕਤੀ ਕੀਕੂੰ ਸਹਿਣਸ਼ੀਲਤਾ ਨਾਲ, ਕਿਸ ਸਹਾਰੇ ਨਾਲ, ਕਿਸ ਅਡੋਲ ਅਹਿੱਲ ਧੈਰਯ ਨਾਲ, ਵਹਿਸ਼ੀਆਨਾ ਜ਼ੁਲਮਾਂ ਤੇ ਅਸਹਿ ਕਸ਼ਟਾਂ ਨੂੰ ਸਹਾਰਦੇ ਹੈ।
ਇਸੇ ਸੰਦਰਭ ਵਿਚ ਗੁਰੂ ਅਰਜਨ ਦੇਵ ਜੀ ਦੀ ਅਦੁੱਤੀ ਰੂਹਾਨੀ ਸ਼ਖ਼ਸੀਅਤ ਨੂੰ ਅਕੀਦਤ ਭੇਟ ਕਰਦੀ ਭਾਈ ਗੁਰਦਾਸ ਦੀ ਇਹ ਰਚਨਾ ਵੀ ਧਿਆਨ ਦੇਣ ਵਾਲੀ ਹੈ :
ਰਹਿੰਦੇ ਗੁਰ ਦਰੀਆਉ ਵਿਚਿ ਮੀਨ ਕੁਲੀਨ ਹੇਤੁ ਨਿਰਬਾਣੀ।
ਦਰਸਨੁ ਦੇਖਿ ਪਤੰਗ ਜਿਉਂ ਜੋਤੀ ਅੰਦਰਿ ਜੋਤਿ ਸਮਾਣੀ।
ਸ਼ਬਦੁ ਸੁਰਤਿ ਲਿਵ ਮਿਰਗ ਜਿਉਂ
ਭੀੜ ਪਈ ਚਿਤਿ ਅਵਰ ਨ ਆਣੀ।
ਚਰਜਨ ਕਵਲ ਮਿਲਿ ਭਵਰ ਜਿਉਂ
ਸੁਖ ਸੰਪੁਟ ਵਿਚਿ ਰੈਣਿ ਵਿਹਾਣੀ।
ਗੁਰੁ ਉਪਦੇਸੁ ਨ ਵਿੱਸਰੈ ਬਾਬੀਹੇ ਜਿਉਂ ਆਖਿ ਵਖਾਣੀ।
ਗੁਰਮੁਖਿ ਸੁਖ ਫਲੁ ਪ੍ਰੇਮ ਰਸੁ ਸਹਜ ਸਮਾਧਿ ਸਾਧ ਸੰਗਿ ਜਾਣੀ।
ਗੁਰ ਅਰਜੁਨ ਵਿਟਹੁਂ ਕੁਰਬਾਣੀ।
ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਸ੍ਰੀ ਗੁਰੂ ਰਾਮਦਾਸ ਜੀ ਦੇ ਘਰ ਬੀਬੀ ਭਾਨੀ ਜੀ ਦੀ ਕੁੱਖੋਂ ਗੋਇੰਦਵਾਲ ਵਿਖੇ 15 ਅਪ੍ਰੈਲ, 1563 ਈਸਵੀ (ਵੈਸਾਖ ਵਦੀ 7 ਸੰਮਤ 1620) ਨੂੰ ਹੋਇਆ ਸੀ। ਆਪ ਤੀਜੇ ਗੁਰੂ, ਸ੍ਰੀ ਗੁਰੂ ਅਮਰਦਾਸ ਜੀ ਦੇ ਦੋਹਤੇ ਸਨ। ਨਾਨਾ ਗੁਰੂ ਅਮਰਦਾਸ ਜੀ ਨੇ ਗੁਰੂ ਅਰਜਨ ਦੇਵ ਜੀ ਦੀ ਬਾਲ ਸ਼ਖ਼ਸੀਅਤ ਨੂੰ ਆਪਣੀ ਦਿਬ-ਦ੍ਰਿਸ਼ਟੀ ਨਾਲ ਘੋਖ ਕੇ 'ਦੋਹਿਤਾ ਬਾਣੀ ਕਾ ਬੋਹਿਥਾ' ਦੀ ਭਵਿੱਖਬਾਣੀ ਕੀਤੀ ਸੀ। ਫਿਰ ਗੁਰੂ ਅਰਜਨ ਦੇਵ ਜੀ ਦੀ ਰੂਹਾਨੀਅਤ, ਉਨ੍ਹਾਂ ਦੀ ਨਿਮਰਤਾ ਤੇ ਸੇਵਾ ਅਤੇ ਲੋਕਾਈ ਦੇ ਕਲਿਆਣ ਦੀ ਸੋਝੀ ਤੇ ਸਮਰੱਥਾ ਨੂੰ ਵੇਖਦਿਆਂ, ਸ੍ਰੀ ਗੁਰੂ ਰਾਮਦਾਸ ਜੀ ਨੇ ਉਨ੍ਹਾਂ ਨੂੰ ਗੁਰਿਆਈ ਦੀ ਗੱਦੀ ਸੌਂਪਣ ਦਾ ਫ਼ੈਸਲਾ ਕੀਤਾ ਸੀ।
1581 ਈਸਵੀ ਵਿਚ, 18 ਸਾਲ ਦੀ ਉਮਰ ਵਿਚ ਗੁਰੂ ਅਰਜਨ ਦੇਵ ਜੀ ਗੁਰਿਆਈ ਦੇ ਤਖ਼ਤ'ਤੇ ਬਿਰਾਜਮਾਨ ਹੋਏ ਸਨ। ਜ਼ਿੰਮੇਵਾਰੀ ਸੰਭਾਲਦਿਆਂ ਹੀ ਉਨ੍ਹਾਂ ਨੇ ਸਰੋਵਰ ਨੂੰ ਪੱਕਾ ਕਰਵਾਉਣ ਦਾ ਕੰਮ ਆਰੰਭ ਦਿੱਤਾ। ਸਰੋਵਰ ਦੇ ਦੁਆਲੇ ਪੌੜੀਆਂ ਪੱਕੀਆਂ ਕਰਵਾ ਦਿੱਤੀਆਂ ਗਈਆਂ। ਫਿਰ ਸਰੋਵਰ ਦੇ ਵਿਚਕਾਰ 'ਹਰਿਮੰਦਰ' ਉਸਾਰਨ ਦਾ ਸੰਕਲਪ ਉਲੀਕ ਲਿਆ ਗਿਆ। ਗੁਰੂ ਸਾਹਿਬ ਨੇ ਆਪ ਸ੍ਰੀ ਹਰਿਮੰਦਰ ਸਾਹਿਬ ਦਾ ਨਕਸ਼ਾ ਤਿਆਰ ਕੀਤਾ ਅਤੇ ਫਿਰ ਬਾਬਾ ਬੁੱਢਾ ਜੀ ਅਤੇ ਭਾਈ ਗੁਰਦਾਸ ਜੀ ਦੀ ਦੇਖ-ਰੇਖ ਵਿਚ ਉਸਾਰੀ ਦਾ ਕੰਮ ਸ਼ੁਰੂ ਕਰਵਾ ਦਿੱਤਾ। ਸਾਰੇ ਧਰਮ ਅਸਥਾਨ ਉੱਚੀ ਤੋਂ ਉੱਚੀ ਥਾਂ ਭਾਲ ਕੇ ਬਣਾਏ ਜਾਂਦੇ ਹਨ ਪਰ ਸ੍ਰੀ ਹਰਿਮੰਦਰ ਸਾਹਿਬ ਨੂੰ ਨਿਵਾਣ ਵਾਲੀ ਥਾਂ 'ਤੇ ਉਸਾਰਿਆ ਗਿਆ। ਚਾਰ ਦਰਵਾਜ਼ੇ ਇਸ ਗੱਲ ਦੇ ਪ੍ਰਤੀਕ ਸਨ ਕਿ ਬਿਨਾਂ ਕਿਸੇ ਭਿੰਨ-ਭੇਦ ਦੇ ਸ੍ਰੀ ਹਰਿਮੰਦਰ ਸਾਹਿਬ ਦੇ ਦੁਆਰ ਸਾਰਿਆਂ ਲਈ ਖੁੱਲ੍ਹੇ ਹਨ। ਨੀਂਹ-ਪੱਥਰ ਰੱਖਣ ਲਈ ਬਹੁਤ ਸਾਰੇ ਸੰਤਾਂ ਮਹਾਂਪੁਰਖਾਂ ਨੂੰ ਬੁਲਾਇਆ ਗਿਆ। ਸਾਈਂ ਮੀਆਂ ਮੀਰ ਜੀ ਨੂੰ ਉਚੇਚਾ ਸੱਦਾ ਦਿੱਤਾ ਗਿਆ। ਉਸਾਰੀ ਮੁਕੰਮਲ ਹੋਣ 'ਤੇ ਸਰਬ-ਸਾਂਝੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰ ਦਿੱਤਾ ਗਿਆ। ਬਾਬਾ ਬੁੱਢਾ ਜੀ ਨੂੰ ਪਹਿਲਾ ਗ੍ਰੰਥੀ ਥਾਪ ਦਿੱਤਾ ਗਿਆ। ਦਰਬਾਰ ਸਾਹਿਬ ਵਿਚ ਪਰਮਾਤਮਾ ਦੀ ਉਸਤਿਤ ਦੇ ਗੀਤ ਗਾਇਨ ਦੀ ਅਲੌਕਿਕ ਰਵਾਇਤ ਪਰਿਪੱਕ ਕਰ ਦਿੱਤੀ ਗਈ।
ਅਸਲ ਵਿਚ, ਸ੍ਰੀ ਹਰਿਮੰਦਰ ਸਾਹਿਬ ਦੀ ਉਸਾਰੀ ਅਤੇ ਫਿਰ ਉਸ ਵਿਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਨੇ ਸਿੱਖ ਪੰਥ ਨੂੰ ਧਾਰਮਿਕ ਅਤੇ ਸੰਸਥਾਪਕ ਰੂਪ ਵਿਚ ਪੂਰੀ ਤਰ੍ਹਾਂ ਸੰਗਠਿਤ ਕਰ ਦਿੱਤਾ ਸੀ। ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰੂ ਗ੍ਰੰਥ ਸਾਹਿਬ ਦੇ ਅਦੁੱਤੀ ਸੁਮੇਲ ਦੀ ਉਸਤਤਿ ਕਰਦੀਆਂ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ ਵਿਚ ਅੰਕਿਤ ਮਹਾਂਕਵੀ ਭਾਈ ਸੰਤੋਖ ਸਿੰਘ ਦੀਆਂ ਇਹ ਸਤਰਾਂ ਪੜ੍ਹਨ ਵਾਲੀਆਂ ਹਨ :
ਬਨਯੋ ਸੁਧਾਸਰ ਬਿਚ ਹਰਿਮੰਦਰ।
ਇਹ ਸਮ ਨਹੀ ਤ੍ਰਿਲੋਕੀ ਅੰਦਰਿ।
ਤਥਾ ਗ੍ਰੰਥ ਸਾਹਿਬ ਸ਼ੁਭ ਰਚਯੋ।
ਸਰਬੋਤਮ ਹਰਿ ਨਾਮਨ ਖਚਯੋ।
ਉਚਿਤ ਮੇਲ ਦੋਨਹੁ ਕੋ ਬਨੈ।
ਨਿਸ ਬਾਸਨ ਹਰਿ ਕੀਰਤਨ ਭਨੈਂ।
ਗਹੁ ਨਾਲ ਵਿਚਾਰੀਏ ਤਾਂ ਸਪੱਸ਼ਟ ਨਜ਼ਰ ਆਉਂਦਾ ਹੈ ਕਿ ਗੁਰੂ ਸਾਹਿਬ ਨੇ ਆਪਣੇ ਗੁਰਿਆਈ ਦੇ ਦੌਰ ਵਿਚ ਸੰਸਥਾਤਮਿਕ ਪੱਧਰ 'ਤੇ ਇਹੋ ਜਿਹੇ ਮਹੱਤਵਪੂਰਨ ਫ਼ੈਸਲੇ ਕੀਤੇ ਸਨ, ਜਿਨ੍ਹਾਂ ਨੇ ਜ਼ਾਹਿਰਾ ਰੂਪ ਵਿਚ ਸਿੱਖ ਪੰਥ ਦੇ ਭਵਿੱਖ ਦੀ ਨਵੀਂ ਨੁਹਾਰ ਸਿਰਜਣ ਦਾ ਮੁੱਢ ਬੰਨ੍ਹ ਦਿੱਤਾ ਸੀ। ਇਹ ਵੀ ਹਕੀਕਤ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਦੀ ਉਸਾਰੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸੰਪਾਦਨ ਗੁਰੂ ਅਰਜਨ ਪਾਤਸ਼ਾਹ ਦੇ ਜੀਵਨ ਦੀਆਂ ਦੋ ਵੱਡੀਆਂ ਪ੍ਰਾਪਤੀਆਂ ਹਨ। ਇਨ੍ਹਾਂ ਦੋਵਾਂ ਪ੍ਰਾਪਤੀਆਂ ਦੀ ਪਰਕਿਰਤੀ ਤੇ ਉਦੇਸ਼ ਇਕ ਪਾਸੇ ਸਰਵਭੌਮਿਕ ਹੈ ਅਤੇ ਸਰਬਤ ਦੇ ਭਲੇ ਦੀ ਭਾਵਨਾ ਨਾਲ ਓਤ-ਪੋਤ ਹੈ। ਦੂਜੇ ਪਾਸੇ ਇਹ ਦੋਵੇਂ ਪ੍ਰਾਪਤੀਆਂ ਗੁਰੂ ਨਾਨਕ ਦੀ ਸਿੱਖੀ ਨੂੰ ਇਕ ਸੰਗਠਿਤ ਧਰਮ ਦੇ ਰੂਪ ਵਿਚ ਵੱਖਰੀ ਪਛਾਣ ਦਿੰਦੀਆਂ ਹਨ।
ਪਰ ਬੜੀ ਹੈਰਾਨੀ ਵਿਚ ਪਾ ਦੇਣ ਵਾਲੀ ਹਕੀਕਤ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਵਿਚ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਹੋਣ ਤੋਂ ਦੋ ਸਾਲਾਂ ਬਾਅਦ ਹੀ ਬਾਦਸ਼ਾਹ ਜਹਾਂਗੀਰ ਦੇ ਹੁਕਮ ਨਾਲ ਗੁਰੂ ਅਰਜਨ ਦੇਵ ਜੀ ਨੂੰ ਸ਼ਹੀਦ ਕਰ ਦਿੱਤਾ ਗਿਆ। ਜਾਪਦਾ ਇੰਜ ਹੈ ਕਿ ਵੇਲੇ ਦੇ ਹੁਕਮਰਾਨ ਜਹਾਂਗੀਰ ਨੂੰ ਸ਼ਾਇਦ ਇਹ ਬਿਲਕੁਲ ਬਰਦਾਸ਼ਤ ਨਹੀਂ ਸੀ ਕਿ ਸਿੱਖ ਧਰਮ, ਸੰਸਥਾਤਮਿਕ ਰੂਪ ਵਿਚ ਪੂਰੀ ਤਰ੍ਹਾਂ ਸੰਗਠਿਤ ਹੋ ਜਾਵੇ। ਹਰਿਮੰਦਰ ਸਾਹਿਬ ਵਰਗੇ ਧਰਮ-ਕੇਂਦਰ ਦੀ ਸਥਾਪਨਾ ਹੋ ਜਾਵੇ ਅਤੇ ਉਸ ਵਿਚ ਗੁਰੂ ਗ੍ਰੰਥ ਸਾਹਿਬ ਵਰਗਾ ਮਹਾਨ ਗ੍ਰੰਥ ਪ੍ਰਕਾਸ਼ਮਾਨ ਹੋ ਜਾਵੇ, ਇਹ ਹੁਕਮਰਾਨ ਜਮਾਤ ਦੇ ਗਲੇ ਨਹੀਂ ਸੀ ਉਤਰ ਰਿਹਾ।
ਇਤਿਹਾਸ ਦੇ ਨਜ਼ਰੀਏ ਨਾਲ ਵੇਖੀਏ ਤਾਂ ਇਹ ਵੀ ਤੱਥ ਬੜੀ ਸਪੱਸ਼ਟਤਾ ਨਾਲ ਉੱਘੜ ਕੇ ਸਾਹਮਣੇ ਆਉਂਦਾ ਹੈ ਕਿ ਜਦੋਂ 1605 ਈਸਵੀ ਵਿਚ ਅਕਬਰ ਦੀ ਮੌਤ ਤੋਂ ਬਾਅਦ ਜਹਾਂਗੀਰ ਤਖ਼ਤ 'ਤੇ ਬੈਠਾ ਸੀ ਤਾਂ ਹਾਲਾਤ ਬਦਲ ਗਏ ਸਨ। ਹਕੂਮਤ ਦੀਆਂ ਧਾਰਮਿਕ ਤੇ ਸਿਆਸੀ ਨੀਤੀਆਂ ਵਿਚ ਤਬਦੀਲੀ ਆ ਗਈ ਸੀ। ਵੈਸੇ ਵੀ ਜਹਾਂਗੀਰ ਆਪਣੇ ਪਿਤਾ ਅਕਬਰ ਦੀ ਤਰ੍ਹਾਂ ਦੂਜੇ ਧਰਮਾਂ ਪ੍ਰਤੀ ਫਰਾਖ਼-ਦਿਲ ਨਹੀਂ ਸੀ। ਉਹ ਕੱਟੜਵਾਦੀ ਮੌਲਾਣਿਆਂ ਦੇ ਪ੍ਰਭਾਵ ਹੇਠ ਵੀ ਆ ਗਿਆ ਸੀ-ਇਹ ਵੀ ਇਕ ਸਚਾਈ ਹੈ। ਫਿਰ ਇਨ੍ਹਾਂ ਹਾਲਾਤ ਵਿਚ 'ਚੰਦੂ' ਵਰਗੇ ਦੋਖੀਆਂ ਨੂੰ ਵੀ ਹੁਕਮਰਾਨਾਂ ਦੇ ਕੰਨ ਭਰਨ ਦਾ ਮੌਕਾ ਮਿਲ ਗਿਆ ਸੀ।
ਅਸਲ ਵਿਚ, ਤਵਾਰੀਖ਼ ਦੇ ਪੰਨਿਆਂ 'ਤੇ ਇਹ ਹਕੀਕਤ ਵੀ ਬੜੇ ਸਾਫ਼ ਲਫ਼ਜ਼ਾਂ ਵਿਚ ਦਰਜ ਹੈ ਕਿ ਮੁਤੱਸਬੀਆਂ ਨੂੰ ਸਾਂਝੀਵਾਲਤਾ ਨਹੀਂ ਚੰਗੀ ਲੱਗਦੀ। ਫਿਰਕੂਆਂ ਨੂੰ ਸਰਬੱਤ ਦੇ ਭਲੇ ਦੀ ਗੱਲ ਕਦੇ ਰਾਸ ਨਹੀਂ ਆਉਂਦੀ। ਫਿਰ ਇਹ ਵੀ ਇਤਿਹਾਸ ਦੀ ਸਚਾਈ ਹੈ ਕਿ ਹਰ ਵੱਡੇ ਬਦਲਾਅ ਦੇ ਇਨਕਲਾਬੀ ਫ਼ੈਸਲਿਆਂ ਦੀ ਕੀਮਤ ਅਦਾ ਕਰਨੀ ਪੈਂਦੀ ਹੈ। ਗੁਰੂ ਅਰਜਨ ਪਾਤਸ਼ਾਹ ਨੂੰ ਵੀ ਆਪਣੀ ਸ਼ਹਾਦਤ ਦੇਣੀ ਪਈ ਸੀ।
ਹੁਕਮਰਾਨ ਤਬਕੇ ਦੀ ਜ਼ਿਹਨੀਅਤ ਸਮਝਣ ਲਈ 'ਤੁਜ਼ਕੇ-ਜਹਾਂਗੀਰੀ' ਦੀ ਇਬਾਰਤ ਦੀਆਂ ਸਤਰਾਂ ਗ਼ੌਰ ਨਾਲ ਪੜ੍ਹਨ ਵਾਲੀਆਂ ਹਨ। ਇਸ ਇਬਾਰਤ ਮੁਤਾਬਕ ਬਾਦਸ਼ਾਹ ਦਾ ਕਹਿਣਾ ਹੈ - 'ਮੈਂ ਹੁਕਮ ਦਿੱਤਾ ਕਿ ਉਸ ਨੂੰ ਹਾਜ਼ਰ ਕੀਤਾ ਜਾਏ ਤੇ ਮੈਂ ਉਸ ਦੇ ਘਰ-ਘਾਟ ਤੇ ਬੱਚੇ ਮੁਰਤਜਾ ਖ਼ਾਂ ਦੇ ਹਵਾਲੇ ਕਰ ਦਿੱਤੇ ਅਤੇ ਉਸ ਦਾ ਮਾਲ ਅਸਬਾਬ ਜ਼ਬਤ ਕਰ ਕੇ ਹੁਕਮ ਦਿੱਤਾ ਕਿ ਉਸ ਨੂੰ ਤਸੀਹੇ ਦੇ ਕੇ ਖ਼ਤਮ ਕਰ ਦਿੱਤਾ ਜਾਵੇ।' ਇਬਾਰਤ ਵਿਚ ਇਸ ਗੱਲ ਦੀ ਵੀ ਗਵਾਹੀ ਮਿਲਦੀ ਹੈ ਕਿ ਜਹਾਂਗੀਰ ਨੂੰ ਇਸ ਗੱਲ ਦੀ ਵੀ ਪ੍ਰੇਸ਼ਾਨੀ ਸੀ ਕਿ 'ਭੋਲੇ ਹਿੰਦੂ' ਅਤੇ 'ਮੂਰਖ ਮੁਸਲਮਾਨ' ਗੁਰੂ ਦੇ ਅਨੁਯਾਈ ਬਣ ਰਹੇ ਸਨ। ਫਿਰ ਉਸ ਨੇ ਆਪਣੇ ਅੰਦਰ ਦੀ ਇਸ ਗੱਲ ਨੂੰ ਵੀ ਮੰਨਿਆ ਹੈ ਕਿ ਉਹ ਗੁਰੂ ਘਰ ਦੇ ਮਜ਼ਬੂਤ ਹੁੰਦੇ ਸੰਸਥਾਤਮਿਕ ਰੂਪ ਨੂੰ ਵੇਖ ਕੇ ਚਿਰਾਂ ਤੋਂ ਨਾਖ਼ੁਸ਼ ਸੀ ਅਤੇ ਉਸ ਦੇ ਮਨ ਵਿਚ ਤਿੱਖਾ ਰੋਸ ਸੀ। ਹਕੀਕਤ ਹੈ ਕਿ ਇਹੋ ਸਾਰਾ ਕੁਝ ਕਾਰਨ ਬਣਿਆ ਸੀ ਗੁਰੂ ਸਾਹਿਬ ਦੀ ਦਰਦਨਾਕ ਸ਼ਹਾਦਤ ਦਾ।
ਆਖ਼ਿਰ ਵਿਚ, ਇਕ ਸਿਧਾਂਤਕ ਨੁਕਤਾ ਹੋਰ ਸਾਂਝਾ ਕਰਨਾ ਚਾਹੁੰਦਾ ਹਾਂ। ਗੁਰੂ ਅਰਜਨ ਸਾਹਿਬ ਦੀ ਬਾਣੀ ਦਾ ਫ਼ਰਮਾਨ ਹੈ - 'ਪਹਿਲਾ ਮਰਣੁ ਕਬੂਲ ਜੀਵਣ ਕੀ ਛਡਿ ਆਸ'। ਮੌਤ ਨੂੰ ਕਬੂਲ ਕਰਨਾ ਸਿੱਖੀ ਦੀ ਪਹਿਲੀ ਅਤੇ ਲਾਜ਼ਮੀ ਸ਼ਰਤ ਹੈ। ਮੌਤ ਦਾ ਭੈਅ ਰੱਖਣ ਵਾਲੇ ਲਈ, ਸਿੱਖੀ ਦੇ ਘੇਰੇ ਵਿਚ ਦਾਖ਼ਲਾ ਅਸੰਭਵ ਹੈ। ਪਰ ਇਤਿਹਾਸ ਇਸ ਹਕੀਕਤ ਦਾ ਵੀ ਸਾਖ਼ੀ ਹੈ ਕਿ ਗੁਰੂ ਸਾਹਿਬ ਦਾ ਇਹ ਸਿਧਾਂਤ-ਵਾਕ ਸਿਰਫ਼ ਪੈਰੋਕਾਰ ਸਿੱਖਾਂ ਲਈ ਨਹੀਂ ਸੀ। ਗੁਰੂ ਸਾਹਿਬ ਨੇ ਆਪ ਸ਼ਹਾਦਤ ਦੀ ਮਿਸਾਲ ਕਾਇਮ ਕੀਤੀ ਸੀ। ਜਿਸ ਮਾਰਗ 'ਤੇ ਸਿੱਖਾਂ ਨੂੰ ਚੱਲਣ ਦਾ ਸੁਨੇਹਾ ਦਿੱਤਾ ਹੈ, ਪਹਿਲਾਂ ਉਸ ਮਾਰਗ 'ਤੇ ਚੱਲਦਿਆਂ ਆਪਣੀ ਅਦੁੱਤੀ ਸ਼ਹਾਦਤ ਦਿੱਤੀ ਸੀ। ਕਥਨੀ ਨੂੰ ਕਰਨੀ ਵਿਚ ਢਾਲਿਆ ਸੀ।


-ਸਾਬਕਾ ਉਪ-ਕੁਲਪਤੀ, ਪੰਜਾਬੀ ਯੂਨੀਵਰਸਿਟੀ,
ਪਟਿਆਲਾ।

...ਤੱਤੀ ਤਵੀ 'ਤੇ ਬੈਠਾ ਹੈ ਸਰਦਾਰ ਸ਼ਹੀਦਾਂ ਦਾ

ਐਸਾ ਚੁੱਭਿਆ ਹਾਕਮ ਨੂੰ ਇਨਕਾਰ ਸ਼ਹੀਦਾਂ ਦਾ, ਤੱਤੀ ਤਵੀ 'ਤੇ ਬੈਠਾ ਹੈ ਸਰਦਾਰ ਸ਼ਹੀਦਾਂ ਦਾ। ਕਿਹਾ ਚੰਦੂ ਨੇ ਨਾਈ ਤੂੰ ਕੀ ਕਹਿਰ ਕਮਾ ਆਇਆਂ, ਮਹਿਲਾਂ ਦੀ ਇੱਟ ਗੰਦੀ ਨਾਲੀ ਦੇ ਵਿਚ ਲਾ ਆਇਆਂ। ਸੰਗਤ ਨੇ ਜਦ ਹੰਕਾਰੀ ਲਈ ਹੁਕਮ ਸੁਣਾ ਦਿੱਤਾ, ਗੁਰਾਂ ਨੇ ਚੰਦੂ ਦੀ ਧੀ ਦਾ ...

ਪੂਰੀ ਖ਼ਬਰ »

ਸ਼ੁਰੂ ਹੈ ਤਾਕਤ ਤੇ ਤਰਕੀਬ ਦਾ ਭੇੜ

ਫੁੱਟਬਾਲ ਦੁਨੀਆ ਦੀ ਸਭ ਤੋਂ ਜ਼ਿਆਦਾ ਖੇਡੀ ਅਤੇ ਦੇਖੀ ਜਾਣ ਵਾਲੀ ਖੇਡ ਹੈ। ਇਸ ਖੇਡ ਦੇ ਨਿਯਮ ਸਰਲ ਹੋਣ ਕਾਰਨ ਇਸ ਨੂੰ ਖੇਡਣਾ ਅਤੇ ਸਮਝਣਾ ਬਹੁਤ ਸੌਖਾ ਹੈ। ਇਸ ਫ਼ਾਨੀ ਜਹਾਨ ਦੇ ਲਗਪਗ ਹਰ ਬੰਦੇ ਨੇ ਆਪਣੀ ਜ਼ਿੰਦਗੀ ਦੇ ਕਿਸੇ ਨਾ ਕਿਸੇ ਪੜ੍ਹਾਅ 'ਤੇ ਫੁੱਟਬਾਲ ਖੇਡਣ ਦਾ ...

ਪੂਰੀ ਖ਼ਬਰ »

ਮੌਨਸੂਨ ਪੌਣਾਂ ਦਾ ਸਫ਼ਰ ਅਤੇ ਭਵਿੱਖਵਾਣੀ

ਮੌਨਸੂਨ ਸ਼ਬਦ ਦਾ ਜਨਮ ਅਰਬੀ ਭਾਸ਼ਾ ਦੇ ਸ਼ਬਦ ਮੌਸਿਨ ਤੋਂ ਹੋਇਆ ਜਿਸ ਦਾ ਮਤਲਬ ਹੈ, ਰੁੱਤ ਅਤੇ ਇਹ ਸ਼ਬਦ ਮੌਸਮੀ ਵਰਖਾ ਨਾਲ ਸੰਬੰਧਿਤ ਹੈ। ਮੌਨਸੂਨ ਵੱਡੇ ਪੱਧਰ 'ਤੇ ਚੱਲਣ ਵਾਲੀਆਂ ਮੌਸਮੀ ਹਵਾਵਾਂ ਦੀ ਪ੍ਰਣਾਲੀ ਹੈ ਜੋ ਕਿ ਧਰਤੀ ਦੇ ਆਲੇ-ਦੁਆਲੇ ਇਕੋ ਦਿਸ਼ਾ ਵਿਚ ਚੱਲਦੀਆਂ ...

ਪੂਰੀ ਖ਼ਬਰ »

ਅੱਜ ਪਿਤਾ ਦਿਵਸ 'ਤੇ ਵਿਸ਼ੇਸ਼

ਹੁੰਦਾ ਪਿਤਾ ਵੀ ਰੱਬ ਦਾ ਰੂਪ

ਅਸਲ 'ਚ ਪਿਤਾ ਤੋਂ ਭਾਵ ਪੈਦਾ ਕਰਨ ਵਾਲੇ ਤੋਂ ਲਿਆ ਜਾਂਦਾ ਹੈ। ਅਧਿਆਤਮਿਕ ਸ਼ਬਦਾਂ ਵਿਚ ਪ੍ਰਤੀਪਾਲਣਾ ਕਰਨ ਵਾਲਾ ਜਾਂ ਦੇਖਭਾਲ ਕਰਨ ਵਾਲੇ ਨੂੰ ਵੀ ਪਿਤਾ ਰੂਪ ਵਿਚ ਸਵੀਕਾਰ ਕੀਤਾ ਜਾਂਦਾ ਹੈ। ਗੁਰਮਤਿ ਫਿਲਾਸਫ਼ੀ ਵਿਚ ਪ੍ਰਮਾਤਮਾ ਨੂੰ ਵੀ ਪਰਮ ਪਿਤਾ ਨਾਲ ਸੰਬੋਧਨ ...

ਪੂਰੀ ਖ਼ਬਰ »

ਵੱਖਰਾ ਹੀ ਅਨੰਦ ਹੈ ਖਿਡੌਣਾ ਰੇਲ ਰਾਹੀਂ ਸ਼ਿਮਲਾ ਦੀ ਯਾਤਰਾ ਦਾ-2

(ਲੜੀ ਜੋੜਨ ਲਈ ਪਿਛਲੇ ਐਤਵਾਰ ਦਾ ਅੰਕ ਦੇਖੋ) ਅਣਜਾਣ ਸੈਲਾਨੀਆਂ ਦੇ ਹੱਥ ਵਿਚਲੀ ਚੀਜ਼, ਜੇਬਾਂ 'ਚ ਪਏ ਮੋਬਾਈਲ ਜਾਂ ਐਨਕ ਇੰਨੀ ਸਫ਼ਾਈ ਨਾਲ ਆਪਣੇ ਕਬਜ਼ੇ 'ਚ ਲੈਂਦੇ ਹਨ ਕਿ ਦੇਖਣ ਵਾਲਾ ਦੰਗ ਰਹਿ ਜਾਂਦਾ ਹੈ। ਚੀਜ਼ ਝਪਟ ਕੇ ਉਹ ਉੱਚੇ ਦਰੱਖਤਾਂ 'ਤੇ ਚੜ੍ਹ ਜਾਂਦੇ ਹਨ। ...

ਪੂਰੀ ਖ਼ਬਰ »

ਭੁੱਲੀਆਂ ਵਿਸਰੀਆਂ ਯਾਦਾਂ

ਸ: ਤੇਜਾ ਸਿੰਘ ਸੁਤੰਤਰ ਅਲੂਣਾ ਦੀ ਪਹਿਲੀ ਬਰਸੀ 1974 ਵਿਚ ਮਨਾਈ ਗਈ ਸੀ। ਉਸ ਬਰਸੀ 'ਤੇ ਗਿਆਨੀ ਗੁਰਨਾਮ ਸਿੰਘ ਮੁਸਾਫਿਰ ਦਿੱਲੀ ਤੋਂ ਖਾਸ ਤੌਰ 'ਤੇ ਆਏ ਸਨ। ਸ: ਸੰਤੋਖ ਸਿੰਘ ਰੰਧਾਵਾ ਪੰਜਾਬ ਦੇ ਵਜ਼ੀਰ ਸਨ। ਉਹ ਵੀ ਬਰਸੀ 'ਤੇ ਆਏ ਸੀ। ਗਿਆਨੀ ਜਗਜੀਤ ਸਿੰਘ, ਵਰਿੰਦਰ ਭਾਰਤੀ ...

ਪੂਰੀ ਖ਼ਬਰ »

ਗੁਰਦੇਵ ਸਿੰਘ ਮਾਨ ਨੂੰ ਚੇਤੇ ਕਰਦਿਆਂ

ਪੰਜ ਗੀਤਕਾਰ ਮੈਨੂੰ ਬੇਹੱਦ ਚੰਗੇ ਲਗਦੇ ਹਨ। ਧਨੀ ਰਾਮ ਚਾਤ੍ਰਿਕ, ਨੰਦ ਲਾਲ ਨੂਰਪੁਰੀ, ਗੁਰਦੇਵ ਸਿੰਘ ਮਾਨ, ਕਰਤਾਰ ਸਿੰਘ ਬਲੱਗਣ ਤੇ ਸ਼ਿਵ ਕੁਮਾਰ। ਪਰ ਅੱਜ ਸਿਰਫ਼ ਗੁਰਦੇਵ ਸਿੰਘ ਮਾਨ ਦੀ ਗੱਲ ਹੀ ਕਰਾਂਗੇ। ਸਾਡੇ ਪਿੰਡ ਜਦ ਕਿਸੇ ਘਰ ਵਿਆਹ ਹੁੰਦਾ ਤਾਂ ਸਵੇਰ ਸਾਰ ਇਕ ...

ਪੂਰੀ ਖ਼ਬਰ »

ਭਾਰਤੀ ਸਿਨੇਮਾ ਦੇ ਅਮਿੱਟ ਹਸਤਾਖ਼ਰ-146

ਬਾਲੀਵੁੱਡ ਦਾ ਸੌਦਾਗਰ ਸੁਭਾਸ਼ ਘਈ

(ਲੜੀ ਜੋੜਨ ਲਈ ਪਿਛਲੇ ਐਤਵਾਰ ਦਾ ਅੰਕ ਦੇਖੋ) ਉਸ ਦੀ ਪਤਨੀ ਮੁਕਤਾ ਉਸ ਸਮੇਂ ਗਰਭਵਤੀ ਸੀ। ਅਚਾਨਕ ਮੁਕਤਾ ਦੇ ਦਰਦ ਹੋਣੀ ਸ਼ੁਰੂ ਹੋ ਗਈ ਤਾਂ ਸੁਭਾਸ਼ ਨੇ ਆਪਣੇ ਇਕ ਖਾਸ ਦੋਸਤ ਨੂੰ ਮੁਕਤਾ ਨੂੰ ਹਸਪਤਾਲ ਦਾਖ਼ਲ ਕਰਾਉਣ ਦੀ ਬੇਨਤੀ ਕੀਤੀ। ਉਹ ਚਾਹੁੰਦਾ ਸੀ ਕਿ ਆਪਣਾ ਉਸ ਦਿਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX