ਤਾਜਾ ਖ਼ਬਰਾਂ


ਕੈਪਟਨ ਅਮਰਿੰਦਰ ਸਿੰਘ ਨੇ ਰਾਜਸਥਾਨ ਦੀ ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  2 minutes ago
ਚੰਡੀਗੜ੍ਹ, 18 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਖ ਸਿਆਸੀ ਕੈਦੀ ਹਰਨੇਕ ਸਿੰਘ ਭਾਪ ਦੀ ਪੰਜਾਬ ਦੀ ਜੇਲ੍ਹ 'ਚ ਤਬਾਦਲੇ 'ਚ ਤੇਜ਼ੀ ਲਿਆਉਣ ਲਈ ਰਾਜਸਥਾਨ ਦੇ ਮੁੱਖ ਮੰਤਰੀ ਵਸੁੰਦਰਾ ਰਾਜੇ ਨੂੰ ਚਿੱਠੀ ਲਿਖੀ ਹੈ। ਹਰਨੇਕ ਸਿੰਘ ਮੌਜੂਦਾ ਸਮੇਂ...
ਅੱਤਵਾਦੀ ਗੁਰਦੀਪ ਖਹਿਰਾ ਦੀ ਰਿਹਾਈ ਲਈ ਕੈਪਟਨ ਨੇ ਕਰਨਾਟਕ ਦੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  21 minutes ago
ਚੰਡੀਗੜ੍ਹ, 18 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਤਵਾਦੀ ਗੁਰਦੀਪ ਸਿੰਘ ਖਹਿਰਾ ਦੀ ਚੰਗੇ ਵਤੀਰੇ ਦੇ ਆਧਾਰ 'ਤੇ ਸਮੇਂ ਤੋਂ ਪਹਿਲਾਂ ਰਿਹਾਈ ਲਈ ਕਰਨਾਟਕ ਦੇ ਮੁੱਖ ਮੰਤਰੀ ਐਚ. ਡੀ. ਕੁਮਾਰਸਵਾਮੀ ਨੂੰ ਚਿੱਠੀ ਲਿਖੀ ਹੈ। ਦਿੱਲੀ ਅਤੇ ਬਿਹਾਰ...
ਅੰਮ੍ਰਿਤਸਰ ਦੇ ਸੁੰਦਰੀਕਰਨ ਅਤੇ ਸਰਵਪੱਖੀ ਵਿਕਾਸ ਲਈ 150 ਕਰੋੜ ਰੁਪਏ ਦੀ ਲਾਗਤ ਦੇ ਪ੍ਰਾਜੈਕਟ ਦਾ ਜਲਦ ਹੋਵੇਗਾ ਟੈਂਡਰ- ਸਿੱਧੂ
. . .  42 minutes ago
ਚੰਡੀਗੜ੍ਹ, 18 ਜੁਲਾਈ- ਗੁਰੂ ਕੀ ਨਗਰੀ ਅੰਮ੍ਰਿਤਸਰ ਨੂੰ ਵਿਕਾਸ ਦੇ ਸਮੂਹ ਮਾਪਦੰਡਾਂ ਪੱਖੋਂ ਉੱਚ ਕੋਟੀ ਦਾ ਸ਼ਹਿਰ ਬਣਾਉਣ ਅਤੇ ਸ਼ਹਿਰ ਵਾਸੀਆਂ ਤੇ ਸ਼ਰਧਾਲੂਆਂ ਦੀ ਸਹੂਲਤ ਨੂੰ ਵਿਸ਼ੇਸ਼ ਧਿਆਨ 'ਚ ਰੱਖਦਿਆਂ ਪੰਜਾਬ ਸਰਕਾਰ ਵਲੋਂ 150 ਕਰੋੜ ਰੁਪਏ ਦੀ ਲਾਗਤ ਨਾਲ...
ਬਾਬਾ ਬਜਿੰਦਰ ਸਿੰਘ ਮਾਸਟਰ ਗ੍ਰਿਫ਼ਤਾਰ
. . .  53 minutes ago
ਨਵੀਂ ਦਿੱਲੀ, 18 ਜੁਲਾਈ- ਮੁਰਦਿਆਂ ਨੂੰ ਜਿਊਂਦਾ ਕਰਨ ਦਾ ਦਾਅਵਾ ਕਰਨ ਵਾਲੇ ਬਾਬਾ ਬਜਿੰਦਰ ਸਿੰਘ ਮਾਸਟਰ ਨੂੰ ਮੋਹਾਲੀ ਪੁਲਿਸ ਨੇ ਇੱਕ ਲੜਕੀ ਨਾਲ ਜਬਰ-ਜਨਾਹ ਕਰਨ ਅਤੇ ਉਸ ਦੀ ਅਸ਼ਲੀਲ ਵੀਡੀਓ ਵਾਇਰਲ ਕਰਨ ਦੇ ਦੋਸ਼ 'ਚ ਅੱਜ ਦਿੱਲੀ ਹਵਾਈ ਅੱਡੇ ਤੋਂ...
15 ਸਾਲਾ ਮੰਦਬੁੱਧੀ ਲੜਕੀ ਨਾਲ ਤਿੰਨ ਵਿਅਕਤੀਆਂ ਨੇ ਕੀਤਾ ਜਬਰ-ਜਨਾਹ
. . .  about 1 hour ago
ਪਟਿਆਲਾ, 18 ਜੁਲਾਈ- 15 ਸਾਲਾ ਮੰਦਬੁੱਧੀ ਲੜਕੀ ਨਾਲ 3 ਵਿਅਕਤੀਆਂ ਵਲੋਂ ਸਮੂਹਿਕ ਜਬਰ-ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪੀੜਤ ਲੜਕੀ ਗੁਜ਼ਰਹੇੜੀ ਪਿੰਡ ਦੀ ਰਹਿਣ ਵਾਲੀ ਹੈ ਅਤੇ ਉਸ ਨੂੰ ਪਟਿਆਲਾ ਦੇ ਰਾਜਿੰਦਰਾ...
ਸਰਕਾਰ ਨੇ ਗੰਨਾ ਕੀਮਤ 'ਚ ਕੀਤਾ ਵਾਧਾ
. . .  about 1 hour ago
ਨਵੀਂ ਦਿੱਲੀ, 18 ਜੁਲਾਈ - ਸੂਤਰਾਂ ਮੁਤਾਬਿਕ ਅਕਤੂਬਰ ਤੋਂ ਸ਼ੁਰੂ ਹੋ ਰਹੇ ਅਗਲੇ ਮਾਰਕਿਟਿੰਗ ਸਾਲ 'ਚ ਸ਼ੂਗਰ ਮਿਲਾਂ ਵਲੋਂ ਘੱਟੋ ਘੱਟ ਕੀਮਤ 20 ਰੁਪਏ ਪ੍ਰਤੀ ਕੁਇੰਟਲ ਵਧਾ ਕੇ 275 ਰੁਪਏ ਪ੍ਰਤੀ ਕੁਇੰਟਲ ਗੰਨਾ ਕਾਸ਼ਤਕਾਰਾਂ ਨੂੰ ਦਿੱਤੀ ਜਾਵੇਗੀ। ਘਟੋ ਘੱਟ ਕੀਮਤ ਵਧਾਉਣ...
ਅਸਾਮ ਸਰਕਾਰ ਨੇ ਹਿਮਾ ਦਾਸ ਨੂੰ ਸੂਬੇ ਦੀ ਸਪੋਰਟਸ ਅੰਬੈਸਡਰ ਬਣਾਉਣ ਦਾ ਕੀਤਾ ਐਲਾਨ
. . .  about 1 hour ago
ਦਿਸਪੁਰ, 18 ਜੁਲਾਈ- ਅਸਾਮ ਦੇ ਮੁੱਖ ਮੰਤਰੀ ਸਬਰਾਨੰਦ ਸੋਨੋਵਾਲ ਨੇ ਹਿਮਾ ਦਾਸ ਨੂੰ ਸੂਬੇ ਦੀ ਪਹਿਲੀ ਸਪੋਰਟਸ ਅੰਬੈਸਡਰ ਬਣਾਉਣ ਦਾ ਐਲਾਨ ਕੀਤਾ ਹੈ। ਹਿਮਾ ਨੇ ਫਿਨਲੈਂਡ 'ਚ ਆਯੋਜਿਤ ਵਰਲਡ ਅੰਡਰ-20 ਚੈਂਪੀਅਨਸ਼ਿਪ 'ਚ ਔਰਤਾਂ ਦੀ 400 ਮੀਟਰ ਦੌੜ 'ਚ...
ਬੇਭਰੋਸਗੀ ਮਤੇ 'ਤੇ 20 ਜੁਲਾਈ ਨੂੰ ਸਪੱਸ਼ਟ ਬਹੁਮਤ ਸਾਬਤ ਕਰਾਂਗੇ- ਅਠਵਲੇ
. . .  about 1 hour ago
ਨਵੀਂ ਦਿੱਲੀ, 18 ਜੁਲਾਈ- ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੇ 'ਕਿਸੇ ਨੇ ਕਿਹਾ, ਸਾਡੇ ਲੋਕ ਬਹੁਮਤ ਨਹੀਂ ਹੈ' ਵਾਲੇ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆਂ ਕੇਂਦਰੀ ਮੰਤਰੀ ਰਾਮਦਾਸ ਅਠਵਲੇ ਨੇ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਹੱਦੋ ਵੱਧ ਆਤਮ ਵਿਸ਼ਵਾਸ ਕਿਸੇ...
ਕਾਂਗੜਾ ਜਹਾਜ਼ ਹਾਦਸਾ : ਹਵਾਈ ਫੌਜ ਨੇ ਜਾਂਚ ਦੇ ਦਿੱਤੇ ਹੁਕਮ
. . .  about 1 hour ago
ਪਠਾਨਕੋਟ, 18 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਅੱਜ ਦੁਪਹਿਰੇ ਲੜਾਕੂ ਜਹਾਜ਼ ਮਿਗ-21 ਦੇ ਹਾਦਸਾਗ੍ਰਸਤ ਹੋਣ ਦੇ ਕਾਰਨਾਂ ਸੰਬੰਧੀ ਭਾਰਤੀ ਹਵਾਈ ਫੌਜ ਨੇ ਜਾਂਚ ਦੇ ਹੁਕਮ ਦਿੱਤੇ ਹਨ। ਇਸ ਜਹਾਜ਼ ਨੇ ਦੁਪਹਿਰ 12.20 ਵਜੇ ਪਠਾਨਕੋਟ ਏਅਰ ਫੋਰਸ...
ਬੇਭਰੋਸਗੀ ਮਤੇ 'ਤੇ ਬੋਲੀ ਸੋਨੀਆ- ਕੌਣ ਕਹਿੰਦਾ ਹੈ ਸਾਡੇ ਕੋਲ ਬਹੁਮਤ ਨਹੀਂ
. . .  about 2 hours ago
ਨਵੀਂ ਦਿੱਲੀ, 18 ਜੁਲਾਈ- ਸੰਸਦ ਦੇ ਮਾਨਸੂਨ ਇਜਲਾਸ ਦੇ ਪਹਿਲੇ ਦਿਨ ਵਿਰੋਧੀ ਧਿਰਾਂ ਵਲੋਂ ਲੋਕ ਸਭਾ 'ਚ ਸਰਕਾਰ ਵਿਰੁੱਧ ਬੇਭਰੋਸਗੀ ਦਾ ਮਤਾ ਪੇਸ਼ ਕੀਤਾ ਗਿਆ, ਜਿਸ ਨੂੰ ਸਪੀਕਰ ਸੁਮਿੱਤਰਾ ਮਹਾਜਨ ਵਲੋਂ ਸਵੀਕਾਰ ਕਰ ਲਿਆ ਗਿਆ। ਮਤੇ 'ਤੇ ਸ਼ੁੱਕਰਵਾਰ ਨੂੰ ਲੋਕ...
ਸਰਕਾਰੀ ਸਕੂਲਾਂ 'ਚ ਨਿੱਜੀ ਪਬਲਿਸ਼ਰਜ਼ ਦੀਆਂ ਗਾਈਡਾਂ ਵਰਤਣ 'ਤੇ ਰੋਕ
. . .  about 2 hours ago
ਮਾਹਿਲਪੁਰ 18 ਜੁਲਾਈ (ਦੀਪਕ ਅਗਨੀਹੋਤਰੀ)- ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਨੇ ਸੂਬੇ ਦੇ ਸਮੂਹ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਵਲੋਂ ਵਰਤੀਆਂ ਜਾ ਰਹੀਆਂ ਨਿੱਜੀ ਪਬਲਿਸ਼ਰਜ਼ ਦੀਆਂ ਗਾਈਡਾਂ 'ਤੇ ਰੋਕ ਲਗਾ ਕੇ ਹਦਾਇਤ ਕੀਤੀ ਹੈ ਕਿ ਇਨ੍ਹਾਂ ਹੁਕਮਾਂ ਦੀ...
ਲੜਾਕੂ ਜਹਾਜ਼ ਹਾਦਸਾਗ੍ਰਸਤ : ਪਾਈਲਟ ਦੀ ਹੋਈ ਮੌਤ
. . .  about 2 hours ago
ਸ਼ਿਮਲਾ, 18 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਭਾਰਤੀ ਫ਼ੌਜ ਦਾ ਮਿਗ-21 ਲੜਾਕੂ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਮਿਲੀ ਜਾਣਕਾਰੀ ਮੁਤਾਬਿਕ ਇਸ ਜਹਾਜ਼ ਨੇ ਪਠਾਨਕੋਟ ਤੋਂ ਉਡਾਣ ਭਰੀ ਸੀ। ਕਾਂਗੜਾ ਦੇ ਜਵਾਲੀ ਸਬ-ਡਿਵੀਜ਼ਨ ਦੇ ਪੱਟਾ ਜੱਟੀਆਂ 'ਚ ਹੋਏ ਇਸ...
ਅਫ਼ਸਰਾਂ ਦਾ ਅਪਰਾਧੀਆਂ ਨਾਲ ਗਠਜੋੜ ਤੋੜਨ ਲਈ ਪੰਜਾਬ ਪੁਲਿਸ ਨੇ ਬਣਾਈ ਨਵੀਂ ਨੀਤੀ
. . .  about 2 hours ago
ਚੰਡੀਗੜ੍ਹ, 18 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਨੇ ਇੱਕ ਪੁਲਿਸ ਸਟੇਸ਼ਨ ਦੇ ਅੰਦਰ ਐਸ. ਐਚ. ਓ. ਅਤੇ ਮੁਣਸ਼ੀ ਦੇ ਕਾਰਜਕਾਲ ਦੀ ਹੱਦ ਵਧਾ ਕੇ ਤਿੰਨ ਸਾਲ ਅਤੇ ਕਾਂਸਟੇਬਲ ਅਤੇ ਹੈੱਡ ਕਾਂਸਟੇਬਲ ਦੇ ਕਾਰਜਕਾਲ...
ਹਿਮਾਚਲ ਪ੍ਰਦੇਸ਼ 'ਚ ਹਾਵਾਈ ਫੌਜ ਦਾ ਜਹਾਜ਼ ਹਾਦਸਾਗ੍ਰਸਤ, ਪਠਾਨਕੋਟ ਤੋਂ ਭਰੀ ਸੀ ਉਡਾਣ
. . .  about 3 hours ago
ਸ਼ਿਮਲਾ, 18 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਭਾਰਤੀ ਫੌਜ ਦਾ ਮਿਗ-21 ਲੜਾਕੂ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਤੋਂ ਬਾਅਦ ਪਾਇਲਟ ਲਾਪਤਾ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਜਹਾਜ਼ ਨੇ ਪਠਾਨਕੋਟ ਤੋਂ ਉਡਾਣ ਭਰੀ...
ਮਾਨਸੂਨ ਇਜਲਾਸ : ਬੇਭਰੋਸਗੀ ਮਤੇ 'ਤੇ ਸ਼ੁੱਕਰਵਾਰ ਨੂੰ ਲੋਕ ਸਭਾ 'ਚ ਹੋਵੇਗੀ ਬਹਿਸ
. . .  about 3 hours ago
ਨਵੀਂ ਦਿੱਲੀ, 18 ਜੁਲਾਈ- ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਿਰੁੱਧ ਵਿਰੋਧੀ ਧਿਰਾਂ ਵਲੋਂ ਮਾਨਸੂਨ ਇਜਲਾਸ ਦੇ ਪਹਿਲੇ ਦਿਨ ਪੇਸ਼ ਕੀਤੇ ਗਏ ਬੇਭਰੋਸਗੀ ਮਤੇ 'ਤੇ ਲੋਕ ਸਭਾ 'ਚ ਸ਼ੁੱਕਰਵਾਰ ਨੂੰ ਅਤੇ ਰਾਜ ਸਭਾ 'ਚ ਸੋਮਵਾਰ ਨੂੰ ਬਹਿਸ ਦੀ ਕਾਰਵਈ ਹੋਵੇਗੀ...
ਨਸ਼ਾ ਨਾ ਮਿਲਣ ਕਾਰਨ ਨੌਜਵਾਨ ਦੀ ਮੌਤ
. . .  about 3 hours ago
ਅੰਮ੍ਰਿਤਸਰ 'ਚ ਅਣ-ਅਧਿਕਾਰਕ ਉਸਾਰੀਆਂ 'ਤੇ ਨਗਰ ਨਿਗਮ ਨੇ ਕੀਤੀ ਕਾਰਵਾਈ
. . .  about 4 hours ago
ਨਸ਼ਾ ਤਸਕਰੀ 'ਤੇ ਠੱਲ੍ਹ ਪਾਉਣ ਲਈ ਫ਼ਾਜ਼ਿਲਕਾ ਪੁਲਿਸ ਨੇ ਜਾਰੀ ਕੀਤਾ ਟੋਲ ਫਰੀ ਨੰਬਰ
. . .  about 4 hours ago
ਸ਼ਤੰਰਜ 'ਚ ਚਾਂਦੀ ਦਾ ਤਮਗਾ ਜਿੱਤਣ ਵਾਲੀ ਮਲਿੱਕਾ ਹਾਂਡਾ ਦਾ ਘਰ ਪਹੁੰਚਣ 'ਤੇ ਹੋਇਆ ਨਿੱਘਾ ਸਵਾਗਤ
. . .  about 4 hours ago
ਮਾਨਸੂਨ ਇਜਲਾਸ : ਲੋਕ ਸਭਾ 'ਚ ਮੋਦੀ ਸਰਕਾਰ ਵਿਰੁੱਧ ਬੇਭਰੋਸਗੀ ਦਾ ਮਤਾ ਮਨਜ਼ੂਰ
. . .  about 4 hours ago
ਰਾਈਫਲ 'ਚੋਂ ਅਚਾਨਕ ਗੋਲੀ ਚੱਲਣ ਕਾਰਨ ਸਾਬਕਾ ਫੌਜੀ ਦੀ ਮੌਤ
. . .  about 5 hours ago
ਦਿੱਲੀ ਹਾਈਕੋਰਟ ਨੇ ਜੇ. ਐਨ. ਯੂ. ਨੂੰ ਕਨ੍ਹੱਈਆ ਵਿਰੁੱਧ ਕਾਰਵਾਈ ਨਾ ਕਰਨ ਦਾ ਦਿੱਤਾ ਨਿਰਦੇਸ਼
. . .  about 5 hours ago
ਹੰਗਾਮੇ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
. . .  about 5 hours ago
ਉੱਘੇ ਸਮਾਜ ਸੇਵੀ ਬਲਰਾਜ ਸਿੰਘ ਸੇਖੋਂ ਦਾ ਦੇਹਾਂਤ
. . .  about 6 hours ago
ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਨੇ ਵਿੱਤ ਮੰਤਰੀ ਦੇ ਦਫ਼ਤਰ ਅੱਗੇ ਖ਼ਾਲੀ ਭਾਂਡੇ ਲੈ ਕੇ ਮੰਗੀ ਭੀਖ
. . .  about 6 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਇਨਾਮੀ ਮਹਿਲਾ ਨਕਸਲੀ ਢੇਰ
. . .  about 6 hours ago
ਸਰਕਾਰ ਹਰ ਮੁੱਦੇ 'ਤੇ ਚਰਚਾ ਕਰਨ ਲਈ ਤਿਆਰ- ਮੋਦੀ
. . .  about 6 hours ago
ਡਾਲਰ ਦੇ ਮੁਕਾਬਲੇ 3 ਪੈਸੇ ਦੇ ਵਾਧੇ ਨਾਲ ਖੁੱਲ੍ਹਿਆ ਰੁਪਿਆ
. . .  about 7 hours ago
ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਭਾਈ ਰਾਜੋਆਣਾ ਦਾ ਘਟਿਆ ਤਿੰਨ ਕਿਲੋ ਭਾਰ
. . .  about 7 hours ago
ਅਖਿਲੇਸ਼ ਨੇ ਹਾਦਸੇ 'ਚ ਜ਼ਖਮੀਆਂ ਦੀ ਕੀਤੀ ਮਦਦ
. . .  about 7 hours ago
ਰਾਹੁਲ ਦਾ ਭਾਜਪਾ 'ਤੇ ਇਸ਼ਾਰਿਆਂ 'ਚ ਹਮਲਾ
. . .  about 8 hours ago
ਸੰਸਦ ਦਾ ਮਾਨਸੂਨ ਇਜਲਾਸ ਅੱਜ ਤੋਂ ਹੋਵੇਗਾ ਸ਼ੁਰੂ
. . .  about 8 hours ago
ਨੋਇਡਾ ਇਮਾਰਤ ਹਾਦਸਾ - ਤਿੰਨ ਲੋਕਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੂੰ ਜਿੱਤਣ ਲਈ 64 ਗੇਂਦਾਂ 'ਚ 23 ਦੌੜਾਂ ਦੀ ਲੋੜ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550
ਿਵਚਾਰ ਪ੍ਰਵਾਹ: ਕਿਸੇ ਵੀ ਕਾਰਜ ਵਿਚ ਸਫ਼ਲ ਹੋਣ ਵਾਸਤੇ, ਚਾਹਵਾਨ ਮਨੁੁੱਖ ਨੂੰ ਪਹਿਲਾਂ ਆਪਣੇ-ਆਪ ਵਿਚ ਗੁਣ ਭਰਨੇ ਪੈਂਦੇ ਹਨ। -ਗੁਰੂ ਨਾਨਕ ਦੇਵ ਜੀ
  •     Confirm Target Language  

ਮਾਨਸਾ

ਮਾਨਸਾ ਜ਼ਿਲ੍ਹੇ 'ਚ 132 ਪਟਵਾਰੀਆਂ ਦੀਆਂ ਅਸਾਮੀਆਂ 'ਚੋਂ 51 ਨਾਲ ਹੀ ਸਾਰਿਆ ਜਾ ਰਿਹੈ ਡੰਗ

ਗੁਰਚੇਤ ਸਿੰਘ ਫੱਤੇਵਾਲੀਆ
ਮਾਨਸਾ, 16 ਜੂਨ- ਮਾਨਸਾ ਜ਼ਿਲ੍ਹੇ 'ਚ ਪਟਵਾਰੀਆਂ ਦੀਆਂ 132 ਵਿਚੋਂ 81 ਅਸਾਮੀਆਂ ਖ਼ਾਲੀ ਹਨ ਅਤੇ 126 ਸਰਕਲਾਂ ਅਤੇ 6 ਦਫ਼ਤਰਾਂ 'ਚ ਕੁੱਲ 51 ਪਟਵਾਰੀਆਂ ਨਾਲ ਬੁੱਤਾ ਸਾਰਿਆ ਜਾ ਰਿਹਾ ਹੈ | 'ਅਜੀਤ' ਟੀਮ ਵਲੋਂ ਕੁਝ ਪਟਵਾਰਖ਼ਾਨਿਆਂ ਦਾ ਦੌਰਾ ਕੀਤਾ ਗਿਆ ਅਤੇ ਇਸ ਸਬੰਧੀ ਜਾਣਕਾਰੀ ਹਾਸਲ ਕੀਤੀ ਗਈ ਤਾਂ ਮਾਲ ਵਿਭਾਗ ਦੀ ਇਸ ਅਹਿਮ ਕੜੀ, ਜਿਸ ਦਾ ਕਿਸਾਨੀ ਨਾਲ ਸਿੱਧਾ ਸਬੰਧ ਹੈ, ਬਾਰੇ ਪਤਾ ਲੱਗਿਆ ਕਿ ਇਹ ਰੱਬ ਆਸਰੇ ਹੀ ਚੱਲ ਰਹੇ ਹਨ | ਜ਼ਿਲ੍ਹੇ ਦੇ 4 ਪੁਰਾਣੇ ਪਟਵਾਰਖ਼ਾਨੇ (ਸੈਂਟਰਲ ਪਟਵਾਰਖ਼ਾਨੇ) ਮਾਨਸਾ, ਬੁਢਲਾਡਾ, ਫਫੜੇ ਤੇ ਝੁਨੀਰ ਅਤੇ 4 ਪਟਵਾਰਖ਼ਾਨੇ (ਵਰਕ ਸਟੇਸ਼ਨ) ਮਾਨਸਾ, ਭੀਖੀ, ਬੁਢਲਾਡਾ ਅਤੇ ਜੋਗਾ ਹਨ | ਬਾਕੀ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ 'ਚ ਪੰਚਾਇਤੀ ਜਾਂ ਸਾਂਝੀਆਂ ਥਾਵਾਂ 'ਤੇ ਹੀ ਚਲਾਏ ਜਾ ਰਹੇ ਹਨ | ਇਨ੍ਹਾਂ ਵਿਚ ਪੀਣ ਵਾਲੇ ਪਾਣੀ ਦਾ ਪ੍ਰਬੰਧ, ਬਿਜਲੀ, ਪਖਾਨਿਆਂ ਤੋਂ ਇਲਾਵਾ ਪਾਰਕਿੰਗ ਦੀ ਕੋਈ ਸਹੂਲਤ ਨਹੀਂ | ਇਸ ਤੋਂ ਇਲਾਵਾ ਕੰਮ ਧੰਦਿਆਂ ਲਈ ਆਉਣ ਵਾਲੀ ਪਬਲਿਕ ਦੇ ਬੈਠਣ ਲਈ ਵੀ ਕੋਈ ਢੁਕਵਾਂ ਪ੍ਰਬੰਧ ਨਹੀਂ ਹੈ | ਜ਼ਿਲ੍ਹੇ ਵਿਚ 6 ਦੇ ਕਰੀਬ ਕੁੜੀਆਂ ਪਟਵਾਰੀ ਵਜੋਂ ਨਿਯੁਕਤ ਹੋਈਆਂ ਹਨ ਅਤੇ 4 ਦੇ ਹੋਰ ਆਉਣ ਦੀ ਰਿਪੋਰਟ ਹੈ | ਪਖਾਨੇ ਨਾ ਹੋਣ ਕਾਰਨ ਉਨ੍ਹਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ |
4-4 ਸਰਕਲਾਂ ਦਾ ਕੰਮ ਵੇਖ ਰਿਹਾ ਹੈ ਇਕ ਪਟਵਾਰੀ
ਅਸਾਮੀਆਂ ਘੱਟ ਹੋਣ ਕਾਰਨ ਕੁਝ ਪਟਵਾਰੀ 4-4 ਸਰਕਲਾਂ ਦਾ ਕੰਮ ਵੀ ਵੇਖ ਰਹੇ ਹਨ | ਬਹੁਤ ਸਾਰੇ ਲੋਕ ਇਹ ਦੋਸ਼ ਲਗਾਉਂਦੇ ਹਨ ਕਿ ਪਟਵਾਰੀ ਖ਼ੁਦ ਕੰਮ ਨਹੀਂ ਕਰਦੇ ਸਗੋਂ ਅੱਗੇ ਅਣਸਿੱਖਿਅਤ ਚੇਲੇ ਭਰਤੀ ਕਰ ਕੇ ਉਨ੍ਹਾਂ ਤੋਂ ਕੰਮ ਕਰਵਾਇਆ ਜਾ ਰਿਹਾ ਹੈ ਜਦਕਿ ਇਸ ਦੋਸ਼ ਦੇ ਸਬੰਧ 'ਚ ਪਟਵਾਰੀਆਂ ਦਾ ਕਹਿਣਾ ਹੈ ਕਿ ਕੰਮ ਦੇ ਬੋਝ ਕਾਰਨ ਉਹ ਅਜਿਹਾ ਕਰਨ ਲਈ ਮਜਬੂਰ ਹਨ | ਰਿਕਾਰਡ ਦੀ ਸਾਂਭ ਸੰਭਾਲ ਲਈ ਵੀ ਕਿਧਰੇ ਕੋਈ ਰਿਕਾਰਡ ਰੂਮ ਨਹੀਂ ਹੈ | ਮਾਲ ਵਿਭਾਗ ਦੇ ਅਹਿਮ ਦਸਤਾਵੇਜ਼ਾਂ ਨੂੰ ਸਿਉਂਕ ਆਦਿ ਖਾਈ ਜਾ ਰਹੀ ਹੈ | ਭਾਵੇਂ ਪੂਰੇ ਜ਼ਿਲ੍ਹੇ ਦਾ ਕੰਮ ਕੰਪਿਊਟਰਾਈਜ਼ਡ ਕਰ ਦਿੱਤਾ ਗਿਆ ਹੈ ਪਰ ਮਾਨਸਾ 'ਚ ਇਸ ਨੂੰ ਕੰਪਿਊਟਰਾਈਜ਼ਡ ਨਹੀਂ ਕੀਤਾ ਗਿਆ | ਆਨਲਾਈਨ ਕੰਮ ਹੋਣ ਕਰ ਕੇ ਪਟਵਾਰੀ ਹਫ਼ਤੇ 'ਚ 2 ਦਿਨ ਪਿੰਡਾਂ ਵਿਚ ਜਾਂਦੇ ਹਨ ਅਤੇ ਬਾਕੀ 3 ਦਿਨ ਵਰਕ ਸਟੇਸ਼ਨਾਂ 'ਚ ਬੈਠਦੇ ਹਨ |
ਕਾਨੂੰਗੋ ਕੋਲ 1 ਵੀ ਸੇਵਾਦਾਰ ਨਹੀਂ
ਜ਼ਿਲ੍ਹੇ ਵਿਚ ਭਾਵੇਂ ਕਾਨੂੰਗੋ ਦੀਆਂ 19 ਵਿਚੋਂ 17 ਅਸਾਮੀਆਂ ਭਰੀਆਂ ਹਨ ਪਰ ਉਨ੍ਹਾਂ ਕੋਲ ਇਕ ਵੀ ਸੇਵਾਦਾਰ ਨਹੀਂ ਹੈ | ਇਨ੍ਹਾਂ ਦੇ ਦਫ਼ਤਰਾਂ ਵਿਚ ਪਟਵਾਰੀਆਂ ਵਾਂਗ ਹੀ ਸਹੂਲਤਾਂ ਦੀ ਕਮੀ ਹੈ | ਜ਼ਮੀਨਾਂ ਦੀਆਂ ਬੁਰਜੀਆਂ, ਪੱਥਰ ਅਤੇ ਨਿਸ਼ਾਨਦੇਹੀ ਠੀਕ ਕਰਨ ਲਈ ਕੋਈ ਸਹੂਲਤ ਨਹੀਂ ਹੈ ਅਤੇ ਮਿਣਤੀ ਲਈ ਇਲੈਕਟਿ੍ਕ ਮਸ਼ੀਨਾਂ ਨਹੀਂ ਹਨ |
ਅਸਾਮੀਆਂ ਭਰਨ ਤੇ ਹੋਰ ਸਹੂਲਤਾਂ ਪੂਰੀਆਂ ਕਰਨ ਦੀ ਤੁਰੰਤ ਲੋੜ
ਜ਼ਿਲੇ੍ਹ ਦੇ ਲੋਕਾਂ ਨੇ ਮੰਗ ਕੀਤੀ ਹੈ ਕਿ ਵੱਡੀ ਗਿਣਤੀ 'ਚ ਖ਼ਾਲੀ ਪਈਆਂ ਪਟਵਾਰੀਆਂ ਦੀਆਂ ਅਸਾਮੀਆਂ ਤੁਰੰਤ ਭਰੀਆਂ ਜਾਣ | ਇਸ ਤੋਂ ਇਲਾਵਾ ਪਿੰਡਾਂ ਵਿਚ ਪਟਵਾਰੀਆਂ ਤੇ ਆਮ ਲੋਕਾਂ ਦੇ ਬੈਠਣ ਲਈ ਇਮਾਰਤਾਂ ਦਾ ਪ੍ਰਬੰਧ ਕਰਨ ਦੇ ਨਾਲ ਹੀ ਛਾਂ, ਪਾਣੀ, ਬਿਜਲੀ ਅਤੇ ਪਾਰਕਿੰਗ ਦੀ ਸਹੂਲਤ ਮੁਹੱਈਆ ਕਰਵਾਈ ਜਾਵੇ | ਦੀ ਰੈਵੀਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਬਾਜ ਸਿੰਘ ਨੇ ਕਿਹਾ ਕਿ ਆਨਲਾਈਨ ਕੰਮ ਕਰਨ ਲਈ ਉਨ੍ਹਾਂ ਨੂੰ ਕੰਪਿਊਟਰ ਦੀ ਸਿਖਲਾਈ ਤਾਂ ਦੇ ਦਿੱਤੀ ਹੈ ਪਰ ਕੰਪਿਊਟਰ ਆਦਿ ਨਹੀਂ ਦਿੱਤੇ ਗਏ, ਤੁਰੰਤ ਦਿੱਤੇ ਜਾਣ ਅਤੇ ਉਕਤ ਜ਼ਿਕਰ ਕੀਤੀਆਂ ਸਹੂਲਤਾਂ ਦੇਣ ਵੱਲ ਧਿਆਨ ਦਿੱਤਾ ਜਾਵੇ |

ਅਸਮਾਨ ਤੋਂ ਡਿਗ ਰਹੇ ਰੇਤੇ ਕਾਰਨ ਨਰਮੇ ਸਬਜ਼ੀਆਂ ਤੇ ਹਰੇ ਚਾਰੇ ਦੀਆਂ ਫ਼ਸਲਾਂ ਮੁਰਝਾਉਣ ਲੱਗੀਆਂ

ਭੀਖੀ, 16 ਜੂਨ (ਬਲਦੇਵ ਸਿੰਘ ਸਿੱਧੂ)-ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਅਤੇ ਅਸਮਾਨੀ ਚੜੇ੍ਹ ਰੇਤੇ ਦੇ ਗ਼ੁਬਾਰ ਕਾਰਨ ਨਰਮੇ ਦੀ ਫ਼ਸਲ ਮੁਰਝਾਉਣ ਲੱਗ ਗਈ ਹੈ ਅਤੇ ਝੋਨੇ ਦੀ ਪਨੀਰੀ ਵੀ ਮੱਚਣ ਲੱਗੀ ਹੈ | ਕਿਸਾਨ ਨਰਮੇ ਨੂੰ ਪਾਣੀ ਲਗਾ ਕੇ ਅਤੇ ਢੋਲੀਆਂ ਨਾਲ ...

ਪੂਰੀ ਖ਼ਬਰ »

ਝੋਨਾ ਲਗਾਉਣ ਲਈ 16 ਘੰਟੇ ਬਿਜਲੀ ਤੇ ਪੂਰਾ ਨਹਿਰੀ ਪਾਣੀ ਲੈਣ ਲਈ ਕੈਪਟਨ ਸਰਕਾਰ ਦੀ ਅਰਥੀ ਫੂਕੀ

ਮਾਨਸਾ, 16 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸੈਂਕੜੇ ਕਿਸਾਨਾਂ/ਔਰਤਾਂ ਨੇ ਸ਼ਹਿਰ ਦੇ ਵਿਚਕਾਰ ਕੈਪਟਨ ਸਰਕਾਰ ਦੀ ਅਰਥੀ ਫੂਕੀ | ਸਥਾਨਕ ਪਾਵਰਕਾਮ ਐਕਸੀਅਨ ਦਫ਼ਤਰ ਅੱਗੇ ਕਿਸਾਨਾਂ ਵਲੋਂ ਲਗਾਇਆ ਧਰਨਾ 6ਵੇਂ ਦਿਨ ਵਿਚ ...

ਪੂਰੀ ਖ਼ਬਰ »

ਸ਼ਹੀਦ ਬਾਬਾ ਸਿੱਧ ਭੋਇ ਜੀ ਦਾ ਸਾਲਾਨਾ ਜੋੜ ਮੇਲੇ ਦਾ ਕਲੰਡਰ ਜਾਰੀ

ਝੁਨੀਰ, 16 ਜੂਨ (ਸੰਧੂ)- ਨੇੜਲੇ ਪਿੰਡ ਭੰਮੇ ਖੁਰਦ ਸ਼ਹੀਦ ਬਾਬਾ ਸਿੱਧ ਭੋਇ ਭਿਆਣਾ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਸਾਲਾਨਾ ਜੋੜ ਮੇਲੇ ਦਾ ਕਲੰਡਰ ਸਮੂਹ ਕਮੇਟੀ ਮੈਂਬਰਾਂ ਵਲੋਂ ਜਾਰੀ ਕੀਤਾ ਗਿਆ | ਪ੍ਰਧਾਨ ਮਹਿੰਦਰ ਸਿੰਘ ਸਾਬਕਾ ਸਰਪੰਚ, ਸਤਨਾਮ ਸਿੰਘ ਭਲਾਈਕੇ, ...

ਪੂਰੀ ਖ਼ਬਰ »

10 ਰੋਜ਼ਾ ਗੁਰਮਤਿ ਕੈਂਪ ਲਗਾਇਆ

ਮਾਨਸਾ, 16 ਜੂਨ (ਸਟਾਫ਼ ਰਿਪੋਰਟਰ)-ਪਿੰਡ ਦਲੇਲ ਸਿੰਘ ਵਾਲਾ ਵਿਖੇ 10 ਰੋਜ਼ਾ ਗੁਰਮਤਿ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਪਿੰਡ ਦੇ ਨੌਜਵਾਨਾਂ ਸੁਖਵਿੰਦਰ ਸਿੰਘ ਤੇ ਮਨਦੀਪ ਸਿੰਘ ਨੇ ਬੱਚਿਆਂ ਨੂੰ ਨਿਤਨੇਮ, ਸੰਥਿਆ, ਗੁਰ ਇਤਿਹਾਸ ਤੇ ਰਹਿਤ ਮਰਿਆਦਾ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਤੇਲ ਦੀਆਂ ਕੀਮਤਾਂ 'ਚ ਵਾਧੇ ਨੂੰ ਲੈ ਕੇ ਪ੍ਰਧਾਨ ਮੰਤਰੀ ਦੇ ਪੁਤਲੇ ਫੂਕੇ

ਬਰੇਟਾ, 16 ਜੂਨ (ਜੀਵਨ ਸ਼ਰਮਾ)-ਤੇਲ ਦੀਆਂ ਕੀਮਤਾਂ ਵਿਚ ਹੋਏ ਵਾਧੇ ਨੂੰ ਲੈ ਕੇ ਪਿੰਡ ਮੰਡੇਰ, ਸਿਰਸੀਵਾਲਾ, ਗੋਬਿੰਦਪੁਰਾ, ਖੁਡਾਲ ਵਿਖੇ ਕਾਂਗਰਸੀ ਵਰਕਰਾਂ ਵਲੋ ਆਲ ਇੰਡੀਆ ਕਾਂਗਰਸ ਦੇ ਮੈਂਬਰ ਕੁਲਵੰਤ ਰਾਏ ਸਿੰਗਲਾ ਅਤੇ ਹਲਕਾ ਇੰਚਾਰਜ ਰਣਜੀਤ ਕੌਰ ਭੱਟੀ ਦੀ ਅਗਵਾਈ ...

ਪੂਰੀ ਖ਼ਬਰ »

ਪੰਜਾਬ ਸਟੇਟ ਪਾਵਰਕਾਮ ਕਾਰਪੋਰੇਸ਼ਨ ਲਿਮ: ਦੇ ਚੇਅਰਮੈਨ ਬਲਦੇਵ ਸਿੰਘ ਸਰਾਂ ਦਾ ਜੱਦੀ ਨਗਰ ਚਾਉਕੇ ਪਹੁੰਚਣ 'ਤੇ ਲੋਕਾਂ ਵਲੋਂ ਭਰਵਾਂ ਸਵਾਗਤ

ਚਾਉਕੇ, 16 ਜੂਨ (ਮਨਜੀਤ ਸਿੰਘ ਘੜੈਲੀ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਸ: ਬਲਦੇਵ ਸਿੰਘ ਸਰਾਂ ਦਾ ਚੇਅਰਮੈਨ ਬਣਨ ਉਪਰੰਤ ਅੱਜ ਪਹਿਲੀ ਵਾਰ ਆਪਣੇ ਜੱਦੀ ਨਗਰ ਚਾਉਕੇ ਵਿਖੇ ਪਹੁੰਚਣ ਤੇ ਪਿੰਡ ਵਾਸੀਆਂ ਵਲੋਂ ਪੂਰੇ ਜੋਸ਼ੋ ਖਰੋਸ਼ ਨਾਲ ਭਰਵਾਂ ...

ਪੂਰੀ ਖ਼ਬਰ »

66 ਬੋਤਲਾਂ ਠੇਕਾ ਸ਼ਰਾਬ ਸਮੇਤ ਪਤੀ ਕਾਬੂ-ਪਤਨੀ ਫ਼ਰਾਰ

ਗੋਨਿਆਣਾ, 16 ਜੂਨ (ਲਛਮਣ ਦਾਸ ਗਰਗ/ਬਰਾੜ ਆਰ ਸਿੰਘ)-ਗੋਨਿਆਣਾ ਪੁਲਿਸ ਚੌਕੀ ਦੀ ਪੁਲਿਸ ਨੇ ਸਥਾਨਕ ਸ਼ਹਿਰ ਵਿਚੋਂ ਸ਼ਰਾਬ ਦੀ ਤਸਕਰੀ ਕਰਦੇ ਪਤੀ-ਪਤਨੀ ਵਿਚੋਂ ਪਤੀ ਨੂੰ ਸ਼ਰਾਬ ਸਮੇਤ ਮੌਕੇ 'ਤੇ ਹੀ ਕਾਬੂ ਕਰ ਲਿਆ ਹੈ, ਜਦੋਂਕਿ ਉਸ ਦੀ ਪਤਨੀ ਪੁਲਿਸ ਨੂੰ ਚੱਕਮਾ ਦੇ ਕੇ ...

ਪੂਰੀ ਖ਼ਬਰ »

ਤੇਲ ਕੀਮਤਾਂ 'ਚ ਵਾਧੇ ਖਿਲਾਫ਼ ਕਾਂਗਰਸੀ ਵਰਕਰਾਂ ਨੇ ਪਿੰਡ ਸੇਖੂ 'ਚ ਕੇਂਦਰ ਸਰਕਾਰ ਦੀ ਅਰਥੀ ਫੂਕੀ

ਰਾਮਾਂ ਮੰਡੀ, 16 ਜੂਨ (ਅਮਰਜੀਤ ਸਿੰਘ ਲਹਿਰੀ)-ਕੇਂਦਰ ਦੀ ਮੋਦੀ ਕੇਂਦਰ ਵੱਲੋਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਵਿਰੁੱਧ ਨੇੜਲੇ ਪਿੰਡ ਸੇਖੂ ਵਿਖੇ ਪਿੰਡ ਬਾਘਾ, ਸੁੱਖਲੱਧੀ, ਤਰਖਾਣਵਾਲਾ ਆਦਿ ਪਿੰਡਾਂ ਦੇ ਕਾਂਗਰਸੀ ਵਰਕਰਾਂ ਨੇ ਪੰਜਾਬ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਸ਼ੀਸ਼ੀਆਂ ਸਮੇਤ ਦੋ ਗਿ੍ਫ਼ਤਾਰ

ਬਠਿੰਡਾ, 16 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਅਤੇ ਸ਼ੀਸ਼ੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ ਜਿਨ੍ਹਾਂ ਿਖ਼ਲਾਫ਼ ਨਸ਼ਾ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਉਨ੍ਹਾਂ ਨੂੰ ਹਵਾਲਾਤ ਵਿਚ ...

ਪੂਰੀ ਖ਼ਬਰ »

ਪਿਸਤੌਲ ਦੀ ਨੋਕ 'ਤੇ ਬਲੈਕਮੇਲ ਕਰਨ ਵਾਲਾ ਦੋਸ਼ੀ ਕਾਬੂ

ਰਾਮਪੁਰਾ ਫੂਲ, 16 ਜੂਨ (ਗੁਰਮੇਲ ਸਿੰਘ ਵਿਰਦੀ)-ਸਥਾਨਕ ਪੁਲਿਸ ਨੇ ਪਿਸਤੌਲ ਦੀ ਨੋਕ 'ਤੇ ਦੁਕਾਨਦਾਰ ਪਿਤਾ-ਪੁੱਤਰ ਨੂੰ ਧਮਕਾਉਣ ਵਾਲੇ ਇਕ ਦੋਸ਼ੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ, ਜਿਸ ਨੂੰ ਸੀ.ਆਈ. ਏ. ਸਟਾਫ਼ ਬਠਿੰਡਾ ਨੇ ਹਿਰਾਸਤ ਵਿਚ ਲੈ ਕੇ ਪੜਤਾਲ ਸ਼ੁਰੂ ਕਰ ਦਿੱਤੀ ...

ਪੂਰੀ ਖ਼ਬਰ »

ਅਸਮਾਨ 'ਚੋਂ ਡਿੱਗ ਰਹੇ ਤਪਦੇ ਰੇਤ ਨੇ ਲੋਕਾਂ ਦਾ ਜਿਊਣਾ ਕੀਤਾ ਦੁੱਭਰ

ਬੋਹਾ, 16 ਜੂਨ (ਸਲੋਚਨਾ ਤਾਂਗੜੀ)-ਮਨੁੱਖਤਾ ਵਲੋਂ ਕੁਦਰਤ ਨਾਲ ਕੀਤੀ ਜਾ ਰਹੀ ਛੇੜਛਾੜ ਨੇ ਜਿੱਥੇ ਪੈਰ ਪੈਰ 'ਤੇ ਅਨੇਕਾਂ ਰੰਗ ਬਦਲਦਿਆਂ ਕਦੇ ਗਰਮੀ ਤੇ ਸਰਦੀ ਦੇ ਮੌਸਮਾਂ 'ਚ ਤਬਦੀਲੀ ਲਿਆਂਦੀ, ਦਰਖ਼ਤਾਂ ਦੀ ਕਟਾਈ ਕਾਰਨ ਤਾਜ਼ੀ ਤੇ ਸ਼ੁੱਧ ਹਵਾ (ਆਕਸੀਜਨ) ਦਾ ਖ਼ਾਤਮਾ ...

ਪੂਰੀ ਖ਼ਬਰ »

ਬਸਪਾ ਵਲੋਂ ਮਾਨਸਾ ਜ਼ਿਲ੍ਹੇ ਵਿਚ ਅਹਿਮ ਨਿਯੁਕਤੀਆਂ

ਮਾਨਸਾ, 16 ਜੂਨ (ਸਟਾਫ਼ ਰਿਪੋਰਟਰ)-ਬਹੁਜਨ ਸਮਾਜ ਪਾਰਟੀ ਨੇ ਮਾਨਸਾ ਜ਼ਿਲ੍ਹੇ ਵਿਚ ਕੁਝ ਅਹਿਮ ਨਿਯੁਕਤੀਆਂ ਕੀਤੀਆਂ ਹਨ | ਪਾਰਟੀ ਦੇ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਸਰਦੂਲਗੜ੍ਹ ਅਤੇ ਫ਼ਰੀਦਕੋਟ ਜ਼ੋਨ ਦੇ ਇੰਚਾਰਜ ਆਤਮਾ ਸਿੰਘ ਪਮਾਰ ਨੇ ਦੱਸਿਆ ਕਿ ਸੀਨੀਅਰ ...

ਪੂਰੀ ਖ਼ਬਰ »

ਧਾਰਮਿਕ ਸਥਾਨ ਲਈ ਬੱਸ ਰਵਾਨਾ

ਬਰੇਟਾ, 16 ਜੂਨ (ਵਿ. ਪ੍ਰਤੀ.)-ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਵਲੋਂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸੰਗਤ ਨੂੰ ਮੁਫ਼ਤ ਬੱਸ ਸੇਵਾ ਦੇ ਕੇ ਦਰਸ਼ਨ ਕਰਵਾਏ ਜਾ ਰਹੇ ਹਨ | ਇਸ ਮੌਕੇ ਬੱਸ ਨੂੰ ਝੰਡੀ ਦਿੰਦਿਆਂ ਯੂਥ ਅਕਾਲੀ ਆਗੂ ਜਸਵੀਰ ਸਿੰਘ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਦੀ ਘਾਟ ਕਾਰਨ ਭਾਰੀ ਖ਼ਤਰੇ 'ਚ ਪੈ ਕੇ ਭਾਖੜਾ ਨਹਿਰ 'ਚੋਂ ਲੈਂਦੇ ਨੇ ਪੀਣ ਦਾ ਪਾਣੀ

ਬੋਹਾ, 16 ਜੂਨ (ਸਲੋਚਨਾ ਤਾਂਗੜੀ)-ਇਸ ਖੇਤਰ ਦਾ ਧਰਤੀ ਹੇਠਲਾ ਪਾਣੀ ਖ਼ਰਾਬ ਤੇ ਕੌੜਾ ਹੋਣ ਕਰ ਕੇ ਜਿੱਥੇ ਪੀਣ ਦੇ ਯੋਗ ਨਹੀਂ ਹੈ ਉੱਥੇ ਬਾਦਲ ਸਰਕਾਰ ਵੇਲੇ ਪਿੰਡਾਂ 'ਚ ਲਗਾਏ ਨੰਦੀਗ੍ਰਾਮ ਆਰ. ਓ. ਬੰਦ ਹੋ ਗਏ ਅਤੇ ਨਹਿਰੀ ਪਾਣੀ ਦੀ ਘਾਟ ਕਾਰਨ ਇਲਾਕੇ ਦੇ ਜਲ ਘਰ ਵੀ ਲੰਘੇ ...

ਪੂਰੀ ਖ਼ਬਰ »

ਮੁਸਲਮਾਨ ਭਾਈਚਾਰੇ ਨੇ ਈਦ-ਉਲ-ਫ਼ਿਤਰ ਤਿਉਹਾਰ ਮਨਾਇਆ

ਮਾਨਸਾ, 16 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਮੁਸਲਮਾਨ ਭਾਈਚਾਰੇ ਵਲੋਂ ਮਿਲਵਰਤਨ ਅਤੇ ਖ਼ੁਸ਼ੀਆਂ ਦਾ ਤਿਉਹਾਰ ਈਦ-ਉਲ-ਫ਼ਿਤਰ ਤਿਉਹਾਰ ਮਨਾਇਆ ਗਿਆ | ਜ਼ਿਲ੍ਹਾ ਮਾਨਸਾ ਈਦਗਾਹ ਵਿਖੇ ਨਮਾਜ਼ ਜ਼ਿਲ੍ਹਾ ਇਮਾਮ ਹਾਜੀ ਹਾਫਿਜ਼ ਉਮਰਦੀਨ ਦੀ ਰਹਿਨੁਮਾਈ ਹੇਠ ਅਦਾ ਕੀਤੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਮੀਟਿੰਗਾਂ

ਝੁਨੀਰ, 16 ਜੂਨ (ਨਿ. ਪ. ਪ.)-ਆਮ ਆਦਮੀ ਪਾਰਟੀ ਵਲੋਂ ਯੂਥ ਨੂੰ ਆਪਣੇ ਨਾਲ ਜੋੜਨ ਲਈ ਕਸਬਾ ਝੁਨੀਰ, ਰਾਏਪੁਰ, ਭੰਮੇ ਕਲਾਂ ਆਦਿ ਵਿਖੇ ਮੀਟਿੰਗਾਂ ਕੀਤੀਆਂ | ਇਨ੍ਹਾਂ ਮੀਟਿੰਗਾਂ ਵਿਚ ਮਾਲਵਾ ਜੋਨ-1 ਦੇ ਪ੍ਰਧਾਨ ਸੁਖਰਾਜ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ...

ਪੂਰੀ ਖ਼ਬਰ »

ਕੁੱਤੇ ਵਲੋਂ ਵੱਢੇ ਜਾਣ ਕਾਰਨ ਹਲਕ ਗਏ ਵਿਅਕਤੀ ਦੀ ਮੌਤ

ਮਾਨਸਾ, 16 ਜੂਨ (ਸਟਾਫ਼ ਰਿਪੋਰਟਰ)-ਨੇੜਲੇ ਪਿੰਡ ਜਵਾਹਰਕੇ ਦੇ ਕੁੱਤੇ ਵਲੋਂ ਵੱਢੇ ਜਾਣ ਕਾਰਨ ਹਲਕ ਗਏ ਵਿਅਕਤੀ ਦੀ ਅੱਜ ਸਵੇਰ ਵੇਲੇ ਮੌਤ ਹੋ ਗਈ | ਜ਼ਿਕਰਯੋਗ ਹੈ ਕਿ ਕਿਸਾਨ ਸੁਖਚਰਨ ਸਿੰਘ (60) ਨੂੰ 15 ਦਿਨ ਪਹਿਲਾਂ ਆਵਾਰਾ ਹਲਕੇ ਕੁੱਤੇ ਨੇ ਵੱਢ ਲਿਆ ਸੀ | ਉਸ ਦਾ ਸਿਵਲ ...

ਪੂਰੀ ਖ਼ਬਰ »

ਪਿੰਡ ਝੱਬਰ 'ਚ 7 ਦਿਨਾ ਬੱਚਿਆਂ ਦਾ ਗੁਰਮਤਿ ਸਮਰ ਕੈਂਪ ਲਗਾਇਆ

ਮਾਨਸਾ, 16 ਜੂਨ (ਫੱਤੇਵਾਲੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਪ੍ਰਚਾਰ ਦੀ ਲੜੀ ਤਹਿਤ ਧਰਮ ਪ੍ਰਚਾਰ ਕਮੇਟੀ ਵਲੋਂ ਪਿੰਡ ਝੱਬਰ ਵਿਖੇ 7 ਦਿਨ ਬੱਚਿਆਂ ਦਾ ਗੁਰਮਤਿ ਸਮਰ ਕੈਂਪ ਲਗਾਇਆ ਗਿਆ¢ ਕੈਂਪ ਦੌਰਾਨ ...

ਪੂਰੀ ਖ਼ਬਰ »

ਮੋਦੀ ਸਰਕਾਰ ਨੇ ਲੋਕਾਂ ਦੇ ਅੱਛੇ ਦਿਨਾਂ ਦੀ ਥਾਂ ਬੁਰੇ ਦਿਨ ਲਿਆ ਦਿੱਤੇ ਹਨ- ਮੰਜੂ ਬਾਂਸਲ

ਮਾਨਸਾ, 16 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਅੱਛੇ ਦਿਨਾਂ ਦੇ ਵਾਅਦੇ ਕਰ ਕੇ ਸੱਤਾ 'ਚ ਆਈ ਮੋਦੀ ਸਰਕਾਰ ਨੇ ਲੋਕਾਂ ਦੇ ਅੱਛੇ ਦਿਨਾਂ ਦੀ ਥਾਂ ਬੁਰੇ ਦਿਨ ਲਿਆ ਦਿੱਤੇ ਹਨ¢ ਇਕੱਲਾ ਪੈਟਰੋਲ ਜਾਂ ਡੀਜ਼ਲ ਹੀ ਨਹੀਂ ਘਰ ਦਾ ਚੁੱਲ੍ਹਾ ਤਪਾਉਣ ਲਈ ਵਰਤਿਆ ਜਾਣ ਵਾਲਾ ਸਿਲੰਡਰ ...

ਪੂਰੀ ਖ਼ਬਰ »

ਪ੍ਰੋ: ਔਲਖ ਦੇ ਨਾਟਕ ਸਾਧਾਰਨ ਪੇਂਡੂ ਲੋਕਾਂ ਤੋਂ ਲੈ ਕੇ ਆਲੋਚਕਾਂ ਤੱਕ ਨੂੰ ਬਰਾਬਰ ਪ੍ਰਭਾਵਿਤ ਕਰਦੇ ਹਨ

ਮਾਨਸਾ, 16 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਪ੍ਰਸਿੱਧ ਨਾਟਕਕਾਰ ਪ੍ਰੋ: ਅਜਮੇਰ ਸਿੰਘ ਔਲਖ ਨੇ ਨਾਟਕਾਂ ਅਤੇ ਰੰਗਮੰਚ ਨੂੰ ਐਸੀ ਨਿਵੇਕਲੀ ਲੋਕ ਸ਼ੈਲੀ ਵਜੋਂ ਵਿਕਸਤ ਕੀਤਾ ਕਿ ਉਨ੍ਹਾਂ ਦੇ ਨਾਟਕ ਸਾਧਾਰਨ ਪੇਂਡੂ ਲੋਕਾਂ ਤੋਂ ਲੈ ਕੇ ਕਲਾ ਮਾਹਿਰਾਂ ਅਤੇ ਆਲੋਚਕਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX