ਤਾਜਾ ਖ਼ਬਰਾਂ


ਪਿੰਡ ਰਾਮਪੁਰ ਸੈਣੀਆ ਵਿਖੇ ਤੰਦੂਏ ਹੋਣ ਦੀ ਅਫ਼ਵਾਹ ਨੇ ਉਡਾਈ ਲੋਕਾਂ ਦੀ ਨੀਂਦ
. . .  about 1 hour ago
ਡੇਰਾਬੱਸੀ,18 ਜੁਲਾਈ(ਗੁਰਮੀਤ ਸਿੰਘ)-ਬਰਵਾਲਾ ਸੜਕ ਤੇ ਸਤਿਥ ਪਿੰਡ ਰਾਮ ਪੁਰ ਸੈਣੀਆ ਵਿਖੇ ਦੇਰ ਰਾਤ ਤੇਂਦੁਆ ਵੇਖੇ ਜਾਣ ਦੀ ਅਫ਼ਵਾਹ ਨੇ ਲੋਕਾਂ ਦੀ ਨੀਂਦ ਉਡਾ ਕੇ ਰੱਖ ਦਿੱਤੀ ਹੈ। ਪਿੰਡ ਵਿੱਚ ਗੁੱਗਾ ਮੈੜੀ ਧਾਰਮਿਕ ਸਥਾਨ...
ਸੀਵਰੇਜ ਦੀ ਸਫ਼ਾਈ ਕਰਦੇ ਇੱਕ ਦੀ ਮੌਤ
. . .  1 day ago
ਜਲੰਧਰ ,18 ਜੁਲਾਈ -ਕਬੀਰ ਨਗਰ 'ਚ ਸਫ਼ਾਈ ਕਰਦੇ ਸਮੇਂ ਇਕਦਮ ਸੀਵਰੇਜ 'ਚ ਪਾਣੀ ਆਉਣ ਕਰਕੇ ਮਜ਼ਦੂਰ ਦੀ ਦਮ ਘੁੱਟਣ ਨਾਲ ਮੌਤ ਹੋ ਗਈ , ਜਦਕਿ ਇਕ ਨੂੰ ਬਚਾ ਲਿਆ ...
ਪਾਤੜਾਂ 'ਚ ਹੜ੍ਹ ਕੰਟਰੋਲ ਰੂਮ ਸਥਾਪਤ
. . .  1 day ago
ਪਾਤੜਾਂ, 18 ਜੁਲਾਈ (ਗੁਰਵਿੰਦਰ ਸਿੰਘ ਬੱਤਰਾ)-ਘੱਗਰ ਦਰਿਆ ਵਿਚ ਆਏ ਹੜ੍ਹਾਂ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇੱਕ ਪਾਸੇ ਜਿੱਥੇ ਨਾਜ਼ੁਕ ਥਾਵਾਂ ਦੀ ਨਿਸ਼ਾਨਦੇਹੀ ...
ਭਾਜਪਾ ਵਿਧਾਇਕਾਂ ਦੀ ਮੰਗ- ਰਾਜਪਾਲ ਦੇ ਪੱਤਰ ਦਾ ਜਵਾਬ ਦੇਣ ਸਪੀਕਰ ਤੇ ਕਰਵਾਉਣ ਫਲੋਰ ਟੈੱਸਟ
. . .  1 day ago
ਬੈਂਗਲੁਰੂ, 18 ਜੁਲਾਈ- ਸਦਨ ਦੀ ਕਾਰਵਾਈ ਮੁਲਤਵੀ ਕੀਤੇ ਜਾਣ ਤੋਂ ਬਾਅਦ ਵਿਧਾਨ ਸਭਾ ਦੇ ਅੰਦਰ ਭਾਜਪਾ ਵਿਧਾਇਕ ਮੌਜੂਦ ਹਨ। ਭਾਜਪਾ ਆਗੂ ਯੇਦੀਯੁੱਰਪਾ ਅਤੇ ਭਾਜਪਾ ਵਿਧਾਇਕਾ ਨੇ ਸਾਰੀ ਰਾਤ ਧਰਨਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਵੱਲੋਂ ਮੰਗ ਕੀਤੀ ਜਾ ...
ਕਰਨਾਟਕ ਵਿਧਾਨ ਸਭਾ ਕੱਲ੍ਹ 11 ਵਜੇ ਤੱਕ ਮੁਲਤਵੀ
. . .  1 day ago
ਬੈਗਲੁਰੂ, 18 ਜੁਲਾਈ- ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁੱਕਰਵਾਰ ਸਵੇਰੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ, ਭਾਵ ਕਿ ਹੁਣ ਵਿਸ਼ਵਾਸ ਮਤ 'ਤੇ ਵੋਟਿੰਗ ...
250 ਨਸ਼ੀਲੇ ਟੀਕਿਆਂ ਸਮੇਤ ਇਕ ਵਿਅਕਤੀ ਕਾਬੂ
. . .  1 day ago
ਦਿੜ੍ਹਬਾ ਮੰਡੀ, 18 ਜੁਲਾਈ (ਹਰਬੰਸ ਸਿੰਘ ਛਾਜਲੀ) - ਐੱਸ.ਟੀ.ਐਫ ਅਤੇ ਪੁਲਿਸ ਥਾਣਾ ਛਾਜਲੀ ਦੀ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ 250 ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਐੱਸ.ਟੀ.ਐਫ ਦੇ ਇੰਸਪੈਕਟਰ ਰਵਿੰਦਰ ਭੱਲਾ....
ਸਤਵੰਤ ਸਿੰਘ ਬਣੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ
. . .  1 day ago
ਅਟਾਰੀ, 18 ਜੁਲਾਈ - ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਸਤਵੰਤ ਸਿੰਘ ਨੂੰ ਬਣਾਇਆ ਗਿਆ। ਇਸ ਦੇ ਨਾਲ ਹੀ ਸ.ਅਮੀਰ ਸਿੰਘ ਜੋ ਕਿ ਸਾਬਕਾ ਪ੍ਰਧਾਨ ਸ.ਬਿਸ਼ਨ ਸਿੰਘ ਦੇ ਛੋਟੋਂ ਭਰਾ ਹਨ, ਨੂੰ ਪਾਕਿਸਤਾਨ ਕਮੇਟੀ ਦੇ ਜਰਨਲ ਸਕੱਤਰ ...
ਡਿਪਟੀ ਕਮਿਸ਼ਨਰ ਵੱਲੋਂ ਧਰਨਾਕਾਰੀਆਂ ਨੂੰ ਕੀਤੀ ਸਖ਼ਤ ਹਦਾਇਤ 'ਤੇ ਧਰਨੇ ਤੋਂ ਲੰਘਾਈਆਂ ਸਕੂਲੀ ਬੱਸਾਂ
. . .  1 day ago
ਜੈਤੋ, 18 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਬਡਵੀਜ਼ਨ ਦੇ ਕਈ ਪਿੰਡਾਂ ਵਿਚ ਡਰੇਨਾਂ ਦੇ ਉਵਰਫਲੋਅ ਹੋਣ ਕਰ ਕੇ ਮੀਂਹ ਦਾ ਪਾਣੀ ਕਿਸਾਨਾਂ ਦੀ ਝੋਨਾ ਅਤੇ ਨਰਮੇ ਦੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਾਉਣ 'ਤੇ ਗ਼ੁੱਸੇ 'ਚ ਆਏ ਕਿਸਾਨਾਂ ਨੇ ਜੈਤੋ...
ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਨਹੀਂ ਦੇਣਾ ਚਾਹੀਦਾ ਦਖ਼ਲ - ਐੱਚ.ਕੇ.ਪਾਟਿਲ
. . .  1 day ago
ਬੈਂਗਲੁਰੂ, 18 ਜੁਲਾਈ- ਕਾਂਗਰਸ ਦੇ ਆਚ.ਕੇ.ਪਾਟਿਲ ਨੇ ਕਿਹਾ ਕਿ ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਦਖ਼ਲ ਨਹੀਂ ਦੇਣਾ ਚਾਹੀਦਾ। ਪਾਟਿਲ ਨੇ ਕਿਹਾ ਕਿ ਉਨ੍ਹਾਂ ਦੇਖਿਆ ਹੈ ਕਿ ਰਾਜਪਾਲ ਦੇ ਨੁਮਾਇੰਦੇ ਇੱਥੇ ਮੌਜੂਦ...
ਸ੍ਰੀ ਮੁਕਤਸਰ ਸਾਹਿਬ: 2 ਕੁਇੰਟਲ 32 ਕਿੱਲੋ ਨਕਲੀ ਘਿਉ ਬਰਾਮਦ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸਿਹਤ ਵਿਭਾਗ ਦੀ ਟੀਮ ਵੱਲੋਂ 232 ਕਿੱਲੋ ਨਕਲੀ ਦੇਸੀ ਘਿਉ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ...
ਬਾਲੀਵੁੱਡ ਅਦਾਕਾਰ ਏਜਾਜ ਖਾਨ ਵਲੋਂ ਵਿਵਾਦਿਤ ਵੀਡੀਓ ਬਣਾਉਣ 'ਤੇ ਗ੍ਰਿਫ਼ਤਾਰ
. . .  1 day ago
ਮੁੰਬਈ, 18 ਜੁਲਾਈ - ਬਾਲੀਵੁੱਡ ਅਦਾਕਾਰ ਏਜਾਜ ਖਾਨ ਨੂੰ ਮੁੰਬਈ ਪੁਲਿਸ ਨੇ ਅੱਜ ਵੀਰਵਾਰ ਗ੍ਰਿਫ਼ਤਾਰ ਕਰ ਲਿਆ। ਉਸ 'ਤੇ ਟਿਕ ਟਾਕ ਦੇ ਸਟਾਰ ਫੈਜੂ ਦੇ ਸਮਰਥਨ ਵਿਚ ਵੀਡੀਓ ਬਣਾਉਣ ਦਾ ਦੋਸ਼ ਹੈ। ਇਹ ਮਾਮਲਾ ਅਸਲ ਵਿਚ ਮਹਾਰਾਸ਼ਟਰ ਦੇ ਭੀੜ ਤੰਤਰ ਨਾਲ ਜੁੜਿਆ...
ਹਰਪ੍ਰੀਤ ਸਿੰਘ ਸਿੱਧੂ ਦੁਬਾਰਾ ਐਸ.ਟੀ.ਐਫ. ਚੀਫ਼ ਨਿਯੁਕਤ
. . .  1 day ago
ਪਟਿਆਲਾ, 18 ਜੁਲਾਈ (ਮੋਹਿਤ ਸਿੰਗਲਾ) - ਪਟਿਆਲਾ, 18 ਜੁਲਾਈ (ਮੋਹਿਤ ਸਿੰਗਲਾ) - ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਤੇ ਨਿਆਂ ਵਿਭਾਗ ਵੱਲੋਂ ਜਾਰੀ ਸੂਚੀ ਮੁਤਾਬਿਕ ਪੰਜਾਬ ਦੇ ਗਵਰਨਰ ਦੇ ਨਿਰਦੇਸ਼ਾਂ ਤਹਿਤ 6 ਆਈ.ਪੀ.ਐਸ. ਦੀ ਅਧਿਕਾਰੀਆਂ ਟਰਾਂਸਫ਼ਰ/ਪੋਸਟਿੰਗ ਕੀਤੀ ਗਈ ਹੈ। ਜਿਨ੍ਹਾਂ ਵਿਚੋਂ ਹਰਪ੍ਰੀਤ ਸਿੰਘ...
ਜੀ.ਕੇ. ਤੇ ਹੋਰਨਾ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਹੁਣ ਕਰਾਈਮ ਬ੍ਰਾਂਚ ਕਰੇਗੀ
. . .  1 day ago
ਨਵੀਂ ਦਿੱਲੀ, 18 ਜੁਲਾਈ (ਜਗਤਾਰ ਸਿੰਘ)- ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਨੂੰ ਲੈ ਕੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਤੇ ਹੋਰਨਾ ਖ਼ਿਲਾਫ਼ ਚਲ ਰਹੀ ਜਾਂਚ ਨੂੰ ਦਿੱਲੀ ਪੁਲਿਸ ਤੋਂ ਬਦਲ ਕੇ ਅਪਰਾਧ ਸ਼ਾਖਾ ਕੋਲ ਭੇਜ ਦਿੱਤਾ...
ਰਮਨਦੀਪ ਸਿੰਘ ਭੰਗੂ ਨੇ ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ ਦੇ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ
. . .  1 day ago
ਨਾਭਾ, 18 ਜੁਲਾਈ (ਕਰਮਜੀਤ ਸਿੰਘ) - ਪੰਜਾਬ ਵਿਚ ਨਾਭਾ ਜੇਲ੍ਹ ਨੂੰ ਅਤਿ ਸੁਰੱਖਿਅਤ ਜੇਲ੍ਹ ਮੰਨਿਆ ਜਾਂਦਾ ਹੈ। ਜਿਸ ਦਾ ਅੱਜ ਰਮਨਦੀਪ ਸਿੰਘ ਭੰਗੂ ਨੇ ਸੁਪਰਡੈਂਟ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਜੇਲ੍ਹ ਵਿਚ ਕਈ ਖ਼ਤਰਨਾਕ ਅੱਤਵਾਦੀ, ਗੈਂਗਸਟਰਾਂ ਸਮੇਤ ਕਈ ਅਪਰਾਧੀ...
ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ
. . .  1 day ago
ਐੱਸ. ਏ. ਐੱਸ. ਨਗਰ, 18 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਮੁਹੰਮਦ ਤਈਅਬ...
ਮੋਟਰ ਐਕਸੀਡੈਂਟ ਕਲੇਮਜ਼ ਟ੍ਰਿਬਿਊਨਲ ਨੇ ਸੜਕ ਹਾਦਸੇ ਵਿਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦਾ ਸੁਣਾਇਆ ਫ਼ੈਸਲਾ
. . .  1 day ago
ਪਾਕਿਸਤਾਨ ਦਾ ਸਾਬਕਾ ਪ੍ਰਧਾਨ ਮੰਤਰੀ ਗ੍ਰਿਫ਼ਤਾਰ
. . .  1 day ago
ਅਦਾਲਤ ਦੀ ਸੁਣਵਾਈ ਲਈ ਜਾ ਰਹੇ ਸਾਬਕਾ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਖ਼ਾਲਸਾ ਸੰਘਰਸ਼ ਜਥੇਬੰਦੀ ਵੱਲੋਂ ਥਾਣਾ ਲੋਪੋਕੇ ਦਾ ਘਿਰਾਓ
. . .  1 day ago
ਅੰਡਰਵਰਲਡ ਡਾਨ ਦਾਊਦ ਇਬਰਾਹੀਮ ਦਾ ਭਤੀਜਾ ਗ੍ਰਿਫ਼ਤਾਰ
. . .  1 day ago
ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ ਤੇ ਚੱਕਾ ਜਾਮ
. . .  1 day ago
ਘੱਗਰ ਵਿਚ ਪਏ ਪਾੜ ਨੂੰ ਬੰਦ ਕਰਨ ਲਈ ਐਨ.ਡੀ.ਆਰ.ਐਫ. ਟੀਮਾਂ ਜੁੱਟੀਆਂ
. . .  1 day ago
ਜਾਪਾਨ ਵਿਚ ਇਮਾਰਤ ਨੂੰ ਲਗਾਈ ਅੱਗ ਵਿਚ 24 ਮੌਤਾਂ
. . .  1 day ago
ਪੰਜਾਬ ਵਿਚ ਵੱਡੇ ਪੱਧਰ 'ਤੇ ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਸ੍ਰੀ ਮੁਕਤਸਰ ਸਾਹਿਬ: ਵਿਦਿਆਰਥੀਆਂ ਵਲੋਂ ਬੱਸ ਅੱਡਾ ਜਾਮ
. . .  1 day ago
ਹਲਕਾ ਸ਼ੁਤਰਾਣਾ ਵਿਖੇ ਕਈ ਥਾਵਾਂ ਤੋਂ ਟੁੱਟਿਆ ਘੱਗਰ ਦਰਿਆ
. . .  1 day ago
ਮਾਇਆਵਤੀ ਦੇ ਭਰਾ ਖਿਲਾਫ ਆਮਦਨ ਕਰ ਵਿਭਾਗ ਵੱਲੋਂ ਵੱਡੀ ਕਾਰਵਾਈ, 400 ਕਰੋੜ ਦੀ ਜਾਇਦਾਦ ਜ਼ਬਤ
. . .  1 day ago
ਟਿੱਪਰ ਟਰਾਲੇ ਨੇ ਤਿੰਨ ਸਾਲ ਦੇ ਬੱਚੇ ਨੂੰ ਬੁਰੀ ਤਰ੍ਹਾਂ ਕੁਚਲਿਆ, ਮਾਂ ਗੰਭੀਰ ਜ਼ਖਮੀ
. . .  1 day ago
ਪਟਿਆਲਾ ਪੁਲਿਸ ਵਲੋਂ ਨਸ਼ਾ ਤਸਕਰ ਨਕਦੀ ਸਮੇਤ ਕਾਬੂ
. . .  1 day ago
ਹੜ੍ਹ ਆਉਣ ਦੇ ਖ਼ਤਰੇ ਨੂੰ ਦੇਖਦਿਆਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੇ ਮੰਗੀ ਫੌਜ ਦੀ ਮਦਦ
. . .  1 day ago
ਦਿੱਲੀ ਵਿਚ ਗੈਰ ਕਾਨੂੰਨੀ ਕਾਲੋਨੀਆਂ ਦੇ ਮਕਾਨਾਂ ਦੀ ਹੋਵੇਗੀ ਰਜਿਸਟਰੀ - ਕੇਜਰੀਵਾਲ
. . .  1 day ago
ਕਰਨਾਟਕਾ : ਵਿਸ਼ਵਾਸ ਮਤ 'ਤੇ ਬਹਿਸ ਜਾਰੀ, 19 ਵਿਧਾਇਕ ਨਹੀਂ ਪਹੁੰਚੇ ਵਿਧਾਨ ਸਭਾ
. . .  1 day ago
ਭਾਜਪਾ ਨੂੰ ਮੇਰੀ ਸਰਕਾਰ ਡੇਗਣ ਦੀ ਇਨ੍ਹੀਂ ਜਲਦੀ ਕਿਉਂ ਹੈ - ਕੁਮਾਰਸਵਾਮੀ
. . .  1 day ago
ਵਾਪਰੇ ਦਰਦਨਾਕ ਸੜਕ ਹਾਦਸੇ ਚ ਨੌਜਵਾਨ ਡਾਕਟਰ ਲੜਕੀ ਦੀ ਮੌਤ
. . .  1 day ago
ਸ਼ੁਤਰਾਣਾ ਨੇੜੇ ਘੱਗਰ ਦਰਿਆ ਦੇ ਪੁਲ ਅੱਗੇ ਵੱਡੀ ਪੱਧਰ 'ਤੇ ਫਸੀ ਜੰਗਲੀ ਬੂਟੀ ਕਾਰਨ ਪਾਣੀ ਭਰਿਆ
. . .  1 day ago
ਬੀੜ ਬਾਬਾ ਬੁੱਢਾ ਸਾਹਿਬ ਨਜ਼ਦੀਕ ਬਣਨ ਵਾਲੇ ਟੋਲ ਪਲਾਜ਼ਾ ਦਾ ਕਿਸਾਨ ਜਥੇਬੰਦੀ ਵੱਲੋਂ ਕੀਤਾ ਜਾ ਰਿਹਾ ਭਾਰੀ ਵਿਰੋਧ
. . .  1 day ago
ਚੰਦਰਾਇਨ-2 22 ਜੁਲਾਈ ਨੂੰ ਹੋਵੇਗਾ ਦੁਬਾਰਾ ਲਾਂਚ
. . .  1 day ago
ਕੁਲਭੂਸ਼ਨ ਜਾਧਵ 'ਤੇ ਵਿਦੇਸ਼ ਮੰਤਰੀ ਵਲੋਂ ਸੰਸਦ ਵਿਚ ਬਿਆਨ
. . .  1 day ago
ਵਿਚੋਲਗੀ ਕਮੇਟੀ ਨੇ ਸੁਪਰੀਮ ਕੋਰਟ ਵਿਚ ਸੌਂਪੀ ਰਿਪੋਰਟ, ਅਗਲੀ ਸੁਣਵਾਈ 2 ਅਗਸਤ ਨੂੰ
. . .  1 day ago
ਕੌਮਾਂਤਰੀ ਅਦਾਲਤ ਵੱਲੋਂ ਜਾਧਵ 'ਤੇ ਦਿੱਤੇ ਫ਼ੈਸਲੇ ਦਾ ਇਮਰਾਨ ਨੇ ਕੀਤਾ ਸਵਾਗਤ
. . .  1 day ago
ਨਸ਼ਾ ਤਸਕਰਾ ਨੂੰ ਫੜਨ ਲਈ ਪੁਲਿਸ ਵੱਲੋਂ ਛਾਪੇਮਾਰੀ
. . .  1 day ago
ਭਾਰੀ ਬਰਸਾਤ ਦੇ ਚੱਲਦਿਆਂ ਕਾਲਕਾ-ਸ਼ਿਮਲਾ ਟਰੈਕ ਬੰਦ
. . .  1 day ago
ਡੀ.ਐੱਮ.ਆਰ.ਸੀ 'ਚ ਗੈਰ ਨੌਕਰਸ਼ਾਹਾਂ ਦੀਆਂ ਨਾਮਜ਼ਦਗੀਆਂ ਵਾਪਸ ਲਵੇ ਦਿੱਲੀ ਸਰਕਾਰ - ਕੇਂਦਰੀ ਹਾਊਸਿੰਗ ਤੇ ਸ਼ਹਿਰੀ ਮੰਤਰਾਲਾ
. . .  1 day ago
ਕੁਲਭੂਸ਼ਣ ਜਾਧਵ ਦੇ ਫ਼ੈਸਲੇ 'ਤੇ ਵਿਦੇਸ਼ ਮੰਤਰੀ ਅੱਜ ਸੰਸਦ 'ਚ ਦੇਣਗੇ ਬਿਆਨ
. . .  1 day ago
ਘੱਗਰ ਦਰਿਆ ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪ੍ਰਭਾਵਿਤ
. . .  1 day ago
ਸ਼ੈਲਟਰ ਦੀ ਛੱਤ ਡਿੱਗਣ ਕਾਰਨ 13 ਮੱਝਾਂ ਤੇ 2 ਗਊਆਂ ਦੀ ਮੌਤ
. . .  1 day ago
ਅੰਤੋਦਯ ਟਰੇਨ ਦੇ ਦੂਸਰੇ ਕੋਚ ਦੀ ਟਰਾਲੀ ਪਟੜੀ ਤੋਂ ਉਤਰੀ
. . .  1 day ago
ਕਰਨਾਟਕ ਰਾਜਨੀਤੀ ਦਾ ਅੱਜ ਅਹਿਮ ਦਿਨ
. . .  1 day ago
ਅੱਜ ਦਾ ਵਿਚਾਰ
. . .  1 day ago
ਸ੍ਰੀ ਮੁਕਤਸਰ ਸਾਹਿਬ: ਚੱਕ ਜਵਾਹਰੇਵਾਲਾ ਗੋਲੀ ਕਾਂਡ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਹਾੜ ਸੰਮਤ 550

ਅੰਮ੍ਰਿਤਸਰ

ਸ੍ਰੀ ਹਰਿਮੰਦਰ ਸਾਹਿਬ ਸਮੇਤ ਵੱਖ-ਵੱਖ ਥਾਵਾਂ 'ਤੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਅੰਮਿ੍ਤਸਰ, 17 ਜੂਨ (ਜਸਵੰਤ ਸਿੰਘ ਜੱਸ)- ਸ਼ਹੀਦਾਂ ਦੇ ਸਿਰਤਾਜ ਤੇ ਨਿਮਰਤਾ ਦੇ ਪੁੰਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ 412ਵਾਂ ਸ਼ਹੀਦੀ ਦਿਹਾੜਾ ਅੱਜ ਸਿੱਖ ਸੰਗਤਾਂ ਵਲੋਂ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਅਨੁਸਾਰ ਸ੍ਰੀ ਹਰਿਮੰਦਰ ਸਾਹਿਬ, ਤੋਂ ਇਲਾਵਾ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰ ਅਸਥਾਨ ਸ੍ਰੀ ਰਾਮਸਰ ਸਾਹਿਬ, ਗੁ: ਸ਼ਹੀਦਗੰਜ ਬਾਬਾ ਦੀਪ ਸਿੰਘ ਤੇ ਹੋਰ ਵੱਖ-ਵੱਖ ਥਾਵਾਂ 'ਤੇ ਮਨਾਇਆ ਗਿਆ | ਦੂਜੇ ਪਾਸੇ ਮੂਲ ਨਾਨਕਸ਼ਾਹੀ ਕੈਲੰਡਰ ਦੇ ਹਾਮੀਆਂ ਵਲੋਂ ਗੁਰੂ ਸਾਹਿਬ ਦੇ ਸ਼ਹੀਦੀ ਅਸਥਾਨ ਗੁ: ਡੇਹਰਾ ਸਾਹਿਬ ਲਾਹੌਰ ਪਾਕਿਸਤਾਨ ਵਿਖੇ ਇਹ ਸ਼ਹੀਦੀ ਦਿਹਾੜਾ ਬੀਤੇ ਦਿਨ 16 ਜੂਨ ਨੂੰ ਮਨਾਇਆ ਗਿਆ ਸੀ | ਅੱਜ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਹਰਿਮੰਦਰ ਸਾਹਿਬ ਪ੍ਰਕਰਮਾ 'ਚ ਸਥਿਤ ਛਬੀਲਾਂ 'ਤੇ ਅੰਮਿ੍ਤ ਵੇਲੇ ਤੋਂ ਲੈ ਕੇ ਦੇਰ ਰਾਤ ਤੱਕ ਸਾਰਾ ਦਿਨ ਸੰਗਤਾਂ ਨੂੰ ਠੰਡੇ ਮਿੱਠੇ ਜਲ ਤੇ ਦੁੱਧ ਸੋਡਾ ਆਦਿ ਵਰਤਾਏ ਗਏ | ਦੂਰੋਂ ਨੇੜਿਓੁਾ ਪੁੱਜੀਆਂ ਲੱਖਾਂ ਸੰਗਤਾਂ ਨੇ ਅੱਜ ਇਸ ਪਾਵਨ ਅਸਥਾਨ ਵਿਖੇ ਪੁੱਜ ਕੇ ਅੰਮਿ੍ਤ ਸਰੋਵਰ ਵਿਚ ਇਸ਼ਨਾਨ ਕੀਤਾ ਤੇ ਗੁਰੂ ਦਰ 'ਤੇ ਸੀਸ ਨਿਵਾਇਆ | ਬੀਤੀ ਰਾਤ ਤੇ ਅੱਜ ਤੜਕਸਾਰ ਪਈ ਬਾਰਿਸ਼ ਕਾਰਨ ਅੱਜ ਪਿਛਲੇ ਸਾਲਾਂ ਵਾਂਗ ਥਾਂ-ਥਾਂ 'ਤੇ ਬਹੁਤੀਆਂ ਛਬੀਲਾਂ ਨਹੀਂ ਸਨ ਲੱਗੀਆਂ, ਪਰ ਅਨੇਕਾਂ ਥਾਵਾਂ 'ਤੇ ਲੰਗਰ ਜ਼ਰੂਰ ਵਰਤਾਏ ਜਾ ਰਹੇ ਸਨ |
ਗੁ: ਸ੍ਰੀ ਰਾਮਸਰ ਸਾਹਿਬ ਤੇ ਗੁ: ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਵਿਖੇ ਸਜੇ ਗੁਰਮਤਿ ਸਮਾਗਮ-ਸ਼ਹੀਦੀ ਗੁਰਪੁਰਬ ਸਬੰਧੀ ਅੱਜ ਸਵੇਰੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਏ ਮੁਖਵਾਕ ਦੀ ਕਥਾ ਸਿੰਘ ਸਾਹਿਬਾਨ ਵਲੋਂ ਕੀਤੀ ਗਈ | ਇਸ ਮੌਕੇ ਵੱਖ-ਵੱਖ ਰਾਗੀ, ਢਾਡੀ, ਕਵੀਸ਼ਰੀ ਜਥਿਆਂ ਤੇ ਕਥਾਵਾਚਕਾਂ ਨੇ ਗੁਰਬਾਣੀ ਕੀਰਤਨ ਅਤੇ ਗੁਰ-ਇਤਿਹਾਸ ਨਾਲ ਜੋੜਿਆ ਤੇ ਪੰਥਕ ਕਵੀ ਜਨਾਂ ਨੇ ਗੁਰੂ ਸਾਹਿਬ ਦੇ ਜੀਵਨ ਅਤੇ ਲਸਾਨੀ ਸ਼ਹਾਦਤ ਨਾਲ ਸਬੰਧਤ ਇਤਿਹਾਸ ਨੂੰ ਕਵਿਤਾਵਾਂ ਰਾਹੀਂ ਬਿਆਨ ਕੀਤਾ | ਇਸ ਮੌਕੇ ਸ੍ਰੀ ਰਾਮਸਰ ਸਾਹਿਬ ਤੇ ਗੁ: ਸ਼ਹੀਦਗੰਜ ਸਾਹਿਬ ਦੇ ਅੰਦਰ ਅਤੇ ਬਾਹਰ ਸਾਰਾ ਦਿਨ ਛਬੀਲਾਂ 'ਤੇ ਵੱਖ-ਵੱਖ ਧਾਰਮਿਕ ਸਭਾ ਸੁਸਾਇਟੀਆਂ ਤੇ ਸ਼ਾਰਧਾਲੂਆਂ ਵਲੋਂ ਵੀ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਤੋਂ ਇਲਾਵਾ ਘੁੰ ਙਣੀਆਂ ਕੜਾਹਿ ਪ੍ਰਸ਼ਾਦ, ਪੂੜੀ ਛੋਲੇ, ਕੜੀ ਚਾਵਲ, ਨਿਊਟਰੀ ਕੁਲਚੇ ਅਤੇ ਫ਼ਲਾਂ ਆਦਿ ਦੇ ਲੰਗਰ ਅਤੁੱਟ ਵਰਤਾਏ ਗਏੇ | ਇਸੇ ਦੌਰਾਨ ਸੁਲਤਾਨਵਿੰਡ ਰੋਡ, ਮਜੀਠਾ ਰੋਡ, ਬਟਾਲਾ ਰੋਡ, ਤਰਨ ਤਾਰਨ ਰੋਡ, ਅਜਨਾਲਾ ਰੋਡ, ਅਲਫਾ ਵੰਨ ਮਾਲ ਦੇ ਸਾਹਮਣੇ, ਸਰਕੂਲਰ ਰੋਡ, ਪ੍ਰਤਾਪ ਨਗਰ, ਨਿਊ ਆਜ਼ਾਦ ਨਗਰ, ਪੁਤਲੀਘਰ ਤੇ ਹੋਰ ਵੱਖ-ਵੱਖ ਇਲਾਕਿਆਂ ਤੇ ਬਾਜ਼ਾਰਾਂ ਵਿਚ ਵੀ ਛਬੀਲਾਂ ਲਗਾਈਆਂ ਗਈਆਂ ਤੇ ਲੰਗਰ ਵਰਤਾਏ ਗਏ |
ਚੀਫ਼ ਖਾਲਸਾ ਦੀਵਾਨ ਨੇ ਸ਼ਹੀਦੀ ਦਿਹਾੜਾ ਮਨਾਇਆ-ਸਿੱਖ ਪੰਥ ਦੀ ਪੁਰਾਤਨ ਸੰਸਥਾ ਚੀਫ ਖ਼ਾਲਸਾ ਦੀਵਾਨ ਵਲੋਂ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਸੀ੍ਰ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਮਨਾਇਆ ਗਿਆ | ਸੀ੍ਰ ਸਹਿਜ ਪਾਠ ਦੇ ਭੋਗ ਉਪਰੰਤ ਦੀਵਾਨ ਦੀ ਅਗਵਾਈ ਵਿਚ ਚਲ ਰਹੇ ਸੈਂਟਰਲ ਖਾਲਸਾ ਯਤੀਮਖਾਨਾ ਤੇ ਸੀ੍ਰ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲਾਂ ਦੇ ਰਾਗੀ ਜਥਿਆਂ ਨੇ ਰੱਬੀ ਬਾਣੀ ਦੇ ਕੀਰਤਨ ਦੀ ਛਹਿਬਰ ਲਗਾਉਂਦਿਆਂ ਸੰਗਤਾਂ ਨੂੰ ਨਿਹਾਲ ਕੀਤਾ | ਚੀਫ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ: ਸੰਤੋਖ ਸਿੰਘ ਨੇ ਬੱਚਿਆਂ ਨੂੰ ਸ਼ਾਂਤੀ ਦੇ ਪੁੰਜ ਅਤੇ ਨਿਮਰਤਾ ਦੇ ਭੰਡਾਰ ਸੀ੍ਰ ਗੁਰੂ ਅਰਜਨ ਦੇਵ ਜੀ ਦੀ ਕੁਰਬਾਨੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਤਾਕੀਦ ਕੀਤੀ | ਇਸ ਮੌਕੇ ਨਰਿੰਦਰ ਸਿੰਘ ਖੁਰਾਣਾ ਤੇ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ, ਹਰਮਿੰਦਰ ਸਿੰਘ ਫ੍ਰੀਡਮ, ਸੰਤੋਖ ਸਿੰਘ ਸੇਠੀ, ਐਸ. ਐਸ. ਵਾਲੀਆ, ਬੀਬੀ ਅਮਰਪਾਲੀ ਤੇ ਸੀਕੇਡੀ ਸਕੂਲਾਂ ਦੇ ਪਿ੍ੰਸੀਪਲ, ਸਟਾਫ ਮੈਂਬਰ ਤੇ ਹੋਰ ਸੰਗਤਾਂ ਹਾਜ਼ਰ ਸਨ |
ਪ੍ਰਾਈਵੇਟ ਕੰਸਟਰਕਸ਼ਨ ਲੇਬਰ ਐਾਡ ਕੰਟਰੈਕਟਰ ਯੂਨੀ: ਨੇ ਛਬੀਲ ਲਗਾਈ:
ਪ੍ਰਾਈਵੇਟ ਕੰਸਟਰਕਸ਼ਨ ਲੇਬਰ ਐਾਡ ਕੰਟਰੈਕਟਰ ਯੂਨੀ: ਵਲੋਂ ਅੱਜ ਸ਼ਹੀਦੀ ਪੁਰਬ ਮੌਕੇ ਘਿਓੁ ਮੰਡੀ ਚੌਕ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਤੇ ਲੰਗਰ ਵਰਵਾਏ ਗਏ | ਇਸ ਮੌਕੇ ਰਛਪਾਲ ਸਿੰਘ ਕਲਸੀ, ਹਰਜੀਤ ਸਿੰਘ ਸੱਗੂ, ਜਸਪਾਲ ਸਿੰਘ ਭੁੱਲਰ, ਸੰਯੁਕਤ ਸਕੱਤਰ ਜਗਤਾਰ ਸਿੰਘ ਵਿਰਦੀ, ਚੇਅਰਮੈਨ ਬਲਦੇਵ ਸਿੰਘ ਵੇਰਕਾ, ਕੁਲਵੰਤ ਸਿੰਘਅਤੇ ਦਵਿੰਦਰ ਸਿੰਘ ਬਿੱਟੁ ਆਦਿ ਵਲੋਂ ਸ਼ਰਧਾ ਸਹਿਤ ਸੇਵਾ ਕੀਤੀ ਗਈ |
ਖ਼ਾਲਸਾ ਕਾਲਜ ਪਬਲਿਕ ਸਕੂਲ ਵਲੋਂ ਛਬੀਲ ਲਗਾਈ- ਸ਼ਹੀਦੀ ਪੁਰਬ ਨੂੰ ਸਮਰਪਿਤ ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ. ਟੀ. ਰੋਡ ਵਿਖੇ ਪਿ੍ੰਸੀਪਲ ਏ. ਐੱਸ. ਗਿੱਲ ਦੇ ਸਹਿਯੋਗ ਸਦਕਾ ਸਕੂਲ ਸਟਾਫ਼ ਤੇ ਵਿਦਿਆਰਥਣਾਂ ਵਲੋਂ ਛਬੀਲ ਲਗਾਈ ਗਈ | ਇਸ ਮੌਕੇ ਛਬੀਲ 'ਤੇ ਸੇਵਾ ਕਰਨ ਉਪਰੰਤ ਪਿ੍ੰਸੀਪਲ ਗਿੱਲ ਨੇ ਕਿਹਾ ਕਿ ਸਿੱਖ ਇਤਿਹਾਸ ਦੇ ਪਹਿਲੇ ਲਾਸਾਨੀ ਸ਼ਹੀਦ ਸ੍ਰੀ ਗੁਰੂ ਅਰਜਨ ਦੇਵ ਜੀ ਵਲੋਂ ਅਦੁੱਤੀ ਸ਼ਹਾਦਤ ਮਹਾਨ ਆਦਰਸ਼ ਲਈ ਦਿੱਤੀ ਗਈ ਸੀ, ਜਿਨ੍ਹਾਂ ਸ਼ਾਂਤਮਈ ਰਹਿੰਦਿਆਂ ਹੋਇਆ ਧਰਮ, ਸੱਚ ਤੇ ਮਨੁੱਖਤਾ ਦੀ ਭਲਾਈ ਹਿੱਤ ਮਹਾਨ ਕੁਰਬਾਨੀ ਦਿੱਤੀ | ਇਸ ਦੌਰਾਨ ਪਿ੍ੰ: ਗਿੱਲ ਅਤੇ ਅਧਿਆਪਕਾਂ ਨੇ ਵਿਦਿਆਰਥੀਆਂ ਨਾਲ ਮਿਲ ਕੇ ਛਬੀਲ ਦੀ ਸੇਵਾ ਕੀਤੀ ਅਤੇ ਰਾਹਗੀਰਾਂ ਤੇ ਆਮ ਲੋਕਾਂ ਨੂੰ ਠੰਡਾ-ਮਿੱਠਾ ਜਲ ਛਕਾਇਆ ਤੇ ਕੜਾਹ ਦਾ ਲੰਗਰ ਵੀ ਵਰਤਾਇਆ ਗਿਆ |
ਛੇਹਰਟਾ, (ਵਡਾਲੀ)- ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਆਜ਼ਾਦ ਨਗਰ ਕੋਟ ਖ਼ਾਲਸਾ ਵਿਖੇ ਪ੍ਰਮਿੰਦਰ ਸਿੰਘ ਸੰਧੂ ਦੀ ਦੇਖ ਰੇਖ ਹੇਠ ਧਾਰਮਿਕ ਸਮਾਗਮ ਕਰਵਾਏ ਗਏ | ਪਰਸੋਂ ਤੋਂ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਸਜੇ ਧਾਰਮਿਕ ਦੀਵਾਨਾਂ 'ਚ ਰਾਗੀ ਭਾਈ ਭੁਪਿੰਦਰ ਸਿੰਘ ਦੇ ਜਥੇ ਤੇ ਗਿਆਨੀ ਕੇਵਲ ਸਿੰਘ ਕੋਮਲ ਦੇ ਢਾਡੀ ਜਥੇ ਵਲੋਂ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਇਸ ਮੌਕੇ ਅਰਜਨ ਸਿੰਘ, ਗੁਰਚਰਨ ਸਿੰਘ, ਹਰਬੰਸ ਸਿੰਘ, ਪ੍ਰਗਟ ਸਿੰਘ, ਮਨਦੀਪ ਸਿੰਘ, ਅਨਮੋਲਦੀਪ ਸਿੰਘ, ਬਲਬੀਰ ਸਿੰਘ, ਨਰਿੰਦਰ ਸਿੰਘ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਛੇਹਰਟਾ, (ਵਡਾਲੀ)- ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਰਕਾਰ ਪੱਤੀ ਕੋਟ ਖ਼ਾਲਸਾ ਵਿਖੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮੇਜਰ ਸਿੰਘ ਸਰਕਾਰੀਆ ਦੀ ਦੇਖ ਰੇਖ ਹੇਠ ਸਮੂਹ ਸੰਗਤ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਏ ਗਏ | ਪਰਸੋਂ ਤਾੋ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਸਜੇ ਧਾਰਮਿਕ ਦੀਵਾਨਾ ਵਿਚ ਕੀਰਤਨੀ ਜਥਿਆਂ ਵਲੋਂ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਿਆ ਤੇ ਜਥੇ: ਸਵਿੰਦਰ ਸਿੰਘ ਕੋਟ ਖ਼ਾਲਸਾ ਨੇ ਸਮਾਗਮ ਦੌਰਾਨ ਪੰਜਵੇਂ ਪਾਤਿਸ਼ਾਹ ਦੀ ਜੀਵਨੀ ਤੋਂ ਜਾਣੂੰ ਕਰਵਾਇਆ | ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਥੇ: ਮੇਜਰ ਸਿੰਘ ਤੇ ਕਮੇਟੀ ਮੈਂਬਰਾਂ ਵਲੋਂ ਆਏ ਹੋਏ ਜਥਿਆਂ ਤੇ ਸਵਿੰਦਰ ਸਿੰਘ ਕੋਟ ਖ਼ਾਲਸਾ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇੇ ਕੁਲਵੰਤ ਸਿੰਘ ਸਰਕਾਰੀਆ, ਜਸਪਾਲ ਸਿੰਘ, ਅਮਰਜੀਤ ਸਿੰਘ ਸਰਕਾਰੀਆ, ਮੰਗਲ ਸਿੰਘ, ਅਵਤਾਰ ਸਿੰਘ ਸਰਕਾਰੀਆ, ਬਾਬਾ ਰਛਪਾਲ ਸਿੰਘ, ਕਿੰਦਰਬੀਰ ਸਿੰਘ ਆਦਿ ਹਾਜ਼ਰ ਸਨ |
ਸੁਲਤਾਨਵਿੰਡ, (ਗੁਰਨਾਮ ਸਿੰਘ ਬੁੱਟਰ)-ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਅਟਾਰੀ ਸਾਹਿਬ ਪਿੰਡ ਸੁਲਤਾਨਵਿੰਡ ਵਿਖੇ ਪਿੰਡ ਦੀਆਂ ਸੰਗਤਾਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਰਾਗੀ, ਢਾਡੀ, ਕਵੀਸ਼ਰੀ ਜਥਿਆਂ ਤੇ ਪ੍ਰਚਾਰਕਾਂ ਵਲੋਂ ਗੁਰੂ ਘਰ ਦਾ ਇਤਿਹਾਸ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ, ਜਿਨ੍ਹਾਂ ਨੂੰ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਇੰਦਰਜੀਤ ਸਿੰਘ ਤੇ ਮੈਂਬਰਾਂ ਵਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਸਮੇਂ ਭਜਨ ਸਿੰਘ, ਮਿਲਾਪ ਸਿੰਘ ਸੁਲਤਾਨਵਿੰਡ, ਡਾ: ਗੁਰਿੰਦਰ ਸਿੰਘ, ਮਨਪ੍ਰੀਤ ਸਿੰਘ ਮਾਹਲ, ਡਾ: ਸੁਪਿੰਦਰ ਸਿੰਘ ਢਿੱਲੋਂ, ਜੋਗਾ ਸਿੰਘ, ਗੁਰਪ੍ਰੀਤ ਸਿੰਘ ਸੋਨੂੰ ਤੇ ਹੋਰ ਸੰਗਤਾਂ ਹਾਜ਼ਰ ਸਨ |
ਰਈਆ, (ਸ਼ਰਨਬੀਰ ਸਿੰਘ ਕੰਗ)-ਫੇਰੂਮਾਨ ਰੋਡ ਰਈਆ ਸਥਿਤ ਗੁਰਦੁਆਰਾ ਭਗਤ ਬਾਬਾ ਨਾਮਦੇਵ ਜੀ ਵਿਖੇ ਬਾਬਾ ਲਾਭ ਸਿੰਘ ਕਾਰ ਸੇਵਾ ਕਿਲ੍ਹਾ ਅਨੰਦਗੜ ਅਨੰਦਪੁਰ ਸਾਹਿਬ ਤੇ ਬਾਬਾ ਪਿਆਰਾ ਸਿੰਘ ਦੀ ਅਗਵਾਈ ਹੇਠ ਭਗਤ ਨਾਮਦੇਵ ਸੁਖਮਨੀ ਸੇਵਾ ਸੁਸਾਇਟੀ ਰਈਆ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਸਭ ਤੋਂ ਪਹਿਲਾ ਰਖਾਏ ਗਏ ਸਹਿਜ ਪਾਠ ਤੇ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਵੱਖ-ਵੱਖ ਜਾਗੀ ਜਥਿਆਂ ਨੇ ਕੀਰਤਨ ਕਰਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ | ਇਸ ਮੌਕੇ ਸਾਰਾ ਦਿਨ ਗੁਰੂ ਕਾ ਲੰਗਰ ਤੇ ਠੰਡੇ-ਮਿੱਠੇ ਜਲ ਦੀ ਛਬੀਲ ਵਰਤਾਈ ਗਈ | ਇਸ ਮੌਕੇ ਨਿਰਮਲ ਸਿੰਘ ਵਿਛੋਆ, ਬਲਵਿੰਦਰ ਸਿੰਘ, ਪਰਵਿੰਦਰ ਸਿੰਘ ਸੁਖਵਿੰਦਰ ਸਿੰਘ ਭੱਠੇਵਾਲੇ, ਮੁਖਤਾਰ ਸਿੰਘ, ਬਲਬੀਰ ਸਿੰਘ, ਅਵਤਾਰ ਸਿੰਘ, ਸਾਹਿਬ ਸਿੰਘ, ਸੁਖਜੀਤ ਸਿੰਘ, ਸਰਬਜੀਤ ਸਿੰਘ, ਸਰਦੂਲ ਸਿੰਘ, ਗੁਰਮਖ ਸਿੰਘ ਤੇ ਹੋਰ ਸੰਗਤਾਂ ਹਾਜ਼ਰ ਸਨ |
ਵੇਰਕਾ, (ਪਰਮਜੀਤ ਸਿੰਘ ਬੱਗਾ)- ਇਤਿਹਾਸਕ ਗੁ: ਸ੍ਰੀ ਨਾਨਕਸਰ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਪਰਸੋਂ ਰੋਜ਼ ਤੋਂ ਅਰੰਭ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਰਪੰਤ ਸਜਾਏ ਗਏ ਧਾਰਮਿਕ ਦੀਵਾਨ ਦੌਰਾਨ ਭਾਈ ਮਹਿਤਾਬ ਸਿੰਘ ਦੇ ਰਾਗੀ ਨੇ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ | ਉਪਰੰਤ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ, ਜਿਸ ਦੀ ਸ਼ੁਰੂਆਤ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ: ਹਰਜਾਪ ਸਿੰਘ ਸੁਲਤਾਨਵਿੰਡ ਨੇ ਕੀਤੀ | ਇਸ ਮੌਕੇ ਜਰਮਨਜੀਤ ਸਿੰਘ ਸੁਲਤਾਨਵਿੰਡ, ਬੀਬੀ ਵਜਿੰਦਰ ਕੌਰ ਵੇਰਕਾ, ਨਵਤੇਜ ਸਿੰਘ ਬਿੱਟੂ, ਜਥੇ: ਜਸਵਿੰਦਰ ਸਿੰਘ ਵੇਰਕਾ, ਮਹਿੰਦਰ ਸਿੰਘ ਤੇ ਬਾਊ ਅਜੀਤ ਲਾਲ, ਕੰਵਲਜੀਤ ਸਿੰਘ ਅਰੋੜਾ, ਕੁਲਵਿੰਦਰ ਸਿੰਘ ਤੇ ਹੋਰ ਸੰਗਤਾਂ ਹਾਜ਼ਰ ਸਨ |
ਬੱਚੀਵਿੰਡ, (ਬਲਦੇਵ ਸਿੰਘ ਕੰਬੋ)- ਗੁਰਦਵਾਰਾ ਬਾਬਾ ਸਿੱਧ ਸਿਲਵਰਾ ਪਿੰਡ ਸਾਰੰਗੜਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜੋੜ ਮੇਲਾ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਡਾ: ਲਖਵਿੰਦਰ ਸਿੰਘ ਰਾਏ ਦੇ ਜਥੇ ਵਲੋਂ ਸੰਗਤਾਂ ਨਾਲ ਸ਼ਹੀਦੀ ਪ੍ਰਸੰਗ ਦੀ ਸਾਂਝ ਪਾਈ | ਇਸ ਤੋਂ ਇਲਾਵਾ ਪਿੰਡ ਕਿਰਲਗੜ੍ਹ, ਡਾਲਾ, ਰਾਣੀਆਂ ਤੇ ਪੰਡੋਰੀ ਵਿਖੇ ਵੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ | ਇਸ ਮੌਕੇ ਬਾਬਾ ਅਮਰੀਕ ਸਿੰਘ ਮੀਕੂ, ਜਗਦੀਸ਼ ਸਿੰਘ ਢੋਡੀਵਿੰਡੀਆਂ, ਦਰਬਾਰਾ ਸਿੰਘ , ਸਰਵਣ ਸਿੰਘ ਫ਼ੌਜੀ, ਮੱਖਣ ਸਿੰਘ ਦੋਧੀ, ਸ਼ਿਵਰਾਜ ਸਿੰਘ ਕਾਲਾ, ਦਿਲਬਾਗ ਸਿੰਘ, ਬਾਬਾ ਬਲਵਿੰਦਰ ਸਿੰਘ, ਅੰਮਿ੍ਤਪਾਲ ਸਿੰਘ ਛੀਨਾ ਆਦਿ ਹਾਜ਼ਰ ਸਨ
ਬਾਬਾ ਬਕਾਲਾ ਸਾਹਿਬ, (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਵਲੋਂ ਗੁਰਦੁਆਰਾ ਗੋਬਿੰਦਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ, ਤਰਨਾ ਦਲ ਦੇ 15ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਗੱਜਣ ਸਿੰਘ ਦੀ ਅਗਵਾਈ ਹੇਠ ਸਾਧ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ਮਨਾਇਆ ਗਿਆ | ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਮਹੰਤ ਸਤਨਾਮ ਸਿੰਘ ਤੇ ਮੁੱਖ ਗ੍ਰੰਥੀ ਭਾਈ ਬਲਰਾਜ ਸਿੰਘ ਨੇ ਕਥਾ ਕੀਤੀ | ਉਪਰੰਤ ਮਾਤਾ ਸੰਤੀ ਦੇ ਪਰਿਵਾਰ ਵਲੋਂ ਨਿਸ਼ਾਨ ਸਾਹਿਬ ਦੇ ਚੋਲੇ ਦੀ ਸੇਵਾ ਕਰਾਈ ਗਈ ਅਤੇ ਲੰਗਰ, ਠੰਡੇ ਮਿੱਠੇ ਜਲ ਦੀਆਂ ਛਬੀਲਾਂ ਦੇ ਲੰਗਰ ਲਾਏ ਗਏ | ਇਸ ਮੌਕੇ ਮਨਜੀਤ ਸਿੰਘ ਰਾਜਾ, ਰਘਬੀਰ ਸਿੰਘ ਕਾਲਾ, ਜਥੇ: ਨੰਜਾ ਸਿੰਘ, ਸ਼ਿੰਦਾ ਸਿੰਘ, ਬਾਬਾ ਸੁੱਖਾ ਸਿੰਘ, ਬਲਬੀਰ ਸਿੰਘ ਬਾਊ, ਤਰਸੇਮ ਸਿੰਘ, ਪ੍ਰਗਟ ਸਿੰਘ, ਅਮਰਜੀਤ ਸਿੰਘ, ਸੁਖਦੇਵ ਸਿੰਘ ਸਠਿਆਲਾ, ਅਮਰੀਕ ਸਿੰਘ ਮਹਿਤਾ, ਬਲਦੇਵ ਸਿੰਘ ਲੁਧਿਆਣਾ, ਬਲਵਿੰਦਰ ਸਿੰਘ ਰਈਆ ਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ |
ਬਾਬਾ ਬਕਾਲਾ ਸਾਹਿਬ, (ਸ਼ੇਲਿੰਦਰਜੀਤ ਸਿੰਘ ਰਾਜਨ)- ਗੁਰਦੁਆਰਾ ਸੰਤਸਰ ਸਾਹਿਬ ਮਹਿਸਮਪੁਰ ਕਲਾਂ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸਾਧ ਸੰਗਤ ਦੇ ਸਹਿਯੋਗ ਨਾਲ ਮਨਾਇਆ ਗਿਆ | ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਨਾਭੇ ਵਾਲੀਆਂ ਬੀਬੀਆ ਦਾ ਜਥਾ, ਭਾਈ ਬਲਦੇਵ ਸਿੰਘ ਨਿੱਬਰਵਿੰਡ ਤੇ ਨਿਹੰਗ ਦਲਬੀਰ ਸਿੰਘ ਧੂਲਕਾ ਦੇ ਜਥਿਆਂ ਨੇ ਸੰਗਤਾਂ ਨੂੰ ਗੁਰੂ ਜਸ ਰਾਹੀਂ ਨਿਹਾਲ ਕੀਤਾ | ਇਸ ਮੌਕੇ ਮੁੱਖ ਸੇਵਾਦਾਰ ਬਾਬਾ ਹਰਭਜਨ ਸਿੰਘ, ਬਾਬਾ ਨਵਤੇਜ ਸਿੰਘ ਸ੍ਰੀ ਚੇਲੇਆਣਾ ਸਾਹਿਬ ਨੇ ਪੁੱਜੀਆਂ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਸੁਖਜੀਤ ਸਿੰਘ, ਹਰਪ੍ਰੀਤ ਸਿੰਘ, ਅਵਤਾਰ ਸਿੰਘ, ਬਲਕਾਰ ਸਿੰਘ, ਬਲਜੀਤ ਸਿੰਘ, ਡਾ: ਸੁਖਵਿੰਦਰ ਸਿੰਘ, ਬਲਕਾਰ ਸਿੰਘ, ਤਰਸੇਮ ਸਿੰਘ, ਸਰਪੰਚ ਬਲਵਿੰਦਰ ਸਿੰਘ, ਪੰਚ ਹਰਜੀਤ ਸਿੰਘ, ਗੁਰਮੁੱਖ ਸਿੰਘ ਤੇ ਹੋਰ ਹਾਜ਼ਰ ਸਨ |
ਬਾਬਾ ਬਕਾਲਾ ਸਾਹਿਬ, (ਸ਼ੇਲਿੰਦਰਜੀਤ ਸਿੰਘ ਰਾਜਨ)- ਸ਼੍ਰੋਮਣੀ ਗੁ: ਪ੍ਰ: ਕਮੇਟੀ ਵਲੋਂ ਇਤਿਹਾਸਕ ਗੁਰਦੁਆਰਾ 9ਵੀਂ ਪਾਤਸ਼ਾਹੀ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ, ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ | ਉਪਰੰਤ ਮੁੱਖ ਗ੍ਰੰਥੀ ਭਾਈ ਭੁਪਿੰਦਰ ਸਿੰਘ ਨੇ ਕਥਾ ਕੀਤੀ | ਇਸ ਮੌਕੇ ਭਾਈ ਮੇਜਰ ਸਿੰਘ ਅਰਜਨ ਮਾਂਗਾ, ਭਾਈ ਮੋਹਣ ਸਿੰਘ ਕੰਗ, ਭਾਈ ਕੇਵਲ ਸਿੰਘ, ਭਾਈ ਸੁੱਚਾ ਸਿੰਘ, ਗੁਰਬਿੰਦਰ ਸਿੰਘ ਡੱਲਾ, ਗੁਰਭੇਜ ਸਿੰਘ ਇੰਚਾਰਜ ਸਰਾਂ, ਜ: ਅਜੀਤ ਸਿੰਘ ਧਿਆਨਪੁਰ, ਮਾ: ਇਕਬਾਲ ਸਿੰਘ, ਸਰਬਜੀਤ ਸਿੰਘ ਸੰਧੂ, ਸਰਪੰਚ ਪਰਮਿੰਦਰਜੀਤ ਸਿੰਘ, ਅਜੀਤ ਸਿੰਘ ਧਾਮੀ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ | ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ |
ਟਾਹਲੀ ਸਾਹਿਬ, (ਪਲਵਿੰਦਰ ਸਿੰਘ ਸਰਹਾਲਾ)- ਸ੍ਰੀ ਗੁਰੁ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਇਲਾਕੇ ਦੇ ਵੱਖ-ਵੱਖ ਪਿੰਡਾਂ 'ਚ ਸਿੱਖ ਸੰਗਤਾਂ ਨੇ ਉਤਸ਼ਾਹ ਨਾਲ ਮਨਾਇਆ | ਸ਼ਹੀਦੀ ਪੁਰਬ ਸਬੰਧੀ ਵੱਖ-ਵੱਖ ਪਿੰਡਾਂ ਵਿਚ ਸ੍ਰੀ ਅਖੰਡ ਪਾਠ ਸਾਹਿਬ ਤੇ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ | ਭਾਵੇਂ ਅੱਜ ਮੌਸਮ ਠੰਡਾ ਸੀ, ਪਰ ਬਾਅਦ ਦੁਪਹਿਰ ਥੋੜ੍ਹੀ ਗਰਮੀ ਨੂੰ ਦੇਖਦਿਆਂ ਕੁੱਝ ਪਿੰਡਾਂ ਵਿਚ ਸੰਗਤਾਂ ਨੇ ਮਿੱਠੇ ਤੇ ਠੰਡੇ ਪਾਣੀ ਦੀਆਂ ਛਬੀਲਾਂ ਵੀ ਲਾਈਆਂ ਗਈਆਂ | ਪਿੰਡ ਸਿਆਲਕਾ ਵਿਖੇ ਭਾਈ ਨਿਸ਼ਾਨ ਸਿੰਘ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਵਲੋਂ ਜ਼ੁਲਮ ਿਖ਼ਲਾਫ਼ ਦਿੱਤੀ ਲਾਸਾਨੀ ਸ਼ਹਾਦਤ ਬਾਰੇ ਗੁਰਬਾਣੀ ਦੇ ਸੰਦਰਭ 'ਚ ਇਤਿਹਾਸ ਦੀ ਵਿਸਥਾਰ ਪੂਰਵਕ ਵਿਆਖਿਆ ਕੀਤੀ ਅਤੇ ਸੰਗਤਾਂ ਨੂੰ ਗੁਰੂ ਭਾਣੇ ਵਿਚ ਰਹਿਣ ਦੇ ਗੁਰੁ ਸਾਹਿਬ ਦੇ ਉਪਦੇਸ਼ ਤੇ ਚੱਲਣ ਲਈ ਪ੍ਰੇਰਿਆ | ਸਥਾਨਕ ਗੁਰਦਵਾਰਾ ਬਾਬਾ ਬੀਰ ਸਿੰਘ ਜੀ ਸ਼ਹੀਦ ਨੌਰੰਗਾਬਾਦ ਵਾਲੇ ਵਿਖੇ ਵੀ ਗੁਰੁ ਸਾਹਿਬ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ ਤੇ ਸੰਗਤਾਂ ਨੇ ਗੁਰਦਵਾਰਾ ਸਾਹਿਬ ਵਿਖੇ ਮੱਥਾ ਟੇਕਿਆ |
ਅਜਨਾਲਾ, (ਐਸ. ਪ੍ਰਸ਼ੋਤਮ)- ਸਥਾਨਕ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਾਹਿਬ ਜੀ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਧਾਰਮਿਕ ਦੀਵਾਨ ਸਜਾਏ ਗਏ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਸਜਾਏ ਗਏ ਧਾਰਮਿਕ ਦੀਵਾਨ 'ਚ ਰਾਗੀ ਢਾਡੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ ਤੇ ਸੰਗਤਾਂ ਨੂੰ ਗੁਰੂ ਅਰਜਨ ਦੇਵ ਜੀ ਵਲੋਂ ਦਰਸਾਏ ਗਏ ਮਾਰਗ 'ਤੇ ਚੱਲਣ ਦੀ ਪ੍ਰੇਰਣਾ ਦਿੱਤੀ | ਇਸ ਮੌਕੇ ਗੁਰਦੁਆਰਾ ਕਮੇਟੀ ਪ੍ਰਧਾਨ ਗੁਰਦੇਵ ਸਿੰਘ ਨਿੱਜਰ, ਪਟਵਾਰੀ ਰਜਿੰਦਰ ਸਿੰਘ, ਨਗਰ ਪੰਚਾਇਤ ਸੀਨੀਅਰ ਮੀਤ ਪ੍ਰਧਾਨ ਡੈਮ ਦਵਿੰਦਰ ਸਿੰਘ, ਲਖਵਿੰਦਰ ਸਿੰਘ, ਸ: ਰਾਜਬੀਰ ਸਿੰਘ ਨਿੱਜਰ, ਭਾਈ ਗਰੀਬ ਸਿੰਘ ਨਿੱਜਰ, ਭਾਈ ਗੁਰਮੀਤ ਸਿੰਘ ਨਿਜਰ, ਗੁਰਬੀਰ ਸਿੰਘ ਅਰੋੜਾ, ਦਰਸ਼ਨ ਸਿੰਘ ਚਾਵਲਾ, ਬਲਦੇਵ ਸਿੰਘ ਬੋਰਾਂ ਵਾਲੇ, ਕਾਬਲ ਸਿੰਘ ਨਿੱਜਰ, ਸੁਖਵਿੰਦਰ ਸਿੰਘ ਨਾਗੀ, ਭਾਈ ਹਰਜੀਤ ਸਿੰਘ ਨਿੱਝਰ, ਡਾ: ਦਲਬੀਰ ਸਿੰਘ ਨਿਜਰ, ਡਾ: ਇਕਬਾਲ ਸਿੰਘ, ਭਾਈ ਕੇਵਲ ਸਿੰਘ, ਬਲਬੀਰ ਸਿੰਘ, ਅਵਤਾਰ ਸਿੰਘ, ਇਕਬਾਲ ਸਿੰਘ ਚਾਵਲਾ, ਬਖਸ਼ੀਸ਼ ਸਿੰਘ, ਮਲਕੀਤ ਸਿੰਘ, ਗੁਰਨਾਮ ਸਿੰਘ ਧਾਰੀਵਾਲ, ਅਜੀਤ ਸਿੰਘ ਲਾਲੀ, ਪਰਮਜੀਤ ਸਿੰਘ ਰਿੰਕੂ, ਆਦਿ ਨੇ ਹਾਜ਼ਰੀ ਲਵਾਈ |

ਪੀਰ ਬਾਬਾ ਬੋਦੇ ਸ਼ਾਹ ਦਾ ਸਾਲਾਨਾ ਜੋੜ ਮੇਲਾ ਅੱਜ

ਅਜਨਾਲਾ, 17 ਜੂਨ (ਐਸ. ਪ੍ਰਸ਼ੋਤਮ)- ਸਥਾਨਕ ਸ਼ਹਿਰ 'ਚ ਭਲਕੇ 18 ਜੂਨ ਨੂੰ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਾਹਿਬ ਨੇੜੇ ਸਥਿਤ ਪੀਰ ਬਾਬਾ ਬੋਦੇ ਸ਼ਾਹ ਜੀ ਦੇ ਦਰਬਾਰ ਤੇ ਲਗਾਏ ਜਾਣ ਵਾਲੇ ਸਲਾਨਾ ਜੋੜ ਮੇਲੇ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਅੱਜ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਅਗਵਾ ਕਰਕੇ ਜਬਰ ਜਨਾਹ ਕਰਨ ਵਾਲੇ ਦੋ ਨੌਜਵਾਨਾਂ ਖਿਲਾਫ਼ ਮਾਮਲਾ ਦਰਜ

ਅਜਨਾਲਾ, 17 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਪਿੰਡ ਡੱਲਾ ਰਾਜਪੂਤਾਂ ਦੀ ਰਹਿਣ ਵਾਲੀ ਇਕ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਉਸ ਨਾਲ ਜਬਰ ਜਨਾਹ ਕਰਨ ਵਾਲੇ ਦੋ ਨੌਜਵਾਨਾਂ ਿਖ਼ਲਾਫ਼ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਮੁਕਦਮਾਂ ਦਰਜ਼ ਕੀਤਾ ਗਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਵੱਡੇ ਪੱਧਰ 'ਤੇ ਮਨਾਉਣ ਪ੍ਰਤੀ ਅਵੇਸਲੀ ਸਿੱਧ ਹੋ ਰਹੀ ਹੈ ਸ਼ੋ੍ਰਮਣੀ ਕਮੇਟੀ

ਅੰਮਿ੍ਤਸਰ, 17 ਜੂਨ (ਜਸਵੰਤ ਸਿੰਘ ਜੱਸ)- ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼ੋ੍ਰਮਣੀ ਗੁ: ਪ੍ਰ: ਕਮੇਟੀ ਵਲੋਂ ਵੱਡੇ ਪੱਧਰ 'ਤੇ ਨਾ ਮਨਾ ਕੇ ਇਕ ਤਰ੍ਹਾਂ ਵਿਸਾਰਿਆ ਜਾ ਰਿਹਾ ਹੈ | ਭਾਵੇਂ ਕਿ ਇਹ ...

ਪੂਰੀ ਖ਼ਬਰ »

ਲੁਟੇਰਾ ਗਰੋਹ ਦੇ 2 ਮੈਂਬਰ ਕਾਬੂ

ਅੰਮਿ੍ਤਸਰ, 17 ਜੂਨ (ਗਗਨਦੀਪ ਸ਼ਰਮਾ)- ਸਰਕਟ ਹਾਊਸ ਪੁਲਿਸ ਵਲੋਂ ਲੁਟੇਰਾ ਗਿਰੋਹ ਦਾ ਪਰਦਾਫ਼ਾਸ ਕਰਕੇ ਗਿਰੋਹ ਦੇ 2 ਮੈਂਬਰਾਂ ਨੂੰ ਗਿ੍ਫ਼ਤਾਰ ਕਰਨ ਦੀ ਸਫ਼ਲਤਾ ਹਾਸਲ ਕੀਤੀ ਹੈ, ਜਿਨ੍ਹਾਂ ਕੋਲੋਂ ਖੋਹੇ 3 ਮੋਬਾਈਲ ਫ਼ੋਨ ਤੇ ਵਾਰਦਾਤ 'ਚ ਵਰਤਿਆ ਗਿਆ ਮੋਟਰਸਾਈਕਲ ...

ਪੂਰੀ ਖ਼ਬਰ »

ਔਰਤ ਕੋਲੋਂ ਪਰਸ ਖੋਹਣ ਵਾਲਾ ਲੁਟੇਰਾ ਕਾਬੂ

ਅੰਮਿ੍ਤਸਰ, 17 ਜੂਨ (ਗਗਨਦੀਪ ਸ਼ਰਮਾ)- ਬੱਸ ਸਟੈਂਡ ਨੇੜੇ ਖੜ੍ਹੀ ਇਕ ਔਰਤ ਕੋਲੋਂ ਪਰਸ ਖੋਹਣ ਵਾਲਾ ਲੁਟੇਰੇ ਰਾਹਗੀਰਾਂ ਵਲੋਂ ਕਾਬੂ ਕਰ ਲਿਆ ਗਿਆ ਹੈ | ਪੀੜਤ ਜਸਪਾਲ ਕੌਰ ਨੇ ਪੁਲਿਸ ਨੂੰ ਦੱਸਿਆ ਕਿ ਉਹ ਬੱਸ ਸਟੈਂਡ ਦੇ ਗੇਟ ਨੰਬਰ-1 ਕੋਲ ਆਟੋ ਰਿਕਸ਼ਾ ਦਾ ਇੰਤਜਾਰ ਕਰ ਰਹੀ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਕਿਸਾਨ ਦੀ ਮੌਤ

ਭਿੰਡੀ ਸੈਦਾਂ, 17 ਜੂਨ (ਪਿ੍ਤਪਾਲ ਸਿੰਘ ਸੂਫ਼ੀ)- ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਪੈਂਦੇ ਪਿੰਡ ਢੰਡਾਲ ਵਿਖੇ ਬੀਤੀ ਸ਼ਾਮ ਇਕ ਨੌਜਵਾਨ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ ਹੋ ਜਾਣ ਦੀ ਖ਼ਬਰ ਹੈ | ਪ੍ਰਾਪਤ ਵੇਰਵਿਆਂ ਅਨੁਸਾਰ ਪਿੰਡ ਢੰਡਾਲ ਦਾ ਵਸਨੀਕ ਸੌਕੀਨ ਸਿੰਘ (22) ...

ਪੂਰੀ ਖ਼ਬਰ »

ਭੇਦਭਰੇ ਹਾਲਾਤ 'ਚ ਲਾਪਤਾ ਨੌਜਵਾਨ ਦੀ ਲਾਸ਼ ਮਿਲੀ

ਵੇਰਕਾ, 17 ਜੂਨ (ਪਰਮਜੀਤ ਸਿੰਘ ਬੱਗਾ)- ਗੁਰੂ ਰਾਮ ਦਾਸ ਹਸਪਤਾਲ ਵੱਲ੍ਹਾ ਵਿਖੇ ਇਲਾਜ ਅਧੀਨ ਨੌਜਵਾਨ ਜੋ ਕਿ ਬੀਤੀ 14 ਜੂਨ ਨੂੰ ਭੇਦਭਰੇ ਹਾਲਾਤ 'ਚ ਲਾਪਤਾ ਹੋ ਗਿਆ ਸੀ, ਜਿਸ ਦੀ ਇਲਾਜ ਦੌਰਾਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਛਾਣ ਦੀਪਕ ਕੁਮਾਰ (32) ...

ਪੂਰੀ ਖ਼ਬਰ »

ਨਾਟਕ 'ਸੱਤ ਬਿਗਾਨੇ' ਦਾ ਹੋਇਆ ਮੰਚਨ

ਅੰਮਿ੍ਤਸਰ, 17 ਜੂਨ (ਹਰਮਿੰਦਰ ਸਿੰਘ)- ਪੰਜਾਬ ਨਾਟਸ਼ਾਲਾ ਵਲੋਂ ਪ੍ਰਸਿੱਧ ਨਾਟਕਕਾਰ ਅਜਮੇਰ ਸਿੰਘ ਔਲਖ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਪਹਿਲੀ ਬਰਸੀ ਸਬੰਧੀ ਉਨ੍ਹਾਂ ਦੁਆਰਾ ਲਿਖਿਤ ਨਾਟਕ 'ਸਤ ਬਿਗਾਨੇ' ਦਾ ਮੰਚਨ ਕੀਤਾ ਗਿਆ | ਇਸ ਤੋਂ ਪਹਿਲਾਂ ਨਾਟਕਕਾਰ ਅਜਮੇਰ ਔਲਖ ...

ਪੂਰੀ ਖ਼ਬਰ »

ਵਿਧਾਇਕ ਦੱਤੀ ਨੇ ਨੌਸ਼ਹਰਾ ਦੇ 40 ਪਰਿਵਾਰਾਂ ਨੂੰ ਪਖਾਨਿਆਂ ਲਈ ਚੈ ੱਕ ਵੰਡੇ

ਵੇਰਕਾ, 17 ਜੂਨ (ਪਰਮਜੀਤ ਸਿੰਘ ਬੱਗਾ)-ਹਲਕਾ ਉੱਤਰੀ ਅਧੀਨ ਆਉਂਦੀ ਗ੍ਰਾਮ ਪੰਚਾਇਤ ਨੌਸ਼ਹਰਾ ਖੁਰਦ ਮਜੀਠਾ ਰੋਡ ਵਿਖੇ ਸਾਬਕਾ ਸਰਪੰਚ ਕ੍ਰਿਸ਼ਨ ਬਲਦੇਵ ਸ਼ਰਮਾ ਤੇ ਵਿਕਾਸ ਸ਼ਰਮਾ ਦੀ ਅਗਵਾਈ ਹੇਠ ਪ੍ਰਭਾਵਸ਼ਾਲੀ ਜਲਸਾ ਕੀਤਾ ਗਿਆ | ਇਸ ਇਕੱਤਰਤਾ 'ਚ ਮੁੱਖ ਮਹਿਮਾਨ ...

ਪੂਰੀ ਖ਼ਬਰ »

ਐਕਟਿਵਾ ਚੋਰੀ ਹੋਣ ਦਾ ਮਾਮਲਾ ਦਰਜ

ਅੰਮਿ੍ਤਸਰ, 17 ਜੂਨ (ਗਗਨਦੀਪ ਸ਼ਰਮਾ)- ਐਕਟਿਵਾ ਚੋਰੀ ਹੋਣ ਦੀ ਸ਼ਿਕਾਇਤ ਮਿਲਣ 'ਤੇ ਡੀ ਡਵੀਜ਼ਨ ਪੁਲਿਸ ਵਲੋਂ ਅਣਪਛਾਤੇ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਪੀੜਤ ਪੰਕਜ ਨਾਗਪਾਲ ਨੇ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਪੁਲਿਸ ਨੂੰ ਦੱਸਿਆ ਕਿ ਉਸ ਨੇ ਆਪਣੀ ਐਕਟਿਵਾ ...

ਪੂਰੀ ਖ਼ਬਰ »

ਲੱਖਾਂ ਰੁਪਏ ਲੈ ਕੇ ਵੀ ਨਹੀਂ ਉਡਾਇਆ 'ਕਬੂਤਰ'

ਅੰਮਿ੍ਤਸਰ, 17 ਜੂਨ (ਗਗਨਦੀਪ ਸ਼ਰਮਾ)- ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਤਹਿਤ ਇਕ ਨੌਜਵਾਨ ਨੂੰ ਨਾਮਜਦ ਕੀਤਾ ਗਿਆ ਹੈ | ਇਹ ਸ਼ਿਕਾਇਤ ਪੀੜਤ ਮੋਹਿਤ ਨਾਮਕ ਵਿਅਕਤੀ ਵਲੋਂ ਦਰਜ ਕਰਵਾਈ ਹੈ, ਜਿਸ ਨੇ ਥਾਣਾ ਰਾਮਬਾਗ ਪੁਲਿਸ ਨੂੰ ...

ਪੂਰੀ ਖ਼ਬਰ »

ਘਰੇਲੂ ਹਿੰਸਾ ਦਾ ਸ਼ਿਕਾਰ ਔਰਤਾਂ ਦੇ ਹੱਕਾਂ ਦੀ ਰਾਖੀ ਲਈ ਬਣਾਏ ਕਾਨੂੰਨ ਦੀ ਜਾਣਕਾਰੀ ਦਿੱਤੀ

ਅੰਮਿ੍ਤਸਰ, 17 ਜੂਨ (ਹਰਜਿੰਦਰ ਸਿੰਘ ਸ਼ੈਲੀ)- ਅੰਮਿ੍ਤਸਰ ਕੰਜਿਊਮਰ ਵੈੱਲਫੇਅਰ ਫ਼ੋਰਮ ਵਲੋਂ ਅੱਜ ਕੀਤੀ ਗਈ ਬੈਠਕ ਦੌਰਾਨ ਘਰੇਲੂ ਹਿੰਸਾ ਦਾ ਸ਼ਿਕਾਰ ਹੋ ਰਹੀਆਂ ਔਰਤਾਂ ਦੇ ਹੱਕਾਂ ਦੀ ਰਾਖੀ ਲਈ ਬਣਾਏ ਗਏ ਵੱਖ-ਵੱਖ ਕਾਨੂੰਨਾਂ ਬਾਰੇ ਜਾਣਕਾਰੀ ਦਿੱਤੀ ਗਈ | ਫ਼ੋਰਮ ...

ਪੂਰੀ ਖ਼ਬਰ »

ਜੀ. ਐੱਨ. ਡੀ. ਯੂ. 'ਚ ਸਹਾਇਕ ਪ੍ਰੋਫ਼ੈਸਰਾਂ ਦੀ ਭਰਤੀ ਲਈ ਹੋਣ ਵਾਲੀ ਇੰਟਰਵਿਊ ਦੀ ਹੋਵੇਗੀ ਵੀਡਿਓਗ੍ਰਾਫ਼ੀ

ਅੰਮਿ੍ਤਸਰ, 17 ਜੂਨ (ਹਰਜਿੰਦਰ ਸਿੰਘ ਸ਼ੈਲੀ)- ਸੋਮਵਾਰ 18 ਜੂਨ ਤੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਸਹਾਇਕ ਪ੍ਰੋਫ਼ੈਸਰਾਂ ਦੀ ਭਰਤੀ ਲਈ ਸ਼ੁਰੂ ਹੋਣ ਵਾਲੀ ਇੰਟਰਵਿਊ ਨੂੰ ਲੈ ਕੇ 'ਵਰਸਿਟੀ ਪ੍ਰਬੰਧਨ ਨੇ ਪ੍ਰਬੰਧ ਪੂਰੇ ਕਰ ਲਏ ਹਨ | ਕਈ ਸਾਲਾਂ ਬਾਅਦ ਪੱਕੇ ਰੂਪ 'ਚ ...

ਪੂਰੀ ਖ਼ਬਰ »

ਭਾਜਯੂਮੋ ਦੇ ਹਲਕਾ ਪੱਧਰ 'ਤੇ ਇੰਚਾਰਜ ਨਿਯੁਕਤ

ਅੰਮਿ੍ਤਸਰ, 17 ਜੂਨ (ਹਰਮਿੰਦਰ ਸਿੰਘ)- ਆਗਾਮੀ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਲਈ ਕਮਰਕੱਸੇ ਕਰ ਰਹੀ ਭਾਜਪਾ ਵਲੋਂ ਆਪਣੇ ਯੁਵਾ ਮੋਰਚਾ ਦਾ ਬੂਥ ਪੱਧਰ 'ਤੇ ਵਿਸਥਾਰ ਕਰਨ ਲਈ ਭਾਰਤੀ ਜਨਤਾ ਯੁਵਾ ਮੋਰਚਾ (ਭਾਜਯੂਮੋ) ਦਾ ਵਿਸਥਾਰ ਕਰਦਿਆਂ ਸ਼ਹਿਰ ਦੇ 5 ਵਿਧਾਨ ਸਭਾ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਅੱਜ ਦੇਸ਼ ਅੰਦਰ ਮਹਿੰਗਾਈ ਨੇ ਸਾਰੇ ਹੱਦਾਂ ਬੰਨੇ ਟੱਪੇ- ਹਰਪ੍ਰਤਾਪ ਸਿੰਘ ਅਜਨਾਲਾ

ਅਜਨਾਲਾ, 17 ਜੂਨ (ਗੁਰਪ੍ਰੀਤ ਸਿੰਘ ਢਿੱਲੋਂ/ਐਸ. ਪ੍ਰਸ਼ੋਤਮ)- ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਅੱਜ ਦੇਸ਼ ਅੰਦਰ ਮਹਿੰਗਾਈ ਸਾਰੇ ਹੱਦਾਂ ਬੰਨੇ ਟੱਪ ਗਈ ਹੈ, ਜਿਸ ਕਾਰਨ ਹਰ ਵਰਗ ਦੇ ਲੋਕਾਂ ਦਾ ਕਚੂੰਮਰ ਨਿਕਲ ਗਿਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਸਮਾਪਤ

ਅਜਨਾਲਾ, 17 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸ਼ਹਿਰ ਦੇ ਸੈਂਟਰਲ ਗੁਰਦੁਆਰਾ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਵਲੋਂ ਕਰਵਾਇਆ ਜਾ ਰਿਹਾ ਪੰਜ ਰੋਜ਼ਾ ਗੁਰਮਤਿ ਸਮਾਗਮ ਅੱਜ ਸਮਾਪਤ ਹੋ ਗਿਆ | 5 ਦਿਨ ਚੱਲੇ ਇਸ ...

ਪੂਰੀ ਖ਼ਬਰ »

ਚੋਰਾਂ ਨੇ ਦੋ ਘਰਾਂ ਨੂੰ ਬਣਾਇਆ ਨਿਸ਼ਾਨਾ, ਗਹਿਣੇ 'ਤੇ ਨਕਦੀ ਚੋਰੀ

ਰਈਆ, 17 ਜੂਨ (ਸ਼ਰਨਬੀਰ ਸਿੰਘ ਕੰਗ)- ਬੀਤੀ ਰਾਤ ਇਥੋਂ ਨਜਦੀਕੀ ਪਿੰਡ ਪੱਡੇ ਵਿਖੇ ਚੋਰਾਂ ਦੇ ਇਕ ਗਿਰੋਹ ਦੁਆਰਾ ਇਕੋ ਸਮੇਂ ਕੇਵਲ ਸਿੰਘ ਫੌਜੀ ਤੇ ਠਾਣੇਦਾਰ ਮਨਜੀਤ ਸਿੰਘ ਦੀਆਂ ਬਹਿਕਾਂ 'ਤੇ ਨਿਸ਼ਾਨਾ ਵਿੰਨਦੇ ਹੋਏ ਨਕਦੀ ਤੇ ਗਹਿਣੇ ਚੋਰੀ ਕੀਤੇ ਜਾਣ ਦਾ ਸਮਾਚਾਰ ਹੈ | ...

ਪੂਰੀ ਖ਼ਬਰ »

ਮਾਮਲਾ ਕੇਬਲ ਬਾਕਸ ਠੀਕ ਨਾ ਕਰਨ 'ਤੇ ਨੌਜਵਾਨ ਦੇ ਕਤਲ ਦਾ ਪੁੱਤ ਦੇ ਬਾਅਦ ਪਿਤਾ ਨੇ ਵੀ ਦਮ ਤੋੜਿਆ

ਅੰਮਿ੍ਤਸਰ, 17 ਜੂਨ (ਗਗਨਦੀਪ ਸ਼ਰਮਾ)- ਕੇਬਲ ਦਾ ਬਕਸਾ ਠੀਕ ਨਾ ਕਰਨ 'ਤੇ ਟਾਹਲੀ ਵਾਲਾ ਬਜ਼ਾਰ, ਸੁਲਤਾਨਵਿੰਡ ਰੋਡ 'ਚ ਝਗੜੇ ਦੌਰਾਨ ਨੌਜਵਾਨ ਗਗਨਦੀਪ ਸਿੰਘ ਦੇ ਕਤਲ ਤੋਂ ਬਾਅਦ ਅੱਜ ਉਸ ਦੇ ਪਿਤਾ ਧਰਮਵੀਰ ਸਿੰਘ ਨੇ ਵੀ ਦਰਦ ਨਾ ਸਹਾਰਦੇ ਹੋਏ ਦਮ ਤੋੜ ਦਿੱਤਾ | ਉਥੇ ਦੂਸਰੇ ...

ਪੂਰੀ ਖ਼ਬਰ »

ਨਗਰ ਕੌਾਸਲ ਜੰਡਿਆਲਾ ਦੀ ਪ੍ਰਧਾਨ ਮਮਤਾ ਰਾਣੀ ਆਪਣੇ ਸਮਰਥਕਾਂ ਸਮੇਤ ਕਾਂਗਰਸ 'ਚ ਸ਼ਾਮਿਲ

ਜੰਡਿਆਲਾ ਗੁਰੂ, 17 ਜੂਨ (ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਸ਼ਹਿਰ ਦੀ ਸਿਆਸਤ ਵਿਚ ਅੱਜ ਉਸ ਸਮੇਂ ਅਚਾਨਕ ਸਾਰੀ ਸਥਿਤੀ ਬਦਲ ਗਈ, ਜਦੋਂ ਸ਼੍ਰੋਮਣੀ ਅਕਾਲੀ ਦਲ (ਬ) ਨਾਲ ਸਬੰਧਿਤ ਨਗਰ ਕੌਾਸਲ ਜੰਡਿਆਲਾ ਗੁਰੂ ਦੀ ਪ੍ਰਧਾਨ ਸ੍ਰੀਮਤੀ ਮਮਤਾ ਰਾਣੀ ਪਤਨੀ ਅਮਰਜੀਤ ਸਿੰਘ ...

ਪੂਰੀ ਖ਼ਬਰ »

ਬਾਰਿਸ਼ ਕਾਰਨ ਘਰ ਦੀ ਛੱਤ ਡਿੱਗੀ

ਹਰਸਾ ਛੀਨਾ, 17 ਜੂਨ (ਕੜਿਆਲ)- ਸਥਾਨਕ ਬਲਾਕ ਅਧੀਨ ਪੈਂਦੇ ਪਿੰਡ ਕੜਿਆਲ ਵਿਖੇ ਬੀਤੀ ਦੇਰ ਸ਼ਾਮ ਹੋਈ ਬਾਰਿਸ਼ ਕਾਰਨ ਇਕ ਬਜ਼ੁਰਗ ਵਿਧਵਾ ਦੇ ਘਰ ਦੀ ਛੱਤ ਡਿੱਗਣ ਕਾਰਨ ਵਿਧਵਾ ਮਾਤਾ ਮਾਮੂਲੀ ਜ਼ਖਮੀ ਹੋ ਗਈ, ਜਦਕਿ ਉਸ ਦੇ ਇਕ ਪੋਤਰਾ ਤੇ ਪੋਤਰੀ ਵੀ ਡਿੱਗੀ ਛੱਤ ਦੀ ਲਪੇਟ 'ਚ ...

ਪੂਰੀ ਖ਼ਬਰ »

ਚੋਰੀ ਦੇ 3 ਮੋਟਰਸਾਈਕਲਾਂ ਸਮੇਤ ਕਾਬੂ

ਅੰਮਿ੍ਤਸਰ, 17 ਜੂਨ (ਗਗਨਦੀਪ ਸ਼ਰਮਾ)- ਗਲਿਆਰਾ ਪੁਲਿਸ ਵਲੋਂ ਚੋਰੀ ਦੇ 3 ਮੋਟਰਸਾਈਕਲਾਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਗਈ ਹੈ | ਗਲਿਆਰਾ ਪੁਲਿਸ ਚੌਾਕੀ ਦੇ ਏ. ਐੱਸ. ਆਈ. ਰਣਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ...

ਪੂਰੀ ਖ਼ਬਰ »

ਤਹਿਸੀਲਾਂ 'ਚ ਲੋਕਾਂ ਨੂੰ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ- ਜੇ. ਪੀ. ਸਲਵਾਨ

ਅੰਮਿ੍੍ਰਤਸਰ, 17 ਜੂਨ (ਰੇਸ਼ਮ ਸਿੰਘ)-ਜ਼ਮੀਨ-ਜਾਇਦਾਦਾਂ ਦੀਆਂ ਰਜਿਸਟਰੀਆਂ ਤੇ ਹੋਰ ਦਸਤਾਵੇਜ਼ਾਂ ਦੀਆਂ ਤਸਦੀਕ ਕਰਨ ਵੇਲੇ ਲੋਕਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਰੇਕ ਦਾ ਕੰਮ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ | ਇਹ ਪ੍ਰਗਟਾਵਾ ਅੱਜ ਇਥੇ ...

ਪੂਰੀ ਖ਼ਬਰ »

ਆਰ. ਐੱਮ. ਪੀ. ਡਾਕਟਰਜ਼ ਵੈਲਫੇਅਰ ਸੁਸਾਇਟੀ ਵਲੋਂ ਤਹਿਸੀਲ ਪੱਧਰੀ ਇਜਲਾਸ

ਅਜਨਾਲਾ, 17 ਜੂਨ (ਐਸ. ਪ੍ਰਸ਼ੋਤਮ)- ਸਥਾਨਕ ਸ਼ਹਿਰ 'ਚ ਆਰ. ਐੱਮ. ਪੀ. ਡਾਕਟਰਜ਼ ਵੈਲਫੇਅਰ ਸੁਸਾਇਟੀ (ਰਜਿ:) ਤਹਿਸੀਲ ਅਜਨਾਲਾ ਦੇ ਚੇਅਰਮੈਨ ਡਾ: ਬਲਵਿੰਦਰ ਸਿੰਘ ਲੰਗੋਮਾਹਲ, ਅਤੇ ਪ੍ਰਧਾਨ ਡਾ: ਮਹਿੰਦਰ ਸਿੰਘ ਸੋਹਲ ਦੀ ਅਗਵਾਈ 'ਚ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਨ, ਕੈਪਟਨ ...

ਪੂਰੀ ਖ਼ਬਰ »

ਕੈਨੇਡਾ ਸਰਕਾਰ ਵਲੋਂ ਸਟੱਡੀ ਵੀਜ਼ੇ ਸਬੰਧੀ ਨਿਯਮਾਂ 'ਚ ਵੱਡਾ ਫੇਰ ਬਦਲ

ਗੈਵੀ ਕਲੇਰ ਗੁਰਦਾਸਪੁਰ, 17 ਜੂਨ (ਆਰਿਫ਼)-ਕੈਨੇਡਾ ਸਰਕਾਰ ਨੇ ਸਟੱਡੀ ਵੀਜ਼ੇ ਦੇ ਨਿਯਮਾਂ ਵਿਚ ਵੱਡਾ ਫੇਰਬਦਲ ਕਰਦੇ ਹੋਏ ਐਸ.ਪੀ.ਪੀ. ਕੈਟਾਗਰੀ ਨੰੂ ਖ਼ਤਮ ਕਰਕੇ ਹੁਣ ਐਸ.ਡੀ.ਐਸ. ਕੈਟਾਗਰੀ ਨੰੂ ਸ਼ੁਰੂ ਕੀਤਾ ਹੈ ਜਿਸ ਤਹਿਤ ਹੁਣ ਵਿਦਿਆਰਥੀਆਂ ਨੰੂ ਆਈਲੈਟਸ ਦੇ ਚਾਰੋ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਦੇ ਆਗੂਆਂ ਨੇ ਦਿੱਤਾ ਐ ੱਸ. ਡੀ. ਐ ੱਮ. ਨੂੰ ਮੰਗ-ਪੱਤਰ

ਬਾਬਾ ਬਕਾਲਾ ਸਾਹਿਬ, 17 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)¸ਅੱਜ ਇੱਥੇ ਲੋਕ ਇਸਨਾਫ਼ ਪਾਰਟੀ ਦੇ ਮਾਝਾ ਜੋਨ ਦੇ ਸੀਨੀਅਰ ਮੀਤ ਪ੍ਰਧਾਨ ਗੁਰਮੇਜ ਸਿੰਘ ਗੱਗੜਭਾਣਾ ਦੀ ਅਗਵਾਈ 'ਚ ਐੱਸ. ਡੀ. ਐੱਮ. ਸਾਹਿਬ ਬਾਬਾ ਬਕਾਲਾ ਦੇ ਦਫ਼ਤਰ 'ਚ ਇੱਕ ਮੰਗ-ਪੱਤਰ ਦਿੱਤਾ ਗਿਆ | ਮੰਗ-ਪੱਤਰ ...

ਪੂਰੀ ਖ਼ਬਰ »

ਪਿੰਡ ਕੋਟ ਖ਼ਾਲਸਾ ਵਾਸੀਆਂ ਦੀ ਸੇਵਾ 'ਚ ਦਿਨ-ਰਾਤ ਹਾਜ਼ਰ ਰਹੇਗਾ-ਵਜ਼ੀਰ ਸਰਕਾਰੀਆ

ਛੇਹਰਟਾ, 17 ਜੂਨ (ਵਡਾਲੀ)¸ਹਲਕਾ ਰਾਜਾਸਾਂਸੀ ਤੋਂ ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੂੰ ਕੈਬਨਿਟ ਵਜ਼ੀਰ ਪੰਜਾਬ ਬਣਾਏ ਜਾਣ 'ਤੇ ਪਰਿਵਾਰ ਵਲੋਂ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਗੁਰਦੁਆਰਾ ਬੋਹੜੀ ਸਾਹਿਬ ਕੋਟ ਖ਼ਾਲਸਾ ਵਿਖੇ ਪਰਸੋਂ ਤੋਂ ਸ੍ਰੀ ਅਖੰਡ ...

ਪੂਰੀ ਖ਼ਬਰ »

15 ਰੋਜ਼ਾ ਡੇਅਰੀ ਸਿਖਲਾਈ ਕੌ ਾਸਲਿੰਗ ਅੱਜ ਤੋਂ

ਅੰਮਿ੍ਤਸਰ, 17 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਕੈਬਨਿਟ ਮੰਤਰੀ ਸ: ਬਲਬੀਰ ਸਿੰਘ ਸਿੱਧੂ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸਰਕਾਰ ਅਤੇ ਸ: ਇੰਦਰਜੀਤ ਸਿੰਘ ਸਰਾਂ, ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ...

ਪੂਰੀ ਖ਼ਬਰ »

ਸ੍ਰੀ ਅਮਰਨਾਥ ਯਾਤਰਾ ਦੌਰਾਨ ਲੰਗਰ ਲਗਾਉਣ ਲਈ ਰਸਦਾਂ ਅਤੇ ਸੇਵਾਦਾਰਾਂ ਦਾ ਪਹਿਲਾ ਜਥਾ ਰਵਾਨਾ

ਅਜਨਾਲਾ, 17 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਸ੍ਰੀ ਅਮਰਨਾਥ ਲੰਗਰ ਭੰਡਾਰ ਕਮੇਟੀ ਅਜਨਾਲਾ ਵਲੋਂ ਸ੍ਰੀ ਅਮਰਨਾਥ ਯਾਤਰਾ ਦੌਰਾਨ ਸਰਧਾਲੂਆਂ ਲਈ ਲੰਗਰ ਭੰਡਾਰੇ ਲਗਾਉਣ ਲਈ ਲੰਗਰ ਦੀਆਂ ਰਸਦਾਂ ਦੇ ਟਰੱਕ ਅਤੇ ਸੇਵਾਦਾਰਾਂ ਦੇ ਪਹਿਲੇ ਜਥੇ ਨੂੰ ਅੱਜ ਅਜਨਾਲਾ ਤੋਂ ਆਈ. ...

ਪੂਰੀ ਖ਼ਬਰ »

ਜ਼ਿਲ੍ਹਾ ਫੂਡ ਸਹਾਇਕ ਕੰਟਰੋਲਰ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ

ਅੰਿ੍ਮਤਸਰ, 17 ਜੂਨ (ਰੇਸ਼ਮ ਸਿੰਘ)¸ਜੰਡਿਆਲਾ ਗੁਰੂ ਦੇ ਸ਼ੈਲਰ 'ਚ ਪਏ ਕਰੋੜਾਂ ਦੇ ਝੋਨਾ ਘਪਲੇ 'ਚ ਵਿਜੀਲੈਂਸ ਪੁਲਿਸ ਵਲੋਂ ਡੀ. ਐਫ. ਐਸ. ਓ. ਰਮਿੰਦਰ ਬਾਠ ਤੇ ਸਹਾਇਕ ਫੂਡ ਸਪਲਾਈ ਅਫਸਰ ਤੇ ਔਰਤ ਅਧਿਕਾਰੀ ਵਿਪਨ ਸ਼ਰਮਾ ਅੱਜ ਪੁਲਿਸ ਵੱਲੋਂ ਪੁੱਛਗਿੱਛ ਕਰਨ ਲਈ ਇਕ ਦਾ ...

ਪੂਰੀ ਖ਼ਬਰ »

ਈਦ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ

ਰਈਆ, 17 ਜੂਨ (ਸੁੱਚਾ ਸਿੰਘ ਘੁੰਮਣ)¸ਅਹਿਮਦੀਆ ਮੁਸਲਿਮ ਜਮਾਤ ਰਈਆ ਵਲੋਂ ਈਦ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਇੰਚਾਰਜ ਅੰਮਿ੍ਤਸਰ ਸਾਹਿਬ ਤੇ ਤਰਨ ਤਾਰਨ ਸਾਹਿਬ ਸ਼ੁਹਾਬੂਦੀਨ ਨੇ ਸ਼ਹਿਰ ਦੇ ਪ੍ਰਮੁੱਖ ਵਿਅਕਤੀਆਂ ਨਾਲ ਈਦ ਦੀਆਂ ਖ਼ੁਸ਼ੀਆਂ ...

ਪੂਰੀ ਖ਼ਬਰ »

ਡੈਨੀ ਬੰਡਾਲਾ ਦੀ ਅਗਵਾਈ ਹੇਠ ਕਾਂਗਰਸੀਆਂ ਨੇ ਮੋਦੀ ਦਾ ਪੁਤਲਾ ਸਾੜਿਆ

ਟਾਂਗਰਾ, 17 ਜੁੂਨ (ਹਰਜਿੰਦਰ ਸਿੰਘ ਕਲੇਰ)¸ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਨੌਜਵਾਨ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ ਹੇਠ ਗਹਿਰੀ ਮੰਡੀ ਵਿਖੇ ਕੇਂਦਰ 'ਚ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ, ਤੇਲ ਡੀਜ਼ਲ, ਪੈਟਰੋਲ ...

ਪੂਰੀ ਖ਼ਬਰ »

ਕਸ਼ਮੀਰ ਨੂੰ ਸੈਨਾ ਦੇ ਹਵਾਲੇ ਕੀਤਾ ਜਾਵੇ- ਪੋ੍ਰ: ਚਾਵਲਾ

ਅੰਮਿ੍ਤਸਰ, 17 ਜੂਨ (ਹਰਮਿੰਦਰ ਸਿੰਘ)- ਸਾਬਕਾ ਸਿਹਤ ਮੰਤਰੀ ਪੰਜਾਬ ਤੇ ਭਾਜਪਾ ਆਗੂ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਨੇ ਕਿਹਾ ਕਿ ਜਿਸ ਈਦ ਦੇ ਤਿਉਹਾਰ ਤੇ ਰਮਜ਼ਾਨ ਦੇ ਦਿਨਾਂ ਨੂੰ ਮੁੱਖ ਰੱਖਦਿਆਂ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੂੰ ਖ਼ੁਸ਼ ਕਰਨ ...

ਪੂਰੀ ਖ਼ਬਰ »

ਕਿ੍ਕਟ ਟੂਰਨਾਮੈਂਟ ਕਰਵਾਇਆ

ਜਗਦੇਵ ਕਲਾਂ, 17 ਜੂਨ (ਸ਼ਰਨਜੀਤ ਸਿੰਘ ਗਿੱਲ)- ਧੰਨ ਧੰਨ ਬਾਬਾ ਲੰਗਰ ਭਗਤ ਜੀ ਸਪੋਰਟਸ ਕਲੱਬ ਵਲੋਂ ਕੰਦੋਵਾਲੀ ਵਿਖੇ 15 ਰੋਜ਼ਾ ਕਿ੍ਕਟ ਟਰੂਨਾਂਮੈਂਟ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਪਿੰਡਾਂ ਦੀਆਂ 12 ਟੀਮਾਂ ਨੇ ਭਾਗ ਲਿਆ | ਜਿਨ੍ਹਾਂ ਵਿਚੋਂ ਫਾਈਨਲ ਮੁਕਾਬਲੇ ਵਿਚ ...

ਪੂਰੀ ਖ਼ਬਰ »

ਚੋਰਾਂ ਵਲੋਂ ਤਿਨ ਟਰਾਂਸਫ਼ਾਰਮਰਾਂ 'ਚੋਂ ਕੀਮਤੀ ਸਮਾਨ ਚੋਰੀ

ਬੰਡਾਲਾ, 17 ਜੂਨ (ਅਮਰਪਾਲ ਸਿੰਘ ਬੱਬੂ)- ਪਿੰਡ ਬੰਡਾਲਾ ਦੇ ਕਿਸਾਨ ਜਰਨੈਲ ਸਿੰਘ ਸ਼ਾਹ ਸਪੁੱਤਰ ਨਿਸ਼ਾਨ ਸਿੰਘ ਦੀ ਜ਼ਮੀਨ 'ਚ ਲੱਗੇ ਟਰਾਂਸਫ਼ਾਰਮਰ 'ਚੋਂ ਰਾਤ ਦੇ ਕੁੱਪ ਹਨੇਰੇ 'ਚ ਕੋਈ ਨਸ਼ੇ ਦੀ ਪੂਰਤੀ ਕਰਨ ਵਾਲੇ ਲੋਕ ਤਾਂਬੇ ਦੀ ਤਾਰ ਤੇ ਤੇਲ ਕੱਢ ਕੇ ਲੈ ਗਏ¢ ਇਸੇ ...

ਪੂਰੀ ਖ਼ਬਰ »

ਮੋਬਾਈਲ ਖੋਹ ਕੇ ਲੁਟੇਰੇ ਫ਼ਰਾਰ

ਅੰਮਿ੍ਤਸਰ, 17 ਜੂਨ (ਗਗਨਦੀਪ ਸ਼ਰਮਾ)- ਪੈਦਲ ਜਾ ਰਹੇ ਇਕ ਵਿਅਕਤੀ ਤੋਂ ਮੋਬਾਈਲ ਖੋਹੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਡੀ ਡਵੀਜ਼ਨ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ 'ਚ ਪੀੜਤ ਸਤੀਸ਼ ਕੁਮਾਰ ਨੇ ਦੱਸਿਆ ਕਿ ਉਹ ਗਲੀ ਤਿਵਾੜੀਆਂ ਤੋਂ ਲੋਹਗੜ੍ਹ ਚੌਾਕ ਵੱਲ ਪੈਦਲ ਜਾ ...

ਪੂਰੀ ਖ਼ਬਰ »

ਡੱਬਰ ਵਿਖੇ ਫ਼ਲੱਸ਼ਾਂ ਦਾ ਕੰਮ ਨਾ ਕਰਨ ਤਹਿਤ ਪਿੰਡ ਵਾਸੀਆਂ ਵਲੋਂ ਰੋਸ ਪ੍ਰਦਰਸ਼ਨ

ਅਜਨਾਲਾ, 17 ਜੂਨ (ਸੁੱਖ ਮਾਹਲ)¸ਇਸ ਤਹਿਸੀਲ ਦੇ ਸਰਹੱਦੀ ਪਿੰਡ ਡੱਬਰ ਵਿਖੇ ਪੰਚਾਇਤ ਦੁਆਰਾ ਕਹਿਣ ਲੋਕਾਂ ਵਲੋਂ ਫ਼ਲੱਸ਼ਾਂ ਬਣਾਉਣ ਲਈ ਪੁੱਟੇ ਗਏ ਟੋਇਆਂ ਨੂੰ ਕਰੀਬ 2 ਮਹੀਨੇ ਦਾ ਸਮਾਂ ਬੀਤ ਜਾਣ ਅਤੇ ਅਜੇ ਤੱਕ ਇਹ ਫ਼ਲੱਸ਼ਾਂ ਮੁਕੰਮਲ ਨਾ ਕਰਾਉਣ ਦੇ ਰੋਸ ਵਜੋਂ ਅੱਜ ...

ਪੂਰੀ ਖ਼ਬਰ »

ਬਾਬਾ ਬਿਸ਼ਨ ਸਿੰਘ ਦੀ ਬਰਸੀ ਸਮਾਗਮਾਂ 'ਚ ਪੁੱਜਣ ਲਈ ਸੰਗਤਾਂ ਨੂੰ ਅਪੀਲ

ਬਾਬਾ ਬਕਾਲਾ ਸਾਹਿਬ, 17 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)¸ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡ ਵਾਸੀ 12ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਿਸ਼ਨ ਸਿੰਘ ਦੀ 24ਵੀਂ ਸਾਲਾਨਾ ਬਰਸੀ, ਜੋ ਕਿ 20 ਜੂਨ 2018, ਮੁਤਾਬਕ 6 ਹਾੜ, ਦਿਨ ਬੁੱਧਵਾਰ ਨੂੰ ਤਰਨਾ ਦਲ ਦੇ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ 'ਤੇ ਲੋੜਵੰਦਾਂ ਨੂੰ ਆਟਾ ਵੰਡਿਆ

ਰਈਆ, 17 ਜੂਨ (ਸੁੱਚਾ ਸਿੰਘ ਘੁੰਮਣ)¸ਗੁਰਦੁਆਰਾ ਗੁਰੂ ਨਾਨਕ ਦਰਬਾਰ ਰਈਆ ਵਿਖੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਸੰਗਤਾਂ ਵਲੋ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਗੁਰਮਤਿ ...

ਪੂਰੀ ਖ਼ਬਰ »

ਜਲ ਸਪਲਾਈ ਵਰਕਰ ਯੂਨੀਅਨ ਲੋਕਾਂ ਨੂੰ ਸਰਕਾਰ ਦੀਆਂ ਲੋਕਮਾਰੂ ਨੀਤੀਆਂ ਤੋਂ ਕਰਵਾਏਗੀ ਜਾਣੂੰ-ਗੁਰਮੀਤ ਸਿੰਘ

ਅਜਨਾਲਾ, 17 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਜਲ ਸਪਲਾਈ ਕੰਟਰੈਕਟ ਵਰਕਰ ਯੂਨੀਅਨ ਦੀ ਅਹਿਮ ਇਕੱਤਰਤਾ ਬ੍ਰਾਂਚ ਪ੍ਰਧਾਨ ਸੁਖਬੀਰ ਸਿੰਘ ਦੀ ਅਗਵਾਈ ਹੇਠ ਜਲ ਘਰ ਅਜਨਾਲਾ ਵਿਖੇ ਹੋਈ | ਜਿਸ 'ਚ ਹਾਜ਼ਰ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਨੇ ਜਲ ਘਰਾਂ ਦਾ ਪੰਚਾਇਤੀਕਰਨ ...

ਪੂਰੀ ਖ਼ਬਰ »

ਸੈਂਕੜੇ ਕਿਸਾਨਾਂ ਨੇ ਪਰਿਵਾਰਕ ਮੈਂਬਰਾਂ ਸਮੇਤ ਮੋਦੀ ਤੇ ਕੈਪਟਨ ਸਰਕਾਰ ਦਾ ਪੁਤਲਾ ਫੂਕਿਆ

ਅਜਨਾਲਾ, 17 ਜੂਨ(ਐਸ. ਪ੍ਰਸ਼ੋਤਮ)-ਅੱਜ ਜ਼ਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ: ਸਤਨਾਮ ਸਿੰਘ ਅਜਨਾਲਾ ਦੀ ਅਗਵਾਈ 'ਚ ਅਤੇ ਮਹਿਲਾ ਕਿਸਾਨ ਆਗੂ ਬੀਬੀ ਅਜੀਤ ਕੌਰ, ਜੱਗਾ ਸਿੰਘ ਡੱਲਾ, ਰਜਿੰਦਰ ਸਿੰਘ ਭਲਾ ਪਿੰਡ, ਮੁਖਤਾਰ ਸਿੰਘ ਡੱਲਾ, ਸੂਰਤਾ ਸਿੰਘ ਚੱਕ ਔਲ, ...

ਪੂਰੀ ਖ਼ਬਰ »

19 ਨੂੰ ਪੁਲਿਸ ਥਾਣੇ ਸਾਹਮਣੇ ਦੇਵੇਗੀ ਰੋਸ ਮੁਜ਼ਾਹਰਾ ਤੇ ਧਰਨਾ ਜੇ. ਪੀ. ਐਮ. ਓ.- ਕਾ. ਉਮਰਪੁਰਾ

ਅਜਨਾਲਾ, 17 ਜੂਨ (ਐਸ. ਪ੍ਰਸ਼ੋਤਮ)-ਅੱਜ ਇਥੇ ਜਨਤਕ ਜਥੇਬੰਦੀਆਂ ਦੇ ਸਾਂਝੇ ਮੰਚ (ਜੇ. ਪੀ. ਐਮ. ਓ.) ਦੇ ਤਹਿਸੀਲ ਕਨਵੀਨਰ ਕਾਮਰੇਡ ਗੁਰਨਾਮ ਸਿੰਘ ਉਮਰਪੁਰਾ ਤੇ ਸੂਬਾ ਆਗੂ ਡਾ: ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਪੁਲਿਸ ਥਾਣਾ ਅਜਨਾਲਾ 'ਚ ਗ਼ਰੀਬਾਂ, ਦਲਿਤਾਂ ਤੇ ...

ਪੂਰੀ ਖ਼ਬਰ »

ਪ੍ਰੋਫੈਸਰ ਕਾਲੋਨੀ ਵਿਖੇ ਵਾਤਾਵਰਨ ਨੂੰ ਦੂਸ਼ਿਤ ਹੋਣ ਬਚਾਉਣ ਲਈ ਬੂਟੇ ਲਗਾਏ

ਅੰਮਿ੍ਤਸਰ, 17 ਜੂਨ (ਰੇਸ਼ਮ ਸਿੰਘ)¸ਦਿਨ-ਬ-ਦਿਨ ਵਿਗੜ ਰਹੀ ਆਬੋ-ਹਵਾ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਦੇ ਮੰਤਵ ਤਹਿਤ ਅੱਜ ਵਾਤਾਵਰਨ ਜਸਟ ਸੇਵਾ ਸੁਸਾਇਟੀ ਵੱਲੋਂ ਵਿੱਢੀ ਗਈ ਮੁਹਿੰਮ 'ਗ੍ਰੀਨ ਅਤੇ ਕਲੀਨ ਅੰਮਿ੍ਤਸਰ' ਤਹਿਤ ਤਿਲਕ ਨਗਰ, ਪ੍ਰੋਫੈਸਰ ਕਾਲੋਨੀ ਵਿਖੇ ...

ਪੂਰੀ ਖ਼ਬਰ »

ਜ਼ਿਲ੍ਹਾ ਫੂਡ ਸਹਾਇਕ ਕੰਟਰੋਲਰ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ

ਅੰਿ੍ਮਤਸਰ, 17 ਜੂਨ (ਰੇਸ਼ਮ ਸਿੰਘ)¸ਜੰਡਿਆਲਾ ਗੁਰੂ ਦੇ ਸ਼ੈਲਰ 'ਚ ਪਏ ਕਰੋੜਾਂ ਦੇ ਝੋਨਾ ਘਪਲੇ 'ਚ ਵਿਜੀਲੈਂਸ ਪੁਲਿਸ ਵਲੋਂ ਡੀ. ਐਫ. ਐਸ. ਓ. ਰਮਿੰਦਰ ਬਾਠ ਤੇ ਸਹਾਇਕ ਫੂਡ ਸਪਲਾਈ ਅਫਸਰ ਤੇ ਔਰਤ ਅਧਿਕਾਰੀ ਵਿਪਨ ਸ਼ਰਮਾ ਅੱਜ ਪੁਲਿਸ ਵੱਲੋਂ ਪੁੱਛਗਿੱਛ ਕਰਨ ਲਈ ਇਕ ਦਾ ...

ਪੂਰੀ ਖ਼ਬਰ »

ਨਵੀਂ ਪਾਲਿਸੀ ਤਹਿਤ ਵਿਕਸਿਤ ਕਾਲੋਨੀਆਂ 'ਤੇ ਫ਼ੀਸ ਥੋਪਣਾ ਸਰਾਸਰ ਗਲਤ-ਸੁਰੇਸ਼ ਸ਼ਰਮਾ

ਅੰਮਿ੍ਤਸਰ, 17 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)¸ਸਰਕਾਰ ਵਲੋਂ ਉਲੀਕੀ ਗਈ ਨਵੀਂ ਐਨ. ਓ. ਸੀ. ਪਾਲਿਸੀ ਦੇ ਮੁੱਦੇ 'ਤੇ ਆਮ ਆਦਮੀ ਪਾਰਟੀ ਦੇ ਅੰਮਿ੍ਤਸਰ ਸ਼ਹਿਰੀ ਪ੍ਰਧਾਨ ਸੁਰੇਸ਼ ਸ਼ਰਮਾ ਨੇ ਕਿਹਾ ਕਿ ਸਰਕਾਰ ਵਲੋਂ ਜੋ ਨਵੀਂ ਪਾਲਿਸੀ ਲਾਗੂ ਕੀਤੀ ਗਈ ਹੈ ਉਹ ਆਪਣੇ ਆਪ ਹੀ ...

ਪੂਰੀ ਖ਼ਬਰ »

ਪਾਵਰਕਾਮ ਵਲੋਂ ਅੰਮਿ੍ਤਸਰ ਤੇ ਗੁਰਦਾਸਪੁਰ 'ਚ ਅਚਨਚੇਤ ਚੈਕਿੰਗ

ਅੰਮਿ੍ਤਸਰ, 17 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)¸ਪਾਵਰਕਾਮ ਵਿਭਾਗ ਦੇ ਬਾਰਡਰ ਜੋਨ ਦੇ ਮੁੱਖ ਇੰਜੀਨੀਅਰ ਸ੍ਰੀ ਸੰਦੀਪ ਕੁਮਾਰ ਦੇ ਨਿਰਦੇਸ਼ਾਂ 'ਤੇ ਅੱਜ ਅੰਮਿ੍ਤਸਰ ਦੇ ਸਬ-ਅਰਬਨ ਸਰਕਲ ਤੇ ਜ਼ਿਲ੍ਹਾ ਗੁਰਦਾਸਪੁਰ ਦੇ ਕਈ ਇਲਾਕਿਆਂ 'ਚ ਅਚਨਚੇਤ ਚੈਕਿੰਗ ਕੀਤੀ ਗਈ | ਇਸ ...

ਪੂਰੀ ਖ਼ਬਰ »

ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਦੀ ਚੋਣ

ਅਜਨਾਲਾ, 17 ਜੂਨ (ਐਸ. ਪ੍ਰਸ਼ੋਤਮ)- ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਤੋਂ ਸੇਵਾ ਮੁਕਤ ਮੁਲਾਜ਼ਮਾਂ 'ਤੇ ਅਧਾਰਿਤ ਗਠਿਤ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਦੇ ਆਗੂਆਂ ਦੀ ਹੋਈ ਸੂਬਾ ਪੱਧਰੀ ਮੀਟਿੰਗ 'ਚ ਜਥੇਬੰਦਕ ਢਾਂਚੇ ਨੂੰ ਨਵ ਗਠਿਤ ਕਰਦਿਆਂ ਸਰਵ ਸੰਮਤੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX