ਤਾਜਾ ਖ਼ਬਰਾਂ


ਤੁਰਕੀ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ਬਰਦਸਤ ਝਟਕੇ, 18 ਮੌਤਾਂ
. . .  9 minutes ago
ਅੰਕਾਰਾ, 25 ਜਨਵਰੀ- ਤੁਰਕੀ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ ਜਿਸ ਕਾਰਨ ਤੁਰਕੀ 'ਚ ਕਈ ਇਮਾਰਤਾਂ ਢਹਿ ਢੇਰੀ ਹੋ...
ਕੋਰੋਨਾ ਵਾਇਰਸ ਨਾਲ ਚੀਨ 'ਚ ਹੁਣ ਤੱਕ 41 ਲੋਕਾਂ ਦੀ ਹੋਈ ਮੌਤ
. . .  25 minutes ago
ਬੀਜਿੰਗ, 25 ਜਨਵਰੀ -ਚੀਨ ਵਿਚ ਕੋਰੋਨਾ ਵਾਇਰਸ ਨਾਲ ਹੁਣ ਤੱਕ 41 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਚੁੱਕੀ ਹੈ। ਚੀਨ ਨੇ 13 ਸ਼ਹਿਰਾਂ 'ਚ ਯਾਤਰਾ ਪਾਬੰਦੀ ਲਾ ...
ਅੱਜ ਦਾ ਵਿਚਾਰ
. . .  49 minutes ago
ਅੰਗ੍ਰੇਜ਼ਾਂ ਦੇ ਰਾਜ ਵਿਚ ਸ਼ੁਰੂ ਹੋਈ ਨੈਰੋਗੇਜ ਰੇਲ ਸੈਕਸ਼ਨ ਤੇ 26 ਜਨਵਰੀ ਨੂੰ ਦੌੜੇਗੀ
. . .  1 day ago
ਪਠਾਨਕੋਟ ,24 ਜਨਵਰੀ (ਸੰਧੂ) -ਪਠਾਨਕੋਟ ਨੂੰ ਹਿਮਾਚਲ ਪ੍ਰਦੇਸ਼ ਨਾਲ ਰੇਲਵੇ ਮਾਰਗ ਰਾਹੀ ਜੋੜਨ ਲਈ ਅੰਗ੍ਰੇਜ਼ਾਂ ਦੇ ਰਾਜ ਸਮੇਂ ਪਠਾਨਕੋਟ-ਜੋਗਿੰਦਰ ਨਗਰ ਨੈਰੋਗੇਜ ਰੇਲ ਸੈਕਸ਼ਨ ਤੇ ਰੋਲ ਸੇਵਾ ਸ਼ੁਰੂ ਕੀਤੀ ਗਈ ਸੀ ਤੇ ਇਸ ਟਰੈਕ ...
ਹੁਸ਼ਿਆਰਪੁਰ ਵਿਖੇ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਿਲੀ ਮਨਜ਼ੂਰੀ
. . .  1 day ago
ਫਗਵਾੜਾ ,24 ਜਨਵਰੀ { ਹਰੀਪਾਲ ਸਿੰਘ }- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਹੁਸ਼ਿਆਰਪੁਰ ਵਿਖੇ ਇਕ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ । ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ...
ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 24 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟਵੀਟ ਕਰਕੇ ਓਂਕਾਰ ਸਿੰਘ ਨੂੰ ਬਾਲ ਪੁਰਸਕਾਰ ਮਿਲਣ 'ਤੇ ਵਧਾਈ ਦਿੱਤੀ ਤੇ ਜ਼ਿਕਰਯੋਗ ਹੈ ਕਿ ਓਂਕਾਰ ਸਿੰਘ ਨੇ ਛੋਟੀ ਉਮਰ ਵਿਚ ਸਿਧਾਂਤਕ ਭੌਤਿਕੀ 'ਤੇ ਇਕ ਕਿਤਾਬ ਲਿਖੀ ਹੈ। ਜਿਸ ਦੇ ਚੱਲਦਿਆਂ ਓਂਕਾਰ...
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  1 day ago
ਗੜ੍ਹਸ਼ੰਕਰ, 24 ਜਨਵਰੀ (ਧਾਲੀਵਾਲ) - ਮਾਲ ਵਿਭਾਗ ਵਲੋਂ ਫ਼ਰਦ ਦੀ ਫ਼ੀਸ ਵਿਚ ਵਾਧਾ ਕਰਦਿਆਂ ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ ਦੀ ਫ਼ੀਸ ਲਗਾ ਦਿੱਤੀ ਹੈ। ਫ਼ਰਦ ਦੀ ਪ੍ਰਤੀ ਪੰਨੇ ਲਈ 5 ਰੁਪਏ ਸਹੂਲਤ ਚਾਰਜਿਜ਼ ਲਗਾਏ ਗਏ ਹਨ ਜਿਸ ਨਾਲ ਹੁਣ ਫ਼ਰਦ ਦੀ ਪ੍ਰਤੀ...
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  1 day ago
ਨਵੀਂ ਦਿੱਲੀ, 24 ਜਨਵਰੀ - ਆਮ ਬਜਟ ਪੇਸ਼ ਹੋਣ ਤੋਂ ਇਕ ਹਫ਼ਤਾ ਪਹਿਲਾ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐਸ.ਏ. ਬੋਬਡੇ ਨੇ ਵੱਡੀ ਟਿੱਪਣੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਨਾਗਰਿਕਾਂ 'ਤੇ ਟੈਕਸ ਦਾ ਬੋਝ ਨਹੀਂ ਪਾਉਣਾ ਚਾਹੀਦਾ। ਟੈਕਸ ਚੋਰੀ ਕਰਨਾ ਦੇਸ਼ ਦੇ ਬਾਕੀ ਨਾਗਰਿਕਾਂ...
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  1 day ago
ਨਵੀਂ ਦਿੱਲੀ, 24 ਜਨਵਰੀ - ਟਿਕਟ ਨਾ ਮਿਲਣ 'ਤੇ ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਮੌਜੂਦਾ ਵਿਧਾਇਕਾਂ ਹਾਜੀ ਇਸ਼ਰਾਕ ਖਾਨ ਅਤੇ ਜਗਦੀਪ ਸਿੰਘ ਨੇ ਆਪਣੀਆਂ...
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  1 day ago
ਚੰਡੀਗੜ੍ਹ, 24 ਜਨਵਰੀ - ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਹਾਈਪਰਟੈਨਸ਼ਨ (ਬਲੱਡ ਪ੍ਰੈਸ਼ਰ) ਤੋਂ ਪੀੜਤ ਮਰੀਜ਼ਾਂ ਦੀ ਜਲਦ ਪਹਿਚਾਣ ਤੇ ਉਨ੍ਹਾਂ ਦੇ ਇਲਾਜ ਲਈ ਸਿਹਤ ਵਿਭਾਗ ਪੰਜਾਬ...
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  1 day ago
ਰੂਪਨਗਰ, 24 ਜਨਵਰੀ (ਸਤਨਾਮ ਸਿੰਘ ਸੱਤੀ) - ਚੰਡੀਗੜ੍ਹ 'ਚ ਸਰਪੰਚ ਦੀ ਸ਼ਰੇਆਮ ਕੁੱਟਮਾਰ ਅਤੇ ਗੋਲੀਆਂ ਚਲਾਉਣ ਨਾਲ ਸੁਰਖ਼ੀਆਂ 'ਚ ਆਏ ਨੂਰਪੁਰ ਬੇਦੀ (ਰੂਪਨਗਰ) ਦੇ ਪਿੰਡ ਢਾਹਾਂ ਦੇ ਨਾਮੀ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਅਤੇ ਸਾਥੀ ਜਸਪਾਲ ਸਿੰਘ ਜੱਸੀ ਨੂੰ ਅੱਜ...
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  1 day ago
ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਨਿੱਕੂਵਾਲ,ਕਰਨੈਲ ਸਿੰਘ) ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆ ਖ਼ਾਲਸਾਈ ਫ਼ੌਜਾਂ ਦੇ ਸ਼੍ਰੋਮਣੀ ਜਰਨੈਲ ਭਾਈ  ਜੈਤਾ ਜੀ ਬਾਬਾ ਜੀਵਨ ਸਿੰਘ ਜੀ ਸ਼ਹੀਦ ਦੇ ਸੱਤਵੀਂ ਪੀੜੀ ਦੇ ਵਾਰਸ ਅਤੇ ਗੁਰਦੁਆਰਾ ਤਪ ਅਸਥਾਨ...
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  1 day ago
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ...
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  1 day ago
ਨਵੀਂ ਦਿੱਲੀ, 24 ਜਨਵਰੀ - ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਰ ਮੈਸੀਅਸ ਬੋਲਸੋਨਾਰੋ ਭਾਰਤ ਪਹੁੰਚ ਗਏ ਹਨ। ਉਹ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਹੋਣ ਵਾਲੀ ਪਰੇਡ ਦੇ ਮੁੱਖ ਮਹਿਮਾਨ...
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  1 day ago
ਚੰਡੀਗੜ੍ਹ, 24 ਜਨਵਰੀ (ਰਣਜੀਤ)- ਸ਼ਿਮਲਾ ਦੇ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ ਨੂੰ ਚੰਡੀਗੜ੍ਹ ਦੀ ਸੀ. ਬੀ. ਆਈ. ਅਦਾਲਤ ਨੇ ਰੱਦ ਕਰ ਦਿੱਤਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਉਹ...
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  1 day ago
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  1 day ago
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  1 day ago
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  1 day ago
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  1 day ago
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  1 day ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਚੌਥਾ ਖਿਡਾਰੀ (ਸ਼ਿਵਮ ਦੂਬੇ) 13 ਦੌੜਾਂ ਬਣਾ ਕੇ ਆਊਟ
. . .  1 day ago
ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋ ਮੁਕਤ ਕਰਾਵਾਂਗੇ- ਢੀਂਡਸਾ
. . .  1 day ago
ਸੀ.ਸੀ ਥੰਪੀ ਦੇ ਈ.ਡੀ ਰਿਮਾਂਡ 'ਚ 4 ਦਿਨਾਂ ਦਾ ਵਾਧਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਤੀਜਾ ਖਿਡਾਰੀ (ਵਿਰਾਟ ਕੋਹਲੀ) 45 ਦੌੜਾਂ ਬਣਾ ਕੇ ਆਊਟ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਰਾਜਸਥਾਨ ਫੀਡਰ 'ਚ ਮਾਰੀ ਛਾਲ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾ ਤੋਂ ਬਾਅਦ ਭਾਰਤ 115/2
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਦੂਜਾ ਖਿਡਾਰੀ (ਕੇ.ਐੱਲ ਰਾਹੁਲ) 56 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਕੇ.ਐੱਲ ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  1 day ago
ਤਕਨੀਕੀ ਖ਼ਰਾਬੀ ਕਾਰਨ ਵਾਪਸ ਮੁੜੀ ਬੈਂਗਲੁਰੂ-ਫੁਕੇਟ ਉਡਾਣ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾ ਤੋਂ ਬਾਅਦ ਭਾਰਤ 57/1
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਭਾਰਤ 50 ਦੌੜਾਂ ਪਾਰ
. . .  1 day ago
ਈ.ਡੀ ਨੇ ਮੰਗਿਆ ਸੀ.ਸੀ ਥੰਪੀ ਦਾ ਹੋਰ ਰਿਮਾਂਡ
. . .  1 day ago
ਸ੍ਰੀ ਮੁਕਤਸਰ ਸਾਹਿਬ ਦੇ ਕਈ ਪਿੰਡਾਂ 'ਚ ਟਿੱਡੀ ਦਲ ਦੇ ਕੀਟ ਮਿਲਣ ਕਾਰਨ ਚਿੰਤਾ 'ਚ ਡੁੱਬੇ ਕਿਸਾਨ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਪਹਿਲਾ ਖਿਡਾਰੀ (ਰੋਹਿਤ ਸ਼ਰਮਾ) 7 ਦੌੜਾਂ ਬਣਾ ਕੇ ਆਊਟ
. . .  1 day ago
ਸਿੱਖਿਆ ਬੋਰਡ ਵਲੋਂ ਓਪਨ ਸਕੂਲ ਦੀ 10ਵੀਂ ਅਤੇ 12ਵੀਂ ਸ਼੍ਰੇਣੀ 'ਚ ਦਾਖ਼ਲੇ ਦੀਆਂ ਮਿਤੀਆਂ 'ਚ ਵਾਧਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 204 ਦੌੜਾਂ ਦਾ ਵਿਸ਼ਾਲ ਟੀਚਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ 200 ਦੌੜਾਂ ਪਾਰ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ ਦੀਆਂ 200 ਦੌੜਾਂ ਪੂਰੀਆਂ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਰਾਸ ਟੇਲਰ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ 5ਵਾਂ ਖਿਡਾਰੀ ਇੱਕ ਦੌੜ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਚੌਥਾ ਖਿਡਾਰੀ (ਵਿਲੀਅਮਸਨ) 51 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਕਪਤਾਨ ਵਿਲੀਅਮਸਨ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 16 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 165/3
. . .  1 day ago
ਨਿਰਭੈਆ ਮਾਮਲਾ : ਦੋਸ਼ੀਆਂ ਦੇ ਵਕੀਲ ਵੱਲੋਂ ਅਦਾਲਤ ਵਿਚ ਫਿਰ ਤੋਂ ਅਪੀਲ ਦਾਇਰ
. . .  1 day ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਵਲੋਂ ਖ਼ੁਦਕੁਸ਼ੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਹਾੜ ਸੰਮਤ 550

ਹੁਸ਼ਿਆਰਪੁਰ / ਮੁਕੇਰੀਆਂ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਹੁਸ਼ਿਆਰਪੁਰ, 17 ਜੂਨ (ਨਰਿੰਦਰ ਸਿੰਘ ਬੱਡਲਾ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਗੁਰਦੁਆਰਾ ਸਿੰਘ ਸਭਾ ਪਿੰਡ ਡਵਿੱਡਾ ਰਿਹਾਣਾ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸਮਾਗਮ ਕਰਵਾਏ ਗਏ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਭਾਈ ਜਸਵੰਤ ਸਿੰਘ ਮੇਘੋਵਾਲ ਅਤੇ ਹੋਰਨਾਂ ਰਾਗੀ-ਢਾਡੀ ਜਥਿਆਂ ਨੇ ਸੰਗਤਾਂ ਨੂੰ ਮਨੋਹਰ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕੀਤਾ | ਸਮਾਗਮ 'ਚ ਪਹੁੰਚੇ ਪ੍ਰਚਾਰਕਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸ਼ਹੀਦੀ ਪੁਰਬ ਤੋਂ ਸੇਧ ਲੈ ਕੇ ਆਪਣਾ ਜੀਵਨ ਸਫਲ ਕਰਨ ਲਈ ਸ਼ਬਦ ਗੁਰੂ ਦੇ ਲੜ ਲੱਗਣ | ਇਸ ਮੌਕੇ ਅਵਤਾਰ ਸਿੰਘ, ਸਰਪੰਚ ਬਲਵੀਰ ਸਿੰਘ, ਸੁਰਿੰਦਰ ਸਿੰਘ, ਰਣਜੀਤ ਸਿੰਘ, ਦਰਸ਼ਨ ਸਿੰਘ, ਜਰਨੈਲ ਸਿੰਘ, ਲਖਵਿੰਦਰ ਸਿੰਘ, ਗੁਰਦੇਵ ਸਿੰਘ, ਸੁਖਦੇਵ ਸਿੰਘ, ਮਹਿੰਦਰ ਸਿੰਘ ਆਦਿ ਸਮੇਤ ਸੰਗਤਾਂ ਹਾਜ਼ਰ ਸਨ |
ਥੇਂਦਾ ਵਿਖੇ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ
ਗੜ੍ਹਦੀਵਾਲਾ, (ਚੱਗਰ)-ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਗੁਰਦੁਆਰਾ ਸਿੰਘ ਸਭਾ ਥੇਂਦਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਸਮੇ ਰੱਖੇ ਗਏ ਸ਼੍ਰੀ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਬਲਵਿੰਦਰ ਸਿੰਘ ਚਿਪੜਾ, ਭਾਈ ਕਰਨੈਲ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ | ਇਸ ਮੌਕੇ ਪਿ੍ੰਸੀਪਲ ਜਗਜੀਤ ਸਿੰਘ ਰੀਹਲ ਨੇ ਸ਼੍ਰੀ ਗੁਰੁ ਅਰਜਨ ਦੇਵ ਜੀ ਦੇ ਜੀਵਨ ਤੇ ਸ਼ਹੀਦੀ ਬਾਰੇ ਸੰਗਤਾਂ ਨੂੰ ਜਾਣਕਾਰੀ ਦਿੱਤੀ | ਸਮਾਗਮ ਉਪਰੰਤ ਗੜ੍ਹਦੀਵਾਲਾ-ਟਾਂਡਾ ਸੜਕ 'ਤੇ ਨਾਲ ਠੰਢੇ-ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ | ਇਸ ਮੌਕੇ ਭਾਈ ਮੋਹਨ ਸਿੰਘ ਭੁੱਲਰ, ਪ੍ਰਧਾਨ ਸੁਰਜੀਤ ਸਿੰਘ, ਗਿਆਨੀ ਹਰਭਜਨ ਸਿੰਘ, ਬਾਬਾ ਬਲਦੇਵ ਸਿੰਘ, ਭਾਈ ਗੁਲਜ਼ਾਰ ਸਿੰਘ, ਕਾਬਲ ਸਿੰਘ ਮਹਾਰਾਜ, ਜਸਵਿੰਦਰ ਸਿੰਘ ਭੁੱਲਰ, ਗੁਰਨਾਮ ਸਿੰਘ, ਮਾ. ਦਿਲਬਾਗ ਸਿੰਘ, ਬੀਬੀ ਜੋਗਿੰਦਰ ਕੌਰ, ਬੀਬੀ ਸਰਬਜੀਤ ਕੌਰ, ਬੀਬੀ ਕਰਤਾਰ ਕੌਰ, ਬੀਬੀ ਬਲਜੀਤ ਕੌਰ, ਬੀਬੀ ਕੁਲਵਿੰਦਰ ਕੌਰ ਆਦਿ ਹਾਜ਼ਰ ਸਨ |
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਭੂੰਗਾ 'ਚ ਧਾਰਮਿਕ ਸਮਾਗਮ
ਹਰਿਆਣਾ, (ਹਰਮੇਲ ਸਿੰਘ ਖੱਖ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਭੂੰਗਾ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਰਾਗੀ ਜਥੇ ਵਲੋਂ ਸੰਗਤਾਂ ਨੂੰ ਮਨੋਹਰ ਕਥਾ-ਕੀਰਤਨ ਰਾਹੀਂ ਨਿਹਾਲ ਕੀਤਾ ਗਿਆ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਓ.ਬੀ.ਸੀ. ਵਿੰਗ ਦੇ ਹਲਕਾ ਸ਼ਾਮਚੁਰਾਸੀ ਦੇ ਪ੍ਰਧਾਨ ਪਰਮਜੀਤ ਸਿੰਘ ਪੰਮੀ ਭੂੰਗਾ ਨੇ ਸੰਬੋਧਨ ਕਰਦਿਆਂ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਦਰਸਾਏ ਮਾਰਗ 'ਤੇ ਚੱਲ ਕੇ ਆਪਣਾ ਜੀਵਨ ਸਫਲ ਕਰਨ ਲਈ ਪ੍ਰੇਰਿਤ ਕੀਤਾ | ਸਮਾਗਮ ਉਪਰੰਤ ਸੰਗਤਾਂ ਲਈ ਠੰਢੇ-ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ | ਇਸ ਮੌਕੇ ਕਮੇਟੀ ਦੇ ਪ੍ਰਧਾਨ ਦੀਦਾਰ ਸਿੰਘ, ਮਾ: ਸਰਵਨ ਸਿੰਘ, ਰੋਸ਼ਨ ਸਿੰਘ, ਪਿਆਰਾ ਸਿੰਘ, ਜਗਜੀਤ ਸਿੰਘ, ਮਲਕੀਤ ਸਿੰਘ ਬਿੱਕਾ, ਸੁਰਜੀਤ ਸਿੰਘ ਜੀਤਾ, ਸਤਨਾਮ ਸਿੰਘ, ਪਰਮਿੰਦਰ ਸਿੰਘ ਆਦਿ ਸਮੇਤ ਸੰਗਤਾਂ ਹਾਜ਼ਰ ਸਨ |
ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਗੱਤਕਾ ਤੇ ਦਸਤਾਰ ਸਿਖਲਾਈ ਕੈਂਪ ਸ਼ੁਰੂ
ਹੁਸ਼ਿਆਰਪੁਰ, (ਨਰਿੰਦਰ ਸਿੰਘ ਬੱਡਲਾ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ 'ਚ ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ ਤਰਨਾ ਦਲ ਜਥੇਬੰਦੀ ਵਲੋਂ ਗੁਰਦੁਆਰਾ ਸਿੰਘ ਸਭਾ ਛਾਉਣੀ ਨਿਹੰਗ ਸਿੰਘਾਂ ਬਜਵਾੜਾ ਵਿਖੇ 10 ਦਿਨਾਂ ਗੱਤਕਾ ਅਤੇ ਦਸਤਾਰ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ ਜਥੇਬੰਦੀ ਦੇ ਮੁਖੀ ਜਥੇਦਾਰ ਬਾਬਾ ਗੁਰਦੇਵ ਸਿੰਘ ਵਲੋਂ ਅਰਦਾਸ ਬੇਨਤੀ ਕਰਕੇ ਕੀਤੀ ਗਈ | ਉਨ੍ਹਾਂ ਦੱਸਿਆ ਕਿ ਇਹ ਸਿਖਲਾਈ ਕੈਂਪ 24 ਜੂਨ ਤੱਕ ਚੱਲੇਗਾ ਅਤੇ ਹਰੇਕ ਗੁਰਸਿੱਖ ਬੱਚਾ ਇਸ ਦਾ ਲਾਭ ਲੈ ਸਕਦਾ ਹੈ | ਇਸ ਮੌਕੇ ਹਰਜਿੰਦਰ ਸਿੰਘ ਸਾਬੀ, ਕ੍ਰਿਪਾਲ ਸਿੰਘ ਪਾਲੀ, ਗੁਰਪ੍ਰੀਤ ਸਿੰਘ, ਜਸਵਿੰਦਰ ਸਿੰਘ, ਕਸ਼ਮੀਰਾ ਸਿੰਘ, ਬਾਬਾ ਗਿਆਨ ਸਿੰਘ ਪੱਜੋਦਿਓਤਾ, ਸੁਖਦੀਪ ਸਿੰਘ ਡੱਲੇਵਾਲ, ਅਜੀਤ ਸਿੰਘ, ਕਮਲਪ੍ਰੀਤ ਸਿੰਘ, ਗਗਨਦੀਪ ਸਿੰਘ, ਸ਼ੁਭਮ ਸਿੰਘ, ਸਿਮਰਨ ਸਿੰਘ, ਮਨਜੀਤ ਸਿੰਘ ਹਰਿਆਣਾ, ਰਾਜੂ ਸਿੰਘ, ਕਾਜਲ ਕੌਰ, ਕੋਮਲ ਕੌਰ, ਅੰਕਿਤਾ ਕੌਰ, ਜੱਸਾ ਸਿੰਘ, ਮਨਿੰਦਰ ਸਿੰਘ, ਗੁਰਜੀਤ ਸਿੰਘ ਆਦਿ ਹਾਜ਼ਰ ਸਨ |
ਹਰੀਆਂ ਵੇਲਾਂ ਵਿਖੇ 5ਵੇਂ ਪਾਤਿਸ਼ਾਹ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ
ਚੱਬੇਵਾਲ, (ਰਾਜਾ ਸਿੰਘ ਪੱਟੀ)-ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਵਲੋਂ ਗੁਰਦੁਆਰਾ ਹਰੀਆਂ ਵੇਲਾਂ ਪਾਤਿਸ਼ਾਹੀ ਸੱਤਵੀਂ ਵਿਖੇ ਸ਼ਹੀਦਾਂ ਦੇ ਸਿਰਤਾਜ, ਜਬਰ ਦਾ ਸਬਰ ਨਾਲ ਟਾਕਰਾ ਕਰਨ ਵਾਲੇ ਤੇ ਸ਼ਾਂਤੀ ਦੇ ਸੋਮੇ ਸ੍ਰੀ ਗੁਰੂ ਅਰਜਨ ਦੇਵ ਜੀ ਪਾਤਿਸ਼ਾਹੀ ਪੰਜਵੀਂ ਦਾ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ ਨਾਲ ਮਨਾਇਆ ਗਿਆ | ਰੱਖੇ ਹੋਏ ਸ਼੍ਰੀ ਅਖੰਡ ਪਾਠਾਂ ਦੇ ਭੋਗ ਪਾਉਣ ਤੋਂ ਬਾਅਦ ਕਰਵਾਏ ਕੀਰਤਨ ਦਰਬਾਰ ਵਿੱਚ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਜਿੰਦਾ ਸ਼ਹੀਦ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ, ਭਾਈ ਨਵਜੋਤ ਸਿੰਘ ਹਜੂਰੀ ਰਾਗੀ ਜਥਾ, ਬੀਬੀ ਯਸ਼ਪਾਲ ਕੌਰ ਹਰੀਆਂ ਵੇਲਾਂ, ਭਾਈ ਹਰਪ੍ਰੀਤ ਸਿੰਘ, ਭਾਈ ਸਤਵਿੰਦਰ ਸਿੰਘ, ਭਾਈ ਬਹਾਦਰ ਸਿੰਘ ਮਿੱਠਾ ਟਿਵਾਣਾ, ਭਾਈ ਸੁਖਵਿੰਦਰ ਸਿੰਘ, ਭਾਈ ਗੁਰਮੀਤ ਸਿੰਘ ਆਦਿ ਨੇ ਸੰਗਤਾਂ ਨੂੰ ਕਥਾ-ਕੀਰਤਨ ਅਤੇ ਗੁਰਮਤਿ ਵਿਚਾਰਾਂ ਸਰਵਣ ਕਰਵਾ ਕੇ ਨਿਹਾਲ ਕੀਤਾ | ਇਸ ਮੌਕੇ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਗਈਆਂ | ਇਸ ਮੌਕੇ ਬੀਬੀ ਯਸ਼ਪਾਲ ਕੌਰ ਹਰੀਆਂ ਵੇਲਾਂ, ਸੁਰਿੰਦਰਪਾਲ ਸਿੰਘ ਸੰਧੂ, ਰਸ਼ਪਾਲ ਸਿੰਘ ਸੰਧੂ, ਪਰਮਜੀਤ ਸਿੰਘ ਭੀਲੋਵਾਲ, ਹਰਮਿੰਦਰ ਸਿੰਘ ਹੈਪੀ ਸੰਧੂ, ਸਤਪਾਲ ਸਿੰਘ ਸਸੋਲੀ, ਅਵਤਾਰ ਸਿੰਘ ਸਸੋਲੀ, ਸਿਮਰਨਪ੍ਰੀਤ ਸਿੰਘ ਪਿ੍ੰਸ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਪਿੰਡ ਖ਼ਾਨਪੁਰ ਵਿਖੇ ਸ਼ਹੀਦੀ ਪੁਰਬ ਮੌਕੇ ਦੀਵਾਨ ਸਜਾਏ ਗਏ
ਸ਼ਾਮਚੁਰਾਸੀ, (ਗੁਰਮੀਤ ਸਿੰਘ ਖ਼ਾਨਪੁਰੀ)-ਸ਼ਹੀਦਾਂ ਦੇ ਸਿਰਤਾਜ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਹਲਕਾ ਸ਼ਾਮਚੁਰਾਸੀ ਦੇ ਪਿੰਡ ਖ਼ਾਨਪੁਰ ਸਹੋਤੇ ਵਿਖੇ ਗੁਰਦੁਆਰਾ ਸਿੰਘ ਸਭਾ ਵਿਖੇ ਕਰਵਾਇਆ ਗਿਆ | ਪਿੰਡ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਧਾਰਮਿਕ ਸਮਾਗਮ ਵਿਚ ਸੰਗਤਾਂ ਨੇ ਮੱਥਾ ਟੇਕਿਆ ਅਤੇ ਗੁਰਬਾਣੀ ਦਾ ਕੀਰਤਨ ਤੇ ਧਾਰਮਿਕ ਪ੍ਰਵਚਨ ਸਰਵਣ ਕੀਤੇ | ਇਸ ਮੌਕੇ ਸਜਾਏ ਗਏ ਦੀਵਾਨ ਦੌਰਾਨ ਸ਼ੁੱਭ ਕਰਮਨ ਸੁਸਾਇਟੀ ਦੇ ਜਥੇ ਵਲੋਂ ਕੀਰਤਨ ਕੀਤਾ ਗਿਆ | ਇਸ ਮੌਕੇ ਪ੍ਰਚਾਰਕਾਂ ਨੇ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਫ਼ਲਸਫ਼ੇ ਤੋਂ ਜਾਣੂ ਕਰਵਾਇਆ | ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਕੁਰਬਾਨੀ ਆਉਣ ਵਾਲੀਆਂ ਪੀੜੀਆਂ ਲਈ ਇੱਕ ਬਹੁਤ ਵੱਡੀ ਮਿਸਾਲ ਹੈ |
ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੀਵਾਨ ਸਜਾਏ ਗਏ
ਚੱਬੇਵਾਲ, (ਰਾਜਾ ਸਿੰਘ ਪੱਟੀ)-ਨਵਾਂ ਗੁਰਦੁਆਰਾ ਸਾਹਿਬ ਪਿੰਡ ਪੱਟੀ ਵਿਖੇ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਮਨਾਏ ਗਏ ਸ੍ਰੀ ਗੁਰੂ ਅਰਜਨ ਦੇਵ ਜੀ ਪਾਤਸ਼ਾਹੀ ਪੰਜਵੀਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦੀਵਾਨ ਸਜਾਏ ਗਏ | ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਤੋਂ ਬਾਅਦ ਸਜਾਏ ਗਏ ਕੀਰਤਨ ਦੀਵਾਨ ਵਿਚ ਰਾਗੀ ਭਾਈ ਹਰਭਜਨ ਸਿੰਘ ਭਾਈ ਮੇਹਰ ਸਿੰਘ, ਭਾਈ ਰਾਜਾ ਸਿੰਘ ਖ਼ਾਲਸਾ ਨੇ ਸੰਗਤਾਂ ਨੂੰ ਕਥਾ ਕੀਰਤਨ ਤੇ ਗੁਰਮਤਿ ਵਿਚਾਰਾਂ ਦੁਆਰਾ ਨਿਹਾਲ ਕੀਤਾ | ਇਸ ਮੌਕੇ ਭਾਈ ਗੁਰਬਚਨ ਸਿੰਘ ਹੈੱਡ ਗ੍ਰੰਥੀ ਸਿੰਘ, ਰਾਜਾ ਸਿੰਘ ਖ਼ਾਲਸਾ, ਬਲਵੀਰ ਸਿੰਘ ਜੇ.ਈ., ਮਹਿੰਦਰ ਸਿੰਘ ਬੰਗਾ, ਵਿਜੇ ਸਿੰਘ, ਨੰਬਰਦਾਰ ਸਤੀਸ਼ ਕੁਮਾਰ, ਅਮਰਜੀਤ ਸਿੰਘ ਗਿੱਲ, ਸਰਪੰਚ ਲਖਵੀਰ ਸਿੰਘ, ਸਰਦਾਰਾ ਸਿੰਘ, ਸਿਮਰਨਪ੍ਰੀਤ ਸਿੰਘ ਪਿ੍ੰਸ, ਜੋਗਾ ਸਿੰਘ, ਦਲਵਿੰਦਰ ਸਿੰਘ, ਨਿਰਮਲ ਸਿੰਘ, ਪਾਲਾ ਸਿੰਘ, ਨੰਬਰਦਾਰ ਦੇਸਰਾਜ ਸਿੰਘ, ਜਰਨੈਲ ਸਿੰਘ, ਸੁੱਚਾ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ |
ਗੁਰਦੁਆਰਾ ਸ਼ਹੀਦਾਂ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ
ਮਾਹਿਲਪੁਰ, (ਦੀਪਕ ਅਗਨੀਹੋਤਰੀ)-ਗੁਰਦੁਆਰਾ ਸ਼ਹੀਦਾਂ ਲੱਧੇਵਾਲ ਵਿਖੇ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ | ਇਸ ਮੌਕੇ ਕਥਾਵਾਚਕਾਂ, ਰਾਗੀਆਂਅਤੇ ਢਾਡੀਆਂ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਜਾਏ ਗਏ ਦੀਵਾਨ ਮੌਕੇ ਭਾਈ ਜਸਵਿੰਦਰ ਸਿੰਘ ਦਾਦੂਵਾਲ, ਭਾਈ ਹਰਮੇਸ਼ ਸਿੰਘ, ਭਾਈ ਸੇਵਾ ਸਿੰਘ, ਭਾਈ ਬਹਾਦਰ ਸਿੰਘ ਦੇ ਜਥਿਆਂ ਨੇ ਕਥਾ ਤੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ | ਇਸ ਮੌਕੇ ਹੈੱਡ ਗ੍ਰੰਥੀ ਹਰਬੰਸ ਸਿੰਘ, ਮੈਨੇਜਰ ਅਵਤਾਰ ਸਿੰਘ, ਗ੍ਰੰਥੀ ਗੁਰਜਿੰਦਰ ਸਿੰਘ, ਭੁਪਿੰਦਰ ਸਿੰਘ ਹੰਦੋਵਾਲ, ਸੁਖਵਿੰਦਰ ਕੌਰ ਸਰਪੰਚ ਕਹਾਰਪੁਰ, ਦਸ਼ਿਅੰਤ ਸਿੰਘ ਹੈਪੀ, ਮਨਵੀਰ ਸਿੰਘ ਚੰਬਨਾ, ਗੁਰਪ੍ਰੀਤ ਸਿੰਘ, ਅਮਰੀਕ ਸਿੰਘ ਰਾਮਪੁਰ, ਕਰਨਦੀਪ ਸਿੰਘ, ਲਖਵੀਰ ਸਿੰਘ, ਜਸਵਿੰਦਰ ਸਿੰਘ, ਪਿ੍ੰਸ ਸਿੰਘ, ਕਰਨੈਲ ਸਿੰਘ ਮੇਘੋਵਾਲ, ਨਿਰਪਾਲ ਸਿੰਘ ਠੀਡਾਂ, ਸੋਹਣ ਸਿੰਘ ਜੰਡਿਆਲਾ, ਹਰਵਿੰਦਰ ਕੌਰ ਬਿਹਾਲਾ, ਰੂਪ ਸਿੰਘ, ਗੁਰਲਾਲ ਸਿੰਘ ਚੱਬੇਵਾਲ, ਗੁਰਜੀਤ ਕੌਰ ਬਾਲੀਆਲ, ਕੁਲਦੀਪ ਕੌਰ ਨੰਗਲ ਆਦਿ ਹਾਜ਼ਰ ਸੀ |
ਗੜ੍ਹਸ਼ੰਕਰ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ
ਗੜ੍ਹਸ਼ੰਕਰ, (ਧਾਲੀਵਾਲ)-ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਇੱਥੇ ਗੁਰਦੁਆਰਾ ਸਿੰਘ ਸਭਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਪਰਮਿੰਦਰ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ | ਗੁਰਦੁਆਰਾ ਕਮੇਟੀ ਦੇ ਪ੍ਰਧਾਨ ਤੇ ਸ਼੍ਰੋਮਣੀ ਕਮੇਟੀ ਮੈਂਬਰ ਡਾ. ਜੰਗ ਬਹਾਦਰ ਸਿੰਘ ਰਾਏ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ 'ਤੇ ਚਾਨਣਾ ਪਾਉਂਦੇ ਹੋਏ ਸੰਗਤਾਂ ਨੂੰ ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਆ ਤੇ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਤਰਲੋਕ ਸਿੰਘ ਅਰੋੜਾ, ਬਲਵਿੰਦਰ ਸਿੰਘ ਗੜ੍ਹਸ਼ੰਕਰੀ, ਡਾ. ਹਰਵਿੰਦਰ ਸਿੰਘ ਬਾਠ, ਸੁਰਿੰਦਰ ਸਿੰਘ ਸੰਘਾ, ਮਹਿੰਦਰ ਸਿੰਘ, ਸ਼ੇਰ ਸਿੰਘ ਸੰਘਾ, ਮਨਜੀਤ ਸਿੰਘ ਭੁੱਲਰ, ਅੰਮਿ੍ਤਪਾਲ ਸਿੰਘ, ਗੁਰਦੀਪ ਸਿੰਘ ਸੈਕਟਰੀ, ਬੀਬੀ ਦਵਿੰਦਰ ਕੌਰ ਰਾਏ, ਬੀਬੀ ਜਸਵੀਰ ਕੌਰ ਬਜਾਜ ਤੇ ਹੋਰ ਸੰਗਤਾਂ ਨੇ ਹਾਜ਼ਰੀ ਭਰੀ | ਸਮਾਪਤੀ ਉਪਰੰਤ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਗਈ |
ਗੁਰਦੁਆਰਾ ਸ਼ਹੀਦ ਭਾਈ ਭਗਤ ਸਿੰਘ ਵਿਖੇ ਗੁਰਮਤਿ ਸਮਾਗਮ
ਕੋਟਫਤੂਹੀ, (ਅਮਰਜੀਤ ਸਿੰਘ ਰਾਜਾ)-ਪਿੰਡ ਪੰਜੋੜ 'ਚ ਗੁਰਦੁਆਰਾ ਸ਼ਹੀਦ ਭਾਈ ਭਗਤ ਸਿੰਘ ਵਿਖੇ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਮਨਜੀਤ ਸਿੰਘ ਫਗਵਾੜਾ, ਬੀਬੀ ਇੰਦਰਜੋਤ ਕੌਰ, ਬੀਬੀ ਪਵਨਦੀਪ ਕੌਰ ਤੇ ਬੀਬੀ ਕਿਰਨਜੀਤ ਕੌਰ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕਥਾ-ਕੀਰਤਨ ਦੁਆਰਾ ਨਿਹਾਲ ਕੀਤਾ | ਇਸ ਮੌਕੇ ਪ੍ਰਧਾਨ ਹਰਜਿੰਦਰ ਸਿੰਘ, ਬਲਜੀਤ ਸਿੰਘ, ਜਗਤਾਰ ਸਿੰਘ, ਬਲਜਿੰਦਰ ਸਿੰਘ ਖ਼ਾਲਸਾ, ਮਨਜੀਤ ਸਿੰਘ, ਸੁਰਜੀਤ ਸਿੰਘ, ਅਜੀਤ ਸਿੰਘ, ਸੁਖਚੈਨ ਸਿੰਘ, ਰਣਵੀਰ ਸਿੰਘ, ਮਾ. ਜੋਗਾ ਸਿੰਘ, ਰਣਜੀਤ ਸਿੰਘ, ਜੁਗਰਾਜ ਸਿੰਘ, ਅਮਰੀਕ ਸਿੰਘ, ਕੁਲਵੀਰ ਸਿੰਘ, ਤਰਲੋਚਨ ਸਿੰਘ, ਅਮਰਿੰਦਰ ਸਿੰਘ, ਜਸਵਿੰਦਰ ਸਿੰਘ, ਗੁਰਚਰਨ ਸਿੰਘ ਆਦਿ ਹਾਜ਼ਰ ਸਨ |
ਗੋਗੋਂ ਵਿਖੇ ਸ਼ਹੀਦੀ ਦਿਹਾੜਾ ਮਨਾਇਆ
ਗੜ੍ਹਸ਼ੰਕਰ, (ਧਾਲੀਵਾਲ)-ਗੁਰਦੁਆਰਾ ਸਿੰਘ ਸਭਾ ਪਿੰਡ ਗੋਗੋਂ ਵਿਖੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਗੁਰਨਾਮ ਸਿੰਘ ਬਲਾਚੌਰ ਵਾਲਿਆਂ ਨੇ ਸੰਗਤਾਂ ਨੇ ਮਨੋਹਰ ਕੀਰਤਨ ਦੁਆਰਾ ਨਿਹਾਲ ਕਰਦਿਆਂ ਗੁਰੂ ਸਾਹਿਬਾਨ ਦੀ ਸ਼ਹਾਦਤ ਦਾ ਇਤਿਹਾਸ ਸੰਗਤਾਂ ਨਾਲ ਸਾਂਝਾ ਕੀਤਾ | ਇਸ ਮੌਕੇ ਪ੍ਰਧਾਨ ਗੁਰਮੇਲ ਸਿੰਘ ਫ਼ੌਜੀ, ਮਾ. ਕੁਲਵੰਤ ਸਿੰਘ, ਜੁਝਾਰ ਸਿੰਘ, ਨੰਬਰਦਾਰ ਕੁਲਦੀਪ ਸਿੰਘ, ਮਨਜੀਤ ਸਿੰਘ, ਗ੍ਰੰਥੀ ਮਨਪ੍ਰੀਤ ਸਿੰਘ, ਉਂਕਾਰ ਸਿੰਘ, ਨੰਬਰਦਾਰ ਸੁਰਜੀਤ ਸਿੰਘ, ਜਗਤਾਰ ਸਿੰਘ, ਤੀਰਥ ਸਿੰਘ, ਸ਼ਿੰਗਾਰਾ ਸਿੰਘ, ਨਰੰਜਣ ਸਿੰਘ, ਰਣਜੀਤ ਸਿੰਘ ਤੇ ਹੋਰ ਸੰਗਤਾਂ ਹਾਜ਼ਰ ਹੋਈਆਂ | ਸਮਾਪਤੀ 'ਤੇ ਅਤੁੱਟ ਲੰਗਰ ਵਰਤਾਇਆ ਗਿਆ |
ਨਾਮਧਾਰੀ ਗੁਰਦੁਆਰਾ ਮੁਕੇਰੀਆਂ ਵਿਖੇ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਮਨਾਇਆ
ਮੁਕੇਰੀਆਂ, (ਰਾਮਗੜ੍ਹੀਆ)-ਪੰਜਵੇਂ ਪਾਤਸ਼ਾਹਾਂ ਜੀ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਸ਼ਰਧਾ ਅਤੇ ਭਾਵਨਾ ਨਾਲ ਨਾਮਧਾਰੀ ਗੁਰਦੁਆਰਾ ਖਿੱਚੀਆਂ ਰੋਡ ਮੁਕੇਰੀਆਂ ਵਿਖੇ ਮਨਾਇਆ ਗਿਆ | ਇਸ ਧਾਰਮਿਕ ਸਮਾਗਮ ਵਿਚ ਬੀਬੀਆਂ ਦਾ ਜਥਾ ਜੋ ਕਿ ਪਿਛਲੇ 40 ਦਿਨ ਗੁਰਦੁਆਰਾ ਸਾਹਿਬ ਵਿਖੇ ਲਗਾਤਾਰ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਦੀਆਂ ਸਨ ਦੇ ਭੋਗ ਪਾਏ ਗਏ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਇਕ ਸਹਿਜ ਪਾਠ ਦੇ ਭੋਗ ਉਪਰੰਤ ਬੀਬੀਆਂ ਵਲੋਂ ਗੁਰਬਾਣੀ ਦੇ ਸ਼ਬਦਾਂ ਦਾ ਕੀਰਤਨ ਕੀਤਾ ਗਿਆ | ਜਥੇ ਵਿਚ ਬੀਬੀ ਹਰਜਿੰਦਰ ਕੌਰ ਬੱਬੀ, ਸੁਰਿੰਦਰ ਕੌਰ, ਦਰਸ਼ਨ ਕੌਰ, ਰਵਿੰਦਰ ਕੌਰ, ਮਨਜੀਤ ਕੌਰ, ਦਲਜੀਤ ਕੌਰ, ਕਮਲਪ੍ਰੀਤ ਕੌਰ, ਸੁਰਿੰਦਰ ਕੌਰ, ਜਸਵਿੰਦਰ ਕੌਰ, ਦਲਜੀਤ ਕੌਰ, ਅਜੀਤ ਕੌਰ, ਸੁਰਿੰਦਰ ਕੌਰ, ਆਸ਼ਾ ਰਾਣੀ, ਕੁਲਵੰਤ ਕੌਰ, ਦਵਿੰਦਰ ਕੌਰ, ਬਲਜੀਤ ਕੌਰ ਆਦਿ ਨੇ ਬਹੁਤ ਸ਼ਰਧਾ ਨਾਲ ਸੇਵਾ ਕੀਤੀ | ਗੁਰੂ ਦਾ ਲੰਗਰ ਅਤੇ ਠੰਢੇ ਜਲ ਦੀ ਛਬੀਲ ਲਗਾਈ ਗਈ ਜਿਸ ਵਿਚ ਸੂਬਾ ਤੀਰਥ ਸਿੰਘ, ਮਾਸਟਰ ਜਸਪਾਲ ਸਿੰਘ, ਪਿ੍ੰਸੀਪਲ ਜਸਵੰਤ ਸਿੰਘ, ਕੁਲਦੀਪ ਸਿੰਘ ਆਦਿ ਨੇ ਸੇਵਾ ਕੀਤੀ |
ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ
ਹੁਸ਼ਿਆਰਪੁਰ, (ਬਡਲਾ)-ਸਥਾਨ ਮੁਹੱਲਾ ਨਿਊ ਗੋਬਿੰਦ ਨਗਰ ਦੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਸ਼ਹੀਦਾਂ ਦੇ ਸਿਰਤਾਜ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਗੁਰਦੁਆਰਾ ਸਾਹਿਬ ਵਿਖੇ ਸਹਿਜ ਪਾਠ ਕਰਵਾਇਆ ਗਿਆ ਉਪਰੰਤ ਬਾਬਾ ਰਣਜੀਤ ਸਿੰਘ ਦੇ ਜਥੇ ਤੇ ਜਸਵਿੰਦਰ ਸਿੰਘ ਪਰਮਾਰ ਦੇ ਜਥੇ ਨੇ ਕੀਰਤਨ ਰਾਹੀਂ ਹਾਜ਼ਰੀ ਲਗਵਾਈ | ਛੋਟੇ ਬੱਚੇ ਗੁਰਟੇਕ ਸਿੰਘ ਤੇ ਗੁਰਜੋਤ ਸਿੰਘ ਦੇ ਜਥੇ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ | ਇਸ ਮੌਕੇ ਅਜੀਤ ਸਿੰਘ ਧੂਤ ਨੇ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਜਸਵੀਰ ਸਿੰਘ, ਕੈਪਟਨ ਹਰਭਜਨ ਸਿੰਘ, ਐਮ.ਐਸ. ਹੀਰਾ ਤੇ ਹੋਰ ਸੰਗਤਾਂ ਹਾਜ਼ਰ ਸਨ | ਸਟੇਜ ਸਕੱਤਰ ਦੀ ਸੇਵਾ ਮਨਜੀਤ ਸਿੰਘ ਧੂਤ ਨੇ ਨਿਭਾਈ |

ਸੁਰੱਖਿਆ ਗਾਰਡਾਂ ਦੀ ਭਰਤੀ ਸਬੰਧੀ ਦੋ ਰੋਜ਼ਾ ਕੈਂਪ ਭਲਕੇ ਤੋਂ

ਫ਼ਤਹਿਗੜ੍ਹ ਸਾਹਿਬ, 17 ਜੂਨ (ਭੂਸ਼ਨ ਸੂਦ)-ਸਕਿਉਰਿਟੀ ਸਕਿੱਲ ਕਾਊਾਸਿਲੰਗ (ਇੰਡੀਆ) ਲਿਮਟਡ ਵਲੋਂ ਭਾਰਤ ਸਰਕਾਰ ਦੇ ਪਸਾਰਾ ਅਧੀਨ 2005 ਤਹਿਤ ਸੁਰੱਖਿਆ ਗਾਰਡਾਂ ਦੀ ਟ੍ਰੇਨਿੰਗ ਤੇ ਭਰਤੀ ਸਬੰਧੀ ਪੰਜੀਕਰਨ ਕੈਂਪ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਲਗਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਹਾਈਡਲ ਨਹਿਰ ਵਿਚ ਪਲਟੇ ਟਰੈਕਟਰ ਕਾਰਨ 13 ਸਾਲਾ ਬੱਚੇ ਦੀ ਮੌਤ

ਐਮਾਂ ਮਾਂਗਟ, 17 ਜੂਨ (ਗੁਰਾਇਆ)-ਉਚੀ ਬੱਸੀ ਟੇਰਕਿਆਣਾ ਹਾਈਡਲ ਨਹਿਰ ਦੇ ਕੰਡੇ 'ਤੇ ਜਾ ਰਹੇ ਟਰੈਕਟਰ ਦੇ ਬੇਕਾਬੂ ਹੋ ਜਾਣ ਕਾਰਨ ਹਾਈਡਲ ਨਹਿਰ ਵਿਚ ਟਰੈਕਟਰ ਪਲਟ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਅਰਸ਼ਦੀਪ ਸਿੰਘ (13) ਪੁੱਤਰ ਪਾਲ ਸਿੰਘ, ਅਜੀਤ ਸਿੰਘ ਪਿੰਡ ਵਧੀਆ ਜੋ ਕਿ ...

ਪੂਰੀ ਖ਼ਬਰ »

ਗੁੱਜਰਾਂ ਦੇ ਕੁਲ ਨੂੰ ਅੱਗ ਲੱਗਣ ਕਾਰਨ ਭਾਰੀ ਨੁਕਸਾਨ

ਮੁਕੇਰੀਆਂ, 17 ਜੂਨ (ਰਾਮਗੜ੍ਹੀਆ)-ਮੁਕੇਰੀਆਂ ਦੇ ਪਿੰਡ ਬਰਿਉਵਾਲ ਵਿਖੇ ਅੱਜ ਬਾਅਦ ਦੁਪਹਿਰ ਕਰੀਬ 1.45 ਵਜੇ ਅਚਾਨਕ ਅੱਗ ਲੱਗ ਜਾਣ ਕਾਰਨ ਕੁਲ ਸੜ ਕੇ ਸੁਆਹ ਹੋ ਗਿਆ ਤੇ ਇਸ ਵਿਚ ਪਏ ਸੋਨੇ ਦੇ ਗਹਿਣੇ ਤੇ ਨਕਦੀ ਸੜ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਗੁੱਜਰ ਮੁਹੰਮਦ ਰਫ਼ੀ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਵਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 17 ਜੂਨ (ਬਲਜਿੰਦਰਪਾਲ ਸਿੰਘ)-ਜਮਹੂਰੀ ਕਿਸਾਨ ਸਭਾ ਪੰਜਾਬ ਦੀ ਜ਼ਿਲ੍ਹਾ ਇਕਾਈ ਵਲੋਂ ਪ੍ਰਧਾਨ ਸਵਰਨ ਸਿੰਘ ਮੁਕੇਰੀਆਂ ਦੀ ਪ੍ਰਧਾਨਗੀ ਹੇਠ ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਤੇਲ ਦੀਆਂ ਵਧੀਆਂ ਕੀਮਤਾਂ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ...

ਪੂਰੀ ਖ਼ਬਰ »

ਦੋ ਮੋਟਰਸਾਈਕਲ ਸਵਾਰਾਂ ਨੇ ਕਾਰ ਸਵਾਰਾਂ 'ਤੇ ਚਲਾਈ ਗੋਲੀ, ਇਕ ਜ਼ਖ਼ਮੀ

ਮੁਕੇਰੀਆਂ, 17 ਜੂਨ (ਰਾਮਗੜ੍ਹੀਆ, ਸਰਵਜੀਤ ਸਿੰਘ)-ਅੱਜ ਥਾਣਾ ਮੁਕੇਰੀਆਂ ਅਧੀਨ ਪੈਂਦੇ ਪਿੰਡ ਅਟੱਲਗੜ੍ਹ ਦੇ ਇੱਕ ਨੌਜਵਾਨ 'ਤੇ ਦੋ ਅਣਪਛਾਤੇ ਮੋਟਰ ਸਾਈਕਲ ਸਵਾਰ ਨੌਜਵਾਨਾਂ ਵਲੋਂ ਉਸ ਦੀ ਕਾਰ ਨੂੰ ਰੋਕ ਉਸ 'ਤੇ ਜਾਨਲੇਵਾ ਹਮਲਾ ਕੀਤਾ ਗਿਆ ਜਿਸ ਦੌਰਾਨ ਰਿਵਾਲਵਰ ਨਾਲ ...

ਪੂਰੀ ਖ਼ਬਰ »

ਪੈਟਰੋਲ ਪੰਪ ਨੇੜਿਓਾ ਵਿਅਕਤੀ ਦੀ ਲਾਸ਼ ਮਿਲੀ

ਹਰਿਆਣਾ, 17 ਜੂਨ (ਖੱਖ)-ਅੱਜ ਦੁਪਹਿਰ ਪੈਟਰੋਲ ਪੰਪ ਹਰਿਆਣਾ ਨਜ਼ਦੀਕ ਤੋਂ ਇਕ ਵਿਅਕਤੀ ਦੀ ਲਾਸ਼ ਮਿਲੀ | ਇਸ ਸਬੰਧੀ ਦਿਲਬਾਗ ਸਿੰਘ ਐਸ.ਐਚ.ਓ ਹਰਿਆਣਾ ਨੇ ਦੱਸਿਆ ਕਿ ਪੁਲਿਸ ਨੂੰ ਰਾਹਗੀਰਾਂ ਵਲੋਂ ਸੂਚਨਾ ਦਿੱਤੀ ਗਈ ਕਿ ਪੈਟਰੋਲ ਪੰਪ ਹਰਿਆਣਾ ਨਜ਼ਦੀਕ ਇਕ ਬੰਦ ਪਈ ...

ਪੂਰੀ ਖ਼ਬਰ »

ਲੋਕਾਂ ਵਲੋਂ ਕੇਂਦਰ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਗੜ੍ਹਦੀਵਾਲਾ, 17 ਜੂਨ (ਕੁਲਦੀਪ ਸਿੰਘ ਗੋਂਦਪੁਰ)-ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਿਖ਼ਲਾਫ਼ ਪਿੰਡ ਠੱਕਰ ਦੇ ਵਾਸੀਆਂ ਵਲੋਂ ਰੋਸ ਪ੍ਰਦਰਸ਼ਨ ਕਰਕੇ ਮੋਦੀ ਸਰਕਾਰ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਪਿੰਡ ਵਾਸੀਆ ਨੇ ਕਿਹਾ ਕਿ ਜਦੋਂ ਤੋਂ ...

ਪੂਰੀ ਖ਼ਬਰ »

ਸੰਤ ਸੇਵਾ ਸਿੰਘ ਰਾਮਪੁਰ ਖੇੜਾ ਨੇ ਬਰਗਾੜੀ ਇਨਸਾਫ਼ ਮੋਰਚੇ ਦੀ ਕੀਤੀ ਹਮਾਇਤ

ਗੜ੍ਹਦੀਵਾਲਾ, 17 ਜੂਨ (ਚੱਗਰ)-ਸੰਤ ਸਮਾਜ ਦੇ ਰਹਿ ਚੁੱਕੇ ਸੀਨੀਅਰ ਮੀਤ ਪ੍ਰਧਾਨ ਸੰਤ ਬਾਬਾ ਸੇਵਾ ਸਿੰਘ ਮੁਖੀ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਨੇ ਇਕ ਪ੍ਰੈੱਸ ਬਿਆਨ ਰਾਹੀਂ ਬਰਗਾੜੀ ਇਨਸਾਫ਼ ਮੋਰਚੇ ਦੀ ਭਰਪੂਰ ਹਮਾਇਤ ਕਰਦਿਆਂ ਕਿਹਾ ਕਿ ਬੀਤੇ ਸਮੇਂ ਦਿਨ-ਬ-ਦਿਨ ...

ਪੂਰੀ ਖ਼ਬਰ »

'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਜ਼ਿਲ੍ਹੇ 'ਚ ਲਗਾਏ ਜਾ ਰਹੇ ਹਨ ਸਮਰ ਕੋਚਿੰਗ ਕੈਂਪ-ਡੀ. ਸੀ.

ਹੁਸ਼ਿਆਰਪੁਰ, 17 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਖੇਡ ਵਿਭਾਗ ਵਲੋਂ ਜਿੱਥੇ ਜ਼ਿਲ੍ਹੇ ਵਿਚ ਨੌਜਵਾਨਾਂ ਨੂੰ ਖੇਡਾਂ ਅਪਣਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਉਥੇ ਜ਼ਿਲ੍ਹੇ ਦੇ ਸਕੂਲਾਂ ਵਿੱਚ ਸਮਰ ਕੋਚਿੰਗ ਕੈਂਪ ਲਗਾ ...

ਪੂਰੀ ਖ਼ਬਰ »

ਨਿਰੰਕਾਰੀ ਚੈਰੀਟੇਬਲ ਫਾਊਾਡੇਸ਼ਨ ਵਲੋਂ ਲਗਾਏ ਮੈਗਾ ਖ਼ੂਨਦਾਨ ਕੈਂਪ ਵਿਚ 400 ਤੋਂ ਵੱਧ ਯੂਨਿਟ ਖ਼ੂਨਦਾਨ

ਦਸੂਹਾ, 17 ਜੂਨ (ਕੌਸ਼ਲ)-ਵਿਸ਼ਵ ਵਿਆਪੀ ਸੰਤ ਨਿਰੰਕਾਰੀ ਚੈਰੀਟੇਬਲ ਫਾਊਾਡੇਸ਼ਨ ਦਾ ਖ਼ੂਨਦਾਨ ਰਾਹੀਂ ਕੀਮਤੀ ਜਾਨਾਂ ਨੂੰ ਬਚਾਉਣ ਵਿਚ ਮਹੱਤਵਪੂਰਨ ਯੋਗਦਾਨ ਹੈ | ਇਹ ਜਾਣਕਾਰੀ ਅਰੁਣ ਡੋਗਰਾ ਹਲਕਾ ਵਿਧਾਇਕ ਦਸੂਹਾ ਨੇ ਇੱਥੇ ਸੰਤ ਨਿਰੰਕਾਰੀ ਭਵਨ ਦਸੂਹਾ (ਭੱਟੀ ਦਾ ...

ਪੂਰੀ ਖ਼ਬਰ »

ਜਮਾਇਕਾ 'ਚ ਕੈਨੇਡਾ ਲਈ ਦੌੜੇਗੀ ਪਿੰਡ ਪੋਸੀ ਦੀ ਧੀ ਬਨੀਤ ਬੈਂਸ

ਗੜ੍ਹਸ਼ੰਕਰ, 17 ਜੂਨ (ਧਾਲੀਵਾਲ)-ਪਿੰਡ ਪੋਸੀ ਦੇ ਵਸਨੀਕ ਤੇ ਕੈਨੇਡਾ ਦੇ ਸਰੀ ਵਿਚ ਜਾ ਵਸੇ ਪੰਜਾਬ ਪੁਲਿਸ ਦੇ ਸਾਬਕਾ ਫੁੱਟਬਾਲਰ ਸਰਬਜੀਤ ਸਿੰਘ ਬੈਂਸ ਦੀ ਧੀ ਬਨੀਤ ਬੈਂਸ ਜਿੱਥੇ ਪਹਿਲਾ ਹੀ ਕੈਨੇਡਾ ਵਿਚ ਟ੍ਰੈਕ ਐਾਡ ਫੀਲਡ ਟੀਮ ਵਿਚ ਮੱਲ੍ਹਾ ਮਾਰ ਰਹੀ ਹੈ ਉਥੇ ਉਹ ...

ਪੂਰੀ ਖ਼ਬਰ »

ਸੂਬੇ ਦੇ ਸਰਕਾਰੀ ਸਕੂਲਾਂ ਲਈ ਮਿਸਾਲ ਬਣਿਆ ਪਿੰਡ ਝਾਂਸ ਦਾ ਸਰਕਾਰੀ ਐਲੀਮੈਂਟਰੀ ਸਕੂਲ

ਟਾਂਡਾ ਉੜਮੁੜ, ਹੁਸ਼ਿਆਰਪੁਰ 17 ਜੂਨ (ਭਗਵਾਨ ਸਿੰਘ ਸੈਣੀ, ਹਰਪ੍ਰੀਤ ਕੌਰ)-ਹੁਸ਼ਿਆਰਪੁਰ ਜ਼ਿਲ੍ਹੇ ਦੇ ਬਲਾਕ ਟਾਂਡਾ ਅਧੀਨ ਪੈਦਾ ਇਕ ਅਜਿਹਾ ਸਰਕਾਰੀ ਐਲੀਮੈਂਟਰੀ ਸਕੂਲ ਪੂਰੇ ਪੰਜਾਬ 'ਚ ਇਕ ਮਿਸਾਲ ਬਣਿਆ ਹੋਇਆ ਹੈ | ਸਰਕਾਰੀ ਇਮਾਰਤ ਵਿਚ ਇਹ ਸਕੂਲ ਅੱਵਲ ਦਰਜੇ ਦਾ ...

ਪੂਰੀ ਖ਼ਬਰ »

ਧਮਕੀਆਂ ਤੋਂ ਪ੍ਰੇਸ਼ਾਨ ਲੜਕੇ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਆਤਮ ਹੱਤਿਆ, 2 ਨਾਮਜ਼ਦ

ਹੁਸ਼ਿਆਰਪੁਰ, 17 ਜੂਨ (ਬਲਜਿੰਦਰਪਾਲ ਸਿੰਘ)-ਆਤਮ ਹੱਤਿਆ ਲਈ ਮਜਬੂਰ ਕਰਨ ਦੇ ਦੋਸ਼ 'ਚ ਥਾਣਾ ਸਦਰ ਪੁਲਿਸ ਵਲੋਂ 2 ਕਥਿਤ ਦੋਸ਼ੀਆਂ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਸਥਾਨਕ ਮੁਹੱਲਾ ਹਰੀ ਨਗਰ ਦੇ ਵਾਸੀ ਅਰੁਣ ਮਾਨਕੋਟੀਆ ਨੇ ਥਾਣਾ ਸਦਰ ...

ਪੂਰੀ ਖ਼ਬਰ »

ਵਿਦੇਸ਼ ਲਿਜਾਣ ਸਬੰਧੀ ਕੌ ਾਸਲਰ ਨਾਲ 22 ਲੱਖ ਦੀ ਠੱਗੀ

ਮਾਹਿਲਪੁਰ, 17 ਜੂਨ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ ਵਲੋਂ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਵਲੋਂ ਕੈਨੇਡਾ ਲਿਜਾਣ ਦੇ ਬਹਾਨੇ ਮਾਹਿਲਪੁਰ ਨਗਰ ਪੰਚਾਇਤ ਦੇ ਉਪ ਪ੍ਰਧਾਨ ਨਗਰ ਜਗਦੀਪ ਸਿੰਘ ਕੋਲੋਂ 22 ਲੱਖ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਦੀ ਟੀਮ ਨੇ ਕਿਸਾਨ ਦਾ 1.5 ਏਕੜ ਝੋਨਾ ਵਹਾਇਆ

ਮੁਕੇਰੀਆਂ, 17 ਜੂਨ (ਰਾਮਗੜ੍ਹੀਆ)-ਖੇਤੀਬਾੜੀ ਵਿਭਾਗ ਦੀ ਟੀਮ ਵਲੋਂ ਡਾ. ਹਰਤਰਨ ਪਾਲ ਸਿੰਘ ਖੇਤੀਬਾੜੀ ਅਫ਼ਸਰ ਮੁਕੇਰੀਆਂ ਦੀ ਅਗਵਾਈ ਹੇਠ ਅੱਜ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ | ਦੌਰੇ ਦੌਰਾਨ ਮਹਿਕਮੇ ਨੂੰ ਸੂਚਨਾ ਮਿਲੀ ਕਿ ਪਿੰਡ ਗੋਲੜਾ ਵਿਖੇ ਕਿਸੇ ਕਿਸਾਨ ...

ਪੂਰੀ ਖ਼ਬਰ »

ਦੱਖਣੀ ਅਫ਼ਰੀਕਾ 'ਚ ਪਤਨੀ ਵੱਲੋਂ ਕਤਲ ਕੀਤੇ ਪਤੀ ਰਾਣਾ ਸਿੰਘ ਦੇ ਘਰ ਮਾਤਮ ਪਸਰਿਆ

ਟਾਂਡਾ ਉੜਮੁੜ, 17 ਜੂਨ (ਦੀਪਕ ਬਹਿਲ)-ਇੰਸ਼ੋਰੈਂਸ ਦੀ ਰਕਮ ਹੜੱਪਣ ਦੀ ਖ਼ਾਤਰ ਦੱਖਣੀ ਅਫ਼ਰੀਕਾ 'ਚ ਪਤਨੀ ਵਲੋਂ ਪੰਜਾਬੀ ਮੂਲ ਦੇ ਪਤੀ ਰਾਣਾ ਸਿੰਘ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦੀ ਘਟਨਾ ਨੂੰ ਲੈ ਕੇ ਉਸ ਦਾ ਪਰਿਵਾਰ ਜਿੱਥੇ ਪੂਰੀ ਤਰ੍ਹਾਂ ਸਦਮੇ ਵਿਚ ਹੈ ਉਥੇ ...

ਪੂਰੀ ਖ਼ਬਰ »

ਡਾ: ਰਵਜੋਤ ਸਿੰਘ ਦੀ ਨਿਯੁਕਤੀ ਨਾਲ ਪਾਰਟੀ ਮਜ਼ਬੂਤ ਹੋਵੇਗੀ-ਪਾਬਲਾ

ਹੁਸ਼ਿਆਰਪੁਰ, 17 ਜੂਨ (ਬਲਜਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਦੋਆਬਾ ਜ਼ੋਨ ਦੇ ਪ੍ਰਧਾਨ ਬਣਨ 'ਤੇ ਡਾ: ਰਵਜੋਤ ਸਿੰਘ ਦਾ ਉਨ੍ਹਾਂ ਦੇ ਪਾਰਟੀ ਦਫ਼ਤਰ ਵਿਖੇ ਆਗੂਆਂ ਅਤੇ ਵਰਕਰਾਂ ਵਲੋਂ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ ਦੀ ਅਗਵਾਈ ਹੇਠ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਪੀਰਾਂ ਦੇ ਅਸਥਾਨ ਪਿੰਡ ਮਾਨਾ ਵਿਖੇ ਜੋੜ ਮੇਲਾ ਕਰਵਾਇਆ

ਹੁਸ਼ਿਆਰਪੁਰ, 17 ਜੂਨ (ਨਰਿੰਦਰ ਸਿੰਘ ਬੱਡਲਾ)-ਦਰਬਾਰ ਪੀਰ ਬਾਬਾ ਗੌਾਸ ਪਾਕ ਅਤੇ ਪੀਰ ਲੱਖ ਦਾਤਾ ਦੇ ਅਸਥਾਨ ਪਿੰਡ ਮਾਨਾ ਵਿਖੇ 6ਵਾਂ ਸਾਲਾਨਾ ਜੋੜ ਮੇਲਾ ਮੁੱਖ ਸੇਵਾਦਾਰ ਹੈਪੀ ਸਾਂਈ ਦੀ ਅਗਵਾਈ 'ਚ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਅਤੇ ਭਾਵਨਾ ਨਾਲ ...

ਪੂਰੀ ਖ਼ਬਰ »

ਐਨ.ਡੀ.ਏ. ਦੀ ਪ੍ਰੀਖਿਆ ਪਾਸ ਕਰਨ ਵਾਲੇ ਸੁਰਿੰਦਰ ਸਿੰਘ ਦਾ ਸਨਮਾਨ

ਦਸੂਹਾ, 17 ਜੂਨ (ਭੁੱਲਰ)- ਐਨ.ਡੀ.ਏ. ਦੀ ਪ੍ਰੀਖਿਆ ਪਾਸ ਕਰਕੇ ਲੈਫ਼ਟੀਨੈਂਟ ਦਾ ਅਹੁਦਾ ਪ੍ਰਾਪਤ ਕਰਨ ਵਾਲੇ ਦਸੂਹਾ ਨਿਵਾਸੀ ਸੁਰਿੰਦਰ ਸਿੰਘ ਦਾ ਦਸੂਹਾ ਵਿਖੇ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਮੁਹੱਲਾ ਰਿਸ਼ੀ ਨਗਰ ਵਾਰਡ ਨੰ. 12 ਦੇ ਵਾਸੀਆਂ ਨੇ ਕਿਹਾ ਕਿ ...

ਪੂਰੀ ਖ਼ਬਰ »

ਘਾਗੋਂ ਗੁਰੂ ਦੇ ਜੋੜ ਮੇਲੇ 'ਚ ਹਜ਼ਾਰਾਂ ਦੀ ਗਿਣਤੀ 'ਚ ਸੰਗਤਾਂ ਨੇ ਭਰੀ ਹਾਜ਼ਰੀ

ਗੜ੍ਹਸ਼ੰਕਰ, 17 ਜੂਨ (ਧਾਲੀਵਾਲ)-ਗੁਰਦੁਆਰਾ ਬਾਬਾ ਗੰਗ ਦਾਸ ਘਾਗੋਂ ਗੁਰੂ ਵਿਖੇ ਜੇਠ-ਹਾੜ੍ਹ ਦੀ ਸੰਗਰਾਂਦ ਮੌਕੇ ਭਾਰੀ ਜੋੜ ਮੇਲਾ ਲੱਗਿਆ | ਇਸ ਮੌਕੇ ਸਵੇਰ ਸਮੇਂ ਤੋਂ ਹੀ ਗੁਰੂ ਘਰ ਵਿਖੇ ਨਤਮਸਤਕ ਹੋਣ ਲਈ ਸੰਗਤਾਂ ਦਾ ਤਾਂਤਾ ਲੱਗਿਆ ਵੇਖਣ ਨੂੰ ਮਿਲਿਆ ਤੇ ਜੋੜ ਮੇਲੇ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਦਸੂਹਾ, 17 ਜੂਨ (ਭੁੱਲਰ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਬੀ. ਏ. ਸਮੈਸਟਰ ਪਹਿਲਾ ਦੇ ਨਤੀਜਿਆਂ ਵਿਚ ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਪਿ੍ੰਸੀਪਲ ਡਾ: ਅਮਰਦੀਪ ਗੁਪਤਾ ਨੇ ਨਤੀਜਿਆਂ ਸਬੰਧੀ ਦੱਸਿਆ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਛਾਉਣੀ ਨਿਹੰਗ ਸਿੰਘਾਂ 'ਚ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ

ਹੁਸ਼ਿਆਰਪੁਰ, 17 ਜੂਨ (ਨਰਿੰਦਰ ਸਿੰਘ ਬੱਡਲਾ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਛਾਉਣੀ ਨਿਹੰਗ ਸਿੰਘਾਂ ਬਜਵਾੜਾ ਵਿਖੇ ਗੁਰਮਤਿ ਸਮਾਗਮ ਮੁੱਖ ਸੇਵਾਦਾਰ ਜਥੇਦਾਰ ਬਾਬਾ ਗੁਰਦੇਵ ਸਿੰਘ ਮੁਖੀ ਸਾਹਿਬਜ਼ਾਦਾ ਬਾਬਾ ...

ਪੂਰੀ ਖ਼ਬਰ »

ਰਿਆਤ ਬਾਹਰਾ ਗਰੁੱਪ ਕੁਆਲਿਟੀ ਐਜੂਕੇਸ਼ਨ ਤੇ ਪਲੇਸਮੈਂਟ 'ਚ ਵਿਸ਼ਵਾਸ ਰੱਖ਼ਦਾ ਹੈ-ਡਾ: ਚੰਦਰ ਮੋਹਨ

ਹੁਸ਼ਿਆਰਪੁਰ, 17 ਜੂਨ (ਬਲਜਿੰਦਰਪਾਲ ਸਿੰਘ, ਹਰਪੀ੍ਰਤ ਕੌਰ)- ਰਿਆਤ ਬਾਹਰਾ ਪਿਛਲੇ 18 ਸਾਲਾਂ ਤੋਂ ਸਿੱਿਖ਼ਆ ਦੇ ਖ਼ੇਤਰ ਅਹਿਮ ਭੂਮਿਕਾ ਨਿਭਾ ਰਿਹਾ ਹੈ | ਹੁਸ਼ਿਆਰਪੁਰ ਦੇ ਕੈਂਪਸ ਡਾਇਰੈਕਟਰ ਡਾ: ਚੰਦਰ ਮੋਹਨ ਨੇ ਕਿਹਾ ਕਿ ਰਿਆਤ ਬਾਹਰਾ ਗਰੁੱਪ ਕਵਾਲਿਟੀ ਐਜੂਕੇਸ਼ਨ ...

ਪੂਰੀ ਖ਼ਬਰ »

ਮਿਊਾਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਇਕਾਈ ਟਾਂਡਾ ਨੇ ਦਿੱਤਾ ਤਹਿਸੀਲਦਾਰ ਟਾਂਡਾ ਨੂੰ ਮੰਗ-ਪੱਤਰ

ਟਾਂਡਾ ਉੜਮੁੜ, 17 ਜੂਨ (ਭਗਵਾਨ ਸਿੰਘ ਸੈਣੀ)- ਮਿਊਸਪਲ ਮੁਲਾਜ਼ਮ ਐਕਸ਼ਨ ਕਮੇਟੀ ਵੱਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਪੰਜਾਬ ਸਰਕਾਰ ਦੇ ਵਿਰੋਧ ਵਿਚ ਰੋਸ ਵਜੋਂ ਅੱਜ ਸਬ ਤਹਿਸੀਲ ਟਾਂਡਾ ਵਿਖੇ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ ਅਤੇ ਪੰਜਾਬ ਸਰਕਾਰ ਦਾ ਪੁਤਲਾ ...

ਪੂਰੀ ਖ਼ਬਰ »

ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਸਬੰਧੀ ਸਮਾਗਮ

ਹੁਸ਼ਿਆਰਪੁਰ, 17 ਜੂਨ (ਹਰਪ੍ਰੀਤ ਕੌਰ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਦੇ ਸਬੰਧ 'ਚ ਗੁਰਦੁਆਰਾ ਸਿੰਘ ਸਭਾ ਰੇਲਵੇ ਰੋਡ ਵਿਖੇ ਅਖੰਡ ਕੀਰਤਨੀ ਜਥੇ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਦੀਵਾਨ ਸਜਾਏ ਗਏ | ਵੱਡੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦਾ ਬੀ.ਏ. ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ

ਅੱਡਾ ਸਰਾਂ, 17 ਜੂਨ (ਹਰਜਿੰਦਰ ਸਿੰਘ ਮਸੀਤੀ)-ਪ੍ਰਬੰਧਕ ਕਮੇਟੀ ਪਬਲਿਕ ਖਾਲਸਾ ਕਾਲਜ ਫਾਰ ਵੂਮੈਨ ਕੰਧਾਲਾ ਜੱਟਾਂ ਅਧੀਨ ਚੱਲਦੇ ਵਿੱ ਦਿਅਕ ਅਦਾਰੇ ਖਾਲਸਾ ਕਾਲਜ ਦਾ ਬੀ.ਏ. ਭਾਗ ਪਹਿਲੇ ਸਮੈਸਟਰ ਦਾ ਨਤੀਜਾ 100 ਫੀਸਦੀ ਰਿਹਾ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਦਵਿੰਦਰ ...

ਪੂਰੀ ਖ਼ਬਰ »

ਕਿ੍ਕਟ ਟੂਰਨਾਮੈਂਟ 'ਚ ਲੰਗੜੋਆ ਦੀ ਟੀਮ ਜੇਤੂ

ਕੋਟਫ਼ਤੂਹੀ, 17 ਜੂਨ (ਅਟਵਾਲ)- ਪਿੰਡ ਕੰਗਰੋੜ 'ਚ ਡਾ. ਅੰਬੇਡਕਰ ਸਪੋਰਟਸ ਕਲੱਬ ਵਲੋਂ ਪਹਿਲਾ ਅੰਡਰ 19 ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ਇਲਾਕੇ ਦੀਆ ਦੋ ਦਰਜਨ ਦੇ ਕਰੀਬ ਟੀਮਾਂ ਨੇ ਹਿੱਸਾ ਲਿਆ, ਟੂਰਨਾਮੈਂਟ ਦੇ ਫਾਈਨਲ ਮੈਚ ਕੰਗਰੋੜ ਤੇ ਲੰਗੜੋਆ ਦੀਆ ਟੀਮਾਂ ...

ਪੂਰੀ ਖ਼ਬਰ »

ਪਿੰਡ ਛੰਨੀ ਨੰਦ ਸਿੰਘ ਦੇ ਅਧਿਕਾਰਤ ਪੰਚ ਸਵਰਨ ਸਿੰਘ ਮੁਅੱਤਲ

ਮੁਕੇਰੀਆਂ, 17 ਜੂਨ (ਰਾਮਗੜ੍ਹੀਆ)-ਬਲਾਕ ਮੁਕੇਰੀਆਂ ਦੇ ਪਿੰਡ ਛੰਨੀ ਨੰਦ ਸਿੰਘ ਦੇ ਅਧਿਕਾਰਤ ਪੰਚ ਸਵਰਨ ਸਿੰਘ ਨੂੰ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਵੱਲੋਂ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪਿੱਠ ਅੰਕਣ ਨੰ: 6/50/2017-5236-39 ਮਿਤੀ 14-6-2018 ਰਾਹੀਂ ...

ਪੂਰੀ ਖ਼ਬਰ »

ਵਿਦਿਆਰਥਣ ਨੇ ਯੂਨੀਵਰਸਿਟੀ 'ਚੋਂ 6ਵਾਂ ਸਥਾਨ ਹਾਸਲ ਕੀਤਾ

ਗੜ੍ਹਦੀਵਾਲਾ, 17 ਜੂਨ (ਚੱਗਰ/ਗੋਂਦਪੁਰ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਐਲਾਨੇ ਗਏ ਬੀ.ਏ. ਸਮੈਸਟਰ ਪਹਿਲਾ ਦੇ ਨਤੀਜੇ ਵਿਚ ਕਾਲਜ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ | ਇਸ ਸਬੰਧੀ ਕਾਲਜ ਦੇ ਪਿ੍ੰਸੀਪਲ ਡਾ. ...

ਪੂਰੀ ਖ਼ਬਰ »

ਇੰਡੀਅਨ ਕਲਚਰਲ ਸੁਸਾਇਟੀ ਵਲੋਂ 10 ਰੋਜ਼ਾ ਸੰਗੀਤ ਕਲਾ ਸਿਖਲਾਈ ਕੈਂਪ ਸਮਾਪਤ

ਹੁਸ਼ਿਆਰਪੁਰ, 17 ਜੂਨ (ਬਲਜਿੰਦਰਪਾਲ ਸਿੰਘ)-ਬੱਚਿਆਂ ਤੇ ਨੌਜਵਾਨਾਂ ਨੂੰ ਸੰਗੀਤ ਨਾਲ ਜੋੜਨ ਦੇ ਮੰਤਵ ਨਾਲ ਇੰਡੀਅਨ ਕਲਚਰਲ ਸੁਸਾਇਟੀ ਹੁਸ਼ਿਆਰਪੁਰ ਵਲੋਂ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ...

ਪੂਰੀ ਖ਼ਬਰ »

ਸੇਂਟ ਸੋਲਜਰ ਗਰੁੱਪ ਵਲੋਂ ਵਿਸ਼ਵ ਪਿਤਾ ਦਿਵਸ ਸਬੰਧੀ ਸਮਾਗਮ

ਹੁਸ਼ਿਆਰਪੁਰ, 17 ਜੂਨ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਗਰੁੱਪ ਆਫ ਇੰਸਟੀਚਿਊਸ਼ਜ ਵਲੋਂ ਵਿਸ਼ਵ ਪਿਤਾ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ 10ਵੀਂ ਤੇ 12ਵੀਂ ਦੇ ਟਾਪਰਸ ਰਹੇ ਵਿਦਿਆਰਥੀਆਂ ਦੇ ਪਿਤਾ ਨੂੰ ਸਨਮਾਨਿਤ ਕੀਤਾ ਗਿਆ | ਸਮਾਗਮ 'ਚ ਗਰੁੱਪ ਦੇ ...

ਪੂਰੀ ਖ਼ਬਰ »

ਵੈਦ ਸੁਮਨ ਸੂਦ ਦੁਬਾਰਾ ਧਨਵੰਤਰੀ ਵੈਦ ਮੰਡਲ ਦੇ ਪ੍ਰਧਾਨ ਬਣੇ

ਹੁਸ਼ਿਆਰਪੁਰ, 17 ਜੂਨ (ਬਲਜਿੰਦਰਪਾਲ ਸਿੰਘ)-ਧਨਵੰਤਰੀ ਵੈਦ ਮੰਡਲ ਦੀ ਮੀਟਿੰਗ ਸੇਠ ਭਜਨ ਲਾਲ ਦੇ ਮੰਦਰ ਹੁਸ਼ਿਆਰਪੁਰ ਵਿਖੇ ਹੋਈ | ਇਸ ਮੌਕੇ ਮੰਡਲ ਦੇ ਪ੍ਰਧਾਨਗੀ ਪਦ ਲਈ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਸਰਬਸੰਮਤੀ ਨਾਲ ਵੈਦ ਸੁਮਨ ਕੁਮਾਰ ਸੂਦ ਨੂੰ ਪ੍ਰਧਾਨ ...

ਪੂਰੀ ਖ਼ਬਰ »

ਲੇਬਰ ਪਾਰਟੀ ਵਲੋਂ ਕੈਬਨਿਟ ਮੰਤਰੀ ਅਰੋੜਾ ਨੂੰ ਮੰਗ ਪੱਤਰ

ਹੁਸ਼ਿਆਰਪੁਰ, 17 ਜੂਨ (ਬਲਜਿੰਦਰਪਾਲ ਸਿੰਘ)-ਲੇਬਰ ਪਾਰਟੀ ਵਲੋਂ ਪ੍ਰਧਾਨ ਜੈ ਗੋਪਾਲ ਧੀਮਾਨ, ਮੀਤ ਪ੍ਰਧਾਨ ਸੰਜੀਵ ਕੁਮਾਰ, ਕ੍ਰਿਸ਼ਨ ਦਿਆਲ ਅਤੇ ਬਲਵੀਰ ਕੌਰ ਦੀ ਅਗਵਾਈ 'ਚ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਮੰਗ ਪੱਤਰ ਸੌਾਪਿਆ ਗਿਆ | ਇਸ ਮੌਕੇ ਧੀਮਾਨ ਨੇ ...

ਪੂਰੀ ਖ਼ਬਰ »

ਗੁਰਦੁਆਰਾ ਰਾਮਪੁਰ ਖੇੜਾ ਤੋਂ ਇਨਸਾਫ਼ ਮੋਰਚੇ ਦੀ ਹਮਾਇਤ ਲਈ ਜਥਾ ਰਵਾਨਾ

ਗੜ੍ਹਦੀਵਾਲਾ, 17 ਜੂਨ (ਚੱਗਰ)-ਸੰਤ ਸੇਵਾ ਸਿੰਘ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਦੇ ਨਿਰਦੇਸ਼ਾਂ ਅਨੁਸਾਰ ਬਹਿਬਲ ਕਲਾਂ (ਬਰਗਾੜੀ) ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਨੂੰ ਸਜਾਵਾਂ ਨਾ ਦਿੱਤੀਆਂ ਜਾਣ ...

ਪੂਰੀ ਖ਼ਬਰ »

ਮਲੇਰੀਏ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਅੱਡਾ ਸਰਾਂ, 17 ਜੂਨ (ਹਰਜਿੰਦਰ ਸਿੰਘ ਮਸੀਤੀ)-ਪਿੰਡ ਖਡਿਆਲਾ ਸੈਣੀਆਂ ਵਿਖੇ ਸਿਵਲ ਸਰਜਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ.ਐਮ.ਓ. ਭੂੰਗਾ ਦੇ ਹੁਕਮਾਂ ਤਹਿਤ ਸਬ ਸੈਂਟਰ ਚੋਟਾਲਾ ਵਲੋਂ ਮਲੇਰੀਏ ਦੇ ਬੁਖਾਰ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਸਰਪੰਚ ...

ਪੂਰੀ ਖ਼ਬਰ »

ਪੀਰ ਸ਼ੇਖ ਇਸਮਾਈਲ ਦੀ ਯਾਦ 'ਚ ਜੋੜ ਮੇਲਾ

ਕੋਟਫਤੂਹੀ, 17 ਜੂਨ (ਅਮਰਜੀਤ ਸਿੰਘ ਰਾਜਾ)-ਪਿੰਡ ਰਹੱਲੀ ਵਿਖੇ ਦਰਬਾਰ ਪੀਰ ਸ਼ੇਖ ਇਸਮਾਈਲ ਦੇ ਅਸਥਾਨ 'ਤੇ ਸਾਲਾਨਾ ਜੋੜ ਮੇਲਾ ਗੱਦੀ ਨਸ਼ੀਨ ਰਣਜੀਤ ਸ਼ਾਹ ਕਾਦਰੀ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਮੌਕੇ ਚਾਦਰ, ਚਿਰਾਗ ਤੇ ਝੰਡੇ ਦੀ ਰਸਮ ਅਦਾ ਕੀਤੀ ਗਈ | ਮੇਲੇ 'ਚ ਸਾਈਾ ...

ਪੂਰੀ ਖ਼ਬਰ »

ਸੰਤ ਮਾਝਾ ਸਿੰਘ ਕਰਮਜੋਤ ਕਾਲਜ ਮਿਆਣੀ ਦਾ ਬੀ. ਏ. ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ

ਮਿਆਣੀ, 17 ਜੂਨ (ਹਰਜਿੰਦਰ ਸਿੰਘ ਮੁਲਤਾਨੀ)-ਸੰਤ ਮਾਝਾ ਸਿੰਘ ਕਰਮਜੋਤ ਕਾਲਜ ਫ਼ਾਰ ਵੁਮੈਨ ਮਿਆਣੀ ਦਾ ਬੀ.ਏ. ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਡਾ. ਹਰਜਿੰਦਰ ਕੌਰ ਨੇ ਦੱਸਿਆ ਕਿ ਸਤਿੰਦਰ ਕੌਰ ਨੇ 73 ਫ਼ੀਸਦੀ ਅੰਕ, ਗੁਰਲੀਨ ਕੌਰ ਨੇ 71 ਫ਼ੀਸਦੀ ਅੰਕ ...

ਪੂਰੀ ਖ਼ਬਰ »

ਸਫ਼ਾਈ ਮਜ਼ਦੂਰ ਯੂਨੀਅਨ ਵਲੋਂ ਮੰਗਾਂ ਦੇ ਸਬੰਧ ਵਿਚ ਰੋਸ ਪ੍ਰਦਰਸ਼ਨ

ਦਸੂਹਾ, 17 ਜੂਨ (ਭੁੱਲਰ)-ਅੱਜ ਹਾਜੀਪੁਰ ਚੌਕ ਦਸੂਹਾ ਵਿਖੇ ਸਫ਼ਾਈ ਮਜ਼ਦੂਰ ਯੂਨੀਅਨ ਵਲੋਂ ਆਪਣੀਆਂ ਮੰਗਾ ਦੇ ਸਬੰਧ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਪੁਤਲਾ ਫੂਕਿਆ ਗਿਆ | ਇਸ ਮੌਕੇ ਨਗਰ ਕੌਾਸਲ ਦਸੂਹਾ ਤਾੋ ਕਰਮਚਾਰੀ ਵੱਖ-ਵੱਖ ਬਜਾਰਾਂ ਰਾਹੀਂ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਸਹਿਕਾਰਤਾ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਬੂਟੇ ਲਗਾਏ ਗਏ

ਐਮਾਂ ਮਾਂਗਟ, 17 ਜੂਨ (ਗੁਰਾਇਆ)-ਸਹਿਕਾਰਤਾ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਇਕ ਰੁੱਖ ਸੌ ਸੁੱਖ ਦੇ ਤਹਿਤ ਲੋਕਾਂ ਵਿਚ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਜਾਗਿ੍ਤੀ ਲਈ ਦੀ ਸਹਿਕਾਰੀ ਖੇਤੀਬਾੜੀ ਸਭਾ ਮਨਸੂਰਪੁਰ ਵਿਖੇ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX