ਤਾਜਾ ਖ਼ਬਰਾਂ


ਕਾਂਗਰਸ ਹੈੱਡਕੁਆਰਟਰ 'ਚ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ, ਨੇਤਾਵਾਂ ਨੇ ਦਿੱਤੀ ਸ਼ਰਧਾਂਜਲੀ
. . .  11 minutes ago
ਨਵੀਂ ਦਿੱਲੀ, 21 ਜੁਲਾਈ- ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਨਿਜ਼ਾਮਉੱਦੀਨ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਪਾਰਟੀ ਹੈੱਡਕੁਆਰਟਰ 'ਚ ਲਿਆਂਦਾ ਗਿਆ ਹੈ। ਸਸਕਾਰ ਤੋਂ ਪਹਿਲਾਂ ਇੱਥੇ ਉਨ੍ਹਾਂ ਦੀ ਮ੍ਰਿਤਕ...
ਝਾਰਖੰਡ 'ਚ ਭੀੜ ਨੇ ਔਰਤ ਸਣੇ ਚਾਰ ਲੋਕਾਂ ਦੀ ਕੁੱਟ-ਕੁੱਟ ਕੇ ਕੀਤੀ ਹੱਤਿਆ
. . .  20 minutes ago
ਰਾਂਚੀ, 21 ਜੁਲਾਈ- ਦੇਸ਼ 'ਚ ਭੀੜਤੰਤਰ ਦੀ ਹਿੰਸਾ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਤਾਜ਼ਾ ਮਾਮਲਾ ਝਾਰਖੰਡ ਦੇ ਗੁਮਲਾ ਇਲਾਕੇ ਦਾ ਹੈ, ਜਿੱਥੇ ਜਾਦੂਗਰਨੀ ਦੱਸ ਕੇ ਲੋਕਾਂ ਨੇ ਔਰਤ ਸਣੇ 4 ਲੋਕਾਂ ਨੂੰ ਲਾਠੀਆਂ-ਡੰਡਿਆਂ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ...
'ਸ਼ਹੀਦ ਦਿਵਸ' ਮੌਕੇ ਮਮਤਾ ਵਲੋਂ ਧਰਮਤਲਾ 'ਚ ਕੀਤੀ ਜਾਵੇਗੀ ਰੈਲੀ
. . .  39 minutes ago
ਕੋਲਕਾਤਾ, 21 ਜੁਲਾਈ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ 'ਸ਼ਹੀਦ ਦਿਵਸ' ਮੌਕੇ ਅੱਜ ਧਰਮਤਲਾ 'ਚ ਇੱਕ ਰੈਲੀ ਨੂੰ ਸੰਬੋਧਨ ਕਰੇਗੀ। ਇੱਥੇ ਸਾਲ 1993 'ਚ ਮੇਯੋ ਰੋਡ 'ਤੇ ਵਿਰੋਧ ਪ੍ਰਦਰਸ਼ਨ ਦੌਰਾਨ 13 ਲੋਕਾਂ ਦੀ ਮੌਤ ਹੋ ਗਈ ਸੀ। ਇਹ ਮੌਤਾਂ ਪੁਲਿਸ...
ਪ੍ਰਧਾਨ ਮੰਤਰੀ ਮੋਦੀ ਨੇ ਗਰਗ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  53 minutes ago
ਨਵੀਂ ਦਿੱਲੀ, 21 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਦੀ ਦਿੱਲੀ ਇਕਾਈ ਦੇ ਸਾਬਕਾ ਪ੍ਰਧਾਨ ਮਾਂਗੇ ਰਾਮ ਗਰਗ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਕੇ ਕਿਹਾ, ''ਸ਼੍ਰੀ ਮਾਂਗੇ ਰਾਮ ਗਰਗ ਜੀ ਦਾ ਦਿੱਲੀ ਨਾਲ...
ਅੰਤਿਮ ਦਰਸ਼ਨਾਂ ਲਈ ਕਾਂਗਰਸ ਹੈੱਡਕੁਆਰਟਰ ਲਿਜਾਈ ਜਾ ਰਹੀ ਹੈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ
. . .  about 1 hour ago
ਨਵੀਂ ਦਿੱਲੀ, 21 ਜੁਲਾਈ- ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਦਿੱਗਜ ਨੇਤਾ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਨਿਜ਼ਾਮਉੱਦੀਨ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਪਾਰਟੀ ਹੈੱਡਕੁਆਰਟਰ ਵਿਖੇ ਅੰਤਿਮ ਦਰਸ਼ਨਾਂ ਲਈ ਲਿਜਾਇਆ ਜਾ ਰਿਹਾ ਹੈ। ਦੁਪਹਿਰ...
ਮੋਗਾ ਪੁਲਿਸ ਨੇ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਣੇ ਦੋ ਵਿਅਕਤੀਆਂ ਨੂੰ ਕੀਤਾ ਕਾਬੂ
. . .  about 1 hour ago
ਮੋਗਾ, 21 ਜੁਲਾਈ- ਮੋਗਾ ਪੁਲਿਸ ਦੇ ਹੱਥ ਅੱਜ ਵੱਡੀ ਸਫ਼ਲਤਾ ਲੱਗੀ ਹੈ। ਪੁਲਿਸ ਕੋਟਕਪੂਰਾ ਚੌਕ ਦੋ ਵਿਅਕਤੀਆਂ ਨੂੰ 250 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਹੈ। ਪੁਲਿਸ ਨੇ ਦੋਹਾਂ ਕੋਲੋਂ ਢਾਈ ਲੱਖ ਦੀ ਨਕਦੀ ਵੀ ਬਰਾਮਦ ਕੀਤੀ ਹੈ। ਫਿਲਹਾਲ ਪੁਲਿਸ ਨੇ ਦੋਹਾਂ...
ਅਮਰੀਕਾ 'ਚ ਪੈ ਰਹੀ ਹੈ ਭਿਆਨਕ ਗਰਮੀ, 15 ਕਰੋੜ ਲੋਕ ਲੂ ਦੀ ਲਪੇਟ 'ਚ
. . .  about 1 hour ago
ਵਾਸ਼ਿੰਗਟਨ, 21 ਜੁਲਾਈ- ਅਮਰੀਕਾ ਦੇ ਕਈ ਸ਼ਹਿਰਾਂ 'ਚ ਇਸ ਸਮੇਂ ਭਿਆਨਕ ਗਰਮੀ ਪੈ ਰਹੀ ਹੈ। ਇਸ ਹਫ਼ਤੇ ਦੇ ਅਖ਼ੀਰ 'ਚ ਨਿਊਯਾਰਕ, ਫਿਲਾਡੇਲਫੀਆ ਅਤੇ ਵਾਸ਼ਿੰਗਟਨ ਸਮੇਤ ਦੇਸ਼ ਦੇ ਕਈ ਵੱਡੇ ਸ਼ਹਿਰਾਂ 'ਚ ਤਾਪਮਾਨ 38 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ...
ਲਾਲ ਕ੍ਰਿਸ਼ਨ ਅਡਵਾਨੀ ਨੇ ਦਿੱਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 21 ਜੁਲਾਈ- ਭਾਜਪਾ ਦੇ ਦਿੱਗਜ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਅੱਜ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ ਭੇਂਟ ਕੀਤੀ। ਸ਼ੀਲਾ ਦੀਕਸ਼ਿਤ ਦਾ ਲੰਘੇ ਦਿਨ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ...
ਪਾਕਿਸਤਾਨ : ਹਸਪਤਾਲ 'ਚ ਹੋਇਆ ਆਤਮਘਾਤੀ ਬੰਬ ਧਮਾਕਾ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ
. . .  about 2 hours ago
ਇਸਲਾਮਾਬਾਦ, 21 ਜੁਲਾਈ- ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ 'ਚ ਪੈਂਦੇ ਡੇਰਾ ਇਸਮਾਈਲ ਖ਼ਾਨ ਦੇ ਜ਼ਿਲ੍ਹਾ ਹੈੱਡਕੁਆਰਟਰ ਹਸਪਤਾਲ 'ਚ ਅੱਜ ਸਵੇਰੇ ਹੋਏ ਆਤਮਘਾਤੀ ਬੰਬ ਧਮਾਕੇ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਅੱਠ ਹੋਰ ਜ਼ਖ਼ਮੀ ਹੋ ਗਏ। ਪੁਲਿਸ...
ਬਿਹਾਰ ਦੀਆਂ ਜੇਲ੍ਹਾਂ 'ਚ ਪੁਲਿਸ ਵਲੋਂ ਛਾਪੇਮਾਰੀ
. . .  about 2 hours ago
ਪਟਨਾ, 21 ਜੁਲਾਈ- ਸੂਬੇ ਦੀਆਂ ਵੱਖ-ਵੱਖ ਜੇਲ੍ਹਾਂ 'ਚ ਅੱਜ ਬਿਹਾਰ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ...
ਨਿਊਜ਼ੀਲੈਂਡ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 2 hours ago
ਵੈਲਿੰਗਟਨ, 21 ਜੁਲਾਈ- ਨਿਊਜ਼ੀਲੈਂਡ ਦੇ ਐੱਲ. ਏਸਪੇਰੈਂਸ ਰਾਕ ਤੋਂ 79 ਕਿਲੋਮੀਟਰ ਦੂਰ ਇਲਾਕੇ 'ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 5.2 ਮਾਪੀ ਗਈ। ਅਮਰੀਕੀ ਭੂ-ਵਿਗਿਆਨ ਸਰਵੇਖਣ ਮੁਤਾਬਕ ਭੂਚਾਲ...
ਸੁਸ਼ਮਾ ਸਵਰਾਜ ਨੇ ਭੇਂਟ ਕੀਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  about 3 hours ago
ਨਵੀਂ ਦਿੱਲੀ, 21 ਜੁਲਾਈ- ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਅੱਜ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਨੇਤਾ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ ਭੇਂਟ ਕੀਤੀ। ਲਗਾਤਾਰ ਤਿੰਨ ਵਾਰ ਦਿੱਲੀ ਦੀ ਮੁੱਖ ਮੰਤਰੀ ਰਹੀ ਸ਼ੀਲਾ ਦੀਕਸ਼ਿਤ ਦਾ ਲੰਘੇ ਦਿਨ ਦਿਲ...
ਜ਼ਮੀਨ 'ਤੇ ਕਬਜ਼ਾ ਕਰਨ ਦੇ ਮਾਮਲੇ 'ਚ ਸਪਾ ਨੇਤਾ ਆਜ਼ਮ ਖ਼ਾਨ ਵਿਰੁੱਧ ਤਿੰਨ ਹੋਰ ਐੱਫ. ਆਈ. ਆਰ ਦਰਜ
. . .  about 3 hours ago
ਲਖਨਊ, 21 ਜੁਲਾਈ- ਰਾਮਪੁਰ ਤੋਂ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਅਤੇ ਸਾਬਕਾ ਮੰਤਰੀ ਆਜ਼ਮ ਖ਼ਾਨ ਦੀਆਂ ਮੁਸ਼ਕਲਾਂ ਹੋਰ ਵਧਦੀਆਂ ਦਿਖਾਈ ਦੇ ਰਹੀਆਂ ਹਨ। ਕਿਸਾਨਾਂ ਦੀ ਜ਼ਮੀਨ 'ਤੇ ਕਬਜ਼ਾ ਕਰਨ ਦੇ ਮਾਮਲੇ 'ਚ ਉਨ੍ਹਾਂ ਵਿਰੁੱਧ ਤਿੰਨ ਹੋਰ ਐੱਫ. ਆਈ. ਆਰ...
ਉਮਰ ਅਬਦੁੱਲਾ ਨੇ ਭੇਂਟ ਕੀਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  about 3 hours ago
ਨਵੀਂ ਦਿੱਲੀ, 21 ਜੁਲਾਈ- ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਅੱਜ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਨੇਤਾ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ ਭੇਂਟ ਕੀਤੀ। ਦੱਸਣਯੋਗ ਹੈ ਕਿ ਦਿਲ ਦਾ ਦੌਰਾ ਪੈਣ ਕਾਰਨ ਲੰਘੇ ਦਿਨ ਸ਼ੀਲਾ ਦੀਕਸ਼ਿਤ...
ਦਿੱਲੀ ਭਾਜਪਾ ਦੇ ਸਾਬਕਾ ਪ੍ਰਧਾਨ ਮਾਂਗੇ ਰਾਮ ਗਰਗ ਦਾ ਦੇਹਾਂਤ
. . .  about 4 hours ago
ਨਵੀਂ ਦਿੱਲੀ, 21 ਜੁਲਾਈ- ਦਿੱਲੀ ਭਾਜਪਾ ਦੇ ਸਾਬਕਾ ਪ੍ਰਧਾਨ, ਵਿਧਾਇਕ ਅਤੇ ਸੀਨੀਅਰ ਸੰਘ ਸਹਿਯੋਗੀ ਮਾਂਗੇ ਰਾਮ ਗਰਗ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਨੇ ਸਵੇਰੇ 7.30 ਵਜੇ ਆਖ਼ਰੀ ਸਾਹ ਲਏ। ਜਾਣਕਾਰੀ ਮਿਲੀ ਹੈ ਕਿ ਗਰਗ ਪਿਛਲੇ ਕਈ ਦਿਨਾਂ ਤੋਂ ਬਿਮਾਰ...
ਵੈਸਟ ਇੰਡੀਜ਼ ਦੌਰੇ ਲਈ ਅੱਜ ਹੋਵੇਗੀ ਭਾਰਤੀ ਕ੍ਰਿਕਟ ਟੀਮ ਦੀ ਚੋਣ
. . .  about 4 hours ago
ਪਾਪੂਆ ਨਿਊ ਗਿਨੀ 'ਚ ਲੱਗੇ ਭੂਚਾਲ ਦੇ ਝਟਕੇ
. . .  about 4 hours ago
ਅੱਜ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  about 4 hours ago
ਅੱਜ ਦਾ ਵਿਚਾਰ
. . .  about 5 hours ago
ਸ੍ਰੀ ਮੁਕਤਸਰ ਸਾਹਿਬ: ਕੈਬਨਿਟ ਮੰਤਰੀ ਸੁੱਖ ਸਰਕਾਰੀਆ ਵੱਲੋਂ ਮੀਂਹ ਤੋਂ ਪ੍ਰਭਾਵਿਤ ਖੇਤਰ ਦਾ ਦੌਰਾ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸ਼ੀਲਾ ਦੀਕਸ਼ਿਤ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਸੂਬੇ ਭਰ 'ਚ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੱਲ੍ਹ
. . .  1 day ago
ਭੇਦਭਰੀ ਹਾਲਤ ਵਿੱਚ ਵਿਆਹੁਤਾ ਦੀ ਮੌਤ, ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਥਾਣੇ ਬਾਹਰ ਰੱਖ ਕੇ ਦਿੱਤਾ ਧਰਨਾ
. . .  1 day ago
ਸ਼ੀਲਾ ਦੀਕਸ਼ਿਤ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੀ ਸੋਨੀਆ ਗਾਂਧੀ
. . .  1 day ago
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦਿੱਲੀ ਵਿੱਚ ਦੋ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ
. . .  1 day ago
ਟੋਲ ਟੈਕਸ ਵਾਲੀ ਜੀ.ਟੀ. ਰੋਡ ਤੇ ਤਹਿਸੀਲ ਰੋਡ ਮੀਂਹ ਦੇ ਪਾਣੀ ਨਾਲ ਹੋਇਆ ਜਲਥਲ
. . .  1 day ago
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਪ੍ਰਧਾਨ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  1 day ago
ਕੱਲ੍ਹ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  1 day ago
ਡਾ. ਸਵਰਨ ਸਿੰਘ ਨੂੰ ਭਾਜਪਾ 'ਚ ਸ਼ਾਮਲ ਕਰਵਾਉਣ ਦਾ ਫ਼ੈਸਲਾ ਸ਼ਵੇਤ ਮਲਿਕ ਵੱਲੋਂ ਲਿਆ ਗਿਆ ਵਾਪਸ
. . .  1 day ago
ਸਿੱਧੂ ਦਾ ਅਸਤੀਫ਼ਾ ਮਨਜ਼ੂਰ ਹੋਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਕੀਤੇ ਗਏ ਵੱਡੇ ਪੱਧਰ 'ਤੇ ਤਬਾਦਲੇ
. . .  1 day ago
ਜਲ ਸਰੋਤ ਮੰਤਰੀ ਸੁੱਖ ਸਰਕਾਰੀਆ ਨੇ ਹਰੀਕੇ ਹੈੱਡ ਵਰਕਸ ਦਾ ਕੀਤਾ ਦੌਰਾ
. . .  1 day ago
ਸਿਮਰਜੀਤ ਸਿੰਘ ਬੈਂਸ ਨੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਟਿਆਲਾ ਵਿਖੇ ਕੀਤੀ ਸ਼ਿਰਕਤ
. . .  1 day ago
ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  1 day ago
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  1 day ago
ਅਸਮ ਵਿੱਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 47
. . .  1 day ago
ਅਮਰੀਕੀ ਦੌਰੇ 'ਤੇ ਰਵਾਨਾ ਹੋਏ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ
. . .  1 day ago
ਪ੍ਰਿਅੰਕਾ ਗਾਂਧੀ ਦੀ ਹਿਰਾਸਤ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਜਤਾਇਆ ਵਿਰੋਧ
. . .  1 day ago
ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ, ਕਈ ਝੁਲਸੇ
. . .  1 day ago
ਸਮਾਜ ਭਲਾਈ ਯੋਜਨਾਵਾਂ 'ਤੇ ਖ਼ਰਚੇ ਜਾਣਗੇ ਦੋ ਸੌ ਕਰੋੜ ਰੁਪਏ -ਮੋਹਨ ਲਾਲ ਸੂਦ
. . .  1 day ago
ਲਾਲ ਜੀ ਟੰਡਨ ਹੋਣਗੇ ਮੱਧ ਪ੍ਰਦੇਸ਼ ਦੇ ਰਾਜਪਾਲ, ਅਨੰਦੀਬੇਨ ਸੰਭਾਲਣਗੇ ਉੱਤਰ ਪ੍ਰਦੇਸ਼ ਦੀ ਜ਼ਿੰਮੇਵਾਰੀ
. . .  1 day ago
ਮੱਧ ਪ੍ਰਦੇਸ਼ ਵਿੱਚ ਬਜ਼ੁਰਗ ਦੀ ਕੁੱਟ-ਕੁੱਟ ਕੇ ਹੱਤਿਆ
. . .  1 day ago
ਪ੍ਰਿਅੰਕਾ ਗਾਂਧੀ ਵੱਲੋਂ ਸੋਨਭੱਦਰ ਹੱਤਿਆ ਕਾਂਡ ਮਾਮਲੇ ਦੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ
. . .  1 day ago
ਕੈਪਟਨ ਤੋਂ ਬਾਅਦ ਰਾਜਪਾਲ ਵੱਲੋਂ ਵੀ ਸਿੱਧੂ ਦੇ ਅਸਤੀਫ਼ੇ ਨੂੰ ਮਨਜ਼ੂਰੀ
. . .  1 day ago
ਕੈਪਟਨ ਤੋਂ ਬਾਅਦ ਰਾਜਪਾਲ ਨੇ ਵੀ ਸਿੱਧੂ ਦਾ ਅਸਤੀਫ਼ਾ ਕੀਤਾ ਮਨਜ਼ੂਰ
. . .  about 1 hour ago
ਬਿਹਾਰ ਤੋਂ ਬਾਅਦ ਹੁਣ ਉੱਤਰ ਪ੍ਰਦੇਸ਼ 'ਚ ਵੀ ਕਰ ਮੁਕਤ ਹੋਈ 'ਸੁਪਰ 30'
. . .  about 1 hour ago
ਟਰੱਕ ਅਤੇ ਕਾਰ ਵਿਚਾਲੇ ਹੋਈ ਭਿਆਨਕ ਟਕੱਰ ’ਚ 9 ਲੋਕਾਂ ਦੀ ਹੋਈ ਮੌਤ
. . .  about 1 hour ago
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪੀੜਤ ਔਰਤਾਂ ਨਾਲ ਮਿਲ ਕੇ ਭਾਵੁਕ ਹੋਈ ਪ੍ਰਿਅੰਕਾ ਗਾਂਧੀ
. . .  11 minutes ago
ਹਲਕਾ ਸ਼ੁਤਰਾਣਾ ਦੇ ਪਿੰਡ ਰਸੌਲੀ ਵਿਖੇ ਘੱਗਰ ਦਰਿਆ 'ਚ ਪਿਆ 200 ਫੁੱਟ ਪਾੜ
. . .  24 minutes ago
ਸੁਖ ਸਰਕਾਰੀਆ ਨੇ ਦਾਰਾਪੁਰ ਦੇ ਮੰਡ ਖੇਤਰ ਵਿੱਚ ਬਿਆਸ ਦਰਿਆ ਦਾ ਲਿਆ ਜਾਇਜ਼ਾ
. . .  31 minutes ago
ਜਿਸ ਭਾਜਪਾ ਨੇ ਉਂਗਲੀ ਫੜ੍ਹ ਕੇ ਚੱਲਣਾ ਸਿਖਾਇਆ ਸਿੱਧੂ ਨੇ ਉਸ ਨਾਲ ਹੀ ਕੀਤਾ ਵਿਸ਼ਵਾਸਘਾਤ- ਮਲਿਕ
. . .  47 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਹਾੜ ਸੰਮਤ 550

ਤਰਨਤਾਰਨ

ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ 412 ਸਾਲਾ ਸਹੀਦੀ ਦਿਹਾੜਾ ਸ਼ਰਧਾਪੂਰਵਕ ਮਨਾਇਆ

ਤਰਨ ਤਾਰਨ, 17 ਜੂਨ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ)¸ਤਰਨ ਤਾਰਨ ਸ਼ਹਿਰ ਦੇ ਬਾਨੀ, ਬਾਣੀ ਦੇ ਬੋਹਿਥ, ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਮਾਝੇ ਦੇ ਪਵਿੱਤਰ ਸ਼ਹਿਰ ਤਰਨ ਤਾਰਨ ਵਿਖੇ ਸ਼ੁਸ਼ੋਭਿਤ ਸ੍ਰੀ ਦਰਬਾਰ ਸਾਹਿਬ ਵਿਖੇ ਪੰਜਵੇ ਸਤਿਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ 412ਵਾਂ ਸਹੀਦੀ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਸਵੇਰੇ 7:00 ਵਜੇ ਤੋਂ 8:00 ਵਜੇ ਤੱਕ ਆਸਾ ਜੀ ਦੀ ਵਾਰ ਦੇ ਕੀਰਤਨ ਦਾ ਅਕਾਸ਼ਵਾਣੀ ਜਲੰਧਰ ਦੁਆਰਾ ਸਿੱਧਾ ਪ੍ਰਸਾਰਨ ਕੀਤਾ ਗਿਆ | ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਆਰੰਭ ਕੀਤੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਸਵੇਰੇ 9 ਵਜੇ ਪਾਏ ਗਏੇ | ਉਪਰੰਤ ਭਾਈ ਚਤਰ ਸਿੰਘ ਦੇ ਹਜੂਰੀ ਰਾਗੀ ਜਥੇ ਵਲੋਂ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਭਾਈ ਗੁਰਜੰਟ ਸਿੰਘ ਗ੍ਰੰਥੀ ਨੇ ਅਰਦਾਸ ਕੀਤੀ ਅਤੇੇ ਭਾਈ ਕੁਲਵਿੰਦਰ ਸਿੰਘ ਹੈੱਡ ਗ੍ਰੰਥੀ ਨੇ ਕਥਾ ਵਿਚਾਰਾਂ ਸੁਣ ਕੇ ਸੰਗਤ ਨੂੰ ਨਿਹਾਲ ਕੀਤਾ ਅਤੇ ਭਾਈ ਗੁਰਮੁੱਖ ਸਿੰਘ ਹਜੂਰੀ ਰਾਗੀ, ਭਾਈ ਅਰਵਿੰਦਰ ਸਿੰਘ ਹਜੂਰੀ ਰਾਗੀ, ਮਾਤਾ ਗੰਗਾ ਜੀ, ਸ੍ਰੀ ਗੁਰੂ ਅਰਜਨ ਦੇਵ ਜੀ ਕੀਰਤਨੀ ਜਥਾ ਬੀਬੀਆਂ ਅਤੇ ਸੰਗਤਾਂ ਵਲੋਂ ਮਿਲਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ | ਉਪਰੰਤ ਬੀਬੀ ਸੁਪ੍ਰੀਤ ਕੌਰ ਸੇਰੋਂ ਵਾਲੇ ਬੱਚਿਆਂ ਦਾ ਕੀਰਤਨੀ ਜਥਾ, ਬੀਬੀ ਮਨਜੀਤ ਕੌਰ ਬਾਬਾ ਫਤਿਹ ਸਿੰਘ ਕੀਰਤਨੀ ਜਥਾ, ਭਾਈ ਰਣਬੀਰ ਸਿੰਘ ਕਥਾਵਾਚਕ ਨੌਸ਼ਹਿਰੇ ਵਾਲੇ, ਭਾਈ ਤਵਨੀਤ ਸਿੰਘ ਚੰਡੀਗੜ੍ਹ, ਭਾਈ ਲਖਮੀਰ ਸਿੰਘ ਕੱਕਾ ਕੰਡਿਆਲਾ ਪ੍ਰਚਾਰਕ, ਭਾਈ ਗੁਰਿੰਦਰਪਾਲ ਸਿੰਘ ਬੈਂਕਾਂ ਕਵੀਸ਼ਰ, ਭਾਈ ਜਸਬੀਰ ਸਿੰਘ ਵਲਟੋਹਾ ਢਾਡੀ ਜਥਾ, ਭਾਈ ਗੁਰਬਚਨ ਸਿੰਘ ਕਲਸੀਆਂ ਪ੍ਰਚਾਰਕ, ਭਾਈ ਲਵਲੀਨ ਸਿੰਘ ਅੰਮਿ੍ਤਸਰ ਵਾਲੇ, ਭਾਈ ਗੁਰਚਰਨ ਸਿੰਘ ਹੈਪੀ, ਭਾਈ ਸੰਦੀਪ ਸਿੰਘ ਤਰਨ ਤਾਰਨ ਵਾਲੇ, ਭਾਈ ਰਾਜਬੀਰ ਸਿੰਘ ਖਡੂਰ ਸਾਹਿਬ ਵਾਲੇ, ਭਾਈ ਜਗਦੀਪ ਸਿੰਘ ਰਾਜੇਵਾਲ ਅੰਮਿ੍ਤਸਰ ਵਾਲੇ, ਭਾਈ ਹਰਜੀਤ ਸਿੰਘ ਜੀ ਗੁਰਦੁਆਰਾ ਦੂਖ ਨਿਵਾਰਨ ਲੁਧਿਆਣੇ ਵਾਲੇ, ਭਾਈ ਗੁਰਮਿੰਦਰਪਾਲ ਸਿੰਘ ਲਾਲ ਲੁਧਿਆਣੇ ਵਾਲਿਆਂ ਵਲੋਂ ਗੁਰਬਾਣੀ ਦੇ ਰਸਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਦੇਸ਼ ਵਿਦੇਸ਼ ਤੋਂ ਪਹੁੰਚੀ ਲੱਖਾਂ ਦੀ ਗਿਣਤੀ ਵਿਚ ਸੰਗਤ ਵਲੋਂ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ ਅਤੇ ਸ੍ਰੀ ਦਰਬਾਰ ਸਾਹਿਬ ਅੰਦਰ ਨਤਮਸਤਕ ਹੋ ਕੇ ਮਨ ਬਿਰਤੀ ਇਕਾਗਰ ਕਰਕੇ ਗੁਰਬਾਣੀ ਕੀਰਤਨ ਸਰਵਣ ਕੀਤਾ | ਇਸ ਮੌਕੇ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਤੋਂ ਇਲਾਵਾ ਸ਼ਹਿਰ ਨਿਵਾਸੀਆਂ ਵਲੋਂ ਜਗ੍ਹਾ-ਜਗ੍ਹਾ 'ਤੇ ਗੁਰੂ ਕੇ ਲੰਗਰ ਅਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਤੋਂ ਇਲਾਵਾ ਹੋਰ ਪਕਵਾਨਾਂ ਦੇ ਲੰਗਰ ਲਗਾਏ ਗਏ | ਇਸ ਮੌਕੇ ਹਲਕਾ ਤਰਨ ਤਾਰਨ ਦੇ ਸਾਬਕਾ ਵਿਧਾਇਕ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਹਰਮੀਤ ਸਿੰਘ ਸੰਧੂ, ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਖੇੜਾ, ਬਲਵਿੰਦਰ ਸਿੰਘ ਉਬੋਕੇ ਮੈਨੇਜਰ ਦੇ ਨਾਲ ਬਲਦੇਵ ਸਿੰਘ ਗੁਰਦੁਆਰਾ ਇੰਸਪੈਕਟਰ, ਸ਼ਮਸ਼ੇਰ ਸਿੰਘ ਮੀਤ ਮੈਨੇਜਰ, ਭਾਈ ਕੁਲਵਿੰਦਰ ਸਿੰਘ ਹੈਡ ਗ੍ਰੰਥੀ, ਰਜਿੰਦਰ ਸਿੰਘ ਬੇਦੀ, ਮਨਿੰਦਰ ਸਿੰਘ ਬੈਕ ਵਾਲੇ, ਭਾਈ ਫੂਲਾ ਸਿੰਘ, ਹਰਬਿੰਦਰ ਸਿੰਘ ਹਰੀ, ਗੁਰਿੰਦਰ ਸਿੰਘ ਲੋਹੇ ਵਾਲੇ, ਮਨਜੀਤ ਸਿੰਘ ਢਿੱਲੋਂ, ਅਮਰਿੰਦਰ ਸਿੰਘ ਨੀਨਾ, ਕੁਲਦੀਪ ਸਿੰਘ ਮੁੱਲੀ, ਹਰਪ੍ਰੀਤ ਸਿੰਘ ਹੈਪੀ, ਰਵਿੰਦਰ ਸਿੰਘ ਚੰਨ, ਗੁਰਚਰਨ ਸਿੰਘ ਗੁਲਾਟੀ, ਸੁਰਿੰਦਰ ਸਿੰਘ ਉਬੋਕੇ, ਬਲਵਿੰਦਰ ਸਿੰਘ ਖਜਾਨਚੀ, ਲਵਪ੍ਰੀਤ ਸਿੰਘ ਮੁਰਾਦਪੁਰਾ, ਬਲਦੇਵ ਸਿੰਘ ਪੱਟੀ, ਅਮਰਜੀਤ ਸਿੰਘ, ਗੁਰਿੰਦਰਬੀਰ ਸਿੰਘ, ਬਲਜਿੰਦਰ ਸਿੰਘ, ਰੇਸ਼ਮ ਸਿੰਘ ਪਲਾਸੌਰ, ਗੁਰਮੇਜ ਸਿੰਘ, ਦਿਲਬਾਗ ਸਿੰਘ, ਪਰਮਜੀਤ ਸਿੰਘ, ਰਸਾਲ ਸਿੰਘ, ਕਸ਼ਮੀਰ ਸਿੰਘ, ਬਖ਼ਸ਼ੀਸ਼ ਸਿੰਘ, ਕੁਲਜੀਤ ਸਿੰਘ, ਗੁਰਨਿਸ਼ਾਨ ਸਿੰਘ, ਗੁਰਜੀਤ ਸਿੰਘ, ਕਿਰਪਾਲ ਸਿੰਘ, ਗੁਰਪ੍ਰੀਤ ਸਿੰਘ, ਰਣਜੀਤ ਸਿੰਘ, ਮਨਜਿੰਦਰ ਸਿੰਘ, ਨਿਸ਼ਾਨ ਸਿੰਘ, ਮਨਜੀਤ ਸਿੰਘ ਆਦਿ ਸਮੇਤ ਸਮੂਹ ਸਟਾਫ਼, ਸਭਾ ਸੁਸਾਇਟੀਆਂ ਦੇ ਨੁਮਾਇਦੇ ਅਤੇ ਸ਼ਰਧਾਲੂ ਸੰਗਤਾਂ ਹਾਜ਼ਰ ਸਨ |
ਗੁਰਦੁਆਰਾ ਭੱਠ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ
ਪੱਟੀ, (ਅਵਤਾਰ ਸਿੰਘ ਖਹਿਰਾ)-ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਭੱਠ ਸਾਹਿਬ ਵਿਖੇ ਸ਼ਰਧਾਪੂਰਵਕ ਮਨਾਇਆ ਗਿਆ | ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਰਸੋਂ ਰੋਜ ਤੋਂ ਆਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਅੱਜ ਭੋਗ ਪੈਣ ਉਪਰੰਤ ਬਾਬਾ ਗੁਰਬਚਨ ਸਿੰਘ ਸੁਰ ਸਿੰਘ ਵਾਲਿਆਂ ਅਤੇ ਗੁਰਦੁਆਰਾ ਭੱਠ ਸਾਹਿਬ ਜੀ ਦੇ ਮੁੱਖ ਸੇਵਾਦਾਰ ਬਾਬਾ ਸਰੂਪ ਸਿੰਘ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜਨਮ ਤੋਂ ਸ਼ਹੀਦੀ ਤੱਕ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਚਨਾ ਕਰਨ ਸਬੰਧੀ ਵਿਸਥਾਰ ਸਾਹਿਤ ਸੰਗਤ ਨੂੰ ਜਾਣੂ ਕਰਵਾਇਆ | ਉਪਰੰਤ ਗੁਰੂ ਘਰ ਦੇ ਕੀਰਤਨੀਏ ਭਾਈ ਨਿਰਵੈਲ ਸਿੰਘ, ਸ਼ਰਨਜੀਤ ਸਿੰਘ, ਕਰਮਜੀਤ ਸਿੰਘ, ਪ੍ਰਗਟ ਸਿੰਘ, ਨਿਰਮਲ ਸਿੰਘ, ਬਾਜ ਸਿੰਘ ਗੋਪਾਲੀਆ, ਭਾਈ ਬਲਵਿੰਦਰ ਸਿੰਘ, ਭਾਈ ਹਰਜਿੰਦਰ ਸਿੰਘ, ਕਮਲਦੀਪ ਸਿੰਘ ਦੇ ਕੀਰਤਨੀਏ ਜਥਿਆਂ ਨੇ ਇਲਾਹੀ ਬਾਣੀ ਦਾ ਗਾਇਨ ਕਰਕੇ ਸੰਗਤਾਂ ਨੂੰ ਗੁਰ ਸ਼ਬਦ ਨਾਲ ਜੋੜਿਆ | ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ, ਭੁਪਿੰਦਰ ਸਿੰਘ ਮਿੰਟੂ ਮਾਹੀ ਰਿਜ਼ੋਰਟ, ਅਮਰਜੀਤ ਸਿੰਘ, ਬਲਵਿੰਦਰ ਸਿੰਘ ਭੱੁਲਰ, ਡਾ: ਪ੍ਰਗਟ ਸਿੰਘ ਖਹਿਰਾ, ਨੌ ਨਿਹਾਲ ਸਿੰਘ, ਗੁਰਦਰਸ਼ਨ ਸਿੰਘ, ਜਗਤਾਰ ਸਿੰਘ ਬੈਂਕਾ, ਪ੍ਰਮਜੀਤ ਸਿੰਘ ਮਨਿਹਾਲਾ, ਕੌਾਸਲਰ ਕੰਵਲਜੀਤ ਸਿੰਘ ਗਿੱਲ ਆਦਿ ਸੰਗਤ ਮੌਜੂਦ ਸੀ |
ਡੇਰਾ ਬਾਬਾ ਗ਼ਰੀਬਦਾਸ ਵਿਖੇ
ਅਮਰਕੋਟ, (ਭੱਟੀ)-ਨੇੜਲੇ ਪਿੰਡ ਦਾਸੂਵਾਲ ਦੇ ਗੁਰਦੁਆਰਾ ਬਾਬਾ ਗਰੀਬਦਾਸ ਜੀ ਵਿਖੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮੁੱਖ ਸੇਵਾਦਾਰ ਬਾਬਾ ਅੰਗਰੇਜ ਸਿੰਘ ਦੀ ਅਗਵਾਈ ਹੇਠ ਮਨਾਇਆ | ਇਸ ਮੌਕੇ ਠੰਢੇ ਮਿੱਠੇ ਜਲ ਦੀ ਛਬੀਲ ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਗ੍ਰੰਥੀ ਹਰਭਜਨ ਸਿੰਘ, ਕਸ਼ਮੀਰ ਸਿੰਘ ਪ੍ਰਧਾਨ, ਗੁਰਚਰਨ ਸਿੰਘ, ਬਖ਼ਸ਼ੀਸ਼ ਸਿੰਘ, ਜਥੇ: ਗੁਲਜਾਰ ਸਿੰਘ, ਹੀਰਾ ਸਿੰਘ, ਹਰਬੰਸ ਸਿੰਘ, ਬਲਵਿੰਦਰ ਸਿੰਘ ਬਿੱਟੂ, ਮੁਖਤਿਆਰ ਸਿੰਘ, ਹਰਭਜਨ ਸਿੰਘ ਸਫਰੀ, ਜਸਵੰਤ ਸਿੰਘ, ਰਾਜ ਸਿੰਘ, ਬਲਦੇਵ ਸਿੰਘ ਆਦਿ ਸੇਵਾਦਾਰ ਹਾਜ਼ਰ ਸਨ |
ਗੁਰਦੁਆਰਾ ਗੁਰੂ ਨਾਨਕ ਪੜਾਓ ਫਤਿਆਬਾਦ ਵਿਖੇ
ਫਤਿਆਬਾਦ, (ਧੂੰਦਾ)-ਕਸਬਾ ਫਤਿਆਬਾਦ ਵਿਖੇ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਵਿਖੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਰਤਨ ਸਿੰਘ ਦਿਓਲ, ਕਮੇਟੀ ਮੈਂਬਰ ਸੁਖਦੇਵ ਸਿੰਘ, ਬਲਦੇਵ ਸਿੰਘ ਅਤੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਮੈਂਬਰਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਰਮ ਸਿੰਘ ਸਾਹਨੀ ਦੇ ਜਥੇ ਵਲੋਂ ਕੀਰਤਨ ਰਾਹੀਂ ਹਾਜ਼ਰ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ | ਇਸ ਮੌਕੇ ਪ੍ਰਬੰਧਕੀ ਕਮੇਟੀ ਦੇ ਉਪਰੋਕਤ ਮੈਂਬਰਾਂ ਤੋਂ ਇਲਾਵਾ ਹੈੱਡ ਗ੍ਰੰਥੀ ਬਾਬਾ ਜਸਕਰਨ ਸਿੰਘ, ਸੁਸਾਇਟੀ ਮੈਂਬਰ ਜਗਜੀਤ ਸਿੰਘ ਕਾਲੂ, ਪਿਆਰਾ ਸਿੰਘ, ਸੁਖਦੇਵ ਸਿੰਘ ਦਿੱਲੀ ਵਾਲੇ, ਕਸ਼ਮੀਰ ਸਿੰਘ, ਸੁਰਿੰਦਰ ਸਿੰਘ, ਮਾ: ਨਿਰਮਲ ਸਿੰਘ, ਗ੍ਰੰਥੀ ਰਣਬੀਰ ਸਿੰਘ ਹੈਪੀ, ਬਾਵਾ ਸਿੰਘ, ਡਾ: ਜਸਬੀਰ ਸਿੰਘ, ਕਰਨਬੀਰ ਸਿੰਘ, ਮਨਜੀਤ ਸਿੰਘ ਤੇ ਹੋਰਨਾਂ ਵਲੋਂ ਹਾਜ਼ਰੀ ਭਰੀ ਗਈ |

ਵਿਧਾਇਕ ਭੁੱਲਰ ਵਲੋਂ ਖੇਮਕਰਨ ਸ਼ਹਿਰ 'ਚ ਉਸਾਰੇ ਜਾ ਰਹੇ ਬੱਸ ਅੱਡੇ ਦਾ ਨਿਰੀਖਣ

ਖੇਮਕਰਨ, 17 ਜੂਨ (ਰਾਕੇਸ਼ ਕੁਮਾਰ ਬਿੱਲਾ)- ਪੰਜਾਬ ਸਰਕਾਰ ਵਲੋਂ ਸਰਹੱਦੀ ਕਸਬਾ ਖੇਮਕਰਨ ਅੰਦਰ ਪਿਛਲੀ ਸਰਕਾਰ ਸਮੇਂ ਤੋਂ ਰੁਕੇ ਪਏ ਵੱਖ-ਵੱਖ ਵਿਕਾਸ ਕੰਮਾਂ ਨੂੰ ਮੁਕੰਮਲ ਕਰਨ ਵਾਸਤੇ 1.41 ਕਰੋੜ ਦੀ ਰਾਸ਼ੀ ਜਾਰੀ ਕਰਨ ਤੋਂ ਇਲਾਵਾ 36 ਲੱਖ ਰੁਪਏ ਹੋਰ ਜਾਰੀ ਕੀਤੇ ਹਨ ਤਾਂ ...

ਪੂਰੀ ਖ਼ਬਰ »

ਮਰੜ੍ਹ ਵਿਖੇ ਪੀਰ ਬਾਬਾ ਨੱਥੇ ਸ਼ਾਹ ਦਾ ਸਾਲਾਨਾ ਜੋੜ ਮੇਲਾ ਮਨਾਇਆ

ਹਰੀਕੇ ਪੱਤਣ, 17 ਜੂਨ (ਸੰਜੀਵ ਕੁੰਦਰਾ)- ਪਿੰਡ ਮਰੜ ਵਿਖੇ ਧੰਨ ਧੰਨ ਪੀਰ ਬਾਬਾ ਨੱਕੇ ਸ਼ਾਹ ਦਾ ਸਾਲਾਨਾ ਜੋੜ ਮੇਲਾ ਬਹੁਤ ਹੀ ਉਤਸ਼ਾਹ ਨਾਲ ਮਨਾ ਇਆ ਗਿਆ | ਜੋੜ ਮੇਲੇ ਦੀ ਸ਼ੁਰੂਆਤ ਮੌਕੇ ਪ੍ਰਬੰਧਕ ਕਮੇਟੀ ਨੇ ਪੀਰ ਦੀ ਦਰਗਾਹ 'ਤੇ ਚਾਦਰ ਚੜ੍ਹਾਉਣ ਦੀ ਰਸਮ ਅਦਾ ਕੀਤੀ | ...

ਪੂਰੀ ਖ਼ਬਰ »

ਜ਼ਮੀਨ 'ਤੇ ਜ਼ਬਰਦਸਤੀ ਖਾਲ ਪਾਉਣ ਤੋਂ ਰੋਕਣ 'ਤੇ ਮਾਰੀਆਂ ਸੱਟਾਂ

ਤਰਨ ਤਾਰਨ, 17 ਜੂਨ (ਪਰਮਜੀਤ ਜੋਸ਼ੀ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਜ਼ਮੀਨ 'ਤੇ ਜਬਰਦਸਤੀ ਖ਼ਾਲ ਪਾਉਣ ਨੂੰ ਲੈ ਕੇ ਹੋਏ ਝਗੜੇ ਦੌਰਾਨ ਇਕ ਵਿਅਕਤੀ ਨਾਲ ਮਾਰਕੁੱਟ ਕਰਨ ਅਤੇ ਹਵਾਈ ਫਾਇਰ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਧੋਖਾਧੜੀ ਕਰਨ 'ਤੇ ਪਤੀ-ਪਤਨੀ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 17 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਧੋਖਾਧੜੀ ਕਰਨ ਦੇ ਦੋਸ਼ ਹੇਠ ਪਤੀ-ਪਤਨੀ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ.ਐੱਸ.ਪੀ. ਦਰਸ਼ਨ ਸਿੰਘ ...

ਪੂਰੀ ਖ਼ਬਰ »

ਝਗੜੇ ਦੌਰਾਨ ਮਾਰੀਆਂ ਗੰਭੀਰ ਸੱਟਾਂ, ਕੇਸ ਦਰਜ

ਤਰਨਤਾਰਨ, 17 ਜੂਨ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵਲਟੋਹਾ ਦੀ ਪੁਲਿਸ ਨੇ ਦੋ ਧਿਰਾਂ 'ਚ ਹੋਏ ਝਗੜੇ ਦੌਰਾਨ ਚੱਲੇ ਇੱਟੇ ਰੌੜੇ ਦੌਰਾਨ ਇਕ ਵਿਅਕਤੀ ਦੇ ਗੰਭੀਰ ਜ਼ਖਮੀ ਹੋਣ ਦੇ ਮਾਮਲੇ 'ਚ 2 ਔਰਤਾਂ ਸਮੇਤ ਚਾਰ ਵਿਅਕਤੀਆਂ ਖਿਲਾਫ ਕੇਸ ਦਰਜ ...

ਪੂਰੀ ਖ਼ਬਰ »

ਮੋਦੀ ਸਰਕਾਰ ਿਖ਼ਲਾਫ਼ ਵਿਧਾਇਕ ਭਲਾਈਪੁਰ ਦੀ ਅਗਵਾਈ 'ਚ ਵੱਖ-ਵੱਖ ਪਿੰਡਾਂ 'ਚ ਕੀਤਾ ਰੋਸ ਮੁਜ਼ਾਹਰਾ

ਮੀਆਂਵਿੰਡ/ਖਡੂਰ ਸਾਹਿਬ, 17 ਜੂਨ (ਗੁਰਪ੍ਰਤਾਪ ਸਿੰਘ ਸੰਧੂ, ਅਮਰਪਾਲ ਸਿੰਘ, ਮਾਨ ਸਿੰਘ)¸ਕਾਂਗਰਸ ਹਾਈ ਕਮਾਂਡ ਵਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਵਿਚ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ...

ਪੂਰੀ ਖ਼ਬਰ »

ਚੋਰੀ ਦੇ 2 ਮੋਟਰਸਾਈਕਲਾਂ ਸਮੇਤ 2 ਵਿਅਕਤੀ ਕਾਬੂ

ਤਰਨ ਤਾਰਨ, 17 ਜੂਨ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਚੋਰੀ ਦੇ 2 ਮੋਟਰਸਾਇਕਲਾਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਚੌਾਕੀ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਸੱਟਾਂ ਮਾਰ ਕੇ ਇਕ ਨੌਜਵਾਨ ਨੂੰ ਕੀਤਾ ਜ਼ਖ਼ਮੀ

ਖਡੂਰ ਸਾਹਿਬ 17 ਜੂਨ (ਮਾਨ ਸਿੰਘ)¸ਬੀਤੀ ਦੇਰ ਸ਼ਾਮ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਇਕ ਨੌਜਵਾਨ ਵਿਅਕਤੀ ਨੂੰ ਤੇਜ਼ਧਾਰ ਹਥਿਆਰਾਂ ਨਾਲ ਸੱਟਾਂ ਮਾਰ ਕੇ ਜ਼ਖ਼ਮੀ ਕਰ ਦੇਣ ਸਬੰਧੀ ਖ਼ਬਰ ਮਿਲੀ ਹੈ | ਜੋ ਇਸ ਵੇਲੇ ਕਸਬਾ ਖਡੂਰ ਸਾਹਿਬ ਦੇ ਸਰਕਾਰੀ ਹਸਪਤਾਲ ਵਿਖੇ ਜ਼ੇਰੇ ...

ਪੂਰੀ ਖ਼ਬਰ »

ਕਰੰਟ ਲੱਗਣ ਕਾਰਨ ਬਲਦ ਦੀ ਮੌਤ

ਪੱਟੀ, 17 ਜੂਨ (ਪ੍ਰਭਾਤ ਮੌਗਾ)¸ਮੀਂਹ ਕਾਰਨ ਬਿਜਲੀ ਦੇ ਖੰਭੇ ਵਿਚ ਕਰੰਟ ਆਉਣ ਕਾਰਨ ਬਲਦ ਦੀ ਮੌਤ ਹੋ ਗਈ | ਜਾਣਕਾਰੀ ਅਨਸਾਰ ਆਪਣੇ ਪਰਿਵਾਰ ਦੀ ਰੋਜੀ ਰੋਟੀ ਲਈ ਬਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਵਾਰਡ ਨੰਬਰ 7 ਪੱਟੀ ਹਰ ਰੋਜ ਦੀ ਤਰ੍ਹਾਂ ਬਲਦ ਰੇਹੜਾ ਲੈ ਕਿ ਘਰੋਂ ...

ਪੂਰੀ ਖ਼ਬਰ »

ਵੇਅਰ ਹਾਊਸ ਦੇ ਗੋਦਾਮਾਂ 'ਚ ਕਣਕ ਚੋਰੀ ਕਰਦੇ ਦੋ ਵਿਅਕਤੀ ਤੇ ਦੇਸੀ ਸ਼ਰਾਬ ਸਮੇਤ ਇਕ ਕਾਬੂੂ, ਮਾਮਲਾ ਦਰਜ

ਪੱਟੀ, 17 ਜੂਨ (ਪ੍ਰਭਾਤ ਮੌਗਾ)¸ਆਸਲ ਰੋਡ ਪੱਟੀ ਵਿਖੇ ਵੇਅਰ ਹਾਊਸ ਦੇ ਗੁਦਾਮਾਂ 'ਚ ਕਣਕ ਚੋਰੀ ਕਰਦੇ ਦੋ ਵਿਅਕਤੀਆਂ ਨੂੰ ਮੌਕੇ 'ਤੇ ਸੁਰੱਖਿਆ ਕਰਮਚਾਰੀਆਂ ਵਲੋਂ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਸਿਟੀ ਪੱਟੀ ਦੇ ...

ਪੂਰੀ ਖ਼ਬਰ »

ਕੌਮੀ ਮਾਰਗ ਦੀ ਬਦਤਰ ਹਾਲਤ ਰਾਹਗੀਰਾਂ ਲਈ ਬਣੀ ਜੀਅ ਦਾ ਜੰਜਾਲ

ਹਰੀਕੇ ਪੱਤਣ, 17 ਜੂਨ (ਸੰਜੀਵ ਕੁੰਦਰਾ)-ਸੜਕੀ ਆਵਾਜਾਈ ਦੇ ਸੁਧਾਰ ਅਤੇ ਹਾਦਸਿਆਂ ਨੂੰ ਰੋਕਣ ਵਾਸਤੇ ਸਰਕਾਰਾਂ ਕਰੋੜਾਂ ਰੁਪਏ ਖ਼ਰਚਣ ਦੇ ਦਾਅਵੇ ਕਰਦੀਆਂ ਹਨ ਪ੍ਰੰਤੂ ਇਨ੍ਹਾਂ ਦਾਅਵਿਆਂ ਦੀ ਫੂਕ ਕੱਢ ਰਹੀ ਹੈ ਕੌਮੀ ਮਾਰਗ ਦੀ ਖ਼ਸਤਾ ਹਾਲਤ, ਜੋ ਆਏ ਦਿਨ ਹਾਦਸਿਆਂ ਦਾ ...

ਪੂਰੀ ਖ਼ਬਰ »

ਪਿੰਡ ਨਾਗੋਕੇ ਮੋੜ ਨੂੰ ਨਮੂਨੇ ਦਾ ਪਿੰਡ ਬਣਾਇਆ ਜਾਵੇਗਾ-ਹਲਕਾ ਵਿਧਾਇਕ

ਮੀਆਂਵਿੰਡ, 17 ਜੂਨ (ਗੁਰਪ੍ਰਤਾਪ ਸਿੰਘ ਸੰਧੂ)¸ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਕੈਪਟਨ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ | ਇਹ ਪ੍ਰਗਟਾਵਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਕੀਤਾ | ਉਹ ਪਿੰਡ ਨਾਗੋਕੇ ਮੋੜ ਦੇ ਸਰਪੰਚੀ ਦੇ ...

ਪੂਰੀ ਖ਼ਬਰ »

ਤੇਲ ਕੀਮਤਾਂ ਵਿਰੁੱਧ ਹਲਕਾ ਵਿਧਾਇਕ ਡਾ. ਧਰਮਬੀਰ ਤੇ ਕਾਂਗਰਸੀ ਵਰਕਰਾਂ ਨੇ ਕੀਤਾ ਰੋਸ ਪ੍ਰਦਰਸ਼ਨ

ਝਬਾਲ, 17 ਜੂਨ (ਸਰਬਜੀਤ ਸਿੰਘ)-ਕੇਂਦਰ ਸਰਕਾਰ ਵਲੋਂ ਤੇਲ ਕੀਮਤਾਂ ਵਿਚ ਕੀਤੇ ਗਏ ਵਾਧੇ ਵਿਰੁੱਧ ਕਾਂਗਰਸੀ ਵਰਕਰਾਂ ਵਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਤਹਿਤ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦੀ ਅਗਵਾਈ ਵਿਚ ਕਾਂਗਰਸੀ ਵਰਕਰਾਂ ਨੇ ਪਿੰਡ ਠੱਠਾ ਵਿਖੇ ...

ਪੂਰੀ ਖ਼ਬਰ »

ਗੰਦੇ ਪਾਣੀ, ਬੱਸ ਅੱਡੇ ਤੇ ਹੋਰ ਸਮੱਸਿਆਵਾਂ ਨਾਲ ਜੂਝ ਰਿਹੈ ਇਤਿਹਾਸਕ ਪਿੰਡ ਸਰਹਾਲੀ

ਸਰਹਾਲੀ ਕਲਾਂ, 17 ਜੂਨ (ਅਜੈ ਸਿੰਘ ਹੁੰਦਲ)-ਮਾਝੇ ਦਾ ਇਤਿਹਾਸਕ ਅਤੇ ਸੰਧੂ ਬਾਹੀਏ ਦਾ ਕੇਂਦਰੀ ਪਿੰਡ ਸਰਹਾਲੀ, ਜਿਸ ਨੂੰ ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਹੈ | ਇਸ ਪਿੰਡ ਨੂੰ ਕਈ ਮਹਾਨ ਸ਼ਖ਼ਸੀਅਤਾਂ ਦੀ ਜਨਮ ...

ਪੂਰੀ ਖ਼ਬਰ »

ਧੋਖਾਧੜੀ ਕਰਨ 'ਤੇ ਬੈਂਕ ਮੈਨੇਜਰ, ਸੈਕਟਰੀ ਤੇ 8 ਹੋਰਨਾਂ ਿਖ਼ਲਾਫ਼ ਕੇਸ ਦਰਜ

ਤਰਨਤਾਰਨ, 17 ਜੂਨ (ਹਰਿੰਦਰ ਸਿੰਘ)-ਪੰਜਾਬ ਐਾਡ ਹਰਿਆਣਾ ਹਾਈਕੋਰਟ ਦੇ ਹੁਕਮਾਂ 'ਤੇ ਥਾਣਾ ਵਲਟੋਹਾ ਦੀ ਪੁਲਿਸ ਨੇ ਕੋਆਪ੍ਰੇਟਿਵ ਬੈਂਕ ਦੇ ਮੈਨੇਜਰ ਅਤੇ ਸੈਕਟਰੀ ਿਖ਼ਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ...

ਪੂਰੀ ਖ਼ਬਰ »

ਪੁਰਾਣੀ ਮਸੀਤ ਫਤਿਆਬਾਦ ਵਿਖੇ ਈਦ ਉਲ ਫਿਤਰ ਦਾ ਤਿਉਹਾਰ ਮਨਾਇਆ

ਫਤਿਆਬਾਦ, 17 ਜੂਨ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਸਥਿਤ ਜਾਮਾ ਮਸਜਿਦ ਵਿਖੇ ਮੁਸਲਿਮ ਭਾਈਚਾਰੇ ਵਲੋਂ ਈਦ ਦਾ ਤਿਉਹਾਰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਇਕੱਤਰ ਕਰੀਬ 5-6 ਸੌ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਇਮਾਮ ਵਲੋਂ ਅੱਲ੍ਹਾ ਦਾ ...

ਪੂਰੀ ਖ਼ਬਰ »

ਦੋ ਮੱਝਾਂ ਚੋਰੀ

ਭਿੱਖੀਵਿੰਡ, 17 ਜੂਨ (ਬੌਬੀ)-ਪੁਲਿਸ ਥਾਣਾ ਭਿੱਖੀਵਿੰਡ ਅਧੀਨ ਆਉਂਦੇ ਪਿੰਡ ਮਾੜੀ ਨੌ ਅਬਾਦ ਵਿਖੇ ਬੀਤੀ ਰਾਤ ਚੋਰਾਂ ਵਲੋਂ ਦੋ ਮੱਝਾਂ ਚੋਰੀ ਕਰ ਲਈਆਂ ਗਈਆਂ | ਇਸ ਸਬੰਧੀ ਗੁਰਵੇਲ ਸਿੰਘ ਪੁੱਤਰ ਕਪੂਰ ਸਿੰਘ ਵਾਸੀ ਮਾੜੀ ਨੌ ਅਬਾਦ ਨੇ ਦੱਸਿਆ ਕਿ ਸਾਡੇ ਘਰ ਦੇ ਨਾਲ ਹੀ ...

ਪੂਰੀ ਖ਼ਬਰ »

ਗੁਰਦੁਆਰਾ ਬਾਉਲੀ ਸਾਹਿਬ ਵਿਖੇ ਆਧੁਨਿਕ ਸਹੂਲਤਾਂ ਵਾਲੇ ਬਾਥਰੂਮ ਸੰਗਤ ਨੂੰ ਸਮਰਪਿਤ

ਗੋਇੰਦਵਾਲ ਸਾਹਿਬ, 17 ਜੁਲਾਈ (ਵਰਿੰਦਰ ਸਿੰਘ ਰੰਧਾਵਾ)-ਤੀਸਰੀ ਪਾਤਸ਼ਾਹੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਉਸਾਰੇ ਗਏ ਆਧੁਨਿਕ ਸਹੂਲਤਾਂ ਵਾਲੇ ਬਾਥਰੂਮਾਂ ਦਾ ਨਿਰਮਾਣ ਕਾਰਜ ਮੁਕੰਮਲ ...

ਪੂਰੀ ਖ਼ਬਰ »

ਸਵ: ਜੋਗਿੰਦਰ ਕੌਰ ਜਹਾਂਗੀਰ ਦੇ ਦਿਹਾਂਤ 'ਤੇ ਬ੍ਰਹਮਪੁਰਾ ਵਲੋਂ ਪਰਿਵਾਰ ਨਾਲ ਦੁੱਖ ਪ੍ਰਗਟ

ਖਡੂਰ ਸਾਹਿਬ, 17 ਜੁਲਾਈ ਅਮਰਪਾਲ ਸਿੰਘ)¸ਇਥੋਂ ਨੇੜਲੇ ਪਿੰਡ ਜਹਾਂਗੀਰ ਦੇ ਟਕਸਾਲੀ ਅਕਾਲੀ ਪਰਿਵਾਰ ਦੇ ਜਥੇਦਾਰ ਸਾਧੂ ਸਿੰਘ ਜਹਾਂਗੀਰ ਦੀ ਧਰਮਪਤਨੀ ਸਵ: ਜੋਗਿੰਦਰ ਕੌਰ ਜਿੰਨਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਦੀ ਮੌਤ 'ਤੇ ਉਨ੍ਹਾਂ ਦੇ ਪਰਿਵਾਰ ਨਾਲ ਸਾਬਕਾ ...

ਪੂਰੀ ਖ਼ਬਰ »

ਸਵਾਸ ਕਲੱਬ ਨੇ ਬੱਚਿਆਂ ਨੂੰ ਵੰਡਿਆ ਸਟੇਸ਼ਨਰੀ ਦਾ ਸਾਮਾਨ

ਤਰਨ ਤਾਰਨ, 17 ਜੁਲਾਈ (ਲਾਲੀ ਕੈਰੋਂ)- ਸਵਾਸ ਕਲੱਬ ਤਰਨ ਤਾਰਨ ਵਲੋਂ ਨੇੜਲੇ ਪਿੰਡ ਬਾਠ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ 190 ਬੱਚਿਆਂ ਤੇ ਆਂਗਣਵਾੜੀ ਸਕੂਲ ਦੇ 60 ਬੱਚਿਆਂ ਨੂੰ ਕਾਪੀਆਂ, ਪੈੱਨ, ਰਬੜਾਂ, ਸ਼ਾਪਨਰ ਤੇ ਪੈਨਸਿਲਾਂ ਵੰਡੀਆਂ ਗਈਆਂ | ਇਸ ਮੌਕੇ ਕਲੱਬ ਪ੍ਰਧਾਨ ...

ਪੂਰੀ ਖ਼ਬਰ »

ਨਸ਼ੇ ਵਾਲੀਆਂ ਦਵਾਈਆਂ ਨਾ ਵੇਚਣ ਦੀ ਸਹੁੰ ਚੁੱਕੀ

ਝਬਾਲ, 17 ਜੁਲਾਈ (ਸੁਖਦੇਵ ਸਿੰਘ)- ਪਿੰਡ ਸੋਹਲ ਦੇ ਸਮੂਹ ਆਰ.ਐਮ.ਪੀਜ਼ ਤੇ ਮੈਡੀਕਲ ਸਟੋਰ ਵਾਲਿਆਂ ਨੇ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ. ਕਸੇਲ ਡਾ: ਬਲਵਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਨਸ਼ੀਲੀਆਂ ਦਵਾਈਆਂ ਨਾ ਵੇਚਣ ਤੇ ਵੇਚਣ ਵਾਲਿਆਂ ਦੀ ਖ਼ਬਰ ਤੁਰੰਤ ਸਬੰਧਤ ...

ਪੂਰੀ ਖ਼ਬਰ »

ਵਡਾਲੀ, ਭਕਨਾ ਤੇ ਬੋਪਾਰਾਏ ਵਲੋਂ ਨਸ਼ਿਆਂ ਿਖ਼ਲਾਫ਼ ਰੈਲੀ

ਛੇਹਰਟਾ, 17 ਜੁਲਾਈ (ਵਡਾਲੀ)- ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਵਡਾਲੀ, ਅਰਵੀਨ ਭਕਨਾ ਤੇ ਹਰਪ੍ਰੀਤ ਸਿੰਘ ਹੈਪੀ ਬੋਪਾਰਾਏ ਵਲੋਂ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਤੋਂ ਛੇਹਰਟਾ ਚੌਕ ਤੱਕ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਰੈਲੀ ਕੱਢੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਭੁਪਿੰਦਰ ਸਿੰਘ ਬਿੱਟੂ ਦਾ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਵਿਸ਼ੇਸ਼ ਸਨਮਾਨ

ਤਰਨ ਤਾਰਨ, 17 ਜੁਲਾਈ (ਲਾਲੀ ਕੈਰੋਂ)- ਆਮ ਆਦਮੀ ਪਾਰਟੀ ਹਲਕਾ ਤਰਨ ਤਾਰਨ ਦੇ ਹਲਕਾ ਇੰਚਾਰਜ ਕਰਤਾਰ ਸਿੰਘ ਪਹਿਲਵਾਨ ਤੇ ਪੱਟੀ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਚੀਮਾ ਨੇ ਵਿਸ਼ੇਸ਼ ਤੌਰ 'ਤੇ ਭੁਪਿੰਦਰ ਸਿੰਘ ਬਿੱਟੂ ਖਵਾਸਪੁਰ ਨੂੰ ਜ਼ਿਲ੍ਹਾ ਤਰਨ ਤਾਰਨ ਪ੍ਰਧਾਨ ਬਣਨ ...

ਪੂਰੀ ਖ਼ਬਰ »

ਕੈਪਟਨ ਦੇ ਰਾਜ 'ਚ ਪੰਜਾਬ ਨਸ਼ਿਆਂ ਦੀ ਦਲਦਲ 'ਚ ਧਸਿਆ ਹੋਇਆ-ਜਾਣੀਆਂ, ਕੋਟਲਾ

ਬੰਡਾਲਾ, 17 ਜੁਲਾਈ (ਅਮਰਪਾਲ ਸਿੰਘ ਬੱਬੂ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਕਿਹਾ ਸੀ ਕਿ ਚਾਰ ਹਫ਼ਤਿਆਂ 'ਚ ਪੰਜਾਬ ਨੂੰ ਨਸ਼ਾ ਮੁਕਤ ਕਰ ਦਿੱਤਾ ਜਾਵੇਗਾ, ਪਰ ਪਿਛਲੇ ਇਕ ਮਹੀਨੇ 'ਚ ਪੰਜਾਬ 'ਚ 3 ਦਰਜਨ ਦੇ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਮੌਕੇ ਪੰਜਾਬੀ ਸਾਹਿਤ ਸਭਾ ਵਲੋਂ ਕਾਪੀਆਂ, ਕਿਤਾਬਾਂ ਅਤੇ ਪੈੱਨ, ਪੈਨਸਿਲਾਂ ਰੂਪੀ ਲੰਗਰ ਲਗਾਇਆ

ਤਰਨ ਤਾਰਨ, 17 ਜੂਨ (ਹਰਿੰਦਰ ਸਿੰਘ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਗੁਰੂ ਜੀ ਦੀ ਚਰਨ ਛੋਹ ਪ੍ਰਾਪਤ ਤਰਨ ਤਾਰਨ ਵਿਖੇ ਜਿਥੇ ਵੱਖ-ਵੱਖ ਪਕਵਾਨਾਂ ਦੇ ਲੰਗਰ ਅਤੇ ਸ਼ਹਿਰ ਨਿਵਾਸੀਆਂ ਵਲੋਂ ਛਬੀਲਾਂ ਲਗਾਈਆਂ ਗਈਆਂ, ਉਥੇ ਹੀ ਨਿਵੇਕਲੀ ...

ਪੂਰੀ ਖ਼ਬਰ »

ਰੋਸ ਵਿਖਾਵੇ ਕਰਨ ਤੋਂ ਪਹਿਲਾਂ ਕਾਂਗਰਸੀ ਪੰਜਾਬ 'ਚ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ-ਸਾਬਕਾ ਵਿਧਾਇਕ ਮੰਨਾ

ਖਡੂਰ ਸਾਹਿਬ, 17 ਜੂਨ (ਅਮਰਪਾਲ ਸਿੰਘ)¸ ਜੇਕਰ ਕਾਂਗਰਸ ਨੂੰ ਲੱਗਦਾ ਹੈ ਕਿ ਮਹਿੰਗਾ ਹੋ ਰਿਹਾ ਪੈਟਰੋਲ ਡੀਜ਼ਲ ਲੋਕਾਂ ਉੱਪਰ ਵੱਡਾ ਬੋਝ ਹੈ ਤਾਂ ਉਹ ਝੂਠੇ ਰੋਸ ਵਿਖਾਵਿਆਂ ਦੇ ਨਾਟਕ ਕਰਨੇ ਬੰਦ ਕਰਕੇ ਤੁਰੰਤ ਪੰਜਾਬ ਵਿਚ ਵੈਟ ਟੈਕਸ ਘੱਟ ਕਰੇ ਅਤੇ ਲੋਕਾਂ ਨੂੰ ਰਾਹਤ ...

ਪੂਰੀ ਖ਼ਬਰ »

ਸਰਕਾਰ ਵਲੋਂ ਅਧਿਆਪਕਾਂ ਤੋਂ ਬੀ.ਐੱਲ.ਓ. ਦਾ ਲਿਆ ਜਾ ਰਿਹੈ ਕੰਮ ਬੰਦ ਕੀਤਾ ਜਾਵੇ

ਸਰਾਏਾ ਅਮਾਨਤ ਖਾਂ, 17 ਜੂਨ (ਨਰਿੰਦਰ ਸਿੰਘ ਦੋਦੇ)¸ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਸਿੱਖਿਆ ਸਕੱਤਰ ਪੰਜਾਬ ਨੇ ਅਧਿਆਪਕਾਂ ਤੋਂ ਬੀ.ਐੱਲ.ਓ. ਦਾ ਕੰਮ ਵਾਪਸ ਲੈਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੱਤਰ ਜਾਰੀ ਕੀਤਾ ਹੋਇਆ ਹੈ ਪਰ ਜ਼ਿਲ੍ਹਾ ਪ੍ਰਸ਼ਾਸਨ ਇਸ ਪੱਤਰ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX